ਤਾਜਾ ਖ਼ਬਰਾਂ


ਕੋਰੋਨਾ ਪੀੜਤ ਅੰਡਰਵਰਲਡ ਡਾਨ ਛੋਟਾ ਰਾਜਨ ਹੋਇਆ ਠੀਕ
. . .  1 day ago
ਨਵੀਂ ਦਿੱਲੀ,11 ਮਈ - ਅੰਡਰਵਰਲਡ ਡਾਨ ਛੋਟਾ ਰਾਜਨ ਕੋਰੋਨਾ ਤੋਂ ਠੀਕ ਹੋਣ 'ਤੇ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਸ ਨੂੰ 25 ਅਪ੍ਰੈਲ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ...
ਨਵੀਂ ਦਿੱਲੀ : ਕੋਰੋਨਾ ਦੇ ਵਧਦੇ ਮਾਮਲਿਆਂ ਕਾਰਨ ਪ੍ਰਧਾਨ ਮੰਤਰੀ ਮੋਦੀ ਜੀ-7 ਸਿਖਰ ਸੰਮੇਲਨ 'ਚ ਨਹੀਂ ਲੈਣਗੇ ਹਿੱਸਾ
. . .  1 day ago
ਪੁਲਿਸ ਥਾਣਾ ਕੋਟ ਖਾਲਸਾ ਅਧੀਨ ਖੇਤਰ ਆਦਰਸ਼ ਨਗਰ ਵਿੱਖੇ ਇਕ ਨੌਜਵਾਨ ਵੱਲੋਂ ਆਪਣੇ ਆਪ ਨੂੰ ਲਗਾਈ ਅੱਗ
. . .  1 day ago
ਛੇਹਰਟਾ , 11 ਮਈ {ਸੁਰਿੰਦਰ ਸਿੰਘ ਵਿਰਦੀ}-ਪੁਲਿਸ ਥਾਣਾ ਕੋਟ ਖਾਲਸਾ ਦੇ ਅਧੀਨ ਆਉਂਦੇ ਇਲਾਕਾ ਆਦਰਸ਼ ਨਗਰ ਵਿਖੇ ਇਕ ਨੌਜਵਾਨ ਵਲੋਂ ਅੱਗ ਲਗਾ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕਰਨ ਦੀ ਖਬਰ ਸਾਹਮਣੇ ...
ਚੰਡੀਗੜ੍ਹ : ਸਿੱਖਿਆ ਵਿਭਾਗ ਵੱਲੋਂ 8 ਸਿੱਖਿਆ ਅਧਿਕਾਰੀਆਂ ਦੇ ਤਬਾਦਲੇ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਵਿਚ 12 ਮੌਤਾਂ ਨਾਲ 702 ਨਵੇਂ ਕੋਰੋਨਾ ਕੇਸ
. . .  1 day ago
ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ )- ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹੇ ਵਿਚ 12 ਹੋਰ ਮੌਤਾਂ ਹੋ ਜਾਣ ਕਾਰਨ ਮੌਤਾਂ ਦੀ ਗਿਣਤੀ 229 ਤੱਕ ਪੁੱਜ ਗਈ ਹੈ। ਜਦੋਂਕਿ ਅੱਜ ਜ਼ਿਲ੍ਹੇ ਵਿਚ ਕੋਰੋਨਾ ਦੇ 702 ...
ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਲਾਉਣ ਦੀ ਦਿੱਤੀ ਮਨਜ਼ੂਰੀ
. . .  1 day ago
ਫ਼ਿਰੋਜ਼ਪੁਰ (ਖੋਸਾ ਦਲ ਸਿੰਘ ) , 11 ਮਈ { ਮਨਪ੍ਰੀਤ ਸਿੰਘ ਸੰਧੂ}-ਪਿਛਲੇ ਕੁਝ ਦਿਨਾਂ ਤੋਂ ਪੰਜਾਬ ਸਰਕਾਰ ਵਲੋਂ ਝੋਨਾ ਲਾਉਣ ਦੀ ਤਰੀਕ ਦਾ ਨਾਂ ਐਲਾਨ ਕਰਨ ਕਾਰਨ ਕਿਸਾਨ ਪਨੀਰੀ ਬੀਜਣ ਨੂੰ ਲੈ ਕੇ ਦੁਚਿੱਤੀ ਵਿਚ ਸਨ,ਇਸ ਦੁਚਿੱਤੀ ਨੂੰ ਦੂਰ ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 5 ਮੌਤਾਂ, 537 ਨਵੇਂ ਕੇਸਾਂ ਦੀ ਪੁਸ਼ਟੀ
. . .  1 day ago
ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 537 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ,ਜਦਕਿ 215 ਪੀੜਤ ਸਿਹਤਯਾਬ ਵੀ ਹੋਏ ਹਨ। ਸਿਹਤ ਵਿਭਾਗ ਵਲੋਂ ਜਾਰੀ ...
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਤਬਦੀਲ
. . .  1 day ago
ਲੁਧਿਆਣਾ,11 ਮਈ(ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ । ਜ਼ਿਲ੍ਹਾ ਲੁਧਿਆਣਾ ਦੇ ਸਕੂਲ ਹੁਣ ਸਵੇਰੇ 8 ...
ਓਲਡਹੈਮ ਇੰਗਲੈਂਡ 'ਚ ਪ੍ਰੀਸ਼ਦ ਦੀ ਕਮਾਨ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਬਣੀ ਅਰੂਜ ਸ਼ਾਹ
. . .  1 day ago
ਲੰਡਨ , 11 ਮਈ - ਇੱਕ ਲੇਬਰ ਕੌਂਸਲਰ ਓਲਡਹੈਮ ਦੇ ਨਵੇਂ ਨੇਤਾ ਵਜੋਂ ਚੁਣੇ ਜਾਣ ਤੋਂ ਬਾਅਦ ਇੰਗਲੈਂਡ ਦੇ ਉੱਤਰ ਵਿਚ ਇੱਕ ਕੌਂਸਲ ਦਾ ਅਹੁਦਾ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਅਰੂਜ ਸ਼ਾਹ ਬਣ ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਦਾ ਕਹਿਰ ਜਾਰੀ, 13 ਹੋਰ ਮੌਤਾਂ, 328 ਨਵੇਂ ਕੋਰੋਨਾ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ । ਕੋਰੋਨਾ ਕਾਰਨ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਸਿਹਤ ਵਿਭਾਗ ਦੀ ਸੂਚਨਾ ਅਨੁਸਾਰ ...
ਕਪੂਰਥਲਾ ਜ਼ਿਲ੍ਹੇ ਵਿਚ ਕੋਰੋਨਾ ਕਾਰਨ ਹੋਈਆਂ 6 ਮੌਤਾਂ, 318 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਕਪੂਰਥਲਾ, 11 ਮਈ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਦਿਨੋ ਦਿਨ ਵੱਧਦਾ ਜਾ ਰਿਹਾ ਹੈ ਤੇ ਅੱਜ ਹੁਣ ਤੱਕ ਦੇ ਸਭ ਤੋਂ ਵੱਧ ਇੱਕੋਂ ਦਿਨ ਵਿਚ ਆਏ 318 ਮਰੀਜ਼ ਕੋਰੋਨਾ ਪਾਜ਼ੀਟਿਵ ਦਰਜ ਕੀਤੇ ਗਏ ਹਨ ...
ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ : 458 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 9 ਦੀ ਮੌਤ
. . .  1 day ago
ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 458 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 126 ਨਵੇਂ ਕੇਸ, ਦੋ ਮੌਤਾਂ
. . .  1 day ago
ਬਰਨਾਲਾ, 11 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 126 ਨਵੇਂ ਕੇਸ ਸਾਹਮਣੇ ਆਏ ਹਨ | ਜਦਕਿ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ...
ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ , 11 (ਮਈ ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 38247 ਕੁੱਲ ਸਕਾਰਾਤਮਕ ਮਾਮਲਿਆਂ ਦੀ...
ਲੁਧਿਆਣਾ ਵਿਚ ਕੋਰੋਨਾ ਨਾਲ 43 ਮੌਤਾਂ
. . .  1 day ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 43 ਮੌਤਾਂ ਹੋ ਗਈਆਂ ਹਨ। ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ...
ਐਮ.ਬੀ.ਐਸ.ਪੀ.ਐਸ.ਯੂ. ਪਟਿਆਲਾ ਕੈਂਪਸ ਲਈ ਮਨਜ਼ੂਰ ਰਾਸ਼ੀ ਤੁਰੰਤ ਜਾਰੀ ਕਰਨ ਦੇ ਨਿਰਦੇਸ਼
. . .  1 day ago
ਚੰਡੀਗੜ੍ਹ , 11 ਮਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ...
ਮੋਗਾ ਵਿਚ ਕੋਰੋਨਾ ਦਾ ਧਮਾਕਾ, ਇਕੋ ਦਿਨ ਵਿਚ ਆਏ 123 ਮਾਮਲੇ
. . .  1 day ago
ਮੋਗਾ, 1 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਫਿਰ ਧਮਾਕਾ ਹੋਇਆ ਹੈ ਅਤੇ ਇਕੋ ਦਿਨ 123 ਕੋਰੋਨਾ ਪੀੜਤ ਨਵੇਂ ਮਾਮਲੇ ਆਏ ਹਨ । ਮਰੀਜ਼ਾਂ ਦੀ ਕੁੱਲ ਗਿਣਤੀ...
ਪਠਾਨਕੋਟ ਵਿਚ ਕੋਰੋਨਾ ਦੇ 264 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 11 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ | ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ...
ਡੀ.ਐੱਸ.ਪੀ ਪੱਧਰ ਦੇ 13 ਅਧਿਕਾਰੀਆਂ ਦੇ ਤਬਾਦਲੇ
. . .  1 day ago
ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਪੰਜਾਬ ਪੁਲਸ ਵਿਚ ਫੇਰਬਦਲ ਕਰਦਿਆਂ...
ਬਸੇਰਾ ਪ੍ਰਾਜੈਕਟ 'ਤੇ ਕੰਮ ਕੀਤਾ ਜਾਵੇ ਤੇਜ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 11 ਮਈ - ਸ਼ਹਿਰੀ ਗ਼ਰੀਬਾਂ ਨੂੰ ਘਰ ਮੁਹੱਈਆ ਕਰਾਉਣ ਦੀ ਆਪਣੀ ਵਚਨਬੱਧਤਾ ਨੂੰ ਦਰਸਾਉਂਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ...
ਰਾਮ ਕਰਨ ਵਰਮਾ ਮੱਧ ਅਫ਼ਰੀਕੀ ਗਣਰਾਜ ਵਿਚ ਭਾਰਤ ਦੇ ਅਗਲੇ ਰਾਜਦੂਤ
. . .  1 day ago
ਨਵੀਂ ਦਿੱਲੀ , 11 ਮਈ - ਰਾਮ ਕਰਨ ਵਰਮਾ, ਜੋ ਮੌਜੂਦਾ ਸਮੇਂ ਵਿਚ ਡੈਮੋਕਰੇਟਿਕ ਰੀਪਬਲਿਕ ਆਫ ਕਾਂਗੋ ਵਿਚ ਭਾਰਤ ਦੇ ਰਾਜਦੂਤ ਹਨ, ਉਨ੍ਹਾਂ ਨੂੰ ਕਿਨਸ਼ਾਸਾ ਵਿਚ ਨਿਵਾਸ...
ਹਿਮਾਚਲ ਪ੍ਰਦੇਸ਼ ਵਿਚ ਦਸਵੀਂ ਦੇ 1.16 ਲੱਖ ਵਿਦਿਆਰਥੀਆਂ ਨੂੰ 11 ਵੀਂ ਜਮਾਤ ਵਿਚ ਪ੍ਰਮੋਟ ਕੀਤਾ
. . .  1 day ago
ਊਨਾ,11 ਮਈ (ਹਰਪਾਲ ਸਿੰਘ ਕੋਟਲਾ) - ਡਾਇਰੈਕਟਰ ਹਿਮਾਚਲ ਪ੍ਰਦੇਸ਼ ਉੱਚ ਸਿੱਖਿਆ ਨੇ ਸਕੂਲ ਸਿੱਖਿਆ ਬੋਰਡ ਦੀਆਂ 10 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ...
ਪਹਿਲੀ ਖ਼ੁਰਾਕ ਲੈ ਚੁੱਕੇ ਲਾਭਪਾਤਰੀਆਂ ਨੂੰ ਦੂਜੀ ਖ਼ੁਰਾਕ ਲਈ ਦਿੱਤੀ ਜਾਵੇ ਤਰਜੀਹ - ਰਾਜੇਸ਼ ਭੂਸ਼ਨ (ਕੇਂਦਰੀ ਸਿਹਤ ਸਕੱਤਰ)
. . .  1 day ago
ਨਵੀਂ ਦਿੱਲੀ , 11 ਮਈ - ਸਾਰੇ ਸੂਬੇ ਇਹ ਸੁਨਿਸ਼ਚਿਤ ਕਰਨ ਕਿ ਜਿੰਨਾਂ ਨੇ ਪਹਿਲੀ ਖ਼ੁਰਾਕ ਲਈ ਹੈ, ਉਨ੍ਹਾਂ ਨੂੰ ਦੂਜੀ ਖ਼ੁਰਾਕ ਲਈ ਤਰਜੀਹ ਦਿੱਤੀ ਜਾਵੇ...
ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ
. . .  1 day ago
ਅੰਮ੍ਰਿਤਸਰ, 11 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਬੁੱਧਵਾਰ 12 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ...
ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੁਕਾਨਾਂ ਖੋਲ੍ਹਣ ਸਬੰਧੀ ਨਵੀਂ ਸਮਾਂ ਸਾਰਨੀ ਜਾਰੀ
. . .  1 day ago
ਫ਼ਾਜ਼ਿਲਕਾ, 11 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ ਦੇ ਤਾਜਾ ਹਲਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਲਈ ਨਵੀਂ ਸਮਾਂ ਸਾਰਨੀ ਲਾਗੂ ਕੀਤੀ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਚੇਤ ਸੰਮਤ 553
ਿਵਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਮਹੱਤਵਪੂਰਨ ਹੈ। -ਹੋਵਰਡ ਟੈਫਟ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਬਟਾਲਾ 'ਚ ਮੇਅਰ ਬਣਾਉਣ ਲਈ ਗਤੀਵਿਧੀਆਂ ਤੇਜ਼

ਬਟਾਲਾ, 10 ਅਪ੍ਰੈਲ (ਕਾਹਲੋਂ)- ਨਗਰ ਨਿਗਮ ਦੀਆਂ ਚੋਣਾਂ ਨੂੰ ਲਗਪਗ 2 ਮਹੀਨੇ ਹੋ ਚੁੱਕੇ ਹਨ, ਪ੍ਰੰਤੂ ਮੇਅਰ ਅਤੇ ਪ੍ਰਧਾਨ ਬਣਾਉਣ ਦੀ ਪ੍ਰਕਿਰਿਆ ਦਾ ਕੰਮ ਪਿਛਲੇ 2 ਮਹੀਨਿਆਂ ਤੋਂ ਢਿੱਲੇ ਬਸਤੇ ਵਿਚ ਹੀ ਰਿਹਾ ਹੈ | ਵੱਖ-ਵੱਖ ਕੌਸਲਰਾਂ ਵਲੋਂ ਵੱਖ-ਵੱਖ ਤਰੀਕਿਆਂ ਦੇ ਨਾਲ ਪ੍ਰਧਾਨ ਅਤੇ ਮੇਅਰ ਬਣਨ ਲਈ ਅੱਡੀ-ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਸੀ | ਹਾਈਕਮਾਂਡ ਵੀ ਇਸ ਅਹੁਦੇ ਨੂੰ ਭਰਨ ਲਈ ਦੋਚਿੱਤੀ 'ਚ ਫਸਿਆ ਨਜ਼ਰ ਆ ਰਿਹਾ ਹੈ | ਮੇਅਰ ਨੂੰ ਲੈ ਕੇ ਬਟਾਲਾ 'ਚ ਵੀ ਇਸੇ ਤਰ੍ਹਾਂ ਦੇ ਹਾਲਾਤ ਬਣੇ ਹੋਏ ਹਨ | 50 ਵਾਰਡਾਂ ਵਾਲੀ ਨਗਰ ਨਿਗਮ ਬਟਾਲਾ 'ਚ ਕਾਂਗਰਸ ਦੇ 36 ਕੌਂਸਲਰ ਹਨ | ਸਾਬਕਾ ਵਿਧਾਇਕ ਅਸ਼ਵਨੀ ਸੇਖੜੀ ਅਤੇ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਵਲੋਂ ਅੰਦਰਖਾਤੇ ਆਪਣਾ ਮੇਅਰ ਬਣਾਉਣ ਲਈ ਆਪਣੇ ਹੀ ਤਰੀਕੇ ਨਾਲ ਜ਼ੋਰ ਅਜਮਾਈ ਵੀ ਕੀਤੀ ਜਾ ਰਹੀ ਹੈ, ਜਿਸ ਤਹਿਤ ਬਟਾਲਾ ਨਗਰ ਨਿਗਮ ਦੇ ਇਸ ਅਹਿਮ ਅਹੁਦੇ ਲਈ ਅਬਜਰਵਰ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੂੰ ਲਗਾਇਆ ਗਿਆ ਹੈ | ਕੌਸਲਰਾਂ ਦੀ ਰਾਏ ਲੈਣ ਅੱਜ ਉਹ ਬਟਾਲਾ ਨਗਰ ਸੁਧਾਰ ਟਰੱਸਟ ਦੇ ਦਫਤਰ ਪਹੁੰਚੇ, ਜਿਥੇ ਉਨ੍ਹਾਂ ਨੇ 36 ਕਾਂਗਰਸੀ ਕੌਸਲਰਾਂ ਦੀ ਇਕ-ਇਕ ਕਰ ਕੇ ਵਾਰੋ-ਵਾਰੀ ਰਾਏ ਲਈ | ਸ: ਸਰਕਾਰੀਆ ਨੇ ਭਾਵੇਂ ਅੰਦਰਲੀ ਸਥਿਤੀ ਨੂੰ ਸਪੱਸ਼ਟ ਕਰਨ ਤੋਂ ਇਨਕਾਰ ਕਰਦਿਆਂ ਪੱਤਰਕਾਰਾਂ ਨੂੰ ਦੱਸਿਆ ਕਿ ਉਹ ਅੰਦਰਲੀ ਇਸ ਗੁਪਤ ਮੀਟਿੰਗ ਨੂੰ ਮੁੱਖ ਮੰਤਰੀ ਤੱਕ ਪਹੁੰਚਾਉਣਗੇ | ਉਨ੍ਹਾਂ ਦੱਸਿਆ ਕਿ ਉਹ ਹੁਣ ਕੁਝ ਨਹੀਂ ਕਹਿ ਸਕਦੇ | ਬਟਾਲਾ ਮੇਅਰ ਦੀ ਸੀਟ ਜਨਰਲ ਹੈ ਅਤੇ ਇਸ 'ਤੇ ਚੋਣ ਉਪਰੰਤ ਕੋਈ ਵੀ ਬੈਠ ਸਕਦਾ ਹੈ | ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਹਾਈਕਮਾਂਡ ਨੇ ਸਾਨੂੰ ਕੌਸਲਰਾਂ ਦੀ ਰਾਏ ਲੈਣ ਅਤੇ ਉਨ੍ਹਾਂ ਕੋਲੋਂ ਮੇਅਰ ਦੀ ਸੀਟ ਦੇ ਉਮੀਦਵਾਰ ਦੀਆਂ ਖੂਬੀਆਂ ਅਤੇ ਖਾਮੀਆਂ ਬਾਰੇ ਵੇਰਵਾ ਲਿਆਉਣ ਲਈ ਕਿਹਾ ਹੈ | ਉਨ੍ਹਾਂ ਕਿਹਾ ਕਿ ਨਗਰ ਕੌਸਲ ਸ੍ਰੀ ਹਰਗੋਬਿੰਦਪੁਰ ਦੇ ਕੌਸਲਰ ਵੀ ਮੈਨੂੰ ਮਿਲ ਕੇ ਗਏ ਹਨ, ਉਨ੍ਹਾਂ ਦੀ ਰਿਪੋਰਟ ਵੀ ਮੈਂ ਤਿਆਰ ਕਰ ਲਈ ਹੈ | ਉਨ੍ਹਾਂ ਕਿਹਾ ਕਿ ਮੇਅਰ ਕੌਣ ਬਣੇਗਾ, ਇਸ ਬਾਰੇ ਮੈਂ ਹੁਣ ਕੁਝ ਵੀ ਨਹੀਂ ਦੱਸ ਸਕਦਾ | ਇਸ ਮੌਕੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ, ਵਿਧਾਇਕ ਬਲਵਿੰਦਰ ਸਿੰਘ ਲਾਡੀ, ਚੇਅਰਮੈਨ ਕਸਤੂਰੀ ਲਾਲ ਸੇਠ, ਮੇਅਰ ਰਿੰਟੂ, ਭਗਵੰਤਪਾਲ ਸਿੰਘ ਸੱਚਰ, ਗੱੁਡੂ ਸੇਠ ਸਮੇਤ ਸਾਰੇ ਕੌਸਲਰ ਹਾਜ਼ਰ ਸਨ |
ਕੀ ਰਾਏ ਕੌਸਲਰਾਂ ਦੀ : -ਕੈਬਨਿਟ ਮੰਤਰੀ ਸ: ਸਰਕਾਰੀਆ ਨੂੰ ਆਪਣੀ ਰਾਏ ਦੇਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵੱਖ-ਵੱਖ ਕੌਸਲਰਾਂ, ਜਿਨ੍ਹਾਂ 'ਚ ਹਰਿੰਦਰ ਸਿੰਘ ਨੇ ਦੱਸਿਆ ਕਿ ਸਾਡੇ ਸ਼ਹਿਰ ਦੇ ਲੋਕਾਂ ਦੇ ਮਨੋਭਾਵ ਇਹ ਹਨ ਕਿ ਸ਼ਹਿਰ ਦਾ ਮੇਅਰ ਹਿੰਦੂ ਹੋਣਾ ਚਾਹੀਦਾ ਹੈ ਤਾਂ ਕਿ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਇਸ ਦਾ ਲਾਭ ਮਿਲ ਸਕੇੇ | ਕੌਸਲਰ ਸੁੱਚਾ ਸਿੰਘ, ਸੁਖਦੇਵ ਸਿੰਘ ਬਾਜਵਾ, ਕੁਲਵਿੰਦਰ ਕੌਰ, ਗੁਰਪ੍ਰੀਤ ਸਿੰਘ ਨੇ ਕਿਹਾ ਕਿ ਅਸੀਂ ਕੌਸਲਰ ਸੁੱਖ ਤੇਜਾ ਨੂੰ ਮੇਅਰ ਵੇਖਣਾ ਚਾਹੁੰਦੇ ਹਾਂ | ਜਦੋਂ ਕਿ ਸੇਖੜੀ ਦੀ ਭੈਣ ਨਵੀਨ ਸੇਖੜੀ ਨੇ ਕਿਹਾ ਕਿ ਮੈਂ ਖੁਦ ਨੂੰ ਮੇਅਰ ਵੇਖਣਾ ਚਾਹੁੰਦੀ ਹਾਂ |

ਗੁਰਦਾਸਪੁਰ ਦਾਣਾ ਮੰਡੀ 'ਚ ਖ਼ਰੀਦ ਦੇ ਪਹਿਲੇ ਦਿਨ ਨਹੀਂ ਹੋਈ ਕਣਕ ਦੀ ਆਮਦ

ਗੁਰਦਾਸਪੁਰ, 10 ਅਪ੍ਰੈਲ (ਗੁਰਪ੍ਰਤਾਪ ਸਿੰਘ)- ਪੰਜਾਬ ਸਰਕਾਰ ਵਲੋਂ ਕਣਕ ਦੀ ਖ਼ਰੀਦ 10 ਅਪ੍ਰੈਲ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ ਪਰ ਖ਼ਰੀਦ ਦੇ ਪਹਿਲੇ ਦਿਨ ਅੱਜ ਗੁਰਦਾਸਪੁਰ ਦੀ ਦਾਣਾ ਮੰਡੀ 'ਚ ਕਣਕ ਦੀ ਆਮਦ ਸ਼ੁਰੂ ਨਹੀਂ ਹੋਈ | ਕੋਈ ਵੀ ਕਿਸਾਨ ਅੱਜ ਮੰਡੀ 'ਚ ...

ਪੂਰੀ ਖ਼ਬਰ »

ਮੰਦਰ 'ਚੋਂ ਗੋਲਕ ਅਤੇ ਐਲ.ਸੀ.ਡੀ. ਚੋਰੀ

ਗੁਰਦਾਸਪੁਰ, 10 ਅਪ੍ਰੈਲ (ਭਾਗਦੀਪ ਸਿੰਘ ਗੋਰਾਇਆ)- ਥਾਣਾ ਸਦਰ ਵਿਖੇ ਇਕ ਵਿਅਕਤੀ ਖ਼ਿਲਾਫ਼ ਇਕ ਮੰਦਰ 'ਚੋਂ ਗੋਲਕ ਤੋੜ ਕੇ ਨਕਦੀ ਅਤੇ ਐਲ.ਸੀ.ਡੀ. ਚੋਰੀ ਕਰਨ 'ਤੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਮਲਕੀਅਤ ਸਿੰਘ ਨੇ ਦੱਸਿਆ ਕਿ ਜਨਕ ਰਾਜ ...

ਪੂਰੀ ਖ਼ਬਰ »

ਪਿੰਡ ਬੇਰੀ 'ਚ ਦਰਜਨਾਂ ਅਕਾਲੀ ਆਗੂ ਵਿਧਾਇਕ ਬਾਜਵਾ ਦੀ ਅਗਵਾਈ ਹੇਠ ਕਾਂਗਰਸ 'ਚ ਸ਼ਾਮਿਲ

ਬਟਾਲਾ, 10 ਅਪ੍ਰੈਲ (ਕਾਹਲੋਂ) - ਹਲਕਾ ਵਿਧਾਇਕ ਕਾਦੀਆਂ ਸ: ਫਤਹਿਜੰਗ ਸਿੰਘ ਬਾਜਵਾ ਦੇ ਕੀਤੇ ਗਏ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਬੇਰੀ ਦੇ ਦਰਜਨਾਂ ਅਕਾਲੀ ਆਗੂਆਂ ਨੇ ਸ: ਬਾਜਵਾ ਦੀ ਅਗਵਾਈ 'ਚ ਕਾਂਗਰਸ 'ਚ ਸ਼ਾਮਲ ਹੋਣ ਦਾ ਐਲਾਨ ਕੀਤਾ | ਇਸ ਮÏਕੇ ਸ: ...

ਪੂਰੀ ਖ਼ਬਰ »

ਦਾਣਾ ਮੰਡੀ 'ਚ ਮੁਨੀਮ ਭਾਈਚਾਰੇ ਤੇ ਮਜ਼ਦੂਰਾਂ ਵਲੋਂ ਪ੍ਰਦਰਸ਼ਨ

ਬਟਾਲਾ, 10 ਅਪ੍ਰੈਲ (ਸਚਲੀਨ ਸਿੰਘ ਭਾਟੀਆ)- ਫਸਲ ਦੀ ਸਿੱਧੀ ਅਦਾਇਗੀ ਦੇ ਫੈਸਲੇ ਦੇ ਵਿਰੋਧ 'ਚ ਅੱਜ ਬਟਾਲਾ ਦਾਣਾ ਮੰਡੀ 'ਚ ਮੁਨੀਮ ਭਾੲਾੀਚਾਰੇ ਤੇ ਮਜ਼ਦੂਰਾਂ ਵਲੋਂ ਪ੍ਰਦਰਸ਼ਨ ਕੀਤਾ ਗਿਆ | ਉਨ੍ਹਾਂ ਕਿਹਾ ਕਿ ਆੜਤੀ-ਕਿਸਾਨ ਦਾ ਨਹੁ-ਮਾਸ ਦਾ ਰਿਸ਼ਤਾ ਹੈ, ਸਰਕਾਰ ਇਸ ਨੂੰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਕਾਰਨ 7 ਹੋਰ ਮੌਤਾਂ-114 ਨਵੇਂ ਮਾਮਲੇ

ਗੁਰਦਾਸਪੁਰ, 10 ਅਪ੍ਰੈਲ (ਸੁਖਵੀਰ ਸਿੰਘ ਸੈਣੀ)- ਜ਼ਿਲ੍ਹਾ ਗੁਰਦਾਸਪੁਰ ਅੰਦਰ ਅੱਜ ਜ਼ਿਲ੍ਹੇ ਅੰਦਰ 114 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ | ਜਦੋਂ ਕਿ ਸੱਤ ਮਰੀਜ਼ਾਂ ਦੀ ਹੋਈ ਮੌਤ ਨਾਲ ਮੌਤਾਂ ਦਾ ਕੁੱਲ ਅੰਕੜਾ 384 ਹੋ ਗਿਆ ਹੈ | ਇਸ ਸਬੰਧੀ ਸਿਵਲ ਸਰਜਨ ਡਾ: ...

ਪੂਰੀ ਖ਼ਬਰ »

ਮੁੱਖ ਇੰਜੀਨੀਅਰ ਬਾਰਡਰ ਜ਼ੋਨ ਖ਼ਿਲਾਫ਼ ਕੀਤਾ ਜਾਵੇਗਾ ਵਿਸ਼ਾਲ ਪ੍ਰਦਰਸ਼ਨ-ਬੱਲਪੁਰੀਆਂ, ਚਾਹਲ

ਬਟਾਲਾ, 10 ਅਪ੍ਰੈਲ (ਕਾਹਲੋਂ)- ਬਿਜਲੀ ਮੁਲਾਜ਼ਮਾਂ ਦੀ ਕੇਸਰੀ ਝੰਡੇ ਦੀ ਅਗਵਾਈ ਵਾਲੀ ਇੰਪਲਾਈਜ਼ ਫੈਡਰੇਸ਼ਨ ਚਾਹਲ ਬਾਰਡਰ ਜ਼ੋਨ ਦੇ ਆਗੂਆਂ ਦਾ ਮੀਟਿੰਗ ਜਥੇਬਦੀ ਦੇ ਸੂਬਾਈ ਪ੍ਰਧਾਨ ਗੁਰਵੇਲ ਸਿੰਘ ਬੱਲਪੁਰੀਆਂ ਦੀ ਅਗਵਾਈ 'ਚ ਹੋਈ | ਮੀਟਿੰਗ ਦੀ ਕਾਰਵਾਈ ਬਾਰੇ ...

ਪੂਰੀ ਖ਼ਬਰ »

ਪੰਚਾਇਤ ਮੰਤਰੀ ਦੇ ਲਾਰਿਆਂ ਤੋਂ ਤੰਗ ਮਗਨਰੇਗਾ ਮੁਲਾਜ਼ਮਾਂ ਨੇ ਲਗਾਇਆ ਧਰਨਾ

ਕਾਦੀਆਂ, 10 ਅਪ੍ਰੈਲ (ਪ੍ਰਦੀਪ ਸਿੰਘ ਬੇਦੀ, ਕੁਲਵਿੰਦਰ ਸਿੰਘ)- ਪਿਛਲੇ ਲਗਪਗ 12-13 ਸਾਲਾਂ ਤੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿਚ ਠੇਕਾ ਆਧਾਰਿਤ ਨÏਕਰੀ ਕਰ ਰਹੇ ਮਗਨਰੇਗਾ ਮੁਲਾਜ਼ਮਾਂ ਨੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਸੰਘਰਸ਼ ਤੇਜ਼ ਕਰ ਦਿੱਤਾ ...

ਪੂਰੀ ਖ਼ਬਰ »

ਭਾਜਪਾ ਆਗੂ ਗੁਰਮੀਤ ਕੌਰ ਨਾਲ ਦੁਰਵਿਵਹਾਰ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੰੂ ਬਖ਼ਸ਼ਿਆ ਨਹੀਂ ਜਾਵੇਗਾ-ਅਟਵਾਲ

ਦੀਨਾਨਗਰ, 10 ਅਪ੍ਰੈਲ (ਯਸ਼ਪਾਲ ਸ਼ਰਮਾ) - ਦੀਨਾਨਗਰ ਪੁਲਿਸ ਵਲੋਂ ਭਾਜਪਾ ਆਗੂ ਗੁਰਮੀਤ ਕੌਰ ਨਾਲ ਬੀਤੀ ਰਾਤ ਕੀਤੇ ਮਾੜੇ ਵਤੀਰੇ ਨੰੂ ਲੈ ਕੇ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਦੇ ਸੂਬਾ ਪ੍ਰਧਾਨ ਰਾਜ ਕੁਮਾਰ ਅਟਵਾਲ ਵਲੋਂ ਦੀਨਾਨਗਰ ਵਿਖੇ ਪ੍ਰੈਸ ਕਾਨਫਰੰਸ ਬੁਲਾਈ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਲਈ ਕੈਬਨਿਟ ਮੰਤਰੀ ਬਾਜਵਾ ਨੰੂ ਦਿੱਤਾ ਮੰਗ ਪੱਤਰ

ਗੁਰਦਾਸਪੁਰ, 10 ਅਪ੍ਰੈਲ (ਪੰਕਜ ਸ਼ਰਮਾ)- ਸੀ.ਪੀ.ਐਫ. ਕਰਮਚਾਰੀ ਯੂਨੀਅਨ ਪੰਜਾਬ ਵਲੋਂ ਦਿੱਤੇ ਗਏ ਐਕਸ਼ਨ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਦੀ ਸੀ.ਪੀ.ਐਫ. ਕਰਮਚਾਰੀ ਯੂਨੀਅਨ ਅਤੇ ਪੀ.ਪੀ.ਐਫ. ਯੂਨੀਅਨ ਵਲੋਂ ਸ਼ਹਿਰ ਵਿਚ ਮੋਟਰਸਾਈਕਲਾਂ 'ਤੇ ਰੋਸ ਮਾਰਚ ਕਰਨ ਉਪਰੰਤ ...

ਪੂਰੀ ਖ਼ਬਰ »

ਸੇਵਾ ਮੁਕਤ ਡਿਪਟੀ ਡਾਇਰੈਕਟਰ ਸਤਵੰਤ ਸਿੰਘ ਸੰਧੂ ਨੂੰ ਸ਼ਰਧਾਂਜਲੀਆਂ ਭੇਟ

ਨੌਸ਼ਹਿਰਾ ਮੱਝਾ ਸਿੰਘ, 10 ਅਪ੍ਰੈਲ (ਤਰਸੇਮ ਸਿੰਘ ਤਰਾਨਾ)- ਗੁਰਮਤਿ ਸਿਧਾਂਤ ਤੇ ਸਮਾਜ ਸੇਵਾ ਨੂੰ ਸਮਰਪਿਤ ਜੀਵਨ ਨਿਰਬਾਹ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਲੰਬਾ ਸਮਾਂ ਯਾਦ ਰੱਖਦੀਆਂ ਹਨ ਤੇ ਅਜਿਹੇ ਲੋਕ ਹੋਰਨਾਂ ਲਈ ਪ੍ਰੇਰਨਾਸ੍ਰੋਤ ...

ਪੂਰੀ ਖ਼ਬਰ »

ਮਾਤਾ ਗੋਪਾਲ ਕੌਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਘੁਮਾਣ, 10 ਅਪ੍ਰੈਲ (ਬੰਮਰਾਹ)- ਬੀਤੇ ਦਿਨੀਂ ਬਾਬਾ ਨਾਮਦੇਵ ਸਪੋਰਟਸ ਕਲੱਬ ਦੇ ਮੀਤ ਪ੍ਰਧਾਨ ਤੇ ਖ਼ਜ਼ਾਨਚੀ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਕੇਵਲ ਸਿੰਘ ਮੰਡ ਦੀ ਦਾਦੀ ਗੋਪਾਲ ਕੌਰ ਦਾ ਦਿਹਾਂਤ ਹੋ ਗਿਆ ਸੀ | ਉਨ੍ਹਾਂ ਨਮਿਤ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ...

ਪੂਰੀ ਖ਼ਬਰ »

ਪਿੰਡ ਖੋਖਰ ਵਿਖੇ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ

ਫਤਹਿਗੜ੍ਹ ਚੂੜੀਆਂ, 10 ਅਪ੍ਰੈਲ (ਧਰਮਿੰਦਰ ਸਿੰਘ ਬਾਠ)- ਨਜ਼ਦੀਕੀ ਪਿੰਡ ਖੋਖਰ ਵਿਖੇ ਕੈਬਨਿਟ ਮੰਤਰੀ ਤਿ੍ਪਤਰਜਿੰਦਰ ਸਿੰਘ ਬਾਜਵਾ ਵਲੋਂ ਪਿੰਡ ਖੋਖਰ ਤੋਂ ਸੇਖਵਾਂ ਜਾਣ ਵਾਲੀ ਸੜਕ ਅਤੇ ਦੋਵਾਂ ਪਿੰਡਾਂ ਨੂੰ ਜੋੜਨ ਵਾਲੇ ਪੁਲ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਗੁਰਦਾਸ ਨੰਗਲ ਵਿਖੇ ਵਾਤਾਵਰਨ ਦਿਵਸ ਮਨਾਇਆ

ਧਾਰੀਵਾਲ, 10 ਅਪ੍ਰੈਲ (ਸਵਰਨ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਪਿ੍ੰਸੀਪਲ ਡਾ: ਗੁਰਜੀਤ ਸਿੰਘ ਦੀ ਅਗਵਾਈ ਵਿਚ ਚੱਲ ਰਹੇ ਬਾਬਾ ਅਜੈ ਸਿੰਘ ਖਾਲਸਾ ਗੁਰਦਾਸ ਨੰਗਲ ਵਿਖੇ ਅੱਜ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਲੰਗਰ ਹਾਲ ਦੇ ਬਰਾਂਡੇ ਦਾ ਪਾਇਆ ਲੈਂਟਰ

ਬਟਾਲਾ, 10 ਅਪ੍ਰੈਲ (ਕਾਹਲੋਂ)- ਬਾਬਾ ਮਲਕੀਤ ਸਿੰਘ ਕਾਰ ਸੇਵਾ ਦਿੱਲੀ ਵਾਲਿਆਂ ਵਲੋਂ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਸੰਗਤਾਂ ਵਾਸਤੇ ਲੰਗਰ ਹਾਲ ਤਿਆਰ ਕੀਤਾ ਜਾ ਰਿਹਾ ਹੈ | ਇਸ ਲੰਗਰ ਹਾਲ ਦੇ ਬਰਾਂਡੇ ਦਾ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ...

ਪੂਰੀ ਖ਼ਬਰ »

ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਲੋਕ ਭਲਾਈ ਸਕੀਮਾਂ ਸਬੰਧੀ ਲੱਗਿਆ ਵਿਸ਼ਾਲ ਕੈਂਪ

ਨਿੱਕੇ ਘੁੰਮਣ, 10 ਅਪ੍ਰੈਲ (ਸਤਬੀਰ ਸਿੰਘ ਘੁੰਮਣ)- ਪਿੰਡ ਘੁੰਮਣ ਕਲਾਂ ਵਿਖੇ ਲੋਕ ਭਲਾਈ ਸਕੀਮਾਂ ਦਾ ਲੋੜਵੰਦਾਂ ਨੂੰ ਲਾਭ ਦੇਣ ਲਈ ਕੈਬਨਿਟ ਮੰਤਰੀ ਸ: ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਵਿਸ਼ਾਲ ਕੈਂਪ ਲਗਾਇਆ ਗਿਆ | ਇਸ ਕੈਂਪ 'ਚ ਨੇੜਲੇ 20 ਪਿੰਡਾਂ ਦੇ ...

ਪੂਰੀ ਖ਼ਬਰ »

ਗੁਰਦਾਸਪੁਰ ਦੀਆਂ ਦਿਹਾਤੀ ਦਾਣਾ ਮੰਡੀਆਂ 'ਚ ਪਸਰੀ ਸੁੰਨ-ਚਿੰਤਾ ਦੇ ਆਲਮ 'ਚ ਕਿਸਾਨ

ਪੁਰਾਣਾ ਸ਼ਾਲਾ, 10 ਅਪ੍ਰੈਲ (ਗੁਰਵਿੰਦਰ ਸਿੰਘ ਗੋਰਾਇਆ)- ਬੇਸ਼ੱਕ ਪੰਜਾਬ ਸਰਕਾਰ ਵਲੋਂ ਅੱਜ ਹਾੜੀ ਦੀ ਫ਼ਸਲ ਨੰੂ ਲੈ ਕੇ ਸੂਬੇ ਅੰਦਰ ਮੰਡੀਆਂ ਦੇ ਆਗਾਜ਼ ਦਾ ਰਸਮੀ ਐਲਾਨ ਕਰ ਦਿੱਤਾ ਗਿਆ ਹੈ | ਪਰ ਕੇਂਦਰ ਸਰਕਾਰ ਵਲੋਂ ਇਸ ਵਾਰ ਮੰਡੀਕਰਨ ਦੀ ਪ੍ਰਕਿਰਿਆ 'ਚ ਕਿਸਾਨਾਂ ਦੇ ...

ਪੂਰੀ ਖ਼ਬਰ »

ਭੱਠਾ ਮਜ਼ਦੂਰ ਯੂਨੀਅਨ ਦੀ ਅਗਵਾਈ 'ਚ ਭੱਠੇ 'ਤੇ ਕੰਮ ਕਰਦੇ ਕਾਮਿਆਂ ਦੀ ਮੀਟਿੰਗ

ਦੀਨਾਨਗਰ, 10 ਅਪ੍ਰੈਲ (ਸੰਧੂ/ਸੋਢੀ)- ਭੱਠਾ ਮਜ਼ਦੂਰ ਯੂਨੀਅਨ (ਏਕਟੂ) ਦੀ ਅਗਵਾਈ ਵਿਚ 2 ਦਰਜਨ ਤੋਂ ਵੱਧ ਭੱਠਿਆਂ 'ਤੇ ਕੰਮ ਕਰਦੇ ਕਾਮਿਆਂ ਦੀ ਮੀਟਿੰਗ ਅਸ਼ਵਨੀ ਕੁਮਾਰ ਹੈਪੀ ਤੇ ਗੋਪਾਲ ਕ੍ਰਿਸ਼ਨ ਦੀ ਪ੍ਰਧਾਨਗੀ 'ਚ ਹੋਈ ਜਿਸ ਵਿਚ ਭੱਠਿਆਂ 'ਤੇ ਕੰਮ ਕਰਦੇ ਕਾਮਿਆਂ ਦੀਆਂ ...

ਪੂਰੀ ਖ਼ਬਰ »

ਵਿਮੁਕਤ ਜਾਤੀ ਵਿੰਗ ਨੇ ਬੱਬੇਹਾਲੀ ਨੂੰ ਸੌਂਪਿਆ ਮੰਗ ਪੱਤਰ

ਧਾਰੀਵਾਲ, 10 ਅਪ੍ਰੈਲ (ਜੇਮਸ ਨਾਹਰ)- ਵਿਮੁਕਤ ਜਾਤੀ ਵਿੰਗ ਵਲੋਂ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਵਿਮੁਕਤ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬਾਜਵਾ ਨੇ ਪਿੰਡ ਕਿਲ੍ਹਾ ਦੇਸਾ ਸਿੰਘ ਵਿਖੇ ਰੱਖੇ ਨੀਂਹ ਪੱਥਰ

ਫਤਹਿਗੜ੍ਹ ਚੂੜੀਆਂ, 10 ਅਪ੍ਰੈਲ (ਧਰਮਿੰਦਰ ਸਿੰਘ ਬਾਠ) - ਹਲਕਾ ਫਤਹਿਗੜ੍ਹ ਚੂੜੀਆਂ ਦੇ ਅਧੀਨ ਪੈਂਦੇ ਪਿੰਡ ਕਿਲਾ ਦੇਸਾ ਸਿੰਘ ਤੋਂ ਮੁਰੀਦਕੇ ਜਾਣ ਵਾਲੀ ਸੜਕ ਅਤੇ ਦੋਵਾਂ ਪਿੰਡਾਂ ਨੂੰ ਜੋੜਨ ਵਾਲੇ ਪੁਲ ਦੇ ਨਿਰਮਾਣ ਲਈ ਕੈਬਨਿਟ ਮੰਤਰੀ ਤਿ੍ਪਤਰਜਿੰਦਰ ਸਿੰਘ ਬਾਜਵਾ ...

ਪੂਰੀ ਖ਼ਬਰ »

ਮੋਦੀ ਤੇ ਪੰਜਾਬ ਸਰਕਾਰ ਖੇਤੀ ਕਾਨੂੰਨਾਂ 'ਤੇ ਕਰ ਰਹੀਆਂ ਨੇ ਰਾਜਨੀਤੀ- ਆਗੂ

ਬਟਾਲਾ, 10 ਅਪ੍ਰੈਲ (ਕਾਹਲੋਂ)- ਅੱਜ ਨਜ਼ਦੀਕੀ ਪਿੰਡ ਤਲਵੰਡੀ ਲਾਲ ਸਿੰਘ ਵਿਖੇ ਭਰਵੀਂ ਬੈਠਕ ਕਾਮਰੇਡ ਸੁਖਦੇਵ ਸਿੰਘ ਅਤੇ ਸੁਖਜਿੰਦਰ ਸਿੰਘ ਦੀ ਅਗਵਾਈ ਹੇਠ ਹੋਈ, ਜਿਸ 'ਚ ਕਾਮਰੇਡ ਬਾਸਰਪੁਰ ਅਤੇ ਕਾਮਰੇਡ ਮਨਜੀਤ ਰਾਜ ਬਟਾਲਾ ਨੇ ਸੰਯੁਕਤ ਮੋਰਚਾ ਦਿੱਲੀ ਦੇ ਸੱਦੇ 'ਤੇ ...

ਪੂਰੀ ਖ਼ਬਰ »

ਬੇਟ ਇਲਾਕੇ ਦੀਆਂ ਦਾਣਾ ਮੰਡੀਆਂ 'ਚ ਅੱਜ ਨਹੀਂ ਹੋਈ ਕਣਕ ਦੀ ਆਮਦ

ਪੁਰਾਣਾ ਸ਼ਾਲਾ, 10 ਅਪ੍ਰੈਲ (ਅਸ਼ੋਕ ਸ਼ਰਮਾ)- ਬੇਟ ਇਲਾਕੇ ਤੇ ਪੰਡੋਰੀ ਮਹੰਤਾਂ ਅੰਦਰ ਪੈਂਦੀਆਂ ਮੰਡੀਆਂ 'ਚ ਕਣਕ ਦੀ ਆਮਦ ਨਹੀਂ ਹੋਈ ਅਤੇ ਸਫਾਈ, ਬਿਜਲੀ ਦੀ ਘਾਟ ਨਾਲ ਮੁਲਾਜ਼ਮ ਵੀ ਮੰਡੀ ਨਹੀਂ ਪੁੱਜੇ | ਮੰਡੀਆਂ ਵਿਚ ਆਏ ਕਿਸਾਨਾਂ ਨੇ ਦੱਸਿਆ ਕਿ ਸਰਕਾਰ ਨੇ 10 ਅਪ੍ਰੈਲ ...

ਪੂਰੀ ਖ਼ਬਰ »

ਤਾਬਿਲਪੁਰ ਵਿਖੇ ਅੱਗ ਲੱਗਣ ਕਾਰਨ ਇਕ ਏਕੜ ਕਣਕ ਸੜ ਕੇ ਸੁਆਹ

ਪੁਰਾਣਾ ਸ਼ਾਲਾ, 10 ਅਪ੍ਰੈਲ (ਅਸ਼ੋਕ ਸ਼ਰਮਾ)- ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਅੰਦਰ ਪੈਂਦੇ ਪਿੰਡ ਕਰਵਾਲ ਦੇ ਕਿਸਾਨ ਪਰਮਜੀਤ ਸਿੰਘ ਉਰਫ਼ ਪੱਪੂ ਪੁੱਤਰ ਉਜਾਗਰ ਸਿੰਘ ਨੇ ਤਾਲਿਬਪੁਰ ਵਿਖੇ ਠੇਕੇ 'ਤੇ ਜ਼ਮੀਨ ਲਈ ਹੋਈ ਸੀ, ਜਿਸ ਵਿਚ ਉਸ ਨੇ ਕਣਕ ਦੀ ਬਿਜਾਈ ਕੀਤੀ ਹੋਈ ...

ਪੂਰੀ ਖ਼ਬਰ »

ਵਿਸ਼ਵ ਹੋਮਿਉਪੈਥੀ ਦਿਵਸ ਮੌਕੇ ਫੇਸਬੁੱਕ ਲਾਈਵ ਸੈਮੀਨਾਰ

ਗੁਰਦਾਸਪੁਰ, 10 ਅਪ੍ਰੈਲ (ਆਰਿਫ਼)- ਡਾਇਰੈਕਟਰ ਹੋਮਿਉਪੈਥਿਕ ਪੰਜਾਬ ਡਾ: ਬਲਿਹਾਰ ਸਿੰਘ ਦੇ ਹੁਕਮਾਂ ਅਤੇ ਜ਼ਿਲ੍ਹਾ ਹੋਮਿਓਪੈਥਿਕ ਅਫ਼ਸਰ ਡਾ: ਪ੍ਰਵੇਸ਼ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀ.ਐਚ.ਸੀ. ਧਾਰੀਵਾਲ ਦੇ ਹੋਮਿਓਪੈਥੀ ਮੈਡੀਕਲ ਅਫ਼ਸਰ ਡਾ: ਅਮਰਿੰਦਰ ਸਿੰਘ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ ਲੱਗਾ ਪੱਕਾ ਕਿਸਾਨ ਮੋਰਚਾ ਅੱਜ 192ਵੇਂ ਦਿਨ 'ਚ ਸ਼ਾਮਿਲ

ਗੁਰਦਾਸਪੁਰ, 10 ਅਪ੍ਰੈਲ (ਭਾਗਦੀਪ ਸਿੰਘ ਗੋਰਾਇਆ)- ਗੁਰਦਾਸਪੁਰ ਰੇਲਵੇ ਸਟੇਸ਼ਨ 'ਤੇ ਲੱਗਾ ਪੱਕਾ ਕਿਸਾਨ ਮੋਰਚਾ 1 ਅਕਤੂਬਰ 2020 ਤੋਂ ਚੱਲ ਰਿਹਾ ਹੈ ਅਤੇ ਅੱਜ ਇਹ ਮੋਰਚਾ 192ਵੇਂ ਦਿਨ 'ਚ ਸ਼ਾਮਿਲ ਹੋ ਗਿਆ ਅਤੇ ਅੱਜ 106ਵੇਂ ਜਥੇ ਨੇ ਲੜੀਵਾਰ 24 ਘੰਟੇ ਦੀ ਭੁੱਖ ਹੜਤਾਲ ਵਿਚ ...

ਪੂਰੀ ਖ਼ਬਰ »

120 ਕਰੋੜ ਰੁ. ਦੀ ਲਾਗਤ ਨਾਲ ਕਪੂਰਥਲਾ ਵਿਖੇ ਬਣਾਈ ਜਾਵੇਗੀ ਡਾ.ਅੰਬੇਡਕਰ ਯਾਦਗਾਰ- ਚੇਅਰਮੈਨ ਵੇਰਕਾ

ਅੰਮਿ੍ਤਸਰ, 10 ਅਪੈ੍ਰਲ (ਰੇਸ਼ਮ ਸਿੰਘ)- ਰਾਜ ਅਨੁਸੂਚਿਤ ਜਾਤੀਆਂ ਭੋ-ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵਲੋਂ ਆਪਣੇ 50 ਸਾਲਾ (ਗੋਲਡਨ ਜੁਬਲੀ) ਸਮਾਗਮਾਂ ਦੀ ਲੜੀ 'ਚ 4 ਜ਼ਿਲਿ੍ਹਆਂ (ਅੰਮਿ੍ਤਸਰ, ਤਰਨਤਾਰਨ, ਗੁਰਦਾਸਪੁਰ ਅਤੇ ਕਪੂਰਥਲਾ) ਦਾ ਸਮਾਗਮ ਇਥੇ ਡਾ: ਅੰਬੇਡਕਰ ਭਵਨ ...

ਪੂਰੀ ਖ਼ਬਰ »

ਬਸਪਾ ਵਲੋਂ ਡਾ: ਬੀ.ਆਰ. ਅੰਬੇਡਕਰ ਦੇ ਜਨਮ ਦਿਵਸ ਸਬੰਧੀ ਮੀਟਿੰਗ

ਗੁਰਦਾਸਪੁਰ, 10 ਅਪ੍ਰੈਲ (ਭਾਗਦੀਪ ਸਿੰਘ ਗੋਰਾਇਆ)- ਅੱਜ ਬਸਪਾ ਦੀ ਇਕ ਮੀਟਿੰਗ ਸਥਾਨਕ ਡਾ: ਅੰਬੇਡਕਰ ਭਵਨ ਰੋੜੀ ਮੁਹੱਲਾ ਗੁਰਦਾਸਪੁਰ ਵਿਖੇ ਹੋਈ, ਜਿਸ ਵਿਚ ਵਿਧਾਨ ਸਭਾਵਾਂ ਦੇ ਪ੍ਰਧਾਨਾਂ ਨੇ ਹਿੱਸਾ ਲਿਆ | ਇਸ ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਜੇ.ਪੀ. ਭਗਤ ...

ਪੂਰੀ ਖ਼ਬਰ »

ਆਇਲਟਸ ਤੇ ਪੀ.ਟੀ.ਈ ਲਈ ਬਾਹਰਲੇ ਜ਼ਿਲਿ੍ਹਆਂ ਤੋਂ ਆ ਰਹੇ ਬੱਚਿਆਂ ਲਈ ਬਰੇਨ ਵੇਵਜ਼ ਇੰਸਟੀਚਿਊਟ ਨੇ ਕੀਤਾ ਪੀ.ਜੀ. ਦਾ ਇੰਤਜ਼ਾਮ

ਗੁਰਦਾਸਪੁਰ, 10 ਅਪ੍ਰੈਲ (ਆਰਿਫ਼)-ਬਰੇਨਵੇਵਜ਼ ਇੰਸਟੀਚਿਊਟ ਇਕ ਅਜਿਹੀ ਸੰਸਥਾ ਬਣ ਚੁੱਕੀ ਹੈ ਜੋ ਹਰ ਉਨ੍ਹਾਂ ਬੱਚਿਆਂ ਦੇ ਸੁਪਨੇ ਸਾਕਾਰ ਕਰ ਰਹੀ ਹੈ, ਜੋ ਆਪਣਾ ਭਵਿੱਖ ਬਣਾਉਣ ਲਈ ਵਿਦੇਸ਼ ਵਿਚ ਪੜ੍ਹਾਈ ਕਰਨਾ ਚਾਹੁੰਦੇ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਕੱਲ੍ਹ ਗੁਰਦਾਸਪੁਰ ਵਿਖੇ ਹੋਣ ਵਾਲੀ ਸਰਬ ਸਾਂਝੀ ਰੈਲੀ ਦੀਆਂ ਤਿਆਰੀਆਂ ਮੁਕੰਮਲ

ਗੁਰਦਾਸਪੁਰ, 10 ਅਪ੍ਰੈਲ (ਆਰਿਫ਼)- ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਚੱਲ ਰਹੇ ਅੰਦੋਲਨ ਨੰੂ ਹੋਰ ਮਜ਼ਬੂਤ ਕਰਨ ਸਮੇਤ ਦਿੱਲੀ ਵਿਖੇ ਚੱਲ ਰਹੇ ਮੋਰਚੇ ਵਿਚ ਕਣਕਾਂ ਦੀ ਵਾਢੀ ਦੌਰਾਨ ਵੀ ਲੋਕਾਂ ਦੀ ਵੱਡੀ ਹਾਜ਼ਰੀ ਭਰਨ ਲਈ ਕਿਸਾਨ, ਮਜ਼ਦੂਰਾਂ ਨੰੂ ਲਾਮਬੰਦ ਕਰਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX