ਤਾਜਾ ਖ਼ਬਰਾਂ


ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਦਾ ਸੰਸਦ ਵੱਲ ਮਾਰਚ ਅੱਜ

ਅਕਾਲੀ ਵਰਕਰਾਂ ਨੂੰ ਦਿੱਲੀ ਦੇ ਬਾਰਡਰਾਂ 'ਤੇ ਰੋਕਿਆ-ਡਾ: ਚੀਮਾ

. . .  1 minute ago
ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  1 day ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  1 day ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  1 day ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  1 day ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  1 day ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  1 day ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  1 day ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  1 day ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  1 day ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  1 day ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  1 day ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  1 day ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  1 day ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  1 day ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  1 day ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  1 day ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਵੈਸਾਖ ਸੰਮਤ 553

ਕਪੂਰਥਲਾ / ਫਗਵਾੜਾ

ਵਿਸਾਖੀ ਤੇ ਖ਼ਾਲਸਾ ਪੰਥ ਦਾ ਸਿਰਜਣਾ ਦਿਵਸ ਧੂਮ-ਧਾਮ ਨਾਲ ਮਨਾਇਆ

ਕਪੂਰਥਲਾ, 13 ਅਪ੍ਰੈਲ (ਅਮਰਜੀਤ ਕੋਮਲ)-ਵਿਸਾਖੀ ਦਾ ਦਿਹਾੜਾ ਤੇ ਖ਼ਾਲਸਾ ਪੰਥ ਦਾ ਸਿਰਜਣਾ ਦਿਵਸ ਅੱਜ ਜ਼ਿਲ੍ਹੇ ਭਰ ਵਿਚ ਵੱਖ-ਵੱਖ ਸੰਸਥਾਵਾਂ ਵਲੋਂ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਵੱਖ-ਵੱਖ ਗੁਰਦੁਆਰਿਆਂ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਰਾਗੀ ਸਿੰਘਾਂ ਨੇ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਇਸ ਸਬੰਧੀ ਸਥਾਨਕ ਸਟੇਟ ਗੁਰਦੁਆਰਾ ਸਾਹਿਬ ਵਿਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਰੀਆਂ ਜਥੇਬੰਦੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਇਕ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਿੰਦਰਪਾਲ ਸਿੰਘ, ਭਾਈ ਦਿਲਬਾਗ ਸਿੰਘ, ਭਾਈ ਅਮਰਜੀਤ ਸਿੰਘ ਨਾਗਰਾ, ਬੀਬੀ ਹਰਸਿਮਰਤ ਕੌਰ ਤੇ ਇਸਤਰੀ ਸਤਿਸੰਗ ਸਭਾ ਨਾਲ ਸਬੰਧਿਤ ਬੀਬੀਆਂ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ | ਜਦਕਿ ਭਾਈ ਰਸ਼ਪਾਲ ਸਿੰਘ ਤੇ ਭਾਈ ਜਤਿੰਦਰ ਸਿੰਘ ਹੈੱਡ ਗ੍ਰੰਥੀ ਨੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨਾਲ ਗੁਰਮਤਿ ਦੀ ਸਾਂਝ ਪਾਈ | ਸਮਾਗਮ ਵਿਚ ਜੁੜੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ ਨੇ ਸਮੂਹ ਸੰਗਤਾਂ ਨੂੰ ਖ਼ਾਲਸਾ ਪੰਥ ਦੇ ਸਿਰਜਣਾ ਦਿਵਸ 'ਤੇ ਵਿਸਾਖੀ ਦੀ ਮੁਬਾਰਕਬਾਦ ਦਿੱਤੀ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਿਰਜਣਾ ਇਕ ਤਰ੍ਹਾਂ ਦਾ ਇਨਕਲਾਬ ਲਿਆਂਦਾ, ਜਿਸ ਨੇ ਸਦੀਆਂ ਦੀ ਕਾਇਰਤਾ ਨੂੰ ਖ਼ਤਮ ਕਰਕੇ ਦੱਬੇ ਕੁਚਲੇ ਲੋਕਾਂ ਨੂੰ ਅਣਖ ਵਾਲਾ ਜੀਵਨ ਜਿਊਣ ਦੀ ਜਾਂਚ ਸਿਖਾਈ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਖੰਡੇ ਬਾਟੇ ਦੇ ਧਾਰਨੀ ਬਣਨ ਤੇ ਗੁਰੂ ਜੀ ਵਲੋਂ ਦੱਸੀਆਂ ਸਿੱਖਿਆਵਾਂ 'ਤੇ ਚੱਲ ਕੇ ਆਪਣਾ ਜੀਵਨ ਸਫ਼ਲ ਕਰਨ | ਸਮਾਗਮ ਦੌਰਾਨ ਪ੍ਰਬੰਧਕਾਂ ਵਲੋਂ ਹਜ਼ੂਰੀ ਰਾਗੀ, ਸ਼ਹਿਰ ਦੀਆਂ ਪ੍ਰਮੁੱਖ ਧਾਰਮਿਕ ਤੇ ਸਹਿਯੋਗੀ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੁਖਵਿੰਦਰ ਮੋਹਨ ਸਿੰਘ ਭਾਟੀਆ, ਉਪਕਾਰ ਸਿੰਘ, ਸਰਵਣ ਸਿੰਘ, ਮਨਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਗੁਰਸ਼ਰਨ ਸਿੰਘ, ਪਰਮਿੰਦਰ ਸਿੰਘ, ਜਸਪਾਲ ਸਿੰਘ, ਜਸਕਰਨ ਸਿੰਘ ਤੇ ਉਂਕਾਰ ਸਿੰਘ ਆਦਿ ਹਾਜ਼ਰ ਸਨ |
ਗੁਰਦੁਆਰਾ ਸਾਹਿਬ ਭੁਪਾਲ ਜਠੇਰੇ ਵਿਚ ਸਮਾਗਮ
ਖ਼ਾਲਸਾ ਪੰਥ ਦੇ ਸਿਰਜਣਾ ਦਿਵਸ ਸਬੰਧੀ ਗੁਰਦੁਆਰਾ ਸਾਹਿਬ ਭੁਪਾਲ ਜਠੇਰੇ ਦੀ ਪ੍ਰਬੰਧਕ ਕਮੇਟੀ ਵਲੋਂ ਭੁਪਾਲ ਗੋਤ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਥਾ ਤੇ ਕੀਰਤਨ ਦਰਬਾਰ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਭੁਪਿੰਦਰ ਸਿੰਘ ਹਜ਼ੂਰੀ ਰਾਗੀ ਨੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ ਤੇ ਭਾਈ ਸਤਪਾਲ ਸਿੰਘ ਨੇ ਕਵੀਸ਼ਰੀ ਰਾਹੀਂ ਸੰਗਤਾਂ ਨੂੰ ਖ਼ਾਲਸੇ ਦੇ ਇਤਿਹਾਸ ਤੋਂ ਜਾਣੂ ਕਰਵਾਇਆ | ਸਮਾਗਮ ਵਿਚ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਤੇ ਉਨ੍ਹਾਂ ਹਾਜ਼ਰ ਸੰਗਤਾਂ ਨੂੰ ਖ਼ਾਲਸਾ ਪੰਥ ਦੇ ਸਿਰਜਣਾ ਦਿਵਸ ਦੀ ਵਧਾਈ ਦਿੱਤੀ | ਪ੍ਰਬੰਧਕ ਕਮੇਟੀ ਦੇ ਸਕੱਤਰ ਹਰਭਜਨ ਸਿੰਘ ਭੁਪਾਲ ਨੇ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਭਾਈ ਪਲਵਿੰਦਰ ਸਿੰਘ ਕਠਿਆਲਾ ਨੇ ਰਾਗੀ ਸਿੰਘਾਂ ਤੇ ਹੋਰ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕੀਤੇ | ਸਮਾਗਮ ਦੌਰਾਨ ਮੰਚ ਸੰਚਾਲਨ ਦੇ ਫ਼ਰਜ਼ ਮਾਸਟਰ ਸੁਖਜਿੰਦਰ ਸਿੰਘ ਭੁਪਾਲ ਤੇ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਨਿਭਾਏ | ਇਸ ਮੌਕੇ ਭੁਪਿੰਦਰ ਸਿੰਘ ਇੰਸਪੈਕਟਰ, ਸੁਰਿੰਦਰਪਾਲ ਸਿੰਘ, ਤਰਵਿੰਦਰ ਮੋਹਨ ਸਿੰਘ ਭਾਟੀਆ, ਐਡਵੋਕੇਟ ਦਰਸ਼ਨ ਸਿੰਘ ਭੰਡਾਲ, ਸਰਵਣ ਸਿੰਘ, ਲਹਿੰਬਰ ਸਿੰਘ, ਸੁਰਜੀਤ ਸਿੰਘ ਸੋਹਲ, ਹਰਭਜਨ ਸਿੰਘ, ਗਿਆਨ ਸਿੰਘ ਭੰਡਾਲ, ਐਡਵੋਕੇਟ ਤੇਜਪਾਲ ਸਿੰਘ ਵਾਲੀਆ, ਜਸਪਾਲ ਸਿੰਘ, ਕੁਲਦੀਪ ਸਿੰਘ, ਗੁਰਸ਼ਨ ਸਿੰਘ, ਜਸਕਰਨ ਸਿੰਘ, ਗੁਰਮੇਲ ਸਿੰਘ ਚੰਦੀ, ਜਸਵਿੰਦਰ ਸਿੰਘ ਹੋਠੀ, ਸੁਖਜੀਤ ਸਿੰਘ ਬਾਂਸਲ, ਕੈਪਟਨ ਬਲਜੀਤ ਸਿੰਘ ਬਾਜਵਾ, ਭਾਈ ਭੁਪਿੰਦਰ ਸਿੰਘ, ਭਾਈ ਰਛਪਾਲ ਸਿੰਘ, ਅਸ਼ੀਸ਼ਪਾਲ ਸਿੰਘ, ਉਂਕਾਰ ਸਿੰਘ, ਉਪਿੰਦਰ ਸਿੰਘ, ਰਵਦੀਪ ਸਿੰਘ ਸਮੇਤ ਸਮੂਹ ਸੰਗਤ ਹਾਜ਼ਰ ਸਨ |
ਗੁਰਦੁਆਰਾ ਸਾਹਿਬ ਬਬੇਲੀ ਵਿਖੇ ਖਾਲਸਾ ਸਾਜਨਾ ਦਿਵਸ ਸਬੰਧੀ ਸਮਾਗਮ
ਫਗਵਾੜਾ, (ਤਰਨਜੀਤ ਸਿੰਘ ਕਿੰਨੜਾ)-ਇਤਿਹਾਸਕ ਗੁਰਦੁਆਰਾ ਚੌਂਤਾ ਸਾਹਿਬ ਪਾਤਸ਼ਾਹੀ ਸੱਤਵੀਂ ਪਿੰਡ ਬਬੇਲੀ ਵਿਖੇ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਤਿੰਨ ਰੋਜ਼ਾ ਸਾਲਾਨਾ ਸਮਾਗਮ ਕਰਵਾਇਆ ਗਿਆ | ਅੱਜ ਸਵੇਰੇ ਪਾਠਾਂ ਦੇ ਭੋਗ ਉਪਰੰਤ ਹੈੱਡ ਗ੍ਰੰਥੀ ਭਾਈ ਲਖਵਿੰਦਰ ਸਿੰਘ ਨੇ ਸਰਬੱਤ ਦੇ ਭਲੇ ਤੇ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ | ਇਸ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਢਾਡੀ ਭਾਈ ਪਰਮਜੀਤ ਸਿੰਘ ਖਾਲਸਾ ਤੇ ਬੰਗਿਆਂ ਵਾਲੀਆਂ ਬੀਬੀਆਂ ਦੇ ਜਥੇ ਨੇ ਢਾਡੀ ਵਾਰਾਂ ਰਾਹੀਂ ਖਾਲਸਾ ਪੰਥ ਦੇ ਸੁਨਹਿਰੀ ਇਤਿਹਾਸ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਗੁਰਦੁਆਰਾ ਸਾਹਿਬ ਦੀ ਕਮੇਟੀ ਦੇ ਪ੍ਰਧਾਨ ਬਲਦੇਵ ਸਿੰਘ, ਕੁੰਦਨ ਸਿੰਘ ਤੇ ਰਣਜੀਤ ਸਿੰਘ ਖਾਲਸਾ ਨੇ ਸਮੂਹ ਹਾਜ਼ਰੀਨ ਸੰਗਤ ਨੂੰ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ | | ਇਸ ਮੌਕੇ ਗੁਰਦੀਪ ਸਿੰਘ, ਸੁਰਜੀਤ ਸਿੰਘ ਸਾਬਕਾ ਸਰਪੰਚ, ਦਵਿੰਦਰ ਸਿੰਘ ਗੋਲਡੀ ਉੱਚਾ ਪਿੰਡ, ਰਾਜਿੰਦਰ ਸਿੰਘ, ਬੀਬੀ ਰਾਜਵਿੰਦਰ ਕੌਰ, ਸਰਬਜੋਤ ਸਿੰਘ, ਚਰਨਜੀਤ ਸਿੰਘ, ਅਮਰੀਕ ਸਿੰਘ, ਤਰਨਜੀਤ ਸਿੰਘ, ਬਲਵਿੰਦਰ ਕੌਰ, ਸਰਬਜੀਤ ਕੌਰ, ਜਰਨੈਲ ਸਿੰਘ, ਮੇਜਰ ਸਿੰਘ, ਹਰਵਿੰਦਰ ਸਿੰਘ, ਬਲਜਿੰਦਰ ਸਿੰਘ, ਕੁਲਬੀਰ ਸਿੰਘ, ਪਰਮਜੀਤ ਸਿੰਘ, ਪਲਦੀਪ ਸਿੰਘ, ਗੁਰਮੀਤ ਸਿੰਘ ਤੇ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵੈੱਲਫੇਅਰ ਸੁਸਾਇਟੀ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ
ਗੁਰਦੁਆਰਾ ਛੇਵੀਂ ਪਾਤਸ਼ਾਹੀ ਚੌੜਾ ਖੂਹ ਵਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਤੇ ਵਿਸਾਖੀ ਦਿਹਾੜੇ ਮੌਕੇ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਦਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵੈੱਲਫੇਅਰ ਸੁਸਾਇਟੀ ਸੁਖਚੈਨਆਣਾ ਨਗਰ ਫਗਵਾੜਾ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਸੰਗਤਾਂ ਦੀ ਸੇਵਾ ਵਿਚ ਮਿਨਰਲ ਵਾਟਰ ਤੇ ਬਿਸਕੁਟਾਂ ਦੀ ਸੇਵਾ ਅਤੁੱਟ ਵਰਤਾਈ ਗਈ | ਪ੍ਰਬੰਧਕਾਂ ਵਲੋਂ ਸੁੰਦਰ ਪਾਲਕੀ ਵਿਚ ਸੁਸ਼ੋਭਿਤ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲੇ ਭੇਟ ਕੀਤੇ ਗਏ ਪੰਜ ਪਿਆਰਿਆਂ ਨੂੰ ਸਿਰੋਪਾਓ ਪਾ ਕੇ ਗੁਰੂ ਮਹਾਰਾਜ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਗਿਆ | ਇਸ ਮੌਕੇ ਤਰਸੇਮ ਸਿੰਘ ਸੇਮੀ, ਡਾ. ਗੁਰਨਾਮ ਸਿੰਘ, ਜਸਬੀਰ ਸਿੰਘ ਭੰਗੂ, ਜਤਿੰਦਰ ਸਿੰਘ ਖਾਲਸਾ ਅਤੇ ਸੂਬੇਦਾਰ ਰਘਬੀਰ ਸਿੰਘ ਨੇ ਸਮੂਹ ਸੰਗਤ ਨੂੰ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੀਆਂ ਸ਼ੁੱਭ ਇੱਛਾਵਾਂ ਦਿੱਤੀਆਂ | ਇਸ ਮੌਕੇ ਐਡਵੋਕੇਟ ਹਰਜੀਤ ਕੌਰ, ਠੇਕੇਦਾਰ ਅਤਵਿੰਦਰ ਸਿੰਘ, ਅਵਤਾਰ ਚੰਦ, ਮਾਸਟਰ ਕਰਮਜੀਤ ਸਿੰਘ, ਠੇਕੇਦਾਰ ਦਰਸ਼ਨ ਲਾਲ, ਰਵਿੰਦਰ ਸਿੰਘ ਰਾਏ, ਪਰਮਿੰਦਰ ਕੌਰ, ਬਲਵੀਰ ਕੌਰ ਤੇ ਹੋਰ ਹਾਜ਼ਰ ਸਨ |
ਪਿੰਡ ਡੁਮੇਲੀ ਵਿਖੇ ਧਾਰਮਿਕ ਸਮਾਗਮ ਕਰਵਾਇਆ
ਗੁਰੂ ਅਸਥਾਨ ਮੀਰੀ ਪੀਰੀ ਅਕਾਲ ਦਰਬਾਰ (ਗੁਰਮਤਿ ਵਿਦਿਆਲਾ) ਪਿੰਡ ਡੁਮੇਲੀ ਵਿਖੇ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਆਗਮਨ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਪਹਿਲੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਏ ਤੇ ਅੱਜ ਆਖ਼ਰੀ ਦਿਨ ਸਵੇਰੇ ਪਾਠ ਦੇ ਭੋਗ ਉਪਰੰਤ ਮੁੱਖ ਸੰਚਾਲਕ ਸੰਤ ਬਾਬਾ ਬਲਵਿੰਦਰ ਸਿੰਘ ਨੇ ਸਿੱਖ ਪੰਥ ਦੀ ਚੜ੍ਹਦੀ ਕਲਾ ਤੇ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ | ਉਨ੍ਹਾਂ ਸਮੂਹ ਸੰਗਤਾਂ ਨੂੰ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੀ ਵਧਾਈ ਦਿੰਦਿਆਂ ਗੁਰੂਆਂ ਦੇ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਆ | ਇਸ ਮੌਕੇ ਬਾਬਾ ਅਰਜਨ ਸਿੰਘ, ਡਾ. ਗੁਰਦਿਆਲ ਸਿੰਘ, ਗੁਰਦੀਪ ਸਿੰਘ, ਸੁਰਜੀਤ ਸਿੰਘ, ਜਤਿੰਦਰ ਸਿੰਘ, ਮੱਖਣ ਸਿੰਘ, ਮੱਘਰ ਸਿੰਘ, ਪਰਮਿੰਦਰ ਸਿੰਘ ਸਰਪੰਚ ਮੂਸਾਪੁਰ, ਮਨਜੀਤ ਸਿੰਘ ਡੁਮੇਲੀ ਤੋਂ ਇਲਾਵਾ ਇਲਾਕੇ ਭਰ ਦੀਆਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ |
ਭੁਲੱਥ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ 'ਚ ਖ਼ਾਲਸਾ ਸਾਜਣਾ ਦਿਵਸ ਮਨਾਇਆ
ਭੁਲੱਥ, (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ)-ਖ਼ਾਲਸੇ ਦਾ ਸਾਜਣਾ ਦਿਵਸ ਭੁਲੱਥ ਦੇ ਵੱਖ-ਵੱਖ ਗੁਰਦੁਆਰਾ ਸਾਹਿਬ ਵਿਖੇ ਮਨਾਇਆ ਗਿਆ | ਗੁਰਦੁਆਰਾ ਸੁਖ ਸਾਗਰ ਰਾਜਪੁਰ (ਭੁਲੱਥ) ਵਿਖੇ ਖ਼ਾਲਸੇ ਦਾ ਸਾਜਣਾ ਦਿਵਸ ਬੜੀ ਸ਼ਰਧਾ ਨਾਲ ਮਨਾਇਆ ਗਿਆ | ਪਹਿਲਾਂ ਲੜੀਵਾਰ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ ਉਪਰੰਤ ਭਾਈ ਤਰਲੋਕ ਸਿੰਘ, ਭਾਈ ਨਿੰਦਰਪਾਲ ਸਿੰਘ, ਕਰਮਜੀਤ ਕੌਰ, ਜਸਵਿੰਦਰ ਕੌਰ, ਭਾਈ ਸੁਖਦੇਵ ਸਿੰਘ ਚਮਕਾਰਾ ਢਾਡੀ ਜਥਾ, ਪਾਂਸਲੇ ਵਾਲੀਆਂ ਬੀਬੀਆਂ ਅਤੇ ਭਾਈ ਲਖਵਿੰਦਰ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ | ਸਟੇਜ ਸਕੱਤਰ ਦੀ ਸੇਵਾ ਸੁਖਵੰਤ ਸਿੰਘ ਤੱਖਰ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਨਿਭਾਈ ਗਈ | ਗੁਰਦੁਆਰਾ ੴ ਸਾਹਿਬ ਭੁਲੱਥ ਗਰਬੀ ਵਿਖੇ ਖ਼ਾਲਸਾ ਸਿਰਜਣਾ ਦਿਵਸ ਬੜੀ ਸ਼ਰਧਾ ਨਾਲ ਮਨਾਇਆ ਗਿਆ | ਪਹਿਲਾਂ ਸ਼੍ਰੀ ਅਖੰਡ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਭਾਈ ਜੋਗਾ ਸਿੰਘ ਜੀ ਕਵੀਸ਼ਰੀ ਜਥਾ, ਹੈੱਡ ਗ੍ਰੰਥੀ ਬਾਬਾ ਜਸਵਿੰਦਰ ਸਿੰਘ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਸਿੱਖ ਇਤਿਹਾਸ ਤੇ ਚਾਨਣਾ ਪਾਇਆ | ਇਸ ਮੌਕੇ ਤੇ ਪ੍ਰਬੰਧਕ ਭਾਈ ਭੁਪਿੰਦਰ ਸਿੰਘ ਮੁਨੀਮ, ਕੁਲਵੰਤ ਸਿੰਘ, ਸਤਨਾਮ ਸਿੰਘ, ਨਿਰਮਲ ਸਿੰਘ ਢਿੱਲੋਂ, ਕਰਨ ਬਾਜਵਾ, ਮੋਹਿਤ ਧਵਨ, ਸੁਖਵਿੰਦਰ ਸਿੰਘ, ਰਜਿੰਦਰ ਮਰਵਾਹਾ, ਲਵੀ ਬਾਜਵਾ, ਤਰਨਜੀਤ ਸਿੰਘ, ਸੰਦੀਪ ਸਿੰਘ, ਦਵਿੰਦਰ ਸਿੰਘ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ | ਗੁਰਦੁਆਰਾ ਸਿੰਘ ਸਭਾ ਨਡਾਲਾ ਰੋਡ ਤੇ ਵੀ ਖ਼ਾਲਸਾ ਸਿਰਜਣਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ | ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਭਾਈ ਜਸਵਿੰਦਰ ਸਿੰਘ, ਭਾਈ ਅਰਜਨ ਸਿੰਘ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਸਿੱਖ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਅਤੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਤੇ ਸੈਕਟਰੀ ਐਡਵੋਕੇਟ ਕੁਲਵੰਤ ਸਿੰਘ ਸਹਿਗਲ, ਹਰਬੰਸ ਸਿੰਘ ਬਾਜਵਾ ਪ੍ਰਧਾਨ, ਜੋਗਿੰਦਰ ਸਿੰਘ ਕੈਸ਼ੀਅਰ, ਬਲਵੀਰ ਸਿੰਘ, ਗੁਰਦੇਵ ਸਿੰਘ ਬਾਜਵਾ, ਵਿਜੈਪਾਲ ਸਿੰਘ ਬਾਜਵਾ, ਸੁੱਚਾ ਸਿੰਘ, ਹਰਜਿੰਦਰ ਸਿੰਘ, ਕਰਨੈਲ ਸਿੰਘ, ਰਾਮ ਸਿੰਘ, ਜੋਗਾ ਸਿੰਘ, ਹਰਜਿੰਦਰ ਸਿੰਘ, ਪ੍ਰੀਤਮ ਸਿੰਘ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ | ਗੁਰਦੁਆਰਾ ਸਿੰਘ ਸਭਾ ਮੇਨ ਬਾਜ਼ਾਰ ਭੁਲੱਥ ਵਿਖੇ ਵੀ ਵਿਸਾਖੀ ਸਬੰਧੀ ਸਮਾਗਮ ਸ਼ਰਧਾ ਪ੍ਰੇਮ ਭਾਵਨਾ ਨਾਲ ਮਨਾਇਆ ਗਿਆ | ਸ਼੍ਰੀ ਅਖੰਡਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਤੋਂ ਬਾਅਦ ਹੈੱਡ ਗ੍ਰੰਥੀ ਭਾਈ ਰੇਸ਼ਮ ਸਿੰਘ ਨੇ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ | ਉਪਰੰਤ ਸੈਕਟਰੀ ਸੰਗਤ ਸਿੰਘ ਨੇ ਸੰਗਤਾਂ ਨੂੰ ਸਿੱਖ ਇਤਿਹਾਸ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ 'ਤੇ ਤਾਰਾ ਸਿੰਘ, ਸੰਤੋਖ ਸਿੰਘ ਮਿਸਤਰੀ, ਸੂਬੇਦਾਰ ਚਰਨ ਸਿੰਘ, ਬਲਵਿੰਦਰ ਸਿੰਘ, ਸੁਰਜੀਤ ਸਿੰਘ, ਬਲਵੀਰ ਸਿੰਘ ਮਠਾੜੂ, ਨਿਰਮਲ ਸਿੰਘ, ਪੂਰਨ ਸਿੰਘ ਕੈਪਟਨ, ਸਤਪਾਲ ਸਿੰਘ, ਮਨਜਿੰਦਰ ਸਿੰਘ ਗੋਲਡੀ, ਰਾਮਪਾਲ, ਬੱਬੀ, ਪ੍ਰਧਾਨ ਜੋਗਾ ਸਿੰਘ, ਮਨਜੀਤ ਸਿੰਘ, ਦਰਸ਼ਨ ਸਿੰਘ, ਸਰਵਣ ਸਿੰਘ ਫ਼ੌਜੀ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

ਗੁਰਦੁਆਰਾ ਚੌੜਾ ਖੂਹ ਫਗਵਾੜਾ ਤੋਂ ਨਗਰ ਕੀਰਤਨ ਸਜਾਇਆ
ਫਗਵਾੜਾ, (ਵਾਲੀਆ, ਕਿੰਨੜਾ)-ਖਾਲਸੇ ਦੇ ਸਾਜਨਾ ਦਿਵਸ ਮੌਕੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਚੌੜਾ ਖੂਹ ਫਗਵਾੜਾ ਤੋਂ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਛੇਵੀਂ ਪਾਤਸ਼ਾਹੀ ਚੌੜਾ ਖੂਹ ਤੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਬਾਂਸਾਂ ਬਾਜ਼ਾਰ, ਬੰਗਾ ਰੋਡ, ਗੁਰਦੁਆਰਾ ਸੈਣੀਆਂ, ਮੇਹਲੀਗੇਟ, ਵਰਿੰਦਰ ਪਾਰਕ, ਬਾਬਾ ਫ਼ਤਹਿ ਸਿੰਘ ਨਗਰ ਤੋਂ ਹੁੰਦਾ ਹੋਇਆ ਗੁਰਦੁਆਰਾ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਸਮਾਪਤ ਹੋਇਆ | ਇਸ ਨਗਰ ਕੀਰਤਨ ਦਾ ਸੰਗਤਾਂ ਵਲੋਂ ਭਰਵਾ ਸਵਾਗਤ ਕੀਤਾ ਗਿਆ ਤੇ ਸੰਗਤਾਂ ਨੂੰ ਗੁਰੂ ਕੇ ਲੰਗਰ ਵੀ ਛਕਾਏ ਗਏ | ਇਸ ਨਗਰ ਕੀਰਤਨ ਵਿਚ ਗਤਕਾ ਪਾਰਟੀਆਂ ਅਤੇ ਬੈਂਡ ਵਾਲਿਆਂ ਨੇ ਵੀ ਆਪਣੀਆਂ ਧੁਨਾ ਦੇ ਜੌਹਰ ਦਿਖਾਏ | ਇਸ ਨਗਰ ਦਾ ਰਸਤੇ ਵਿਚ ਬਾਬਾ ਫ਼ਤਹਿ ਸਿੰਘ ਵੈੱਲਫੇਅਰ ਸੁਸਾਇਟੀ ਤੇ ਹੋਰ ਸੁਸਾਇਟੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਨਗਰ ਕੀਰਤਨ ਵਿਚ ਜਥੇਦਾਰ ਸਰਵਣ ਸਿੰਘ ਕੁਲਾਰ, ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਜੋਗਿੰਦਰ ਸਿੰਘ ਮਾਨ ਸਾਬਕਾ ਮੰਤਰੀ ਪੰਜਾਬ, ਮੋਹਨ ਸਿੰਘ ਸਾਈਾ, ਗਜਵੀਰ ਸਿੰਘ ਵਾਲੀਆ, ਮਨਜੀਤ ਸਿੰਘ ਖਾਲਸਾ, ਗੁਰਮੀਤ ਸਿੰਘ ਰਾਵਲਪਿੰਡੀ, ਤਜਿੰਦਰ ਸਿੰਘ ਬਾਵਾ, ਮੈਨੇਜਰ ਨਰਿੰਦਰ ਸਿੰਘ, ਜਸਵੀਰ ਸਿੰਘ, ਹਰਮਿੰਦਰ ਸਿੰਘ ਬਸਰਾ, ਮੇਜਰ ਸਿੰਘ ਸੈਣੀ, ਜਤਿੰਦਰ ਸਿੰਘ ਖਾਲਸਾ, ਪ੍ਰਦੀਪ ਸਿੰਘ ਬਸਰਾ, ਤਰਸੇਮ ਸਿੰਘ ਸੇਮੀ, ਪਿ੍ਤਪਾਲ ਕੌਰ ਤੁਲੀ, ਬਾਬਾ ਹਰਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਗੁਰਦੁਆਰਾ ਟਾਵੀਂ ਸਾਹਿਬ ਵਿਖੇ ਦੀਵਾਨ ਸਜਾਏ
ਕਾਲਾ ਸੰਘਿਆਂ, (ਬਲਜੀਤ ਸਿੰਘ ਸੰਘਾ)–ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਗਟਿਓ ਖਾਲਸਾ ਸਮਾਗਮ ਤੇ ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਦਿਹਾੜੇ 'ਤੇ ਗੁਰਦੁਆਰਾ ਟਾਵੀਂ ਸਾਹਿਬ ਵਿਖੇ ਵਿਸ਼ਾਲ ਦੀਵਾਨ ਸਜਾਏ ਗਏ | ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਇੰਟਰਨੈਸ਼ਨਲ ਗੋਲਡ ਮੈਡਲਿਸਟ ਢਾਡੀ ਜਥਾ ਭਾਈ ਜਸਵਿੰਦਰ ਸਿੰਘ ਸ਼ਾਂਤ ਨੇ ਪੰਜ ਪਿਆਰਿਆਂ ਬਾਰੇ ਵਿਸਥਾਰ ਸਾਹਿਬ ਇਤਿਹਾਸ ਪੇਸ਼ ਕੀਤਾ ਤੇ ਢਾਡੀ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਹਰਨੇਕ ਬਿੰਦਰਖੀਆ ਤੇ ਰੂਪ ਲਾਲ ਨਵਾਂ ਪਿੰਡ ਨੇ ਗੀਤਾਂ ਨਾਲ ਹਾਜ਼ਰੀ ਭਰੀ | ਬਾਅਦ ਦੁਪਹਿਰ ਨੌਜਵਾਨਾਂ ਵਲੋਂ ਪਰਮਿੰਦਰ ਸਿੰਘ ਗ੍ਰੰਥੀ ਦੀ ਅਗਵਾਈ 'ਚ ਗਤਕੇ ਦੇ ਬਾਕਮਾਲ ਜੌਹਰ ਵਿਖਾਏ ਗਏ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਮੁਖ਼ਤਿਆਰ ਸਿੰਘ ਬਿੱਕਾ, ਲਖਵਿੰਦਰ ਸਿੰਘ ਲੱਭਾ, ਮਨਜੀਤ ਸਿੰਘ ਜੀਤਾ, ਨਰਿੰਦਰ ਸਿੰਘ ਸੰਘਾ, ਹਰਮੀਤ ਸਿੰਘ, ਰਣਬੀਰ ਸਿੰਘ ਖਾਲਸਾ, ਰਘਬੀਰ ਸਿੰਘ ਕੁਹਾਲਾ, ਬਾਬਾ ਬਲਦੇਵ ਸਿੰਘ, ਲੱਖਾ ਸਿੰਘ, ਗੁਰਦਾਵਰ ਸਿੰਘ ਮਾਧੋਪੁਰ, ਬਹਾਦਰ ਸਿੰਘ, ਕਰਨਵੀਰ ਸਿੰਘ, ਜਸਵੰਤ ਸਿੰਘ, ਸੋਖਾ ਸੰਘਾ, ਸੰਦੀਪ ਭੋਲਾ, ਅਸ਼ਵਨੀ ਕੁਮਾਰ, ਨਵਤੇਜ ਸਿੰਘ, ਉਂਕਾਰ ਸਿੰਘ ਆਦਿ ਹਾਜ਼ਰ ਸਨ |
ਵੱਖ-ਵੱਖ ਧਾਰਮਿਕ ਸਥਾਨਾਂ 'ਤੇ ਵਿਸਾਖੀ ਦਾ ਦਿਹਾੜਾ ਮਨਾਇਆ
ਤਲਵੰਡੀ ਚੌਧਰੀਆਂ, (ਪਰਸਨ ਲਾਲ ਭੋਲਾ)-ਕੋਰੋਨਾ ਨੂੰ ਲੈ ਕੇ ਬਹੁਤ ਸਾਰੇ ਧਾਰਮਿਕ ਸਥਾਨਾਂ 'ਤੇ ਵਿਸਾਖੀ ਦਾ ਦਿਹਾੜਾ ਸੀਮਤ ਤੌਰ 'ਤੇ ਮਨਾਇਆ ਗਿਆ | ਪਿੰਡਾਂ ਦੇ ਗੁਰਦੁਆਰਿਆਂ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ ਤੇ ਬੁਲਾਰਿਆਂ ਨੇ ਖਾਲਸਾ ਸਾਜਣਾ ਦਿਵਸ ਸਬੰਧੀ ਸੰਗਤਾਂ ਨੂੰ ਜਾਣਕਾਰੀ ਦਿੱਤੀ | ਪਿੰਡ ਮਹੀਜੀਤਪੁਰ ਵਿਖੇ ਗੁਰਦੁਆਰਾ ਨੌਜਵਾਨ ਸਭਾ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਵਿਸਾਖੀ ਦਾ ਦਿਹਾੜਾ ਮਨਾਇਆ | ਭਾਈ ਪਰਮਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ ਤੇ ਖਾਲਸਾ ਸਾਜਣਾ ਦਿਵਸ ਸਬੰਧੀ ਸੰਗਤਾਂ ਨੂੰ ਭਰਪੂਰ ਜਾਣਕਾਰੀ ਦਿੱਤੀ | ਇਸ ਮੌਕੇ 'ਤੇ ਸਰਪੰਚ ਗੁਰਦੇਵ ਸਿੰਘ ਪੱਪਾ, ਗ੍ਰੰਥੀ ਗੁਰਦੇਵ ਸਿੰਘ, ਉਂਕਾਰ ਸਿੰਘ ਸੰਧਾ, ਹਰਪ੍ਰੀਤ ਸਿੰਘ, ਕੁਲਦੀਪ ਸਿੰਘ, ਗੁਰਜੀਤ ਸਿੰਘ, ਗਗਨਦੀਪ ਸਿੰਘ, ਰਮਨਦੀਪ ਸਿੰਘ, ਦਿਲਬਾਗ ਸਿੰਘ, ਨਵਪ੍ਰੀਤ ਸਿੰਘ, ਸੰਦੀਪ ਸਿੰਘ, ਰਮਿੰਦਰ ਸਿੰਘ ਮੰਨਾ, ਗੁਰਨੂਰ ਸਿੰਘ, ਸੰਦੀਪ ਝੰਡ, ਗੁਰਦੁਆਰਾ ਕਮੇਟੀ 'ਚੋਂ ਗੁਰਨਾਮ ਸਿੰਘ, ਫ਼ਕੀਰ ਸਿੰਘ, ਪ੍ਰਗਟ ਸਿੰਘ, ਗਿਆਨ ਸਿੰਘ, ਸੋਹਣ ਸਿੰਘ ਚੀਨੀਆ, ਰਣਜੀਤ ਸਿੰਘ ਲਾਲੀ, ਨਰਿੰਜਨ ਸਿੰਘ ਆਦਿ ਹਾਜ਼ਰ ਸਨ | ਪਿੰਡ ਤਲਵੰਡੀ ਚੌਧਰੀਆਂ ਵਿਖੇ ਵੀ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਵਿਖੇ ਵੀ ਸੰਗਤਾਂ ਵਲੋਂ ਵਿਸਾਖੀ ਦਾ ਦਿਹਾੜਾ ਮਨਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ | ਬਾਬਾ ਸੇਵਾ ਸਿੰਘ ਜੀ ਵਲੋਂ ਅਰਦਾਸ ਉਪਰੰਤ ਜਥੇ. ਹਰਭਜਨ ਸਿੰਘ ਘੁੰਮਣ ਵਲੋਂ ਸੰਖੇਪ ਵਿਚ ਖਾਲਸਾ ਸਾਜਣਾ ਦਿਵਸ ਸਬੰਧੀ ਸੰਗਤਾਂ ਨੂੰ ਜਾਣਕਾਰੀ ਦਿੱਤੀ ਗਈ | ਇਸ ਮੌਕੇ ਹਰਜਿੰਦਰ ਸਿੰਘ ਘੁਮਾਣ, ਦਵਿੰਦਰ ਕੌਰ ਘੁਮਾਣ, ਸੂਬੇਦਾਰ ਦਲਬੀਰ ਸਿੰਘ, ਪ੍ਰਧਾਨ ਮਨਜੀਤ ਸਿੰਘ ਲਾਲੀ, ਵਜ਼ੀਰ ਸਿੰਘ, ਸੁਰਿੰਦਰ ਸਿੰਘ ਪਾਵਰਕਾਲ, ਗੁਰਨਾਮ ਸਿੰਘ ਦਰਸ਼ਨ ਸਿੰਘ ਸੰਧੂ, ਨਿਹਾਲਾ ਸੰਧੂ, ਕੀਰਤਨਪਾਲ, ਕਾਲਾ ਜੱਟ, ਦਵਿੰਦਰ ਸਿੰਘ ਓਠੀ, ਬਲਬੀਰ ਸਿੰਘ ਓਠੀ, ਜੱਗੀ ਓਠੀ, ਹੀਰਾ ਸਿੰਘ, ਸੁਖਵਿੰਦਰ ਸਿੰਘ ਲਾਡੀ, ਬਲਦੇਵ ਵੜੈਚ, ਮੇਜਰ ਸਿੰਘ, ਰੂੜ ਸਿੰਘ, ਚਰਨਜੀਤ ਸਿੰਘ, ਜਸਵੰਤ ਸਿੰਘ ਜੱਸਾ, ਭੋਲਾ ਟਿੱਬੇ ਵਾਲੇ ਆਦਿ ਹਾਜ਼ਰ ਸਨ |
ਵਿਸਾਖੀ ਦਾ ਦਿਹਾੜਾ ਮਨਾਇਆ
ਪਾਂਸ਼ਟਾ, (ਸਤਵੰਤ ਸਿੰਘ)–ਪਾਂਸ਼ਟਾ ਸਮੇਤ ਸਮੂਹ ਨਜ਼ਦੀਕੀ ਪਿੰਡਾਂ ਵਿਚ ਵਿਸਾਖੀ ਦਾ ਦਿਹਾੜਾ ਸ਼ਰਧਾਪੂਰਵਕ ਮਨਾਇਆ ਗਿਆ | ਗੁਰਦਵਾਰਾ ਸ਼ਹੀਦਗੰਜ ਪਾਂਸ਼ਟਾ ਵਿਖੇ ਵਿਸਾਖੀ ਮੌਕੇ ਸਰਬੱਤ ਦੇ ਭਲੇ ਲਈ ਆਰੰਭ ਕੀਤੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹੋਏ ਕੋਰੋਨਾ ਦੀ ਮਹਾਂਮਾਰੀ ਦੌਰਾਨ ਸਮੁੱਚੇ ਵਿਸ਼ਵ 'ਤੇ ਮਿਹਰ ਦਾ ਹੱਥ ਰੱਖਣ ਲਈ ਬੇਨਤੀ ਕੀਤੀ ਗਈ ਤਾਂ ਜੋ ਅਗਲੇ ਸਾਲ ਵਿਸਾਖੀ ਮੌਕੇ ਸਮੂਹ ਸ਼ਰਧਾਲੂ ਸ਼ਰਧਾ ਤੇ ਉਤਸ਼ਾਹਪੂਰਵਕ ਗੁਰਧਾਮਾਂ ਦੇ ਦਰਸ਼ਨ ਕਰ ਸਕਣ ਤੇ ਵਿਸਾਖੀ ਮੌਕੇ ਹੁੰਮਹੁਮਾ ਕੇ ਹਾਜ਼ਰੀ ਭਰ ਸਕਣ | ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹਿੰਦਰ ਸਿੰਘ, ਉਪ ਪ੍ਰਧਾਨ ਇੰਦਰਜੀਤ ਸਿੰਘ, ਮੋਹਣ ਸਿੰਘ ਕੈਸ਼ੀਅਰ, ਕੁਲਵਰਨ ਸਿੰਘ, ਲਖਵੀਰ ਸਿੰਘ ਖਾਲਸਾ, ਰਘਬੀਰ ਸਿੰਘ, ਸੁਰਜੀਤ ਸਿੰਘ, ਪਿਆਰਾ ਸਿੰਘ ਅਤੇ ਨੰਬਰਦਾਰ ਅਜਾਇਬ ਸਿੰਘ ਅਨੁਸਾਰ ਇਸ ਸਬੰਧੀ 7 ਅਪ੍ਰੈਲ ਤੋਂ ਆਰੰਭ ਕੀਤੀ ਗਈ ਸ੍ਰੀ ਆਖੰਡ ਪਾਠ ਸਾਹਿਬ ਦੀ ਲੜੀ ਦੇ ਅੱਜ ਭੋਗ ਪਾਏ ਗਏ ਤੇ ਦੀਵਾਨ ਸਜਾਏ ਗਏ | ਇਸ ਮੌਕੇ ਭਾਈ ਕੁਲਬੀਰ ਸਿੰਘ ਹਜ਼ੂਰੀ ਰਾਗੀ ਗੁਰਦਵਾਰਾ ਸ਼ਹੀਦਗੰਜ ਪਾਂਸ਼ਟਾ, ਚਰਨ ਸਿੰਘ ਆਲਮਗੀਰ ਢਾਡੀ ਜਥਾ ਤੇ ਭਾਈ ਸੁਖਵੀਰ ਸਿੰਘ ਦੇ ਕਵੀਸ਼ਰੀ ਜਥੇ ਵਲੋਂ ਖ਼ਾਲਸੇ ਦੇ ਪ੍ਰਗਟ ਦਿਵਸ ਦੇ ਫ਼ਲਸਫ਼ੇ ਤੋਂ ਸੰਗਤ ਨੂੰ ਜਾਣੂ ਕਰਵਾਇਆ ਗਿਆ | ਇਸ ਮੌਕੇ ਦੁਰਗਾ ਰੰਗੀਲਾ, ਕਮਲ ਖ਼ਾਨ ਤੇ ਵਿੱਕੀ ਬਾਦਸ਼ਾਹ ਸਮੇਤ ਵੱਖ-ਵੱਖ ਭਜਨ ਮੰਡਲੀਆਂ ਵਲੋਂ ਸਤਿ ਬਾਬਾ ਕਾਲੂ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ |
ਨਡਾਲਾ 'ਚ ਵਿਸਾਖੀ ਮੌਕੇ ਧਾਰਮਿਕ ਦੀਵਾਨ ਸਜਾਏ
ਨਡਾਲਾ, (ਮਾਨ)-ਖ਼ਾਲਸਾ ਦੇ ਸਾਜਣਾ ਦਿਵਸ ਵਿਸਾਖੀ ਮੌਕੇ ਗੁਰਦੁਆਰਾ ਰਾਮਗੜ੍ਹੀਆ ਨਡਾਲਾ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ | ਇਸ ਮੌਕੇ ਸਭ ਤੋਂ ਪਹਿਲਾ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਦੇ ਭੋਗ ਪਾਏ ਗਏ, ਉਪਰੰਤ ਭਾਈ ਸੁਖਦੇਵ ਸਿੰਘ ਨੇ ਆਈ ਸੰਗਤਾਂ ਨੂੰ ਪੁਰਬ ਦੀ ਵਧਾਈ ਦਿੰਦਿਆਂ ਵਿਸਾਖੀ ਦੀ ਮਹੱਤਤਾ 'ਤੇ ਚਾਨਣਾ ਪਾਇਆ ਤੇ ਅੰਮਿ੍ਤ ਛਕੋ, ਸਿੰਘ ਸਜੋ ਦਾ ਸੰਦੇਸ਼ ਦਿੱਤਾ | ਇਸ ਮੌਕੇ ਨੀਟਾ ਪਸਰੀਚਾ ਦੇ ਪਰਿਵਾਰ ਵਲੋਂ ਨਿਸ਼ਾਨ ਸਾਹਿਬ ਦੇ ਚੋਲ਼ੇ ਦੀ ਸੇਵਾ ਵੀ ਕੀਤੀ ਗਈ | ਇਸ ਮੌਕੇ ਸਰਵਨ ਸਿੰਘ ਫੁੱਲ, ਬਲਵਿੰਦਰ ਸਿੰਘ, ਹਰਜਿੰਦਰ ਸਿੰਘ, ਸੁਖਦੇਵ ਸਿੰਘ ਫੁੱਲ, ਗੁਰਮੀਤ ਸਿੰਘ, ਗੁਰਵਿੰਦਰ ਸਿੰਘ, ਸਤਵੰਤ ਕੌਰ, ਕੁਲਵੰਤ ਸਿੰਘ, ਜੋਗਿੰਦਰ ਕੌਰ, ਕੁਲਵੰਤ ਕੌਰ ਤੇ ਹੋਰ ਹਾਜ਼ਰ ਸਨ |
ਸਾਹਿਬਜ਼ਾਦਾ ਜ਼ੋਰਾਵਰ ਸਿੰਘ ਪਬਲਿਕ ਸਕੂਲ ਵਿਖੇ ਵਿਸਾਖੀ ਤੇ ਨਵੇਂ ਵਿਦਿਅਕ ਸਾਲ ਲਈ ਕੀਤੀ ਅਰਦਾਸ
ਨਡਾਲਾ, (ਮਾਨ)-ਸਾਹਿਬਜ਼ਾਦਾ ਜ਼ੋਰਾਵਰ ਸਿੰਘ ਪਬਲਿਕ ਸਕੂਲ ਨਡਾਲਾ ਵਿਖੇ ਨਵੇਂ ਵਿੱਦਿਅਕ ਸਾਲ, ਵਿਸਾਖੀ ਤੇ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਤੇ ਅਰਦਾਸ ਕੀਤੀ ਗਈ | ਇਸ ਮੌਕੇ ਵਿਦਿਆਰਥੀਆਂ ਨੇ ਆਨਲਾਈਨ ਸ਼ਿਰਕਤ ਕੀਤੀ | ਉਪਰੰਤ ਪਿ੍ੰਸੀਪਲ ਪਰਮਿੰਦਰ ਕੌਰ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਸਮੂਹ ਸਟਾਫ਼ ਮੈਂਬਰਾਂ ਨੂੰ ਵਿਸਾਖੀ ਦੇ ਸ਼ੁੱਭ ਦਿਹਾੜੇ ਦੀ ਵਧਾਈ ਦਿੱਤੀ | ਇਸ ਮੌਕੇ ਹੋਰ ਸਟਾਫ਼ ਮੈਂਬਰ ਵੀ ਮੌਜੂਦ ਸਨ |
ਖ਼ਾਲਸਾ ਸਾਜਨਾ ਦਿਵਸ ਸਬੰਧੀ ਨਿਸ਼ਾਨ ਸਾਹਿਬ ਨੂੰ ਚੋਲਾ ਪਹਿਨਾਇਆ
ਫਗਵਾੜਾ, (ਤਰਨਜੀਤ ਸਿੰਘ ਕਿੰਨੜਾ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਪਿੰਡ ਸਾਹਨੀ ਤਹਿਸੀਲ ਫਗਵਾੜਾ ਵਿਖੇ ਕਸ਼ਮੀਰ ਸਿੰਘ ਖਾਟੀ ਦੇ ਸਮੂਹ ਪਰਿਵਾਰ ਵਲੋਂ ਖ਼ਾਲਸਾ ਪੰਥ ਦੇ ਸਾਜਣਾ ਦਿਵਸ ਨੂੰ ਸਮਰਪਿਤ ਨਿਸ਼ਾਨ ਸਾਹਿਬ ਨੂੰ ਚੋਲਾ ਪਹਿਨਾਇਆ ਗਿਆ | ਇਸ ਮੌਕੇ ਭਾਈ ਹਰਭਜਨ ਸਿੰਘ ਨੇ ਸਰਬੱਤ ਦੇ ਭਲੇ ਅਤੇ ਕੋਰੋਨਾ ਮਹਾਂਮਾਰੀ ਤੋਂ ਦੁਨੀਆ ਨੂੰ ਮੁਕਤੀ ਦੀ ਅਰਦਾਸ ਕੀਤੀ | ਸ਼ਹੀਦ ਬਾਬਾ ਦੀਪ ਸਿੰਘ ਚੈਰੀਟੇਬਲ ਸੁਸਾਇਟੀ ਰਜਿ. ਪਿੰਡ ਸਾਹਨੀ ਦੇ ਫਾਉਂਡਰ ਚੇਅਰਮੈਨ ਬਾਬਾ ਰਣਜੀਤ ਸਿੰਘ ਰਾਣਾ, ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ, ਜਨਰਲ ਸਕੱਤਰ ਵਿਪਨ ਕੁਮਾਰ ਅਰੋੜਾ ਵਿਸ਼ੇਸ਼ ਤੌਰ 'ਤੇ ਪੁੱਜੇ | ਉਨ੍ਹਾਂ ਸਮੂਹ ਹਾਜ਼ਰੀਨ ਨੂੰ ਵਿਸਾਖੀ ਤੇ ਖ਼ਾਲਸਾ ਸਿਰਜਣਾ ਦਿਵਸ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਾਜਨਾ ਕਰਕੇ ਸਮੂਹ ਸਮਾਜ ਨੂੰ ਜਾਤ-ਪਾਤ ਰਹਿਤ ਬਣਾਉਣ ਦਾ ਜੋ ਸੁਨੇਹਾ ਦਿੱਤਾ ਸੀ ਸਾਨੂੰ ਉਸ ਤੇ ਪਹਿਰਾ ਦੇਣਾ ਚਾਹੀਦਾ ਹੈ | ਇਸ ਮੌਕੇ ਕ੍ਰਿਪਾਲ ਸਿੰਘ ਬਲਾਕੀਪੁਰ, ਸਤਨਾਮ ਸਿੰਘ, ਐਡਵੋਕੇਟ ਏ.ਕੇ. ਵਰਮਾ, ਜਰਨੈਲ ਸਿੰਘ, ਟਹਿਲ ਸਿੰਘ ਤੋਂ ਇਲਾਵਾ ਬੀਬੀ ਕਸ਼ਮੀਰ ਕੌਰ, ਜਯੋਤੀ, ਬਲਵਿੰਦਰ ਕੌਰ, ਕੁਲਵਿੰਦਰ ਕੌਰ, ਹੁਸਨ ਲਾਲ ਤੇ ਸਪਿੱਤਰ ਸਿੰਘ ਸਾਹਨੀ ਆਦਿ ਹਾਜ਼ਰ ਸਨ |
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ
ਸੁਲਤਾਨਪੁਰ ਲੋਧੀ, (ਨਰੇਸ਼ ਹੈਪੀ, ਥਿੰਦ)-ਖ਼ਾਲਸਾ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਧਾਰਮਿਕ ਸਮਾਗਮ ਮੈਨੇਜਰ ਰੇਸ਼ਮ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ | ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ਨਾਲ ਜੁੜੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ | ਸੰਗਤਾਂ ਨੇ ਗੁਰਦੁਆਰਾ ਸਾਹਿਬ ਦੇ ਪਾਵਨ ਸਰੋਵਰ ਵਿਚ ਇਸ਼ਨਾਨ ਕੀਤਾਅਤੇ ਦਰਬਾਰ ਹਾਲ ਵਿਚ ਬੈਠ ਕੇ ਕੀਰਤਨ ਸਰਵਣ ਕੀਤਾ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ਕੀਰਤਨੀਆਂ ਤੇ ਢਾਡੀ ਜਥਿਆਂ ਨੇ ਕਥਾ ਕੀਰਤਨ ਤੇ ਢਾਡੀ ਵਾਰਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਗੁਰਦੁਆਰਾ ਸਾਹਿਬ ਦੇ ਮੈਨੇਜਰ ਰੇਸ਼ਮ ਸਿੰਘ ਨੇ ਸਮੂਹ ਸੰਗਤਾਂ ਨੂੰ ਵਿਸਾਖੀ ਦੇ ਪਾਵਨ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ | ਇਸ ਮੌਕੇ ਭਾਈ ਚਾਨਣ ਸਿੰਘ ਦੀਪੇਵਾਲ ਸਕੱਤਰ, ਮੈਨੇਜਰ ਜਰਨੈਲ ਸਿੰਘ ਬੂਲੇ, ਹੈੱਡ ਗ੍ਰੰਥੀ ਗਿਆਨੀ ਸੁਰਜੀਤ ਸਿੰਘ ਸਭਰਾ, ਗਿਆਨੀ ਗੁਰਪ੍ਰੀਤ ਸਿੰਘ ਮੁੱਖ ਕਥਾ ਵਾਚਕ, ਭਾਈ ਹਰਜਿੰਦਰ ਸਿੰਘ ਗ੍ਰੰਥੀ, ਭਾਈ ਸਤਨਾਮ ਸਿੰਘ ਗ੍ਰੰਥੀ, ਭਾਈ ਬਲਜਿੰਦਰ ਸਿੰਘ ਗ੍ਰੰਥੀ, ਜਥੇਦਾਰ ਪਰਮਿੰਦਰ ਸਿੰਘ ਖ਼ਾਲਸਾ, ਜਥੇਦਾਰ ਪਰਮਜੀਤ ਸਿੰਘ, ਭਾਈ ਭੁਪਿੰਦਰ ਸਿੰਘ ਰਿਕਾਰਡ ਕੀਪਰ, ਭਾਈ ਸੁਖਵਿੰਦਰ ਸਿੰਘ, ਭਾਈ ਰਣਜੀਤ ਸਿੰਘ, ਭਾਈ ਗੁਰਪ੍ਰੀਤ ਸਿੰਘ ਫੱਤੂਢੀਂਗਾ ਤੇ ਭਾਈ ਰਣਜੀਤ ਸਿੰਘ ਠੱਟਾ ਨਵਾਂ ਆਦਿ ਹਾਜ਼ਰ ਸਨ |
<br/>

ਨਾਬਾਲਗ ਭੈਣ ਭਰਾ ਨੇ ਪਿਤਾ ਨੂੰ ਛੱਡਣ ਲਈ ਐੱਸ. ਐੱਚ. ਓ. 'ਤੇ ਲਗਾਏ 1.80 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼

 ਭੁਲੱਥ, 13 ਅਪ੍ਰੈਲ (ਸੁਖਜਿੰਦਰ ਸਿੰਘ ਮੁਲਤਾਨੀ, ਮਨਜੀਤ ਸਿੰਘ ਰਤਨ)-ਪਿੰਡ ਖੱਸਣ ਦੀ ਇਕ ਨਾਬਾਲਗ ਲੜਕੀ ਗੁਰਬਿੰਦਰ ਕੌਰ ਤੇ ਉਸਦੇ ਭਰਾ ਅਨਮੋਲ ਸਿੰਘ ਨੇ ਅੱਜ ਭੁਲੱਥ ਵਿਚ ਇਕ ਪ੍ਰੈੱਸ ਕਾਨਫ਼ਰੰਸ ਕਰਕੇ ਥਾਣਾ ਭੁਲੱਥ ਦੀ ਐੱਸ. ਐੱਚ. ਓ. ਅਮਨਪ੍ਰੀਤ ਕੌਰ 'ਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਬਾਮਸੇਫ਼ ਵਲੋਂ ਡਾ. ਅੰਬੇਡਕਰ ਦੇ ਜਨਮ ਦਿਵਸ ਸਬੰਧੀ ਸਮਾਗਮ ਅੱਜ

ਕਪੂਰਥਲਾ, 13 ਅਪ੍ਰੈਲ (ਵਿ.ਪ੍ਰ.)-ਬਾਮਸੇਫ ਪੰਜਾਬ ਦੇ ਜਨਰਲ ਸਕੱਤਰ ਕੁਸ਼ਲ ਕੁਮਾਰ ਨੇ ਦੱਸਿਆ ਕਿ 14 ਅਪ੍ਰੈਲ ਨੂੰ ਨੇੜੇ ਡੇਰਾ ਰਾਧਾ ਸੁਆਮੀ ਸਤਿਸੰਗ ਘਰ ਸੁੰਦਰ ਨਗਰ ਕਪੂਰਥਲਾ ਵਿਖੇ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਸਬੰਧੀ ਇਕ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ 60 ਹਜ਼ਾਰ ਤੋਂ ਵੱਧ ਲੋਕਾਂ ਨੇ ਕੋਰੋਨਾ ਤੋਂ ਬਚਣ ਲਈ ਟੀਕਾਕਰਨ ਕਰਵਾਇਆ

ਕਪੂਰਥਲਾ, 13 ਅਪ੍ਰੈਲ (ਅਮਰਜੀਤ ਕੋਮਲ)-ਕੋਰੋਨਾ ਦੀ ਰੋਕਥਾਮ ਲਈ ਜ਼ਿਲ੍ਹੇ ਵਿਚ ਪ੍ਰਸ਼ਾਸਨ ਵਲੋਂ ਸ਼ੁਰੂ ਕੀਤੀ ਗਈ ਟੀਕਾਕਰਨ ਮੁਹਿੰਮ ਨੂੰ ਲੋਕਾਂ ਵਲੋਂ ਤਕੜਾ ਹੁੰਗਾਰਾ ਦਿੱਤਾ ਜਾ ਰਿਹਾ ਹੈ ਤੇ ਹੁਣ ਤੱਕ 60 ਹਜ਼ਾਰ ਤੋਂ ਵੱਧ ਲੋਕਾਂ ਦਾ ਟੀਕਾਕਰਨ ਹੋ ਚੁੱਕਾ ਹੈ | ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 85 ਨਵੇਂ ਮਾਮਲੇ ਆਏ ਸਾਹਮਣੇ, ਤਿੰਨ ਦੀ ਮੌਤ

ਕਪੂਰਥਲਾ, 13 ਅਪ੍ਰੈਲ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਅੱਜ 85 ਨਵੇਂ ਮਰੀਜ਼ ਸਾਹਮਣੇ ਆਏ ਹਨ | ਜਦਕਿ ਦੋ ਔਰਤਾਂ ਸਮੇਤ ਤਿੰਨ ਵਿਅਕਤੀਆਂ ਦੀ ਇਲਾਜ ਦੌਰਾਨ ਮੌਤ ਹੋ ਗਈ | ਮਰਨ ਵਾਲਿਆਂ ਦੀ ਗਿਣਤੀ ਜ਼ਿਲ੍ਹੇ ਵਿਚ 291 ਹੋ ਗਈ ਹੈ | ਮਰਨ ਵਾਲਿਆਂ ਵਿਚ 53 ਸਾਲਾ ਔਰਤ ...

ਪੂਰੀ ਖ਼ਬਰ »

ਮੀਤ ਪ੍ਰਧਾਨ ਤੇਜਵੰਤ ਸਿੰਘ ਨੇ ਨਗਰ ਕੌਂਸਲ ਦੇ ਕਾਰਜਕਾਰੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਸੁਲਤਾਨਪੁਰ ਲੋਧੀ, 13 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਪੰਜਾਬ ਸਰਕਾਰ ਵਲੋਂ ਨਗਰ ਕੌਂਸਲ ਦੇ ਚੁਣੇ ਗਏ ਪ੍ਰਧਾਨ ਦਾ ਨਾਂਅ ਨੋਟੀਫਾਈਡ ਕਰਨ ਤੱਕ ਨਗਰ ਕੌਂਸਲ ਦਾ ਪ੍ਰਬੰਧ ਸੰਭਾਲਣ ਲਈ ਅੱਜ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਚੁਣੇ ਗਏ ਮੀਤ ਪ੍ਰਧਾਨ ਤੇਜਵੰਤ ਸਿੰਘ ਨੇ ...

ਪੂਰੀ ਖ਼ਬਰ »

ਬਰਗਾੜੀ 'ਚ ਹੋਈ ਬੇਅਦਬੀ ਦੀ ਪੜਤਾਲ ਕਰ ਰਹੀ 'ਸਿਟ' ਦੀ ਰਿਪੋਰਟ ਰੱਦ ਕੀਤੇ ਜਾਣਾ ਮੰਦਭਾਗੀ ਗੱਲ- ਅਖੰਡ ਕੀਰਤਨੀ ਜਥਾ

ਅੰਮਿ੍ਤਸਰ, 13 ਅਪ੍ਰੈਲ (ਜਸਵੰਤ ਸਿੰਘ ਜੱਸ)-ਅਖੰਡ ਕੀਰਤਨੀ ਜਥੇ ਦੇ ਮੁੱਖ ਸੇਵਾਦਾਰ ਜਥੇਦਾਰ ਬਖਸ਼ੀਸ਼ ਸਿੰਘ ਅਤੇ ਜਥੇ ਦੀ 31 ਮੈਂਬਰੀ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਬਰਗਾੜੀ ਵਿਚ ਹੋਈ ਬੇਅਦਬੀ ਦੀ ਪੜਤਾਲ ਕਰ ਰਹੀ 'ਸਿਟ' ਦੀ ਰਿਪੋਰਟ ...

ਪੂਰੀ ਖ਼ਬਰ »

ਦਿੱਲੀ ਚੱਲ ਰਹੇ ਕਿਸਾਨਾਂ ਦੇ ਸੰਘਰਸ਼ ਨੂੰ ਹਰ ਪਾਸਿਉਂ ਮਦਦ ਕਰਨ ਲਈ ਯਤਨਸ਼ੀਲ ਰਹਾਂਗੇ- ਰਾਣਾ

ਨਡਾਲਾ, 13 ਅਪੈ੍ਰਲ (ਮਾਨ)-ਰਣਜੀਤ ਸਿੰਘ ਰਾਣਾ ਇੰਚਾਰਜ ਹਲਕਾ ਭੁਲੱਥ ਨੇ ਕਿਹਾ ਕਿ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨਾਂ ਵਲੋਂ ਆਉਣ ਵਾਲੀਆਂ ਫ਼ਸਲਾਂ ਤੇ ਨਸਲਾਂ ਲਈ ਲੜੀ ਜਾ ਰਹੀ ਲੜਾਈ ਵਿਚ ਹਰ ਪਾਸੇ ਤੋਂ ਮਦਦ ਲਈ ਯਤਨਸ਼ੀਲ ਰਹਾਂਗੇ ਤੇ ਜਦੋਂ ਤੱਕ ਕੇਂਦਰ ਸਰਕਾਰ ਦੀ ...

ਪੂਰੀ ਖ਼ਬਰ »

ਕਣਕ ਦੀ ਅਦਾਇਗੀ ਲਈ ਇਸ ਵਾਰ ਕਿਸਾਨਾਂ ਨੂੰ ਜ਼ਮੀਨ ਦਾ ਰਿਕਾਰਡ ਨਹੀਂ ਦੇਣਾ ਪਵੇਗਾ

ਕਪੂਰਥਲਾ, 13 ਅਪ੍ਰੈਲ (ਅਮਰਜੀਤ ਕੋਮਲ)-ਫੂਡ ਕਾਰਪੋਰੇਸ਼ਨ ਆਫ਼ ਇੰਡੀਆ ਦੇ ਜਨਰਲ ਮੈਨੇਜਰ (ਆਰ) ਨੇ ਫੂਡ ਕਾਰਪੋਰੇਸ਼ਨ ਦੇ ਸਾਰੇ ਡਵੀਜ਼ਨਲ ਮੈਨੇਜਰਾਂ ਨੂੰ ਈਮੇਲ ਰਾਹੀਂ ਇਕ ਪੱਤਰ ਭੇਜ ਕੇ ਕਿਹਾ ਕਿ ਕੇਂਦਰੀ ਖੇਤੀਬਾੜੀ ਮੰਤਰਾਲੇ ਦੀਆਂ ਹਦਾਇਤਾਂ ਅਨੁਸਾਰ ਇਸ ਵਾਰ ...

ਪੂਰੀ ਖ਼ਬਰ »

ਡੇਅਰੀ 'ਤੇ ਲੱਗੀ ਅਚਾਨਕ ਅੱਗ ਨਾਲ ਹੋਇਆ ਭਾਰੀ ਨੁਕਸਾਨ

ਨਡਾਲਾ, 13 ਅਪ੍ਰੈਲ (ਮਾਨ)-ਨਡਾਲਾ ਵਿਖੇ ਸ਼ਾਮ ਸਮੇਂ ਜਗਮੋਹਨ ਡੇਅਰੀ ਦੇ ਸਟੋਰ 'ਚ ਅਚਾਨਕ ਅੱਗ ਲੱਗਣ ਨਾਲ ਦੁਕਾਨਦਾਰ ਦਾ ਲੱਖਾਂ ਦਾ ਨੁਕਸਾਨ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨਦਾਰ ਜਗਮੋਹਨ ਸਿੰਘ ਪੁੱਤਰ ਇੰਦਰਪਾਲ ਸਿੰਘ ਸੋਢੀ ਵਾਸੀ ਪਸੀਏਵਾਲ ਨੇ ...

ਪੂਰੀ ਖ਼ਬਰ »

ਪੁਲਿਸ ਵਲੋਂ ਭੱਠੀ, 15 ਬੋਤਲਾਂ ਨਾਜਾਇਜ਼ ਸ਼ਰਾਬ ਤੇ ਲਾਹਣ ਬਰਾਮਦ

ਸੁਭਾਨਪੁਰ, 13 ਅਪ੍ਰੈਲ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਥਾਣਾ ਸੁਭਾਨਪੁਰ ਦੀ ਪੁਲਿਸ ਵਲੋਂ ਪਿੰਡ ਲੱਖਣ ਖੋਲੇ ਵਿਚੋਂ ਭੱਠੀ ਤੇ 15 ਬੋਤਲਾਂ ਨਾਜਾਇਜ਼ ਸ਼ਰਾਬ ਅਤੇ 50 ਲੀਟਰ ਲਾਹਣ ਬਰਾਮਦ ਕੀਤੀ ਹੈ | ਜਦਕਿ ਉਕਤ ਵਿਅਕਤੀ ਮੌਕੇ 'ਤੇ ਹਨੇਰੇ ਦਾ ਫ਼ਾਇਦਾ ਉਠਾ ਕੇ ਫ਼ਰਾਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਔਰਤ ਕਾਬੂ

ਤਲਵੰਡੀ ਚੌਧਰੀਆਂ, 13 ਅਪ੍ਰੈਲ (ਪਰਸਨ ਲਾਲ ਭੋਲਾ)-ਥਾਣਾ ਤਲਵੰਡੀ ਚੌਧਰੀਆਂ ਦੇ ਐੱਸ. ਐੱਚ. ਓ. ਪਰਮਿੰਦਰ ਸਿੰਘ ਅਗਵਾਈ ਵਿਚ ਪੁਲਿਸ ਨੇ ਨਾਜਾਇਜ਼ ਸ਼ਰਾਬ ਦੀ ਤਸਕਰੀ ਕਰਦੀ ਇਕ ਔਰਤ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰ ਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਮਿੰਦਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX