ਤਾਜਾ ਖ਼ਬਰਾਂ


ਭਗਵੰਤ ਮਾਨ ਦੇ ਘਰ ਪੁੱਜੇ ''ਆਪ'' ਸੁਪਰੀਮੋ ਅਰਵਿੰਦ ਕੇਜਰੀਵਾਲ
. . .  6 minutes ago
ਸੰਗਰੂਰ, 28 ਅਕਤੂਬਰ (ਧੀਰਜ ਪਸ਼ੋਰੀਆ) - ਪੰਜਾਬ ਦੇ ਦੋ ਦਿਨਾਂ ਦੌਰੇ 'ਤੇ ਸੰਗਰੂਰ ਪੁੱਜੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਦੇ ਘਰ ਪੁੱਜੇ ਹਨ...
ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਫਿਲੌਰ ਨਾਕੇ ਦੀ ਕੀਤੀ ਅਚਨਚੇਤੀ ਚੈਕਿੰਗ, ਤਿੰਨ ਪੁਲਸ ਕਰਮਚਾਰੀਆਂ ਨੂੰ ਮੁਅੱਤਲ ਕਰਨ ਦੇ ਦਿੱਤੇ ਹੁਕਮ
. . .  2 minutes ago
ਫਿਲੌਰ, 28 ਅਕਤੂਬਰ - ਪੰਜਾਬ ਦੇ ਉਪ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਸਵੇਰੇ ਫਿਲੌਰ ਨਾਕੇ ਦੀ ਅਚਨਚੇਤ ਜਾਂਚ ਕਰਦਿਆਂ ਇੱਥੇ ਡਿਊਟੀ 'ਤੇ ਤਾਇਨਾਤ ਏ.ਐੱਸ.ਆਈ. ਜਸਵੰਤ ਸਿੰਘ ਸਮੇਤ ਤਿੰਨ ਪੁਲਿਸ ਕਰਮਚਾਰੀਆਂ ਨੂੰ ਡਿਊਟੀ 'ਚ...
ਸਬ-ਇੰਸਪੈਕਟਰ ਰਿਸ਼ਵਤ ਲੈਣ ਦੇ ਦੋਸ਼ ਵਿਚ ਗ੍ਰਿਫ਼ਤਾਰ
. . .  37 minutes ago
ਨਵੀਂ ਦਿੱਲੀ, 28 ਅਕਤੂਬਰ - ਦਿੱਲੀ ਦੇ ਮੈਦਾਨ ਗੜ੍ਹੀ ਪੁਲਿਸ ਸਟੇਸ਼ਨ ਵਿਚ ਤਾਇਨਾਤ ਇਕ ਸਬ-ਇੰਸਪੈਕਟਰ ਨੂੰ ਕੱਲ੍ਹ ਸਾਕੇਤ ਤੋਂ ਕਥਿਤ ਤੌਰ 'ਤੇ 50,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ...
ਸੀਤਾਰਮਨ ਜੀ-20 ਸੰਯੁਕਤ ਵਿੱਤ ਅਤੇ ਸਿਹਤ ਮੰਤਰੀਆਂ ਦੀ ਬੈਠਕ 'ਚ ਲੈਣਗੇ ਹਿੱਸਾ,ਕਈ ਅਹਿਮ ਮੁੱਦਿਆਂ 'ਤੇ ਚਰਚਾ
. . .  54 minutes ago
ਨਵੀਂ ਦਿੱਲੀ, 28 ਅਕਤੂਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ 29 ਅਕਤੂਬਰ ਨੂੰ ਰੋਮ 'ਚ ਜੀ-20 ਸੰਯੁਕਤ ਵਿੱਤ ਅਤੇ ਸਿਹਤ ਮੰਤਰੀਆਂ ਦੀ ਬੈਠਕ 'ਚ ਸ਼ਿਰਕਤ ਕਰਨਗੇ | ਇਸ ਬੈਠਕ ਵਿਚ ਕਈ ਅਹਿਮ ਮੁੱਦਿਆਂ ਦੇ ਨਾਲ - ਨਾਲ ਕੋਵਿਡ ਮਹਾਂਮਾਰੀ ਦੀ...
ਜਬਰ ਜਨਾਹ ਮਾਮਲੇ ਦੇ ਮੁਲਜ਼ਮ ਦੀ ਪਤਨੀ ਤੋਂ ਪੈਸੇ ਵਸੂਲਣ ਦੇ ਦੋਸ਼ ਹੇਠ 5 ਗ੍ਰਿਫ਼ਤਾਰ
. . .  1 minute ago
ਠਾਣੇ, 28 ਅਕਤੂਬਰ - ਮਹਾਰਾਸ਼ਟਰ ਦੇ ਨਵੀਂ ਮੁੰਬਈ ਟਾਊਨਸ਼ਿਪ ਵਿਚ ਬਲਾਤਕਾਰ ਦੇ ਇਕ ਮਾਮਲੇ ਵਿਚ ਮੁਲਜ਼ਮ ਦੀ ਪਤਨੀ ਤੋਂ ਕਥਿਤ ਤੌਰ ’ਤੇ ਪੈਸੇ ਵਸੂਲਣ ਦੇ ਦੋਸ਼ ਵਿਚ ਪੁਲੀਸ ਨੇ ਤਿੰਨ ਔਰਤਾਂ ਅਤੇ ਦੋ ਪੁਰਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੀਨੀਅਰ ਪੁਲਿਸ ਇੰਸਪੈਕਟਰ ਰਵਿੰਦਰ...
ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 16,156 ਨਵੇਂ ਮਾਮਲੇ
. . .  about 1 hour ago
ਨਵੀਂ ਦਿੱਲੀ, 28 ਅਕਤੂਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 16,156 ਨਵੇਂ ਮਾਮਲੇ ਸਾਹਮਣੇ ਆਏ ਹਨ | 733 ਮੌਤਾਂ ਹੋਈਆਂ...
ਆਰਿਅਨ ਖਾਨ ਮਾਮਲੇ ਦੇ ਗਵਾਹ ਕਿਰਨ ਗੋਸਾਵੀ ਨੂੰ ਪੁਣੇ ਪੁਲਿਸ ਨੇ ਗ੍ਰਿਫ਼ਤਾਰ ਕੀਤਾ
. . .  about 1 hour ago
ਨਵੀਂ ਦਿੱਲੀ, 28 ਅਕਤੂਬਰ -ਆਰਿਅਨ ਖਾਨ ਮਾਮਲੇ 'ਚ ਨਾਰਕੋਟਿਕਸ ਕੰਟਰੋਲ ਬਿਊਰੋ ਦੇ ਮੁੱਖ ਗਵਾਹ ਕਿਰਨ ਗੋਸਾਵੀ ਨੂੰ ਪੁਣੇ ਪੁਲਿਸ ਨੇ ਸਵੇਰੇ ਗ੍ਰਿਫ਼ਤਾਰ ਕਰ ਲਿਆ ਹੈ। ਗੋਸਾਵੀ ਪਿਛਲੇ 8 ਦਿਨਾਂ ਤੋਂ ਭਗੌੜਾ ਸੀ ਅਤੇ ਪੁਣੇ ਪੁਲਿਸ ਨੂੰ ....
ਟਿੱਕਰੀ ਬਾਰਡਰ 'ਤੇ ਟਿੱਪਰ ਨੇ ਮਾਨਸਾ ਦੀਆਂ ਕਿਸਾਨ ਔਰਤਾਂ ਨੂੰ ਕੁਚਲਿਆ, 3 ਔਰਤਾਂ ਦੀ ਮੌਤ, 2 ਜ਼ਖ਼ਮੀ
. . .  about 1 hour ago
ਮਾਨਸਾ, 29 ਅਕਤੂਬਰ ( ਬਲਵਿੰਦਰ ਸਿੰਘ ਧਾਲੀਵਾਲ) ਅੱਜ ਸਵੇਰੇ ਦਿੱਲੀ ਦੇ ਟਿੱਕਰੀ ਬਾਰਡਰ 'ਤੇ ਤੇਜ਼ ਰਫ਼ਤਾਰ ਟਿੱਪਰ ਨੇ 3 ਕਿਸਾਨ ਔਰਤਾਂ ਨੂੰ ਕੁਚਲ ਦਿੱਤਾ। ਇਨ੍ਹਾਂ ਤਿੰਨਾਂ ਦੀ ਮੌਕੇ 'ਤੇ ਮੌਤ ਹੋ ਗਈ। ਜਦਕਿ ਦੋ ਹੋਰ ਔਰਤਾਂ ਜ਼ਖ਼ਮੀ ਹੋ....
ਭਾਰਤ-ਪਾਕਿਸਤਾਨ ਸਰਹੱਦ ਨੇੜੇ ਰਾਤ ਸਮੇਂ ਡਰੋਨ ਦੀ ਹਲਚਲ
. . .  about 1 hour ago
ਅਜਨਾਲਾ,28 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ) - ਬੀਤੀ ਰਾਤ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨਜ਼ਦੀਕ ਬੀ.ਐੱਸ.ਐਫ. ਜਵਾਨਾਂ ਵਲੋਂ ਡਰੋਨ ਦੀ ਹਲਚਲ ਦਿਖਾਈ ਦਿੱਤੀ 9 ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਦ ....
ਜੰਮੂ-ਕਸ਼ਮੀਰ: ਅੱਤਵਾਦੀਆਂ ਨੇ ਫ਼ੌਜ ਤੇ ਪੁਲਿਸ ਦੇ ਏ.ਡੀ.ਪੀ. 'ਤੇ ਕੀਤੀ ਗੋਲੀਬਾਰੀ , ਜਵਾਬੀ ਕਾਰਵਾਈ 'ਚ 1 ਅੱਤਵਾਦੀ ਮਰਿਆ
. . .  about 2 hours ago
ਜੰਮੂ-ਕਸ਼ਮੀਰ, 28 ਅਕਤੂਬਰ - ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਕਿ ਚੇਰਦਰੀ ਬਾਰਾਮੂਲਾ 'ਚ ਅੱਤਵਾਦੀਆਂ ਨੇ ਫ਼ੌਜ ਅਤੇ ਪੁਲਿਸ ਦੇ ਏ.ਡੀ.ਪੀ. 'ਤੇ ਗੋਲੀਬਾਰੀ ਕੀਤੀ। ਅਲਰਟ ਪਾਰਟੀਆਂ ਨੇ ਜਵਾਬੀ ਕਾਰਵਾਈ ਕੀਤੀ ਅਤੇ 1 ਅੱਤਵਾਦੀ ਮਾਰਿਆ ਗਿਆ। ਪਛਾਣ ਦਾ ਪਤਾ ਲਗਾਇਆ ....
ਯੂ.ਪੀ: ਮੁੱਖ ਮੰਤਰੀ ਦਾ ਕਹਿਣਾ ਹੈ ਕਿ ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਉਣ ਵਾਲਿਆਂ ਖ਼ਿਲਾਫ਼ ਦੇਸ਼-ਧ੍ਰੋਹ ਦੀ ਕਾਰਵਾਈ ਕੀਤੀ ਜਾਵੇਗੀ
. . .  about 2 hours ago
ਉੱਤਰ ਪ੍ਰਦੇਸ਼, 28 ਅਕਤੂਬਰ - ਯੂ.ਪੀ. ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦਾ ਕਹਿਣਾ ਹੈ ਕਿ ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਉਣ ਵਾਲਿਆਂ ਖ਼ਿਲਾਫ਼ ਦੇਸ਼-ਧ੍ਰੋਹ (ਕਾਨੂੰਨ) ਦੀ ....
ਕੈਲਗਰੀ ਫੋਰੈਸਟ ਲਾਉਨ ਤੋਂ ਜਸਰਾਜ ਸਿੰਘ ਹੱਲਣ ਨੇ ਦੂਸਰੀ ਵਾਰ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਸੰਭਾਲ਼ਿਆ ਅਹੁਦਾ
. . .  about 2 hours ago
ਕੈਲਗਰੀ,28 ਅਕਤੂਬਰ ( ਜਸਜੀਤ ਸਿੰਘ ਧਾਮੀ )-ਪਾਰਲੀਮੈਂਟ ਹਲਕਾ ਕੈਲਗਰੀ ਫੋਰੈਸਟ ਲਾਉਨ ਤੋਂ ਪੂਰਨ ਗੁਰਸਿੱਖ ਜਸਰਾਜ ਸਿੰਘ ਹੱਲਣ ਨੇ ਦੂਸਰੀ ਵਾਰ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਅੱਜ ਆਪਣਾ ਅਹੁਦਾ ਸੰਭਾਲ਼ਿਆ ਹੈ। ਇਸ ਸਮੇਂ ਉਨ੍ਹਾਂ ਨਾਲ ਕੈਲਗਰੀ ਸ਼ਹਿਰ ....
ਪ੍ਰਧਾਨ ਮੰਤਰੀ ਅੱਜ 18ਵੇਂ ਆਸੀਆਨ-ਭਾਰਤ ਸੰਮੇਲਨ ਵਿਚ ਸ਼ਾਮਿਲ ਹੋਣਗੇ
. . .  1 minute ago
ਨਵੀਂ ਦਿੱਲੀ, 28 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 18ਵੇਂ ਆਸੀਆਨ-ਭਾਰਤ ਸੰਮੇਲਨ ਵਿਚ ਸ਼ਾਮਿਲ ਹੋਣਗੇ। ਸਿਖਰ ਸੰਮੇਲਨ ਵਿਚ ਆਸੀਆਨ ਦੇਸ਼ਾਂ ਦੇ ਰਾਜ/ਸਰਕਾਰ....
ਪੁਲਿਸ ਤਬਾਦਲੇ: ਪੰਜਾਬ ਦੇ 3 ਆਈ.ਪੀ.ਐੱਸ. ਅਫ਼ਸਰਾਂ ਸਮੇਤ 90 ਡੀ.ਐੱਸ.ਪੀ. ਬਦਲੇ
. . .  about 3 hours ago
ਅਜਨਾਲਾ,28 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਆਈ.ਪੀ.ਐੱਸ. ਅਫ਼ਸਰਾਂ ਸਮੇਤ 90 ਡੀ.ਐੱਸ.ਪੀ. ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ 9 ਸਬ ਡਵੀਜ਼ਨ....
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਹੈਦਰਾਬਾਦ ਵਿਚ ਇਕ ਔਰਤ ਨੇ ਇੱਕੋ ਸਮੇਂ ਚਾਰ ਬੱਚਿਆਂ ਨੂੰ ਦਿੱਤਾ ਜਨਮ
. . .  1 day ago
ਹੈਦਰਾਬਾਦ, 27 ਅਕਤੂਬਰ - ਤੇਲੰਗਾਨਾ ਦੇ ਹੈਦਰਾਬਾਦ 'ਚ ਇਕ ਔਰਤ ਨੇ ਇੱਕੋ ਸਮੇਂ ਚਾਰ ਬੱਚਿਆਂ ਨੂੰ ਜਨਮ ਦਿੱਤਾ ਹੈ। ਡਾ: ਸਚਿਨ ਨੇ ਦੱਸਿਆ, "ਪਹਿਲਾ ਬੱਚਾ ਇਕ ਲੜਕਾ ਹੈ ਅਤੇ ਬਾਕੀ ਤਿੰਨ ਲੜਕੀਆਂ ਹਨ...
ਕਰੂਜ਼ ਸ਼ਿਪ ਕੇਸ : ਆਰੀਅਨ ਕੇਸ ਵਿਚ ਐਨ.ਸੀ.ਬੀ. ਗਵਾਹ ਲਾਪਤਾ
. . .  1 day ago
ਮੁੰਬਈ, 27 ਅਕਤੂਬਰ – ਐਨ.ਸੀ.ਬੀ. ਨੇ ਕਿਹਾ ਹੈ ਕਿ ਉਨ੍ਹਾਂ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਆਰੀਅਨ ਕੇਸ ਦੇ ਮੁੱਖ ਗਵਾਹ ਕੇ.ਪੀ. ਗੋਸਾਵੀ ਅਤੇ ਪ੍ਰਭਾਕਰ ਸੈਲ ਨੂੰ ਨੋਟਿਸ ਜਾਰੀ ਨਹੀਂ ਕੀਤਾ ਗਿਆ ਹੈ। ਐਨ.ਸੀ.ਬੀ. ...
'ਆਪ' ਨੇ ਕੁਲਜੀਤ ਰੰਧਾਵਾ ਨੂੰ ਹਲਕਾ ਡੇਰਾਬਸੀ ਦਾ ਇੰਚਾਰਜ ਲਾਇਆ
. . .  1 day ago
ਜ਼ੀਰਕਪੁਰ, 27 ਅਕਤੂਬਰ (ਹੈਪੀ ਪੰਡਵਾਲਾ)- ਆਮ ਆਦਮੀ ਪਾਰਟੀ ਵਲੋਂ ਅੱਜ ਕੁਝ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ਵਿਚ ਕੁਲਜੀਤ ਸਿੰਘ ਰੰਧਾਵਾ ਨੂੰ ਵਿਧਾਨ ਸਭਾ ...
ਜਗਤਾਰ ਸਿੰਘ ਗੋਸਲ ਲੇਬਰਫੈੱਡ ਪੰਜਾਬ ਦੇ ਚੇਅਰਮੈਨ ਨਾਮਜ਼ਦ
. . .  1 day ago
ਕਲਾਨੌਰ, 27 ਅਕਤੂਬਰ (ਪੁਰੇਵਾਲ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਗ੍ਰਹਿ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੇ ਅਤਿ ਨਜ਼ਦੀਕੀ ਜਥੇ: ਜਗਤਾਰ ਸਿੰਘ ਗੋਸਲ ਨੂੰ ਲੇਬਰਫੈੱਡ ਪੰਜਾਬ ਦੇ ਚੇਅਰਮੈਨ ਵਜੋਂ ...
ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਨੇ ਮੈਨੂੰ ਅੰਡਰਵਰਲਡ ਦੀ ਦਿੱਤੀ ਧਮਕੀ -ਸ਼ਰਲਿਨ ਚੋਪੜਾ
. . .  1 day ago
ਮੁੰਬਈ , 27 ਅਕਤੂਬਰ – ਅਭਿਨੇਤਰੀ ਸ਼ਰਲਿਨ ਚੋਪੜਾ ਨੇ ਕਿਹਾ ਹੈ ਕਿ ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਨੇ ਮੈਨੂੰ ਅੰਡਰਵਰਲਡ ਦੀ ਧਮਕੀ ਦਿੱਤੀ ਹੈ ਅਤੇ ਹੁਣ ਮੈਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਪਰ ਮੈਂ ਡਰਾਂਗੀ ਨਹੀਂ। ਮੈਂ ਪੁਲਿਸ ...
ਨਾਬਾਲਗ਼ ਪੋਤੇ ਨੇ ਦਾਦਾ-ਦਾਦੀ ਬੇਰਹਿਮੀ ਨਾਲ ਵੱਢੇ
. . .  1 day ago
ਸਮਰਾਲਾ, 27 ਅਕਤੂਬਰ (ਰਾਮ ਗੋਪਾਲ ਸੋਫ਼ਤ/ ਕੁਲਵਿੰਦਰ ਸਿੰਘ)-ਕਲਯੁੱਗ ਦੇ ਦੌਰ ਵਿਚ ਖੂਨ ਦੇ ਰਿਸ਼ਤੇ ਉਸ ਵੇਲੇ ਤਾਰ-ਤਾਰ ਹੋ ਗਏ ਜਦੋਂ ਇਕ ਨਾਬਾਲਗ਼ ਪੋਤੇ ਨੇ ਆਪਣੇ ਦਾਦਾ ਅਤੇ ਦਾਦੀ ਨੂੰ ਮਹਿਜ 1 ਕਮਰੇ ਦੇ ਚਲਦੇ ਆ ਰਹੇ ਘਰੇਲੂ ਝਗੜੇ ...
ਸੀ.ਬੀ.ਡੀ.ਟੀ. ਨੇ 77.92 ਲੱਖ ਟੈਕਸਦਾਤਿਆਂ ਨੂੰ 1,02,952 ਕਰੋੜ ਰੁਪਏ ਦਾ ਰਿਫੰਡ ਕੀਤਾ ਜਾਰੀ
. . .  1 day ago
ਨਵੀਂ ਦਿੱਲੀ, 27 ਅਕਤੂਬਰ – ਸੀ.ਬੀ.ਡੀ.ਟੀ. ਨੇ 77.92 ਲੱਖ ਟੈਕਸਦਾਤਾਵਾਂ ਨੂੰ 1,02,952 ਕਰੋੜ ਰੁਪਏ ਦਾ ਰਿਫੰਡ ਜਾਰੀ ਕੀਤਾ ਹੈ।
ਪੋਪ ਫਰਾਂਸਿਸ ਨੇ ਐਂਟੀ ਕੋਵਿਡ ਵੈਕਸੀਨ ਦਾ ਤੀਜਾ ਟੀਕਾ ਲਗਵਾਇਆ
. . .  1 day ago
ਵੈਨਿਸ (ਇਟਲੀ) 27 ਅਕਤੂਬਰ (ਹਰਦੀਪ ਸਿੰਘ ਕੰਗ) - ਇਟਲੀ 'ਚ ਐਂਟੀ ਕੋਵਿਡ ਵੈਕਸੀਨ ਦੀ ਤੀਜੀ ਮੂੰਹੀਮ ਆਰੰਭ ਹੋਣ ਕਰ ਕੇ 80 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦੇ ਟੀਕੇ ਲਗਵਾਏ ਜਾ ਰਹੇ ਹਨ ਜਿਸ ਤਹਿਤ ਈਸਾਈਆਂ ਦੇ ...
ਸਰਕਾਰ ਨਵੰਬਰ ਮਹੀਨੇ ਵਿਚ ਖੇਤੀ ਕਾਨੂੰਨ ਰੱਦ ਕਰ ਸਕਦੀ ਹੈ-ਟਿਕੈਤ
. . .  1 day ago
ਸਰਦੂਲਗੜ੍ਹ 27 ਅਕਤੂਬਰ ( ਜੀ.ਐਮ.ਅਰੋੜਾ )-ਕੇਂਦਰ ਸਰਕਾਰ ਆਪਣੇ ਉੱਪਰ ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਕੀਤੇ ਜਾ ਰਹੇ ਅੰਦੋਲਨ ਦਾ ਇੱਕ ਸਾਲ ਦਾ ਟੈਗ ਨਹੀਂ ਲਾਉਣਾ ਚਾਹੁੰਦੀ। ਅਤੇ 26-27 ਨਵੰਬਰ ਤੋਂ ਪਹਿਲਾਂ ਖੇਤੀ ਕਾਨੂੰਨ ...
ਫਗਵਾੜਾ ਜੀ.ਟੀ.ਰੋਡ 'ਤੇ ਵਾਪਰੇ ਸੜਕੀ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਫਗਵਾੜਾ, 27 ਅਕਤੂਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਜਲੰਧਰ-ਲੁਧਿਆਣਾ ਸੜਕ 'ਤੇ ਮੋਟਰਸਾਈਕਲ 'ਤੇ ਜਾ ਰਹੇ ਦੋ ਨੌਜਵਾਨਾਂ 'ਤੇ ਤੇਜ਼ ਰਫ਼ਤਾਰ ਟਰਾਲਾ ਚੜ੍ਹਨ ਕਾਰਨ ਮੌਕੇ 'ਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ 'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਜ਼ਿਲ੍ਹੇ ਭਰ 'ਚ ਸਮੂਹ ਜਥੇਬੰਦੀਆਂ ਨੇ ਡਾ: ਅੰਬੇਡਕਰ ਦਾ ਜਨਮ ਦਿਨ ਮਨਾਇਆ

ਨਵਾਂਸ਼ਹਿਰ, 14 ਅਪ੍ਰੈਲ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਅੱਜ ਨਵਾਂਸ਼ਹਿਰ ਦੇ ਬੱਸ ਅੱਡੇ ਨਜ਼ਦੀਕ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦਾ 130ਵਾਂ ਜਨਮ ਦਿਨ ਸਮੂਹ ਧਾਰਮਿਕ ਅਤੇ ਰਾਜਨੀਤਿਕ ਜਥੇਬੰਦੀਆਂ ਵਲੋਂ ਮਨਾਇਆ ਗਿਆ | ਬਾਬਾ ਸਾਹਿਬ ਦੇ ਬੱੁਤ 'ਤੇ ਫੁੱਲ ਮਾਲਾਵਾਂ ਭੇਟ ਕਰਨ ਮੌਕੇ ਸਾਬਕਾ ਸੰਸਦ ਮੈਂਬਰ ਸ: ਪ੍ਰੇਮ ਸਿੰਘ ਚੰਦੂਮਾਜਰਾ, ਵਿਧਾਇਕ ਡਾ: ਸੁਖਵਿੰਦਰ ਕੁਮਾਰ ਸੁੱਖੀ, ਇਫਟੂ ਪੰਜਾਬ ਦੇ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ, ਡਾ: ਅੰਬੇਡਕਰ ਰਿਲੀਜਸ ਟਰੱਸਟ ਦੇ ਆਗੂ ਮਨੋਹਰ ਲਾਲ, ਦਿਲਬਾਗ ਸਿੰਘ, ਪਿ੍ੰ: ਸਤਨਾਮ ਸਿੰਘ, ਗੁਰੂ ਰਵਿਦਾਸ ਜੀ ਦੇ ਨਾਮ ਨਾਲ ਸਬੰਧਤ ਸਮੂਹ ਜਥੇਬੰਦੀਆਂ ਦੇ ਆਗੂਆਂ, ਬਸਪਾ ਪੰਜਾਬ ਦੇ ਜਨਰਲ ਸਕੱਤਰ ਡਾ: ਨਛੱਤਰ ਪਾਲ ਰਾਹੋਂ ਸਮੇਤ ਕੁਝ ਹੋਰ ਆਗੂਆਂ ਵਲੋਂ ਵਿਚਾਰ ਵੀ ਪੇਸ਼ ਕੀਤੇ ਗਏ | ਇਸ ਮੌਕੇ ਉਪਰੋਕਤ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ 'ਚ ਵਿਰੋਧੀ ਧਿਰਾਂ ਦੇ ਨੁਮਾਇੰਦੇ ਚਾਹੁਣ ਤਾਂ ਭਾਰਤੀ ਸੰਵਿਧਾਨ 'ਚ ਕੀਤੀਆਂ ਜਾ ਰਹੀਆਂ ਸੋਧਾਂ ਨੂੰ ਰੱਦ ਕਰਵਾ ਕੇ ਕਿਰਤ ਕਾਨੂੰਨਾਂ ਅਤੇ ਖੇਤੀ ਸਬੰਧੀ ਕਾਨੂੰਨਾਂ ਤਹਿਤ ਕਿਸਾਨ ਮਜ਼ਦੂਰਾਂ ਦੀ ਹੋ ਰਹੀ ਦੁਰਦਸ਼ਾ ਨੂੰ ਰੋਕਿਆ ਜਾ ਸਕਦਾ ਹੈ | ਜਦ ਡਾ: ਅੰਬੇਡਕਰ ਦਾ ਕਾਨੂੰਨ ਕਿਸਾਨ ਮਜ਼ਦੂਰ ਦੇ ਪੱਖ 'ਚ ਹੈ ਪਰ ਕੇਂਦਰ ਸਰਕਾਰ ਹੁਣ ਇਹ ਹੱਕ ਪੂੰਜੀਪਤੀਆਂ ਨੂੰ ਦੇਣਾ ਚਾਹੁੰਦੀ ਹੈ |
ਇਫਟੂ ਵਲੋਂ ਡਾਕਟਰ ਅੰਬੇਡਕਰ ਦੇ ਜਨਮ ਦਿਨ ਮੌਕੇ ਕਾਨਫ਼ਰੰਸ
ਅੱਜ ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨਜ਼(ਇਫਟੂ) ਵਲੋਂ ਦੁਸਹਿਰਾ ਮੈਦਾਨ ਨਵਾਂਸ਼ਹਿਰ ਵਿਖੇ ਡਾਕਟਰ ਭੀਮ ਰਾਓ ਅੰਬੇਡਕਰ ਦੀ ਜਯੰਤੀ ਮਨਾਈ ਗਈ | ਪਹਿਲਾਂ ਕਾਫ਼ਲੇ ਦੇ ਰੂਪ ਵਿਚ ਜਾ ਕੇ ਮਜ਼ਦੂਰ ਆਗੂਆਂ ਨੇ ਡਾਕਟਰ ਅੰਬੇਡਕਰ ਦੇ ਬੁੱਤ ਨੂੰ ਫੁੱਲਾਂ ਦੇ ਹਾਰ ਪਾਏ ਗਏ | ਇਸ ਉਪਰੰਤ ਕੀਤੀ ਗਈ ਕਾਨਫ਼ਰੰਸ ਨੂੰ ਇਫਟੂ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ, ਦਲਜੀਤ ਸਿੰਘ ਐਡਵੋਕੇਟ, ਜਸਬੀਰ ਦੀਪ, ਗੁਰਦਿਆਲ ਰੱਕੜ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਹਰਮੇਸ਼ ਸਿੰਘ ਢੇਸੀ, ਆਟੋ ਵਰਕਰਜ਼ ਯੂਨੀਅਨ ਦੇ ਜ਼ਿਲ੍ਹਾ ਮੀਤ ਪ੍ਰਧਾਨ ਬਿੱਲਾ ਗੁੱਜਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਡਾਕਟਰ ਅੰਬੇਡਕਰ ਨੇ ਉਮਰ ਭਰ ਮਜ਼ਦੂਰਾਂ, ਦਲਿਤਾਂ, ਪਛੜੀਆਂ ਹੋਰ ਸ਼ੋਸ਼ਿਤ ਵਰਗਾਂ ਲਈ ਸੰਘਰਸ਼ ਕੀਤਾ | ਆਜ਼ਾਦ ਰੰਗਮੰਚ ਚੱਕ ਦੇਸ ਰਾਜ ਭਵਨ ਫਗਵਾੜਾ ਵਲੋਂ ਡਾਕਟਰ ਅੰਬੇਡਕਰ ਦੀ ਜੀਵਨੀ ਅਤੇ ਸੰਘਰਸ਼ ਦੇ ਉੱਤੇ ਬੀਬਾ ਕੁਲਵੰਤ ਦੀ ਨਿਰਦੇਸ਼ਨਾਂ ਹੇਠ 'ਦ ਗ੍ਰੇਟ ਅੰਬੇਡਕਰ' ਨਾਟਕ ਦਾ ਮੰਚਨ ਕੀਤਾ ਗਿਆ | ਇਨਕਲਾਬੀ ਕੋਰੀਓਗ੍ਰਾਫੀਆਂ ਵੀ ਪੇਸ਼ ਕੀਤੀਆਂ ਗਈਆਂ | ਪਿੰਡ ਉੜਾਪੜ ਦੀ ਸੰਗਤ ਵਲੋਂ ਲੰਗਰ ਦਾ ਪ੍ਰਬੰਧ ਕੀਤਾ ਗਿਆ | ਇਸ ਕਾਨਫ਼ਰੰਸ ਦੀ ਪ੍ਰਧਾਨਗੀ ਜਗੀਰਾ ਬੈਂਸ, ਹਰੇ ਰਾਮ, ਹਰੀ ਰਾਮ ਰਸੂਲਪੁਰੀ, ਪੁਨੀਤ ਬਛੌੜੀ ਨੇ ਕੀਤੀ |
ਬਸਪਾ ਆਗੂਆਂ ਵਲੋਂ ਡਾ: ਅੰਬੇਡਕਰ ਦੀ ਪ੍ਰਤਿਮਾ 'ਤੇ ਫੁੱਲ ਮਲਾਵਾਂ ਭੇਟ
ਅੱਜ ਇੱਥੇ ਡਾ: ਅੰਬੇਡਕਰ ਚੌਕ ਵਿਖੇ ਡਾ: ਅੰਬੇਡਕਰ ਦੇ ਜਨਮ ਦਿਨ ਮੌਕੇ ਉਨ੍ਹਾਂ ਦੀ ਪ੍ਰਤਿਮਾ 'ਤੇ ਫੱੁਲ ਮਲਾਵਾਂ ਭੇਟ ਕਰਨ ਮੌਕੇ ਡਾ: ਨਛੱਤਰ ਪਾਲ (ਸੂਬਾ ਜਨਰਲ ਸਕੱਤਰ), ਡਾ:ਮਹਿੰਦਰ ਪਾਲ, ਸਰਬਜੀਤ ਜਾਫਰਪੁਰ ਨੇ ਕਿਹਾ ਕਿ ਜੈ ਭੀਮ ਜੈ ਭਾਰਤ ਜਿੱਥੇ ਅੱਜ ਦੇ ਦਿਨ 14 ਅਪ੍ਰੈਲ 1891 ਨੂੰ ਬਾਬਾ ਸਾਹਿਬ ਅੰਬੇਡਕਰ ਦਾ ਜਨਮ ਦਿਹਾੜਾ ਆਉਂਦਾ ਹੈ, ਉੱਥੇ ਹੀ 14 ਅਪ੍ਰੈਲ 1984 ਬਹੁਜਨ ਸਮਾਜ ਪਾਰਟੀ ਦਾ ਸਥਾਪਨਾ ਦਿਵਸ ਵੀ ਹੈ | ਬਾਬਾ ਸਾਹਿਬ ਦਾ ਦੂਸਰਾ ਨਾਮ ਕਾਂਸ਼ੀ ਰਾਮ ਕਾਂਸ਼ੀ ਰਾਮ ਵਾਲਾ ਨਾਅਰਾ ਅੱਜ ਨੂੰ ਸਮਰਪਿਤ ਹੈ | ਬਾਬਾ ਸਾਹਿਬ ਦੀ ਜਯੰਤੀ ਨੂੰ ਬਸਪਾ ਨੇ ਸੰਵਿਧਾਨ ਬਚਾਓ ਸੰਕਲਪ ਅਤੇ ਬਾਬਾ ਸਾਹਿਬ ਦੇ ਸੁਪਨੇ ਨੂੰ ਪੂਰਾ ਕਰਨ ਲਈ ਬਹੁਜਨਾ ਦਾ ਰਾਜ ਸਥਾਪਿਤ ਕਰਨ ਦੇ ਸੰਕਲਪ ਵਜੋਂ ਮਨਾਇਆ ਅਤੇ ਬਾਬਾ ਸਾਹਿਬ ਦੀ ਪ੍ਰਤਿਮਾ ਤੇ ਫੁੱਲ ਮਾਲਾਵਾਂ ਅਰਪਿਤ ਕਰਕੇ ਨਮਨ ਕੀਤਾ ਗਿਆ | ਇਸ ਮੌਕੇ ਰਸ਼ਪਾਲ ਮਹਾਲੋਂ, ਪ੍ਰੇਮ ਰਤਨ ਸ਼ਹਿਰੀ ਪ੍ਰਧਾਨ, ਮੁਕੇਸ਼ ਬਾਲੀ, ਹਰਬਿਲਾਸ ਬੱਧਣ, ਅਮਰੀਕ, ਰਾਜਾ ਸਾਉਂਡ, ਮਨਜੀਤ ਕੌਰ, ਰੇਸ਼ਮ ਮੀਰਪੁਰੀ, ਹਰਮੇਸ਼ ਸ਼ੀਹਮਾਰ, ਜਸਬੀਰ ਬੇਗਮਪੁਰ, ਸੋਨੰੂ ਲੱਧੜ, ਪਾਲਾ, ਪ੍ਰਸ਼ੋਤਮ, ਸੁਖਦੇਵ, ਪਿ੍ੰਸ, ਦਰਸ਼ਨ ਲਾਲ ਕੈਂਥ, ਡਾ: ਬਹਾਦਰ, ਡਾ: ਹਰਨਿਰੰਜਨ,
ਠੇਕੇਦਾਰ ਮੋਹਨ ਸਿੰਘ, ਜੋਗਿੰਦਰਪਾਲ ਹਿਆਲਾ, ਮਾ: ਮਲਕੀਤ, ਕੇਸਰ ਸੱਲਣ, ਸੁਭਾਸ਼ ਗੋਰਾ, ਕਿਸ਼ਨ ਲਾਲ, ਕੁਲਦੀਪ ਰਾਜ, ਬਲਕਾਰ ਪੇਂਟਰ, ਕੁਲਵਿੰਦਰ ਕੌਰ, ਸਤਪਾਲ ਲੰਗੜੋਆ, ਹਰਬੰਸ ਚੇਅਰਮੈਨ ਆਦਿ ਹਾਜ਼ਰ ਸਨ। ਅੱਜ ਦੇ ਵਿਸ਼ੇਸ਼ ਦਿਨ 'ਤੇ ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਹਾੜੇ ਅਤੇ ਬਹੁਜਨ ਸਮਾਜ ਪਾਰਟੀ ਦੇ ਸਥਾਪਨਾ ਦਿਵਸ ਦੀ ਆਪ ਸਭ ਨੂੰ ਲੱਖ ਲੱਖ ਵਧਾਈ ਦਿੰਦੇ ਹਾਂ ।
ਡਾ: ਅੰਬੇਡਕਰ ਦੇ ਜਨਮ ਦਿਨ ਮੌਕੇ ਪਾਵਰਕਾਮ ਵਲੋਂ ਖ਼ੂਨਦਾਨ ਕੈਂਪ
ਨਵਾਂਸ਼ਹਿਰ, (ਹਰਵਿੰਦਰ ਸਿੰਘ)- ਪੰਜਾਬ ਰਾਜ ਪਾਵਰਕਾਮ ਲਿਮ: ਨਵਾਂਸ਼ਹਿਰ ਵਲੋਂ ਇਸ ਵਾਰ ਸੰਵਿਧਾਨ ਨਿਰਮਾਤਾ ਭਾਰਤ ਰਤਨ ਡਾ: ਭੀਮ ਰਾਓ ਅੰਬੇਡਕਰ ਦੇ 130ਵੇਂ ਜਨਮ ਦਿਨ ਨੂੰ ਸਮਰਪਿਤ ਖ਼ੂਨਦਾਨ ਕੈਂਪ ਸਥਾਨਕ ਬਲੱਡ ਸੈਂਟਰ ਨਵਾਂਸ਼ਹਿਰ ਵਿਖੇ ਲਗਾਇਆ ਗਿਆ। ਇਸ ਖ਼ੂਨਦਾਨ ਕੈਂਪ ਦਾ ਉਦਘਾਟਨ ਇੰਜ:ਗੁਰਮੇਲ ਸਿੰਘ ਐੱਸ.ਡੀ.ਓ. ਦਿਹਾਤੀ ਉੱਪ ਮੰਡਲ ਨਵਾਂਸ਼ਹਿਰ ਵਲੋਂ ਕੀਤਾ ਗਿਆ। ਇਸ ਮੌਕੇ ਇੰਜ: ਗੁਰਮੇਲ ਸਿੰਘ ਅਤੇ ਕੈਂਪ ਦੇ ਮੁੱਖ ਪ੍ਰਬੰਧਕ ਮੋਹਣ ਸਿੰਘ ਬੂਟਾ ਉਟਾਲਾ ਅਤੇ ਸੁਰਿੰਦਰ ਪਾਲ ਰੁੜਕੀ ਮੁਗਲਾਂ ਨੇ ਕਿਹਾ ਕਿ ਖ਼ੂਨਦਾਨ ਇਕ ਮਹਾਂ ਦਾਨ ਹੈ। ਕੋਈ ਵੀ ਤੰਦਰੁਸਤ ਵਿਅਕਤੀ ਖ਼ੂਨਦਾਨ ਕਰਕੇ ਕਿਸੇ ਬਹੁਮੁੱਲੀ ਜਾਨ ਨੂੰ ਮੌਤ ਦੇ ਮੂੰਹ ਤੋਂ ਬਚਾ ਸਕਦਾ ਹੈ। ਇਸ ਮੌਕੇ 110 ਯੂਨਿਟ ਖੂਨ ਇਕੱਠਾ ਕੀਤਾ ਗਿਆ। ਇਸ ਖ਼ੂਨਦਾਨ ਕੈਂਪ ਵਿਚ ਸ:ਸ਼ਾਦੀ ਰਾਮ ਸਲੋਹ ਸੇਵਾ ਮੁਕਤ ਮੰਡਲ ਸੁਪਰਡੈਂਟ, ਇੰਜ:ਸੁਰਿੰਦਰ ਸਿੰਘ ਜੇ.ਈ.ਜਾਡਲਾ, ਇੰਜ: ਸੋਮ ਨਾਥ ਮਹਿੰਦੀਪੁਰ, ਮਾ:ਸੋਮ ਨਾਥ ਡਿਪਟੀ ਸੈਕਟਰੀ ਪਟਿਆਲਾ, ਸ: ਕਮਲਵੀਰ ਜੱਸਲ ਵਲੋਂ ਵਿਸ਼ੇਸ਼ ਯੋਗਦਾਨ ਪਾਇਆ ਗਿਆ। ਇਸ ਕੈਂਪ ਵਿਚ ਰਣਜੀਤ ਸਿੰਘ ਅਤੇ ਹਰਦੀਪ ਸਿੰਘ ਪਿੰਡ ਰੁੜਕੀ ਮੁਗਲਾਂ ਅਤੇ ਲਾਲ ਚੰਦ ਅਤੇ ਰਸ਼ਪਾਲ ਸਿੰਘ ਪਿੰਡ ਉਟਾਲਾ ਤੋਂ ਆਏ ਸਕੇ ਭਰਾਵਾਂ ਨੇ ਖ਼ੂਨਦਾਨ ਕੀਤਾ। ਇਸ ਮੌਕੇ ਅਵਤਾਰ ਸਿੰਘ, ਬਖ਼ਸ਼ੀਸ਼ ਸਿੰਘ ਬਛੌੜੀ, ਅਸ਼ੋਕ ਕੁਮਾਰ ਉਟਾਲ, ਨਰੇਸ਼ ਕੁਮਾਰ ਮਹਿਰਮਪੁਰ, ਖ਼ੁਸ਼ਹਾਲ ਸਿੰਘ ਮੱਲ ਗੁਜਰਪੁਰ, ਕੁਲਦੀਪ ਸਿੰਘ ਸੋਨਾ ਪ੍ਰਧਾਨ ਦਿਹਾਤੀ ਨਵਾਂਸ਼ਹਿਰ, ਆਰ.ਡੀ.ਸਾਗਰ, ਪਰਮਜੀਤ ਸਿੰਘ ਮੀਰਪੁਰ, ਬਲਵੀਰ ਸਿੰਘ ਬੀਰੋਵਾਲ, ਦਵਿੰਦਰ ਸਿੰਘ ਬਰਨਾਲਾ ਕਲਾਂ, ਨਿਰਵੈਰ ਸਿੰਘ ਸਾਹਲੋਂ, ਗੁਰਪ੍ਰੀਤ ਸਿੰਘ ਬਘੌਰਾਂ, ਮਨਦੀਪ ਕੌਲਗੜ੍ਹ, ਚੇਤਨ ਨਵਾਂਸ਼ਹਿਰ, ਅਮਰਜੀਤ ਸਿੰਘ, ਬਹਾਦੁਰ ਸਿੰਘ ਚੂਹੜਪੁਰ, ਕੁਲਵਿੰਦਰ ਸਿੰਘ ਸਲੋਹ, ਬਲਵਿੰਦਰ ਗਿੱਲ, ਗੁਰੂ ਰਵਿਦਾਸ ਸੈਨਾ ਦੇ ਪ੍ਰਧਾਨ ਵਲੋਂ ਦਿਲਵਰ ਸਿੰਘ ਸਾਥੀਆਂ ਸਮੇਤ ਹਾਜ਼ਰ ਸਨ। ਇਸ ਮੌਕੇ ਬੀ.ਡੀ.ਸੀ. ਸੰਸਥਾ ਦੇ ਮੈਂਬਰ ਪੀ.ਆਰ.ਕਾਲੀਆ, ਪ੍ਰਵੇਸ਼ ਕੁਮਾਰ, ਜਸਪਾਲ ਸਿੰਘ ਗਿੱਦਾ, ਰਜਿੰਦਰ ਕੌਰ ਗਿੱਦਾ, ਜੋਗਾ ਸਿੰਘ ਸਾਧੜਾ, ਡਾ: ਅਜੇ ਬੱਗਾ ਬੀ.ਟੀ.ਓ, ਡਾ: ਦਿਆਲ ਸਰੂਪ ਬੀ.ਟੀ.ਓ, ਓ.ਪੀ. ਸ਼ਰਮਾ ਚੀਫ਼ ਮੈਨੇਜਰ, ਸਮੂਹ ਸਟਾਫ ਮੈਂਬਰ ਹਾਜ਼ਰ ਸਨ।
ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਵਿਖੇ ਡਾ: ਅੰਬੇਡਕਰ ਦਾ ਜਨਮ ਦਿਨ ਮਨਾਇਆ
ਨਵਾਂਸ਼ਹਿਰ, (ਗੁਰਬਖਸ਼ ਸਿੰਘ ਮਹੇ)- ਅੱਜ ਰੈੱਡ ਕਰਾਸ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਨਵਾਂਸ਼ਹਿਰ ਵਿਖੇ ਡਾਕਟਰ ਹਰਦੇਵ ਸਿੰਘ ਮੈਡੀਕਲ ਅਫਸਰ ਦੀ ਪ੍ਰਧਾਨਗੀ ਵਿਚ ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਸਬੰਧੀ ਸੈਮੀਨਾਰ ਕਰਵਾਇਆ ਗਿਆ। ਜਿਸ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਪਲਵਿੰਦਰ ਸਿੰਘ ਸੂਦ (ਜ਼ਿਲ੍ਹਾ ਪ੍ਰਧਾਨ ਪਟਵਾਰ ਯੂਨੀਅਨ ਸ਼ਹੀਦ ਭਗਤ ਸਿੰਘ ਨਗਰ) ਨੇ ਆਪਣੇ ਵਿਚਾਰ ਪੇਸ਼ ਕਰਦੇ ਹੋਏ ਡਾ: ਅੰਬੇਡਕਰ ਦੀ ਜੀਵਨੀ ਉੱਤੇ ਵਿਸਥਾਰ ਪੂਰਵਕ ਰੌਸ਼ਨੀ ਪਾਈ। ਇਸ ਮੌਕੇ ਹਰਕ੍ਰਿਸ਼ਨ (ਸਾਬਕਾ ਪਟਵਾਰੀ) ਨੇ ਸੰਗੀਤਕ ਰਚਨਾ ਰਾਹੀ ਮਰੀਜ਼ਾਂ ਨੂੰ ਉਨ੍ਹਾਂ ਦੀ ਜੀਵਨੀ ਪੜ੍ਹਨ ਲਈ ਪ੍ਰੇਰਿਤ ਕੀਤਾ। ਕੇਂਦਰ ਦੇ ਪ੍ਰੋਜੈਕਟ ਡਾਇਰੈਕਟਰ ਚਮਨ ਸਿੰਘ ਨੂੰ ਸੰਬੋਧਨ ਹੁੰਦਿਆਂ ਦੱਸਿਆ ਕਿ ਡਾ: ਅੰਬੇਡਕਰ ਨੇ ਆਪਣੀ ਸਾਰੀ ਜ਼ਿੰਦਗੀ ਗਰੀਬ ਪਛੜੇ ਲੋਕਾਂ ਦੀ ਭਲਾਈ ਲਈ ਲਗਾ ਦਿੱਤਾ। ਇਸ ਮੌਕੇ ਕਮਲਜੀਤ ਕੌਰ ਕੌਂਸਲਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਸਟਾਫ ਮੈਂਬਰ ਮਨਜੀਤ ਸਿੰਘ, ਨਵੀਨ, ਹਰਪ੍ਰੀਤ ਕੌਰ, ਪ੍ਰਵੇਸ਼ ਕੁਮਾਰ, ਕਮਲਾ ਰਾਣੀ, ਨੀਲਮ ਰਾਣੀ ਅਤੇ ਮਰੀਜ਼ ਹਾਜ਼ਰ ਸਨ।
ਬੱਛੂਆਂ ਵਿਖੇ ਡਾ: ਅੰਬੇਡਕਰ ਦੀ ਜੈਅੰਤੀ ਮਨਾਈ
ਰੈਲਮਾਜਰਾ, (ਸੁਭਾਸ਼ ਟੌਂਸਾ)- ਅੱਜ ਟੋਲ ਪਲਾਜ਼ਾ ਬੱਛੂਆਂ ਵਿਖੇ ਭਾਰਤ ਰਤਨ ਡਾ: ਬੀ.ਆਰ. ਅੰਬੇਡਕਰ ਦੀਜਯੰਤੀ ਮਨਾਈ ਗਈ। ਇਸ ਸਮੇਂ ਕੀਤੇ ਸਮਾਗਮ ਦੀ ਪ੍ਰਧਾਨਗੀ ਕੁਲਵਿੰਦਰ ਸਿੰਘ ਸਰਪੰਚ ਪਰਾਗਪੁਰ ਤੇ ਸੁਭਾਸ਼ ਬਾਂਠ ਨੇ ਸਾਂਝੇ ਤੌਰ 'ਤੇ ਕੀਤੀ ਅਤੇ ਕੇਂਦਰ ਸਰਕਾਰ ਵਿਰੁੱਧ ਅਤੇ ਕਿਸਾਨ ਸੰਘਰਸ਼ ਦੇ ਹੱਕ ਵਿਚ ਨਾਅਰੇਬਾਜ਼ੀ ਕੀਤੀ। ਸਮਾਗਮ ਨੂੰ ਸੰਬੋਧਨ ਕਰਦੇ ਹੋਏ ਬੁਲਾਰਿਆਂ ਨੇ ਅੰਬੇਡਕਰ ਵਲੋਂ ਕਿਰਤੀਆਂ ਅਤੇ ਦਲਿਤ ਭਾਈਚਾਰੇ ਨੂੰ ਉੱਚਾ ਚੁੱਕਣ ਲਈ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਭਾਰਤ ਦੇ ਸੰਵਿਧਾਨ ਨੂੰ ਧਰਮ ਨਿਰਪੱਖ ਅਤੇ ਸਮਾਜਿਕ ਬਰਾਬਰੀ ਵਾਲਾ ਬਣਾਉਣ ਲਈ ਉਨ੍ਹਾਂ ਨੂੰ ਨਵੇਂ ਸਮਾਜ ਦਾ ਨਿਰਮਾਤਾ ਦੱਸਿਆ। ਇਸ ਮੌਕੇ ਅਸ਼ੋਕ ਬਾਂਠ (ਸੇਵਾ ਮੁਕਤ ਆਈ.ਜੀ. ਪੰਜਾਬ ਪੁਲਿਸ) ਕਰਨ ਸਿੰਘ ਰਾਣਾ, ਸਤਨਾਮ ਸਿੰਘ ਜਲਾਲਪੁਰ, ਸੋਹਣ ਸਿੰਘ ਭਰਥਲਾ, ਕਰਨੈਲ ਸਿੰਘ ਭੱਲਾ, ਮਨੋਹਰ ਲਾਲ ਰੱਤੇਵਾਲ, ਦਰਸ਼ਨ ਸਿੰਘ ਜਮੀਤਗੜ੍ਹ, ਦੇਸ ਰਾਜ, ਅਮਰੀਕ ਸਿੰਘ, ਹਨੀ ਮੰਡ, ਸੁਰਜੀਤ ਹੁੰਦਲ ਆਦਿ ਹਾਜ਼ਰ ਸਨ।
ਡਾ: ਬੀ.ਆਰ. ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ
ਉਸਮਾਨਪੁਰ, (ਸੰਦੀਪ ਮਝੂਰ)- ਪਿੰਡ ਚਕਲੀ ਸੁਜਾਇਤ ਵਿਖੇ ਸੰਵਿਧਾਨ ਨਿਰਮਾਤਾ ਭਾਰਤ ਰਤਨ ਡਾ: ਬੀ. ਆਰ. ਅੰਬੇਡਕਰ ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਪਤਵੰਤਿਆਂ ਵਲੋਂ ਪਿੰਡ ਦੇ ਡਾ: ਬੀ. ਆਰ. ਅੰਬੇਡਕਰ ਭਵਨ ਵਿਖੇ ਬਾਬਾ ਸਾਹਿਬ ਦੇ ਬੁੱਤ 'ਤੇ ਫੁੱਲਾਂ ਦੇ ਹਾਰ ਪਾ ਕੇ ਉਨ੍ਹਾਂ ਦੁਆਰਾ ਦਰਸਾਏ ਗਏ ਸੱਚ ਦੇ ਮਾਰਗ 'ਤੇ ਚੱਲਣ ਦਾ ਪ੍ਰਣ ਕੀਤਾ ਗਿਆ। ਇਸ ਮੌਕੇ ਸਾਬਕਾ ਸਰਪੰਚ ਸਤਪਾਲ ਜੱਸੀ, ਰਜਿੰਦਰ ਪਾਲ ਸਾਬਕਾ ਫ਼ੌਜੀ, ਅਮਨਦੀਪ ਥਿੰਦ, ਗੁਰਪ੍ਰੀਤ ਸੰਘ, ਸੀਤਾ ਰਾਮ, ਪਵਨ ਕੁਮਾਰ, ਜਸਵੰਤ ਸਿੰਘ, ਜਗੀਰ ਸਿੰਘ, ਹਰਬੰਸ ਸਿੰਘ, ਅਮਨਦੀਪ ਕੌਰ ਆਦਿ ਵੀ ਹਾਜ਼ਰ ਸਨ।
ਜੇ ਡਾ: ਅੰਬੇਡਕਰ ਨਾ ਹੁੰਦੇ ਤਾਂ ਸਭ ਦੇ ਹੱਕ ਮਾਰੇ ਜਾਣੇ ਸਨ-ਚੰਦੂਮਜਾਰਾ
ਜਾਡਲਾ, (ਬੱਲੀ)- ਜੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਨਾ ਹੁੰਦੇ ਤਾਂ ਦੇਸ਼ ਦੇ ਹੁਕਮਰਾਨਾਂ ਨੇ ਕਿਰਤੀ ਕਾਮਿਆਂ, ਦਲਿਤਾਂ ਅਤੇ ਗਰੀਬਾਂ ਨੂੰ ਰਾਜਨੀਤਿਕ ਸੱਤਾ, ਵਿੱਦਿਅਕ, ਧਾਰਮਿਕ ਅਤੇ ਸਮਾਜਿਕ ਖੇਤਰ ਵਿਚ ਨੇੜੇ ਵੀ ਨਹੀਂ ਸੀ ਫਟਕਣ ਦੇਣਾ, ਪਰ ਉਨ੍ਹਾਂ ਦੀਆਂ ਲਿਖਤਾਂ ਨੇ ਉਕਤ ਸਭ ਨੂੰ ਕਾਨੂੰਨੀ ਹੱਕ ਦਿੱਤੇ। ਇਹ ਵਿਚਾਰ ਸਾਬਕਾ ਮੈਂਬਰ ਪਾਰਲੀਮੈਂਟ ਸ: ਪ੍ਰੇਮ ਸਿੰਘ ਚੰਦੂਮਜਾਰਾ ਨੇ ਲਾਗਲੇ ਪਿੰਡ ਐਚ.ਪੀ. ਪੈਟਰੋਲ ਪੰਪ ਮਜਾਰੀ ਬੇ ਚਿਰਾਗ਼ (ਬੀਰੋਵਾਲ) ਨੇੜੇ ਕੁਲਜੀਤ ਸਿੰਘ ਲੱਕੀ ਦੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਮੁੜ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਅਤੇ ਹਰਅਮਰਿੰਦਰ ਸਿੰਘ ਰਿੰਕੂ ਚਾਂਦਪੁਰੀ ਦੇ ਯੂਥ ਵਿੰਗ ਦੇ ਕੌਮੀ ਜਨਰਲ ਸਕੱਤਰ ਬਣਨ 'ਤੇ ਉਨ੍ਹਾਂ ਦਾ ਸਨਮਾਨ ਕਰਨ ਸਮੇਂ ਲੱਕੀ ਹੋਰਾਂ ਦੇ ਮੇਹਰ ਕਾਰ ਵਿਖੇ ਗੱਲਬਾਤ ਕਰਦਿਆਂ ਪ੍ਰਗਟਾਏ। ਇਸ ਮੌਕੇ ਹਲਕਾ ਬੰਗਾ ਦੇ ਵਿਧਾਇਕ ਡਾ: ਸੁਖਵਿੰਦਰ ਕੁਮਾਰ ਸੁੱਖੀ, ਸੀਨੀਅਰ ਅਕਾਲੀ ਆਗੂ ਜਰਨੈਲ ਸਿੰਘ ਵਾਹਦ, ਬ੍ਰਿਗੇਡੀਅਰ ਰਾਜ ਕੁਮਾਰ, ਐਡਵੋਕੇਟ ਰਾਜਵਿੰਦਰ ਸਿੰਘ ਲੱਕੀ, ਚੇਅਰਮੈਨ ਬਿਮਲ ਕੁਮਾਰ ਸਿਆਣਾ, ਯੂਥ ਵਿੰਗ ਬੀ.ਸੀ. ਵਿੰਗ ਦੁਆਬਾ ਜ਼ੋਨ ਦੇ ਪ੍ਰਧਾਨ ਭਲਵਾਨ ਭੁਪਿੰਦਰਪਾਲ ਸਿੰਘ ਜਾਡਲਾ, ਦੁਰਗੇਸ਼ ਜੰਡੀ, ਕੁਲਵਿੰਦਰ ਸਿੰਗਲਾ, ਪਰਮ ਸਿੰਘ ਖਾਲਸਾ, ਸ਼ੰਕਰ ਦੁੱਗਲ, ਦਲਜੀਤ ਸਿੰਘ ਮਾਣੇਵਾਲ, ਸ੍ਰੀ ਰਾਮ ਟੌਂਸਾ, ਅਸ਼ੋਕ ਚੇਚੀ, ਗੁਰਪ੍ਰੀਤ ਗੁੱਜਰ ਆਦਿ ਹਾਜ਼ਰ ਸਨ।
ਬਾਬਾ ਸਾਹਿਬ ਡਾ: ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ
ਸਾਹਲੋਂ, (ਜਰਨੈਲ ਸਿੰਘ ਨਿੱਘ੍ਹਾ)- ਪਿੰਡ ਲੋਧੀਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਰਾਜੇਸ਼ ਕੁਮਾਰ ਦੀ ਅਗਵਾਈ 'ਚ ਸਮੂਹ ਪਿੰਡ ਵਾਸੀਆਂ ਨੇ ਸੰਵਿਧਾਨ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਸਾਹਿਬ ਦਾ ਜਨਮ ਦਿਹਾੜਾ ਮਨਾਇਆ। ਜਿਸ ਵਿਚ ਸ੍ਰੀ ਗੁਰੂ ਰਵਿਦਾਸ ਸੈਨਾ ਦੇ ਸੂਬਾ ਪ੍ਰਧਾਨ ਦਿਲਵਰ ਸਿੰਘ ਕੌਲਗੜ੍ਹ ਵਿਸ਼ੇਸ਼ ਤੌਰ 'ਤੇ ਆਪਣੇ ਸਾਥੀਆਂ ਸਮੇਤ ਪਹੁੰਚੇ। ਉਨ੍ਹਾਂ ਨੇ ਆਪਣੇ ਵਿਚਾਰਾਂ ਰਾਹੀ ਬਾਬਾ ਸਾਹਿਬ ਡਾ:ਅੰਬੇਡਕਰ ਸਾਹਿਬ ਨੂੰ ਵਿਸ਼ਵ ਰਤਨ ਦੱਸਦਿਆਂ ਉਨ੍ਹਾਂ ਦੇ ਜੀਵਨ ਤੇ ਚਾਨਣਾ ਪਾਇਆ। ਇਸ ਮੌਕੇ ਬਾਬਾ ਪਰਵਿੰਦਰ ਸਿੰਘ ਨੇ ਕੀਰਤਨ ਰਾਹੀ, ਗੁਰਮੁਖ ਰਾਮ ਰਤਨ ਨੇ ਆਪਣੇ ਗੀਤ ਰਾਹੀ ਅਤੇ ਸੁਰਿੰਦਰਪਾਲ ਰਤਨ ਨੇ ਸਟੇਜ ਦੀ ਭੂਮਿਕਾ ਨਿਭਾਉਂਦੇ ਹੋਏ ਬਾਬਾ ਸਾਹਿਬ ਡਾ: ਅੰਬੇਡਕਰ ਸਾਹਿਬ ਦੇ ਜੀਵਨ ਤੇ ਚਾਨਣਾ ਪਾਇਆ। ਇਸ ਮੌਕੇ ਸਮੂਹ ਪਿੰਡ ਵਾਸੀਆਂ ਨੇ ਬਾਬਾ ਸਾਹਿਬ ਦੀ ਫ਼ੋਟੋ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।
ਪਿੰਡ ਝਿੰਗੜਾਂ ਵਿਖੇ ਡਾ: ਬੀ.ਆਰ. ਅੰਬੇਡਕਰ ਦਾ ਜਨਮ ਦਿਨ ਮਨਾਇਆ
ਔੜ/ਝਿੰਗੜਾਂ, (ਕੁਲਦੀਪ ਸਿੰਘ ਝਿੰਗੜ)- ਪਿੰਡ ਝਿੰਗੜਾਂ ਦੇ ਸਮੂਹ ਨਗਰ ਨਿਵਾਸੀਆਂ ਵਲੋਂ ਡਾ: ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਭਾਰੀ ਉਤਸ਼ਾਹ ਨਾਲ ਮਨਾਇਆ ਗਿਆ। ਪਿੰਡ ਦੀਆਂ ਸ਼ਖ਼ਸੀਅਤਾਂ 'ਚ ਭੁਪਿੰਦਰ ਸਿੰਘ ਤੇਜਾ, ਸੁਰਜੀਤ ਸਿੰਘ ਝਿੰਗੜ, ਅਵਤਾਰ ਸਿੰਘ ਸ਼ੇਰਗਿੱਲ ਯੂ.ਕੇ, ਸੁਰਿੰਦਰ ਸਿੰਘ ਛਿੰਦਾ, ਭੁਪਿੰਦਰ ਸਿੰਘ ਬੂਟਾ, ਸੁਰਜੀਤ ਸਿੰਘ ਬੰਬੇ, ਸੋਹਣ ਸਿੰਘ ਕਲਸੀ, ਸਿਮਰ ਚੰਦ, ਜਰਨੈਲ ਸਿੰਘ, ਕਸ਼ਮੀਰ ਸਿੰਘ ਪੱਪੂ, ਜੋਗਿੰਦਰ ਸਿੰਘ ਸ਼ੇਰਗਿੱਲ, ਜਰਨੈਲ ਸਿੰਘ, ਕੁਲਦੀਪ ਰਾਮ ਝਿੰਗੜ, ਗੁਰਮੇਜ ਰਾਮ ਸੀ.ਬੀ.ਆਈ., ਨਿਰਮਲ ਸਿੰਘ ਮਹਿਮੀ, ਨਿਰਮਲ ਸਿੰਘ ਢੰਡਾ, ਠੇਕੇਦਾਰ ਪਰਸ ਰਾਮ, ਕ੍ਰਿਸ਼ਨ ਕੁਮਾਰ, ਸੁੱਚਾ ਸਿੰਘ ਝਿੰਗੜ, ਕੁਲਦੀਪ ਸਿੰਘ ਜੇ.ਈ., ਹਰਦੀਪ ਕੁਮਾਰ ਸ਼ਰਮਾ, ਸਕੱਤਰ ਜਸਵਿੰਦਰ ਸਿੰਘ ਢੰਡਾ, ਸੰਤੋਖ ਸਿੰਘ ਢੰਡਾ ਆਦਿ ਸ਼ਖ਼ਸੀਅਤਾਂ ਨੇ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਆਦਮ ਕੱਦ ਬੁੱਤ ਤੇ ਫੁੱਲ ਮਾਲਾਵਾਂ ਭੇਟ ਕਰਦਿਆਂ ਉਨ੍ਹਾਂ ਇਕੱਤਰ ਪਿੰਡ ਵਾਸੀਆਂ ਨੂੰ ਬਾਬਾ ਸਾਹਿਬ ਦੇ ਜਨਮ ਦਿਨ ਦੀ ਵਧਾਈ ਦਿੱਤੀ।
ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਭਾਰਤ ਰਤਨ ਡਾ: ਅੰਬੇਡਕਰ ਨੂੰ ਸ਼ਰਧਾ ਸੁਮਨ ਅਰਪਿਤ
ਨਵਾਂਸ਼ਹਿਰ, (ਗੁਰਬਖਸ਼ ਸਿੰਘ ਮਹੇ)- ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ: ਬੀ.ਆਰ. ਅੰਬੇਡਕਰ ਨੂੰ ਜਨਮ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸ਼ਰਧਾ ਸੁਮਨ ਅਰਪਿਤ ਕੀਤੇ ਗਏ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਅਗਵਾਈ ਹੇਠ ਕਰਵਾਏ ਇਸ ਸਮਾਗਮ ਨੂੰ ਰਾਜ ਪੱਧਰੀ ਸਮਾਗਮ ਨਾਲ ਆਨਲਾਈਨ ਜੋੜਿਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡਾ: ਅੰਬੇਡਕਰ ਨੇ ਸਮਾਜ ਦੇ ਦੱਬੇ ਕੁਚਲੇ ਲੋਕਾਂ ਅਤੇ ਔਰਤਾਂ ਦੀ ਭਲਾਈ ਲਈ ਅਹਿਮ ਉਪਰਾਲੇ ਕੀਤੇ ਅਤੇ ਉਨ੍ਹਾਂ ਨੇ ਇਕ ਬਿਹਤਰੀਨ ਸੰਵਿਧਾਨ ਦੀ ਰਚਨਾ ਕਰ ਕੇ ਦੇਸ਼ ਦੇ ਹਰੇਕ ਨਾਗਰਿਕ ਨੂੰ ਬਰਾਬਰੀ ਦੇ ਹੱਕ ਦਿੱਤੇ। ਸਮਾਗਮ ਤੋਂ ਬਾਅਦ ਉਨ੍ਹਾਂ ਸਮੂਹ ਮਹਿਮਾਨਾਂ ਸਮੇਤ ਐੱਸ. ਡੀ. ਐਮ ਦਫ਼ਤਰ ਵਿਖੇ ਡਾ: ਅੰਬੇਡਕਰ ਦੇ ਬੁੱਤ 'ਤੇ ਵੀ ਸ਼ਰਧਾਂਜਲੀ ਅਰਪਿਤ ਕੀਤੀ। ਇਸ ਮੌਕੇ ਤਹਿਸੀਲਦਾਰ ਕੁਲਵੰਤ ਸਿੰਘ ਸਿੱਧੂ, ਡੀ.ਐੱਸ.ਪੀ. ਸਵਿੰਦਰਪਾਲ ਸਿੰਘ, ਜ਼ਿਲ੍ਹਾ ਭਲਾਈ ਅਫ਼ਸਰ ਅਸੀਸ ਕਥੂਰੀਆ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ, ਤਹਿਸੀਲ ਭਲਾਈ ਅਫ਼ਸਰ ਸ਼ੁਭਮ ਪੰਕਜ, ਵਾਸਦੇਵ ਪ੍ਰਦੇਸੀ, ਸਾਬਕਾ ਸੈਨਿਕ ਖੜਕ ਸਿੰਘ ਰਾਠੌਰ ਤੋਂ ਇਲਾਵਾ ਵੱਖ-ਵੱਖ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।
ਦੇਸ਼ ਤੇ ਸੰਵਿਧਾਨ ਨੂੰ ਬਚਾਉਣ ਲਈ ਡਾ: ਅੰਬੇਡਕਰ ਦੀ ਸੋਚ ਅਪਣਾਉਣ ਦੀ ਲੋੜ-ਆਗੂ
ਮਜਾਰੀ/ਸਾਹਿਬਾ (ਨਿਰਮਲਜੀਤ ਸਿੰਘ ਚਾਹਲ)-ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਸੱਦੇ 'ਤੇ ਮਜਾਰੀ ਟੋਲ ਪਲਾਜ਼ਾ 'ਤੇ ਧਰਨੇ 'ਤੇ ਬੈਠੇ ਕਿਸਾਨਾਂ ਵਲੋਂ ਭਾਰਤ ਦੇ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ਵੱਖ-ਵੱਖ ਆਗੂਆਂ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵਲੋਂ ਵੱਡੀ ਗਿਣਤੀ ਵਿਚ ਇਕੱਠੇ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਗਿਆ ਕਿ ਡਾ: ਅੰਬੇਡਕਰ ਸਾਹਿਬ ਇਕ ਦਲਿਤ ਪਰਿਵਾਰ 'ਚ ਪੈਦਾ ਹੋਏ। ਜਿਨ੍ਹਾਂ ਨੇ ਪੜ੍ਹਾਈ ਕਰ ਕੇ 32 ਡਿਗਰੀਆਂ ਪ੍ਰਾਪਤ ਕੀਤੀਆਂ। ਭਾਰਤ ਦਾ ਸੰਵਿਧਾਨ ਲਿਖ ਕੇ ਦੇਸ਼ ਅੰਦਰ ਦੱਬੇ ਕੁਚਲੇ ਲੋਕਾਂ ਨੂੰ ਬਰਾਬਰ ਦੇ ਹੱਕ ਦਿਵਾਏ। ਪਰ ਅੱਜ ਭਾਰਤ ਤੇ ਰਾਜ ਕਰਦੀ ਧਿਰ ਡਾ: ਅੰਬੇਡਕਰ ਸਾਹਿਬ ਦੇ ਲਿਖੇ ਸੰਵਿਧਾਨ ਨੂੰ ਖ਼ਤਮ ਕਰਕੇ ਮੰਨੂ ਸਮ੍ਰਿਤੀ ਲਾਗੂ ਕਰਕੇ ਲੋਕਾਂ ਦੇ ਹੱਕ ਖੋਹਣ ਦੀ ਤਿਆਰੀ ਕਰੀ ਬੈਠੀ ਹੈ। ਇਸ ਮੌਕੇ ਬਲਜੀਤ ਸਿੰਘ ਭਾਰਾਪੁਰ, ਚੌ:ਅਸ਼ੋਕ ਬਾਂਠ (ਸਾਬਕਾ ਐੱਸ.ਐੱਸ.ਪੀ.) ਚੌ: ਅਸ਼ੋਕ ਕਟਾਰੀਆ, ਜੋਗਿੰਦਰ ਸਿੰਘ ਅਟਵਾਲ, ਰਸ਼ਪਾਲ ਸਿੰਘ ਮੰਡੇਰ, ਜਸਵੀਰ ਸਿੰਘ ਔਲੀਆਪੁਰ, ਮਹਾਂ ਸਿੰਘ ਰੋੜੀ, ਕਸ਼ਮੀਰ ਸਿੰਘ ਕਾਦਰ, ਭੁਪਿੰਦਰ ਬੇਗਮਪੁਰੀ, ਰਣਜੀਤ ਸਿੰਘ ਚਣਕੋਈ, ਕੈਪ: ਰਘਵੀਰ ਸਿੰਘ, ਗੁਰਭਜਨ ਸਿੰਘ ਦਿਆਲਾਂ, ਹਜ਼ੂਰਾ ਸਿੰਘ ਪੈਲੀ, ਮੰਗਤ ਰਾਮ ਪੈਲੀ, ਗੁਰਚਰਨ ਸਿੰਘ ਉਲੱਦਣੀ, ਦਿਲਾਵਰ ਸਿੰਘ ਸਿੰਬਲ ਮਜਾਰਾ, ਮੋਹਣ ਸਿੰਘ ਜੈਨਪੁਰ, ਜਰਨੈਲ ਸਿੰਘ ਮਜਾਰੀ, ਸਤਨਾਮ ਸਿੰਘ ਭਾਰਾਪੁਰ, ਢਾਡੀ ਜਸਦੀਪ ਸਿੰਘ ਨਾਗਰਾ, ਬਹਾਦਰ ਸਿੰਘ ਪੈਲੀ ਆਦਿ ਹਾਜ਼ਰ ਸਨ।
ਬੰਗਾ ਵਿਖੇ ਕਾਂਗਰਸੀ ਆਗੂਆਂ ਵਲੋਂ ਡਾ. ਅੰਬੇਡਕਰ ਦੇ ਬੁੱਤ 'ਤੇ ਸਿਜਦਾ
ਬੰਗਾ, (ਜਸਬੀਰ ਸਿੰਘ ਨੂਰਪੁਰ) - ਬੰਗਾ ਵਿਖੇ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ 'ਤੇ ਕਾਂਗਰਸੀ ਆਗੂਆਂ ਵਲੋਂ ਮੁਕਤਪੁਰਾ ਮੁਹੱਲਾ ਵਿਖੇ ਸਮਾਗਮ ਕਰਵਾਇਆ ਗਿਆ। ਡਾ. ਅੰਬੇਡਕਰ ਦੇ ਬੁੱਤ 'ਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਗਈਆਂ। ਚੌਧਰੀ ਮੋਹਣ ਸਿੰਘ ਸਾਬਕਾ ਵਿਧਾਇਕ ਹਲਕਾ ਬੰਗਾ ਨੇ ਆਖਿਆ ਕਿ ਡਾ. ਅੰਬੇਡਕਰ ਨੇ ਭਾਰਤੀ ਸੰਵਿਧਾਨ ਦੀ ਰਚਨਾ ਕਰਕੇ ਦੱਬੇ ਕੁਚਲੇ ਲੋਕਾਂ ਨੂੰ ਉੱਚਾ ਚੁੱਕਿਆ ਅਤੇ ਸਾਨੂੰ ਅੱਜ ਦੇ ਦਿਨ ਇਹ ਪ੍ਰਣ ਕਰਨਾ ਚਾਹੀਦਾ ਹੈ ਕਿ ਮੌਜੂਦਾ ਕੇਂਦਰ ਸਰਕਾਰ ਤੋਂ ਸੰਵਿਧਾਨ ਨੂੰ ਬਚਾਉਣ ਦੇ ਯਤਨ ਕੀਤੇ ਜਾਣ। ਦਰਬਜੀਤ ਸਿੰਘ ਪੂੰਨੀ ਚੇਅਰਮੈਨ ਮਾਰਕੀਟ ਕਮੇਟੀ ਬੰਗਾ ਨੇ ਆਖਿਆ ਕਿ ਸਾਨੂੰ ਡਾ. ਅੰਬੇਡਕਰ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ ਹੈ। ਡਾ. ਹਰਪ੍ਰੀਤ ਸਿੰਘ ਕੈਂਥ ਸੀਨੀਅਰ ਕਾਂਗਰਸੀ ਆਗੂ ਨੇ ਆਖਿਆ ਕਿ ਡਾ. ਅੰਬੇਡਕਰ ਨੇ ਔਰਤਾਂ, ਮਜ਼ਲੂਮਾਂ ਅਤੇ ਪੱਛੜੇ ਵਰਗ ਨੂੰ ਹੱਕ ਲੈ ਕੇ ਦਿੱਤੇ। ਇਸ ਮੌਕੇ 'ਤੇ ਠੇਕੇਦਾਰ ਰਾਜਿੰਦਰ ਸਿੰਘ ਸੀਨੀਅਰ ਕਾਂਗਰਸੀ ਆਗੂ, ਜਤਿੰਦਰ ਕੌਰ ਮੂੰਗਾ ਸਾਬਕਾ ਪ੍ਰਧਾਨ ਨਗਰ ਕੌਂਸਲ, ਹਰੀ ਪਾਲ ਸਾਬਕਾ ਕੌਂਸਲਰ, ਪਾਲੋ ਬੈਂਸ, ਜਸਵੀਰ ਸ਼ੀਰਾ, ਹਰਮੇਸ਼ ਅਟਾਰੀ, ਮਨਜਿੰਦਰ ਬੌਬੀ ਐਮ. ਸੀ, ਰਸ਼ਪਾਲ ਕੌਰ ਐਮ. ਸੀ, ਬਾਬਾ ਰਜਿੰਦਰ ਸਿੰਘ, ਜੈ ਪਾਲ, ਰਾਮ ਸਿੰਘ ਸਰਪੰਚ, ਹਰਜੀਤ ਕੌਰ ਸਾਬਕਾ ਐਮ. ਸੀ, ਡਾ. ਦੇਸ ਰਾਜ ਆਦਿ ਹਾਜ਼ਰ ਸਨ।
ਡਾ. ਸੁਖਵਿੰਦਰ ਕੁਮਾਰ ਸੁੱਖੀ ਤੇ ਹੋਰ ਆਗੂਆਂ ਵਲੋਂ ਡਾ. ਅੰਬੇਦਕਰ ਦੇ ਜਨਮਦਿਨ 'ਤੇ ਫੁੱਲ ਮਲਾਵਾਂ ਭੇਟ
ਬੰਗਾ, (ਜਸਬੀਰ ਸਿੰਘ ਨੂਰਪੁਰ) - ਬੰਗਾ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਭਾਰਤ ਦੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ 130ਵੇਂ ਜਨਮ ਦਿਵਸ ਮੌਕੇ ਸਮਾਗਮ ਦੌਰਾਨ ਹਲਕਾ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਕਿਹਾ ਕਿ ਡਾ. ਅੰਬੇਡਕਰ ਨੇ ਸਾਨੂੰ ਪੜ੍ਹਨ ਲਿਖਣ ਦੇ ਹੱਕ ਲੈ ਕੇ ਦਿੱਤੇ ਦਲਿਤਾਂ ਨੂੰ ਬਰਾਬਰਤਾ ਦੇ ਅਧਿਕਾਰ ਲੈ ਕੇ ਦਿੱਤੇ। ਇਸ ਮੌਕੇ ਉਨ੍ਹਾਂ ਦੇ ਨਾਲ ਸ. ਬੁੱਧ ਸਿੰਘ ਬਲਾਕੀਪੁਰ ਜ਼ਿਲ੍ਹਾ ਪ੍ਰਧਾਨ, ਸੋਹਣ ਲਾਲ ਢੰਡਾ ਜ਼ਿਲ੍ਹਾ ਪ੍ਰਧਾਨ ਐਸ. ਸੀ ਵਿੰਗ, ਸ. ਸੁਖਦੀਪ ਸਿੰਘ ਸ਼ੂਕਾਰ ਪ੍ਰਧਾਨ ਦੋਆਬਾ ਜ਼ੋਨ, ਕੁਲਜੀਤ ਸਿੰਘ ਸਰਹਾਲ ਵਾਇਸ ਚੇਅਰਮੈਨ ਬਲਾਕ ਸੰਮਤੀ ਔੜ, ਨਵਦੀਪ ਸਿੰਘ ਅਨੋਖਰਵਾਲ, ਸ. ਸਤਨਾਮ ਸਿੰਘ ਲਾਦੀਆਂ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ, ਰਮਨ ਕੁਮਾਰ ਬੰਗਾ ਯੂਥ ਸ਼ਹਿਰੀ ਪ੍ਰਧਾਨ, ਸੁਖਦੇਵ ਮੱਲਾ, ਬਲਵੀਰ ਸਿੰਘ ਲਾਦੀਆਂ, ਤਰਸੇਮ ਲਾਲ ਝੱਲੀ, ਜੀਤ ਸਿੰਘ ਭਾਟੀਆ, ਹਿੰਮਤ ਤੇਜਪਾਲ ਐਮ. ਸੀ ਬੰਗਾ, ਮਨਜੀਤ ਕੁਮਾਰ, ਵੰਦਨਾ ਐਮ. ਸੀ ਬੰਗਾ, ਜਤਿੰਦਰ ਸਿੰਘ ਕੁੰਦਰਾ, ਗੁਰਿੰਦਰ ਸਿੰਘ ਬਾਂਸਲ, ਕਮਲ ਸੰਦਲ, ਸੰਨੀ ਕੁਮਾਰ ਮਜਾਰੀ, ਗੁਰਿੰਦਰ ਜੀਂਦੋਵਾਲ, ਦੀਪਕ ਘਈ, ਸਿਕੰਦਰ, ਅਮਰਜੀਤ ਸਿੰਘ ਗੋਰਾ, ਰਘੂਵਿੰਦਰ ਕੁਮਾਰ ਲਾਲੀ, ਚਰਨਜੀਤ ਗੋਸਲ, ਸੁਰਜੀਤ ਸਿੰਘ ਮਾਂਗਟ, ਹਰਜੀਤ ਸਿੰਘ ਸੰਧਵਾਂ, ਕੁਲਵਿੰਦਰ ਸਿੰਘ ਢਾਹਾਂ, ਦਲਜੀਤ ਸਿੰਘ ਥਾਂਦੀ, ਨਿਰਮਲ ਸਿੰਘ ਹੇੜੀਆਂ, ਕੇਸਰ ਸਿੰਘ ਮਹਿਮੂਦਪੁਰ, ਜਸਵਿੰਦਰ ਸਿੰਘ ਮਾਨ, ਡਿੰਪਲ ਮੱਲ੍ਹਾਂ ਸੋਢੀਆਂ, ਰਣਦੀਪ ਸਿੰਘ ਦੀਪਾ ਕਲੇਰਾਂ, ਮਨਮੀਤ ਸਿੰਘ ਤਲਵੰਡੀ ਫੱਤੂ, ਸਤਨਾਮ ਨਾਗਰਾ, ਮਨਜੀਤ ਸਿੰਘ ਬੱਬਲ, ਅਮਰੀਕ ਸਿੰਘ ਸੋਨੀ ਮਨਜੀਤ ਸਿੰਘ ਰਿੰਕੂ, ਰਾਕੇਸ਼ ਸ਼ਰਮਾ, ਜਸਪਾਲ ਖਮਾਚੋਂ ਆਦਿ ਹਾਜਰ ਸਨ।
ਸੰਵਿਧਾਨ ਬਚਾਉਣ ਲਈ ਡਾ. ਅੰਬੇਡਕਰ ਦੀ ਵਿਚਾਰਧਾਰਾ ਨੂੰ ਸਮਝਣ ਦੀ ਲੋੜ - ਹੰਸ ਰਾਜ ਨੰਬਰਦਾਰ
ਬੰਗਾ, (ਜਸਬੀਰ ਸਿੰਘ ਨੂਰਪੁਰ) - ਪਿੰਡ ਚੱਕ ਕਲਾਲ ਵਿਖੇ ਭਾਰਤ ਰਤਨ ਡਾਕਟਰ ਭੀਮ ਰਾਓ ਅੰਬੇਡਕਰ ਦੇ ਜਨਮ ਦਿਨ 'ਤੇ ਉਨ੍ਹਾਂ ਦੇ ਆਦਮ ਕੱਦ ਬੁੱਤ 'ਤੇ ਫੁੱਲ ਮਲਾਵਾਂ ਅਰਪਣ ਕੀਤੀਆਂ ਗਈਆਂ। ਇਸ ਮੌਕੇ 'ਤੇ ਹੰਸ ਰਾਜ ਨੰਬਰਦਾਰ ਨੇ ਕਿਹਾ ਕਿ ਸਾਨੂੰ ਸੰਵਿਧਾਨ ਨੂੰ ਬਚਾਉਣ ਲਈ ਡਾ. ਅੰਬੇਡਕਰ ਦੀ ਵਿਚਾਰਧਾਰਾ ਨੂੰ ਸਮਝਣ ਦੀ ਲੋੜ ਹੈ। ਉਹਨਾਂ ਕਿਹਾ ਜਿਸ ਤਰ੍ਹਾਂ ਸਰਕਾਰਾਂ ਸੰਵਿਧਾਨ ਨਾਲ ਛੇੜਛਾੜ ਕਰ ਰਹੀਆਂ ਹਨ। ਆਉਣ ਵਾਲੇ ਸਮੇਂ 'ਚ ਸਾਡੇ ਸਮਾਜ ਅਤੇ ਸਾਡੇ ਬੱਚਿਆਂ ਦਾ ਭਵਿੱਖ ਖ਼ਤਰੇ ਵਿਚ ਹੈ। ਇਸ ਮੌਕੇ ਕਸ਼ਮੀਰ ਕੌਰ ਅਧਿਕਾਰਤ ਪੰਚ, ਗੁਰਪ੍ਰੀਤ ਕੌਰ ਪੰਚ, ਗੁਰਚਰਨ ਸਿੰਘ, ਸੁਰਜੀਤ ਸਿੰਘ, ਜਤਿੰਦਰ ਕੁਮਾਰ ਮੈਂਬਰ ਪੰਚਾਇਤ, ਸੰਤੋਖ ਜੱਸੀ ਸਾਬਕਾ ਸਰਪੰਚ, ਅਮਰਜੀਤ ਚੌਂਕੀਦਾਰ, ਮੋਹਨ ਸਿੰਘ, ਗੁਰਨਾਮ ਸਿੰਘ, ਹਰਜਿੰਦਰ ਸਿੰਘ, ਰਮੇਸ਼ ਸਿੰਘ, ਗੁਰਮੀਤ ਸਿੰਘ, ਦਾਰਾ ਰਾਮ, ਰਾਜ ਕੁਮਾਰ ਮੈਨੇਜਰ, ਜਗਤਾਰ ਸਿੰਘ ਅਤੇ ਸੁਸ਼ੀਲ ਕੁਮਾਰ ਹਾਜ਼ਰ ਸਨ।
ਬਿਜਲੀ ਘਰ ਬਲਾਕੀਪੁਰ ਵਿਖੇ ਡਾ. ਅੰਬੇਡਕਰ ਦਾ ਜਨਮ ਦਿਨ ਮਨਾਇਆ
ਸੰਧਵਾਂ, (ਪ੍ਰੇਮੀ ਸੰਧਵਾਂ) - ਬਿਜਲੀ ਘਰ ਬਲਾਕੀਪੁਰ ਵਿਖੇ ਜੇ. ਈ ਇੰਜੀ ਗੋਪਾਲ ਕ੍ਰਿਸ਼ਨ ਬੀਸਲਾ ਦੀ ਅਗਵਾਈ 'ਚ ਦਲਿਤਾਂ ਦੇ ਮਸੀਹਾ ਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ 130ਵੇਂ ਜਨਮ ਦਿਨ 'ਤੇ ਸ਼ਰਧਾਂਜਲੀ ਸਮਾਗਮ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸਰਕਾਰੀ ਹਦਾਇਤਾਂ ਅਨੁਸਾਰ ਕਰਵਾਇਆ ਗਿਆ। ਸਮਾਗਮ 'ਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਮਾਰਕੀਟ ਕਮੇਟੀ ਬੰਗਾ ਦੇ ਉਪ ਚੇਅਰਮੈਨ ਸ. ਬਲਦੇਵ ਸਿੰਘ ਮਕਸੂਦਪੁਰ ਨੇ ਡਾ. ਅੰਬੇਡਕਰ ਦੀ ਤਸਵੀਰ 'ਤੇ ਸ਼ਰਧਾ ਦੇ ਫੁੱਲ ਅਰਪਿਤ ਕਰਦਿਆਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਨੇ ਆਪਣਾ ਸਾਰਾ ਜੀਵਨ ਗੁਲਾਮੀ ਦੀਆਂ ਜੰਜੀਰਾਂ ਵਿਚ ਜਕੜੇ ਲੋਕਾਂ ਨੂੰ ਮੁਕਤ ਕਰਾਉਣ ਤੇ ਬਰਾਬਰਤਾ ਦੇ ਹੱਕ ਦਿਵਾਉਣ ਲਈ ਗੁਜਾਰ ਦਿੱਤਾ ਤੇ ਸਦੀਆਂ ਤੋਂ ਲਤਾੜੇ ਹੋਏ ਦੱਬੇ ਕੁੱਚਲੇ ਲੋਕਾਂ ਨੂੰ ਬਰਾਬਰਤਾ ਦੇ ਉਹ ਹੱਕ ਦਿਵਾਏ, ਜੋ ਅੱਜ ਤੱਕ ਕੋਈ ਹੋਰ ਨਹੀਂ ਦਿਵਾ ਸਕਿਆ। ਉਨ੍ਹਾਂ ਹਾਜ਼ਰ ਲੋਕਾਂ ਨੂੰ ਅਪੀਲ ਕੀਤੀ ਕਿ ਡਾ. ਅੰਬੇਡਕਰ ਦੇ ਅਧੂਰੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਾਨੂੰ ਉਨ੍ਹਾਂ ਦੀ ਸੋਚ 'ਤੇ ਪਹਿਰਾ ਦੇਣਾ ਚਾਹੀਦਾ ਹੈ, ਇਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਜੇ. ਈ ਇੰਜੀ. ਗੋਪਾਲ ਕ੍ਰਿਸ਼ਨ ਬੀਸਲਾ ਨੇ ਬਿਜਲੀ ਘਰ ਦੇ ਵਿਹੜੇ 'ਚ ਪਹੁੰਚਦੀਆਂ ਸ਼ਖਸ਼ੀਅਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਾਬਕਾ ਹੈੱਡ ਮਾਸਟਰ ਗੁਰਦੇਵ ਰਾਮ ਮਹਿੰਮੀ, ਸਰਪੰਚ ਬਲਵੀਰ ਚੰਦ ਸੰਧੀ ਬਲਾਕੀਪੁਰ, ਐਸ. ਐਸ ਬੂਟਾ ਰਾਮ ਮੇਹਲੀਆਣਾ, ਕਰਮਜੀਤ ਸਿੰਘ ਚੇਤਾ, ਸੰਮਤੀ ਮੈਂਬਰ ਸੰਦੀਪ ਸਿੰਘ ਲਾਲੀ ਗਦਾਣੀ ਸਾਬਕਾ ਸਰਪੰਚ, ਜੇ. ਈ ਮੱਖਣ ਸਿੰਘ, ਸੱਤੀ ਭਲਵਾਨ ਮਕਸੂਦਪੁਰ ਵਾਲੀਬਾਲ ਕੋਚ, ਨਿਰਮਲ ਦਾਸ ਨੰਬਰਦਾਰ, ਬੀਬੀ ਕਮਲੇਸ਼ ਰਾਣੀ ਸਾਬਕਾ ਸਰਪੰਚ, ਡਾ. ਕਸ਼ਮੀਰੀ ਬਲਾਕੀਪੁਰ, ਰਾਜਵਿੰਦਰ ਸਿੰਘ ਪੰਚ, ਰਾਕੇਸ਼ ਕੁਮਾਰੀ, ਮੈਡਮ ਜਸਵਿੰਦਰ ਕੌਰ, ਅਮਨਜੋਤ ਕੌਰ, ਇੰਦਰਜੀਤ ਕੌਰ, ਸੁਰਿੰਦਰ ਕੌਰ, ਸੇਮੋ ਪੰਚ, ਬਲਵਿੰਦਰ ਕੌਰ, ਰਜਨੀ, ਰੇਸ਼ਮ ਲਾਲ, ਬੰਟੀ ਮਕਸੂਦਪੁਰ, ਸੁਪਰਵਾਈਜਰ, ਕਮਲ ਸੂੰਢ, ਮਨਪ੍ਰੀਤ ਸਿੰਘ, ਮਨਜੀਤ ਸੰਧੀ ਆਦਿ ਹਾਜ਼ਰ ਸਨ।
ਪਿੰਡ ਹੀਉਂ 'ਚ ਡਾ. ਅੰਬੇਡਕਰ ਦਾ ਜਨਮ ਦਿਵਸ ਮਨਾਇਆ
ਬੰਗਾ, (ਕਰਮ ਲਧਾਣਾ) - ਪਿੰਡ ਹੀਉਂ ਦੇ ਡਾ. ਭੀਮ ਰਾਓ ਅੰਬੇਡਕਰ ਭਵਨ ਵਿਖੇ ਡਾ. ਅੰਬੇਡਕਰ ਵੈਲਫੇਅਰ ਸੁਸਾਇਟੀ (ਰਜਿ) ਹੀਉਂ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਡਾ. ਅੰਬੇਡਕਰ ਦਾ 130ਵਾਂ ਜਨਮ ਦਿਵਸ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਡਾ. ਨਿਰੰਜਣ ਪਾਲ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਭਾਰਤੀ ਸੰਵਿਧਾਨ ਦੇ ਪਿਤਾਮਾ ਡਾ. ਅੰਬੇਡਕਰ ਦੇ ਸੰਵਿਧਾਨ ਨੇ ਸਮੂਹ ਨਾਰੀ ਜਾਤੀ ਨੂੰ ਸਿਰ ਦਾ ਤਾਜ ਬਣਾਇਆ, ਜਿਸ ਨੂੰ ਪੁਰਾਣੇ ਸਮੇਂ ਵਿਚ ਪੈਰ ਦੀ ਜੁੱਤੀ ਸਮਝਿਆ ਜਾਂਦਾ ਸੀ। ਉਨ੍ਹਾਂ ਨੇ ਨੌਜਵਾਨ ਵਰਗ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਵੱਧ ਤੋਂ ਵੱਧ ਪੜ੍ਹ ਲਿਖ ਕੇ ਆਪਣੇ ਸਮਾਜ ਨੂੰ ਉੱਚਾ ਚੁੱਕਣਾ ਚਾਹੀਦਾ ਹੈ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਸੁਖਦੇਵ ਸਿੰਘ ਪੱਪੂ, ਪਿਆਰਾ ਰਾਮ, ਅਵਤਾਰ ਚੰਦ, ਨਿਰਮਲ ਦਾਸ, ਬਲਵੀਰ ਰੱਤੂ, ਡਾ. ਰਾਮਲਾਲ ਸਿੱਧੂ, ਬਲਵਿੰਦਰ ਕੁਮਾਰ, ਗੁਰਦੀਪ ਰਾਮ ਸਾਬਕਾ ਪੰਚ, ਤਰਸੇਮ ਲਾਲ, ਮਨੋਹਰ ਲਾਲ ਫੌਜੀ, ਬਲਵਿੰਦਰ ਕੁਮਾਰ ਪੰਚ, ਧਰਮਵੀਰ ਪਾਲ, ਨੰਦ ਲਾਲ, ਗੁਰਵਿੰਦਰ ਸਿੰਘ ਹਾਜ਼ਰ ਸਨ।
ਬਹਿਰਾਮ ਵਿਖੇ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ 'ਤੇ ਸ਼ਟੇਸ਼ਨਰੀ ਵੰਡੀ
ਬਹਿਰਾਮ, (ਨਛੱਤਰ ਸਿੰਘ ਬਹਿਰਾਮ) - ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦਾ 130ਵਾਂ ਜਨਮ ਦਿਨ ਡਾ. ਅੰਬੇਡਕਰ ਪਾਰਕ ਬਹਿਰਾਮ ਵਿਖੇ ਉਨ੍ਹਾਂ ਦੇ ਆਦਮ ਕੱਦ ਬੁੱਤ 'ਤੇ ਫੁੱਲਾਂ ਦੇ ਹਾਰ ਪਾ ਕੇ ਮਨਾਇਆ। ਉਪਰੰਤ ਸਟੇਸ਼ਨਰੀ ਅਤੇ ਮਠਿਆਈ ਵੰਡੀ। ਮੁੱਖ ਮਹਿਮਾਨ ਗੁਰਦਿਆਲ ਸੰਧੀ ਨੇ ਜਿਥੇ ਡਾ. ਅੰਬੇਡਕਰ ਦੀ ਜੀਵਨੀ 'ਤੇ ਚਾਨਣਾ ਪਾਇਆ ਉਥੇ ਉਨ੍ਹਾਂ ਕਿਹਾ ਕਿ ਸਾਨੂੰ ਡਾ. ਅੰਬੇਡਕਰ ਦੀਆਂ ਸਿੱਖਿਆਵਾਂ 'ਤੇ ਚੱਲਣਾ ਚਾਹੀਦਾ ਹੈ ਅਤੇ ਆਪਣੇ ਬੱਚਿਆਂ ਨੂੰ ਉਚੇਰੀ ਵਿੱਦਿਆ ਹਾਸਲ ਕਰਾਉਣ ਲਈ ਯਤਨ ਕਰਦੇ ਰਹਿਣਾ ਚਾਹੀਦਾ ਹੈ। ਇਸ ਮੌਕੇ ਗੁਰਦਿਆਲ ਸੰਧੀ, ਸਾਬਕਾ ਸਰਪੰਚ ਪਰਮਜੀਤ ਕੌਰ, ਮਨੋਹਰ ਲਾਲ ਬਸਪਾ ਆਗੂ, ਡਾ. ਭੁਪਿੰਦਰ ਕੁਮਾਰ, ਰਿਟਾਇਰਡ ਇੰਜੀ: ਗਿਆਨ ਚੰਦ, ਮੋਹਣ ਲਾਲ ਭੁੱਟਾ, ਗੁਰਮੀਤ ਰਾਮ, ਸੁਰਿੰਦਰ ਪਾਲ, ਚਮਨ ਲਾਲ ਕਲਸੀ, ਚਰਨਜੀਤ ਸਿੰਘ, ਬਲਜਿੰਦਰ ਕੁਮਾਰ ਪੰਚ, ਪਰਮਜੀਤ ਕੁਮਾਰ, ਕਸ਼ਮੀਰੀ ਲਾਲ, ਡਗਵਿੰਦਰ ਕੁਮਾਰ, ਡਾ.ਚਰਨਜੀਤ, ਜੈ ਰਾਮ ਭੁੱਟਾ, ਪਰਸ ਰਾਮ ਆਦਿ ਹਾਜ਼ਰ ਸਨ।

ਬੰਗਾ, 14 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਐਮ ਸੀ ਕਲੋਨੀ ਬੰਗਾ ਵਿਖੇ ਕਾਮਰੇਡ ਬਲਵਿੰਦਰ ਪਾਲ ਬੰਗਾ ਦੀ ਅਗਵਾਈ ਵਿਚ ਡਾ. ਅੰਬੇਡਕਰ ਦਾ ਸ਼ਰਧਾ ਦੇ ਫੁੱਲ ਭੇਟ ਕਰਕੇ 130 ਵਾਂ ਜਨਮ ਦਿਵਸ ਮਨਾਇਆ ਗਿਆ | ਇਸ ਮੌਕੇ ਕਾਮਰੇਡ ਬਲਵਿੰਦਰ ਪਾਲ ਬੰਗਾ ਨੇ ਦੇਸ਼ ਦੀਆਂ ਮੌਜੂਦਾ ਸਰਕਾਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਡਾ. ਅੰਬੇਡਕਰ ਦੁਆਰਾ ਦਿੱਤੇ ਸੰਵਿਧਾਨ ਨਾਲ ਛੇੜ-ਛਾੜ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਸ ਮੌਕੇ ਕਾਮਰੇਡ ਬਲਵਿੰਦਰ ਕੁਮਾਰ, ਚਰਨਜੀਤ ਪੂੰਨੀਆਂ, ਚਰਨਜੀਤ, ਪ੍ਰਮੋਦ ਪਾਲ ਬੰਗਾ, ਹਰਪ੍ਰੀਤ ਸਿੰਘ, ਰਵੀ ਲੰਗੇਰੀ, ਰਿਟਾਇਰਡ ਐਸ. ਡੀ. ਓ ਜਗੀਰ ਸਿੰਘ, ਸੁਰਜੀਤ ਸਿੰਘ, ਕਿ੍ਸ਼ਨਾ ਪੂਨੀਆਂ, ਡਾਕਟਰ ਰਾਮ ਕਿਸ਼ਨ, ਰਵਿੰਦਰ ਸਿੰਘ, ਬਲਜਿੰਦਰ ਸਿੰਘ, ਪਟਵਾਰੀ ਰਾਮ ਪਾਲ, ਗਗਨਦੀਪ ਸਿੰਘ, ਗੁਰਤੇਜ ਸਿੰਘ, ਪ੍ਰਵੀਨ ਰਾਣੀ, ਨਰੰਜਣ ਕੌਰ, ਆਸ਼ਾ ਰਾਣੀ, ਰੇਖਾ, ਆਸ਼ਾ, ਸਰਬਜੀਤ ਕੌਰ, ਸੁਰਜੀਤ ਕੌਰ, ਨਵਜੋਤ ਕੌਰ, ਜਗਦੀਸ਼ ਕੌਰ, ਬੰਧਨਾਂ, ਵੀਨਾ, ਜਸਵਿੰਦਰ ਕੌਰ, ਪ੍ਰਵੀਨ ਆਦਿ ਹਾਜ਼ਰ ਸਨ |
ਡਾ. ਅੰਬੇਡਕਰ ਦੇ ਦੱਸੇ ਮਾਰਗ 'ਤੇ ਚੱਲਣ ਦੀ ਲੋੜ- ਖਟਕੜ
ਬੰਗਾ, ਜਸਬੀਰ ਸਿੰਘ ਨੂਰਪੁਰ) - ਗਜ਼ਟਿਡ ਤੇ ਨਾਨ ਗਜ਼ਟਿਡ ਐਸ. ਸੀ/ਬੀ. ਸੀ ਫੈਡਰੇਸ਼ਨ ਵਲੋਂ ਬੰਗਾ ਵਿਖੇ ਅਮਰਜੀਤ ਖਟਕੜ ਦੀ ਅਗਵਾਈ 'ਚ ਸਮਾਗਮ ਕਰਵਾਇਆ ਗਿਆ | ਅਮਰਜੀਤ ਖਟਕੜ ਨੇ ਆਖਿਆ ਕਿ ਸਾਨੂੰ ਡਾ. ਅੰਬੇਡਕਰ ਦੇ ਦੱਸੇ ਮਾਰਗ 'ਤੇ ਚੱਲਣ ਦੀ ਲੋੜ ਹੈ | ਉਨ੍ਹਾਂ ਨੇ ਸਾਨੂੰ ਪੜ੍ਹੋ, ਜੁੜੋ ਅਤੇ ਸੰਘਰਸ਼ ਕਰੋ ਦੇ ਰਸਤੇ 'ਤੇ ਚੱਲਣ ਵਾਸਤੇ ਆਖਿਆ ਸੀ | ਇਸ ਮੌਕੇ 'ਤੇ ਹਰਮੇਸ਼ ਲਾਲ ਗੁਰੂ, ਬੂਟਾ ਲਾਲ, ਰਾਮ ਲੁਭਾਇਆ ਕਲਸੀ, ਸੁਰਜੀਤ ਮੱਲੂਪੋਤਾ ਡਵੀਜ਼ਨ ਪ੍ਰਧਾਨ, ਸੁਦੇਸ਼ ਕੁਮਾਰ ਬਲਾਕ ਪ੍ਰਧਾਨ ਬੰਗਾ, ਵਿਜੇ ਕੁਮਾਰ ਬਲਾਕ ਪ੍ਰਧਾਨ ਮੁਕੰਦਪੁਰ, ਰਾਜਪਾਲ ਕੈਂਥ, ਬਲਦੇਵ ਸਿੰਘ ਸਿੱਧੂ, ਬਲਦੀਸ਼ ਲਾਲ ਲੰਗੇਰੀ, ਧਰਿੰਦਰ ਬੱਧਣ, ਮੰਗਲਾ ਦੇਵੀ, ਸੀਤਾ ਦੇਵੀ, ਕਮਲਜੀਤ ਕੌਰ, ਕੇਵਲ ਸਿੰਘ, ਮਦਨ ਲਾਲ, ਬੂਟਾ ਲਾਲ, ਹਰਪ੍ਰੀਤ ਸਿੰਘ, ਭੁਪਿੰਦਰ ਸਿੰਘ, ਅਸ਼ੋਕ ਪਠਲਾਵਾ, ਦੀਦਾਰ ਸਿੰਘ ਸੋਤਰਾਂ, ਤੀਰਥ ਲਾਲ, ਜੀਤ ਸਿੰਘ ਭਾਟੀਆ, ਜਸਵੀਰ ਸਿੰਘ ਨਾਗਰਾ ਆਦਿ ਹਾਜ਼ਰ ਸਨ |
ਅਕਾਲੀ ਦਲ ਨੇ ਮਨਾਇਆ ਕੇਟ ਕੱਟ ਕੇ ਡਾ: ਅੰਬੇਡਕਰ ਦਾ ਜਨਮ ਦਿਨ
ਨਵਾਂਸ਼ਹਿਰ, (ਹਰਵਿੰਦਰ ਸਿੰਘ)- ਅੱਜ ਡਾ: ਅੰਬੇਡਕਰ ਚੌਕ ਨਵਾਂਸ਼ਹਿਰ ਵਿਖੇ ਅਕਾਲੀ ਦਲ ਵਲੋਂ ਡਾ: ਅੰਬੇਡਕਰ ਦੇ ਜਨਮ ਦਿਨ ਕੇਕ ਕੱਟ ਕੇ ਮਨਾਇਆ ਗਿਆ | ਇਸ ਮੌਕੇ ਪਹੁੰਚੇ ਸਾਬਕਾ ਲੋਕ ਸਭਾ ਮੈਂਬਰ ਸ: ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਡਾ: ਅੰਬੇਡਕਰ ਨੇ ਸਭ ਵਰਗਾਂ ਦੇ ਲੋਕਾਂ ਨੂੰ ਬਰਾਬਰ ਦੇ ਹੱਕ ਲੈ ਕੇ ਦਿੱਤੇ ਸਨ ਪਰ ਮੌਜੂਦਾ ਕੇਂਦਰ ਸਰਕਾਰ ਦਲਿਤ ਤੇ ਗ਼ਰੀਬ ਵਿਰੋਧੀ ਨਵੇਂ ਕਾਨੂੰਨ ਬਣਾ ਰਹੀ ਹੈ | ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਡਾ: ਸਾਹਿਬ ਵਲੋਂ ਦਿੱਤੇ ਗਏ ਹਰ ਵਰਗ ਦੀ ਰਾਖੀ ਕਰਦੇ ਸੰਵਿਧਾਨ ਨੂੰ ਬਚਾਈਏ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬੁੱਧ ਸਿੰਘ ਬਲਾਕੀਪੁਰ, ਕੌਂਸਲਰ ਪਰਮ ਸਿੰਘ ਖ਼ਾਲਸਾ, ਹਲਕਾ ਇੰਚਾਰਜ ਜਰਨੈਲ ਸਿੰਘ ਵਾਹਦ, ਰਮਨਦੀਪ ਸਿੰਘ ਥਿਆੜਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ, ਜਰਨੈਲ ਸਿੰਘ ਖ਼ਾਲਸਾ, ਵਿਧਾਇਕ ਡਾ: ਸੁਖਵਿੰਦਰ ਸੁਖੀ, ਰਾਜ ਕੁਮਾਰ ਬਿ੍ਗੇਡੀਅਰ, ਰਾਜਵਿੰਦਰ ਲੱਕੀ, ਸੁਖਵਿੰਦਰ ਸਿੰਘ ਮਿੰਟੂ ਵੀ ਹਾਜ਼ਰ ਹਨ |
ਸਰਹਾਲਾ ਰਾਣੂੰਆਂ 'ਚ ਡਾ. ਅੰਬੇਡਕਰ ਦੀ ਜੈਅੰਤੀ ਮਨਾਈ
ਬਹਿਰਾਮ, (ਸਰਬਜੀਤ ਸਿੰਘ ਚੱਕਰਾਮੂੰ) - ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਸਰਹਾਲਾ ਰਾਣੂੰਆਂ ਵਿਖੇ ਪ੍ਰਬੰਧਕ ਕਮੇਟੀ ਵਲੋਂ ਐਨ. ਆਰ. ਆਈ ਵੀਰਾਂ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਸਬੰਧੀ ਪ੍ਰਧਾਨ ਪਿ੍ੰ. ਰੋਸ਼ਨ ਲਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਵੱਖ-ਵੱਖ ਬੁਲਾਰਿਆਂ ਜਿਨ੍ਹਾਂ 'ਚ ਮਾਸਟਰ ਜਸਵਿੰਦਰ ਸਿੰਘ ਔਜਲਾ, ਮਾਸਟਰ ਲਾਲ ਚੰਦ ਔਜਲਾ, ਪਿ੍ੰ. ਰੋਸ਼ਨ ਲਾਲ ਆਦਿ ਵਲੋਂ ਡਾ. ਭੀਮ ਰਾਓ ਅੰਬੇਡਕਰ ਦੇ ਜੀਵਨ ਫਲਸਫੇ ਸਬੰਧੀ ਵਿਸਥਾਰ ਸਹਿਤ ਚਾਨਣਾ ਪਾਇਆ ਗਿਆ | ਉਨ੍ਹਾਂ ਕਿਹਾ ਕਿ ਅਸੀਂ ਜੋ ਅੱਜ ਬਰਾਬਰੀ ਅਤੇ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਇਹ ਸਭ ਡਾ. ਅੰਬੇਡਕਰ ਦੀ ਬਦੌਲਤ ਹੀ ਹੈ | ਉਨ੍ਹਾਂ ਦੱਸਿਆ ਕਿ ਇਸ ਮੌਕੇ ਕੋਵਿਡ-19 ਸਬੰਧੀ ਸਰਕਾਰ ਵਲੋਂ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਸਮਾਗਮ ਨੂੰ ਸੀਮਤ ਰੱਖਿਆ ਗਿਆ |
ਡਾ: ਬੀ.ਆਰ ਅੰਬੇਡਕਰ ਦੇ ਜਨਮ ਦਿਨ ਮੌਕੇ ਦਾਖਲਾ ਮੁਹਿੰਮ ਸਬੰਧੀ ਕੈਂਪ ਲਗਾਇਆ
ਮਜਾਰੀ ਸਾਹਿਬਾ/ਪੋਜੇਵਾਲ ਸਰਾਂ, (ਚਾਹਲ, ਨਵਾਂਗਰਾਈਾ)-ਸਕੂਲ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਵਿਚ ਦਾਖਲਾ ਮੁਹਿੰਮ ਨੂੰ ਤੇਜ਼ ਕਰਨ ਲਈ ਅੱਜ ਟੋਲ ਪਲਾਜੇ ਮਜਾਰੀ ਕਰਾਵਰ ਵਿਖੇ ਕਿਸਾਨ ਅੰਦੋਲਨ ਵਲੋਂ ਮਨਾਏ ਡਾ: ਬੀ.ਅਰ ਅੰਬੇਡਕਰ ਦੇ ਜਨਮ ਦਿਹਾੜੇ ਮੌਕੇ ਕਰਵਾਏ ਸਮਾਗਮ ਦੌਰਾਨ ਜ਼ਿਲ੍ਹਾ ਮੀਡੀਆ ਟੀਮ ਦੀ ਅਗਵਾਈ ਵਿਚ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ | ਇਸ ਮੌਕੇ ਜ਼ਿਲ੍ਹਾ ਸੋਸ਼ਲ ਮੀਡੀਆ ਕੋਆਰਡੀਨੇਟਰ ਗੁਰਦਿਆਲ ਮਾਨ ਅਤੇ ਨਰਿੰਦਰ ਬੇਗਮਪੁਰੀ ਨੇ ਸਿੱਖਿਆ ਵਿਭਾਗ ਦੀਆ ਪ੍ਰਾਪਤੀਆਂ 'ਤੇ ਮਿਲਣ ਵਾਲੀਆ ਸਹੂਲਤਾਂ ਬਾਰੇ ਲੋਕਾਂ ਨੂੰ ਦੱਸਿਆ | ਉਨ੍ਹਾਂ ਮਾਪਿਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਆਪਣੇ ਬੱਚੇ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾ ਕੇ ਸਰਕਾਰੀ ਸਹੂਲਤਾਂ ਦਾ ਫ਼ਾਇਦਾ ਲਿਆ ਜਾਵੇ | ਇਸ ਮੌਕੇ ਕਿਸਾਨ ਆਗੂ ਬਲਜੀਤ ਸਿੰਘ ਭਾਰਾਪੁਰੀ ਅਤੇ ਜੋਗਿੰਦਰ ਸਿੰਘ ਅਟਵਾਲ ਨੇ ਕਿਹਾ ਕਿ ਅੱਜ ਸਾਡੇ ਸਰਕਾਰੀ ਸਕੂਲ ਨਿੱਜੀ ਸਕੂਲ ਨੂੰ ਮਾਤ ਦੇ ਰਹੇ ਹਨ | ਇਸ ਮੌਕੇ ਸਿੱਖਿਆ ਵਿਭਾਗ ਦੀ ਟੀਮ ਵੱਲੋਂ ਸਟਾਲ ਲਗਵਾ ਕੇ ਅਤੇ ਪੋਸਟਰ ਵੰਡ ਕੇ ਸਿੱਖਿਆ ਵਿਭਾਗ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ ਗਿਆ |ਇਸ ਮੌਕੇ ਗੁਰਮੇਲ ਚੰਦ ਸੜੋਆ, ਅਨਿਲ ਕੁਮਾਰ ਬਕਾ ਪੁਰ, ਬਲਵਿੰਦਰ ਕੁਮਾਰ ਬਕਾ ਪੁਰ, ਹਰਪ੍ਰੀਤ ਸਿੰਘ ਬਕਾ ਪੁਰ,ਅਨਿਲ ਰਾਣਾ ਬਕਾ ਪੁਰ, ਸੁਖਜਿੰਦਰ ਸਿੰਬਲ ਮਜਾਰਾ., ਕਰਨੈਲ ਸਿੰਘ ਸਾਧੜਾ, ਬਲਕਾਰ ਰਾਮ ਸੀ.ਐਚ.ਟੀ, ਅਜੀਤ ਸਿੰਘ ਗੁੱਲ ਪੁਰ, ਬਲਦੇਵ ਸਿੰਘ ਰੁੜਕੀ ਮੁਗ਼ਲਾਂ, ਗੁਰਬਖ਼ਸ਼ ਆਲੋਵਾਲ, ਚਰਨਜੀਤ ਆਲੋਵਾਲ, ਵਿਜੇ ਕੁਮਾਰ ਸੜੋਆ, ਸੁਰਿੰਦਰ ਸਿੰਘ ਸੜੋਆ, ਪਰਮਜੀਤ ਕੌਰ ਜੈਨਪੁਰ ਆਦਿ ਸਮੇਤ ਅਨੇਕਾਂ ਪਤਵੰਤੇ ਹਾਜ਼ਰ ਸਨ |
ਸੰਵਿਧਾਨ ਨਿਰਮਾਤਾ ਡਾ: ਅੰਬੇਡਕਰ ਦੀ ਵਿਚਾਰਧਾਰਾ ਨੂੰ ਜਨ-ਜਨ ਤੱਕ ਪਹੁੰਚਾਉਣਾ ਸਮੇਂ ਦੀ ਮੁੱਖ ਜਰੂਰਤ-ਵਿਧਾਇਕ ਲਖਵੀਰ ਸਿੰਘ ਲੱਖਾ
ਸੜੋਆ, (ਨਾਨੋਵਾਲੀਆ)- ਕੇਂਦਰ ਦੀ ਭਾਜਪਾ ਸਰਕਾਰ ਦੇਸ਼ ਦੇ ਸੰਵਿਧਾਨ ਨੂੰ ਬਦਲਣ ਦੀਆਂ ਜੋ ਕੋਝੀਆਂ ਹਰਕਤਾਂ ਕਰ ਰਹੀ ਹੈ ਉਨ੍ਹਾਂ ਨੂੰ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ ਕਿਸੇ ਵੀ ਕੀਮਤ ਦੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ | ਇਹ ਵਿਚਾਰ ਸ: ਲਖਵੀਰ ਸਿੰਘ ਲੱਖਾ ਵਿਧਾਇਕ ਹਲਕਾ ਪਾਇਲ ਨੇ ਅੱਜ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਵਿਖੇ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਨ 'ਤੇ ਕਰਵਾਏ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਸੰਗਤਾਂ ਦੇ ਵਿਸ਼ਾਲ ਇਕੱਠ ਵਿਚ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਡਾ: ਅੰਬੇਡਕਰ ਦੀ ਵਿਚਾਰਧਾਰਾ ਨੂੰ ਜਨ-ਜਨ ਤੱਕ ਪਹੁੰਚਾਉਣਾ ਜਿੱਥੇ ਸਮੇਂ ਦੀ ਮੁੱਖ ਜ਼ਰੂਰਤ ਹੈ, ਉੱਥੇ ਸੰਵਿਧਾਨ ਨਾਲ ਛੇੜ-ਛਾੜ ਕਰਨ ਵਾਲਿਆਂ ਤੋਂ ਸਮਾਜ ਨੂੰ ਸੁਚੇਤ ਹੋਣ ਦੀ ਵੀ ਜ਼ਰੂਰਤ ਹੈ | ਇਸ ਮੌਕੇ ਉਨ੍ਹਾਂ ਆਪਣੇ ਤਨਖ਼ਾਹ ਵਿਚੋਂ ਦੋ ਲੱਖ ਰੁਪਏ ਗੁਰੂ ਘਰ ਵਿਖੇ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਹੱਲ ਲਈ ਦੇਣ ਦਾ ਐਲਾਨ ਵੀ ਕੀਤਾ | ਇਸ ਮੌਕੇ ਸ਼੍ਰੀ ਗਿਆਨ ਚੰਦ ਦਿਵਾਲੀ ਮੈਂਬਰ ਐਸ.ਸੀ.ਕਮਿਸ਼ਨਰ ਪੰਜਾਬ ਅਤੇ ਸੰਤ ਸਤਵਿੰਦਰ ਹੀਰਾ ਕੌਮੀ ਪ੍ਰਧਾਨ ਨੇ ਕਿਹਾ ਕਿ ਬਾਬਾ ਸਾਹਿਬ ਦੀ ਵਿਚਾਰਧਾਰਾ 'ਤੇ ਪਹਿਰਾ ਦੇਣ ਲਈ ਸਾਨੂੰ ਉਨ੍ਹਾਂ ਦੀ ਵਿਚਾਰਧਾਰਾ ਨੂੰ ਸਮਝਣ ਦੀ ਜ਼ਰੂਰਤ ਹੈ | ਇਸ ਗੁਰੂ ਘਰ ਦੇ ਪ੍ਰਧਾਨ ਸੰਤ ਸੁਰਿੰਦਰ ਦਾਸ, ਸੰਤ ਰਾਮ ਸੇਵਕ ਹਰੀਪੁਰ ਖ਼ਾਲਸਾ ਫਿਲੌਰ, ਰਾਮ ਕਿਸ਼ਨ ਤਹਿਸੀਲਦਾਰ ਨੰਗਲ, ਸੰਤ ਜਗੀਰ ਸਿੰਘ ਜਲੰਧਰ, ਸੰਤ ਹਰਬੰਸ ਸਿੰਘ, ਸੰਤ ਨਰੰਜਣ ਦਾਸ ਦੁਰਾਹਾ, ਸੰਤ ਨਰੰਜਣ ਸਿੰਘ ਲੁਧਿਆਣਾ, ਸੰਤ ਗਿਰਧਾਰੀ ਲਾਲ, ਸੰਤ ਸੁਰਜੀਤ ਸਿੰਘ ਲਲਤੋ, ਨਾਜ਼ਰ ਰਾਮ ਮਾਨ, ਅਜੀਤ ਰਾਮ ਖੇਤਾਨ ਦੋਵੇਂ ਸਾਬਕਾ ਜ਼ਿਲ੍ਹਾ ਸਿੱਖਿਆ ਅਫਸਰ, ਮਾ: ਰਾਮ ਕਿਸ਼ਨ ਪੱਲੀਝਿੱਕੀ ਆਦਿ ਨੇ ਵੀ ਬਾਬਾ ਸਾਹਿਬ ਡਾ: ਅੰਬੇਡਕਰ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ |
ਡਾ ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਸਬੰਧੀ ਸਮਾਗਮ
ਬਲਾਚੌਰ, 14 ਅਪ੍ਰੈਲ (ਦੀਦਾਰ ਸਿੰਘ)-ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਮੌਕੇ ਗਜ਼ਟਿਡ ਨਾਨ ਗਜ਼ਟਿਡ ਐਸੀ.ਸੀ/ਬੀ.ਸੀ ਵੈੱਲਫੇਅਰ ਫੈਡਰੇਸ਼ਨ ਪੰਜਾਬ ਦੀ ਬਲਾਚੌਰ ਡਵੀਜ਼ਨਲ ਇਕਾਈ ਵਲੋਂ ਸੰਖੇਪ ਸਮਾਗਮ ਕਰਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਲੈਫਟੀਨੇਟ ਜਨਰਲ ਬਿਕਰਮ ਸਿੰਘ ਯਾਦਗਾਰੀ ਸੀਨੀਅਰ ਸੈਕੰਡਰੀ ਸਕੂਲ ਮਹਿੰਦੀਪੁਰ ਵਿਖੇ ਹੋਏ ਸਮਾਗਮ ਮੌਕੇ ਤਹਿਸੀਲ ਪ੍ਰਧਾਨ ਬਲਵੰਤ ਸਿੰਘ, ਡਵੀਜ਼ਨਲ ਪ੍ਰਧਾਨ ਮਾਸਟਰ ਹਰੀ ਸਿੰਘ ਰੱਕੜ, ਬਲਾਕ ਪ੍ਰਧਾਨ ਕੇਵਲ ਰਾਮ ਗਹੂੰਣ, ਲੈਕ: ਵਰਿੰਦਰ ਕੁਮਾਰ ਬਛੌੜੀ ਨੇ ਬਾਬਾ ਸਾਹਿਬ ਦੇ ਜੀਵਨ ਤੇ ਫ਼ਲਸਫ਼ੇ 'ਤੇ ਵਿਸਥਾਰਪੂਰਵਕ ਰੌਸ਼ਨੀ ਪਾਈ ਅਤੇ ਉਨ੍ਹਾਂ ਦੁਆਰਾ ਦਰਸਾਏ ਗਏ ਮਾਰਗ 'ਤੇ ਚੱਲਣ ਦਾ ਅਹਿਦ ਕੀਤਾ | ਇਸ ਮੌਕੇ ਜਗਦੀਸ਼ ਰਾਮ, ਵਿਪਿਨ ਕੁਮਾਰ ਜੰਡੀ, ਬਲਵਿੰਦਰ ਸਿੰਘ ਲੋਹਟ, ਬਲਵੀਰ ਰਾਮ ਲੋਹਟ, ਮੋਹਨ ਸਿੰਘ ਮਹਿੰਦੀਪੁਰ ਅਤੇ ਹਰਜਾਪ ਸਿੰਘ ਨੇ ਵੀ ਵਿਚਾਰ ਸਾਂਝੇ ਕੀਤੇ |
'ਆਪ' ਨੇ ਡਾ: ਅੰਬੇਡਕਰ ਦਾ ਜਨਮ ਦਿਨ ਮਨਾਇਆ
ਨਵਾਂਸ਼ਹਿਰ, (ਹਰਵਿੰਦਰ ਸਿੰਘ)- ਅੱਜ ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਸੀਨੀਅਰ ਆਗੂ ਸਤਨਾਮ ਸਿੰਘ ਜਲਵਾਹਾ ਦੀ ਅਗਵਾਈ ਵਿਚ ਚਰਨਜੀਤ ਕਟਾਰੀਆ ਸੀਨੀਅਰ ਆਗੂ ਦੇ ਗ੍ਰਹਿ ਵਿਖੇ ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਸ: ਜਲਵਾਹਾ ਨੇ ਕਿਹਾ ਕਿ ਡਾ: ਸਾਹਿਬ ਦੇ ਲਿਖੇ ਸੰਵਿਧਾਨ ਕਰਕੇ ਹੀ ਸਮਾਜ ਵਿਚ ਸਿਰ ਉੱਚਾ ਚੁੱਕ ਕੇ ਤੁਰਨ ਦਾ ਰਾਹ ਮਿਲਿਆ ਹੈ | ਪਰ ਅੱਜ ਮੌਜੂਦਾ ਸਰਕਾਰ ਦਲਿਤ ਤੇ ਗ਼ਰੀਬ ਮਜ਼ਦੂਰ ਵਿਰੋਧੀ ਕਾਨੂੰਨ ਬਣਾ ਕੇ ਦੱਬੇ ਕੁਚਲੇ ਲੋਕਾਂ ਨੂੰ ਹੋਰ ਦਬਾਉਣਾ ਚਾਹੁੰਦੀ ਹੈ | ਇਸ ਮੌਕੇ ਸੁਰਿੰਦਰ ਸਿੰਘ ਸੰਘ ਕਿਸਾਨ ਵਿੰਗ ਜ਼ਿਲ੍ਹਾ ਪ੍ਰਧਾਨ, ਗਗਨ ਅਗਨੀ ਹੋਤਰੀ, ਤਜਿੰਦਰ ਤੇਜਾ, ਮੈਡਮ ਰਾਜ ਰਾਣੀ, ਰਜਨੀ ਬਾਲਾ ਅਸ਼ੋਕ ਗਾਂਧੀ, ਬਾਲਾ ਗਾਂਧੀ, ਲੱਡੂ ਮਹਾਲੋਂ, ਰਾਕੇਸ਼ ਚੁੰਬਰ ਵੀ ਹਾਜ਼ਰ ਸਨ |

ਬਿਨਾਂ ਮਾਸਕ ਵਾਲੇ 645 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ

ਨਵਾਂਸ਼ਹਿਰ, 14 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵਲੋਂ ਅੱਜ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 46 ਨਵੇਂ ਮਾਮਲੇ, 3 ਮੌਤਾਂ

ਨਵਾਂਸ਼ਹਿਰ, 14 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 46 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ ਜਦਕਿ 68 ਸਾਲਾ ਵਿਅਕਤੀ, 70 ਸਾਲਾ ਵਿਅਕਤੀ ਅਤੇ 51 ਸਾਲਾ ਔਰਤ ਜੋ ਕਿ ਵੱਖ-ਵੱਖ ਨਿੱਜੀ ਹਸਪਤਾਲਾਂ 'ਚ ਜੇਰੇ ਇਲਾਜ ਸਨ, ਦੀ ਅੱਜ ...

ਪੂਰੀ ਖ਼ਬਰ »

ਪੁਲਿਸ ਵਿਚ ਭਰਤੀ ਕਰਵਾਉਣ ਦੇ ਨਾਂਅ 'ਤੇ 6 ਲੱਖ 30 ਹਜ਼ਾਰ ਠੱਗੇ, ਮੁਕੱਦਮਾ ਦਰਜ

ਬਲਾਚੌਰ, 14 ਅਪ੍ਰੈਲ (ਸ਼ਾਮ ਸੁੰਦਰ ਮੀਲੂ)- ਥਾਣਾ ਸਿਟੀ ਬਲਾਚੌਰ ਦੀ ਪੁਲਿਸ ਨੇ ਡੀ.ਐੱਸ.ਪੀ. ਬਲਾਚੌਰ ਵਲੋਂ ਕੀਤੀ ਇਕ ਦਰਖਾਸਤ ਦੀ ਪੜਤਾਲ ਕਰਨ ਉਪਰੰਤ ਪੁਲਿਸ ਵਿਚ ਭਰਤੀ ਕਰਵਾਉਣ ਦੇ ਨਾਂਅ ਤੇ 6 ਲੱਖ 30 ਹਜ਼ਾਰ ਰੁਪਏ ਠੱਗਣ ਵਾਲੇ ਇਕ ਵਿਅਕਤੀ ਖਿਲਾਫ਼ ਧੋਖਾਧੜੀ ਦਾ ...

ਪੂਰੀ ਖ਼ਬਰ »

ਸਿਹਤ ਵਿਭਾਗ ਟੀਕਾਕਰਨ ਨਾਲ ਕੋਰੋਨਾ ਵਾਇਰਸ ਦੀ ਲੜੀ ਤੋੜਨ ਲਈ ਯਤਨਸ਼ੀਲ-ਡਾ: ਗੀਤਾਂਜਲੀ ਸਿੰਘ

ਨਵਾਂਸ਼ਹਿਰ, 14 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਸੀਨੀਅਰ ਮੈਡੀਕਲ ਅਫਸਰ ਡਾ: ਗੀਤਾਂਜਲੀ ਸਿੰਘ ਵਲੋਂ ਅੱਜ ਵਿਸ਼ੇਸ਼ ਟੀਕਾਕਰਨ ਕੈਂਪਾਂ, ਪਿੰਡ ਸੋਨਾ ਅਤੇ ਮਿੰਨੀ ਪੀ.ਐੱਚ.ਸੀ. ਜਾਡਲਾ ਸਮੇਤ ਵੱਖ-ਵੱਖ ਟੀਕਾਕਰਨ ਕੇਂਦਰਾਂ ਵਿਚ ਚੱਲ ਰਹੇ ਟੀਕਾਕਰਨ ਦੇ ਕੰਮਾਂ ਦੀ ਜਾਂਚ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਹੁਣ ਤੱਕ 11073 ਮੀਟਿ੍ਕ ਟਨ ਕਣਕ ਦੀ ਹੋਈ ਖ਼ਰੀਦ

ਨਵਾਂਸ਼ਹਿਰ, 14 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹੇ ਦੇ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ ਹੁਣ ਤੱਕ 11073 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਅੱਜ ਵੱਖ-ਵੱਖ ਖ਼ਰੀਦ ਏਜੰਸੀਆਂ ...

ਪੂਰੀ ਖ਼ਬਰ »

ਦਲਿਤ ਤੇ ਗ਼ਰੀਬ ਵਰਗ ਦਾ ਆਪਣੀ ਮੁਕਤੀ ਲਈ ਡੇਰਿਆਂ ਨੂੰ ਜਾਣਾ ਮਨੂੰਵਾਦ ਦੀਆਂ ਚਾਲਾਂ-ਪਾਸਲਾ

ਨਵਾਂਸ਼ਹਿਰ, 14 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਸੰਯੁਕਤ ਕਿਸਾਨ ਮੋਰਚਾ ਦਿੱਲੀ ਵਲੋਂ 14 ਅਪ੍ਰੈਲ ਨੂੰ ਡਾਕਟਰ ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਨੂੰ ਵੱਡੇ ਪੱਧਰ 'ਤੇ ਮਨਾਉਣ ਦੇ ਫ਼ੈਸਲੇ ਅਨੁਸਾਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ ਟਰੇਡ ਯੂਨੀਅਨਾਂ ਏਟਕ ਅਤੇ ...

ਪੂਰੀ ਖ਼ਬਰ »

ਸ਼ਮਸ਼ਪੁਰ ਤੇ ਹਾਦੀਵਾਲ 'ਚ ਹੁੰਦੀ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਆਖ਼ਰ ਪ੍ਰਸ਼ਾਸਨ ਦੀ ਨੀਂਦ ਖੱੁਲ੍ਹੀ

ਨਵਾਂਸ਼ਹਿਰ, 14 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕੁਝ ਹਿੱਸਿਆਂ ਖਾਸ ਕਰਕੇ ਸ਼ਮਸ਼ਪੁਰ ਅਤੇ ਹਾਦੀਵਾਲ ਪਿੰਡਾਂ 'ਚ ਹੋ ਰਹੀ ਲੰਬੇ ਅਰਸੇ ਤੋਂ ਰਾਜਨੀਤਿਕ ਸ਼ਹਿ ਹੇਠ ਨਾਜਾਇਜ਼ ਮਾਈਨਿੰਗ ਰੋਕਣ ਲਈ ਆਖ਼ਿਰ ਪ੍ਰਸ਼ਾਸਨ ਦੀ ਨੀਂਦ ਖੁੱਲ੍ਹ ਹੀ ਗਈ ਹੈ ...

ਪੂਰੀ ਖ਼ਬਰ »

ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਆ ਰਹੀ ਸ਼ਰਧਾਲੂਆਂ ਦੀ ਜੀਪ ਪਲਟੀ, 19 ਜ਼ਖ਼ਮੀ

ਪੋਜੇਵਾਲ ਸਰਾਂ, 14 ਅਪ੍ਰੈਲ (ਰਮਨ ਭਾਟੀਆ)- ਬੀਤੀ ਰਾਤ ਵਿਸਾਖੀ ਮੌਕੇ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਵਾਪਸ ਆ ਰਹੇ ਖੰਨਾ ਨਜ਼ਦੀਕ ਪਿੰਡ ਦੇ ਸ਼ਰਧਾਲੂਆਂ ਦੀ ਜੀਪ ਦੀਆ ਪਿੰਡ ਟੋਰੋਵਾਲ ਨਜ਼ਦੀਕ ਘਾਟੇ 'ਤੇ ਬਰੇਕਾਂ ਫ਼ੇਲ੍ਹ ਹੋ ਜਾਣ 'ਤੇ ਪਲਟ ਗਈ ਤੇ ਜੀਪ ...

ਪੂਰੀ ਖ਼ਬਰ »

ਕੇਂਦਰ ਨਾਲ ਮਿਲ ਕੇ ਕੈਪਟਨ ਸਰਕਾਰ ਵੀ ਕਿਸਾਨ ਵਿਰੋਧੀ ਬਣੀ-ਚੰਦੂਮਾਜਰਾ

ਨਵਾਂਸ਼ਹਿਰ, 14 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਮੈਂਬਰ ਸ: ਪ੍ਰੇਮ ਸਿੰਘ ਚੰਦੂਮਾਜਰਾ ਨੇ ਨਵਾਂਸ਼ਹਿਰ ਦੀ ਅਨਾਜ ਮੰਡੀ ਦਾ ਦੌਰ ਕਰ ਕੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ | ...

ਪੂਰੀ ਖ਼ਬਰ »

ਲੋੜਵੰਦ ਔਰਤਾਂ ਨੂੰ ਮਹੀਨਾਵਾਰੀ ਪੈਨਸ਼ਨ ਵੰਡੀ

ਸੰਧਵਾਂ, 14 ਅਪ੍ਰੈਲ (ਪ੍ਰੇਮੀ ਸੰਧਵਾਂ) - ਪਿੰਡ ਸੰਧਵਾਂ ਦੇ ਸਮਾਜ ਸੇਵੀ ਲੋਕਾਂ ਵਲੋਂ ਪਿੰਡ ਦੀਆਂ ਲੋੜਵੰਦ ਔਰਤਾਂ ਲਈ ਸ਼ੁਰੂ ਕੀਤੀ ਗਈ ਮਹੀਨਵਾਰੀ ਪੈਨਸ਼ਨ ਸਕੀਮ ਤਹਿਤ ਸਮਾਜ ਸੇਵੀ ਤੇ ਗਾਇਕ ਜਸਵੰਤ ਹੀਰਾ ਤੇ ਸਮਾਜ ਸੇਵੀ ਚਮਨ ਲਾਲ ਹੀਰਾ ਸੰਧਵਾਂ ਵਲੋਂ ਬੀਬੀ ...

ਪੂਰੀ ਖ਼ਬਰ »

ਚੇਅਰਮੈਨ ਤੀਰਥ ਸਿੰਘ ਵਲੋਂ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ

ਘੁੰਮਣਾਂ, 14 ਅਪ੍ਰੈਲ (ਮਹਿੰਦਰਪਾਲ ਸਿੰਘ) - ਪਿੰਡ ਮੇਹਲੀਆਣਾ 'ਚ ਨੌਜਵਾਨ ਸਭਾ, ਪ੍ਰਵਾਸੀ ਭਾਰਤੀ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਕ੍ਰਿਕਟ ਟੂਰਨਾਮੈਂਟ ਸ਼ੁਰੂ ਕੀਤਾ ਗਿਆ | ਅਰਦਾਸ ਕਰਨ ਉਪਰੰਤ ਚੇਅਰਮੈਨ ਤੀਰਥ ਸਿੰਘ ਮੇਹਲੀਆਣਾ ਨੇ ਰੀਬਨ ਕੱਟ ਕੇ ਕ੍ਰਿਕਟ ...

ਪੂਰੀ ਖ਼ਬਰ »

ਗ੍ਰਹਿ ਨਿਵਾਸ ਵਿਖੇ ਕਰਵਾਇਆ ਹਵਨ ਤੇ ਹਮਦਰਦ ਪਾਰਕ ਵਿਖੇ ਬੂਟੇ ਲਾਏ ਸਾਬਕਾ ਸੰਸਦੀ ਸਕੱਤਰ ਚੌਧਰੀ ਨੰਦ ਲਾਲ ਨੂੰ ਦੂਜੀ ਬਰਸੀ ਮੌਕੇ ਸ਼ਰਧਾ ਦੇ ਫੁੱਲ ਭੇਟ

ਬਲਾਚੌਰ, 14 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)-ਸਰਪੰਚੀ ਤੋਂ ਲੈ ਕੇ ਚਾਰ ਵਾਰ ਸ਼ਾਨੋ ਸ਼ੌਕਤ ਨਾਲ ਜਿੱਤ ਪ੍ਰਾਪਤ ਕਰਨ ਵਾਲੇ ਹਲਕਾ ਬਲਾਚੌਰ ਦੇ ਵਿਧਾਇਕ ਤੇ ਦੋ ਵਾਰ ਮੁੱਖ ਸੰਸਦੀ ਸਕੱਤਰ ਰਹੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਮੀਤ ਪ੍ਰਧਾਨ ਮਰਹੂਮ ਚੌਧਰੀ ...

ਪੂਰੀ ਖ਼ਬਰ »

ਸਾਬਕਾ ਸੰਸਦੀ ਸਕੱਤਰ ਚੌਧਰੀ ਨੰਦ ਲਾਲ ਨੂੰ ਦੂਜੀ ਬਰਸੀ ਮੌਕੇ ਸ਼ਰਧਾ ਦੇ ਫੁੱਲ ਭੇਟ

ਬਲਾਚੌਰ, 14 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)-ਸਰਪੰਚੀ ਤੋਂ ਲੈ ਕੇ ਚਾਰ ਵਾਰ ਸ਼ਾਨੋ ਸ਼ੌਕਤ ਨਾਲ ਜਿੱਤ ਪ੍ਰਾਪਤ ਕਰਨ ਵਾਲੇ ਹਲਕਾ ਬਲਾਚੌਰ ਦੇ ਵਿਧਾਇਕ ਤੇ ਦੋ ਵਾਰ ਮੁੱਖ ਸੰਸਦੀ ਸਕੱਤਰ ਰਹੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਮੀਤ ਪ੍ਰਧਾਨ ਮਰਹੂਮ ਚੌਧਰੀ ...

ਪੂਰੀ ਖ਼ਬਰ »

ਕੁਲਦੀਪ ਸਿੰਘ ਗਰੇਵਾਲ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

ਔੜ ਝਿੰਗੜਾਂ, 14 ਅਪ੍ਰੈਲ (ਕੁਲਦੀਪ ਸਿੰਘ ਝਿੰਗੜ)- ਪਿੰਡ ਝਿੰਗੜਾਂ ਦੇ ਗੁਰਦੁਆਰਾ ਦੂਖ ਨਿਵਾਰਨ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦੇ ਸਕੱਤਰ ਅਤੇ ਸ਼ਹੀਦ ਬਾਬਾ ਕਰਮ ਸਿੰਘ ਝਿੰਗੜ ਬੱਬਰ ਅਕਾਲੀ ਧਾਰਮਿਕ ਅਸਥਾਨ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਗਰੇਵਾਲ ਜੋ ਪਿਛਲੇ ...

ਪੂਰੀ ਖ਼ਬਰ »

ਸਵਾਮੀ ਨਿਤਿਆ ਨੰਦ ਰਮਤਾ ਰਾਮ ਦੇ ਜਨਮ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਭੱਦੀ, 14 ਅਪ੍ਰੈਲ (ਨਰੇਸ਼ ਧੌਲ)- ਸਤਿਗੁਰੂ ਲਾਲ ਦਾਸ ਨਿਤਿਆਨੰਦ ਆਸ਼ਰਮ ਸੰਤ ਨਗਰ ਬੂੰਗੜੀ ਵਿਖੇ ਸਵਾਮੀ ਨਿਤਿਆਨੰਦ ਰਮਤਾ ਰਾਮ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਸਮੂਹ ਨਗਰ ਨਿਵਾਸੀ ਸੰਗਤ ਦੇ ਸਹਿਯੋਗ ਨਾਲ ਉਨ੍ਹਾਂ ਦੇ ਜਨਮ ਦਿਨ ਨੂੰ ਸਮਰਪਿਤ ਤਿੰਨ ਦਿਨਾਂ ਸੰਤ ...

ਪੂਰੀ ਖ਼ਬਰ »

ਨਰਾਤਿਆਂ ਦੇ ਸ਼ੁੱਭ ਮੌਕੇ ਕੀਤੀ ਮੂਰਤੀ ਸਥਾਪਨਾ

ਨਵਾਂਸ਼ਹਿਰ, 14 ਅਪ੍ਰੈਲ (ਹਰਿੰਦਰ ਸਿੰਘ)- ਨਵਾਂਸ਼ਹਿਰ ਦੇ ਹੀਰਾ ਜੱਟਾਂ ਮੁਹੱਲਾ ਵਿਖੇ ਸਥਿਤ ਮਾਤਾ ਨੈਣਾਂ ਦੇਵੀ ਮੰਦਰ ਵਿਖੇ ਨਰਾਤਿਆਂ ਦੇ ਸ਼ੁੱਭ ਮੌਕੇ ਮੂਰਤੀ ਸਥਾਪਨਾ ਕੀਤੀ ਗਈ | ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਮੌਕੇ ਡਾਕਟਰ ਹਰਕੇਸ਼ ...

ਪੂਰੀ ਖ਼ਬਰ »

ਸਮਾਜ ਸੇਵਕ ਚਰਨਜੀਤ ਸਿੰਘ ਮੋਰ ਨੂੰ ਸ਼ਰਧਾਂਜਲੀਆਂ ਭੇਟ

ਮੁਕੰਦਪੁਰ, 14 ਅਪ੍ਰੈਲ (ਦੇਸ ਰਾਜ ਬੰਗਾ) - ਪਿੰਡ ਸਾਧਪੁਰ ਦੇ ਵਸਨੀਕ ਸਮਾਜ ਸੇਵੀ ਅਤੇ ਕਾਂਗਰਸੀ ਆਗੂ ਸ. ਚਰਨਜੀਤ ਸਿੰਘ ਮੋਰ ਦੇ ਨਮਿੱਤ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਹਿਜ ਪਾਠ ਦੇ ਭੋਗ ਉਪਰੰਤ ਕੀਰਤਨੀ ਜਥੇ ਵਲੋਂ ਗੁਰਬਾਣੀ ਦਾ ਵੈਰਾਗਮਈ ਕੀਰਤਨ ...

ਪੂਰੀ ਖ਼ਬਰ »

ਹੋਣਹਾਰ ਖਿਡਾਰਨ ਇੰਦਰਜੋਤ ਕੌਰ ਦਾ ਬਲਾਕ ਚੇਅਰਮੈਨ ਵਲੋਂ ਸਨਮਾਨ

ਬਹਿਰਾਮ, 14 ਅਪ੍ਰੈਲ (ਨਛੱਤਰ ਸਿੰਘ ਬਹਿਰਾਮ) - ਪਿਛਲੇ ਦਿਨੀਂ 32ਵੀਆਂ ਨੌਰਥ ਜ਼ੋਨ ਜੂਨੀਅਰ ਐਥਲੈਟਿਕਸ ਚੈਂਪੀਅਨਸ਼ਿਪ 2021 ਮੈਰੂਤ ਉੱਤਰ ਪ੍ਰਦੇਸ਼ ਵਿਚ ਤੀਜਾ ਸਥਾਨ ਪ੍ਰਾਪਤ ਕਰਨ ਵਾਲੀ ਪਿੰਡ ਝੰਡੇਰਾਂ ਦੀ ਹੋਣਹਾਰ ਖਿਡਾਰਨ ਇੰਦਰਜੋਤ ਕੌਰ ਦਾ ਪਿੰਡ ਪਹੁੰਚਣ 'ਤੇ ...

ਪੂਰੀ ਖ਼ਬਰ »

ਪੱਦੀ ਮੱਟਵਾਲੀ ਪੰਚਾਇਤ ਨੇ ਮਨਾਇਆ ਜਨਮ ਦਿਨ

ਬੰਗਾ, 14 ਅਪ੍ਰੈਲ (ਕਰਮ ਲਧਾਣਾ) - ਪਿੰਡ ਪੱਦੀ ਮੱਟਵਾਲੀ ਦੀ ਪੰਚਾਇਤ ਨੇ ਸਰਪੰਚ ਸੁਰਿੰਦਰ ਮੋਹਣ ਦੀ ਅਗਵਾਈ ਵਿਚ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ. ਆਰ. ਅੰਬੇਡਕਰ ਦਾ ਜਨਮ ਉਤਸਵ ਮਨਾਇਆ ਅਤੇ ਉਨ੍ਹਾਂ ਦੇ ਆਦਮ ਕੱਦ ਬੁੱਤ 'ਤੇ ਫੁੱਲ ਮਾਲਾਵਾਂ ਭੇਟ ਕਰ ਕੇ ...

ਪੂਰੀ ਖ਼ਬਰ »

ਬੰਗਾ 'ਚ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਬੰਗਾ, 14 ਅਪ੍ਰੈਲ (ਕਰਮ ਲਧਾਣਾ) - ਨਗਰ ਕੌਂਸਲ ਬੰਗਾ ਦੇ ਕੌਂਸਲਰ ਜੀਤ ਸਿੰਘ ਭਾਟੀਆ, ਰਮੇਸ਼ ਕੁਮਾਰੀ ਭਾਟੀਆ ਅਤੇ ਉਨ੍ਹਾਂ ਦੇ ਪਰਿਵਾਰ ਦੀ ਅਗਵਾਈ ਵਿਚ ਸ਼ਹਿਰ ਦੀਆਂ ਹੋਰ ਸਮਾਜ ਸੇਵੀ ਸ਼ਖਸ਼ੀਅਤਾਂ ਦੇ ਸਹਿਯੋਗ ਨਾਲ 20ਵੀਂ ਵਾਰ ਲੋੜਵੰਦ ਪਰਿਵਾਰਾਂ ਨੂੰ ਲੋੜੀਂਦਾ ...

ਪੂਰੀ ਖ਼ਬਰ »

ਮਾਹਿਲ ਗਹਿਲਾ 'ਚ ਵੈਕਸੀਨ ਟੀਕਾਕਰਨ ਪ੍ਰੇਰਨਾ ਸਮਾਗਮ ਕਰਵਾਇਆ

ਬੰਗਾ, 14 ਅਪੈ੍ਰਲ (ਕਰਮ ਲਧਾਣਾ) - ਉਪ ਸਿਹਤ ਕੇਂਦਰ ਮਾਹਿਲ ਗਹਿਲਾ ਵਿਖੇ ਕੋਵਿਡ ਵੈਕਸੀਨ ਟੀਕਾਕਰਨ ਪ੍ਰੇਰਨਾ ਸਮਾਗਮ ਕਰਵਾਇਆ ਗਿਆ | ਐੱਸ. ਐੱਮ. ਓ. ਡਾ. ਹਰਬੰਸ ਸਿੰਘ ਮੁੱਢਲਾ ਸਿਹਤ ਕੇਂਦਰ ਦੀ ਅਗਵਾਈ 'ਚ ਹੋਏ ਇਸ ਸਮਾਗਮ ਦੇ ਮੁੱਖ ਮਹਿਮਾਨ ਵਿਰਾਜ ਤਿੜਕੇ ਐਸ.ਡੀ.ਐਮ ...

ਪੂਰੀ ਖ਼ਬਰ »

ਲਧਾਣਾ ਉੱਚਾ 'ਚ ਸੈਂਕੜੇ ਲੋਕਾਂ ਨੇ ਲਗਵਾਇਆ ਮਹਾਂਮਾਰੀ ਤੋਂ ਬਚਾਅ ਦਾ ਟੀਕਾ

ਬੰਗਾ, 14 ਅਪ੍ਰੈਲ (ਕਰਮ ਲਧਾਣਾ) - ਡਾ. ਸਾਧੂ ਸਿੰਘ ਹਮਦਰਦ ਯਾਦਗਾਰੀ ਸਰਕਾਰੀ ਡਿਸਪੈਂਸਰੀ ਲਧਾਣਾ ਉੱਚਾ ਵਿਖੇ ਦੋ ਦਿਨਾਂ ਤੋਂ ਹੋ ਰਹੇ ਕੋਵਿਡ-19 ਵੈਕਸੀਨ ਟੀਕਾਕਰਨ ਦੌਰਾਨ ਸੌ ਤੋਂ ਵੱਧ ਲੋਕਾਂ ਨੇ ਇਸ ਦਾ ਲਾਭ ਉਠਾਇਆ | ਡਿਸਪੈਂਸਰੀ ਦੇ ਮੈਡੀਕਲ ਅਫ਼ਸਰ ਡਾ. ਹਰਜਿੰਦਰ ...

ਪੂਰੀ ਖ਼ਬਰ »

ਰਿਆਤ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰੈਲਮਾਜਰਾ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ

ਰੈਲਮਾਜਰਾ, 14 ਅਪ੍ਰੈਲ (ਸੁਭਾਸ਼ ਟੌਂਸਾ)-ਰਿਆਤ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰੈਲਮਾਜਰਾ ਵਿਖੇ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਆਨਲਾਈਨ ਮਨਾਇਆ ਗਿਆ | ਰਿਆਤ ਕਾਲਜ ਆਫ਼ ਐਜੂਕੇਸ਼ਨ ਵੱਲੋਂ ਕਰਵਾਏ ਗਏ ਪ੍ਰੋਗਰਾਮ ਬਾਰੇ ਦੱਸਦੇ ਹੋਏ ਕਾਲਜ ਪਿ੍ੰਸੀਪਲ ਡਾ: ਜਗਦੀਪ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਪਿੰਡ ਗਰਲੋਂ ਬੇਟ ਵਿਖੇ ਮਹਾਂਮਾਰੀ ਦੇ ਬਚਾਅ ਤੋਂ ਟੀਕੇ ਲਗਾਏ

ਬਲਾਚੌਰ, 14 ਅਪ੍ਰੈਲ (ਸ਼ਾਮ ਸੁੰਦਰ ਮੀਲੂ)-ਸਬ-ਡਵੀਜ਼ਨ ਬਲਾਚੌਰ ਵਿਚ ਪੈਂਦੇ ਪਿੰਡ ਗਰਲੋਂ ਬੇਟ ਵਿਖੇ ਸਿਹਤ ਵਿਭਾਗ ਦੀ ਟੀਮ ਵਲੋਂ ਕੋਰੋਨਾ ਮਹਾਂਮਾਰੀ ਦੇ ਬਚਾਅ ਲਈ 120 ਦੇ ਕਰੀਬ ਲੋਕਾਂ ਦੇ ਟੀਕੇ ਲਗਾਏ | ਟੀਕਾ ਕਰਨ ਸਬੰਧੀ ਲਗਾਏ ਇਸ ਕੈਂਪ ਵਿਚ ਜੀ.ਓ.ਜੀ. ਸੁਦਾਗਰ ਸਿੰਘ ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ ਸਬੰਧੀ ਸਰਕਾਰੀ ਦਾਅਵੇ ਖ਼ੋਖਲੇ ਸਾਬਤ ਹੋਏ-ਜਥੇਦਾਰ ਅਲੀਪੁਰ

ਸਮੁੰਦੜਾ, 14 ਅਪ੍ਰੈਲ (ਤੀਰਥ ਸਿੰਘ ਰੱਕੜ)-ਕਣਕ ਦੀ ਫ਼ਸਲ ਖ਼ਰੀਦਣ ਸਬੰਧੀ ਦਾਣਾ ਮੰਡੀਆਂ ਦੇ ਜੱਗ ਜ਼ਾਹਿਰ ਹੋਏ ਮਾੜੇ ਪ੍ਰਬੰਧਾਂ ਨੇ ਸੂਬੇ ਦੀ ਕੈਪਟਨ ਸਰਕਾਰ ਦੇ ਦਾਅਵਿਆਂ ਨੂੰ ਖ਼ੋਖਲੇ ਸਾਬਤ ਕਰ ਕੇ ਰੱਖ ਦਿੱਤਾ ਹੈ ਅਤੇ ਬਹੁਤ ਸਾਰੀਆਂ ਮੰਡੀਆਂ ਚ ਸਰਕਾਰੀ ਖਰੀਦ ...

ਪੂਰੀ ਖ਼ਬਰ »

ਸਵ: ਪਾਖਰ ਸਿੰਘ ਨਿਮਾਣਾ ਦੀ ਪਹਿਲੀ ਬਰਸੀ ਮਨਾਈ

ਬਹਿਰਾਮ, 14 ਅਪ੍ਰੈਲ (ਸਰਬਜੀਤ ਸਿੰਘ ਚੱਕਰਾਮੂੰ) - ਇਲਾਕੇ ਦੀ ਬਹੁਤ ਹੀ ਸਤਿਕਾਰਯੋਗ ਸ਼ਖਸੀਅਤ ਟਕਸਾਲੀ ਆਗੂ ਸਵ: ਪਾਖਰ ਸਿੰਘ ਨਿਮਾਣਾ ਸਾਬਕਾ ਚੇਅਰਮੈਨ ਪੰਜਾਬ ਐਗਰੋ ਦੀ ਪਹਿਲੀ ਬਰਸੀ ਪਿੰਡ ਚੱਕ ਗੁਰੂ ਵਿਖੇ ਉਨ੍ਹਾਂ ਦੇ ਸਪੁੱਤਰ ਚੌ. ਜੋਗਰਾਜ ਜੋਗੀ ਨਿਮਾਣਾ ਅਤੇ ...

ਪੂਰੀ ਖ਼ਬਰ »

ਕਣਕ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ - ਮਕਸੂਦਪੁਰ, ਭਰੋਲੀ

ਸੰਧਵਾਂ, 14 ਅਪ੍ਰੈਲ (ਪ੍ਰੇਮੀ ਸੰਧਵਾਂ)- ਮਕਸੂਦਪੁਰ-ਸੂੰਢ ਦਾਣਾ ਮੰਡੀ 'ਚ ਮਾਰਕੀਟ ਕਮੇਟੀ ਬੰਗਾ ਦੇ ਉਪ ਚੇਅਰਮੈਨ ਸ. ਬਲਦੇਵ ਸਿੰਘ ਮਕਸੂਦਪੁਰ ਤੇ ਬਲਾਕ ਕਾਂਗਰਸ ਪ੍ਰਧਾਨ ਸ. ਹਰਭਜਨ ਸਿੰਘ ਭਰੋਲੀ ਦੀ ਅਗਵਾਈ 'ਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋਈ | ਮੰਡੀ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX