ਤਾਜਾ ਖ਼ਬਰਾਂ


ਮੋਦੀ ਸਰਕਾਰ ਕਿਸਾਨਾਂ ਨਾਲ ਮੀਟਿੰਗ ਲਈ ਤਿਆਰ ਪਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਗੱਲ ਨਹੀਂ ਹੋਵੇਗੀ - ਨਰਿੰਦਰ ਤੋਮਰ
. . .  1 minute ago
ਨਵੀਂ ਦਿੱਲੀ, 18 ਜੂਨ - ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਭਾਰਤ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ ਪਰ ਖੇਤੀ ਕਾਨੂੰਨ ਰੱਦ ਨਹੀਂ...
ਪ੍ਰਦਰਸ਼ਨਕਾਰੀ ਬੇਰੁਜ਼ਗਾਰ ਅਧਿਆਪਕ ਸਿੱਖਿਆ ਮੰਤਰੀ ਦੀ ਗੱਡੀ ਅੱਗੇ ਪਏ ਲੰਮੇ
. . .  30 minutes ago
ਸੰਗਰੂਰ 18 ,ਜੂਨ (ਧੀਰਜ ਪਸ਼ੌਰੀਆ) - ਸੰਗਰੂਰ ਵਿਖੇ ਕਈ ਮਹੀਨਿਆਂ ਤੋਂ ਪੱਕਾ ਮੋਰਚਾ ਲਾਈ ਬੈਠੇ ਸੈਂਕੜੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕ ਸਿੱਖਿਆ ਮੰਤਰੀ ਦੇ ਆਰਜ਼ੀ ਦਫ਼ਤਰ ਮੂਹਰੇ ਪਹੁੰਚੇ ਅਤੇ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਤੋਸ਼ਾਖ਼ਾਨਾ ਦੀਆਂ ਵਸਤਾਂ ਦੀ ਵੀਡੀਓਗ੍ਰਾਫੀ ਤੇ ਫੋਟੋਗ੍ਰਾਫੀ ਹੋਵੇਗੀ-ਬੀਬੀ ਜਗੀਰ ਕੌਰ
. . .  45 minutes ago
ਉਲੰਪਿਕ ਖੇਡਾਂ ਲਈ ਅੰਮ੍ਰਿਤਸਰ ਜ਼ਿਲ੍ਹੇ ਦੇ ਪੰਜ ਖਿਡਾਰੀ ਚੁਣੇ ਗਏ
. . .  52 minutes ago
ਅੰਮ੍ਰਿਤਸਰ, 18 ਜੂਨ (ਸੁਰਿੰਦਰਪਾਲ ਸਿੰਘ ਵਰਪਾਲ) - ਟੋਕਿਓ 'ਚ ਸ਼ੁਰੂ ਹੋ ਰਹੀਆਂ ਉਲੰਪਿਕ ਖੇਡਾਂ ਵਿਚ ਅੰਮ੍ਰਿਤਸਰ ਜ਼ਿਲ੍ਹੇ ਦੇ ਪੰਜ ਖਿਡਾਰੀ ਚੁਣੇ ਗਏ ਹਨ। ਜਿਨ੍ਹਾਂ 'ਚੋਂ ਚਾਰ ਪੁਰਸ਼ ਅਤੇ ਇਕ ਮਹਿਲਾ ਖਿਡਾਰਨ ਹੈ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਵੀਡੀਓ ਕਾਨਫਰੰਸਿੰਗ 'ਚ ਭਾਗ ਲੈਂਦੇ ਸਮੇਂ ਵਧੀਕ...
6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਨੂੰ ਕੈਬਨਿਟ ਨੇ ਦਿੱਤੀ ਪ੍ਰਵਾਨਗੀ - ਵਿੱਤ ਮੰਤਰੀ
. . .  1 minute ago
ਚੰਡੀਗੜ੍ਹ, 18 ਜੂਨ (ਸੁਰਿੰਦਰਪਾਲ ਸਿੰਘ) - ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪ੍ਰੈਸ ਵਾਰਤਾ ਦੌਰਾਨ ਕਿਹਾ ਕਿ ਪੰਜਾਬ ਮੰਤਰੀ ਮੰਡਲ ਨੇ 6ਵੇਂ ਤਨਖ਼ਾਹ ਕਮਿਸ਼ਨ ਨੂੰ ਪ੍ਰਵਾਨ ਕਰ ਲਿਆ ਹੈ। ਉਨ੍ਹਾਂ ਕਿਹਾ...
ਐਸ.ਸੀ. ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਤਹਿਤ ਨਿੱਜੀ ਸੰਸਥਾਵਾਂ ਦੇ 40 ਫ਼ੀਸਦੀ ਬਕਾਏ ਦੀ ਅਦਾਇਗੀ ਪੰਜਾਬ ਸਰਕਾਰ ਕਰੇਗੀ
. . .  about 1 hour ago
ਚੰਡੀਗੜ੍ਹ, 18 ਜੂਨ - ਪੰਜਾਬ ਸਰਕਾਰ ਵਲੋਂ ਐਸ.ਸੀ. ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਦੇ ਵਰ੍ਹੇ 2017-18 ਤੋਂ 2019-20 ਤੱਕ ਦੇ ਸਮੇਂ ਲਈ ਨਿੱਜੀ ਸਿੱਖਿਆ ਸੰਸਥਾਵਾਂ ਦੇ 200 ਕਰੋੜ ਰੁਪਏ ਦੇ ਬਕਾਏ ਦਾ 40 ਫ਼ੀਸਦੀ ਹਿੱਸਾ ਅਦਾ ਕੀਤਾ ਜਾਵੇਗਾ। ਇਹ ਫ਼ੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਹੁਣ ਘਰਾਂ 'ਚ ਮਿਲੇਗੀ ਮਾਰਕਫੈੱਡ ਵਲੋਂ ਤਿਆਰ ਕੀਤੀ ਪੌਸ਼ਟਿਕ ਖ਼ੁਰਾਕ
. . .  about 1 hour ago
ਚੰਡੀਗੜ੍ਹ, 18 ਜੂਨ - ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਵਲੋਂ ਅੱਜ 6 ਸਾਲ ਤੱਕ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ...
ਅੰਮ੍ਰਿਤਸਰ ਵਿਚ 47 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  about 2 hours ago
ਅੰਮ੍ਰਿਤਸਰ,18 ਜੂਨ - ਅੰਮ੍ਰਿਤਸਰ ਵਿਚ 47 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲਿਆਂ ਦੀ ਗਿਣਤੀ...
ਪੰਜਾਬ ਭਰ ਵਿਚ ਵਸੀਕੇ ਆਨਲਾਈਨ ਕਰਨ ਵਿਚ ਆ ਰਹੀ ਭਾਰੀ ਪ੍ਰੇਸ਼ਾਨੀ
. . .  about 2 hours ago
ਜਲਾਲਾਬਾਦ, 18 ਜੂਨ (ਕਰਨ ਚੁਚਰਾ) - ਪੰਜਾਬ ਸਰਕਾਰ ਵਲੋਂ ਡਿਜੀਟਲ ਇੰਡੀਆ ਦੀ ਤਹਿਰੀਰ 'ਤੇ ਪੰਜਾਬ ਅੰਦਰ ਜ਼ਮੀਨ ਜਾਇਦਾਦ ਆਦਿ ਦੇ ਸਬੰਧ ਵਿਚ ਵਸੀਕਿਆ ਨੂੰ ...
ਮਹੰਤਾਂ ਦੀ ਹੋਈ ਲੜਾਈ, ਹਸਪਤਾਲ ਦਾਖ਼ਲ
. . .  about 2 hours ago
ਰਾਜਪੁਰਾ, 18 ਜੂਨ (ਰਣਜੀਤ ਸਿੰਘ) - ਰਾਜਪੁਰਾ ਵਿਖੇ ਮਹੰਤਾਂ ਦੇ ਦੋ ਧੜਿਆਂ ਵਿਚ ਲੜਾਈ ਹੋ ਜਾਣ ਕਾਰਨ ਦੋਵੇ ਧਿਰਾਂ ਨੂੰ ਜ਼ਖ਼ਮੀ ਹੋ ਜਾਣ ਕਾਰਨ...
ਸ਼੍ਰੋਮਣੀ ਕਮੇਟੀ ਦਾ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਦੋ ਸਾਲ ਤੋਂ ਵੱਧ ਸਮਾਂ ਇਕ ਸੀਟ 'ਤੇ ਤਾਇਨਾਤ ਨਹੀਂ ਰਹੇਗਾ - ਬੀਬੀ ਜਗੀਰ ਕੌਰ
. . .  about 2 hours ago
ਅੰਮ੍ਰਿਤਸਰ, 18 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਦਾ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਦੋ ਸਾਲ ਤੋਂ ਵੱਧ ਸਮਾਂ ਇਕ ਸੀਟ 'ਤੇ ਤਾਇਨਾਤ ਨਹੀਂ...
ਅਕਾਲੀ - ਬਸਪਾ ਵਰਕਰਾਂ ਨੇ ਫੂਕਿਆ ਸੰਸਦ ਮੈਂਬਰ ਰਵਨੀਤ ਬਿੱਟੂ ਦਾ ਪੁਤਲਾ
. . .  about 2 hours ago
ਨਾਭਾ,17 ਜੂਨ (ਕਰਮਜੀਤ ਸਿੰਘ) - ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਦੀ ਅਗਵਾਈ 'ਚ ਸਥਾਨਕ ਬੌੜਾਂ ਗੇਟ ਚੌਕ ...
ਐਤਵਾਰ ਨੂੰ ਨਹੀਂ ਹੋਵੇਗੀ ਚੰਡੀਗੜ੍ਹ ਵਿਚ ਕੋਈ ਵੀ ਤਾਲਾਬੰਦੀ
. . .  about 2 hours ago
ਚੰਡੀਗੜ੍ਹ, 18 ਜੂਨ - ਚੰਡੀਗੜ੍ਹ ਪ੍ਰਸ਼ਾਸਨ ਨੇ ਫ਼ੈਸਲਾ ਲੈਂਦੇ ਹੋਏ ਐਤਵਾਰ ਨੂੰ ਕੋਈ ਤਾਲਾਬੰਦੀ ਨਹੀਂ ਹੋਵੇਗੀ | ਰਾਤ ਦਾ ਕਰਫ਼ਿਊ ਰਾਤ 10:30 ਵਜੇ ਤੋਂ ਸਵੇਰੇ 5:00...
ਮਾਹਿਰ ਸਹਿਯੋਗੀ ਸਟਾਫ ਦੀਆਂ 798 ਅਸਾਮੀਆਂ ਦੀ ਸਿਰਜਣਾ ਨੂੰ ਹਰੀ ਝੰਡੀ
. . .  about 2 hours ago
ਚੰਡੀਗੜ੍ਹ, 18 ਜੂਨ (ਵਿਕਰਮਜੀਤ ਸਿੰਘ ਮਾਨ) - ਮਾਹਿਰ ਸਹਿਯੋਗੀ ਸਟਾਫ ਦੀਆਂ 798 ਅਸਾਮੀਆਂ ਦੀ ਸਿਰਜਣਾ ਨੂੰ ਹਰੀ ਝੰਡੀ ਸਰਕਾਰ ਵਲੋਂ ਦਿਤੀ ਗਈ ...
ਪਰਮਬੰਸ ਸਿੰਘ ਰੋਮਾਣਾ ਵਲੋਂ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ
. . .  about 3 hours ago
ਚੰਡੀਗੜ੍ਹ,18 ਜੂਨ - ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਪਰਮਬੰਸ ਸਿੰਘ ਰੋਮਾਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਜਨਰਲ ਸਕੱਤਰ ਬਿਕਰਮਜੀਤ ਸਿੰਘ ...
ਜਮੀਨੀ ਵਿਵਾਦ ਕਾਰਨ ਦੋ ਧਿਰਾਂ ਵਿਚ ਚੱਲੀ ਗੋਲੀ, ਇਕ ਦੀ ਮੌਤ, ਤਿੰਨ ਗੰਭੀਰ ਜ਼ਖ਼ਮੀ
. . .  about 3 hours ago
ਸਰਾਏ ਅਮਾਨਤ ਖਾਂ, 18 ਜੂਨ - (ਨਰਿੰਦਰ ਸਿੰਘ ਦੋਦੇ) - ਸਰਹੱਦੀ ਖੇਤਰ ਸਰਾਏ ਅਮਾਨਤ ਖਾਂ ਵਿਖੇ ਪਿੰਡ ਗਹਿਰੀ ਵਿਚ ਜਮੀਨੀ ਵਿਵਾਦ ...
ਪੰਜਾਬ ਸਰਕਾਰ ਲਵੇਗੀ ਵਿਸ਼ਵ ਬੈਂਕ ਅਤੇ ਏ.ਆਈ.ਆਈ.ਬੀ ਤੋਂ ਕਰਜ਼ਾ
. . .  about 3 hours ago
ਚੰਡੀਗੜ੍ਹ,18 ਜੂਨ - ਪੰਜਾਬ ਸਰਕਾਰ ਵਿਸ਼ਵ ਬੈਂਕ / ਏਸ਼ੀਅਨ ਬੁਨਿਆਦੀ ਢਾਂਚਾ ਨਿਵੇਸ਼ ਬੈਂਕ (ਏ.ਆਈ.ਆਈ.ਬੀ.) ਤੋਂ ਅੰਮ੍ਰਿਤਸਰ ਅਤੇ ਲੁਧਿਆਣਾ ਲਈ ਨਹਿਰੀ ਆਧਾਰਤ ਜਲ...
ਪ੍ਰਧਾਨ ਮੰਤਰੀ ਨੇ ਪੰਜਾਬ ਲਈ 41 ਆਕਸੀਜਨ ਪਲਾਂਟ ਮਨਜ਼ੂਰ ਕੀਤੇ - ਹਰਦੀਪ ਸਿੰਘ ਪੁਰੀ (ਕੇਂਦਰੀ ਮੰਤਰੀ)
. . .  about 3 hours ago
ਨਵੀਂ ਦਿੱਲੀ,18 ਜੂਨ - ਪ੍ਰਧਾਨ ਮੰਤਰੀ ਨੇ ਪੰਜਾਬ ਲਈ 41 ਆਕਸੀਜਨ ਪਲਾਂਟ ਮਨਜ਼ੂਰ ਕੀਤੇ ਹਨ। 333 ਸਿੱਖਾਂ ਨੂੰ ਸਰਕਾਰੀ ਕਾਲੀ ਸੂਚੀ ਵਿਚੋਂ ਹਟਾ ਦਿੱਤਾ ਗਿਆ...
ਸਫ਼ਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਨੂੰ ਰੈਗੂਲਰ ਕਰਨ ਦਾ ਫ਼ੈਸਲਾ
. . .  about 3 hours ago
ਚੰਡੀਗੜ੍ਹ, 18 ਜੂਨ - ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਜ ਦੀਆਂ ਵੱਖ-ਵੱਖ ਨਗਰ ਪਾਲਿਕਾਵਾਂ ਨਾਲ ਸਮਝੌਤੇ 'ਤੇ ਕੰਮ ਕਰ ਰਹੇ ਸ਼ਹਿਰੀ ਸਥਾਨਕ ...
ਸਾਂਝੇ ਅਧਿਆਪਕ ਮੋਰਚੇ ਨੇ ਮੁਹਾਲੀ 'ਚ ਲਾਇਆ ਜਾਮ
. . .  about 3 hours ago
ਐੱਸ. ਏ. ਐੱਸ. ਨਗਰ,18 ਜੂਨ, (ਤਰਵਿੰਦਰ ਸਿੰਘ ਬੈਨੀਪਾਲ ) - ਸਾਂਝਾ ਅਧਿਆਪਕ ਮੋਰਚਾ (ਪੰਜਾਬ) ਵਲੋਂ ਅਧਿਆਪਕਾਂ ਅਤੇ ਸਿੱਖਿਆ ਨਾਲ ਜੁੜੇ ਬੁਨਿਆਦੀ ਮਸਲਿਆਂ ਦਾ ਢੁਕਵਾਂ ਹੱਲ ਨਾ...
12 ਕਰੋੜ 40 ਲੱਖ ਰੁਪਏ ਮੁੱਲ ਦੀ ਹੈਰੋਇਨ ਅਤੇ ਸਾਢੇ ਸੱਤ ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  about 4 hours ago
ਲੁਧਿਆਣਾ, 18 ਜੂਨ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 12 ਕਰੋੜ 40 ਲੱਖ...
ਹਰਸਿਮਰਨਦੀਪ ਸਿੰਘ ਸੰਧੂ ਕੋਟ ਖ਼ਾਲਸਾ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ
. . .  about 4 hours ago
ਛੇਹਰਟਾ,18 ਜੂਨ (ਵਡਾਲੀ ) - ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਜਨਰਲ ਸਕੱਤਰ...
ਭਰਤੀ ਪ੍ਰਕਿਰਿਆ ਜੰਮੂ ਕਸ਼ਮੀਰ ਵਿਚ ਮੁੜ ਤੋਂ ਹੋਵੇਗੀ ਸ਼ੁਰੂ
. . .  about 4 hours ago
ਸ੍ਰੀਨਗਰ, 18 ਜੂਨ - ਭਰਤੀ ਪ੍ਰਕਿਰਿਆ ਜੋ ਕੋਰੋਨਾ ਵਾਇਰਸ ਦੇ ਕਾਰਨ ਹੌਲੀ ਹੋ ਗਈ ਸੀ ,ਉਸ ਨੂੰ ਤਾਜ਼ਾ ਹੌਸਲਾ ਦਿੰਦੇ ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ...
ਬੇਰੁਜ਼ਗਾਰ ਅਧਿਆਪਕਾਂ ਦੀ ਪੁਲਿਸ ਨਾਲ ਧੱਕਾ - ਮੁੱਕੀ
. . .  about 5 hours ago
ਸੰਗਰੂਰ,18 ਜੂਨ (ਧੀਰਜ ਪਸ਼ੌਰੀਆ) - ਬੇਰੁਜ਼ਗਾਰ ਅਧਿਆਪਕਾਂ ਦੀ ਪੁਲਿਸ ਨਾਲ ਧੱਕਾ ਮੁੱਕੀ ਹੋਈ ਹੈ ...
ਸ਼ੱਕੀ ਹਾਲਤਾਂ ਵਿਚ ਬੱਚੇ ਦੀ ਮੌਤ
. . .  about 5 hours ago
ਮੋਗਾ,18 ਜੂਨ (ਗੁਰਤੇਜ ਸਿੰਘ ਬੱਬੀ) ਜ਼ਿਲ੍ਹੇ ਦੇ ਪਿੰਡ ਲੰਡੇ ਵਿਖੇ ਇਕ ਤਿੰਨ ਸਾਲਾ ਬੱਚੇ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 30 ਚੇਤ ਸੰਮਤ 553

ਫਰੀਦਕੋਟ

ਫ਼ਰੀਦਕੋਟ ਜ਼ਿਲ੍ਹੇ ਦੇ ਖ਼ਰੀਦ ਕੇਂਦਰਾਂ 'ਚ ਪਹਿਲੇ ਦਿਨ 235 ਮੀਟਰਿਕ ਟਨ ਕਣਕ ਦੀ ਖ਼ਰੀਦ ਹੋਈ : ਡੀ. ਸੀ.

ਫ਼ਰੀਦਕੋਟ, 11 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਜ਼ਿਲ੍ਹੇ ਦੇ ਸਮੂਹ ਖ਼ਰੀਦ ਕੇਂਦਰਾਂ ਵਿਚ ਕਣਕ ਦੀ ਖ਼ਰੀਦ ਸ਼ੁਰੂ ਹੋ ਚੁੱਕੀ ਹੈ ਤੇ ਕੱਲ੍ਹ 10 ਅਪ੍ਰੈਲ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ ਪੁੱਜੀ ਕਣਕ ਵਿਚੋਂ 235 ਮੀਟਰਿਕ ਟਨ ਕਣਕ ਦੀ ਖ਼ਰੀਦ ਵੱਖ ਵੱਖ ਖ਼ਰੀਦ ਏਜੰਸੀਆਂ ਵਲੋਂ ਕੀਤੀ ਗਈ ਹੈ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਦਿੱਤੀ | ਉਨ੍ਹਾਂ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਅਤੇ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਆਪਸੀ ਤਾਲਮੇਲ ਅਤੇ ਕੋਵਿਡ ਨਿਯਮਾਂ ਦੀ ਪਾਲਣਾ ਕਰਕੇ ਖ਼ਰੀਦ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਨੇਪੜੇ ਚਾੜ੍ਹਨ ਤਾਂ ਜੋ ਕਿਸੇ ਵੀ ਧਿਰ ਨੂੰ ਕਣਕ ਦੀ ਖਰੀਦ ਸਬੰਧੀ ਮੁਸ਼ਕਿਲ ਪੇਸ਼ ਨਾ ਆਵੇ | ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕੋਵਿਡ ਦੇ ਨਿਯਮਾਂ ਜਿਵੇਂ ਕਿ ਸਮਾਜਿਕ ਦੂਰੀ, ਮਾਸਕ ਪਹਿਨਣਾ, ਸਮੇਂ-ਸਮੇਂ 'ਤੇ ਹੱਥ ਧੋਣਾ, ਮੰਡੀਆਂ ਵਿਚ ਕਣਕ ਅਲਾਟ ਕੂਪਨ ਅਨੁਸਾਰ ਹੀ ਲਿਆਂਦੀ ਜਾਵੇ | ਕੋਰੋਨਾ ਦੀ ਬਿਮਾਰੀ ਬਹੁਤ ਹੀ ਭਿਆਨਕ ਤੇ ਖਤਰਨਾਕ ਹੈ ਅਤੇ ਇਸ ਤੋਂ ਬਚਾਅ ਲਈ ਸਾਨੂੰ ਸਾਰਿਆਂ ਨੂੰ ਸਹਿਯੋਗ ਕਰਨਾ ਚਾਹੀਦਾ ਹੈ | ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਦੱਸਿਆ ਕਿ ਇਸ ਵਾਰ ਜ਼ਿਲ੍ਹੇ ਵਿਚ 5 ਲੱਖ 42 ਹਜ਼ਾਰ ਮੀਟਰਿਕ ਟਨ ਤੋਂ ਵੱਧ ਕਣਕ ਦੀ ਖ਼ਰੀਦ ਦਾ ਟੀਚਾ ਮਿੱਥਿਆ ਗਿਆ ਹੈ ਜਿਸ ਵਿਚੋਂ ਪਨਗਰੇਨ ਵਲੋਂ 25.2 ਪ੍ਰਤੀਸ਼ਤ, ਮਾਰਕਫੈੱਡ ਵਲੋਂ 23.4 ਪ੍ਰਤੀਸ਼ਤ, ਪਨਸਪ ਵਲੋਂ 23.4 ਪ੍ਰਤੀਸ਼ਤ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 14.5 ਪ੍ਰਤੀਸ਼ਤ ਅਤੇ ਐਫ.ਸੀ.ਆਈ. ਵਲੋਂ 13.4 ਪ੍ਰਤੀਸ਼ਤ ਕਣਕ ਦੀ ਖ਼ਰੀਦ ਕੀਤੇ ਜਾਣ ਦਾ ਅਨੁਮਾਨ ਹੈ | ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਜਸਜੀਤ ਕੌਰ ਨੇ ਇਸ ਮੌਕੇ ਦੱਸਿਆ ਕਿ ਫ਼ਰੀਦਕੋਟ ਜ਼ਿਲ੍ਹੇ ਵਿਚ 10 ਅਪ੍ਰੈਲ ਤੱਕ 9015 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ ਖ਼ਰੀਦ ਏਜੰਸੀਆਂ ਨੇ ਪਹਿਲੇ ਦਿਨ 235 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਹੈ | ਜ਼ਿਲ੍ਹਾ ਮੰਡੀ ਅਫ਼ਸਰ ਗੌਰਵ ਗਰਗ ਨੇ ਦੱਸਿਆ ਕਿ ਜ਼ਿਲ੍ਹੇ ਦੇ ਖ਼ਰੀਦ ਕੇਂਦਰਾਂ ਵਿਚ ਆਉਣ ਵਾਲੇ ਕਿਸਾਨਾਂ ਲਈ ਛਾਂ, ਪੀਣ ਵਾਲੇ ਪਾਣੀ, ਸਫ਼ਾਈ, ਰੌਸ਼ਨੀ ਆਦਿ ਸਹੂਲਤਾਂ ਤੋਂ ਇਲਾਵਾ ਆੜ੍ਹਤੀਆਂ ਵਲੋਂ ਸੈਨੀਟਾਈਜ਼ਰ ਅਤੇ ਮਾਸਕ ਦਿੱਤੇ ਜਾਣਗੇ ਤਾਂ ਜੋ ਕੋਰੋਨਾ ਤੋਂ ਬਚਿਆ ਜਾ ਸਕੇ | ਉਨ੍ਹਾਂ ਵਲੋਂ ਮੰਡੀਆਂ ਵਿਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸਮੇਂ-ਸਮੇਂ ਸੈਨੀਟਾਈਜ਼ਰ ਵਰਤਣ ਜਾਂ ਸਾਬਣ ਨਾਲ ਹੱਥ ਧੋਂਦੇ ਰਹਿਣ ਅਤੇ ਮਾਸਕ ਲਗਾ ਕੇ ਰੱਖਣ | ਇਸ ਦੇ ਨਾਲ-ਨਾਲ ਅੱਖਾਂ, ਨੱਕ ਅਤੇ ਮੂੰਹ ਨੂੰ ਛੂੰਹਣ ਅਤੇ ਅਨਾਜ ਮੰਡੀਆਂ ਵਿਚ ਥੁੱਕਣ ਤੋਂ ਗੁਰੇਜ਼ ਕੀਤਾ ਜਾਵੇ |

ਕੋਰੋਨਾ ਤੋਂ ਬਚਾਅ ਲਈ ਲਾਇਨਜ਼ ਭਵਨ 'ਚ ਮੁਫ਼ਤ ਟੀਕਾਕਰਨ ਕੈਂਪ ਲਾਇਆ

ਫ਼ਰੀਦਕੋਟ, 11 ਅਪ੍ਰੈਲ (ਚਰਨਜੀਤ ਸਿੰਘ ਗੋਂਦਾਰਾ)-ਆਦਰਸ਼ ਨਗਰ ਵੈਲਫ਼ੇਅਰ ਸੁਸਾਇਟੀ, ਲਾਇਨਜ਼ ਕਲੱਬ ਗਰੇਸ, ਲਾਇਨਜ਼ ਕਲੱਬ ਫ਼ਰੀਦਕੋਟ ਵਲੋਂ ਇੱਥੇ ਲਾਇਨਜ਼ ਭਵਨ 'ਚ ਕੋਰੋਨਾ ਤੋਂ ਬਚਾਅ ਲਈ ਟੀਕਾਕਰਨ ਕੈਂਪ ਲਾਇਆ ਗਿਆ | ਕੈਂਪ 'ਚ ਮੁੱਖ ਮਹਿਮਾਨ ਵਜੋਂ ਹਲਕਾ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਹੁਣ ਤੱਕ 38682 ਤੋਂ ਵੱਧ ਲੋਕਾਂ ਦੇ ਟੀਕਾਕਰਨ ਹੋਇਆ : ਡੀ.ਸੀ

ਫ਼ਰੀਦਕੋਟ, 11 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੇ ਆਦੇਸ਼ਾਂ ਅਨੁਸਾਰ ਫ਼ਰੀਦਕੋਟ ਜ਼ਿਲ੍ਹੇ ਵਿਚ ਕੋਵਿਡ ਟੀਕਾਕਰਨ, ਟੈਸਟਿੰਗ, ਟ੍ਰੈਕਿੰਗ ਅਤੇ ਟ੍ਰੀਟਮੈਂਟ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਤਾਂ ਜੋ ਕੋਰੋਨਾ ਮਹਾਂਮਾਰੀ 'ਤੇ ...

ਪੂਰੀ ਖ਼ਬਰ »

ਚੇਅਰਮੈਨ ਸੇਖੋਂ ਨੇ ਫ਼ਰੀਦਕੋਟ ਦੀ ਅਨਾਜ ਮੰਡੀ 'ਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ

ਫ਼ਰੀਦਕੋਟ, 11 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸਥਾਨਕ ਨਵੀਂ ਦਾਣਾ ਮੰਡੀ 'ਚ ਅੱਜ ਕਣਕ ਦੀ ਸਰਕਾਰੀ ਖ਼ਰੀਦ ਕੁਸ਼ਲਦੀਪ ਸਿੰਘ ਢਿੱਲੋਂ ਐਮ.ਐਲ.ਏ. ਦੇ ਦਿਸ਼ਾ ਨਿਰਦੇਸ਼ਾਂ 'ਤੇ ਮਾਰਕੀਟ ਕਮੇਟੀ ਫ਼ਰੀਦਕੋਟ ਦੇ ਚੇਅਰਮੈਨ ਗਿੰਦਰਜੀਤ ਸਿੰਘ ਸੇਖੋਂ ਨੇ ਕਿਸਾਨ ਰਣਜੀਤ ਸਿੰਘ ...

ਪੂਰੀ ਖ਼ਬਰ »

ਪੱਛੜੀ ਸ਼ੇ੍ਰਣੀ ਸਮਾਜ ਨੇ ਕਾਬਲ ਵਿਅਕਤੀ ਪੈਦਾ ਕੀਤੇ - ਸੀਨੀਅਰ ਆਗੂ

ਕੋਟਕਪੂਰਾ, 11 ਅਪ੍ਰੈਲ (ਮੋਹਰ ਸਿੰਘ ਗਿੱਲ)-ਨਗਰ ਕੌਂਸਲ ਕੋਟਕਪੂਰਾ ਦੀ ਪ੍ਰਧਾਨਗੀ ਪੱਛੜੇ ਵਰਗ ਲਈ ਰਾਖਵੀਂ ਹੋਣ 'ਤੇ ਕਿਸੇ ਨੂੰ ਕਿੰਤੂ-ਪ੍ਰੰਤੂ ਨਹੀਂ ਕਰਨਾ ਚਾਹੀਦਾ, ਕਿਉਂ ਜੋ ਪੱਛੜੀ ਸ਼੍ਰੇਣੀ 'ਚ ਵੀ ਬਹੁਤ ਸਾਰੇ ਸਮਰੱਥ ਅਤੇ ਕਾਬਲ ਵਿਅਕਤੀ ਹੁੰਦੇ ਹਨ | ਜਰਨੈਲ ...

ਪੂਰੀ ਖ਼ਬਰ »

ਕੂੜੇ ਨੂੰ ਸਮੇਟਣ ਦੀ ਜਗ੍ਹਾ ਅੱਗ ਲਾਉਂਦੇ ਸਮੇਂ ਪ੍ਰਸ਼ਾਸਨ ਨੇ ਦਰੱਖਤਾਂ ਤੇ ਪੌਦਿਆਂ ਨੂੰ ਵੀ ਸਾੜਿਆ

ਫ਼ਰੀਦਕੋਟ, 11 ਅਪ੍ਰੈਲ (ਸਰਬਜੀਤ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹਿਰ 'ਚ ਕੂੜੇ ਨੂੰ ਪੁਖਤਾ ਢੰਗ ਨਾਲ ਸਮੇਟਣ ਦੀ ਜਗ੍ਹਾ ਲੰਮੇਂ ਸਮੇਂ ਤੋਂ ਅੱਗ ਲਾ ਕੇ ਸਾੜਿਆ ਜਾ ਰਿਹਾ ਹੈ | ਜਿਸ ਕਰਕੇ ਵਾਤਾਵਰਣ 'ਚ ਜਿੱਥੇ ਪ੍ਰਦੂਸ਼ਣ ਫੈਲ ਰਿਹਾ ਹੈ ਉੱਥੇ ਅੱਗ ਨਾਲ ਕਈ ...

ਪੂਰੀ ਖ਼ਬਰ »

ਸ਼ਹਿਰ ਵਾਸੀ ਘਰਾਂ 'ਚ ਪਾਣੀ ਦੀ ਘੱਟ ਵਰਤੋਂ ਕਰਨ : ਜੇ. ਈ. ਸੁਖਜੀਤ ਸਿੰਘ

ਜੈਤੋ, 11 ਅਪ੍ਰੈਲ (ਗਾਬੜੀਆ)-ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਜੈਤੋ ਦੇ ਜੇ.ਈ. ਸੁਖਜੀਤ ਸਿੰਘ ਨੇ ਦੱਸਿਆ ਹੈ ਕਿ ਸ਼ਹਿਰ ਨਿਵਾਸੀਆਂ ਨੂੰ ਸਥਾਨਕ ਵਾਟਰ ਵਰਕਸ ਤੋਂ ਦਿੱਤੀ ਜਾਂਦੀ ਪੀਣ ਵਾਲੇ ਪਾਣੀ ਦੀ ਸਪਲਾਈ ਵਿਚ ਕਟੌਤੀ ਕੀਤੀ ਗਈ ਹੈ ਕਿਉਂਕਿ ਪਿਛਲੇ ਕੁਝ ਦਿਨਾਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਮਲੋਟ, 11 ਅਪ੍ਰੈਲ (ਪਾਟਿਲ)-ਪੰਜਾਬ ਸਰਕਾਰ ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਇੱਥੇ ਸਾਥੀ ਹਿੰਮਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪੰਜਾਬ ਸਰਕਾਰ ਪੈਨਸ਼ਨਰ ਫੈਡਰੇਸ਼ਨ ਦੇ ਪ੍ਰਧਾਨ ਸਾਥੀ ਮਹਿੰਦਰ ਸਿੰਘ ਪਰਵਾਨਾ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਗਿਆ ...

ਪੂਰੀ ਖ਼ਬਰ »

ਅੱਗ ਲੱਗਣ ਕਾਰਨ 2 ਏਕੜ ਕਣਕ ਦੀ ਫਸਲ ਸੜੀ

ਸ੍ਰੀ ਮੁਕਤਸਰ ਸਾਹਿਬ, 11 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਬਿਜਲੀ ਦੇ ਸ਼ਾਟ ਸਰਕਟ ਕਾਰਨ ਮਲੋਟ ਰੋਡ ਤੇ ਸੇਤੀਆ ਪੇਪਰ ਮਿੱਲ ਨੇੜੇ ਪਿੰਡ ਰੁਪਾਣਾ ਵਿਖੇ ਕਣਕ ਦੀ ਪੱਕੀ ਫ਼ਸਲ ਨੂੰ ਅੱਗ ਲੱਗ ਗਈ, ਜਿਸ ਕਾਰਨ ਕਿਸਾਨ ਪ੍ਰੀਤਮ ਸਿੰਘ ਔਲਖ ਪੁੱਤਰ ਜੀਤ ਸਿੰਘ ਔਲਖ ਦੀ ਕਰੀਬ 2 ...

ਪੂਰੀ ਖ਼ਬਰ »

ਪੰਚਾਇਤਾਂ, ਕਲੱਬ ਸਵੈ-ਇੱਛਾ ਨਾਲ ਕੋਰੋਨਾ ਟੀਕਾਕਰਨ ਕੈਂਪ ਲਗਵਾਉਣ ਤੇ ਅਫ਼ਵਾਹਾਂ ਤੋਂ ਸੁਚੇਤ ਹੋ ਕੇ ਸਹਿਯੋਗ ਦੇਣ

ਸਾਦਿਕ, 11 ਅਪ੍ਰੈਲ (ਆਰ.ਐਸ.ਧੁੰਨਾ)-ਵੱਖ-ਵੱਖ ਪਿੰਡਾਂ 'ਤੇ ਕਸਬਿਆਂ ਵਿਚ ਆਮ ਲੋਕਾਂ ਦੇ ਕੋਵਿਡ ਤੋਂ ਬਚਾਅ ਲਈ ਸੈਂਪਲ ਤੇ ਕੋਰੋਨਾ ਟੀਕਾਕਰਨ ਕਰਨ ਲਈ ਵਿਸ਼ੇਸ਼ ਕੈਂਪ ਲਗਾਉਣ ਲਈ ਟੀਮਾਂ ਗਠਿਤ ਕੀਤੀਆਂ ਗਈਆਂ ਹਨ ਅਤੇ ਕੋਰੋਨਾ ਜਾਗਰੂਕਤਾ ਸਰਗਰਮੀਆਂ ਤੇਜ਼ ਕਰਨ ...

ਪੂਰੀ ਖ਼ਬਰ »

ਜਗਸੀਰ ਸਿੰਘ ਨੇ ਚਿੱਤਰਕਾਰੀ ਮੁੁਕਾਬਲੇ 'ਚ ਸਕੂਲ ਦਾ ਨਾਂਅ ਰੌਸ਼ਨ ਕੀਤਾ

ਜੈਤੋ, 11 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਸ਼ਿਵਾਲਿਕ ਕਿਡਜ਼ ਸਕੂਲ ਦੇ ਪਿ੍ੰਸੀਪਲ ਅਮਨਪ੍ਰੀਤ ਕੌਰ ਨੇ ਦੱਸਿਆ ਹੈ ਕਿ ਯੂਨੀਵਰਸਿਟੀ ਇੰਸੀਚਿਊਟ ਆਫ਼ ਫਾਰਮਾਸਿਊਟੀਕਲ ਸਾਇੰਸ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਕੋਵਿਡ-19 ਅਵੇਅਰਨੈੱਸ ਐਂਡ ...

ਪੂਰੀ ਖ਼ਬਰ »

ਟਰੈਕਟਰ-ਟਰਾਲੀ ਦੀ ਕਾਰ ਨਾਲ ਟੱਕਰ 'ਚ ਵਿਅਕਤੀ ਦੀ ਮੌਤ-ਪਤਨੀ ਅਤੇ ਦੋ ਬੱਚੇ ਜ਼ਖ਼ਮੀ

ਡੱਬਵਾਲੀ, 11 ਅਪ੍ਰੈਲ (ਸ਼ਾਂਤ)- ਡੱਬਵਾਲੀ-ਸਿਰਸਾ ਨੈਸ਼ਨਲ ਹਾਈਵ-9 'ਤੇ ਡੱਬਵਾਲੀ ਪਿੰਡ ਨੇੜੇ ਗਲਤ ਦਿਸ਼ਾ ਤੋਂ ਆਉਂਣੀ ਲੱਕੜਾਂ ਨਾਲ ਭਰੀ ਟਰੈਕਟਰ-ਟਰਾਲੀ ਨਾਲ ਹਾਦਸੇ 'ਚ ਕਾਰ ਸਵਾਰ ਡੱਬਵਾਲੀ ਵਾਸੀ ਵਿਪਨ ਕੁਮਾਰ ਦੀ ਮੌਤ ਹੋ ਗਈ ਤੇ ਉਸਦੀ ਪਤਨੀ ਅਤੇ ਦੋ ਬੱਚੇ ਜਖਮੀ ਹੋ ...

ਪੂਰੀ ਖ਼ਬਰ »

60 ਲੀਟਰ ਲਾਹਣ ਸਮੇਤ ਇਕ ਕਾਬੂ

ਜੈਤੋ, 11 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਪੁਲਿਸ ਵਲੋਂ 60 ਲੀਟਰ ਲਾਹਣ ਸਮੇਤ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣਾ ਜੈਤੋ ਦੇ ਐਸ.ਐਚ.ਓ ਰਾਜੇਸ਼ ਕੁਮਾਰ ਨੇ ਦੱਸਿਆ ਹੈ ਕਿ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਸਮੇਤ ਪੁਲਿਸ ਪਾਰਟੀ ਦੇ ਪੁਲ ਡਰੇਨ ਚੰਦਭਾਨ ਵਿਖੇ ...

ਪੂਰੀ ਖ਼ਬਰ »

ਫ਼ਰੀਦਕੋਟ ਜ਼ਿਲ੍ਹੇ 'ਚ 135 ਕੋਰੋਨਾ ਪਾਜ਼ੀਟਿਵ ਨਵੇਂ ਮਾਮਲੇ ਸਾਹਮਣੇ ਆਏ-ਦੋ ਮਰੀਜ਼ਾਂ ਦੀ ਮੌਤ

ਫ਼ਰੀਦਕੋਟ, 11 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 135 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜ਼ਿਲ੍ਹੇ ਅੰਦਰ ਐਕਟਿਵ ਕੇਸਾਂ ਦੀ ਗਿਣਤੀ ਹੁਣ 624 ਹੋ ...

ਪੂਰੀ ਖ਼ਬਰ »

ਡਾ. ਹਰਪਾਲ ਸਿੰਘ ਢਿੱਲਵਾਂ 'ਆਪ' ਦੇ ਜ਼ਿਲ੍ਹਾ ਸਕੱਤਰ ਨਿਯੁਕਤ

ਪੰਜਗਰਾੲੀਂ ਕਲਾਂ, 11 ਅਪ੍ਰੈਲ (ਸੁਖਮੰਦਰ ਸਿੰਘ ਬਰਾੜ)-ਆਮ ਆਦਮੀ ਪਾਰਟੀ ਦੀ ਸੂਬਾ ਇਕਾਈ ਵਲੋਂ ਪਾਰਟੀ ਦਾ ਵਿਸਥਾਰ ਕਰਦਿਆਂ ਡਾ. ਹਰਪਾਲ ਸਿੰਘ ਢਿੱਲਵਾਂ ਨੂੰ ਐਸ.ਵਿੰਗ ਦਾ ਜ਼ਿਲ੍ਹਾ ਸਕੱਤਰ ਨਿਯੁਕਤ ਕੀਤਾ ਗਿਆ | ਇਨ੍ਹਾਂ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਵਿਧਾਨ ...

ਪੂਰੀ ਖ਼ਬਰ »

ਸਮਾਜ ਸੇਵੀਆਂ ਨੇ ਲੋੜਵੰਦਾਂ ਨੂੰ ਦੇਣ ਲਈ ਸਾਮਾਨ ਦਿੱਤਾ

ਕੋਟਕਪੂਰਾ, 11 ਅਪੈ੍ਰਲ (ਮੋਹਰ ਸਿੰਘ ਗਿੱਲ, ਮੇਘਰਾਜ)-ਅਰੋੜਬੰਸ ਸਭਾ ਕੋਟਕਪੂਰਾ ਵਲੋਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸਥਾਨਕ ਸਿੱਖਾਂਵਾਲਾ ਰੋਡ 'ਤੇ ਚਲਾਏ ਜਾ ਰਹੇ 'ਗੁਰੂ ਨਾਨਕ ਮੋਦੀਖਾਨਾ' ਵਿਖੇ ਸਭਾ ਦੇ ਪ੍ਰਧਾਨ ਮਨਿੰਦਰ ਸਿੰਘ ਮਿੰਕੂ ਮੱਕੜ ਅਤੇ ਜਨਰਲ ...

ਪੂਰੀ ਖ਼ਬਰ »

ਸਟੇਟ ਬੈਂਕ 'ਚ ਮੁਫ਼ਤ ਕੋਵਿਡ-19 ਟੀਕਾਕਰਨ ਕੈਂਪ ਲਗਾਇਆ

ਫ਼ਰੀਦਕੋਟ, 11 ਅਪ੍ਰੈਲ (ਸਤੀਸ਼ ਬਾਗ਼ੀ)-ਸਥਾਨਕ ਸਟੇਟ ਬੈਂਕ ਆਫ਼ ਇੰਡੀਆ ਸ਼ਾਖਾ ਵਿਖੇ ਮੁਫ਼ਤ ਕੋਵਿਡ-19 ਦਾ ਟੀਕਾਕਰਨ ਕੈਂਪ ਲਗਾਇਆ ਗਿਆ | ਜਿਸ ਦੌਰਾਨ 60 ਬੈਂਕ ਕਰਮਚਾਰੀਆਂ ਅਤੇ ਬੈਂਕਾਂ ਦੇ ਗਾਹਕਾਂ ਦਾ ਕੋਵਿਡ-19 ਟੀਕਾਕਰਨ ਮੁਫ਼ਤ ਕੀਤਾ ਗਿਆ | ਇਸ ਮੌਕੇ ਡਾ. ਚੰਦਰ ...

ਪੂਰੀ ਖ਼ਬਰ »

ਸਾਜਨਾ ਦਿਵਸ ਸਮਾਗਮ ਸਬੰਧੀ ਪ੍ਰਬੰਧ ਮੁਕੰਮਲ

ਪੰਜਗਰਾੲੀਂ ਕਲਾਂ, 11 ਅਪ੍ਰੈਲ (ਸੁਖਮੰਦਰ ਸਿੰਘ ਬਰਾੜ)-ਨਜ਼ਦੀਕੀ ਪਿੰਡ ਢਿੱਲਵਾਂ ਕਲਾਂ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਸਥਾਨ ਗੁਰਦੁਆਰਾ ਗੋਦਾਵਰੀ ਸਰ ਪਾਤਿਸ਼ਾਹੀ 10ਵੀਂ 'ਚ ਖਾਲਸਾ ਪੰਥ ਦਾ 356ਵਾਂ ਸਾਜਨਾ ਦਿਵਸ ਮਨਾਉਣ ਸਬੰਧੀ ...

ਪੂਰੀ ਖ਼ਬਰ »

ਨੁੱਕੜ ਨਾਟਕ ਰਾਹੀਂ ਅਧਿਆਪਕ ਦੇ ਰਹੇ ਹਨ ਦਾਖ਼ਲਾ ਮੁਹਿੰਮ ਨੂੰ ਹੁੰਗਾਰਾ

ਫ਼ਰੀਦਕੋਟ, 11 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਅੰਦਰ ਵਿਦਿਆਰਥੀਆਂ ਨੂੰ ਦਾਖਲ ਕਰਨ ਲਈ ਆਰੰਭ ਕੀਤੀ ਮੁਹਿੰਮ 'ਈਚ ਵਨ-ਬਰਿੰਗ ਵਨ' ਤਹਿਤ ਅੱਜ ਫ਼ਰੀਦਕੋਟ ਜ਼ਿਲ੍ਹੇ ਦੇ ਅਧਿਕਾਰੀ, ਅਧਿਆਪਕ, ਕਰਮਚਾਰੀ ਮਿਲ ਕੇ ਸਰਕਾਰੀ ...

ਪੂਰੀ ਖ਼ਬਰ »

ਦਾਖ਼ਲਾ ਮੁਹਿੰਮ ਤਹਿਤ ਈ-ਰਿਕਸ਼ਾ ਨੂੰ ਵੱਖ-ਵੱਖ ਪਿੰਡਾਂ ਲਈ ਰਵਾਨਾ ਕੀਤਾ

ਫ਼ਰੀਦਕੋਟ 11 ਅਪ੍ਰੈਲ (ਜਸਵੰਤ ਸਿੰਘ ਪੁਰਬਾ )-ਸਿੱਖਿਆ ਵਿਭਾਗ ਸੈਕੰਡਰੀ ਫ਼ਰੀਦਕੋਟ ਵਲੋਂ ਬਲਾਕ ਫ਼ਰੀਦਕੋਟ-3 ਦੇ ਵੱਖ-ਵੱਖ ਪਿੰਡਾਂ ਨੂੰ ਸਰਕਾਰੀ ਸਕੂਲਾਂ 'ਚ ਮਿਲਦੀਆਂ ਸਹੂਲਤਾਂ ਅਤੇ ਦਾਖਲਾ ਸ਼ੁਰੂ ਹੋਣ ਸਬੰਧੀ ਜਾਣਕਾਰੀ ਦੇਣ ਵਾਸਤੇ ਤਿਆਰ ਕੀਤੇ ਈ-ਰਿਕਸ਼ਾ ਨੂੰ ...

ਪੂਰੀ ਖ਼ਬਰ »

ਗੰਦੇ ਪਾਣੀ ਦੀ ਆਮਦ ਤੋਂ ਮੁਹੱਲਾ ਵਾਸੀ ਪ੍ਰੇਸ਼ਾਨ

ਕੋਟਕਪੂਰਾ, 11 ਅਪ੍ਰੈਲ (ਮੋਹਰ ਸਿੰਘ ਗਿੱਲ, ਮੇਘਰਾਜ)-ਸਥਾਨਕ ਦੇਵੀ ਵਾਲਾ ਰੋਡ, ਗਲੀ ਨੰਬਰ ਛੇ (ਖੱਬੇ ਪਾਸੇ) ਦੇ ਵਸਨੀਕਾਂ ਮਾਸਟਰ ਸੁਖਵਿੰਦਰ ਸਿੰਘ ਸੁੱਖੀ, ਗੁਰਚਰਨ ਦਾਸ ਕਟਾਰੀਆ, ਬਲਜਿੰਦਰ ਸਿੰਘ ਸਰਪੰਚ, ਲੈਕਚਰਾਰ ਲਖਵਿੰਦਰ ਲੱਕੀ, ਲੈਕਚਰਾਰ ਜਲੌਰ ਸਿੰਘ ਅਤੇ ਹੋਰ ...

ਪੂਰੀ ਖ਼ਬਰ »

ਭਾਕਿਯੂ ਦੀ ਹਾੜ੍ਹੀ ਦੇ ਸੀਜਨ ਸਬੰਧੀ ਬਲਾਕ ਪੱਧਰੀ ਮੀਟਿੰਗ ਹੋਈ

ਕੋਟਕਪੂਰਾ, 11 ਅਪ੍ਰੈਲ (ਮੇਘਰਾਜ, ਮੋਹਰ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਕੋਟਕਪੂਰਾ ਵਲੋਂ ਬਲਾਕ ਆਗੂ ਅਮਨਦੀਪ ਸਿੰਘ ਨਾਨਕਸਰ ਅਤੇ ਗੁਰਨਾਮ ਸਿੰਘ ਢਿੱਲੋਂ ਚੱਕ ਭਾਗ ਦੀ ਅਗਵਾਈ ਹੇਠ ਮਿਊਾਸਪਲ ਪਾਰਕ ਵਿਖੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ...

ਪੂਰੀ ਖ਼ਬਰ »

ਥਾਣਾ ਜੈਤੋ ਵਿਖੇ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ

ਜੈਤੋ, 11 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਥਾਣਾ ਜੈਤੋ ਦੇ ਐਸ.ਐਚ.ਓ ਰਾਜੇਸ਼ ਕੁਮਾਰ ਦੀ ਅਗਵਾਈ ਤੇ ਸਿਹਤ ਵਿਭਾਗ ਦੀ ਟੀਮ ਦੇ ਸਹਿਯੋਗ ਨਾਲ ਸਥਾਨਕ ਥਾਣੇ ਦੇ ਅੰਦਰ ਕੋਰੋਨਾ ਵੈਕਸੀਨ ਦਾ ਟੀਕਾਕਰਨ ਕੈਂਪ ਲਗਾਇਆ ਗਿਆ ਜਿਸ ਵਿਚ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ...

ਪੂਰੀ ਖ਼ਬਰ »

ਨੈਸ਼ਨਲ ਯੂਥ ਕਲੱਬ ਵਲੋਂ ਮੁਫ਼ਤ ਕੋਰੋਨਾ ਟੀਕਾਕਰਨ ਕੈਂਪ ਲਗਾਇਆ

ਫ਼ਰੀਦਕੋਟ, 11 ਅਪ੍ਰੈੱਲ (ਚਰਨਜੀਤ ਸਿੰਘ ਗੋਂਦਾਰਾ)-ਨੈਸ਼ਨਲ ਯੂਥ ਕਲੱਬ ਰਜਿ: ਫ਼ਰੀਦਕੋਟ ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਕੋਰੋਨਾ ਤੋਂ ਬਚਾਅ ਲਈ ਮੁਫ਼ਤ ਟੀਕਾਕਰਨ ਕੈਂਪ ਸਥਾਨਕ ਗੁਰਦੁਆਰਾ ਸਾਹਿਬ ਭਾਈ ਲੱਧਾ ਸਿੰਘ 'ਚ ਲਗਾਇਆ ਗਿਆ | ਇਸ ਮੌਕੇ ਤਕਰੀਬਨ 129 ਲੋਕਾਂ ...

ਪੂਰੀ ਖ਼ਬਰ »

ਪਿੰਡਾਂ ਦਾ ਕੋਈ ਵੀ ਵਿਕਾਸ ਕਾਰਜ ਅਧੂਰਾ ਨਹੀਂ ਰਹਿਣ ਦਿੱਤਾ ਜਾਵੇਗਾ-ਮੁਹੰਮਦ ਸਦੀਕ

ਬਾਜਾਖਾਨਾ, 11 ਅਪੈ੍ਰਲ (ਜੀਵਨ ਗਰਗ)-ਪਿਛਲੀ ਅਕਾਲੀ ਭਾਜਪਾ ਸਰਕਾਰ ਨੇ ਪੰਜਾਬ ਦੇ ਖ਼ਜ਼ਾਨੇ ਨੂੰ ਬੁਰੀ ਤਰ੍ਹਾਂ ਲੁੱਟਿਆ ਅਤੇ ਜਦੋਂ ਪੰਜਾਬ ਦੇ ਲੋਕਾਂ ਨੇ ਇਸ ਦੀ ਕਮਾਨ ਕੈਪਟਨ ਅਮਰਿੰਦਰ ਸਿੰਘ ਦੇ ਹੱਥ ਦਿੱਤੀ ਤਾਂ ਉਸ ਵੇਲੇ ਸਰਕਾਰੀ ਖਜ਼ਾਨਾ ਬਿਲਕੁਲ ਖਾਲੀ ਸੀ, ਜਿਸ ...

ਪੂਰੀ ਖ਼ਬਰ »

ਸਾਹਿਤ ਸਭਾ ਕੋਟਕਪੂਰਾ ਦੀ ਮਾਸਿਕ ਇਕੱਤਰਤਾ

ਕੋਟਕਪੂਰਾ, 11 ਅਪ੍ਰੈਲ (ਮੋਹਰ ਸਿੰਘ ਗਿੱਲ)-ਸਥਾਨਕ ਸਾਹਿਤ ਸਭਾ (ਰਜਿ:) ਦੀ ਮਹੀਨਾਵਾਰ ਇਕੱਤਰਤਾ ਇੱਥੇ ਲਾਲਾ ਲਾਜਪਤ ਰਾਏ ਮਿਊਾਸਪਲ ਪਾਰਕ ਵਿਖੇ ਬਲਜਿੰਦਰ ਭਾਰਤੀ ਦੀ ਪ੍ਰਧਾਨਗੀ ਹੇਠ ਹੋਈ | ਸ਼ੁਰੂਆਤ ਵਿਚ ਸਭਾ ਦੇ ਸਕੱਤਰ ਗੁਰਪਿਆਰ ਹਰੀਨੌਂ ਨੇ ਸਭ ਮੈਬਰਾਂ ਨੂੰ ਜੀ ...

ਪੂਰੀ ਖ਼ਬਰ »

ਅਨਾਜ ਮੰਡੀ ਦੀਪ ਸਿੰਘ ਵਾਲਾ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ

ਸਾਦਿਕ, 11 ਅਪ੍ਰੈਲ (ਆਰ.ਐਸ.ਧੁੰਨਾ, ਗੁਰਭੇਜ ਸਿੰਘ ਚੌਹਾਨ)-ਮੰਡੀਆਂ ਵਿਚ ਕਣਕ ਦੀ ਆਮਦ ਦਿਨੋਂ ਦਿਨ ਤੇਜ਼ ਹੁੰਦੀ ਜਾ ਰਹੀ ਹੈ | ਮਾਰਕੀਟ ਕਮੇਟੀ ਸਾਦਿਕ ਅਧੀਨ ਆਉਂਦੀ ਅਨਾਜ ਮੰਡੀ ਦੀਪ ਸਿੰਘ ਵਾਲਾ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਔਲਖ, ...

ਪੂਰੀ ਖ਼ਬਰ »

ਕਾਂਗਰਸ ਦੀ ਧੜੇਬੰਦੀ ਕਾਰਨ ਕੌ ਾਸਲ ਦੀ ਪ੍ਰਧਾਨਗੀ ਦਾ ਰੇੜਕਾ ਜਾਰੀ

ਸ੍ਰੀ ਮੁਕਤਸਰ ਸਾਹਿਬ, 11 ਅਪ੍ਰੈਲ (ਹਰਮਹਿੰਦਰ ਪਾਲ)-ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਇਸ ਵਾਰ ਫਿਰ ਕਾਂਗਰਸ ਪਾਰਟੀ ਦੀ ਆਪਸੀ ਧੜੇਬੰਦੀ ਦਾ ਸ਼ਿਕਾਰ ਹੋ ਗਈ ਲਗਦੀ ਹੈ, ਕਿਉਂਕਿ ਪੰਜਾਬ ਸਰਕਾਰ ਵਲੋਂ ਪ੍ਰਧਾਨਗੀ ਨੂੰ ਜਨਰਲ ਵਰਗ ਲਈ ਘੋਸ਼ਿਤ ਕਰਕੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਲੋਂ ਲਾਏ ਕੈਂਪ 'ਚ 83 ਵਿਅਕਤੀਆਂ ਨੂੰ ਕੋਰੋਨਾ ਵੈਕਸੀਨ ਲਗਾਈ

ਮਲੋਟ, 11 ਅਪ੍ਰੈਲ (ਪਾਟਿਲ)-ਲਾਇਨਜ਼ ਕਲੱਬ ਮਲੋਟ (ਦੀ ਰੇਡੀਐਂਟ) ਵਲੋਂ ਅੱਜ ਸ਼ੇਖੂ ਰੋਡ ਸਥਿਤ ਲਾਇਨ ਭਵਨ ਵਿਖੇ ਕੋਰੋਨਾ ਵੈਕਸੀਨੇਸ਼ਨ ਕੈਂਪ ਲਾਇਆ ਗਿਆ ਜਿਸ 'ਚ 83 ਵਿਅਕਤੀਆਂ ਨੂੰ ਕੋਰੋਨਾ ਵੈਕਸੀਨ ਲਾਈ ਗਈ | ਕਲੱਬ ਦੇ ਪ੍ਰਧਾਨ ਅਸ਼ਵਨੀ ਮੱਕੜ ਨੇ ਦੱਸਿਆ ਕਿ ਕੋਰੋਨਾ ...

ਪੂਰੀ ਖ਼ਬਰ »

ਪਿੰਡ ਦੀਆਂ ਗਲੀਆਂ ਵਿਚ ਮਸ਼ਾਲ ਮਾਰਚ ਕੱਢਿਆ

ਲੰਬੀ, 11 ਅਪੈ੍ਰਲ (ਮੇਵਾ ਸਿੰਘ)-ਪਿ੍ੰਸੀਪਲ ਰਚਨਾ ਜੁਨੇਜਾ ਦੀ ਅਗਵਾਈ ਵਿਚ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੇ ਦਾਖ਼ਲੇ ਵਧਾਉਣ ਸਬੰਧੀ ਇਕ ਵਿਸ਼ਾਲ ਮਸ਼ਾਲ ਰੈਲੀ ਗਿਆਨੀ ਕਰਤਾਰ ਸਿੰਘ ਸਰਕਾਰੀ ਸੀਨੀ: ਸੈਕੰਡਰੀ ਸਕੂਲ ਕੰਦੂਖੇੜਾ ਤੋਂ ਪਿੰਡ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਕਿਸਾਨ ਮੇਲਾ ਲਗਾਇਆ

ਸ੍ਰੀ ਮੁਕਤਸਰ ਸਾਹਿਬ, 11 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੀ ਮੁਹਿੰਮ 'ਕਾਮਯਾਬ ਕਿਸਾਨ ਖ਼ੁਸ਼ਹਾਲ ਪੰਜਾਬ' ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ: ਸੁਰਿੰਦਰ ਸਿੰਘ ...

ਪੂਰੀ ਖ਼ਬਰ »

ਆਰਮਡ ਫੋਰਸਜ਼ ਵੈਟਰਨਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 11 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਆਰਮਡ ਫੋਰਸਜ਼ ਵੈਟਰਨਜ਼ ਐਸੋਸੀਏਸ਼ਨ ਆਫ਼ ਇੰਡੀਆ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਗੰਧੜ ਦੀ ਪ੍ਰਧਾਨਗੀ ਹੇਠ ਹੋਈ | ਇਸ ਉਪਰੰਤ ਸਮੂਹ ਅਹੁਦੇਦਾਰਾਂ ਅਤੇ ...

ਪੂਰੀ ਖ਼ਬਰ »

ਵੱਖ-ਵੱਖ ਮੰਗਾਂ ਸਬੰਧੀ ਪੰਜਾਬ ਦੇ ਰਾਜਪਾਲ ਨੂੰ ਭੇਜਿਆ ਪੱਤਰ

ਸ੍ਰੀ ਮੁਕਤਸਰ ਸਾਹਿਬ, 11 ਅਪ੍ਰੈਲ (ਸ. ਰ.)-ਵੱਖ-ਵੱਖ ਹੱਕੀ ਮੰਗਾਂ ਸਬੰਧੀ ਅੰਗਰੇਜ਼ ਸਿੰਘ ਉੜਾਂਗ ਸਾਬਕਾ ਵਾਇਸ ਚੇਅਰਮੈਨ ਦਲਿਤ ਵਿਕਾਸ ਬੋਰਡ ਪੰਜਾਬ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਰਾਹੀਂ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਭੇਜਿਆ ਗਿਆ | ...

ਪੂਰੀ ਖ਼ਬਰ »

ਕੋਰੋਨਾ ਸਬੰਧੀ ਟੀਕਾਕਰਨ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 11 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸਥਾਨਕ ਸ੍ਰੀ ਸੁਰਿੰਦਰ ਕੁਮਾਰ ਗੁਪਤਾ ਸਰਵਹਿੱਤਕਾਰੀ ਮੰਦਰ ਸਕੂਲ ਵਿਖੇ ਕੋਰੋਨਾ ਤੋਂ ਬਚਾਅ ਲਈ ਟੀਕਾਕਰਨ ਕੈਂਪ ਲਾਇਆ ਗਿਆ | ਇਸ ਕੈਂਪ ਵਿਚ ਡਿਪਟੀ ਕਮਿਸ਼ਨਰ ਐੱਮ.ਕੇ. ਅਰਾਵਿੰਦ ਕੁਮਾਰ, ਐੱਸ.ਡੀ.ਐੱਮ. ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪੈਨਸ਼ਨਰ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 11 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸਥਾਨਕ ਪੰਜਾਬ ਰੋਡਵੇਜ਼ ਪੈਨਸ਼ਨਰ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ ਜਨਰਲ ਬੱਸ ਸਟੈਂਡ ਵਿਖੇ ਮੇਜਰ ਸਿੰਘ ਚੌਂਤਰਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ...

ਪੂਰੀ ਖ਼ਬਰ »

ਮੁਢਲਾ ਸਿਹਤ ਕੇਂਦਰ 'ਚ ਕੋਰੋਨਾ ਵੈਕਸੀਨੇਸ਼ਨ ਸ਼ੁਰੂ

ਬਰਗਾੜੀ, 11 ਅਪ੍ਰੈਲ (ਸੁਖਰਾਜ ਸਿੰਘ ਗੋਂਦਾਰਾ)-ਸਿਹਤ ਵਿਭਾਗ ਵਲੋਂ ਮੁੱਢਲਾ ਸਿਹਤ ਕੇਂਦਰ ਸਿਬੀਆਂ ਵਿਖੇ ਪਿੰਡ ਦੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਵੈਕਸੀਨ ਟੀਕਾਕਰਨ ਸ਼ੁਰੂ ਹੋ ਗਿਆ ਹੈ | ਪਿੰਡ ਦੇ ਸਰਪੰਚ ਕਰਨੈਲ ਸਿੰਘ ਨੇ ਟੀਕਾਕਰਨ ਕਰਵਾ ਕੇ ...

ਪੂਰੀ ਖ਼ਬਰ »

ਸਵ: ਜਗਦੇਵ ਸਿੰਘ ਢਿੱਲੋਂ ਨੂੰ ਸ਼ਰਧਾ ਦੇ ਫ਼ੁੱਲ ਭੇਟ

ਫ਼ਰੀਦਕੋਟ, 11 ਅਪ੍ਰੈਲ (ਸਤੀਸ਼ ਬਾਗ਼ੀ)-ਸਥਾਨਕ ਗੁਰਦੁਆਰਾ ਮਾਈ ਗੋਦੜੀ ਸਾਹਿਬ ਵਿਖੇ ਅੱਜ ਜਗਦੇਵ ਸਿੰਘ ਢਿੱਲੋਂ ਸੇਵਾਮੁਕਤ ਜ਼ਿਲ੍ਹਾ ਮੰਡੀ ਅਫ਼ਸਰ ਦੇ ਨਮਿਤ ਪਾਠ ਦੇ ਭੋਗ ਪਾਏ ਗਏ, ਜਿਸ ਦੌਰਾਨ ਰਾਗੀ ਜਥੇ ਨੇ ਵੈਰਾਗਮਈ ਕੀਰਤਨ ਕੀਤਾ | ਇਸ ਮੌਕੇ ਮੁਹੰਮਦ ਸਦੀਕ ...

ਪੂਰੀ ਖ਼ਬਰ »

2400 ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ

ਜੈਤੋ, 11 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਸੀ.ਆਈ.ਏ ਸਟਾਫ਼ ਜੈਤੋ ਦੇ ਇੰਚਾਰਜ ਇੰਸਪੈਕਟਰ ਦਲਬੀਰ ਸਿੰਘ ਨੇ ਦੱਸਿਆ ਹੈ ਕਿ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਪੁਲ ਸੂਆ ਰਾਮੇਆਣਾ ਵਿਖੇ ਮੌਜੂਦ ਸੀ ਤਾਂ ਸੁਖਪਾਲ ਕੌਰ ਵਿਧਵਾ ਸਵਰਨ ਸਿੰਘ ...

ਪੂਰੀ ਖ਼ਬਰ »

ਲੋਕ ਆਪਣੇ ਘਰਾਂ 'ਚ ਪਾਣੀ ਦੀ ਘੱਟ ਵਰਤੋਂ ਕਰਨ: ਜੇ.ਈ. ਸੁਖਜੀਤ ਸਿੰਘ

ਜੈਤੋ, 11 ਅਪ੍ਰੈਲ (ਗਾਬੜੀਆ)-ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਜੈਤੋ ਦੇ ਜੇ.ਈ. ਸੁਖਜੀਤ ਸਿੰਘ ਨੇ ਦੱਸਿਆ ਹੈ ਕਿ ਸ਼ਹਿਰ ਨਿਵਾਸੀਆਂ ਨੂੰ ਸਥਾਨਕ ਵਾਟਰ ਵਰਕਸ ਤੋਂ ਦਿੱਤੀ ਜਾਂਦੀ ਪੀਣ ਵਾਲੇ ਪਾਣੀ ਦੀ ਸਪਲਾਈ ਵਿਚ ਕਟੌਤੀ ਕੀਤੀ ਗਈ ਹੈ ਕਿਉਂਕਿ ਪਿਛਲੇ ਕੁਝ ਦਿਨਾਂ ਤੋਂ ...

ਪੂਰੀ ਖ਼ਬਰ »

ਸੇਵ ਹਿਊਮੈਨਿਟੀ ਫਾਊਾਡੇਸ਼ਨ ਨੇ ਲੋੜਵੰਦਾਂ ਨੂੰ ਆਰਥਿਕ ਸਹਾਇਤਾ ਵੰਡੀ

ਫ਼ਰੀਦਕੋਟ, 11 ਅਪ੍ਰੈਲ (ਸਤੀਸ਼ ਬਾਗ਼ੀ)-ਸਮਾਜ ਸੇਵੀ ਸੰਸਥਾ ਸੇਵ ਹਿਊਮੈਨਿਟੀ ਫਾਊਾਡੇਸ਼ਨ ਪੰਜਾਬ ਵਲੋਂ ਲੋੜਵੰਦ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਵੰਡਣ ਲਈ ਇੱਥੇ ਕੰਪਿਊਟਰ ਸੈਂਟਰ ਵਿਖੇ ਸਮਾਗਮ ਕਰਵਾਇਆ ਗਿਆ | ਸੰਸਥਾ ਦੇ ਸੇਵਾਦਾਰ ਭਾਈ ਸ਼ਿਵਜੀਤ ਸਿੰਘ ਸੰਘਾ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨ ਲਗਵਾਉਣ ਲਈ ਲੋਕਾਂ ਨੂੰ ਜਾਗਰੂਕ ਕੀਤਾ

ਫ਼ਰੀਦਕੋਟ, 11 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਪੰਜਾਬ ਅੰਦਰ ਕੋਵਿਡ- 19 ਮਾਮਲਿਆਂ ਦੇ ਤੇਜ਼ੀ ਨਾਲ ਵੱਧਦੀ ਰਫ਼ਤਾਰ ਕਾਰਨ ਇਸ ਉੱਪਰ ਕਾਬੂ ਪਾਉਣ ਲਈ ਜ਼ਿਲ੍ਹਾ ਐਂਟੀ ਕੋਰੋਨਾ ਟਾਸਕ ਫ਼ੋਰਸ ਫ਼ਰੀਦਕੋਟ ਵਲੋਂ ਲੋਕਾਂ ਨੂੰ ਕੋਰੋਨਾ ਦੇ ਪ੍ਰਭਾਵ ਅਤੇ ਇਸ ਤੋਂ ਬਚਾਅ ਲਈ ...

ਪੂਰੀ ਖ਼ਬਰ »

ਐਂਟੀ ਕੋਰੋਨਾ ਟਾਸਕ ਫ਼ੋਰਸ ਨੇ ਕੋਰੋਨਾ ਵੈਕਸੀਨ ਲਗਵਾਉਣ ਲਈ ਲੋਕਾਂ ਨੂੰ ਜਾਗਰੂਕ ਕੀਤਾ

ਫ਼ਰੀਦਕੋਟ, 11 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਪੰਜਾਬ ਅੰਦਰ ਕੋਵਿਡ- 19 ਮਾਮਲਿਆਂ ਦੇ ਤੇਜ਼ੀ ਨਾਲ ਵੱਧਦੀ ਰਫ਼ਤਾਰ ਕਾਰਨ ਇਸ ਉੱਪਰ ਕਾਬੂ ਪਾਉਣ ਲਈ ਜ਼ਿਲ੍ਹਾ ਐਂਟੀ ਕੋਰੋਨਾ ਟਾਸਕ ਫ਼ੋਰਸ ਫ਼ਰੀਦਕੋਟ ਵਲੋਂ ਲੋਕਾਂ ਨੂੰ ਕੋਰੋਨਾ ਦੇ ਪ੍ਰਭਾਵ ਅਤੇ ਇਸ ਤੋਂ ਬਚਾਅ ਲਈ ...

ਪੂਰੀ ਖ਼ਬਰ »

ਮੁਹੰਮਦ ਸਦੀਕ ਅਤੇ ਜਾਵੇਦ ਅਖ਼ਤਰ ਨੇ ਬਰਾੜ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਬਾਜਾਖਾਨਾ, 11 ਅਪ੍ਰੈਲ (ਜੀਵਨ ਗਰਗ)-ਮਾਰਕੀਟ ਕਮੇਟੀ ਜੈਤੋ ਦੇ ਸਵ. ਚੇਅਰਮੈਨ ਸਾਧੂ ਸਿੰਘ ਬਰਾੜ ਦੇ ਵੱਡੇ ਭਰਾ ਬਲਵੀਰ ਸਿੰਘ ਦੀ ਨੂੰ ਹ ਸੁਖਵਿੰਦਰ ਕੌਰ (47) ਪਤਨੀ ਥਾਣੇਦਾਰ ਹੁਕਮ ਸਿੰਘ ਦੀ ਅਚਾਨਕ ਹੋਈ ਮੌਤ 'ਤੇ ਬਰਾੜ ਪਰਿਵਾਰ ਨਾਲ ਸੰਸਦ ਮੈਂਬਰ ਮੁਹੰਮਦ ਸਦੀਕ, ...

ਪੂਰੀ ਖ਼ਬਰ »

ਬੰਦ ਪਏ ਸੇਵਾ ਕੇਂਦਰ ਚਾਲੂ ਕੀਤੇ ਜਾਣ ਦੀ ਮੰਗ

ਮੰਡੀ ਬਰੀਵਾਲਾ, 11 ਅਪ੍ਰੈਲ (ਨਿਰਭੋਲ ਸਿੰਘ)-ਪਿਛਲੇ ਸਮੇਂ ਵਿਚ ਲੋਕਾਂ ਨੂੰ ਪਿੰਡਾਂ ਵਿਚ ਕਈ ਪ੍ਰਕਾਰ ਦੀਆਂ ਸਹੂਲਤਾਂ ਦੇਣ ਲਈ ਸੇਵਾ ਕੇਂਦਰ ਬਣਾਏ ਗਏ ਸਨ, ਜੋ ਹੁਣ ਲੰਮੇ ਸਮੇਂ ਤੋਂ ਬੰਦ ਪਏ ਹਨ ਜਿਸ ਕਾਰਨ ਲੋਕਾਂ ਨੂੰ ਕਾਫ਼ੀ ਖੱਜਲ-ਖ਼ੁਆਰੀ ਹੋ ਰਹੀ ਹੈ ਅਤੇ ਰੋਜ਼ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਦੀ ਹਮਾਇਤ 'ਚ ਵੱਖ-ਵੱਖ ਜੱਥੇਬੰਦੀਆਂ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 11 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਖੇਤੀ ਵਿਰੋਧੀ ਕਾਨੂੰਨ, ਬਿਜਲੀ ਸੋਧ ਬਿੱਲ ਅਤੇ ਪਰਾਲੀ ਵਾਲਾ ਆਰਡੀਨੈਂਸ ਵਾਪਸ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ 'ਤੇ ਚੱਲ ਰਹੇ ਕਿਸਾਨਾਂ ਦੇ ਧਰਨਿਆਂ ਲਈ ਵੱਖ-ਵੱਖ ...

ਪੂਰੀ ਖ਼ਬਰ »

ਅਨਾਜ ਮੰਡੀ ਗਿੱਦੜਬਾਹਾ ਵਿਖੇ ਕਣਕ ਦੀ ਖ਼ਰੀਦ ਸ਼ੁਰੂ

ਗਿੱਦੜਬਾਹਾ, 11 ਅਪ੍ਰੈਲ (ਪਰਮਜੀਤ ਸਿੰਘ ਥੇੜ੍ਹੀ)-ਸਥਾਨਕ ਅਨਾਜ ਮੰਡੀ 'ਚ ਕਣਕ ਦੀ ਖ਼ਰੀਦ ਦੀ ਰਸਮੀ ਸ਼ੁਰੂਆਤ ਮਾਰਕੀਟ ਕਮੇਟੀ ਗਿੱਦੜਬਾਹਾ ਦੇ ਚੇਅਰਮੈਨ ਸੰਸਾਰ ਸਿੰਘ ਮੱਲਣ ਤੇ ਆੜ੍ਹਤੀ ਯੂਨੀਅਨ ਦੇ ਸਕੱਤਰ ਅਸ਼ੋਕ ਜੈਨ ਨੇ ਕੀਤੀ | ਧਨਪੱਤ ਮੱਲ ਕਿਰਪਾ ਰਾਮ ...

ਪੂਰੀ ਖ਼ਬਰ »

ਬਾਬਾ ਰਾਮ ਥੰਮਨ ਦੇ ਜਨਮ ਦਿਨ ਮੌਕੇ ਖ਼ੂਨਦਾਨ ਕੈਂਪ ਲਾਇਆ

ਮਲੋਟ, 11 ਅਪ੍ਰੈਲ (ਅਜਮੇਰ ਸਿੰਘ ਬਰਾੜ)-ਲੋੜਵੰਦ ਲੋਕਾਂ ਦੀ ਖ਼ੂਨ ਦੀ ਘਾਟ ਨੂੰ ਪੂਰਾ ਕਰਨ ਦੇ ਮਕਸਦ ਨਾਲ ਅੱਜ ਬੈਰਾਗੀ ਮਹਾਮੰਡਲ ਪੰਜਾਬ ਰਜਿ: ਸ੍ਰੀ ਮੁਕਤਸਰ ਸਾਹਿਬ ਵਲੋਂ ਪਿੰਡ ਅਰਨੀਵਾਲਾ ਵਜੀਰਾ ਵਿਖੇ ਖ਼ੂਨਦਾਨ ਕੈਂਪ ਲਾਇਆ ਗਿਆ | ਸਮੂਹ ਪਿੰਡ ਅਰਨੀਵਾਲਾ ਵਜੀਰਾ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਵਲੋਂ ਜ਼ਰੂਰਤਮੰਦ ਪਰਿਵਾਰਾਂ ਨੂੰ ਦਿੱਤੀ ਵਿੱਤੀ ਸਹਾਇਤਾ

ਸ੍ਰੀ ਮੁਕਤਸਰ ਸਾਹਿਬ, 11 ਅਪ੍ਰੈਲ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਰਬੱਤ ਦਾ ਭਲਾ ਟਰੱਸਟ ਸਥਾਨਕ ਇਕਾਈ ਵਲੋਂ ਸ਼ਮਸ਼ੇਰ ਸਿੰਘ ਸਾਹੀ ਵਾਸੀ ਕੈਲੋਫੋਰਨੀਆਂ (ਯੂ.ਐੱਸ.ਏ.) 20000 ਰੁਪਏ ਤੇ ਹਰਮਨਜੀਤ ਸਿੰਘ ਭੱਠਲ (ਆਸਟ੍ਰੇਲੀਆ) ਦੇ ਵਿਸ਼ੇਸ਼ ਸਹਿਯੋਗ ਨਾਲ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਲੋਂ ਵੈਕਸੀਨੇਸ਼ਨ ਕੈਂਪ ਲਗਾਇਆ

ਮਲੋਟ, 11 ਅਪ੍ਰੈਲ (ਅਜਮੇਰ ਸਿੰਘ ਬਰਾੜ)-ਸਥਾਨਕ ਸਰਕਾਰੀ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਰਸ਼ਮੀ ਚਾਵਲਾ ਦੀ ਅਗਵਾਈ ਵਿਚ ਅੱਜ ਸਿਵਲ ਹਸਪਤਾਲ ਦੇ ਸਹਿਯੋਗ ਨਾਲ ਲਾਇਨਜ਼ ਕਲੱਬ ਦੀ ਰੇਡੀਐਂਟ ਮਲੋਟ ਵਲੋਂ ਕੋਰੋਨਾ ਵੈਕਸੀਨੇਸ਼ਨ ਕੈਂਪ ਸ਼ੇਖੂ ਰੋਡ ਸਥਿਤ ਲਾਇਨ ...

ਪੂਰੀ ਖ਼ਬਰ »

ਅਗਰਵਾਲ ਸਭਾ ਵਲੋਂ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 11 ਅਪ੍ਰੈਲ (ਹਰਮਹਿੰਦਰ ਪਾਲ)-ਡਿਪਟੀ ਕਮਿਸ਼ਨਰ ਐਮ.ਕੇ ਅਰਾਵਿੰਦ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐਸ.ਡੀ.ਐਮ. ਸ਼ਰਨਜੀਤ ਕੌਰ, ਸਿਵਲ ਸਰਜਨ ਡਾ: ਰੰਜੂ ਸਿੰਗਲਾ, ਏ.ਸੀ.ਐਸ ਡਾ. ਪ੍ਰਭਜੀਤ ਸਿੰਘ, ਡੀ.ਆਈ.ਓ. ਡਾ. ਪਵਨ ਮਿੱਤਲ ਦੀ ਅਗਵਾਈ ਹੇਠ ਸਥਾਨਕ ...

ਪੂਰੀ ਖ਼ਬਰ »

ਫਰੀਡਮ ਫਾਈਟਰ ਉੱਤਰਾਅਧਿਕਾਰੀ ਜਥੇਬੰਦੀ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 11 ਅਪ੍ਰੈਲ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਫਰੀਡਮ ਫਾਈਟਰ ਉੱਤਰਾਅਧਿਕਾਰੀ ਜਥੇਬੰਦੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਇੱਥੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਲੋਟ ਦੀ ਅਗਵਾਈ ਹੇਠ ਰੈੱਡ ਕਰਾਸ ਭਵਨ ਵਿਖੇ ਹੋਈ | ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਰੋਡ ਉੱਪਰ ਵਸਿਆ ਪਿੰਡ ਚੱਕ ਦੂਹੇਵਾਲਾ

ਜਗਜੀਤ ਸਿੰਘ 9855494371 ਰੁਪਾਣਾ: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਧੀਨ ਪੈਂਦਾ ਪਿੰਡ ਚੱਕ ਦੂਹੇਵਾਲਾ ਜੋ ਕਿ ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਨੂੰ ਜਾਣ ਵਾਲੀ ਸੜਕ 'ਤੇ ਦੂਸਰਾ ਪਿੰਡ ਹੈ, ਮੁਹਤਬਰ ਵਿਅਕਤੀਆਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਤਕਰੀਬਨ 150 ਸਾਲ ...

ਪੂਰੀ ਖ਼ਬਰ »

ਦੂਸਰਾ ਕੋਵਿਡ ਟੀਕਾਕਰਨ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 11 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਵਲੋਂ ਅੱਜ ਡੇਰਾ ਸੰਤ ਬਾਬਾ ਬੱਗੂ ਭਗਤ, ਸਾਂਝਾ ਦਰਬਾਰ ਸੰਤ ਮੰਦਰ ਵਿਖੇ ਸੀਨੀਅਰ ਮੀਤ ਪ੍ਰਧਾਨ ਨਿਰੰਜਣ ਸਿੰਘ ਰੱਖਰਾ ਦੀ ਅਗਵਾਈ ਹੇਠ ਦੂਸਰਾ ਕੋਵਿਡ ਟੀਕਾਕਰਨ ...

ਪੂਰੀ ਖ਼ਬਰ »

ਹੋਮਿਓਪੈਥੀ ਦੇ ਜਨਮਦਾਤਾ ਡਾ: ਸੈਮੂਅਲ ਫਰੈਡਰਿਕ ਹੈਨੀਮੈਨ ਦਾ ਜਨਮ ਦਿਨ ਮਨਾਇਆ

ਸ੍ਰੀ ਮੁਕਤਸਰ ਸਾਹਿਬ, 11 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਹੋਮਿਊਪੈਥੀ ਦੇ ਡਾਇਰੈਕਟਰ ਡਾ: ਬਲਿਹਾਰ ਸਿੰਘ ਦੇ ਦਿਸ਼ਾ-ਨਿਰਦੇਸ਼ ਅਤੇ ਜ਼ਿਲ੍ਹਾ ਹੋਮਿਊਪੈਥਿਕ ਅਫ਼ਸਰ ਡਾ: ਕੁਲਵੀਰ ਸਿਘ ਬਰਾੜ ਦੀ ਅਗਵਾਈ ਵਿਚ ਅੱਜ ਹੋਮਿਊਪੈਥੀ ਡਿਸਪੈਂਸਰੀ ਪਿੰਡ ਈਨਾਖੇੜਾ ਵਿਖੇ ...

ਪੂਰੀ ਖ਼ਬਰ »

ਤਿੰਨ ਕਾਲੇ ਕਾਨੂੰਨਾਂ ਲਈ ਕੇਂਦਰ ਤੇ ਪੰਜਾਬ ਸਰਕਾਰ ਜ਼ਿੰਮੇਵਾਰ-ਸੁਰਜੀਤ ਸਿੰਘ

ਸ੍ਰੀ ਮੁਕਤਸਰ ਸਾਹਿਬ, 11 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਬਣਾਏ ਗਏ ਤਿੰਨ ਕਾਲੇ ਕਾਨੂੰਨ ਕਿਸਾਨਾਂ ਦੇ ਨਾਲ-ਨਾਲ ਮਜ਼ਦੂਰਾਂ, ਆੜ੍ਹਤੀਆਂ ...

ਪੂਰੀ ਖ਼ਬਰ »

ਬੀ.ਐੱਡ. ਕਾਲਜ 'ਚ ਕੋਰੋਨਾ ਟੀਕਾਕਰਨ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 11 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸਥਾਨਕ ਬਾਵਾ ਨਿਹਾਲ ਸਿੰਘ ਬੀ.ਐੱਡ. ਕਾਲਜ ਵਿਖੇ ਸਟਾਫ਼ ਦਾ ਕੋਰੋਨਾ ਟੀਕਾਕਰਨ ਕਰਵਾਇਆ ਗਿਆ | ਇਸ ਮੌਕੇ ਕਾਲਜ ਮੈਨੇਜਮੈਂਟ ਮੈਂਬਰਾਂ ਅਤੇ ਸਮੂਹ ਸਟਾਫ਼ ਦੇ ਕੋਰੋਨਾ ਦਾ ਟੀਕਾ ਲਾਇਆ ਗਿਆ | ਟੀਕਾਕਰਨ ਟੀਮ ...

ਪੂਰੀ ਖ਼ਬਰ »

ਹੋਰ ਸੂਬਿਆਂ ਨਾਲੋਂ ਪੰਜਾਬ ਵਿਚ ਬਿਜਲੀ ਸਭ ਤੋਂ ਵੱਧ ਮਹਿੰਗੀ-ਬਾਂਮ

ਸ੍ਰੀ ਮੁਕਤਸਰ ਸਾਹਿਬ, 11 ਅਪ੍ਰੈਲ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸਕੱਤਰ ਸਰਬਜੀਤ ਸਿੰਘ ਹੈਪੀ ਦੇ ਗ੍ਰਹਿ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਬਾਂਮ ਨੇ ਕਿਹਾ ਕਿ ਪੰਜਾਬ ...

ਪੂਰੀ ਖ਼ਬਰ »

ਸਰਕਾਰੀ ਸਕੂਲ ਵਲੋਂ ਦਾਖ਼ਲੇ ਵਧਾਉਣ ਲਈ ਮਸ਼ਾਲ ਯਾਤਰਾ ਕੱਢੀ

ਮਲੋਟ, 11 ਅਪ੍ਰੈਲ (ਪਾਟਿਲ, ਬਰਾੜ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਆਲਮਵਾਲਾ ਦੇ ਸਮੂਹ ਸਟਾਫ਼ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਅੰਜੂ ਗੁਪਤਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਕਪਿਲ ਸ਼ਰਮਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸਰਕਾਰੀ ਸਕੂਲਾਂ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਾਅ ਲਈ 130 ਵਿਅਕਤੀਆਂ ਦੇ ਵੈਕਸੀਨ ਲਗਾਈ

ਮਲੋਟ, 11 ਅਪ੍ਰੈਲ (ਪਾਟਿਲ, ਅਜਮੇਰ ਸਿੰਘ ਬਰਾੜ)-ਕੋਰੋਨਾ ਵੈਕਸੀਨ ਦਾ ਵਿਸ਼ਾਲ ਕੈਂਪ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਝਾਂਬ ਗੈੱਸਟ ਹਾਊਸ ਵਿਖੇ ਲਾਇਆ ਗਿਆ, ਡਿਪਟੀ ਮੈਡੀਕਲ ਅਫ਼ਸਰ ਡਾ: ਸੁਨੀਲ ਬਾਂਸਲ ਅਤੇ ਐੱਸ.ਐੱਮ.ਓ. ਡਾ: ਰਸ਼ਮੀ ਚਾਵਲਾ ਦੇ ਸਹਿਯੋਗ ਨਾਲ 130 ਵਿਅਕਤੀਆਂ ...

ਪੂਰੀ ਖ਼ਬਰ »

ਗੌਰਮਿੰਟ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 11 ਅਪ੍ਰੈਲ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਥਾਨਕ ਗੌਰਮਿੰਟ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ (ਪੀ.ਡਬਲਯੂ.ਡੀ. ਐਂਡ ਐਲਾਈਡ) ਦੀ ਮੀਟਿੰਗ ਇੱਥੇ ਵਾਟਰ ਵਰਕਸ ਵਿਖੇ ਪ੍ਰਧਾਨ ਗੁਰਦੇਵ ਸਿੰਘ ਜੌਹਲ ਦੀ ਪ੍ਰਧਾਨਗੀ ਹੇਠ ਹੋਈ | ਇਸ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਅੱਜ 53 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ

ਸ੍ਰੀ ਮੁਕਤਸਰ ਸਾਹਿਬ, 11 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅੱਜ 53 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ | ਸਿਹਤ ਵਿਭਾਗ ਦੀ ਸੂਚਨਾ ਅਨੁਸਾਰ ਸ੍ਰੀ ਮੁਕਤਸਰ ਸਾਹਿਬ 10, ਜ਼ਿਲ੍ਹਾ ਜੇਲ੍ਹ 3, ਮਲੋਟ 4, ਗਿੱਦੜਬਾਹਾ 7, ਬਾਦਲ 2, ...

ਪੂਰੀ ਖ਼ਬਰ »

ਸਕੂਲ 'ਚ ਨਵੇਂ ਦਾਖ਼ਲੇ ਸਬੰਧੀ ਮਸ਼ਾਲ ਮਾਰਚ ਕੱਢਿਆ

ਦੋਦਾ, 11 ਅਪ੍ਰੈਲ (ਰਵੀਪਾਲ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਨਵੇਂ ਦਾਖਲੇ ਸਬੰਧੀ ਮਸ਼ਾਲ ਮਾਰਚ ਕੀਤਾ ਗਿਆ | ਇਸ ਮੌਕੇ ਪਿੰ੍ਰਸੀਪਲ ਗੋਪਾਲ ਸਿੰਘ ਨੇ ਦੱਸਿਆ ਕਿ ਮੈਨੇਜਮੈਂਟ ਕਮੇਟੀ ਚੇਅਰਮੈਨ ਮੱਖਣ ਲਾਲ ਦੇ ਯਤਨਾਂ ਨਾਲ ਨਵੇਂ ਦਾਖਲੇ ...

ਪੂਰੀ ਖ਼ਬਰ »

ਡੀ.ਏ.ਪੀ. ਦੀ ਕੀਮਤ 'ਚ ਕੀਤੇ ਵਾਧੇ ਦੀ ਹਨੀ ਫ਼ੱਤਣਵਾਲਾ ਵਲੋਂ ਨਿਖੇਧੀ

ਸ੍ਰੀ ਮੁਕਤਸਰ ਸਾਹਿਬ, 11 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਖੇਤੀ ਕਾਨੂੰਨਾਂ ਵਿਰੁੱਧ ਕਿਸਾਨੀ ਮੋਰਚੇ ਦੇ ਚੱਲਦਿਆਂ ਪਿਛਲੇ ਦਿਨੀਂ ਬੀ.ਟੀ. ਕਾਟਨ ਦੇ ਬੀਜਾਂ ਦੇ ਰੇਟਾਂ ਵਿਚ ਚੁੱਪ-ਚੁਪੀਤੇ ਵਾਧੇ ਤੋਂ ਬਾਅਦ ਹੁਣ ਕੇਂਦਰ ਸਰਕਾਰ ਨੇ ਡੀ.ਏ.ਪੀ. ਖਾਦ ਦੇ ਭਾਅ ਵਿਚ ਭਾਰੀ ...

ਪੂਰੀ ਖ਼ਬਰ »

ਮੱਸਿਆ ਦਾ ਦਿਹਾੜਾ ਮਨਾਇਆ

ਮਲੋਟ, 11 ਅਪ੍ਰੈਲ (ਬਰਾੜ)-ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਪਿੰਡ ਦਾਨੇਵਾਲਾ ਵਿਖੇ ਮੱਸਿਆ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸਜਾਏ ਵਿਸ਼ੇਸ਼ ਕੀਰਤਨ ਦੀਵਾਨ ਦੌਰਾਨ ਭਾਈ ਗੁਰਬੀਰ ਸਿੰਘ ਮਲੇਸ਼ੀਆ ਵਾਲਿਆਂ ਵਲੋਂ ਸੰਗਤਾਂ ਨੂੰ ਰੱਬੀ ਬਾਣੀ ਨਾਲ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ

ਮਲੋਟ, 11 ਅਪ੍ਰੈਲ (ਪਾਟਿਲ)-ਡਾ. ਜਗਦੀਪ ਚਾਵਲਾ ਐਸ.ਐਮ.ਓ. ਆਲਮਵਾਲਾ ਦੀ ਅਗਵਾਈ ਵਿਚ ਲਗਾਤਾਰ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਈ ਜਾ ਰਹੀ ਹੈ | ਇਸ ਸਬੰਧੀ ਗੁਰਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਪਿੰਡ ਮਿੱਡਾ ਵਿਖੇ ਲੋਕਾਂ ਨੂੰ ਵੱਧ ਤੋਂ ਵੱਧ ਵੈਕਸੀਨ ਲਗਵਾਉਣ ਲਈ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾਵਾਂ ਵਲੋਂ ਕੋਰੋਨਾ ਟੀਕਾਕਰਨ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 11 ਅਪ੍ਰੈਲ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸ਼ਹਿਰ ਦੀ ਸਮਾਜਸੇਵੀ ਸੰਸਥਾ ਕਲੀਨ ਐਂਡ ਗਰੀਨ ਸੇਵਾ ਸੁਸਾਇਟੀ ਅਤੇ ਮੁਕਤੀਸਰ ਵੈੱਲਫੇਅਰ ਕਲੱਬ ਵਲੋਂ ਵੋਹਰਾ ਕਾਲੋਨੀ ਵਿਖੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਕੋਰੋਨਾ ਟੀਕਾਕਰਨ ਕੈਂਪ ...

ਪੂਰੀ ਖ਼ਬਰ »

ਕਿਸਾਨਾਂ ਦਾ ਰੋਸ ਧਰਨਾ 193ਵੇਂ ਦਿਨ ਵੀ ਜਾਰੀ

ਗਿੱਦੜਬਾਹਾ, 11 ਅਪ੍ਰੈਲ (ਪਰਮਜੀਤ ਸਿੰਘ ਥੇੜ੍ਹੀ)-ਤਾਲਮੇਲਵਾਂ ਸੰਘਰਸ਼ ਕਮੇਟੀ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਕਾਰਜਕਾਰੀ ਪ੍ਰਧਾਨ ਸੁਖਮੰਦਰ ਸਿੰਘ ਹੁਸਨਰ ਤੇ ਬਲਾਕ ਦੇ ਪੈੱ੍ਰਸ ਸਕੱਤਰ ਬਲਜਿੰਦਰ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX