ਤਾਜਾ ਖ਼ਬਰਾਂ


ਪਹਿਲੀ ਵਿਸ਼ਵ ਟੈਸਟ ਚੈਂਪੀਅਨਸ਼ਿਪ-ਨਿਊਜ਼ੀਲੈਂਡ ਬਣਿਆ ਚੈਂਪੀਅਨ
. . .  about 6 hours ago
ਚੰਡੀਗੜ੍ਹ ਵਿਚ ਰਹੇਗਾ ਹੁਣ ਰਾਤ ਦਾ ਕਰਫਿਊ 11 ਵਜੇ ਤੋਂ ਸਵੇਰੇ 5 ਵਜੇ ਤੱਕ
. . .  1 day ago
ਕੁਝ ਦਿਨੀਂ ਤੋਂ ਲਾਪਤਾ ਨੌਜਵਾਨ ਦੀ ਲਾਸ਼ ਨਹਿਰ ’ਚੋਂ ਮਿਲੀ
. . .  1 day ago
ਬੁਢਲਾਡਾ , 23 ਜੂਨ (ਸਵਰਨ ਸਿੰਘ ਰਾਹੀ/ ਸੁਨੀਲ ਮਨਚੰਦਾ)- ਪਿਛਲੇ ਕੁਝ ਦਿਨੀਂ ਤੋਂ ਲਾਪਤਾ ਸਥਾਨਕ ਸ਼ਹਿਰ ਦੇ ਨੌਜਵਾਨ ਦੀ ਲਾਸ਼ ਅੱਜ ਟੋਹਾਣਾ-ਫਤਿਆਬਾਦ ਨਹਿਰ ’ਚੋਂ ਮਿਲਣ ਦੀ ਖ਼ਬਰ ਹੈ।ਥਾਣਾ ਸ਼ਹਿਰੀ ਬੁਢਲਾਡਾ ਮੁਖੀ ...
ਵਰਲਡ ਟੈਸਟ ਚੈਂਪੀਅਨਸ਼ਿਪ ਫਾਈਨਲ - ਟੀਮ ਇੰਡੀਆ 170 ਦੌੜਾਂ 'ਤੇ ਆਊਟ, ਨਿਊਜ਼ੀਲੈਂਡ ਨੂੰ 139 ਦੌੜਾਂ ਦਾ ਮਿਲਿਆ ਟੀਚਾ
. . .  1 day ago
ਦਿੱਲੀ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 111 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਨਵੀਂ ਦਿੱਲੀ, 23 ਜੂਨ - ਪਿਛਲੇ 24 ਘੰਟਿਆਂ ਵਿਚ ਦਿੱਲੀ ਵਿਚ ਕੋਰੋਨਾ ਦੇ 111 ਨਵੇਂ ਕੇਸ ਸਾਹਮਣੇ ਆਏ ਹਨ ਅਤੇ 7 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੌਰਾਨ 702 ਲੋਕ ਵੀ ਤੰਦਰੁਸਤ ...
ਜੰਮੂ ਕਸ਼ਮੀਰ ਦੇ ਸ਼ੋਪੀਆਂ ਵਿਚ ਮੁਕਾਬਲੇ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ
. . .  1 day ago
ਜੰਮੂ, 23 ਜੂਨ - ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਸ਼ਰਮਲ ਖੇਤਰ ਵਿਚ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਮੁਠਭੇੜ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ ਹੈ। ਫਿਲਹਾਲ ਇਲਾਕੇ ਵਿਚ ਆਪ੍ਰੇਸ਼ਨ ਚੱਲ ਰਿਹਾ ਹੈ।
ਅੰਮ੍ਰਿਤਸਰ 'ਚ ਕੋਰੋਨਾ ਦੇ 9 ਨਵੇਂ ਮਾਮਲੇ ਆਏ ਸਾਹਮਣੇ, 1 ਮਰੀਜ਼ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 23 ਜੂਨ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 9 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ...
ਮਹਿਲਾ ਦੇ ਕਤਲ ਦੀ ਗੁੱਥੀ ਸੁਲਝੀ, ਨੌਕਰਾਣੀ ਦੀ ਭੈਣ ਨਿਕਲੀ ਕਾਤਲ
. . .  1 day ago
ਅੰਮ੍ਰਿਤਸਰ, 23 ਜੂਨ (ਗਗਨਦੀਪ ਸ਼ਰਮਾ) - ਗੁਰੂ ਨਾਨਕ ਵਾੜਾ ਇਲਾਕੇ 'ਚ ਮਹਿਲਾ ਦੇ ਅੰਨੇ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਗਿਆ ਹੈ...
ਐਨ.ਪੀ.ਏ. 'ਚ ਕਟੌਤੀ ਕਰਨ ਦੇ ਵਿਰੋਧ 'ਚ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਕੀਤੀ ਰੋਸ ਰੈਲੀ
. . .  1 day ago
ਹੁਸ਼ਿਆਰਪੁਰ, 23 ਜੂਨ (ਬਲਜਿੰਦਰਪਾਲ ਸਿੰਘ) - ਜੁਆਇੰਟ ਪੰਜਾਬ ਗੌਰਮਿੰਟ ਡਾਕਟਰਜ਼ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ 'ਤੇ ਅੱਜ ਪੀ.ਸੀ.ਐਮ.ਐੱਸ. ਸਪੈਸ਼ਲਿਸਟ ਡਾਕਟਰਜ਼...
ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਖੋਲਿਆ ਮੋਰਚਾ ,ਮਾਮਲਾ ਨੌਜਵਾਨ ਖ਼ੁਦਕੁਸ਼ੀ ਦੇ ਦੋਸ਼ੀਆਂ ਨੂੰ ਨਾ ਫੜਨ ਦਾ
. . .  1 day ago
ਮਾਛੀਵਾੜਾ ਸਾਹਿਬ, 23 ਜੂਨ (ਮਨੋਜ ਕੁਮਾਰ) - ਅੱਜ ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਸਰਹਿੰਦ ਨਹਿਰ ਲਾਗੇ ਗੜੀ ਪੁਲ ਕੋਲ ਚੱਕਾ ਜਾਮ ਕਰਦਿਆਂ ਇਨਸਾਫ਼ ਦੀ ਗੁਹਾਰ ਲਗਾਈ...
ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਯੂ.ਕੇ. ਹਾਈ ਕੋਰਟ ਵਲੋਂ ਝਟਕਾ
. . .  1 day ago
ਨਵੀਂ ਦਿੱਲੀ, 22 ਜੁਨ - ਯੂ.ਕੇ. ਹਾਈ ਕੋਰਟ ਨੇ ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਵਲੋਂ ਭਾਰਤ ਹਵਾਲਗੀ ਵਿਰੁੱਧ ਅਪੀਲ ਕਰਨ...
ਪਾਵਰ ਪਲਾਂਟ ਦੇ ਪਰਾਲੀ ਦੇ ਭੰਡਾਰ ਨੂੰ ਲੱਗੀ ਅੱਗ
. . .  1 day ago
ਤਲਵੰਡੀ ਭਾਈ, 23 ਜੂਨ,(ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਫ਼ਿਰੋਜ਼ਪੁਰ ਰੋਡ 'ਤੇ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਸਥਿਤ ਸੁਖਬੀਰ ਐਗਰੋ ਪਾਵਰ ਪਲਾਂਟ ਵਲੋਂ ...
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
. . .  1 day ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਮਹਿਲ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਰਣਜੀਤ...
ਡਾ. ਸੁਖਬੀਰ ਕੌਰ ਮਾਹਲ ਬਣੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ ਆਨਰੇਰੀ ਡਾਇਰੈਕਟਰ
. . .  1 day ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਭਾਈ ਵੀਰ ਸਿੰਘ ਨਿਵਾਸ ਅਸਥਾਨ ਦੀਆਂ ਅਕਾਦਮਿਕ ਅਤੇ ਪ੍ਰਬੰਧਕੀ ਗਤੀਵਿਧੀਆਂ ਲਈ ਸੁਖਬੀਰ ਕੌਰ ਮਾਹਲ ਨੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ...
ਜੈਪਾਲ ਭੁੱਲਰ ਦਾ ਹੋਇਆ ਸਸਕਾਰ, ਛੋਟੇ ਭਰਾ ਨੇ ਦਿਖਾਈ ਚਿਖਾ ਨੂੰ ਅਗਨੀ
. . .  1 day ago
ਫ਼ਿਰੋਜ਼ਪੁਰ, 23 ਜੂਨ (ਗੁਰਿੰਦਰ ਸਿੰਘ) - ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ 'ਤੇ ਬੀਤੇ ਕੱਲ੍ਹ ਪੀ.ਜੀ.ਆਈ. ਚੰਡੀਗੜ੍ਹ ਤੋਂ ਦੁਬਾਰਾ ਪੋਸਟ ਮਾਰਟਮ ਹੋਣ ਤੋਂ ਬਾਅਦ ਗੈਂਗਸਟਰ ਜੈਪਾਲ ਭੁੱਲਰ ਦਾ ਅੱਜ ਬਾਅਦ ਦੁਪਹਿਰ ਫ਼ਿਰੋਜ਼ਪੁਰ ਸ਼ਹਿਰ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਬਠਿੰਡਾ...
ਸਾਂਝੇ ਦੂਰਸੰਚਾਰ ਸਰੋਤ ਵਾਲਾ ਇਕ ਬੀ.ਪੀ.ਓ. ਸੈਂਟਰ ਹੁਣ ਵਿਸ਼ਵ ਭਰ ਵਿਚ ਗਾਹਕਾਂ ਨੂੰ ਦਵੇਗਾ ਸੇਵਾ
. . .  1 day ago
ਨਵੀਂ ਦਿੱਲੀ, 23 ਜੂਨ - ਸੰਚਾਰ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਘਰੇਲੂ ਅਤੇ ਅੰਤਰਰਾਸ਼ਟਰੀ ਓ.ਐਸ.ਪੀ. (ਹੋਰ ਸੇਵਾ ਪ੍ਰਦਾਤਾ) ਵਿਚਕਾਰ ਅੰਤਰ ਨੂੰ...
ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਰੱਦ
. . .  1 day ago
ਪਠਾਨਕੋਟ, 23 ਜੂਨ (ਸੰਧੂ ) - ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਸਰਦਾਰ ਭੁਪਿੰਦਰ ਸਿੰਘ ਸੱਚਰ ਅਤੇ ਜਸਵਿੰਦਰ ਸਿੰਘ ਨੇ ਕਿਹਾ...
ਝੋਨੇ ਲਈ ਅੱਠ ਘੰਟੇ ਨਿਰਵਿਘਨ ਸਪਲਾਈ ਨਾ ਮਿਲਣ ਕਾਰਨ ਹਲਵਾਰਾ ਦੇ ਕਿਸਾਨਾਂ ਨੇ 66 ਕੇ ਵੀ ਸਬ ਸਟੇਸ਼ਨ ਸੁਧਾਰ ਉਪ ਮੰਡਲ ਦਾ ਕੀਤਾ ਘਿਰਾਓ
. . .  1 day ago
ਗੁਰੂਸਰ ਸੁਧਾਰ, (ਲੁਧਿਆਣਾ) 23 ਜੂਨ (ਬਲਵਿੰਦਰ ਸਿੰਘ ਧਾਲੀਵਾਲ) - ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਗੁਰਪ੍ਰੀਤ ਸਿੰਘ ਹਲਵਾਰਾ, ਪ੍ਰਧਾਨ ਜਤਿੰਦਰ ਸਿੰਘ ਜੋਤੀ ...
ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਦਾ ਰੋਸ ਮਾਰਚ, ਪੁਲਿਸ ਨੇ ਰੋਕਿਆ
. . .  1 day ago
ਪਟਿਆਲਾ, 23 ਜੂਨ (ਧਰਮਿੰਦਰ ਸਿੰਘ ਸਿੱਧੂ) - ਐੱਨ.ਐੱਸ. ਕਯੂ. ਐੱਫ. ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਵਲੋਂ 22 ਜੂਨ ਦੀ ਮੀਟਿੰਗ ਬੇਸਿੱਟਾ ਨਿਕਲਣ...
ਬੀ. ਡੀ. ਪੀ. ਓ. ਗੁਰੂਹਰਸਹਾਏ ਦੇ ਸਾਰੇ ਕਰਮਚਾਰੀ ਕਲਮ ਛੋੜ ਹੜਤਾਲ 'ਤੇ
. . .  1 day ago
ਗੁਰੂ ਹਰ ਸਹਾਏ, 23 ਜੂਨ (ਹਰਚਰਨ ਸਿੰਘ ਸੰਧੂ) - ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ 'ਚ ਸੋਧ ਦੀ ਮੰਗ ਨੂੰ ਲੈ ਕੇ ਮੁਲਾਜ਼ਮ ਜਥੇਬੰਦੀਆਂ ਦੇ ਸਦੇ ਅਨੁਸਾਰ...
ਫ਼ਤਹਿਜੰਗ ਸਿੰਘ ਬਾਜਵਾ ਦੇ ਬੇਟੇ ਨੇ ਸਰਕਾਰੀ ਨੌਕਰੀ ਲੈਣ ਤੋਂ ਕੀਤਾ ਇਨਕਾਰ - ਰਾਵਤ
. . .  1 day ago
ਨਵੀਂ ਦਿੱਲੀ, 23 ਜੂਨ - ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਕਿਹਾ ਹੈ ਕਿ ਪੰਜਾਬ ਦੇ ਕਾਦੀਆਂ ਤੋਂ...
ਲਾਹੌਰ 'ਚ ਹੋਏ ਬੰਬ ਧਮਾਕਾ 'ਚ ਇੱਕ ਦੀ ਮੌਤ, 16 ਜ਼ਖ਼ਮੀ
. . .  1 day ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਪਾਕਿਸਤਾਨ ਦੇ ਲਾਹੌਰ ਸ਼ਹਿਰ ਦੀ ਆਬਾਦੀ ਜੌਹਰ ਟਾਊਨ ਵਿਖੇ ਅੱਜ ਸਵੇਰੇ ਇਕ ਜ਼ੋਰਦਾਰ ਬੰਬ ਧਮਾਕਾ ਹੋਇਆ...
ਕੈਪਟਨ ਅਮਰਿੰਦਰ ਸਿੰਘ ਨੂੰ ਵਾਅਦੇ ਪੂਰੇ ਕਰਨ ਲਈ ਹਾਈਕਮਾਨ ਨੇ ਦਿੱਤਾ ਅੰਤਿਮ ਸਮਾਂ (ਡੈੱਡਲਾਈਨ) - ਰਾਵਤ
. . .  1 day ago
ਨਵੀਂ ਦਿੱਲੀ, 23 ਜੂਨ - ਪੰਜਾਬ ਇੰਚਾਰਜ ਹਰੀਸ਼ ਰਾਵਤ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ ਖ਼ਤਮ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ...
ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ 'ਤੇ ਕਿਸਾਨਾਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਕੀਤਾ ਜਾਮ, ਗਰਿੱਡ ਘੇਰਿਆ
. . .  1 day ago
ਫੁੱਲਾਂਵਾਲ, 23 ਜੂਨ (ਮਨਜੀਤ ਸਿੰਘ ਦੁੱਗਰੀ) - ਝੋਨੇ ਦੀ ਬਿਜਾਈ ਲਈ ਸਰਕਾਰ ਵਲੋਂ ਨਿਰਧਾਰਿਤ ਕੀਤੀ 8 ਘੰਟੇ ਬਿਜਲੀ ਦੀ ਸਪਲਾਈ ਨਾ ਮਿਲਣ 'ਤੇ ਸ਼ਹੀਦ ਕਰਤਾਰ...
ਪੈਸਿਆਂ ਦੇ ਲੈਣ ਦੇਣ ਬਦਲੇ ਗੋਸਲਾਂ 'ਚ ਤਿੰਨ ਵਿਅਕਤੀ ਟੈਂਕੀ 'ਤੇ ਚੜ੍ਹੇ
. . .  1 day ago
ਮਲੌਦ (ਲੁਧਿਆਣਾ), 23 ਜੂਨ (ਨਿਜ਼ਾਮਪੁਰ/ਚਾਪੜਾ) - ਮਲੌਦ ਲਾਗਲੇ ਪਿੰਡ ਗੋਸਲਾਂ ਵਿਖੇ ਪੀੜਤ ਵਿਅਕਤੀਆਂ ਦੇ ਪਿਤਾ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 30 ਚੇਤ ਸੰਮਤ 553

ਕਪੂਰਥਲਾ / ਫਗਵਾੜਾ

ਰਾਣਾ ਗੁਰਜੀਤ ਸਿੰਘ ਨੇ ਦਾਣਾ ਮੰਡੀ ਵਿਖੇ ਕਰਵਾਈ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ

ਕਪੂਰਥਲਾ, 11 ਅਪ੍ਰੈਲ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹੇ ਅੰਦਰ ਦਾਣਾ ਮੰਡੀ ਕਪੂਰਥਲਾ ਤੇ ਭੁਲੱਥ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਹੋਈ | ਕਪੂਰਥਲਾ ਵਿਖੇ ਹਲਕਾ ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ ਗਈ | ਇਸ ਮੌਕੇ ਪਨਗਰੇਨ ਵਲੋਂ ਕਿਸਾਨ ਸੰਤੋਖ ਸਿੰਘ ਵਾਸੀ ਪਿੰਡ ਕੱਸੋ ਚਾਹਲ ਦੀ 77 ਕੁਇੰਟਲ ਕਣਕ ਦੀ ਪਹਿਲੀ ਖ਼ਰੀਦ ਕੀਤੀ ਗਈ, ਜਦਕਿ ਭੁਲੱਥ ਮੰਡੀ ਵਿਖੇ ਮਾਰਕਫੈੱਡ ਵਲੋਂ ਕਿਸਾਨ ਰਘਬੀਰ ਸਿੰਘ ਪਿੰਡ ਬਾਗਵਾਨਪੁਰ ਤੇ ਭੱਲਾ ਸਿੰਘ ਵਾਸੀ ਪਿੰਡ ਬਾਗਵਾਨਪੁਰ ਦੀ ਕਣਕ ਖ਼ਰੀਦੀ ਗਈ | ਜ਼ਿਲ੍ਹੇ ਅੰਦਰ ਅੱਜ 170 ਮੀਟਰਿਕ ਟਨ ਕਣਕ ਦੀ ਖ਼ਰੀਦ ਹੋਈ ਹੈ | ਕਪੂਰਥਲਾ ਮੰਡੀ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਣ ਮੌਕੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਣਕ ਦੀ ਖ਼ਰੀਦ ਵਿਚ ਅੜਚਣਾਂ ਪੈਦਾ ਕਰਨ ਦੇ ਬਾਵਜੂਦ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਕਿਸਾਨਾਂ ਦੀ ਫ਼ਸਲ ਦਾ ਹਰ ਦਾਣਾ ਖ਼ਰੀਦਿਆ ਜਾਵੇਗਾ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਆਪਣੇ ਪੱਧਰ 'ਤੇ ਯਤਨ ਕਰਕੇ ਕਣਕ ਦੀ ਖ਼ਰੀਦ ਪੁਰਾਣੀ ਵਿਵਸਥਾ ਨੂੰ ਲਾਗੂ ਕੀਤਾ ਗਿਆ ਹੈ, ਜਿਸ ਨਾਲ ਆੜ੍ਹਤੀਆਂ ਤੇ ਕਿਸਾਨਾਂ ਦੀ ਦਹਾਕਿਆਂ ਪੁਰਾਣੀ ਸਾਂਝ ਬਰਕਰਾਰ ਰੱਖੀ ਜਾ ਸਕੇਗੀ ਤੇ ਪੰਜਾਬ ਦੇ ਅਰਥਚਾਰੇ ਨੂੰ ਵੀ ਬਚਾਇਆ ਜਾ ਸਕੇਗਾ | ਇਸ ਮੌਕੇ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਗੀਤਾ ਬਿਸ਼ੰਭੂ ਤੇ ਜ਼ਿਲ੍ਹਾ ਮੰਡੀ ਅਫ਼ਸਰ ਅਰਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਮੰਡੀਆਂ ਵਿਚ ਕਣਕ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਤੇ ਅਗਲੇ ਕੁੱਝ ਦਿਨਾਂ ਤੱਕ ਇਸ ਵਿਚ ਤੇਜੀ ਆਉਣ ਦੀ ਉਮੀਦ ਹੈ | ਉਨ੍ਹਾਂ ਕਿਹਾ ਕਿ ਸਾਰੀਆਂ 42 ਪੱਕੀਆਂ ਤੇ ਆਰਜੀ ਮੰਡੀਆਂ ਵਿਖੇ ਕਿਸਾਨਾਂ ਦੀ ਸਹੂਲਤ ਤੇ ਕੋਰੋਨਾ ਤੋਂ ਬਚਾਅ ਸਬੰਧੀ ਪ੍ਰਬੰਧ ਕੀਤੇ ਗਏ ਹਨ | ਇਸ ਮੌਕੇ ਐੱਸ. ਡੀ. ਐੱਮ. ਵਰਿੰਦਰਪਾਲ ਸਿੰਘ ਬਾਜਵਾ, ਮਾਰਕੀਟ ਕਮੇਟੀ ਦੇ ਚੇਅਰਮੈਨ ਅਵਤਾਰ ਸਿੰਘ, ਉਪ ਚੇਅਰਮੈਨ ਰਜਿੰਦਰ ਕੌੜਾ, ਮਾਰਕੀਟ ਕਮੇਟੀ ਦੇ ਸਕੱਤਰ ਸੰਜੀਵ, ਮੰਡੀ ਸੁਪਰਵਾਈਜ਼ਰ ਪਿ੍ਥੀਪਾਲ ਸਿੰਘ ਘੁੰਮਣ ਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ |

ਕਿਸਾਨ ਸੰਘਰਸ਼ ਕਮੇਟੀ ਦਾ ਵਫ਼ਦ ਐੱਸ. ਡੀ. ਓ. ਪਾਵਰਕਾਮ ਨੂੰ ਮਿਲਿਆ

ਸੁਲਤਾਨਪੁਰ ਲੋਧੀ, 11 ਅਪ੍ਰੈਲ (ਥਿੰਦ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਭਾਈ ਲਾਲੋ ਜੀ ਡੱਲਾ ਸਾਹਿਬ ਦਾ ਵਫ਼ਦ ਅੱਜ ਸਥਾਨਕ ਐੱਸ. ਡੀ. ਓ. ਪਾਵਰਕਾਮ ਗੁਰਦੀਪ ਸਿੰਘ ਨੂੰ ਮਿਲਿਆ ਤੇ ਖੇਤੀ ਸਬੰਧੀ ਹੋਣ ਵਾਲੀ ਬਿਜਲੀ ਸਪਲਾਈ ਵਿਚ ਲੱਗ ਰਹੇ ਭਾਰੀ ਕੱਟ ਸਬੰਧੀ ...

ਪੂਰੀ ਖ਼ਬਰ »

ਨੈਸ਼ਨਲ ਲੋਕ ਅਦਾਲਤ 'ਚ 650 ਕੇਸਾਂ 'ਚੋਂ 46 ਦਾ ਮੌਕੇ 'ਤੇ ਨਿਪਟਾਰਾ

ਸੁਲਤਾਨਪੁਰ ਲੋਧੀ, 11 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਨੈਸ਼ਨਲ ਲੋਕ ਅਦਾਲਤ ਮੌਕੇ ਅਮਰਿੰਦਰ ਸਿੰਘ ਗਰੇਵਾਲ ਜ਼ਿਲ੍ਹਾ ਤੇ ਸੈਸ਼ਨ ਜੱਜ ਕਪੂਰਥਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਵਿਖੇ 2 ਬੈਂਚ ਗਠਿਤ ਕੀਤੇ ਗਏ | ਸਬ ਡਵੀਜ਼ਨ ...

ਪੂਰੀ ਖ਼ਬਰ »

ਬਾਬਾ ਮੱਖਣ ਸ਼ਾਹ ਲੁਬਾਣਾ ਫਾਊਾਡੇਸ਼ਨ ਚੰਡੀਗੜ੍ਹ ਦੀ ਮੀਟਿੰਗ

ਬੇਗੋਵਾਲ, 11 ਅਪ੍ਰੈਲ (ਸੁਖਜਿੰਦਰ ਸਿੰਘ)-ਬਾਬਾ ਮੱਖਣ ਸ਼ਾਹ ਲੁਬਾਣਾ ਫਾਊਾਡੇਸ਼ਨ ਚੰਡੀਗੜ੍ਹ ਦੀ ਹੋ ਰਹੀ ਚੋਣ ਸਬੰਧੀ ਇਕ ਵਿਸ਼ੇਸ਼ ਮੀਟਿੰਗ ਫਾਊਾਡੇਸ਼ਨ ਦੇ ਕਾਰਜਕਾਰੀ ਪ੍ਰਧਾਨ ਪ੍ਰੀਤਮ ਸਿੰਘ ਨਰੰਗਪੁਰ ਦੀ ਅਗਵਾਈ ਹੇਠ ਪੰਜਾਬੀ ਢਾਬਾ ਸਰੂਪਵਾਲ ਵਿਖੇ ਹੋਈ, ਜਿਸ ...

ਪੂਰੀ ਖ਼ਬਰ »

ਮਾਡਰਨ ਜੇਲ੍ਹ 'ਚ ਹੋਏ ਝਗੜੇ ਦੌਰਾਨ ਇਕ ਹਵਾਲਾਤੀ ਜ਼ਖ਼ਮੀ

ਕਪੂਰਥਲਾ, 11 ਅਪ੍ਰੈਲ (ਸਡਾਨਾ)-ਅੱਜ ਮਾਡਰਨ ਜੇਲ੍ਹ ਵਿਚ ਬੰਦ ਦੋ ਧਿਰਾਂ ਦਰਮਿਆਨ ਹੋਏ ਝਗੜੇ ਵਿਚ ਇਕ ਹਵਾਲਾਤੀ ਜ਼ਖ਼ਮੀ ਹੋ ਗਿਆ | ਜਿਸ ਨੂੰ ਪਹਿਲਾਂ ਜੇਲ੍ਹ ਦੇ ਹਸਪਤਾਲ ਵਿਖੇ ਲਿਆਂਦਾ ਗਿਆ, ਉਪਰੰਤ ਉਸਨੂੰ ਇਲਾਜ ਲਈ ਕਪੂਰਥਲਾ ਸਿਵਲ ਹਸਪਤਾਲ ਵਿਖੇ ਭੇਜਿਆ ਗਿਆ | ...

ਪੂਰੀ ਖ਼ਬਰ »

ਖ਼ਾਲਸਾ ਸਾਜਨਾ ਦਿਵਸ ਸਬੰਧੀ ਸਟੇਟ ਗੁਰਦੁਆਰਾ ਸਾਹਿਬ ਵਿਖੇ ਸਮਾਗਮ 13 ਨੂੰ

ਕਪੂਰਥਲਾ, 11 ਅਪ੍ਰੈਲ (ਸਡਾਨਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਨੂੰ ਸਮਰਪਿਤ ਕਥਾ ਕੀਰਤਨ ਦਰਬਾਰ ਸਟੇਟ ਗੁਰਦੁਆਰਾ ਸਾਹਿਬ ਵਿਖੇ 13 ਅਪ੍ਰੈਲ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਫੁਲਵਾੜੀ ਟੀਮ ਵਲੋਂ ਬਣਾਈਆਂ ਦੋ ਪੇਂਡੂ ਸੱਥਾਂ ਵਿਸਾਖੀ 'ਤੇ ਲੋਕ ਅਰਪਣ ਕੀਤੀਆਂ ਜਾਣਗੀਆਂ

ਨਡਾਲਾ, 11 ਅਪ੍ਰੈਲ (ਮਾਨ)-ਫੁਲਵਾੜੀ ਟੀਮ ਨਡਾਲਾ ਵਲੋਂ ਸਰਕਾਰੀ ਸਕੂਲ ਨਡਾਲਾ ਸਾਹਮਣੇ ਦੂਜੀ ਪੇਂਡੂ ਸੱਥ ਬਣਾਈ ਜਾ ਰਹੀ ਹੈ | ਇਸ ਤੋਂ ਪਹਿਲਾਂ ਗੁਰਦੁਆਰਾ ਬਾਉਲੀ ਸਾਹਿਬ ਦੇ ਢਿਲਵਾਂ ਰੋਡ ਵਾਲੇ ਗੇਟ ਸਾਹਮਣੇ ਸੁੰਦਰ ਪੇਂਡੂ ਸੱਥ ਬਣਾਈ ਗਈ ਸੀ | ਇਸ ਦੂਜੀ ਪੇਂਡੂ ਸੱਥ ...

ਪੂਰੀ ਖ਼ਬਰ »

ਕੇਂਦਰ ਤੋਂ ਆਈ ਟੀਮ ਵਲੋਂ ਮਾਈਕਰੋ ਕੰਨਟੇਨਮੈਂਟ ਜ਼ੋਨ ਤੇ ਵੈਕਸੀਨੇਸ਼ਨ ਕੈਂਪਾਂ ਦਾ ਨਿਰੀਖਣ

ਕਪੂਰਥਲਾ, 11 ਅਪ੍ਰੈਲ (ਸਡਾਨਾ)-ਜ਼ਿਲ੍ਹੇ 'ਚ ਕੋਰੋਨਾ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਆਈ ਕੇਂਦਰ ਦੀ ਟੀਮ ਵਲੋਂ ਅੱਜ ਵੱਖ-ਵੱਖ ਇਲਾਕਿਆਂ ਅੰਦਰ ਜਾ ਕੇ ਮਾਈਕਰੋ ਕੋਨਟੇਨਮੈਂਟ ਜ਼ੋਨ, ਵੈਕਸੀਨੇਸ਼ਨ ਕੈਂਪ ਤੇ ਆਊਟ ਰੀਚ ਵੈਕਸੀਨੇਸ਼ਨ ਕੈਂਪਾਂ ਦਾ ਨਿਰੀਖਣ ਕੀਤਾ ਗਿਆ | ...

ਪੂਰੀ ਖ਼ਬਰ »

ਪਿੰਡਾਂ 'ਚ ਛੱਪੜਾਂ ਦੇ ਨਵੀਨੀਕਰਨ ਦਾ ਕੰਮ ਮੋਨਸੂਨ ਸੀਜ਼ਨ ਤੋਂ ਪਹਿਲਾਂ ਮੁਕੰਮਲ ਹੋਵੇਗਾ- ਰਾਣਾ ਗੁਰਜੀਤ ਸਿੰਘ

ਕਪੂਰਥਲਾ, 11 ਅਪ੍ਰੈਲ (ਸਡਾਨਾ)-ਸੂਬਾ ਸਰਕਾਰ ਵਲੋਂ ਕਪੂਰਥਲਾ ਹਲਕੇ ਅੰਦਰ ਪਾਈਲਟ ਪ੍ਰੋਜੈਕਟ ਦੇ ਤੌਰ 'ਤੇ 23 ਪਿੰਡਾਂ ਵਿਚ ਛੱਪੜਾਂ ਦੇ ਨਵੀਨੀਕਰਨ ਦੀ ਯੋਜਨਾ ਨੂੰ ਆਉਂਦੇ ਮਾਨਸੂਨ ਸੀਜ਼ਨ ਤੱਕ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਰਾਣਾ ਗੁਰਜੀਤ ਸਿੰਘ ਕੌਂਸਲਰਾਂ ਨੂੰ ਗ਼ੈਰ ਕਾਨੂੰਨੀ ਧੰਦਿਆਂ ਵਿਰੁੱਧ ਵੀ ਲੋਕਾਂ ਨੂੰ ਲਾਮਬੰਦ ਕਰਨ ਦੀ ਅਪੀਲ ਕਰਨ- ਕਟਾਰੀਆ

ਕਪੂਰਥਲਾ, 11 ਅਪ੍ਰੈਲ (ਸਡਾਨਾ)-ਸ਼ਿਵ ਸੈਨਾ ਬਾਲ ਠਾਕਰੇ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਜਗਦੀਸ਼ ਕਟਾਰੀਆ ਤੇ ਸੀਨੀਅਰ ਆਗੂ ਰਜੇਸ਼ ਕਨੌਜੀਆ ਨੇ ਹਲਕਾ ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ਸਮੂਹ ਕੌਂਸਲਰਾਂ ਨੂੰ ਦਿੱਤੇ ਉਸ ਸੱਦੇ, ਜਿਸ ਵਿਚ ਉਨ੍ਹਾਂ ਕਿਹਾ ਕਿ ਉਹ ...

ਪੂਰੀ ਖ਼ਬਰ »

ਮਿੱਠੜਾ ਕਾਲਜ ਵਲੋਂ ਅੰਤਰਰਾਸ਼ਟਰੀ ਸਿਹਤ ਦਿਵਸ 'ਤੇ ਕਰਵਾਏ ਗਏ ਯੋਗ ਆਸਣ ਮੁਕਾਬਲੇ

ਕਪੂਰਥਲਾ, 11 ਅਪ੍ਰੈਲ (ਵਿ.ਪ੍ਰ.)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਲੋਂ ਅੰਤਰਰਾਸ਼ਟਰੀ ਸਿਹਤ ਦਿਵਸ ਦੇ ਸਬੰਧ ਵਿਚ ਅੰਤਰ ਕਾਲਜ ਯੋਗ ਆਸਣ ਆਨਲਾਈਨ ਮੁਕਾਬਲੇ ਕਰਵਾਏ ਗਏ | ਜਿਸ ਵਿਚ ਵੱਖ-ਵੱਖ ਕਾਲਜਾਂ ਦੇ 27 ਵਿਦਿਆਰਥੀਆਂ ਨੇ ਭਾਗ ਲਿਆ | ਇਨ੍ਹਾਂ ਮੁਕਾਬਲਿਆਂ ...

ਪੂਰੀ ਖ਼ਬਰ »

ਦਰਿਆ ਬਿਆਸ 'ਚ ਬਰੇਤੇ ਦੇ ਢੇਰਾਂ 'ਤੇ ਉੱਗੇ ਹੋਏ ਸਰਕੰਡਿਆਂ ਨੂੰ ਸਾਫ਼ ਕਰਵਾਉਣ ਦੀ ਮੰਗ

ਢਿਲਵਾਂ, 11 ਅਪ੍ਰੈਲ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਸਥਾਨਕ ਤੇ ਆਲੇ ਦੁਆਲੇ ਦੇ ਲੋਕਾਂ ਤੇ ਕਿਸਾਨਾਂ ਨੇ ਪੰਜਾਬ ਸਰਕਾਰ ਪਾਸੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਦਰਿਆ ਬਿਆਸ ਵਿਚ ਥਾਂ-ਥਾਂ ਵੱਡੇ-ਵੱਡੇ ਬਰੇਤੇ ਦੇ ਢੇਰਾਂ 'ਤੇ ਵੱਡੀ ਮਾਤਰਾ ਵਿਚ ਉੱਗੇ ਹੋਏ ਸਰਕੰਡਿਆਂ ...

ਪੂਰੀ ਖ਼ਬਰ »

ਰਾਜੂ ਧੀਰ ਦੇ ਪ੍ਰਧਾਨ ਬਣਨ 'ਤੇ ਹਲਕੇ 'ਚ ਖ਼ੁਸ਼ੀ ਦੀ ਲਹਿਰ- ਲਾਡੀ ਖੰਗੂੜਾ

ਸੁਲਤਾਨਪੁਰ ਲੋਧੀ, 11 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਨਵਨਿਯੁਕਤ ਪ੍ਰਧਾਨ ਦੀਪਕ ਧੀਰ ਰਾਜੂ ਬਹੁਤ ਹੀ ਮਿਹਨਤੀ ਅਤੇ ਪਾਰਟੀ ਦੇ ਅਣਥੱਕ ਵਰਕਰ ਹਨ, ਜਿਨ੍ਹਾਂ ਨੂੰ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਵੱਡਾ ਮਾਣ ਦੇ ਕੇ ਨਗਰ ਕੌਂਸਲ ...

ਪੂਰੀ ਖ਼ਬਰ »

ਕਾਲਾ ਬਰਾਦਰੀ ਨੇ ਜਠੇਰਿਆਂ ਦਾ ਮੇਲਾ ਮਨਾਇਆ

ਸੁਲਤਾਨਪੁਰ ਲੋਧੀ, 11 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਸੁਲਤਾਨਪੁਰ ਲੋਧੀ-ਕਪੂਰਥਲਾ ਰੋਡ 'ਤੇ ਸਥਿਤ ਕਾਲਾ ਬਰਾਦਰੀ ਕਪਲਿਸ਼ ਗੋਤਰ ਦੇ ਜਠੇਰਿਆਂ ਦਾ ਸਾਲਾਨਾ ਮੇਲਾ ਮਨਾਇਆ ਗਿਆ | ਹਾਲਾਂਕਿ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਦੇ ਚੱਲਦਿਆਂ ਇਸ ਵਾਰ ਪੰਜਾਬ ਸਰਕਾਰ ਦੀਆਂ ...

ਪੂਰੀ ਖ਼ਬਰ »

ਈਸ਼ਰਵਾਲ ਵਿਖੇ ਵਿਧਾਇਕ ਚੀਮਾ ਵਲੋਂ ਵਿਕਾਸ ਕਾਰਜਾਂ ਦਾ ਉਦਘਾਟਨ

ਸੁਲਤਾਨਪੁਰ ਲੋਧੀ, 11 ਅਪ੍ਰੈਲ (ਥਿੰਦ)-ਕੈਪਟਨ ਸਰਕਾਰ ਵਲੋਂ ਪਿੰਡਾਂ ਨੂੰ ਸ਼ਹਿਰਾਂ ਦੀ ਤਰਜ਼ 'ਤੇ ਵਿਕਸਤ ਕਰਨ ਦੇ ਉਦੇਸ਼ ਨਾਲ ਸੁਲਤਾਨਪੁਰ ਲੋਧੀ ਦੇ ਸਮੂਹ ਪਿੰਡਾਂ ਦਾ ਕਰੋੜਾਂ ਰੁਪਏ ਦੀ ਲਾਗਤ ਨਾਲ ਸਰਵਪੱਖੀ ਵਿਕਾਸ ਕਰਵਾਇਆ ਗਿਆ ਹੈ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਸ਼ਹਿਰੀ ਮੰਡਲ ਦੀ ਮੀਟਿੰਗ

ਕਾਲਾ ਸੰਘਿਆਂ, 11 ਅਪ੍ਰੈਲ (ਸੰਘਾ)-ਸਥਾਨਕ ਗੁਰਦੁਆਰਾ ਬਾਬਾ ਕਾਹਨ ਦਾਸ ਵਿਖੇ ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਤੇ ਟਰਾਂਸਕੋ ਦੇ ਸ਼ਹਿਰੀ ਮੰਡਲ ਕਪੂਰਥਲਾ ਦੀ ਮਹੀਨਾਵਾਰ ਮੀਟਿੰਗ ਸ਼ਹਿਰੀ ਮੰਡਲ ਦੇ ਪ੍ਰਧਾਨ ਰੇਸ਼ਮ ਮਾਨ, ਸਕੱਤਰ ਬਲਦੇਵ ਰਾਜ ਦੀ ਅਗਵਾਈ ਵਿਚ ਕੀਤੀ ...

ਪੂਰੀ ਖ਼ਬਰ »

ਫਗਵਾੜਾ ਦੇ ਅਰਬਨ ਅਸਟੇਟ ਵਿਖੇ ਕੋਵਿਡ ਵੈਕਸੀਨ ਕੈਂਪ ਲਗਾਇਆ

ਫਗਵਾੜਾ, 11 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਗੁਰਦੁਆਰਾ ਸਿੰਘ ਸਭਾ ਅਰਬਨ ਅਸਟੇਟ ਫਗਵਾੜਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਫਗਵਾੜਾ ਦੀ ਟੀਮ ਵਲੋਂ ਕੋਵਿਡ ਟੀਕਾਕਰਨ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਲਗਪਗ 100 ਦੇ ਕਰੀਬ ...

ਪੂਰੀ ਖ਼ਬਰ »

ਕੋਵਿਡ ਦੀ ਦੂਸਰੀ ਲਹਿਰ ਤੋਂ ਬਚਾਅ ਲਈ ਟੀਕਾਕਰਨ ਦਾ ਕੰਮ ਜਾਰੀ- ਧਾਲੀਵਾਲ

ਫਗਵਾੜਾ, 11 ਅਪ੍ਰੈਲ (ਤਰਨਜੀਤ ਸਿੰਘ ਕਿੰਨੜਾ)-ਸ਼ਹਿਰ ਦੇ ਵਾਰਡ ਨੰਬਰ 7 ਤੇ 14 ਦੇ ਵਸਨੀਕਾਂ ਦੀ ਸੁਵਿਧਾ ਲਈ ਸਾਬਕਾ ਕੌਂਸਲਰ ਓਮ ਪ੍ਰਕਾਸ਼ ਬਿੱਟੂ, ਸਮਾਜ ਸੇਵਕ ਮੁਕੇਸ਼ ਭਾਟੀਆ ਤੇ ਪਿੰਕੀ ਭਾਟੀਆ ਦੇ ਯਤਨਾ ਸਦਕਾ ਡਾ. ਬੀ. ਆਰ. ਅੰਬੇਡਕਰ ਪਾਰਕ ਮੁਹੱਲਾ ਪਲਾਹੀ ਗੇਟ ਵਿਖੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਡੀ.ਏ.ਪੀ. ਖਾਦ ਦੇ ਰੇਟ ਵਧਾਏ ਜਾਣ ਦੀ ਰਣਜੀਤ ਸਿੰਘ ਰਾਣਾ ਵਲੋਂ ਨਿਖੇਧੀ

ਭੁਲੱਥ, 11 ਅਪ੍ਰੈਲ (ਮਨਜੀਤ ਸਿੰਘ ਰਤਨ)-ਰਣਜੀਤ ਸਿੰਘ ਰਾਣਾ ਇੰਚਾਰਜ ਹਲਕਾ ਭੁਲੱਥ ਨੇ ਕੇਂਦਰ ਸਰਕਾਰ ਵਲੋਂ ਡੀ.ਏ.ਪੀ. ਖਾਦ ਦੇ ਰੇਟ ਵਧਾਏ ਜਾਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਲਗਾਤਾਰ ਕਿਸਾਨ ਵਿਰੋਧੀ ਫ਼ੈਸਲੇ ਕਰ ਕੇ ਦੇਸ਼ ਦੀ ਲਗਭਗ 60% ...

ਪੂਰੀ ਖ਼ਬਰ »

ਸਮਾਜ ਸੇਵੀਆਂ ਤੇ ਸਾਹਿਤਕਾਰਾਂ ਸਮੇਤ ਹੋਰਨਾਂ ਲਗਵਾਏ ਕੋਰੋਨਾ ਟੀਕੇ

ਨਡਾਲਾ, 11 ਅਪ੍ਰੈਲ (ਮਾਨ)-ਸਰਕਾਰੀ ਹਦਾਇਤਾਂ ਤੇ ਸਿਹਤ ਵਿਭਾਗ ਪੰਜਾਬ ਵਲੋਂ ਲੋਕਾਂ ਨੂੰ ਕੋਰੋਨਾ ਮਾਂਹਮਾਰੀ ਤੋਂ ਬਚਾਉਣ ਲਈ ਵਿਆਪਕ ਪ੍ਰਬੰਧ ਕੀਤੇ ਹੋਏ ਹਨ | ਸਰਕਾਰੀ ਹਸਪਤਾਲਾਂ ਤੇ ਪੇਂਡੂ ਸਿਹਤ ਕੇਂਦਰਾਂ ਵਿਚ ਲਗਾਤਾਰ ਟੀਕਾਕਰਨ ਕੀਤਾ ਜਾ ਰਿਹਾ ਹੈ | ਇਸ ਮੌਕੇ ...

ਪੂਰੀ ਖ਼ਬਰ »

ਡਾ: ਅੰਬੇਡਕਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਭੀਮ ਰਾਓ ਯੁਵਾ ਫੋਰਸ ਨੇ ਕੱਢਿਆ ਨੀਲਾ ਮਾਰਚ

ਕਪੂਰਥਲਾ, 11 ਅਪ੍ਰੈਲ (ਸਡਾਨਾ, ਬਜਾਜ)-ਭੀਮ ਰਾਓ ਯੁਵਾ ਫੋਰਸ ਵਲੋਂ ਪੰਜਾਬ ਪ੍ਰਧਾਨ ਅਮਨਦੀਪ ਸਹੋਤਾ ਦੀ ਅਗਵਾਈ ਹੇਠ ਡਾ: ਬੀ.ਆਰ. ਅੰਬੇਡਕਰ ਦੇ ਜਨਮ ਦਿਹਾੜੇ ਸਬੰਧੀ ਸ਼ਹਿਰ ਵਿਚ ਨੀਲਾ ਮਾਰਚ ਕੱਢਿਆ ਗਿਆ | ਇਹ ਮਾਰਚ ਗੁਰੂ ਗਿਆਨ ਨਾਥ ਆਸ਼ਰਮ ਮੁਹੱਲਾ ਮਹਿਤਾਬਗੜ੍ਹ ...

ਪੂਰੀ ਖ਼ਬਰ »

ਗਾਇਕ ਮਨੋਹਰ ਧਾਰੀਵਾਲ ਪ੍ਰੋਗਰਾਮ 'ਦੇਸ਼ ਪੰਜਾਬ ਤੋਂ ਵਾਰੇ-ਵਾਰੇ ਜਾਵਾਂ, ਵਿਚ ਲਗਾਉਣਗੇ ਹਾਜ਼ਰੀ

ਢਿਲਵਾਂ, 11 ਅਪ੍ਰੈਲ (ਸੁਖੀਜਾ, ਪ੍ਰਵੀਨ)-ਡੀ.ਡੀ. ਪੰਜਾਬੀ 'ਤੇ ਵਿਸਾਖੀ ਮੌਕੇ ਰੰਗਾਰੰਗ ਪ੍ਰੋਗਰਾਮ 'ਦੇਸ਼ ਪੰਜਾਬ ਤੋਂ ਵਾਰੇ-ਵਾਰੇ ਜਾਵਾਂ' ਵਿਚ ਪ੍ਰਸਿੱਧ ਗਾਇਕ ਮਨੋਹਰ ਧਾਰੀਵਾਲ ਨਵੇਂ ਟਰੈਕ 'ਉਹ ਕਹਿੰਦੀ' ਨਾਲ ਸਰੋਤਿਆਂ ਦੀ ਕਚਹਿਰੀ ਵਿਚ ਹਾਜ਼ਰੀ ਭਰਨਗੇ | ਗਾਇਕ ...

ਪੂਰੀ ਖ਼ਬਰ »

ਸੇਵਾ ਸੁਸਾਇਟੀ ਵਲੋਂ ਸੀਨੀਅਰ ਮੈਡੀਕਲ ਅਫ਼ਸਰ ਦਾ ਨਿੱਘਾ ਸਵਾਗਤ

ਭੁਲੱਥ, 11 ਅਪ੍ਰੈਲ (ਮਨਜੀਤ ਸਿੰਘ ਰਤਨ)-ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਿਹ ਸਿੰਘ ਸੇਵਾ ਸੁਸਾਇਟੀ ਵਲੋਂ ਗੁਰੂ ਨਾਨਕ ਦੇਵ ਜੀ ਫ਼ਰੀ ਡਾਇਲੈਸਿਸ ਯੂਨਿਟ ਜੋ ਕਿ ਸਰਕਾਰੀ ਹਸਪਤਾਲ ਭੁਲੱਥ ਵਿਚ ਲੱਗ ਚੁੱਕਾ ਹੈ ਜਿਸ ਵਿਚ ਤਕਰੀਬਨ ਛੇ ਡਾਇਲੈਸਿਸ ਮਸ਼ੀਨਾਂ ਲੋੜਵੰਦ ...

ਪੂਰੀ ਖ਼ਬਰ »

ਰਾਣਾ ਗੁਰਜੀਤ ਸਿੰਘ ਨੇ ਕੀਤਾ ਵੱਖ-ਵੱਖ ਵਾਰਡਾਂ 'ਚ ਲੱਗੇ ਵੈਕਸੀਨੇਸ਼ਨ ਕੈਂਪਾਂ ਦਾ ਦੌਰਾ

ਕਪੂਰਥਲਾ, 11 ਅਪ੍ਰੈਲ (ਸਡਾਨਾ)-ਕੋਰੋਨਾ ਵੈਕਸੀਨੇਸ਼ਨ ਮੁਹਿਮ ਨੂੰ ਲੈ ਕੇ ਹਲਕਾ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਸਮੂਹ ਕੌਂਸਲਰਾਂ ਨੂੰ ਸੱਦਾ ਦਿੱਤਾ ਕਿ ਉਹ ਆਪੋ ਆਪਣੇ ਵਾਰਡਾਂ ਵਿਚ ਟੀਕਾਕਰਨ ਲਈ ਲੋਕਾਂ ਨੂੰ ਲਾਮਬੰਦ ਕਰਨ ਤਾਂ ਜੋ ਵੈਕਸੀਨ ਲਗਵਾ ਕੇ ਕੋਰੋਨਾ ...

ਪੂਰੀ ਖ਼ਬਰ »

ਕੇਂਦਰ ਤੇ ਸੂਬਾ ਸਰਕਾਰ ਨੇ ਗਰੀਬ ਵਰਗ ਦਾ ਕੁਝ ਨਹੀਂ ਸੰਵਾਰਿਆ-ਹਰਿੰਦਰ ਸ਼ੀਤਲ

ਕਪੂਰਥਲਾ, 11 ਅਪ੍ਰੈਲ (ਸਡਾਨਾ)-ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਇੰਚਾਰਜ ਹਰਿੰਦਰ ਸ਼ੀਤਲ ਨੇ ਲਿਖਤੀ ਬਿਆਨ ਰਾਹੀਂ ਦੱਸਿਆ ਕਿ ਪੰਜਾਬ ਵਿਚ ਕਾਂਗਰਸ ਪਾਰਟੀ ਅਤੇ ਕੇਂਦਰ ਦੀ ਭਾਜਪਾ ਸਰਕਾਰ ਨੇ ਮਹਿੰਗਾਈ ਦੀ ਰੋਕਥਾਮ ਲਈ ਕੋਈ ਕਦਮ ਨਹੀਂ ਚੁੱਕੇ, ਜਿਸ ਨਾਲ ਗਰੀਬ ਵਰਗ ...

ਪੂਰੀ ਖ਼ਬਰ »

ਕੌਂਸਲਰ ਵਿਨੋਦ ਸੂਦ ਕਾਂਗਰਸ ਸੇਵਾ ਦਲ ਸਪੋਰਟਸ ਸੈੱਲ ਦੇ ਸੂਬਾ ਉਪ ਪ੍ਰਧਾਨ ਬਣੇ

ਕਪੂਰਥਲਾ, 11 ਅਪ੍ਰੈਲ (ਸਡਾਨਾ, ਬਜਾਜ)-ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਸਪੋਰਟਸ ਸੈੱਲ ਦੀ ਇਕ ਮੀਟਿੰਗ ਸੂਬਾ ਪ੍ਰਧਾਨ ਰਾਜੀਵ ਵਾਲੀਆ ਦੀ ਅਗਵਾਈ ਹੇਠ ਹੋਈ | ਜਿਸ ਵਿਚ ਆਲ ਇੰਡੀਆ ਕਾਂਗਰਸ ਸੇਵਾ ਦਲ ਦੇ ਕੌਮੀ ਪ੍ਰਧਾਨ ਲਾਲਜੀ ਦੇਸਾਈ ਦੇ ਨਿਰਦੇਸ਼ਾਂ ਤਹਿਤ ਵਾਰਡ ...

ਪੂਰੀ ਖ਼ਬਰ »

ਐਸ. ਆਈ. ਟੀ. ਦੀ ਰਿਪੋਰਟ ਨੂੰ ਖ਼ਾਰਜ ਕਰਨਾ ਹਾਈਕੋਰਟ ਦਾ ਫ਼ੈਸਲਾ ਸ਼ਲਾਘਾਯੋਗ-ਅਕਾਲੀ ਆਗੂ

ਕਪੂਰਥਲਾ, 11 ਅਪ੍ਰੈਲ (ਵਿ.ਪ੍ਰ.)-ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਕਪੂਰਥਲਾ ਦੇ ਇੰਚਾਰਜ ਪਰਮਜੀਤ ਸਿੰਘ ਐਡਵੋਕੇਟ, ਜ਼ਿਲ੍ਹਾ ਪ੍ਰਧਾਨ ਦਿਹਾਤੀ ਜਥੇਦਾਰ ਦਵਿੰਦਰ ਸਿੰਘ ਢੱਪਈ, ਸ਼ਹਿਰੀ ਪ੍ਰਧਾਨ ਜਥੇਦਾਰ ਹਰਜੀਤ ਸਿੰਘ ਵਾਲੀਆ, ਸੀਨੀਅਰ ਅਕਾਲੀ ਆਗੂ ਤੇ ਕੌਂਸਲਰ ...

ਪੂਰੀ ਖ਼ਬਰ »

'ਆਪ' ਵਲੋਂ ਪੰਜਾਬ 'ਚ 16 ਹਜ਼ਾਰ ਲੋਕ ਸਭਾਵਾਂ ਕੀਤੀਆਂ ਜਾਣਗੀਆਂ-ਗੁਰਪਾਲ ਸਿੰਘ ਇੰਡੀਅਨ

ਕਪੂਰਥਲਾ, 11 ਅਪ੍ਰੈਲ (ਵਿ.ਪ੍ਰ.)-ਆਮ ਆਦਮੀ ਪਾਰਟੀ ਵਲੋਂ ਕੋਰੋਨਾ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਪੰਜਾਬ ਵਿਚ 16 ਹਜ਼ਾਰ ਲੋਕ ਸਭਾਵਾਂ ਕੀਤੀਆਂ ਜਾ ਰਹੀਆਂ ਹਨ ਤੇ ਇਸ ਦੌਰਾਨ ਹਰੇਕ ਪਿੰਡ ਤੇ ਹਰੇਕ ਮੁਹੱਲੇ 'ਚ ਇਕ ਸਭਾ ਲਾਉਣ ਦਾ ਟੀਚਾ ਮਿਥਿਆ ਗਿਆ ਹੈ | ਇਹ ...

ਪੂਰੀ ਖ਼ਬਰ »

ਤਪ ਅਸਥਾਨ ਨਿਰਮਲ ਕੁਟੀਆ ਛੰਭਵਾਲੀ ਪੰਡਵਾ ਵਿਖੇ ਗੁਰਮਤਿ ਸਮਾਗਮ 13 ਨੂੰ

ਫਗਵਾੜਾ, 11 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਤਪ ਅਸਥਾਨ ਨਿਰਮਲ ਕੁਟੀਆ ਛੰਭਵਾਲੀ ਪੰਡਵਾ ਵਿਖੇ ਖ਼ਾਲਸਾ ਸਿਰਜਣਾ ਦਿਵਸ ਅਤੇ ਵਿਸਾਖੀ ਦੇ ਸ਼ੁੱਭ ਦਿਹਾੜੇ ਮੌਕੇ ਮਹਾਨ ਗੁਰਮਤਿ ਸਮਾਗਮ 13 ਅਪੈ੍ਰਲ ਦਿਨ ਮੰਗਲਵਾਰ ਨੂੰ ਕਰਵਾਇਆ ਜਾ ਰਿਹਾ ਹੈ ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸ਼ਿਵ ਮੰਦਰ ਚੌੜਾ ਖੂਹ ਵਿਖੇ ਕੁਲਚੇ ਛੋਲਿਆਂ ਦਾ ਲੰਗਰ ਲਗਾਇਆ

ਸੁਲਤਾਨਪੁਰ ਲੋਧੀ, 11 ਅਪੈ੍ਰਲ (ਨਰੇਸ਼ ਹੈਪੀ, ਥਿੰਦ)-ਲੰਗਰ ਵਰਤਾਉਣਾ ਤੇ ਉਸ ਵਿਚ ਸੇਵਾ ਕਰਨ ਨਾਲ ਜਿੱਥੇ ਅਸੀਂ ਰਾਹਗੀਰਾਂ ਦੀ ਸੇਵਾ ਕਰਦੇ ਹਾਂ ਉੱਥੇ ਭੋਲੇ ਸ਼ੰਕਰ ਦਾ ਅਸ਼ੀਰਵਾਦ ਵੀ ਪ੍ਰਾਪਤ ਕਰਦੇ ਹਾਂ ਜਿਸ ਨਾਲ ਸਾਰੇ ਦੁੱਖ ਕਲੇਸ਼ ਆਪਣੇ ਆਪ ਹੀ ਮਿਟ ਜਾਂਦੇ ਹਨ | ...

ਪੂਰੀ ਖ਼ਬਰ »

ਪਿੰਡ ਮਲਕਪੁਰ ਵਿਖੇ ਸੀਵਰੇਜ ਦਾ ਕੰਮ ਸ਼ੁਰੂ ਕਰਵਾਇਆ

ਖਲਵਾੜਾ, 11 ਅਪ੍ਰੈਲ (ਮਨਦੀਪ ਸਿੰਘ ਸੰਧੂ)-ਪਿੰਡ ਮਲਕਪੁਰ ਵਿਖੇ ਪੰਚਾਇਤ ਵਲੋਂ 14ਵੇਂ ਵਿੱਤ ਕਮਿਸ਼ਨ ਦੀ ਗ੍ਰਾਂਟ ਨਾਲ ਸੀਵਰੇਜ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ | ਇਸ ਸਬੰਧੀ ਸਮਾਜ ਸੇਵਕ ਸਤਵਿੰਦਰ ਸਿੰਘ ਘੁੰਮਣ, ਸਰਪੰਚ ਸੁਖਵਿੰਦਰ ਸਿੰਘ, ਸੁਖਦੇਵ ਪੰਚ, ਹਰਬੰਸ ...

ਪੂਰੀ ਖ਼ਬਰ »

ਗਿਆਨੀ ਸੰਗਤ ਸਿੰਘ ਟਿੱਬਾ ਨਹੀਂ ਰਹੇ

ਭੁਲੱਥ, 11 ਅਪ੍ਰੈਲ (ਮੁਲਤਾਨੀ)-ਡੇਰਾ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੇ ਪਵਿੱਤਰ ਅਸਥਾਨ ਦੇ ਪ੍ਰਮੁੱਖ ਸੇਵਾਦਾਰ ਵਜੋਂ ਜਾਣੇ ਜਾਂਦੇ ਗਿਆਨੀ ਸੰਗਤ ਸਿੰਘ ਟਿੱਬਾ ਦਾ ਦਿਲ ਦਾ ਦੌਰਾ ਪੈਣ ਕਰਕੇ ਅਕਾਲ ਚਲਾਣਾ ਹੋ ਗਿਆ | ਬੀਤੇ ਦਿਨ ਬੀਬੀ ਜਗੀਰ ਕੌਰ ...

ਪੂਰੀ ਖ਼ਬਰ »

ਰੋਡ ਕਿਨਾਰੇ ਲੱਗਾ ਟੇਢਾ ਬਿਜਲੀ ਦਾ ਖੰਭਾ ਬਣ ਰਿਹਾ ਲੋਕਾਂ ਲਈ ਪ੍ਰੇਸ਼ਾਨੀ ਦਾ ਕਾਰਨ

ਸਿੱਧਵਾਂ ਦੋਨਾ, 11 ਅਪ੍ਰੈਲ (ਅਵਿਨਾਸ਼ ਸ਼ਰਮਾ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਖੈੜਾ ਮੰਦਰ ਵਲੋਂ ਸਿੱਧਵਾਂ-ਕਾਹਲਵਾਂ ਿਲੰਕ ਸੜਕ ਵਿਚ ਰੋਡ ਕਿਨਾਰੇ ਲੱਗਾ ਬਿਜਲੀ ਦਾ ਖੰਭਾ ਪਿਛਲੇ ਲੰਮੇ ਸਮੇਂ ਤੋਂ ਟੇਢਾ ਹੋ ਜਾਣ ਕਾਰਨ ਪਿੰਡ ਵਾਸੀਆਂ ਲਈ ਜਿੱਥੇ ...

ਪੂਰੀ ਖ਼ਬਰ »

ਭਾਣੋ ਲੰਗਾ ਦੇ ਵਿਕਾਸ ਕਾਰਜਾਂ 'ਚ ਦਾਨੀ ਸੱਜਣਾਂ ਦਾ ਵੱਡਾ ਯੋਗਦਾਨ- ਗੁਰਮੇਲ ਸਿੰਘ, ਤੀਰਥ ਭਾਊ

ਹੁਸੈਨਪੁਰ, 11 ਅਪ੍ਰੈਲ (ਸੋਢੀ)-ਪਿੰਡ ਭਾਣੋ ਲੰਗਾ ਨੂੰ ਜ਼ਿਲ੍ਹੇ ਵਿਚੋਂ ਨਮੂਨੇ ਦਾ ਪਿੰਡ ਬਣਾਉਣ ਲਈ ਗ੍ਰਾਂਮ ਪੰਚਾਇਤ ਭਾਣੋ ਲੰਗਾ ਤੇ ਵਿਕਾਸ ਕਮੇਟੀ ਭਾਣੋ ਵਲੋਂ ਸਾਂਝੇ ਤੌਰ 'ਤੇ ਪਿੰਡ ਦੇ ਐੱਨ. ਆਰ. ਆਈ. ਵੀਰਾਂ ਅਤੇ ਦਾਨੀਂ ਸੱਜਣਾਂ ਦੇ ਸਹਿਯੋਗ ਨਾਲ ਕੀਤੇ ਜਾ ਰਹੇ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ

ਬੇਗੋਵਾਲ, 11 ਅਪ੍ਰੈਲ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਬੇਗੋਵਾਲ ਰਾਇਲ ਬੰਦਗੀ ਵਲੋਂ ਰਛਪਾਲ ਸਿੰਘ ਬੱਚਾਜੀਵੀ ਦੀ ਅਗਵਾਈ ਹੇਠ ਕੋਰੋਨਾ ਵੈਕਸੀਨ ਕੈਂਪ ਸੀਨੀਅਰ ਮੈਡੀਕਲ ਅਫ਼ਸਰ ਬੇਗੋਵਾਲ ਡਾ. ਕਿਰਨਪ੍ਰੀਤ ਕੌਰ ਸੇਖੋਂ ਦੇ ਸਹਿਯੋਗ ਨਾਲ ਲਗਵਾਇਆ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਵਾਲਮੀਕਿ ਮਜ਼੍ਹਬੀ ਸਿੱਖ ਮੋਰਚਾ ਇਕ ਨੂੰ ਜ਼ਿਲ੍ਹਾ ਹੈੱਡ ਕੁਆਰਟਰਾਂ 'ਤੇ ਰੋਸ ਵਿਖਾਵੇ ਕਰੇਗਾ- ਹਮੀਰਾ

ਕਪੂਰਥਲਾ, 11 ਅਪ੍ਰੈਲ (ਵਿ. ਪ੍ਰ.)-ਕੈਪਟਨ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਬਾਰੇ ਜਾਣੂ ਕਰਵਾਉਣ ਤੇ ਗ਼ਰੀਬ ਲੋਕਾਂ ਨਾਲ ਹੋ ਰਹੀਆਂ ਧੱਕੇਸ਼ਾਹੀਆਂ ਦੇ ਵਿਰੋਧ ਵਿਚ ਵਾਲਮੀਕਿ ਮਜ਼੍ਹਬੀ ਸਿੱਖ ਮੋਰਚਾ ਪੰਜਾਬ ਵਲੋਂ 1 ਮਈ ਨੂੰ ਸਾਰੇ ...

ਪੂਰੀ ਖ਼ਬਰ »

ਅਜੀਤ ਨਗਰ ਵਿਖੇ ਕੋਰੋਨਾ ਵੈਕਸੀਨੇਸ਼ਨ ਸਬੰਧੀ ਕੈਂਪ ਲਗਾਇਆ

ਕਪੂਰਥਲਾ, 11 ਅਪ੍ਰੈਲ (ਸਡਾਨਾ)-ਕੋਰੋਨਾ ਵੈਕਸੀਨੇਸ਼ਨ ਸਬੰਧੀ ਅਜੀਤ ਨਗਰ ਵਿਖੇ ਸਥਿਤ ਗੁਰਦੁਆਰਾ ਸਾਹਿਬ ਜਠੇਰਿਆਂ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ | ਕੌਂਸਲਰ ਨਰਜੀਤ ਕੌਰ, ਸਾਬਕਾ ਕੌਂਸਲਰ ਬਲਬੀਰ ਸਿੰਘ ਤੇ ਕੌਂਸਲਰ ਅਜਮੇਰ ਸਿੰਘ ਸੰਨੀ ਦੇ ਉੱਦਮ ਸਦਕਾ ਲਗਾਏ ਗਏ ...

ਪੂਰੀ ਖ਼ਬਰ »

ਭਾਕਿਯੂ (ਰਾਜੇਵਾਲ) ਦੀ ਪਿੰਡ ਭਾਗੋਰਾਈਆਂ ਵਿਖੇ ਮੀਟਿੰਗ

ਸੁਲਤਾਨਪੁਰ ਲੋਧੀ, 11 ਅਪ੍ਰੈਲ (ਥਿੰਦ, ਹੈਪੀ)-ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ 'ਤੇ ਸ਼ਾਂਤਮਈ ਢੰਗ ਨਾਲ ਚਲਾਏ ਜਾ ਰਹੇ ਸੰਘਰਸ਼ ਨੂੰ ਹੋਰ ਮਜ਼ਬੂਤੀ ਦੇਣ ਲਈ ਅਤੇ ਪਿੰਡਾਂ ਵਿਚ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਮਨੋਰਥ ਨਾਲ ...

ਪੂਰੀ ਖ਼ਬਰ »

ਦਾਣਾ ਮੰਡੀ ਭੁਲੱਥ ਵਿਖੇ ਕਣਕ ਦੀ ਖ਼ਰੀਦ ਸ਼ੁਰੂ

ਭੁਲੱਥ, 11 ਅਪ੍ਰੈਲ (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ)-ਦਾਣਾ ਮੰਡੀ ਭੁਲੱਥ ਵਿਖੇ ਸਰਦਾਰ ਟਰੇਡਿੰਗ ਕੰਪਨੀ ਦੀ ਆੜ੍ਹਤ 'ਤੇ ਰਘਬੀਰ ਸਿੰਘ ਪੁੱਤਰ ਰੁਲਦਾ ਸਿੰਘ ਪਿੰਡ ਬਾਗਵਾਨਪੁਰ ਦੀ ਢੇਰੀ ਦੀ ਖ਼ਰੀਦ ਮਾਰਕਫੈੱਡ ਵਲੋਂ ਕੀਤੀ ਗਈ | ਇਹ ਖ਼ਰੀਦ ਰਛਪਾਲ ...

ਪੂਰੀ ਖ਼ਬਰ »

ਸ਼ਹੀਦ ਅਰਸ਼ਪ੍ਰੀਤ ਦੀ ਅੰਤਿਮ ਅਰਦਾਸ 'ਤੇ ਭਾਰਤੀ ਕਿਸਾਨ ਯੂਨੀਅਨ ਦਿੱਲੀ ਵੱਲੋਂ ਦਿੱਤੀ ਜਾਵੇਗੀ ਸ਼ਰਧਾਂਜਲੀ- ਭਾਰਤੀ ਕਿਸਾਨ ਯੂਨੀਅਨ

ਆਦਮਪੁਰ, 11 ਅਪ੍ਰੈਲ (ਹਰਪ੍ਰੀਤ ਸਿੰਘ)- ਕੇਂਦਰ ਸਰਕਾਰੀ ਖਿਲਾਫ਼ ਦਿੱਲੀ ਦੇ ਬਾਰਡਾਂ ਉੱਤੇ ਚੱਲ ਰਹੇ ਕਿਸਾਨੀ ਸੰਘਰਸ਼ ਮੋਰਚੇ ਤੋਂ ਵਾਪਸ ਪਰਤ ਨੌਜਵਾਨ ਅਰਸ਼ਪ੍ਰੀਤ ਸਿੰਘ ਵਾਸੀ ਮਨਸੂਰਪੁਰ ਬਡਾਲਾ ਦੀ ਸੜਕ ਹਾਦਸੇ ਵਿੱਚ ਦਰਦਨਾਕ ਮੌਤ ਹੋ ਗਈ ਸੀ | ਭਾਰਤੀ ਕਿਸਾਨ ...

ਪੂਰੀ ਖ਼ਬਰ »

ਸਰਕਾਰ ਫਸਲਾਂ ਨੂੰ ਪਾਲਣ ਵਾਸਤੇ 10 ਘੰਟੇ ਨਿਰਵਿਘਨ ਬਿਜਲੀ ਦੀ ਸਪਲਾਈ ਦੇਵੇ- ਹੁੰਦਲ

ਮੱਲ੍ਹੀਆ ਕਲਾ, 11 ਅਪ੍ਰੈਲ (ਮਨਜੀਤ ਮਾਨ)- ਸੂਬੇ ਦੀ ਕੈਪਟਨ ਸਰਕਾਰ ਸੂਬੇ ਨੂੰ ਖੁਸ਼ਹਾਲ ਬਣਾਉਣ ਦੇ ਢੰਡੋਰੇ ਪਿੱਟ ਰਹੀ ਹੈ ਜਦਕਿ ਸੂਬਾ ਵਿਕਾਸ ਪੱਖੋਂ ਕਾਫੀ ਪੱਛੜਿਆ ਹੋਇਆ ਹੈ | ਅੱਜ ਇੱਥੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਹਰਭਜਨ ਸਿੰਘ ...

ਪੂਰੀ ਖ਼ਬਰ »

ਮਹਿਤਪੁਰ 'ਚ ਰਾਤ ਦੇ ਕਰਫਿਊ ਨਾਲ ਵਧੇ ਚੋਰਾਂ ਦੇ ਹੌਸਲੇ

ਮਹਿਤਪੁਰ,11 ਅਪ੍ਰੈਲ (ਲਖਵਿੰਦਰ ਸਿੰਘ)-ਪਿਛਲੇ ਕੁਝ ਦਿਨਾਂ ਤੋਂ ਮਹਿਤਪੁਰ ਵਿਖੇ ਚੋਰੀਆ ਦੇ ਕਾਫੀ ਮਾਮਲੇ ਸਾਹਮਣੇ ਆਏ ਹਨ ਜਿਸ ਤੋਂ ਲੱਗਦੇ ਹੈ ਕਿ ਮਹਿਤਪੁਰ ਵਿਖੇ ਚੋਰਾਂ ਦੇ ਹੌਸਲੇ ਬੁਲੰਦ ਹੋਏ ਪਏ ਹਨ ਤੇ ਚੋਰ ਰਾਤ ਦੇ ਸਮੇ ਲੱਗੇ ਕਰਫਿਊ ਦਾ ਫਾਇਦਾ ਚੁੱਕ ਰਹੇ ਹਨ | ...

ਪੂਰੀ ਖ਼ਬਰ »

ਸਰਕਾਰ ਇਕ ਜਨਵਰੀ 2004 ਤੋਂ ਬਾਅਦ ਭਰਤੀ ਹੋਏ ਸਰਕਾਰੀ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਪੁਰਾਣੀ ਪੈਨਸ਼ਨ ਸਕੀਮ ਦੇ ਘੇਰੇ 'ਚ ਲਿਆਵੇ

ਫਿਲੌਰ, 11 ਅਪ©ੈਲ (ਸਤਿੰਦਰ ਸ਼ਰਮਾ)- ਅੱਜ ਇਥੇ ਸੀ.ਪੀ.ਐਫ. ਇੰਪਲਾਈ ਯੂਨੀਅਨ ਪੰਜਾਬ ਦੇ ਆਗੂਆਂ ਨੇ ਹਲਕਾ ਫਿਲੌਰ ਦੇ ਵਿਧਾਇਕ ਬਲਦੇਵ ਸਿੰਘ ਖਹਿਰਾ ਨੂੰ ਇਕ ਮੰਗ ਪੱਤਰ ਦਿੰਦੇ ਹੋਏ ਕਿਹਾ ਕਿ ਸਰਕਾਰ ਇਕ ਜਨਵਰੀ 2004 ਤੋਂ ਬਾਅਦ ਭਰਤੀ ਹੋਏ ਸਰਕਾਰੀ ...

ਪੂਰੀ ਖ਼ਬਰ »

ਢਾਈ ਦਹਾਕੇ ਪੁਰਾਣੀ ਮੰਗ ਪੂਰੀ ਹੋਣ 'ਤੇ ਵਿਧਾਇਕ ਸ਼ੇਰੋਵਾਲੀਆ ਦਾ ਧੰਨਵਾਦ

ਸ਼ਾਹਕੋਟ, 11 ਅਪ੍ਰੈਲ (ਬਾਂਸਲ)- ਮੋਗਾ ਰੋਡ ਸ਼ਾਹਕੋਟ 'ਤੇ ਸਥਿਤ ਸ਼ਮਸ਼ਾਨ ਘਾਟ ਨੂੰ ਜਾਂਦੀ ਸੜਕ ਬਣਾਏ ਜਾਣ ਦੀ ਸ਼ਾਹਕੋਟ ਵਾਸੀਆਂ ਦੀ ਢਾਈ ਦਹਾਕੇ ਪੁਰਾਣੀ ਮੰਗ ਹੁਣ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵਲੋਂ ਪੂਰੀ ਕੀਤੀ ਗਈ ਹੈ ਜਿਸ ਲਈ ਸਾਰੇ ਸ਼ਹਿਰ ਵਾਸੀ ...

ਪੂਰੀ ਖ਼ਬਰ »

ਦੋਵਾਂ ਸਵਾਰਾਂ ਨਾਲ ਕੀਤੀ ਕੁੱਟਮਾਰ ਲੋਹੀਆਂ ਦੇ ਪਿੰਡ ਮਾਣਕ ਨੇੜਿਓਾ ਬੁਲਟ ਮੋਟਰਸਾਈਕਲ ਤੇ ਮੋਬਾਈਲ ਖੋਹਿਆ

ਲੋਹੀਆਂ ਖਾਸ, 11 ਅਪ੍ਰੈਲ (ਗੁਰਪਾਲ ਸਿੰਘ ਸ਼ਤਾਬਗੜ੍ਹ)- ਇਲਾਕੇ ਵਿਚ ਲੁਟੇਰਿਆਂ ਦੇ ਹੌਂਸਲੇ ਬਹੁਤ ਬੁਲੰਦ ਗਏ ਹਨ, ਕਿਉਂਕਿ ਲੋਹੀਆਂ ਨੇੜਲੇ ਪਿੰਡ ਮਾਣਕ ਤੋਂ ਪਿੰਡ ਨੱਲ੍ਹ ਦੇ ਰਸਤੇ 'ਚ ਪੈਂਦੀਆਂ ਬੇਰੀਆਂ ਨੇੜੇ 2 ਮੋਟਰਸਾਈਕਲ ਸਵਾਰਾਂ ਨੂੰ ਜਿਥੇ ਕੁੱਟਮਾਰ ਕੀਤੀ ਗਈ ...

ਪੂਰੀ ਖ਼ਬਰ »

ਲੋਹੀਆਂ ਦੇ ਪਿੰਡ ਮਾਣਕ ਨੇੜਿਓਾ ਬੁਲਟ ਮੋਟਰਸਾਈਕਲ ਤੇ ਮੋਬਾਈਲ ਖੋਹਿਆ

ਲੋਹੀਆਂ ਖਾਸ, 11 ਅਪ੍ਰੈਲ (ਗੁਰਪਾਲ ਸਿੰਘ ਸ਼ਤਾਬਗੜ੍ਹ)- ਇਲਾਕੇ ਵਿਚ ਲੁਟੇਰਿਆਂ ਦੇ ਹੌਂਸਲੇ ਬਹੁਤ ਬੁਲੰਦ ਗਏ ਹਨ, ਕਿਉਂਕਿ ਲੋਹੀਆਂ ਨੇੜਲੇ ਪਿੰਡ ਮਾਣਕ ਤੋਂ ਪਿੰਡ ਨੱਲ੍ਹ ਦੇ ਰਸਤੇ 'ਚ ਪੈਂਦੀਆਂ ਬੇਰੀਆਂ ਨੇੜੇ 2 ਮੋਟਰਸਾਈਕਲ ਸਵਾਰਾਂ ਨੂੰ ਜਿਥੇ ਕੁੱਟਮਾਰ ਕੀਤੀ ਗਈ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਜ਼ਿਲ੍ਹਾ ਜਲੰਧਰ ਦੀ ਮੀਟਿੰਗ

ਮਲਸੀਆਂ, 11 ਅਪ੍ਰੈਲ (ਸੁਖਦੀਪ ਸਿੰਘ)- ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ (ਰਜਿ:) ਜ਼ਿਲ੍ਹਾ ਜਲੰਧਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ ਸੰਧੂ ਤੇ ਜ਼ਿਲ੍ਹਾ ਜਨਰਲ ਸਕੱਤਰ ਹਰਵਿੰਦਰ ਸਿੰਘ ਹੁੰਦਲ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਵਿਸ਼ੇਸ਼ ...

ਪੂਰੀ ਖ਼ਬਰ »

ਹੱਕ ਮੰਗਦੇ ਬੇਰੁਜ਼ਗਾਰ ਅਧਿਆਪਕਾਂ 'ਤੇ ਲਾਠੀਚਾਰਜ ਲੋਕਤੰਤਰ ਦੀ ਸ਼ਰੇਆਮ ਹੱਤਿਆ- ਬੀ.ਐੱਡ. ਫਰੰਟ

ਸ਼ਾਹਕੋਟ, 11 ਅਪ੍ਰੈਲ (ਸੁਖਦੀਪ ਸਿੰਘ)- ਪਟਿਆਲਾ ਵਿਖੇ ਬੇਰੁਜ਼ਗਾਰ ਈ.ਟੀ.ਟੀ. (ਟੈੱਟ) ਪਾਸ ਅਧਿਆਪਕਾਂ ਵੱਲੋਂ ਰੁਜ਼ਗਾਰ ਦੀ ਮੰਗ ਸੰਬੰਧੀ ਪ੍ਰਦਰਸ਼ਨ ਦੌਰਾਨ 'ਘਰ-ਘਰ ਨੌਕਰੀ' ਦੇਣ ਦਾ ਢਿੰਡੋਰਾ ਪਿੱਟਣ ਵਾਲੀ ਕੈਪਟਨ ਸਰਕਾਰ ਦੇ ਇਸ਼ਾਰੇ 'ਤੇ ਪੁਲਿਸ ਵੱਲੋਂ ਲਾਠੀਚਾਰਜ ...

ਪੂਰੀ ਖ਼ਬਰ »

ਰੁਜ਼ਗਾਰ ਮੰਗਦੇ ਈ ਟੀ ਟੀ ਅਧਿਆਪਕਾਂ 'ਤੇ ਲਾਠੀਚਾਰਜ ਦੀ ਈ. ਟੀ. ਯੂ. ਵਲੋਂ ਜ਼ੋਰਦਾਰ ਨਿਖੇਧੀ

ਕਿਸ਼ਨਗੜ੍ਹ, 11 ਅਪ੍ਰੈਲ (ਹੁਸਨ ਲਾਲ)- ਪੰਜਾਬ ਦੇ ਨਿਰੋਲ ਪ੍ਰਾਇਮਰੀ ਅਧਿਆਪਕਾਂ ਦੀ ਸਿਰਮੌਰ ਜਥੇਬੰਦੀ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ:) ਦੀ ਜਲੰਧਰ ਇਕਾਈ ਦੇ ਪ੍ਰਧਾਨ ਪਵਨ ਮਸੀਹ ਨੇ ਪਟਿਆਲਾ ਵਿਖੇ ਮੋਤੀ ਮਹਿਲ ਵੱਲ ਮਾਰਚ ਕਰਦੇ ਹੋਏ ਹੱਕ ਮੰਗਦੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਦੂਜਾ ਜਥਾ ਦਿੱਲੀ ਮੋਰਚੇ ਲਈ ਰਵਾਨਾ

ਸ਼ਾਹਕੋਟ, 11 ਅਪ੍ਰੈਲ (ਸੁਖਦੀਪ ਸਿੰਘ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ (ਦੁਆਬੇ ਵਾਲੇ) ਸ਼ਹੀਦ ਸੰਦੀਪ ਕੁਮਾਰ (ਗੱਬਰ) ਤਲਵੰਡੀ ਸੰਘੇੜਾ ਯਾਦਗਾਰੀ ਜ਼ੋਨ ਦੇ ਪ੍ਰਧਾਨ ਨਿਰਮਲ ਸਿੰਘ ਢੰਡੋਵਾਲ, ਖਜ਼ਾਨਚੀ ਪਰਮਜੀਤ ਸਿੰਘ ਕੋਟਲਾ ਸੂਰਜ ਮੱਲ, ਸਕੱਤਰ ਸਵਰਨ ਸਿੰਘ ...

ਪੂਰੀ ਖ਼ਬਰ »

ਸੌਂਦ ਜਠੇਰਿਆਂ ਦਾ ਮੇਲਾ ਮਨਾਇਆ

ਜੰਡਿਆਲਾ ਮੰਜਕੀ,11ਅਪ੍ਰੈਲ (ਸੁਰਜੀਤ ਸਿੰਘ ਜੰਡਿਆਲਾ)-ਸੋੰਦ ਜਠੇਰਿਆਂ ਦਾ ਸਲਾਨਾ ਜੋੜ ਮੇਲਾ ਢੇਸੀਆਂ ਕਾਹਨਾ-ਧਨੀਪਿੰਡ ਰੋਡ ਤੇ ਸਥਿਤ ਜਠੇਰਿਆਂ ਦੀ ਜਗ੍ਹਾ 'ਤੇ ਕਰਵਾਇਆ ਗਿਆ | ਪ੍ਰਧਾਨ ਸੁਖਵੀਰ ਸਿੰਘ ਨੇ ਦੱਸਿਆ ਕਿ ਜਠੇਰਿਆਂ ਦੀ ਜਗ੍ਹਾ 'ਤੇ ਨਿਸ਼ਾਨ ਸਾਹਿਬ ...

ਪੂਰੀ ਖ਼ਬਰ »

ਐਕਟਿਵਾ ਸਕੂਟਰੀ ਚੋਰੀ

ਕਾਲਾ ਸੰਘਿਆਂ, 11 ਅਪ੍ਰੈਲ (ਬਲਜੀਤ ਸਿੰਘ ਸੰਘਾ)-ਸਥਾਨਕ ਕਸਬੇ 'ਚ ਸਥਿਤ ਗੁਰਦੁਆਰਾ ਬਾਬਾ ਕਾਹਨ ਦਾਸ ਜੀ ਵਿਖੇ ਮੱਥਾ ਟੇਕਣ ਆਏ ਸ਼ਰਧਾਲੂ ਦੀ ਐਕਟਿਵਾ ਸਕੂਟਰੀ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਪਿੰਡ ਕੋਟ ਸਦੀਕ ਜ਼ਿਲ੍ਹਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX