ਤਾਜਾ ਖ਼ਬਰਾਂ


ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  10 minutes ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  24 minutes ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 1 hour ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  about 1 hour ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  about 2 hours ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  about 3 hours ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  about 3 hours ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 3 hours ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  about 3 hours ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  about 3 hours ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  about 3 hours ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  about 4 hours ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  about 4 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  about 5 hours ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  about 5 hours ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  about 5 hours ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  about 5 hours ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  about 5 hours ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  1 minute ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  about 6 hours ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  about 6 hours ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  about 6 hours ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  about 7 hours ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  about 7 hours ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋ ਖਟਕੜ ਕਲਾਂ 'ਚ ਸ਼ਹੀਦਾਂ ਨੂੰ ਸਿਜਦਾ
. . .  about 7 hours ago
ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ ਵਿਖੇ ‍ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ | ਉਨ੍ਹਾਂ ਆਖਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਵੈਸਾਖ ਸੰਮਤ 553

ਮਾਨਸਾ

ਕਾਲੇ ਕਾਨੂੰਨ ਰੱਦ ਕਰਵਾਉਣ ਲਈ 196ਵੇਂ ਦਿਨ ਵੀ ਕਿਸਾਨ ਧਰਨਿਆਂ 'ਚ ਡਟੇ ਰਹੇ

ਮਾਨਸਾ, 13 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ) - ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਅਤੇ ਐਮ.ਐਸ.ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਕਿਸਾਨਾਂ ਵਲੋਂ ਜ਼ਿਲੇ੍ਹ 'ਚ ਵੱਖ-ਵੱਖ ਥਾਵਾਂ 'ਤੇ 196ਵੇਂ ਦਿਨ ਵੀ ਰੋਸ ਮੁਜ਼ਾਹਰੇ ਜਾਰੀ ਰੱਖੇ ਗਏ | ਸਥਾਨਕ ਰੇਲਵੇ ਪਾਰਕਿੰਗ 'ਚ ਧਰਨੇ ਨੂੰ ਸੰਬੋਧਨ ਕਰਦਿਆਂ ਤੇਜ ਸਿੰਘ ਚਕੇਰੀਆਂ, ਮੇਜਰ ਸਿੰਘ ਦੂਲੋਵਾਲ ਨੇ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ 'ਤੇ ਕਾਰਪੋਰੇਟ ਘਰਾਣਿਆਂ ਦੀ ਰਖੇਲ ਬਣੀ ਹੋਈ ਹੈ | ਉਨ੍ਹਾਂ ਕਿਹਾ ਕਿ ਜੇਕਰ ਨਵੇਂ ਕਾਨੂੰਨ ਇੰਨ-ਬਿੰਨ ਲਾਗੂ ਹੋ ਜਾਂਦੇ ਹਨ ਤਾਂ ਕਿਸਾਨਾਂ ਦੇ ਨਾਲ ਆੜ੍ਹਤੀਆਂ ਤੇ ਮਜ਼ਦੂਰਾਂ ਦਾ ਵੀ ਆਰਥਿਕ ਤੌਰ 'ਤੇ ਲੱਕ ਟੁੱਟ ਜਾਵੇਗਾ | ਉਨ੍ਹਾਂ ਐਲਾਨ ਕੀਤਾ ਕਿ ਕਾਨੂੰਨ ਰੱਦ ਹੋਣ ਤੱਕ ਮੋਰਚਾ ਜਾਰੀ ਰਹੇਗਾ | ਇਸ ਮੌਕੇ ਭਜਨ ਸਿੰਘ ਘੁੰਮਣ, ਕਾ: ਕ੍ਰਿਸ਼ਨ ਜੋਗਾ, ਜਸਵੰਤ ਸਿੰਘ ਫਫੜੇ, ਧੰਨਾ ਮੱਲ ਗੋਇਲ, ਐਡਵੋਕੇਟ ਬਲਵੀਰ ਕੌਰ, ਸ਼ਿੰਦਰਪਾਲ ਕੌਰ, ਸੁਖਚਰਨ ਸਿੰਘ ਦਾਨੇਵਾਲੀਆ, ਕੇਵਲ ਸਿੰਘ ਅਕਲੀਆ ਆਦਿ ਨੇ ਸੰਬੋਧਨ ਕੀਤਾ |
ਕਿਸਾਨਾਂ ਵਲੋਂ ਰਿਲਾਇੰਸ ਤੇਲ ਪੰਪ ਅੱਗੇ ਧਰਨਾ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ- ਸਥਾਨਕ ਰਿਲਾਇੰਸ ਪੈਟਰੋਲ ਪੰਪ ਅੱਗੇ ਕਿਸਾਨਾਂ ਨੇ ਧਰਨਾ ਜਾਰੀ ਰੱਖਿਆ ਅਤੇ ਵਿਸਾਖੀ ਦਾ ਤਿਉਹਾਰ ਮਨਾਇਆ ਜਿਸ ਦੌਰਾਨ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਕੀਤੀ | ਬੁਲਾਰਿਆਂ ਨੇ ਕਿਹਾ ਕਿ ਵਿਸਾਖੀ ਦੇ ਪਾਵਨ ਪਵਿੱਤਰ ਦਿਹਾੜੇ ਤੇ ਗੁਰੂਆਂ ਪੀਰਾਂ ਦੀ ਧਰਤੀ 'ਤੇ ਪ੍ਰਣ ਕਰਦੇ ਹਾਂ ਕਿ ਕੇਂਦਰ ਸਰਕਾਰ ਵਲੋਂ ਕਾਲੇ ਖੇਤੀ ਕਾਨੂੰਨਾਂ ਅਤੇ ਹੋਰਨਾਂ ਕਿਸਾਨਾਂ ਸੰਕਟਾਂ ਲਈ ਜ਼ਿੰਮੇਵਾਰ ਸਰਕਾਰਾਂ ਖ਼ਿਲਾਫ਼ ਜੰਗ ਜਾਰੀ ਰੱਖਾਂਗੇ | ਉਨ੍ਹਾਂ ਕਿਹਾ ਕਿ ਡਾ: ਭੀਮ ਰਾਓ ਅੰਬੇਦਕਰ ਦੀ ਜਯੰਤੀ ਦੇ ਮੌਕੇ 'ਤੇ ਹਰਲ ਉਲਾਸ ਨਾਲ ਹਰ ਇਕ ਧਰਨੇ 'ਤੇ ਮਨਾਈ ਜਾਵੇਗੀ | ਇਸ ਮੌਕੇ ਸਵਰਨ ਸਿੰਘ ਬੋੜਾਵਾਲ, ਮਹਿੰਦਰ ਸਿੰਘ ਦਿਆਲਪੁਰਾ, ਜਸਵੰਤ ਸਿੰਘ ਬੀਰੋਕੇ, ਐਡਵੋਕੇਟ ਸਵਰਨਜੀਤ ਸਿੰਘ ਦਲਿਓ, ਹਰਦਿਆਲ ਸਿੰਘ ਦਾਤੇਵਾਸ਼, ਭੂਰਾ ਸਿੰਘ ਅਹਿਮਦਪੁਰ, ਨੰਬਰਦਾਰ ਜਰਨੈਲ ਸਿੰਘ ਗੁਰਨੇ ਕਲਾਂ, ਸਰੂਪ ਸਿੰਘ ਗੁਰਨੇ, ਗੁਰਦੇਵ ਦਾਸ ਬੋੜਾਵਾਲ, ਅਮਰਜੀਤ ਸਿੰਘ ਅਹਿਮਦਪੁਰ, ਹਰਿੰਦਰ ਸਿੰਘ ਸੋਢੀ, ਸੁਰਜੀਤ ਸਿੰਘ ਅਹਿਮਦਪੁਰ, ਰੁਮਾਲਾ ਸਿੰਘ ਬੀਰੋਕੇ ਖੁਰਦ ਆਦਿ ਹਾਜ਼ਰ ਸਨ |
ਜਲਿ੍ਹਆਂਵਾਲਾ ਬਾਗ ਗੋਲੀਕਾਂਡ ਦੀ ਨਿੰਦਾ ਕੀਤੀ
ਬਰੇਟਾ ਤੋਂ ਪਾਲ ਸਿੰਘ ਮੰਡੇਰ/ਜੀਵਨ ਸ਼ਰਮਾ ਅਨੁਸਾਰ- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਸਥਾਨਕ ਰੇਲਵੇ ਸਟੇਸ਼ਨ ਨੇੜੇ ਧਰਨਾ ਜਾਰੀ ਹੈ | ਆਗੂਆਂ ਨੇ 13 ਅਪ੍ਰੈਲ 1919 ਨੂੰ ਵਿਸਾਖੀ ਵਾਲੇ ਦਿਨ ਅੰਗਰੇਜ਼ ਹਕੂਮਤ ਵਲੋਂ ਜਲਿ੍ਹਆਂਵਾਲੇ ਬਾਗ ਵਿਚ ਨਿਹੱਥੇ ਲੋਕਾਂ 'ਤੇ ਅੰਨ੍ਹੇਵਾਹ ਤਸ਼ੱਦਦ ਕਰ ਕੇ ਉਨ੍ਹਾਂ ਨੂੰ ਮੌਤ ਦੇ ਘਾਟ ਉਤਾਰਨ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਅਤੇ ਕਿਹਾ ਕਿ ਅੱਜ ਵੀ ਕੇਂਦਰ ਸਰਕਾਰ ਵਲੋਂ ਆਪਣੇ ਹੱਕਾਂ ਦੀ ਰਾਖੀ ਲਈ ਸ਼ਾਂਤਮਈ ਅੰਦੋਲਨ ਕਰ ਰਹੇ ਕਿਸਾਨਾਂ 'ਤੇ ਜਬਰ ਕਰ ਕੇ ਅੰਗਰੇਜ਼ਾਂ ਦੀ ਸੋਚ ਨੂੰ ਅੱਗੇ ਤੋਰਿਆ ਜਾ ਰਿਹਾ ਹੈ ਪਰ ਕਿਸਾਨ ਕੇਂਦਰ ਸਰਕਾਰ ਦੀਆਂ ਲਾਠੀਆਂ, ਗੋਲੀਆਂ ਤੋਂ ਨਹੀਂ ਡਰਦੇ, ਸਗੋਂ ਸ਼ਾਂਤਮਈ ਰਹਿ ਕੇ ਜਬਰ ਦਾ ਜਵਾਬ ਦੇ ਰਹੇ ਹਨ | ਉਨ੍ਹਾਂ ਮੰਗ ਕੀਤੀ ਕਿ ਖੇਤੀ ਵਿਰੋਧੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ | ਧਰਨੇ ਨੂੰ ਚਰਨਜੀਤ ਸਿੰਘ ਕਿਸ਼ਨਗੜ੍ਹ, ਦਸੌਂਧਾ ਸਿੰਘ ਬਹਾਦਰਪੁਰ, ਅਮਰੀਕ ਸਿੰਘ ਬਰੇਟਾ, ਪੂਰਨ ਸਿੰਘ ਕੁੱਲਰੀਆਂ, ਮੇਲਾ ਸਿੰਘ ਦਿਆਲਪੁਰਾ, ਵਸਾਵਾ ਸਿੰਘ ਧਰਮਪੁਰਾ, ਸੁਰਜੀਤ ਕੌਰ ਬਹਾਦਰਪੁਰ, ਅਮਰਜੀਤ ਕੌਰ ਬਹਾਦਰਪੁਰ ਨੇ ਸੰਬੋਧਨ ਕੀਤਾ |
ਜਲਿ੍ਹਆਂਵਾਲੇ ਬਾਗ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸਥਾਨਕ ਰਿਲਾਇੰਸ ਪੰਪ ਅੱਗੇ ਧਰਨਾ ਜਾਰੀ ਰੱਖਿਆ ਹੋਇਆ ਹੈ | ਬੁਲਾਰਿਆਂ ਨੇ ਅੰਗਰੇਜ਼ ਸਾਮਰਾਜ ਵਲੋਂ ਅੰਮਿ੍ਤਸਰ ਵਿਖੇ 1919 ਵਿਚ ਹੋਏ ਜਲਿ੍ਹਆਂਵਾਲਾ ਬਾਗ ਦੇ ਸਾਕੇ ਦੀ ਨਿਖੇਧੀ ਕੀਤੀ ਅਤੇ ਸ਼ਹੀਦਾਂ ਨੂੰ ਦੋ ਮਿੰਟ ਦਾ ਮੌਨ ਧਾਰਨ ਕਰ ਕੇ ਸ਼ਰਧਾਂਜਲੀ ਅਰਪਿਤ ਕੀਤੀ | ਗੁਰੂ ਗੋਬਿੰਦ ਸਿੰਘ ਜੀ ਨੇ 13 ਅਪ੍ਰੈਲ ਨੂੰ ਖਾਲਸੇ ਦੀ ਸਾਜਣਾ ਕੀਤੀ ਅਤੇ ਜਬਰ ਜ਼ੁਲਮ ਖ਼ਿਲਾਫ਼ ਹਥਿਆਰਬੰਦ ਖ਼ਾਲਸਾ ਫ਼ੌਜ ਬਣਾਈ ਉਨ੍ਹਾਂ ਕਿਹਾ ਕਿ ਅੱਜ ਕੇਂਦਰ ਸਰਕਾਰ ਦੇ ਜਬਰ ਖ਼ਿਲਾਫ਼ ਵੱਡੀ ਲਾਮਬੰਦੀ ਦੀ ਲੋੜ ਹੈ ਅਤੇ 21 ਅਪ੍ਰੈਲ ਨੂੰ ਵੱਡਾ ਕਾਫ਼ਲਾ ਖਨੌਰੀ ਬਾਰਡਰ ਤੋਂ ਦਿੱਲੀ ਲਈ ਰਵਾਨਾ ਹੋਵੇਗਾ | ਇਸ ਮੌਕੇ ਜੋਗਿੰਦਰ ਸਿੰਘ ਦਿਆਲਪੁਰਾ, ਸੁਖਪਾਲ ਸਿੰਘ ਗੋਰਖਨਾਥ, ਮੇਜਰ ਸਿੰਘ ਗੋਬਿੰਦਪੁਰਾ, ਸਰੋਜ ਕੌਰ ਦਿਆਲਪੁਰਾ, ਸੁਖਦੇਵ ਸਿੰਘ ਖੁਡਾਲ, ਸੁਖਪਾਲ ਸਿੰਘ ਨੇ ਸੰਬੋਧਨ ਕੀਤਾ |

ਵਿਸਾਖੀ ਮੇਲੇ ਦੌਰਾਨ ਸਿੱਖਿਆ ਵਿਭਾਗ ਨੇ ਬੱਚਿਆਂ ਨੂੰ ਸਰਕਾਰੀ ਸਕੂਲ 'ਚ ਪੜ੍ਹਾਉਣ ਲਈ ਪ੍ਰੇਰਿਆ

ਤਲਵੰਡੀ ਸਾਬੋ, 13 ਅਪ੍ਰੈਲ (ਰਵਜੋਤ ਸਿੰਘ ਰਾਹੀ) - ਸਿੱਖਿਆ ਵਿਭਾਗ ਪੰਜਾਬ ਦੀ ਦਾਖਲਾ ਮੁਹਿੰਮ ਤਹਿਤ ਵਿਭਾਗ ਵਲੋਂ ਵਿਸਾਖੀ ਮੌਕੇ ਦਮਦਮਾ ਸਾਹਿਬ ਵਿਖੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਲਈ ਮਾਪਿਆਂ ਨੂੰ ਸੱਦਾ ਦਿੱਤਾ ਗਿਆ, ਜਿਸ ਤਹਿਤ ਜ਼ਿਲ੍ਹਾ ...

ਪੂਰੀ ਖ਼ਬਰ »

ਆਰਥਿਕ ਤੰਗੀ ਕਾਰਨ ਵਿਅਕਤੀ ਵਲੋਂ ਖ਼ੁਦਕੁਸ਼ੀ

ਸਰਦੂਲਗੜ੍ਹ, 13 ਅਪ੍ਰੈਲ (ਪ੍ਰਕਾਸ਼ ਸਿੰਘ ਜ਼ੈਲਦਾਰ)- ਨੇੜਲੇ ਪਿੰਡ ਸਰਦੂਲੇਵਾਲਾ ਵਿਖੇ ਇਕ ਵਿਅਕਤੀ ਵਲੋਂ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ | ਸਰਪੰਚ ਕੁਲਵਿੰਦਰ ਸਿੰਘ ਮੁਤਾਬਿਕ ਮਲਕੀਤ ਸਿੰਘ (55) ਮਿਹਨਤ ਮਜ਼ਦੂਰੀ ਨਾਲ ਪਰਿਵਾਰ ਦਾ ਪੇਟ ਪਾਲਦਾ ਸੀ | ਘਰ ਦੀ ...

ਪੂਰੀ ਖ਼ਬਰ »

ਨਗਰ ਕੌ ਾਸਲ ਬੁਢਲਾਡਾ, ਬਰੇਟਾ ਅਤੇ ਨਗਰ ਪੰਚਾਇਤ ਬੋਹਾ ਦੇ ਕਾਂਗਰਸੀ ਕੌਂਸਲਰਾਂ ਨੂੰ ਮਿਲੇ ਖਜਾਨਾ ਮੰਤਰੀ

ਬੁਢਲਾਡਾ, 13 ਅਪ੍ਰੈਲ (ਸਵਰਨ ਸਿੰਘ ਰਾਹੀ) - ਨਗਰ ਕੌਂਸਲ ਬੁਢਲਾਡਾ, ਬਰੇਟਾ ਅਤੇ ਨਗਰ ਪੰਚਾਇਤ ਬੋਹਾ ਦੇ ਪ੍ਰਧਾਨਾਂ ਸਬੰਧੀ ਆਮ ਸਹਿਮਤੀ ਬਣਾਉਣ ਲਈ ਕਾਂਗਰਸੀ ਕੌਂਸਲਰਾਂ ਦੇ ਵਿਚਾਰ ਜਾਣਨ ਲਈ ਇਥੇ ਪੁੱਜੇ ਰਾਜ ਦੇ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ...

ਪੂਰੀ ਖ਼ਬਰ »

ਜੋਗਾ ਕਸਬੇ ਦੇ ਵਿਕਾਸ ਕਾਰਜਾਂ 'ਚ ਠੇਕੇਦਾਰ ਵਲੋਂ ਲਾਪਰਵਾਹੀ ਵਰਤਣ ਦੇ ਦੋਸ਼

ਜੋਗਾ, 13 ਅਪ੍ਰੈਲ (ਹਰਜਿੰਦਰ ਸਿੰਘ ਚਹਿਲ) - ਸਥਾਨਕ ਕਸਬੇ 'ਚ ਪਿੰਡ ਵਾਸੀਆਂ ਅਤੇ ਸਾਬਕਾ ਕੌਂਸਲਰ ਵਲੋਂ ਠੇਕੇਦਾਰ ਨੂੰ ਵਾਰ-ਵਾਰ ਕਹਿਣ 'ਤੇ ਵੀ ਉਸ ਨੇ ਸਰਕਾਰੀ ਸੈਕੰਡਰੀ ਸਕੂਲ ਦੀ ਚਾਰਦੀਵਾਰੀ ਵਾਲੇ ਕੰਮ 'ਚ ਖ਼ੁਸ਼ਕ ਇੱਟਾਂ ਦੀ ਵਰਤੋਂ ਕਰਨੀ ਜ਼ਰੂਰੀ ਨਹੀਂ ਸਮਝੀ, ...

ਪੂਰੀ ਖ਼ਬਰ »

ਖ਼ਰੀਦ ਕੇਂਦਰ ਕੁੱਲਰੀਆਂ ਵਿਖੇ ਨਹੀਂ ਸ਼ੁਰੂ ਹੋ ਸਕੀ ਕਣਕ ਦੀ ਖ਼ਰੀਦ

ਬਰੇਟਾ, 13 ਅਪ੍ਰੈਲ (ਪਾਲ ਸਿੰਘ ਮੰਡੇਰ) - ਪੰਜਾਬ ਸਰਕਾਰ ਵਲੋਂ ਭਾਵੇਂ ਕਣਕ ਦੀ ਸਰਕਾਰੀ ਖ਼ਰੀਦ 10 ਅਪ੍ਰੈਲ ਤੋਂ ਸ਼ੁਰੂ ਕਰਵਾਈ ਗਈ ਸੀ, ਪਰ ਮਾਰਕੀਟ ਕਮੇਟੀ ਬਰੇਟਾ ਅਧੀਨ ਪੈਂਦੇ ਖ਼ਰੀਦ ਕੇਂਦਰ ਕੁੱਲਰੀਆਂ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਚਾਰ ਦਿਨ ਬੀਤ ਜਾਣ ਦੇ ਬਾਵਜੂਦ ...

ਪੂਰੀ ਖ਼ਬਰ »

ਕਿਸਾਨਾਂ ਨੇ ਪਨਸਪ ਦੇ ਗੁਦਾਮ ਦਾ ਕੀਤਾ ਘਿਰਾਓ

ਭੀਖੀ, 13 ਅਪ੍ਰੈਲ (ਗੁਰਿੰਦਰ ਸਿੰਘ ਔਲਖ) - ਸਥਾਨਕ ਕਸਬੇ ਵਿਖੇ ਕਿਸਾਨਾਂ ਨੇ ਫਰਵਾਹੀ ਰੋਡ 'ਤੇ ਸਥਿਤ ਪਨਸਪ ਦੇ ਗੁਦਾਮਾਂ ਦਾ ਘਿਰਾਓ ਕਰ ਕੇ ਸਰਕਾਰ ਅਤੇ ਮਹਿਕਮੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਕਿਸਾਨਾਂ ਨੇ ਦੋਸ਼ ਲਗਾਇਆ ਕਿ ਪਨਸਪ ਦੇ ਗੁਦਾਮਾਂ 'ਚੋਂ ...

ਪੂਰੀ ਖ਼ਬਰ »

ਬੇਰੁਜ਼ਗਾਰ ਅਧਿਆਪਕਾਂ 'ਤੇ ਲਾਠੀਚਾਰਜ ਕਰਨਾ ਬੇਹੱਦ ਸ਼ਰਮਨਾਕ- ਜੀਂਦਾ

ਬਠਿੰਡਾ, 13 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)- ਆਮ ਆਦਮੀ ਪਾਰਟੀ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਨਵਦੀਪ ਸਿੰਘ ਜੀਂਦਾ ਨੇ ਕੈਪਟਨ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਬੇਰੁਜ਼ਗਾਰ ਅਧਿਆਪਕਾਂ ਨੂੰ ਨੌਕਰੀਆਂ ਦੇਣ ਦੀ ਬਜਾਇ ਡਾਂਗਾਂ ਨਾਲ ਕੁੱਟਿਆ ਜਾ ਰਿਹਾ ਹੈ, ਦਸ ...

ਪੂਰੀ ਖ਼ਬਰ »

ਗੁਰਦੁਆਰਾ ਸੰਤ ਮਨੀ ਸਿੰਘ ਦੁੱਲੇਵਾਲਾ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ

ਭਾਈਰੂਪਾ, 13 ਮਾਰਚ (ਵਰਿੰਦਰ ਲੱਕੀ)- ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨੇੜਲੇ ਪਿੰਡ ਦੁੱਲੇਵਾਲਾ ਦੇ ਸੰਤ ਮਨੀ ਸਿੰਘ ਜੀ ਗੁਰਦੁਆਰਾ ਸਾਹਿਬ ਦੁੱਲੇਵਾਲਾ ਵਿਖੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਗਰ ਨਿਵਾਸੀ ਤੇ ਪਿੰਡ ਦੇ ਸਮੂਹ ਪ੍ਰਵਾਸੀ ਭਾਰਤੀਆਂ ਦੇ ...

ਪੂਰੀ ਖ਼ਬਰ »

ਪਿੰਡ ਮੌਜੀਆ ਅਤੇ ਕੋਟਲੀ ਕਲਾਂ ਵਿਖੇ ਬਿਜਲੀ ਦੇ ਕੱਟੇ ਕੁਨੈਕਸ਼ਨ ਜੋੜੇ

ਮਾਨਸਾ, 13 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ) - ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵਲੋਂ ਪਿੰਡ ਮੌਜੀਆ ਅਤੇ ਕੋਟਲੀ ਕਲਾਂ ਵਿਖੇ ਗਰੀਬ ਪਰਿਵਾਰਾਂ ਦੇ ਘਰਾਂ 'ਚ ਬਿਜਲੀ ਦੇ ਕੁਨੈਕਸ਼ਨ ਜੋੜ ਕੇ ਚਾਨਣ ਕੀਤਾ ਗਿਆ | ਜ਼ਿਲ੍ਹਾ ਸਕੱਤਰ ਕਾ: ਗੁਰਸੇਵਕ ਸਿੰਘ ਮਾਨਬੀਬੜੀਆਂ ਨੇ ...

ਪੂਰੀ ਖ਼ਬਰ »

ਨਵੀਂ ਟਰੈਕਟਰ-ਟਰਾਲੀ ਯੂਨੀਅਨ ਬਣਾਈ

ਮਾਨਸਾ, 13 ਅਪ੍ਰੈਲ (ਸ. ਰਿ.)- ਸਥਾਨਕ ਸ਼ਹਿਰ 'ਚ ਢੋਆ ਢੁਆਈ ਵਾਲੇ ਟਰੈਕਟਰ, ਟਰਾਲੀ ਵਾਲੇ ਮਾਲਕਾਂ ਨੇ ਅਨਾਜ ਮੰਡੀ ਮਾਨਸਾ 'ਚ ਮੀਟਿੰਗ ਦੌਰਾਨ ਨਵੀਂ ਸ਼ਹੀਦ ਭਗਤ ਸਿੰਘ ਟਰੈਕਟਰ, ਟਰਾਲੀ ਯੂਨੀਅਨ ਬਣਾਈ | ਸਰਬਸੰਮਤੀ ਨਾਲ ਬੂਟਾ ਸਿੰਘ ਕੋਟਲੱਲੂ ਪ੍ਰਧਾਨ ਅਤੇ ਬਿੰਦਰ ...

ਪੂਰੀ ਖ਼ਬਰ »

200 ਸਾਲ ਪਹਿਲਾਂ ਵੱਜਿਆ ਸੀ ਪਿੰਡ ਭੰਮੇ ਖ਼ੁਰਦ ਦਾ ਮੁੱਢ

ਰਮਨਦੀਪ ਸਿੰਘ ਸੰਧੂ 98154-50352 ਝੁਨੀਰ- ਇਥੋਂ 5 ਕਿੱਲੋਮੀਟਰ ਦੂਰੀ 'ਤੇ ਸਿਰਸਾ-ਮਾਨਸਾ ਮੁੱਖ ਸੜਕ 'ਤੇ ਵਸਿਆ ਹੈ ਪਿੰਡ ਭੰਮੇ ਖ਼ੁਰਦ | ਇਸ ਪਿੰਡ ਦਾ ਮੁੱਢ 200 ਸਾਲ ਪਹਿਲਾਂ ਧੌਲੇ ਤੋਂ ਆਏ ਬਾਬਾ ਭੰਮਾ ਨੇ ਬੰਨਿ੍ਹਆ ਸੀ | ਉਹ ਚਾਰ ਭਰਾ ਸਨ, ਜਿਨ੍ਹਾਂ 'ਚੋਂ ਬਾਬਾ ਭੰਮਾ ਨੇ ਇਥੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX