ਤਾਜਾ ਖ਼ਬਰਾਂ


ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  0 minutes ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  48 minutes ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  about 1 hour ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  about 2 hours ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  about 2 hours ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  about 4 hours ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  about 4 hours ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 4 hours ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  about 4 hours ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  about 4 hours ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  about 3 hours ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  about 5 hours ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  about 5 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  about 5 hours ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  about 5 hours ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  about 6 hours ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  about 6 hours ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  about 6 hours ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  about 6 hours ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  about 7 hours ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  about 7 hours ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  about 7 hours ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  about 7 hours ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  about 8 hours ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਵੈਸਾਖ ਸੰਮਤ 553

ਦਿੱਲੀ / ਹਰਿਆਣਾ

ਚੁਕਾਈ ਨਾ ਹੋਣ ਕਾਰਨ ਏਲਨਾਬਾਦ ਅਨਾਜ ਮੰਡੀ ਕਣਕ ਦੀਆਂ ਬੋਰੀਆਂ ਨਾਲ ਭਰੀ

ਏਲਨਾਬਾਦ, 13 ਅਪ੍ਰੈਲ (ਜਗਤਾਰ ਸਮਾਲਸਰ)-ਏਲਨਾਬਾਦ ਅਨਾਜ਼ ਮੰਡੀ 'ਚ ਕਣਕ ਦੀ ਚੁਕਾਈ ਸੁਚਾਰੂ ਰੂਪ ਨਾਲ ਨਾ ਹੋਣ ਕਾਰਨ ਅੱਜ ਗੁੱਸੇ ਵਿਚ ਆਏ ਕਿਸਾਨਾਂ ਨੇ ਮਾਰਕੀਟ ਕਮੇਟੀ ਦੇ ਸਾਹਮਣੇ ਧਰਨਾ ਪ੍ਰਦਰਸ਼ਨ ਕਰਕੇ ਆਪਣਾ ਰੋਸ ਪ੍ਰਗਟ ਕੀਤਾ | ਇਸ ਦੌਰਾਨ ਕਿਸਾਨ ਨੇਤਾਵਾਂ ਸੁਰਿੰਦਰ ਸਿੰਘ ਸਿੱਧੂ, ਸੁਰਜੀਤ ਸਿੰਘ ਧਾਲੀਵਾਲ,ਪ੍ਰਕਾਸ਼ ਮੁਮੇਰਾ ਆਦਿ ਨੇ ਆਖਿਆ ਕਿ ਅਨਾਜ ਮੰਡੀ 'ਚੋਂ ਚੁਕਾਈ ਨਹੀਂ ਹੋ ਰਹੀ | ਜਦੋ ਤੋਂ ਮੰਡੀ ਵਿਚ ਸਰਕਾਰੀ ਖਰੀਦ ਸ਼ੁਰੂ ਹੋਈ ਹੈ ਉਸ ਸਮੇ ਤੋਂ ਲੈ ਕੇ ਕੇਵਲ 18 ਹਜ਼ਾਰ ਗੱਟੇ ਕਣਕ ਦੀ ਚੁਕਾਈ ਹੀ ਹੋਈ ਹੈ ਜਦੋਕਿ ਕਰੀਬ 1 ਲੱਖ 25 ਹਜ਼ਾਰ ਗੱਟੇ ਕਣਕ ਅਜੇ ਵੀ ਮੰਡੀ ਵਿੱਚ ਪਈ ਹੈ | ਕਿਸਾਨਾਂ ਨੇਤਾਵਾਂ ਨੇ ਆਖਿਆ ਕਿ ਖਰੀਦ ਸ਼ੁਰੂ ਹੋਣ ਤੋਂ ਪਹਿਲਾ ਸਰਕਾਰ ਵਲੋਂ ਐਲਾਨ ਕੀਤਾ ਗਿਆ ਕਿ ਸੀ ਜੋ ਠੇਕੇਦਾਰ ਆਪਣੀ ਖਰੀਦੀ ਗਈ ਕਣਕ ਦੀ ਚੁਕਾਈ 72 ਘੰਟੇ ਦੇ ਅੰਦਰ-ਅੰਦਰ ਨਹੀ ਕਰਵਾਏਗਾ ਉਸਨੂੰ ਜੁਰਮਾਨਾ ਲਗਾਇਆ ਜਾਵੇਗਾ ਪਰ ਖਰੀਦ ਸ਼ੁਰੂ ਹੁੰਦਿਆ ਹੀ ਸਰਕਾਰ ਦੇ ਦਾਅਵੇ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੇ ਹਨ | ਕਿਸਾਨਾਂ ਨੇ ਆਖਿਆ ਪਹਿਲਾ ਸਾਰੇ ਕਿਸਾਨਾਂ ਦੇ ਟੋਕਨ ਕੱਟੇ ਜਾ ਰਹੇ ਸਨ ਪਰ ਹੁਣ ਜਿਨ੍ਹਾਂ ਕਿਸਾਨਾਂ ਕੋਲ ਮਾਰਕੀਟ ਕਮੇਟੀ ਤੋਂ ਮੈਸੇਜ ਜਾ ਰਹੇ ਹਨ ਉਨ੍ਹਾਂ ਕਿਸਾਨਾਂ ਦੇ ਟੋਕਨ ਕੱਟਣ ਦਾ ਨਵਾਂ ਫੁਰਮਾਨ ਸਰਕਾਰ ਵਲੋਂ ਜਾਰੀ ਕਰ ਦਿੱਤਾ ਗਿਆ ਹੈ | ਕਿਸਾਨਾਂ ਨੇ ਆਖਿਆ ਕਿ ਹੁਣ ਹਾੜ੍ਹੀ ਦਾ ਸੀਜ਼ਨ ਹੈ ਅਤੇ ਦਿਨ-ਰਾਤ ਕਣਕ ਦੀ ਕਟਾਈ ਚੱਲ ਰਹੀ ਹੈ | ਜਿਨ੍ਹਾਂ ਕੋਲ ਮਾਰਕੀਟ ਕਮੇਟੀ ਦੇ ਮੈਸੇਜ ਨਹੀ ਜਾ ਰਹੇ ਉਹ ਕਿਸਾਨ ਆਪਣੀ ਫ਼ਸਲ ਕਿੱਥੇ ਸਾਂਭਣਗੇ | ਆਖਿਰ ਅਨਾਜ ਮੰਡੀ ਵਿੱਚ ਖਰੀਦ ਸ਼ੁਰੂ ਹੋਣ ਤੋਂ ਬਾਅਦ ਕਿਸਾਨਾਂ ਨੇ ਆਪਣਾ ਧਰਨਾ ਖਤਮ ਕੀਤਾ |
ਕੀ ਕਹਿੰਦੇ ਨੇ ਮਾਰਕੀਟ ਕਮੇਟੀ ਸਕੱਤਰ-
ਮਾਰਕੀਟ ਕਮੇਟੀ ਦੇ ਸਕੱਤਰ ਦੀਪਕ ਕੁਮਾਰ ਨੇ ਆਖਿਆ ਕਿ ਪਹਿਲਾ ਮੰਡੀ ਵਿੱਚ ਕਣਕ ਘੱਟ ਆ ਰਹੀ ਸੀ ਤਾਂ ਮੰਡੀ ਵਿੱਚ ਜਗ੍ਹਾਂ ਨੂੰ ਧਿਆਨ ਵਿੱਚ ਰੱਖਦਿਆ ਜਿਨ੍ਹਾਂ ਕਿਸਾਨਾਂ ਕੋਲ ਮੈਸੇਜ ਨਹੀ ਗਏ ਸਨ ਉਨ੍ਹਾਂ ਦੇ ਵੀ ਟੋਕਨ ਕੱਟੇ ਜਾ ਰਹੇ ਸਨ ਪਰ ਹੁਣ ਕਣਕ ਦੀ ਆਮਦ ਇੱਕ ਦਮ ਵਧ ਜਾਣ ਕਾਰਨ ਸਮੱਸਿਆ ਆਈ ਹੈ | ਉਨ੍ਹਾਂ ਦੱਸਿਆ ਕਿ ਸਮੇ ਸਿਰ ਚੁਕਾਈ ਨਾ ਹੋਣ ਕਾਰਨ ਇਹ ਸਮੱਸਿਆ ਹੈ ਪਰ ਮੰਡੀ ਵਿੱਚ ਖਰੀਦ ਦੀ ਕੋਈ ਸਮੱਸਿਆ ਨਹੀ ਹੈ | ਜੇਕਰ ਮੰਡੀ ਵਿੱਚ ਜਗ੍ਹਾਂ ਹੋਵੇਗੀ ਤਾਂ ਕਣਕ ਲੈ ਕੇ ਆਉਣ ਵਾਲੇ ਸਾਰੇ ਕਿਸਾਨਾਂ ਦੇ ਹੀ ਟੋਕਨ ਕੱਟੇ ਜਾਣਗੇ | 5 ਅਪਰੈਲ ਤੋਂ ਬਾਅਦ ਏਲਨਾਬਾਦ ਅਨਾਜ ਮੰਡੀ ਵਿੱਚ ਲਗਾਤਾਰ ਖਰੀਦ ਕੀਤੀ ਜਾ ਰਹੀ ਹੈ | ਹੁਣ ਤੱਕ ਕਰੀਬ 2 ਲੱਖ ਕੁਇੰਟਲ ਕਣਕ ਦੀ ਖਰੀਦ ਵੱਖ-ਵੱਖ ਖਰੀਦ ਏਜੰਸੀਆਂ ਵਲੋਂ ਕੀਤੀ ਜਾ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਏਲਨਾਬਾਦ ਅਨਾਜ ਮੰਡੀ ਵਿੱਚ ਇਸ ਸਾਲ ਕਰੀਬ 10 ਲੱਖ ਕੁਇੰਟਲ ਕਣਕ ਦੀ ਆਮਦ ਹੋਣ ਦੀ ਸੰਭਾਵਨਾ ਹੈ |

ਐੱਸ.ਡੀ.ਐਮ. ਨੇ ਡਾ: ਅੰਬੇਡਕਰ ਦੇ ਜਨਮ ਦਿਵਸ ਨੂੰ ਮਨਾਉਣ ਲਈ ਕਾਨੂੰਨ ਅਤੇ ਸ਼ਾਂਤੀ ਬਣਾਈ ਰੱਖਣ ਲਈ ਅਧਿਕਾਰੀਆਂ ਦੀ ਮੀਟਿੰਗ ਕੀਤੀ

ਰਤੀਆ, 13 ਅਪ੍ਰੈਲ (ਬੇਅੰਤ ਕੌਰ ਮੰਡੇਰ)-ਐੱਸ. ਡੀ. ਐਮ. ਭਾਰਤ ਭੂਸ਼ਣ ਕੌਸ਼ਿਕ ਨੇ 14 ਅਪ੍ਰੈਲ ਨੂੰ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੀ ਜੈਅੰਤੀ ਮਨਾਉਣ ਬਾਰੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਸਾਲ ਵੀ ਉਨ੍ਹਾਂ ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ ...

ਪੂਰੀ ਖ਼ਬਰ »

-ਖੇਡ ਮੰਤਰੀ ਦਾ ਐਲਾਨ-

ਡੇਰਾ ਫ਼ਤਹਿ ਸਿੰਘ ਦੇ ਖੇਤਾਂ 'ਚ ਸੜੀ ਕਣਕ ਦੀ ਫਸਲ ਦਾ 11 ਹਜ਼ਾਰ ਪ੍ਰਤੀ ਏਕੜ ਮਿਲੇਗਾ ਮੁਆਵਜ਼ਾ

ਪਿਹੋਵਾ, 13 ਅਪ੍ਰੈਲ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਨੇ ਕਿਹਾ ਕਿ ਡੇਰਾ ਫਤਿਹ ਸਿੰਘ ਦੇ ਖੇਤਾਂ 'ਚ ਅੱਗ ਲੱਗਣ ਕਾਰਨ ਜਿਨ੍ਹਾਂ ਕਿਸਾਨਾਂ ਦੀਆਂ ਫ਼ਸਲਾਂ ਸੜ ਕੇ ਤਬਾਹ ਹੋ ਗਈਆਂ ਹਨ, ਉਹ ਉਨ੍ਹਾਂ ਨੂੰ ਆਪਣੇ ਨਿੱਜੀ ਫ਼ੰਡ ਦੀ ...

ਪੂਰੀ ਖ਼ਬਰ »

ਬੀਤੇ 24 ਘੰਟਿਆਂ 'ਚ ਕੋਰੋਨਾ ਨਾਲ ਇਕ ਔਰਤ ਦੀ ਮੌਤ, 72 ਨਵੇਂ ਕੇਸ

ਸਿਰਸਾ, 13 ਅਪ੍ਰੈਲ (ਅ.ਬ.)-ਜ਼ਿਲ੍ਹਾ ਸਿਰਸਾ ਵਿੱਚ ਬੀਤੇ 24 ਘੰਟਿਆਂ ਨੇ ਕੋਰੋਨਾ ਨਾਲ ਇੱਕ ਔਰਤ ਦੀ ਮੌਤ ਹੋ ਗਈ ਹੈ ਅਤੇ 72 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਆਏ ਹਨ | ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ 'ਚ ਪਿੰਡ ਹਾਰਨੀ ਖੁਰਦ ਵਾਸੀ ਇੱਕ 66 ਸਾਲਾ ...

ਪੂਰੀ ਖ਼ਬਰ »

ਕੋਰੋਨਾ ਦੀ ਜਾਂਚ ਤੇ ਵੈਕਸੀਨ ਲਗਵਾਉਣ ਲਈ ਹੁਣ ਆ ਰਹੇ ਨੇ ਲੋਕ

ਨਵੀਂ ਦਿੱਲੀ, 13 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਮਹਾਂਮਾਰੀ ਪ੍ਰਤੀ ਹੁਣ ਲੋਕਾਂ ਵਿਚ ਪੂਰੀ ਤਰ੍ਹਾਂ ਖ਼ੌਫ਼ ਬਣਿਆ ਹੋਇਆ ਹੈ ਅਤੇ ਜੇਕਰ ਕਿਸੇ ਦੀ ਵੀ ਥੋੜ੍ਹੀ ਜਿਹੀ ਤਬੀਅਤ ਖ਼ਰਾਬ ਹੁੰਦੀ ਹੈ ਤਾਂ ਉਹ ਜਲਦੀ ਆਪਣਾ ਕੋਰੋਨਾ ਟੈਸਟ ਕਰਾਉਣ ਲਈ ਦੌੜ ਰਹੇ ਹਨ | ...

ਪੂਰੀ ਖ਼ਬਰ »

ਸ਼ਰਧਾ ਅਤੇ ਉਤਸਾਹ ਨਾਲ ਮਨਾਇਆ ਵਿਸਾਖੀ ਦਾ ਤਿਉਹਾਰ

ਕਾਲਾਂਵਾਲੀ, 13 ਅਪ੍ਰੈਲ (ਅ.ਬ.)-ਖੇਤਰ ਦੇ ਪਿੰਡ ਦੇ ਗੁਰਦੁਆਰਿਆਂ ਵਿਚ ਵਿਸਾਖੀ ਦਾ ਤਿਉਹਾਰ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ | ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਨੇ ਗੁਰਘਰਾਂ ਵਿੱਚ ਵਿਸਾਖੀ ਦੇ ਪ੍ਰੋਗਰਾਮਾਂ ਵਿੱਚ ਸ਼ਿਰਕਤ ਕੀਤੀ | ਖੇਤਰ ਦੇ ਪਿੰਡ ਚੋਰਮਾਰ ...

ਪੂਰੀ ਖ਼ਬਰ »

ਦਿੱਲੀ ਗੁਰਦੁਆਰਾ ਚੋਣਾਂ ਲਈ ਸਰਨਾ ਧੜੇ ਵਲੋਂ ਚੋਣ ਮਨੋਰਥ ਪੱਤਰ ਜਾਰੀ

ਨਵੀਂ ਦਿੱਲੀ, 13 ਅਪ੍ਰੈਲ (ਜਗਤਾਰ ਸਿੰਘ)-ਦਿੱਲੀ ਗੁਰਦੁਆਰਾ ਚੋਣਾਂ ਲਈ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਸਿੱਖਿਆ,ਸਿਹਤ ਅਤੇ ਖੇਡਾਂ ਦੇ ਖੇਤਰ ਸਮੇਤ ਦਿ ੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਬੰਧ ਨੂੰ ਲੈ ਕੇ ਕਈ ...

ਪੂਰੀ ਖ਼ਬਰ »

ਦਿੱਲੀ ਗੁਰਦੁਆਰਾ ਕਮੇਟੀ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਖ਼ਾਲਸਾ ਸਾਜਨਾ ਦਿਵਸ

ਨਵੀਂ ਦਿੱਲੀ, 13 ਅਪ੍ਰੈਲ (ਅ.ਬ.)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਦਿਹਾੜਾ ਪੂਰਨ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਮੁੱਖ ਸਮਾਗਮ ਗੁਰਦੁਆਰਾ ਮਜਨੂੰ ਕਾ ਟਿੱਲਾ ਵਿਖੇ ਹੋਏ ਜਦਕਿ ਬਾਕੀ ਗੁਰੂ ਘਰਾਂ ਵਿਚ ਵੀ ...

ਪੂਰੀ ਖ਼ਬਰ »

ਭੀੜ ਨੂੰ ਵੇਖਦੇ ਹੋਏ ਕੁਝ ਮੈਟਰੋ ਸਟੇਸ਼ਨ ਦੇ ਪ੍ਰਵੇਸ਼ ਦੁਆਰ ਹੋਏ ਬੰਦ

ਨਵੀਂ ਦਿੱਲੀ, 13 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਕੋਰੋਨਾ ਦੀ ਮਹਾਂਮਾਰੀ ਬੇਕਾਬੂ ਹੋ ਗਈ ਹੈ | ਰੋਜ਼ਾਨਾ ਅਨੇਕਾਂ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਆਮ ਲੋਕਾਂ ਨੂੰ ਹਸਪਤਾਲਾਂ ਵਿਚ ਬੈੱਡ ਵੀ ਖ਼ਾਲੀ ਨਹੀਂ ਹਨ | ਕੋਰੋਨਾ ਦੇ ਮਾਮਲੇ ਵੇਖਦੇ ਹੋਏ ਸਾਕੇਤ, ਕੁਤਬ ...

ਪੂਰੀ ਖ਼ਬਰ »

ਵੱਡੇ-ਵੱਡੇ ਨਿੱਜੀ ਹਸਪਤਾਲ ਵੀ ਬਣਾਏ ਜਾ ਰਹੇ ਨੇ ਕੋਵਿਡ ਹਸਪਤਾਲ

ਨਵੀਂ ਦਿੱਲੀ, 13 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਕੋਰੋਨਾ ਦੇ ਮਾਮਲੇ ਵਧ ਜਾਣ 'ਤੇ ਸਰਕਾਰ ਵੀ ਬਹੁਤ ਚਿੰਤਤ ਹੈ ਅਤੇ ਸਰਕਾਰ ਨੇ ਦਿੱਲੀ ਦੇ 14 ਵੱਡੇ ਨਿੱਜੀ ਹਸਪਤਾਲਾਂ ਨੂੰ ਪੂਰੀ ਤਰ੍ਹਾਂ ਨਾਲ ਕੋਵਿਡ ਹਸਪਤਾਲ ਐਲਾਨ ਕੀਤਾ ਹੈ | ਇਸ ਵੱਡੇ ਹਸਪਤਾਲਾਂ ਵਿਚ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਨੇ ਸਾਰੇ ਸਕੂਲ ਬੰਦ ਰੱਖਣ ਲਈ ਦਿੱਤਾ ਆਦੇਸ਼

ਨਵੀਂ ਦਿੱਲੀ, 13 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸਕੂਲਾਂ ਪ੍ਰਤੀ ਦਿੱਲੀ ਸਰਕਾਰ ਦੇ ਸਿੱਖਿਆ ਵਿਭਾਗ ਨੇ ਇਕ ਆਦੇਸ਼ ਜਾਰੀ ਕੀਤਾ ਹੈ, ਜਿਸ ਵਿਚ ਸਰਕਾਰੀ, ਨਿਗਮ, ਦਿੱਲੀ ਕੈਂਟ ਸਮੇਤ ਸਾਰੇ ਨਿੱਜੀ ਸਕੂਲ ਬੰਦ ਰੱਖਣ ਲਈ ਕਿਹਾ ਹੈ ਅਤੇ ਨਾਲ ਇਹ ਵੀ ਕਿਹਾ ਗਿਆ ...

ਪੂਰੀ ਖ਼ਬਰ »

ਪੰਜਾਬੀ ਲੋਕ ਮੰਚ, ਭਾਈ ਵੀਰ ਸਿੰਘ ਸਦਨ ਅਤੇ ਦਿੱਲੀ ਯੂਨੀਵਰਸਿਟੀ ਵਲੋਂ ਸਾਹਿਤਕ ਪ੍ਰੋਗਰਾਮ

ਨਵੀਂ ਦਿੱਲੀ, 13 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਲੋਕ ਮੰਚ ਵਲੋਂ ਬਾਬਾ ਨਾਮਦੇਵ ਲਾਇਬ੍ਰਏਰੀ ਵਿਖੇ ਗਗਨਮੀਤ ਦਾ ਪਲੇਠਾ ਕਾਵਿ-ਸੰਗ੍ਰਹਿ 'ਇਕ ਚੂੰਗੀ ਅਸਮਾਨ' ਦਾ ਲੋਕ ਅਰਪਣ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਡਾ. ਜਸਪਾਲ ਕੌਰ ਨੇ ਕੀਤੀ ਅਤੇ ਮੋਹਨਜੀਤ ਮੁੱਖ ...

ਪੂਰੀ ਖ਼ਬਰ »

ਰਮੀਤ ਸਿੰਘ ਨੇ ਰਿਸ਼ੀ ਨਗਰ 'ਚ ਕੀਤਾ ਚੋਣ ਪ੍ਰਚਾਰ

ਨਵੀਂ ਦਿੱਲੀ, 13 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਇਨ੍ਹਾਂ ਦਿਨਾਂ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੇ ਪ੍ਰਚਾਰ ਦਾ ਦੌਰ ਪੂਰੀ ਤਰ੍ਹਾਂ ਨਾਲ ਭਖਿਆ ਹੋਇਆ ਹੈ ਅਤੇ ਇਨ੍ਹਾਂ ਚੋਣਾਂ ਵਿਚ ਖੜ੍ਹੇ ਉਮੀਦਵਾਰ ਗਰਮੀ ਦੇ ਬਾਵਜੂਦ ...

ਪੂਰੀ ਖ਼ਬਰ »

ਕਿੱਕ-ਬਾਕਸਿੰਗ ਖਿਡਾਰਨ ਅਨਮੋਲ ਕੰਬੋਜ ਦਾ ਦੁਸ਼ਯੰਤ ਚੌਟਾਲਾ ਵਲੋਂ ਸਨਮਾਨ

ਰਤੀਆ, 13 ਅਪ੍ਰੈਲ (ਬੇਅੰਤ ਕੌਰ ਮੰਡੇਰ)- ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਹਰਿਆਣਾ ਦੀਆਂ ਧੀਆਂ ਵੀ ਖੇਡਾਂ ਦੇ ਖੇਤਰ ਵਿੱਚ ਕੌਮੀ ਅਤੇ ਕੌਮਾਂਤਰੀ ਪੱਧਰ 'ਤੇ ਆਪਣੀ ਸ਼ਾਨ ਵਧਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਧੀਆਂ ਪਹਿਲਾਂ ਹੀ ਸਿੱਖਿਆ ਦੇ ...

ਪੂਰੀ ਖ਼ਬਰ »

ਨਾਮਧਾਰੀ ਮਾਤਾ ਚੰਦ ਕੌਰ ਸਮਾਜ ਸੇਵਾ ਟਰੱਸਟ ਵਲੋਂ ਵਿਸਾਖੀ ਦੇ ਦਿਹਾੜੇ 'ਤੇ ਤਿ੍ਵੇਣੀ ਲਗਾਈ

ਏਲਨਾਬਾਦ, 13 ਅਪ੍ਰੈਲ (ਜਗਤਾਰ ਸਮਾਲਸਰ)-ਅੱਜ ਵਿਸਾਖੀ ਦੇ ਦਿਹਾੜੇ ਮੌਕੇ ਨਾਮਧਾਰੀ ਮਾਤਾ ਚੰਦ ਕੌਰ ਸਮਾਜ ਸੇਵਾ ਟਰੱਸਟ ਦਮਦਮਾ ਵਲੋਂ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਤਿ੍ਵੇਣੀ ਲਗਾਈ ਗਈ | ਇਸ ਮੌਕੇ ਟਰੱਸਟ ਦੇ ਪ੍ਰਧਾਨ ਸੁਖਦੇਵ ਸਿੰਘ ਨੇ ਆਖਿਆ ਕਿ ਦਿਨੋ-ਦਿਨ ਵਧ ...

ਪੂਰੀ ਖ਼ਬਰ »

ਕੋਰੋਨਾ ਪ੍ਰਬੰਧਾਂ 'ਚ ਖਾਮੀਆਂ ਲਈ ਮੁੱਖ ਮੰਤਰੀ ਸਿੱਧੇ ਤੌਰ 'ਤੇ ਜ਼ਿੰਮੇਵਾਰ-ਹਰਸਿਮਰਤ

ਚੰਡੀਗੜ੍ਹ, 13 ਅਪ੍ਰੈਲ (ਅਜੀਤ ਬਿਊਰੋ)-ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਕੋਰੋਨਾ ਨਾਲ ਪੰਜਾਬ ਦੇ ਸਭ ਤੋਂ ਵੱਧ ਪ੍ਰਭਾਵਿਤ ਜ਼ਿਲਿ੍ਹਆਂ ਦਾ ਦੌਰਾ ਕਰਨ ਵਾਲੀ ਕੇਂਦਰੀ ਟੀਮ ਵਲੋਂ ਕੋਰੋਨਾ ਪ੍ਰਬੰਧਨ 'ਚ ਵਿਆਪਕ ਖ਼ਾਮੀਆਂ ਕੱਢਣਾ ਮੁੱਖ ...

ਪੂਰੀ ਖ਼ਬਰ »

ਮਲੋਆ ਦੀ ਗਰੀਨ ਬੈਲਟ ਵਿਚ ਲੱਗੇ ਗੰਦਗੀ ਦੇ ਢੇਰ

ਚੰਡੀਗੜ੍ਹ, 13 ਅਪ੍ਰੈਲ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਚ ਪੈਂਦੇ ਪਿੰਡ ਮਲੋਆ ਦੀ ਗਰੀਨ ਬੈਲਟ ਵਿਚ ਜਗ੍ਹਾ-ਜਗ੍ਹਾ ਗੰਦਗੀ ਦੇ ਢੇਰ ਲੱਗੇ ਹੋਏ ਹਨ, ਪਰ ਚੰਡੀਗੜ੍ਹ ਨਗਰ ਨਿਗਮ ਦਾ ਇਸ ਪਾਸੇ ਕੋਈ ਧਿਆਨ ਨਹੀਂ ਹੈ | ਪਿਛਲੇ ਕਈ ਦਿਨਾਂ ਤੋਂ ਪਾਰਕ ਵਿਚ ਕੂੜੇ ਦੇ ...

ਪੂਰੀ ਖ਼ਬਰ »

ਕਾਂਗਰਸੀ ਆਗੂ ਡਾ. ਕੇ.ਵੀ. ਸਿੰਘ ਕੋਰੋਨਾ ਪਾਜ਼ੀਟਿਵ

ਡੱਬਵਾਲੀ, 13 ਅਪ੍ਰੈਲ (ਇਕਬਾਲ ਸਿੰਘ ਸ਼ਾਂਤ)-ਡੱਬਵਾਲੀ ਦੇ ਕਾਂਗਰਸੀ ਵਿਧਾਇਕ ਅਮਿੱਤ ਸਿਹਾਗ ਦੇ ਪਿਤਾ ਅਤੇ ਕੱਦਾਵਰ ਕਾਂਗਰਸੀ ਆਗੂ ਡਾ. ਕੇ.ਵੀ ਸਿੰਘ ਕੋੋਰੋਨਾ ਪਾਜ਼ੀਟਿਵ ਆਏ ਹਨ | ਇਹ ਜਾਣਕਾਰੀ ਵਿਧਾਇਕ ਅਮਿੱਤ ਸਿਹਾਗ ਨੇ ਖ਼ੁਦ ਸਾਂਝੀ ਕੀਤੀ | ਡਾ. ਸਿੰਘ ਨੇ ਖ਼ੁਦ ...

ਪੂਰੀ ਖ਼ਬਰ »

ਕੋਰੋਨਾ ਕਾਰਨ ਡੱਬਵਾਲੀ 'ਚ ਹੋਮਿਓਪੈਥਿਕ ਡਾਕਟਰ ਸਮੇਤ 2 ਮੌਤਾਂ

ਡੱਬਵਾਲੀ, 13 ਅਪ੍ਰੈਲ (ਇਕਬਾਲ ਸਿੰਘ ਸ਼ਾਂਤ)-ਕੋਰੋਨਾ ਦੇ ਵਧਦੇ ਸ਼ਿਕੰਜੇ ਨੇ ਅੱਜ ਡੱਬਵਾਲੀ ਖੇਤਰ ਵਿਚ ਇੱਕ ਹੋਮਿਓਪੈਥਿਕ ਡਾਕਟਰ ਸਮੇਤ ਦੋ ਜ਼ਿੰਦਗੀਆਂ ਨੂੰ ਖਾ ਲਿਆ | ਸ਼ਹਿਰ ਦੇ ਪ੍ਰਸਿੱਧ ਹੋਮਿਓਪੈਥਿਕ ਡਾਕਟਰ ਸੁਰਿੰਦਰ ਸਿੰਘ ਮਾਨ ਦੀ ਅੱਜ ਕੋਰੋਨਾ ਕਾਰਨ ਮੈਕਸ ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ ਨਾ ਹੋਣ ਕਰਕੇ ਰੁਲ ਰਹੇ ਹਨ ਮੰਡੀਆਂ 'ਚ ਕਿਸਾਨ

ਸਿਰਸਾ, 13 ਅਪ੍ਰੈਲ (ਅ.ਬ.)-ਸਰਕਾਰ ਵਲੋਂ ਕਿਸਾਨਾਂ ਦੀ ਜਿਣਸ ਦਾ ਇਕ-ਇਕ ਦਾਣਾ ਖਰੀਦੇ ਜਾਣ ਦੇ ਵਾਅਦੇ ਖੋਖਲੇ ਸਾਬਿਤ ਹੋ ਰਹੇ ਹਨ | ਜਦੋਂ ਹਾੜ੍ਹੀ ਦੀ ਵਾਢੀ ਦਾ ਜੋਰ ਚਲ ਰਿਹਾ ਹੈ ਤਾਂ ਕਿਸਾਨ ਕਣਕ ਵੇਚਣ ਲਈ ਪੰਜ-ਪੰਜ ਦਿਨਾਂ ਤੋਂ ਮੰਡੀਆਂ 'ਚ ਰੁਲ ਰਹੇ ਹਨ | ਨਾ ਵੇਲੇ ਸਿਰ ...

ਪੂਰੀ ਖ਼ਬਰ »

ਕੋਹਿਨੂਰੀ ਅਕੈਡਮੀ ਨੇ ਵਿਸਾਖੀ ਅਤੇ ਅੰਬੇਡਕਰ ਜੈਅੰਤੀ ਮਨਾਈ

ਗੂਹਲਾ-ਚੀਕਾ, 13 ਅਪ੍ਰੈਲ (ਓ.ਪੀ. ਸੈਣੀ)-ਅੱਜ ਟਟਿਆਣਾ ਦੀ ਕੋਹਿਨੂਰ ਇੰਟਰਨੈਸ਼ਨਲ ਅਕੈਡਮੀ ਵਿਖੇ ਵਿਸਾਖੀ ਅਤੇ ਅੰਬੇਡਕਰ ਜੈਅੰਤੀ ਧੂਮਧਾਮ ਨਾਲ ਮਨਾਈ ਗਈ | ਪ੍ਰੋਗਰਾਮ ਦੀ ਸ਼ੁਰੂਆਤ ਵਿਸਾਖੀ ਦੀ ਇਤਿਹਾਸਕ ਮਹੱਤਤਾ ਅਤੇ ਬਾਬਾ ਸਾਹਿਬ ਅੰਬੇਦਕਰ ਦੇ ਜਨਮ ਦਿਹਾੜੇ ਨੂੰ ...

ਪੂਰੀ ਖ਼ਬਰ »

ਨਿੱਜੀ ਸਕੂਲ ਬੱਸ ਦੀ ਫੇਟ ਵੱਜਣ ਨਾਲ ਪੈਦਲ ਜਾ ਰਹੇ ਨੌਜਵਾਨ ਦੀ ਮੌਤ

ਕਾਲਾਂਵਾਲੀ, 13 ਅਪ੍ਰੈਲ (ਅ.ਬ.)-ਖੇਤਰ ਦੇ ਪਿੰਡ ਸੁਖਚੈਨ ਦੇ ਨੇੜੇ ਇੱਕ ਅੱਜ ਇੱਕ ਨਿੱਜੀ ਸਕੂਲ ਬੱਸ ਦੀ ਫੇਟ ਵੱਜਣ ਨਾਲ ਪੈਦਲ ਜਾ ਰਹੇ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਪਿੰਡ ਸੁਖਚੈਨ ਵਾਸੀ ਸ਼ਮਸ਼ੇਰ ਸਿੰਘ ਦੇ ਰੂਪ ਵਿੱਚ ਹੋਈ ਹੈ | ਮਿ੍ਤਕ ਵਿਅਕਤੀ ਸੁਖਚੈਨ ...

ਪੂਰੀ ਖ਼ਬਰ »

ਰਾਤ ਦੇ ਕਰਫਿਊ ਤੋਂ ਬਾਅਦ ਸੀ. ਐਮ. ਸਿਟੀ ਹਰਿਆਣਾ ਕਰਨਾਲ ਵਿਖੇ ਪ੍ਰਸ਼ਾਸਨ ਹੋਇਆ ਸਖ਼ਤ

ਕਰਨਾਲ, 13 ਅਪ੍ਰੈਲ (ਗੁਰਮੀਤ ਸਿੰਘ ਸੱਗੂ)­­-ਹਰਿਆਣਾ ਸਰਕਾਰ ਵਲੋਂ ਕੋਰੋਨਾ ਦੇ ਰਾਜ ਅੰਦਰ ਵੱਧ ਰਹੇ ਮਾਮਲਿਆਂ ਨੂੰ ਲੈ ਕੇ ਰਾਤ 9 ਵਜੇ ਤੋਂ ਲੈ ਕੇ ਤੜਕੇ 5 ਵਜੇ ਤੱਕ ਲਗਾਏ ਗਏ ਕਰਫਿਊ ਤੋਂ ਬਾਅਦ ਸੀ. ਐਮ. ਸਿਟੀ ਹਰਿਆਣਾ ਕਰਨਾਲ ਵਿਖੇ ਜ਼ਿਲ੍ਹਾ ਪ੍ਰਸਾਸ਼ਨ ਸਖਤ ਹੋ ਗਿਆ ...

ਪੂਰੀ ਖ਼ਬਰ »

ਖ਼ਾਲਸਾ ਸਾਜਨਾ ਦਿਵਸ ਮੌਕੇ ਅਤੇ 400 ਸਾਲਾ ਸ਼ਤਾਬਦੀ ਨੂੰ ਸਮਰਪਿਤ ਸਜਾਇਆ ਗੁਰਮਤਿ ਸਮਾਗਮ

ਕਰਨਾਲ, 13 ਅਪ੍ਰੈਲ (ਗੁਰਮੀਤ ਸਿੰਘ ਸੱਗੂ)­­-ਖ਼ਾਲਸਾ ਪੰਥ ਦੇ ਸਥਾਪਨਾ ਦਿਵਸ ਵਿਸਾਖੀ ਅਤੇ ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਦਾ ਆਯੋਜਨ ਵੱਖ ਗੁਰਦੁਆਰਾ ਸਾਹਿਬਾਨ ...

ਪੂਰੀ ਖ਼ਬਰ »

ਇਤਿਹਾਸਕ ਗੁਰਦੁਆਰਾ ਸ੍ਰੀ ਟੋਕਾ ਸਾਹਿਬ 'ਚ ਖ਼ਾਲਸਾ ਸਾਜਨਾ ਦਿਵਸ ਮਨਾਇਆ

ਨਰਾਇਣਗੜ੍ਹ, 13 ਅਪ੍ਰੈਲ (ਪੀ ਸਿੰਘ)-ਇਤਿਹਾਸਕ ਗੁਰਦੁਆਰਾ ਸ੍ਰੀ ਟੋਕਾ ਸਾਹਿਬ ਵਿਚ ਖ਼ਾਲਸਾ ਸਾਜਨਾ ਦਿਵਸ ਬੜੀ ਸ਼ਰਧਾ ਭਾਵਨਾ ਦੇ ਨਾਲ ਮਨਾਇਆ ਗਿਆ | ਇਸ ਮੌਕੇ ਅਖੰਡ ਪਾਠ ਦੇ ਭੋਗ ਉਪਰੰਤ ਕੀਰਤਨ ਦਰਬਾਰ ਸਜਾਏ ਗਏ, ਜਿਸ ਵਿਚ ਹਜ਼ੂਰੀ ਰਾਗੀ ਸ੍ਰੀ ਟੋਕਾ ਸਾਹਿਬ ਤੇ ਹੋਰ ...

ਪੂਰੀ ਖ਼ਬਰ »

ਦਿੱਲੀ ਮੋਰਚਿਆਂ ਦੇ ਸ਼ਹੀਦ ਕਿਸਾਨਾਂ ਨੂੰ ਸ਼ਰਧਾ ਦੇ ਫ਼ੁੱਲ ਭੇਟ ਕੀਤੇ

ਮੰਡੀ ਲਾਧੂਕਾ, 13 ਅਪ੍ਰੈਲ (ਰਾਕੇਸ਼ ਛਾਬੜਾ)-ਕਿਸਾਨ ਜਥੇਬੰਦੀਆਂ ਵਲੋਂ ਕੀਤੇ ਜਾ ਰਹੇ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਆਤਮਿਕ ਸ਼ਾਂਤੀ ਦੇ ਲਈ ਪਿੰਡ ਥੇਹ ਕਲੰਦਰ ਦੇ ਟੋਲ ਪਲਾਜ਼ਾ ਤੇ ਪਾਠ ਦੇ ਭੋਗ ਪਵਾਏ ਗਏ ਤੇ ਅਰਦਾਸ ਕੀਤੀ ਗਈ | ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਬਾਰਾਮੁੱਲਾ 'ਚ 2 ਲਸ਼ਕਰ ਸਮਰਥਕ ਅਸਲ੍ਹੇ ਸਮੇਤ ਗਿ੍ਫ਼ਤਾਰ

ਸ੍ਰੀਨਗਰ, 13 ਅਪ੍ਰੈਲ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਜ਼ਿਲ੍ਹਾ ਬਾਰਾਮੁੱਲਾ ਵਿਖੇ ਸੁਰੱਖਿਆ ਬਲਾਂ ਨੇ ਲਸ਼ਕਰ ਦੇ 2 ਮਦਦਗਾਰਾਂ ਨੂੰ ਅਸਲੇ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਪਲਿਸ ਅਨੁਸਾਰ ਸੁਰੱਖਿਆ ਬਲਾਂ ਨੇ ਕਰੀਰੀ ਵਿਖੇ ਇਕ ਸੂਚਨਾ ਦੇ ਆਧਾਰ 'ਤੇ ...

ਪੂਰੀ ਖ਼ਬਰ »

ਅਮਰਨਾਥ ਯਾਤਰਾ ਲਈ ਆਨਲਾਈਨ ਰਜਿਸਟ੍ਰੇਸ਼ਨ 15 ਤੋਂ

ਸ੍ਰੀਨਗਰ, 13 ਅਪ੍ਰੈਲ (ਮਨਜੀਤ ਸਿੰਘ)-ਅਮਰਨਾਥ ਸਾਲਾਨਾ ਯਾਤਰਾ 2021 ਦੀ ਆਨਲਾਈਨ ਰਜਿਸਟ੍ਰੇਸ਼ਨ ਬਾਲਟਲ ਅਤੇ ਚੇਦਵਾੜੀ ਦੇ ਦੋਵੇਂ ਮਾਰਗਾਂ ਦੇ ਲਈ 15 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਹੈ | ਸ੍ਰੀ ਅਮਰਨਾਥ ਸ਼ਰਾਇਨ ਬੋਰਡ ਮੁਤਾਬਿਕ ਇਸ ਸਾਲ 28 ਜੂਨ ਨੂੰ ਸ਼ੁਰੂ ਹੋਣ ਵਾਲੀ ...

ਪੂਰੀ ਖ਼ਬਰ »

ਇਕੋ ਰਾਤ ਪਿੰਡ 'ਚ ਹੋਈਆਂ 12 ਚੋਰੀਆਂ

ਹਠੂਰ, 13 ਅਪ੍ਰੈਲ (ਜਸਵਿੰਦਰ ਸਿੰਘ ਛਿੰਦਾ)-ਪੁਲਿਸ ਥਾਣਾ ਹਠੂਰ ਅਧੀਨ ਪੈਂਦੇ ਪਿੰਡ ਦੇਹੜਕਾ ਵਿਖੇ ਇਕੋ ਰਾਤ ਵੱਖ-ਵੱਖ 12 ਚੋਰੀਆਂ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਪਿੰਡ ਦੇਹੜਕਾ ਇਸ ਇਕ ਪਰਿਵਾਰ ਰਾਜਵੀਰ ਸਿੰਘ ਰਾਜਾ ਜੋ ਕੇ ਖ਼ੁਦ ਵਿਦੇਸ਼ ਵਿਖੇ ਰੋਜ਼ੀ-ਰੋਟੀ ...

ਪੂਰੀ ਖ਼ਬਰ »

ਗੱਲ ਕਰਦੇ ਤੋਂ ਖੋਹ ਕੇ ਲੈ ਗਏ ਮੋਬਾਈਲ ਫ਼ੋਨ

ਡੱਬਵਾਲੀ, 13 ਅਪ੍ਰੈਲ (ਇਕਬਾਲ ਸ਼ਾਂਤ)-ਕਾਲੋਨੀ ਰੋਡ 'ਤੇ ਮੋਟਰਸਾਈਕਲ ਸਵਾਰਾਂ ਨੇ ਇੱਕ ਕਰਿਆਨਾ ਦੁਕਾਨਦਾਰ ਤੋਂ ਮੋਬਾਈਲ ਫ਼ੋਨ ਖੋਹ ਲਿਆ | ਪੰਮਾ ਬਜਾਜ ਨੇ ਦੱਸਿਆ ਕਿ ਉਹ ਦੇਰ ਸ਼ਾਮ ਆਪਣੀ ਦੁਕਾਨ ਤੋਂ ਬਾਹਰ ਖੜ੍ਹਾ ਸੀ | ਉਸ ਦੇ ਮੋਬਾਈਲ ਤੋਂ ਕਿਸੇ ਦਾ ਫ਼ੋਨ ਆਇਆ | ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ ਕੈਡਿਟਾਂ ਨੇ ਜਲਿ੍ਹਆਂਵਾਲੇ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਕੇ ਮਨਾਈ ਵਿਸਾਖੀ

ਯਮੁਨਾਨਗਰ, 13 ਅਪ੍ਰੈਲ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖਾਲਸਾ ਕਾਲਜ ਵਿਚ ਵਿਸਾਖੀ ਦਾ ਤਿਉਹਾਰ ਬੜੇ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਕਾਲਜ ਗੁਰਦੁਆਰਾ ਸਾਹਿਬ ਵਿਚ ਸ਼ਬਦ-ਕੀਰਤਨ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਕਾਲਜ ਦੇ ਅਧਿਆਪਕਾਂ ਸ਼ਾਮਲ ਹੋਏ ਅਤੇ ਗੁਰੂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX