ਤਾਜਾ ਖ਼ਬਰਾਂ


ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਖੋਲਿਆ ਮੋਰਚਾ ,ਮਾਮਲਾ ਨੌਜਵਾਨ ਖ਼ੁਦਕੁਸ਼ੀ ਦੇ ਦੋਸ਼ੀਆਂ ਨੂੰ ਨਾਂ ਫੜਨ ਦਾ
. . .  2 minutes ago
ਮਾਛੀਵਾੜਾ ਸਾਹਿਬ, 23 ਜੂਨ (ਮਨੋਜ ਕੁਮਾਰ) - ਅੱਜ ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਸਰਹਿੰਦ ਨਹਿਰ ਲਾਗੇ ਗੜੀ ਪੁਲ ਕੋਲ ਚੱਕਾ ਜਾਮ ਕਰਦਿਆਂ ਇਨਸਾਫ਼ ਦੀ ਗੁਹਾਰ ਲਗਾਈ...
ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਯੂ.ਕੇ. ਹਾਈ ਕੋਰਟ ਵਲੋਂ ਝਟਕਾ
. . .  20 minutes ago
ਨਵੀਂ ਦਿੱਲੀ, 22 ਜੁਨ - ਯੂ.ਕੇ. ਹਾਈ ਕੋਰਟ ਨੇ ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਵਲੋਂ ਭਾਰਤ ਹਵਾਲਗੀ ਵਿਰੁੱਧ ਅਪੀਲ ਕਰਨ...
ਪਾਵਰ ਪਲਾਂਟ ਦੇ ਪਰਾਲੀ ਦੇ ਭੰਡਾਰ ਨੂੰ ਲੱਗੀ ਅੱਗ
. . .  about 1 hour ago
ਤਲਵੰਡੀ ਭਾਈ, 23 ਜੂਨ,(ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਫ਼ਿਰੋਜ਼ਪੁਰ ਰੋਡ 'ਤੇ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਸਥਿਤ ਸੁਖਬੀਰ ਐਗਰੋ ਪਾਵਰ ਪਲਾਂਟ ਵਲੋਂ ...
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
. . .  about 1 hour ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਮਹਿਲ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਰਣਜੀਤ...
ਡਾ. ਸੁਖਬੀਰ ਕੌਰ ਮਾਹਲ ਬਣੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ ਆਨਰੇਰੀ ਡਾਇਰੈਕਟਰ
. . .  about 1 hour ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਭਾਈ ਵੀਰ ਸਿੰਘ ਨਿਵਾਸ ਅਸਥਾਨ ਦੀਆਂ ਅਕਾਦਮਿਕ ਅਤੇ ਪ੍ਰਬੰਧਕੀ ਗਤੀਵਿਧੀਆਂ ਲਈ ਸੁਖਬੀਰ ਕੌਰ ਮਾਹਲ ਨੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ...
ਜੈਪਾਲ ਭੁੱਲਰ ਦਾ ਹੋਇਆ ਸਸਕਾਰ, ਛੋਟੇ ਭਰਾ ਨੇ ਦਿਖਾਈ ਚਿਖਾ ਨੂੰ ਅਗਨੀ
. . .  about 1 hour ago
ਫ਼ਿਰੋਜ਼ਪੁਰ, 23 ਜੂਨ (ਗੁਰਿੰਦਰ ਸਿੰਘ) - ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ 'ਤੇ ਬੀਤੇ ਕੱਲ੍ਹ ਪੀ.ਜੀ.ਆਈ. ਚੰਡੀਗੜ੍ਹ ਤੋਂ ਦੁਬਾਰਾ ਪੋਸਟ ਮਾਰਟਮ ਹੋਣ ਤੋਂ ਬਾਅਦ ਗੈਂਗਸਟਰ ਜੈਪਾਲ ਭੁੱਲਰ ਦਾ ਅੱਜ ਬਾਅਦ ਦੁਪਹਿਰ ਫ਼ਿਰੋਜ਼ਪੁਰ ਸ਼ਹਿਰ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਬਠਿੰਡਾ...
ਸਾਂਝੇ ਦੂਰਸੰਚਾਰ ਸਰੋਤ ਵਾਲਾ ਇਕ ਬੀ.ਪੀ.ਓ. ਸੈਂਟਰ ਹੁਣ ਵਿਸ਼ਵ ਭਰ ਵਿਚ ਗਾਹਕਾਂ ਨੂੰ ਦਵੇਗਾ ਸੇਵਾ
. . .  32 minutes ago
ਨਵੀਂ ਦਿੱਲੀ, 23 ਜੂਨ - ਸੰਚਾਰ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਘਰੇਲੂ ਅਤੇ ਅੰਤਰਰਾਸ਼ਟਰੀ ਓ.ਐਸ.ਪੀ. (ਹੋਰ ਸੇਵਾ ਪ੍ਰਦਾਤਾ) ਵਿਚਕਾਰ ਅੰਤਰ ਨੂੰ...
ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਰੱਦ
. . .  about 1 hour ago
ਪਠਾਨਕੋਟ, 23 ਜੂਨ (ਸੰਧੂ ) - ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਸਰਦਾਰ ਭੁਪਿੰਦਰ ਸਿੰਘ ਸੱਚਰ ਅਤੇ ਜਸਵਿੰਦਰ ਸਿੰਘ ਨੇ ਕਿਹਾ...
ਝੋਨੇ ਲਈ ਅੱਠ ਘੰਟੇ ਨਿਰਵਿਘਨ ਸਪਲਾਈ ਨਾ ਮਿਲਣ ਕਾਰਨ ਹਲਵਾਰਾ ਦੇ ਕਿਸਾਨਾਂ ਨੇ 66 ਕੇ ਵੀ ਸਬ ਸਟੇਸ਼ਨ ਸੁਧਾਰ ਉਪ ਮੰਡਲ ਦਾ ਕੀਤਾ ਘਿਰਾਓ
. . .  about 2 hours ago
ਗੁਰੂਸਰ ਸੁਧਾਰ, (ਲੁਧਿਆਣਾ) 23 ਜੂਨ (ਬਲਵਿੰਦਰ ਸਿੰਘ ਧਾਲੀਵਾਲ) - ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਗੁਰਪ੍ਰੀਤ ਸਿੰਘ ਹਲਵਾਰਾ, ਪ੍ਰਧਾਨ ਜਤਿੰਦਰ ਸਿੰਘ ਜੋਤੀ ...
ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਦਾ ਰੋਸ ਮਾਰਚ, ਪੁਲਿਸ ਨੇ ਰੋਕਿਆ
. . .  about 2 hours ago
ਪਟਿਆਲਾ, 23 ਜੂਨ (ਧਰਮਿੰਦਰ ਸਿੰਘ ਸਿੱਧੂ) - ਐੱਨ.ਐੱਸ. ਕਯੂ. ਐੱਫ. ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਵਲੋਂ 22 ਜੂਨ ਦੀ ਮੀਟਿੰਗ ਬੇਸਿੱਟਾ ਨਿਕਲਣ...
ਬੀ. ਡੀ. ਪੀ. ਓ. ਗੁਰੂਹਰਸਹਾਏ ਦੇ ਸਾਰੇ ਕਰਮਚਾਰੀ ਕਲਮ ਛੋੜ ਹੜਤਾਲ 'ਤੇ
. . .  about 3 hours ago
ਗੁਰੂ ਹਰ ਸਹਾਏ, 23 ਜੂਨ (ਹਰਚਰਨ ਸਿੰਘ ਸੰਧੂ) - ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ 'ਚ ਸੋਧ ਦੀ ਮੰਗ ਨੂੰ ਲੈ ਕੇ ਮੁਲਾਜ਼ਮ ਜਥੇਬੰਦੀਆਂ ਦੇ ਸਦੇ ਅਨੁਸਾਰ...
ਫ਼ਤਹਿਜੰਗ ਸਿੰਘ ਬਾਜਵਾ ਦੇ ਬੇਟੇ ਨੇ ਸਰਕਾਰੀ ਨੌਕਰੀ ਲੈਣ ਤੋਂ ਕੀਤਾ ਇਨਕਾਰ - ਰਾਵਤ
. . .  about 3 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਕਿਹਾ ਹੈ ਕਿ ਪੰਜਾਬ ਦੇ ਕਾਦੀਆਂ ਤੋਂ...
ਲਾਹੌਰ 'ਚ ਹੋਏ ਬੰਬ ਧਮਾਕਾ 'ਚ ਇੱਕ ਦੀ ਮੌਤ, 16 ਜ਼ਖ਼ਮੀ
. . .  about 3 hours ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਪਾਕਿਸਤਾਨ ਦੇ ਲਾਹੌਰ ਸ਼ਹਿਰ ਦੀ ਆਬਾਦੀ ਜੌਹਰ ਟਾਊਨ ਵਿਖੇ ਅੱਜ ਸਵੇਰੇ ਇਕ ਜ਼ੋਰਦਾਰ ਬੰਬ ਧਮਾਕਾ ਹੋਇਆ...
ਕੈਪਟਨ ਅਮਰਿੰਦਰ ਸਿੰਘ ਨੂੰ ਵਾਅਦੇ ਪੂਰੇ ਕਰਨ ਲਈ ਹਾਈਕਮਾਨ ਨੇ ਦਿੱਤਾ ਅੰਤਿਮ ਸਮਾਂ (ਡੈੱਡਲਾਈਨ) - ਰਾਵਤ
. . .  about 3 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਇੰਚਾਰਜ ਹਰੀਸ਼ ਰਾਵਤ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ ਖ਼ਤਮ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ...
ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ 'ਤੇ ਕਿਸਾਨਾਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਕੀਤਾ ਜਾਮ, ਗਰਿੱਡ ਘੇਰਿਆ
. . .  about 4 hours ago
ਫੁੱਲਾਂਵਾਲ, 23 ਜੂਨ (ਮਨਜੀਤ ਸਿੰਘ ਦੁੱਗਰੀ) - ਝੋਨੇ ਦੀ ਬਿਜਾਈ ਲਈ ਸਰਕਾਰ ਵਲੋਂ ਨਿਰਧਾਰਿਤ ਕੀਤੀ 8 ਘੰਟੇ ਬਿਜਲੀ ਦੀ ਸਪਲਾਈ ਨਾ ਮਿਲਣ 'ਤੇ ਸ਼ਹੀਦ ਕਰਤਾਰ...
ਪੈਸਿਆਂ ਦੇ ਲੈਣ ਦੇਣ ਬਦਲੇ ਗੋਸਲਾਂ 'ਚ ਤਿੰਨ ਵਿਅਕਤੀ ਟੈਂਕੀ 'ਤੇ ਚੜ੍ਹੇ
. . .  about 4 hours ago
ਮਲੌਦ (ਲੁਧਿਆਣਾ), 23 ਜੂਨ (ਨਿਜ਼ਾਮਪੁਰ/ਚਾਪੜਾ) - ਮਲੌਦ ਲਾਗਲੇ ਪਿੰਡ ਗੋਸਲਾਂ ਵਿਖੇ ਪੀੜਤ ਵਿਅਕਤੀਆਂ ਦੇ ਪਿਤਾ ...
2022 ਵਿਚ ਕਾਂਗਰਸ ਇਕੱਠੀ ਹੋ ਕੇ ਚੋਣ ਲੜੇ - ਸੁਨੀਲ ਜਾਖੜ
. . .  about 4 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਕੇ ਬਾਹਰ ਆਏ ਜਿਸ ਦੌਰਾਨ...
ਪੰਜਾਬ ਵਿਚ ਚਲ ਰਹੇ ਕਾਂਗਰਸ ਦੇ ਸਿਆਸੀ ਕਲੇਸ਼ ਨੂੰ ਸੁਲਝਾਉਣ ਲਈ ਮੀਟਿੰਗਾਂ ਦਾ ਦੌਰ ਜਾਰੀ
. . .  about 4 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦਿੱਲੀ ਵਿਚ ...
ਬਿਜਲੀ ਸਪਲਾਈ ਪੂਰੀ ਨਾ ਮਿਲਣ 'ਤੇ ਕਿਸਾਨਾਂ ਕੀਤਾ ਫ਼ਿਰੋਜ਼ਪੁਰ - ਜ਼ੀਰਾ ਮੁੱਖ ਮਾਰਗ ਜਾਮ
. . .  about 5 hours ago
ਖੋਸਾ ਦਲ ਸਿੰਘ, 23 ਜੂਨ (ਮਨਪ੍ਰੀਤ ਸਿੰਘ ਸੰਧੂ) - ਕਿਸਾਨਾਂ ਵਲੋਂ ਝੋਨੇ ਦੀ ਲਵਾਈ ਜੋਰਾ 'ਤੇ ਜਾਰੀ ਹੈ, ਪਰ ਕਿਸਾਨਾਂ ਨੂੰ ਮੋਟਰਾਂ ਲਈ ਪੂਰੀ ਬਿਜਲੀ ਸਪਲਾਈ ਨਹੀਂ ਮਿਲ ...
ਕੋਟ ਈਸੇ ਖਾਂ 'ਚ ਕਿਸਾਨਾਂ ਨੇ ਮੇਨ ਸੜਕ ਕੀਤੀ ਜਾਮ
. . .  about 5 hours ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਝੋਨੇ ਦੀ ਲੁਆਈ ਦੇ ਚੱਲਦਿਆਂ ਮੋਟਰਾਂ 'ਤੇ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ ਕਰ ਕੇ ਜ਼ਿਲ੍ਹਾ ...
ਇਕ ਹਫ਼ਤੇ ਵਿਚ ਸਾਰਾ ਮਾਮਲਾ ਹੱਲ ਹੋ ਜਾਵੇਗਾ - ਬਾਜਵਾ
. . .  about 5 hours ago
ਨਵੀਂ ਦਿੱਲੀ, 23 ਜੂਨ - ਰਾਹੁਲ ਗਾਂਧੀ ਦੇ ਘਰ ਪ੍ਰਤਾਪ ਸਿੰਘ ਬਾਜਵਾ ਉਨ੍ਹਾਂ ਨੂੰ ਮਿਲਣ ਲਈ ਪਹੁੰਚੇ ਹੋਏ ਸਨ । ਮੀਡੀਆ ਨਾਲ ਗੱਲਬਾਤ ਕਰਦੇ ਹੋਏ, ...
ਗੁਰੂ ਹਰ ਸਹਾਏ : ਤਿੰਨ ਦਿਨਾਂ ਤੋਂ ਬਿਜਲੀ ਬੰਦ ਹੋਣ ਦੇ ਚਲਦੇ ਕਿਸਾਨਾਂ ਲਾਇਆ ਫ਼ਿਰੋਜ਼ਪੁਰ - ਫ਼ਾਜ਼ਿਲਕਾ ਜੀ.ਟੀ. ਰੋਡ 'ਤੇ ਧਰਨਾ
. . .  about 5 hours ago
ਗੁਰੂ ਹਰ ਸਹਾਏ, 23 ਜੂਨ (ਹਰਚਰਨ ਸਿੰਘ ਸੰਧੂ) - ਝੋਨੇ ਦੇ ਸੀਜ਼ਨ ਦੌਰਾਨ ਪਿਛਲੇ ਤਿੰਨ ਦਿਨਾਂ ਤੋਂ ਖੇਤੀ ਸੈਕਟਰ ਲਈ ਥ੍ਰੀ ਫੇਸ ਬਿਜਲੀ ਨਾ ਮਿਲਣ ਕਾਰਨ ਵੱਖ - ਵੱਖ ...
ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ ਪੂਰੀ, ਜੇਲ੍ਹ ਤੋਂ ਰਿਹਾ ਕਰਨ ਦੇ ਆਦੇਸ਼
. . .  about 6 hours ago
ਚੰਡੀਗੜ੍ਹ, 23 ਜੂਨ (ਰਾਮ ਸਿੰਘ ਬਰਾੜ): ਦਿੱਲੀ ਸਰਕਾਰ ਨੇ ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਉਨ੍ਹਾਂ ਨੂੰ ਰਿਹਾ ਕਰਨ ਦਾ ਹੁਕਮ ਦਿੱਤਾ ਹੈ ...
ਭਾਰਤ ਵਿਚ 50,848 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  about 6 hours ago
ਨਵੀਂ ਦਿੱਲੀ, 23 ਜੂਨ - ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 50,848 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ...
ਕੋਰੋਨਾਵਾਇਰਸ : ਭਾਰਤ ਵਿਚ ਡੈਲਟਾ ਪਲੱਸ ਦੇ 40 ਮਾਮਲੇ ਹੋਏ ਦਰਜ
. . .  about 6 hours ago
ਨਵੀਂ ਦਿੱਲੀ, 23 ਜੂਨ - ਸਰਕਾਰੀ ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਭਾਰਤ ਵਿਚ ਨਾਵਲ ਕੋਰੋਨਾਵਾਇਰਸ ਦੇ ਡੈਲਟਾ ਪਲੱਸ ਦੇ 40 ਮਾਮਲੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ 'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ

ਪਹਿਲਾ ਸਫ਼ਾ

ਵੈਕਸੀਨ ਦੀ ਲੋੜੀਂਦੀ ਉਪਲੱਬਧਤਾ ਯਕੀਨੀ ਬਣਾਉਣ ਲਈ ਸਰਕਾਰ ਵਚਨਬੱਧ-ਮੋਦੀ

ਸਿਆਸੀ ਮਤਭੇਦ ਭੁਲਾ ਕੇ ਮਹਾਂਮਾਰੀ ਨੂੰ ਹਰਾਉਣ ਲਈ ਇਕ ਟੀਮ ਦੀ ਤਰ੍ਹਾਂ ਕੰਮ ਕੀਤਾ ਜਾਵੇ-ਨਾਇਡੂ
ਨਵੀਂ ਦਿੱਲੀ, 14 ਅਪ੍ਰੈਲ (ਏਜੰਸੀ)-ਇਸ ਗੱਲ 'ਤੇ ਜ਼ੋਰ ਦਿੰਦਿਆਂ ਕਿ ਸਰਕਾਰ ਕੋਵਿਡ- 19 ਵੈਕਸੀਨ ਦੀ ਲੋੜੀਂਦੀ ਉਪਲਬਧਤਾ ਯਕੀਨੀ ਬਣਾਉਣ ਲਈ ਪ੍ਰਤੀਬੱਧ ਹੈ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਕੋਵਿਡ-19 ਮਹਾਂਮਾਰੀ ਵਿਰੁੱਧ ਲੜਾਈ 'ਚ ਸਮਾਜਿਕ ਸਮੂਹਾਂ, ਸਿਆਸੀ ਪਾਰਟੀਆਂ ਅਤੇ ਐਨ. ਜੀ. ਓਜ਼. ਨੂੰ ਸਾਂਝੀ ਸ਼ਕਤੀ ਦੀ ਵਰਤੋਂ ਕਰਨ ਦਾ ਸੱਦਾ ਦਿੱਤਾ | ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਇਸ ਮੌਕੇ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਸਿਆਸੀ ਵਖਰੇਵੇਂ ਅਤੇ ਮਤਭੇਦ ਭੁਲਾ ਕੇ ਕੋਰੋਨਾ ਵਾਇਰਸ ਮਹਾਂਮਾਰੀ ਨੂੰ ਹਰਾਉਣ ਲਈ ਇਕ ਟੀਮ ਦੀ ਤਰਾਂ ਕੰਮ ਕਰਨ | ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਨਵੇਂ ਜੋਸ਼ ਦੇ ਨਾਲ 'ਜਾਂਚ, ਨਿਗਰਾਨੀ ਰੱਖਣ ਅਤੇ ਇਲਾਜ' ਦੀ ਸਿੱਧ ਅਤੇ ਭਰੋਸੇਮੰਦ ਰਣਨੀਤੀ ਨੂੰ ਲਾਗੂ ਕਰਨ ਦੀ ਜ਼ਰੂਰਤ ਹੈ | ਵੀਡੀਓ ਕਾਨਫ਼ਰੰਸਿੰਗ ਰਾਹੀਂ ਸਾਰੇ ਰਾਜਾਂ ਅਤੇ ਕੇਂਦਰੀ ਸ਼ਾਸਤ ਪ੍ਰਦੇਸ਼ਾਂ ਦੇ ਰਾਜਪਾਲਾਂ ਤੇ ਉਪ ਰਾਜਪਾਲਾਂ ਨਾਲ ਬੈਠਕ ਕਰਦਿਆਂ ਮੋਦੀ ਨੇ ਉਨ੍ਹਾਂ ਨੂੰ ਸਰਗਰਮੀ ਨਾਲ ਜੁੜ ਕੇ ਯਕੀਨੀ ਬਣਾਉਣ ਦੀ ਅਪੀਲ ਕੀਤੀ ਕਿ ਸਮਾਜਿਕ ਸੰਸਥਾਵਾਂ ਸੂਬਾ ਸਰਕਾਰਾਂ ਨਾਲ ਸਹਿਜ ਰੂਪ ਨਾਲ ਸਹਿਯੋਗ ਕਰਨ | ਮੋਦੀ ਨੇ ਕਿਹਾ ਕਿ ਜਨਭਾਗੀਦਾਰੀ, ਜੋ ਕਿ ਪਿਛਲੇ ਸਾਲ ਵਾਇਰਸ ਨੂੰ ਰੋਕਣ ਲਈ ਦੇਖੀ ਗਈ ਸੀ, ਨੂੰ ਹੁਣ ਵੀ ਉਤਸ਼ਾਹਿਤ ਕਰਨ ਦੀ ਲੋੜ ਹੈ ਅਤੇ ਕਿਹਾ ਕਿ ਇਸ ਦੀ ਪ੍ਰਾਪਤੀ ਲਈ ਰਾਜਪਾਲਾਂ ਦੀ ਭੂਮਿਕਾ ਹੋਰ ਵੀ ਮਹੱਤਵਪੂਰਨ ਹੋ ਗਈ ਹੈ | ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਸਿਹਤ ਮੰਤਰੀ ਹਰਸ਼ ਵਰਧਨ ਨੇ ਵੀ ਇਸ ਆਭਾਸੀ ਬੈਠਕ 'ਚ ਹਿੱਸਾ ਲਿਆ | ਆਪਣੀ ਟਿੱਪਣੀ 'ਚ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਵੈਕਸੀਨ ਦੀ ਲੋੜੀਂਦੀ ਉਪਲਬਧਤਾ ਯਕੀਨੀ ਬਣਾਉਣ ਲਈ ਪ੍ਰਤੀਬੱਧ ਹੈ ਤੇ ਦਾਅਵਾ ਕੀਤਾ ਕਿ ਦੇਸ਼ ਤੇਜ਼ੀ ਨਾਲ 10 ਕਰੋੜ ਲੋਕਾਂ ਦੇ ਟੀਕਾ ਲਾਉਣ ਵਾਲਾ ਰਾਸ਼ਟਰ ਬਣ ਗਿਆ ਹੈ | ਪਿਛਲੇ ਚਾਰ ਦਿਨਾਂ 'ਚ ਟੀਕਾ ਉਤਸਵ ਦਾ ਸਕਾਰਾਤਮਕ ਪ੍ਰਭਾਵ ਦੱਸਦਿਆਂ ਉਨ੍ਹਾਂ ਕਿਹਾ ਕਿ ਇਸ ਸਮੇਂ 'ਚ ਟੀਕਾਕਰਨ ਮੁਹਿੰਮ ਦਾ ਵਿਸਥਾਰ ਕੀਤਾ ਗਿਆ ਅਤੇ ਨਵੇਂ ਟੀਕਾਕਰਨ ਕੇਂਦਰ ਵੀ ਖੋਲ੍ਹੇ ਗਏ | ਮੋਦੀ ਨੇ ਸੁਝਾਅ ਦਿੱਤਾ ਕਿ ਰਾਜਪਾਲ ਇਹ ਯਕੀਨੀ ਬਣਾਉਣ ਲਈ ਸਰਗਰਮੀ ਨਾਲ ਜੁੜ ਸਕਦੇ ਹਨ ਕਿ ਸਮਾਜਿਕ ਸੰਸਥਾਵਾਂ ਸੂਖਮ ਰੋਕਥਾਮ ਲਈ ਸਹਿਜ ਰੂਪ ਨਾਲ ਸਹਿਯੋਗ ਕਰਦੀਆਂ ਹਨ | ਟੀਕਾਕਰਨ ਅਤੇ ਇਲਾਜ ਬਾਰੇ ਸੰਦੇਸ਼ ਫੈਲਾਉਣ ਦੇ ਨਾਲ ਰਾਜਪਾਲ ਆਯੂਸ਼ ਨਾਲ ਸਬੰਧਿਤ ਇਲਾਜ ਪ੍ਰਣਾਲੀ ਬਾਰੇ ਵੀ ਜਾਗਰੂਕਤਾ ਫੈਲਾ ਸਕਦੇ ਹਨ | ਪ੍ਰਧਾਨ ਮੰਤਰੀ ਨੇ ਕਿਹਾ ਕਿ ਨੌਜਵਾਨ ਸਾਡੀ ਕਾਰਜ ਬਲ ਅਰਥ ਵਿਵਸਥਾ ਦਾ ਮਹੱਤਵਪੂਰਨ ਹਿੱਸਾ ਹਨ ਅਤੇ ਕਿਹਾ ਕਿ ਇਹ ਯਕੀਨੀ ਬਣਾਉਣਾ ਮਹੱਤਵਪੂਰਨ ਹੈ ਕਿ ਉਹ ਪ੍ਰੋਟੋਕਾਲ ਦੀ ਪਾਲਣਾ ਕਰਦੇ ਹਨ ਤੇ ਸਾਵਧਾਨੀਆਂ ਵਰਤਦੇ ਹਨ | ਜਨਭਾਗੀਦਾਰੀ ਪ੍ਰਤੀ ਯੂਨੀਵਰਸਿਟੀ ਕੈਂਪਸਾਂ 'ਚ ਸਾਡੇ ਵਿਦਿਆਰਥੀਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ 'ਚ ਰਾਜਪਾਲਾਂ ਦੀ ਭੂਮਿਕਾ ਵੀ ਮਹੱਤਵਪੂਰਨ ਹੈ | ਉਨ੍ਹਾਂ ਕਿਹਾ ਕਿ ਯੂਨੀਵਰਸਿਟੀਆਂ ਤੇ ਕਾਲਜ ਕੈਂਪਸਾਂ 'ਚ ਸਹੂਲਤਾਂ ਦੀ ਬਿਹਤਰ ਵਰਤੋਂ 'ਤੇ ਧਿਆਨ ਦੇਣ ਦੀ ਲੋੜ ਹੈ | ਉਨ੍ਹਾਂ ਅੱਗੇ ਕਿਹਾ ਕਿ ਪਿਛਲੇ ਸਾਲ ਦੀ ਤਰਾਂ ਇਸ ਸਾਲ ਵੀ ਐਨ. ਸੀ. ਸੀ. ਅਤੇ ਐਨ. ਐਸ. ਐਸ. ਦੀ ਅਹਿਮ ਭੂਮਿਕਾ ਹੈ | ਉਨ੍ਹਾਂ ਕਿਹਾ ਕਿ ਰਾਜਪਾਲ ਇਸ ਲੜਾਈ 'ਚ ਜਨਭਾਗੀਦਾਰੀ ਦਾ ਮਹੱਤਵਪੂਰਨ ਥੰਮ੍ਹ ਹਨ ਤੇ ਸੂਬਾ ਸਰਕਾਰਾਂ ਨਾਲ ਉਨ੍ਹਾਂ ਦਾ ਤਾਲਮੇਲ ਅਤੇ ਸੂਬੇ ਦੀਆਂ ਸੰਸਥਾਵਾਂ ਨੂੰ ਉਨ੍ਹਾਂ ਦੇ ਦਿਸ਼ਾ-ਨਿਰਦੇਸ਼ ਰਾਸ਼ਟਰ ਨੂੰ ਹੋਰ ਮਜ਼ਬੂਤ ਕਰੇਗਾ | ਉਨ੍ਹਾਂ ਅੱਗੇ ਕਿਹਾ ਕਿ ਕਿੱਟਾਂ ਤੇ ਟੈਸਟਾਂ ਨਾਲ ਸਬੰਧਿਤ ਹੋਰ ਸਮਗਰੀ ਦੇ ਮਾਮਲੇ 'ਚ ਦੇਸ਼ ਆਤਮ-ਨਿਰਭਰ ਬਣ ਗਿਆ ਹੈ, ਉਨ੍ਹਾਂ ਦਾਅਵਾ ਕੀਤਾ ਕਿ ਇਸ ਨਾਲ ਆਰ. ਟੀ.-ਪੀ. ਸੀ. ਆਰ. ਟੈਸਟਾਂ ਦਾ ਖ਼ਰਚ ਘਟੇਗਾ |

ਕੋਰੋਨਾ ਦਾ ਕਹਿਰ

ਸੀ.ਬੀ.ਐੱਸ.ਈ. 10ਵੀਂ ਦੀਆਂ ਪ੍ਰੀਖਿਆਵਾਂ ਰੱਦ, 12ਵੀਂ ਦੀਆਂ ਮੁਲਤਵੀ

10ਵੀਂ 'ਚ ਮੁਲਾਂਕਣ ਸਿਸਟਮ ਮੁਤਾਬਿਕ ਦਿੱਤੇ ਜਾਣਗੇ ਅੰਕ
ਨਵੀਂ ਦਿੱਲੀ, 14 ਅਪ੍ਰੈਲ (ਉਪਮਾ ਡਾਗਾ ਪਾਰਥ)-ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਵੇਖਦਿਆਂ ਸਰਕਾਰ ਨੇ ਸੀ.ਬੀ.ਐੱਸ.ਈ. ਦੀਆਂ 10ਵੀਂ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਹਨ ਜਦਕਿ 12ਵੀਂ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਟਾਲ ਦਿੱਤੀਆਂ ਗਈਆਂ ਹਨ | 12ਵੀਂ ਦੀਆਂ ਪ੍ਰੀਖਿਆਵਾਂ ਲਈ 1 ਜੂਨ ਨੂੰ ਮੁੜ ਤੋਂ ਹਾਲਾਤ ਦੀ ਸਮੀਖਿਆ ਕੀਤੀ ਜਾਵੇਗੀ ਜਿਸ ਤੋਂ ਬਾਅਦ ਅਗਲਾ ਫ਼ੈਸਲਾ ਲਿਆ ਜਾਵੇਗਾ | ਪ੍ਰੀਖਿਆਵਾਂ ਨੂੰ ਰੱਦ ਕਰਨ ਬਾਰੇ ਚੱਲ ਰਹੀ ਬਹਿਸ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਨਾਲ ਕੀਤੀ ਬੈਠਕ ਤੋਂ ਬਾਅਦ ਇਹ ਫ਼ੈਸਲਾ ਲਿਆ | ਪ੍ਰਧਾਨ ਮੰਤਰੀ ਅਤੇ ਸਿੱਖਿਆ ਮੰਤਰੀ ਦਰਮਿਆਨ ਹੋਈ ਇਸ ਅਹਿਮ ਬੈਠਕ 'ਚ ਕੇਂਦਰੀ ਸਿੱਖਿਆ ਸਕੱਤਰ ਅਤੇ ਕਈ ਚੋਟੀ ਦੇ ਅਧਿਕਾਰੀਆਂ ਨੇ ਹਿੱਸਾ ਲਿਆ | ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਨੇ ਟਵੀਟਾਂ ਰਾਹੀਂ ਉਕਤ ਫ਼ੈਸਲੇ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਸੀ.ਬੀ.ਐੱਸ.ਈ. ਵਲੋਂ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਜੋ 4 ਮਈ ਤੋਂ 14 ਜੂਨ ਦਰਮਿਆਨ ਹੋਣੀਆਂ ਹਨ, ਨੂੰ ਮੁਲਤਵੀ ਕਰ ਦਿੱਤਾ ਗਿਆ ਹੈ | ਨਿਸ਼ੰਕ ਨੇ ਕਿਹਾ ਕਿ ਇਸ ਸਬੰਧ 'ਚ ਫ਼ੈਸਲਾ 1 ਜੂਨ ਨੂੰ ਲਿਆ ਜਾਵੇਗਾ | ਇਸ ਦੇ ਨਾਲ ਇਹ ਵੀ ਕਿਹਾ ਕਿ ਪ੍ਰੀਖਿਆਵਾਂ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਘੱਟੋ-ਘੱਟ 15 ਦਿਨ ਦਾ ਨੋਟਿਸ ਦਿੱਤਾ ਜਾਵੇਗਾ | 10ਵੀਂ ਦੀਆਂ ਪ੍ਰੀਖਿਆਵਾਂ ਬਾਰੇ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ 10ਵੀਂ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਬੋਰਡ ਵਲੋਂ ਬਣਾਏ ਮੁਲਾਂਕਣ ਦੇ ਮੁਤਾਬਿਕ ਨਤੀਜਾ ਤਿਆਰ ਕੀਤਾ ਜਾਵੇਗਾ ਅਤੇ ਵਿਦਿਆਰਥੀਆਂ ਨੂੰ ਅਗਲੀ ਜਮਾਤ 'ਚ ਭੇਜਿਆ ਜਾਵੇਗਾ | ਸਿੱਖਿਆ ਮੰਤਰੀ ਨੇ ਸਪੱਸ਼ਟ ਕਰਦਿਆਂ ਇਹ ਵੀ ਕਿਹਾ ਕਿ ਜੋ ਵਿਦਿਆਰਥੀ ਖੁਦ ਨੂੰ ਮਿਲੇ ਅੰਕਾਂ ਤੋਂ ਸੰਤੁਸ਼ਟ ਨਹੀਂ ਹੋਣਗੇ, ਉਨ੍ਹਾਂ ਨੂੰ ਪ੍ਰੀਖਿਆਵਾਂ ਦੇਣ ਦਾ ਮੌਕਾ ਮਿਲੇਗਾ | ਸਰਕਾਰ ਵਲੋਂ ਜਾਰੀ ਬਿਆਨ ਮੁਤਾਬਿਕ ਪ੍ਰਧਾਨ ਮੰਤਰੀ ਨੇ ਮੀਟਿੰਗ 'ਚ ਕਿਹਾ ਕਿ ਵਿਦਿਆਰਥੀਆਂ ਦੀ ਸਿਹਤ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ | ਹਾਸਲ ਜਾਣਕਾਰੀ ਮੁਤਾਬਿਕ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਵਿਦਿਆਰਥੀਆਂ ਦੇ ਹਿਤਾਂ ਨੂੰ ਧਿਆਨ 'ਚ ਰੱਖੇਗੀ, ਜਿਸ 'ਚ ਉਨ੍ਹਾਂ ਦੀ ਸਿਹਤ ਯਕੀਨੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੇ ਅਕਾਦਮਿਕ ਹਿਤਾਂ ਨੂੰ ਵੀ ਧਿਆਨ 'ਚ ਰੱਖਿਆ ਜਾਵੇਗਾ | ਮੀਟਿੰਗ 'ਚ ਕੋਰੋਨਾ ਦੇ ਵਧਦੇ ਮਾਮਲਿਆਂ 'ਤੇ ਚਰਚਾ ਕਰਦਿਆਂ ਰਾਜਾਂ 'ਚ ਇਸ ਦੇ ਪ੍ਰਭਾਵ ਦੀ ਵੀ ਚਰਚਾ ਕੀਤੀ ਗਈ | ਕੁਝ ਰਾਜਾਂ 'ਚ ਕੋਰੋਨਾ ਦਾ ਪ੍ਰਭਾਵ ਕਾਫ਼ੀ ਜ਼ਿਆਦਾ ਹੈ | ਜ਼ਿਕਰਯੋਗ ਹੈ ਕਿ ਸੀ.ਬੀ.ਐੱਸ.ਈ. ਵਲੋਂ ਇਕੋ ਹੀ ਸਮੇਂ 'ਤੇ ਦੇਸ਼ ਭਰ 'ਚ ਪ੍ਰੀਖਿਆਵਾਂ ਕਰਵਾਈਆਂ ਜਾਂਦੀਆਂ ਹਨ | ਮੀਟਿੰਗਾਂ 'ਚ ਆਨਲਾਈਨ ਪ੍ਰੀਖਿਆਵਾਂ ਕਰਵਾਉਣ ਦੇੇ ਮੁੱਦੇ 'ਤੇ ਵਿਚਾਰ ਕੀਤਾ ਗਿਆ | ਸਿੱਖਿਆ ਮੰਤਰਾਲੇ ਦੇ ਹਲਕਿਆਂ ਮੁਤਾਬਿਕ ਆਨਲਾਈਨ ਪ੍ਰੀਖਿਆਵਾਂ ਕਰਵਾਉਣਾ ਸੰਭਵ ਨਹੀਂ ਹੈ ਕਿਉਂਕਿ ਵਿਦਿਆਰਥੀ ਏਨੀ ਜਲਦੀ ਆਪਣੇ-ਆਪ ਨੂੰ ਇਸ ਨਵੇਂ ਪੈਟਰਨ ਲਈ ਤਿਆਰ ਨਹੀਂ ਕਰ ਪਾਉਣਗੇ | ਤਕਰੀਬਨ ਘੰਟੇ ਭਰ ਚੱਲੀ ਇਸ ਮੀਟਿੰਗ 'ਚ ਅਧਿਕਾਰੀਆਂ ਵਲੋਂ 10ਵੀਂ ਅਤੇ 12ਵੀਂ ਦੋਹਾਂ ਪ੍ਰੀਖਿਆਵਾਂ ਨੂੰ ਮੁਲਤਵੀ ਕਰਨ ਦਾ ਸੁਝਾਅ ਦਿੱਤਾ ਸੀ ਪਰ ਪ੍ਰਧਾਨ ਮੰਤਰੀ ਨੇ ਸਭ ਦੇ ਸੁਝਾਅ ਸੁਣਨ ਤੋਂ ਬਾਅਦ ਕਿਹਾ ਕਿ ਬੱਚੇ ਪਹਿਲਾਂ ਹੀ ਕੋਰੋਨਾ 'ਚ ਬਹੁਤ ਨੁਕਸਾਨ ਅਤੇ ਪ੍ਰੇਸ਼ਾਨੀ ਝੱਲ ਚੁੱਕੇ ਹਨ | ਅਜਿਹੇ 'ਚ 10ਵੀਂ ਪ੍ਰੀਖਿਆਵਾਂ ਨੂੰ ਰੱਦ ਕਰ ਦੇਣਾ ਚਾਹੀਦਾ ਹੈ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦੇਣਾ ਚਾਹੀਦਾ ਹੈ |
ਕਈ ਆਗੂਆਂ ਅਤੇ ਸੰਸਥਾਵਾਂ ਵਲੋਂ ਉੱਠੀ ਸੀ ਪ੍ਰੀਖਿਆ ਰੱਦ ਕਰਨ ਦੀ ਮੰਗ
ਕੋਰੋਨਾ ਦੇ ਹਾਲਾਤ ਦਾ ਹਵਾਲਾ ਦਿੰਦਿਆਂ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਪਿ੍ਅੰਕਾ ਗਾਂਧੀ ਵਲੋਂ ਕਾਫ਼ੀ ਸਮੇਂ ਤੋਂ ਪ੍ਰੀਖਿਆ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਸੀ | ਇਸ ਤੋਂ ਇਲਾਵਾ ਬੁੱਧਵਾਰ ਸਵੇਰੇ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਸਰਕਾਰ ਨੂੰ ਕਈ ਸੂਬਿਆਂ 'ਚ ਆਈ ਕੋਰੋਨਾ ਦੀ ਦੂਜੀ ਲਹਿਰ ਦਾ ਹਵਾਲਾ ਦਿੰਦਿਆਂ ਪ੍ਰੀਖਿਆ ਰੱਦ ਕਰਨ ਦੀ ਅਪੀਲ ਕੀਤੀ | ਆਲ ਇੰਡੀਆ ਸਟੂਡੈਂਟ ਐਸੋਸੀਏਸ਼ਨ ਵਲੋਂ ਵੀ ਦੋਵਾਂ ਜਮਾਤਾਂ ਦੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕਰਨ ਦੀ ਮੰਗ ਕਰਦਿਆਂ ਸਿੱਖਿਆ ਮੰਤਰਾਲੇ ਨੂੰ ਚਿੱਠੀ ਲਿਖੀ ਸੀ, ਨਾਲ ਹੀ ਵਿਦਿਆਰਥੀਆਂ ਨੇ ਸੋਸ਼ਲ ਮੀਡੀਆ 'ਤੇ ਬੋਰਡ ਪ੍ਰੀਖਿਆ 2021 ਰੱਦ ਕਰੋ ਦੀ ਮੁਹਿੰਮ ਚਲਾ ਰੱਖੀ ਸੀ | ਦੱਸਣਯੋਗ ਹੈ ਕਿ ਸੀ.ਬੀ.ਐੱਸ.ਈ. ਦੀਆਂ ਬੋਰਡ ਪ੍ਰੀਖਿਆਵਾਂ 'ਚ 10ਵੀਂ ਅਤੇ 12ਵੀਂ ਦੇ ਕੁੱਲ 35.81 ਲੱਖ ਵਿਦਿਆਰਥੀਆਂ ਨੇ ਪ੍ਰੀਖਿਆਵਾਂ ਦੇਣੀਆਂ ਸਨ, ਜਿਨ੍ਹਾਂ 'ਚੋਂ 12ਵੀਂ ਦੇ 14 ਲੱਖ ਤੋਂ ਵੱਧ ਅਤੇ ਦਸਵੀਂ ਦੇ 21.50 ਲੱਖ ਵਿਦਿਆਰਥੀ ਹਨ |
ਕਈ ਸੂਬਿਆਂ ਵਲੋਂ ਬੋਰਡ ਦੀਆਂ ਪ੍ਰੀਖਿਆਵਾਂ ਮੁਲਤਵੀ
ਸੀ.ਬੀ.ਐਸ.ਈ. ਦੇ ਫੈਸਲੇ ਤੋਂ ਬਾਅਦ ਕਈ ਸੂਬਿਆਂ ਵਲੋਂ ਆਪਣੀਆਂ ਬੋਰਡ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ ਜਦੋਂ ਕਿ ਕੁਝ ਸੂਬੇ ਇਸ ਸਬੰਧੀ ਸਮੀਖਿਆ ਕਰ ਰਹੇ ਹਨ | ਮੱਧ ਪ੍ਰਦੇਸ਼, ਰਾਜਸਥਾਨ, ਹਿਮਾਚਲ ਪ੍ਰਦੇਸ਼ ਅਤੇ ਮਹਾਰਾਸ਼ਟਰ ਨੇ ਆਪਣੀਆਂ ਬੋਰਡ ਦੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ ਜਦੋਂ ਕਿ ਪੱਛਮੀ ਬੰਗਾਲ ਅਤੇ ਉੱਤਰ ਪ੍ਰਦੇਸ਼ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਹਾਲਾਤ ਦੀ ਸਮੀਖਿਆ ਕੀਤੀ ਜਾ ਰਹੀ ਹੈ |

ਕੋਰੋਨਾ ਮਾਮਲਿਆਂ ਨੇ ਤੋੜੇ ਸਾਰੇ ਰਿਕਾਰਡ 1.84 ਲੱਖ ਤੋਂ ਵੱਧ ਨਵੇਂ ਮਰੀਜ਼, 1027 ਹੋਰ ਮੌਤਾਂ

ਨਵੀਂ ਦਿੱਲੀ, 14 ਅਪ੍ਰੈਲ (ਏਜੰਸੀ)-ਦੇਸ਼ 'ਚ ਕੋਰੋਨਾ ਵਾਇਰਸ ਦੇ ਨਵੇਂ ਆ ਰਹੇ ਮਾਮਲਿਆਂ ਦਾ ਨਿੱਤ ਨਵਾਂ ਰਿਕਾਰਡ ਬਣ ਰਿਹਾ ਹੈ | ਬੀਤੇ 24 ਘੰਟਿਆਂ 'ਚ ਕੋਰੋਨਾ ਦੇ ਹੁਣ ਤੱਕ ਦੇ ਸਭ ਤੋਂ ਵੱਧ 1,84,372 ਨਵੇਂ ਮਾਮਲੇ ਦਰਜ ਕੀਤੇ ਗਏ ਹਨ, ਜਿਸ ਨਾਲ ਵਾਇਰਸ ਤੋਂ ਪੀੜਤਾਂ ਦੀ ਗਿਣਤੀ ਵੱਧ ਕੇ 1,38,73,825 ਹੋ ਗਈ ਹੈ, ਜਦੋਂਕਿ ਸਰਗਰਮ ਮਰੀਜ਼ਾਂ ਦਾ ਅੰਕੜਾ 13,65,704 ਨੂੰ ਪਾਰ ਕਰ ਗਿਆ ਹੈ | ਕੇਂਦਰੀ ਸਿਹਤ ਮੰਤਰਾਲੇ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਨਾਲ 1,027 ਹੋਰ ਮੌਤਾਂ ਹੋਣ ਨਾਲ ਜਾਨਲੇਵਾ ਵਾਇਰਸ ਤੋਂ ਹੱਥ ਧੋਣ ਵਾਲਿਆਂ ਦੀ ਗਿਣਤੀ ਵੱਧ ਕੇ 1,72,085 ਹੋ ਗਈ ਹੈ | ਮੰਤਰਾਲੇ ਨੇ ਦੱਸਿਆ ਕਿ ਸਿਹਤਯਾਬੀ ਦਰ ਵੀ ਲਗਾਤਾਰ ਹੇਠਾਂ ਖਿਸਕਦੀ ਹੋਈ 88.92 ਫ਼ੀਸਦੀ ਰਹਿ ਗਈ ਹੈ | ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਨੇ ਦੱਸਿਆ ਕਿ 'ਟੀਕਾ ਉਤਸਵ' ਦੇ ਚੌਥੇ ਦਿਨ ਦੇਸ਼ 'ਚ ਲਗਾਈਆਂ ਕੋਵਿਡ-19 ਖੁਰਾਕਾਂ ਦੀ ਕੁੱਲ ਗਿਣਤੀ 11 ਕਰੋੜ ਦੇ ਅੰਕੜੇ ਨੂੰ ਪਾਰ ਕਰ ਗਈ ਹੈ |
ਯੋਗੀ ਤੇ ਅਖਿਲੇਸ਼ ਨੂੰ ਕੋੋਰੋਨਾ
ਲਖਨਊ, 14 ਅਪ੍ਰੈਲ (ਏਜੰਸੀ)-ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ, ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਤੇ ਸੂਬੇ ਦੇ ਮੰਤਰੀ ਆਸ਼ੂਤੋਸ਼ ਟੰਡਨ ਕੋਰੋਨਾ ਵਾਇਰਸ ਦੀ ਲਾਗ ਦਾ ਸ਼ਿਕਾਰ ਹੋ ਗਏ ਹਨ | ਯੋਗੀ ਨੇ ਕਿਹਾ ਕਿ ਉਨ੍ਹਾਂ ਦੇ ਦਫ਼ਤਰ ਦੇ ਕੁਝ ਅਧਿਕਾਰੀਆਂ ਦੀ ਰਿਪੋਰਟ ਵੀ ਪਾਜ਼ੀਟਿਵ ਆਈ ਹੈ |

ਬੌਰਿਸ ਜਾਨਸਨ ਨੇ ਭਾਰਤੀ ਦੌਰੇ ਦਾ ਸਮਾਂ ਘਟਾਇਆ

ਲੰਡਨ, 14 ਅਪ੍ਰੈਲ (ਪੀ.ਟੀ.ਆਈ.)-ਭਾਰਤ 'ਚ ਕੋਰੋਨਾ ਦੀ ਸਥਿਤੀ ਦੇ ਚਲਦਿਆਂ ਯੂ.ਕੇ. ਦੇ ਪ੍ਰਧਾਨ ਮੰਤਰੀ ਬੌਰਿਸ ਜਾਨਸਨ ਨੇ ਇਸ ਮਹੀਨੇ ਦੇ ਅਖੀਰ 'ਚ ਹੋਣ ਵਾਲੇ ਆਪਣੇ ਭਾਰਤੀ ਦੌਰੇ ਦਾ ਸਮਾਂ ਘਟਾ ਦਿੱਤਾ ਹੈ | ਜਾਨਸਨ ਨੇ 26 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਦੌਰੇ ਦੌਰਾਨ ਭਾਰਤ 'ਚ ਕੁਝ ਦਿਨ ਬਿਤਾਉਣੇ ਸਨ ਪਰ ਭਾਰਤ 'ਚ ਕੋਰੋਨਾ ਸੰਕਟ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਆਪਣਾ ਯਾਤਰਾ ਪ੍ਰੋਗਰਾਮ ਮੁੜ ਤੋਂ ਤਿਆਰ ਕਰਨਾ ਪਿਆ | 10 ਡਾਊਨਿਗ ਸਟਰੀਟ ਵਿਖੇ ਪ੍ਰਧਾਨ ਮੰਤਰੀ ਦੇ ਸਲਾਹਕਾਰ ਨੇ ਕਿਹਾ ਕਿ ਅਸੀਂ ਪ੍ਰਧਾਨ ਮੰਤਰੀ ਦੇ ਆਗਾਮੀ ਦੌਰੇ ਸਬੰਧੀ ਭਾਰਤੀ ਸਰਕਾਰ ਨਾਲ ਸੰਪਰਕ 'ਚ ਹਾਂ ਅਤੇ ਪ੍ਰਧਾਨ ਮੰਤਰੀ ਨੇ ਆਪਣੇ ਦੌਰੇ ਦਾ ਸਮਾਂ ਘਟਾਉਣ ਦਾ ਫ਼ੈਸਲਾ ਲਿਆ ਹੈ | ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੀ ਦੁਵੱਲੀ ਗੱਲਬਾਤ ਸਮੇਤ ਉੱਚ ਪੱਧਰੀ ਦੁਵੱਲੀ ਚਰਚਾ ਦੇ ਸਾਰੇ ਪ੍ਰੋਗਰਾਮ 26 ਅਪ੍ਰੈਲ ਤੱਕ ਸੀਮਤ ਹੋਣਗੇ |

ਪਾਕਿ 'ਚ ਉਤਸ਼ਾਹ ਨਾਲ ਮਨਾਇਆ ਖ਼ਾਲਸਾ ਸਾਜਨਾ ਦਿਵਸ

• ਪਾਕਿ ਸਰਕਾਰ ਘੱਟ ਗਿਣਤੀ ਭਾਈਚਾਰੇ ਦੇ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਲਈ ਵਚਨਬੱਧ- ਵੀਰਜ਼ਾਦਾ • ਭਾਰਤ ਸਰਕਾਰ ਪਹਿਲ ਦੇ ਆਧਾਰ 'ਤੇ ਖੋਲ੍ਹੇ ਕਰਤਾਰਪੁਰ ਲਾਂਘਾ-ਅਮੀਰ ਸਿੰਘ
— ਸੁਰਿੰਦਰ ਕੋਛੜ —

ਅੰਮਿ੍ਤਸਰ, 14 ਅਪ੍ਰੈਲ -ਪਾਕਿਸਤਾਨ ਦੇ ਹਸਨ ਅਬਦਾਲ ਸ਼ਹਿਰ 'ਚ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਭਾਰੀ ਉਤਸ਼ਾਹ ਨਾਲ ਮਨਾਇਆ ਗਿਆ | ਲਾਹੌਰ ਸ਼ਹਿਰ 'ਚ ਕੱਟੜਪੰਥੀ ਸੰਗਠਨ ਤਹਿਰੀਕ - ਏ - ਲੈਬਬੇਕ ਪਾਕਿਸਤਾਨ ਦੇ ਮੁਖੀ ਸਾਦ ਹੁਸੈਨ ਰਿਜ਼ਵੀ ਨੂੰ ਸੁਰੱਖਿਆ ਬਲਾਂ ਵਲੋਂ ਹਿਰਾਸਤ 'ਚ ਲਏ ਜਾਣ ਉਪਰੰਤ ਵੱਖ-ਵੱਖ ਸ਼ਹਿਰਾਂ 'ਚ ਭੜਕੇ ਦੰਗਿਆਂ ਦੇ ਚੱਲਦਿਆਂ ਵਿਸਾਖੀ ਮੌਕੇ ਪਾਕਿ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਭਾਰਤ ਤੋਂ ਗਿਆ ਜਥਾ ਲਗਪਗ 32 ਘੰਟਿਆਂ ਤਕ ਲਾਹੌਰ 'ਚ ਫਸੇ ਰਹਿਣ ਦੇ ਬਾਅਦ ਲੰਘੀ ਰਾਤ ਸਾਢੇ 3 ਵਜੇ ਹਸਨ ਅਬਦਾਲ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਹੁੰਚਿਆ | ਅੱਜ ਅੰਮਿ੍ਤ ਵੇਲੇ ਰਾਗੀ ਜਥਿਆਂ ਵਲੋਂ ਆਸਾ ਦੀ ਵਾਰ ਉਪਰੰਤ ਪਿਸ਼ਾਵਰ ਤੋਂ ਭਾਈ ਤਲਵਿੰਦਰ ਸਿੰਘ, ਭਾਈ ਗੁਰਵਿੰਦਰ ਸਿੰਘ ਤੇ ਹਸਨ ਅਬਦਾਲ ਤੋਂ ਭਾਈ ਹਰਵਿੰਦਰ ਸਿੰਘ ਦੇ ਜਥੇ ਵਲੋਂ ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਕੁਲਬੀਰ ਸਿੰਘ ਵਲੋਂ ਅਰਦਾਸ ਕੀਤੀ ਗਈ | ਇਸ ਮੌਕੇ ਸਜਾਏ ਧਾਰਮਿਕ ਦੀਵਾਨ 'ਚ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਚਿਤਰਾਲ ਤੋਂ ਸਲਾਹਕਾਰ ਵੀਰ ਜ਼ਾਦਾ, ਸਿੱਖ ਸੈਨੇਟਰ ਗੁਰਦੀਪ ਸਿੰਘ, ਪਾਕਿਸਤਾਨ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਵਧੀਕ ਸਕੱਤਰ ਤਾਰਿਕ ਖ਼ਾਨ ਵਜ਼ੀਰ, ਡਿਪਟੀ ਸਕੱਤਰ ਇਮਰਾਨ ਗੌਂਦਲ, ਮੈਂਬਰ ਗੁਲਚਰਨ ਸਿੰਘ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ, ਅਮੀਰ ਸਿੰਘ, ਸਾਬਕਾ ਪ੍ਰਧਾਨ ਬਿਸ਼ਨ ਸਿੰਘ, ਗੋਪਾਲ ਸਿੰਘ ਚਾਵਲਾ, ਮਹੇਸ਼ ਸਿੰਘ, ਸੰਤੋਖ ਸਿੰਘ, ਕਲਿਆਣ ਸਿੰਘ, ਸਾਹਿਬ ਸਿੰਘ, ਸ਼ਮਸ਼ੇਰ ਸਿੰਘ, ਸਰਬਤ ਸਿੰਘ, ਕੇਅਰ ਟੇਕਰ ਅਸਮਤਉੱਲਾ ਖ਼ਾਨ, ਅਤੀਕ ਗਿਲਾਨੀ, ਅਜ਼ਹਰ ਸ਼ਾਹ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਹਰਪਾਲ ਸਿੰਘ ਜਲ੍ਹਾ, ਗੁਰਮੀਤ ਸਿੰਘ ਬੂਹ, ਅਮਰਜੀਤ ਸਿੰਘ ਭਲਾਈਪੁਰ, ਬੀਬੀ ਜੋਗਿੰਦਰ ਕੌਰ, ਬਲਵਿੰਦਰ ਸਿੰਘ ਵੈਂਈਪੂਈਾ, ਸੰਤਾ ਸਿੰਘ ਤੇ ਦਰਸ਼ਨ ਸਿੰਘ ਕੈਨੇਡਾ ਆਦਿ ਆਗੂ ਹਾਜ਼ਰ ਸਨ | ਪ੍ਰਧਾਨ ਸਤਵੰਤ ਸਿੰਘ ਨੇ ਭਾਰਤੀ ਸੰਗਤ ਨੂੰ ਵਾਹਗਾ ਸਰਹੱਦ ਵਿਖੇ ਆਈ ਪਰੇਸ਼ਾਨੀ ਲਈ ਮੁਆਫ਼ੀ ਮੰਗਦਿਆਂ ਭਾਰਤ ਸਰਕਾਰ ਨੂੰ ਕਰਤਾਰਪੁਰ ਲਾਂਘਾ ਪਹਿਲ ਦੇ ਆਧਾਰ 'ਤੇ ਖੋਲ੍ਹਣ ਦੀ ਅਪੀਲ ਕੀਤੀ | ਪੰਜਾਬੀ ਸਿੱਖ ਸੰਗਤ ਦੇ ਚੇਅਰਮੈਨ ਗੋਪਾਲ ਸਿੰਘ ਚਾਵਲਾ ਤੇ ਸਾਬਕਾ ਪ੍ਰਧਾਨ ਬਿਸ਼ਨ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਤਿੱਖੀ ਸ਼ਬਦਾਵਲੀ ਵਰਤਦਿਆਂ ਕਸ਼ਮੀਰ ਦੀ ਆਜ਼ਾਦੀ ਤੇ ਖ਼ਾਲਿਸਤਾਨ ਪੱਖੀ ਨਾਅਰੇ ਵੀ ਲਗਾਏ | ਹਰਪਾਲ ਸਿੰਘ ਜਲ੍ਹਾ ਨੇ ਖ਼ਾਲਸਾ ਪੰਥ ਦੇ ਸਾਜਣਾ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਾਗੀਰ ਕੌਰ ਵਲੋਂ ਸੰਗਤ ਨੂੰ ਵਧਾਈ ਦਿੰਦਿਆਂ ਭਾਰਤ ਸਰਕਾਰ ਵਲੋਂ ਸ੍ਰੀ ਨਨਕਾਣਾ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਮੌਕੇ ਜਥੇ ਨੂੰ ਪਾਕਿ ਆਉਣ ਲਈ ਮਨਜ਼ੂਰੀ ਨਾ ਦੇਣ 'ਤੇ ਭਾਰਤੀ ਪ੍ਰਧਾਨ ਮੰਤਰੀ ਦੀ ਤਿੱਖੇ ਸ਼ਬਦਾਂ 'ਚ ਨਿੰਦਾ ਕੀਤੀ | ਉਨ੍ਹਾਂ ਨਾਲ ਹੀ ਇਹ ਐਲਾਨ ਵੀ ਕੀਤਾ ਕਿ ਅਗਾਂਹ ਤੋਂ ਹਰ ਸਾਲ ਭਾਰਤ ਦੇ ਹਰ ਪਿੰਡ ਸ਼ਹਿਰ 'ਚ ਇਹ ਦਿਹਾੜਾ ਮਨਾ ਕੇ ਸੰਗਤ ਨੂੰ ਭਾਰਤ ਦੀ ਜ਼ਾਲਮ ਸਰਕਾਰ ਦੇ ਸਿੱਖਾਂ ਪ੍ਰਤੀ ਵਤੀਰੇ ਤੋਂ ਜਾਣੂੰ ਕਰਵਾਇਆ ਜਾਵੇਗਾ |

ਸਾਰੀਆਂ ਸਕੀਮਾਂ 'ਚ 30 ਫ਼ੀਸਦੀ ਫੰਡ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਖਰਚੇ ਜਾਣਗੇ-ਕੈਪਟਨ

ਮੁੱਖ ਮੰਤਰੀ ਵਲੋਂ ਡਾ: ਅੰਬੇਡਕਰ ਜੈਅੰਤੀ ਮੌਕੇ ਐਸ.ਸੀ. ਅਸਾਮੀਆਂ ਪਹਿਲ ਦੇ ਆਧਾਰ 'ਤੇ ਭਰਨ ਦਾ ਐਲਾਨ
ਚੰਡੀਗੜ੍ਹ, 14 ਅਪ੍ਰੈਲ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਆਪਣੀਆਂ ਸਾਰੀਆਂ ਯੋਜਨਾਵਾਂ ਵਿਚ ਘੱਟੋ-ਘੱਟ 30 ਫੀਸਦੀ ਫੰਡ ਸੂਬੇ ਦੀ ਅਨੁਸੂਚਿਤ ਜਾਤੀ ਵਸੋਂ ਦੀ ਭਲਾਈ ਲਈ ਖਰਚ ਕੀਤੇ ਜਾਣਗੇ | ਸੂਬਾ ਪੱਧਰੀ ਵਰਚੂਅਲ ਸਮਾਗਮ ਦੌਰਾਨ ਡਾ: ਬੀ.ਆਰ. ਅੰਬੇਡਕਰ ਨੂੰ 130ਵੇਂ ਜਨਮ ਦਿਨ ਮੌਕੇ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਮੁੱਖ ਮੰਤਰੀ ਨੇ ਸਾਰੇ ਵਿਭਾਗਾਂ ਵਿਚ ਐਸ.ਸੀ. ਅਸਾਮੀਆਂ ਦਾ ਬੈਕਲਾਗ ਪਹਿਲ ਦੇ ਆਧਾਰ ਉਤੇ ਭਰਨ ਦਾ ਐਲਾਨ ਕੀਤਾ | ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਿਯਾਜੀਰਾਓ ਗਾਇਕਵਾੜ ਵਲੋਂ ਸਥਾਪਤ ਸਕੀਮ ਤਹਿਤ ਬਾਬਾ ਸਾਹਿਬ ਨੂੰ ਦਿੱਤੀ ਬੜੌਦਾ ਸਟੇਟ ਸਕਾਲਰਸ਼ਿਪ ਸਕੀਮ ਦੀ ਤਰਜ਼ 'ਤੇ ਐਸ.ਸੀ. ਵਿਦਿਆਰਥੀਆਂ ਲਈ ਪੋਸਟ-ਮੈਟਿਰਕ ਓਵਰਸੀਜ਼ ਸਕਾਲਰਸ਼ਿਪ ਸਕੀਮ ਦੀਆਂ ਸੰਭਾਵਨਾਵਾਂ ਤਲਾਸ਼ਣ ਦਾ ਵੀ ਵਾਅਦਾ ਕੀਤਾ | ਮੁੱਖ ਮੰਤਰੀ ਨੇ ਵਿੱਤੀ ਸਾਲ 2022 ਲਈ ਪੇਂਡੂ ਲਿੰਕ ਸੜਕਾਂ ਲਈ 500 ਕਰੋੜ ਰੁਪਏ ਦੀ ਲਾਗਤ ਵਾਲੇ ਵਿਸ਼ੇਸ਼ ਪ੍ਰਾਜੈਕਟ ਦਾ ਵੀ ਐਲਾਨ ਕੀਤਾ | ਇਸ ਪ੍ਰਾਜੈਕਟ ਹੇਠ ਅਨੁਸੂਚਿਤ ਜਾਤੀਆਂ ਅਤੇ ਹੋਰ ਗਰੀਬ ਤਬਕਿਆਂ ਦੀ ਆਬਾਦੀ ਜਿੱਥੇ ਇਸ ਵੇਲੇ ਸੰਪਰਕ ਸੜਕ ਨਹੀਂ ਹੈ, ਲਈ ਨਵੇਂ ਲਿੰਕ ਰੋਡ ਬਣਾਏ ਜਾਣਗੇ | ਇਸ ਪ੍ਰਾਜੈਕਟ ਰਾਹੀਂ ਸ਼ਮਸ਼ਾਨਘਾਟ ਅਤੇ ਪੂਜਾ ਸਥਾਨ ਵੀ ਜੋੜੇ ਜਾਣਗੇ | ਮੁੱਖ ਮੰਤਰੀ ਨੇ ਕਿਹਾ ਕਿ 50 ਫੀਸਦੀ ਤੋਂ ਵੱਧ ਆਬਾਦੀ ਵਾਲੇ ਪਿੰਡਾਂ ਦੇ ਆਧੁਨਿਕੀਕਰਨ ਲਈ ਸਾਲ 2021-22 ਵਿਚ 100 ਕਰੋੜ ਦੀ ਵਿਸ਼ੇਸ਼ ਰਾਸ਼ੀ ਪ੍ਰਸਤਾਵਿਤ ਕੀਤੀ ਗਈ ਹੈ | ਉਨ੍ਹ•ਾਂ ਕਿਹਾ ਕਿ ਇਸ ਦਾ ਮਕਸਦ ਕੁੱਲ ਵਸੋਂ ਦੀ 50 ਫੀਸਦੀ ਜਾਂ ਬਰਾਬਰ ਅਨੁਸੂਚਿਤ ਜਾਤੀ ਵਸੋਂ ਵਾਲੇ ਪਿੰਡਾਂ ਵਿਚ ਮੌਜੂਦਾ ਗਰਾਂਟਾਂ ਨੂੰ ਹੋਰ ਅੱਗੇ ਵਧਾਉਣਾ ਹੈ | ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ 12ਵੀਂ ਜਮਾਤ ਦੇ ਸਾਰੇ ਐਸ.ਸੀ. ਵਿਦਿਆਰਥੀਆਂ ਨੂੰ ਸਮਾਰਟ ਫੋਨ ਦਿੱਤੇ ਜਾਣਗੇ ਜਦ ਕਿ ਡੇਅਰੀ ਫਾਰਮਿੰਗ ਲਈ ਪ੍ਰੇਰਿਤ ਕਰਨ ਵਾਸਤੇ 9 ਟ੍ਰੇਨਿੰਗ ਅਤੇ ਐਕਸਟੈਂਸ਼ਨ ਸੈਂਟਰਾਂ ਵਿਖੇ ਪਿੰਡ ਪੱਧਰੀ 150 ਜਾਗਰੂਕਤਾ ਕੈਂਪ ਲਾਏ ਜਾਣਗੇ | ਮੁੱਖ ਮੰਤਰੀ ਨੇ ਅੱਗੇ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਨੇ 'ਹਰ ਘਰ ਪੱਕੀ ਛੱਤ' ਹੇਠ ਪਿੰਡਾਂ ਵਿਚ ਐਸ.ਸੀ. ਅਰਜੀਆਂ ਲਈ 30 ਫੀਸਦੀ ਰਾਖਵਾਂਕਰਨ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ ਵਾਜਬ ਕੀਮਤਾਂ ਵਾਲੀ ਹਾਊਸਿੰਗ ਸਕੀਮ ਵਿਚ ਵੀ 30 ਫੀਸਦੀ ਰਾਖਵਾਂਕਰਨ ਦੇਣਾ ਪ੍ਰਸਤਾਵਿਤ ਕੀਤਾ ਹੈ | ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਸਿਵਲ ਸਰਵਿਸਿਜ਼ ਸਮੇਤ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਜਲੰਧਰ ਵਿਖੇ ਡਾ. ਬੀ.ਆਰ. ਅੰਬੇਡਕਰ ਇੰਸਟਿਚਊਟ ਆਫ ਟ੍ਰੇਨਿੰਗ ਸਥਾਪਤ ਕਰਨ ਦੀ ਯੋਜਨਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਤਕਨੀਕੀ ਯੂਨੀਵਰਸਿਟੀ, ਕਪੂਰਥਲਾ 'ਚ ਡਾ. ਬੀ.ਆਰ. ਅੰਬੇਡਕਰ ਮਿਊਜ਼ੀਅਮ ਅਤੇ ਡਾ. ਬੀ.ਆਰ. ਅੰਬੇਡਕਰ ਇੰਸਟਿਚਊਟ ਆਫ ਮੈਨੇਜਮੈਂਟ ਦੀ ਸਥਾਪਨਾ ਸਮੇਤ ਹੋਰ ਪ੍ਰਾਜੈਕਟਾਂ ਦੀ ਵੀ ਯੋਜਨਾ ਹੈ | ਇਸ ਮੌਕੇ ਮੁੱਖ ਸਕੱਤਰ ਵਿਨੀ ਮਹਾਜਨ ਨੇ ਦਲਿਤਾਂ ਦੀ ਭਲਾਈ ਲਈ ਸੂਬਾ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਦਾ ਜ਼ਿਕਰ ਕੀਤਾ | ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਕੈਬਨਿਟ ਮੰਤਰੀ ਅਰੁਣਾ ਚੌਧਰੀ, ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ, ਵਿਧਾਇਕ ਰਾਜ ਕੁਮਾਰ ਵੇਰਕਾ, ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਠੀ, ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਅਤੇ ਵਿਧਾਇਕ ਰਾਜ ਕੁਮਾਰ ਚੱਬੇਵਾਲ ਨੇ ਵੀ ਵਿਚਾਰ ਸਾਂਝੇ ਕੀਤੇ |

ਸੀ.ਬੀ.ਆਈ. ਵਲੋਂ ਅਨਿਲ ਦੇਸ਼ਮੁਖ ਤੋਂ 8 ਘੰਟੇ ਪੁੱਛਗਿੱਛ

ਮੁੰਬਈ, 14 ਅਪ੍ਰੈਲ (ਏਜੰਸੀ)-ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਵਲੋਂ ਬੰਬੇ ਹਾਈਕੋਰਟ ਦੇ ਆਦੇਸ਼ਾਂ 'ਤੇ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਤੋਂ ਕਰੀਬ 8 ਘੰਟੇ ਪੁੱਛਗਿੱਛ ਕੀਤੀ ਗਈ, ਜਿਨ੍ਹਾਂ 'ਤੇ ਮੁੰਬਈ ਦੇ ਸਾਬਕਾ ਪੁਲਿਸ ਕਮਿਸ਼ਨਰ ਪਰਮਬੀਰ ਸਿੰਘ ਵਲੋਂ ਭਿ੍ਸ਼ਟਾਚਾਰ ਦੇ ਦੋਸ਼ ਲਗਾਏ ਗਏ ਸਨ | ਜਾਣਕਾਰੀ ਅਨੁਸਾਰ ਸਾਂਤਾਕਰੂਜ ਸਥਿਤ ਡੀ.ਆਰ.ਡੀ.ਓ. ਦੇ ਗੈਸਟ ਹਾਊਸ 'ਚ ਦੇਸ਼ਮੁਖ ਸਵੇਰੇ ਕਰੀਬ 10 ਵਜੇ ਸੀ. ਬੀ. ਆਈ. ਦੀ ਟੀਮ ਸਾਹਮਣੇ ਪੇਸ਼ ਹੋਏ ਤੇ ਸ਼ਾਮ ਕਰੀਬ 6 ਵਜੇ ਬਾਹਰ ਆਏ | ਜ਼ਿਕਰਯੋਗ ਹੈ ਕਿ ਪਰਮਬੀਰ ਸਿੰੰਘ ਨੇ ਇਕ ਪੱਤਰ ਲਿਖ ਕੇ ਦੇਸ਼ਮੁਖ 'ਤੇ ਏ.ਐਸ.ਆਈ. ਸਚਿਨ ਵਾਜ਼ੇ ਰਾਹੀਂ ਮੁੰਬਈ ਦੇ ਰੈਸਟੋਰੈਂਟਾਂ ਤੇ ਬਾਰਾਂ 'ਚੋਂ 100 ਕਰੋੜ ਰੁਪਏ ਵਸੂਲਣ ਦੇ ਦੋਸ਼ ਲਗਾਏ ਸਨ | ਦੂਜੇ ਪਾਸੇ ਸੀ.ਬੀ.ਆਈ. ਵਲੋਂ ਉਦਯੋਗਪਤੀ ਮੁਕੇਸ਼ ਅੰਬਾਨੀ ਦੇ ਦੱਖਣੀ ਮੁੰਬਈ ਸਥਿਤ ਘਰ ਨੇੜਿਓਾ ਧਮਾਕਾਖੇਜ਼ ਸਮੱਗਰੀ ਨਾਲ ਭਰੀ ਐਸ.ਯੂ.ਵੀ. ਮਿਲਣ ਦੇ ਮਾਮਲੇ 'ਚ ਵੀ ਏ.ਐਸ.ਆਈ. ਸਚਿਨ ਵਾਜ਼ੇ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ ਤੇ ਸੂਬੇ ਦੀ ਸਿਆਸਤ ਉਕਤ ਮਾਮਲੇ ਨੂੰ ਲੈ ਕੇ ਪੂਰੀ ਤਰ੍ਹਾਂ ਗਰਮਾਈ ਹੋਈ ਹੈ |

ਰੂਸ ਤੇ ਭਾਰਤ ਐਸ-400 ਮਿਜ਼ਾਈਲ ਸੌਦੇ ਨੂੰ ਲੈ ਕੇ ਪ੍ਰਤੀਬੱਧ-ਰੂਸੀ ਰਾਜਦੂਤ

ਨਵੀਂ ਦਿੱਲੀ, 14 ਅਪ੍ਰੈਲ (ਏਜੰਸੀ)-ਰੂਸੀ ਰਾਜਦੂਤ ਨਿਕੋਲਾਈ ਕੁਦਾਸ਼ੇਵ ਨੇ ਕਿਹਾ ਕਿ ਵਿਸ਼ਵ ਵਿਵਸਥਾ ਨੂੰ ਇੱਕਤਰਫ਼ਾ ਕਦਮਾਂ, ਨਾਜਾਇਜ਼ ਪਾਬੰਦੀਆਂ, ਦੋਹਰੇ ਮਾਪਦੰਡਾਂ ਅਤੇ ਪ੍ਰਭੂਸੱਤਾ ਦੇਸ਼ਾਂ ਦੇ ਘਰੇਲੂ ਮਾਮਲਿਆਂ 'ਚ ਦਖ਼ਲ ਤੋਂ ਮੁਕਤ ਰੱਖਣਾ ਚਾਹੀਦਾ ਹੈ | ...

ਪੂਰੀ ਖ਼ਬਰ »

ਸਿੱਖ ਸ਼ਰਧਾਲੂਆਂ ਦੀ ਸੁਰੱਖਿਆ ਦੇ ਮਾਮਲੇ 'ਚ ਪਾਕਿਸਤਾਨ ਦੇ ਸੰਪਰਕ 'ਚ ਹਾਂ-ਵਿਦੇਸ਼ ਮੰਤਰੀ

ਨਵੀਂ ਦਿੱਲੀ, ਲਾਹੌਰ, 14 ਅਪ੍ਰੈਲ (ਏਜੰਸੀ)-ਭਾਰਤ 800 ਸਿੱਖ ਸ਼ਰਧਾਲੂਆਂ ਦੀ ਸੁਰੱਖਿਆ ਦੇ ਸਬੰਧ 'ਚ ਪਾਕਿਸਤਾਨ ਦੇ ਅਧਿਕਾਰੀਆਂ ਨਾਲ ਸੰਪਰਕ 'ਚ ਹੈ | ਗੁਆਂਢੀ ਦੇਸ਼ ਦੀ ਯਾਤਰਾ 'ਤੇ ਗਏ ਸ਼ਰਧਾਲੂ ਲਾਹੌਰ ਸਮੇਤ ਕਈ ਸ਼ਹਿਰਾਂ 'ਚ ਹੋਏ ਹਿੰਸਕ ਪ੍ਰਦਰਸ਼ਨਾਂ ਕਾਰਨ ਪ੍ਰਭਾਵਿਤ ...

ਪੂਰੀ ਖ਼ਬਰ »

ਅੰਬੇਡਕਰ ਜੈਅੰਤੀ ਨੂੰ ਕਿਸਾਨਾਂ ਨੇ 'ਸੰਵਿਧਾਨ ਬਚਾਓ ਦਿਵਸ' ਵਜੋਂ ਮਨਾਇਆ

ਨਵੀਂ ਦਿੱਲੀ, 14 ਅਪ੍ਰੈਲ (ਉਪਮਾ ਡਾਗਾ ਪਾਰਥ)-ਭਾਜਪਾ ਸਰਕਾਰ ਸੰਵਿਧਾਨ 'ਚ ਸੁਧਾਰ ਦੇ ਨਾਂਅ 'ਤੇ ਕਈ ਹੇਰਾਫੇਰੀਆਂ ਕਰ ਰਹੀ ਹੈ ਜੋ ਕਿ ਆਰਥਿਕਤਾ ਅਤੇ ਸਮਾਜ ਦੋਵਾਂ ਲਈ ਖ਼ਤਰਨਾਕ ਹਨ | ਕਿਸਾਨ ਆਗੂਆਂ ਨੇ ਦਿੱਲੀ ਦੀਆਂ ਸਰਹੱਦਾਂ 'ਤੇ ਲਾਏ ਧਰਨੇ ਦੇ ਮੰਚਾਂ ਤੋਂ ਉਕਤ ...

ਪੂਰੀ ਖ਼ਬਰ »

ਸਾਬਕਾ ਕਾਂਗਰਸੀ ਮੰਤਰੀ ਹੰਸ ਰਾਜ ਜੋਸਨ ਅਕਾਲੀ ਦਲ 'ਚ ਸ਼ਾਮਿਲ

• ਸੁਖਬੀਰ ਨੇ ਵਿਧਾਨ ਸਭਾ ਚੋਣ ਲੜਨ ਦਾ ਦਿੱਤਾ ਥਾਪੜਾ • ਵਿਕਾਸ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ 'ਚ ਸ਼ਾਮਿਲ ਹੋਇਆ-ਜੋਸਨ ਫ਼ਾਜ਼ਿਲਕਾ, 14 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸਾਬਕਾ ਕਾਂਗਰਸੀ ਮੰਤਰੀ ਹੰਸ ਰਾਜ ਜੋਸਨ ਨੂੰ ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਸਰਕਾਰ ਬਣਨ 'ਤੇ ਦਲਿਤ ਭਾਈਚਾਰੇ 'ਚੋਂ ਬਣਾਇਆ ਜਾਵੇਗਾ ਉਪ ਮੁੱਖ ਮੰਤਰੀ-ਸੁਖਬੀਰ

ਜਲੰਧਰ, 14 ਅਪ੍ਰੈਲ (ਜਸਪਾਲ ਸਿੰਘ)-ਆਉਂਦੀਆਂ 2022 ਦੀਆਂ ਰਾਜ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਨੇ ਦਲਿਤ ਪੱਤਾ ਖੇਡਦਿਆਂ ਸੂਬੇ ਦੇ ਉਪ ਮੁੱਖ ਮੰਤਰੀ ਦਾ ਅਹੁਦਾ ਦਲਿਤ ਭਾਈਚਾਰੇ ਨੂੰ ਦੇਣ ਦਾ ਵੱਡਾ ਵਾਅਦਾ ਕੀਤਾ | ਡਾ. ਬੀ. ਆਰ. ਅੰਬੇਡਕਰ ਨੂੰ ...

ਪੂਰੀ ਖ਼ਬਰ »

ਦਲਿਤ ਭਾਈਚਾਰੇ ਦੀਆਂ ਸ਼ਿਕਾਇਤਾਂ ਦਰਜ ਕਰਵਾਉਣ ਲਈ ਪੋਰਟਲ ਜਾਰੀ

ਹੁਣ ਪ੍ਰਭਾਵੀ ਅਤੇ ਸੁਵਿਧਾਜਨਕ ਤਰੀਕੇ ਨਾਲ ਸ਼ਿਕਾਇਤ ਦਰਜ ਕਰਵਾ ਸਕਦਾ ਹੈ ਦਲਿਤ ਭਾਈਚਾਰਾ-ਵਿਜੇ ਸਾਂਪਲਾ ਨਵੀਂ ਦਿੱਲੀ, 14 ਅਪ੍ਰੈਲ (ਉਪਮਾ ਡਾਗਾ ਪਾਰਥ)-ਹੁਣ ਸ਼ਿਕਾਇਤਾਂ ਦਾ ਵੀ ਡਿਜੀਟਲੀਕਰਨ ਹੋ ਸਕੇਗਾ | ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਬਾਰੇ ਮੰਤਰੀ ...

ਪੂਰੀ ਖ਼ਬਰ »

ਜੈਪੁਰ ਦੇ ਸਰਕਾਰੀ ਹਸਪਤਾਲ 'ਚੋਂ ਕੋਵਿਡ ਵੈਕਸੀਨ ਦੀਆਂ 320 ਖੁਰਾਕਾਂ ਚੋਰੀ

ਜੈਪੁਰ, 14 ਅਪ੍ਰੈਲ (ਏਜੰਸੀ)-ਦੇਸ਼ 'ਚ ਕੋਰੋਨਾ ਦੇ ਵਧ ਰਹੇ ਲਗਾਤਾਰ ਮਾਮਲਿਆਂ ਦਰਮਿਆਨ ਜੈਪੁਰ ਦੇ ਇਕ ਹਸਪਤਾਲ ਵਿਚੋਂ ਕੋਰੋਨਾ ਵੈਕਸੀਨ ਦੀਆਂ 300 ਤੋਂ ਵੱਧ ਖੁਰਾਕਾਂ ਚੋਰੀ ਹੋਣ ਦੀ ਖਬਰ ਸਾਹਮਣੇ ਆਈ ਹੈ, ਜਿਸ ਦੇ ਸਬੰਧ ਵਿਚ ਹਸਪਤਾਲ ਪ੍ਰਸ਼ਾਸਨ ਵਲੋਂ ਪੁਲਿਸ ਨੂੰ ...

ਪੂਰੀ ਖ਼ਬਰ »

ਪਾਕਿ ਵਲੋਂ ਤਹਿਰੀਕ-ਏ-ਲੈਬਬੇਕ 'ਤੇ ਪਾਬੰਦੀ ਲਗਾਉਣ ਦਾ ਫ਼ੈਸਲਾ

ਅੰਮਿ੍ਤਸਰ, 14 ਅਪ੍ਰੈਲ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਸੰਘੀ ਸਰਕਾਰ ਨੇ ਕੱਟੜਪੰਥੀ ਤਹਿਰੀਕ-ਏ-ਲੈਬਬੈਕ ਪਾਕਿਸਤਾਨ (ਟੀ. ਐਲ. ਪੀ.), ਜਿਸ ਦੇ ਸਮਰਥਕਾਂ ਵਲੋਂ ਪਿਛਲੇ ਤਿੰਨ ਦਿਨਾਂ ਤੋਂ ਪਾਕਿ ਦੇ ਲਗਪਗ ਸਭ ਸ਼ਹਿਰਾਂ 'ਚ ਵੱਡੇ ਪੱਧਰ 'ਤੇ ਦੰਗੇ ਕੀਤੇ ਜਾ ਰਹੇ ਹਨ ਤੇ ...

ਪੂਰੀ ਖ਼ਬਰ »

ਬੋਰਡ ਪ੍ਰੀਖਿਆਵਾਂ ਬਾਰੇ ਜਲਦ ਫ਼ੈਸਲਾ ਲਿਆ ਜਾਵੇਗਾ-ਸੀ.ਆਈ.ਸੀ.ਐਸ.ਈ.

ਨਵੀਂ ਦਿੱਲੀ-ਉੱਧਰ ਦੂਜੇ ਪਾਸੇ ਸੀ.ਆਈ.ਸੀ.ਐਸ.ਈ. ਨੇ ਬੁੱਧਵਾਰ ਨੂੰ ਕਿਹਾ ਕਿ ਉਨ੍ਹਾਂ ਵਲੋਂ ਕੋਵਿਡ-19 ਕਾਰਨ ਪੈਦਾ ਹੋਏ ਹਾਲਾਤ ਦੀ ਸਮੀਖਿਆ ਕੀਤੀ ਜਾ ਰਹੀ ਹੈ ਅਤੇ 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਬਾਰੇ ਜਲਦ ਹੀ ਫੈਸਲਾ ਲਿਆ ਜਾਵੇਗਾ | ਸੀ.ਬੀ.ਐਸ.ਈ. ਨੇ ਵਧ ...

ਪੂਰੀ ਖ਼ਬਰ »

ਹਵਾਲਾ ਰਾਸ਼ੀ ਮਾਮਲੇ 'ਚ ਸ਼ਾਹਬਾਜ਼ ਸ਼ਰੀਫ ਨੂੰ ਜ਼ਮਾਨਤ

ਲਾਹੌਰ, 14 ਅਪ੍ਰੈਲ (ਏਜੰਸੀ)-ਪਾਕਿਸਤਾਨ ਦੀ ਇਕ ਅਦਾਲਤ ਨੇ ਬੁੱਧਵਾਰ ਨੂੰ ਹਵਾਲਾ ਰਾਸ਼ੀ ਮਾਮਲੇ ਵਿਚ ਵਿਰੋਧੀ ਧਿਰ ਦੇ ਨੇਤਾ ਸ਼ਾਹਬਾਜ਼ ਸ਼ਰੀਫ ਨੂੰ ਜ਼ਮਾਨਤ ਦੇ ਦਿੱਤੀ | ਹੁਣ ਉਨ੍ਹਾਂ ਖਿਲਾਫ਼ ਕੋਈ ਵੀ ਕੇਸ ਅਦਾਲਤ ਵਿਚ ਬਕਾਇਆ ਨਹੀਂ ਹੈ ਅਤੇ ਇਸ ਲਈ ਸ਼ਾਹਬਾਜ਼ ...

ਪੂਰੀ ਖ਼ਬਰ »

ਪੰਜਾਬ 'ਚ 3329 ਨਵੇਂ ਮਾਮਲੇ, 63 ਹੋਰ ਮੌਤਾਂ

ਚੰਡੀਗੜ੍ਹ, 14 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਕਾਰਨ ਅੱਜ ਜਿਥੇ 63 ਹੋਰ ਮੌਤਾਂ ਹੋ ਗਈਆਂ, ਉਥੇ ਵੱਖ-ਵੱਖ ਥਾਵਾਂ ਤੋਂ 3329 ਨਵੇਂ ਮਾਮਲੇ ਵੀ ਸਾਹਮਣੇ ਆਏ ਹਨ | ਅੱਜ ਹੋਈਆਂ ਮੌਤਾਂ 'ਚੋਂ ਲੁਧਿਆਣਾ ਤੇ ਪਟਿਆਲਾ ਤੋਂ 6-6, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX