ਤਾਜਾ ਖ਼ਬਰਾਂ


ਹਰਿਆਣਾ ਸਰਕਾਰ ਉੱਤਰਾਖੰਡ ਸਰਕਾਰ ਨੂੰ 5 ਕਰੋੜ ਰੁਪਏ ਦੀ ਦੇਵੇਗੀ ਵਿੱਤੀ ਸਹਾਇਤਾ
. . .  1 day ago
ਚੰਡੀਗੜ੍ਹ, 20 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਉਤਰਾਖੰਡ ਵਿਚ ਕੁਦਰਤੀ ਆਫਤ ਦੇ ਮੱਦੇਨਜ਼ਰ ਉੱਤਰਾਖੰਡ ਸਰਕਾਰ ਨੂੰ 5 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ...
ਲਾਪਤਾ ਹੋਏ ਟ੍ਰੈਕਰਾਂ ਦੇ ਸਮੂਹ ਦੀ ਖੋਜ ਅਤੇ ਬਚਾਅ ਲਈ ਟੀਮਾਂ ਤਾਇਨਾਤ
. . .  1 day ago
ਕਿਨੌਰ, 20 ਅਕਤੂਬਰ - ਹਿਮਾਚਲ ਪ੍ਰਦੇਸ਼ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਨੌਰ ਜ਼ਿਲ੍ਹਾ ਪੁਲਿਸ ਅਤੇ ਜੰਗਲਾਤ ਵਿਭਾਗ ਦੀਆਂ ਟੀਮਾਂ ਉਤਰਾਖੰਡ ਦੇ ਚਿਤਕੂਲ ਅਤੇ ਕਿਨੌਰ ਦੇ ਵਿਚਕਾਰ ਲਮਖਾਗਾ ਪਾਸ ਤੋਂ ਲਾਪਤਾ ਹੋਏ ...
ਭਾਰੀ ਮੀਂਹ, ਹੜ੍ਹ ਅਤੇ ਢਿਗਾਂ ਡਿੱਗਣ ਕਾਰਨ ਉਤਰਾਖੰਡ ਵਿਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 52 ਹੋਈ
. . .  1 day ago
ਕਿਸ਼ਤਵਾੜ ਜ਼ਿਲ੍ਹੇ ਵਿਚ ਲਸ਼ਕਰ-ਏ-ਤੋਇਬਾ ਨਾਲ ਸਬੰਧਤ ਇਕ ਅੱਤਵਾਦੀ ਇੱਕ ਗ੍ਰਨੇਡ ਨਾਲ ਗ੍ਰਿਫ਼ਤਾਰ
. . .  1 day ago
ਲਖੀਮਪੁਰ ਖੀਰੀ ਕਾਂਡ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਪੱਛਮੀ ਯਮੁਨਾ ਵਿਚ ਜਲ ਪ੍ਰਵਾਹ
. . .  1 day ago
ਕਰਨਾਲ, 20 ਅਕਤੂਬਰ (ਗੁਰਮੀਤ ਸਿੰਘ ਸੱਗੂ )-ਲਖਮੀਪੁਰ ਖੀਰੀ ਵਿਖੇ ਕਿਸਾਨਾਂ ਨਾਲ ਵਾਪਰੇ ਕਾਂਡ ਵਿਚ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਨੂੰ ਅਜ ਇੱਥੇ ਸੀ.ਐਮ.ਸਿਟੀ ਹਰਿਆਣਾ ਕਰਨਾਲ ਵਿਖੇ ...
ਕੇਰਲ ਵਿਚ ਮੀਂਹ ਅਤੇ ਢਿਗਾਂ ਡਿੱਗਣ ਕਾਰਨ 42 ਮੌਤਾਂ, 6 ਲਾਪਤਾ
. . .  1 day ago
ਤਿਰੂਵਨੰਤਪੁਰਮ, 20 ਅਕਤੂਬਰ - ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਕਿਹਾ ਕਿ 12 ਅਕਤੂਬਰ ਤੋਂ 20 ਅਕਤੂਬਰ ਦੇ ਵਿਚਕਾਰ ਮੀਂਹ ਅਤੇ ਢਿਗਾਂ ਡਿੱਗਣ ਕਾਰਨ 42 ਲੋਕਾਂ ਦੀ ਮੌਤ ਹੋ ਗਈ ਹੈ, ਛੇ ਲੋਕ ਲਾਪਤਾ ...
ਪ੍ਰਧਾਨ ਮੰਤਰੀ ਮੋਦੀ ਨੇ ਤੇਲ ਅਤੇ ਗੈਸ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ ਨਾਲ ਕੀਤੀ ਗੱਲਬਾਤ
. . .  1 day ago
ਜੈਕਲੀਨ ਫਰਨਾਂਡੀਜ਼ ਮਨੀ ਲਾਂਡਰਿੰਗ ਮਾਮਲੇ ਵਿਚ ਈ.ਡੀ .ਦਫਤਰ ਪਹੁੰਚੀ
. . .  1 day ago
ਮੁੰਬਈ, 20 ਅਕਤੂਬਰ - ਅਦਾਕਾਰਾ ਜੈਕਲੀਨ ਫਰਨਾਂਡੀਜ਼ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸਾਹਮਣੇ 200 ਕਰੋੜ ਰੁਪਏ ਤੋਂ ਜ਼ਿਆਦਾ ਦੇ ਮਨੀ ਲਾਂਡਰਿੰਗ ਮਾਮਲੇ ਵਿਚ ਸੁਕੇਸ਼ ਚੰਦਰਸ਼ੇਖਰ ਵਿਰੁੱਧ...
ਅਰੁਣਾਚਲ ਪ੍ਰਦੇਸ਼ ਵਿਚ ਕੰਟਰੋਲ ਰੇਖਾ (ਐਲ.ਏ.ਸੀ.) ਦੇ ਨਾਲ ਇੱਕ ਖੇਤਰ ਵਿਚ ਤਾਇਨਾਤ ਕੀਤੀਆਂ ਬੋਫੋਰਸ ਤੋਪਾਂ
. . .  1 day ago
ਸੜਕ ਕਿਨਾਰੇ ਤੋਂ ਨਵਜੰਮੇ ਬੱਚੇ ਦੀ ਲਾਸ਼ ਮਿਲੀ
. . .  1 day ago
ਜੀਰਾ, 20 ਅਕਤੂਬਰ (ਪ੍ਰਤਾਪ ਸਿੰਘ ਹੀਰਾ ) - ਜੀਰਾ ਨੇੜਲੇ ਪਿੰਡ ਲਹਿਰਾ ਤੋਂ ਵਰਨਾਲਾ ਨੂੰ ਜਾਂਦੀ ਸੜਕ ਕਿਨਾਰੇ ਖੇਤਾਂ ਕੋਲ ਰੱਖੇ ਇਕ ਥੈਲੇ ਵਿਚੋਂ ਇਕ ਨਵਜੰਮੇ ਬੱਚੇ ਦੀ ਲਾਸ਼ ਮਿਲੀ ਹੈ | ਜਾਣਕਾਰੀ ਅਨੁਸਾਰ ਸੜਕ 'ਤੇ ਇਕ ਪਾਸੇ ਇਕ ਬੋਰੀ ਪਈ ਸੀ,ਜਿਸ ਨੂੰ ਪਿੰਡ ਫੇਰੋਕੇ ਦੇ ਕਿਸਾਨ ਪਰਦੀਪ ਸਿੰਘ ...
ਸੜਕ ਹਾਦਸੇ 'ਚ ਦੋ ਸਕੇ ਭਰਾਵਾਂ ਵਿਚੋਂ ਇਕ ਦੀ ਮੌਤ , ਦੂਜਾ ਗੰਭੀਰ ਜ਼ਖ਼ਮੀ
. . .  1 day ago
ਮਾਨਾਂਵਾਲਾ, 20 ਅਕਤੂਬਰ (ਗੁਰਦੀਪ ਸਿੰਘ ਨਾਗੀ) - ਅੰਮ੍ਰਿਤਸਰ-ਬਠਿੰਡਾ ਰੋਡ 'ਤੇ ਬੀਤੀ ਰਾਤ ਇਕ ਬੁਲਟ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵਾਪਣ ਦੇ ਟੱਕਰ ਮਾਰ ਦੇਣ ਨਾਲ ਮੋਟਰਸਾਈਕਲ ਸਵਾਰ ਦੋ ਸਕੇ ਭਰਾਵਾਂ ਵਿਚੋਂ ਇਕ ਦੀ ਮੌਤ ਹੋ ਜਾਣ ਦੀ ਖ਼ਬਰ...
ਚਾਰ ਲੋਕਾਂ ਨੂੰ ਪੁਲਿਸ ਨੇ ਆਗਰਾ ਜਾਣ ਦੀ ਦਿੱਤੀ ਇਜਾਜ਼ਤ
. . .  1 day ago
ਲਖਨਊ, 20 ਅਕਤੂਬਰ - ਪੁਲਿਸ ਹਿਰਾਸਤ ਵਿਚ ਮਰਨ ਵਾਲੇ ਸਫ਼ਾਈ ਕਰਮਚਾਰੀ ਦੇ ਪਰਿਵਾਰ ਨੂੰ ਮਿਲਣ ਆਗਰਾ ਜਾ ਰਹੇ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਪੁਲਿਸ ਨੇ ਰੋਕ ਲਿਆ ਸੀ ਪਰ ਹੁਣ ਚਾਰ ਲੋਕਾਂ ਨੂੰ ਆਗਰਾ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ | ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ...
ਫੇਸਬੁੱਕ ਨੂੰ 50 ਮਿਲੀਅਨ ਪੌਂਡ ਤੋਂ ਵੱਧ ਦਾ ਜੁਰਮਾਨਾ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਏ.ਐਫ.ਪੀ. ਦੀ ਰਿਪੋਰਟ ਦੇ ਅਨੁਸਾਰ ਯੂ.ਕੇ. ਨੇ ਜਾਣਕਾਰੀ ਦੀ ਉਲੰਘਣਾ ਲਈ ਫੇਸਬੁੱਕ ਨੂੰ 50 ਮਿਲੀਅਨ ਪੌਂਡ ਤੋਂ ਵੱਧ ਦਾ ਜੁਰਮਾਨਾ...
ਬੰਬੇ ਹਾਈ ਕੋਰਟ ਪਹੁੰਚੇ ਆਰੀਅਨ ਖਾਨ
. . .  1 day ago
ਮੁੰਬਈ, 20 ਅਕਤੂਬਰ - ਕਰੂਜ਼ ਸ਼ਿਪ ਡਰੱਗਜ਼ ਮਾਮਲੇ ਵਿਚ ਆਰੀਅਨ ਖਾਨ ਨੇ ਆਪਣੀ ਜ਼ਮਾਨਤ ਰੱਦ ਕੀਤੇ ਜਾਣ ਦੇ ਵਿਸ਼ੇਸ਼ ਐਨ.ਡੀ.ਪੀ.ਐੱਸ. ਕੋਰਟ ਦੇ ਆਦੇਸ਼ ਦੇ ਵਿਰੁੱਧ ਬੰਬੇ ਹਾਈ ਕੋਰਟ...
ਸੈਨਾ ਮੈਡਲ ਸ਼ਹੀਦ ਜਸਵਿੰਦਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ
. . .  1 day ago
ਭੁਲੱਥ, 20 ਅਕਤੂਬਰ ( ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ,ਸੁਖੀਜਾ) - ਜੰਮੂ ਦੇ ਪੁਣਛ ਵਿਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਕਪੂਰਥਲਾ ਦੇ ਪਿੰਡ ਮਾਨਾ ਤਲਵੰਡੀ ਦੇ ਸ਼ਹੀਦ ਜਸਵਿੰਦਰ ਸਿੰਘ ਦੇ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ, ਫ਼ੌਜੀ ਅਫ਼ਸਰ 'ਤੇ ਰਾਜਨੀਤਕ...
ਅੰਤਰਰਾਸ਼ਟਰੀ ਯਾਤਰੀਆਂ ਲਈ ਨੈਗੇਟਿਵ ਆਰ.ਟੀ.-ਪੀ.ਸੀ.ਆਰ. ਟੈਸਟ ਰਿਪੋਰਟ ਲਾਜ਼ਮੀ - ਸਿਹਤ ਮੰਤਰਾਲਾ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਸਿਹਤ ਮੰਤਰਾਲਾ ਦਾ ਕਹਿਣਾ ਹੈ ਕੀ ਭਾਰਤ ਆਉਣ ਵਾਲੇ ਸਾਰੇ ਅੰਤਰਰਾਸ਼ਟਰੀ ਯਾਤਰੀਆਂ ਲਈ ਨੈਗੇਟਿਵ ਆਰ.ਟੀ.-ਪੀ.ਸੀ.ਆਰ. ਟੈਸਟ ਰਿਪੋਰਟ ਲਾਜ਼ਮੀ ...
ਸ਼ਹੀਦ ਮਨਦੀਪ ਸਿੰਘ ਦੀ ਯਾਦ ਵਿਚ ਫੁੱਟਬਾਲ ਸਟੇਡੀਅਮ ਅਤੇ ਗੇਟ ਬਣਾਵੇਗੀ ਪੰਜਾਬ ਸਰਕਾਰ
. . .  1 day ago
ਚੰਡੀਗੜ੍ਹ, 20 ਅਕਤੂਬਰ - ਮੁੱਖ ਮੰਤਰੀ ਚਰਨਜੀਤ ਚੰਨੀ ਵਲੋਂ ਜੰਮੂ ਕਸ਼ਮੀਰ ਵਿਚ ਸ਼ਹੀਦ ਹੋਏ ਮਨਦੀਪ ਸਿੰਘ ਦੇ ਪਰਿਵਾਰ ਲਈ 50 ਲੱਖ ਦੀ ਵਿੱਤੀ ਸਹਾਇਤਾ ਅਤੇ ਸ਼ਹੀਦ ਮਨਦੀਪ ਸਿੰਘ ਦੀ ਪਤਨੀ ਲਈ ਸਰਕਾਰੀ ਨੌਕਰੀ ਦਾ ਐਲਾਨ ਕਰਨ ...
ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ, ਕਿਹਾ - ਧਾਰਾ 144 ਲਾਗੂ
. . .  1 day ago
ਲਖਨਊ, 20 ਅਕਤੂਬਰ - ਕਾਂਗਰਸੀ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਪੁਲਿਸ ਨੇ ਆਗਰਾ ਜਾਂਦੇ ਸਮੇਂ ਹਿਰਾਸਤ ਵਿਚ ਲੈ ਲਿਆ ਹੈ . ਪੁਲਿਸ ਦਾ ਕਹਿਣਾ ਹੈ ਕਿ ਇੱਥੇ ਧਾਰਾ 144 ਲਗਾਈ ਗਈ ਹੈ। ਜ਼ਿਕਰਯੋਗ ਹੈ ਕੀ ਪ੍ਰਿਅੰਕਾ ਗਾਂਧੀ ਪੁਲਿਸ ਹਿਰਾਸਤ ਵਿਚ ਮਰਨ ਵਾਲੇ ਸਫ਼ਾਈ...
ਪ੍ਰੀਖਿਆ ਕੇਂਦਰ ਦੇ ਸ਼ਹਿਰ ਨੂੰ ਬਦਲਣ ਦੀ ਬੇਨਤੀ ਕਰ ਸਕਦੇ ਹਨ ਸੀ.ਬੀ.ਐੱਸ.ਈ. ਦੇ ਵਿਦਿਆਰਥੀ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਜੋ ਆਪਣੇ ਸਕੂਲਾਂ ਦੇ ਸ਼ਹਿਰ ਵਿਚ ਨਹੀਂ ਹਨ ਅਤੇ ਕਿਤੇ ਹੋਰ ਰਹਿ ਰਹੇ ਹਨ, ਇਕ ਢੁਕਵੇਂ ਸਮੇਂ 'ਤੇ ਸੀ.ਬੀ.ਐੱਸ.ਈ. ਉਨ੍ਹਾਂ ਨੂੰ ਸੂਚਿਤ ਕਰੇਗਾ ਕਿ ਉਹ ਆਪਣੇ ਸੰਬੰਧਿਤ ਸਕੂਲਾਂ ਨੂੰ ਪ੍ਰੀਖਿਆ ਕੇਂਦਰ ਦੇ ਸ਼ਹਿਰ ਨੂੰ ...
ਸਿੰਘੂ ਬਾਰਡਰ ਘਟਨਾ : ਜਾਂਚ ਲਈ ਐੱਸ. ਆਈ. ਟੀ. ਦਾ ਕੀਤਾ ਗਿਆ ਗਠਨ
. . .  1 day ago
ਚੰਡੀਗੜ੍ਹ, 20 ਅਕਤੂਬਰ (ਸੁਰਿੰਦਰ) - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੇ ਸੰਬੰਧ ਵਿਚ ਵਰਿੰਦਰ ਕੁਮਾਰ ਏ.ਡੀ.ਜੀ.ਪੀ. ਅਤੇ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਪੰਜਾਬ ਦੀ ਅਗਵਾਈ ਵਿਚ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੂੰ ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੀ ਜਾਂਚ...
ਸ਼ਾਤਿਰ ਠੱਗ ਕੇਂਦਰੀ ਰਾਜ ਮੰਤਰੀ ਦਾ ਪੀ.ਏ. ਦੱਸ ਲੋਕਾਂ ਤੋਂ ਕਰ ਰਿਹਾ ਪੈਸਿਆਂ ਦੀ ਮੰਗ
. . .  1 day ago
ਫਗਵਾੜਾ, 20 ਅਕਤੂਬਰ (ਹਰੀਪਾਲ ਸਿੰਘ) - ਇਕ ਸ਼ਾਤਿਰ ਠੱਗ ਆਪਣੇ ਆਪ ਨੂੰ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਪੀ. ਏ. ਦੱਸਦੇ ਹੋਏ ਲੋਕਾਂ ਤੋਂ ਪੈਸਿਆਂ ਦੀ ਮੰਗ ਕਰ ਰਿਹਾ ਹੈ | ਫਗਵਾੜਾ ਵਿਚ ਵੀ ਉਕਤ ਠੱਗ ਨੇ ਕੁਝ ਮਨੀ ਚੇਂਜਰ ਨੂੰ ਫ਼ੋਨ ਕਰ ਕੇ ਪੈਸੇ ਟਰਾਂਸਫ਼ਰ ਕਰਨ ਦੀ ਮੰਗ ...
ਆਗਰਾ ਜਾਂਦੇ ਸਮੇਂ ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਰੋਕਿਆ
. . .  1 day ago
ਲਖਨਊ, 20 ਅਕਤੂਬਰ - ਕਾਂਗਰਸ ਦੀ ਪ੍ਰਿਅੰਕਾ ਗਾਂਧੀ ਵਾਡਰਾ ਅਤੇ ਉਨ੍ਹਾਂ ਦੇ ਕਾਫ਼ਲੇ ਨੂੰ ਆਗਰਾ ਜਾਂਦੇ ਸਮੇਂ ਪੁਲਿਸ ਨੇ ਰੋਕ ਲਿਆ। ਜ਼ਿਕਰਯੋਗ ਹੈ ਕਿ ਇਕ ਸਫ਼ਾਈ ਕਰਮਚਾਰੀ ਦੇ ਪਰਿਵਾਰ ਨੂੰ ਮਿਲਣ ਲਈ ਪ੍ਰਿਅੰਕਾ ਗਾਂਧੀ ਵਾਡਰਾ ਜਾ ਰਹੀ ਸੀ, ਜਿਸ ਨੂੰ ਚੋਰੀ ਦੇ ਮਾਮਲੇ ਵਿਚ ਫੜਿਆ ਗਿਆ ਸੀ...
ਵਾਲਮੀਕਿ ਤੀਰਥ ਵਿਖੇ ਪੰਜਾਬ ਸਰਕਾਰ ਨੇ ਮਨਾਇਆ ਭਗਵਾਨ ਵਾਲਮੀਕਿ ਜੀ ਦੇ ਪਰਗਟ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ
. . .  1 day ago
ਰਾਮ ਤੀਰਥ (ਅੰਮ੍ਰਿਤਸਰ) , 20 ਅਕਤੂਬਰ ( ਧਰਵਿੰਦਰ ਸਿੰਘ ਔਲਖ,ਰੇਸ਼ਮ ਸਿੰਘ ) - ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਪੰਜਾਬ ਸਰਕਾਰ ਵਲੋਂ ਵਾਲਮੀਕਿ ਤੀਰਥ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ | ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ...
ਆਰੀਅਨ ਖਾਨ ਦੀ ਜ਼ਮਾਨਤ ਅਰਜ਼ੀ ਰੱਦ
. . .  1 day ago
ਮੁੰਬਈ, 20 ਅਕਤੂਬਰ - ਕਰੂਜ਼ ਸ਼ਿਪ ਡਰੱਗਜ਼ ਮਾਮਲੇ ਵਿਚ ਮੁੰਬਈ ਦੀ ਵਿਸ਼ੇਸ਼ ਐਨ.ਡੀ.ਪੀ.ਐੱਸ. ਅਦਾਲਤ ਨੇ ਆਰੀਅਨ ਖਾਨ ਅਰਬਾਜ਼ ਵਪਾਰੀ ਅਤੇ ਮੁਨਮੁਨ ਧਮੇਚਾ ਦੀਆਂ ਜ਼ਮਾਨਤ ਅਰਜ਼ੀਆਂ ਰੱਦ ਕਰ...
ਸਾਡੀ ਵੋਟ ਚੰਨੀ ਸਰਕਾਰ ਦੀ ਕਾਰਗੁਜ਼ਾਰੀ 'ਤੇ ਕਰੇਗੀ ਨਿਰਭਰ - ਰਾਵਤ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਕੈਪਟਨ ਦੇ ਨਵੀਂ ਪਾਰਟੀ ਅਤੇ ਭਾਜਪਾ ਦੇ ਸਮਰਥਨ ਕਰਨ ਦੇ ਐਲਾਨ 'ਤੇ ਹਰੀਸ਼ ਰਾਵਤ ਦਾ ਕਹਿਣਾ ਸੀ ਕਿ ਭਾਜਪਾ ਨੂੰ ਕੌਣ ਮੁਆਫ਼ ਕਰ ਸਕਦਾ ਹੈ, ਜਿਸ ਨੇ ਕਿਸਾਨਾਂ ਨੂੰ 10 ਮਹੀਨਿਆਂ ਤੋਂ ਸਰਹੱਦਾਂ 'ਤੇ ਰੱਖਿਆ ਹੋਇਆ ਹੈ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 30 ਚੇਤ ਸੰਮਤ 553

ਤਰਨਤਾਰਨ

ਮੈਂਬਰ ਪਾਰਲੀਮੈਂਟ ਡਿੰਪਾ ਵਲੋਂ ਵਿਧਾਇਕ ਅਗਨੀਹੋਤਰੀ ਤੇ ਕਾਂਗਰਸੀ ਆਗੂਆਂ ਨਾਲ ਮੀਟਿੰਗ

ਤਰਨ ਤਾਰਨ, 11 ਅਪ੍ਰੈਲ (ਹਰਿੰਦਰ ਸਿੰਘ)-ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਤਰਨ ਤਾਰਨ ਪਹੁੰਚੇ, ਜਿੱਥੇ ਉਨ੍ਹਾਂ ਨੇ ਹਲਕਾ ਤਰਨ ਤਾਰਨ ਦੇ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਵਲੋਂ ਰੱਖੀ ਮੀਟਿੰਗ ਦੌਰਾਨ ਕਾਂਗਰਸੀ ਆਗੂਆਂ ਨਾਲ ਮੀਟਿੰਗ ਦੌਰਾਨ ਅਹਿਮ ਵਿਚਾਰਾਂ ਕੀਤੀਆਂ | ਤਰਨ ਤਾਰਨ ਪਹੁੰਚਣ 'ਤੇ ਜਸਬੀਰ ਸਿੰਘ ਡਿੰਪਾ ਦਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਅਤੇ ਸਮੂਹ ਕਾਂਗਰਸੀ ਆਗੂਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਮੀਟਿੰਗ ਦੌਰਾਨ ਬੋਲਦਿਆਂ ਸ. ਡਿੰਪਾ ਨੇ ਕਿਹਾ ਕਿ ਉਨ੍ਹਾਂ ਵਲੋਂ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨਾਲ ਕਈ ਅਹਿਮ ਮੁੱਦਿਆ 'ਤੇ ਗੱਲਬਾਤ ਕੀਤੀ ਹੈ, ਜਿਸ ਵਿਚ ਹਲਕਾ ਤਰਨ ਤਾਰਨ ਦਾ ਵਿਕਾਸ ਅਹਿਮ ਮੁੱਦਾ ਹੈ | ਉਨ੍ਹਾਂ ਕਿਹਾ ਕਿ ਹਲਕਾ ਤਰਨਤਾਰਨ ਨੂੰ ਵਿਕਾਸ ਪੱਖੋਂ ਨੰਬਰ ਇਕ ਬਣਾਇਆ ਜਾਵੇਗਾ ਤੇ ਲਈ ਵਿਕਾਸ ਕਾਰਜਾ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਤਰਨ ਤਾਰਨ ਵਿਖੇ ਹੋਣ ਵਾਲੀ ਨਗਰ ਕੌਂਸਲ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸ਼ਾਨਦਾਰ ਜਿੱਤ ਹੋਵੇਗੀ, ਕਿਉਂਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਕਰਵਾਏ ਜਾ ਰਹੇ ਸਰਵਪੱਖੀ ਵਿਕਾਸ ਕਾਰਨ ਪੰਜਾਬ ਦੇ ਲੋਕ ਖੁਸ਼ ਹਨ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਲੋਕ ਭਲਾਈ ਲਈ ਕੰਮ ਕੀਤੇ ਹਨ ਤੇ ਪੰਜਾਬ ਦਾ ਬਿਨ੍ਹਾਂ ਕਿਸੇ ਭੇਦਭਾਵ ਵਿਕਾਸ ਕਰਵਾਇਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ | ਇਸ ਮੌਕੇ ਡਾ. ਧਰਮਬੀਰ ਅਗਨੀਹੋਤਰੀ ਨੇ ਕਿਹਾ ਕਿ ਉਹ ਹਲਕਾ ਤਰਨ ਤਾਰਨ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਅਧਾਰ 'ਤੇ ਕਰਵਾ ਰਹੇ ਹਨ, ਜਿਸ ਤਹਿਤ ਹਲਕੇ ਵਿਚ ਪਿੰਡਾਂ ਦੀਆਂ ਗਲੀਆਂ, ਨਾਲੀਆਂ ਨੂੰ ਪੱਕਿਆ ਕੀਤਾ ਜਾ ਰਿਹਾ ਹੈ, ਉਥੇ ਸ਼ਹਿਰਾਂ ਵਿਚ ਵੀ ਵਿਕਾਸ ਕਾਰਜ ਜੰਗੀ ਪੱਧਰ 'ਤੇ ਜਾਰੀ ਹਨ | ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਹਰਜਿੰਦਰ ਸਿੰਘ ਢਿੱਲੋਂ, ਵਾਈਸ ਚੇਅਰਮੈਨ ਅਵਤਾਰ ਸਿੰਘ ਤਨੇਜਾ, ਕਸ਼ਮੀਰ ਸਿੰਘ ਭੋਲਾ ਸਿੱਧੂ, ਮਨਜੀਤ ਸਿੰਘ ਢਿੱਲੋਂ, ਅਨੀਤਾ ਵਰਮਾ ਜ਼ਿਲ੍ਹਾ ਪ੍ਰਧਾਨ ਮਹਿਲਾ ਕਾਂਗਰਸ, ਜਗਦੀਸ਼ ਕੁਮਾਰ ਮੁਰਾਦਪੁਰਾ, ਮੰਗਲ ਦਾਸ, ਸੋਨੂੰ ਦੋਦੇ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਹਾਜ਼ਰ ਸਨ |

ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਲਈ ਮੰਗ–ਪੱਤਰ ਦਿੱਤੇ

ਪੱਟੀ, 11 ਅਪ੍ਰੈਲ (ਬੋਨੀ ਕਾਲੇਕੇ, ਖਹਿਰਾ)-ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਦੇ ਸੂਬਾਈ ਫੈਸਲੇ ਅਨੁਸਾਰ ਤਰਨ ਤਾਰਨ ਜ਼ਿਲ੍ਹੇ ਦੇ ਕਨਵੀਨਰ ਕੁਲਵਿੰਦਰ ਸਿੰਘ, ਜਰਨਲ ਸਕੱਤਰ ਪੰਜਾਬ ਜਰਨੈਲ ਸਿੰਘ ਪੱਟੀ, ਮੁਲਾਜ਼ਮ ਆਗੂ ਸੁਖਦੇਵ ਰਾਜ ਸ਼ਰਮਾ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਹੈਰੋਇਨ ਸਮੇਤ ਤਿੰਨ ਕਾਬੂ

ਤਰਨ ਤਾਰਨ, 11 ਅਪ੍ਰੈਲ (ਹਰਿੰਦਰ ਸਿੰਘ)-ਥਾਣਾ ਭਿੱਖੀਵਿੰਡ ਤੇ ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਹੈਰੋਇਨ ਸਮੇਤ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਭਿੱਖੀਵਿੰਡ ਦੇ ਏ. ਐੱਸ. ਆਈ. ਚਰਨਜੀਤ ਸਿੰਘ ਨੇ ...

ਪੂਰੀ ਖ਼ਬਰ »

ਹਥਿਆਰਾਂ ਨਾਲ ਲੈਸ ਹੋ ਕੇ ਮਾਰੀਆਂ ਸੱਟਾਂ, ਕੇਸ ਦਰਜ

ਤਰਨ ਤਾਰਨ, 11 ਅਪ੍ਰੈਲ (ਪਰਮਜੀਤ ਜੋਸ਼ੀ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਹਥਿਆਰਾਂ ਨਾਲ ਲੈਸ ਹੋ ਕੇ ਇਕ ਵਿਅਕਤੀ ਦੇ ਸੱਟਾਂ ਮਾਰ ਕੇ ਜ਼ਖਮੀ ਕਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਸਿਟੀ ਵਿਖੇ ਸੰਜੂ ਪੁੱਤਰ ਸੇਮਾ ਗੀਰ ਵਾਸੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕਿਸਾਨਾਂ ਤੇ ਆੜ੍ਹਤੀਆਂ ਦੇ ਰਿਸ਼ਤੇ ਨੂੰ ਤਾਰਪੀਡੋ ਕਰਨ ਦੀ ਕੋਸ਼ਿਸ਼ 'ਚ- ਪੱਖੋਕੇ, ਭਰੋਵਾਲ

ਫਤਿਆਬਾਦ, 11 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਸਬਕ ਸਿਖਾਉਣ ਦੇ ਇਰਾਦੇ ਨਾਲ ਕੇਦਰ ਸਰਕਾਰ ਨੇ ਬੜੀ ਗਹਿਰੀ ਸ਼ਾਜਿਸ ਤਹਿਤ ਕਿਸਾਨਾਂ ਤੇ ਆੜਤੀਆ ਦੇ ਨੰਹੁ ਮਾਸ ਦੇ ਰਿਸ਼ਤੇ ਨੂੰ ਤੋੜਨ ਲਈ ਸਿੱਧੀ ਅਦਾਇਗੀ ਦਾ ਫੈਸਲਾ ...

ਪੂਰੀ ਖ਼ਬਰ »

'ਆਪ' ਪੰਜਾਬ ਸਰਕਾਰ ਨੂੰ ਬਿਜਲੀ ਦੇ ਵਧੇ ਰੇਟਾਂ 'ਤੇ ਘੇਰੇਗੀ-ਬਹਿੜਵਾਲ, ਖਹਿਰਾ

ਤਰਨ ਤਾਰਨ, 11 ਅਪ੍ਰੈਲ (ਲਾਲੀ ਕੈਰੋਂ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਤਰਨ ਤਾਰਨ ਦੇ ਮੁੱਖ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਬਹਿੜਵਾਲ ਅਤੇ ਬਲਜੀਤ ਸਿੰਘ ਖਹਿਰਾ ਜੁਆਇੰਟ ਸੈਕਟਰੀ ਪੰਜਾਬ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ...

ਪੂਰੀ ਖ਼ਬਰ »

ਡਾ. ਅਰਵਿੰਦਰਜੀਤ ਸਿੰਘ ਤੇ ਡਾ. ਹਰਜਿੰਦਰ ਸਿੰਘ ਢਿੱਲੋਂ ਕਾਂਗਰਸ ਛੱਡ ਕੇ 'ਆਪ' 'ਚ ਸ਼ਾਮਿਲ

ਪੱਟੀ, 11 ਅਪ੍ਰੈਲ (ਬੋਨੀ ਕਾਲੇਕੇ, ਖਹਿਰਾ)-ਪੱਟੀ ਸ਼ਹਿਰ ਵਿਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਭਾਰੀ ਝਟਕਾ ਲੱਗਾ ਜਦੋਂ ਸੀਨੀਅਰ ਕਾਂਗਰਸੀ ਆਗੂ ਡਾ. ਅਰਵਿੰਦਰਜੀਤ ਸਿੰਘ ਅਤੇ ਸਮਾਜ ਸੇਵੀ ਡਾ. ਹਰਜਿੰਦਰ ਸਿੰਘ ਢਿੱਲੋਂ ਆਪਣੇ ਦਰਜਨਾਂ ਸਾਥੀਆਂ ਸਮੇਤ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਪਿੰਡ ਚੱਕ ਬਾਂਹਬਾ 'ਚ ਜਬਰੀ ਕਣਕ ਵੱਢੀ

ਖਾਲੜਾ, 11 ਅਪ੍ਰੈਲ (ਜੱਜਪਾਲ ਸਿੰਘ ਜੱਜ)-ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਚੱਕ ਬਾਂਹਬਾ ਵਿਖੇ ਬੀਤੀ ਰਾਤ ਇਕ ਵਿਅਕਤੀ ਵਲੋਂ ਆਪਣੇ ਅਣਪਛਾਤੇ ਸਾਥੀਆਂ ਨੂੰ ਨਾਲ ਲੈ ਕੇ ਇਕ ਕਿਸਾਨ ਦੀ ਜਬਰੀ ਕਣਕ ਵੱਢ ਕੇ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮੌਕੇ 'ਤੇ ਪੁੱਜੇ ਕੇ ...

ਪੂਰੀ ਖ਼ਬਰ »

ਸਰਕਾਰੀ ਸਮਾਰਟ ਸਕੂਲ (ਲੜਕੇ) ਤਰਨ ਤਾਰਨ ਸ਼ਹਿਰ ਵਾਸੀਆਂ ਲਈ ਹੋ ਰਿਹਾ ਹੈ ਵਰਦਾਨ ਸਾਬਤ

ਤਰਨ ਤਾਰਨ, 11 ਅਪ੍ਰੈਲ (ਹਰਿੰਦਰ ਸਿੰਘ)-ਬਦਲਦੇ ਜ਼ਮਾਨੇ ਵਿਚ ਆਪਣੇ ਬੱਚਿਆਂ ਨੂੰ ਉੱਚ ਵਿੱਦਿਆ ਦੇਣਾ ਹਰ ਇਕ ਮਾਤਾ ਪਿਤਾ ਦਾ ਸੁਫ਼ਨਾ ਹੈ | ਆਪਣੇ ਬੱਚਿਆਂ ਨੂੰ ਬਿਹਤਰੀਨ ਤਾਲੀਮ ਦੇਣ ਦੀ ਖਾਤਰ ਮਾਤਾ ਪਿਤਾ ਦਿਨ ਰਾਤ ਖ਼ੁਦ ਮਿਹਨਤ ਕਰਦੇ ਹਨ ਤਾਂ ਜੋ ਉਨ੍ਹਾਂ ਦੇ ਬੱਚੇ ...

ਪੂਰੀ ਖ਼ਬਰ »

ਸੰਵਿਧਾਨ ਬਚਾਓ ਸਾਂਝਾ ਮੋਰਚਾ ਪੱਟੀ ਨੇ ਬਾਬਾ ਸਾਹਿਬ ਦਾ ਜਨਮ ਦਿਵਸ ਮਨਾਇਆ

ਪੱਟੀ, 11 ਅਪ੍ਰੈਲ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)-ਕੇਂਦਰੀ ਮੰਦਰ ਭਗਵਾਨ ਵਾਲਮੀਕਿ ਕੋਰਟ ਰੋਡ ਪੱਟੀ ਵਿਖੇ ਸੰਵਿਧਵਾਨ ਬਚਾਓ ਸਾਂਝਾ ਮੋਰਚਾ ਪੱਟੀ ਵਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦਾ 130ਵਾਂ ਜਨਮ ਦਿਵਸ ਮੰਦਰ ਦੇ ਮੁਖੀ ਬਾਬਾ ਗੁਰਦੀਪ ਨਾਥ ਦੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਕਣਕ ਦੀ ਸੁਰੱਖਿਅਤ ਖਰੀਦ ਤੇ ਮੰਡੀਕਰਨ ਬਾਰੇ ਐਡਵਾਈਜ਼ਰੀ ਜਾਰੀ-ਡੀ. ਸੀ.

ਤਰਨ ਤਾਰਨ, 11 ਅਪ੍ਰੈਲ (ਹਰਿੰਦਰ ਸਿੰਘ)-ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਮੰਡੀਆਂ ਵਿਚ ਕਣਕ ਦੀ ਸੁਰੱਖਿਅਤ ਖਰੀਦ ਤੇ ਮੰਡੀਕਰਨ ਬਾਰੇ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ | ਇਹ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਤਰਨ ਤਾਰਨ 'ਚ ਕੋਰੋਨਾ ਕਾਰਨ 5 ਵਿਅਕਤੀਆਂ ਦੀ ਮੌਤ, 29 ਨਵੇਂ ਮਾਮਲੇ ਆਏ

ਤਨ ਤਾਰਨ, 11 ਅਪ੍ਰੈਲ (ਹਰਿੰਦਰ ਸਿੰਘ)-ਕੋਰੋਨਾ ਵਾਈਰਸ ਕਾਰਨ ਜ਼ਿਲ੍ਹਾ ਤਰਨ ਤਾਰਨ ਵਿਚ ਐਤਵਾਰ ਨੂੰ 5 ਹੋਰ ਵਿਅਕਤੀਆਂ ਦੀ ਮੌਤ ਹੋ ਗਈ ਹੈ | ਹੁਣ ਤੱਕ ਕੋਰੋਨਾ ਵਾਈਰਸ ਤੋਂ ਪੀੜ੍ਹਤ 168 ਵਿਅਕਤੀ ਆਪਣੀਆਂ ਕੀਮਤੀ ਜਾਨਾਂ ਗੁਆ ਚੁੱਕੇ ਹਨ | ਕੋੋਵਿਡ-19 ਤੋਂ ਪੀੜ੍ਹਤ ਮਾਰੇ ਗਏ ...

ਪੂਰੀ ਖ਼ਬਰ »

ਅਕਾਲੀ ਦਲ ਦਾ ਮੌਜੂਦਾ ਸਰਪੰਚ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਖਡੂਰ ਸਾਹਿਬ, 11 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)-ਹਲਕਾ ਬਾਬਾ ਬਕਾਲਾ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦਾ ਸਿਆਸੀ ਕੱਦ ਅੱਜ ਉਸ ਵੇਲੇ ਹੋਰ ਉੱਚਾ ਹੋ ਗਿਆ ਜਦੋਂ ਅਕਾਲੀ ਦਲ ਬਾਦਲ ਦੇ ਮੌਜੂਦਾ ਸਰਪੰਚ ਅਮਰੀਕ ਸਿੰਘ ਜਲਾਲਾਬਾਦ ਨੇ ਆਪਣੇ ਸਾਥੀਆਂ ਮੁਖਤਾਰ ਸਿੰਘ, ...

ਪੂਰੀ ਖ਼ਬਰ »

ਨੌਜਵਾਨ ਕਿਤਾਬਾਂ ਨਾਲ ਸਾਂਝ ਪਾਉਣ-ਲਖਵਿੰਦਰ ਕੌਰ ਸੋਹਲ

ਝਬਾਲ, 11 ਅਪ੍ਰੈਲ (ਸੁਖਦੇਵ ਸਿੰਘ)-ਕਿਤਾਬਾਂ ਪ੍ਰਕਾਸ਼ ਦਾ ਸੋਮਾ ਹੁੰਦੀਆਂ ਹਨ ਤੇ ਮਨੁੱਖ ਲਈ ਰਾਹ ਦਸੇਰਾ ਬਣਦੀਆਂ ਹਨ | ਨੌਜਵਾਨਾਂ ਨੂੰ ਆਪਣੀ ਦੋਸਤੀ ਕਿਤਾਬਾਂ ਨਾਲ ਪਾਉਣ ਦੀ ਲੋੜ ਹੈ | ਇਹ ਵਿਚਾਰ ਕਾਰਗਿਲ ਸ਼ਹੀਦ ਹਰਜਿੰਦਰ ਸਿੰਘ ਸੋਹਲ ਦੀ ਪਤਨੀ ਤੇ ਬਲਾਕ ਵਿਕਾਸ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਪੱਟੀ ਦੀ ਮੀਟਿੰਗ

ਪੱਟੀ, 11 ਅਪ੍ਰੈਲ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਲੇ)-ਪੈਨਸ਼ਨਰਜ ਐਸੋਸੀਏਸ਼ਨ ਪੱਟੀ ਦੀ ਮਾਸਿਕ ਮੀਟਿੰਗ ਸਤਪਾਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਪੱਟੀ ਤਹਿਸੀਲ ਦੇ ਵੱਖ-ਵੱਖ ਇਲਾਕੇ ਦੇ ਪੈਨਸ਼ਨਰਾਂ ਵਲੋਂ ਸ਼ਿਰਕਤ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਗੋਇੰਦਵਾਲ ਸਾਹਿਬ ਵਿਖੇ ਗੋਂਦਾ ਮੱਲ ਮਰਵਾਹਾ ਦੀ ਜਗ੍ਹਾ 'ਤੇ ਸਾਲਾਨਾ ਮੇਲਾ ਮਨਾਇਆ

ਗੋਇੰਦਵਾਲ ਸਾਹਿਬ, 11 ਅਪ੍ਰੈਲ (ਸਕੱਤਰ ਸਿੰਘ ਅਟਵਾਲ)-ਬਾਬਾ ਗੋਂਦਾ ਮੱਲ ਖੱਤਰੀ ਦੇ ਨਾਂਅ 'ਤੇ ਵਸਾਈ ਗਈ ਨਗਰੀ ਗੋਇੰਦਵਾਲ ਸਾਹਿਬ ਵਿਖੇ ਮਰਵਾਹਾ ਬਿਰਾਦਰੀ ਵਲੋਂ ਬਾਬਾ ਗੋਂਦਾ ਜੀ ਦੇ ਸਥਾਨ 'ਤੇ ਗਿਆਰ੍ਹਵਾਂ ਸਾਲਾਨਾ ਮੇਲਾ ਪੂਰਨ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਲੋਕ ਭਲਾਈ ਕੰਮਾਂ ਨੂੰ ਪਹਿਲ ਦਿੱਤੀ-ਸ਼ੇਖ

ਤਰਨ ਤਾਰਨ, 11 ਅਪ੍ਰੈਲ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਲੋਕ ਭਲਾਈ ਦੇ ਕੰਮਾਂ ਨੂੰ ਪਹਿਲ ਦਿੱਤੀ ਹੈ ਅਤੇ ਦਿੰਦੀ ਰਹੇਗੀ | ਜਦੋਂ ਵੀ ਪੰਜਾਬ ਵਿਚ ਲੋਕਾਂ 'ਤੇ ਕੋਈ ਭੀੜ ਬਣੀ ਹੈ, ਉਦੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਮੋਹਰੀ ਹੋ ਕੇ ਉਸ ਦਾ ਡੱਟਵਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨ-ਲਾਈਨ ਲੇਖ ਰਚਨਾ ਮੁਕਾਬਲਾ ਕਰਵਾਇਆ

ਤਰਨ ਤਾਰਨ, 11 ਅਪ੍ਰੈਲ (ਪਰਮਜੀਤ ਜੋਸ਼ੀ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਜਨਮ ਸ਼ਤਾਬਦੀ ਸਬੰਧੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਚੂੰਘ (ਤਰਨ-ਤਾਰਨ) 'ਚ ਗੁਰੂ ਨਾਨਕ ਦੇਵ ਯੂਨੀਵਰਸਿਟ ਅੰਮਿ੍ਤਸਰ ਵਲੋਂ ਆਈਆਂ ਹਦਾਇਤਾਂ ਮੁਤਾਬਿਕ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਕੈਪਟਨ ਸਰਕਾਰ ਸਕੂਲ ਬੰਦ ਕਰਕੇ ਤੇ ਸ਼ਰਾਬ ਦੇ ਠੇਕੇ ਖੋਲ੍ਹ ਕੇ ਕਿਵੇਂ ਦਾ ਸਮਾਜ ਸਿਰਜਣਾ ਚਾਹੁੰਦੀ ਹੈ-ਔਲਖ

ਫਤਿਆਬਾਦ, 11 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-ਗੁਰੂ ਨਾਨਕ ਪਬਲਿਕ ਸਕੂਲ ਸ੍ਰੀ ਗੋਇੰਦਵਾਲ ਸਾਹਿਬ ਦੇ ਮੈਨਿਜਗ ਡਾਇਰੈਕਟਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਕੁਲਦੀਪ ਸਿੰਘ ਔਲਖ ਨੇ ਫਤਿਆਬਾਦ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

'ਆਪ' ਨੇ ਮਹਿੰਗੀ ਬਿਜਲੀ ਦੇ ਬਿੱਲ ਸਾੜੇ

ਪੱਟੀ, 11 ਅਪ੍ਰੈਲ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਯੂਥ ਤੇ ਟਰੇਡ ਵਿੰਗ ਦੇ ਪ੍ਰਧਾਨ ਲਾਲਜੀਤ ਸਿੰਘ ਭੁੱਲਰ ਵਲੋਂ ਪਿੰਡ-ਪਿੰਡ ਜਾ ਕੇ ਮਹਿੰਗੀ ਬਿਜਲੀ ਦੇ ਬਿੱਲ ਸਾੜੇ ਗਏ | ਸ੍ਰੀ ਭੁੱਲਰ ਦੀ ਅਗਵਾਈ 'ਚ ਰਾਮ ਸਿੰਘ ਵਾਲਾ ਤੇ ਸਰਾਲੀ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਨੇ ਕਲੱਬ ਨੂੰ ਓਪਨ ਜਿੰਮ ਦਿੱਤਾ

ਮੀਆਂਵਿੰਡ, 11 ਅਪ੍ਰੈਲ (ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵਲੋਂ ਬਲਾਕ ਸੰਮਤੀ ਚੇਅਰਮੈਨ ਨਿਰਵੈਰ ਸਿੰਘ ਸਾਹਬੀ, ਬਲਾਕ ਪ੍ਰਧਾਨ ਸਰਪੰਚ ਅਰਜਨਬੀਰ ਸਿੰਘ ਸਰਾਂ, ਸਰਪੰਚ ਪ੍ਰਦੀਪ ਸਿੰਘ ਭਲਾਈਪੁਰ, ਸਰਪੰਚ ਦੀਦਾਰ ਸਿੰਘ ਮੀਆਂਵਿੰਡ, ...

ਪੂਰੀ ਖ਼ਬਰ »

ਵਿਕਾਸ ਦੀਆਂ ਬੁਲੰਦੀਆਂ ਨੂੰ ਛੂਹ ਰਿਹਾ ਪਿੰਡ ਵੜਿੰਗ

ਬਲਵਿੰਦਰ ਸਿੰਘ ਚੋਹਲਾ 9988322630 ਚੋਹਲਾ ਸਾਹਿਬ-ਇਤਿਹਾਸਕ ਕਸਬਾ ਚੋਹਲਾ ਸਾਹਿਬ ਤੋਂ ਤਕਰੀਬਨ ਅੱਠ ਕਿਲੋਮੀਟਰ ਦੂਰ ਪਿੰਡ ਵੜਿੰਗ ਸਥਿਤ ਹੈ, ਜਿਹੜਾ ਚੋਹਲਾ ਸਾਹਿਬ ਤੋਂ ਸ੍ਰੀ ਗੋਇੰਦਵਾਲ ਸਾਹਿਬ ਨੂੰ ਜਾਂਦੀ ਮੁੱਖ ਸੜਕ ਦੇ ਪੂਰਬ ਵਾਲੇ ਪਾਸੇ ਵੱਸਿਆ ਹੋਇਆ ਹੈ | ...

ਪੂਰੀ ਖ਼ਬਰ »

ਬਲਕਾਰ ਸਿੰਘ ਦੀ ਮੌਤ 'ਤੇ ਹਲਕਾ ਵਿਧਾਇਕ ਡਾ. ਅਗਨੀਹੋਤਰੀ ਤੇ ਹੋਰਾਂ ਵਲੋਂ ਦੁੱਖ ਪ੍ਰਗਟ

ਝਬਾਲ, 11 ਅਪ੍ਰੈਲ (ਸਰਬਜੀਤ ਸਿੰਘ)-ਕੋਮਲ ਸਿੰਘ ਦੋਧੀ, ਬਲਵਿੰਦਰ ਸਿੰਘ ਦੋਧੀ ਭੁੱਚਰ ਖੁਰਦ ਨੂੰ ਉਸ ਵੇਲੇ ਬਹੁਤ ਹੀ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਭਰਾ ਬਲਕਾਰ ਸਿੰਘ ਦੋਧੀ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ | ਬਲਕਾਰ ਸਿੰਘ ਦੀ ਮੌਤ 'ਤੇ ਉਨ੍ਹਾਂ ਦੇ ਪਰਿਵਾਰ ...

ਪੂਰੀ ਖ਼ਬਰ »

ਵਿਧਾਇਕ ਡਾ. ਅਗਨੀਹੋਤਰੀ ਨੇ ਦਾਣਾ ਮੰਡੀ ਅੱਡਾ ਗੱਗੋਬੂਹਾ ਦੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਝਬਾਲ, 11 ਅਪ੍ਰੈਲ (ਸਰਬਜੀਤ ਸਿੰਘ)-ਕਣਕ ਦੇ ਸੀਜਨ ਨੂੰ ਧਿਆਨ 'ਚ ਰੱਖਦੇ ਹੋਏ ਬਹੁਤ ਚਿਰਾਂ ਦੀ ਕਿਸਾਨਾਂ ਦੀ ਮੰਗ 'ਤੇ ਕਿਸਾਨਾਂ ਦੀ ਸਹੂਲਤ ਲਈ ਦਾਣਾ ਮੰਡੀ ਅੱਡਾ ਗੱਗੋਬੂਹਾ ਵਿਖੇ ਕੱਚੇ ਰਸਤੇ ਪੱਕੇ ਕਰਵਾਉਣ ਦੇ ਕੰਮ ਦਾ ਜਾਇਜਾ ਹਲਕਾ ਵਿਧਾਇਕ ਡਾ. ਧਰਮਬੀਰ ...

ਪੂਰੀ ਖ਼ਬਰ »

ਡਾਕਟਰ ਅੰਮਿ੍ਤਪਾਲ ਸਿੰਘ ਨੇ ਸੀਨੀਅਰ ਮੈਡੀਕਲ ਅਫ਼ਸਰ ਦਾ ਅਹੁਦਾ ਸੰਭਾਲਿਆ

ਝਬਾਲ, 11 ਅਪ੍ਰੈਲ (ਸੁਖਦੇਵ ਸਿੰਘ)-ਕਮਿਊਨਟੀ ਹੈਲਥ ਸੈਂਟਰ ਝਬਾਲ ਵਿਖੇ ਡਾਕਟਰ ਅਮਿ੍ਤਪਾਲ ਸਿੰਘ ਨੇ ਸੀਨੀਅਰ ਮੈਡੀਕਲ ਅਫ਼ਸਰ ਦਾ ਅਹੁਦਾ ਸੰਭਾਲ ਲਿਆ ਹੈ | ਉਹ ਸਿਵਲ ਹਸਪਤਾਲ ਅਜਨਾਲਾ ਤੋਂ ਪਦ ਉਨਤ ਹੋ ਕੇ ਇੱਥੇ ਆਏ ਹਨ | ਇਸ ਮੌਕੇ ਹਸਪਤਾਲ ਦੇ ਸਮੂਹ ਸਟਾਫ਼ ਵਲੋਂ ...

ਪੂਰੀ ਖ਼ਬਰ »

ਖੇਮਕਰਨ ਦੀ ਵਾਰਡ ਨੰਬਰ 6 'ਚ ਖਰਾਬ ਗਲੀਆਂ ਨੂੰ ਦੁਬਾਰਾ ਬਣਾਉਣ ਦੀ ਸ਼ੁਰੂਆਤ

ਖੇਮਕਰਨ, 11 ਅਪ੍ਰੈਲ (ਰਾਕੇਸ਼ ਬਿੱਲਾ)- ਨਗਰ ਪੰਚਾਇਤ ਖੇਮਕਰਨ ਵਲੋਂ ਕਸਬੇ ਵਿਚ ਖਰਾਬ ਗਲੀਆਂ ਦਾ ਦੁਬਾਰਾ ਨਵੀਨੀਕਰਨ ਦੀ ਸ਼ੂਰੁਆਤ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੇ ਯਤਨਾਂ ਸਦਕਾ ਕੀਤੀ ਗਈ ਹੈ, ਜਿਸ ਤਹਿਤ ਖਰਾਬ ਹੋਈਆਂ ਗਲੀਆਂ ਦੀ ਦੁਬਾਰਾ ਮੁਰੰਮਤ ਪਹਿਲ ...

ਪੂਰੀ ਖ਼ਬਰ »

ਕੁਲਦੀਪ ਸਿੰਘ ਪੱਟੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬਣੇ ਜਨਰਲ ਸਕੱਤਰ

ਤਰਨ ਤਾਰਨ, 11 ਅਪ੍ਰੈਲ (ਲਾਲੀ ਕੈਰੋਂ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਜਾਇਬ ਸਿੰਘ ਦੀਨਪੁਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਚੱਲ ਰਹੇ ਕਿਸਾਨੀ ਸੰਘਰਸ਼ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ, ਉਥੇ ਉੱਘੇ ਆਗੂ ਕੁਲਦੀਪ ...

ਪੂਰੀ ਖ਼ਬਰ »

ਸੀਵਰੇਜ ਵਿਚ ਸੁੱਟੇ ਜਾ ਰਹੇ ਪਸ਼ੂਆਂ ਦੇ ਗੋਹੇ ਤੋਂ ਮੁਹੱਲਾ ਵਾਸੀ ਹੋਏ ਪ੍ਰੇਸ਼ਾਨ

ਪੱਟੀ, 11 ਅਪ੍ਰੈਲ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)- ਪੱਟੀ ਸ਼ਹਿਰ ਦੇ ਕਾਜ਼ੀਆਂ ਵਾਲਾ ਚੌਂਕ ਵਿਖੇ ਮੁਹੱਲਾ ਵਾਸੀਆਂ ਵਲੋਂ ਗੋਹਾ ਸੁੱਟਣ ਨਾਲ ਸੀਵਰੇਜ਼ ਰੋਜਾਨਾ ਬੰਦ ਹੋ ਰਿਹਾ ਹੈ ਜਿਸ ਕਾਰਨ ਮੁਹੱਲਾ ਨਿਵਾਸੀ ਬਹੁਤ ਪੇ੍ਰਸ਼ਾਨ ਹਨ | ਇਸ ਮੌਕੇ ਹਰਜਿੰਦਰ ਸਿੰਘ ...

ਪੂਰੀ ਖ਼ਬਰ »

ਵਿਧਾਇਕ ਡਾ. ਅਗਨੀਹੋਤਰੀ ਨੇ ਖ਼ੇਤੀਬਾੜੀ ਹਾਦਸਿਆਂ ਦੇ ਸ਼ਿਕਾਰ ਵਿਅਕਤੀਆਂ ਨੂੰ ਵੰਡੇ ਮੁਆਵਜ਼ੇ ਦੇ ਚੈੱਕ

ਝਬਾਲ, 11 ਅਪ੍ਰੈਲ (ਸਰਬਜੀਤ ਸਿੰਘ)-ਸਰਕਾਰ ਵਲੋਂ ਖੇਤੀਬਾੜੀ ਥ੍ਰੈਸ਼ਰ ਹਾਦਸਿਆਂ ਦੇ ਸ਼ਿਕਾਰ ਹੋਏ ਵਿਅਕਤੀਆਂ ਨੂੰ ਦਿੱਤੇ ਜਾਂਦੇ ਮੁਆਵਜੇ ਤਹਿਤ ਮਾਰਕੀਟ ਝਬਾਲ ਅਧੀਨ ਆਉਂਦੇ ਪਿੰਡਾਂ ਦੇ ਖੇਤੀਬਾੜੀ ਹਾਦਸਿਆਂ ਦਾ ਸ਼ਿਕਾਰ ਹੋਏ ਵੱਖ-ਵੱਖ ਵਿਅਕਤੀਆਂ ਨੂੰ ਮੰਡੀ ...

ਪੂਰੀ ਖ਼ਬਰ »

ਹਰਮੀਤ ਸਿੰਘ ਸੰਧੂ ਨੇ ਸਾਥੀਆਂ ਸਮੇਤ ਸਰਪੰਚ ਭੋਲਾ ਭਰੋਵਾਲ ਨਾਲ ਕੀਤਾ ਦੁੱਖ ਸਾਂਝਾ

ਫਤਿਆਬਾਦ, 11 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-ਪਿੰਡ ਭਰੋਵਾਲ ਦੇ ਸਾਬਕਾ ਸਰਪੰਚ ਜਗਤਾਰ ਸਿੰਘ ਭੋਲਾ ਦੇ ਮਾਤਾ ਪੂਰਨ ਕੌਰ ਜੋ ਬੀਤੇ ਦਿਨੀ ਯੂ.ਐੱਸ.ਏ. ਵਿਖੇ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਇਸ ਫਾਨੀ ਦੁਨੀਆਂ ਤੋਂ ਵਿਦਾ ਹੋ ਗਏ, ਉਨ੍ਹਾਂ ਦੇ ਬੇਟੇ ਸਾ. ਸਰਪੰਚ ...

ਪੂਰੀ ਖ਼ਬਰ »

ਸੇਰੋਂ ਤੋਂ ਭੁੱਲਰ ਦੀ ਅਗਵਾਈ 'ਚ ਸੈਂਕੜੇ ਪਰਿਵਾਰ 'ਆਪ' 'ਚ ਸ਼ਾਮਿਲ

ਤਰਨ ਤਾਰਨ, 11 ਅਪ੍ਰੈਲ (ਹਰਿੰਦਰ ਸਿੰਘ)-ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਸੇਰੋਂ ਤੋਂ ਮਨਜਿੰਦਰ ਸਿੰਘ ਤੇ ਗੁਰਦੇਵ ਸਿੰਘ ਜਵੰਦਾ ਦੀ ਪ੍ਰੇਰਨਾ ਸਦਕਾ ਲਾਲਜੀਤ ਸਿੰਘ ਭੁੱਲ੍ਹਰ ਦੀ ਅਗਵਾਈ ਵਿਚ ਅਕਾਲੀ ਤੇ ਕਾਂਗਰਸ ਨੂੰ ਛੱਡ ਕੇ ਆਮ ਆਦਮੀ ...

ਪੂਰੀ ਖ਼ਬਰ »

ਫਤਿਆਬਾਦ ਵਿਖੇ ਮਨਾਏ ਜਾ ਰਹੇ 400 ਸਾਲਾਂ ਸਮਾਗਮ ਲਈ ਤਿਆਰੀਆਂ ਜ਼ੋਰਾਂ 'ਤੇ-ਜਥਾ ਪ੍ਰਭਾਤ ਫੇਰੀ

ਫਤਿਆਬਾਦ, 11 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਜੋ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਕ ਮਈ ਨੂੰ ਸੰਸਾਰ ਪੱਧਰ 'ਤੇ ਮਨਾਇਆ ਜਾ ਰਿਹਾ ਹੈ | ਇਸੇ ਹੀ ਸਬੰਧੀ ਕਸਬਾ ...

ਪੂਰੀ ਖ਼ਬਰ »

ਰਵਾਇਤੀ ਪਾਰਟੀਆਂ ਦੇ ਸਤਾਏ ਲੋਕ 'ਆਪ' ਨਾਲ ਜੁੜ ਰਹੇ ਹਨ- ਡਾ. ਸੋਹਲ

ਸਰਾਏ ਅਮਾਨਤ ਖਾਂ, 11 ਅਪ੍ਰੈਲ (ਦੋਦੇ)-ਆਮ ਆਦਮੀ ਪਾਰਟੀ ਦੀ ਮੀਟਿੰਗ ਪਿੰਡ ਗੰਡੀਵਿੰਡ ਵਿਖੇ ਸਰਕਲ ਪ੍ਰਧਾਨ ਗੁਰਵਿੰਦਰ ਸਿੰਘ ਮੈਂਬਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਹਲਕਾ ਤਰਨ ਤਾਰਨ ਦੇ ਸੀਨੀਅਰ ਆਗੂ ਡਾ. ਕਸ਼ਮੀਰ ਸਿੰਘ ਸੋਹਲ, ਮਾਸਟਰ ਸ਼ਿੰਗਾਰਾ ਸਿੰਘ, ਮਾ. ...

ਪੂਰੀ ਖ਼ਬਰ »

ਜ਼ਿਲ੍ਹਾ ਖੇਡ ਅਫ਼ਸਰ ਵਲੋਂ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਦਾ ਦੌਰਾ

ਚੋਹਲਾ ਸਾਹਿਬ, 11 ਅਪ੍ਰੈਲ (ਬਲਵਿੰਦਰ ਸਿੰਘ ਚੋਹਲਾ)-ਜ਼ਿਲ੍ਹਾ ਖੇਡ ਅਫ਼ਸਰ ਇੰਦਰਜੀਤ ਸਿੰਘ ਵਲੋਂ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਚੋਹਲਾ ਸਹਿਬ ਦਾ ਦੌਰਾ ਕੀਤਾ ਗਿਆ ਤੇ ਉਨ੍ਹਾਂ ਵਲੋਂ ਗਰਊਾਡ ਸੁਪਰਵਾਈਜ਼ਰ ਕੋਲੋਂ ਸਟੇਡੀਅਮ ਦੀ ਸਾਂਭ ਸੰਭਾਲ ਅਤੇ ਹੋਰ ਕੰਮਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX