ਤਾਜਾ ਖ਼ਬਰਾਂ


ਪਹਿਲੀ ਵਿਸ਼ਵ ਟੈਸਟ ਚੈਂਪੀਅਨਸ਼ਿਪ-ਨਿਊਜ਼ੀਲੈਂਡ ਬਣਿਆ ਚੈਂਪੀਅਨ
. . .  about 5 hours ago
ਚੰਡੀਗੜ੍ਹ ਵਿਚ ਰਹੇਗਾ ਹੁਣ ਰਾਤ ਦਾ ਕਰਫਿਊ 11 ਵਜੇ ਤੋਂ ਸਵੇਰੇ 5 ਵਜੇ ਤੱਕ
. . .  1 day ago
ਕੁਝ ਦਿਨੀਂ ਤੋਂ ਲਾਪਤਾ ਨੌਜਵਾਨ ਦੀ ਲਾਸ਼ ਨਹਿਰ ’ਚੋਂ ਮਿਲੀ
. . .  1 day ago
ਬੁਢਲਾਡਾ , 23 ਜੂਨ (ਸਵਰਨ ਸਿੰਘ ਰਾਹੀ/ ਸੁਨੀਲ ਮਨਚੰਦਾ)- ਪਿਛਲੇ ਕੁਝ ਦਿਨੀਂ ਤੋਂ ਲਾਪਤਾ ਸਥਾਨਕ ਸ਼ਹਿਰ ਦੇ ਨੌਜਵਾਨ ਦੀ ਲਾਸ਼ ਅੱਜ ਟੋਹਾਣਾ-ਫਤਿਆਬਾਦ ਨਹਿਰ ’ਚੋਂ ਮਿਲਣ ਦੀ ਖ਼ਬਰ ਹੈ।ਥਾਣਾ ਸ਼ਹਿਰੀ ਬੁਢਲਾਡਾ ਮੁਖੀ ...
ਵਰਲਡ ਟੈਸਟ ਚੈਂਪੀਅਨਸ਼ਿਪ ਫਾਈਨਲ - ਟੀਮ ਇੰਡੀਆ 170 ਦੌੜਾਂ 'ਤੇ ਆਊਟ, ਨਿਊਜ਼ੀਲੈਂਡ ਨੂੰ 139 ਦੌੜਾਂ ਦਾ ਮਿਲਿਆ ਟੀਚਾ
. . .  1 day ago
ਦਿੱਲੀ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 111 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਨਵੀਂ ਦਿੱਲੀ, 23 ਜੂਨ - ਪਿਛਲੇ 24 ਘੰਟਿਆਂ ਵਿਚ ਦਿੱਲੀ ਵਿਚ ਕੋਰੋਨਾ ਦੇ 111 ਨਵੇਂ ਕੇਸ ਸਾਹਮਣੇ ਆਏ ਹਨ ਅਤੇ 7 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੌਰਾਨ 702 ਲੋਕ ਵੀ ਤੰਦਰੁਸਤ ...
ਜੰਮੂ ਕਸ਼ਮੀਰ ਦੇ ਸ਼ੋਪੀਆਂ ਵਿਚ ਮੁਕਾਬਲੇ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ
. . .  1 day ago
ਜੰਮੂ, 23 ਜੂਨ - ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਸ਼ਰਮਲ ਖੇਤਰ ਵਿਚ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਮੁਠਭੇੜ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ ਹੈ। ਫਿਲਹਾਲ ਇਲਾਕੇ ਵਿਚ ਆਪ੍ਰੇਸ਼ਨ ਚੱਲ ਰਿਹਾ ਹੈ।
ਅੰਮ੍ਰਿਤਸਰ 'ਚ ਕੋਰੋਨਾ ਦੇ 9 ਨਵੇਂ ਮਾਮਲੇ ਆਏ ਸਾਹਮਣੇ, 1 ਮਰੀਜ਼ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 23 ਜੂਨ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 9 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ...
ਮਹਿਲਾ ਦੇ ਕਤਲ ਦੀ ਗੁੱਥੀ ਸੁਲਝੀ, ਨੌਕਰਾਣੀ ਦੀ ਭੈਣ ਨਿਕਲੀ ਕਾਤਲ
. . .  1 day ago
ਅੰਮ੍ਰਿਤਸਰ, 23 ਜੂਨ (ਗਗਨਦੀਪ ਸ਼ਰਮਾ) - ਗੁਰੂ ਨਾਨਕ ਵਾੜਾ ਇਲਾਕੇ 'ਚ ਮਹਿਲਾ ਦੇ ਅੰਨੇ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਗਿਆ ਹੈ...
ਐਨ.ਪੀ.ਏ. 'ਚ ਕਟੌਤੀ ਕਰਨ ਦੇ ਵਿਰੋਧ 'ਚ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਕੀਤੀ ਰੋਸ ਰੈਲੀ
. . .  1 day ago
ਹੁਸ਼ਿਆਰਪੁਰ, 23 ਜੂਨ (ਬਲਜਿੰਦਰਪਾਲ ਸਿੰਘ) - ਜੁਆਇੰਟ ਪੰਜਾਬ ਗੌਰਮਿੰਟ ਡਾਕਟਰਜ਼ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ 'ਤੇ ਅੱਜ ਪੀ.ਸੀ.ਐਮ.ਐੱਸ. ਸਪੈਸ਼ਲਿਸਟ ਡਾਕਟਰਜ਼...
ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਖੋਲਿਆ ਮੋਰਚਾ ,ਮਾਮਲਾ ਨੌਜਵਾਨ ਖ਼ੁਦਕੁਸ਼ੀ ਦੇ ਦੋਸ਼ੀਆਂ ਨੂੰ ਨਾ ਫੜਨ ਦਾ
. . .  1 day ago
ਮਾਛੀਵਾੜਾ ਸਾਹਿਬ, 23 ਜੂਨ (ਮਨੋਜ ਕੁਮਾਰ) - ਅੱਜ ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਸਰਹਿੰਦ ਨਹਿਰ ਲਾਗੇ ਗੜੀ ਪੁਲ ਕੋਲ ਚੱਕਾ ਜਾਮ ਕਰਦਿਆਂ ਇਨਸਾਫ਼ ਦੀ ਗੁਹਾਰ ਲਗਾਈ...
ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਯੂ.ਕੇ. ਹਾਈ ਕੋਰਟ ਵਲੋਂ ਝਟਕਾ
. . .  1 day ago
ਨਵੀਂ ਦਿੱਲੀ, 22 ਜੁਨ - ਯੂ.ਕੇ. ਹਾਈ ਕੋਰਟ ਨੇ ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਵਲੋਂ ਭਾਰਤ ਹਵਾਲਗੀ ਵਿਰੁੱਧ ਅਪੀਲ ਕਰਨ...
ਪਾਵਰ ਪਲਾਂਟ ਦੇ ਪਰਾਲੀ ਦੇ ਭੰਡਾਰ ਨੂੰ ਲੱਗੀ ਅੱਗ
. . .  1 day ago
ਤਲਵੰਡੀ ਭਾਈ, 23 ਜੂਨ,(ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਫ਼ਿਰੋਜ਼ਪੁਰ ਰੋਡ 'ਤੇ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਸਥਿਤ ਸੁਖਬੀਰ ਐਗਰੋ ਪਾਵਰ ਪਲਾਂਟ ਵਲੋਂ ...
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
. . .  1 day ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਮਹਿਲ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਰਣਜੀਤ...
ਡਾ. ਸੁਖਬੀਰ ਕੌਰ ਮਾਹਲ ਬਣੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ ਆਨਰੇਰੀ ਡਾਇਰੈਕਟਰ
. . .  1 day ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਭਾਈ ਵੀਰ ਸਿੰਘ ਨਿਵਾਸ ਅਸਥਾਨ ਦੀਆਂ ਅਕਾਦਮਿਕ ਅਤੇ ਪ੍ਰਬੰਧਕੀ ਗਤੀਵਿਧੀਆਂ ਲਈ ਸੁਖਬੀਰ ਕੌਰ ਮਾਹਲ ਨੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ...
ਜੈਪਾਲ ਭੁੱਲਰ ਦਾ ਹੋਇਆ ਸਸਕਾਰ, ਛੋਟੇ ਭਰਾ ਨੇ ਦਿਖਾਈ ਚਿਖਾ ਨੂੰ ਅਗਨੀ
. . .  1 day ago
ਫ਼ਿਰੋਜ਼ਪੁਰ, 23 ਜੂਨ (ਗੁਰਿੰਦਰ ਸਿੰਘ) - ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ 'ਤੇ ਬੀਤੇ ਕੱਲ੍ਹ ਪੀ.ਜੀ.ਆਈ. ਚੰਡੀਗੜ੍ਹ ਤੋਂ ਦੁਬਾਰਾ ਪੋਸਟ ਮਾਰਟਮ ਹੋਣ ਤੋਂ ਬਾਅਦ ਗੈਂਗਸਟਰ ਜੈਪਾਲ ਭੁੱਲਰ ਦਾ ਅੱਜ ਬਾਅਦ ਦੁਪਹਿਰ ਫ਼ਿਰੋਜ਼ਪੁਰ ਸ਼ਹਿਰ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਬਠਿੰਡਾ...
ਸਾਂਝੇ ਦੂਰਸੰਚਾਰ ਸਰੋਤ ਵਾਲਾ ਇਕ ਬੀ.ਪੀ.ਓ. ਸੈਂਟਰ ਹੁਣ ਵਿਸ਼ਵ ਭਰ ਵਿਚ ਗਾਹਕਾਂ ਨੂੰ ਦਵੇਗਾ ਸੇਵਾ
. . .  1 day ago
ਨਵੀਂ ਦਿੱਲੀ, 23 ਜੂਨ - ਸੰਚਾਰ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਘਰੇਲੂ ਅਤੇ ਅੰਤਰਰਾਸ਼ਟਰੀ ਓ.ਐਸ.ਪੀ. (ਹੋਰ ਸੇਵਾ ਪ੍ਰਦਾਤਾ) ਵਿਚਕਾਰ ਅੰਤਰ ਨੂੰ...
ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਰੱਦ
. . .  1 day ago
ਪਠਾਨਕੋਟ, 23 ਜੂਨ (ਸੰਧੂ ) - ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਸਰਦਾਰ ਭੁਪਿੰਦਰ ਸਿੰਘ ਸੱਚਰ ਅਤੇ ਜਸਵਿੰਦਰ ਸਿੰਘ ਨੇ ਕਿਹਾ...
ਝੋਨੇ ਲਈ ਅੱਠ ਘੰਟੇ ਨਿਰਵਿਘਨ ਸਪਲਾਈ ਨਾ ਮਿਲਣ ਕਾਰਨ ਹਲਵਾਰਾ ਦੇ ਕਿਸਾਨਾਂ ਨੇ 66 ਕੇ ਵੀ ਸਬ ਸਟੇਸ਼ਨ ਸੁਧਾਰ ਉਪ ਮੰਡਲ ਦਾ ਕੀਤਾ ਘਿਰਾਓ
. . .  1 day ago
ਗੁਰੂਸਰ ਸੁਧਾਰ, (ਲੁਧਿਆਣਾ) 23 ਜੂਨ (ਬਲਵਿੰਦਰ ਸਿੰਘ ਧਾਲੀਵਾਲ) - ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਗੁਰਪ੍ਰੀਤ ਸਿੰਘ ਹਲਵਾਰਾ, ਪ੍ਰਧਾਨ ਜਤਿੰਦਰ ਸਿੰਘ ਜੋਤੀ ...
ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਦਾ ਰੋਸ ਮਾਰਚ, ਪੁਲਿਸ ਨੇ ਰੋਕਿਆ
. . .  1 day ago
ਪਟਿਆਲਾ, 23 ਜੂਨ (ਧਰਮਿੰਦਰ ਸਿੰਘ ਸਿੱਧੂ) - ਐੱਨ.ਐੱਸ. ਕਯੂ. ਐੱਫ. ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਵਲੋਂ 22 ਜੂਨ ਦੀ ਮੀਟਿੰਗ ਬੇਸਿੱਟਾ ਨਿਕਲਣ...
ਬੀ. ਡੀ. ਪੀ. ਓ. ਗੁਰੂਹਰਸਹਾਏ ਦੇ ਸਾਰੇ ਕਰਮਚਾਰੀ ਕਲਮ ਛੋੜ ਹੜਤਾਲ 'ਤੇ
. . .  1 day ago
ਗੁਰੂ ਹਰ ਸਹਾਏ, 23 ਜੂਨ (ਹਰਚਰਨ ਸਿੰਘ ਸੰਧੂ) - ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ 'ਚ ਸੋਧ ਦੀ ਮੰਗ ਨੂੰ ਲੈ ਕੇ ਮੁਲਾਜ਼ਮ ਜਥੇਬੰਦੀਆਂ ਦੇ ਸਦੇ ਅਨੁਸਾਰ...
ਫ਼ਤਹਿਜੰਗ ਸਿੰਘ ਬਾਜਵਾ ਦੇ ਬੇਟੇ ਨੇ ਸਰਕਾਰੀ ਨੌਕਰੀ ਲੈਣ ਤੋਂ ਕੀਤਾ ਇਨਕਾਰ - ਰਾਵਤ
. . .  1 day ago
ਨਵੀਂ ਦਿੱਲੀ, 23 ਜੂਨ - ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਕਿਹਾ ਹੈ ਕਿ ਪੰਜਾਬ ਦੇ ਕਾਦੀਆਂ ਤੋਂ...
ਲਾਹੌਰ 'ਚ ਹੋਏ ਬੰਬ ਧਮਾਕਾ 'ਚ ਇੱਕ ਦੀ ਮੌਤ, 16 ਜ਼ਖ਼ਮੀ
. . .  1 day ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਪਾਕਿਸਤਾਨ ਦੇ ਲਾਹੌਰ ਸ਼ਹਿਰ ਦੀ ਆਬਾਦੀ ਜੌਹਰ ਟਾਊਨ ਵਿਖੇ ਅੱਜ ਸਵੇਰੇ ਇਕ ਜ਼ੋਰਦਾਰ ਬੰਬ ਧਮਾਕਾ ਹੋਇਆ...
ਕੈਪਟਨ ਅਮਰਿੰਦਰ ਸਿੰਘ ਨੂੰ ਵਾਅਦੇ ਪੂਰੇ ਕਰਨ ਲਈ ਹਾਈਕਮਾਨ ਨੇ ਦਿੱਤਾ ਅੰਤਿਮ ਸਮਾਂ (ਡੈੱਡਲਾਈਨ) - ਰਾਵਤ
. . .  1 day ago
ਨਵੀਂ ਦਿੱਲੀ, 23 ਜੂਨ - ਪੰਜਾਬ ਇੰਚਾਰਜ ਹਰੀਸ਼ ਰਾਵਤ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ ਖ਼ਤਮ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ...
ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ 'ਤੇ ਕਿਸਾਨਾਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਕੀਤਾ ਜਾਮ, ਗਰਿੱਡ ਘੇਰਿਆ
. . .  1 day ago
ਫੁੱਲਾਂਵਾਲ, 23 ਜੂਨ (ਮਨਜੀਤ ਸਿੰਘ ਦੁੱਗਰੀ) - ਝੋਨੇ ਦੀ ਬਿਜਾਈ ਲਈ ਸਰਕਾਰ ਵਲੋਂ ਨਿਰਧਾਰਿਤ ਕੀਤੀ 8 ਘੰਟੇ ਬਿਜਲੀ ਦੀ ਸਪਲਾਈ ਨਾ ਮਿਲਣ 'ਤੇ ਸ਼ਹੀਦ ਕਰਤਾਰ...
ਪੈਸਿਆਂ ਦੇ ਲੈਣ ਦੇਣ ਬਦਲੇ ਗੋਸਲਾਂ 'ਚ ਤਿੰਨ ਵਿਅਕਤੀ ਟੈਂਕੀ 'ਤੇ ਚੜ੍ਹੇ
. . .  1 day ago
ਮਲੌਦ (ਲੁਧਿਆਣਾ), 23 ਜੂਨ (ਨਿਜ਼ਾਮਪੁਰ/ਚਾਪੜਾ) - ਮਲੌਦ ਲਾਗਲੇ ਪਿੰਡ ਗੋਸਲਾਂ ਵਿਖੇ ਪੀੜਤ ਵਿਅਕਤੀਆਂ ਦੇ ਪਿਤਾ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 30 ਚੇਤ ਸੰਮਤ 553

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਵਿਧਾਇਕ ਪਿੰਕੀ ਤੇ ਡਿਪਟੀ ਕਮਿਸ਼ਨਰ ਚਾਹਲ ਨੇ ਸ਼ੁਰੂ ਕਰਵਾਈ ਕਣਕ ਦੀ ਖ਼ਰੀਦ

ਫ਼ਿਰੋਜ਼ਪੁਰ, 11 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਕਣਕ ਖ਼ਰੀਦ ਸਬੰਧੀ ਚੱਲ ਰਹੀਆਂ ਸਮੂਹ ਅਟਕਲਾਂ ਤੇ ਪੈਦਾ ਹੋਏ ਸ਼ੰਕੇ ਦੂਰ ਕਰਦਿਆਂ ਅੱਜ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਅਤੇ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਵਲੋਂ ਦਾਣਾ ਮੰਡੀ ਫ਼ਿਰੋਜ਼ਪੁਰ ਸ਼ਹਿਰ ਅਤੇ ਦਾਣਾ ਮੰਡੀ ਫ਼ਿਰੋਜ਼ਪੁਰ ਛਾਉਣੀ ਪਹੁੰਚੇ | ਕਣਕ ਲੈ ਕੇ ਮੰਡੀਆਂ 'ਚ ਆਏ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਜਿੱਥੇ ਕਿਸਾਨਾਂ ਨੂੰ ਮੰਡੀਆਂ 'ਚ ਪਹੁੰਚਣ ਵਾਲੀ ਕਣਕ ਦਾ ਇਕ-ਇਕ ਦਾਣਾ ਖ਼ਰੀਦਣ ਦਾ ਵਿਸ਼ਵਾਸ ਦਿਵਾਇਆ, ਉਥੇ ਮਾਰਕੀਟ ਕਮੇਟੀ ਫ਼ਿਰੋਜ਼ਪੁਰ ਸ਼ਹਿਰ ਦੇ ਚੇਅਰਮੈਨ ਸੁਖਵਿੰਦਰ ਸਿੰਘ ਅਟਾਰੀ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਤਿਲਕ ਰਾਜ ਅਰੋੜਾ ਦੀ ਹਾਜ਼ਰੀ 'ਚ ਕਣਕ ਦੇ ਢੇਰ 'ਤੇ ਖੜ੍ਹ ਕੇ ਸਰਕਾਰੀ ਰੇਟ 1975 ਰੁਪਏ ਪ੍ਰਤੀ ਕੁਇੰਟਲ ਲਗਾ ਕੇ ਜ਼ਿਲ੍ਹੇ ਅੰਦਰ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ | ਮੰਡੀਆਂ ਅੰਦਰ ਲੋੜੀਂਦੇ ਪੁਖ਼ਤਾ ਪ੍ਰਬੰਧ ਕੀਤੇ ਹੋਣ ਦੀ ਗੱਲ ਕਰਦਿਆਂ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਕਣਕ ਖ਼ਰੀਦ-ਵੇਚ ਸਮੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਸਰਕਾਰ ਮੰਡੀਆਂ ਵਿਚ ਕਿਸਾਨਾਂ, ਆੜ੍ਹਤੀਆਂ ਅਤੇ ਲੇਬਰ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦੇਵਾਂਗੇ | ਇਸ ਦੇ ਨਾਲ-ਨਾਲ ਉਨ੍ਹਾਂ ਨੇ ਕਿਸਾਨ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਖ਼ਰੀਦ ਪ੍ਰਕਿ੍ਆ ਨੂੰ ਨਿਰਵਿਘਨ ਰੱਖਣ ਲਈ ਫ਼ਸਲ ਕੱਟਣ ਸਮੇਂ ਕਣਕ ਦੇ ਦਾਣਿਆਂ ਵਿਚ ਨਮੀ ਦੀ ਮਾਤਰਾ 12 ਫੀਸਦੀ ਤੋਂ ਜਿਆਦਾ ਨਾ ਆਉਣ ਦੇਣ | ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੂਰੇ ਸੂਬੇ ਅੰਦਰ ਕਣਕ ਦੀ ਨਿਰਵਿਘਨ ਖ਼ਰੀਦ, ਲਿਫ਼ਟਿੰਗ ਅਤੇ ਸਮੇਂ ਸਿਰ ਅਦਾਇਗੀ ਲਈ ਸਖ਼ਤ ਨਿਰਦੇਸ਼ ਦਿੱਤੇ ਗਏ ਹਨ | ਖ਼ਰੀਦ ਸ਼ੁਰੂ ਕਰਵਾਉਣ ਸਮੇਂ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਨੇ ਮੰਡੀਆਂ 'ਚ ਪਹੁੰਚ ਰਹੀ ਕਣਕ ਦਾ ਜਾਇਜ਼ਾ ਲੈਂਦਿਆਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਆਪਣੀ ਕਣਕ ਦੀ ਫ਼ਸਲ ਪੂਰੀ ਤਰ੍ਹਾਂ ਪਕਾ ਕੇ ਹੀ ਲਿਆਉਣ ਤਾਂ ਜੋ ਉਸ ਦੀ ਖ਼ਰੀਦ ਸਬੰਧੀ ਕੋਈ ਦਿੱਕਤ ਪੇਸ਼ ਨਾ ਆਵੇ | ਇਸ ਮੌਕੇ ਫ਼ਿਰੋਜ਼ਪੁਰ ਸ਼ਹਿਰ ਮਾਰਕੀਟ ਕਮੇਟੀ ਚੇਅਰਮੈਨ ਸੁਖਵਿੰਦਰ ਸਿੰਘ ਅਟਾਰੀ ਅਤੇ ਮਾਰਕੀਟ ਕਮੇਟੀ ਫ਼ਿਰੋਜ਼ਪੁਰ ਛਾਉਣੀ ਦੇ ਚੇਅਰਮੈਨ ਹਰਜਿੰਦਰ ਸਿੰਘ ਸਾਬ ਨੇ ਮੰਡੀਆਂ ਦੇ ਮੌਜੂਦਾ ਹਾਲਾਤਾਂ ਤੇ ਖ਼ਰੀਦ ਪ੍ਰਬੰਧਾਂ 'ਤੇ ਚਾਨਣਾ ਪਾਇਆ | ਇਸ ਮੌਕੇ ਅਮਿਤ ਗੁਪਤਾ ਐੱਸ.ਐਮ., ਕੁਲਦੀਪ ਗੱਖੜ ਵਾਈਸ ਚੇਅਰਮੈਨ ਮਾਰਕੀਟ ਕਮੇਟੀ ਫ਼ਿਰੋਜ਼ਪੁਰ ਸ਼ਹਿਰ, ਰਾਜਿੰਦਰ ਛਾਬੜਾ ਵਾਈਸ ਚੇਅਰਮੈਨ ਪੇਡਾ, ਬਲਵੀਰ ਬਾਠ ਚੇਅਰਮੈਨ ਬਲਾਕ ਸੰਮਤੀ, ਐਮ.ਸੀ. ਰਿੰਕੂ ਗਰੋਵਰ, ਕਾਂਗਰਸੀ ਆਗੂ ਯਾਕੂਬ ਭੱਟੀ, ਪਵਨ ਗਰਗ ਵਾਇਸ ਚੇਅਰਮੈਨ ਮਾਰਕੀਟ ਕਮੇਟੀ ਫ਼ਿਰੋਜ਼ਪੁਰ ਛਾਉਣੀ, ਤਿਲਕ ਰਾਜ ਆੜ੍ਹਤੀਆ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ, ਅਮਰੀਕ ਸਿੰਘ ਬਰਾੜ, ਅੰਬ ਸਿੰਘ, ਸੁਖਦੇਵ ਸਿੰਘ ਵਿਰਕ, ਨਰਿੰਦਰ ਸਿੰਘ ਉਰਫ਼ ਰੋਕੀ, ਕੇਵਲ, ਇਕਬਾਲ ਸਿੰਘ ਚੁੱਘ, ਚਰਨ ਸਿੰਘ, ਬਬਲੀ, ਛਾਉਣੀ ਮੰਡੀ 'ਚ ਨੰਦ ਕਿਸ਼ੋਰ ਗੁਗਨ, ਕੁਲਬੀਰ ਸਿੰਘ ਸੰਧੂ ਮੱਲਵਾਲ, ਵਿਪਨ ਕੁਮਾਰ, ਮੋਹਿਤ ਸਿੰਗਲਾ, ਪਵਨ ਕੁਮਾਰ, ਜੋਗਿੰਦਰ ਸਿੰਘ ਸਾਮਾ ਨੂਰਪੁਰ ਸੇਠਾਂ, ਰੋਹਿਤ ਗਰਗ, ਪ੍ਰਵੀਨ ਮੰਗਲ, ਸੰਜੀਵ ਕੁਮਾਰ, ਕੁਲਭੂਸ਼ਨ ਗਰਗ, ਡਿੰਪੀ, ਪਿੱਪਲ ਸਿੰਘ ਆਦਿ ਹਾਜ਼ਰ ਸਨ |

ਕਿਸਾਨ ਮੰਡੀਆਂ 'ਚ ਕਣਕ ਲੈ ਕੇ ਪਹੁੰਚੇ, ਪਰ ਖ਼ਰੀਦਦਾਰ ਕੋਈ ਨਹੀਂ

ਗੁਰੂਹਰਸਹਾਏ, 11 ਅਪ੍ਰੈਲ (ਹਰਚਰਨ ਸਿੰਘ ਸੰਧੂ)- ਖੇਤੀ ਕਾਨੂੰਨਾਂ ਨੂੰ ਲੈ ਕੇ ਜਿੱਥੇ ਕੇਂਦਰ ਦੀ ਮੋਦੀ ਸਰਕਾਰ ਨਾਲ ਪਿਛਲੇ 6 ਮਹੀਨੇ ਤੋਂ ਆਢਾ ਲਾਈ ਬੈਠੇ ਕਿਸਾਨ ਹੁਣ ਆਪਣੀ 6 ਮਹੀਨੇ ਦੀ ਮਿਹਨਤ ਨਾਲ ਤਿਆਰ ਕੀਤੀ ਕਣਕ ਦੀ ਫ਼ਸਲ ਦੀ ਕਟਾਈ ਕਰਕੇ ਮੰਡੀਆਂ 'ਚ ਵੇਚਣ ਲਈ ...

ਪੂਰੀ ਖ਼ਬਰ »

ਚੇਅਰਮੈਨ ਸੁਖਵਿੰਦਰ ਸਿੰਘ ਅਟਾਰੀ ਨੇ ਸ਼ੁਰੂ ਕਰਵਾਈ ਮਹਾਲਮ ਮੰਡੀ ਅੰਦਰ ਸਰਕਾਰੀ ਖ਼ਰੀਦ

ਫ਼ਿਰੋਜ਼ਪੁਰ, 11 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਨਲਾਈਨ ਸਮਾਗਮ ਕਰ ਕੇ ਸ਼ੁਰੂ ਕਰਵਾਈ ਗਈ ਪੰਜਾਬ ਵਿਚ ਕਣਕ ਦੀ ਸਰਕਾਰੀ ਖ਼ਰੀਦ ਉਪਰੰਤ ਸੁਖਵਿੰਦਰ ਸਿੰਘ ਅਟਾਰੀ ਚੇਅਰਮੈਨ ਮਾਰਕੀਟ ਕਮੇਟੀ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕੋਰੋਨਾ ਦੇ ਅੱਜ ਮਿਲੇ 581 ਹੋਰ ਮਾਮਲੇ ਤੇ 2 ਨੇ ਤੋੜਿਆ ਦਮ

ਫ਼ਿਰੋਜ਼ਪੁਰ, 11 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਦੁਨੀਆਂ 'ਚ ਫੈਲੀ ਕੋਰੋਨਾ ਨੁਮਾ ਮਹਾਂਮਾਰੀ ਨੇ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ 58 ਵਿਅਕਤੀਆਂ ਨੂੰ ਆਪਣੀ ਲਪੇਟ 'ਚ ਲੈ ਲਿਆ, ਜਦਕਿ ਇਲਾਜ ਅਧੀਨ ਚੱਲ ਰਹੇ ਮਰੀਜ਼ਾਂ ਵਿਚੋਂ 2 ਜਣਿਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ...

ਪੂਰੀ ਖ਼ਬਰ »

ਖ਼ਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਨਹੀਂ ਆਵੇਗੀ ਕੋਈ ਪ੍ਰੇਸ਼ਾਨੀ- ਏ. ਡੀ. ਸੀ.

ਫ਼ਿਰੋਜ਼ਪੁਰ, 11 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇਸ ਵਾਰ ਵੀ ਜ਼ਿਲ੍ਹੇ ਵਿਚ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਦੀਆਂ ਹਦਾਇਤਾਂ 'ਤੇ ਹਾੜੀ ਸੀਜ਼ਨ ਲਈ ਕਣਕ ਦੀ ਖ਼ਰੀਦ ਦੇ ਪੁਖ਼ਤਾ ਅਤੇ ਸੁਰੱਖਿਅਤ ਪ੍ਰਬੰਧ ਕੀਤੇ ...

ਪੂਰੀ ਖ਼ਬਰ »

ਮਿੰਨਾ ਵਲੋਂ ਦਿਖਾਈਆਂ ਬਗ਼ਾਵਤੀ ਸੁਰਾਂ ਨਾਲ ਹਲਕਾ ਜ਼ੀਰਾ ਅੰਦਰ ਅਕਾਲੀ ਤੇ ਟਕਸਾਲੀ ਸਫ਼ਾਂ 'ਚ ਫੇਰਬਦਲ ਦੀਆਂ ਸੰਭਾਵਨਾਵਾਂ ਹੋਈਆਂ ਤੇਜ਼

ਫ਼ਿਰੋਜ਼ਪੁਰ, 11 ਅਪ੍ਰੈਲ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਆਗਾਮੀ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨ ਸਭਾ ਹਲਕਾ ਜ਼ੀਰਾ ਤੋਂ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਨੂੰ ਉਮੀਦਵਾਰ ਬਣਾਏ ਜਾਣ ...

ਪੂਰੀ ਖ਼ਬਰ »

'ਆਪ' ਆਗੂਆਂ ਦਾ ਪਾਰਟੀ ਪ੍ਰਚਾਰ ਤੇ ਲੋਕਾਂ ਨਾਲ ਮੇਲ-ਮਿਲਾਪ ਨਿਰੰਤਰ ਜਾਰੀ

ਫਿਰੋਜਪੁਰ, 11 ਅਪ੍ਰੈਲ (ਕੁਲਬੀਰ ਸਿੰਘ ਸੋਢੀ)- ਪੰਜਾਬ ਵਿਚ ਹੋਣ ਵਾਲੀਆਂ 2022 ਵਿਚ ਵਿਧਾਨ ਸਭ ਦੀਆਂ ਚੋਣਾਂ ਨੂੰ ਲੈ ਕੇ ਜਿੱਥੇ ਰਾਜਨੀਤਿਕ ਪਾਰਟੀਆਂ ਵਲੋਂ ਪਾਰਟੀ ਦੀਆਂ ਨੀਤੀਆਂ ਬਾਰੇ ਜਾਗਰੂਕਤਾ ਨੇ ਨਾਲ-ਨਾਲ ਚੋਣ ਪ੍ਰਚਾਰ ਵੀ ਵੱਡੇ ਪੱਧਰ 'ਤੇ ਕੀਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਸੀ. ਐੱਚ. ਸੀ. ਗੁਰੂਹਰਸਹਾਏ ਵਿਖੇ ਮਨਾਇਆ ਨੈਸ਼ਨਲ ਸੇਫ਼ ਮਦਰਹੁੱਡ ਡੇਅ

ਗੁਰੂਹਰਸਹਾਏ, 11 ਅਪ੍ਰੈਲ (ਕਪਿਲ ਕੰਧਾਰੀ)- ਡਾ: ਬਲਵੀਰ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ ਗੁਰੂਹਰਸਹਾਏ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀ.ਐੱਚ.ਸੀ ਗੁਰੂਹਰਸਹਾਏ ਵਿਖੇ ਡਾ: ਹਰਬੰਸ ਲਾਲ ਆਯੁਰਵੈਦਿਕ ਮੈਡੀਕਲ ਅਫ਼ਸਰ ਦੀ ਰਹਿਨੁਮਾਈ ਹੇਠ ਨੈਸ਼ਨਲ ਸੇਫ਼ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਮਹਿੰਗੀ ਬਿਜਲੀ ਦਾ ਵਿਰੋਧ ਜਾਰੀ

ਮਮਦੋਟ, 11 ਅਪ੍ਰੈਲ (ਸੁਖਦੇਵ ਸਿੰਘ ਸੰਗਮ)- ਆਮ ਆਦਮੀ ਪਾਰਟੀ ਵਲੋਂ ਮਹਿੰਗੀ ਬਿਜਲੀ ਦੇ ਵਿਰੋਧ ਵਿਚ ਸ਼ੁਰੂ ਕੀਤੇ ਗਏ ਬਿਜਲੀ ਅੰਦੋਲਨ ਨੂੰ ਲੈ ਕੇ ਦੂਜੇ ਦਿਨ ਪਿੰਡ ਲੱਖਾ ਸਿੰਘ ਵਾਲਾ ਹਿਠਾੜ ਵਿਖੇ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਪਾਰਟੀ ਦੇ ਸੀਨੀਅਰ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਜ਼ੀਰਾ, 11 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)- ਜ਼ੀਰਾ ਨੇੜਲੇ ਪਿੰਡ ਸਨ੍ਹੇਰ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਗੁਰਦੁਆਰਾ ਸਾਹਿਬ ਵਿਖੇ ਲਗਾਇਆ ਗਿਆ | ਕੈਂਪ ਦਾ ਉਦਘਾਟਨ ਸੰਤ ਬਾਬਾ ਗੁਰਸੇਵਕ ਸਿੰਘ ਸ਼ੀਹਣੀ ਸਾਹਿਬ ਵਾਲਿਆਂ ਅਤੇ ਚੇਅਰਮੈਨ ਸੁਖਦੇਵ ਸਿੰਘ ...

ਪੂਰੀ ਖ਼ਬਰ »

ਵਿਸਾਖੀ ਵਾਲੇ ਦਿਨ ਪੀ. ਟੀ. ਆਈ. (646) ਅਧਿਆਪਕਾਂ ਵਲੋਂ ਲਲਕਾਰ ਰੈਲੀ ਦਾ ਐਲਾਨ- ਹਰੀਸ਼ ਸਾਮਾ

ਗੁਰੂਹਰਸਹਾਏ, 11 ਅਪ੍ਰੈਲ ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)- ਪੀ.ਟੀ.ਆਈ ਅਧਿਆਪਕਾਂ ਵਲੋਂ ਪਿਛਲੇ ਲੰਬੇ ਸਮੇਂ ਤੋਂ ਲਮਕਦੀਆਂ ਆ ਰਹੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਖੇਡ ਮੰਤਰੀ ਅਤੇ ਹਲਕੇ ਦੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਦੀ ਕੋਠੀ ਦੇ ਬਾਹਰ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ ਦਾਖਲਾ ਮੁਹਿੰਮ ਜ਼ੋਰਾਂ 'ਤੇ

ਤਲਵੰਡੀ ਭਾਈ, 11 ਅਪ੍ਰੈਲ (ਰਵਿੰਦਰ ਸਿੰਘ ਬਜਾਜ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਭਾਈ ਦੇ ਪਿ੍ੰਸੀਪਲ ਪਵਨ ਕੁਮਾਰ ਅਰੋੜਾ ਨੇ ਸਕੂਲ ਵਿਚ ਦਾਖਲਾ ਮੁਹਿੰਮ ਦਾ ਆਗਾਜ਼ ਕਰਦਿਆਂ ਦੱਸਿਆ ਕਿ ਸਰਕਾਰੀ ਸਕੂਲਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ...

ਪੂਰੀ ਖ਼ਬਰ »

ਸਮੁੱਚੀ ਸਿੱਖ ਕੌਮ ਬਰਗਾੜੀ ਕੇਸ ਦੀ ਪੈਰਵਾਈ ਕਰਨ ਲਈ ਇੱਕਮੁੱਠ ਹੋਵੇ- ਭੁੱਲਰ

ਫ਼ਿਰੋਜ਼ਪੁਰ, 11 ਅਪ੍ਰੈਲ (ਗੁਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਨੇ ਬਰਗਾੜੀ ਬੇਅਦਬੀ ਕੇਸ ਸਬੰਧੀ ਹਾਈਕੋਰਟ ਦੇ ਆਏ ਫ਼ੈਸਲੇ ਨੂੰ ਬਾਦਲ ਪਰਿਵਾਰ ਨੂੰ ਬਚਾਉਣ ਲਈ ਭਾਜਪਾ ਤੇ ਆਰ.ਐੱਸ.ਐੱਸ ਦੇ ਇਸ਼ਾਰੇ 'ਤੇ ਕੀਤਾ ਫ਼ੈਸਲਾ ਕਰਾਰ ਦਿੰਦਿਆਂ ਸਮੁੱਚੀ ...

ਪੂਰੀ ਖ਼ਬਰ »

ਜ਼ੀਰਾ ਵਿਧਾਨ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਾਂਗੇ ਤੇ ਸ਼ਾਨ ਨਾਲ ਜਿੱਤਾਂਗੇ- ਅਵਤਾਰ ਸਿੰਘ ਜ਼ੀਰਾ

ਮੱਲਾਂਵਾਲਾ, 11 ਅਪ੍ਰੈਲ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਵਿਧਾਨ ਸਭਾ ਹਲਕਾ ਜ਼ੀਰਾ ਦੀ ਸੰਗਤ ਜੋ ਮੇਰਾ ਪਰਿਵਾਰ ਹੈ, ਮੈਂ ਇਨ੍ਹਾਂ ਦੇ ਹੁਕਮ 'ਤੇ ਹਲਕਾ ਜ਼ੀਰਾ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਾਂਗਾ | ਇਹ ਸ਼ਬਦ ਅਵਤਾਰ ਸਿੰਘ ਜ਼ੀਰਾ ਮੈਂਬਰ ਵਰਕਿੰਗ ਕਮੇਟੀ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਜ਼ੀਰਾ ਤੋਂ ਅਕਾਲੀ ਦਲ ਦੇ ਉਮੀਦਵਾਰ ਜਨਮੇਜਾ ਸਿੰਘ ਸੇਖੋਂ ਨੂੰ ਵੱਡੇ ਫ਼ਰਕ ਨਾਲ ਜਿਤਾਵਾਂਗੇ- ਬਲਵਿੰਦਰ ਸਿੰਘ ਭੁੱਲਰ

ਮੱਲਾਂਵਾਲਾ, 11 ਅਪ੍ਰੈਲ (ਗੁਰਦੇਵ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਨੂੰ ਵਿਧਾਨ ਸਭਾ ਹਲਕਾ ਜ਼ੀਰਾ ਤੋਂ ਉਮੀਦਵਾਰ ਐਲਾਨਣ 'ਤੇ ਅਕਾਲੀ ਵਰਕਰਾਂ 'ਚ ਭਾਰੀ ਖ਼ੁਸ਼ੀ ਪਾਈ ਜਾ ਰਹੀ ਹੈ | ...

ਪੂਰੀ ਖ਼ਬਰ »

ਚੌਧਰੀ ਸੱਜਣ ਕੁਮਾਰ ਜਾਖੜ ਤੋਂ ਮੇਅਰ ਵਿਮਲ ਠਠਈ ਨੇ ਲਿਆ ਅਸ਼ੀਰਵਾਦ

ਅਬੋਹਰ, 11 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਨਗਰ ਨਿਗਮ ਅਬੋਹਰ ਦੇ ਪਹਿਲੇ ਬਣੇ ਮੇਅਰ ਸ੍ਰੀ ਵਿਮਲ ਠਠਈ ਨੇ ਅੱਜ ਆਪਣੀ ਟੀਮ ਦੇ ਨਾਲ ਪਿੰਡ ਪੰਜਕੋਸੀ ਵਿਖੇ ਪੁੱਜ ਕੇ ਸਾਬਕਾ ਸਹਿਕਾਰਤਾ ਮੰਤਰੀ ਚੌਧਰੀ ਸੱਜਣ ਕੁਮਾਰ ਜਾਖੜ ਤੋਂ ਆਸ਼ੀਰਵਾਦ ਲਿਆ | ਇਸ ਮੌਕੇ ਪਿੰਡ ਪੰਜਕੋਸੀ ...

ਪੂਰੀ ਖ਼ਬਰ »

ਕਾਸਕੋ ਕਿ੍ਕਟ ਟੂਰਨਾਮੈਂਟ ਕਰਵਾਇਆ

ਮਮਦੋਟ, 11 ਅਪ੍ਰੈਲ (ਸੁਖਦੇਵ ਸਿੰਘ ਸੰਗਮ)- ਮਮਦੋਟ ਅਨਾਜ ਮੰਡੀ ਵਿਖੇ ਇਕ ਰੋਜ਼ਾ ਕਾਸਕੋ ਕਿ੍ਕਟ ਟੂਰਨਾਮੈਂਟ ਦਾ ਆਯੋਜਨ ਕੀਤਾ, ਜਿਸ ਵਿਚ ਇਲਾਕੇ ਦੀਆਂ 16 ਟੀਮਾਂ ਨੇ ਹਿੱਸਾ ਲਿਆ | ਇਸ ਟੂਰਨਾਮੈਂਟ ਦਾ ਉਦਘਾਟਨ ਡਾ: ਸੁਰਿੰਦਰ ਕੁਮਾਰ (ਸੋਨੂੰ ਸੇਠੀ) ਐਮ. ਸੀ. ਮਮਦੋਟ ਵਲੋਂ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਜ਼ੀਰਾ ਤੋਂ ਜਨਮੇਜਾ ਸਿੰਘ ਸੇਖੋਂ ਦੀ ਟਿਕਟ ਦੇ ਐਲਾਨ ਤੋਂ ਬਾਅਦ ਅਵਤਾਰ ਸਿੰਘ ਜ਼ੀਰਾ ਵਲੋਂ ਆਜ਼ਾਦ ਚੋਣ ਲੜਨ ਦਾ ਫ਼ੈਸਲਾ

ਜ਼ੀਰਾ, 11 ਅਪ੍ਰੈਲ (ਜੋਗਿੰਦਰ ਸਿੰਘ ਕੰਡਿਆਲ, ਮਨਜੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦਾ ਗੜ੍ਹ ਮੰਨੇ ਜਾਂਦੇ ਵਿਧਾਨ ਸਭਾ ਹਲਕਾ ਜ਼ੀਰਾ ਤੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਵਤਾਰ ਸਿੰਘ ਜ਼ੀਰਾ ਦੀ ਟਿਕਟ ਕੱਟ ਕੇ ਇੱਥੇ ਸਾਬਕਾ ਮੰਤਰੀ ਜਨਮੇਜਾ ...

ਪੂਰੀ ਖ਼ਬਰ »

ਟ੍ਰੈਫ਼ਿਕ ਪੁਲਿਸ ਕੈਂਟ ਵਲੋਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਮੁਹਿੰਮ ਸ਼ੁਰੂ

ਫ਼ਿਰੋਜ਼ਪੁਰ, 11 ਅਪ੍ਰੈਲ (ਰਾਕੇਸ਼ ਚਾਵਲਾ)- ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕੈਂਟ ਟਰੈਫ਼ਿਕ ਪੁਲਿਸ ਵਲੋਂ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਬਿਨਾਂ ਮਾਸਕ ਵਾਲੇ ਵਿਅਕਤੀਆਂ ਦੇ ਚਲਾਨ ਤੋਂ ਇਲਾਵਾ ਬੁਲਟ ਮੋਟਰਸਾਈਕਲ 'ਤੇ ...

ਪੂਰੀ ਖ਼ਬਰ »

ਭਾਕਿਯੂ ਕ੍ਰਾਂਤੀਕਾਰੀ ਬਲਾਕ ਜ਼ੀਰਾ ਦੀ ਮੀਟਿੰਗ ਦੌਰਾਨ ਦਿੱਲੀ ਸੰਘਰਸ਼ ਸਬੰਧੀ ਵਿਚਾਰਾਂ

ਜ਼ੀਰਾ, 11 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)- ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਵਿਖੇ ਚੱਲ ਰਹੇ ਸੰਘਰਸ਼ ਸਬੰਧੀ ਵਿਚਾਰਾਂ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਬਲਾਕ ਜ਼ੀਰਾ ਦੀ ਅਹਿਮ ਮੀਟਿੰਗ ਬਲਦੇਵ ਸਿੰਘ ਜ਼ੀਰਾ ਸੂਬਾ ਜਨਰਲ ਸਕੱਤਰ ਦੀ ...

ਪੂਰੀ ਖ਼ਬਰ »

ਡਾ: ਜਸਵੰਤ ਗਰੋਵਰ ਨੇ ਪੁਲਿਸ ਹਿਰਾਸਤ 'ਚ ਮਾਰੇ ਗਏ 'ਸ਼ਿਵਮ' ਦੇ ਬੱਚਿਆਂ ਨੂੰ ਲਿਆ 'ਗੋਦ'

ਮੁੱਦਕੀ, 11 ਅਪ੍ਰੈਲ (ਭੁਪਿੰਦਰ ਸਿੰਘ)- ਸਥਾਨਕ ਕਸਬੇ ਦੇ ਸਮਾਜ ਸੇਵੀ ਡਾਕਟਰ ਜਸਵੰਤ ਸਿੰਘ ਗਰੋਵਰ ਵਲੋਂ ਸਿਵਲ ਪ੍ਰਸ਼ਾਸਨ ਦੀ ਹਾਜ਼ਰੀ ਵਿਚ ਇਕ ਪੀੜਤ ਪਰਿਵਾਰ ਦੇ ਬੱਚਿਆਂ ਨੂੰ ਗੋਦ ਲੈਣ ਲਈ ਆਪਣੇ ਘਰ ਇਕ ਸਾਦਾ ਸਮਾਗਮ ਰੱਖਿਆ ਗਿਆ, ਜਿਸ ਵਿਚ ਮੈਡਮ ਰਾਜਦੀਪ ਕੌਰ ...

ਪੂਰੀ ਖ਼ਬਰ »

ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ

ਤਲਵੰਡੀ ਭਾਈ, 11 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ)- ਡਾ: ਭੀਮ ਰਾਓ ਅੰਬੇਡਕਰ ਵੈਲਫੇਅਰ ਸੁਸਾਇਟੀ ਤਲਵੰਡੀ ਭਾਈ ਵਲੋਂ ਭਾਰਤੀ ਸੰਵਿਧਾਨ ਦੇ ਸੰਵਿਧਾਨ ਦੇ ਨਿਰਮਾਤਾ ਅਤੇ ਦਲਿਤਾਂ ਦੇ ਮਸੀਹਾ ਡਾ: ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਸਥਾਨਕ ...

ਪੂਰੀ ਖ਼ਬਰ »

ਵਲੂਰ ਰਿਲਾਇੰਸ ਪੰਪ 'ਤੇ ਚੱਲ ਰਿਹਾ ਧਰਨਾ 193ਵੇਂ ਦਿਨ 'ਚ ਦਾਖ਼ਲ

ਕੁੱਲਗੜ੍ਹੀ, 11 ਅਪ੍ਰੈਲ (ਸੁਖਜਿੰਦਰ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਵਲੂਰ ਰਿਲਾਇੰਸ ਪੰਪ 'ਤੇ ਚੱਲ ਰਿਹਾ ਧਰਨਾ 193ਵੇਂ ਦਿਨ 'ਚ ਦਾਖਲ ਹੋ ਗਿਆ ਹੈ | ਇਹ ਧਰਨਾ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਭਾਗ ਸਿੰਘ ਮਰਖਾਈ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਡਾਕਟਰ ਅੰਮਿ੍ਤਪਾਲ ਸੋਢੀ ਬਣੇ 'ਆਪ' ਦੇ ਡਾਕਟਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ

ਫ਼ਿਰੋਜ਼ਪੁਰ, 11 ਅਪ੍ਰੈਲ (ਕੁਲਬੀਰ ਸਿੰਘ ਸੋਢੀ)- ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਆਪਣੇ ਸੰਗਠਨਤਾਮਿਕ ਢਾਂਚੇ ਵਿਚ ਵਿਸਥਾਰ ਕਰਦੇ ਹੋਏ ਪੰਜਾਬ ਪੱਧਰ 'ਤੇ ਪਾਰਟੀ ਆਗੂਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਹਨ, ਜਿਸ ਦੇ ਚਲਦੇ ...

ਪੂਰੀ ਖ਼ਬਰ »

120 ਰੁਪਏ ਦੀ ਰਾਸ਼ੀ ਸਮੇਤ ਦੜਾ ਸੱਟਾ ਲਾਉਂਦਾ ਕਾਬੂ

ਮਮਦੋਟ, 11 ਅਪ੍ਰੈਲ (ਸੁਖਦੇਵ ਸਿੰਘ ਸੰਗਮ)- ਮਮਦੋਟ ਪੁਲਿਸ ਵਲੋਂ ਇਕ ਵਿਅਕਤੀ ਨੂੰ ਦੜਾ ਸੱਟਾ ਲਾਉਣ ਦੇ ਦੋਸ਼ ਹੇਠ ਕਾਬੂ ਕੀਤਾ ਗਿਆ ਹੈ | ਥਾਣਾ ਮਮਦੋਟ ਦੇ ਹੌਲਦਾਰ ਓਮ ਪ੍ਰਕਾਸ਼ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਜਦੋਂ ਉਹ ਸ਼ੱਕੀ ਲੋਕਾਂ ਦੀ ਜਾਂਚ-ਪੜਤਾਲ ਲਈ ਪਿੰਡ ...

ਪੂਰੀ ਖ਼ਬਰ »

ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ 'ਤੇ ਲਾਠੀਚਾਰਜ ਨੰਗਾ ਚਿੱਟਾ ਸਰਕਾਰੀ ਦਮਨ- ਡੀ. ਟੀ. ਐਫ.

ਫ਼ਿਰੋਜ਼ਪੁਰ, 11 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਮੁੱਖ ਮੰਤਰੀ ਦੇ ਸ਼ਹਿਰ ਰੁਜ਼ਗਾਰ ਦਾ ਹੱਕ ਮੰਗਦੇ ਬੇਰੁਜ਼ਗਾਰ ਈ.ਟੀ.ਟੀ. ਅਧਿਆਪਕਾਂ 'ਤੇ ਪੁਲਿਸ ਵਲੋਂ ਕੀਤਾ ਗਿਆ ਲਾਠੀਚਾਰਜ ਨੰਗਾ ਚਿੱਟਾ ਸਰਕਾਰੀ ਦਮਨ ਹੈ | ਅਧਿਆਪਕਾਂ ਨੂੰ ਹੱਕ ਦੇਣ ਦੀ ਬਜਾਏ ਭਾਖੜਾ ਨਹਿਰ ...

ਪੂਰੀ ਖ਼ਬਰ »

ਆਦਰਸ਼ ਸਕੂਲ ਸ਼ਹਿਜ਼ਾਦਾ ਸੰਤ ਸਿੰਘ ਦੇ ਅਧਿਆਪਕਾਂ ਨੇ ਦਾਖ਼ਲਾ ਮੁਹਿੰਮ ਤਹਿਤ ਕੱਢੀ ਰੈਲੀ

ਜ਼ੀਰਾ, 11 ਅਪ੍ਰੈਲ (ਜੋਗਿੰਦਰ ਸਿੰਘ ਕੰਡਿਆਲ)-ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸ਼ਹਿਜ਼ਾਦਾ ਸੰਤ ਸਿੰਘ ਮਲਸੀਆਂ ਕਲਾਂ ਵਲੋਂ ਦਾਖ਼ਲਾ ਮੁਹਿੰਮ ਤਹਿਤ ਪਿੰਡ ਵਿਚ ਰੈਲੀ ਕੱਢੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਪਿੰ੍ਰਸੀਪਲ ਚਰਨਜੀਤ ਸਿੰਘ ਨੇ ਦੱਸਿਆ ਕਿ ਆਦਰਸ਼ ਸਕੂਲ ...

ਪੂਰੀ ਖ਼ਬਰ »

ਸਰਕਾਰ ਤੁਰੰਤ ਮੰਡੀਆਂ ਵਿਚ ਬਾਰਦਾਨੇ ਦੀ ਘਾਟ ਨੂੰ ਪੂਰਾ ਕਰੇ- ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ

ਖੋਸਾ ਦਲ ਸਿੰਘ, 11 ਅਪ੍ਰੈਲ (ਮਨਪ੍ਰੀਤ ਸਿੰਘ ਸੰਧੂ)- ਮੰਡੀਆਂ ਵਿਚ ਭਾਰੀ ਮਾਤਰਾ 'ਚ ਕਣਕ ਪਹੁੰਚ ਚੁੱਕੀ ਹੈ, ਪਰ ਕਣਕ ਨੂੰ ਭਰਨ ਲਈ ਬਾਰਦਾਨੇ ਦੀ ਘਾਟ ਕਿਸਾਨਾਂ ਅਤੇ ਆੜ੍ਹਤੀਆਂ ਲਈ ਵੱਡੀ ਮੁਸ਼ਕਲ ਬਣੀ ਹੋਈ ਹੈ, ਸਰਕਾਰ ਜਲਦ ਬਾਰਦਾਨੇ ਦਾ ਇੰਤਜ਼ਾਮ ਕਰ ਮੰਡੀਆਂ ਵਿਚ ...

ਪੂਰੀ ਖ਼ਬਰ »

ਵਿਸਾਖੀ ਦਿਹਾੜਾ ਮਨਾਉਣ ਲਈ ਵਿਸ਼ਵ ਭਾਈ ਮਰਦਾਨਾ ਸੁਸਾਇਟੀ ਦਾ ਜਥਾ ਪਾਕਿਸਤਾਨ ਰਵਾਨਾ

ਫ਼ਿਰੋਜ਼ਪੁਰ, 11 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਵਿਸਾਖੀ ਦਿਹਾੜਾ ਪੂਰੀ ਸ਼ਰਧਾ ਭਾਵਨਾ ਨਾਲ ਮਨਾਉਣ ਲਈ ਅੱਜ ਫ਼ਿਰੋਜ਼ਪੁਰ ਤੋਂ ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਦਾ ਜਥਾ ਪੂਰੇ ਉਤਸ਼ਾਹ ਨਾਲ ਰਵਾਨਾ ਹੋਇਆ, ਜਿਸ ਦੀ ਅਗਵਾਈ ਜਥਾ ਲੀਡਰ ...

ਪੂਰੀ ਖ਼ਬਰ »

ਮੱਛੀ ਮੋਟਰ ਦੂਜੀ ਵਾਰ ਚੋਰੀ

ਗੁਰੂਹਰਸਹਾਏ, 11 ਅਪ੍ਰੈਲ (ਹਰਚਰਨ ਸਿੰਘ ਸੰਧੂ)- ਗਰਾਮ ਪੰਚਾਇਤ ਮਾੜੇ ਕਲਾਂ ਦੇ ਸ਼ਮਸ਼ਾਨਘਾਟ 'ਚ ਲੱਗੀ ਮੱਛੀ ਮੋਟਰ ਦੂਜੀ ਵਾਰ ਚੋਰੀ ਹੋਣ ਦੀ ਖ਼ਬਰ ਹੈ | ਪਿੰਡ ਦੀ ਮਹਿਲਾ ਸਰਪੰਚ ਕੁਮਾਰੀ ਬਿਮਲਾ ਰਾਣੀ ਨੇ ਦੱਸਿਆ ਕਿ ਪੰਚਾਇਤ ਵਲੋਂ ਸ਼ਮਸ਼ਾਨਘਾਟ ਅੰਦਰ ਬੋਰ ਕਰਵਾ ...

ਪੂਰੀ ਖ਼ਬਰ »

ਪਿੰਡ ਤਲਵੰਡੀ ਜੱਲੇ ਖ਼ਾਂ ਤੋਂ ਦਿੱਲੀ ਸੰਘਰਸ਼ ਲਈ ਸਹਾਇਤਾ ਰਾਸ਼ੀ ਭੇਜੀ

ਜ਼ੀਰਾ, 11 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)- ਦਿੱਲੀ ਵਿਖੇ ਕਿਸਾਨਾਂ ਵਲੋਂ ਲਗਾਏ ਗਏ ਧਰਨੇ 'ਚ ਸਹਿਯੋਗ ਕਰਦਿਆਂ ਜ਼ੀਰਾ ਨੇੜਲੇ ਪਿੰਡ ਤਲਵੰਡੀ ਜੱਲੇ ਖ਼ਾਂ ਤੋਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂ ਲਖਵਿੰਦਰ ਸਿੰਘ ਖ਼ਾਲਸਾ ਅਤੇ ਉਨ੍ਹਾਂ ਦੇ ਸਾਥੀ ਤਰਸੇਮ ...

ਪੂਰੀ ਖ਼ਬਰ »

ਵਕੀਲ ਅੱਜ ਕੰਮਕਾਜ ਰੱਖਣਗੇ ਬੰਦ

ਫ਼ਿਰੋਜ਼ਪੁਰ, 11 ਅਪ੍ਰੈਲ (ਰਾਕੇਸ਼ ਚਾਵਲਾ)- ਕੇਂਦਰ ਵਲੋਂ ਪਾਸ ਕੀਤੇ ਤਿੰਨ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਸੰਘਰਸ਼ ਕਰ ਰਹੇ ਪੰਜਾਬ ਦੇ ਕਿਸਾਨਾਂ ਦੇ ਸਮਰਥਨ ਵਿਚ ਫ਼ਿਰੋਜ਼ਪੁਰ ਦੀ ਬਾਰ ਐਸੋਸੀਏਸ਼ਨ ਨੇ ਸੋਮਵਾਰ 12 ਅਪ੍ਰੈਲ ਨੂੰ ਨੋ ਵਰਕ ਡੇਅ ਐਲਾਨ ਕਰਦੇ ...

ਪੂਰੀ ਖ਼ਬਰ »

ਦੁੱਖ ਨਿਵਾਰਨ ਸ੍ਰੀ ਬਾਲਾ ਧਾਮ 'ਚ ਨਰਾਤੇ ਉਤਸਵ ਕੱਲ੍ਹ ਤੋਂ

ਫ਼ਾਜ਼ਿਲਕਾ, 11 ਅਪ੍ਰੈਲ (ਅਮਰਜੀਤ ਸ਼ਰਮਾ)-ਦੁੱਖ ਨਿਵਾਰਨ ਸ੍ਰੀ ਬਾਲਾ ਧਾਮ ਮੰਦਰ ਕਮੇਟੀ ਦੀ ਇਕ ਮੀਟਿੰਗ ਹੋਈ ਜਿਸ 'ਚ ਨੇਤਰ ਨਰਾਤੇ ਸ੍ਰੀ ਰਾਮ ਨੌਮੀ ਤੇ ਸ੍ਰੀ ਹਨੂੰਮਾਨ ਜਨਮ ਉਤਸਵ 'ਤੇ ਆਯੋਜਿਤ ਹੋਣ ਵਾਲੇ ਪ੍ਰੋਗਰਾਮਾਂ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਗਿਆ | ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਸਿਧਾਂਤਾਂ 'ਤੇ ਚੱਲਣ ਵਾਲੀ ਪਾਰਟੀ, ਕਿਸੇ ਨੂੰ ਨੁਕਤਾਚੀਨੀ ਕਰਨ ਦਾ ਕੋਈ ਅਧਿਕਾਰ ਨਹੀਂ- ਸੇਖੋਂ

ਫ਼ਿਰੋਜ਼ਪੁਰ, 11 ਅਪ੍ਰੈਲ (ਗੁਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਵਿਚ ਸਾਰੇ ਫ਼ੈਸਲੇ ਸਿਧਾਂਤ ਅਨੁਸਾਰ ਲਏ ਜਾਂਦੇ ਹਨ ਅਤੇ ਪਾਰਟੀ ਵਲੋਂ ਲਏ ਫ਼ੈਸਲਿਆਂ 'ਤੇ ਨੁਕਤਾਚੀਨੀ ਕਰਨ ਦਾ ਕਿਸੇ ਨੂੰ ਕੋਈ ਅਧਿਕਾਰ ਨਹੀਂ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ...

ਪੂਰੀ ਖ਼ਬਰ »

58ਵੀਂ ਨੈਸ਼ਨਲ ਸਬ-ਜੂਨੀਅਰ ਰੋਲਰ ਸਕੇਟਿੰਗ ਚੈਂਪੀਅਨਸ਼ਿਪ

ਫ਼ਿਰੋਜ਼ਪੁਰ, 11 ਅਪ੍ਰੈਲ (ਗੁਰਿੰਦਰ ਸਿੰਘ)- ਬੀਤੇ ਦਿਨ ਚੰਡੀਗੜ੍ਹ ਵਿਖੇ ਸੰਪੰਨ ਹੋਈ 58ਵੀਂ ਨੈਸ਼ਨਲ ਸਬ ਜੂਨੀਅਰ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਵਿਚ ਪੰਜਾਬ ਟੀਮ ਦੀ ਪ੍ਰਤੀਨਿਧਤਾ ਕਰਦਿਆਂ ਫ਼ਿਰੋਜ਼ਪੁਰ ਦੇ ਦਾਸ ਐਂਡ ਬਰਾਊਨ ਵਰਲਡ ਸਕੂਲ ਦੇ ਵਿਦਿਆਰਥੀ ਹਰਨਵ ...

ਪੂਰੀ ਖ਼ਬਰ »

ਅਨਾਜ ਮੰਡੀ ਤੋਂ ਬਰਾਮਦ ਹੋਈ ਕਣਕ ਜਾਂਚ ਦੌਰਾਨ ਬਾਹਰੀ ਨਹੀਂ ਬਲਕਿ ਸਥਾਨਕ ਕਿਸਾਨਾਂ ਦੀ

ਕੁੱਲਗੜ੍ਹੀ, 11 ਅਪ੍ਰੈਲ (ਸੁਖਜਿੰਦਰ ਸਿੰਘ ਸੰਧੂ)- ਦੂਸਰੇ ਰਾਜਾਂ ਤੋਂ ਘੱਟ ਭਾਅ 'ਤੇ ਖ਼ਰੀਦ ਕੇ ਸੂਬੇ ਵਿਚ ਐਮ.ਐੱਸ.ਪੀ/ਵੱਧ ਭਾਅ 'ਤੇ ਵੇਚਣ ਲਈ ਲਿਆਂਦੀ ਜਾ ਰਹੀ ਕਣਕ 'ਤੇ ਪੰਜਾਬ ਸਰਕਾਰ ਵਲੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ | ਅੱਜ ਪੰਜਾਬ ਦੇ ਕਈ ਜ਼ਿਲਿ੍ਹਆਂ 'ਚ ਦੂਸਰੇ ...

ਪੂਰੀ ਖ਼ਬਰ »

'ਆਪ' ਆਗੂ ਸ਼ਮਿੰਦਰ ਖਿੰਡਾ ਵਲੋਂ ਵੱਖ-ਵੱਖ ਪਿੰਡਾਂ 'ਚ ਵਰਕਰ ਮਿਲਣੀ

ਖੋਸਾ ਦਲ ਸਿੰਘ, 11 ਅਪ੍ਰੈਲ (ਮਨਪ੍ਰੀਤ ਸਿੰਘ ਸੰਧੂ)-ਆਮ ਆਦਮੀ ਪਾਰਟੀ ਹਲਕਾ ਜ਼ੀਰਾ ਦੇ ਨੌਜਵਾਨ ਆਗੂ ਸ਼ਮਿੰਦਰ ਸਿੰਘ ਖਿੰਡਾ ਜੁਆਇੰਟ ਸੈਕਟਰੀ ਯੂਥ ਵਿੰਗ ਵਲੋਂ ਅੱਜ ਇਲਾਕੇ ਦੇ ਮੀਹਾਂ ਸਿੰਘ ਵਾਲਾ, ਵਰਨਾਲਾ, ਮਰਖਾਈ, ਸ਼ੂਸਕ ਆਦਿ ਪਿੰਡਾਂ ਵਿਚ ਮੀਟਿੰਗਾਂ ਕਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX