ਤਾਜਾ ਖ਼ਬਰਾਂ


ਕੋਰੋਨਾ ਪੀੜਤ ਅੰਡਰਵਰਲਡ ਡਾਨ ਛੋਟਾ ਰਾਜਨ ਹੋਇਆ ਠੀਕ
. . .  1 day ago
ਨਵੀਂ ਦਿੱਲੀ,11 ਮਈ - ਅੰਡਰਵਰਲਡ ਡਾਨ ਛੋਟਾ ਰਾਜਨ ਕੋਰੋਨਾ ਤੋਂ ਠੀਕ ਹੋਣ 'ਤੇ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਸ ਨੂੰ 25 ਅਪ੍ਰੈਲ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ...
ਨਵੀਂ ਦਿੱਲੀ : ਕੋਰੋਨਾ ਦੇ ਵਧਦੇ ਮਾਮਲਿਆਂ ਕਾਰਨ ਪ੍ਰਧਾਨ ਮੰਤਰੀ ਮੋਦੀ ਜੀ-7 ਸਿਖਰ ਸੰਮੇਲਨ 'ਚ ਨਹੀਂ ਲੈਣਗੇ ਹਿੱਸਾ
. . .  1 day ago
ਪੁਲਿਸ ਥਾਣਾ ਕੋਟ ਖਾਲਸਾ ਅਧੀਨ ਖੇਤਰ ਆਦਰਸ਼ ਨਗਰ ਵਿੱਖੇ ਇਕ ਨੌਜਵਾਨ ਵੱਲੋਂ ਆਪਣੇ ਆਪ ਨੂੰ ਲਗਾਈ ਅੱਗ
. . .  1 day ago
ਛੇਹਰਟਾ , 11 ਮਈ {ਸੁਰਿੰਦਰ ਸਿੰਘ ਵਿਰਦੀ}-ਪੁਲਿਸ ਥਾਣਾ ਕੋਟ ਖਾਲਸਾ ਦੇ ਅਧੀਨ ਆਉਂਦੇ ਇਲਾਕਾ ਆਦਰਸ਼ ਨਗਰ ਵਿਖੇ ਇਕ ਨੌਜਵਾਨ ਵਲੋਂ ਅੱਗ ਲਗਾ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕਰਨ ਦੀ ਖਬਰ ਸਾਹਮਣੇ ...
ਚੰਡੀਗੜ੍ਹ : ਸਿੱਖਿਆ ਵਿਭਾਗ ਵੱਲੋਂ 8 ਸਿੱਖਿਆ ਅਧਿਕਾਰੀਆਂ ਦੇ ਤਬਾਦਲੇ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਵਿਚ 12 ਮੌਤਾਂ ਨਾਲ 702 ਨਵੇਂ ਕੋਰੋਨਾ ਕੇਸ
. . .  1 day ago
ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ )- ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹੇ ਵਿਚ 12 ਹੋਰ ਮੌਤਾਂ ਹੋ ਜਾਣ ਕਾਰਨ ਮੌਤਾਂ ਦੀ ਗਿਣਤੀ 229 ਤੱਕ ਪੁੱਜ ਗਈ ਹੈ। ਜਦੋਂਕਿ ਅੱਜ ਜ਼ਿਲ੍ਹੇ ਵਿਚ ਕੋਰੋਨਾ ਦੇ 702 ...
ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਲਾਉਣ ਦੀ ਦਿੱਤੀ ਮਨਜ਼ੂਰੀ
. . .  1 day ago
ਫ਼ਿਰੋਜ਼ਪੁਰ (ਖੋਸਾ ਦਲ ਸਿੰਘ ) , 11 ਮਈ { ਮਨਪ੍ਰੀਤ ਸਿੰਘ ਸੰਧੂ}-ਪਿਛਲੇ ਕੁਝ ਦਿਨਾਂ ਤੋਂ ਪੰਜਾਬ ਸਰਕਾਰ ਵਲੋਂ ਝੋਨਾ ਲਾਉਣ ਦੀ ਤਰੀਕ ਦਾ ਨਾਂ ਐਲਾਨ ਕਰਨ ਕਾਰਨ ਕਿਸਾਨ ਪਨੀਰੀ ਬੀਜਣ ਨੂੰ ਲੈ ਕੇ ਦੁਚਿੱਤੀ ਵਿਚ ਸਨ,ਇਸ ਦੁਚਿੱਤੀ ਨੂੰ ਦੂਰ ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 5 ਮੌਤਾਂ, 537 ਨਵੇਂ ਕੇਸਾਂ ਦੀ ਪੁਸ਼ਟੀ
. . .  1 day ago
ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 537 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ,ਜਦਕਿ 215 ਪੀੜਤ ਸਿਹਤਯਾਬ ਵੀ ਹੋਏ ਹਨ। ਸਿਹਤ ਵਿਭਾਗ ਵਲੋਂ ਜਾਰੀ ...
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਤਬਦੀਲ
. . .  1 day ago
ਲੁਧਿਆਣਾ,11 ਮਈ(ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ । ਜ਼ਿਲ੍ਹਾ ਲੁਧਿਆਣਾ ਦੇ ਸਕੂਲ ਹੁਣ ਸਵੇਰੇ 8 ...
ਓਲਡਹੈਮ ਇੰਗਲੈਂਡ 'ਚ ਪ੍ਰੀਸ਼ਦ ਦੀ ਕਮਾਨ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਬਣੀ ਅਰੂਜ ਸ਼ਾਹ
. . .  1 day ago
ਲੰਡਨ , 11 ਮਈ - ਇੱਕ ਲੇਬਰ ਕੌਂਸਲਰ ਓਲਡਹੈਮ ਦੇ ਨਵੇਂ ਨੇਤਾ ਵਜੋਂ ਚੁਣੇ ਜਾਣ ਤੋਂ ਬਾਅਦ ਇੰਗਲੈਂਡ ਦੇ ਉੱਤਰ ਵਿਚ ਇੱਕ ਕੌਂਸਲ ਦਾ ਅਹੁਦਾ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਅਰੂਜ ਸ਼ਾਹ ਬਣ ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਦਾ ਕਹਿਰ ਜਾਰੀ, 13 ਹੋਰ ਮੌਤਾਂ, 328 ਨਵੇਂ ਕੋਰੋਨਾ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ । ਕੋਰੋਨਾ ਕਾਰਨ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਸਿਹਤ ਵਿਭਾਗ ਦੀ ਸੂਚਨਾ ਅਨੁਸਾਰ ...
ਕਪੂਰਥਲਾ ਜ਼ਿਲ੍ਹੇ ਵਿਚ ਕੋਰੋਨਾ ਕਾਰਨ ਹੋਈਆਂ 6 ਮੌਤਾਂ, 318 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਕਪੂਰਥਲਾ, 11 ਮਈ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਦਿਨੋ ਦਿਨ ਵੱਧਦਾ ਜਾ ਰਿਹਾ ਹੈ ਤੇ ਅੱਜ ਹੁਣ ਤੱਕ ਦੇ ਸਭ ਤੋਂ ਵੱਧ ਇੱਕੋਂ ਦਿਨ ਵਿਚ ਆਏ 318 ਮਰੀਜ਼ ਕੋਰੋਨਾ ਪਾਜ਼ੀਟਿਵ ਦਰਜ ਕੀਤੇ ਗਏ ਹਨ ...
ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ : 458 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 9 ਦੀ ਮੌਤ
. . .  1 day ago
ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 458 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 126 ਨਵੇਂ ਕੇਸ, ਦੋ ਮੌਤਾਂ
. . .  1 day ago
ਬਰਨਾਲਾ, 11 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 126 ਨਵੇਂ ਕੇਸ ਸਾਹਮਣੇ ਆਏ ਹਨ | ਜਦਕਿ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ...
ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ , 11 (ਮਈ ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 38247 ਕੁੱਲ ਸਕਾਰਾਤਮਕ ਮਾਮਲਿਆਂ ਦੀ...
ਲੁਧਿਆਣਾ ਵਿਚ ਕੋਰੋਨਾ ਨਾਲ 43 ਮੌਤਾਂ
. . .  1 day ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 43 ਮੌਤਾਂ ਹੋ ਗਈਆਂ ਹਨ। ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ...
ਐਮ.ਬੀ.ਐਸ.ਪੀ.ਐਸ.ਯੂ. ਪਟਿਆਲਾ ਕੈਂਪਸ ਲਈ ਮਨਜ਼ੂਰ ਰਾਸ਼ੀ ਤੁਰੰਤ ਜਾਰੀ ਕਰਨ ਦੇ ਨਿਰਦੇਸ਼
. . .  1 day ago
ਚੰਡੀਗੜ੍ਹ , 11 ਮਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ...
ਮੋਗਾ ਵਿਚ ਕੋਰੋਨਾ ਦਾ ਧਮਾਕਾ, ਇਕੋ ਦਿਨ ਵਿਚ ਆਏ 123 ਮਾਮਲੇ
. . .  1 day ago
ਮੋਗਾ, 1 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਫਿਰ ਧਮਾਕਾ ਹੋਇਆ ਹੈ ਅਤੇ ਇਕੋ ਦਿਨ 123 ਕੋਰੋਨਾ ਪੀੜਤ ਨਵੇਂ ਮਾਮਲੇ ਆਏ ਹਨ । ਮਰੀਜ਼ਾਂ ਦੀ ਕੁੱਲ ਗਿਣਤੀ...
ਪਠਾਨਕੋਟ ਵਿਚ ਕੋਰੋਨਾ ਦੇ 264 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 11 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ | ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ...
ਡੀ.ਐੱਸ.ਪੀ ਪੱਧਰ ਦੇ 13 ਅਧਿਕਾਰੀਆਂ ਦੇ ਤਬਾਦਲੇ
. . .  1 day ago
ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਪੰਜਾਬ ਪੁਲਸ ਵਿਚ ਫੇਰਬਦਲ ਕਰਦਿਆਂ...
ਬਸੇਰਾ ਪ੍ਰਾਜੈਕਟ 'ਤੇ ਕੰਮ ਕੀਤਾ ਜਾਵੇ ਤੇਜ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 11 ਮਈ - ਸ਼ਹਿਰੀ ਗ਼ਰੀਬਾਂ ਨੂੰ ਘਰ ਮੁਹੱਈਆ ਕਰਾਉਣ ਦੀ ਆਪਣੀ ਵਚਨਬੱਧਤਾ ਨੂੰ ਦਰਸਾਉਂਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ...
ਰਾਮ ਕਰਨ ਵਰਮਾ ਮੱਧ ਅਫ਼ਰੀਕੀ ਗਣਰਾਜ ਵਿਚ ਭਾਰਤ ਦੇ ਅਗਲੇ ਰਾਜਦੂਤ
. . .  1 day ago
ਨਵੀਂ ਦਿੱਲੀ , 11 ਮਈ - ਰਾਮ ਕਰਨ ਵਰਮਾ, ਜੋ ਮੌਜੂਦਾ ਸਮੇਂ ਵਿਚ ਡੈਮੋਕਰੇਟਿਕ ਰੀਪਬਲਿਕ ਆਫ ਕਾਂਗੋ ਵਿਚ ਭਾਰਤ ਦੇ ਰਾਜਦੂਤ ਹਨ, ਉਨ੍ਹਾਂ ਨੂੰ ਕਿਨਸ਼ਾਸਾ ਵਿਚ ਨਿਵਾਸ...
ਹਿਮਾਚਲ ਪ੍ਰਦੇਸ਼ ਵਿਚ ਦਸਵੀਂ ਦੇ 1.16 ਲੱਖ ਵਿਦਿਆਰਥੀਆਂ ਨੂੰ 11 ਵੀਂ ਜਮਾਤ ਵਿਚ ਪ੍ਰਮੋਟ ਕੀਤਾ
. . .  1 day ago
ਊਨਾ,11 ਮਈ (ਹਰਪਾਲ ਸਿੰਘ ਕੋਟਲਾ) - ਡਾਇਰੈਕਟਰ ਹਿਮਾਚਲ ਪ੍ਰਦੇਸ਼ ਉੱਚ ਸਿੱਖਿਆ ਨੇ ਸਕੂਲ ਸਿੱਖਿਆ ਬੋਰਡ ਦੀਆਂ 10 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ...
ਪਹਿਲੀ ਖ਼ੁਰਾਕ ਲੈ ਚੁੱਕੇ ਲਾਭਪਾਤਰੀਆਂ ਨੂੰ ਦੂਜੀ ਖ਼ੁਰਾਕ ਲਈ ਦਿੱਤੀ ਜਾਵੇ ਤਰਜੀਹ - ਰਾਜੇਸ਼ ਭੂਸ਼ਨ (ਕੇਂਦਰੀ ਸਿਹਤ ਸਕੱਤਰ)
. . .  1 day ago
ਨਵੀਂ ਦਿੱਲੀ , 11 ਮਈ - ਸਾਰੇ ਸੂਬੇ ਇਹ ਸੁਨਿਸ਼ਚਿਤ ਕਰਨ ਕਿ ਜਿੰਨਾਂ ਨੇ ਪਹਿਲੀ ਖ਼ੁਰਾਕ ਲਈ ਹੈ, ਉਨ੍ਹਾਂ ਨੂੰ ਦੂਜੀ ਖ਼ੁਰਾਕ ਲਈ ਤਰਜੀਹ ਦਿੱਤੀ ਜਾਵੇ...
ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ
. . .  1 day ago
ਅੰਮ੍ਰਿਤਸਰ, 11 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਬੁੱਧਵਾਰ 12 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ...
ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੁਕਾਨਾਂ ਖੋਲ੍ਹਣ ਸਬੰਧੀ ਨਵੀਂ ਸਮਾਂ ਸਾਰਨੀ ਜਾਰੀ
. . .  1 day ago
ਫ਼ਾਜ਼ਿਲਕਾ, 11 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ ਦੇ ਤਾਜਾ ਹਲਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਲਈ ਨਵੀਂ ਸਮਾਂ ਸਾਰਨੀ ਲਾਗੂ ਕੀਤੀ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਚੇਤ ਸੰਮਤ 553
ਿਵਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਮਹੱਤਵਪੂਰਨ ਹੈ। -ਹੋਵਰਡ ਟੈਫਟ

ਮੋਗਾ

ਮੁੱਖ ਮੰਤਰੀ ਦੇ ਭਰੋਸੇ ਤੋਂ ਬਾਅਦ ਆੜ੍ਹਤੀਆ ਵਰਗ ਨੇ ਹੜਤਾਲ ਲਈ ਵਾਪਸ

ਮੋਗਾ, 10 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਇਕ ਪਾਸੇ ਸੂਬੇ ਦਾ ਕਿਸਾਨ ਕਰੀਬ 4 ਮਹੀਨਿਆਂ ਤੋਂ ਖੇਤੀ ਕਾਨੂੰਨਾਂ ਦੀ ਮਾਰ ਝੱਲ ਰਿਹਾ ਹੈ ਤੇ ਦਿੱਲੀ ਦੇ ਬਾਰਡਰਾਂ 'ਤੇ ਲਗਾਤਾਰ ਧਰਨੇ ਲਾਈ ਬੈਠਾ ਹੈ ਤਾਂ ਕਿ ਕੇਂਦਰ ਸਰਕਾਰ ਖੇਤੀ ਮਾਰੂ ਕਾਨੂੰਨ ਵਾਪਸ ਲੈ ਲਵੇ | ਦੂਸਰੇ ਪਾਸੇ ਕਣਕ ਵੀ ਪੂਰੀ ਤਰ੍ਹਾਂ ਪੱਕ ਕੇ ਤਿਆਰ ਹੋ ਗਈ ਹੈ | ਇਕ ਪਾਸੇ ਆਪਣੇ ਬੁਨਿਆਦੀ ਹੱਕਾਂ ਦੀ ਜੰਗ ਲੜਦਾ ਕਿਸਾਨ ਦੂਸਰੇ ਪਾਸੇ ਹੁਣ ਉਹ ਆਪਣੀ ਕਣਕ ਦੀ ਫ਼ਸਲ ਨੂੰ ਕੱਟਣ ਲਈ ਵੀ ਯਤਨਸ਼ੀਲ ਹੋ ਗਿਆ ਹੈ ਤੇ ਅੱਜ ਮੰਡੀਆਂ ਵਿਚ ਖ਼ਰੀਦ ਦਾ ਪਹਿਲਾਂ ਦਿਨ ਹੋਣ ਕਰ ਕੇ ਮੋਗਾ ਮੰਡੀ ਦਾ ਦੌਰਾ ਕੀਤਾ ਤਾਂ ਮੰਡੀ ਵਿਚ 4 ਹਜ਼ਾਰ ਦੇ ਕਰੀਬ ਕਣਕ ਦਾ ਗੱਟਾ ਪਹੁੰਚਿਆ ਸੀ ਜੋ ਬੋਹਲ ਦੇ ਰੂਪ ਵਿਚ ਪਿਆ ਸੀ | ਬੀਤੇ ਕਈ ਦਿਨਾਂ ਤੋਂ ਆੜ੍ਹਤੀਆ ਐਸੋਸੀਏਸ਼ਨ ਨੇ ਸਰਕਾਰ ਨਾਲ ਮੀਟਿੰਗ ਬੇਸਿੱਟਾ ਰਹਿਣ ਕਰ ਕੇ ਉਨ੍ਹਾਂ ਨੇ ਅੱਜ ਤੋਂ ਹੜਤਾਲ ਕਰਨ ਦਾ ਫ਼ੈਸਲਾ ਲੈ ਲਿਆ ਸੀ ਤੇ ਉਨ੍ਹਾਂ ਦਾ ਆਖਣਾ ਸੀ ਕਿ ਜੋ ਕਿਸਾਨਾਂ ਦੀ ਫ਼ਸਲ ਪ੍ਰਤੀ ਕੇਂਦਰੀ ਖ਼ਰੀਦ ਏਜੰਸੀ ਦੇ ਫ਼ਰਮਾਨ ਹਨ ਉਹ ਬਿਲਕੁਲ ਗ਼ਲਤ ਹਨ ਤੇ ਆੜ੍ਹਤੀਆ ਵਰਗ ਵੀ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ ਖੜ੍ਹਾ ਹੈ | ਪਰ ਜਿਉਂ ਹੀ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆੜ੍ਹਤੀਆਂ ਦੀ ਖੜ੍ਹੀ 131 ਕਰੋੜ ਦੀ ਦਾਮੀ ਦੇਣ ਦਾ ਭਰੋਸਾ ਦਿਵਾਇਆ ਤਾਂ ਆੜ੍ਹਤੀਆਂ ਨੇ ਆਪਣੀ ਹੜਤਾਲ ਵੀ ਵਾਪਸ ਲੈ ਲਈ | ਜਿਉਂ ਹੀ ਆੜ੍ਹਤੀਆਂ ਨੇ ਹੜਤਾਲ ਵਾਪਸ ਲਈ ਤਾਂ ਉਨ੍ਹਾਂ ਨੇ ਆਪਣੇ ਮਜ਼ਦੂਰਾਂ ਨੂੰ ਮੰਡੀ ਵਿਚ ਕਣਕ ਨੂੰ ਪੱਖੇ ਲਗਾਉਣ ਲਈ ਹੁਕਮ ਦੇ ਦਿੱਤਾ | 'ਅਜੀਤ' ਦੀ ਟੀਮ ਵਲੋਂ ਦਾਣਾ ਮੰਡੀ ਮੋਗਾ ਦਾ ਦੌਰਾ ਕਰਨ 'ਤੇ ਵੇਖਿਆ ਗਿਆ ਕਿ ਮੰਡੀ ਦੀ ਸਫ਼ਾਈ ਨਾ ਹੋਣ ਕਰ ਕੇ ਮਾਰਕੀਟ ਕਮੇਟੀ ਮੋਗਾ ਦੇ ਪ੍ਰਬੰਧਾਂ ਦੀ ਪੋਲ ਖੋਲ੍ਹ ਰਹੀ ਸੀ ਤੇ ਮੰਡੀ ਵਿਚ ਕੋਵਿਡ ਦੇ ਚੱਲਦਿਆਂ ਕੋਈ ਵਿਆਪਕ ਪ੍ਰਬੰਧ ਵੀ ਨਹੀਂ ਵੇਖੇ ਗਏ ਤੇ ਨਾ ਹੀ ਕਿਸਾਨਾਂ ਲਈ ਪਾਣੀ ਦਾ ਪ੍ਰਬੰਧ ਕੀਤਾ ਗਿਆ ਜਦ ਕਿ ਮਾਰਕੀਟ ਕਮੇਟੀ ਦੇ ਅਧਿਕਾਰੀ ਇਹ ਦਾਅਵੇ ਫ਼ਰਮਾਉਂਦੇ ਹਨ ਕਿ ਉਹ ਮੰਡੀ ਦੌਰਾਨ ਪਾਸ ਸਿਸਟਮ ਚਲਾਉਣਗੇ ਤਾਂ ਕਿ ਮੰਡੀ ਵਿਚ ਲੋਕਾਂ ਦੀ ਜ਼ਿਆਦਾ ਭੀੜ ਇਕੱਠੀ ਨਾ ਹੋਵੇ | ਇਸ ਸਬੰਧੀ ਜ਼ਿਲ੍ਹਾ ਮੰਡੀ ਅਫ਼ਸਰ ਮਨਦੀਪ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਪਾਸ ਸਿਸਟਮ ਜਾਰੀ ਕਰਨ ਦੇ ਨਾਲ-ਨਾਲ ਕੋਰੋਨਾ ਵੈਕਸੀਨ ਵੀ ਲਗਵਾਈ ਜਾਵੇਗੀ ਤੇ ਉਨ੍ਹਾਂ ਦੀ ਇਹ ਪੂਰੀ ਕੋਸ਼ਿਸ਼ ਹੋਵੇਗੀ ਕਿ ਮੰਡੀ ਦਾ ਸੀਜ਼ਨ ਲੰਮਾ ਚੱਲੇ ਕਿਉਂਕਿ ਮੰਡੀ ਵਿਚ ਇਕੱਠ ਕੋਰੋਨਾ ਦੀ ਬਿਮਾਰੀ ਨੂੰ ਸੱਦਾ ਦੇ ਸਕਦਾ ਹੈ | ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀ ਮੋਗਾ ਵਲੋਂ ਜ਼ਿਲ੍ਹੇ ਦੀਆਂ 108 ਮੰਡੀਆਂ ਵਿਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤੇ ਕਿਸਾਨ ਨੂੰ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਇਸ ਸਬੰਧੀ ਮੰਡੀ ਵਿਚ ਕਣਕ ਲੈ ਕੇ ਆਏ ਪਿੰਡ ਡਰੋਲੀ ਭਾਈ ਦੇ ਇਕ ਬਜ਼ੁਰਗ ਕਿਸਾਨ ਨੇ ਪੁੱਛਣ ਤੇ ਦੱਸਿਆ ਕਿ ਭਾਵੇਂ ਅਦਾਇਗੀ ਸਿੱਧੀ ਖਾਤੇ ਵਿਚ ਆ ਜਾਵੇ ਪਰ ਅਸੀਂ ਆਪਣੇ ਆੜ੍ਹਤੀਏ ਤੋਂ ਇੰਚ ਵੀ ਬਾਹਰ ਨਹੀਂ ਹੋਵਾਂਗੇ ਕਿਉਂਕਿ ਸਾਡਾ ਨਹੁੰ ਮਾਸ ਦਾ ਰਿਸ਼ਤਾ ਹੈ | ਇਸ ਮੌਕੇ ਮੰਡੀ 'ਚ ਮੌਜੂਦ ਆਪ ਦੇ ਬੁਲਾਰੇ ਤੇ ਹਲਕਾ ਇੰਚਾਰਜ ਨਵਦੀਪ ਸਿੰਘ ਸੰਘਾ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਸਰਕਾਰੀ ਪ੍ਰਬੰਧਾਂ 'ਤੇ ਗਿਲਾ ਕਰਦਿਆਂ ਕਿਹਾ ਕਿ ਮੰਡੀ ਵਿਚ ਸਫ਼ਾਈ ਦੇ ਹਾਲ ਬਦ ਤੋਂ ਬਦਤਰ ਹਨ ਤੇ ਥਾਂ-ਥਾਂ 'ਤੇ ਪਸ਼ੂਆਂ ਦੀ ਗੰਦਗੀ ਫੈਲੀ ਹੋਈ ਹੈ , ਸਬੰਧਿਤ ਵਿਭਾਗ ਨੇ ਇਸ ਗੱਲ ਵੱਲ ਕੋਈ ਧਿਆਨ ਨਹੀਂ ਦਿੱਤਾ | ਉਨ੍ਹਾਂ ਕਿਹਾ ਕਿ ਹੈਰਤ-ਅੰਗੇਜ਼ ਗੱਲ ਹੈ ਕਿ ਜੋ ਕੇਂਦਰ ਸਰਕਾਰ ਕਿਸਾਨ ਮਾਰੂ ਫ਼ੈਸਲੇ ਲੈ ਰਹੀ ਹੈ ਇਸ ਦਾ ਪ੍ਰਭਾਵ ਪੂਰੇ ਹਿੰਦੁਸਤਾਨ 'ਤੇ ਪਵੇਗਾ ਕਿਉਂਕਿ ਪੰਜਾਬ ਹੀ ਅਜਿਹਾ ਸੂਬਾ ਹੈ ਜਿਹੜਾ ਦੇਸ਼ ਵਿਚ ਕਦੇ ਵੀ ਅੰਨ ਦਾ ਕਾਲ ਨਹੀਂ ਪੈਣ ਦਿੰਦਾ ਪਰ ਅੱਜ ਕੇਂਦਰ ਦੀ ਮੋਦੀ ਸਰਕਾਰ ਸੂਬੇ ਦੇ ਕਿਸਾਨ ਨੂੰ ਬਿਲਕੁਲ ਖ਼ਤਮ ਕਰਨ 'ਤੇ ਤੁਲੀ ਹੋਈ ਹੈ | ਉਨ੍ਹਾਂ ਕਿਹਾ ਕਿ ਜਿੱਥੇ ਤਿੰਨ ਖੇਤੀ ਕਾਨੂੰਨ ਪਾਸ ਕੀਤੇ ਗਏ ਹਨ ਉਨ੍ਹਾਂ ਨਾਲ ਆੜ੍ਹਤੀਆ ਵਰਗ ਤੇ ਕਿਸਾਨ ਦਾ ਰਿਸ਼ਤਾ ਤਾਂ ਖ਼ਤਮ ਹੋਵੇਗਾ ਹੀ, ਉੱਥੇ ਮੰਡੀਆਂ 'ਚ ਕੰਮ ਕਰਨ ਵਾਲੇ ਮਜ਼ਦੂਰਾਂ ਦੀ ਰੋਟੀ ਵੀ ਖ਼ਤਮ ਹੋ ਜਾਵੇਗੀ | ਆੜ੍ਹਤੀਆ ਐਸੋਸੀਏਸ਼ਨ ਮੋਗਾ ਦੇ ਪ੍ਰਧਾਨ ਪ੍ਰਭਜੀਤ ਸਿੰਘ ਕਾਲਾ, ਜਨਰਲ ਸਕੱਤਰ ਦੀਪਕ ਤਾਇਲ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਵਲੋਂ ਜੋ ਉਨ੍ਹਾਂ ਦੀ ਰਹਿੰਦੀ ਦਾਮੀ ਦੇਣ ਦਾ ਭਰੋਸਾ ਦਿੱਤਾ ਗਿਆ ਹੈ ਉਸ ਦੇ ਚੱਲਦਿਆਂ ਹੀ ਉਨ੍ਹਾਂ ਆਪਣੀ ਹੜਤਾਲ ਵਾਪਸ ਲੈ ਕੇ ਕਣਕ ਦੇ ਸੀਜ਼ਨ ਲਈ ਆਪਣਾ ਕੰਮਕਾਜ ਸ਼ੁਰੂ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੇ ਨਾਲ ਹਨ ਤੇ ਆੜ੍ਹਤੀਆਂ ਤੇ ਕਿਸਾਨਾਂ ਦਾ ਰਿਸ਼ਤਾ ਬਰਕਰਾਰ ਰੱਖਣ ਲਈ ਉਹ ਵੀ ਹਰ ਸੰਘਰਸ਼ ਵਿਚ ਕਿਸਾਨਾਂ ਦਾ ਸਾਥ ਦੇਣਗੇ |
ਪਹਿਲੇ ਦਿਨ ਹੀ ਮੰਡੀਆਂ ਵਿਚ ਆਈ ਕਣਕ .....
ਬਾਘਾ ਪੁਰਾਣਾ, (ਬਲਰਾਜ ਸਿੰਗਲਾ)-ਹਾੜ੍ਹੀ ਰੁੱਤ ਦੀ ਮੁੱਖ ਫ਼ਸਲ ਕਣਕ ਦੀ ਸਰਕਾਰ ਵਲੋਂ 10 ਅਪ੍ਰੈਲ ਤੋਂ ਸਰਕਾਰੀ ਪੱਧਰ 'ਤੇ ਖ਼ਰੀਦ ਸ਼ੁਰੂ ਕਰਨ ਦੇ ਐਲਾਨ ਦੇ ਬਾਵਜੂਦ ਅੱਜ ਪਹਿਲੇ ਦਿਨ ਹੀ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਨਹੀਂ ਹੋ ਸਕੀ¢ ਬੇਸ਼ੱਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਆੜ੍ਹਤੀਆਂ ਦੀ ਅੱਜ ਹੋਈ ਮੀਟਿੰਗ ਦੌਰਾਨ ਆੜ੍ਹਤੀਆਂ ਦੀ ਹੜਤਾਲ ਖ਼ਤਮ ਹੋ ਗਈ ਹੈ ਪਰ ਫਿਰ ਵੀ ਸਥਾਨਕ ਮੁੱਖ ਖ਼ਰੀਦ ਕੇਂਦਰ ਵਿਚ ਅਤੇ ਦਿਹਾਤੀ ਖ਼ਰੀਦ ਕੇਂਦਰ ਕਾਲੇਕੇ ਵਿਚ ਕਣਕ ਦੀ ਖ਼ਰੀਦ ਨਹੀਂ ਹੋ ਸਕੀ¢ ਇਸ ਸਬੰਧੀ ਸੈਕਟਰੀ ਮਾਰਕੀਟ ਕਮੇਟੀ ਗੁਰਲਾਲ ਸਿੰਘ ਸੰਧੂ ਨਾਲ ਗੱਲ ਕਰਨ 'ਤੇ ਉਨ੍ਹਾਂ ਦੱਸਿਆ ਕਿ ਮੰਡੀ ਬੋਰਡ ਵਲੋਂ ਕਣਕ ਦੀ ਖ਼ਰੀਦ ਦੇ ਹਰੇਕ ਤਰ੍ਹਾਂ ਦੇ ਪ੍ਰਬੰਧ ਸਥਾਨਕ ਮੁੱਖ ਖ਼ਰੀਦ ਕੇਂਦਰ ਅਤੇ ਦਿਹਾਤੀ ਖ਼ਰੀਦ ਕੇਂਦਰਾਂ ਵਿਚ ਮੁਕੰਮਲ ਕੀਤੇ ਗਏ ਹਨ¢ ਅੱਜ ਪਹਿਲੇ ਦਿਨ ਕਣਕ ਬਹੁਤ ਘੱਟ ਮਾਤਰਾ ਵਿਚ ਆਉਣ ਕਰਕੇ ਅਤੇ ਕਣਕ ਦੀ ਸਾਫ਼-ਸਫ਼ਾਈ ਰਹਿੰਦੀ ਹੋਣ ਕਰਕੇ ਭਲਕੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ ਜਾਵੇਗੀ | ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਾਫ ਸੁਥਰੀ ਅਤੇ ਸੁੱਕੀ ਕਣਕ ਮਾਰਕੀਟ ਕਮੇਟੀ ਵਲੋਂ ਜਾਰੀ ਕੀਤੇ ਕੂਪਨਾਂ ਅਨੁਸਾਰ ਹੀ ਮੰਡੀ ਵਿਚ ਲੈ ਕੇ ਆਉਣ |
ਹਾੜੀ ਦੇ ਸੀਜ਼ਨ ਦੌਰਾਨ ਸ਼ਹਿਰਾਂ ਵਿਚ ਫਾਇਰ ਬਿ੍ਗੇਡ ਦੇ ਪ੍ਰਬੰਧ ਕਰਨੇ ਚਾਹੀਦੇ ਹਨ-ਕਿਸਾਨ ਆਗੂ
ਨਿਹਾਲ ਸਿੰਘ ਵਾਲਾ, (ਪਲਵਿੰਦਰ ਸਿੰਘ ਟਿਵਾਣਾ)-ਅੱਜ-ਕੱਲ੍ਹ ਸੂਬੇ ਵਿਚ ਕਣਕ ਦੀ ਫ਼ਸਲ ਪੂਰੀ ਤਰ੍ਹਾਂ ਪੱਕ ਕੇ ਕਟਾਈ ਲਈ ਤਿਆਰ ਹੋ ਚੁੱਕੀ ਹੈ ਅਤੇ ਹਲਕੇ ਵਿਚ ਕਣਕ ਦੀ ਕਟਾਈ ਦਾ ਕੰਮ ਵੀ ਸ਼ੁਰੂ ਹੋ ਚੁੱਕਾ ਹੈ | ਸਬ-ਡਵੀਜ਼ਨ ਨਿਹਾਲ ਸਿੰਘ ਵਾਲਾ ਵਿਚ ਫਾਇਰ ਬਿ੍ਗੇਡ ਗੱਡੀ ਦਾ ਪ੍ਰਬੰਧ ਨਾ ਹੋਣ ਕਰ ਕੇ ਅਗਜਨੀ ਦੀਆਂ ਘਟਨਾਵਾਂ ਕਰੋੜਾਂ ਰੁਪਏ ਦਾ ਮਾਲੀ ਨੁਕਸਾਨ ਕਰਦੀਆਂ ਹਨ | ਪਰੰਤੂ ਸਮੇਂ ਦੀਆਂ ਸਰਕਾਰਾਂ ਅਤੇ ਹਲਕੇ ਦੇ ਸਿਆਸੀ ਲੀਡਰ ਫਾਇਰ ਬਿ੍ਗੇਡ ਗੱਡੀ ਦਾ ਪ੍ਰਬੰਧ ਕਰਨ ਵਿਚ ਹਰ ਸਾਲ ਨਾ-ਕਾਮਯਾਬ ਹੰੁਦੇ ਹਨ | ਹਲਕੇ ਦੇ ਕਿਸਾਨ ਆਗੂਆਂ ਅਤੇ ਚੇਤਨ ਲੋਕਾਂ ਦਾ ਕਹਿਣਾ ਹੈ ਕਿ ਸਰਕਾਰਾਂ ਜਨਤਾ ਪਾਸੋਂ ਕਰੋੜਾਂ ਰੁਪਏ ਦੇ ਟੈਕਸ ਤਾਂ ਵਸੂਲ ਰਹੀਆਂ ਹਨ ਪਰੰਤੂ ਸਹੂਲਤਾਂ ਦੇਣ ਵਿਚ ਨਖਿੱਧ ਸਾਬਤ ਹੁੰਦੀਆਂ ਹਨ | ਸਮੇਂ ਦੀਆਂ ਸਰਕਾਰਾਂ ਤੋਂ ਝਾਕ ਛੱਡ ਕੇ ਸੂਬੇ ਦੇ ਕਿਸਾਨਾਂ ਵਲੋਂ ਪ੍ਰਵਾਸੀ ਭਾਰਤੀਆਂ, ਸਮਾਜ ਸੇਵੀ ਸ਼ਖ਼ਸੀਅਤਾਂ ਅਤੇ ਪਿੰਡਾਂ ਦੀਆਂ ਖੇਡ ਕਲੱਬਾਂ ਅਤੇ ਧਾਰਮਿਕ, ਸਮਾਜ ਸੇਵੀ ਕਲੱਬਾਂ ਦੇ ਸਹਿਯੋਗ ਨਾਲ ਆਪਣੇ ਤੌਰ 'ਤੇ ਪਿੰਡਾਂ ਵਿਚ ਫਾਇਰ ਬਿ੍ਗੇਡ ਦੀਆਂ ਗੱਡੀਆਂ ਦੇ ਪ੍ਰਬੰਧ ਕਰਨ ਵਿਚ ਕਾਮਯਾਬ ਹੋਏ ਹਨ | ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਵੀ ਮੰਗ ਕੀਤੀ ਕਿ ਇਨ੍ਹਾਂ ਦਿਨਾਂ ਵਿਚ ਹਾੜੀ ਦੇ ਸੀਜ਼ਨ ਦੌਰਾਨ ਹਲਕੇ ਦੇ ਨੇੜਲੇ ਸ਼ਹਿਰਾਂ ਵਿਚ ਫਾਇਰ ਬਿ੍ਗੇਡ ਦੇ ਆਰਜ਼ੀ ਪ੍ਰਬੰਧ ਕਰਨੇ ਚਾਹੀਦੇ ਹਨ | ਇਸ ਮੌਕੇ ਬਿਜਲੀ ਵਿਭਾਗ ਦੇ ਜੇ.ਈ. ਗੁਰਮੀਤ ਸਿੰਘ ਸਿੱਧੂ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਖੇਤਾਂ ਵਿਚੋਂ ਲੰਘਦੀਆਂ ਤਾਰਾਂ ਅਤੇ ਟਰਾਂਸਫ਼ਾਰਮਰਾਂ ਦੀ ਚਿੰਗਾਰੀ ਡਿੱਗਣ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਲਈ ਆਖਦਿਆਂ ਟਰਾਂਸਫ਼ਾਰਮਰਾਂ ਹੇਠੋਂ ਕਣਕ ਦੀ ਕਟਾਈ ਲਾਜ਼ਮੀ ਕਰ ਕੇ ਧਰਤੀ ਪੁੱਟਣ ਦੀ ਰਾਇ ਦਿੱਤੀ | ਉਨ੍ਹਾਂ ਕਿਹਾ ਕਿ ਪਾਵਰ ਕਾਰਪੋਰੇਸ਼ਨ ਵਲੋਂ ਖੇਤਾਂ ਵਿਚੋਂ ਲੰਘਦੀਆਂ ਤਾਰਾਂ ਨੂੰ ਜੁੜਨ ਅਤੇ ਸਪਾਰਕ ਹੋਣ ਤੋਂ ਬਚਣ ਲਈ ਵੀ ਪ੍ਰਬੰਧ ਕੀਤੇ ਜਾ ਰਹੇ ਹਨ | ਇਸ ਮੌਕੇ ਹਲਕੇ ਦੇ ਉੱਘੇ ਕਿਸਾਨ ਚੇਅਰਮੈਨ ਗੁਰਪ੍ਰੀਤ ਕਾਕਾ ਬਰਾੜ, ਹਰਬੰਸ ਸਿੰਘ ਢਿੱਲੋਂ , ਪ੍ਰਧਾਨ ਹਰਨੇਕ ਸਿੰਘ ਬਰਾੜ, ਪਿ੍ੰਸੀਪਲ ਭੁਪਿੰਦਰ ਸਿੰਘ ਢਿੱਲੋਂ, ਮਾਸਟਰ ਸਿਕੰਦਰ ਸਿੰਘ ਭਾਗੀਕੇ, ਜਥੇਦਾਰ ਮੁਖ਼ਤਿਆਰ ਸਿੰਘ ਭਾਗੀਕੇ, ਸਾਹਿਤਕਾਰ ਬਲਜੀਤ ਗਰੇਵਾਲ, ਡਾ. ਰਾਜਵਿੰਦਰ ਰੌਂਤਾ, ਖੁਸ਼ਵਿੰਦਰ ਸਿੰਘ ਸੋਨੂੰ ਭਾਗੀਕੇ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਦਿਨਾਂ ਵਿਚ ਅਗਜਨੀ ਤੋਂ ਬਚਣ ਲਈ ਆਪਣੇ ਖੇਤਾਂ ਦੇ ਖੇਲ਼ਾਂ ਚੁਬੱਚੇ ਪਾਣੀ ਨਾਲ ਭਰ ਕੇ ਰੱਖੇ ਜਾਣ ਅਤੇ ਸਪਰੇਅ ਵਾਲੀਆਂ ਟੈਂਕੀਆਂ ਵੀ ਪਾਣੀ ਨਾਲ ਭਰ ਕੇ ਰੱਖੀਆਂ ਜਾਣ ਤਾਂ ਜੋ ਕਿਸਾਨ ਦੀ ਖ਼ੂਨ ਪਸੀਨੇ ਦੀ ਕਮਾਈ ਕੁਦਰਤ ਦੀ ਕਰੋਪੀ ਦਾ ਸ਼ਿਕਾਰ ਨਾ ਹੋ ਸਕੇ |
ਕਣਕ ਦੀ ਖ਼ਰੀਦ ਸਬੰਧੀ ਸਾਰੇ ਪ੍ਰਬੰਧ ਮੁਕੰਮਲ-ਚੇਅਰਮੈਨ ਤਖ਼ਤੂਪੁਰਾ
ਨਿਹਾਲ ਸਿੰਘ ਵਾਲਾ, (ਪਲਵਿੰਦਰ ਸਿੰਘ ਟਿਵਾਣਾ)-ਸੁੂਬੇ ਵਿਚ ਅੱਜ ਤੋਂ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਚੁੱਕੀ ਹੈ | ਇਸ ਲਈ ਪੰਜਾਬ ਸਰਕਾਰ ਦੇ ਆਦੇਸ਼ਾਂ 'ਤੇ ਸਥਾਨਕ ਮੁੱਖ ਦਾਣਾ ਮੰਡੀ ਅਤੇ ਮਾਰਕੀਟ ਕਮੇਟੀ ਅਧੀਨ ਆਉਂਦੀਆਂ ਸਾਰੀਆਂ ਮੰਡੀਆਂ ਵਿਚ ਖ਼ਰੀਦ ਪ੍ਰਬੰਧ ਸਾਰੇ ਮੁਕੰਮਲ ਕਰ ਲਏ ਗਏ ਹਨ | ਉਕਤ ਪ੍ਰਗਟਾਵਾ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਐਡਵੋਕੇਟ ਪਰਮਪਾਲ ਸਿੰਘ ਤਖ਼ਤੂਪੁਰਾ ਨੇ ਮੁੱਖ ਦਾਣਾ ਮੰਡੀ ਵਿਖੇ ਮੰਡੀ ਵਿਚ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਵਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਮੇਂ ਕੀਤਾ | ਇਸ ਮੌਕੇ ਉਨ੍ਹਾਂ ਦੱਸਿਆ ਕਿ ਹਲਕੇ ਦੀਆਂ ਸਾਰੀਆਂ ਦਾਣਾ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਪੀਣ ਲਈ ਸਾਫ਼-ਸੁਥਰਾ ਪਾਣੀ, ਛਾਂ ਦੇ ਪ੍ਰਬੰਧ, ਬਾਥਰੂਮ, ਲਾਈਟਾਂ ਅਤੇ ਸਫ਼ਾਈ ਆਦਿ ਸਾਰੀਆਂ ਸਹੂਲਤਾਂ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਐਡਵੋਕੇਟ ਪਰਮਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਵਿਸ਼ੇਸ਼ ਹਦਾਇਤਾਂ 'ਤੇ ਕੋਵਿਡ-19 ਮਹਾਂਮਾਰੀ ਬਿਮਾਰੀ ਤੋਂ ਬਚਾਅ ਲਈ ਦਾਣਾ ਮੰਡੀਆਂ ਵਿਚ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਅਤੇ ਨਾਲ ਹੀ ਕੋਵਿਡ-19 ਰੋਕੂ ਟੀਕਾਕਰਨ ਕੈਂਪ ਵੀ ਸਥਾਪਿਤ ਕੀਤੇ ਜਾ ਰਹੇ ਹਨ ਤਾਂ ਜੋ ਅਨਾਜ ਮੰਡੀਆਂ 'ਚ 45 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਨੂੰ ਕੋਵਿਡ-19 ਤੋਂ ਬਚਾਅ ਦਾ ਟੀਕਾ ਲਗਾਇਆ ਜਾ ਸਕੇ | ਇਸ ਮੌਕੇ ਉਨ੍ਹਾਂ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਹਦਾਇਤਾਂ ਕੀਤੀਆਂ ਕਿ ਪਾਰਦਰਸ਼ੀ ਤਰੀਕੇ ਨਾਲ ਹਾੜੀ ਸੀਜ਼ਨ ਨੂੰ ਨੇਪਰੇ ਚਾੜਿ੍ਹਆ ਜਾਵੇ ਤੇ ਕਿਸਾਨ ਵੀਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸਾਫ਼-ਸੁਥਰੀ ਸੁੱਕੀ ਕਣਕ ਲੈ ਕੇ ਆਉਣ ਤਾਂ ਜੋ ਕਿਸੇ ਪ੍ਰਕਾਰ ਦੀ ਖ਼ਰੀਦ ਸਮੇਂ ਕੋਈ ਮੁਸ਼ਕਿਲ ਨਾ ਆਵੇ | ਉਨ੍ਹਾਂ ਨੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀ ਕਣਕ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦੇਗੀ | ਇਸ ਮੌਕੇ ਸਕੱਤਰ ਮਾਰਕੀਟ ਕਮੇਟੀ ਸੰਦੀਪ ਸਿੰਘ ਗੋਦਾਰਾ, ਲੇਖਾਕਾਰ ਰਜਿੰਦਰ ਸਿੰਘ ਰਾਜਾ, ਮੰਡੀ ਸੁਪਰਵਾਈਜ਼ਰ ਪ੍ਰਦੀਪ ਸਿੰਘ ਸੁਨਾਮ, ਸਵਰਨਜੀਤ ਸਿੰਘ ਸੈਦੋਕੇ, ਦਵਿੰਦਰ ਸਿੰਘ ਦੀਨਾ, ਜੈਦੀਪ ਸਿੰਘ, ਗੁਰਮਿੰਦਰ ਸਿੰਘ ਬਰਾੜ, ਰਣਜੋਧ ਸਿੰਘ,ਆੜ੍ਹਤੀਆ ਛਿੰਦਰਪਾਲ ਸ਼ਰਮਾ ਰੌਂਤਾ, ਸਵਰਨਜੀਤ ਸਿੰਘ ਰੌਂਤਾ ਆਦਿ ਹਾਜ਼ਰ ਸਨ |

ਜ਼ਿਲ੍ਹਾ ਮੈਜਿਸਟ੍ਰੇਟ ਨੇ ਕੋਵਿਡ ਸਬੰਧੀ ਜ਼ਿਲ੍ਹੇ ਵਿਚ ਨਵੀਆਂ ਹਦਾਇਤਾਂ ਕੀਤੀਆਂ ਜਾਰੀ

ਮੋਗਾ, 10 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕੋਵਿਡ-19 ਦੇ ਵੱਧ ਰਹੇ ਕੇਸਾਂ ਨੂੰ ਧਿਆਨ ਵਿਚ ਰੱਖਦੇ ਹੋਏ ਜ਼ਿਲ੍ਹਾ ਮੋਗਾ ਵਿਚ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸੰਦੀਪ ਹੰਸ ਵਲੋਂ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤਾਂ ਕਿ ਕੋਵਿਡ ਦੇ ਵਧ ਰਹੇ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ 'ਚ ਕਰਵਾਇਆ 326 ਕੇਸਾਂ ਦਾ ਨਿਪਟਾਰਾ

ਮੋਗਾ, 10 ਅਪ੍ਰੈਲ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਮੈਡਮ ਮਨਦੀਪ ਪੰਨੂ ਦੀ ਰਹਿਨੁਮਾਈ ਹੇਠ ਅੱਜ ਜ਼ਿਲ੍ਹਾ ਮੋਗਾ ਵਿਖੇ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇੱਕ ਕਾਬੂ

ਕੋਟ ਈਸੇ ਖਾਂ, 10 ਅਪ੍ਰੈਲ (ਨਿਰਮਲ ਸਿੰਘ ਕਾਲੜਾ)-ਸਥਾਨਕ ਥਾਣੇ ਦੇ ਅਧੀਨ ਪੈਂਦੀ ਪੁਲਿਸ ਚੌਕੀ ਦੇ ਇੰਚਾਰਜ ਜਸਵੰਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਸੁਖਦੇਵ ਸਿੰਘ ਪੁੱਤਰ ਹੰਸਾ ਸਿੰਘ ਵਾਸੀ ਕੋਟ ਸਦਰ ਖਾਂ ਨੂੰ ਏ.ਐਸ.ਆਈ. ਦਰਸ਼ਨ ...

ਪੂਰੀ ਖ਼ਬਰ »

ਪੁਲੀ ਦੇ ਮਲਬੇ ਹੇਠ ਆਉਣ ਨਾਲ ਨੌਜਵਾਨ ਦੀ ਮੌਤ

ਮੋਗਾ, 10 ਅਪ੍ਰੈਲ (ਗੁਰਤੇਜ ਸਿੰਘ)-ਅੱਜ ਸਵੇਰੇ ਇਕ 20 ਸਾਲਾ ਨੌਜਵਾਨ ਦੀ ਅੰਗਰੇਜ਼ਾਂ ਸਮੇਂ ਦੀ ਸੂਏ 'ਤੇ ਬਣੀ ਹੋਈ ਪੁਲੀ ਦੇ ਮਲਬੇ ਹੇਠ ਆਉਣ ਨਾਲ ਮੌਤ ਹੋ ਜਾਣ ਦਾ ਪਤਾ ਲੱਗਾ ਹੈ¢ ਜਾਣਕਾਰੀ ਮੁਤਾਬਿਕ ਗੁਰਦਿੱਤ ਸਿੰਘ ਉਮਰ 20 ਸਾਲ ਪੁੱਤਰ ਬਿੰਦਰ ਸਿੰਘ ਵਾਸੀ ਘੋਲੀਆ ਕਲਾਂ ...

ਪੂਰੀ ਖ਼ਬਰ »

11 ਗਰਾਮ ਹੈਰੋਇਨ ਸਮੇਤ ਇਕ ਕਾਬੂ

ਮੋਗਾ, 10 ਅਪ੍ਰੈਲ (ਗੁਰਤੇਜ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਾ ਤਸਕਰੀ ਨੂੰ ਬੰਦ ਕਰਨ ਲਈ ਵਿੱਢੀ ਮੁਹਿੰਮ ਤਹਿਤ ਥਾਣਾ ਧਰਮਕੋਟ ਪੁਲਿਸ ਵਲੋਂ 11 ਗਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਠਾਣੇਦਾਰ ਨੇ ਥਾਣੇ ਦੇ ਮਾਲ ਖ਼ਾਨੇ ਵਿਚੋਂ ਸਫ਼ਾਰੀ ਕੀਤੀ ਖ਼ੁਰਦ ਬੁਰਦ-ਮਾਮਲਾ ਦਰਜ

ਮੋਗਾ, 10 ਅਪ੍ਰੈਲ (ਗੁਰਤੇਜ ਸਿੰਘ)-ਠਾਣੇਦਾਰ ਵਲੋਂ ਠਾਣੇ ਦੇ ਮਾਲ ਖ਼ਾਨੇ ਅੰਦਰੋਂ ਪੁਲਿਸ ਕਬਜ਼ੇ ਵਿਚ ਲਈ ਗਈ ਇਕ ਸਫ਼ਾਰੀ ਗੱਡੀ ਨੂੰ ਆਪਣੇ ਸਾਥੀਆਂ ਨਾਲ ਮਿਲ ਕੇ ਖ਼ੁਰਦ ਬੁਰਦ ਕਰਨ ਦਾ ਸਮਾਚਾਰ ਹੈ¢ ਜਾਣਕਾਰੀ ਅਨੁਸਾਰ ਥਾਣਾ ਬੱਧਨੀ ਕਲਾਂ ਵਿਚ ਮੁਕੱਦਮਾ ਨੰਬਰ 46 ਜੋ 6 ...

ਪੂਰੀ ਖ਼ਬਰ »

ਜੇ.ਐਮ.ਐਸ. ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 10 ਅਪ੍ਰੈਲ (ਬਲਰਾਜ ਸਿੰਗਲਾ)-ਸਥਾਨਕ ਨਹਿਰੂ ਮੰਡੀ ਵਿਚ ਸਥਿਤ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਜੇ.ਐਮ.ਐਸ. ਇਮੀਗ੍ਰੇਸ਼ਨ ਵੱਲੋਂ ਹਰਪ੍ਰੀਤ ਕੌਰ ਪੁੱਤਰੀ ਸੁਖਮਿੰਦਰ ਸਿੰਘ ਵਾਸੀ ਰਾਜੇਆਣਾ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਵੀਜਨ ਐਜੂਕੇਸ਼ਨ ਦੀ ਵਿਦਿਆਰਥਣ ਨੇ 6.5 ਬੈਂਡ ਹਾਸਲ ਕੀਤੇ

ਬਾਘਾ ਪੁਰਾਣਾ, 10 ਅਪ੍ਰੈਲ (ਬਲਰਾਜ ਸਿੰਗਲਾ)-ਸਥਾਨਕ ਮੁੱਖ ਬੱਸ ਸਟੈਂਡ ਵਿਖੇ ਸਥਿਤ ਵੀਜਨ ਐਜੂਕੇਸ਼ਨ ਸੰਸਥਾ ਦੇ ਸੰਸਥਾਪਕ ਨੰਦ ਬਰਾੜ ਸਾਬਕਾ ਐਮ.ਸੀ. ਅਤੇ ਐਮ.ਡੀ. ਗੁਰਪਿਆਰ ਸਿੰਘ ਨੇ ਦੱਸਿਆ ਕਿ ਰਚਨਦੀਪ ਕੌਰ ਪੁੱਤਰੀ ਸੁਖਚਰਨ ਸਿੰਘ ਵਾਸੀ ਰਾਜੇਆਣਾ ਨੇ ਆਈਲਟਸ ਦੀ ...

ਪੂਰੀ ਖ਼ਬਰ »

ਦੋ ਮੋਟਰਸਾਈਕਲ ਅਚਾਨਕ ਅੱਗ ਦੀਆਂ ਲਪਟਾਂ ਵਿਚ ਆਏ

ਨਿਹਾਲ ਸਿੰਘ ਵਾਲਾ, 10 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ)-ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਭਾਗੀਕੇ ਵਿਖੇ ਸਿਵਲ ਪਸ਼ੂ ਹਸਪਤਾਲ ਵਿਚ ਨੇੜੇ ਦਾਣਾ ਮੰਡੀ ਕੋਲ ਦੋ ਮੋਟਰਸਾਈਕਲ ਅਚਾਨਕ ਅੱਗ ਦੀਆਂ ਲਪਟਾਂ ਵਿਚ ਆ ਕੇ ਸੜ ਜਾਣ ਦਾ ਸਮਾਚਾਰ ਹੈ | ਮੌਕੇ ਤੋਂ ਇਕੱਤਰ ਕੀਤੀ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਦੀ ਵਿਦਿਆਰਥਣ ਨੇ ਹਾਸਲ ਕੀਤੇ 6.5 ਬੈਂਡ

ਧਰਮਕੋਟ, 10 ਅਪ੍ਰੈਲ (ਪਰਮਜੀਤ ਸਿੰਘ)-ਸ਼ਹਿਰ ਦੀ ਪੁਰਾਣੀ ਤੇ ਪ੍ਰਸਿੱਧ ਵਿੱਦਿਅਕ ਸੰਸਥਾ ਗੋਲਡਨ ਐਜੂਕੇਸ਼ਨ ਜੋ ਕਿ ਵਿਦਿਆਰਥੀਆਂ ਨੂੰ ਉੱਚ ਪੱਧਰੀ ਤਕਨੀਕ ਦੇ ਨਾਲ ਆਈਲਟਸ ਦੀ ਸਿੱਖਿਆ ਪ੍ਰਦਾਨ ਕਰਵਾ ਰਹੀ ਹੈ, ਦੀ ਡਾਇਰੈਕਟਰ ਹਰਪ੍ਰੀਤ ਕੌਰ ਤੇ ਸੁਭਾਸ਼ ਪਲਤਾ ਨੇ ...

ਪੂਰੀ ਖ਼ਬਰ »

ਡੈਫੋਡਿਲਜ਼ ਦੇ ਵਿਦਿਆਰਥੀ ਨੇ ਹਾਸਲ ਕੀਤੇ 7 ਬੈਂਡ

ਮੋਗਾ, 10 ਅਪ੍ਰੈਲ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਮਸ਼ਹੂਰ ਸੰਸਥਾ ਡੈਫੋਡਿਲਜ਼ ਸਟੱਡੀ ਅਬਰੋਡ ਨੇੜੇ ਬੱਸ ਸਟੈਂਡ ਜੋ ਕਿ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ, ਦੇ ਵਿਦਿਆਰਥੀ ਇੰਦਰਪ੍ਰੀਤ ਸਿੰਘ ਵਾਸੀ ਮੋਗਾ ਨੇ ਲਿਸਨਿੰਗ ਵਿਚ 7, ਰਾਈਟਿੰਗ ਵਿਚ 6.5, ਸਪੀਕਿੰਗ 6.5 ਤੇ ...

ਪੂਰੀ ਖ਼ਬਰ »

ਗੁਰਮਤਿ ਅਨੁਸਾਰ ਹੋਇਆ ਅਨੰਦ ਕਾਰਜ

ਬਾਘਾ ਪੁਰਾਣਾ, 10 ਅਪ੍ਰੈਲ (ਬਲਰਾਜ ਸਿੰਗਲਾ)-ਦਸਤਾਰ ਸਿਖਲਾਈ ਕੈਂਪ ਵਿਚ ਲੰਮੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਕੇਸ ਸੰਭਾਲ ਇੰਟਰਨੈਸ਼ਨਲ ਸਿੱਖ ਫਾਊਾਡੇਸ਼ਨ ਦੇ ਭਾਈ ਨਿਸ਼ਾਨ ਸਿੰਘ ਦਾ ਅਨੰਦ ਕਾਰਜ ਬੀਬੀ ਨਰਿੰਦਰ ਕੌਰ ਨਾਲ ਬਿਨਾਂ ਦਾਜ ਦਹੇਜ, ਬਿਨਾਂ ਮੈਰਿਜ ...

ਪੂਰੀ ਖ਼ਬਰ »

ਨਸ਼ਿਆਂ ਅਤੇ ਸਿੱਧੀ ਅਦਾਇਗੀ ਦੇ ਮਾਮਲੇ ਵਿਚ ਕੈਪਟਨ ਸਰਕਾਰ ਲੋਕਾਂ ਨੂੰ ਹਨੇ੍ਹਰੇ ਵਿਚ ਰੱਖ ਰਹੀ ਹੈ-ਖੋਸਾ

ਕੋਟ ਈਸੇ ਖਾਂ, 10 ਅਪ੍ਰੈਲ (ਨਿਰਮਲ ਸਿੰਘ ਕਾਲੜਾ)-ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਦੀ ਸਰਕਾਰ ਲੋਕਾਂ ਨੂੰ ਹਰ ਪੱਖ ਤੋਂ ਹਨੇ੍ਹਰੇ ਵਿਚ ਰੱਖ ਰਹੀ ਹੈ | ਭਾਵੇਂ ਨਸ਼ਿਆਂ ਦੇ ਕਾਰੋਬਾਰ ਦੀ ਗੱਲ ਹੋਵੇ ਜਾਂ ਫਿਰ ਸਿੱਧੀ ਅਦਾਇਗੀ ਦੀ, ਕੈਪਟਨ ਸਰਕਾਰ ਦੇ ਨੁਮਾਇੰਦੇ ...

ਪੂਰੀ ਖ਼ਬਰ »

ਕਰੀਅਰ ਜ਼ੋਨ ਦੇ ਵਿਦਿਆਰਥੀ ਨੇ ਆਈਲਟਸ 'ਚ 6.5 ਬੈਂਡ ਹਾਸਲ ਕੀਤੇ

ਮੋਗਾ, 10 ਅਪ੍ਰੈਲ (ਸੁਰਿੰਦਰਪਾਲ ਸਿੰਘ)-ਕਰੀਅਰ ਜੋਨ ਮੋਗਾ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਆਈਲਟਸ ਦੀ ਤਿਆਰੀ ਅਤੇ ਇੰਗਲਿਸ਼ ਕੋਰਸਾਂ ਵਾਸਤੇ ਮੰਨੀ-ਪ੍ਰਮੰਨੀ ਸੰਸਥਾ ਹੈ ਜੋ ਹਰ ਇਕ ਵਿਦਿਆਰਥੀ ਲਈ ਉਨ੍ਹਾਂ ਦਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰ ਰਹੀ ਹੈ | ਸੰਸਥਾ ...

ਪੂਰੀ ਖ਼ਬਰ »

ਆਸ਼ੀਸ਼ ਥਥਈ ਪੀ.ਸੀ.ਐਸ. ਨੇ ਨਿਹਾਲ ਸਿੰਘ ਵਾਲਾ ਦੇ ਸਿਵਲ ਜੱਜ ਦਾ ਚਾਰਜ ਸੰਭਾਲਿਆ

ਨਿਹਾਲ ਸਿੰਘ ਵਾਲਾ, 10 ਅਪ੍ਰੈਲ (ਟਿਵਾਣਾ, ਖ਼ਾਲਸਾ)-ਸਥਾਨਕ ਮਾਣਯੋਗ ਸਬ-ਡਵੀਜ਼ਨਲ ਜੁਡੀਸ਼ੀਅਲ ਮੈਜਿਸਟਰੇਟ ਮੈਡਮ ਅਮਨਦੀਪ ਕੌਰ ਦਾ ਤਬਾਦਲਾ ਹੋਣ ਤੋਂ ਬਾਅਦ ਉਨ੍ਹਾਂ ਦੀ ਜਗ੍ਹਾ ਮਾਣਯੋਗ ਜੱਜ ਆਸ਼ੀਸ਼ ਥਥਈ ਪੀ.ਸੀ.ਐਸ. ਨੇ ਨਿਹਾਲ ਸਿੰਘ ਵਾਲਾ ਦੇ ਸਿਵਲ ਜੱਜ ਦਾ ਚਾਰਜ ...

ਪੂਰੀ ਖ਼ਬਰ »

ਬਾਬਾ ਨੰਦ ਸਿੰਘ ਦੀ 21ਵੀਂ ਬਰਸੀ ਮੌਕੇ ਖੂਨਦਾਨ ਕੈਂਪ ਲਗਾਇਆ

ਮੋਗਾ, 10 ਅਪ੍ਰੈਲ (ਬੱਬੀ)-ਗੁਰਦੁਆਰਾ ਬਾਬਾ ਨੰਦ ਸਿੰਘ ਪਿੰਡ ਲੁਹਾਰਾ (ਮੋਗਾ) ਵਿਖੇ ਬਾਬਾ ਜਸਵੀਰ ਸਿੰਘ ਦੀ ਅਗਵਾਈ ਹੇਠ ਰੂਰਲ ਐਨ. ਜੀ. ਓ. ਮੋਗਾ ਦੇ ਸਹਿਯੋਗ ਨਾਲ ਬਾਬਾ ਨੰਦ ਸਿੰਘ ਦੀ 21ਵੀਂ ਬਰਸੀ ਮੌਕੇ ਖ਼ੂਨਦਾਨ ਕੈਂਪ ਲਗਾਇਆ ਜਿਸ ਵਿਚ 41 ਖ਼ੂਨਦਾਨੀਆਂ ਨੇ ਖ਼ੂਨਦਾਨ ...

ਪੂਰੀ ਖ਼ਬਰ »

ਨਗਰ ਨਿਗਮ ਅਤੇ ਜ਼ਿਲ੍ਹਾ ਟਰੈਫ਼ਿਕ ਪੁਲਿਸ ਨੇ ਬਾਜ਼ਾਰਾਂ ਵਿਚੋਂ ਨਾਜਾਇਜ਼ ਕਬਜ਼ੇ ਹਟਾਏ

ਮੋਗਾ, 10 ਅਪ੍ਰੈਲ (ਜਸਪਾਲ ਸਿੰਘ ਬੱਬੀ)-ਨਗਰ ਨਿਗਮ ਮੋਗਾ ਦੇ ਅਧਿਕਾਰੀਆਂ ਅਤੇ ਐਸ.ਆਈ. ਹਰਜੀਤ ਸਿੰਘ ਇੰਚਾਰਜ ਜ਼ਿਲ੍ਹਾ ਟਰੈਫ਼ਿਕ ਪੁਲਿਸ ਮੋਗਾ, ਕਬਜ਼ਾ ਹਟਾਊ ਟੀਮ ਵਲੋਂ ਸ਼ਹਿਰ ਵਿਚ ਨਾਜਾਇਜ਼ ਕਬਜ਼ਿਆਂ ਕਾਰਨ ਆਵਾਜਾਈ ਦਾ ਘੇਰਾ ਤੰਗ ਹੋਣ ਤੋਂ ਨਿਜਾਤ ਦਿਵਾਉਣ ਲਈ ...

ਪੂਰੀ ਖ਼ਬਰ »

ਵਾਰਡ ਨੰਬਰ 3 ਵਿਚ ਵਿਕਾਸ ਦੀ ਕਮੀ ਨਹੀ ਆਉਣ ਦਿੱਤੀ ਜਾਵੇਗੀ-ਮਨਜੀਤ ਮਾਨ

ਮੋਗਾ, 10 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਥਾਨਕ ਵਾਰਡ ਨੰਬਰ 3 ਵਿਖੇ ਮਨਜੀਤ ਸਿੰਘ ਮਾਨ ਸੀਨੀਅਰ ਕਾਂਗਰਸੀ ਆਗੂ ਅਤੇ ਕੌਂਸਲਰ ਅਮਨਪ੍ਰੀਤ ਕੌਰ ਮਾਨ ਨੇ ਗਲੀ ਨੰਬਰ 2 'ਚ ਪੇਂਜੇ ਵਾਲੀ ਗਲੀ ਵਿਚ ਸਾਈਡ ਬਰਮ ਅਤੇ ਨਾਲੀਆਂ ਪੱਕੀਆਂ ਕਰਨ ਦਾ ਕੰਮ ਸ਼ੁਰੂ ...

ਪੂਰੀ ਖ਼ਬਰ »

ਉਪ ਚੇਅਰਮੈਨ ਜਗਦੀਪ ਸਿੰਘ ਸੀਰਾ ਲੰਡੇਕੇ ਨੂੰ ਸਦਮਾ-ਭਰਾ ਦਾ ਦਿਹਾਂਤ

ਮੋਗਾ, 10 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮਾਰਕੀਟ ਕਮੇਟੀ ਮੋਗਾ ਦੇ ਉਪ ਚੇਅਰਮੈਨ ਜਗਦੀਪ ਸਿੰਘ ਸੀਰਾ ਲੰਡੇਕੇ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਛੋਟੇ ਭਰਾ ਜਗਮੀਤ ਸਿੰਘ ਮੇਜਰ ਲੰਢੇਕੇ 45 ਸਾਲ ਪੁੱਤਰ ਸਵ. ਗੁਰਦੇਵ ਸਿੰਘ ਦਾ ਅਚਾਨਕ ਦਿਹਾਂਤ ਹੋ ...

ਪੂਰੀ ਖ਼ਬਰ »

ਮਾਤਾ ਰਣਜੀਤ ਕੌਰ ਸਮਾਲਸਰ ਦਾ ਹਾਲ ਚਾਲ ਜਾਣਨ ਪਹੁੰਚੇ ਸਿੰਘ ਸਾਹਿਬ ਭਾਈ ਅਮਰੀਕ ਸਿੰਘ ਅਜਨਾਲਾ

ਸਮਾਲਸਰ, 10 ਅਪ੍ਰੈਲ (ਬੰਬੀਹਾ)-ਪਿੰਡ ਸਮਾਲਸਰ ਦੇ ਸ਼ਹੀਦ ਭਾਈ ਜੁਗਰਾਜ ਸਿੰਘ ਰੋਮਾਨੀਆ ਰਿਬੈਰੋ ਕਾਂਡ ਦੇ ਸਤਿਕਾਰਯੋਗ ਮਾਤਾ ਬੀਬੀ ਰਣਜੀਤ ਕੌਰ ਸਮਾਲਸਰ ਦੀ ਸਿਹਤ ਦਾ ਹਾਲ ਚਾਲ ਜਾਣਨ ਲਈ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ ਸਿੰਘਾਂ ਸਮੇਤ ਕਸਬਾ ਸਮਾਲਸਰ ਵਿਖੇ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਔਰਤ ਦੀ ਮੌਤ, ਪਤੀ ਅਤੇ ਬੱਚਾ ਵਾਲ-ਵਾਲ ਬਚੇ

ਮੋਗਾ, 10 ਅਪ੍ਰੈਲ (ਗੁਰਤੇਜ ਸਿੰਘ)-ਅੱਜ ਸਵੇਰੇ ਹੋਏ ਇਕ ਸੜਕ ਹਾਦਸੇ ਵਿਚ ਔਰਤ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ ਜਦੋਂ ਕਿ ਇਸ ਘਟਨਾ ਵਿਚ ਉਸ ਦਾ ਪਤੀ ਅਤੇ ਬੱਚਾ ਵਾਲ-ਵਾਲ ਬਚ ਗਏ¢ ਜਾਣਕਾਰੀ ਅਨੁਸਾਰ ਸ਼ਰਨਜੀਤ ਕੌਰ ਉਮਰ 28 ਸਾਲ ਪਤਨੀ ਜਗਮੋਹਣ ਸਿੰਘ ਵਾਸੀ ਕੋਕਰੀ ...

ਪੂਰੀ ਖ਼ਬਰ »

ਜ਼ਿਲ੍ਹਾ ਮੋਗਾ ਵਿਚ ਕੋਰੋਨਾ ਦੇ 66 ਨਵੇਂ ਮਾਮਲੇ ਆਏ-2 ਹੋਰ ਮਰੀਜ਼ਾਂ ਦੀ ਮੌਤ

ਮੋਗਾ, 10 ਅਪ੍ਰੈਲ (ਗੁਰਤੇਜ ਸਿੰਘ)- ਸਿਹਤ ਵਿਭਾਗ ਮੋਗਾ ਨੂੰ ਅੱਜ ਕੋਰੋਨਾ ਸਬੰਧੀ ਮਿਲੀਆਂ ਰਿਪੋਰਟਾਂ ਮੁਤਾਬਿਕ ਜਿੱਥੇ 66 ਨਵੇਂ ਮਾਮਲੇ ਸਾਹਮਣੇ ਆਏ ਹਨ ਉੱਥੇ ਜ਼ਿਲ੍ਹੇ ਵਿਚ ਕੋਰੋਨਾ ਨਾਲ 2 ਹੋਰ ਮੌਤਾਂ ਹੋ ਗਈਆਂ ¢ ਜਿਸ ਦੇ ਚੱਲਦਿਆਂ ਜ਼ਿਲ੍ਹਾ ਮੋਗਾ ਵਿਚ ਕੋਰੋਨਾ ...

ਪੂਰੀ ਖ਼ਬਰ »

ਪੰਚ ਬਲਬੀਰ ਸਿੰਘ ਸ਼ੇਰਗਿੱਲ ਨਮਿਤ ਅੰਤਿਮ ਅਰਦਾਸ 11 ਨੂੰ

ਮੋਗਾ, 10 ਅਪ੍ਰੈਲ (ਅ. ਬ.) ਨਾਮਵਰ ਸਖਸ਼ੀਅਤ ਤੇ ਪਿੰਡ ਖੁਦਾਈ ਚੱਕ ਦੇ ਸਾਬਕਾ ਪੰਚ ਬਲਬੀਰ ਸਿੰਘ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ , ਉਹ ਪਿਛਲੇ ਕੁਝ ਸਮੇ ਤੋਂ ਬਿਮਾਰ ਚੱਲ ਰਹੇ ਸਨ | ਉਨ੍ਹਾਂ ਦੇ ਪੁੱਤਰ ਅਮਨਦੀਪ ਸਿੰਘ ਸ਼ੇਰਗਿੱਲ, ਕਰੀਬੀ ਪਰਿਵਾਰਕ ਮੈਂਬਰ ਹਰਜੋਤ ਸਿੰਘ ...

ਪੂਰੀ ਖ਼ਬਰ »

ਰਿਟਾ. ਏ.ਐਸ.ਆਈ. ਲਾਲ ਸਿੰਘ ਤੂਰ ਦੇ ਦਿਹਾਂਤ 'ਤੇ ਦੁੱਖ ਪ੍ਰਗਟ

ਕਿਸ਼ਨਪੁਰਾ ਕਲਾਂ, 10 ਅਪ੍ਰੈਲ (ਪਰਮਿੰਦਰ ਸਿੰਘ ਗਿੱਲ)-ਨਜ਼ਦੀਕੀ ਪਿੰਡ ਦਾਤਾ ਦੇ ਦਿੱਲੀ ਪੁਲਿਸ ਵਿਚ ਬਤੌਰ ਏ.ਐਸ.ਆਈ. ਸੇਵਾ ਨਿਭਾ ਰਹੇ ਭੁਪਿੰਦਰ ਸਿੰਘ ਤੂਰ ਤੇ ਹੈੱਡ ਕਾਂਸਟੇਬਲ ਬਲਵੰਤ ਸਿੰਘ ਤੂਰ ਦੇ ਸਤਿਕਾਰਯੋਗ ਪਿਤਾ ਲਾਲ ਸਿੰਘ ਤੂਰ (ਰਿਟਾ. ਏ.ਐਸ.ਆਈ. ਦਿੱਲੀ ...

ਪੂਰੀ ਖ਼ਬਰ »

ਸਰਕਾਰੀ ਸਮਾਰਟ ਸਕੂਲ 'ਚ ਦਾਖ਼ਲਿਆਂ ਪ੍ਰਤੀ ਭਾਰੀ ਉਤਸ਼ਾਹ-ਪਿ੍ੰ. ਸੁਨੀਤਇੰਦਰ ਸਿੰਘ

ਕਿਸ਼ਨਪੁਰਾ ਕਲਾਂ, 10 ਅਪ੍ਰੈਲ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪਿੰਡ ਤਲਵੰਡੀ ਮੱਲੀਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ ਪਿ੍ੰਸੀਪਲ ਤੇ ਸਮੂਹ ਸਕੂਲ ਸਟਾਫ਼ ਵਲੋਂ ਨਵੇਂ ਦਾਖ਼ਲਿਆਂ ਸਬੰਧੀ ਘਰ-ਘਰ ਜਾ ਕੇ ਬੱਚਿਆਂ ਨੂੰ ਪ੍ਰੇਰਿਤ ਕੀਤਾ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ 'ਚ ਯੋਗਦਾਨ ਪਾਉਂਦਿਆਂ ਪਰਵਾਸੀ ਵੀਰਾਂ ਨੇ ਭੇਜੀ ਸਹਾਇਤਾ ਰਾਸ਼ੀ

ਠੱਠੀ ਭਾਈ, 10 ਅਪ੍ਰੈਲ (ਜਗਰੂਪ ਸਿੰਘ ਮਠਾੜੂ)-ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਪਿੰਡ ਚੀਦਾ ਵਲੋਂ ਚੱਲ ਰਹੇ ਕਿਸਾਨੀ ਸੰਘਰਸ਼ ਵਿਚ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ | ਜਿਸ ਵਿਚ ਸਮੂਹ ਪਿੰਡ ਵਾਸੀਆਂ ਅਤੇ ਨੌਜਵਾਨਾਂ ਦਾ ਵੱਡਾ ਸਹਿਯੋਗ ਹੈ¢ ਕਿਸਾਨ ਯੂਨੀਅਨ ਦੀ ...

ਪੂਰੀ ਖ਼ਬਰ »

ਐਸ.ਐਮ.ਓ. ਵਲੋਂ ਸਿਹਤ ਕੇਂਦਰ ਦੀ ਚੈਕਿੰਗ

ਫ਼ਤਿਹਗੜ੍ਹ ਪੰਜਤੂਰ, 10 ਅਪ੍ਰੈਲ (ਜਸਵਿੰਦਰ ਸਿੰਘ ਪੋਪਲੀ)-ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਡਾ. ਰਾਕੇਸ਼ ਕੁਮਾਰ ਬਾਲੀ ਐਸ.ਐਮ.ਓ. ਪੀ.ਐਚ.ਸੀ. ਕੋਟ ਈਸੇ ਖਾਂ ਵਲੋਂ ਬਲਾਕ ਦੇ ਵੱਖ-ਵੱਖ ਸੈਂਟਰਾਂ ਦੀ ਚੈਕਿੰਗ ਕੀਤੀ ਗਈ ਜਿਸ ਤਹਿਤ ਉਨ੍ਹਾਂ ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਦੀ ਮਹੀਨਾਵਾਰ ਮੀਟਿੰਗ ਹੋਈ

ਬਾਘਾ ਪੁਰਾਣਾ, 10 ਅਪ੍ਰੈਲ (ਬਲਰਾਜ ਸਿੰਗਲਾ)-ਸਥਾਨਕ ਸਾਬਕਾ ਸੈਨਿਕ ਵੈੱਲਫੇਅਰ ਯੂਨੀਅਨ ਰਜਿ. ਦੀ ਮਹੀਨਾਵਾਰ ਮੀਟਿੰਗ ਸੂਬੇਦਾਰ ਹਰਦੀਪ ਸਿੰਘ ਕਾਲੇਕੇ ਦੀ ਪ੍ਰਧਾਨਗੀ ਹੇਠ ਇੱਥੇ ਹੋਈ | ਇਸ ਮੌਕੇ ਪ੍ਰਧਾਨ ਨੇ ਦੱਸਿਆ ਕਿ ਕੋਰੋਨਾ ਦਾ ਪ੍ਰਕੋਪ ਤੇਜ਼ੀ ਨਾਲ ਵੱਧ ਚੁੱਕਾ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਨੇ ਲਗਵਾਏ ਤਿੰਨ ਹੋਰ ਸਟੂਡੈਂਟ ਵੀਜ਼ੇ

ਮੋਗਾ, 10 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮਾਲਵਾ ਖ਼ਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨ ਨੇ ਇਕ ਮਹੀਨੇ ਵਿਚ 90 ਪਲੱਸ ਕੈਨੇਡਾ ਦੇ ਸਟੂਡੈਂਟ ਵੀਜ਼ੇ ਲਗਵਾ ਕੇ ਦਿੱਤੇ | ਇਨ੍ਹਾਂ ਵਿਚ ਇਕ ਦਿਨ ਵਿਚ 3 ਹੋਰ ਵੀਜ਼ੇ ਲਗਵਾਏ | ਅਮਿਤ ਪਲਤਾ, ਰਮਨ ਅਰੋੜਾ ਅਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਪੱਤਰਕਾਰ ਅਸ਼ੋਕ ਬਾਂਸਲ ਦੇ ਵੱਡੇ ਭਰਾ ਮਦਨ ਲਾਲ ਬਾਂਸਲ ਨੂੰ ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਮੋਗਾ, 10 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਤੋਂ 'ਅਜੀਤ' ਦੇ ਪੱਤਰਕਾਰ ਅਸ਼ੋਕ ਬਾਂਸਲ ਨੂੰ ਉਸ ਵੇਲੇ ਗਹਿਰਾ ਸਦਮਾ ਲਗਾ ਜਦੋਂ ਉਨ੍ਹਾਂ ਦੇ ਵੱਡੇ ਭਰਾਤਾ ਮਦਨ ਲਾਲ ਬਾਂਸਲ (68 ਸਾਲ) ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਬੀਤੇ ਕੱਲ੍ਹ ਸਦੀਵੀ ਵਿਛੋੜਾ ਦੇ ...

ਪੂਰੀ ਖ਼ਬਰ »

ਰਿਟਾਇਰਡ ਡੀ.ਈ.ਟੀ. ਪਰਮਿੰਦਰ ਸਿੰਘ ਨੂੰ ਸਦਮਾ, ਪਿਤਾ ਦਾ ਦਿਹਾਂਤ

ਮੋਗਾ, 10 ਅਪ੍ਰੈਲ (ਸੁਰਿੰਦਰਪਾਲ ਸਿੰਘ)-ਪਰਮਿੰਦਰ ਸਿੰਘ ਰਿਟਾਇਰਡ ਡੀ.ਈ.ਟੀ. ਬੀ.ਐਸ.ਐਨ.ਐਲ. ਮੋਗਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਮਾਸਟਰ ਅਵਤਾਰ ਸਿੰਘ ਪਿੰਡ ਸੇਖਾ ਕਲਾਂ ਜ਼ਿਲ੍ਹਾ ਮੋਗਾ ਵਿਖੇ ਥੋੜ੍ਹਾ ਬਿਮਾਰ ਰਹਿਣ ...

ਪੂਰੀ ਖ਼ਬਰ »

ਮਨੁੱਖੀ ਹਿਤਾਂ ਦੀ ਪਹਿਰੇਦਾਰੀ ਕਰਨ 'ਤੇ ਸਮਾਜ ਸੇਵੀ ਮਹਿੰਦਰਪਾਲ ਲੂੰਬਾ ਸਨਮਾਨਿਤ

ਮੋਗਾ, 10 ਅਪ੍ਰੈਲ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਥਾਣਾ ਸਿਟੀ ਮੋਗਾ-1 ਵਿਚ ਵਿਚਾਰ ਅਧੀਨ ਕੈਦੀਆਂ ਨਾਲ ਕੀਤੇ ਜਾ ਰਹੇ ਅਣਮਨੁੱਖੀ ਤਸ਼ੱਦਦ ਦੀ ਵੀਡੀਓ ਵਾਇਰਲ ਕਰਕੇ ਮਨੁੱਖੀ ਹਿੱਤਾਂ ਦਾ ਘਾਣ ਕਰਨ ਵਾਲੇ ਏ.ਐਸ.ਆਈ. ਅਮਰਜੀਤ ਸਿੰਘ ਨੂੰ ਨੌਕਰੀ ਤੋਂ ਬਰਖ਼ਾਸਤ ...

ਪੂਰੀ ਖ਼ਬਰ »

ਦਲ ਪੰਥ ਝਾੜ ਸਾਹਿਬ ਵਾਲਿਆਂ ਵਲੋਂ ਦਰਸ਼ਨ ਸਿੰਘ ਲਲਿਹਾਂਦੀ ਨੂੰ ਮੀਡੀਆ ਸਲਾਹਕਾਰ ਥਾਪਿਆ

ਫ਼ਤਿਹਗੜ੍ਹ ਪੰਜਤੂਰ, 10 ਅਪ੍ਰੈਲ (ਜਸਵਿੰਦਰ ਸਿੰਘ ਪੋਪਲੀ)-ਦਲ ਪੰਥ ਬਾਬਾ ਵੀਰ ਸਿੰਘ ਦੇ ਮੁਖੀ ਜਥੇਦਾਰ ਬਾਬਾ ਤਾਰਾ ਸਿੰਘ ਝਾੜ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ ਵਿਸ਼ੇਸ਼ ਮੀਟਿੰਗ ਹੋਈ ਜਿਸ ਵਿਚ ਉਚੇਚੇ ਤੌਰ 'ਤੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਮੁੱਖ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX