ਤਾਜਾ ਖ਼ਬਰਾਂ


ਫਾਈਜ਼ਰ ਅਤੇ ਬਾਇਓਨਟੈਕ ਮੁਫਤ ਓਲੰਪਿਕ ਅਥਲੀਟਾਂ ਨੂੰ ਲਗਾਏਗੀ ਟੀਕੇ
. . .  1 day ago
ਨਵੀਂ ਦਿੱਲੀ, 06 ਮਈ - ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈ.ਓ.ਸੀ.) ਨੇ ਕਿਹਾ ਕਿ ਟੀਕਾ ਨਿਰਮਾਣ ਕੰਪਨੀ ਫਾਈਜ਼ਰ ਅਤੇ ਬਾਇਓਨਟੈਕ ਟੋਕਿਓ ਓਲੰਪਿਕ ਦੀ ਤਿਆਰੀ ਕਰ ਰਹੇ ਅਥਲੀਟਾਂ ਨੂੰ ਟੀਕੇ ਲਗਾਏਗੀ...
ਤਰਨਤਾਰਨ ਸ਼ਹਿਰ ਵਿਚ ਕੱਲ੍ਹ ਸਾਰੀਆਂ ਦੁਕਾਨਾਂ ਸਵੇਰੇ 9 ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲ੍ਹਣਗੀਆਂ
. . .  1 day ago
ਤਰਨਤਾਰਨ , 6 ਮਈ ( ਹਰਿੰਦਰ ਸਿੰਘ, ਵਿਕਾਸ ਮਰਵਾਹਾ ) - ਪਾਬੰਦੀਆਂ ਦੌਰਾਨ ਸ਼ੁੱਕਰਵਾਰ ਨੂੰ ਤਜਰਬੇ ਦੇ ਤੌਰ ‘ਤੇ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਸਾਰੀਆਂ ਦੁਕਾਨਾਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲਣੀਆਂ ...
ਮਲੋਟ ਵਿਖੇ ਭਾਜਪਾ ਵਿਧਾਇਕ ਦੀ ਕੁੱਟਮਾਰ ਦੇ ਮਾਮਲੇ ਵਿਚ ਤਿੰਨ ਹੋਰ ਕਿਸਾਨ ਰਿਹਾਅ
. . .  1 day ago
ਸ੍ਰੀ ਮੁਕਤਸਰ ਸਾਹਿਬ , 6 ਮਈ {ਰਣਜੀਤ ਸਿੰਘ ਢਿੱਲੋਂ}-ਮਲੋਟ ਵਿਖੇ ਪਿਛਲੇ ਦਿਨੀਂ ਭਾਰਤੀ ਜਨਤਾ ਪਾਰਟੀ ਦੇ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ਦੀ ਕੁੱਟਮਾਰ ਕਰਨ ਅਤੇ ਨੰਗਾ ਕਰਨ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਤਿੰਨ ...
ਸੁਲਤਾਨਪੁਰ ਲੋਧੀ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਕੀਤਾ ਘੋਸ਼ਿਤ
. . .  1 day ago
ਸੁਲਤਾਨਪੁਰ ਲੋਧੀ , 6 ਮਈ {ਲਾਡੀ, ਹੈਪੀ ,ਥਿੰਦ}-ਕਰੋਨਾ ਮਹਾਂਮਾਰੀ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ...
ਵਰਲਡ ਫਾਈਨੈਂਸ਼ਲ ਗਰੁੱਪ ਅਸੋਸੀਏਟਸ ਨੇ 42 ਲੱਖ ਰੁਪਈਆ ਯੂਨਾਈਟਿਡ ਸਿੱਖਸ ਨੂੰ ਦਿੱਤਾ ਦਾਨ
. . .  1 day ago
ਮੁਹਾਲੀ , 6 ਮਈ -ਭਾਰਤ ਵਿਚ ਕੋਰੋਨਾ ਦਾ ਕਹਿਰ ਅੱਜ ਕੱਲ ਸਿਖਰਾਂ ‘ਤੇ ਹੈ ।ਯੂਨਾਈਟਿਡ ਸਿੱਖਸ ਸੰਸਥਾ ਦੇ ਸੇਵਾਦਾਰ ਦਿੱਲੀ, ਬੰਗਲੌਰ ਅਤੇ ਪੰਜਾਬ ਵਿਚ ਇਸ ਮਹਾਂਮਾਰੀ ਨਾਲ ਜੂਝ ਰਹੇ ਹਨ। ਲੋੜਵੰਦਾਂ ਨੂੰ ਆਕਸੀਜਨ ...
ਅਸੀਂ ਆਪਣੀ ਦੀ ਹੋਂਦ ਦੀ ਲੜਾਈ ਲੜ ਰਹੇ ਹਾਂ - ਦੀਪ ਸਿੱਧੂ
. . .  1 day ago
ਦਬਾਅ ਦੇ ਚੱਲਦਿਆਂ ਕਾਰਜਕਾਰੀ ਐਸ. ਐਮ. ਓ. ਵਲੋਂ ਅਸਤੀਫ਼ਾ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸਿਵਲ ਹਸਪਤਾਲ ਮਾਨਸਾ ਦੇ ਕਾਰਜਕਾਰੀ ਐਸ.ਐਮ.ਓ. ਡਾ: ਸੂਸ਼ਾਕ ਸੂਦ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਅਨੁਸਾਰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕੰਮ ਦੇ ਦਬਾਅ ...
ਸਾਰਿਆਂ ਦੀਆਂ ਅਰਦਾਸਾਂ ਸਦਕਾ ਹੀ ਜੇਲ੍ਹ ਤੋਂ ਬਾਹਰ ਆ ਸਕਿਆ-ਦੀਪ ਸਿੱਧੂ
. . .  1 day ago
ਔਖੇ ਸਮੇਂ ਵਿਚ ਸਾਥ ਦੇਣ ਵਾਲੀਆਂ ਸਾਰੀਆਂ ਸ਼ਖ਼ਸੀਅਤਾਂ ਦਾ ਕੀਤਾ ਧੰਨਵਾਦ
. . .  1 day ago
ਜੇਲ੍ਹ ਵਿੱਚੋਂ ਰਿਹਾਈ ਤੋਂ ਬਾਅਦ ਦੀਪ ਸਿੱਧੂ ਪਹਿਲੀ ਵਾਰ ਹੋਇਆ ਸੋਸ਼ਲ ਮੀਡੀਆ 'ਤੇ ਲਾਈਵ
. . .  1 day ago
ਬੰਗਾ ਲਾਗੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ
. . .  1 day ago
ਬੰਗਾ ,6 ਮਈ (ਜਸਬੀਰ ਸਿੰਘ ਨੂਰਪੁਰ )- ਬੰਗਾ ਲਾਗੇ ਪਿੰਡ ਸ਼ੁਕਾਰਾਂ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋ ਗਏ ।ਪ੍ਰਬੰਧਕਾਂ ਨੇ ਦੱਸਿਆ ਕਿ ਇਹ ਅੱਗ ਸ੍ਰੀ ਗੁਰੂ ਗ੍ਰੰਥ ਸਾਹਿਬ ...
ਮਾਨਸਾ ਜ਼ਿਲੇ ’ਚ ਕੋਰੋਨਾ ਨਾਲ 5 ਮੌਤਾਂ , 533 ਨਵੇਂ ਕੇਸ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋ ਦਿਨ ਵਧ ਰਿਹਾ ਹੈ। ਇਸ ਵਾਇਰਸ ਨੇ ਅੱਜ ਜ਼ਿਲੇ ਦੇ 5 ਲੋਕਾਂ ਦੀ ਜਾਨ ਲੈ ਲਈ ਹੈ। ਮ੍ਰਿਤਕਾਂ ’ਚ 40 ਤੇ 41 ਸਾਲ ਦੇ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 10 ਮੌਤਾਂ, 286 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 10 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 4 ਮਰੀਜ਼ ਸ੍ਰੀ ਮੁਕਤਸਰ ...
ਸ਼ਹੀਦ ਫੌਜੀ ਜਵਾਨ ਦੀ ਅੰਤਿਮ ਅਰਦਾਸ ਮੌਕੇ ਐਸ.ਡੀ.ਐਮ. ਨੇ ਪਰਿਵਾਰ ਨੂੰ 5 ਲੱਖ ਦਾ ਚੈੱਕ ਸੌਂਪਿਆ
. . .  1 day ago
ਬੁਢਲਾਡਾ, 6 ਮਈ (ਸਵਰਨ ਸਿੰਘ ਰਾਹੀ) ਪਿਛਲੇ ਦਿਨੀਂ ਲੇਹ ਲਦਾਖ ਦੇ ਸਿਆਚਿਨ ਖੇਤਰ ਚ ਗਲੇਸ਼ੀਅਰ ਪਿਘਲਣ ਕਾਰਨ ਸ਼ਹੀਦ ਹੋਏ ਜ਼ਿਲ੍ਹਾ ਮਾਨਸਾ ਦੇ ਪਿੰਡ ਹਾਕਮਵਾਲਾ ਦੇ ਸਿਪਾਹੀ ਪ੍ਰਭਜੀਤ ਸਿੰਘ ਨਮਿਤ ਅੰਤਿਮ ਅਰਦਾਸ ...
ਅਫ਼ਗਾਨਿਸਤਾਨ ਦੇ 20 ਹਜ਼ਾਰ ਸ਼ਰਨਾਰਥੀਆਂ ਨੂੰ ਰਾਸ਼ਨ ਦੇਵੇਗਾ ਸਰਬੱਤ ਦਾ ਭਲਾ ਟਰੱਸਟ
. . .  1 day ago
ਅਜਨਾਲਾ,6 ਮਈ (ਗੁਰਪ੍ਰੀਤ ਸਿੰਘ ਢਿਲੋਂ)- ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ 'ਚ ਆਪਣੀ ਜ਼ਿੰਦਗੀ 'ਚ ਲਾਗੂ ਕਰਕੇ ਬਿਨਾਂ ਕਿਸੇ ਸਵਾਰਥ ਦੇ ...
ਮੋਗਾ ਵਿਚ ਕੋਰੋਨਾ ਨਾਲ ਇਕ ਮੌਤ, 109 ਮਾਮਲੇ ਹੋਰ ਆਏ ਸਾਹਮਣੇ
. . .  1 day ago
ਮੋਗਾ ,6 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅੱਜ ਕੋਰੋਨਾ ਨੇ ਇਕ ਹੋਰ ਜੀਵਨ ਨੂੰ ਆਪਣੀ ਲਪੇਟ ਵਿਚ ਲੈ...
ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ , 507 ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 6 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ ਇਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ...
ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ
. . .  1 day ago
ਚੰਡੀਗੜ੍ਹ , 6 ਮਈ - ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ ਹਨ ,ਤਾਂ ਜੋ ਵਿਅਕਤੀਆਂ ਨੂੰ ਅਤੇ ਸੰਗਠਨਾਂ ਨੂੰ ਵਿਦੇਸ਼ਾਂ ਤੋਂ ਰਾਜ ਵਿਚ ਆਯਾਤ ਕੀਤੇ ਜਾਣ ਵਾਲੇ ...
730 ਐਮ. ਟੀ. ਆਕਸੀਜਨ ਭੇਜਣ 'ਤੇ ਮੈਂ ਕੇਂਦਰ ਦਾ ਧੰਨਵਾਦ ਕਰਦਾ ਹਾਂ - ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ , 6 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਲੋਂ ਦੱਸਿਆ ਗਿਆ ਕਿ, ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਕੱਲ੍ਹ ਪਹਿਲੀ ਵਾਰ 730 ਐਮ. ਟੀ. ਆਕਸੀਜਨ ਭੇਜੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੰਤਰੀਆਂ ਨਾਲ ਕੋਵਿਡ -19 ਸਥਿਤੀ ਨੂੰ ਲੈਕੇ ਹੋਈ ਬੈਠਕ , ਦਿੱਤੇ ਨਿਰਦੇਸ਼
. . .  1 day ago
ਨਵੀਂ ਦਿੱਲੀ , 6 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਵਿਚ ਕੋਵਿਡ19 ਦੀ ਸਥਿਤੀ ਦੀ ਵਿਆਪਕ ਸਮੀਖਿਆ ਕੀਤੀ। ਪ੍ਰਧਾਨ ਮੰਤਰੀ ਸਾਹਮਣੇ ਵੱਖ-ਵੱਖ ਰਾਜਾਂ ਵਿਚ ਕੋਰੋਨਾ ਫੈਲਣ ਦੀ...
ਥਾਣਾ ਲੋਪੋਕੇ ਦੀ ਪੁਲਿਸ ਵਲੋ ਇਕ ਕਿੱਲੋ ਅਫ਼ੀਮ ਸਮੇਤ ਇਕ ਤਸਕਰ ਕਾਬੂ
. . .  1 day ago
ਲੋਪੋਕੇ, 6 ਮਈ (ਗੁਰਵਿੰਦਰ ਸਿੰਘ ਕਲਸੀ) - ਐੱਸ.ਐੱਸ.ਪੀ. ਦਿਹਾਤੀ ਧਰੁਵ ਦਹੀਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਿਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਡੀ. ਐੱਸ. ਪੀ....
ਸਿਹਤ ਵਿਭਾਗ ਨੇ ਸਟਾਫ਼ ਨਰਸ 'ਤੇ ਕਾਰਵਾਈ ਕਰਦੇ ਕੀਤਾ ਤਬਾਦਲਾ
. . .  1 day ago
ਫਗਵਾੜਾ, 6 ਮਈ (ਹਰੀਪਾਲ ਸਿੰਘ) - ਫਗਵਾੜਾ ਸਿਵਲ ਹਸਪਤਾਲ ਵਿਚ ਆਏ ਮਰੀਜ਼ ਦਾ ਸਹੀ ਢੰਗ ਨਾਲ ਇਲਾਜ ਨਾਂ ਕਰਨ ਅਤੇ ਐੱਸ. ਐਮ. ਓ. ਪ੍ਰਤੀ ਗ਼ਲਤ ...
ਸੜਕ ਹਾਦਸੇ ਵਿਚ ਇਕੋ ਪਰਿਵਾਰ ਦੇ ਪੰਜ ਮੈਂਬਰ ਮਰੇ
. . .  1 day ago
ਮਾਹਿਲਪੁਰ, 06 ਮਈ (ਦੀਪਕ ਅਗਨੀਹੋਤਰੀ) - ਮਾਹਿਲਪੁਰ ਹੁਸ਼ਿਆਰਪੁਰ ਰੋਡ 'ਤੇ ਪਿੰਡ ਜੈਤਪੁਰ ਅੱਡੇ ਵਿਚ ਇਕ ਸੜਕ ਹਾਦਸੇ ਵਿਚ ਇਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ...
ਅਸਫਲਤਾ ਇਹ ਸਪਸ਼ਟ ਕਰਦੀ ਹੈ ਕਿ ਸਿਸਟਮ ਸਹੀ ਤਰੀਕੇ ਨਾਲ ਸਥਾਪਤ ਨਹੀਂ - ਦਿੱਲੀ ਹਾਈ ਕੋਰਟ
. . .  1 day ago
ਨਵੀਂ ਦਿੱਲੀ , 6 ਮਈ - ਹਾਈ ਕੋਰਟ ਨੇ ਇਕ ਵਾਰ ਫਿਰ ਦਿੱਲੀ ਵਿਚ ਵਿਗੜ ਰਹੇ ਹਾਲਾਤਾਂ 'ਤੇ ਦਿੱਲੀ ਸਰਕਾਰ ਨੂੰ ਘੇਰਿਆ ਹੈ | ਇਹ ਟਿੱਪਣੀ ਉਦੋਂ ਕੀਤੀ ਗਈ ਜਦੋਂ ਇਕ ਵਕੀਲ...
ਬੈਂਕ 'ਚ ਪੈਸੇ ਜਮ੍ਹਾ ਕਰਵਾਉਣ ਆਏ ਬਜ਼ੁਰਗ ਦੀ ਜੇਬ ਵਿਚੋਂ 50000 ਰੁਪਏ ਲੈ ਕੇ ਲੁਟੇਰਾ ਹੋਇਆ ਫ਼ਰਾਰ
. . .  1 day ago
ਅਜਨਾਲਾ, 6 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਸਥਾਨਕ ਪੰਜਾਬ ਨੈਸ਼ਨਲ ਬੈਂਕ ਵਿਚ ਪੈਸੇ ਜਮ੍ਹਾ ਕਰਵਾਉਣ ਆਏ ਇਕ ਬਜ਼ੁਰਗ ਦੀ ਜੇਬ ਵਿਚੋਂ ਇਕ ਲੁਟੇਰਾ 50000...
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਚੇਤ ਸੰਮਤ 553
ਿਵਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਮਹੱਤਵਪੂਰਨ ਹੈ। -ਹੋਵਰਡ ਟੈਫਟ

ਬਠਿੰਡਾ

ਮੰਡੀਆਂ 'ਚ ਨਹੀਂ ਹੋ ਸਕੀ ਪਹਿਲੇ ਦਿਨ ਕਣਕ ਦੀ ਖ਼ਰੀਦ ਸ਼ੁਰੂ

ਭੁੱਚੋ ਮੰਡੀ, 10 ਅਪ੍ਰੈਲ (ਪਰਵਿੰਦਰ ਸਿੰਘ ਜੌੜਾ)-ਕੈਪਟਨ ਸਰਕਾਰ ਮੰਡੀਆਂ ਵਿਚ ਪਹਿਲੇ ਦਿਨ ਕਣਕ ਦੀ ਖ਼ਰੀਦ ਸ਼ੁਰੂ ਕਰਨ ਵਿਚ ਅਸਫ਼ਲ ਰਹੀ ਹੈ | ਸਰਕਾਰ ਨੇ 10 ਅਪ੍ਰੈਲ ਤੋਂ ਕਣਕ ਦੀ ਖ਼ਰੀਦ ਸ਼ੁਰੂ ਕਰਨ ਦਾ ਐਲਾਨ ਕੀਤਾ ਹੋਇਆ ਸੀ | ਮੰਡੀਆਂ ਵਿਚ ਪਿਛਲੇ ਦੋ ਦਿਨਾਂ ਤੋਂ ਕਣਕ ਦੀ ਆਮਦ ਸ਼ੁਰੂ ਹੋ ਚੁੱਕੀ ਹੈ | ਪਿੰਡਾਂ ਦੀਆਂ ਮੰਡੀਆਂ ਵਿਚ ਤਾਂ ਅਜੇ ਤੱਕ ਬਿਜਲੀ, ਪਾਣੀ ਅਤੇ ਸਫ਼ਾਈ ਆਦਿ ਪ੍ਰਬੰਧ ਵੀ ਨਹੀਂ ਕੀਤੇ ਜਾ ਸਕੇ ਹਨ | ਕੇਂਦਰ ਸਰਕਾਰ ਦੇ ਨਵੇਂ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਵੱਡਾ ਹਿੱਸਾ ਦਿੱਲੀ ਮੋਰਚੇ 'ਤੇ ਬੈਠਾ ਹੋਣ ਕਰਕੇ ਭਾਵੇਂ ਸਾਰੇ ਕਿਸਾਨਾਂ ਨੇ ਆਪਸੀ ਇਕਮੁੱਠਤਾ ਦਾ ਸ਼ਾਨਦਾਰ ਮੁਜ਼ਾਹਰਾ ਕਰਦਿਆਂ ਐਲਾਨ ਕੀਤਾ ਹੋਇਆ ਹੈ ਕਿ ਕਿਸੇ ਵੀ ਕਿਸਾਨ ਦੀ ਫ਼ਸਲ ਰੁਲਣ ਨਹੀਂ ਦਿੱਤੀ ਜਾਵੇਗੀ ਅਤੇ ਜੋ ਕਿਸਾਨ ਮੋਰਚਿਆਂ ਵਿਚ ਹਨ, ਉਨ੍ਹਾਂ ਦੀਆਂ ਫ਼ਸਲਾਂ ਦੀ ਸਾਂਭ-ਸੰਭਾਲ ਦੂਜੇ ਕਿਸਾਨ ਕਰਨਗੇ, ਬਾਵਜੂਦ ਇਸ ਦੇ ਕਿਤੇ ਨਾ ਕਿਤੇ ਕਿਸਾਨਾਂ ਵਿਚ ਆਪਣੀਆਂ ਫ਼ਸਲਾਂ ਨੂੰ ਲੈ ਕੇ ਫਿਕਰਮੰਦੀ ਜ਼ਰੂਰ ਹੈ | ਦੂਜੇ ਪਾਸੇ ਫ਼ਸਲਾਂ ਦੀ ਸਿੱਧੀ ਖ਼ਰੀਦ ਦੇ ਮਾਮਲੇ ਵਿਚ ਕੇਂਦਰ ਅਤੇ ਪੰਜਾਬ ਸਰਕਾਰ ਦਰਮਿਆਨ ਪੇਚ ਫਸਿਆ ਹੋਇਆ ਹੈ | ਆੜ੍ਹਤੀਏ ਆਪਣੇ ਭਵਿੱਖ ਨੂੰ ਲੈ ਕੇ ਚਿੰਤਤ ਹਨ | ਮੰਡੀਆਂ ਵਿਚ ਅਜੇ ਤੱਕ ਨਾ ਤਾਂ ਬਾਰਦਾਨਾ ਪਹੁੰਚਿਆ ਹੈ ਅਤੇ ਨਾ ਹੀ ਟੋਕਨ ਮਿਲਣੇ ਸ਼ੁਰੂ ਹੋਏ ਹਨ | ਬਹੁਤੀਆਂ ਥਾਵਾਂ 'ਤੇ ਬਿਜਲੀ ਲਾਈਨਾਂ ਦੀ ਮੁਰੰਮਤ ਨਹੀਂ ਹੋ ਸਕੀ ਹੈ ਅਤੇ ਬਿਜਲੀ ਗੁੱਲ ਹੋਣ ਕਾਰਨ ਮੰਡੀਆਂ ਵਿਚ ਰਾਤ ਸਮੇਂ ਘੁੱਪ ਹਨੇਰਾ ਪੱਸਰਿਆ ਰਹਿੰਦਾ ਹੈ | ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਆਗੂ ਬੂਟਾ ਸਿੰਘ ਤੁੰਗਵਾਲੀ ਦਾ ਕਹਿਣਾ ਸੀ ਕਿ ਸਰਕਾਰ ਆਪਣੇ ਵਾਅਦੇ ਮੁਤਾਬਕ ਪਹਿਲੇ ਦਿਨ ਹੀ ਕਣਕ ਦੀ ਖ਼ਰੀਦ ਸ਼ੁਰੂ ਕਰਨ ਵਿਚ ਅਸਫ਼ਲ ਰਹੀ ਹੈ | ਉਨ੍ਹਾਂ ਦੋਸ਼ ਲਾਇਆ ਕਿ ਸਿਆਸੀ ਪਾਰਟੀਆਂ ਅੰਦਰੋਂ ਇਕ ਹਨ ਅਤੇ ਕਿਸਾਨੀ ਅੰਦੋਲਨ ਕਾਰਨ ਕਿਸਾਨ ਜੱਥੇਬੰਦੀਆਂ ਦੇ ਉਭਾਰ ਤੋਂ ਔਖੀਆਂ ਹਨ, ਇਸੇ ਲਈ ਜਾਣਬੁੱਝ ਕੇ ਕਿਸਾਨਾਂ ਨੂੰ ਖੱਜਲ ਕੀਤਾ ਜਾ ਰਿਹਾ ਹੈ | ਉਨ੍ਹਾਂ ਚੇਵਾਵਨੀ ਦਿੱਤੀ ਕਿ ਜੇਕਰ ਜਲਦੀ ਹੀ ਮੰਡੀਆਂ ਵਿਚ ਖ਼ਰੀਦ ਅਤੇ ਕਿਸਾਨਾਂ ਨੂੰ ਮਿਲਣ ਵਾਲੀਆਂ ਬੁਨਿਆਦੀ ਸਹੂਲਤਾਂ ਸਬੰਧੀ ਪੁਖ਼ਤਾ ਪ੍ਰਬੰਧ ਨਾ ਕੀਤੇ ਤਾਂ ਸੰਘਰਸ਼ ਦਾ ਬਿਗਲ ਵਜਾ ਦਿੱਤਾ ਜਾਵੇਗਾ | ਭੁੱਚੋ ਮੰਡੀ ਵਿਚ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੇ ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਮਿਲ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ | ਕਿਸਾਨ ਆਗੂ ਗੁਰਦਾਸ ਸਿੰਘ ਸੇਮਾ ਦਾ ਕਹਿਣਾ ਸੀ ਕਿ ਪਿਛਲੇ ਚਾਰ ਦਿਨਾਂ ਤੋਂ 24 ਘੰਟੇ ਵਾਲੀ ਲਾਈਨ ਨੁਕਸ ਪਿਆ ਹੋਣ ਕਾਰਨ ਬਿਜਲੀ ਬੰਦ ਪਈ ਹੈ, ਜਿਸ ਨਾਲ ਮੰਡੀਆਂ ਵਿਚ ਕਣਕ ਦੀ ਰਾਖੀ ਕਰਨੀ ਸਿਰਦਰਦੀ ਬਣੀ ਹੋਈ ਹੈ | ਇਸ ਮੌਕੇ ਬਲਵਿੰਦਰ ਸਿੰਘ ਫ਼ੌਜੀ ਜੇਠੂਕੇ, ਸਰਬਜੀਤ ਸਿੰਘ, ਲੀਲਾ ਸਿੰਘ ਤੇ ਬਲਵੀਰ ਸਿੰਘ ਤੁੰਗਵਾਲੀ, ਸੱਤਾ ਸਿੰਘ ਸੇਮਾ, ਸਤਪਾਲ ਸਿੰਘ ਕੋਠੇ ਥਾਂਦੇ ਅਤੇ ਤੋਤਾ ਸਿੰਘ ਭੁੱਚੋ ਕਲਾਂ ਤੋਂ ਇਲਾਵਾ ਕਣਕ ਲੈ ਕੇ ਪਹੁੰਚੇ ਹੋਏ ਕਿਸਾਨ ਵੀ ਹਾਜ਼ਰ ਸਨ |

ਮੰਡੀਆਂ 'ਚ ਕਣਕ ਦੀ ਆਮਦ ਸ਼ੁਰੂ, ਪ੍ਰਬੰਧ ਅਧੂਰੇ, ਸ਼ੁਰੂ ਨਹੀਂ ਹੋਈ ਬੋਲੀ

ਭੁੱਚੋ ਮੰਡੀ, 10 ਅਪ੍ਰੈਲ (ਬਿੱਕਰ ਸਿੰਘ ਸਿੱਧੂ)-ਸਥਾਨਕ ਅਨਾਜ ਮੰਡੀ ਵਿਖੇ ਕਣਕ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਪਰੰਤੂ ਪ੍ਰਬੰਧ ਅਧੂਰੇ ਦੇਖੇ ਗਏ | ਮੁੱਖ ਯਾਰਡ ਸਮੇਤ ਕੁੱਲ 12 ਖ਼ਰੀਦ ਕੇਂਦਰਾਂ ਵਿਚ ਕਣਕ ਦੀ ਆਮਦ ਸ਼ੁਰੂ ਹੋ ਚੁੱਕੀ ਹੈ | ਮੁੱਖ ਯਾਰਡ ਵਿਚ ਲਗਭਗ 800 ...

ਪੂਰੀ ਖ਼ਬਰ »

ਜਨਮੇਜਾ ਸਿੰਘ ਸੇਖੋਂ ਨੂੰ ਹਲਕਾ ਜ਼ੀਰਾ ਤੋਂ ਉਮੀਦਵਾਰ ਬਣਾਉਣਾ ਪਾਰਟੀ ਦਾ ਨਿੱਗਰ ਫ਼ੈਸਲਾ

ਚਾਉਕੇ ਚਾਉਕੇ, 10 ਅਪ੍ਰੈਲ (ਮਨਜੀਤ ਸਿੰਘ ਘੜੈਲੀ)-ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਹਲਕਾ ਜੀਰਾ ਤੋਂ ਬਹੁਤ ਹੀ ਧੜੱਲੇਦਾਰ ਅਤੇ ਮਿਹਨਤੀ ਆਗੂ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ...

ਪੂਰੀ ਖ਼ਬਰ »

'ਆਪ' ਪੰਜਾਬ ਦੇ 16 ਹਜ਼ਾਰ ਪਿੰਡਾਂ-ਸ਼ਹਿਰਾਂ ਵਿਚ ਕਰੇਗੀ ਜਨ ਸਭਾਵਾਂ-ਜੀਦਾ/ਸਿਵੀਆਂ ਕਿਹਾ, ਕੇਜਰੀਵਾਲ ਦਾ ਸਸਤੀ ਬਿਜਲੀ ਦੇਣ ਦਾ ਲਿਖਤੀ ਵਾਅਦਾ ਘਰ-ਘਰ ਕਰਾਂਗੇ ਪੁੱਜਦਾ

ਬਠਿੰਡਾ, 10 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਆਮ ਆਦਮੀ ਪਾਰਟੀ ਵਲੋਂ ਸੂਬੇ 'ਚ ਮਹਿੰਗੀ ਬਿਜਲੀ ਵਿਰੁੱਧ ਸ਼ੁਰੂ ਕੀਤੇ ਬਿਜਲੀ ਅੰਦੋਲਨ ਸਬੰਧੀ ਅੱਜ ਜ਼ਿਲ੍ਹਾ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਨਵਦੀਪ ਸਿੰਘ ਜੀਦਾ ਤੇ ਦਿਹਾਤੀ ਪ੍ਰਧਾਨ ਗੁਰਜੰਟ ਸਿੰਘ ਸਿਵੀਆਂ ਨੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 3 ਕੋਰੋਨਾ ਪਾਜ਼ੀਟਿਵ ਵਿਅਕਤੀਆਂ ਦੀ ਮੌਤ

ਬਠਿੰਡਾ, 10 ਅਪ੍ਰੈਲ (ਅਵਤਾਰ ਸਿੰਘ)-ਸਥਾਨਕ ਨਿੱਜੀ ਹਸਪਤਾਲ ਵਿਚ 7 ਅਪ੍ਰੈਲ ਤੋਂ ਦਾਖ਼ਲ ਅਵਤਾਰ ਸਿੰਘ ਨਿਵਾਸੀ ਬਰਨਾਲਾ (60) ਦੀ ਮੌਤ 9 ਅਪ੍ਰੈਲ ਨੂੰ ਮੌਤ ਹੋਣ 'ਤੇ ਸਿਹਤ ਵਿਭਾਗ ਨਾਲ ਸਬੰਧਿਤ ਜ਼ਿਲ੍ਹਾ ਪ੍ਰਸ਼ਾਸਨ ਅਧਿਕਾਰੀ ਵਲੋਂ ਸਮਾਜ ਸੇਵੀ ਸੰਸਥਾ ਸਹਾਰਾ ਜਨ ਸੇਵਾ ...

ਪੂਰੀ ਖ਼ਬਰ »

ਤਿੰਨ ਜ਼ਿਲਿ੍ਹਆਂ ਦੇ ਮੁਲਾਜ਼ਮਾਂ ਨੇ ਰੋਸ ਮਾਰਚ ਕੱਢਣ ਉਪਰੰਤ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦਾ ਘੇਰਿਆ ਦਫ਼ਤਰ

ਬਠਿੰਡਾ, 10 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਦੀ ਮੰਗ ਨੂੰ ਲੈ ਕੇ ਅੱਜ ਸਾਂਝਾ ਅਧਿਆਪਕ ਫ਼ਰੰਟ ਦੇ ਬੈਨਰ ਥੱਲੇ ਸਥਾਨਕ ਰੋਜ਼ ਗਾਰਡਨ ਚੌਕ ਵਿਚ ਇਕੱਠੇ ਹੋਏ ਤਿੰਨ ਜ਼ਿਲਿਆਂ ਦੇ ਮੁਲਾਜ਼ਮਾਂ ਨੇ ਰੈਲੀ ਕਰਨ ਉਪਰੰਤ ਰੋਸ ਮਾਰਚ ...

ਪੂਰੀ ਖ਼ਬਰ »

ਮਨਪ੍ਰੀਤ ਬਾਦਲ ਨੇ ਦਿੱਤੀ ਸਰਕਾਰੀ ਹਸਪਤਾਲ ਘੁੱਦਾ ਨੂੰ 21 ਲੱਖ ਦੀ ਗ੍ਰਾਂਟ

ਸੰਗਤ ਮੰਡੀ, 10 ਅਪ੍ਰੈਲ (ਅੰਮਿ੍ਤਪਾਲ ਸ਼ਰਮਾ)-ਸੂਬੇ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਅੱਜ ਸਰਕਾਰੀ ਹਸਪਤਾਲ ਘੁੱਦਾ ਦੇ ਦੌਰੇ ਦੌਰਾਨ ਹਸਪਤਾਲ ਦੀ ਐਸਐਮਓ ਡਾ. ਨਵਦੀਪ ਕੌਰ ਸਰਾਂ ਨੂੰ 21 ਲੱਖ ਦੀ ਗ੍ਰਾਂਟ ਦਾ ਚੈੱਕ ਸੌਂਪਿਆ | ਹਸਪਤਾਲ ਦੇ ਸਟਾਫ਼ ਵਲੋਂ ...

ਪੂਰੀ ਖ਼ਬਰ »

'ਸਿੱਟ' 'ਚੋਂ ਕੁੰਵਰ ਵਿਜੇ ਪ੍ਰਤਾਪ ਨੂੰ ਹਟਾਉਣਾ ਮੰਦਭਾਗਾ, 'ਆਪ' ਦੀ ਸਰਕਾਰ ਆਉਣ 'ਤੇ ਦੇਵਾਂਗੇ ਪੂਰਨ ਇਨਸਾਫ਼-ਬਲਦੇਵ ਸਿੰਘ ਪੀਆਈਐਸ

ਬਠਿੰਡਾ, 10 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਆਮ ਆਦਮੀ ਪਾਰਟੀ ਦੇ ਐਕਸ ਇੰਪਲਾਈਜ਼ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਪੀਆਈਐਸ ਨੇ ਕਿਹਾ ਕਿ ਹਾਈਕੋਰਟ ਵਲੋਂ ਕੋਟਕਪੂਰਾ ਗੋਲੀ ਕਾਂਡ ਸਬੰਧੀ ਬਣਾਈ 'ਸਿੱਟ' ਵਿਚੋਂ ਕੁੰਵਰ ਵਿਜੇ ਪ੍ਰਤਾਪ ਨੂੰ ਹਟਾਉਣ ਦਾ ...

ਪੂਰੀ ਖ਼ਬਰ »

ਜਲਾਲ ਵਿਖੇ 'ਆਪ' (ਕਿਸਾਨ ਵਿੰਗ) ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਮਾ: ਭੱਲਾ ਦਾ ਸਨਮਾਨ

ਭਗਤਾ ਭਾਈਕਾ, 10 ਅਪ੍ਰੈਲ (ਸੁਖਪਾਲ ਸਿੰਘ ਸੋਨੀ)-ਬੀਤੇ ਕੱਲ੍ਹ ਆਮ ਆਦਮੀ ਪਾਰਟੀ ਵਲੋਂ ਜਤਿੰਦਰ ਸਿੰਘ ਭੱਲਾ ਨੂੰ ਜ਼ਿਲ੍ਹਾ ਪ੍ਰਧਾਨ ਬਠਿੰਡਾ (ਕਿਸਾਨ ਵਿੰਗ) ਨਿਯੁਕਤ ਕਰਨ 'ਤੇ ਜਲਾਲ ਪਿੰਡ ਵਿਖੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਪਿੰਡ ਜਲਾਲ ਦੇ ਆਗੂ ਜਰਨੈਲ ...

ਪੂਰੀ ਖ਼ਬਰ »

ਬਠਿੰਡਾ-ਮਾਨਸਾ 'ਚ ਕੰਨਾਂ ਦਾ ਫ੍ਰੀ ਟੈੱਸਟ ਅਤੇ ਘੱਟ ਮੁੱਲ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲਬਧ

ਲੁਧਿਆਣਾ, 10 ਅਪ੍ਰੈਲ (ਅ.ਬ)-ਜਿਹੜੇ ਵਿਅਕਤੀਆਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਘਬਰਾਉੁਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ ਘੱਟ ਮੁੱਲ ਦੀਆਂ ਮਸ਼ੀਨਾਂ 12 ਅਪ੍ਰੈਲ 2021, ਦਿਨ ...

ਪੂਰੀ ਖ਼ਬਰ »

ਗੁਰਦੇ ਦੀ ਪੱਥਰੀ ਅਤੇ ਗਦੂਦਾਂ ਦਾ ਮੁਫ਼ਤ ਜਾਂਚ ਕੈਂਪ

ਬਠਿੰਡਾ, 10 ਅਪ੍ਰੈਲ (ਅ.ਬ)-13 ਅਤੇ 14 ਅਪ੍ਰੈਲ ਨੂੰ ਮੈਕਸ ਸੁਪਰਸਪੈਸ਼ਲਿਟੀ ਹਸਪਤਾਲ ਬਠਿੰਡਾ ਵਲੋਂ ਗੁਰਦੇ ਦੀ ਪੱਥਰੀ ਅਤੇ ਪੁਰਸ਼ਾਂ ਦੀ ਸਿਹਤ ਸਬੰਧੀ ਸਮੱਸਿਆਵਾਂ ਦੀ ਜਾਂਚ ਸਬੰਧੀ ਮੁਫ਼ਤ ਚੈੱਕਅਪ ਕੈਂਪ ਲਗਾਇਆ ਜਾ ਰਿਹਾ ਹੈ | ਕੈਂਪ ਦਾ ਸਮਾਂ ਸਵੇਰੇ 9 ਵਜੇ ਤੋਂ ...

ਪੂਰੀ ਖ਼ਬਰ »

ਕਣਕ ਦੀ ਸਰਕਾਰੀ ਖ਼ਰੀਦ ਨੂੰ ਆੜ੍ਹਤੀਆਂ ਦੀ ਹੜਤਾਲ ਕਾਰਨ ਪਹਿਲੇ ਦਿਨ ਲੱਗੀਆਂ ਬਰੇਕਾਂ

ਬਠਿੰਡਾ, 10 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)-ਸਰਕਾਰੀ ਖ਼ਰੀਦ ਦੇ ਪਹਿਲੇ ਦਿਨ ਅੱਜ ਮੰਡੀਆਂ ਵਿਚ ਵਿੱਕਰੀ ਲਈ ਕਣਕ ਤਾਂ ਪੁੱਜੀ ਪਰ ਕਿਸੇ ਵੀ ਢੇਰੀ ਦੀ ਸਰਕਾਰੀ ਖ਼ਰੀਦ ਨਹੀ ਹੋ ਸਕੀ ਦੱਸਣਯੋਗ ਹੈ, ਕਿ ਆੜ੍ਹਤੀਆਂ ਦਾ ਸਰਕਾਰ ਨਾਲ ਸਿੱਧੀ ਅਦਾਇਗੀ ਨੂੰ ੂ ਲੈ ਕੇ ਰੇੜਕਾ ...

ਪੂਰੀ ਖ਼ਬਰ »

ਆੜ੍ਹਤੀਆਂ ਦੀ ਹੜਤਾਲ ਕਾਰਨ ਪਹਿਲੇ ਹੀ ਦਿਨ ਨਹੀਂ ਸ਼ੁਰੂ ਹੋ ਸਕੀ ਕਣਕ ਦੀ ਖ਼ਰੀਦ, ਮੰਡੀਆਂ 'ਚ ਰੁਲਿਆ ਅੰਨਦਾਤਾ

ਰਾਮਾਂ ਮੰਡੀ, 10 ਅਪੈ੍ਰਲ (ਤਰਸੇਮ ਸਿੰਗਲਾ)-ਪੰਜਾਬ ਸਰਕਾਰ ਵਲੋਂ ਅੱਜ 10 ਅਪੈ੍ਰਲ ਤੋਂ ਕਣਕ ਦੀ ਖ਼ਰੀਦ ਸ਼ੁਰੂ ਕਰਨ ਦੇ ਐਲਾਨ ਤੋਂ ਬਾਅਦ ਪਹਿਲੇ ਹੀ ਦਿਨ ਆੜ੍ਹਤੀਆਂ ਦੀ ਹੜਤਾਲ ਕਾਰਨ ਕਣਕ ਦੀ ਖ਼ਰੀਦ ਸ਼ੁਰੂ ਨਹੀਂ ਹੋ ਸਕੀ | ਮੁੱਖ ਖ਼ਰੀਦ ਯਾਰਡ ਰਾਮਾਂ ਵਿਚ ਕਣਕ ਦੀਆਂ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ 'ਚ ਔਰਤਾਂ ਦੀ ਸ਼ਮੂਲੀਅਤ ਲਾਜ਼ਮੀ-ਪਰਮਜੀਤ ਕੌਰ ਪਿੱਥੋ

ਲਹਿਰਾ ਮੁਹੱਬਤ, 10 ਅਪ੍ਰੈਲ (ਸੁਖਪਾਲ ਸਿੰਘ ਸੁੱਖੀ)-ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਸਮੇਤ ਦਿੱਲੀ ਦੀਆਂ ਸਰਹੱਦਾਂ 'ਤੇ ਚੱਲ ਰਹੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਸੰਘਰਸ਼ ਨੂੰ ਤਿੱਖਾ ਤੇ ਤੇਜ਼ ਕਰਨ ਲਈ ਕਿਸਾਨ ਔਰਤਾਂ ਨੂੰ ਲਾਮਬੰਦ ...

ਪੂਰੀ ਖ਼ਬਰ »

ਖੇਤੀਬਾੜੀ ਸਹਿਕਾਰੀ ਸਭਾ ਕੋਟਲੀ ਕਲਾਂ ਦੀ ਚੋਣ

ਮਾਨਸਾ, 10 ਅਪ੍ਰੈਲ (ਸ. ਰਿ.)- ਖੇਤੀਬਾੜੀ ਸਹਿਕਾਰੀ ਸਭਾ ਕੋਟਲੀ ਕਲਾਂ ਦੀ ਸਰਬਸੰਮਤੀ ਨਾਲ ਚੋਣ ਹੋਈ, ਜਿਸ 'ਚ ਸੁਖਵਿੰਦਰ ਸਿੰਘ ਪ੍ਰਧਾਨ ਚੁਣੇ ਗਏ | ਹੋਰ ਅਹੁਦੇਦਾਰਾਂ 'ਚ ਲਛਮਣ ਦਾਸ ਸੀਨੀਅਰ ਮੀਤ ਪ੍ਰਧਾਨ, ਹਰਦੇਵ ਸਿੰਘ ਜੂਨੀਅਰ ਮੀਤ ਪ੍ਰਧਾਨ, ਗੁਰਜਿੰਦਰ ਸਿੰਘ ...

ਪੂਰੀ ਖ਼ਬਰ »

ਕਿਸਾਨ ਬੀਬੀਆਂ ਗਰਜੀਆਂ 'ਨਹੀਂ ਰੁਲਣ ਦੇਵਾਂਗੀਆਂ ਕਣਕ ਦੀ ਫ਼ਸਲ'

ਭੁੱਚੋ ਮੰਡੀ, 10 ਅਪ੍ਰੈਲ (ਪਰਵਿੰਦਰ ਸਿੰਘ ਜੌੜਾ)-ਸੰਘਰਸ਼ਕਾਰੀ ਕਿਸਾਨਾਂ ਦੇ ਹੌਂਸਲੇ ਵਧਾਉਣ ਲਈ ਹੁਣ ਕਿਸਾਨ ਬੀਬੀਆਂ ਗਰਜੀਆਂ ਹਨ | ਕਿਸਾਨ ਬੀਬੀਆਂ ਦਾ ਕਹਿਣਾ ਹੈ ਕਿ ਜਿਹੜੇ ਕਿਸਾਨ ਦਿੱਲੀ ਮੋਰਚਿਆਂ ਵਿਚ ਗਏ ਹੋਏ ਹਨ, ਉਨ੍ਹਾਂ ਦੀਆਂ ਫ਼ਸਲਾਂ ਦੀ ਕਟਾਈ, ਕਢਾਈ ਅਤੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਦੇ ਗਣਿਤ ਵਿਭਾਗ ਨੇ 'ਡਾਟਾ ਸਾਇੰਸ 'ਚ ਗਣਿਤ ਦੀ ਵਰਤੋਂ' ਬਾਰੇ ਵਰਚੂਅਲ ਸੈਮੀਨਾਰ ਕਰਵਾਇਆ

ਬਠਿੰਡਾ, 10 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਕਾਲਜ ਦੇ ਗਣਿਤ ਵਿਭਾਗ ਨੇ ਸਕਿੱਲ ਡਿਵੈਲਪਮੈਂਟ ਸੈੱਲ ਦੇ ਸਹਿਯੋਗ ਨਾਲ ''ਡਾਟਾ ਸਾਇੰਸ ਵਿਚ ਗਣਿਤ ਦੀ ਵਰਤੋਂ'' ਬਾਰੇ ਮਾਈਕਰੋਸਾਫ਼ਟ ਟੀਮਜ਼ ਰਾਹੀਂ ਵਰਚੂਅਲ ਸੈਮੀਨਾਰ ਕਰਵਾਇਆ | ਇਸ ਸੈਮੀਨਾਰ ਦਾ ਮੁੱਖ ...

ਪੂਰੀ ਖ਼ਬਰ »

ਟਰੱਕ ਯੂਨੀਅਨ ਭਗਤਾ 'ਚ 69 ਵਿਅਕਤੀਆਂ ਦੇ ਕੋਰੋਨਾ ਵੈਕਸੀਨੇਸ਼ਨ ਦਾ ਟੀਕਾ ਲਗਾਇਆ

ਭਗਤਾ ਭਾਈਕਾ, 10 ਅਪ੍ਰੈਲ (ਸੁਖਪਾਲ ਸਿੰਘ ਸੋਨੀ)-ਸਥਾਨਕ ਟਰੱਕ ਯੂਨੀਅਨ ਦੇ ਪ੍ਰਧਾਨ ਇੰਦਰਜੀਤ ਸਿੰਘ ਮਾਨ ਦੀ ਅਗਵਾਈ ਹੇਠ ਸਿਵਲ ਹਸਪਤਾਲ ਭਗਤਾ ਭਾਈਕਾ ਦੀ ਟੀਮ ਵਲੋਂ ਵਿਖੇ ਕੋਵਿਡ-19 ਦੇ ਬਚਾਅ ਲਈ ਕੋਵਿਡ ਵੈਕਸੀਨ ਲਗਵਾਉਣ ਸਬੰਧੀ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ...

ਪੂਰੀ ਖ਼ਬਰ »

ਐੱਸ. ਬੀ. ਬੀ. ਐੱਸ. ਆਈਲੈਟਸ ਅਤੇ ਇੰਮੀਗ੍ਰੇਸ਼ਨ ਨੇ ਸਟੱਡੀ ਵੀਜ਼ਾ ਲਗਵਾਇਆ

ਭਗਤਾ ਭਾਈਕਾ, 10 ਅਪ੍ਰੈਲ (ਸੁਖਪਾਲ ਸਿੰਘ ਸੋਨੀ)-ਸਥਾਨਕ ਸ਼ਹਿਰ ਦੀ ਨਾਮਵਰ ਸੰਸਥਾ ਸੰਤ ਬਾਬਾ ਬਲਵੀਰ ਸਿੰਘ ਆਈਲੈਟਸ ਅਤੇ ਇੰਮੀਗ੍ਰੇਸ਼ਨ ਭਗਤਾ ਭਾਈਕਾ ਨੇ ਇਕ ਹੋਰ ਲੜਕੀ ਦਾ ਕੈਨੇਡਾ ਸਟੱਡੀ ਵੀਜ਼ਾ ਲਗਵਾਉਣ ਵਿਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਵਿਕਾਸੀ ਕੰਮਾਂ 'ਚ ਕੀਤੇ ਪੱਖਪਾਤ ਕਾਰਨ ਇਲਾਕੇ 'ਚ ਕਾਂਗਰਸ ਦੀ ਹਾਲਤ ਪਤਲੀ

ਸੰਗਤ ਮੰਡੀ, 10 ਅਪ੍ਰੈਲ (ਅੰਮਿ੍ਤਪਾਲ ਸ਼ਰਮਾ)-ਕਾਂਗਰਸ ਪਾਰਟੀ ਵਲੋਂ ਆਪਣੇ ਕਾਰਜਕਾਲ ਦੇ ਆਖ਼ਰੀ ਵਰ੍ਹੇ 'ਚ ਸ਼ੁਰੂ ਕੀਤੇ ਵਿਕਾਸੀ ਕੰਮਾਂ 'ਚ ਕੀਤੇ ਜਾ ਰਹੇ ਪੱਖਪਾਤ ਕਾਰਨ ਬਠਿੰਡਾ ਦਿਹਾਤੀ ਹਲਕੇ 'ਚ ਕਾਂਗਰਸ ਪਾਰਟੀ ਦੀ ਹਾਲਤ ਕੱਖੋਂ ਹੌਲੀ ਹੋਈ ਜਾਪਦੀ ਹੈ | ਇਲਾਕੇ ...

ਪੂਰੀ ਖ਼ਬਰ »

ਸੀਨੀਅਰ ਅਕਾਲੀ ਆਗੂ ਬਾਬੂ ਸਿੰਘ ਮਾਨ ਨੂੰ ਰਾਜਸੀ, ਧਾਰਮਿਕ ਅਤੇ ਸਿਆਸੀ ਸ਼ਖ਼ਸੀਅਤਾਂ ਨੇ ਭੇਟ ਕੀਤੀ ਸ਼ਰਧਾਂਜਲੀ

ਤਲਵੰਡੀ ਸਾਬੋ, 10 ਅਪ੍ਰੈਲ (ਰਣਜੀਤ ਸਿੰਘ ਰਾਜੂ)-ਗੁਰਸਿੱਖ ਸ਼ਖ਼ਸੀਅਤ, ਪੰਜਾਬ ਪੁਲਿਸ ਦੇ ਸੇਵਾ-ਮੁਕਤ ਅਧਿਕਾਰੀ ਅਤੇ ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਹਲਕਾ ਪ੍ਰਧਾਨ ਬਾਬੂ ਸਿੰਘ ਮਾਨ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਮੌਕੇ ਅੱਜ ਹਲਕੇ ਵਿਚੋਂ ...

ਪੂਰੀ ਖ਼ਬਰ »

ਪਿੰਡ ਲਾਲੇਆਣਾ ਦੀ ਪੰਚਾਇਤ ਨੇ ਲਾਭਪਾਤਰੀਆਂ ਨੂੰ ਸਮਾਰਟ ਕਾਰਡ ਵੰਡੇ

ਤਲਵੰਡੀ ਸਾਬੋ, 10 ਅਪ੍ਰੈਲ (ਰਵਜੋਤ ਸਿੰਘ ਰਾਹੀ)-ਪੰਜਾਬ ਸਰਕਾਰ ਵਲੋਂ ਆਟਾ ਦਾਲ ਲਾਭਪਾਤਰੀਆਂ ਨੂੰ ਸਮਾਰਟ ਕਾਰਡ ਵੰਡਣ ਕੀਤੀ ਗਈ ਸ਼ੁਰੂਆਤ ਦੇ ਤਹਿਤ ਬੀਤੇ ਦਿਨੀਂ ਤਲਵੰਡੀ ਸਾਬੋ ਦੇ ਨਜ਼ਦੀਕੀ ਪਿੰਡ ਲਾਲੇਆਣਾ ਵਿਖੇ ਪੰਚਾਇਤ ਵਲੋਂ ਲਾਭਪਾਤਰੀਆਂ ਨੂੰ ਸਮਾਰਟ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਵੈਬੀਨਾਰ ਕਰਵਾਇਆ

ਤਲਵੰਡੀ ਸਾਬੋ, 10 ਅਪ੍ਰੈਲ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)-ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਦੇ ਪੋਸਟ ਗ੍ਰੈਜੂਏਸ਼ਨ ਪੰਜਾਬੀ ਵਿਭਾਗ ਵਲੋਂ ਇਕ ਰੋਜ਼ਾ ਵੈਬੀਨਾਰ ''ਸਮਕਾਲ ਵਿਚ ਔਰਤ ਦੀ ਭੂਮਿਕਾU ਵਿਸ਼ੇ 'ਤੇ ਕਰਵਾਇਆ ਗਿਆ | ਇਸ ਵੈਬੀਨਾਰ ...

ਪੂਰੀ ਖ਼ਬਰ »

ਵਿਸਾਖੀ ਜੋੜ ਮੇਲਾ ਰਸਮੀ ਤੌਰ 'ਤੇ ਅੱਜ ਤੋਂ ਆਰੰਭ

ਤਲਵੰਡੀ ਸਾਬੋ, 10 ਅਪ੍ਰੈਲ (ਰਣਜੀਤ ਸਿੰਘ ਰਾਜੂ)-ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਸਿੱਖ ਕੌਮ ਦੇ ਚੌਥੇ ਤਖਤ, ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਲੱਗਣ ਵਾਲਾ ਜੋੜ ਮੇਲਾ ਰਸਮੀ ਤੌਰ 'ਤੇ ਅੱਜ 11 ਅਪ੍ਰੈਲ ਤੋਂ ਖ਼ਾਲਸਾਈ ਜਾਹੋ ਜਲਾਲ ਨਾਲ ਆਰੰਭ ਹੋ ਜਾਵੇਗਾ | ਪਿਛਲੇ ...

ਪੂਰੀ ਖ਼ਬਰ »

5400 ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਬਠਿੰਡਾ, 10 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੁਲਿਸ ਨੇ ਇਕ ਮੋਟਰਸਾਈਕਲ ਸਵਾਰ ਵਿਅਕਤੀ ਨੂੰ 5400 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਐਸ.ਆਈ. ਗੁਰਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਬੀੜ ਤਲਾਬ ਦੀ ਬਸਤੀ ਨੰ. 3 ਵਿਚ ...

ਪੂਰੀ ਖ਼ਬਰ »

ਰਾਮਾਂ ਮੰਡੀ 'ਚ ਸੀਨੀਅਰ ਕਾਂਗਰਸੀ ਆਗੂ ਬਲਵੀਰ ਸਿੰਘ ਸਿੱਧੂ ਨੇ ਕਾਂਗਰਸੀ ਵਰਕਰਾਂ ਨਾਲ ਕੀਤੀ ਮੀਟਿੰਗ

ਰਾਮਾਂ ਮੰਡੀ, 10 ਅਪੈ੍ਰਲ (ਅਮਰਜੀਤ ਸਿੰਘ ਲਹਿਰੀ)-ਸਥਾਨਕ ਮੰਡੀ ਵਿਖੇ ਹਲਕਾ ਤਲਵੰਡੀ ਸਾਬੋ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਯੁਵਰਾਜ ਰਣਇੰਦਰ ਸਿੰਘ ਦੇ ਅਤਿ ਨਜ਼ਦੀਕੀ ਸਾਥੀ ਬਲਵੀਰ ਸਿੰਘ ਸਿੱਧੂ ਨੇ 2022 'ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਦੇ ਮੱਦੇਨਜ਼ਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX