ਤਾਜਾ ਖ਼ਬਰਾਂ


ਛੱਤੀਸਗੜ੍ਹ : ਸਰਕਾਰੀ ਹਸਪਤਾਲ ਵਿਚ ਪੰਜ ਬੱਚਿਆਂ ਦੀ ਮੌਤ , ਸਿਹਤ ਕਰਮਚਾਰੀਆਂ ਦੀ ਨਹੀਂ ਗ਼ਲਤੀ -ਸੁਮਨ ਟਿਰਕੀ
. . .  1 day ago
ਨਵਜੋਤ ਸਿੰਘ ਸਿੱਧੂ ਤੇ ਹਰੀਸ਼ ਚੌਧਰੀ ਪੰਜਾਬ ਰਾਜ ਭਵਨ ਦੇ ਗੈਸਟ ਹਾਊਸ 'ਚ ​ਮੁੱਖ ਮੰਤਰੀ ਚੰਨੀ ਨਾਲ ਕਰਨਗੇ ਬੈਠਕ
. . .  1 day ago
ਅੱਤਵਾਦੀਆਂ ਨੇ ਕੁਲਗਾਮ ਦੇ ਵਾਨਪੋਹ ਇਲਾਕੇ 'ਚ ਗੈਰ-ਸਥਾਨਕ ਮਜ਼ਦੂਰਾਂ' ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ , 2 ਦੀ ਮੌਤ
. . .  1 day ago
ਬੇਮੌਸਮੀ ਕਿਣਮਿਣ ਨੇ ਕਿਸਾਨ ਤੇ ਆੜਤੀਆਂ ਦੇ ਸਾਹ ਸੂਤੇ
. . .  1 day ago
ਦੋਰਾਹਾ, 17 ਅਕਤੂਬਰ (ਜਸਵੀਰ ਝੱਜ)- ਅੱਜ ਸਵੇਰ ਤੋਂ ਬਣੀ ਬੱਦਲਵਾਈ ਨੇ ਸ਼ਾਮ ਹੁੰਦੇ ਹੁੰਦੇ ਕਿਣਮਿਣ ਦਾ ਰੂਪ ਧਾਰ ਲਿਆ। ਖੇਤਾਂ ਵਿਚ ਜੀਰੀ ਦੀ ਫਸਲ ਪੱਕੀ ਖੜ੍ਹੀ ਹੈ। ਜੀਰੀ ਦੀ ਕਟਾਈ ਪੂਰੇ ਜੋਬਨ ‘ਤੇ ...
ਨਿਹੰਗਾਂ ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ ਚਾਹੀਦਾ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਸਿੰਘੂ ਬਾਰਡਰ ਮਾਮਲੇ 'ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਨ੍ਹਾਂ (ਨਿਹੰਗਾਂ) ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਅਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ....
ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਹੋਵੇਗੀ ਬੈਠਕ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਬੈਠਕ ਹੋਵੇਗੀ। ਮੀਟਿੰਗ ਸਵੇਰੇ 10 ਵਜੇ ਸ਼ੁਰੂ....
ਫ਼ਾਜ਼ਿਲਕਾ 'ਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ
. . .  1 day ago
ਫ਼ਾਜ਼ਿਲਕਾ , 17 ਅਕਤੂਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਫ਼ਾਜ਼ਿਲਕਾ ਦੀ ਗੁਰੂ ਨਾਨਕ ਨਗਰੀ ਦਾ ਰਹਿਣ ਵਾਲਾ ਸੀ ਅਤੇ ਪਿਛਲੇ 20-22 ਦਿਨਾਂ ....
ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦਾ ਸਥਾਪਨਾ ਦਿਵਸ ਮਨਾਇਆ
. . .  1 day ago
ਵੈਨਿਸ (ਇਟਲੀ)17ਅਕਤੂਬਰ(ਹਰਦੀਪ ਸਿੰਘ ਕੰਗ) ਇਟਲੀ ਦੇ ਵੈਰੋਨਾ ਜ਼ਿਲ੍ਹੇ 'ਚ ਸਥਿੱਤ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦੀ ਸਥਾਪਨਾ ਦੇ 10 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਬੱਚਿਆਂ ਦੁਆਰਾ ਕੀਰਤਨ ....
3 ਅਗਸਤ ਨੂੰ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਹਾਦਸਾ ਗ੍ਰਸਤ ਹੋਏ ਹੈਲੀਕਾਪਟਰ ਦੇ ਸਹਾਇਕ ਪਾਇਲਟ ਦਾ ਮ੍ਰਿਤਕ ਸਰੀਰ ਬਰਾਮਦ
. . .  1 day ago
ਸ਼ਾਹਪੁਰ ਕੰਢੀ,17 ਅਕਤੂਬਰ (ਰਣਜੀਤ ਸਿੰਘ) ਫ਼ੌਜ ਤੇ ਨੇਵੀ ਦੇ ਜਵਾਨਾਂ ਦੀ ਮਿਹਨਤ ਸਦਕਾ ਅੱਜ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਗਸ਼ਤ ਦੌਰਾਨ ਫ਼ੌਜ ਦਾ ਹੈਲੀਕਾਪਟਰ ਏ,ਐੱਚ.ਐਲ. ਧਰੁਵ ਦੁਰਘਟਨਾ ਗ੍ਰਸਤ ਹੋ ਗਿਆ ਸੀਤੇ ਦੋਵੇਂ ਪਾਇਲਟ ਲਾਪਤਾ ਹੋ ....
ਮੋਗਾ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਮਾਰਕੀਟ ਕਮੇਟੀ ਦੇ ਮੌਜੂਦਾ ਚੇਅਰਮੈਨ ਰਾਜਿੰਦਰਪਾਲ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ
. . .  1 day ago
ਮੋਗਾ, 17 ਅਕਤੂਬਰ - ਮੋਗਾ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਮਾਰਕੀਟ ਕਮੇਟੀ ਮੋਗਾ ਦੇ ਮੌਜੂਦਾ ਪ੍ਰਧਾਨ ਸਰਦਾਰ ਰਾਜਿੰਦਰ ਪਾਲ ਸਿੰਘ ਗਿੱਲ ਪਾਰਟੀ ਛੱਡ ਕੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਰਲਾ 'ਚ ਭਾਰੀ ਬਾਰਸ਼ ਤੇ ਢਿਗਾਂ ਡਿੱਗਣ ਕਾਰਨ ਕੁਝ ਲੋਕਾਂ ਦੀ ਗਈ ਜਾਨ 'ਤੇ ਜਤਾਇਆ ਦੁੱਖ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨਾਲ ਗੱਲ ਕੀਤੀ ਅਤੇ ਕੇਰਲ ਵਿਚ ਭਾਰੀ ਬਾਰਸ਼ ਅਤੇ ਢਿਗਾਂ ਡਿੱਗਣ ਦੇ ਮੱਦੇਨਜ਼ਰ ਸਥਿਤੀ ਬਾਰੇ ਚਰਚਾ ਕੀਤੀ....
ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ 'ਤੇ ਲੜਕੀ ਦੇ ਮਾਪਿਆਂ ਵਲੋਂ ਉਤਾਰਿਆ ਮੌਤ ਦੇ ਘਾਟ
. . .  1 day ago
ਅਬੋਹਰ,17 ਅਕਤੂਬਰ (ਸੰਦੀਪ ਸੋਖਲ) ਅਬੋਹਰ ਹਲਕੇ ਦੇ ਪਿੰਡ ਸੱਪਾਂ ਵਾਲੀ ਵਿਚ ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ ਤੋਂ ਬਾਅਦ ਲੜਕੀ ਦੇ ਮਾਪਿਆਂ ਨੇ ਦੋਨਾਂ ਨੂੰ ਉਤਾਰਿਆ ਮੌਤ ਦੇ ਘਾਟ। ਜਾਣਕਾਰੀ ਅਨੁਸਾਰ ਪਿੰਡ ਸੱਪਾਂ ਵਾਲੀ ਦੀ ਲੜਕੀ ਕੰਬੋਜ ਬਰਾਦਰੀ ਨਾਲ....
ਸੋਸ਼ਲ ਮੀਡੀਆ 'ਤੇ ਰਾਮ ਲੀਲਾ ਸਕਿੱਟ ਕਾਰਨ ਏਮਜ਼ ਸਟੂਡੈਂਟਸ ਐਸੋਸੀਏਸ਼ਨ ਨੇ ਮੰਗੀ ਮੁਆਫ਼ੀ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਏਮਜ਼ ਦੇ ਕੁਝ ਵਿਦਿਆਰਥੀਆਂ ਦੁਆਰਾ ਰਾਮ ਲੀਲਾ ਸਕਿੱਟ ਦੀ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਘੁੰਮ ਰਹੀ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਅਸੀਂ ਇਸ ਸਕਿੱਟ ਦੇ ਸੰਚਾਲਨ ਲਈ ਮੁਆਫ਼ੀ ਮੰਗਦੇ ਹਾਂ ਜਿਸ ਦਾ....
ਸਰਕਾਰ ਕਿਸਾਨਾਂ ਨੂੰ ਪ੍ਰਤੀ ਏਕੜ 1000 ਰੁਪਏ ਮੁਹੱਈਆ ਕਰਵਾ ਰਹੀ ਤੇ ਉਦਯੋਗ ਵੀ ਇਸ ਵਾਰ ਪਰਾਲੀ ਖ਼ਰੀਦਣ ਆ ਰਹੇ - ਮੁੱਖ ਮੰਤਰੀ ਖੱਟਰ
. . .  1 day ago
ਚੰਡੀਗੜ੍ਹ, 17 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਦਯੋਗਾਂ ਨੂੰ ਈਥਾਨੌਲ ਊਰਜਾ ਉਤਪਾਦਨ ਲਈ ਪਰਾਲੀ ਦੀ ਵਰਤੋਂ ਕਰਨ ਲਈ ਕਿਹਾ ਹੈ। ਇਸ ਵਾਰ ਪਰਾਲੀ ਸਾੜਨ ਦੇ ਮਾਮਲੇ ਘੱਟ ਹਨ। ਅਸੀਂ ਉਨ੍ਹਾਂ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ...
ਬੇਮੌਸਮੇ ਮੀਂਹ ਨੇ ਝੋਨੇ ਦੀ ਕਟਾਈ ਦਾ ਕੰਮ ਰੋਕਿਆ
. . .  1 day ago
ਸੰਧਵਾਂ,17 ਅਕਤੂਬਰ (ਪ੍ਰੇਮੀ ਸੰਧਵਾਂ) ਝੋਨੇ ਦੀ ਕਟਾਈ ਦਾ ਕੰਮ ਹੁਣ ਜਦੋਂ ਪੂਰੇ ਜੋਰਾਂ 'ਤੇ ਚੱਲ ਰਿਹਾ ਸੀ ਤਾਂ ਕੁਦਰਤ ਦੀ ਕਰੋਪੀ ਕਾਰਨ ਰੁਕ-ਰੁਕ ਹੋ ਰਹੀ ਹਲਕੀ ਬਾਰਸ਼ ਨੇ ਝੋਨੇ ਦੀ ਕਟਾਈ ਦਾ ਕੰਮ ਰੋਕ ਕੇ ਰੱਖ ਦਿੱਤਾ। ਜਿਸ ਕਾਰਨ ਕਿਸਾਨ....
ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ, 1 ਜ਼ਖਮੀ
. . .  1 day ago
ਜੰਮੂ-ਕਸ਼ਮੀਰ, 17 ਅਕਤੂਬਰ - ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ ਤੇ 1 ਵਿਅਕਤੀ ਜ਼ਖਮੀ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਬਿਜਲੀ ਵਿਕਾਸ ਵਿਭਾਗ ਦੇ ਇਕ ਕਰਮਚਾਰੀ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ...
ਸੁਖਮਿੰਦਰ ਸਿੰਘ ਰਾਜਪਾਲ ਨੇ ਮੁੜ ਯੂਥ ਅਕਾਲੀ ਦਲ ਪ੍ਰਧਾਨ ਬਣਾਉਣ 'ਤੇ ਟੀਮ ਨਾਲ ਮਿਲ ਬਿਕਰਮ ਸਿੰਘ ਮਜੀਠੀਆ ਦਾ ਕੀਤਾ ਧੰਨਵਾਦ
. . .  1 day ago
ਜਲੰਧਰ, 17 ਅਕਤੂਬਰ : ਯੂਥ ਅਕਾਲੀ ਦਲ ਜਲੰਧਰ ਦੇ ਮੁੜ ਪ੍ਰਧਾਨ ਨਿਯੁਕਤ ਕੀਤੇ ਗਏ ਸੁਖਮਿੰਦਰ ਸਿੰਘ ਰਾਜਪਾਲ ਨੇ ਆਪਣੀ ਟੀਮ ਦੇ ਨਾਲ ਮਿਲ ਕੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ....
ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ
. . .  1 day ago
ਲਦਾਖ਼,17 ਅਕਤੂਬਰ - ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲਦਾਖ਼ ਨਾਲ ਸੰਬੰਧਿਤ ਵੱਖ -ਵੱਖ ਮੁੱਦਿਆਂ 'ਤੇ....
ਕੇਰਲ: ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਹੋਈਆਂ ਬਰਾਮਦ
. . .  1 day ago
ਕੇਰਲ, 17 ਅਕਤੂਬਰ - ਕੇਰਲ ਸਰਕਾਰ ਦਾ ਕਹਿਣਾ ਹੈ ਕਿ ਕੱਲ੍ਹ ਇਡੁੱਕੀ ਦੇ ਕੋੱਕਯਾਰ ਵਿਚ ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਬਰਾਮਦ ਹੋ...
ਕੈਪਟਨ ਸੰਦੀਪ ਸੰਧੂ ਨੇ ਨਕਾਰੇ ਮੁਹੰਮਦ ਮੁਸਤਫ਼ਾ ਦੇ ਦੋਸ਼
. . .  1 day ago
ਚੰਡੀਗੜ੍ਹ, 17 ਅਕਤੂਬਰ - ਇਹ ਅਫ਼ਸੋਸਨਾਕ ਹੈ ਕਿ ਮੁਹੰਮਦ ਮੁਸਤਫ਼ਾ ਮੇਰੇ ਉੱਤੇ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਮੈਂ 2 ਦਹਾਕਿਆਂ ਤੋਂ ਜਨਤਕ ਜੀਵਨ ਵਿਚ ਹਾਂ ਅਤੇ ਹਜ਼ਾਰਾਂ ਲੋਕਾਂ ਨਾਲ...
ਦਿੱਲੀ ਤੋਂ ਤਿਰੂਪਤੀ ਲਈ ਸਿੱਧੀ ਉਡਾਣ ਹੋਈ ਸ਼ੁਰੂ
. . .  1 day ago
ਨਵੀਂ ਦਿੱਲੀ: 17 ਅਕਤੂਬਰ ਨੂੰ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੇ ਦਿੱਲੀ ਤੋਂ ਤਿਰੂਪਤੀ ਲਈ ਦਿੱਲੀ ਤੋਂ ਸਪਾਈਸ ਜੈੱਟ ਉਡਾਣ ਦਾ ਉਦਘਾਟਨ ਕੀਤਾ। ਸਿੰਧੀਆ ਨੇ ਕਿਹਾ ਕਿ ਇਹ ਉਡਾਣ ਦੇਸ਼ ਦੀ ਰਾਜਨੀਤਕ ਰਾਜਧਾਨੀ ਨੂੰ ਦੇਸ਼....
ਪ੍ਰਿਅੰਕਾ ਗਾਂਧੀ ਯੂ.ਪੀ. 'ਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਹੋਵੇਗੀ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਪ੍ਰਿਅੰਕਾ ਗਾਂਧੀ ਵਾਡਰਾ ਉੱਤਰ ਪ੍ਰਦੇਸ਼ ਵਿਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਬਣੇਗੀ, ਪਾਰਟੀ ਦੇ ਨਵ-ਨਿਯੁਕਤ ਮੁਹਿੰਮ ਕਮੇਟੀ ਦੇ ਮੁਖੀ ਪੀਐਲ ਪੁਨੀਆ ਨੇ ਐਤਵਾਰ ਨੂੰ ਕਿਹਾ ਕਿ ਏ.ਆਈ.ਸੀ.ਸੀ. ...
ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ
. . .  1 day ago
ਹਰਿਆਣਾ , 17 ਅਕਤੂਬਰ - ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ ....
ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਡੇਰਾ ਸਵਾਮੀ ਜਗਤ ਗਿਰੀ ਵਿਖੇ ਹੋਏ ਨਤਮਸਤਕ
. . .  1 day ago
ਪਠਾਨਕੋਟ,17 ਅਕਤੂਬਰ (ਸੰਧੂ) ਪਠਾਨਕੋਟ ਦੇ ਚੱਕੀ ਪੁਲ ਦੇ ਨੇੜੇ ਸਥਿਤ ਹਿਮਾਚਲ ਪ੍ਰਦੇਸ਼ ਦੇ ਭਦਰੋਆ ਵਿਖੇ ਸਥਿਤ ਡੇਰਾ ਸਵਾਮੀ ਜਗਤ ਗਿਰੀ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਤਮਸਤਕ ਹੋਏ ਅਤੇ ਉਨ੍ਹਾਂ ...
ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ਨਾਲ ਜੁੜੇ ਸੰਘੀ ਢਾਂਚੇ ਉੱਤੇ ਸਿੱਧਾ ਹਮਲਾ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 17 ਅਕਤੂਬਰ - ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਵਿਚ ਬੀ.ਐੱਸ.ਐਫ. ਦੇ ਖੇਤਰੀ ਅਧਿਕਾਰ ਖੇਤਰ ਵਿਚ ਤੇਜ਼ੀ ਨਾਲ ਵਾਧਾ ਕਰਨ ਦਾ ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਵੈਸਾਖ ਸੰਮਤ 553

ਸ੍ਰੀ ਮੁਕਤਸਰ ਸਾਹਿਬ

ਵੱਖ-ਵੱਖ ਗੁਰੂ ਘਰਾਂ 'ਚ ਵਿਸਾਖੀ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ

99 ਪ੍ਰਾਣੀ ਅੰਮਿ੍ਤਪਾਨ ਕਰਕੇ ਗੁਰੂ ਵਾਲੇ ਬਣੇ
ਸ੍ਰੀ ਮੁਕਤਸਰ ਸਾਹਿਬ, 13 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਖ਼ਾਲਸੇ ਦਾ ਜਨਮ ਦਿਹਾੜਾ ਅੱਜ ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਭਾਈ ਗੁਰਜੀਤ ਸਿੰਘ ਹਜ਼ੂਰੀ ਰਾਗੀ ਦੇ ਜਥੇ ਵਲੋਂ ਮਨੋਹਰ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ | ਇਸ ਉਪਰੰਤ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਅੰਮਿ੍ਤਸਰ ਤੋਂ ਪਹੁੰਚੇ ਬਲਦੇਵ ਸਿੰਘ ਲੌਂਗੋਵਾਲ ਦੇ ਢਾਡੀ ਜਥੇ ਵਲੋਂ ਖ਼ਾਲਸਾ ਸਾਜਨਾ ਦਿਵਸ ਸਬੰਧੀ ਇਤਿਹਾਸ ਸਰਵਣ ਕਰਵਾਇਆ ਗਿਆ | ਇਸ ਮੌਕੇ ਹੀ ਗੁਰਮੇਲ ਸਿੰਘ ਭੁੱਟੀਵਾਲਾ, ਜਸਪਾਲ ਸਿੰਘ ਮਾਹਣੀਖੇੜਾ ਅਤੇ ਜੁਝਾਰ ਸਿੰਘ ਦੇ ਜਥਿਆਂ ਵਲੋਂ ਵੀ ਢਾਡੀ ਵਾਰਾਂ ਅਤੇ ਪ੍ਰਸੰਗ ਪੇਸ਼ ਕੀਤੇ ਗਏ | ਵਿਸਾਖੀ ਪੁਰਬ ਮੌਕੇ ਅੱਜ ਇਲਾਕੇ ਭਰ ਦੀ ਸੰਗਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਅਤੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਵੀ ਕੀਤਾ | ਗੁਰਦੁਆਰਾ ਤੰਬੂ ਸਾਹਿਬ ਵਿਖੇ ਅੰਮਿ੍ਤ ਸੰਚਾਰ ਕਰਵਾਇਆ ਗਿਆ ਜਿੱਥੇ 99 ਪ੍ਰਾਣੀ ਅੰਮਿ੍ਤਪਾਨ ਕਰਕੇ ਗੁਰੂ ਵਾਲੇ ਬਣੇ | ਭਾਈ ਮਹਾਂ ਸਿੰਘ ਦੀਵਾਨ ਹਾਲ ਵਿਚ ਸਿਹਤ ਵਿਭਾਗ ਵਲੋਂ ਕੋਰੋਨਾ ਵੈਕਸੀਨ ਲਾਉਣ ਲਈ ਵਿਸ਼ੇਸ਼ ਕੈਂਪ ਲਾਇਆ ਗਿਆ, ਜਿਸ ਵਿਚ ਸ਼ੋ੍ਰਮਣੀ ਕਮੇਟੀ ਕਰਮਚਾਰੀਆਂ ਨੇ ਸਹਿਯੋਗ ਦਿੱਤਾ | ਇਸ ਮੌਕੇ ਮੈਨੇਜਰ ਸੁਮੇਰ ਸਿੰਘ ਸਮੇਤ 85 ਵਿਅਕਤੀਆਂ ਵਲੋਂ ਕੋਰੋਨਾ ਵੈਕਸੀਨ ਲਗਵਾਈ ਗਈ | ਸਮਾਗਮ ਸਮੇਂ ਮੈਨੇਜਰ ਸੁਮੇਰ ਸਿੰਘ ਬਾਦੀਆਂ ਨੇ ਸਮੂਹ ਸੰਗਤ ਨੂੰ ਖ਼ਾਲਸਾ ਸਾਜਨਾ ਦਿਵਸ ਦੀ ਵਧਾਈ ਦਿੱਤੀ ਅਤੇ ਐਡੀਸ਼ਨਲ ਮੈਨੇਜਰ ਬਲਦੇਵ ਸਿੰਘ ਨੇ ਸੰਗਤ ਦਾ ਧੰਨਵਾਦ ਕੀਤਾ | ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ |
* ਗੁਰਦੁਆਰਾ ਬਾਬਾ ਨਾਮਦੇਵ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ
ਮਲੋਟ, (ਪਾਟਿਲ)-ਖ਼ਾਲਸੇ ਦੇ ਜਨਮ ਦਿਹਾੜੇ ਅਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਦੇ ਮੌਕੇ ਸਥਾਨਕ ਗੁਰਦੁਆਰਾ ਬਾਬਾ ਨਾਮਦੇਵ ਜੀ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਹਜ਼ੂਰੀ ਰਾਗੀ ਜਥੇ ਭਾਈ ਅੰਗਰੇਜ਼ ਸਿੰਘ ਖ਼ਾਲਸਾ ਤੇ ਸਾਥੀਆਂ ਨੇ ਗੁਰਬਾਣੀ ਜਸ ਨਾਲ ਸੰਗਤ ਨੂੰ ਜੋੜਿਆ | ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ: ਮੋਹਰ ਸਿੰਘ ਨੇ ਗੁਰਦੁਆਰਾ ਸਾਹਿਬ ਦੇ ਬੀਤੇ 43 ਸਾਲਾਂ ਦੇ ਸਮੇਂ ਵਿਚ ਸੰਗਤ ਦੁਆਰਾ ਦਿੱਤੇ ਸਹਿਯੋਗ ਦਾ ਬਾਖੂਬੀ ਜ਼ਿਕਰ ਕੀਤਾ | ਉਨ੍ਹਾਂ ਦੱਸਿਆ ਕਿ 11 ਅਪ੍ਰੈਲ ਨੂੰ ਸ੍ਰੀ ਅਖੰਡ ਪਾਠ ਆਰੰਭ ਕੀਤੇ ਗਏ ਸਨ ਅਤੇ ਬੀਤੇ ਦਿਨ ਸ੍ਰੀ ਨਿਸ਼ਾਨ ਸਾਹਿਬ 'ਤੇ ਚੋਲਾ ਚੜ੍ਹਾਉਣ ਦੀ ਰਸਮ ਕੀਤੀ ਗਈ | ਇਸ ਮੌਕੇ ਪ੍ਰਬੰਧਕ ਕਮੇਟੀ ਦੇ ਮੋਹਰ ਸਿੰਘ, ਗੁਰਤੇਜ ਸਿੰਘ, ਹਰਪਾਲ ਸਿੰਘ, ਗੁਰਲਾਲ ਸਿੰਘ ਪਾਟਿਲ, ਜਰਨੈਲ ਸਿੰਘ ਵਲੋਂ ਸਹਿਯੋਗ ਦੇਣ ਵਾਲੇ ਸੱਜਣਾਂ ਨੂੰ ਸਿਰੋਪੇ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਅਰਦਾਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ |
ਟਿੱਲਾ ਬਾਬਾ ਪੂਰਨ ਭਗਤ ਵਿਖੇ ਵਿਸਾਖੀ ਪੁਰਬ ਮਨਾਇਆ
ਸ੍ਰੀ ਮੁਕਤਸਰ ਸਾਹਿਬ, (ਰਣਜੀਤ ਸਿੰਘ ਢਿੱਲੋਂ)-ਮਾਲਵੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਟਿੱਲਾ ਬਾਬਾ ਪੂਰਨ ਭਗਤ ਪਿੰਡ ਭੁੱਟੀਵਾਲਾ ਵਿਖੇ ਵਿਸਾਖੀ ਪੁਰਬ ਧੂਮਧਾਮ ਨਾਲ ਮਨਾਇਆ ਗਿਆ | ਦੂਰ-ਦੁਰਾਡੇ ਤੋਂ ਵੱਡੀ ਗਿਣਤੀ ਵਿਚ ਸੰਗਤ ਨੇ ਇੱਥੇ ਪਹੁੰਚ ਕੇ ਮੱਥਾ ਟੇਕਿਆ ਅਤੇ ਧਾਰਮਿਕ ਦੀਵਾਨਾਂ ਵਿਚ ਹਾਜ਼ਰੀ ਭਰੀ | ਸਵੇਰ ਮੌਕੇ ਪਾਠ ਦਾ ਭੋਗ ਪਾਇਆ ਗਿਆ ਅਤੇ ਇਸ ਸਮੇਂ ਸੰਤ ਦਰਸ਼ਨ ਦਾਸ ਨੇ ਸੰਗਤ ਨੂੰ ਵਿਸਾਖੀ ਪੁਰਬ ਦੀ ਵਧਾਈ ਦਿੱਤੀ | ਇਸ ਉਪਰੰਤ ਸਾਧੂ ਸਿੰਘ ਕੋਟੜਾ ਜਟਾਣਾ ਦੇ ਪ੍ਰਸਿੱਧ ਕਵੀਸ਼ਰੀ ਜਥੇ ਨੇ ਇਤਿਹਾਸਕ ਪ੍ਰਸੰਗ ਪੇਸ਼ ਕੀਤੇ | ਗਾਇਕ ਨਛੱਤਰ ਰਾਂਝਾ ਨੇ ਵੀ ਧਾਰਮਿਕ ਗੀਤ ਪੇਸ਼ ਕੀਤੇ | ਵੱਖ-ਵੱਖ ਸਜੀਆਂ ਦੁਕਾਨਾਂ 'ਤੇ ਸਾਰਾ ਦਿਨ ਰੌਣਕ ਲੱਗੀ ਰਹੀ | ਲੋਕਾਂ ਨੇ ਖੀਣ-ਪੀਣ ਦੀਆਂ ਚੀਜ਼ਾਂ ਤੋਂ ਇਲਾਵਾ ਹੋਰ ਸਮਾਨ ਦੀ ਖ਼ਰੀਦੋ-ਫ਼ਰੋਖ਼ਤ ਵੀ ਕੀਤੀ | ਇਸ ਮੌਕੇ ਮਾਰਕਿਟ ਕਮੇਟੀ ਬਰੀਵਾਲਾ ਦੇ ਚੇਅਰਮੈਨ ਸੂਬਾ ਸਿੰਘ ਭੁੱਟੀਵਾਲਾ, ਸਾਬਕਾ ਸਰਪੰਚ ਤਰਸੇਮ ਸਿੰਘ, ਸਾਬਕਾ ਸੁਖਪਾਲ ਸਿੰਘ, ਸਾਬਕਾ ਸਰਪੰਚ ਜਗਸੀਰ ਸਿੰਘ, ਸਰਪੰਚ ਪਾਲ ਸਿੰਘ, ਜਗਦੇਵ ਸਿੰਘ, ਏ.ਐੱਸ.ਆਈ. ਗੁਰਮੇਲ ਸਿੰਘ ਢਿੱਲੋਂ, ਗੁਰਬਚਨ ਸਿੰਘ ਢਿੱਲੋਂ, ਸੁਖਦੇਵ ਸਿੰਘ ਬਰਾੜ, ਨੰਬਰਦਾਰ ਚੂਹੜ ਸਿੰਘ, ਸਿਮਰਜੀਤ ਸਿੰਘ ਢਿੱਲੋਂ, ਸਾਬਕਾ ਪੰਚ ਜਵੰਧ ਸਿੰਘ, ਸੁੰਦਰ ਸਿੰਘ, ਅਰਜਨ ਸਿੰਘ, ਬਿੱਕਰ ਸਿੰਘ, ਅੰਗਰੇਜ਼ ਸਿੰਘ, ਇਕਬਾਲ ਸਿੰਘ, ਪੰਚ ਕਾਲਾ ਸਿੰਘ, ਚਰਨਜੀਤ ਸਿੰਘ, ਰਾਜਪਾਲ ਸਿੰਘ, ਟੇਕ ਚੰਦ ਸ਼ਰਮਾ, ਹਰਮਨ ਢਿੱਲੋਂ, ਵਕੀਲ ਸਿੰਘ, ਜਤਿੰਦਰ ਸਿੰਘ, ਕੁਲਵਿੰਦਰ ਸਿੰਘ, ਨਿਰਮਲ ਸਿੰਘ, ਦਿਲਾਵਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |
ਵਿਸਾਖ ਮਹੀਨੇ ਦੀ ਸੰਗਰਾਂਦ ਮਨਾਈ
ਸ੍ਰੀ ਮੁਕਤਸਰ ਸਾਹਿਬ, (ਰਣਜੀਤ ਸਿੰਘ ਢਿੱਲੋਂ)-ਪਿੰਡ ਅਮਨਗੜ੍ਹ ਦੇ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਵਿਸਾਖ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ | ਕੋਆਪ੍ਰੇਟਿਵ ਸੁਸਾਇਟੀ ਦੇ ਪ੍ਰਧਾਨ ਮੱਖਣ ਸਿੰਘ ਨੇ ਦੱਸਿਆ ਕਿ ਇਸ ਮੌਕੇ ਬਾਣੀ ਦਾ ਪਾਠ ਕੀਤਾ ਗਿਆ | ਗੁਰੂ ਘਰ ਦੇ ਮੁੱਖ ਗ੍ਰੰਥੀ ਭਾਈ ਮਲਕੀਅਤ ਸਿੰਘ ਥਾਂਦੇਵਾਲਾ ਨੇ ਵਿਸਾਖੀ ਦੇ ਦਿਹਾੜੇ ਸਬੰਧੀ ਜਾਣਕਾਰੀ ਦਿੱਤੀ | ਇਸ ਸਮੇਂ ਐੱਨ.ਆਰ.ਆਈ. ਸੁਖਰਾਜ ਸਿੰਘ, ਸੁੰਦਰੀ ਸਿੰਘ ਇੰਦੌਰਾ, ਜੁਗਰਾਜ ਸਿੰਘ, ਖੁਸ਼ਪ੍ਰੀਤ ਸਿੰਘ, ਸਾਬਕਾ ਪੰਚ ਗਮਦੂਰ ਸਿੰਘ, ਗੁਰਮੁੱਖ ਸਿੰਘ, ਬੂਟਾ ਸਿੰਘ, ਪ੍ਰਧਾਨ ਬਿੱਕਰ ਸਿੰਘ, ਚਮਕੌਰ ਸਿੰਘ, ਟਿੱਲਾ ਇੰਦੌਰਾ ਆਦਿ ਸੰਗਤਾਂ ਹਾਜ਼ਰ ਸਨ |
ਵਿਸਾਖੀ ਮੌਕੇ ਸ੍ਰੀ ਅਖੰਡ ਪਾਠਾਂ ਦੀ ਲੜੀ ਦਾ ਸਮਾਪਤੀ ਸਮਾਗਮ
ਮਲੋਟ, (ਅਜਮੇਰ ਸਿੰਘ ਬਰਾੜ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਦਿਵਸ ਅਤੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਪਿੰਡ ਦਾਨੇਵਾਲਾ ਵਿਖੇ ਸ੍ਰੀ ਅਖੰਡ ਪਾਠਾਂ ਦੀ ਲੜੀ ਦਾ ਸਮਾਪਤੀ ਸਮਾਗਮ ਵੱਡੇ ਸਮਾਗਮ ਦੇ ਰੂਪ 'ਚ ਹੋਇਆ | ਸਮਾਗਮ ਦੌਰਾਨ ਇਲਾਕੇ ਦੇ ਪ੍ਰਸਿੱਧ ਹਜ਼ੂਰੀ ਰਾਗੀ ਭਾਈ ਜਤਿੰਦਰ ਸਿੰਘ ਖ਼ਾਲਸਾ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ, ਭਾਈ ਮਨਮੋਹਨਪ੍ਰੀਤ ਸਿੰਘ ਗੁੜਥੜੀ ਵਾਲੇ, ਭਾਈ ਗੁਰਬੀਰ ਸਿੰਘ ਮਲੇਸ਼ੀਆ ਵਾਲਿਆਂ ਅਤੇ ਭਾਈ ਚਰਨਜੀਤ ਸਿੰਘ ਅਬੋਹਰ ਵਾਲਿਆਂ ਦੇ ਕੀਰਤਨ ਦੀਵਾਨ ਸਜਾਏ ਗਏ | ਇਸ ਮੌਕੇ ਕੀਰਤਨੀ ਜਥਿਆਂ ਵਲੋਂ ਸੰਗਤਾਂ ਨੂੰ ਦਸਮੇਸ਼ ਪਿਤਾ ਦੁਆਰਾ ਬਖ਼ਸ਼ੀ ਸਿੱਖੀ ਅਤੇ ਅੰਮਿ੍ਤ ਦੀ ਦਾਤ ਬਾਰੇ ਵਿਸਥਾਰ ਸਹਿਤ ਚਾਨਣਾ ਪਾਇਆ ਅਤੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਉਪਰੰਤ ਗੁਰੂ ਘਰ ਦੇ ਮੁੱਖ ਸੇਵਾਦਾਰ ਬਾਬਾ ਬਲਜੀਤ ਸਿੰਘ ਨੇ ਸੰਗਤ ਦਾ ਧੰਨਵਾਦ ਕਰਦਿਆਂ ਸੰਗਤ ਨੂੰ ਆਪਣੇ ਮਹਾਨ ਵਿਰਸੇ ਤੋਂ ਸੇਧ ਲੈ ਕੇ ਗੁਰੂ ਵਾਲੇ ਬਣਨ 'ਤੇ ਗੁਰੂ ਦੀ ਬਖਸ਼ਿਸ਼ ਪੰਜਾਂ ਪਿਆਰਿਆਂ ਤੋਂ ਅੰਮਿ੍ਤ ਦੀ ਦਾਤ ਲੈ ਕੇ ਸਿੰਘ ਸਜਣ ਦੀ ਪ੍ਰੇਰਨਾ ਦਿੱਤੀ ਅਤੇ ਪੰਜਾਬੀ ਮਾਂ ਬੋਲੀ ਦਾ ਮਾਣ ਸਤਿਕਾਰ ਕਾਇਮ ਰੱਖਣ ਦੀ ਅਪੀਲ ਕੀਤੀ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਸਾਬਕਾ ਵਿਧਾਇਕ ਸ: ਹਰਪ੍ਰੀਤ ਸਿੰਘ ਅਤੇ ਜਥੇ: ਦਿਆਲ ਸਿੰਘ ਕੋਲਿਆਂਵਾਲੀ ਦੇ ਸਪੁੱਤਰ ਐਡਵੋਕੇਟ ਪਰਮਿੰਦਰ ਸਿੰਘ ਕੋਲਿਆਂਵਾਲੀ ਅਤੇ ਸਮੇਤ ਇਲਾਕੇ ਦੀਆਂ ਹੋਰ ਮਹਾਨ ਹਸਤੀਆਂ ਅਤੇ ਸ਼੍ਰੀ ਅਖੰਡ ਪਾਠਾਂ ਦੀ ਲੜੀ ਦੌਰਾਨ ਪਾਠਾਂ ਦੀ ਸੇਵਾ ਕਰਨ ਵਾਲੇ ਪਰਿਵਾਰਾਂ ਦਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਬੀਬੀ ਸੁਖਵਿੰਦਰ ਕੌਰ ਬਰਾੜ, ਬੀਬੀ ਬਲਵਿੰਦਰ ਕੌਰ, ਪ੍ਰਧਾਨ ਸਰੋਜ ਸਿੰਘ ਸਰਪੰਚ, ਪ੍ਰਧਾਨ ਅਵਤਾਰ ਸਿੰਘ ਸੋਨੀ, ਪੀ.ਏ.ਗੁਰਮੀਤ ਸਿੰਘ ਕੋਲਿਆਂਵਾਲੀ, ਪ੍ਰਧਾਨ ਹਰਪ੍ਰੀਤ ਸਿੰਘ ਹੈਪੀ, ਬਲਜਿੰਦਰ ਸਿੰਘ ਥਾਂਦੇਵਾਲਾ, ਕੌਂਸਲਰ ਅਸ਼ਵਨੀ ਖੇੜਾ, ਜਗਦੀਸ਼ ਖੇੜਾ, ਕਾਕਾ ਜਗਮੀਤ ਸਿੰਘ, ਸਾਹਬ ਸਿੰਘ ਘੈਂਟ, ਅਸ਼ਵਨੀ ਕੁਮਾਰ ਗੋਇਲ, ਰਾਜੂ ਵਧਵਾ ਸਮੇਤ ਹੋਰ ਵੱਡੀ ਗਿਣਤੀ 'ਚ ਸੰਗਤ ਹਾਜ਼ਰ ਸੀ |
ਖ਼ਾਲਸਾ ਸਾਜਨਾ ਦਿਵਸ ਮੌਕੇ 21 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਤਕਸੀਮ ਕੀਤਾ
ਮਲੋਟ, (ਪਾਟਿਲ)-ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਡਾ: ਸੁਖਦੇਵ ਸਿੰਘ ਗਿੱਲ ਜ਼ਿਲ੍ਹਾ ਕੋਆਰਡੀਨੇਟਰ ਸਮੂਹ ਸਮਾਜਸੇਵੀ ਸੰਸਥਾਵਾਂ ਅਤੇ ਧਾਰਮਿਕ ਜਥੇਬੰਦੀਆਂ ਦੀ ਅਗਵਾਈ 'ਚ ਰੇਲਵੇ ਲੰਗਰ ਸੇਵਾ ਸਮਿਤੀ ਮਲੋਟ ਵਲੋਂ 21 ਲੋੜਵੰਦ ਪਰਿਵਾਰਾਂ ਨੂੰ ਸੂਰਜਾ ਰਾਮ ਮਾਰਕੀਟ ਵਿਖੇ ਰਾਸ਼ਨ ਤਕਸੀਮ ਕੀਤਾ ਗਿਆ | ਇਸ ਮੌਕੇ ਰੇਲਵੇ ਲੰਗਰ ਸੇਵਾ ਸਮਿਤੀ ਦੇ ਪ੍ਰਧਾਨ ਸੁਨੀਲ ਕੁਮਾਰ ਅਤੇ ਸਮੂਹ ਅਹੁਦੇਦਾਰਾਂ ਦਾ ਧੰਨਵਾਦ ਕੀਤਾ ਗਿਆ | ਰਾਸ਼ਨ ਵਿਚ ਆਟਾ, ਚਾਵਲ, ਘਿਉ ਤੇ ਖੰਡ, ਮਸਾਲਾ, ਪੇਸਟ ਮੁਹੱਈਆ ਕਰਵਾਏ ਗਏ | ਪ੍ਰਧਾਨ ਸੁਨੀਲ ਕੁਮਾਰ ਨੇ ਕਿਹਾ ਕਿ ਰਾਸ਼ਨ ਲੋਕਾਂ ਦੇ ਸਹਿਯੋਗ ਨਾਲ ਹੀ ਲੋੜਵੰਦ ਪਰਿਵਾਰਾਂ ਨੂੰ ਵੰਡਿਆ ਜਾਂਦਾ ਹੈ | ਇਸ ਮੌਕੇ ਪ੍ਰਧਾਨ ਸੁਨੀਲ ਕੁਮਾਰ, ਸੰਦੀਪ ਕੁਮਾਰ, ਪਵਨ ਨੰਬਰਦਾਰ, ਜਸਵੀਰ ਸਿੰਘ, ਬਲਵੀਰ ਸਿੰਘ, ਮੰਦਰ ਸਿੰਘ, ਵਾਰਸ ਸਚਦੇਵਾ ਅਤੇ ਸਮੂਹ ਮੈਂਬਰ ਹਾਜ਼ਰ ਸਨ |

ਖੇਤ ਤੋਂ ਅਗਵਾ ਕੀਤੇ 52 ਸਾਲਾ ਕਿਸਾਨ ਨੂੰ ਛੁਡਵਾਇਆ

ਮੰਡੀ ਕਿੱਲਿਆਂਵਾਲੀ, 13 ਅਪ੍ਰੈਲ (ਇਕਬਾਲ ਸਿੰਘ ਸ਼ਾਂਤ)-ਲੰਬੀ ਪੁਲਿਸ ਨੇ ਹਨੀ ਟਰੈਪ ਤਹਿਤ ਫਤੂਹੀਵਾਲਾ ਤੋਂ ਅਗਵਾ ਕੀਤੇ 52 ਸਾਲਾ ਕਿਸਾਨ ਨੂੰ ਸਿਰਫ਼ ਇਕ ਘੰਟੇ 'ਚ ਅਗਵਾਕਾਰਾਂ ਦੇ ਚੰੁਗਲ ਤੋਂ ਛੁਡਵਾ ਕੇ ਦੋ ਔਰਤਾਂ ਅਤੇ ਇਕ ਨੌਜਵਾਨ ਨੂੰ ਡੱਬਵਾਲੀ ਤੋਂ ਕਾਬੂ ਕਰ ...

ਪੂਰੀ ਖ਼ਬਰ »

ਗਊਸ਼ਾਲਾ 'ਚ ਪਸ਼ੂਆਂ ਲਈ ਤੂੜੀ ਪਹੁੰਚਾਈ ਜਾਣ ਦੀ ਕੀਤੀ ਅਪੀਲ

ਮਲੋਟ, 13 ਅਪ੍ਰੈਲ (ਬਰਾੜ)-ਗ੍ਰਾਮ ਪੰਚਾਇਤ ਪਿੰਡ ਰੱਤਾ ਟਿੱਬਾ ਦੀ ਗਊਸ਼ਾਲਾ ਵਿਖੇ ਪਲ ਰਹੇ ਬੇਸਹਾਰਾ ਪਸ਼ੂਆਂ ਦੇ ਚਾਰੇ ਲਈ ਤੂੜੀ ਦਾ ਪ੍ਰਬੰਧ ਕਰਨ ਲਈ ਬੀ.ਡੀ.ਪੀ.ਓ ਸ: ਜਸਵੰਤ ਸਿੰਘ ਵੱਲੋਂ ਅਪੀਲ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਹਾੜੀ ਦਾ ਸੀਜਨ ਹੋਣ ਕਾਰਨ ਤੂੜੀ ਆਮ ਹੀ ...

ਪੂਰੀ ਖ਼ਬਰ »

ਗੈਸ ਏਜੰਸੀ ਦੇ ਕਰਮਚਾਰੀਆਂ ਨੇ ਕੋਰੋਨਾ ਵੈਕਸੀਨ ਲਗਵਾਈ

ਸ੍ਰੀ ਮੁਕਤਸਰ ਸਾਹਿਬ, 13 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਸਥਿਤ ਗੈਸ ਏਜੰਸੀ ਮੁਕਤਸਰ ਗੈਸ ਸੈਂਟਰ ਦੇ ਸਟਾਫ਼ ਵਲੋਂ ਮੁਖੀ ਵਿਜੇ ਸੱਚਦੇਵਾ ਅਤੇ ਮੈਨੇਜਰ ਰਮਨ ਕੁਮਾਰ ਦੀ ਅਗਵਾਈ ਹੇਠ ਕੋਰੋਨਾ ਤੋਂ ਬਚਾਅ ਲਈ ਵੈਕਸੀਨ ਲਗਵਾਈ ਗਈ | ਜ਼ਿਕਰਯੋਗ ਹੈ ...

ਪੂਰੀ ਖ਼ਬਰ »

ਕਾਲਜ ਵਿਦਿਆਰਥਣਾਂ ਨੇ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਜਾਗਰੂਕ ਕੀਤਾ

ਮਲੋਟ, 13 ਅਪ੍ਰੈਲ (ਪਾਟਿਲ)-ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਅਤੇ 6 ਪੀ ਬੀ (ਗਰਲ) ਬਟਾਲੀਅਨ ਦੇ ਕਰਨਲ ਅਮਿਤ ਡਾਂਗਵਾਲ, ਸੂਬੇਦਾਰ ਨਕੁਲ ਐਨ, ਹੌਲਦਾਰ ਮਨਦੀਪ ਸਿੰਘ ਦੇ ਸਹਿਯੋਗ ਨਾਲ ਸ਼ਹਿਰ ਵਿਚ ਜਨਤਕ ਥਾਵਾਂ 'ਤੇ ਪਲਾਸਟਿਕ ਦੀ ਵਰਤੋਂ ਨਾਲ ਵਾਤਾਵਰਣ 'ਤੇ ਪੈ ਰਹੇ ...

ਪੂਰੀ ਖ਼ਬਰ »

195ਵੇਂ ਦਿਨ ਵੀ ਕਿਸਾਨਾਂ ਦਾ ਰੋਸ ਧਰਨਾ ਜਾਰੀ

ਗਿੱਦੜਬਾਹਾ, 13 ਅਪ੍ਰੈਲ (ਪਰਮਜੀਤ ਸਿੰਘ ਥੇੜ੍ਹੀ)-ਤਾਲਮੇਲਵਾਂ ਸੰਘਰਸ਼ ਕਮੇਟੀ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਕਾਰਜਕਾਰੀ ਪ੍ਰਧਾਨ ਸੁਖਮੰਦਰ ਸਿੰਘ ਹੁਸਨਰ ਦੀ ਅਗਵਾਈ ਵਿਚ ਅੱਜ ਵਿਸਾਖੀ ਵਾਲੇ ਦਿਨ ਵੀ ...

ਪੂਰੀ ਖ਼ਬਰ »

ਡੇਰਾ ਬਾਬਾ ਕ੍ਰਿਸ਼ਨ ਦਾਸ ਵਿਖੇ ਸ਼ੈੱਡ ਦਾ ਲੈਂਟਰ ਪਾਇਆ

ਦੋਦਾ, 13 ਅਪ੍ਰੈਲ (ਰਵੀਪਾਲ)-ਡੇਰਾ ਸੰਤ ਬਾਬਾ ਕ੍ਰਿਸ਼ਨ ਦਾਸ ਦੋਦਾ ਵਿਖੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਉਸਾਰੀ ਅਧੀਨ ਸ਼ੈੱਡ ਦਾ ਲੈਂਟਰ ਪਾਇਆ ਗਿਆ | ਇਸ ਡੇਰੇ ਅਤੇ ਗਊਸ਼ਾਲਾ ਦੀ ਦੇਖ-ਰੇਖ ਕਰ ਰਹੀ ਗਊਸੇਵਾ ਸੰਮਤੀ ਦੇ ਪ੍ਰਧਾਨ ਸੁਖਪਾਲ ਬਰਾੜ, ਬੋਹੜ ਸਿੰਘ ਮੈਂਬਰ ...

ਪੂਰੀ ਖ਼ਬਰ »

95 ਵਰਿ੍ਹਆਂ ਦੀ ਮਾਤਾ ਨੇ ਲਗਵਾਈ ਕੋਰੋਨਾ ਵੈਕਸੀਨ

ਦੋਦਾ, 13 ਅਪ੍ਰੈਲ (ਰਵੀਪਾਲ)-ਸੀਨੀਅਰ ਮੈਡੀਕਲ ਅਫ਼ਸਰ ਡਾ:ਰਮੇਸ਼ ਕੁਮਾਰੀ ਕੰਬੋਜ ਦੀ ਅਗਵਾਈ ਹੇਠ ਸਿਹਤ ਵਿਭਾਗ ਦੋਦਾ ਦੀ ਟੀਮ ਵਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਨਿਰੰਕਾਰੀ ਭਵਨ ਕੋਟਭਾਈ 'ਚ ਕੋਰੋਨਾ ਵੈਕਸੀਨੇਸ਼ਨ ਕੈਂਪ ਲਾਇਆ ਗਿਆ, ਜਿਸ 'ਚ ਕੋਰੋਨਾ ...

ਪੂਰੀ ਖ਼ਬਰ »

ਪਿੰਡ ਆਧਨੀਆਂ ਵਿਖੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ

ਲੰਬੀ, 13 ਅਪੈ੍ਰਲ (ਮੇਵਾ ਸਿੰਘ)-ਬਲਾਕ ਲੰਬੀ ਦੇ ਪਿੰਡ ਆਧਨੀਆਂ ਦੀ ਦਾਣਾ ਮੰਡੀ ਵਿਖੇ ਕਣਕ ਦੀ ਖ਼ਰੀਦ ਦਾ ਕੰਮ ਬਕਾਇਦਾ ਸ਼ੁਰੂ ਹੋ ਗਿਆ ਹੈ | ਜਾਣਕਾਰੀ ਦਿੰਦਿਆਂ ਪਿੰਡ ਆਧਨੀਆਂ ਦੇ ਸਰਪੰਚ ਇਕਬਾਲ ਸਿੰਘ ਮਾਨ ਡਾਇਰੈਕਟਰ ਮਾਰਕੀਟ ਕਮੇਟੀ ਮਲੋਟ ਨੇ ਦੱਸਿਆ ਕਿ ਖ਼ਰੀਦ ...

ਪੂਰੀ ਖ਼ਬਰ »

ਕਾਲੇ ਖੇਤੀ ਕਾਨੂੰਨ ਰੱਦ ਹੋਣ ਤੱਕ ਸੰਘਰਸ਼ ਜਾਰੀ ਰਹੇਗਾ-ਸਿੰਘੇਵਾਲਾ

ਲੰਬੀ, 13 ਅਪੈ੍ਰਲ (ਮੇਵਾ ਸਿੰਘ)-ਕੇਂਦਰੀ ਖ਼ੁਰਾਕ ਮੰਤਰੀ ਪਿਯੂਸ਼ ਗੋਇਲ ਵਲੋਂ ਕੀਤੇ ਟਵੀਟ ਕਿ ਪੰਜਾਬ ਭਰ ਵਿਚ ਜ਼ਮੀਨ ਠੇਕੇ 'ਤੇ ਲੈ ਕੇ ਖੇਤੀ ਕਰਦੇ ਕਿਸਾਨਾਂ ਨੂੰ ਵੀ ਕੇਂਦਰ ਹੁਣ ਸਿੱਧੀ ਅਦਾਇਗੀ ਕਰੇਗਾ, ਬਾਰੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲੰਬੀ ...

ਪੂਰੀ ਖ਼ਬਰ »

ਲੋਕਾਂ ਨੂੰ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 13 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਮਾਣਯੋਗ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਵਿਚ ਦਾਖ਼ਲਾ ਮੁਹਿੰਮ ਦੀ ਲੜੀ ਤਹਿਤ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਪ੍ਰਭਜੋਤ ...

ਪੂਰੀ ਖ਼ਬਰ »

ਆਨਲਾਈਨ ਬਦਲੀਆਂ ਸਬੰਧੀ ਤੁਰੰਤ ਦਖ਼ਲ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, ਮਲੋਟ, 13 ਅਪ੍ਰੈਲ (ਢਿੱਲੋਂ, ਪਾਟਿਲ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਦਹਾਕਿਆਂ ਦੀ ਜੱਦੋ-ਜਹਿਦ ਤੋਂ ਬਾਅਦ ਅਤੇ ਸਾਂਝੇ ਅਧਿਆਪਕ ਮੋਰਚੇ ਦੇ ਯਤਨਾਂ ਸਦਕਾ ਹੋਂਦ ਵਿਚ ਆਈ ਅਧਿਆਪਕ ਤਬਾਦਲਾ ਨੀਤੀ ਨੂੰ ਲਾਗੂ ਕਰਨ ਵਿਚ ਸਿੱਖਿਆ ਵਿਭਾਗ ...

ਪੂਰੀ ਖ਼ਬਰ »

ਖਾਲੀ ਪਲਾਟ 'ਚ ਉੱਗੇ ਸਰਕੰਡਿਆਂ ਨੂੰ ਲੱਗੀ ਅੱਗ

ਸ੍ਰੀ ਮੁਕਤਸਰ ਸਾਹਿਬ, 13 ਅਪ੍ਰੈਲ (ਹਰਮਹਿੰਦਰ ਪਾਲ)-ਸ਼ਹਿਰ ਦੀ ਬਾਗਵਾਲੀ ਗਲੀ 'ਚ ਸਥਿਤ ਵੋਹਰਾ ਕਾਲੋਨੀ ਵਿਖੇ ਸਵੇਰੇ ਕਰੀਬ 10:30 ਵਜੇ ਉਸ ਸਮੇਂ ਖਲਬਲੀ ਮਚ ਗਈ ਜਦੋਂ 4 ਪਲਾਂਟ 'ਚ ਉੱਗੇ ਸਰਕੰਡਿਆਂ 'ਚ ਅੱਗ ਲੱਗ ਗਈ, ਜਿਸ ਨਾਲ ਪੂਰੀ ਵੋਹਰਾ ਕਾਲੋਨੀ ਹਰਕਤ ਵਿਚ ਆ ਗਈ | ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ 59 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ

ਸ੍ਰੀ ਮੁਕਤਸਰ ਸਾਹਿਬ, 13 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਦੇ 59 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ ਦੇ 26, ਮਲੋਟ 1, ਗਿੱਦੜਬਾਹਾ 7, ਪਿੰਡ ਬਾਦਲ 3, ਲੰਬੀ 3, ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਦੀ ਫਾਰਮ ਹਾਊਸ ਵਾਲੀ ਸਿਆਸਤ ਨੇ ਸੂਬੇ ਦਾ ਨਾਸ਼ ਕਰ ਦਿੱਤਾ ਹੈ-ਹਰਸਿਮਰਤ ਕੌਰ ਬਾਦਲ

ਲੰਬੀ, 13 ਅਪ੍ਰੈਲ (ਸ਼ਿਵਰਾਜ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ੁਰੂ ਤੋਂ ਹੀ ਕਿਹਾ ਹੈ ਕਿ ਜਿਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਹਮਲੇ ਕੀਤੇ, ਜਿਨ੍ਹਾਂ ਨੇ ਕਰਵਾਏ ਅਤੇ ਜਿਹੜੇ ਸਿਆਸੀ ਰੋਟੀਆਂ ਸੇਕਣ ਵਿਚ ਲੱਗੇ ਹੋਏ ...

ਪੂਰੀ ਖ਼ਬਰ »

ਮਨਰੇਗਾ ਵਰਕਰਜ਼ ਯੂਨੀਅਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 13 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਮਨਰੇਗਾ ਵਰਕਰਜ਼ ਯੂਨੀਅਨ (ਜੈ ਸਿੰਘ ਫਿਲੌਰ) ਦੀ ਮੀਟਿੰਗ ਪਿੰਡ ਮੌੜ ਵਿਖੇ ਬਲਾਕ ਪ੍ਰਧਾਨ ਬਲਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਨਰੇਗਾ ਵਰਕਰਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ | ਆਗੂਆਂ ...

ਪੂਰੀ ਖ਼ਬਰ »

ਐੱਲ.ਬੀ.ਸੀ.ਟੀ. ਵਲੋਂ 50ਵਾਂ ਮੁਫ਼ਤ ਕਟਾਈ-ਸਿਲਾਈ ਸੈਂਟਰ ਖੋਲਿ੍ਹਆ

ਸ੍ਰੀ ਮੁਕਤਸਰ ਸਾਹਿਬ, 13 ਅਪ੍ਰੈਲ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਮਾਜ ਸੇਵੀ ਸੰਸਥਾ ਐੱਲ.ਬੀ.ਸੀ.ਟੀ. (ਲਾਰਡ ਬੁੱਧਾ ਚੈਰੀਟੇਬਲ ਟਰੱਸਟ) ਵਲੋਂ ਅੱਜ ਸਥਾਨਕ ਡੇਰਾ ਸੰਤ ਬਾਬਾ ਬੱਗੂ ਭਗਤ, ਸਾਂਝਾ ਦਰਬਾਰ ਸੰਤ ਮੰਦਰ ਵਿਖੇ 50ਵਾਂ ਮੁਫ਼ਤ ਕਟਾਈ-ਸਿਲਾਈ ਸੈਂਟਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX