ਤਾਜਾ ਖ਼ਬਰਾਂ


ਅੰਮ੍ਰਿਤਸਰ 'ਚ ਕੋਰੋਨਾ ਦੇ 9 ਨਵੇਂ ਮਾਮਲੇ ਆਏ ਸਾਹਮਣੇ, 1 ਮਰੀਜ਼ ਨੇ ਤੋੜਿਆ ਦਮ
. . .  19 minutes ago
ਅੰਮ੍ਰਿਤਸਰ, 23 ਜੂਨ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 9 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ...
ਮਹਿਲਾ ਦੇ ਕਤਲ ਦੀ ਗੁੱਥੀ ਸੁਲਝੀ, ਨੌਕਰਾਣੀ ਦੀ ਭੈਣ ਨਿਕਲੀ ਕਾਤਲ
. . .  26 minutes ago
ਅੰਮ੍ਰਿਤਸਰ, 23 ਜੂਨ (ਗਗਨਦੀਪ ਸ਼ਰਮਾ) - ਗੁਰੂ ਨਾਨਕ ਵਾੜਾ ਇਲਾਕੇ 'ਚ ਮਹਿਲਾ ਦੇ ਅੰਨੇ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਗਿਆ ਹੈ...
ਐਨ.ਪੀ.ਏ. 'ਚ ਕਟੌਤੀ ਕਰਨ ਦੇ ਵਿਰੋਧ 'ਚ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਕੀਤੀ ਰੋਸ ਰੈਲੀ
. . .  33 minutes ago
ਹੁਸ਼ਿਆਰਪੁਰ, 23 ਜੂਨ (ਬਲਜਿੰਦਰਪਾਲ ਸਿੰਘ) - ਜੁਆਇੰਟ ਪੰਜਾਬ ਗੌਰਮਿੰਟ ਡਾਕਟਰਜ਼ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ 'ਤੇ ਅੱਜ ਪੀ.ਸੀ.ਐਮ.ਐੱਸ. ਸਪੈਸ਼ਲਿਸਟ ਡਾਕਟਰਜ਼...
ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਖੋਲਿਆ ਮੋਰਚਾ ,ਮਾਮਲਾ ਨੌਜਵਾਨ ਖ਼ੁਦਕੁਸ਼ੀ ਦੇ ਦੋਸ਼ੀਆਂ ਨੂੰ ਨਾ ਫੜਨ ਦਾ
. . .  42 minutes ago
ਮਾਛੀਵਾੜਾ ਸਾਹਿਬ, 23 ਜੂਨ (ਮਨੋਜ ਕੁਮਾਰ) - ਅੱਜ ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਸਰਹਿੰਦ ਨਹਿਰ ਲਾਗੇ ਗੜੀ ਪੁਲ ਕੋਲ ਚੱਕਾ ਜਾਮ ਕਰਦਿਆਂ ਇਨਸਾਫ਼ ਦੀ ਗੁਹਾਰ ਲਗਾਈ...
ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਯੂ.ਕੇ. ਹਾਈ ਕੋਰਟ ਵਲੋਂ ਝਟਕਾ
. . .  1 minute ago
ਨਵੀਂ ਦਿੱਲੀ, 22 ਜੁਨ - ਯੂ.ਕੇ. ਹਾਈ ਕੋਰਟ ਨੇ ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਵਲੋਂ ਭਾਰਤ ਹਵਾਲਗੀ ਵਿਰੁੱਧ ਅਪੀਲ ਕਰਨ...
ਪਾਵਰ ਪਲਾਂਟ ਦੇ ਪਰਾਲੀ ਦੇ ਭੰਡਾਰ ਨੂੰ ਲੱਗੀ ਅੱਗ
. . .  about 1 hour ago
ਤਲਵੰਡੀ ਭਾਈ, 23 ਜੂਨ,(ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਫ਼ਿਰੋਜ਼ਪੁਰ ਰੋਡ 'ਤੇ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਸਥਿਤ ਸੁਖਬੀਰ ਐਗਰੋ ਪਾਵਰ ਪਲਾਂਟ ਵਲੋਂ ...
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
. . .  about 1 hour ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਮਹਿਲ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਰਣਜੀਤ...
ਡਾ. ਸੁਖਬੀਰ ਕੌਰ ਮਾਹਲ ਬਣੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ ਆਨਰੇਰੀ ਡਾਇਰੈਕਟਰ
. . .  about 1 hour ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਭਾਈ ਵੀਰ ਸਿੰਘ ਨਿਵਾਸ ਅਸਥਾਨ ਦੀਆਂ ਅਕਾਦਮਿਕ ਅਤੇ ਪ੍ਰਬੰਧਕੀ ਗਤੀਵਿਧੀਆਂ ਲਈ ਸੁਖਬੀਰ ਕੌਰ ਮਾਹਲ ਨੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ...
ਜੈਪਾਲ ਭੁੱਲਰ ਦਾ ਹੋਇਆ ਸਸਕਾਰ, ਛੋਟੇ ਭਰਾ ਨੇ ਦਿਖਾਈ ਚਿਖਾ ਨੂੰ ਅਗਨੀ
. . .  about 2 hours ago
ਫ਼ਿਰੋਜ਼ਪੁਰ, 23 ਜੂਨ (ਗੁਰਿੰਦਰ ਸਿੰਘ) - ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ 'ਤੇ ਬੀਤੇ ਕੱਲ੍ਹ ਪੀ.ਜੀ.ਆਈ. ਚੰਡੀਗੜ੍ਹ ਤੋਂ ਦੁਬਾਰਾ ਪੋਸਟ ਮਾਰਟਮ ਹੋਣ ਤੋਂ ਬਾਅਦ ਗੈਂਗਸਟਰ ਜੈਪਾਲ ਭੁੱਲਰ ਦਾ ਅੱਜ ਬਾਅਦ ਦੁਪਹਿਰ ਫ਼ਿਰੋਜ਼ਪੁਰ ਸ਼ਹਿਰ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਬਠਿੰਡਾ...
ਸਾਂਝੇ ਦੂਰਸੰਚਾਰ ਸਰੋਤ ਵਾਲਾ ਇਕ ਬੀ.ਪੀ.ਓ. ਸੈਂਟਰ ਹੁਣ ਵਿਸ਼ਵ ਭਰ ਵਿਚ ਗਾਹਕਾਂ ਨੂੰ ਦਵੇਗਾ ਸੇਵਾ
. . .  about 1 hour ago
ਨਵੀਂ ਦਿੱਲੀ, 23 ਜੂਨ - ਸੰਚਾਰ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਘਰੇਲੂ ਅਤੇ ਅੰਤਰਰਾਸ਼ਟਰੀ ਓ.ਐਸ.ਪੀ. (ਹੋਰ ਸੇਵਾ ਪ੍ਰਦਾਤਾ) ਵਿਚਕਾਰ ਅੰਤਰ ਨੂੰ...
ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਰੱਦ
. . .  about 2 hours ago
ਪਠਾਨਕੋਟ, 23 ਜੂਨ (ਸੰਧੂ ) - ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਸਰਦਾਰ ਭੁਪਿੰਦਰ ਸਿੰਘ ਸੱਚਰ ਅਤੇ ਜਸਵਿੰਦਰ ਸਿੰਘ ਨੇ ਕਿਹਾ...
ਝੋਨੇ ਲਈ ਅੱਠ ਘੰਟੇ ਨਿਰਵਿਘਨ ਸਪਲਾਈ ਨਾ ਮਿਲਣ ਕਾਰਨ ਹਲਵਾਰਾ ਦੇ ਕਿਸਾਨਾਂ ਨੇ 66 ਕੇ ਵੀ ਸਬ ਸਟੇਸ਼ਨ ਸੁਧਾਰ ਉਪ ਮੰਡਲ ਦਾ ਕੀਤਾ ਘਿਰਾਓ
. . .  about 2 hours ago
ਗੁਰੂਸਰ ਸੁਧਾਰ, (ਲੁਧਿਆਣਾ) 23 ਜੂਨ (ਬਲਵਿੰਦਰ ਸਿੰਘ ਧਾਲੀਵਾਲ) - ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਗੁਰਪ੍ਰੀਤ ਸਿੰਘ ਹਲਵਾਰਾ, ਪ੍ਰਧਾਨ ਜਤਿੰਦਰ ਸਿੰਘ ਜੋਤੀ ...
ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਦਾ ਰੋਸ ਮਾਰਚ, ਪੁਲਿਸ ਨੇ ਰੋਕਿਆ
. . .  about 3 hours ago
ਪਟਿਆਲਾ, 23 ਜੂਨ (ਧਰਮਿੰਦਰ ਸਿੰਘ ਸਿੱਧੂ) - ਐੱਨ.ਐੱਸ. ਕਯੂ. ਐੱਫ. ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਵਲੋਂ 22 ਜੂਨ ਦੀ ਮੀਟਿੰਗ ਬੇਸਿੱਟਾ ਨਿਕਲਣ...
ਬੀ. ਡੀ. ਪੀ. ਓ. ਗੁਰੂਹਰਸਹਾਏ ਦੇ ਸਾਰੇ ਕਰਮਚਾਰੀ ਕਲਮ ਛੋੜ ਹੜਤਾਲ 'ਤੇ
. . .  about 3 hours ago
ਗੁਰੂ ਹਰ ਸਹਾਏ, 23 ਜੂਨ (ਹਰਚਰਨ ਸਿੰਘ ਸੰਧੂ) - ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ 'ਚ ਸੋਧ ਦੀ ਮੰਗ ਨੂੰ ਲੈ ਕੇ ਮੁਲਾਜ਼ਮ ਜਥੇਬੰਦੀਆਂ ਦੇ ਸਦੇ ਅਨੁਸਾਰ...
ਫ਼ਤਹਿਜੰਗ ਸਿੰਘ ਬਾਜਵਾ ਦੇ ਬੇਟੇ ਨੇ ਸਰਕਾਰੀ ਨੌਕਰੀ ਲੈਣ ਤੋਂ ਕੀਤਾ ਇਨਕਾਰ - ਰਾਵਤ
. . .  about 3 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਕਿਹਾ ਹੈ ਕਿ ਪੰਜਾਬ ਦੇ ਕਾਦੀਆਂ ਤੋਂ...
ਲਾਹੌਰ 'ਚ ਹੋਏ ਬੰਬ ਧਮਾਕਾ 'ਚ ਇੱਕ ਦੀ ਮੌਤ, 16 ਜ਼ਖ਼ਮੀ
. . .  about 3 hours ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਪਾਕਿਸਤਾਨ ਦੇ ਲਾਹੌਰ ਸ਼ਹਿਰ ਦੀ ਆਬਾਦੀ ਜੌਹਰ ਟਾਊਨ ਵਿਖੇ ਅੱਜ ਸਵੇਰੇ ਇਕ ਜ਼ੋਰਦਾਰ ਬੰਬ ਧਮਾਕਾ ਹੋਇਆ...
ਕੈਪਟਨ ਅਮਰਿੰਦਰ ਸਿੰਘ ਨੂੰ ਵਾਅਦੇ ਪੂਰੇ ਕਰਨ ਲਈ ਹਾਈਕਮਾਨ ਨੇ ਦਿੱਤਾ ਅੰਤਿਮ ਸਮਾਂ (ਡੈੱਡਲਾਈਨ) - ਰਾਵਤ
. . .  about 4 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਇੰਚਾਰਜ ਹਰੀਸ਼ ਰਾਵਤ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ ਖ਼ਤਮ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ...
ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ 'ਤੇ ਕਿਸਾਨਾਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਕੀਤਾ ਜਾਮ, ਗਰਿੱਡ ਘੇਰਿਆ
. . .  about 4 hours ago
ਫੁੱਲਾਂਵਾਲ, 23 ਜੂਨ (ਮਨਜੀਤ ਸਿੰਘ ਦੁੱਗਰੀ) - ਝੋਨੇ ਦੀ ਬਿਜਾਈ ਲਈ ਸਰਕਾਰ ਵਲੋਂ ਨਿਰਧਾਰਿਤ ਕੀਤੀ 8 ਘੰਟੇ ਬਿਜਲੀ ਦੀ ਸਪਲਾਈ ਨਾ ਮਿਲਣ 'ਤੇ ਸ਼ਹੀਦ ਕਰਤਾਰ...
ਪੈਸਿਆਂ ਦੇ ਲੈਣ ਦੇਣ ਬਦਲੇ ਗੋਸਲਾਂ 'ਚ ਤਿੰਨ ਵਿਅਕਤੀ ਟੈਂਕੀ 'ਤੇ ਚੜ੍ਹੇ
. . .  about 5 hours ago
ਮਲੌਦ (ਲੁਧਿਆਣਾ), 23 ਜੂਨ (ਨਿਜ਼ਾਮਪੁਰ/ਚਾਪੜਾ) - ਮਲੌਦ ਲਾਗਲੇ ਪਿੰਡ ਗੋਸਲਾਂ ਵਿਖੇ ਪੀੜਤ ਵਿਅਕਤੀਆਂ ਦੇ ਪਿਤਾ ...
2022 ਵਿਚ ਕਾਂਗਰਸ ਇਕੱਠੀ ਹੋ ਕੇ ਚੋਣ ਲੜੇ - ਸੁਨੀਲ ਜਾਖੜ
. . .  about 5 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਕੇ ਬਾਹਰ ਆਏ ਜਿਸ ਦੌਰਾਨ...
ਪੰਜਾਬ ਵਿਚ ਚਲ ਰਹੇ ਕਾਂਗਰਸ ਦੇ ਸਿਆਸੀ ਕਲੇਸ਼ ਨੂੰ ਸੁਲਝਾਉਣ ਲਈ ਮੀਟਿੰਗਾਂ ਦਾ ਦੌਰ ਜਾਰੀ
. . .  about 5 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦਿੱਲੀ ਵਿਚ ...
ਬਿਜਲੀ ਸਪਲਾਈ ਪੂਰੀ ਨਾ ਮਿਲਣ 'ਤੇ ਕਿਸਾਨਾਂ ਕੀਤਾ ਫ਼ਿਰੋਜ਼ਪੁਰ - ਜ਼ੀਰਾ ਮੁੱਖ ਮਾਰਗ ਜਾਮ
. . .  about 5 hours ago
ਖੋਸਾ ਦਲ ਸਿੰਘ, 23 ਜੂਨ (ਮਨਪ੍ਰੀਤ ਸਿੰਘ ਸੰਧੂ) - ਕਿਸਾਨਾਂ ਵਲੋਂ ਝੋਨੇ ਦੀ ਲਵਾਈ ਜੋਰਾ 'ਤੇ ਜਾਰੀ ਹੈ, ਪਰ ਕਿਸਾਨਾਂ ਨੂੰ ਮੋਟਰਾਂ ਲਈ ਪੂਰੀ ਬਿਜਲੀ ਸਪਲਾਈ ਨਹੀਂ ਮਿਲ ...
ਕੋਟ ਈਸੇ ਖਾਂ 'ਚ ਕਿਸਾਨਾਂ ਨੇ ਮੇਨ ਸੜਕ ਕੀਤੀ ਜਾਮ
. . .  about 5 hours ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਝੋਨੇ ਦੀ ਲੁਆਈ ਦੇ ਚੱਲਦਿਆਂ ਮੋਟਰਾਂ 'ਤੇ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ ਕਰ ਕੇ ਜ਼ਿਲ੍ਹਾ ...
ਇਕ ਹਫ਼ਤੇ ਵਿਚ ਸਾਰਾ ਮਾਮਲਾ ਹੱਲ ਹੋ ਜਾਵੇਗਾ - ਬਾਜਵਾ
. . .  1 minute ago
ਨਵੀਂ ਦਿੱਲੀ, 23 ਜੂਨ - ਰਾਹੁਲ ਗਾਂਧੀ ਦੇ ਘਰ ਪ੍ਰਤਾਪ ਸਿੰਘ ਬਾਜਵਾ ਉਨ੍ਹਾਂ ਨੂੰ ਮਿਲਣ ਲਈ ਪਹੁੰਚੇ ਹੋਏ ਸਨ । ਮੀਡੀਆ ਨਾਲ ਗੱਲਬਾਤ ਕਰਦੇ ਹੋਏ, ...
ਗੁਰੂ ਹਰ ਸਹਾਏ : ਤਿੰਨ ਦਿਨਾਂ ਤੋਂ ਬਿਜਲੀ ਬੰਦ ਹੋਣ ਦੇ ਚਲਦੇ ਕਿਸਾਨਾਂ ਲਾਇਆ ਫ਼ਿਰੋਜ਼ਪੁਰ - ਫ਼ਾਜ਼ਿਲਕਾ ਜੀ.ਟੀ. ਰੋਡ 'ਤੇ ਧਰਨਾ
. . .  about 6 hours ago
ਗੁਰੂ ਹਰ ਸਹਾਏ, 23 ਜੂਨ (ਹਰਚਰਨ ਸਿੰਘ ਸੰਧੂ) - ਝੋਨੇ ਦੇ ਸੀਜ਼ਨ ਦੌਰਾਨ ਪਿਛਲੇ ਤਿੰਨ ਦਿਨਾਂ ਤੋਂ ਖੇਤੀ ਸੈਕਟਰ ਲਈ ਥ੍ਰੀ ਫੇਸ ਬਿਜਲੀ ਨਾ ਮਿਲਣ ਕਾਰਨ ਵੱਖ - ਵੱਖ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ 'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ

ਤਰਨਤਾਰਨ

ਡਾ. ਅੰਬੇਡਕਰ ਦੇ ਜਨਮ ਦਿਨ ਮੌਕੇ ਮੁੱਖ ਮੰਤਰੀ ਦੀ ਅਗਵਾਈ 'ਚ ਪੰਜਾਬ ਸਰਕਾਰ ਵਲੋਂ ਰਾਜ ਪੱਧਰੀ ਵਰਚੁਅਲ ਸਮਾਗਮ

ਤਰਨ ਤਾਰਨ, 14 ਅਪ੍ਰੈਲ (ਹਰਿੰਦਰ ਸਿੰਘ)-ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ 130ਵੇਂ ਜਨਮ ਦਿਨ ਮੌਕੇ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਰਾਜ ਪੱਧਰੀ ਵਰਚੁਅਲ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਇਆ ਗਿਆ, ਜਿਸ ਵਿਚ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਤੋਂ ਇਲਾਵਾ ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ ਵਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ 'ਤੇ ਫੁੱਲ ਮਲਾਵਾਂ ਭੇਟ ਕੀਤੀਆਂ ਗਈਆਂ ਤੇ ਉਨ੍ਹਾਂ ਦੀ ਪ੍ਰਤਿਮਾ 'ਤੇ ਸ਼ਰਧਾ ਦੇ ਫੁੱਲ ਅਰਪਣ ਕੀਤੇ ਗਏ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਜਗਵਿੰਦਰਜੀਤ ਸਿੰਘ ਗਰੇਵਾਲ, ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ ਗੁਰਚਰਨਜੀਤ ਕੌਰ, ਕਾਂਗਰਸੀ ਆਗੂ ਸੁਖਵਿੰਦਰ ਸਿੰਘ ਸਿੱਧੂ, ਐੱਸ. ਪੀ. ਜਗਜੀਤ ਸਿੰਘ ਵਾਲੀਆ, ਜ਼ਿਲ੍ਹਾ ਮਾਲ ਅਫ਼ਸਰ ਅਰਵਿੰਦਰਪਾਲ ਸਿੰਘ, ਜ਼ਿਲ੍ਹਾ ਭਲਾਈ ਅਫ਼ਸਰ ਬਿਕਰਮਜੀਤ ਸਿੰਘ ਪੁਰੇਵਾਲ ਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਪਰਮਜੀਤ ਸਿੰਘ ਤੇ ਹੋਰ ਪਤਵੰਤੇ ਹਾਜ਼ਰ ਸਨ | ਇਸ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਸੋਚ ਦਾ ਸੂਬਾ ਸਿਰਜਣ ਲਈ ਯਤਨਸੀਲ ਹੈ | ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਦਲਿਤ ਸਮੇਤ ਸਮਾਜ ਦੇ ਹਰ ਵਰਗ ਨੂੰ ਉੱਚਾ ਚੁੱਕਿਆ ਜਾਵੇ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੇ ਐਲਾਨ ਕੀਤਾ ਹੈ ਕਿ ਸਰਕਾਰੀ ਨੌਂਕਰੀਆਂ ਵਿਚ ਦਲਿਤ ਕੋਟੇ ਦੀਆਂ ਖ਼ਾਲੀ ਅਸਾਮੀਆਂ ਜਲਦ ਭਰੀਆਂ ਜਾਣਗੀਆਂ | ਦਲਿਤਾਂ ਦੇ ਵਿਹੜਿਆਂ ਨੂੰ ਜਾਣ ਵਾਲੀਆਂ ਸੜਕਾਂ ਨੂੰ ਪੱਕਾ ਕੀਤਾ ਜਾਵੇਗਾ | ਵਿਦਿਆਰਥੀਆਂ ਨੂੰ ਉਚੇਰੀ ਵਿੱਦਿਆ ਮੁਹੱਈਆ ਕਰਵਾਉਣ ਲਈ ਆਰਥਿਕ ਤੌਰ 'ਤੇ ਸਹਿਯੋਗ ਦਿੱਤਾ ਜਾਵੇਗਾ | ਇਸ ਮੌਕੇ ਡਿਪਟੀ ਕਮਿਸਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸਾਸਨ ਤਰਨ ਤਾਰਨ ਵਲੋਂ ਦਲਿਤ ਵਰਗ ਦੇ ਲੋਕਾਂ ਨੂੰ ਉਨ੍ਹਾਂ ਦੀ ਭਲਾਈ ਲਈ ਸ਼ੁਰੂ ਕੀਤੀਆਂ ਸਰਕਾਰੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਦਿਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੀ ਹਮੇਸ਼ਾਂ ਇਹ ਕੋਸ਼ਿਸ ਰਹਿੰਦੀ ਹੈ ਕਿ ਦੱਬੇ ਕੁੱਚਲੇ ਵਰਗਾਂ ਨੂੰ ਪੈਰਾਂ 'ਤੇ ਖੜ੍ਹਾ ਕਰਨ ਵਿਚ ਹਰ ਸੰਭਵ ਮਦਦ ਕੀਤੀ ਜਾ ਸਕੇ |

ਪਿੰਡਾਂ 'ਚ ਮੀਟਿੰਗਾਂ ਕਰਕੇ ਕਿਸਾਨਾਂ-ਮਜ਼ਦੂਰਾਂ ਨੂੰ ਦਿੱਲੀ ਜਾਣ ਲਈ ਕੀਤਾ ਲਾਮਬੰਦ

ਝਬਾਲ, 14 ਅਪ੍ਰੈਲ (ਸੁਖਦੇਵ ਸਿੰਘ)-ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਪਿੰਡ ਜਗਤਪੁਰ ਇਕਾਈ ਦੀ 31 ਮੈਂਬਰੀ ਦੀ ਚੋਣ ਕੀਤੀ ਗਈ, ਜਿਸ ਵਿਚ ਪ੍ਰਧਾਨ ਗੁਰਭੇਜ ਸਿੰਘ, ਜਰਨਲ ਸਕੱਤਰ ਮਨਜਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਪਲਵਿੰਦਰ ਸਿੰਘ, ਗੁਰਮੀਤ ਸਿੰਘ, ...

ਪੂਰੀ ਖ਼ਬਰ »

ਜ਼ਿਲਾ ਮੈਜਿਸਟ੍ਰੇਟ ਵਲੋਂ ਸ਼ਾਮ 7.00 ਵਜੇ ਤੋਂ ਸਵੇਰੇ 6.00 ਵਜੇ ਤੱਕ ਕਣਕ ਦੀ ਕੰਬਾਈਨਾਂ ਰਾਹੀਂ ਕਟਾਈ ਕਰਨ 'ਤੇ ਪਾਬੰਦੀ

ਤਰਨ ਤਾਰਨ, 14 ਅਪ੍ਰੈਲ (ਹਰਿੰਦਰ ਸਿੰਘ)­-ਜ਼ਿਲ੍ਹਾ ਮੈਜਿਸਟ੍ਰੇਟ ਕੁਲਵੰਤ ਸਿੰਘ ਵਲੋਂ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਸ਼ਾਮ 7.00 ਵਜੇ ਤੋਂ ਸਵੇਰੇ 6.00 ਵਜੇ ਤੱਕ ਕਣਕ ...

ਪੂਰੀ ਖ਼ਬਰ »

ਐੱਸ. ਜੀ. ਪੀ. ਸੀ. ਵਲੋਂ ਲੋੜਵੰਦ ਪਰਿਵਾਰਾਂ ਨੂੰ 20 ਹਜ਼ਾਰ ਦੀ ਮਾਲੀ ਮਦਦ

ਪੱਟੀ, 14 ਅਪ੍ਰੈਲ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)-ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਸਮੇਂ-ਸਮੇਂ 'ਤੇ ਜ਼ਰੂਰਤਮੰਦ ਪਰਿਵਾਰਾਂ ਨੂੰ ਮਾਲੀ ਮਦਦ ਤੇ ਹੋਰ ਸਹਾਇਤਾ ਦਿੱਤੀ ਜਾਂਦੀ ਹੈ | ਉਸੇ ਕੜੀ ਤਹਿਤ ਅੱਜ ਸ੍ਰੋਮਣੀ ਕਮੇਟੀ ਦੇ ਹਲਕਾ ਪੱਟੀ ...

ਪੂਰੀ ਖ਼ਬਰ »

ਰੇਤ ਨਾਲ ਭਰੇ ਟਿੱਪਰ ਸਮੇਤ ਇਕ ਕਾਬੂ

ਤਰਨ ਤਾਰਨ, 14 ਅਪ੍ਰੈਲ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਰੇਤ ਨਾਲ ਭਰੇ ਇਕ ਟਿੱਪਰ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਸਦਰ ਪੱਟੀ ਵਿਖੇ ਰੋਹਿਤ ਪ੍ਰਭਾਕਰ ਮਾਈਨਿੰਗ ਅਫ਼ਸਰ ...

ਪੂਰੀ ਖ਼ਬਰ »

ਵਿਧਾਇਕ ਡਾ. ਅਗਨੀਹੋਤਰੀ ਗੁਰਦੁਆਰਾ ਜੱਲਣ ਦਾਸ ਵਿਖੇ ਹੋਏ ਨਤਮਸਤਕ

ਸਰਾਏ ਅਮਾਨਤ ਖਾਂ, 14 ਅਪ੍ਰੈਲ (ਨਰਿੰਦਰ ਸਿੰਘ ਦੋਦੇ)-ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਦਿਹਾੜੇ 'ਤੇ ਇਲਾਕੇ ਭਰ ਦੇ ਸਰਪੰਚਾਂ, ਪੰਚਾਂ ਤੇ ਮੁਹਤਬਰ ਵਿਅਕਤੀਆਂ ਨਾਲ ਗੁਰਦੁਆਰਾ ਭਗਤ ਜੱਲਣਦਾਸ ਨੌਸ਼ਹਿਰਾ ਢਾਲਾ 'ਚ ...

ਪੂਰੀ ਖ਼ਬਰ »

ਕਣਕ ਦੀ ਖਰੀਦ ਨੂੰ ਲੈ ਕੇ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ-ਪਰਮਜੀਤ ਕੌਰ ਗਿੱਲ

ਹਰੀਕੇ ਪੱਤਣ, 14 ਅਪ੍ਰੈਲ (ਸੰਜੀਵ ਕੁੰਦਰਾ)-ਕਣਕ ਦੀ ਖਰੀਦ ਨੂੰ ਲੈ ਕੇ ਮੰਡੀਆਂ ਵਿਚ ਪ੍ਰਬੰਧ ਪੂਰੀ ਤਰ੍ਹਾਂ ਮਕੁੰਮਲ ਹਨ ਤੇ ਖਰੀਦ ਨੂੰ ਲੈ ਕਿਸਾਨ, ਆੜ੍ਹਤੀ ਤੇ ਮਜ਼ਦੂਰ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਪੱਟੀ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕੋਰੋਨਾ ਵੈਕਸੀਨ ਦੀ ਦੂਸਰੀ ਡੋਜ ਲਗਵਾ ਕੇ ਅਧਿਆਪਕਾਂ ਤੇ ਮਾਪਿਆਂ ਨੂੰ ਕੀਤਾ ਪ੍ਰੇਰਿਤ

ਤਰਨ ਤਾਰਨ, 14 ਅਪ੍ਰੈਲ (ਹਰਿੰਦਰ ਸਿੰਘ)-ਕੋਰੋਨਾ ਮਹਾਂਮਾਰੀ ਨੇ ਜਿੱਥੇ ਪਿਛਲੇ ਵਰ੍ਹੇ ਤੋਂ ਹੀ ਕੁੱਲ ਦੁਨੀਆਂ ਨੂੰ ਆਪਣੀ ਘਾਤਕ ਲਪੇਟ ਵਿਚ ਲਿਆ ਹੋਇਆ ਹੈ, ਉੱਥੇ ਜੇਕਰ ਸਿੱਖਿਆ ਤੰਤਰ ਦੀ ਗੱਲ ਕਰੀਏ ਤਾਂ ਇਸ ਭਿਆਨਕ ਵਾਇਰਸ ਦੇ ਮੁੜ ਵਧਦੇ ਪ੍ਰਭਾਵ ਕਾਰਨ ਪੰਜਾਬ ...

ਪੂਰੀ ਖ਼ਬਰ »

ਪਰਮਜੀਤ ਕੌਰ ਗਿੱਲ ਨੇ ਪੱਟੀ ਮੰਡੀ 'ਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ

ਪੱਟੀ, 14 ਅਪ੍ਰੈਲ (ਬੋਨੀ ਕਾਲੇਕੇ, ਖਹਿਰਾ)-ਪੰਜਾਬ ਸਰਕਾਰ ਵਲੋਂ 10 ਅਪ੍ਰੈਲ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ ਗਈ ਸੀ, ਪਰ ਉਸ ਸਮੇਂ ਦਾਣਾ ਮੰਡੀ ਪੱਟੀ ਵਿਚ ਕਣਕ ਨਾ ਆਈ ਹੋਣ ਕਾਰਨ ...

ਪੂਰੀ ਖ਼ਬਰ »

ਕਣਕ ਦੀ ਸਰਕਾਰੀ ਖ਼ਰੀਦ ਬਾਰੇ ਫਤਿਆਬਾਦ ਦਾਣਾ ਮੰਡੀ 'ਚ ਸਰਕਾਰੀ ਦਾਅਵੇ ਨਿਕਲੇ ਖੋਖਲੇ

ਫਤਿਆਬਾਦ, 14 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-ਪੰਜਾਬ ਸਰਕਾਰ ਦੇ ਦਾਅਵਿਆਂ ਅਨੁਸਾਰ ਮੰਡੀਆਂ ਵਿਚ ਕਣਕ ਦੀ ਖ਼ਰੀਦ 10 ਅਪ੍ਰੈਲ ਤੋਂ ਸ਼ੁਰੂ ਹੋ ਚੁੱਕੀ ਹੈ, ਪਰ ਅਸਲੀਅਤ ਇਸ ਦੇ ਬਿਲਕੁੱਲ ਉਲਟ ਹੈ | ਇਸ ਸਬੰਧੀ ਦਾਣਾ ਮੰਡੀ ਫਤਿਆਬਾਦ ਵਿਖੇ ਪਹੁੰਚੀ ਪੱਤਰਕਾਰਾਂ ਦੀ ਟੀਮ ...

ਪੂਰੀ ਖ਼ਬਰ »

ਜ਼ਿਲ੍ਹਾ ਤਰਨ ਤਾਰਨ 'ਚ ਕੋਰੋਨਾ ਕਾਰਨ 2 ਵਿਅਕਤੀਆਂ ਦੀ ਮੌਤ

ਤਰਨ ਤਾਰਨ, 14 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਵਿਚ ਕੋਰੋਨਾ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ | ਜ਼ਿਲ੍ਹਾ ਤਰਨ ਤਾਰਨ ਵਿਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 172 ਹੋ ਗਈ ਹੈ | ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਵਿਚ 63122 ਵਿਅਕਤੀਆਂ ਨੂੰ ਕੋਵਿਡ ...

ਪੂਰੀ ਖ਼ਬਰ »

ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ 'ਚ ਹੁਣ ਤੱਕ 8805 ਮੀਟਿ੍ਕ ਟਨ ਕਣਕ ਦੀ ਆਮਦ ਹੋਈ- ਡੀ. ਸੀ.

ਤਰਨ ਤਾਰਨ, 14 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ 'ਚ ਹੁਣ ਤੱਕ 8805 ਮੀਟਿ੍ਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 1082.5 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ...

ਪੂਰੀ ਖ਼ਬਰ »

ਗੁਦਾਮ 'ਚੋਂ ਕਣਕ ਚੋਰੀ

ਤਰਨ ਤਾਰਨ, 14 ਅਪ੍ਰੈਲ (ਹਰਿੰਦਰ ਸਿੰਘ)-ਸਕਿਊਰਟੀ ਗਾਰਡ ਦੀ ਮਿਲੀਭੁਗਤ ਨਾਲ ਅਣਪਛਾਤੇ ਵਿਅਕਤੀਆਂ ਵਲੋਂ ਗੋਦਾਮ ਵਿਚੋਂ ਕਣਕ ਚੋਰੀ ਕਰਨ ਦੇ ਦੋਸ਼ ਹੇਠ ਥਾਣਾ ਸਿਟੀ ਪੁਲਿਸ ਵਲੋਂ ਮੁਕੱਦਮਾ ਦਰਜ ਕਰਨ ਤੋਂ ਬਾਅਦ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ | ਥਾਣਾ ...

ਪੂਰੀ ਖ਼ਬਰ »

ਦਾਤਰ ਤੇ ਬੇਸਬਾਲ ਨਾਲ ਹਮਲਾ ਕਰ ਕੇ ਕੀਤਾ ਗੰਭੀਰ ਜ਼ਖਮੀ

ਤਰਨ ਤਾਰਨ, 14 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਇਕ ਵਿਅਕਤੀ 'ਤੇ ਦਾਤਰ ਤੇ ਬੇਸਬਾਲਾ ਨਾਲ ਹਮਲਾ ਕਰ ਕੇ ਉਸ ਨੂੰ ਗੰਭੀਰ ਜ਼ਖਮੀ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਚੋਹਲਾ ...

ਪੂਰੀ ਖ਼ਬਰ »

ਲਾਹਣ ਤੇ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਤਰਨ ਤਾਰਨ, 14 ਅਪ੍ਰੈਲ (ਪਰਮਜੀਤ ਜੋਸ਼ੀ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਲਾਹਣ ਤੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਸਦਰ ਦੇ ਏ. ਐੱਸ. ਆਈ. ਕੁਲਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ...

ਪੂਰੀ ਖ਼ਬਰ »

ਭਾਜਪਾ ਨੇ ਖੁਸ਼ਹਾਲ ਦੇਸ਼ ਦੀ ਅਰਥ ਵਿਵਸਥਾ ਖ਼ਰਾਬ ਕਰਕੇ ਲੋਕਾਂ ਨੂੰ ਚਿੰਤਾਂ 'ਚ ਪਾਇਆ-ਸੁਖਬੀਰ ਸਿੰਘ

ਤਰਨ ਤਾਰਨ, 14 ਅਪ੍ਰੈਲ (ਹਰਿੰਦਰ ਸਿੰਘ)-ਜਦੋਂ ਦੀ ਕੇਂਦਰ ਵਿਚ ਮੋਦੀ ਸਰਕਾਰ ਨੇ ਭਾਰਤ ਦੇਸ਼ ਦੀ ਵਾਗਡੋਰ ਸੰਭਾਲੀ ਹੈ ਉਦੋਂ ਤੋਂ ਹੀ ਪੂਰੇ ਦੇਸ਼ ਦੀ ਅਰਥ ਵਿਵਸਥਾ ਪੂਰੀ ਤਰ੍ਹਾਂ ਡਗਮਗਾ ਗਈ ਹੈ | ਭਾਵੇਂ ਉਹ ਵਪਾਰਕ ਹੋਵੇ ਜਾਂ ਕਿਸਾਨੀ ਅੱਜ ਦੇਸ਼ ਦਾ ਹਰ ਇਕ ਵਰਗ ਦੇ ਲੋਕ ...

ਪੂਰੀ ਖ਼ਬਰ »

ਚੇਅ. ਸ਼ੈਂਟੀ ਨੇ ਦਾਣਾ ਮੰਡੀ ਚੋਹਲਾ ਸਾਹਿਬ ਵਿਖੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ

ਚੋਹਲਾ ਸਾਹਿਬ, 14 ਅਪ੍ਰੈਲ (ਬਲਵਿੰਦਰ ਸਿੰਘ)-ਪੰਜਾਬ ਸਰਕਾਰ ਲੋਕਾਂ ਨਾਲ ਕੀਤਾ ਗਿਆ ਇਕ-ਇਕ ਵਾਅਦਾ ਪੂਰਾ ਕਰ ਰਹੀ ਹੈ, ਜਿਸ ਤਹਿਤ ਜਿੱਥੇ ਲੋਕ ਪੱਖੀ ਸਕੀਮਾਂ ਨੂੰ ਘਰ-ਘਰ ਪਹੁੰਚਾਇਆ ਜਾ ਰਿਹਾ ਹੈ, ਉੱਥੇ ਕਿਸਾਨਾਂ ਨਾਲ ਕੀਤੇ ਵਾਅਦੇ ਤਹਿਤ ਹੀ ਕਿਸਾਨਾਂ ਨੂੰ ਮੰਡੀਆਂ ...

ਪੂਰੀ ਖ਼ਬਰ »

ਚੀਮਾ ਦੀ ਅਗਵਾਈ 'ਚ ਬਿਜਲੀ ਬਿੱਲ ਸਾੜ ਕੇ ਮਹਿੰਗੀ ਬਿਜਲੀ ਦੇ ਰੇਟਾਂ ਦਾ ਕੀਤਾ ਵਿਰੋਧ

ਪੱਟੀ, 14 ਅਪ੍ਰੈਲ (ਬੋਨੀ ਕਾਲੇਕੇ, ਖਹਿਰਾ)-ਆਮ ਆਦਮੀ ਪਾਰਟੀ ਵਲੋਂ ਮਹਿੰਗੇ ਬਿਜਲੀ ਦੇ ਰੇਟਾਂ ਦੇ ਵਿਰੋਧ 'ਚ ਪੰਜਾਬ ਵਿਚ ਬਿਜਲੀ ਅੰਦੋਲਨ ਚਲਾਇਆ ਜਾ ਰਿਹਾ ਹੈ | ਇਸੇ ਕੜੀ ਤਹਿਤ ਹਲਕਾ ਪੱਟੀ 'ਚ ਰਣਜੀਤ ਸਿੰਘ ਚੀਮਾ ਸੂਬਾ ਜਨਰਲ ਸਕੱਤਰ ਕਿਸਾਨ ਵਿੰਗ ਤੇ ਹਰਮਨ ਸਿੰਘ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕੋਰੋਨਾ ਮਾਂਹਮਾਰੀ ਨਾਲ ਨਜਿੱਠਣ 'ਚ ਪੂਰੀ ਤਰ੍ਹਾਂ ਅਸਫ਼ਲ-ਭਰੋਵਾਲ

ਫਤਿਆਬਾਦ, 14 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-ਮੌਤ ਦਾ ਤਾਂਡਵ ਕਰ ਰਹੀ ਕੋਰੋਨਾ ਮਾਂਹਮਾਰੀ ਨੂੰ ਲੈ ਕੇ ਪੰਜਾਬ ਸਰਕਾਰ ਬਿਲਕੁਲ ਗੰਭੀਰ ਨਹੀਂ ਹੈ, ਬਲਕਿ ਸਿਰਫ਼ ਅਖ਼ਬਾਰੀ ਬਿਆਨਬਾਜ਼ੀ ਤੇ ਕਾਗਜੀ ਖਾਨਾਪੂਰਤੀ ਰਾਹੀਂ ਹੀ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ, ਜਿਸ ...

ਪੂਰੀ ਖ਼ਬਰ »

ਪਿੰਡ ਸੋਹਲ ਵਿਖੇ ਭਾਕਿਯੂ ਉਗਰਾਹਾਂ ਦੀ ਚੋਣ ਹੋਈ

ਝਬਾਲ, 14 ਅਪ੍ਰੈਲ (ਸੁਖਦੇਵ ਸਿੰਘ)-ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਕਿਸਾਨਾਂ ਦਾ ਭਾਰੀ ਇਕੱਠ ਹੋਇਆ, ਜਿਸ ਦੀ ਪ੍ਰਧਾਨਗੀ ਸੁਖਬੀਰ ਸਿੰਘ ਗੱਗੋਬੂਹਾ ਜ਼ਿਲ੍ਹਾ ਪ੍ਰਧਾਨ ਨੇ ਕੀਤੀ | ਇਸ ਮੌਕੇ ਪਿੰਡ ਸੋਹਲ ਦੇ ਗੁਰਦੁਆਰਾ ਬਾਬਾ ਸੈਣ ਭਗਤ ਜੀ ਵਿਖੇ ਇਕੱਠ ਹੋਇਆ, ਜਿਸ ...

ਪੂਰੀ ਖ਼ਬਰ »

ਕਾਂਗਰਸ ਆਪਣੀਆਂ ਨਲਾਇਕੀਆਂ ਕੋਰੋਨਾ ਦੀ ਆੜ 'ਚ ਲੁਕਾ ਰਹੀ ਹੈ-ਪੱਖੋਕੇ

ਤਰਨ ਤਾਰਨ, 14 ਅਪ੍ਰੈਲ (ਹਰਿੰਦਰ ਸਿੰਘ)-ਕਾਂਗਰਸ ਸਰਕਾਰ ਆਪਣੇ ਸਾਢੇ ਚਾਰ ਸਾਲ ਦੇ ਕਾਰਜਕਾਲ 'ਚ ਕੋਈ ਵੀ ਅਜਿਹਾ ਕੰਮ ਨਹੀਂ ਕਰ ਸਕੀ, ਜਿਸ ਨੂੰ ਉਹ ਪ੍ਰਾਪਤੀ ਵਜੋ ਗਿਣਾ ਸਕੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਆਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਸਕੂਲ ਬੰਦ ਕਰਨ ਦੇ ਵਿਰੋਧ 'ਚ ਪੰਜਾਬ ਸਟੂਡੈਂਟਸ ਫੈਡਰੇਸ਼ਨ ਨੇ ਲਗਾਇਆ ਧਰਨਾ

ਹਰੀਕੇ ਪੱਤਣ, 14 ਅਪ੍ਰੈਲ (ਸੰਜੀਵ ਕੁੰਦਰਾ)-ਪੰਜਾਬ ਸਰਕਾਰ ਵਲੋਂ ਕੋਰੋਨਾ ਕਾਰਨ 30 ਅਪ੍ਰੈਲ ਤੱਕ ਸਕੂਲ ਬੰਦ ਕਰਨ ਦੇ ਵਿਰੋਧ ਵਿਚ ਪੰਜਾਬ ਸਟੂਡੈਂਟਸ ਫੈਡਰੇਸ਼ਨ ਵਲੋਂ ਕਸਬਾ ਹਰੀਕੇ ਪੱਤਣ ਦੇ ਸ੍ਰੀ ਗੁਰੂ ਹਰਿਗੋਬਿੰਦ ਨੈਸ਼ਨਲ ਮਾਡਰਨ ਸਕੂਲ ਸਾਹਮਣੇ ਧਰਨਾ ਲਗਾਇਆ ...

ਪੂਰੀ ਖ਼ਬਰ »

ਮੂਲਨਿਵਾਸੀ ਵੈੱਲਫੇਅਰ ਸੁਸਾਇਟੀ ਬਾਹਮਣੀਵਾਲਾ ਨੇ ਕੱਢਿਆ ਚੇਤਨਾ ਮਾਰਚ

ਪੱਟੀ, 14 ਅਪ੍ਰੈਲ (ਬੋਨੀ ਕਾਲੇਕੇ, ਖਹਿਰਾ)-ਭਾਰਤੀ ਸਵਿਧਾਨ ਦੇ ਨਿਰਮਾਤਾ ਤੇ ਦਲਿਤ ਸਮਾਜ ਦੇ ਮਸੀਹਾ ਮੰਨੇ ਜਾਂਦੇ ਬਾਬਾ ਸਾਹਿਬ ਭੀਮ ਰਾਓ ਡਾ. ਅੰਬੇਡਕਰ ਦੇ ਜਨਮ ਦਿਨ ਮੌਕੇ ਵਾਲਮੀਕਿ ਭਾਈਚਾਰੇ ਵਿਚ ਕਾਫ਼ੀ ਉਤਸਾਹ ਦੇਖਣ ਨੂੰ ਮਿਲਿਆ | ਇਸਦੇ ਸਬੰਧ 'ਚ ਮੂਲਨਿਵਾਸੀ ...

ਪੂਰੀ ਖ਼ਬਰ »

ਵਿਕਾਸ ਪੱਖੋਂ ਹਲਕਾ ਪੱਟੀ 'ਚ ਨਮੂਨੇ ਦਾ ਪਿੰਡ ਬਣ ਰਿਹਾ ਹੈ 'ਭੱਗੂਪੁਰ'

ਅਵਤਾਰ ਸਿੰਘ ਖਹਿਰਾ 9815550432 ਪੱਟੀ-ਸ਼ਹਿਰ ਪੱਟੀ ਤੋਂ 3 ਕਿਲੋਮੀਟਰ ਦੂਰੀ 'ਤੇ ਹਰੀਕੇ-ਭਿੱਖੀਵਿੰਡ ਰੋਡ 'ਤੇ ਵੱਸੇ ਪਿੰਡ ਭੱਗੂਪੁਰ ਵਿਚ 1947 ਦੀ ਵੰਡ ਤੋਂ ਪਹਿਲਾਂ ਪਿਡ ਕੁਹਾੜਕੇ ਦੇ ਵਸਨੀਕ ਤੇ ਅੱਧਾ ਪਿੰਡ ਮੁਸਲਮਾਨਾਂ ਦੇ ਪਰਿਵਾਰਾ ਦਾ ਵੱਸਦਾ ਸੀ | ਵੰਡ ਦੌਰਾਨ ...

ਪੂਰੀ ਖ਼ਬਰ »

ਪੰਜਾਬ ਮੰਡੀ ਬੋਰਡ ਵਲੋਂ ਕਣਕ ਦੀ ਖ਼ਰੀਦ ਸਬੰਧੀ ਮਸਲਿਆਂ ਦੇ ਨਿਪਟਾਰੇ ਲਈ ਹੈੱਡਕੁਆਰਟਰ ਵਿਖੇ ਕੰਟਰੋਲ ਰੂਮ ਸਥਾਪਿਤ

ਤਰਨ ਤਾਰਨ, 14 ਅਪ੍ਰੈਲ (ਹਰਿੰਦਰ ਸਿੰਘ)-ਹਾੜੀ ਦੇ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਤੇ ਆੜ੍ਹਤੀਆਂ ਦੀ ਸਹੂਲਤ ਲਈ ਮੰਡੀ ਬੋਰਡ ਦੇ ਹੈੱਡਕੁਆਰਟਰ ਵਿਖੇ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ, ਜਿਸ ਵਿਚ ਸਮੂਹ ਜ਼ਿਲਿ੍ਹਆਂ ਲਈ ਸੰਪਰਕ ਨੰਬਰ ਜਾਰੀ ਕੀਤੇ ਗਏ ਹਨ ਤਾਂ ਜੋ ...

ਪੂਰੀ ਖ਼ਬਰ »

ਸੇਵਾ ਭਾਰਤੀ ਨੇ ਕੇਸਰੀ ਝੰਡੇ ਵੰਡ ਕੇ ਮਨਾਇਆ ਨਵਾਂ ਸਾਲ

ਤਰਨ ਤਾਰਨ, 14 ਅਪ੍ਰੈਲ (ਵਿਕਾਸ ਮਰਵਾਹਾ)-ਸੇਵਾ ਭਾਰਤੀ ਤਰਨ ਤਾਰਨ ਵਲੋਂ ਬਿਕਰਮੀ ਸੰਮਤ 2078 ਹਿੰਦੂ ਨਵਾਂ ਸਾਲ ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਕੇਸਰੀ ਝੰਡੇ ਵੰਡ ਕੇ ਮਨਾਇਆ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਸੇਵਾ ਭਾਰਤੀ ਦੇ ਵਿਭਾਗ ਮੰਤਰੀ ਨਰੇਸ਼ ...

ਪੂਰੀ ਖ਼ਬਰ »

ਮਿ੍ਤਕ ਆਸ਼ਰਿਤ ਸੰਘਰਸ਼ ਕਮੇਟੀ ਦੀ ਮੀਟਿੰਗ

ਤਰਨ ਤਾਰਨ, 14 ਅਪ੍ਰੈਲ (ਵਿਕਾਸ ਮਰਵਾਹਾ)-ਮਿ੍ਤਕ ਆਸ਼ਰਿਤ ਸੰਘਰਸ਼ ਕਮੇਟੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਪੱਟੀ ਦੀ ਪ੍ਰਧਾਨਗੀ ਹੇਠ ਸਥਾਨਿਕ ਗਾਂਧੀ ਗਰਾਊਾਡ ਵਿਚ ਹੋਈ | ਮੀਟਿੰਗ ਦੌਰਾਨ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਸਾਬਕਾ ਸੰਸਦੀ ਸਕੱਤਰ ਮੰਨਾ ਨੇ ਅਵਤਾਰ ਸਿੰਘ ਦੀ ਸਿਹਤ ਦਾ ਹਾਲ ਜਾਣਿਆ

ਮੀਆਂਵਿੰਡ, 14 ਅਪ੍ਰੈਲ (ਗੁਰਪ੍ਰਤਾਪ ਸਿੰਘ ਸੰਧੂ)-ਸਾਬਕਾ ਸਰਪੰਚ ਅਵਤਾਰ ਸਿੰਘ ਵਜੀਰ ਭੁੱਲਰ ਦੀ ਸਿਹਤ ਠੀਕ ਨਾ ਹੋਣ ਕਾਰਨ ਉਹ ਆਪਣਾ ਇਲਾਜ ਤਰਨ ਤਾਰਨ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਕਰਵਾ ਰਹੇ ਹਨ | ਖ਼ਬਰ ਮਿਲਣ 'ਤੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਇੰਚਾਰਜ ...

ਪੂਰੀ ਖ਼ਬਰ »

ਕੁੰਵਰ ਵਿਜੈ ਪ੍ਰਤਾਪ ਸਿੰਘ ਨਾਲ ਚੱਟਾਨ ਵਾਂਗ ਖੜ੍ਹੇ ਹਾਂ-ਸਿੱਖ ਆਗੂ

ਤਰਨ ਤਾਰਨ, 14 ਅਪ੍ਰੈਲ (ਪਰਮਜੀਤ ਜੋਸ਼ੀ)-ਤਰਨ ਤਾਰਨ ਵਿਖੇ ਹੋਈ ਅਹਿਮ ਇਕੱਤਰਤਾ ਵਿਚ ਆਈ. ਜੀ. ਕੁੰਵਰਵਿਜੈ ਪ੍ਰਤਾਪ ਸਿੰਘ ਦੇ ਦਲੇਰਾਨਾ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਸਿੱਖ ਆਗੂਆਂ ਨੇ ਕਿਹਾ ਕਿ ਅਜਿਹੇ ਇਮਾਨਦਾਰ ਅਫ਼ਸਰ ਤੋਂ ਸਿੱਖ ਪੰਥ ਨੂੰ ਬਹੁਤ ਵੱਡੀਆਂ ਉਮੀਦਾਂ ...

ਪੂਰੀ ਖ਼ਬਰ »

ਪਿੰਡ ਬਾਹਮਣੀਵਾਲਾ ਦੇ ਵੱਡੀ ਗਿਣਤੀ ਅਕਾਲੀ ਤੇ ਕਾਂਗਰਸੀਆਂ ਨੇ ਫ਼ੜਿਆ ਝਾੜੂ

ਪੱਟੀ, 14 ਅਪ੍ਰੈਲ (ਬੋਨੀ ਕਾਲੇਕੇ, ਖਹਿਰਾ)-ਪੱਟੀ ਨੇੜਲੇ ਪਿੰਡ ਬਾਹਮਣੀਵਾਲਾ ਵਿਖੇ ਰਵਾਇਤੀ ਪਾਰਟੀਆਂ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਰਣਜੀਤ ਸਿੰਘ ਰਾਣਾ ਦੀ ਪ੍ਰੇਰਨਾ ਸਦਕਾ ਜ਼ਿਲ੍ਹਾ ਯੂਥ ਪ੍ਰਧਾਨ ਤਰਨ ਤਾਰਨ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ 'ਚ ਵੱਡੀ ...

ਪੂਰੀ ਖ਼ਬਰ »

ਐੱਨ. ਸੀ. ਸੀ. ਕੈਡਿਟਸ ਨੇ ਕੱਢੀ ਰੈਲੀ

ਭਿੱਖੀਵਿੰਡ, 14 ਅਪ੍ਰੈਲ (ਬੌਬੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਿਖੀਵਿੰਡ ਵਿਖੇ 11 ਪੰਜਾਬ ਬਟਾਲੀਅਨ ਐੱਨ. ਸੀ. ਸੀ. ਕੈਡਿਟਸ ਦੁਆਰਾ ਕਮਾਡਿੰਗ ਅਫ਼ਸਰ ਕਰਨਲ ਰਤਨਾਕਰ ਤਿ੍ਵੈਦੀ ਦੇ ਦਿਸ਼ਾ ਨਿਰਦੇਸ਼ਾਂ ਤੇ ਐੱਨ. ਸੀ. ਸੀ. ਅਫ਼ਸਰ ਮਨਮੀਤ ਸਿੰਘ ਅਤੇ ਕੇਅਰ ਟੇਕਰ ...

ਪੂਰੀ ਖ਼ਬਰ »

ਦਾਣਾ ਮੰਡੀ ਭਿੱਖੀਵਿੰਡ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ

ਭਿੱਖੀਵਿੰਡ, 14 ਅਪ੍ਰੈਲ (ਬੌਬੀ)-ਕਸਬਾ ਭਿੱਖੀਵਿੰਡ ਦੀ ਦਾਣਾ ਮੰਡੀ ਵਿਖੇ ਕਣਕ ਦੇ ਸੀਜ਼ਨ ਦੀ ਸ਼ੁਰੂਆਤ ਮੌਕੇ ਦਾਣਾ ਮੰਡੀ ਵਿਖੇ ਸਮੂਹ ਆੜ੍ਹਤੀ ਯੂਨੀਅਨ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਤੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਪੱਟੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੂੰ ਅਸਥਿਰ ਕਰਨ ਦਾ ਰੌਲਾ ਬੇਤੁਕਾ-ਇਕਬਾਲ ਸਿੰਘ ਸੰਧੂ

ਤਰਨ ਤਾਰਨ, 14 ਅਪ੍ਰੈਲ (ਹਰਿੰਦਰ ਸਿੰਘ)-ਕੇਂਦਰ ਦੀ ਭਾਜਪਾ ਸਰਕਾਰ ਨੂੰ ਦੋ ਤਿਹਾਈ ਬਹੁਮਤ ਪ੍ਰਾਪਤ ਹੈ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਿਨਾਂ ਅਗਾਊ ਨੋਟਿਸ ਦੇ ਦੇਸ਼ ਵਿਚ ਨੋਟਬੰਦੀ ਕੀਤੀ, ਜੀ. ਐੱਸ. ਟੀ. ਲਾਗੂ ਕੀਤੀ, ਜੰਮੂ-ਕਸ਼ਮੀਰ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ...

ਪੂਰੀ ਖ਼ਬਰ »

ਉਪਦੇਸ਼ ਗਿੱਲ ਵਲੋਂ ਪਿੰਡ ਮੁੰਡਾਪਿੰਡ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ

ਫਤਿਆਬਾਦ, 14 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਵਲੋਂ ਪਿੰਡ ਮੁੰਡਾਪਿੰਡ ਦੇ ਵਿਕਾਸ ਕਾਰਜਾਂ ਲਈ ਦਿੱਤੀਆਂ ਗ੍ਰਾਟਾਂ ਤੋਂ ਇਲਾਵਾ 14ਵੇਂ ਅਤੇ 15ਵੇੇਂ ਪੇ ਕਮਿਸ਼ਨ ਦੇ ਫੰਡਾਂ ਨਾਲ ਪਿੰਡ ...

ਪੂਰੀ ਖ਼ਬਰ »

ਇੰਪਲਾਈਜ ਫੈਡਰੇਸ਼ਨ ਬਾਰਡਰ ਜ਼ੋਨ ਵਲੋਂ ਮੀਟਿੰਗ

ਤਰਨ ਤਾਰਨ, 14 ਅਪ੍ਰੈਲ (ਹਰਿੰਦਰ ਸਿੰਘ)-ਇੰਪਲਾਈਜ ਫੈਡਰੇਸ਼ਨ ਬਾਰਡਰ ਜ਼ੋਨ ਦੀ ਹੰਗਾਮੀ ਮੀਟਿੰਗ ਮੰਗਲ ਸਿੰਘ ਠਰੂ ਸੀਨੀਅਰ ਮੀਤ ਪ੍ਰਧਾਨ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਾਰੇ ਜ਼ੋਨ ਦੇ ਸੀਨੀਅਰ ਆਗੂ ਸ਼ਾਮਿਲ ਹੋਏ | ਮੀਟਿੰਗ ਵਿਚ ਵਿਸ਼ੇਸ ਤੌਰ 'ਤੇ ਸੂਬਾ ...

ਪੂਰੀ ਖ਼ਬਰ »

ਡਾ. ਸੋਹਲ ਵਲੋਂ 'ਆਪ' ਵਿਚ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ

ਤਰਨ ਤਾਰਨ, 14 ਅਪ੍ਰੈਲ (ਲਾਲੀ ਕੈਰੋਂ)-ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਮਾਸਟਰ ਗੁਰਜੀਤ ਸਿੰਘ ਝਾਮਕਾ ਦੀ ਪ੍ਰਧਾਨਗੀ ਹੇਠ ਤਰਨ ਤਾਰਨ ਸ਼ਹਿਰ ਦੇ ਬੁੱਧੀਜੀਵੀਆਂ ਦੀ ਮੀਟਿੰਗ ਹੋਈ, ਜਿਸ ਵਿਚ ਪਾਰਟੀ ਦੇ ਹਲਕਾ ਤਰਨ ਤਾਰਨ ਦੇ ਸੀਨੀਅਰ ਆਗੂ ਡਾ. ਕਸ਼ਮੀਰ ਸਿੰਘ ਸੋਹਲ, ...

ਪੂਰੀ ਖ਼ਬਰ »

ਫਤਿਆਬਾਦ ਵਿਖੇ ਬਿੱਟੂ ਖੁਰਾਣਾ ਨੇ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ

ਫਤਿਆਬਾਦ, 14 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-ਅੱਜ ਦੇ ਪਦਾਰਥਵਾਦੀ ਯੁੱਗ ਵਿਚ ਜਿੱਥੇ ਲੋਕ ਫੋਕੀ ਸ਼ੋਹਰਤ ਵਿਚ ਫਸ ਕੇ ਲੱਖਾਂ ਰੁਪਏ ਜਨਮ ਦਿਨ ਦੀਆਂ ਪਾਰਟੀਆਂ 'ਤੇ ਖਰਚ ਕਰਕੇ ਫਖਰ ਮਹਿਸੂਸ ਕਰਦੇ ਹਨ, ਉੱਥੇ ਕਈ ਵਿਅਕਤੀ ਇਸ ਦਿਨ ਨੂੰ ਉਨ੍ਹਾਂ ਲੋਕਾਂ ਨਾਲ ਖੁਸ਼ੀ ...

ਪੂਰੀ ਖ਼ਬਰ »

ਅਧਿਆਪਕਾਂ 'ਤੇ ਲਾਠੀਚਾਰਜ ਕਰਨ ਨਾਲ ਸਰਕਾਰ ਦਾ ਲੋਕ ਵਿਰੋਧੀ ਚਿਹਰਾ ਨੰਗਾ ਹੋਇਆ-ਲੈਕ. ਕੋਟ

ਫਤਿਆਬਾਦ 14 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਚੋਣਾਂ ਵੇਲੇ ਘਰ-ਘਰ ਰੁਜ਼ਗਾਰ ਦੇਣ ਦੇ ਕੀਤੇ ਵਾਅਦੇ ਅਨੁਸਾਰ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦੇਣਾ ਸਰਕਾਰ ਦਾ ਫਰਜ ਬਣਦਾ ਸੀ, ਪਰ ਇਹ ਸਭ ਕੁਝ ਭੁੱਲ ਚੁੱਕੀ ਕੈਪਟਨ ਸਰਕਾਰ ...

ਪੂਰੀ ਖ਼ਬਰ »

ਪੰਜਾਬ ਨੈਸ਼ਨਲ ਬੈਂਕ ਫਤਿਆਬਾਦ ਵਿਖੇ ਸਥਾਪਨਾ ਦਿਵਸ ਮਨਾਇਆ

ਫਤਿਆਬਾਦ, 14 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-ਪੰਜਾਬ ਨੈਸ਼ਨਲ ਬੈਂਕ ਦੇ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਨੈਸ਼ਨਲ ਬੈਂਕ ਦੀ ਫਤਿਆਬਾਦ ਬ੍ਰਾਂਚ ਵਿਖੇ ਬੈਂਕ ਦਾ 127ਵਾਂ ਸਥਾਪਨਾ ਦਿਵਸ ਬੈਂਕ ਮੈਨੇਜਰ ਹਰਬੰਸ ਲਾਲ ਚੌਹਾਨ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਹਰੇਕ ਵਰਗ ਦੇ ਲੋਕਾਂ ਨੂੰ ਸਹੂਲਤਾਂ ਦਿੱਤੀਆਂ-ਡਿੰਪਾ, ਅਗਨੀਹੋਤਰੀ

ਝਬਾਲ, 14 ਅਪ੍ਰੈਲ (ਸਰਬਜੀਤ ਸਿੰਘ)-ਤਰਨ ਤਾਰਨ ਹਲਕੇ ਦੇ ਪੈਂਦੇ ਸਥਾਨਿਕ ਅੱਡਾ ਝਬਾਲ ਵਿਖੇ ਚੇਅਰਮੈਨ ਰਮਨ ਕੁਮਾਰ ਦੇ ਗ੍ਰਹਿ ਇਕੱਤਰ ਹੋਏ ਕਾਂਗਰਸੀ ਵਰਕਰਾਂ ਨਾਲ ਵਿਚਾਰ ਵਟਾਂਦਰਾਂ ਕਰਨ ਤੇ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਪੁੱਜੇ ਮੈਂਬਰ ਪਾਰਲੀਮੈਂਟ ...

ਪੂਰੀ ਖ਼ਬਰ »

ਸੰਸਦ ਮੈਂਬਰ ਡਿੰਪਾ ਵੱਖ-ਵੱਖ ਪਿੰਡਾਂ 'ਚ ਦੁੱਖ ਸਾਂਝਾ ਕਰਨ ਪੁੱਜੇ

ਮੀਆਂਵਿੰਡ, 14 ਅਪ੍ਰੈਲ (ਗੁਰਪ੍ਰਤਾਪ ਸਿੰਘ ਸੰਧੂ)-ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਬਲਾਕ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਖੋਜਕੀਪੁਰ ਜਿੱਥੇ ਜਸਵਿੰਦਰ ਸਿੰਘ ਸ਼ਾਹ ਮੀਆਂਵਿੰਡ ਦੇ ਭਾਣਜੇ ਸੰਦੀਪ ਸਿੰਘ ਦੀ ਮੌਤ ਹੋ ਗਈ ਸੀ, ਉਨ੍ਹਾਂ ਦੇ ਗ੍ਰਹਿ ਪਹੁੰਚੇ ...

ਪੂਰੀ ਖ਼ਬਰ »

ਹਸਪਤਾਲ ਤੋਂ ਘਰ ਪਰਤਦੇ ਵਿਅਕਤੀ ਕੋਲੋਂ 82 ਹਜ਼ਾਰ ਦੀ ਲੁੱਟ

ਚੋਹਲਾ ਸਾਹਿਬ, 14 ਅਪ੍ਰੈਲ (ਬਲਵਿੰਦਰ ਸਿੰਘ)-ਹਸਪਤਾਲ ਤੋਂ ਘਰ ਪਰਤ ਰਹੇ ਇਕ ਵਿਅਕਤੀ ਕੋਲੋਂ ਮੋਟਰਸਾਈਕਲ ਸਵਾਰ ਇਕ ਅਣਪਛਾਤੇ ਵਿਅਕਤੀ ਵਲੋਂ 82 ਹਜ਼ਾਰ ਰੁਪਏ ਖੋਹ ਲਏ ਗਏ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਲੁੱਟ ਦਾ ਸ਼ਿਕਾਰ ਹੋਏ ਪੀੜਤ ਵਿਅਕਤੀ ਸੰਜੀਵ ਕੁਮਾਰ ਪੁੱਤਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX