ਤਾਜਾ ਖ਼ਬਰਾਂ


ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  8 minutes ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 1 hour ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  about 1 hour ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  about 1 hour ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  about 3 hours ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  about 3 hours ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 3 hours ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  about 3 hours ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  about 3 hours ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  about 3 hours ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  about 4 hours ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  about 4 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  about 4 hours ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  about 5 hours ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  about 5 hours ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  about 5 hours ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  about 5 hours ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  about 5 hours ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  about 6 hours ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  about 6 hours ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  about 6 hours ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  about 6 hours ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  about 7 hours ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋ ਖਟਕੜ ਕਲਾਂ 'ਚ ਸ਼ਹੀਦਾਂ ਨੂੰ ਸਿਜਦਾ
. . .  about 7 hours ago
ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ ਵਿਖੇ ‍ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ | ਉਨ੍ਹਾਂ ਆਖਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ...
ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ - ਕਮਿਸ਼ਨਰ ਭੁੱਲਰ
. . .  about 7 hours ago
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ ) - ਲੁਧਿਆਣਾ ਦੇ ਨਵ ਨਿਯੁਕਤ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਵੈਸਾਖ ਸੰਮਤ 553

ਫਰੀਦਕੋਟ

ਖ਼ਾਲਸਾ ਸਾਜਨਾ ਦਿਵਸ ਮੌਕੇ ਸਮਾਗਮ ਕਰਵਾਏ

ਫ਼ਰੀਦਕੋਟ, 13 ਅਪ੍ਰੈਲ (ਸਤੀਸ਼ ਬਾਗ਼ੀ)-ਵਿਸਾਖ਼ੀ ਦੇ ਸ਼ੁੱਭ ਦਿਹਾੜੇ ਅਤੇ ਖ਼ਾਲਸਾ ਪੰਥ ਦੀ ਸਾਜਨਾ ਦਿਵਸ ਨੂੰ ਸਮਰਪਿਤ ਸਥਾਨਕ ਗੁਰਦੁਆਰਾ ਸਾਹਿਬ ਹਰਿੰਦਰਾ ਨਗਰ ਦੀ ਸਾਧ ਸੰਗਤ ਵਲੋਂ ਸ੍ਰੀ ਅਖੰਡ ਪਾਠ ਦੇ ਭੋਗ ਪੁਆਏ ਗਏ | ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਸਿਆਸੀ ਸਲਾਹਕਾਰ ਮੁੱਖ ਮੰਤਰੀ ਪੰਜਾਬ ਨੇ ਸਮੂਹ ਸੰਗਤਾਂ ਨੂੰ ਵਿਸਾਖੀ ਦੀ ਵਧਾਈ ਦਿੱਤੀ | ਸੁਖਚੈਨ ਸਿੰਘ ਔਲਖ ਸਕੱਤਰ ਗੁਰਦੁਆਰਾ ਕਮੇਟੀ ਨੂੰ ਸੱਚਖੰਡ ਦੀ ਸੇਵਾ ਕਰਨ ਲਈ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਅਮਨਪ੍ਰੀਤ ਸਿੰਘ ਹੈਪੀ ਅਤੇ ਬਲਵਿੰਦਰ ਸਿੰਘ ਸੰਧੂ ਸਾਬਕਾ ਪ੍ਰਧਾਨ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਐਡਵੋਕੇਟ ਰਜਿੰਦਰ ਸਿੰਘ ਰੋਮਾਣਾ, ਹਰਮਨਪ੍ਰੀਤ ਸਿੰਘ ਵਿੱਕੀ ਬਰਾੜ ਐਮ.ਸੀ., ਰਜਿੰਦਰ ਸਿੰਘ ਰੁਪਾਣਾ ਸਾਬਕਾ ਪ੍ਰਧਾਨ, ਹਰਮੰਦਰ ਸਿੰਘ ਸੰਧੂ ਸੀਨੀਅਰ ਮੀਤ ਪ੍ਰਧਾਨ, ਵਜ਼ੀਰ ਸਿੰਘ ਖ਼ਜ਼ਾਨਚੀ, ਅਜੇਪ੍ਰਤਾਪ ਸਿੰਘ ਸੇਖੋਂ, ਜਸਪਾਲ ਸਿੰਘ ਤੂਤ, ਪ੍ਰਦੀਪ ਸਿੰਘ ਖਾਰਾ, ਹਰਗੋਬਿੰਦ ਸਿੰਘ ਖ਼ਾਲਸਾ, ਪਿ੍ਥੀ ਸਿੰਘ, ਪ੍ਰਮਵੀਰ ਸਿੰਘ ਪੰਮ, ਨਵਦੀਪ ਸਿੰਘ ਗੌਂਦਾਰਾ, ਮਨਿੰਦਰ ਿੰਸੰਘ ਮਾਨ (ਸਾਰੇ ਕਮੇਟੀ ਮੈਂਬਰ) ਅਤੇ ਸੰਗਤਾਂ ਹਾਜ਼ਰ ਸਨ |
ਵਿਸਾਖ ਦੀ ਸੰਗਰਾਂਦ ਮੌਕੇ ਸਮਾਗਮ ਕਰਵਾਇਆ
ਫ਼ਰੀਦਕੋਟ, (ਚਰਨਜੀਤ ਸਿੰਘ ਗੋਂਦਾਰਾ)-ਸਥਾਨਕ ਪਾਰਕ ਐਵਿਨਿਊ ਕਾਲੋਨੀ ਦੇ ਗੁਰਦੁਆਰਾ ਸਾਹਿਬ 'ਚ ਵਿਸਾਖ ਮਹੀਨੇ ਦੀ ਸੰਗਰਾਂਦ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ | ਉਪਰੰਤ ਭਾਈ ਅੰਮਿ੍ਤਪਾਲ ਸਿੰਘ ਦੇ ਕੀਰਤਨੀ ਜਥੇ ਵਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਪਾਰਕ ਐਵਿਨਿਊ ਕਾਲੋਨੀ ਦੇ ਪ੍ਰਧਾਨ ਜਗਤਾਰ ਸਿੰਘ ਢਿੱਲੋਂ, ਰਿਟਾ: ਜ਼ਿਲ੍ਹਾ ਮੈਨੇਜਰ ਭੁਪਿੰਦਰ ਸਿੰਘ ਨਕੱਈ, ਰਿਟਾ: ਮੈਨੇਜਰ ਗੁਰਭਜਨ ਸਿੰਘ ਸੰਧੂ, ਰਿਟਾ: ਮੁੱਖ ਅਧਿਆਪਕ ਜਸਵੰਤ ਸਿੰਘ ਬਰਾੜ, ਪ੍ਰੋ: ਵਰਿਆਮ ਸਿੰਘ, ਬਲਕਾਰ ਸਿੰਘ ਮਾਨ, ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਜਸਵਿੰਦਰ ਸਿੰਘ ਮਾਹਲਾ, ਮਲਕੀਤ ਸਿੰਘ, ਮਹਿੰਦਰ ਸਿੰਘ, ਅਮਰ ਸਿੰਘ, ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਜੋਗਾ ਸਿੰਘ ਤੋਂ ਇਲਾਵਾ ਕਾਲੋਨੀ ਦੀਆਂ ਸੰਗਤਾਂ ਹਾਜ਼ਰ ਸਨ |
ਖ਼ਾਲਸੇ ਦਾ ਜਨਮ ਅਤੇ ਵੈਸਾਖ ਦੇ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ
ਬਰਗਾੜੀ, (ਸੁਖਰਾਜ ਸਿੰਘ ਗੋਂਦਾਰਾ)-ਸਥਾਨਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਸਮੂਹ ਸੰਗਤ ਦੇ ਸਹਿਯੋਗ ਨਾਲ ਖ਼ਾਲਸੇ ਦਾ ਜਨਮ ਅਤੇ ਵੈਸਾਖ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵੱਡੀ ਗਿਣਤੀ 'ਚ ਸੰਗਤ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈ | ਇਸ ਮੌਕੇ ਢਾਡੀ ਸਿੰਘ ਨੇ ਖਾਲਸੇ ਦੇ ਜਨਮ ਅਤੇ ਉਨ੍ਹਾਂ ਵਲੋਂ ਕੀਤੀਆਂ ਕੁਰਬਾਨੀਆਂ ਸਬੰਧੀ ਵਾਰਾਂ ਸੁਣਾ ਕਿ ਸੰਗਤ ਨੂੰ ਨਿਹਾਲ ਕੀਤਾ ਅਤੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਬੁੱਧ ਸਿੰਘ ਅਤੇ ਉਸ ਦੇ ਰਾਗੀ ਜਥੇ ਵਲੋਂ ਰਸਭਿੰਨੇ ਕੀਰਤਨ ਅਤੇ ਕਥਾ ਵਿਚਾਰਾਂ ਰਾਹੀ ਖਾਲਸੇ ਦੀ ਸੂਰਬੀਰਤਾ ਅਤੇ ਇਸ ਦਿਨ ਦੀ ਮਹੱਤਤਾ ਸਬੰਧੀ ਵਿਸਥਾਰ ਪੂਰਵਕ ਚਾਨਣਾ ਪਾਇਆ | ਇਸ ਮੌਕੇ ਸਮੂਹ ਸੰਗਤ ਨੇ ਇਕ ਦੂਸਰੇ ਨੂੰ ਖ਼ਾਲਸੇ ਦੇ ਜਨਮ ਦਿਨ ਦੀ ਵਧਾਈ ਦਿੱਤੀ | ਖ਼ਾਲਸੇ ਦੇ ਜਨਮ ਦਿਹਾੜੇ ਦੀ ਖੁਸ਼ੀ ਨੂੰ ਮੁੱਖ ਰੱਖਦਿਆਂ ਦਾਨੀ ਸੱਜਣਾਂ ਵਲੋਂ ਲਗਾਏ ਗਏ ਬਰੈਡ, ਪਕੌੜੇ ਅਤੇ ਜਲ੍ਹੇਬੀਆਂ ਦੇ ਨਾਲ ਪ੍ਰਸਾਦਿਆਂ ਦਾ ਲੰਗਰ ਵੀ ਵਰਤਾਇਆ ਗਿਆ | ਇਸ ਮੌਕੇ ਸਮਾਜਸੇਵੀ ਜਗਸੀਰ ਸਿੰਘ ਢਿੱਲੋਂ, ਵਿਜੈ ਬਰਗਾੜੀ, ਗੁਰਚੇਤ ਸਿੰਘ ਸੁਖਮੰਦਰ ਸਿੰਘ, ਜਸਵਿੰਦਰ ਸਿੰਘ, ਗੁਰਮੀਤ ਸਿੰਘ, ਗਿਆਨ ਸਿੰਘ, ਗਮਦੂਰ ਸਿੰਘ, ਰੂਪ ਸਿੰਘ ਢਿੱਲੋਂ ਆਦਿ ਸੰਗਤ 'ਚ ਹਾਜ਼ਰ ਸਨ |
ਵੈਸਾਖੀ ਮੌਕੇ ਸਜਾਏ ਧਾਰਮਿਕ ਦੀਵਾਨ
ਫ਼ਰੀਦਕੋਟ, (ਸਰਬਜੀਤ ਸਿੰਘ)-ਸਥਾਨਕ ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਤੇ ਮਾਤਾ ਖੀਵੀ ਜੀ ਲੰਗਰ ਸੇਵਾ ਵਿਖੇ ਵੈਸਾਖੀ ਦੇ ਤਿਉਹਾਰ ਮੌਕੇ ਧਾਰਮਿਕ ਦੀਵਾਨ ਸਜਾਏ ਗਏ | ਇਸ ਦੌਰਾਨ ਰਾਗੀ ਸਿੰਘਾਂ ਵਲੋਂ ਗੁਰਬਾਣੀ ਦਾ ਕੀਰਤਨ ਕੀਤਾ ਗਿਆ ਅਤੇ ਪਾਠ ਦੇ ਭੋਗ ਪਾਏ ਗਏ | ਗੁਰਦੁਆਰਾ ਕਮੇਟੀ ਦੇ ਚੇਅਰਪਰਸਨ ਬੀਬੀ ਜੀਤਪਾਲ ਕੌਰ ਨਕਈ ਤੇ ਮੁੱਖ ਸੇਵਾਦਾਰ ਕੈਪਟਨ ਧਰਮ ਸਿੰਘ ਵਲੋਂ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ ਅਤੇ ਵੈਸਾਖੀ ਦੀ ਵਧਾਈ ਦਿੱਤੀ ਗਈ | ਇਸ ਮੌਕੇ ਖਾਲਸੇ ਦੇ ਜਨਮ ਦਿਹਾੜੇ ਮੌਕੇ ਆਈਆਂ ਵਿਸ਼ੇਸ਼ ਸ਼ਖ਼ਸੀਅਤਾਂ ਬਾਬਾ ਫ਼ਰੀਦ ਵਿੱਦਿਅਕ ਤੇ ਧਾਰਮਿਕ ਸੰਸਥਾਵਾਂ ਦੇ ਮੁੱਖ ਸੇਵਾਦਾਰ ਐਡਵੋਕੇਟ ਇੰਦਰਜੀਤ ਸਿੰਘ ਸੇਖੋਂ, ਬਾਬਾ ਨਰੰਜਨ ਦਾਸ ਪੱਖੀ ਕਲਾਂ ਵਾਲੇ ਤੇ ਬੀਬੀ ਗੁਰਿੰਦਰ ਕੌਰ ਭੋਲੂਵਾਲਾ ਮੈਂਬਰ ਐਸ.ਜੀ.ਪੀ.ਸੀ., ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਮਾਤਾ ਖੀਵੀ ਜੀ ਲੰਗਰ ਹਾਲ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਇੰਦਰਜੀਤ ਸਿੰਘ ਸੇਖੋਂ ਨੇ ਸੰਬੋਧਨ ਕਰਦੇ ਹੋਏ ਗੁਰਦੁਆਰਾ ਸਾਹਿਬ ਵਲੋਂ ਦਿਨ ਰਾਤ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਤੋਂ ਇਲਾਵਾ ਸ਼ਹਿਰ ਦੇ ਸਾਰੇ ਨਿੱਜੀ ਤੇ ਸਰਕਾਰੀ ਹਸਪਤਾਲਾਂ ਦੇ ਲੋੜਵੰਦ ਮਰੀਜ਼ਾਂ ਦੀ ਲੰਗਰ ਤੇ ਹੋਰ ਤਰ੍ਹਾਂ ਨਾਲ ਕੀਤੀ ਜਾਂਦੀ ਸੇਵਾ ਦੀ ਸ਼ਲਾਘਾ ਕਰਦੇ ਹੋਏ, ਇਸ ਨੂੰ ਅਸਲੀ ਧਰਮ ਦੀ ਸੇਵਾ ਦੱਸਿਆ | ਬੀਬੀ ਗੁਰਿੰਦਰ ਕੌਰ ਭੋਲੂਵਾਲਾ ਨੇ ਗੁਰਦੁਆਰਾ ਸਾਹਿਬ ਵਲੋਂ ਕੀਤੀਆਂ ਜਾਂਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਸ਼੍ਰੋਮਣੀ ਕਮੇਟੀ ਵਲੋਂ ਇਸ ਗੁਰਦੁਆਰਾ ਸਾਹਿਬ ਲਈ ਵੱਧ ਤੋਂ ਵੱਧ ਸਹਾਇਤਾ ਲੈ ਕੇ ਆਉਣ ਦਾ ਵਚਨ ਦਿੱਤਾ | ਇਸ ਮੌਕੇ ਵੱਖ-ਵੱਖ ਖੇਤਰਾਂ 'ਚ ਨਾਮਣਾ ਖੱਟ ਵਾਲੀਆਂ 25 ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਸੁਖਜਿੰਦਰ ਸਿੰਘ ਬਰਾੜ, ਡਾ: ਰਣਜੀਤ ਸਿੰਘ ਸਿੱਧੂ, ਸੁਰਿੰਦਰ ਕੁਮਾਰ ਸ਼ਰਮਾ, ਡਾ: ਗੁਰਸੇਵਕ ਸਿੰਘ, ਗੁਰਦਿੱਤ ਸਿੰਘ ਸੇਖੋਂ, ਮੈਨੇਜਰ ਕਿਰਪਾਲ ਸਿੰਘ, ਸਰਪੰਚ ਸੁਖਧੀਰ ਸਿੰਘ ਬਾਠ, ਨੰਬਰਦਾਰ ਅਮਰਜੀਤ ਸਿੰਘ, ਭੁਪਿੰਦਰ ਸਿੰਘ ਬਰਾੜ, ਸੁਖਜਿੰਦਰ ਸਿੰਘ, ਬਲਬੀਰ ਸਿੰਘ, ਹੈਪੀ ਬਰਾੜ ਆਦਿ ਹਾਜ਼ਰ ਸਨ |
ਖਾਲਸੇ ਦੇ ਜਨਮ ਦਿਹਾੜੇ ਵਿਸਾਖੀ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਫ਼ਰੀਦਕੋਟ, (ਸਤੀਸ਼ ਬਾਗ਼ੀ)-ਗੁਰਦੁਆਰਾ ਸਾਹਿਬ ਬਲਵੀਰ ਐਵਿਨਿਊ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਦੇ ਨਾਲ ਅੱਜ ਖਾਲਸੇ ਦੇ ਜਨਮ ਦਿਹਾੜੇ ਵਿਸਾਖੀ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ ਜਿਸ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਫ਼ੁੱਲਾਂ ਨਾਲ ਸਜਾਇਆ ਗਿਆ ਸੀ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋ ਰਹੀਆਂ ਸਨ | ਇਹ ਨਗਰ ਕੀਰਤਨ ਬੱਸ ਸਟੈਂਡ, ਹਰਿੰਦਰਾ ਨਗਰ, ਡੋਗਰ ਬਸਤੀ, ਹੁੱਕੀ ਵਾਲਾ ਚੌਂਕ, ਮਾਲ ਰੋਡ, ਘੰਟਾ ਘਰ ਚੌਂਕ ਅਤੇ ਮੁਹੱਲਾ ਤਲਾਅ ਵਾਲਾ ਤੋਂ ਹੁੰਦਾ ਹੋਇਆ ਬਲਵੀਰ ਐਵਿਨਿਊ ਵਿਖੇ ਸਮਾਪਤ ਹੋਇਆ | ਨਗਰ ਕੀਰਤਨ ਦੌਰਾਨ ਸੰਗਤਾਂ ਵਾਹਿਗੁਰੂ ਦਾ ਜਾਪ ਕਰ ਰਹੀਆਂ ਸਨ, ਰਸਤਿਆਂ 'ਤੇ ਵੱਖ-ਵੱਖ ਸੰਸਥਾਵਾਂ ਵਲੋਂ ਲੰਗਰ ਲਗਾਏ ਗਏ ਸਨ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਮੁੱਖ ਸੇਵਾਦਾਰ ਉੱਜਲ ਸਿੰਘ ਦੀ ਅਗਵਾਈ ਹੇਠ ਵੀ ਲੰਗਰ ਦੀ ਸੇਵਾ ਕੀਤੀ ਗਈ | ਨਗਰ ਕੀਰਤਨ ਵਿਚ ਗੁਰਦੁਆਰਾ ਸਾਹਿਬ ਬਲਵੀਰ ਐਵਿਨਿਊ ਦੇ ਮੁੱਖ ਸੇਵਾਦਾਰ ਸੁਖਵਿੰਦਰ ਸਿੰਘ ਖ਼ਾਲਸਾ, ਗੁਰਤੇਜ ਸਿੰਘ ਤੇਜਾ ਭਲਵਾਨ ਨਗਰ ਕੌਂਸਲਰ, ਰਘਬੀਰ ਸਿੰਘ ਠੇਠੀ, ਅਮਰਜੀਤ ਸਿੰਘ ਠੇਠੀ, ਮਾਸਟਰ ਇਕਬਾਲ ਸਿੰਘ, ਅਮਰਦੀਪ ਸਿੰਘ, ਭਾਈ ਸਾਹਿਬ ਜਗਤਾਰ ਸਿੰਘ, ਅਤਿੰਦਰਪਾਲ ਸਿੰਘ ਸੋਢੀ, ਗੁਰਵਿੰਦਰ ਸਿੰਘ ਟਿੰਕੂ, ਹਰਪ੍ਰੀਤ ਸਿੰਘ ਕੂਕਾ, ਦੀਪ ਸਿੰਘ, ਗੁਰਵਿੰਦਰ ਸਿੰਘ, ਸ਼ਰਨਦੀਪ ਸਿੰਘ ਸੰਨੀ, ਇਕਬਾਲ ਸਿੰਘ ਸੰਧੂ, ਡਾ. ਗੋਪਾਲ ਕਿ੍ਸ਼ਨ, ਸ਼ੰਟੀ ਕਪੂਰ, ਅਵਤਾਰ ਸਿੰਘ ਖੋਸਾ, ਸੁਰਿੰਦਰ ਸਿੰਘ ਕੋਹਲੀ, ਅਮਿਤਸ਼ੇਵਰ ਸੇਠੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ |
ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਦਿਹਾੜਾ ਮਨਾਇਆ
ਸਾਦਿਕ, (ਚੌਹਾਨ)-ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਪਵਿੱਤਰ ਦਿਹਾੜਾ ਧੂਮਧਾਮ ਨਾਲ ਮਨਾਇਆ | ਇਸ ਮੌਕੇ ਭਾਈ ਸਾਹਿਬ ਭਾਈ ਗੁਰਸੇਵਕ ਸਿੰਘ ਖਾਲਸਾ ਸਾਦਿਕ ਵਾਲੇ ਦੇ ਜਥੇ ਵਲੋਂ ਕੀਰਤਨ ਕੀਤਾ ਗਿਆ | ਇਸ ਮੌਕੇ ਅਮਰਜੀਤ ਸਿੰਘ ਢਿੱਲੋਂ ਪ੍ਰਧਾਨ, ਜਗਦੇਵ ਸਿੰਘ ਢਿੱਲੋਂ, ਰਤਨ ਲਾਲ ਨਾਰੰਗ, ਗੁਰਲਾਲ ਸਿੰਘ ਢਿੱਲੋਂ, ਧਰਮਪਾਲ ਸਿੰਘ ਸੂਬੇਦਾਰ, ਜਸਪਾਲ ਸਿੰਘ ਔਲਖ, ਪਿ੍ਤਪਾਲ ਸਿੰਘ ਢਿੱਲੋਂ, ਗੁਰਮੀਤ ਸਿੰਘ ਚਹਿਲ, ਰਾਜਵਿੰਦਰ ਸਿੰਘ ਢਿੱਲੋਂ, ਲਾਲ ਸਿੰਘ, ਪ੍ਰਦੀਪ ਗੱਖੜ ਅਤੇ ਹੈੱਡ ਗ੍ਰੰਥੀ ਭੋਲਾ ਸਿੰਘ ਵੀ ਹਾਜ਼ਰ ਸਨ |
ਗੁਰਬਾਣੀ ਦੀ ਸੰਥਿਆ ਲੈਣ ਵਾਲੇ ਬੱਚੇ ਸਨਮਾਨਿਤ
ਪੰਜਗਰਾਈਾ ਕਲਾਂ, 13 ਅਪ੍ਰੈਲ (ਕੁਲਦੀਪ ਸਿੰਘ ਗੋਂਦਾਰਾ)-ਪਿੰਡ ਜਿਉਣ ਵਾਲਾ ਵੱਡਾ ਗੁਰਦੁਆਰਾ ਸਾਹਿਬ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ ਗਿਆ | ਗੁਰਦੁਆਰਾ ਸਾਹਿਬ ਵਿਖੇ ਪਾਠ ਦੇ ਭੋਗ ਪਾਏ ਗਏ, ਮੁੱਖ ਵਾਕ ਲੈਣ ਉਪਰੰਤ ਦਸਮੇਸ਼ ਵੈਲਫੇਅਰ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਹੈੱਡ ਗ੍ਰੰਥੀ ਬਾਬਾ ਮਹਿੰਦਰ ਸਿੰਘ ਪਾਸੋਂ ਗੁਰਬਾਣੀ ਦੀ ਸੰਥਿਆ ਲੈ ਰਹੇ ਬੱਚਿਆਂ ਨੂੰ ਸਨਮਾਨ ਚਿੰਨ੍ਹ ਤੇ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ | ਸੁਸਾਇਟੀ ਦੇ ਪ੍ਰਧਾਨ ਮੰਦਰ ਸਿੰਘ ਸੰਘਾ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਵੀ ਧਾਰਮਿਕ ਸਿੱਖਿਆ ਲੈ ਰਹੇ ਬੱਚਿਆਂ ਦਾ ਉਤਸ਼ਾਹ ਵਧਾਉਣ ਲਈ ਸਨਮਾਨਿਤ ਕੀਤਾ ਜਾਵੇਗਾ | ਗੁਰਦੁਆਰਾ ਸਾਹਿਬ ਦੇ ਗ੍ਰੰਥੀ ਮਹਿੰਦਰ ਸਿੰਘ ਨੇ ਸੰਗਤਾਂ ਨੂੰ ਦੱਸਿਆ ਕਿ ਵਿਸਾਖੀ ਵਾਲੇ ਦਿਨ ਦਸਮ ਪਾਤਿਸ਼ਾਹ ਨੇ ਪੰਜਾਂ ਪਿਆਰਿਆਂ ਨੂੰ ਅੰਮਿ੍ਤ ਛਕਾ ਕੇ ਖਾਲਸਾ ਪੰਥ ਦੀ ਸਾਜਨਾ ਕੀਤੀ | ਇਸ ਮੌਕੇ ਸਰਪੰਚ ਤਰਸੇਮ ਸਿੰਘ ਬਰਾੜ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸੁਰਜੀਤ ਸਿੰਘ ਬਰਾੜ, ਦਸਮੇਸ਼ ਵੈਲਫੇਅਰ ਸੁਸਾਇਟੀ ਦੇ ਅਹੁਦੇਦਾਰ ਮੰਦਰ ਸਿੰਘ ਸੰਘਾ, ਗੁਰਦਿਆਲ ਸਿੰਘ ਸੂਬੇਦਾਰ, ਹਾਕਮ ਸਿੰਘ, ਸੋਨੂੰ ਸਿੰਘ ਅਤੇ ਸੰਗਤਾਂ ਹਾਜ਼ਰ ਸਨ |
ਗੁ: ਭਿਆਣਾ ਸਾਹਿਬ ਵਿਖੇ ਵਿਸਾਖੀ ਮੌਕੇ ਸਮਾਗਮ ਕਰਵਾਇਆ
ਮਲੋਟ, (ਅਜਮੇਰ ਸਿੰਘ ਬਰਾੜ)-ਬੁੱਢਾ ਦਲ ਦੇ ਜਥੇਦਾਰ ਬਲਬੀਰ ਸਿੰਘ ਅਤੇ ਸਕੱਤਰ ਬਾਬਾ ਜੱਸਾ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੇ ਦਾਨੇਵਾਲਾ ਤੋਂ ਘੁਮਿਆਰਾ ਰੋਡ 'ਤੇ ਸਥਿਤ ਨਿਹੰਗ ਸਿੰਘਾਂ ਦੀ ਛਾਉਣੀ ਗੁਰਦੁਆਰਾ ਸ੍ਰੀ ਭਿਆਣਾ ਸਾਹਿਬ ਵਿਖੇ ਸ੍ਰੀ ਅਖੰਡ ਪਾਠਾਂ ਦੀ ਲੜੀ ਦਾ ਸਮਾਪਤੀ ਸਮਾਗਮ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਸ਼ੁੱਭ ਦਿਹਾੜੇ ਮੌਕੇ ਹੋਇਆ | ਭਾਈ ਕੁਲਵੰਤ ਸਿੰਘ ਗੁਰੂਸਰ ਯੋਧਾ ਕਾ ਦੇ ਯਤਨਾਂ ਸਦਕਾ ਹੋਏ ਸਮਾਗਮ 'ਚ ਪਹਿਲਾਂ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ, ਉਪਰੰਤ ਕੀਰਤਨ ਦੀਵਾਨ ਸਮਾਗਮ ਦੌਰਾਨ ਬਾਬਾ ਗੁਰਪਾਲ ਸਿੰਘ 18 ਐਫ਼ ਵਾਲੇ, ਭਾਈ ਚਰਨਜੀਤ ਸਿੰਘ ਖ਼ਾਲਸਾ ਅਤੇ ਭਾਈ ਵਰਿੰਦਰ ਸਿੰਘ ਬੰਟੀ ਸਿੱਖਵਾਲਾ ਨੇ ਵਿਸਾਖੀ ਦੇ ਪਵਿੱਤਰ ਦਿਹਾੜੇ ਦੀ ਵਧਾਈ ਦਿੰਦਿਆਂ ਸੰਗਤਾਂ ਨੂੰ ਗੁਰਬਾਣੀ ਅਤੇ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਤੇ ਸਮਾਜਿਕ ਬੁਰਾਈਆਂ ਦਾ ਤਿਆਗ ਕਰਕੇ ਗੁਰੂ ਦੇ ਲੜ ਲੱਗਣ ਦਾ ਸੱਦਾ ਵੀ ਦਿੱਤਾ | ਅੰਤ ਵਿਚ ਗੁਰੂ ਘਰ ਦੇ ਸੇਵਾਦਾਰ ਭਾਈ ਇਕਬਾਲ ਸਿੰਘ ਭੀਟੀਵਾਲਾ ਨੇ ਸੰਗਤ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਹਰ ਸਾਲ ਇੱਥੇ ਵਿਸਾਖੀ ਦਿਹਾੜੇ ਮੌਕੇ ਆਸ-ਪਾਸ ਪਿੰਡਾਂ ਤੋਂ ਸੰਗਤਾਂ ਨਤਮਸਤਕ ਹੁੰਦੀਆਂ ਹਨ | ਮਹਾਂਪੁਰਸ਼ਾਂ ਨੂੰ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮਹਾਂਵੀਰ ਗਊਸ਼ਾਲਾ ਦੇ ਮੁੱਖ ਸੇਵਾਦਾਰ ਪੰਡਿਤ ਸੰਦੀਪ ਕੁਮਾਰ ਪਾਰਿਕ, ਸ: ਸੁਖਿੰਦਰ ਸਿੰਘ ਭੁੱਲਰ, ਪ੍ਰਧਾਨ ਕੇਵਲ ਸਿੰਘ ਬਰਾੜ, ਪ੍ਰਧਾਨ ਸਰੋਜ ਸਿੰਘ ਬਰਾੜ ਸਰਪੰਚ, ਚੇਅਰਮੈਨ ਜੱਸਾ ਸਿੰਘ ਕੰਗ, ਭੁਪਿੰਦਰ ਸਿੰਘ ਚੌਹਾਨ, ਬੀਬੀ ਨਿਰਮਲ ਕੌਰ ਗਿੱਲ, ਬਾਬਾ ਜਸਵੀਰ ਸਿੰਘ ਸੀਰਾ ਬਰਾੜ, ਗੁਰਸੇਵਕ ਸਿੰਘ ਕਾਨੂੰਗੋ, ਬਲਵੀਰ ਸਿੰਘ, ਬਿੱਟੂ ਸੱਚਦੇਵਾ ਤੋਂ ਇਲਾਵਾ ਹੋਰ ਸੰਗਤ ਹਾਜ਼ਰ ਸੀ |

ਬਹਿਬਲ ਕਲਾਂ ਗੋਲੀ ਕਾਂਡ ਦੇ ਪੀੜਤਾਂ ਵਲੋਂ ਰੋਸ ਧਰਨਾ

ਕੋਟਕਪੂਰਾ, 13 ਅਪ੍ਰੈਲ (ਮੋਹਰ ਸਿੰਘ ਗਿੱਲ)-ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਦੀ ਬਰਗਾੜੀ ਵਿਖੇ ਬੇਅਦਬੀ ਹੋਣ ਉਪਰੰਤ ਬਹਿਬਲ ਕਲਾਂ ਵਿਖੇ ਵਾਪਰੇ ਗੋਲੀ ਕਾਂਡ 'ਚ ਮਾਰੇ ਗਏ ਸ਼ਹੀਦ ਭਾਈ ਕਿ੍ਸ਼ਨ ਭਗਵਾਨ ਸਿੰਘ ਨਿਆਮੀ ਵਾਲਾ ਅਤੇ ਸ਼ਹੀਦ ਗੁਰਜੀਤ ਸਿੰਘ ਬਿੱਟੂ ...

ਪੂਰੀ ਖ਼ਬਰ »

ਕਿਸਾਨਾਂ ਨੂੰ ਕਣਕ ਦੀ ਖ਼ਰੀਦ ਸਬੰਧੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ: ਬਰਾੜ

ਬਰਗਾੜੀ, 13 ਅਪ੍ਰੈਲ (ਸੁਖਰਾਜ ਸਿੰਘ ਗੋਂਦਾਰਾ)- ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਰਾਜ ਵਿਚ ਕਿਸਾਨਾਂ ਨੂੰ ਫ਼ਸਲ ਵੇਚਣ ਸਮੇਂ ਕੋਈ ਮੁਸ਼ਕਿਲ ਨਹੀਂ ਆਈ, ਇਸ ਵਾਰ ਵੀ ਕਣਕ ਦੀ ਖ਼ਰੀਦ ਸਬੰਧੀ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ 'ਚ ਧਾਰਮਿਕ ਸਮਾਗਮ ਕਰਵਾਇਆ

ਫ਼ਰੀਦਕੋਟ, 13 ਅਪ੍ਰੈਲ (ਚਰਨਜੀਤ ਸਿੰਘ ਗੋਂਦਾਰਾ)-ਸਥਾਨਕ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ (ਮੁਹੱਲਾ ਬਾਠਾਂ) 'ਚ ਵਿਸਾਖ ਮਹੀਨੇ ਦੀ ਸੰਗਰਾਂਦ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਬੀਬਾ ਜਸਵਿੰਦਰ ਕੌਰ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ

ਜੈਤੋ, 13 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਭਾਰਤ ਵਿਕਾਸ ਪ੍ਰੀਸ਼ਦ ਜੈਤੋ ਵਲੋਂ ਸਿਵਲ ਹਸਪਤਾਲ ਦੇ ਸਹਿਯੋਗ ਨਾਲ ਸਥਾਨਕ ਹਿੰਮਤਪੁਰਾ ਬਸਤੀ 'ਚ ਸਥਿਤ ਟੈਗੋਰ ਸਕੂਲ ਵਿਚ ਕੋਰੋਨਾ ਵੈਕਸੀਨ ਦੇ ਟੀਕੇ ਲਗਾਉਣ ਦਾ ਮੁਫ਼ਤ ਕੈਂਪ ਲਗਾਇਆ ਗਿਆ | ਕੈਂਪ ਦੇ ਪ੍ਰੋਜੈਕਟ ...

ਪੂਰੀ ਖ਼ਬਰ »

ਟਰੈਫਿਕ ਪੁਲਿਸ ਨੇ ਕੋਰੋਨਾ ਤੋਂ ਬਚਾਅ ਸਬੰਧੀ ਕੀਤਾ ਜਾਗਰੂਕ

ਫ਼ਰੀਦਕੋਟ, 13 ਅਪ੍ਰੈਲ (ਚਰਨਜੀਤ ਸਿੰਘ ਗੋਂਦਾਰਾ)-ਸਥਾਨਕ ਟਰੈਫਿਕ ਪੁਲਿਸ ਵਲੋਂ ਭੱਠਾ ਮਾਲਕ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦੇ ਸਹਿਯੋਗ ਨਾਲ ਸਥਾਨਕ ਚਹਿਲ ਰੋਡ 'ਤੇ ਕੋਰੋਨਾ ਤੋਂ ਬਚਾਅ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਬਿਨਾ ਮਾਸਕ ਤੋਂ ਗੱਡੀ ...

ਪੂਰੀ ਖ਼ਬਰ »

ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਪੁਸਤਕਾਂ ਦੀ ਪ੍ਰਦਰਸ਼ਨੀ ਲਗਾਈ

ਜੈਤੋ, 13 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜੈਤੋ ਵਲੋਂ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਸਥਾਨਕ ਇਤਿਹਾਸਕ ਗੁਰਦੁਆਰਾ ਗੰਗਸਰ ਸਾਹਿਬ ਵਿਖੇ ਸਮਾਜਿਕ, ਧਾਰਮਿਕ ਅਤੇ ਇਤਿਹਾਸਕ ਪੁਸਤਕਾਂ ਦੀ ਪ੍ਰਦਰਸ਼ਨੀ ਲਗਾਈ ਗਈ | ਇਸ ਮੌਕੇ ...

ਪੂਰੀ ਖ਼ਬਰ »

ਭਾਕਿਯੂ ਵੱਲੋਂ ਵਿਸਾਖੀ ਦਿਹਾੜੇ ਮੌਕੇ ਭਾਜਪਾ ਆਗੂ ਦੇ ਘਰ ਅੱਗੇ ਰੋਸ ਧਰਨਾ

ਕੋਟਕਪੂਰਾ, 13 ਅਪ੍ਰੈਲ (ਮੋਹਰ ਸਿੰਘ ਗਿੱਲ, ਮੇਘਰਾਜ)- ਸੰਯੁਕਤ ਮੋਰਚੇ ਦੇ ਸੱਦੇ 'ਤੇ ਕਾਲੇ ਕਾਨੂੰਨਾਂ ਦੇ ਵਿਰੋਧ ਵਿਚ ਭਾਜਪਾ ਆਗੂ ਸੁਨੀਤਾ ਗਰਗ ਦੇ ਘਰ ਅੱਗ ਪੱਕੇ ਮੋਰਚੇ ਦੇ 195ਵੇਂ ਦਿਨ ਵਿਸਾਖੀ ਦੇ ਦਿਹਾੜੇ ਮੌਕੇ ਵੀ ਰੋਸ ਧਰਨਾ ਲਗਾਇਆ ਅਤੇ ਕੇਂਦਰ ਸਰਕਾਰ ਦੀਆਂ ...

ਪੂਰੀ ਖ਼ਬਰ »

ਸਾਨੂੰ ਸਰਕਾਰ ਦੀਆਂ ਹਦਾਇਤਾਂ 'ਤੇ ਅਮਲ ਕਰਨਾ ਚਾਹੀਦਾ ਹੈ : ਜੀਤੂ ਬਾਂਸਲ

ਜੈਤੋ, 13 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਨੌਜਵਾਨ ਵੈੱਲਫੇਅਰ ਸੁੁਸਾਇਟੀ ਜੈਤੋ ਤੇ ਵਰਿੰਦਰ ਰਿੰਮੀ ਵੈਲਫੇਅਰ ਸੁੁਸਾਇਟੀ ਜੈਤੋ ਵਲੋਂ ਸਥਾਨਕ ਵਾਰਡ ਨੰਬਰ 10 ਦੇ ਨਵੇਂ ਕੌਂਸਲਰ ਜਤਿੰਦਰ ਜੀਤੂ ਬਾਂਸਲ ਆੜ੍ਹਤੀਆ ਦੇ ਸਹਿਯੋਗ ਨਾਲ ਕੋਰੋਨਾ ਮਹਾਂਮਾਰੀ ਨੂੰ ਰੋਕਣ ...

ਪੂਰੀ ਖ਼ਬਰ »

ਸਕੂਲ 'ਚ ਵਿਸਾਖੀ ਦਾ ਤਿਉਹਾਰ ਆਨਲਾਈਨ ਮਨਾਇਆ

ਜੈਤੋ, 13 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਆਨ ਲਾਈਨ ਵਿਸਾਖੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ | ਜਿਸ ਵਿਚ ਨਰਸਰੀ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਸਕੂਲ ਵਿਚ ਆਨਲਾਈਨ ਗਤੀਵਿਧੀਆਂ ਕਰਵਾਈਆਂ ਗਈਆਂ | ...

ਪੂਰੀ ਖ਼ਬਰ »

ਬਹਿਬਲ ਕਲਾਂ ਗੋਲੀ ਕਾਂਡ ਦੀ 'ਸਿਟ' ਦਾ ਭੰਗ ਹੋਣਾ ਕੈਪਟਨ ਅਤੇ ਬਾਦਲਾਂ ਦੀ ਮਿਲੀਭੁਗਤ ਦਾ ਨਤੀਜਾ : ਵਿਧਾਇਕ ਮਾਸਟਰ ਬਲਦੇਵ ਸਿੰਘ

ਜੈਤੋ, 13 ਅਪ੍ਰੈਲ (ਭੋਲਾ ਸ਼ਰਮਾ)-ਅਸੀਂ ਤਾਂ ਪਹਿਲੇ ਦਿਨ ਤੋਂ ਹੀ ਕਹਿੰਦੇ ਆ ਰਹੇ ਹਾਂ ਕਿ ਕਾਂਗਰਸੀ ਅਤੇ ਅਕਾਲੀ ਰਲੇ ਹੋਏ ਹਨ ਅਤੇ ਇਹ ਰਾਜਨੀਤੀ ਫਿਕਸ ਕੀਤੇ ਹੋਏ ਮੈਚ ਦੀ ਤਰ੍ਹਾਂ ਕਰਦੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ...

ਪੂਰੀ ਖ਼ਬਰ »

ਪਿੰਡ ਸੂਰਘੂਰੀ 'ਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ

ਜੈਤੋ, 13 ਅਪ੍ਰੈਲ (ਭੋਲਾ ਸ਼ਰਮਾ, ਗੁਰਚਰਨ ਸਿੰਘ ਗਾਬੜੀਆ)-ਮਾਰਕੀਟ ਕਮੇਟੀ ਜੈਤੋ ਦੇ ਅਧੀਨ ਆਉਂਦੇ ਪਿੰਡ ਸੂਰਘੂਰੀ ਦੇ ਖ਼ਰੀਦ ਕੇਂਦਰ 'ਤੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ | ਕਣਕ ਦੀ ਸਰਕਾਰੀ ਖ਼ਰੀਦ ਦਾ ਰਸਮੀਂ ਉਦਘਾਟਨ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਮੈਂਬਰ ...

ਪੂਰੀ ਖ਼ਬਰ »

ਖਰੀਦ ਕੇਂਦਰ ਰੱਤੀ ਰੋੜੀ 'ਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ

ਫ਼ਰੀਦਕੋਟ, 13 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਖਰੀਦ ਕੇਂਦਰ ਰੱਤੀ ਰੋੜੀ ਵਿਖੇ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਗਿੰਦਰਜੀਤ ਸਿੰਘ ਸੇਖੋਂ ਚੇਅਰਮੈਨ ਮਾਰਕੀਟ ਕਮੇਟੀ ਫ਼ਰੀਦਕੋਟ ਅਤੇ ਗੁਰਦੀਪ ਸਿੰਘ ਬਰਾੜ ਸਕੱਤਰ ਮਾਰਕੀਟ ਕਮੇਟੀ ਫ਼ਰੀਦਕੋਟ ਵਲੋਂ ਸਾਂਝੇ ਤੌਰ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ 54 ਲੋੜਵੰਦਾਂ ਨੂੰ ਪੈਨਸ਼ਨਾਂ ਵੰਡੀਆਂ

ਫ਼ਰੀਦਕੋਟ, 13 ਅਪੈ੍ਰਲ (ਸਰਬਜੀਤ ਸਿੰਘ)-ਐਸ.ਪੀ. ਸਿੰਘ ਓਬਰਾਏ ਵਲੋਂ ਚਲਾਇਆ ਜਾ ਰਿਹਾ 'ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ' ਪਿਛਲੇ ਕੁਝ ਸਾਲਾਂ ਤੋਂ ਬੇਸਹਾਰਾ, ਦੀਨ ਦੁਖੀਆਂ, ਗਰੀਬਾਂ ਅੰਗਹੀਣਾਂ, ਵਿਧਵਾਂ ਅਤੇ ਲੋੜਵੰਦਾਂ ਦੀ ਨਿਰਸਵਾਰਥ ਮਦਦ ਕਰ ਰਿਹਾ ਹੈ | ਕਰਮਜੀਤ ...

ਪੂਰੀ ਖ਼ਬਰ »

ਬੀਬੀ ਜਾਵੇਦ ਅਖਤਰ ਤੇ ਸੂਰਜ ਭਾਰਦਵਾਜ ਨੇ ਵਿਕਾਸ ਕਾਰਜਾਂ ਤੇ ਕਣਕ ਦੀ ਖਰੀਦ ਦਾ ਉਦਘਾਟਨ ਕੀਤਾ

ਬਰਗਾੜੀ, 13 ਅਪ੍ਰੈਲ (ਲਖਵਿੰਦਰ ਸ਼ਰਮਾ)-ਲੋਕ ਸਭਾ ਮੈਂਬਰ ਅਤੇ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਜਨਾਬ ਮੁਹੰਮਦ ਸਦੀਕ ਦੀ ਬੇਟੀ ਬੀਬੀ ਜਾਵੇਦ ਅਖਤਰ ਅਤੇ ਜਵਾਈ ਸੂਰਜ ਭਾਰਦਵਾਜ ਨੇ ਪਿੰਡ ਬਹਿਬਲ ਕਲਾਂ ਵਿਖੇ ਸਰਪੰਚ ਗੁਰਦੇਵ ਕੌਰ ਦੀ ਹਾਜ਼ਰੀ ਵਿਚ ਸਰਕਾਰੀ ਹਾਈ ...

ਪੂਰੀ ਖ਼ਬਰ »

ਸੁਰਿੰਦਰ ਕੁਮਾਰ ਸ਼ਰਮਾ ਡੀ.ਪੀ.ਈ. ਨਾਲ ਕੀਤਾ ਦੁੱਖ ਪ੍ਰਗਟ

ਕੋਟਕਪੂਰਾ, 13 ਅਪ੍ਰੈਲ (ਗਿੱਲ, ਮੇਘਰਾਜ)- ਆਲ ਇੰਡੀਆ ਬ੍ਰਾਹਮਣ ਸਭਾ ਫ਼ੈਡਰੇਸ਼ਨ ਉਤਰੀ ਜ਼ੋਨ ਅਤੇ ਪੰਜਾਬ ਬ੍ਰਾਹਮਣ ਰਜਿ: ਦੀ ਇਕ ਵਿਸ਼ੇਸ਼ ਮੀਟਿੰਗ ਇੱਥੇ ਡੇਰਾ ਸਵਾਮੀ ਨਿਹਾਲ ਦਾਸ ਵਿਖੇ ਹੋਈ | ਜਿਸ ਵਿਚ ਸੁਰਿੰਦਰ ਕੁਮਾਰ ਸ਼ਰਮਾ ਡੀ.ਪੀ.ਈ ਦੀ ਧਰਮ ਪਤਨੀ ਪ੍ਰੇਮ ਲਤਾ ...

ਪੂਰੀ ਖ਼ਬਰ »

ਦੁਕਾਨਦਾਰ ਅਤੇ ਆਮ ਲੋਕ ਪ੍ਰ੍ਰਸ਼ਾਸਨ ਨੂੰ ਪੂਰਨ ਸਹਿਯੋਗ ਦੇਣ: ਪੁਲਿਸ ਅਧਿਕਾਰੀ

ਬਾਜਾਖਾਨਾ, 13 ਅਪ੍ਰੈਲ (ਜੀਵਨ ਗਰਗ)-ਕੋਰੋਨਾ ਦੇ ਦੁਬਾਰਾ ਵੱਧ ਰਹੇ ਮਾਮਲਿਆਂ ਦੇ ਮੱਦੇ ਨਜ਼ਰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਸੀਨੀਅਰ ਪੁਲਿਸ ਕਪਤਾਨ ਸਵਰਨਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਥਾਣਾ ਬਾਜਾਖਾਨਾ ਦੇ ਐਸ.ਐਚ.ਓ ਇਕਬਾਲ ਹੂਸੈਨ ਨੇ ਆਮ ...

ਪੂਰੀ ਖ਼ਬਰ »

ਖਾਲਸਾ ਬਲੱਡ ਡੋਨਰਜ਼ ਕਲੱਬ ਵੱਲੋਂ ਖ਼ੂਨਦਾਨ ਕੈਂਪ ਲਗਾਇਆ

ਫ਼ਰੀਦਕੋਟ, 13 ਅਪ੍ਰੈਲ (ਸਤੀਸ਼ ਬਾਗ਼ੀ)-ਖਾਲਸਾ ਸਾਜਨਾ ਦਿਵਸ ਦੇ ਮੌਕੇ ਅੱਜ ਸਥਾਨਕ ਗੁਰਦੁਆਰਾ ਸਾਹਿਬ ਹਰਿੰਦਰਾ ਨਗਰ ਵਿਖੇ ਖਾਲਸਾ ਬਲੱਡ ਡੋਨਰਜ਼ ਕਲੱਬ ਦੇ ਪ੍ਰਧਾਨ ਸੂਰਤ ਸਿੰਘ ਖਾਲਸਾ ਦੀ ਅਗਵਾਈ ਹੇਠ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਕੁਸ਼ਲਦੀਪ ...

ਪੂਰੀ ਖ਼ਬਰ »

ਫ਼ਸਲਾਂ ਦੀ ਸਮੇਂ ਸਿਰ ਖ਼ਰੀਦ ਸਿਰਫ ਕਾਂਗਰਸ ਸਰਕਾਰ ਸਮੇਂ ਹੀ ਹੋਈ: ਜਾਵੇਦ ਅਖ਼ਤਰ

ਬਾਜਾਖਾਨਾ, 13 ਅਪ੍ਰੈਲ (ਜੀਵਨ ਗਰਗ)-ਪੰਜਾਬ ਵਿਚ ਗੈਰ ਕਾਂਗਰਸੀ ਸਰਕਾਰਾਂ ਸਮੇਂ ਪੰਜਾਬ ਦੇ ਕਿਸਾਨ ਆਪਣੀਆਂ ਫ਼ਸਲਾਂ ਵੇਚਣ ਲਈ ਕਈ ਕਈ ਦਿਨ ਮੰਡੀਆਂ ਵਿਚ ਰੁਲਦੇ ਰਹਿੰਦੇ ਸਨ ਅਤੇ ਜਦੋਂ ਵੀ ਪੰਜਾਬ ਵਿਚ ਕਾਂਗਰਸ ਸਰਕਾਰ ਦਾ ਰਾਜ ਆਇਆ ਉਸ ਸਮੇਂ ਕੈਪਟਨ ਅਮਰਿੰਦਰ ਸਿੰਘ ...

ਪੂਰੀ ਖ਼ਬਰ »

ਜੈਤੋ ਮੰਡੀ 'ਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ

ਜੈਤੋ, 13 ਅਪ੍ਰੈਲ (ਭੋਲਾ ਸ਼ਰਮਾ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ਦੀ ਬੇਟੀ ਤੇ ਮਹਿਲਾ ਕਾਂਗਰਸੀ ਆਗੂ ਜਾਵੇਦ ਅਖਤਰ, ਸੀਨੀਅਰ ਕਾਂਗਰਸੀ ਆਗੂ ਸੂਰਜ ਭਾਰਦਵਾਜ ਅਤੇ ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਸਿਕੰਦਰ ਸਿੰਘ ਮੜ੍ਹਾਕ ਨੇ ...

ਪੂਰੀ ਖ਼ਬਰ »

ਜਾਵੇਦ ਅਖ਼ਤਰ ਨੇ ਪਿੰਡ ਵਾਸੀਆਂ ਦੀਆਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ

ਬਾਜਾਖਾਨਾ, 13 ਅਪ੍ਰੈਲ (ਗਰਗ)-ਸੀਨੀਅਰ ਕਾਂਗਰਸੀ ਆਗੂ ਜਾਵੇਦ ਅਖਤਰ ਨੇ ਪਿੰਡ ਮੱਲਾ ਵਿਖੇ ਬਣੇ ਪਾਰਕ ਦਾ ਜਾਇਜ਼ਾ ਲਿਆ | ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਸਿਰਫ਼ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸਮੇਂ ...

ਪੂਰੀ ਖ਼ਬਰ »

ਕਿਸਾਨ ਸੁੱਕੀ ਫ਼ਸਲ ਹੀ ਮੰਡੀਆਂ ਵਿਚ ਲਿਆਉਣ-ਡਿਪਟੀ ਕਮਿਸ਼ਨਰ

ਫ਼ਰੀਦਕੋਟ, 13 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਫ਼ਰੀਦਕੋਟ ਵਿਮਲ ਕੁਮਾਰ ਸੇਤੀਆ ਨੇ ਦੱਸਿਆ ਕਿ ਫ਼ਰੀਦਕੋਟ ਜ਼ਿਲ੍ਹੇ ਵਿਚ ਕਣਕ ਦੀ ਕਟਾਈ ਲਈ ਹਾਰਵੈਸਟ ਕੰਬਾਈਨ ਸਵੇਰੇ 07:00 ਵਜੇ ਤੋਂ ਸ਼ਾਮ 7:00 ਵਜੇ ਤੱਕ ਹੀ ਚੱਲਣਗੀਆਂ | ਇਸ ਸਮੇਂ ਤੋਂ ਬਾਅਦ ਸ਼ਾਮ 07.00 ...

ਪੂਰੀ ਖ਼ਬਰ »

ਇਕਬਾਲ ਸਿੰਘ 11ਵੀਂ ਵਾਰ ਪ੍ਰਧਾਨ ਬਣੇ

ਪੰਜਗਰਾੲੀਂ ਕਲਾਂ, 13 ਅਪ੍ਰੈਲ (ਬਰਾੜ)-ਸਥਾਨਕ ਗੁਰਦੁਆਰਾ ਗੁਰੂ ਨਾਨਕ ਦੇਵ ਸਦਨ (ਅੱਡੇ ਵਾਲਾ) ਦੀ ਪ੍ਰਬੰਧਕ ਕਮੇਟੀ ਦੀ ਚੋਣ ਹੋਈ ਜਿਸ ਵਿਚ ਕਮੇਟੀ ਦੇ ਮੈਂਬਰਾਂ ਵਲੋਂ ਪ੍ਰਧਾਨ ਇਕਬਾਲ ਸਿੰਘ ਅਕਾਲੀ ਨੂੰ 11ਵੀਂ ਵਾਰ ਸਰਬਸੰਮਤੀ ਨਾਲ਼ ਪ੍ਰਧਾਨ ਚੁਣ ਲਿਆ ਗਿਆ | ਉਨ੍ਹਾਂ ...

ਪੂਰੀ ਖ਼ਬਰ »

ਫ਼ਰੀਦਕੋਟ ਜ਼ਿਲ੍ਹੇ 'ਚ 44 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ, ਇਕ ਕੋਰੋਨਾ ਮਰੀਜ਼ ਦੀ ਮੌਤ

ਫ਼ਰੀਦਕੋਟ, 13 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 44 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ ਜਦਕਿ ਇਕ ਕੋਰੋਨਾ ਮਰੀਜ਼ ਦੀ ਮੌਤ ਹੋਈ ਹੈ | ਜ਼ਿਲ੍ਹੇ ...

ਪੂਰੀ ਖ਼ਬਰ »

ਖ਼ਾਲਸਾ ਸਾਜਨਾ ਦਿਵਸ 'ਤੇ ਪੌਦੇ ਵੰਡੇ

ਫ਼ਰੀਦਕੋਟ, 13 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਗੁਰਦੁਆਰਾ ਬਾਬਾ ਵਿਸ਼ਵਕਰਮਾ ਰਾਮਗੜੀਆ ਫ਼ਰੀਦਕੋਟ ਵਿਖੇ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਦਿਹਾੜੇ 'ਤੇ ਵਣ ਵਿਭਾਗ ਫ਼ਰੀਦਕੋਟ ਦੇ ਸਹਿਯੋਗ ਨਾਲ ਭਾਈ ਘਨ੍ਹੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਫ਼ਰੀਦਕੋਟ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਕਿਤਾਬ ਰਿਲੀਜ਼

ਫ਼ਰੀਦਕੋਟ, 13 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸਥਾਨਕ ਗੁਰਦੁਆਰਾ ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਸਭਾ ਵਿਖੇ ਵੈਸਾਖ ਦੀ ਸੰਗਰਾਂਦ ਦਿਹਾੜੇ 'ਤੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ ਜਿਸ ਵਿਚ ਭਾਈ ਕੈਪਟਨ ਹਰਚਰਨ ਸਿੰਘ ਅਤੇ ਭਾਈ ਚਰਨਜੀਤ ਸਿੰਘ ਚੰਨੀ ਦੇ ਕੀਰਤਨੀ ਜਥੇ ...

ਪੂਰੀ ਖ਼ਬਰ »

ਰਾਵਤਸਰ ਧਾਮ ਦੇ ਦਰਸ਼ਨਾਂ ਲਈ ਪੈਦਲ ਡਾਕ ਧਵਜ ਯਾਤਰਾ ਰਵਾਨਾ

ਸ੍ਰੀ ਮੁਕਤਸਰ ਸਾਹਿਬ, 13 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ਼ਹਿਰ ਦੀ ਪੁਰਾਣੀ ਦਾਣਾ ਮੰਡੀ ਸਥਿਤ ਬਾਬਾ ਖੇਤਰਪਾਲ ਮੰਦਰ ਤੋਂ ਅੱਜ ਸ਼ਰਧਾਲੂਆਂ ਦੀ ਪੈਦਲ ਡਾਕ ਧਵਜ ਯਾਤਰਾ ਰਾਵਤਸਰ ਧਾਮ ਦੇ ਦਰਸ਼ਨਾਂ ਲਈ ਧੂਮਧਾਮ ਨਾਲ ਰਵਾਨਾ ਹੋਈ | ਹੈਪੀ ਕੱਕੜ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਖਾਲਸਾ ਪੰਥ ਦਾ ਸਾਜਨਾ ਦਿਵਸ ਮਨਾਇਆ

Êਪੰਜਗਰਾੲੀਂ ਕਲਾਂ, 13 ਅਪ੍ਰੈਲ (ਸੁਖਮੰਦਰ ਸਿੰਘ ਬਰਾੜ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਨਗਰ ਢਿੱਲਵਾਂ ਦੇ ਇਤਿਹਾਸਕ ਗੁਰਦੁਆਰਾ ਗੋਦਾਵਰੀ ਸਰ ਸਾਹਿਬ ਵਿਖੇ ਖਾਲਸਾ ਪੰਥ ਦਾ 322ਵਾਂ ਸਾਜਨਾ ਦਿਵਸ ਸੰਗਤਾਂ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ...

ਪੂਰੀ ਖ਼ਬਰ »

ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਦੋ ਰੋਜ਼ਾ ਵਰਕਸ਼ਾਪ ਲਾਈ

ਸ੍ਰੀ ਮੁਕਤਸਰ ਸਾਹਿਬ, 13 ਅਪ੍ਰੈਲ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਪ੍ਰਭਜੋਤ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਖਦਰਸ਼ਨ ਸਿੰਘ ਬੇਦੀ ਦੇ ਆਦੇਸ਼ਾਂ ਅਤੇ ਬਲਾਕ ਸਿੱਖਿਆ ਅਫ਼ਸਰ ਰਾਜਵਿੰਦਰ ਸਿੰਘ ਸੁਖਨਾ ਦੀ ...

ਪੂਰੀ ਖ਼ਬਰ »

ਵਿਸਾਖੀ ਪੁਰਬ ਮੌਕੇ ਝੰਡੇ ਦੀ ਰਸਮ ਅਦਾ ਕੀਤੀ

ਸ੍ਰੀ ਮੁਕਤਸਰ ਸਾਹਿਬ, 13 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ਼ ਕਰਮਚਾਰੀ ਦਲ ਅਤੇ ਪੰਜਾਬ ਰੋਡਵੇਜ਼ ਸ਼ਡਿਊਲਡ ਕਾਸਟ ਯੂਨੀਅਨ ਵਲੋਂ ਹਰ ਸਾਲ ਦੀ ਤਰ੍ਹਾਂ ਸਾਂਝੇ ਤੌਰ 'ਤੇ ਪੰਜਾਬ ਰੋਡਵੇਜ਼ ਡੀਪੂ ਦੇ ਗੇਟ ਅੱਗੇ ਮੁਲਾਜ਼ਮਾਂ ਦੀ ਇਕੱਤਰਤਾ ਕੀਤੀ | ਇਸ ...

ਪੂਰੀ ਖ਼ਬਰ »

ਵਿਸਾਖੀ ਮੇਲੇ ਮੌਕੇ ਕਬੱਡੀ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 13 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪਿੰਡ ਭੂੰਦੜ ਵਿਖੇ ਧੰਨ-ਧੰਨ ਬਾਬਾ ਭੂੰਦੜ ਸਾਹਿਬ ਜੀ ਕਲੱਬ ਵਲੋਂ ਵਿਸਾਖੀ ਮੇਲੇ ਮੌਕੇ ਲੜਕੇ ਅਤੇ ਲੜਕੀਆਂ ਦੇ 70 ਕਿੱਲੋ ਭਾਰ ਵਰਗ ਦੇ ਕਬੱਡੀ ਮੁਕਾਬਲੇ ਕਰਵਾਏ ਗਏ | ਇਸ ਮੌਕੇ ਲੜਕਿਆਂ ਦੇ ਮੁਕਾਬਲੇ ਵਿਚ ...

ਪੂਰੀ ਖ਼ਬਰ »

ਕੁਝ ਲੋਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਨਾਂਅ 'ਤੇ ਸਿਆਸਤ ਕਰ ਰਹੇ ਹਨ- ਬੰਟੀ ਰੋਮਾਣਾ

ਬਰਗਾੜੀ, 13 ਅਪ੍ਰੈਲ (ਲਖਵਿੰਦਰ ਸ਼ਰਮਾ)-ਯੂਥ ਅਕਾਲੀ ਦਲ ਪੰਜਾਬ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਅਤੇ ਵਿਧਾਇਕ ਕੰਵਰਦੀਪ ਸਿੰਘ ਰੋਜ਼ੀ ਬਰਕੰਦੀ ਵਿਸਾਖੀ ਦੇ ਸ਼ੁੱਭ ਦਿਹਾੜੇ 'ਤੇ ਗੁਰਦੁਆਰਾ ਸਾਹਿਬ ਬਰਗਾੜੀ ਪਹੁੰਚੇ ਜਿੱਥੇ ਉਨ੍ਹਾਂ ਸਮੇਤ ਮਾਰਕਫੈੱਡ ...

ਪੂਰੀ ਖ਼ਬਰ »

ਵਾਰਡ ਨੰਬਰ-3 'ਚ ਕੈਂਪ ਦੌਰਾਨ 100 ਲੋਕਾਂ ਨੇ ਲਗਵਾਇਆ ਕੋਰੋਨਾ ਵੈਕਸੀਨ ਦਾ ਟੀਕਾ

ਜੈਤੋ, 13 ਅਪ੍ਰੈਲ (ਭੋਲਾ ਸ਼ਰਮਾ)-ਸ਼ਹਿਰ ਦੇ ਬਾਕੀਆਂ ਹਿੱਸਿਆਂ ਵਾਂਗ ਵਾਰਡ ਨੰਬਰ-3 ਦੇ ਐਮ.ਸੀ. ਤੇ ਸੀਨੀਅਰ ਅਕਾਲੀ ਆਗੂ ਨਰਿੰਦਰਪਾਲ ਸਿੰਘ ਰਾਮੇਆਣਾ ਨੇ ਵੀ ਆਪਣੇ ਵਾਰਡ ਵਿਚ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਮੁਫ਼ਤ ਟੀਕਾਕਰਨ ਕੈਂਪ ਗੁਰਦੁਆਰਾ ਪਾਤਸ਼ਾਹੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX