ਤਾਜਾ ਖ਼ਬਰਾਂ


ਕੋਰੋਨਾ ਪੀੜਤ ਅੰਡਰਵਰਲਡ ਡਾਨ ਛੋਟਾ ਰਾਜਨ ਹੋਇਆ ਠੀਕ
. . .  1 day ago
ਨਵੀਂ ਦਿੱਲੀ,11 ਮਈ - ਅੰਡਰਵਰਲਡ ਡਾਨ ਛੋਟਾ ਰਾਜਨ ਕੋਰੋਨਾ ਤੋਂ ਠੀਕ ਹੋਣ 'ਤੇ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਸ ਨੂੰ 25 ਅਪ੍ਰੈਲ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ...
ਨਵੀਂ ਦਿੱਲੀ : ਕੋਰੋਨਾ ਦੇ ਵਧਦੇ ਮਾਮਲਿਆਂ ਕਾਰਨ ਪ੍ਰਧਾਨ ਮੰਤਰੀ ਮੋਦੀ ਜੀ-7 ਸਿਖਰ ਸੰਮੇਲਨ 'ਚ ਨਹੀਂ ਲੈਣਗੇ ਹਿੱਸਾ
. . .  1 day ago
ਪੁਲਿਸ ਥਾਣਾ ਕੋਟ ਖਾਲਸਾ ਅਧੀਨ ਖੇਤਰ ਆਦਰਸ਼ ਨਗਰ ਵਿੱਖੇ ਇਕ ਨੌਜਵਾਨ ਵੱਲੋਂ ਆਪਣੇ ਆਪ ਨੂੰ ਲਗਾਈ ਅੱਗ
. . .  1 day ago
ਛੇਹਰਟਾ , 11 ਮਈ {ਸੁਰਿੰਦਰ ਸਿੰਘ ਵਿਰਦੀ}-ਪੁਲਿਸ ਥਾਣਾ ਕੋਟ ਖਾਲਸਾ ਦੇ ਅਧੀਨ ਆਉਂਦੇ ਇਲਾਕਾ ਆਦਰਸ਼ ਨਗਰ ਵਿਖੇ ਇਕ ਨੌਜਵਾਨ ਵਲੋਂ ਅੱਗ ਲਗਾ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕਰਨ ਦੀ ਖਬਰ ਸਾਹਮਣੇ ...
ਚੰਡੀਗੜ੍ਹ : ਸਿੱਖਿਆ ਵਿਭਾਗ ਵੱਲੋਂ 8 ਸਿੱਖਿਆ ਅਧਿਕਾਰੀਆਂ ਦੇ ਤਬਾਦਲੇ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਵਿਚ 12 ਮੌਤਾਂ ਨਾਲ 702 ਨਵੇਂ ਕੋਰੋਨਾ ਕੇਸ
. . .  1 day ago
ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ )- ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹੇ ਵਿਚ 12 ਹੋਰ ਮੌਤਾਂ ਹੋ ਜਾਣ ਕਾਰਨ ਮੌਤਾਂ ਦੀ ਗਿਣਤੀ 229 ਤੱਕ ਪੁੱਜ ਗਈ ਹੈ। ਜਦੋਂਕਿ ਅੱਜ ਜ਼ਿਲ੍ਹੇ ਵਿਚ ਕੋਰੋਨਾ ਦੇ 702 ...
ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਲਾਉਣ ਦੀ ਦਿੱਤੀ ਮਨਜ਼ੂਰੀ
. . .  1 day ago
ਫ਼ਿਰੋਜ਼ਪੁਰ (ਖੋਸਾ ਦਲ ਸਿੰਘ ) , 11 ਮਈ { ਮਨਪ੍ਰੀਤ ਸਿੰਘ ਸੰਧੂ}-ਪਿਛਲੇ ਕੁਝ ਦਿਨਾਂ ਤੋਂ ਪੰਜਾਬ ਸਰਕਾਰ ਵਲੋਂ ਝੋਨਾ ਲਾਉਣ ਦੀ ਤਰੀਕ ਦਾ ਨਾਂ ਐਲਾਨ ਕਰਨ ਕਾਰਨ ਕਿਸਾਨ ਪਨੀਰੀ ਬੀਜਣ ਨੂੰ ਲੈ ਕੇ ਦੁਚਿੱਤੀ ਵਿਚ ਸਨ,ਇਸ ਦੁਚਿੱਤੀ ਨੂੰ ਦੂਰ ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 5 ਮੌਤਾਂ, 537 ਨਵੇਂ ਕੇਸਾਂ ਦੀ ਪੁਸ਼ਟੀ
. . .  1 day ago
ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 537 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ,ਜਦਕਿ 215 ਪੀੜਤ ਸਿਹਤਯਾਬ ਵੀ ਹੋਏ ਹਨ। ਸਿਹਤ ਵਿਭਾਗ ਵਲੋਂ ਜਾਰੀ ...
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਤਬਦੀਲ
. . .  1 day ago
ਲੁਧਿਆਣਾ,11 ਮਈ(ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ । ਜ਼ਿਲ੍ਹਾ ਲੁਧਿਆਣਾ ਦੇ ਸਕੂਲ ਹੁਣ ਸਵੇਰੇ 8 ...
ਓਲਡਹੈਮ ਇੰਗਲੈਂਡ 'ਚ ਪ੍ਰੀਸ਼ਦ ਦੀ ਕਮਾਨ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਬਣੀ ਅਰੂਜ ਸ਼ਾਹ
. . .  1 day ago
ਲੰਡਨ , 11 ਮਈ - ਇੱਕ ਲੇਬਰ ਕੌਂਸਲਰ ਓਲਡਹੈਮ ਦੇ ਨਵੇਂ ਨੇਤਾ ਵਜੋਂ ਚੁਣੇ ਜਾਣ ਤੋਂ ਬਾਅਦ ਇੰਗਲੈਂਡ ਦੇ ਉੱਤਰ ਵਿਚ ਇੱਕ ਕੌਂਸਲ ਦਾ ਅਹੁਦਾ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਅਰੂਜ ਸ਼ਾਹ ਬਣ ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਦਾ ਕਹਿਰ ਜਾਰੀ, 13 ਹੋਰ ਮੌਤਾਂ, 328 ਨਵੇਂ ਕੋਰੋਨਾ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ । ਕੋਰੋਨਾ ਕਾਰਨ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਸਿਹਤ ਵਿਭਾਗ ਦੀ ਸੂਚਨਾ ਅਨੁਸਾਰ ...
ਕਪੂਰਥਲਾ ਜ਼ਿਲ੍ਹੇ ਵਿਚ ਕੋਰੋਨਾ ਕਾਰਨ ਹੋਈਆਂ 6 ਮੌਤਾਂ, 318 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਕਪੂਰਥਲਾ, 11 ਮਈ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਦਿਨੋ ਦਿਨ ਵੱਧਦਾ ਜਾ ਰਿਹਾ ਹੈ ਤੇ ਅੱਜ ਹੁਣ ਤੱਕ ਦੇ ਸਭ ਤੋਂ ਵੱਧ ਇੱਕੋਂ ਦਿਨ ਵਿਚ ਆਏ 318 ਮਰੀਜ਼ ਕੋਰੋਨਾ ਪਾਜ਼ੀਟਿਵ ਦਰਜ ਕੀਤੇ ਗਏ ਹਨ ...
ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ : 458 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 9 ਦੀ ਮੌਤ
. . .  1 day ago
ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 458 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 126 ਨਵੇਂ ਕੇਸ, ਦੋ ਮੌਤਾਂ
. . .  1 day ago
ਬਰਨਾਲਾ, 11 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 126 ਨਵੇਂ ਕੇਸ ਸਾਹਮਣੇ ਆਏ ਹਨ | ਜਦਕਿ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ...
ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ , 11 (ਮਈ ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 38247 ਕੁੱਲ ਸਕਾਰਾਤਮਕ ਮਾਮਲਿਆਂ ਦੀ...
ਲੁਧਿਆਣਾ ਵਿਚ ਕੋਰੋਨਾ ਨਾਲ 43 ਮੌਤਾਂ
. . .  1 day ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 43 ਮੌਤਾਂ ਹੋ ਗਈਆਂ ਹਨ। ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ...
ਐਮ.ਬੀ.ਐਸ.ਪੀ.ਐਸ.ਯੂ. ਪਟਿਆਲਾ ਕੈਂਪਸ ਲਈ ਮਨਜ਼ੂਰ ਰਾਸ਼ੀ ਤੁਰੰਤ ਜਾਰੀ ਕਰਨ ਦੇ ਨਿਰਦੇਸ਼
. . .  1 day ago
ਚੰਡੀਗੜ੍ਹ , 11 ਮਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ...
ਮੋਗਾ ਵਿਚ ਕੋਰੋਨਾ ਦਾ ਧਮਾਕਾ, ਇਕੋ ਦਿਨ ਵਿਚ ਆਏ 123 ਮਾਮਲੇ
. . .  1 day ago
ਮੋਗਾ, 1 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਫਿਰ ਧਮਾਕਾ ਹੋਇਆ ਹੈ ਅਤੇ ਇਕੋ ਦਿਨ 123 ਕੋਰੋਨਾ ਪੀੜਤ ਨਵੇਂ ਮਾਮਲੇ ਆਏ ਹਨ । ਮਰੀਜ਼ਾਂ ਦੀ ਕੁੱਲ ਗਿਣਤੀ...
ਪਠਾਨਕੋਟ ਵਿਚ ਕੋਰੋਨਾ ਦੇ 264 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 11 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ | ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ...
ਡੀ.ਐੱਸ.ਪੀ ਪੱਧਰ ਦੇ 13 ਅਧਿਕਾਰੀਆਂ ਦੇ ਤਬਾਦਲੇ
. . .  1 day ago
ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਪੰਜਾਬ ਪੁਲਸ ਵਿਚ ਫੇਰਬਦਲ ਕਰਦਿਆਂ...
ਬਸੇਰਾ ਪ੍ਰਾਜੈਕਟ 'ਤੇ ਕੰਮ ਕੀਤਾ ਜਾਵੇ ਤੇਜ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 11 ਮਈ - ਸ਼ਹਿਰੀ ਗ਼ਰੀਬਾਂ ਨੂੰ ਘਰ ਮੁਹੱਈਆ ਕਰਾਉਣ ਦੀ ਆਪਣੀ ਵਚਨਬੱਧਤਾ ਨੂੰ ਦਰਸਾਉਂਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ...
ਰਾਮ ਕਰਨ ਵਰਮਾ ਮੱਧ ਅਫ਼ਰੀਕੀ ਗਣਰਾਜ ਵਿਚ ਭਾਰਤ ਦੇ ਅਗਲੇ ਰਾਜਦੂਤ
. . .  1 day ago
ਨਵੀਂ ਦਿੱਲੀ , 11 ਮਈ - ਰਾਮ ਕਰਨ ਵਰਮਾ, ਜੋ ਮੌਜੂਦਾ ਸਮੇਂ ਵਿਚ ਡੈਮੋਕਰੇਟਿਕ ਰੀਪਬਲਿਕ ਆਫ ਕਾਂਗੋ ਵਿਚ ਭਾਰਤ ਦੇ ਰਾਜਦੂਤ ਹਨ, ਉਨ੍ਹਾਂ ਨੂੰ ਕਿਨਸ਼ਾਸਾ ਵਿਚ ਨਿਵਾਸ...
ਹਿਮਾਚਲ ਪ੍ਰਦੇਸ਼ ਵਿਚ ਦਸਵੀਂ ਦੇ 1.16 ਲੱਖ ਵਿਦਿਆਰਥੀਆਂ ਨੂੰ 11 ਵੀਂ ਜਮਾਤ ਵਿਚ ਪ੍ਰਮੋਟ ਕੀਤਾ
. . .  1 day ago
ਊਨਾ,11 ਮਈ (ਹਰਪਾਲ ਸਿੰਘ ਕੋਟਲਾ) - ਡਾਇਰੈਕਟਰ ਹਿਮਾਚਲ ਪ੍ਰਦੇਸ਼ ਉੱਚ ਸਿੱਖਿਆ ਨੇ ਸਕੂਲ ਸਿੱਖਿਆ ਬੋਰਡ ਦੀਆਂ 10 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ...
ਪਹਿਲੀ ਖ਼ੁਰਾਕ ਲੈ ਚੁੱਕੇ ਲਾਭਪਾਤਰੀਆਂ ਨੂੰ ਦੂਜੀ ਖ਼ੁਰਾਕ ਲਈ ਦਿੱਤੀ ਜਾਵੇ ਤਰਜੀਹ - ਰਾਜੇਸ਼ ਭੂਸ਼ਨ (ਕੇਂਦਰੀ ਸਿਹਤ ਸਕੱਤਰ)
. . .  1 day ago
ਨਵੀਂ ਦਿੱਲੀ , 11 ਮਈ - ਸਾਰੇ ਸੂਬੇ ਇਹ ਸੁਨਿਸ਼ਚਿਤ ਕਰਨ ਕਿ ਜਿੰਨਾਂ ਨੇ ਪਹਿਲੀ ਖ਼ੁਰਾਕ ਲਈ ਹੈ, ਉਨ੍ਹਾਂ ਨੂੰ ਦੂਜੀ ਖ਼ੁਰਾਕ ਲਈ ਤਰਜੀਹ ਦਿੱਤੀ ਜਾਵੇ...
ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ
. . .  1 day ago
ਅੰਮ੍ਰਿਤਸਰ, 11 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਬੁੱਧਵਾਰ 12 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ...
ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੁਕਾਨਾਂ ਖੋਲ੍ਹਣ ਸਬੰਧੀ ਨਵੀਂ ਸਮਾਂ ਸਾਰਨੀ ਜਾਰੀ
. . .  1 day ago
ਫ਼ਾਜ਼ਿਲਕਾ, 11 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ ਦੇ ਤਾਜਾ ਹਲਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਲਈ ਨਵੀਂ ਸਮਾਂ ਸਾਰਨੀ ਲਾਗੂ ਕੀਤੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। ਜੋਸਫ ਕਾਫਮੈਨ

ਬਰਨਾਲਾ

ਜ਼ਿਲ੍ਹਾ ਬਰਨਾਲਾ ਦੇ ਵੱਖ-ਵੱਖ ਗੁਰਦੁਆਰਿਆਂ 'ਚ ਖ਼ਾਲਸਾ ਸਾਜਨਾ ਦਿਵਸ ਮਨਾਇਆ

ਬਰਨਾਲਾ, 13 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ਵਿਖੇ ਖ਼ਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਕੀਰਤਨ ਅਤੇ ਢਾਡੀ ਦਰਬਾਰ ਸਜਾਇਆ ਗਿਆ | ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ, ਮੈਨੇਜਰ ਮਹਿੰਦਰ ਸਿੰਘ ਚੁਹਾਣਕੇ, ਤੇਜਿੰਦਰ ਸਿੰਘ ਅਕਾਊਾਟੈਂਟ, ਅਮਰਜੀਤ ਸਿੰਘ, ਨਿਰਮਲ ਸਿੰਘ, ਗੁਰਜੰਟ ਸਿੰਘ ਸੋਨਾ, ਏਕਮ ਸਿੰਘ, ਬੇਅੰਤ ਸਿੰਘ ਧਾਲੀਵਾਲ, ਨਰਿੰਦਰਪਾਲ ਸਿੰਘ, ਮਨਪ੍ਰੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਸ਼ਹਿਣਾ, (ਸੁਰੇਸ਼ ਗੋਗੀ)-ਸਥਾਨਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪਰੰਤ ਨਿਰਮਲ ਸਿੰਘ ਖ਼ਾਲਸਾ ਨੇ ਆਪਣੇ ਵਿਚਾਰ ਸਾਂਝੇ ਕੀਤੇ | ਇਸ ਮੌਕੇ ਜੋਗਿੰਦਰ ਸਿੰਘ ਹਰਗੋਬਿੰਦ ਕੋਚ ਬਾਡੀ ਬਿਲਡਰਜ਼ ਪ੍ਰਧਾਨ ਗੁਰਦੁਆਰਾ ਕਮੇਟੀ, ਮਾ: ਬਲਦੇਵ ਸਿੰਘ, ਬਾਬਾ ਨਗਿੰਦਰ ਸਿੰਘ ਖ਼ਾਲਸਾ, ਪ੍ਰੀਤਮ ਸਿੰਘ, ਨਾਹਰ ਸਿੰਘ ਢੀਂਡਸਾ, ਅੰਮਿ੍ਤਪਾਲ ਸਿੰਘ ਗ੍ਰੰਥ, ਸੁਖਵਿੰਦਰ ਸਿੰਘ ਕਲਕੱਤਾ, ਸੁਖਵਿੰਦਰ ਸਿੰਘ ਧਾਲੀਵਾਲ, ਜਤਿੰਦਰ ਸਿੰਘ ਖਹਿਰਾ, ਜ਼ਿਲੇ੍ਹਦਾਰ ਸੁਰਜੀਤ ਸਿੰਘ, ਨਾਜਮ ਸਿੰਘ ਫ਼ੌਜੀ, ਭੋਲਾ ਸਿੰਘ ਖਹਿਰਾ, ਡਾ: ਰਘੁਵੀਰ ਸਿੰਘ ਸਰੰਦੀ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ | ਇਸੇ ਤਰ੍ਹਾਂ ਇਤਿਹਾਸਕ ਗੁਰਦੁਆਰਾ ਸ੍ਰੀ ਚੋਲ੍ਹਾ ਸਾਹਿਬ ਸੁਖਪੁਰਾ ਵਿਖੇ ਦੋ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਅਤੁੱਟ ਲੰਗਰ ਚਲਾਏ ਗਏ | ਗੁਰਦੁਆਰਾ ਦਾਤਣਸਰ ਭਗਤਪੁਰਾ ਵਿਖੇ ਬਾਬਾ ਮੇਜਰ ਸਿੰਘ ਦੀ ਅਗਵਾਈ ਵਿਚ ਵਿਸਾਖ ਮਹੀਨੇ ਦੀ ਸੰਗਰਾਂਦ ਦੇ ਸਬੰਧ ਵਿਚ ਪਾਠਾਂ ਦੇ ਭੋਗ ਉਪਰੰਤ ਲੰਗਰ ਲਗਾਏ ਗਏ | ਪਿੰਡ ਉਗੋਕੇ ਦੇ ਗੁਰਦੁਆਰਾ ਸਿੱਧ ਭੋਇ, ਪਿੰਡ ਜੋਧਪੁਰ ਦੇ ਗੁਰਦੁਆਰਾ ਬਾਬਾ ਹਿੰਮਤ ਸਿੰਘ ਅਤੇ ਬਾਬਾ ਭਾਈ ਮੂਲ ਚੰਦ ਵਿਖੇ ਵੀ ਵਿਸਾਖੀ ਦੇ ਦਿਹਾੜੇ ਦੇ ਸਬੰਧ ਵਿਚ ਪਕੌੜਿਆਂ ਦੇ ਲੰਗਰ ਲਾਏ ਗਏ |
ਧਨੌਲਾ, (ਜਤਿੰਦਰ ਸਿੰਘ ਧਨੌਲਾ)-ਥਾਣਾ ਧਨੌਲਾ ਅੰਦਰ ਬਣੇ ਗੁਰਦੁਆਰਾ ਸਾਹਿਬ ਵਿਖੇ ਵਿਸਾਖੀ ਦਾ ਪਵਿੱਤਰ ਦਿਹਾੜਾ ਐਸ.ਐਚ.ਓ. ਇੰਸਪੈਕਟਰ ਵਿਜੇ ਕੁਮਾਰ ਦੀ ਯੋਗ ਰਹਿਨੁਮਾਈ ਹੇਠ ਬੜੀ ਹੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ | ਸਮਾਗਮ ਦੌਰਾਨ ਇਲਾਕਾ ਭਰ ਵਿਚੋਂ ਪੰਚ ਅਤੇ ਸਰਪੰਚ ਵੀ ਸ਼ਾਮਿਲ ਹੋਏ | ਕਥਾ ਵਖਿਆਨ ਕਰਦਿਆਂ ਗੁਰਮਤਿ ਪ੍ਰਚਾਰਕਾਂ ਨੇ ਆਖਿਆ ਕਿ ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਅੱਤ ਦੀ ਸਿਖਰ 'ਤੇ ਜਾ ਅੱਪੜੇ ਮੁਗਲ ਬਾਦਸ਼ਾਹ ਔਰੰਗਜ਼ੇਬ ਦਾ ਸਫ਼ਾਇਆ ਕੀਤਾ ਅਤੇ ਮਜਲੂਮਾਂ ਦੀ ਰੱਖਿਆ ਲਈ ਆਪਣਾ ਸਰਬੰਸ ਤੱਕ ਵਾਰ ਦਿੱਤਾ | ਉਨ੍ਹਾਂ ਆਖਿਆ ਕਿ ਅੱਤਿਆਚਾਰੀਆਂ ਨਾਲ ਟੱਕਰ ਲੈਣ ਲਈ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਇਕ ਫ਼ੌਜ ਦਾ ਗਠਨ ਕੀਤਾ ਜਿਸ ਨੂੰ ਖ਼ਾਲਸਾ ਫ਼ੌਜ ਦਾ ਨਾਂਅ ਦਿੱਤਾ ਗਿਆ | ਵਿਦਵਾਨ ਪ੍ਰਚਾਰਕਾਂ ਨੇ ਅੱਗੇ ਆਖਿਆ ਕਿ ਸਾਡੀਆਂ ਨਸਲਾਂ ਚਾਹ ਕੇ ਵੀ ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਲਾਸਾਨੀ ਸ਼ਹਾਦਤਾਂ ਦਾ ਦੇਣ ਨਹੀਂ ਦੇ ਸਕਦੇ | ਸਮੁੱਚੇ ਪੁਲਿਸ ਮੁਲਾਜ਼ਮਾਂ ਵਲੋਂ ਸ਼ਾਨਦਾਰ ਪ੍ਰਬੰਧ ਕੀਤੇ ਗਏ ਅਤੇ ਪੁੱਜੇ ਸਮੁੱਚੇ ਸਨੇਹੀਆਂ ਨੂੰ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਏ.ਐਸ.ਆਈ. ਤਰਸੇਮ ਸਿੰਘ, ਏ.ਐਸ.ਆਈ. ਗੁਰਮੇਲ ਸਿੰਘ, ਏ.ਐਸ.ਆਈ. ਮਨਜੀਤ ਸਿੰਘ, ਏ.ਐਸ.ਆਈ. ਗੁਰਤੇਜ ਸਿੰਘ, ਹੌਲਦਾਰ ਕਮਲ ਕਿਸ਼ੋਰ, ਏ.ਐਸ.ਆਈ. ਸ਼ੇਰ ਸਿੰਘ ਅਤੇ ਹਰਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਤਵੰਤੇ ਸੱਜਣ ਹਾਜ਼ਰ ਸਨ |
ਟੱਲੇਵਾਲ, (ਸੋਨੀ ਚੀਮਾ)-ਪਿੰਡ ਟੱਲੇਵਾਲ ਵਿਖੇ ਸੰਤ ਬਾਬਾ ਕਰਨੈਲ ਸਿੰਘ ਟੱਲੇਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ ਗੁਰਦੁਆਰਾ ਪਾਤਸ਼ਾਹੀ ਛੇਵੀਂ ਗੁਰੂਸਰ ਵਿਖੇ ਸਾਲਾਨਾ ਵਿਸਾਖੀ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਅਤੇ ਕਥਾ ਵਾਚਕ ਗਿਆਨੀ ਭਗਵਾਨ ਸਿੰਘ ਟੱਲੇਵਾਲ ਵਾਲਿਆਂ ਵਲੋਂ ਕਥਾ ਕਰਦਿਆਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਣ ਲਈ ਪ੍ਰੇਰਿਆ | ਇਸ ਮੌਕੇ ਰਾਗੀ ਭਾਈ ਤੇਜਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ | ਭੋਗ ਮੌਕੇ ਪਿੰਡ ਅਤੇ ਇਲਾਕੇ ਦੀਆਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਲਵਾਈ | ਇਸ ਮੌਕੇ ਦਾਲ ਰੋਟੀ ਅਤੇ ਜਲੇਬੀਆਂ ਦੇ ਲੰਗਰ ਵੀ ਅਤੁੱਟ ਵਰਤਾਏ ਗਏ |
ਹੰਡਿਆਇਆ, (ਗੁਰਜੀਤ ਸਿੰਘ ਖੱੁਡੀ)-ਹੰਡਿਆਇਆ ਅਤੇ ਇਲਾਕੇ ਦੇ ਪਿੰਡਾਂ ਵਿਚ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਗੁਰਦੁਆਰਾ ਗੁਰੂਸਰ ਪੱਕਾ ਤੇ ਕੱਚਾ ਸਾਹਿਬ ਹੰਡਿਆਇਆ, ਗੁਰਦੁਆਰਾ ਸੱਚਾਸਰ ਗੁਰੂਸਰ ਹੰਡਿਆਇਆ, ਗੁਰਦੁਆਰਾ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਖੱੁਡੀ ਖ਼ੁਰਦ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ ਗਿਆ | ਗੁਰਦੁਆਰਾ ਸਾਹਿਬ ਦੇ ਮੈਨੇਜਰ ਅਮਲਦੀਪ ਸਿੰਘ ਬਰਨਾਲਾ ਨੇ ਕਿਹਾ ਕਿ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾ ਕੇ ਭੋਗ ਪਾਏ ਗਏ | ਭੋਗ ਉਪਰੰਤ ਰਾਗੀ ਲਖਵੀਰ ਸਿੰਘ ਸ਼ਹਿਣਾ ਵਾਲੇ, ਹਜ਼ੂਰੀ ਰਾਗੀ ਜਰਨੈਲ ਸਿੰਘ ਭੋਤਨਾ ਦੇ ਜਥਿਆਂ ਨੇ ਰਸਭਿੰਨਾ ਕੀਰਤਨ ਕੀਤਾ | ਗੁਰਦੁਆਰਾ ਸੋਹੀਆਣਾ ਸਾਹਿਬ ਪਾਤਸ਼ਾਹੀ ਨੌਵੀ ਧੌਲਾ ਵਿਖੇ ਸੰਤ ਹਰੀ ਸਿੰਘ ਗੁਰਮਤਿ ਵਿਦਿਆਲਾ ਜਥਾ ਰੰਧਾਵੇ ਵਾਲਿਆਂ ਨੇ ਵਿਸਾਖੀ ਦੀ ਗੁਰਮਤਿ 'ਚ ਮਹਾਨਤਾ ਬਾਰੇ ਸੰਗਤਾਂ ਨੂੰ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਨਾਨਕਸ਼ਾਹੀ ਕੈਲੰਡਰ ਬਾਰੇ ਭਰਮ ਭੁਲੇਖਾ ਪਾਏ ਜਾ ਰਹੇ ਹਨ | ਜੋ ਸਿੱਖੀ ਸਿਧਾਂਤਾ ਦੇ ਅਨੁਕੂਲ ਨਹੀਂ ਹੈ | ਉਨ੍ਹਾਂ ਸਿੱਖ ਬੀਬੀਆਂ ਨੂੰ ਆਪਣੇ ਬੱਚਿਆਂ ਨੂੰ ਬਾਣੀ ਨਾਲ ਜੁੜਨ ਲਈ ਪ੍ਰੇਰਿਆ | ਸੰਤ ਹਰੀ ਸਿੰਘ ਤੇ ਜਥੇ ਦੇ ਸਿੰਘਾਂ ਸਮੇਤ ਜਥੇ: ਜਗਤਾਰ ਸਿੰਘ ਜੰਗੀਆਣਾ, ਪ੍ਰਧਾਨ ਜਗਦੇਵ ਸਿੰਘ, ਅਮਰਜੀਤ ਸਿੰਘ, ਸੁਖਦਰਸ਼ਨ ਸਿੰਘ ਗੁਰੂ, ਮੰਗਲ ਸਿੰਘ, ਬਲੌਰ ਸਿੰਘ, ਸੁਖਵੀਰ ਸਿੰਘ, ਗੁਰਚਰਨ ਸਿੰਘ ਨੂੰ ਪ੍ਰਧਾਨ ਕੌਰ ਸਿੰਘ ਮਹਿਤਾ, ਸਮਸ਼ੇਰ ਸਿੰਘ ਧੌਲਾ ਨੇ ਸਿਰੋਪਾਉ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਗ੍ਰੰਥੀ ਜਗਵੀਰ ਸਿੰਘ, ਗਗਨਦੀਪ ਸਿੰਘ, ਗੁਰਮੇਲ ਸਿੰਘ, ਸੰਦੀਪ ਸਿੰਘ, ਦਰਸ਼ਨ ਸਿੰਘ ਘੁੰਨਸ, ਗੁਰਪ੍ਰੀਤ ਸਿੰਘ, ਹਰਪਾਲ ਸਿੰਘ, ਲੀਲਾ ਸਿੰਘ, ਗੁਰਪ੍ਰੀਤ ਕੌਰ, ਸਾਬਕਾ ਸਰਪੰਚ ਨਰਿੰਦਰ ਕੌਰ ਗੁਰੂ, ਪੰਚ ਸ਼ਿੰਗਾਰਾ ਸਿੰਘ, ਸਵਰਨਜੀਤ ਸਿੰਘ, ਰਾਜਵਿੰਦਰ ਕੌਰ ਖੱੁਡੀ, ਗੁਰਵਿਦਰਪਾਲ ਸਿੰਘ, ਰਣਧੀਰ ਸਿੰਘ, ਭੋਲਾ ਸਿੰਘ ਗੁਰੂ ਆਦਿ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਨੇ ਸਰੋਵਰਾਂ 'ਚ ਇਸਨਾਨ ਕਰ ਕੇ ਨਤਮਸਤਕ ਹੋਈਆਂ |
ਮਹਿਲ ਕਲਾਂ, (ਅਵਤਾਰ ਸਿੰਘ ਅਣਖੀ)-ਇਤਿਹਾਸਕ ਗੁਰਦੁਆਰਾ ਸਾਹਿਬ, ਪਾਤਸ਼ਾਹੀ ਛੇਂਵੀ ਮਹਿਲ ਕਲਾਂ ਵਿਖੇ ਖ਼ਾਲਸਾ ਪੰਥ ਦਾ ਸਾਜਨਾ ਦਿਵਸ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਜਗਸੀਰ ਸਿੰਘ ਖ਼ਾਲਸਾ, ਭਾਈ ਕੁਲਦੀਪ ਸਿੰਘ ਦੇ ਰਾਗੀ ਜਥੇ ਨੇ ਮਨੋਹਰ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ | ਪ੍ਰਧਾਨ ਬਾਬਾ ਸ਼ੇਰ ਸਿੰਘ, ਗਿਆਨੀ ਕਰਮ ਸਿੰਘ ਆਸਟ੍ਰੇਲੀਆ ਨੇ ਸਮੂਹ ਸੰਗਤਾਂ ਨੂੰ ਖ਼ਾਲਸਾ ਸਾਜਨਾ ਦਿਵਸ ਦੀ ਵਧਾਈ ਦਿੰਦਿਆਂ ਪਰਿਵਾਰਾਂ ਸਮੇਤ ਅੰਮਿ੍ਤਪਾਨ ਕਰ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜਨ ਦੀ ਅਪੀਲ ਕੀਤੀ | ਉੱਘੇ ਇਤਿਹਾਸਕਾਰ ਜਥੇ: ਸਾਧੂ ਸਿੰਘ ਠੁੱਲੀਵਾਲ ਅਤੇ ਹੋਰ ਜਥਿਆਂ ਨੇ ਗੁਰਇਤਿਹਾਸ ਸੁਣਾਇਆ | ਗੁਰਦੁਆਰਾ ਕਮੇਟੀ ਦੀ ਅਗਵਾਈ 'ਚ ਵੱਖ-ਵੱਖ ਦਾਨੀ ਸੱਜਣਾਂ ਨੂੰ ਸਿਰੋਪਾਓ ਭੇਂਟ ਕਰ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਸਮੇਂ ਸਮਾਜ ਸੇਵੀ ਸਰਬਜੀਤ ਸਿੰਘ ਸ਼ੰਭੂ, ਡਾ: ਜਤਿੰਦਰਪਾਲ ਸਿੰਘ ਸਿੱਧੂ, ਮੇਜਰ ਸਿੰਘ ਕਲੇਰ, ਇਕਬਾਲ ਸਿੰਘ ਖ਼ਜ਼ਾਨਚੀ, ਕਰਨੈਲ ਸਿੰਘ ਢੈਪਈ, ਰਾਜਿੰਦਰਪਾਲ ਸਿੰਘ ਬਿੱਟੂ ਚੀਮਾ, ਮਹਿੰਦਰ ਸਿੰਘ ਆੜ੍ਹਤੀਆ, ਮੱਲ ਸਿੰਘ ਘੜੀ ਵਾਲੇ, ਅਵਤਾਰ ਸਿੰਘ ਦੂਲੋਂ, ਦਰਸ਼ਨ ਸਿੰਘ ਖ਼ਾਲਸਾ, ਰਣਜੀਤ ਸਿੰਘ ਬਿੱਟੂ, ਭੋਲਾ ਸਿੰਘ, ਅਮਰਜੀਤ ਸਿੰਘ ਬੱਸੀਆਂ ਵਾਲੇ, ਪ੍ਰਚਾਰਕ ਸੁਰਿੰਦਰ ਕੌਰ, ਨੰਬਰਦਾਰ ਗੁਰਮੇਲ ਸਿੰਘ, ਭਾਈ ਮਲਕੀਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਮਹਿਲ ਕਲਾਂ, (ਅਵਤਾਰ ਸਿੰਘ ਅਣਖੀ)-ਇਤਿਹਾਸਕ ਗੁਰਦੁਆਰਾ ਸਿੱਧਸਰ ਕਾਲਾਮਲ੍ਹਾ ਸਾਹਿਬ, ਛਾਪਾ ਵਿਖੇ ਖ਼ਾਲਸਾ ਪੰਥ ਦਾ ਸਾਜਨਾ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਭਾਈ ਹਰਜਿੰਦਰ ਸਿੰਘ ਦਸੌਂਧਾ ਸਿੰਘ ਵਾਲਾ ਦੇ ਰਾਗੀ ਜਥੇ ਨੇ ਰਸਭਿੰਨਾ ਕੀਰਤਨ ਕੀਤਾ | ਕਮੇਟੀ ਦੇ ਪ੍ਰਧਾਨ ਨਾਜਰ ਸਿੰਘ ਮੁਹਾਲੀ, ਕਾਨੂੰਗੋ ਉਜਾਗਰ ਸਿੰਘ ਛਾਪਾ ਨੇ ਖ਼ਾਲਸਾ ਸਾਜਨਾ ਦਿਵਸ ਦੇ ਇਤਿਹਾਸ ਬਾਰੇ ਵਿਸਥਾਰਪੂਵਰਕ ਜਾਣਕਾਰੀ ਦਿੰਦਿਆਂ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ | ਉਨ੍ਹਾਂ ਨੌਜਵਾਨਾਂ ਨੂੰ ਸਮਾਜਿਕ ਅਲਾਮਤਾਂ ਦੇ ਖ਼ਾਤਮੇ ਲਈ ਇਕਜੁੱਟ ਹੋ ਕੇ ਅੱਗੇ ਆਉਣ ਦੀ ਅਪੀਲ ਕੀਤੀ | ਇਸ ਮੌਕੇ ਨਿਸ਼ਾਨ ਸਾਹਿਬ ਦੇ ਝੋਲ਼ਾ ਸਾਹਿਬ ਦੇ ਬਦਲੇ ਜਾਣ ਦੀ ਸੇਵਾ ਸਰਪੰਚ ਬੀਬੀ ਸਬਰਜੀਤ ਕੌਰ ਦਿਉਲ ਵਲੋਂ ਕਰਵਾਈ ਗਈ | ਇਸ ਸਮੇਂ ਬਲਵਿੰਦਰ ਸਿੰਘ, ਸੂਬੇਦਾਰ ਚਰਨ ਸਿੰਘ ਛਾਪਾ, ਗਗਨਦੀਪ ਸਿੰਘ ਛਾਪਾ, ਮੁਖਤਿਆਰ ਸਿੰਘ ਛਾਪਾ, ਭਾਈ ਗੁਰਜੰਟ ਸਿੰਘ ਛੀਨੀਵਾਲ, ਪਿਰਥੀ ਸਿੰਘ, ਪੰਚ ਬਲਵੰਤ ਸਿੰਘ, ਪੰਚ ਗੁਰਜੰਟ ਸਿੰਘ, ਪੰਚ ਕੁਲਵਿੰਦਰ ਸਿੰਘ, ਹੈੱਡਗ੍ਰੰਥੀ ਭਾਈ ਜਗਸੀਰ ਸਿੰਘ ਮਾਣਕੀ, ਪੰਚ ਸਰਬਜੀਤ ਕੌਰ, ਪੰਚ ਰੁਪਿੰਦਰਜੀਤ ਕੌਰ, ਪੰਚ ਅਮਰਜੀਤ ਕੌਰ, ਅਜਮੇਰ ਕੌਰ, ਮਾ: ਬੀਰਬਲ ਸਿੰਘ ਛਾਪਾ ਆਦਿ ਹਾਜ਼ਰ ਸਨ |

ਪਿੰਡ ਮੌੜ ਮਕਸੂਥਾ ਦੀ ਦਾਣਾ ਮੰਡੀ ਵਿਚ ਬੋਲੀ ਨਾ ਲੱਗਣ 'ਤੇ ਕਿਸਾਨਾਂ ਨੇ ਕੀਤਾ ਰੋਸ ਪ੍ਰਦਰਸ਼ਨ

ਸ਼ਹਿਣਾ, 13 ਅਪ੍ਰੈਲ (ਸੁਰੇਸ਼ ਗੋਗੀ)-ਪੰਜਾਬ ਸਰਕਾਰ ਵਲੋਂ ਭਾਵੇਂ ਕਣਕ ਦੀ ਖ਼ਰੀਦ ਦੇ ਪੁਖ਼ਤਾ ਪ੍ਰਬੰਧ ਕਰਨ ਸਬੰਧੀ ਲਗਾਤਾਰ ਬਿਆਨ ਆ ਰਹੇ ਹਨ, ਪਰ ਮੌੜ ਮਕਸੂਥਾ ਦੀ ਦਾਣਾ ਮੰਡੀ ਵਿਚ ਬੈਠੇ ਤਿੰਨ ਪਿੰਡਾਂ ਦੇ ਕਿਸਾਨਾਂ ਦੀ ਪਿਛਲੇ ਪੰਜ ਦਿਨਾਂ ਵਿਚ ਕਿਸੇ ਵੀ ਅਧਿਕਾਰੀ ...

ਪੂਰੀ ਖ਼ਬਰ »

ਬੀਬੀ ਬਾਲੀਆ ਨੇ ਦਾਣਾ ਮੰਡੀ ਭਦੌੜ ਵਿਖੇ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ

ਭਦੌੜ, 13 ਅਪ੍ਰੈਲ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਥਾਨਕ ਕਸਬੇ ਦੀ ਦਾਣਾ ਮੰਡੀ ਵਿਚ ਹਲਕੇ ਦੀ ਸੇਵਾਦਾਰ ਸੂਬਾ ਮਹਿਲਾ ਆਗੂ ਬੀਬੀ ਸੁਰਿੰਦਰ ਕੌਰ ਬਾਲੀਆ ਨੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ | ਇਸ ਮੌਕੇ ਮਾਰਕੀਟ ਕਮੇਟੀ ਭਦੌੜ ਦੇ ਚੇਅਰਮੈਨ ਅਜੇ ਕੁਮਾਰ, ਸਕੱਤਰ ...

ਪੂਰੀ ਖ਼ਬਰ »

ਅੱਜ ਮਨਾਇਆ ਜਾਵੇਗਾ ਡਾ: ਅੰਬੇਡਕਰ ਦਾ ਜਨਮ ਦਿਹਾੜਾ-ਰਿੰਕਾ ਕੁਤਬਾ ਬਾਹਮਣੀਆਂ

ਮਹਿਲ ਕਲਾਂ, 13 ਅਪ੍ਰੈਲ (ਅਵਤਾਰ ਸਿੰਘ ਅਣਖੀ)-ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ 14 ਅਪ੍ਰੈਲ ਨੂੰ ਮਹਿਲ ਕਲਾਂ ਵਿਖੇ ਪੂਰੇ ਜੋਸ਼ੋ ਖਰੋਸ਼ ਨਾਲ ਮਨਾਇਆ ਜਾ ਰਿਹਾ ਹੈ | ਇਸ ਜਾਣਕਾਰੀ ਡਾ: ਭੀਮ ਰਾਓ ਅੰਬੇਡਕਰ ਫਾੳਾੂਡੇਸ਼ਨ ਦੇ ਸੂਬਾ ...

ਪੂਰੀ ਖ਼ਬਰ »

ਟਰਾਈਡੈਂਟ ਉਦਯੋਗ ਧੌਲਾ ਦੇ ਗੇਟ ਨੇੜਿਓਾ ਮੋਟਰਸਾਈਕਲ ਚੋਰੀ

ਰੂੜੇਕੇ ਕਲਾਂ, 13 ਅਪ੍ਰੈਲ (ਗੁਰਪ੍ਰੀਤ ਸਿੰਘ ਕਾਹਨੇਕੇ)-ਟਰਾਈਡੈਂਟ ਉਦਯੋਗ ਧੌਲਾ ਵਿਚ ਕੰਮ ਕਰਨ ਗਏ ਵਿਅਕਤੀ ਦਾ ਮੋਟਰਸਾਈਕਲ ਗੇਟ ਦੇ ਨੇੜੇ ਤੋਂ ਚੋਰੀ ਹੋਣ ਦੀ ਖ਼ਬਰ ਹੈ | ਪੁਲਿਸ ਥਾਣਾ ਰੂੜੇਕੇ ਕਲਾਂ ਦੀ ਪੁਲਿਸ ਪਾਰਟੀ ਨੂੰ ਲਿਖਾਏ ਬਿਆਨ ਰਾਹੀਂ ਮਲਕੀਤ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹੇ ਦੇ ਆਈਲੈਟਸ ਸੈਂਟਰਾਂ ਲਈ ਕੋਵਿਡ-19 ਦੇ ਮੱਦੇਨਜ਼ਰ ਹਦਾਇਤਾਂ ਜਾਰੀ

ਬਰਨਾਲਾ, 13 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਕੋਰੋਨਾ ਵਾਇਰਸ ਦੇ ਵਧ ਰਹੇ ਪ੍ਰਭਾਵ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵਲੋਂ ਜ਼ਿਲ੍ਹੇ ਭਰ ਦੇ ਆਈਲੈਟਸ ਸੈਂਟਰਾਂ ਲਈ ਕੋਰੋਨਾ ਦੀ ਮਹਾਂਮਾਰੀ ...

ਪੂਰੀ ਖ਼ਬਰ »

ਬਰਨਾਲਾ ਵਿਖੇ ਬਹੁਜਨ ਜਥੇਬੰਦੀਆਂ ਦੀ ਸਾਂਝੀ ਮੀਟਿੰਗ

ਬਰਨਾਲਾ, 13 ਅਪ੍ਰੈਲ (ਅਸ਼ੋਕ ਭਾਰਤੀ)-ਰੇਲਵੇ ਸਟੇਸ਼ਨ ਬਰਨਾਲਾ ਵਿਖੇ ਬਹੁਜਨ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਬਲਵੰਤ ਸਿੰਘ ਉੱਪਲੀ ਕਨਵੀਨਰ ਦੀ ਪ੍ਰਧਾਨਗੀ ਹੇਠ ਹੋਈ | ਬਲਵੰਤ ਸਿੰਘ ਉਪਲੀ ਨੇ ਦੱਸਿਆ ਕਿ 14 ਅਪ੍ਰੈਲ ਸੰਵਿਧਾਨ ਨਿਰਮਾਤਾ ਡਾ: ਬੀ.ਆਰ ਅੰਬੇਦਕਰ ਜੀ ਦਾ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਜਨਤਕ ਥਾਵਾਂ 'ਤੇ ਕੋਰੋਨਾ ਤੋਂ ਬਚਾਅ ਲਈ ਦਿੱਤੀ ਵੈਕਸੀਨ

ਤਪਾ ਮੰਡੀ, 13 ਅਪ੍ਰੈਲ (ਵਿਜੇ ਸ਼ਰਮਾ)-ਸਬ-ਡਵੀਜ਼ਨਲ ਹਸਪਤਾਲ ਤਪਾ ਵਲੋਂ ਕੋਵਿਡ-19 ਦਾ ਟੀਕਾਕਰਨ ਲਈ ਵੱਖ-ਵੱਖ ਜਨਤਕ ਥਾਵਾਂ 'ਤੇ ਟੀਮਾਂ ਦਾ ਗਠਨ ਕਰ ਕੇ ਲੋਕਾਂ ਨੂੰ ਜਾਗਰੂਕ ਕਰ ਕੇ ਟੀਕਾ ਲਾਇਆ ਜਾ ਰਿਹਾ ਹੈ | ਇਸੇ ਲੜੀ ਤਹਿਤ ਨਗਰ ਕੌਂਸਲ ਦੇ ਸਹਿਯੋਗ ਨਾਲ ਸਿਹਤ ਵਿਭਾਗ ...

ਪੂਰੀ ਖ਼ਬਰ »

ਪਿੰਡ ਢਿੱਲਵਾਂ ਵਿਖੇ ਖੂਨਦਾਨ ਕੈਂਪ ਲਗਾਇਆ

ਤਪਾ ਮੰਡੀ, 13 ਅਪ੍ਰੈਲ (ਵਿਜੇ ਸ਼ਰਮਾ)-ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਕਿਸਾਨ ਮਜਦੂਰ ਅੰਦੋਲਨ ਨੂੰ ਸਮਰਪਿਤ ਪਹਿਲਾ ਵਿਸ਼ਾਲ ਖ਼ੂਨਦਾਨ ਕੈਂਪ ਨੇੜਲੇ ਪਿੰਡ ਢਿਲਵਾਂ ਦੇ ਸ੍ਰੀ ਗਣੇਸ਼ ਸ਼ਕਤੀ ਕਲੱਬ ਤੇ ਸਮੂਹ ਨਗਰ ਦੇ ਸਹਿਯੋਗ ਨਾਲ ਗੁਰਦੁਆਰਾ ਪਾਤਸ਼ਾਹੀ ਨੌਵੀਂ ...

ਪੂਰੀ ਖ਼ਬਰ »

ਬਰਨਾਲਾ ਵਿਖੇ ਬਹੁਜਨ ਜਥੇਬੰਦੀਆਂ ਦੀ ਸਾਂਝੀ ਮੀਟਿੰਗ

ਬਰਨਾਲਾ, 13 ਅਪ੍ਰੈਲ (ਅਸ਼ੋਕ ਭਾਰਤੀ)-ਰੇਲਵੇ ਸਟੇਸ਼ਨ ਬਰਨਾਲਾ ਵਿਖੇ ਬਹੁਜਨ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਬਲਵੰਤ ਸਿੰਘ ਉੱਪਲੀ ਕਨਵੀਨਰ ਦੀ ਪ੍ਰਧਾਨਗੀ ਹੇਠ ਹੋਈ | ਬਲਵੰਤ ਸਿੰਘ ਉਪਲੀ ਨੇ ਦੱਸਿਆ ਕਿ 14 ਅਪ੍ਰੈਲ ਸੰਵਿਧਾਨ ਨਿਰਮਾਤਾ ਡਾ: ਬੀ.ਆਰ ਅੰਬੇਦਕਰ ਜੀ ਦਾ ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸੈਮੀਨਾਰ ਕਰਵਾਇਆ

ਰੂੜੇਕੇ ਕਲਾਂ, 13 ਅਪ੍ਰੈਲ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ ਦੀ ਅਗਵਾਈ ਵਿਚ ਸਮਾਜਿਕ ਚੇਤਨਾ ਲਹਿਰ ਪੰਜਾਬ ਦੇ ਆਗੂਆਂ ...

ਪੂਰੀ ਖ਼ਬਰ »

ਚੇਅਰਮੈਨ ਜੌਹਲ ਨੇ ਸ਼ੁਰੂ ਕਰਵਾਈ ਕਣਕ ਦੀ ਖ਼ਰੀਦ

ਮਹਿਲ ਕਲਾਂ, 13 ਅਪ੍ਰੈਲ (ਅਵਤਾਰ ਸਿੰਘ ਅਣਖੀ)-ਇਸ ਵਾਰ ਦੇ ਕਣਕ ਦੀ ਸੀਜ਼ਨ ਦੌਰਾਨ ਮਾਰਕੀਟ ਕਮੇਟੀ ਮਹਿਲ ਕਲਾਂ ਅਧੀਨ ਪੈਂਦੇ ਖ਼ਰੀਦ ਕੇਂਦਰਾਂ 'ਤੇ ਕਣਕ ਦੀ ਖ਼ਰੀਦ ਦਾ ਕੰਮ ਅੱਜ ਚੇਅਰਮੈਨ ਜਸਵੰਤ ਸਿੰਘ ਜੌਹਲ ਦੀ ਅਗਵਾਈ ਹੇਠ ਸ਼ੁਰੂ ਕੀਤਾ ਗਿਆ | ਮਹਿਲ ਕਲਾਂ ਦੀ ਮੁੱਖ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਮੋਟਰਸਾਈਕਲ ਚੋਰੀ

ਹੰਡਿਆਇਆ, 13 ਅਪ੍ਰੈਲ (ਗੁਰਜੀਤ ਸਿੰਘ ਖੱੁਡੀ)-ਹੰਡਿਆਇਆ ਦੀ ਦਾਣਾ ਮੰਡੀ ਦੇ ਸਾਹਮਣੇ ਖੇਤ ਵਿਚੋਂ ਚੋਰਾਂ ਵਲੋਂ ਮੋਟਰਸਾਈਕਲ ਚੋਰੀ ਕਰ ਲਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਕੀ ਹੰਡਿਆਇਆ ਦੇ ਇੰਚਾਰਜ ਸਰਬਜੀਤ ਸਿੰਘ ਨੇ ਦੱਸਿਆ ਕਿ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਨਗਰ ਕੌ ਾਸਲ ਪ੍ਰਧਾਨ ਦੀ ਚੋਣ ਅਤੇ ਨਵੇਂ ਕੌ ਾਸਲਰਾਂ ਦਾ ਸਹੁੰ ਚੁੱਕ ਸਮਾਗਮ 16 ਨੂੰ

ਧਨੌਲਾ, 13 ਅਪ੍ਰੈਲ (ਜਤਿੰਦਰ ਸਿੰਘ ਧਨੌਲਾ)-ਨਗਰ ਕੌਂਸਲ ਧਨੌਲਾ ਦੀ ਪ੍ਰਧਾਨਗੀ ਅਤੇ ਮੀਤ ਪ੍ਰਧਾਨਗੀ ਦੀ ਚੋਣ ਸਬੰਧੀ ਅਤੇ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਸਹੁੰ ਚੁਕਾਉਣ ਸਬੰਧੀ ਜ਼ਰੂਰੀ ਇਕੱਤਰਤਾ 16 ਅਪ੍ਰੈਲ ਸਵੇਰੇ 11 ਵਜੇ ਦਫ਼ਤਰ ਨਗਰ ਕੌਂਸਲ ਧਨੌਲਾ ਵਿਖੇ ਰੱਖੀ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਕਾਂਗਰਸ ਪਾਰਟੀ ਨੂੰ ਮਿਲਿਆ ਵੱਡਾ ਹੁੰਗਾਰਾ

ਬਰਨਾਲਾ, 13 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਬਰਨਾਲਾ ਜ਼ਿਲੇ੍ਹ ਵਿਚ ਕਾਂਗਰਸ ਪਾਰਟੀ ਨੂੰ ਅੱਜ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸ: ਕੇਵਲ ਸਿੰਘ ਢਿੱਲੋਂ ਦੀਆਂ ਦੂਰਅੰਦੇਸ਼ੀ ਸੋਚ ਅਤੇ ...

ਪੂਰੀ ਖ਼ਬਰ »

ਬਰਨਾਲਾ-ਚੰਡੀਗੜ੍ਹ ਮੁੱਖ ਮਾਰਗ 'ਤੇ ਚੜ੍ਹਦੇ ਨਿਕਾਸੀ ਪਾਣੀ ਨੂੰ ਰੋਕਣ ਲਈ ਸਖ਼ਤ ਕਾਰਵਾਈ ਕਰਨ ਦੀ ਮੰਗ

ਧਨੌਲਾ, 13 ਅਪ੍ਰੈਲ (ਜਤਿੰਦਰ ਸਿੰਘ ਧਨੌਲਾ)-ਬਰਨਾਲਾ-ਸੰਗਰੂਰ ਮੁੱਖ ਮਾਰਗ 'ਤੇ ਜਵੰਧਾ ਪਿੰਡੀ ਦੇ ਨਜ਼ਦੀਕ ਬਣੇ ਮੈਰਿਜ ਪੈਲੇਸ ਦੇ ਵਿਚੋਂ ਨਿਕਾਸੀ ਪਾਣੀ ਸੜਕ 'ਤੇ ਆਉਣ ਕਰ ਕੇ ਲੰਘਣ ਵਾਲੇ ਰਾਹੀ ਹਾਲੋਂ ਬੇਹਾਲ ਹੋ ਕੇ ਗੁਜ਼ਰਦੇ ਹਨ | ਥੋੜ੍ਹਾ ਅਰਸਾ ਪਹਿਲਾਂ ਧਨੌਲਾ ...

ਪੂਰੀ ਖ਼ਬਰ »

ਸ਼ਹਿਣਾ ਦੀ ਦਾਣਾ ਮੰਡੀ ਵਿਚ ਬੀਬੀ ਬਾਲੀਆਂ ਤੇ ਬਾਬੂ ਅਜੈ ਕੁਮਾਰ ਨੇ ਖ਼ਰੀਦ ਸ਼ੁਰੂ ਕਰਵਾਈ

ਸ਼ਹਿਣਾ, 13 ਅਪ੍ਰੈਲ (ਸੁਰੇਸ਼ ਗੋਗੀ)-ਹਲਕਾ ਭਦੌੜ ਦੀ ਸਭ ਤੋਂ ਵੱਡੀ ਦਾਣਾ ਮੰਡੀ ਸ਼ਹਿਣਾ ਵਿਖੇ ਕਾਂਗਰਸ ਪਾਰਟੀ ਦੀ ਸੀਨੀਅਰ ਆਗੂ ਬੀਬੀ ਸੁਰਿੰਦਰ ਕੌਰ ਬਾਲੀਆ ਤੇ ਬਾਬੂ ਅਜੈ ਕੁਮਾਰ ਚੇਅਰਮੈਨ ਮਾਰਕੀਟ ਕਮੇਟੀ ਭਦੌੜ ਨੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ | ਉਕਤ ਆਗੂਆਂ ...

ਪੂਰੀ ਖ਼ਬਰ »

ਦੋ ਸਾਲਾਂ ਤੋਂ ਟਰੱਕ ਓਪਰੇਟਰਾਂ ਨੂੰ ਢੋਆ-ਢੁਆਈ ਦੇ ਪੈਸੇ ਨਾ ਮਿਲਣ ਤੋਂ ਨਿਰਾਸ਼ ਓਪਰੇਟਰਾਂ 'ਚ ਰੋਸ

ਮਹਿਲ ਕਲਾਂ, 13 ਅਪ੍ਰੈਲ (ਤਰਸੇਮ ਸਿੰਘ ਗਹਿਲ)-ਦਸਮੇਸ਼ ਟਰੱਕ ਓਪਰੇਟਰ ਯੂਨੀਅਨ ਮਹਿਲ ਕਲਾਂ ਦੇ ਓਪਰੇਟਰਾਂ ਵਲੋਂ ਕਰੀਬ ਦੋ ਸਾਲ ਪਹਿਲਾਂ ਢੋਅ ਢੁਆਈ ਦੇ ਕੀਤੇ ਕੰਮਾਂ ਦਾ ਕਿਰਾਇਆ ਖ਼ਰੀਦ ਏਜੰਸੀ ਵਲੋਂ ਹਾਲੇ ਤੱਕ ਨਾ ਦੇਣ 'ਤੇ ਅੱਜ ਓਪਰੇਟਰਾਂ ਨੇ ਟਰੱਕ ਯੂਨੀਅਨ ਮਹਿਲ ...

ਪੂਰੀ ਖ਼ਬਰ »

ਦਿੱਲੀ ਪੁਲਿਸ ਵਲੋਂ ਲੱਖੇ ਸਿਧਾਣੇ ਦੇ ਭਰਾ ਦੀ ਕੁੱਟਮਾਰ ਕਰਨ 'ਤੇ ਮਾਨ ਦਲ ਵਲੋਂ ਨਿਖੇਧੀ

ਸ਼ਹਿਣਾ, 13 ਅਪ੍ਰੈਲ (ਸੁਰੇਸ਼ ਗੋਗੀ)-ਦਿੱਲੀ ਪੁਲਿਸ ਵਲੋਂ ਲੱਖਾ ਸਿਧਾਣਾ ਦੇ ਚਚੇਰੇ ਭਰਾ ਗੁਰਦੀਪ ਸਿੰਘ ਦੀ ਬੇਤਹਾਸ਼ਾ ਕੁੱਟਮਾਰ ਕੀਤੇ ਜਾਣ ਦੀ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਆਗੂਆਂ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ | ਜ਼ਿਲ੍ਹਾ ਮੀਤ ਪ੍ਰਧਾਨ ...

ਪੂਰੀ ਖ਼ਬਰ »

ਫ਼ਸਲਾਂ ਨੂੰ ਅੱਗ ਤੋਂ ਬਚਾਉਣ ਲਈ ਅਨਾਜ ਮੰਡੀਆਂ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਏ

ਰੂੜੇਕੇ ਕਲਾਂ, 13 ਅਪ੍ਰੈਲ (ਗੁਰਪ੍ਰੀਤ ਸਿੰਘ ਕਾਹਨੇਕੇ)-ਕਣਕ ਦੀਆਂ ਫ਼ਸਲਾਂ ਤੇ ਟਾਂਗਰ ਨੂੰ ਅਚਾਨਕ ਅੱਗ ਲੱਗਣ ਦੀਆਂ ਦੁਰਘਟਨਾਵਾਂ ਵਾਪਰਨ ਕਾਰਨ ਕਿਸਾਨਾਂ ਦੇ ਹੋ ਰਹੇ ਆਰਥਿਕ ਤੇ ਮਾਨਸਿਕ ਨੁਕਸਾਨ ਤੋਂ ਬਚਾਉ ਲਈ ਸਮਾਜਿਕ ਚੇਤਨਾ ਲਹਿਰ ਪੰਜਾਬ ਵਲੋਂ ਅਨਾਜ ਮੰਡੀ ...

ਪੂਰੀ ਖ਼ਬਰ »

ਪਿੰਡ ਧੌਲਾ ਦੇ ਕਿਸਾਨਾਂ ਦੇ ਖੇਤਾਂ 'ਚੋਂ ਟਰਾਂਸਫ਼ਾਰਮਰ ਦਾ ਸਾਮਾਨ ਚੋਰੀ

ਰੂੜੇਕੇ ਕਲਾਂ, 13 ਅਪ੍ਰੈਲ (ਗੁਰਪ੍ਰੀਤ ਸਿੰਘ ਕਾਹਨੇਕੇ)-ਲਾਗਲੇ ਪਿੰਡ ਧੌਲਾ ਦੇ ਕਿਸਾਨਾਂ ਦੇ ਖੇਤਾਂ ਵਿਚ ਟਿਊਬਵੈੱਲ ਮੋਟਰਾਂ 'ਤੇ ਲੱਗੇ ਬਿਜਲੀ ਟਰਾਂਸਫ਼ਾਰਮਰਾਂ ਦਾ ਸਮਾਨ ਚੋਰੀ ਹੋਣ ਦੀ ਖ਼ਬਰ ਹੈ | ਜਾਣਕਾਰੀ ਦਿੰਦੇ ਹੋਏ ਪੀੜਤ ਕਿਸਾਨ ਲਖਵੀਰ ਸਿੰਘ ਪੁੱਤਰ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਕਾਂਗਰਸ ਪਾਰਟੀ ਨੂੰ ਮਿਲਿਆ ਵੱਡਾ ਹੁੰਗਾਰਾ

ਬਰਨਾਲਾ, 13 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਬਰਨਾਲਾ ਜ਼ਿਲੇ੍ਹ ਵਿਚ ਕਾਂਗਰਸ ਪਾਰਟੀ ਨੂੰ ਅੱਜ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸ: ਕੇਵਲ ਸਿੰਘ ਢਿੱਲੋਂ ਦੀਆਂ ਦੂਰਅੰਦੇਸ਼ੀ ਸੋਚ ਅਤੇ ...

ਪੂਰੀ ਖ਼ਬਰ »

ਸੰਤ ਬਾਬਾ ਲੌਂਗਪੁਰੀ ਸਕੂਲ ਪੱਖੋ ਕਲਾਂ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ

ਰੂੜੇਕੇ ਕਲਾਂ, 13 ਅਪ੍ਰੈਲ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਸਰਪ੍ਰਸਤ ਸੰਤ ਚਰਨਪੁਰੀ, ਮੈਨੇਜਿੰਗ ਡਾਇਰੈਕਟਰ ਮੈਡਮ ਕਰਮਜੀਤ ਕੌਰ ਦੀ ...

ਪੂਰੀ ਖ਼ਬਰ »

ਨਵਾਂ ਬਿਕਰਮੀ ਸੰਮਤ ਅਤੇ ਵਿਸਾਖੀ ਦਾ ਦਿਹਾੜਾ ਸਾਂਝੇ ਤੌਰ 'ਤੇ ਮਨਾਇਆ

ਬਰਨਾਲਾ, 13 ਅਪ੍ਰੈਲ (ਅਸ਼ੋਕ ਭਾਰਤੀ)-ਸੂਰਿਆਵੰਸ਼ੀ ਖੱਤਰੀ ਸਭਾ ਰਜਿ: ਬਰਨਾਲਾ ਅਤੇ ਪ੍ਰੋਗਰੈਸਿਵ ਸੀਨੀਅਰ ਸਿਟੀਜ਼ਨ ਸੁਸਾਇਟੀ ਵਲੋਂ ਸਾਂਝੇ ਤੌਰ 'ਤੇ ਨਵਾਂ ਬਿਕਰਮੀ ਸੰਮਤ 2078 ਅਤੇ ਵਿਸਾਖੀ ਦਾ ਦਿਹਾੜਾ ਸਰਪ੍ਰਸਤ ਨੀਰਜ ਬਾਲਾ ਦਾਨੀਆ ਦੀ ਅਗਵਾਈ ਵਿਚ ਮਨਾਇਆ ਗਿਆ | ...

ਪੂਰੀ ਖ਼ਬਰ »

ਅੰਮਿ੍ਤਪਾਲ ਸਿੰਘ ਸਹਿਕਾਰੀ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਚੁਣੇ

ਮਹਿਲ ਕਲਾਂ, 13 ਅਪ੍ਰੈਲ (ਤਰਸੇਮ ਸਿੰਘ ਗਹਿਲ)-ਪੰਜਾਬ ਰਾਜ ਸਹਿਕਾਰੀ ਕਰਮਚਾਰੀ ਯੂਨੀਅਨ ਦਾ ਜ਼ਿਲ੍ਹਾ ਪ੍ਰਧਾਨ ਯੂਨੀਅਨ ਵਲੋਂ ਕੋਆਪ੍ਰੇਟਿਵ ਖੇਤੀਬਾੜੀ ਸਭਾ ਨਿਹਾਲੂਵਾਲ ਦੇ ਸਕੱਤਰ ਅੰਮਿ੍ਤਪਾਲ ਸਿੰਘ ਨੂੰ ਚੁਣਿਆ ਗਿਆ ਹੈ ਅਤੇ ਇਸ ਤੋਂ ਇਲਾਵਾ ਗੁਰਸੇਵਕ ਸਿੰਘ ...

ਪੂਰੀ ਖ਼ਬਰ »

ਸਿਉਰਵੇਅ ਨੇ ਦੋ ਵਾਰ ਰਿਫਿਊਜ਼ ਅਤੇ ਚਾਰ ਸਾਲਾਂ ਦੇ ਗੈਪ ਨਾਲ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਟੱਲੇਵਾਲ, 13 ਅਪ੍ਰੈਲ (ਸੋਨੀ ਚੀਮਾ)-ਕੈਨੇਡਾ ਅਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਕੰਪਨੀ ਸਿਉਰਵੇਅ ਇੰਮੀਗ੍ਰੇਸ਼ਨ ਕੈਨੇਡਾ ਦੇ ਹਰ ਤਰ੍ਹਾਂ ਦੇ ਵੀਜ਼ੇ ਲਗਵਾਉਣ ਵਿਚ ਮੋਹਰੀ ਬਣੀ ਹੋਈ ਹੈ | ਇਸੇ ਕੜ੍ਹੀ ਤਹਿਤ ਪਿੰਡ ਦੀਵਾਨਾ ਨਾਲ ਸਬੰਧਤ ਜਸਪਾਲ ਕੌਰ ਦਾ ਵੀਜ਼ਾ ...

ਪੂਰੀ ਖ਼ਬਰ »

ਸਾਂਝਾ ਕਿਸਾਨ ਮੋਰਚਾ : ਕਿਸਾਨਾਂ ਨੇ ਖ਼ਾਲਸਾ ਸਾਜਨਾ ਦਿਵਸ ਤੇ ਜਲਿ੍ਹਆਂਵਾਲਾ ਬਾਗ਼ ਸਾਕਾ ਦਿਵਸ ਮਨਾਇਆ

ਬਰਨਾਲਾ, 13 ਅਪ੍ਰੈਲ (ਅਸ਼ੋਕ ਭਾਰਤੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੇ ਐਮ.ਐਸ.ਪੀ. ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਰੇਲਵੇ ਸਟੇਸ਼ਨ ਬਰਨਾਲਾ ਵਿਖੇ ਲਾਇਆ ਪੱਕਾ ਧਰਨਾ 195ਵੇਂ ਦਿਨ 'ਚ ਸ਼ਾਮਿਲ ...

ਪੂਰੀ ਖ਼ਬਰ »

ਫ਼ਸਲੀ ਵਿਭਿੰਨਤਾ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਵਲੋਂ ਜ਼ਿਲ੍ਹੇ ਦੇ ਬੀਜ ਡੀਲਰਾਂ ਨਾਲ ਮੀਟਿੰਗ

ਬਰਨਾਲਾ, 13 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਅੰਦਰ ਧਰਤੀ ਹੇਠਲੇ ਪਾਣੀ ਦੇ ਨੀਚੇ ਜਾ ਰਹੇ ਪੱਧਰ ਨੂੰ ਠੱਲ੍ਹ ਪਾਉਣ ਅਤੇ ਕਿਸਾਨਾਂ ਨੂੰ ਕਣਕ-ਝੋਨੇ ਦੇ ਫ਼ਸਲੀ ਚੱਕਰ ਵਿਚੋਂ ਕੱਢ ਕੇ ਬਦਲਵੀਂਆਂ ਫ਼ਸਲਾਂ ਬੀਜਣ ਲਈ ਉਤਸ਼ਾਹਿਤ ਕਰਨ ਲਈ ਮੁੱਖ ਖੇਤੀਬਾੜੀ ...

ਪੂਰੀ ਖ਼ਬਰ »

ਸਮਾਜਿਕ ਚੇਤਨਾ ਲਹਿਰ ਪੰਜਾਬ ਨੇ ਸੇਖਾ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਬਰਨਾਲਾ, 13 ਅਪ੍ਰੈਲ (ਅਸ਼ੋਕ ਭਾਰਤੀ)-ਸਮਾਜਿਕ ਚੇਤਨਾ ਲਹਿਰ ਪੰਜਾਬ ਵਲੋਂ ਕਣਕ ਦੀਆਂ ਫ਼ਸਲਾਂ ਨੂੰ ਅਚਾਨਕ ਅੱਗ ਦੀਆਂ ਦੁਰਘਟਨਾਵਾਂ ਤੋਂ ਬਚਾਉਣ ਲਈ ਪ੍ਰਬੰਧਕ ਗੁਰਪ੍ਰੀਤ ਸਿੰਘ ਕਾਹਨੇਕੇ, ਗੁਰਸੇਵਕ ਸਿੰਘ ਧੌਲਾ, ਪ੍ਰਧਾਨ ਸੁਖਪਾਲ ਸਿੰਘ ਜੱਸਲ, ਸਿਮਰਜੀਤ ਸਿੰਘ ...

ਪੂਰੀ ਖ਼ਬਰ »

ਸ਼ਹਿਰ ਦੇ ਕੇ.ਸੀ. ਰੋਡ 'ਤੇ ਸ਼ਰ੍ਹੇਆਮ ਗੁੰਡਾਗਰਦੀ ਕਰਨ ਵਾਲੇ 5 ਕਾਬੂ

ਬਰਨਾਲਾ, 13 ਅਪ੍ਰੈਲ (ਰਾਜ ਪਨੇਸਰ)-ਸ਼ਹਿਰ ਦੇ ਕੇ.ਸੀ. ਰੋਡ 'ਤੇ ਸ਼ਨੀਵਾਰ ਦੀ ਰਾਤ ਸ਼ਰ੍ਹੇਆਮ ਗੁੰਡਾਗਰਦੀ ਕਰਦੇ ਹੋਏ ਕੁਝ ਵਿਅਕਤੀਆਂ ਨੇ 6 ਨੌਜਵਾਨਾਂ ਨੂੰ ਤੇਜ਼ਧਾਰ ਹਥਿਆਰਾਂ ਨਾਲ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ ਸੀ | ਪੁਲਿਸ ਨੇ ਹਰਪ੍ਰੀਤ ਸਿੰਘ ਪੱੁਤਰ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 34 ਨਵੇਂ ਕੇਸ, ਇਕ ਮੌਤ-69 ਮਰੀਜ਼ ਹੋਏ ਸਿਹਤਯਾਬ

ਬਰਨਾਲਾ, 13 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 34 ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 69 ਮਰੀਜ਼ ਸਿਹਤਯਾਬ ਹੋਏ ਹਨ ਅਤੇ ਇਕ ਮਰੀਜ਼ ਦੀ ਮੌਤ ਹੋਈ ਹੈ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਬਰਨਾਲਾ ਤੋਂ ਇਕ ...

ਪੂਰੀ ਖ਼ਬਰ »

ਭਦੌੜ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਖ਼ਾਲਸਾ ਸਾਜਨਾ ਦਿਵਸ

ਭਦÏੜ, 13 ਅਪ੍ਰੈਲ (ਵਿਨੋਦ ਕਲਸੀ, ਰਜਿੰਦਰ ਬੱਤਾ)-ਕਸਬਾ ਭਦੌੜ ਵਿਖੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਸਾਖੀ ਵਾਲਾ ਵਿਖੇ ਹਰ ਸਾਲ ਦੀ ਤਰ੍ਹਾਂ ਵਿਸਾਖੀ ਦਾ ਜੋੜ ਮੇਲਾ ਧੂਮਧਾਮ ਨਾਲ ਮਨਾਇਆ ਗਿਆ | ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ...

ਪੂਰੀ ਖ਼ਬਰ »

ਕੁਤਬਾ ਐਗਰੀਕਲਚਰ ਸੁਸਾਇਟੀ ਦੀ ਮੀਟਿੰਗ 'ਚ ਅਹਿਮ ਵਿਚਾਰਾਂ

ਮਹਿਲ ਕਲਾਂ, 13 ਅਪ੍ਰੈਲ (ਅਵਤਾਰ ਸਿੰਘ ਅਣਖੀ)-ਪਿੰਡ ਕੁਤਬਾ ਵਿਖੇ ਐਗਰੀਕਲਚਰ ਸੁਸਾਇਟੀ ਦੇ ਮੈਂਬਰਾਂ ਦੀ ਇਕ ਅਹਿਮ ਮੀਟਿੰਗ ਹੋਈ | ਇਸ ਮੌਕੇ ਪ੍ਰਧਾਨ ਅਜੀਤ ਸਿੰਘ ਸੰਧੂ ਨੇ ਕਿਹਾ ਕਿ ਕੁਤਬਾ ਐਗਰੀਕਲਚਰ ਸੁਸਾਇਟੀ ਨੂੰ ਘਾਟੇ 'ਚੋਂ ਕੱਢਣ ਲਈ ਲਗਾਤਾਰ ਯਤਨ ਜਾਰੀ ਹਨ, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX