ਤਾਜਾ ਖ਼ਬਰਾਂ


ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਦਾ ਸੰਸਦ ਵੱਲ ਮਾਰਚ ਅੱਜ

ਅਕਾਲੀ ਵਰਕਰਾਂ ਨੂੰ ਦਿੱਲੀ ਦੇ ਬਾਰਡਰਾਂ 'ਤੇ ਰੋਕਿਆ-ਡਾ: ਚੀਮਾ

. . .  about 4 hours ago
ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  1 day ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  1 day ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  1 day ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  1 day ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  1 day ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  1 day ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  1 day ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  1 day ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  1 day ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  1 day ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  1 day ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  1 day ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  1 day ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  1 day ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  1 day ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  1 day ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਵੈਸਾਖ ਸੰਮਤ 553

ਖੰਨਾ / ਸਮਰਾਲਾ

ਖੰਨਾ, ਸਮਰਾਲਾ, ਮਾਛੀਵਾੜਾ ਸਾਹਿਬ ਆਦਿ ਥਾਵਾਂ 'ਚ ਮਨਾਇਆ ਖਾਲਸੇ ਦਾ ਸਾਜਨਾ ਦਿਵਸ

 ਖੰਨਾ, 13 ਅਪ੍ਰੈਲ (ਹਰਜਿੰਦਰ ਸਿੰਘ ਲਾਲ)- ਅੱਜ ਖੰਨਾ ਪੁਲਿਸ ਜ਼ਿਲ੍ਹੇ ਦੇ ਸਾਰੇ ਕਸਬਿਆਂ ਤੇ ਸਾਰੇ ਪਿੰਡਾਂ ਵਿਚ ਖਾਲਸੇ ਦਾ ਸਾਜਨਾ ਦਿਵਸ ਤੇ ਵਿਸਾਖੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ। ਕੋਰੋਨਾ ਦੇ ਬਾਵਜੂਦ ਲੋਕ ਵੱਡੀ ਗਿਣਤੀ ਵਿਚ ਗੁਰਦੁਆਰਿਆਂ ਵਿਚ ਪੁੱਜੇ। ਭਾਵੇਂ ਉਨ੍ਹਾਂ ਵਿਚੋਂ ਬਹੁਤਿਆਂ ਨੇ ਕੋਰੋਨਾ ਤੋਂ ਬਚਾਅ ਦਾ ਖਿਆਲ ਰੱਖਿਆ। ਖੰਨਾ, ਸਮਰਾਲਾ, ਮਾਛੀਵਾੜਾ ਸਾਹਿਬ, ਕੁਹਾੜਾ, ਸਾਹਨੇਵਾਲ, ਦੋਰਾਹਾ, ਪਾਇਲ, ਰਾੜਾ ਸਾਹਿਬ, ਮਲੌਦ, ਈਸੜੂ, ਡੇਹਲੋਂ ਤੇ ਰੌਣੀ, ਜਰਗ ਆਦਿ ਵਿਖੇ ਖਾਲਸੇ ਦਾ ਸਾਜਨਾ ਦਿਵਸ ਮਨਾਏ ਜਾਣ ਦੀਆਂ ਖ਼ਬਰਾਂ ਮਿਲੀਆਂ ਹਨ। ਇਨ੍ਹਾਂ ਇਲਾਕਿਆਂ ਦੇ ਪਿੰਡਾਂ ਵਿਚ ਗੁਰਬਾਣੀ ਪਾਠ, ਕੀਰਤਨ ਤੇ ਕਥਾ ਕੀਤੀ ਗਈ। ਬਹੁਤਿਆਂ ਗੁਰਦੁਆਰਿਆਂ ਵਿਚ ਗੁਰੂ ਕਾ ਲੰਗਰ ਅਤੁੱਟ ਵਰਤਿਆ। ਖੰਨਾ ਸ਼ਹਿਰ ਵਿਚ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ, ਗੁਰਦੁਆਰਾ ਕਲਗ਼ੀਧਰ ਸਾਹਿਬ, ਗੁਰਦੁਆਰਾ ਸ਼੍ਰੀ ਹਰਕ੍ਰਿਸ਼ਨ ਸਾਹਿਬ, ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ.ਟੀ.ਬੀ ਨਗਰ, ਗੁਰਦੁਆਰਾ ਸੁਖ ਸਾਗਰ ਸਾਹਿਬ, ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਮੁਹੱਲਾ ਅੰਨ੍ਹੀਆਂ ਵਾਲਾ, ਗੁਰਦੁਆਰਾ ਬਾਬਾ ਬਚਿੱਤਰ ਸਿੰਘ, ਗੁਰਦੁਆਰਾ ਨਾਨਕਸਰ ਸਾਹਿਬ ਨਿਊ ਮਾਡਲ ਟਾਊਨ, ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਤੇ ਕਈ ਹੋਰ ਗੁਰਦੁਆਰਾ ਸਾਹਿਬਾਨਾਂ ਤੋਂ ਇਲਾਵਾ ਸ਼੍ਰੀ ਨਾਮਦੇਵ ਭਵਨ ਤੇ ਰਾਮਗੜ੍ਹੀਆ ਭਵਨ ਵਿਚ ਵੀ ਖਾਲਸੇ ਦਾ ਸਾਜਨਾ ਦਿਵਸ ਮਨਾਇਆ ਗਿਆ।
ਮਾਛੀਵਾੜਾ ਸਾਹਿਬ, (ਸੁਖਵੰਤ ਸਿੰਘ ਗਿੱਲ)-ਵਿਸਾਖੀ ਦੇ ਪਵਿੱਤਰ ਦਿਹਾੜੇ 'ਤੇ ਵੱਡੀ ਗਿਣਤੀ 'ਚ ਸੰਗਤਾਂ ਨੇ ਇਤਿਹਾਸਿਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਤੇ ਹੋਰ ਇਤਿਹਾਸਿਕ ਗੁਰਦੁਆਰਿਆਂ 'ਚ ਨਤਮਸਤਕ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਹਾਜ਼ਰੀ ਲਵਾਉਂਦਿਆਂ ਹੋਇਆ ਇਹ ਦਿਹਾੜਾ ਉਤਸ਼ਾਹ ਨਾਲ ਮਨਾਇਆ। ਦੂਰ-ਦੁਰਾਡੇ ਤੋਂ ਆਈਆਂ ਸੰਗਤਾਂ ਨੇ ਇਤਿਹਾਸਿਕ ਗੁਰਦੁਆਰਾ ਚਰਨ ਕੰਵਲ ਸਾਹਿਬ ਦੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰ ਗੁਰਬਾਣੀ ਦਾ ਕੀਰਤਨ ਸਰਵਣ ਕੀਤਾ। ਗੁਰਦੁਆਰਾ ਸਾਹਿਬ ਦੇ ਮੈਨੇਜਰ ਸਰਬਦਿਆਲ ਸਿੰਘ ਨੇ ਦੱਸਿਆ ਕਿ ਖ਼ਾਲਸਾ ਸਾਜਨਾ ਦਿਵਸ 'ਤੇ ਖੁੱਲ੍ਹੇ ਅਖੰਡ ਪਾਠ ਸਾਹਿਬਾਂ ਦੇ ਸਵੇਰ ਵੇਲੇ ਭੋਗ ਪਾਉਣ ਉਪਰੰਤ ਅੰਮ੍ਰਿਤ ਸੰਚਾਰ ਕੀਤਾ ਗਿਆ, ਜਿਸ ਵਿਚ 120 ਦੇ ਲਗਭਗ ਸ਼ਰਧਾਲੂ ਅੰਮ੍ਰਿਤ ਪਾਨ ਕਰ ਗੁਰੂ ਵਾਲੇ ਬਣੇ। ਉਨ੍ਹਾਂ ਦੱਸਿਆ ਕਿ ਦੀਵਾਨ ਹਾਲ 'ਚ ਰਾਗੀ, ਢਾਡੀਆਂ ਵਲੋਂ ਆਈਆਂ ਹੋਈਆਂ ਸੰਗਤਾਂ ਨੂੰ ਗੁਰ ਇਤਿਹਾਸ ਤੋਂ ਜਾਣੂ ਕਰਾਇਆ। ਅੱਜ ਦੇ ਦਿਹਾੜੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਜਥੇਦਾਰ ਸੰਤਾ ਸਿੰਘ ਉਮੈਦਪੁਰ, ਅਕਾਲੀ ਆਗੂ ਹਰਜਤਿੰਦਰ ਸਿੰਘ ਬਾਜਵਾ, ਪਰਮਜੀਤ ਸਿੰਘ ਢਿੱਲੋਂ, ਹਰਜੀਤ ਸਿੰਘ ਸ਼ੇਰੀਆਂ ਅਤੇ ਭਾਈ ਮੋਹਣ ਸਿੰਘ ਨੇ ਸ਼ਮੂਲੀਅਤ ਕਰ ਪੁੱਜੀਆਂ ਸੰਗਤਾਂ ਨੂੰ ਵਿਸਾਖੀ ਦੇ ਦਿਹਾੜੇ ਦੀ ਵਧਾਈ ਦਿੱਤੀ।
ਇਸ ਮੌਕੇ ਜਸਵੀਰ ਸਿੰਘ ਇੰਸਪੈਕਟਰ, ਅਕਾਉਂਟੈਂਟ ਸੁਖਦੇਵ ਸਿੰਘ, ਬਲਦੇਵ ਸਿੰਘ, ਖਜ਼ਾਨਚੀ ਜਸਵੀਰ ਸਿੰਘ, ਭੁਪਿੰਦਰ ਸਿੰਘ, ਅਨਮੋਲ ਸਿੰਘ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ।
ਪਿੰਡ ਨੌਲੜੀ ਖ਼ੁਰਦ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ
ਬੀਜਾ, (ਅਵਤਾਰ ਸਿੰਘ ਜੰਟੀ ਮਾਨ)-ਇੱਥੋਂ ਦੇ ਨੇੜਲੇ ਪਿੰਡ ਨੌਲੜੀ ਖ਼ੁਰਦ ਦੇ ਗੁਰਦੁਆਰਾ ਬਾਜ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਮੂਹ ਨਗਰ ਨਿਵਾਸੀਆਂ ਵਲੋਂ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਦਿਹਾੜਾ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਜਿਸ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਸਮਾਗਮ ਵਿਚ ਮੁੱਖ ਤੌਰ 'ਤੇ ਪਹੁੰਚੇ ਬਾਬਾ ਰਣਜੀਤ ਸਿੰਘ ਰਾੜਾ ਸਾਹਿਬ ਵਾਲਿਆਂ ਨੇ ਸੰਗਤਾਂ ਨੂੰ ਗੁਰ ਇਤਿਹਾਸ ਤੋਂ ਜਾਣੂ ਕਰਵਾਇਆ।
ਗੁਰਦੁਆਰਾ ਸ੍ਰੀ ਰੇਰੂ ਸਾਹਿਬ ਨੰਦਪੁਰ ਵਿਖੇ ਦੀਵਾਨ ਸਜੇ
ਸਾਹਨੇਵਾਲ, (ਹਰਜੀਤ ਸਿੰਘ ਢਿੱਲੋਂ)-ਇਤਿਹਾਸਕ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਨੰਦਪੁਰ- ਸਾਹਨੇਵਾਲ ਵਿਖੇ ਪ੍ਰਬੰਧਕੀ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਸੰਗਰਾਂਦ ਦਾ ਪਵਿੱਤਰ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਮੀਤ ਪ੍ਰਧਾਨ ਮਲਕੀਤ ਸਿੰਘ ਹਰਾ ਅਨੁਸਾਰ ਅੰਮ੍ਰਿਤ ਵੇਲੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਕੀਰਤਨ ਦਰਬਾਰ ਕਰਵਾਇਆ ਗਿਆ। ਜਿਸ ਵਿਚ ਭਾਈ ਗੁਰਪ੍ਰੀਤ ਸਿੰਘ, ਭਾਈ ਸਤਵਿੰਦਰ ਸਿੰਘ, ਭਾਈ ਹਰਭੇਜ ਸਿੰਘ, ਭਾਈ ਹੀਰਾ ਸਿੰਘ ਮਾਛੀਵਾੜਾ ਸਾਹਿਬ ਵਾਲੇ ਦੇ ਜਥਿਆਂ ਨੇ ਗੁਰਬਾਣੀ ਦਾ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ। ਭਾਈ ਦਲਜੀਤ ਸਿੰਘ, ਭਾਈ ਕਰਨੈਲ ਸਿੰਘ ਦੇ ਢਾਡੀ ਜਥਿਆਂ ਨੇ ਇਤਿਹਾਸਕ ਵਾਰਾਂ ਰਾਹੀਂ ਸੰਗਤ ਨੂੰ ਗੁਰੂ ਘਰ ਨਾਲ ਜੋੜਿਆ। ਭਾਈ ਮਨਦੀਪ ਸਿੰਘ ਤੇ ਭਾਈ ਸਰਬਜੀਤ ਸਿੰਘ ਨੇ ਕਥਾ ਵਿਖਿਆਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਭਾਈ ਜਗਤਾਰ ਸਿੰਘ ਮੁੱਖ ਗ੍ਰੰਥੀ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ । ਜਥੇਦਾਰ ਬਾਬਾ ਮੇਜਰ ਸਿੰਘ ਕਾਰ ਸੇਵਾ ਵਾਲੇ, ਕਾਰਜਕਾਰੀ ਪ੍ਰਧਾਨ ਮਲਕੀਤ ਸਿੰਘ ਹਰਾ, ਚੇਅਰਮੈਨ ਜਸਵੀਰ ਸਿੰਘ ਹਰਾ, ਕਮੇਟੀ ਮੈਂਬਰ ਪਰਮਿੰਦਰ ਸਿੰਘ ਹਰਾ, ਜਸਵੀਰ ਸਿੰਘ, ਚਰਨਜੀਤ ਸਿੰਘ, ਸੁਰਿੰਦਰ ਸਿੰਘ, ਜਸਵਿੰਦਰ ਸਿੰਘ ਗੁਰਮ, ਕੁਲਜੀਤ ਸਿੰਘ, ਮਨਪ੍ਰੀਤ ਸਿੰਘ, ਹਰਜਿੰਦਰ ਸਿੰਘ ਮੈਨੇਜਰ ਆਦਿ ਦਾ ਵਿਸ਼ੇਸ਼ ਯੋਗਦਾਨ ਰਿਹਾ।

ਲਹਿਰਾ ਟੋਲ ਪਲਾਜ਼ਾ 'ਤੇ ਬੀ.ਕੇ.ਯੂ. ਨੇ ਖ਼ਾਲਸਾ ਸਾਜਨਾ ਦਿਵਸ ਮਨਾਇਆ ਤੇ ਸ਼ਹੀਦਾਂ ਨੂੰ ਕੀਤਾ ਸਿਜਦਾ

 ਡੇਹਲੋਂ, 13 ਅਪ੍ਰੈਲ (ਅੰਮ੍ਰਿਤਪਾਲ ਸਿੰਘ ਕੈਲੇ)-ਟੋਲ ਪਲਾਜ਼ਾ ਲਹਿਰਾ ਵਿਖੇ ਖੇਤੀ ਕਾਨੂੰਨਾਂ ਦੇ ਮੱਦੇਨਜ਼ਰ ਕੇਂਦਰ ਸਰਕਾਰ ਖ਼ਿਲਾਫ਼ ਚਲ ਰਹੇ ਲਗਾਤਾਰ ਧਰਨੇ ਦੌਰਾਨ ਵੱਡੀ ਗਿਣਤੀ ਵਿਚ ਕਿਸਾਨਾਂ ਤੇ ਕਿਸਾਨ ਬੀਬੀਆਂ ਵਲੋਂ ਖ਼ਾਲਸਾ ਸਾਜਨਾ ਦਿਵਸ ਤੇ ਜਲਿਆਂ ਵਾਲੇ ਬਾਗ ...

ਪੂਰੀ ਖ਼ਬਰ »

ਦੋ ਟਰੱਕਾਂ ਦੀ ਟੱਕਰ 'ਚ ਟਰੱਕ ਚਾਲਕ ਖ਼ਿਲਾਫ਼ ਮਾਮਲਾ ਦਰਜ

ਖੰਨਾ, 13 ਅਪ੍ਰੈਲ (ਮਨਜੀਤ ਸਿੰਘ ਧੀਮਾਨ)-ਸੜਕ ਹਾਦਸੇ 'ਚ ਇਕ ਟਰੱਕ ਡਰਾਈਵਰ ਦੇ ਜ਼ਖਮੀ ਹੋਣ ਦੀ ਖ਼ਬਰ ਹੈ | ਥਾਣਾ ਸਿਟੀ-2 ਖੰਨਾ ਵਿਖੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸ਼ਿਕਾਇਤਕਰਤਾ ਸੁਖਪਾਲ ਸਿੰਘ ਵਾਸੀ ਬਿਦੀਪੁਰ ਜ਼ਿਲ੍ਹਾ ਜੰਮੂ ਨੇ ਕਿਹਾ ਕਿ 11 ਅਪ੍ਰੈਲ ਨੂੰ ਮੈਂ ...

ਪੂਰੀ ਖ਼ਬਰ »

ਪੁਲਿਸ ਵਲੋਂ ਕੋਰੋਨਾ ਤੇ ਨਸ਼ਿਆਂ ਦੇ ਬਚਾਅ ਲਈ ਸਰਪੰਚਾਂ ਤੇ ਕੌਂਸਲਰਾਂ ਨਾਲ ਮੀਟਿੰਗ

ਪਾਇਲ, 13 ਅਪ੍ਰੈਲ (ਰਾਜਿੰਦਰ ਸਿੰਘ/ਨਿਜ਼ਾਮਪੁਰ)-ਥਾਣਾ ਪਾਇਲ ਦੇ ਮੁਖੀ ਇੰਸਪੈਕਟਰ ਕਰਨੈਲ ਸਿੰਘ ਵਲੋਂ ਕੱਦੋ ਰੋਡ 'ਤੇ ਸਥਿਤ ਪੈਲੇਸ ਗੋਲਡਨ ਪਾਮ ਵਿਖੇ ਕੋਰੋਨਾ ਤੋਂ ਬਚਾਅ ਤੇ ਨਸ਼ਿਆਂ ਦੇ ਖ਼ਾਤਮੇ ਲਈ ਵਿਸ਼ੇਸ਼ ਮੀਟਿੰਗ ਕੀਤੀ ਗਈ | ਜਿਸ 'ਚ ਇਲਾਕੇ ਦੇ ਸਰਪੰਚਾਂ, ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਵਲੋਂ ਖੰਨਾ ਹਲਕੇ ਦੇ ਨਵੇਂ ਅਹੁਦੇਦਾਰ ਨਿਯੁਕਤ

ਖੰਨਾ, 13 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਲੋਕ ਇਨਸਾਫ਼ ਪਾਰਟੀ ਵਲੋਂ ਨਵੇਂ ਅਹੁਦੇਦਾਰਾਂ ਦੀ ਚੋਣ ਕਰਨ ਲਈ ਪਿੰਡ ਬਾਹੋਮਾਜਰਾ ਵਿਖੇ ਹਲਕਾ ਇੰਚਾਰਜ ਸਰਬਜੀਤ ਸਿੰਘ ਕੰਗ (ਸੀ.ਆਰ) ਦੀ ਅਗਵਾਈ 'ਚ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਲੋਕ ਇਨਸਾਫ਼ ਪਾਰਟੀ ਇਸਤਰੀ ਵਿੰਗ ...

ਪੂਰੀ ਖ਼ਬਰ »

ਵਿਸਾਖੀ ਦੇ ਦਿਹਾੜੇ ਮੌਕੇ ਗੁਰਦੁਆਰਾ ਕੋਟਾਂ ਵਿਖੇ ਦਾਖ਼ਲਾ ਕੈਂਪ

ਬੀਜਾ, 13 ਅਪ੍ਰੈਲ (ਕਸ਼ਮੀਰਾ ਸਿੰਘ ਬਗਲੀ)-ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਸਰਕਾਰੀ ਮਿਡਲ ਸਕੂਲ ਅਸਗਰੀਪੁਰ ਦੇ ਅਧਿਆਪਕਾਂ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜੀਤ ਸਿੰਘ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਚਰਨਜੀਤ ਸਿੰਘ ਦੀ ਪ੍ਰੇਰਨਾ ਸਦਕਾ, ਵਿਦਿਆਰਥੀਆਂ ...

ਪੂਰੀ ਖ਼ਬਰ »

ਰਾੜਾ ਸਾਹਿਬ ਸਕੂਲ ਦੀ ਵਿਦਿਆਰਥਣ ਰਾਸ਼ਟਰੀ ਪੱਧਰ ਸ਼ੂਟਿੰਗ ਚੈਂਪੀਅਨਸ਼ਿਪ ਲਈ ਚੁਣੀ

ਰਾੜਾ ਸਾਹਿਬ, 13 ਅਪ੍ਰੈਲ (ਸਰਬਜੀਤ ਸਿੰਘ ਬੋਪਾਰਾਏ)-ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਕਰਮਸਰ (ਰਾੜਾ ਸਾਹਿਬ) ਸਕੂਲ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਮਹਿਕਪ੍ਰੀਤ ਕੌਰ ਨੂੰ ਰਾਜਸਥਾਨ ਦੇ 'ਜੈਪੁਰ' ਸ਼ਹਿਰ ਵਿਖੇ 15 ਰੋਜ਼ਾ ਹੋਈ 40ਵੀਂ ਉੱਤਰੀ ਜ਼ੋਨ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ 'ਚ ਦਾਖਲਾ ਵਧਾਉਣ ਲਈ ਕੈਂਪ

ਕੁਹਾੜਾ, 13 ਅਪ੍ਰੈਲ (ਸੰਦੀਪ ਸਿੰਘ ਕੁਹਾੜਾ)-ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਸਿੱਖਿਆ ਵਿਭਾਗ ਪੰਜਾਬ ਦੁਆਰਾ ਚਲਾਈ ਜਾ ਰਹੀ ਦਾਖਲਾ ਮੁਹਿੰਮ ਦੇ ਤਹਿਤ ਸਰਕਾਰੀ ਹਾਈ ਸਕੂਲ ਕੁਹਾੜਾ ਵਿਖੇ ਦਾਖਲਾ ਕੈਂਪ ਲਗਾਇਆ ਗਿਆ ¢ ਕੈਂਪ 'ਚ ਸਰਕਾਰੀ ਹਾਈ ਸਕੂਲ ਕੁਹਾੜਾ ਦੇ ...

ਪੂਰੀ ਖ਼ਬਰ »

ਖੇਤੀ ਸੈਕਟਰ ਲਈ ਬਿਜਲੀ ਸਵੇਰੇ 4 ਵਜੇ ਤੋਂ 8 ਵਜੇ ਤੱਕ ਦਿੱਤੀ ਜਾਵੇ-ਸ਼ਾਹਪੁਰ

ਪਾਇਲ, 13 ਅਪ੍ਰੈਲ (ਰਾਜਿੰਦਰ ਸਿੰਘ)-ਕਣਕ ਦੀ ਵਾਢੀ ਦਾ ਸੀਜ਼ਨ ਜ਼ੋਰਾਂ 'ਤੇ ਹੈ ¢ ਕਣਕ ਦੀ ਸਾਰੀ ਫ਼ਸਲ ਪੱਕ ਚੱੁਕੀ ਹੈ¢ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਖੇਤਾਂ 'ਚ ਖੜ੍ਹੀ ਹੈ | ਇਸ ਬਾਰੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਸਾਬਕਾ ਜ਼ਿਲ੍ਹਾ ਵੈਟਰਨਰੀ ਇੰਸਪੈਕਟਰ ...

ਪੂਰੀ ਖ਼ਬਰ »

ਕੰਨਿਆ ਸਕੂਲ ਮਲੌਦ ਨੇ ਦਾਖ਼ਲਾ ਮੁਹਿੰਮ ਸਬੰਧੀ ਕੀਤਾ ਜਾਗਰੂਕ

ਮਲੌਦ, 13 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਸਾਖੀ ਤੇ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਸਾਹਿਬ ਮਲੌਦ ਵਿਖੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਲੌਦ ...

ਪੂਰੀ ਖ਼ਬਰ »

ਸ਼ਹੀਦਾਂ, ਦੇਸ਼ ਭਗਤਾਂ, ਕ੍ਰਾਂਤੀਕਾਰੀ ਕਵੀਆਂ ਦੀ ਜਨਮ ਭੂਮੀ ਪਿੰਡ 'ਰਛੀਨ'

ਕੁਲਵਿੰਦਰ ਸਿੰਘ ਡਾਂਗੋਂ 94178-00351 ਲੋਹਟਬੱਦੀ- ਅਹਿਮਦਗੜ੍ਹ-ਰਾਏਕੋਟ ਮਾਰਗ 'ਤੇ ਸਥਿਤ ਪਿੰਡ ਰਛੀਨ ਨੂੰ ਸ਼ਹੀਦਾਂ, ਦੇਸ਼ ਭਗਤਾਂ, ਕ੍ਰਾਂਤੀਕਾਰੀ ਕਵੀਆਂ ਤੇ ਹੋਰਨਾਂ ਖੇਤਰਾਂ 'ਚ ਨਾਮਣਾ ਖੱਟਣ ਵਾਲਿਆਂ ਦੀ ਜਨਮ ਭੂਮੀ ਹੋਣ ਦਾ ਮਾਣ ਪ੍ਰਾਪਤ ਹੈ | 450 ਸਾਲ ਪੁਰਾਣੇ ...

ਪੂਰੀ ਖ਼ਬਰ »

ਧਾਰਮਿਕ ਸਥਾਨਾਂ 'ਤੇ ਸਟਾਲ ਲਗਾ ਕੇ ਪ੍ਰਚਾਰ ਕਰਨ ਨਾਲ ਦਾਖ਼ਲਾ ਪ੍ਰਚਾਰ ਮੁਹਿੰਮ ਨੂੰ ਬਲ ਮਿਲੇਗਾ - ਉੱਚ ਸਿੱਖਿਆ ਅਧਿਕਾਰੀ

ਪਾਇਲ, 13 ਅਪ੍ਰੈਲ (ਨਿਜ਼ਾਮਪੁਰ)-ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਨਵੇਂ ਸੈਸ਼ਨ 2021-22 ਲਈ ਦਾਖ਼ਲੇ ਲਈ ਸਿੱਖਿਆ ਵਿਭਾਗ ਦੇ ਸਕੱਤਰ ਕਿ੍ਸ਼ਨ ਕੁਮਾਰ ਦੀ ਦੇਖ ਰੇਖ ਵਿਚ ਜਾਰੀ ਦਾਖਲਾ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਜ਼ਿਲ੍ਹਾ ਲੁਧਿਆਣਾ ਦੇ ਸਰਕਾਰੀ ਸਕੂਲਾਂ ਦੇ ...

ਪੂਰੀ ਖ਼ਬਰ »

ਵਿਧਾਇਕ ਲੱਖਾ ਵਲੋਂ ਦੋਰਾਹਾ ਅਨਾਜ ਮੰਡੀ 'ਚ ਕਣਕ ਦੀ ਖ਼ਰੀਦ ਦਾ ਰਸਮੀ ਉਦਘਾਟਨ

ਦੋਰਾਹਾ, 13 ਅਪ੍ਰੈਲ (ਪੱਤਰ ਪ੍ਰੇਰਕਾਂ ਰਾਹੀਂ)-ਦੋਰਾਹਾ ਦੀ ਅਨਾਜ ਮੰਡੀ 'ਚ ਮਾਰਕੀਟ ਕਮੇਟੀ ਦੋਰਾਹਾ ਦੇ ਚੇਅਰਮੈਨ ਰਾਜਵਿੰਦਰ ਸਿੰਘ ਬੇਗੋਵਾਲ ਤੇ ਉਪ ਚੇਅਰਮੈਨ ਅਜੀਤ ਸਿੰਘ ਰਾਮਪੁਰ ਦੀ ਅਗਵਾਈ 'ਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ | ਜਿਸਦਾ ਰਸਮੀ ਉਦਘਾਟਨ ...

ਪੂਰੀ ਖ਼ਬਰ »

ਸਪੈਸ਼ਲ ਜ਼ਰੂਰਤਾਂ ਵਾਲੇ ਬੱਚਿਆਂ ਨੂੰ ਸਰਕਾਰੀ ਸਕੂਲਾਂ 'ਚ ਦਾਖ਼ਲਾ ਦਿਵਾਉਣ ਮਾਪੇ - ਬੀ.ਪੀ.ਈ.ਓ.

ਖੰਨਾ, 13 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਸਰਵ ਸਿੱਖਿਆ ਅਭਿਆਨ ਲੁਧਿਆਣਾ ਦੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐ.ਸਿ ਕੁਲਦੀਪ ਸਿੰਘ ਦੇ ਨਿਰਦੇਸ਼ਾਂ ਦੇ ਅਧੀਨ ਦਫ਼ਤਰ ਬੀ.ਪੀ.ਈ.ੳ. ਖੰਨਾ-2 ਦੇ ਸਰਕਾਰੀ ਪ੍ਰਾਇਮਰੀ ਸਕੂਲ ਖੰਨਾ ਨੰ 2, ਸਰਕਾਰੀ ਪ੍ਰਾਇਮਰੀ ਸਕੂਲ ਬਰਾਂਚ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਦਾਖ਼ਲਿਆਂ ਸਬੰਧੀ ਕੀਤਾ ਜਾਗਰੂਕ

ਮਲੌਦ, 13 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿੰਡ ਲਸਾੜਾ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਵਿਸਾਖੀ ਦੇ ਸ਼ੱੁਭ ਅਵਸਰ 'ਤੇ ਗੁਰਦੁਆਰਾ ਸਾਹਿਬ ਪਹੁੰਚ ਕੇ ਸਰਕਾਰੀ ਮਿਡਲ ਸਕੂਲ ਲਸਾੜਾ ਦੇ ਸਟਾਫ਼ ਵਲੋਂ ਸਰਕਾਰੀ ਸਕੂਲਾਂ 'ਚ ਮਿਲਣ ਵਾਲੀਆਂ ...

ਪੂਰੀ ਖ਼ਬਰ »

ਸੜਕ ਦੀ ਮੁਰੰਮਤ ਸਬੰਧੀ ਵਫ਼ਦ ਵਲੋਂ ਐੱਸ.ਡੀ.ਐਮ ਨਾਲ ਮੁਲਾਕਾਤ

ਖੰਨਾ, 13 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਕੁੱਝ ਸਮਾਂ ਪਹਿਲਾਂ ਬਣੀ ਅਮਲੋਹ ਰੋਡ ਦੀ ਰਿਪੇਅਰ ਸ਼ੁਰੂ ਹੋਣ ਦੀਆਂ ਛਿੜੀਆਂ ਚਰਚਾਵਾਂ ਦਰਮਿਆਨ ਇਲਾਕਾ ਵਾਸੀਆਂ ਦੇ ਵਫ਼ਦ ਨੇ ਭਾਜਪਾ ਨੇਤਾ ਅਨੁਜ ਛਾਹੜੀਆ ਦੀ ਅਗਵਾਈ ਵਿਚ ਐੱਸ.ਡੀ.ਐਮ ਹਰਬੰਸ ਸਿੰਘ ਨਾਲ ਮੁਲਾਕਾਤ ਕੀਤੀ | ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਗੋਸਲ ਨੇ ਦਾਖ਼ਲਿਆਂ ਲਈ ਕੀਤਾ ਪੇ੍ਰਰਿਤ

ਮਲੌਦ, 13 ਅਪ੍ਰੈਲ (ਦਿਲਬਾਗ ਸਿੰਘ ਚਾਪੜਾ)-ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸਕੂਲਾਂ 'ਚ ਦਾਖ਼ਲੇ ਵਧਾਉਣ ਲਈ ਸਰਕਾਰੀ ਮਿਡਲ ਸਕੂਲ ਗੋਸਲ ਦੇ ਮੁੱਖ ਅਧਿਆਪਕ ਨਵਜੋਤ ਸ਼ਰਮਾ ਵਲੋਂ ਸਾਥੀ ਅਧਿਆਪਕਾਂ ਤੇ ਜੀ.ਓ.ਜੀ. ਦਰਸ਼ਨ ਸਿੰਘ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਵੀਰਵਰਿੰਦਰ ਸਿੰਘ ਘੁਡਾਣੀ ਕਲਾਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਰਾੜਾ ਸਾਹਿਬ, 13 ਅਪ੍ਰੈਲ (ਸਰਬਜੀਤ ਸਿੰਘ ਬੋਪਾਰਾਏ)-ਸਹਿਕਾਰੀ ਖੇਤੀਬਾੜੀ ਸਭਾ ਘੁਡਾਣੀ ਕਲਾਂ ਦੇ ਸਾਬਕਾ ਡਾਇਰੈਕਟਰ ਤੇ ਸੀਨੀਅਰ ਕਾਂਗਰਸੀ ਆਗੂ ਛਜਵੀਰ ਸਿੰਘ ਦੇ ਚਚੇਰੇ ਭਰਾ ਤੇ ਹਲਕਾ ਪਾਇਲ ਦੇ ਯੂਥ ਕਾਂਗਰਸ ਦੇ ਸੀਨੀਅਰ ਆਗੂ ਲਵਪ੍ਰੀਤ ਸਿੰਘ ਦੇ ਚਾਚਾ ਤੇ ...

ਪੂਰੀ ਖ਼ਬਰ »

ਗੁਰੂ ਨਾਨਕ ਸੰਸਥਾ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਡੇਹਲੋਂ, 13 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਵਿਸਾਖੀ ਤੇ ਖ਼ਾਲਸਾ ਸਾਜਨਾ ਦਿਵਸ ਗੁਰੂ ਨਾਨਕ ਗਰੁੱਪ ਆਫ਼ ਕਾਲਜਿਜ ਦੇ ਮੈਡੀਕਲ ਕਾਲਜ ਕੰਪਲੈਕਸ ਵਿਖੇ ਬਣੇ ਗੁਰਦੁਆਰਾ ਸਾਹਿਬ ਵਿਚ ਧੂਮ ਧਾਮ ਨਾਲ ਮਨਾਇਆ ਗਿਆ ¢ ਇਸ ਸਮੇਂ ਗੁਰਦੁਆਰਾ ਗੁਰੂ ਨਾਨਕ ਸਾਹਿਬ ਵਿਚ ...

ਪੂਰੀ ਖ਼ਬਰ »

ਮੁਸਲਿਮ ਸਮਾਜ ਦੇ ਲੋਕਾਂ ਦੀ ਆਵਾਜ਼ ਬੁਲੰਦ ਕਰੇਗੀ ਮੁਸਲਿਮ ਮਹਾਂਸਭਾ- ਲਿਬੜਾ

ਖੰਨਾ, 13 ਅਪ੍ਰੈਲ (ਅਜੀਤ ਬਿਊਰੋ)-ਪਿੰਡ ਲਿਬੜਾ ਵਿਖੇ ਮੁਸਲਿਮ ਮਹਾਂਸਭਾ ਪੰਜਾਬ ਜੋ ਕਿ ਨਵੀਂ ਬਣ ਰਹੀ ਸੰਸਥਾ ਹੈ, ਉਸਦਾ ਸਟਿੱਕਰ ਜਾਰੀ ਕੀਤਾ ਗਿਆ | ਮੁਸਲਿਮ ਮਹਾਂਸਭਾ ਪੰਜਾਬ ਸੂਬੇ ਦੇ ਮੁਸਲਿਮ ਸਮਾਜ ਨੂੰ ਜਾਗਰੂਕ, ਸੰਗਠਿਤ ਅਤੇ ਆਪਣੇ ਹੱਕਾਂ ਲਈ ਲੜਨ ਲਈ ਇਕ ਲਹਿਰ ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ ਮੌਕੇ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਵੇਗੀ - ਚੇਅਰਮੈਨ ਰਸੂਲੜਾ

ਈਸੜੂ, 13 ਅਪ੍ਰੈਲ (ਬਲਵਿੰਦਰ ਸਿੰਘ)-ਮਾਰਕੀਟ ਕਮੇਟੀ ਖੰਨਾ ਦੇ ਚੇਅਰਮੈਨ ਗੁਰਦੀਪ ਸਿੰਘ ਰਸੂਲੜਾ ਨੇ ਦਾਣਾ ਮੰਡੀ ਈਸੜੂ ਵਿਖੇ ਕਣਕ ਦੀ ਰਸਮੀ ਖ਼ਰੀਦ ਦੀ ਸ਼ੁਰੂਆਤ ਕੀਤੀ¢ ਇਸ ਮੌਕੇ ਉਨ੍ਹਾਂ ਕਿਹਾ ਕਿ ਅਨਾਜ ਮੰਡੀਆਂ ਵਿਚ ਕਿਸਾਨਾਂ ਨੂੰ ਕੋਈ ਵੀ ਮੁਸ਼ਕਿਲ ਨਹੀਂ ਆਉਣ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਵਲੋਂ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਵਰਗ 'ਤੇ ਲਾਠੀਚਾਰਜ ਦੀ ਨਿਖੇਧੀ

ਕੁਹਾੜਾ, 13 ਅਪ੍ਰੈਲ (ਸੰਦੀਪ ਸਿੰਘ ਕੁਹਾੜਾ)-ਟੈਟ ਪਾਸ ਬੇਰੁਜ਼ਗਾਰ ਅਧਿਆਪਕ ਵਰਗ 'ਤੇ ਲਾਠੀਚਾਰਜ ਦੀ ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਲੁਧਿਆਣਾ ਦੇ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਤੇ ਸੂਬਾ ਮੀਤ ਪ੍ਰਧਾਨ ਜਗਜੀਤ ਸਿੰਘ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ...

ਪੂਰੀ ਖ਼ਬਰ »

ਖੰਨੇ ਹਲਕੇ ਦੀਆਂ ਸੜਕਾਂ ਦਾ ਹੋ ਰਿਹਾ ਸੁੰਦਰੀਕਰਨ- ਡਾ. ਚਾਹਲ

ਖੰਨਾ, 13 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਪਿੰਡ ਮਾਣਕ ਮਾਜਰਾ ਤੋਂ ਲੁਹਾਰ ਮਾਜਰਾ ਤੱਕ ਤਕਰੀਬਨ ਡੇਢ ਕਿੱਲੋਮੀਟਰ ਸੜਕ 21 ਲੱਖ ਰੁਪਏ ਦੀ ਲਾਗਤ ਨਾਲ ਬਣ ਰਹੀ ਸੜਕ ਦਾ ਉਦਘਾਟਨ ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਦੇ ਓ.ਐੱਸ. ਡੀ. ਡਾ. ਗੁਰਮੁਖ ਸਿੰਘ ਚਾਹਲ ...

ਪੂਰੀ ਖ਼ਬਰ »

ਪਾਰਟੀ ਪ੍ਰਧਾਨ ਸੁਖਬੀਰ ਨੂੰ ਮਿਲੇ ਸਰਕਲ ਮਲੌਦ ਦੇ ਆਗੂ

ਮਲੌਦ, 13 ਅਪ੍ਰੈਲ (ਦਿਲਬਾਗ ਸਿੰਘ ਚਾਪੜਾ)-ਸ਼ੋ੍ਰਮਣੀ ਅਕਾਲੀ ਦਲ ਦੇ ਸਰਕਲ ਮਲੌਦ ਦੇ ਐੱਸ. ਸੀ. ਵਿੰਗ ਦੇ ਯੂਥ ਆਗੂ ਪਰਮਿੰਦਰ ਸਿੰਘ ਮਨੀ ਮਲੌਦ, ਹਰਪ੍ਰੀਤ ਸਿੰਘ ਹੈਪੀ ਮਾਲੌਦੋਦ, ਬੀ. ਸੀ. ਵਿੰਗ ਦੇ ਆਗੂ ਸਿਤਾਰ ਮੁਹੰਮਦ ਤੇ ਕਿਸਾਨ ਵਿੰਗ ਦੇ ਆਗੂ ਪਿ੍ਤਪਾਲ ਸਿੰਘ ਸਾਬਕਾ ...

ਪੂਰੀ ਖ਼ਬਰ »

ਸਾਹਨੇਵਾਲ ਮਾਰਕੀਟ ਕਮੇਟੀ ਦਫ਼ਤਰ ਵਿਖੇ ਕੋਰੋਨਾ ਵੈਕਸੀਨੇਸ਼ਨ ਕੈਂਪ ਸ਼ੁਰੂ

ਸਾਹਨੇਵਾਲ, 13 ਅਪ੍ਰੈਲ (ਅਮਰਜੀਤ ਸਿੰਘ ਮੰਗਲੀ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅੱਜ ਹਾੜੀ ਸੀਜ਼ਨ 2021 ਨੂੰ ਮੁੱਖ ਰੱਖਦੇ ਹੋਏ ਦਫ਼ਤਰ ਮਾਰਕੀਟ ਕਮੇਟੀ ਸਾਹਨੇਵਾਲ ਵਿਖੇ ਕੋਰੋਨਾ ਵੈਕਸੀਨੇਸ਼ਨ ਕੈਂਪ ਦੀ ਸ਼ੁਰੂਆਤ ਦਲਜੀਤ ਸਿੰਘ ਅਟਵਾਲ ਚੇਅਰਮੈਨ ਵਲੋਂ ...

ਪੂਰੀ ਖ਼ਬਰ »

ਕਮਿਊਨਿਟੀ ਸਿਹਤ ਕੇਂਦਰ ਡੇਹਲੋਂ ਵਿਖੇ ਕੋਵਿਡ ਟੀਕਾਕਰਨ ਜਾਰੀ- ਡਾ. ਸੰਧੂ

ਡੇਹਲੋਂ, 13 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੋਰੋਨਾ ਦੀ ਰੋਕਥਾਮ ਲਈ ਸ਼ੁਰੂ ਕੀਤੀ ਗਈ ਟੀਕਾਕਰਨ ਮੁਹਿੰਮ ਤਹਿਤ ਕਮਿਊਨਿਟੀ ਹੈਲਥ ਕੇਂਦਰ ਡੇਹਲੋਂ ਵਿਖੇ ਕੋਵਿਡ ਵੈਕਸੀਨੇਸ਼ਨ ਦਿੱਤੀ ਜਾ ਰਹੀ ਹੈ, ...

ਪੂਰੀ ਖ਼ਬਰ »

ਬੱਚਿਆਂ ਨੂੰ ਸਰਕਾਰੀ ਸਕੂਲਾਂ 'ਚ ਦਾਖ਼ਲ ਕਰਵਾਉਣ ਲਈ ਮਾਪਿਆਂ ਨੂੰ ਕੀਤਾ ਪ੍ਰੇਰਿਤ

ਖੰਨਾ, 13 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਵਿਸਾਖੀ ਦੇ ਦਿਹਾੜੇ ਮੌਕੇ ਲੁਧਿਆਣਾ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹਰਜੀਤ ਸਿੰਘ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਚਰਨਜੀਤ ਸਿੰਘ ਜਲਾਜਣ ਦੀ ਅਗਵਾਈ ਵਿਚ ਲੁਧਿਆਣਾ ਜ਼ਿਲੇ੍ਹ ਦੇ 553 ਸਕੂਲਾਂ ਵਲੋਂ ਵਿਸਾਖੀ ...

ਪੂਰੀ ਖ਼ਬਰ »

ਸੇਂਟ ਮਦਰ ਟੈਰੇਸਾ ਸਕੂਲ ਨੇ ਵਿਸਾਖੀ ਦੇ ਤਿਉਹਾਰ 'ਤੇ ਕਰਵਾਈ ਆਨਲਾਈਨ ਗਤੀਵਿਧੀ

ਸੇਂਟ ਮਦਰ ਟੈਰੇਸਾ ਪਬਲਿਕ ਸਕੂਲ ਦੇ ਵਿਦਿਆਰਥੀ ਵਿਸਾਖੀ ਦੇ ਤਿਉਹਾਰ ਮੌਕੇ ਕਰਵਾਈਆਂ ਆਨਲਾਈਨ ਗਤੀਵਿਧੀਆਂ 'ਚ ਹਿੱਸਾ ਲੈਂਦੇ ਹੋਏ | ਅਜੀਤ ਤਸਵੀਰ ਖੰਨਾ, 13 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਸਮਰਾਲਾ ਰੋਡ ਸਥਿਤ ਸ਼ਹਿਰ ਦੇ ਪ੍ਰਸਿੱਧ ਸੇਂਟ ਮਦਰ ਟੈਰੇਸਾ ਪਬਲਿਕ ...

ਪੂਰੀ ਖ਼ਬਰ »

ਕੱੁਟਮਾਰ ਕਰਨ 'ਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਖੰਨਾ, 13 ਅਪ੍ਰੈਲ (ਮਨਜੀਤ ਸਿੰਘ ਧੀਮਾਨ)-ਵਿਅਕਤੀ ਦੀ ਕੁੱਟਮਾਰ ਕਰਨ 'ਤੇ ਥਾਣਾ ਸਿਟੀ-2 ਖੰਨਾ ਵਿਖੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਮਾਮਲੇ ਦੀ ਜਾਂਚ ਕਰ ਰਹੇ ਆਈ.ਓ ਚਰਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਸ਼ਿਕਾਇਤਕਰਤਾ ...

ਪੂਰੀ ਖ਼ਬਰ »

ਵਿਸਾਖੀ ਮੌਕੇ ਸਰਕਾਰੀ ਸਕੂਲ 'ਚ ਦਾਖ਼ਲਾ ਮੇਲਾ

ਈਸੜੂ, 13 ਅਪ੍ਰੈਲ (ਬਲਵਿੰਦਰ ਸਿੰਘ)-ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਦੀ ਗਿਣਤੀ ਨੂੰ ਵਧਾਉਣ ਲਈ ਵਿਸਾਖੀ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਈਸੜੂ ਦੇ ਅਧਿਆਪਕਾਂ ਵਲੋਂ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਲੇਖਕ ਮੰਚ ਸਮਰਾਲਾ ਦੀ ਚੋਣ 18 ਨੂੰ

ਸਮਰਾਲਾ, 13 ਅਪ੍ਰੈਲ (ਗੋਪਾਲ ਸੋਫਤ)-ਲੇਖਕ ਮੰਚ ਸਮਰਾਲਾ ਦੀ ਮਾਸਿਕ ਇਕੱਤਰਤਾ ਸੀਨੀਅਰ ਵਾਈਸ ਪ੍ਰਧਾਨ ਕੁਲਵੰਤ ਸਿੰਘ ਤਰਕ ਦੀ ਪ੍ਰਧਾਨਗੀ ਹੇਠ ਹੋਈ¢ ਇਸ ਸਬੰਧੀ ਮੰਚ ਦੇ ਜਨਰਲ ਸਕੱਤਰ ਰਾਜਵਿੰਦਰ ਸਮਰਾਲਾ ਨੇ ਦੱਸਿਆ ਕਿ ਇਕੱਤਰਤਾ ਵਿਚ ਸਭ ਤੋਂ ਪਹਿਲਾਂ ਕਿਰਤੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX