ਤਾਜਾ ਖ਼ਬਰਾਂ


ਸੀਤਾਰਮਨ ਜੀ-20 ਸੰਯੁਕਤ ਵਿੱਤ ਅਤੇ ਸਿਹਤ ਮੰਤਰੀਆਂ ਦੀ ਬੈਠਕ 'ਚ ਲੈਣਗੇ ਹਿੱਸਾ,ਕਈ ਅਹਿਮ ਮੁੱਦਿਆਂ 'ਤੇ ਚਰਚਾ
. . .  10 minutes ago
ਨਵੀਂ ਦਿੱਲੀ, 28 ਅਕਤੂਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ 29 ਅਕਤੂਬਰ ਨੂੰ ਰੋਮ 'ਚ ਜੀ-20 ਸੰਯੁਕਤ ਵਿੱਤ ਅਤੇ ਸਿਹਤ ਮੰਤਰੀਆਂ ਦੀ ਬੈਠਕ 'ਚ ਸ਼ਿਰਕਤ ਕਰਨਗੇ | ਇਸ ਬੈਠਕ ਵਿਚ ਕਈ ਅਹਿਮ ਮੁੱਦਿਆਂ ਦੇ ਨਾਲ - ਨਾਲ ਕੋਵਿਡ ਮਹਾਂਮਾਰੀ ਦੀ...
ਜਬਰ ਜਨਾਹ ਮਾਮਲੇ ਦੇ ਮੁਲਜ਼ਮ ਦੀ ਪਤਨੀ ਤੋਂ ਪੈਸੇ ਵਸੂਲਣ ਦੇ ਦੋਸ਼ ਹੇਠ 5 ਗ੍ਰਿਫ਼ਤਾਰ
. . .  17 minutes ago
ਠਾਣੇ, 28 ਅਕਤੂਬਰ - ਮਹਾਰਾਸ਼ਟਰ ਦੇ ਨਵੀਂ ਮੁੰਬਈ ਟਾਊਨਸ਼ਿਪ ਵਿਚ ਬਲਾਤਕਾਰ ਦੇ ਇਕ ਮਾਮਲੇ ਵਿਚ ਮੁਲਜ਼ਮ ਦੀ ਪਤਨੀ ਤੋਂ ਕਥਿਤ ਤੌਰ ’ਤੇ ਪੈਸੇ ਵਸੂਲਣ ਦੇ ਦੋਸ਼ ਵਿਚ ਪੁਲੀਸ ਨੇ ਤਿੰਨ ਔਰਤਾਂ ਅਤੇ ਦੋ ਪੁਰਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੀਨੀਅਰ ਪੁਲਿਸ ਇੰਸਪੈਕਟਰ ਰਵਿੰਦਰ...
ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 16,156 ਨਵੇਂ ਮਾਮਲੇ
. . .  16 minutes ago
ਨਵੀਂ ਦਿੱਲੀ, 28 ਅਕਤੂਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 16,156 ਨਵੇਂ ਮਾਮਲੇ ਸਾਹਮਣੇ ਆਏ ਹਨ | 733 ਮੌਤਾਂ ਹੋਈਆਂ...
ਆਰਿਅਨ ਖਾਨ ਮਾਮਲੇ ਦੇ ਗਵਾਹ ਕਿਰਨ ਗੋਸਾਵੀ ਨੂੰ ਪੁਣੇ ਪੁਲਿਸ ਨੇ ਗ੍ਰਿਫ਼ਤਾਰ ਕੀਤਾ
. . .  about 1 hour ago
ਨਵੀਂ ਦਿੱਲੀ, 28 ਅਕਤੂਬਰ -ਆਰਿਅਨ ਖਾਨ ਮਾਮਲੇ 'ਚ ਨਾਰਕੋਟਿਕਸ ਕੰਟਰੋਲ ਬਿਊਰੋ ਦੇ ਮੁੱਖ ਗਵਾਹ ਕਿਰਨ ਗੋਸਾਵੀ ਨੂੰ ਪੁਣੇ ਪੁਲਿਸ ਨੇ ਸਵੇਰੇ ਗ੍ਰਿਫ਼ਤਾਰ ਕਰ ਲਿਆ ਹੈ। ਗੋਸਾਵੀ ਪਿਛਲੇ 8 ਦਿਨਾਂ ਤੋਂ ਭਗੌੜਾ ਸੀ ਅਤੇ ਪੁਣੇ ਪੁਲਿਸ ਨੂੰ ....
ਟਿੱਕਰੀ ਬਾਰਡਰ 'ਤੇ ਟਿੱਪਰ ਨੇ ਮਾਨਸਾ ਦੀਆਂ ਕਿਸਾਨ ਔਰਤਾਂ ਨੂੰ ਕੁਚਲਿਆ, 3 ਔਰਤਾਂ ਦੀ ਮੌਤ, 2 ਜ਼ਖ਼ਮੀ
. . .  about 1 hour ago
ਮਾਨਸਾ, 29 ਅਕਤੂਬਰ ( ਬਲਵਿੰਦਰ ਸਿੰਘ ਧਾਲੀਵਾਲ) ਅੱਜ ਸਵੇਰੇ ਦਿੱਲੀ ਦੇ ਟਿੱਕਰੀ ਬਾਰਡਰ 'ਤੇ ਤੇਜ਼ ਰਫ਼ਤਾਰ ਟਿੱਪਰ ਨੇ 3 ਕਿਸਾਨ ਔਰਤਾਂ ਨੂੰ ਕੁਚਲ ਦਿੱਤਾ। ਇਨ੍ਹਾਂ ਤਿੰਨਾਂ ਦੀ ਮੌਕੇ 'ਤੇ ਮੌਤ ਹੋ ਗਈ। ਜਦਕਿ ਦੋ ਹੋਰ ਔਰਤਾਂ ਜ਼ਖ਼ਮੀ ਹੋ....
ਭਾਰਤ-ਪਾਕਿਸਤਾਨ ਸਰਹੱਦ ਨੇੜੇ ਰਾਤ ਸਮੇਂ ਡਰੋਨ ਦੀ ਹਲਚਲ
. . .  about 1 hour ago
ਅਜਨਾਲਾ,28 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ) - ਬੀਤੀ ਰਾਤ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨਜ਼ਦੀਕ ਬੀ.ਐੱਸ.ਐਫ. ਜਵਾਨਾਂ ਵਲੋਂ ਡਰੋਨ ਦੀ ਹਲਚਲ ਦਿਖਾਈ ਦਿੱਤੀ 9 ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਦ ....
ਜੰਮੂ-ਕਸ਼ਮੀਰ: ਅੱਤਵਾਦੀਆਂ ਨੇ ਫ਼ੌਜ ਤੇ ਪੁਲਿਸ ਦੇ ਏ.ਡੀ.ਪੀ. 'ਤੇ ਕੀਤੀ ਗੋਲੀਬਾਰੀ , ਜਵਾਬੀ ਕਾਰਵਾਈ 'ਚ 1 ਅੱਤਵਾਦੀ ਮਰਿਆ
. . .  about 1 hour ago
ਜੰਮੂ-ਕਸ਼ਮੀਰ, 28 ਅਕਤੂਬਰ - ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਕਿ ਚੇਰਦਰੀ ਬਾਰਾਮੂਲਾ 'ਚ ਅੱਤਵਾਦੀਆਂ ਨੇ ਫ਼ੌਜ ਅਤੇ ਪੁਲਿਸ ਦੇ ਏ.ਡੀ.ਪੀ. 'ਤੇ ਗੋਲੀਬਾਰੀ ਕੀਤੀ। ਅਲਰਟ ਪਾਰਟੀਆਂ ਨੇ ਜਵਾਬੀ ਕਾਰਵਾਈ ਕੀਤੀ ਅਤੇ 1 ਅੱਤਵਾਦੀ ਮਾਰਿਆ ਗਿਆ। ਪਛਾਣ ਦਾ ਪਤਾ ਲਗਾਇਆ ....
ਯੂ.ਪੀ: ਮੁੱਖ ਮੰਤਰੀ ਦਾ ਕਹਿਣਾ ਹੈ ਕਿ ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਉਣ ਵਾਲਿਆਂ ਖ਼ਿਲਾਫ਼ ਦੇਸ਼-ਧ੍ਰੋਹ ਦੀ ਕਾਰਵਾਈ ਕੀਤੀ ਜਾਵੇਗੀ
. . .  about 1 hour ago
ਉੱਤਰ ਪ੍ਰਦੇਸ਼, 28 ਅਕਤੂਬਰ - ਯੂ.ਪੀ. ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦਾ ਕਹਿਣਾ ਹੈ ਕਿ ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਉਣ ਵਾਲਿਆਂ ਖ਼ਿਲਾਫ਼ ਦੇਸ਼-ਧ੍ਰੋਹ (ਕਾਨੂੰਨ) ਦੀ ....
ਕੈਲਗਰੀ ਫੋਰੈਸਟ ਲਾਉਨ ਤੋਂ ਜਸਰਾਜ ਸਿੰਘ ਹੱਲਣ ਨੇ ਦੂਸਰੀ ਵਾਰ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਸੰਭਾਲ਼ਿਆ ਅਹੁਦਾ
. . .  about 2 hours ago
ਕੈਲਗਰੀ,28 ਅਕਤੂਬਰ ( ਜਸਜੀਤ ਸਿੰਘ ਧਾਮੀ )-ਪਾਰਲੀਮੈਂਟ ਹਲਕਾ ਕੈਲਗਰੀ ਫੋਰੈਸਟ ਲਾਉਨ ਤੋਂ ਪੂਰਨ ਗੁਰਸਿੱਖ ਜਸਰਾਜ ਸਿੰਘ ਹੱਲਣ ਨੇ ਦੂਸਰੀ ਵਾਰ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਅੱਜ ਆਪਣਾ ਅਹੁਦਾ ਸੰਭਾਲ਼ਿਆ ਹੈ। ਇਸ ਸਮੇਂ ਉਨ੍ਹਾਂ ਨਾਲ ਕੈਲਗਰੀ ਸ਼ਹਿਰ ....
ਪ੍ਰਧਾਨ ਮੰਤਰੀ ਅੱਜ 18ਵੇਂ ਆਸੀਆਨ-ਭਾਰਤ ਸੰਮੇਲਨ ਵਿਚ ਸ਼ਾਮਿਲ ਹੋਣਗੇ
. . .  about 2 hours ago
ਨਵੀਂ ਦਿੱਲੀ, 28 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 18ਵੇਂ ਆਸੀਆਨ-ਭਾਰਤ ਸੰਮੇਲਨ ਵਿਚ ਸ਼ਾਮਿਲ ਹੋਣਗੇ। ਸਿਖਰ ਸੰਮੇਲਨ ਵਿਚ ਆਸੀਆਨ ਦੇਸ਼ਾਂ ਦੇ ਰਾਜ/ਸਰਕਾਰ....
ਪੁਲਿਸ ਤਬਾਦਲੇ: ਪੰਜਾਬ ਦੇ 3 ਆਈ.ਪੀ.ਐੱਸ. ਅਫ਼ਸਰਾਂ ਸਮੇਤ 90 ਡੀ.ਐੱਸ.ਪੀ. ਬਦਲੇ
. . .  about 2 hours ago
ਅਜਨਾਲਾ,28 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਆਈ.ਪੀ.ਐੱਸ. ਅਫ਼ਸਰਾਂ ਸਮੇਤ 90 ਡੀ.ਐੱਸ.ਪੀ. ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ 9 ਸਬ ਡਵੀਜ਼ਨ....
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਹੈਦਰਾਬਾਦ ਵਿਚ ਇਕ ਔਰਤ ਨੇ ਇੱਕੋ ਸਮੇਂ ਚਾਰ ਬੱਚਿਆਂ ਨੂੰ ਦਿੱਤਾ ਜਨਮ
. . .  1 day ago
ਹੈਦਰਾਬਾਦ, 27 ਅਕਤੂਬਰ - ਤੇਲੰਗਾਨਾ ਦੇ ਹੈਦਰਾਬਾਦ 'ਚ ਇਕ ਔਰਤ ਨੇ ਇੱਕੋ ਸਮੇਂ ਚਾਰ ਬੱਚਿਆਂ ਨੂੰ ਜਨਮ ਦਿੱਤਾ ਹੈ। ਡਾ: ਸਚਿਨ ਨੇ ਦੱਸਿਆ, "ਪਹਿਲਾ ਬੱਚਾ ਇਕ ਲੜਕਾ ਹੈ ਅਤੇ ਬਾਕੀ ਤਿੰਨ ਲੜਕੀਆਂ ਹਨ...
ਕਰੂਜ਼ ਸ਼ਿਪ ਕੇਸ : ਆਰੀਅਨ ਕੇਸ ਵਿਚ ਐਨ.ਸੀ.ਬੀ. ਗਵਾਹ ਲਾਪਤਾ
. . .  1 day ago
ਮੁੰਬਈ, 27 ਅਕਤੂਬਰ – ਐਨ.ਸੀ.ਬੀ. ਨੇ ਕਿਹਾ ਹੈ ਕਿ ਉਨ੍ਹਾਂ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਆਰੀਅਨ ਕੇਸ ਦੇ ਮੁੱਖ ਗਵਾਹ ਕੇ.ਪੀ. ਗੋਸਾਵੀ ਅਤੇ ਪ੍ਰਭਾਕਰ ਸੈਲ ਨੂੰ ਨੋਟਿਸ ਜਾਰੀ ਨਹੀਂ ਕੀਤਾ ਗਿਆ ਹੈ। ਐਨ.ਸੀ.ਬੀ. ...
'ਆਪ' ਨੇ ਕੁਲਜੀਤ ਰੰਧਾਵਾ ਨੂੰ ਹਲਕਾ ਡੇਰਾਬਸੀ ਦਾ ਇੰਚਾਰਜ ਲਾਇਆ
. . .  1 day ago
ਜ਼ੀਰਕਪੁਰ, 27 ਅਕਤੂਬਰ (ਹੈਪੀ ਪੰਡਵਾਲਾ)- ਆਮ ਆਦਮੀ ਪਾਰਟੀ ਵਲੋਂ ਅੱਜ ਕੁਝ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ਵਿਚ ਕੁਲਜੀਤ ਸਿੰਘ ਰੰਧਾਵਾ ਨੂੰ ਵਿਧਾਨ ਸਭਾ ...
ਜਗਤਾਰ ਸਿੰਘ ਗੋਸਲ ਲੇਬਰਫੈੱਡ ਪੰਜਾਬ ਦੇ ਚੇਅਰਮੈਨ ਨਾਮਜ਼ਦ
. . .  1 day ago
ਕਲਾਨੌਰ, 27 ਅਕਤੂਬਰ (ਪੁਰੇਵਾਲ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਗ੍ਰਹਿ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੇ ਅਤਿ ਨਜ਼ਦੀਕੀ ਜਥੇ: ਜਗਤਾਰ ਸਿੰਘ ਗੋਸਲ ਨੂੰ ਲੇਬਰਫੈੱਡ ਪੰਜਾਬ ਦੇ ਚੇਅਰਮੈਨ ਵਜੋਂ ...
ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਨੇ ਮੈਨੂੰ ਅੰਡਰਵਰਲਡ ਦੀ ਦਿੱਤੀ ਧਮਕੀ -ਸ਼ਰਲਿਨ ਚੋਪੜਾ
. . .  1 day ago
ਮੁੰਬਈ , 27 ਅਕਤੂਬਰ – ਅਭਿਨੇਤਰੀ ਸ਼ਰਲਿਨ ਚੋਪੜਾ ਨੇ ਕਿਹਾ ਹੈ ਕਿ ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਨੇ ਮੈਨੂੰ ਅੰਡਰਵਰਲਡ ਦੀ ਧਮਕੀ ਦਿੱਤੀ ਹੈ ਅਤੇ ਹੁਣ ਮੈਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਪਰ ਮੈਂ ਡਰਾਂਗੀ ਨਹੀਂ। ਮੈਂ ਪੁਲਿਸ ...
ਨਾਬਾਲਗ਼ ਪੋਤੇ ਨੇ ਦਾਦਾ-ਦਾਦੀ ਬੇਰਹਿਮੀ ਨਾਲ ਵੱਢੇ
. . .  1 day ago
ਸਮਰਾਲਾ, 27 ਅਕਤੂਬਰ (ਰਾਮ ਗੋਪਾਲ ਸੋਫ਼ਤ/ ਕੁਲਵਿੰਦਰ ਸਿੰਘ)-ਕਲਯੁੱਗ ਦੇ ਦੌਰ ਵਿਚ ਖੂਨ ਦੇ ਰਿਸ਼ਤੇ ਉਸ ਵੇਲੇ ਤਾਰ-ਤਾਰ ਹੋ ਗਏ ਜਦੋਂ ਇਕ ਨਾਬਾਲਗ਼ ਪੋਤੇ ਨੇ ਆਪਣੇ ਦਾਦਾ ਅਤੇ ਦਾਦੀ ਨੂੰ ਮਹਿਜ 1 ਕਮਰੇ ਦੇ ਚਲਦੇ ਆ ਰਹੇ ਘਰੇਲੂ ਝਗੜੇ ...
ਸੀ.ਬੀ.ਡੀ.ਟੀ. ਨੇ 77.92 ਲੱਖ ਟੈਕਸਦਾਤਿਆਂ ਨੂੰ 1,02,952 ਕਰੋੜ ਰੁਪਏ ਦਾ ਰਿਫੰਡ ਕੀਤਾ ਜਾਰੀ
. . .  1 day ago
ਨਵੀਂ ਦਿੱਲੀ, 27 ਅਕਤੂਬਰ – ਸੀ.ਬੀ.ਡੀ.ਟੀ. ਨੇ 77.92 ਲੱਖ ਟੈਕਸਦਾਤਾਵਾਂ ਨੂੰ 1,02,952 ਕਰੋੜ ਰੁਪਏ ਦਾ ਰਿਫੰਡ ਜਾਰੀ ਕੀਤਾ ਹੈ।
ਪੋਪ ਫਰਾਂਸਿਸ ਨੇ ਐਂਟੀ ਕੋਵਿਡ ਵੈਕਸੀਨ ਦਾ ਤੀਜਾ ਟੀਕਾ ਲਗਵਾਇਆ
. . .  1 day ago
ਵੈਨਿਸ (ਇਟਲੀ) 27 ਅਕਤੂਬਰ (ਹਰਦੀਪ ਸਿੰਘ ਕੰਗ) - ਇਟਲੀ 'ਚ ਐਂਟੀ ਕੋਵਿਡ ਵੈਕਸੀਨ ਦੀ ਤੀਜੀ ਮੂੰਹੀਮ ਆਰੰਭ ਹੋਣ ਕਰ ਕੇ 80 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦੇ ਟੀਕੇ ਲਗਵਾਏ ਜਾ ਰਹੇ ਹਨ ਜਿਸ ਤਹਿਤ ਈਸਾਈਆਂ ਦੇ ...
ਸਰਕਾਰ ਨਵੰਬਰ ਮਹੀਨੇ ਵਿਚ ਖੇਤੀ ਕਾਨੂੰਨ ਰੱਦ ਕਰ ਸਕਦੀ ਹੈ-ਟਿਕੈਤ
. . .  1 day ago
ਸਰਦੂਲਗੜ੍ਹ 27 ਅਕਤੂਬਰ ( ਜੀ.ਐਮ.ਅਰੋੜਾ )-ਕੇਂਦਰ ਸਰਕਾਰ ਆਪਣੇ ਉੱਪਰ ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਕੀਤੇ ਜਾ ਰਹੇ ਅੰਦੋਲਨ ਦਾ ਇੱਕ ਸਾਲ ਦਾ ਟੈਗ ਨਹੀਂ ਲਾਉਣਾ ਚਾਹੁੰਦੀ। ਅਤੇ 26-27 ਨਵੰਬਰ ਤੋਂ ਪਹਿਲਾਂ ਖੇਤੀ ਕਾਨੂੰਨ ...
ਫਗਵਾੜਾ ਜੀ.ਟੀ.ਰੋਡ 'ਤੇ ਵਾਪਰੇ ਸੜਕੀ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਫਗਵਾੜਾ, 27 ਅਕਤੂਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਜਲੰਧਰ-ਲੁਧਿਆਣਾ ਸੜਕ 'ਤੇ ਮੋਟਰਸਾਈਕਲ 'ਤੇ ਜਾ ਰਹੇ ਦੋ ਨੌਜਵਾਨਾਂ 'ਤੇ ਤੇਜ਼ ਰਫ਼ਤਾਰ ਟਰਾਲਾ ਚੜ੍ਹਨ ਕਾਰਨ ਮੌਕੇ 'ਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ...
ਪੰਜਾਬ ਸਰਕਾਰ ਵਲੋਂ ਡਿਫਾਲਟਰਾਂ ਲਈ ਵਨ ਟਾਈਮ ਸੈਟਲਮੈਂਟ ਸਕੀਮ ਸ਼ੁਰੂ ਕਰਨ ਦਾ ਐਲਾਨ
. . .  1 day ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ, ਪੰਜਾਬ ਵਿੱਤੀ ਨਿਗਮ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਵਿਚ ਡਿਫਾਲਟਰਾਂ ਲਈ...
ਆਰੀਅਨ ਖਾਨ ਦੀ ਜ਼ਮਾਨਤ 'ਤੇ ਕੱਲ੍ਹ ਹੋਵੇਗੀ ਸੁਣਵਾਈ
. . .  1 day ago
ਮੁੰਬਈ,27 ਅਕਤੂਬਰ - ਡਰੱਗਜ਼ ਮਾਮਲੇ 'ਚ ਫਸੇ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਦੀ ਜ਼ਮਾਨਤ 'ਤੇ ਸੁਣਵਾਈ ਵੀਰਵਾਰ ਲਈ ਟਾਲ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਹੁਣ ਅਗਲੀ ਬਹਿਸ ਲਈ ਕੱਲ੍ਹ ਦੁਪਹਿਰ 3 ਵਜੇ ਸੁਣਵਾਈ...
ਪੈਗਾਸਸ ਜਾਸੂਸੀ ਮਾਮਲੇ ਨੂੰ ਲੈ ਕੇ ਰਾਹੁਲ ਗਾਂਧੀ ਦਾ ਸਰਕਾਰ 'ਤੇ ਨਿਸ਼ਾਨਾ
. . .  1 day ago
ਨਵੀਂ ਦਿੱਲੀ, 27 ਅਕਤੂਬਰ - ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪੈਗਾਸਸ ਜਾਸੂਸੀ ਮਾਮਲੇ ਨੂੰ ਲੈ ਕੇ ਇਕ ਵਾਰ ਫਿਰ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਉਨ੍ਹਾਂ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਕਿਹਾ ਕਿ ਸੁਪਰੀਮ ਕੋਰਟ ਨੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ 'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ

ਰੂਪਨਗਰ

ਭਾਰਤ ਰਤਨ ਡਾ: ਭੀਮ ਰਾਓ ਅੰਬੇਡਕਰ ਦਾ 130ਵਾਂ ਜਨਮ ਦਿਵਸ ਮਨਾਇਆ

ਰੂਪਨਗਰ, 14 ਅਪ੍ਰੈਲ (ਸਤਨਾਮ ਸਿੰਘ ਸੱਤੀ)-ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ 130ਵਾਂ ਜਨਮ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ | ਰੂਪਨਗਰ 'ਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਯਾਦਗਾਰੀ ਸਮਾਗਮ ਮੌਕੇ ਸ੍ਰੀ ਗੁਰੂ ਰਵਿਦਾਸ ਆਸ਼ਰਮ ਦਾ ਨੀਂਹ ਪੱਥਰ ਰੱਖਿਆ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਮੇਤ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ਤੇ ਸਿਆਸੀ ਪਾਰਟੀਆਂ, ਸੰਸਥਾਵਾਂ ਨੇ ਵੱਖ-ਵੱਖ ਸਮਾਗਮ ਕਰਵਾ ਕੇ ਡਾ. ਭੀਮ ਰਾਓ ਨੂੰ ਸ਼ਰਧਾ ਸੁਮਨ ਭੇਟ ਕੀਤੇ |
ਰਾਣਾ ਕੇ.ਪੀ. ਸਿੰਘ ਨੇ ਰੱਖਿਆ ਸ੍ਰੀ ਗੁਰੂ ਰਵਿਦਾਸ ਆਸ਼ਰਮ ਦਾ ਨੀਂਹ ਪੱਥਰ
ਭਾਰਤ ਰਤਨ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੇ 130ਵੇਂ ਜਨਮ ਦਿਹਾੜੇ ਦੇ ਸਬੰਧ ਵਿਚ ਰਾਣਾ ਕੇ.ਪੀ. ਸਿੰਘ ਸਪੀਕਰ ਪੰਜਾਬ ਵਿਧਾਨ ਸਭਾ ਵਲੋਂ ਅੱਜ ਰੂਪਨਗਰ ਵਿਖੇ ਸ੍ਰੀ ਗੁਰੂ ਰਵਿਦਾਸ ਆਸ਼ਰਮ ਦਾ ਨੀਂਹ ਪੱਥਰ ਰੱਖਿਆ ਗਿਆ ਤੇ ਡਾ. ਭੀਮ ਰਾਓ ਅੰਬੇਡਕਰ ਨੂੰ ਸ਼ਰਧਾ ਸੁਮਨ ਭੇਟ ਕੀਤੇ ਗਏ | ਰਾਣਾ ਕੇ.ਪੀ. ਸਿੰਘ ਨੇ ਕਿਹਾ ਨਵੇਂ ਭਾਰਤ ਦੇ ਨਿਰਮਾਣ ਵਿਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦਾ ਯੋਗਦਾਨ ਸਭ ਤੋਂ ਮੋਹਰੀ ਰਿਹਾ ਹੈ | ਉਨ੍ਹਾਂ ਨੇ ਆਜ਼ਾਦੀ ਮਗਰੋਂ ਨਵੇਂ ਦੇਸ਼ ਦਾ ਸੰਵਿਧਾਨ ਘੜਿਆ | ਇਸ ਮੌਕੇ ਉਨ੍ਹਾਂ ਕਾਂਗਰਸ ਪਾਰਟੀ ਵਲੋਂ ਦਲਿਤਾਂ ਦੀ ਭਲਾਈ ਲਈ ਕੀਤੇ ਗਏ ਕਾਰਜਾਂ ਦੀ ਚਰਚਾ ਵੀ ਕੀਤੀ | ਇਸ ਮੌਕੇ ਸਪੀਕਰ ਸਾਹਿਬ ਨੇ ਸ੍ਰੀ ਗੁਰੂ ਰਵਿਦਾਸ ਆਸ਼ਰਮ ਦੀ ਉਸਾਰੀ ਲਈ ਪੰਜ ਲੱਖ ਰੁਪਏ ਦੀ ਗਰਾਂਟ ਆਪਣੇ ਅਖ਼ਤਿਆਰੀ ਫ਼ੰਡ ਵਿਚੋਂ ਦੇਣ ਦਾ ਐਲਾਨ ਕੀਤਾ | ਇਸ ਸਮਾਗਮ ਵਿਚ ਸ਼ਮਸ਼ੇਰ ਸਿੰਘ ਰਾਏ, ਸਾਬਕਾ ਐੱਮ.ਐੱਲ.ਏ., ਭਾਗ ਸਿੰਘ, ਡਾ. ਗੁਰਿੰਦਰਪਾਲ ਸਿੰਘ ਬਿੱਲਾ, ਵਾਇਸ ਚੇਅਰਮੈਨ ਬੀਸੀ ਕਮਿਸ਼ਨ, ਮਦਨ ਸਿੰਘ ਬੈਂਸ, ਸੁਰਿੰਦਰ ਸਿੰਘ ਹਰੀਪੁਰ ਪ੍ਰਧਾਨ ਜ਼ਿਲ੍ਹਾ ਯੂਥ ਕਾਂਗਰਸ, ਪੋਮੀ ਸੋਨੀ ਕੌਂਸਲਰ, ਸੁਖਦਰਸ਼ਨ ਸਿੰਘ, ਸੁਰਜਨ ਸਿੰਘ, ਮਨਿੰਦਰਪਾਲ ਸਿੰਘ ਸਾਹਨੀ, ਰਾਮ ਸਿੰਘ ਸੈਣੀ, ਗੋਤਮ ਟੋਨੀ ਅਤੇ ਸਮਾਜ ਦੀਆਂ ਸਨਮਾਨਯੋਗ ਸ਼ਖ਼ਸੀਅਤਾਂ ਹਾਜ਼ਰ ਸਨ |
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਸ਼ੇਸ਼ ਸਮਾਗਮ
ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ 130ਵੇਂ ਜਨਮ ਦਿਵਸ ਦੇ ਸਬੰਧ ਵਿਚ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਵਿਸ਼ੇਸ਼ ਸਮਾਗਮ ਕੀਤਾ ਗਿਆ ਜਿਸ ਵਿਚ ਜ਼ਿਲ੍ਹੇ ਦੇ ਸਮੂਹ ਵਿਭਾਗੀ ਮੁਖੀ ਹਾਜ਼ਰ ਸਨ | ਇਸ ਮੌਕੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਸ਼ਰਧਾ ਸੁਮਨ ਭੇਟ ਕਰਦੇ ਹੋਏ ਸੋਨਾਲੀ ਗਿਰੀ ਡਿਪਟੀ ਕਮਿਸ਼ਨਰ ਰੂਪਨਗਰ ਨੇ ਕਿਹਾ ਕਿ ਨਵੇਂ ਭਾਰਤ ਦੇ ਨਿਰਮਾਣ ਵਿਚ ਬਾਬਾ ਸਾਹਿਬ ਦੇ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ | ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਵਲੋਂ ਦਿੱਤੀ ਗਈ ਸਿੱਖਿਆ ਪੜੋ੍ਹ, ਜੁੜੋ ਤੇ ਸੰਘਰਸ਼ ਕਰੋ ਨੂੰ ਸਹੀ ਮਾਇਨਿਆਂ ਵਿਚ ਅਪਣਾ ਕੇ ਸਾਡਾ ਸਮਾਜ ਤਰੱਕੀ ਦੀਆਂ ਬੁਲੰਦੀਆਂ ਛੂਹ ਸਕਦਾ ਹੈ | ਇਸ ਮੌਕੇ ਚਰਨਜੀਤ ਸਿੰਘ ਘਈ ਸੀਨੀਅਰ ਐਡਵੋਕੇਟ ਵੱਲੋਂ ਵੀ ਬਾਬਾ ਸਾਹਿਬ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਸਮਾਗਮ ਵਿਚ ਦਿਨੇਸ਼ ਵਸ਼ਿਸ਼ਟ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਅੰਕੁਰ ਗੁਪਤਾ ਐਸ.ਪੀ. ਹੈੱਡਕੁਆਟਰ, ਗੁਰਵਿੰਦਰ ਸਿੰਘ ਜੌਹਲ ਐਸ. ਡੀ. ਐਮ. ਰੂਪਨਗਰ, ਇੰਦਰਪਾਲ ਸਿੰਘ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਤੋਂ ਇਲਾਵਾ ਸਮੂਹ ਵਿਭਾਗੀ ਮੁਖੀ ਹਾਜ਼ਰ ਸਨ | ਇਸ ਮਗਰੋਂ ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਅਤੇ ਹੋਰਨਾਂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੱਗੇ ਬਣੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਆਦਮ ਕੱਦ ਬੁੱਤ ਅੱਗੇ ਨਤਮਸਤਕ ਹੁੰਦੇ ਹੋਏ ਬਾਬਾ ਸਾਹਿਬ ਨੂੰ ਫੁੱਲਾਂ ਨਾਲ ਸ਼ਰਧਾਂਜਲੀ ਭੇਟ ਕੀਤੀ |
ਜਾਗਿ੍ਤੀ ਮੰਚ ਤੇ ਸਾਂਝਾ ਕਿਸਾਨ ਮੋਰਚਾ ਵਲੋਂ ਸਮਾਗਮ
ਬਾਬਾ ਸਾਹਿਬ ਭੀਮ ਰਾਉ ਅੰਬੇਡਕਰ ਦਾ 130ਵਾਂ ਜਨਮਦਿਨ ਬਾਬਾ ਸਾਹਿਬ ਭੀਮ ਰਾਉ ਚੌਂਕ ਰੋਪੜ ਵਿਖੇ ਬਾਬਾ ਸਾਹਿਬ ਭੀਮ ਰਾਉ ਜਾਗਿ੍ਤੀ ਮੰਚ ਤੇ ਸਾਂਝਾ ਕਿਸਾਨ ਮੋਰਚਾ ਵਲੋਂ ਸਾਂਝੇ ਤੌਰ 'ਤੇ ਡਾਕਟਰ ਰਾਜੇਸ਼ ਬੰਗੜ ਪ੍ਰਧਾਨ ਦੀ ਪ੍ਰਧਾਨਗੀ ਹੇਠ ਸੰਵਿਧਾਨ ਬਚਾਓ ਕਿਸਾਨ ਬਚਾਓ, ਦੇਸ਼ ਬਚਾਓ ਦੇ ਤੌਰ 'ਤੇ ਮਨਾਇਆ ਗਿਆ | ਇਸ ਮੌਕੇ ਬਾਬਾ ਸਾਹਿਬ ਦੀ ਵਿਚਾਰਧਾਰਾ ਚੱਲ ਰਹੇ ਕਿਸਾਨੀ ਸੰਘਰਸ਼ ਅਤੇ ਮੋਦੀ ਸਰਕਾਰ ਦੇ ਕਿਸਾਨ ਮਜ਼ਦੂਰ ਮਾਰੂ ਦੇਸ ਵਿਰੋਧੀ ਨੀਤੀਆਂ 'ਤੇ ਵਿਚਾਰ ਪੇਸ਼ ਕਰਦੇ ਹੋਏ ਜਾਗਿ੍ਤੀ ਮੰਚ ਦੇ ਚੇਅਰਮੈਨ ਸਾਥੀ ਬਨ੍ਹਵਾਰੀ ਲਾਲ ਮੱਟੂ, ਮਾਸਟਰ ਜਗਦੀਸ਼ ਸਿੰਘ ਹਵੇਲੀ, ਸਾਂਝਾ ਕਿਸਾਨ ਮੋਰਚਾ ਜ਼ਿਲ੍ਹਾ ਰੋਪੜ ਦੇ ਕਨਵੀਨਰ ਗੁਰਮੇਲ ਸਿੰਘ ਬਾੜਾ, ਮਾਸਟਰ ਦਲੀਪ ਸਿੰਘ ਘਨੋਲਾ, ਮੌਲਵੀ ਅਜ਼ਹਰ ਇਮਾਮ ਜਾਮਾ ਮਸਜਿਦ ਰੋਪੜ, ਬਾਲਮੀਕ ਸਭਾ ਦੇ ਪ੍ਰਧਾਨ ਮੰਗਲ ਪ੍ਰਕਾਸ਼ ਭੱਟੀ, ਰਾਕੇਸ਼ ਕੁਮਾਰ, ਕਿਸ਼ੋਰ ਵੈਦ ਫ਼ੌਜੀ, ਅਵਤਾਰ ਸਿੰਘ ਖਾਬੜਾ, ਸੁਨੀਲ ਭਾਰਦਵਾਜ, ਜਗਦੀਸ਼ ਲਾਲ ਮੱਟੂ, ਬੱਚੀ ਤਮੰਨਾ ਵਾਲੀਆਂ, ਪੰਜਾਬ ਸਟੂਡੈਂਟ ਯੂਨੀਅਨ ਦੀ ਆਗੂ ਨੈਨਸੀ, ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ, ਜਰਨੈਲ ਸਿੰਘ ਸੁਰਤਾਪੁਰ, ਜਗਮਨਦੀਪ ਸਿੰਘ ਪੜ੍ਹੀ, ਟਰੇਡ ਯੂਨੀਅਨ ਆਗੂ ਕੁਲਦੀਪ ਸਿੰਘ ਘਨੌਲੀ, ਹਰਪਾਲ ਕੌਰ, ਜਗਦੀਪ ਕੌਰ ਥਲੀ, ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਆਗੂ ਸਰਪੰਚ ਅੰਜੂ ਬਾਲਾ, ਕੈਪਟਨ ਜੀ.ਐਸ ਢਿੱਲੋਂ, ਕਮਲਜੀਤ ਸਿੰਘ, ਕੁਲਵੰਤ ਸਿੰਘ ਸਰਾੜੀ, ਬਾਬਾ ਗੁਰਚਰਨ ਸਿੰਘ ਲੰਗਰਾਂ ਵਾਲੇ, ਗੁਰਦੇਵ ਸਿੰਘ ਬਾਗ਼ੀ ਨੇ ਸੰਬੋਧਨ ਕੀਤਾ | ਬਾਬਾ ਸਾਹਿਬ ਦੇ ਜਨਮਦਿਨ ਮਨਾਉਣ ਦਾ ਤਾਂ ਹੀ ਫ਼ਾਇਦਾ ਹੈ ਜੇ ਬਾਬਾ ਸਾਹਿਬ ਦੁਆਰਾ ਦਿੱਤੇ ਸੰਦੇਸ਼ ਪੜੋ੍ਹ, ਜੁੜੋ | ਆਪਣੇ ਹੱਕਾਂ ਲਈ ਸੰਘਰਸ਼ ਕਰੋ | ਇਸ ਮੌਕੇ ਬਾਬਾ ਗੁਰਚਰਨ ਸਿੰਘ ਜਿਹੜੇ ਕਿ ਲਗਾਤਾਰ ਕਿਸਾਨੀ ਸੰਘਰਸ਼ ਵਿਚ ਲੰਗਰਾਂ ਦੀ ਸੇਵਾ ਨਿਭਾਉਂਦੇ ਆ ਰਹੇ ਹਨ, ਵਲੋਂ ਲੰਗਰਾਂ ਦੀ ਸੇਵਾ ਕੀਤੀ ਗਈ |
ਯਾਦਗਾਰੀ ਖ਼ੂਨਦਾਨ ਕੈਂਪ
ਰੋਪੜ ਯੂਥ ਵੈੱਲਫੇਅਰ ਕਲੱਬ ਵਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਦੇ ਸਬੰਧ ਵਿਚ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਵਿਚ 30 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ | ਇਹ ਕੈਂਪ ਅਲਫਾ ਬਲੱਡ ਸੈਂਟਰ ਡਾ. ਸੁਰਜੀਤ ਮਲਟੀ ਸਪੈਸ਼ਲਿਟੀ ਹਸਪਤਾਲ, ਰੋਪੜ ਦੀ ਟੀਮ ਦੇ ਸਹਿਯੋਗ ਨਾਲ ਲਗਾਇਆ ਗਿਆ | ਕਲੱਬ ਦੇ ਪ੍ਰਧਾਨ ਜਤਿੰਦਰ ਸਿੰਘ ਨੇ ਦੱਸਿਆ ਕਿ ਕੈਂਪ ਵਿਚ ਮੁੱਖ ਮਹਿਮਾਨ ਵਜੋਂ ਰਾਣਾ ਕੇ.ਪੀ. ਸਿੰਘ (ਸਪੀਕਰ ਵਿਧਾਨ ਸਭਾ ਪੰਜਾਬ), ਅਮਰਜੀਤ ਸਿੰਘ ਸੰਦੋਆ, ਵਿਧਾਇਕ ਹਲਕਾ ਰੂਪਨਗਰ, ਡੀ.ਐਸ.ਪੀ. ਤਲਵਿੰਦਰ ਸਿੰਘ, ਐੱਸ.ਐੱਚ.ਓ. ਸਿਟੀ ਰਾਜੀਵ ਕੁਮਾਰ ਆਦਿ ਸ਼ਾਮਲ ਹੋਏ | ਸਾਰੇ ਕਲੱਬ ਮੈਂਬਰਾਂ ਨੇ ਖ਼ੂਨਦਾਨ ਕੈਂਪ ਵਿਚ ਸੇਵਾ ਕਰਕੇ ਯੋਗਦਾਨ ਪਾਇਆ |
ਰਿਆਤ ਇੰਸਟੀਚਿਊਟ ਆਫ਼ ਫਾਰਮੈਸੀ ਰੈਲਮਾਜਰਾ ਵਿਖੇ ਮੁਕਾਬਲੇ ਕਰਵਾਏ
ਰਿਆਤ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰੈਲਮਾਜਰਾ ਦੇ ਮੋਹਰੀ ਅਦਾਰੇ ਰਿਆਤ ਇੰਸਟੀਚਿਊਟ ਆਫ਼ ਫਾਰਮੇਸੀ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ 130ਵੇਂ ਜਨਮ ਦਿਹਾੜੇ 'ਤੇ ਵਿਦਿਆਰਥੀਆਂ ਦੇ ਆਨਲਾਈਨ ਮੁਕਾਬਲੇ ਕਰਵਾ ਕੇ ਜਨਮ ਦਿਵਸ ਮਨਾਇਆ | ਕਾਲਜ ਦੇ ਡਾਇਰੈਕਟਰ ਡਾ. ਐੱਨ.ਐੱਸ. ਗਿੱਲ ਨੇ ਦੱਸਿਆ ਕਿ ਇਸ ਮੌਕੇ ਵਿਦਿਆਰਥੀਆਂ ਦੇ ਪੇਂਟਿੰਗਜ਼ ਪ੍ਰਸਤਾਵ ਲੇਖਣ, ਭਾਸ਼ਣ ਪ੍ਰਤੀਯੋਗਤਾ ਤੇ ਹੋਰ ਮੁਕਾਬਲੇ ਕਰਵਾਏੇ, ਜਿਨ੍ਹਾਂ ਵਿਚ ਫਾਰਮੈਸੀ ਕਾਲਜ ਦੇ ਵਿਦਿਆਰਥੀਆਂ ਤੋਂ ਇਲਾਵਾ ਲਾਅ ਕਾਲਜ ਦੇ ਵਿਦਿਆਰਥੀਆਂ ਨੇ ਵੀ ਸ਼ਮੂਲੀਅਤ ਕੀਤੀ | ਉਨ੍ਹਾਂ ਦੱਸਿਆ ਕਿ ਪੇਂਟਿੰਗਜ਼ ਵਿਚ ਰੁਪਾਕਸ਼ੀ ਪਹਿਲੇ, ਕੋਮਲ ਲਾਅ ਕਾਲਜ ਦੂਸਰੇ ਅਤੇ ਪਿ੍ਆ ਐਮ ਫਾਰਮੇਸੀ ਤੀਸਰੇ ਸਥਾਨ, ਭਾਸ਼ਣ ਪ੍ਰਤੀਯੋਗਤਾ ਵਿਚ ਸ਼ਤੂਤੀ ਪੁਰੀ ਲਾਅ ਕਾਲਜ ਪਹਿਲੇ, ਰਾਹੁਲ ਬਾਗਲ਼ਾ ਫਾਰਮੇਸੀ ਕਾਲਜ ਦੂਜੇ ਸਥਾਨ ਤੇ ਪ੍ਰਸਤਾਵ ਲਿਖਣ ਵਿਚ ਅਰਸ਼ਪ੍ਰੀਤ ਪਹਿਲੇ ਸਥਾਨ, ਸਾਕਸ਼ੀ ਸਿੰਗਲਾ ਲਾਅ ਕਾਲਜ ਦੂਸਰੇ ਸਥਾਨ ਅਤੇ ਅਪਰਨਾ ਐੱਮਫਾਰਮਾ ਤੀਸਰੇ ਸਥਾਨ 'ਤੇ ਰਹੇ | ਰਿਆਤ ਗਰੁੱਪ ਦੇ ਚੇਅਰਮੈਨ ਐੱਨ.ਐੱਸ. ਰਿਆਤ ਤੇ ਡਾ. ਸੰਦੀਪ ਸਿੰਘ ਕੌੜਾ ਮੈਨੇਜਿੰਗ ਡਾਇਰੈਕਟਰ ਰਿਆਤ ਗਰੁੱਪ ਆਫ਼ ਇੰਸਟੀਚਿਊਸ਼ਨ ਨੇ ਵਿਦਿਆਰਥੀਆਂ ਨੂੰ ਡਾ. ਬੀ.ਆਰ. ਅੰਬੇਡਕਰ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਸਖ਼ਤ ਮਿਹਨਤ ਕਰਨ ਦੀ ਗੱਲ ਆਖੀ | ਇਸ ਮੌਕੇ ਪ੍ਰੋ. ਨਰਿੰਦਰ ਭੂੰਬਲਾ, ਪ੍ਰੋ. ਅਮਨਪ੍ਰੀਤ ਕੌਰ, ਪ੍ਰੋ. ਇਮਰੋਜ਼ ਸਿੰਘ, ਪ੍ਰੋ. ਮਨੀਸ਼ਾ ਅਤੇ ਹੋਰ ਸਮੂਹ ਸਟਾਫ਼ ਮੈਂਬਰਾਂ ਨੇ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ |
'ਆਪ' ਵਰਕਰਾਂ ਨੇ ਅੰਬੇਡਕਰ ਚੌਂਕ 'ਚ ਮਨਾਇਆ ਜਨਮ ਦਿਵਸ
ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਗ਼ਰੀਬਾਂ ਦੇ ਮਸੀਹਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਮੌਕੇ 'ਤੇ ਅੱਜ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਦਿਨੇਸ਼ ਚੱਢਾ ਦੀ ਅਗਵਾਈ ਹੇਠ 'ਆਪ' ਆਗੂਆਂ ਨੇ ਅੰਬੇਡਕਰ ਚੌਕ ਵਿਖੇ ਬਾਬਾ ਸਾਹਿਬ ਦੀ ਪ੍ਰਤਿਮਾ ਅੱਗੇ ਸ਼ਰਧਾ ਦੇ ਫ਼ੁਲ ਭੇਟ ਕੀਤੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਬਾਬਾ ਸਾਹਿਬ ਨੇ ਭ ਭਾਰਤ ਦੇ ਵੱਖ ਵੱਖ ਵਰਗਾਂ ਦੀਆਂ ਅਨੇਕਤਾਵਾਂ ਨੂੰ ਇੱਕ ਵਿਸਥਾਰਤ ਸੰਵਿਧਾਨ ਨਾਲ ਬਾਖ਼ੂਬੀ ਅਨੁਸ਼ਾਸਿਤ ਕੀਤਾ ਅਤੇ ਸਮਾਜਿਕ ਬਰਾਬਰਤਾ ਲਈ ਰਸਤੇ ਖੋਲ੍ਹੇ | ਇਸ ਮੌਕੇ ਜ਼ਿਲ੍ਹਾ ਸਰਪ੍ਰਸਤ ਬੁੱਧੀਜੀਵੀ ਸੈੱਲ ਸੂਬਾ ਉੱਪ-ਪ੍ਰਧਾਨ ਭਾਗ ਸਿੰਘ ਮਦਾਨ, ਰੋਪੜ ਬਲਾਕ ਪ੍ਰਧਾਨ ਸ਼ਿਵ ਕੁਮਾਰ ਸੈਣੀ, ਜ਼ਿਲ੍ਹਾ ਮੀਡੀਆ ਇੰਚਾਰਜ ਸੁਦੀਪ ਵਿੱਜ, ਪਰਮਜੀਤ ਸਿੰਘ ਪ੍ਰਧਾਨ ਐੱਸ. ਸੀ. ਵਿੰਗ, ਜ਼ਿਲ੍ਹਾ ਦਫ਼ਤਰ ਇੰਚਾਰਜ ਮਨਜੀਤ ਸਿੰਘ, 'ਆਪ' ਨੇਤਾ ਸੰਤੋਖ ਸਿੰਘ ਵਾਲੀਆ, ਜ਼ਿਲ੍ਹਾ ਖ਼ਜ਼ਾਨਚੀ ਸੁਰਜਨ ਸਿੰਘ, ਬਲਵੰਤ ਸਿੰਘ ਚਾਂਦਪੁਰੀ, ਵਕੀਲ ਗੌਰਵ ਕਪੂਰ, ਸੰਦੀਪ ਜੋਸ਼ੀ ਆਦਿ ਸ਼ਾਮਲ ਸਨ |
ਸ਼੍ਰੋਮਣੀ ਅਕਾਲੀ ਦਲ ਵਲੋਂ ਐੱਸ.ਸੀ. ਵਿੰਗ ਦਫ਼ਤਰ 'ਚ ਸਮਾਗਮ
ਸ਼੍ਰੋਮਣੀ ਅਕਾਲੀ ਦਲ ਦੇ ਐੱਸ.ਸੀ. ਵਿੰਗ ਵਲੋਂ ਗਿਲਕੋ ਵੈਲੀ ਸਥਿਤ ਪਾਰਟੀ ਦਫ਼ਤਰ ਵਿਖੇ ਡਾ. ਭੀਮ ਰਾਉ ਅੰਬੇਡਕਰ ਜੀ ਦਾ 130ਵਾਂ ਜਨਮ ਦਿਵਸ ਮਨਾਇਆ ਗਿਆ | ਜਿਸ ਵਿਚ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਡਾ. ਭੀਮ ਰਾਉ ਅੰਬੇਡਕਰ ਦੀ ਫੋਟੋ ਤੇ ਫ਼ੁਲ ਮਾਲਾ ਚੜ੍ਹਾ ਕੇ ਸਤਿਕਾਰ ਭੇਟ ਕੀਤਾ | ਇਸ ਮੌਕੇ ਬੋਲਦਿਆਂ ਡਾ. ਦਲਜੀਤ ਸਿੰਘ ਚੀਮਾ ਜੀ ਨੇ ਕਿਹਾ ਕਿ ਡਾ. ਭੀਮ ਰਾਉ ਅੰਬੇਡਕਰ ਦੀ ਭਾਰਤ ਵਰਸ਼ ਨੂੰ ਬਹੁਤ ਮਹਾਨ ਦੇਣ ਹੈ | ਇਸ ਮੌਕੇ ਚਮਕੌਰ ਸਾਹਿਬ ਤੋਂ ਹਲਕਾ ਇੰਚਾਰਜ ਹਰਮੋਹਣ ਸਿੰਘ ਸੰਧੂ, ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਗੋਗੀ, ਸ਼ਹਿਰੀ ਪ੍ਰਧਾਨ ਪਰਮਜੀਤ ਸਿੰਘ ਮੱਕੜ, ਜਥੇਦਾਰ ਅਜਮੇਰ ਸਿੰਘ ਖੇੜਾ, ਐਸ.ਸੀ. ਵਿੰਗ ਦੇ ਸ਼ਹਿਰੀ ਪ੍ਰਧਾਨ ਰਜਿੰਦਰ ਕੁਮਾਰ, ਸਤ ਪ੍ਰਕਾਸ਼ ਬੈਂਸ, ਸੋਨੰੂ ਕੁਮਾਰ, ਸੋਨੀ ਵੇਂਗੜਾ, ਸੁਰਜੀਤ ਮਾਹੀ, ਗੁਰਦੀਪ ਸਿੰਘ ਦੀਪ, ਅਮਰਪ੍ਰੀਤ ਸਿੰਗ ਨੰਨਾ, ਸਲੀਮ ਪਾਹਵਾ, ਤੋਤਾ ਸੈਣੀ, ਬੱਬੂ ਕਲਿਆਣ, ਸੁਨੀਲ ਕੁਮਾਰ ਵੀ ਮੌਜੂਦ ਸਨ |
ਕਿਸਾਨ ਬਚਾਓ-ਸੰਵਿਧਾਨ ਬਚਾਓ ਦਿਵਸ ਮਨਾਇਆ
ਨੂਰਪੁਰਬੇਦੀ ਤੋਂ ਰਾਜੇਸ਼ ਚੌਧਰੀ ਤਖਤਗੜ੍ਹ ਅਨੁਸਾਰ ਸੰਯੁਕਤ ਕਿਸਾਨ ਮੋਰਚੇ ਦਿੱਲੀ ਦੇ ਸੱਦੇ 'ਤੇ ਅੱਜ ਇੱਥੇ ਇਲਾਕੇ ਦੇ ਲੋਕਾਂ ਵਲੋਂ ਕਿਸਾਨ ਬਚਾਓ-ਸੰਵਿਧਾਨ ਬਚਾਓ ਦਿਵਸ ਮਨਾਇਆ ਗਿਆ | ਇੱਕਤਰਤਾ ਦੀ ਪ੍ਰਧਾਨਗੀ ਸੂਬੇਦਾਰ ਗੁਰਚੇਤ ਸਿੰਘ, ਧਰਮ ਸਿੰਘ ਅਸਾਲਤਪੁਰ ਅਤੇ ਅਵਤਾਰ ਸਿੰਘ ਮੂਸਾਪੁਰ ਨੇ ਕੀਤੀ | ਸੰਵਿਧਾਨ ਬਚਾਓ ਦਿਵਸ ਦਾ ਮੁੱਖ ਮਕਸਦ ਵਿਸ਼ੇਸ਼ ਤੌਰ 'ਤੇ ਦਿੱਲੀ ਤੋਂ ਆਏ ਕਿਸਾਨ ਆਗੂ ਮੋਹਣ ਸਿੰਘ ਧਮਾਣਾ ਨੇ ਸਾਂਝਾ ਕੀਤਾ | ਇਸ ਮੌਕੇ ਤਰਸੇਮ ਚੰਦ ਬੈਂਸ, ਮਾਸਟਰ ਗੁਰਨੈਬ ਸਿੰਘ, ਵੇਦ ਪ੍ਰਕਾਸ਼ ਸ਼ਰਮਾ, ਅਸ਼ਵਨੀ ਚੱਢਾ, ਸੁਰਿੰਦਰ ਪੰਨੂੰ, ਭਜਨ ਲਾਲ, ਦੇਸ ਰਾਜ, ਅਵਤਾਰ ਸਿੰਘ, ਕਿਰਪਾਲ ਸਿੰਘ, ਧਰਮਪਾਲ ਸੈਣੀਮਾਜਰਾ ਤੇ ਰਾਮਦਾਸ ਸਸਕੌਰ ਨੇ ਡਾਕਟਰ ਭੀਮ ਰਾਓ ਅੰਬੇਡਕਰ ਦੇ ਜੀਵਨ, ਸੰਘਰਸ਼ ਤੇ ਮੁੱਖ ਸਿਧਾਂਤ 'ਪੜ੍ਹੋ-ਜੁੜੋ 'ਤੇ ਸੰਘਰਸ਼ ਕਰੋ ਦੀ ਵਿਆਖਿਆ ਕਰਦਿਆਂ ਕਿਹਾ ਕਿ ਦੇਸ਼ ਦਾ ਸੰਵਿਧਾਨ ਖਤਰੇ ਵਿਚ ਹੈ | ਬੁਲਾਰਿਆਂ ਕਿਹਾ ਕਿ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਨੂੰ ਸੱਚੀ ਸ਼ਰਧਾਂਜਲੀ ਇਹ ਹੀ ਹੋਵੇਗੀ ਕਿ ਉਨ੍ਹਾਂ ਵਲੋਂ ਸ਼ੁਰੂ ਕੀਤੇ ਬਰਾਬਰਤਾ ਵਾਲੇ ਸਮਾਜ ਦੇ ਨਿਰਮਾਣ ਵਿੱਚ ਪੂਰਾ ਹਿੱਸਾ ਪਾਈਏ | ਅੱਜ ਦਿੱਲੀ ਚਲ ਰਹੇ ਕਿਸਾਨ ਅੰਦੋਲਨ ਨੂੰ ਜਿੱਤ ਤੱਕ ਪਹੁੰਚਾਉਣ ਲਈ ਕੋਈ ਕਸਰ ਨਾ ਛੱਡੀ ਜਾਵੇ | ਇਸ ਮੌਕੇ ਰਾਮਪਰਕਾਸ਼ ਕਾਂਗੜ, ਮਾਸਟਰ ਅਮਰੀਕ ਸਿੰਘ, ਮਦਨ ਗੋਪਾਲ, ਛੋਟੂ ਰਾਮ, ਧਰਮਪਾਲ ਟੱਪਰੀਆਂ ਬਾਬੂ ਮੋਹਨ ਲਾਲ, ਬਖਸੀਸ ਸਿੰਘ, ਕਿ੍ਸਨ ਸਿੰਘ, ਅਵਤਾਰ ਸਿੰਘ ਸੈਣੀ, ਗੁਰਨਾਮ ਸਿੰਘ, ਗੁਰਮੀਤ ਸਿੰਘ, ਸੁਰਿੰਦਰ ਸਿੰਘ ਰੌਲੀ ਹਾਜ਼ਰ ਸਨ |
ਲੇਬਰ ਚੌਕ ਮੋਰਿੰਡਾ ਵਿਖੇ ਜਨਮ ਦਿਵਸ ਮਨਾਇਆ
ਮੋਰਿੰਡਾ ਤੋਂ ਤਰਲੋਚਨ ਸਿੰਘ ਕੰਗ ਅਨੁਸਾਰ ਅੱਜ ਲੇਬਰ ਚੌਕ ਮੋਰਿੰਡਾ ਵਿਖੇ ਬਹੁਜਨ ਸਮਾਜ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮਰਾਓ ਅੰਬੇਡਕਰ ਦੀ 130ਵੀਂ ਜੈਯੰਤੀ ਦੇ ਸਬੰਧ ਵਿਚ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਹਲਕਾ ਪ੍ਰਧਾਨ ਨਰਿੰਦਰ ਸਿੰਘ ਬਡਵਾਲੀ ਨੇ ਦੱਸਿਆ ਕਿ ਸਮਾਗਮ ਵਿਚ ਹਲਕਾ ਇੰਚਾਰਜ ਰਾਜਿੰਦਰ ਸਿੰਘ ਨਨਹੇੜੀਆਂ ਅਤੇ ਕੁਲਵੰਤ ਕੌਰ ਸੋਲਖੀਆਂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਬਾਬਾ ਸਾਹਿਬ ਅੰਬੇਡਕਰ ਵਲੋਂ ਬਹੁਜਨ ਸਮਾਜ ਲਈ ਕੀਤੇ ਕਾਰਜਾਂ ਸਬੰਧੀ ਚਾਨਣਾ ਪਾਇਆ ਗਿਆ | ਇਸ ਮੌਕੇ ਜਗਦੇਵ ਸਿੰਘ ਸਮਾਣਾ, ਗੁਰਪ੍ਰੀਤ ਸਿੰਘ ਭੂਰੜੇ, ਦਰਸ਼ਨ ਸਿੰਘ ਸ੍ਰੀ ਚਮਕੌਰ ਸਾਹਿਬ, ਪਰਮਜੀਤ ਸਿੰਘ ਚੋਲਟਾ, ਸੋਹਣ ਸਿੰਘ, ਕੁਲਦੀਪ ਸਿੰਘ, ਮਨਜੀਤ ਸਿੰਘ, ਸੇਵਾ ਸਿੰਘ, ਫਕੀਰ ਸਿੰਘ, ਜਨਕ ਸਿੰਘ, ਹਰਮੇਸ਼ ਸਿੰਘ ਪਪਰਾਲੀ, ਸੁਖਵਿੰਦਰ ਸਿੰਘ, ਪ੍ਰੇਮ ਸਿੰਘ, ਹਰਮੇਸ਼ ਸਿੰਘ, ਗੁਰਪ੍ਰੀਤ ਸਿੰਘ, ਰੁਲਦਾ ਰਾਮ ਆਦਿ ਮੌਜੂਦ ਸਨ |
ਪਿੰਡ ਖੰਟ ਵਿਖੇ ਅੰਬੇਡਕਰ ਜੈਯੰਤੀ ਮਨਾਈ
ਮੋਰਿੰਡਾ ਨਜ਼ਦੀਕੀ ਪਿੰਡ ਖੰਟ ਵਿਖੇ ਸੰਵਿਧਾਨ ਨਿਰਮਾਤਾ ਤੇ ਭਾਰਤ ਦੇ ਪਹਿਲੇ ਕਾਨੂੰਨ ਮੰਤਰੀ ਡਾ. ਭੀਮ ਰਾਓ ਅੰਬੇਡਕਰ ਜੀ ਦਾ 130ਵਾਂ ਜਨਮ ਦਿਵਸ ਮਨਾਇਆ ਗਿਆ | ਇਸ ਸਬੰਧੀ ਜਗਰਾਜ ਸਿੰਘ ਖੰਟ ਨੇ ਦੱਸਿਆ ਕਿ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਅੰਬੇਡਕਰ ਜਯੰਤੀ ਮੌਕੇ ਸਮਾਗਮ ਕਰਵਾਇਆ ਗਿਆ | ਜਿਸ ਵਿਚ ਉਨ੍ਹਾਂ ਦੇ ਜੀਵਨ ਅਤੇ ਵਿਚਾਰਧਾਰਾ ਸਬੰਧੀ ਵਿਚਾਰ-ਚਰਚਾ ਕੀਤੀ ਗਈ | ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸਰਪੰਚ ਬਲਵੀਰ ਸਿੰਘ ਤੇ ਪੰਚ ਜਸਵਿੰਦਰ ਸਿੰਘ ਨੇ ਦੱਸਿਆ ਕਿ ਬਾਬਾ ਸਾਹਿਬ ਅੰਬੇਡਕਰ ਜੀ ਵਲੋਂ ਬਹੁਜਨ ਸਮਾਜ ਦੇ ਭਲੇ ਲਈ ਕਾਫ਼ੀ ਕ੍ਰਾਂਤੀਕਾਰੀ ਕਾਰਜ ਕੀਤੇ ਹਨ | ਇਸ ਮੌਕੇ ਜਸਵਿੰਦਰ ਕੌਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਰਣਜੀਤ ਸਿੰਘ ਲੋਹਾਰ ਮਾਜਰਾ, ਨਾਹਰ ਸਿੰਘ, ਗੁਰਪਾਲ ਸਿੰਘ, ਦਲਵੀਰ ਸਿੰਘ, ਰਣਧੀਰ ਕੌਰ ਪੰਚ, ਜਸਵੀਰ ਕੌਰ ਖੰਟ ਪ੍ਰਧਾਨ ਮਹਿਲਾ ਮੰਡਲ, ਪਰਵਿੰਦਰ ਸਿੰਘ ਖੰਟ, ਪਾਲ ਸਿੰਘ, ਹਰਭਜਨ ਸਿੰਘ ਅਤੇ ਦਿਲਬਾਗ ਸਿੰਘ ਆਦਿ ਮੌਜੂਦ ਸਨ |
ਸ੍ਰੀ ਚਮਕੌਰ ਸਾਹਿਬ ਵਿਖੇ ਡਾ. ਅੰਬੇਡਕਰ ਦਾ ਜਨਮ ਦਿਨ ਮਨਾਇਆ
ਸ੍ਰੀ ਚਮਕੌਰ ਸਾਹਿਬ ਤੋਂ ਜਗਮੋਹਣ ਸਿੰਘ ਨਾਰੰਗ ਅਨੁਸਾਰ-ਸ੍ਰੀ ਚਮਕੌਰ ਸਾਹਿਬ ਵਿਖੇ ਅੱਜ ਕਈ ਥਾਵਾਂ 'ਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ, ਮਹਾਨ ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਭਾਰਤ ਰਤਨ ਡਾ: ਬੀ. ਆਰ. ਅੰਬੇਡਕਰ ਦਾ 130ਵਾਂ ਜਨਮ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ | ਸਥਾਨਕ ਵਾਰਡ ਮੇਨ ਬਜਾਰ ਵਿਚ ਵਾਰਡ ਨੰਬਰ 9 (ਬਾਵਾ ਮੈਡੀਕਲ ਸਟੋਰ ਦੇ ਪਿਛਲੇ ਪਾਸੇ) ਦੇ ਸਮੂਹ ਵਾਸੀਆਂ ਨੇ ਇਕੱਤਰ ਹੋਕੇ ਡਾ: ਅੰਬੇਡਕਰ ਨੂੰ ਯਾਦ ਕੀਤਾ ਅਤੇ ਉਨ੍ਹਾਂ ਦੀ ਤਸਵੀਰ ਤੇ ਫੁੱਲ ਮਾਲਾਵਾਂ ਅਰਪਨ ਕੀਤੀਆਂ | ਇਸ ਮੌਕੇ ਵਾਰਡ ਵਾਸੀਆਂ ਕੇਕ ਕੱਟਿਆ ਗਿਆ ਅਤੇ ਚਾਹ ਬਿਸਕੁਟਾਂ ਦਾ ਲੰਗਰ ਵੀ ਲਗਾਇਆ | ਇਸ ਮੌਕੇ ਸੰਬੋਧਨ ਕਰਦਿਆਂ ਐਡਵੋਕੇਟ ਬੀ. ਐਸ. ਮਹਿਤਾ, ਸਤਿੰਦਰ ਸਿੰਘ ਬੈਂਸ, ਗੁਰਵਿੰਦਰ ਸਿੰਘ ਮਹਿਮੀ, ਸੂਬਾਈ ਮੁਲਾਜ਼ਮ ਆਗੂ ਮਲਾਗਰ ਸਿੰਘ ਖਮਾਣੋਂ ਨੇ ਕਿਹਾ ਕਿ ਡਾ. ਅੰਬੇਡਕਰ ਨੂੰ ਵੀਹਵੀਂ ਤੇ ਇੱਕੀਵੀਂ ਸਦੀ ਦੇ ਚਿੰਤਕਾਂ, ਵਿਦਵਾਨਾਂ ਅਤੇ ਰਾਜਨੀਤਕ ਆਗੂਆਂ ਨੇ ਬਹੁਪੱਖੀ ਪ੍ਰਤਿਭਾ ਦਾ ਮਾਲਕ ਮੰਨਿਆ ਹੈ | ਅੱਜ ਲੋੜ ਹੈ ਕਿ ਡਾ. ਅੰਬੇਡਕਰ, ਭਗਤ ਸਰਾਭਿਆਂ ਦੀ ਵਿਚਾਰਧਾਰਾ 'ਤੇ ਡਟ ਕੇ ਪਹਿਰਾ ਦਿੱਤਾ ਜਾਵੇ | ਇਸ ਮੌਕੇ ਕਿਸਾਨਾਂ-ਮਜ਼ਦੂਰਾਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਤਿੰਨੇ ਖੇਤੀ ਕਾਨੂੰਨਾਂ ਸਮੇਤ ਕਿਰਤ ਕਾਨੂੰਨ ਵਿਚ ਕੀਤੀਆਂ ਸਰਮਾਏਦਾਰ ਪੱਖੀ ਸੋਧਾਂ, ਬਿਜਲੀ ਐਕਟ 2020 ਨੂੰ ਰੱਦ ਕਰਨ ਦੀ ਮੰਗ ਕੀਤੀ | ਇਸ ਮੌਕੇ ਲਖਵੀਰ ਸਿੰਘ, ਮਨਦੀਪ ਸਿੰਘ, ਕਮਲਜੀਤ ਸਿੰਘ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ, ਇੰਦਰਪ੍ਰੀਤ ਸਿੰਘ, ਪਿ੍ਥਪਾਲ ਸਿੰਘ, ਐਡਵੋਕੇਟ ਡੀ. ਐੱਸ. ਮਹਿਤਾ, ਹਰਪ੍ਰੀਤ ਸਿੰਘ ਰੌਕੀ, ਜਸਬੀਰ ਸਿੰਘ, ਰੁਪਿੰਦਰ ਸਿੰਘ ਮਕੜੋਨਾ, ਹਰਸ਼ਪ੍ਰੀਤ ਸਿੰਘ ਆਦਿ ਹਾਜ਼ਰ ਸਨ |
ਨਗਰ ਪੰਚਾਇਤ ਸ੍ਰੀ ਚਮਕੌਰ ਸਾਹਿਬ ਦੇ ਦਫ਼ਤਰ ਵਿਚ ਮਨਾਈ ਡਾ: ਅੰਬੇਡਕਰ ਜੈਯੰਤੀ
ਨਗਰ ਪੰਚਾਇਤ ਸ੍ਰੀ ਚਮਕੌਰ ਸਾਹਿਬ ਦੇ ਦਫ਼ਤਰ ਵਿਚ ਸੰਵਿਧਾਨ ਦੇ ਨਿਰਮਾਤਾ ਡਾ: ਬੀ ਆਰ ਅੰਬੇਡਕਰ ਦੇ ਮਨਾਏ ਜਨਮ ਦਿਹਾੜੇ ਮੌਕੇ ਉਨ੍ਹਾਂ ਦੀ ਤਸਵੀਰ ਤੇ ਫੁੱਲ ਮਾਲਾਵਾਂ ਅਰਪਨ ਕਰਦਿਆਂ ਸੁਪਰਡੈਂਟ ਰਾਜਿੰਦਰ ਸਿੰਘ ਗਿੱਲ (ਐੱਸ. ਡੀ. ਐੱਮ. ਦਫ਼ਤਰ), ਸੋਨੂੰ ਤਹਿਸੀਲ ਦਫ਼ਤਰ, ਗੁਰਦੀਪ ਸਿੰਘ ਕਲਰਕ, ਸਫ਼ਾਈ ਸੇਵਕ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਅਸ਼ੋਕ ਕੁਮਾਰ, ਪੰਚਾਇਤ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਸਿੰਘ ਸਰਪੰਚ ਖਾਨਪੁਰ ਨੇ ਕਿਹਾ ਕਿ ਡਾ: ਭੀਮ ਰਾਓ ਅੰਬੇਡਕਰ ਵਲੋਂ
(ਬਾਕੀ ਸਫ਼ਾ 8 'ਤੇ)
(ਸਫ਼ਾ 5 ਦੀ ਬਾਕੀ)
ਕੀਤੇ ਕਾਰਜਾਂ 'ਤੇ ਅੱਜ ਉਨ੍ਹਾਂ ਦੀ ਸ਼ਖ਼ਸੀਅਤ ਨੂੰ ਹਰ ਵਿਅਕਤੀ ਸਲਾਮ ਕਰ ਰਿਹਾ ਹੈ | ਇਸ ਮੌਕੇ ਵੱਡੀ ਗਿਣਤੀ ਵਿਚ ਨਗਰ ਪੰਚਾਇਤ, ਤਹਿਸੀਲ ਦਫ਼ਤਰ, ਐੱਸ. ਡੀ. ਐੱਮ. ਦਫ਼ਤਰ ਦਾ ਅਮਲਾ ਵੱਡੀ ਗਿਣਤੀ ਵਿਚ ਮੌਜੂਦ ਸੀ |
ਧਰਮਸ਼ਾਲਾ 'ਚ ਮਨਾਇਆ ਬਾਬਾ ਸਾਹਿਬ ਅੰਬੇਡਕਰ ਦਾ ਜਨਮ ਦਿਵਸ
ਸ੍ਰੀ ਚਮਕੌਰ ਸਾਹਿਬ ਦੇ ਮੰਦਿਰ ਨੇੜਲੀ ਧਰਮਸ਼ਾਲਾ ਵਿਚ ਮਨਾਏ ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਹਾੜੇ ਮੌਕੇ ਸਾਬਕਾ ਕੌਂਸਲਰ ਵਰਿੰਦਰ ਕੁਮਾਰ ਵਿੱਕੀ, ਡਾ: ਸੋਹਣ ਸਿੰਘ, ਜਸਪਾਲ ਸਿੰਘ ਬਸੀ ਗੁੱਜਰਾਂ ਆਦਿ ਨੇ ਬਾਬਾ ਸਾਹਿਬ ਦੀ ਤਸਵੀਰ ਤੇ ਫੁੱਲ ਮਾਲਾਵਾਂ ਅਰਪਨ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਬਣਾਏ ਸੰਵਿਧਾਨ ਕਾਰਨ ਹੀ ਅੱਜ ਦੇਸ਼ ਦਾ ਹਰ ਨਾਗਰਿਕ ਇੱਕ ਸਮਾਨ ਹੈ ਤੇ ਖੁੱਲ੍ਹੀ ਫ਼ਿਜ਼ਾ ਵਿਚ ਸਾਹ ਲੈ ਰਿਹਾ ਹੈ | ਇਸ ਮੌਕੇ ਅਵਤਾਰ ਸਿੰਘ ਪੱਪੀ, ਬਹਾਦਰ ਸਿੰਘ ਗਿੱਲ, ਜਸਵਿੰਦਰ ਸਿੰਘ ਜੱਸਾ, ਕੁਲਦੀਪ ਸਿੰਘ, ਅੰਮਿ੍ਤਪਾਲ ਸਿੰਘ ਅਮਨ, ਸੰਜੀਵ ਕੁਮਾਰ, ਸੁਰੇਸ਼ ਸਿੰਘ, ਜਸਪਾਲ ਸਿੰਘ, ਗੁਰਸ਼ਰਨ ਸਿੰਘ, ਮਾਨ ਸਿੰਘ, ਮਨਪ੍ਰੀਤ ਸਿੰਘ ਆਦਿ ਵੀ ਹਾਜ਼ਰ ਸਨ |
ਥਰਮਲ ਪਲਾਂਟ ਕਰਮਚਾਰੀ ਵੈੱਲਫੇਅਰ ਫੈਡਰੇਸ਼ਨ ਨੇ ਮਨਾਇਆ ਜਨਮ ਦਿਵਸ
ਘਨੌਲੀ ਤੋਂ ਜਸਵੀਰ ਸਿੰਘ ਸੈਣੀ ਅਨੁਸਾਰ-ਅਨੁਸੂਚਿਤ ਜਾਤੀਆਂ ਤੇ ਪਛੜੀਆਂ ਸ਼ੇ੍ਰਣੀਆਂ ਕਰਮਚਾਰੀ ਵੈੱਲਫੇਅਰ ਫੈਡਰੇਸ਼ਨ ਗੁਰੂ ਗੋਬਿੰਦ ਸਿੰਘ ਥਰਮਲ ਪਲਾਂਟ ਰੂਪਨਗਰ ਵਲੋਂ ਡਾ. ਬੀ. ਆਰ. ਅੰਬੇਡਕਰ ਦਾ 130ਵਾਂ ਜਨਮ ਦਿਨ ਯੂਨੀਅਨ ਦਫ਼ਤਰ ਵਿਖੇ ਝੰਡਾ ਚੜ੍ਹਾ ਤੇ ਬਾਬਾ ਸਾਹਿਬ ਜੀ ਨੂੰ ਸ਼ਰਧਾਂਜਲੀ ਦੇ ਕੇ ਮਨਾਇਆ ਗਿਆ | ਇਸ ਮੌਕੇ ਹਜਾਰਾ ਸਿੰਘ, ਦਲਬੀਰ ਸਿੰਘ, ਜਸਪਾਲ ਸਿੰਘ, ਤਰੁਣ ਲੋਤਰਾ, ਬਲਬੀਰ ਸਿੰਘ, ਮਹਿੰਦਰ ਸਿੰਘ ਅਤੇ ਜਗਵਿੰਦਰ ਸਿੰਘ ਨੇ ਡਾ. ਬੀ. ਆਰ. ਅੰਬੇਡਕਰ ਦੇ ਜੀਵਨ ਸੰਬੰਧੀ ਵਿਚਾਰ ਪੇਸ਼ ਕੀਤੇ ਗਏ | ਇਸ ਮੌਕੇ ਗਿਆਨ ਚੰਦ, ਭਾਗ ਸਿੰਘ, ਰਵਿੰਦਰ ਸਿੰਘ, ਪਿਆਰਾ ਸਿੰਘ, ਅਵਤਾਰ ਸਿੰਘ, ਜਸਵੰਤ ਚੌਹਾਨ, ਸੇਰ ਸਿੰਘ ਆਦਿ ਹਾਜ਼ਰ ਸਨ |
ਨੰਗਲ, (ਗੁਰਪ੍ਰੀਤ ਸਿੰਘ ਗਰੇਵਾਲ)-ਸਵੈਮਾਣ ਜਾਗਰਤੀ ਮੰਚ ਵਲੋਂ ਅੱਜ ਪਿੰਡ ਬਰਮਲਾ 'ਚ ਇੱਕ ਸਾਦੇ ਸਮਾਗਮ ਦੌਰਾਨ ਭਾਰਤ ਰਤਨ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਨੂੰ ਯਾਦ ਕੀਤਾ ਗਿਆ | ਜ਼ਿਲ੍ਹਾ ਜੁਵੇਨਾਈਲ ਜਸਟਿਸ ਬੋਰਡ ਰੂਪਨਗਰ ਅਤੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੀ ਮੈਂਬਰ ਕੈਲਾਸ਼ ਠਾਕੁਰ ਨੇ ਬਾਬਾ ਸਾਹਿਬ ਬਾਰੇ ਵਿਸਥਾਰ ਨਾਲ ਦੱਸਿਆ | ਉਨ੍ਹਾਂ ਦੱਸਿਆ ਕਿ ਕੁੱਝ ਲੋਕਾਂ ਨੇ ਇਹ ਤਰਕ ਦੇ ਕੇ ਡਾਕਟਰ ਅੰਬੇਡਕਰ ਦੀ ਨੁਕਤਾਚੀਨੀ ਵੀ ਕੀਤੀ ਕਿ ਸੰਵਿਧਾਨ ਤਾਂ ਉਧਾਰੇ ਲਏ ਗਏ ਸਿਧਾਂਤਾਂ ਦਾ ਸਮੂਹ ਹੈ | ਡਾਕਟਰ ਅੰਬੇਡਕਰ ਨੇ ਇਹ ਤਰਕ ਦੇ ਕੇ ਕਿ ਚੰਗਾ ਗੁਣ ਕਿਤਿਓਾ ਵੀ ਲਿਆ ਜਾ ਸਕਦਾ ਹੈ, ਭਾਰਤੀ ਸੰਵਿਧਾਨ 'ਚ ਅਮਰੀਕਾ, ਜਪਾਨ, ਯੋਗੋਸਲਾਵੀਆ, ਇੰਗਲੈਂਡ, ਦੱਖਣੀ ਅਫ਼ਰੀਕਾ ਆਦਿ ਦੇਸ਼ਾਂ ਦੇ ਚੰਗੇ ਸਿਧਾਂਤ ਸ਼ਾਮਿਲ ਕੀਤੇ | ਇਸ ਮੌਕੇ ਡਾਕਟਰ ਅਸ਼ੋਕ ਸ਼ਰਮਾ, ਆਰ. ਟੀ. ਆਈ. ਕਾਰਕੁਨ ਯੋਗੇਸ਼ ਸਚਦੇਵਾ, ਠਾਕੁਰ ਉਮੇਸ਼ ਨਿਸ਼ਕਾਮ, ਬੀਬੀ ਪਰੋਮਿਲਾ, ਅੰਜਲੀ ਆਦਿ ਹਾਜ਼ਰ ਸਨ |
ਪੁਰਖਾਲੀ, (ਅੰਮਿ੍ਤਪਾਲ ਸਿੰਘ ਬੰਟੀ)-ਬਹੁਜਨ ਸਮਾਜ ਪਾਰਟੀ ਵਲੋਂ ਪੁਰਖਾਲੀ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ 130ਵਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ਭਗਤ ਰਵਿਦਾਸ ਜੀ ਵਿਖੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ | ਉਪਰੰਤ ਬਹੁਜਨ ਸਮਾਜ ਪਾਰਟੀ ਦੇ ਮਹਿਲਾ ਵਿੰਗ ਪ੍ਰਧਾਨ ਨੀਲਮ ਬੰਗਾਂ ਨੇ ਡਾ. ਭੀਮ ਰਾਓ ਅੰਬੇਡਕਰ ਦੇ ਜੀਵਨ ਦੇ ਚਾਨਣ ਪਾਇਆ ਤੇ ਲੋਕਾਂ ਨੂੰ ਅੰਬੇਡਕਰ ਦੀ ਵਿਚਾਰਧਾਰਾ ਨਾਲ ਜੁੜਨ ਦੀ ਅਪੀਲ ਕੀਤੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਮਪਾਲ ਅਬਿਆਣਾ, ਹਲਕਾ ਪ੍ਰਧਾਨ ਮੋਹਨ ਸਿੰਘ ਨੋਧੇ ਮਾਜਰਾ ਅਤੇ ਹਲਕਾ ਖ਼ਜ਼ਾਨਚੀ ਗੋਲਡੀ ਪੁਰਖਾਲੀ ਨੇ ਵੀ ਲੋਕਾਂ ਨੂੰ ਸੰਬੋਧਨ ਕੀਤਾ | ਇਸ ਮੌਕੇ ਪ੍ਰਧਾਨ ਸੁਨੀਤਾ ਕੌਰ, ਜਸਵੀਰ ਕੌਰ, ਬਲਜਿੰਦਰ ਕੌਰ ਸੈਕਟਰੀ, ਕਰਮਜੀਤ ਕੌਰ ਮੀਤ ਸੈਕਟਰੀ, ਪਰਮਿੰਦਰ ਕੌਰ ਖ਼ਜ਼ਾਨਚੀ, ਜਗਦੀਪ ਕੌਰ ਪੈੱ੍ਰਸ ਸਕੱਤਰ, ਪਰਮਜੀਤ ਕੌਰ ਸਲਾਹਕਾਰ, ਬਲਵੀਰ ਕੌਰ ਸਲਾਹਕਾਰ, ਨਰਿੰਦਰ ਕੌਰ ਸਕੱਤਰ, ਇੰਦਰਜੀਤ ਕੌਰ ਸਕੱਤਰ, ਪਰਵਿੰਦਰ ਕੌਰ ਸਕੱਤਰ, ਸੁਰਿੰਦਰ ਸਿੰਘ, ਹਰਬੰਸ ਸਿੰਘ ਅਤੇ ਹੋਰ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਭਰੀ |
ਰੂਪਨਗਰ, (ਸਤਨਾਮ ਸਿੰਘ ਸੱਤੀ)-ਭਾਜਪਾ ਦੇ ਰੂਪਨਗਰ ਮੰਡਲ ਵਲੋਂ ਜ਼ਿਲ੍ਹਾ ਪ੍ਧਾਨ ਜਤਿੰਦਰ ਸਿੰਘ ਅਠਵਾਲ ਤੇ ਐਸ.ਸੀ. ਮੋਰਚਾ ਪ੍ਧਾਨ ਰਵੀ ਹੰਸ ਦੀ ਅਗਵਾਈ ਹੇਠ ਡਾ. ਬੀ.ਆਰ. ਅੰਬੇਡਕਰ ਦੀ 130ਵੀਂ ਜੈਯੰਤੀ ਬੜੇ ਹੀ ਸ਼ਰਧਾ ਭਾਵ ਨਾਲ ਮਨਾਈ ਗਈ | ਇਸ ਮੌਕੇ ਸੰਜੇ ਮਹਿਤਾ, ਸਟੇਟ ਮਹਿਲਾ ਮੋਰਚਾ ਕਾਰਜਕਾਰਨੀ ਮੈਂਬਰ ਰਚਨਾ ਲਾਂਬਾ, ਸਟੇਟ ਲੀਗਲ ਸੈੱਲ ਪ੍ਰਧਾਨ ਭੁਪਿੰਦਰ ਗੁਪਤਾ, ਜ਼ਿਲ੍ਹਾ ਜਨਰਲ ਸਕੱਤਰ ਰਮਨ ਜਿੰਦਲ, ਜ਼ਿਲ੍ਹਾ ਮਹਿਲਾ ਮੋਰਚਾ ਜਨਰਲ ਸਕੱਤਰ ਸੋਨੀਆ ਸ਼ਰਮਾ, ਜ਼ਿਲ੍ਹਾ ਉੱਪ ਪ੍ਰਧਾਨ ਯੁਵਾ ਮੋਰਚਾ ਗਗਨ ਵਰਮਾ, ਮੰਡਲ ਪ੍ਧਾਨ ਹਰਮਿੰਦਰ ਸਿੰਘ, ਮਹਿਲਾ ਮੋਰਚਾ ਮੰਡਲ ਪ੍ਰਧਾਨ ਸਵਿਤਾ ਮੋਦੀ, ਯੁਵਾ ਮੋਰਚਾ ਮੰਡਲ ਪ੍ਰਧਾਨ ਰੋਹਿਤ ਸੁਲਤਾਨ, ਉੱਪ ਪ੍ਰਧਾਨ ਮੰਡਲ ਯੁਵਾ ਮੋਰਚਾ ਕਰਨ ਕੌਸ਼ਲ, ਜਨਰਲ ਸਕੱਤਰ ਯੁਵਾ ਮੋਰਚਾ ਭਰਤ ਵਿਗ, ਜਨਰਲ ਸਕੱਤਰ ਮੰਡਲ ਅਭਿਸ਼ੇਕ ਸ਼ਰਮਾ, ਦੀਪਕ ਮੋਦੀ, ਅਸ਼ਵਨੀ ਸ਼ਰਮਾ, ਰਜੀਵ ਕੁਮਾਰ ਆਦਿ ਸ਼ਾਮਲ ਹੋਏ ਅਤੇ ਡਾ ਅੰਬੇਡਕਰ ਜੀ ਜੇ ਬੁੱਤ ਤੇ ਫ਼ੁਲ ਮਾਲਾਵਾਂ ਅਰਪਿਤ ਕੀਤੀਆਂ |
ਸ੍ਰੀ ਅਨੰਦਪੁਰ ਸਾਹਿਬ, (ਜੇ. ਐਸ. ਨਿੱਕੂਵਾਲ)-ਸ੍ਰੀ ਆਨੰਦਪੁਰ ਸਾਹਿਬ ਵਿਖੇ ਡਾ. ਭੀਮ ਰਾਓ ਅੰਬੇਡਕਰ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਡਾ. ਰਣਵੀਰ ਸਿੰਘ ਬੈਂਸ ਦੀ ਅਗਵਾਈ ਹੇਠ ਚਰਨ ਗੰਗਾ ਸਟੇਡੀਅਮ ਵੀ.ਆਈ.ਪੀ ਪਾਰਕਿੰਗ ਵਿਖੇ ਗਿਆਨ ਪ੍ਰਤੀਕ, ਭਾਰਤੀ ਸੰਵਿਧਾਨ ਦੇ ਨਿਰਮਾਤਾ, ਭਾਰਤ ਰਤਨ, ਯੁੱਗ ਪੁਰਸ਼, ਨਾਰੀ ਜਾਤੀ ਦੇ ਉਧਾਰਕ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ 130ਵਾਂ ਜਨਮ ਦਿਹਾੜਾ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਮੰਚ ਸੰਚਾਲਨ ਉੱਘੇ ਰੰਗਕਰਮੀ ਰਾਜ ਘਈ ਅਤੇ ਉੱਘੇ ਦਲਿਤ ਵਿਦਵਾਨ ਅਜੈ ਬੈਂਸ ਵਲੋਂ ਕੀਤਾ ਗਿਆ | ਇਸ ਮੌਕੇ ਡਾ. ਰਣਬੀਰ ਸਿੰਘ ਬੈਂਸ ਨੂੰ ਇਲਾਕੇ ਵਿਚ ਚੰਗੀਆਂ ਸਿਹਤ ਸਹੂਲਤਾਂ ਦੇਣ ਲਈ ਉਨ੍ਹਾਂ ਦਾ ਸਨਮਾਨ ਕੀਤਾ ਗਿਆ | ਡਾ. ਰਣਵੀਰ ਬੈਂਸ ਨੇ ਆਏ ਹੋਏ ਸਾਰੇ ਲੋਕਾਂ ਦਾ ਧੰਨਵਾਦ ਕੀਤਾ | ਇਸ ਮੌਕੇ ਬਲਾਕ ਕਾਂਗਰਸ ਪ੍ਰਧਾਨ ਪ੍ਰੇਮ ਸਿੰਘ ਬਾਸੋਵਾਲ, ਪ੍ਰਧਾਨ ਗੁਰਦੇਵ ਸਿੰਘ ਡੱਬਰੀ, ਪ੍ਰਧਾਨ ਜੋਗਿੰਦਰ ਸਿੰਘ, ਦਲਜੀਤ ਸਿੰਘ ਕੈਂਥ ਕੌਂਸਲਰ, ਸੁਖਵਿੰਦਰ ਸਿੰਘ ਸੁੱਖੀ, ਭੂਮੀ, ਰਾਜਪ੍ਰੀਤ ਕੌਰ, ਦਿਆ ਸਿੰਘ, ਗੁਰਦੀਪ ਸਿੰਘ ਬੈਂਸ, ਮਹਿੰਦਰ ਸਿੰਘ, ਬਲਦੇਵ ਸਿੰਘ ਬੈਂਸ, ਦਰਸ਼ਨ ਸਿੰਘ, ਕੁਲਦੀਪ ਸਿੰਘ ਬੰਗਾ, ਮੋਹਣ ਸਿੰਘ ਨੀਲਾ, ਵੀਰ ਸਿੰਘ, ਮਹਿੰਦਰ ਸਿੰਘ ਭਸੀਨ ਪ੍ਰਧਾਨ ਐੱਸ.ਸੀ ਬੀ.ਸੀ. ਯੂਨੀਅਨ, ਲਾਲ ਸਿੰਘ, ਸਰਬਜੀਤ ਸਿੰਘ, ਕੈਪਟਨ ਸਰਵਣ ਸਿੰਘ, ਸੁਖਦੇਵ ਸਿੰਘ, ਸੰਜੀਬ ਅਟਾਲ, ਅਜੇ ਘੱਗਾ, ਮੁਨੀਸ਼ ਹੰਸ, ਹਰਦੀਪ ਸਿੰਘ ਸੋਨਾ ਹਾਜ਼ਰ ਸਨ |

ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ

ਨੂਰਪੁਰਬੇਦੀ, 14 ਅਪ੍ਰੈਲ (ਹਰਦੀਪ ਸਿੰਘ ਢੀਂਡਸਾ)-ਬੀਤੀ ਰਾਤ ਕਰੀਬ 7.30 ਵਜੇ ਪਿੰਡ ਬੈਂਸ ਦੇ ਨੌਜਵਾਨ ਹਰਨੇਕ ਸਿੰਘ (22) ਪੁੱਤਰ ਕਿ੍ਸ਼ਨ ਸਿੰਘ ਜੋ ਕਿ ਆਪਣੇ ਮੋਟਰਸਾਇਕਲ 'ਤੇ ਰੂਪਨਗਰ ਦੀ ਤਰਫੋਂ ਅਪਣੇ ਪਿੰਡ ਬੈਂਸ ਨੂੰ ਆ ਰਿਹਾ ਸੀ ਤਾਂ ਪਿੰਡ ਟਿੱਬਾ ਟੱਪਰੀਆ ਦੇ ...

ਪੂਰੀ ਖ਼ਬਰ »

ਅਨਾਜ ਮੰਡੀ ਮੋਰਿੰਡਾ ਵਿਖੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ

ਮੋਰਿੰਡਾ, 14 ਅਪ੍ਰੈਲ (ਕੰਗ)-ਅੱਜ ਅਨਾਜ ਮੰਡੀ ਮੋਰਿੰਡਾ ਵਿਖੇ ਆੜ੍ਹਤੀ ਐਸੋਸੀਏਸ਼ਨ ਮੋਰਿੰਡਾ ਵਲੋਂ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ | ਇਸ ਸਬੰਧੀ ਆੜ੍ਹਤੀ ਐਸੋਸੀਏਸ਼ਨ ਮੋਰਿੰਡਾ ਦੇ ਪ੍ਰਧਾਨ ਜੁਝਾਰ ਸਿੰਘ ਮਾਵੀ ਨੇ ਦੱਸਿਆ ਕਿ ਆੜ੍ਹਤੀ ਭਾਈਚਾਰੇ ਵਲੋਂ ...

ਪੂਰੀ ਖ਼ਬਰ »

ਸ਼ੇਰੇ ਪੰਜਾਬ ਸਪੋਰਟਸ ਕਲੱਬ ਸ਼ਾਮਪੁਰਾ ਵਲੋਂ ਵਿਸਾਖੀ 'ਤੇ ਸਿੰਘੂ ਬਾਰਡਰ ਵਿਖੇ ਲੰਗਰ

ਰੂਪਨਗਰ, 14 ਅਪ੍ਰੈਲ (ਸਤਨਾਮ ਸਿੰਘ ਸੱਤੀ)-ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ 'ਤੇ ਸ਼ੇਰੇ ਪੰਜਾਬ ਸਪੋਰਟਸ ਕਲੱਬ ਸ਼ਾਮਪੁਰਾ ਵਲੋਂ ਕਿਸਾਨੀ ਸੰਘਰਸ਼ ਦੌਰਾਨ ਦਿੱਲੀ ਦੇ ਸਿੰਘੂ ਬਾਰਡਰ 'ਤੇ 50 ਮੈਂਬਰੀ 12ਵੇਂ ਜਥੇ ਨੇ ਕੇਸਰੀ ਰੰਗ ਦੀਆਂ ਦਸਤਾਰਾਂ, ਲੱਡੂਆਂ ਦਾ ਲੰਗਰ ...

ਪੂਰੀ ਖ਼ਬਰ »

ਹਾੜੀ ਦੀ ਫਸਲ ਦੀ ਕਟਾਈ ਸਮੇਂ ਜ਼ਰੂਰੀ ਸਾਵਧਾਨੀਆਂ ਅਪਣਾਈਆਂ ਜਾਣ-ਮੁੱਖ ਖੇਤੀਬਾੜੀ ਅਫ਼ਸਰ

ਸ੍ਰੀ ਅਨੰਦਪੁਰ ਸਾਹਿਬ, 14 ਅਪ੍ਰੈਲ (ਜੇ. ਐਸ. ਨਿੱਕੂਵਾਲ)-ਹਾੜੀ ਦੀ ਫਸਲ ਦੀ ਕਟਾਈ ਸਮੇਂ ਮਾਹਿਰਾਂ ਦੀ ਰਾਏ ਅਨੁਸਾਰ ਜਰੂਰੀ ਸਾਵਧਾਨੀਆਂ ਅਪਣਾ ਕੇ ਕਿਸੇ ਵੀ ਦੁਰਘਟਨਾਂ ਤੋਂ ਬਚਿਆ ਜਾ ਸਕਦਾ ਹੈ | ਇਸਦੇ ਨਾਲ ਹੀ ਕਰੋਨਾ ਦੇ ਸੰਕਰਮਣ ਨੂੰ ਫੈਲਣ ਤੋਂ ਰੋਕਣ ਦੇ ਲਈ ਪੰਜਾਬ ...

ਪੂਰੀ ਖ਼ਬਰ »

ਸਿੰਘ ਸ਼ਹੀਦਾਂ ਅਸਥਾਨ ਘਨੌਲੀ ਵਿਖੇ ਧਾਰਮਿਕ ਸਮਾਗਮ

ਘਨੌਲੀ, 14 ਅਪ੍ਰੈਲ (ਜਸਵੀਰ ਸਿੰਘ ਸੈਣੀ)-ਖ਼ਾਲਸਾ ਸਾਜਨਾ ਦਿਵਸ ਵਿਸਾਖੀ ਦੇ ਸਬੰਧ ਸਿੰਘ ਸ਼ਹੀਦਾਂ ਦੇ ਅਸਥਾਨ ਘਨੌਲੀ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਪ੍ਰਬੰਧਕਾਂ ਅਮਨਦੀਪ ਸਿੰਘ ਲਾਲੀ ਤੇ ਬਹਾਦਰ ਸਿੰਘ ਝੱਜ ਨੇ ਦੱਸਿਆ ਕਿ ਸ੍ਰੀ ਸੁਖਮਨੀ ਸਾਹਿਬ ...

ਪੂਰੀ ਖ਼ਬਰ »

ਬਾਬਾ ਗ਼ਾਜ਼ੀ ਦਾਸ ਕਲੱਬ ਨੇ ਸਿੰਘੂ ਬਾਰਡਰ 'ਤੇ ਲਗਾਇਆ ਜਲੇਬੀਆਂ ਤੇ ਬਰੈੱਡ ਪਕੌੜਿਆਂ ਦਾ ਖੁੱਲ੍ਹਾ ਲੰਗਰ

ਰੂਪਨਗਰ, 14 ਅਪ੍ਰੈਲ (ਸਤਨਾਮ ਸਿੰਘ ਸੱਤੀ)-ਕਿਸਾਨੀ ਸੰਘਰਸ਼ ਦੌਰਾਨ ਦਿੱਲੀ ਦੇ ਬਾਰਡਰਾਂ 'ਤੇ ਬੈਠੇ ਕਿਸਾਨਾਂ ਨੇ ਵਿਸਾਖੀ ਮੋਰਚਿਆਂ 'ਤੇ ਜੋਸ਼ ਨਾਲ ਮਨਾਈ | ਇਸ ਮੌਕੇ ਸਿੰਘੂ ਬਾਰਡਰ 'ਤੇ ਮੁੱਖ ਸਟੇਜ ਦੇ ਨੇੜੇ ਬਾਬਾ ਗਾਜ਼ੀਦਾਸ ਕਲੱਬ ਰਜਿ: ਰੋਡ ਮਾਜਰਾ-ਚੱਕਲਾਂ ਵਲੋਂ ...

ਪੂਰੀ ਖ਼ਬਰ »

ਡੇਰਾ ਬਾਪੂ ਕੁੰਭਦਾਸ ਬਰਾਰੀ ਬਾਲੇਵਾਲ 'ਚ ਮਨਾਇਆ ਵਿਸਾਖੀ ਦਾ ਦਿਹਾੜਾ

ਨੂਰਪੁਰ ਬੇਦੀ, 14 ਅਪ੍ਰੈਲ (ਰਾਜੇਸ਼ ਚੌਧਰੀ ਤਖਤਗੜ੍ਹ)-ਧੰਨ-ਧੰਨ ਬਾਪੂ ਕੁੰਭ ਦਾਸ ਜੀ ਡੇਰਾ ਬਰਾਰੀ (ਬਾਲੇਵਾਲ) ਵਿਖੇ ਮੁੱਖ ਗੱਦੀ ਨਸ਼ੀਨ ਮਹੰਤ ਬੰਤੋ ਦਾਸ ਦੀ ਅਗਵਾਈ ਹੇਠ ਵਿਸਾਖੀ ਦਾ ਦਿਹਾੜਾ ਸ਼ਰਧਾਪੂਰਵਕ ਮਨਾਇਆ ਗਿਆ | ਇਸ ਮੌਕੇ ਵਿਧੀ ਵਿਧਾਨ ਨਾਲ ਝੰਡਾ ਸਾਹਿਬ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਲੋਦੀਮਾਜਰਾ ਵਲੋਂ 10 ਰੋਜ਼ਾ ਯੋਗਾ ਕੈਂਪ ਸਮਾਪਤ

ਘਨੌਲੀ, 14 ਅਪ੍ਰੈਲ (ਜਸਵੀਰ ਸਿੰਘ ਸੈਣੀ)-ਨੇੜਲੇ ਪਿੰਡ ਲੋਦੀਮਾਜਰਾ ਦੇ ਗੁਰਦੁਆਰਾ ਸ੍ਰੀ ਗੁਰੂ ਸਾਗਰ ਸਾਹਿਬ ਵਿਖੇ 10 ਰੋਜ਼ਾ ਯੋਗਾ ਸਿਖਲਾਈ ਕੈਂਪ ਲਗਾਇਆ ਗਿਆ | ਇਸ ਸਬੰਧੀ ਪ੍ਰਬੰਧਕਾਂ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਇਸ ਕੈਂਪ ਵਿਚ ਪਿੰਡ ਦੇ ਬਜ਼ੁਰਗਾਂ ਤੇ ...

ਪੂਰੀ ਖ਼ਬਰ »

ਅਬਿਆਣਾ ਵਿਖੇ ਅਨਾਜ ਮੰਡੀ 'ਚ ਸ਼ੁਰੂ ਹੋਈ ਕਣਕ ਦੀ ਖਰੀਦ

ਨੂਰਪੁਰ ਬੇਦੀ, 14 ਅਪ੍ਰੈਲ (ਵਿੰਦਰਪਾਲ ਝਾਂਡੀਆਂ)-ਨੂਰਪੁਰ ਬੇਦੀ ਇਲਾਕੇ ਦੇ ਪਿੰਡ ਅਬਿਆਣਾ ਵਿਖੇ ਸਥਿੱਤ ਅਨਾਜ ਮੰਡੀ ਵਿਚ ਕਣਕ ਦੀ ਖ਼ਰੀਦ ਸ਼ੁਰੂ ਹੋ ਗਈ | ਇਸ ਮੰਡੀ ਤੇ ਇਲਾਕੇ ਦੀਆਂ ਹੋਰ ਮੰਡੀਆਂ ਵਿਚ ਅੱਜ ਚੌਥੇ ਦਿਨ ਕਣਕ ਦੀ ਆਮਦ ਤੇਜ ਹੋ ਗਈ | ਜਿਸ ਤਹਿਤ ਅਬਿਆਣਾ ...

ਪੂਰੀ ਖ਼ਬਰ »

ਕਿਰਤੀ ਕਿਸਾਨ ਮੋਰਚਾ ਵਲੋਂ ਪਿੰਡ ਚਨੌਲੀ ਵਿਖੇ ਔਰਤ ਵਿੰਗ ਦਾ ਗਠਨ

ਨੂਰਪੁਰ ਬੇਦੀ,14 ਅਪ੍ਰੈਲ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਕਿਰਤੀ ਕਿਸਾਨ ਮੋਰਚਾ ਰੋਪੜ ਵਲੋਂ ਕਿਸਾਨ ਘੋਲ ਨੂੰ ਹੋਰ ਮਜ਼ਬੂਤ ਕਰਨ ਦੇ ਇਰਾਦੇ ਨਾਲ ਪਿੰਡ-ਪਿੰਡ ਜਾ ਕੇ ਔਰਤ ਵਿੰਗ ਗਠਨ ਕੀਤਾ ਜਾ ਰਿਹਾ ਹੈ | ਜਿਸ ਤਹਿਤ ਅੱਜ ਪਿੰਡ ਚਨੌਲੀ ਵਿਖੇ ਕਿਰਤੀ ਕਿਸਾਨ ਮੋਰਚੇ ...

ਪੂਰੀ ਖ਼ਬਰ »

ਰਾਮਪੁਰ ਤੇ ਪੁਰਖਾਲੀ ਦਾ ਪੰਚਾਇਤੀ ਰਕਬਾ ਭਿਆਨਕ ਅੱਗ ਦੀ ਭੇਟ ਚੜਿ੍ਹਆ

ਪੁਰਖਾਲੀ, 14 ਅਪ੍ਰੈਲ (ਅੰਮਿ੍ਤਪਾਲ ਸਿੰਘ ਬੰਟੀ)-ਰਾਮਪੁਰ ਅਤੇ ਪੁਰਖਾਲੀ ਦੇ ਪੰਚਾਇਤੀ ਰਕਬੇ ਨੂੰ ਅੱਗ ਲੱਗਣ ਕਾਰਨ ਕਈ ਏਕੜ ਰਕਬਾ ਸੜ ਕੇ ਸੁਆਹ ਹੋ ਗਿਆ | ਜਾਣਕਾਰੀ ਅਨੁਸਾਰ ਦੁਪਹਿਰ ਸਮੇਂ ਰਾਮਪੁਰ ਦੀ ਨਦੀ ਨਾਲ ਲੱਗਦੇ ਪੰਚਾਇਤੀ ਰਕਬੇ ਨੂੰ ਕਿਸੇ ਨੇ ਅੱਗ ਲਗਾ ...

ਪੂਰੀ ਖ਼ਬਰ »

ਪਿੰਡ ਮਹੈਣ ਵਿਖੇ ਨਵੀਂ ਖੋਲ੍ਹੀ ਗਈ ਦਾਣਾ ਮੰਡੀ ਦਾ ਉਦਘਾਟਨ

ਢੇਰ, 14 ਅਪ੍ਰੈਲ (ਸ਼ਿਵ ਕੁਮਾਰ ਕਾਲੀਆ)-ਅੱਜ ਪਿੰਡ ਮਹੈਣ ਵਿਖੇ ਖੋਲ੍ਹੀ ਗਈ ਨਵੀਂ ਦਾਣਾ ਮੰਡੀ ਦਾ ਉਦਘਾਟਨ ਮਾਰਕੀਟ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਦੇ ਚੇਅਰਮੈਨ ਹਰਬੰਸ ਲਾਲ ਮਹਿੰਦਲੀ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਰਮੇਸ਼ ਚੰਦ ਦਸਗਰਾਈ ਵਲੋਂ ਸਾਂਝੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕੋਰੋਨਾ ਪੀੜਤਾਂ ਦੇ ਇਲਾਜ ਲਈ ਅਤਿ ਲੋੜੀਂਦੇ ਪ੍ਰਬੰਧ ਕਰਨ ਵਿਚ ਹੋਈ ਫ਼ੇਲ੍ਹ-ਹਰਪਾਲ ਚੀਮਾ

ਚੰਡੀਗੜ੍ਹ, 14 ਅਪ੍ਰੈਲ (ਅਜੀਤ ਬਿਊਰੋ)-ਪੰਜਾਬ ਵਿਚ ਦਿਨ ਪ੍ਰਤੀ ਦਿਨ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਸਬੰਧੀ ਵਿਰੋਧੀ ਧਿਰ ਦੇ ਆਗੂ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪੀੜਤਾਂ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਵਲੋਂ ਮੰਡੇ ਮੌਰਨਿੰਗ ਮਿੰਨੀ ਸਾਈਕਲਿੰਗ ਕਾਰਵਾਈ

ਰੂਪਨਗਰ, 14 ਅਪ੍ਰੈਲ (ਸਤਨਾਮ ਸਿੰਘ ਸੱਤੀ)-ਕੋਰੋਨਾ ਕਾਲ ਦੌਰਾਨ ਸਿਹਤ ਦੀ ਤੰਦਰੁਸਤੀ ਲਈ ਜ਼ਿਲ੍ਹਾ ਪੁਲਿਸ ਰੂਪਨਗਰ ਵਲੋਂ ਵਿਸ਼ੇਸ਼ ਉਪਰਾਲਾ ਅਰੰਭਿਆ ਗਿਆ ਹੈ | ਜ਼ਿਲ੍ਹਾ ਪੁਲਿਸ ਨੇ ਕੁੱਝ ਹਫ਼ਤੇ ਪਹਿਲਾਂ ਹਰ ਸੋਮਵਾਰ ਸਾਈਕਲਿੰਗ ਤੇ ਮਿੰਨੀ ਮੈਰਾਥਨ ਦੌੜ ਅਰੰਭ ...

ਪੂਰੀ ਖ਼ਬਰ »

ਝਿੰਜੜੀ ਦੁੱਧ ਉਤਪਾਦਕ ਸਭਾ ਨੇ ਵੰਡਿਆ 3 ਲੱਖ ਦਾ ਮੁਨਾਫ਼ਾ

ਸ੍ਰੀ ਅਨੰਦਪੁਰ ਸਾਹਿਬ 14 ਅਪ੍ਰੈਲ (ਜੇ. ਐੱਸ. ਨਿੱਕੂਵਾਲ)-ਇੱਥੋਂ ਦੇ ਨੇੜਲੇ ਪਿੰਡ ਝਿੰਜੜੀ ਦੀ ਦੁੱਧ ਉਤਪਾਦਕ ਸਭਾ ਵਲੋਂ ਆਪਣੇ ਲਾਭਪਾਤਰੀਆਂ ਨੂੰ ਤਿੰਨ ਲੱਖ ਦਾ ਮੁਨਾਫ਼ਾ ਵੰਡਿਆ ਗਿਆ ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਸਾਬਕਾ ਮੈਂਬਰ ਬਲਾਕ ਸੰਮਤੀ ਚੌਧਰੀ ...

ਪੂਰੀ ਖ਼ਬਰ »

ਬੀ.ਬੀ.ਐਮ.ਬੀ. ਮਜ਼ਦੂਰ ਭਲਾਈ ਸੰਗਠਨ ਦੀ ਹੋਈ ਵਿਸ਼ੇਸ਼ ਮੀਟਿੰਗ

ਨੰਗਲ, 14 ਅਪੈ੍ਰਲ (ਪ੍ਰੀਤਮ ਸਿੰਘ ਬਰਾਰੀ)-ਬੀ. ਬੀ. ਐਮ. ਬੀ. ਮਜ਼ਦੂਰ ਭਲਾਈ ਸੰਗਠਨ ਦੇ ਮੀਤ ਪ੍ਰਧਾਨ ਸੰਨੀ ਦੀ ਪ੍ਰਧਾਨਗੀ ਹੇਠ ਲਾਲ ਟੈਂਕੀ ਪਾਰਕ ਨੰਗਲ ਵਿਚ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਜਰਨਲ ਸਕੱਤਰ ਸੁਰੇਸ਼ ਕੁਮਾਰ, ਮੁੱਖ ਸਲਾਹਕਾਰ ਧੀਰਜ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਲੋੜਵੰਦ ਪਰਿਵਾਰਾਂ ਨੂੰ ਵੰਡੇ ਪੈਨਸ਼ਨਾਂ ਦੇ ਚੈੱਕ

ਰੂਪਨਗਰ, 14 ਅਪ੍ਰੈਲ (ਸਤਨਾਮ ਸਿੰਘ ਸੱਤੀ)-ਡਾ. ਐਸ. ਪੀ. ਸਿੰਘ ਓਬਰਾਏ ਜੀ ਦੀ ਗਤੀਸ਼ੀਲ ਅਗਵਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਰੂਪਨਗਰ ਇਕਾਈ ਵਲੋਂ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਮਹੀਨਾਵਾਰ ਪੈਨਸ਼ਨ ਸਕੀਮ ਤਹਿਤ ਲੋੜਵੰਦਾਂ ਨੂੰ ਚੈੱਕ ਵੰਡੇ ਗਏ | ...

ਪੂਰੀ ਖ਼ਬਰ »

ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਕੀਰਤਨ ਸਮਾਗਮ

ਮੋਰਿੰਡਾ, 14 ਅਪ੍ਰੈਲ (ਕੰਗ)-ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਖ਼ਾਲਸਾ ਸਾਜਣਾ ਦਿਵਸ ਅਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਥਾ-ਕੀਰਤਨ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਹੈੱਡ ਗ੍ਰੰਥੀ ਹਰਿੰਦਰ ...

ਪੂਰੀ ਖ਼ਬਰ »

ਭਜਨ ਲਾਲ ਸੋਢੀ ਜਤੋਲੀ 'ਆਪ' ਵਲੋਂ ਜ਼ਿਲ੍ਹਾ ਰੂਪਨਗਰ ਦੇ ਬੀ.ਸੀ. ਵਿੰਗ ਦਾ ਪ੍ਰਧਾਨ ਨਿਯੁਕਤ

ਨੂਰਪੁਰ ਬੇਦੀ, 14 ਅਪ੍ਰੈਲ (ਵਿੰਦਰ ਪਾਲ ਝਾਂਡੀਆ)-ਬਲਾਕ ਨੂਰਪੁਰ ਬੇਦੀ ਦੇ ਪਿੰਡ ਜਤੋਲੀ ਦੇ ਜੰਮਪਲ ਅਤੇ ਹਿੰਦੂ ਗੁੱਜਰ ਸਮਾਜ ਨਾਲ ਸਬੰਧਤ ਭਜਨ ਲਾਲ ਸੋਢੀ ਨੂੰ ਆਮ ਆਦਮੀ ਪਾਰਟੀ ਵੱਲੋਂ ਜ਼ਿਲ੍ਹਾ ਰੂਪਨਗਰ ਤੋਂ ਬੀ.ਸੀ. ਵਿੰਗ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ...

ਪੂਰੀ ਖ਼ਬਰ »

ਕਾਲੇ ਕਾਨੂੰਨਾਂ ਦੇ ਵਿਰੋਧ 'ਚ ਬੱਚਿਆਂ ਤੇ ਨੌਜਵਾਨਾਂ ਵਲੋਂ ਰੋਸ ਪ੍ਰਦਰਸ਼ਨ

ਘਨੌਲੀ, 14 ਅਪ੍ਰੈਲ (ਜਸਵੀਰ ਸਿੰਘ)-ਕੇਂਦਰ ਸਰਕਾਰ ਖ਼ਿਲਾਫ਼ ਕਾਲੇ ਕਾਨੂੰਨ ਦੇ ਵਿਰੋਧ 'ਚ ਧਰਮ ਪ੍ਰਚਾਰ ਟਰੱਸਟ ਰਜਿ. ਘਨੌਲੀ ਵਲੋਂ ਦਸਤਾਰਾਂ ਦੀ ਸਿਖਲਾਈ ਪ੍ਰਾਪਤ ਕਰ ਚੁੱਕੇ ਬੱਚਿਆਂ ਅਤੇ ਨੌਜਵਾਨਾਂ ਨੇ ਹੱਥਾਂ ਵਿਚ ਤਖ਼ਤੀਆਂ ਲੈ ਕੇ ਅਤੇ ਕਿਸਾਨੀ ਝੰਡੇ ਚੁੱਕ ਕੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਜਥੇਬੰਦੀ ਦੀ ਅਹਿਮ ਮੀਟਿੰਗ

ਰੂਪਨਗਰ, 14 ਅਪ੍ਰੈਲ (ਸਤਨਾਮ ਸਿੰਘ ਸੱਤੀ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਜਥੇਬੰਦੀ ਦੀ ਇੱਕ ਅਹਿਮ ਮੀਟਿੰਗ ਅੱਜ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਦਲਜੀਤ ਸਿੰਘ ਚੀਮਾ ਸਾਬਕਾ ਸਿੱਖਿਆ ਮੰਤਰੀ ਨੇ ਦੱਸਿਆ ਕਿ ਨੌਵੇਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਕੁੰਵਰ ਵਿਜੇ ਪ੍ਰਤਾਪ ਦੇ ਅਸਤੀਫ਼ੇ 'ਤੇ ਸਵਾਲ ਸੁਖਬੀਰ ਦਾ ਵਿਰੋਧ 'ਆਪ' ਦੇ ਪੇਡ ਵਰਕਰਾਂ ਨੇ ਕੀਤਾ-ਡਾ: ਚੀਮਾ

ਰੂਪਨਗਰ, 14 ਅਪ੍ਰੈਲ (ਸਤਨਾਮ ਸਿੰਘ ਸੱਤੀ)-ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਇੱਕ ਪੈੱ੍ਰਸ ਕਾਨਫ਼ਰੰਸ ਨੰੂ ਸੰਬੋਧਨ ਕਰਦਿਆਂ ਕਿਹਾ ਕਿ ਬਰਗਾੜੀ ਕਾਂਡ ਮਾਮਲੇ ਵਿਚ ਪੰਜਾਬ ਸਰਕਾਰ ਸ਼ੁਰੂ ਤੋਂ ਹੀ ਸਿਆਸੀ ਖੇਡ ਖੇਡ ...

ਪੂਰੀ ਖ਼ਬਰ »

ਲੁਧਿਆਣਾ ਦੇ ਡੀ.ਐਮ.ਸੀ. ਨੂੰ ਖਪਤਕਾਰ ਕਮਿਸ਼ਨ ਨੇ ਸੇਵਾਵਾਂ ਵਿਚ ਕਮੀ ਤੇ ਇਲਾਜ ਵਿਚ ਲਾਪ੍ਰਵਾਹੀ ਦਾ ਦੋਸ਼ੀ ਪਾਇਆ

ਚੰਡੀਗੜ੍ਹ, 14 ਅਪ੍ਰੈਲ (ਬਿ੍ਜੇਂਦਰ ਗੌੜ)-ਬਰਨਾਲਾ ਦੀ ਇਕ 63 ਸਾਲਾਂ ਦੀ ਮਹਿਲਾ ਦੇ ਇਲਾਜ ਵਿਚ ਕਥਿਤ ਤੌਰ 'ਤੇ ਲਾਪ੍ਰਵਾਹੀ ਤੇ ਸੇਵਾਵਾਂ ਵਿਚ ਕਮੀ ਦੇ ਮਾਮਲੇ ਵਿਚ ਕਾਰਵਾਈ ਕਰਦਿਆਂ ਚੰਡੀਗੜ੍ਹ ਰਾਜ ਖਪਤਕਾਰ ਕਮਿਸ਼ਨ ਨੇ ਦਇਆਨੰਦ ਮੈਡੀਕਲ ਕਾਲਜ ਐਂਡ ਹਸਪਤਾਲ, ...

ਪੂਰੀ ਖ਼ਬਰ »

20 ਨੂੰ ਮਨਾਇਆ ਜਾਵੇਗਾ ਸ਼੍ਰੋਮਣੀ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਐੱਸ. ਏ. ਐੱਸ. ਨਗਰ, 14 ਅਪ੍ਰੈਲ (ਰਾਣਾ)-ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 20 ਅਪ੍ਰੈਲ ਸ਼੍ਰੋਮਣੀ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁ. ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ...

ਪੂਰੀ ਖ਼ਬਰ »

ਪਿੰਡ ਬਡਵਾਲੀ ਵਿਖੇ ਮਹਾਤਮਾ ਜੋਤੀ ਰਾਓ ਫੂਲੇ ਦਾ ਜਨਮ ਦਿਵਸ ਮਨਾਇਆ

ਮੋਰਿੰਡਾ, 14 ਅਪ੍ਰੈਲ (ਕੰਗ)-ਮੋਰਿੰਡਾ ਨਜ਼ਦੀਕੀ ਪਿੰਡ ਬਡਵਾਲੀ ਵਿਖੇ ਕੇਡਰ ਕੈਂਪ ਲਗਾ ਕੇ ਮਹਾਤਮਾ ਜੋਤੀ ਰਾਓ ਫੂਲੇ ਦਾ ਜਨਮ ਦਿਹਾੜਾ ਮਨਾਇਆ | ਇਸ ਸਬੰਧੀ ਨਰਿੰਦਰ ਸਿੰਘ ਬਡਵਾਲੀ ਪ੍ਰਧਾਨ ਹਲਕਾ ਸ੍ਰੀ ਚਮਕੌਰ ਸਾਹਿਬ 'ਬਸਪਾ' ਨੇ ਦੱਸਿਆ ਕਿ ਕੇਡਰ ਕੈਂਪ ਦੌਰਾਨ ...

ਪੂਰੀ ਖ਼ਬਰ »

ਗੁਰਦੁਆਰਾ ਪਾਤਸ਼ਾਹੀ ਨੌਵੀਂ ਘਨੌਲੀ ਵਿਖੇ ਧਾਰਮਿਕ ਸਮਾਗਮ

ਘਨੌਲੀ, 14 ਅਪ੍ਰੈਲ (ਜਸਵੀਰ ਸਿੰਘ ਸੈਣੀ)-ਘਨੌਲੀ ਦੇ ਸਮੂਹ ਟਰੱਕ ਵੀਰਾਂ ਵਲੋਂ ਹਰ ਸਾਲ ਦੀ ਤਰ੍ਹਾਂ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਸਮਰਪਿਤ ਗੁਰਦੁਆਰਾ ਪਾਤਸ਼ਾਹੀ ਨੌਵੀਂ ਘਨੌਲੀ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਗੱਲਬਾਤ ਕਰਦਿਆਂ ਹੋਇਆ ਪੰਚ ...

ਪੂਰੀ ਖ਼ਬਰ »

ਭਾਰਤ ਰਤਨ ਡਾ: ਭੀਮ ਰਾਓ ਅੰਬੇਡਕਰ ਦਾ 130ਵਾਂ ਜਨਮ ਦਿਵਸ ਮਨਾਇਆ

ਰੂਪਨਗਰ, 14 ਅਪ੍ਰੈਲ (ਸਤਨਾਮ ਸਿੰਘ ਸੱਤੀ)-ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ 130ਵਾਂ ਜਨਮ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ | ਰੂਪਨਗਰ 'ਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਯਾਦਗਾਰੀ ਸਮਾਗਮ ਮੌਕੇ ਸ੍ਰੀ ਗੁਰੂ ਰਵਿਦਾਸ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX