ਤਾਜਾ ਖ਼ਬਰਾਂ


ਕੋਰੋਨਾ ਪੀੜਤ ਅੰਡਰਵਰਲਡ ਡਾਨ ਛੋਟਾ ਰਾਜਨ ਹੋਇਆ ਠੀਕ
. . .  1 day ago
ਨਵੀਂ ਦਿੱਲੀ,11 ਮਈ - ਅੰਡਰਵਰਲਡ ਡਾਨ ਛੋਟਾ ਰਾਜਨ ਕੋਰੋਨਾ ਤੋਂ ਠੀਕ ਹੋਣ 'ਤੇ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਸ ਨੂੰ 25 ਅਪ੍ਰੈਲ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ...
ਨਵੀਂ ਦਿੱਲੀ : ਕੋਰੋਨਾ ਦੇ ਵਧਦੇ ਮਾਮਲਿਆਂ ਕਾਰਨ ਪ੍ਰਧਾਨ ਮੰਤਰੀ ਮੋਦੀ ਜੀ-7 ਸਿਖਰ ਸੰਮੇਲਨ 'ਚ ਨਹੀਂ ਲੈਣਗੇ ਹਿੱਸਾ
. . .  1 day ago
ਪੁਲਿਸ ਥਾਣਾ ਕੋਟ ਖਾਲਸਾ ਅਧੀਨ ਖੇਤਰ ਆਦਰਸ਼ ਨਗਰ ਵਿੱਖੇ ਇਕ ਨੌਜਵਾਨ ਵੱਲੋਂ ਆਪਣੇ ਆਪ ਨੂੰ ਲਗਾਈ ਅੱਗ
. . .  1 day ago
ਛੇਹਰਟਾ , 11 ਮਈ {ਸੁਰਿੰਦਰ ਸਿੰਘ ਵਿਰਦੀ}-ਪੁਲਿਸ ਥਾਣਾ ਕੋਟ ਖਾਲਸਾ ਦੇ ਅਧੀਨ ਆਉਂਦੇ ਇਲਾਕਾ ਆਦਰਸ਼ ਨਗਰ ਵਿਖੇ ਇਕ ਨੌਜਵਾਨ ਵਲੋਂ ਅੱਗ ਲਗਾ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕਰਨ ਦੀ ਖਬਰ ਸਾਹਮਣੇ ...
ਚੰਡੀਗੜ੍ਹ : ਸਿੱਖਿਆ ਵਿਭਾਗ ਵੱਲੋਂ 8 ਸਿੱਖਿਆ ਅਧਿਕਾਰੀਆਂ ਦੇ ਤਬਾਦਲੇ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਵਿਚ 12 ਮੌਤਾਂ ਨਾਲ 702 ਨਵੇਂ ਕੋਰੋਨਾ ਕੇਸ
. . .  1 day ago
ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ )- ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹੇ ਵਿਚ 12 ਹੋਰ ਮੌਤਾਂ ਹੋ ਜਾਣ ਕਾਰਨ ਮੌਤਾਂ ਦੀ ਗਿਣਤੀ 229 ਤੱਕ ਪੁੱਜ ਗਈ ਹੈ। ਜਦੋਂਕਿ ਅੱਜ ਜ਼ਿਲ੍ਹੇ ਵਿਚ ਕੋਰੋਨਾ ਦੇ 702 ...
ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਲਾਉਣ ਦੀ ਦਿੱਤੀ ਮਨਜ਼ੂਰੀ
. . .  1 day ago
ਫ਼ਿਰੋਜ਼ਪੁਰ (ਖੋਸਾ ਦਲ ਸਿੰਘ ) , 11 ਮਈ { ਮਨਪ੍ਰੀਤ ਸਿੰਘ ਸੰਧੂ}-ਪਿਛਲੇ ਕੁਝ ਦਿਨਾਂ ਤੋਂ ਪੰਜਾਬ ਸਰਕਾਰ ਵਲੋਂ ਝੋਨਾ ਲਾਉਣ ਦੀ ਤਰੀਕ ਦਾ ਨਾਂ ਐਲਾਨ ਕਰਨ ਕਾਰਨ ਕਿਸਾਨ ਪਨੀਰੀ ਬੀਜਣ ਨੂੰ ਲੈ ਕੇ ਦੁਚਿੱਤੀ ਵਿਚ ਸਨ,ਇਸ ਦੁਚਿੱਤੀ ਨੂੰ ਦੂਰ ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 5 ਮੌਤਾਂ, 537 ਨਵੇਂ ਕੇਸਾਂ ਦੀ ਪੁਸ਼ਟੀ
. . .  1 day ago
ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 537 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ,ਜਦਕਿ 215 ਪੀੜਤ ਸਿਹਤਯਾਬ ਵੀ ਹੋਏ ਹਨ। ਸਿਹਤ ਵਿਭਾਗ ਵਲੋਂ ਜਾਰੀ ...
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਤਬਦੀਲ
. . .  1 day ago
ਲੁਧਿਆਣਾ,11 ਮਈ(ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ । ਜ਼ਿਲ੍ਹਾ ਲੁਧਿਆਣਾ ਦੇ ਸਕੂਲ ਹੁਣ ਸਵੇਰੇ 8 ...
ਓਲਡਹੈਮ ਇੰਗਲੈਂਡ 'ਚ ਪ੍ਰੀਸ਼ਦ ਦੀ ਕਮਾਨ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਬਣੀ ਅਰੂਜ ਸ਼ਾਹ
. . .  1 day ago
ਲੰਡਨ , 11 ਮਈ - ਇੱਕ ਲੇਬਰ ਕੌਂਸਲਰ ਓਲਡਹੈਮ ਦੇ ਨਵੇਂ ਨੇਤਾ ਵਜੋਂ ਚੁਣੇ ਜਾਣ ਤੋਂ ਬਾਅਦ ਇੰਗਲੈਂਡ ਦੇ ਉੱਤਰ ਵਿਚ ਇੱਕ ਕੌਂਸਲ ਦਾ ਅਹੁਦਾ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਅਰੂਜ ਸ਼ਾਹ ਬਣ ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਦਾ ਕਹਿਰ ਜਾਰੀ, 13 ਹੋਰ ਮੌਤਾਂ, 328 ਨਵੇਂ ਕੋਰੋਨਾ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ । ਕੋਰੋਨਾ ਕਾਰਨ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਸਿਹਤ ਵਿਭਾਗ ਦੀ ਸੂਚਨਾ ਅਨੁਸਾਰ ...
ਕਪੂਰਥਲਾ ਜ਼ਿਲ੍ਹੇ ਵਿਚ ਕੋਰੋਨਾ ਕਾਰਨ ਹੋਈਆਂ 6 ਮੌਤਾਂ, 318 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਕਪੂਰਥਲਾ, 11 ਮਈ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਦਿਨੋ ਦਿਨ ਵੱਧਦਾ ਜਾ ਰਿਹਾ ਹੈ ਤੇ ਅੱਜ ਹੁਣ ਤੱਕ ਦੇ ਸਭ ਤੋਂ ਵੱਧ ਇੱਕੋਂ ਦਿਨ ਵਿਚ ਆਏ 318 ਮਰੀਜ਼ ਕੋਰੋਨਾ ਪਾਜ਼ੀਟਿਵ ਦਰਜ ਕੀਤੇ ਗਏ ਹਨ ...
ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ : 458 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 9 ਦੀ ਮੌਤ
. . .  1 day ago
ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 458 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 126 ਨਵੇਂ ਕੇਸ, ਦੋ ਮੌਤਾਂ
. . .  1 day ago
ਬਰਨਾਲਾ, 11 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 126 ਨਵੇਂ ਕੇਸ ਸਾਹਮਣੇ ਆਏ ਹਨ | ਜਦਕਿ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ...
ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ , 11 (ਮਈ ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 38247 ਕੁੱਲ ਸਕਾਰਾਤਮਕ ਮਾਮਲਿਆਂ ਦੀ...
ਲੁਧਿਆਣਾ ਵਿਚ ਕੋਰੋਨਾ ਨਾਲ 43 ਮੌਤਾਂ
. . .  1 day ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 43 ਮੌਤਾਂ ਹੋ ਗਈਆਂ ਹਨ। ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ...
ਐਮ.ਬੀ.ਐਸ.ਪੀ.ਐਸ.ਯੂ. ਪਟਿਆਲਾ ਕੈਂਪਸ ਲਈ ਮਨਜ਼ੂਰ ਰਾਸ਼ੀ ਤੁਰੰਤ ਜਾਰੀ ਕਰਨ ਦੇ ਨਿਰਦੇਸ਼
. . .  1 day ago
ਚੰਡੀਗੜ੍ਹ , 11 ਮਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ...
ਮੋਗਾ ਵਿਚ ਕੋਰੋਨਾ ਦਾ ਧਮਾਕਾ, ਇਕੋ ਦਿਨ ਵਿਚ ਆਏ 123 ਮਾਮਲੇ
. . .  1 day ago
ਮੋਗਾ, 1 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਫਿਰ ਧਮਾਕਾ ਹੋਇਆ ਹੈ ਅਤੇ ਇਕੋ ਦਿਨ 123 ਕੋਰੋਨਾ ਪੀੜਤ ਨਵੇਂ ਮਾਮਲੇ ਆਏ ਹਨ । ਮਰੀਜ਼ਾਂ ਦੀ ਕੁੱਲ ਗਿਣਤੀ...
ਪਠਾਨਕੋਟ ਵਿਚ ਕੋਰੋਨਾ ਦੇ 264 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 11 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ | ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ...
ਡੀ.ਐੱਸ.ਪੀ ਪੱਧਰ ਦੇ 13 ਅਧਿਕਾਰੀਆਂ ਦੇ ਤਬਾਦਲੇ
. . .  1 day ago
ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਪੰਜਾਬ ਪੁਲਸ ਵਿਚ ਫੇਰਬਦਲ ਕਰਦਿਆਂ...
ਬਸੇਰਾ ਪ੍ਰਾਜੈਕਟ 'ਤੇ ਕੰਮ ਕੀਤਾ ਜਾਵੇ ਤੇਜ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 11 ਮਈ - ਸ਼ਹਿਰੀ ਗ਼ਰੀਬਾਂ ਨੂੰ ਘਰ ਮੁਹੱਈਆ ਕਰਾਉਣ ਦੀ ਆਪਣੀ ਵਚਨਬੱਧਤਾ ਨੂੰ ਦਰਸਾਉਂਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ...
ਰਾਮ ਕਰਨ ਵਰਮਾ ਮੱਧ ਅਫ਼ਰੀਕੀ ਗਣਰਾਜ ਵਿਚ ਭਾਰਤ ਦੇ ਅਗਲੇ ਰਾਜਦੂਤ
. . .  1 day ago
ਨਵੀਂ ਦਿੱਲੀ , 11 ਮਈ - ਰਾਮ ਕਰਨ ਵਰਮਾ, ਜੋ ਮੌਜੂਦਾ ਸਮੇਂ ਵਿਚ ਡੈਮੋਕਰੇਟਿਕ ਰੀਪਬਲਿਕ ਆਫ ਕਾਂਗੋ ਵਿਚ ਭਾਰਤ ਦੇ ਰਾਜਦੂਤ ਹਨ, ਉਨ੍ਹਾਂ ਨੂੰ ਕਿਨਸ਼ਾਸਾ ਵਿਚ ਨਿਵਾਸ...
ਹਿਮਾਚਲ ਪ੍ਰਦੇਸ਼ ਵਿਚ ਦਸਵੀਂ ਦੇ 1.16 ਲੱਖ ਵਿਦਿਆਰਥੀਆਂ ਨੂੰ 11 ਵੀਂ ਜਮਾਤ ਵਿਚ ਪ੍ਰਮੋਟ ਕੀਤਾ
. . .  1 day ago
ਊਨਾ,11 ਮਈ (ਹਰਪਾਲ ਸਿੰਘ ਕੋਟਲਾ) - ਡਾਇਰੈਕਟਰ ਹਿਮਾਚਲ ਪ੍ਰਦੇਸ਼ ਉੱਚ ਸਿੱਖਿਆ ਨੇ ਸਕੂਲ ਸਿੱਖਿਆ ਬੋਰਡ ਦੀਆਂ 10 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ...
ਪਹਿਲੀ ਖ਼ੁਰਾਕ ਲੈ ਚੁੱਕੇ ਲਾਭਪਾਤਰੀਆਂ ਨੂੰ ਦੂਜੀ ਖ਼ੁਰਾਕ ਲਈ ਦਿੱਤੀ ਜਾਵੇ ਤਰਜੀਹ - ਰਾਜੇਸ਼ ਭੂਸ਼ਨ (ਕੇਂਦਰੀ ਸਿਹਤ ਸਕੱਤਰ)
. . .  1 day ago
ਨਵੀਂ ਦਿੱਲੀ , 11 ਮਈ - ਸਾਰੇ ਸੂਬੇ ਇਹ ਸੁਨਿਸ਼ਚਿਤ ਕਰਨ ਕਿ ਜਿੰਨਾਂ ਨੇ ਪਹਿਲੀ ਖ਼ੁਰਾਕ ਲਈ ਹੈ, ਉਨ੍ਹਾਂ ਨੂੰ ਦੂਜੀ ਖ਼ੁਰਾਕ ਲਈ ਤਰਜੀਹ ਦਿੱਤੀ ਜਾਵੇ...
ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ
. . .  1 day ago
ਅੰਮ੍ਰਿਤਸਰ, 11 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਬੁੱਧਵਾਰ 12 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ...
ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੁਕਾਨਾਂ ਖੋਲ੍ਹਣ ਸਬੰਧੀ ਨਵੀਂ ਸਮਾਂ ਸਾਰਨੀ ਜਾਰੀ
. . .  1 day ago
ਫ਼ਾਜ਼ਿਲਕਾ, 11 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ ਦੇ ਤਾਜਾ ਹਲਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਲਈ ਨਵੀਂ ਸਮਾਂ ਸਾਰਨੀ ਲਾਗੂ ਕੀਤੀ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਚੇਤ ਸੰਮਤ 553
ਿਵਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਮਹੱਤਵਪੂਰਨ ਹੈ। -ਹੋਵਰਡ ਟੈਫਟ

ਪਟਿਆਲਾ

ਆੜ੍ਹਤੀਆਂ ਦੀ ਹੜਤਾਲ ਕਾਰਨ ਸ਼ਹਿਰ ਦੀਆਂ ਬਹੁਤੀਆਂ ਮੰਡੀਆਂ 'ਚ ਨਹੀਂ ਸ਼ੁਰੂ ਹੋ ਸਕੀ ਕਣਕ ਦੀ ਖ਼ਰੀਦ

ਪਟਿਆਲਾ, 10 ਅਪ੍ਰੈਲ (ਗੁਰਵਿੰਦਰ ਸਿੰਘ ਔਲਖ)-ਸੂਬਾ ਸਰਕਾਰ ਵਲੋ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਨ ਦੇ ਪਹਿਲੇ ਦਿਨਾਂ ਹੀ ਸ਼ਹਿਰ ਦੀਆਂ ਮੰਡੀਆਂ 'ਚ ਵੱਡੀ ਗਿਣਤੀ ਕਿਸਾਨਾਂ ਵਲੋਂ ਕਣਕ ਦੀ ਫ਼ਸਲ ਲਿਆਂਦੀ ਗਈ | ਦੂਜੇ ਪਾਸੇ ਕੇਂਦਰ ਸਰਕਾਰ ਵਲੋਂ ਸਿੱਧੀ ਅਦਾਇਗੀ ਦੇ ਦਿੱਤੇ ਆਦੇਸ਼ਾਂ ਦੀ ਵਿਰੋਧਤਾ ਕਰ ਰਹੇ ਆੜ੍ਹਤੀਆਂ ਦੇ ਹੜਤਾਲ 'ਤੇ ਹੋਣ ਕਾਰਨ ਅੱਜ ਕਣਕ ਦੀ ਖ਼ਰੀਦ ਨਹੀਂ ਹੋ ਸਕੀ | ਭਾਵੇਂਕਿ ਦੇਰ ਸ਼ਾਮ ਆੜ੍ਹਤੀਆਂ ਦੀ ਇਕ ਜਥੇਬੰਦੀ ਵਲੋਂ ਹੜਤਾਲ ਵਾਪਸ ਲੈ ਲਈ ਸੀ ਪਰ ਇਸ ਦੇ ਬਾਵਜੂਦ ਵੀ ਕਣਕ ਦੀ ਖ਼ਰੀਦ ਸ਼ੁਰੂ ਨਹੀਂ ਹੋ ਸਕੀ | ਇਸ ਤਰ੍ਹਾਂ ਹੀ ਸੂਬਾ ਸਰਕਾਰ ਵਲੋਂ ਮੰਡੀਆਂ 'ਚ ਕੋਰੋਨਾ ਤੋਂ ਬਚਾਅ ਤੇ ਖ਼ਰੀਦ ਸਬੰਧੀ ਪੁਖ਼ਤਾ ਪ੍ਰਬੰਧ ਦੇ ਦਾਅਵੇ ਵੀ ਖੋਖਲੇ ਨਜ਼ਰ ਆਏ, ਜਿਸ ਕਾਰਨ ਕਿਸਾਨਾਂ ਨੂੰ ਵੱਡੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਅੱਜ ਸਰਕਾਰੀ ਖਰੀਦ ਦੇ ਪਹਿਲੇ ਦਿਨ ਹੀ ਮੰਡੀਆਂ 'ਚ ਕਣਕ ਦੇ ਅੰਬਾਰ ਲੱਗ ਗਏ, ਭਾਵੇਂਕਿ ਦੇਰ ਸ਼ਾਮ ਤਕ ਆੜ੍ਹਤੀਆਂ ਵਲੋਂ ਹੜਤਾਲ ਵਾਪਸ ਲੈ ਕੇ ਖ਼ਰੀਦ ਸ਼ੁਰੂ ਕਰਨ ਦਾ ਫ਼ੈਸਲਾ ਲੈ ਲਿਆ ਗਿਆ ਸੀ ਪਰ ਸ਼ਹਿਰ ਦੀ ਮੁੱਖ ਅਨਾਜ ਸਰਹਿੰਦ ਰੋਡ 'ਤੇ ਅੱਜ ਬਾਰਦਾਨਾ ਨਾ ਹੋਣ ਕਾਰਨ ਖ਼ਰੀਦ ਨਹੀਂ ਹੋਈ | ਨਿਊ ਪਨਗ੍ਰੇਨ ਮਾਰਕੀਟ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਨੇ ਦੱਸਿਆ ਕਿ ਆੜ੍ਹਤੀ ਐਸੋਸੀਏਸ਼ਨ ਵਲੋਂ ਲਏ ਗਏ ਫ਼ੈਸਲੇ ਅਨੁਸਾਰ ਖ਼ਰੀਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਪਰ ਏਜੰਸੀਆਂ ਕੋਲ ਬਾਰਦਾਨੇ ਦੀ ਘਾਟ ਹੋਣ ਕਾਰਨ ਅੱਜ ਖ਼ਰੀਦ ਸ਼ੁਰੂ ਨਹੀਂ ਹੋ ਸਕੀ | ਆੜ੍ਹਤੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਰਾਣਾ ਨੇ ਆਖਿਆ ਕਿ ਸਰਕਾਰੀ ਖ਼ਰੀਦ ਸ਼ੁਰੂ ਹੋਣ ਦੇ ਪਹਿਲੇ ਦਿਨ ਆੜ੍ਹਤੀਆਂ ਦੀ ਹੜਤਾਲ ਕਾਰਨ ਜ਼ਿਲੇ੍ਹ ਦੀਆਂ ਜ਼ਿਆਦਾਤਰ ਮੰਡੀਆਂ 'ਚ ਖ਼ਰੀਦ ਸ਼ੁਰੂ ਨਹੀਂ ਹੋ ਸਕੀ | ਉਨ੍ਹਾਂ ਕਿਹਾ ਕਿ ਆੜ੍ਹਤੀਆਂ ਦੀ ਇਕ ਜਥੇਬੰਦੀ ਵਲੋਂ ਹੜਤਾਲ ਵਾਪਸ ਲੈ ਲਈ ਹੈ ਅਤੇ ਸਾਡੀ ਜਥੇਬੰਦੀ ਵਲੋਂ ਅੱਜ ਦੇਰ ਸ਼ਾਮ ਬੈਠਕ ਤੋਂ ਬਾਅਦ ਫ਼ੈਸਲਾ ਲਿਆ ਜਾਵੇਗਾ |
ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ 'ਚ ਪੰਜਾਬ ਸਰਕਾਰ ਦੀ ਨਾਲਾਇਕੀ-ਰੱਖੜਾ
ਸਮਾਣਾ, (ਪ੍ਰੀਤਮ ਸਿੰਘ ਨਾਗੀ, ਸਾਹਿਬ ਸਿੰਘ, ਹਰਵਿੰਦਰ ਸਿੰਘ ਟੋਨੀ)-ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਕਣਕ ਦੀ ਖ਼ਰੀਦ ਸਬੰਧੀ ਪੰਜਾਬ ਸਰਕਾਰ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ | ਪੰਜਾਬ ਸਰਕਾਰ ਨੇ 10 ਅਪ੍ਰੈਲ ਤੋਂ ਕਣਕ ਦੀ ਖ਼ਰੀਦ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ ਪਰ ਸਰਕਾਰ ਦੀ ਨਾਲਾਇਕੀ ਕਾਰਨ ਅਜਿਹਾ ਨਹੀਂ ਹੋਇਆ | ਉਨ੍ਹਾਂ ਆਖਿਆ ਕਿ ਮੰਡੀਆਂ 'ਚ ਕਣਕ ਦੇ ਅੰਬਾਰ ਲੱਗ ਗਏ ਹਨ | ਕਿਸਾਨ ਕਣਕ ਵੇਚਣ ਲਈ ਖੱਜਲ ਖੁਆਰ ਹੋ ਰਹੇ ਹਨ ਪਰ ਪੰਜਾਬ ਦੇ ਮੁੱਖ ਮੰਤਰੀ ਅੰਦਰੋਂ ਬਾਹਰ ਨਹੀਂ ਆ ਰਹੇ | ਉੱਧਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹਮੇਸ਼ਾ ਕਿਸਾਨਾਂ ਦੇ 'ਚ ਰਹਿੰਦੇ ਸਨ | ਉਨ੍ਹਾਂ ਕਿਹਾ ਕਿ ਮੰਡੀਆਂ 'ਚ ਬਾਰਦਾਨਾ ਨਹੀਂ ਹੈ | ਅਗਲੇ ਦਿਨਾਂ 'ਚ ਵੀ ਕਣਕ ਦੀ ਖ਼ਰੀਦ ਨਹੀਂ ਸ਼ੁਰੂ ਹੋ ਸਕੇਗੀ | ਇਸ ਮੌਕੇ ਅਮਰਜੀਤ ਸਿੰਘ ਪੰਜਰਥ, ਨਿਸ਼ਾਨ ਸਿੰਘ ਸੰਧੂ, ਅਮਰਜੀਤ ਸਿੰਘ ਸੰਧੂ, ਜਗਤਾਰ ਸਿੰਘ ਸੰਧੂ, ਅਮਰਜੀਤ ਸਿੰਘ ਗੁਰਾਇਆ, ਸੱਤਪਾਲ ਸਿੰਘ ਸਵੀਟੀ, ਅਸ਼ੋਕ ਮੋਦਗਿਲ, ਸੁਰੇਸ਼ ਭੋਲਾ ਸਿੰਗਲਾ, ਬਲਦੇਵ ਸਿੰਘ ਰਾਜਲਾ, ਗੋਪਾਲ ਸ਼ਰਮਾ ਆਦਿ ਹਾਜ਼ਰ ਸਨ |
ਧਰਮਸੋਤ ਨੇ ਨਾਭਾ ਮੰਡੀ 'ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ
ਨਾਭਾ, (ਅਮਨਦੀਪ ਸਿੰਘ ਲਵਲੀ)- ਅਨਾਜ ਮੰਡੀ ਨਾਭਾ ਵਿਖੇ ਕੈਬਨਿਟ ਮੰਤਰੀ ਪੰਜਾਬ ਸਾਧੂ ਸਿੰਘ ਧਰਮਸੋਤ ਵਲੋਂ ਪਹੁੰਚ ਕੇ ਅੱਜ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ ਗਈ | ਗੱਲਬਾਤ ਦੌਰਾਨ ਧਰਮਸੋਤ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ 131 ਕਰੋੜ ਰੁਪਿਆ ਜੋ ਆੜ੍ਹਤੀਆਂ ਦਾ ਸਰਕਾਰ ਵੱਲ ਬਕਾਇਆ ਸੀ ਉਹ ਸੋਮਵਾਰ 12 ਅਪ੍ਰੈਲ ਨੂੰ ਦੇਣ ਦਾ ਐਲਾਨ ਕੀਤਾ ਗਿਆ | ਚੇਅਰਮੈਨ ਜਗਜੀਤ ਸਿੰਘ ਦੁਲੱਦੀ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਜਤਿੰਦਰ ਜੱਤੀ ਮਾਰਕੀਟ ਕਮੇਟੀ ਭਾਦਸੋਂ ਦੇ ਚੇਅਰਮੈਨ ਪਰਮਜੀਤ ਸਿੰਘ ਕੱਲਰਮਾਜਰੀ ਨੇ ਸਾਂਝੇ ਤੌਰ 'ਤੇ ਕਿਹਾ ਸਮੁੱਚੇ ਖਰੀਦ ਪ੍ਰਬੰਧ ਕੀਤੇ ਗਏ ਹਨ | ਅੱਜ ਪਹਿਲੇ ਦਿਨ ਹੀ ਖ਼ਰੀਦ ਏਜੰਸੀਆਂ ਵਲੋਂ ਖ਼ਰੀਦ ਵੱਡੇ ਪੱਧਰ 'ਤੇ ਕੀਤੀ ਗਈ ਹੈ | ਪਨਗ੍ਰੇਨ ਦੇ ਇੰਚਾਰਜ ਵਰਿੰਦਰ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਮੂਹ ਖ਼ਰੀਦ ਏਜੰਸੀਆਂ ਮੰਡੀ 'ਚ ਪਹੁੰਚ ਚੁੱਕੀਆਂ ਹਨ | ਇਸ ਮੌਕੇ ਚੇਅਰਮੈਨ ਇੱਛਿਆਮਾਨ ਸਿੰਘ ਭੋਜੋਮਾਜਰੀ, ਜਗਦੀਸ਼ ਚੰਦ ਵਾਈਸ ਚੇਅਰਮੈਨ ਮਾਰਕੀਟ ਕਮੇਟੀ, ਜਗਤਾਰ ਸਿੰਘ ਚੀਮਾ, ਸੁਖਵੰਤ ਸਿੰਘ ਕੌਲ, ਬਿਹਾਰੀ ਲਾਲ, ਜਸਵੰਤ ਸਿੰਘ ਕਾਲੇਮਾਜਰਾ, ਸੌਰਵ ਗਾਬਾ, ਸੰਜੀਵ ਗਰਗ ਸੋਨੂੰ ਸਾਬਕਾ ਕੌਂਸਲਰ, ਚਰਨਜੀਤ ਬਾਤਿਸ਼ ਸਿਆਸੀ ਸਕੱਤਰ ਧਰਮਸੋਤ, ਕੌਂਸਲਰ ਕਿ੍ਸ਼ਨ ਕੁਮਾਰ, ਸਮਾਜ ਸੇਵਕ ਹਰਮੇਸ਼ ਕੁਮਾਰ ਮੇਸ਼ੀ, ਸੈਕਟਰੀ ਗੁਰਦੀਪ ਸਿੰਘ ਤੋਂ ਇਲਾਵਾ ਹੋਰ ਹਾਜ਼ਰ ਸਨ |
ਕਣਕ ਦੀ ਖ਼ਰੀਦ ਲਈ ਸਰਕਾਰ ਦੇ ਦਾਅਵੇ ਖੋਖਲੇ-ਦੇਵ ਮਾਨ
ਭਾਦਸੋਂ, (ਵੜੈਚ)-ਪੰਜਾਬ ਸਰਕਾਰ ਵਲੋਂ ਕਣਕ ਦੀ ਖ਼ਰੀਦ ਲਈ ਮਿੱਥੀ ਗਈ 10 ਅਪੈ੍ਰਲ ਤੋਂ ਸ਼ੁਰੂ ਕਰਨ ਦਾ ਵਾਅਦੇ ਝੂਠੇ ਸਾਬਤ ਹੋਏ ਹਨ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਨਾਭਾ ਦੇ ਆਗੂ ਗੁਰਦੇਵ ਸਿੰਘ ਦੇਵ ਮਾਨ ਨੇ ਭਾਦਸੋਂ ਦਾਣਾ ਮੰਡੀ ਵਿਖੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣਨ ਮੌਕੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਭਾਵੇਂ ਕਣਕ ਦਾ ਇੱਕ-ਇੱਕ ਦਾਣਾ ਖ਼ਰੀਦਣ ਦੇ ਬਿਆਨ ਦਿੱਤੇ ਜਾ ਰਹੇ ਹਨ ਪਰ ਹੁਣ ਤੱਕ ਦਾਣਾ ਮੰਡੀ ਵਿਚ ਪੂਰੇ ਖ਼ਰੀਦ ਪ੍ਰਬੰਧ ਹੀ ਮੁਕੰਮਲ ਨਹੀਂ ਕੀਤੇ ਗਏ |
ਭਾਦਸੋਂ 'ਚ ਧਰਮਸੋਤ ਨੇ ਕਰਵਾਈ ਕਣਕ ਦੀ ਖ਼ਰੀਦ ਦੀ ਸ਼ੁਰੂਆਤ
ਭਾਦਸੋਂ, (ਗੁਰਬਖ਼ਸ਼ ਸਿੰਘ ਵੜੈਚ,ਪ੍ਰਦੀਪ ਦੰਦਰਾਲਾ)-ਭੰਗੂ ਰਾਈਸ ਮਿਲ ਸਕਰਾਲੀ ਦੇ ਸਬ-ਯਾਰਡ ਵਿਖੇ ਪਿੰਡ ਘੁੰਡਰ ਦੇ ਕਿਸਾਨ ਬਲਦੀਪ ਸਿੰਘ ਦੀ ਮਾਰਕਫੈੱਡ ਵਲੋਂ ਖਰੀਦੀ ਗਈ ਕਣਕ ਦੀ ਬੋਲੀ ਕਰਵਾ ਕੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਖ਼ਰੀਦ ਦੀ ਸ਼ੁਰੂਆਤ ਕਰਵਾਈ | ਇਸ ਮੌਕੇ ਧਰਮਸੋਤ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆੜ੍ਹਤੀਆਂ ਅਤੇ ਕਿਸਾਨਾਂ ਦੇ ਹਿਤਾਂ ਦੀ ਲੜਾਈ ਲੜ ਰਹੇ ਹਨ, ਦੂਜੇ ਪਾਸੇ ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ ਤੇ ਆੜ੍ਹਤੀਆਂ ਦੇ ਨਹੁੰ ਮਾਸ ਦੇ ਰਿਸ਼ਤੇ ਨੂੰ ਢਾਹ ਲਾ ਰਹੀ ਹੈ | ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਪਰਮਜੀਤ ਸਿੰਘ ਖੱਟੜਾ, ਐਸ.ਡੀ.ਐਮ. ਕਾਲਾ ਰਾਮ ਕਾਂਸਲ, ਵਾਈਸ ਚੇਅਰਮੈਨ ਮੱਖਣ ਸਿੰਘ ਟੌਹੜਾ, ਨਗਰ ਪੰਚਾਇਤ ਪ੍ਰਧਾਨ ਚੁੰਨੀ ਲਾਲ, ਸਕੱਤਰ ਮਾਰਕੀਟ ਕਮੇਟੀ ਅਸ਼ਵਨੀ ਕੁਮਾਰ, ਹੈਪੀ ਗੋਬਿੰਦਪੁਰਾ, ਸ਼ਕਤੀ ਕੁਮਾਰ ਤੇ ਹੋਰ ਮੌਜੂਦ ਸਨ |
ਚੰਦੂਮਾਜਰਾ ਨੇ ਮੌਕੇ 'ਤੇ ਖ਼ਰੀਦ ਏਜੰਸੀਆਂ ਨੂੰ ਬੁਲਾ ਕੇ ਕਰਵਾਈ ਕਣਕ ਦੀ ਬੋਲੀ
ਸਨੌਰ, (ਸੋਖਲ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਉਨ੍ਹਾਂ ਨੇ ਸਨੌਰ ਮੰਡੀ 'ਚ ਮੌਕੇ 'ਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਬੁਲਾ ਕੇ ਕਣਕ ਦੀ ਬੋਲੀ ਸ਼ੁਰੂ ਕਰਵਾਈ | ਉਨ੍ਹਾਂ ਨਾਲ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਵੀ ਸਨ | ਚੰਦੂਮਾਜਰਾ ਅੱਜ ਹਲਕਾ ਸਨੌਰ ਵਿਖੇ ਆਪਣੀ ਫੇਰੀ 'ਤੇ ਸਨ ਤਾਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਅੱਜ ਐਲਾਨ ਦੇ ਬਾਵਜੂਦ ਵੀ ਕਣਕ ਦੀ ਖ਼ਰੀਦ ਨਹੀਂ ਕੀਤੀ ਜਾ ਰਹੀ | ਕਈ ਕਿਸਾਨਾਂ ਨੇ ਉਨ੍ਹਾਂ ਤੱਕ ਇਹ ਸੁਨੇਹਾ ਪਹੁੰਚਾਇਆ ਤਾਂ ਉਹ ਮੌਕੇ 'ਤੇ ਹੀ ਪਹੁੰਚ ਗਏ ਤੇ ਮੌਕੇ 'ਤੇ ਅਧਿਕਾਰੀਆਂ ਨੂੰ ਬੁਲਾ ਕੇ ਬੋਲੀ ਸ਼ੁਰੂ ਕਰਵਾਈ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਸਮੇਰ ਸਿੰਘ ਲਾਛੜੂ, ਚੰਦੂਮਾਜਰਾ ਦੇ ਸਿਆਸੀ ਸਕੱਤਰ ਜਗਜੀਤ ਸਿੰਘ ਕੋਹਲੀ, ਭਾਰਤ ਗੋਇਲ, ਜਸਪ੍ਰੀਤ ਬੱਤਾ,
ਰਾਜ ਕੁਮਾਰ, ਪਾਰਸ ਗੋਇਲ, ਵਿਨੋਦ ਗੋਇਲ, ਮਹਿੰਦਰ ਮਹਿਤਾ, ਸ਼ਰਨਜੀਤ ਸਿੰਘ, ਮਹਾਂਵੀਰ ਸਿੰਘ, ਕਰਮ ਸਿੰਘ,ਸਵੀਟੀ ਹਰੀਕਾ, ਚਰਨਜੀਤ ਸਿੰਘ ਐਮ.ਸੀ, ਪ੍ਰੀਤਮ ਸਿੰਘ, ਦਲਵਿੰਦਰ ਸਿੰਘ ਆਦਿ ਹਾਜ਼ਰ ਸਨ |
ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨਾਲ ਕਰ ਰਹੀ ਧੱਕਾ- ਹਰਿੰਦਰਪਾਲ
ਦੇਵੀਗੜ੍ਹ, (ਰਾਜਿੰਦਰ ਸਿੰਘ ਮੌਜੀ)-ਅੱਜ ਅਨਾਜ ਮੰਡੀ ਦੁੱਧਨ ਸਾਧਾਂ ਵਿਖੇ ਖ਼ਰੀਦ ਪ੍ਰਬੰਧਾਂ ਸਬੰਧੀ ਆੜ੍ਹਤੀਆਂ ਨੂੰ ਮਿਲਣ ਉਪਰੰਤ ਗੱਲਬਾਤ ਕਰਦਿਆਂ ਹਲਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਅਪਣਾਈ ਜਾ ਰਹੀ ਫ਼ਸਲ ਦੀ ਸਿੱਧੀ ਅਦਾਇਗੀ ਦੀ ਨੀਤੀ ਕਿਸਾਨਾਂ ਨਾਲ ਧੱਕਾ ਹੈ ਅਤੇ ਇਸ ਫ਼ੈਸਲੇ ਨਾਲ ਹਜ਼ਾਰਾਂ ਆੜ੍ਹਤੀਆਂ ਦੇ ਪਰਿਵਾਰ ਪ੍ਰਭਾਵਿਤ ਹੋਣਗੇ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜਾਣਬੁੱਝ ਕੇ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ 10 ਅਪ੍ਰੈਲ ਤੋਂ ਸ਼ੁਰੂ ਕੀਤੀ ਜਾਣ ਵਾਲੀ ਕਣਕ ਦੀ ਖ਼ਰੀਦ ਸਬੰਧੀ ਅਜੇ ਤੱਕ ਮੰਡੀਆਂ 'ਚ ਪੁਖ਼ਤਾ ਪ੍ਰਬੰਧ ਨਹੀਂ ਕੀਤੇ ਗਏ ਅਤੇ ਨਾ ਹੀ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਤੇ ਕਰਮਚਾਰੀ ਮੰਡੀਆਂ ਵਿਚ ਆਏ ਹਨ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਬਿਨਾਂ ਦੇਰੀ ਕੀਤਿਆਂ ਖ਼ਰੀਦ ਸ਼ੁਰੂ ਕਰਵਾਉਣੀ ਚਾਹੀਦੀ ਹੈ ਤਾਂ ਜੋ ਮੌਸਮ ਖ਼ਰਾਬ ਹੋਣ ਤੋਂ ਪਹਿਲਾਂ ਪਹਿਲਾਂ ਕਿਸਾਨ ਆਪਣੀ ਫ਼ਸਲ ਵੇਚ ਸਕਣ | ਇਸ ਮੌਕੇ ਸੁਖਵਿੰਦਰ ਸਿੰਘ ਗਿੱਲ, ਜਗਜੀਤ ਸਿੰਘ ਕੋਹਲੀ, ਨਰਿੰਦਰ ਸਿੰਘ ਲੇਹਲਾਂ, ਗੁਰਜੰਟ ਸਿੰਘ, ਬਿਕਰਮ ਸਿੰਘ, ਦਵਿੰਦਰ ਸਿੰਘ ਤਾਜਲਪੁਰ, ਲਖਵੀਰ ਸਿੰਘ, ਕਰਮਜੀਤ ਸਿੰਘ, ਸੰਦੀਪ ਕੁਮਾਰ, ਭੁਪਿੰਦਰ ਸਿੰਘ ਆਦਿ ਹਾਜ਼ਰ ਸਨ |
ਬਨੂੜ ਅਨਾਜ ਮੰਡੀ 'ਚ ਆੜ੍ਹਤੀਆਂ ਦੀ ਹੜਤਾਲ ਕਾਰਨ ਖ਼ਰੀਦ ਨਾ ਹੋ ਸਕੀ ਸ਼ੁਰੂ
ਬਨੂੜ, (ਭੁਪਿੰਦਰ ਸਿੰਘ)-ਕਣਕ ਦੀ ਸਰਕਾਰੀ ਖ਼ਰੀਦ ਦੇ ਪਹਿਲੇ ਦਿਨ ਅੱਜ ਬਨੂੜ ਮੰਡੀ 'ਚ ਆੜ੍ਹਤੀਆਂ ਵਲੋਂ ਪੰਜਾਬ ਭਰ 'ਚ ਦਿੱਤੇ ਹੜਤਾਲ ਦੇ ਸੱਦੇ ਕਾਰਨ ਕਣਕ ਦੀ ਕੋਈ ਖ਼ਰੀਦ ਨਾ ਹੋ ਸਕੀ | ਸਥਾਨਕ ਮੰਡੀ 'ਚ ਸਵੇਰ ਤੋਂ ਹੀ ਕਣਕ ਦੀਆਂ ਟਰਾਲੀਆਂ ਆਉਣੀਆਂ ਸ਼ੁਰੂ ਹੋ ਗਈਆਂ 'ਤੇ ਦੁਪਹਿਰ ਤੱਕ ਛੇ ਹਜ਼ਾਰ ਕੁਵਿੰਟਲ ਤੋਂ ਵੱਧ ਕਣਕ ਮੰਡੀ 'ਚ ਆ ਚੁੱਕੀ ਸੀ | ਮੁਹਾਲੀ ਦੇ ਐਸਡੀਐਮ ਜਗਦੀਪ ਸਹਿਗਲ ਨੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਸਮੁੱਚੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਕਣਕ ਦੀ ਖ਼ਰੀਦ ਦੇ ਸਮੁੱਚੇ ਪ੍ਰਬੰਧ ਮੁਕੰਮਲ ਹਨ ਅਤੇ ਬਨੂੜ ਮੰਡੀ 'ਚ ਐਫ਼ਸੀਆਈ, ਪਨਗ੍ਰੇਨ, ਵੇਅਰ ਹਾਊਸਿੰਗ ਅਤੇ ਮਾਰਕਫੈੱਡ ਏਜੰਸੀਆਂ ਖ਼ਰੀਦ ਕਰਨਗੀਆਂ | ਪਨਗ੍ਰੇਨ ਦੇ ਇੰਸਪੈਕਟਰ ਦੀਪਕ ਸਿਨਹਾ ਨੇ ਆਖਿਆ ਕਿ ਅੱਜ ਹੜਤਾਲ ਕਾਰਨ ਖ਼ਰੀਦ ਆਰੰਭ ਨਹੀਂ ਕੀਤੀ ਜਾ ਸਕੀ | ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਕੁਲਵਿੰਦਰ ਸਿੰਘ ਭੋਲਾ, ਲੇਖਾਕਾਰ ਬਲਬੀਰ ਸਿੰਘ ਜੌਲਾ ਮੌਜੂਦ ਸਨ | ਇਸੇ ਦੌਰਾਨ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਪੁਨੀਤ ਜੈਨ, ਮੀਤ ਪ੍ਰਧਾਨ ਗੁਰਵਿੰਦਰ ਸਿੰਘ ਰਾਮਪੁਰ, ਰਵਿੰਦਰ ਟੋਨੀ, ਅਮਿੱਤ ਜੈਨ, ਸਚਿਨ ਜੈਨ, ਪਰਮਜੀਤ ਪਾਸੀ ਆਦਿ ਦੀ ਅਗਵਾਈ ਹੇਠ ਆੜ੍ਹਤੀਆਂ ਨੇ ਆਪਣੀਆਂ ਮੰਗਾਂ ਦੇ ਹੱਕ 'ਚ ਨਾਅਰੇਬਾਜ਼ੀ ਕੀਤੀ |
ਕੇਂਦਰ ਦੇ ਨਕਸ਼ੇ ਕਦਮਾਂ 'ਤੇ ਚੱਲੀ ਪੰਜਾਬ ਦੀ ਕਾਂਗਰਸ ਸਰਕਾਰ-ਚੰਦੂਮਾਜਰਾ
ਘਨੌਰ, (ਜਾਦਵਿੰਦਰ ਸਿੰਘ ਜੋਗੀਪੁਰ)-ਅਨਾਜ ਮੰਡੀ ਘਨੌਰ ਵਿਖੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਾਬਕਾ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਾਬਕਾ ਵਿਧਾਇਕਾ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਕਣਕ ਦੀ ਅਦਾਇਗੀ ਦੇ ਰੇੜਕੇ ਸਬੰਧੀ ਚੰਦੂਮਾਜਰਾ ਵਲੋਂ ਪੰਜਾਬ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਹੁਣ ਪੰਜਾਬ ਦੀ ਕਾਂਗਰਸ ਸਰਕਾਰ ਵੀ ਕੇਂਦਰ ਦੀ ਮੋਦੀ ਸਰਕਾਰ ਦੇ ਨਕਸ਼ੇ ਕਦਮਾਂ ਅਨੁਸਾਰ ਹੀ ਚੱਲ ਰਹੀ ਹੈ, ਜਿਸ ਤਹਿਤ ਪੰਜਾਬ ਸਰਕਾਰ ਵਲੋਂ ਕਣਕ ਦੀ ਅਦਾਇਗੀ ਸਿੱਧੀ ਕਿਸਾਨਾਂ ਨੂੰ ਕਰਨ ਦੇ ਹੁਕਮ ਦਿੱਤੇ ਹਨ | ਮੁਖਮੈਲਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਫ਼ੈਸਲਾ ਕਿਸਾਨਾਂ ਦਾ ਪੱਖ ਰੱਖਕੇ ਨਹੀਂ ਲਿਆ ਜਿਸ ਸਦਕਾ ਕਿਸਾਨਾਂ ਨੂੰ ਕੇਂਦਰ ਦੇ ਨਾਲ-ਨਾਲ ਪੰਜਾਬ ਸਰਕਾਰ ਦੀ ਵੀ ਮਾਰ ਝੇਲਣੀ ਪੈ ਰਹੀ ਹੈ | ਇਸ ਮੌਕੇ ਜਥੇ: ਜਸਮੇਰ ਸਿੰਘ ਲਾਛੜੂ ਸ਼੍ਰੋਮਣੀ ਕਮੇਟੀ ਮੈਂਬਰ, ਸਾਬਕਾ ਚੇਅਰਮੈਨ ਕਮਲਦੀਪ ਸਿੰਘ ਢੰਡਾ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਭੁਪਿੰਦਰ ਸਿੰਘ ਸੇਖੂਪੁਰ, ਯੂਥ ਆਗੂ ਹੈਰੀ ਮੁਖਮੈਲਪੁਰ, ਕੁਲਦੀਪ ਸਿੰਘ ਗੁਰਾਇਆ ਸ਼ਹਿਰੀ ਪ੍ਰਧਾਨ, ਦੀਦਾਰ ਸਿੰਘ ਗੁਰਨਾ ਖੇੜੀ, ਸਾਬਕਾ ਸਰਪੰਚ ਰਣਬੀਰ ਸਿੰਘ ਹਰੀਮਾਜਰਾ ਆਦਿ ਮੌਜੂਦ ਸਨ |

'ਆਪ' ਨੇ ਮੁੱਖ ਮੰਤਰੀ ਦੇ ਸ਼ਹਿਰ 'ਚ ਬਿਜਲੀ ਬਿੱਲ ਸਾੜ ਕੇ ਜਤਾਇਆ ਰੋਸ

ਪਟਿਆਲਾ, 10 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ 'ਚ ਵਧਦੇ ਬਿਜਲੀ ਬਿਲਾਂ ਵਿਰੁੱਧ ਆਮ ਆਦਮੀ ਪਾਰਟੀ ਨੇ ਮੋਰਚਾ ਖ਼ੋਲ ਦਿੱਤਾ ਹੈ | ਇਸ ਦੀ ਸ਼ੁਰੂਆਤ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਤੋਂ ਕੀਤੀ ਗਈ ਹੈ | ਇਸੇ ਤਹਿਤ ਵੱਡੀ ਗਿਣਤੀ 'ਚ ਪਾਰਟੀ ਵਲੰਟੀਅਰਾਂ ਅਤੇ ਆਮ ...

ਪੂਰੀ ਖ਼ਬਰ »

ਡਿਊਟੀ 'ਚ ਵਿਘਨ ਪਾਉਣ ਵਾਲਿਆਂ ਖ਼ਿਲਾਫ਼ ਕੇਸ ਦਰਜ

ਪਟਿਆਲਾ, 10 ਅਪ੍ਰੈਲ (ਮਨਦੀਪ ਸਿੰਘ ਖਰੋੜ)-ਫਾਇਰ ਬਿ੍ਗੇਡ ਦੇ ਦਫ਼ਤਰ ਲਾਗੇ ਨਗਰ ਨਿਗਮ ਵਲੋਂ ਧਰਮਸ਼ਾਲਾ ਬਣਾਉਣ ਦਾ ਕੰਮ ਕੀਤੀ ਜਾ ਰਿਹਾ ਸੀ, ਇਸ ਦੌਰਾਨ ਗਗਨ ਧਾਲੀਵਾਲ ਅਤੇ ਦੀਪ ਵਾਸੀਆਨ ਪਟਿਆਲਾ ਵਲੋਂ ਮੌਕੇ ਨਿਗਮ ਦੇ ਅਧਿਕਾਰੀ ਤੇ ਕਰਮਚਾਰੀਆਂ ਨਾਲ ਤਕਰਾਰਬਾਜ਼ੀ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਤੋਂ ਅਫ਼ੀਮ ਬਰਾਮਦ

ਪਟਿਆਲਾ, 10 ਅਪ੍ਰੈਲ (ਧਾਲੀਵਾਲ)-ਅਰਬਨ ਅਸਟੇਟ-2 'ਚੋਂ ਇਕ ਮੋਟਰਸਾਈਕਲ ਸਵਾਰ ਤੋਂ ਥਾਣਾ ਅਰਬਨ ਅਸਟੇਟ ਦੀ ਪੁਲਿਸ ਨੂੰ 400 ਗਰਾਮ ਅਫੀਮ ਬਰਾਮਦ ਹੋਈ ਹੈ | ਇਸ ਸਬੰਧੀ ਥਾਣਾ ਮੁਖੀ ਰੋਣੀ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਸਹਾਇਕ ਥਾਣੇਦਾਰ ਸੰਦੀਪ ਸਿੰਘ ...

ਪੂਰੀ ਖ਼ਬਰ »

96 ਬੋਤਲਾਂ ਹਰਿਆਣਾ ਦੀ ਸ਼ਰਾਬ ਬਰਾਮਦ

ਪਟਿਆਲਾ, 10 ਅਪ੍ਰੈਲ (ਖਰੋੜ)-ਸਥਾਨਕ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਦੌਰਾਨ 96 ਬੋਤਲਾਂ ਹਰਿਆਣਾ ਦੀ ਸ਼ਰਾਬ ਬਰਾਮਦ ਕਰਕੇ ਦੋ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪਹਿਲੇ ਕੇਸ 'ਚ ਥਾਣਾ ਕੋਤਵਾਲੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਭੀਮ ਨਗਰ ...

ਪੂਰੀ ਖ਼ਬਰ »

ਸੀ.ਪੀ.ਐਫ. ਯੂਨੀਅਨ ਵਲੋਂ ਪੁਰਾਣੀ ਪੈਨਸ਼ਨ ਬਹਾਲੀ ਨੂੰ ਲੈ ਕੇ ਮੋਟਰਸਾਈਕਲ ਰੈਲੀ

ਪਟਿਆਲਾ, 10 ਅਪ੍ਰੈਲ (ਸਟਾਫ਼ ਰਿਪੋਰਟਰ)-ਪੁਰਾਣੀ ਪੈਨਸ਼ਨ ਬਹਾਲੀ ਲਈ ਸੰਘਰਸ਼ ਕਰ ਰਹੀ ਜਥੇਬੰਦੀ ਸੀ. ਪੀ. ਐਫ. ਇੰਪਲਾਈਜ਼ ਯੂਨੀਅਨ ਵਲੋਂ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਵਿਰਕ ਦੀ ਅਗਵਾਈ ਹੇਠ ਪੁਰਾਣੀ ਪੈਨਸ਼ਨ ਬਹਾਲੀ ਲਈ ਮੋਟਰਸਾਈਕਲ ਰੈਲੀ ਕੱਢੀ ਗਈ, ਜਿਸ 'ਚ ...

ਪੂਰੀ ਖ਼ਬਰ »

ਕੋਵਿਡ ਟੀਕਾਕਰਨ ਦਾ ਅੰਕੜਾ ਹੋਇਆ ਇਕ ਲੱਖ ਤੋਂ ਪਾਰ

ਪਟਿਆਲਾ, 10 ਅਪ੍ਰੈਲ (ਗੁਰਵਿੰਦਰ ਸਿੰਘ ਔਲਖ)-ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਕੋਵਿਡ ਟੀਕਾਕਰਨ ਮੁਹਿੰਮ ਤਹਿਤ 7749 ਟੀਕੇ ਲਗਾਏ ਗਏ, ਜਿਸ ਨਾਲ ਜ਼ਿਲੇ੍ਹ 'ਚ ਕੋਵਿਡ ਦਾ ਟੀਕਾਕਰਨ ਦੀ ਗਿਣਤੀ 1,06,000 ਦੇ ਕਰੀਬ ਹੋ ਗਈ ਹੈ | ਅੱਜ ਜ਼ਿਲੇ੍ਹ 'ਚ 266 ਕੋਵਿਡ ਪਾਜ਼ੀਟਿਵ ...

ਪੂਰੀ ਖ਼ਬਰ »

ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਕਾਬੂ

ਪਟਿਆਲਾ, 10 ਅਪ੍ਰੈਲ (ਖਰੋੜ)-ਥਾਣਾ ਬਖਸ਼ੀਵਾਲਾ ਦੀ ਪੁਲਿਸ ਨੇ ਪਿੰਡ ਇੰਦਰਪੁਰਾ ਲਾਗੇ ਗਸ਼ਤ ਦੌਰਾਨ ਇਕ ਵਿਅਕਤੀ ਤੋਂ 300 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਮੁਲਜ਼ਮ ਦੀ ਪਛਾਣ ਲਛਮਣ ਸਿੰਘ ਵਾਸੀ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ | ਇਸ ਸਬੰਧੀ ਸੈਂਚਰੀ ਇਨਕਲੇਵ ...

ਪੂਰੀ ਖ਼ਬਰ »

'ਆਪ' ਦੇ ਨਵ-ਨਿਯੁਕਤ ਜ਼ਿਲ੍ਹਾ ਅਹੁਦੇਦਾਰਾਂ ਨੂੰ ਕੀਤਾ ਸਨਮਾਨਿਤ

ਪਾਤੜਾਂ, 10 ਅਪੈ੍ਰਲ (ਜਗਦੀਸ਼ ਸਿੰਘ ਕੰਬੋਜ)-ਆਮ ਆਦਮੀ ਪਾਰਟੀ ਵਲੋਂ ਜ਼ਿਲ੍ਹਾ ਜਥੇਬੰਦੀ 'ਚ ਪਾਤੜਾਂ ਇਲਾਕੇ ਦੇ ਆਗੂਆਂ ਨੂੰ ਅਹੁਦੇਦਾਰੀਆਂ ਦਿੱਤੇ ਜਾਣ 'ਤੇ ਪਾਰਟੀ ਹਾਈ ਕਮਾਨ ਦਾ ਧੰਨਵਾਦ ਕੀਤਾ ਗਿਆ ਅਤੇ ਪਾਤੜਾਂ ਇਲਾਕੇ ਦੇ ਵਰਕਰਾਂ ਵਲੋਂ ਬਲਾਕ ਪ੍ਰਧਾਨ ...

ਪੂਰੀ ਖ਼ਬਰ »

ਜਥੇ. ਗੜ੍ਹੀ ਨੇ ਪਿੰਡਾਂ 'ਚ ਬੂਥ ਕਮੇਟੀਆਂ ਬਣਾਈਆਂ

ਰਾਜਪੁਰਾ, 10 ਅਪ੍ਰੈਲ (ਜੀ.ਪੀ. ਸਿੰਘ)-ਅੱਜ ਨੇੜਲੇ ਪਿੰਡ ਮਿਰਜ਼ਾਪੁਰ ਵਿਖੇ ਅਕਾਲੀ ਦਲ ਦੇ ਸਰਕਲ ਦਿਹਾਤੀ ਪ੍ਰਧਾਨ ਸਤਵਿੰਦਰ ਸਿੰਘ ਮਿਰਜ਼ਾਪੁਰ ਦੀ ਅਗਵਾਈ 'ਚ ਸਰਕਲ ਦੇ ਅਕਾਲੀ ਵਰਕਰਾਂ ਦੀ ਇਕ ਬੈਠਕ ਹੋਈ, ਜਿਸ 'ਚ ਸ਼੍ਰੋਮਣੀ ਕਮੇਟੀ ਮਾੈਬਰ ਜਥੇ. ਸੁਰਜੀਤ ਸਿੰਘ ...

ਪੂਰੀ ਖ਼ਬਰ »

ਦੁਗਾਲ ਵਿਖੇ ਦਲਿਤ ਸਮਾਜ ਵਲੋਂ ਨੌਜਵਾਨ ਆਗੂ ਡਾ. ਮੱਟੂ ਦਾ ਸਵਾਗਤ

ਪਾਤੜਾਂ, 10 ਅਪ੍ਰੈਲ (ਜਗਦੀਸ਼ ਸਿੰਘ ਕੰਬੋਜ)-ਪਿੰਡ ਦੁਗਾਲ ਕਲਾਂ ਵਿਖੇ ਦਲਿਤ ਸਮਾਜ ਵਲੋਂ ਇੱਕ ਮੀਟਿੰਗ ਕੀਤੀ ਗਈ, ਜਿਸ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਸੁਤੰਤਰ ਮਜ਼ਦੂਰ ਯੂਨੀਅਨ, ਭਾਰਤ ਦੇ ਪੰਜਾਬ ਕਨਵੀਨਰ ਦਲਿਤ ਆਗੂ ਡਾ. ਜਤਿੰਦਰ ਸਿੰਘ ਮੱਟੂ ਦਾ ਦਲਿਤ ਸਮਾਜ ਦੇ ...

ਪੂਰੀ ਖ਼ਬਰ »

52 ਕਿੱਲੋ ਸੁੱਕੇ ਡੋਡੇ ਪੋਸਤ ਸਮੇਤ 1 ਕਾਬੂ

ਪਾਤੜਾਂ, 10 ਅਪ੍ਰੈਲ (ਖ਼ਾਲਸਾ)-ਪਾਤੜਾਂ ਪੁਲਿਸ ਅਤੇ ਐੱਸ.ਟੀ.ਐਫ ਦੀ ਟੀਮ ਨੇ ਸਾਂਝੀ ਕਰਵਾਈ 'ਚ ਪਿੰਡ ਕਾਹਨਗੜ੍ਹ ਘਰਾਂਚੋਂ ਦੇ ਇਕ ਵਿਅਕਤੀ ਨੂੰ 4 ਥੈਲੇ ਸੁੱਕੇ ਡੋਡਿਆਂ ਅਤੇ ਤਸਕਰੀ ਲਈ ਵਰਤੀ ਗਈ ਕਾਰ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ...

ਪੂਰੀ ਖ਼ਬਰ »

ਅਣ-ਅਧਿਕਾਰਤ ਕਾਲੋਨੀਆਂ ਵਿਰੁੱਧ ਪੀ.ਡੀ.ਏ. ਕਰੇਗਾ ਕਾਨੂੰਨੀ ਕਾਰਵਾਈ

ਪਟਿਆਲਾ, 10 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਪਟਿਆਲਾ ਸ਼ਹਿਰ 'ਚ ਕੱਟੀਆਂ ਜਾ ਰਹੀਆਂ ਅਣ-ਅਧਿਕਾਰਤ ਕਾਲੋਨੀਆਂ ਸਬੰਧੀ ਪੀ.ਡੀ.ਏ. ਪਟਿਆਲਾ ਵਿਖੇ ਪ੍ਰਾਪਤ ਸ਼ਿਕਾਇਤਾਂ ਦੇ ਆਧਾਰ 'ਤੇ ਪੀ.ਡੀ.ਏ. ਵਲੋਂ ਸਰਵੇ ਕੀਤਾ ਗਿਆ ਸੀ, ਜਿਸ ਆਧਾਰ 'ਤੇ ਪੀ.ਆਰ.ਟੀ.ਪੀ.ਡੀ. ਐਕਟ-1995 ਤਹਿਤ ...

ਪੂਰੀ ਖ਼ਬਰ »

ਲੋਕ ਅਦਾਲਤ 'ਚ 98 ਕੇਸਾਂ 'ਚੋਂ 61 ਦਾ ਮੌਕੇ 'ਤੇ ਨਿਪਟਾਰਾ

ਰਾਜਪੁਰਾ, 10 ਅਪ੍ਰੈਲ (ਰਣਜੀਤ ਸਿੰਘ)-ਅੱਜ ਇੱਥੇ ਸਿਵਲ ਕੋਰਟ ਵਿਖੇ ਮਾਨਯੋਗ ਜੱਜ ਸਾਹਿਬ ਸ਼ੀ੍ਰ ਇਮਾਨਵੀਰ ਸਿੰਘ ਧਾਲੀਵਾਲ ਦੀ ਅਗਵਾਈ 'ਚ ਨੈਸ਼ਨਲ ਲੋਕ ਅਦਾਲਤ ਲਾਈ ਗਈ, ਜਿਸ ਵਿਚ 98 ਕੇਸ ਸੁਣਵਾਈ ਲਈ ਰੱਖੇ ਗਏ ਅਤੇ 61 ਕੇਸਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਵਿੱਕੀ ਘਨੌਰ ਤੇ ਬਲਵਿੰਦਰ ਸਿੰਘ ਝਾੜਵਾਂ ਤੇ ਲੀਡਰਸ਼ਿਪ ਦਾ ਧੰਨਵਾਦ

ਘਨੌਰ, 10 ਅਪ੍ਰੈਲ (ਪ.ਪ.)-ਆਮ ਆਦਮੀ ਪਾਰਟੀ ਲਈ ਹਲਕਾ ਘਨੌਰ ਤੋਂ ਲੰਮੇ ਸਮੇਂ ਤੋਂ ਸੇਵਾ ਨਿਭਾਉਂਦੇ ਆ ਰਹੇ ਬਲਵਿੰਦਰ ਸਿੰਘ ਝਾੜਵਾਂ ਅਤੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੂੰ ਸਨਮਾਨਜਨਕ ਅਹੁਦੇ ਦਾ ਮਾਣ ਬਖ਼ਸ਼ਿਆ, ਜਿਸ 'ਚ ਵਿੱਕੀ ...

ਪੂਰੀ ਖ਼ਬਰ »

ਬਾਹਰਲੇ ਰਾਜਾਂ ਤੋਂ ਕਣਕ ਲਿਆ ਰਹੇ ਟਰੱਕ ਪੰਜਾਬ-ਹਰਿਆਣਾ ਸਰਹੱਦ 'ਤੇ ਕੀਤੇ ਕਾਬੂ

ਘਨੌਰ/ਰਾਜਪੁਰਾ, 10 ਅਪ੍ਰੈਲ (ਜਾਦਵਿੰਦਰ ਸਿੰਘ ਜੋਗੀਪੁਰ, ਜੀ.ਪੀ. ਸਿੰਘ)-ਪੰਜਾਬ ਹਰਿਆਣਾ ਸਰਹੱਦ 'ਤੇ ਸ਼ੰਭੂ ਪੁਲਿਸ ਵਲੋਂ ਬਾਹਰਲੇ ਸੂਬਿਅ ਾਂ ਤੋਂ ਕਣਕ ਲੈ ਕੇ ਆ ਰਹੇ ਚਾਰ ਟਰੱਕਾਂ ਨੂੰ ਰੋਕ ਕੇ ਉਨ੍ਹਾਂ ਦੀਆਂ ਬਿੱਲ ਬਿਲਟੀਆਂ ਦੀ ਪੜਤਾਲ ਲਈ ਮਾਰਕੀਟ ਕਮੇਟੀ ਨੂੰ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ 'ਚ 912 ਕੇਸਾਂ ਦਾ ਹੋਇਆ ਨਿਪਟਾਰਾ

ਪਟਿਆਲਾ, 10 ਅਪ੍ਰੈਲ (ਗੁਰਵਿੰਦਰ ਸਿੰਘ ਔਲਖ)-ਜ਼ਿਲੇ੍ਹ ਤੇ ਸੈਸ਼ਨਜ਼ ਰਜਿੰਦਰ ਅਗਰਵਾਲ ਨੇ ਅੱਜ ਲੱਗੀ ਕੌਮੀ ਲੋਕ ਅਦਾਲਤ ਦੌਰਾਨ ਨਿਪਟਾਏ ਗਏ ਮਾਮਲਿਆਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ 12 ਬੈਂਚਾਂ ਵਲੋਂ ਪਟਿਆਲਾ, ਨਾਭਾ, ਰਾਜਪੁਰਾ ਅਤੇ ਸਮਾਣਾ ਵਿਖੇ 912 ਕੇਸਾਂ ...

ਪੂਰੀ ਖ਼ਬਰ »

ਵਿਰਦੀ ਦੀ ਅਗਵਾਈ 'ਚ ਰਾਮਗੜ੍ਹੀਆ ਭਾਈਚਾਰੇ ਵਲੋਂ ਸ਼੍ਰੋ.ਕਮੇਟੀ ਦਾ ਧੰਨਵਾਦ

ਪਾਤੜਾਂ, 10 ਅਪ੍ਰੈਲ (ਜਗਦੀਸ਼ ਸਿੰਘ ਕੰਬੋਜ)-ਰਾਮਗੜ੍ਹੀਆ ਭਾਈਚਾਰੇ ਦੀ ਇਕ ਮੀਟਿੰਗ ਵਿਰਦੀ ਐਗਰੋ ਇੰਡਸਟਰੀ ਵਿਖੇ ਹੋਈ, ਜਿਸ 'ਚ ਇਕੱਤਰ ਆਗੂਆਂ ਵਲੋਂ ਸ੍ਰ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਦੀਆਂ ਪਰਿਕਰਮਾ 'ਚੋਂ ਰਾਮਗੜ੍ਹੀਆ ਬੁੰਗਿਆ ਲਈ ਰਸਤਾ ਦੇਣ ਲਈ ਸ਼੍ਰੋਮਣੀ ...

ਪੂਰੀ ਖ਼ਬਰ »

ਕੇਂਦਰ ਦੇ ਨਾਲ-ਨਾਲ ਪੰਜਾਬ ਸਰਕਾਰ ਵੀ ਫ਼ਸਲਾਂ ਦੀ ਅਦਾਇਗੀ 'ਚ ਬਣੀ ਅੜਿੱਕਾ-ਚੜੂਨੀ

ਘਨੌਰ, 10 ਅਪ੍ਰੈਲ (ਜਾਦਵਿੰਦਰ ਸਿੰਘ ਜੋਗੀਪੁਰ)-ਅੰਤਰਰਾਸ਼ਟਰੀ ਕਬੱਡੀ ਖਿਡਾਰੀ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਅਤੇ ਖੁਸ਼ਦੀਪ ਸਿੰਘ ਟਿੰਕੂ ਘਨੌਰ ਦੀ ਅਗਵਾਈ 'ਚ ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਐਂਡ ਵੈੱਲਫੇਅਰ ਕਲੱਬ ਸੰਧਾਰਸੀ ਵਲੋਂ 12ਵਾਂ ਕਬੱਡੀ ਟੂਰਨਾਮੈਂਟ ...

ਪੂਰੀ ਖ਼ਬਰ »

ਜਸਟਿਸ ਰਾਜਨ ਗੁਪਤਾ ਵਲੋਂ ਜ਼ਿਲ੍ਹਾ ਕਚਹਿਰੀਆਂ 'ਚ ਡੀ ਸਟ੍ਰੈੱਸ ਕੇਂਦਰ ਦਾ ਉਦਘਾਟਨ

ਪਟਿਆਲਾ, 10 ਅਪ੍ਰੈਲ (ਮਨਦੀਪ ਸਿੰਘ ਖਰੋੜ)-ਪਟਿਆਲਾ ਸੈਸ਼ਨਜ਼ ਡਵੀਜ਼ਨ ਦੇ ਪ੍ਰਸ਼ਾਸਕੀ ਜੱਜ, ਜਸਟਿਸ ਰਾਜਨ ਗੁਪਤਾ (ਮਾਣਯੋਗ ਜੱਜ, ਪੰਜਾਬ ਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ) ਵਲੋਂ ਅੱਜ ਜ਼ਿਲ੍ਹਾ ਕਚਹਿਰੀਆਂ ਪਟਿਆਲਾ ਵਿਖੇ ਬਣਾਏ ਗਏ ਨਵੇਂ ਡੀ ਸਟ੍ਰੈੱਸ ਕੇਂਦਰ ਦਾ ...

ਪੂਰੀ ਖ਼ਬਰ »

ਕੇਂਦਰ ਦੇ ਨਾਲ-ਨਾਲ ਪੰਜਾਬ ਸਰਕਾਰ ਵੀ ਫ਼ਸਲਾਂ ਦੀ ਅਦਾਇਗੀ 'ਚ ਬਣੀ ਅੜਿੱਕਾ-ਚੜੂਨੀ

ਘਨੌਰ, 10 ਅਪ੍ਰੈਲ (ਜਾਦਵਿੰਦਰ ਸਿੰਘ ਜੋਗੀਪੁਰ)-ਅੰਤਰਰਾਸ਼ਟਰੀ ਕਬੱਡੀ ਖਿਡਾਰੀ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਅਤੇ ਖੁਸ਼ਦੀਪ ਸਿੰਘ ਟਿੰਕੂ ਘਨੌਰ ਦੀ ਅਗਵਾਈ 'ਚ ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਐਂਡ ਵੈੱਲਫੇਅਰ ਕਲੱਬ ਸੰਧਾਰਸੀ ਵਲੋਂ 12ਵਾਂ ਕਬੱਡੀ ਟੂਰਨਾਮੈਂਟ ...

ਪੂਰੀ ਖ਼ਬਰ »

ਮੋਦੀ ਸਰਕਾਰ ਕਿਸਾਨਾਂ ਦੀ ਸਭ ਤੋਂ ਵੱਡੀ ਦੁਸ਼ਮਣ-ਖਨੌੜਾ

ਭਾਦਸੋਂ, 10 ਅਪ੍ਰੈਲ (ਪ੍ਰਦੀਪ ਦੰਦਰਾਲਾ)-ਕੇਂਦਰ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੇ ਫ਼ੈਸਲਿਆਂ ਨੇ ਹੁਣ ਤੱਕ ਦੇਸ਼ ਦੀ ਕਿਸਾਨੀ ਦਾ ਬਿਲਕੁਲ ਵੀ ਭਲਾ ਨਹੀਂ ਕੀਤਾ, ਜਿਸ ਕਰਕੇ ਅੱਜ ਦੇਸ਼ ਦਾ ਅੰਨਦਾਤਾ ਸੜਕਾਂ 'ਤੇ ਰੁਲਨ ਲਈ ਮਜਬੂਰ ਹੋ ਰਿਹਾ ਹੈ | ਇਸ ਲਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX