ਤਾਜਾ ਖ਼ਬਰਾਂ


ਹਰਿਆਣਾ ਸਰਕਾਰ ਉੱਤਰਾਖੰਡ ਸਰਕਾਰ ਨੂੰ 5 ਕਰੋੜ ਰੁਪਏ ਦੀ ਦੇਵੇਗੀ ਵਿੱਤੀ ਸਹਾਇਤਾ
. . .  1 day ago
ਚੰਡੀਗੜ੍ਹ, 20 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਉਤਰਾਖੰਡ ਵਿਚ ਕੁਦਰਤੀ ਆਫਤ ਦੇ ਮੱਦੇਨਜ਼ਰ ਉੱਤਰਾਖੰਡ ਸਰਕਾਰ ਨੂੰ 5 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ...
ਲਾਪਤਾ ਹੋਏ ਟ੍ਰੈਕਰਾਂ ਦੇ ਸਮੂਹ ਦੀ ਖੋਜ ਅਤੇ ਬਚਾਅ ਲਈ ਟੀਮਾਂ ਤਾਇਨਾਤ
. . .  1 day ago
ਕਿਨੌਰ, 20 ਅਕਤੂਬਰ - ਹਿਮਾਚਲ ਪ੍ਰਦੇਸ਼ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਨੌਰ ਜ਼ਿਲ੍ਹਾ ਪੁਲਿਸ ਅਤੇ ਜੰਗਲਾਤ ਵਿਭਾਗ ਦੀਆਂ ਟੀਮਾਂ ਉਤਰਾਖੰਡ ਦੇ ਚਿਤਕੂਲ ਅਤੇ ਕਿਨੌਰ ਦੇ ਵਿਚਕਾਰ ਲਮਖਾਗਾ ਪਾਸ ਤੋਂ ਲਾਪਤਾ ਹੋਏ ...
ਭਾਰੀ ਮੀਂਹ, ਹੜ੍ਹ ਅਤੇ ਢਿਗਾਂ ਡਿੱਗਣ ਕਾਰਨ ਉਤਰਾਖੰਡ ਵਿਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 52 ਹੋਈ
. . .  1 day ago
ਕਿਸ਼ਤਵਾੜ ਜ਼ਿਲ੍ਹੇ ਵਿਚ ਲਸ਼ਕਰ-ਏ-ਤੋਇਬਾ ਨਾਲ ਸਬੰਧਤ ਇਕ ਅੱਤਵਾਦੀ ਇੱਕ ਗ੍ਰਨੇਡ ਨਾਲ ਗ੍ਰਿਫ਼ਤਾਰ
. . .  1 day ago
ਲਖੀਮਪੁਰ ਖੀਰੀ ਕਾਂਡ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਪੱਛਮੀ ਯਮੁਨਾ ਵਿਚ ਜਲ ਪ੍ਰਵਾਹ
. . .  1 day ago
ਕਰਨਾਲ, 20 ਅਕਤੂਬਰ (ਗੁਰਮੀਤ ਸਿੰਘ ਸੱਗੂ )-ਲਖਮੀਪੁਰ ਖੀਰੀ ਵਿਖੇ ਕਿਸਾਨਾਂ ਨਾਲ ਵਾਪਰੇ ਕਾਂਡ ਵਿਚ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਨੂੰ ਅਜ ਇੱਥੇ ਸੀ.ਐਮ.ਸਿਟੀ ਹਰਿਆਣਾ ਕਰਨਾਲ ਵਿਖੇ ...
ਕੇਰਲ ਵਿਚ ਮੀਂਹ ਅਤੇ ਢਿਗਾਂ ਡਿੱਗਣ ਕਾਰਨ 42 ਮੌਤਾਂ, 6 ਲਾਪਤਾ
. . .  1 day ago
ਤਿਰੂਵਨੰਤਪੁਰਮ, 20 ਅਕਤੂਬਰ - ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਕਿਹਾ ਕਿ 12 ਅਕਤੂਬਰ ਤੋਂ 20 ਅਕਤੂਬਰ ਦੇ ਵਿਚਕਾਰ ਮੀਂਹ ਅਤੇ ਢਿਗਾਂ ਡਿੱਗਣ ਕਾਰਨ 42 ਲੋਕਾਂ ਦੀ ਮੌਤ ਹੋ ਗਈ ਹੈ, ਛੇ ਲੋਕ ਲਾਪਤਾ ...
ਪ੍ਰਧਾਨ ਮੰਤਰੀ ਮੋਦੀ ਨੇ ਤੇਲ ਅਤੇ ਗੈਸ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ ਨਾਲ ਕੀਤੀ ਗੱਲਬਾਤ
. . .  1 day ago
ਜੈਕਲੀਨ ਫਰਨਾਂਡੀਜ਼ ਮਨੀ ਲਾਂਡਰਿੰਗ ਮਾਮਲੇ ਵਿਚ ਈ.ਡੀ .ਦਫਤਰ ਪਹੁੰਚੀ
. . .  1 day ago
ਮੁੰਬਈ, 20 ਅਕਤੂਬਰ - ਅਦਾਕਾਰਾ ਜੈਕਲੀਨ ਫਰਨਾਂਡੀਜ਼ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸਾਹਮਣੇ 200 ਕਰੋੜ ਰੁਪਏ ਤੋਂ ਜ਼ਿਆਦਾ ਦੇ ਮਨੀ ਲਾਂਡਰਿੰਗ ਮਾਮਲੇ ਵਿਚ ਸੁਕੇਸ਼ ਚੰਦਰਸ਼ੇਖਰ ਵਿਰੁੱਧ...
ਅਰੁਣਾਚਲ ਪ੍ਰਦੇਸ਼ ਵਿਚ ਕੰਟਰੋਲ ਰੇਖਾ (ਐਲ.ਏ.ਸੀ.) ਦੇ ਨਾਲ ਇੱਕ ਖੇਤਰ ਵਿਚ ਤਾਇਨਾਤ ਕੀਤੀਆਂ ਬੋਫੋਰਸ ਤੋਪਾਂ
. . .  1 day ago
ਸੜਕ ਕਿਨਾਰੇ ਤੋਂ ਨਵਜੰਮੇ ਬੱਚੇ ਦੀ ਲਾਸ਼ ਮਿਲੀ
. . .  1 day ago
ਜੀਰਾ, 20 ਅਕਤੂਬਰ (ਪ੍ਰਤਾਪ ਸਿੰਘ ਹੀਰਾ ) - ਜੀਰਾ ਨੇੜਲੇ ਪਿੰਡ ਲਹਿਰਾ ਤੋਂ ਵਰਨਾਲਾ ਨੂੰ ਜਾਂਦੀ ਸੜਕ ਕਿਨਾਰੇ ਖੇਤਾਂ ਕੋਲ ਰੱਖੇ ਇਕ ਥੈਲੇ ਵਿਚੋਂ ਇਕ ਨਵਜੰਮੇ ਬੱਚੇ ਦੀ ਲਾਸ਼ ਮਿਲੀ ਹੈ | ਜਾਣਕਾਰੀ ਅਨੁਸਾਰ ਸੜਕ 'ਤੇ ਇਕ ਪਾਸੇ ਇਕ ਬੋਰੀ ਪਈ ਸੀ,ਜਿਸ ਨੂੰ ਪਿੰਡ ਫੇਰੋਕੇ ਦੇ ਕਿਸਾਨ ਪਰਦੀਪ ਸਿੰਘ ...
ਸੜਕ ਹਾਦਸੇ 'ਚ ਦੋ ਸਕੇ ਭਰਾਵਾਂ ਵਿਚੋਂ ਇਕ ਦੀ ਮੌਤ , ਦੂਜਾ ਗੰਭੀਰ ਜ਼ਖ਼ਮੀ
. . .  1 day ago
ਮਾਨਾਂਵਾਲਾ, 20 ਅਕਤੂਬਰ (ਗੁਰਦੀਪ ਸਿੰਘ ਨਾਗੀ) - ਅੰਮ੍ਰਿਤਸਰ-ਬਠਿੰਡਾ ਰੋਡ 'ਤੇ ਬੀਤੀ ਰਾਤ ਇਕ ਬੁਲਟ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵਾਪਣ ਦੇ ਟੱਕਰ ਮਾਰ ਦੇਣ ਨਾਲ ਮੋਟਰਸਾਈਕਲ ਸਵਾਰ ਦੋ ਸਕੇ ਭਰਾਵਾਂ ਵਿਚੋਂ ਇਕ ਦੀ ਮੌਤ ਹੋ ਜਾਣ ਦੀ ਖ਼ਬਰ...
ਚਾਰ ਲੋਕਾਂ ਨੂੰ ਪੁਲਿਸ ਨੇ ਆਗਰਾ ਜਾਣ ਦੀ ਦਿੱਤੀ ਇਜਾਜ਼ਤ
. . .  1 day ago
ਲਖਨਊ, 20 ਅਕਤੂਬਰ - ਪੁਲਿਸ ਹਿਰਾਸਤ ਵਿਚ ਮਰਨ ਵਾਲੇ ਸਫ਼ਾਈ ਕਰਮਚਾਰੀ ਦੇ ਪਰਿਵਾਰ ਨੂੰ ਮਿਲਣ ਆਗਰਾ ਜਾ ਰਹੇ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਪੁਲਿਸ ਨੇ ਰੋਕ ਲਿਆ ਸੀ ਪਰ ਹੁਣ ਚਾਰ ਲੋਕਾਂ ਨੂੰ ਆਗਰਾ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ | ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ...
ਫੇਸਬੁੱਕ ਨੂੰ 50 ਮਿਲੀਅਨ ਪੌਂਡ ਤੋਂ ਵੱਧ ਦਾ ਜੁਰਮਾਨਾ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਏ.ਐਫ.ਪੀ. ਦੀ ਰਿਪੋਰਟ ਦੇ ਅਨੁਸਾਰ ਯੂ.ਕੇ. ਨੇ ਜਾਣਕਾਰੀ ਦੀ ਉਲੰਘਣਾ ਲਈ ਫੇਸਬੁੱਕ ਨੂੰ 50 ਮਿਲੀਅਨ ਪੌਂਡ ਤੋਂ ਵੱਧ ਦਾ ਜੁਰਮਾਨਾ...
ਬੰਬੇ ਹਾਈ ਕੋਰਟ ਪਹੁੰਚੇ ਆਰੀਅਨ ਖਾਨ
. . .  1 day ago
ਮੁੰਬਈ, 20 ਅਕਤੂਬਰ - ਕਰੂਜ਼ ਸ਼ਿਪ ਡਰੱਗਜ਼ ਮਾਮਲੇ ਵਿਚ ਆਰੀਅਨ ਖਾਨ ਨੇ ਆਪਣੀ ਜ਼ਮਾਨਤ ਰੱਦ ਕੀਤੇ ਜਾਣ ਦੇ ਵਿਸ਼ੇਸ਼ ਐਨ.ਡੀ.ਪੀ.ਐੱਸ. ਕੋਰਟ ਦੇ ਆਦੇਸ਼ ਦੇ ਵਿਰੁੱਧ ਬੰਬੇ ਹਾਈ ਕੋਰਟ...
ਸੈਨਾ ਮੈਡਲ ਸ਼ਹੀਦ ਜਸਵਿੰਦਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ
. . .  1 day ago
ਭੁਲੱਥ, 20 ਅਕਤੂਬਰ ( ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ,ਸੁਖੀਜਾ) - ਜੰਮੂ ਦੇ ਪੁਣਛ ਵਿਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਕਪੂਰਥਲਾ ਦੇ ਪਿੰਡ ਮਾਨਾ ਤਲਵੰਡੀ ਦੇ ਸ਼ਹੀਦ ਜਸਵਿੰਦਰ ਸਿੰਘ ਦੇ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ, ਫ਼ੌਜੀ ਅਫ਼ਸਰ 'ਤੇ ਰਾਜਨੀਤਕ...
ਅੰਤਰਰਾਸ਼ਟਰੀ ਯਾਤਰੀਆਂ ਲਈ ਨੈਗੇਟਿਵ ਆਰ.ਟੀ.-ਪੀ.ਸੀ.ਆਰ. ਟੈਸਟ ਰਿਪੋਰਟ ਲਾਜ਼ਮੀ - ਸਿਹਤ ਮੰਤਰਾਲਾ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਸਿਹਤ ਮੰਤਰਾਲਾ ਦਾ ਕਹਿਣਾ ਹੈ ਕੀ ਭਾਰਤ ਆਉਣ ਵਾਲੇ ਸਾਰੇ ਅੰਤਰਰਾਸ਼ਟਰੀ ਯਾਤਰੀਆਂ ਲਈ ਨੈਗੇਟਿਵ ਆਰ.ਟੀ.-ਪੀ.ਸੀ.ਆਰ. ਟੈਸਟ ਰਿਪੋਰਟ ਲਾਜ਼ਮੀ ...
ਸ਼ਹੀਦ ਮਨਦੀਪ ਸਿੰਘ ਦੀ ਯਾਦ ਵਿਚ ਫੁੱਟਬਾਲ ਸਟੇਡੀਅਮ ਅਤੇ ਗੇਟ ਬਣਾਵੇਗੀ ਪੰਜਾਬ ਸਰਕਾਰ
. . .  1 day ago
ਚੰਡੀਗੜ੍ਹ, 20 ਅਕਤੂਬਰ - ਮੁੱਖ ਮੰਤਰੀ ਚਰਨਜੀਤ ਚੰਨੀ ਵਲੋਂ ਜੰਮੂ ਕਸ਼ਮੀਰ ਵਿਚ ਸ਼ਹੀਦ ਹੋਏ ਮਨਦੀਪ ਸਿੰਘ ਦੇ ਪਰਿਵਾਰ ਲਈ 50 ਲੱਖ ਦੀ ਵਿੱਤੀ ਸਹਾਇਤਾ ਅਤੇ ਸ਼ਹੀਦ ਮਨਦੀਪ ਸਿੰਘ ਦੀ ਪਤਨੀ ਲਈ ਸਰਕਾਰੀ ਨੌਕਰੀ ਦਾ ਐਲਾਨ ਕਰਨ ...
ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ, ਕਿਹਾ - ਧਾਰਾ 144 ਲਾਗੂ
. . .  1 day ago
ਲਖਨਊ, 20 ਅਕਤੂਬਰ - ਕਾਂਗਰਸੀ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਪੁਲਿਸ ਨੇ ਆਗਰਾ ਜਾਂਦੇ ਸਮੇਂ ਹਿਰਾਸਤ ਵਿਚ ਲੈ ਲਿਆ ਹੈ . ਪੁਲਿਸ ਦਾ ਕਹਿਣਾ ਹੈ ਕਿ ਇੱਥੇ ਧਾਰਾ 144 ਲਗਾਈ ਗਈ ਹੈ। ਜ਼ਿਕਰਯੋਗ ਹੈ ਕੀ ਪ੍ਰਿਅੰਕਾ ਗਾਂਧੀ ਪੁਲਿਸ ਹਿਰਾਸਤ ਵਿਚ ਮਰਨ ਵਾਲੇ ਸਫ਼ਾਈ...
ਪ੍ਰੀਖਿਆ ਕੇਂਦਰ ਦੇ ਸ਼ਹਿਰ ਨੂੰ ਬਦਲਣ ਦੀ ਬੇਨਤੀ ਕਰ ਸਕਦੇ ਹਨ ਸੀ.ਬੀ.ਐੱਸ.ਈ. ਦੇ ਵਿਦਿਆਰਥੀ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਜੋ ਆਪਣੇ ਸਕੂਲਾਂ ਦੇ ਸ਼ਹਿਰ ਵਿਚ ਨਹੀਂ ਹਨ ਅਤੇ ਕਿਤੇ ਹੋਰ ਰਹਿ ਰਹੇ ਹਨ, ਇਕ ਢੁਕਵੇਂ ਸਮੇਂ 'ਤੇ ਸੀ.ਬੀ.ਐੱਸ.ਈ. ਉਨ੍ਹਾਂ ਨੂੰ ਸੂਚਿਤ ਕਰੇਗਾ ਕਿ ਉਹ ਆਪਣੇ ਸੰਬੰਧਿਤ ਸਕੂਲਾਂ ਨੂੰ ਪ੍ਰੀਖਿਆ ਕੇਂਦਰ ਦੇ ਸ਼ਹਿਰ ਨੂੰ ...
ਸਿੰਘੂ ਬਾਰਡਰ ਘਟਨਾ : ਜਾਂਚ ਲਈ ਐੱਸ. ਆਈ. ਟੀ. ਦਾ ਕੀਤਾ ਗਿਆ ਗਠਨ
. . .  1 day ago
ਚੰਡੀਗੜ੍ਹ, 20 ਅਕਤੂਬਰ (ਸੁਰਿੰਦਰ) - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੇ ਸੰਬੰਧ ਵਿਚ ਵਰਿੰਦਰ ਕੁਮਾਰ ਏ.ਡੀ.ਜੀ.ਪੀ. ਅਤੇ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਪੰਜਾਬ ਦੀ ਅਗਵਾਈ ਵਿਚ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੂੰ ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੀ ਜਾਂਚ...
ਸ਼ਾਤਿਰ ਠੱਗ ਕੇਂਦਰੀ ਰਾਜ ਮੰਤਰੀ ਦਾ ਪੀ.ਏ. ਦੱਸ ਲੋਕਾਂ ਤੋਂ ਕਰ ਰਿਹਾ ਪੈਸਿਆਂ ਦੀ ਮੰਗ
. . .  1 day ago
ਫਗਵਾੜਾ, 20 ਅਕਤੂਬਰ (ਹਰੀਪਾਲ ਸਿੰਘ) - ਇਕ ਸ਼ਾਤਿਰ ਠੱਗ ਆਪਣੇ ਆਪ ਨੂੰ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਪੀ. ਏ. ਦੱਸਦੇ ਹੋਏ ਲੋਕਾਂ ਤੋਂ ਪੈਸਿਆਂ ਦੀ ਮੰਗ ਕਰ ਰਿਹਾ ਹੈ | ਫਗਵਾੜਾ ਵਿਚ ਵੀ ਉਕਤ ਠੱਗ ਨੇ ਕੁਝ ਮਨੀ ਚੇਂਜਰ ਨੂੰ ਫ਼ੋਨ ਕਰ ਕੇ ਪੈਸੇ ਟਰਾਂਸਫ਼ਰ ਕਰਨ ਦੀ ਮੰਗ ...
ਆਗਰਾ ਜਾਂਦੇ ਸਮੇਂ ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਰੋਕਿਆ
. . .  1 day ago
ਲਖਨਊ, 20 ਅਕਤੂਬਰ - ਕਾਂਗਰਸ ਦੀ ਪ੍ਰਿਅੰਕਾ ਗਾਂਧੀ ਵਾਡਰਾ ਅਤੇ ਉਨ੍ਹਾਂ ਦੇ ਕਾਫ਼ਲੇ ਨੂੰ ਆਗਰਾ ਜਾਂਦੇ ਸਮੇਂ ਪੁਲਿਸ ਨੇ ਰੋਕ ਲਿਆ। ਜ਼ਿਕਰਯੋਗ ਹੈ ਕਿ ਇਕ ਸਫ਼ਾਈ ਕਰਮਚਾਰੀ ਦੇ ਪਰਿਵਾਰ ਨੂੰ ਮਿਲਣ ਲਈ ਪ੍ਰਿਅੰਕਾ ਗਾਂਧੀ ਵਾਡਰਾ ਜਾ ਰਹੀ ਸੀ, ਜਿਸ ਨੂੰ ਚੋਰੀ ਦੇ ਮਾਮਲੇ ਵਿਚ ਫੜਿਆ ਗਿਆ ਸੀ...
ਵਾਲਮੀਕਿ ਤੀਰਥ ਵਿਖੇ ਪੰਜਾਬ ਸਰਕਾਰ ਨੇ ਮਨਾਇਆ ਭਗਵਾਨ ਵਾਲਮੀਕਿ ਜੀ ਦੇ ਪਰਗਟ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ
. . .  1 day ago
ਰਾਮ ਤੀਰਥ (ਅੰਮ੍ਰਿਤਸਰ) , 20 ਅਕਤੂਬਰ ( ਧਰਵਿੰਦਰ ਸਿੰਘ ਔਲਖ,ਰੇਸ਼ਮ ਸਿੰਘ ) - ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਪੰਜਾਬ ਸਰਕਾਰ ਵਲੋਂ ਵਾਲਮੀਕਿ ਤੀਰਥ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ | ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ...
ਆਰੀਅਨ ਖਾਨ ਦੀ ਜ਼ਮਾਨਤ ਅਰਜ਼ੀ ਰੱਦ
. . .  1 day ago
ਮੁੰਬਈ, 20 ਅਕਤੂਬਰ - ਕਰੂਜ਼ ਸ਼ਿਪ ਡਰੱਗਜ਼ ਮਾਮਲੇ ਵਿਚ ਮੁੰਬਈ ਦੀ ਵਿਸ਼ੇਸ਼ ਐਨ.ਡੀ.ਪੀ.ਐੱਸ. ਅਦਾਲਤ ਨੇ ਆਰੀਅਨ ਖਾਨ ਅਰਬਾਜ਼ ਵਪਾਰੀ ਅਤੇ ਮੁਨਮੁਨ ਧਮੇਚਾ ਦੀਆਂ ਜ਼ਮਾਨਤ ਅਰਜ਼ੀਆਂ ਰੱਦ ਕਰ...
ਸਾਡੀ ਵੋਟ ਚੰਨੀ ਸਰਕਾਰ ਦੀ ਕਾਰਗੁਜ਼ਾਰੀ 'ਤੇ ਕਰੇਗੀ ਨਿਰਭਰ - ਰਾਵਤ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਕੈਪਟਨ ਦੇ ਨਵੀਂ ਪਾਰਟੀ ਅਤੇ ਭਾਜਪਾ ਦੇ ਸਮਰਥਨ ਕਰਨ ਦੇ ਐਲਾਨ 'ਤੇ ਹਰੀਸ਼ ਰਾਵਤ ਦਾ ਕਹਿਣਾ ਸੀ ਕਿ ਭਾਜਪਾ ਨੂੰ ਕੌਣ ਮੁਆਫ਼ ਕਰ ਸਕਦਾ ਹੈ, ਜਿਸ ਨੇ ਕਿਸਾਨਾਂ ਨੂੰ 10 ਮਹੀਨਿਆਂ ਤੋਂ ਸਰਹੱਦਾਂ 'ਤੇ ਰੱਖਿਆ ਹੋਇਆ ਹੈ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 30 ਚੇਤ ਸੰਮਤ 553

ਦਿੱਲੀ / ਹਰਿਆਣਾ

ਬਿਜਲੀ ਮੰਤਰੀ ਦੇ ਘਰ ਦਾ ਘਿਰਾਓ ਕਰਨ ਜਾਂਦੇ ਕਰਮਚਾਰੀਆਂ ਨੂੰ ਪੁਲਿਸ ਨੇੇ ਰੋਕਿਆ

ਸਿਰਸਾ, 11 ਅਪ੍ਰੈਲ (ਅ.ਬ.)- ਹਰਿਆਣਾ ਸਰਵ ਕਰਮਚਾਰੀ ਸੰਘ ਦੇ ਬੈਨਰ ਹੇਠ ਆਪਣੀਆਂ 21 ਸੂਤਰੀ ਮੰਗਾਂ ਨੂੰ ਲੈ ਕੇ ਬਿਜਲੀ ਮੰਤਰੀ ਦੇ ਘਰ ਦਾ ਘਿਰਾਓ ਕਰਨ ਜਾਂਦੇ ਕਰਮਚਾਰੀਆਂ ਨੂੰ ਪੁਲੀਸ ਨੇ ਬਾਬਾ ਭੂਮਣ ਸ਼ਾਹ ਚੌਕ 'ਤੇ ਰੋਕ ਲਿਆ | ਇਸ ਦੌਰਾਨ ਕਿਸਾਨਾਂ ਨੇ ਧੁੱਪ 'ਚ ਬੈਠ ਕੇ ਕੁਝ ਸਮੇਂ ਲਈ ਧਰਨਾ ਦਿੱਤਾ ਤੇ ਆਪਣੀਆਂ ਮੰਗਾਂ ਸਬੰਧੀ ਬਿਜਲੀ ਮੰਤਰੀ ਦੇ ਨਿੱਜੀ ਸਕੱਤਰ ਨੂੰ ਮੰਗ ਪੱਤਰ ਸੌਂਪਿਆ | ਹਰਿਆਣਾ ਸਰਵ ਕਰਮਚਾਰੀ ਸੰਘ ਦੇ ਬੈਨਰ ਹੇਠ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਵਿਸ਼ਵਕਰਮਾ ਪਾਰਕ 'ਚ ਇਕੱਠੇ ਹੋਏ ਜਿਥੇ ਵੱਖ-ਵੱਖ ਕਰਮਚਾਰੀ ਆਗੂਆਂ ਨੇ ਸਰਕਾਰ 'ਤੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਅਣਗੌਲਿਆਂ ਕੀਤੇ ਜਾਣ ਦੇ ਦੋਸ਼ ਲਾਏ | ਮੰਗਾਂ ਦਾ ਜਿਕਰ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਕੱਚੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਏ | ਪੁਰਾਣੀ ਪੈਨਸ਼ਨ ਨੀਤੀ ਲਾਗੂ ਕੀਤੀ ਜਾਏ | ਖਾਲ੍ਹੀ ਆਸਾਮੀਆਂ ਭਰੀਆਂ ਜਾਣ | ਕੱਚੇ ਕਰਮਚਾਰੀਆਂ ਨੂੰ ਪੱਕਾ ਕੀਤੇ ਜਾਣ ਤੱਕ ਉਨ੍ਹਾਂ ਨੂੰ ਡੀਸੀ ਰੇਟ ਮੁਤਾਬਿਕ ਵੇਤਨ ਦਿੱਤਾ ਜਾਏ | ਇਸ ਤੋਂ ਇਲਾਵਾ ਭਾਜਪਾ ਤੇ ਜੇ ਜੇ ਪੀ ਵਲੋਂ ਚੋਣਾਂ ਦੌਰਾਨ ਜਾਰੀ ਕੀਤੇ ਗਏ ਚੋਣ ਮਨੋਰਥ ਪੱਤਰ ਨੂੰ ਲਾਗੂ ਕਰਨ ਤੇ ਬਿਜਲੀ ਦੇ ਨਿੱਜੀਕਰਨ ਦੇ ਵਿਰੁੱਧ ਆਪਣੀ ਆਵਾਜ਼ ਨੂੰ ਬੁਲੰਦ ਕੀਤਾ | ਬੁਲਾਰਿਆਂ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਸਾਨਾਂ ਦੀ ਵੀ ਹਮਾਇਤ ਕੀਤੀ | ਬਾਅਦ ਵਿੱਚ ਕਰਮਚਾਰੀ ਪ੍ਰਦਰਸ਼ਨ ਕਰਦੇ ਹੋਏ ਬਿਜਲੀ ਮੰਤਰੀ ਦੇ ਘਰ ਦਾ ਘੇਰਾਓ ਕਰਨ ਲਈ ਚਲੇ ਤਾਂ ਪੁਲੀਸ ਨੇ ਪਹਿਲਾਂ ਕਰਮਚਾਰੀਆਂ ਨੂੰ ਬਾਲ ਭਵਨ ਦੇ ਨੇੜੇ ਰੋਕ ਲਿਆ ਪਰ ਕਰਮਚਾਰੀ ਪੁਲੀਸ ਦੀਆਂ ਲਾਈਆਂ ਰੋਕਾਂ ਦੀ ਪਰਵਾਹ ਨਾ ਕਰਦੇ ਹੋਏ ਬਾਬਾ ਭੂਮਣ ਸ਼ਾਹ ਚੌਕ ਪੁੱਜੇ ਜਿਥੇ ਪੁਲੀਸ ਨੇ ਬੇਰੀਕੇਡ ਲਾ ਕੇ ਕਰਮਚਾਰੀਆਂ ਨੂੰ ਰੋਕ ਲਿਆ | ਇਸ ਦੌਰਾਨ ਬਿਜਲੀ ਮੰਤਰੀ ਦੇ ਘਰ ਨੂੰ ਜਾਣ ਵਾਲੇ ਸਾਰੇ ਰਾਹਾਂ 'ਤੇ ਪੁਲੀਸ ਨੇ ਬੇਰੀਕੇਟ ਲਾ ਦਿੱਤੇ ਤੇ ਭਾਰੀ ਪੁਲੀਸ ਬਲ ਤਾਇਨਾਤ ਕਰ ਦਿੱਤਾ | ਕਾਫੀ ਦੇਰ ਤੱਕ ਕਰਮਚਾਰੀਆਂ ਨੇ ਬਾਬਾ ਭੂਮਣ ਸ਼ਾਹ ਚੌਕ 'ਤੇ ਧਰਨਾ ਦਿੱਤਾ ਤੇ ਸਰਕਾਰ ਦੀ ਤਿੱਖੇ ਸ਼ਬਦਾਂ 'ਚ ਨਿੰਦਾ ਕੀਤੀ | ਇਸ ਦੌਰਾਨ ਕਰਮਚਾਰੀਆਂ ਨੇ ਆਪਣੀਆਂ 21 ਸੂਤਰੀ ਮੰਗਾਂ ਸਬੰਧੀ ਬਿਜਲੀ ਮੰਤਰੀ ਦੇ ਨਿੱਜੀ ਸਕੱਤਰ ਨੂੰ ਆਪਣਾ ਮੰਗ ਪੱਤਰ ਸੌਂਪਿਆ | ਇਸ ਦੌਰਾਨ ਵੱਡੀ ਮਦਨ ਲਾਲ ਖੋਥ, ਰਾਜੇਸ਼ ਭਾਕਰ, ਅਵਿਨਾਸ਼ ਕੰਬੋਜ ਆਦਿ ਸਮੇਤ ਅਨੇਕ ਕਰਮਚਾਰੀ ਆਗੂਆਂ ਨੇ ਆਪਣੇ ਵਿਚਾਰਾਂ ਦਾ ਪ੍ਰਗਟਾਵਾ ਕੀਤਾ | ਇਸ ਦੌਰਾਨ ਬਿਜਲੀ ਵਿਭਾਗ ਤੋਂ ਇਲਾਵਾ ਹੋਰਾਂ ਵਿਭਾਗਾਂ ਦੇ ਕਰਮਚਾਰੀ ਵੱਡੀ ਗਿਣਤੀ 'ਚ ਮੌਜੂਦ ਸਨ |

ਏ.ਡੀ.ਸੀ ਫਗਵਾੜਾ ਨੂੰ ਪ੍ਰਬੰਧਕੀ ਤਾਕਤਾਂ ਦੇਣ ਦੀ ਡੀ.ਸੀ. ਕਪੂਰਥਲਾ ਤੋਂ ਕੀਤੀ ਮੰਗ

ਫਗਵਾੜਾ, 11 ਅਪੈ੍ਰਲ (ਤਰਨਜੀਤ ਸਿੰਘ ਕਿੰਨੜਾ)-ਸਰਵ ਨੌਜਵਾਨ ਸਭਾ ਫਗਵਾੜਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਅਤੇ ਪੰਜਾਬੀ ਵਿਰਸਾ ਟਰੱਸਟ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਪਲਾਹੀ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਇਕ ਚਿੱਠੀ ਲਿਖਕੇ ਮੰਗ ਕੀਤੀ ਹੈ ਕਿ ਫਗਵਾੜਾ ਵਿਖੇ ...

ਪੂਰੀ ਖ਼ਬਰ »

ਵਾਰਡ ਨੰਬਰ 15 'ਚ ਵੈਕਸੀਨੇਸ਼ਨ ਕੈਂਪ ਵਿਚ 80 ਲੋਕਾਂ ਨੇ ਲਗਵਾਈ ਕੋਰੋਨਾ ਵੈਕਸੀਨ

ਫਗਵਾੜਾ, 11 ਅਪ੍ਰੈਲ (ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਦੇ ਵਾਰਡ ਨੰਬਰ 15 ਵਿਚ ਸਿਵਲ ਹਸਪਤਾਲ ਫਗਵਾੜਾ ਦੇ ਸਹਿਯੋਗ ਵਲੋਂ ਕਾਂਗਰਸੀ ਆਗੂ ਗੁਰਜੀਤ ਪਾਲ ਵਾਲਿਆਂ ਦੇ ਦਫ਼ਤਰ ਵਿਚ ਕੋਰੋਨਾ ਵੈਕਸੀਨੇਸ਼ਨ ਦੇ ਤਹਿਤ ਕੈਂਪ ਲਗਾਇਆ ਗਿਆ | ਕੈਂਪ ਦੇ ਦੌਰਾਨ ਸਿਹਤ ਵਿਭਾਗ ਦੀ ...

ਪੂਰੀ ਖ਼ਬਰ »

ਚੋਰਾਂ ਕਰਿਆਨੇ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ

ਸੁਲਤਾਨਪੁਰ ਲੋਧੀ, 11 ਅਪ੍ਰੈਲ (ਥਿੰਦ, ਹੈਪੀ)-ਬੀਤੀ ਰਾਤ ਕਰਮਜੀਤਪੁਰ ਰੋਡ ਤੇ ਚੋਰਾਂ ਵੱਲੋਂ ਕਰਿਆਨੇ ਦੀ ਦੁਕਾਨ 'ਚੋਂ ਹਜ਼ਾਰਾਂ ਰੁਪਏ ਦੇ ਰਾਸ਼ਨ ਦਾ ਸਾਮਾਨ ਤੇ ਨਕਦੀ ਚੋਰੀ ਕਰਨ ਦੀ ਖ਼ਬਰ ਮਿਲੀ ਹੈ | ਦੁਕਾਨਦਾਰ ਰੁਪਿੰਦਰਜੀਤ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ...

ਪੂਰੀ ਖ਼ਬਰ »

ਸੋਮ ਪ੍ਰਕਾਸ਼ ਜਿੰਦਲ ਮਹਾਂਵੀਰ ਦਲ ਧਰਮਸ਼ਾਲਾ ਸਭਾ ਦੇ ਮੁਖੀ ਬਣੇ

ਗੂਹਲਾ-ਚੀਕਾ, 11 ਅਪ੍ਰੈਲ (ਓ.ਪੀ. ਸੈਣੀ)-ਮਹਾਂਵੀਰ ਦਲ ਚੀਕਾ ਦੀ ਮੀਟਿੰਗ ਵਿਚ ਪ੍ਰਧਾਨ ਸਤ ਪ੍ਰਕਾਸ਼ ਗਰਗ ਨੇ ਮਹਾਂਵੀਰ ਦਲ ਧਰਮਸਾਲਾ ਸਭਾ ਦਾ ਇੱਕ ਸਾਲਾ ਖਾਤਾ ਪੇਸ਼ ਕਰਨ ਤੋਂ ਬਾਅਦ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ | ਇਸ ਤੋਂ ਬਾਅਦ ਛੱਜੂ ਰਾਮ ਨੂੰ ਨਵੀਂ ...

ਪੂਰੀ ਖ਼ਬਰ »

ਦੋ ਕਿਲੋ ਅਫ਼ੀਮ ਸਮੇਤ ਇਕ ਵਿਅਕਤੀ ਕਾਬੂ

ਸਿਰਸਾ, 11 ਅਪ੍ਰੈਲ (ਅ.ਬ.)-ਸਿਰਸਾ ਦੀ ਸੀ ਆਈ ਏ ਥਾਣਾ ਪੁਲਿਸ ਨੇ ਲੰਘੀ ਦੇਰ ਰਾਤ ਇਕ ਵਿਅਕਤੀ ਨੂੰ ਦਾਣਾ ਮੰਡੀ ਖੇਤਰ ਚੋਂ ਦੋ ਕਿਲੋ ਅਫ਼ੀਮ ਸਮੇਤ ਕਾਬੂ ਕੀਤਾ ਹੈ | ਫੜੇ ਗਏ ਵਿਅਕਤੀ ਦੀ ਪਛਾਣ ਪਰਮਾਨੰਦ ਵਾਸੀ ਜ਼ਿਲ੍ਹਾ ਗਿਆ ਬਿਹਾਰ ਵਜੋਂ ਕੀਤੀ ਗਈ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਸਿਰਸਾ 'ਚ ਕੋਰੋਨਾ ਪਾਜ਼ੀਟਿਵ ਦੇ 93 ਨਵੇਂ ਕੇਸ

ਸਿਰਸਾ, 11 ਅਪ੍ਰੈਲ (ਅ.ਬ.)- ਜ਼ਿਲ੍ਹੇ ਵਿੱਚ ਕੋਰੋਨਾ ਦਾ ਕਹਿਰ ਜਾਰੀ ਹੈ | ਜ਼ਿਲ੍ਹੇ 'ਚ ਅੱਜ 93 ਨਵੇਂ ਕੇਸ ਆਏ ਹਨ ਜਿਨ੍ਹਾਂ 'ਚੋਂ 41 ਵਿਅਕਤੀਆਂ ਨੂੰ ਸਿਵਲ ਹਸਪਤਾਲ ਦਾਖ਼ਲ ਕੀਤਾ ਗਿਆ ਹੈ | ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਸਿਵਲ ਸਰਜਨ ਡਾ. ਵਿਰੇਸ਼ ਭੂਸ਼ਨ ਨੇ ਦੱਸਿਆ ਹੈ ...

ਪੂਰੀ ਖ਼ਬਰ »

ਡੀ ਏ ਪੀ ਖਾਦ ਤੇ ਹੋਰ ਚੀਜ਼ਾਂ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਇਨੈਲੋ ਵਲੋਂ ਪ੍ਰਦਰਸ਼ਨ ਅੱਜ

ਸਿਰਸਾ, 11 ਅਪ੍ਰੈਲ (ਅ.ਬ.)- ਡੀ ਏ ਪੀ ਖਾਦ ਤੇ ਹੋਰ ਚੀਜ਼ਾਂ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਇੰਡੀਅਨ ਨੈਸ਼ਨਲ ਲੋਕਦਲ ਵਲੋਂ ਸੂਬੇ ਭਰ ਵਿੱਚ ਜ਼ਿਲ੍ਹਾ ਹੈਡਕੁਆਰਟਰਾਂ 'ਤੇ 12 ਅਪਰੈਲ ਨੂੰ ਪ੍ਰਦਰਸ਼ਨ ਕੀਤੇ ਜਾਣਗੇ ਤੇ ਰਾਜਪਾਲ ਦੇ ਨਾਂਅ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ...

ਪੂਰੀ ਖ਼ਬਰ »

ਵੈਸਾਖ ਦੀ ਸੰਗਰਾਂਦ ਤੇ ਵਿਸਾਖੀ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਜ ਦੇ ਭੋਗ ਕੱਲ੍ਹ

ਰਤੀਆ, 11 ਅਪ੍ਰੈਲ (ਬੇਅੰਤ ਕੌਰ ਮੰਡੇਰ)- ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਪੁਰਾਨਾ ਬਾਜ਼ਾਰ ਰਤੀਆ ਵਿਚ ਵੈਸਾਖ ਦੀ ਸੰਗਰਾਂਦ ਅਤੇ ਵੈਸਾਖੀ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦਾ ਪ੍ਰਕਾਸ਼ ਗੁਰਦੁਆਰਾ ਸਾਹਿਬ ਵਿਚ ਮੁੱਖ ਸੇਵਾਦਾਰ ਬਾਬਾ ਕਿਸ਼ਨ ਸਿੰਘ ...

ਪੂਰੀ ਖ਼ਬਰ »

ਮਹੰਤ ਕਾਕਾ ਸਿੰਘ ਸਪੋਰਟਸ ਕਲੱਬ ਵਲੋਂ ਦਸਤਾਰ ਸਿਖਲਾਈ ਕੈਂਪ

ਰਤੀਆ, 11 ਅਪ੍ਰੈਲ (ਬੇਅੰਤ ਕੌਰ ਮੰਡੇਰ)- ਮਹੰਤ ਕਾਕਾ ਸਿੰਘ ਸਪੋਰਟਸ ਕਲੱਬ ਹੁਕਮਾਂਵਾਲੀ ਵਲੋਂ ਦਸਤਾਰ ਸਿਖਲਾਈ ਕੈਂਪ ਗੁਰਦੁਆਰਾ ਸਾਹਿਬ ਵਿਚ ਕਲੱਬ ਦੇ ਪ੍ਰਧਾਨ ਗੁਰਸੇਵਕ ਸਿੰਘ ਖੈਰਾ ਦੀ ਪ੍ਰਧਾਨਗੀ ਵਿਚ ਲਾਇਆ ਗਿਆ | ਪ੍ਰਧਾਨ ਖੈਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ...

ਪੂਰੀ ਖ਼ਬਰ »

ਵਿਧਾਇਕ ਹਰਵਿੰਦਰ ਕਲਿਆਣ ਨੇ ਲਗਾਇਆ ਖੁੱਲ੍ਹਾ ਦਰਬਾਰ

ਕਰਨਾਲ, 11 ਅਪ੍ਰੈਲ (ਗੁਰਮੀਤ ਸਿੰਘ ਸੱਗੂ)­­-ਘਰੌਂਡਾ ਤੋਂ ਭਾਜਪਾ ਵਿਧਾਇਕ ਹਰਵਿੰਦਰ ਕਲਿਆਣ ਨੇ ਸੀ. ਐਮ. ਸਿਟੀ ਹਰਿਆਣਾ ਕਰਨਾਲ ਵਿਖੇ ਖੁੱਲਾ ਦਰਬਾਰ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ 'ਤੇ ਹੀ ਸਬੰਧਿਤ ਅਧਿਕਾਰੀਆਂ ਨੂੰ ਸਮੇਂ ਸਿਰ ਲੋਕਾਂ ਦੀਆਂ ...

ਪੂਰੀ ਖ਼ਬਰ »

ਸੀ. ਐਮ. ਸਿਟੀ ਹਰਿਆਣਾ ਕਰਨਾਲ ਵਿਖੇ ਮਹਾਨ ਨਗਰ ਕੀਰਤਨ ਸਜਾਇਆ

ਕਰਨਾਲ, 11 ਅਪ੍ਰੈਲ (ਗੁਰਮੀਤ ਸਿੰਘ ਸੱਗੂ)­­-ਸੀ. ਐਮ. ਸਿਟੀ ਹਰਿਆਣਾ ਕਰਨਾਲ ਵਿਖੇ ਅੱਜ ਖਾਲਸਾ ਪੰਥ ਦੇ ਸਥਾਪਨ ਦਿਹਾੜੇ ਅਤੇ ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 400 ਸਾਲਾ ਸ਼ਤਾਬਦੀ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ...

ਪੂਰੀ ਖ਼ਬਰ »

120 ਕਰੋੜ ਰੁ. ਦੀ ਲਾਗਤ ਨਾਲ ਕਪੂਰਥਲਾ ਵਿਖੇ ਬਣਾਈ ਜਾਵੇਗੀ ਡਾ.ਅੰਬੇਡਕਰ ਯਾਦਗਾਰ- ਚੇਅਰਮੈਨ ਵੇਰਕਾ

ਅੰਮਿ੍ਤਸਰ, 11 ਅਪੈ੍ਰਲ (ਰੇਸ਼ਮ ਸਿੰਘ)- ਰਾਜ ਅਨੁਸੂਚਿਤ ਜਾਤੀਆਂ ਭੋ-ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵਲੋਂ ਆਪਣੇ 50 ਸਾਲਾ (ਗੋਲਡਨ ਜੁਬਲੀ) ਸਮਾਗਮਾਂ ਦੀ ਲੜੀ 'ਚ 4 ਜ਼ਿਲਿ੍ਹਆਂ (ਅੰਮਿ੍ਤਸਰ, ਤਰਨਤਾਰਨ, ਗੁਰਦਾਸਪੁਰ ਅਤੇ ਕਪੂਰਥਲਾ) ਦਾ ਸਮਾਗਮ ਇਥੇ ਡਾ: ਅੰਬੇਡਕਰ ਭਵਨ ...

ਪੂਰੀ ਖ਼ਬਰ »

ਦਿੱਲੀ 'ਚ ਕੋਰੋਨਾ ਦਾ ਕਹਿਰ ਵਧਣ 'ਤੇ ਸਰਕਾਰ ਚਿੰਤਤ

ਨਵੀਂ ਦਿੱਲੀ, 11 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਕੋਰੋਨਾ ਦੀ ਲਹਿਰ ਬੜੀ ਤੇਜ਼ੀ ਨਾਲ ਫੈਲ ਰਹੀ ਹੈ, ਜਿਸ ਨਾਲ ਖ਼ਤਰਾ ਵਧਦਾ ਜਾ ਰਿਹਾ ਹੈ | ਬੀਤੇ 24 ਘੰਟਿਆਂ ਵਿਚ 10,700 ਤੋਂ ਵੱਧ ਕੇਸ ਆਏ ਹਨ, ਜੋ ਕਿ ਕਾਫ਼ੀ ਜ਼ਿਆਦਾ ਹਨ | ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ...

ਪੂਰੀ ਖ਼ਬਰ »

ਸਿੰਘੂ ਤੇ ਟਿਕਰੀ ਸਰਹੱਦ 'ਤੇ ਬੀਬੀਆਂ ਸਮੇਤ ਰੋਜ਼ਾਨਾ ਪੁੱਜ ਰਹੇ ਹਨ ਹਰ ਤਬਕੇ ਦੇ ਲੋਕ

ਨਵੀਂ ਦਿੱਲੀ, 11 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਸਿੰਘੂ ਤੇ ਟਿਕਰੀ ਸਰਹੱਦ 'ਤੇ ਰੋਜ਼ਾਨਾ ਪੰਜਾਬ, ਹਰਿਆਣਾ, ਹਿਮਾਚਲ, ਯੂ.ਪੀ. ਤੋਂ ਇਲਾਵਾ ਹੋਰਨਾਂ ਰਾਜਾਂ ਤੋਂ ਲੋਕ ਪੁੱਜ ਰਹੇ ਹਨ | ਉਨ੍ਹਾਂ ਦੇ ਰਹਿਣ ਦੀ ਵੀ ਪੂਰੀ ਵਿਵਸਥਾ ਕੀਤੀ ਗਈ ਹੈ | ਡਾਕਟਰੀ ਸਹਾਇਤਾ, ਲੰਗਰ, ...

ਪੂਰੀ ਖ਼ਬਰ »

ਦੱਖਣੀ ਕਸ਼ਮੀਰ 'ਚ ਮੁਕਾਬਲੇ ਦੌਰਾਨ ਅੱਤਵਾਦੀ ਹਲਾਕ

ਸ੍ਰੀਨਗਰ, 11 ਅਪ੍ਰੈਲ (ਮਨਜੀਤ ਸਿੰਘ)-ਦੱਖਣੀ ਕਸ਼ਮੀਰ 'ਚ ਸ਼ੋਪੀਆਂ ਤੇ ਅਨੰਤਨਾਗ ਦੇ ਇਲਾਕਿਆਂ 'ਚ ਵੱਖ-ਵੱਖ 2 ਮੁਕਾਬਲੇ ਜਾਰੀ ਹਨ | ਸੂਤਰਾਂ ਅਨੁਸਾਰ ਸ਼ੋਪੀਆਂ ਦੇ ਹਟੀਪੋਰਾ ਇਲਾਕੇ 'ਚ ਅਲ-ਬਦਰ ਦੇ ਜ਼ਿਲ੍ਹਾ ਕਮਾਂਡਰ ਆਸਿਫ ਅਹਿਮਦ ਗਨਾਈ ਸਮੇਤ 3 ਅੱਤਵਾਦੀਆਂ ਦੇ ਮੇਵਾ ...

ਪੂਰੀ ਖ਼ਬਰ »

ਕੋਰੋਨਾ ਹਦਾਇਤਾਂ ਦੀ ਉਲੰਘਣਾ ਕੀਤੀ ਤਾਂ ਰੈਲੀਆਂ 'ਤੇ ਪਾਬੰਦੀ ਲਗਾਈ ਜਾਵੇਗੀ-ਚੋਣ ਕਮਿਸ਼ਨ

ਨਵੀਂ ਦਿੱਲੀ, 11 ਅਪ੍ਰੈਲ (ਏਜੰਸੀ)-ਵਧ ਰਹੇ ਕੋਰੋਨਾ ਮਾਮਲਿਆਂ ਦਰਮਿਆਨ ਚੋਣ ਕਮਿਸ਼ਨ ਨੇ ਬਿਨਾਂ ਮਾਸਕ ਪਹਿਣੇ ਚੋਣ ਪ੍ਰਚਾਰ ਕਰ ਰਹੇ ਸਟਾਰ ਪ੍ਰਚਾਰਕਾਂ ਤੇ ਰਾਜਨੀਤਕ ਆਗੂਆਂ ਪ੍ਰਤੀ ਸਖ਼ਤ ਰੁਖ ਅਪਨਾਉਂਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਕੋਰੋਨਾ ਹਦਾਇਤਾਂ ਦੀ ...

ਪੂਰੀ ਖ਼ਬਰ »

ਯੂ.ਪੀ. 'ਚ ਟਰੱਕ ਖੱਡ 'ਚ ਡਿੱਗਿਆ, 12 ਮੌਤਾਂ-45 ਜ਼ਖ਼ਮੀ

ਲਖਨਊ, 11 ਅਪ੍ਰੈਲ (ਏਜੰਸੀ)-ਉੱਤਰ ਪ੍ਰਦੇਸ਼ ਦੇ ਇਟਾਵਾਹ 'ਚ ਇਕ ਟਰੱਕ ਦੇ ਖੱਡ 'ਚ ਡਿਗ ਜਾਣ ਕਾਰਨ ਉਸ 'ਚ ਸਵਾਰ 12 ਲੋਕਾਂ ਦੇ ਮਾਰੇ ਜਾਣ ਦੀ ਸੂਚਨਾ ਹੈ, ਜਦੋਂ ਕਿ 45 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ | ਏ.ਐਸ.ਪੀ. ਪ੍ਰਸ਼ਾਂਤ ਕੁਮਾਰ ਪ੍ਰਸਾਦ ਨੇ ਦੱਸਿਆ ਕਿ ਬਾਰਹਪੁਰਾ ਪੁਲਿਸ ...

ਪੂਰੀ ਖ਼ਬਰ »

ਨਹੀਂ ਰਹੇ ਪ੍ਰਸਿੱਧ ਨਾਵਲਕਾਰ ਤੇ ਕਹਾਣੀਕਾਰ ਦਰਸ਼ਨ ਧੀਰ

ਲੰਡਨ, 11 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਰਹਿੰਦੇ ਪੰਜਾਬੀ ਦੇ ਪ੍ਰਸਿੱਧ ਨਾਵਲਕਾਰ ਤੇ ਕਹਾਣੀਕਾਰ ਦਰਸ਼ਨ ਧੀਰ ਦਾ ਕੱਲ੍ਹ ਅਚਾਨਕ ਦਿਹਾਂਤ ਹੋ ਗਿਆ | ਪਿੰਡ ਜੰਡਿਆਲਾ ਦੇ ਜੰਮਪਲ ਦਰਸ਼ਨ ਧੀਰ ਬੀਤੇ 5 ਦਹਾਕਿਆਂ ਤੋਂ ਯੂ.ਕੇ. ਦੇ ਸ਼ਹਿਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX