ਤਾਜਾ ਖ਼ਬਰਾਂ


ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਖੋਲਿਆ ਮੋਰਚਾ ,ਮਾਮਲਾ ਨੌਜਵਾਨ ਖ਼ੁਦਕੁਸ਼ੀ ਦੇ ਦੋਸ਼ੀਆਂ ਨੂੰ ਨਾਂ ਫੜਨ ਦਾ
. . .  1 minute ago
ਮਾਛੀਵਾੜਾ ਸਾਹਿਬ, 23 ਜੂਨ (ਮਨੋਜ ਕੁਮਾਰ) - ਅੱਜ ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਸਰਹਿੰਦ ਨਹਿਰ ਲਾਗੇ ਗੜੀ ਪੁਲ ਕੋਲ ਚੱਕਾ ਜਾਮ ਕਰਦਿਆਂ ਇਨਸਾਫ਼ ਦੀ ਗੁਹਾਰ ਲਗਾਈ...
ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਯੂ.ਕੇ. ਹਾਈ ਕੋਰਟ ਵਲੋਂ ਝਟਕਾ
. . .  18 minutes ago
ਨਵੀਂ ਦਿੱਲੀ, 22 ਜੁਨ - ਯੂ.ਕੇ. ਹਾਈ ਕੋਰਟ ਨੇ ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਵਲੋਂ ਭਾਰਤ ਹਵਾਲਗੀ ਵਿਰੁੱਧ ਅਪੀਲ ਕਰਨ...
ਪਾਵਰ ਪਲਾਂਟ ਦੇ ਪਰਾਲੀ ਦੇ ਭੰਡਾਰ ਨੂੰ ਲੱਗੀ ਅੱਗ
. . .  1 minute ago
ਤਲਵੰਡੀ ਭਾਈ, 23 ਜੂਨ,(ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਫ਼ਿਰੋਜ਼ਪੁਰ ਰੋਡ 'ਤੇ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਸਥਿਤ ਸੁਖਬੀਰ ਐਗਰੋ ਪਾਵਰ ਪਲਾਂਟ ਵਲੋਂ ...
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
. . .  about 1 hour ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਮਹਿਲ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਰਣਜੀਤ...
ਡਾ. ਸੁਖਬੀਰ ਕੌਰ ਮਾਹਲ ਬਣੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ ਆਨਰੇਰੀ ਡਾਇਰੈਕਟਰ
. . .  about 1 hour ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਭਾਈ ਵੀਰ ਸਿੰਘ ਨਿਵਾਸ ਅਸਥਾਨ ਦੀਆਂ ਅਕਾਦਮਿਕ ਅਤੇ ਪ੍ਰਬੰਧਕੀ ਗਤੀਵਿਧੀਆਂ ਲਈ ਸੁਖਬੀਰ ਕੌਰ ਮਾਹਲ ਨੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ...
ਜੈਪਾਲ ਭੁੱਲਰ ਦਾ ਹੋਇਆ ਸਸਕਾਰ, ਛੋਟੇ ਭਰਾ ਨੇ ਦਿਖਾਈ ਚਿਖਾ ਨੂੰ ਅਗਨੀ
. . .  about 1 hour ago
ਫ਼ਿਰੋਜ਼ਪੁਰ, 23 ਜੂਨ (ਗੁਰਿੰਦਰ ਸਿੰਘ) - ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ 'ਤੇ ਬੀਤੇ ਕੱਲ੍ਹ ਪੀ.ਜੀ.ਆਈ. ਚੰਡੀਗੜ੍ਹ ਤੋਂ ਦੁਬਾਰਾ ਪੋਸਟ ਮਾਰਟਮ ਹੋਣ ਤੋਂ ਬਾਅਦ ਗੈਂਗਸਟਰ ਜੈਪਾਲ ਭੁੱਲਰ ਦਾ ਅੱਜ ਬਾਅਦ ਦੁਪਹਿਰ ਫ਼ਿਰੋਜ਼ਪੁਰ ਸ਼ਹਿਰ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਬਠਿੰਡਾ...
ਸਾਂਝੇ ਦੂਰਸੰਚਾਰ ਸਰੋਤ ਵਾਲਾ ਇਕ ਬੀ.ਪੀ.ਓ. ਸੈਂਟਰ ਹੁਣ ਵਿਸ਼ਵ ਭਰ ਵਿਚ ਗਾਹਕਾਂ ਨੂੰ ਦਵੇਗਾ ਸੇਵਾ
. . .  30 minutes ago
ਨਵੀਂ ਦਿੱਲੀ, 23 ਜੂਨ - ਸੰਚਾਰ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਘਰੇਲੂ ਅਤੇ ਅੰਤਰਰਾਸ਼ਟਰੀ ਓ.ਐਸ.ਪੀ. (ਹੋਰ ਸੇਵਾ ਪ੍ਰਦਾਤਾ) ਵਿਚਕਾਰ ਅੰਤਰ ਨੂੰ...
ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਰੱਦ
. . .  about 1 hour ago
ਪਠਾਨਕੋਟ, 23 ਜੂਨ (ਸੰਧੂ ) - ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਸਰਦਾਰ ਭੁਪਿੰਦਰ ਸਿੰਘ ਸੱਚਰ ਅਤੇ ਜਸਵਿੰਦਰ ਸਿੰਘ ਨੇ ਕਿਹਾ...
ਝੋਨੇ ਲਈ ਅੱਠ ਘੰਟੇ ਨਿਰਵਿਘਨ ਸਪਲਾਈ ਨਾ ਮਿਲਣ ਕਾਰਨ ਹਲਵਾਰਾ ਦੇ ਕਿਸਾਨਾਂ ਨੇ 66 ਕੇ ਵੀ ਸਬ ਸਟੇਸ਼ਨ ਸੁਧਾਰ ਉਪ ਮੰਡਲ ਦਾ ਕੀਤਾ ਘਿਰਾਓ
. . .  about 2 hours ago
ਗੁਰੂਸਰ ਸੁਧਾਰ, (ਲੁਧਿਆਣਾ) 23 ਜੂਨ (ਬਲਵਿੰਦਰ ਸਿੰਘ ਧਾਲੀਵਾਲ) - ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਗੁਰਪ੍ਰੀਤ ਸਿੰਘ ਹਲਵਾਰਾ, ਪ੍ਰਧਾਨ ਜਤਿੰਦਰ ਸਿੰਘ ਜੋਤੀ ...
ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਦਾ ਰੋਸ ਮਾਰਚ, ਪੁਲਿਸ ਨੇ ਰੋਕਿਆ
. . .  about 2 hours ago
ਪਟਿਆਲਾ, 23 ਜੂਨ (ਧਰਮਿੰਦਰ ਸਿੰਘ ਸਿੱਧੂ) - ਐੱਨ.ਐੱਸ. ਕਯੂ. ਐੱਫ. ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਵਲੋਂ 22 ਜੂਨ ਦੀ ਮੀਟਿੰਗ ਬੇਸਿੱਟਾ ਨਿਕਲਣ...
ਬੀ. ਡੀ. ਪੀ. ਓ. ਗੁਰੂਹਰਸਹਾਏ ਦੇ ਸਾਰੇ ਕਰਮਚਾਰੀ ਕਲਮ ਛੋੜ ਹੜਤਾਲ 'ਤੇ
. . .  about 3 hours ago
ਗੁਰੂ ਹਰ ਸਹਾਏ, 23 ਜੂਨ (ਹਰਚਰਨ ਸਿੰਘ ਸੰਧੂ) - ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ 'ਚ ਸੋਧ ਦੀ ਮੰਗ ਨੂੰ ਲੈ ਕੇ ਮੁਲਾਜ਼ਮ ਜਥੇਬੰਦੀਆਂ ਦੇ ਸਦੇ ਅਨੁਸਾਰ...
ਫ਼ਤਹਿਜੰਗ ਸਿੰਘ ਬਾਜਵਾ ਦੇ ਬੇਟੇ ਨੇ ਸਰਕਾਰੀ ਨੌਕਰੀ ਲੈਣ ਤੋਂ ਕੀਤਾ ਇਨਕਾਰ - ਰਾਵਤ
. . .  about 3 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਕਿਹਾ ਹੈ ਕਿ ਪੰਜਾਬ ਦੇ ਕਾਦੀਆਂ ਤੋਂ...
ਲਾਹੌਰ 'ਚ ਹੋਏ ਬੰਬ ਧਮਾਕਾ 'ਚ ਇੱਕ ਦੀ ਮੌਤ, 16 ਜ਼ਖ਼ਮੀ
. . .  about 3 hours ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਪਾਕਿਸਤਾਨ ਦੇ ਲਾਹੌਰ ਸ਼ਹਿਰ ਦੀ ਆਬਾਦੀ ਜੌਹਰ ਟਾਊਨ ਵਿਖੇ ਅੱਜ ਸਵੇਰੇ ਇਕ ਜ਼ੋਰਦਾਰ ਬੰਬ ਧਮਾਕਾ ਹੋਇਆ...
ਕੈਪਟਨ ਅਮਰਿੰਦਰ ਸਿੰਘ ਨੂੰ ਵਾਅਦੇ ਪੂਰੇ ਕਰਨ ਲਈ ਹਾਈਕਮਾਨ ਨੇ ਦਿੱਤਾ ਅੰਤਿਮ ਸਮਾਂ (ਡੈੱਡਲਾਈਨ) - ਰਾਵਤ
. . .  about 3 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਇੰਚਾਰਜ ਹਰੀਸ਼ ਰਾਵਤ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ ਖ਼ਤਮ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ...
ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ 'ਤੇ ਕਿਸਾਨਾਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਕੀਤਾ ਜਾਮ, ਗਰਿੱਡ ਘੇਰਿਆ
. . .  about 4 hours ago
ਫੁੱਲਾਂਵਾਲ, 23 ਜੂਨ (ਮਨਜੀਤ ਸਿੰਘ ਦੁੱਗਰੀ) - ਝੋਨੇ ਦੀ ਬਿਜਾਈ ਲਈ ਸਰਕਾਰ ਵਲੋਂ ਨਿਰਧਾਰਿਤ ਕੀਤੀ 8 ਘੰਟੇ ਬਿਜਲੀ ਦੀ ਸਪਲਾਈ ਨਾ ਮਿਲਣ 'ਤੇ ਸ਼ਹੀਦ ਕਰਤਾਰ...
ਪੈਸਿਆਂ ਦੇ ਲੈਣ ਦੇਣ ਬਦਲੇ ਗੋਸਲਾਂ 'ਚ ਤਿੰਨ ਵਿਅਕਤੀ ਟੈਂਕੀ 'ਤੇ ਚੜ੍ਹੇ
. . .  about 4 hours ago
ਮਲੌਦ (ਲੁਧਿਆਣਾ), 23 ਜੂਨ (ਨਿਜ਼ਾਮਪੁਰ/ਚਾਪੜਾ) - ਮਲੌਦ ਲਾਗਲੇ ਪਿੰਡ ਗੋਸਲਾਂ ਵਿਖੇ ਪੀੜਤ ਵਿਅਕਤੀਆਂ ਦੇ ਪਿਤਾ ...
2022 ਵਿਚ ਕਾਂਗਰਸ ਇਕੱਠੀ ਹੋ ਕੇ ਚੋਣ ਲੜੇ - ਸੁਨੀਲ ਜਾਖੜ
. . .  about 4 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਕੇ ਬਾਹਰ ਆਏ ਜਿਸ ਦੌਰਾਨ...
ਪੰਜਾਬ ਵਿਚ ਚਲ ਰਹੇ ਕਾਂਗਰਸ ਦੇ ਸਿਆਸੀ ਕਲੇਸ਼ ਨੂੰ ਸੁਲਝਾਉਣ ਲਈ ਮੀਟਿੰਗਾਂ ਦਾ ਦੌਰ ਜਾਰੀ
. . .  about 4 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦਿੱਲੀ ਵਿਚ ...
ਬਿਜਲੀ ਸਪਲਾਈ ਪੂਰੀ ਨਾ ਮਿਲਣ 'ਤੇ ਕਿਸਾਨਾਂ ਕੀਤਾ ਫ਼ਿਰੋਜ਼ਪੁਰ - ਜ਼ੀਰਾ ਮੁੱਖ ਮਾਰਗ ਜਾਮ
. . .  about 5 hours ago
ਖੋਸਾ ਦਲ ਸਿੰਘ, 23 ਜੂਨ (ਮਨਪ੍ਰੀਤ ਸਿੰਘ ਸੰਧੂ) - ਕਿਸਾਨਾਂ ਵਲੋਂ ਝੋਨੇ ਦੀ ਲਵਾਈ ਜੋਰਾ 'ਤੇ ਜਾਰੀ ਹੈ, ਪਰ ਕਿਸਾਨਾਂ ਨੂੰ ਮੋਟਰਾਂ ਲਈ ਪੂਰੀ ਬਿਜਲੀ ਸਪਲਾਈ ਨਹੀਂ ਮਿਲ ...
ਕੋਟ ਈਸੇ ਖਾਂ 'ਚ ਕਿਸਾਨਾਂ ਨੇ ਮੇਨ ਸੜਕ ਕੀਤੀ ਜਾਮ
. . .  about 5 hours ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਝੋਨੇ ਦੀ ਲੁਆਈ ਦੇ ਚੱਲਦਿਆਂ ਮੋਟਰਾਂ 'ਤੇ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ ਕਰ ਕੇ ਜ਼ਿਲ੍ਹਾ ...
ਇਕ ਹਫ਼ਤੇ ਵਿਚ ਸਾਰਾ ਮਾਮਲਾ ਹੱਲ ਹੋ ਜਾਵੇਗਾ - ਬਾਜਵਾ
. . .  about 5 hours ago
ਨਵੀਂ ਦਿੱਲੀ, 23 ਜੂਨ - ਰਾਹੁਲ ਗਾਂਧੀ ਦੇ ਘਰ ਪ੍ਰਤਾਪ ਸਿੰਘ ਬਾਜਵਾ ਉਨ੍ਹਾਂ ਨੂੰ ਮਿਲਣ ਲਈ ਪਹੁੰਚੇ ਹੋਏ ਸਨ । ਮੀਡੀਆ ਨਾਲ ਗੱਲਬਾਤ ਕਰਦੇ ਹੋਏ, ...
ਗੁਰੂ ਹਰ ਸਹਾਏ : ਤਿੰਨ ਦਿਨਾਂ ਤੋਂ ਬਿਜਲੀ ਬੰਦ ਹੋਣ ਦੇ ਚਲਦੇ ਕਿਸਾਨਾਂ ਲਾਇਆ ਫ਼ਿਰੋਜ਼ਪੁਰ - ਫ਼ਾਜ਼ਿਲਕਾ ਜੀ.ਟੀ. ਰੋਡ 'ਤੇ ਧਰਨਾ
. . .  about 5 hours ago
ਗੁਰੂ ਹਰ ਸਹਾਏ, 23 ਜੂਨ (ਹਰਚਰਨ ਸਿੰਘ ਸੰਧੂ) - ਝੋਨੇ ਦੇ ਸੀਜ਼ਨ ਦੌਰਾਨ ਪਿਛਲੇ ਤਿੰਨ ਦਿਨਾਂ ਤੋਂ ਖੇਤੀ ਸੈਕਟਰ ਲਈ ਥ੍ਰੀ ਫੇਸ ਬਿਜਲੀ ਨਾ ਮਿਲਣ ਕਾਰਨ ਵੱਖ - ਵੱਖ ...
ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ ਪੂਰੀ, ਜੇਲ੍ਹ ਤੋਂ ਰਿਹਾ ਕਰਨ ਦੇ ਆਦੇਸ਼
. . .  about 6 hours ago
ਚੰਡੀਗੜ੍ਹ, 23 ਜੂਨ (ਰਾਮ ਸਿੰਘ ਬਰਾੜ): ਦਿੱਲੀ ਸਰਕਾਰ ਨੇ ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਉਨ੍ਹਾਂ ਨੂੰ ਰਿਹਾ ਕਰਨ ਦਾ ਹੁਕਮ ਦਿੱਤਾ ਹੈ ...
ਭਾਰਤ ਵਿਚ 50,848 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  1 minute ago
ਨਵੀਂ ਦਿੱਲੀ, 23 ਜੂਨ - ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 50,848 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ...
ਕੋਰੋਨਾਵਾਇਰਸ : ਭਾਰਤ ਵਿਚ ਡੈਲਟਾ ਪਲੱਸ ਦੇ 40 ਮਾਮਲੇ ਹੋਏ ਦਰਜ
. . .  about 6 hours ago
ਨਵੀਂ ਦਿੱਲੀ, 23 ਜੂਨ - ਸਰਕਾਰੀ ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਭਾਰਤ ਵਿਚ ਨਾਵਲ ਕੋਰੋਨਾਵਾਇਰਸ ਦੇ ਡੈਲਟਾ ਪਲੱਸ ਦੇ 40 ਮਾਮਲੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ 'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ

ਜਲੰਧਰ

ਡਾ. ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕਰਨ ਆਏ ਸੁਖਬੀਰ ਦਾ ਬਸਪਾ ਆਗੂਆਂ ਵਲੋਂ ਵਿਰੋਧ

ਜਲੰਧਰ, 14 ਅਪ੍ਰੈਲ (ਜਸਪਾਲ ਸਿੰਘ) - ਡਾ. ਭੀਮ ਰਾਓ ਅੰਬੇਡਕਰ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਸ਼ਰਧਾਂਜਲੀ ਭੇਟ ਕਰਨ ਲਈ ਜਲੰਧਰ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅੱਜ ਬਹੁਜਨ ਸਮਾਜ ਪਾਰਟੀ ਦੇ ਆਗੂਆਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ | ਸਥਾਨਕ ਡਾ. ਅੰਬੇਡਕਰ ਚੌਕ ਵਿਖੇ ਬਸਪਾ ਦੇ ਜ਼ਿਲ੍ਹਾ ਪ੍ਰਧਾਨ ਵਿਜੇ ਯਾਦਵ ਦੀ ਅਗਵਾਈ ਹੇਠ ਇਕੱਤਰ ਹੋਏ ਪਾਰਟੀ ਆਗੂਆਂ ਵਲੋਂ ਸੁਖਬੀਰ ਸਿੰਘ ਬਾਦਲ ਖਿਲਾਫ ਉਸ ਸਮੇਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ, ਜਦੋਂ ਉਹ ਡਾ. ਅੰਬੇਡਕਰ ਦੇ ਬੁੱਤ 'ਤੇ ਫੁੱਲ ਮਾਲਾਵਾਂ ਭੇਟ ਕਰ ਰਹੇ ਸਨ | ਵਿਰੋਧ ਕਰਨ ਵਾਲੇ ਆਗੂਆਂ ਵਲੋਂ ਸੁਖਬੀਰ ਸਿੰਘ ਬਾਦਲ 'ਗੋ ਬੈਕ' ਅਤੇ ਦਲਿਤ ਵਿਰੋਧੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਮੁਰਦਾਬਾਦ ਦੇ ਨਾਅਰੇ ਲਗਾਏ ਜਾ ਰਹੇ ਸਨ | ਇਥੇ ਮਾਹੌਲ ਅਫਰਾ ਤਫਰੀ ਵਾਲਾ ਬਣਿਆ ਰਿਹਾ ਤੇ ਸੁਖਬੀਰ ਸਿੰਘ ਬਾਦਲ ਮੁਸ਼ਕਿਲ ਨਾਲ ਡਾ. ਅੰਬੇਡਕਰ ਦੇ ਬੁੱਤ ਤੱਕ ਪਹੁੰਚ ਸਕੇ |
ਧੱਕਾ ਮੁੱਕੀ ਦੌਰਾਨ ਸੁਖਬੀਰ ਸਿੰਘ ਬਾਦਲ ਨੂੰ ਸਖਤ ਪਹਿਰੇ ਹੇਠ ਬੁੱਤ ਤੱਕ ਲੈ ਕੇ ਗਈ ਪੁਲਿਸ-
ਬਸਪਾ ਦੇ ਵਿਰੋਧ ਕਾਰਨ ਸੁਖਬੀਰ ਸਿੰਘ ਬਾਦਲ ਵੀ ਕਾਫੀ ਔਖੇ ਦਿਖਾਈ ਦਿੱਤੇ ਤੇ ਉਹ ਵੀ ਕਾਹਲੀ-ਕਾਹਲੀ 'ਚ ਸ਼ਰਧਾਂਜਲੀ ਭੇਟ ਕਰਕੇ ਵਾਪਸ ਗੱਡੀ 'ਚ ਆ ਗਏ | ਇਸ ਦੌਰਾਨ ਪੁਲਿਸ ਪ੍ਰਸ਼ਾਸਨ ਨੂੰ ਕਾਫੀ ਦੇਰ ਤੱਕ ਹੱਥਾਂ ਪੈਰਾਂ ਦੀ ਪਈ ਰਹੀ ਤੇ ਉਨ੍ਹਾਂ ਨੂੰ ਮਾਹੌਲ ਨੂੰ ਸ਼ਾਂਤਮਈ ਰੱਖਣ ਲਈ ਕਾਫੀ ਜੱਦੋਜਹਿਦ ਕਰਨੀ ਪਈ ਤੇ ਇਥੋਂ ਤੱਕ ਪੁਲਿਸ ਵਲੋਂ ਸ਼ਰਧਾਂਜਲੀਆਂ ਭੇਟ ਕਰਨ ਆਏ ਲੋਕਾਂ ਨਾਲ ਧੱਕਾਮੁੱਕੀ ਵੀ ਕੀਤੀ ਗਈ | ਪ੍ਰਬੰਧਾਂ ਦੀ ਘਾਟ ਕਾਰਨ ਮੀਡੀਆ ਕਰਮੀਆਂ ਨੂੰ ਵੀ ਧੱਕਾ-ਮੁੱਕੀ ਦਾ ਸ਼ਿਕਾਰ ਹੋਣਾ ਪਿਆ ਤੇ ਕਰੀਬ ਇਕ-ਡੇਢ ਘੰਟਾ ਡਾ. ਅੰਬੇਡਕਰ ਚੌਕ 'ਤੇ ਮਾਹੌਲ ਕਾਫੀ ਤਣਾਅ ਵਾਲਾ ਬਣਿਆ ਰਿਹਾ | 'ਅਜੀਤ' ਨਾਲ ਗੱਲ ਕਰਦਿਆਂ ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵਿਜੇ ਯਾਦਵ ਨੇ ਕਿਹਾ ਕਿ ਸਿਆਸੀ ਪਾਰਟੀਆਂ ਜਦੋਂ ਸੱਤਾ ਤੋਂ ਬਾਹਰ ਹੁੰਦੀਆਂ ਹਨ ਤਾਂ ਉਨ੍ਹਾਂ ਨੂੰ ਡਾ. ਬੀ. ਆਰ. ਅੰਬੇਡਕਰ ਦੀ ਯਾਦ ਆਉਂਦੀ ਹੈ, ਪਰ ਜਦੋਂ ਸੱਤਾ 'ਚ ਹੁੰਦੀਆਂ ਹਨ ਤਾਂ ਉਨ੍ਹਾਂ ਨੂੰ ਸਭ ਕੁਝ ਭੁੱਲ ਜਾਂਦਾ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅੱਜ ਤਾਂ ਡਾ. ਅੰਬੇਡਕਰ ਦੀ ਯਾਦ ਆ ਗਈ, ਪਰ ਪਿਛਲੇ 10 ਸਾਲ ਦਲਿਤਾਂ ਲਈ ਕੁੱਝ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਸਾਰੀਆਂ ਹੀ ਸਿਆਸੀ ਪਾਰਟੀਆਂ ਸੰਵਿਧਾਨ ਵਿਰੋਧੀ ਹਨ ਤੇ ਦਲਿਤਾਂ ਨੂੰ ਵੋਟ ਬੈਂਕ ਵਜੋਂ ਵਰਤਦੀਆਂ ਹਨ ਅਤੇ ਅਜਿਹੀਆਂ ਪਾਰਟੀਆਂ ਨੂੰ ਡਾ. ਅੰਬੇਡਕਰ ਨੂੰ ਸ਼ਰਧਾਂਜਲੀਆਂ ਦੇਣ ਦਾ ਕੋਈ ਹੱਕ ਨਹੀਂ ਹੈ | ਇਸ ਮੌਕੇ ਉਨ੍ਹਾਂ ਖਾਸ ਕਰਕੇ ਦਲਿਤ ਸਮਾਜ ਦੀਆਂ ਵੋਟਾਂ ਲੈ ਕੇ ਸੱਤਾ ਸੁੱਖ ਭੋਗਣ ਵਾਲੇ ਅਤੇ ਦਲਿਤਾਂ ਦੇ ਹਿੱਤਾਂ ਨੂੰ ਨਜ਼ਰ ਅੰਦਾਜ਼ ਕਰਨ ਵਾਲੇ ਦਲਿਤ ਆਗੂਆਂ ਨੂੰ ਵੀ ਨਿਸ਼ਾਨੇ 'ਤੇ ਲਿਆ | ਇਸ ਮੌਕੇ ਉਨ੍ਹਾਂ ਦੇ ਨਾਲ ਹਰਮੇਸ਼ ਕੁਮਾਰ, ਪਰਮਜੀਤ ਮੱਲ੍ਹ ਅਤੇ ਜਸਵੰਤ ਰਾਏ ਵੀ ਮੌਜੂਦ ਸਨ |
ਬਸਪਾ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਵਲੋਂ ਸੁਖਬੀਰ ਦੇ ਐਲਾਨ ਦਾ ਸਵਾਗਤ
ਕਿਹਾ ਦੇਰ ਆਏ ਦਰੁੱਸਤ ਆਏ
ਜਲੰਧਰ, 14 ਅਪ੍ਰੈਲ (ਜਸਪਾਲ ਸਿੰਘ)- ਬਹੁਜਨ ਸਮਾਜ ਪਾਰਟੀ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਡਾ. ਬੀ.ਆਰ. ਅੰਬੇਡਕਰ ਦੇ 130ਵਾੇ ਜਨਮ ਦਿਨ ਮੌਕੇ ਜਲੰਧਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦਲਿਤ ਭਾਈਚਾਰੇ ਨਾਲ ਕੀਤੇ ਗਏ ਵਾਅਦਿਆਂ ਦਾ ਸਵਾਗਤ ਕਰਦੇ ਹੋਏ ਕਿਹਾ ਹੈ ਕਿ ਦੇਰ ਨਾਲ ਹੀ ਸਹੀ ਅਕਾਲੀ ਦਲ ਵਲੋਂ ਸਹੀ ਰਸਤੇ 'ਤੇ ਤਾਂ ਆਇਆ | ਉੁਨ੍ਹਾਂ ਕਿਹਾ ਕਿ ਜੇਕਰ ਇਹ ਫੈਸਲਾ ਪਹਿਲਾਂ ਲਿਆ ਹੁੰਦਾ ਤਾਂ ਹੋਰ ਵੀ ਚੰਗਾ ਹੁੰਦਾ ਤੇ ਪਾਰਟੀ 'ਤੇ ਪਰਿਵਾਰਵਾਦ ਦੇ ਦੋਸ਼ ਨਾ ਲੱਗਦੇ | ਸ. ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵਲੋਂ ਸਰਕਾਰ ਆਉਣ 'ਤੇ ਦਲਿਤ ਭਾਈਚਾਰੇ ਦਾ ਡਿਪਟੀ ਮੁੱਖ ਮੰਤਰੀ ਬਣਾਉਣ ਅਤੇ ਡਾ. ਅੰਬੇਡਕਰ ਦੇ ਨਾਂ 'ਤੇ ਦੁਆਬੇ 'ਚ ਯੂਨੀਵਰਸਿਟੀ ਬਣਾਏ ਜਾਣ ਨੂੰ ਇਕ ਚੰਗੀ ਸ਼ੁਰੂਆਤ ਦੱਸਦੇ ਹੋਏ ਕਿਹਾ ਕਿ ਅਕਾਲੀ ਦਲ ਨੇ ਪੰਥਕ ਮੋੜਾ ਕੱਟਦਿਆਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਵਲੋਂ ਦਿੱਤੇ ਗਏ ਸਮਾਜਿਕ ਬਰਾਬਰੀ ਦੇ ਸਿਧਾਂਤ ਨੂੰ ਅਪਣਾਉਣਾ ਸ਼ੁਰੂ ਕੀਤਾ ਹੈ | ਇਸ ਮੌਕੇ ਜਲੰਧਰ 'ਚ ਬਸਪਾ ਆਗੂਆਂ ਵਲੋਂ ਸੁਖਬੀਰ ਸਿੰਘ ਬਾਦਲ ਦੇ ਕੀਤੇ ਗਏ ਵਿਰੋਧ ਬਾਰੇ ਪੁੱਛੇ ਸਵਾਲ ਦੇ ਜਵਾਬ 'ਚ ਉਨ੍ਹਾਂ ਕੋਈ ਵੀ ਜਾਣਕਾਰੀ ਹੋਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹ ਇਸ ਮਾਮਲੇ ਦੀ ਜਾਂਚ ਕਰਵਾਉਣਗੇ ਅਤੇ ਜੇਕਰ ਕਿਸੇ ਵਲੋਂ ਅਜਿਹਾ ਕੀਤਾ ਗਿਆ ਹੈ ਤਾਂ ਉਸ ਵਿਰੁੱਧ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਸਾਰਿਆਂ ਦੇ ਸਾਂਝੇ ਹਨ ਤੇ ਉਨ੍ਹਾਂ ਵਲੋਂ ਦੱਬੇ ਕੁਚਲੇ ਤੇ ਦਲਿਤ ਸਮਾਜ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਪਾਏ ਗਏ ਯੋਗਦਾਨ ਨੂੰ ਨਮਨ ਕਰਨ ਲਈ ਕੋਈ ਵੀ ਆ ਸਕਦਾ ਹੈ | ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਨੇ ਖੁਦ ਸਮਾਜਿਕ ਨਾ ਬਰਾਬਰਤਾ ਦੇ ਖਿਲਾਫ ਆਵਾਜ਼ ਉਠਾਈ ਤੇ ਇਸ ਮੌਕੇ ਕਿਸੇ ਵੀ ਆਗੂ ਦਾ ਇਸ ਤਰ੍ਹਾਂ ਵਿਰੋਧ ਕਰਨਾ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ, ਸਗੋਂ ਇਸ ਦਿਨ ਨੂੰ ਸਾਨੂੰ ਸਾਰਿਆਂ ਨੂੰ ਰਲ ਕੇ ਇਕੱਠੇ ਮਨਾਉਣਾ ਚਾਹੀਦਾ ਹੈ | '
ਆਪ' ਦੇ ਇਸ਼ਾਰੇ 'ਤੇ ਮੁੱਠੀ ਭਰ ਲੋਕਾਂ ਨੇ ਕੀਤਾ ਵਿਰੋਧ-ਟੀਨੂੰ

ਜਲੰਧਰ, 14 ਅਪ੍ਰੈਲ (ਜਸਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਆਦਮਪੁਰ ਹਲਕੇ ਤੋਂ ਵਿਧਾਇਕ ਪਵਨ ਕੁਮਾਰ ਟੀਨੂੰ ਨੇ ਅੱਜ ਇਥੇ ਡਾ.ਬੀ.ਆਰ. ਅੰਬੇਡਕਰ ਦੇ 130ਵੇਂ ਜਨਮ ਦਿਨ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ 'ਚ ਕੁੱਝ ਲੋਕਾਂ ਵਲੋਂ ਪਾਰਟੀ ਵਿਰੁੱਧ ਕੀਤੀ ਗਈ ਨਾਅਰੇਬਾਜ਼ੀ ਨੂੰ ਆਮ ਆਦਮੀ ਪਾਰਟੀ ਦੀ ਸਾਜਿਸ਼ ਕਰਾਰ ਦਿੰਦੇ ਹੋਏ ਕਿਹਾ ਕਿ ਅਜਿਹਾ 'ਆਪ' ਵਲੋਂ ਕੁੱਝ ਸ਼ਰਾਰਤੀ ਲੋਕਾਂ ਨੂੰ ਉਕਸਾ ਕੇ ਕਰਵਾਇਆ ਗਿਆ | ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਦਾ ਜਨਮ ਦਿਨ ਤਾਂ ਸਾਰਿਆਂ ਨੂੰ ਆਪਸੀ ਪਿਆਰ, ਸਦਭਾਵਨਾ ਅਤੇ ਬਰਾਬਰਤਾ ਦੇ ਸਿਧਾਂਤ 'ਤੇ ਪਹਿਰਾ ਦਿੰਦੇ ਹੋਏ ਮਨਾਉਣਾ ਚਾਹੀਦਾ ਹੈ ਪਰ ਮੁੱਠੀ ਭਰ ਲੋਕਾਂ, ਜਿਨ੍ਹਾਂ 'ਚ ਆਮ ਆਦਮੀ ਪਾਰਟੀ ਦੇ ਵਰਕਰ ਵੀ ਸ਼ਾਮਿਲ ਸਨ ਵਲੋਂ ਜਾਣਬੁੱਝ ਕੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਤੇ ਪੁਲਿਸ ਪ੍ਰਸ਼ਾਸਨ ਵਲੋਂ ਵੀ ਉਨ੍ਹਾਂ ਨੂੰ ਅਜਿਹਾ ਕਰਨ ਦੀ ਪੂਰੀ ਖੁੱਲ੍ਹ ਦਿੱਤੀ ਗਈ | ਉਨ੍ਹਾਂ ਕਿਹਾ ਕਿ ਅਸਲ 'ਚ ਦਲਿਤ ਵਰਗ ਸਭ ਤੋਂ ਜ਼ਿਆਦਾ ਭਰੋਸਾ ਅਕਾਲੀ ਦਲ 'ਤੇ ਕਰਦਾ ਹੈ ਤੇ ਪਾਰਟੀ ਨੂੰ ਦਲਿਤ ਭਾਈਚਾਰੇ ਵਲੋਂ ਮਿਲ ਰਹੇ ਭਰਵੇਂ ਹੁੰਗਾਰੇ ਤੋਂ ਬੌਖਲਾਹਟ 'ਚ ਆ ਕੇ ਆਮ ਆਦਮੀ ਪਾਰਟੀ ਵਲੋਂ ਅਜਿਹੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੱਕ 'ਚ ਵੀ ਦਲਿਤ ਭਾਈਚਾਰੇ ਵਲੋਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ |

ਡਾ. ਅੰਬੇਡਕਰ ਚੌਕ 'ਚ ਭਾਜਪਾ ਆਗੂਆਂ ਦਾ ਘਿਰਾਓ

ਜਲੰਧਰ, 14 ਅਪ੍ਰੈਲ(ਸ਼ਿਵ)- ਜਲੰਧਰ ਭਾਜਪਾ ਪ੍ਰਧਾਨ ਸੁਸ਼ੀਲ ਸ਼ਰਮਾ, ਮਨੋਰੰਜਨ ਕਾਲੀਆ ਸਮੇਤ ਹੋਰ ਭਾਜਪਾ ਆਗੂਆਂ ਨੂੰ ਉਸ ਵੇਲੇ ਆਜ਼ਾਦ ਸਮਾਜ ਪਾਰਟੀ ਤੇ ਹੋਰ ਲੋਕਾਂ ਦਾ ਵਿਰੋਧ ਦਾ ਸਾਹਮਣਾ ਕਰਨਾ ਪਿਆ ਜਦੋਂ ਉਹ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਸੰਤੋਸ਼ੀ ਨਗਰ 'ਚ ਫਟਿਆ ਸਿਲੰਡਰ, 1 ਦੀ ਮੌਤ

ਚੁਗਿੱਟੀ/ਜੰਡੂਸਿੰਘਾ, 14 ਅਪ੍ਰੈਲ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਅਧੀਨ ਆਉਂਦੇ ਮੁਹੱਲਾ ਸੰਤੋਸ਼ੀ ਨਗਰ ਵਿਖੇ ਬੁੱਧਵਾਰ ਨੂੰ ਅਚਾਨਕ ਇਕ ਸਿਲੰਡਰ ਫਟ ਗਿਆ, ਜਿਸ ਦੀ ਲਪੇਟ 'ਚ ਆਉਣ ਕਾਰਨ ਰੇਹੜੀ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ 1 ਬੱਚੇ ਸਮੇਤ 4 ਜੀਅ ...

ਪੂਰੀ ਖ਼ਬਰ »

ਨਸ਼ੀਲੇ ਕੈਪਸੂਲ ਤੇ ਗੋਲੀਆਂ ਸਮੇਤ 2 ਕਾਬੂ

ਜਲੰਧਰ, 14 ਅਪ੍ਰੈਲ (ਐੱਮ. ਐੱਸ. ਲੋਹੀਆ)- ਨਸ਼ੇ ਲਈ ਵਰਤੇ ਜਾਣ ਵਾਲੇ ਕੈਪਸੂਲ ਅਤੇ ਗੋਲੀਆਂ ਦੀ ਸਪਲਾਈ ਕਰਨ ਵਾਲੇ 2 ਵਿਅਕਤੀਆਂ ਨੂੰ ਕਮਿਸ਼ਨਰੇਟ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਯੂਨਿਟ ਦੀ ਟੀਮ ਨੇ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 184 ਕੈਪਸੂਲ ਅਤੇ 190 ਗੋਲੀਆਂ ...

ਪੂਰੀ ਖ਼ਬਰ »

ਜ਼ਮਾਨਤ 'ਤੇ ਆਇਆ ਮੁਲਜ਼ਮ ਨਾਜਾਇਜ਼ ਪਿਸਤੌਲ ਤੇ 4 ਜ਼ਿੰਦਾ ਕਾਰਤੂਸਾਂ ਸਮੇਤ ਗਿ੍ਫ਼ਤਾਰ

ਜਲੰਧਰ, 14 ਅਪ੍ਰੈਲ (ਐੱਮ. ਐੱਸ. ਲੋਹੀਆ) - ਕੁਝ ਸਮਾਂ ਪਹਿਲਾਂ ਜ਼ਮਾਨਤ 'ਤੇ ਜੇਲ੍ਹ 'ਚੋਂ ਬਾਹਰ ਆਏ ਵਿਅਕਤੀ ਤੋਂ 315 ਬੋਰ ਦੀ ਨਾਜਾਇਜ਼ ਪਿਸਤੌਲ ਅਤੇ 4 ਜ਼ਿੰਦਾ ਕਾਰਤੂਸ ਬਰਾਮਦ ਕਰਕੇ ਕਮਿਸ਼ਨਰੇਟ ਪੁਲਿਸ ਦੇ ਸੀ.ਆਈ.ਏ. ਸਟਾਫ਼ ਨੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ...

ਪੂਰੀ ਖ਼ਬਰ »

ਕੋਰੋਨਾ ਕਾਰਨ 7 ਦੀ ਮੌਤ, 276 ਨਵੇਂ ਮਰੀਜ਼

ਜਲੰਧਰ, 14 ਅਪ੍ਰੈਲ (ਐੱਮ. ਐੱਸ. ਲੋਹੀਆ) - ਜ਼ਿਲ੍ਹੇ 'ਚ ਅੱਜ ਕੋਰੋਨਾ ਪ੍ਰਭਾਵਿਤ 7 ਮਰੀਜ਼ਾਂ ਦੀ ਮੌਤ ਹੋ ਜਾਣ ਨਾਲ ਮਿ੍ਤਕਾਂ ਦੀ ਗਿਣਤੀ 1012 ਹੋ ਗਈ ਹੈ, ਜਦਕਿ 276 ਮਰੀਜ਼ ਹੋਰ ਮਿਲਣ ਨਾਲ ਕੋਰੋਨਾ ਪ੍ਰਭਾਵਿਤਾਂ ਦੀ ਗਿਣਤੀ 35 ਹਜ਼ਾਰ ਤੋਂ ਪਾਰ ਹੋ ਕੇ 35027 ਪਹੁੰਚ ਗਈ ਹੈ | ...

ਪੂਰੀ ਖ਼ਬਰ »

ਕਰਿਆਨੇ ਦੀ ਦੁਕਾਨ 'ਚੋਂ ਚੋਰੀ ਕਰਨ ਵਾਲੇ 3 ਵਿਅਕਤੀ ਗਿ੍ਫ਼ਤਾਰ

ਜਲੰਧਰ, 14 ਅਪ੍ਰੈਲ (ਐੱਮ. ਐੱਸ. ਲੋਹੀਆ) - ਦੋ ਦਿਨ ਪਹਿਲਾਂ ਕਰਿਆਨੇ ਦੀ ਦੁਕਾਨ 'ਚੋਂ ਚੋਰੀ ਕਰਨ ਵਾਲੇ 3 ਵਿਅਕਤੀਆਂ ਨੂੰ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੇ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜੇ 'ਚੋਂ ਚੋਰੀਸ਼ੁਦਾ ਲੈਪਟਾਪ, ਇਕ ਸੋਨੇ ਦੀ ਮੁੰਦਰੀ, ਇਕ ਚਾਂਦੀ ਦੀ ...

ਪੂਰੀ ਖ਼ਬਰ »

ਰਾਮਾ ਮੰਡੀ ਮਾਰਕੀਟ 'ਚ ਸੜਕ ਕਿਨਾਰੇ ਨਾ ਲੱਗਣਗੀਆਂ ਰੇਹੜੀਆਂ ਤੇ ਨਾ ਹੀ ਡਿਵਾਈਡਰ 'ਤੇ ਸੁੱਟਿਆ ਜਾਵੇਗਾ ਕੂੜਾ

ਜਲੰਧਰ ਛਾਉਣੀ, 14 ਅਪ੍ਰੈਲ (ਪਵਨ ਖਰਬੰਦਾ)-ਕੇਂਦਰੀ ਹਲਕੇ ਦੇ ਅਧੀਨ ਆਉਂਦੀ ਰਾਮਾ ਮੰਡੀ ਮਾਰਕੀਟ 'ਚ ਰਾਹਗੀਰਾਂ ਤੇ ਵਾਹਨ ਚਾਲਕਾਂ ਲਈ ਸਭ ਤੋਂ ਵੱਡੀ ਪ੍ਰੇਸ਼ਾਨੀ ਬਣੇ ਹੋਏ ਰੇਹੜੀ ਤੇ ਫੜੀ ਵਾਲਿਆਂ ਨੂੰ ਹਟਾਉਣ ਦਾ ਟੀਚਾ ਲੈਂਦੇ ਹੋਏ ਤੇ ਰਾਮਾ ਮੰਡੀ ਮਾਰਕੀਟ 'ਚ ...

ਪੂਰੀ ਖ਼ਬਰ »

ਚੇਅਰਮੈਨ ਖ਼ਾਲਸਾ ਨੇ ਦਿੱਲੀ ਕਮੇਟੀ ਦੇ ਤਤਕਾਲੀ ਪ੍ਰਧਾਨ 'ਤੇ 44 ਲੱਖ ਰੁਪਏ ਦੀਆਂ ਧਾਰਮਿਕ ਪੁਸਤਕਾਂ ਦਾ ਘਪਲਾ ਕਰਨ ਦੇ ਲਗਾਏ ਦੋਸ਼

ਅੰਮਿ੍ਤਸਰ, 14 ਅਪ੍ਰੈਲ (ਜੱਸ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਨਗਰੀ ਅੰਮਿ੍ਤਸਰ ਵਿਖੇ ਦਿੱਲੀ ਦੀਆਂ ਸੰਗਤਾਂ ਦੀ ਰਿਹਾਇਸ਼ ਲਈ ਉਸਾਰੇ ਗਏ ਸ੍ਰੀ ਗੁਰੂ ਤੇਗ ਬਹਾਦਰ ਨਿਵਾਸ ਦੇ ਚੇਅਰਮੈਨ ਭੁਪਿੰਦਰ ਸਿੰਘ ਖ਼ਾਲਸਾ ਨੇ ਦੋਸ਼ ਲਗਾਇਆ ਹੈ ਕਿ ...

ਪੂਰੀ ਖ਼ਬਰ »

ਬਾਬਾ ਮੜ ਸਾਹਿਬ ਵਿਖੇ ਮੇਲਾ ਸ਼ਰਧਾ ਨਾਲ ਮਨਾਇਆ

ਜਮਸ਼ੇਰ ਖ਼ਾਸ, 14 ਅਪ੍ਰੈਲ (ਅਵਤਾਰ ਤਾਰੀ)-ਪਿੰਡ ਖੇੜਾ ਜਮਸ਼ੇਰ ਵਿਖੇ ਗੁਰਦੁਆਰਾ ਗੁਰਦਰਸ਼ਨ ਸਰ ਸਾਹਿਬ ਬਾਬਾ ਮੜ ਸਾਹਿਬ ਸ਼ੇਰਗਿੱਲ ਜਠੇਰੇ ਬਾਬਾ ਜਾਮਣਾਂ ਵਾਲੇ ਦੀ ਯਾਦ ਵਿਚ ਪ੍ਰਬੰਧਕ ਕਮੇਟੀ ਤੇ ਇਲਾਕੇ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਸ਼ਰਧਾਪੂਰਵਕ ਮਨਾਇਆ ...

ਪੂਰੀ ਖ਼ਬਰ »

7.70 ਕਰੋੜ ਨਾਲ ਏ. ਬੀ. ਡੀ. ਇਲਾਕੇ 'ਚ ਲਾਗੂ ਹੋਵੇਗਾ ਕੂੜਾ ਪ੍ਰਬੰਧਨ

ਜਲੰਧਰ, 14 ਅਪ੍ਰੈਲ(ਸ਼ਿਵ)- ਸ਼ਹਿਰ 'ਚ ਜਦੋਂ ਕੇਂਦਰੀ ਵਿਕਾਸ ਮੰਤਰਾਲੇ ਵਲੋਂ ਜਲੰਧਰ ਨੂੰ ਸਮਾਰਟ ਸਿਟੀ ਦੀ ਸੂਚੀ 'ਚ ਸ਼ਾਮਿਲ ਕੀਤਾ ਗਿਆ ਸੀ ਤਾਂ ਉਸ ਵੇਲੇ ਇਸ ਦਾ ਸਵਰੂਪ ਮੌਜੂਦਾ ਪ੍ਰਾਜੈਕਟਾਂ ਨਾਲੋਂ ਕਾਫੀ ਅਲੱਗ ਸੀ ਤੇ ਇਸ ਵੇਲੇ ਸ਼ਹਿਰ ਦੇ ਇਕ ਹਿੱਸੇ ਨੂੰ ਸਮਾਰਟ ...

ਪੂਰੀ ਖ਼ਬਰ »

ਡਾ. ਬੀ.ਆਰ.ਅੰਬੇਡਕਰ ਦੇ ਜਨਮ ਦਿਵਸ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾ ਦੇ ਫੁੱਲ ਭੇਟ

ਜਲੰਧਰ, 14 ਅਪ੍ਰੈਲ (ਚੰਦੀਪ ਭੱਲਾ)- ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ, ਵਿਧਾਇਕ ਅਵਤਾਰ ਸਿੰਘ ਬਾਵਾ ਹੈਨਰੀ ਅਤੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਨੌਜਵਾਨਾਂ ਨੂੰ ਭਾਰਤ ਰਤਨ ਡਾ. ਬੀ. ਆਰ. ਅੰਬੇਡਕਰ ਪ੍ਰਤੀ ਸੱਚੀ ਸ਼ਰਧਾਂਜਲੀ ਦੇ ਰੂਪ ਵਿਚ ਲੋਕਤੰਤਰ ਦੇ ...

ਪੂਰੀ ਖ਼ਬਰ »

ਆਰ.ਏ.ਐਫ ਨੇ ਉਤਸ਼ਾਹ ਨਾਲ ਮਨਾਇਆ ਵਿਜੇ ਦਿਵਸ

ਜਲੰਧਰ, 14 ਅਪ੍ਰੈਲ (ਹਰਵਿੰਦਰ ਸਿੰਘ ਫੁੱਲ)- ਰੈਪਿਡ ਐਕਸ਼ਨ ਫੋਰਸ ਵਲੋਂ ਜਲੰਧਰ ਵਿਖੇ ਵਿਜੇ ਦਿਵਸ ਬੜੀ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸ਼ਹੀਦ ਵੀਰ ਜਵਾਨਾਂ ਨੂੰ ਸਲਾਮੀ ਦਿੱਤੀ ਗਈ ਉਪਰੰਤ ਸੰਸਕਿ੍ਤਿਕ ਪ੍ਰੋਗਰਾਮ ਕਰਵਾਇਆ ਗਿਆ | ਸਮਾਗਮ 'ਚ ਮਨੀਸ਼ ਕੁਮਾਰ ...

ਪੂਰੀ ਖ਼ਬਰ »

ਪਿੰਡ ਦੀਵਾਲੀ ਵਿਖੇ ਬੱਚਿਆਂ ਦਾ ਦਾਖ਼ਲਾ ਸਰਕਾਰੀ ਸਕੂਲਾਂ 'ਚ ਕਰਾਉਣ ਲਈ ਪ੍ਰੇਰਿਆ

ਜਮਸ਼ੇਰ ਖ਼ਾਸ, 14 ਅਪ੍ਰੈਲ (ਅਵਤਾਰ ਤਾਰੀ)-ਜਮਸ਼ੇਰ ਖ਼ਾਸ ਦੇ ਨਾਲ ਲੱਗਦੇ ਪਿੰਡ ਦੀਵਾਲੀ ਦੇ ਸਰਕਾਰੀ ਹਾਈ ਸਕੂਲ ਵਿਖੇ ਦਾਖ਼ਲਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਮੁਹਿੰਮ ਦੀ ਸ਼ੁਰੂਆਤ ਵਿਸ਼ੇਸ਼ ਤੌਰ 'ਤੇ ਪੁੱਜੇ ਬਲਾਕ ਨੋਡਲ ਅਫ਼ਸਰ ਸੁਨੀਤਾ ਸਹੋਤਾ ਰੰਧਾਵਾ ਅਤੇ ...

ਪੂਰੀ ਖ਼ਬਰ »

ਦਲਿਤਾਂ, ਅਰੋੜਾ, ਖੱਤਰੀ ਸਮਾਜ ਨੂੰ ਅਕਾਲੀ ਦਲ ਨੇ ਧੋਖਾ ਦਿੱਤਾ- ਅਰੋੜਾ

ਜਲੰਧਰ, 14 ਅਪ੍ਰੈਲ (ਸ਼ਿਵ)- ਪੰਜਾਬ ਭਾਜਪਾ ਦੇ ਬੁਲਾਰੇ ਦੀਵਾਨ ਅਮਿੱਤ ਅਰੋੜਾ ਨੇ ਆਪਣੇ ਬਿਆਨ ਵਿਚ ਅੱਜ ਜਲੰਧਰ ਵਿਚ ਡਾ. ਭੀਮ ਰਾਓ ਅੰਬੇਡਕਰ ਦੀ ਜੈਅੰਤੀ 'ਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ ਦੀ ...

ਪੂਰੀ ਖ਼ਬਰ »

ਬਾਬਾ ਅੰਬੇਡਕਰ ਦੀ ਜ਼ਿੰਦਗੀ ਪੇ੍ਰਰਨਾ ਦੇਣ ਵਾਲੀ-ਅਰਜੁਨ ਖੁਰਾਨਾ

ਜਲੰਧਰ, 14 ਅਪ੍ਰੈਲ (ਸ਼ਿਵ)- ਕੌਂਸਲ ਫ਼ਾਰ ਸੋਸ਼ਲ ਕਾਜ ਦੇ ਕੋਆਰਡੀਨੇਟਰ ਐਡਵੋਕੇਟ ਅਰਜਨ ਖੁਰਾਨਾ ਨੇ ਕਿਹਾ ਹੈ ਕਿ ਡਾ. ਭੀਮ ਰਾਓ ਅੰਬੇਡਕਰ ਵੱਲੋਂ ਸਮਾਜ ਪ੍ਰਤੀ ਕੀਤੇ ਗਏ ਯੋਗਦਾਨ ਪੇ੍ਰਰਨਾ ਦਾ ਕੇਂਦਰ ਹੈ | ਉਨਾਂ ਵਲੋਂ ਸਮਾਜ ਦੇ ਨਾਲ ਨਾਲ ਵਕਾਲਤ ਵਿਚ ਵੀ ਆਪਣਾ ਵੱਡਾ ...

ਪੂਰੀ ਖ਼ਬਰ »

ਵਿਸ਼ਵ ਟੇਬਲ ਟੈਨਿਸ ਦਿਵਸ ਮਨਾਇਆ

ਜਲੰਧਰ, 14 ਅਪ੍ਰੈਲ (ਸਾਬੀ)- ਵਿਸ਼ਵ ਟੇਬਲ ਟੈਨਿਸ ਦਿਵਸ ਦੇ ਮੌਕੇ ਤੇ ਮੁੱਖ ਕੋਚ ਤਿਲਕ ਰਾਜ ਵੱਲੋਂ ਅੰਡਰ 10 ਸਾਲ ਦੇ ਬੱਚਿਆ ਦੇ ਟੇਬਲ ਟੈਨਿਸ ਦੇ ਮੈਚ ਕਰਵਾਏ ਗਏ | ਇਸ ਮੌਕੇ ਕੌਮਾਂਤਰੀ ਮਾਨਵ ਅਧਿਕਾਰ ਸੰਗਠਨ ਦੇ ਲੀਗਲ ਸੈਲ ਦੇ ਡਾਇਰੈਕਟਰ ਐਡਵੋਕੇਟ ਵਿਕਰਾਂਤ ਰਾਣਾ ਤੇ ...

ਪੂਰੀ ਖ਼ਬਰ »

ਸ਼ਕਦੀ ਸਦਨ ਬਾਹਰ ਦਰੱਖ਼ਤਾਂ ਨੂੰ ਲੱਗੀ ਭਿਆਨਕ ਅੱਗ, ਹਾਦਸਾ ਟਲਿਆ

ਜਲੰਧਰ, 14 ਅਪ੍ਰੈਲ (ਸ਼ਿਵ)- ਦੁਪਹਿਰ ਬਾਅਦ ਕੂੜੇ ਨੰੂ ਲਗਾਈ ਗਈ ਅੱਗ ਬਿਜਲੀ ਦੇ ਮੁੱਖ ਦਫਤਰ ਸ਼ਕਤੀ ਸਦਨ ਦੇ ਬਾਹਰ ਦਰਖਤਾਂ ਤੱਕ ਪੁੱਜ ਗਈ ਜਿਸ ਕਰਕੇ ਮੌਕੇ 'ਤੇ ਬਚਾਅ ਕਰਕੇ ਇਕ ਵੱਡਾ ਹਾਦਸਾ ਹੋਣ ਤੋਂ ਟੱਲ ਗਿਆ | ਸ਼ਕਤੀ ਸਦਨ ਦੇ ਬਾਹਰ ਮੌਜੂਦ ਕੁਝ ਲੋਕਾਂ ਦਾ ਕਹਿਣਾ ...

ਪੂਰੀ ਖ਼ਬਰ »

ਜੀ ਐਸ. ਟੀ. ਦਾ ਹਿੱਸਾ ਨਾ ਮਿਲਣ 'ਤੇ ਹੜਤਾਲ 'ਤੇ ਜਾਣਗੇ ਮਿਉਂਸੀਪਲ ਮੁਲਾਜ਼ਮ

ਜਲੰਧਰ, 14 ਅਪ੍ਰੈਲ (ਸ਼ਿਵ)- ਪੰਜਾਬ ਮਿਉਂਸੀਪਲ ਫੈਡਰੇਸ਼ਨ ਨੇ ਸਰਕਾਰ ਵਲੋਂ ਜੀ.ਐਸ.ਟੀ. ਦਾ ਹਿੱਸਾ ਨਾ ਭੇਜਣ ਕਰਕੇ ਤਨਖ਼ਾਹਾਂ ਨਾ ਮਿਲਣ ਤੋਂ ਨਾਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ ਰਕਮ ਨਾ ਭੇਜਣ 'ਤੇ ਮੁਲਾਜ਼ਮ ਹੜਤਾਲ 'ਤੇ ਚਲੇ ਜਾਣਗੇ | ਮਾਰਚ ਮਹੀਨੇ ਦੀ ਤਨਖ਼ਾਹ ਜੋ ...

ਪੂਰੀ ਖ਼ਬਰ »

ਸਿੱਥ ਨੈਸ਼ਨਲ ਖੇਡਾਂ 'ਚੋਂ ਜੇਤੂ ਪੰਜਾਬ ਦੇ ਖਿਡਾਰੀਆਂ ਦਾ ਵਿਸ਼ੇਸ਼ ਸਨਮਾਨ

ਲੰਧਰ, 14 ਅਪ੍ਰੈਲ (ਸਾਬੀ)- ਜਸਪ੍ਰੀਤ ਸਿੰਘ ਗੋਰਾਇਆ ਜਰਨਲ ਸਕੱਤਰ ਪੰਜਾਬ ਪਾਵਰ ਲਿਫਟਿੰਗ ਨੇ ਦਿੱਲੀ ਵਿੱਚ ਹੋਈਆਂ ਸਿੱਖ ਨੈਸ਼ਨਲ ਖੇਡਾਂ ਵਿੱਚ ਪੰਜਾਬ ਲਈ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਅਸ਼ੀਰਵਾਦ ਦੇਣ ਲਈ ਹਰਪ੍ਰੀਤ ਮਾਰਸ਼ਲ ਆਰਟ ਕਲੱਬ ਨਡਾਲਾ 'ਚ ਮੁੱਖ ...

ਪੂਰੀ ਖ਼ਬਰ »

ਧਰਮ ਪਰਿਵਰਤਨ ਕਰਵਾਉਣ ਵਾਲੇ ਪਾਦਰੀ ਤੇ ਹੋਰਨਾਂ ਖ਼ਿਲਾਫ਼ ਤੁਰੰਤ ਮਕੱਦਮਾ ਦਰਜ ਕਰਨ ਦੀ ਮੰਗ

ਜਲੰਧਰ, 14 ਅਪ੍ਰੈਲ (ਹਰਵਿੰਦਰ ਸਿੰਘ ਫੁੱਲ)- ਮਹਾਰਾਸ਼ਟਰ ਦੇ ਇਕ ਹਿੰਦੂ ਪਰਿਵਾਰ ਦੀ 17 ਸਾਲਾ ਕੈਂਸਰ ਪੀੜਤ ਲੜਕੀ ਨੂੰ ਸਿਹਤਯਾਬ ਕਰਨ ਦੇ ਨਾਂਅ 'ਤੇ ਤਾਜਪੁਰ ਚਰਚ ਦੇ ਪਾਦਰੀ ਅਤੇ ਹੋਰ ਪ੍ਰਬੰਧਕਾਂ ਵਲੋਂ ਬਿਮਾਰ ਬੱਚੀ ਦੇ ਪਰਿਵਾਰ ਤੋਂ ਪੈਸਾ ਹੜੱਪਣ ਅਤੇ ਉਸ ਦਾ ਧਰਮ ...

ਪੂਰੀ ਖ਼ਬਰ »

ਵਿਧਾਇਕ ਬੇਰੀ ਵਲੋਂ ਗੁਰੂ ਤੇਗ ਬਹਾਦਰ ਚੈਰੀਟੇਬਲ ਹਸਪਤਾਲ ਲਈ ਪੰਜ ਲੱਖ ਦੀ ਰਾਸ਼ੀ ਦਾ ਚੈੱਕ ਭੇਟ

ਜਲੰਧਰ, 14 ਅਪ੍ਰੈਲ (ਹਰਵਿੰਦਰ ਸਿੰਘ ਫੁੱਲ)- ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਸੈਂਟਰਲ ਟਾਊਨ ਦੀ ਸਰਪ੍ਰਸਤੀ ਹੇਠ ਚੱਲ ਰਹੇ ਗੁਰੂ ਤੇਗ ਬਹਾਦਰ ਚੈਰੀਟੇਬਲ ਹਸਪਤਾਲ ਲਈ ਹਲਕਾ ਵਿਧਾਇਕ ਰਜਿੰਦਰ ਬੇਰੀ ਵਲੋਂ ਪੰਜ ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ ਕੀਤਾ ਗਿਆ | ...

ਪੂਰੀ ਖ਼ਬਰ »

ਚਾਨਣ ਫ਼ਿਜ਼ੀਓਥਰੈਪੀ ਕੇਂਦਰ ਦਾ ਸਰਬਜੀਤ ਸਿੰਘ ਮੱਕੜ ਵਲੋਂ ਉਦਘਾਟਨ

ਜਲੰਧਰ, 14 ਅਪ੍ਰੈਲ (ਜਸਪਾਲ ਸਿੰਘ)- ਉੱਘੇ ਸਮਾਜ ਸੇਵਕ ਭੁਪਿੰਦਰ ਸਿੰਘ ਮੱਕੜ ਵਲੋਂ ਆਪਣੇ ਸਵਰਗਵਾਸੀ ਮਾਤਾ ਪਿਤਾ ਦੀ ਯਾਦ 'ਚ ਪਿੰਡ ਵਡਾਲਾ ਵਿਖੇ ਸਥਾਪਿਤ ਕੀਤੀ ਗਈ ਰੋਸ਼ਨ ਸਿੰਘ ਅਤੇ ਗੁਰਬਚਨ ਕੌਰ ਮੱਕੜ ਚੈਰੀਟੇਬਲ ਸੁਸਾਇਟੀ ਵਲੋਂ ਚਲਾਈ ਜਾ ਰਹੀ ਡਿਸਪੈਂਸਰੀ 'ਚ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਹੁਣ ਤੱਕ 26594 ਮੀਟਿ੍ਕ ਟਨ ਕਣਕ ਦੀ ਹੋਈ ਖ਼ਰੀਦ

ਜਲੰਧਰ, 14 ਅਪ੍ਰੈਲ (ਹਰਵਿੰਦਰ ਸਿੰਘ ਫੁੱਲ)- ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲੇ੍ਹ 'ਚ ਹੁਣ ਤੱਕ 28007 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ 'ਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 26594 ਮੀਟਰਿਕ ਟਨ ਫ਼ਸਲ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਉਨ੍ਹਾਂ ...

ਪੂਰੀ ਖ਼ਬਰ »

ਚੋਰੀ ਕਰਨ 'ਚ ਅਸਫ਼ਲ ਰਹਿਣ 'ਤੇ ਚੋਰਾਂ ਨੇ ਘਰ ਨੂੰ ਲਗਾਈ ਅੱਗ

ਚੁਗਿੱਟੀ/ਜੰਡੂਸਿੰਘਾ, 14 ਅਪ੍ਰੈਲ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਅਧੀਨ ਆਉਂਦੇ ਗੁਰੂ ਗੋਬਿੰਦ ਸਿੰਘ ਐਵੇਨਿਊ 'ਚ ਇਕ ਘਰ ਨੂੰ ਚੋਰਾਂ ਵਲੋਂ ਅੱਗ ਲਗਾ ਦਿੱਤੀ ਗਈ, ਜਿਸ ਦਾ ਕਾਰਨ ਚੋਰਾਂ ਦਾ ਚੋਰੀ ਕਰਨ 'ਚ ਅਸਫਲ ਰਹਿਣਾ ਦੱਸਿਆ ਜਾ ਰਿਹਾ ਹੈ | ਜਾਣਕਾਰੀ ਅਨੁਸਾਰ ਅੱਗ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX