ਤਾਜਾ ਖ਼ਬਰਾਂ


ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  50 minutes ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  about 1 hour ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  about 1 hour ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 3 hours ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  about 3 hours ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  about 3 hours ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  about 4 hours ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  about 5 hours ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 5 hours ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  about 5 hours ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  about 5 hours ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  about 4 hours ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  about 6 hours ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  about 6 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  about 6 hours ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  about 6 hours ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  about 6 hours ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  about 7 hours ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  about 7 hours ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  about 7 hours ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  about 7 hours ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  about 8 hours ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  about 8 hours ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  about 8 hours ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  about 8 hours ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਵੈਸਾਖ ਸੰਮਤ 553

ਫਿਰੋਜ਼ਪੁਰ

ਜ਼ਿਲ੍ਹੇ ਭਰ 'ਚ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਖ਼ਾਲਸਾ ਸਾਜਨਾ ਦਿਵਸ

ਫ਼ਿਰੋਜ਼ਪੁਰ, 13 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)-ਜ਼ਿਲ੍ਹੇ ਭਰ ਅੰਦਰ ਅੱਜ ਖ਼ਾਲਸਾ ਸਾਜਨਾ ਦਿਵਸ ਪੂਰੇ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ | ਪਿੰਡ-ਪਿੰਡ ਤੇ ਸ਼ਹਿਰਾਂ ਦੀਆਂ ਕਾਲੋਨੀਆਂ 'ਚ ਸਥਿਤ ਗੁਰਦੁਆਰਾ ਸਾਹਿਬ ਅੰਦਰ ਕੀਤੇ ਗਏ ਸਮਾਗਮਾਂ ਸਮੇਂ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣ ਉਪਰੰਤ ਧਾਰਮਿਕ ਦੀਵਾਨ ਸਜਾ ਕੇ ਇਤਿਹਾਸ 'ਤੇ ਜਿੱਥੇ ਚਾਨਣਾ ਪਾਇਆ ਗਿਆ, ਉੱਥੇ ਸੰਗਤ ਨੂੰ ਸਾਹਿਬ-ਏ ਕਮਾਲ ਸਰਬੰਸਦਾਨੀ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਜਾਤ-ਪਾਤ ਤੋਂ ਮੁਕਤ ਕਰ ਧਾਰਮਿਕ, ਰਾਜਨੀਤਿਕ ਤੇ ਸਮਾਜਿਕ ਬੰਧਨਾਂ ਤੋਂ ਮੁਕਤ ਕਰ ਖ਼ਾਲਸੇ ਦੀ ਕੀਤੀ ਸਿਰਜਨਾ ਸਬੰਧੀ ਵਿਸਥਾਰ ਸਾਹਿਤ ਦੱਸਿਆ | ਬੁਲਾਰਿਆਂ ਨੇ ਸਭ ਨੂੰ ਖੰਡੇ-ਬਾਟੇ ਦਾ ਅੰਮਿ੍ਤ ਛਕ ਕੇ ਗੁਰੂ ਦੇ ਬਾਣੇ ਅਤੇ ਬਾਣੀ ਦੇ ਧਾਰਨੀ ਹੋ ਸਿੰਘ ਸਜਣ ਦਾ ਸੱਦਾ ਦਿੱਤਾ |
ਖ਼ਾਲਸਾ ਗੁਰਦੁਆਰਾ ਸਾਹਿਬ ਫ਼ਿਰੋਜ਼ਪੁਰ ਛਾਉਣੀ ਵਿਖੇ ਸਮਾਗਮ
ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਸਤਿੰਦਰਜੀਤ ਸਿੰਘ ਦੀ ਦੇਖ-ਰੇਖ ਹੇਠ ਗੁਰਦੁਆਰਾ ਸਾਹਿਬ ਅੰਦਰ ਖ਼ਾਲਸਾ ਸਾਜਨਾ ਦਿਵਸ ਸਮਾਗਮ ਪੂਰੇ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ | ਪਾਠਾਂ ਦੇ ਭੋਗ ਪਾਏ ਜਾਣ ਉਪਰੰਤ ਸਜਾਏ ਗਏ ਧਾਰਮਿਕ ਦੀਵਾਨਾਂ 'ਚ ਮੁੱਖ ਗ੍ਰੰਥੀ ਭਾਈ ਰਸ਼ਪਾਲ ਸਿੰਘ ਵਲੋਂ ਹਾਜ਼ਰੀਆਂ ਭਰਦਿਆਂ ਕਥਾ ਪ੍ਰਵਚਨਾਂ ਰਾਹੀਂ ਖ਼ਾਲਸੇ ਦੀ ਸਾਜਨਾ ਅਤੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਸਬੰਧੀ ਚਾਨਣਾ ਪਾਇਆ | ਭਾਈ ਨਿਰਵੈਰ ਸਿੰਘ ਦੇ ਰਾਗੀ ਜਥੇ ਨੇ ਸ਼ਬਦ ਕੀਰਤਨ ਸੁਣਾ ਸੰਗਤ ਨੂੰ ਨਿਹਾਲ ਕੀਤਾ | ਇਸ ਤੋਂ ਇਲਾਵਾ ਖ਼ਾਲਸਾ ਗਰਲਜ਼ ਸਕੂਲ ਦੀਆਂ ਵਿਦਿਆਰਥਣਾਂ, ਖ਼ਾਲਸਾ ਇਸਤਰੀ ਸਤਿਸੰਗ ਸਭਾ ਦੇ ਜਥੇ, ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੇ ਜਥੇ, ਬੇਬੇ ਨਾਨਕੀ ਇਸਤਰੀ ਸਤਿਸੰਗ ਸਭਾ ਦੇ ਜਥਿਆਂ ਨੇ ਹਾਜ਼ਰੀਆਂ ਭਰਦਿਆਂ ਸੰਗਤ ਨੂੰ ਸ਼ਬਦ ਕੀਰਤਨ ਸਰਵਣ ਕਰਵਾਇਆ | ਸਮਾਗਮ ਦੌਰਾਨ ਪ੍ਰਧਾਨ ਸਤਿੰਦਰਜੀਤ ਸਿੰਘ ਅਤੇ ਸਕੱਤਰ ਗੁਰਨਾਮ ਸਿੰਘ ਫਰਮਾਹ ਨੇ ਸਭਨਾਂ ਨੂੰ ਖ਼ਾਲਸਾ ਸਾਜਨਾ ਦਿਵਸ ਦੀਆਂ ਵਧਾਈਆਂ ਦਿੰਦੇ ਹੋਏ ਸੰਗਤ ਨੂੰ ਖੰਡੇ ਬਾਟੇ ਦਾ ਅੰਮਿ੍ਤ ਛਕ ਕੇ ਗੁਰੂ ਦੇ ਸਿੰਘ ਸਜਣ ਦੀ ਅਪੀਲ ਕੀਤੀ | ਸਮਾਗਮਾਂ ਦੀ ਸਫਲਤਾ ਲਈ ਸੀਨੀਅਰ ਮੀਤ ਪ੍ਰਧਾਨ ਬਲਬੀਰ ਸਿੰਘ ਆਨੰਦ, ਪਰਮਿੰਦਰ ਸਿੰਘ ਖਰਬੰਦਾ, ਗੁਰਬਖਸ਼ੀਸ਼ ਸਿੰਘ, ਜਸਵੰਤ ਸਿੰਘ ਚੱਡਾ, ਡਾ: ਗੁਰਨਾਮ ਸਿੰਘ ਫਰਮਾਹ ਸਕੱਤਰ, ਤਰਲੋਕ ਸਿੰਘ ਦਫ਼ਤਰ ਸਕੱਤਰ, ਅਰਵਿੰਦਰਜੀਤ ਸਿੰਘ ਖ਼ਜ਼ਾਨਚੀ, ਗੁਰਪ੍ਰੀਤ ਸਿੰਘ ਰਾਜੂ ਇੰਚਾਰਜ ਲੰਗਰ ਕਮੇਟੀ ਆਦਿ ਪ੍ਰਬੰਧਕ ਕਮੇਟੀ ਆਗੂਆਂ ਨੇ ਵੱਧ-ਚੜ੍ਹ ਕੇ ਯੋਗਦਾਨ ਪਾਇਆ |
ਗੁਰਦੁਆਰਾ ਕਰਮਸਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਸਾਜਨਾ ਦਿਵਸ
ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਿਹਾੜੇ ਨੂੰ ਗੁਰਦੁਆਰਾ ਕਰਮਸਰ ਸਾਹਿਬ ਝੋਕ ਹਰੀ ਹਰ ਵਿਖੇ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਕਰਨੈਲ ਸਿੰਘ ਘਨੱਕਰ ਦੀ ਅਗਵਾਈ ਹੇਠ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਪਾਠਾਂ ਦੇ ਭੋਗ ਪਾਏ ਜਾਣ ਉਪਰੰਤ ਬਾਬਾ ਮਲਕੀਤ ਸਿੰਘ ਮਰਹਾਣੇ ਵਾਲਿਆਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਅਤੇ ਮੁੱਖ ਸੇਵਾਦਾਰ ਬਾਬਾ ਪੂਰਨ ਸਿੰਘ ਨੇ ਕਥਾ ਪ੍ਰਵਚਨਾਂ ਰਾਹੀਂ ਸੰਗਤ ਨੂੰ ਖ਼ਾਲਸੇ ਦੇ ਸਾਜਨਾ ਦਿਵਸ ਅਤੇ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਸਮਾਗਮ ਸਮਾਪਤੀ 'ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ |
ਵੱਖ-ਵੱਖ ਗੁਰਦੁਆਰਿਆਂ 'ਚ ਕਰਵਾਏ ਸਮਾਗਮ
ਖ਼ਾਲਸਾ ਸਾਜਨਾ ਦਿਵਸ ਮਨਾਏ ਜਾਣ ਸਬੰਧੀ ਅੱਜ ਗੁਰਦੁਆਰਾ ਬਾਬਾ ਰਾਮ ਲਾਲ, ਸੈਂਟਰ ਗੁਰਦੁਆਰਾ ਸਾਹਿਬ ਗਾਂਧੀ ਨਗਰ, ਗੁਰਦੁਆਰਾ ਅਕਾਲਗੜ੍ਹ ਸਾਹਿਬ, ਗੁਰਦੁਆਰਾ ਗੋਬਿੰਦ ਨਗਰੀ, ਖਾਈ ਫੇਮੇ ਕੀ, ਬੁੱਕਣ ਖਾਂ ਵਾਲਾ, ਨੂਰਪੁਰ ਸੇਠਾਂ, ਸਾਈਆਂਵਾਲਾ, ਧੀਰਾ ਪੱਤਰਾ, ਮਹਿਮਾ, ਅਟਾਰੀ, ਸ਼ੇਰਖਾਂ, ਆਰਿਫ਼ ਕੇ ਆਦਿ ਪਿੰਡਾਂ 'ਚ ਸਮਾਗਮ ਕਰਵਾ ਪਾਠਾਂ ਦੇ ਭੋਗ ਪਾਏ ਜਾਣ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ |

646 ਅਧਿਆਪਕ ਯੂਨੀਅਨ ਨੇ ਗੋਲੂ ਕਾ ਮੋੜ ਜੀ.ਟੀ. ਰੋਡ 'ਤੇ ਲਗਾਇਆ 5 ਘੰਟੇ ਧਰਨਾ

ਗੋਲੂ ਕਾ ਮੋੜ, 13 ਅਪ੍ਰੈਲ (ਸੁਰਿੰਦਰ ਸਿੰਘ ਪੁਪਨੇਜਾ)-ਪਿਛਲੇ 10 ਸਾਲਾਂ ਤੋਂ ਰੁਜ਼ਗਾਰ ਲਈ ਸੰਘਰਸ਼ ਕਰ ਰਹੀ ਬੇਰੁਜ਼ਗਾਰ ਪੀ.ਟੀ.ਆਈ 646 ਅਧਿਆਪਕ ਯੂਨੀਅਨ ਵਲੋਂ ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀ.ਟੀ ਰੋਡ 'ਤੇ ਗੋਲੂ ਕਾ ਮੋੜ ਵਿਖੇ ਧਰਨਾ ਲਗਾ ਕੇ ਮੁਕੰਮਲ ਰੋਡ ਜਾਮ ਕਰਦੇ ...

ਪੂਰੀ ਖ਼ਬਰ »

ਕੋਰੋਨਾ ਦੇ 29 ਕੇਸ ਹੋਰ ਮਿਲੇ

ਫ਼ਿਰੋਜ਼ਪੁਰ, 13 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)-ਕੋਰੋਨਾ ਵਲੋਂ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ 29 ਵਿਅਕਤੀਆਂ ਨੂੰ ਆਪਣੀ ਲਪੇਟ 'ਚ ਲੈ ਲੈਣ ਦੀ ਸੂਚਨਾ ਹੈ, ਜਿਸ ਦੀ ਪੁਸ਼ਟੀ ਸਿਹਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਕੋਰੋਨਾ ਦੇ ਖ਼ਾਤਮੇ ਲਈ ਸ਼ੱਕੀ ਵਿਅਕਤੀਆਂ ...

ਪੂਰੀ ਖ਼ਬਰ »

ਕਿਸਾਨਾਂ ਦਾ ਹਾਲ-ਚਾਲ ਪੁੱਛਣ ਲਈ ਗੁਰੂਹਰਸਹਾਏ ਦੀ ਅਨਾਜ ਮੰਡੀ ਪਹੁੰਚੇ ਵਰਦੇਵ ਸਿੰਘ ਨੋਨੀ ਮਾਨ

ਗੁਰੂਹਰਸਹਾਏ, 13 ਅਪ੍ਰੈਲ (ਕਪਿਲ ਕੰਧਾਰੀ)-ਗੁਰੂਹਰਸਹਾਏ ਦੀ ਅਨਾਜ ਮੰਡੀ ਅੰਦਰ ਸਰਕਾਰੀ ਖ਼ਰੀਦ ਸ਼ੁਰੂ ਨਾ ਹੋਣ ਦੇ ਚਲਦਿਆਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਜ਼ਿਲ੍ਹਾ ਜਥੇਦਾਰ ਵਰਦੇਵ ਸਿੰਘ ਨੋਨੀ ਮਾਨ ਕਿਸਾਨਾਂ ਅਤੇ ਆੜ੍ਹਤੀਆਂ ਦਾ ਹਾਲ-ਚਾਲ ...

ਪੂਰੀ ਖ਼ਬਰ »

ਹੁਨਰਮੰਦ ਲੜਕੀਆਂ ਨੇ ਉਤਸ਼ਾਹ ਨਾਲ ਲਿਆ ਫ਼ੈਸ਼ਨ ਸ਼ੋਅ ਮੁਕਾਬਲੇ 'ਚ ਭਾਗ

ਫ਼ਿਰੋਜ਼ਪੁਰ, 13 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)-ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਰਾਸ਼ਟਰੀ ਸ਼ਹਿਰੀ ਉਪਜੀਵਕਾ ਮਿਸ਼ਨ (ਐਨ.ਯੂ.ਐਲ.ਐਮ.) ਤਹਿਤ ਸੀ.ਐੱਚ.ਐੱਚ.ਡੀ.ਐੱਸ. ਦੇ ਚੇਅਰਮੈਨ ਰਾਧੇ ਸ਼ਾਮ ਵਲੋਂ ਨਿਊ ਜਨਰੇਸ਼ਨ ਮਲਟੀਸਕਿਲਜ਼ ਕੰਪਲੈਕਸ ਫ਼ਿਰੋਜ਼ਪੁਰ ਵਿਖੇ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਮੰਗਾਂ ਸਬੰਧੀ 'ਆਪ' ਆਗੂਆਂ ਨੇ ਸੌਂਪਿਆ ਏ.ਡੀ.ਸੀ. ਨੂੰ ਮੰਗ ਪੱਤਰ

ਫ਼ਿਰੋਜ਼ਪੁਰ, 13 ਅਪ੍ਰੈਲ (ਕੁਲਬੀਰ ਸਿੰਘ ਸੋਢੀ)-ਕਿਸਾਨ ਵੀਰਾਂ ਨੂੰ ਦਾਣਾ ਮੰਡੀਆਂ ਵਿਚ ਫ਼ਸਲ ਵੇਚਣ ਨੂੰ ਲੈ ਕੇ ਸਰਕਾਰ ਵਲੋਂ ਕੀਤੇ ਇੰਤਜ਼ਾਮਾਂ ਦੀਆਂ ਕਮੀਆਂ ਦੇ ਚੱਲਦੇ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉੱਤੋਂ ਕੋਰੋਨਾ ਮਹਾਂਮਾਰੀ ਦੌਰਾਨ ਵਧੇਰੇ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਨਵ-ਨਿਯੁਕਤ ਅਧਿਆਪਕਾਂ ਦੀ 8 ਰੋਜ਼ਾ ਵਰਕਸ਼ਾਪ

ਫ਼ਿਰੋਜ਼ਪੁਰ, 13 ਅਪ੍ਰੈਲ (ਤਪਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਿਚ ਨਿਯੁਕਤ ਹੋਏ ਨਵ-ਨਿਯੁਕਤ ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਦੇ ਅਧਿਆਪਕਾਂ ਦੀ 8 ਰੋਜ਼ਾ ਸਿਖਲਾਈ ਵਰਕਸ਼ਾਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਫ਼ਿਰੋਜ਼ਪੁਰ ਕੁਲਵਿੰਦਰ ਕੌਰ ਅਤੇ ...

ਪੂਰੀ ਖ਼ਬਰ »

ਪੁਲਿਸ ਵਲੋਂ ਹੱਕ ਮੰਗ ਰਹੇ ਬੇਰੁਜ਼ਗਾਰਾਂ 'ਤੇ ਲਾਠੀਚਾਰਜ ਕਰਨਾ ਨਿੰਦਣਯੋਗ ਕਾਰਵਾਈ-ਭੁੱਲਰ

ਫ਼ਿਰੋਜ਼ਪੁਰ, 13 ਅਪ੍ਰੈਲ (ਤਪਿੰਦਰ ਸਿੰਘ)-ਬੇਰੁਜ਼ਗਾਰਾਂ ਵਲੋਂ ਸਾਂਝੇ ਮੋਰਚੇ ਦੇ ਬੈਨਰ ਹੇਠ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਆਗੂਆਂ ਤੇ ਵਰਕਰਾਂ 'ਤੇ ਪੁਲਿਸ ਵਲੋਂ ਲਾਠੀਚਾਰਜ ਕਰਨਾ ਇਕ ਨਿੰਦਣਯੋਗ ਕਾਰਵਾਈ ਹੈ | ਪੀ.ਐੱਸ.ਈ.ਬੀ. ਇੰਪਲਾਈਜ਼ ਫੈੱਡਰੇਸ਼ਨ ਦੇ ...

ਪੂਰੀ ਖ਼ਬਰ »

ਪੰਚਾਇਤਾਂ ਦੀਆਂ ਜ਼ਿਮਨੀ ਚੋਣਾਂ ਕਰਾਉਣ ਦੀ ਮੰਗ ਉੱਠਣ ਲੱਗੀ

ਮਮਦੋਟ, 13 ਅਪ੍ਰੈਲ (ਸੁਖਦੇਵ ਸਿੰਘ ਸੰਗਮ)-ਮਮਦੋਟ ਬਲਾਕ ਅਧੀਨ ਆਉਂਦੀਆਂ ਪੇਂਡੂ ਪੰਚਾਇਤਾਂ ਦੀਆਂ ਖ਼ਾਲੀ ਰਹਿੰਦੀਆਂ ਸੀਟਾਂ 'ਤੇ ਜ਼ਿਮਨੀ ਚੋਣਾਂ ਕਰਾਉਣ ਦੀ ਮੰਗ ਉੱਠਣ ਲੱਗੀ ਹੈ | ਇਸ ਸਬੰਧੀ ਬਲਾਕ ਮਮਦੋਟ ਦੇ ਪਿੰਡ ਚੱਕ ਅਮਰੀਕ ਸਿੰਘ ਵਾਲਾ ਵਾਸੀ ਬਲਦੇਵ ਸਿੰਘ, ...

ਪੂਰੀ ਖ਼ਬਰ »

ਟ੍ਰੈਫ਼ਿਕ ਪੁਲਿਸ ਨੇ ਦੂਨ ਵੈਲੀ ਸਕੂਲ ਦੇ ਸਹਿਯੋਗ ਨਾਲ ਨਿਯਮਾਂ ਸਬੰਧੀ 170 ਬੋਰਡ ਲਗਵਾਏ

ਜ਼ੀਰਾ, 13 ਅਪ੍ਰੈਲ (ਜੋਗਿੰਦਰ ਸਿੰਘ ਕੰਡਿਆਲ)-ਟ੍ਰੈਫ਼ਿਕ ਨਿਯਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਭਾਗੀਰਥ ਸਿੰਘ ਮੀਨਾ ਐੱਸ.ਐੱਸ.ਪੀ ਫ਼ਿਰੋਜ਼ਪੁਰ ਦੇ ਆਦੇਸ਼ਾਂ ਅਤੇ ਪੁਸ਼ਪਿੰਦਰ ਪਾਲ ਸ਼ਰਮਾ ਜ਼ਿਲ੍ਹਾ ਟ੍ਰੈਫ਼ਿਕ ਇੰਚਾਰਜ ਫ਼ਿਰੋਜ਼ਪੁਰ ਦੇ ਹੁਕਮਾਂ ...

ਪੂਰੀ ਖ਼ਬਰ »

ਵਿਧਾਇਕ ਜ਼ੀਰਾ ਨੇ ਮੱਲਾਂਵਾਲਾ ਮੰਡੀ 'ਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ

ਮੱਲਾਂਵਾਲਾ, 13 ਅਪ੍ਰੈਲ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਜ਼ੀਰਾ ਦੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਅਤੇ ਪੰਜਾਬ ਮੰਡੀ ਬੋਰਡ ਦੇ ਉਪ ਚੇਅਰਮੈਨ ਵਿਜੇ ਕਾਲੜਾ ਨੇ ਅਨਾਜ ਮੰਡੀ ਮੱਲਾਂਵਾਲਾ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ, ਜਿੱਥੇ ...

ਪੂਰੀ ਖ਼ਬਰ »

ਮਮਦੋਟ 'ਚ 3 ਦਿਨ ਬਾਅਦ ਸ਼ੁਰੂ ਹੋਈ ਕਣਕ ਦੀ ਸਰਕਾਰੀ ਖ਼ਰੀਦ

ਮਮਦੋਟ, 13 ਅਪ੍ਰੈਲ (ਸੁਖਦੇਵ ਸਿੰਘ ਸੰਗਮ)-10 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਦੇ ਸਰਕਾਰ ਦੇ ਐਲਾਨ ਦੇ ਬਾਵਜੂਦ ਵੀ ਮਮਦੋਟ ਮੰਡੀਆਂ 'ਚ ਕਣਕ ਦੀ ਖ਼ਰੀਦ ਤਿੰਨ ਦਿਨ ਪਛੜ ਕੇ ਸ਼ੁਰੂ ਹੋਈ, ਜਿਸ ਦਾ ਰਸਮੀ ਉਦਘਾਟਨ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਸਮੇਲ ...

ਪੂਰੀ ਖ਼ਬਰ »

ਹੋਮਿਓਪੈਥੀ ਦੇ ਜਨਮ ਦਾਤਾ ਡਾ: ਸੈਮੂਅਲ ਹੈਨੇਮਨ ਦਾ ਜਨਮ ਦਿਨ ਮਨਾਇਆ

ਜ਼ੀਰਾ, 13 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)-ਹੋਮਿਓਪੈਥੀ ਅਫ਼ਸਰ ਜ਼ਿਲ੍ਹਾ ਫ਼ਿਰੋਜ਼ਪੁਰ ਡਾ: ਰਾਕੇਸ਼ ਕੁਮਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ: ਪਰਮਜੀਤ ਕੌਰ ਹੋਮਿਓਪੈਥਿਕ ਮੈਡੀਕਲ ਅਫ਼ਸਰ ਜ਼ੀਰਾ ਵਲੋਂ ਹੋਮਿਓਪੈਥੀ ਦੇ ਜਨਮ ਦਾਤਾ ਡਾ: ਸੈਮੂਅਲ ...

ਪੂਰੀ ਖ਼ਬਰ »

ਆਈ.ਜੀ. ਕੁੰਵਰ ਵਿਜੇ ਪ੍ਰਤਾਪ ਵਲੋਂ ਦਿੱਤੇ ਅਸਤੀਫ਼ੇ ਨੇ ਸਾਬਿਤ ਕੀਤਾ ਕਿ ਉਹ ਕਿੰਨੇ ਬੋਝ 'ਚ ਹਨ-ਭਾਈ ਕਰਨੈਲ ਪੀਰ ਮੁਹੰਮਦ

ਫ਼ਿਰੋਜ਼ਪੁਰ, 13 ਅਪ੍ਰੈਲ (ਤਪਿੰਦਰ ਸਿੰਘ)-ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੇ ਇੰਸਪੈਕਟਰ ਜਨਰਲ ਆਫ਼ ਪੁਲਿਸ ਅਤੇ ਐੱਸ.ਆਈ.ਟੀ. ਮੈਂਬਰ ਕੁੰਵਰ ਵਿਜੇ ਪ੍ਰਤਾਪ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣਾ ਅਸਤੀਫ਼ਾ ਦੇ ਦਿੱਤਾ ਹੈ, ਜਿਸ ...

ਪੂਰੀ ਖ਼ਬਰ »

ਡੇਰਾ ਬਾਬਾ ਰਾਮ ਥੰਮ੍ਹਣ ਵਿਖੇ ਮਨਾਇਆ ਵਿਸਾਖੀ ਦਾ ਦਿਹਾੜਾ

ਗੋਲੂ ਕਾ ਮੋੜ, 13 ਅਪ੍ਰੈਲ (ਸੁਰਿੰਦਰ ਸਿੰਘ ਪੁਪਨੇਜਾ)-ਡੇਰਾ ਬਾਬਾ ਰਾਮ ਥੰਮ੍ਹਣ ਬਾਜੇ ਕੇ ਵਿਖੇ ਵਿਸਾਖੀ ਦਾ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ 2 ਸ਼ਿਫ਼ਟਾਂ ਵਿਚ 24 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਭਾਈ ਅਮੀਰ ਸਿੰਘ ਅਤੇ ਭਾਈ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਵਲੂਰ ਇਕਾਈ ਦੀ ਚੋਣ

ਕੁੱਲਗੜ੍ਹੀ, 13 ਅਪ੍ਰੈਲ (ਸੁਖਜਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਭਾਗ ਸਿੰਘ ਮਰਖਾਈ ਦੀ ਅਗਵਾਈ ਹੇਠ ਹੋਈ, ਜਿਸ ਵਿਚ ਵਲੂਰ ਇਕਾਈ ਦਾ ਗਠਨ ਕੀਤਾ ਗਿਆ | ਇਸ ਸਮੇਂ ਨਿਰਭੈ ਸਿੰਘ ਨੂੰ ਪ੍ਰਧਾਨ, ਹਰਪ੍ਰੀਤ ਸਿੰਘ ...

ਪੂਰੀ ਖ਼ਬਰ »

ਕੋਰੋਨਾ ਜਾਗਰੂਕ ਕੈਂਪ ਲਗਾ ਸਟ੍ਰੀਮ ਲਾਈਨ ਵੈੱਲਫੇਅਰ ਸੁਸਾਇਟੀ ਨੇ ਮਨਾਇਆ ਵਿਸਾਖੀ ਦਿਹਾੜਾ

ਫ਼ਿਰੋਜ਼ਪੁਰ, 13 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)-ਉੱਘੇ ਸਮਾਜ ਸੇਵੀ ਸੰਸਥਾ ਸਟ੍ਰੀਮ ਲਾਈਨ ਵੈੱਲਫੇਅਰ ਸੁਸਾਇਟੀ ਨੇ ਚੇਅਰਮੈਨ ਡਾ: ਦੀਵਾਨ ਚੰਦ ਸੁਖੀਜਾ ਦੀ ਪ੍ਰਧਾਨਗੀ ਹੇਠ ਸੰਸਥਾ ਦੇ ਦਫਤਰ ਇੱਛੇਵਾਲਾ ਰੋਡ ਵਿਖੇ ਵਿਸਾਖੀ ਦਾ ਦਿਹਾੜਾ ਮਨਾਉਂਦੇ ਹੋਏ ਲੋਕਾਂ ਨੂੰ ...

ਪੂਰੀ ਖ਼ਬਰ »

ਹੈਰੋਇਨ ਅਤੇ ਪਿਸਤੌਲ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਫ਼ਿਰੋਜ਼ਪੁਰ, 13 ਅਪ੍ਰੈਲ (ਰਾਕੇਸ਼ ਚਾਵਲਾ)-ਜ਼ਿਲ੍ਹਾ ਪੁਲਿਸ ਵਲੋਂ 260 ਗ੍ਰਾਮ ਹੈਰੋਇਨ ਅਤੇ ਪਿਸਤੌਲ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਸਬ-ਇੰਸਪੈਕਟਰ ਜੱਜਪਾਲ ਸਿੰਘ ਵਲੋਂ ਦਰਜ ਮੁਕੱਦਮੇ ਅੰਦਰ ਮੁੱਦਈ ਇੰਸਪੈਕਟਰ ਅਭੀਨਵ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਬਾਦਲ ਪਰਿਵਾਰ ਜਾਂ ਚਰਨਜੀਤ ਸਿੰਘ ਬਰਾੜ ਲੜੇ ਚੋਣ-ਅਕਾਲੀ ਆਗੂ

ਫ਼ਿਰੋਜ਼ਪੁਰ, 13 ਅਪ੍ਰੈਲ (ਤਪਿੰਦਰ ਸਿੰਘ, ਗੁਰਿੰਦਰ ਸਿੰਘ)—ਅਕਾਲੀ ਦਲ ਸਰਕਲ ਪ੍ਰਧਾਨ ਗੁਰਜੀਤ ਸਿੰਘ ਚੀਮਾ, ਕਿੱਕਰ ਸਿੰਘ ਕੁਤਬੇ ਵਾਲਾ, ਫੈਡਰੇਸ਼ਨ ਆਗੂ ਦਿਲਬਾਗ ਸਿੰਘ ਵਿਰਕ, ਗਗਨਦੀਪ ਸਿੰਘ ਗੋਬਿੰਦ ਨਗਰ, ਸੁਖਦੇਵ ਸਿੰਘ ਭੱਦਰੂ, ਸੁਖਦੇਵ ਸਿੰਘ ਕਿਲਚੇ, ਜਸਬੀਰ ...

ਪੂਰੀ ਖ਼ਬਰ »

ਨਗਰ ਕੌਂਸਲ ਗੁਰੂਹਰਸਹਾਏ ਦੇ ਪ੍ਰਧਾਨ ਦੀ ਚੋਣ ਅੱਜ

ਗੁਰੂਹਰਸਹਾਏ, 13 ਅਪ੍ਰੈਲ (ਹਰਚਰਨ ਸਿੰਘ ਸੰਧੂ)-ਨਗਰ ਕੌਂਸਲ ਚੋਣਾਂ ਹੋਈਆਂ ਨੂੰ ਲਗਭਗ ਦੋ ਮਹੀਨੇ ਹੋ ਚੱਲੇ ਹਨ | ਨੋਟੀਫ਼ਿਕੇਸ਼ਨ ਜਾਰੀ ਹੋਣ ਉਪਰੰਤ ਪੰਜਾਬ ਅੰਦਰ ਕਈ ਥਾਵਾਂ 'ਤੇ ਪ੍ਰਧਾਨ, ਮੀਤ ਪ੍ਰਧਾਨ ਨਗਰ ਕੌਂਸਲਾਂ ਲਈ ਥਾਪੇ ਗਏ ਹਨ, ਪਰ ਗੁਰੂਹਰਸਹਾਏ ਨਗਰ ਕੌਂਸਲ ...

ਪੂਰੀ ਖ਼ਬਰ »

300 ਨਸ਼ੀਲੀਆਂ ਗੋਲੀਆਂ ਸਮੇਤ ਮੋਟਰਸਾਈਕਲ ਸਵਾਰ ਕਾਬੂ

ਤਲਵੰਡੀ ਭਾਈ, 13 ਅਪ੍ਰੈਲ (ਰਵਿੰਦਰ ਸਿੰਘ ਬਜਾਜ)-ਜ਼ਿਲ੍ਹਾ ਪੁਲਿਸ ਮੁਖੀ ਭਾਗੀਰਥ ਮੀਨਾ ਵਲੋਂ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਅੱਜ ਥਾਣਾ ਘੱਲ ਖ਼ੁਰਦ ਦੀ ਪੁਲਿਸ ਨੇ ਚੈਕਿੰਗ ਦੌਰਾਨ ਪਿੰਡ ਸ਼ਕੂਰ ਦੇ ਨਜ਼ਦੀਕ ਇਕ ਵਿਅਕਤੀ ਜੋ ਕਿ ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ ਨੂੰ ਲੈ ਕੇ ਕਿਸਾਨ ਆਗੂ ਅਤੇ ਪਨਗਰੇਨ ਦੇ ਅਧਿਕਾਰੀ ਹੋਏ ਆਹਮੋ-ਸਾਹਮਣੇ

ਖੋਸਾ ਦਲ ਸਿੰਘ, 13 ਅਪ੍ਰੈਲ (ਮਨਪ੍ਰੀਤ ਸਿੰਘ ਸੰਧੂ)-ਨਜ਼ਦੀਕੀ ਪਿੰਡ ਮਰਖਾਈ ਸਥਿਤ ਅਨਾਜ ਮੰਡੀ ਵਿਖੇ ਕਿਸਾਨ ਅਤੇ ਪਨਗਰੇਨ ਏਜੰਸੀ ਦੇ ਅਧਿਕਾਰੀ ਸਰਕਾਰੀ ਖ਼ਰੀਦ ਨਾ ਸ਼ੁਰੂ ਹੋਣ ਕਾਰਨ ਆਹਮੋ-ਸਾਹਮਣੇ ਹੋਏ ਦਿਖਾਈ ਦਿੱਤੇ | ਇਸ ਸਮੇਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ...

ਪੂਰੀ ਖ਼ਬਰ »

ਪ੍ਰਾਚੀਨ ਸ਼ਿਵਾਲਾ ਮੰਦਰ 'ਚ ਚੇਤ ਮਹੀਨੇ ਦੇ ਪਹਿਲੇ ਨਰਾਤੇ 'ਤੇ ਮਾਂ ਸ਼ੈਲਪੁੱਤਰੀ ਦਾ ਪੂਜਣ ਕੀਤਾ

ਮਖੂ, 13 ਅਪ੍ਰੈਲ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)-ਚੇਤ ਮਹੀਨੇ ਦੇ ਨਰਾਤਿਆਂ ਦੇ ਮੌਕੇ ਸ਼ਹਿਰ ਦੇ ਮੰਦਰਾਂ 'ਚ ਸ਼ਰਧਾਲੂਆਂ ਦੀਆਂ ਰੌਣਕਾਂ ਦੇਖਣ ਨੂੰ ਮਿਲੀਆਂ | ਸ਼ਹਿਰ ਦੇ ਸਾਰੇ ਮੰਦਰ ਬਹੁਤ ਹੀ ਸੁਚੱਜੇ ਢੰਗ ਨਾਲ ਸਜਾਏ ਹੋਏ ਹਨ | ਪ੍ਰਾਚੀਨ ਸ਼ਿਵਾਲਾ ਮੰਦਰ ਮਖੂ ...

ਪੂਰੀ ਖ਼ਬਰ »

ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਸਬੰਧੀ ਗੁਰਦੁਆਰਾ ਗੁਰੂ ਰਾਮ ਦਾਸ ਪੁਰੀ ਅਰਮਾਨਪੁਰਾ ਵਿਖੇ ਸਮਾਗਮ

ਫ਼ਿਰੋਜ਼ਪੁਰ, 13 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)-ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਗੁਰਦੁਆਰਾ ਗੁਰੂ ਰਾਮ ਦਾਸ ਪੁਰੀ ਅਰਮਾਨਪੁਰਾ (ਆਸਲ) ਵਿਖੇ ਪ੍ਰਬੰਧਕ ਕਮੇਟੀ ਵਲੋਂ ਮੁੱਖ ਸੇਵਾਦਾਰ ਭਗਤ ਮਿਲਖਾ ਸਿੰਘ ਦੀ ਦੇਖ-ਰੇਖ ਹੇਠ ਸਮਾਗਮ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਨਾਲ 2 ਵਿਅਕਤੀਆਂ ਦੀ ਮੌਤ, 62 ਨਵੇਂ ਮਾਮਲੇ

ਫ਼ਾਜ਼ਿਲਕਾ, 13 ਅਪ੍ਰੈਲ(ਅਮਰਜੀਤ ਸ਼ਰਮਾ)-ਜ਼ਿਲ੍ਹਾ ਫ਼ਾਜ਼ਿਲਕਾ ਵਿਖੇ ਕੋਰੋਨਾ ਵਾਈਰਸ ਨਾਲ 2 ਵਿਅਕਤੀਆਂ ਦੀ ਮੌਤ ਹੋ ਗਈ ਹੈ | ਜਿਸ ਨਾਲ ਕੋਰੋਨਾ ਨਾਲ ਅੱਜ ਤੱਕ ਹੋਈਆਂ ਮੌਤਾਂ ਦੀ ਗਿਣਤੀ 90 ਹੋ ਗਈ ਹੈ | ਜ਼ਿਲ੍ਹੇ ਵਿਚ 62 ਵਿਅਕਤੀ ਪੀੜਤ ਹੋਏ ਹਨ, ਜਦੋਂਕਿ 29 ਵਿਅਕਤੀ ...

ਪੂਰੀ ਖ਼ਬਰ »

ਵਿਸਾਖੀ ਮੌਕੇ ਦਾਖ਼ਲਾ ਮੁਹਿੰਮ ਸਬੰਧੀ ਸਿੱਖਿਆ ਵਿਭਾਗ ਨੇ ਲਗਾਈ ਪ੍ਰਦਰਸ਼ਨੀ

ਫ਼ਿਰੋਜ਼ਪੁਰ, 13 ਅਪ੍ਰੈਲ (ਤਪਿੰਦਰ ਸਿੰਘ)-ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਖਵਿੰਦਰ ਸਿੰਘ ਦੀ ਅਗਵਾਈ ਅਤੇ ਬੀ.ਪੀ.ਈ.ਓ. ਸਤੀਏਵਾਲਾ ਇੰਦਰਜੀਤ ਸਿੰਘ ਦੇ ਸਹਿਯੋਗ ਨਾਲ ਵਿਸਾਖੀ ਦੇ ਤਿਉਹਾਰ ਮੌਕੇ 'ਈਚ ਵਨ ਬਰਿੰਗ ਵਨ' ਮੁਹਿੰਮ ਤਹਿਤ ਸਰਕਾਰੀ ਸਕੂਲਾਂ ਵਿਚ ਦਾਖਲਾ ...

ਪੂਰੀ ਖ਼ਬਰ »

ਐਨ.ਸੀ.ਸੀ. ਕੈਡਿਟਸ ਨੇ ਸ਼ਹੀਦਾਂ ਦੇ ਬੁੱਤਾਂ ਅਤੇ ਆਸ-ਪਾਸ ਕੀਤੀ ਸਫ਼ਾਈ

ਫ਼ਿਰੋਜ਼ਪੁਰ, 13 ਅਪ੍ਰੈਲ (ਤਪਿੰਦਰ ਸਿੰਘ)-ਫ਼ਿਰੋਜ਼ਪੁਰ ਦੇ 13 ਪੰਜਾਬ ਬਟਾਲੀਅਨ ਐਨ.ਸੀ.ਸੀ. ਦੇ ਕੈਡਿਟਸ ਵਲੋਂ ਹਿੰਦ-ਪਾਕਿ ਸਰਹੱਦ 'ਤੇ ਸਥਿਤ ਹੁਸੈਨੀਵਾਲਾ ਵਿਖੇ ਸ਼ਹੀਦੀ ਸਮਾਰਕ ਦਾ ਦੌਰਾ ਕਰਕੇ ਆਜ਼ਾਦੀ ਦੇ 75ਵੇਂ ਸਾਲ ਨੂੰ ਸਮਰਪਿਤ ਦਿਵਸ ਮਨਾਇਆ | ਇਸ ਮੌਕੇ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਖ਼ਾਲਸਾ ਸਾਜਨਾ ਦਿਵਸ ਅਤੇ ਡਾ: ਓਬਰਾਏ ਦਾ ਜਨਮ ਦਿਨ ਮਨਾਇਆ

ਮਖੂ, 13 ਅਪ੍ਰੈਲ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ ਅਤੇ ਇਸਤਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ ਦੀ ਅਗਵਾਈ 'ਚ ਤੇਰਾ-ਤੇਰਾ ਹੱਟੀ ਮਖੂ ਵਿਖੇ ਖ਼ਾਲਸਾ ਸਾਜਨਾ ...

ਪੂਰੀ ਖ਼ਬਰ »

ਲੋਕਾਂ ਨੇ ਉਤਸ਼ਾਹ ਨਾਲ ਮਨਾਇਆ ਵਿਸਾਖੀ ਮੇਲਾ

ਫ਼ਿਰੋਜ਼ਪੁਰ, 13 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)-ਬਿਕਰਮੀ ਸਾਲ ਦੀ ਆਮਦ, ਹਾੜ੍ਹੀ ਦੀ ਫ਼ਸਲ ਪੱਕਣ ਅਤੇ ਵੱਢਣ ਦੀ ਖ਼ੁਸ਼ੀ ਵਾਲੇ ਵਿਸਾਖੀ ਮੇਲੇ ਨੂੰ ਲੋਕਾਂ ਨੇ ਉਤਸ਼ਾਹ ਨਾਲ ਮਨਾਇਆ | ਵਿਸਾਖੀ ਦੇ ਸ਼ੁੱਭ ਦਿਹਾੜੇ ਉੱਪਰ ਅੱਜ ਲੋਕਾਂ ਨੇ ਸਵੇਰੇ-ਸਵੇਰੇ ਇਸ਼ਨਾਨ ਕਰ ...

ਪੂਰੀ ਖ਼ਬਰ »

ਇਤਿਹਾਸਕ ਗੁਰਦੁਆਰਾ ਜਾਮਨੀ ਸਾਹਿਬ ਬਾਜੀਦਪੁਰ ਵਿਖੇ ਮਨਾਇਆ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਿਹਾੜਾ

ਫ਼ਿਰੋਜ਼ਪੁਰ, (ਜਸਵਿੰਦਰ ਸਿੰਘ ਸੰਧੂ)-ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਿਹਾੜੇ ਨੂੰ ਅੱਜ ਇਤਿਹਾਸਕ ਗੁਰਦੁਆਰਾ ਜ਼ਾਮਨੀ ਸਾਹਿਬ ਬਾਜੀਦਪੁਰ ਵਿਖੇ ਪੂਰੀ ਸ਼ਰਧਾਪੂਰਵਕ ਮਨਾਇਆ ਗਿਆ | ਪਵਿੱਤਰ ਦਿਹਾੜੇ ਮੌਕੇ ਹਜ਼ਾਰਾਂ ਦੀ ਤਾਦਾਦ 'ਚ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX