ਤਾਜਾ ਖ਼ਬਰਾਂ


ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਦਾ ਸੰਸਦ ਵੱਲ ਮਾਰਚ ਅੱਜ

ਅਕਾਲੀ ਵਰਕਰਾਂ ਨੂੰ ਦਿੱਲੀ ਦੇ ਬਾਰਡਰਾਂ 'ਤੇ ਰੋਕਿਆ-ਡਾ: ਚੀਮਾ

. . .  about 5 hours ago
ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  1 day ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  1 day ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  1 day ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  1 day ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  1 day ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  1 day ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  1 day ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  1 day ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  1 day ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  1 day ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  1 day ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  1 day ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  1 day ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  1 day ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  1 day ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  1 day ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਵੈਸਾਖ ਸੰਮਤ 553

ਬਠਿੰਡਾ

ਵਿਸਾਖੀ ਮੌਕੇ ਬੀਕੇਯੂ (ਉਗਰਾਹਾਂ) ਵਲੋਂ ਕਿਸਾਨ ਕਾਨਫ਼ਰੰਸ

ਤਲਵੰਡੀ ਸਾਬੋ, 13 ਅਪ੍ਰੈਲ (ਰਣਜੀਤ ਸਿੰਘ ਰਾਜੂ, ਰਵਜੋਤ ਸਿੰਘ ਰਾਹੀ) - ਤਲਵੰਡੀ ਸਾਬੋ ਵਿਸਾਖੀ ਮੇਲੇ ਦੇ ਅੱਜ ਤੀਜੇ ਦਿਨ ਇਥੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਕੀਤੀ ਗਈ ਕਿਸਾਨ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਸਾਨ ਮੋਰਚੇ ਦੇ ਆਗੂਆਂ ਜੋਗਿੰਦਰ ਸਿੰਘ ਉਗਰਾਹਾਂ, ਬਲਬੀਰ ਸਿੰਘ ਰਾਜੇਆਣਾ, ਰੁਲਦੂ ਸਿੰਘ ਮਾਨਸਾ ਨੇ ਜਿਥੇ ਲੋਕਾਂ ਨੂੰ ਸਿਆਸੀ ਪਾਰਟੀਆਂ ਦਾ ਖਹਿੜਾ ਛੱਡ ਕੇ ਕਿਸਾਨੀ ਸੰਘਰਸ਼ 'ਚ ਕੁੱਦਣ ਦਾ ਸੱਦਾ ਦਿੰਦਿਆਂ ਖੇਤੀ ਕਾਨੂੰਨਾਂ ਦੀ ਵਾਪਸੀ ਤੇ ਸਾਮਰਾਜੀ ਲੁੱਟ ਤੋਂ ਮੁਕਤੀ ਲਈ ਸੰਘਰਸ਼ ਜਾਰੀ ਰੱਖਣ ਬਾਰੇ ਕਿਹਾ, ਉੱਥੇ ਹੀ 21 ਅਪ੍ਰੈਲ ਨੂੰ ਪੰਜਾਬ ਵਿਚੋਂ ਹਜ਼ਾਰਾਂ ਲੋਕਾਂ ਦੇ ਦਿੱਲੀ ਵੱਲ ਕੂਚ ਕਰਨ ਦਾ ਐਲਾਨ ਕੀਤਾ | ਕਿਸਾਨ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬੀਕੇਯੂ (ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਐਲਾਨ ਕੀਤਾ ਕਿ ਅੱਜ ਦੇ ਇਤਿਹਾਸਕ ਦਿਹਾੜੇ ਤੋਂ ਪ੍ਰੇਰਣਾ ਲੈ ਕੇ ਮੋਦੀ ਸਰਕਾਰ ਵਲੋਂ ਲਿਆਂਦੇ ਕਾਲੇ ਖੇਤੀ ਕਾਨੂੰਨਾਂ ਦੀ ਵਾਪਸੀ ਅਤੇ ਖੇਤੀ ਖੇਤਰ ਦੀ ਸਾਮਰਾਜੀ ਲੁੱਟ ਤੋਂ ਮੁਕੰਮਲ ਮੁਕਤੀ ਲਈ ਸੰਘਰਸ਼ ਜਾਰੀ ਰੱਖਿਆ ਜਾਵੇਗਾ | ਉਨ੍ਹਾਂ ਜਲਿ੍ਹਆਂ ਵਾਲੇ ਬਾਗ ਦੇ ਸ਼ਹੀਦਾਂ ਨੂੰ ਨਤਮਸਤਕ ਹੁੰਦਿਆਂ ਕਿਹਾ ਕਿ ਜਿਸ ਅੰਗਰੇਜ਼ੀ ਸਾਮਰਾਜ ਤੋਂ ਮੁਕਤੀ ਪਾਉਣ ਲਈ ਬਾਗ ਦੇ ਸ਼ਹੀਦਾਂ ਨੇ ਜਾਤਾਂ ਪਾਤਾਂ, ਧਰਮਾਂ ਤੇ ਫ਼ਿਰਕਿਆਂ ਤੋਂ ਉਪਰ ਉੱਠ ਕੇ ਸ਼ਹਾਦਤਾਂ ਦਿੱਤੀਆਂ ਸਨ, ਅੱਜ ਉਨ੍ਹਾਂ ਅੰਗਰੇਜ਼ ਸਾਮਰਾਜੀਆਂ ਸਮੇਤ ਅਨੇਕਾਂ ਸਾਮਰਾਜੀ ਮੁਲਕਾਂ ਵਲੋਂ ਸਾਡੇ ਮੁਲਕ ਦੀ ਖੇਤੀ, ਸਨਅਤ, ਬਿਜਲੀ, ਪਾਣੀ ਸਮੇਤ ਦੇਸ਼ ਦੇ ਸਾਰੇ ਅਮੀਰ ਕੁਦਰਤੀ ਸਰੋਤਾਂ ਨੂੰ ਲੁੱਟਣ ਲਈ ਹੱਲਾ ਬੋਲ ਰੱਖਿਆ ਹੈ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇਸ਼ੀ-ਵਿਦੇਸ਼ੀ ਕਾਰਪੋਰੇਟ ਘਰਾਣਿਆਂ ਦੀ ਕੱਠਪੁਤਲੀ ਬਣੀ ਹੋਈ ਹੈ | ਉਨ੍ਹਾਂ ਐਲਾਨ ਕੀਤਾ ਕਿ ਜਿਥੇ 21 ਅਪ੍ਰੈਲ ਨੂੰ ਪੰਜਾਬ 'ਚੋਂ ਉਨ੍ਹਾਂ ਦੀ ਯੂਨੀਅਨ ਦੇ ਸੂਬਾਈ ਆਗੂਆਂ ਦੀ ਅਗਵਾਈ 'ਚ ਹਜ਼ਾਰਾਂ ਲੋਕਾਂ ਦਾ ਕਾਫ਼ਲਾ ਦਿੱਲੀ ਨੂੰ ਕੂਚ ਕਰੇਗਾ ਉਥੇ ਸੰਯੁਕਤ ਕਿਸਾਨ ਮੋਰਚੇ ਵਲੋਂ ਘੋਲ ਨੂੰ ਅੱਗੇ ਵਧਾਉਣ ਲਈ ਮਈ ਮਹੀਨੇ ਵਿੱਚ ਸੰਸਦ ਵੱਲ ਵਿਸ਼ਾਲ ਮਾਰਚ ਕੀਤਾ ਜਾਵੇਗਾ | ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ
ਪੰਜਾਬ ਤੋਂ ਸ਼ੁਰੂ ਹੋਇਆ ਕਿਸਾਨੀ ਸੰਘਰਸ਼ ਸਮੁੱਚੇ ਦੇਸ਼ ਦੇ ਕਿਸਾਨਾਂ ਦਾ ਘੋਲ ਬਣ ਕੇ ਲੋਕ ਘੋਲ 'ਚ ਤਬਦੀਲ ਹੋ ਗਿਆ ਹੈ | ਜਿਸ ਨੂੰ ਸਮੂਹ ਲੋਕਾਂ ਦੀ ਹਮਾਇਤ ਮਿਲ ਰਹੀ ਹੈ | ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਘੋਲ ਨੇ ਸਿਆਸੀ ਪਾਰਟੀਆਂ ਦੇ ਲੋਕ ਵਿਰੋਧੀ ਚਿਹਰੇ ਨੰਗੇ ਕਰ ਦਿੱਤੇ ਹਨ | ਲੋਕਾਂ ਨੂੰ ਆਪਣੀਆਂ ਜ਼ਮੀਨਾਂ ਤੇ ਆਉਣ ਵਾਲੀਆਂ ਪੀੜ੍ਹੀਆਂ ਬਚਾਉਣ ਲਈ ਸਿਆਸੀ ਪਾਰਟੀਆਂ ਦੇ ਖਿਹੜੇ ਛੱਡ ਕੇ ਕਿਸਾਨੀ ਸੰਘਰਸ਼ ਵਿੱਚ ਕੁੱਦਣ | ਉਨ੍ਹਾਂ ਕਿਹਾ ਕਿ ਇਹ ਘੋਲ ਲੋਕਾਂ ਅਤੇ ਦੇਸ਼ੀ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਦਰਮਿਆਨ ਹੈ | ਉਨ੍ਹਾਂ ਦਾਅਵਾ ਕੀਤਾ ਕਿ ਮੋਦੀ ਸਰਕਾਰ ਹਾਰ ਚੁੱਕੀ ਹੈ ਤੇ ਜਿੱਤ ਕਿਸਾਨਾਂ ਦੀ ਹੋਵੇਗੀ | ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰੁਲਦੂ ਸਿੰਘ ਮਾਨਸਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੰਡਾਨੀਆਂ ਅੰਬਾਨੀਆਂ ਨੂੰ ਵੱਡੀਆਂ ਰਿਆਇਤਾਂ ਦੇ ਕੇ ਅਤੇ ਸਰਕਾਰੀ ਮਹਿਕਮੇ ਉਨ੍ਹਾਂ ਨੂੰ ਵੇਚ ਕੇ ਦੇਸ਼ ਨੂੰ ਤਬਾਹ ਕਰ ਰਿਹਾ ਹੈ | ਹਰਿਆਣਾ ਦੀ ਮਹਿਲਾ ਆਗੂ ਸ਼ਾਰਦਾ ਦੀਕਸ਼ਤ ਨੇ ਕਿਹਾ ਕਿਹਾ ਕਿਸਾਨੀ ਘੋਲ ਵਿੱਚ ਹਰਿਆਣਾ ਦੀਆਂ ਔਰਤਾਂ ਵੀ ਪੰਜਾਬ ਦੀਆਂ ਔਰਤਾਂ ਵਾਂਗ ਆਪਣੇ ਭਰਾਵਾਂ ਨਾਲ ਮੋਢਾ ਲਾ ਕੇ ਖੜ੍ਹੀਆਂ ਹਨ | ਉਨ੍ਹਾਂ ਔਰਤਾਂ ਨੂੰ ਸੱਦਾ ਦਿੱਤਾ ਕਿ ਉਹ ਹਾੜੀ ਦੇ ਰੁਝੇਵਿਆਂ 'ਚ ਕਿਸਾਨ ਮੋਰਚਿਆਂ ਦੀ ਜਿੰਮੇਂਵਾਰੀ ਸੰਭਾਲਣ ਲਈ ਅੱਗੇ ਆਉਣ | ਇਸ ਮੌਕੇ ਸੂਬਾ ਕਿਸਾਨ ਆਗੂ ਝੰਡਾ ਸਿੰਘ ਜੇਠੂ ਕੇ, ਸ਼ਿੰਗਾਰਾ ਸਿੰਘ ਮਾਨ, ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ ਸਮੇਤ ਹੋਰ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ, ਔਰਤਾਂ ਤੇ ਨੌਜਵਾਨ ਸ਼ਾਮਲ ਹੋਏ |

ਵਿਸਾਖੀ ਮੇਲੇ ਦੌਰਾਨ ਸਿੱਖਿਆ ਵਿਭਾਗ ਨੇ ਬੱਚਿਆਂ ਨੂੰ ਸਰਕਾਰੀ ਸਕੂਲ 'ਚ ਪੜ੍ਹਾਉਣ ਲਈ ਪ੍ਰੇਰਿਆ

ਤਲਵੰਡੀ ਸਾਬੋ, 13 ਅਪ੍ਰੈਲ (ਰਵਜੋਤ ਸਿੰਘ ਰਾਹੀ) - ਸਿੱਖਿਆ ਵਿਭਾਗ ਪੰਜਾਬ ਦੀ ਦਾਖਲਾ ਮੁਹਿੰਮ ਤਹਿਤ ਵਿਭਾਗ ਵਲੋਂ ਵਿਸਾਖੀ ਮੌਕੇ ਦਮਦਮਾ ਸਾਹਿਬ ਵਿਖੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਲਈ ਮਾਪਿਆਂ ਨੂੰ ਸੱਦਾ ਦਿੱਤਾ ਗਿਆ, ਜਿਸ ਤਹਿਤ ਜ਼ਿਲ੍ਹਾ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵਲੋਂ ਵਿਧਾਇਕਾ ਰੁਪਿੰਦਰ ਕੌਰ ਨੂੰ ਮੰਗ ਪੱਤਰ

ਬਠਿੰਡਾ, 13 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ) - ਵਿਧਾਇਕਾਂ/ਮੰਤਰੀਆਂ ਨੂੰ ਪੁਰਾਣੀ ਪੈਨਸ਼ਨ ਬਹਾਲੀ ਸਬੰਧੀ ਮੰਗ ਪੱਤਰ ਦੇਣ ਦੀ ਲੜੀ ਤਹਿਤ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ, ਬਠਿੰਡਾ ਨੇ ਅੱਜ ਸੂਬਾ ਕੋ-ਕਨਵੀਨਰ ਜਗਸੀਰ ਸਿੰਘ ਸਹੋਤਾ ਦੀ ਅਗਵਾਈ ਵਿਚ ਹਲਕਾ ...

ਪੂਰੀ ਖ਼ਬਰ »

ਨਥਾਣਾ ਮੇਲੇ ਦੇ ਘੋਲ-ਖੇਡ 'ਚ ਫੁੱਲੋ ਮਿੱਠੀ ਦੇ ਪਹਿਲਵਾਨਾਂ ਦੀ ਝੰਡੀ

ਨਥਾਣਾ, 13 ਅਪ੍ਰੈਲ (ਗੁਰਦਰਸ਼ਨ ਲੁੱਧੜ)- ਨਗਰ ਨਥਾਣਾ ਦੇ ਸਾਲਾਨਾ ਇਤਿਹਾਸਿਕ ਮੇਲੇ ਮੌਕੇ ਪੁਰਾਤਨ ਪਰੰਪਰਾ ਅਨੁਸਾਰ ਕਰਵਾਏ ਗਏ ਕੁਸ਼ਤੀ ਅਤੇ ਕਬੱਡੀ ਮੁਕਾਬਲੇ ਦਰਸ਼ਕਾਂ ਦੀ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ | ਝੰਡੀ ਵਾਲੀਆਂ ਕੁਸ਼ਤੀਆਂ ਦੌਰਾਨ ਪਹਿਲਵਾਨ ਜਬਰਾ ...

ਪੂਰੀ ਖ਼ਬਰ »

ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਬੇਹੋਸ਼ ਮਿਲਿਆ ਨੌਜਵਾਨ

ਬਠਿੰਡਾ, 13 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਦੇ ਗੋਨਿਆਣਾ ਰੋਡ ਸਥਿਤ ਐਨ.ਐਫ.ਐਲ. ਚੌਕ ਕੋਲ ਇਕ ਹੋਰ ਨੌਜਵਾਨ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਬੇਹੋਸ਼ ਮਿਲਿਆ ਹੈ | ਹਾਲਾਂ ਕਿ ਨੌਜਵਾਨ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾਂਦੀ ਹੈ | ਨੌਜਵਾਨ ਕੋਲੋਂ ਇਕ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਵਿਸਾਖੀ ਜੋੜ ਮੇਲ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ

ਤਲਵੰਡੀ ਸਾਬੋ, 13 ਅਪ੍ਰੈਲ (ਰਣਜੀਤ ਸਿੰਘ ਰਾਜੂ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜੰਗੀਰ ਕੌਰ ਅੱਜ ਖਾਲਸਾ ਸਾਜਨਾ ਦਿਵਸ ਵਿਸਾਖੀ ਜੋੜ ਮੇਲੇ ਮੌਕੇ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ | ਉਨ੍ਹਾਂ ਨੇ ਜੋੜ ...

ਪੂਰੀ ਖ਼ਬਰ »

ਗੁਰਦੁਆਰਾ ਸੰਤ ਮਨੀ ਸਿੰਘ ਦੁੱਲੇਵਾਲਾ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ

ਭਾਈਰੂਪਾ, 13 ਮਾਰਚ (ਵਰਿੰਦਰ ਲੱਕੀ)- ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨੇੜਲੇ ਪਿੰਡ ਦੁੱਲੇਵਾਲਾ ਦੇ ਸੰਤ ਮਨੀ ਸਿੰਘ ਜੀ ਗੁਰਦੁਆਰਾ ਸਾਹਿਬ ਦੁੱਲੇਵਾਲਾ ਵਿਖੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਗਰ ਨਿਵਾਸੀ ਤੇ ਪਿੰਡ ਦੇ ਸਮੂਹ ਪ੍ਰਵਾਸੀ ਭਾਰਤੀਆਂ ਦੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪੰਜ ਜ਼ਖ਼ਮੀ

ਰਾਮਾਂ ਮੰਡੀ, 13 ਅਪੈ੍ਰਲ (ਤਰਸੇਮ ਸਿੰਗਲਾ)- ਬੀਤੀ ਦੇਰ ਰਾਤ ਬੰਗੀ ਰੋਡ 'ਤੇ ਇਕ ਮੋਟਰਸਾਈਕਲ ਦੇ ਅੱਗੇ ਅਚਾਨਕ ਕੁੱਤਾ ਆ ਜਾਣ ਕਾਰਨ ਮੋਟਰਸਾਈਕਲ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ ਅਤੇ ਮੋਟਰਸਾਈਕਲ 'ਤੇ ਸਵਾਰ ਪੰਜੇ ਵਿਅਕਤੀ ਜ਼ਖ਼ਮੀ ਹੋ ਗਏ | ਜ਼ਖ਼ਮੀਆਂ ਨੂੰ ਇਲਾਜ ਲਈ ...

ਪੂਰੀ ਖ਼ਬਰ »

ਬੇਰੁਜ਼ਗਾਰ ਅਧਿਆਪਕਾਂ 'ਤੇ ਲਾਠੀਚਾਰਜ ਕਰਨਾ ਬੇਹੱਦ ਸ਼ਰਮਨਾਕ- ਜੀਂਦਾ

ਬਠਿੰਡਾ, 13 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)- ਆਮ ਆਦਮੀ ਪਾਰਟੀ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਨਵਦੀਪ ਸਿੰਘ ਜੀਂਦਾ ਨੇ ਕੈਪਟਨ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਬੇਰੁਜ਼ਗਾਰ ਅਧਿਆਪਕਾਂ ਨੂੰ ਨੌਕਰੀਆਂ ਦੇਣ ਦੀ ਬਜਾਇ ਡਾਂਗਾਂ ਨਾਲ ਕੁੱਟਿਆ ਜਾ ਰਿਹਾ ਹੈ, ਦਸ ...

ਪੂਰੀ ਖ਼ਬਰ »

ਮਾਮਲਾ ਲੱਖਾ ਸਿਧਾਣਾ ਦੇ ਚਚੇਰੇ ਭਰਾ ਮੁੰਡੀ ਸਿਧਾਣਾ 'ਤੇ ਦਿੱਲੀ ਪੁਲਿਸ ਵਲੋਂ ਤਸ਼ੱਦਦ ਦਾ

ਜਮਹੂਰੀ ਅਧਿਕਾਰ ਸਭਾ ਵਲੋਂ ਰਿਪੋਰਟ ਤਿਆਰ, ਗੈਰ-ਮਨੱੁਖੀ ਕਾਰਵਾਈ ਲਈ ਦਿੱਲੀ ਪੁਲਿਸ ਨੂੰ ਕਟਹਿਰੇ 'ਚ ਕੀਤਾ ਖੜ੍ਹਾ

ਬਠਿੰਡਾ, 13 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਲਾਅ ਕਾਲਜ ਦੇ ਵਿਦਿਆਰਥੀ ਅਤੇ ਸਮਾਜ ਸੇਵੀ ਲੱਖਾ ਸਿਧਾਣਾ ਦੇ ਚਚੇਰੇ ਭਰਾ ਗੁਰਦੀਪ ਸਿੰਘ ਮੁੰਡੀ ਵਾਸੀ ਸਿਧਾਣਾ (ਬਠਿੰਡਾ) ਨੂੰ ਦਿੱਲੀ ਪੁਲਿਸ ਵਲੋਂ ਜਬਰੀ ਚੁੱਕਣ ਅਤੇ ਉਸ 'ਤੇ ...

ਪੂਰੀ ਖ਼ਬਰ »

ਰਿਫਾਇਨਰੀ ਕਰਕੇ ਵਿਸ਼ਵ ਪੱਧਰ 'ਤੇ ਮਸ਼ਹੂਰ ਪਿੰਡ ਰਤਨਗੜ੍ਹ ਕਣਕਵਾਲ

ਅਮਰਜੀਤ ਸਿੰਘ ਲਹਿਰੀ 9478454228 ਰਾਮਾਂ ਮੰਡੀ: ਪਿੰਡ ਰਤਨਗੜ੍ਹ ਕਣਕਵਾਲ ਰਾਮਾਂ ਮੰਡੀ ਤੋਂ 8 ਕਿੱਲੋਮੀਟਰ ਦੀ ਦੂਰੀ 'ਤੇ ਹਰਿਆਣਾ ਦੀ ਸਰਹੱਦ ਉਪਰ ਬਠਿੰਡਾ-ਸਿਰਸਾ ਰੇਲਵੇ ਲਾਇਨ 'ਤੇ ਵਸਿਆ ਹੋਇਆ ਪੰਜਾਬ ਦਾ ਆਖ਼ਰੀ ਪਿੰਡ ਹੈ | ਇਸ ਪਿੰਡ ਦੀ ਨੀਂਹ ਸੰਮਤ 1920 'ਚ ਕਣਕਵਾਲ ...

ਪੂਰੀ ਖ਼ਬਰ »

ਏ.ਐਸ.ਆਈ. ਮੱਖਣ ਸਿੰਘ ਦਾ ਦਿਹਾਂਤ

ਰਾਮਾਂ ਮੰਡੀ, 13 ਅਪੈ੍ਰਲ (ਤਰਸੇਮ ਸਿੰਗਲਾ)- ਰਾਮਾਂ ਥਾਣੇ 'ਚ ਤੈਨਾਤ ਏ.ਐਸ.ਆਈ ਮੱਖਣ ਸਿੰਘ ਅੱਜ ਚੰਡੀਗੜ੍ਹ ਪੀ.ਜੀ.ਆਈ ਹਸਪਤਾਲ ਵਿਖੇ ਇਲਾਜ ਦੌਰਾਨ ਅਕਾਲ ਚਲਾਣਾ ਕਰ ਗਏ | ਉਨ੍ਹਾਂ ਦੇ ਦਿਹਾਂਤ ਨਾਲ ਪੁਲਿਸ ਸਟਾਫ਼ ਸਮੇਤ ਸਾਰੇ ਸ਼ਹਿਰ 'ਚ ਸੋਗ ਦੀ ਲਹਿਰ ਹੈ | ਏ.ਐਸ.ਆਈ ...

ਪੂਰੀ ਖ਼ਬਰ »

ਚੇਅਰਮੈਨ ਨਵਇੰਦਰ ਸਿੰਘ ਨੇ ਵੱਖ-ਵੱਖ ਮੰਡੀਆਂ ਅੰਦਰ ਕਣਕ ਦੀ ਖਰੀਦ ਸ਼ੁਰੂ ਕਰਵਾਈ

ਤਲਵੰਡੀ ਸਾਬੋ, 13 ਅਪ੍ਰੈਲ (ਰਵਜੋਤ ਸਿੰਘ ਰਾਹੀ) - ਮਾਰਕਿਟ ਕਮੇਟੀ ਤਲਵੰਡੀ ਸਾਬੋ ਦੇ ਚੇਅਰਮੈਨ ਨਵਇੰਦਰ ਸਿੰਘ ਨਵੀਂ ਸਿੱਧੂ ਵਲੋਂ ਅੱਜ ਤਲਵੰਡੀ ਸਾਬੋ ਅਧੀਨ ਪੈਂਦੀਆਂ ਭਾਗੀਵਾਂਦਰ, ਜਗ੍ਹਾ ਤੇ ਕੋਟਸ਼ਮੀਰ ਮੰਡੀਆਂ ਦਾ ਦੌਰਾ ਕਰਕੇ ਕਣਕ ਦੀ ਖਰੀਦ ਸ਼ੁਰੂ ਕਰਵਾਈ ਗਈ | ...

ਪੂਰੀ ਖ਼ਬਰ »

ਚੇਅਰਮੈਨ ਸੁਖਜੀਤ ਸਿੰਘ ਬੰਟੀ ਨੇ ਖ੍ਰੀਦ ਕੇਂਦਰਾਂ 'ਚ ਕਣਕ ਦੀ ਖ੍ਰੀਦ ਸ਼ੁਰੂ ਕਰਵਾਈ

ਰਾਮਾਂ ਮੰਡੀ, 13 ਅਪ੍ਰੈਲ (ਅਮਰਜੀਤ ਸਿੰਘ ਲਹਿਰੀ)- ਨੇੜਲੇ ਪਿੰਡ ਜੱਜ਼ਲ, ਮਲਕਾਣਾ ਅਤੇ ਰੁੰਘੂ ਬੰਗੀ ਵਿਖੇ ਦਾਣਾ ਮੰਡੀ ਵਿੱਚ ਮਾਰਕੀਟ ਕਮੇਟੀ ਰਾਮਾਂ ਦੇ ਚੇਅਰਮੈਨ ਸੁਖਜੀਤ ਸਿੰਘ ਬੰਟੀ ਨੇ ਖਰੀਦ ਏਜੰਸੀ ਵੇਅਰਹਾਊਸ ਵਲੋਂ ਕਣਕ ਦੀ ਸਰਕਾਰੀ ਖਰੀਦ ਦੀ ਰਸਮੀ ਸ਼ੁਰੂਆਤ ...

ਪੂਰੀ ਖ਼ਬਰ »

ਵਿਸਾਖੀ ਸਾਜਨਾ ਦਿਵਸ ਨੂੰ ਸਮਰਪਿਤ ਕਰਵਾਇਆ ਵਾਲੀਬਾਲ ਟੂਰਨਾਮੈਂਟ

ਰਾਮਾਂ ਮੰਡੀ, 13 ਅਪ੍ਰੈਲ (ਗੁਰਪ੍ਰੀਤ ਸਿੰਘ ਅਰੋੜਾ) - ਇਥੋਂ ਨੇੜਲੇ ਪਿੰਡ ਬੰਗੀ ਨਿਹਾਲ ਸਿੰਘ ਦੇ ਮਾਲਵਾ ਵੈੱਲਫੇਅਰ ਕਲੱਬ ਵਲੋਂ ਵਿਸਾਖੀ ਸਾਜਨਾ ਦਿਵਸ ਨੂੰ ਸਮਰਪਿਤ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ, ਜਿਸ 'ਚ 26 ਟੀਮਾਂ ਜਿਨ੍ਹਾਂ 'ਚੋਂ ਪੰਜਾਬ ਹਰਿਆਣਾ ਨੇ ...

ਪੂਰੀ ਖ਼ਬਰ »

ਪਿੰਡ ਬਾਠ ਵਿਖੇ ਅਨਾਜ ਮੰਡੀ 'ਚ ਕਣਕ ਦੀ ਖਰੀਦ ਸ਼ੁਰੂ

ਲਹਿਰਾ ਮੁਹੱਬਤ, 13 ਅਪ੍ਰੈਲ (ਸੁਖਪਾਲ ਸਿੰਘ ਸੁੱਖੀ)- ਪਿੰਡ ਬਾਠ ਦੀ ਅਨਾਜ਼ ਮੰਡੀ ਵਿਖੇ ਅੱਜ ਮਾਰਕਿਟ ਕਮੇਟੀ ਨਥਾਣਾ ਦੇ ਚੇਅਰਮੈਨ ਕਰਨਪਾਲ ਸਿੰਘ ਸਿੱਧੂ ਨੇ ਕਣਕ ਦੀ ਖਰੀਦ ਸ਼ੂਰੂ ਕਰਵਾਈ | ਇਸ ਦੌਰਾਨ ਉਨ੍ਹਾਂ ਕਿਹਾ ਕਿ ਕਿਸਾਨ ਮੰਡੀ 'ਚ ਸੁੱਕੀ ਫਸਲ ਲੈ ਕੇ ਆਉਣ ਤਾਂ ...

ਪੂਰੀ ਖ਼ਬਰ »

ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਕੈਪਟਨ ਸਰਕਾਰ ਦੀ ਅਰਥੀ ਸਾੜੀ

ਲਹਿਰਾ ਮੁਹੱਬਤ, 13 ਅਪ੍ਰੈਲ (ਭੀਮ ਸੈਨ ਹਦਵਾਰੀਆ, ਸੁਖਪਾਲ ਸੁੱਖੀ)- ਜੀ.ਐਚ.ਟੀ.ਪੀ. ਠੇਕਾ ਮੁਲਾਜ਼ਮ ਯੂਨੀਅਨ (ਆਜ਼ਾਦ) ਵਲੋਂ ਪ੍ਰਧਾਨ ਜਗਰੂਪ ਸਿੰਘ ਦੀ ਅਗਵਾਈ 'ਚ ਅੱਜ ਥਰਮਲ ਦੇ ਠੇਕਾ ਮੁਲਾਜਮਾਂ ਵਲੋਂ ਪਹਿਲਾਂ ਰੋਸ ਰੈਲੀ ਕੀਤੀ ਗਈ ਅਤੇ ਸਮਾਪਤੀ ਮੌਕੇ ਕੌਮੀ ਸ਼ਾਹ ...

ਪੂਰੀ ਖ਼ਬਰ »

ਤੁੰਗਵਾਲੀ ਦੇ ਜੰਮਪਲ ਜਗਜੀਤ ਮਾਨ ਬਣੇ ਹਿਮਾਚਲ ਪ੍ਰਦੇਸ਼ ਦੇ ਸਟੇਟ ਡਾਇਰੈਕਟਰ

ਬਠਿੰਡਾ ਛਾਉਣੀ/ਭੁੱਚੋ ਮੰਡੀ, 13 ਅਪ੍ਰੈਲ (ਪਰਵਿੰਦਰ ਸਿੰਘ ਜੌੜਾ) - ਬਠਿੰਡਾ ਜ਼ਿਲ੍ਹੇ ਦੇ ਪਿੰਡ ਤੁੰਗਵਾਲੀ ਦੇ ਜਗਜੀਤ ਸਿੰਘ ਮਾਨ ਨੇ ਹਿਮਾਚਲ ਪ੍ਰਦੇਸ਼ 'ਚ ਨਵਾਂ ਮੀਲ ਪੱਥਰ ਸਥਾਪਤ ਕੀਤਾ ਹੈ | ਸਮਾਜ ਸੇਵਾ ਦੇ ਖੇਤਰ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਹਿੱਸਾ ...

ਪੂਰੀ ਖ਼ਬਰ »

ਕਪਾਹਾਂ ਵਾਲੇ ਕੋਠਿਆਂ ਦੀ ਵੱਖਰੀ ਬਣੇਗੀ ਪੰਚਾਇਤ-ਕਾਂਗੜ

ਮਹਿਰਾਜ, 13 ਅਪ੍ਰੈਲ (ਸੁਖਪਾਲ ਮਹਿਰਾਜ)- ਹਲਕਾ ਰਾਮਪੁਰਾ ਫੂਲ ਅੰਦਰ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਧੱਕਾ ਲੱਗਿਆ ਜਦੋਂ ਕਿ ਕੋਠੇ ਕਪਾਹਾਂ ਵਾਲੇ ਅਤੇ ਮਹਿਰਾਜ ਖ਼ੁਰਦ ਦੇ ਡੇਢ ਦਰਜਨ ਪਰਿਵਾਰ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ | ਜਿਨ੍ਹਾਂ ਵਿਚ ...

ਪੂਰੀ ਖ਼ਬਰ »

ਬੁੱਢਾ ਦਲ ਨੇ ਵਿਸਾਖੀ ਮੌਕੇ ਕਰਵਾਏ ਵਿਰਸਾ ਸੰਭਾਲ ਗਤਕਾ ਮੁਕਾਬਲੇ

ਤਲਵੰਡੀ ਸਾਬੋ, 13 ਅਪ੍ਰੈਲ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)- ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96 ਕ੍ਰੋੜੀ) ਵਲੋਂ ਗੁਰਦੁਆਰਾ ਬੇਰ ਸਾਹਿਬ ਦੇਗਸਰ ਪਾ: 10 ਵਿਖੇ ਵਿਰਸਾ ਸੰਭਾਲ ...

ਪੂਰੀ ਖ਼ਬਰ »

'ਭੂਤਾਂ ਵਾਲਾ ਖੂਹ' ਦੇ ਰਸਤੇ ਦੀਆਂ ਕੰਧਾਂ 'ਤੇ ਇਤਿਹਾਸਿਕ ਤਸਵੀਰਾਂ ਬਣਾਉਣ ਦਾ ਕਾਰਜ ਸ਼ੁਰੂ

ਭਗਤਾ ਭਾਈਕਾ, 13 ਅਪ੍ਰੈਲ (ਸੁਖਪਾਲ ਸਿੰਘ ਸੋਨੀ)-ਐਨ.ਆਰ.ਆਈ. ਦਾਨੀਆਂ ਦੇ ਸਹਿਯੋਗ ਨਾਲ ਇਤਿਹਾਸਿਕ ਨਗਰ ਭਗਤਾ ਭਾਈਕਾ ਵਿਖੇ ਪ੍ਰਸਿੱਧ ਭੂਤਾਂ ਵਾਲਾ ਖੂਹ ਨੂੰ ਜਾਂਦੇ ਰਸਤਿਆਂ ਦੀਆਂ ਕੰਧਾਂ ਉਪਰ ਇਤਿਹਾਸਿਕ ਤਸਵੀਰਾਂ ਬਣਾਉਣ ਦਾ ਕਾਰਜ ਸ਼ੁਰੂ ਕੀਤਾ ਗਿਆ ਹੈ | ਇਹ ਕਾਰਜ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਨੇ ਤਕਨੀਕੀ ਕੁਇਜ਼ ਮੁਕਾਬਲਾ ਕਰਵਾਇਆ

ਬਠਿੰਡਾ, 13 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)-ਵਿਦਿਆਰਥੀਆਂ ਦੇ ਤਕਨੀਕੀ ਗਿਆਨ ਨੂੰ ਵਧਾਉਣ ਲਈ ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ ਇਲੈਕਟ੍ਰੀਕਲ ਇੰਜਨੀਅਰਿੰਗ ਵਿਭਾਗ ਵਲੋਂ 'ਇਲੈਕਟ੍ਰੀਕਲ ਸਰਕਟ ਦੇ ਤੱਤਾਂ' ਬਾਰੇ ਇਕ ਤਕਨੀਕੀ ਕੁਇਜ਼ ...

ਪੂਰੀ ਖ਼ਬਰ »

ਭੁੱਚੋ ਮੰਡੀ ਵਿਖੇ ਕਣਕ ਦੀ ਖ਼ਰੀਦ ਹੋਈ ਸ਼ੁਰੂ

ਭੁੱਚੋ ਮੰਡੀ, 13 ਅਪ੍ਰੈਲ (ਬਿੱਕਰ ਸਿੰਘ ਸਿੱਧੂ)-ਦੋ ਦਿਨਾਂ ਦੀ ਉਡੀਕ ਤੋਂ ਬਾਅਦ ਹਲਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਨੇ ਕਣਕ ਦੀ ਖਰੀਦ ਸ਼ੁਰੂ ਕਰਵਾਈ | ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਣਕ ਦੀ ਫ਼ਸਲ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਇਸ ...

ਪੂਰੀ ਖ਼ਬਰ »

'ਆਪ' (ਕਿਸਾਨ ਵਿੰਗ) ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਭੱਲਾ ਦਾ ਸਨਮਾਨ

ਭਾਈਰੂਪਾ, 13 ਅਪ੍ਰੈਲ (ਵਰਿੰਦਰ ਲੱਕੀ)-ਆਮ ਆਦਮੀ ਪਾਰਟੀ ਪੰਜਾਬ ਵਲੋਂ ਬੀਤੇ ਦਿਨੀਂ ਹਲਕਾ ਰਾਮਪੁਰਾ ਫੁਲ ਦੇ ਸਰਗਰਮ ਨੌਜਵਾਨ ਆਗੂ ਜਤਿੰਦਰ ਸਿੰਘ ਭੱਲਾ ਨੂੰ ਆਮ ਆਦਮੀ ਪਾਰਟੀ (ਕਿਸਾਨ ਵਿੰਗ) ਜਿਲ੍ਹਾ ਬਠਿੰਡਾ ਦੀ ਪ੍ਰਧਾਨਗੀ ਸੌਂਪੇ ਜਾਣ ਤੇ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੇ ਵਫ਼ਦ ਵਲੋਂ ਤਹਿਸੀਲਦਾਰ ਬਠਿੰਡਾ ਨੂੰ ਮੰਗ-ਪੱਤਰ

ਬਠਿੰਡਾ, 13 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਕਿਰਤੀ ਕਿਸਾਨ ਯੂਨੀਅਨ, ਜ਼ਿਲ੍ਹਾ ਬਠਿੰਡਾ ਨੇ ਵਫ਼ਦ ਅੱਜ ਸੁਖਬੀਰ ਸਿੰਘ ਬਰਾੜ ਤਹਿਸੀਲਦਾਰ, ਬਠਿੰਡਾ ਨੂੰ ਮਿਲ ਕੇ ਮੰਗ-ਪੱਤਰ ਦਿੰਦਿਆਂ ਲੰਘੇ ਦਿਨ ਦਿੱਲੀ ਮੋਰਚੇ 'ਤੇ ਅਕਾਲ ਚਲਾਣਾ ਕਰ ਗਏ ਕਿਸਾਨ ਜਸਪਾਲ ਸਿੰਘ ...

ਪੂਰੀ ਖ਼ਬਰ »

ਬੰਦ ਕਮਰੇ 'ਚੋਂ ਮਿਲੀ ਨੌਜਵਾਨ ਦੀ ਲਾਸ਼

ਬਠਿੰਡਾ, 13 ਅਪ੍ਰੈਲ (ਅਵਤਾਰ ਸਿੰਘ) - ਸਥਾਨਕ ਪ੍ਰਤਾਪ ਨਗਰ ਦੀ ਗਲੀ ਨੰਬਰ-7 'ਚ ਗਲੀ ਨਿਵਾਸੀਆਂ ਨੇ ਬੰਦ ਕਮਰੇ 'ਚੋਂ ਬਦਬੂ ਆਉਣ ਦੀ ਸੂਚਨਾ ਸਮਾਜ ਸੇਵੀ ਤੇ ਧਾਰਮਿਕ ਸੰਸਥਾ ਸ੍ਰੀ ਹਨੂੰਮਾਨ ਸੇਵਾ ਸੰਮਤੀ ਨੂੰ ਦਿੱਤੀ, ਜਿਨ੍ਹਾਂ ਕੈਨਾਲ ਕਾਲੋਨੀ ਦੇ ਐਸ.ਐਚ.ਓ ਗਨੇਸ਼ਵਰ ...

ਪੂਰੀ ਖ਼ਬਰ »

ਕੋਰੋਨਾ ਪਾਜ਼ੀਟਿਵ ਦੋ ਬਜ਼ੁਰਗ ਔਰਤਾਂ ਦੀ ਮੌਤ, 27 ਨਵੇਂ ਮਾਮਲੇ

ਬਠਿੰਡਾ, 13 ਅਪ੍ਰੈਲ (ਅਵਤਾਰ ਸਿੰਘ) - ਸਥਾਨਕ ਸ਼ਹਿਰ ਦੇ ਪਾਵਰ ਹਾਊਸ ਰੋਡ 'ਤੇ ਸਥਿਤ ਨਿੱਜੀ ਹਸਪਤਾਲ ਵਿਚ ਕੋਰੋਨਾ ਪਾਜ਼ੀਟਿਵ ਬਜ਼ੁਰਗ ਔਰਤ ਕਰਮਜੀਤ ਕੌਰ (72) ਨਿਵਾਸੀ ਜੱਸੀ ਬਾਗਵਾਲੀ ਥਾਣਾ ਸੰਗਤ ਦੀ 12 ਅਪ੍ਰੈਲ ਨੂੰ ਮੌਤ ਹੋ ਜਾਣ ਕਾਰਨ ਇਸ ਦੀ ਸੂਚਨਾ ਜ਼ਿਲ੍ਹਾ ...

ਪੂਰੀ ਖ਼ਬਰ »

322ਵੇਂ ਖ਼ਾਲਸਾ ਸਾਜਨਾ ਦਿਵਸ ਨੂੰ ਸਿੱਖ ਸੰਗਤਾਂ ਨੇ ਜਾਹੋ ਜਲਾਲ ਨਾਲ ਮਨਾਇਆ

ਬਠਿੰਡਾ, 13 ਅਪ੍ਰੈਲ (ਅਵਤਾਰ ਸਿੰਘ) - ਬਠਿੰਡਾ 'ਚ ਨਾਨਕ ਨਾਮ ਲੇਵਾ ਸੰਗਤਾਂ ਨੇ 322ਵੇਂ ਖਾਲਸਾ ਸਾਜਨਾ ਦਿਵਸ ਨੂੰ ਉਤਸ਼ਾਹ ਨਾਲ ਗੁਰਦੁਆਰਾ ਸਾਹਿਬ 'ਚ ਨਤਮਸਤਕ ਹੁੰਦਿਆਂ ਮਨਾਇਆ ਗਿਆ | ਸ੍ਰੀ ਅਖੰਡ ਪਾਠਾਂ ਦੇ ਭੋਗ ਪਾਉਣ ਉਪਰੰਤ ਹਜ਼ੂਰੀ ਰਾਗੀ ਜਥਿਆਂ ਵਲੋਂ ਸ੍ਰੀ ਗੁਰੂ ...

ਪੂਰੀ ਖ਼ਬਰ »

ਬਠਿੰਡਾ ਦੀਆਂ ਅਨਾਜ ਮੰਡੀਆਂ 'ਚ 30475 ਮੀਟਿ੍ਕ ਟਨ ਕਣਕ ਦੀ ਹੋਈ ਆਮਦ

ਬਠਿੰਡਾ, 13 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)- ਡਿਪਟੀ ਕਮਿਸ਼ਨਰ ਬੀ ਸ੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਤੇ ਖ਼ਰੀਦ ਕੇਂਦਰਾਂ 'ਚ ਕਣਕ ਦੀ ਆਮਦ ਹੋਣੀ ਸ਼ੁਰੂ ਹੋ ਗਈ ਹੈ | ਹੁਣ ਤਕ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਤੇ ਵੱਖ-ਵੱਖ ਖ਼ਰੀਦ ਕੇਂਦਰਾਂ ...

ਪੂਰੀ ਖ਼ਬਰ »

ਪ੍ਰੇਮ ਚੰਦ ਲਹਿਰੀ ਦੀ ਯਾਦ ਨੂੰ ਸਮਰਪਿਤ ਵਿਸ਼ਾਲ ਖ਼ੂਨਦਾਨ ਕੈਂਪ 16 ਨੂੰ

ਰਾਮਾਂ ਮੰਡੀ, 13 ਅਪ੍ਰੈਲ (ਗੁਰਪ੍ਰੀਤ ਸਿੰਘ ਅਰੋੜਾ) - ਸ਼ਹਿਰ ਦੀ ਸਮਾਜ ਸੇਵੀ ਸੰਸਥਾ ਹੈਲਪ ਲਾਈਨ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਬੋਬੀ ਲਹਿਰੀ ਅਤੇ ਬਾਰ ਐਸੋਸੀਏਸ਼ਨ ਤਲਵੰਡੀ ਸਾਬੋ ਦੇ ਸਾਬਕਾ ਪ੍ਰਧਾਨ ਸੰਜੀਵ ਕੁਮਾਰ ਲਹਿਰੀ ਦੇ ਪਿਤਾ ਸ. ਪ੍ਰੇਮ ਚੰਦ ਲਹਿਰੀ ਦੀ ...

ਪੂਰੀ ਖ਼ਬਰ »

ਰਾਜਾ ਵੜਿੰਗ ਤਖ਼ਤ ਸਾਹਿਬ ਵਿਖੇ ਹੋਏ ਨਤਮਸਤਕ

ਤਲਵੰਡੀ ਸਾਬੋ, 13 ਅਪ੍ਰੈਲ (ਰਵਜੋਤ ਸਿੰਘ ਰਾਹੀ/ਰਣਜੀਤ ਸਿੰਘ ਰਾਜੂ)- ਖਾਲਸਾ ਪੰਥ ਦੇ ਸਾਜਨਾ ਦਿਵਸ 'ਵਿਸਾਖੀ' ਮੌਕੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਤਲਵੰਡੀ ਸਾਬੋ ਤੋਂ ਕਾਂਗਰਸੀ ਹਲਕਾ ਇੰਚਾਰਜ ਖੁਸ਼ਬਾਜ਼ ਸਿੰਘ ਜਟਾਣਾ ਨੇ ਤਖਤ ਸਾਹਿਬ ...

ਪੂਰੀ ਖ਼ਬਰ »

ਉਗਰਾਹਾਂ ਪਿੰਡ ਲਹਿਰਾ ਸੌਂਧਾ ਵਲੋਂ ਦਿੱਲੀ ਮੋਰਚੇ ਲਈ ਲਗਾਤਾਰ ਭੇਜਿਆ ਜਾ ਰਿਹੈ ਦੁੱਧ

ਲਹਿਰਾ ਮੁਹੱਬਤ, 13 ਅਪ੍ਰੈਲ (ਭੀਮ ਸੈਨ ਹਦਵਾਰੀਆ) - ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਪਿੰਡ ਇਕਾਈ ਲਹਿਰਾ ਸੌਂਧਾ ਵਲੋਂ ਪਿੰਡ ਵਾਸੀਆਂ ਦੇ ਭਰਪੂਰ ਸਹਿਯੋਗ ਨਾਲ ਦਿੱਲੀ ਕਿਸਾਨ ਮੋਰਚੇ ਲਈ ਦੁੱਧ ਤੋਂ ਇਲਾਵਾ ਟੋਲ ਪਲਾਜ਼ਾ ਲਹਿਰਾ ਬੇਗਾ ਵਿਖੇ ਚੱਲ ਰਹੇ ਧਰਨੇ ...

ਪੂਰੀ ਖ਼ਬਰ »

ਪੁਰਾਤਨ ਸਾਂਝੀਆਂ ਥਾਂਵਾਂ ਦਾ ਸੁੰਦਰੀ ਕਰਨ ਬਦਲੇ ਸਰਪੰਚਾਂ ਨੂੰ ਕੀਤਾ ਸਨਮਾਨਿਤ

ਭੁੱਚੋ ਮੰਡੀ, 13 ਅਪ੍ਰੈਲ (ਬਿੱਕਰ ਸਿੰਘ ਸਿੱਧੂ)- ਪਿੰਡ ਤੁੰਗਵਾਲੀ ਅਤੇ ਦਸ਼ਮੇਸ਼ ਨਗਰ ਦੀਆਂ ਪੰਚਾਇਤਾਂ ਵਲੋਂ ਕੀਤੇ ਜਾ ਰਹੇ ਪਿੰਡ ਦੇ ਵਿਕਾਸ, ਪੁਰਾਣੇ ਖੂਹ ਦੀ ਮੁਰੰਮਤ ਤੇ ਰੰਗ ਰੋਗਨ ਕਰਨ ਅਤੇ ਸਦੀਆਂ ਪੁਰਾਣੇ ਬੋਹੜ ਦੀ ਠੰਡੀ ਛਾਂ ਵਾਲੇ ਵਿਸ਼ਾਲ ਚਬੂਤਰੇ ਨੂੰ ...

ਪੂਰੀ ਖ਼ਬਰ »

ਖਾਲਸਾ ਸਾਜਨਾ ਦਿਵਸ ਮੌਕੇ ਮਲੂਕਾ ਤਖ਼ਤ ਸਾਹਿਬ ਵਿਖੇ ਹੋਏ ਨਤਮਸਤਕ

ਤਲਵੰਡੀ, 13 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)- ਖਾਲਸਾ ਸਾਜਨਾ ਦਿਵਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਗੁਰਪ੍ਰੀਤ ਸਿੰਘ ਮਲੂਕਾ ਸਾਥੀਆਂ ਸਮੇਤ ਨਤਮਸਤਕ ਹੋਏ | ਇਸ ਮੌਕੇ ਉਨ੍ਹਾਂ ਸਾਰਿਆਂ ਨੂੰ ਖ਼ਾਲਸਾ ਸਾਜਨਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX