ਤਾਜਾ ਖ਼ਬਰਾਂ


ਕੋਰੋਨਾ ਪੀੜਤ ਅੰਡਰਵਰਲਡ ਡਾਨ ਛੋਟਾ ਰਾਜਨ ਹੋਇਆ ਠੀਕ
. . .  1 day ago
ਨਵੀਂ ਦਿੱਲੀ,11 ਮਈ - ਅੰਡਰਵਰਲਡ ਡਾਨ ਛੋਟਾ ਰਾਜਨ ਕੋਰੋਨਾ ਤੋਂ ਠੀਕ ਹੋਣ 'ਤੇ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਸ ਨੂੰ 25 ਅਪ੍ਰੈਲ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ...
ਨਵੀਂ ਦਿੱਲੀ : ਕੋਰੋਨਾ ਦੇ ਵਧਦੇ ਮਾਮਲਿਆਂ ਕਾਰਨ ਪ੍ਰਧਾਨ ਮੰਤਰੀ ਮੋਦੀ ਜੀ-7 ਸਿਖਰ ਸੰਮੇਲਨ 'ਚ ਨਹੀਂ ਲੈਣਗੇ ਹਿੱਸਾ
. . .  1 day ago
ਪੁਲਿਸ ਥਾਣਾ ਕੋਟ ਖਾਲਸਾ ਅਧੀਨ ਖੇਤਰ ਆਦਰਸ਼ ਨਗਰ ਵਿੱਖੇ ਇਕ ਨੌਜਵਾਨ ਵੱਲੋਂ ਆਪਣੇ ਆਪ ਨੂੰ ਲਗਾਈ ਅੱਗ
. . .  1 day ago
ਛੇਹਰਟਾ , 11 ਮਈ {ਸੁਰਿੰਦਰ ਸਿੰਘ ਵਿਰਦੀ}-ਪੁਲਿਸ ਥਾਣਾ ਕੋਟ ਖਾਲਸਾ ਦੇ ਅਧੀਨ ਆਉਂਦੇ ਇਲਾਕਾ ਆਦਰਸ਼ ਨਗਰ ਵਿਖੇ ਇਕ ਨੌਜਵਾਨ ਵਲੋਂ ਅੱਗ ਲਗਾ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕਰਨ ਦੀ ਖਬਰ ਸਾਹਮਣੇ ...
ਚੰਡੀਗੜ੍ਹ : ਸਿੱਖਿਆ ਵਿਭਾਗ ਵੱਲੋਂ 8 ਸਿੱਖਿਆ ਅਧਿਕਾਰੀਆਂ ਦੇ ਤਬਾਦਲੇ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਵਿਚ 12 ਮੌਤਾਂ ਨਾਲ 702 ਨਵੇਂ ਕੋਰੋਨਾ ਕੇਸ
. . .  1 day ago
ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ )- ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹੇ ਵਿਚ 12 ਹੋਰ ਮੌਤਾਂ ਹੋ ਜਾਣ ਕਾਰਨ ਮੌਤਾਂ ਦੀ ਗਿਣਤੀ 229 ਤੱਕ ਪੁੱਜ ਗਈ ਹੈ। ਜਦੋਂਕਿ ਅੱਜ ਜ਼ਿਲ੍ਹੇ ਵਿਚ ਕੋਰੋਨਾ ਦੇ 702 ...
ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਲਾਉਣ ਦੀ ਦਿੱਤੀ ਮਨਜ਼ੂਰੀ
. . .  1 day ago
ਫ਼ਿਰੋਜ਼ਪੁਰ (ਖੋਸਾ ਦਲ ਸਿੰਘ ) , 11 ਮਈ { ਮਨਪ੍ਰੀਤ ਸਿੰਘ ਸੰਧੂ}-ਪਿਛਲੇ ਕੁਝ ਦਿਨਾਂ ਤੋਂ ਪੰਜਾਬ ਸਰਕਾਰ ਵਲੋਂ ਝੋਨਾ ਲਾਉਣ ਦੀ ਤਰੀਕ ਦਾ ਨਾਂ ਐਲਾਨ ਕਰਨ ਕਾਰਨ ਕਿਸਾਨ ਪਨੀਰੀ ਬੀਜਣ ਨੂੰ ਲੈ ਕੇ ਦੁਚਿੱਤੀ ਵਿਚ ਸਨ,ਇਸ ਦੁਚਿੱਤੀ ਨੂੰ ਦੂਰ ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 5 ਮੌਤਾਂ, 537 ਨਵੇਂ ਕੇਸਾਂ ਦੀ ਪੁਸ਼ਟੀ
. . .  1 day ago
ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 537 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ,ਜਦਕਿ 215 ਪੀੜਤ ਸਿਹਤਯਾਬ ਵੀ ਹੋਏ ਹਨ। ਸਿਹਤ ਵਿਭਾਗ ਵਲੋਂ ਜਾਰੀ ...
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਤਬਦੀਲ
. . .  1 day ago
ਲੁਧਿਆਣਾ,11 ਮਈ(ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ । ਜ਼ਿਲ੍ਹਾ ਲੁਧਿਆਣਾ ਦੇ ਸਕੂਲ ਹੁਣ ਸਵੇਰੇ 8 ...
ਓਲਡਹੈਮ ਇੰਗਲੈਂਡ 'ਚ ਪ੍ਰੀਸ਼ਦ ਦੀ ਕਮਾਨ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਬਣੀ ਅਰੂਜ ਸ਼ਾਹ
. . .  1 day ago
ਲੰਡਨ , 11 ਮਈ - ਇੱਕ ਲੇਬਰ ਕੌਂਸਲਰ ਓਲਡਹੈਮ ਦੇ ਨਵੇਂ ਨੇਤਾ ਵਜੋਂ ਚੁਣੇ ਜਾਣ ਤੋਂ ਬਾਅਦ ਇੰਗਲੈਂਡ ਦੇ ਉੱਤਰ ਵਿਚ ਇੱਕ ਕੌਂਸਲ ਦਾ ਅਹੁਦਾ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਅਰੂਜ ਸ਼ਾਹ ਬਣ ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਦਾ ਕਹਿਰ ਜਾਰੀ, 13 ਹੋਰ ਮੌਤਾਂ, 328 ਨਵੇਂ ਕੋਰੋਨਾ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ । ਕੋਰੋਨਾ ਕਾਰਨ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਸਿਹਤ ਵਿਭਾਗ ਦੀ ਸੂਚਨਾ ਅਨੁਸਾਰ ...
ਕਪੂਰਥਲਾ ਜ਼ਿਲ੍ਹੇ ਵਿਚ ਕੋਰੋਨਾ ਕਾਰਨ ਹੋਈਆਂ 6 ਮੌਤਾਂ, 318 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਕਪੂਰਥਲਾ, 11 ਮਈ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਦਿਨੋ ਦਿਨ ਵੱਧਦਾ ਜਾ ਰਿਹਾ ਹੈ ਤੇ ਅੱਜ ਹੁਣ ਤੱਕ ਦੇ ਸਭ ਤੋਂ ਵੱਧ ਇੱਕੋਂ ਦਿਨ ਵਿਚ ਆਏ 318 ਮਰੀਜ਼ ਕੋਰੋਨਾ ਪਾਜ਼ੀਟਿਵ ਦਰਜ ਕੀਤੇ ਗਏ ਹਨ ...
ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ : 458 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 9 ਦੀ ਮੌਤ
. . .  1 day ago
ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 458 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 126 ਨਵੇਂ ਕੇਸ, ਦੋ ਮੌਤਾਂ
. . .  1 day ago
ਬਰਨਾਲਾ, 11 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 126 ਨਵੇਂ ਕੇਸ ਸਾਹਮਣੇ ਆਏ ਹਨ | ਜਦਕਿ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ...
ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ , 11 (ਮਈ ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 38247 ਕੁੱਲ ਸਕਾਰਾਤਮਕ ਮਾਮਲਿਆਂ ਦੀ...
ਲੁਧਿਆਣਾ ਵਿਚ ਕੋਰੋਨਾ ਨਾਲ 43 ਮੌਤਾਂ
. . .  1 day ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 43 ਮੌਤਾਂ ਹੋ ਗਈਆਂ ਹਨ। ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ...
ਐਮ.ਬੀ.ਐਸ.ਪੀ.ਐਸ.ਯੂ. ਪਟਿਆਲਾ ਕੈਂਪਸ ਲਈ ਮਨਜ਼ੂਰ ਰਾਸ਼ੀ ਤੁਰੰਤ ਜਾਰੀ ਕਰਨ ਦੇ ਨਿਰਦੇਸ਼
. . .  1 day ago
ਚੰਡੀਗੜ੍ਹ , 11 ਮਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ...
ਮੋਗਾ ਵਿਚ ਕੋਰੋਨਾ ਦਾ ਧਮਾਕਾ, ਇਕੋ ਦਿਨ ਵਿਚ ਆਏ 123 ਮਾਮਲੇ
. . .  1 day ago
ਮੋਗਾ, 1 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਫਿਰ ਧਮਾਕਾ ਹੋਇਆ ਹੈ ਅਤੇ ਇਕੋ ਦਿਨ 123 ਕੋਰੋਨਾ ਪੀੜਤ ਨਵੇਂ ਮਾਮਲੇ ਆਏ ਹਨ । ਮਰੀਜ਼ਾਂ ਦੀ ਕੁੱਲ ਗਿਣਤੀ...
ਪਠਾਨਕੋਟ ਵਿਚ ਕੋਰੋਨਾ ਦੇ 264 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 11 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ | ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ...
ਡੀ.ਐੱਸ.ਪੀ ਪੱਧਰ ਦੇ 13 ਅਧਿਕਾਰੀਆਂ ਦੇ ਤਬਾਦਲੇ
. . .  1 day ago
ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਪੰਜਾਬ ਪੁਲਸ ਵਿਚ ਫੇਰਬਦਲ ਕਰਦਿਆਂ...
ਬਸੇਰਾ ਪ੍ਰਾਜੈਕਟ 'ਤੇ ਕੰਮ ਕੀਤਾ ਜਾਵੇ ਤੇਜ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 11 ਮਈ - ਸ਼ਹਿਰੀ ਗ਼ਰੀਬਾਂ ਨੂੰ ਘਰ ਮੁਹੱਈਆ ਕਰਾਉਣ ਦੀ ਆਪਣੀ ਵਚਨਬੱਧਤਾ ਨੂੰ ਦਰਸਾਉਂਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ...
ਰਾਮ ਕਰਨ ਵਰਮਾ ਮੱਧ ਅਫ਼ਰੀਕੀ ਗਣਰਾਜ ਵਿਚ ਭਾਰਤ ਦੇ ਅਗਲੇ ਰਾਜਦੂਤ
. . .  1 day ago
ਨਵੀਂ ਦਿੱਲੀ , 11 ਮਈ - ਰਾਮ ਕਰਨ ਵਰਮਾ, ਜੋ ਮੌਜੂਦਾ ਸਮੇਂ ਵਿਚ ਡੈਮੋਕਰੇਟਿਕ ਰੀਪਬਲਿਕ ਆਫ ਕਾਂਗੋ ਵਿਚ ਭਾਰਤ ਦੇ ਰਾਜਦੂਤ ਹਨ, ਉਨ੍ਹਾਂ ਨੂੰ ਕਿਨਸ਼ਾਸਾ ਵਿਚ ਨਿਵਾਸ...
ਹਿਮਾਚਲ ਪ੍ਰਦੇਸ਼ ਵਿਚ ਦਸਵੀਂ ਦੇ 1.16 ਲੱਖ ਵਿਦਿਆਰਥੀਆਂ ਨੂੰ 11 ਵੀਂ ਜਮਾਤ ਵਿਚ ਪ੍ਰਮੋਟ ਕੀਤਾ
. . .  1 day ago
ਊਨਾ,11 ਮਈ (ਹਰਪਾਲ ਸਿੰਘ ਕੋਟਲਾ) - ਡਾਇਰੈਕਟਰ ਹਿਮਾਚਲ ਪ੍ਰਦੇਸ਼ ਉੱਚ ਸਿੱਖਿਆ ਨੇ ਸਕੂਲ ਸਿੱਖਿਆ ਬੋਰਡ ਦੀਆਂ 10 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ...
ਪਹਿਲੀ ਖ਼ੁਰਾਕ ਲੈ ਚੁੱਕੇ ਲਾਭਪਾਤਰੀਆਂ ਨੂੰ ਦੂਜੀ ਖ਼ੁਰਾਕ ਲਈ ਦਿੱਤੀ ਜਾਵੇ ਤਰਜੀਹ - ਰਾਜੇਸ਼ ਭੂਸ਼ਨ (ਕੇਂਦਰੀ ਸਿਹਤ ਸਕੱਤਰ)
. . .  1 day ago
ਨਵੀਂ ਦਿੱਲੀ , 11 ਮਈ - ਸਾਰੇ ਸੂਬੇ ਇਹ ਸੁਨਿਸ਼ਚਿਤ ਕਰਨ ਕਿ ਜਿੰਨਾਂ ਨੇ ਪਹਿਲੀ ਖ਼ੁਰਾਕ ਲਈ ਹੈ, ਉਨ੍ਹਾਂ ਨੂੰ ਦੂਜੀ ਖ਼ੁਰਾਕ ਲਈ ਤਰਜੀਹ ਦਿੱਤੀ ਜਾਵੇ...
ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ
. . .  1 day ago
ਅੰਮ੍ਰਿਤਸਰ, 11 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਬੁੱਧਵਾਰ 12 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ...
ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੁਕਾਨਾਂ ਖੋਲ੍ਹਣ ਸਬੰਧੀ ਨਵੀਂ ਸਮਾਂ ਸਾਰਨੀ ਜਾਰੀ
. . .  1 day ago
ਫ਼ਾਜ਼ਿਲਕਾ, 11 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ ਦੇ ਤਾਜਾ ਹਲਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਲਈ ਨਵੀਂ ਸਮਾਂ ਸਾਰਨੀ ਲਾਗੂ ਕੀਤੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। ਜੋਸਫ ਕਾਫਮੈਨ

ਰੂਪਨਗਰ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਖ਼ਾਲਸਾ ਪੰਥ ਦਾ ਸਾਜਨਾ ਦਿਵਸ ਤੇ ਵਿਸਾਖੀ ਪੁਰਬ ਸ਼ਰਧਾ ਨਾਲ ਮਨਾਇਆ

ਸ੍ਰੀ ਅਨੰਦਪੁਰ ਸਾਹਿਬ, 13 ਅਪ੍ਰੈਲ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਖ਼ਾਲਸਾ ਪੰਥ ਦਾ ਸਾਜਨਾ ਦਿਵਸ ਵਿਸਾਖੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਪਾਵਨ ਮੌਕੇ 'ਤੇ ਦੇਸ਼-ਵਿਦੇਸ਼ਾਂ ਦੀਆਂ ਲੱਖਾਂ ਦੀ ਗਿਣਤੀ 'ਚ ਸੰਗਤਾਂ ਨੇ ਤਖ਼ਤ ਸਾਹਿਬ, ਗੁ: ਸੀਸ ਗੰਜ ਸਾਹਿਬ, ਗੁ: ਗੁਰੂ ਕੇ ਮਹਿਲ ਭੋਰਾ ਸਾਹਿਬ, ਗੁ: ਕਿਲ੍ਹਾ ਅਨੰਦਗੜ੍ਹ ਸਾਹਿਬ, ਗੁ: ਕਿਲ੍ਹਾ ਫ਼ਤਿਹਗੜ੍ਹ ਸਾਹਿਬ, ਗੁ: ਲੋਹਗੜ੍ਹ ਸਾਹਿਬ, ਗੁ: ਕਿਲ੍ਹਾ ਹੋਲਗੜ੍ਹ ਸਾਹਿਬ ਆਦਿ ਅਸਥਾਨਾਂ 'ਤੇ ਵੱਡੀਆਂ-ਵੱਡੀਆਂ ਕਤਾਰਾਂ 'ਚ ਖੜ ਕੇ ਨਤਮਸਤਕ ਹੋਈਆਂ | ਇਸ ਇਤਿਹਾਸਕ ਦਿਹਾੜੇ ਮੌਕੇ ਅਖੰਡ ਪਾਠ ਦੇ ਭੋਗ ਪਵਾਏ ਗਏ | ਭੋਗ ਦੀ ਅਰਦਾਸ ਤਖ਼ਤ ਸਾਹਿਬ ਦੇ ਸਿੰਘ ਨੇ ਕੀਤੀ ਉਪਰੰਤ ਤਖ਼ਤ ਸਾਹਿਬ ਵਿਖੇ ਸਜਾਏ ਧਾਰਮਿਕ ਦੀਵਾਨਾਂ 'ਚ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰੀ ਅਤੇ ਪ੍ਰਚਾਰਕਾਂ ਨੂੰ ਸੰਗਤਾਂ ਨੂੰ ਗੁਰਬਾਣੀ ਤੇ ਗੁਰੂ ਇਤਿਹਾਸ ਨਾਲ ਜੋੜਨਾ ਕੀਤਾ | ਸਮਾਗਮ 'ਚ ਸੰਗਤਾਂ ਨੂੰ ਸੰਬੋਧਨ ਕਰਦਿਆਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ, ਸਾਬਕਾ ਲੋਕ ਸਭਾ ਮੈਂਬਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ ਸਾਬਕਾ ਸਿੱਖਿਆ ਮੰਤਰੀ, ਸ਼੍ਰੋਮਣੀ ਕਮੇਟੀ ਕਾਰਜਕਾਰਨੀ ਮੈਂਬਰ ਅਜਮੇਰ ਸਿੰਘ ਖੇੜਾ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਪਿ੍ੰਸੀਪਲ ਸੁਰਿੰਦਰ ਸਿੰਘ, ਬੀਬੀ ਰਣਜੀਤ ਕੌਰ ਮਾਹਿਲਪੁਰੀ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਇਸ ਪਾਵਨ ਅਤੇ ਪਵਿੱਤਰ ਅਸਥਾਨ ਤੋਂ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮਜ਼ਲੂਮ ਦੀ ਰੱਖਿਆ, ਜਬਰ ਅਤੇ ਜ਼ੁਲਮ ਦਾ ਖ਼ਾਤਮਾ ਕਰਨ ਲਈ ਇੱਕ ਮਰਜੀਵੜੀ ਕੌਮ 'ਖ਼ਾਲਸਾ ਪੰਥ' ਦੀ ਸਾਜਨਾ ਕਰਕੇ ਇੱਕ ਨਿਰਮਲਾ ਪੰਥ ਚਲਾਇਆ ਸੀ | ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਨੇ ਸੰਗਤਾਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਕੇਸ ਗੁਰੂ ਸਾਹਿਬ ਦੀ ਮੋਹਰ ਹਨ, ਮੋਹਰ ਤੋਂ ਬਗੈਰ ਕਿਸੇ ਚੀਜ਼ ਦਾ ਉਹ ਮੁੱਲ ਨਹੀਂ ਪੈਂਦਾ, ਜਿਸ ਦੀ ਹੱਕਦਾਰ ਸਬੰਧਤ ਚੀਜ਼ ਹੁੰਦੀ ਹੈ | ਇਸ ਕਰਕੇ ਦਸਮੇਸ਼ ਪਿਤਾ ਜੀ ਨੇ ਕੇਸ ਦੀ ਮਹੱਤਤਾ ਨੂੰ ਦਿ੍ੜ੍ਹ ਕਰਵਾਉਣ ਲਈ ਖ਼ਾਲਸਾ ਪ੍ਰਗਟ ਅਸਥਾਨ ਦਾ ਨਾਂਅ ਕੇਸਗੜ੍ਹ ਸਾਹਿਬ ਰੱਖਿਆ ਸੀ | ਉਨ੍ਹਾਂ ਕਿਹਾ ਕਿ ਅਕਾਲ ਪੁਰਖ ਦੀ ਇੱਛਾ ਅਨੁਸਾਰ ਹੀ 1699 ਈ: ਦੀ ਵਿਸਾਖੀ ਨੂੰ ਦਸਮੇਸ਼ ਪਿਤਾ ਜੀ ਵਲੋਂ ਰੱਬੀ ਗਿਆਨ ਨਾਲ ਭਰਪੂਰ ਖ਼ਾਲਸਾ ਪੰਥ ਦੀ ਸਾਜਨਾ ਕੀਤੀ ਗਈ ਸੀ | ਆਓ, ਇਸ ਪਾਵਨ ਮੌਕੇ ਪ੍ਰਣ ਕਰੀਏ ਕਿ ਉਸਾਰੂ ਸੋਚ ਲਈ ਗੁਰੂ ਸਾਹਿਬ ਜੀ ਵਲੋਂ ਦਰਸਾਏ ਸਿਧਾਂਤ 'ਤੇ ਚੱਲਦਿਆਂ ਗੁਰੂ ਜੀ ਵਲੋਂ ਬਖਸ਼ਿਸ਼ ਕੀਤੀ
(ਬਾਕੀ ਸਫ਼ਾ 6 'ਤੇ)
(ਸਫ਼ਾ 5 ਦੀ ਬਾਕੀ)
ਖੰਡੇ ਬਾਟੇ ਦੇ ਅੰਮਿ੍ਤ ਦੀ ਪਾਹੁਲ ਛੱਕ ਕੇ ਗੁਰੂ ਦੇ ਲੜ ਲੱਗੀਏ ਤੇ ਬਾਣੀ ਅਤੇ ਬਾਣੇ ਦੇ ਧਾਰਨੀ ਬਣੀਏ | ਤਖ਼ਤ ਸਾਹਿਬ ਵਿਖੇ ਚੱਲ ਰਹੇ ਧਾਰਮਿਕ ਸਮਾਗਮਾਂ 'ਚ ਬੀਤੀ ਰਾਤ ਕਵੀ ਦਰਬਾਰ ਕਰਵਾਇਆ ਗਿਆ ਜਿਸ 'ਚ ਪੰਥ ਪ੍ਰਸਿੱਧ ਕਵੀਆਂ ਤੇ ਪ੍ਰਚਾਰਕਾਂ ਨੇ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਣਾ ਕੀਤਾ | ਤਖ਼ਤ ਸਾਹਿਬ ਵਿਖੇ ਚੱਲ ਰਹੇ ਕੀਰਤਨ ਦਰਬਾਰ 'ਚ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮਿ੍ਤਸਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਬੀਰ ਸਿੰਘ, ਤਖ਼ਤ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਧਰਮਵੀਰ ਸਿੰਘ, ਭਾਈ ਗੁਰਪ੍ਰੀਤ ਸਿੰਘ, ਭਾਈ ਜਗਤਾਰ ਸਿੰਘ, ਭਾਈ ਸਰਬਜੀਤ ਸਿੰਘ ਲੁਧਿਆਣਾ ਕਥਾ ਵਾਚਕ ਆਦਿ ਨੇ ਸੰਗਤਾਂ ਨੂੰ ਗੁਰਬਾਣੀ ਅਤੇ ਗੁਰੂ ਇਤਿਹਾਸ ਨਾਲ ਜੋੜਨਾ ਕੀਤਾ | ਖ਼ਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਅੱਜ ਅੰਮਿ੍ਤ ਵੇਲੇ ਤੋਂ ਹੀ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਵਾਲੀਆਂ ਸੰਗਤਾਂ ਦੀਆਂ ਲੰਬੀਆਂ-ਲੰਬੀਆਂ ਕਤਾਰਾਂ ਲੱਗਣ ਕਾਰਨ ਸੰਗਤਾਂ ਨੂੰ ਘੰਟਿਆਂ ਬੱਧੀ ਉਡੀਕ ਕਰਨ ਉਪਰੰਤ ਮੱਥਾ ਟੇਕਿਆ | ਸਮੁੱਚਾ ਸ੍ਰੀ ਅਨੰਦਪੁਰ ਸਾਹਿਬ ਖੇਤਰ ਦੇਸ਼-ਵਿਦੇਸ਼ ਤੋਂ ਆਈਆਂ ਸੰਗਤਾਂ ਦੇ ਨੀਲੇ, ਕੇਸਰੀ ਦੁਪੱਟਿਆਂ ਤੇ ਦਸਤਾਰਾਂ ਤੇ ਸਤਿਨਾਮ ਵਾਹਿਗੁਰੂ ਦੇ ਜਾਪ ਨਾਲ ਸਮੁੱਚਾ ਇਲਾਕਾ ਖ਼ਾਲਸਾਈ ਰੰਗ 'ਚ ਰੰਗਿਆ ਗਿਆ | ਤਖ਼ਤ ਸਾਹਿਬ ਵਿਖੇ ਅੰਮਿ੍ਤ ਅਭਿਲਾਸੀਆਂ ਸੰਗਤਾਂ ਦੀਆਂ ਵੀ ਲੰਬੀਆਂ ਕਤਾਰਾਂ ਲੱਗੀਆਂ | ਇਸ ਮੌਕੇ ਉਕਤ ਤਖ਼ਤ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ, ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਰੂਪਨਗਰ ਪ੍ਰਧਾਨ ਗੁਰਿੰਦਰ ਸਿੰਘ ਗੋਗੀ, ਜਥੇਦਾਰ ਮੋਹਣ ਸਿੰਘ ਢਾਹੇ ਮੈਂਬਰ ਪੀ. ਏ. ਸੀ ਕਮੇਟੀ, ਸੰਦੀਪ ਸਿੰਘ ਕਲੋਤਾ ਪ੍ਰਧਾਨ ਯੂਥ ਵਿੰਗ, ਸਰਕਲ ਪ੍ਰਧਾਨ ਸੁਰਿੰਦਰ ਸਿੰਘ ਮਟੌਰ, ਮਾ. ਹਰਜੀਤ ਸਿੰਘ ਅਚਿੰਤ, ਜਥੇਦਾਰ ਰਾਮ ਸਿੰਘ, ਮਨਜਿੰਦਰ ਸਿੰਘ ਬਰਾੜ, ਮਨਜੀਤ ਸਿੰਘ ਬਾਸੋਵਾਲ, ਸੀ: ਅਕਾਲੀ ਆਗੂ ਹਰਦੇਵ ਸਿੰਘ ਦੇਬੀ ਬੀਕਾਪੁਰ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਕਲੋਤਾ, ਇਸਤਰੀ ਅਕਾਲੀ ਦਲ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਬੀਬੀ ਕੁਲਵਿੰਦਰ ਕੌਰ, ਭੁਪਿੰਦਰ ਸਿੰਘ ਰਿਕਾਰਡ ਕੀਪਰ, ਸੁਰਜੀਤ ਸਿੰਘ ਫ਼ੌਜੀ, ਸਰੂਪ ਸਿੰਘ, ਲਵਪ੍ਰੀਤ ਸਿੰਘ ਪ੍ਰਚਾਰਕ, ਕਰਨੈਲ ਸਿੰਘ, ਇੰਦਰਜੀਤ ਸਿੰਘ ਬੇਦੀ, ਹਰਦੇਵ ਸਿੰਘ, ਭਾਈ ਸੁਖਵਿੰਦਰ ਸਿੰਘ ਖ਼ਾਲਸਾ ਆਦਿ ਸੰਗਤਾਂ ਹਾਜ਼ਰ ਸਨ |
ਰੂਪਨਗਰ, (ਗੁਰਪ੍ਰੀਤ ਸਿੰਘ ਹੁੰਦਲ)-ਖ਼ਾਲਸਾ ਪੰਥ ਦਾ ਸਾਜਣਾ ਦਿਹਾੜਾ ਅਤੇ ਵਿਸਾਖੀ ਦਾ ਤਿਉਹਾਰ ਲੋਕਾਂ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਗੁਰਦੁਆਰਾ ਸ੍ਰੀ ਭੱਠਾ ਸਾਹਿਬ, ਗੁਰਦੁਆਰਾ ਹੈੱਡ ਦਰਬਾਰ ਕੋਟ ਪੁਰਾਣ ਟਿੱਬੀ ਸਭਾ, ਗੁਰਦੁਆਰਾ ਸਿੰਘ ਸਭਾ ਰੂਪਨਗਰ, ਗੁਰਦੁਆਰਾ ਕਲਗ਼ੀਧਰ ਟਿੱਬੀ ਸਾਹਿਬ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਗੁਰਦੁਆਰਿਆਂ ਵਿਚ ਵਿਸਾਖੀ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਸੰਗਤ ਵਲੋਂ ਕਿਸਾਨੀ ਸੰਘਰਸ਼ 'ਚ ਡਟੇ ਕਿਸਾਨਾਂ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ | ਇਸ ਮੌਕੇ ਗੁਰਦੁਆਰਾ ਸਿੰਘ ਸਭਾ ਰੋਪੜ ਦੇ ਪ੍ਰਧਾਨ ਅਮਰਜੀਤ ਸਿੰਘ ਸਤਿਆਲ ਤੇ ਜਨਰਲ ਸਕੱਤਰ ਚਰਨ ਸਿੰਘ ਭਾਟੀਆ ਨੇ ਸਮੂਹ ਸੰਗਤ ਨੂੰ ਵਿਸਾਖੀ ਦੇ ਤਿਉਹਾਰ ਦੀ ਵਧਾਈਆਂ ਦਿੱਤੀ | ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਚ ਰਾਗੀ ਢਾਡੀ ਜਥਾ ਅਤੇ ਰਾਗੀ ਜਥਿਆਂ ਨੇ ਸੰਗਤ ਨੂੰ ਸਿੱਖ ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਗੁਰਦੁਆਰਾ ਹੈੱਡ ਦਰਬਾਰ ਕੋਟ ਪੁਰਾਣ ਟਿੱਬੀ ਸਾਹਿਬ ਵਿਚ ਹਜ਼ਾਰਾਂ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ | ਇਸ ਮੌਕੇ ਸੰਤ ਬਾਬਾ ਖ਼ੁਸ਼ਹਾਲ ਸਿੰਘ, ਸੰਤ ਬਾਬਾ ਅਵਤਾਰ ਸਿੰਘ ਨੇ ਸੰਗਤ ਨੂੰ ਵਿਸਾਖੀ ਦੀ ਵਧਾਈ ਦਿੱਤੀ |
ਸ੍ਰੀ ਕਲਗ਼ੀਧਰ ਟਿੱਬੀ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ
ਗੁਰਦੁਆਰਾ ਸ੍ਰੀ ਕਲਗ਼ੀਧਰ ਟਿੱਬੀ ਸਾਹਿਬ, ਸ੍ਰੀ ਕਲਗ਼ੀਧਰ ਕੰਨਿਆ ਪਾਠਸ਼ਾਲਾ ਵਿਖੇ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਤਿਉਹਾਰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸਹਿਜ ਪਾਠ ਦੇ ਭੋਗ ਪਾਏ ਗਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਕੋਰੋਨਾ ਮਹਾਂਮਾਰੀ ਦੇ ਖ਼ਤਮ ਹੋਣ ਲਈ ਵੀ ਅਕਾਲ ਪੁਰਖ ਅੱਗੇ ਅਰਦਾਸ ਕੀਤੀ | ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਣਬੀਰ ਸਿੰਘ ਦੇ ਜਥੇ ਵਲੋਂ ਕੀਰਤਨ ਕੀਤਾ ਗਿਆ | ਇਸ ਮੌਕੇ ਸੰਸਥਾ ਦੇ ਪ੍ਰਧਾਨ ਮਨਿੰਦਰਪਾਲ ਸਿੰਘ ਸਾਹਨੀ ਵਲੋਂ ਸੰਗਤਾਂ ਨੂੰ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੀ ਵਧਾਈ ਦਿੱਤੀ | ਇਸ ਮੌਕੇ ਨੌਜਵਾਨਾਂ ਨੂੰ ਪਤਿਤਪੁਣੇ ਤੋਂ ਦੂਰ ਰਹਿਣ ਤੇ ਖੰਡੇ ਬਾਟੇ ਦਾ ਅੰਮਿ੍ਤਪਾਨ ਕਰਨ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਨਿਸ਼ਾਨ ਸਾਹਿਬ ਦੀ ਸੇਵਾ ਮਾਤਾ ਤੇਜਵੰਤ ਵਲੋਂ ਕੀਤੀ ਗਈ | ਇਸ ਮੌਕੇ ਮਨਦੀਪ ਸਿੰਘ ਬਵੇਜਾ, ਹਰਪ੍ਰੀਤ ਸਿੰਘ, ਜਤਿੰਦਰ ਸਿੰਘ ਸੇਠੀ, ਦਮਨਪ੍ਰੀਤ ਸਿੰਘ ਸੇਠੀ, ਦਲਜੀਤ ਸਿੰਘ ਗਿੱਲ, ਰਿੰਕੂ ਉਬਰਾਏ, ਕੰਵਲ ਹਰਭਜਨ ਸਿੰਘ, ਪਰਗਣ ਸਿੰਘ, ਜੋਗਿੰਦਰ ਸਿੰਘ, ਹੀਰਾ ਪਰਿਵਾਰ, ਗਗਨ ਧੀਗੜਾ, ਬੀਬੀ ਮਨਜੀਤ ਕੌਰ, ਕਮਲੇਸ਼ ਕੌਰ, ਕੁਲਜੀਤ ਕੌਰ, ਸੁਖਪ੍ਰੀਤ ਕੌਰ, ਸਤਵੰਤ ਕੌਰ, ਸਿਮਰਨਜੀਤ ਕੌਰ, ਇੰਦਰਜੀਤ ਕੌਰ, ਭੁਪਿੰਦਰ ਕੌਰ ਆਦਿ ਮੌਜੂਦ ਸਨ |
ਨੰਗਲ, (ਗੁਰਪ੍ਰੀਤ ਸਿੰਘ ਗਰੇਵਾਲ)-ਵਿਸਾਖੀ ਦਾ ਪਵਿੱਤਰ ਦਿਹਾੜਾ ਅੱਜ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸ਼ਰਧਾਲੂਆਂ ਨੇ ਇਤਿਹਾਸਕ ਗੁਰਦੁਆਰਾ ਬਿਭੌਰ ਸਾਹਿਬ, ਗੁਰਦੁਆਰਾ ਘਾਟ ਸਾਹਿਬ, ਮਾਤਾ ਜਾਲਫ਼ਾ ਪਵਿੱਤਰ ਮੰਦਰ, ਸ਼ਿਵ ਮੰਦਰ ਆਦਿ ਧਾਰਮਿਕ ਸਥਾਨਾਂ 'ਤੇ ਮੱਥਾ ਟੇਕਿਆ | ਭਾਵੇਂ ਕੋਰੋਨਾ ਕਹਿਰ ਕਾਰਨ ਇਸ ਵਾਰੀ ਬਾਜ਼ਾਰਾਂ 'ਚ ਪਹਿਲਾਂ ਵਾਲੀ ਰੌਣਕ ਨਹੀਂ ਸੀ ਪਰ ਫੇਰ ਵੀ ਲੋਕਾਂ ਨੇ ਜਲੇਬੀਆਂ ਤੇ ਹੋਰ ਮਿਠਾਈਆਂ ਖ਼ਰੀਦੀਆਂ | ਸਤਲੁਜ ਝੀਲ ਕੰਢੇ ਵਿਸਾਖੀ ਮੇਲੇ 'ਚ ਗ਼ਰੀਬਾਂ ਦੇ ਫ਼ਰਿਜ 'ਘੜੇ' ਦੀ ਵਿੱਕਰੀ ਵੀ ਹੋਈ | ਮੇਨ ਮਾਰਕੀਟ 'ਚ ਸਮਾਜ ਸੇਵੀ ਵਰਮਾ ਜੀ ਨੇ ਲੋਕਾਂ ਨੂੰ ਸੂਜੀ ਹਲਵਾ ਵੰਡਿਆ | ਪਿੰਡ ਬਾਸ ਦੇ ਸਮਾਜ ਸੇਵੀ ਅਤੇ ਇੰਟਕ ਆਗੂ ਅਸ਼ਵਨੀ ਕੁਮਾਰ ਨੇ ਅੱਜ ਪ੍ਰਸਿੱਧ ਸਮਾਜ ਸੇਵਕ ਅਸ਼ੋਕ ਨਈਅਰ ਦੀ ਬਰਸੀ ਮੌਕੇ ਲੋੜਵੰਦਾਂ ਨੂੰ ਸੂਟ ਤੇ ਹੋਰ ਸਮਾਨ ਵੰਡਿਆ |
ਪੁਰਖਾਲੀ, (ਅੰਮਿ੍ਤਪਾਲ ਸਿੰਘ ਬੰਟੀ)-ਖ਼ਾਲਸੇ ਦਾ ਸਾਜਨਾ ਦਿਵਸ ਗੁਰਦੁਆਰਾ ਭਗਤ ਰਵਿਦਾਸ ਜੀ ਪੰਜੋਲੀ ਵਿਖੇ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਪਾਠਾਂ ਦੇ ਭੋਗ ਪਾਏ ਗਏ | ਇਸ ਉਪਰੰਤ ਰਾਗੀ ਜਥਿਆਂ ਵਲੋਂ ਸੰਗਤਾਂ ਨੂੰ ਗੁਰੂ ਦੀ ਬਾਣੀ ਨਾਲ ਨਿਹਾਲ ਕੀਤਾ ਗਿਆ | ਗੁਰੂ ਘਰ ਆਈਆਂ ਸੰਗਤਾਂ ਨੂੰ ਗੁਰੂ ਦਾ ਅਤੁੱਟ ਲੰਗਰ ਵੀ ਵਰਤਾਇਆ ਗਿਆ | ਇਸ ਮੌਕੇ ਪ੍ਰਧਾਨ ਹਰਜਿੰਦਰ ਸਿੰਘ, ਖ਼ਜ਼ਾਨਚੀ ਲਖਵੀਰ ਸਿੰਘ, ਸੈਕਟਰੀ ਗੁਰਦੀਪ ਸਿੰਘ, ਮੈਂਬਰ ਗੁਰਪ੍ਰੀਤ ਸਿੰਘ ਅਤੇ ਹੋਰ ਨਗਰ ਨਿਵਾਸੀ ਹਾਜ਼ਰ ਸਨ |
ਮੋਰਿੰਡਾ, (ਪਿ੍ਤਪਾਲ ਸਿੰਘ)-ਖ਼ਾਲਸੇ ਦਾ ਸਾਜਨਾ ਦਿਵਸ ਤੇ ਵਿਸਾਖੀ ਦਾ ਦਿਹਾੜਾ ਅੱਜ ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਡੇਰਾ ਕਾਰ ਸੇਵਾ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਗੁਰਦੁਆਰਾ ਕੋਤਵਾਲੀ ਸਾਹਿਬ ਦੇ ਹਜ਼ੂਰੀ ਰਾਗੀ ਗਿਆਨੀ ਕੁਲਵੰਤ ਸਿੰਘ, ਕਥਾ ਵਾਚਕ ਭਾਈ ਰਵਿੰਦਰ ਸਿੰਘ ਰੁੜਕੀ, ਗਿਆਨੀ ਗੁਰਮੀਤ ਸਿੰਘ ਜੀ ਰਾਗੀ ਜਥਾ ਫ਼ਤਿਹਗੜ੍ਹ ਸਾਹਿਬ ਵਾਲਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੱਸੇ ਮਾਰਗ 'ਤੇ ਚੱਲ ਕੇ ਆਪਣਾ ਜੀਵਨ ਸਫਲ ਬਣਾਉਣ ਤੇ ਅੰਮਿ੍ਤ ਛੱਕ ਕੇ ਗੁਰੂ ਵਾਲੇ ਬਣਨ ਦੀ ਅਪੀਲ ਕੀਤੀ | ਇਸ ਮੌਕੇ ਸੰਗਤਾਂ ਲਈ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਹੈੱਡ ਗ੍ਰੰਥੀ ਗਿਆਨੀ ਹਰਿੰਦਰ ਸਿੰਘ, ਪਰਮਾਤਮਾ ਸਿੰਘ ਢੀਂਡਸਾ, ਬਾਈ ਜੱਸਾ ਸਿੰਘ, ਜੈਮਲ ਸਿੰਘ, ਸੰਤ ਸਿੰਘ, ਰਾਜੂ ਦਿੱਲੀ ਵਾਲੇ, ਪ੍ਰਕਾਸ਼ ਸਿੰਘ, ਰਜਿੰਦਰ ਸਿੰਘ, ਸੁਖਵਿੰਦਰ ਸਿੰਘ ਮੁੰਡੀਆਂ ਵਾਈਸ ਚੇਅਰਮੈਨ ਸ਼ੂਗਰ ਮਿੱਲ ਮੋਰਿੰਡਾ, ਹਰਜੀਤ ਸਿੰਘ ਢੋਲਣਮਾਜਰਾ, ਰਵਿੰਦਰ ਸਿੰਘ ਰਾਜੂ, ਦਵਿੰਦਰ ਸਿੰਘ ਧਾਲੀਵਾਲ ਅਤੇ ਅਮਰਜੀਤ ਸਿੰਘ ਆਦਿ ਹਾਜ਼ਰ ਸਨ |
ਸ੍ਰੀ ਚਮਕੌਰ ਸਾਹਿਬ, (ਜਗਮੋਹਣ ਸਿੰਘ ਨਾਰੰਗ)-ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਸ੍ਰੀ ਚਮਕੌਰ ਸਾਹਿਬ ਖੇਤਰ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮੁੱਖ ਸਮਾਗਮ ਗੁ: ਸ੍ਰੀ ਕਤਲਗੜ੍ਹ ਸਾਹਿਬ ਵਿਖੇ ਕਰਵਾਇਆ ਗਿਆ ਜਿੱਥੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਦ ਦੀਵਾਨ ਸਜਾਏ ਗਏ | ਸੰਗਤਾਂ ਅੰਮਿ੍ਤ ਵੇਲੇ ਤੋਂ ਹੀ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋਣਾ ਸ਼ੁਰੂ ਹੋ ਗਈਆਂ ਸਨ | ਇਸ ਮੌਕੇ ਮੈਨੇਜਰ ਭਾਈ ਨੱਥਾ ਸਿੰਘ, ਭਾਈ ਰਵਿੰਦਰ ਸਿੰਘ, ਭਾਈ ਨਰਿੰਦਰ ਸਿੰਘ ਸੋਲਖੀਆਂ, ਗੁਰਮੇਲ ਸਿੰਘ, ਜਥੇਦਾਰ ਪ੍ਰੀਤਮ ਸਿੰਘ ਸੱਲ੍ਹੋਮਾਜਰਾ, ਜਥੇਦਾਰ ਗੁਰਮੀਤ ਸਿੰਘ ਮਕੜੋਨਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ | ਨੇੜਲੇ ਪਿੰਡ ਸੰਧੂਆਂ, ਪਿੱਪਲਮਾਜਰਾ, ਰੁੜਕੀ ਹੀਰਾਂ, ਕਤਲੌਰ, ਬਸੀ ਗੁੱਜਰਾਂ, ਭੈਰੋਮਾਜਰਾ, ਭੋਜੇਮਾਜਰਾ, ਖੇੜੀ ਸਲਾਬਤ ਪੁਰ, ਭੱਕੂਮਾਜਰਾ, ਤਾਲਾਪੁਰ, ਗਧਰਾਮ ਦੇ ਗੁਰੂ ਘਰਾਂ ਵਿਚ ਵਿਸਾਖੀ ਦਾ ਤਿਉਹਾਰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ |
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਲਾਗੇ ਰਹੀ ਚੋਰਾਂ ਦੀ ਭਰਮਾਰ
ਸ੍ਰੀ ਅਨੰਦਪੁਰ ਸਾਹਿਬ, 13 ਅਪ੍ਰੈਲ (ਜੇ. ਐੱਸ. ਨਿੱਕੂਵਾਲ)-ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਜਿਥੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਲਾਗੇ ਚੋਰਾਂ ਦੀ ਭਰਮਾਰ ਰਹੀ, ਜਿੱਥੇ ਵੱਡੀ ਗਿਣਤੀ ਲੋਕਾਂ ਦੇ ਬਟੂਏ ਤੇ ਹੋਰ ਸਮਾਨ ਚੋਰੀ ਹੋ ਜਾਣ ਦੀ ਸੂਚਨਾ ਮਿਲੀ ਹੈ | ਨਵਾਂ ਸ਼ਹਿਰ ਤੋਂ ਆਏ ਇੱਕ ਪਰਿਵਾਰ ਨੇ ਦੱਸਿਆ ਕਿ ਉਹ ਮੱਥਾ ਟੇਕਣ ਆਇਆ ਸੀ ਤੇ ਉਸਦਾ ਬਟੂਆ ਤੇ ਜਰੂਰੀ ਕਾਗ਼ਜ਼ਾਤ ਚੋਰੀ ਹੋ ਗਏ ਹਨ | ਇਸ ਤੋਂ ਇਲਾਵਾ ਇੱਕ ਪਰਿਵਾਰ ਦਾ ਮਹਿੰਗਾ ਮੋਬਾਈਲ ਚੋਰੀ ਹੋ ਗਿਆ |

'ਆਪ' ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਦੇ ਚਿਹਰੇ ਦਾ ਕਰੇਗੀ ਐਲਾਨ-ਜਰਨੈਲ ਸਿੰਘ

ਸ੍ਰੀ ਅਨੰਦਪੁਰ ਸਾਹਿਬ, 13 ਅਪ੍ਰੈਲ (ਜੇ.ਐੱਸ.ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਅਤੇ ਮੈਂਬਰ ਲੋਕ ਸਭਾ ਭਗਵੰਤ ਮਾਨ ਸੂਬਾ ਪ੍ਰਧਾਨ ਆਪ ਵਲੋਂ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਵਿਖੇ ਤਖ਼ਤ ਸ੍ਰੀ ਕੇਸਗੜ੍ਹ ...

ਪੂਰੀ ਖ਼ਬਰ »

ਅਨਾਜ ਮੰਡੀ ਮੋਰਿੰਡਾ 'ਚ ਕਣਕ ਦੀ ਆਮਦ ਜ਼ੋਰਾਂ 'ਤੇ

ਮੋਰਿੰਡਾ, 13 ਅਪ੍ਰੈਲ (ਤਰਲੋਚਨ ਸਿੰਘ ਕੰਗ)-ਅਨਾਜ ਮੰਡੀ ਮੋਰਿੰਡਾ ਵਿਚ ਮਗਰਲੇ ਤਿੰਨ ਦਿਨਾਂ ਤੋਂ ਲਗਾਤਾਰ ਕਣਕ ਦੀ ਆਮਦ ਵਿਚ ਵਾਧਾ ਹੋ ਰਿਹਾ ਹੈ | ਕਣਕ ਦਾ ਭਾਅ ਅਤੇ ਬਾਰਦਾਣੇ ਦੀ ਸਮੱਸਿਆ ਵੀ ਕੁੱਝ ਹੱਦ ਤੱਕ ਪਹਿਲਾਂ ਨਾਲੋਂ ਠੀਕ ਹੁੰਦੀ ਜਾ ਰਹੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਖ਼ਾਲਸਾ ਸਾਜਨਾ ਦਿਵਸ 'ਤੇ ਸਿੱਖਿਆ ਵਿਭਾਗ ਨੇ ਕਰਵਾਇਆ ਸਮਾਗਮ

ਸ੍ਰੀ ਅਨੰਦਪੁਰ ਸਾਹਿਬ, 13 ਅਪ੍ਰੈਲ (ਕਰਨੈਲ ਸਿੰਘ/ ਜੇ. ਐਸ. ਨਿੱਕੂਵਾਲ)-ਸਰਕਾਰੀ ਸਕੂਲਾਂ ਵਿਚ ਦਾਖਲਾ ਮੁਹਿੰਮ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਸਥਾਨਕ ਪੰਜ ਪਿਆਰਾ ਪਾਰਕ ਵਿਖੇ ਸਿੱਖਿਆ ਵਿਭਾਗ ਜ਼ਿਲ੍ਹਾ ਰੂਪਨਗਰ ਵਲੋਂ ...

ਪੂਰੀ ਖ਼ਬਰ »

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਖ਼ੂਨਦਾਨ ਕੈਂਪ ਲਗਾਇਆ

ਸ੍ਰੀ ਅਨੰਦਪੁਰ ਸਾਹਿਬ, 13 ਅਪ੍ਰੈਲ (ਜੇ. ਐਸ. ਨਿੱਕੂਵਾਲ)-ਖ਼ਾਲਸੇ ਦੀ ਜਨਮ ਭੂਮੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਅਨੰਦਪੁਰ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਤੇ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਮਹਾਰਾਜ ਜੀ ਦੇ 400 ਸਾਲਾਂ ਸ਼ਤਾਬਦੀ ਪ੍ਰਕਾਸ਼ ਦਿਹਾੜੇ ...

ਪੂਰੀ ਖ਼ਬਰ »

ਵਿਸਾਖੀ ਮੌਕੇ ਕੀਰਤਪੁਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਹੋਈਆਂ ਨਤਮਸਤਕ

ਕੀਰਤਪੁਰ ਸਾਹਿਬ, 13 ਅਪ੍ਰੈਲ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)-ਖ਼ਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਅੱਜ ਕੀਰਤਪੁਰ ਸਾਹਿਬ ਵਿਖੇ ਸੰਗਤਾਂ ਦੀਆਂ ਖ਼ੂਬ ਰੌਣਕਾਂ ਦੇਖਣ ਨੂੰ ਮਿਲੀਆਂ | ਕੀਰਤਪੁਰ ਸਾਹਿਬ ਦੇ ਵੱਖ-ਵੱਖ ਗੁਰੂ ਘਰਾਂ ਵਿਚ ਵੱਡੀ ਗਿਣਤੀ ਸੰਗਤਾਂ ...

ਪੂਰੀ ਖ਼ਬਰ »

20 ਨੂੰ ਮਨਾਇਆ ਜਾਵੇਗਾ ਸ਼੍ਰੋਮਣੀ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਐੱਸ. ਏ. ਐੱਸ. ਨਗਰ, 13 ਅਪ੍ਰੈਲ (ਰਾਣਾ)-ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 20 ਅਪ੍ਰੈਲ ਸ਼੍ਰੋਮਣੀ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁ. ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ...

ਪੂਰੀ ਖ਼ਬਰ »

ਜੇ 'ਆਪ' ਦੀ ਸਰਕਾਰ ਬਣੀ ਤਾਂ ਮੁੱਖ ਮੰਤਰੀ ਪੰਜਾਬੀ ਹੀ ਹੋਵੇਗਾ-ਭਗਵੰਤ ਮਾਨ

ਰੂਪਨਗਰ, 13 ਅਪ੍ਰੈਲ (ਗੁਰਪ੍ਰੀਤ ਸਿੰਘ ਹੁੰਦਲ)-ਜੇ 'ਆਪ' ਦੀ ਸਰਕਾਰ ਹੋਂਦ ਵਿਚ ਆਉਂਦੀ ਹਾਂ ਤਾਂ ਮੁੱਖ ਮੰਤਰੀ ਪੰਜਾਬ ਦਾ ਬਾਸ਼ਿੰਦਾ ਹੀ ਹੋਵੇਗਾ ਅਤੇ ਇਸ ਦੇ ਚਿਹਰੇ ਦਾ ਐਲਾਨ ਪਾਰਟੀ ਵਲੋਂ ਜਲਦ ਹੀ ਕੀਤਾ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ 'ਆਪ' ਦੇ ਪ੍ਰਧਾਨ ...

ਪੂਰੀ ਖ਼ਬਰ »

ਭੂਰੀਵਾਲੇ ਕਾਲਜ ਟਿੱਬਾ ਨੰਗਲ ਦੇ ਬੀ.ਏ. ਭਾਗ ਦੂਜਾ ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ

ਨੂਰਪੁਰ ਬੇਦੀ, 13 ਅਪ੍ਰੈਲ (ਵਿੰਦਰਪਾਲ ਝਾਂਡੀਆਂ)-ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮ ਸਾਗਰ ਬ੍ਰਹਮਾਨੰਦ ਭੂਰੀਵਾਲੇ ਗਰੀਬਦਾਸੀ ਕਾਲਜ ਟਿੱਬਾ ਨੰਗਲ ਦੇ ਬੀ.ਏ. ਭਾਗ ਦੂਜਾ ਸਮੈਸਟਰ ਚੌਥਾ ਦਾ ਨਤੀਜਾ 100 ...

ਪੂਰੀ ਖ਼ਬਰ »

ਸਟੈਨੋ ਕੇਡਰ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਦੀ ਮਹਾਰਾਣੀ ਪ੍ਰਨੀਤ ਕੌਰ ਨਾਲ ਵਰਚੂਅਲ ਮੀਟਿੰਗ

ਸ੍ਰੀ ਚਮਕੌਰ ਸਾਹਿਬ,13 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਸਟੈਨੋ ਕੇਡਰ ਐਸੋਸੀਏਸ਼ਨ ਪੰਜਾਬ ਦੇ ਇੱਕ ਵਫ਼ਦ ਨੇ ਸੂਬਾ ਪ੍ਰਧਾਨ ਬੂਟਾ ਸਿੰਘ ਸੰਗਰੂਰ ਦੀ ਅਗਵਾਈ ਹੇਠ ਪਟਿਆਲਾ ਲੋਕ ਸਭਾ ਹਲਕਾ ਤੋ ਸਾਂਸਦ ਮਹਾਰਾਣੀ ਪ੍ਰਨੀਤ ਕੌਰ ਨਾਲ ਵਰਚੂਅਲ ਮੀਟਿੰਗ ਕਰਕੇ ਆਪਣੀਆਂ ...

ਪੂਰੀ ਖ਼ਬਰ »

ਆਜ਼ਾਦ ਜਿੱਤੀ ਮਹਿਲਾ ਕੌਂਸਲਰ ਸਪੀਕਰ ਦੀ ਅਗਵਾਈ ਹੇਠ ਕਾਂਗਰਸ 'ਚ ਸ਼ਾਮਲ

ਨੰਗਲ, 13 ਅਪ੍ਰੈਲ (ਪ੍ਰੀਤਮ ਸਿੰਘ ਬਰਾਰੀ)-ਭਲਕੇ ਨਗਰ ਕੌਂਸਲ ਪ੍ਰਧਾਨ ਦੀ ਹੋਣ ਵਾਲੀ ਚੋਣ ਤੋਂ ਐਨ ਪਹਿਲਾਂ ਹੀ ਸ਼ਹਿਰ ਦੇ ਵਾਰਡ ਨੰਬਰ 17 ਤੋਂ ਆਜ਼ਾਦ ਜਿੱਤੀ ਮਹਿਲਾ ਕੌਂਸਲਰ ਸ੍ਰੀਮਤੀ ਸਰੋਜ ਬਾਲਾ ਅੱਜ ਵਿਸਾਖੀ ਵਾਲੇ ਦਿਨ ਸਪੀਕਰ ਪੰਜਾਬ ਰਾਣਾ ਕੇ. ਪੀ. ਸਿੰਘ ਦੀ ...

ਪੂਰੀ ਖ਼ਬਰ »

ਵਿਸਾਖੀ ਮੌਕੇ ਸਤਿਗੁਰੂ ਓਟ ਆਸਰਾ ਟਰੱਸਟ ਨੇ ਕਰਵਾਈ ਕਿਸਾਨ ਕਨਵੈੱਨਸ਼ਨ

ਸ੍ਰੀ ਅਨੰਦਪੁਰ ਸਾਹਿਬ, 13 ਅਪ੍ਰੈਲ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਵੈਸਾਖੀ ਪੁਰਬ ਮੌਕੇ ਸਤਿਗੁਰੂ ਓਟ ਆਸਰਾ ਟਰੱਸਟ ਸ੍ਰੀ ਅਨੰਦਪੁਰ ਸਾਹਿਬ ਵਲੋਂ ਅੱਜ ਸਥਾਨਕ ਪੰਜ ਪਿਆਰਾ ਪਾਰਕ ਸਾਹਮਣੇ ਕਿਸਾਨ ਕਨਵੈੱਨਸ਼ਨ ਕਰਵਾਈ ਗਈ | ਜਿਸ 'ਚ ਪ੍ਰਸਿੱਧ ਫ਼ਿਲਮੀ ਕਲਾਕਾਰ ...

ਪੂਰੀ ਖ਼ਬਰ »

ਧਰਮ ਪ੍ਰਚਾਰ ਟਰੱਸਟ ਰਜਿ: ਘਨੌਲੀ ਵਲੋਂ ਚੱਲ ਰਹੇ ਦਸਤਾਰ ਸਿਖਲਾਈ ਕੈਂਪ ਸਮਾਪਤ

ਘਨੌਲੀ, 13 ਅਪ੍ਰੈਲ (ਜਸਵੀਰ ਸਿੰਘ)-ਧਰਮ ਪ੍ਰਚਾਰ ਟਰੱਸਟ ਰਜਿ ਘਨੌਲੀ ਵਲੋਂ ਖ਼ਾਲਸਾ ਸਾਜਨਾ ਦਿਵਸ ਵਿਸਾਖੀ, ਦਸਤਾਰ ਦਿਵਸ ਤੇ ਕਿਸਾਨੀ ਸੰਘਰਸ਼ ਨੂੰ ਸਮਰਪਿਤ ਵੱਖ-ਵੱਖ ਸਥਾਨਾਂ 'ਤੇ ਚੱਲ ਰਹੇ ਦਸਤਾਰ ਸਿਖਲਾਈ ਕੈਂਪਾਂ ਦੀ ਅੱਜ ਜੈਕਾਰਿਆਂ ਦੀ ਗੂੰਜ ਨਾਲ ਸਮਾਪਤੀ ਹੋ ...

ਪੂਰੀ ਖ਼ਬਰ »

ਸਵ: ਪੱਤਰਕਾਰ ਵਿਜੈਪਾਲ ਸਿੰਘ ਢਿੱਲੋਂ ਦੀ ਯਾਦ 'ਚ ਲਗਾਇਆ ਖ਼ੂਨਦਾਨ ਕੈਂਪ

ਸ੍ਰੀ ਅਨੰਦਪੁਰ ਸਾਹਿਬ, 13 ਅਪ੍ਰੈਲ (ਕਰਨੈਲ ਸਿੰਘ)-ਜ਼ਿਲ੍ਹਾ ਯੂਥ ਕਲੱਬ ਤਾਲਮੇਲ ਕਮੇਟੀ, ਰੂਪਨਗਰ ਵਲੋਂ ਸਵ: ਪੱਤਰਕਾਰ ਵਿਜੈਪਾਲ ਸਿੰਘ ਢਿੱਲੋਂ ਦੀ ਯਾਦ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਦੇ ਸਹਿਯੋਗ ਨਾਲ ਖ਼ਾਲਸਾ ਪੰਥ ਸਾਜਨਾ ਦਿਵਸ ...

ਪੂਰੀ ਖ਼ਬਰ »

ਅਬਿਆਣਾ ਵਿਖੇ ਸਪੀਕਰ ਰਾਣਾ ਕੇ.ਪੀ. ਸਿੰਘ ਦਾ ਆੜ੍ਹਤੀਆ, ਪੰਚਾਇਤ ਤੇ ਪਤਵੰਤਿਆਂ ਵਲੋਂ ਸਨਮਾਨ

ਨੂਰਪੁਰ ਬੇਦੀ, 13 ਅਪ੍ਰੈਲ (ਵਿੰਦਰਪਾਲ ਝਾਂਡੀਆਂ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਵਲੋਂ ਨੂਰਪੁਰ ਬੇਦੀ ਇਲਾਕੇ ਦੇ ਪਿੰਡ ਅਬਿਆਣਾ ਖ਼ੁਰਦ ਵਿਖੇ 73 ਲੱਖ ਰੁਪਏ ਦੀ ਲਾਗਤ ਨਾਲ 3 ਏਕੜ 'ਚ ਆਧੁਨਿਕ ਅਨਾਜ ਮੰਡੀ ਦਾ ਨਿਰਮਾਣ ਕਰਵਾਉਣ 'ਤੇ ਪਿੰਡਾਂ ਦੀ ...

ਪੂਰੀ ਖ਼ਬਰ »

ਰੇਲ ਗੱਡੀ ਥੱਲੇ ਆਉਣ ਨਾਲ ਮੌਤ

ਪੁਰਖਾਲੀ, 13 ਅਪ੍ਰੈਲ (ਅੰਮਿ੍ਤਪਾਲ ਸਿੰਘ ਬੰਟੀ)-ਲੰਘੀ ਰਾਤ ਰੇਲ ਗੱਡੀ ਥੱਲੇ ਆਉਣ ਕਾਰਨ ਇੱਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ | ਇਸ ਸਬੰਧੀ ਰੇਲਵੇ ਵਿਭਾਗ ਦੀ ਪੁਲੀਸ ਚੌਕੀ ਦੇ ਇੰਚਾਰਜ ਸੁਗਰੀਵ ਚੰਦ ਨੇ ਦੱਸਿਆ ਕਿ ਬੀਤੀ ਰਾਤ ਕਰੀਬ ਸਾਢੇ ਅੱਠ ਵਜੇ ਗੰਧੋਂ ਨੇੜਿਉਂ ...

ਪੂਰੀ ਖ਼ਬਰ »

ਮੋਬਾਈਲ ਫ਼ੋਨ ਚੋਰੀ ਦੀ ਰਿਪੋਰਟ ਕਰਨ 'ਤੇ ਪੁਲਿਸ ਵਲੋਂ ਕੋਈ ਕਾਰਵਾਈ ਨਾ ਕਰਨ ਦੇ ਲਗਾਏ ਦੋਸ਼

ਮੋਰਿੰਡਾ, 13 ਅਪ੍ਰੈਲ (ਪਿ੍ਤਪਾਲ ਸਿੰਘ)-ਨਜ਼ਦੀਕੀ ਪਿੰਡ ਢੰਗਰਾਲੀ ਦੇ ਵਸਨੀਕ ਬਲਜਿੰਦਰ ਸਿੰਘ ਪੁੱਤਰ ਨਛੱਤਰ ਸਿੰਘ ਨੇ ਡੀ. ਐਸ. ਪੀ. ਸ੍ਰੀ ਚਮਕੌਰ ਸਾਹਿਬ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਉਸ ਵਲੋਂ ਸਦਰ ਥਾਣਾ ਮੋਰਿੰਡਾ ਵਿਖੇ ਆਪਣਾ ਮੋਬਾਈਲ ਫ਼ੋਨ ਚੋਰੀ ਕਰਨ ...

ਪੂਰੀ ਖ਼ਬਰ »

ਨਿੰਮੇ ਦੀ ਯਾਦ 'ਚ ਪਹਿਲਾ ਤਿੰਨ ਰੋਜ਼ਾ ਫੁੱਟਬਾਲ ਟੂਰਨਾਮੈਂਟ 16 ਤੋਂ

ਨੂਰਪੁਰ ਬੇਦੀ, 13 ਅਪ੍ਰੈਲ (ਹਰਦੀਪ ਸਿੰਘ ਢੀਂਡਸਾ)-ਬਲਾਕ ਨੂਰਪੁਰ ਬੇਦੀ ਦੇ ਨਜ਼ਦੀਕੀ ਪਿੰਡ ਸਸਕੌਰ ਵਿਖੇ ਨਿਰਮਲਜੀਤ ਸਿੰਘ ਨਿੰਮੇ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾਂ ਪਹਿਲਾਂ ਟੂਰਨਾਮੈਂਟ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਫ਼ਸਲਾਂ ਦੀ ਸਿੱਧੀ ਅਦਾਇਗੀ ਵਾਲਾ ਫ਼ੈਸਲਾ ਕਿਸਾਨਾਂ ਤੇ ਆੜ੍ਹਤੀਆਂ ਨੂੰ ਆਪਸ 'ਚ ਲੜਾਉਣ ਦੀ ਕੋਝੀ ਚਾਲ-ਪ੍ਰੋ: ਚੰਦੂਮਾਜਰਾ

ਸ੍ਰੀ ਅਨੰਦਪੁਰ ਸਾਹਿਬ, 13 ਅਪ੍ਰੈਲ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਕੇਂਦਰ ਸਰਕਾਰ ਵਲੋਂ ਖੇਤੀ ਫ਼ਸਲਾਂ ਦੀ ਸਿੱਧੀ ਅਦਾਇਗੀ ਵਾਲਾ ਫ਼ੈਸਲਾ ਕਿਸਾਨ ਤੇ ਆੜ੍ਹਤੀਆਂ ਨੂੰ ਆਪਸ 'ਚ ਲੜਾਉਣ ਦੀ ਕੋਝੀ ਚਾਲ ਹੈ | ਇਸ ਮਸਲੇ ਸਬੰਧੀ ਪੰਜਾਬ ਸਰਕਾਰ ਦੇ ਵਜ਼ੀਰਾਂ ਵਲੋਂ ...

ਪੂਰੀ ਖ਼ਬਰ »

ਰਿਆਤ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰੈਲਮਾਜਰਾ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ

ਰੂਪਨਗਰ, 13 ਅਪ੍ਰੈਲ (ਗੁਰਪ੍ਰੀਤ ਸਿੰਘ ਹੁੰਦਲ)-ਰਿਆਤ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰੈਲਮਾਜਰਾ ਵਿਖੇ ਵਿਸਾਖੀ ਦਾ ਦਿਹਾੜਾ ਆਨਲਾਈਨ ਮਨਾਇਆ ਗਿਆ | ਰਿਆਤ ਕਾਲਜ ਆਫ਼ ਐਜੂਕੇਸ਼ਨ ਵਲੋਂ ਕਰਵਾਏ ਗਏ ਪ੍ਰੋਗਰਾਮ ਬਾਰੇ ਦੱਸਦੇ ਹੋਏ ਕਾਲਜ ਪਿ੍ੰਸੀਪਲ ਡਾ. ਜਗਦੀਪ ਕੌਰ ਨੇ ...

ਪੂਰੀ ਖ਼ਬਰ »

ਸ਼ਬਦ ਸੰਚਾਰ ਸਾਹਿਤਕ ਸੁਸਾਇਟੀ ਵਲੋਂ ਸਮਾਰੋਹ

ਮੋਰਿੰਡਾ, 13 ਅਪ੍ਰੈਲ (ਤਰਲੋਚਨ ਸਿੰਘ ਕੰਗ)-ਸ਼ਬਦ ਸੰਚਾਰ ਸਾਹਿਤਕ ਸੁਸਾਇਟੀ ਮੋਰਿੰਡਾ ਰਜਿ. ਵਲੋਂ ਗੁਰਨਾਮ ਸਿੰਘ ਬਿਜਲੀ ਦੀ ਪ੍ਰਧਾਨਗੀ ਹੇਠ ਸਾਹਿਤਕ ਸਮਾਰੋਹ ਕਰਵਾਇਆ, ਜਿਸ ਵਿਚ ਵਿੱਛੜੇ ਸਾਹਿਤਕਾਰ ਗੁਰਿੰਦਰ ਸਿੰਘ ਪ੍ਰੀਤ ਅਤੇ ਬਲਦੇਵ ਸਿੰਘ ਕੋਰੇ ਨੂੰ ਦੋ ...

ਪੂਰੀ ਖ਼ਬਰ »

ਅਕਾਲੀ ਦਲ ਨੇ ਉਮੀਦਵਾਰਾਂ ਦਾ ਐਲਾਨ ਸਰਬਸੰਮਤੀ ਤੇ ਰਾਏ-ਸ਼ੁਮਾਰੀ ਨਾਲ ਕੀਤੇ

ਸ੍ਰੀ ਅਨੰਦਪੁਰ ਸਾਹਿਬ, 13 ਅਪ੍ਰੈਲ(ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਬੇਅਦਬੀ ਮਾਮਲਿਆਂ ਦੀ ਜਾਂਚ ਕਰਨ ਵਾਲੇ ਅਫ਼ਸਰ ਕੁੰਵਰ ਵਿਜੈ ਪ੍ਰਤਾਪ ਵਲੋਂ ਨੌਕਰੀ ਤੋਂ ਦਿੱਤੇ ਗਏ ਅਸਤੀਫ਼ੇ ਨੂੰ ਨਾਮਨਜ਼ੂਰ ਕਰਕੇ ਮੁੱਖ ਮੰਤਰੀ ਪੰਜਾਬ ਨੇ ਸਿਆਸੀ ਮਨਸ਼ਾ ਨੂੰ ਸਪਸ਼ਟ ਕਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX