ਤਾਜਾ ਖ਼ਬਰਾਂ


ਹਰਿਆਣਾ ਸਰਕਾਰ ਉੱਤਰਾਖੰਡ ਸਰਕਾਰ ਨੂੰ 5 ਕਰੋੜ ਰੁਪਏ ਦੀ ਦੇਵੇਗੀ ਵਿੱਤੀ ਸਹਾਇਤਾ
. . .  1 day ago
ਚੰਡੀਗੜ੍ਹ, 20 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਉਤਰਾਖੰਡ ਵਿਚ ਕੁਦਰਤੀ ਆਫਤ ਦੇ ਮੱਦੇਨਜ਼ਰ ਉੱਤਰਾਖੰਡ ਸਰਕਾਰ ਨੂੰ 5 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ...
ਲਾਪਤਾ ਹੋਏ ਟ੍ਰੈਕਰਾਂ ਦੇ ਸਮੂਹ ਦੀ ਖੋਜ ਅਤੇ ਬਚਾਅ ਲਈ ਟੀਮਾਂ ਤਾਇਨਾਤ
. . .  1 day ago
ਕਿਨੌਰ, 20 ਅਕਤੂਬਰ - ਹਿਮਾਚਲ ਪ੍ਰਦੇਸ਼ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਨੌਰ ਜ਼ਿਲ੍ਹਾ ਪੁਲਿਸ ਅਤੇ ਜੰਗਲਾਤ ਵਿਭਾਗ ਦੀਆਂ ਟੀਮਾਂ ਉਤਰਾਖੰਡ ਦੇ ਚਿਤਕੂਲ ਅਤੇ ਕਿਨੌਰ ਦੇ ਵਿਚਕਾਰ ਲਮਖਾਗਾ ਪਾਸ ਤੋਂ ਲਾਪਤਾ ਹੋਏ ...
ਭਾਰੀ ਮੀਂਹ, ਹੜ੍ਹ ਅਤੇ ਢਿਗਾਂ ਡਿੱਗਣ ਕਾਰਨ ਉਤਰਾਖੰਡ ਵਿਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 52 ਹੋਈ
. . .  1 day ago
ਕਿਸ਼ਤਵਾੜ ਜ਼ਿਲ੍ਹੇ ਵਿਚ ਲਸ਼ਕਰ-ਏ-ਤੋਇਬਾ ਨਾਲ ਸਬੰਧਤ ਇਕ ਅੱਤਵਾਦੀ ਇੱਕ ਗ੍ਰਨੇਡ ਨਾਲ ਗ੍ਰਿਫ਼ਤਾਰ
. . .  1 day ago
ਲਖੀਮਪੁਰ ਖੀਰੀ ਕਾਂਡ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਪੱਛਮੀ ਯਮੁਨਾ ਵਿਚ ਜਲ ਪ੍ਰਵਾਹ
. . .  1 day ago
ਕਰਨਾਲ, 20 ਅਕਤੂਬਰ (ਗੁਰਮੀਤ ਸਿੰਘ ਸੱਗੂ )-ਲਖਮੀਪੁਰ ਖੀਰੀ ਵਿਖੇ ਕਿਸਾਨਾਂ ਨਾਲ ਵਾਪਰੇ ਕਾਂਡ ਵਿਚ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਨੂੰ ਅਜ ਇੱਥੇ ਸੀ.ਐਮ.ਸਿਟੀ ਹਰਿਆਣਾ ਕਰਨਾਲ ਵਿਖੇ ...
ਕੇਰਲ ਵਿਚ ਮੀਂਹ ਅਤੇ ਢਿਗਾਂ ਡਿੱਗਣ ਕਾਰਨ 42 ਮੌਤਾਂ, 6 ਲਾਪਤਾ
. . .  1 day ago
ਤਿਰੂਵਨੰਤਪੁਰਮ, 20 ਅਕਤੂਬਰ - ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਕਿਹਾ ਕਿ 12 ਅਕਤੂਬਰ ਤੋਂ 20 ਅਕਤੂਬਰ ਦੇ ਵਿਚਕਾਰ ਮੀਂਹ ਅਤੇ ਢਿਗਾਂ ਡਿੱਗਣ ਕਾਰਨ 42 ਲੋਕਾਂ ਦੀ ਮੌਤ ਹੋ ਗਈ ਹੈ, ਛੇ ਲੋਕ ਲਾਪਤਾ ...
ਪ੍ਰਧਾਨ ਮੰਤਰੀ ਮੋਦੀ ਨੇ ਤੇਲ ਅਤੇ ਗੈਸ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ ਨਾਲ ਕੀਤੀ ਗੱਲਬਾਤ
. . .  1 day ago
ਜੈਕਲੀਨ ਫਰਨਾਂਡੀਜ਼ ਮਨੀ ਲਾਂਡਰਿੰਗ ਮਾਮਲੇ ਵਿਚ ਈ.ਡੀ .ਦਫਤਰ ਪਹੁੰਚੀ
. . .  1 day ago
ਮੁੰਬਈ, 20 ਅਕਤੂਬਰ - ਅਦਾਕਾਰਾ ਜੈਕਲੀਨ ਫਰਨਾਂਡੀਜ਼ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸਾਹਮਣੇ 200 ਕਰੋੜ ਰੁਪਏ ਤੋਂ ਜ਼ਿਆਦਾ ਦੇ ਮਨੀ ਲਾਂਡਰਿੰਗ ਮਾਮਲੇ ਵਿਚ ਸੁਕੇਸ਼ ਚੰਦਰਸ਼ੇਖਰ ਵਿਰੁੱਧ...
ਅਰੁਣਾਚਲ ਪ੍ਰਦੇਸ਼ ਵਿਚ ਕੰਟਰੋਲ ਰੇਖਾ (ਐਲ.ਏ.ਸੀ.) ਦੇ ਨਾਲ ਇੱਕ ਖੇਤਰ ਵਿਚ ਤਾਇਨਾਤ ਕੀਤੀਆਂ ਬੋਫੋਰਸ ਤੋਪਾਂ
. . .  1 day ago
ਸੜਕ ਕਿਨਾਰੇ ਤੋਂ ਨਵਜੰਮੇ ਬੱਚੇ ਦੀ ਲਾਸ਼ ਮਿਲੀ
. . .  1 day ago
ਜੀਰਾ, 20 ਅਕਤੂਬਰ (ਪ੍ਰਤਾਪ ਸਿੰਘ ਹੀਰਾ ) - ਜੀਰਾ ਨੇੜਲੇ ਪਿੰਡ ਲਹਿਰਾ ਤੋਂ ਵਰਨਾਲਾ ਨੂੰ ਜਾਂਦੀ ਸੜਕ ਕਿਨਾਰੇ ਖੇਤਾਂ ਕੋਲ ਰੱਖੇ ਇਕ ਥੈਲੇ ਵਿਚੋਂ ਇਕ ਨਵਜੰਮੇ ਬੱਚੇ ਦੀ ਲਾਸ਼ ਮਿਲੀ ਹੈ | ਜਾਣਕਾਰੀ ਅਨੁਸਾਰ ਸੜਕ 'ਤੇ ਇਕ ਪਾਸੇ ਇਕ ਬੋਰੀ ਪਈ ਸੀ,ਜਿਸ ਨੂੰ ਪਿੰਡ ਫੇਰੋਕੇ ਦੇ ਕਿਸਾਨ ਪਰਦੀਪ ਸਿੰਘ ...
ਸੜਕ ਹਾਦਸੇ 'ਚ ਦੋ ਸਕੇ ਭਰਾਵਾਂ ਵਿਚੋਂ ਇਕ ਦੀ ਮੌਤ , ਦੂਜਾ ਗੰਭੀਰ ਜ਼ਖ਼ਮੀ
. . .  1 day ago
ਮਾਨਾਂਵਾਲਾ, 20 ਅਕਤੂਬਰ (ਗੁਰਦੀਪ ਸਿੰਘ ਨਾਗੀ) - ਅੰਮ੍ਰਿਤਸਰ-ਬਠਿੰਡਾ ਰੋਡ 'ਤੇ ਬੀਤੀ ਰਾਤ ਇਕ ਬੁਲਟ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵਾਪਣ ਦੇ ਟੱਕਰ ਮਾਰ ਦੇਣ ਨਾਲ ਮੋਟਰਸਾਈਕਲ ਸਵਾਰ ਦੋ ਸਕੇ ਭਰਾਵਾਂ ਵਿਚੋਂ ਇਕ ਦੀ ਮੌਤ ਹੋ ਜਾਣ ਦੀ ਖ਼ਬਰ...
ਚਾਰ ਲੋਕਾਂ ਨੂੰ ਪੁਲਿਸ ਨੇ ਆਗਰਾ ਜਾਣ ਦੀ ਦਿੱਤੀ ਇਜਾਜ਼ਤ
. . .  1 day ago
ਲਖਨਊ, 20 ਅਕਤੂਬਰ - ਪੁਲਿਸ ਹਿਰਾਸਤ ਵਿਚ ਮਰਨ ਵਾਲੇ ਸਫ਼ਾਈ ਕਰਮਚਾਰੀ ਦੇ ਪਰਿਵਾਰ ਨੂੰ ਮਿਲਣ ਆਗਰਾ ਜਾ ਰਹੇ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਪੁਲਿਸ ਨੇ ਰੋਕ ਲਿਆ ਸੀ ਪਰ ਹੁਣ ਚਾਰ ਲੋਕਾਂ ਨੂੰ ਆਗਰਾ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ | ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ...
ਫੇਸਬੁੱਕ ਨੂੰ 50 ਮਿਲੀਅਨ ਪੌਂਡ ਤੋਂ ਵੱਧ ਦਾ ਜੁਰਮਾਨਾ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਏ.ਐਫ.ਪੀ. ਦੀ ਰਿਪੋਰਟ ਦੇ ਅਨੁਸਾਰ ਯੂ.ਕੇ. ਨੇ ਜਾਣਕਾਰੀ ਦੀ ਉਲੰਘਣਾ ਲਈ ਫੇਸਬੁੱਕ ਨੂੰ 50 ਮਿਲੀਅਨ ਪੌਂਡ ਤੋਂ ਵੱਧ ਦਾ ਜੁਰਮਾਨਾ...
ਬੰਬੇ ਹਾਈ ਕੋਰਟ ਪਹੁੰਚੇ ਆਰੀਅਨ ਖਾਨ
. . .  1 day ago
ਮੁੰਬਈ, 20 ਅਕਤੂਬਰ - ਕਰੂਜ਼ ਸ਼ਿਪ ਡਰੱਗਜ਼ ਮਾਮਲੇ ਵਿਚ ਆਰੀਅਨ ਖਾਨ ਨੇ ਆਪਣੀ ਜ਼ਮਾਨਤ ਰੱਦ ਕੀਤੇ ਜਾਣ ਦੇ ਵਿਸ਼ੇਸ਼ ਐਨ.ਡੀ.ਪੀ.ਐੱਸ. ਕੋਰਟ ਦੇ ਆਦੇਸ਼ ਦੇ ਵਿਰੁੱਧ ਬੰਬੇ ਹਾਈ ਕੋਰਟ...
ਸੈਨਾ ਮੈਡਲ ਸ਼ਹੀਦ ਜਸਵਿੰਦਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ
. . .  1 day ago
ਭੁਲੱਥ, 20 ਅਕਤੂਬਰ ( ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ,ਸੁਖੀਜਾ) - ਜੰਮੂ ਦੇ ਪੁਣਛ ਵਿਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਕਪੂਰਥਲਾ ਦੇ ਪਿੰਡ ਮਾਨਾ ਤਲਵੰਡੀ ਦੇ ਸ਼ਹੀਦ ਜਸਵਿੰਦਰ ਸਿੰਘ ਦੇ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ, ਫ਼ੌਜੀ ਅਫ਼ਸਰ 'ਤੇ ਰਾਜਨੀਤਕ...
ਅੰਤਰਰਾਸ਼ਟਰੀ ਯਾਤਰੀਆਂ ਲਈ ਨੈਗੇਟਿਵ ਆਰ.ਟੀ.-ਪੀ.ਸੀ.ਆਰ. ਟੈਸਟ ਰਿਪੋਰਟ ਲਾਜ਼ਮੀ - ਸਿਹਤ ਮੰਤਰਾਲਾ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਸਿਹਤ ਮੰਤਰਾਲਾ ਦਾ ਕਹਿਣਾ ਹੈ ਕੀ ਭਾਰਤ ਆਉਣ ਵਾਲੇ ਸਾਰੇ ਅੰਤਰਰਾਸ਼ਟਰੀ ਯਾਤਰੀਆਂ ਲਈ ਨੈਗੇਟਿਵ ਆਰ.ਟੀ.-ਪੀ.ਸੀ.ਆਰ. ਟੈਸਟ ਰਿਪੋਰਟ ਲਾਜ਼ਮੀ ...
ਸ਼ਹੀਦ ਮਨਦੀਪ ਸਿੰਘ ਦੀ ਯਾਦ ਵਿਚ ਫੁੱਟਬਾਲ ਸਟੇਡੀਅਮ ਅਤੇ ਗੇਟ ਬਣਾਵੇਗੀ ਪੰਜਾਬ ਸਰਕਾਰ
. . .  1 day ago
ਚੰਡੀਗੜ੍ਹ, 20 ਅਕਤੂਬਰ - ਮੁੱਖ ਮੰਤਰੀ ਚਰਨਜੀਤ ਚੰਨੀ ਵਲੋਂ ਜੰਮੂ ਕਸ਼ਮੀਰ ਵਿਚ ਸ਼ਹੀਦ ਹੋਏ ਮਨਦੀਪ ਸਿੰਘ ਦੇ ਪਰਿਵਾਰ ਲਈ 50 ਲੱਖ ਦੀ ਵਿੱਤੀ ਸਹਾਇਤਾ ਅਤੇ ਸ਼ਹੀਦ ਮਨਦੀਪ ਸਿੰਘ ਦੀ ਪਤਨੀ ਲਈ ਸਰਕਾਰੀ ਨੌਕਰੀ ਦਾ ਐਲਾਨ ਕਰਨ ...
ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ, ਕਿਹਾ - ਧਾਰਾ 144 ਲਾਗੂ
. . .  1 day ago
ਲਖਨਊ, 20 ਅਕਤੂਬਰ - ਕਾਂਗਰਸੀ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਪੁਲਿਸ ਨੇ ਆਗਰਾ ਜਾਂਦੇ ਸਮੇਂ ਹਿਰਾਸਤ ਵਿਚ ਲੈ ਲਿਆ ਹੈ . ਪੁਲਿਸ ਦਾ ਕਹਿਣਾ ਹੈ ਕਿ ਇੱਥੇ ਧਾਰਾ 144 ਲਗਾਈ ਗਈ ਹੈ। ਜ਼ਿਕਰਯੋਗ ਹੈ ਕੀ ਪ੍ਰਿਅੰਕਾ ਗਾਂਧੀ ਪੁਲਿਸ ਹਿਰਾਸਤ ਵਿਚ ਮਰਨ ਵਾਲੇ ਸਫ਼ਾਈ...
ਪ੍ਰੀਖਿਆ ਕੇਂਦਰ ਦੇ ਸ਼ਹਿਰ ਨੂੰ ਬਦਲਣ ਦੀ ਬੇਨਤੀ ਕਰ ਸਕਦੇ ਹਨ ਸੀ.ਬੀ.ਐੱਸ.ਈ. ਦੇ ਵਿਦਿਆਰਥੀ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਜੋ ਆਪਣੇ ਸਕੂਲਾਂ ਦੇ ਸ਼ਹਿਰ ਵਿਚ ਨਹੀਂ ਹਨ ਅਤੇ ਕਿਤੇ ਹੋਰ ਰਹਿ ਰਹੇ ਹਨ, ਇਕ ਢੁਕਵੇਂ ਸਮੇਂ 'ਤੇ ਸੀ.ਬੀ.ਐੱਸ.ਈ. ਉਨ੍ਹਾਂ ਨੂੰ ਸੂਚਿਤ ਕਰੇਗਾ ਕਿ ਉਹ ਆਪਣੇ ਸੰਬੰਧਿਤ ਸਕੂਲਾਂ ਨੂੰ ਪ੍ਰੀਖਿਆ ਕੇਂਦਰ ਦੇ ਸ਼ਹਿਰ ਨੂੰ ...
ਸਿੰਘੂ ਬਾਰਡਰ ਘਟਨਾ : ਜਾਂਚ ਲਈ ਐੱਸ. ਆਈ. ਟੀ. ਦਾ ਕੀਤਾ ਗਿਆ ਗਠਨ
. . .  1 day ago
ਚੰਡੀਗੜ੍ਹ, 20 ਅਕਤੂਬਰ (ਸੁਰਿੰਦਰ) - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੇ ਸੰਬੰਧ ਵਿਚ ਵਰਿੰਦਰ ਕੁਮਾਰ ਏ.ਡੀ.ਜੀ.ਪੀ. ਅਤੇ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਪੰਜਾਬ ਦੀ ਅਗਵਾਈ ਵਿਚ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੂੰ ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੀ ਜਾਂਚ...
ਸ਼ਾਤਿਰ ਠੱਗ ਕੇਂਦਰੀ ਰਾਜ ਮੰਤਰੀ ਦਾ ਪੀ.ਏ. ਦੱਸ ਲੋਕਾਂ ਤੋਂ ਕਰ ਰਿਹਾ ਪੈਸਿਆਂ ਦੀ ਮੰਗ
. . .  1 day ago
ਫਗਵਾੜਾ, 20 ਅਕਤੂਬਰ (ਹਰੀਪਾਲ ਸਿੰਘ) - ਇਕ ਸ਼ਾਤਿਰ ਠੱਗ ਆਪਣੇ ਆਪ ਨੂੰ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਪੀ. ਏ. ਦੱਸਦੇ ਹੋਏ ਲੋਕਾਂ ਤੋਂ ਪੈਸਿਆਂ ਦੀ ਮੰਗ ਕਰ ਰਿਹਾ ਹੈ | ਫਗਵਾੜਾ ਵਿਚ ਵੀ ਉਕਤ ਠੱਗ ਨੇ ਕੁਝ ਮਨੀ ਚੇਂਜਰ ਨੂੰ ਫ਼ੋਨ ਕਰ ਕੇ ਪੈਸੇ ਟਰਾਂਸਫ਼ਰ ਕਰਨ ਦੀ ਮੰਗ ...
ਆਗਰਾ ਜਾਂਦੇ ਸਮੇਂ ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਰੋਕਿਆ
. . .  1 day ago
ਲਖਨਊ, 20 ਅਕਤੂਬਰ - ਕਾਂਗਰਸ ਦੀ ਪ੍ਰਿਅੰਕਾ ਗਾਂਧੀ ਵਾਡਰਾ ਅਤੇ ਉਨ੍ਹਾਂ ਦੇ ਕਾਫ਼ਲੇ ਨੂੰ ਆਗਰਾ ਜਾਂਦੇ ਸਮੇਂ ਪੁਲਿਸ ਨੇ ਰੋਕ ਲਿਆ। ਜ਼ਿਕਰਯੋਗ ਹੈ ਕਿ ਇਕ ਸਫ਼ਾਈ ਕਰਮਚਾਰੀ ਦੇ ਪਰਿਵਾਰ ਨੂੰ ਮਿਲਣ ਲਈ ਪ੍ਰਿਅੰਕਾ ਗਾਂਧੀ ਵਾਡਰਾ ਜਾ ਰਹੀ ਸੀ, ਜਿਸ ਨੂੰ ਚੋਰੀ ਦੇ ਮਾਮਲੇ ਵਿਚ ਫੜਿਆ ਗਿਆ ਸੀ...
ਵਾਲਮੀਕਿ ਤੀਰਥ ਵਿਖੇ ਪੰਜਾਬ ਸਰਕਾਰ ਨੇ ਮਨਾਇਆ ਭਗਵਾਨ ਵਾਲਮੀਕਿ ਜੀ ਦੇ ਪਰਗਟ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ
. . .  1 day ago
ਰਾਮ ਤੀਰਥ (ਅੰਮ੍ਰਿਤਸਰ) , 20 ਅਕਤੂਬਰ ( ਧਰਵਿੰਦਰ ਸਿੰਘ ਔਲਖ,ਰੇਸ਼ਮ ਸਿੰਘ ) - ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਪੰਜਾਬ ਸਰਕਾਰ ਵਲੋਂ ਵਾਲਮੀਕਿ ਤੀਰਥ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ | ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ...
ਆਰੀਅਨ ਖਾਨ ਦੀ ਜ਼ਮਾਨਤ ਅਰਜ਼ੀ ਰੱਦ
. . .  1 day ago
ਮੁੰਬਈ, 20 ਅਕਤੂਬਰ - ਕਰੂਜ਼ ਸ਼ਿਪ ਡਰੱਗਜ਼ ਮਾਮਲੇ ਵਿਚ ਮੁੰਬਈ ਦੀ ਵਿਸ਼ੇਸ਼ ਐਨ.ਡੀ.ਪੀ.ਐੱਸ. ਅਦਾਲਤ ਨੇ ਆਰੀਅਨ ਖਾਨ ਅਰਬਾਜ਼ ਵਪਾਰੀ ਅਤੇ ਮੁਨਮੁਨ ਧਮੇਚਾ ਦੀਆਂ ਜ਼ਮਾਨਤ ਅਰਜ਼ੀਆਂ ਰੱਦ ਕਰ...
ਸਾਡੀ ਵੋਟ ਚੰਨੀ ਸਰਕਾਰ ਦੀ ਕਾਰਗੁਜ਼ਾਰੀ 'ਤੇ ਕਰੇਗੀ ਨਿਰਭਰ - ਰਾਵਤ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਕੈਪਟਨ ਦੇ ਨਵੀਂ ਪਾਰਟੀ ਅਤੇ ਭਾਜਪਾ ਦੇ ਸਮਰਥਨ ਕਰਨ ਦੇ ਐਲਾਨ 'ਤੇ ਹਰੀਸ਼ ਰਾਵਤ ਦਾ ਕਹਿਣਾ ਸੀ ਕਿ ਭਾਜਪਾ ਨੂੰ ਕੌਣ ਮੁਆਫ਼ ਕਰ ਸਕਦਾ ਹੈ, ਜਿਸ ਨੇ ਕਿਸਾਨਾਂ ਨੂੰ 10 ਮਹੀਨਿਆਂ ਤੋਂ ਸਰਹੱਦਾਂ 'ਤੇ ਰੱਖਿਆ ਹੋਇਆ ਹੈ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 30 ਚੇਤ ਸੰਮਤ 553

ਰੂਪਨਗਰ

ਨਗਰ ਕੌ ਾਸਲ ਰੂਪਨਗਰ ਦੀ ਪ੍ਰਧਾਨਗੀ ਦੇ ਤਾਜ ਦੀ ਚਾਬੀ ਬਰਿੰਦਰ ਢਿੱਲੋਂ ਦੇ ਹੱਥ!

ਰੂਪਨਗਰ, 11 ਅਪ੍ਰੈਲ (ਸਤਨਾਮ ਸਿੰਘ ਸੱਤੀ)-ਨਗਰ ਕੌਂਸਲ ਰੂਪਨਗਰ ਦੀ ਪ੍ਰਧਾਨਗੀ ਦਾ ਫੈਸਲਾ 15 ਅਪ੍ਰੈਲ ਨੂੰ ਹੋਣ ਵਾਲੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਹੋ ਸਕਦਾ ਹੈ | ਇਸ ਵਾਰ ਨਗਰ ਕੌਂਸਲ ਦੀ ਪ੍ਰਧਾਨਗੀ 10 ਸਾਲ ਬਾਅਦ ਕਾਂਗਰਸ ਪਾਰਟੀ ਦੀ ਝੋਲੀ ਪਵੇਗੀ | ਪਰ ਇਸ ਦੀ ਚਾਬੀ ਹੁਣ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਤੇ ਹਲਕਾ ਰੂਪਨਗਰ ਦੇ ਇੰਚਾਰਜ ਬਰਿੰਦਰ ਸਿੰਘ ਢਿੱਲੋਂ ਦੇ ਹੱਥ 'ਚ ਹੈ ਜੋ ਗਿਣਤੀ ਮਿਣਤੀ 'ਚ ਲੱਗੇ ਜਾਪਦੇ ਹਨ | ਕੁੱਲ 21 ਮੈਂਬਰਾਂ ਦੀ ਕੌਂਸਲ 'ਚ ਕਾਂਗਰਸ ਪਾਰਟੀ ਕੋਲ 17, ਸ਼੍ਰੋ: ਅ: ਦਲ ਕੋਲ ਦੋ ਤੇ ਦੋ ਆਜ਼ਾਦ ਕੌਂਸਲਰ ਹਨ | ਇਸ ਵਾਰ ਟਿਕਟਾਂ ਦੀ ਵੰਡ ਤੇ ਚੋਣ ਮੁਹਿੰਮ ਦੀ ਕਮਾਨ ਬਰਿੰਦਰ ਸਿੰਘ ਢਿੱਲੋਂ ਕੋਲ ਰਹੀ ਹੈ | ਬਰਿੰਦਰ ਸਿੰਘ ਢਿੱਲੋਂ ਦਾ ਕਹਿਣਾ ਹੈ ਕਿ ਪਿਛਲੇ ਲੰਬੇ ਅਰਸੇ ਤੋਂ ਕਾਂਗਰਸ ਪਾਰਟੀ ਲਈ ਵਫ਼ਾਦਾਰੀ ਨਾਲ ਕੰਮ ਕਰਨ ਵਾਲੇ ਤੇ ਸ਼ਹਿਰ ਨੂੰ ਪੂਰੀ ਤਰ੍ਹਾਂ ਜਾਣਨ ਵਾਲਾ ਕੌਂਸਲਰ ਹੀ ਪ੍ਰਧਾਨਗੀ ਦੇ ਯੋਗ ਹੋਵੇਗਾ ਜਿਸ ਦਾ ਫੈਸਲਾ ਸਮੂਹ ਕੌਂਸਲਰ ਹਾਈਕਮਾਂਡ ਦੀ ਆਗਿਆ ਨਾਲ ਕਰਨਗੇ ਪਰ ਪੁਰਾਣੇ ਤੇ ਟਕਸਾਲੀ ਕਾਂਗਰਸੀ ਸੁਖਵਿੰਦਰ ਸਿੰਘ ਵਿਸਕੀ ਚੇਅਰਮੈਨ ਨਗਰ ਸੁਧਾਰ ਟਰੱਸਟ, ਸਾਬਕਾ ਵਿਧਾਇਕ ਭਾਗ ਸਿੰਘ ਅਤੇ ਰਮੇਸ਼ ਗੋਇਲ ਆਦਿ ਨੇ ਮੰਗ ਕੀਤੀ ਹੈ ਕਿ ਕੌਂਸਲ ਦੀ ਪ੍ਰਧਾਨਗੀ ਕਿਸੇ ਟਕਸਾਲੀ ਤੇ ਤਜ਼ਰਬੇਕਾਰ ਕੌਂਸਲਰ ਨੂੰ ਦਿੱਤੀ ਜਾਣੀ ਚਾਹੀਦੀ ਹੈ ਜਿਸ ਲਈ ਉਨ੍ਹਾਂ ਦਾ ਇਸ਼ਾਰਾ ਸਾਬਕਾ ਪ੍ਰਧਾਨ ਅਸ਼ੋਕ ਵਾਹੀ ਤੇ ਪੋਮੀ ਸੋਨੀ ਵੱਲ ਹੈ ਜੋ ਉਨ੍ਹਾਂ ਅਨੁਸਾਰ ਯੋਗਤਾ ਦੀ ਕਸੌਟੀ 'ਤੇ ਪੂਰੇ ਉੱਤਰਦੇ ਹਨ ਪਰ ਸਿਆਸੀ ਪੰਡਤਾਂ ਦਾ ਤਰਕ ਹੈ ਕਿ ਨਗਰ ਕੌਂਸਲ ਦੀ ਪ੍ਰਧਾਨਗੀ 2022 ਦੀ ਵਿਧਾਨ ਸਭਾ ਚੋਣ ਨੂੰ ਧਿਆਨ 'ਚ ਰੱਖ ਕੇ ਐਲਾਨੀ ਜਾਵੇਗੀ | ਜੇ ਸ਼ਹਿਰ ਵਿਚ ਮਹਿਲਾ ਵਰਗ ਨੂੰ ਸਰਗਰਮ ਕਰਨ ਲਈ ਕਿਸੇ ਮਹਿਲਾ ਨੂੰ ਪ੍ਰਧਾਨਗੀ ਸੌਂਪੀ ਜਾਂਦੀ ਹੈ ਤਾਂ ਸ੍ਰੀਮਤੀ ਨੀਰੂ ਗੁਪਤਾ ਤੇ ਸ੍ਰੀਮਤੀ ਪੂਨਮ ਕੱਕੜ 'ਚੋਂ ਕਿਸੇ ਵੀ ਸਿਰ ਤਾਜ ਸਜ ਸਕਦਾ ਹੈ | ਨੀਰੂ ਗੁਪਤਾ ਪੁਰਾਣੇ ਕਾਂਗਰਸੀ ਪਰਿਵਾਰ 'ਚੋਂ ਹਨ ਤੇ ਦੋਵੇਂ ਮਹਿਲਾ ਕੌਂਸਲਰ ਪੜ੍ਹੇ ਲਿਖੇ ਤੇ ਸੂਝਵਾਨ ਹਨ | ਜੇ ਦਲਿਤ ਭਾਈਚਾਰੇ 'ਚੋਂ ਵਿਚਾਰਿਆ ਗਿਆ ਤਾਂ ਰਾਜੇਸ਼ ਕੁਮਾਰ ਤੇ ਜਸਵਿੰਦਰ ਕੌਰ ਪਿੰਕਾ ਨੂੰ ਯੋਗ ਮੰਨਿਆ ਜਾ ਰਿਹਾ ਹੈ | ਰਜੇਸ਼ ਕੁਮਾਰ ਪਾਰਟੀ ਲਈ ਵੀ ਲੰਬੇ ਸਮੇਂ ਤੋਂ ਸਰਗਰਮ ਹਨ ਤੇ ਸ਼ਹਿਰ ਦੀਆਂ ਸਮੱਸਿਆਵਾਂ ਤੋਂ ਵੀ ਬਾਖ਼ੂਬੀ ਜਾਣੂ ਹਨ ਜਦੋਂ ਕਿ ਜਸਵਿੰਦਰ ਕੌਰ ਪਿੰਕਾ ਯੂਥ ਆਗੂ ਪਰਮਿੰਦਰ ਸਿੰਘ ਪਿੰਕਾ ਦੇ ਸੁਪਤਨੀ ਹਨ ਅਤੇ ਪਿੰਕਾ ਬਰਿੰਦਰ ਸਿੰਘ ਢਿੱਲੋਂ ਦੇ ਕਰੀਬੀਆਂ 'ਚੋਂ ਹਨ | ਜੇ ਯੂਥ ਆਗੂਆਂ ਨੂੰ ਵਿਚਾਰਿਆ ਗਿਆ ਤਾਂ ਸਰਬਜੀਤ ਸਿੰਘ ਸੈਣੀ ਤੇ ਚਰਨਜੀਤ ਸਿੰਘ ਚੰਨੀ ਯੋਗ ਉਮੀਦਵਾਰ ਮੰਨੇ ਜਾ ਰਹੇ ਹਨ | ਜੇ ਸੈਣੀ ਭਾਈਚਾਰੇ ਦੇ ਵੋਟ ਬੈਂਕ ਨੂੰ ਦੇਖਿਆ ਜਾਵੇ ਤਾਂ ਸਰਬਜੀਤ ਸਿੰਘ ਦਾ ਨੰਬਰ ਲੱਗ ਸਕਦਾ ਹੈ ਪਰ ਚਰਨਜੀਤ ਸਿੰਘ ਚੰਨੀ ਬਰਿੰਦਰ ਢਿੱਲੋਂ ਦੇ ਅਤਿ ਖ਼ਾਸ ਸਾਥੀਆਂ 'ਚੋਂ ਹਨ ਜੋ ਮਿਹਨਤੀ, ਨਿਮਰ ਸੁਭਾਅ ਤੇ ਵਫ਼ਾਦਾਰ ਹਨ ਅਤੇ ਵਾਰਡ ਵਾਸੀਆਂ 'ਚ ਬੇਹੱਦ ਹਰਮਨ ਪਿਆਰੇ ਹਨ ਜਦੋਂ ਕਿ ਤਜ਼ਰਬੇਕਾਰ ਤੇ ਸ਼ਹਿਰੀ ਭਾਈਚਾਰੇ 'ਚੋਂ ਅਮਰਜੀਤ ਸਿੰਘ ਜੌਲੀ ਤੇ ਅਸ਼ੋਕ ਵਾਹੀ ਦਾ ਨੰਬਰ ਸਭ ਤੋਂ ਉੱਪਰ ਆਉਂਦਾ ਹੈ | ਇਨ੍ਹਾਂ 'ਚੋਂ ਜੌਲੀ ਪਹਿਲਾਂ ਵੀ ਕੌਂਸਲਰ ਰਹੇ ਹਨ, ਧਾਕੜ ਆਗੂ ਹਨ ਜੋ ਬਰਿੰਦਰ ਢਿੱਲੋਂ ਦੇ ਵੀ ਕਰੀਬੀ ਹਨ ਸਭ ਤੋਂ ਸੀਨੀਅਰ ਅਸ਼ੋਕ ਵਾਹੀ ਨੇ ਚੋਣ ਪ੍ਰਚਾਰ ਅਰੰਭ ਕਰਨ ਵੇਲੇ ਤਾਂ ਬਰਿੰਦਰ ਸਿੰਘ ਢਿੱਲੋਂ ਦੇ ਕਾਫ਼ੀ ਸੋਹਲੇ ਗਾਏ ਸਨ ਪਰ ਪਿਛਲੀਆਂ ਵਿਧਾਨ ਸਭਾ ਚੋਣਾਂ 'ਚ ਉਨ੍ਹਾਂ ਤੇ ਪਾਰਟੀ ਉਮੀਦਵਾਰ ਦਾ ਵਿਰੋਧ ਕਰਨ ਦਾ ਠੱਪਾ ਹੈ ਤੇ ਨਗਰ ਕੌਂਸਲ ਦੀ ਪ੍ਰਧਾਨਗੀ ਲਈ ਉਨ੍ਹਾਂ ਵਲੋਂ ਅੰਦਰ ਖਾਤੇ ਅਰੰਭੇ ਜੋੜ ਤੋੜ ਉਨ੍ਹਾਂ ਦੇ ਪੱਖ 'ਚ ਨਹੀਂ ਜਾਪਦੇ | ਹਾਲਾਂਕਿ ਬਰਿੰਦਰ ਸਿੰਘ ਢਿੱਲੋਂ 17 ਜਣਿਆਂ ਨੂੰ ਹੀ ਪ੍ਰਧਾਨਗੀ ਦੇ ਯੋਗ ਦੱਸਦੇ ਹਨ ਪਰ ਸੂਤਰਾਂ ਅਨੁਸਾਰ ਉਕਤ ਵਰਗਾਂ 'ਚੋਂ ਦਰਸਾਏ ਗਏ ਕੌਂਸਲਰਾਂ 'ਚੋਂ ਕਿਸੇ ਇੱਕ ਦੇ ਸਿਰ ਪ੍ਰਧਾਨਗੀ ਦਾ ਤਾਜ ਸਜ ਸਕਦਾ ਹੈ, ਜਿਸ ਲਈ ਹੁਣ ਕੁੱਝ ਆਗੂ ਜੋੜ ਤੋੜ 'ਚ ਵੀ ਜੁੱਟ ਗਏ ਹਨ |

ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ 10 ਰੋਜ਼ਾ ਗੁਰਮਤਿ ਸਮਾਗਮਾਂ ਦੀ ਲੜੀ ਸੰਪੰਨ

ਨੰਗਲ, 11 ਅਪ੍ਰੈਲ (ਪ੍ਰੀਤਮ ਸਿੰਘ ਬਰਾਰੀ)-ਸਮੂਹ ਗੁਰਦੁਆਰਾ ਤਾਲਮੇਲ ਕਮੇਟੀ ਨੰਗਲ ਅਤੇ ਨਵਾਂ ਨੰਗਲ ਵਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 2 ਅਪ੍ਰੈਲ ਤੋਂ 11 ਅਪਰੈਲ ਤੱਕ ਕਰਵਾਏ ਗਏ ਗੁਰਮਤਿ ...

ਪੂਰੀ ਖ਼ਬਰ »

ਸਹੁੰ ਚੁੱਕ ਸਮਾਗਮ ਤੇ ਪ੍ਰਧਾਨ ਤੇ ਮੀਤ ਪ੍ਰਧਾਨ ਦੀ ਚੋਣ ਲਈ ਮੀਟਿੰਗ 15 ਨੂੰ

ਨੰਗਲ, 11 ਅਪ੍ਰੈਲ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਂਸਲ ਨੰਗਲ ਦੇ ਵੱਖ-ਵੱਖ 19 ਵਾਰਡਾਂ ਤੋਂ ਚੁਣੇ ਗਏ ਨਗਰ ਕੌਂਸਲਰਾਂ ਨੂੰ ਸਹੁੰ ਚੁਕਾਉਣ ਲਈ ਤੇ ਨਗਰ ਕੌਂਸਲ ਦੇ ਪ੍ਰਧਾਨ ਦੇ ਨਾਮ ਦੀ ਚੋਣ ਕਰਨ ਅਤੇ ਮੀਤ ਪ੍ਰਧਾਨ ਦੇ ਨਾਮ ਦੀ ਚੋਣ ਕਰਨ ਲਈ ਨਗਰ ਕੌਂਸਲ ਨੰਗਲ ਦੀ ਅਹਿਮ ...

ਪੂਰੀ ਖ਼ਬਰ »

ਮੋਰਿੰਡਾ ਵਿਖੇ ਖੂਨਦਾਨ ਕੈਂਪ ਦੌਰਾਨ 60 ਯੂਨਿਟ ਖੂਨ ਇਕੱਤਰ

ਮੋਰਿੰਡਾ, 11 ਅਪ੍ਰੈਲ (ਤਰਲੋਚਨ ਸਿੰਘ ਕੰਗ)-ਦ ਐਵਰਗਰੀਨ ਸੋਸ਼ਲ ਵੈੱਲਫੇਅਰ ਕਲੱਬ ਰਜਿ. ਵਲੋਂ ਦਿੱਲੀ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸਮਰਪਿਤ ਯੂਥ ਵੈਲਫੇਅਰ ਸੋਸ਼ਲ ਆਰਗੇਨਾਈਜੇਸ਼ਨ ਰਜਿ. ਪੰਜਾਬ ਦੇ ਸਹਿਯੋਗ ਨਾਲ ਨਿਊ ਗਰੀਨ ਇੰਕਲੇਵ ...

ਪੂਰੀ ਖ਼ਬਰ »

ਰੂਪਨਗਰ 'ਚ ਕੋਰੋਨਾ ਦੇ 130 ਪਾਜ਼ੀਟਿਵ ਕੇਸ

ਰੂਪਨਗਰ, 11 ਅਪ੍ਰੈਲ (ਸਤਨਾਮ ਸਿੰਘ ਸੱਤੀ)-ਰੂਪਨਗਰ 'ਚ ਅੱਜ ਕੋਰੋਨਾ ਦੇ 130 ਪਾਜ਼ੀਟਿਵ ਕੇਸ ਆਉਣ ਨਾਲ ਮੁੜ ਸਥਿਤੀ ਚਿੰਤਾਜਨਕ ਹੋ ਗਈ | ਇਸ ਸਬੰਧੀ ਸਿਵਲ ਸਰਜਨ ਰੂਪਨਗਰ ਡਾ. ਦਵਿੰਦਰ ਕੁਮਾਰ ਨੇ ਦੱਸਿਆ ਅੱਜ ਦੇ 130 ਪਾਜ਼ੀਟਿਵ ਕੇਸ ਨੂੰ ਮਿਲਾ ਕੇ ਕੁੱਲ ਐਕਟਿਵ ਕੇਸਾਂ ਦਾ ...

ਪੂਰੀ ਖ਼ਬਰ »

ਐਮ.ਡੀ. ਕੌਮੀ ਸਿਹਤ ਮਿਸ਼ਨ ਪੰਜਾਬ ਦੀ ਪ੍ਰਧਾਨਗੀ ਹੇਠ ਕੋਰੋਨਾ ਕਾਰਨ ਜ਼ਿਲ੍ਹੇ 'ਚ ਹੋਈਆਂ ਮੌਤਾਂ ਦੇ ਕਾਰਨਾਂ ਦੀ ਸਮੀਖਿਆ

ਰੂਪਨਗਰ, 11 ਅਪ੍ਰੈਲ (ਸਤਨਾਮ ਸਿੰਘ ਸੱਤੀ)-ਕੁਮਾਰ ਰਾਹੁਲ ਐਮ.ਡੀ. ਨੈਸ਼ਨਲ ਹੈਲਥ ਮਿਸ਼ਨ ਪੰਜਾਬ ਦੀ ਪ੍ਰਧਾਨਗੀ ਹੇਠ ਸਿਵਲ ਹਸਪਤਾਲ ਰੂਪਨਗਰ ਵਿਖੇ ਹੋਈ ਉੱਚ ਪੱਧਰੀ ਮੀਟਿੰਗ ਵਿਚ ਅੱਜ ਜ਼ਿਲ੍ਹਾ ਰੂਪਨਗਰ ਵਿਚ ਕਰੋਨਾ ਵਾਇਰਸ ਨਾਲ ਹੋਈਆਂ ਮੌਤਾਂ ਦੇ ਕਾਰਨਾਂ ਦੀ ...

ਪੂਰੀ ਖ਼ਬਰ »

ਰੂਪਨਗਰ, ਸ੍ਰੀ ਅਨੰਦਪੁਰ ਸਾਹਿਬ ਤੇ ਨੰਗਲ ਦੇ ਕੌਮੀ ਲੋਕ ਅਦਾਲਤ 'ਚ 333 ਕੇਸਾਂ ਦਾ ਨਿਪਟਾਰਾ

ਰੂਪਨਗਰ, 11 ਅਪ੍ਰੈਲ (ਸਤਨਾਮ ਸਿੰਘ ਸੱਤੀ)-ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ (ਮੋਹਾਲੀ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹਾ ਅਦਾਲਤਾਂ ਰੂਪਨਗਰ ਵਿਖੇ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਹਰਪ੍ਰੀਤ ਕੌਰ ਜੀਵਨ ਦੀ ਅਗਵਾਈ ਹੇਠ ਲੋਕ ਅਦਾਲਤ ਲਗਾਈ ...

ਪੂਰੀ ਖ਼ਬਰ »

ਰੂੜੇਵਾਲ ਵਿਖੇ 'ਆਪ' ਆਗੂਆਂ ਨੇ ਫੂਕੇ ਬਿਜਲੀ ਦੇ ਬਿੱਲ

ਨੂਰਪੁਰ ਬੇਦੀ, 11 ਅਪ੍ਰੈਲ (ਰਾਜੇਸ਼ ਚੌਧਰੀ ਤਖਤਗੜ੍ਹ)-ਆਮ ਆਦਮੀ ਪਾਰਟੀ ਵਲੋਂ ਪਿੰਡ ਪਿੰਡ 'ਚ ਬਿਜਲੀ ਦੇ ਬਿੱਲ ਫੂਕਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਖੇਤਰ ਦੇ ਪਿੰਡ ਰੂੜੇਵਾਲ 'ਚ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਦਿਨੇਸ਼ ਚੱਢਾ ਦੀ ਅਗਵਾਈ ਚ ...

ਪੂਰੀ ਖ਼ਬਰ »

ਪਿੰਡ ਮਾਜਰੀ ਜੱਟਾਂ ਦੇ ਨਿਵਾਸੀ ਵਲੋਂ ਆਤਮ ਹੱਤਿਆ

ਰੂਪਨਗਰ, 11 ਅਪ੍ਰੈਲ (ਸਤਨਾਮ ਸਿੰਘ ਸੱਤੀ)-ਪਿੰਡ ਮਾਜਰੀ ਜੱਟਾਂ ਦੇ ਨਿਵਾਸੀ ਵਲੋਂ ਦਿਮਾਗੀ ਪ੍ਰੇਸ਼ਾਨੀ ਦੇ ਚੱਲਦਿਆਂ ਆਤਮ ਹੱਤਿਆ ਕਰਨ ਦਾ ਮਾਮਲਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਿ੍ਤਕ ਦੀ ਪਹਿਚਾਣ ਮਲਕੀਤ ਸਿੰਘ (50) ਪੁੱਤਰ ਹਿੰਮਤ ਸਿੰਘ ਦੇ ਰੂਪ ਵਿਚ ਹੋਈ ਹੈ | ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਡੀ.ਏ.ਪੀ. ਦਾ 1200 ਦਾ ਥੈਲਾ 1900 ਕਰਕੇ ਕਿਸਾਨਾਂ ਦੀ ਪਿੱਠ 'ਚ ਛੂਰਾ ਮਾਰਿਆ-'ਆਪ'

ਰੂਪਨਗਰ, 11 ਅਪ੍ਰੈਲ (ਸਤਨਾਮ ਸਿੰਘ ਸੱਤੀ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵਕੀਲ ਦਿਨੇਸ਼ ਚੱਢਾ ਤੇ ਜ਼ਿਲ੍ਹਾ ਸਰਪ੍ਰਸਤ ਸੂਬਾ ਬੁਧੀਜੀਵੀ ਸੈੱਲ ਉੱਪ-ਪ੍ਰਧਾਨ ਭਾਗ ਸਿੰਘ ਮਦਾਨ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਵਲੋਂ ਬਣਾਏ ਗਏ ਤਿੰਨ ਕਾਲੇ ਕਾਨੂੰਨ ...

ਪੂਰੀ ਖ਼ਬਰ »

ਪੰਜਾਬ ਦੇ 228 ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਦੀਆਂ ਅਸਾਮੀਆਂ ਚੋਂ 157 ਖ਼ਾਲੀ

ਸ਼੍ਰੀ ਚਮਕੌਰ ਸਾਹਿਬ , 11 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਪੰਜਾਬ ਦੇ ਸਰਕਾਰੀ ਸਕੂਲਾਂ ਰਾਹੀਂ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਅਤੇ ਜਨਤਕ ਸਿੱਖਿਆ ਦੇ ਵਿਕਾਸ ਅਤੇ ਵਾਧੇ ਲਈ ਰਾਜ ਦੇ ਕੁੱਲ ਘਰੇਲੂ ਉਤਪਾਦ (ਸਟੇਟ ਜੀ. ਡੀ. ਪੀ) ਦਾ ਛੇ ਪ੍ਰਤੀਸ਼ਤ ਖ਼ਰਚ ਕਰਨ ਦਾ ਚੋਣ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਘੜੂੰਆਂ ਵਿਖੇ ਧਾਰਮਿਕ ਸਮਾਗਮ 22 ਨੂੰ

ਮੋਰਿੰਡਾ, 11 ਅਪ੍ਰੈਲ (ਕੰਗ)-ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਘੜੂੰਆਂ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 22 ਅਪ੍ਰੈਲ ਦਿਨ ਵੀਰਵਾਰ ਨੂੰ ਧਾਰਮਿਕ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਚੇਅਰਮੈਨ ਟਿੰਕੂ ਵਲੋਂ ਕਮਿਊਨਿਟੀ ਸੈਂਟਰ ਮੋਰਿੰਡਾ ਦੇ ਨਿਰਮਾਣ ਕਾਰਜ ਦਾ ਲਿਆ ਜਾਇਜ਼ਾ

ਮੋਰਿੰਡਾ, 11 ਅਪ੍ਰੈਲ (ਕੰਗ)-ਮੋਰਿੰਡਾ ਵਿਖੇ ਚੱਲ ਰਹੇ ਕਮਿਊਨਿਟੀ ਸੈਂਟਰ ਦੇ ਨਿਰਮਾਣ ਕਾਰਜ ਦਾ ਵਿਜੇ ਸ਼ਰਮਾ ਟਿੰਕੂ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਮੁਹਾਲੀ ਵਲੋਂ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੋਵਿਡ-19 ਦੇ ਚੱਲਦਿਆਂ ਵੀ ...

ਪੂਰੀ ਖ਼ਬਰ »

ਇਲਾਕਾ ਸੰਗਰਸ਼ ਕਮੇਟੀ ਮੈਂਬਰਾਂ ਦੀ ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਹੋਈ ਮੀਟਿੰਗ ਰਹੀ ਸਫਲ

ਸੁਖਸਾਲ, 11 ਅਪ੍ਰੈਲ (ਧਰਮ ਪਾਲ)-ਗੈਰ ਕਾਨੂੰਨੀ ਮਈਨਿੰਗ ਬੰਦ ਕਰਵਾਉਣ ਲਈ ਅੱਜ ਇਲਾਕਾ ਸੰਗਰਸ਼ ਕਮੇਟੀ ਦੀ ਮੀਟਿੰਗ ਸਪੀਕਰ ਰਾਣਾ ਕੇ.ਪੀ ਸਿੰਘ ਨਾਲ ਹੋਈ | ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਘਰਸ਼ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਬਿਜਲੀ ਅੰਦੋਲਨ ਨੂੰ ਲੈ ਕੇ ਆਮ ਆਦਮੀ ਪਾਰਟੀ ਸੂਬੇ ਅੰਦਰ 16000 ਜਨ ਸਭਾਵਾਂ ਕਰੇਗੀ-'ਆਪ' ਆਗੂ

ਨੰਗਲ, 11 ਅਪ੍ਰੈਲ (ਪ੍ਰੀਤਮ ਸਿੰਘ ਬਰਾਰੀ)-ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਇਕਾਈ ਰੂਪਨਗਰ ਵਲੋਂ ਅੱਜ ਨੰਗਲ ਵਿਖੇ ਐਲਾਨ ਕੀਤਾ ਗਿਆ ਕਿ ਬਿਜਲੀ ਅੰਦੋਲਨ ਨੂੰ ਲੈ ਕੇ ਆਮ ਆਦਮੀ ਪਾਰਟੀ ਸੂਬੇ ਅੰਦਰ 16000 ਜਨ ਸਭਾਵਾਂ ਕਰੇਗੀ ਅਤੇ ਆਮ ਜਨਤਾ ਨੂੰ ਲਾਮਬੰਦ ਕਰੇਗੀ | ਇਹ ...

ਪੂਰੀ ਖ਼ਬਰ »

ਪੰਜਾਬ ਰਾਜ ਪੈਨਸ਼ਨਰਜ਼ ਮਹਾਸੰਘ ਸੀਨੀਅਰ ਸਿਟੀਜ਼ਨ ਮੋਰਿੰਡਾ ਵਲੋਂ ਇਕੱਤਰਤਾ

ਮੋਰਿੰਡਾ, 11 ਅਪ੍ਰੈਲ (ਕੰਗ)-ਅੱਜ ਪੰਜਾਬ ਰਾਜ ਪੈਨਸ਼ਨਰਜ਼ ਮਹਾਸੰਘ ਸੀਨੀਅਰ ਸਿਟੀਜ਼ਨ ਇਕਾਈ ਮੋਰਿੰਡਾ ਵਲੋਂ ਪ੍ਰਧਾਨ ਰਾਮ ਸਰੂਪ ਸ਼ਰਮਾ ਦੀ ਅਗਵਾਈ ਹੇਠ ਮਹੀਨਾਵਾਰ ਇਕੱਤਰਤਾ ਕੀਤੀ | ਜਿਸ ਵਿਚ ਸਰਵਸੰਮਤੀ ਨਾਲ ਕਈ ਮਤੇ ਪਾਸ ਕੀਤੇ | ਇਕੱਤਰਤਾ ਦੌਰਾਨ ਯੂਨੀਅਨ ...

ਪੂਰੀ ਖ਼ਬਰ »

ਪੁਰਖਾਲੀ-ਰੰਗੀਲਪੁਰ ਸੜਕ ਕਈ ਥਾਵਾਂ ਤੋਂ ਟੁੱਟਣੀ ਸ਼ੁਰੂ

ਪੁਰਖਾਲੀ, 11 ਅਪ੍ਰੈਲ (ਅੰਮਿ੍ਤਪਾਲ ਸਿੰਘ ਬੰਟੀ)-ਪੁਰਖਾਲੀ-ਰੰਗੀਲਪੁਰ ਸੜਕ ਕਈ ਥਾਵਾਂ ਤੋਂ ਟੁੱਟਣੀ ਸ਼ੁਰੂ ਹੋ ਗਈ ਹੈ | ਪ੍ਰੰਤੂ ਲੋਕ ਨਿਰਮਾਣ ਵਿਭਾਗ ਦਾ ਇਸ ਸੜਕ ਵੱਲ ਉੱਕਾ ਹੀ ਧਿਆਨ ਨਹੀਂ ਹੈ | ਜਿਸ ਦੇ ਚੱਲਦੇ ਇਹ ਸੜਕ ਦਿਨ ਪਰ ਦਿਨ ਟੁੱਟਦੀ ਜਾ ਰਹੀ ਹੈ | ਪਿੰਡ ...

ਪੂਰੀ ਖ਼ਬਰ »

ਹੰਸਾਲੀਸਰ ਨਿਰਮਲ ਆਸ਼ਰਮ 'ਚ ਗੁਰਮਤਿ ਸਮਾਗਮ 14 ਨੂੰ

ਭਰਤਗੜ੍ਹ, 11 ਅਪ੍ਰੈਲ (ਜਸਬੀਰ ਸਿੰਘ ਬਾਵਾ)-ਭਰਤਗੜ੍ਹ ਸਥਿੱਤ ਹੰਸਾਲੀਸਰ ਨਿਰਮਲ ਆਸ਼ਰਮ ਵਿਖੇ ਖੇਤਰ ਦੀ ਪਿੰਡਾਂ ਦੀ ਸੰਗਤ ਵਲੋਂ ਮੌਜੂਦਾ ਮੁਖੀ ਬਾਬਾ ਪਰਮਜੀਤ ਸਿੰਘ ਹੰਸਾਲੀ ਸਾਹਿਬ ਦੀ ਅਗਵਾਈ 'ਚ ਗੁਰਮਿਤ ਸਮਾਗਮ 14 ਅਪ੍ਰੈਲ ਨੂੰ ਸਵੇਰੇ 10 ਵਜੇ ਤੋਂ ਬਾਅਦ ਦੁਪਿਹਰ ...

ਪੂਰੀ ਖ਼ਬਰ »

ਨਵਰਾਤਰ ਮੇਲੇ ਤੋਂ ਪਹਿਲਾਂ ਡੀ. ਸੀ. ਬਿਲਾਸਪੁਰ ਨੇ ਕੀਤਾ ਸ੍ਰੀ ਨੈਣਾਂ ਦੇਵੀ ਦਾ ਦੌਰਾ

ਸ਼੍ਰੀ ਅਨੰਦਪੁਰ ਸਾਹਿਬ, 11 ਅਪ੍ਰੈਲ (ਜੇ. ਐਸ. ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਦੇ ਨਾਲ ਲਗਦੇ ਹਿਮਾਚਲ ਪ੍ਰਦੇਸ਼ ਦੇ ਵਿਸ਼ਵ ਪ੍ਰਸਿੱਧ ਸ਼ਕਤੀਪੀਠ ਮਾਤਾ ਸ੍ਰੀ ਨੈਣਾਂ ਦੇਵੀ ਵਿਖੇ 13 ਤੋਂ 22 ਅਪ੍ਰੈਲ ਤੱਕ ਹੋਣ ਵਾਲੇ ਚੈਤਰ ਨਵਰਾਤਰ ਮੇਲੇ ਦੌਰਾਨ ਮੰਦਿਰ ਵਿਚ ਕੜਾਹ ...

ਪੂਰੀ ਖ਼ਬਰ »

ਵਿਧਾਇਕ ਸੰਦੋਆ ਵਲੋਂ ਲੋਕਾਂ ਸਮੇਤ ਬਿਜਲੀ ਬਿੱਲ ਫ਼ੂਕ ਕੀਤਾ ਰੋਸ ਪ੍ਰਦਰਸ਼ਨ

ਨੂਰਪੁਰ ਬੇਦੀ, 11 ਅਪ੍ਰੈਲ (ਵਿੰਦਰਪਾਲ ਝਾਂਡੀਆਂ)-ਵਿਧਾਨ ਸਭਾ ਹਲਕਾ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਆਮ ਆਦਮੀ ਪਾਰਟੀ ਵਲੋਂ ਬਿਜਲੀ ਅੰਦੋਲਨ ਤਹਿਤ ਆਰੰਭ ਕੀਤੀ ਬਿਜਲੀ ਬਿੱਲ ਜਲਾਉਣ ਮੁਹਿੰਮ ਤਹਿਤ ਅੱਜ ਪਿੰਡ ਝਾਂਡੀਆਂ ਕਲਾ ਵਿਖੇ ਪਾਰਟੀ ਦੇ ...

ਪੂਰੀ ਖ਼ਬਰ »

ਅਨਾਜ ਮੰਡੀ ਭਰਤਗੜ੍ਹ 'ਚ 500 ਕੁਇੰਟਲ ਕਣਕ ਖਰੀਦ

ਭਰਤਗੜ੍ਹ, 11 ਅਪ੍ਰੈਲ (ਜਸਬੀਰ ਸਿੰਘ ਬਾਵਾ)-ਰਾਜ ਸਰਕਾਰ ਤੇ ਸਬੰਧਿਤ ਮਹਿਕਮੇ ਦੀਆਂ ਹਦਾਇਤਾਂ ਮੁਤਾਬਿਕ ਭਰਤਗੜ੍ਹ ਦੀ ਅਨਾਜ ਮੰਡੀ 'ਚ ਪਨਸਪ ਖਰੀਦ ਏਜੰਸੀ ਵਲੋਂ ਇਲਾਕੇ ਦੇ ਕਿਸਾਨਾਂ ਕੋਲੋਂ 500 ਕੁਇੰਟਲ ਕਣਕ ਖਰੀਦ ਲਈ ਹੈ, ਕੱਲ੍ਹ ਆੜ੍ਹਤੀਆਂ ਦੀ ਹੜਤਾਲ ਹੋਣ ਕਰਕੇ ਇਸ ...

ਪੂਰੀ ਖ਼ਬਰ »

ਮੁਕੱਦਮੇ ਨੂੰ ਖ਼ਾਰਜ ਕਰ ਦੇਣ ਨਾਲ ਸਿੱਖ ਜਗਤ 'ਚ ਨਿਰਾਸ਼ਾ ਫੈਲੀ-ਪੀਰਮੁਹੰਮਦ

ਚਮਕੌਰ ਸਾਹਿਬ, 11 ਅਪ੍ਰੈਲ (ਜਗਮੋਹਨ ਸਿੰਘ ਨਾਰੰਗ)-ਉੱਚ ਅਦਾਲਤ ਵਲੋਂ ਬਰਗਾੜੀ ਬਹਿਬਲ ਕਾਂਡ) ਨਾਲ ਸਬੰਧਿਤ ਚੱਲ ਰਹੇ ਮੁਕੱਦਮੇ ਨੂੰ ਖਾਰਜ ਕਰ ਦੇਣ ਨਾਲ ਸਿੱਖ ਜਗਤ 'ਚ ਨਿਰਾਸ਼ਾ ਫੈਲ ਗਈ ਹੈ | ਸਿੱਖ ਕੌਮ ਆਸ ਲਾ ਕੇ ਬੈਠੀ ਸੀ ਕਿ ਗੁਨਾਹਗਾਰ ਬਖਸ਼ੇ ਨਹੀਂ ਜਾਣਗੇ, ਪਰ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਸਕਿੱਲ ਇੰਸਟੀਚਿਊਟ ਦੀ ਉਸਾਰੀ ਸ਼ੁਰੂ

ਸ੍ਰੀ ਚਮਕੌਰ ਸਾਹਿਬ, 11 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਸਕਿੱਲ ਇੰਸਟੀਚਿਊਟ ਦੀ ਉਸਾਰੀ ਦਾ ਕੰਮ ਚਾਰ ਦਵਾਰੀ ਮੁਕੰਮਲ ਹੋਣ ਤੋਂ ਬਾਦ ਵਿਭਾਗ ਦੇ ਉੱਚ ਅਧਿਕਾਰੀਆਂ ਵਲੋਂ ਕਰਵਾਏ ਭੂਮੀ ਪੂਜਨ ਤੋਂ ਬਾਦ ਸ਼ੁਰੂ ...

ਪੂਰੀ ਖ਼ਬਰ »

ਖੱਤਰੀ ਵੈੱਲਫੇਅਰ ਬੋਰਡ ਗਠਿਤ ਕਰਨ ਲਈ ਮੰਗ ਪੱਤਰ

ਰੂਪਨਗਰ, 11 ਅਪ੍ਰੈਲ (ਸਤਨਾਮ ਸਿੰਘ ਸੱਤੀ)-ਖੱਤਰੀ ਸਭਾ ਜ਼ਿਲ੍ਹਾ ਰੋਪੜ ਦੇ ਚੇਅਰਮੈਨ ਚਰਨਜੀਤ ਸਿੰਘ ਰੂਬੀ ਵਲੋਂ ਅੱਜ ਨਹਿਰੀ ਆਰਾਮ ਘਰ ਰੂਪਨਗਰ ਵਿਚ ਪੰਜਾਬ ਖੱਤਰੀ ਵੈੱਲਫੇਅਰ ਬੋਰਡ ਬਣਾਉਣ ਲਈ ਸਭਾ ਵਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਨਾਮ ਇੱਕ ...

ਪੂਰੀ ਖ਼ਬਰ »

ਟਰੱਕ ਤੇ ਕਾਰ ਦੀ ਟੱਕਰ 'ਚ ਕਾਰ ਚਾਲਕ ਸਮੇਤ ਕਾਰ ਸਵਾਰ ਜ਼ਖ਼ਮੀ

ਘਨੌਲੀ, 11 ਅਪ੍ਰੈਲ (ਜਸਵੀਰ ਸਿੰਘ ਸੈਣੀ)-ਨੈਸ਼ਨਲ ਹਾਈਵੇ ਰੂਪਨਗਰ ਤੇ ਨੰਗਲ ਮਾਰਗ 'ਤੇ ਕਸਬਾ ਘਨੌਲੀ ਦੇ ਨੇੜੇ ਗੁਰਬਖਸ਼ ਢਾਬੇ ਹੱਡਾ ਰੋੜੀ ਦੇ ਸਾਹਮਣੇ ਭਰਤਗੜ੍ਹ ਵੱਲ ਨੂੰ ਜਾ ਰਹੀ ਕਾਰ ਦੇ ਪਿੱਛੇ ਟਰੱਕ ਵਲੋਂ ਟੱਕਰ ਮਾਰ ਦਿੱਤੀ | ਜਿਸਦੇ ਚਲਦਿਆਂ ਕਾਰ ਸਵਾਰਾਂ ਦਾ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਬਿਜਲੀ ਅੰਦੋਲਨ ਤਹਿਤ ਸਾੜੇ ਬਿਜਲੀ ਦੇ ਬਿੱਲ

ਮੋਰਿੰਡਾ, 11 ਅਪ੍ਰੈਲ (ਕੰਗ)-ਅੱਜ ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਵਲੋਂ ਸੀਨੀਅਰ ਆਗੂ ਅਤੇ ਡਾਕਟਰ ਵਿੰਗ ਦੇ ਸੂਬਾ ਉਪ ਪ੍ਰਧਾਨ ਡਾ. ਚਰਨਜੀਤ ਸਿੰਘ ਦੀ ਅਗਵਾਈ ਹੇਠ ਬਿਜਲੀ ਅੰਦੋਲਨ ਤਹਿਤ ਮੋਰਿੰਡਾ ਦੇ ਵਾਰਡ ਨੰ. 8 ਤੇ 10, ਪਿੰਡ ਕਾਂਝਲਾ, ਕਲਾਰਾਂ, ...

ਪੂਰੀ ਖ਼ਬਰ »

ਬਰਿੰਦਰ ਢਿੱਲੋਂ ਵਲੋਂ ਸਮੀਰੋਵਾਲ ਵਿਖੇ ਗਲੀਆਂ ਨਾਲੀਆਂ ਦਾ ਕੀਤਾ ਉਦਘਾਟਨ

ਨੂਰਪੁਰ ਬੇਦੀ, 11 ਅਪ੍ਰੈਲ (ਹਰਦੀਪ ਸਿੰਘ ਢੀਂਡਸਾ)-ਕਾਂਗਰਸ ਪਾਰਟੀ ਪਿੰਡਾਂ ਅਤੇ ਸ਼ਹਿਰਾਂ ਵਿਚ ਵਿਕਾਸ ਕਾਰਜਾਂ ਨੂੰ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਇਹ ਪ੍ਰਗਟਾਵਾ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਪਿੰਡ ਗੱਦੀਵਾਲ ਅਤੇ ...

ਪੂਰੀ ਖ਼ਬਰ »

'ਆਪ' ਆਗੂਆਂ ਵਲੋਂ ਖਪਤਕਾਰਾਂ ਨੂੰ ਨਾਲ ਲੈ ਕੇ ਫੂਕੇ ਬਿਜਲੀ ਦੇ ਨਾਜਾਇਜ਼ ਬਿੱਲ

ਸ੍ਰੀ ਚਮਕੌਰ ਸਾਹਿਬ,11 ਅਪ੍ਰੈਲ(ਜਗਮੋਹਣ ਸਿੰਘ ਨਾਰੰਗ)-ਆਮ ਆਦਮੀ ਪਾਰਟੀ ਦੇ ਡਾਕਟਰ ਵਿੰਗ ਦੇ ਸੂਬਾ ਮੀਤ ਪ੍ਰਧਾਨ ਡਾ: ਚਰਨਜੀਤ ਸਿੰਘ ਦੀ ਅਗਵਾਈ ਹੇਠ ਆਪ ਆਗੂਆਂ/ਵਲੰਟੀਅਰਾਂ ਵੱਲੋਂ ਸ੍ਰੀ ਚਮਕੌਰ ਸਾਹਿਬ ਦੇ ਵੱਖ ਵੱਖ ਵਾਰਡਾਂ ਵਿਚ ਜਾ ਕੇ ਉੱਥੋਂ ਦੇ ਵਸਨੀਕਾਂ ਨੂੰ ...

ਪੂਰੀ ਖ਼ਬਰ »

ਰੋਟਰੀ ਕਲੱਬ ਰੂਪਨਗਰ ਵਲੋਂ ਕੋਰੋਨਾ ਮਹਾਂਮਾਰੀ ਸਬੰਧੀ ਸੈਮੀਨਾਰ

ਰÐੂਪਨਗਰ, 11 ਅਪ੍ਰੈਲ (ਸਤਨਾਮ ਸਿੰਘ ਸੱਤੀ)-ਵਿਸ਼ਵ ਸਿਹਤ ਦਿਵਸ ਤਹਿਤ ਉਲੀਕੇ ਗਏ ਸਪਤਾਹਿਕ ਪ੍ਰੋਗਰਾਮਾਂ ਦੀ ਲੜੀ ਤਹਿਤ ਰੋਟਰੀ ਕਲੱਬ ਰੂਪਨਗਰ ਵਲੋਂ ਚੌਥੇ, ਪੰਜਵੇਂ ਤੇ ਛੇਵੇਂ ਪੜਾਅ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ | ਚੌਥੇ ਪੜਾਅ ਤਹਿਤ ਇੱਕ ਆਨਲਾਈਨ ਸੈਮੀਨਾਰ ...

ਪੂਰੀ ਖ਼ਬਰ »

ਫਾਹਾ ਲੈ ਕੇ ਵਿਅਕਤੀ ਵਲੋਂ ਖ਼ੁਦਕੁਸ਼ੀ

ਸਮਾਣਾ, 11 ਅਪ੍ਰੈਲ (ਸਾਹਿਬ ਸਿੰਘ)-ਮੁਹੱਲਾ ਅਮਾਮਗੜ੍ਹ ਵਿਖੇ ਇਕ ਵਿਅਕਤੀ ਵਲੋਂ ਫਾਹ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਮਿਲੀ ਹੈ | ਮਾਮਲੇ ਦੇ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸ਼ਿੰਦਰ ਸਿੰਘ ਨੇ ਦੱਸਿਆ ਕਿ ਮਿ੍ਤਕ ਸੁਰਜੀਤ ਸਿੰਘ ਵਾਸੀ ਅਮਾਮਗੜ੍ਹ ਦੀ ਪਤਨੀ ...

ਪੂਰੀ ਖ਼ਬਰ »

ਔਰਤ ਦੀ ਅਣਪਛਾਤੀ ਲਾਸ਼ ਮਿਲੀ

ਡਕਾਲਾ, 11 ਅਪ੍ਰੈਲ (ਪਰਗਟ ਸਿੰਘ ਬਲਬੇੜਾ)-ਨੇੜਲੇ ਪਿੰਡ ਦੁਲਬਾ ਦੇ ਖੇਤਾਂ 'ਚੋਂ ਇਕ ਅਣਪਛਾਤੀ ਔਰਤ ਦੀ ਲਾਸ਼ ਮਿਲੀ ਹੈ, ਜਿਸ ਦਾ ਪਤਾ ਲੱਗਣ ਤੇ ਪੁਲਿਸ ਚੌਕੀ ਬਲਬੇੜਾ ਦੀ ਪੁਲਿਸ ਨੇ ਲਾਸ਼ ਨੂੰ ਪਛਾਣ ਲਈ 72 ਘੰਟਿਆਂ ਲਈ ਰਾਜਿੰਦਰਾ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ...

ਪੂਰੀ ਖ਼ਬਰ »

ਸਰਕਾਰੀ ਖ਼ਰੀਦ ਦੇ ਦੂਜੇ ਦਿਨ ਜ਼ਿਲ੍ਹੇ ਦੀਆਂ ਮੰਡੀਆਂ 'ਚ 37682 ਮੀਟਿ੍ਕ ਟਨ ਕਣਕ ਪੁੱਜੀ-ਕੁਮਾਰ ਅਮਿਤ

ਪਟਿਆਲਾ, 11 ਅਪ੍ਰੈਲ (ਅਮਰਬੀਰ ਸਿੰਘ ਆਹਲੂਵਾਲੀਆ)-ਕਣਕ ਦੀ ਸਰਕਾਰੀ ਖ਼ਰੀਦ ਦੇ ਦੂਜੇ ਦਿਨ 37682 ਮੀਟਿ੍ਕ ਟਨ ਕਣਕ ਦੀ ਆਮਦ ਦਰਜ ਕੀਤੀ ਗਈ, ਜਦਕਿ ਵੱਖ-ਵੱਖ ਸਰਕਾਰੀ ਏਜੰਸੀਆਂ ਵੱਲੋਂ 29225 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਹੈ | ਹੁਣ ਤੱਕ ਕੁਲ 50305 ਮੀਟਿ੍ਕ ਟਨ ਕਣਕ ਜ਼ਿਲੇ੍ਹ ...

ਪੂਰੀ ਖ਼ਬਰ »

ਬਾਹਰਲੇ ਸੂਬਿਆਂ ਤੋਂ ਆ ਰਹੀ ਕਣਕ ਦੀ ਮਾਰਕੀਟ ਕਮੇਟੀ ਪਾਸੋਂ ਕਰਵਾਈ ਜਾ ਰਹੀ ਹੈ ਜਾਂਚ-ਪੁਲਿਸ

ਪਟਿਆਲਾ, 11 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਸੀਨੀਅਰ ਕਪਤਾਨ ਪੁਲਿਸ ਪਟਿਆਲਾ ਵਿਕਰਮ ਜੀਤ ਦੁੱਗਲ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਕਣਕ ਦੀ ਵਾਢੀ ਦੇ ਸੀਜ਼ਨ ਸਬੰਧੀ ਮੰਡੀਆਂ ਦੀ ਸੁਰੱਖਿਆ ਅਤੇ ਕਣਕ ਦੀ ਫ਼ਸਲ ਦੀ ਆਮਦ ਸਬੰਧੀ ਜ਼ਿਲ੍ਹਾ ਦੇ ਸਾਰੇ ਉਪ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੇ ਸਤਾਏ ਅਧਿਆਪਕ ਨਹਿਰਾਂ 'ਚ ਛਾਲਾਂ ਮਾਰਨ ਲਈ ਹੋਏ ਮਜਬੂਰ-ਚੰਦੂਮਾਜਰਾ

ਪਟਿਆਲਾ, 11 ਅਪ੍ਰੈਲ (ਆਹਲੂਵਾਲੀਆ)-ਘਰ-ਘਰ ਨੌਕਰੀ ਦੇਣ ਦਾ ਦਾਅਵਾ ਕਰਨ ਵਾਲੀ ਕੈਪਟਨ ਸਰਕਾਰ ਦੇ ਰਾਜ 'ਚ ਟੈੱਟ ਪਾਸ ਅਧਿਆਪਕ ਕਾਂਗਰਸ ਅਤੇ ਬੇਰੁਜ਼ਗਾਰੀ ਤੋਂ ਪ੍ਰੇਸ਼ਾਨ ਹੋ ਕੇ ਨਹਿਰ 'ਚ ਛਾਲਾਂ ਮਾਰਨ ਦੇ ਰਾਹ 'ਤੇ ਚੱਲ ਪਏ ਹਨ | ਜੇਕਰ ਕਿਸੇ ਸੂਬੇ ਦੀ ਨੌਜਵਾਨ ਪੀੜ੍ਹੀ ...

ਪੂਰੀ ਖ਼ਬਰ »

ਬਾਲੇਵਾਲ ਵਿਖੇ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕੈਂਪ ਲਗਾਇਆ

ਨੂਰਪੁਰ ਬੇਦੀ, 11 ਅਪੈਲ (ਵਿੰਦਰ ਪਾਲ ਝਾਂਡੀਆਂ)-ਕਾਮਨ ਸਰਵਿਸ ਸੈਟਰ ਬਾਲੇਵਾਲ ਵਲੋਂ ਨੂਰਪੁਰ ਬੇਦੀ ਬਲਾਕ ਦੇ ਪਿੰਡ ਬਾਲੇਵਾਲ ਵਿਖੇ ਜ਼ਿਲ੍ਹਾ ਮੈਨੇਜਰ ਭਜਨ ਸਿੰਘ ਦੀ ਅਗਵਾਈ ਵਿਚ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕੈਂਪ ਲਗਾਇਆ ਗਿਆ | ਜਿਸ ਵਿਚ ਵੀ. ਐਲ. ਈ. ...

ਪੂਰੀ ਖ਼ਬਰ »

ਕਿਹੜੇ ਕੌ ਾਸਲਰ ਸਿਰ ਸਜੇਗਾ 15 ਨੂੰ ਨਗਰ ਕੌ ਾਸਲ ਦੀ ਪ੍ਰਧਾਨਗੀ ਵਾਲਾ ਤਾਜ?

ਨੰਗਲ, 11 ਅਪ੍ਰੈਲ (ਪ੍ਰੀਤਮ ਸਿੰਘ ਬਰਾਰੀ)-ਲਗਪਗ 120 ਕਰੋੜ ਰੁਪਏ ਦਾ ਵੱਡਾ ਬਜਟ ਰੱਖਣ ਵਾਲੀ ਅਤੇ ਸੂਬੇ ਦੀਆਂ ਏ ਸ਼੍ਰੇਣੀ ਨਗਰ ਕੌਂਸਲਾਂ ਵਿਚ ਸ਼ੁਮਾਰ ਨਗਰ ਕੌਂਸਲ ਨੰਗਲ ਦੇ ਵੱਖ-ਵੱਖ 19 ਵਾਰਡਾਂ ਵਿਚੋਂ 15 ਸੀਟਾਂ 'ਤੇ ਕਾਂਗਰਸ ਪਾਰਟੀ ਨੂੰ ਸ਼ਹਿਰ ਦੇ ਸੂਝਵਾਨ ਵੋਟਰਾਂ ...

ਪੂਰੀ ਖ਼ਬਰ »

ਅਨਾਜ ਮੰਡੀ ਮੋਰਿੰਡਾ ਵਿਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ

ਮੋਰਿੰਡਾ, 11 ਅਪ੍ਰੈਲ (ਕੰਗ)-ਅੱਜ ਸ਼ਾਮੀ ਅਨਾਜ ਮੰਡੀ ਮੋਰਿੰਡਾ ਵਿਚ ਪੰਜਾਬ ਸਰਕਾਰ ਦੀ ਖ਼ਰੀਦ ਏਜੰਸੀ ਪਨਗ੍ਰੇਨ, ਪਨਸਪ ਅਤੇ ਵੇਅਰ ਹਾਊਸ ਨੇ ਕਣਕ ਦੀ ਖ਼ਰੀਦ ਸ਼ੁਰੂ ਕਰ ਦਿੱਤੀ ਹੈ | ਜਦਕਿ ਐੱਫ.ਸੀ.ਆਈ. ਅਤੇ ਮਾਰਕਫੈੱਡ ਵਲੋਂ ਕੋਈ ਵੀ ਖ਼ਰੀਦ ਨਹੀਂ ਕੀਤੀ ਗਈ | ਕਣਕ ਦੀ ...

ਪੂਰੀ ਖ਼ਬਰ »

ਭਾਰਤੀ ਮਜ਼ਦੂਰ ਸੰਘ ਪੰਜਾਬ ਦੇ ਅਹੁਦੇਦਾਰਾਂ ਦੀ ਚੋਣ ਹੋਈ

ਘਨੌਲੀ, 11 ਅਪ੍ਰੈਲ (ਜਸਵੀਰ ਸਿੰਘ ਸੈਣੀ)-ਭਾਰਤੀ ਮਜਦੂਰ ਸੰਘ ਦੇ ਪੰਜਾਬ ਦੇ ਅਹੁਦੇਦਾਰਾਂ ਦੀ ਚੋਣ ਹੋਈ | ਇਸ ਦੌਰਾਨ ਭਾਰਤੀ ਮਜਦੂਰ ਸੰਘ ਦੇ ਸੰਘਰਸ਼ ਆਗੂ ਸੁਨੀਲ ਕੁਮਾਰ ਯਾਦਵ ਅੰਬੂਜਾ ਕਾਲੋਨੀ ਦਬੁਰਜੀ ਨੇ ਕਿਹਾ ਕਿ ਭਾਰਤੀ ਮਜ਼ਦੂਰ ਸੰਘ ਦੇ ਅਹੁਦੇਦਾਰਾਂ ਦੀ ਚੋਣ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਨਵੇਂ ਅਹੁਦੇਦਾਰਾਂ ਦੀ ਕੀਤੀ ਚੋਣ

ਮੋਰਿੰਡਾ, 11 ਅਪ੍ਰੈਲ (ਕੰਗ)-ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਮੋਰਿੰਡਾ ਵਲੋਂ ਅਜੈਬ ਸਿੰਘ ਮੁੰਡੀਆਂ ਦੀ ਅਗਵਾਈ ਹੇਠ ਇਕੱਤਰਤਾ ਕੀਤੀ, ਜਿਸ ਵਿਚ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਜਿਸ ਵਿਚ ਯੂਨੀਅਨ ਵਲੋਂ ਸਰਵਸੰਮਤੀ ਨਾਲ ਪਰਮਜੀਤ ਸਿੰਘ ਅਮਰਾਲੀ ...

ਪੂਰੀ ਖ਼ਬਰ »

ਰਾਮਗੜ੍ਹੀਆ ਭਵਨ ਵਿਖੇ ਵਿਸ਼ੇਸ਼ ਕਥਾ ਸਮਾਗਮ

ਐੱਸ. ਏ. ਐੱਸ. ਨਗਰ, 11 ਅਪ੍ਰੈਲ (ਕੇ. ਐੱਸ. ਰਾਣਾ)-ਰਾਮਗੜ੍ਹੀਆ ਭਵਨ ਮੁਹਾਲੀ ਵਿਖੇ ਡਾ. ਸਤਵਿੰਦਰ ਸਿੰਘ ਭੰਮਰਾ ਦੀ ਅਗਵਾਈ ਹੇਠ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਕਥਾ ਸਮਾਗਮ ਕਰਵਾਇਆ ਗਿਆ | ਮੁਹਾਲੀ ਦੇ ਸਮੂਹ ...

ਪੂਰੀ ਖ਼ਬਰ »

ਲੋੜਵੰਦ ਦਿਵਿਆਂਗ ਵਿਅਕਤੀਆਂ ਨੂੰ ਟ੍ਰਾਈਸਾਈਕਲ ਵੰਡੇ

ਐੱਸ. ਏ. ਐੱਸ. ਨਗਰ, 11 ਅਪ੍ਰੈਲ (ਕੇ. ਐੱਸ. ਰਾਣਾ)-ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਦੀ ਅਗਵਾਈ ਹੇਠ ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਮਨੀਸ਼ਾ ਰਾਣਾ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦੋ ਲੋੜਵੰਦ ਦਿਵਿਆਂਗ ਵਿਅਕਤੀਆਂ ਜੁਗਲ ਕਿਸ਼ੋਰ ਵਾਸੀ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਵਲੋਂ ਪੰਚਕੂਲਾ ਦੇ ਸਕੂਲਾਂ 'ਚ ਸਮਾਰਟ ਕਲਾਸ ਰੂਮਾਂ ਦੀ ਸ਼ੁਰੂਆਤ

ਪੰਚਕੂਲਾ, 11 ਅਪ੍ਰੈਲ (ਕਪਿਲ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਡਿਜ਼ੀਟਲ ਇੰਡੀਆ ਡਰੀਮ ਪ੍ਰਾਜੈਕਟ ਤਹਿਤ ਪੰਚਕੂਲਾ ਜ਼ਿਲ੍ਹੇ ਦੇ 17 ਸੀਨੀਅਰ ਸੈਕੰਡਰੀ ਸਕੂਲਾਂ ਵਿਚ ਸਮਾਰਟ ਕਲਾਸ ਰੂਮ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ਦੀ ਸ਼ੁਰੂਆਤ ਅੱਜ ਹਰਿਆਣਾ ਦੇ ਸਿੱਖਿਆ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਈ ਰਾਖਵੀਂ ਥਾਂ 'ਤੇ ਇਮਾਰਤ ਦੀ ਉਸਾਰੀ ਸ਼ੁਰੂ ਕਰਵਾਉਣ ਦੀ ਮੰਗ

ਐੱਸ. ਏ. ਐੱਸ. ਨਗਰ, 11 ਅਪ੍ਰੈਲ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਵਲੋਂ ਭਾਵੇਂ ਮੁਹਾਲੀ ਵਾਸੀਆਂ ਨੂੰ ਅਤਿ-ਆਧੁਨਿਕ ਬੁਨਿਆਦੀ ਸਹੂਲਤਾਂ ਦੇਣ ਦੇ ਦਾਅਵੇ ਕੀਤੇ ਜਾਂਦੇ ਹਨ, ਪ੍ਰੰਤੂ ਜ਼ਮੀਨੀ ਹਕੀਕਤ ਇਸ ਤੋਂ ਬਿਲਕੁੱਲ ਉਲਟ ਹੈ | ਕੈਪਟਨ ਸਰਕਾਰ ਵਲੋਂ ਆਪਣਾ 4 ਸਾਲਾਂ ਦਾ ...

ਪੂਰੀ ਖ਼ਬਰ »

ਸਰਕਾਰੀ ਮੁਲਾਜ਼ਮਾਂ ਨੂੰ ਕੋਰੋਨਾ ਵੈਕਸੀਨ ਲਗਵਾਉਣ ਲਈ ਮਜਬੂਰ ਕਰਕੇ ਮਨੁੱਖੀ ਅਧਿਕਾਰਾਂ ਦੀ ਕੀਤੀ ਜਾ ਰਹੀ ਹੈ ਉਲੰਘਣਾ

ਐੱਸ. ਏ. ਐੱਸ. ਨਗਰ, 11 ਅਪ੍ਰੈਲ (ਕੇ. ਐੱਸ. ਰਾਣਾ)-ਕੋਰੋਨਾ ਮਹਾਂਮਾਰੀ ਦੇ ਚਲਦਿਆਂ ਪਿਛਲੇ ਇਕ ਸਾਲ ਤੋਂ ਪੰਜਾਬ ਸਰਕਾਰ ਕਈ ਤਰ੍ਹਾਂ ਦੇ ਹਾਸੋਹੀਣੇ ਤੇ ਗ਼ਲਤ ਫ਼ੈਸਲੇ ਲੈਣ ਉਪਰੰਤ ਇਨ੍ਹਾਂ ਫ਼ੈਸਲਿਆਂ ਨੂੰ ਬਦਲਦੀ ਆ ਰਹੀ ਹੈ | ਇਸ ਦੀ ਤਾਜ਼ਾ ਮਿਸਾਲ ਪੰਜਾਬ ਸਰਕਾਰ ਦੇ ...

ਪੂਰੀ ਖ਼ਬਰ »

ਪਿੰਡ ਧਰਮਗੜ੍ਹ ਦੀਆਂ ਬੀਬੀਆਂ ਤੇ ਬੱਚਿਆਂ ਨੇ ਦਿੱਲੀ ਕਿਸਾਨ ਅੰਦੋਲਨ ਵਿਚ ਲਗਵਾਈ ਹਾਜ਼ਰੀ

ਲਾਲੜੂ, 11 ਅਪ੍ਰੈਲ (ਰਾਜਬੀਰ ਸਿੰਘ)-ਦਿੱਲੀ ਵਿਖੇ ਅੰਦੋਲਨ ਨੂੰ ਹੁਲਾਰਾ ਦੇਣ ਤੇ ਅੰਦੋਲਨ ਵਿਚ ਹਾਜ਼ਰੀ ਲਗਵਾਉਣ ਲਈ ਬੀਬੀਆਂ ਅਤੇ ਜਵਾਕਾਂ ਦਾ ਜਥਾ ਦੋ ਕੈਂਟਰਾਂ ਰਾਹੀ ਦਿੱਲੀ ਲਈ ਪਿੰਡ ਧਰਮਗੜ੍ਹ ਤੋਂ ਰਵਾਨਾ ਹੋਇਆ | ਜਥਾ ਲੈ ਕੇ ਗਏ ਪਿੰਡ ਦੇ ਨੌਜਵਾਨਾਂ ਸਮੇਤ ...

ਪੂਰੀ ਖ਼ਬਰ »

6ਵੇਂ ਪੇ-ਕਮਿਸ਼ਨ ਦੀ ਰਿਪੋੋਰਟ ਜਾਰੀ ਹੁੰਦੇ ਸਾਰ ਹੀ ਬਿਜਲੀ ਮੁਲਾਜ਼ਮਾਂ ਨੂੰ ਸਕੇਲਾਂ ਸਮੇਤ ਬਣਦਾ ਏਰੀਅਰ ਦਿੱਤਾ ਜਾਵੇਗਾ-ਏ. ਵੈਨੂੰ ਪ੍ਰਸਾਦ

ਐੱਸ. ਏ. ਐੱਸ. ਨਗਰ, 11 ਅਪ੍ਰੈਲ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਲਈ ਬਣਾਏ ਗਏ 6ਵੇਂ ਪੇ-ਕਮਿਸ਼ਨ ਦੀ ਰਿਪੋੋਰਟ ਜਾਰੀ ਹੋੋਣ ਤੋਂ ਤੁਰੰਤ ਬਾਅਦ ਬਿਜਲੀ ਮੁਲਾਜ਼ਮਾਂ ਤੇ ਅਫ਼ਸਰਾਂ ਨੂੰ ਵੀ ਪੇ ਸਕੇਲ ਜਾਰੀ ਕਰਕੇ ਬਣਦਾ ਬਕਾਇਆ ਜਾਰੀ ਕਰ ਦਿੱਤਾ ਜਾਵੇਗਾ | ...

ਪੂਰੀ ਖ਼ਬਰ »

ਸਬ-ਰਜਿਸਟਰਾਰ ਗੁਰਮੰਦਰ ਸਿੰਘ ਨੂੰ ਬਦਲੀ ਉਪਰੰਤ ਵਿਦਾਇਗੀ ਪਾਰਟੀ

ਖਰੜ, 11 ਅਪ੍ਰੈਲ (ਗੁਰਮੁੱਖ ਸਿੰਘ ਮਾਨ)-ਮਾਲ ਵਿਭਾਗ ਵਿਚ ਤਹਿਸੀਲਦਾਰਾਂ, ਸਬ-ਰਜਿਸਟਰਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਕੀਤੇ ਗਏ ਤਬਾਦਲਿਆਂ ਤਹਿਤ ਸਬ-ਰਜਿਸਟਰਾਰ ਖਰੜ ਗੁਰਮੰਦਰ ਸਿੰਘ ਦੀ ਬਦਲੀ ਸਬ-ਰਜਿਸਟਰਾਰ ਲੁਧਿਆਣਾ (ਸੈਂਟਰਲ) ਵਿਖੇ ਹੋਣ 'ਤੇ ਅੱਜ ਐਸ. ਡੀ. ਐਮ. ...

ਪੂਰੀ ਖ਼ਬਰ »

ਕੌ ਾਸਲ ਪ੍ਰਧਾਨਾਂ ਦੀ ਜੇਕਰ ਜਲਦ ਚੋਣ ਨਾ ਕਰਵਾਈ ਤਾਂ ਜਾਵਾਂਗੇ ਹਾਈਕੋਰਟ-ਕਾਲੇਵਾਲ

ਖਰੜ, 11 ਅਪ੍ਰੈਲ (ਗੁਰਮੁੱਖ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਚਰਨਜੀਤ ਸਿੰਘ ਕਾਲੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੌਂਸਲਾਂ ਦੇ ਪ੍ਰਧਾਨਾਂ ਦੀ ਚੋਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕੀਤੇ ਜਾਣ ਤੋਂ ਬਾਅਦ ਵੀ ਹੁਣ ਤੱਕ ...

ਪੂਰੀ ਖ਼ਬਰ »

ਕੌ ਾਸਲਰ ਰੁਪਿੰਦਰ ਕੌਰ ਰੀਨਾ ਵਲੋਂ ਨਵੇਂ ਬਣੇ ਰਸਤੇ ਦਾ ਉਦਘਾਟਨ

ਐੱਸ. ਏ. ਐੱਸ. ਨਗਰ, 11 ਅਪ੍ਰੈਲ (ਕੇ. ਐੱਸ. ਰਾਣਾ)-ਨਗਰ ਨਿਗਮ ਮੁਹਾਲੀ ਵਲੋਂ ਪਿਛਲੇ ਸਮੇਂ ਦੌਰਾਨ ਫੇਜ਼-4 ਅੰਦਰ ਕਨਾਲ ਦੀਆਂ ਕੋਠੀਆਂ ਤੋਂ ਬੋਗਨ ਵਿਲਾ ਪਾਰਕ ਨੂੰ ਜਾਣ ਲਈ ਬਣਵਾਏ ਗਏ ਰਸਤੇ ਦਾ ਰਸਮੀ ਉਦਘਾਟਨ ਅੱਜ ਨਵੀਂ ਚੁਣੀ ਗਈ ਕੌਂਸਲਰ ਰੁਪਿੰਦਰ ਕੌਰ ਰੀਨਾ ਵਲੋਂ ...

ਪੂਰੀ ਖ਼ਬਰ »

ਜ਼ਿਲ੍ਹਾ ਮੁਹਾਲੀ ਵਿਖੇ 7ਵਾਂ ਵਿਸ਼ਾਲ ਰੁਜ਼ਗਾਰ ਮੇਲਾ 22 ਅਪ੍ਰੈਲ ਤੋਂ ਸ਼ੁਰੂ-ਡਿਪਟੀ ਕਮਿਸ਼ਨਰ

ਐੱਸ. ਏ. ਐੱਸ. ਨਗਰ, 11 ਅਪ੍ਰੈਲ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ 'ਘਰ-ਘਰ ਰੁਜ਼ਗਾਰ' ਸਕੀਮ ਤਹਿਤ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਜ਼ਿਲ੍ਹਾ ਮੁਹਾਲੀ ਵਿਖੇ 7ਵਾਂ ਵਿਸ਼ਾਲ ਰੁਜ਼ਗਾਰ ਮੇਲਾ 22 ਅਪ੍ਰੈਲ ਤੋਂ ਆਰੰਭ ਹੋ ਰਿਹਾ ਹੈ, ਜੋ ਕਿ 30 ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX