ਤਾਜਾ ਖ਼ਬਰਾਂ


ਫਾਈਜ਼ਰ ਅਤੇ ਬਾਇਓਨਟੈਕ ਮੁਫਤ ਓਲੰਪਿਕ ਅਥਲੀਟਾਂ ਨੂੰ ਲਗਾਏਗੀ ਟੀਕੇ
. . .  1 day ago
ਨਵੀਂ ਦਿੱਲੀ, 06 ਮਈ - ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈ.ਓ.ਸੀ.) ਨੇ ਕਿਹਾ ਕਿ ਟੀਕਾ ਨਿਰਮਾਣ ਕੰਪਨੀ ਫਾਈਜ਼ਰ ਅਤੇ ਬਾਇਓਨਟੈਕ ਟੋਕਿਓ ਓਲੰਪਿਕ ਦੀ ਤਿਆਰੀ ਕਰ ਰਹੇ ਅਥਲੀਟਾਂ ਨੂੰ ਟੀਕੇ ਲਗਾਏਗੀ...
ਤਰਨਤਾਰਨ ਸ਼ਹਿਰ ਵਿਚ ਕੱਲ੍ਹ ਸਾਰੀਆਂ ਦੁਕਾਨਾਂ ਸਵੇਰੇ 9 ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲ੍ਹਣਗੀਆਂ
. . .  1 day ago
ਤਰਨਤਾਰਨ , 6 ਮਈ ( ਹਰਿੰਦਰ ਸਿੰਘ, ਵਿਕਾਸ ਮਰਵਾਹਾ ) - ਪਾਬੰਦੀਆਂ ਦੌਰਾਨ ਸ਼ੁੱਕਰਵਾਰ ਨੂੰ ਤਜਰਬੇ ਦੇ ਤੌਰ ‘ਤੇ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਸਾਰੀਆਂ ਦੁਕਾਨਾਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲਣੀਆਂ ...
ਮਲੋਟ ਵਿਖੇ ਭਾਜਪਾ ਵਿਧਾਇਕ ਦੀ ਕੁੱਟਮਾਰ ਦੇ ਮਾਮਲੇ ਵਿਚ ਤਿੰਨ ਹੋਰ ਕਿਸਾਨ ਰਿਹਾਅ
. . .  1 day ago
ਸ੍ਰੀ ਮੁਕਤਸਰ ਸਾਹਿਬ , 6 ਮਈ {ਰਣਜੀਤ ਸਿੰਘ ਢਿੱਲੋਂ}-ਮਲੋਟ ਵਿਖੇ ਪਿਛਲੇ ਦਿਨੀਂ ਭਾਰਤੀ ਜਨਤਾ ਪਾਰਟੀ ਦੇ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ਦੀ ਕੁੱਟਮਾਰ ਕਰਨ ਅਤੇ ਨੰਗਾ ਕਰਨ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਤਿੰਨ ...
ਸੁਲਤਾਨਪੁਰ ਲੋਧੀ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਕੀਤਾ ਘੋਸ਼ਿਤ
. . .  1 day ago
ਸੁਲਤਾਨਪੁਰ ਲੋਧੀ , 6 ਮਈ {ਲਾਡੀ, ਹੈਪੀ ,ਥਿੰਦ}-ਕਰੋਨਾ ਮਹਾਂਮਾਰੀ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ...
ਵਰਲਡ ਫਾਈਨੈਂਸ਼ਲ ਗਰੁੱਪ ਅਸੋਸੀਏਟਸ ਨੇ 42 ਲੱਖ ਰੁਪਈਆ ਯੂਨਾਈਟਿਡ ਸਿੱਖਸ ਨੂੰ ਦਿੱਤਾ ਦਾਨ
. . .  1 day ago
ਮੁਹਾਲੀ , 6 ਮਈ -ਭਾਰਤ ਵਿਚ ਕੋਰੋਨਾ ਦਾ ਕਹਿਰ ਅੱਜ ਕੱਲ ਸਿਖਰਾਂ ‘ਤੇ ਹੈ ।ਯੂਨਾਈਟਿਡ ਸਿੱਖਸ ਸੰਸਥਾ ਦੇ ਸੇਵਾਦਾਰ ਦਿੱਲੀ, ਬੰਗਲੌਰ ਅਤੇ ਪੰਜਾਬ ਵਿਚ ਇਸ ਮਹਾਂਮਾਰੀ ਨਾਲ ਜੂਝ ਰਹੇ ਹਨ। ਲੋੜਵੰਦਾਂ ਨੂੰ ਆਕਸੀਜਨ ...
ਅਸੀਂ ਆਪਣੀ ਦੀ ਹੋਂਦ ਦੀ ਲੜਾਈ ਲੜ ਰਹੇ ਹਾਂ - ਦੀਪ ਸਿੱਧੂ
. . .  1 day ago
ਦਬਾਅ ਦੇ ਚੱਲਦਿਆਂ ਕਾਰਜਕਾਰੀ ਐਸ. ਐਮ. ਓ. ਵਲੋਂ ਅਸਤੀਫ਼ਾ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸਿਵਲ ਹਸਪਤਾਲ ਮਾਨਸਾ ਦੇ ਕਾਰਜਕਾਰੀ ਐਸ.ਐਮ.ਓ. ਡਾ: ਸੂਸ਼ਾਕ ਸੂਦ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਅਨੁਸਾਰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕੰਮ ਦੇ ਦਬਾਅ ...
ਸਾਰਿਆਂ ਦੀਆਂ ਅਰਦਾਸਾਂ ਸਦਕਾ ਹੀ ਜੇਲ੍ਹ ਤੋਂ ਬਾਹਰ ਆ ਸਕਿਆ-ਦੀਪ ਸਿੱਧੂ
. . .  1 day ago
ਔਖੇ ਸਮੇਂ ਵਿਚ ਸਾਥ ਦੇਣ ਵਾਲੀਆਂ ਸਾਰੀਆਂ ਸ਼ਖ਼ਸੀਅਤਾਂ ਦਾ ਕੀਤਾ ਧੰਨਵਾਦ
. . .  1 day ago
ਜੇਲ੍ਹ ਵਿੱਚੋਂ ਰਿਹਾਈ ਤੋਂ ਬਾਅਦ ਦੀਪ ਸਿੱਧੂ ਪਹਿਲੀ ਵਾਰ ਹੋਇਆ ਸੋਸ਼ਲ ਮੀਡੀਆ 'ਤੇ ਲਾਈਵ
. . .  1 day ago
ਬੰਗਾ ਲਾਗੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ
. . .  1 day ago
ਬੰਗਾ ,6 ਮਈ (ਜਸਬੀਰ ਸਿੰਘ ਨੂਰਪੁਰ )- ਬੰਗਾ ਲਾਗੇ ਪਿੰਡ ਸ਼ੁਕਾਰਾਂ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋ ਗਏ ।ਪ੍ਰਬੰਧਕਾਂ ਨੇ ਦੱਸਿਆ ਕਿ ਇਹ ਅੱਗ ਸ੍ਰੀ ਗੁਰੂ ਗ੍ਰੰਥ ਸਾਹਿਬ ...
ਮਾਨਸਾ ਜ਼ਿਲੇ ’ਚ ਕੋਰੋਨਾ ਨਾਲ 5 ਮੌਤਾਂ , 533 ਨਵੇਂ ਕੇਸ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋ ਦਿਨ ਵਧ ਰਿਹਾ ਹੈ। ਇਸ ਵਾਇਰਸ ਨੇ ਅੱਜ ਜ਼ਿਲੇ ਦੇ 5 ਲੋਕਾਂ ਦੀ ਜਾਨ ਲੈ ਲਈ ਹੈ। ਮ੍ਰਿਤਕਾਂ ’ਚ 40 ਤੇ 41 ਸਾਲ ਦੇ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 10 ਮੌਤਾਂ, 286 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 10 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 4 ਮਰੀਜ਼ ਸ੍ਰੀ ਮੁਕਤਸਰ ...
ਸ਼ਹੀਦ ਫੌਜੀ ਜਵਾਨ ਦੀ ਅੰਤਿਮ ਅਰਦਾਸ ਮੌਕੇ ਐਸ.ਡੀ.ਐਮ. ਨੇ ਪਰਿਵਾਰ ਨੂੰ 5 ਲੱਖ ਦਾ ਚੈੱਕ ਸੌਂਪਿਆ
. . .  1 day ago
ਬੁਢਲਾਡਾ, 6 ਮਈ (ਸਵਰਨ ਸਿੰਘ ਰਾਹੀ) ਪਿਛਲੇ ਦਿਨੀਂ ਲੇਹ ਲਦਾਖ ਦੇ ਸਿਆਚਿਨ ਖੇਤਰ ਚ ਗਲੇਸ਼ੀਅਰ ਪਿਘਲਣ ਕਾਰਨ ਸ਼ਹੀਦ ਹੋਏ ਜ਼ਿਲ੍ਹਾ ਮਾਨਸਾ ਦੇ ਪਿੰਡ ਹਾਕਮਵਾਲਾ ਦੇ ਸਿਪਾਹੀ ਪ੍ਰਭਜੀਤ ਸਿੰਘ ਨਮਿਤ ਅੰਤਿਮ ਅਰਦਾਸ ...
ਅਫ਼ਗਾਨਿਸਤਾਨ ਦੇ 20 ਹਜ਼ਾਰ ਸ਼ਰਨਾਰਥੀਆਂ ਨੂੰ ਰਾਸ਼ਨ ਦੇਵੇਗਾ ਸਰਬੱਤ ਦਾ ਭਲਾ ਟਰੱਸਟ
. . .  1 day ago
ਅਜਨਾਲਾ,6 ਮਈ (ਗੁਰਪ੍ਰੀਤ ਸਿੰਘ ਢਿਲੋਂ)- ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ 'ਚ ਆਪਣੀ ਜ਼ਿੰਦਗੀ 'ਚ ਲਾਗੂ ਕਰਕੇ ਬਿਨਾਂ ਕਿਸੇ ਸਵਾਰਥ ਦੇ ...
ਮੋਗਾ ਵਿਚ ਕੋਰੋਨਾ ਨਾਲ ਇਕ ਮੌਤ, 109 ਮਾਮਲੇ ਹੋਰ ਆਏ ਸਾਹਮਣੇ
. . .  1 day ago
ਮੋਗਾ ,6 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅੱਜ ਕੋਰੋਨਾ ਨੇ ਇਕ ਹੋਰ ਜੀਵਨ ਨੂੰ ਆਪਣੀ ਲਪੇਟ ਵਿਚ ਲੈ...
ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ , 507 ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 6 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ ਇਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ...
ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ
. . .  1 day ago
ਚੰਡੀਗੜ੍ਹ , 6 ਮਈ - ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ ਹਨ ,ਤਾਂ ਜੋ ਵਿਅਕਤੀਆਂ ਨੂੰ ਅਤੇ ਸੰਗਠਨਾਂ ਨੂੰ ਵਿਦੇਸ਼ਾਂ ਤੋਂ ਰਾਜ ਵਿਚ ਆਯਾਤ ਕੀਤੇ ਜਾਣ ਵਾਲੇ ...
730 ਐਮ. ਟੀ. ਆਕਸੀਜਨ ਭੇਜਣ 'ਤੇ ਮੈਂ ਕੇਂਦਰ ਦਾ ਧੰਨਵਾਦ ਕਰਦਾ ਹਾਂ - ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ , 6 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਲੋਂ ਦੱਸਿਆ ਗਿਆ ਕਿ, ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਕੱਲ੍ਹ ਪਹਿਲੀ ਵਾਰ 730 ਐਮ. ਟੀ. ਆਕਸੀਜਨ ਭੇਜੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੰਤਰੀਆਂ ਨਾਲ ਕੋਵਿਡ -19 ਸਥਿਤੀ ਨੂੰ ਲੈਕੇ ਹੋਈ ਬੈਠਕ , ਦਿੱਤੇ ਨਿਰਦੇਸ਼
. . .  1 day ago
ਨਵੀਂ ਦਿੱਲੀ , 6 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਵਿਚ ਕੋਵਿਡ19 ਦੀ ਸਥਿਤੀ ਦੀ ਵਿਆਪਕ ਸਮੀਖਿਆ ਕੀਤੀ। ਪ੍ਰਧਾਨ ਮੰਤਰੀ ਸਾਹਮਣੇ ਵੱਖ-ਵੱਖ ਰਾਜਾਂ ਵਿਚ ਕੋਰੋਨਾ ਫੈਲਣ ਦੀ...
ਥਾਣਾ ਲੋਪੋਕੇ ਦੀ ਪੁਲਿਸ ਵਲੋ ਇਕ ਕਿੱਲੋ ਅਫ਼ੀਮ ਸਮੇਤ ਇਕ ਤਸਕਰ ਕਾਬੂ
. . .  1 day ago
ਲੋਪੋਕੇ, 6 ਮਈ (ਗੁਰਵਿੰਦਰ ਸਿੰਘ ਕਲਸੀ) - ਐੱਸ.ਐੱਸ.ਪੀ. ਦਿਹਾਤੀ ਧਰੁਵ ਦਹੀਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਿਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਡੀ. ਐੱਸ. ਪੀ....
ਸਿਹਤ ਵਿਭਾਗ ਨੇ ਸਟਾਫ਼ ਨਰਸ 'ਤੇ ਕਾਰਵਾਈ ਕਰਦੇ ਕੀਤਾ ਤਬਾਦਲਾ
. . .  1 day ago
ਫਗਵਾੜਾ, 6 ਮਈ (ਹਰੀਪਾਲ ਸਿੰਘ) - ਫਗਵਾੜਾ ਸਿਵਲ ਹਸਪਤਾਲ ਵਿਚ ਆਏ ਮਰੀਜ਼ ਦਾ ਸਹੀ ਢੰਗ ਨਾਲ ਇਲਾਜ ਨਾਂ ਕਰਨ ਅਤੇ ਐੱਸ. ਐਮ. ਓ. ਪ੍ਰਤੀ ਗ਼ਲਤ ...
ਸੜਕ ਹਾਦਸੇ ਵਿਚ ਇਕੋ ਪਰਿਵਾਰ ਦੇ ਪੰਜ ਮੈਂਬਰ ਮਰੇ
. . .  1 day ago
ਮਾਹਿਲਪੁਰ, 06 ਮਈ (ਦੀਪਕ ਅਗਨੀਹੋਤਰੀ) - ਮਾਹਿਲਪੁਰ ਹੁਸ਼ਿਆਰਪੁਰ ਰੋਡ 'ਤੇ ਪਿੰਡ ਜੈਤਪੁਰ ਅੱਡੇ ਵਿਚ ਇਕ ਸੜਕ ਹਾਦਸੇ ਵਿਚ ਇਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ...
ਅਸਫਲਤਾ ਇਹ ਸਪਸ਼ਟ ਕਰਦੀ ਹੈ ਕਿ ਸਿਸਟਮ ਸਹੀ ਤਰੀਕੇ ਨਾਲ ਸਥਾਪਤ ਨਹੀਂ - ਦਿੱਲੀ ਹਾਈ ਕੋਰਟ
. . .  1 day ago
ਨਵੀਂ ਦਿੱਲੀ , 6 ਮਈ - ਹਾਈ ਕੋਰਟ ਨੇ ਇਕ ਵਾਰ ਫਿਰ ਦਿੱਲੀ ਵਿਚ ਵਿਗੜ ਰਹੇ ਹਾਲਾਤਾਂ 'ਤੇ ਦਿੱਲੀ ਸਰਕਾਰ ਨੂੰ ਘੇਰਿਆ ਹੈ | ਇਹ ਟਿੱਪਣੀ ਉਦੋਂ ਕੀਤੀ ਗਈ ਜਦੋਂ ਇਕ ਵਕੀਲ...
ਬੈਂਕ 'ਚ ਪੈਸੇ ਜਮ੍ਹਾ ਕਰਵਾਉਣ ਆਏ ਬਜ਼ੁਰਗ ਦੀ ਜੇਬ ਵਿਚੋਂ 50000 ਰੁਪਏ ਲੈ ਕੇ ਲੁਟੇਰਾ ਹੋਇਆ ਫ਼ਰਾਰ
. . .  1 day ago
ਅਜਨਾਲਾ, 6 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਸਥਾਨਕ ਪੰਜਾਬ ਨੈਸ਼ਨਲ ਬੈਂਕ ਵਿਚ ਪੈਸੇ ਜਮ੍ਹਾ ਕਰਵਾਉਣ ਆਏ ਇਕ ਬਜ਼ੁਰਗ ਦੀ ਜੇਬ ਵਿਚੋਂ ਇਕ ਲੁਟੇਰਾ 50000...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। ਜੋਸਫ ਕਾਫਮੈਨ

ਲੁਧਿਆਣਾ

ਖਾਲਸਾ ਪੰਥ ਦੇ ਸਾਜਨਾ ਦਿਵਸ ਤੇ ਵਿਸਾਖੀ ਦੇ ਤਿਉਹਾਰ ਨੂੰ ਸਮਰਪਿਤ ਗੁਰੂ ਘਰਾਂ 'ਚ ਗੁਰਮਤਿ ਸਮਾਗਮ

ਲੁਧਿਆਣਾ, 13 ਅਪ੍ਰੈਲ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਸ਼ਹਿਰ ਦੇ ਵੱਖ-ਵੱਖ ਗੁਰਦੁਆਰਿਆਂ 'ਚ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਏ ਗਏ, ਜਿਸ 'ਚ ਵੱਡੀ ਗਿਣਤੀ 'ਚ ਸੰਗਤਾਂ ਨੇ ਗੁਰੂ ਘਰਾਂ 'ਚ ਹਾਜ਼ਰੀ ਭਰੀ ਤੇ ਗੁਰੂ ਘਰਾਂ ਵਿਚ ਅੰਮਿ੍ਤ ਸੰਚਾਰ ਸਮਾਗਮ ਵੀ ਕਰਵਾਏ ਗਏ ਜਿਸ ਦੌਰਾਨ ਸੈਂਕੜੇ ਪ੍ਰਾਣੀ ਖੰਡੇ ਬਾਟੇ ਦਾ ਅੰਮਿ੍ਤ ਛੱਕ ਕੇ ਗੁਰੂ ਵਾਲੇ ਬਣੇ |
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸਮਾਗਮ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰੰਬਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਤੇ ਵਿਸਾਖੀ ਦੇ ਪੁਰਬ ਸਬੰਧੀ ਗੁਰਮਤਿ ਸਮਾਗਮ ਕਰਵਾਏ ਗਏ | ਸਮਾਗਮ ਦੌਰਾਨ ਪੰਥ ਦੇ ਪ੍ਰਸਿੱਧ ਕਥਾਵਾਚਕ ਗਿਆਨੀ ਰਸ਼ਪਾਲ ਸਿੰਘ ਨੇ ਕਿਹਾ ਕਿ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਜਿੱਥੇ ਜ਼ਬਰ ਤੇ ਜ਼ੁਲਮ ਦਾ ਟਾਕਰਾ ਕਰਦੇ ਹੋਏ ਆਪਣਾ ਸਮੁੱਚਾ ਪਰਿਵਾਰ ਵਾਰ ਦਿੱਤਾ, ਉਥੇ ਨਾਲ ਹੀ ਖਾਲਸਾ ਪੰਥ ਦੀ ਸਾਜਨਾ ਕਰਕੇ ਇਕ ਨਵੇਂ ਇਨਕਲਾਬ ਦੀ ਸਿਰਜਣਾ ਵੀ ਕੀਤੀ | ਸਮਾਗਮ ਦੌਰਾਨ ਭਾਈ ਸੁਖਜਿੰਦਰ ਸਿੰਘ ਬਾਬਾ ਬਕਾਲਾ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਹਰਪ੍ਰੀਤ ਸਿੰਘ ਗੁਰਦਾਸਪੁਰ ਵਾਲੇ, ਭਾਈ ਜੋਰਾਂ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਭਾਈ ਗੁਰਪ੍ਰੀਤ ਸਿੰਘ, ਭਾਈ ਆਨੰਦ ਸਿੰਘ, ਭਾਈ ਕਰਨੈਲ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਦੇ ਕੀਰਤਨੀ ਜਥਿਆਂ ਨੇ ਗੁਰਬਾਣੀ ਦਾ ਆਨੰਦਮਈ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ, ਮਹਿੰਦਰ ਸਿੰਘ ਡੰਗ, ਜਗਜੀਤ ਸਿੰਘ ਆਹੂਜਾ, ਜਗਦੇਵ ਸਿੰਘ ਕਲਸੀ, ਬਲਜੀਤ ਸਿੰਘ ਬਾਵਾ, ਅਵਤਾਰ ਸਿੰਘ ਬੀ.ਕੇ, ਹਰਬੰਸ ਸਿੰਘ ਰਾਜਾ, ਪਰਮਜੀਤ ਸਿੰਘ ਸੇਠੀ, ਹਰਪਾਲ ਸਿੰਘ, ਤਜਿੰਦਰ ਸਿੰਘ ਪਿੰਕੀ, ਪਿ੍ਤਪਾਲ ਸਿੰਘ, ਜਗਮੋਹਨ ਸਿੰਘ, ਸੁਰਿੰਦਰਪਾਲ ਸਿੰਘ ਭੁਟਿਆਨੀ, ਰਜਿੰਦਰ ਸਿੰਘ ਡੰਗ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਗੁਰਦੁਆਰਾ ਕਲਗੀਧਰ ਸਿੰਘ ਸਭਾ ਵਿਖੇ ਸਮਾਗਮ
ਲੁਧਿਆਣਾ ਦੇ ਕੇਂਦਰੀ ਅਸਥਾਨ ਗੁਰਦੁਆਰਾ ਕਲਗੀਧਰ ਸਿੰਘ ਸਭਾ ਵਿਖੇ ਖਾਲਸਾ ਸਾਜਨਾ ਦਿਵਸ (ਵਿਸਾਖੀ) ਦੇ ਸੰਬੰਧ 'ਚ ਸਮਾਗਮ ਕਰਵਾਇਆ ਗਿਆ | ਅੰਮਿ੍ਤ ਵੇਲੇ ਤੋਂ ਦੁਪਹਿਰ 3 ਵਜੇ ਤੱਕ ਤੇ ਸ਼ਾਮ 6 ਵਜੇ ਤੋਂ ਰਾਤ 9.30 ਵਜੇ ਤੱਕ ਵਿਸ਼ੇਸ਼ ਦੀਵਾਨ ਸਜਾਵਏ ਗਏ, ਜਿਸ ਵਿਚ ਭਾਈ ਅਨੰਦ ਸਿੰਘ, ਭਾਈ ਤਾਰਬਲਬੀਰ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ, ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਗੁ:ਨਾਢਾ ਸਾਹਿਬ, ਬੀਬੀ ਜਸਪ੍ਰੀਤ ਕੌਰ ਲਖਨਊ ਵਾਲੇ, ਬੀਬੀ ਰਣਜੀਤ ਕੌਰ ਲੁਧਿਆਣੇ ਵਾਲੇ ਇਸ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਵੀ ਕਥਾ ਕੀਰਤਨ ਕੀਤਾ | ਇਸ ਮੌਕੇ ਪ੍ਰਧਾਨ ਗੁਰਮੀਤ ਸਿੰਘ, ਜਰਨਲ ਸਕੱਤਰ ਜਰਨੈਲ ਸਿੰਘ, ਭੁਪਿੰਦਰ ਸਿੰਘ, ਦਰਸ਼ਨ ਸਿੰਘ ਰਾਜੂ, ਗੁਰਮਿੰਦਰ ਸਿੰਘ ਬੱਤਰਾ, ਸੰਤੋਖ ਸਿੰਘ ਖੁਰਾਣਾ, ਗੁਰਦੀਪ ਸਿੰਘ ਸੇਰਾ, ਤਰਨਜੀਤ ਸਿੰਘ, ਚਰਨਜੀਤ ਸਿੰਘ, ਹਰਵਿੰਦਰ ਸਿੰਘ ਹੈਪੀ, ਦਰਸ਼ਨ ਸਿੰਘ, ਤਜਿੰਦਰ ਪਾਲ ਸਿੰਘ, ਗੁਰਚਰਨ ਸਿੰਘ, ਮਹਿੰਦਰਪਾਲ ਸਿੰਘ ਆਦਿ ਹਾਜ਼ਰ ਸਨ |
ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਵਿਖੇ ਸਮਾਗਮ
ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਖਾਲਸੇ ਦਾ ਜਨਮ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਅੰਮਿ੍ਤ ਵੇਲੇ ਤੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਸਮੂਹ ਸੰਗਤਾਂ ਵਲੋਂ ਸੰਗਤੀ ਰੂਪ ਵਿਚ ਕੀਤੇ | ਸਮਾਗਮ ਦੌਰਾਨ ਭਾਈ ਉਮਪ੍ਰੀਤ ਸਿੰਘ ਹਜੂਰ ਸਾਹਿਬ ਵਾਲੇ, ਸ੍ਰੀ ਗੁਰੂ ਹਰਗੋਬਿੰਦ ਸਿੰਘ ਪਬਲਿਕ ਸਕੂਲ ਦੇ ਸ਼ਬਦੀ ਜਥੇ, ਸਿੱਖ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਦਵਿੰਦਰ ਸਿੰਘ ਸੋਢੀ ਦੇ ਜਥਿਆਂ ਨੇ ਮਨੋਹਰ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗੁ: ਪ੍ਰਬੰਧਕ ਕਮੇਟੀ ਵਲੋਂ ਸ਼ਹੀਦ ਬਾਬਾ ਦੀਪ ਸਿੰਘ ਚੈਰੀਟੇਬਲ ਹਸਪਤਾਲ ਦਾ ਨੀਂਹ ਪੱਥਰ ਹੈਡਗ੍ਰੰਥੀ ਭਾਈ ਹਰਜੀਤ ਸਿੰਘ ਨੇ ਰੱਖਿਆ | ਇਸ ਮੌਕੇ ਅਜੀਤ ਸਿੰਘ, ਹਰਭਜਨ ਸਿੰਘ ਡੰਗ, ਸੁਖਵਿੰਦਰਪਾਲ ਸਿੰਘ ਲਾਲੀ, ਅਮਰਜੀਤ ਸਿੰਘ ਟਿੱਕਾ, ਨਵਪ੍ਰੀਤ ਸਿੰਘ ਬਿੰਦਰਾ, ਹਰਪ੍ਰੀਤ ਸਿੰਘ ਰਾਜਧਾਨੀ, ਅਮਰਪਾਲ ਸਿੰਘ ਸਰਨਾ, ਜਸਵਿੰਦਰ ਸਿੰਘ ਸੇਠੀ, ਹਰਵਿੰਦਰਪਾਲ ਸਿੰਘ ਚਾਵਲਾ, ਕੰਵਲਜੀਤ ਸਿੰਘ ਬਿੰਦਰਾ ਆਦਿ ਹਾਜ਼ਰ ਸਨ |
ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਸਮਾਗਮ
ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਢੋਲੇਵਾਲ ਚੌਂਕ ਵਿਖੇ ਵੈਸਾਖ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ, ਧੰਨ-ਧੰਨ ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ ਗੁਰਤਾਗੱਦੀ ਪੁਰਬ ਤੇ ਖਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਵਲੋਂ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ | ਅੰਮਿ੍ਤ ਵੇਲੇ ਤੋਂ ਦੇਰ ਰਾਤ ਤੱਕ ਜਿੱਥੇ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਜਥਿਆਂ ਭਾਈ ਲਵਪ੍ਰੀਤ ਸਿੰਘ ਭੰਗੂ ਫਿਲੌਰ ਵਾਲੇ, ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਜਸਪਾਲ ਸਿੰਘ ਮਿਗਲਾਨੀ ਵਲੋਂ ਰੱਬੀ ਬਾਣੀ ਮਨੋਹਰ ਗੁਰਬਾਣੀ ਸ਼ਬਦ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ ਗਿਆ, ਉੱਥੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਸੁਖਦੇਵ ਸਿੰਘ ਵਲੋਂ ਸੰਗਤਾਂ ਨੂੰ ਇਤਿਹਾਸ ਤੋਂ ਜਾਣੂ ਵੀ ਕਰਵਾਇਆ ਗਿਆ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ, ਮੀਤ ਪ੍ਰਧਾਨ ਸਤਪਾਲ ਸਿੰਘ ਪਾਲ, ਤੇਜਿੰਦਰ ਸਿੰਘ ਡੰਗ ਨੇ ਸੰਗਤੀ ਰੂਪ 'ਚ ਰਾਗੀ ਜਥਿਆਂ ਨੂੰ ਸਿਰਪਾਓ ਭੇਟ ਕੀਤੇ | ਮਾਤਾ ਅੰਮਿ੍ਤ ਕੌਰ ਲਾਇਲਪੁਰੀ, ਪਰਮਜੀਤ ਸਿੰਘ ਲਾਇਲਪੁਰੀ, ਜਸਵਿੰਦਰ ਸਿੰਘ, ਇੰਦਰਜੀਤ ਸਿੰਘ ਗੋਲਾ, ਮੋਹਣ ਸਿੰਘ ਚੌਹਾਨ, ਸੁਰਜੀਤ ਸਿੰਘ ਮਠਾੜੂ, ਸਵਰਨ ਸਿੰਘ ਮਹੌਲੀ, ਦਵਿੰਦਰ ਸਿੰਘ ਸਿੱਬਲ, ਤਰਲੋਚਨ ਸਿੰਘ ਬੱਬਰ, ਗੁਰਮੀਤ ਸਿੰਘ ਨਿੱਝਰ, ਡਾ.ਜਸਵੰਤ ਸਿੰਘ ਸੇਠੀ, ਪਰਮਿੰਦਰ ਸਿੰਘ, ਗੁਰਬਖਸ਼ ਸਿੰਘ, ਪ੍ਰੀਤਮ ਸਿੰਘ ਮਣਕੂ, ਅਵਤਾਰ ਸਿੰਘ, ਗੁਰਚਰਨ ਸਿੰਘ ਚੰਨਾ ਵੀ ਗੁਰੂ ਘਰ ਨਤਮਸਤਕ ਹੋਏ |
ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਸਮਾਗਮ
ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਵਿਖੇ ਖਾਲਸਾ ਸਾਜਨਾ ਦਿਵਸ ਵਿਸਾਖੀ ਦਾ ਦਿਹਾੜਾ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ | ਸਮਾਗਮ ਦੌਰਾਨ ਅੰਮਿ੍ਤ ਵੇਲੇ ਤੋਂ ਦੇਰ ਸ਼ਾਮ ਤੱਕ ਦੀਵਾਨ ਸਜਾਏ ਗਏ ਜਿਨ੍ਹਾਂ 'ਚ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਜਥਿਆਂ ਤੋਂ ਇਲਾਵਾ ਦਮਦਮੀ ਟਕਸਾਲ ਦੇ ਭਾਈ ਹਰਪਾਲ ਸਿੰਘ, ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਬਲਬੀਰ ਸਿੰਘ, ਭਾਈ ਭੁਪਿੰਦਰ ਸਿੰਘ, ਭਾਈ ਕਰਨੈਲ ਸਿੰਘ, ਭਾਈ ਗੁਰਚਰਨ ਸਿੰਘ, ਭਾਈ ਗੁਰਪ੍ਰੀਤ ਸਿੰਘ ਅਤੇ ਭਾਈ ਕੁਲਵਿੰਦਰ ਸਿੰਘ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਵਿਰਾਸਤ ਸਾਂਭ ਸੁਸਾਇਟੀ ਵਲੋਂ ਅਮਰਜੀਤ ਸਿੰਘ ਸੇਠੀ, ਕੰਵਲਜੀਤ ਸਿੰਘ ਮਠਾੜੂ, ਹਰਦੀਪ ਸਿੰਘ ਫਤਿਹ, ਬੀਬੀ ਨਰਿੰਦਰ ਕੌਰ ਅਤੇ ਬੀਬੀ ਹਰਪਾਲ ਕੌਰ ਫਤਹਿ ਦੀ ਦੇਖ ਰੇਖ ਹੇਠ ਦਸਤਾਰਾਂ ਦਾ ਲੰਗਰ ਲਗਾਇਆ ਗਿਆ ਜਿਸ ਵਿਚ ਮੁੱਖ ਸੇਵਾਦਾਰ ਸਰਦਾਰ ਪਿ੍ਤਪਾਲ ਸਿੰਘ ਨੇ ਨੌਜਵਾਨਾਂ ਨੂੰ ਦਸਤਾਰਾਂ ਵੰਡਦਿਆਂ ਗੁਰਸਿੱਖੀ ਵਾਲਾ ਜੀਵਨ ਧਾਰਨ ਕਰਨ ਦੀ ਅਪੀਲ ਕੀਤੀ | ਸਮਾਗਮ ਦੌਰਾਨ ਈਕੋ ਸਿੱਖ ਵਲੋਂ ਗੁਰਦੁਆਰਾ ਕੰਪਲੈਕਸ ਵਿਚ ਬੂਟੇ ਵੀ ਲਗਾਏ ਗਏ | ਇਸ ਮੌਕੇ ਮੁੱਖ ਸੇਵਾਦਾਰ ਸਰਦਾਰ ਪਿ੍ਤਪਾਲ ਸਿੰਘ ਤੋਂ ਇਲਾਵਾ ਰਣਜੀਤ ਸਿੰਘ, ਮਲਵਿੰਦਰ ਸਿੰਘ, ਬਲਬੀਰ ਚੰਦ ਗੁਪਤਾ, ਪ੍ਰਦੀਪ ਬਜਾਜ, ਚੰਨਪ੍ਰੀਤ ਸਿੰਘ ਕਾਲੜਾ ਆਦਿ ਨੇ ਵੱਖ ਵੱਖ ਕਿਸਮਾਂ ਦੇ ਬੂਟੇ ਲਗਾ ਕੇ ਸੰਗਤ ਨੂੰ ਵਾਤਾਵਰਨ ਪ੍ਰਤੀ ਸੁਚੇਤ ਰਹਿਣ ਦੀ ਅਪੀਲ ਕੀਤੀ | ਇਸ ਮੌਕੇ ਵਿਸਾਖੀ ਦਿਹਾੜੇ ਨੂੰ ਸਮਰਪਿਤ ਅੰਮਿ੍ਤ ਸੰਚਾਰ ਸਮਾਗਮ ਵੀ ਹੋਇਆ ਜਿਸ ਵਿਚ ਪੰਜ ਪਿਆਰਿਆਂ ਦੀ ਦੇਖ ਰੇਖ ਹੇਠ 280 ਪ੍ਰਾਣੀਆਂ ਨੇ ਅੰਮਿ੍ਤ ਦੀ ਦਾਤ ਪ੍ਰਾਪਤ ਕੀਤੀ | ਇਸ ਮੌਕੇ ਰਾਜਿੰਦਰਪਾਲ ਸਿੰਘ ਟਿੰਕੂ, ਜਨਰਲ ਸਕੱਤਰ ਅਵਤਾਰ ਸਿੰਘ, ਹਰਜੋਤ ਸਿੰਘ, ਹਰਦੀਪ ਸਿੰਘ, ਕੰਵਲਪ੍ਰੀਤ ਸਿੰਘ ਕੰਵਲ, ਗੁਰਪ੍ਰੀਤ ਸਿੰਘ ਵਿੰਕਲ, ਆਕਾਸ਼ਦੀਪ ਸਿੰਘ, ਅਰਵਿੰਦਰ ਸਿੰਘ ਧੰਜਲ, ਮਨਪ੍ਰੀਤ ਸਿੰਘ ਬੰਟੀ, ਕੁਲਦੀਪ ਸਿੰਘ ਦੂਆ ਅਤੇ ਅਮਨਦੀਪ ਸਿੰਘ ਸਮੇਤ ਕਈ ਆਗੂ ਹਾਜ਼ਰ ਸਨ |
ਗੁਰਦੁਆਰਾ ਸਿੰਘ ਸਭਾ ਅਕਾਲ ਸਾਹਿਬ ਵਿਖੇ ਸਮਾਗਮ
ਗੁਰਦੁਆਰਾ ਸਿੰਘ ਸਭਾ ਆਕਾਲ ਸਾਹਿਬ, ਪ੍ਰਤਾਪ ਨਗਰ, ਗਲੀ ਨੰ:1 ਵਿਖੇ ਖਾਲਸਾ ਸਾਜਨਾ ਦਿਵਸ (ਵਿਸਾਖੀ) ਸ਼ਰਧਾਪੂਰਵਕ ਮਨਾਇਆ | ਅੰਮਿ੍ਤ ਵੇਲੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੀ ਸੰਪੂਰਨਤਾ ਦੇ ਭੋਗ ਉਪਰੰਤ ਆਸਾ ਜੀ ਦੀ ਵਾਰ ਦੇ ਕੀਰਤਨ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਜਥਿਆਂ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਦੇ ਜਥੇ ਤੇ ਭਾਈ ਹਰਸਿਮਰਨਜੀਤ ਸਿੰਘ ਦੇ ਜਥੇ ਵਲੋਂ ਮਨੋਹਰ ਗੁਰਬਾਣੀ ਸ਼ਬਦ ਕੀਰਤਨ ਰਾਹੀਂ ਤੇ ਕਥਾ ਵਿਚਾਰ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ | ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਵਲੋਂ ਸੰਗਤਾਂ ਨੂੰ ਅੱਜ ਦੇ ਗੁਰਇਤਿਹਾਸ ਤੋਂ ਜਾਣੂ ਵੀ ਕਰਵਾਇਆ ਗਿਆ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਕੁੰਦਨ ਸਿੰਘ, ਚੇਅਰਮੈਨ ਹਰਜਿੰਦਰ ਸਿੰਘ ਸੰਧੂ ਨੇ ਸੰਗਤੀ ਰੂਪ 'ਚ ਰਾਗੀ ਜਥਿਆਂ ਨੂੰ ਸਿਰਪਾਓ ਭੇਂਟ ਕੀਤੇ | ਇਸ ਮੌਕੇ ਨਰਿੰਦਰ ਸਿੰਘ ਉੱਭੀ, ਪ੍ਰਕਾਸ਼ ਸਿੰਘ, ਦਰਸ਼ਨ ਸਿੰਘ ਚਾਨੀ, ਬਲਵੀਰ ਸਿੰਘ, ਗੁਰਵਿੰਦਰ ਸਿੰਘ, ਸਤਵੰਤ ਸਿੰਘ, ਜੋਗਾ ਸਿੰਘ, ਚਰਨਜੀਤ ਸਿੰਘ ਚੰਨਾ ਵੀ ਗੁਰੂ ਘਰ ਨਤਮਸਤਕ ਹੋਏ |
ਛੇਵੀਂ ਪਾਤਸ਼ਾਹੀ ਵਿਖੇ ਧਾਰਮਿਕ ਸਮਾਗਮ
ਗੁਰਦੁਆਰਾ ਛੇਵੀਂ ਪਾਤਸ਼ਾਹੀ ਸੀ.ਐਮ.ਸੀ. ਚੌਕ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਭਾਈ ਕੁਲਵਿੰਦਰ ਸਿੰਘ ਮਾਹਲ ਹਜ਼ੂਰੀ ਰਾਗੀ ਦਰਬਾਰ ਸਾਹਿਬ, ਭਾਈ ਕਮਲਜੀਤ ਸਿੰਘ ਸ੍ਰੀ ਨਗਰ ਵਾਲੇ, ਬੀਬੀ ਸੁਰਿੰਦਰ ਕੌਰ ਕੋਇਲ, ਭਾਈ ਗੁਜਨੰਤ ਸਿੰਘ ਖਾਲਸਾ, ਭਾਈ ਅਮਰਪਾਲ ਸਿੰਘ ਲੁਧਿਆਣਾ ਵਾਲੇ, ਭਾਈ ਦਵਿੰਦਰ ਸਿੰਘ ਅਤੇ ਭਾਈ ਕੂੰਵਰ ਸਿੰਘ (ਲਾਵਿਸ਼ ਵੀਰ) ਆਦਿ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਮਿੰਦਰ ਸਿੰਘ ਸੇਠੀ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਮੀਤ ਪ੍ਰਧਾਨ ਤਰਵਿੰਦਰ ਸਿੰਘ ਸਾਹਨੀ, ਜਰਨਲ ਸਕੱਤਰ ਗੁਰਚਰਨ ਸਿੰਘ, ਸਕੱਤਰ ਇੰਦਰਜੀਰ ਸਿੰਘ ਰੇਖੀ, ਵਰਿੰਦਰ ਸਿੰਘ ਸੈਲੀ, ਗੁਰਸ਼ਰਨ ਸਿੰਘ, ਸੁਖਦੇਵ ਸਿੰਘ, ਬਲਜੀਤ ਸਿੰਘ, ਯਤੀਨਦਰ ਸਿੰਘ, ਗੁਰਦੀਪ ਸਿੰਘ, ਮਾਤਾ ਗੰਗਾ ਜੀ ਇਸਤਰੀ ਸਤਿਸੰਗ ਸਭਾ, ਮੀਰੀ ਪੀਰੀ ਸੇਵਾ ਸੁਸਾਇਟੀ, ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਦੇ ਮੈਂਬਰ ਹਾਜ਼ਰ ਸਨ |
ਗੁਰਦਆਰਾ ਸਾਹਿਬ ਹਾਉਸਿੰਗ ਬੋਰਡ ਕਲੋਨੀ ਵਿਖੇ ਸਮਾਗਮ
ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸਤਿਸੰਗ ਸਭਾ ਹਾਉਸਿੰਗ ਬੋਰਡ ਕਲੋਨੀ ਭਾਈ ਰਣਧੀਰ ਸਿੰਘ ਨਗਰ ਵਿਖੇ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਦਿਹਾੜਾ ਬੜੀ ਹੀ ਸ਼ਰਧਾਪੂਰਵਕ ਮਨਾਇਆ | ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਭੋਗ ਉਪਰੰਤ ਰਾਗੀ ਸਿੰਘ ਵਲੋਂ ਕਥਾ ਵਾਚਕ, ਸ਼ਬਦੀ ਜਥਾ ਤੇ ਸੁਖਮਨੀ ਜਥੇ ਦੀਆ ਬੀਬੀਆਂ ਨੇ ਸੰਗਤਾ ਨੂੰ ਗੁਰ ਸ਼ਬਦ ਨਾਲ ਜੋੜਿਆ ਤੇ ਢਾਡੀ ਜਥੇ ਨੇ ਵਾਰਾਂ ਪੇਸ਼ ਕਰਕੇ ਸਿੱਖ ਇਤਿਹਾਸ ਤੇ ਚਾਨਣਾ ਪਾਈਆਂ ਅਤੇ ਅਰਦਾਸ ਉਪਰੰਤ ਭਾਈ ਮਨਦੀਪ ਸਿੰਘ ਨੇ ਸੰਗਤਾਂ ਨੂੰ ਹੁਕਮਨਾਮਾ ਸਰਬਣ ਕਰਾਇਆ | ਇਸ ਮੌਕੇ ਗੁਰਦਆਰਾ ਸਾਹਿਬ ਦੇ ਪ੍ਰਧਾਨ ਜਥੇਦਾਰ ਨਛੱਤਰ ਸਿੰਘ ਸਿੱਧੂ, ਜਨਰਲ ਸਕੱਤਰ ਕੁਲਵੰਤ ਸਿੰਘ ਨੇ ਸੰਗਤਾ ਨੂੰ ਜੀ ਆਇਆਂ ਕਿਹਾ ਤੇ ਖਾਲਸਾ ਸਾਜਨਾ ਦਿਵਸ ਦੀ ਸੰਗਤਾਂ ਨੂੰ ਵਧਾਈ ਦਿੱਤੀ | ਇਸ ਮੌਕੇ ਬਲਜੀਤ ਸਿੰਘ ਬੱਬਲੂ, ਗੁਰਦੀਪ ਸਿੰਘ ਲੀਲ, ਸਰਪੰਚ ਨਰੈਣ ਸਿੰਘ ਦੋਲੋ, ਮਾਸਟਰ ਬਲਰਾਜ ਸਿੰਘ, ਜਥੇਦਾਰ ਜ਼ੋਰਾ ਸਿੰਘ, ਜਗਦੀਸ਼ ਸਿੰਘ ਬਿੱਟੂ, ਭਗਤ ਸਿੰਘ, ਭਾਈ ਕਰਮਜੀਤ ਸਿੰਘ, ਭਾਈ ਮਨਜੀਤ ਸਿੰਘ, ਕੁਲਜੀਤ ਸਿੰਘ ਕਾਕਾ, ਸਵਰਨ ਸਿੰਘ ਰਾਣਾ, ਮਾਸਟਰ ਬਲਰਾਜ ਸਿੰਘ, ਐਚ. ਐਸ. ਸੇਠੀ, ਬੂਟਾ ਸਿੰਘ, ਗੁਰਮੀਤ ਸਿੰਘ, ਗੁਰਦੀਪ ਸਿੰਘ ਘੁਮਾਣ, ਬਾਬਾ ਤੇਜਾ ਸਿੰਘ, ਦਵਿੰਦਰ ਸਿੰਘ, ਸੁਖਦੇਵ ਸਿੰਘ, ਤਰਨਜੋਤ ਸਿੰਘ, ਰਾਮ ਸ਼ਰਨ ਸਿੰਘ, ਚਰਨ ਸਿੰਘ, ਬਾਬਾ ਬਲਵੰਤ ਸਿੰਘ, ਸੰਦੀਪ ਸਿੰਘ, ਗੁਰਵਿੰਦਰਪਾਲ ਸਿੰਘ ਵਿਸਕੀ, ਜਸਵਿੰਦਰ ਸਿੰਘ ਖੱਟੜ, ਕੰਵਲਜੀਤ ਸਿੰਘ, ਝਿਲਮਣ ਸਿੰਘ ਡੀ.ਜੇ., ਰਾਮ ਸ਼ਰਨ ਸਿੰਘ, ਵਰੁਣ ਕੁਮਾਰ ਉਬਰਾਏ ਤੋਂ ਇਲਾਵਾ ਸੰਗਤਾ ਨੇ ਵੱਡੀ ਗਿਣਤੀ ਗੁਰੂ ਘਰ ਹਾਜ਼ਰੀ ਭਰੀ |

ਜਲ ਸਪਲਾਈ ਠੇਕਾ ਮੁਲਾਜ਼ਮਾਂ ਨੇ ਪਰਿਵਾਰਾਂ ਸਣੇ ਕੈਬਨਿਟ ਮੰਤਰੀ ਸ਼ਾਮ ਸੁੰਦਰ ਅਰੋੜਾ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਘੇਰਿਆ

ਲੁਧਿਆਣਾ, 13 ਅਪ੍ਰੈਲ (ਸਲੇਮਪੁਰੀ)-ਸੂਬੇ ਦੀ ਕੈਪਟਨ ਸਰਕਾਰ ਵਲੋਂ 4 ਸਾਲ ਦਾ ਸਮਾਂ ਬੀਤਣ ਦੇ ਬਾਅਦ ਵੀ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਦਾ ਹੱਲ ਨਾ ਹੋਣ ਦੇ ਰੋਸ ਵਜੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਫੀਲਡ 'ਚ ਆਉਣ ਸਮੇਂ ...

ਪੂਰੀ ਖ਼ਬਰ »

ਫੈਕਟਰੀ ਵਰਕਰ ਨਾਲ ਜਬਰ ਜਨਾਹ ਕਰਨ ਦੇ ਦੋਸ਼ ਤਹਿਤ ਨੌਜਵਾਨ ਖਿਲਾਫ਼ ਕੇਸ ਦਰਜ

ਲੁਧਿਆਣਾ, 13 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੀ ਪੁਲਿਸ ਨੇ ਫੈਕਟਰੀ ਵਰਕਰ ਨਾਲ ਜਬਰ ਜਨਾਹ ਕਰਨ ਦੇ ਦੋਸ਼ ਤਹਿਤ ਨੌਜਵਾਨ ਖਿਲਾਫ਼ ਕੇਸ ਦਰਜ ਕਰਕੇ ਉਸਨੂੰ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਦੀ ਸ਼ਿਕਾਇਤ 'ਤੇ ਅਮਲ ਵਿਚ ...

ਪੂਰੀ ਖ਼ਬਰ »

ਕੋਰੋਨਾ ਕਾਰਨ 5 ਮਰੀਜ਼ਾਂ ਦੀ ਮੌਤ

ਲੁਧਿਆਣਾ,13 ਅਪ੍ਰੈਲ (ਸਲੇਮਪੁਰੀ)-ਲੁਧਿਆਣਾ ਵਿਚ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਦਾ ਕਹਿਰ ਨਿਰਵਿਘਨ ਜਾਰੀ ਹੈ, ਕਿਉਂਕਿ ਪ੍ਰਭਾਵਿਤ ਮਰੀਜ਼ਾਂ ਦੀਆਂ ਮੌਤਾਂ ਤੇ ਪੀੜਤਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ | ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਮਿਲੀ ...

ਪੂਰੀ ਖ਼ਬਰ »

ਲੋਕ ਇਨਸਾਫ ਪਾਰਟੀ ਦੀ ਵਧਦੀ ਲੋਕਪਿ੍ਯਤਾ ਦੇਖ ਵਿਰੋਧੀ ਪਾਰਟੀਆਂ ਚਿੰਤਾ 'ਚ-ਬੰਟੀ

ਲੁਧਿਆਣਾ, 13 ਅਪ੍ਰੈਲ (ਕਵਿਤਾ ਖੁੱਲਰ)-ਲੋਕ ਇਨਸਾਫ ਪਾਰਟੀ ਦੇ ਸੋਸ਼ਲ ਮੀਡੀਆ ਇੰਚਾਰਜ ਪ੍ਰਦੀਪ ਸਿੰਘ ਬੰਟੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕ ਇਨਸ਼ਾਫ ਪਾਰਟੀ ਸਿਰਫ ਨਾਮ ਦੀ ਹੀ ਨਹੀਂ ਬਲਕਿ ਜਦੋਂ ਤੋਂ ਇਹ ਪਾਰਟੀ ਹੋਂਦ ਵਿਚ ਆਈ ਹੈ, ਉਸ ਸਮੇਂ ...

ਪੂਰੀ ਖ਼ਬਰ »

ਆਪ ਵਲੋਂ ਬਿਜਲੀ ਬਿੱਲਾਂ ਦੇ ਵਿਰੁੱਧ ਅੰਦੋਲਨ ਸ਼ੁਰੂ

ਭਾਮੀਆਂ ਕਲਾਂ, 13 ਅਪ੍ਰੈਲ (ਜਤਿੰਦਰ ਭੰਬੀ)-ਆਮ ਆਦਮੀ ਪਾਰਟੀ ਵਲੋਂ ਪੰਜਾਬ 'ਚ ਮਹਿੰਗੀ ਬਿਜਲੀ ਤੇ ਲੋਕ ਮਾਰੂ ਬਿਜਲੀ ਬਿੱਲਾਂ ਖ਼ਿਲਾਫ ਪੰਜਾਬ ਭਰ 'ਚ ਸ਼ੁਰੂ ਕੀਤੇ ਬਿਜਲੀ ਅੰਦੋਲਨ ਦੇ ਸੱਦੇ 'ਤੇ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਪ੍ਰਮੁੱਖ ਪਾਰਟੀ ਆਗੂ ਤੇ ਟ੍ਰੇਡ ...

ਪੂਰੀ ਖ਼ਬਰ »

ਖਾਣਾ ਬਣਾਉਣ ਵਾਲੇ ਤੇਲ ਦੀ ਮੁੜ ਵਰਤੋਂ ਕਰਨ ਸਬੰਧੀ ਸੈਮੀਨਾਰ

ਲੁਧਿਆਣਾ, 13 ਅਪ੍ਰੈਲ (ਸਲੇਮਪੁਰੀ)-ਜ਼ਿਲ੍ਹਾ ਸਿਹਤ ਅਫਸਰ ਡਾ. ਰਾਜੇਸ਼ ਗਰਗ ਦੀ ਅਗਵਾਈ ਹੇਠ ਫੂਡ ਸੇਫਟੀ ਅਫਸਰ ਡਾ. ਤਰੁਣ ਬਾਂਸਲ, ਚਰਨਜੀਤ ਸਿੰਘ, ਸੰਗੀਤਾ ਸਹਿਦੇਵ ਅਤੇ ਦਿਵਿਆਜੋਤ ਕੌਰ ਦੇ ਸਹਿਯੋਗ ਨਾਲ ਕੋਵਿਡ-19 ਦੀਆਂ ਹਦਾਇਤਾਂ ਨੂੰ ਧਿਆਨ 'ਚ ਰੱਖਦੇ ਹੋਏ ...

ਪੂਰੀ ਖ਼ਬਰ »

ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੱਤਕਾ ਮੁਕਾਬਲਿਆਂ 'ਚ ਗੱਤਕਾ ਟੀਮਾਂ ਨੇ ਦਿਖਾਏ ਜੌਹਰ

ਲੁਧਿਆਣਾ 13 ਅਪ੍ਰੈਲ (ਕਵਿਤਾ ਖੁੱਲਰ)-ਬਾਬਾ ਦੀਪ ਸਿੰਘ ਮਿਸਲ ਸ਼ਹੀਦਾਂ ਗੱਤਕਾ ਅਖਾੜਾ ਸਮੇਤ ਪੰਜਾਬ ਭਰ 'ਚੋਂ ਗੱਤਕਾ ਦੀਆਂ ਟੀਮਾਂ ਨੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਦੇ ਕੈਂਪਸ ਵਿਖੇ ਖ਼ਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ ਗੱਤਕਾ ਮੁਕਾਬਲਿਆਂ ਵਿਚ ...

ਪੂਰੀ ਖ਼ਬਰ »

ਠੇਕਾ ਆਧਾਰਿਤ ਏ ਐਨ ਐਮਜ਼ ਜਥੇਬੰਦੀ ਦੀ ਮੀਟਿੰਗ

ਲੁਧਿਆਣਾ, 13 ਅਪ੍ਰੈਲ (ਸਲੇਮਪੁਰੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਿਚ ਐਨ ਐਚ ਐਮ ਤਹਿਤ ਠੇਕਾ ਅਧਾਰਿਤ ਤਾਇਨਾਤ ਏ ਐਨ ਐਮਜ਼ ਦੀ ਜਥੇਬੰਦੀ ਏ ਐਨ ਐਮਜ਼ ਐਕਸ਼ਨ ਕਮੇਟੀ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਸੂਬਾ ਪ੍ਰਧਾਨ ਕਿਰਨਦੀਪ ਕੌਰ ਦੀ ਅਗਵਾਈ ਹੇਠ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਗੈਰ ਕਾਨੂੰਨੀ ਹੋਣ ਕਰਕੇ ਸਿੱਟ ਦੀ ਰਿਪੋਰਟ ਹਾਈਕੋਰਟ ਨੇ ਕੀਤੀ ਰੱਦ-ਹਰਨਾਮਪੁਰਾ

ਆਲਮਗੀਰ, 13 ਅਪ੍ਰੈਲ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਲੁਧਿਆਣਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ ਨੇ ਕਿਹਾ ਕਿ ਬੇਅਦਬੀ ਕਾਂਡ ਦੀ ਜਾਂਚ 'ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਨੇ ਸਪੈਸ਼ਲ ...

ਪੂਰੀ ਖ਼ਬਰ »

ਫੈਕਟਰੀ 'ਚੋਂ ਲੱਖਾਂ ਰੁਪਏ ਮੁੱਲ ਦਾ ਧਾਗਾ ਚੋਰੀ ਕਰਨ ਦੇ ਦੋਸ਼ ਤਹਿਤ 5 ਖ਼ਿਲਾਫ਼ ਕੇਸ ਦਰਜ

ਲੁਧਿਆਣਾ, 13 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਅਜੇ ਕੁਮਾਰ ਪੁੱਤਰ ਐਮ.ਐਲ. ਸ਼ਰਮਾ ਵਾਸੀ ਦੁਰਗਾ ਪੁਰੀ ਹੈਬੋਵਾਲ ਦੀ ਸ਼ਿਕਾਇਤ 'ਤੇ ਮੁਹੰਮਦ ਸੁਦਾਮ ਵਾਸੀ ਮਾਇਆਪੁਰੀ ਤੇ ਉਸਦੇ ਚਾਰ ਹੋਰ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ...

ਪੂਰੀ ਖ਼ਬਰ »

ਰਸੋਈ ਗੈਸ ਦੀ ਸਪਲਾਈ ਡੀ.ਏ.ਸੀ. ਸਿਸਟਮ ਰਾਹੀਂ ਮਿਲ ਰਹੀ ਲੋਕਾਂ ਨੂੰ

ਲੁਧਿਆਣਾ, 13 ਅਪ੍ਰੈਲ (ਜੁਗਿੰਦਰ ਸਿੰਘ ਅਰੋੜਾ)-ਗੈਸ ਕੰਪਨੀਆਂ ਵਲੋਂ ਨਵੀਂ ਤਕਨੀਕ ਦਾ ਇਸਤੇਮਾਲ ਕਰਦੇ ਹੋਏ ਡੀ.ਏ.ਸੀ. ਸਿਸਟਮ ਲਾਗੂ ਕਰ ਦਿੱਤਾ ਗਿਆ ਹੈ ਜਿਸ ਨੂੰ ਡਿਲੀਵਰੀ ਅਥੈਂਟਿਕ ਕੋਡ ਕਿਹਾ ਜਾਂਦਾ ਹੈ, ਭਾਵੇਂ ਕਿ ਗੈਸ ਕੰਪਨੀਆਂ ਵਲੋਂ ਇਹ ਪ੍ਰਣਾਲੀ ਪਿਛੇ ਜਿਹੇ ...

ਪੂਰੀ ਖ਼ਬਰ »

ਪ੍ਰੇਮ ਕਾਲੋਨੀ 'ਚ ਮੌਜੂਦਾ ਸਰਪੰਚ ਤੇ ਸਾਬਕਾ ਸਰਪੰਚ ਹੋਏ ਆਹਮੋ ਸਾਹਮਣੇ

ਭਾਮੀਆਂ ਕਲਾਂ, 13 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ/ ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੀ ਪ੍ਰੇਮ ਕਾਲੋਨੀ ਵਿਖੇ ਚੱਲ ਰਹੇ ਸੀਵਰੇਜ ਦੀ ਸਫ਼ਾਈ ਨੂੰ ਲੈ ਕੇ ਮੌਜੂਦਾ ਸਰਪੰਚ ਤੇ ਸਾਬਕਾ ਸਰਪੰਚ ਦੀ ਆਪਸੀ ਤੂੰ- ਤੂੰ ਮੈਂ- ਮੈਂ ਲੜਾਈ ਦਾ ਰੂਪ ਧਾਰਨ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਲੁਧਿਆਣਾ ਦੇ 8 ਖਰੀਦ ਕੇਂਦਰਾਂ 'ਚ 490 ਕੁਇੰਟਲ ਕਣਕ ਦੀ ਆਮਦ

ਲੁਧਿਆਣਾ, 13 ਅਪ੍ਰੈਲ (ਪੁਨੀਤ ਬਾਵਾ)-ਮਾਰਕੀਟ ਕਮੇਟੀ ਲੁਧਿਆਣਾ ਦੇ ਅਧੀਨ ਆਉਂਦੇ 8 ਖਰੀਦ ਕੇਂਦਰਾਂ 'ਚ ਅੱਜ ਤੱਕ 490 ਕੁਇੰਟਲ ਕਣਕ ਦੀ ਆਮਦ ਹੋਈ ਹੈ | ਜਿਸ 'ਚੋਂ 415 ਕੁਇੰਟਲ ਕਣਕ ਅੱਜ ਮੰਡੀਆਂ 'ਚ ਆਈ ਹੈ | ਦਾਣਾ ਮੰਡੀਆਂ 'ਚ ਕਣਕ ਦੇ ਇਕ ਵੀ ਦਾਣੇ ਦੀ ਖਰੀਦ ਨਹੀਂ ਹੋਈ | ਮਾਰਕੀਟ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਰਕਾਰ ਤੇ ਪ੍ਰਸ਼ਾਸਨ ਦੀਆਂ ਹਦਾਇਤਾਂ ਉੱਪਰ ਅਮਲ ਜ਼ਰੂਰੀ-ਬਾਵਾ

ਲੁਧਿਆਣਾ, 13 ਅਪ੍ਰੈਲ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਤੇ ਹੋਲਸੇਲ ਕਲਾਥ ਐਂਡ ਗਾਰਮੈਂਟ ਟ੍ਰੇਡਰ ਐਸੋਸੀਏਸ਼ਨ ਦੇ ਪ੍ਰਧਾਨ ਪਰਮਵੀਰ ਸਿੰਘ ਬਾਵਾ ਨੇ ਇੱਕ ਗੱਲਬਾਤ ਦੌਰਾਨ ਕਿਹਾ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣਾ ਅਤਿ ਹੀ ਜ਼ਰੂਰੀ ...

ਪੂਰੀ ਖ਼ਬਰ »

ਹਰਜੀਤ ਸਿੰਘ ਬੇਦੀ ਦੀ ਯਾਦ 'ਚ ਆਨਲਾਈਨ ਅੰਤਰਰਾਸ਼ਟਰੀ ਕਵੀ ਦਰਬਾਰ ਅੱਜ

ਲੁਧਿਆਣਾ, 13 ਅਪ੍ਰੈਲ (ਕਵਿਤਾ ਖੁੱਲਰ)-ਸੋਭਾ ਸਿੰਘ ਮੈਮੋਰੀਅਲ ਫਾਉਂਡੇਸ਼ਨ ਸ੍ਰੀ ਹਰਗੋਬਿੰਦਪੁਰ (ਗੁਰਦਾਸਪੁਰ) ਤੇ ਪੰਜਾਬ ਕਾਮਰਸ ਤੇ ਮੈਨੇਜਮੈਂਟ ਅਸੋਸੀਏਸ਼ਨ ਲੁਧਿਆਣਾ ਵਲੋਂ ਪੰਜਾਬੀ ਕਵੀ ਤੇ ਅੰਤਰਰਾਸ਼ਟਰੀ ਭੰਗੜਾ ਕਲਾਕਾਰ ਹਰਜੀਤ ਸਿੰਘ ਬੇਦੀ ਆਈ. ਆਰ. ਐਸ. ...

ਪੂਰੀ ਖ਼ਬਰ »

ਸੈਕਰਡ ਸੋਲ ਕਾਨਵੈਂਟ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ

ਫੁੱਲਾਂਵਾਲ, 13 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਧਾਂਦਰਾ ਸੜਕ ਸਥਿਤ ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਵਲੋਂ ਕਰਵਾਈਆਂ ਵੱਖ-ਵੱਖ ਆਨਲਾਈਨ ਗਤੀਵਿਧੀਆਂ ਦੌਰਾਨ ...

ਪੂਰੀ ਖ਼ਬਰ »

ਭਾਕਿਯੂ ਵਲੋਂ ਖ਼ਾਲਸਾ ਸਾਜਨਾ ਸਾਜਨਾ ਦਿਵਸ ਮਨਾਉਂਦਿਆਂ ਜਲਿ੍ਹਆਂ ਵਾਲੇ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ

ਇਯਾਲੀ/ਥਰੀਕੇ, 13 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਫਿਰੋਜ਼ਪੁਰ ਸੜਕ ਸਥਿਤ ਐਮ.ਬੀ.ਡੀ. ਮਾਲ ਦੇ ਸਾਹਮਣੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਚੱਲ ਰਹੇ ਪੱਕੇ ਮੋਰਚੇ 'ਤੇ ਅੱਜ ਵਿਸਾਖੀ ਦੇ ਪਵਿੱਤਰ ਦਿਹਾੜੇ 'ਤੇ ਖ਼ਾਲਸੇ ਦਾ ਸਾਜਨਾ ਦਿਵਸ ਮਨਾਉਂਦਿਆਂ ...

ਪੂਰੀ ਖ਼ਬਰ »

ਮਾਸੂਮ ਬਾਲੜੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਪਿਉ ਤੇ ਉਸਦੇ ਰਿਸ਼ਤੇਦਾਰ ਖਿਲਾਫ਼ ਕੇਸ ਦਰਜ

ਲੁਧਿਆਣਾ, 13 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਮਾਸੂਮ ਬਾਲੜੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਪਿਉ ਤੇ ਉਸ ਦੇ ਰਿਸ਼ਤੇਦਾਰ ਖ਼ਿਲਾਫ਼ ਪੁਲਿਸ ਨੇ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਦੀ ...

ਪੂਰੀ ਖ਼ਬਰ »

ਪਤੀ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਤਹਿਤ ਪਤਨੀ ਖਿਲਾਫ਼ ਕੇਸ ਦਰਜ

ਲੁਧਿਆਣਾ, 13 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਪਤੀ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਉਸ ਦੀ ਪਤਨੀ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਨਾਵਾਤ ਵਾਸੀ ਗਗਨਦੀਪ ਕਾਲੋਨੀ ਦੀ ਸ਼ਿਕਾਇਤ 'ਤੇ ਅਮਲ 'ਚ ਲਿਆਂਦੀ ਤੇ ਇਸ ਸੰਬੰਧੀ ...

ਪੂਰੀ ਖ਼ਬਰ »

ਬਾਬਾ ਬੁੱਢਾ ਸਾਹਿਬ ਜੀ ਦੇ ਨਵੇਂ ਉਸਾਰੇ ਜਾਣ ਵਾਲੇ ਅਸਥਾਨ ਦੀ ਕਾਰ ਸੇਵਾ ਜੈਕਾਰਿਆਂ ਦੀ ਗੂੰਜ 'ਚ ਆਰੰਭ

ਲੁਧਿਆਣਾ, 13 ਅਪ੍ਰੈਲ (ਕਵਿਤਾ ਖੁੱਲਰ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਹਾਨ ਤੱਪਸਵੀ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਨੂੰ ਸਮਰਪਿਤ ਉਸਾਰੇ ਜਾਣ ਵਾਲੇ ...

ਪੂਰੀ ਖ਼ਬਰ »

ਨਿਗਮ ਮੁਲਾਜ਼ਮ ਦੇ ਪਰਿਵਾਰ ਨੂੰ ਬੰਦੀ ਬਣਾ ਕੇ ਲੁੱਟ ਕਰਨ ਵਾਲਾ ਨਿਪਾਲੀ ਨੌਕਰ ਦਾ ਸਾਥੀ ਗਿ੍ਫ਼ਤਾਰ

ਲੁਧਿਆਣਾ, 13 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਨਗਰ ਨਿਗਮ ਦੀ ਮੁਲਾਜ਼ਮ ਨੂੰ ਬੰਦੀ ਬਣਾਉਣ ਉਪਰੰਤ ਘਰ 'ਚੋਂ ਲੱਖਾਂ ਦੀ ਨਕਦੀ ਤੇ ਗਹਿਣੇ ਤੇ ਹੋਰ ਸਾਮਾਨ ਲੁੱਟਣ ਦੇ ਮਾਮਲੇ ਵਿਚ ਨਿਪਾਲੀ ਨੌਕਰ ਦੇ ਸਾਥੀ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਇਸ ਸੰਬੰਧੀ ...

ਪੂਰੀ ਖ਼ਬਰ »

ਐਸ. ਡੀ. ਐਮ. ਜੈ ਇੰਦਰ ਸਿੰਘ ਨੂੰ ਸਦਮਾ-ਮਾਤਾ ਦਾ ਦਿਹਾਂਤ

ਜਲੰਧਰ, 13 ਅਪ੍ਰੈਲ (ਜਸਪਾਲ ਸਿੰਘ)-ਐਸ. ਡੀ. ਐਮ. ਜਲੰਧਰ-1 ਜੈ ਇੰਦਰ ਸਿੰਘ ਨੂੰ ਅੱਜ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਮਾਤਾ ਹਰਸੰਦਲਬੀਰ ਕੌਰ ਬੀਤੀ ਸ਼ਾਮ ਸਵਰਗਵਾਸ ਹੋ ਗਏ | ਉਨ੍ਹਾਂ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਤੇ ਪ੍ਰਸ਼ਾਸ਼ਨਿਕ ...

ਪੂਰੀ ਖ਼ਬਰ »

ਮੋਤੀ ਬਾਗ ਕਾਲੋਨੀ 'ਚ ਹੋਈ ਗੁੰਡਾਗਰਦੀ

ਲੁਧਿਆਣਾ, 13 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਮੋਤੀ ਬਾਗ ਕਾਲੋਨੀ 'ਚ ਬੀਤੀ ਰਾਤ ਹਥਿਆਰਬੰਦ ਨੌਜਵਾਨਾਂ ਵਲੋਂ ਵਕੀਲ ਦੇ ਘਰ 'ਤੇ ਹਮਲਾ ਕਰ ਦਿੱਤਾ | ਖ਼ੁਸ਼ਕਿਸਮਤੀ ਨਾਲ ਵਕੀਲ ਦੇ ਮਾਪੇ ਤੇ ਹੋਰ ਪਰਿਵਾਰਕ ਮੈਂਬਰ ਵਾਲ-ਵਾਲ ...

ਪੂਰੀ ਖ਼ਬਰ »

ਕਰਤਾਰ ਸਿੰਘ ਚਾਵਲਾ ਦੇ ਅੰਤਿਮ ਸੰਸਕਾਰ ਮੌਕੇ ਕਈ ਆਗੂ ਪੁੱਜੇ

ਲੁਧਿਆਣਾ, 13 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਬੀਰ ਖਾਲਸਾ ਦਲ ਲੁਧਿਆਣਾ ਦੇ ਫਾਊਾਡਰ ਮੈਂਬਰ ਅਤੇ ਗੁਰਦੁਆਰਾ ਅਕਾਲਗੜ੍ਹ ਚੌੜਾ ਬਜ਼ਾਰ ਦੇ ਟਰੱਸਟੀ ਜਥੇਦਾਰ ਕਰਤਾਰ ਸਿੰਘ ਚਾਵਲਾ (88) ਜੋ ਮੰਗਲਵਾਰ ਨੂੰ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦਾ ਅੰਤਿਮ ਸੰਸਕਾਰ ਮਾਡਲ ...

ਪੂਰੀ ਖ਼ਬਰ »

ਵੀ.ਕੇ. ਸਿੰਘ ਵਲੋਂ ਕੋਵਿਡ-19 ਦੇ ਪ੍ਰਬੰਧਾਂ ਬਾਰੇ ਉੱਚ ਪੱਧਰੀ ਮੀਟਿੰਗ

ਲੁਧਿਆਣਾ, 13 ਅਪ੍ਰੈਲ (ਪੁਨੀਤ ਬਾਵਾ)-ਭਾਰਤ ਸਰਕਾਰ ਦੇ ਕੱਪੜਾ ਵਿਭਾਗ ਦੇ ਸਕੱਤਰ ਵੀ.ਕੇ. ਸਿੰਘ ਨੇ ਸਥਾਨਕ ਬਚਤ ਭਵਨ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ ਉੱਚ ਪੱਧਰੀ ਮੀਟਿੰਗ ਕੀਤੀ | ਜਿਸ 'ਚ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਤੋਂ ਕੋਵਿਡ-19 ਲਈ ਕੀਤੇ ...

ਪੂਰੀ ਖ਼ਬਰ »

ਭਾਵਾਧਸ ਵਲੋਂ 'ਵਿਸ਼ਾਲ ਸਕੂਟਰ-ਮੋਟਰਸਾਈਕਲ ਰੈਲੀ' ਅੱਜ-ਸਹੋਤਾ

ਲੁਧਿਆਣਾ, 13 ਅਪ੍ਰੈਲ (ਕਵਿਤਾ ਖੁੱਲਰ)-ਭਾਰਤੀਆ ਵਾਲਮੀਕਿ ਧਰਮ ਸਮਾਜ (ਭਾਵਾਧਸ) ਵਲੋਂ ਰਾਸ਼ਟਰੀ ਸਰਵਉਚ ਨਿਰਦੇਸ਼ਕ ਅਸ਼ਵਨੀ ਸਹੋਤਾ ਦੀ ਅਗਵਾਈ ਹੇਠ ਵਿਸ਼ਵ ਰਤਨ, ਭਾਰਤ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ 130ਵੇਂ ਜਨਮ ਦਿਨ ਦੇ ਸਬੰਧ 'ਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX