ਤਾਜਾ ਖ਼ਬਰਾਂ


ਕੋਰੋਨਾ ਪੀੜਤ ਅੰਡਰਵਰਲਡ ਡਾਨ ਛੋਟਾ ਰਾਜਨ ਹੋਇਆ ਠੀਕ
. . .  1 day ago
ਨਵੀਂ ਦਿੱਲੀ,11 ਮਈ - ਅੰਡਰਵਰਲਡ ਡਾਨ ਛੋਟਾ ਰਾਜਨ ਕੋਰੋਨਾ ਤੋਂ ਠੀਕ ਹੋਣ 'ਤੇ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਸ ਨੂੰ 25 ਅਪ੍ਰੈਲ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ...
ਨਵੀਂ ਦਿੱਲੀ : ਕੋਰੋਨਾ ਦੇ ਵਧਦੇ ਮਾਮਲਿਆਂ ਕਾਰਨ ਪ੍ਰਧਾਨ ਮੰਤਰੀ ਮੋਦੀ ਜੀ-7 ਸਿਖਰ ਸੰਮੇਲਨ 'ਚ ਨਹੀਂ ਲੈਣਗੇ ਹਿੱਸਾ
. . .  1 day ago
ਪੁਲਿਸ ਥਾਣਾ ਕੋਟ ਖਾਲਸਾ ਅਧੀਨ ਖੇਤਰ ਆਦਰਸ਼ ਨਗਰ ਵਿੱਖੇ ਇਕ ਨੌਜਵਾਨ ਵੱਲੋਂ ਆਪਣੇ ਆਪ ਨੂੰ ਲਗਾਈ ਅੱਗ
. . .  1 day ago
ਛੇਹਰਟਾ , 11 ਮਈ {ਸੁਰਿੰਦਰ ਸਿੰਘ ਵਿਰਦੀ}-ਪੁਲਿਸ ਥਾਣਾ ਕੋਟ ਖਾਲਸਾ ਦੇ ਅਧੀਨ ਆਉਂਦੇ ਇਲਾਕਾ ਆਦਰਸ਼ ਨਗਰ ਵਿਖੇ ਇਕ ਨੌਜਵਾਨ ਵਲੋਂ ਅੱਗ ਲਗਾ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕਰਨ ਦੀ ਖਬਰ ਸਾਹਮਣੇ ...
ਚੰਡੀਗੜ੍ਹ : ਸਿੱਖਿਆ ਵਿਭਾਗ ਵੱਲੋਂ 8 ਸਿੱਖਿਆ ਅਧਿਕਾਰੀਆਂ ਦੇ ਤਬਾਦਲੇ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਵਿਚ 12 ਮੌਤਾਂ ਨਾਲ 702 ਨਵੇਂ ਕੋਰੋਨਾ ਕੇਸ
. . .  1 day ago
ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ )- ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹੇ ਵਿਚ 12 ਹੋਰ ਮੌਤਾਂ ਹੋ ਜਾਣ ਕਾਰਨ ਮੌਤਾਂ ਦੀ ਗਿਣਤੀ 229 ਤੱਕ ਪੁੱਜ ਗਈ ਹੈ। ਜਦੋਂਕਿ ਅੱਜ ਜ਼ਿਲ੍ਹੇ ਵਿਚ ਕੋਰੋਨਾ ਦੇ 702 ...
ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਲਾਉਣ ਦੀ ਦਿੱਤੀ ਮਨਜ਼ੂਰੀ
. . .  1 day ago
ਫ਼ਿਰੋਜ਼ਪੁਰ (ਖੋਸਾ ਦਲ ਸਿੰਘ ) , 11 ਮਈ { ਮਨਪ੍ਰੀਤ ਸਿੰਘ ਸੰਧੂ}-ਪਿਛਲੇ ਕੁਝ ਦਿਨਾਂ ਤੋਂ ਪੰਜਾਬ ਸਰਕਾਰ ਵਲੋਂ ਝੋਨਾ ਲਾਉਣ ਦੀ ਤਰੀਕ ਦਾ ਨਾਂ ਐਲਾਨ ਕਰਨ ਕਾਰਨ ਕਿਸਾਨ ਪਨੀਰੀ ਬੀਜਣ ਨੂੰ ਲੈ ਕੇ ਦੁਚਿੱਤੀ ਵਿਚ ਸਨ,ਇਸ ਦੁਚਿੱਤੀ ਨੂੰ ਦੂਰ ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 5 ਮੌਤਾਂ, 537 ਨਵੇਂ ਕੇਸਾਂ ਦੀ ਪੁਸ਼ਟੀ
. . .  1 day ago
ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 537 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ,ਜਦਕਿ 215 ਪੀੜਤ ਸਿਹਤਯਾਬ ਵੀ ਹੋਏ ਹਨ। ਸਿਹਤ ਵਿਭਾਗ ਵਲੋਂ ਜਾਰੀ ...
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਤਬਦੀਲ
. . .  1 day ago
ਲੁਧਿਆਣਾ,11 ਮਈ(ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ । ਜ਼ਿਲ੍ਹਾ ਲੁਧਿਆਣਾ ਦੇ ਸਕੂਲ ਹੁਣ ਸਵੇਰੇ 8 ...
ਓਲਡਹੈਮ ਇੰਗਲੈਂਡ 'ਚ ਪ੍ਰੀਸ਼ਦ ਦੀ ਕਮਾਨ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਬਣੀ ਅਰੂਜ ਸ਼ਾਹ
. . .  1 day ago
ਲੰਡਨ , 11 ਮਈ - ਇੱਕ ਲੇਬਰ ਕੌਂਸਲਰ ਓਲਡਹੈਮ ਦੇ ਨਵੇਂ ਨੇਤਾ ਵਜੋਂ ਚੁਣੇ ਜਾਣ ਤੋਂ ਬਾਅਦ ਇੰਗਲੈਂਡ ਦੇ ਉੱਤਰ ਵਿਚ ਇੱਕ ਕੌਂਸਲ ਦਾ ਅਹੁਦਾ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਅਰੂਜ ਸ਼ਾਹ ਬਣ ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਦਾ ਕਹਿਰ ਜਾਰੀ, 13 ਹੋਰ ਮੌਤਾਂ, 328 ਨਵੇਂ ਕੋਰੋਨਾ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ । ਕੋਰੋਨਾ ਕਾਰਨ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਸਿਹਤ ਵਿਭਾਗ ਦੀ ਸੂਚਨਾ ਅਨੁਸਾਰ ...
ਕਪੂਰਥਲਾ ਜ਼ਿਲ੍ਹੇ ਵਿਚ ਕੋਰੋਨਾ ਕਾਰਨ ਹੋਈਆਂ 6 ਮੌਤਾਂ, 318 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਕਪੂਰਥਲਾ, 11 ਮਈ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਦਿਨੋ ਦਿਨ ਵੱਧਦਾ ਜਾ ਰਿਹਾ ਹੈ ਤੇ ਅੱਜ ਹੁਣ ਤੱਕ ਦੇ ਸਭ ਤੋਂ ਵੱਧ ਇੱਕੋਂ ਦਿਨ ਵਿਚ ਆਏ 318 ਮਰੀਜ਼ ਕੋਰੋਨਾ ਪਾਜ਼ੀਟਿਵ ਦਰਜ ਕੀਤੇ ਗਏ ਹਨ ...
ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ : 458 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 9 ਦੀ ਮੌਤ
. . .  1 day ago
ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 458 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 126 ਨਵੇਂ ਕੇਸ, ਦੋ ਮੌਤਾਂ
. . .  1 day ago
ਬਰਨਾਲਾ, 11 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 126 ਨਵੇਂ ਕੇਸ ਸਾਹਮਣੇ ਆਏ ਹਨ | ਜਦਕਿ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ...
ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ , 11 (ਮਈ ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 38247 ਕੁੱਲ ਸਕਾਰਾਤਮਕ ਮਾਮਲਿਆਂ ਦੀ...
ਲੁਧਿਆਣਾ ਵਿਚ ਕੋਰੋਨਾ ਨਾਲ 43 ਮੌਤਾਂ
. . .  1 day ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 43 ਮੌਤਾਂ ਹੋ ਗਈਆਂ ਹਨ। ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ...
ਐਮ.ਬੀ.ਐਸ.ਪੀ.ਐਸ.ਯੂ. ਪਟਿਆਲਾ ਕੈਂਪਸ ਲਈ ਮਨਜ਼ੂਰ ਰਾਸ਼ੀ ਤੁਰੰਤ ਜਾਰੀ ਕਰਨ ਦੇ ਨਿਰਦੇਸ਼
. . .  1 day ago
ਚੰਡੀਗੜ੍ਹ , 11 ਮਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ...
ਮੋਗਾ ਵਿਚ ਕੋਰੋਨਾ ਦਾ ਧਮਾਕਾ, ਇਕੋ ਦਿਨ ਵਿਚ ਆਏ 123 ਮਾਮਲੇ
. . .  1 day ago
ਮੋਗਾ, 1 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਫਿਰ ਧਮਾਕਾ ਹੋਇਆ ਹੈ ਅਤੇ ਇਕੋ ਦਿਨ 123 ਕੋਰੋਨਾ ਪੀੜਤ ਨਵੇਂ ਮਾਮਲੇ ਆਏ ਹਨ । ਮਰੀਜ਼ਾਂ ਦੀ ਕੁੱਲ ਗਿਣਤੀ...
ਪਠਾਨਕੋਟ ਵਿਚ ਕੋਰੋਨਾ ਦੇ 264 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 11 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ | ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ...
ਡੀ.ਐੱਸ.ਪੀ ਪੱਧਰ ਦੇ 13 ਅਧਿਕਾਰੀਆਂ ਦੇ ਤਬਾਦਲੇ
. . .  1 day ago
ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਪੰਜਾਬ ਪੁਲਸ ਵਿਚ ਫੇਰਬਦਲ ਕਰਦਿਆਂ...
ਬਸੇਰਾ ਪ੍ਰਾਜੈਕਟ 'ਤੇ ਕੰਮ ਕੀਤਾ ਜਾਵੇ ਤੇਜ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 11 ਮਈ - ਸ਼ਹਿਰੀ ਗ਼ਰੀਬਾਂ ਨੂੰ ਘਰ ਮੁਹੱਈਆ ਕਰਾਉਣ ਦੀ ਆਪਣੀ ਵਚਨਬੱਧਤਾ ਨੂੰ ਦਰਸਾਉਂਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ...
ਰਾਮ ਕਰਨ ਵਰਮਾ ਮੱਧ ਅਫ਼ਰੀਕੀ ਗਣਰਾਜ ਵਿਚ ਭਾਰਤ ਦੇ ਅਗਲੇ ਰਾਜਦੂਤ
. . .  1 day ago
ਨਵੀਂ ਦਿੱਲੀ , 11 ਮਈ - ਰਾਮ ਕਰਨ ਵਰਮਾ, ਜੋ ਮੌਜੂਦਾ ਸਮੇਂ ਵਿਚ ਡੈਮੋਕਰੇਟਿਕ ਰੀਪਬਲਿਕ ਆਫ ਕਾਂਗੋ ਵਿਚ ਭਾਰਤ ਦੇ ਰਾਜਦੂਤ ਹਨ, ਉਨ੍ਹਾਂ ਨੂੰ ਕਿਨਸ਼ਾਸਾ ਵਿਚ ਨਿਵਾਸ...
ਹਿਮਾਚਲ ਪ੍ਰਦੇਸ਼ ਵਿਚ ਦਸਵੀਂ ਦੇ 1.16 ਲੱਖ ਵਿਦਿਆਰਥੀਆਂ ਨੂੰ 11 ਵੀਂ ਜਮਾਤ ਵਿਚ ਪ੍ਰਮੋਟ ਕੀਤਾ
. . .  1 day ago
ਊਨਾ,11 ਮਈ (ਹਰਪਾਲ ਸਿੰਘ ਕੋਟਲਾ) - ਡਾਇਰੈਕਟਰ ਹਿਮਾਚਲ ਪ੍ਰਦੇਸ਼ ਉੱਚ ਸਿੱਖਿਆ ਨੇ ਸਕੂਲ ਸਿੱਖਿਆ ਬੋਰਡ ਦੀਆਂ 10 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ...
ਪਹਿਲੀ ਖ਼ੁਰਾਕ ਲੈ ਚੁੱਕੇ ਲਾਭਪਾਤਰੀਆਂ ਨੂੰ ਦੂਜੀ ਖ਼ੁਰਾਕ ਲਈ ਦਿੱਤੀ ਜਾਵੇ ਤਰਜੀਹ - ਰਾਜੇਸ਼ ਭੂਸ਼ਨ (ਕੇਂਦਰੀ ਸਿਹਤ ਸਕੱਤਰ)
. . .  1 day ago
ਨਵੀਂ ਦਿੱਲੀ , 11 ਮਈ - ਸਾਰੇ ਸੂਬੇ ਇਹ ਸੁਨਿਸ਼ਚਿਤ ਕਰਨ ਕਿ ਜਿੰਨਾਂ ਨੇ ਪਹਿਲੀ ਖ਼ੁਰਾਕ ਲਈ ਹੈ, ਉਨ੍ਹਾਂ ਨੂੰ ਦੂਜੀ ਖ਼ੁਰਾਕ ਲਈ ਤਰਜੀਹ ਦਿੱਤੀ ਜਾਵੇ...
ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ
. . .  1 day ago
ਅੰਮ੍ਰਿਤਸਰ, 11 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਬੁੱਧਵਾਰ 12 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ...
ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੁਕਾਨਾਂ ਖੋਲ੍ਹਣ ਸਬੰਧੀ ਨਵੀਂ ਸਮਾਂ ਸਾਰਨੀ ਜਾਰੀ
. . .  1 day ago
ਫ਼ਾਜ਼ਿਲਕਾ, 11 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ ਦੇ ਤਾਜਾ ਹਲਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਲਈ ਨਵੀਂ ਸਮਾਂ ਸਾਰਨੀ ਲਾਗੂ ਕੀਤੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। ਜੋਸਫ ਕਾਫਮੈਨ

ਸੰਗਰੂਰ

ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਵਿਸਾਖੀ ਦਿਹਾੜਾ

ਮਸਤੂਆਣਾ ਸਾਹਿਬ, 13 ਅਪ੍ਰੈਲ (ਦਮਦਮੀ) -ਵੀਂਹਵੀ ਸਦੀ ਦੀ ਮਹਾਨ ਸ਼ਖਸੀਅਤ ਸੰਤ ਅਤਰ ਸਿੰਘ ਜੀ ਵਲੋਂ ਸਥਾਪਤ ਕੀਤੇ ਮਾਲਵੇ ਦੇ ਪ੍ਰਸਿੱਧ ਅਸਥਾਨ ਮਸਤੂਆਣਾ ਸਾਹਿਬ ਵਿਖੇ ਅਕਾਲ ਕਾਲਜ ਕੌਂਸਲ ਦੇ ਪ੍ਰਬੰਧ ਅਧੀਨ ਗੁਰਦੁਆਰਾ ਗੁਰਸਾਗਰ ਸਾਹਿਬ, ਗੁ. ਸੱਚਖੰਡ ਅੰਗੀਠਾ ਸਾਹਿਬ, ਗੁ. ਮਾਤਾ ਭੋਲੀ ਜੀ ਵਿਖੇ ਮੱਸਿਆ ਦਾ ਪਵਿੱਤਰ ਦਿਹਾੜਾ ਇਲਾਕੇ ਦੀਆਂ ਸਰਧਾਲੂ ਸੰਗਤਾਂ ਵੱਲੋਂ ਬੜੀ ਸਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਮਸਤੂਆਣਾ ਸਾਹਿਬ ਦੇ ਵੱਖ ਵੱਖ ਗੁਰਦੁਆਰਾ ਸਾਹਿਬ ਵਿਖੇ ਸੀ੍ਰ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਉਚ ਕੋਟੀ ਦੇ ਰਾਗੀ ਢਾਡੀ ਜਥਿਆਂ ਤੋਂ ਇਲਾਵਾ ਇੰਜੀਨੀਅਰ ਭਾਈ ਹਰਦੀਪਕ ਸਿੰਘ ਟਿੱਬੇ ਵਾਲੇ, ਬਾਬਾ ਜਗਰੂਪ ਸਿੰਘ ਕੱਟੂ ਵਾਲੇ, ਬਾਬਾ ਗੁਰਜੰਟ ਸਿੰਘ ਤਪਾ ਦਰਾਜ ਵਾਲੇ, ਭਾਈ ਜਸਵਿੰਦਰ ਸਿੰਘ ਬਡਰੁੱਖਾਂ, ਭਾਈ ਅੰਮਿ੍ਤਪਾਲ ਸਿੰਘ ਪੱਖੋ, ਭਾਈ ਕਿ੍ਸ਼ਨ ਸਿੰਘ, ਭਾਈ ਸੁਖਦੇਵ ਸਿੰਘ, ਭਾਈ ਗੁਰਮੇਲ ਸਿੰਘ, ਭਾਈ ਚਮਕੌਰ ਸਿੰਘ, ਭਾਈ ਵਰਿੰਦਰਪਾਲ ਸਿੰਘ ਹਰੇੜੀ ਵਾਲੇ, ਭਾਈ ਰਾਜਵੀਰ ਸਿੰਘ ਬਠਿੰਡਾ, ਭਾਈ ਸੁਖਵਿੰਦਰ ਸਿੰਘ ਅਤੇ ਭਾਈ ਕਰਮਜੀਤ ਸਿੰਘ, ਭਾਈ ਮਿੱਠਾ ਸਿੰਘ ਦੇ ਜਥੇ ਵਲੋਂ ਕਥਾ ਕੀਰਤਨ ਅਤੇ ਢਾਡੀ ਭਾਈ ਪਿਆਰਾ ਸਿੰਘ ਪ੍ਰੇਮੀ, ਭਾਈ ਮੰਗਾ ਸਿੰਘ, ਭਾਈ ਬਚਿੱਤਰ ਸਿੰਘ, ਭਾਈ ਮਲਕੀਤ ਸਿੰਘ ਲੌਂਗੋਵਾਲ ਦੇ ਢਾਡੀ ਜਥਿਆਂ ਵੱਲੋਂ ਢਾਡੀ ਵਾਰਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ 70 ਦੇ ਕਰੀਬ ਪ੍ਰਾਣੀਆਂ ਨੇ ਅੰਮਿ੍ਤਪਾਨ ਕੀਤਾ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵਲੋਂ ਆਈਆਂ ਇਲਾਕੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਤੋਂ ਇਲਾਵਾ ਰਾਗੀ ਢਾਡੀ ਜਥਿਆਂ ਨੂੰ ਸਿਰੋਪਾਉ ਭੇਟ ਕੀਤੇ ਗਏ | ਇਸ ਮੌਕੇ ਸਕੱਤਰ ਜਸਵੰਤ ਸਿੰਘ ਖਹਿਰਾ, ਜਥੇਦਾਰ ਹਰਜੀਤ ਸਿੰਘ ਸੰਜੂਮਾ, ਗੁਰਜੰਟ ਸਿੰਘ ਦੁੱਗਾਂ, ਬਲਦੇਵ ਸਿੰਘ ਭੰਮਾਵੱਦੀ, ਸਿਆਸਤ ਸਿੰਘ ਗਿੱਲ, ਮਾਸਟਰ ਭੁਪਿੰਦਰ ਸਿੰਘ ਗਰੇਵਾਲ, ਹਾਕਮ ਸਿੰਘ ਬਹਾਦਰਪੁਰ, ਗਮਦੂਰ ਸਿੰਘ ਖਹਿਰਾ, ਅਮਰਜੀਤ ਸਿੰਘ ਜਵੰਧਾ, ਜਥੇਦਾਰ ਗੁਲਜਾਰਾ ਸਿੰਘ ਕੱਟੂ, ਪਿ੍ੰਸੀਪਲ ਰਾਜਵਿੰਦਰ ਸਿੰਘ ਕੌਲੀ, ਚਰਨਜੀਤ ਸਿੰਘ ਸਿੱਧੂ, ਮਨਜੀਤ ਸਿੰਘ ਚੰਗਾਲ, ਭਾਈ ਸਿੰਦਰਪਾਲ ਸਿੰਘ, ਭਾਈ ਗੁਰਜੀਤ ਸਿੰਘ ਦੁੱਗਾਂ ਸਮੇਤ ਹੋਰ ਕੌਂਸਲ ਮੈਂਬਰਾਨ ਅਤੇ ਇਲਾਕੇ ਦੀਆਂ ਵੱਡੀ ਗਿਣਤੀ ਵਿਚ ਸੰਗਤਾਂ ਵੀ ਮੌਜੂਦ ਸਨ |
ਸੁਨਾਮ ਊਧਮ ਸਿੰਘ ਵਾਲਾ, (ਸੱਗੂ, ਭੁੱਲਰ, ਧਾਲੀਵਾਲ) - ਗੁਰਦੁਆਰਾ ਸਾਹਿਬ ਅਕਾਲਗੜ੍ਹ ਸੁਨਾਮ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਵਿਸਾਖੀ ਦਾ ਦਿਹਾੜਾ ਅੱਜ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਮ ਮਨਾਇਆ ਗਿਆ | ਸਿੱਖ ਕੌਮ ਦੇ ਵਿਦਵਾਨ ਅਤੇ ਕਥਾਵਾਚਕ ਨਿਸ਼ਾਨ ਸਿੰਘ ਨਾਮਧਾਰੀ, ਹਰਦੀਪ ਸਿੰਘ ਪਾਤੜਾਂ, ਭਾਈ ਅਵਤਾਰ ਸਿੰਘ ਅਤੇ ਭਾਈ ਗੁਰਲਾਲ ਸਿੰਘ ਨਾਮਧਾਰੀ ਨੇ ਆਪਣੇ ਅਨਮੋਲ ਵਚਨਾਂ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਇਸ ਮੌਕੇ ਤੇ ਅੰਮਿ੍ਤ ਸੰਚਾਰ ਦੀ ਸੇਵਾ ਗੁਰਦੁਆਰਾ ਸਾਹਿਬ ਪਰਮੇਸ਼ਰ ਦੁਆਰ ਜੀ ਦੇ ਜਥੇ ਵਲੋਂ ਨਿਭਾਈ ਗਈ | ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਮੰਡੀ ਬੋਰਡ ਪੰਜਾਬ ਦੇ ਸਾਬਕਾ ਵਾਇਸ ਚੇਅਰਮੈਨ ਸ੍ਰ ਰਵਿੰਦਰ ਸਿੰਘ ਚੀਮਾ ਨੇ ਸੰਗਤਾਂ ਨੂੰ ਵਿਸਾਖੀ ਦੀ ਵਧਾਈ ਦਿੱਤੀ | ਇਸ ਮੌਕੇ ਤੇ ਗੁਰਚਰਨ ਸਿੰਘ ਧਾਲੀਵਾਲ, ਕਰਮਿੰਦਰ ਪਾਲ ਸਿੰਘ ਟੋਨੀ, ਕੁਲਦੀਪ ਸਿੰਘ ਜੱਗੀ, ਕੁਲਵਿੰਦਰ ਸਿੰਘ ਨਾਮਧਾਰੀ, ਤਰਵਿੰਦਰ ਸਿੰਘ ਢਿੱਲੋਂ, ਬਲਿਹਾਰ ਸਿੰਘ, ਦਲਜੀਤ ਸਿੰਘ, ਹਰਮਨਦੀਪ ਸਿੰਘ, ਜਗਜੀਤ ਸਿੰਘ, ਸ਼ਾਹਬਾਜ਼ ਸਿੰਘ ਚੀਮਾ, ਪ੍ਰਨੀਤ ਸਿੰਘ ਸਲਵੀ, ਏਕਮਜੋਤ ਸਿੰਘ, ਸਹਿਜਪ੍ਰੀਤ ਸਿੰਘ, ਲਖਵਿੰਦਰ ਸਿੰਘ, ਸੁਰਜੀਤ ਸਿੰਘ ਆਨੰਦ, ਸੁਰਿੰਦਰਪਾਲ ਸਿੰਘ ਪੈਪਸੀ, ਪਰਮਜੀਤ ਸਿੰਘ ਆਨੰਦ, ਤਰਲੋਕ ਸਿੰਘ ਚੀਮਾ, ਹਰਮਨਦੀਪ ਸਿੰਘ ਵੜੈਚ, ਮਨਪ੍ਰੀਤ ਸਿੰਘ ਮਨੀ ਕੌਂਸਲਰ, ਜਗਜੀਤ ਸਿੰਘ ਹੰਝਰਾ, ਮਾਸਟਰ ਸੁਰਿੰਦਰ ਸਿੰਘ ਆਦਿ ਵੀ ਸੰਗਤਾਂ ਹਾਜ਼ਰ ਸਨ |
ਮਾਲੇਰਕੋਟਲਾ, (ਹਨੀਫ਼ ਥਿੰਦ) - ਬਾਬਾ ਬੰਦਾ ਸਿੰਘ ਬਹਾਦਰ ਵੈੱਲਫੇਅਰ ਕਲੱਬ ਤੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਪਿੰਡ ਅਮੀਰ ਨਗਰ ਦੁੱਲਮਾਂ ਨੇੜੇ ਮਾਲੇਰਕੋਟਲਾ ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸੁੰਦਰ ਦਸਤਾਰ ਤੇ ਲੰਮੇ ਕੇਸ ਮੁਕਾਬਲੇ ਕਰਵਾਏ ਗਏ ਜਿਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਮਨਦੀਪ ਸਿੰਘ ਖ਼ੁਰਦ ਤੇ ਕਲੱਬ ਪ੍ਰਧਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਇਸ ਮੁਕਾਬਲੇ ਵਿਚ ਸੈਂਕੜੇ ਬੱਚਿਆਂ ਨੇ ਭਾਗ ਲਿਆ ਜਿਸ ਵਿਚ ਜੇਤੂ ਬੱਚਿਆਂ ਨੂੰ ਨਗਦ ਇਨਾਮ ਤੇ ਸੁੰਦਰ ਟਰਾਫ਼ੀ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜਰਨਲ ਸਕੱਤਰ ਤਰਕਸਦੀਪ ਸਿੰਘ ਥਿੰਦ, ਮੁੱਖ ਸਲਾਹਕਾਰ ਰੁਲਦਾ ਸਿੰਘ, ਪ੍ਰਧਾਨ ਸੁਖਵਿੰਦਰ ਸਿੰਘ, ਮੀਤ ਪ੍ਰਧਾਨ ਰਵਿੰਦਰ ਸਿੰਘ, ਖ਼ਜ਼ਾਨਚੀ ਹਰਪ੍ਰੀਤ ਸਿੰਘ, ਪ੍ਰਦੀਪ ਸਿੰਘ, ਸਲਾਹਕਾਰ ਧਰਮਪ੍ਰੀਤ ਸਿੰਘ, ਮਨਪ੍ਰੀਤ ਸਿੰਘ ਲੁਧਿਆਣਾ, ਸੁਖਪ੍ਰੀਤ ਸਿੰਘ ਕੁਠਾਲਾ, ਗੁਰਕਰਨ ਸਿੰਘ ਸਰੋਦ, ਹਰਪ੍ਰੀਤ ਸਿੰਘ ਚੀਮਾਂ ਤੋਂ ਇਲਾਵਾ ਨਗਰ ਪੰਚਾਇਤ ਵਲੋਂ ਸਰਪੰਚ ਗੁਰਦੀਪ ਸਿੰਘ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ |
ਅਮਰਗੜ੍ਹ, (ਝੱਲ, ਮੰਨਵੀ) - ਮਾਹੋਰਾਣਾ ਟੋਲ ਪਲਾਜ਼ਾ ਵਿਖੇ ਸੰਘਰਸ਼ ਦੇ 187ਵੇਂ ਦਿਨ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਿਹਾੜਾ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ ਅਤੇ ਇਸ ਉਪਰੰਤ ਨਾਟਕ ਪਾਰਟੀ ਵਲੋਂ ਸਮਾਜਿਕ ਕੁਰੀਤੀਆਂ ਖ਼ਿਲਾਫ਼ ਨਾਟਕਾਂ ਦੀ ਖ਼ੂਬਸੂਰਤ ਪੇਸ਼ਕਾਰੀ ਕੀਤੀ ਗਈ | ਇਸ ਮੌਕੇ ਕਰਮਜੀਤ ਸਿੰਘ ਬਨਭੌਰਾ, ਪਰਮਜੀਤ ਸਿੰਘ ਸਲਾਰ, ਹਰਬੰਸ ਸਿੰਘ ਸਲਾਰ, ਮਾਸਟਰ ਬਲਵੀਰ ਸਿੰਘ ਬਨਭੌਰਾ ਲਾਭ ਸਿੰਘ ਬਨਭੌਰਾ, ਜ਼ੋਰਾ ਸਿੰਘ ਬਨਭੌਰਾ, ਜਥੇਦਾਰ ਹਰਨੇਕ ਸਿੰਘ ਤੋਲੇਵਾਲ , ਨਿਰਭੈ ਸਿੰਘ ਤੋਲੇਵਾਲ, ਗੁਰਲੀਨ ਕੌਰ ਲਾਂਗੜੀਆਂ, ਕੁਲਬੀਰ ਕੌਰ ਬਨਭੌਰਾ, ਮਾਸਟਰ ਗੁਰਜੰਟ ਸਿੰਘ ਲਾਂਗੜੀਆਂ ਆਦਿ ਨੇ ਸ਼ਿਰਕਤ ਕੀਤੀ | ਮੰਚ ਸੰਚਾਲਨ ਦੀ ਜ਼ਿੰਮੇਵਾਰੀ ਨਰਿੰਦਰਜੀਤ ਸਿੰਘ ਸਲਾਰ ਵਲੋਂ ਨਿਭਾਈ ਗਈ |
ਪੰਛੀਆਂ ਲਈ ਬਾਜਰਾ ਅਤੇ ਚਰੀ ਬੀਜ ਕੇ ਵਿਲੱਖਣ ਢੰਗ ਨਾਲ ਮਨਾਇਆ ਖ਼ਾਲਸਾ ਦਿਵਸ
ਲਹਿਰਾਗਾਗਾ, (ਸੂਰਜ ਭਾਨ ਗੋਇਲ) - ਪਿੰਡ ਭੁਟਾਲ ਕਲਾਂ ਵਿਚ ਕੁਦਰਤ ਸੇਵਾ ਸਮਰਪਿਤ ਸੰਸਥਾ ਜੀਓ ਅਤੇ ਜਿਊਣ ਦਿਓ ਨੇ ਗੁਰਬਾਣੀ ਦੇ ਸਰਬੱਤ ਦੇ ਭਲੇ ਉਪਦੇਸ਼ ਉੱਤੇ ਚਲਦੇ ਪੰਛੀਆਂ ਲਈ ਬਾਜਰਾ ਅਤੇ ਚਰੀ ਬੀਜ ਕੇ ਖਾਲਸੇ ਪੰਥ ਦੇ ਸਾਜਨਾ ਦਿਵਸ ਮੌਕੇ ਪੰਛੀਆਂ ਲਈ ਬਾਜਰਾ ਬੀਜ ਗੁਰੂਆਂ ਨੂੰ ਵਿਲੱਖਣ ਢੰਗ ਨਾਲ ਸੱਜਦਾ ਕੀਤਾ | ਸੰਸਥਾ ਦੇ ਸੇਵਾਦਾਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਅਪਣੀ ਸ਼ਹੀਦੀ ਦੇ ਕੇ ਮਨੁੱਖਤਾ ਨੂੰ ਸਭ ਦੇ ਭਲੇ ਦੇ ਵਿਚਾਰ ਉੱਤੇ ਚੱਲਣ ਦਾ ਉਪਦੇਸ ਦਿੱਤਾ ਸੀ ਗੁਰੂ ਸਾਹਿਬ ਦੀ ਸ਼ਹੀਦੀ ਲਾਸਾਨੀ ਹੈ ਮਨੁੱਖ ਨੇ ਕੁਦਰਤ ਦੇ ਨਿਯਮ ਨੂੰ ਤੋੜ ਕੇ ਹੋਰਨਾਂ ਜੀਵ ਜੰਤੂਆਂ ਦੇ ਜਿਊਣ ਦੇ ਹੱਕ ਨੂੰ ਖੋਹ ਲੈਣਾ ਅਪਣਾ ਅਧਿਕਾਰ ਸਮਝਦਾ ਹੈ ਸੋ ਅਜੋਕੇ ਸਮੇਂ ਇਸ ਸਿ੍ਸਟੀ ਨੂੰ ਇੱਕੋ ਇੱਕ ਜੋਤ ਖ਼ਤਮ ਹੋਣ ਤੋਂ ਬਚਾ ਸਕਦੀ ਹੈ |
ਚੀਮਾ ਮੰਡੀ, (ਜਸਵਿੰਦਰ ਸਿੰਘ ਸੇਰੋਂ) - ਕਲਗ਼ੀਧਰਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਚੀਮਾ ਸਾਹਿਬ ਅੰਗਰੇਜ਼ੀ ਅਤੇ ਪੰਜਾਬੀ ਮਾਧਿਅਮ ਵਿਖੇ ਖ਼ਾਲਸਾ ਸਾਜਣਾ ਦਿਵਸ ਬੜੇ ਉਤਸ਼ਾਹ ਅਤੇ ਸਰਧਾ ਨਾਲ ਮਨਾਇਆ ਗਿਆ | ਇਸ ਮੌਕੇ 5 ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਅਰਦਾਸ ਬੇਨਤੀ ਕਰ ਕੇ ਪਾਏ ਗਏ, ਉਪਰੰਤ ਅਕਾਲ ਅਕੈਡਮੀ ਦੇ ਵਿਦਿਆਰਥੀਆਂ ਨੇ ਸਬਦ ਕੀਰਤਨ ਸਰਵਣ ਕਰਵਾਇਆ | ਇਸ ਮੌਕੇ ਵਿਦਿਆਰਥੀਆਂ ਨੇ ਵਿਸਾਖੀ ਨਾਲ ਸਬੰਧਿਤ ਭਾਸਣ ਅਤੇ ਕਵਿਤਾਵਾਂ ਦੀ ਸਰਵਣ ਕਰਵਾਈਆਂ | ਇਸ ਉਪਰੰਤ ਅਕਾਲ ਅਕੈਡਮੀ ਦੇ ਪਿ੍ੰਸੀਪਲ ਮੈਡਮ ਸੁਦਰਪਨ ਵੱਲੋਂ ਸਮੂਹ ਅਧਿਆਪਕਾਂ ਅਤੇ ਸਟਾਫ਼ ਨੂੰ ਖ਼ਾਲਸਾ ਸਾਜਣਾ ਦਿਵਸ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਭਾਈ ਸੁਖਦੇਵ ਸਿੰਘ ਵੀਰਜੀ, ਗਗਨਦੀਪ ਕੌਰ ਪਿ੍ੰਸੀਪਲ ਪੰਜਾਬੀ ਮਾਧਿਅਮ, ਮੈਡਮ ਗੁਰਪ੍ਰੀਤ ਕੌਰ ਵਾਇਸ ਪਿ੍ੰਸੀਪਲ ਤੋਂ ਇਲਾਵਾ ਸਟਾਫ਼ ਮੌਜੂਦ ਸੀ |
ਮਲੇਰਕੋਟਲਾ, (ਕੁਠਾਲਾ) -ਅੱਜ ਸਥਾਨਕ ਗੁਰਦੁਆਰਾ ਸਾਹਿਬ ਹਾਅ ਦਾ ਨਾਅਰਾ ਵਿਖੇ ਖਾਲਸੇ ਦਾ ਸਾਜਨਾ ਦਿਹਾੜਾ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਤਿੰਨ ਦਿਨ ਤੋਂ ਜਾਰੀ ਗੁਰਮਤਿ ਸਮਾਗਮਾਂ ਦੇ ਆਖ਼ਰੀ ਦਿਨ ਅੱਜ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ ਅਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਨਰਿੰਦਰਪਾਲ ਸਿੰਘ ਵੱਲੋਂ ਸਰਬੱਤ ਦੇ ਭਲੇ ਅਤੇ ਦਿੱਲੀ ਕਿਸਾਨ ਮੋਰਚੇ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ | ਇਸ ਤੋਂ ਪਹਿਲਾਂ ਭਾਈ ਹਰਪਾਲ ਸਿੰਘ ਹਜੂਰੀ ਰਾਗੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਅਤੇ ਗੁਰਦੁਆਰਾ ਹਾਅ ਦਾ ਨਾਅਰਾ ਸਾਹਿਬ ਦੇ ਹਜੂਰੀ ਰਾਗੀ ਭਾਈ ਨਰਿੰਦਰਪਾਲ ਸਿੰਘ ਦੇ ਰਾਗੀ ਜਥਿਆਂ ਵੱਲੋਂ ਮਨੋਹਰ ਕੀਰਤਨ ਅਤੇ ਗੁਰਮਤਿ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਲਾਕੇ ਭਰ ਤੋਂ ਜੁੜੇ ਸੰਗਤਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਦੌਰਾਨ ਖ਼ਾਲਸਾ ਸਾਜਨਾ ਦਿਹਾੜੇ ਦੀਆਂ ਮੁਬਾਰਕਾਂ ਦਿੰਦਿਆਂ ਗੁਰਦੁਆਰਾ ਟਰੱਸਟ ਦੇ ਚੇਅਰਮੈਨ ਅਜੀਤ ਸਿੰਘ ਚੰਦੂਰਾਈਆਂ ਨੇ ਸੰਗਤਾਂ ਨੂੰ ਗੁਰਸਿੱਖੀ ਜੀਵਨ ਅਪਨਾਉਣ ਦੀ ਅਪੀਲ ਕੀਤੀ | ਇਸ ਮੌਕੇ ਚੇਅਰਮੈਨ ਅਜੀਤ ਸਿੰਘ ਚੰਦੂਰਾਈਆਂ, ਪ੍ਰਧਾਨ ਐਡਵੋਕੇਟ ਗੁਰਮੁਖ ਸਿੰਘ ਟਿਵਾਣਾ, ਸਾਬਕਾ ਪ੍ਰਧਾਨ ਬਹਾਦਰ ਸਿੰਘ, ਕੁਲਵੰਤ ਸਿੰਘ, ਗੁਰਪ੍ਰੀਤ ਸਿੰਘ ਜਵੰਧਾ, ਡਾ.ਹਰਮੇਲ ਸਿੰਘ, ਜਰਨੈਲ ਸਿੰਘ ਮੰਨਵੀ ਸਮੇਤ ਇਲਾਕੇ ਦੀਆਂ ਧਾਰਮਿਕ, ਰਾਜਨੀਤਕ ਅਤੇ ਸਮਾਜ ਸੇਵੀ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਲਗਾਈ |
ਅਹਿਮਦਗੜ੍ਹ, (ਮਹੋਲੀ, ਸੌਢੀ) - ਖ਼ਾਲਸਾ ਸਾਜਨਾ ਦਿਵਸ ਵਿਸਾਖੀ ਦੇ ਦਿਹਾੜੇ ਤੇ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਵਲੋਂ ਮਹਾਨ ਧਾਰਮਿਕ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਢਾਡੀ ਜਥਿਆਂ, ਕਥਾਵਾਚਕ ਅਤੇ ਢਾਡੀ ਜਥਿਆਂ ਵਲੋਂ ਗੁਰ ਇਤਿਹਾਸ ਸਰਵਨ ਕਰਵਾਇਆ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਡਾ. ਰੁਪਿੰਦਰ ਸਿੰਘ ਬ੍ਰਹਮਪੁਰੀ ਦੀ ਅਗਵਾਈ ਵਿਚ ਮੈਂਬਰਾਂ ਵਲੋਂ ਨਗਰ ਕੌਂਸਲ ਪ੍ਰਧਾਨ ਵਿੱਕੀ ਟੰਡਨ ਅਤੇ ਹੋਰਨਾਂ ਅਹੁਦੇਦਾਰਾਂ ਕਮਲਜੀਤ ਸਿੰਘ ਉੱਭੀ, ਮੋਨਿਆ ਬੱਧਣ, ਜਗਵੰਤ ਸਿੰਘ ਜੱਗੀ, ਦੀਪਕ ਸ਼ਰਮਾ ਆਦਿ ਦਾ ਸਨਮਾਨ ਕੀਤਾ ਗਿਆ | ਨਗਰ ਕੌਂਸਲ ਪ੍ਰਧਾਨ ਵਿੱਕੀ ਟੰਡਨ, ਜਗਵੰਤ ਸਿੰਘ ਜੱਗੀ ਨੇ ਸਮੂਹ ਸੰਗਤ ਨੂੰ ਵਿਸਾਖੀ ਦੇ ਦਿਹਾੜੇ ਦੀ ਵਧਾਈ ਦਿੱਤੀ | ਇਸ ਮੌਕੇ ਤੇ ਕ੍ਰਿਸ਼ਨ ਸਿੰਘ ਰਾਜੜ੍ਹ, ਕੁਲਵੰਤ ਸਿੰਘ ਸੋਹਲ, ਡਾ.ਜ਼ੋਰਾ ਸਿੰਘ, ਕੁਲਵੰਤ ਸਿੰਘ ਸੋਨੂੰ, ਕੁਲਦੀਪ ਸਿੰਘ ਖ਼ਾਲਸਾ, ਗੁਰਮੀਤ ਸਿੰਘ ਉੱਭੀ, ਅਵਤਾਰ ਸਿੰਘ ਜੱਸਲ, ਜਗਦੇਵ ਸਿੰਘ ਘਲੋਟੀ, ਮਹਾਂ ਸਿੰਘ ਜਿੱਤਵਾਲ, ਸ਼ਿੰਦਰਪਾਲ ਸਿੰਘ ਪੰਧੇਰ, ਇੰਦਰਪਾਲ ਵਾਲੀਆ, ਜਸਵਿੰਦਰ ਸਿੰਘ ਜੱਸੀ, ਸੰਦੀਪ ਬੱਧਣ, ਸਾਧੂ ਸਿੰਘ, ਪਿ੍ਤਪਾਲ ਸਿੰਘ ਮਾਜਰੀ, ਹਰਵਿੰਦਰ ਸਿੰਘ ਬੱਬੂ ਆਦਿ ਮੌਜੂਦ ਸਨ |
ਅਹਿਮਦਗੜ੍ਹ, (ਰਣਧੀਰ ਸਿੰਘ ਮਹੋਲੀ) - ਗੁਰਮਤਿ ਸੇਵਾ ਸੁਸਾਇਟੀ ਦੇ ਸੰਚਾਲਕ ਗਿਆਨੀ ਗਗਨਦੀਪ ਸਿੰਘ ਨਿਰਮਲਾ ਦੀ ਅਗਵਾਈ ਵਿਚ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਦਾ ਦਿਹਾੜਾ ਮਨਾਇਆ ਗਿਆ | ਗਿਆਨੀ ਗਗਨਦੀਪ ਸਿੰਘ ਨਿਰਮਲਾ ਨੇ ਨਿਰਮਲ ਆਸ਼ਰਮ ਵਿਖੇ ਇਕੱਤਰ ਸੰਗਤ ਨੂੰ ਭਾਈ ਨੰਦ ਲਾਲ ਜੀ ਦੇ ਰਹਿਤਨਾਮਿਆਂ ਦੀ ਕਥਾ ਦਾ ਵਿਖਿਆਨ ਕਰਦਿਆਂ ਗੁਰ ਇਤਿਹਾਸ ਸੁਣਾਂ ਕੇ ਨਿਹਾਲ ਕੀਤਾ ਅਤੇ ਗੁਰੂ ਦੇ ਲੜ ਲੱਗ ਕੇ ਸਭ ਧਰਮਾਂ ਦਾ ਸਤਿਕਾਰ ਕਰਦੇ ਹੋਏ ਸੱਚਾ ਤੇ ਉੱਚਾ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ ਗਿਆ | ਇਸ ਤੋਂ ਇਲਾਵਾ ਨਿਰਮਲ ਆਸ਼ਰਮ ਵਲੋਂ ਮੁਫ਼ਤ ਐਂਬੂਲੈਂਸ, ਮੁਫ਼ਤ ਹੋਮਿਓਪੈਥਿਕ ਹਸਪਤਾਲ, ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾਉਣੇ ਅਤੇ ਮੈਡੀਕਲ ਕੈਂਪ ਲਗਾ ਕੇ ਮਾਨਵਤਾ ਦੀ ਸੇਵਾ ਲਈ ਵੀ ਯੋਗਦਾਨ ਪਾਇਆ ਜਾ ਰਿਹਾ ਹੈ | ਇਸ ਮੌਕੇ ਤੇ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ |
ਸ਼ੇਰਪੁਰ, (ਦਰਸ਼ਨ ਸਿੰਘ ਖੇੜੀ) - ਵਿਸਾਖੀ ਦੇ ਪਵਿੱਤਰ ਦਿਹਾੜੇ 'ਤੇ ਪਿੰਡ ਈਸਾਪੁਰ ਲੰਡਾ ਗੁਰਦੁਆਰਾ ਸੰਗਤਸਰ ਸਾਹਿਬ ਵਿਖੇ ਸੰਗਤਾਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸੋਹਣੀਆਂ ਦਸਤਾਰਾਂ ਅਤੇ ਲੰਮੇ ਕੇਸ ਮੁਕਾਬਲੇ ਕਰਵਾਏ ਗਏ | ਜਿਸ ਵਿਚ ਕੁੱਲ 25 ਬੱਚਿਆਂ ਨੇ ਭਾਗ ਲਿਆ | ਇਸ ਸਮੇਂ ਪ੍ਰਧਾਨ ਨਰੰਜਣ ਸਿੰਘ, ਖ਼ਜ਼ਾਨਚੀ ਅਜਮੇਰ ਸਿੰਘ, ਜੀਤ ਸਿੰਘ, ਮੁਖ਼ਤਿਆਰ ਸਿੰਘ, ਕੌਰ ਸਿੰਘ, ਕਰਨੈਲ ਸਿੰਘ, ਗੁਰਦੁਆਰਾ ਸੰਗਤਸਰ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਭੋਜੋਵਾਲੀ ਆਦਿ ਆਗੂ ਮੌਜੂਦ ਸਨ |
ਲਹਿਰਾਗਾਗਾ, (ਅਸ਼ੋਕ ਗਰਗ) - ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਲਹਿਰਾਗਾਗਾ ਵਿਖੇ ਵਿਸਾਖੀ ਦੇ ਤਿਉਹਾਰ ਮੌਕੇ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗਿਆਨੀ ਨਿਰੰਜਨ ਸਿੰਘ ਭੁਟਾਲ, ਲੋਕਲ ਗੁਰਦੁਆਰਾ ਕਮੇਟੀ ਦੇ ਰਸੀਵਰ ਬਾਬਾ ਅਜੀਤ ਸਿੰਘ ਆਜ਼ਾਦ, ਮੀਤ ਪ੍ਰਧਾਨ ਮੱਘਰ ਸਿੰਘ ਮੋਨੀ ਸਮੇਤ ਸੰਗਤਾਂ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋਈਆਂ ਅਤੇ ਸੰਗਤਾਂ ਨੂੰ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਦੀ ਵਧਾਈ ਦਿੱਤੀ | ਇਸ ਮੌਕੇ ਗਿਆਨੀ ਨਿਰੰਜਣ ਸਿੰਘ ਭੁਟਾਲ, ਬਾਬਾ ਅਜੀਤ ਸਿੰਘ ਆਜ਼ਾਦ ਦਾ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਰਾਗੀ ਤੇ ਪ੍ਰਚਾਰਕ ਗੁਰਸੇਵਕ ਸਿੰਘ ਦਾ ਸਨਮਾਨ ਮੀਤ ਪ੍ਰਧਾਨ ਮੱਘਰ ਸਿੰਘ ਮੋਨੀ ਨੇ ਕੀਤਾ | ਇਸ ਮੌਕੇ ਸੁਖਦੇਵ ਸਿੰਘ ਸੰਧੂ ਸਾਬਕਾ ਇੰਸਪੈਕਟਰ, ਸਮਾਜ ਸੇਵੀ ਗੁਰਮੇਲ ਸਿੰਘ ਖਾਈ, ਰਜਿੰਦਰ ਸਿੰਘ ਬਿੱਟੂ, ਸਤਨਾਮ ਸਿੰਘ ਸੰਧੂ ਮੌਜੂਦ ਸਨ |
ਲਹਿਰਾਗਾਗਾ, (ਅਸ਼ੋਕ ਗਰਗ) - ਜੀ.ਜੀ.ਐਸ ਸਕੂਲ ਜਲੂਰ ਦੇ ਵਿਦਿਆਰਥੀਆਂ ਨੇ ਵਿਸਾਖੀ ਦੇ ਤਿਉਹਾਰ ਮੌਕੇ ਆਪਣੇ ਘਰੋਂ ਵਿਚ ਹੀ ਪੇਂਟਿੰਗ ਤਿਆਰ ਕਰਕੇ ਸੋਸ਼ਲ ਮੀਡੀਆ ਉੱਪਰ ਸਾਂਝੀਆਂ ਕੀਤੀਆਂ | ਪਹਿਲੀ ਕਲਾਸ ਤੋਂ ਪੰਜਵੀਂ ਕਲਾਸ ਤਕ ਦੇ ਵਿਦਿਆਰਥੀਆਂ ਨੇ ਸੁੰਦਰ-ਸੁੰਦਰ ਕਾਰਡ ਬਣਾ ਕੇ ਕਲਾਸ ਗਰੁੱਪਾਂ ਵਿਚ ਭੇਜੇ | ਛੇਵੀਂ ਤੋਂ ਨੌਵੀਂ ਕਲਾਸ ਦੇ ਵਿਦਿਆਰਥੀਆਂ ਨੇ ਆਪਣੀ ਕਾਬਲੀਅਤ ਦਿਖਾਉਂਦੇ ਹੋਏ ਪੰਜਾਬੀ ਗੀਤ, ਭਾਸ਼ਣ ਅਤੇ ਰੰਗ-ਬਿਰੰਗੇ ਪੋਸਟਰ ਤਿਆਰ ਕਰਕੇ ਸਾਂਝੇ ਕੀਤੇ | ਸਕੂਲ ਦੇ ਕਈ ਵਿਦਿਆਰਥੀਆਂ ਨੇ ਖੇਤਾਂ ਵਿਚ ਜਾ ਕੇ ਸੁੰਦਰ ਕੱਪੜੇ ਪਹਿਨ ਕੇ ਆਪਣੀਆਂ ਫ਼ੋਟੋਆਂ ਖਿੱਚੀਆਂ ਅਤੇ ਸਾਂਝੀਆਂ ਕੀਤੀਆਂ | ਸਕੂਲ ਦੇ ਪਿ੍ੰਸੀਪਲ ਸਸੀ ਸ਼ਰਮਾ, ਚੇਅਰਮੈਨ ਨਵੀ ਤੁਲੀ, ਮੈਨੇਜਿੰਗ ਡਾਇਰੈਕਟਰ ਸੰਜੈ ਗਰਗ, ਸਕੂਲ ਕਮੇਟੀ ਦੇ ਪ੍ਰਧਾਨ ਅਸ਼ੋਕ ਗਰਗ ਬੁਢਲਾਡਾ ਨੇ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਤਿਉਹਾਰ ਮੌਕੇ ਵਧਾਈ ਦਿੱਤੀ |
ਮਲੇਰਕੋਟਲਾ, (ਕੁਠਾਲਾ) -ਖ਼ਾਲਸਾ ਸਾਜਨਾ ਦਿਹਾੜੇ ਵਿਸਾਖੀ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਲੇਰਕੋਟਲਾ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਜੈਪਾਲ ਸਿੰਘ ਮੰਡੀਆਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਜਗਦੀਸ਼ ਸਿੰਘ ਘੁੰਮਣ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮਾਂ ਦੌਰਾਨ ਅੱਜ ਮਲੇਰਕੋਟਲਾ ਇਲਾਕੇ ਦੇ ਉਨ੍ਹਾਂ ਜੁਝਾਰੂ ਕਿਸਾਨ ਆਗੂਆਂ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ ਜਿਹੜੇ ਪਿਛਲੇ ਪੰਜ ਮਹੀਨਿਆਂ ਤੋਂ ਕੇਂਦਰੀ ਕਾਲੇ ਖੇਤੀ ਕਾਨੰੂਨ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ 'ਤੇ ਡਟੇ ਹੋਏ ਹਨ | ਅੱਜ ਜਿਹੜੇ ਕਿਸਾਨ ਆਗੂਆਂ ਨੂੰ ਸਨਮਾਨਿਤ ਕੀਤਾ ਗਿਆ ਉਨ੍ਹਾਂ ਵਿਚ ਪ੍ਰਧਾਨ ਹਰਦੇਵ ਸਿੰਘ ਦਰੋਗੇਵਾਲ (ਭਾਰਤੀ ਕਿਸਾਨ ਯੂਨੀਅਨ ਬਹਿਰੂ), ਸਾਬਕਾ ਸਰਪੰਚ ਪਰਮਜੀਤ ਸਿੰਘ ਸਲਾਰ, ਪ੍ਰਧਾਨ ਰਾਜਵੀਰ ਸਿੰਘ ਸਲਾਰ, ਹਰਨੇਕ ਸਿੰਘ ਤੋਲੇਵਾਲ, ਨੇਤਰ ਸਿੰਘ ਬਾਠਾਂ, ਮਾਸਟਰ ਬਲਬੀਰ ਸਿੰਘ, ਜੰਗ ਸਿੰਘ ਸੋਹੀ ਬਨਭੌਰਾ ਅਤੇ ਕਿਸਾਨ ਆਗੂ ਹਰਬੰਸ ਸਿੰਘ ਸਲਾਰ ਸਨ | ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ ਅਤੇ ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਬਧੇਸਾ ਨੇ ਸਰਬੱਤ ਦੇ ਭਲੇ ਅਤੇ ਕਿਸਾਨੀ ਸੰਘਰਸ਼ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ | ਇਸ ਮੌਕੇ ਪ੍ਰਧਾਨ ਭਾਈ ਜਗਦੀਸ਼ ਸਿੰਘ ਘੁੰਮਣ ਅਤੇ ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਤੋਂ ਇਲਾਵਾ ਹਾਕਮ ਸਿੰਘ ਚੱਕ, ਬਹਾਦਰ ਸਿੰਘ ਭੁਦਨ, ਅਮਰਿੰਦਰ ਸਿੰਘ ਚੀਮਾ ਮੰਡੀਆਂ, ਜਤਿੰਦਰ ਸਿੰਘ ਮਹੋਲੀ, ਨਿਰਭੈ ਸਿੰਘ ਮਹੋਲੀ, ਦਰਸ਼ਨ ਸਿੰਘ ਜਲਾਲਾਬਾਦ, ਸਰਪੰਚ ਕੁਲਵਿੰਦਰ ਸਿੰਘ, ਬਲਵਿੰਦਰ ਸਿੰਘ ਭੁਰਥਲਾ, ਅਮਰੀਕ ਸਿੰਘ, ਯਾਦਵਿੰਦਰ ਸਿੰਘ ਸਰੌਦ, ਡਾ.ਅਮਰੀਕ ਸਿੰਘ,ਬੀਬੀ ਚਰਨਜੀਤ ਕੌਰ ਪੰਧੇਰ, ਨੰਬਰਦਾਰ ਦਲਜੀਤ ਸਿੰਘ, ਪ੍ਰਭਜੀਤ ਸਿੰਘ ਗਿੱਲ ਅਤੇ ਲਾਡੀ ਖਟੜਾ ਸਮੇਤ ਵੱਡੀ ਗਿਣਤੀ ਸਿੱਖ ਸੰਗਤਾਂ ਹਾਜ਼ਰ ਸਨ |
ਸੁਨਾਮ ਊਧਮ ਸਿੰਘ ਵਾਲਾ, (ਧਾਲੀਵਾਲ, ਭੁੱਲਰ) - ਕੇਂਦਰ ਸਰਕਾਰ ਦੇ ਖੇਤੀ ਕਾਨੂੰਨ ਰੱਦ ਕਰਵਾਉਣ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸੁਨਾਮ 'ਚ ਵਿੱਢਿਆ ਗਿਆ ਕਿਸਾਨ ਸੰਘਰਸ਼ ਅੱਜ 195ਵੇਂ ਦਿਨ ਵਿਚ ਜਾਰੀ ਰਿਹਾ | ਭਾਜਪਾ ਆਗੂਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਟਿਕਾਣਿਆਂ ਨੂੰ ਘੇਰਨ ਦੀ ਮੁਹਿੰਮ ਤਹਿਤ ਸਥਾਨਕ ਅਗਰਸੈਨ ਚੌਂਕ ਨੇੜੇ ਕਾਰਪੋਰੇਟ ਘਰਾਣੇ ਦੇ ਇਕ ਸ਼ਾਪਿੰਗ ਮਾਲ ਟ੍ਰੈਂਡਜ ਅੱਗੇ ਧਰਨਾ ਦੇ ਰਹੇ ਸੈਂਕੜਿਆਂ ਦੀ ਗਿਣਤੀ 'ਚ ਕਿਸਾਨਾਂ, ਬੀਬੀਆਂ ਅਤੇ ਨੌਜਵਾਨਾਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਭੜਾਸ ਕੱਢੀ ਗਈ | ਇਸ ਸਮੇਂ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤੇ ਵਿਸਾਖੀ ਤੇ ਖ਼ਾਲਸਾ ਪੰਥ ਦਾ ਸਾਜਨਾ ਦਿਵਸ ਵੀ ਮਨਾਇਆ ਗਿਆ | ਰਾਮਸ਼ਰਨ ਸਿੰਘ ਉਗਰਾਹਾਂ, ਗੋਬਿੰਦ ਸਿੰਘ ਚੱਠਾ ਨਨਹੇੜ੍ਹਾ ਆਦਿ ਕਿਸਾਨ ਆਗੂਆਂ ਨੇ ਕਿਹਾ ਕਿ ਖ਼ਾਲਸਾ ਪੰਥ ਦੀ ਸਾਜਨਾ ਦਾ ਮੰਤਵ ਜਾਤ-ਪਾਤ ਨੂੰ ਮਿਟਾਉਣਾ, ਜੁਲਮ ਦਾ ਵਿਰੋਧ ਕਰਨਾ, ਨਿਹੱਥੇ ਬੇਸਹਾਰਾ ਲੋਕਾਂ ਲਈ ਲੜਨਾ ਅਤੇ ਗਊ ਗਰੀਬ ਦੀ ਰੱਖਿਆ ਕਰਨਾ ਹੈ | ਇਸ ਮੌਕੇ ਭਗਵਾਨ ਸਿੰਘ ਸੁਨਾਮ, ਡਾ.ਅਮਰੀਕ ਅਮਨ, ਇਨਕਲਾਬੀ ਲੋਕ ਗਾਇਕ ਭੋਲਾ ਸਿੰਘ ਸੰਗਰਾਮੀ ਆਦਿ ਮੌਜੂਦ ਸਨ |
ਘਰਾਚੋਂ, (ਘੁਮਾਣ) - ਇੱਥੋਂ ਨੇੜੇ ਪਿੰਡ ਨਾਗਰਾ ਦੀ ਅਨਾਜ ਮੰਡੀ ਵਿਚ ਕਿਸਾਨਾਂ ਵਲੋਂ ਐਫ.ਸੀ.ਆਈ. ਦੀਆਂ ਖ਼ਰੀਦ ਨੀਤੀਆਂ ਦਾ ਵਿਰੋਧ ਕਰਦੇ ਹੋਏ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਭਾਕਿਯੂ ਰਾਜੇਵਾਲ ਦੇ ਬਲਾਕ ਪ੍ਰਧਾਨ ਦਰਬਾਰਾ ਸਿੰਘ ਨਾਗਰਾ ਦੀ ਅਗਵਾਈ ਵਿਚ ਡਕੌਂਦਾ ਗਰੁੱਪ, ਉਗਰਾਹਾਂ ਗਰੁੱਪ ਨੇ ਇਕੱਠੇ ਹੋ ਕੇ ਐਫ.ਸੀ.ਆਈ. ਖ਼ਰੀਦ ਨੀਤੀਆਂ ਦੀ ਜ਼ੋਰਦਾਰ ਖੰਡਨ ਕਰਦੇ ਹੋਏ ਕਿਹਾ ਕਿ ਨਾਂ ਤਾਂ ਕੋਈ ਕਿਸਾਨ ਜ਼ਮੀਨ ਦਾ ਰਿਕਾਰਡ ਲਿਆ ਕੇ ਐਫ.ਸੀ.ਆਈ. ਨੂੰ ਦੇ ਸਕਦਾ ਹੈ ਅਤੇ ਨਾ ਹੀ ਆੜ੍ਹਤੀਆਂ ਇਹ ਉਪਲਬਧ ਕਰਵਾ ਸਕਦਾ ਹੈ ਕਿਉਂਕਿ ਸੀਜ਼ਨ ਦਾ ਟਾਈਮ ਹੋਣ ਕਾਰਨ ਕਿਸੇ ਕੋਲੋਂ ਵੀ ਲਾਇਨਾਂ ਵਿਚ ਲੱਗਣ ਦੀ ਵਿਹਲ ਨਹੀਂ ਹੈ ਤਾਂ ਕਿ ਫ਼ਰਦਾਂ ਲਿਆ ਕੇ ਦੇ ਸਕੇ | ਕਿਸਾਨ ਆਗੂਆਂ ਨੇ ਐਫ.ਸੀ.ਆਈ. ਦੇ ਇੰਸਪੈਟਰ ਨੂੰ ਘੇਰ ਕੇ ਨਾਅਰੇਬਾਜ਼ੀ ਕੀਤੀ ਅਤੇ ਜ਼ਮੀਨੀ ਰਿਕਾਰਡ ਦੇਣ ਤੋਂ ਅਸਮਰੱਥਾ ਪ੍ਰਗਟਾਈ | ਇਸ ਮੌਕੇ ਦਰਬਾਰਾ ਸਿੰਘ ਨਾਗਰਾ ਬਲਾਕ ਪ੍ਰਧਾਨ ਭਵਾਨੀਗੜ੍ਹ, ਜਸਵਿੰਦਰ ਸਿੰਘ ਇਕਾਈ ਪ੍ਰਧਾਨ ਉਗਰਾਹਾਂ, ਜਰਨੈਲ ਸਿੰਘ ਘਰਾਚੋਂ ਇਕਾਈ ਪ੍ਰਧਾਨ ਡਕੌਂਦਾ ਗਰੁੱਪ, ਹਰਪਾਲ ਸਿੰਘ, ਗੁਰਸੇਵਕ ਸਿੰਘ, ਛੱਜੂ ਸਿੰਘ, ਤਰਲੋਚਨ ਸਿੰਘ, ਸੁਰਜੀਤ ਸਿੰਘ, ਸਤਿਗੁਰ ਸਿੰਘ, ਦਰਸ਼ਨ ਸਿੰਘ ਉਗਰਾਹਾਂ ਨਾਲ ਸਨ |
ਮਲੇਰਕੋਟਲਾ, (ਪਾਰਸ ਜੈਨ) - ਸਥਾਨਕ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਵਿਸਾਖੀ ਦੇ ਦਿਹਾੜੇ 'ਤੇ ਖ਼ਾਲਸਾ ਪੰਥ ਸਾਜਨਾ ਦਿਵਸ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਸ਼ਬਦ ਕੀਰਤਨ ਕੀਤੇ ਗਏ | ਸਮਾਗਮ ਵਿਚ ਵਿਸ਼ੇਸ਼ ਤੌਰ ਤੇ ਪਹੁੰਚੇ ਸ੍ਰੀ ਟੀ ਬੈਨਿਥ ਐਸ.ਡੀ.ਐਮ ਮਲੇਰਕੋਟਲਾ ਅਤੇ ਡੀ.ਐਸ.ਪੀ ਸ੍ਰੀ ਸੰਜੀਵ ਭੱਟ ਨੇ ਆਈਆਂ ਸੰਗਤਾਂ ਨੂੰ ਵਧਾਈ ਦਿੱਤੀ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਉਪ ਪ੍ਰਧਾਨ ਮਹਿੰਦਰ ਸਿੰਘ ਪਰੂਥੀ ਨੇ ਜੀ ਆਇਆਂ ਕਿਹਾ ਅਤੇ ਵਿਸਾਖੀ ਦੀ ਸੰਗਤਾਂ ਨੂੰ ਵਧਾਈ ਦਿੱਤੀ | ਇਸ ਮੌਕੇ ਪ੍ਰਧਾਨ ਨਰਿੰਦਰ ਪਾਲ ਸਿੰਘ, ਸ: ਬਹਾਦਰ ਸਿੰਘ ਏ.ਡੀ ਸੀ, ਡਾ: ਗੁਰਚਰਨ ਸਿੰਗ ਗਰੇਵਾਲ, ਕਮਲਜੀਤ ਸਿੰਘ ਜੱਜੀ, ਗੁਰਦੀਪ ਸਿੰਘ ਦੀਪਾ, ਨਵਦੀਪ ਭਾਟੀਆ, ਭਾਈ ਗੁਰਜੰਟ ਸਿੰਘ, ਜਗਦੀਸ਼ ਸਿੰਘ ਗਿੱਲ, ਬਲਬੀਰ ਸਿੰਘ ਗੁਆਰੇ ਵਾਲੇ, ਮਹਿੰਦਰ ਸਿੰਘ ਧਾਲੀਵਾਲ, ਰਣਧੀਰ ਸਿੰਘ, ਗੁਰਸੇਵਕ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ |
ਚੀਮਾ ਮੰਡੀ, (ਦਲਜੀਤ ਸਿੰਘ ਮੱਕੜ) - ਸਥਾਨਿਕ ਗੁਰਦਵਾਰਾ ਨਾਨਕਸਰ ਸਾਹਿਬ ਤੇ ਗੁਰਦੁਆਰਾ ਜਨਮ ਅਸਥਾਨ (ਸੰਤ ਬਾਬਾ ਅਤਰ ਸਿੰਘ) ਵਿਖੇ ਖ਼ਾਲਸੇ ਦਾ ਜਨਮ ਦਿਹਾੜਾ ਵਿਸਾਖੀ ਬੜੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਗੁਰਦੁਆਰਾ ਨਾਨਕਸਰ ਤੇ ਵਿਖੇ ਧਾਰਮਿਕ ਸਮਾਗਮ ਦੌਰਾਨ ਹਜ਼ੂਰੀ ਰਾਗੀ ਜਥੇ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ, ਮੁੱਖ ਗ੍ਰੰਥੀ ਭਾਈ ਮੱਖਣ ਸਿੰਘ ਨੇ ਵਿਸਾਖੀ ਦੇ ਇਤਿਹਾਸ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ | ਗੁਰਦੁਆਰਾ ਸਾਹਿਬ ਦੇ ਰਸਿਵਰ ਜਥੇਦਾਰ ਉਦੈ ਸਿੰਘ, ਮੈਨੇਜਰ ਭਾਈ ਅਜੈਬ ਸਿੰਘ ਨੇ ਸੰਗਤਾਂ ਨੂੰ ਵਿਸਾਖੀ ਦੇ ਦਿਹਾੜੇ ਦੀ ਵਧਾਈ ਦਿੱਤੀ ਤੇ ਪਾਠਾਂ ਦੀ ਸੇਵਾ ਕਰਨ ਵਾਲੇ ਪਰਿਵਾਰਾਂ ਨੂੰ ਸਿਰਪਾਉ ਦੇ ਕਿ ਸਨਮਾਨਿਤ ਕੀਤਾ, ਇਸ ਮੌਕੇ ਮੀਤ ਗ੍ਰੰਥੀ ਭਾਈ ਜਗਤਾਰ ਸਿੰਘ, ਜਰਨੈਲ ਸਿੰਘ, ਕੇਵਲ ਸਿੰਘ ਨੰਦਾ, ਭਾਈ ਅਰਜਨ ਸਿੰਘ, ਭਾਈ ਮਨਜੀਤ ਸਿੰਘ (ਸਾਰੇ ਸੇਵਾਦਾਰ), ਭੁਪਿੰਦਰ ਸਿੰਘ ਧਾਲੀਵਾਲ, ਕਾਕਾ ਸਿੰਘ ਧਾਲੀਵਾਲ, ਭਾਈ ਰਾਜੀਵ ਸਿੰਘ ਕਾਲਾ, ਨਗਿੰਦਰ ਕੁਮਾਰ ਬਿੱਲੂ, ਬੂਟਾ ਸਿੰਘ ਗਿਦੜਆਨੀ, ਮੌਜੂਦ ਸਨ | ਗੁਰਦੁਆਰਾ ਜਨਮ ਅਸਥਾਨ ਸਾਹਿਬ ਵਿਖੇ ਹਜ਼ੂਰੀ ਰਾਗੀ ਭਾਈ ਚਰਨਜੀਤ ਸਿੰਘ ਦੇ ਰਾਗੀ ਜਥੇ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ |

ਜ਼ਿਲ੍ਹਾ ਸੰਗਰੂਰ 'ਚ ਤਿੰਨ ਕੋਰੋਨਾ ਪੀੜਤਾਂ ਦੀ ਹੋਈ ਮੌਤ

ਸੰਗਰੂਰ, 13 ਅਪ੍ਰੈਲ (ਧੀਰਜ ਪਸ਼ੌਰੀਆ)- ਜ਼ਿਲ੍ਹਾ ਸੰਗਰੂਰ 'ਚ ਅੱਜ ਤਿੰਨ ਕੋਰੋਨਾ ਪੀੜਤਾਂ ਦੀ ਮੌਤ ਹੋ ਜਾਣ ਨਾਲ ਜ਼ਿਲ੍ਹੇ 'ਚ ਕੋਰੋਨਾ ਮੌਤਾਂ ਦੀ ਕੁਲ ਗਿਣਤੀ 260 ਹੋ ਗਈ ਹੈ | ਧੂਰੀ ਦੇ 64 ਸਾਲਾ ਵਿਅਕਤੀ ਦੀ ਮੌਤ ਮੋਹਨ ਦੇਈ ਹਸਪਤਾਲ ਲੁਧਿਆਣਾ ਵਿਖੇ ਹੋਈ ਹੈ ਜਦ ਕਿ ...

ਪੂਰੀ ਖ਼ਬਰ »

ਜਥੇਦਾਰ ਗੁਆਰਾ ਦੀ ਅਗਵਾਈ 'ਚ ਅਕਾਲੀ ਦਲ ਸਹਿਕਾਰੀ ਸਭਾ 'ਤੇ ਹੋਇਆ ਕਾਬਜ਼

ਅਮਰਗੜ੍ਹ, 13 ਅਪ੍ਰੈਲ (ਸੁਖਜਿੰਦਰ ਸਿੰਘ ਝੱਲ)- ਮਾਰਕੀਟ ਕਮੇਟੀ ਦੇ ਲਗਾਤਾਰ ਦੋ ਵਾਰ ਚੇਅਰਮੈਨ ਅਤੇ ਹੋਰ ਅਨੇਕਾਂ ਉੱਚ ਅਹੁਦਿਆਂ 'ਤੇ ਬਿਰਾਜਮਾਨ ਰਹੇ ਜਥੇਦਾਰ ਮੇਘ ਸਿੰਘ ਗੁਆਰਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਨੇ ਦੋ ਪਿੰਡਾਂ ਦੇ ਆਧਾਰਤ ਸਹਿਕਾਰੀ ਸਭਾ ...

ਪੂਰੀ ਖ਼ਬਰ »

ਅਕਾਲ ਯੂਨੀਵਰਸਿਟੀ ਵਿਖੇ ਵਰਕਸ਼ਾਪ ਲਗਾਈ

ਧਰਮਗੜ੍ਹ, 13 ਅਪ੍ਰੈਲ (ਗੁਰਜੀਤ ਸਿੰਘ ਚਹਿਲ) - ਕਲਗ਼ੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ ਵਿਚ ਰੱਖਦਿਆਂ ਨਿਰੰਤਰ ਗਤੀਵਿਧੀਆਂ ਹੁੰਦੀਆਂ ਰਹਿੰਦੀਆਂ ਹਨ | ਯੂਨੀਵਰਸਿਟੀ ਦੇ ਗਣਿਤ ...

ਪੂਰੀ ਖ਼ਬਰ »

ਪੈਗ਼ੰਬਰ ਮੁਹੰਮਦ ਸਾਹਿਬ (ਸ.ਸ.) ਅਤੇ ਇਸਲਾਮ ਦੀ ਸ਼ਾਨ ਖ਼ਿਲਾਫ਼ ਬਿਆਨਬਾਜ਼ੀ ਕਰਨ ਵਾਲੇ ਮਹੰਤ ਖ਼ਿਲਾਫ਼ ਮਲੇਰਕੋਟਲਾ ਪੁਲਿਸ ਵਲੋਂ ਮਾਮਲਾ ਦਰਜ

ਮਲੇਰਕੋਟਲਾ, 13 ਅਪ੍ਰੈਲ (ਕੁਠਾਲਾ)- ਕੁੱਝ ਦਿਨ ਪਹਿਲਾਂ ਦਿੱਲੀ ਪੈੱ੍ਰਸ ਕਲੱਬ ਵਿਖੇ ਇੱਕ ਪੱਤਰਕਾਰ ਮਿਲਣੀ ਦੌਰਾਨ ਸਿਵ ਸ਼ਕਤੀ ਧਾਮ ਢਾਸਨਾ ਮੰਦਰ ਉਤਰ ਪ੍ਰਦੇਸ਼ ਦੇ ਮਹੰਤ ਯਤੀ ਨਰਸਿੰਘ ਅਨੰਦ ਖ਼ਿਲਾਫ਼ ਮਲੇਰਕੋਟਲਾ ਪੁਲਿਸ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ...

ਪੂਰੀ ਖ਼ਬਰ »

ਡਾ. ਮਿੰਕੂ ਜਵੰਧਾ ਨੇ ਪਿੰਡ ਭਰਾਜ ਵਿਖੇ ਲੜਕੀਆਂ ਨੂੰ ਮੁਫ਼ਤ ਸਿਲਾਈ ਮਸ਼ੀਨਾਂ ਵੰਡੀਆਂ

ਨਦਾਮਪੁਰ ਚੰਨੋ, 13 ਅਪ੍ਰੈਲ (ਹਰਜੀਤ ਸਿੰਘ ਨਿਰਮਾਣ) - ਡਾ. ਗੁਨਿੰਦਰਜੀਤ ਮਿੰਕੂ ਜਵੰਧਾ ਚੇਅਰਮੈਨ ਭਾਈ ਗੁਰਦਾਸ ਕਾਲਜ ਨੇ ਆਪਣੀ ਸੰਸਥਾ ਵਲੋਂ ਪਿੰਡਾ ਵਿਚ ਲੜਕੀਆਂ ਅਤੇ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਅਤੇ ਕਿੱਤਾ ਮੁਖੀ ਬਣਾਉਣ ਲਈ ਸਿਲਾਈ ਘਢਾਈ ਦੇ ਸੈਂਟਰ ...

ਪੂਰੀ ਖ਼ਬਰ »

ਚੇਅਰਮੈਨ ਰਿੰਪੀ ਨੇ ਕੀਤਾ ਖ਼ਰੀਦ ਕੇਂਦਰਾਂ ਦਾ ਦੌਰਾ

ਲਹਿਰਾਗਾਗਾ, 13 ਅਪ੍ਰੈਲ (ਗਰਗ, ਢੀਂਡਸਾ) - ਮਾਰਕੀਟ ਕਮੇਟੀ ਲਹਿਰਾਗਾਗਾ ਦੇ ਚੇਅਰਮੈਨ ਜਸਵਿੰਦਰ ਸਿੰਘ ਰਿੰਪੀ ਨੇ ਮਾਰਕੀਟ ਕਮੇਟੀ ਲਹਿਰਾਗਾਗਾ ਅਧੀਨ ਆਉਂਦੇ ਵੱਖ-ਵੱਖ ਕੇਂਦਰਾਂ ਦਾ ਦੌਰਾ ਕੀਤਾ ਅਤੇ ਖ਼ਰੀਦ ਕੇਂਦਰਾਂ ਉੱਪਰ ਸੰਤੁਸ਼ਟੀ ਪ੍ਰਗਟਾਈ ਹੈ | ਸ. ਰਿੰਪੀ ਨੇ ...

ਪੂਰੀ ਖ਼ਬਰ »

ਕੋਰੋਨਾ ਪਾਜ਼ੀਟਿਵ ਕੌਂਸਲਰ ਨੇ ਚੋਣ ਵਿਚ ਸ਼ਾਮਿਲ ਹੋਣ ਨਾਲ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀਆਂ ਉਡਾਈਆਂ ਧੱਜੀਆਂ

ਭਵਾਨੀਗੜ੍ਹ, 13 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ)- ਸਥਾਨਕ ਸ਼ਹਿਰ ਵਿਖੇ ਬੀਤੇ ਦਿਨੀਂ ਨਗਰ ਕੌਂਸਲ ਦੇ ਪ੍ਰਧਾਨ ਅਤੇ ਉਪ ਪ੍ਰਧਾਨ ਦੀ ਚੋਣ ਦੌਰਾਨ ਨਗਰ ਕੌਂਸਲ ਦਫ਼ਤਰ ਵਿਖੇ ਹੋਈ ਮੀਟਿੰਗ 'ਚ ਇਕ ਕੌਂਸਲਰ ਦੇ ਕੋਰੋਨਾ ਪਾਜ਼ੇਟਿਵ ਹੋਣ ਦੇ ਬਾਵਜੂਦ ਮੀਟਿੰਗ ਵਿਚ ...

ਪੂਰੀ ਖ਼ਬਰ »

ਬੇਰੁਜ਼ਗਾਰ ਸਾਂਝਾ ਮੋਰਚਾ ਨੂੰ ਮਹਾਰਾਣੀ ਪ੍ਰਨੀਤ ਕੌਰ ਨੇ ਦਿੱਤਾ ਭਰੋਸਾ

ਸੰਗਰੂਰ, 13 ਅਪ੍ਰੈਲ (ਧੀਰਜ ਪਸ਼ੌਰੀਆ) - ਰੁਜ਼ਗਾਰ ਦੀ ਮੰਗ ਨੂੰ ਲੈ ਕੇ 104 ਦਿਨਾਂ ਤੋਂ ਸੰਗਰੂਰ ਸਥਿਤ ਸਿੱਖਿਆ ਮੰਤਰੀ ਦੀ ਕੋਠੀ ਮੂਹਰੇ ਪੱਕਾ ਮੋਰਚਾ ਲਗਾਈ ਬੈਠੇ ਪੰਜ ਜਥੇਬੰਦੀਆਂ ਦੇ ਆਧਾਰਿਤ ਬਣੇ ਬੇਰੁਜ਼ਗਾਰ ਸਾਂਝਾ ਮੋਰਚਾ ਦੇ ਆਗੂਆਂ ਨੂੰ ਮਹਾਰਾਣੀ ਪ੍ਰਨੀਤ ...

ਪੂਰੀ ਖ਼ਬਰ »

ਲਾਹਣ ਅਤੇ ਭੁੱਕੀ ਚੂਰਾ ਪੋਸਤ ਬਰਾਮਦ

ਲਹਿਰਾਗਾਗਾ, 13 ਅਪ੍ਰੈਲ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਲਹਿਰਾਗਾਗਾ ਪੁਲਿਸ ਨੇ ਮੁਖ਼ਬਰੀ ਦੇ ਆਧਾਰ 'ਤੇ ਵੱਖ-ਵੱਖ ਥਾਵਾਂ ਤੋਂ ਵੱਡੀ ਮਾਤਰਾ ਵਿਚ ਲਾਹਣ ਅਤੇ ਭੁੱਕੀ ਚੂਰਾ ਪੋਸਤ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਡੀ.ਐਸ.ਪੀ. ਰਛਪਾਲ ਸਿੰਘ ਨੇ ਜਾਣਕਾਰੀ ...

ਪੂਰੀ ਖ਼ਬਰ »

ਮਾਮਲਾ ਸਿੱਖਿਆ ਵਿਭਾਗ ਵਲੋਂ ਆਨਲਾਈਨ ਬਦਲੀਆਂ ਵਿਚ ਘਪਲੇ ਦਾ-

ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਤੋਂ ਤੁਰੰਤ ਦਖ਼ਲ ਦੀ ਕੀਤੀ ਮੰਗ

ਸੰਗਰੂਰ, 13 ਅਪ੍ਰੈਲ (ਧੀਰਜ ਪਸ਼ੋਰੀਆ)- ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਦਹਾਕਿਆਂ ਦੀ ਜੱਦੋ ਜਹਿਦ ਬਾਅਦ ਅਤੇ ਸਾਂਝੇ ਅਧਿਆਪਕ ਮੋਰਚੇ ਦੇ ਯਤਨਾਂ ਸਦਕਾ ਹੋਂਦ ਵਿਚ ਆਈ ਅਧਿਆਪਕ ਤਬਾਦਲਾ ਨੀਤੀ ਨੂੰ ਲਾਗੂ ਕਰਨ ਵਿਚ ਸਿੱਖਿਆ ਵਿਭਾਗ ਵਲੋਂ ਕਿਸੇ ਵਰਗ ਨੂੰ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਦੇ ਨਾਲ-ਨਾਲ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਡਟੇ ਰਹਿਣ ਦਾ ਲਿਆ ਸੰਕਲਪ

ਸੰਗਰੂਰ, 13 ਅਪ੍ਰੈਲ (ਅਮਨਦੀਪ ਸਿੰਘ ਬਿੱਟਾ)- ਕਿਸਾਨ ਸੰਘਰਸ਼ ਦਾ ਵੱਡਾ ਕੇਂਦਰ ਬਣੇ ਜ਼ਿਲ੍ਹਾ ਸੰਗਰੂਰ ਵਿਚ ਕਿਸਾਨਾਂ ਦੇ ਪ੍ਰਭਾਵਸ਼ਾਲੀ ਧਰਨੇ ਜਾਰੀ ਰਹੇ | ਸੰਯੁਕਤ ਕਿਸਾਨ ਮੋਰਚੇ ਵਲੋਂ ਰੇਲਵੇ ਸਟੇਸ਼ਨ ਬਾਹਰ ਚੱਲ ਰਹੇ ਧਰਨੇ ਦੇ 195ਵੇਂ ਦਿਨ ਵੱਖ-ਵੱਖ ਕਿਸਾਨ ...

ਪੂਰੀ ਖ਼ਬਰ »

ਲਖਵੀਰ ਸਿੰਘ ਲੱਖੀ ਲਸੋਈ ਨੂੰ ਸ਼ਰਧਾ ਦੇ ਫੁੱਲ ਭੇਟ

ਕੁੱਪ ਕਲਾਂ, 13 ਅਪ੍ਰੈਲ (ਮਨਜਿੰਦਰ ਸਿੰਘ ਸਰੌਦ) - ਇਲਾਕੇ ਦੇ ਹਰਮਨ ਪਿਆਰੇ ਅਤੇ ਉੱਘੇ ਸਮਾਜ ਸੇਵੀ ਨੌਜਵਾਨ ਵਜੋਂ ਜਾਣੇ ਜਾਂਦੇ ਲਖਵੀਰ ਸਿੰਘ ਲੱਖੀ ਟਿਵਾਣਾ ਲਸੋਈ ਜੋ ਬੀਤੇ ਦਿਨ ਦਿਲ ਦਾ ਦੌਰਾ ਪੈਣ ਨਾਲ ਸਦੀਵੀ ਵਿਛੋੜਾ ਦੇ ਗਏ ਸਨ ਨਮਿੱਤ ਸਹਿਜ ਪਾਠ ਦਾ ਭੋਗ ਅਤੇ ...

ਪੂਰੀ ਖ਼ਬਰ »

ਪੁਲਿਸ ਵਲੋਂ ਮੁਕੱਦਮਾ ਦਰਜ ਕਰਨ ਉਪਰੰਤ ਜੁਆਇੰਟ ਐਕਸ਼ਨ ਕਮੇਟੀ ਪੰਜਾਬ ਨੇ ਰੋਸ ਪ੍ਰਦਰਸ਼ਨ ਦਾ ਪ੍ਰੋਗਰਾਮ ਕੀਤਾ ਰੱਦ

ਮਲੇਰਕੋਟਲਾ, 13 ਅਪ੍ਰੈਲ (ਪਾਰਸ ਜੈਨ)- ਉੱਤਰ ਪ੍ਰਦੇਸ਼ ਦੇ ਇੱਕ ਮਹੰਤ ਵਲੋਂ ਮੁਸਲਿਮ ਭਾਈਚਾਰੇ ਦੇ ਪੈਗ਼ੰਬਰ ਹਜ਼ਰਤ ਮੁਹੰਮਦ (ਸ.ਸ) ਸਾਹਿਬ ਜੀ ਦੀ ਅਤੇ ਇਸਲਾਮ ਧਰਮ ਦੀ ਸ਼ਾਨ 'ਚ ਕੀਤੀ ਗਈ ਗੁਸਤਾਖ਼ੀ ਦਾ ਗੰਭੀਰ ਨੋਟਿਸ ਲੈਂਦਿਆਂ ਜੁਆਇੰਟ ਐਕਸ਼ਨ ਕਮੇਟੀ ਪੰਜਾਬ ਵਲੋਂ ...

ਪੂਰੀ ਖ਼ਬਰ »

ਨਾਨਕਪੁਰਾ ਮੁਹੱਲੇ ਦੀ ਮੁੱਖ ਫਿਰਨੀ ਦਾ ਕੰਮ ਆਰੰਭ

ਸੰਗਰੂਰ, 13 ਅਪ੍ਰੈਲ (ਅਮਨਦੀਪ ਸਿੰਘ ਬਿੱਟਾ) - ਸੁਨਾਮੀ ਗੇਟ ਸੰਗਰੂਰ ਵਿਖੇ ਸਥਿਤ ਨਾਨਕਪੁਰਾ ਮੁਹੱਲੇ ਦੀ ਮੁੱਖ ਫਿਰਨੀ ਵਾਲੀ ਗਲੀ ਦੇ ਕੰਮ ਦੀ ਸ਼ੁਰੂਆਤ ਕਾਂਗਰਸ ਆਗੂ ਹਰਪਾਲ ਸਿੰਘ ਸੋਨੰੂ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਕਰਵਾਈ ਗਈ | ਇਸ ਮੌਕੇ ਹਰਪਾਲ ਸਿੰਘ ਸੋਨੰੂ ...

ਪੂਰੀ ਖ਼ਬਰ »

ਅਧਿਆਪਕਾਂ 'ਤੇ ਤਸ਼ੱਦਦ ਦੀ ਨਿਖੇਧੀ

ਲੌਂਗੋਵਾਲ, 12 ਅਪ੍ਰੈਲ (ਵਿਨੋਦ, ਖੰਨਾ) - ਮੁਲਾਜ਼ਮ ਫ਼ਰੰਟ (ਡੈਮੋਕ੍ਰੇਟਿਕ) ਨੇ ਪਟਿਆਲਾ ਵਿਖੇ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਅਧਿਆਪਕਾਂ 'ਤੇ ਕੀਤੇ ਗਏ ਸਰਕਾਰੀ ਤਸ਼ੱਦਦ ਦੀ ਸਖ਼ਤ ਨਿਖੇਧੀ ਕੀਤੀ ਹੈ | ਮੁਲਾਜ਼ਮ ਫ਼ਰੰਟ ਦੇ ਆਗੂਆਂ ਹਰਵਿੰਦਰ ਸਿੰਘ ਚੱਠਾ, ਗੁਰਜੰਟ ...

ਪੂਰੀ ਖ਼ਬਰ »

ਦਿੜ੍ਹਬਾ ਨੂੰ ਨਹੀਂ ਨਸੀਬ ਹੋਈ ਫਾਇਰ ਬਿ੍ਗੇਡ

ਕੌਹਰੀਆਂ, 13 ਅਪ੍ਰੈਲ (ਮਾਲਵਿੰਦਰ ਸਿੰਘ ਸਿੱਧੂ) - ਹਾੜੀ ਦੇ ਚਲਦੇ ਸੀਜ਼ਨ ਦੌਰਾਨ ਖੇਤਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ | ਹਲਕਾ ਦਿੜ੍ਹਬਾ ਮੰਡੀ ਵਿਚ ਫਾਇਰ ਬਿ੍ਗੇਡ ਦੀ ਅਣਹੋਂਦ ਕਾਰਨ ਖੇਤਾਂ ਵਿਚ ਪੱਕੀਆਂ ਖੜੀਆਂ ਫ਼ਸਲਾਂ ਨੂੰ ਲੈ ਕੇ ਕਿਸਾਨ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਮਸਤੂਆਣਾ ਸਾਹਿਬ, 13 ਅਪ੍ਰੈਲ (ਦਮਦਮੀ) - ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਅਤੇ ਭਗਤ ਧੰਨਾ ਜੀ ਦੀ ਮਿੱਠੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਬਾਬਾ ਬਲਜੀਤ ਸਿੰਘ ਫੱਕਰ ਦੀ ਨਿਗਰਾਨੀ ਹੇਠ ਅਤਰਸਰ ਕੁਟੀਆ ਬੰਗਾਂਵਾਲੀ ਵਿਖੇ ਇਲਾਕੇ ਦੀਆਂ ...

ਪੂਰੀ ਖ਼ਬਰ »

ਸ੍ਰੀ ਰਮਾਇਣ ਦੇ ਪਾਠਾਂ ਦਾ ਭੋਗ 21 ਨੂੰ

ਸੰਗਰੂਰ, 13 ਅਪ੍ਰੈਲ (ਅਮਨਦੀਪ ਸਿੰਘ ਬਿੱਟਾ) - ਸ੍ਰੀ ਲਕਸ਼ਮੀ ਨਰਾਇਣ ਮੰਦਰ, ਦਾਦਰੀ ਵਾਲਾ ਵਿਖੇ ਸ੍ਰੀ ਰਮਾਇਣ ਦੇ 21 ਪਾਠਾਂ ਦਾ ਭੋਗ 21 ਅਪ੍ਰੈਲ ਨੰੂ ਪਾਇਆ ਜਾਵੇਗਾ | ਮੰਦਰ ਦੇ ਪ੍ਰਬੰਧਕ ਜਗਮੋਹਨ ਠਾਕੁਰ ਅਤੇ ਪਿ੍ੰਸੀਪਲ ਮੰਜੁਲਾ ਸ਼ਰਮਾ ਨੇ ਦੱਸਿਆ ਕਿ 1 ਅਪ੍ਰੈਲ ਤੋਂ ...

ਪੂਰੀ ਖ਼ਬਰ »

ਬਜਾਜ ਫਾਇਨਾਂਸ ਕੰਪਨੀ ਵਲੋਂ ਮਜ਼ਦੂਰ ਵਿਅਕਤੀ ਦਾ ਸੋਨਾ ਵੇਚੇ ਜਾਣ 'ਤੇ ਹੋਇਆ ਹੰਗਾਮਾ

ਲੌਂਗੋਵਾਲ, 13 ਮਾਰਚ (ਸ.ਸ.ਖੰਨਾ, ਵਿਨੋਦ) - ਸਥਾਨਕ ਬਡਬਰ ਰੋਡ ਅਨਾਜ ਮੰਡੀ ਦੇ ਸਾਹਮਣੇ ਬਣੀ ਬਜਾਜ ਫਾਇਨਾਂਸ ਕੰਪਨੀ ਦੀ ਬਰਾਂਚ ਵਲੋਂ ਇਕ ਮਜ਼ਦੂਰ ਵਿਅਕਤੀ ਦਾ ਸੋਨਾ ਵੇਚੇ ਜਾਣ ਪਿੱਛੋਂ ਬਰਾਂਚ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ...

ਪੂਰੀ ਖ਼ਬਰ »

ਅਧਿਆਪਕ, ਵਿਦਿਆਰਥੀ ਅਤੇ ਮਾਪੇ ਸਭ ਕਰ ਰਹੇ ਨੇ ਸਕੂਲ ਖੋਲ੍ਹਣ ਦੀ ਮੰਗ

ਸੰਗਰੂਰ, 13 ਅਪ੍ਰੈਲ (ਧੀਰਜ ਪਸ਼ੌਰੀਆ) - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਨਾਂਅ ਉੱਤੇ ਸਕੂਲਾਂ ਵਿਚ ਚੱਲ ਰਹੀਆਂ ਸਾਲਾਨਾ ਪ੍ਰੀਖਿਆਵਾਂ ਨੂੰ ਵਿਚ ਵਿਚਾਲੇ ਹੀ ਰੋਕਣ ਤੋਂ ਬਾਅਦ ਸਕੂਲਾਂ ਨੂੰ ਬੰਦ ਕੀਤੇ ਜਾਣ ਦਾ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਦੇ ਨਾਲ-ਨਾਲ ...

ਪੂਰੀ ਖ਼ਬਰ »

ਖਿਡੌਣਾ ਪਿਸਤੌਲ ਦਿਖਾ ਕੇ ਲੁੱਟ ਖੋਹ ਕਰਨ ਵਾਲਾ ਮੁਲਜ਼ਮ ਕਾਬੂ

ਮੂਣਕ, 13 ਅਪ੍ਰੈਲ (ਸਿੰਗਲਾ, ਭਾਰਦਵਾਜ) - ਨੌਜਵਾਨ ਵਲੋਂ ਖਿਡੌਣਾ ਪਿਸਤੌਲ ਦਿਖਾ ਕੇ ਸਿੰਗਲਾ ਪੈਟਰੋਲ ਪੰਪ ਬਾਦਲਗੜ੍ਹ 'ਤੇ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਨੂੰ ਪੰਪ ਮੁਲਾਜ਼ਮਾਂ ਵਲੋਂ ਕਾਬੂ ਕਰ ਕੇ ਪੁਲਿਸ ਦੇ ਹਵਾਲੇ ਕੀਤਾ ਗਿਆ | ਪੰਪ ਦੇ ਮੈਨੇਜਰ ...

ਪੂਰੀ ਖ਼ਬਰ »

ਅੱਗ ਲੱਗਣ ਕਾਰਨ 10 ਕਿੱਲੇ ਨਾੜ ਸੜਿਆ

ਛਾਜਲੀ, 13 ਅਪੈ੍ਰਲ (ਕੁਲਵਿੰਦਰ ਸਿੰਘ ਰਿੰਕਾ)- ਅੱਜ ਪਿੰਡ ਛਾਜਲੀ ਵਿਖੇ ਦੁਪਹਿਰ ਬਾਅਦ ਚੱਠਾ ਪਿੰਡ ਨਾਲ ਲਗਦੇ ਖੇਤਾਂ ਭਾਗ ਸਿੰਘ ਬੋਲਾ ਦੇ 10 ਏਕੜ ਨਾੜ ਦੇ ਖੇਤ ਅੱਗ ਦੀ ਭੇਂਟ ਚੜ੍ਹ ਗਏ | ਭਾਰਤੀ ਕਿਸਾਨ ਯੂਨੀਅਨ ਏਕਤਾ ਦੇ ਮੌਕੇ 'ਤੇ ਪਹੁੰਚੇ ਪ੍ਰਧਾਨ ਹਰੀ ਸਿੰਘ, ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਲਾਇਆ ਵੈਕਸੀਨੇਸ਼ਨ ਕੈਂਪ

ਮਲੇਰਕੋਟਲਾ, 13 ਅਪ੍ਰੈਲ (ਪਾਰਸ ਜੈਨ)- ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਰੋਟਰੀ ਕਲੱਬ ਮਲੇਰਕੋਟਲਾ ਮਿਡਟਾਊਨ, ਕੌਂਸਲਰ ਮਹਿੰਦਰ ਸਿੰਘ ਪਰੂਥੀ ਅਤੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਟਰੱਸਟ ਵਲੋਂ ਸਾਂਝੇ ਤੌਰ ਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX