ਤਾਜਾ ਖ਼ਬਰਾਂ


ਜੰਮੂ -ਕਸ਼ਮੀਰ : ਸ੍ਰੀਨਗਰ ਦੇ ਲਾਲ ਚੌਕ 'ਤੇ ਸੁਰੱਖਿਆ ਲਈ ਤਾਇਨਾਤ ਕੇਂਦਰੀ ਰਿਜ਼ਰਵ ਪੁਲਿਸ ਬਲ ਦੀਆਂ ਮਹਿਲਾ ਕਰਮਚਾਰੀ
. . .  about 1 hour ago
ਐੱਨ.ਆਰ.ਆਈ. ਖਾਤੇ ਵਿਚੋਂ ਧੋਖਾਧੜੀ ਨਾਲ ਪੈਸੇ ਕਢਵਾਉਣ ਦੀ ਕੋਸ਼ਿਸ਼ ਕਰਨ ਦੇ ਦੋਸ਼ ‘ਚ 12 ਗ੍ਰਿਫਤਾਰ
. . .  about 2 hours ago
ਨਵੀਂ ਦਿੱਲੀ, 19 ਅਕਤੂਬਰ - ਦਿੱਲੀ ਸਾਈਬਰ ਸੈੱਲ ਦੇ ਡੀ.ਸੀ.ਪੀ. ਕੇ.ਪੀ.ਐਸ. ਮਲਹੋਤਰਾ ਨੇ ਕਿਹਾ ਕਿ ਐਚ.ਡੀ.ਐਫ.ਸੀ. ਦੇ 3 ਕਰਮਚਾਰੀਆਂ ਸਮੇਤ 12 ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਐਨਆਰਆਈ ਖਾਤਿਆਂ...
ਐਸ.ਆਈ.ਟੀ. ਨੇ ਲਖੀਮਪੁਰ ‘ਚ ਹੋਈ ਹਿੰਸਾ ਵਿਚ ਸ਼ਾਮਲ ਕੁਝ ਸ਼ੱਕੀ ਵਿਅਕਤੀਆਂ ਦੀਆਂ ਤਸਵੀਰਾਂ ਕੀਤੀਆਂ ਜਾਰੀ
. . .  about 2 hours ago
ਲਖਨਊ , 19 ਅਕਤੂਬਰ -ਉੱਤਰ ਪ੍ਰਦੇਸ਼ ਦੇ ਲਖੀਮਪੁਰ ਵਿਚ ਹੋਈ ਹਿੰਸਾ ਦੇ ਮਾਮਲੇ ਵਿਚ ਐਸ.ਆਈ.ਟੀ. ਨੇ ਘਟਨਾ ਵਿਚ ਸ਼ਾਮਲ ਕੁਝ ਸ਼ੱਕੀ ਵਿਅਕਤੀਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਐਸ.ਆਈ.ਟੀ. ਨੇ ਲੋਕਾਂ ਨੂੰ ...
ਉਤਰਾਖੰਡ ਵਿਚ ਮੀਂਹ ਕਾਰਨ ਤਬਾਹੀ, ਹੁਣ ਤੱਕ 25 ਮੌਤਾਂ, ਸੈਂਕੜੇ ਸੈਲਾਨੀ ਫਸੇ
. . .  about 2 hours ago
ਮਹਿਲ ਕਲਾਂ (ਬਰਨਾਲਾ) 'ਚ ਆਰਥਿਕ ਤੰਗੀ ਕਰਕੇ 12ਵੀਂ ਦੀ ਵਿਦਿਆਰਥਣ ਵਲੋਂ ਖੁਦਕੁਸ਼ੀ
. . .  about 2 hours ago
ਮਹਿਲ ਕਲਾਂ,19 ਅਕਤੂਬਰ (ਅਵਤਾਰ ਸਿੰਘ ਅਣਖੀ) - ਕਸਬਾ ਮਹਿਲ ਕਲਾਂ ਵਿਖੇ ਘਰ ਦੀ ਆਰਥਿਕ ਤੰਗੀ ਕਰਕੇ ਮਾਨਸਿਕ ਪ੍ਰੇਸ਼ਾਨੀ 'ਤੇ ਚੱਲਦਿਆ 12ਵੀਂ ਦੀ ਵਿਦਿਆਰਥਣ ਅਮਨਦੀਪ ਕੌਰ ਪੁੱਤਰੀ ਜਗਮੋਹਣ ਸਿੰਘ ਵਾਸੀ ਮਹਿਲ ਕਲਾਂ (ਬਰਨਾਲਾ) ਨੇ ਆਪਣੇ ਘਰ ...
ਵੱਡੀ ਖਬਰ : ਵਿਧਾਨ ਸਭਾ ਦੇ ਸਪੀਕਰ ਵਲੋਂ ਸੁਖਪਾਲ ਸਿੰਘ ਖਹਿਰਾ ਦਾ ਅਸਤੀਫਾ ਕੀਤਾ ਮਨਜ਼ੂਰ
. . .  about 2 hours ago
ਵੇਅਰ ਹਾਊਸ ਦਾ ਇੰਸਪੈਕਟਰ ਤੀਹ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ
. . .  about 2 hours ago
ਭੁਲੱਥ ,19 ਅਕਤੂਬਰ (ਸੁਖਜਿੰਦਰ ਸਿੰਘ ਮੁਲਤਾਨੀ ) - ਅੱਜ ਵਿਜੀਲੈਂਸ ਵਿਭਾਗ ਵਲੋਂ ਡੀ. ਐਸ. ਪੀ. ਅਸ਼ਵਨੀ ਕੁਮਾਰ ਦੀ ਅਗਵਾਈ ਹੇਠ ਵੇਅਰ ਹਾਊਸ ਦੇ ਇੰਸਪੈਕਟਰ ਮਨੀਸ਼ ਨੂੰ ਤੀਹ ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ...
ਰਾਜ ਕੁੰਦਰਾ ਨੇ ਸ਼ਰਲਿਨ ਚੋਪੜਾ ਦੇ ਖਿਲਾਫ 50 ਕਰੋੜ ਰੁਪਏ ਦਾ ਮਾਣਹਾਨੀ ਦਾ ਮੁਕੱਦਮਾ ਕੀਤਾ ਦਾਇਰ
. . .  about 3 hours ago
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਖੰਡ ਮਿੱਲਾਂ ਨਾਲ ਜੁੜੇ ਮੁੱਦਿਆਂ 'ਤੇ ਵਫ਼ਦ ਨਾਲ ਕੀਤੀ ਮੀਟਿੰਗ
. . .  about 3 hours ago
ਪੰਡੋਰਾ ਪੇਪਰ ਮਾਮਲਾ - ਏਜੰਸੀ ਸਮੂਹ ਦੀ ਜਾਂਚ ਸ਼ੁਰੂ, ਪਹਿਲੀ ਮੀਟਿੰਗ ਹੋਈ
. . .  about 4 hours ago
ਉਤਰਾਖੰਡ : ਪਿਛਲੇ 24 ਘੰਟਿਆਂ ਵਿਚ 200 ਮਿਲੀਮੀਟਰ ਮੀਂਹ, ਹੁਣ ਤੱਕ 16 ਮੌਤਾਂ
. . .  about 4 hours ago
ਆਮ ਆਦਮੀ ਪਾਰਟੀ ਦੇ ਵਿਧਾਇਕ ਮੁੱਖ ਮੰਤਰੀ ਚੰਨੀ ਨੂੰ ਮਿਲੇ
. . .  about 4 hours ago
ਚੰਡੀਗੜ੍ਹ,19 ਅਕਤੂਬਰ - ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਅੱਜ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੂੰ ਵਫਦ ਦੇ ਰੂਪ ਵਿਚ ਮਿਲ ਕੇ ਹਰੇਕ ਐਮ.ਐਲ.ਏ. ਨੂੰ ਆਪੋ ਆਪਣੇ ਹਲਕਿਆਂ ਦੇ ਵਿਕਾਸ ਲਈ ਲੋਕਲ ਏਰੀਆ ਵਿਕਾਸ ...
ਨਵਜੋਤ ਸਿੰਘ ਸਿੱਧੂ ਪੰਜਾਬ ਭਵਨ ਵਿਖੇ ਪੁੱਜੇ
. . .  about 4 hours ago
ਚੰਡੀਗੜ੍ਹ, 19 ਅਕਤੂਬਰ (ਸੁਰਿੰਦਰਪਾਲ) - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਪੰਜਾਬ ਭਵਨ ਵਿਖੇ ਪੁੱਜੇ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਨਵਜੋਤ ਸਿੰਘ ਸਿੱਧੂ ਵਿਚਕਾਰ ਅਜੇ ਵੀ ਕੁਝ ਮੁੱਦਿਆਂ 'ਤੇ ਰੇੜਕਾ ਹੈ...
ਅੰਮ੍ਰਿਤਸਰ ਤੋਂ ਦਿੱਲੀ ਜਾਣ ਵਾਲੀ ਏਅਰ ਇੰਡੀਆ ਹਵਾਈ ਕੰਪਨੀ ਦੀ ਉਡਾਣ 'ਚ ਆਈ ਖ਼ਰਾਬੀ, ਯਾਤਰੀ ਹੋਏ ਪ੍ਰੇਸ਼ਾਨ
. . .  about 4 hours ago
ਰਾਜਾਸਾਂਸੀ, 19 ਅਕਤੂਬਰ (ਹੇਰ) - ਕੁਝ ਹੀ ਸਮਾਂ ਪਹਿਲਾਂ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਤੋਂ ਮੁਲਕ ਦੀ ਰਾਜਧਾਨੀ ਦਿੱਲੀ ਜਾਣ ਵਾਲੀ ਏਅਰ ਇੰਡੀਆ ਹਵਾਈ ਕੰਪਨੀ ਦੀ ਉਡਾਣ ਵਿਚ ਤਕਨੀਕੀ ਖ਼ਰਾਬੀ ਆ ਜਾਣ ਕਾਰਨ ਇਹ ਉਡਾਣ ਜਿੱਥੇ ਆਪਣੀ ਮੰਜ਼ਿਲ ਵੱਲ ਨੂੰ ਜਾਣ ਤੋਂ ਵਾਂਝੀ ਹੋਈ ਹੈ। ਉੱਥੇ...
ਚੀਨ ਦੀਆਂ ਸਰਹੱਦੀ ਗਤੀਵਿਧੀਆਂ ਭਾਰਤ ਲਈ ਬਣ ਰਹੀਆਂ ਚੁਣੌਤੀਆਂ - ਕਮਾਂਡਰ ਲੈਫ਼ਟੀਨੈਂਟ ਜਨਰਲ
. . .  about 5 hours ago
ਨਵੀਂ ਦਿੱਲੀ, 19 ਅਕਤੂਬਰ - ਪੂਰਬੀ ਫ਼ੌਜ ਦੇ ਕਮਾਂਡਰ ਲੈਫ਼ਟੀਨੈਂਟ ਜਨਰਲ ਮਨੋਜ ਪਾਂਡੇ ਨੇ ਸਰਹੱਦ 'ਤੇ ਚੀਨ ਦੀ ਵੱਧ ਰਹੀਆਂ ਗਤੀਵਿਧੀਆਂ 'ਤੇ ਚਿੰਤਾਵਾਂ ਪ੍ਰਗਟ ਕੀਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਪੀ.ਐਲ.ਏ. ਦੇ ਰਣਨੀਤਕ ਮਾਡਲ ਪਿੰਡ ਦੀਆਂ ਸਰਹੱਦਾਂ ਕੋਲ ਆ ਗਏ ਹਨ, ਜੋ ਕਿ ਚਿੰਤਾ ਦੀ ਗੱਲ ਹੈ। ਇਸ ਦੇ...
ਸਿੰਘੂ ਬਾਰਡਰ ਕਤਲ ਮਾਮਲੇ 'ਚ ਸ਼੍ਰੋਮਣੀ ਕਮੇਟੀ ਵਲੋਂ ਆਪਣੇ ਪੱਧਰ 'ਤੇ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ
. . .  about 6 hours ago
ਅੰਮ੍ਰਿਤਸਰ 19 ਅਕਤੂਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਜਗੀਰ ਕੌਰ ਨੇ ਕਿਹਾ ਹੈ ਸਿੰਘੂ ਬਾਰਡਰ ਵਿਖੇ ਵਾਪਰੀ ਬੇਅਦਬੀ ਉਪਰੰਤ ਕਤਲ ਦੀ ਘਟਨਾ ਬਾਰੇ ਸ਼੍ਰੋਮਣੀ ਕਮੇਟੀ ਵਲੋਂ ਆਪਣੇ ਪੱਧਰ...
ਯੂ.ਪੀ. ਚੋਣਾਂ 'ਚ ਕਾਂਗਰਸ 40 ਫ਼ੀਸਦੀ ਮਹਿਲਾਵਾਂ ਦੇਵੇਗੀ ਟਿਕਟ - ਪ੍ਰਿਅੰਕਾ ਗਾਂਧੀ
. . .  about 6 hours ago
ਲਖਨਊ, 19 ਅਕਤੂਬਰ - ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ 2022 ਨੂੰ ਮੁੱਖ ਰੱਖਦੇ ਹੋਏ ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਐਲਾਨ ਕੀਤਾ ਹੈ ਕਿ ਯੂ.ਪੀ. ਚੋਣਾਂ 'ਚ 40 ਫ਼ੀਸਦੀ ਟਿਕਟਾਂ ਮਹਿਲਾਵਾਂ ਨੂੰ ਦਿੱਤੀਆਂ ਜਾਣਗੀਆਂ...
ਉੱਤਰਾਖੰਡ 'ਚ ਭਾਰੀ ਮੀਂਹ, ਹੁਣ ਤੱਕ ਹੋਈਆਂ 16 ਮੌਤਾਂ
. . .  about 6 hours ago
ਦੇਹਰਾਦੂਨ, 19 ਅਕਤੂਬਰ - ਉੱਤਰਾਖੰਡ ਵਿਚ ਭਾਰੀ ਮੀਂਹ ਤੇ ਜ਼ਮੀਨ ਖਿਸਕਣ ਕਾਰਨ ਵਾਪਰੀਆਂ ਘਟਨਾਵਾਂ ਦੇ ਚੱਲਦਿਆਂ 16 ਲੋਕਾਂ ਦੀ ਮੌਤ ਹੋ ਗਈ ਹੈ...
ਸਿਆਸੀ ਅਖਾੜਾ ਬਣ ਕੇ ਰਹਿ ਗਈ ਬੱਧਨੀ ਕਲਾਂ ਨਗਰ ਪੰਚਾਇਤ ਦੇ ਪ੍ਰਧਾਨ ਦੀ ਚੋਣ
. . .  about 7 hours ago
ਬੱਧਨੀ ਕਲਾਂ, 19 ਅਕਤੂਬਰ (ਸੰਜੀਵ ਕੋਛੜ) - ਨਗਰ ਪੰਚਾਇਤ ਬੱਧਨੀ ਕਲਾਂ ਦੀ ਚੋਣ ਹੋਏ ਨੂੰ ਭਾਵੇਂ ਤਕਰੀਬਨ ਸਾਢੇ ਅੱਠ ਮਹੀਨੇ ਦਾ ਸਮਾਂ ਬੀਤ ਚੁੱਕਾ ਹੈ ਪਰ ਸਿਆਸੀ ਖਹਿਬਾਜ਼ੀ ਅਤੇ ਆਪਸੀ ਧੜੇਬੰਦੀ ਕਾਰਨ ਨਗਰ ਨਿਵਾਸੀਆਂ ਨੂੰ ਵਿਕਾਸ ਕੰਮਾਂ ਤੋਂ ਵਾਂਝੇ ਰਹਿਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਅੱਜ ਉਸ...
ਸੁਖਬੀਰ ਬਾਦਲ ਵਲੋਂ ਲੁਧਿਆਣਾ 'ਚ ਰੋਡ ਸ਼ੋਅ
. . .  about 7 hours ago
ਲੁਧਿਆਣਾ, 19 ਅਕਤੂਬਰ (ਕਵਿਤਾ ਖੁੱਲਰ, ਰੁਪੇਸ਼ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਲੁਧਿਆਣਾ ਆਪਣੇ ਉਮੀਦਵਾਰਾਂ ਦੇ ਹੱਕ ਦੇ ਵਿਚ ਚੋਣ ਪ੍ਰਚਾਰ ਕਰਨ...
ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅਰੰਭ
. . .  about 7 hours ago
ਅੰਮ੍ਰਿਤਸਰ, 19 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਇਕੱਤਰਤਾ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਅਰੰਭ ਹੋ ਗਈ ਹੈ। ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਵਿਚ ਹੋ ਰਹੀ ਇਸ ਇਕੱਤਰਤਾ ਵਿਚ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ ਜਨਰਲ...
ਕਾਕਾ ਰਣਦੀਪ ਸਿੰਘ ਨਾਭਾ ਨੇ ਕੇਂਦਰੀ ਰਸਾਇਣ ਤੇ ਖਾਦ ਮੰਤਰੀ ਨਾਲ ਕੀਤੀ ਮੁਲਾਕਾਤ, ਡੀ.ਏ.ਪੀ. 'ਤੇ ਦਿੱਤਾ ਭਰੋਸਾ
. . .  about 7 hours ago
ਚੰਡੀਗੜ੍ਹ, 19 ਅਕਤੂਬਰ - ਪੰਜਾਬ ਦੇ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਵਿਚ ਆਗਾਮੀ ਬਿਜਾਈ ਦੇ ਸੀਜ਼ਨ ਲਈ ਪੰਜਾਬ 'ਚ ਡੀ.ਏ.ਪੀ. (ਡਿ-ਅਮੋਨੀਅਨਮ ਫਾਸਫੇਟ) ਦੀ ਘਾਟ ਨੂੰ ਪੂਰਾ ਕਰਨ ਦੇ ਸਬੰਧ 'ਚ ਅੱਜ ਉਹ ਕੇਂਦਰੀ ਰਸਾਇਣ ਤੇ ਖਾਦ ਮੰਤਰੀ...
ਸੁਨਾਮ ਤੋਂ ਬਲਦੇਵ ਸਿੰਘ ਮਾਨ ਤੇ ਲਹਿਰਾ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਸ਼੍ਰੋਮਣੀ ਅਕਾਲੀ ਦਲ (ਬ) ਦੇ ਹੋਣਗੇ ਉਮੀਦਵਾਰ
. . .  about 8 hours ago
ਚੰਡੀਗੜ੍ਹ, 19 ਅਕਤੂਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਸੁਨਾਮ ਤੋਂ ਬਲਦੇਵ ਸਿੰਘ ਮਾਨ, ਲਹਿਰਾ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਵਿਧਾਨ ਸਭਾ ਚੋਣਾਂ 2022 ਲਈ ਪਾਰਟੀ ਵਲੋਂ ਉਮੀਦਵਾਰ ਐਲਾਨਿਆ ਗਿਆ ਹੈ...
ਉੱਤਰਾਖੰਡ 'ਚ ਫਟਿਆ ਬੱਦਲ, ਮੋਦੀ ਨੇ ਮੁੱਖ ਮੰਤਰੀ ਧਾਮੀ ਨਾਲ ਕੀਤੀ ਗੱਲ
. . .  about 8 hours ago
ਦੇਹਰਾਦੂਨ, 19 ਅਕਤੂਬਰ - ਭਾਰੀ ਮੀਂਹ ਦਾ ਸਾਹਮਣਾ ਕਰ ਰਹੇ ਉੱਤਰਾਖੰਡ ਦੇ ਨੈਨੀਤਾਲ 'ਚ ਬੱਦਲ ਫੱਟ ਗਿਆ ਹੈ। ਜਿਸ ਕਾਰਨ ਕਈ ਲੋਕਾਂ ਦੇ ਮਲਬੇ ਹੇਠ ਫਸੇ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਇਸ ਮਾਮਲੇ 'ਚ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ...
ਹਰਦੇਵ ਮੇਘ ਗੋਬਿੰਦਗੜ੍ਹ ਬਣੇ ਬੱਲੂਆਣਾ ਤੋਂ ਅਕਾਲੀ ਦਲ ਦੇ ਉਮੀਦਵਾਰ
. . .  about 8 hours ago
ਅਬੋਹਰ, 19 ਅਕਤੂਬਰ (ਸੁਖਜੀਤ ਸਿੰਘ ਬਰਾੜ) - ਬੱਲੂਆਣਾ (ਰਾਖਵੇਂ) ਵਿਧਾਨ ਸਭਾ ਹਲਕੇ ਤੇ ਹਰਦੇਵ ਮੇਘ ਗੋਬਿੰਦਗੜ੍ਹ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨਿਆ ਗਿਆ ਹੈ। ਇਹ ਐਲਾਨ ਅੱਜ ਪਾਰਟੀ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਵਲੋਂ ਕੀਤਾ ਗਿਆ। ਹਰਦੇਵ ਮੇਘ ਗੋਬਿੰਦਗੜ੍ਹ ਜੋ ਕਿ ਹਲਕੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ 'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ

ਕਪੂਰਥਲਾ / ਫਗਵਾੜਾ

ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਸਬੰਧੀ ਵੱਖ-ਵੱਖ ਸੰਸਥਾਵਾਂ ਵਲੋਂ ਸਮਾਗਮ

ਕਪੂਰਥਲਾ, 14 ਅਪ੍ਰੈਲ (ਅਮਰਜੀਤ ਕੋਮਲ)-ਡਾ. ਭੀਮ ਰਾਓ ਅੰਬੇਡਕਰ ਦਾ 130ਵਾਂ ਜਨਮ ਦਿਨ ਅੱਜ ਵੱਖ-ਵੱਖ ਸੰਸਥਾਵਾਂ ਵਲੋਂ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਡਾ. ਭੀਮ ਰਾਓ ਅੰਬੇਡਕਰ ਦੇ ਜੀਵਨ, ਇਤਿਹਾਸ ਤੇ ਉਨ੍ਹਾਂ ਦੇ ਫ਼ਲਸਫ਼ੇ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ ਤੇ ਲੋਕਾਂ ਨੂੰ ਪੜ੍ਹੋ, ਜੁੜੋ ਤੇ ਸੰਘਰਸ਼ ਕਰੋ ਲਈ ਪ੍ਰੇਰਿਤ ਕੀਤਾ | ਇਸ ਸਬੰਧੀ ਸਰਕਾਰ ਵਲੋਂ ਕਰਵਾਏ ਗਏ ਆਨਲਾਈਨ ਸਮਾਗਮ ਵਿਚ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ 'ਚ ਇਕ ਸਮਾਗਮ ਹੋਇਆ | ਇਸ ਮੌਕੇ ਬੋਲਦਿਆਂ ਦੀਪਤੀ ਉੱਪਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਨੇ ਸੰਵਿਧਾਨ ਜ਼ਰੀਏ ਸਾਰੇ ਦੇਸ਼ ਨੂੰ ਇਕ ਸੂਤਰ ਵਿਚ ਪਰੋਇਆ ਹੈ, ਜਿਸ ਕਾਰਨ ਅਸੀਂ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਵਿਚ ਬਿਨਾਂ ਕਿਸੇ ਭੇਦਭਾਵ ਦੇ ਵਿਚਰ ਰਹੇ ਹਾਂ | ਉਨ੍ਹਾਂ ਡਾ. ਅੰਬੇਡਕਰ ਦੇ ਜਨਮ ਦਿਨ ਦੀ ਜ਼ਿਲ੍ਹੇ ਦੇ ਲੋਕਾਂ ਨੂੰ ਮੁਬਾਰਕਬਾਦ ਦਿੱਤੀ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਤਕਨੀਕੀ ਯੂਨੀਵਰਸਿਟੀ ਵਿਚ ਡਾ. ਬੀ.ਆਰ. ਅੰਬੇਡਕਰ ਇੰਸਟੀਚਿਊਟ ਆਫ਼ ਮੈਨੇਜਮੈਂਟ ਸਥਾਪਿਤ ਕੀਤਾ ਜਾ ਰਿਹਾ ਹੈ, ਜਿਸ ਵਿਚ ਮੈਨੇਜਮੈਂਟ ਦੇ ਖੇਤਰ ਵਿਚ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਵਿੱਦਿਆ ਮਿਲੇਗੀ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਇੰਸਟੀਚਿਊਟ ਬਣਾਉਣ ਦਾ ਕੰਮ ਅਗਲੇ ਮਹੀਨੇ ਸ਼ੁਰੂ ਹੋਣ ਦੀ ਆਸ ਹੈ | ਉਨ੍ਹਾਂ ਕਿਹਾ ਕਿ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ ਅੰਮਿ੍ਤਸਰ ਇਸ ਦੇ ਰਾਹ ਦਸੇਰੇ ਵਜੋਂ ਕੰਮ ਕਰੇਗਾ | ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਯੂਨੀਵਰਸਿਟੀ ਵਿਚ ਡਾ. ਬੀ. ਆਰ. ਅੰਬੇਡਕਰ ਮਿਊਜ਼ੀਅਮ ਦੀ ਸਥਾਪਨਾ ਵੀ ਕੀਤੀ ਜਾ ਰਹੀ ਹੈ | ਇੱਥੇ ਵਰਨਣਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਆਪਣੇ ਇਸ ਵਰ੍ਹੇ ਦੇ ਬਜਟ ਵਿਚ ਦੋਵਾਂ ਇੰਸਟੀਚਿਊਟਾਂ ਲਈ 100 ਕਰੋੜ ਰੁਪਏ ਰੱਖੇ ਗਏ ਸਨ | ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਤੇ ਹੋਰ ਸ਼ਖ਼ਸੀਅਤਾਂ ਨੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ 'ਚ ਬਾਬਾ ਸਾਹਿਬ ਦੇ ਬੁੱਤ 'ਤੇ ਫ਼ੁਲ ਭੇਟ ਕਰਕੇ ਉਨ੍ਹਾਂ ਨੂੰ ਯਾਦ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਪਰਸਨ ਕਮਲੇਸ਼ ਰਾਣੀ, ਬਲਾਕ ਸੰਮਤੀ ਮੈਂਬਰ ਤੇ ਸੀਨੀਅਰ ਕਾਂਗਰਸੀ ਆਗੂ ਗੁਰਦੀਪ ਸਿੰਘ ਬਿਸ਼ਨਪੁਰ, ਬਲਾਕ ਕਾਂਗਰਸ ਦਿਹਾਤੀ ਦੇ ਪ੍ਰਧਾਨ ਅਮਰਜੀਤ ਸਿੰਘ ਸੈਦੋਵਾਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਲਖਵਿੰਦਰ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸੁਬੇਗ ਸਿੰਘ ਤੇ ਜ਼ਿਲ੍ਹਾ ਭਲਾਈ ਅਫ਼ਸਰ ਜਗਦੇਵ ਸਿੰਘ ਨੇ ਪੰਜਾਬ ਸਰਕਾਰ ਵਲੋਂ ਕਰਵਾਏ ਗਏ ਆਨਲਾਈਨ ਸਮਾਗਮ 'ਚ ਸ਼ਿਰਕਤ ਕੀਤੀ |
ਵਾਲਮੀਕਿ ਮਜ਼੍ਹਬੀ ਸਿੱਖ ਮੋਰਚੇ ਨੇ ਕੱਢਿਆ ਸੰਕਲਪ ਮਾਰਚ-
ਵਾਲਮੀਕਿ ਮਜ਼੍ਹਬੀ ਸਿੱਖ ਮੋਰਚਾ ਪੰਜਾਬ ਵਲੋਂ ਡਾ. ਅੰਬੇਡਕਰ ਦੇ ਜਨਮ ਦਿਨ ਸਬੰਧੀ ਅੱਜ ਸੰਕਲਪ ਮਾਰਚ ਕੱਢਿਆ ਗਿਆ, ਜੋ ਪੁਰਾਣੀ ਕਚਹਿਰੀ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਜ਼ਿਲ੍ਹਾ ਸਮਾਜ ਭਲਾਈ ਦਫ਼ਤਰ ਵਿਖੇ ਪੁੱਜਾ, ਜਿੱਥੇ ਮੋਰਚੇ ਦੇ ਪ੍ਰਧਾਨ ਮਹਿੰਦਰ ਸਿੰਘ ਹਮੀਰਾ ਤੇ ਹੋਰ ਆਗੂਆਂ ਨੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ 'ਤੇ ਫ਼ੁਲ ਭੇਟ ਕਰਕੇ ਉਨ੍ਹਾਂ ਨੂੰ ਯਾਦ ਕੀਤਾ | ਇਸ ਮੌਕੇ ਬੋਲਦਿਆਂ ਮੋਰਚੇ ਦੇ ਪ੍ਰਧਾਨ ਨੇ ਕਿਹਾ ਕਿ ਡਾ. ਅੰਬੇਡਕਰ ਨੇ ਆਪਣੇ ਜੀਵਨ ਦੇ 40 ਵਰ੍ਹੇ ਦੱਬੇ ਕੁਚਲੇ ਲੋਕਾਂ ਲਈ ਸੰਘਰਸ਼ ਕੀਤਾ ਤੇ ਉਨ੍ਹਾਂ ਨੂੰ ਵੋਟ ਪਾਉਣ, ਪੜ੍ਹਨ ਲਿਖਣ ਤੇ ਬਰਾਬਰੀ ਦੇ ਹੱਕ ਲੈ ਕੇ ਦਿੱਤੇ ਤੇ ਅੱਜ ਉਨ੍ਹਾਂ ਦੇ ਜਨਮ ਦਿਨ 'ਤੇ ਸਾਨੂੰ ਸਾਰਿਆਂ ਨੂੰ ਸੰਕਲਪ ਕਰਨਾ ਚਾਹੀਦਾ ਹੈ ਕਿ ਅਸੀਂ ਲੜਾਈਆਂ, ਝਗੜਿਆਂ ਤੋਂ ਦੂਰ ਰਹਿ ਕੇ ਪੜ੍ਹੇ ਲਿਖੇ ਸਮਾਜ ਦੀ ਸਿਰਜਣਾ 'ਚ ਆਪਣਾ ਯੋਗਦਾਨ ਪਾਈਏ | ਇਸ ਮੌਕੇ ਸਰਵਨ ਸਿੰਘ ਰੋਮੀ ਯੂਥ ਵਿੰਗ ਪੰਜਾਬ, ਗੁਰਦੇਵ ਸਿੰਘ ਖੈੜਾ ਜਨਰਲ ਸਕੱਤਰ ਪੰਜਾਬ, ਬਲਵਿੰਦਰ ਸਿੰਘ ਘਾਰੂ ਸਕੱਤਰ ਪੰਜਾਬ, ਤਰਸੇਮ ਸਿੰਘ ਠੱਟਾ ਜ਼ਿਲ੍ਹਾ ਕਪੂਰਥਲਾ, ਸਤਨਾਮ ਸਿੰਘ ਗਿੱਲ ਵਡਾਲਾ ਮੀਡੀਆ ਇੰਚਾਰਜ, ਸ਼ਸ਼ੀਪਾਲ ਵਡਾਲਾ, ਮੁੱਖਾ ਸਿੰਘ ਸਰਕਲ ਮੁੰਡੀ ਮੋੜ, ਜਸਪਾਲ ਸਿੰਘ ਮੈਣਵਾਂ, ਗੁਰਦੇਵ ਸਿੰਘ ਨੂਰਪੁਰ, ਸਾਹਿਬ ਸਿੰਘ ਫੂਲੇਵਾਲ, ਮਹਿੰਦਰ ਸਿੰਘ ਮੋਮੀ, ਬਲਵੀਰ ਸਿੰਘ ਮਾਨਾ ਤਲਵੰਡੀ, ਸਤਨਾਮ ਸਿੰਘ ਸੋਢੀ, ਜਥੇਦਾਰ ਸਤਨਾਮ ਸਿੰਘ, ਤੀਰਥ ਵਡਾਲਾ, ਸੋਢੀ ਸਟੂਡੀਓ, ਤੀਰਕ ਸਿੱਧੂ, ਸੂਰਤ ਸਿੰਘ, ਬਿੱਲੂ ਮੈਣਵਾਂ, ਨਰੇਸ਼ ਵਡਾਲਾ, ਹੈਪੀ ਵਡਾਲਾ ਆਦਿ ਹਾਜ਼ਰ ਸਨ |
ਨੌਜਵਾਨ ਪੀੜ੍ਹੀ ਨੂੰ ਡਾ. ਅੰਬੇਡਕਰ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਲੋੜ- ਰਾਣਾ ਗੁਰਜੀਤ ਸਿੰਘ
ਨੌਜਵਾਨ ਪੀੜ੍ਹੀ ਨੂੰ ਡਾ. ਭੀਮ ਰਾਓ ਅੰਬੇਡਕਰ ਦੇ ਜੀਵਨ ਤੋਂ ਪ੍ਰੇਰਨਾ ਲੈਂਦੇ ਹੋਏ ਦੇਸ਼ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ, ਕਿਉਂਕਿ ਬਾਬਾ ਸਾਹਿਬ ਨੇ ਆਪਣਾ ਸਾਰਾ ਜੀਵਨ ਦੇਸ਼ ਸੇਵਾ ਨੂੰ ਸਮਰਪਿਤ ਕੀਤਾ ਤੇ ਉਨ੍ਹਾਂ ਵਲੋਂ ਭਾਰਤ ਦਾ ਸੰਵਿਧਾਨ ਲਿਖਣ 'ਤੇ ਦੇਸ਼ ਵਾਸੀ ਉਨ੍ਹਾਂ ਦੇ ਹਮੇਸ਼ਾਂ ਰਿਣੀ ਰਹਿਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਰਾਣਾ ਗੁਰਜੀਤ ਸਿੰਘ ਹਲਕਾ ਵਿਧਾਇਕ ਕਪੂਰਥਲਾ ਨੇ ਸਥਾਨਕ ਏਕਤਾ ਭਵਨ ਵਿਚ ਡਾ. ਭੀਮ ਰਾਓ ਅੰਬੇਡਕਰ ਦੇ 130ਵੇਂ ਜਨਮ ਦਿਨ ਸਬੰਧੀ ਕਰਵਾਏ ਇਕ ਸੰਖੇਪ ਜਿਹੇ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸਰਕਾਰ ਵਲੋਂ ਦਲਿਤ ਸਮਾਜ ਲਈ ਸਮੇਂ-ਸਮੇਂ 'ਤੇ ਲੋਕ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ | ਕਾਂਗਰਸੀ ਵਿਧਾਇਕ ਨੇ ਕਿਹਾ ਕਿ ਸਰਕਾਰ ਵਲੋਂ 100 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਤਕਨੀਕੀ ਯੂਨੀਵਰਸਿਟੀ 'ਚ ਡਾ. ਅੰਬੇਡਕਰ ਨੂੰ ਸਮਰਪਿਤ ਦੋ ਸੰਸਥਾਵਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ | ਇਸ ਤੋਂ ਪਹਿਲਾਂ ਰਾਣਾ ਗੁਰਜੀਤ ਸਿੰਘ ਤੇ ਹੋਰ ਆਗੂਆਂ ਨੇ ਡਾ. ਅੰਬੇਡਕਰ ਦੀ ਤਸਵੀਰ 'ਤੇ ਫੁੱਲ ਮਲਾਵਾਂ ਭੇਟ ਕਰਕੇ ਉਨ੍ਹਾਂ ਨੂੰ ਯਾਦ ਕੀਤਾ | ਸਮਾਗਮ ਵਿਚ ਮਨਪ੍ਰੀਤ ਸਿੰਘ ਮਨੀ ਮਾਂਗਟ, ਸੁਖਬੀਰ ਸਿੰਘ ਸੰਧੂ, ਸੁਰਿੰਦਰਪਾਲ ਸਿੰਘ ਖ਼ਾਲਸਾ, ਨਰਿੰਦਰ ਸਿੰਘ ਮਨਸੂ, ਅਮਰਜੀਤ ਸਿੰਘ ਸੈਦੋਵਾਲ, ਠਾਕਰ ਦਾਸ, ਤਰਸੇਮ ਲਾਲ ਸ਼ੇਖੂਪੁਰ, ਰਾਹੁਲ ਕੁਮਾਰ, ਕੁਲਦੀਪ ਸਿੰਘ, ਸਵਿਤਾ ਚੌਧਰੀ, ਜਸਪ੍ਰੀਤ ਸਿੰਘ ਨੰਬਰਦਾਰ, ਰਾਜਬੀਰ ਬਾਵਾ, ਕਰਨ ਮਹਾਜਨ, ਨਰੈਣ ਵਸ਼ਿਸ਼ਟ, ਨਰੇਸ਼ ਕੁਮਾਰ, ਤਜਿੰਦਰ ਭੰਡਾਰੀ ਤੇ ਹੋਰ ਆਗੂ ਹਾਜ਼ਰ ਸਨ |
ਅਕਾਲੀ ਆਗੂਆਂ ਨੇ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ 'ਤੇ ਲੱਡੂ ਵੰਡੇ
ਸ਼ੋ੍ਰਮਣੀ ਅਕਾਲੀ ਦਲ ਨਾਲ ਸਬੰਧਿਤ ਪ੍ਰਮੁੱਖ ਆਗੂਆਂ ਨੇ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਸਬੰਧੀ ਉਨ੍ਹਾਂ ਦੇ ਬੁੱਤ 'ਤੇ ਫ਼ੁੱਲ ਭੇਟ ਕਰਕੇ ਉਨ੍ਹਾਂ ਨੂੰ ਯਾਦ ਕੀਤਾ | ਇਸ ਮੌਕੇ ਲੱਡੂ ਵੀ ਵੰਡੇ ਗਏ | ਸੀਨੀਅਰ ਅਕਾਲੀ ਆਗੂ ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਜਥੇਦਾਰ ਰਣਜੀਤ ਸਿੰਘ ਖੋਜੇਵਾਲ, ਸੀਨੀਅਰ ਅਕਾਲੀ ਆਗੂ ਜਥੇਦਾਰ ਕੁਲਵੰਤ ਸਿੰਘ ਜੋਸਨ ਤੇ ਹੋਰ ਆਗੂਆਂ ਨੇ ਡਾ. ਅੰਬੇਡਕਰ ਦੇ ਜਨਮ ਦਿਨ ਦੀ ਮੁਬਾਰਕਬਾਦ ਦਿੱਤੀ | ਉਨ੍ਹਾਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਵਲੋਂ ਸੰਵਿਧਾਨ ਦੇ (ਬਾਕੀ ਸਫਾ 6 'ਤੇ)ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਵਲੋਂ ਆਮ ਲੋਕਾਂ ਲਈ ਬਣਾਏ ਗਏ ਕਾਨੂੰਨਾਂ ਨੂੰ ਤੋੜ ਮਰੋੜ ਕੇ ਲੋਕਾਂ ਵਿਰੁੱਧ ਵਰਤਿਆ ਜਾ ਰਿਹਾ ਹੈ, ਜੋ ਬਹੁਤ ਚਿੰਤਾ ਦਾ ਵਿਸ਼ਾ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਦੀ ਸਰਕਾਰ ਦੀਆਂ ਚਾਲਾਂ ਨੂੰ ਸਮਝਣ ਤੇ ਇਸ ਤੋਂ ਜਾਗਰੂਕ ਹੋ ਕੇ ਅਜਿਹੇ ਲੋਕਾਂ ਨੂੰ ਢੁਕਵਾਂ ਜਵਾਬ ਦੇਣ | ਸਮਾਗਮ ਵਿਚ ਸਾਬਕਾ ਚੇਅਰਮੈਨ ਦਲਜੀਤ ਸਿੰਘ ਬਸਰਾ, ਸਾਬਕਾ ਕੌਂਸਲਰ ਰਜਿੰਦਰ ਸਿੰਘ ਧੰਜਲ, ਨਗਰ ਕੌਂਸਲਰ ਪ੍ਰਦੀਪ ਸਿੰਘ ਲਵੀ, ਪਰਮਿੰਦਰ ਸਿੰਘ ਬੌਬੀ ਵਾਲੀਆ, ਰਾਜਵੀਰ ਸਿੰਘ ਵਾਲੀਆ, ਵਿਵੇਕ ਸਿੰਘ ਬੈਂਸ, ਵਿਜੇ ਕੁਮਾਰ ਇੱਬਣ, ਅਵਤਾਰ ਸਿੰਘ ਖੁਰਾਣਾ, ਰਘਬੀਰ ਸਿੰਘ ਰਿੱਕੀ, ਰਜੇਸ਼ ਭਾਰਗਵ, ਸੁੱਖੀ ਲੱਧੜ, ਮੋਨੂੰ ਢੱਪਈ, ਜੋਬਨਜੀਤ ਜੌਹਲ, ਜੀਤਪਾਲ ਸਿੰਘ, ਰਾਜਾ ਤੇ ਗੌਤਮ ਸਭਰਵਾਲ ਆਦਿ ਆਗੂ ਹਾਜ਼ਰ ਸਨ |
ਡਾ. ਅੰਬੇਡਕਰ ਦੀ ਬਦੌਲਤ ਭਾਰਤ ਦੇ ਹਰ ਨਾਗਰਿਕ ਨੂੰ ਬਰਾਬਰ ਦੇ ਅਧਿਕਾਰ ਮਿਲੇ- ਜਰਨੈਲ ਨੰਗਲ
ਫਗਵਾੜਾ, (ਹਰੀਪਾਲ ਸਿੰਘ, ਕਿੰਨੜਾ)-ਜਿੱਥੇ ਪੂਰੇ ਦੇਸ਼ ਅੰਦਰ ਅੱਜ ਡਾ. ਅੰਬੇਡਕਰ ਜੀ ਦਾ 130ਵਾਂ ਜਨਮ ਦਿਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ, ਉੱਥੇ ਹੀ ਅੱਜ ਲੋਕ ਇਨਸਾਫ਼ ਪਾਰਟੀ ਵਲੋਂ ਪਾਰਟੀ ਦੇ ਐੱਸ. ਸੀ. ਵਿੰਗ ਦੇ ਸੂਬਾ ਪ੍ਰਧਾਨ ਤੇ ਦੁਆਬਾ ਜ਼ੋਨ ਦੇ ਇੰਚਾਰਜ ਜਰਨੈਲ ਨੰਗਲ ਦੀ ਅਗਵਾਈ ਵਿਚ ਵੀ ਪਾਰਟੀ ਵਰਕਰਾਂ ਵਲੋਂ ਬਾਬਾ ਸਾਹਿਬ ਡਾ. ਅੰਬੇਡਕਰ ਜੀ ਦਾ ਜਨਮ ਦਿਨ ਇਕ ਵੱਖਰੇ ਤਰੀਕੇ ਨਾਲ ਮਨਾਇਆ ਗਿਆ | ਅੱਜ ਸਵੇਰੇ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਸਥਾਨਕ ਰੈਸਟ ਹਾਊਸ ਤੋਂ ਇਕੱਠੇ ਹੋ ਕੇ ਹਰਗੋਬਿੰਦ ਨਗਰ ਵਿਖੇ ਡਾ. ਅੰਬੇਡਕਰ ਪਾਰਕ ਪਹੁੰਚੇ ਤੇ ਬਾਬਾ ਸਾਹਿਬ ਨੂੰ ਫ਼ੁਲ ਮਾਲਾਵਾਂ ਭੇਟ ਕੀਤੀਆਂ | ਉਪਰੰਤ ਸਾਰੇ ਪਾਰਟੀ ਵਰਕਰ ਉਨ੍ਹਾਂ ਦੀ ਅਗਵਾਈ ਵਿਚ ਬੱਸ ਸਟੈਂਡ ਫਗਵਾੜਾ ਸਾਹਮਣੇ ਮਨੁੱਖੀ ਚੇਨ ਬਣਾ ਕੇ ਖੜੇ ਹੋ ਗਏ ਤੇ ਉਨ੍ਹਾਂ ਦੇ ਹੱਥਾਂ ਵਿਚ ਸੰਵਿਧਾਨ ਬਚਾਓ ਦੇਸ਼ ਬਚਾਓ ਦੇ ਨਾਅਰਿਆਂ ਦੇ ਬੈਨਰ ਫੜੇ ਹੋਏ ਸਨ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਰਨੈਲ ਨੰਗਲ ਨੇ ਕਿਹਾ ਕਿ ਜੇਕਰ ਦੇਸ਼ ਦੇ ਹਰ ਨਾਗਰਿਕ ਨੂੰ ਆਪਣੀ ਗੱਲ ਕਰਨ ਦੀ ਆਜ਼ਾਦੀ, ਧਾਰਮਿਕ ਆਜ਼ਾਦੀ, ਪੜ੍ਹਨ ਲਿਖਣ ਦੀ ਆਜ਼ਾਦੀ, ਸਰਕਾਰਾਂ ਦੇ ਗ਼ਲਤ ਫ਼ੈਸਲਿਆਂ ਖ਼ਿਲਾਫ਼ ਅੰਦੋਲਨ ਕਰਨ ਦੀ ਆਜ਼ਾਦੀ, ਹਰ ਨਾਗਰਿਕ ਨੂੰ ਵੋਟ ਪਾਉਣ ਦਾ ਅਧਿਕਾਰ ਹੈ ਤਾਂ ਇਹ ਸਭ ਭਾਰਤੀ ਸੰਵਿਧਾਨ ਦੀ ਬਦੌਲਤ ਹੈ ਤੇ ਕੇਂਦਰ ਦੀ ਭਾਜਪਾ ਸਰਕਾਰ ਸੰਵਿਧਾਨ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ | ਇਸ ਮੌਕੇ ਡਾ. ਸੁਖਦੇਵ ਚੌਕੜੀਆਂ, ਵਿਜੇ ਪੰਡੋਰੀ, ਲਲਿਤ ਮਦਾਨ, ਪੰਡਿਤ ਅਨਿਲ ਸ਼ਰਮਾ, ਗਿਆਨੀ ਹੁਸਨ ਲਾਲ, ਸ਼ਸ਼ੀ ਬੰਗੜ, ਮੌਂਟੀ ਚੱਕ ਹਕੀਮ, ਕੁਲਵਿੰਦਰ ਬੰਗੜ, ਡਾ. ਰਮੇਸ਼, ਸਮਰ ਗੁਪਤਾ, ਅਵਤਾਰ ਗੰਢਵਾ, ਪਾਵਨ ਕੁਮਾਰ, ਰਾਜ ਕੁਮਾਰ, ਪਰਮਜੀਤ ਦੁੱਗਾਂ, ਅਮਰਜੀਤ ਮਹਿਮੀ, ਪਲਵਿੰਦਰ ਜਮਾਲਪੁਰ, ਕੁਲਦੀਪ ਪੰਚ, ਸ਼ੰਮੀ ਬੰਗੜ ਤੇ ਸਤਵਿੰਦਰ ਸਰਪੰਚ ਆਦਿ ਹਾਜ਼ਰ ਸਨ |
ਡਾ. ਅੰਬੇਡਕਰ ਨੇ ਸੰਵਿਧਾਨ 'ਚ ਬਰਾਬਰੀ ਤੇ ਭਾਈਚਾਰਕ ਏਕਤਾ ਦਾ ਸੁਨੇਹਾ ਦਿੱਤਾ- ਧਾਲੀਵਾਲ
ਭਾਰਤ ਰਤਨ ਡਾ. ਬੀ. ਆਰ. ਅੰਬੇਦਕਰ ਵਲੋਂ ਸੰਵਿਧਾਨ ਰਾਹੀਂ ਦਿੱਤਾ ਗਿਆ ਬਰਾਬਰੀ ਤੇ ਭਾਈਚਾਰਕ ਏਕਤਾ ਦਾ ਸੁਨੇਹਾ ਵਰਤਮਾਨ ਸਮੇਂ ਸਭ ਤੋਂ ਵੱਧ ਅਹਿਮੀਅਤ ਰੱਖਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਲਵਿੰਦਰ ਸਿੰਘ ਧਾਲੀਵਾਲ ਕਾਂਗਰਸੀ ਵਿਧਾਇਕ ਹਲਕਾ ਫਗਵਾੜਾ ਨੇ ਅੱਜ ਨਗਰ ਨਿਗਮ ਦੇ ਦਫ਼ਤਰ ਵਿਚ ਵਧੀਕ ਡਿਪਟੀ ਕਮਿਸ਼ਨਰ ਰਾਜੀਵ ਵਰਮਾ, ਐੱਸ. ਡੀ. ਐੱਮ. ਸ਼ਾਇਰੀ ਮਲਹੋਤਰਾ ਤੇ ਹੋਰ ਸਿਆਸੀ ਆਗੂਆਂ ਨਾਲ ਪੰਜਾਬ ਸਰਕਾਰ ਵਲੋਂ ਕਰਵਾਏ ਆਨਲਾਈਨ ਸਮਾਗਮ ਵਿਚ ਸ਼ਮੂਲੀਅਤ ਕਰਨ ਉਪਰੰਤ ਕੀਤਾ | ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਕੇਵਲ ਅਨੁਸੂਚਿਤ ਜਾਤੀ ਭਾਈਚਾਰੇ ਦੇ ਹੀ ਨਹੀਂ ਸਗੋਂ ਸਮੂਹ ਵਰਗਾਂ ਦੇ ਮਸੀਹਾ ਹਨ, ਕਿਉਂਕਿ ਉਨ੍ਹਾਂ ਜਾਤ-ਪਾਤ, ਨਸਲਾਂ ਤੋਂ ਉੱਪਰ ਉੱਠ ਕੇ ਦੇਸ਼ ਦੇ ਭਲਾਈ ਤੇ ਵਿਕਾਸ ਦੀ ਗੱਲ ਕੀਤੀ | ਇਸ ਤੋਂ ਪਹਿਲਾਂ ਉਨ੍ਹਾਂ ਹਰਗੋਬਿੰਦ ਨਗਰ ਫਗਵਾੜਾ ਵਿਖੇ ਬਾਬਾ ਸਾਹਿਬ ਦੇ ਬੁੱਤ 'ਤੇ ਫ਼ੁਲ ਮਾਲਾਵਾਂ ਪਾ ਕੇ ਸ਼ਰਧਾ ਦੇ ਫ਼ੁਲ ਭੇਟ ਕੀਤੇ | ਇਸ ਮੌਕੇ ਸਰਜੀਵਨ ਲਤਾ, ਸੰਜੀਵ ਬੁੱਗਾ ਸ਼ਹਿਰੀ ਪ੍ਰਧਾਨ, ਗੁਰਦਿਆਲ ਸਿੰਘ ਭੁੱਲਾਰਾਈ ਚੇਅਰਮੈਨ ਬਲਾਕ ਸੰਮਤੀ, ਰੇਸ਼ਮ ਕੌਰ ਉਪ ਚੇਅਰਮੈਨ, ਮੀਨਾ ਰਾਣੀ ਤੇ ਨਿਸ਼ਾ ਰਾਣੀ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਜਗਜੀਵਨ ਲਾਲ ਉਪ ਚੇਅਰਮੈਨ ਮਾਰਕੀਟ ਕਮੇਟੀ, ਰਾਣੀ ਪਿਪਰਗੰਜੀ, ਸੀਤਾ ਦੇਵੀ ਸਾਬਕਾ ਐੱਮ. ਸੀ., ਮੁਨੀਸ਼ ਪ੍ਰਭਾਕਰ ਤੇ ਪਦਮ ਦੇਵ ਸਾਬਕਾ ਐੱਮ. ਸੀ. ਤੇ ਹੋਰ ਹਾਜ਼ਰ ਸਨ |
ਸਾਨੂੰ ਬਾਬਾ ਸਾਹਿਬ ਦੇ ਜੀਵਨ ਤੋਂ ਸਿੱਖਿਆ ਲੈਣੀ ਚਾਹੀਦੀ ਹੈ- ਚੀਮਾ
ਸੁਲਤਾਨਪੁਰ ਲੋਧੀ, (ਨਰੇਸ਼ ਹੈਪੀ, ਥਿੰਦ)-ਸਾਨੂੰ ਬਾਬਾ ਸਾਹਿਬ ਡਾ. ਅੰਬੇਡਕਰ ਦੇ ਜੀਵਨ ਤੋਂ ਸਿੱਖਿਆ ਲੈ ਕੇ ਸਮਾਜ ਦੀ ਬਿਹਤਰੀ ਲਈ ਕੰਮ ਕਰਨਾ ਚਾਹੀਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਸਥਾਨਕ ਆਰੀਆ ਸਮਾਜ ਚੌਕ ਵਿਖੇ ਡਾ. ਅੰਬੇਡਕਰ ਦੇ ਆਦਮਕੱਦ ਬੁੱਤ ਦੀ ਸਥਾਪਨਾ ਕਰਨ ਉਪਰੰਤ ਆਪਣੇ ਸੰਬੋਧਨ ਵਿਚ ਕੀਤਾ | ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਨੇ ਸਾਡੇ ਦੇਸ਼ ਦਾ ਸੰਵਿਧਾਨ ਲਿਖਿਆ ਤੇ ਗ਼ਰੀਬੀ ਅਮੀਰੀ ਦੇ ਫ਼ਰਕ ਨੂੰ ਖ਼ਤਮ ਕੀਤਾ | ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਨੇ ਸਾਨੂੰ ਜੀਣ ਦਾ ਹੱਕ ਵੀ ਦਿਵਾਇਆ | ਇਸ ਮੌਕੇ ਐੱਸ. ਡੀ. ਐੱਮ. ਸੁਲਤਾਨਪੁਰ ਲੋਧੀ ਡਾ. ਚਾਰੂਮਿਤਾ, ਜ਼ਿਲ੍ਹਾ ਪ੍ਰੀਸ਼ਦ ਕਪੂਰਥਲਾ ਦੇ ਉਪ ਚੇਅਰਮੈਨ ਹਰਜਿੰਦਰ ਸਿੰਘ ਜਿੰਦਾ, ਮਾਰਕੀਟ ਕਮੇਟੀ ਸੁਲਤਾਨਪੁਰ ਲੋਧੀ ਦੇ ਚੇਅਰਮੈਨ ਪਰਵਿੰਦਰ ਸਿੰਘ ਪੱਪਾ, ਪੰਚਾਇਤ ਸਮਿਤੀ ਦੇ ਚੇਅਰਮੈਨ ਰਾਜਿੰਦਰ ਸਿੰਘ ਤਕੀਆ, ਕੰਬੋਜ ਭਲਾਈ ਬੋਰਡ ਪੰਜਾਬ ਦੇ ਚੇਅਰਮੈਨ ਐਡਵੋਕੇਟ ਜਸਪਾਲ ਸਿੰਘ ਸੰਧੂ ਸਰਪੰਚ ਰਾਜੂ ਢਿੱਲੋਂ, ਨਗਰ ਕੌਂਸਲ ਦੇ ਪ੍ਰਧਾਨ ਦੀਪਕ ਧੀਰ ਰਾਜੂ, ਮੀਤ ਪ੍ਰਧਾਨ ਤੇਜਵੰਤ ਸਿੰਘ, ਜਗਜੀਤ ਸਿੰਘ ਚੰਦੀ ਸੀਨੀਅਰ ਕਾਂਗਰਸੀ ਆਗੂ, ਕੌਂਸਲਰ ਅਸ਼ੋਕ ਮੋਗਲਾ, ਕੌਂਸਲਰ ਸੰਤਪ੍ਰੀਤ ਸਿੰਘ, ਕੌਂਸਲਰ ਪਵਨ ਕਨੌਜੀਆ, ਸਾਬਕਾ ਕੌਂਸਲਰ ਜੁਗਲ ਕੋਹਲੀ, ਨਰਿੰਦਰ ਸਿੰਘ ਪੰਨੂ, ਸਾਬਕਾ ਕੌਂਸਲਰ ਜਤਿੰਦਰ ਰਾਜੂ, ਨਗਰ ਕੌਂਸਲ ਦੇ ਸਾਬਕਾ ਮੀਤ ਪ੍ਰਧਾਨ ਜਗਪਾਲ ਸਿੰਘ ਚੀਮਾ, ਕਾਂਗਰਸ ਦੇ ਸ਼ਹਿਰੀ ਪ੍ਰਧਾਨ ਸੰਜੀਵ ਮਰਵਾਹਾ, ਮਾਨਵ ਜ਼ੈਲਦਾਰ, ਵਿੱਕੀ ਠੇਕੇਦਾਰ, ਪਿਆਰਾ ਸਿੰਘ ਜੈਨਪੁਰੀ, ਕੁਲਬੀਰ ਸਿੰਘ ਮੀਰੇ, ਵਿਪਨ ਨਾਹਰ, ਸੁਰਿੰਦਰ ਮਦਾਨ, ਬਲਦੇਵ ਸਿੰਘ ਟੀਟਾ, ਅਵਤਾਰ ਸਿੰਘ ਰੰਧਾਵਾ, ਸਰਪੰਚ ਸ਼ੇਰ ਸਿੰਘ ਮਸੀਤਾਂ, ਸਰਪੰਚ ਗੁਰਦੇਵ ਸਿੰਘ ਪੱਪਾ, ਸਰਪੰਚ ਜੋਬਨਦੀਪ ਸਿੰਘ ਹਾਜੀਪੁਰ ਸਰਪੰਚ ਕਸ਼ਮੀਰ ਸਿੰਘ ਪੰਮਣ, ਸਰਪੰਚ ਡਾ ਜਸਬੀਰ ਸਿੰਘ ਤਰਫਹਾਜੀ, ਕੁਲਵਿੰਦਰ ਸਿੰਘ ਸੱਦੂਵਾਲ, ਸਮੁੰਦਰ ਸਿੰਘ ਢਿੱਲੋਂ, ਸਰਪੰਚ ਹਰਦੇਵ ਸਿੰਘ ਨਸੀਰਪੁਰ, ਸਰਪੰਚ ਡਾ. ਸ਼ਿੰਗਾਰਾ ਸਿੰਘ ਚੁਲੱਧਾ, ਗੁਰਦਿਆਲ ਸਿੰਘ ਅਰੋੜਾ, ਮਿਉਂਸੀਪਲ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਅਜੀਤ ਸਿੰਘ ਭੌਰ ਤੇ ਨਗਰ ਕੌਂਸਲ ਦਾ ਸਮੂਹ ਸਟਾਫ਼ ਹਾਜ਼ਰ ਸੀ |
ਬਸਪਾ ਅੰਬੇਡਕਰ ਨੇ ਮੋਟਰਸਾਈਕਲ ਰੈਲੀ ਕੱਢੀ
ਬਸਪਾ ਅੰਬੇਡਕਰ ਵਲੋਂ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਦੇ ਸਬੰਧ ਵਿਚ ਅੱਜ ਮੋਟਰਸਾਈਕਲ ਰੈਲੀ ਕੱਢੀ ਗਈ, ਜਿਸ ਨੂੰ ਪਾਰਟੀ ਦੇ ਸੀਨੀਅਰ ਆਗੂ ਬਲਵੰਤ ਸਿੰਘ ਸੁਲਤਾਨਪੁਰੀ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਹ ਰੈਲੀ ਰੇਲਵੇ ਸਟੇਸ਼ਨ ਸੁਲਤਾਨਪੁਰ ਲੋਧੀ ਤੋਂ ਆਰੰਭ ਹੋ ਕੇ ਚੌਕ ਚੇਲਿਆਂ, ਸਦਰ ਬਾਜ਼ਾਰ, ਗੁਰਦੁਆਰਾ ਸ੍ਰੀ ਅੰਤਰਯਾਮਤਾ ਸਾਹਿਬ ਤੇ ਮੁਹੱਲਾ ਸੈਯਦਾਂ ਤੋਂ ਹੁੰਦੀ ਹੋਈ ਆਰੀਆ ਸਮਾਜ ਚੌਕ ਪੁੱਜੀ, ਜਿੱਥੇ ਅੱਜ ਹੀ ਸਥਾਪਤ ਕੀਤੇ ਗਏ ਡਾ. ਅੰਬੇਡਕਰ ਦੇ ਆਦਮਕੱਦ ਬੁੱਤ 'ਤੇ ਫੁੱਲਾਂ ਦੇ ਹਾਰ ਪਾਏ ਗਏ | ਇਸ ਮੌਕੇ ਬਲਵੰਤ ਸਿੰਘ ਸੁਲਤਾਨਪੁਰੀ ਤੇ ਪਾਰਟੀ ਦੇ ਹੋਰ ਪ੍ਰਮੁੱਖ ਆਗੂਆਂ ਨੇ ਐੱਸ. ਡੀ. ਐੱਮ. ਚਾਰੂਮਿਤਾ ਵਲੋਂ ਡਾ. ਅੰਬੇਡਕਰ ਦਾ ਆਦਮਕੱਦ ਬੁੱਤ ਦੀ ਸਥਾਪਨਾ ਕਰਵਾਉਣ 'ਤੇ ਉਨ੍ਹਾਂ ਦਾ ਧੰਨਵਾਦ ਕੀਤਾ | ਇਸ ਮੌਕੇ ਪ੍ਰਕਾਸ਼ ਸਿੰਘ ਜੱਬੋਵਾਲ, ਤਰਸੇਮ ਸਿੰਘ ਨਸੀਰੇਵਾਲ, ਕਾਬਲ ਸਿੰਘ ਭਰੋਆਣਾ, ਰੂੜਾ ਰਾਮ, ਕਸ਼ਮੀਰ ਮਸੀਹ ਬੋਹੜ ਵਾਲਾ, ਕੇਵਲ ਸਿੰਘ ਘਾਰੂ, ਤਰਸੇਮ ਸਿੰਘ ਪੀਏ, ਤਰਸੇਮ ਸਿੰਘ, ਛਿੰਦਰ ਕੌਰ ਮਸੀਤਾਂ, ਸੁਰਜੀਤ ਕੌਰ, ਜਸਵੰਤ ਸਿੰਘ, ਮਹਿੰਦਰ ਸਿੰਘ ਕਾਲਰੂ, ਬਲਦੇਵ ਸਿੰਘ ਮਨਿਆਲਾ, ਅਮਰ ਚੰਦ ਰਾਮਪੁਰ ਜਗੀਰ, ਬਲਜਿੰਦਰ ਸਿੰਘ, ਸੁਰਜੀਤ ਸਿੰਘ ਡੇਰਾ ਸੇੈਯਦਾ, ਗੁਰਮੀਤ ਕੌਰ ਅਦਾਲਤ ਚੱਕ, ਸੋਨੀ, ਕੁਲਵੰਤ ਕੌਰ, ਸੋਢੀ, ਘੋਗੜ ਮਾਛੀਜੋਆ ਤੇ ਦਰਸ਼ਨ ਸਿੰਘ ਫ਼ਰੀਦ ਸਰਾਏ ਆਦਿ ਹਾਜ਼ਰ ਸਨ |
ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਦੇ ਜਨਮ ਦਿਵਸ ਸਬੰਧੀ ਸਮਾਗਮ
ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਸੁਸਾਇਟੀ ਬੂਲਪੁਰ ਵਲੋਂ ਇਕ ਸਮਾਗਮ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਮਾਸਟਰ ਦੇਸ ਰਾਜ, ਸੁਖਦੇਵ ਬੂਲਪੁਰੀ, ਸਲਵਿੰਦਰ ਸਿੰਘ, ਕੁਸ਼ਲ ਕੁਮਾਰ ਤੇ ਸਵਾਮੀ ਰਾਜਪਾਲ ਆਦਿ ਨੇ ਸਾਂਝੇ ਤੌਰ 'ਤੇ ਕੀਤੀ | ਸਮਾਗਮ ਦੌਰਾਨ ਪਹਿਲਾਂ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਦੀ ਤਸਵੀਰ 'ਤੇ ਵੱਖ-ਵੱਖ ਆਗੂਆਂ ਨੇ ਫ਼ੁਲ ਮਲਾਵਾਂ ਭੇਟ ਕੀਤੀਆਂ | ਇਸ ਮੌਕੇ ਬੋਲਦਿਆਂ ਮਾਸਟਰ ਦੇਸ ਰਾਜ ਨੇ ਕਿਹਾ ਕਿ ਡਾ. ਅੰਬੇਡਕਰ ਨੇ ਆਪਣੇ ਜੀਵਨ ਦੇ ਸੰਘਰਸ਼ ਦੁਆਰਾ ਜਿੱਥੇ ਦੱਬੇ ਕੁਚਲੇ ਲੋਕਾਂ ਨੂੰ ਉਨ੍ਹਾਂ ਦੇ ਹੱਕ ਦਿਵਾਏ, ਉੱਥੇ ਹੀ ਅੱਜ ਉਨ੍ਹਾਂ ਹੱਕਾਂ ਨੂੰ ਬਰਕਰਾਰ ਰੱਖਣ ਲਈ ਸਾਨੂੰ ਸੰਘਰਸ਼ ਕਰਨਾ ਪੈ ਰਿਹਾ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ (ਬਾਕੀ ਸਫਾ 7 'ਤੇ)
ਕਿ ਬਾਬਾ ਸਾਹਿਬ ਦੇ ਸੁਪਨੇ ਸਾਕਾਰ ਕਰਨ ਲਈ ਪੜ੍ਹ ਲਿਖ ਕੇ ਸੰਘਰਸ਼ ਕਰਨ | ਇਸ ਮੌਕੇ ਬੋਲਦਿਆਂ ਸੁਖਦੇਵ ਬੂਲਪੁਰੀ, ਕੌਸ਼ਲ ਕੁਮਾਰ ਤੇ ਸਵਾਮੀ ਰਾਜਪਾਲ ਨੇ ਵੀ ਡਾ. ਬੀ. ਆਰ. ਅੰਬੇਡਕਰ ਵਲੋਂ ਦਿੱਤੇ ਸੰਦੇਸ਼ ਪੜ੍ਹੋ, ਜੁੜੋ ਤੇ ਸੰਘਰਸ਼ ਕਰੋ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ | ਸਮਾਗਮ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਸਲਵਿੰਦਰ ਸਿੰਘ ਨੇ ਬਾਖ਼ੂਬੀ ਨਿਭਾਈ | ਇਸ ਮੌਕੇ ਗੁਰਭੇਜ ਸਿੰਘ, ਚਰਨਜੀਤ ਸਿੰਘ, ਸਰਵਣ ਸਿੰਘ ਚੰਦੀ, ਰਮੇਸ਼ ਸੋਨੂੰ, ਗੁਰਬਚਨ ਸਿੰਘ, ਥਾਣੇਦਾਰ ਦੀਪ ਕੁਮਾਰ ਬੂਲਪੁਰ, ਰਾਕੇਸ਼ ਕੁਮਾਰ, ਗੁਰਚਰਨ ਗੋਰਾ, ਹੰਸਰਾਜ, ਸੁਮਨ ਰਾਏ, ਦੇਸ ਰਾਜ, ਸ਼ਿੰਗਾਰਾ ਰਾਮ, ਸੁਰਿੰਦਰ ਸਿੰਘ ਚੰਦੀ, ਛਿੰਦਰਪਾਲ, ਬਬਲੀ, ਗੁਰਮੀਤ ਕੌਰ, ਨਵਨੀਤ ਕੌਰ, ਅਮਨਦੀਪ ਕੌਰ ਤੇ ਮਨਜੀਤ ਕੌਰ ਆਦਿ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ |
ਜਥੇ. ਕੁਲਾਰ ਦੀ ਅਗਵਾਈ 'ਚ ਡਾ. ਅੰਬੇਡਕਰ ਦਾ ਜਨਮ ਦਿਨ ਮਨਾਇਆ
ਫਗਵਾੜਾ, (ਅਸ਼ੋਕ ਕੁਮਾਰ ਵਾਲੀਆ, ਕਿੰਨੜਾ)-ਫਗਵਾੜਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਨੇ ਜਥੇਦਾਰ ਸਰਵਣ ਸਿੰਘ ਕੁਲਾਰ ਹਲਕਾ ਇੰਚਾਰਜ ਫਗਵਾੜਾ ਦੀ ਅਗਵਾਈ ਹੇਠ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਸ਼ਰਧਾ ਪੂਰਵਕ ਮਨਾਇਆ | ਇਸ ਮੌਕੇ ਫਗਵਾੜਾ ਦੇ ਗੁਰੂ ਹਰਗੋਬਿੰਦ ਨਗਰ ਵਿਖੇ ਬਾਬਾ ਸਾਹਿਬ ਦੇ ਬੁੱਤ 'ਤੇ ਫ਼ੁੱਲ ਅਰਪਿਤ ਕੀਤੇ ਗਏ | ਇਸ ਮੌਕੇ ਜਥੇਦਾਰ ਸਰਵਣ ਸਿੰਘ ਕੁਲਾਰ ਨੇ ਆਖਿਆ ਕਿ ਬਾਬਾ ਸਾਹਿਬ ਵਲੋਂ ਬਣਾਏ ਗਏ ਸੰਵਿਧਾਨ ਦੀ ਬਦੌਲਤ ਹੀ ਅੱਜ ਅਸੀਂ ਆਪਣੇ ਅਧਿਕਾਰਾਂ ਦੀ ਗੱਲ ਸਰਕਾਰਾਂ ਅੱਗੇ ਰੱਖ ਸਕਦੇ ਹਾਂ | ਜਥੇ. ਕੁਲਾਰ ਨੇ ਆਖਿਆ ਅੱਜ ਲੋੜ ਹੈ ਹਰ ਨੌਜਵਾਨ ਨੂੰ ਉਹ ਬਾਬਾ ਸਾਹਿਬ ਦੇ ਪਾਏ ਹੋਏ ਪੂਰਨਿਆਂ 'ਤੇ ਚੱਲ ਕੇ ਆਪਣੇ ਪੈਰਾਂ 'ਤੇ ਖੜ੍ਹਾ ਹੋਵੇ ਤੇ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਨਿਭਾਵੇ ਤੇ ਆਪਣੀ ਕੌਮ ਤੇ ਸਮਾਜ ਦੇ ਹੱਕਾਂ ਲਈ ਸੰਘਰਸ਼ ਕਰੇ | ਇਸ ਮੌਕੇ ਰਜਿੰਦਰ ਸਿੰਘ ਚੰਦੀ ਦਿਹਾਤੀ ਪ੍ਰਧਾਨ, ਜਥੇਦਾਰ ਸਰੂਪ ਸਿੰਘ ਖਲਵਾੜਾ, ਬਹਾਦਰ ਸਿੰਘ ਸੰਗਤਪੁਰ, ਗਜਵੀਰ ਸਿੰਘ ਵਾਲੀਆ, ਹਰਵਿੰਦਰ ਸਿੰਘ ਲਵਲੀ ਵਾਲੀਆ, ਕੁਲਵਿੰਦਰ ਸਿੰਘ ਕਿੰਦਾ, ਸ਼ਿੰਗਾਰਾ ਸਿੰਘ, ਧਰਮਿੰਦਰ ਟੋਨੀ, ਮੋਹਨ ਸਿੰਘ ਵਾਹਦ, ਬਲਵੀਰ ਬਿੱਟੂ, ਪਰਮਿੰਦਰ ਸਿੰਘ ਲਾਡੀ ਤੇ ਜਸਵਿੰਦਰ ਸਿੰਘ ਘੁੰਮਣ ਆਦਿ ਹਾਜ਼ਰ ਸਨ |
ਗਜ਼ਟਿਡ ਐਂਡ ਨਾਨ ਗਜ਼ਟਿਡ ਐੱਸ. ਸੀ. ਬੀ. ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਕਪੂਰਥਲਾ ਇਕਾਈ ਵਲੋਂ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਦੇ ਜਨਮ ਦਿਵਸ ਮੌਕੇ ਉਨ੍ਹਾਂ ਦੇ ਬੁੱਤ ਨੂੰ ਫ਼ੁਲ ਮਾਲਾਵਾਂ ਭੇਟ ਕਰਕੇ ਨਿੱਘੀ ਸ਼ਰਧਾਂਜਲੀ ਦਿੱਤੀ ਗਈ | ਇਸ ਮੌਕੇ ਜ਼ਿਲ੍ਹਾ ਕਪੂਰਥਲਾ ਇਕਾਈ ਦੇ ਪ੍ਰਧਾਨ ਸਤਵੰਤ ਟੂਰਾ ਤੋਂ ਇਲਾਵਾ ਚੇਅਰਮੈਨ ਹਰਮੇਸ਼ ਘੇੜਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਪੁਰਜ਼ੋਰ ਮੰਗ ਕੀਤੀ ਕਿ ਬਾਬਾ ਸਾਹਿਬ ਨੂੰ ਸ਼ਰਧਾਂਜਲੀ ਵਜੋਂ ਉਨ੍ਹਾਂ ਦੇ ਜਨਮ ਦਿਵਸ ਨੂੰ ਸਮਰਪਿਤ ਕਰਕੇ 1 ਜਨਵਰੀ 2004 ਤੋਂ ਪਹਿਲਾਂ ਦੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਐਲਾਨ ਕੀਤਾ ਜਾਵੇ | ਇਸ ਮੌਕੇ ਬਲਵਿੰਦਰ ਲੀਰ, ਮਨਜੀਤ ਗਾਟ, ਵਿਜੇ ਜੱਸੀ, ਗਿਆਨ ਚੰਦ ਵਾਹਦ, ਵਿਜੇ ਕੁਮਾਰ, ਸੀਤਲ ਕੁਮਾਰ, ਇੰਜ. ਪਲਵਿੰਦਰ ਸੀਂਹਮਾਰ, ਅਸ਼ੋਕ ਵਾਹਦ, ਲਖਵੀਰ ਚੰਦ, ਵਿਨੋਦ ਕੁਮਾਰ, ਰਾਮਪਾਲ, ਗਿਆਨ ਸਿੰਘ ਆਦਿ ਨੇ ਵੀ ਬਾਬਾ ਸਾਹਿਬ ਡਾ. ਅੰਬੇਡਕਰ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ |
ਡਾ. ਅੰਬੇਡਕਰ ਦੇ ਜਨਮ ਦਿਨ ਸਬੰਧੀ ਮੁਹੱਲਾ ਪਰਮਜੀਤ ਗੰਜ 'ਚ ਸਮਾਗਮ
ਕਪੂਰਥਲਾ, (ਵਿ. ਪ੍ਰ.)-ਡਾ. ਅੰਬੇਡਕਰ ਦੇ ਜਨਮ ਦਿਹਾੜੇ ਸਬੰਧੀ ਸਥਾਨਕ ਮੁਹੱਲਾ ਪਰਮਜੀਤ ਗੰਜ ਵਿਚ ਕਰਵਾਏ ਗਏ ਸਮਾਗਮ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ | ਉਪਰੰਤ ਵੱਖ-ਵੱਖ ਪਾਰਟੀਆਂ ਦੇ ਆਗੂਆਂ, ਜਿਨ੍ਹਾਂ ਵਿਚ ਰੌਸ਼ਨ ਸਭਰਵਾਲ, ਕਾਂਗਰਸੀ ਕੌਂਸਲਰ ਕੰਵਲਜੀਤ ਸਿੰਘ ਕਾਕਾ, ਹਰਿੰਦਰ ਸ਼ੀਤਲ, ਰਕੇਸ਼ ਕੁਮਾਰ ਦਾਤਾਰਪੁਰੀ, ਡਾ. ਐੱਚ. ਐੱਸ. ਮਹਿਮੀ, ਸਾਬਕਾ ਕੌਂਸਲਰ ਅਮਰਜੀਤ ਸਿੰਘ, ਤਰਸੇਮ ਥਾਪਰ ਤੇ ਹੋਰ ਆਗੂਆਂ ਨੇ ਡਾ. ਭੀਮ ਰਾਓ ਅੰਬੇਡਕਰ ਦੇ ਜੀਵਨ, ਇਤਿਹਾਸ ਤੇ ਉਨ੍ਹਾਂ ਦੇ ਫ਼ਲਸਫ਼ੇ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ | ਸਮਾਗਮ ਦੌਰਾਨ ਪ੍ਰਬੰਧਕਾਂ ਵਲੋਂ ਵੱਖ-ਵੱਖ ਰਾਜਨੀਤਿਕ, ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸੇ ਦੌਰਾਨ ਇਕ ਬੱਚੀ ਆਕ੍ਰਿਤੀ ਨੇ ਡਾ. ਅੰਬੇਡਕਰ ਦੇ ਜੀਵਨ ਇਤਿਹਾਸ ਚਰਚਾ ਕੀਤੀ | ਸਮਾਗਮ ਵਿਚ ਨਗਰ ਕੌਂਸਲਰ ਕੁਸਮ, ਰਕੇਸ਼ ਮਰਵਾਹਾ, ਕੌਂਸਲਰ ਸ਼ਮ੍ਹਾ ਹੰਸ, ਚਰਨਜੀਤ ਹੰਸ, ਮੰਗਲ ਨਾਥ, ਜਗਦੀਸ਼ ਕੁਮਾਰ, ਵਿੱਕੀ, ਸੂਰਜ ਪ੍ਰਕਾਸ਼, ਬਲਵਿੰਦਰ ਸਿੰਘ, ਅਜੈ ਕੁਮਾਰ, ਅਮਨਦੀਪ, ਲਾਲ ਚੰਦ, ਬਾਬਾ ਕਾਲਾ, ਜਨਕ ਰਾਜ, ਹਰਬੰਸ ਲਾਲ, ਮੰਗੂ ਰਾਮ, ਚਰਨ ਦਾਸ, ਅੰਕਿਤ, ਜਸਪਾਲ ਤੋਂ ਇਲਾਵਾ ਹੋਰ ਸ਼ਖ਼ਸੀਅਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਨਡਾਲਾ 'ਚ ਡਾ. ਅੰਬੇਡਕਰ ਦਾ ਜਨਮ ਦਿਨ ਮਨਾਇਆ
ਨਡਾਲਾ, (ਮਾਨ)-ਅੰਬੇਡਕਰ ਸੁਰੱਖਿਆ ਸੈਨਾ ਪੰਜਾਬ ਵਲੋਂ ਹਲਕਾ ਭੁਲੱਥ ਦੇ ਕਸਬਾ ਨਡਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਦੀ ਅਗਵਾਈ ਹੇਠ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਸੁਖਵਿੰਦਰ ਸਿੰਘ ਸਰਪੰਚ ਸਰਪ੍ਰਸਤ ਪੰਜਾਬ, ਸੁਖਵਿੰਦਰ ਇੱਬਣ ਯੂਥ ਪ੍ਰਧਾਨ ਪੰਜਾਬ, ਚੇਅਰਮੈਨ ਹਲਕਾ ਭੁਲੱਥ ਮੱਖਣ ਖੋਸਲਾ ਨੇ ਵਧਾਈ ਦਿੰਦਿਆਂ ਕਿਹਾ ਕਿ ਬਾਬਾ ਸਾਹਿਬ ਵਲੋਂ ਲਿਖਿਆ ਸੰਵਿਧਾਨ ਹਰੇਕ ਵਰਗ ਦੇ ਲੋਕਾਂ ਲਈ ਲਾਹੇਵੰਦ ਸਾਬਤ ਹੋਇਆ ਹੈ ਤੇ ਉਨ੍ਹਾਂ ਨੇ ਗ਼ਰੀਬਾਂ ਦੇ ਹੱਕਾਂ ਲਈ ਆਪਣੀ ਆਵਾਜ਼ ਬੁਲੰਦ ਰੱਖੀ | ਇਸ ਦੌਰਾਨ ਬਾਬਾ ਸਾਹਿਬ ਦੀ ਤਸਵੀਰ 'ਤੇ ਫ਼ੁੱਲ ਭੇਟ ਕਰਕੇ ਲੱਡੂ ਵੀ ਵੰਡੇ ਗਏ | ਅੰਤ ਵਿਚ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਤੋਚੀ ਤੇ ਚੇਅਰਮੈਨ ਹਲਕਾ ਭੁਲੱਥ ਮੱਖਣ ਖੋਸਲਾ ਨੇ ਆਈਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਦਲਜੀਤ ਸਿੰਘ ਨਡਾਲਾ, ਜੈ ਜਗਤ ਜੋਸ਼ੀ, ਰੂਬੀ ਸਹੋਤਾ ਮੀਤ ਪ੍ਰਧਾਨ, ਬਲਵਿੰਦਰ ਸਿੰਘ ਬਿੱਟੂ ਖੱਖ, ਸੇਵਾ ਰਾਮ ਦਮੂਲੀਆ, ਜੈਦੇਵ ਨਡਾਲਾ, ਅਜੇ ਕੁਮਾਰ ਹੰਸ, ਸੋਨੂੰ ਤੇਜੀ ਆਦਮਪੁਰ ਪ੍ਰਧਾਨ, ਹਰਦੀਪ ਸਿੰਘ, ਲਾਡੀ ਰਾਏਪੁਰ, ਸਤਵੰਤ ਸਿੰਘ ਸਹੋਤਾ, ਜੈਲਦਾਰ, ਖੰਨਾ ਮਿਆਣੀ, ਸੇਠੀ ਮਿਆਣੀ ਪ੍ਰਧਾਨ ਤੇ ਹੋਰ ਹਾਜ਼ਰ ਸਨ |
ਸੁਲਤਾਨਪੁਰ ਲੋਧੀ, (ਥਿੰਦ)-ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੇ ਜਨਮ ਦਿਨ ਨੂੰ ਸਮਰਪਿਤ ਪਿੰਡ ਭਾਗੋਰਾਈਆ ਵਿਚ ਮਨਪ੍ਰੀਤ ਸਿੰਘ ਸੋਨੂੰ ਵਲੋਂ ਚਲਾਏ ਜਾ ਰਹੇ ਮੁਫ਼ਤ ਟਿਊਸਨ ਸੈਂਟਰ ਪੰਚਾਇਤ ਘਰ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਵਾਇਸ ਪ੍ਰਧਾਨ ਤੇਜਵੰਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ਬੋਲਦਿਆਂ ਤੇਜਵੰਤ ਸਿੰਘ ਨੇ ਬਹੁਤ ਹੀ ਉਤਸ਼ਾਹੀ ਨੌਜਵਾਨ ਮਨਪ੍ਰੀਤ ਸਿੰਘ ਸੋਨੂੰ ਦੇ ਕਾਰਜ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਬਾਬਾ ਸਾਹਿਬ ਨੇ ਵਿਦਿਆ ਹਾਸਲ ਕਰਨ 'ਤੇ ਜ਼ੋਰ ਦਿੱਤਾ | ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਵਿੱਦਿਆ ਦੇ ਗਿਆਨ ਨਾਲ ਹੀ ਗ਼ਰੀਬੀ 'ਚੋਂ ਨਿਕਲ ਸਕਦਾ ਹੈ | ਇਸ ਮੌਕੇ ਮੁਫ਼ਤ ਟਿਊਸਨ ਸੈਂਟਰ ਦੇ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ ਗਏ | ਇਸ ਮੌਕੇ ਬਖਸ਼ੀਸ਼ ਸਿੰਘ ਘਾਰੂ, ਮਨਮੋਹਨ ਸਿੰਘ, ਜਗਤਾਰ ਸਿੰਘ, ਨਿਰਮਲ ਸਿੰਘ ਨਿੰਮਾ, ਸਰਦਾਰ ਕੁਲਦੀਪ ਸਿੰਘ ਸਰਪੰਚ ਭਾਗੋ ਰਾਈਆਂ, ਮਨਜੀਤ ਸਿੰਘ ਭਾਗੋਰਾਈਆਂ, ਜੋਗਿੰਦਰ ਸਿੰਘ ਸੇਠੀ ਤੇ ਅਕਾਸ਼ਦੀਪ ਸਿੰਘ ਘਾਰੂ ਆਦਿ ਹਾਜ਼ਰ ਸਨ |
ਤਲਵੰਡੀ ਚੌਧਰੀਆਂ, (ਪਰਸਨ ਲਾਲ ਭੋਲਾ)-ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ. ਆਰ. ਅੰਬੇਡਕਰ ਦਾ ਜਨਮ ਦਿਨ ਡਾ. ਅੰਬੇਡਕਰ ਸਿੱਖਿਆ ਸੁਸਾਇਟੀ ਤਲਵੰਡੀ ਚੌਧਰੀਆਂ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਗ੍ਰਾਮ ਪੰਚਾਇਤ ਤਲਵੰਡੀ ਚੌਧਰੀਆਂ, ਰਾਜਸੀ ਪਾਰਟੀਆਂ ਤੇ ਟਰੇਡ ਯੂਨੀਅਨ ਦੇ ਆਗੂਆਂ ਨੇ ਡਾ. ਬੀ. ਆਰ. ਅੰਬੇਡਕਰ ਦੇ ਆਦਮਕੱਦ ਬੁੱਤ ਨੂੰ ਫ਼ੁੱਲ ਮਾਲਾਵਾਂ ਭੇਟ ਕੀਤੀਆਂ ਗਈਆਂ | ਇਸ ਮੌਕੇ ਸਰਪੰਚ ਬਖ਼ਸ਼ੀਸ਼ ਸਿੰਘ, ਸੁਖਦੇਵ ਸਿੰਘ ਟਿੱਬਾ, ਸੂਰਤੀ ਲਾਲ ਗਿੱਲ, ਹਰਬੰਸ ਸਿੰਘ, ਬਰਿੰਦਰ ਮਿੱਠੂ, ਮਹਿਲ ਸਿੰਘ, ਸੰਦੀਪ ਨਾਹਰ, ਬਲਦੇਵ ਚੰਦ ਮੈਂਬਰ, ਨੰਬਰਦਾਰ ਓਮ ਪ੍ਰਕਾਸ਼, ਬਿੱਕਰ ਸਿੰਘ, ਦਰਸ਼ਨ ਸਿੰਘ ਸੰਦੂ, ਸ਼ਿੰਦੂ ਡਿਪਟੀ, ਕਮਲ, ਮਨਿੰਦਰ ਮਨੂੰ, ਰਾਜਨ ਨਾਹਰ, ਲਵਪ੍ਰੀਤ ਸਿੰਘ, ਗੁਰਦੀਪ ਸਿੰਘ ਭੱਟੀ, ਸਵਰਨ ਸਿੰਘ ਟੁੜ, ਸੋਨੂੰ ਟੁੜ ਅਮਰਜੀਤ ਸਿੰਘ, ਅੰਤਰਪ੍ਰੀਤ , ਬਲਜੀਤ ਭੱਟੀ ਤੇ ਕਾ. ਤਾਰਾ ਸਿੰਘ ਆਦਿ ਹਾਜ਼ਰ ਸਨ | (ਬਾਕੀ ਸਫਾ 8 'ਤੇ)
ਕਪੂਰਥਲਾ, (ਸਡਾਨਾ)-ਭਾਰਤ ਰਤਨ ਡਾ. ਬੀ. ਆਰ. ਅੰਬੇਡਕਰ ਦੇ 130ਵੇਂ ਜਨਮ ਦਿਵਸ ਮੌਕੇ ਡਾ. ਬੀ. ਆਰ. ਅੰਬੇਡਕਰ ਮਿਸ਼ਨ ਸੁਸਾਇਟੀ ਵਲੋਂ ਅੰਬੇਡਕਰ ਭਵਨ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਜਸਦੇਵ ਸਿੰਘ ਪੁਰੇਵਾਲ, ਜ਼ਿਲ੍ਹਾ ਸਮਾਜਿਕ ਨਿਆਂ ਅਫ਼ਸਰ ਨੇ ਵਿਸ਼ੇਸ਼ ਮਹਿਮਾਨ ਤੇ ਗੁਰਮੁੱਖ ਸਿੰਘ ਢੋਡ ਪ੍ਰਧਾਨ ਡਾ. ਅੰਬੇਡਕਰ ਮਿਸ਼ਨ ਸੁਸਾਇਟੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਹਾਜ਼ਰ ਆਗੂਆਂ ਵਲੋਂ ਡਾ. ਅੰਬੇਡਕਰ ਦੀ ਮੂਰਤੀ 'ਤੇ ਫੁੱਲ ਭੇਟ ਕੀਤੇ ਗਏ | ਸਮਾਗਮ ਦੌਰਾਨ ਉਚੇਚੇ ਤੌਰ 'ਤੇ ਸ਼ਾਮਿਲ ਹੋਏ ਬੀਬੀ ਰਾਜਵਿੰਦਰ ਕੌਰ ਨੇ ਡਾ. ਬੀ .ਆਰ. ਅੰਬੇਡਕਰ ਮਿਸ਼ਨ ਸੁਸਾਇਟੀ ਨੂੰ ਆਰਥਿਕ ਮਦਦ ਵਜੋਂ 25 ਹਜ਼ਾਰ ਰੁਪਏ ਦਾ ਚੈੱਕ ਭੇਟ ਕੀਤਾ, ਜਿਸ 'ਤੇ ਪ੍ਰਧਾਨ ਗੁਰਮੁੱਖ ਸਿੰਘ ਢੋਡ ਨੇ ਉਨ੍ਹਾਂ ਦਾ ਧੰਨਵਾਦ ਕੀਤਾ | ਸਮਾਗਮ ਦੌਰਾਨ ਸੁਖਵਿੰਦਰ ਮੋਹਣ ਸਿੰਘ ਭਾਟੀਆ ਨੇ ਮੰਚ ਸੰਚਾਲਨ ਕੀਤਾ ਤੇ ਆਈਆਂ ਸ਼ਖਸੀਅਤਾਂ ਨੂੰ ਜੀ ਆਇਆ ਕਿਹਾ | ਇਸ ਮੌਕੇ ਰਛਪਾਲ ਸਿੰਘ ਲਾਹੋਰੀ, ਇੰਜ: ਨਾਨਕ ਰਾਮ, ਡਾ: ਹੁਸਨ ਲਾਲ ਮਹਿਮੀ, ਮਲਕੀਤ ਸਿੰਘ, ਸੁਖਵਿੰਦਰ ਮੋਹਣ ਸਿੰਘ, ਬਲਵੰਤ ਸਿੰਘ ਬੱਲ, ਸੁਦੇਸ਼ ਸ਼ਰਮਾ, ਐਡਵੋਕੇਟ ਜਸਪਾਲ ਗਿੱਲ, ਵਰਿੰਦਰਪਾਲ ਸਿੰਘ, ਸ਼ਿਵਦੇਵ ਸਿੰਘ ਕਾਹਲੋਂ, ਚਰਨਜੀਤ ਸਿੰਘ, ਸੁਦੇਸ਼ ਸ਼ਰਮਾ, ਗੁਰਨਾਮ ਸਿੰਘ ਕਾਦੂਪੁਰ, ਧਨਪ੍ਰੀਤ ਸਿੰਘ, ਜੱਗੀ ਸਭਰਵਾਲ, ਵੀਰਪਾਲ ਕੌਰ, ਗੁਰਕੀਰਤ ਕੌਰ, ਗੁਰਵਿੰਦਰ ਕੌਰ, ਗੁਰਬਾਜ ਸਿੰਘ, ਗੁਰਪਾਲ ਸਿੰਘ, ਰਵਿੰਦਰ ਸਿੰਘ ਖੋਖਰ, ਸੁੱਖੀ ਢੋਲੀ ਤੇ ਹੋਰ ਹਾਜ਼ਰ ਸਨ |
ਫਗਵਾੜਾ, (ਅਸ਼ੋਕ ਕੁਮਾਰ ਵਾਲੀਆ, ਹਰੀਪਾਲ ਸਿੰਘ)-ਪਿੰਡ ਖੇੜਾ ਵਿਖੇ ਬਾਬਾ ਸਾਹਿਬ ਵੈੱਲਫੇਅਰ ਸੁਸਾਇਟੀ ਵਲੋਂ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਦਾ ਜਨਮ ਦਿਵਸ ਕਿਰਨਾ ਖੇੜਾ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਬਾਬਾ ਸਾਹਿਬ ਦੀ ਤਸਵੀਰ 'ਤੇ ਫ਼ੁੱਲ ਅਰਪਿਤ ਕੀਤੇ ਗਏ | ਇਸ ਮੌਕੇ ਕਿਰਨਾ ਖੇੜਾ ਨੇ ਕਿਹਾ ਕਿ ਬਾਬਾ ਸਾਹਿਬ ਡਾ. ਅੰਬੇਡਕਰ ਨੇ ਸਾਰੀ ਜ਼ਿੰਦਗੀ ਦਲਿਤਾਂ, ਪਛੜਿਆਂ ਤੇ ਔਰਤਾਂ ਦੇ ਹੱਕਾਂ ਲਈ ਸੰਘਰਸ਼ ਕੀਤਾ | ਅਖੀਰ ਭਾਰਤ ਦਾ ਸੰਵਿਧਾਨ ਲਿਖਦੇ ਹੋਏ ਉਨ੍ਹਾਂ ਸਦੀਆਂ ਤੋਂ ਸਤਾਏ ਹੋਏ ਇਨ੍ਹਾਂ ਵਰਗਾਂ ਨੂੰ ਬਰਾਬਰਤਾ ਦੇ ਨਾਗਰਿਕ ਅਧਿਕਾਰ ਦਿੱਤੇ | ਉਨ੍ਹਾਂ ਦੇ ਜੀਵਨ ਤੋਂ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਸੇਧ ਲੈਣੀ ਚਾਹੀਦੀ ਹੈ, ਕਿਉਂਕਿ ਡਾ. ਅੰਬੇਡਕਰ ਨੇ ਨਾ ਸਿਰਫ਼ ਜੀਵਨ ਵਿਚ ਉੱਚਾ ਮੁਕਾਮ ਹਾਸਲ ਕਰਨ ਲਈ ਸਖ਼ਤ ਮਿਹਨਤ ਕੀਤੀ ਬਲਕਿ ਸਮੇਂ ਦੇ ਸਮਾਜਿਕ ਤਾਣੇ-ਬਾਣੇ ਨਾਲ ਵੀ ਸੰਘਰਸ਼ ਕੀਤਾ | ਇਸ ਮੌਕੇ ਰਾਮ ਮੂਰਤੀ ਖੇੜਾ, ਰਾਜਪਾਲ ਖੇੜਾ, ਜਗੀਰੀ, ਗੋਪੀ, ਵੀਰੂ, ਡਾਕਟਰ ਜਸਵੀਰ ਪ੍ਰਧਾਨ ਤੇ ਪੰਮਾ ਆਦਿ ਹਾਜ਼ਰ ਸਨ |
ਡਾ. ਅੰਬੇਡਕਰ ਮੂਲ ਨਿਵਾਸੀ ਮੁਕਤੀ ਮੋਰਚਾ ਵਲੋਂ ਲੱਕੀ ਸਰਵਟਾ ਦੀ ਅਗਵਾਈ ਹੇਠ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਦੀ 130ਵੀਂ ਜੈਅੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ | ਇਸ ਦੌਰਾਨ ਡਾ. ਬੀ. ਆਰ. ਅੰਬੇਡਕਰ ਦੇ ਬੁੱਤ 'ਤੇ ਫੁੱਲਾਂ ਦੇ ਹਾਰ ਪਾ ਕੇ ਸ਼ਰਧਾ ਦਾ ਪ੍ਰਗਟਾਵਾ ਕਰਨ ਉਪਰੰਤ ਮੋਰਚੇ ਦੇ ਸੰਚਾਲਕ ਲੱਕੀ ਸਰਵਟਾ ਨੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੇ ਭਾਰਤ ਨੂੰ ਇਕ ਵਿਲੱਖਣ ਸੰਵਿਧਾਨ ਦੀ ਰਚਨਾ ਕਰਕੇ ਨਾ ਸਿਰਫ਼ ਨਵੀਂ ਦਿਸ਼ਾ ਪ੍ਰਦਾਨ ਕੀਤੀ ਬਲਕਿ ਸਦੀਆਂ ਤੋਂ ਦੱਬੇ ਕੁਚਲੇ ਸਮਾਜ ਨੂੰ ਵੀ ਸੰਵਿਧਾਨ ਵਿਚ ਬਰਾਬਰਤਾ ਦਾ ਅਧਿਕਾਰ ਲੈ ਕੇ ਦਿੱਤਾ | ਉਨ੍ਹਾਂ ਔਰਤਾਂ ਨੂੰ ਸਦੀਆਂ ਦੀ ਗ਼ੁਲਾਮੀ ਤੋਂ ਮੁਕਤ ਕਰਾਇਆ ਤੇ ਦਲਿਤਾਂ, ਔਰਤਾਂ ਨੂੰ ਵਿੱਦਿਆ ਪ੍ਰਾਪਤੀ ਦਾ ਅਧਿਕਾਰ ਪ੍ਰਦਾਨ ਕੀਤਾ | ਹਰ ਭਾਰਤੀ ਨਾਗਰਿਕ ਨੂੰ ਵੋਟ ਪਾ ਕੇ ਆਪਣੀ ਮਨ ਪਸੰਦ ਸਰਕਾਰ ਚੁਣਨ ਦਾ ਅਧਿਕਾਰ ਵੀ ਭਾਰਤੀ ਸੰਵਿਧਾਨ ਵਿਚ ਬਾਬਾ ਸਾਹਿਬ ਡਾ. ਅੰਬੇਡਕਰ ਦੀ ਬਦੌਲਤ ਹੀ ਪ੍ਰਾਪਤ ਹੋਇਆ ਹੈ | ਉਨ੍ਹਾਂ ਸਮਾਜ ਦੇ ਹਰ ਵਰਗ ਨੂੰ ਅਪੀਲ ਕੀਤੀ ਕਿ ਡਾ. ਅੰਬੇਡਕਰ ਦੇ ਜੀਵਨ ਤੋਂ ਸੇਧ ਲੈ ਕੇ ਜ਼ਿੰਦਗੀ ਦੇ ਸੰਘਰਸ਼ ਦੀ ਲੜਾਈ ਲੜਨ ਅਤੇ ਸਫਲਤਾ ਦੀਆਂ ਬੁਲੰਦੀਆਂ ਨੂੰ ਪ੍ਰਾਪਤ ਕਰਨ | ਇਸ ਮੌਕੇ ਸਮਾਜ ਸੇਵਿਕਾ ਇੰਦੂ ਸਰਵਟਾ, ਸੰਜੀਵ ਮਿੰਟਾ, ਗਣੇਸ਼ ਮੱਟੂ, ਸੁਨੀਲ ਸਰਵਟਾ, ਕਰਨ ਸਰਵਟਾ, ਆਕਾਸ਼ ਸਰਵਟਾ ਤੇ ਸਲੋਨੀ ਆਦਿ ਹਾਜ਼ਰ ਸਨ |
ਭੰਡਾਲ ਬੇਟ, (ਜੋਗਿੰਦਰ ਸਿੰਘ ਜਾਤੀਕੇ)-ਭਾਰਤੀ ਸੰਵਿਧਾਨ ਦੇ ਰਚੇਤਾ ਤੇ ਦਲਿਤਾਂ ਦੇ ਮਸੀਹਾ ਡਾ. ਭੀਮ ਰਾਓ ਅੰਬੇਡਕਰ ਦਾ 130ਵਾਂ ਜਨਮ ਦਿਨ ਪਿੰਡ ਤਯਬਪੁਰ ਵਿਖੇ ਸਮੂਹ ਗ੍ਰਾਮ ਪੰਚਾਇਤ ਤੇ ਪ੍ਰਬੰਧਕ ਕਮੇਟੀ ਵਲੋਂ ਸਰਪੰਚ ਬਲਵਿੰਦਰਪਾਲ ਮੋਮੀ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਸਰਪੰਚ ਬਲਵਿੰਦਰਪਾਲ ਮੋਮੀ ਨੇ ਸਮੂਹ ਨਗਰ ਨਿਵਾਸੀਆਂ ਨੂੰ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਦੀ ਮੁਬਾਰਕਬਾਦ ਦਿੱਤੀ ਤੇ ਉਨ੍ਹਾਂ ਵਲੋਂ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਰਪੰਚ ਬਲਵਿੰਦਰਪਾਲ ਮੋਮੀ, ਪੰਚ ਦੇਸ ਰਾਜ ਮੋਮੀ, ਨਿਰਮਲ ਕੌਰ ਮੋਮੀ, ਪ੍ਰਧਾਨ ਪ੍ਰੇਮ ਭੱਟੀ, ਹਰਵਿੰਦਰ ਸਿੰਘ, ਕੈਸ਼ੀਅਰ ਹਰਭਜਨ ਲਾਲ, ਭਾਈ ਸੁਖਵਿੰਦਰ ਨਾਗਵੰਸ਼ੀ, ਭਾਈ ਦੀਪਕ ਨਾਗਵੰਸ਼ੀ ਤੇ ਜਤਿੰਦਰ ਸਿੰਘ ਆਦਿ ਹਾਜ਼ਰ ਸਨ |

ਐੱਸ. ਸੀ. ਕਮਿਸ਼ਨ ਗ਼ਰੀਬ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਦੇ ਕੋਟੇ ਦੀਆਂ ਸੀਟਾਂ 'ਤੇ ਦਾਖ਼ਲਾ ਦਿਵਾਉਣ ਲਈ ਵਚਨਬੱਧ- ਡਾ. ਸਿਆਲਕਾ

ਕਪੂਰਥਲਾ, 14 ਅਪ੍ਰੈਲ (ਅਮਰਜੀਤ ਕੋਮਲ)-ਪੰਜਾਬ ਰਾਜ ਐੱਸ. ਸੀ. ਕਮਿਸ਼ਨ ਨਰਸਰੀ ਤੋਂ ਲੈ ਕੇ 6ਵੀਂ ਜਮਾਤ ਤੱਕ ਦੇ ਗ਼ਰੀਬ ਵਰਗ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੇ ਕੋਟੇ ਦੀਆਂ 25 ਫੀਸਦੀ ਸੀਟਾਂ 'ਤੇ ਮੁਫ਼ਤ ਦਾਖ਼ਲਾ ਦਿਵਾਉਣ ਲਈ ਵਚਨਬੱਧ ਹੈ | ਇਨ੍ਹਾਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਤੇ ਲਾਹਣ ਬਰਾਮਦ

ਢਿਲਵਾਂ, 14 ਅਪ੍ਰੈਲ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਥਾਣਾ ਸੁਭਾਨਪੁਰ ਦੀ ਪੁਲਿਸ ਵਲੋਂ 50 ਬੋਤਲਾਂ ਨਾਜਾਇਜ਼ ਸ਼ਰਾਬ ਤੇ 80 ਲੀਟਰ ਲਾਹਣ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣਾ ਸੁਭਾਨਪੁਰ ਦੇ ਮੁਖੀ ਅਮਨਦੀਪ ਨਾਹਰ, ਏ. ਐੱਸ. ਆਈ. ਲਖਵਿੰਦਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਡਾ. ਅੰਬੇਡਕਰ ਦਾ ਬੁੱਤ ਵਾਲਮੀਕਿ ਚੌਂਕ 'ਚ ਸਥਾਪਿਤ ਕਰਨ ਦਾ ਬਸਪਾ ਵਲੋਂ ਵਿਰੋਧ

ਸੁਲਤਾਨਪੁਰ ਲੋਧੀ, 14 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ 'ਤੇ ਪ੍ਰਸ਼ਾਸਨ ਵਲੋਂ ਸੁਲਤਾਨਪੁਰ ਲੋਧੀ ਦੇ ਆਰੀਆ ਚੌਂਕ 'ਚ ਕਾਹਲੀ ਵਿਚ ਡਾ. ਭੀਮ ਰਾਓ ਅੰਬੇਡਕਰ ਦਾ ਠੀਕ ਤਰੀਕੇ ਨਾਲ ਬੁੱਤ ਸਥਾਪਿਤ ਨਾ ਕਰਨ 'ਤੇ ਉਨ੍ਹਾਂ ਵਲੋਂ ਉਂਗਲ ਅਸਮਾਨ ...

ਪੂਰੀ ਖ਼ਬਰ »

ਵਿਧਾਇਕ ਚੀਮਾ ਨੇ ਮੰਡੀ 'ਚ ਕਣਕ ਦੀ ਖਰੀਦ ਸ਼ੁਰੂ ਕਰਵਾਈ

ਤਲਵੰਡੀ ਚੌਧਰੀਆਂ, 14 ਅਪ੍ਰੈਲ (ਪਰਸਨ ਲਾਲ ਭੋਲਾ)-ਸਬ ਤਹਿਸੀਲ ਤਲਵੰਡੀ ਚੌਧਰੀਆਂ 'ਚ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਵਲੋਂ ਅੱਜ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ, ਜਿਸ ਪਿੱਛੋਂ ਪਨਗਰੇਨ ਦੇ ਇੰਸਪੈਕਟਰ ਵਿਕਾਸ ਸੇਠੀ, ਮੈਨੇਜਰ ਜਗਦੀਸ਼ ਤੇ ਮਾਰਕਫੈੱਡ ਦੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 43 ਨਵੇਂ ਮਾਮਲੇ, 3 ਔਰਤਾਂ ਦੀ ਮੌਤ

ਕਪੂਰਥਲਾ, 14 ਅਪ੍ਰੈਲ (ਸਡਾਨਾ)-ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ 43 ਮਾਮਲੇ ਸਾਹਮਣੇ ਆਏ ਹਨ, ਜਦਕਿ 3 ਔਰਤਾਂ ਦੀ ਕੋਰੋਨਾ ਪਾਜ਼ੀਟਿਵ ਆਉਣ ਉਪਰੰਤ ਇਲਾਜ ਦੌਰਾਨ ਮੌਤ ਹੋ ਗਈ, ਜਿਨ੍ਹਾਂ ਵਿਚ 53 ਸਾਲਾ ਔਰਤ ਵਾਸੀ ਢਿਲਵਾਂ, 48 ਸਾਲਾ ਔਰਤ ਵਾਸੀ ਭੰਡਾਲ ਬੇਟ ਤੇ 38 ਸਾਲਾ ਔਰਤ ਵਾਸੀ ...

ਪੂਰੀ ਖ਼ਬਰ »

ਗੁਰਦੁਆਰਾ ਦੇਵੀ ਤਲਾਬ 'ਚ ਟੀਕਾਕਰਨ ਸਬੰਧੀ ਕੈਂਪ ਲਗਾਇਆ

ਕਪੂਰਥਲਾ, 14 ਅਪ੍ਰੈਲ (ਵਿ. ਪ੍ਰ.)-ਕੋਰੋਨਾ ਦੇ ਟੀਕਾਕਰਨ 'ਚ ਤੇਜੀ ਲਿਆਉਣ ਲਈ ਗੁਰਦੁਆਰਾ ਸਾਹਿਬ ਸ੍ਰੀ ਕਲਗੀਧਰ ਸੇਵਕ ਸਭਾ ਦੇਵੀ ਤਲਾਬ ਕਪੂਰਥਲਾ ਵਿਚ ਵਾਰਡ ਨੰਬਰ-6 ਦੀ ਨਗਰ ਕੌਂਸਲਰ ਜੋਤੀ ਧੀਰ ਦੇ ਯਤਨਾਂ ਨਾਲ ਅੱਜ ਕੋਰੋਨਾ ਦਾ ਟੀਕਾਕਰਨ ਸਬੰਧੀ ਇਕ ਕੈਂਪ ਲਗਾਇਆ ਗਿਆ ...

ਪੂਰੀ ਖ਼ਬਰ »

ਡਾ. ਮੋਹਨਪ੍ਰੀਤ ਸਿੰਘ ਨੇ ਅਹੁਦਾ ਸੰਭਾਲਿਆ

ਕਪੂਰਥਲਾ/ਤਲਵੰਡੀ ਚੌਧਰੀਆਂ 14 ਅਪ੍ਰੈਲ (ਅਮਰਜੀਤ ਕੋਮਲ, ਪਰਸਨ ਲਾਲ ਭੋਲਾ)-ਕਮਿਊਨਿਟੀ ਹੈਲਥ ਸੈਂਟਰ ਟਿੱਬਾ 'ਚ ਡਾ. ਮੋਹਨਪ੍ਰੀਤ ਸਿੰਘ ਨੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਇਸ ਤੋਂ ਪਹਿਲਾਂ ਉਨ੍ਹਾਂ ਲੰਮਾ ਸਮਾਂ ...

ਪੂਰੀ ਖ਼ਬਰ »

ਪਿ੍ੰ. ਰਕੇਸ਼ ਭਾਸਕਰ ਨਮਿਤ ਅੰਤਿਮ ਅਰਦਾਸ 17 ਨੂੰ

ਕਪੂਰਥਲਾ, 14 ਅਪ੍ਰੈਲ (ਵਿ.ਪ੍ਰ.)-ਅਧਿਆਪਕ ਦਲ ਪੰਜਾਬ ਦੇ ਉੱਘੇ ਆਗੂ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੰਡਾਲ ਬੇਟ ਦੇ ਪਿ੍ੰਸੀਪਲ ਰਕੇਸ਼ ਭਾਸਕਰ, ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਦੀ ਆਤਮਿਕ ਸ਼ਾਂਤੀ ਨਮਿਤ ਸ੍ਰੀ ਗਰੁੜ ਪੁਰਾਣ ਦੇ ਪਾਠ ਦਾ ਭੋਗ ਤੇ ...

ਪੂਰੀ ਖ਼ਬਰ »

ਬਾਬਾ ਫ਼ਤਹਿ ਸਿੰਘ ਵੈੱਲਫੇਅਰ ਸੁਸਾਇਟੀ ਵਲੋਂ ਨਗਰ ਕੀਰਤਨ ਦਾ ਸਵਾਗਤ

ਫਗਵਾੜਾ, 14 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਖ਼ਾਲਸਾ ਸਾਜਨਾ ਦਿਵਸ ਮੌਕੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਚੌੜਾ ਖੂਹ ਫਗਵਾੜਾ ਤੋਂ ਸਜਾਏ ਗਏ ਨਗਰ ਕੀਰਤਨ ਦਾ ਬਾਬਾ ਫ਼ਤਹਿ ਸਿੰਘ ਵੈੱਲਫੇਅਰ ਸੁਸਾਇਟੀ ਵਲੋਂ ਨਿੱਘਾ ਸਵਾਗਤ ਕੀਤਾ ਗਿਆ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ ਲਈ ਮੰਡੀਆਂ 'ਚ ਸਰਕਾਰ ਨੇ ਕੀਤੇ ਢੁਕਵੇਂ ਪ੍ਰਬੰਧ- ਸੌਰਵ ਖੁੱਲਰ

ਨਡਾਲਾ, 14 ਅਪ੍ਰੈਲ (ਮਾਨ)-ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਸੌਰਵ ਖੁੱਲਰ ਨੇ ਹਲਕਾ ਵਿਧਾਨ ਸਭਾ ਭੁਲੱਥ ਦੀ ਇਬਰਾਹੀਮਵਾਲ ਮੰਡੀ ਵਿਖੇ ਕਣਕ ਦੀ ਖ਼ਰੀਦ ਦਾ ਕੰਮ ਸ਼ੁਰੂ ਕਰਵਾਇਆ | ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਮੰਡੀਆਂ ਵਿਚ ਸਰਕਾਰ ...

ਪੂਰੀ ਖ਼ਬਰ »

1988 ਦੇ ਹੜ੍ਹ ਤੋਂ ਬਾਅਦ ਵੱਸਿਆ ਪਿੰਡ ਲੱਖਣ ਡੇਰੇ

ਕਪੂਰਥਲਾ-ਪਿੰਡ ਲੱਖਣ ਕਲਾਂ ਦੇ ਡੇਰਿਆਂ 'ਤੇ ਬੈਠੇ ਲੋਕਾਂ ਵਲੋਂ ਵਸਾਇਆ ਪਿੰਡ ਲੱਖਣ ਡੇਰੇ ਕਪੂਰਥਲਾ ਹਮੀਰਾ ਰੋਡ 'ਤੇ ਲੱਖਣ ਕਲਾਂ ਤੋਂ ਥੋੜ੍ਹੀ ਹੀ ਦੂਰੀ 'ਤੇ ਵੱਸਿਆ ਕਪੂਰਥਲਾ ਜ਼ਿਲ੍ਹੇ ਦਾ ਪਿੰਡ ਹੈ | ਪਿੰਡ ਦੇ ਲੋਕਾਂ ਨੇ ਦੱਸਿਆ ਕਿ ਪਿੰਡ ਦੇ ਬਹੁਤੇ ਲੋਕ ...

ਪੂਰੀ ਖ਼ਬਰ »

ਵੱਖ-ਵੱਖ ਥਾੲੀਂ ਵਿਸਾਖੀ ਤੇ ਖ਼ਾਲਸਾ ਸਾਜਨਾ ਦਿਵਸ ਸਬੰਧੀ ਸਮਾਗਮ

 ਕਪੂਰਥਲਾ, 14 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਵਿਸਾਖੀ ਤੇ ਖ਼ਾਲਸਾ ਪੰਥ ਦੇ ਸਾਜਣਾ ਦਿਵਸ ਸਬੰਧੀ ਗੁਰਦੁਆਰਾ ਸਾਹਿਬ ਅਰਬਨ ਅਸਟੇਟ ਕਪੂਰਥਲਾ ਵਿਚ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਗਿਆ। ਇਸ ਮੌਕੇ ਬੀਬੀਆਂ ਤੇ ਬੱਚਿਆਂ ਨੇ ...

ਪੂਰੀ ਖ਼ਬਰ »

ਸੰਗਤ ਸਿੰਘ ਟਿੱਬਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਬੇਗੋਵਾਲ, 14 ਅਪ੍ਰੈਲ (ਸੁਖਜਿੰਦਰ ਸਿੰਘ)-ਹਲਕਾ ਭੁਲੱਥ ਦੇ ਸੀਨੀਅਰ ਤੇ ਟਕਸਾਲੀ ਆਗੂ ਬੀਬੀ ਜਗੀਰ ਕੌਰ ਦੇ ਨੇੜਲੇ ਸਾਥੀ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਸਰਕਲ ਬੇਗੋਵਾਲ ਦੇ ਸ਼ਹਿਰੀ ਪ੍ਰਧਾਨ ਸੰਗਤ ਸਿੰਘ ਟਿੱਬਾ, ਜਿਨ੍ਹਾਂ ਦਾ ਬੀਤੇ ਦਿਨ ਦਿਹਾਤ ਹੋ ਗਿਆ, ਨਮਿਤ ਅੰਤਿਮ ...

ਪੂਰੀ ਖ਼ਬਰ »

ਡੇਰਾ ਪੰਡਵਾ ਵਿਖੇ ਤਿੰਨ ਰੋਜ਼ਾ ਵਿਸਾਖੀ ਜੋੜ ਮੇਲਾ ਸਮਾਪਤ

ਫਗਵਾੜਾ, 14 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਵਿਸ਼ਵ ਪ੍ਰਸਿੱਧ ਧੰਨ-ਧੰਨ ਡੇਰਾ 108 ਸੰਤ ਬਾਬਾ ਹੰਸ ਰਾਜ ਸ੍ਰੀ ਗੁਰੂ ਰਵਿਦਾਸ ਤੀਰਥ ਅਸਥਾਨ ਪੰਡਵਾ ਵਿਖੇ ਦੇਸ ਵਿਦੇਸ਼ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 17ਵੇਂ ਸ੍ਰੀ ਗੁਰੂ ਰਵਿਦਾਸ ਵਿਸਾਖੀ ਜੋੜ ਮੇਲਾ 'ਤੇ ਭਾਰਤ ...

ਪੂਰੀ ਖ਼ਬਰ »

ਮੋਟਰ ਖ਼ਰਾਬ ਹੋਣ ਕਾਰਨ ਮਾਡਲ ਟਾਊਨ ਨਿਵਾਸੀ ਪਾਣੀ ਦੀ ਬੂੰਦ ਬੂੰਦ ਨੂੰ ਤਰਸੇ

ਕਪੂਰਥਲਾ, 14 ਅਪ੍ਰੈਲ (ਸਡਾਨਾ)-ਮਾਡਲ ਟਾਊਨ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਵੀਡਿਓ ਕਾਨਫਰਸਿੰਗ ਰਾਹੀਂ ਹੋਈ, ਜਿਸ ਵਿਚ ਮਾਡਲ ਟਾਊਨ ਦੇ ਪਾਣੀ ਵਾਲੇ ਪੰਪ ਜੋ ਕਿ ਡਬਲ ਰੋਡ 'ਤੇ ਲੱਗਾ ਹੋਇਆ ਹੈ, ਆਏ ਦਿਨ ਖ਼ਰਾਬ ਰਹਿੰਦਾ ਹੈ | ਨਵਾਂ ਬੋਰ ਕਰਨ ਦੇ ਬਾਵਜੂਦ ਵੀ ਲੋਕਾਂ ...

ਪੂਰੀ ਖ਼ਬਰ »

ਪਿ੍ੰ. ਰਾਮ ਕਿਸ਼ਨ ਪਵਾਰ ਦੀ ਪੁਸਤਕ ਅੰਬੇਡਕਰ ਇਨ ਲੰਡਨ ਰਿਲੀਜ਼

ਖਲਵਾੜਾ, 14 ਅਪ੍ਰੈਲ (ਮਨਦੀਪ ਸਿੰਘ ਸੰਧੂ)-ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਮੌਕੇ ਪਿ੍ੰਸੀਪਲ ਰਾਮ ਕਿਸ਼ਨ ਪਵਾਰ ਦੀ ਲਿਖੀ ਹੋਈ ਪੁਸਤਕ ਅੰਬੇਡਕਰ ਇਨ ਲੰਡਨ ਪਿੰਡ ਭੁੱਲਾਰਾਈ ਵਿਖੇ ਡਾ. ਅਮਰਜੀਤ ਸਿੰਘ ਮੁਖੀ ਪੰਜਾਬੀ ਵਿਭਾਗ, ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਖ਼ੁਸ਼ੀ ਲੈਣ ਲਈ ਖੰਡੇ ਬਾਟੇ ਦੀ ਪਾਹੁਲ ਲੈਣੀ ਜ਼ਰੂਰੀ- ਭਾਈ ਜੈਦੀਪ ਸਿੰਘ

ਫਗਵਾੜਾ, 14 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਖ਼ੁਸ਼ੀ ਲੈਣ ਲਈ ਖੰਡੇ ਬਾਟੇ ਦੀ ਪਾਹੁਲ ਲੈਣੀ ਜ਼ਰੂਰੀ ਹੈ, ਦੁਨੀਆ ਵਿਚ ਸਿੱਖ ਕੌਮ ਹੀ ਆਪਣਾ ਸਾਜਨਾ ਦਿਵਸ ਮਨਾਉਂਦੀ ਹੈ | ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਭਾਈ ਜੈਦੀਪ ਸਿੰਘ ਕਥਾਵਾਚਕ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX