ਤਾਜਾ ਖ਼ਬਰਾਂ


ਅੰਮ੍ਰਿਤਸਰ 'ਚ ਕੋਰੋਨਾ ਦੇ 9 ਨਵੇਂ ਮਾਮਲੇ ਆਏ ਸਾਹਮਣੇ, 1 ਮਰੀਜ਼ ਨੇ ਤੋੜਿਆ ਦਮ
. . .  13 minutes ago
ਅੰਮ੍ਰਿਤਸਰ, 23 ਜੂਨ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 9 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ...
ਮਹਿਲਾ ਦੇ ਕਤਲ ਦੀ ਗੁੱਥੀ ਸੁਲਝੀ, ਨੌਕਰਾਣੀ ਦੀ ਭੈਣ ਨਿਕਲੀ ਕਾਤਲ
. . .  20 minutes ago
ਅੰਮ੍ਰਿਤਸਰ, 23 ਜੂਨ (ਗਗਨਦੀਪ ਸ਼ਰਮਾ) - ਗੁਰੂ ਨਾਨਕ ਵਾੜਾ ਇਲਾਕੇ 'ਚ ਮਹਿਲਾ ਦੇ ਅੰਨੇ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਗਿਆ ਹੈ...
ਐਨ.ਪੀ.ਏ. 'ਚ ਕਟੌਤੀ ਕਰਨ ਦੇ ਵਿਰੋਧ 'ਚ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਕੀਤੀ ਰੋਸ ਰੈਲੀ
. . .  27 minutes ago
ਹੁਸ਼ਿਆਰਪੁਰ, 23 ਜੂਨ (ਬਲਜਿੰਦਰਪਾਲ ਸਿੰਘ) - ਜੁਆਇੰਟ ਪੰਜਾਬ ਗੌਰਮਿੰਟ ਡਾਕਟਰਜ਼ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ 'ਤੇ ਅੱਜ ਪੀ.ਸੀ.ਐਮ.ਐੱਸ. ਸਪੈਸ਼ਲਿਸਟ ਡਾਕਟਰਜ਼...
ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਖੋਲਿਆ ਮੋਰਚਾ ,ਮਾਮਲਾ ਨੌਜਵਾਨ ਖ਼ੁਦਕੁਸ਼ੀ ਦੇ ਦੋਸ਼ੀਆਂ ਨੂੰ ਨਾ ਫੜਨ ਦਾ
. . .  36 minutes ago
ਮਾਛੀਵਾੜਾ ਸਾਹਿਬ, 23 ਜੂਨ (ਮਨੋਜ ਕੁਮਾਰ) - ਅੱਜ ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਸਰਹਿੰਦ ਨਹਿਰ ਲਾਗੇ ਗੜੀ ਪੁਲ ਕੋਲ ਚੱਕਾ ਜਾਮ ਕਰਦਿਆਂ ਇਨਸਾਫ਼ ਦੀ ਗੁਹਾਰ ਲਗਾਈ...
ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਯੂ.ਕੇ. ਹਾਈ ਕੋਰਟ ਵਲੋਂ ਝਟਕਾ
. . .  55 minutes ago
ਨਵੀਂ ਦਿੱਲੀ, 22 ਜੁਨ - ਯੂ.ਕੇ. ਹਾਈ ਕੋਰਟ ਨੇ ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਵਲੋਂ ਭਾਰਤ ਹਵਾਲਗੀ ਵਿਰੁੱਧ ਅਪੀਲ ਕਰਨ...
ਪਾਵਰ ਪਲਾਂਟ ਦੇ ਪਰਾਲੀ ਦੇ ਭੰਡਾਰ ਨੂੰ ਲੱਗੀ ਅੱਗ
. . .  about 1 hour ago
ਤਲਵੰਡੀ ਭਾਈ, 23 ਜੂਨ,(ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਫ਼ਿਰੋਜ਼ਪੁਰ ਰੋਡ 'ਤੇ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਸਥਿਤ ਸੁਖਬੀਰ ਐਗਰੋ ਪਾਵਰ ਪਲਾਂਟ ਵਲੋਂ ...
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
. . .  about 1 hour ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਮਹਿਲ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਰਣਜੀਤ...
ਡਾ. ਸੁਖਬੀਰ ਕੌਰ ਮਾਹਲ ਬਣੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ ਆਨਰੇਰੀ ਡਾਇਰੈਕਟਰ
. . .  about 1 hour ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਭਾਈ ਵੀਰ ਸਿੰਘ ਨਿਵਾਸ ਅਸਥਾਨ ਦੀਆਂ ਅਕਾਦਮਿਕ ਅਤੇ ਪ੍ਰਬੰਧਕੀ ਗਤੀਵਿਧੀਆਂ ਲਈ ਸੁਖਬੀਰ ਕੌਰ ਮਾਹਲ ਨੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ...
ਜੈਪਾਲ ਭੁੱਲਰ ਦਾ ਹੋਇਆ ਸਸਕਾਰ, ਛੋਟੇ ਭਰਾ ਨੇ ਦਿਖਾਈ ਚਿਖਾ ਨੂੰ ਅਗਨੀ
. . .  about 2 hours ago
ਫ਼ਿਰੋਜ਼ਪੁਰ, 23 ਜੂਨ (ਗੁਰਿੰਦਰ ਸਿੰਘ) - ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ 'ਤੇ ਬੀਤੇ ਕੱਲ੍ਹ ਪੀ.ਜੀ.ਆਈ. ਚੰਡੀਗੜ੍ਹ ਤੋਂ ਦੁਬਾਰਾ ਪੋਸਟ ਮਾਰਟਮ ਹੋਣ ਤੋਂ ਬਾਅਦ ਗੈਂਗਸਟਰ ਜੈਪਾਲ ਭੁੱਲਰ ਦਾ ਅੱਜ ਬਾਅਦ ਦੁਪਹਿਰ ਫ਼ਿਰੋਜ਼ਪੁਰ ਸ਼ਹਿਰ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਬਠਿੰਡਾ...
ਸਾਂਝੇ ਦੂਰਸੰਚਾਰ ਸਰੋਤ ਵਾਲਾ ਇਕ ਬੀ.ਪੀ.ਓ. ਸੈਂਟਰ ਹੁਣ ਵਿਸ਼ਵ ਭਰ ਵਿਚ ਗਾਹਕਾਂ ਨੂੰ ਦਵੇਗਾ ਸੇਵਾ
. . .  about 1 hour ago
ਨਵੀਂ ਦਿੱਲੀ, 23 ਜੂਨ - ਸੰਚਾਰ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਘਰੇਲੂ ਅਤੇ ਅੰਤਰਰਾਸ਼ਟਰੀ ਓ.ਐਸ.ਪੀ. (ਹੋਰ ਸੇਵਾ ਪ੍ਰਦਾਤਾ) ਵਿਚਕਾਰ ਅੰਤਰ ਨੂੰ...
ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਰੱਦ
. . .  about 2 hours ago
ਪਠਾਨਕੋਟ, 23 ਜੂਨ (ਸੰਧੂ ) - ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਸਰਦਾਰ ਭੁਪਿੰਦਰ ਸਿੰਘ ਸੱਚਰ ਅਤੇ ਜਸਵਿੰਦਰ ਸਿੰਘ ਨੇ ਕਿਹਾ...
ਝੋਨੇ ਲਈ ਅੱਠ ਘੰਟੇ ਨਿਰਵਿਘਨ ਸਪਲਾਈ ਨਾ ਮਿਲਣ ਕਾਰਨ ਹਲਵਾਰਾ ਦੇ ਕਿਸਾਨਾਂ ਨੇ 66 ਕੇ ਵੀ ਸਬ ਸਟੇਸ਼ਨ ਸੁਧਾਰ ਉਪ ਮੰਡਲ ਦਾ ਕੀਤਾ ਘਿਰਾਓ
. . .  about 2 hours ago
ਗੁਰੂਸਰ ਸੁਧਾਰ, (ਲੁਧਿਆਣਾ) 23 ਜੂਨ (ਬਲਵਿੰਦਰ ਸਿੰਘ ਧਾਲੀਵਾਲ) - ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਗੁਰਪ੍ਰੀਤ ਸਿੰਘ ਹਲਵਾਰਾ, ਪ੍ਰਧਾਨ ਜਤਿੰਦਰ ਸਿੰਘ ਜੋਤੀ ...
ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਦਾ ਰੋਸ ਮਾਰਚ, ਪੁਲਿਸ ਨੇ ਰੋਕਿਆ
. . .  about 3 hours ago
ਪਟਿਆਲਾ, 23 ਜੂਨ (ਧਰਮਿੰਦਰ ਸਿੰਘ ਸਿੱਧੂ) - ਐੱਨ.ਐੱਸ. ਕਯੂ. ਐੱਫ. ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਵਲੋਂ 22 ਜੂਨ ਦੀ ਮੀਟਿੰਗ ਬੇਸਿੱਟਾ ਨਿਕਲਣ...
ਬੀ. ਡੀ. ਪੀ. ਓ. ਗੁਰੂਹਰਸਹਾਏ ਦੇ ਸਾਰੇ ਕਰਮਚਾਰੀ ਕਲਮ ਛੋੜ ਹੜਤਾਲ 'ਤੇ
. . .  about 3 hours ago
ਗੁਰੂ ਹਰ ਸਹਾਏ, 23 ਜੂਨ (ਹਰਚਰਨ ਸਿੰਘ ਸੰਧੂ) - ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ 'ਚ ਸੋਧ ਦੀ ਮੰਗ ਨੂੰ ਲੈ ਕੇ ਮੁਲਾਜ਼ਮ ਜਥੇਬੰਦੀਆਂ ਦੇ ਸਦੇ ਅਨੁਸਾਰ...
ਫ਼ਤਹਿਜੰਗ ਸਿੰਘ ਬਾਜਵਾ ਦੇ ਬੇਟੇ ਨੇ ਸਰਕਾਰੀ ਨੌਕਰੀ ਲੈਣ ਤੋਂ ਕੀਤਾ ਇਨਕਾਰ - ਰਾਵਤ
. . .  about 3 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਕਿਹਾ ਹੈ ਕਿ ਪੰਜਾਬ ਦੇ ਕਾਦੀਆਂ ਤੋਂ...
ਲਾਹੌਰ 'ਚ ਹੋਏ ਬੰਬ ਧਮਾਕਾ 'ਚ ਇੱਕ ਦੀ ਮੌਤ, 16 ਜ਼ਖ਼ਮੀ
. . .  about 3 hours ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਪਾਕਿਸਤਾਨ ਦੇ ਲਾਹੌਰ ਸ਼ਹਿਰ ਦੀ ਆਬਾਦੀ ਜੌਹਰ ਟਾਊਨ ਵਿਖੇ ਅੱਜ ਸਵੇਰੇ ਇਕ ਜ਼ੋਰਦਾਰ ਬੰਬ ਧਮਾਕਾ ਹੋਇਆ...
ਕੈਪਟਨ ਅਮਰਿੰਦਰ ਸਿੰਘ ਨੂੰ ਵਾਅਦੇ ਪੂਰੇ ਕਰਨ ਲਈ ਹਾਈਕਮਾਨ ਨੇ ਦਿੱਤਾ ਅੰਤਿਮ ਸਮਾਂ (ਡੈੱਡਲਾਈਨ) - ਰਾਵਤ
. . .  about 4 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਇੰਚਾਰਜ ਹਰੀਸ਼ ਰਾਵਤ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ ਖ਼ਤਮ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ...
ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ 'ਤੇ ਕਿਸਾਨਾਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਕੀਤਾ ਜਾਮ, ਗਰਿੱਡ ਘੇਰਿਆ
. . .  about 4 hours ago
ਫੁੱਲਾਂਵਾਲ, 23 ਜੂਨ (ਮਨਜੀਤ ਸਿੰਘ ਦੁੱਗਰੀ) - ਝੋਨੇ ਦੀ ਬਿਜਾਈ ਲਈ ਸਰਕਾਰ ਵਲੋਂ ਨਿਰਧਾਰਿਤ ਕੀਤੀ 8 ਘੰਟੇ ਬਿਜਲੀ ਦੀ ਸਪਲਾਈ ਨਾ ਮਿਲਣ 'ਤੇ ਸ਼ਹੀਦ ਕਰਤਾਰ...
ਪੈਸਿਆਂ ਦੇ ਲੈਣ ਦੇਣ ਬਦਲੇ ਗੋਸਲਾਂ 'ਚ ਤਿੰਨ ਵਿਅਕਤੀ ਟੈਂਕੀ 'ਤੇ ਚੜ੍ਹੇ
. . .  about 5 hours ago
ਮਲੌਦ (ਲੁਧਿਆਣਾ), 23 ਜੂਨ (ਨਿਜ਼ਾਮਪੁਰ/ਚਾਪੜਾ) - ਮਲੌਦ ਲਾਗਲੇ ਪਿੰਡ ਗੋਸਲਾਂ ਵਿਖੇ ਪੀੜਤ ਵਿਅਕਤੀਆਂ ਦੇ ਪਿਤਾ ...
2022 ਵਿਚ ਕਾਂਗਰਸ ਇਕੱਠੀ ਹੋ ਕੇ ਚੋਣ ਲੜੇ - ਸੁਨੀਲ ਜਾਖੜ
. . .  about 5 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਕੇ ਬਾਹਰ ਆਏ ਜਿਸ ਦੌਰਾਨ...
ਪੰਜਾਬ ਵਿਚ ਚਲ ਰਹੇ ਕਾਂਗਰਸ ਦੇ ਸਿਆਸੀ ਕਲੇਸ਼ ਨੂੰ ਸੁਲਝਾਉਣ ਲਈ ਮੀਟਿੰਗਾਂ ਦਾ ਦੌਰ ਜਾਰੀ
. . .  about 5 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦਿੱਲੀ ਵਿਚ ...
ਬਿਜਲੀ ਸਪਲਾਈ ਪੂਰੀ ਨਾ ਮਿਲਣ 'ਤੇ ਕਿਸਾਨਾਂ ਕੀਤਾ ਫ਼ਿਰੋਜ਼ਪੁਰ - ਜ਼ੀਰਾ ਮੁੱਖ ਮਾਰਗ ਜਾਮ
. . .  about 5 hours ago
ਖੋਸਾ ਦਲ ਸਿੰਘ, 23 ਜੂਨ (ਮਨਪ੍ਰੀਤ ਸਿੰਘ ਸੰਧੂ) - ਕਿਸਾਨਾਂ ਵਲੋਂ ਝੋਨੇ ਦੀ ਲਵਾਈ ਜੋਰਾ 'ਤੇ ਜਾਰੀ ਹੈ, ਪਰ ਕਿਸਾਨਾਂ ਨੂੰ ਮੋਟਰਾਂ ਲਈ ਪੂਰੀ ਬਿਜਲੀ ਸਪਲਾਈ ਨਹੀਂ ਮਿਲ ...
ਕੋਟ ਈਸੇ ਖਾਂ 'ਚ ਕਿਸਾਨਾਂ ਨੇ ਮੇਨ ਸੜਕ ਕੀਤੀ ਜਾਮ
. . .  about 5 hours ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਝੋਨੇ ਦੀ ਲੁਆਈ ਦੇ ਚੱਲਦਿਆਂ ਮੋਟਰਾਂ 'ਤੇ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ ਕਰ ਕੇ ਜ਼ਿਲ੍ਹਾ ...
ਇਕ ਹਫ਼ਤੇ ਵਿਚ ਸਾਰਾ ਮਾਮਲਾ ਹੱਲ ਹੋ ਜਾਵੇਗਾ - ਬਾਜਵਾ
. . .  about 5 hours ago
ਨਵੀਂ ਦਿੱਲੀ, 23 ਜੂਨ - ਰਾਹੁਲ ਗਾਂਧੀ ਦੇ ਘਰ ਪ੍ਰਤਾਪ ਸਿੰਘ ਬਾਜਵਾ ਉਨ੍ਹਾਂ ਨੂੰ ਮਿਲਣ ਲਈ ਪਹੁੰਚੇ ਹੋਏ ਸਨ । ਮੀਡੀਆ ਨਾਲ ਗੱਲਬਾਤ ਕਰਦੇ ਹੋਏ, ...
ਗੁਰੂ ਹਰ ਸਹਾਏ : ਤਿੰਨ ਦਿਨਾਂ ਤੋਂ ਬਿਜਲੀ ਬੰਦ ਹੋਣ ਦੇ ਚਲਦੇ ਕਿਸਾਨਾਂ ਲਾਇਆ ਫ਼ਿਰੋਜ਼ਪੁਰ - ਫ਼ਾਜ਼ਿਲਕਾ ਜੀ.ਟੀ. ਰੋਡ 'ਤੇ ਧਰਨਾ
. . .  about 6 hours ago
ਗੁਰੂ ਹਰ ਸਹਾਏ, 23 ਜੂਨ (ਹਰਚਰਨ ਸਿੰਘ ਸੰਧੂ) - ਝੋਨੇ ਦੇ ਸੀਜ਼ਨ ਦੌਰਾਨ ਪਿਛਲੇ ਤਿੰਨ ਦਿਨਾਂ ਤੋਂ ਖੇਤੀ ਸੈਕਟਰ ਲਈ ਥ੍ਰੀ ਫੇਸ ਬਿਜਲੀ ਨਾ ਮਿਲਣ ਕਾਰਨ ਵੱਖ - ਵੱਖ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ 'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ

ਬਰਨਾਲਾ

ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਨੂੰ ਜਨਮ ਦਿਨ ਮੌਕੇ ਸ਼ਰਧਾ ਦੇ ਫੁੱਲ ਭੇਟ

ਬਰਨਾਲਾ, 14 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ 130ਵੇਂ ਜਨਮ ਦਿਹਾੜੇ ਮੌਕੇ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਰਾਜ ਪੱਧਰੀ ਵਰਚੁਅਲ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕੀਤਾ ਗਿਆ, ਜਿਸ ਵਿਚ ਡਿਪਟੀ ਕਮਿਸ਼ਨਰ ਸ: ਤੇਜ ਪ੍ਰਤਾਪ ਸਿੰਘ ਫੂਲਕਾ ਹਾਜ਼ਰ ਰਹੇ | ਡਿਪਟੀ ਕਮਿਸ਼ਨਰ ਵਲੋਂ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਦਕਰ ਦੇ ਬੁੱਤ 'ਤੇ ਫੁੱਲ ਮਾਲਾਵਾਂ ਭੇਟ ਕਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ ਤੇ ਕਿਹਾ ਕਿ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਦਾ ਜੀਵਨ ਸਾਡੇ ਸਭ ਲਈ ਰਾਹ ਦਸੇਰਾ ਹੈ | ਜ਼ਿਲ੍ਹਾ ਪ੍ਰਸ਼ਾਸਨ ਦਲਿਤ ਵਰਗ ਦੇ ਲੋਕਾਂ ਦੀ ਭਲਾਈ ਲਈ ਹਮੇਸ਼ਾ ਯਤਨਸ਼ੀਲ ਹੈ | ਇਸ ਮੌਕੇ ਐਸ.ਡੀ.ਐਮ. ਵਰਜੀਤ ਵਾਲੀਆ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਭਿਸ਼ੇਕ ਸਿੰਗਲਾ ਅਤੇ ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਅਫ਼ਸਰ ਕੰਵਲਜੀਤ ਰਾਜੂ ਤੇ ਹੋਰ ਹਾਜ਼ਰ ਸਨ |
ਹੰਡਿਆਇਆ, (ਗੁਰਜੀਤ ਸਿੰਘ ਖੱੁਡੀ)-ਪਿੰਡ ਖੱੁਡੀ ਖ਼ੁਰਦ ਦੇ ਭਗਤ ਰਵਿਦਾਸ ਭਵਨ ਵਿਖੇ ਡਾ: ਭੀਮ ਰਾਓ ਅੰਬੇਦਕਰ ਦਾ ਜਨਮ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਭੋਲਾ ਸਿੰਘ ਗੁਰੂ, ਰਾਮ ਪਿਆਰਾ ਸਿੰਘ, ਗੁਰਵਿੰਦਰਪਾਲ ਸਿੰਘ ਨੇ ਕਿਹਾ ਕਿ ਸੰਵਿਧਾਨ ਦੇ ਰਾਖੇ ਗਰੱੁਪ ਦੇ ਮੁੱਖ ਪ੍ਰਬੰਧਕ ਗੁਰਜੀਤ ਸਿੰਘ ਖੱੁਡੀ, ਚੰਚਲ ਸਿੰਘ ਬਰਨਾਲਾ, ਬਲਜੀਤ ਸਿੰਘ ਕਾਲੇਕੇ, ਨਿਰਮਲ ਸਿੰਘ ਪੰਡੋਰੀ, ਧੰਨਾ ਸਿੰਘ ਪੱਖੋਂ ਅਤੇ ਆਤਮਾ ਸਿੰਘ ਮਹਿਲ ਖ਼ੁਰਦ ਦੀ ਅਗਵਾਈ ਵਿਚ ਡਾ: ਰਾਓ ਦਾ ਜਨਮ ਦਿਨ ਵੱਖ-ਵੱਖ ਪਿੰਡਾਂ ਵਿਚ ਮਨਾਇਆ ਗਿਆ | ਇਸ ਮੌਕੇ ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਗੁਰਤੇਜ ਸਿੰਘ, ਬਲਵਿੰਦਰ ਸਿੰਘ, ਲਾਡੀ ਸਿੰਘ, ਗੁਰਸੇਵਕ ਸਿੰਘ, ਅਮਰਜੀਤ ਸਿੰਘ, ਨਰਿੰਦਰ ਸਿੰਘ ਆਦਿ ਹਾਜ਼ਰ ਸਨ |
ਹੰਡਿਆਇਆ, (ਗੁਰਜੀਤ ਸਿੰਘ ਖੱੁਡੀ)-ਭਾਰਤ ਰਤਨ ਡਾ: ਭੀਮ ਰਾਓ ਅੰਬੇਡਕਰ ਦਾ 130ਵਾਂ ਜਨਮ ਦਿਨ ਹੰਡਿਆਇਆ ਦੇ ਭਗਤ ਰਵਿਦਾਸ ਗੁਰਦੁਆਰਾ ਸਾਹਿਬ ਵਿਖੇ ਮਨਾਇਆ ਗਿਆ | ਇਸ ਮੌਕੇ ਐਮ.ਸੀ. ਜਰਨੈਲ ਕੌਰ, ਜਸਵੀਰ ਸਿੰਘ ਗੁਰੂ, ਸੁਖਵਿੰਦਰ ਸਿੰਘ, ਹਾਕਮ ਸਿੰਘ, ਰਣਜੀਤ ਸਿੰਘ, ਨਾਇਬ ਸਿੰਘ, ਸਰਬਜੀਤ ਸਿੰਘ ਗੁਰੂ, ਸ਼ਿੰਦਰ ਸਿੰਘ ਆਦਿ ਨੇ ਡਾ: ਰਾਓ ਨੂੰ ਫੱੁਲ ਮਲਾਵਾਂ ਭੇਟ ਕੀਤੀਆਂ | ਇਸ ਮੌਕੇ ਸ੍ਰੀ ਗੁਰੂ ਰਵਿਦਾਸ ਟਰੱਸਟ ਹੰਡਿਆਇਆ ਦੇ ਪ੍ਰਧਾਨ ਨਾਇਬ ਸਿੰਘ, ਮੀਤ ਪ੍ਰਧਾਨ ਸੁਖਦੇਵ ਸਿੰਘ ਸੱੁਖੀ, ਗੁਰਦੀਪ ਸਿੰਘ ਗੋਰਾ, ਜਸਵੀਰ ਸਿੰਘ ਕਾਲਾ, ਰਾਜ ਸਿੰਘ, ਮਾਲਾ ਪੇਂਟਰ, ਰੇਸ਼ਮ ਸਿੰਘ ਆਦਿ ਹਾਜ਼ਰ ਸਨ |
ਹੰਡਿਆਇਆ, (ਗੁਰਜੀਤ ਸਿੰਘ ਖੱੁਡੀ)-ਪਿੰਡ ਖੱੁਡੀ ਕਲਾਂ ਵਿਖੇ ਡਾ: ਬੀ.ਆਰ. ਅੰਬੇਦਕਰ ਦਾ ਜਨਮ ਦਿਨ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਗੁਰਤੇਜ ਸਿੰਘ ਖੱੁਡੀ ਕਲਾਂ ਦੀ ਅਗਵਾਈ ਵਿਚ ਮਨਾਇਆ ਗਿਆ | ਇਸ ਮੌਕੇ ਯਾਦਵਿੰਦਰ ਸਿੰਘ ਬਾਜਵਾ, ਅਮਰ ਨਾਥ ਸਿੰਘ, ਸੁਖਵਿੰਦਰ ਸਿੰਘ, ਚੰਦ ਸਿੰਘ, ਮੋਹਨ ਸਿੰਘ, ਹਰਬੰਸ ਸਿੰਘ ਖ਼ਾਲਸਾ, ਸੁਦੇਸ਼ ਕੁਮਾਰ ਫ਼ੌਜੀ, ਸੁਖਦੇਵ ਸਿੰਘ ਨੰਬਰਦਾਰ, ਮੁਕੰਦ ਸਿੰਘ ਨੰਬਰਦਾਰ, ਜੀਤ ਸਿੰਘ, ਕਰਮ ਸਿੰਘ, ਸੋਨੀ ਸਿੰਘ, ਕਕਨ ਸਿੰਘ, ਜਰਨੈਲ ਸਿੰਘ, ਸਿਮਰਨਜੀਤ ਸਿੰਘ, ਮੱਖਣ ਸਿੰਘ ਆਦਿ ਸਮੇਤ ਪਿੰਡ ਵਾਸੀ ਹਾਜ਼ਰ ਸਨ |
ਹੰਡਿਆਇਆ, (ਗੁਰਜੀਤ ਸਿੰਘ ਖੱੁਡੀ)-ਪਿੰਡ ਧਨੌਲਾ ਖ਼ੁਰਦ ਦੀ ਗੁਰੂ ਰਵਿਦਾਸ ਧਰਮਸ਼ਾਲਾ ਵਿਖੇ ਵਿਖੇ ਡਾ: ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਪ੍ਰਧਾਨ ਮੇਲਾ ਸਿੰਘ, ਮੀਤ ਪ੍ਰਧਾਨ ਸੇਰ ਸਿੰਘ, ਗੁਰਜੀਤ ਸਿੰਘ ਤੇ ਹਰਬੰਸ ਸਿੰਘ ਦੀ ਅਗਵਾਈ ਵਿਚ ਮਨਾਇਆ ਗਿਆ | ਇਸ ਮੌਕੇ ਖ਼ਜ਼ਾਨਚੀ ਕ੍ਰਿਸ਼ਨ ਸਿੰਘ, ਮਾ: ਜਰਨੈਲ ਸਿੰਘ, ਨਾਜਮ ਸਿੰਘ, ਜਸਮੇਲ ਸਿੰਘ ਕਾਕਾ, ਜਸਵਿੰਦਰ ਸਿੰਘ ਕਾਕਾ, ਸੋਨੀ ਸਿੰਘ, ਪਰਮਜੀਤ ਸਿੰਘ, ਜਗਤਾਰ ਸਿੰਘ, ਬਿੱਕਰ ਸਿੰਘ ਆਦਿ ਸਮੇਤ ਡਾ: ਭੀਮ ਰਾਓ ਯੁਵਕ ਸੇਵਾਵਾਂ ਕਲੱਬ ਰਜਿ: ਦੇ ਅਹੁਦੇਦਾਰ ਬਾਬਾ ਰਾਮ ਸਿੰਘ, ਪ੍ਰਧਾਨ ਸਤਨਾਮ ਸਿੰਘ, ਮਹਿੰਦਰ ਸਿੰਘ ਸਾਬਕਾ ਪੰਚ, ਪਾਲ ਸਿੰਘ, ਨਾਇਬ ਸਿੰਘ, ਮੰਗਲ ਸਿੰਘ ਗੁਰਸੇਵਕ ਸਿੰਘ, ਜਗਰਾਜ ਸਿੰਘ, ਪ੍ਰਦੀਪ ਸਿੰਘ, ਸੁਖਰਾਜ ਸਿੰਘ ਕਾਲਾ, ਗੁਰਦੀਪ ਸਿੰਘ, ਲਖਵਿੰਦਰ ਸਿੰਘ ਲੱਖਾ ਆਦਿ ਹਾਜ਼ਰ ਸਨ |
ਤਪਾ ਮੰਡੀ, (ਵਿਜੇ ਸ਼ਰਮਾ)-ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਅੰਬੇਦਕਰ ਦਾ ਜਨਮ ਦਿਨ ਪਿੰਡ ਘੁੰਨਸ ਦੀ ਬਾਲਮੀਕ ਧਰਮਸ਼ਾਲਾ ਵਿਖੇ ਮਨਾਇਆ ਗਿਆ | ਇਸ ਮੌਕੇ ਗੁਰਪ੍ਰੀਤ ਸਿੰਘ, ਅਵਤਾਰ ਸਿੰਘ ਪੰਚ, ਮਨਪ੍ਰੀਤ ਸਿੰਘ, ਨਿਰਭੈ ਸਿੰਘ ਨੇ ਕਿਹਾ ਕਿ ਡਾ: ਰਾਓ ਨੇ ਸਾਨੂੰ ਸਿੱਖਿਆ ਦਾ ਅਧਿਕਾਰ ਲੈ ਕੇ ਦਿੱਤਾ | ਇਸ ਮੌਕੇ ਮਨਦੀਪ ਸਿੰਘ, ਸੁਖਜੀਤ ਸਿੰਘ, ਪਾਲਾ ਸਿੰਘ, ਕੁਲਦੀਪ ਸਿੰਘ, ਅਵਤਾਰ ਸਿੰਘ ਤਾਰੀ, ਕਾਲਾ ਸਿੰਘ ਆਦਿ ਹਾਜ਼ਰ ਸਨ |
ਮਹਿਲ ਕਲਾਂ, (ਅਵਤਾਰ ਸਿੰਘ ਅਣਖੀ)-ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਉ ਅੰਬੇਦਕਰ ਦਾ 130ਵਾਂ ਜਨਮ ਦਿਨ ਡਾ: ਭੀਮ ਰਾਉ ਅੰਬੇਡਕਰ ਫਾੳਾੂਡੇਸ਼ਨ ਦੇ ਸੂਬਾ ਪ੍ਰਧਾਨ ਰਿੰਕਾ ਕੁਤਬਾ ਬਾਹਮਣੀਆਂ ਦੀ ਅਗਵਾਈ 'ਚ ਮਨਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਹਲਕਾ ਇੰਚਾਰਜ ਬਰਨਾਲਾ ਕੁਲਵੰਤ ਸਿੰਘ ਕੀਤੂ ਨੇ ਕਿਹਾ ਕਿ ਡਾ: ਭੀਮ ਰਾਉ ਅੰਬੇਡਕਰ ਦੀ ਸਮਾਜ ਪ੍ਰਤੀ ਅਹਿਮ ਦੇਣ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ, ਉਨ੍ਹਾਂ ਨੇ ਹਜ਼ਾਰਾਂ ਸਾਲਾ ਤੋਂ ਦੱਬੇ ਕੁਚਲੇ ਲੋਕਾਂ ਨੂੰ ਉਨ੍ਹਾਂ ਦੇ ਹੱਕ ਦਿਵਾਏ | ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਤਰਨਜੀਤ ਸਿੰਘ ਦੁੱਗਲ, ਦਿਹਾਤੀ ਪ੍ਰਧਾਨ ਪ੍ਰਗਟ ਸਿੰਘ ਲਾਡੀ, ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਪ੍ਰਭਜੋਤ ਸਿੰਘ ਗਰੇਵਾਲ ਨੇ ਪ੍ਰਬੰਧਕਾਂ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਨੌਜਵਾਨ ਵਰਗ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਡਾ: ਅੰਬੇਡਕਰ ਦੀ ਸੋਚ ਨੂੰ ਅਪਣਾਉਣ ਦੀ ਅਪੀਲ ਕੀਤੀ | ਪ੍ਰਬੰਧਕ ਪ੍ਰਧਾਨ ਰਿੰਕਾ ਕੁਤਬਾ ਬਾਹਮਣੀਆਂ ਨੇ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਸਭ ਦਾ ਧੰਨਵਾਦ ਕੀਤਾ ਅਤੇ ਡਾ: ਭੀਮ ਰਾਓ ਅੰਬੇਦਕਰ ਦੀ ਫ਼ੋਟੋ ਵਾਲਾ ਕੇਕ ਕੱਟ ਕੇ ਸ਼ੁਭਕਾਮਨਾਂ ਭੇਟ ਕੀਤੀਆਂ | ਇਸ ਮੌਕੇ ਸਰਕਲ ਪ੍ਰਧਾਨ ਸੁਖਵਿੰਦਰ ਸਿੰਘ ਸੁੱਖਾ, ਤੇਜਿੰਦਰ ਸਿੰਘ ਸੋਨੀ ਜਾਗਲ, ਗੁਰਦੀਪ ਸਿੰਘ ਟਿਵਾਣਾ, ਬਲਜਿੰਦਰ ਸਿੰਘ ਬਿੱਟੂ ਧਨੇਰ, ਜਸ਼ਨਦੀਪ ਸਿੰਘ ਸਮਰਾ, ਬਲਵੰਤ ਸਿੰਘ ਢਿੱਲੋਂ, ਪਰਮਪ੍ਰੀਤ ਸਿੰਘ ਸਿੱਧੂ, ਗਗਨਦੀਪ ਸਿੰਘ ਸਰਾਂ, ਗਿੰਦਰ ਸਿੰਘ ਮਹਿਲ ਖ਼ੁਰਦ, ਅਜਮੇਰ ਸਿੰਘ ਭੱਠਲ, ਡਾ: ਨਰਿੰਦਰ ਸਿੰਘ, ਬਲਦੇਵ ਸਿੰਘ ਗਾਗੇਵਾਲ, ਗੁਰਪ੍ਰੀਤ ਸਿੰਘ ਪੰਡੋਰੀ, ਗੋਲਡੀ ਵਜੀਦਕੇ, ਭੋਲਾ ਸਿੰਘ ਪੰਡੋਰੀ, ਮਨਜੀਤ ਸਿੰਘ ਢੀਂਡਸਾ, ਜਗਤਾਰ ਸਿੰਘ ਬਾਬਾ, ਜੋਨੀ ਕੁਮਾਰ ਮੋਗਾ, ਸੁਰੇਸ਼ ਕੁਮਾਰ, ਕਿ੍ਸ਼ਨਪਾਲ ਬਾਹਮਣੀਆਂ, ਪਵਨ ਕੁਮਾਰ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਨੌਜਵਾਨ ਹਾਜ਼ਰ ਸਨ |
ਰੂੜੇਕੇ ਕਲਾਂ, (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਸਰਪ੍ਰਸਤ ਸੰਤ ਚਰਨਪੁਰੀ, ਮੈਨੇਜਿੰਗ ਡਾਇਰੈਕਟਰ ਮੈਡਮ ਕਰਮਜੀਤ ਕੌਰ ਦੇਵਾ ਦੀ ਅਗਵਾਈ ਵਿਚ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਦਕਰ ਦਾ ਜਨਮ ਦਿਨ ਮਨਾਇਆ ਗਿਆ | ਡਾ: ਅੰਬੇਡਕਰ ਦੇ ਜਨਮ ਦਿਨ ਨਾਲ ਸਬੰਧਿਤ ਸੰਸਥਾ ਦੇ ਵਿਦਿਆਰਥੀਆਂ ਦੇ ਗੀਤ, ਭਾਸ਼ਣ, ਚਿੱਤਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਸੰਸਥਾ ਦੇ ਸਰਪ੍ਰਸਤ ਸੰਤ ਚਰਨਪੁਰੀ, ਮੈਡਮ ਕਰਮਜੀਤ ਕੌਰ ਦੇਵਾ ਨੇ ਡਾ: ਅੰਬੇਦਕਰ ਦੇ ਜੀਵਨ ਸਬੰਧੀ ਵਿਦਿਆਰਥੀਆਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ | ਇਸ ਮੌਕੇ ਸੰਸਥਾ ਦੇ ਅਧਿਆਪਕ ਤੇ ਪ੍ਰਬੰਧਕ ਕਮੇਟੀ ਦੇ ਮੈਂਬਰ ਅਹੁਦੇਦਾਰ ਹਾਜ਼ਰ ਸਨ |
ਟੱਲੇਵਾਲ, (ਸੋਨੀ ਚੀਮਾ)-ਪਿੰਡ ਬੀਹਲਾ ਵਿਖੇ ਬਹੁਜਨ ਸਮਾਜ ਪਾਰਟੀ ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਦਕਰ ਜੀ ਦਾ 130ਵਾਂ ਜਨਮ ਦਿਹਾੜਾ ਮਨਾਇਆ ਗਿਆ | ਇਸ ਸਮੇਂ ਸੰਬੋਧਨ ਕਰਦਿਆਂ ਬਸਪਾ ਦੇ ਸੂਬਾ ਸਕੱਤਰ ਦਰਸ਼ਨ ਸਿੰਘ ਝਲੂਰ, ਮਾਸਿਕ ਅੰਬੇਡਕਰੀ ਦੀਪ ਦੇ ਸੰਪਾਦਕ ਦਰਸ਼ਨ ਸਿੰਘ ਬਾਜਵਾ, ਜ਼ੋਨ ਇੰਚਾਰਜ ਹਵਾ ਸਿੰਘ ਹਨੇਰੀ ਨੇ ਕਿਹਾ ਕਿ ਬਾਬਾ ਸਾਹਿਬ ਅੰਬੇਦਕਰ ਦੇ ਲੰਬੇ ਸੰਘਰਸ਼ ਕਾਰਨ ਹੀ ਦੇਸ਼ ਦੇ ਦੱਬੇ ਕੁਚਲੇ ਲੋਕਾਂ ਨੂੰ ਸੰਵਿਧਾਨ ਰਾਹੀਂ ਅਧਿਕਾਰ ਮਿਲੇ ਸਨ | ਇਸ ਮੌਕੇ ਬਸਪਾ ਦੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਜੱਸੀ, ਡਾ: ਸਰਬਜੀਤ ਸਿੰਘ ਖੇੜੀ, ਦਾਰਾ ਸਿੰਘ ਖ਼ਾਲਸਾ, ਡਾ: ਸੋਮਾ ਸਿੰਘ ਗੰਡੇਵਾਲ, ਜੀਵਨ ਸਿੰਘ ਚੋਪੜਾ, ਦਰਸ਼ਨ ਸਿੰਘ ਤਪਾ, ਬਾਬਾ ਰਾਜਵਿੰਦਰ ਸਿੰਘ, ਗੁਰਪ੍ਰੀਤ ਸਿੰਘ ਮੂਮ, ਗੁਰਬਾਜ਼ ਸਿੰਘ, ਏਕਮ ਸਿੰਘ ਛੀਨੀਵਾਲ, ਜਥੇਦਾਰ ਹਰਬੰਸ ਸਿੰਘ ਛੀਨੀਵਾਲ, ਅਮਰੀਕ ਸਿੰਘ ਬੀਹਲਾ, ਗੋਰਾ ਚੋਪੜਾ, ਸੁਰਜੀਤ ਸਿੰਘ ਬਰਨਾਲਾ ਆਦਿ ਆਗੂ ਵੀ ਹਾਜ਼ਰ ਸਨ | ਸਟੇਜ ਦਾ ਸੰਚਾਲਨ ਜਥੇਦਾਰ ਜਗਰੂਪ ਸਿੰਘ ਪੱਖੋਂ ਨੇ ਕੀਤਾ | ਮਿਸ਼ਨਰੀ ਕਲਾਕਾਰ ਕੌਰ ਦੀਪ ਨੇ ਮਿਸ਼ਨਰੀ ਗੀਤ ਪੇਸ਼ ਕੀਤੇ | ਜਰਨੈਲ ਸਿੰਘ ਬੀਹਲਾ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ |
ਮਹਿਲ ਕਲਾਂ, (ਅਵਤਾਰ ਸਿੰਘ ਅਣਖੀ)-ਭਾਰਤ ਰਤਨ ਅਤੇ ਭਾਰਤੀ ਸੰਵਿਧਾਨ ਦੇ ਰਚੇਤਾ ਡਾ: ਭੀਮ ਰਾਉ ਅੰਬੇਦਕਰ ਦੇ ਜਨਮ ਦਿਹਾੜੇ ਮੌਕੇ ਵਿਸ਼ਾਲ ਮੋਟਰਸਾਈਕਲ ਮਾਰਚ ਕੀਤਾ ਗਿਆ | ਜਿਸ ਨੌਜਵਾਨਾਂ ਨੇ ਜੋਸ਼ੋ ਖਰੋਸ਼ ਨਾਲ ਭਾਗ ਲਿਆ | ਇਸ ਮੌਕੇ ਬੋਲਿਆਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਮਰਜੀਤ ਸਿੰਘ, ਮਾ: ਜਗਜੀਤ ਸਿੰਘ ਮਾਹਲ, ਸਰਪੰਚ ਬਲੌਰ ਸਿੰਘ ਤੋਤੀ ਨੇ ਡਾ: ਭੀਮ ਰਾਉ ਅੰਬੇਡਕਰ ਦੇ ਜੀਵਨ ਅਤੇ ਸੋਚ ਸਬੰਧੀ ਵਿਸਥਾਰਪੂਰਵਕ ਢੰਗ ਨਾਲ ਚਾਨਣਾ ਪਾਇਆ | ਇਸ ਸਮੇਂ ਦਰਸ਼ਨ ਸਿੰਘ ਪੰਚ, ਦਿਲਬਾਗ ਸਿੰਘ, ਸਰਬਜੀਤ ਸਿੰਘ ਫ਼ੌਜੀ, ਬੱਗਾ ਸਿੰਘ, ਗੁਰਪ੍ਰੀਤ ਸਿੰਘ, ਗੁਰਸੇਵਕ ਸਿੰਘ ਸਹੋਤਾ, ਗੁਰਜੀਤ ਸਿੰਘ ਸਹਿਜੜਾ, ਵਿੱਕੀ ਬਰਨਾਲਾ, ਏਕਮ ਸਿੰਘ ਛੀਨੀਵਾਲ, ਪੰਚ ਗੁਰਜੰਟ ਸਿੰਘ, ਹਰਪਾਲ ਸਿੰਘ ਕਾਕਾ ਆਦਿ ਹਾਜ਼ਰ ਸਨ | ਇਸ ਮੌਕੇ ਨੌਜਵਾਨਾਂ ਵਲੋਂ ਡਾ: ਅੰਬੇਡਕਰ ਦੀ ਫ਼ੋਟੋ 'ਤੇ ਫੁੱਲ ਮਾਲਾਵਾਂ ਭੇਟ ਕਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ |
ਮਹਿਲ ਕਲਾਂ, (ਤਰਸੇਮ ਸਿੰਘ ਗਹਿਲ)-ਦਿਹਾਤੀ ਮਜ਼ਦੂਰ ਸਭਾ ਵਲੋਂ ਪਿੰਡ ਕਲਾਲ ਮਾਜਰਾ ਵਿਖੇ ਡਾ: ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਨ ਮਜ਼ਦੂਰਾਂ ਦਾ ਭਰਵਾਂ ਇਕੱਠ ਕਰ ਕੇ ਮਨਾਇਆ ਗਿਆ | ਇਸ ਸਮੇਂ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਜਰਨਲ ਸਕੱਤਰ ਭੋਲਾ ਸਿੰਘ ਕਲਾਲ ਮਾਜਰਾ ਨੇ ਰੱਖੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਡਾ: ਭੀਮ ਰਾਓ ਅੰਬੇਦਕਰ ਵਲੋਂ ਭਾਰਤੀ ਸੰਵਿਧਾਨ ਵਿਚ ਹਰ ਵਰਗ ਦੇ ਲੋਕਾਂ ਦੇ ਹੱਕਾਂ ਬਾਰੇ ਲਿਖਿਆ ਗਿਆ ਹੈ ਪਰ ਅਫ਼ਸੋਸ ਹਾਲੇ ਤੱਕ ਦੇਸ਼ ਦੇ ਦਲਿਤ ਮਜ਼ਦੂਰਾਂ ਅਤੇ ਮੱਧ ਵਰਗੀ ਲੋਕਾਂ ਨੂੰ ਉਨ੍ਹਾਂ ਦੇ ਹੱਕ ਸਮੇਂ-ਸਮੇਂ ਦੀਆਂ ਸਰਕਾਰਾਂ ਵਲੋਂ ਨਹੀਂ ਦਿੱਤੇ ਗਏ | ਇਸ ਮੌਕੇ ਕਰਮ ਸਿੰਘ, ਬਲਦੇਵ ਸਿੰਘ ਫ਼ੌਜੀ, ਰਾਮ ਪ੍ਰਵੇਸ਼, ਨੱਥਾ ਸਿੰਘ, ਸੁਰਜੀਤ ਸਿੰਘ ਨੰਬਰਦਾਰ, ਬਖਤੌਰ ਸਿੰਘ, ਭੂਰਾ ਸਿੰਘ, ਮਹਿੰਦਰ ਸਿੰਘ, ਕਰਮਜੀਤ ਕੌਰ, ਬਲਵੀਰ ਕੌਰ, ਸੁਖਜੀਤ ਕੌਰ, ਬਲਜੀਤ ਕੌਰ, ਪਰਮਜੀਤ ਕੌਰ, ਜਸਪ੍ਰੀਤ ਕੌਰ, ਚਰਨਜੀਤ ਕੌਰ ਆਦਿ ਆਗੂ ਹਾਜ਼ਰ ਸਨ |
ਤਪਾ ਮੰਡੀ, (ਪ੍ਰਵੀਨ ਗਰਗ)-ਡਾ: ਭੀਮ ਰਾਓ ਅੰਬੇਦਕਰ ਸਾਹਿਬ ਵਲੋਂ ਦਿੱਤੀ ਗਈ ਸੰਵਿਧਾਨਕ ਤਾਕਤ ਦੀ ਵਰਤੋਂ ਕਰ ਕੇ ਅਸੀਂ ਆਪਣੇ ਹੱਕਾਂ ਲਈ ਲੜ ਸਕਦੇ ਹਾਂ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਭਦੌੜ ਦੇ ਵਿਧਾਇਕ ਪਿਰਮਲ ਸਿੰਘ ਖ਼ਾਲਸਾ ਨੇ ਤਪਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਇਸ ਮੌਕੇ ਅਵਤਾਰ ਸਿੰਘ ਕਾਲੇਕੇ, ਰਣਜੀਤ ਸਿੰਘ, ਸੁਖਪਾਲ ਸਿੰਘ, ਭੋਲੂ ਰਾਮ, ਸੁਖਵਿੰਦਰ ਸਿੰਘ, ਲਛਮਣ ਸਿੰਘ ਸਹੋਤਾ, ਜਗਸੀਰ ਸਿੰਘ, ਰਮਨ ਸਿੰਘ, ਗੁਰਤੇਜ ਪਟਵਾਰੀ, ਹਰਦਿਆਲ ਦਾਸ ਆਦਿ ਹਾਜ਼ਰ ਸਨ |

ਕਾਂਗਰਸੀਆਂ ਨੇ ਨਗਰ ਕੌਂਸਲ ਦੀ ਪ੍ਰਧਾਨਗੀ ਨੂੰ ਲੈ ਕੇ ਬੀਬੀ ਬਾਲੀਆ 'ਤੇ ਲਾਏ ਗੰਭੀਰ ਦੋਸ਼

ਭਦੌੜ, 14 ਅਪ੍ਰੈਲ (ਰਜਿੰਦਰ ਬੱਤਾ, ਵਿਨੋਦ ਕਲਸੀ)-ਭਦੌੜ ਨਗਰ ਕੌਂਸਲ ਦੀ ਪ੍ਰਧਾਨਗੀ ਨੂੰ ਲੈ ਕੇ ਕਾਂਗਰਸੀਆਂ ਵਿਚ ਚੱਲ ਰਹੇ ਵਿਵਾਦ ਨੇ ਉਸ ਸਮੇਂ ਨਵਾਂ ਮੋੜ ਲੈ ਲਿਆ ਜਦੋਂ ਕਾਂਗਰਸੀ ਪਾਰਟੀ ਦੇ ਇਕ ਧੜੇ ਨੇ ਬੀਬੀ ਸੁਰਿੰਦਰ ਕੌਰ ਬਾਲੀਆ ਖ਼ਿਲਾਫ਼ ਮੈਦਾਨ ਵਿਚ ਆ ਕੇ ਆਪਣੀ ...

ਪੂਰੀ ਖ਼ਬਰ »

ਐਸ.ਡੀ.ਐਮ. ਬਰਨਾਲਾ ਵਲੋਂ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

ਧਨੌਲਾ, 14 ਅਪ੍ਰੈਲ (ਜਤਿੰਦਰ ਸਿੰਘ ਧਨੌਲਾ)-ਵਰਜੀਤ ਸਿੰਘ ਵਾਲੀਆ ਐਸ.ਡੀ.ਐਮ. ਬਰਨਾਲਾ ਨੇ ਅਨਾਜ ਮੰਡੀ ਧਨੌਲਾ ਪੁੱਜ ਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਆਖਿਆ ਕਿ ਖ਼ਰੀਦ ਪ੍ਰਬੰਧਾਂ ਵਿਚ ਕੋਈ ਢਿੱਲ ਨਹੀਂ ਆਉਣ ...

ਪੂਰੀ ਖ਼ਬਰ »

ਪਿੰਡ ਹਮੀਦੀ 'ਚ ਢਾਈ ਲੱਖ ਦੀ ਲਾਗਤ ਨਾਲ ਲਗਵਾਏ ਦੋ ਵਾਟਰ ਕੂਲਰ

ਮਹਿਲ ਕਲਾਂ, 14 ਅਪ੍ਰੈਲ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਚੰਨਣਵਾਲ)-ਪਿੰਡ ਹਮੀਦੀ ਵਿਖੇ ਡਾ: ਭੀਮ ਰਾਉ ਅੰਬੇਦਕਰ ਦੇ ਜਨਮ ਦਿਨ ਮੌਕੇ ਹਲਕਾ ਬਰਨਾਲਾ ਦੇ ਇੰਚਾਰਜ ਸ: ਕੇਵਲ ਸਿੰਘ ਢਿੱਲੋਂ ਦੀ ਗਤੀਸ਼ੀਲ ਅਗਵਾਈ ਹੇਠ ਪੰਚਾਇਤ ਸੰਮਤੀ ਬਰਨਾਲਾ ਵਲੋਂ ਲੋਕਾਂ ਨੂੰ ਠੰਢੇ ...

ਪੂਰੀ ਖ਼ਬਰ »

31 ਏਕੜ ਕਣਕ ਨੂੰ ਲੱਗੀ ਅੱਗ

ਧੂਰੀ, 14 ਅਪ੍ਰੈਲ (ਸੰਜੇ ਲਹਿਰੀ) - ਨੇੜਲੇ ਪਿੰਡ ਪੁੰਨਾਵਾਲ ਵਿਖੇ ਕਣਕ ਦੀ ਵਾਢੀ ਦੌਰਾਨ ਬਿਜਲੀ ਦੀਆਂ ਤਾਰਾਂ ਵਿਚੋਂ ਚਿੰਗਾੜੀ ਨਾਲ 31 ਏਕੜ ਦੇ ਕਰੀਬ ਕਣਕ ਸੜ ਕੇ ਸੁਆਹ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਘਟਨਾ ਦਾ ਪਤਾ ਲੱਗਦਿਆਂ ਹੀ ਆਲੇ-ਦੁਆਲੇ ਦੇ ਪਿੰਡਾਂ ਦੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ ਆਏ 28 ਨਵੇਂ ਕੇਸ, ਇਕ 23 ਸਾਲਾ ਨੌਜਵਾਨ ਦੀ ਮੌਤ-27 ਮਰੀਜ਼ ਹੋਏ ਸਿਹਤਯਾਬ

ਬਰਨਾਲਾ, 14 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 28 ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 27 ਮਰੀਜ਼ ਸਿਹਤਯਾਬ ਹੋਏ ਹਨ ਅਤੇ ਇਕ ਮਰੀਜ਼ ਦੀ ਮੌਤ ਹੋਈ ਹੈ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਬਰਨਾਲਾ ਤੋਂ ਇਕ ...

ਪੂਰੀ ਖ਼ਬਰ »

ਢਿਲਵਾਂ ਵਿਖੇ ਮਨਾਇਆ ਵਿਸਾਖੀ ਦਾ ਦਿਹਾੜਾ

ਤਪਾ ਮੰਡੀ, 14 ਅਪ੍ਰੈਲ (ਵਿਜੇ ਸ਼ਰਮਾ)-ਖਾਲਸਾ ਪੰਥ ਦੀ ਸਥਾਪਨਾ ਦਾ 322ਵਾਂ ਸਾਜਨਾ ਦਿਵਸ ਜਿੱਥੇ ਸਮੁੱਚੇ ਸੰਸਾਰ ਵਿਚ ਮਨਾਇਆ ਗਿਆ ਉੱਥੇ ਨੇੜਲੇ ਪਿੰਡ ਢਿਲਵਾਂ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਵੀ ਹਰੇਕ ਸਾਲ ਵਾਂਗ 12 ਤੋਂ 14 ਅਪ੍ਰੈਲ ਤੱਕ ...

ਪੂਰੀ ਖ਼ਬਰ »

ਸਿਟੀ ਵੈੱਲਫੇਅਰ ਸੁਸਾਇਟੀ ਵਲੋਂ ਪੁਲਿਸ ਚੌਕੀ ਬਹਾਲ ਕਰਨ ਦੀ ਮੰਗ

ਤਪਾ ਮੰਡੀ, 14 ਅਪ੍ਰੈਲ (ਪ੍ਰਵੀਨ ਗਰਗ)-ਸ਼ਹਿਰ 'ਚ ਪਿਛਲੇ ਕਾਫੀ ਸਮੇਂ ਤੋਂ ਬੰਦ ਪਈ ਪੁਲਿਸ ਚੌਕੀ ਕਾਰਨ ਸ਼ਹਿਰ 'ਚ ਰੋਜ਼ਾਨਾਂ ਲੁੱਟ ਖੋਹ, ਚੋਰੀ ਅਤੇ ਲੜਾਈ ਝਗੜੇ ਦੀਆਂ ਘਟਨਾਵਾਂ ਵਧਦੀਆਂ ਹੀ ਜਾ ਰਹੀਆਂ ਹਨ, ਜਿਸ ਕਾਰਨ ਲੋਕਾਂ 'ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਕਣਕ ਦੀ ਖ਼ਰੀਦ ਸ਼ੁਰੂ

ਹੰਡਿਆਇਆ, 14 ਅਪ੍ਰੈਲ (ਗੁਰਜੀਤ ਸਿੰਘ ਖੁੱਡੀ)-ਹੰਡਿਆਇਆ ਵਿਖੇ ਦਾਣਾ ਮੰਡੀ ਵਿਚ ਕਣਕ ਦੀ ਫ਼ਸਲ ਦੀ ਖ਼ਰੀਦ ਸ਼ੁਰੂ ਹੋ ਗਈ | ਪਨਸਪ ਤੇ ਪਨਗ੍ਰੇਨ ਦੇ ਇੰਸਪੈਕਟਰ ਕੁਲਦੀਪ ਸਿੰਘ ਤੇ ਪੁਖਰਾਜ ਸਿੰਗਲਾ ਨੇ ਕਣਕ ਦੀ ਬੋਲੀ ਦੀ ਸ਼ੁਰੂਆਤ ਕਰਵਾਈ | ਇਸ ਮੌਕੇ ਆੜ੍ਹਤੀਆ ਫ਼ੌਜਾ ...

ਪੂਰੀ ਖ਼ਬਰ »

ਵੈਕਸੀਨ ਦਾ ਟੀਕਾਕਰਨ ਕੈਂਪ ਅੱਜ

ਸ਼ਹਿਣਾ, 14 ਅਪ੍ਰੈਲ (ਸੁਰੇਸ਼ ਗੋਗੀ)-ਗ੍ਰਾਮ ਪੰਚਾਇਤ ਸ਼ਹਿਣਾ ਵਲੋਂ ਕੋਵਿਡ 19 ਦੀ ਵੈਕਸੀਨ ਦਾ ਟੀਕਾਕਰਨ ਕੈਂਪ 15 ਅਪ੍ਰੈਲ ਨੂੰ ਪੰਚਾਇਤ ਘਰ ਸ਼ਹਿਣਾ ਵਿਖੇ ਲਗਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਕਲਕੱਤਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਖ਼ਾਲਸਾ ਸਾਜਨਾ ਦਿਵਸ ਮੌਕੇ ਧਾਰਮਿਕ ਮੁਕਾਬਲੇ

ਬਰਨਾਲਾ, 14 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਖ਼ਾਲਸਾ ਸਾਜਨਾ ਦਿਵਸ ਮੌਕੇ ਗੁਰਦੁਆਰਾ ਬਾਬਾ ਨਾਮਦੇਵ ਜੀ ਬਰਨਾਲਾ ਦੀ ਪ੍ਰਬੰਧਕ ਕਮੇਟੀ ਵਲੋਂ ਵਿਦਿਆਰਥੀ ਵਰਗ ਦੇ ਲਿਖਤੀ ਟੈਸਟ, ਦਸਤਾਰ ਸਜਾਉ, ਲੰਬੇ ਕੇਸਾਂ ਦੇ ਧਾਰਮਿਕ ਮੁਕਾਬਲੇ ਕਰਵਾਏ ਗਏ | ਇਸ ਜਾਣਕਾਰੀ ...

ਪੂਰੀ ਖ਼ਬਰ »

ਸਿਆਸੀ ਆਗੂਆਂ ਵਲੋਂ ਦਾਣਾ ਮੰਡੀਆਂ 'ਚ ਡਰਾਮੇਬਾਜ਼ੀ ਬੰਦ ਕੀਤੀ ਜਾਵੇ-ਸੰਯੁਕਤ ਕਿਸਾਨ ਮੋਰਚਾ

ਸ਼ਹਿਣਾ, 14 ਅਪ੍ਰੈਲ (ਸੁਰੇਸ਼ ਗੋਗੀ)-ਅਨਾਜ ਮੰਡੀਆਂ ਵਿਚ ਕਣਕ ਦੀ ਆਮਦ ਤੇਜ਼ ਹੋਣ ਕਰ ਕੇ ਨੱਕੋ ਨੱਕ ਭਰ ਚੁੱਕੀਆਂ ਹਨ | ਪੱਕੇ ਫੜ੍ਹ ਭਰ ਜਾਣ 'ਤੇ ਲੋਕ ਕੱਚੇ ਥਾਂ 'ਤੇ ਆਪਣੀ ਫ਼ਸਲ ਲਾਹੁਣ ਲਈ ਮਜਬੂਰ ਹਨ ਪਰ ਸਿਆਸੀ ਆਗੂਆਂ ਵਲੋਂ ਦਾਣਾ ਮੰਡੀਆਂ ਵਿਚ ਫੋਕੀ ਡਰਾਮੇਬਾਜ਼ੀ ...

ਪੂਰੀ ਖ਼ਬਰ »

ਢਿੱਲੋਂ ਦੀ ਵਿਕਾਸਮੁਖੀ ਸੋਚ ਸਦਕਾ ਦੂਸਰੀਆਂ ਪਾਰਟੀਆਂ ਦੇ ਵੱਡੀ ਗਿਣਤੀ ਆਗੂ ਕਾਂਗਰਸ 'ਚ ਹੋ ਰਹੇ ਸ਼ਾਮਿਲ-ਮੱਖਣ ਸ਼ਰਮਾ

ਬਰਨਾਲਾ, 14 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਸੂਬੇ ਵਿਚ ਕਾਂਗਰਸ ਸਰਕਾਰ ਬਣਨ ਤੋਂ ਬਾਅਦ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਸ: ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਨਾ ਕੇਵਲ ਸ਼ਹਿਰ ਬਰਨਾਲਾ ਬਲਕਿ ਪੂਰੇ ਜ਼ਿਲ੍ਹੇ ਵਿਚ ਵੱਡੀ ਪੱਧਰ 'ਤੇ ਵਿਕਾਸ ...

ਪੂਰੀ ਖ਼ਬਰ »

ਕੋਰੋਨਾ ਪਾਜ਼ੀਟਿਵ ਹੋਣ ਕਰ ਕੇ ਐਮ.ਸੀ. ਗੌਰਵ ਕੁਮਾਰ ਵਲੋਂ ਵੋਟ ਤੇ ਸਹੁੰ ਆਨਲਾਇਨ ਚੁਕਾਉਣ ਦੀ ਮੰਗ

ਧਨੌਲਾ, 14 ਅਪ੍ਰੈਲ (ਜਤਿੰਦਰ ਸਿੰਘ ਧਨੌਲਾ)-ਧਨੌਲਾ ਨਗਰ ਕੌਂਸਲ ਦੇ ਵਾਰਡ ਨੰਬਰ 2 ਤੋਂ ਜੇਤੂ ਕੌਂਸਲਰ ਗੌਰਵ ਕੁਮਾਰ ਪੁੱਤਰ ਗੁਰਦਾਸ ਬਾਂਸਲ ਨੇ ਐਸ.ਡੀ.ਐਮ. ਬਰਨਾਲਾ ਪਾਸ ਦਰਖ਼ਾਸਤ ਜਾਰੀ ਕਰਦਿਆਂ ਦੱਸਿਆ ਕਿ 9 ਅਪ੍ਰੈਲ 2021 ਨੂੰ ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ...

ਪੂਰੀ ਖ਼ਬਰ »

ਖੱਤਰੀ ਸਭਾ ਬਰਨਾਲਾ ਦੀ ਮੀਟਿੰਗ

ਬਰਨਾਲਾ, 14 ਅਪ੍ਰੈਲ (ਅਸ਼ੋਕ ਭਾਰਤੀ)-ਖੱਤਰੀ ਸਭਾ ਬਰਨਾਲਾ ਦੀ ਮੀਟਿੰਗ ਸਭਾ ਦੇ ਪ੍ਰਧਾਨ ਰਾਜੀਵ ਵਰਮਾ ਰਿੰਪੀ ਤੇ ਪੰਜਾਬ ਵਾਇਸ ਪ੍ਰਧਾਨ ਰਾਮ ਕੁਮਾਰ ਸੋਬਤੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਖੱਤਰੀ ਸਭਾ ਬਰਨਾਲਾ ਵਲੋਂ 17 ਅਪ੍ਰੈਲ ਨੂੰ ਸ੍ਰੀ ਰਾਮ ਨੌਮੀ ...

ਪੂਰੀ ਖ਼ਬਰ »

ਜੀਵਨ ਵਿਚ ਧਰਮ ਦਾ ਗਿਆਨ ਸਤਿਸੰਗ ਤੋਂ ਬਿਨਾਂ ਨਹੀਂ ਹੋ ਸਕਦਾ-ਸਵਾਮੀ ਰਾਮ ਤੀਰਥ

ਟੱਲੇਵਾਲ, 14 ਅਪ੍ਰੈਲ (ਸੋਨੀ ਚੀਮਾ)-ਜੀਵਨ ਸਿੰਘ ਧਰਮ ਦਾ ਗਿਆਨ ਸਤਿਸੰਗ ਤੋਂ ਬਿਨਾਂ ਨਹੀਂ ਆ ਸਕਦਾ | ਇਹ ਸ਼ਬਦ ਸਵਾਮੀ ਰਾਮ ਤੀਰਥ ਐਮ.ਏ. ਵੈਦਾਂਤਾਚਾਰੀਆਂ ਨੇ ਸ੍ਰੀਮਾਨ 108 ਸੰਤ ਬਾਬਾ ਕਰਨੈਲ ਦਾਸ ਜੀ ਦੀ ਰਹਿਨੁਮਾਈ ਹੇਠ ਅਤੇ ਵਿਵੇਕ ਮਿਸ਼ਨ ਦੇ ਸਰਪ੍ਰਸਤ ਸ੍ਰੀਮਾਨ 108 ...

ਪੂਰੀ ਖ਼ਬਰ »

ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਰਿਹਾ ਸੰਯੁਕਤ ਕਿਸਾਨ ਮੋਰਚਾ

ਬਰਨਾਲਾ, 15 ਅਪ੍ਰੈਲ (ਧਰਮਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਤੇ ਐਮ.ਐਸ.ਪੀ. ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਬਰਨਾਲਾ ਰੇਲਵੇ ਸਟੇਸ਼ਨ 'ਤੇ ਚੱਲ ਰਿਹਾ ਪੱਕਾ ਮੋਰਚਾ ਡਾ: ਭੀਮ ਰਾਓ ਅੰਬੇਦਕਰ ਦੇ ਜਨਮ ਦਿਨ ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ ਨਾ ਹੋਣ ਕਾਰਨ ਮੰਡੀਆਂ 'ਚ ਰੁਲ ਰਹੇ ਕਿਸਾਨ-ਐਡਵੋਕੇਟ ਰਾਹੀ

ਰੂੜੇਕੇ ਕਲਾਂ, 14 ਅਪ੍ਰੈਲ (ਗੁਰਪ੍ਰੀਤ ਸਿੰਘ ਕਾਹਨੇਕੇ)-ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਭਦੌੜ ਦੇ ਇੰਚਾਰਜ ਵਕੀਲ ਸਤਨਾਮ ਸਿੰਘ ਰਾਹੀ ਨੇ ਸਥਾਨਕ ਇਲਾਕੇ ਦੀਆਂ ਅਨਾਜ ਮੰਡੀਆਂ ਕਾਹਨੇਕੇ, ਬਦਰਾ, ਰੂੜੇਕੇ ਕਲਾਂ ਵਿਖੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ...

ਪੂਰੀ ਖ਼ਬਰ »

ਟਰਾਈਡੈਂਟ ਬਰਨਾਲਾ ਵਿਖੇ ਅੰਡਰ-19 ਕਿ੍ਕਟ ਟੂਰਨਾਮੈਂਟ ਕਰਵਾਇਆ

ਬਰਨਾਲਾ, 14 ਅਪ੍ਰੈਲ (ਅਸ਼ੋਕ ਭਾਰਤੀ)-ਅੰਡਰ 19 ਕਿ੍ਕਟ ਟੂਰਨਾਮੈਂਟ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਬਰਨਾਲਾ ਵਲੋਂ ਟਰਾਈਡੈਂਟ ਬਰਨਾਲਾ ਦੇ ਖੇਡ ਗਰਾਊਾਡ ਵਿਖੇ ਕਰਵਾਇਆ ਗਿਆ | ਜਿਸ ਵਿਚ ਬਰਨਾਲਾ ਦੀ ਟੀਮ ਨੇ ਸੰਗਰੂਰ ਨੂੰ 10 ਵਿਕਟਾਂ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ ...

ਪੂਰੀ ਖ਼ਬਰ »

ਭਾਕਿਯੂ ਕਾਦੀਆਂ ਦੇ ਆਗੂਆਂ ਵਲੋਂ ਅਨਾਜ ਮੰਡੀਆਂ ਦਾ ਦੌਰਾ

ਮਹਿਲ ਕਲਾਂ, 14 ਅਪ੍ਰੈਲ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਆਗੂਆਂ ਵਲੋਂ ਮਾਰਕੀਟ ਕਮੇਟੀ ਮਹਿਲ ਕਲਾਂ ਅਧੀਨ ਪੈਂਦੇ ਖ਼ਰੀਦ ਕੇਂਦਰਾਂ ਮਹਿਲ ਕਲਾਂ, ਮੂੰਮ, ਧਨੇਰ, ਛੀਨੀਵਾਲ ਕਲਾਂ, ਸਹਿਜੜਾ, ਖਿਆਲੀ ਆਦਿ ਦਾ ਦੌਰਾ ਕਰ ਕੇ ਖ਼ਰੀਦ ਪ੍ਰਬੰਧਾਂ ਦਾ ...

ਪੂਰੀ ਖ਼ਬਰ »

ਕਿਸਾਨ ਮੋਰਚੇ 'ਚ ਮਨਾਇਆ ਡਾ: ਅੰਬੇਦਕਰ ਦਾ ਜਨਮ ਦਿਨ

ਮਹਿਲ ਕਲਾਂ, 14 ਅਪ੍ਰੈਲ (ਅਵਤਾਰ ਸਿੰਘ ਅਣਖੀ)-ਟੋਲ ਪਲਾਜ਼ਾ ਮਹਿਲ ਕਲਾਂ ਵਿਖੇ ਚੱਲ ਰਹੇ ਕਿਸਾਨ ਮੋਰਚੇ 'ਚ ਅੱਜ ਦਾ ਦਿਨ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ: ਬੀ.ਆਰ. ਅੰਬੇਦਕਰ ਨੂੰ ਸਮਰਪਿਤ ਰਿਹਾ | ਇਸ ਮੌਕੇ ਬੋਲਦਿਆਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਬਲਾਕ ...

ਪੂਰੀ ਖ਼ਬਰ »

ਬਲੱਡ ਡੋਨਰ ਸੁਸਾਇਟੀ ਵਲੋਂ ਵਿਸਾਖੀ ਦਿਹਾੜੇ 'ਤੇ ਖ਼ੂਨਦਾਨ ਕੈਂਪ

ਭਦੌੜ, 14 ਅਪ੍ਰੈਲ (ਰਜਿੰਦਰ ਬੱਤਾ, ਵਿਨੋਦ ਕਲਸੀ)-ਬਲੱਡ ਡੋਨਰ ਸੁਸਾਇਟੀ ਭਦੌੜ ਵਲੋਂ ਵਿਸਾਖੀ ਦੇ ਦਿਹਾੜੇ ਉਪਰ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਡਾ: ਸਤਵਿੰਦਰ ਸਿੰਘ ਬੁੱਟਰ ਵਲੋਂ ਕੀਤਾ ਗਿਆ | ਇਸ ਖ਼ੂਨਦਾਨ ਕੈਂਪ ਵਿਚ ਸਿਵਲ ਬਲੱਡ ਬੈਂਕ ...

ਪੂਰੀ ਖ਼ਬਰ »

ਪੰਜ ਦਰਿਆ ਲੋਕ ਕਲਾ ਮੰਚ ਬਰਨਾਲਾ ਦੀ ਚੋਣ

ਬਰਨਾਲਾ, 14 ਅਪ੍ਰੈਲ (ਅਸ਼ੋਕ ਭਾਰਤੀ)-ਪੰਜ ਦਰਿਆ ਲੋਕ ਕਲਾ ਮੰਚ ਬਰਨਾਲਾ ਦੇ ਸੰਸਥਾਪਕ ਗਮਦੂਰ ਸਿੰਘ ਰੰਗੀਲਾ ਦੀ ਪ੍ਰਧਾਨਗੀ ਹੇਠ ਪੰਜ ਦਰਿਆ ਲੋਕ ਕਲਾ ਮੰਚ ਦੀ ਇਕ ਸਾਲ ਲਈ ਚੋਣ ਸਰਬਸੰਮਤੀ ਨਾਲ ਕੀਤੀ ਗਈ | ਜਿਸ ਵਿਚ ਸਾਹਿਤਕਾਰ ਤੇਜਿੰਦਰ ਚੰਡਿਹੋਕ ਨੂੰ ਪ੍ਰਧਾਨ ਅਤੇ ...

ਪੂਰੀ ਖ਼ਬਰ »

ਕਿਸਾਨ ਮੰਡੀਆਂ 'ਚ ਰੁਲਨ ਲਈ ਮਜਬੂਰ

ਤਪਾ ਮੰਡੀ, 14 ਅਪ੍ਰੈਲ (ਪ੍ਰਵੀਨ ਗਰਗ)-ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚ ਖ਼ਰੀਦ ਪ੍ਰਬੰਧਾਂ ਦੇ ਪੁਖ਼ਤਾ ਪ੍ਰਬੰਧ ਨਾ ਹੋਣ ਕਾਰਨ ਪੰਜਾਬ ਦੇ ਅੰਨਦਾਤੇ ਨੂੰ ਮੰਡੀਆਂ 'ਚ ਰੁਲਨ ਲਈ ਮਜਬੂਰ ਹੋਣਾ ਪੈ ਰਿਹਾ ਹੈ | ਅੱਜ ਤਪਾ ਦੀ ਬਾਹਰਲੀ ਅਨਾਜ ਮੰਡੀ 'ਚ ਕਿਸਾਨਾਂ ਨੇ ਸੂਬਾ ...

ਪੂਰੀ ਖ਼ਬਰ »

ਨਾਟਕ 'ਕਦੋਂ ਜਾਗਾਂਗੇ' ਖੇਡਿਆ

ਟੱਲੇਵਾਲ, 14 ਅਪ੍ਰੈਲ (ਸੋਨੀ ਚੀਮਾ)-ਕਿਸਾਨੀ ਘੋਲ ਨੂੰ ਹੋਰ ਮਜ਼ਬੂਤ ਕਰਨ ਹਿਤ ਪਿੰਡਾਂ ਵਿਚ ਨਾਟਕ ਕਰਵਾ ਕੇ ਕਾਲੇ ਖੇਤੀ ਕਾਨੂੰਨਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਸਾਨੀ ਅੰਦੋਲਨ ਪ੍ਰਤੀ ਲਾਮਬੰਦ ਕੀਤਾ ਜਾ ਰਿਹਾ ਹੈ | ਇਹ ਸ਼ਬਦ ਸੁਖਦੇਵ ਸਿੰਘ ਭੋਤਨਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX