ਤਾਜਾ ਖ਼ਬਰਾਂ


ਕੋਰੋਨਾ ਪੀੜਤ ਅੰਡਰਵਰਲਡ ਡਾਨ ਛੋਟਾ ਰਾਜਨ ਹੋਇਆ ਠੀਕ
. . .  1 day ago
ਨਵੀਂ ਦਿੱਲੀ,11 ਮਈ - ਅੰਡਰਵਰਲਡ ਡਾਨ ਛੋਟਾ ਰਾਜਨ ਕੋਰੋਨਾ ਤੋਂ ਠੀਕ ਹੋਣ 'ਤੇ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਸ ਨੂੰ 25 ਅਪ੍ਰੈਲ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ...
ਨਵੀਂ ਦਿੱਲੀ : ਕੋਰੋਨਾ ਦੇ ਵਧਦੇ ਮਾਮਲਿਆਂ ਕਾਰਨ ਪ੍ਰਧਾਨ ਮੰਤਰੀ ਮੋਦੀ ਜੀ-7 ਸਿਖਰ ਸੰਮੇਲਨ 'ਚ ਨਹੀਂ ਲੈਣਗੇ ਹਿੱਸਾ
. . .  1 day ago
ਪੁਲਿਸ ਥਾਣਾ ਕੋਟ ਖਾਲਸਾ ਅਧੀਨ ਖੇਤਰ ਆਦਰਸ਼ ਨਗਰ ਵਿੱਖੇ ਇਕ ਨੌਜਵਾਨ ਵੱਲੋਂ ਆਪਣੇ ਆਪ ਨੂੰ ਲਗਾਈ ਅੱਗ
. . .  1 day ago
ਛੇਹਰਟਾ , 11 ਮਈ {ਸੁਰਿੰਦਰ ਸਿੰਘ ਵਿਰਦੀ}-ਪੁਲਿਸ ਥਾਣਾ ਕੋਟ ਖਾਲਸਾ ਦੇ ਅਧੀਨ ਆਉਂਦੇ ਇਲਾਕਾ ਆਦਰਸ਼ ਨਗਰ ਵਿਖੇ ਇਕ ਨੌਜਵਾਨ ਵਲੋਂ ਅੱਗ ਲਗਾ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕਰਨ ਦੀ ਖਬਰ ਸਾਹਮਣੇ ...
ਚੰਡੀਗੜ੍ਹ : ਸਿੱਖਿਆ ਵਿਭਾਗ ਵੱਲੋਂ 8 ਸਿੱਖਿਆ ਅਧਿਕਾਰੀਆਂ ਦੇ ਤਬਾਦਲੇ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਵਿਚ 12 ਮੌਤਾਂ ਨਾਲ 702 ਨਵੇਂ ਕੋਰੋਨਾ ਕੇਸ
. . .  1 day ago
ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ )- ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹੇ ਵਿਚ 12 ਹੋਰ ਮੌਤਾਂ ਹੋ ਜਾਣ ਕਾਰਨ ਮੌਤਾਂ ਦੀ ਗਿਣਤੀ 229 ਤੱਕ ਪੁੱਜ ਗਈ ਹੈ। ਜਦੋਂਕਿ ਅੱਜ ਜ਼ਿਲ੍ਹੇ ਵਿਚ ਕੋਰੋਨਾ ਦੇ 702 ...
ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਲਾਉਣ ਦੀ ਦਿੱਤੀ ਮਨਜ਼ੂਰੀ
. . .  1 day ago
ਫ਼ਿਰੋਜ਼ਪੁਰ (ਖੋਸਾ ਦਲ ਸਿੰਘ ) , 11 ਮਈ { ਮਨਪ੍ਰੀਤ ਸਿੰਘ ਸੰਧੂ}-ਪਿਛਲੇ ਕੁਝ ਦਿਨਾਂ ਤੋਂ ਪੰਜਾਬ ਸਰਕਾਰ ਵਲੋਂ ਝੋਨਾ ਲਾਉਣ ਦੀ ਤਰੀਕ ਦਾ ਨਾਂ ਐਲਾਨ ਕਰਨ ਕਾਰਨ ਕਿਸਾਨ ਪਨੀਰੀ ਬੀਜਣ ਨੂੰ ਲੈ ਕੇ ਦੁਚਿੱਤੀ ਵਿਚ ਸਨ,ਇਸ ਦੁਚਿੱਤੀ ਨੂੰ ਦੂਰ ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 5 ਮੌਤਾਂ, 537 ਨਵੇਂ ਕੇਸਾਂ ਦੀ ਪੁਸ਼ਟੀ
. . .  1 day ago
ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 537 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ,ਜਦਕਿ 215 ਪੀੜਤ ਸਿਹਤਯਾਬ ਵੀ ਹੋਏ ਹਨ। ਸਿਹਤ ਵਿਭਾਗ ਵਲੋਂ ਜਾਰੀ ...
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਤਬਦੀਲ
. . .  1 day ago
ਲੁਧਿਆਣਾ,11 ਮਈ(ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ । ਜ਼ਿਲ੍ਹਾ ਲੁਧਿਆਣਾ ਦੇ ਸਕੂਲ ਹੁਣ ਸਵੇਰੇ 8 ...
ਓਲਡਹੈਮ ਇੰਗਲੈਂਡ 'ਚ ਪ੍ਰੀਸ਼ਦ ਦੀ ਕਮਾਨ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਬਣੀ ਅਰੂਜ ਸ਼ਾਹ
. . .  1 day ago
ਲੰਡਨ , 11 ਮਈ - ਇੱਕ ਲੇਬਰ ਕੌਂਸਲਰ ਓਲਡਹੈਮ ਦੇ ਨਵੇਂ ਨੇਤਾ ਵਜੋਂ ਚੁਣੇ ਜਾਣ ਤੋਂ ਬਾਅਦ ਇੰਗਲੈਂਡ ਦੇ ਉੱਤਰ ਵਿਚ ਇੱਕ ਕੌਂਸਲ ਦਾ ਅਹੁਦਾ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਅਰੂਜ ਸ਼ਾਹ ਬਣ ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਦਾ ਕਹਿਰ ਜਾਰੀ, 13 ਹੋਰ ਮੌਤਾਂ, 328 ਨਵੇਂ ਕੋਰੋਨਾ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ । ਕੋਰੋਨਾ ਕਾਰਨ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਸਿਹਤ ਵਿਭਾਗ ਦੀ ਸੂਚਨਾ ਅਨੁਸਾਰ ...
ਕਪੂਰਥਲਾ ਜ਼ਿਲ੍ਹੇ ਵਿਚ ਕੋਰੋਨਾ ਕਾਰਨ ਹੋਈਆਂ 6 ਮੌਤਾਂ, 318 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਕਪੂਰਥਲਾ, 11 ਮਈ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਦਿਨੋ ਦਿਨ ਵੱਧਦਾ ਜਾ ਰਿਹਾ ਹੈ ਤੇ ਅੱਜ ਹੁਣ ਤੱਕ ਦੇ ਸਭ ਤੋਂ ਵੱਧ ਇੱਕੋਂ ਦਿਨ ਵਿਚ ਆਏ 318 ਮਰੀਜ਼ ਕੋਰੋਨਾ ਪਾਜ਼ੀਟਿਵ ਦਰਜ ਕੀਤੇ ਗਏ ਹਨ ...
ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ : 458 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 9 ਦੀ ਮੌਤ
. . .  1 day ago
ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 458 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 126 ਨਵੇਂ ਕੇਸ, ਦੋ ਮੌਤਾਂ
. . .  1 day ago
ਬਰਨਾਲਾ, 11 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 126 ਨਵੇਂ ਕੇਸ ਸਾਹਮਣੇ ਆਏ ਹਨ | ਜਦਕਿ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ...
ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ , 11 (ਮਈ ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 38247 ਕੁੱਲ ਸਕਾਰਾਤਮਕ ਮਾਮਲਿਆਂ ਦੀ...
ਲੁਧਿਆਣਾ ਵਿਚ ਕੋਰੋਨਾ ਨਾਲ 43 ਮੌਤਾਂ
. . .  1 day ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 43 ਮੌਤਾਂ ਹੋ ਗਈਆਂ ਹਨ। ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ...
ਐਮ.ਬੀ.ਐਸ.ਪੀ.ਐਸ.ਯੂ. ਪਟਿਆਲਾ ਕੈਂਪਸ ਲਈ ਮਨਜ਼ੂਰ ਰਾਸ਼ੀ ਤੁਰੰਤ ਜਾਰੀ ਕਰਨ ਦੇ ਨਿਰਦੇਸ਼
. . .  1 day ago
ਚੰਡੀਗੜ੍ਹ , 11 ਮਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ...
ਮੋਗਾ ਵਿਚ ਕੋਰੋਨਾ ਦਾ ਧਮਾਕਾ, ਇਕੋ ਦਿਨ ਵਿਚ ਆਏ 123 ਮਾਮਲੇ
. . .  1 day ago
ਮੋਗਾ, 1 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਫਿਰ ਧਮਾਕਾ ਹੋਇਆ ਹੈ ਅਤੇ ਇਕੋ ਦਿਨ 123 ਕੋਰੋਨਾ ਪੀੜਤ ਨਵੇਂ ਮਾਮਲੇ ਆਏ ਹਨ । ਮਰੀਜ਼ਾਂ ਦੀ ਕੁੱਲ ਗਿਣਤੀ...
ਪਠਾਨਕੋਟ ਵਿਚ ਕੋਰੋਨਾ ਦੇ 264 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 11 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ | ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ...
ਡੀ.ਐੱਸ.ਪੀ ਪੱਧਰ ਦੇ 13 ਅਧਿਕਾਰੀਆਂ ਦੇ ਤਬਾਦਲੇ
. . .  1 day ago
ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਪੰਜਾਬ ਪੁਲਸ ਵਿਚ ਫੇਰਬਦਲ ਕਰਦਿਆਂ...
ਬਸੇਰਾ ਪ੍ਰਾਜੈਕਟ 'ਤੇ ਕੰਮ ਕੀਤਾ ਜਾਵੇ ਤੇਜ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 11 ਮਈ - ਸ਼ਹਿਰੀ ਗ਼ਰੀਬਾਂ ਨੂੰ ਘਰ ਮੁਹੱਈਆ ਕਰਾਉਣ ਦੀ ਆਪਣੀ ਵਚਨਬੱਧਤਾ ਨੂੰ ਦਰਸਾਉਂਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ...
ਰਾਮ ਕਰਨ ਵਰਮਾ ਮੱਧ ਅਫ਼ਰੀਕੀ ਗਣਰਾਜ ਵਿਚ ਭਾਰਤ ਦੇ ਅਗਲੇ ਰਾਜਦੂਤ
. . .  1 day ago
ਨਵੀਂ ਦਿੱਲੀ , 11 ਮਈ - ਰਾਮ ਕਰਨ ਵਰਮਾ, ਜੋ ਮੌਜੂਦਾ ਸਮੇਂ ਵਿਚ ਡੈਮੋਕਰੇਟਿਕ ਰੀਪਬਲਿਕ ਆਫ ਕਾਂਗੋ ਵਿਚ ਭਾਰਤ ਦੇ ਰਾਜਦੂਤ ਹਨ, ਉਨ੍ਹਾਂ ਨੂੰ ਕਿਨਸ਼ਾਸਾ ਵਿਚ ਨਿਵਾਸ...
ਹਿਮਾਚਲ ਪ੍ਰਦੇਸ਼ ਵਿਚ ਦਸਵੀਂ ਦੇ 1.16 ਲੱਖ ਵਿਦਿਆਰਥੀਆਂ ਨੂੰ 11 ਵੀਂ ਜਮਾਤ ਵਿਚ ਪ੍ਰਮੋਟ ਕੀਤਾ
. . .  1 day ago
ਊਨਾ,11 ਮਈ (ਹਰਪਾਲ ਸਿੰਘ ਕੋਟਲਾ) - ਡਾਇਰੈਕਟਰ ਹਿਮਾਚਲ ਪ੍ਰਦੇਸ਼ ਉੱਚ ਸਿੱਖਿਆ ਨੇ ਸਕੂਲ ਸਿੱਖਿਆ ਬੋਰਡ ਦੀਆਂ 10 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ...
ਪਹਿਲੀ ਖ਼ੁਰਾਕ ਲੈ ਚੁੱਕੇ ਲਾਭਪਾਤਰੀਆਂ ਨੂੰ ਦੂਜੀ ਖ਼ੁਰਾਕ ਲਈ ਦਿੱਤੀ ਜਾਵੇ ਤਰਜੀਹ - ਰਾਜੇਸ਼ ਭੂਸ਼ਨ (ਕੇਂਦਰੀ ਸਿਹਤ ਸਕੱਤਰ)
. . .  1 day ago
ਨਵੀਂ ਦਿੱਲੀ , 11 ਮਈ - ਸਾਰੇ ਸੂਬੇ ਇਹ ਸੁਨਿਸ਼ਚਿਤ ਕਰਨ ਕਿ ਜਿੰਨਾਂ ਨੇ ਪਹਿਲੀ ਖ਼ੁਰਾਕ ਲਈ ਹੈ, ਉਨ੍ਹਾਂ ਨੂੰ ਦੂਜੀ ਖ਼ੁਰਾਕ ਲਈ ਤਰਜੀਹ ਦਿੱਤੀ ਜਾਵੇ...
ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ
. . .  1 day ago
ਅੰਮ੍ਰਿਤਸਰ, 11 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਬੁੱਧਵਾਰ 12 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ...
ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੁਕਾਨਾਂ ਖੋਲ੍ਹਣ ਸਬੰਧੀ ਨਵੀਂ ਸਮਾਂ ਸਾਰਨੀ ਜਾਰੀ
. . .  1 day ago
ਫ਼ਾਜ਼ਿਲਕਾ, 11 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ ਦੇ ਤਾਜਾ ਹਲਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਲਈ ਨਵੀਂ ਸਮਾਂ ਸਾਰਨੀ ਲਾਗੂ ਕੀਤੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। ਜੋਸਫ ਕਾਫਮੈਨ

ਫਾਜ਼ਿਲਕਾ / ਅਬੋਹਰ

ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਕਣਕ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨਾਂ 'ਚ ਮਚੀ ਹਾਹਾਕਾਰ

ਫ਼ਾਜ਼ਿਲਕਾ, 13 ਅਪ੍ਰੈਲ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਨੇ ਹਰ ਵਰ੍ਹੇ ਇਕ ਅਪ੍ਰੈਲ ਨੂੰ ਸ਼ੁਰੂ ਹੁੰਦੀ ਕਣਕ ਦੀ ਖ਼ਰੀਦ ਇਸ ਸਾਲ 10 ਅਪ੍ਰੈਲ ਕਰ ਦਿੱਤੀ | 10 ਅਪ੍ਰੈਲ ਨੂੰ ਮੰਡੀਆਂ ਵਿਚ ਸਰਕਾਰੀ ਖ਼ਰੀਦ ਸ਼ੁਰੂ ਕਰਨ ਦਾ ਵੱਡੇ ਪੱਧਰ 'ਤੇ ਪ੍ਰਚਾਰ ਕੀਤਾ ਗਿਆ | ਮੁੱਖ ਮੰਤਰੀ ਵਲੋਂ ਜਿੱਥੇ ਵਰਚੂਅਲ ਸਮਾਗਮ ਕਰ ਕੇ ਕਣਕ ਦੀ ਖ਼ਰੀਦ ਕੀਤੀ ਗਈ, ਉੱਥੇ ਹੀ ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਸੱਤਾਧਾਰੀ ਪਾਰਟੀ ਦੇ ਵਿਧਾਇਕਾਂ ਵਲੋਂ ਲਾਮ-ਲਸ਼ਕਰਾਂ ਨਾਲ ਮੰਡੀਆਂ ਵਿਚ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ | ਨਾਲ ਹੀ ਵਿਧਾਇਕਾਂ ਵਲੋਂ ਇਹ ਵੀ ਕਿਹਾ ਗਿਆ ਕਿ ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਕਣਕ ਦੀ ਸਰਕਾਰੀ ਖ਼ਰੀਦ 10 ਤਰੀਕ ਤੋਂ ਸ਼ੁਰੂ ਹੋਣ ਦੇ ਐਲਾਨ ਕਾਰਨ ਮੰਡੀਆਂ ਅੰਦਰ ਆਮਦ ਪਹਿਲਾਂ ਹੀ ਸ਼ੁਰੂ ਹੋ ਗਈ ਸੀ | ਫ਼ਾਜ਼ਿਲਕਾ ਅਨਾਜ ਮੰਡੀ ਅੰਦਰ ਹਜ਼ਾਰਾਂ ਮੀਟਿ੍ਕ ਟਨ ਕਣਕ ਆ ਚੁੱਕੀ ਹੈ | ਮੌਸਮ ਤਬਦੀਲ ਕਾਰਨ ਖੇਤਾਂ ਵਿਚ ਕੰਬਾਈਨਾਂ ਤੇਜ਼ੀ ਨਾਲ ਚੱਲ ਰਹੀਆਂ ਹਨ, ਪਰ 13 ਅਪ੍ਰੈਲ ਬੀਤ ਜਾਣ ਤੋਂ ਬਾਅਦ ਵੀ ਸਰਕਾਰੀ ਏਜੰਸੀਆਂ ਵਲੋਂ ਇਕ ਵੀ ਦਾਣਾ ਮੰਡੀਆਂ 'ਚੋਂ ਨਹੀਂ ਖ਼ਰੀਦਿਆ ਗਿਆ, ਜਿਸ ਕਾਰਨ ਕਿਸਾਨਾਂ ਵਿਚ ਹਾਹਾਕਾਰ ਮੱਚ ਗਈ ਹੈ | ਫ਼ਾਜ਼ਿਲਕਾ ਅਨਾਜ ਮੰਡੀ ਵਿਚ ਬੈਠੇ ਵੱਖ-ਵੱਖ ਪਿੰਡਾਂ ਤੋਂ ਆਏ ਕਿਸਾਨਾਂ ਕੇਹਰ ਸਿੰਘ, ਮਾਛੀ ਰਾਮ, ਲਛਮਣ ਦਾਸ, ਫ਼ੌਜਾ ਸਿੰਘ, ਸੁਖਮੰਦਰ ਸਿੰਘ ਆਦਿ ਨੇ ਦੱਸਿਆ ਕਿ ਸੋਨੇ ਵਰਗੀ ਸੁੱਕੀ ਕਣਕ ਲੈ ਕੇ ਉਹ ਮੰਡੀਆਂ ਵਿਚ ਬੈਠੇ ਹਨ | ਪਹਿਲਾਂ ਤਾਂ 10 ਤਰੀਕ ਨੂੰ ਉਡੀਕਦੇ ਰਹੇ | 10 ਤਰੀਕ ਨੂੰ ਆਗੂ ਆਏ ਤੇ ਦਿਲਾਸਾ ਦੇ ਕੇ ਤੁਰਦੇ ਬਣੇ | ਕਿਸਾਨਾਂ ਨੇ ਦੱਸਿਆ ਕਿ ਹੁਣ ਜਦੋਂ ਆੜ੍ਹਤੀਆਂ ਨੂੰ ਪੁੱਛਿਆ ਜਾਂਦਾ ਹੈ ਕਿ ਭਾਈ ਕਦੋਂ ਖ਼ਰੀਦ ਹੋਵੇਗੀ | ਅੱਗੋਂ ਜਵਾਬ ਮਿਲਦਾ ਹੈ ਕਿ ਏਜੰਸੀਆਂ ਵਾਲਿਆਂ ਦੀ ਮੀਟਿੰਗ ਹੋ ਰਹੀ ਹੈ | ਕਿਸਾਨਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਕਣਕ ਦੀ ਖ਼ਰੀਦ ਤੁਰੰਤ ਸ਼ੁਰੂ ਕਰਵਾਈ ਜਾਵੇ ਤਾਂ ਜੋ ਮੰਡੀ ਵਿਚ ਕਿਸਾਨਾਂ ਨੂੰ ਖ਼ੱਜਲ-ਖ਼ੁਆਰੀ ਤੋਂ ਬਚਾਇਆ ਜਾ ਸਕੇ |

ਜਲਾਲਾਬਾਦ ਦਾਣਾ ਮੰਡੀ 'ਚ ਨਹੀਂ ਹੋ ਰਹੀ ਕਣਕ ਦੀ ਸਰਕਾਰੀ ਖ਼ਰੀਦ

ਜਲਾਲਾਬਾਦ, 13 ਅਪ੍ਰੈਲ (ਜਤਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲ਼ੋਂ ਕਣਕ ਦੀ ਸਰਕਾਰੀ ਖ਼ਰੀਦ ਕਰਨ ਲਈ ਸਾਰੇ ਪ੍ਰਬੰਧ ਮੁਕੰਮਲ ਕਰਨ ਦੇ ਨਾਲ ਨਾਲ ਕਣਕ ਦੀ ਸਰਕਾਰੀ ਖ਼ਰੀਦ ਦੇ ਦਾਅਵੇ ਕੀਤੇ ਜਾ ਰਹੇ ਹਨ ਅਤੇ ਵੱਖ-ਵੱਖ ਥਾਵਾਂ 'ਤੇ ਕਾਂਗਰਸ ਪਾਰਟੀ ਦੇ ਮੰਤਰੀ ਤੇ ਵਿਧਾਇਕ ...

ਪੂਰੀ ਖ਼ਬਰ »

ਵਿਅਕਤੀ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਬੋਹਰ, 13 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ-1 ਦੀ ਪੁਲਿਸ ਨੇ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ 6 ਜਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਰਾਜੇਸ਼ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਸੀਡ ਫਾਰਮ ਪੱਕਾ ...

ਪੂਰੀ ਖ਼ਬਰ »

ਅਧਿਆਪਕ ਦੀ ਮੌਤ ਦੇ ਮਾਮਲੇ 'ਚ ਟਰੈਕਟਰ ਚਾਲਕ ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 13 ਅਪ੍ਰੈਲ (ਦਵਿੰਦਰ ਪਾਲ ਸਿੰਘ)-ਬੀਤੇ ਦਿਨ ਮੋਟਰਸਾਈਕਲ 'ਤੇ ਡਿਊਟੀ ਜਾ ਰਹੇ ਅਧਿਆਪਕ ਦੀ ਹੋਈ ਮੌਤ ਦੇ ਮਾਮਲੇ 'ਚ ਖੂਈਖੇੜਾ ਥਾਣਾ ਪੁਲਿਸ ਨੇ ਟਰੈਕਟਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਨੂੰ ਦਿੱਤੇ ਬਿਆਨ 'ਚ ਪ੍ਰਦੀਪ ਕੁਮਾਰ ਪੁੱਤਰ ਅਮਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਨਾਲ 2 ਵਿਅਕਤੀਆਂ ਦੀ ਮੌਤ, 62 ਨਵੇਂ ਮਾਮਲੇ

ਫ਼ਾਜ਼ਿਲਕਾ, 13 ਅਪ੍ਰੈਲ (ਅਮਰਜੀਤ ਸ਼ਰਮਾ)-ਜ਼ਿਲ੍ਹਾ ਫ਼ਾਜ਼ਿਲਕਾ ਵਿਖੇ ਕੋਰੋਨਾ ਵਾਈਰਸ ਨਾਲ 2 ਵਿਅਕਤੀਆਂ ਦੀ ਮੌਤ ਹੋ ਗਈ ਹੈ | ਜਿਸ ਨਾਲ ਕੋਰੋਨਾ ਨਾਲ ਅੱਜ ਤੱਕ ਹੋਈਆਂ ਮੌਤਾਂ ਦੀ ਗਿਣਤੀ 90 ਹੋ ਗਈ ਹੈ | ਜ਼ਿਲ੍ਹੇ ਵਿਚ 62 ਵਿਅਕਤੀ ਪੀੜਤ ਹੋਏ ਹਨ, ਜਦੋਂਕਿ 29 ਵਿਅਕਤੀ ...

ਪੂਰੀ ਖ਼ਬਰ »

ਵਿਸਾਖੀ ਨੂੰ ਸਮਰਪਿਤ ਟਿਕਰੀ ਬਾਰਡਰ 'ਤੇ ਕਿਸਾਨਾਂ ਦੇ ਕਰਵਾਏ ਖੇਡ ਮੁਕਾਬਲੇ

ਫ਼ਾਜ਼ਿਲਕਾ, 13 ਅਪ੍ਰੈਲ (ਦਵਿੰਦਰ ਪਾਲ ਸਿੰਘ)-24 ਨਵੰਬਰ 2020 ਤੋਂ ਦਿੱਲੀ ਦੇ ਟਿਕਰੀ ਬਾਰਡਰ 'ਤੇ ਕੇਂਦਰ ਸਰਕਾਰ ਵਲੋਂ ਜਾਰੀ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਧਰਨਾ ਦੇ ਕੇ ਬੈਠੇ ਕਿਸਾਨਾਂ ਵਲੋਂ ਵਿਸਾਖੀ ਦਾ ਤਿਉਹਾਰ ਬੜੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਧਰਨੇ ਦੀ ...

ਪੂਰੀ ਖ਼ਬਰ »

ਸਾਬਕਾ ਪੰਚ ਖ਼ਿਲਾਫ਼ ਧੋਖਾ-ਧੜੀ ਕਰਨ ਦਾ ਮਾਮਲਾ ਦਰਜ

ਅਬੋਹਰ, 13 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਥਾਣਾ ਸਦਰ ਦੀ ਪੁਲਿਸ ਨੇ ਸਰਕਾਰ ਨਾਲ ਧੋਖਾ-ਧੜੀ ਕਰਨ ਦੇ ਸਬੰਧ 'ਚ ਸਾਬਕਾ ਪੰਚ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਨੱਥੂ ਰਾਮ ਸਿਹਾਗ ਪੁੱਤਰ ਸ੍ਰੀ ਮਹਾਂਵੀਰ ਸਿਹਾਗ ਵਾਸੀ ਤਾਜ਼ਾ ਪੱਟੀ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਵਰਗ਼ਲਾ ਕੇ ਲੈ ਜਾਣ ਦੇ ਮਾਮਲੇ 'ਚ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਅਬੋਹਰ, 13 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਥਾਣਾ ਸਦਰ ਦੀ ਪੁਲਿਸ ਨੇ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗ਼ਲਾ ਕੇ ਲੈ ਜਾਣ ਦੇ ਮਾਮਲੇ ਵਿਚ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਲੜਕੀ ਦੇ ਪਿਤਾ ...

ਪੂਰੀ ਖ਼ਬਰ »

ਮੋਟਰਸਾਈਕਲ ਤੋਂ ਡਿੱਗਣ ਕਾਰਨ ਵਿਅਕਤੀ ਜ਼ਖ਼ਮੀ

ਬੱਲੂਆਣਾ, 13 ਅਪ੍ਰੈਲ (ਜਸਮੇਲ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਦੇ ਪਿੰਡ ਸੁਖਚੈਨ ਦੇ ਨਜ਼ਦੀਕ ਅੱਜ ਦੁਪਹਿਰ ਇਕ ਮੋਟਰਸਾਈਕਲ ਸਵਾਰ ਡਿਗ ਕੇ ਜ਼ਖਮੀ ਹੋ ਗਿਆ ਜਿਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ | ਜਾਣਕਾਰੀ ਅਨੁਸਾਰ ਸੰਗਰੀਆ ਨਿਵਾਸੀ ...

ਪੂਰੀ ਖ਼ਬਰ »

ਮੰਡੀ 'ਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ

ਮੰਡੀ ਲਾਧੂਕਾ, 13 ਅਪ੍ਰੈਲ (ਰਾਕੇਸ਼ ਛਾਬੜਾ/ਮਨਪ੍ਰੀਤ ਸੈਣੀ)-ਇੱਥੋਂ ਦੀ ਅਨਾਜ ਮੰਡੀ ਵਿਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ ਹੈ | ਮਾਰਕੀਟ ਕਮੇਟੀ ਫ਼ਾਜ਼ਿਲਕਾ ਦੇ ਸਕੱਤਰ ਜਸਵਿੰਦਰ ਸਿੰਘ ਚਹਿਲ ਦੀ ਹਾਜ਼ਰੀ ਵਿਚ ਕਣਕ ਦੀ ਖ਼ਰੀਦ ਸ਼ੁਰੂ ਕੀਤੀ ਗਈ | ਮੰਡੀ ਦੀ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਨਾਮ ਦੇਵ ਸਭਾ 'ਚ ਖ਼ਾਲਸਾ ਸਾਜਨਾ ਦਿਵਸ ਮਨਾਇਆ

ਫ਼ਾਜ਼ਿਲਕਾ, 13 ਅਪ੍ਰੈਲ (ਦਵਿੰਦਰ ਪਾਲ ਸਿੰਘ)-ਗੁਰਦੁਆਰਾ ਬਾਬਾ ਨਾਮਦੇਵ ਸਭਾ ਫ਼ਾਜ਼ਿਲਕਾ ਵਿਖੇ ਵਿਸਾਖੀ ਦਾ ਤਿਉਹਾਰ ਤੇ ਖ਼ਾਲਸਾ ਸਾਜਨਾ ਦਿਵਸ ਮਨਾਇਆ ਗਿਆ | ਇਸ ਦੌਰਾਨ ਭਾਈ ਹਰਬੰਸ ਸਿੰਘ ਯੋਗੀ ਨੇ ਖ਼ਾਲਸਾ ਦਿਵਸ ਬਾਰੇ ਵਿਸਥਾਰ ਨਾਲ ਰੌਸ਼ਨੀ ਪਾਈ | ਬੀਬਾ ...

ਪੂਰੀ ਖ਼ਬਰ »

ਦਾਣਾ ਮੰਡੀ ਵੈਰੋਂ ਕੇ ਵਿਖੇ ਖ਼ਰੀਦ ਸ਼ੁਰੂ ਨਾ ਹੋਣ ਕਰਕੇ ਲੱਗੇ ਅਨਾਜ ਦੇ ਢੇਰ

ਜਲਾਲਾਬਾਦ, 13 ਅਪ੍ਰੈਲ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡ ਵੈਰੋਂ ਕੇ ਦੀ ਦਾਣਾ ਮੰਡੀ 'ਚ ਕਣਕ ਦੀ ਆਮਦ ਤੇਜ਼ੀ ਨਾਲ ਹੋ ਰਹੀ ਹੈ ਪਰ ਅਜੇ ਤੱਕ ਖ਼ਰੀਦ ਸ਼ੁਰੂ ਨਾ ਹੋਣ ਕਰਕੇ ਮੰਡੀ ਵਿਚ ਕਣਕ ਦੇ ਅੰਬਾਰ ਲੱਗ ਗਏ ਹਨ | ਫ਼ਸਲ ਦੀ ਖ਼ਰੀਦ ਨਾ ਹੋਣ ਕਰਕੇ ...

ਪੂਰੀ ਖ਼ਬਰ »

ਆਰੀਆ ਸਮਾਜ ਨੇ ਮਨਾਇਆ ਸਥਾਪਨਾ ਦਿਵਸ

ਫ਼ਾਜ਼ਿਲਕਾ, 13 ਅਪ੍ਰੈਲ (ਅਮਰਜੀਤ ਸ਼ਰਮਾ)-ਆਰੀਆ ਸਮਾਜ ਫ਼ਾਜ਼ਿਲਕਾ ਵਿਖੇ ਨਵਾਂ ਸਾਲ ਤੇ ਆਰੀਆ ਸਮਾਜ ਸਥਾਪਨਾ ਦਿਵਸ ਮਨਾਇਆ ਗਿਆ | ਪੁਰੋਹਿਤ ਪ੍ਰੇਮ ਨਰਾਇਣ ਵਿਦਿਆਰਥੀ ਨੇ ਵੈਦਿਕ ਮੰਤਰਾਂ ਨਾਲ ਹਵਨ ਯੱਗ ਕਰਵਾਇਆ | ਇਸ ਮੌਕੇ ਆਰੀਆ ਸਮਾਜ ਦੇ ਪ੍ਰਧਾਨ ਵੇਦ ਪ੍ਰਕਾਸ਼ ...

ਪੂਰੀ ਖ਼ਬਰ »

ਅਰੋੜਾ ਵਿਕਾਸ ਮੰਚ ਸ੍ਰੀਗੰਗਾਨਗਰ ਦਾ ਗਠਨ

ਅਬੋਹਰ, 13 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਅਰੋੜਵੰਸ਼ ਸਮਾਜ ਸੇਵੀ ਸੰਸਥਾ ਅਰੋੜਾ ਵਿਕਾਸ ਮੰਚ ਦਾ ਸ੍ਰੀਗੰਗਾਨਗਰ ਵਿਖੇ ਗਠਨ ਕੀਤਾ ਗਿਆ ਜਿਸ ਦਾ ਪ੍ਰਧਾਨ ਸ਼ਰਦ ਜਸੂਜਾ ਨੂੰ ਬਣਾਇਆ ਗਿਆ | ਇਸ ਮੌਕੇ ਮੰਚ ਅਬੋਹਰ ਦੇ ਪ੍ਰਧਾਨ ਗਗਨ ਚੁੱਘ ਨੇ ਕਿਹਾ ਕਿ ਉਨ੍ਹਾਂ ਨੂੰ ...

ਪੂਰੀ ਖ਼ਬਰ »

ਮੁਫ਼ਤ ਹੋਮਿਓਪੈਥਿਕ ਕੈਂਪ ਲਗਾਇਆ

ਜਲਾਲਾਬਾਦ, 13 ਅਪ੍ਰੈਲ (ਜਤਿੰਦਰ ਪਾਲ ਸਿੰਘ)-ਹੋਮਿਓਪੈਥਿਕ ਵਿਭਾਗ ਪੰਜਾਬ ਦੇ ਮੁਖੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਡੀ.ਐੱਚ.ਓ. ਡਾ ਰਾਕੇਸ਼ ਗੋਇਲ ਦੀ ਅਗਵਾਈ ਹੇਠ ਪਿੰਡ ਢਾਬ ਖ਼ੁਸ਼ਹਾਲ ਜੋਇਆ ਵਿਖੇ ਮੁਫ਼ਤ ਹੋਮਿਓਪੈਥਿਕ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ 85 ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਨੇ ਕਣਕ ਖ਼ਰੀਦ ਸ਼ੁਰੂ ਕਰਵਾਉਣ ਲਈ ਮੰਡੀ ਬੋਰਡ ਚੇਅਰਮੈਨ ਨਾਲ ਕੀਤੀ ਮੀਟਿੰਗ

ਜਲਾਲਾਬਾਦ, 13 ਅਪ੍ਰੈਲ (ਜਤਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲ਼ੋਂ ਜਲਾਲਾਬਾਦ ਦਾਣਾ ਮੰਡੀ ਵਿਚ ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਰਕੇ ਮੰਡੀ ਬੋਰਡ ਦੇ ਚੇਅਰਮੈਨ ਰਾਜ ਬਖਸ਼ ਕੰਬੋਜ ਦੇ ਨਾਲ ਮੀਟਿੰਗ ਕੀਤੀ | ਇਸ ਮੀਟਿੰਗ ਵਿਚ ਕਿਸਾਨ ਆਗੂ ...

ਪੂਰੀ ਖ਼ਬਰ »

ਨਗਰ ਨਿਗਮ ਦੀ ਟੀਮ ਨੇ ਬਰਾਮਦ ਕੀਤੇ ਪਾਬੰਦੀਸ਼ੁਦਾ ਲਿਫ਼ਾਫ਼ੇ

ਅਬੋਹਰ, 13 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਨਗਰ ਨਿਗਮ ਦੀ ਟੀਮ ਵਲੋਂ ਪਾਬੰਦੀਸ਼ੁਦਾ ਲਿਫਾਫ਼ੇ ਪ੍ਰਯੋਗ ਕਰਨ ਵਾਲੇ ਲੋਕਾਂ ਖ਼ਿਲਾਫ਼ ਕਾਰਵਾਈ ਕਰਨ ਦਾ ਅਭਿਆਨ ਲਗਾਤਾਰ ਜਾਰੀ ਹੈ | ਜਿਸ ਦੇ ਤਹਿਤ ਅੱਜ ਨਗਰ ਨਿਗਮ ਦੀ ਟੀਮ ਨੇ ਬੱਸ ਸਟੈਂਡ ਦੇ ਪਿੱਛੇ ਸਥਿਤ ਇਕ ਜਰਨਲ ਸਟੋਰ ...

ਪੂਰੀ ਖ਼ਬਰ »

ਐਨ.ਸੀ.ਸੀ. ਕੈਡਿਟਸ ਨੇ ਸ਼ਹੀਦਾਂ ਦੇ ਬੁੱਤਾਂ ਅਤੇ ਆਸ-ਪਾਸ ਕੀਤੀ ਸਫ਼ਾਈ

ਫ਼ਿਰੋਜ਼ਪੁਰ, 13 ਅਪ੍ਰੈਲ (ਤਪਿੰਦਰ ਸਿੰਘ)-ਫ਼ਿਰੋਜ਼ਪੁਰ ਦੇ 13 ਪੰਜਾਬ ਬਟਾਲੀਅਨ ਐਨ.ਸੀ.ਸੀ. ਦੇ ਕੈਡਿਟਸ ਵਲੋਂ ਹਿੰਦ-ਪਾਕਿ ਸਰਹੱਦ 'ਤੇ ਸਥਿਤ ਹੁਸੈਨੀਵਾਲਾ ਵਿਖੇ ਸ਼ਹੀਦੀ ਸਮਾਰਕ ਦਾ ਦੌਰਾ ਕਰਕੇ ਆਜ਼ਾਦੀ ਦੇ 75ਵੇਂ ਸਾਲ ਨੂੰ ਸਮਰਪਿਤ ਦਿਵਸ ਮਨਾਇਆ | ਇਸ ਮੌਕੇ ...

ਪੂਰੀ ਖ਼ਬਰ »

ਜਨ-ਸਮੱਸਿਆਵਾਂ ਦੇ ਨਿਪਟਾਰੇ ਲਈ 'ਆਪ' ਆਗੂ ਅਰੁਣ ਵਧਵਾ ਨੇ ਖੋਲਿ੍ਹਆ ਸੁਵਿਧਾ ਕੇਂਦਰ

ਫ਼ਾਜ਼ਿਲਕਾ, 13 ਅਪ੍ਰੈਲ (ਦਵਿੰਦਰ ਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਸੀਨੀਅਰ ਟਰੇਡ ਵਿੰਗ ਆਗੂ ਅਰੁਣ ਵਧਵਾ ਨੇ ਜਨ ਸਮੱਸਿਆਵਾਂ ਦੇ ਨਿਪਟਾਰੇ ਲਈ ਸੁਵਿਧਾ ਕੇਂਦਰ ਖੋਲਿ੍ਹਆ ਹੈ | ਜਿਸ ਦਾ ਅੱਜ ਫਿਰਨੀ ਰੋਡ ਤੇ ਉਦਘਾਟਨ ਕੀਤਾ ਗਿਆ | ਜਾਣਕਾਰੀ ਦਿੰਦਿਆਂ ਅਰੁਣ ਵਧਵਾ ਨੇ ...

ਪੂਰੀ ਖ਼ਬਰ »

ਪਹਿਲੇ ਨਰਾਤੇ ਦੇ ਸਵਾਗਤ ਲਈ ਸ੍ਰੀ ਅਗਰਵਾਲ ਸਭਾ ਨੇ ਕਰਵਾਇਆ ਹਵਨ ਯੱਗ

ਫ਼ਾਜ਼ਿਲਕਾ, 13 ਅਪ੍ਰੈਲ (ਅਮਰਜੀਤ ਸ਼ਰਮਾ)-ਸ੍ਰੀ ਅਗਰਵਾਲ ਸਭਾ ਵਲੋਂ ਨਵੇਂ ਸਾਲ ਮੌਕੇ ਪਹਿਲੇ ਨਰਾਤੇ ਦਾ ਸਵਾਗਤ ਮਹਾਰਾਜਾ ਅਗਰਸੈਨ ਚੌਂਕ ਤੇ ਹਵਨ ਯੱਗ ਨਾਲ ਕੀਤਾ ਗਿਆ | ਸਵੇਰੇ 9 ਵਜੇ ਹਵਨ ਯੱਗ ਮੌਕੇ ਮਹਾਰਾਜਾ ਅਗਰਸੈਨ ਦੀ ਮੂਰਤੀ 'ਤੇ ਫ਼ੱੁਲ ਭੇਟ ਕੀਤੇ ਗਏ | ਇਸ ...

ਪੂਰੀ ਖ਼ਬਰ »

ਘਰ ਦਾ ਨੌਕਰ 5 ਲੱਖ 90 ਹਜ਼ਾਰ ਰੁਪਏ ਅਤੇ 15 ਤੋਲੇ ਸੋਨਾ ਲੈ ਕੇ ਹੋਇਆ ਰਫ਼ੂ ਚੱਕਰ, ਮਾਮਲਾ ਦਰਜ

ਅਬੋਹਰ, 13 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ-2 ਦੀ ਪੁਲਿਸ ਨੇ ਘਰ 'ਚੋਂ ਚੋਰੀ ਕਰਨ ਦੇ ਸਬੰਧ ਵਿਚ ਨੌਕਰ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਕੰਵਰਪਾਲ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਅਜੀਮਗੜ੍ਹ ਅਬੋਹਰ ਨੇ ਪੁਲਿਸ ਨੂੰ ਦਿੱਤੇ ਬਿਆਨਾਂ 'ਚ ...

ਪੂਰੀ ਖ਼ਬਰ »

'ਚੋਖੋ ਅਬੋਹਰ' ਅਧੀਨ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਨਗਰ ਨਿਗਮ ਦੀਆਂ ਕੋਸ਼ਿਸ਼ਾਂ ਨਿਰੰਤਰ ਜਾਰੀ

ਅਬੋਹਰ, 13 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਅੱਜ 'ਚੋਖੋ ਅਬੋਹਰ' ਅਧੀਨ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਨਗਰ ਨਿਗਮ ਦੇ ਕਮਿਸ਼ਨਰ ਅਭਿਜੀਤ ਕਪਲਿਸ਼ ਅਤੇ ਹਲਕਾ ਇੰਚਾਰਜ ਚੌਧਰੀ ਸੰਦੀਪ ਜਾਖੜ ਨੇ ਨਗਰ ਨਿਗਮ ਵਲੋਂ ਬਣਾਏ ਗਏ ਪਖਾਨਿਆਂ ਦੀ ਉਚਿੱਤ ਸਾਂਭ-ਸੰਭਾਲ ਰੱਖਣ ਲਈ ਇਕ ...

ਪੂਰੀ ਖ਼ਬਰ »

ਸੀ. ਪੀ. ਐਫ. ਇੰਪਲਾਈਜ਼ ਯੂਨੀਅਨ ਨੇ ਵਿਧਾਇਕ ਨੂੰ ਸੌਂਪਿਆ ਮੰਗ ਪੱਤਰ

ਫ਼ਾਜ਼ਿਲਕਾ, 13 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸੀ.ਪੀ.ਐਫ. ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਫ਼ਾਜ਼ਿਲਕਾ ਦੇ ਆਗੂਆਂ ਵਲੋਂ ਪੁਰਾਣੀ ਪੈਨਸ਼ਨ ਸਕੀਮ ਨੂੰ ਸ਼ੁਰੂ ਕਰਨ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਦੇ ਨਾਂਅ ਵਿਧਾਇਕ ਰਮਿੰਦਰ ਆਵਲਾ ਨੂੰ ਮੰਗ ਪੱਤਰ ਸੌਂਪਿਆ ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਗੈਸ ਚੁੱਲ੍ਹਾ ਸੜਿਆ

ਅਬੋਹਰ, 13 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਉਪ ਮੰਡਲ ਦੇ ਪਿੰਡ ਵਿਚ ਇਕ ਵਿਅਕਤੀ ਦੇ ਕੰਮ ਕਰਦੇ ਸਮੇਂ ਗੈਸ ਚੁੱਲ੍ਹੇ ਨੂੰ ਅਚਾਨਕ ਅੱਗ ਲੱਗ ਗਈ ਜਿਸ ਨੂੰ ਪਰਿਵਾਰ ਵਾਲਿਆਂ ਨੇ ਆਸ-ਪਾਸ ਦੇ ਲੋਕਾਂ ਦੀ ਮਦਦ ਨਾਲ ਬੁਝਾਇਆ | ਇਸ ਦੌਰਾਨ ਇਕ ਔਰਤ ਮਾਮੂਲੀ ਜਿਹੀ ਝੁਲਸ ਗਈ ਜਿਸ ...

ਪੂਰੀ ਖ਼ਬਰ »

ਅਬੋਹਰ 'ਚ ਕੋਰੋਨਾ ਨਾਲ ਇਕ ਬਜ਼ੁਰਗ ਦੀ ਮੌਤ

ਅਬੋਹਰ, 13 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਸਥਾਨਕ ਬਾਜ਼ਾਰ ਨੰਬਰ 12 ਨਿਵਾਸੀ ਇਕ ਬਜ਼ੁਰਗ ਵਿਅਕਤੀ ਨੂੰ ਕੋਰੋਨਾ ਮਹਾਂਮਾਰੀ ਨਾਲ ਮੌਤ ਹੋ ਗਈ | ਜਿਸ ਦੀ ਲਾਸ਼ ਨੂੰ ਨਰ ਸੇਵਾ ਨਰਾਇਣ ਸੇਵਾ ਸੰਮਤੀ ਵਲੋਂ ਸਿਹਤ ਵਿਭਾਗ ਦੇ ਕਰਮਚਾਰੀਆਂ ਦੀ ਅਗਵਾਈ ਹੇਠ ਨਾਨਕਸਰ ਸ਼ਿਵ ...

ਪੂਰੀ ਖ਼ਬਰ »

ਫੈਲੋਜ਼ ਕਲੱਬ ਨੇ ਹਲਕਾ ਇੰਚਾਰਜ ਚੌਧਰੀ ਸੰਦੀਪ ਜਾਖੜ ਨੂੰ ਕੀਤਾ ਸਨਮਾਨਿਤ

ਅਬੋਹਰ, 13 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਸ਼ਹਿਰ ਦੇ ਵਿਕਾਸ ਲਈ ਦਿਨ-ਰਾਤ ਮਿਹਨਤ ਕਰ ਰਹੇ ਹਲਕਾ ਇੰਚਾਰਜ ਚੌਧਰੀ ਸੰਦੀਪ ਜਾਖੜ ਨੂੰ ਸਥਾਨਕ ਫੈਲੋਜ਼ ਕਲੱਬ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਲੱਬ ਦੇ ਅਹੁਦੇਦਾਰ ਡਾ. ਰਮੇਸ਼ ਵਰਮਾ ਅਤੇ ਰਾਜੀਵ ਗੋਦਾਰਾ ਨੇ ਆਏ ...

ਪੂਰੀ ਖ਼ਬਰ »

ਟਿਕਰੀ ਬਾਰਡਰ 'ਤੇ ਫ਼ਾਜ਼ਿਲਕਾ ਦੀ ਟੀਮ ਰੱਸਾਕਸ਼ੀ 'ਚ ਜਿੱਤੀ

ਮੰਡੀ ਅਰਨੀਵਾਲਾ, 13 ਅਪ੍ਰੈਲ (ਨਿਸ਼ਾਨ ਸਿੰਘ ਸੰਧੂ)-ਫ਼ਾਜ਼ਿਲਕਾ ਜ਼ਿਲੇ੍ਹ ਦੇ ਪਿੰਡ ਟਾਹਲੀ ਵਾਲਾ ਬੋਦਲਾ ਨਾਲ ਸਬੰਧਿਤ ਰੱਸਾਕਸ਼ੀ ਦੀ ਟੀਮ ਦੇ ਖਿਡਾਰੀਆਂ ਨੇ ਟਿਕਰੀ ਬਾਰਡਰ 'ਤੇ ਕਰਵਾਏ ਰੱਸਾਕਸ਼ੀ ਮੁਕਾਬਲੇ 'ਚ ਫਾਈਨਲ ਮੈਚ ਜਿੱਤ ਲਿਆ ਹੈ | ਫ਼ਾਜ਼ਿਲਕਾ ਦੀ ਟੀਮ ...

ਪੂਰੀ ਖ਼ਬਰ »

ਮੂਲਿਆਵਾਲੀ ਵਿਚ ਗੁਰਮਤਿ ਸਮਾਗਮ ਕਰਵਾਇਆ

ਮੰਡੀ ਅਰਨੀਵਾਲਾ, 13 ਅਪ੍ਰੈਲ (ਨਿਸ਼ਾਨ ਸਿੰਘ ਸੰਧੂ)-ਧੰਨ ਧੰਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਡੇਰਾ ਸੰਤ ਬਾਬਾ ਤਾਰਾ ਸਿੰਘ ਜੀ ਖ਼ੁਸ਼ਦਿਲ ਅਰਨੀਵਾਲਾ ਵਲੋਂ ਇਲਾਕੇ ਅੰਦਰ ਗੁਰਮਤਿ ਸਮਾਗਮ ਕਰਵਾਉਣ ਦੀ ਆਰੰਭ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX