ਤਾਜਾ ਖ਼ਬਰਾਂ


ਜਬਰ ਜਨਾਹ ਮਾਮਲੇ ਦੇ ਮੁਲਜ਼ਮ ਦੀ ਪਤਨੀ ਤੋਂ ਪੈਸੇ ਵਸੂਲਣ ਦੇ ਦੋਸ਼ ਹੇਠ 5 ਗ੍ਰਿਫ਼ਤਾਰ
. . .  2 minutes ago
ਠਾਣੇ, 28 ਅਕਤੂਬਰ - ਮਹਾਰਾਸ਼ਟਰ ਦੇ ਨਵੀਂ ਮੁੰਬਈ ਟਾਊਨਸ਼ਿਪ ਵਿਚ ਬਲਾਤਕਾਰ ਦੇ ਇਕ ਮਾਮਲੇ ਵਿਚ ਮੁਲਜ਼ਮ ਦੀ ਪਤਨੀ ਤੋਂ ਕਥਿਤ ਤੌਰ ’ਤੇ ਪੈਸੇ ਵਸੂਲਣ ਦੇ ਦੋਸ਼ ਵਿਚ ਪੁਲੀਸ ਨੇ ਤਿੰਨ ਔਰਤਾਂ ਅਤੇ ਦੋ ਪੁਰਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੀਨੀਅਰ ਪੁਲਿਸ ਇੰਸਪੈਕਟਰ ਰਵਿੰਦਰ...
ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 16,156 ਨਵੇਂ ਮਾਮਲੇ
. . .  13 minutes ago
ਨਵੀਂ ਦਿੱਲੀ, 28 ਅਕਤੂਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 16,156 ਨਵੇਂ ਮਾਮਲੇ ਸਾਹਮਣੇ ਆਏ ਹਨ | 733 ਮੌਤਾਂ ਹੋਈਆਂ...
ਆਰਿਅਨ ਖਾਨ ਮਾਮਲੇ ਦੇ ਗਵਾਹ ਕਿਰਨ ਗੋਸਾਵੀ ਨੂੰ ਪੁਣੇ ਪੁਲਿਸ ਨੇ ਗ੍ਰਿਫ਼ਤਾਰ ਕੀਤਾ
. . .  46 minutes ago
ਨਵੀਂ ਦਿੱਲੀ, 28 ਅਕਤੂਬਰ -ਆਰਿਅਨ ਖਾਨ ਮਾਮਲੇ 'ਚ ਨਾਰਕੋਟਿਕਸ ਕੰਟਰੋਲ ਬਿਊਰੋ ਦੇ ਮੁੱਖ ਗਵਾਹ ਕਿਰਨ ਗੋਸਾਵੀ ਨੂੰ ਪੁਣੇ ਪੁਲਿਸ ਨੇ ਸਵੇਰੇ ਗ੍ਰਿਫ਼ਤਾਰ ਕਰ ਲਿਆ ਹੈ। ਗੋਸਾਵੀ ਪਿਛਲੇ 8 ਦਿਨਾਂ ਤੋਂ ਭਗੌੜਾ ਸੀ ਅਤੇ ਪੁਣੇ ਪੁਲਿਸ ਨੂੰ ....
ਟਿੱਕਰੀ ਬਾਰਡਰ 'ਤੇ ਟਿੱਪਰ ਨੇ ਮਾਨਸਾ ਦੀਆਂ ਕਿਸਾਨ ਔਰਤਾਂ ਨੂੰ ਕੁਚਲਿਆ, 3 ਔਰਤਾਂ ਦੀ ਮੌਤ, 2 ਜ਼ਖ਼ਮੀ
. . .  57 minutes ago
ਮਾਨਸਾ, 29 ਅਕਤੂਬਰ ( ਬਲਵਿੰਦਰ ਸਿੰਘ ਧਾਲੀਵਾਲ) ਅੱਜ ਸਵੇਰੇ ਦਿੱਲੀ ਦੇ ਟਿੱਕਰੀ ਬਾਰਡਰ 'ਤੇ ਤੇਜ਼ ਰਫ਼ਤਾਰ ਟਿੱਪਰ ਨੇ 3 ਕਿਸਾਨ ਔਰਤਾਂ ਨੂੰ ਕੁਚਲ ਦਿੱਤਾ। ਇਨ੍ਹਾਂ ਤਿੰਨਾਂ ਦੀ ਮੌਕੇ 'ਤੇ ਮੌਤ ਹੋ ਗਈ। ਜਦਕਿ ਦੋ ਹੋਰ ਔਰਤਾਂ ਜ਼ਖ਼ਮੀ ਹੋ....
ਭਾਰਤ-ਪਾਕਿਸਤਾਨ ਸਰਹੱਦ ਨੇੜੇ ਰਾਤ ਸਮੇਂ ਡਰੋਨ ਦੀ ਹਲਚਲ
. . .  50 minutes ago
ਅਜਨਾਲਾ,28 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ) - ਬੀਤੀ ਰਾਤ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨਜ਼ਦੀਕ ਬੀ.ਐੱਸ.ਐਫ. ਜਵਾਨਾਂ ਵਲੋਂ ਡਰੋਨ ਦੀ ਹਲਚਲ ਦਿਖਾਈ ਦਿੱਤੀ 9 ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਦ ....
ਜੰਮੂ-ਕਸ਼ਮੀਰ: ਅੱਤਵਾਦੀਆਂ ਨੇ ਫ਼ੌਜ ਤੇ ਪੁਲਿਸ ਦੇ ਏ.ਡੀ.ਪੀ. 'ਤੇ ਕੀਤੀ ਗੋਲੀਬਾਰੀ , ਜਵਾਬੀ ਕਾਰਵਾਈ 'ਚ 1 ਅੱਤਵਾਦੀ ਮਰਿਆ
. . .  about 1 hour ago
ਜੰਮੂ-ਕਸ਼ਮੀਰ, 28 ਅਕਤੂਬਰ - ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਕਿ ਚੇਰਦਰੀ ਬਾਰਾਮੂਲਾ 'ਚ ਅੱਤਵਾਦੀਆਂ ਨੇ ਫ਼ੌਜ ਅਤੇ ਪੁਲਿਸ ਦੇ ਏ.ਡੀ.ਪੀ. 'ਤੇ ਗੋਲੀਬਾਰੀ ਕੀਤੀ। ਅਲਰਟ ਪਾਰਟੀਆਂ ਨੇ ਜਵਾਬੀ ਕਾਰਵਾਈ ਕੀਤੀ ਅਤੇ 1 ਅੱਤਵਾਦੀ ਮਾਰਿਆ ਗਿਆ। ਪਛਾਣ ਦਾ ਪਤਾ ਲਗਾਇਆ ....
ਯੂ.ਪੀ: ਮੁੱਖ ਮੰਤਰੀ ਦਾ ਕਹਿਣਾ ਹੈ ਕਿ ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਉਣ ਵਾਲਿਆਂ ਖ਼ਿਲਾਫ਼ ਦੇਸ਼-ਧ੍ਰੋਹ ਦੀ ਕਾਰਵਾਈ ਕੀਤੀ ਜਾਵੇਗੀ
. . .  about 1 hour ago
ਉੱਤਰ ਪ੍ਰਦੇਸ਼, 28 ਅਕਤੂਬਰ - ਯੂ.ਪੀ. ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦਾ ਕਹਿਣਾ ਹੈ ਕਿ ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਉਣ ਵਾਲਿਆਂ ਖ਼ਿਲਾਫ਼ ਦੇਸ਼-ਧ੍ਰੋਹ (ਕਾਨੂੰਨ) ਦੀ ....
ਕੈਲਗਰੀ ਫੋਰੈਸਟ ਲਾਉਨ ਤੋਂ ਜਸਰਾਜ ਸਿੰਘ ਹੱਲਣ ਨੇ ਦੂਸਰੀ ਵਾਰ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਸੰਭਾਲ਼ਿਆ ਅਹੁਦਾ
. . .  about 1 hour ago
ਕੈਲਗਰੀ,28 ਅਕਤੂਬਰ ( ਜਸਜੀਤ ਸਿੰਘ ਧਾਮੀ )-ਪਾਰਲੀਮੈਂਟ ਹਲਕਾ ਕੈਲਗਰੀ ਫੋਰੈਸਟ ਲਾਉਨ ਤੋਂ ਪੂਰਨ ਗੁਰਸਿੱਖ ਜਸਰਾਜ ਸਿੰਘ ਹੱਲਣ ਨੇ ਦੂਸਰੀ ਵਾਰ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਅੱਜ ਆਪਣਾ ਅਹੁਦਾ ਸੰਭਾਲ਼ਿਆ ਹੈ। ਇਸ ਸਮੇਂ ਉਨ੍ਹਾਂ ਨਾਲ ਕੈਲਗਰੀ ਸ਼ਹਿਰ ....
ਪ੍ਰਧਾਨ ਮੰਤਰੀ ਅੱਜ 18ਵੇਂ ਆਸੀਆਨ-ਭਾਰਤ ਸੰਮੇਲਨ ਵਿਚ ਸ਼ਾਮਿਲ ਹੋਣਗੇ
. . .  about 1 hour ago
ਨਵੀਂ ਦਿੱਲੀ, 28 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 18ਵੇਂ ਆਸੀਆਨ-ਭਾਰਤ ਸੰਮੇਲਨ ਵਿਚ ਸ਼ਾਮਿਲ ਹੋਣਗੇ। ਸਿਖਰ ਸੰਮੇਲਨ ਵਿਚ ਆਸੀਆਨ ਦੇਸ਼ਾਂ ਦੇ ਰਾਜ/ਸਰਕਾਰ....
ਪੁਲਿਸ ਤਬਾਦਲੇ: ਪੰਜਾਬ ਦੇ 3 ਆਈ.ਪੀ.ਐੱਸ. ਅਫ਼ਸਰਾਂ ਸਮੇਤ 90 ਡੀ.ਐੱਸ.ਪੀ. ਬਦਲੇ
. . .  about 2 hours ago
ਅਜਨਾਲਾ,28 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਆਈ.ਪੀ.ਐੱਸ. ਅਫ਼ਸਰਾਂ ਸਮੇਤ 90 ਡੀ.ਐੱਸ.ਪੀ. ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ 9 ਸਬ ਡਵੀਜ਼ਨ....
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਹੈਦਰਾਬਾਦ ਵਿਚ ਇਕ ਔਰਤ ਨੇ ਇੱਕੋ ਸਮੇਂ ਚਾਰ ਬੱਚਿਆਂ ਨੂੰ ਦਿੱਤਾ ਜਨਮ
. . .  1 day ago
ਹੈਦਰਾਬਾਦ, 27 ਅਕਤੂਬਰ - ਤੇਲੰਗਾਨਾ ਦੇ ਹੈਦਰਾਬਾਦ 'ਚ ਇਕ ਔਰਤ ਨੇ ਇੱਕੋ ਸਮੇਂ ਚਾਰ ਬੱਚਿਆਂ ਨੂੰ ਜਨਮ ਦਿੱਤਾ ਹੈ। ਡਾ: ਸਚਿਨ ਨੇ ਦੱਸਿਆ, "ਪਹਿਲਾ ਬੱਚਾ ਇਕ ਲੜਕਾ ਹੈ ਅਤੇ ਬਾਕੀ ਤਿੰਨ ਲੜਕੀਆਂ ਹਨ...
ਕਰੂਜ਼ ਸ਼ਿਪ ਕੇਸ : ਆਰੀਅਨ ਕੇਸ ਵਿਚ ਐਨ.ਸੀ.ਬੀ. ਗਵਾਹ ਲਾਪਤਾ
. . .  1 day ago
ਮੁੰਬਈ, 27 ਅਕਤੂਬਰ – ਐਨ.ਸੀ.ਬੀ. ਨੇ ਕਿਹਾ ਹੈ ਕਿ ਉਨ੍ਹਾਂ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਆਰੀਅਨ ਕੇਸ ਦੇ ਮੁੱਖ ਗਵਾਹ ਕੇ.ਪੀ. ਗੋਸਾਵੀ ਅਤੇ ਪ੍ਰਭਾਕਰ ਸੈਲ ਨੂੰ ਨੋਟਿਸ ਜਾਰੀ ਨਹੀਂ ਕੀਤਾ ਗਿਆ ਹੈ। ਐਨ.ਸੀ.ਬੀ. ...
'ਆਪ' ਨੇ ਕੁਲਜੀਤ ਰੰਧਾਵਾ ਨੂੰ ਹਲਕਾ ਡੇਰਾਬਸੀ ਦਾ ਇੰਚਾਰਜ ਲਾਇਆ
. . .  1 day ago
ਜ਼ੀਰਕਪੁਰ, 27 ਅਕਤੂਬਰ (ਹੈਪੀ ਪੰਡਵਾਲਾ)- ਆਮ ਆਦਮੀ ਪਾਰਟੀ ਵਲੋਂ ਅੱਜ ਕੁਝ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ਵਿਚ ਕੁਲਜੀਤ ਸਿੰਘ ਰੰਧਾਵਾ ਨੂੰ ਵਿਧਾਨ ਸਭਾ ...
ਜਗਤਾਰ ਸਿੰਘ ਗੋਸਲ ਲੇਬਰਫੈੱਡ ਪੰਜਾਬ ਦੇ ਚੇਅਰਮੈਨ ਨਾਮਜ਼ਦ
. . .  1 day ago
ਕਲਾਨੌਰ, 27 ਅਕਤੂਬਰ (ਪੁਰੇਵਾਲ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਗ੍ਰਹਿ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੇ ਅਤਿ ਨਜ਼ਦੀਕੀ ਜਥੇ: ਜਗਤਾਰ ਸਿੰਘ ਗੋਸਲ ਨੂੰ ਲੇਬਰਫੈੱਡ ਪੰਜਾਬ ਦੇ ਚੇਅਰਮੈਨ ਵਜੋਂ ...
ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਨੇ ਮੈਨੂੰ ਅੰਡਰਵਰਲਡ ਦੀ ਦਿੱਤੀ ਧਮਕੀ -ਸ਼ਰਲਿਨ ਚੋਪੜਾ
. . .  1 day ago
ਮੁੰਬਈ , 27 ਅਕਤੂਬਰ – ਅਭਿਨੇਤਰੀ ਸ਼ਰਲਿਨ ਚੋਪੜਾ ਨੇ ਕਿਹਾ ਹੈ ਕਿ ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਨੇ ਮੈਨੂੰ ਅੰਡਰਵਰਲਡ ਦੀ ਧਮਕੀ ਦਿੱਤੀ ਹੈ ਅਤੇ ਹੁਣ ਮੈਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਪਰ ਮੈਂ ਡਰਾਂਗੀ ਨਹੀਂ। ਮੈਂ ਪੁਲਿਸ ...
ਨਾਬਾਲਗ਼ ਪੋਤੇ ਨੇ ਦਾਦਾ-ਦਾਦੀ ਬੇਰਹਿਮੀ ਨਾਲ ਵੱਢੇ
. . .  1 day ago
ਸਮਰਾਲਾ, 27 ਅਕਤੂਬਰ (ਰਾਮ ਗੋਪਾਲ ਸੋਫ਼ਤ/ ਕੁਲਵਿੰਦਰ ਸਿੰਘ)-ਕਲਯੁੱਗ ਦੇ ਦੌਰ ਵਿਚ ਖੂਨ ਦੇ ਰਿਸ਼ਤੇ ਉਸ ਵੇਲੇ ਤਾਰ-ਤਾਰ ਹੋ ਗਏ ਜਦੋਂ ਇਕ ਨਾਬਾਲਗ਼ ਪੋਤੇ ਨੇ ਆਪਣੇ ਦਾਦਾ ਅਤੇ ਦਾਦੀ ਨੂੰ ਮਹਿਜ 1 ਕਮਰੇ ਦੇ ਚਲਦੇ ਆ ਰਹੇ ਘਰੇਲੂ ਝਗੜੇ ...
ਸੀ.ਬੀ.ਡੀ.ਟੀ. ਨੇ 77.92 ਲੱਖ ਟੈਕਸਦਾਤਿਆਂ ਨੂੰ 1,02,952 ਕਰੋੜ ਰੁਪਏ ਦਾ ਰਿਫੰਡ ਕੀਤਾ ਜਾਰੀ
. . .  1 day ago
ਨਵੀਂ ਦਿੱਲੀ, 27 ਅਕਤੂਬਰ – ਸੀ.ਬੀ.ਡੀ.ਟੀ. ਨੇ 77.92 ਲੱਖ ਟੈਕਸਦਾਤਾਵਾਂ ਨੂੰ 1,02,952 ਕਰੋੜ ਰੁਪਏ ਦਾ ਰਿਫੰਡ ਜਾਰੀ ਕੀਤਾ ਹੈ।
ਪੋਪ ਫਰਾਂਸਿਸ ਨੇ ਐਂਟੀ ਕੋਵਿਡ ਵੈਕਸੀਨ ਦਾ ਤੀਜਾ ਟੀਕਾ ਲਗਵਾਇਆ
. . .  1 day ago
ਵੈਨਿਸ (ਇਟਲੀ) 27 ਅਕਤੂਬਰ (ਹਰਦੀਪ ਸਿੰਘ ਕੰਗ) - ਇਟਲੀ 'ਚ ਐਂਟੀ ਕੋਵਿਡ ਵੈਕਸੀਨ ਦੀ ਤੀਜੀ ਮੂੰਹੀਮ ਆਰੰਭ ਹੋਣ ਕਰ ਕੇ 80 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦੇ ਟੀਕੇ ਲਗਵਾਏ ਜਾ ਰਹੇ ਹਨ ਜਿਸ ਤਹਿਤ ਈਸਾਈਆਂ ਦੇ ...
ਸਰਕਾਰ ਨਵੰਬਰ ਮਹੀਨੇ ਵਿਚ ਖੇਤੀ ਕਾਨੂੰਨ ਰੱਦ ਕਰ ਸਕਦੀ ਹੈ-ਟਿਕੈਤ
. . .  1 day ago
ਸਰਦੂਲਗੜ੍ਹ 27 ਅਕਤੂਬਰ ( ਜੀ.ਐਮ.ਅਰੋੜਾ )-ਕੇਂਦਰ ਸਰਕਾਰ ਆਪਣੇ ਉੱਪਰ ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਕੀਤੇ ਜਾ ਰਹੇ ਅੰਦੋਲਨ ਦਾ ਇੱਕ ਸਾਲ ਦਾ ਟੈਗ ਨਹੀਂ ਲਾਉਣਾ ਚਾਹੁੰਦੀ। ਅਤੇ 26-27 ਨਵੰਬਰ ਤੋਂ ਪਹਿਲਾਂ ਖੇਤੀ ਕਾਨੂੰਨ ...
ਫਗਵਾੜਾ ਜੀ.ਟੀ.ਰੋਡ 'ਤੇ ਵਾਪਰੇ ਸੜਕੀ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਫਗਵਾੜਾ, 27 ਅਕਤੂਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਜਲੰਧਰ-ਲੁਧਿਆਣਾ ਸੜਕ 'ਤੇ ਮੋਟਰਸਾਈਕਲ 'ਤੇ ਜਾ ਰਹੇ ਦੋ ਨੌਜਵਾਨਾਂ 'ਤੇ ਤੇਜ਼ ਰਫ਼ਤਾਰ ਟਰਾਲਾ ਚੜ੍ਹਨ ਕਾਰਨ ਮੌਕੇ 'ਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ...
ਪੰਜਾਬ ਸਰਕਾਰ ਵਲੋਂ ਡਿਫਾਲਟਰਾਂ ਲਈ ਵਨ ਟਾਈਮ ਸੈਟਲਮੈਂਟ ਸਕੀਮ ਸ਼ੁਰੂ ਕਰਨ ਦਾ ਐਲਾਨ
. . .  1 day ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ, ਪੰਜਾਬ ਵਿੱਤੀ ਨਿਗਮ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਵਿਚ ਡਿਫਾਲਟਰਾਂ ਲਈ...
ਆਰੀਅਨ ਖਾਨ ਦੀ ਜ਼ਮਾਨਤ 'ਤੇ ਕੱਲ੍ਹ ਹੋਵੇਗੀ ਸੁਣਵਾਈ
. . .  1 day ago
ਮੁੰਬਈ,27 ਅਕਤੂਬਰ - ਡਰੱਗਜ਼ ਮਾਮਲੇ 'ਚ ਫਸੇ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਦੀ ਜ਼ਮਾਨਤ 'ਤੇ ਸੁਣਵਾਈ ਵੀਰਵਾਰ ਲਈ ਟਾਲ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਹੁਣ ਅਗਲੀ ਬਹਿਸ ਲਈ ਕੱਲ੍ਹ ਦੁਪਹਿਰ 3 ਵਜੇ ਸੁਣਵਾਈ...
ਪੈਗਾਸਸ ਜਾਸੂਸੀ ਮਾਮਲੇ ਨੂੰ ਲੈ ਕੇ ਰਾਹੁਲ ਗਾਂਧੀ ਦਾ ਸਰਕਾਰ 'ਤੇ ਨਿਸ਼ਾਨਾ
. . .  1 day ago
ਨਵੀਂ ਦਿੱਲੀ, 27 ਅਕਤੂਬਰ - ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪੈਗਾਸਸ ਜਾਸੂਸੀ ਮਾਮਲੇ ਨੂੰ ਲੈ ਕੇ ਇਕ ਵਾਰ ਫਿਰ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਉਨ੍ਹਾਂ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਕਿਹਾ ਕਿ ਸੁਪਰੀਮ ਕੋਰਟ ਨੇ...
ਮੁੰਬਈ : ਅਦਾਕਾਰਾ ਕਾਮਿਆ ਪੰਜਾਬੀ ਕਾਂਗਰਸ ਵਿਚ ਸ਼ਾਮਿਲ
. . .  1 day ago
ਮੁੰਬਈ,27 ਅਕਤੂਬਰ - ਅਦਾਕਾਰਾ ਕਾਮਿਆ ਪੰਜਾਬੀ ਮੁੰਬਈ ਕਾਂਗਰਸ ਪ੍ਰਧਾਨ ਭਾਈ ਜਗਤਾਪ ਦੀ ਮੌਜੂਦਗੀ ਵਿਚ ਕਾਂਗਰਸ ਵਿਚ ਸ਼ਾਮਿਲ ਹੋ ਗਏ ਹਨ |...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ 'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ

ਪੰਜਾਬ / ਜਨਰਲ

ਦਮਦਮਾ ਸਾਹਿਬ ਵਿਖੇ ਸਜਾਇਆ ਗਿਆ ਮਹੱਲਾ

ਤਲਵੰਡੀ ਸਾਬੋ, 14 ਅਪ੍ਰੈਲ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)- ਖਾਲਸਾ ਸਾਜਨਾ ਦਿਵਸ ਵਿਸਾਖੀ ਜੋੜ ਮੇਲੇ ਦੇ ਆਖਰੀ ਦਿਨ ਵੀ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਤਖਤ ਸ੍ਰੀ ਦਮਦਮਾ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨ 'ਚ ਨਤਮਸਤਕ ਹੋਈਆਂ | ਅੱਜ ਮੇਲੇ ਦੇ ਆਖੀਰਲੇ ਦਿਨ ਸ਼੍ਰੋਮਣੀ ਕਮੇਟੀ ਨੇ ਰਵਾਇਤੀ ਮਹੱਲਾ ਕੱਢਿਆ ਜਦੋਂਕਿ ਬਾਅਦ ਵਿਚ ਗੁਰੂ ਕੀਆਂ ਲਾਡਲੀਆਂ ਨਿਹੰਗ ਸਿੰਘ ਫੌਜਾਂ ਵਲੋਂ ਮਹੱਲਾ ਕੱਢਣ ਦੇ ਨਾਲ ਹੀ ਵਿਸਾਖੀ ਜੋੜ ਮੇਲਾ ਰਸਮੀ ਤੌਰ 'ਤੇ ਸਮਾਪਤ ਹੋ ਗਿਆ | ਅੱਜ ਸਵੇਰੇ ਤਖ਼ਤ ਸਾਹਿਬ ਵਿਖੇ ਅਰਦਾਸ ਉਪਰੰਤ ਸ਼੍ਰੋਮਣੀ ਕਮੇਟੀ ਵਲੋਂ ਕੱਢੇ ਮਹੱਲੇ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਕਾ. ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਨੇ ਵੀ ਸ਼ਮੂਲੀਅਤ ਕੀਤੀ | ਉਨ੍ਹਾਂ ਪੰਜ ਪਿਆਰਿਆਂ ਤੇ ਪੰਜ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੀ ਬਖਸ਼ਿਸ ਕਰਦਿਆਂ ਮਹੱਲੇ ਨੂੰ ਰਵਾਨਾ ਕੀਤਾ | ਇਸ ਮੌਕੇ ਸਿੰਘ ਸਾਹਿਬ ਵਲੋਂ ਜਿੱਥੇ ਕੌਮ ਨੂੰ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੱਤੀ ਗਈ ਉੱਥੇ ਉਨ੍ਹਾਂ ਨੇ ਕਿਸਾਨੀ ਸੰਘਰਸ਼ ਦੇ ਹੱਕ ਵਿਚ ਇਕ ਵਾਰ ਫਿਰ ਆਵਾਜ਼ ਉਠਾਈ | ਮਹੱਲੇ ਦੇ ਅੱਗੇ ਗੁਰੂ ਕਾਸ਼ੀ ਗੱਤਕਾ ਅਕੈਡਮੀ ਦੇ ਸਿੰਘਾਂ ਨੇ ਗੱਤਕੇ ਦੇ ਸ਼ਾਨਦਾਰ ਜੌਹਰ ਦਿਖਾਏ | ਗੁ: ਜੰਡਸਰ ਸਾਹਿਬ ਅਤੇ ਫਿਰ ਗੁ: ਮਹੱਲਸਰ ਸਾਹਿਬ ਮੱਥਾ ਟੇਕਣ ਉਪਰੰਤ ਵਾਪਸ ਤਖਤ ਸ੍ਰੀ ਦਮਦਮਾ ਸਾਹਿਬ ਪੁੱਜ ਕੇ ਮਹੱਲਾ ਸਮਾਪਤ ਹੋਇਆ | ਇਸ ਮੌਕੇ ਭਾਈ ਜਗਸੀਰ ਸਿੰਘ ਮਾਂਗੇਆਣਾ, ਭਾਈ ਅਮਰੀਕ ਸਿੰਘ ਕੋਟਸ਼ਮੀਰ ਦੋਵੇਂ ਮੈਂਬਰ ਸ਼੍ਰੋਮਣੀ ਕਮੇਟੀ, ਭਾਈ ਪਰਮਜੀਤ ਸਿੰਘ ਮੈਨੇਜਰ, ਗਿਆਨੀ ਗੁਰਜੰਟ ਸਿੰਘ, ਗਿਆਨੀ ਜਗਤਾਰ ਸਿੰਘ ਕੀਰਤਪੁਰੀ, ਭਾਈ ਭੋਲਾ ਸਿੰਘ ਆਦਿ ਮੌਜੂਦ ਸਨ |

ਮੇਰੇ ਪੀਆ ਗਏ ਰੰਗੂਨ...

ਅੰਮਿ੍ਤਸਰੀਆਂ ਨੂੰ ਨਹੀਂ ਯਾਦ ਆਈ ਸ਼ਮਸ਼ਾਦ ਬੇਗ਼ਮ

ਅੰਮਿ੍ਤਸਰ, 14 ਅਪ੍ਰੈਲ (ਸੁਰਿੰਦਰ ਕੋਛੜ)-'ਸਈਾਆ ਦਿਲ ਮੇਂ ਆਨਾ ਰੇ ... ਕਹੀਂ ਪੇ ਨਿਗਾਹੇਂ ਕਹੀਂ ਪੇ ਨਿਸ਼ਾਨਾ .... ਲੈ ਕੇ ਪਹਿਲਾ ਪਹਿਲਾ ਪਿਆਰ ..... ਮੇਰੇ ਪੀਆ ਗਏ ਰੰਗੂਨ' ਆਦਿ ਜਿਹੇ ਗੀਤਾਂ ਨੂੰ ਆਪਣੀ ਆਵਾਜ਼ ਨਾਲ ਅਮਰ ਬਣਾਉਣ ਵਾਲੀ ਅੰਮਿ੍ਤਸਰ 'ਚ ਜਨਮੀ ਸ਼ਮਸ਼ਾਦ ਬੇਗ਼ਮ ...

ਪੂਰੀ ਖ਼ਬਰ »

ਦਿੱਲੀ ਸੰਘਰਸ਼ 'ਚ ਸ਼ਾਮਿਲ ਹੋਣ ਲਈ ਜਾਣ ਸਮੇਂ ਕਿਸਾਨ ਦੀ ਮੌਤ

ਖੋਸਾ ਦਲ ਸਿੰਘ, 14 ਅਪ੍ਰੈਲ (ਮਨਪ੍ਰੀਤ ਸਿੰਘ ਸੰਧੂ)- ਪਿੰਡ ਵਾੜਾ ਵਰਿਆਮ ਸਿੰਘ ਵਾਲਾ ਦੇ ਵਾਸੀ ਕਿਸਾਨ ਰੇਸ਼ਮ ਸਿੰਘ (65) ਪੁੱਤਰ ਗੁਰਨੇਕ ਸਿੰਘ ਦਾ ਬੀਤੇ ਦਿਨ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ | ਜ਼ਿਕਰਯੋਗ ਹੈ ਕਿ ਰੇਸ਼ਮ ਸਿੰਘ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ ਲਈ ਲੋੜ ਅਨੁਸਾਰ ਬਾਰਦਾਨਾ ਉਪਲਬਧ-ਆਸ਼ੂ

5 ਲੱਖ ਮੀਟਿ੍ਕ ਟਨ ਕਣਕ ਦੀ ਖਰੀਦ ਹੋਈ

ਚੰਡੀਗੜ੍ਹ, 14 ਅਪ੍ਰੈਲ (ਅਜੀਤ ਬਿਊਰੋ)- ਪੰਜਾਬ ਰਾਜ ਵਿਚ ਕਣਕ ਦੀ ਫ਼ਸਲ ਦੀ ਖ਼ਰੀਦ ਕਰ ਰਹੀਆਂ ਖ਼ਰੀਦ ਏਜੰਸੀਆਂ ਕੋਲ ਬਾਰਦਾਨੇ ਦੀ ਥੁੜ ਸਬੰਧੀ ਖ਼ਬਰ ਨੂੰ ਮੁੱਢੋਂ ਰੱਦ ਕਰਦਿਆਂ ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਕਿਹਾ ਕਿ ...

ਪੂਰੀ ਖ਼ਬਰ »

ਬੀ.ਐਸ.ਐਫ਼ ਨੇ 34 ਕਰੋੜ ਦੀ ਹੈਰੋਇਨ ਸਮੇਤ ਤਸਕਰ ਨੂੰ ਕੀਤਾ ਗਿ੍ਫ਼ਤਾਰ

ਫ਼ਾਜ਼ਿਲਕਾ, 14 ਅਪ੍ਰੈਲ (ਦਵਿੰਦਰ ਪਾਲ ਸਿੰਘ)-ਫਾਜ਼ਿਲਕਾ ਸੈਕਟਰ ਦੀ ਹਿੰਦ-ਪਾਕਿ ਕੌਮਾਂਤਰੀ ਸਰਹੱਦ ਨੇੜਿਓਾ ਬੀ.ਐਸ.ਐਫ਼. ਨੇ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਇਕ ਤਸਕਰ ਨੂੰ ਗਿ੍ਫ਼ਤਾਰ ਕੀਤਾ ਹੈ | ਬੀ.ਐਸ.ਐਫ਼. ਦੀ 52 ਬਟਾਲੀਅਨ ਦੇ ਜਵਾਨ ਕੌਮਾਂਤਰੀ ਸਰਹੱਦ ਦੀ ਲੱਖਾ ...

ਪੂਰੀ ਖ਼ਬਰ »

ਇਮਰਾਨ ਖ਼ਾਨ ਵਲੋਂ ਸਿੱਖ ਭਾਈਚਾਰੇ ਨੂੰ ਵਿਸਾਖੀ ਦੀ ਵਧਾਈ

ਅੰਮਿ੍ਤਸਰ, 14 ਅਪ੍ਰੈਲ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਟਵੀਟ ਕਰਕੇ ਸਿੱਖ ਭਾਈਚਾਰੇ ਨੂੰ ਵਿਸਾਖੀ ਦੀ ਵਧਾਈ ਦਿੱਤੀ ਹੈ | ਉਨ੍ਹਾਂ ਟਵੀਟ 'ਚ ਲਿਖਿਆ ਕਿ ਸਾਡੀ (ਪਾਕਿਸਤਾਨੀ) ਸਿੱਖ ਕੌਮ ਨੂੰ ਵਿਸਾਖੀ ਦੇ ਤਿਉਹਾਰ ਦੀ ਵਧਾਈ | ਅਸੀਂ ...

ਪੂਰੀ ਖ਼ਬਰ »

ਲਾਹੌਰ ਦੇ ਗੁਰਦੁਆਰਾ ਡੇਰਾ ਸਾਹਿਬ ਤੇ ਸ਼ੇਰ-ਏ-ਪੰਜਾਬ ਦੀ ਸਮਾਧ 'ਤੇ ਨਤਮਸਤਕ ਹੋਣ ਵਾਲੇ ਵਾਜਪਾਈ ਪਹਿਲੇ ਪ੍ਰਧਾਨ ਮੰਤਰੀ ਸਨ-ਤਰਲੋਚਨ ਸਿੰਘ

ਅੰਮਿ੍ਤਸਰ, 14 ਅਪ੍ਰੈਲ (ਸੁਰਿੰਦਰ ਕੋਛੜ)-ਸਵ: ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਭਾਰਤ ਦੇ ਪਹਿਲੇ ਅਜਿਹੇ ਪ੍ਰਧਾਨ ਮੰਤਰੀ ਸਨ, ਜਿਨ੍ਹਾਂ ਨੇ ਆਪਣੀ ਪਾਕਿਸਤਾਨੀ ਫੇਰੀ ਦੌਰਾਨ ਲਾਹੌਰ 'ਚ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਤੇ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੇ ਮਾਮਲੇ 'ਚ ਭਾਰਤੀ ਫ਼ੌਜ ਦਾ ਜਵਾਨ ਦੋ ਸਾਥੀਆਂ ਸਮੇਤ ਗਿ੍ਫ਼ਤਾਰ

ਦੋ ਕਿੱਲੋ ਅਫ਼ੀਮ ਤੇ ਹੋਰ ਸਾਮਾਨ ਬਰਾਮਦ

ਲੁਧਿਆਣਾ, 14 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੇ ਮਾਮਲੇ ਵਿਚ ਭਾਰਤੀ ਫੌਜ ਦੇ ਜਵਾਨ ਅਤੇ ਉਸ ਦੇ ਦੋ ਸਾਥੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਏ.ਸੀ.ਪੀ. ਮਨਦੀਪ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ...

ਪੂਰੀ ਖ਼ਬਰ »

ਕਰਜ਼ੇ ਦੇ ਸਤਾਏ ਕਿਸਾਨ ਵਲੋਂ ਖੁਦਕੁਸ਼ੀ

ਮਜੀਠਾ, 14 ਅਪ੍ਰੈਲ (ਮਨਿੰਦਰ ਸਿੰਘ ਸੋਖੀ)- ਪਿੰਡ ਪੰਧੇਰ ਕਲਾਂ ਦੇ ਕਰਜ਼ੇ ਤੋਂ ਸਤਾਏ ਕਿਸਾਨ ਵਲੋਂ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਕਿਸਾਨ ਗੁਰਜੰਟ ਸਿੰਘ (25) ਪੁੱਤਰ ਸਵਿੰਦਰ ਸਿੰਘ ਦੇ ਸਿਰ 'ਤੇ ਕਰੀਬ ਸਾਢੇ ਚਾਰ ਲੱਖ ...

ਪੂਰੀ ਖ਼ਬਰ »

ਟਿਕਰੀ ਬਾਰਡਰ ਤੋਂ ਪਰਤੇ ਕਿਸਾਨ ਦੀ ਮੌਤ

ਮੂਨਕ, 14 ਅਪੈ੍ਰਲ (ਗਮਦੂਰ ਸਿੰਘ ਧਾਲੀਵਾਲ) - ਕਿਸਾਨ ਦਰਬਾਰਾ ਸਿੰਘ ਵਾਸੀ ਪਿੰਡ ਭੁਟਾਲ ਖ਼ੁਰਦ ਜ਼ਿਲ੍ਹਾ ਸੰਗਰੂਰ ਦੀ ਟਿਕਰੀ ਬਾਰਡਰ 'ਤੇ ਅਚਾਨਕ ਸਿਹਤ ਵਿਗੜ ਜਾਣ ਕਾਰਨ ਪਿੰਡ ਪਹੁੰਚਣ 'ਤੇ ਅੱਜ ਸਵੇਰੇ ਮੌਤ ਹੋ ਗਈ | ਸਰਪੰਚ ਰਾਜ ਸਿੰਘ ਨੇ ਦੱਸਿਆ ਕਿ ਕਿਸਾਨ ਦਰਬਾਰਾ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਡੈਮੋਕ੍ਰੇਟਿਕ ਤੇ ਟਕਸਾਲੀ ਇਕੱਠੇ ਹੋ ਕੇ ਨਵੇਂ ਨਾਂਅ ਨਾਲ ਪਾਰਟੀ ਬਣਾਉਣਗੇ-ਢੀਂਡਸਾ

ਕਿਹਾ, ਬੇਅਦਬੀ ਕੇਸ ਦਾ ਖਮਿਆਜ਼ਾ ਕਾਂਗਰਸ ਤੇ ਅਕਾਲੀ ਦਲ ਬਾਦਲ ਨੂੰ ਵਿਧਾਨ ਸਭਾ ਚੋਣਾਂ 'ਚ ਭੁਗਤਣਾ ਪਵੇਗਾ

ਐੱਸ. ਏ. ਐੱਸ. ਨਗਰ, 14 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਸ਼ੋ੍ਰਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਮੁਹਾਲੀ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਮੌਜੂਦਾ ਸਿਆਸੀ ਹਾਲਾਤ ਵਿਚ ਇਹ ਗੱਲ ਸਪੱਸ਼ਟ ਹੈ ਕਿ ਵਿਧਾਨ ...

ਪੂਰੀ ਖ਼ਬਰ »

ਰੰਜਿਸ਼ ਤਹਿਤ ਨੌਜਵਾਨ ਦਾ ਕਤਲ

ਫੱਤੂਢੀਂਗਾ, 14 ਅਪ੍ਰੈਲ (ਬਲਜੀਤ ਸਿੰਘ)-ਪਿੰਡ ਫਜ਼ਲਾਬਾਦ ਵਿਖੇ ਪੁਰਾਣੀ ਰੰਜਸ਼ ਤਹਿਤ ਬੀਤੀ ਰਾਤ ਇਕ ਨੌਜਵਾਨ ਦਾ ਕਤਲ ਕਰਨ ਦਾ ਸਮਾਚਾਰ ਹੈ | ਥਾਣਾ ਫੱਤੂਢੀਂਗਾ ਵਿਖੇ ਮਿ੍ਤਕ ਦੀ ਪਤਨੀ ਜੀਵਨ ਜੋਤੀ ਨੇ ਦੱਸਿਆ ਕਿ ਉਸ ਦਾ ਪਤੀ ਹਰਵਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ ...

ਪੂਰੀ ਖ਼ਬਰ »

ਬਾਦਲ ਆਪਣੀਆਂ ਬੱਸਾਂ 'ਚ ਔਰਤਾਂ ਨੂੰ ਮੁਫ਼ਤ ਸਫ਼ਰ ਸਹੂਲਤ ਦੇਣ-ਪਰਮਿੰਦਰ ਸਿੰਘ ਢੀਂਡਸਾ

ਸੰਗਰੂਰ, 14 ਅਪੈ੍ਰਲ (ਸੁਖਵਿੰਦਰ ਸਿੰਘ ਫੁੱਲ)- ਪੰਜਾਬ ਦੇ ਸਾਬਕਾ ਵਿੱਤ ਮੰਤਰੀ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਤਾਜ਼ਾ ਬਿਆਨਾਂ 'ਤੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਲੋਕ ਸੇਵਾ ਨੂੰ ਵਪਾਰ ...

ਪੂਰੀ ਖ਼ਬਰ »

ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਹਾਈਕੋਰਟ ਦੇ ਫ਼ੈਸਲੇ ਮਗਰੋਂ ਪੰਜਾਬ 'ਚ ਰਾਜਨੀਤੀ ਗਰਮਾਈ

• ਅਕਾਲੀ ਦਲ ਲਈ ਅਦਾਲਤ ਦਾ ਫ਼ੈਸਲਾ ਬਣਿਆ 'ਸੰਜੀਵਨੀ' • ਕੈਪਟਨ ਸਰਕਾਰ ਆਈ ਸਵਾਲਾਂ ਦੇ ਘੇਰੇ 'ਚ

ਵਿਕਰਮਜੀਤ ਸਿੰਘ ਮਾਨ ਚੰਡੀਗੜ੍ਹ, 14 ਅਪ੍ਰੈਲ- ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਹਾਈਕੋਰਟ ਦੇ ਫ਼ੈਸਲੇ ਮਗਰੋਂ ਪੰਜਾਬ 'ਚ ਰਾਜਨੀਤੀ ਪੂਰੀ ਤਰ੍ਹਾਂ ਗਰਮਾਈ ਹੋਈ ਨਜ਼ਰ ਆ ਰਹੀ ਹੈ। ਅਦਾਲਤ ਦਾ ਫ਼ੈਸਲਾ ਜਿੱਥੇ ਸ਼੍ਰੋਮਣੀ ਅਕਾਲੀ ਦਲ (ਬ) ਲਈ ਸੰਜੀਵਨੀ ਬਣ ਕੇ ਸਾਹਮਣੇ ਆਇਆ ...

ਪੂਰੀ ਖ਼ਬਰ »

ਸਿੱਖਿਆ ਬੋਰਡ ਵਲੋਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਲੈਣ ਸਬੰਧੀ ਅੱਜ ਲਿਆ ਜਾਵੇਗਾ ਫੈਸਲਾ

ਐੱਸ. ਏ. ਐੱਸ. ਨਗਰ, 14 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਸੀ. ਬੀ. ਐਸ. ਈ. ਵਲੋਂ 10ਵੀਂ ਸ਼ੇ੍ਰਣੀ ਦੀਆਂ ਪ੍ਰੀਖਿਆਵਾਂ ਰੱਦ ਕਰਨ ਅਤੇ 12ਵੀਂ ਸ਼ੇ੍ਰਣੀ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦੇ ਆਏ ਫੈਸਲੇ ਤੋਂ ਬਾਅਦ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਵੀ ਪ੍ਰੀਖਿਆਵਾਂ ...

ਪੂਰੀ ਖ਼ਬਰ »

ਭਾਈ ਦਵਿੰਦਰ ਸਿੰਘ ਖਾਲਸਾ ਵਲੋਂ 100 ਬਿਸਤਰਿਆਂ ਦੇ ਅਤਿ ਆਧੁਨਿਕ ਹਸਪਤਾਲ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 14 ਅਪ੍ਰੈਲ (ਕੇ. ਐੱਸ. ਰਾਣਾ)- ਭਾਈ ਜਸਵੀਰ ਸਿੰਘ ਖਾਲਸਾ ਖੰਨੇ ਵਾਲਿਆਂ ਵਲੋਂ ਮਾਨਵਤਾ ਦੀ ਭਲਾਈ ਲਈ ਸਥਾਪਿਤ ਕੀਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਟਰੱਸਟ ਵਲੋਂ ਖਾਲਸਾ ਸਾਜਨਾ ਦਿਵਸ ਦੇ ਸ਼ੁੱਭ ਦਿਹਾੜੇ 'ਤੇ ਇਕ ਹੋਰ ਪੁਲਾਂਘ ...

ਪੂਰੀ ਖ਼ਬਰ »

ਸੁਖਬੀਰ ਵਲੋਂ ਚੋਣ ਰੈਲੀਆਂ ਦੌਰਾਨ ਉਮੀਦਵਾਰਾਂ ਦੇ ਐਲਾਨ ਨੇ ਲਿਆਂਦਾ ਅਕਾਲੀ ਦਲ 'ਚ ਭੁਚਾਲ

ਜਸਪਾਲ ਸਿੰਘ ਜਲੰਧਰ, 14 ਅਪ੍ਰੈਲ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਿਛਲੇ ਦਿਨੀਂ ਰਾਜ ਦੀ ਮੌਜੂਦਾ ਕਾਂਗਰਸ ਸਰਕਾਰ 'ਤੇ ਵਾਅਦਾ ਖ਼ਿਲਾਫ਼ੀ ਦੇ ਦੋਸ਼ ਲਗਾਉਂਦੇ ਹੋਏ 'ਪੰਜਾਬ ਮੰਗਦਾ ਜੁਆਬ' ਤਹਿਤ ਵਿਧਾਨ ਸਭਾ ਹਲਕਾਵਾਰ ਰੈਲੀਆਂ ...

ਪੂਰੀ ਖ਼ਬਰ »

ਨਵਾਂਸ਼ਹਿਰ 'ਚ ਗੈਰ-ਕਾਨੂੰਨੀ ਖਣਨ ਨੂੰ ਨੱਥ ਪਾਉਣ ਲਈ ਡਰੋਨ ਦੀ ਵਰਤੋਂ

ਚੰਡੀਗੜ੍ਹ, 14 ਅਪ੍ਰੈਲ (ਅਜੀਤ ਬਿਊਰੋ)- ਸੂਬੇ ਵਿਚ ਗ਼ੈਰਕਾਨੰੂਨੀ ਖਣਨ ਦੀ ਸਮੱਸਿਆ ਨੂੰ ਜੜ੍ਹੋਂ ਪੁੱਟਣ ਲਈ ਸਰਕਾਰ ਵਲੋਂ ਖਣਨ ਦੀਆਂ ਅਜਿਹੀਆਂ ਗਤੀਵਿਧੀਆਂ 'ਤੇ ਰੋਕ ਲਗਾਉਣ ਵਾਸਤੇ ਠੋਸ ਯਤਨ ਕੀਤੇ ਜਾ ਰਹੇ ਹਨ | ਦੱਸਣਯੋਗ ਹੈ ਕਿ ਪੁਲਿਸ ਅਤੇ ਮਾਈਨਿੰਗ ਵਿਭਾਗ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਬਾਜ਼ਾਰ 'ਚ ਤੇਲ ਦੀਆਂ ਕੀਮਤਾਂ ਡਿੱਗਣ 'ਤੇ ਲੋਕਾਂ ਨੂੰ ਹੁਣ ਸਸਤੇ ਤੇਲ ਦਾ ਇੰਤਜ਼ਾਰ

ਪੰਜਾਬ ਨੂੰ ਛੱਡ ਕੇ ਕੰਪਨੀਆਂ ਨੇ ਦੋ ਹਫ਼ਤੇ ਤੋਂ ਨਹੀਂ ਵਧਾਈਆਂ ਕੀਮਤਾਂ

ਜਲੰਧਰ, 14 ਅਪੈ੍ਰਲ (ਸ਼ਿਵ ਸ਼ਰਮਾ)-ਅੰਤਰਰਾਸ਼ਟਰੀ ਬਾਜ਼ਾਰ ਵਿਚ ਤੇਲ ਕੀਮਤਾਂ ਕਾਫ਼ੀ ਡਿੱਗਣ ਕਰਕੇ ਲੋਕਾਂ ਨੂੰ ਇਸ ਗੱਲ ਦਾ ਇੰਤਜ਼ਾਰ ਹੈ ਕਿ ਤੇਲ ਕੰਪਨੀਆਂ ਵਲੋਂ ਆਉਣ ਵਾਲੇ ਦਿਨਾਂ ਵਿਚ ਕੀਮਤਾਂ ਤੋਂ ਕੁਝ ਰਾਹਤ ਦਿੱਤੀ ਜਾ ਸਕਦੀ ਹੈ | ਕੁਝ ਸਮੇਂ ਪਹਿਲਾਂ ...

ਪੂਰੀ ਖ਼ਬਰ »

ਇਤਿਹਾਸਕ ਗੁਰਦੁਆਰਾ ਗੁਰਪਲਾਹ ਪੰਜ ਟਾਹਲੀਆਂ ਸਾਹਿਬ (ਬੰਗਾ)

ਗੁਰੂ ਤੇਗ ਬਹਾਦਰ ਜੀ ਵਲੋਂ 775 ਘੁਮਾ 'ਚ ਵਸਾਇਆ ਪਿੰਡ ਚੱਕ ਗੁਰੂ

ਜਸਬੀਰ ਸਿੰਘ ਨੂਰਪੁਰ ਬੰਗਾ-ਗੁਰਦੁਆਰਾ ਗੁਰਪਲਾਹ ਪੰਜ ਟਾਹਲੀਆਂ ਸਾਹਿਬ ਚੱਕ ਗੁਰੂ ਕਸਬਾ ਬਹਿਰਾਮ ਤੋਂ ਕਰੀਬ ਤਿੰਨ ਕਿਲੋਮੀਟਰ ਦੀ ਦੂਰੀ 'ਤੇ ਸਥਿਤ ਹੈ ਜੋ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦਾ ਪ੍ਰਸਿੱਧ ਇਤਿਹਾਸਕ ਧਾਰਮਿਕ ਅਸਥਾਨ ਹੈ | ਇਸ ਅਸਥਾਨ ਨੂੰ ਨੌਵੇਂ ...

ਪੂਰੀ ਖ਼ਬਰ »

ਕੂਚ ਬਿਹਾਰ ਹਿੰਸਾ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਜਾਂਚ ਕਰਾਵਾਂਗੇ- ਮਮਤਾ

ਮਾਥਾਭਾਂਗਾ (ਪੱਛਮੀ ਬੰਗਾਲ), 14 ਅਪ੍ਰੈਲ (ਏਜੰਸੀ)-ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਵਲੋਂ ਵਿਧਾਨ ਸਭਾ ਚੋਣਾਂ ਦੇ ਚੌਥੇ ਗੇੜ ਦੌਰਾਨ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀ. ਆਈ. ਐੱਸ. ਐੱਫ.) ਦੀ ਗੋਲੀਬਾਰੀ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ...

ਪੂਰੀ ਖ਼ਬਰ »

ਭਾਜਪਾ ਨਫ਼ਰਤ ਅਤੇ ਹਿੰਸਾ ਫੈਲਾ ਕੇ ਲੋਕਾਂ 'ਚ ਪਾ ਰਹੀ ਵੰਡੀਆਂ- ਰਾਹੁਲ

ਕੋਲਕਾਤਾ, 14 ਅਪ੍ਰੈਲ (ਰਣਜੀਤ ਸਿੰਘ ਲੁਧਿਆਣਵੀ)-ਭਾਜਪਾ ਨਫ਼ਰਤ ਅਤੇ ਹਿੰਸਾ ਫੈਲਾ ਕੇ ਲੋਕਾਂ 'ਚ ਵੰਡੀਆਂ ਪਾ ਰਹੀ ਹੈ | ਬੰਗਾਲ ਚੋਣਾਂ 'ਚ ਆਪਣੀ ਪਹਿਲੀ ਰੈਲੀ 'ਚ ਬੋਲਦਿਆਂ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਨਫਰਤ ਅਤੇ ਹਿੰਸਾ ਨੂੰ ਛੱਡ ਕੇ ਭਾਜਪਾ ਨੂੰ ਹੋਰ ...

ਪੂਰੀ ਖ਼ਬਰ »

ਟੀ. ਐਮ. ਸੀ. ਸੰਸਦ ਮੈਂਬਰਾਂ ਦਾ ਵਫ਼ਦ ਚੋਣ ਕਮਿਸ਼ਨ ਨੂੰ ਮਿਲਿਆ

ਬੰਗਾਲ ਚੋਣਾਂ ਦੌਰਾਨ ਕਮਿਸ਼ਨ ਦੀਆਂ ਕਮੀਆਂ ਸਬੰਧੀ ਮੰਗ ਪੱਤਰ ਸੌਂਪਿਆ

ਨਵੀਂ ਦਿੱਲੀ, 14 ਅਪ੍ਰੈਲ (ਏਜੰਸੀ)-ਚੋਣ ਕਮਿਸ਼ਨ ਦੀ ਆਲੋਚਨਾ ਤੇਜ਼ ਕਰਦੇ ਹੋਏ ਟੀ. ਐਮ. ਸੀ. ਦੇ ਸੰਸਦ ਮੈਂਬਰਾਂ ਦਾ ਵਫ਼ਦ ਬੁੱਧਵਾਰ ਨੂੰ ਕਮਿਸ਼ਨ ਦੇ ਅਧਿਕਾਰੀਆਂ ਨੂੰ ਮਿਲਿਆ ਅਤੇ ਪੱਛਮੀ ਬੰਗਾਲ 'ਚ ਵਿਧਾਨ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਕਮੀਆਂ ਦਾ ਦੋਸ਼ ...

ਪੂਰੀ ਖ਼ਬਰ »

ਤੰਗਧਾਰ ਇਲਾਕੇ 'ਚੋਂ 50 ਕਰੋੜ ਦਾ ਨਸ਼ੀਲਾ ਪਦਾਰਥ ਬਰਾਮਦ

ਸ੍ਰੀਨਗਰ, 14 ਅਪ੍ਰੈਲ (ਮਨਜੀਤ ਸਿੰਘ)- ਜ਼ਿਲ੍ਹਾ ਕੁਪਵਾੜਾ ਦੇ ਤੰਗਧਾਰ ਸੈਕਟਰ 'ਚ ਫੌਜ, ਬੀ.ਐਸ. ਐਫ. ਅਤੇ ਪੁਲਿਸ ਨੇ 10 ਕਿਲੋ ਨਸ਼ੀਲੇ ਪਦਾਰਥ ਬਰਾਮਦ ਕਰ ਕੇ ਤਸਕਰੀ ਦੀ ਇਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰਨ ਦਾ ਦਾਅਵਾ ਕੀਤਾ ਹੈ | ਅੰਤਰਾਸ਼ਟਰੀ ਬਾਜ਼ਾਰ 'ਚ ਇਸ ਨਸ਼ੀਲੇ ...

ਪੂਰੀ ਖ਼ਬਰ »

ਸਿਆਲਕਾ ਵਲੋਂ ਕੌਮੀ ਐਸ. ਸੀ. ਕਮਿਸ਼ਨ ਦੇ ਚੇਅਰਮੈਨ ਸਾਂਪਲਾ ਨਾਲ ਮੁਲਾਕਾਤ

ਪੰਜਾਬ ਦੇ ਮੁੱਦਿਆਂ 'ਤੇ ਕੀਤੀ ਚਰਚਾ

ਜਲੰਧਰ, 14 ਅਪ੍ਰੈਲ (ਜਸਪਾਲ ਸਿੰਘ)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਡਾ. ਤਰਸੇਮ ਸਿੰਘ 'ਸਿਆਲਕਾ' ਵਲੋਂ ਦਿੱਲੀ ਸਥਿਤ ਨੈਸ਼ਨਲ ਕਮਿਸ਼ਨ ਫਾਰ ਐਸ.ਸੀ./ਐਸ.ਟੀ. ਦੇ ਚੇਅਰਮੈਨ ਵਿਜੇ ਸਾਂਪਲਾ ਨਾਲ ਮੁਲਾਕਾਤ ਕੀਤੀ ਗਈ | ਇਸ ਮੌਕੇ ਡਾ. ਸਿਆਲਕਾ ਨੇ ਕੌਮੀ ...

ਪੂਰੀ ਖ਼ਬਰ »

ਕੋਵਿਡ-19: ਦਿੱਲੀ ਦੇ ਕਬਰਸਤਾਨਾਂ 'ਚ ਜਗ੍ਹਾ ਦੀ ਘਾਟ ਲੱਗੀ ਰੜਕਣ

ਨਵੀਂ ਦਿੱਲੀ, 14 ਅਪ੍ਰੈਲ (ਏਜੰਸੀ)-ਦਿੱਲੀ 'ਚ ਕੋਰੋਨਾ ਕਾਰਨ ਇਕ ਤੋਂ ਬਾਅਦ ਇਕ ਹੋ ਰਹੀਆਂ ਮੌਤਾਂ ਕਾਰਨ ਲਾਸ਼ਾਂ ਨੂੰ ਦਫਨਾਉਣ ਲਈ ਕਬਰਸਤਾਨਾਂ 'ਚ ਜਗ੍ਹਾ ਦੀ ਘਾਟ ਰੜਕਣ ਲੱਗੀ ਹੈ, ਜਦੋਂਕਿ ਸ਼ਮਸ਼ਾਨਘਾਟਾਂ 'ਚ ਵੀ ਲੋਕਾਂ ਨੂੰ ਲਾਸ਼ਾਂ ਦੇ ਸਸਕਾਰ ਲਈ ਖੱਜਲ-ਖੁਆਰ ...

ਪੂਰੀ ਖ਼ਬਰ »

ਪਾਕਿ ਨੂੰ ਜਵਾਬ ਦੇਣ ਲਈ ਵੱਧ ਫ਼ੌਜੀ ਤਾਕਤ ਦੀ ਵਰਤੋਂ ਕਰ ਸਕਦਾ ਹੈ ਭਾਰਤ- ਅਮਰੀਕੀ ਖੁਫ਼ੀਆ ਰਿਪੋਰਟ

ਵਾਸ਼ਿੰੰਗਟਨ, 14 ਅਪ੍ਰੈਲ (ਏਜੰਸੀ)-ਅਮਰੀਕਾ ਦੇ ਖੁਫ਼ੀਆ ਵਿਭਾਗਾਂ ਦਾ ਸਮੂਹ (ਯੂ.ਐਸ. ਇੰਟੈਲੀਜੈਂਸ ਕਮਿਊਨਿਟੀ) ਨੇ ਸੰਸਦ ਨੂੰ ਸੌਂਪੀ ਆਪਣੀ ਰਿਪੋਰਟ 'ਚ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਭਾਰਤ, ਪਾਕਿਸਤਾਨ ਵਲੋਂ ਕੀਤੀ ਗਈ ਪ੍ਰਤੱਖ ਜਾਂ ...

ਪੂਰੀ ਖ਼ਬਰ »

ਰਤਨ ਹਸਪਤਾਲ ਜਲੰਧਰ 'ਚ ਆਧੁਨਿਕ ਸਹੂਲਤਾਂ ਨਾਲ ਲੈੱਸ ਕੋਵਿਡ ਕੇਅਰ ਸੈਂਟਰ ਸਥਾਪਤ

ਜਲੰਧਰ, 14 ਅਪ੍ਰੈਲ (ਐਮ.ਐਸ. ਲੋਹੀਆ)- ਸਿਹਤ ਤੇ ਸਮਾਜ ਸੇਵਾ ਦੇ ਖੇਤਰ ਵਿਚ ਰਤਨ ਹਸਪਤਾਲ, 280 ਸ਼ਹੀਦ ਉਧਮ ਸਿੰਘ ਨਗਰ, ਜਲੰਧਰ ਹਮੇਸ਼ਾਂ ਮਸ਼ਹੂਰ ਰਿਹਾ ਹੈ | ਰਤਨ ਹਸਪਤਾਲ ਦੇ ਡਾਇਰੈਕਟਰ ਡਾਕਟਰ ਬਲਰਾਜ ਗੁਪਤਾ ਦੀ ਰੋਗ ਨੂੰ ਡਾਯਾਗੋਨਿਸਿਸ ਕਰਨ ਬਾਰੇ ਕਾਬਲੀਅਤ ਕਿਸੇ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ- ਸਿੱਧੂ

ਚੰਡੀਗੜ੍ਹ, 14 ਅਪ੍ਰੈਲ (ਅਜੀਤ ਬਿਊਰੋ)- ਕੇਂਦਰ ਸਰਕਾਰ ਵਲੋਂ ਜਾਰੀ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਸਬੰਧੀ ਤੀਜੀ ਵਰੇ੍ਹਗੰਢ ਮੌਕੇ ਜਾਰੀ ਵੱਖ-ਵੱਖ ਸੂਬਿਆਂ ਦੀ ਸੂਚੀ ਵਿਚ ਪੰਜਾਬ ਨੂੰ ਇਕ ਵਾਰ ਫਿਰ ਸਿਹਤ ਕੇਂਦਰਾਂ ਦੇ ਬਿਹਤਰੀਨ ਸੰਚਾਲਨ ਲਈ ਮੋਹਰੀ ਸੂਬਾ ...

ਪੂਰੀ ਖ਼ਬਰ »

ਪਿ੍ੰਸ ਹੈਰੀ ਦੇ ਖ਼ਿਲਾਫ਼ ਕਾਰਵਾਈ ਦੀ ਮੰਗ ਵਾਲੀ ਪਟੀਸ਼ਨ ਖ਼ਾਰਜ

ਚੰਡੀਗੜ੍ਹ, 14 ਅਪ੍ਰੈਲ (ਬਿ੍ਜੇਂਦਰ ਗੌੜ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਆਪਣੀ ਤਰ੍ਹਾਂ ਦੇ ਇਕ ਵਿਰਲੇ ਮਾਮਲੇ ਦੀ ਸੁਣਵਾਈ ਕਰਦਿਆਂ ਦਾਇਰ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ | ਦਾਇਰ ਮਾਮਲੇ ਵਿਚ ਮਹਿਲਾ ਵਕੀਲ ਨੇ ਬਿ੍ਟੇਨ ਦੇ ਪਿ੍ੰਸ ਹੈਰੀ 'ਤੇ ਵਿਆਹ ਦਾ ਝੂਠਾ ...

ਪੂਰੀ ਖ਼ਬਰ »

ਹਾਈ ਕੋਰਟ ਵਲੋਂ ਦਿੱਲੀ ਕਮੇਟੀ ਚੋਣਾਂ ਮੁਲਤਵੀ ਕਰਨ ਸਬੰਧੀ ਪਟੀਸ਼ਨ ਖਾਰਜ

ਨਵੀਂ ਦਿੱਲੀ, 14 ਅਪ੍ਰੈਲ (ਏਜੰਸੀ)-ਦਿੱਲੀ ਹਾਈ ਕੋਰਟ ਨੇ 25 ਅਪ੍ਰੈਲ ਨੂੰ ਹੋ ਰਹੀਆਂ ਦਿੱਲੀ ਸਿੱਖ ਗੁਰਦੁਆਰਾ ਪਬੰਧਕ ਕਮੇਟੀ ਦੀਆਂ ਚੋਣਾਂ ਵਧ ਰਹੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਮੁਲਤਵੀ ਕਰਨ ਸਬੰਧੀ ਪਾਈ ਇਕ ਪਟੀਸ਼ਨ ਨੂੰ ਖਾਰਜ਼ ਕਰ ਦਿੱਤਾ ਹੈ | ਇਸ ਸਬੰਧੀ ਹਾਈ ...

ਪੂਰੀ ਖ਼ਬਰ »

ਭਾਜਪਾ ਨੇਤਾ ਹੱਤਿਆ ਕਾਂਡ 'ਚ ਨਾਮਜ਼ਦ ਵਿਅਕਤੀ ਸੀ.ਆਈ.ਏ. ਸਟਾਫ਼ ਸਰਹਿੰਦ ਦੀ ਹਵਾਲਾਤ 'ਚੋਂ ਫ਼ਰਾਰ

ਫ਼ਤਹਿਗੜ੍ਹ ਸਾਹਿਬ, 14 ਅਪ੍ਰੈਲ (ਬਲਜਿੰਦਰ ਸਿੰਘ)-ਗੋਰਖਪੁਰ (ਯੂ.ਪੀ.) ਜ਼ਿਲ੍ਹੇ ਦੇ ਗੁਲਰਿਹਾ ਇਲਾਕੇ ਦੇ ਭਾਜਪਾ ਨੇਤਾ ਬਿ੍ਜੇਸ਼ ਸਿੰਘ ਹੱਤਿਆਕਾਂਡ 'ਚ ਨਾਮਜ਼ਦ ਸਤਨਾਮ ਸਿੰਘ ਦਾ ਸੀ.ਆਈ.ਏ. ਸਟਾਫ਼ ਸਰਹਿੰਦ ਦੀ ਹਵਾਲਾਤ 'ਚੋਂ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ...

ਪੂਰੀ ਖ਼ਬਰ »

ਆਈ.ਜੀ. ਦਾ ਅਸਤੀਫ਼ਾ ਕੈਪਟਨ ਤੇ ਬਾਦਲ ਪਰਿਵਾਰਾਂ ਲਈ ਨਮੋਸ਼ੀ ਵਾਲੀ ਗੱਲ-ਚੀਮਾ

ਕਿਹਾ, ਦਲਿਤ ਨੂੰ ਉਪ-ਮੁੱਖ ਮੰਤਰੀ ਬਣਾਉਣ ਦਾ ਐਲਾਨ ਅਕਾਲੀ ਦਲ ਦੇ ਕਮਜ਼ੋਰ ਹੋਣ ਦੀ ਨਿਸ਼ਾਨੀ

ਸੰਗਰੂਰ/ਦਿੜ੍ਹਬਾ ਮੰਡੀ, 14 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ/ਹਰਬੰਸ ਸਿੰਘ ਛਾਜਲੀ) - ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਆਈ.ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਵਲੋਂ ਅਸਤੀਫ਼ਾ ...

ਪੂਰੀ ਖ਼ਬਰ »

ਮਲੇਰਕੋਟਲਾ ਦੇ ਗੈਂਗਸਟਰ ਗਾਹੀਆ ਖਾਂ ਨੇ ਜੇਲ੍ਹ ਤਬਦੀਲੀ ਦੀ ਕੀਤੀ ਮੰਗ

ਡੀ.ਆਈ.ਜੀ. (ਜੇਲ੍ਹ) ਨੂੰ ਲਿਖਿਆ ਪੱਤਰ

ਸੰਗਰੂਰ, 14 ਅਪ੍ਰੈਲ (ਧੀਰਜ ਪਸ਼ੌਰੀਆ)- ਮਲੇਰਕੋਟਲਾ ਦੇ ਪਿੰਡ ਮਤੋਈ ਦੇ ਗੈਂਗਸਟਰ ਗਾਹੀਆ ਖਾਂ ਜੋ ਇਸ ਸਮੇਂ ਜ਼ਿਲ੍ਹਾ ਜੇਲ੍ਹ ਬਠਿੰਡਾ ਵਿਚ ਬੰਦ ਹੈ, ਨੇ ਜੇਲ੍ਹ ਤਬਦੀਲ ਕਰਨ ਦੀ ਮੰਗ ਕੀਤੀ ਹੈ | ਆਪਣੇ ਵਕੀਲ ਐਮ.ਏ. ਸ਼ਾਹ ਜੱਗਾ ਮਲੇਰਕੋਟਲਾ ਰਾਹੀਂ ਡੀ.ਆਈ.ਜੀ. (ਜੇਲ੍ਹ) ...

ਪੂਰੀ ਖ਼ਬਰ »

ਹਾਈਕੋਰਟ ਨੇ ਪੰਜਾਬ ਦੇ ਥਾਣਿਆਂ 'ਚ ਸੀ.ਸੀ.ਟੀ.ਵੀ. ਕੈਮਰਿਆਂ ਦੇ ਪਾਵਰ ਬੈਕਅਪ ਬਾਰੇ ਮੰਗੀ ਜਾਣਕਾਰੀ

ਚੰਡੀਗੜ੍ਹ, 14 ਅਪ੍ਰੈਲ (ਬਿ੍ਜੇਂਦਰ ਗੌੜ)- ਹਾਈਕੋਰਟ ਨੂੰ 2 ਸਾਲ ਪਹਿਲਾਂ ਇਕ ਕੇਸ ਦੀ ਸੁਣਵਾਈ ਦੌਰਾਨ ਪੰਜਾਬ ਦੇ ਵਧੀਕ ਮੁੱਖ ਸਕੱਤਰ (ਗ੍ਰਹਿ) ਵਲੋਂ ਦੱਸਿਆ ਗਿਆ ਸੀ ਕਿ ਪੰਜਾਬ ਦੇ ਸਾਰੇ ਪੁਲਿਸ ਥਾਣਿਆਂ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦਾ ਪਾਵਰ ਬੈਕ-ਅਪ ਹੈ, ਪਰ ਇਕ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਵਿਅਕਤੀ ਵਲੋਂ ਖ਼ੁਦਕੁਸ਼ੀ

ਜਖੇਪਲ, 14 ਅਪ੍ਰੈਲ (ਮੇਜਰ ਸਿੰਘ ਸਿੱਧੂ)- ਪਿੰਡ ਉਗਰਾਹਾਂ ਵਿਖੇ ਬੀਤੇ ਦਿਨੀਂ ਕਰਜ਼ੇ ਤੋਂ ਪ੍ਰੇਸ਼ਾਨ ਵਿਅਕਤੀ ਵਲੋਂ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਗਈ | ਉਸ ਦੇ ਭਰਾ ਸਤਗੁਰ ਸਿੰਘ ਪੁੱਤਰ ਮਹਿੰਦਰ ਸਿੰਘ ਨੇ ਦੱਸਿਆ ਕਿ ਬਲਕਾਰ ਸਿੰਘ (43) ਦੇ ਸਿਰ 6 ...

ਪੂਰੀ ਖ਼ਬਰ »

ਕੁਲਗਾਮ 'ਚ ਅੱਤਵਾਦੀ ਸਮੇਤ 3 ਮਦਦਗਾਰ ਗਿ੍ਫ਼ਤਾਰ

ਸ੍ਰੀਨਗਰ, 14 ਅਪ੍ਰੈਲ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਕੁਲਗਾਮ ਵਿਖੇ ਸੁਰੱਖਿਆ ਬਲਾਂ ਨੇ ਇਕ ਸਰਗਰਮ ਅੱਤਵਾਦੀ ਸਮੇਤ 3 ਮਦਦਗਾਰਾਂ ਨੂੰ ਅਸਲ੍ਹੇ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਪੁਲਿਸ ਅਨੁਸਾਰ ਜ਼ਿਲ੍ਹਾ ਬਾਰਾਮੂਲਾ ਦੇ ਸਰਗਰਮ ਅੱਤਵਾਦੀ ...

ਪੂਰੀ ਖ਼ਬਰ »

ਰੇਮਡੇਸਿਵਰ ਦਾ ਉਤਪਾਦਨ ਵਧੇਗਾ ਕੀਮਤ ਵੀ ਘਟਾਏਗੀ ਸਰਕਾਰ

ਨਵੀਂ ਦਿੱਲੀ, 14 ਅਪ੍ਰੈਲ (ਏਜੰਸੀ)-ਸਰਕਾਰ ਨੇ ਰੇਮਡੇਸਿਵੀਰ ਬਣਾਉਣ ਵਾਲੀਆਂ ਕੰਪਨੀਆਂ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਇਸ ਦਵਾਈ ਦਾ ਉਤਪਾਦਨ ਵਧਾਉਣ ਅਤੇ ਕੀਮਤਾਂ ਨੂੰ ਵੀ ਘੱਟ ਕਰਨ | ਇਸ ਲਈ ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਨੇ ਦਵਾਈ ਉਤਪਾਦਕ ਕੰਪਨੀਆਂ ਦੇ ਨਾਲ ...

ਪੂਰੀ ਖ਼ਬਰ »

ਸਮੁੱਚੇ ਵਿਕਾਸ ਲਈ ਦਲਿਤ ਭਾਈਚਾਰੇ ਨਾਲ ਸਬੰਧਿਤ 27000 ਪਿੰਡਾਂ ਲਈ ਯੋਜਨਾਵਾਂ ਤਿਆਰ-ਰਾਜਨਾਥ

ਨਵੀਂ ਦਿੱਲੀ, 14 ਅਪ੍ਰੈਲ (ਏਜੰਸੀ)-ਡਾ. ਬੀ.ਆਰ. ਅੰਬੇਡਕਰ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਯਾਦ ਕਰਦਿਆਂ ਕੇਂਦਰੀ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਡਾ. ਅੰਬੇਡਕਰ ਦੇ ਕਦਮਾਂ 'ਤੇ ਚਲਦੇ ਹੋਏ ਸਮੁੱਚੇ ਵਿਕਾਸ ਲਈ ਇਸ ਤਰ੍ਹਾਂ ਦੇ 27000 ਪਿੰਡਾਂ ਸਬੰਧੀ ਯੋਜਨਾਵਾਂ ਤਿਆਰ ...

ਪੂਰੀ ਖ਼ਬਰ »

ਪਾਕਿਸਤਾਨ 'ਤੇ ਸ਼ਕਤੀਸ਼ਾਲੀ ਫ਼ੌਜੀ ਹਮਲਾ ਕਰ ਸਕਦਾ ਹੈ ਭਾਰਤ

ਅਮਰੀਕੀ ਖੁਫ਼ੀਆ ਏਜੰਸੀ ਦੀ ਰਿਪੋਰਟ 'ਚ ਖੁਲਾਸਾ

ਸਾਨ ਫਰਾਂਸਿਸਕੋ, 14 ਅਪ੍ਰੈਲ (ਐੱਸ.ਅਸ਼ੋਕ ਭੌਰਾ)-ਸੁਰੱਖਿਆ ਨਾਲ ਸਬੰਧਿਤ ਪਾਕਿਸਤਾਨ ਦੀ ਕਿਸੇ ਵੀ ਹਰਕਤ ਦਾ ਭਾਰਤ ਸ਼ਕਤੀਸ਼ਾਲੀ ਫੌਜੀ ਹਮਲੇ ਨਾਲ ਜਵਾਬ ਦੇ ਸਕਦਾ ਹੈ | ਇਸ ਦਾ ਖੁਲਾਸਾ ਅਮਰੀਕਾ ਦੇ ਇੰਟੈਲੀਜੈਂਸ ਗਰੁੱਪ (ਇੰਟੈਲੀਜੈਂਸ ਵਿਭਾਗਾਂ ਦੇ ਸਮੂਹ) ਨੇ ਸੰਸਦ ...

ਪੂਰੀ ਖ਼ਬਰ »

ਖੇਤਰੀ ਪਾਸਪੋਰਟ ਦਫਤਰ ਵਲੋਂ 325 ਪਾਸਪੋਰਟ ਫਾਈਲਾਂ ਦਾ ਨਿਪਟਾਰਾ

ਡਾ. ਅੰਬੇਡਕਰ ਦੇ ਜਨਮ ਦਿਹਾੜੇ ਮੌਕੇ ਦਫਤਰ ਨੇ ਚਲਾਈ ਵਿਸ਼ੇਸ਼ ਮੁਹਿੰਮ

ਜਲੰਧਰ, 14 ਅਪ੍ਰੈਲ (ਸ਼ਿਵ)-ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਖੇਤਰੀ ਪਾਸਪੋਰਟ ਦਫਤਰ ਨੇ ਇਕ ਸਾਲ ਦੇ ਪਏ ਲੰਬਿਤ ਪਾਸਪੋਰਟ ਫਾਈਲਾਂ ਦਾ ਨਿਪਟਾਰਾ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ ਦੌਰਾਨ 325 ਕੇਸਾਂ ਨੂੰ ਹੱਲ ਕਰਵਾਉਂਦੇ ਹੋਏ ਉਨ੍ਹਾਂ ਨੂੰ ...

ਪੂਰੀ ਖ਼ਬਰ »

ਡੀ.ਐਸ.ਪੀ. ਕਰਤਾਰਪੁਰ ਕਰਨਗੇ ਤਾਜਪੁਰ ਚਰਚ ਮਾਮਲੇ ਦੀ ਜਾਂਚ

ਲਾਂਬੜਾ, 14 ਅਪ੍ਰੈਲ (ਪਰਮੀਤ ਗੁਪਤਾ)- ਮਹਾਰਾਸ਼ਟਰ ਦੀ ਕੈਂਸਰ ਪੀੜਤ ਲੜਕੀ ਦੀ ਕਥਿਤ ਤੌਰ 'ਤੇ ਸਥਾਨਕ ਤਾਜਪੁਰ ਚਰਚ 'ਚ ਹੋਈ ਮੌਤ ਅਤੇ ਕੈਂਸਰ ਦੇ ਇਲਾਜ ਦਾ ਲਾਰਾ ਲਗਾ ਧਰਮ ਪਰਿਵਰਤਨ ਕਰਵਾਏ ਜਾਣ ਵਰਗੇ ਗੰਭੀਰ ਦੋਸ਼ਾਂ ਦੀ ਜਾਂਚ ਜਲੰਧਰ ਦਿਹਾਤੀ ਪੁਲਿਸ ਮੁਖੀ ਡਾ. ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX