ਤਾਜਾ ਖ਼ਬਰਾਂ


'ਆਪ' ਅਤੇ 'ਕਾਂਗਰਸ' ਦੋਵਾਂ ਨੇ ਮਿਲ ਕੇ ਕੁੰਵਰ ਵਿਜੇ ਪ੍ਰਤਾਪ ਦੀਆਂ ਸੇਵਾਵਾਂ ਦੀ ਕੀਤੀ ਕੋਝੀ ਵਰਤੋਂ - ਹਰਸਿਮਰਤ
. . .  1 day ago
ਚੰਡੀਗੜ੍ਹ , 21 ਜੂਨ - ਸਾਬਕਾ ਕੇਂਦਰ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਬਿੱਲੀ ਥੈਲਿਓਂ ਬਾਹਰ ਆ ਚੁੱਕੀ ਹੈ ! ਜੋ ਅਸੀਂ ਪਹਿਲਾਂ ਤੋਂ ਦਾਅਵਾ ਕਰਦੇ ਆ ਰਹੇ ਹਾਂ, ਉਹ ਹੁਣ ਸਾਬਤ ਹੋ ਗਿਆ ਹੈ। 'ਆਪ' ਅਤੇ 'ਕਾਂਗਰਸ' ਦੋਵਾਂ ਨੇ ਮਿਲ ਕੇ ...
ਬ੍ਰੇਕਰ ਧਮਾਕਾ ਹੋਣ ਨਾਲ ਦੱਸ ਪਿੰਡਾਂ ’ਚ ਬਲੈਕ ਆਊਟ
. . .  1 day ago
ਅਮਰਕੋਟ, 21ਜੂਨ( ਗੁਰਚਰਨ ਸਿੰਘ ਭੱਟੀ)- ਸਥਾਨਕ ਬਿਜਲੀ ਘਰ ਵਿਖੇ ਬ੍ਰੇਕਰ ਲਾਉਣ ਸਮੇਂ ਬਹੁਤ ਵੱਡਾ ਧਮਾਕਾ ਹੋਇਆ ਜਿਸ ਨਾਲ ਜਾਨੀ ਨੁਕਸਾਨ ਹੋਣ ਤਾਂ ਬਚਾਅ ਹੋ ਗਿਆ ਪਰ ਲੱਗਭਗ ਦੱਸ ਪਿੰਡਾਂ ਦੀ ਬਿਜਲੀ ਸਪਲਾਈ ...
ਨਕਲੀ ਚਾਂਦੀ ਦੇ ਕੇ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ
. . .  1 day ago
ਘੋਗਰਾ, 21ਜੂਨ (ਆਰ. ਐੱਸ. ਸਲਾਰੀਆ)- ਅੱਡਾ ਘੋਗਰਾ ਦੇ ਨਜ਼ਦੀਕ ਪੇਂਦੇ ਤੋਏ ਮੌੜ ਤੇ ਰਵੀਦਾਸ ਮਾਰਕੀਟ ਵਿਚ ਸਿੱਧੀ ਜਿਊਲਰਜ਼ ਦੇ ਮਾਲਕ ਸੰਨੀ ਵਰਮਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੁਪਹਿਰ 12 ਵਜੇ ਦੇ ਕਰੀਬ ਅਣਪਛਾਤੀਆਂ ...
ਕਿਸ਼ਨਪੁਰਾ ਇਲਾਕੇ 'ਚ ਨੌਜਵਾਨ ਨੂੰ ਮਾਰੀ ਗੋਲੀ
. . .  1 day ago
ਜਲੰਧਰ , 21 ਜੂਨ - ਕਿਸ਼ਨਪੁਰਾ ਇਲਾਕੇ 'ਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਕੁੱਝ ਨੌਜਵਾਨਾ ਨੇ ਇਕ ਨੌਜਵਾਨ ਨੂੰ ਗੋਲੀ ਮਾਰ ਦਿੱਤੀ। ਹਸਪਤਾਲ ਪਹੁੰਚਦੇ ਹੀ ਉਸ ਦੀ ਮੌਤ ਹੋ ਗਈ ।ਕੁੱਝ ਸਮਾਂ ਪਹਿਲਾਂ ਇਸ ਨੌਜਵਾਨ ...
ਬਜ਼ੁਰਗ ਔਰਤ ਦੀ ਨਹਿਰ ਵਿਚ ਡਿੱਗਣ ਨਾਲ ਮੌਤ
. . .  1 day ago
ਕੋਟ ਫ਼ਤੂਹੀ, 21 ਜੂਨ (ਅਵਤਾਰ ਸਿੰਘ ਅਟਵਾਲ)-ਸਥਾਨਕ ਬਿਸਤ ਦੁਆਬ ਨਹਿਰ ਵਾਲੀ ਸੜਕ ਉੱਪਰ ਸੈਰ ਕਰਨ ਆਈ ਪੰਡੋਰੀ ਲੱਧਾ ਸਿੰਘ ਦੀ ਇਕ 80 ਕੁ ਸਾਲਾ ਬਜ਼ੁਰਗ ਔਰਤ ਦੇ ਨਹਿਰ ਵਿਚ ਡਿੱਗਣ ਨਾਲ ਉਸ ਦੀ ਮੌਤ ਹੋ ...
ਯੂਥ ਅਕਾਲੀ ਦਲ ਵਲੋਂ ਵਿਧਾਇਕ ਰਾਕੇਸ਼ ਪਾਂਡੇ ਦੇ ਘਰ ਦਾ ਘਿਰਾਓ
. . .  1 day ago
ਲੁਧਿਆਣਾ, 21 ਜੂਨ( ਪੁਨੀਤ ਬਾਵਾ)-ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਤੇ ਕੌਮੀ ਬੁਲਾਰੇ ਪ੍ਰਭਜੋਤ ਸਿੰਘ ਧਾਲੀਵਾਲ ਅਤੇ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਮੰਨਾ ਦੀ ਅਗਵਾਈ ਵਿਚ ...
ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਦੂਜਾ ਪੋਸਟਮਾਰਟਮ ਜਲਦੀ
. . .  1 day ago
ਚੰਡੀਗੜ੍ਹ , 21 ਜੂਨ -{ਗੌਰ}-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ, ਚੰਡੀਗੜ੍ਹ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਇੱਕ ਬੋਰਡ ਗਠਿਤ ਕਰੇ ...
ਸ੍ਰੀ ਅਮਰਨਾਥ ਯਾਤਰਾ ਹੋਈ ਰੱਦ
. . .  1 day ago
ਸ੍ਰੀ ਨਗਰ, 21 ਜੂਨ - ਜੰਮੂ ਕਸ਼ਮੀਰ ਸਰਕਾਰ ਨੇ ਸ੍ਰੀ ਅਮਰਨਾਥ ਯਾਤਰਾ ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ...
ਮੋਗਾ ਜ਼ਿਲ੍ਹੇ ਵਿਚ ਕੋਰੋਨਾ ਲੈ ਗਿਆ 2 ਹੋਰ ਜਾਨਾਂ, ਆਏ 2 ਨਵੇਂ ਮਾਮਲੇ
. . .  1 day ago
ਮੋਗਾ, 21 ਜੂਨ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦੋ ਹੋਰ ਜਾਨਾਂ ਲੈਅ ਗਿਆ ਅਤੇ ਜ਼ਿਲ੍ਹੇ ਵਿਚ ਮੌਤਾਂ ਦਾ ਅੰਕੜਾ 226 ਹੋ...
ਜ਼ਿਲ੍ਹਾ ਅੰਮ੍ਰਿਤਸਰ ਵਿਚ 29 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  1 day ago
ਅੰਮ੍ਰਿਤਸਰ, 21 ਜੂਨ ( ਰੇਸ਼ਮ ਸਿੰਘ ) - ਅੰਮ੍ਰਿਤਸਰ ਵਿਚ 29 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲੇ...
ਰਸ਼ਪਾਲ ਸਿੰਘ ਕਰਮੂਵਾਲਾ ਅਕਾਲੀ ਦਲ ਜ਼ਿਲ੍ਹਾ ਫ਼ਿਰੋਜਪੁਰ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  1 day ago
ਖੋਸਾ ਦਲ ਸਿੰਘ,21 ਜੂਨ (ਮਨਪ੍ਰੀਤ ਸਿੰਘ ਸੰਧੂ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਫ਼ਿਰੋਜ਼ਪੁਰ ਦੇ ਅਬਜ਼ਰਵਰ ਜਨਮੇਜਾ ਸਿੰਘ ਸੇਖੋਂ, ਜ਼ਿਲ੍ਹਾ ਜਥੇਦਾਰ ਵਰਦੇਵ ਸਿੰਘ ਨੋਨੀ ਮਾਨ ਵਲੋਂ ਜ਼ਿਲ੍ਹਾ...
ਬਿਕਰਮਜੀਤ ਸਿੰਘ ਮਜੀਠੀਆ ਦੇ ਕੁੰਵਰ ਵਿਜੇ ਪ੍ਰਤਾਪ ਸਿੰਘ 'ਤੇ ਨਿਸ਼ਾਨੇ
. . .  1 day ago
ਅੰਮ੍ਰਿਤਸਰ, 21 ਜੂਨ - ਪ੍ਰੈਸ ਵਾਰਤਾ ਦੌਰਾਨ ਬਿਕਰਮਜੀਤ ਸਿੰਘ ਮਜੀਠੀਆ ਨੇ ਅਰਵਿੰਦ ਕੇਜਰੀਵਾਲ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ, ਇਨ੍ਹਾਂ ਵਲੋਂ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ...
ਨੂੰਹ ਦੇ ਪੇਕਾ ਪਰਿਵਾਰ ਵਲੋਂ ਚਲਾਈ ਗੋਲੀ ਨਾਲ ਸਹੁਰਾ ਜ਼ਖ਼ਮੀ
. . .  1 day ago
ਅਜਨਾਲਾ, 21 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਇੱਥੋਂ ਨਾਲ ਲੱਗਦੇ ਪਿੰਡ ਸਰਾਏ ਵਿਖੇ ਇਕ ਔਰਤ ਦੇ ਪੇਕਾ ਪਰਿਵਾਰ ਵਲੋਂ ਘਰੇਲੂ ਕਲੇਸ਼ ਦੇ ਚੱਲਦਿਆਂ ਗੋਲੀ ਚਲਾਉਣ ਤੋਂ ਬਾਅਦ ਸਹੁਰਾ ਅਜੀਤ ਸਿੰਘ...
ਪੈਟਰੋਲ ਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਕਿਸਾਨਾਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ
. . .  1 day ago
ਲੋਪੋਕੇ, 21 ਜੂਨ (ਗੁਰਵਿੰਦਰ ਸਿੰਘ ਕਲਸੀ) - ਖੇਤੀ ਦੇ ਤਿੰਨ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਅਤੇ ਕੇਂਦਰ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੀਤੇ ...
ਕੁੰਵਰ ਵਿਜੇ ਪ੍ਰਤਾਪ ਜਾਂਚ ਰਿਪੋਰਟ ਰੱਦ ਹੋਣ ਦੀ ਨਮੋਸ਼ੀ ਕਾਰਨ ਆਪ ਵਿਚ ਸ਼ਾਮਿਲ ਹੋਇਆ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 21 ਜੂਨ (ਜਸਵੰਤ ਸਿੰਘ ਜੱਸ ) - ਸਾਬਕਾ ਪੁਲਿਸ ਅਧਿਕਾਰੀ ਅਤੇ ਬੇਅਦਬੀ ਕਾਂਡ ਦੇ ਜਾਂਚ ਕਰਤਾ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਬਾਰੇ ਪ੍ਰਤੀਕਰਮ...
ਸੈਰ-ਸਪਾਟੇ ਦੇ ਮਕਸਦ ਨਾਲ ਬਣਾਈ ਗਈ ਸੀ "ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਪ੍ਰਤੀਕ੍ਰਿਤੀ"- ਸਿਰਸਾ
. . .  1 day ago
ਨਵੀਂ ਦਿੱਲੀ, 21 ਜੂਨ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ "ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੀ ਪ੍ਰਤੀਕ੍ਰਿਤੀ" ਜੋ ਬਣਾਈ ਜਾ ਰਹੀ ਸੀ, ਉਸ ਨੂੰ ਖ਼ਤਮ ਕਰਨ ਦੀ ਸ਼ੁਰੂਆਤ ਕੀਤੀ ...
ਜੰਮੂ-ਕਸ਼ਮੀਰ ਦੇ ਸੋਪੋਰ ਵਿਚ ਤਿੰਨ ਅੱਤਵਾਦੀ ਢੇਰ, ਅੱਤਵਾਦੀ ਮੁਦਾਸੀਰ ਪੰਡਿਤ ਦੇ ਨਾਮ 'ਤੇ 18 ਐਫ.ਆਈ.ਆਰ. ਦਰਜ
. . .  1 day ago
ਸ੍ਰੀ ਨਗਰ , 21 ਜੂਨ - ਜੰਮੂ-ਕਸ਼ਮੀਰ ਦੇ ਸੋਪੋਰ ਆਪ੍ਰੇਸ਼ਨ ਵਿਚ ਤਿੰਨ ਅੱਤਵਾਦੀ ਮਾਰੇ ਗਏ। ਇਹ ਭਾਰਤੀ ਫੌਜ, ਪੁਲਿਸ ਅਤੇ ਸੀਆਰਪੀਐਫ ਦਾ ਸਾਂਝਾ ਅਭਿਆਨ ਸੀ...
ਕਾਂਗਰਸ ਦੀ ਮੌਜੂਦਾ ਰਾਜਨੀਤਿਕ ਸਥਿਤੀ ਬਾਰੇ ਵਿਚਾਰ ਵਟਾਂਦਰੇ ਲਈ 24 ਜੂਨ ਨੂੰ ਮੀਟਿੰਗ
. . .  1 day ago
ਨਵੀਂ ਦਿੱਲੀ, 21 ਜੂਨ - ਕਾਂਗਰਸ ਦੇ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਮੌਜੂਦਾ ਰਾਜਨੀਤਿਕ ਸਥਿਤੀ ਬਾਰੇ ਵਿਚਾਰ ਵਟਾਂਦਰੇ ਲਈ ਵੀਡੀਓ ਕਾਨਫਰੰਸਿੰਗ ਰਾਹੀਂ 24 ਜੂਨ ਨੂੰ...
ਅਰਵਿੰਦ ਕੇਜਰੀਵਾਲ ਹੋਏ ਦਰਬਾਰ ਸਾਹਿਬ ਨਤਮਸਤਕ
. . .  1 day ago
ਅੰਮ੍ਰਿਤਸਰ, 21 ਜੂਨ - ਅਰਵਿੰਦ ਕੇਜਰੀਵਾਲ ਸਮੇਤ ਆਪ ਦੀ ਬਾਕੀ ਲੀਡਰਸ਼ਿਪ ਸੱਚਖੰਡ ਸ੍ਰੀ ਦਰਬਾਰ ਸਾਹਿਬ...
ਤਾਏ ਦੇ ਲੜਕੇ ਨੇ ਜ਼ਮੀਨੀ ਵਿਵਾਦ ਕਾਰਨ ਚਾਚੇ ਦੇ ਲੜਕੇ ਦੀ ਗੋਲੀ ਮਾਰ ਕੇ ਕੀਤੀ ਹੱਤਿਆ
. . .  1 day ago
ਬਠਿੰਡਾ, 21 ਜੂਨ ( ਨਾਇਬ ਸਿੱਧੂ ) - ਬਠਿੰਡਾ ਦੇ ਕਸਬਾ ਮੌੜ ਵਿਖੇ ਦੋ ਭਰਾਵਾ ਦਾ ਜ਼ਮੀਨੀ ਵਿਵਾਦ ਚੱਲ ਰਿਹਾ ਸੀ । ਅੱਜ ਇੱਕ ਪਰਿਵਾਰ ਕਿਸੇ ਕੰਮ ਲਈ ਪਟਿਆਲਾ ਤੋਂ ...
ਪਿੰਡ ਪਠਲਾਵਾ ਦੀ ਬੈਂਕ 'ਚ ਅਚਨਚੇਤ ਚੱਲੀ ਗੋਲੀ ਨਾਲ ਇਕ ਔਰਤ ਗੰਭੀਰ ਜ਼ਖ਼ਮੀ
. . .  1 day ago
ਬੰਗਾ, 21 ਜੂਨ (ਜਸਬੀਰ ਸਿੰਘ ਨੂਰਪੁਰ) - ਬੰਗਾ ਦੇ ਨਜ਼ਦੀਕ ਪਿੰਡ ਪਠਲਾਵਾ 'ਚ ਅਚਨਚੇਤ ਗੋਲੀ ਚੱਲਣ ਨਾਲ ਇਕ ਔਰਤ ਗੰਭੀਰ ਜ਼ਖ਼ਮੀ ਹੋ ਗਈ। ਮਿਲੀ ਜਾਣਕਾਰੀ ਅਨੁਸਾਰ...
ਪੰਜਾਬ ਦੇ ਲੋਕ ਤੀਜਾ ਫ਼ਰੰਟ ਚਾਹੁੰਦੇ ਹਨ : ਢੀਂਡਸਾ,ਬ੍ਰਹਮਪੁਰਾ
. . .  1 day ago
ਅੰਮ੍ਰਿਤਸਰ,21 ਜੂਨ (ਜਸਵੰਤ ਸਿੰਘ ਜੱਸ) ਆਉਂਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕ....
ਸਾਬਕਾ ਕਾਂਗਰਸੀ ਕੌਂਸਲਰ ਕਤਲ ਮਾਮਲੇ ਵਿਚ ਚਾਰ ਮੁਲਜ਼ਮ ਗ੍ਰਿਫ਼ਤਾਰ
. . .  1 day ago
ਜਲੰਧਰ, 21 ਜੂਨ (ਚੰਦੀਪ) - ਸਾਬਕਾ ਕਾਂਗਰਸੀ ਕੌਂਸਲਰ ਸੁਖਮੀਤ ਡਿਪਟੀ ਦੇ ਕਤਲ ਵਿਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ...
ਰਵਨੀਤ ਬਿੱਟੂ ਨੇ ਕਮਿਸ਼ਨ ਸਾਹਮਣੇ ਪੇਸ਼ ਹੋਣ ਤੋਂ ਬਾਅਦ ਰੱਖਿਆ ਆਪਣਾ ਪੱਖ
. . .  1 day ago
ਚੰਡੀਗੜ੍ਹ, 21 ਜੂਨ - ਰਵਨੀਤ ਸਿੰਘ ਬਿੱਟੂ ਐੱਸ.ਸੀ. ਕਮਿਸ਼ਨ ਸਾਹਮਣੇ ਪੇਸ਼ ਹੋਏ , ਜਿਸ ਤੋਂ ਬਾਅਦ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਬਕਾ ਆਈ....
ਜ਼ਮੀਨੀ ਵਿਵਾਦ ਕਾਰਨ ਮੌੜ ਖ਼ੁਰਦ ਚੱਲੀ ਗੋਲੀ : ਇਕ ਦੀ ਮੌਤ
. . .  1 day ago
ਬਠਿੰਡਾ, 21 ਜੂਨ ( ਅਮ੍ਰਿਤਪਾਲ ਸਿੰਘ ਵਲਾਣ) - ਅੱਜ ਜ਼ਮੀਨੀ ਵਿਵਾਦ ਦੇ ਚੱਲਦਿਆਂ ਪਿੰਡ ਮੌੜ ਖ਼ੁਰਦ ਵਿਖੇ ਗੋਲੀ ਚੱਲਣ ਕਾਰਨ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ 'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ

ਮੋਗਾ

ਡਾ: ਬੀ. ਆਰ. ਅੰਬੇਡਕਰ ਦੇ 130ਵੇਂ ਜਨਮ ਦਿਨ 'ਤੇ ਸਮਾਗਮ ਕਰਵਾਇਆ

ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਨੇ ਮਨਾਈ ਅੰਬੇਡਕਰ ਜੈਅੰਤੀ
ਮੋਗਾ, 14 ਅਪ੍ਰੈਲ (ਗੁਰਤੇਜ ਸਿੰਘ)-ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਜ਼ਿਲ੍ਹਾ ਮੋਗਾ ਵਲੋਂ ਜ਼ਿਲ੍ਹਾ ਪ੍ਰਧਾਨ ਸਾਥੀ ਚਮਨ ਲਾਲ ਸੰਗੇਲੀਆ ਦੀ ਅਗਵਾਈ ਹੇਠ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ 130-ਵਾਂ ਜਨਮ ਦਿਨ ਮਨਾਇਆ ਗਿਆ ਜਿਸ ਵਿਚ ਡਾ. ਰਾਜੇਸ਼ ਮਿੱਤਲ ਵਲੋਂ ਜੋਤੀ ਪ੍ਰਚੰਡ ਕੀਤੀ ਗਈ ਅਤੇ ਸ਼ਰਧਾ ਦੇ ਫ਼ੁੱਲ ਭੇਟ ਕੀਤੇ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਰਾਜੇਸ਼ ਭਾਰਦਵਾਜ ਅਤੇ ਸਹਾਇਕ ਥਾਣੇਦਾਰ ਬਲਕਾਰ ਸਿੰਘ, ਸਾਬਕਾ ਪ੍ਰਧਾਨ ਨਗਰ ਨਿਗਮ ਮੋਗਾ ਮਦਨ ਲਾਲ ਬੋਹਤ ਨੇ ਬਾਬਾ ਸਾਹਿਬ ਦੀ ਜੀਵਨੀ ਬਾਰੇ ਚਾਨਣਾ ਪਾਇਆ ਅਤੇ ਉਨ੍ਹਾਂ ਦੇ ਕਹੇ ਸ਼ਬਦ ਪੜੋ੍ਹ, ਜੁੜੋ ਅਤੇ ਸੰਘਰਸ਼ ਕਰੋ ਅਤੇ ਉਨ੍ਹਾਂ ਦੀ ਸਿੱਖਿਆਵਾਂ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਸਮੂਹ ਪੈਰਾਮੈਡੀਕਲ ਸਟਾਫ਼ ਅਤੇ ਹੋਰ ਕਰਮਚਾਰੀ ਸਾਥੀ ਹਾਜ਼ਰ ਹੋਏ | ਇਸ ਮੌਕੇ ਡਾ. ਮਨਦੀਪ ਸਿੰਘ, ਮੈਡਮ ਮਨਜੀਤ ਕੌਰ, ਰਘੁਵੀਰ ਅਨਾਰੀਆ, ਮੈਡਮ ਜਗਦੀਪ ਕੌਰ, ਕੁਲਵਿੰਦਰ ਕੌਰ, ਰਜਿੰਦਰ ਕੌਰ, ਰਾਜਵਿੰਦਰ ਕੌਰ, ਪ੍ਰਕਾਸ਼ ਚੰਦ ਦੌਲਤਪੁਰਾ, ਅਸ਼ੋਕ ਗਿੱਲ ਮੋਗਾ, ਰਾਮ ਦੱਤ ਤਿਵਾੜੀ, ਰਣਜੀਤ ਸਿੰਘ, ਹਰਪ੍ਰੀਤ ਸਿੰਘ, ਮੁਨੀਸ਼ ਕੁਮਾਰ, ਅਨੀਸ਼ ਕੁਮਾਰ, ਗੁਰਮੀਤ ਸਿੰਘ, ਕੁਲਵੰਤ ਸਿੰਘ, ਜਗਮੀਤ ਸਿੰਘ, ਜਸਪ੍ਰੀਤ ਸਿੰਘ, ਸੋਨੰੂ, ਸੁਨੀਲ, ਰਾਮੂ, ਸ਼ਨੀ, ਰਾਕੇਸ਼ ਕੁਮਾਰ, ਸਾਥੀ ਕਰਮਚਾਰੀ ਸ਼ਾਮਲ ਹੋਏ | ਜ਼ਿਲ੍ਹਾ ਪ੍ਰਧਾਨ ਚਮਨ ਲਾਲ ਸੰਗੇਲੀਆ ਵਲੋਂ ਮੌਕੇ ਤੇ ਪਹੁੰਚਣ 'ਤੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ |
ਸਫ਼ਾਈ ਸੇਵਕਾਂ ਨੇ ਮਨਾਈ ਅੰਬੇਡਕਰ ਜੈਅੰਤੀ
ਬਾਘਾ ਪੁਰਾਣਾ, (ਬਲਰਾਜ ਸਿੰਗਲਾ)-ਸਫ਼ਾਈ ਸੇਵਕ ਯੂਨੀਅਨ ਬਾਘਾ ਪੁਰਾਣਾ ਵਲੋਂ ਪ੍ਰਧਾਨ ਮਾਤਾਦੀਨ ਦੀ ਪ੍ਰਧਾਨਗੀ ਹੇਠ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਬੁਲਾਰਿਆਂ ਨੇ ਬਾਬਾ ਸਾਹਿਬ ਦੀ ਜੀਵਨੀ ਉੱਪਰ ਵਿਸਥਾਰ ਸਹਿਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਕਿਵੇਂ ਭਾਰਤ ਰਤਨ ਅਤੇ ਸੰਵਿਧਾਨ ਦੇ ਨਿਰਮਾਤਾ ਬਣੇ | ਇਸ ਮੌਕੇ ਪ੍ਰਧਾਨ ਮਾਤਾਦੀਨ, ਵਾਈਸ ਪ੍ਰਧਾਨ ਰਾਜ ਕੁਮਾਰ ਬੋਹਤ, ਸੈਕਟਰੀ ਸ਼ੋਭਰਾਜ, ਮਦਨ ਸਿੰਘ, ਨਟਵਰ ਲਾਲ, ਕੈਲਾਸ਼, ਰਾਮ ਚੰਦ, ਵੀਰ ਪ੍ਰਕਾਸ਼, ਦਲੀਪ ਸਿੰਘ, ਗੁਲਰਾਜ, ਬੁੱਧਰਾਮ, ਰਿੰਕੂ, ਮਦਨ ਕੁਮਾਰ, ਰਮੇਸ਼ ਕੁਮਾਰ ਆਦਿ ਸਫ਼ਾਈ ਸੇਵਕ ਹਾਜ਼ਰ ਸਨ |
ਡਾ. ਅੰਬੇਡਕਰ ਨੇ ਦਲਿਤ ਵਰਗ ਨੂੰ ਉਚੇਰੀ ਸਿੱਖਿਆ ਲਈ ਪ੍ਰੇਰਿਤ ਕੀਤਾ-ਜਸਕਰਨ ਸੰਧੂ
ਨਿਹਾਲ ਸਿੰਘ ਵਾਲਾ, (ਸੁਖਦੇਵ ਸਿੰਘ ਖ਼ਾਲਸਾ)-ਡਾ. ਭੀਮ ਰਾਉ ਅੰਬੇਡਕਰ ਦਾ 130ਵਾਂ ਜਨਮ ਦਿਨ ਮਿਸ਼ਨ ਅੰਬੇਡਕਰਵਾਦ ਕਮੇਟੀ ਰਣਸੀਂਹ ਕਲਾਂ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਮਨਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਜਸਕਰਨ ਸਿੰਘ ਸੰਧੂ ਵਲੋਂ ਡਾ. ਅੰਬੇਡਕਰ ਦੀ ਤਸਵੀਰ 'ਤੇ ਫੁੱਲ ਮਾਲਾ ਅਰਪਣ ਕਰਦੇ ਹੋਏ ਹਾਜ਼ਰੀਨ ਨੂੰ ਜਨਮ ਦਿਵਸ ਦੀ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਡਾ. ਅੰਬੇਡਕਰ ਨੇ ਆਪਣੇ ਜੀਵਨ ਦੌਰਾਨ ਉਸ ਮੌਕੇ ਦੀ ਭਾਰਤੀ ਵਰਨ-ਪ੍ਰਣਾਲੀ ਵਿਰੁੱਧ ਦੇਸ਼ ਦੇ ਦੱਬੇ-ਕੁਚਲੇ ਲੋਕਾਂ ਦੀ ਆਵਾਜ਼ ਉਠਾਉਂਦੇ ਹੋਏ ਪਛੜੇ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵੱਧ ਤੋਂ ਵੱਧ ਸਿੱਖਿਆ ਹਾਸਲ ਕਰਨ 'ਤੇ ਜ਼ੋਰ ਦਿੱਤਾ | ਇਸ ਮੌਕੇ ਪ੍ਰੋ. ਹਰਪ੍ਰੀਤ ਸਿੰਘ, ਪਿ੍ੰਸੀਪਲ ਗੁਰਬਿੰਦਰ ਸਿੰਘ ਭਾਗੀਕੇ ਅਤੇ ਬਲਵੰਤ ਸਿੰਘ ਜੈਮਲ ਵਾਲਾ ਨੇ ਕਿਹਾ ਕਿ ਡਾ. ਅੰਬੇਡਕਰ ਦੇ ਚਲਾਏ ਮਿਸ਼ਨ 'ਤੇ ਸਾਨੂੰ ਚੱਲ ਕੇ ਵੱਧ ਤੋਂ ਵੱਧ ਆਪਣੇ ਬੱਚਿਆਂ ਨੂੰ ਸਿੱਖਿਅਤ ਕਰਨ ਦੀ ਲੋੜ ਹੈ ਤਾਂ ਜੋ ਅਸੀਂ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਹੋ ਸਕੀਏ | ਇਸ ਮੌਕੇ ਗੁਰਨਾਨਕ ਸਿੰਘ ਪੱਤੋ, ਨਿਰਮਲ ਸਿੰਘ ਰਣਸੀਂਹ ਕਲਾਂ, ਸਨਮ ਸੇਖੋਂ, ਸੁਖਬੀਰ ਸਿੰਘ, ਆਕਾਸ਼ ਰਣਸੀਂਹ ਕਲਾਂ, ਜਸਪ੍ਰੀਤ ਸਿੰਘ, ਬਲਪ੍ਰੀਤ ਸਿੰਘ, ਹਰਦੀਪ ਸਿੰਘ, ਰਮਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਔਰਤਾਂ, ਬੱਚੇ ਅਤੇ ਪਿੰਡ ਵਾਸੀ ਹਾਜ਼ਰ ਸਨ |
ਤਹਿਸੀਲ ਦਫ਼ਤਰ ਵਿਖੇ ਡਾ. ਅੰਬੇਡਕਰ ਨੂੰ ਸ਼ਰਧਾਂਜਲੀਆਂ ਭੇਟ
* ਵਿਸ਼ੇਸ਼ ਤੌਰ 'ਤੇ ਪਹੁੰਚੇ ਵਿਧਾਇਕ ਦਰਸ਼ਨ ਬਰਾੜ ਤੇ ਕਾਂਗਰਸੀਆਂ ਨੇ ਛਿੱਕੇ ਟੰਗਿਆ ਕੋਰੋਨਾ ਨਿਯਮਾ ਨੂੰ
ਬਾਘਾ ਪੁਰਾਣਾ, 14 ਅਪ੍ਰੈਲ (ਬਲਰਾਜ ਸਿੰਗਲਾ)-ਸਥਾਨਕ ਤਹਿਸੀਲ ਕੰਪਲੈਕਸ ਵਿਖੇ ਤਹਿਸੀਲਦਾਰ ਗੁਰਮੀਤ ਸਿੰਘ ਸਹੋਤਾ ਦੇ ਪ੍ਰਬੰਧਾਂ ਹੇਠ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ ਗਿਆ | ਸਮਾਗਮ ਵਿਚ ਵਿਧਾਇਕ ਦਰਸ਼ਨ ਸਿੰਘ ਬਰਾੜ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਡਾ. ਅੰਬੇਡਕਰ ਨੂੰ ਯਾਦ ਕਰਦਿਆਂ ਉਨ੍ਹਾਂ ਦੀ ਫ਼ੋਟੋ ਉੱਪਰ ਵਿਧਾਇਕ ਬਰਾੜ, ਤਹਿਸੀਲਦਾਰ ਸ. ਸਹੋਤਾ, ਚੇਅਰਮੈਨ ਜਗਸੀਰ ਸਿੰਘ ਕਾਲੇਕੇ, ਉਪ ਚੇਅਰਮੈਨ ਸੁਭਾਸ਼ ਚੰਦਰ ਗੋਇਲ ਨੇ ਸ਼ਰਧਾਂਜਲੀਆਂ ਭੇਟ ਕੀਤੀਆਂ | ਇਸ ਮੌਕੇ ਸ. ਬਰਾੜ, ਸ. ਸਹੋਤਾ ਨੇ ਕਿਹਾ ਕਿ ਬਾਬਾ ਸਾਹਿਬ ਵਲੋਂ ਆਪਣੇ ਜੀਵਨ ਦੌਰਾਨ ਕੀਤਾ ਗਿਆ ਸੰਘਰਸ਼ ਹਰੇਕ ਪੀੜ੍ਹੀ ਲਈ ਪ੍ਰੇਰਨਾ ਸਰੋਤ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਡਾ. ਅੰਬੇਡਕਰ ਦੀ ਸੋਚ ਦਾ ਸਮਾਜ ਸਿਰਜਣ ਲਈ ਹਮੇਸ਼ਾ ਯੋਗ ਕਦਮ ਚੁੱਕੇ ਗਏ ਹਨ | ਸਮਾਗਮ ਵਿਚ ਪਹੁੰਚੇ ਵਿਧਾਇਕ ਦਰਸ਼ਨ ਸਿੰਘ ਬਰਾੜ ਅਤੇ ਕਾਂਗਰਸੀ ਆਗੂਆਂ ਵਿਚੋਂ ਇੱਕੇ-ਦੁੱਕੇ ਅਤੇ ਪ੍ਰਸ਼ਾਸਨ ਨੂੰ ਛੱਡ ਕੇ ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੀਆਂ ਹਦਾਇਤਾਂ ਸਬੰਧੀ ਕਿਸੇ ਨੇ ਮਾਸਕ ਨਹੀਂ ਲਗਾਇਆ ਅਤੇ ਨਾ ਹੀ ਸਮਾਜਿਕ ਦੂਰੀ ਬਰਕਰਾਰ ਰੱਖੀ | ਇਸ ਮੌਕੇ ਅਮਰਜੀਤ ਸਿੰਘ ਐਮ.ਟੀ.ਸੀ., ਆਰ.ਸੀ. ਗੁਰਦੀਪ ਸਿੰਘ, ਰੀਡਰ ਜਸਵੀਰ ਸਿੰਘ ਤੋਂ ਇਲਾਵਾ ਪ੍ਰਧਾਨ ਵਿਜੇ ਬਾਂਸਲ, ਜਗਸੀਰ ਸਿੰਘ, ਗੁਰਮੁਖ ਸਿੰਘ ਤੋਂ ਹੋਰ ਪਤਵੰਤਿਆਂ ਨੇ ਵੀ ਸ਼ਮੂਲੀਅਤ ਕੀਤੀ |
ਡਾ. ਅੰਬੇਡਕਰ ਨੇ ਹਮੇਸ਼ਾ ਦੱਬੇ-ਕੁਚਲੇ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕੀਤਾ-ਗੁਰਬਿੰਦਰ ਸਿੰਘ ਵਿਰਕ
ਨਿਹਾਲ ਸਿੰਘ ਵਾਲਾ, (ਸੁਖਦੇਵ ਸਿੰਘ ਖ਼ਾਲਸਾ)-ਡਾ. ਭੀਮ ਰਾਉ ਅੰਬੇਡਕਰ ਦਾ 130ਵਾਂ ਜਨਮ ਦਿਨ ਸਬ-ਡਵੀਜ਼ਨ ਪੱਧਰ 'ਤੇ ਸਥਾਨਕ ਐਸ.ਡੀ.ਐਮ. ਦਫ਼ਤਰ ਵਿਖੇ ਐਸ.ਡੀ.ਐਮ. ਰਾਮ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਾਇਬ ਤਹਿਸੀਲਦਾਰ ਗੁਰਬਿੰਦਰ ਸਿੰਘ ਵਿਰਕ ਦੀ ਅਗਵਾਈ ਹੇਠ ਦਫ਼ਤਰੀ ਅਮਲੇ ਵਲੋਂ ਪਤਵੰਤੇ ਆਗੂਆਂ ਦੀ ਹਾਜ਼ਰੀ 'ਚ ਮਨਾਇਆ ਗਿਆ | ਇਸ ਮੌਕੇ ਨਾਇਬ ਤਹਿਸੀਲਦਾਰ ਵਿਰਕ ਵਲੋਂ ਡਾ. ਅੰਬੇਡਕਰ ਦੀ ਤਸਵੀਰ 'ਤੇ ਫੁੱਲ ਮਾਲਾ ਅਰਪਣ ਕਰਦਿਆਂ ਜਿੱਥੇ ਸਾਰਿਆਂ ਨੂੰ ਮੁਬਾਰਕਬਾਦ ਦਿੱਤੀ ਉੱਥੇ ਡਾ. ਅੰਬੇਡਕਰ ਵਲੋਂ ਦੱਬੇ-ਕੁਚਲੇ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਨ, ਜਾਤ-ਪਾਤ ਦੀ ਵਰਨ-ਵੰਡ ਵਿਰੁੱਧ ਆਵਾਜ਼ ਚੁੱਕਣਾ ਅਤੇ ਦੇਸ਼ ਦੇ ਸੰਵਿਧਾਨ ਦੇ ਨਿਰਮਾਤਾ ਹੋਣ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ | ਇਸ ਮੌਕੇ ਕੁਲਦੀਪ ਸਿੰਘ ਭੱਟੀ ਰੀਡਰ ਟੂ ਐਸ.ਡੀ.ਐਮ. ਅਤੇ ਦਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਡਾ. ਅੰਬੇਡਕਰ ਇਕ ਭਾਰਤੀ ਨਿਆਇਕ, ਅਰਥ ਸ਼ਾਸਤਰੀ, ਰਾਜਨੇਤਾ ਅਤੇ ਸਮਾਜ ਸੁਧਾਰਕ ਸਨ | ਉਨ੍ਹਾਂ ਨੇ ਜਿੱਥੇ ਕਿਰਤੀ ਸਮਾਜ ਦੇ ਅਧਿਕਾਰਾਂ ਦਾ ਸਮਰਥਨ ਕੀਤਾ ਉੱਥੇ ਅਛੂਤਾਂ ਪ੍ਰਤੀ ਸਮਾਜਿਕ ਵਿਤਕਰੇ ਦਾ ਡਟ ਕੇ ਵਿਰੋਧ ਕੀਤਾ | ਇਸ ਮੌਕੇ ਲੈਕ. ਜਗਤਾਰ ਸਿੰਘ ਸੈਦੋਕੇ, ਲਖਵੀਰ ਸਿੰਘ, ਬਲਵੰਤ ਸਿੰਘ, ਗੁਰਮੀਤ ਸਿੰਘ, ਗੁਰਮੇਲ ਸਿੰਘ, ਗੁਰਦੀਪ ਸਿੰਘ, ਪਾਲ ਸਿੰਘ, ਹਰਦੇਵ ਸਿੰਘ, ਸੁਖਜੀਤ ਸਿੰਘ ਆਦਿ ਹਾਜ਼ਰ ਸਨ |
ਬਾਬਾ ਅੰਬੇਦਕਰ ਦਾ ਜਨਮ ਦਿਵਸ ਮਨਾਇਆ
ਕੋਟ ਈਸੇ ਖਾਂ, 14 ਅਪੈ੍ਰਲ (ਕਾਲੜਾ)-ਸਥਾਨਕ ਭੀਮ ਰਾਓ ਅੰਬੇਦਕਰ ਵੈੱਲਫੇਅਰ ਕਲੱਬ ਵਲੋਂ ਮਸੀਤਾਂ ਰੋਡ ਵਿਖੇ ਮੁਹੱਲਾ ਵਾਸੀਆਂ ਦੇ ਸਹਿਯੋਗ ਨਾਲ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦਾ 130-ਵਾਂ ਜਨਮ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਨਗਰ ਪੰਚਾਇਤ ਦੇ ਨਵ ਨਿਰਵਾਚਕ ਪ੍ਰਧਾਨ ਕੁਲਦੀਪ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਬੋਹੜ ਸਿੰਘ ਐਮ.ਸੀ., ਪਿਆਰਾ ਸਿੰਘ ਸਾਬਕਾ ਐਮ.ਸੀ., ਰੇਸ਼ਮ ਸਿੰਘ ਨੰਬਰਦਾਰ, ਬਾਬਾ ਸੂਬਾ ਸਿੰਘ, ਬਾਬਾ ਤਰਸੇਮ ਸਿੰਘ ਮੁੱਖ ਸੇਵਾਦਾਰ, ਮੰਦਰ ਬਾਲ ਮਿੱਕੀ, ਲਖਵਿੰਦਰ ਸਿੰਘ ਲੱਕਾ ਸੀਨੀਅਰ ਮੀਤ ਪ੍ਰਧਾਨ, ਜੱਸਾ ਸਿੰਘ ਮੀਤ ਪ੍ਰਧਾਨ, ਦਵਿੰਦਰ ਸਿੰਘ ਸਕੱਤਰ, ਜਸਵੰਤ ਸਿੰਘ ਕੈਸ਼ੀਅਰ, ਲਵਪ੍ਰੀਤ ਸਿੰਘ, ਹਰਮੀਤ ਸਿੰਘ, ਗੁਰਮੁਖ ਸਿੰਘ ਦਰਸ਼ਨ ਸਿੰਘ, ਸੇਵਕ ਸਿੰਘ, ਜਗਦੀਸ਼ ਸਿੰਘ, ਗੁਰਬਿੰਦਰ ਸਿੰਘ, ਸੁਖਦੇਵਪਾਲ ਸਿੰਘ, ਜਸਵੀਰ ਸਿੰਘ, ਨਿਰਮਲ ਸਿੰਘ ਭੱਟੀ, ਕਲੱਬ ਪ੍ਰਧਾਨ ਲਖਵਿੰਦਰ ਸਿੰਘ, ਦਲਬੀਰ ਸਿੰਘ, ਨਛੱਤਰ ਸਿੰਘ ਭੱਟੀ ਨੇ ਨਗਰ ਪੰਚਾਇਤ ਤੋਂ ਮੰਗ ਕੀਤੀ ਕਿ ਮੁਹੱਲੇ ਦਾ ਨਾਮ ਅੰਬੇਦਕਰ ਨਗਰ ਰੱਖਿਆ ਜਾਵੇ | ਇਸ ਸਾਰੇ ਸਮਾਗਮ ਦੀ ਕਾਰਵਾਈ ਨਿਰਮਲ ਸਿੰਘ ਭੱਟੀ ਨੇ ਬਾਖ਼ੂਬੀ ਨਿਭਾਈ | ਇਸ ਸਮੇਂ ਕਲੱਬ ਵਲੋਂ ਪਤਵੰਤੇ ਸੱਜਣਾਂ ਨੂੰ ਸਨਮਾਨਿਤ ਵੀ ਕੀਤਾ ਗਿਆ |
ਭਾਵਾਧਸ ਯੂਥ ਵਿੰਗ ਵਲੋਂ ਡਾ. ਅੰਬੇਡਕਰ ਦਾ ਜਨਮ ਦਿਨ ਮਨਾਇਆ
ਮੋਗਾ, 14 ਅਪ੍ਰੈਲ (ਜਸਪਾਲ ਸਿੰਘ ਬੱਬੀ)-ਭਾਵਾਧਸ ਯੂਥ ਵਿੰਗ ਮੋਗਾ ਵਲੋਂ ਭਾਰਤ ਰਤਨ ਡਾ. ਭੀਮ ਰਾਉ ਅੰਬੇਡਕਰ ਦਾ 130ਵਾਂ ਜਨਮ ਦਿਨ ਮਨਾਇਆ | ਇਸ ਮੌਕੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਵੀਰਭਾਨ ਦਾਨਵ ਨੇ ਡਾ. ਭੀਮ ਰਾਉ ਅੰਬੇਡਕਰ ਦੀ ਤਸਵੀਰ 'ਤੇ ਫੁੱਲ ਮਾਲਾ ਭੇਟ ਕੀਤੀਆਂ ਅਤੇ ਕਿਹਾ ਕਿ ਸਾਨੂੰ ਉਨ੍ਹਾਂ ਦੇ ਦਰਸਾਏ ਰਾਹ 'ਤੇ ਚੱਲਣਾ ਚਾਹੀਦਾ ਹੈ | ਇਸ ਮੌਕੇ ਨਵੀਨ ਸਿੰਗਲਾ ਐਮ.ਡੀ. ਗਰੇਟ ਪਿ੍ੰਟਰ ਪੰਜਾਬ ਮੋਗਾ, ਅਸ਼ੋਕ ਸਫ਼ਰੀ, ਸ਼ੰਮੀ ਬੋਹਤ, ਆਸ਼ਾ ਡੁਲਗਚ, ਸੇਵਕ ਰਾਮ ਫ਼ੌਜੀ ਪ੍ਰਧਾਨ ਆਫ਼ੀਸਰਜ਼ ਐਸੋਸੀਏਸ਼ਨ ਨਗਰ ਨਿਗਮ ਮੋਗਾ, ਚੇਅਰਮੈਨ ਸੁਰੇਸ਼ ਕਰੋਤੀਆ, ਸਤਪਾਲ ਅਨਜਾਨ, ਭਾਵਾਧਸ ਯੂਥ ਵਿੰਗ ਮੋਗਾ ਦੇ ਆਗੂ ਸੂਰਜ ਜਾਦੂ, ਸੰਜੇ ਰਾਵਨ, ਸੁਖੀ ਸਫ਼ਰੀ, ਰਾਜ ਕੁਮਾਰ ਗੋਲੂ, ਵਿਸ਼ਾਲ ਰਾਜਪੂਤ, ਸ਼ਹਿਰੀ ਪ੍ਰਧਾਨ ਰਾਹੁਲ ਲਹੌਰੀਆ, ਜੋਨੀ ਸਿੰਘ ਭੱਟੀ, ਅਰਨ ਸੰਘੇਲੀਆ, ਸੰਨੀ ਚਾਵਰੀਆ ਸ਼ਾਮਿਲ ਹੋਏ | ਇਸ ਮੌਕੇ ਲੰਗਰ ਵੀ ਲਗਾਇਆ ਗਿਆ |
ਕਿਸ਼ਨਪੁਰਾ ਕਲਾਂ, (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਦੇਸ਼ ਦੇ ਪਹਿਲੇ ਕਾਨੂੰਨ ਮੰਤਰੀ ਤੇ ਦਲਿਤ ਸਮਾਜ ਦੇ ਮਸੀਹਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ 130ਵਾਂ ਜਨਮ ਦਿਨ ਪਿੰਡ ਕੋਕਰੀ ਬੁੱਟਰਾਂ ਵਿਖੇ ਮਨਾਇਆ ਗਿਆ | ਇਸ ਸਮੇਂ ਬੁਲਾਰਿਆਂ ਨੇ ਡਾ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਅਰਪਿਤ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਦੇਸ਼ ਨੂੰ ਦਿੱਤੇ ਗਏ ਸੰਵਿਧਾਨ ਅਤੇ ਦਲਿਤ ਸਮਾਜ ਦੀ ਭਲਾਈ ਲਈ ਕੀਤੇ ਗਏ ਕੰਮਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ | ਉਨ੍ਹਾਂ ਵਲੋਂ ਸੰਵਿਧਾਨਿਕ ਤੌਰ 'ਤੇ ਦਿਵਾਏ ਗਏ ਹੱਕਾਂ ਕਰ ਕੇ ਹੀ ਦਲਿਤ ਸਮਾਜ ਸਿਆਸੀ, ਸਮਾਜਿਕ, ਧਾਰਮਿਕ ਅਤੇ ਸਿੱਖਿਆ ਦੇ ਖੇਤਰ ਵਿਚ ਅੱਗੇ ਵੱਧ ਸਕਿਆ ਹੈ | ਇਸ ਮੌਕੇ ਉਨ੍ਹਾਂ ਸਰਕਾਰਾਂ 'ਤੇ ਗਿਲਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਵਿਚਾਰਧਾਰਾ ਨੂੰ ਪ੍ਰਸਾਰਨ ਵਿਚ ਨਾਕਾਮ ਰਹੀਆਂ ਸਰਕਾਰਾਂ ਨੂੰ ਬਾਬਾ ਸਾਹਿਬ ਦੇ ਜੀਵਨ ਫ਼ਲਸਫ਼ੇ ਬਾਰੇ ਸਕੂਲੀ ਬੱਚਿਆਂ ਨੂੰ ਵੱਧ ਤੋਂ ਵੱਧ ਜਾਣੂੰ ਕਰਵਾਉਣਾ ਚਾਹੀਦਾ ਹੈ | ਇਸ ਮੌਕੇ ਸਰਪੰਚ ਅਜੈਬ ਸਿੰਘ, ਸਾਬਕਾ ਸਰਪੰਚ ਕੁਲਦੀਪ ਸਿੰਘ, ਨੈਬ ਸਿੰਘ ਕੈਸ਼ੀਅਰ, ਸੂਬੇਦਾਰ ਗਿਆਨ ਸਿੰਘ, ਸੂਬੇਦਾਰ ਜੋਗਿੰਦਰ ਸਿੰਘ, ਜਰਨੈਲ ਸਿੰਘ, ਭਜਨ ਸਿੰਘ ਫ਼ੌਜੀ, ਬਲਦੇਵ ਸਿੰਘ ਪ੍ਰਧਾਨ ਬੀ.ਸੀ. ਵਿੰਗ, ਹਰੀ ਸਿੰਘ, ਜਸਵੀਰ ਸਿੰਘ, ਡਾ. ਭਜਨ ਸਿੰਘ, ਕਾਲਾ ਸਿੰਘ, ਜੱਸਾ ਸਿੰਘ, ਵਿਸ਼ਾਲ ਵਰਿੰਦਰ ਸਿੰਘ, ਚਰਨ ਕੌਰ, ਕਮਲਜੀਤ ਕੌਰ, ਪਰਮਜੀਤ ਕੌਰ ਆਦਿ ਹਾਜ਼ਰ ਸਨ |
ਕੋਟ ਈਸੇ ਖਾਂ, (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਭਾਰਤੀ ਸੰਵਿਧਾਨ ਦੇ ਪਿਤਾਮਾ, ਮਹਾਨ, ਰਾਜਨੀਤੀਵਾਨ, ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੀ 130-ਵੀ ਜੈਅੰਤੀ ਪਿੰਡ ਮਸੀਤਾਂ ਵਿਖੇ ਰਜਿੰਦਰ ਸਿੰਘ ਖਹਿਰਾ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਆਪ ਪਾਰਟੀ ਦੀ ਅਗਵਾਈ ਹੇਠ ਮਨਾਈ ਗਈ | ਇਸ ਸਮੇਂ ਸੂਬੇਦਾਰ ਕੁਲਵੰਤ ਸਿੰਘ, ਜਰਮਲ ਸਿੰਘ, ਗੁਲਸ਼ਨ ਸਿੰਘ, ਰਾਜੂ ਮਾਲੀ, ਕਰਤਾਰ ਸਿੰਘ, ਸੁਰਜੀਤ ਸਿੰਘ, ਰਵਿੰਦਰ ਸਿੰਘ, ਹੀਰਾ ਸਿੰਘ, ਗੁਰਮੀਤ ਸਿੰਘ, ਜਿੰਦਰ ਸਿੰਘ, ਅਜ਼ੀਜ਼ ਸਿੰਘ, ਦਲਬੀਰ ਸਿੰਘ ਆਦਿ ਆਗੂ, ਵਰਕਰ ਕਿਸਾਨ ਵੀਰ ਹਾਜ਼ਰ ਸਨ | ਡਾ. ਭੀਮ ਰਾਓ ਅੰਬੇਡਕਰ ਦੀ ਤਸਵੀਰ ਉੱਪਰ ਸਭ ਵਲੋਂ ਫ਼ੁੱਲ ਮਲਾਵਾਂ ਭੇਟ ਕਰਦਿਆਂ ਸ਼ਰਧਾ ਪੂਰਵਕ ਮਾਣ ਸਤਿਕਾਰ ਅਰਪਣ ਕੀਤਾ ਗਿਆ | ਇਸ ਸਮੇਂ ਰਜਿੰਦਰ ਸਿੰਘ ਖਹਿਰਾ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ, ਸੂਬੇਦਾਰ ਕੁਲਵੰਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਡਾ. ਅੰਬੇਡਕਰ ਜੀ ਇਕ ਵਿਲੱਖਣ ਅਰਥ ਸ਼ਾਸਤਰੀ, ਰਾਜਨੇਤਾ, ਵਕੀਲ, ਆਗੂ, ਸੰਸਦ ਮੈਂਬਰ ਬੁਲਾਰੇ ਅਤੇ ਭਾਰਤੀ ਸੰਵਿਧਾਨ ਦੇ ਪਿਤਾਮਾ ਸਨ | ਆਓ ਆਪਾ ਸਾਰੇ ਉਨ੍ਹਾਂ ਨੂੰ ਯੋਗ ਸ਼ਰਧਾਂਜਲੀ ਦੇਈਏ ਅਤੇ ਰਾਸ਼ਟਰ ਨਿਰਮਾਣ ਲਈ ਜ਼ਿੰਮੇਵਾਰੀ ਨਾਲ ਸਮਰਪਿਤ ਹੋਣ ਦਾ ਪ੍ਰਣ ਕਰੀਏ |

'ਸਹਿਜੇ ਰਚਿਓ ਖ਼ਾਲਸਾ' ਵਿਸ਼ੇ 'ਤੇ ਲੋਪੋ ਕਾਲਜ 'ਚ ਵੈਬੀਨਾਰ ਕਰਵਾਇਆ

ਨਿਹਾਲ ਸਿੰਘ ਵਾਲਾ, 14 ਅਪ੍ਰੈਲ (ਸੁਖਦੇਵ ਸਿੰਘ ਖ਼ਾਲਸਾ)-ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਦੀ ਸਰਪ੍ਰਸਤੀ ਹੇਠ ਅਤੇ ਪਿ੍ੰਸੀਪਲ ਡਾ. ਤਿ੍ਪਤਾ ਪਰਮਾਰ ਦੀ ਅਗਵਾਈ ਹੇਠ ਸੰਤ ਦਰਬਾਰਾ ਸਿੰਘ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵਿਮੈਨ ਲੋਪੋ ਵਲੋਂ ਖ਼ਾਲਸੇ ਦੇ ਜਨਮ ...

ਪੂਰੀ ਖ਼ਬਰ »

ਦਰਬਾਰ ਸੰਪਰਦਾਇ ਲੋਪੋ ਵਿਖੇ ਵਿਸਾਖੀ ਦੇ ਦਿਹਾੜੇ 'ਤੇ ਦੀਵਾਨ ਸਜਾਏ

ਨਿਹਾਲ ਸਿੰਘ ਵਾਲਾ, 14 ਅਪ੍ਰੈਲ (ਸੁਖਦੇਵ ਸਿੰਘ ਖ਼ਾਲਸਾ)-ਦਰਬਾਰ ਸੰਪਰਦਾਇ ਲੋਪੋ ਦੇ ਬਾਨੀ ਸੁਆਮੀ ਦਰਬਾਰਾ ਸਿੰਘ ਲੋਪੋ ਵਾਲਿਆਂ ਦੀ ਚਲਾਈ ਹੋਈ ਮਰਯਾਦਾ ਤੇ ਸੁਆਮੀ ਸੰਤ ਜੋਰਾ ਸਿੰਘ ਲੋਪੋ ਵਾਲਿਆਂ ਦੇ ਹੁਕਮ ਅਨੁਸਾਰ ਸੰਪਰਦਾਇ ਦੇ ਮੌਜੂਦਾ ਮੁਖੀ ਸੁਆਮੀ ਸੰਤ ...

ਪੂਰੀ ਖ਼ਬਰ »

ਖੇਤੀ ਧੰਦੇ ਨਾਲ ਜੁੜੇ ਲੋਕਾਂ ਪ੍ਰਤੀ ਕੈਪਟਨ ਸਰਕਾਰ ਗੰਭੀਰ-ਲੋਹਗੜ੍ਹ

ਕੋਟ ਈਸੇ ਖਾਂ, 14 ਅਪ੍ਰੈਲ (ਖ਼ਾਲਸਾ, ਗੁਲਾਟੀ ,ਕਾਲੜਾ)-ਸਥਾਨਕ ਦਾਣਾ ਮੰਡੀ 'ਚ ਮਾਰਕੀਟ ਕਮੇਟੀ ਦਫ਼ਤਰ ਵਿਖੇ ਚੇਅਰਮੈਨ ਸ਼ਿਵਾਜ ਸਿੰਘ ਭੋਲਾ ਮਸਤੇ ਵਾਲਾ ਦੀ ਅਗਵਾਈ 'ਚ ਆੜ੍ਹਤੀਆਂ, ਕਿਸਾਨਾਂ ਦੀ ਇਕ ਵਿਸ਼ੇਸ਼ ਬੈਠਕ ਹੋਈ ਜਿਸ ਵਿਚ ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ...

ਪੂਰੀ ਖ਼ਬਰ »

ਸਕੂਲ 'ਚ ਵਿਸਾਖੀ ਦਾ ਦਿਹਾੜਾ ਮਨਾਇਆ

ਮੋਗਾ, 14 ਅਪ੍ਰੈਲ (ਸੁਰਿੰਦਰਪਾਲ ਸਿੰਘ)-ਨਿਊ ਗਰੀਨ ਗਰੋਵ ਪਬਲਿਕ ਸਕੂਲ ਲੰਢੇਕੇ ਵਿਖੇ ਵਿਸਾਖੀ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਬੱਚਿਆਂ ਦੇ ਪੰਜਾਬੀ ਸਭਿਆਚਾਰ ਸੰਬੰਧੀ ਆਨਲਾਈਨ ਮੁਕਾਬਲੇ ਕਰਵਾਏ ਗਏ ਬੱਚਿਆਂ ਨੇ ਪੰਜਾਬੀ ਪਹਿਰਾਵੇ, ਭੰਗੜਾ, ...

ਪੂਰੀ ਖ਼ਬਰ »

ਮੈਕਰੋ ਗਲੋਬਲ ਓਪਨ ਵਰਕ ਪਰਮਿਟ ਵੀਜ਼ੇ ਵਿਚ ਮੋਹਰੀ-ਡੱਲਾ

ਮੋਗਾ, 14 ਅਪ੍ਰੈਲ (ਸੁਰਿੰਦਰਪਾਲ ਸਿੰਘ)-ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਮੈਕਰੋ ਗਲੋਬਲ ਓਪਨ ਵਰਕ ਪਰਮਿਟ ਰਾਹੀ ਕੈਨੇਡਾ ਜਾਣ ਵਾਲਿਆਂ ਲਈ ਵਰਦਾਨ ਸਾਬਤ ਹੋ ਰਹੀ ਹੈ | ਪਿਛਲੇ ਦਿਨਾਂ ਵਿਚ ਸੰਸਥਾ ਅਨੇਕਾਂ ਹੀ ਓਪਨ ਵਰਕ ਪਰਮਿਟ ਰਾਹੀ ਨੌਜਵਾਨ ਨੂੰ ਕੈਨੇਡਾ ਦਾ ...

ਪੂਰੀ ਖ਼ਬਰ »

ਕਰੀਅਰ ਜ਼ੋਨ ਦੇ ਵਿਦਿਆਰਥੀ ਨੇ ਹਾਸਲ ਕੀਤੇ 6.5 ਬੈਂਡ

ਮੋਗਾ, 14 ਅਪ੍ਰੈਲ (ਸੁਰਿੰਦਰਪਾਲ ਸਿੰਘ)-ਕਰੀਅਰ ਜ਼ੋਨ ਸ਼ੀਹਰ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਹੈ, ਦੇ ਐਮ. ਡੀ. ਗਰੋਵਰ ਨੇ ਦੱਸਿਆ ਸੰਸਥਾ ਵਿਚ ਕਰਵਾਈ ਜਾਣ ਵਾਲੀ ਆਧੁਨਿਕ ਤਕਨੀਕ ਨਾਲ ਵਿਦਿਆਰਥੀ ਜਲਦ ਹੀ ਆਪਣੇ ਮਨ ਚਾਹੇ ਬੈਂਡ ਪ੍ਰਾਪਤ ਕਰ ਰਹੇ ਹਨ¢ ਸੰਸਥਾ ਦੇ ...

ਪੂਰੀ ਖ਼ਬਰ »

ਪਿੰਡ ਹਿੰਮਤਪੁਰਾ ਪਾਵਰ ਗਰਿੱਡ ਵਿਚ ਸੇਵਾਦਾਰ ਦੀ ਕਰੰਟ ਲੱਗਣ ਨਾਲ ਮੌਤ

ਨਿਹਾਲ ਸਿੰਘ ਵਾਲਾ, 14 ਅਪ੍ਰੈਲ (ਟਿਵਾਣਾ, ਖ਼ਾਲਸਾ)-ਨਜ਼ਦੀਕੀ ਪਿੰਡ ਹਿੰਮਤਪੁਰਾ ਵਿਖੇ ਬਰਨਾਲਾ ਰੋਡ 'ਤੇ 220 ਕੇ.ਵੀ. ਪਾਵਰ ਗਰਿੱਡ ਵਿਚ ਪਾਰਟ ਟਾਈਮ ਸੇਵਾਦਾਰ ਦਾ ਕੰਮ ਕਰਨ ਵਾਲੇ ਇਕ 50 ਸਾਲਾ ਵਿਅਕਤੀ ਦੀ ਮੌਤ ਹੋਣ 'ਤੇ ਹਾਜ਼ਰ ਲੋਕਾਂ ਨੇ ਪਾਵਰ ਕਾਮ ਦੇ ਅਧਿਕਾਰੀਆਂ ਅਤੇ ...

ਪੂਰੀ ਖ਼ਬਰ »

ਸੰਜੀਵ ਨਰੂਲਾ ਵਪਾਰ ਮੰਡਲ ਦੇ ਜਨਰਲ ਸਕੱਤਰ ਤੇ ਪਿ੍ੰਸ ਤਨੇਜਾ ਬਣੇ ਸ਼ਹਿਰੀ ਪ੍ਰਧਾਨ

ਮੋਗਾ, 14 ਅਪ੍ਰੈਲ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਵਿਸ਼ੇਸ਼ ਮੀਟਿੰਗ ਇੱਥੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਵਿਚ ਹੋਈ ਜਿਸ ਵਿਚ ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਆਪਣੀਆਂ ...

ਪੂਰੀ ਖ਼ਬਰ »

ਕੋਰੋਨਾ ਨੂੰ ਹਰਾਉਣ 'ਚ ਪਿੰਡ ਸਾਫ਼ੂਵਾਲਾ ਵਾਸੀ ਮਿਸਾਲ ਬਣ ਉੱਭਰ ਰਹੇ ਹਨ-ਡੀ.ਸੀ.

ਮੋਗਾ, 14 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਵਿਸ਼ਵ ਭਰ ਵਿਚ ਫੈਲੀ ਕੋਰੋਨਾ ਵਾਇਰਸ ਦੀ ਬਿਮਾਰੀ ਤੋਂ ਬਚਾਅ ਲਈ ਟੀਕਾਕਰਨ ਦੀ ਮੁਹਿੰਮ ਪੂਰੇ ਜ਼ੋਰਾਂ 'ਤੇ ਜਾਰੀ ਹੈ | ਭਾਰਤ ਸਰਕਾਰ ਦੀਆਂ ਹਦਾਇਤਾਂ 'ਤੇ ਪੰਜਾਬ ਵਿਚ ਵੀ 45 ਸਾਲ ਤੋਂ ਉੱਪਰ ਉਮਰ ਵਾਲੇ ਹਰੇਕ ...

ਪੂਰੀ ਖ਼ਬਰ »

ਅਡਾਨੀ ਦੇ ਸੈਲੋ ਪਲਾਂਟ ਅੱਗੇ ਕਿਸਾਨਾਂ ਦਾ ਧਰਨਾ ਜਾਰੀ

ਮੋਗਾ, 14 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਖੇਤੀ ਕਾਨੰੂਨਾਂ ਨੂੰ ਲੈ ਕੇ ਕਿਸਾਨਾਂ ਨੇ ਕਾਰਪੋਰੇਟ ਘਰਾਣਿਆਂ ਦੇ ਪਲਾਂਟ ਅਤੇ ਭਾਜਪਾ ਆਗੂਆਂ ਦੇ ਘਰ ਘੇਰੇ ਹੋਏ ਹਨ , ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਲਗਾਏ ਧਰਨਿਆਂ ਤਹਿਤ ਅਡਾਨੀ ਦੇ ਸੈਲੋ ...

ਪੂਰੀ ਖ਼ਬਰ »

ਮੋਗਾ ਜ਼ਿਲ੍ਹੇ 'ਚ ਕੋਰੋਨਾ ਦੇ ਆਏ 51 ਹੋਰ ਨਵੇ ਮਾਮਲੇ - ਦੋ ਹੋਰ ਨਰੀਜ਼ਾਂ ਦੀ ਮੌਤ

ਮੋਗਾ, 14 ਅਪ੍ਰੈਲ (ਗੁਰਤੇਜ ਸਿੰਘ)-ਮੋਗਾ ਜ਼ਿਲ੍ਹੇ 'ਚ ਸਿਹਤ ਵਿਭਾਗ ਨੂੰ ਜੋ ਅੱਜ ਕੋਰੋਨਾ ਸੰਬੰਧੀ ਰਿਪੋਰਟਾਂ ਮਿਲੀਆਂ ਹਨ ਉਸ ਮੁਤਾਬਿਕ 51 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਜ਼ਿਲ੍ਹੇ ਵਿਚ ਮਰੀਜ਼ਾਂ ਦੀ ਕੁੱਲ ਗਿਣਤੀ 4132 ਹੋ ਗਈ ਹੈ ਜਦੋਂ ਕਿ 448 ਐਕਟਿਵ ਕੇਸ ...

ਪੂਰੀ ਖ਼ਬਰ »

ਅਡਾਨੀ ਦੇ ਸੈਲੋ ਪਲਾਂਟ ਅੱਗੇ ਕਿਸਾਨਾਂ ਦਾ ਧਰਨਾ ਜਾਰੀ

ਮੋਗਾ, 14 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਖੇਤੀ ਕਾਨੰੂਨਾਂ ਨੂੰ ਲੈ ਕੇ ਕਿਸਾਨਾਂ ਨੇ ਕਾਰਪੋਰੇਟ ਘਰਾਣਿਆਂ ਦੇ ਪਲਾਂਟ ਅਤੇ ਭਾਜਪਾ ਆਗੂਆਂ ਦੇ ਘਰ ਘੇਰੇ ਹੋਏ ਹਨ , ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਲਗਾਏ ਧਰਨਿਆਂ ਤਹਿਤ ਅਡਾਨੀ ਦੇ ਸੈਲੋ ...

ਪੂਰੀ ਖ਼ਬਰ »

ਸੋਸ਼ਲ ਵੈੱਲਫੇਅਰ ਕਲੱਬ ਵਲੋਂ ਟੀਕਾਕਰਨ ਕੈਂਪ ਦਾ ਆਯੋਜਨ

ਮੋਗਾ, 14 ਅਪ੍ਰੈਲ (ਅਸ਼ੋਕ ਬਾਂਸਲ)- ਸੋਸ਼ਲ ਵੈੱਲਫੇਅਰ ਕਲੱਬ ਵਲੋਂ ਸਿਹਤ ਵਿਭਾਗ ਨਾਲ ਮਿਲ ਕੇ ਅੱਜ ਇੱਥੇ ਪ੍ਰੇਮ ਨਗਰ ਵਿਖੇ ਚੌਥਾ ਟੀਕਾਕਰਨ (ਵੈਕਸੀਨੇਸ਼ਨ) ਕੈਂਪ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਸਿਵਲ ਹਸਪਤਾਲ ਤੋਂ ਆਈ ਟੀਮ ਵਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ...

ਪੂਰੀ ਖ਼ਬਰ »

ਚੇਅਰਮੈਨ ਗਿੱਲ ਅਤੇ ਪ੍ਰਧਾਨ ਬਿੱਟੂ ਮਿੱਤਲ ਨੇ ਪਿੰਡ ਥਰਾਜ ਵਿਖੇ ਸ਼ੁਰੂ ਕਰਵਾਈ ਕਣਕ ਦੀ ਸਰਕਾਰੀ ਖ਼ਰੀਦ

ਠੱਠੀ ਭਾਈ, 14 ਅਪ੍ਰੈਲ (ਜਗਰੂਪ ਸਿੰਘ ਮਠਾੜੂ)-ਪਿੰਡ ਥਰਾਜ ਵਿਖੇ ਪਨਸਪ ਇੰਸਪੈਕਟਰ ਨੀਰਜ ਅਤੇ ਮਾਰਕਫੈੱਡ ਇੰਸਪੈਕਟਰ ਗੁਰਚਰਨ ਸਿੰਘ ਦੀ ਹਾਜ਼ਰੀ ਵਿਚ ਕਿਸਾਨ ਗੁਰਜੰਟ ਸਿੰਘ ਦੀ ਕਣਕ ਦੀ ਢੇਰੀ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਂਦਿਆਂ ਮਾਰਕੀਟ ਕਮੇਟੀ ਬਾਘਾ ...

ਪੂਰੀ ਖ਼ਬਰ »

ਖੇਤੀ ਮਾਹਿਰਾਂ ਨੇ ਕਿਸਾਨਾਂ ਨੂੰ ਤੂੜੀ ਬਣਾਉਣ ਦਾ ਕੰਮ 20 ਤੱਕ ਮੁਲਤਵੀ ਕਰਨ ਦੀ ਕੀਤੀ ਅਪੀਲ

ਬਾਘਾ ਪੁਰਾਣਾ, 14 ਅਪ੍ਰੈਲ (ਬਲਰਾਜ ਸਿੰਗਲਾ)-ਮੌਜੂਦਾ ਸਮੇਂ 'ਚ ਜ਼ਿਲ੍ਹੇ ਭਰ ਵਿਚ ਕਣਕ ਦੀ ਫ਼ਸਲ ਦੀ ਕਟਾਈ ਦਾ ਕੰਮ ਪੂਰੇ ਜੋਬਨ 'ਤੇ ਹੈ ਅਤੇ ਕਈ ਕਿਸਾਨਾਂ ਵਲੋਂ ਕਣਕ ਦੀ ਕਟਾਈ ਤੋਂ ਤੁਰੰਤ ਬਾਅਦ ਹੀ ਖੇਤਾਂ ਵਿਚ ਤੂੜੀ ਬਣਾਉਣ ਵਾਲੀਆਂ ਮਸ਼ੀਨਾਂ ਚਲਾ ਦਿੱਤੀਆਂ ...

ਪੂਰੀ ਖ਼ਬਰ »

ਅਨਾਜ ਮੰਡੀ ਬੱਧਨੀ ਕਲਾਂ 'ਚ ਕਣਕ ਦੀ ਖ਼ਰੀਦ ਦਾ ਰਸਮੀ ਉਦਘਾਟਨ

ਬੱਧਨੀ ਕਲਾਂ, 14 ਅਪ੍ਰੈਲ (ਸੰਜੀਵ ਕੋਛੜ)-ਸਥਾਨਕ ਅਨਾਜ ਮੰਡੀ 'ਚ ਮਾਰਕੀਟ ਕਮੇਟੀ ਬੱਧਨੀ ਕਲਾਂ ਦੇ ਸਕੱਤਰ ਪ੍ਰਭਲੀਨ ਸਿੰਘ ਚੀਮਾ ਦੀ ਅਗਵਾਈ 'ਚ ਚੇਅਰਮੈਨ ਲਖਵੀਰ ਸਿੰਘ ਸਿੱਧੂ ਦੌਧਰ ਵਲੋਂ ਕਣਕ ਦੀ ਖ਼ਰੀਦ ਦਾ ਰਸਮੀ ਉਦਘਾਟਨ ਕੀਤਾ ਗਿਆ | ਇਸ ਸਮੇਂ ਪਨਸਪ ਦੇ ਖ਼ਰੀਦ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਬੀਬੀ ਖੰਬੇ ਨੇ ਹਲਕਾ ਨਿਹਾਲ ਸਿੰਘ ਵਾਲਾ 'ਚ ਕੀਤੀਆਂ ਨਿਯੁਕਤੀਆਂ

ਮੋਗਾ, 14 ਅਪ੍ਰੈਲ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਵਿਚ ਇਸਤਰੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ 'ਤੇ ਉਸ ਵਿਚ ਹੋਰ ਵਾਧੇ ਤਹਿਤ ਸ਼ੋ੍ਰਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਮਨਦੀਪ ਕੌਰ ਖੰਬੇ ਵਲੋਂ ਹਲਕਾ ...

ਪੂਰੀ ਖ਼ਬਰ »

ਵਿਧਾਇਕ ਡਾ. ਹਰਜੋਤ ਕਮਲ ਦੇ ਭਰਾ ਜਗਸੀਰ ਸੀਰਾ ਚਕਰ ਨੇ ਮੋਗਾ ਮੰਡੀ 'ਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ

ਮੋਗਾ, 14 ਅਪ੍ਰੈਲ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਮੋਗਾ ਮੰਡੀ ਵਿਖੇ ਵਿਧਾਇਕ ਡਾ. ਹਰਜੋਤ ਕਮਲ ਦੇ ਭਰਾ ਜਗਸੀਰ ਸੀਰਾ ਚਕਰ ਨੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ | ਇਸ ਮੌਕੇ ਚੇਅਰਮੈਨ ਰਜਿੰਦਰਪਾਲ ਸਿੰਘ ਗਿੱਲ ਸਿੰਘਾਂਵਾਲਾ, ਚੇਅਰਮੈਨ ਦੀਸ਼ਾ ਬਰਾੜ, ਸੰਦੀਪ ਸਿੰਘ ...

ਪੂਰੀ ਖ਼ਬਰ »

ਪੰਜਾਬ ਸਰਕਾਰ ਬਾਬਾ ਸਾਹਿਬ ਦੀ ਸੋਚ ਦਾ ਸੂਬਾ ਸਿਰਜਣ ਲਈ ਯਤਨਸ਼ੀਲ-ਡਾਕਟਰ ਕਮਲ

ਮੋਗਾ, 14 ਅਪ੍ਰੈਲ (ਪ.ਪ. ਰਾਹੀਂ)-ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦੇ 130ਵੇਂ ਜਨਮ ਦਿਨ ਸਬੰਧੀ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਰਾਜ ਪੱਧਰੀ ਵਰਚੂਅਲ ਸਮਾਗਮ ਕਰਵਾਇਆ ਗਿਆ¢ ਇਸ ਸਬੰਧੀ ...

ਪੂਰੀ ਖ਼ਬਰ »

ਬਾਬਾ ਸਾਹਿਬ ਸੰਵਿਧਾਨ ਦੇ ਨਿਰਮਾਤਾ ਦੇ ਨਾਲ-ਨਾਲ ਸਮਾਜ ਸੁਧਾਰਕ ਵੀ ਸਨ-ਡਾ. ਮਾਲਤੀ ਥਾਪਰ

ਮੋਗਾ, 14 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਨ 'ਤੇ ਉਨ੍ਹਾਂ ਤਸਵੀਰ 'ਤੇ ਸ਼ਰਧਾ ਦੇ ਫੁੱਲ ਅਰਪਿਤ ਕਰਨ ਤੋਂ ਬਾਅਦ ਆਪਣੇ ਸੰਬੋਧਨ ਵਿਚ ਡਾ. ਮਾਲਤੀ ਥਾਪਰ ਸਾਬਕਾ ਮੰਤਰੀ ਪੰਜਾਬ ਨੇ ਕਿਹਾ ਕਿ ਡਾ. ਅੰਬੇਡਕਰ ਇਕੱਲੇ ਭਾਰਤੀ ...

ਪੂਰੀ ਖ਼ਬਰ »

ਬੀਬੀ ਹਰਦੀਪ ਕੌਰ ਨੇ ਪਤੀ ਦੀ ਯਾਦ 'ਚ ਗੁਰਦੁਆਰਾ ਸਾਹਿਬ ਨੂੰ ਬੋਲੈਰੋ ਕੈਂਪਰ ਗੱਡੀ ਕੀਤੀ ਭੇਟ

ਮੋਗਾ, 13 ਅਪ੍ਰੈਲ (ਸੁਰਿੰਦਰਪਾਲ ਸਿੰਘ)-ਗੁਰੂ ਘਰ ਵਿਚ ਅਥਾਹ ਵਿਸ਼ਵਾਸ ਤੇ ਸ਼ਰਧਾ ਭਾਵਨਾ ਰੱਖਣ ਵਾਲੀ ਬੀਬੀ ਹਰਦੀਪ ਕੌਰ ਧਾਲੀਵਾਲ ਤਲਵੰਡੀ ਭੰਗੇਰੀਆਂ ਵਲੋਂ ਆਪਣੇ ਪਤੀ ਸਵ: ਦਰਸ਼ਨ ਸਿੰਘ ਧਾਲੀਵਾਲ ਦੀ ਯਾਦ ਵਿਚ ਪਿੰਡ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਪ੍ਰਕਾਸ਼ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਹੋਈ

ਮੋਗਾ, 12 ਅਪ੍ਰੈਲ (ਜਸਪਾਲ ਸਿੰਘ ਬੱਬੀ)-ਟਾਊਨ ਹਾਲ ਮੋਗਾ ਵਿਖੇ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪੰਜਾਬ ਸਰਕਾਰ ਵਲੋਂ 6ਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਰਿਲੀਜ਼ ਅਜੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਬੀਬੀ ਭਾਗੀਕੇ ਨੇ ਵਿਕਾਸ ਕਾਰਜਾਂ ਦਾ ਸ਼ੁਰੂਆਤ ਕਰਵਾਈ

ਸਮਾਧ ਭਾਈ, ਨਿਹਾਲ ਸਿੰਘ ਵਾਲਾ, 13 ਅਪ੍ਰੈਲ (ਮਾਣੂੰਕੇ, ਟਿਵਾਣਾ)-ਪਿੰਡ ਬੁਰਜ ਦੁੱਨਾ ਵਿਖੇ ਸਾਬਕਾ ਵਿਧਾਇਕਾ ਬੀਬੀ ਰਾਜਵਿੰਦਰ ਕੌਰ ਭਾਗੀਕੇ ਵਲੋਂ ਵਿਕਾਸ ਕਾਰਜਾਂ ਤਹਿਤ ਨੀਂਹ ਪੱਥਰ ਰੱਖਿਆ ਗਿਆ¢ ਇਸ ਮੌਕੇ ਬੀਬੀ ਭਾਗੀਕੇ ਨੇ ਦੱਸਿਆ ਕਿ ਕੈਪਟਨ ਸਰਕਾਰ ਪਿੰਡਾਂ ...

ਪੂਰੀ ਖ਼ਬਰ »

ਵਿਸਾਖੀ ਦਾ ਦਿਨ ਨੌਜਵਾਨ ਪੀੜ੍ਹੀ ਨੂੰ ਨਵੀਂ ਸੇਧ ਦਿੰਦਾ ਹੈ-ਬਾਬਾ ਗੁਰਦੀਪ ਸਿੰਘ

ਬਾਘਾ ਪੁਰਾਣਾ, 13 ਅਪ੍ਰੈਲ (ਬਲਰਾਜ ਸਿੰਗਲਾ)-ਮਾਲਵੇ ਦੇ ਪ੍ਰਸਿੱਧ ਇਤਿਹਾਸਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ (ਤਪ ਅਸਥਾਨ ਸੱਚ ਸੱਚ ਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ) ਚੰਦ ਪੁਰਾਣਾ ਵਿਖੇ ਵਿਸਾਖੀ ਦਾ ਦਿਹਾੜਾ ਸ਼ਰਧਾ ਨਾਲ ਮੁੱਖ ਸੇਵਾਦਾਰ ਸੰਤ ਬਾਬਾ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਵਲੋਂ ਕੋਰੋਨਾ ਟੀਕਾਕਰਨ ਕੈਂਪ ਲਗਾਇਆ

ਮੋਗਾ, 13 ਅਪ੍ਰੈਲ (ਅਸ਼ੋਕ ਬਾਂਸਲ)-ਮਾਰਕੀਟ ਕਮੇਟੀ ਮੋਗਾ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀ ਟੀਮ ਦੇ ਸਹਿਯੋਗ ਨਾਲ ਅੱਜ ਕੋਵਿਡ-19 ਟੀਕਾ ਕਰਨ ਦਾ ਕੈਂਪ ਲਗਾਇਆ ਗਿਆ ਜਿਸ ਵਿਚ ਮਾਰਕੀਟ ਕਮੇਟੀ ਦੇ ਚੇਅਰਮੈਨ ਰਜਿੰਦਰਪਾਲ ਸਿੰਘ ਗਿੱਲ ਸਿੰਘਾਂਵਾਲਾ ਅਤੇ ...

ਪੂਰੀ ਖ਼ਬਰ »

ਵਿਤ ਮੰਤਰੀ ਪੰਜਾਬ ਢੋਸ ਦੇ ਗ੍ਰਹਿ ਵਿਖੇ ਅਫ਼ਸੋਸ ਕਰਨ ਪੁੱਜੇ

ਧਰਮਕੋਟ, 14 ਅਪ੍ਰੈਲ (ਪਰਮਜੀਤ ਸਿੰਘ)- ਸਾਬਕਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਕੁਲਦੀਪ ਸਿੰਘ ਢੋਸ ਜੋ ਕਿ ਬੀਤੇ ਦਿਨ ਇਸ ਸੰਸਕਾਰ ਨੂੰ ਅਲਵਿਦਾ ਕਹਿ ਗਏ ਸਨ, ਦੇ ਬੇਟੇ ਦਵਿੰਦਰ ਸਿੰਘ ਲਾਡੀ ਢੋਸ ਨਾਲ ਅੱਜ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ...

ਪੂਰੀ ਖ਼ਬਰ »

ਉਪ ਚੇਅਰਮੈਨ ਜਗਦੀਪ ਸਿੰਘ ਸ਼ੀਰਾ ਨਾਲ ਕੀਤਾ ਦੁੱਖ ਸਾਂਝਾ

ਮੋਗਾ, 14 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮਾਰਕੀਟ ਕਮੇਟੀ ਮੋਗਾ ਦੇ ਉਪ ਚੇਅਰਮੈਨ ਸੀਨੀਅਰ ਕਾਂਗਰਸੀ ਆਗੂ ਜਗਦੀਪ ਸਿੰਘ ਸ਼ੀਰਾ ਦੇ ਛੋਟੇ ਭਰਾ ਜਗਮੀਤ ਸਿੰਘ ਉਰਫ਼ ਮੇਜਰ ਬਾਬਾ ਲੰਢੇਕੇ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਪਰਿਵਾਰਕ ਮੈਂਬਰਾਂ ਨਾਲ ਡਾ. ਹਰਜੋਤ ...

ਪੂਰੀ ਖ਼ਬਰ »

ਸ੍ਰੀ ਰਮਾਇਣ ਪ੍ਰਚਾਰ ਮੰਡਲ ਵਲੋਂ ਲੋਕਾਂ ਨੂੰ ਤੁਲਸੀ ਦੇ ਪੌਦੇ ਵੰਡੇ

ਮੋਗਾ, 14 ਅਪ੍ਰੈਲ (ਅਸ਼ੋਕ ਬਾਂਸਲ)-ਸ੍ਰੀ ਰਮਾਇਣ ਪ੍ਰਚਾਰ ਮੰਡਲ ਮੋਗਾ ਵਲੋਂ ਦੇਸੀ ਨਵਾਂ ਸਾਲ ਚੜ੍ਹਨ 'ਤੇ ਭਾਰਤ ਮਾਤਾ ਮੰਦਰ ਦੇ ਅੱਗੇ ਤੁਲਸੀ ਦੇ ਪੌਦੇ ਘਰਾਂ ਵਿਚ ਲਗਾਉਣ ਲਈ ਵੰਡੇ | ਇਸ ਮੌਕੇ ਮੰਡਲ ਦੇ ਪ੍ਰਧਾਨ ਓ.ਪੀ. ਕੁਮਾਰ ਨੇ ਦੱਸਿਆ ਕਿ ਅੱਜ ਮੰਡਲ ਵਲੋਂ 200 ਤੁਲਸੀ ...

ਪੂਰੀ ਖ਼ਬਰ »

ਅੱਗ ਲੱਗਣ ਨਾਲ 2 ਏਕੜ ਕਣਕ ਸੜੀ

ਠੱਠੀ ਭਾਈ, 14 ਅਪ੍ਰੈਲ (ਜਗਰੂਪ ਸਿੰਘ ਮਠਾੜੂ)- ਨੇੜਲੇ ਪਿੰਡ ਸੁਖਾਨੰਦ ਵਿਖੇ ਦੁਪਹਿਰ ਦੇ ਸਮੇਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਨਜ਼ਦੀਕ ਲੱਗੀ ਅੱਗ ਕਾਰਨ ਲਗ-ਪਗ ਦੋ ਏਕੜ ਤੋਂ ਉੱਪਰ ਖੜ੍ਹੀ ਕਣਕ ਦੀ ਫ਼ਸਲ ਸੜ ਕੇ ਸਵਾਹ ਹੋ ਗਈ | ਸਰਪੰਚ ਲਖਵੀਰ ਸਿੰਘ ਅਤੇ ਪਿੰਡ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX