ਤਾਜਾ ਖ਼ਬਰਾਂ


ਅੰਮ੍ਰਿਤਸਰ 'ਚ ਕੋਰੋਨਾ ਦੇ 9 ਨਵੇਂ ਮਾਮਲੇ ਆਏ ਸਾਹਮਣੇ, 1 ਮਰੀਜ਼ ਨੇ ਤੋੜਿਆ ਦਮ
. . .  20 minutes ago
ਅੰਮ੍ਰਿਤਸਰ, 23 ਜੂਨ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 9 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ...
ਮਹਿਲਾ ਦੇ ਕਤਲ ਦੀ ਗੁੱਥੀ ਸੁਲਝੀ, ਨੌਕਰਾਣੀ ਦੀ ਭੈਣ ਨਿਕਲੀ ਕਾਤਲ
. . .  27 minutes ago
ਅੰਮ੍ਰਿਤਸਰ, 23 ਜੂਨ (ਗਗਨਦੀਪ ਸ਼ਰਮਾ) - ਗੁਰੂ ਨਾਨਕ ਵਾੜਾ ਇਲਾਕੇ 'ਚ ਮਹਿਲਾ ਦੇ ਅੰਨੇ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਗਿਆ ਹੈ...
ਐਨ.ਪੀ.ਏ. 'ਚ ਕਟੌਤੀ ਕਰਨ ਦੇ ਵਿਰੋਧ 'ਚ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਕੀਤੀ ਰੋਸ ਰੈਲੀ
. . .  34 minutes ago
ਹੁਸ਼ਿਆਰਪੁਰ, 23 ਜੂਨ (ਬਲਜਿੰਦਰਪਾਲ ਸਿੰਘ) - ਜੁਆਇੰਟ ਪੰਜਾਬ ਗੌਰਮਿੰਟ ਡਾਕਟਰਜ਼ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ 'ਤੇ ਅੱਜ ਪੀ.ਸੀ.ਐਮ.ਐੱਸ. ਸਪੈਸ਼ਲਿਸਟ ਡਾਕਟਰਜ਼...
ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਖੋਲਿਆ ਮੋਰਚਾ ,ਮਾਮਲਾ ਨੌਜਵਾਨ ਖ਼ੁਦਕੁਸ਼ੀ ਦੇ ਦੋਸ਼ੀਆਂ ਨੂੰ ਨਾ ਫੜਨ ਦਾ
. . .  43 minutes ago
ਮਾਛੀਵਾੜਾ ਸਾਹਿਬ, 23 ਜੂਨ (ਮਨੋਜ ਕੁਮਾਰ) - ਅੱਜ ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਸਰਹਿੰਦ ਨਹਿਰ ਲਾਗੇ ਗੜੀ ਪੁਲ ਕੋਲ ਚੱਕਾ ਜਾਮ ਕਰਦਿਆਂ ਇਨਸਾਫ਼ ਦੀ ਗੁਹਾਰ ਲਗਾਈ...
ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਯੂ.ਕੇ. ਹਾਈ ਕੋਰਟ ਵਲੋਂ ਝਟਕਾ
. . .  about 1 hour ago
ਨਵੀਂ ਦਿੱਲੀ, 22 ਜੁਨ - ਯੂ.ਕੇ. ਹਾਈ ਕੋਰਟ ਨੇ ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਵਲੋਂ ਭਾਰਤ ਹਵਾਲਗੀ ਵਿਰੁੱਧ ਅਪੀਲ ਕਰਨ...
ਪਾਵਰ ਪਲਾਂਟ ਦੇ ਪਰਾਲੀ ਦੇ ਭੰਡਾਰ ਨੂੰ ਲੱਗੀ ਅੱਗ
. . .  about 1 hour ago
ਤਲਵੰਡੀ ਭਾਈ, 23 ਜੂਨ,(ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਫ਼ਿਰੋਜ਼ਪੁਰ ਰੋਡ 'ਤੇ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਸਥਿਤ ਸੁਖਬੀਰ ਐਗਰੋ ਪਾਵਰ ਪਲਾਂਟ ਵਲੋਂ ...
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
. . .  about 1 hour ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਮਹਿਲ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਰਣਜੀਤ...
ਡਾ. ਸੁਖਬੀਰ ਕੌਰ ਮਾਹਲ ਬਣੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ ਆਨਰੇਰੀ ਡਾਇਰੈਕਟਰ
. . .  about 1 hour ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਭਾਈ ਵੀਰ ਸਿੰਘ ਨਿਵਾਸ ਅਸਥਾਨ ਦੀਆਂ ਅਕਾਦਮਿਕ ਅਤੇ ਪ੍ਰਬੰਧਕੀ ਗਤੀਵਿਧੀਆਂ ਲਈ ਸੁਖਬੀਰ ਕੌਰ ਮਾਹਲ ਨੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ...
ਜੈਪਾਲ ਭੁੱਲਰ ਦਾ ਹੋਇਆ ਸਸਕਾਰ, ਛੋਟੇ ਭਰਾ ਨੇ ਦਿਖਾਈ ਚਿਖਾ ਨੂੰ ਅਗਨੀ
. . .  about 2 hours ago
ਫ਼ਿਰੋਜ਼ਪੁਰ, 23 ਜੂਨ (ਗੁਰਿੰਦਰ ਸਿੰਘ) - ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ 'ਤੇ ਬੀਤੇ ਕੱਲ੍ਹ ਪੀ.ਜੀ.ਆਈ. ਚੰਡੀਗੜ੍ਹ ਤੋਂ ਦੁਬਾਰਾ ਪੋਸਟ ਮਾਰਟਮ ਹੋਣ ਤੋਂ ਬਾਅਦ ਗੈਂਗਸਟਰ ਜੈਪਾਲ ਭੁੱਲਰ ਦਾ ਅੱਜ ਬਾਅਦ ਦੁਪਹਿਰ ਫ਼ਿਰੋਜ਼ਪੁਰ ਸ਼ਹਿਰ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਬਠਿੰਡਾ...
ਸਾਂਝੇ ਦੂਰਸੰਚਾਰ ਸਰੋਤ ਵਾਲਾ ਇਕ ਬੀ.ਪੀ.ਓ. ਸੈਂਟਰ ਹੁਣ ਵਿਸ਼ਵ ਭਰ ਵਿਚ ਗਾਹਕਾਂ ਨੂੰ ਦਵੇਗਾ ਸੇਵਾ
. . .  about 1 hour ago
ਨਵੀਂ ਦਿੱਲੀ, 23 ਜੂਨ - ਸੰਚਾਰ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਘਰੇਲੂ ਅਤੇ ਅੰਤਰਰਾਸ਼ਟਰੀ ਓ.ਐਸ.ਪੀ. (ਹੋਰ ਸੇਵਾ ਪ੍ਰਦਾਤਾ) ਵਿਚਕਾਰ ਅੰਤਰ ਨੂੰ...
ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਰੱਦ
. . .  about 2 hours ago
ਪਠਾਨਕੋਟ, 23 ਜੂਨ (ਸੰਧੂ ) - ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਸਰਦਾਰ ਭੁਪਿੰਦਰ ਸਿੰਘ ਸੱਚਰ ਅਤੇ ਜਸਵਿੰਦਰ ਸਿੰਘ ਨੇ ਕਿਹਾ...
ਝੋਨੇ ਲਈ ਅੱਠ ਘੰਟੇ ਨਿਰਵਿਘਨ ਸਪਲਾਈ ਨਾ ਮਿਲਣ ਕਾਰਨ ਹਲਵਾਰਾ ਦੇ ਕਿਸਾਨਾਂ ਨੇ 66 ਕੇ ਵੀ ਸਬ ਸਟੇਸ਼ਨ ਸੁਧਾਰ ਉਪ ਮੰਡਲ ਦਾ ਕੀਤਾ ਘਿਰਾਓ
. . .  about 2 hours ago
ਗੁਰੂਸਰ ਸੁਧਾਰ, (ਲੁਧਿਆਣਾ) 23 ਜੂਨ (ਬਲਵਿੰਦਰ ਸਿੰਘ ਧਾਲੀਵਾਲ) - ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਗੁਰਪ੍ਰੀਤ ਸਿੰਘ ਹਲਵਾਰਾ, ਪ੍ਰਧਾਨ ਜਤਿੰਦਰ ਸਿੰਘ ਜੋਤੀ ...
ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਦਾ ਰੋਸ ਮਾਰਚ, ਪੁਲਿਸ ਨੇ ਰੋਕਿਆ
. . .  about 3 hours ago
ਪਟਿਆਲਾ, 23 ਜੂਨ (ਧਰਮਿੰਦਰ ਸਿੰਘ ਸਿੱਧੂ) - ਐੱਨ.ਐੱਸ. ਕਯੂ. ਐੱਫ. ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਵਲੋਂ 22 ਜੂਨ ਦੀ ਮੀਟਿੰਗ ਬੇਸਿੱਟਾ ਨਿਕਲਣ...
ਬੀ. ਡੀ. ਪੀ. ਓ. ਗੁਰੂਹਰਸਹਾਏ ਦੇ ਸਾਰੇ ਕਰਮਚਾਰੀ ਕਲਮ ਛੋੜ ਹੜਤਾਲ 'ਤੇ
. . .  about 3 hours ago
ਗੁਰੂ ਹਰ ਸਹਾਏ, 23 ਜੂਨ (ਹਰਚਰਨ ਸਿੰਘ ਸੰਧੂ) - ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ 'ਚ ਸੋਧ ਦੀ ਮੰਗ ਨੂੰ ਲੈ ਕੇ ਮੁਲਾਜ਼ਮ ਜਥੇਬੰਦੀਆਂ ਦੇ ਸਦੇ ਅਨੁਸਾਰ...
ਫ਼ਤਹਿਜੰਗ ਸਿੰਘ ਬਾਜਵਾ ਦੇ ਬੇਟੇ ਨੇ ਸਰਕਾਰੀ ਨੌਕਰੀ ਲੈਣ ਤੋਂ ਕੀਤਾ ਇਨਕਾਰ - ਰਾਵਤ
. . .  about 3 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਕਿਹਾ ਹੈ ਕਿ ਪੰਜਾਬ ਦੇ ਕਾਦੀਆਂ ਤੋਂ...
ਲਾਹੌਰ 'ਚ ਹੋਏ ਬੰਬ ਧਮਾਕਾ 'ਚ ਇੱਕ ਦੀ ਮੌਤ, 16 ਜ਼ਖ਼ਮੀ
. . .  about 3 hours ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਪਾਕਿਸਤਾਨ ਦੇ ਲਾਹੌਰ ਸ਼ਹਿਰ ਦੀ ਆਬਾਦੀ ਜੌਹਰ ਟਾਊਨ ਵਿਖੇ ਅੱਜ ਸਵੇਰੇ ਇਕ ਜ਼ੋਰਦਾਰ ਬੰਬ ਧਮਾਕਾ ਹੋਇਆ...
ਕੈਪਟਨ ਅਮਰਿੰਦਰ ਸਿੰਘ ਨੂੰ ਵਾਅਦੇ ਪੂਰੇ ਕਰਨ ਲਈ ਹਾਈਕਮਾਨ ਨੇ ਦਿੱਤਾ ਅੰਤਿਮ ਸਮਾਂ (ਡੈੱਡਲਾਈਨ) - ਰਾਵਤ
. . .  about 4 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਇੰਚਾਰਜ ਹਰੀਸ਼ ਰਾਵਤ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ ਖ਼ਤਮ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ...
ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ 'ਤੇ ਕਿਸਾਨਾਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਕੀਤਾ ਜਾਮ, ਗਰਿੱਡ ਘੇਰਿਆ
. . .  about 4 hours ago
ਫੁੱਲਾਂਵਾਲ, 23 ਜੂਨ (ਮਨਜੀਤ ਸਿੰਘ ਦੁੱਗਰੀ) - ਝੋਨੇ ਦੀ ਬਿਜਾਈ ਲਈ ਸਰਕਾਰ ਵਲੋਂ ਨਿਰਧਾਰਿਤ ਕੀਤੀ 8 ਘੰਟੇ ਬਿਜਲੀ ਦੀ ਸਪਲਾਈ ਨਾ ਮਿਲਣ 'ਤੇ ਸ਼ਹੀਦ ਕਰਤਾਰ...
ਪੈਸਿਆਂ ਦੇ ਲੈਣ ਦੇਣ ਬਦਲੇ ਗੋਸਲਾਂ 'ਚ ਤਿੰਨ ਵਿਅਕਤੀ ਟੈਂਕੀ 'ਤੇ ਚੜ੍ਹੇ
. . .  about 5 hours ago
ਮਲੌਦ (ਲੁਧਿਆਣਾ), 23 ਜੂਨ (ਨਿਜ਼ਾਮਪੁਰ/ਚਾਪੜਾ) - ਮਲੌਦ ਲਾਗਲੇ ਪਿੰਡ ਗੋਸਲਾਂ ਵਿਖੇ ਪੀੜਤ ਵਿਅਕਤੀਆਂ ਦੇ ਪਿਤਾ ...
2022 ਵਿਚ ਕਾਂਗਰਸ ਇਕੱਠੀ ਹੋ ਕੇ ਚੋਣ ਲੜੇ - ਸੁਨੀਲ ਜਾਖੜ
. . .  about 5 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਕੇ ਬਾਹਰ ਆਏ ਜਿਸ ਦੌਰਾਨ...
ਪੰਜਾਬ ਵਿਚ ਚਲ ਰਹੇ ਕਾਂਗਰਸ ਦੇ ਸਿਆਸੀ ਕਲੇਸ਼ ਨੂੰ ਸੁਲਝਾਉਣ ਲਈ ਮੀਟਿੰਗਾਂ ਦਾ ਦੌਰ ਜਾਰੀ
. . .  about 5 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦਿੱਲੀ ਵਿਚ ...
ਬਿਜਲੀ ਸਪਲਾਈ ਪੂਰੀ ਨਾ ਮਿਲਣ 'ਤੇ ਕਿਸਾਨਾਂ ਕੀਤਾ ਫ਼ਿਰੋਜ਼ਪੁਰ - ਜ਼ੀਰਾ ਮੁੱਖ ਮਾਰਗ ਜਾਮ
. . .  about 5 hours ago
ਖੋਸਾ ਦਲ ਸਿੰਘ, 23 ਜੂਨ (ਮਨਪ੍ਰੀਤ ਸਿੰਘ ਸੰਧੂ) - ਕਿਸਾਨਾਂ ਵਲੋਂ ਝੋਨੇ ਦੀ ਲਵਾਈ ਜੋਰਾ 'ਤੇ ਜਾਰੀ ਹੈ, ਪਰ ਕਿਸਾਨਾਂ ਨੂੰ ਮੋਟਰਾਂ ਲਈ ਪੂਰੀ ਬਿਜਲੀ ਸਪਲਾਈ ਨਹੀਂ ਮਿਲ ...
ਕੋਟ ਈਸੇ ਖਾਂ 'ਚ ਕਿਸਾਨਾਂ ਨੇ ਮੇਨ ਸੜਕ ਕੀਤੀ ਜਾਮ
. . .  about 5 hours ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਝੋਨੇ ਦੀ ਲੁਆਈ ਦੇ ਚੱਲਦਿਆਂ ਮੋਟਰਾਂ 'ਤੇ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ ਕਰ ਕੇ ਜ਼ਿਲ੍ਹਾ ...
ਇਕ ਹਫ਼ਤੇ ਵਿਚ ਸਾਰਾ ਮਾਮਲਾ ਹੱਲ ਹੋ ਜਾਵੇਗਾ - ਬਾਜਵਾ
. . .  about 6 hours ago
ਨਵੀਂ ਦਿੱਲੀ, 23 ਜੂਨ - ਰਾਹੁਲ ਗਾਂਧੀ ਦੇ ਘਰ ਪ੍ਰਤਾਪ ਸਿੰਘ ਬਾਜਵਾ ਉਨ੍ਹਾਂ ਨੂੰ ਮਿਲਣ ਲਈ ਪਹੁੰਚੇ ਹੋਏ ਸਨ । ਮੀਡੀਆ ਨਾਲ ਗੱਲਬਾਤ ਕਰਦੇ ਹੋਏ, ...
ਗੁਰੂ ਹਰ ਸਹਾਏ : ਤਿੰਨ ਦਿਨਾਂ ਤੋਂ ਬਿਜਲੀ ਬੰਦ ਹੋਣ ਦੇ ਚਲਦੇ ਕਿਸਾਨਾਂ ਲਾਇਆ ਫ਼ਿਰੋਜ਼ਪੁਰ - ਫ਼ਾਜ਼ਿਲਕਾ ਜੀ.ਟੀ. ਰੋਡ 'ਤੇ ਧਰਨਾ
. . .  about 6 hours ago
ਗੁਰੂ ਹਰ ਸਹਾਏ, 23 ਜੂਨ (ਹਰਚਰਨ ਸਿੰਘ ਸੰਧੂ) - ਝੋਨੇ ਦੇ ਸੀਜ਼ਨ ਦੌਰਾਨ ਪਿਛਲੇ ਤਿੰਨ ਦਿਨਾਂ ਤੋਂ ਖੇਤੀ ਸੈਕਟਰ ਲਈ ਥ੍ਰੀ ਫੇਸ ਬਿਜਲੀ ਨਾ ਮਿਲਣ ਕਾਰਨ ਵੱਖ - ਵੱਖ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ 'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ

ਫ਼ਤਹਿਗੜ੍ਹ ਸਾਹਿਬ

ਫ਼ਤਹਿਗੜ੍ਹ ਸਾਹਿਬ 'ਚ ਵੱਖ-ਵੱਖ ਥਾਈਾ ਬੜੇ ਉਤਸ਼ਾਹ ਨਾਲ ਮਨਾਈ ਡਾ. ਅੰਬੇਡਕਰ ਜੈਅੰਤੀ

ਫ਼ਤਹਿਗੜ੍ਹ ਸਾਹਿਬ, 14 ਅਪ੍ਰੈਲ (ਬਲਜਿੰਦਰ ਸਿੰਘ)-ਭਾਰਤ ਰਤਨ ਅਤੇ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ 130ਵੇਂ ਜਨਮ ਦਿਹਾੜੇ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਨੇ ਸਮਾਜ ਦੇ ਦੱਬੇ ਕੁਚਲੇ ਲੋਕਾਂ ਦੀ ਭਲਾਈ ਲਈ ਅਹਿਮ ਉਪਰਾਲੇ ਕੀਤੇ ਅਤੇ ਉਨ੍ਹਾਂ ਭਾਰਤੀ ਸੰਵਿਧਾਨ ਰਾਹੀਂ ਦੇਸ਼ ਦੇ ਹਰੇਕ ਨਾਗਰਿਕ ਨੂੰ ਬਰਾਬਰਤਾ ਦੇ ਹੱਕ ਦਿੱਤਾ | ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਜੋ ਕਿ ਬਹੁਤ ਗਰੀਬ ਘਰ ਵਿਚ ਪੈਦਾ ਹੋਏ ਅਤੇ ਉਨ੍ਹਾਂ ਆਪਣੀ ਲਗਨ ਤੇ ਸਖ਼ਤ ਮਿਹਨਤ ਨਾਲ ਇਕ ਅਜਿਹੀ ਮਿਸਾਲ ਕਾਇਮ ਕੀਤੀ ਜੋ ਸਦੀਆਂ ਤੱਕ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੇਧ ਦਿੰਦੀ ਰਹੇਗੀ | ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਹਰਿੰਦਰ ਸਿੰਘ ਭਾਂਬਰੀ, ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੁਭਾਸ਼ ਸੂਦ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਡਾ. ਸੰਜੀਵ ਕੁਮਾਰ, ਤਹਿਸੀਲਦਾਰ ਫ਼ਤਹਿਗੜ੍ਹ ਸਾਹਿਬ ਗੁਰਜਿੰਦਰ ਸਿੰਘ, ਜ਼ਿਲ੍ਹਾ ਸਮਾਜਿਕ ਨਿਆ ਅਧਿਕਾਰਤਾ ਮੁਕਲ ਬਾਵਾ ਨੇ ਸਮੁੱਚੇ ਸਮਾਜ ਨੂੰ ਡਾ. ਅੰਬੇਡਕਰ ਜੈਅੰਤੀ ਦੀ ਵਧਾਈ ਦਿੱਤੀ |
ਫ਼ਤਹਿਗੜ੍ਹ ਸਾਹਿਬ, (ਬਲਜਿੰਦਰ ਸਿੰਘ)-ਭਾਰਤ ਰਤਨ ਤੇ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਜੀ ਦੇ 130ਵੇਂ ਜਨਮ ਦਿਵਸ ਮੌਕੇ ਅੰਬੇਡਕਰ ਮਹਾਂਪੰਚਾਇਤ ਵਲੋਂ ਸਰਹਿੰਦ ਵਿਖੇ ਚੇਅਰਮੈਨ ਅਵਤਾਰ ਸਿੰਘ ਲਟੌਰ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ | ਜਿਸ ਵਿਚ ਬੁੱਧੀਜੀਵੀਆਂ ਅਤੇ ਮਸ਼ੀਨਰੀ ਵਰਕਰਾਂ ਵਲੋਂ ਬਾਬਾ ਸਾਹਿਬ ਦੇ ਜੀਵਨ, ਫ਼ਲਸਫ਼ੇ ਅਤੇ ਸੰਵਿਧਾਨਿਕ ਹੱਕਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਬੁਲਾਰਿਆਂ ਨੇ ਕਿਹਾ ਕਿ ਭਾਰਤ ਦੇਸ਼ 'ਚ ਵੱਖ-ਵੱਖ ਨਸਲਾਂ, ਜਾਤਾਂ, ਰੰਗਾਂ ਅਤੇ ਧਰਮਾਂ ਦੇ ਲੋਕ ਰਹਿੰਦੇ ਹਨ | ਵਿਸ਼ਾਲ ਹੋਣ ਦੇ ਨਾਲ ਨਾਲ ਭਾਰਤ ਦਾ ਸਮਾਜਿਕ ਤਾਣਾ ਬਾਣਾ ਬਹੁਤ ਗੁੰਝਲਦਾਰ ਤੇ ਵਖਰੇਵਿਆਂ ਭਰਿਆ ਹੈ | ਅਜਿਹੇ ਦੇਸ਼ ਦਾ ਸੰਵਿਧਾਨ ਲਿਖਣਾ ਕੋਈ ਸੌਖਾ ਕੰਮ ਨਹੀਂ ਸੀ, ਪ੍ਰੰਤੂ ਬਾਬਾ ਸਾਹਿਬ ਨੇ ਜਿਸ ਸਿਆਣਪ ਨਾਲ ਸੰਵਿਧਾਨ ਦੀ ਰਚਨਾ ਕੀਤੀ, ਇਹ ਆਪਣੇ ਆਪ ਵਿਚ ਅਦਭੁਤ ਕਾਰਜ ਹੈ | ਇਸ ਮੌਕੇ 'ਤੇ ਰਾਜਵਿੰਦਰ ਸਿੰਘ ਭੱਲਮਾਜਰਾ, ਬੀਬੀ ਸੁਰਿੰਦਰ ਕੌਰ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ, ਅਮਰ ਸਿੰਘ, ਸਵਰਨ ਸਿੰਘ, ਪ੍ਰਬੁੱਧ ਕੁਮਾਰ ਸਰਹਿੰਦ, ਨਿਰਮਲ ਸਿੰਘ, ਅਵਤਾਰ ਸਿੰਘ ਭੱਲਮਾਜਰਾ, ਹਰਪਾਲ ਸਿੰਘ ਚਾਹਲ, ਐਡ. ਮਨਮੋਹਣ ਸਿੰਘ ਆਦਿ ਹਾਜ਼ਰ ਸਨ |
ਫ਼ਤਹਿਗੜ੍ਹ ਸਾਹਿਬ, (ਬਲਜਿੰਦਰ ਸਿੰਘ)-ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਕਰਮਚਾਰੀ ਫੈਡਰੇਸ਼ਨ ਵਲੋਂ ਪ੍ਰਬੰਧਕੀ ਕੰਪਲੈਕਸ ਵਿਖੇ ਡਾ. ਬੀ.ਆਰ. ਅੰਬੇਡਕਰ ਦਾ 130ਵਾਂ ਜਨਮ ਦਿਹਾੜਾ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸੂਬਾ ਪ੍ਰਧਾਨ ਹਰਵਿੰਦਰ ਸਿੰਘ ਰੌਣੀ ਨੇ ਡਾ. ਅੰਬੇਡਕਰ ਦੀ ਤਸਵੀਰ ਨੂੰ ਫੁੱਲ੍ਹ ਮਾਲਾਵਾਂ ਅਰਪਿਤ ਕਰਕੇ ਸਮੁੱਚੇ ਸਮਾਜ ਨੂੰ ਜਨਮ ਦਿਹਾੜੇ ਦੀ ਵਧਾਈ ਦਿੱਤੀ | ਇਸ ਮੌਕੇ ਮਾਸਟਰ ਆਸ਼ੂਤੋਸ਼ ਧੀਮਾਨ, ਇੰਜੀ. ਪ੍ਰੇਮ ਸਿੰਘ ਖ਼ਾਲਸਾ, ਜਗਦੀਸ਼ ਸਿੰਘ, ਹਰਪ੍ਰੀਤ ਸਿੰਘ ਬਾਲਪੁਰ, ਸੋਨੀ ਮਾਜਰੀ, ਕਰਨ, ਦਿਲਪ੍ਰੀਤ ਸਿੰਘ ਆਦਿ ਹਾਜ਼ਰ ਸਨ |
ਫ਼ਤਹਿਗੜ੍ਹ ਸਾਹਿਬ, (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀਆਂ ਵੱਖ-ਵੱਖ ਸਮਾਜਿਕ ਜਥੇਬੰਦੀਆਂ ਵਲੋਂ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦਾ 130ਵਾਂ ਜਨਮ ਦਿਹਾੜਾ ਬੜੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਦੌਰਾਨ ਰਾਸ਼ਟਰੀ ਵਾਲਮੀਕਿ ਸਭਾ ਦੇ ਚੇਅਰਮੈਨ ਕੁਲਦੀਪ ਸਹੋਤਾ ਦੀ ਅਗਵਾਈ ਵਿਚ ਤ੍ਰੀਹ ਮੂਰਤੀ ਮੰਦਰ ਮਾਧੋਪੁਰ ਤੋਂ ਫ਼ਤਹਿਗੜ੍ਹ ਸਾਹਿਬ ਤੱਕ ਮੋਟਰ ਸਾਈਕਲ ਚੇਤਨਾ ਮਾਰਚ ਕੱਢਿਆ ਗਿਆ, ਜਿਸ ਨੂੰ ਆਲ ਇੰਡੀਆ ਇਲਾਹਾਬਾਦ ਬੈਂਕ ਇੰਪਲਾਈਜ਼ ਯੂਨੀਅਨ ਦੇ ਜੁਆਇੰਟ ਜਨਰਲ ਸਕੱਤਰ ਨਰੇਸ਼ ਵੈਦ ਨੇ ਝੰਡੀ ਵਿਖਾ ਕੇ ਰਵਾਨਾ ਕੀਤਾ | ਸਮਾਗਮ 'ਚ ਸ਼ੋ੍ਰਮਣੀ ਅਕਾਲੀ ਦਲ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਦੀਦਾਰ ਸਿੰਘ ਭੱਟੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਵੱਖ-ਵੱਖ ਬੁਲਾਰਿਆਂ ਨੇ ਸਮੁੱਚੇ ਸਮਾਜ ਨੂੰ ਡਾ. ਅੰਬੇਡਕਰ ਜੈਅੰਤੀ ਦੀ ਵਧਾਈ ਦਿੱਤੀ | ਇਸ ਮੌਕੇ ਰਾਸ਼ਟਰੀ ਵਾਲਮੀਕਿ ਸਭਾ ਵਲੋਂ ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ ਅਤੇ ਨਰੇਸ਼ ਵੈਦ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਐਡਵੋਕੇਟ ਸਤਨਾਮ ਸਿੰਘ ਸਹੋਤਾ, ਰਘਵੀਰ ਸਿੰਘ ਬਡਲਾ, ਧਰਮਪਾਲ ਸਹੋਤਾ, ਰਜਿੰਦਰ ਗੋਗੀ, ਗੁਰਦਰਸ਼ਨ ਸਿੱਧੂਪੁਰ, ਪਾਲ ਸਿੰਘ ਸਹੋਤਾ ਪ੍ਰਤਾਪਗੜ੍ਹ, ਬਲਜਿੰਦਰ ਕੌਰ, ਸੁਖਮੀਤ ਸੁੱਖੀ, ਚਰਨਜੀਤ ਸਿੰਘ ਢੀਂਡਸਾ, ਅਸ਼ੋਕ ਕੁਮਾਰ ਆਦਿ ਹਾਜ਼ਰ ਸਨ |
ਬਸੀ ਪਠਾਣਾਂ (ਗ.ਸ. ਰੁਪਾਲ, ਐਚ.ਐਸ. ਗੌਤਮ, ਰਵਿੰਦਰ ਮੋਦਗਿਲ)-ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਦਲਿਤਾਂ ਦੇ ਮਸੀਹਾ ਡਾ. ਬੀ.ਆਰ. ਅੰਬੇਡਕਰ ਦਾ ਜਨਮ ਦਿਹਾੜਾ ਇਸ ਖੇਤਰ ਵਿਚ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਬੰਧ ਵਿਚ ਸਮਾਗਮ ਕੀਤੇ ਗਏ ਅਤੇ ਬੁਲਾਰਿਆਂ ਨੇ ਵਿੱਦਿਅਕ ਯੋਗਤਾ ਪ੍ਰਾਪਤ ਕਰਨ ਦੀ ਲੋੜ 'ਤੇ ਜ਼ੋਰ ਦਿੰਦੇ ਹੋਏ ਦਲਿਤਾਂ ਨੂੰ ਇਕ ਪਲੇਟ ਫਾਰਮ ਉੱਤੇ ਇਕੱਤਰ ਹੋਣ ਦੀ ਲੋੜ ਮਹਿਸੂਸ ਕੀਤੀ ਅਤੇ ਕਿਹਾ ਕਿ ਕੋਈ ਵੀ ਪ੍ਰਾਪਤੀ ਬੁੱਧੀ ਨਾਲ ਹੀ ਸੰਭਵ ਹੈ | ਇਸ ਮੌਕੇ ਤੇ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਨੇ ਕਿਹਾ ਕਿ ਡਾ. ਅੰਬੇਡਕਰ ਦੇ ਸਿਧਾਂਤਾਂ ਨੇ ਸੰਵਿਧਾਨ ਨੂੰ ਮਜ਼ਬੂਤੀ ਬਖ਼ਸ਼ੀ ਜਿਸ ਦਾ ਪਾਲਣ ਕਰਨਾ ਤੇ ਉਨ੍ਹਾਂ ਦੇ ਸੁਪਨਿਆਂ ਦੇ ਭਾਰਤ ਦੀ ਸਿਰਜਣਾ ਕਰਨਾ ਸਾਡਾ ਸਭ ਦਾ ਮੁੱਢਲਾ ਫ਼ਰਜ਼ ਹੋਣਾ ਚਾਹੀਦਾ ਹੈ | ਸਿਲਸਿਲੇ ਦੀ ਕੜੀ ਵਿਚ ਹਲੀਮ ਦੀ ਕੋਠੀ ਨੇੜੇ ਸੇਵਾ ਮੁਕਤ ਤਹਿਸੀਲਦਾਰ ਕਰਮਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਏ ਸਮਾਗਮ ਨੂੰ ਐਡਵੋਕੇਟ ਸ਼ਿਵ ਕਲਿਆਣ, ਠਾਕੁਰ ਸਿੰਘ ਸੂਬਾ ਪ੍ਰਧਾਨ ਪੈਨਸ਼ਨਰਜ਼ ਐਸੋਸੀਏਸ਼ਨ, ਲੈਕਚਰਾਰ ਰਾਮ ਰਾਜ ਧੀਮਾਨ, ਪਿ੍ੰਸੀਪਲ ਕਰਨੈਲ ਸਿੰਘ ਅਤੇ ਸ਼ੇਰ ਸਿੰਘ ਮੈਣ ਮਾਜਰੀ ਆਦਿ ਨੇ ਸੰਬੋਧਨ ਕੀਤਾ | ਆਮ ਆਦਮੀ ਪਾਰਟੀ ਵਲੋਂ ਐਡਵੋਕੇਟ ਹਰਨੇਕ ਸਿੰਘ ਦੀਵਾਨਾ ਦੇ ਮੱੁਖ ਦਫ਼ਤਰ ਵਿਖੇ ਹੋਏ ਸਮਾਗਮ ਵਿਚ ਬਾਬਾ ਸਾਹਿਬ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕਰਦੇ ਹੋਏ ਉਨ੍ਹਾਂ ਦੇ ਮਿਸ਼ਨ ਦੀ ਪੂਰਤੀ ਦਾ ਸੰਕਲਪ ਲਿਆ ਗਿਆ | ਸਮਾਗਮ ਵਿਚ ਐਡ. ਨਿਰਮਲਜੀਤ ਸਿੰਘ ਦੀਵਾਨਾ, ਭਗਵੰਤ ਸਿੰਘ ਘੁੱਕ, ਕੁਲਦੀਪ ਸਿੰਘ, ਜਸਵਿੰਦਰ ਸਿੰਘ ਦੀਵਾਨਾ, ਪੁਸ਼ਪਿੰਦਰ ਸਿੰਘ ਬਾਜਵਾ ਆਦਿ ਨੇ ਸ਼ਮੂਲੀਅਤ ਕੀਤੀ |
ਮੰਡੀ ਗੋਬਿੰਦਗੜ੍ਹ, (ਬਲਜਿੰਦਰ ਸਿੰਘ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਇਕਾਈ ਮੰਡੀ ਗੋਬਿੰਦਗੜ੍ਹ ਵਲੋਂ ਅੱਜ ਸਥਾਨਕ ਗਰੀਨ ਪਾਰਕ ਵਿਚ ਉਪ ਵੈਦ ਡਾ. ਐਲ.ਡੀ. ਗੌਤਮ ਦੀ ਅਗਵਾਈ ਹੇਠ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੇ 130ਵੇਂ ਜਨਮ ਦਿਹਾੜੇ ਮੌਕੇ ਉਨ੍ਹਾਂ ਨੂੰ ਸ਼ਰਧਾ 'ਤੇ ਸਤਿਕਾਰ ਭੇਟ ਕੀਤਾ ਗਿਆ | ਸਾਰਿਆਂ ਨੇ ਡਾ. ਅੰਬੇਡਕਰ ਦੇ ਜੀਵਨ ਤੋਂ ਲੈ ਕੇ ਸਮਾਜਿਕ ਤਰੱਕੀ ਲਈ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਚੱਲਣ ਦਾ ਪ੍ਰਣ ਵੀ ਲਿਆ | ਇਸ ਮੀਟਿੰਗ ਵਿਚ ਉਪ ਵੈਦ ਐਲ.ਡੀ. ਗੌਤਮ, ਸਟੇਟ ਕਮੇਟੀ ਮੈਂਬਰ ਡਾ. ਮਨਜੀਤ ਸਿੰਘ ਸਹੋਤਾ, ਖ਼ਜ਼ਾਨਚੀ ਡਾ. ਮਨਜੀਤ ਸਿੰਘ ਨੰਬਰਦਾਰ ਲੁਹਾਰ ਮਾਜਰਾ, ਡਾ. ਸਤਪਾਲ ਸਿੰਘ ਜਨਰਲ ਸਕੱਤਰ, ਡਾ. ਬਚਿੱਤਰ ਸਿੰਘ ਛੋਟੂ, ਰਘਵੀਰ ਸਿੰਘ ਚੰਦੜ, ਡਾ. ਅਜੈ ਬਾਂਸਲ, ਬਲਵੀਰ ਸਿੰਘ ਆਦਿ ਸ਼ਾਮਿਲ ਸਨ |
ਫ਼ਤਹਿਗੜ੍ਹ ਸਾਹਿਬ,(ਬਲਜਿੰਦਰ ਸਿੰਘ)-ਡਾ. ਅੰਬੇਡਕਰ ਵੈੱਲਫੇਅਰ ਸੋਸ਼ਲ ਸੁਸਾਇਟੀ ਪੰਜਾਬ ਵਲੋਂ ਸਰਹਿੰਦ ਵਿਖੇ ਸੰਵਿਧਾਨ ਦੇ ਨਿਮਰਾਤਾ ਡਾ. ਭੀਮ ਰਾਓ ਅੰਬੇਡਕਰ ਦਾ 130ਵੇਂ ਜਨਮ ਦਿਹਾੜੇ ਮੌਕੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਆਲ ਇੰਡੀਆ ਇਲਾਹਾਬਾਦ ਬੈਂਕ ਯੂਨੀਅਨ ਦੇ ਜੁਆਇੰਟ ਜਨਰਲ ਸਕੱਤਰ ਨਰੇਸ਼ ਵੈਦ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਡਾ. ਅੰਬੇਡਕਰ ਦੇ ਜੀਵਨ ਸੰਘਰਸ਼ ਬਾਰੇ ਚਾਨਣਾ ਪਾਇਆ। ਸਮਾਗਮ ਵਿਚ ਐਡਵੋਕੇਟ ਕੰਵਲਜੀਤ ਮੱਟੂ, ਰਣਜੀਤ ਸਿੰਘ, ਸੁਖਮੀਤ ਸੁੱਖੀ, ਦਰਸ਼ਨ ਸਿੰਘ, ਵਿਨੋਦ ਵੈਦ, ਸ਼ਾਮ ਲਾਲ ਸਮਾਣਾ, ਬਿਕਰਮ ਕੁਮਾਰ, ਮਨੀਸ਼ ਸਹੋਤਾ, ਕੁਲਦੀਪ ਸਿੰਘ ਵੀ ਸ਼ਾਮਿਲ ਸਨ।
ਫ਼ਤਹਿਗੜ੍ਹ ਸਾਹਿਬ, (ਬਲਜਿੰਦਰ ਸਿੰਘ)- ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਦਲਿਤਾਂ ਦੇ ਮਸੀਹਾ ਡਾ. ਬੀ.ਆਰ. ਅੰਬੇਡਕਰ ਦੇ 130ਵੇਂ ਜਨਮ ਦਿਹਾੜੇ ਮੌਕੇ 'ਸੰਵਿਧਾਨ ਬਚਾਓ, ਦੇਸ਼ ਬਚਾਓ' ਸੰਘਰਸ਼ ਕਮੇਟੀ ਵਲੋਂ ਸੂਬਾ ਪ੍ਰਧਾਨ ਐਡਵੋਕੇਟ ਧਰਮਿੰਦਰ ਸਿੰਘ ਲਾਂਬਾ ਦੀ ਅਗਵਾਈ ਵਿਚ ਬੱਚਤ ਭਵਨ ਫ਼ਤਹਿਗੜ੍ਹ ਸਾਹਿਬ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਦਲਿਤ ਸਮਾਜ ਦੇ ਬੁੱਧੀਜੀਵੀਆਂ ਨੇ ਡਾ. ਅੰਬੇਡਕਰ ਦੇ ਜੀਵਨ ਸੰਘਰਸ਼ 'ਤੇ ਆਪਣੇ ਵਿਚਾਰਾਂ ਰਾਹੀਂ ਰੌਸ਼ਨੀ ਪਾਉਂਦਿਆਂ ਸਮੁੱਚੇ ਦਲਿਤ ਸਮਾਜ ਨੂੰ ਡਾ. ਅੰਬੇਡਕਰ ਜੈਅੰਤੀ ਦੀ ਵਧਾਈ ਦਿੱਤੀ। ਸਮਾਗਮ ਵਿਚ ਸੀਨੀਅਰ ਐਡਵੋਕੇਟ ਧਰਮਿੰਦਰ ਸਿੰਘ ਲਾਂਬਾ, ਐਡ. ਮਨਮੋਹਣ ਸਿੰਘ, ਐਡ. ਗੁਰਪ੍ਰੀਤ ਸਿੰਘ ਕੈੜੇ, ਐਡ. ਜਤਿੰਦਰ ਸਿੰਘ, ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਸ਼ਹੀਦਗੜ੍ਹ, ਨਵਾਬ ਅਲੀ ਚੇਅਰਮੈਨ ਪੰਜਾਬ ਪ੍ਰਦੇਸ਼ ਮੁਸਲਿਮ ਵੈੱਲਫੇਅਰ ਐਸੋਸੀਏਸ਼ਨ, ਜਸਵੰਤ ਸਿੰਘ ਪਟਵਾਰੀ, ਬਲਵੀਰ ਸਿੰਘ ਆਦਿ ਸ਼ਾਮਿਲ ਸਨ।
ਅਮਲੋਹ, (ਰਿਸ਼ੂ ਗੋਇਲ)-ਭਾਰਤੀ ਸੰਵਿਧਾਨ ਦੇ ਨਿਰਮਾਤਾ ਤੇ ਗ਼ਰੀਬਾਂ ਦੇ ਮਸੀਹਾ ਡਾ: ਭੀਮ ਰਾਓ ਅੰਬੇਡਕਰ ਦੇ 130ਵੇਂ ਜਨਮ ਦਿਹਾੜੇ ਮੌਕੇ ਹਲਕਾ ਅਮਲੋਹ ਦੇ ਵਿਧਾਇਕ ਰਣਦੀਪ ਸਿੰਘ ਨਾਭਾ ਵਲੋਂ ਅਮਲੋਹ ਵਿਖੇ ਨਵੇਂ ਬਣੇ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਘੁੰਢ ਚੁਕਾਈ ਕਰਕੇ ਤੇ ਅਮਲੋਹ ਸਥਿਤ ਨਵੇਂ ਬੱਸ ਸਟੈਂਡ ਦਾ ਨਾਮ ਡਾ: ਭੀਮ ਰਾਓ ਅੰਬੇਡਕਰ ਦੇ ਨਾਮ 'ਤੇ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ ਗਈ ਹੈ। ਇਸ ਮੌਕੇ ਕਰਮਚਾਰੀ ਸਫ਼ਾਈ ਦਲ ਪੰਜਾਬ ਦੇ ਚੇਅਰਮੈਨ ਗੇਜਾ ਰਾਮ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਹਰਿੰਦਰ ਸਿੰਘ ਭਾਂਬਰੀ, ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਸੁਭਾਸ਼ ਸੂਦ, ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ, ਮੀਤ ਪ੍ਰਧਾਨ ਅਸ਼ੋਕ ਸ਼ਰਮਾ, ਮਾਰਕੀਟ ਕਮੇਟੀ ਅਮਲੋਹ ਦੇ ਮੀਤ ਚੇਅਰਮੈਨ ਰਜਿੰਦਰ ਸਿੰਘ ਬਿੱਟੂ, ਬਲਾਕ ਕਾਂਗਰਸ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਸੰਜੀਵ ਦੱਤਾ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਜੋਗਿੰਦਰ ਸਿੰਘ ਨਰੈਣਗੜ੍ਹ, ਸਰਪੰਚ ਗੁਰਪ੍ਰੀਤ ਸਿੰਘ ਕਲਾਲਮਾਜਰਾ ਤੇ ਹੋਰ ਹਾਜ਼ਰ ਸਨ।
ਮੰਡੀ ਗੋਬਿੰਦਗੜ੍ਹ, (ਬਲਜਿੰਦਰ ਸਿੰਘ)-ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ 130ਵੇਂ ਜਨਮ ਦਿਨ ਮੌਕੇ ਪਿੰਡ ਲੁਹਾਰ ਮਾਜਰਾ ਕਲ੍ਹਾਂ ਵਿਖੇ ਅੰਬੇਡਕਰ ਕਲੱਬ ਵਲੋਂ ਸਮਾਗਮ ਕਰਵਾਇਆ ਗਿਆ। ਇਸ ਮੌਕੇ ਅੰਬੇਡਕਰ ਕਲੱਬ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਜਿੱਥੇ ਡਾ. ਅੰਬੇਡਕਰ ਜੀ ਦੇ ਜੀਵਨ ਸੰਘਰਸ਼ ਤੋਂ ਸੇਧ ਲੈ ਕੇ ਸਮਾਜ ਦੀ ਭਲਾਈ ਲਈ ਕਾਰਜ ਦਾ ਪ੍ਰਣ ਲਿਆ ਗਿਆ ਉੱਥੇ ਹੀ ਗ੍ਰਾਮ ਪੰਚਾਇਤ ਵਲੋਂ ਪ੍ਰਾਇਮਰੀ ਸਕੂਲ ਅਧਿਆਪਕ ਮਾਸਟਰ ਅਮਨਦੀਪ ਸਿੰਘ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਮਾ. ਅਮਨਦੀਪ ਸਿੰਘ ਨੇ ਕਿਹਾ ਕਿ ਅਜੋਕੇ ਯੁੱਗ ਵਿਚ ਬੱਚਿਆਂ ਨੂੰ ਸਿੱਖਿਅਤ ਕਰਨਾ ਹੀ ਸਾਡਾ ਅਸਲੀ ਧਰਮ ਹੈ ਤਾਂ ਜੋ ਚੰਗੇ ਸਮਾਜ ਦੀ ਨੀਂਹ ਰੱਖੀ ਜਾ ਸਕੇ ਜਿਸ ਪ੍ਰਤੀ ਅਧਿਆਪਕ ਵਰਗ ਤੇ ਮਾਪਿਆਂ ਦੀ ਬਹੁਤ ਵੱਡੀ ਜ਼ਿੰਮੇਵਾਰੀ ਬਣਦੀ ਹੈ। ਇਸ ਮੌਕੇ ਤੇ ਕੋਆਪ੍ਰੇਟਿਵ ਸੁਸਾਇਟੀ ਦੇ ਉਪ ਚੇਅਰਮੈਨ ਰਣਜੀਤ ਸਿੰਘ ਘੋਲਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਕਲੱਬ ਦੇ ਮੈਂਬਰ ਯੁਵਰਾਜ ਸਿੰਘ, ਸਨਦੀਪ ਸਿੰਘ, ਸਾਬਕਾ ਸਰਪੰਚ ਸੁਰਮੁੱਖ ਸਿੰਘ ਹਰਨੈਬ ਸਿੰਘ, ਕੁਲਦੀਪ ਸਿੰਘ ਪੰਚ ਬਹਾਦਰ ਸਿੰਘ, ਦਰਸ਼ਨ ਸਿੰਘ, ਲਵਲੀ ਸਿੰਘ ਸਨੀ ਸਿੰਘ, ਲਵਪ੍ਰੀਤ ਸਿੰਘ ਵੀ ਹਾਜ਼ਰ ਸਨ।
ਸੰਘੋਲ, (ਗੁਰਨਾਮ ਸਿੰਘ ਚੀਨਾ)-ਨਜ਼ਦੀਕੀ ਪਿੰਡ ਖੰਟ ਵਿਖੇ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਸਵਿੰਦਰ ਕੌਰ ਖੰਟ, ਸਰਪੰਚ ਬਲਵੀਰ ਸਿੰਘ ਖੰਟ ਤੇ ਰਣਜੀਤ ਸਿੰਘ ਲੁਹਾਰ ਮਾਜਰਾ ਦੁਆਰਾ ਡਾ. ਅੰਬੇਡਕਰ ਦੀ ਫ਼ੋਟੋ ਤੇ ਫੁੱਲਾਂ ਦੇ ਹਾਰ ਪਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਪਹੁੰਚੇ ਆਗੂਆਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਅੰਬੇਡਕਰ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਪੰਚ ਜਸਵਿੰਦਰ ਸਿੰਘ, ਨਾਹਰ ਸਿੰਘ, ਗੁਰਪਾਲ ਸਿੰਘ, ਦਲਵੀਰ ਸਿੰਘ, ਪੰਚ ਰਣਧੀਰ ਕੌਰ, ਮਹਿਲਾ ਮੰਡਲ ਪ੍ਰਧਾਨ ਜਸਬੀਰ ਕੌਰ, ਪਰਵਿੰਦਰ ਸਿੰਘ, ਚੇਤ ਰਾਮ, ਹਰਭਜਨ ਸਿੰਘ, ਦਿਲਬਾਗ ਸਿੰਘ, ਪਾਲ ਸਿੰਘ ਆਦਿ ਹਾਜ਼ਰ ਸਨ।
ਬਸੀ ਪਠਾਣਾਂ, (ਰਵਿੰਦਰ ਮੌਦਗਿਲ)-ਨੌਜਵਾਨ ਸਭਾ ਵਲੋਂ ਭਾਰਤ ਦੇ ਸੰਵਿਧਾਨ ਦੇ ਰਚੇਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ 130ਵੇਂ ਜਨਮ ਦਿਹਾੜੇ ਤੇ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਯੂਥ ਕਾਂਗਰਸ ਸੋਸ਼ਲ ਮੀਡੀਆ ਆਈ.ਟੀ. ਸੈਲ ਦੇ ਕੋਆਰਡੀਨੇਟਰ ਕੁਲਦੀਪ ਸਿੰਘ ਸਿੱਧੂਪੁਰ ਨੇ ਬਾਬਾ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਨੌਜਵਾਨਾਂ ਨੂੰ ਡਾ. ਭੀਮ ਰਾਓ ਅੰਬੇਡਕਰ ਦੀ ਸੋਚ ਤੇ ਪਹਿਰਾ ਦੇਣ ਅਤੇ ਬਾਬਾ ਸਾਹਿਬ ਵਲੋਂ ਦਿਖਾਏ ਹੱਕ ਤੇ ਸੱਚ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਵੀ ਕੀਤਾ। ਇਸ ਮੌਕੇ ਕੁਲਦੀਪ ਸਿੰਘ ਸਿੱਧੂਪੁਰ ਦਾ ਸਨਮਾਨ ਵੀ ਕੀਤਾ ਗਿਆ। ਸਮਾਗਮ ਦੌਰਾਨ ਨੌਜਵਾਨ ਸਭਾ ਦੇ ਪ੍ਰਧਾਨ ਸੁਨੀਲ ਕੁਮਾਰ, ਸੂਰਜ ਕੁਮਾਰ, ਸਨੀ ਕੁਮਾਰ, ਨਰੇਸ਼ ਕੁਮਾਰ, ਸ਼ਿੰਦਰ ਸਿੰਘ, ਰੋਹਿਤ ਕੁਮਾਰ, ਹਰਪ੍ਰੀਤ ਸਿੰਘ, ਗੁਰਵੀਰ ਸਿੰਘ, ਇੰਦਰਜੀਤ ਸਿੰਘ, ਜਸਵੀਰ ਸਿੰਘ ਆਦਿ ਮੌਜੂਦ ਸਨ।
ਖਮਾਣੋਂ, (ਜੋਗਿੰਦਰ ਪਾਲ)-ਨਜ਼ਦੀਕੀ ਪਿੰਡ ਸਮਸ਼ਪੁਰ ਸਿੰਘਾਂ ਵਿਖੇ ਗ੍ਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਪਿੰਡ 'ਚ ਡਾ.ਅੰਬੇਡਕਰ ਦੇ ਨਾਂਅ 'ਤੇ ਲਾਇਬ੍ਰੇਰੀ ਖੋਲੀ ਜਾਵੇ। ਇਸ ਮੌਕੇ ਹਰਪਿੰਦਰ ਸਿੰਘ ਸਰਪੰਚ, ਵਰਿੰਦਰ ਸਿੰਘ ਪੰਚ, ਰਣਧੀਰ ਸਿੰਘ ਪੰਚ, ਮੇਵਾ ਸਿੰਘ ਪੰਚ, ਪ੍ਰਕਾਸ਼ ਸਿੰਘ ਪੰਚ, ਗੁਰਮੇਲ ਸਿੰਘ, ਗੁਰਨਾਮ ਸਿੰਘ, ਬਿੰਦਰ ਸਿੰਘ, ਗੁਰਜੀਤ ਸਿੰਘ ਬੈਂਸ, ਮਾ. ਭਜਨ ਸਿੰਘ ਅਤੇ ਪਿੰਡ ਦੇ ਨੌਜਵਾਨ, ਬੀਬੀਆਂ ਹਾਜ਼ਰ ਸਨ।
ਮੰਡੀ ਗੋਬਿੰਦਗੜ੍ਹ, (ਮੁਕੇਸ਼ ਘਈ)-ਬਹੁਜਨ ਸਮਾਜ ਪਾਰਟੀ ਮੰਡੀ ਗੋਬਿੰਦਗੜ੍ਹ ਵਲੋਂ ਅੱਜ ਡਾ. ਭੀਮ ਰਾਓ ਅੰਬੇਡਕਰ ਦਾ 130ਵਾਂ ਜਨਮ ਦਿਹਾੜਾ ਬੜੀ ਹੀ ਧੂਮ-ਧਾਮ ਨਾਲ ਮਨਾਇਆ ਗਿਆ। ਸਥਾਨਕ ਭਗਤ ਰਵਿਦਾਸ ਧਰਮਸ਼ਾਲਾ, ਗਊਸ਼ਾਲਾ ਰੋਡ ਵਿਖੇ ਰੱਖੇ ਗਏ ਇਸ ਸਮਾਗਮ 'ਚ ਪਾਰਟੀ ਦੇ ਫ਼ਤਹਿਗੜ੍ਹ ਸਾਹਿਬ ਤੋਂ ਲੋਕ ਸਭਾ ਇੰਚਾਰਜ ਕੁਲਵੰਤ ਸਿੰਘ ਮਹਿਤੋ ਨੇ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਿਰਕਤ ਕਰਦਿਆਂ ਡਾ. ਭੀਮ ਰਾਓ ਅੰਬੇਡਕਰ ਦੀ ਤਸਵੀਰ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਵਧਾਈ ਦਿੰਦੇ ਹੋਏ ਕਿਹਾ ਕਿ ਸਾਨੂੰ ਡਾ. ਸਾਹਿਬ ਦੇ ਦੱਸੇ ਹੋਏ ਮਾਰਗ 'ਤੇ ਚੱਲ ਕੇ ਇਕ ਵਧੀਆ ਸਮਾਜ ਦੀ ਸਿਰਜਣਾ ਕਰਨ ਦੀ ਜ਼ਰੂਰਤ ਹੈ। ਇਸ ਮੌਕੇ ਜ਼ਿਲ੍ਹਾ ਇੰਚਾਰਜ ਹਰਚੰਦ ਸਿੰਘ, ਦਰਸ਼ਨ ਸਿੰਘ, ਸਕੱਤਰ ਰਾਜਿੰਦਰ ਸਿੰਘ ਨਸਰਾਲੀ, ਜ਼ਿਲ੍ਹਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਦਲਥੂਹਾ, ਸਾਬਕਾ ਡਿਪਟੀ ਡਾਇਰੈਕਟਰ ਦਰਬਾਰਾ ਸਿੰਘ, ਗੁਰਬਖਸ਼ ਸਿੰਘ, ਮੱਘਰ ਸਿੰਘ, ਸੁਖਦੇਵ ਸਿੰਘ, ਹਲਕਾ ਇੰਚਾਰਜ ਮਾਸਟਰ ਧਿਆਨ ਸਿੰਘ, ਰਾਮਧਨ, ਠੇਕੇਦਾਰ ਚਰਨ ਸਿੰਘ, ਐੱਮ.ਸੀ ਬਖਸ਼ੀਸ਼ ਸਿੰਘ, ਹਰਬੰਸ ਸਿੰਘ, ਨਰੰਜਣ ਸਿੰਘ ਇਕਬਾਲ ਨਗਰ, ਭੁਪਿੰਦਰ ਸਿੰਘ ਆਦਿ ਮੌਜੂਦ ਸਨ।
ਬਸੀ ਪਠਾਣਾਂ, (ਰਵਿੰਦਰ ਮੌਦਗਿਲ)-ਕਾਂਗਰਸ ਐਸ.ਸੀ. ਵਿੰਗ ਬਲਾਕ ਬਸੀ ਪਠਾਣਾਂ ਵਲੋਂ ਪ੍ਰਧਾਨ ਬਲਵੀਰ ਸਿੰਘ ਦੀ ਅਗਵਾਈ ਹੇਠ ਡਾ. ਭੀਮ ਰਾਓ ਅੰਬੇਡਕਰ ਦਾ 130ਵਾਂ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਉਚੇਚੇ ਤੌਰ 'ਤੇ ਪਹੁੰਚੇ ਨਗਰ ਕੌਂਸਲ ਪ੍ਰਧਾਨ ਰਵਿੰਦਰ ਰਿੰਕੂ ਅਤੇ ਐਸ.ਸੀ. ਵਿੰਗ ਬਸੀ ਬਲਾਕ ਦੇ ਪ੍ਰਧਾਨ ਬਲਵੀਰ ਸਿੰਘ ਨੇ ਬਾਬਾ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਨੇ ਸੰਵਿਧਾਨ ਰਚ ਕੇ ਦੇਸ਼ ਦੇ ਹਰੇਕ ਨਾਗਰਿਕ ਨੂੰ ਬਰਾਬਰਤਾ ਦੇ ਹੱਕ ਦਿੱਤੇ ਅਤੇ ਸਮਾਜ ਦੇ ਦੱਬੇ ਕੁਚਲੇ ਲੋਕਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨ ਲਈ ਅਹਿਮ ਉਪਰਾਲੇ ਕੀਤੇ। ਇਸ ਮੌਕੇ ਬੱਚਿਆਂ ਨੂੰ ਸਟੇਸ਼ਨਰੀ ਦਾ ਸਾਮਾਨ ਵੀ ਵੰਡਿਆ ਗਿਆ। ਪ੍ਰਧਾਨ ਬਲਵੀਰ ਸਿੰਘ ਵਲੋਂ ਨਗਰ ਕੌਂਸਲ ਪ੍ਰਧਾਨ ਰਵਿੰਦਰ ਰਿੰਕੂ, ਓਮ ਪ੍ਰਕਾਸ਼ ਤਾਂਗੜੀ, ਕੌਂਸਲਰ ਪਰਵਿੰਦਰ ਸੱਲ, ਰਮੇਸ਼ ਕੁਮਾਰ ਸਾਬਕਾ ਕੌਂਸਲਰ ਆਦਿ ਪਤਵੰਤਿਆਂ ਦਾ ਸਨਮਾਨ ਵੀ ਕੀਤਾ ਗਿਆ। ਸਮਾਗਮ ਦੌਰਾਨ ਗੁਰਦੀਪ ਕੌਰ, ਬਿੱਲੂ, ਬੰਟੀ, ਮੋਹਨ, ਸੰਦੀਪ ਕੌਰ ਆਦਿ ਮੌਜੂਦ ਸਨ।
ਖਮਾਣੋਂ, (ਜੋਗਿੰਦਰ ਪਾਲ, ਮਨਮੋਹਣ ਸਿੰਘ ਕਲੇਰ)-ਨਜ਼ਦੀਕੀ ਪਿੰਡ ਮਹੇਸ਼ਪੁਰਾ ਵਿਖੇ ਬਹੁਜਨ ਸਮਾਜ ਪਾਰਟੀ ਫ਼ਤਹਿਗੜ੍ਹ ਸਾਹਿਬ ਦੇ ਕੋਆਰਡੀਨੇਟਰ ਐਡ: ਸ਼ਿਵ ਕੁਮਾਰ ਕਲਿਆਣ ਦੀ ਅਗਵਾਈ ਹੇਠ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਇਕ ਸਾਦੇ ਸਮਾਗਮ ਦੌਰਾਨ ਐਡ. ਕਲਿਆਣ ਨੇ ਡਾ. ਭੀਮ ਰਾਓ ਵਲੋਂ ਦਰਸਾਏ ਰਾਹ ਅਤੇ ਭਾਰਤ ਦੇ ਲਿਖੇ ਸੰਵਿਧਾਨ ਸਬੰਧੀ ਜਾਣਕਾਰੀ ਸਾਂਝੀ ਕੀਤੀ। ਇਸ ਸਮਾਗਮ ਦੀ ਸ਼ੁਰੂਆਤ 'ਚ ਡਾ. ਅੰਬੇਡਕਰ ਦੀ ਫ਼ੋਟੋ ਤੇ ਫੁੱਲ ਭੇਟ ਕਰਕੇ ਸ਼ਰਧਾਂਜਲੀ ਦਿੱਤੀ। ਇਸ ਮੌਕੇ ਜਤਿੰਦਰ ਸਿੰਘ ਬੱਬੂ ਜ਼ਿਲ੍ਹਾ ਪ੍ਰਧਾਨ, ਬਲਵੰਤ ਸਿੰਘ ਜੇ.ਈ., ਕੇ.ਐਸ. ਲੁਹਾਰੀ, ਕੁਲਵੰਤ ਸਿੰਘ ਬਸੀ, ਭੀਮ ਸਿੰਘ ਮਾਣਕੀ, ਰਾਜਿੰਦਰ ਸਿੰਘ ਰਾਜਾ ਜ਼ਿਲ੍ਹਾ ਇੰਚਾਰਜ, ਮਾ. ਭਾਗ ਸਿੰਘ ਖਮਾਣੋਂ, ਸ਼ੇਰ ਸਿੰਘ ਮੈਣ ਮਾਜਰੀ, ਰਾਜੂ ਮਹੇਸ਼ਪੁਰਾ, ਹਰੀ ਸਿੰਘ ਧਨੌਲਾ, ਗੁਰਦੀਪ ਸਿੰਘ ਮਹੇਸ਼ਪੁਰਾ ਆਦਿ ਹਾਜ਼ਰ ਸਨ।
ਭੜੀ, (ਭਰਪੂਰ ਸਿੰਘ ਹਵਾਰਾ)-ਪੀ.ਐਸ.ਪੀ.ਸੀ.ਐਲ. ਸਬ ਯੂਨਿਟ ਭੜੀ ਵਿਖੇ ਐਸ.ਸੀ/ਬੀ.ਸੀ. ਕਰਮਚਾਰੀ ਵੈੱਲਫੇਅਰ ਫੈਡਰੇਸ਼ਨ ਦੇ ਵਰਕਰਾਂ ਵਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ 130ਵਾਂ ਜਨਮ ਦਿਹਾੜਾ ਮਨਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਮੱਘਰ ਸਿੰਘ ਕੋਟਲਾ ਵਲੋਂ ਕੀਤੀ ਗਈ। ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਸਰਕਲ ਪ੍ਰਧਾਨ ਰਜੀਵ ਕੁਮਾਰ ਵਲੋਂ ਬਾਬਾ ਸਾਹਿਬ ਵਲੋਂ ਮਨੁੱਖਤਾ ਦੀ ਭਲਾਈ ਲਈ ਕੀਤੇ ਗਏ ਕਾਰਜਾਂ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਹਾਜ਼ਰ ਸਾਥੀ ਰਾਹੁਲ ਚੌਧਰੀ, ਬਾਬਾ ਸੁਲਤਾਨ ਸਿੰਘ, ਰਾਮ ਰਤਨ, ਬਲਵੀਰ ਸਿੰਘ ਖੇੜੀ, ਬਲਵਿੰਦਰ ਸਿੰਘ, ਗੁਰਪ੍ਰਕਾਸ਼ ਸਿੰਘ ਬੱਬੂ, ਬਲਵੀਰ ਸਿੰਘ ਦੁੱਲਵਾਂ, ਜਸਵੀਰ ਸਿੰਘ, ਪ੍ਰਦੀਪ ਸਿੰਘ, ਗੁਰਪ੍ਰੀਤ ਸਿੰਘ, ਗੁਰਦੀਪ ਸਿੰਘ, ਮੰਗਾ ਸਿੰਘ, ਜਸਵਿੰਦਰ ਸਿੰਘ, ਸਰਬਜੀਤ ਸਿੰਘ ਆਦਿ ਹਾਜ਼ਰ ਸਨ।
ਮੰਡੀ ਗੋਬਿੰਦਗੜ੍ਹ, (ਬਲਜਿੰਦਰ ਸਿੰਘ)-ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ 130ਵੇਂ ਜਨਮ ਦਿਨ ਮੌਕੇ ਸੀਵਰਮੈਨ ਇੰਪਲਾਈਜ਼ ਯੂਨੀਅਨ ਮੰਡੀ ਗੋਬਿੰਦਗੜ੍ਹ ਵਲੋਂ ਸਥਾਨਕ ਦੁਸਹਿਰਾ ਗਰਾਊਂਡ ਵਿਚ ਸਮਾਗਮ ਕਰਵਾਇਆ ਗਿਆ। ਜਿਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ। ਇਸ ਸਮਾਗਮ ਵਿਚ ਨਗਰ ਕੌਂਸਲ ਗੋਬਿੰਦਗੜ੍ਹ ਦੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਕ੍ਰਿਸ਼ਨ ਕੁਮਾਰ ਬੌਵੀ ਵਰਮਾ ਨੇ ਉਚੇਚੇ ਤੌਰ 'ਤੇ ਸ਼ਮੂਲੀਅਤ ਕਰਦਿਆਂ ਸਮੁੱਚੇ ਸਮਾਜ ਨੂੰ ਡਾ. ਅੰਬੇਡਕਰ ਜੈਅੰਤੀ ਦੀ ਵਧਾਈ ਦਿੱਤੀ। ਸਮਾਗਮ ਵਿਚ ਭਗਵਾਨ ਵਾਲਮੀਕਿ ਮੰਦਿਰ ਕਮੇਟੀ ਦੇ ਪ੍ਰਧਾਨ ਡੈਨੀ ਪਾਰਚਾ, ਸੀਵਰਮੈਨ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਰਾਜੇਸ਼ ਕੁਮਾਰ ਘਈ, ਜੋਗਿੰਦਰ ਪਾਲ, ਬੁੱਧਰਾਮ, ਬੀਰਭਾਨ, ਸੁਰਿੰਦਰਪਾਲ ਤਿਰਲੋਚਨ, ਸ਼ਿਵ ਕੁਮਾਰ, ਸੁਨੀਲ ਕੁਮਾਰ ਆਦਿ ਹਾਜ਼ਰ ਸਨ।

'ਆਪ' ਆਗੂਆਂ ਨੇ ਸਰਹਿੰਦ ਮੰਡੀ 'ਚ ਸਰਕਾਰ ਦੇ ਪ੍ਰਬੰਧਾਂ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਫ਼ਤਹਿਗੜ੍ਹ ਸਾਹਿਬ, 14 ਅਪ੍ਰੈਲ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਡ. ਲਖਵੀਰ ਸਿੰਘ ਰਾਏ ਨੇ ਸਾਥੀਆਂ ਸਮੇਤ ਅਨਾਜ ਮੰਡੀ ਸਰਹਿੰਦ ਦਾ ਦੌਰਾ ਕਰ ਪੰਜਾਬ ਸਰਕਾਰ ਦੇ ਕਣਕ ਦੀ ਖ਼ਰੀਦ ਦੇ ਪ੍ਰਬੰਧਾਂ ਦੀ ਪੋਲ ਖੋਲ੍ਹਦਿਆਂ, ਸੂਬਾ ਸਰਕਾਰ ਖ਼ਿਲਾਫ਼ ਜੰਮ ਕੇ ...

ਪੂਰੀ ਖ਼ਬਰ »

ਉਮਰ ਕੈਦ ਦੀ ਸਜ਼ਾ ਕੱਟ ਰਿਹਾ ਪੈਰੋਲ 'ਤੇ ਆਇਆ ਕੈਦੀ ਫ਼ਰਾਰ, ਮੁਕੱਦਮਾ ਦਰਜ

ਖਮਾਣੋਂ, 14 ਅਪ੍ਰੈਲ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਇਕ ਮੁਕੱਦਮੇ 'ਚ ਉਮਰ ਕੈਦ ਦੀ ਸਜ਼ਾ ਜ਼ਾਬਤਾ ਪੈਰੋਲ ਤੇ ਆਏ ਕੈਦੀ ਦੇ ਫ਼ਰਾਰ ਹੋਣ ਤੇ ਉਸ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਹੇਠ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਚੌਕੀ ਸੰਘੋਲ ਦੇ ਸਬ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ 13579 ਮੀਟਿ੍ਕ ਟਨ ਕਣਕ ਦੀ ਹੋਈ ਖ਼ਰੀਦ

ਫ਼ਤਹਿਗੜ੍ਹ ਸਾਹਿਬ, 14 ਅਪ੍ਰੈਲ (ਬਲਜਿੰਦਰ ਸਿੰਘ)-ਜ਼ਿਲੇ੍ਹ ਦੀਆਂ ਮੰਡੀਆਂ ਵਿਚ ਹੁਣ ਤੱਕ 15560 ਮੀਟਿ੍ਕ ਟਨ ਕਣਕ ਦੀ ਆਮਦ ਹੋਈ ਹੈ, ਜਿਸ 'ਚੋਂ ਵੱਖ-ਵੱਖ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ 13579 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

-ਮਾਮਲਾ ਪਤਨੀ ਵਲੋਂ ਪਤੀ ਦੇ ਕਤਲ ਦਾ- ਪ੍ਰੇਮੀ ਨੂੰ ਪੁਲਿਸ ਨੇ ਕੀਤਾ ਗਿ੍ਫ਼ਤਾਰ

ਅਮਲੋਹ, 14 ਅਪ੍ਰੈਲ (ਰਿਸ਼ੂ ਗੋਇਲ)-ਪਿੰਡ ਬੁੱਗਾ ਕਲਾਂ ਵਿਖੇ 25 ਤੇ 26 ਮਾਰਚ ਦੀ ਦਰਮਿਆਨੀ ਰਾਤ ਨੂੰ ਆਪਣੇ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕਤਲ ਕਰਨ ਵਾਲੀ ਪਤਨੀ, ਜਿਸ ਨੂੰ ਪੁਲਿਸ ਵਲੋਂ 7 ਅਪ੍ਰੈਲ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਸੀ ਅਤੇ ਉਸ ਦਾ ਪ੍ਰੇਮੀ ਜੋ ਘਟਨਾ ਤੋਂ ...

ਪੂਰੀ ਖ਼ਬਰ »

500 ਨਸ਼ੀਲੀਆਂ ਗੋਲੀਆਂ ਸਮੇਤ 2 ਗਿ੍ਫ਼ਤਾਰ, 1 ਫ਼ਰਾਰ

ਫ਼ਤਹਿਗੜ੍ਹ ਸਾਹਿਬ, 14 ਅਪ੍ਰੈਲ (ਮਨਪ੍ਰੀਤ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਦੁਆਰਾ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਪੁਲਿਸ ਚੌਕੀ ਚੁੰਨ੍ਹੀ ਕਲਾਂ ਨੇ 2 ਵਿਅਕਤੀਆਂ ਨੰੂ ਕਥਿਤ ਤੌਰ ਤੇ 500 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕਰਕੇ ਥਾਣਾ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ 13579 ਮੀਟਿ੍ਕ ਟਨ ਕਣਕ ਦੀ ਹੋਈ ਖ਼ਰੀਦ

ਫ਼ਤਹਿਗੜ੍ਹ ਸਾਹਿਬ, 14 ਅਪ੍ਰੈਲ (ਬਲਜਿੰਦਰ ਸਿੰਘ)-ਜ਼ਿਲੇ੍ਹ ਦੀਆਂ ਮੰਡੀਆਂ ਵਿਚ ਹੁਣ ਤੱਕ 15560 ਮੀਟਿ੍ਕ ਟਨ ਕਣਕ ਦੀ ਆਮਦ ਹੋਈ ਹੈ, ਜਿਸ 'ਚੋਂ ਵੱਖ-ਵੱਖ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ 13579 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ, ਇਕ ਗੰਭੀਰ ਜ਼ਖ਼ਮੀ

ਮੰਡੀ ਗੋਬਿੰਦਗੜ੍ਹ, 14 ਅਪ੍ਰੈਲ (ਮੁਕੇਸ਼ ਘਈ)-ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਬੱਸ ਸਟੈਂਡ ਦੇ ਸਾਹਮਣੇ ਬੀਤੀ ਸ਼ਾਮ ਇਕ ਤੇਜ਼ ਰਫ਼ਤਾਰ ਟਰੱਕ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇਕ ਗੰਭੀਰ ਰੂਪ 'ਚ ਜ਼ਖਮੀ ਹੋਣ ਦਾ ...

ਪੂਰੀ ਖ਼ਬਰ »

ਗੁ: ਸਾਹਿਬ ਦੀ ਹਦੂਦ ਅੰਦਰ ਰਾਜਨੀਤਿਕ ਤੇ ਵਿਅਕਤੀਗਤ ਹੋਰਡਿੰਗਜ਼ 'ਤੇ ਪਾਬੰਦੀ ਲਗਾਈ ਜਾਵੇ-ਜਥੇ. ਰਤਨ ਸਿੰਘ

ਫ਼ਤਹਿਗੜ੍ਹ ਸਾਹਿਬ, 14 ਅਪ੍ਰੈਲ (ਮਨਪ੍ਰੀਤ ਸਿੰਘ)-ਗੁਰੂ ਘਰ ਪ੍ਰਬੰਧ ਸੁਧਾਰ ਲਹਿਰ ਦੇ ਪ੍ਰਬੰਧਕਾਂ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਜਥੇ. ਰਤਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਦੇ ਪ੍ਰਧਾਨ ਅਤੇ ਮੈਨੇਜਰ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਣ ਦੇ ਦੋਸ਼ 'ਚ ਇਕ ਵਿਅਕਤੀ 'ਤੇ ਮੁਕੱਦਮਾ ਦਰਜ

ਖਮਾਣੋਂ, 14 ਅਪ੍ਰੈਲ (ਮਨਮੋਹਣ ਸਿੰਘ ਕਲੇਰ)-ਖੇੜੀ ਨੌਧ ਸਿੰਘ ਪੁਲਿਸ ਨੇ ਇਕ ਵਿਅਕਤੀ ਤੇ ਕਥਿਤ ਤੌਰ 'ਤੇ ਦੜਾ ਸੱਟਾ ਲਗਵਾਉਣ ਦੇ ਕਥਿਤ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ | ਮੁਲਜ਼ਮ ਦੀ ਪਛਾਣ ਟੇਕ ਚੰਦ ਵਾਸੀ ਪਿੰਡ ਉੱਦਲਪੁਰ ਥਾਣਾ ਖੇੜੀ ਨੌਧ ਸਿੰਘ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਮਹਿਲਾ ਕਾਂਗਰਸ ਦੀ ਸਾਬਕਾ ਬਲਾਕ ਪ੍ਰਧਾਨ ਤੇ ਜ਼ਿਲ੍ਹਾ ਸੈਕਟਰੀ ਸਾਥਣਾਂ ਸਮੇਤ ਅਕਾਲੀ ਦਲ 'ਚ ਸ਼ਾਮਿਲ

ਮੰਡੀ ਗੋਬਿੰਦਗੜ੍ਹ, 14 ਅਪ੍ਰੈਲ (ਸਟਾਫ਼ ਰਿਪੋਰਟਰ)-ਮੰਡੀ ਗੋਬਿੰਦਗੜ੍ਹ ਵਿਚ ਮਹਿਲਾ ਕਾਂਗਰਸ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਮਹਿਲਾ ਕਾਂਗਰਸ ਬਲਾਕ ਮੰਡੀ ਗੋਬਿੰਦਗੜ੍ਹ ਦੀ ਸਾਬਕਾ ਪ੍ਰਧਾਨ ਤੇ ਜ਼ਿਲ੍ਹਾ ਸਕੱਤਰ ਪੂਨਮ ਗੋਸਾਈਾ ਆਪਣੀਆਂ ਸਾਥਣਾਂ ਸਮੇਤ ...

ਪੂਰੀ ਖ਼ਬਰ »

ਸਮੇਂ ਦੀਆਂ ਸਰਕਾਰਾਂ ਨੇ ਕਿਸਾਨਾਂ ਦੀ ਬਾਂਹ ਨਹੀਂ ਫੜੀ-ਰਾਮਗੜ੍ਹ

ਅਮਲੋਹ, 14 ਅਪ੍ਰੈਲ (ਰਿਸ਼ੂ ਗੋਇਲ)-ਭਾਰਤ ਨੂੰ ਆਜ਼ਾਦ ਹੋਇਆਂ 70 ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ, ਪੰ੍ਰਤੂ ਦੇਸ਼ ਵਿਚ ਵੱਖ-ਵੱਖ ਸਮਿਆਂ ਤੇ ਰਾਜ ਕਰਨ ਵਾਲੀਆਂ ਵੱਖ-ਵੱਖ ਸਰਕਾਰਾਂ ਨੇ ਦੇਸ਼ ਦੇ ਕਿਸਾਨਾਂ ਦੀ ਕੋਈ ਬਾਂਹ ਨਹੀਂ ਫੜੀ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਸੂਬੇ 'ਚ ਇਸ ਸੀਜ਼ਨ 'ਚ ਕਰੀਬ 130 ਲੱਖ ਮੀਟਿ੍ਕ ਟਨ ਕਣਕ ਦੀ ਖ਼ਰੀਦ ਹੋਣ ਦੀ ਸੰਭਾਵਨਾ-ਸਿਨਹਾ

ਫ਼ਤਹਿਗੜ੍ਹ ਸਾਹਿਬ, 14 ਅਪ੍ਰੈਲ (ਸਟਾਫ਼ ਰਿਪੋਰਟਰ)-ਪੰਜਾਬ ਸਰਕਾਰ ਦੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਪ੍ਰਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਅੱਜ ਅਨਾਜ ਮੰਡੀ ਸਰਹਿੰਦ ਵਿਖੇ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ, ਜਿਸ ਦੌਰਾਨ ਮੰਡੀ ਵਿਚ ਬਾਰਦਾਨੇ ਦੀ ...

ਪੂਰੀ ਖ਼ਬਰ »

349 ਪ੍ਰਾਣੀ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ

ਫ਼ਤਹਿਗੜ੍ਹ ਸਾਹਿਬ, 14 ਅਪ੍ਰੈਲ (ਰਾਜਿੰਦਰ ਸਿੰਘ)-ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਵਿਸਾਖੀ ਦੀ ਸੰਗਰਾਂਦ ਮੌਕੇ ਅੰਮਿ੍ਤ ਸੰਚਾਰ ਕਰਵਾਇਆ ਗਿਆ, ਜਿਸ 'ਚ 349 ਪ੍ਰਾਣੀ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ | ਇਸ ਗੱਲ ਦੀ ਜਾਣਕਾਰੀ ਦਿੰਦਿਆਂ ਗੁਰਦੀਪ ਸਿੰਘ ਕੰਗ ...

ਪੂਰੀ ਖ਼ਬਰ »

ਵਿਧਾਇਕ ਨਾਭਾ ਨੇ ਦਾਣਾ ਮੰਡੀ 'ਚ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਮੰਡੀ ਗੋਬਿੰਦਗੜ੍ਹ, 14 ਅਪ੍ਰੈਲ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਸੂਬੇ ਦੀਆਂ ਅਨਾਜ ਮੰਡੀਆਂ ਵਿਚ ਆਉਣ ਵਾਲੀ ਕਣਕ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦ ਕਰਨ ਲਈ ਵਚਨਬੱਧ ਹੈ ਅਤੇ ਕਿਸਾਨਾਂ ਦੀ ਮੰਡੀਆਂ ਵਿਚ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਅਮਲੋਹ ਵਿਖੇ ਦੀਵਾਨ ਸਜਾ ਕੇ ਸੰਗਤਾਂ ਨੂੰ ਕੀਤਾ ਨਿਹਾਲ

ਅਮਲੋਹ, 14 ਅਪ੍ਰੈਲ (ਪ.ਪ.)-ਖ਼ਾਲਸਾ ਪੰਥ ਦੀ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਅਮਲੋਹ ਵਿਖੇ ਦੀਵਾਨ ਸਜਾਏ ਗਏ ਹਨ, ਜਿਸ 'ਚ ਪੰਥਕ ਕਵੀਸ਼ਰੀ ਜਥਾ ਦੇ ਬਾਬਾ ਬਲਜਿੰਦਰ ਸਿੰਘ ਉਰਫ਼ ਸੋਹਣ ਸਿੰਘ ਸਲਾਣੇ ਵਾਲੇ ਤੇ ਉਨ੍ਹਾਂ ਦੇ ਜਥੇ ਵਲੋਂ ਆਪਣੇ ਪ੍ਰਵਚਨਾ ...

ਪੂਰੀ ਖ਼ਬਰ »

ਸੀ.ਆਰ.ਪੀ.ਐਫ. 13 ਬਟਾਲੀਅਨ ਨੇ ਵਿਸਾਖੀ ਦਾ ਦਿਹਾੜਾ ਮਨਾਇਆ

ਫ਼ਤਹਿਗੜ੍ਹ ਸਾਹਿਬ, 14 ਅਪ੍ਰੈਲ (ਰਾਜਿੰਦਰ ਸਿੰਘ)-ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਖ਼ਾਲਸਾ ਪੰਥ ਦੀ ਸਾਜਨਾ ਕਰਕੇ ਮਾਨਵਤਾ ਨੰੂ ਨਵੀਂ ਸੇਧ ਦਿੱਤੀ ਅਤੇ ਦੇਸ਼ ਤੇ ਧਰਮ ਤੋਂ ਕੁਰਬਾਨ ਹੋਣ ਲਈ ਤਿਆਰ ਰਹਿਣ ਦਾ ਜਜ਼ਬਾ ਵੀ ਦਿੱਤਾ | ਇਹ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵਿਸਾਖੀ ਮੌਕੇ ਸਿੰਘੂ ਬਾਰਡਰ 'ਤੇ ਲਗਾਈ ਛਬੀਲ

ਚੁੰਨ੍ਹੀ, 14 ਅਪੈਲ (ਪ.ਪ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵਿਸਾਖੀ ਮੌਕੇ ਦਿੱਲੀ ਦੇ ਸਿੰਘੂ ਬਾਰਡਰ ਵਿਖੇ ਆਪਣੇ ਹੱਕਾਂ ਲਈ ਧਰਨੇ 'ਚ ਬੈਠੇ ਕਿਸਾਨਾਂ ਲਈ ਦੋ ਦਿਨਾਂ ਲਈ ਛਬੀਲ ਲਗਾਈ ਗਈ | ਇਸ ਮੌਕੇ ਹੈਲਪਿੰਗ ਹੈਂਡਜ਼ ਸੰਸਥਾ ਦੇ ਸਕੱਤਰ ਅਮਰੀਕ ਸਿੰਘ ਨੇ ...

ਪੂਰੀ ਖ਼ਬਰ »

54 ਲੱਖ ਦੀ ਲਾਗਤ ਨਾਲ ਸਰਹਿੰਦ-ਚੁੰਨ੍ਹੀ ਤੋਂ ਬਲਾੜਾ ਸੜਕ ਦੀ ਵਿਸ਼ੇਸ਼ ਮੁਰੰਮਤ ਸ਼ੁਰੂ-ਵਿਧਾਇਕ ਨਾਗਰਾ

ਫ਼ਤਹਿਗੜ੍ਹ ਸਾਹਿਬ, 14 ਅਪ੍ਰੈਲ (ਬਲਜਿੰਦਰ ਸਿੰਘ)-ਸਰਹਿੰਦ-ਚੁੰਨ੍ਹੀ ਰੋਡ (ਜੋੜੇ ਪੁੱਲ) ਤੋਂ ਬਲਾੜਾ ਵਾਇਆ ਬਲਾੜੀ ਕਲਾਂ ਸੂਏ ਦੇ ਨਾਲ-ਨਾਲ ਜਾਂਦੀ 3.80 ਕਿੱਲੋਮੀਟਰ ਸੜਕ ਦੀ ਵਿਸ਼ੇਸ਼ ਮੁਰੰਮਤ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ 54 ਲੱਖ ਰੁਪਏ ਦੀ ਲਾਗਤ ਨਾਲ ਸ਼ੁਰੂ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਆਗੂ ਮੰਡੀਆਂ 'ਚ ਆ ਰਹੀਆਂ ਦਿੱਕਤਾਂ ਸਬੰਧੀ ਚੇਅਰਮੈਨ ਨੂੰ ਮਿਲੇ

ਫ਼ਤਹਿਗੜ੍ਹ ਸਾਹਿਬ, 14 ਅਪ੍ਰੈਲ (ਮਨਪ੍ਰੀਤ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਆਗੂ ਮੰਡੀਆਂ ਵਿਚ ਕਿਸਾਨਾਂ ਦੀ ਫ਼ਸਲਾਂ ਦੀ ਖ਼ਰੀਦ ਦੇ ਪ੍ਰਬੰਧਾਂ ਸਬੰਧੀ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਲਸ਼ਨ ਰਾਏ ਬੌਬੀ ਨੂੰ ਮਿਲੇ ਤੇ ਕਿਸਾਨਾਂ ਨੂੰ ਮੰਡੀਆਂ 'ਚ ਆ ਰਹੀਆਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 53 ਨਵੇਂ ਮਾਮਲੇ

ਫ਼ਤਹਿਗੜ੍ਹ ਸਾਹਿਬ, 14 ਅਪ੍ਰੈਲ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਕੋਰੋਨਾ ਮਿ੍ਤਕਾਂ ਦੀ ਗਿਣਤੀ 126 ਹੋ ਗਈ ਹੈ, ਜਦਕਿ ਅੱਜ ਵੱਖ-ਵੱਖ ਇਲਾਕਿਆਂ 'ਚੋਂ 53 ਨਵੇਂ ਕੋਰੋਨਾ ਪੀੜਤ ਸਾਹਮਣੇ ਆਏ ਹਨ | ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਬਲਜੀਤ ਕੌਰ ਨੇ ...

ਪੂਰੀ ਖ਼ਬਰ »

ਕਾਲਜ ਦੇ ਕੰਪਿਊਟਰ ਸਾਇੰਸ ਤੇ ਇੰਜੀ: ਵਿਭਾਗ ਵਲੋਂ ਵਰਕਸ਼ਾਪ

ਫ਼ਤਹਿਗੜ੍ਹ ਸਾਹਿਬ, 14 ਅਪ੍ਰੈਲ (ਬਲਜਿੰਦਰ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਵਿਭਾਗ ਵਲੋਂ 'ਗਰਲ ਸਕਰਿਪਟ ਸਮਰ ਓਫ ਕੋਡ ਓਪਨ ਸੋਰਸ ਪਲੇਟਫ਼ਾਰਮ' ਵਿਸ਼ੇ 'ਤੇ ਆਨਲਾਈਨ ਵਰਕਸ਼ਾਪ ...

ਪੂਰੀ ਖ਼ਬਰ »

ਮੁਸਤਫਾਬਾਦ 'ਚ ਕੀਰਤਨ ਦਰਬਾਰ ਤੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ

ਨੰਦਪੁਰ ਕਲੌੜ, 14 ਅਪ੍ਰੈਲ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾਂ ਅਧੀਨ ਪਿੰਡ ਮੁਸਤਫ਼ਾਬਾਦ ਦੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਮੁੱਖ ਰੱਖਦੇ ਹੋਏ ਬੀਤੇ ਦਿਨੀਂ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ 'ਚ ਬੱਚਿਆਂ ਦੇ ਗੁਰਬਾਣੀ ਕੰਠ ...

ਪੂਰੀ ਖ਼ਬਰ »

ਮੁਸਤਫ਼ਾਬਾਦ ਦੇ ਗੁਰੂ ਘਰ 'ਚ ਖ਼ਾਲਸਾ ਸਾਜਨਾ ਦਿਵਸ ਮਨਾਇਆ

ਬਸੀ ਪਠਾਣਾਂ, 14 ਅਪ੍ਰੈਲ (ਗੁਰਬਚਨ ਸਿੰਘ ਰੁਪਾਲ)-ਖ਼ਾਲਸਾ ਸਾਜਨਾ ਦਿਵਸ ਦੇ ਸਬੰਧ ਵਿਚ ਪਿੰਡ ਮੁਸਤਫ਼ਾਬਾਦ ਦੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਬੜੀ ਸ਼ਰਧਾ ਅਤੇ ਜੋਸ਼ ਓ ਖਰੋਸ਼ ਨਾਲ ਮਨਾਇਆ ਗਿਆ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਡੀ) ਦੇ ...

ਪੂਰੀ ਖ਼ਬਰ »

ਵਿਸ਼ਵ 'ਵਰਸਿਟੀ ਦੀ ਪ੍ਰੋਫ਼ੈਸਰ ਨੂੰ ਮਿਲਿਆ ਪਹਿਲਾ ਸਥਾਨ

ਬਸੀ ਪਠਾਣਾਂ, 14 ਅਪ੍ਰੈਲ (ਗੁਰਬਚਨ ਸਿੰਘ ਰੁਪਾਲ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵਿਚ ਇਤਿਹਾਸ ਦੀ ਪ੍ਰੋਫੈਸਰ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਪੀ.ਐਚ.ਡੀ. (ਇਤਿਹਾਸ) ਦੀ ਰਿਸਰਚ ਸਕਾਲਰ ਮਨਦੀਪ ਕੌਰ ਵਲੋਂ ਪਹਿਲੇ ...

ਪੂਰੀ ਖ਼ਬਰ »

ਭਾਈ ਗੁਰਦਾਸ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਮਨਾਈ ਵਿਸਾਖੀ

ਪਟਿਆਲਾ, 14 ਅਪ੍ਰੈਲ (ਗੁਰਵਿੰਦਰ ਸਿੰਘ ਔਲਖ)- ਭਾਈ ਗੁਰਦਾਸ ਨਰਸਿੰਗ ਕਾਲਜ, ਪਟਿਆਲਾ ਦੇ ਜੀ.ਐਨ.ਐਮ ਅਤੇ ਬੀ.ਐੱਸ.ਸੀ ਦੇ ਵਿਦਿਆਰਥੀਆਂ ਨੇ ਵਿਸਾਖੀ ਦਾ ਤਿਉਹਾਰ ਪੱਕੀ ਕਣਕ ਦੇ ਖੇਤਾਂ 'ਚ ਪੰਜਾਬ ਦੇ ਸਭਿਆਚਾਰ ਦੀ ਝਾਕੀ ਪੇਸ਼ ਕਰਕੇ ਮਨਾਇਆ | ਭੰਗੜੇ ਦੀ ਤਰਜ਼ ਤੇ ...

ਪੂਰੀ ਖ਼ਬਰ »

ਕਲਗੀਧਰ ਨੈਸ਼ਨਲ ਸਕੂਲ ਮੂੰਗੋ ਵਿਖੇ ਵੈਕਸੀਨੇਸ਼ਨ ਕੈਂਪ ਲਗਾਇਆ

ਭਾਦਸੋਂ, 14 ਅਪ੍ਰੈਲ (ਪ੍ਰਦੀਪ ਦੰਦਰਾਲਾ) - ਕੋਰੋਨਾ ਮਹਾਂਮਾਰੀ ਦੇ ਵਧ ਰਹੇ ਮਾਮਲਿਆਂ ਨੂੰ ਵੇਖਦਿਆਂ ਪੰਜਾਬ ਸਰਕਾਰ ਵਲੋਂ ਸ਼ਹਿਰਾਂ ਤੇ ਪਿੰਡਾਂ 'ਚ ਵੈਕਸੀਨ ਕਾੈਪ ਲਗਾਏ ਜਾ ਰਹੇ ਹਨ ਜਿਸ ਤਹਿਤ ਅੱਜ ਭਾਦਸੋਂ ਦੇ ਪਿੰਡ ਮੂੰਗੋ ਵਿਖੇ ਐਸ.ਡੀ.ਐਮ. ਕਾਲਾ ਰਾਮ ਕਾਂਸਲ ਦੀ ...

ਪੂਰੀ ਖ਼ਬਰ »

ਬਲਜਿੰਦਰ ਸਿੰਘ ਢਿੱਲੋਂ 'ਆਪ' 'ਚ ਹੋਏ ਸ਼ਾਮਿਲ

ਸਨੌਰ, 14 ਅਪੈ੍ਰਲ (ਸੋਖਲ)- ਹਲਕਾ ਸਨੌਰ ਦੇ ਜੰਮਪਲ ਪ੍ਰਸਿੱਧ ਸਮਾਜ ਸੇਵੀ ਤੇ ਹੋਟਲ ਐਸੋਸੀਏਸ਼ਨ ਦੇ ਸੀਨੀਅਰ ਆਗੂ ਬਲਜਿੰਦਰ ਸਿੰਘ ਢਿੱਲੋਂ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ | ਪਾਰਟੀ 'ਚ ਆਉਣ ਤੇ ਪੰਜਾਬ ਵਿਧਾਨ ਸਭਾ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ...

ਪੂਰੀ ਖ਼ਬਰ »

ਆਗਾਮੀ ਵਿਧਾਨ ਸਭਾ ਚੋਣਾਂ 'ਚ ਲੋਕ ਅਕਾਲੀ/ਕਾਂਗਰਸ ਨੂੰ ਤੁਰਦਾ ਕਰਨ-ਦੇਵ ਮਾਨ

ਨਾਭਾ, 14 ਅਪ੍ਰੈਲ (ਅਮਨਦੀਪ ਸਿੰਘ ਲਵਲੀ)- ਜੇਕਰ ਸੂਬੇ ਦੀ ਜਨਤਾ ਨੇ ਪੰਜਾਬ ਨੂੰ ਬਚਾਉਣਾ ਹੈ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਅਤੇ ਕਾਂਗਰਸ ਨੂੰ ਤੁਰਦਾ ਕਰਨਾ ਪਵੇਗਾ | ਇਹ ਵਿਚਾਰ ਹਲਕਾ ਨਾਭਾ ਤੋਂ ਸਾਬਕਾ ਆਮ ਆਦਮੀ ਪਾਰਟੀ ਦੇ ਸਾਬਕਾ ਇੰਚਾਰਜ ...

ਪੂਰੀ ਖ਼ਬਰ »

ਬਹਾਦਰ ਖ਼ਾਨ ਨੇ ਕਰਵਾਈ ਅਨਾਜ ਮੰਡੀ ਮਡੋੜ ਵਿਖੇ ਸਰਕਾਰੀ ਖ਼ਰੀਦ ਸ਼ੁਰੂ

ਭਾਦਸੋਂ, 14 ਅਪ੍ਰੈਲ (ਪ੍ਰਦੀਪ ਦੰਦਰਾਲਾ)-ਨਾਭਾ ਨੇੜੇ ਅਨਾਜ ਮੰਡੀ ਮਡੋੜ ਵਿਖੇ ਅੱਜ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੇ ਸਿਆਸੀ ਸਕੱਤਰ ਤੇ ਮੈਂਬਰ ਘੱਟ ਗਿਣਤੀ ਕਮਿਸ਼ਨ ਬਹਾਦਰ ਖਾਨ ਵਲੋਂ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ | ਇਸ ਮੌਕੇ ਉਨ੍ਹਾਂ ਕਿਹਾ ਕਿ ਕੈਪਟਨ ...

ਪੂਰੀ ਖ਼ਬਰ »

1 ਲੱਖ 40 ਹਜ਼ਾਰ ਦੀ ਕੀਤੀ ਧੋਖਾਧੜੀ

ਪਟਿਆਲਾ, 14 ਅਪ੍ਰੈਲ (ਅ.ਸ. ਆਹਲੂਵਾਲੀਆ)-ਥਾਣਾ ਸਿਵਲ ਲਾਈਨ ਵਿਖੇ ਗੁਰਵਿੰਦਰ ਸਿੰਘ ਤੇ ਲਾਡਵਿੰਦਰ ਸਿੰਘ ਨੇ ਗੁਰਸੇਵਕ ਸਿੰਘ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਕਿ ਉਸ ਨੇ ਪੀ.ਆਰ.ਟੀ.ਸੀ. 'ਚ ਭਰਤੀ ਕਰਵਾਉਣ ਲਈ 1 ਲੱਖ 40 ਹਜ਼ਾਰ ਰੁਪਏ ਦਿੱਤੇ, ਪਰੰਤੂ ਨਾ ਹੀ ਕੰਡਕਟਰ ਭਰਤੀ ...

ਪੂਰੀ ਖ਼ਬਰ »

ਨਸ਼ੀਲੀ ਦਵਾਈ ਦੀਆਂ ਸ਼ੀਸ਼ੀਆਂ ਸਮੇਤ ਇਕ ਕਾਬੂ

ਰਾਜਪੁਰਾ, 14 ਅਪ੍ਰੈਲ (ਜੀ.ਪੀ. ਸਿੰਘ)-ਥਾਣਾ ਸਦਰ ਦੀ ਪੁਲਿਸ ਨੇ ਸ਼ੰਭੂ-ਘਨੌਰ ਰੋਡ 'ਤੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਨਸ਼ੀਲੀ (ਪਾਬੰਦੀਸ਼ੁਦਾ) ਦਵਾਈ ਦੀਆਂ ਸ਼ੀਸ਼ੀਆਂ ਸਮੇਤ ਗਿ੍ਫ਼ਤਾਰ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਸਹਾਇਕ ...

ਪੂਰੀ ਖ਼ਬਰ »

ਪਰਿਵਰਤਨ ਲਹਿਰ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਸ਼ੁਰੂ

ਸ਼ੁਤਰਾਣਾ, 14 ਅਪ੍ਰੈਲ (ਬਲਦੇਵ ਸਿੰਘ ਮਹਿਰੋਕ)-ਪਿੰਡਾਂ ਵਿਚ ਲੋਕਾਂ ਨੂੰ ਜਾਗਰੂਕ ਕਰਨ ਲਈ ਸਮਾਜ ਸੇਵੀ ਸੰਸਥਾ ਵਲੋਂ 'ਪਰਿਵਰਤਨ ਲਹਿਰ' ਨਾਂਅ ਹੇਠ ਵਿਸ਼ੇਸ਼ ਉਪਰਾਲਾ ਕੀਤਾ ਜਾ ਰਿਹਾ ਹੈ ਤੇ ਇਸ ਲਹਿਰ ਦੇ ਨਾਲ ਵੱਡੀ ਗਿਣਤੀ 'ਚ ਲੋਕ ਜੁੜ ਰਹੇ ਹਨ | ਸਮਾਜਿਕ, ਆਰਥਿਕ, ...

ਪੂਰੀ ਖ਼ਬਰ »

ਸੈਰ ਤੇ ਬੱਚਿਆਂ ਦੇ ਖੇਡਣ ਲਈ 15 ਪਾਰਕਾਂ ਨੂੰ ਨਵਾਂ ਰੂਪ ਦਿੱਤਾ ਜਾ ਰਿਹਾ ਹੈ-ਮੋਹਿਤ ਮਹਿੰਦਰਾ

ਪਟਿਆਲਾ, 14 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਵਿਧਾਨ ਸਭਾ ਹਲਕਾ ਦਿਹਾਤੀ ਦੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਵਾਂ ਦੇਣ ਦੇ ਨਾਲ ਨਾਲ ਉਨਾਂ ਦੀ ਸਿਹਤ ਤੇ ਤੰਦਰੁਸਤੀ ਦਾ ਵੀ ਖਾਸ ਧਿਆਨ ਰੱਖਿਆ ਜਾ ਰਿਹਾ ਹੈ, ਜਿਸ ਤਹਿਤ ਹਲਕੇ 'ਚ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਉਣ ਦੇ ...

ਪੂਰੀ ਖ਼ਬਰ »

ਕਿਸਾਨ ਨਿਰਮਲ ਸਿੰਘ ਮੰਡੌਰ ਦੀ ਪਤਨੀ ਨੂੰ 5 ਲੱਖ ਦਾ ਚੈੱਕ ਕੀਤਾ ਭੇਟ

ਪਟਿਆਲਾ, 14 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਕਿਸਾਨ ਅੰਦੋਲਨ ਤੋਂ ਵਾਪਸ ਪਰਤਦੇ ਸਮੇਂ ਇਕ ਸੜਕ ਹਾਦਸੇ ਵਿਚ ਕਿਸਾਨ ਨਿਰਮਲ ਸਿੰਘ ਮੰਡੌਰ ਮਾਰਿਆ ਗਿਆ ਸੀ | ਉਨ੍ਹਾਂ ਦੀ ਧਰਮ ਪਤਨੀ ਨੂੰ ਪੰਜਾਬ ਸਰਕਾਰ ਦੀ ਤਰਫ਼ੋਂ 5 ਲੱਖ ਦਾ ਚੈੱਕ ਘੱਟ ਗਿਣਤੀਆਂ ਕਮਿਸ਼ਨ ਦੇ ਮੈਂਬਰ ...

ਪੂਰੀ ਖ਼ਬਰ »

ਤਾਇਕਵਾਂਡੋ ਖਿਡਾਰੀ ਪੁਨੀਤਪਾਲ ਸਿੰਘ ਪੇਸ਼ ਕਰੇਗਾ ਉਲੰਪਿਕ ਲਈ ਦਾਅਵੇਦਾਰੀ

ਪਟਿਆਲਾ, 14 ਅਪ੍ਰੈਲ (ਚਹਿਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਤਾਇਕਵਾਂਡੋ ਖਿਡਾਰੀ ਪੁਨੀਤਪਾਲ ਸਿੰਘ ਅੱਜ ਉਲੰਪਿਕ ਕੁਆਲੀਫਾਈਾਗ ਰਾਊਾਡ ਵਿਚ ਹਿੱਸਾ ਲੈਣ ਲਈ ਰਵਾਨਾ ਹੋ ਗਿਆ ਹੈ | ਜੋ ਕਿ 15 ਤੋਂ 17 ਅਪ੍ਰੈਲ ਤੱਕ ਸਪੋਰਟਸ ਅਥਾਰਿਟੀ ਆਫ਼ ਇੰਡੀਆ ਸੈਂਟਰ ਲਖਨਊ ਵਿਖੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX