ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  14 minutes ago
ਨਵੀਂ ਦਿੱਲੀ, 28 ਮਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਦੇ 101ਵੇਂ ਸੰਸਕਰਨ ਨੂੰ ਸੰਬੋਧਨ ਕਰ ਰਹੇ...
ਚੰਗਾ ਹੁੰਦਾ, ਜੇ ਲੋਕ ਸਭਾ ਸਪੀਕਰ ਓਮ ਬਿਰਲਾ ਕਰਦੇ ਨਵੇਂ ਸੰਸਦ ਭਵਨ ਦਾ ਉਦਘਾਟਨ-ਓਵੈਸੀ
. . .  17 minutes ago
ਨਵੀਂ ਦਿੱਲੀ, 28 ਮਈ-ਏ.ਆਈ.ਐਮ.ਆਈ.ਐਮ. ਮੁਖੀ ਅਸਦੁਦੀਨ ਓਵੈਸੀ ਨੇ ਕਿਹਾ ਕਿ ਚੰਗਾ ਹੁੰਦਾ ਜੇਕਰ ਲੋਕ ਸਭਾ ਸਪੀਕਰ ਓਮ ਬਿਰਲਾ ਨਵੇਂ ਸੰਸਦ ਭਵਨ ਦਾ ਉਦਘਾਟਨ ਕਰਦੇ। ਆਰ.ਜੇ.ਡੀ. ਦਾ ਕੋਈ ਸਟੈਂਡ ਨਹੀਂ, ਪੁਰਾਣੀ ਸੰਸਦ ਦੀ ਇਮਾਰਤ ਨੂੰ ਦਿੱਲੀ ਫਾਇਰ ਸਰਵਿਸ...
ਕੇਂਦਰੀ ਸਕੱਤਰੇਤ ਅਤੇ ਉਦਯੋਗ ਭਵਨ ਮੈਟਰੋ ਸਟੇਸ਼ਨਾਂ ਦੇ ਸਾਰੇ ਪ੍ਰਵੇਸ਼ ਅਤੇ ਨਿਕਾਸ ਗੇਟ ਯਾਤਰੀਆਂ ਦੀ ਆਵਾਜਾਈ ਲਈ ਬੰਦ
. . .  1 minute ago
ਨਵੀਂ ਦਿੱਲੀ, 28 ਮਈ-ਕੇਂਦਰੀ ਸਕੱਤਰੇਤ ਅਨੁਸਾਰ ਕੇਂਦਰੀ ਸਕੱਤਰੇਤ ਅਤੇ ਉਦਯੋਗ ਭਵਨ ਮੈਟਰੋ ਸਟੇਸ਼ਨਾਂ ਦੇ ਸਾਰੇ ਪ੍ਰਵੇਸ਼ ਅਤੇ ਨਿਕਾਸ ਗੇਟਾਂ ਨੂੰ ਯਾਤਰੀਆਂ ਦੀ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ। ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ...
ਦਿੱਲੀ ਪਹਿਲਵਾਨ ਕੁੜੀਆਂ ਦੇ ਧਰਨੇ ਚ ਸ਼ਾਮਿਲ ਹੋਣ ਲਈ ਜਾਂਦੀਆਂ ਕਿਸਾਨ ਜਥੇਬੰਦੀਆਂ ਨੂੰ ਹਰਿਆਣਾ ਪੁਲਿਸ ਨੇ ਰੋਕਿਆ
. . .  about 1 hour ago
ਸ਼ੁਤਰਾਣਾ, 28 ਮਈ (ਬਲਦੇਵ ਸਿੰਘ ਮਹਿਰੋਕ- ਦੇਸ਼ ਦੀਆਂ ਕੌਮਾਂਤਰੀ ਖਿਡਾਰਨਾਂ ਕਰੀਬ ਇਕ ਮਹੀਨੇ ਤੋਂ ਦਿੱਲੀ ਦੇ ਜੰਤਰ ਮੰਤਰ ਵਿਖੇ ਇਨਸਾਫ਼ ਦੀ ਮੰਗ ਨੂੰ ਲੈਕੇ ਧਰਨੇ 'ਤੇ ਬੈਠੀਆਂ ਹਨ ਤੇ ਉਨ੍ਹਾਂ ਦੇ ਸਮਰਥਨ ਵਿਚ ਬਹੁਤ ਸਾਰੀਆਂ ਜਥੇਬੰਦੀਆਂ ਵੀ ਆਈਆਂ ਹਨ। ਅੱਜ ਕ੍ਰਾਂਤੀਕਾਰੀ...
ਆਈਫਾ 2023: ਇਰਫਾਨ ਖਾਨ ਦੇ ਬੇਟੇ ਬਾਬਿਲ ਨੇ 'ਕਾਲਾ' ਲਈ ਜਿੱਤਿਆ ਬੈਸਟ ਡੈਬਿਊ ਐਕਟਰ ਦਾ ਪੁਰਸਕਾਰ
. . .  about 1 hour ago
ਆਬੂ ਧਾਬੀ, 28 ਮਈ-ਮਰਹੂਮ ਅਦਾਕਾਰ ਇਰਫ਼ਾਨ ਖ਼ਾਨ ਦੇ ਪੁੱਤਰ ਬਾਬਿਲ ਖ਼ਾਨ ਨੇ ਆਈਫ਼ਾ 2023 'ਚ ਫ਼ਿਲਮ 'ਕਾਲਾ' ਵਿਚ ਆਪਣੀ ਅਦਾਕਾਰੀ ਲਈ ਸਰਵੋਤਮ ਡੈਬਿਊ ਅਦਾਕਾਰ...
ਬੀ.ਐਸ.ਐਫ. ਵਲੋਂ ਡਰੋਨ ਬਰਾਮਦ ਕਰ 3.4 ਕਿਲੋ ਸਮੇਤ ਇਕ ਗ੍ਰਿਫ਼ਤਾਰ
. . .  about 1 hour ago
ਅੰਮ੍ਰਿਤਸਰ, 28 ਮਈ-ਬੀ.ਐਸ.ਐਫ. ਦੇ ਜਵਾਨਾਂ ਨੇ ਅੰਮ੍ਰਿਤਸਰ ਦੇ ਪਿੰਡ ਧਨੋਏ ਖ਼ੁਰਦ ਦੇ ਖੇਤਾਂ ਵਿਚੋਂ ਇਕ ਡਰੋਨ ਬਰਾਮਦ ਕੀਤਾ।ਪੰਜਾਬ ਫਰੰਟੀਅਰ ਅਨੁਸਾਰ ਇਸ ਦੇ ਨਾਲ ਇਕ ਵਿਅਕਤੀ ਨੂੰ ਵੀ ਲਗਭਗ 3.4 ਕਿਲੋਗ੍ਰਾਮ ਵਜ਼ਨ ਦੇ 3 ਪੈਕੇਟ ਦੇ ਸ਼ੱਕੀ ਨਸ਼ੀਲੇ ਪਦਾਰਥਾਂ ਦੀ ਖੇਪ ਸਮੇਤ...
ਪ੍ਰਧਾਨ ਮੰਤਰੀ ਮੋਦੀ ਨੇ ਨਵੇਂ ਸੰਸਦ ਭਵਨ ਦੇ ਨਿਰਮਾਣ ਅਤੇ ਵਿਕਾਸ ਚ ਮਦਦ ਕਰਨ ਵਾਲੇ ਕਰਮਚਾਰੀਆਂ ਨੂੰ ਕੀਤਾ ਸਨਮਾਨਿਤ
. . .  about 2 hours ago
ਨਵੀਂ ਦਿੱਲੀ, 28 ਮਈ-ਨਵੇਂ ਸੰਸਦ ਭਵਨ ਦੇ ਉਦਘਾਟਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੇਂ ਸੰਸਦ ਭਵਨ ਦੇ ਨਿਰਮਾਣ ਅਤੇ ਵਿਕਾਸ ਵਿਚ ਮਦਦ ਕਰਨ ਵਾਲੇ ਕਰਮਚਾਰੀਆਂ ਨੂੰ ਸਨਮਾਨਿਤ...
ਪਹਿਲਵਾਨਾਂ ਵਲੋਂ ਜੰਤਰ-ਮੰਤਰ 'ਤੇ ਪ੍ਰਦਰਸ਼ਨ
. . .  about 2 hours ago
ਨਵੀਂ ਦਿੱਲੀ, 28 ਮਈ-ਪਹਿਲਵਾਨਾਂ ਵਲੋਂ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕੀਤਾ ਗਿਆ। ਵਿਰੋਧ ਕਰ ਰਹੇ ਪਹਿਲਵਾਨਾਂ ਵਲੋਂ ਨਵੇਂ ਸੰਸਦ ਭਵਨ ਤੱਕ ਪਹਿਲਵਾਨਾਂ ਦੇ ਮਾਰਚ ਤੋਂ ਪਹਿਲਾਂ ਅੱਜ "ਮਹਿਲਾ ਸਨਮਾਨ ਮਹਾਪੰਚਾਇਤ" ਦਾ ਆਯੋਜਨ ਕੀਤਾ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ ਚੈਂਬਰ ਚ ਪਵਿੱਤਰ 'ਸੇਂਗੋਲ' ਕੀਤਾ ਸਥਾਪਤ
. . .  about 2 hours ago
ਨਵੀਂ ਦਿੱਲੀ, 28 ਮਈ-ਨਵੇਂ ਸੰਸਦ ਭਵਨ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ ਚੈਂਬਰ ਵਿਚ ਪਵਿੱਤਰ 'ਸੇਂਗੋਲ' ਸਥਾਪਤ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੇਂ ਸੰਸਦ ਭਵਨ ਦਾ ਕੀਤਾ ਉਦਘਾਟਨ
. . .  about 2 hours ago
ਨਵੀਂ ਦਿੱਲੀ, 28 ਮਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੇਂ ਸੰਸਦ ਭਵਨ ਦਾ ਉਦਘਾਟਨ ਕੀਤਾ। ਉਨ੍ਹਾਂ ਨਾਲ ਲੋਕ ਸਭਾ ਸਪੀਕਰ ਓਮ ਬਿਰਲਾ ਵੀ ਮੌਜੂਦ...
ਨਵੇਂ ਸੰਸਦ ਭਵਨ ਵੱਲ ਪਹਿਲਵਾਨਾਂ ਦੇ ਰੋਸ ਮਾਰਚ ਤੋਂ ਪਹਿਲਾਂ ਜੰਤਰ-ਮੰਤਰ ਵਿਖੇ ਵਧਾਈ ਗਈ ਸੁਰੱਖਿਆ
. . .  about 3 hours ago
ਨਵੀਂ ਦਿੱਲੀ, 28 ਮਈ-ਨਵੇਂ ਸੰਸਦ ਭਵਨ ਵੱਲ ਪਹਿਲਵਾਨਾਂ ਦੇ ਰੋਸ ਮਾਰਚ ਤੋਂ ਪਹਿਲਾਂ ਜੰਤਰ-ਮੰਤਰ ਵਿਖੇ ਸੁਰੱਖਿਆ ਵਧਾ ਦਿੱਤੀ ਗਈ ਹੈ। ਪਹਿਲਵਾਨਾਂ ਨੇ ਨਵੀਂ ਸੰਸਦ ਦੇ ਸਾਹਮਣੇ ਮਹਿਲਾ ਮਹਾਂ ਪੰਚਾਇਤ ਕਰਨ...
ਉਦਘਾਟਨ ਸਮਾਰੋਹ ਤੋਂ ਪਹਿਲਾਂ ਨਵੇਂ ਸੰਸਦ ਭਵਨ ਚ ਵੀ.ਆਈ.ਪੀਜ਼. ਦੀ ਆਮਦ ਸ਼ੁਰੂ
. . .  about 3 hours ago
ਨਵੀਂ ਦਿੱਲੀ, 28 ਮਈ-ਨਵੇਂ ਸੰਸਦ ਭਵਨ ਵਿਚ ਵੀ.ਆਈ.ਪੀਜ਼. ਦੀ ਆਮਦ ਉਦਘਾਟਨ ਸਮਾਰੋਹ ਤੋਂ ਪਹਿਲਾਂ ਸ਼ੁਰੂ ਹੋ ਗਈ...
ਪਾਕਿਸਤਾਨੀ ਡਰੋਨ ਦੁਆਰਾ ਸੁੱਟੀ ਗਈ ਸ਼ੱਕੀ ਹੈਰੋਇਨ ਦਾ ਇਕ ਹੋਰ ਪੈਕੇਟ ਬਰਾਮਦ
. . .  about 3 hours ago
ਅੰਮ੍ਰਿਤਸਰ, 28 ਮਈ-ਬੀਤੀ ਰਾਤ ਅੰਮ੍ਰਿਤਸਰ ਸੈਕਟਰ ਵਿਚ ਪਾਕਿਸਤਾਨੀ ਡਰੋਨ ਦੁਆਰਾ ਸੁੱਟੀ ਗਈ ਸ਼ੱਕੀ ਹੈਰੋਇਨ ਦਾ ਇਕ ਹੋਰ ਪੈਕੇਟ (ਤਕਰੀਬਨ 2.2 ਕਿਲੋਗ੍ਰਾਮ) ਬਰਾਮਦ ਕੀਤਾ ਗਿਆ ਹੈ। ਬੀ.ਐਸ.ਐਫ. ਪੰਜਾਬ ਫਰੰਟੀਅਰ ਅਨੁਸਾਰ...
ਪ੍ਰਧਾਨ ਮੰਤਰੀ ਮੋਦੀ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਵਲੋਂ ਨਵੀਂ ਸੰਸਦ ਭਵਨ ਦੇ ਉਦਘਾਟਨ ਲਈ ਪੂਜਾ ਅਰਚਨਾ
. . .  about 3 hours ago
ਨਵੀਂ ਦਿੱਲੀ, 28 ਮਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਨਵੀਂ ਸੰਸਦ ਭਵਨ ਦੇ ਉਦਘਾਟਨ ਲਈ ਪੂਜਾ ਅਰਚਨਾ ਕੀਤੀ।ਪੂਜਾ ਦੀ ਰਸਮ ਕਰੀਬ ਇਕ ਘੰਟੇ ਤੱਕ ਚੱਲੇਗੀ। ਪੂਜਾ ਤੋਂ ਬਾਅਦ ਪ੍ਰਧਾਨ ਮੰਤਰੀ...
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਮਲੇਸ਼ੀਆ ਮਾਸਟਰਜ਼ 2023 ਦੇ ਫਾਈਨਲ ਚ ਐਚ.ਐਸ. ਪ੍ਰਣਯ
. . .  1 day ago
ਕੁਆਲਾਲੰਪੁਰ, 27 ਮਈ-ਮਲੇਸ਼ੀਆ ਮਾਸਟਰਜ਼ 2023: ਸੱਟ ਕਾਰਨ ਵਿਰੋਧੀ ਖਿਡਾਰੀ ਦੇ ਹਟਣ ਤੋਂ ਬਾਅਦ ਭਾਰਤ ਦੇ ਐਚ.ਐਸ. ਪ੍ਰਣਯ ਨੇ ਫਾਈਨਲ ਵਿਚ ਪ੍ਰਵੇਸ਼ ਕਰ ਲਿਆ...
ਐੱਫ.ਆਈ.ਐੱਚ. ਹਾਕੀ ਪ੍ਰੋ. ਲੀਗ-ਇੰਗਲੈਂਡ ਨੇ ਭਾਰਤ ਨੂੰ 4-2 ਨਾਲ ਹਰਾਇਆ
. . .  1 day ago
ਲੰਡਨ, 27 ਮਈ - ਮੇਜ਼ਬਾਨ ਇੰਗਲੈਂਡ ਨੇ ਇਥੇ ਲੰਡਨ ਦੇ ਲੀ ਵੈਲੀ ਹਾਕੀ ਸਟੇਡੀਅਮ 'ਚ ਐੱਫ.ਆਈ.ਐੱਚ. ਹਾਕੀ ਪ੍ਰੋ. ਲੀਗ ਮੁਕਾਬਲੇ 'ਚ ਭਾਰਤ ਨੂੰ 4-2 ਨਾਲ ਹਰਾ ਕੇ ਪੂਲ ਟੇਬਲ 'ਚ ਚੋਟੀ ਦਾ ਸਥਾਨ...
ਰਜਨੀਕਾਂਤ ਨੇ ਟਵੀਟ ਕਰ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ
. . .  1 day ago
ਚੇਨਈ, 27 ਮਈ-ਅਦਾਕਾਰ ਰਜਨੀਕਾਂਤ ਨੇ ਟਵੀਟ ਕੀਤਾ, "ਤਾਮਿਲ ਸ਼ਕਤੀ ਦਾ ਪਰੰਪਰਾਗਤ ਪ੍ਰਤੀਕ - ਰਾਜਦੰਡ (#ਸੇਂਗੋਲ) - ਭਾਰਤ ਦੀ ਭਾਰਤ ਦੀ ਸੰਸਦ ਦੇ ਨਵੇਂ ਭਵਨ ਵਿਚ ਚਮਕੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ...
ਬੀਬਾ ਹਰਸਿਮਰਤ ਕੌਰ ਬਾਦਲ ਵਲੋਂ 12ਵੀਂ ਜਮਾਤ ਦੇ ਨਤੀਜੇ ਚ ਪੰਜਾਬ ਵਿਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੀ ਸੁਜਾਨ ਕੌਰ ਦਾ ਸਨਮਾਨ
. . .  1 day ago
ਸਰਦੂਲਗੜ੍ਹ, 27 ਮਈ -(ਜੀ.ਐਮ.ਅਰੋੜਾ)-ਬੀਤੇ ਦਿਨ ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਜਮਾਤ ਦੇ ਨਤੀਜੇ ਵਿਚ ਦਸ਼ਮੇਸ਼ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਸਰਦੂਲਗੜ੍ਹ ਦੀ ਵਿਦਿਆਰਥਣ ਸੁਜਾਨ ਕੌਰ ਪੁੱਤਰੀ ਨਿਰਮਲ ਸਿੰਘ ਨੇ ਪੰਜਾਬ ਭਰ ਵਿਚੋਂ 500 ਵਿਚੋਂ 500 ਅੰਕ ਲੈ ਕੇ ਪਹਿਲਾ...
ਮਹਾਰਾਸ਼ਟਰ ਦੇ ਪਾਲਘਰ ਚ ਦੋ ਵਾਰ ਆਇਆ ਭੂਚਾਲ
. . .  1 day ago
ਮੁੰਬਈ, 27 ਮਈ-ਮਹਾਰਾਸ਼ਟਰ ਦੇ ਪਾਲਘਰ ਵਿਚ ਅੱਜ ਸ਼ਾਮ ਦੋ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਕ੍ਰਮਵਾਰ ਸ਼ਾਮ 5:15 ਅਤੇ 5:28 ਵਜੇ ਆਏ ਭੂਚਾਲ...
ਕੇਂਦਰ, ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਮ ਇੰਡੀਆ ਵਜੋਂ ਕੰਮ ਕਰਨਾ ਚਾਹੀਦਾ ਹੈ-ਪ੍ਰਧਾਨ ਮੰਤਰੀ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪਹਿਲਾਂ ਨੀਤੀ ਆਯੋਗ ਦੀ 8ਵੀਂ ਗਵਰਨਿੰਗ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਵਿਚ 19 ਰਾਜਾਂ ਅਤੇ 6 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਨੁਮਾਇੰਦਗੀ ਕਰਨ ਵਾਲੇ ਮੁੱਖ ਮੰਤਰੀਆਂ/ਉਪ ਰਾਜਪਾਲਾਂ ਨੇ ਸ਼ਿਰਕਤ ਕੀਤੀ। ਪ੍ਰਧਾਨ ਮੰਤਰੀ ਨੇ...
ਸਕੂਟਰ ਸਵਾਰ ਨੂੰ ਬਚਾਉਂਦੇ ਹੋਏ ਰੋਡਵੇਜ਼ ਦੀ ਬੱਸ ਪਲਟੀ
. . .  1 day ago
ਜ਼ੀਰਕਪੁਰ, 27 ਮਈ (ਅਵਤਾਰ ਸਿੰਘ)- ਜ਼ੀਰਕਪੁਰ ਅੰਬਾਲਾ ਸੜਕ ’ਤੇ ਅੱਜ ਬਾਅਦ ਦੁਪਹਿਰ ਇਕ ਹਰਿਆਣਾ ਰੋਡਵੇਜ਼ ਦੀ ਬੱਸ ਗਲਤ ਦਿਸ਼ਾ ਵੱਲ ਤੋਂ ਆ ਰਹੇ ਸਕੂਟਰ ਸਵਾਰ ਨੂੰ ਬਚਾਉਂਦੇ ਹੋਏ ਪਲਟ ਗਈ। ਇਸ ਦੌਰਾਨ....
ਅਸਲਾ ਐਕਟ ਮਾਮਲੇ ਵਿਚ ਲਾਰੈਂਸ ਬਿਸ਼ਨੋਈ ਨੂੰ ਭੇਜਿਆ 4 ਦਿਨਾਂ ਰਿਮਾਂਡ ’ਤੇ
. . .  1 day ago
ਨਵੀਂ ਦਿੱਲੀ, 27 ਮਈ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 4 ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ...
ਦਿੱਲੀ ਆਬਕਾਰੀ ਮਾਮਲਾ: ਸੀ.ਬੀ.ਆਈ. ਦਾ ਦਾਅਵਾ, ਮਨੀਸ਼ ਸਿਸੋਦੀਆ ਨੇ ਨਸ਼ਟ ਕੀਤੇ ਫ਼ੋਨ
. . .  1 day ago
ਨਵੀਂ ਦਿੱਲੀ, 27 ਮਈ- ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਆਪਣੀ ਸਪਲੀਮੈਂਟਰੀ ਚਾਰਜਸ਼ੀਟ ਵਿਚ ਦਾਅਵਾ ਕੀਤਾ ਹੈ ਕਿ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ.....
ਅਕਾਸ਼ਵਾਣੀ ਦੇ ਦਿੱਲੀ ਤੇ ਚੰਡੀਗੜ੍ਹ ਕੇਦਰਾਂ ਤੋਂ ਪੰਜਾਬੀ ਬੁਲੇਟਿਨ ਬੰਦ ਕਰਨਾ ਪੰਜਾਬੀਆਂ ਨਾਲ ਵਿਤਕਰਾ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 27 ਮਈ (ਜਸਵੰਤ ਸਿੰਘ ਜੱਸ)- ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਤੋਂ ਚੱਲਦੇ ਅਕਾਸ਼ਵਾਣੀ ਕੇਂਦਰਾਂ ਤੋਂ ਪੰਜਾਬੀ ਖ਼ਬਰਾਂ ਦੇ ਬੁਲੇਟਿਨ ਬੰਦ ਕਰਨ ਦੀ ਸ਼੍ਰੋਮਣੀ ਗੁਰਦੁਆਰਾ.....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਵੈਸਾਖ ਸੰਮਤ 553

ਤਰਨਤਾਰਨ

ਅਡੀਸ਼ਨਲ ਸੈਕਟਰੀ ਫੂਡ ਤੇ ਸਿਵਲ ਸਪਲਾਈਜ਼ ਪੰਜਾਬ ਵਲੋਂ ਦਾਣਾ ਮੰਡੀ ਤਰਨ ਤਾਰਨ ਦਾ ਦੌਰਾ

ਤਰਨ ਤਾਰਨ, 15 ਅਪ੍ਰੈਲ (ਪਰਮਜੀਤ ਜੋਸ਼ੀ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਰਾਜ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਮੰਡੀਆਂ ਦਾ ਦੌਰਾ ਕਰਕੇ ਖ਼ਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਅਧਿਕਾਰਤ ਕੀਤੇ ਗਏ ਅਧਿਕਾਰੀ ਜਸਪ੍ਰੀਤ ਸਿੰਘ ਅਡੀਸ਼ਨਲ ਸੈਕਟਰੀ ਫੂਡ ਤੇ ਸਿਵਲ ਸਪਲਾਈਜ਼ ਪੰਜਾਬ ਨੇ ਦਾਣਾ ਮੰਡੀ ਤਰਨ ਤਾਰਨ ਦਾ ਦੌਰਾ ਕੀਤਾ ਤੇ ਕਣਕ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਮੰਡੀਆਂ ਵਿਚ ਕਿਸਾਨਾਂ ਨੂੰ ਕਣਕ ਲਿਆਉਣ ਲਈ ਦਿੱਤੇ ਜਾਂਦੇ ਪਾਸ ਦੇ ਅਮਲੀਕਰਨ, ਸਬੰਧਤ ਮੰਡੀਆਂ ਵਿਚ ਪਹੁੰਚ ਰਹੀ ਕਣਕ ਤੋਂ ਇਲਾਵਾ ਕਣਕ ਦੀ ਗੁਣਵਤਾ ਤੇ ਕੋਵਿਡ-19 ਪ੍ਰੋਟੋਕੋਲ ਦੀ ਪਾਲਣਾ ਸਬੰਧੀ ਤੇ ਚੱਲ ਰਹੀ ਖ਼ਰੀਦ ਪ੍ਰਕਿਰਿਆ ਸਬੰਧੀ ਮੰਡੀਆਂ ਵਿਚ ਪਹੁੰਚ ਕੇ ਜਾਣਕਾਰੀ ਹਾਸਲ ਕੀਤੀ | ਇਸ ਤੋਂ ਪਹਿਲਾ ਉਨ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਕਣਕ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਜਗਵਿੰਦਰਜੀਤ ਸਿੰਘ ਗਰੇਵਾਲ, ਐੱਸ. ਡੀ. ਐੱਮ. ਖਡੂਰ ਸਾਹਿਬ ਰੋਹਿਤ ਗੁਪਤਾ, ਐੱਸ. ਡੀ. ਐੱਮ. ਪੱਟੀ ਰਾਜੇਸ਼ ਸ਼ਰਮਾ, ਐੱਸ. ਡੀ. ਐੱਮ. ਤਰਨ ਤਾਰਨ ਰਜਨੀਸ਼ ਅਰੋੜਾ, ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਸੁਖਜਿੰਦਰ ਸਿੰਘ ਤੇ ਜ਼ਿਲ੍ਹਾ ਮੰਡੀ ਅਫ਼ਸਰ ਅਜੈਪਾਲ ਸਿੰਘ ਰੰਧਾਵਾ ਤੋਂ ਇਲਾਵਾ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਨੁਮਾਇੰਦੇ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ | ਇਸ ਮੌਕੇ ਜਸਪ੍ਰੀਤ ਸਿੰਘ ਨੇ ਕਣਕ ਦੀ ਖ਼ਰੀਦ ਦੇ ਕੰਮ ਵਿਚ ਲੱਗੇ ਸਾਰੀਆਂ ਏਜੰਸੀਆਂ ਦੇ ਜ਼ਿਲ੍ਹਾ ਮੁਖੀਆਂ ਨਾਲ ਗੱਲਬਾਤ ਕੀਤੀ ਤੇ ਹਦਾਇਤ ਕੀਤੀ ਕਿ ਸਰਕਾਰ ਵਲੋਂ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਮੰਡੀ ਵਿਚ ਲਾਗੂ ਕਰਨ ਲਈ ਜੋ ਵੀ ਸਾਵਧਾਨੀਆਂ ਦਿੱਤੀਆਂ ਗਈਆਂ ਹਨ, ਉਨ੍ਹਾਂ ਨੂੰ ਲਾਗੂ/ਪਾਲਣਾ ਨੂੰ ਯਕੀਨੀ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦਾ ਇਕ-ਇਕ ਦਾਣਾ ਖਰੀਦੇਗੀ, ਪਰ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਮੰਡੀਆਂ ਵਿਚ ਕੋਈ ਵੀ ਵਿਅਕਤੀ ਵਾਇਰਸ ਦਾ ਸ਼ਿਕਾਰ ਨਾ ਹੋਵੇ | ਇਸ ਮੌਕੇ ਜਾਣਕਾਰੀ ਦਿੰਦਿਅ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਕੋਵਿਡ-19 ਮਹਾਂਮਾਮਰੀ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ 60 ਪੱਕੀਆਂ ਮੰਡੀਆਂ ਤੋਂ ਇਲਾਵਾ 35 ਹੋਰ ਖ਼ਰੀਦ ਕੇਂਦਰ ਬਣਾਏ ਗਏ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲੇ ਵਿਚ ਕਣਕ ਦੀ ਖ਼ਰੀਦ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਕਰਵਾਈ ਜਾਵੇਗੀ ਤੇ ਸਮੁੱਚੀ ਖ਼ਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਇਸ ਵਾਰ ਜ਼ਿਲੇ੍ਹ ਦੀਆਂ ਮੰਡੀਆਂ ਵਿਚ ਲਗਪਗ 6 ਲੱਖ 80 ਹਜ਼ਾਰ ਮੀਟਿ੍ਕ ਟਨ ਕਣਕ ਦੀ ਆਮਦ ਹੋਣ ਦਾ ਅਨੁਮਾਨ ਹੈ | ਉਨਾਂ ਦੱਸਿਆ ਕਿ ਖ਼ਰੀਦ ਕੇਂਦਰਾਂ 'ਚ ਢੇਰੀਆਂ ਲਈ ਖਾਨੇ ਬਣਾਉਣ ਤੋਂ ਇਲਾਵਾ ਕਿਸਾਨਾਂ ਨੂੰ ਐਂਟਰੀ ਪਾਸ ਜਾਰੀ ਕੀਤੇ ਗਏ ਹਨ | ਇਸ ਮੌਕੇ ਸੁਖਜਿੰਦਰ ਸਿੰਘ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ, ਨਵਦੀਪ ਸਿੰਘ ਏ.ਐੱਫ਼.ਐੱਸ.ਓ. ਤਰਨ ਤਾਰਨ, ਚੇਅਰਮੈਨ ਮਾਰਕੀਟ ਕਮੇਟੀ ਤਰਨ ਤਾਰਨ ਸੁਬੇਗ ਸਿੰਘ ਧੁੰਨ, ਆੜ੍ਹਤੀ ਯੂਨੀਅਨ ਦੇ ਪ੍ਰਧਾਨ ਕਰਨੈਲ ਸਿੰਘ ਦੇਊ, ਵਿਸ਼ਾਲ ਮਹਾਜਨ ਇੰਸਪੈਕਟਰ ਪਨਗ੍ਰੇਨ, ਸਾਹਿਬ ਸਿੰਘ ਇੰਸ. ਵੇਅਰਹਾਊਸ ਆਦਿ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ |

ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਦੀ ਮੀਟਿੰਗ ਹੋਈ

ਤਰਨ ਤਾਰਨ/ਪੱਟੀ, 15 ਅਪ੍ਰੈਲ (ਹਰਿੰਦਰ ਸਿੰਘ, ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)-ਮਿਡ-ਡੇ-ਮੀਲ ਵਰਕਰਜ ਯੂਨੀਅਨ ਕਮੇਟੀ ਦੇ ਫ਼ੈਸਲੇ ਮੁਤਾਬਿਕ ਜ਼ਿਲ੍ਹਾ ਤਰਨ ਤਾਰਨ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਦੀ ਮੀਟਿੰਗ ਜਸਬੀਰ ਕੌਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਚੱਕ ਮਹਿਰ ਵਿਖੇ ਚੋਰੀ

ਫਤਿਆਬਾਦ, 15 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-ਚੋਰਾਂ ਦੇ ਹੌਂਸਲੇ ਇੰਨੇ ਬੁਲੰਦ ਹਨ ਕਿ ਵਿੱਦਿਆ ਦਾ ਮੰਦਰ ਕਹੇ ਜਾਣ ਵਾਲੇ ਸਕੂਲਾਂ ਨੂੰ ਵੀ ਬੇਖੌਫ ਹੋ ਕੇ ਲੁੱਟ ਰਹੇ ਹਨ | ਬੀਤੇ ਦੋ ਦਿਨ ਸਕੂਲ ਬੰਦ ਹੋਣ ਕਾਰਨ ਅੱਜ ਜਦੋਂ ਸਕੂਲ ਮੁਖੀ ਹਰਭਿੰਦਰ ਸਿੰਘ ਸਰਕਾਰੀ ...

ਪੂਰੀ ਖ਼ਬਰ »

ਬਾਬਾ ਕੜਤੌੜ ਸਿੰਘ ਦੀ ਯਾਦ 'ਚ ਧਾਰਮਿਕ ਸਮਾਗਮ ਕਰਵਾਇਆ

ਸੁਰ ਸਿੰਘ, 15 ਅਪ੍ਰੈਲ (ਧਰਮਜੀਤ ਸਿੰਘ)-ਬਾਬਾ ਬਿਧੀ ਚੰਦ ਦੇ 11ਵੇਂ ਜਾਨਸ਼ੀਨ ਸੱਚਖੰਡ ਵਾਸੀ ਬਾਬਾ ਦਯਾ ਸਿੰਘ ਸੁਰ ਸਿੰਘ ਵਾਲਿਆਂ ਤੇ ਬਾਬਾ ਬਿਧੀ ਚੰਦ ਦੇ ਵਰਤਮਾਨ 12ਵੇਂ ਜਾਨਸ਼ੀਨ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲਿਆਂ ਦੀ ਆਗਿਆ 'ਚ ਰਹਿ ਕੇ ਗੁਰੂ-ਘਰ ਪ੍ਰਤੀ ...

ਪੂਰੀ ਖ਼ਬਰ »

ਵਾਹਿਗੁਰੂ ਜੀ ਦੇ ਸ਼ੁਕਰਾਨੇ ਲਈ ਸ੍ਰੀ ਅਖੰਡ ਪਾਠ ਕਰਵਾਇਆ

ਗੋਇੰਦਵਾਲ ਸਾਹਿਬ, 15 ਅਪ੍ਰੈਲ (ਸਕੱਤਰ ਸਿੰਘ ਅਟਵਾਲ)-ਬੀ. ਐੱਡ. ਅਧਿਆਪਕ ਫਰੰਟ ਪੰਜਾਬ ਦੀ ਜ਼ਿਲ੍ਹਾ ਇਕਾਈ ਤਰਨ ਤਾਰਨ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅੱਜ ਗੁਰਦੁਆਰਾ ਸ੍ਰੀ ਖੂਹ ਸਾਹਿਬ ਵਿਖੇ ਗੁਰੂ ਸਾਹਿਬ ਦਾ ਓਟ ਆਸਰਾ ਲੈਂਦਿਆਂ ਨਵੇਂ ਸ਼ੈਸ਼ਨ ਦੀ ਆਰੰਭਤਾ ...

ਪੂਰੀ ਖ਼ਬਰ »

ਸੁਖਬੀਰ ਵਲੋਂ ਸਰਕਾਰ ਆਉਣ 'ਤੇ ਉਪ ਮੁੱਖ ਮੰਤਰੀ ਦਲਿਤ ਭਾਈਚਾਰੇ 'ਚੋਂ ਬਣਾਉਣ ਦਾ ਫੈਸਲਾ ਸ਼ਲਾਘਾਯੋਗ-ਬਨਵਾਲੀਪੁਰ

ਤਰਨ ਤਾਰਨ, 15 ਅਪ੍ਰੈਲ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਡਾ. ਭੀਮ ਰਾਓ ਅੰਬੇਡਕਰ ਦੀ ਜੈਅੰਤੀ ਮੌਕੇ ਦਲਿਤ ਭਾਈਚਾਰੇ ਦੇ ਲੋਕਾਂ ਨਾਲ ਇਹ ਵਾਅਦਾ ਕੀਤਾ ਗਿਆ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 65,555 ਲੋਕਾਂ ਨੂੰ ਲਗਾਈ ਜਾ ਚੁੱਕੀ ਹੈ ਕੋਵਿਡ ਵੈਕਸੀਨ- ਡੀ.ਸੀ.

ਤਰਨ ਤਾਰਨ, 15 ਅਪ੍ਰੈਲ (ਹਰਿੰਦਰ ਸਿੰਘ)-ਸਿਹਤ ਵਿਭਾਗ ਤਰਨ ਤਾਰਨ ਵਲੋਂ 45 ਸਾਲ ਤੋਂ ਉੱਪਰ ਦੇ ਵਿਅਕਤੀਆਂ ਨੂੰ ਤੇਜ਼ੀ ਨਾਲ ਕੋਵਿਡ-19 ਸਬੰਧੀ ਵੈਕਸੀਨ ਲਗਵਾਉਣ ਲਈ ਜ਼ਿਲ੍ਹੇ ਦੇ ਸਮੂਹ ਸਿਵਲ ਹਸਪਤਾਲਾਂ, ਮੁੱਢਲੇ ਸਿਹਤ ਕੇਂਦਰਾਂ ਤੇ ਹੈੱਲਥ ਵੈਲਨੈੱਸ ਸੈਂਟਰਾਂ ਵਿਖੇ ...

ਪੂਰੀ ਖ਼ਬਰ »

ਤਰਨ ਤਾਰਨ ਜ਼ਿਲ੍ਹੇ 'ਚ ਕੋਰੋਨਾ ਕਾਰਨ ਇਕ ਹੋਰ ਮੌਤ, 85 ਨਵੇਂ ਮਾਮਲੇ

ਤਰਨ ਤਾਰਨ, 15 ਅਪ੍ਰੈਲ (ਹਰਿੰਦਰ ਸਿੰਘ)-ਤਰਨ ਤਾਰਨ ਜ਼ਿਲ੍ਹੇ 'ਚ ਕੋਰੋਨਾ ਪੀੜਤ ਇਕ ਵਿਅਕਤੀ ਦੀ ਮੌਤ ਹੋ ਗਈ, ਜਦ ਕਿ 85 ਹੋਰ ਵਿਅਕਤੀ ਕੋਰੋਨਾ ਪੀੜਤ ਪਾਏ ਗਏ | ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ 'ਚ ਕੋਵਿਡ-19 ਦੀ ਜਾਂਚ ਲਈ ਅੱਜ 1040 ਸੈਂਪਲ ਹੋਰ ਲਏ ਗਏ ਹਨ | ਇਹ ...

ਪੂਰੀ ਖ਼ਬਰ »

ਗੋਦਾਮ 'ਚੋਂ ਕਣਕ ਚੋਰੀ ਕਰਨ 'ਤੇ ਪੰਜ ਨਾਮਜ਼ਦ, 2 ਗਿ੍ਫ਼ਤਾਰ

ਤਰਨ ਤਾਰਨ, 15 ਅਪ੍ਰੈਲ (ਪਰਮਜੀਤ ਜੋਸ਼ੀ)-ਗੋਦਾਮ 'ਚੋਂ ਕਣਕ ਚੋਰੀ ਕਰਨ ਦੇ ਦੋਸ਼ ਹੇਠ ਸਕਿਊਰਟੀ ਗਾਰਡ ਤੋਂ ਇਲਾਵਾ 5 ਵਿਅਕਤੀਆਂ ਖਿਲਾਫ਼ ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਵਲੋਂ ਕੇਸ ਦਰਜ ਕਰਨ ਤੋਂ ਬਾਅਦ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ ਤੇ ਬਾਕੀਆਂ ਦੀ ...

ਪੂਰੀ ਖ਼ਬਰ »

ਕਾਰ ਚਾਲਕ ਪਾਸੋਂ ਇਕ ਪਿਸਟਲ, ਕਾਰਤੂਸ ਤੇ ਨਕਦੀ ਬਰਾਮਦ

ਤਰਨ ਤਾਰਨ, 15 ਮਾਰਚ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਕਾਰ ਚਾਲਕ ਪਾਸੋਂ ਇਕ ਪਿਸਟਲ 32 ਬੋਰ, ਤਿੰਨ ਕਾਰਤੂਸ ਤੋਂ ਇਲਾਵਾ 79,600 ਰੁਪਏ ਦੀ ਨਗਦੀ ਤੇ 2 ਮੋਬਾਈਲ ਫ਼ੋਨ ਬਰਾਮਦ ਕਰਨ ਵਿਚ ਸਫ਼ਲਤਾ ...

ਪੂਰੀ ਖ਼ਬਰ »

ਚਾਕੂ ਦੀ ਨੋਕ 'ਤੇ ਔਰਤ ਦੇ ਕੰਨਾਂ ਦੀਆਂ ਵਾਲੀਆਂ ਲਾਹੀਆਂ, ਕੇਸ ਦਰਜ

ਤਰਨ ਤਾਰਨ, 15 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਚਾਕੂ ਦੀ ਨੋਕ 'ਤੇ ਇਕ ਔਰਤ ਦੀਆਂ ਕੰਨਾਂ ਦੀਆਂ ਵਾਲੀਆਂ ਲਾਹੁਣ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਕੱਚਾ ਪੱਕਾ ਵਿਖੇ ਜੋਗਿੰਦਰ ...

ਪੂਰੀ ਖ਼ਬਰ »

ਅਕਾਲੀ ਦਲ ਦਾ ਮੌਜੂਦਾ ਸਰਪੰਚ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਖਡੂਰ ਸਾਹਿਬ, 15 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)-ਹਲਕਾ ਬਾਬਾ ਬਕਾਲਾ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦਾ ਸਿਆਸੀ ਕੱਦ ਅੱਜ ਉਸ ਵੇਲੇ ਹੋਰ ਉੱਚਾ ਹੋ ਗਿਆ ਜਦੋਂ ਅਕਾਲੀ ਦਲ ਬਾਦਲ ਦੇ ਮੌਜੂਦਾ ਸਰਪੰਚ ਅਮਰੀਕ ਸਿੰਘ ਜਲਾਲਾਬਾਦ ਨੇ ਆਪਣੇ ਸਾਥੀਆਂ ਮੁਖਤਾਰ ਸਿੰਘ, ...

ਪੂਰੀ ਖ਼ਬਰ »

ਰਿਵਾਇਤੀ ਪਾਰਟੀਆਂ ਦੇ ਆਗੂਆਂ ਨੇ ਵਾਰੋ-ਵਾਰੀ ਲੋਕਾਂ ਨੂੰ ਲੁੱਟਿਆ-ਧੁੰਨ

ਅਮਰਕੋਟ, 15 ਅਪ੍ਰੈਲ (ਗੁਰਚਰਨ ਸਿੰਘ ਭੱਟੀ)-ਵਿਧਾਨ ਸਭਾ ਹਲਕਾ ਖੇਮਕਰਨ ਦੇ ਲੋਕਾਂ ਦੀ ਤਰਾਸਦੀ ਹੈ ਕਿ ਉਨ੍ਹਾਂ ਨੂੰ ਰਿਵਾਇਤੀ ਪਾਰਟੀਆਂ ਦੇ ਆਗੂਆਂ ਵਲੋਂ ਵਾਰੋ-ਵਾਰੀ ਲੁੱਟਿਆ ਤੇ ਕੁੱਟਿਆ ਗਿਆ ਹੈ | ਹਲਕੇ ਦੇ ਲੋਕਾਂ ਦੀ ਬਦਕਿਸਮਤੀ ਹੈ ਕਿ ਉਨ੍ਹਾਂ ਨਾਲ ਆਗੂਆਂ ਨੇ ...

ਪੂਰੀ ਖ਼ਬਰ »

ਚੋਹਲਾ ਸਾਹਿਬ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਦੋ ਦਿਨ ਚੱਲੇ ਧਾਰਮਿਕ ਸਮਾਗਮ

ਚੋਹਲਾ ਸਾਹਿਬ, 15 ਅਪ੍ਰੈਲ (ਬਲਵਿੰਦਰ ਸਿੰਘ ਚੋਹਲਾ)-ਖਾਲਸਾ ਪੰਥ ਦਾ ਸਾਜਨਾ ਦਿਵਸ ਪਵਿੱਤਰ ਵਿਸਾਖੀ ਦਾ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਿਕ ਗੁਰਦੁਆਰਾ ਪਾਤਸ਼ਾਹੀ ਪੰਜਵੀਂ ਵਿਖੇ ਸ਼ਰਧਾ ਪੂਰਵਕ ਮਨਾਇਆ ਗਿਆ | ...

ਪੂਰੀ ਖ਼ਬਰ »

ਕੁਲ ਹਿੰਦ ਕਿਸਾਨ ਸਭਾ ਦੀ ਮੀਟਿੰਗ ਹੋਈ

ਹਰੀਕੇ ਪੱਤਣ, 15 ਅਪ੍ਰੈਲ (ਸੰਜੀਵ ਕੁੰਦਰਾ)-ਕੁਲ ਹਿੰਦ ਕਿਸਾਨ ਸਭਾ ਦੀ ਮੀਟਿੰਗ ਕਸਬਾ ਹਰੀਕੇ ਪੱਤਣ ਵਿਖੇ ਕਾਮਰੇਡ ਲਛਮਣ ਦਾਸ ਤੇ ਕਾਮਰੇਡ ਬਲਵੰਤ ਸਿੰਘ ਜੋਣੇਕੇ ਦੀ ਅਗਵਾਈ ਹੇਠ ਹੋਈ | ਇਸ ਮੌਕੇ ਕਾਮਰੇਡ ਬਲਵੰਤ ਸਿੰਘ ਜੋਣੇਕੇ ਨੇ ਕਿਹਾ ਕੈਪਟਨ ਸਰਕਾਰ ਨੇ ਸੱਤਾ ਵਿਚ ...

ਪੂਰੀ ਖ਼ਬਰ »

ਬਲਰਾਜ ਸਿੰਘ ਦੇ ਮਾਪਿਆਂ ਨੂੰ ਅਲਵਿੰਦਰਪਾਲ ਸਿੰਘ ਪੱਖੋਕੇ ਨੇ ਕੀਤਾ ਸਨਮਾਨਿਤ

ਤਰਨ ਤਾਰਨ, 15 ਅਪ੍ਰੈਲ (ਹਰਿੰਦਰ ਸਿੰਘ)-ਬਲਰਾਜ ਸਿੰਘ ਨੇ ਨਾਗਾਲੈਂਡ 'ਚ ਨਕਸਲਵਾਦੀਆਂ ਨਾਲ ਲੋਹਾ ਲੈਦਿਆਂ ਜ਼ਖਮਾਂ ਦੀ ਪ੍ਰਵਾਹ ਕੀਤੇ ਬਿਨ੍ਹਾਂ ਜਿੱਥੇ ਦੇਸ਼ ਦੀ ਆਨ-ਸ਼ਾਨ ਬਹਾਲ ਰੱਖੀ, ਉੱਥੇ ਗੁਰੂ ਦੀ ਬਖਸ਼ੀ ਦਸਤਾਰ ਨਾਲ ਸਾਥੀ ਦੀ ਜਿੰਦਗੀ ਬਚਾਅ ਕੇ ਸਿੱਖੀ ਦੇ ਅਸਲ ...

ਪੂਰੀ ਖ਼ਬਰ »

ਪਿੰਡ ਠੱਠਗੜ੍ਹ ਵਿਖੇ ਕਿਸਾਨ ਸਿਖ਼ਲਾਈ ਕੈਂਪ ਲਗਾਇਆ

ਝਬਾਲ, 15 ਅਪ੍ਰੈਲ (ਸੁਖਦੇਵ ਸਿੰਘ)-ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਸੁਖਦੇਵ ਸਿੰਘ ਦੇ ਦਿਸ਼ਾ ਨਿਰਦੇਸ਼ਾ 'ਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਕੁਲਜੀਤ ਸਿੰਘ ਸੈਣੀ, ਡਾ. ਸੁਰਿੰਦਰਪਾਲ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਤੇ ਨਿਸ਼ਾਨ ...

ਪੂਰੀ ਖ਼ਬਰ »

ਗੁਰਦੁਆਰਾ ਮੀਰੀ ਪੀਰੀ ਸਾਹਿਬ ਵਿਖੇ ਦੋ ਨਵੇਂ ਨਿਸ਼ਾਨ ਸਾਹਿਬ ਝੁਲਾਏ

ਤਰਨ ਤਾਰਨ, 15 ਅਪ੍ਰੈਲ (ਹਰਿੰਦਰ ਸਿੰਘ)-ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਵਸਾਈ ਨਗਰੀ ਸ੍ਰੀ ਤਰਨ ਤਾਰਨ ਸਾਹਿਬ 'ਚ ਗੰਗਾ ਸਿੰਘ ਨਗਰ ਤਰਨ ਤਾਰਨ ਵਿਚ ਸਥਿਤ ਗੁਰਦੁਆਰਾ ਸ੍ਰੀ ਮੀਰੀ ਪੀਰੀ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ...

ਪੂਰੀ ਖ਼ਬਰ »

ਨਗਰ ਪੰਚਾਇਤ ਭਿੱਖੀਵਿੰਡ ਦੇ ਪ੍ਰਧਾਨ ਰਾਜਿੰਦਰ ਕੁਮਾਰ ਨੇ ਅਹੁਦਾ ਸੰਭਾਲਿਆ

ਭਿੱਖੀਵਿੰਡ, 15 ਅਪ੍ਰੈਲ (ਬੌਬੀ)-ਨਗਰ ਪੰਚਾਇਤ ਭਿੱਖੀਵਿੰਡ ਦੇ ਨਵੇਂ ਚੁਣੇ ਪ੍ਰਧਾਨ ਰਾਜਿੰਦਰ ਕੁਮਾਰ ਬੱਬੂ ਸ਼ਰਮਾ ਨੇ ਮਾਰਕੀਟ ਕਮੇਟੀ ਭਿੱਖੀਵਿੰਡ ਦੇ ਚੇਅਰਮੈਨ ਰਾਜਵੰਤ ਸਿੰਘ ਪਹੂਵਿੰਡ, ਗੁਰਮੁਖ ਸਿੰਘ ਸਰਪੰਚ ਸਾਂਡਪੁਰਾ, ਗੋਰਾ ਸਰਪੰਚ ਸਾਂਧਰਾ, ਯਾਦਵਿੰਦਰ ...

ਪੂਰੀ ਖ਼ਬਰ »

ਰਜਵੰਤ ਸਿੰਘ ਬਾਗੜੀਆਂ ਦੁਬਾਰਾ ਜ਼ੋਨ ਮੁਖੀ ਬਣੇ

ਤਰਨ ਤਾਰਨ, 15 ਅਪ੍ਰੈਲ (ਹਰਿੰਦਰ ਸਿੰਘ)-ਤਰਕਸ਼ੀਲ ਸੁਸਾਇਟੀ ਪੰਜਾਬ ਮਾਝਾ ਜ਼ੋਨ ਦਾ ਵਿਸ਼ੇਸ਼ ਇਜਲਾਸ ਸਟੇਟ ਮੁਖੀ ਮਾਸਟਰ ਰਜਿੰਦਰ ਭਦੌੜ ਦੀ ਨਿਗਰਾਨੀ ਹੇਠ ਹੋਇਆ, ਜਿਸ ਵਿਚ ਅਗਲੇ 2 ਸਾਲਾਂ ਲਈ ਦੁਬਾਰਾ ਰਜਵੰਤ ਸਿੰਘ ਬਾਗੜੀਆਂ ਨੂੰ ਜ਼ੋਨ ਮੁਖੀ ਚੁਣਿਆ ਗਿਆ ਹੈ | ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਲੋੜੀਦਾ ਭਗੌੜਾ ਗਿ੍ਫ਼ਤਾਰ

ਤਰਨ ਤਾਰਨ, 15 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਵੱਖ-ਵੱਖ ਮਾਮਲਿਆਂ 'ਚ ਲੋੜੀਦੇ ਭਗੌੜੇ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਸਿਟੀ ਪੱਟੀ ਦੇ ਏ. ਐੱਸ. ਆਈ. ਗੁਰਭੇਜ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਮਨਾਇਆ

ਤਰਨ ਤਾਰਨ, 15 ਅਪ੍ਰੈਲ (ਲਾਲੀ ਕੈਰੋਂ)-ਸ਼੍ਰੋਮਣੀ ਅਕਾਲੀ ਦਲ ਦੇ ਐੱਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਖਸ਼ੀਸ਼ ਸਿੰਘ ਡਿਆਲ ਦੀ ਅਗਵਾਈ ਵਿਚ ਭਾਰਤ ਦੇ ਸੰਵਿਧਾਨ ਦੇ ਰਚੇਤਾ ਬਾਬਾ ਸਾਹਿਬ ਡਾ. ਅੰਬੇਡਕਰ ਜੀ ਦਾ 130ਵਾਂ ਜਨਮ ਦਿਵਸ ਸ਼ਰਧਾਪੂਰਵਕ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਪਿੰਡ ਖੇਲਾ ਵਿਖੇ 'ਆਪ' ਵਲੋਂ ਬਿਜਲੀ ਬਿੱਲਾਂ ਖਿਲਾਫ਼ ਰੋਸ ਪ੍ਰਦਰਸ਼ਨ

ਫਤਿਆਬਾਦ, 15 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਆਏ ਦਿਨ ਲੋਕਾਂ 'ਤੇ ਥੋਪੇ ਜਾ ਰਹੇ ਮਾਰੂ ਫੈਸਲਿਆਂ ਕਾਰਨ ਪੰਜਾਬ ਦੇ ਲੋਕਾਂ ਵਿਚ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ ਤੇ ਲੋਕ ਇਸ ਸਰਕਾਰ ਨੂੰ ਚੱਲਦਾ ਕਰਨ ਲਈ 2022 ਦੀਆਂ ਵਿਧਾਨ ਸਭਾ ...

ਪੂਰੀ ਖ਼ਬਰ »

ਰਵਾਇਤੀ ਪਾਰਟੀਆਂ ਅਕਾਲੀ ਦਲ, ਕਾਂਗਰਸ ਤੇ ਭਾਜਪਾ ਨੇ ਪੰਜਾਬ ਨੂੰ ਲੁੱਟਿਆ-ਸਰਵਨ ਸਿੰਘ ਧੁੰਨ

ਸੁਰ ਸਿੰਘ, 11 ਅਪ੍ਰੈਲ (ਧਰਮਜੀਤ ਸਿੰਘ)-ਰਵਾਇਤੀ ਸਿਆਸੀ ਪਾਰਟੀਆਂ ਅਕਾਲੀ ਦਲ (ਬ), ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਨੇ ਪੰਜਾਬ ਨੂੰ ਦੋਹੀਂ ਹੱਥੀਂ ਲੁੱਟਿਆ ਹੈ ਅਤੇ ਇਹ ਪਾਰਟੀਆਂ ਲੋਕਾਂ ਦਾ ਭਰੋਸਾ ਗਵਾ ਚੁੱਕੀਆਂ ਹਨ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਆਗੂ ...

ਪੂਰੀ ਖ਼ਬਰ »

ਇਤਿਹਾਸਕ ਪਿੰਡ ਠੱਠਾ ਦੀ ਵਿਕਾਸ ਕਾਰਜਾਂ ਕਰਕੇ ਬਦਲੀ ਨੁਹਾਰ

ਸਰਬਜੀਤ ਸਿੰਘ 98722-76337 ਝਬਾਲ-ਇਤਿਹਾਸਕ ਪਿੰਡ ਠੱਠਾ ਪਹਿਲੇ ਛੇ ਗੁਰੂ ਸਾਹਿਬਾਨ ਜੀ ਦੇ ਦਰਸ਼ਨਾਂ ਦਾ ਸੁਭਾਗ ਪ੍ਰਾਪਤ ਕਰਨ ਵਾਲੇ ਪੂਰਨ ਬ੍ਰਹਮ ਗਿਆਨੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਹੈੱਡ ਗ੍ਰੰਥੀ ਬਾਬਾ ਬੁੱਢਾ ਸਾਹਿਬ ਜੀ ਦਾ ਤੱਪ ਤੇ ਮਾਝੇ ...

ਪੂਰੀ ਖ਼ਬਰ »

ਪੱਖੋਕੇ ਦੇ ਅਕਾਸ਼ਦੀਪ ਨੇ ਟਿਕਰੀ ਬਾਰਡਰ 'ਤੇ ਜਿੱਤੀ ਪਟਕੇ ਦੀ ਕੁਸ਼ਤੀ

ਤਰਨ ਤਾਰਨ, 15 ਅਪ੍ਰੈਲ (ਲਾਲੀ ਕੈਰੋਂ)-ਬੀਤੇ ਦਿਨੀਂ ਟਿਕਰੀ ਬਾਰਡਰ ਵਿਖੇ ਫਾਈਵ ਰਿਵਰਜ਼ ਹਾਰਟ ਐਸੋਸੀਏਸ਼ਨ ਤੇ ਪੰਜਾਬ ਕੁਸ਼ਤੀ ਸੰਸਥਾ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਸਹਿਯੋਗ ਨਾਲ ਕਰਵਾਈਆਂ ਗਈਆਂ ਰਾਸ਼ਟਰੀ ਪੱਧਰ ਦੀਆਂ ਕੁਸ਼ਤੀਆਂ 'ਚ ਤਰਨ ਤਾਰਨ ਦੇ ਨੇੜਲੇ ...

ਪੂਰੀ ਖ਼ਬਰ »

ਪਿੰਡ ਹਰਬੰਸਪੁਰਾ (ਕਸੇਲ) 'ਚ ਐਕਸਾਈਜ਼ ਵਿਭਾਗ ਤੇ ਪੁਲਿਸ ਵਲੋਂ ਛਾਪੇਮਾਰੀ

ਸ਼ਰਾਏ ਅਮਾਨਤ ਖਾਂ, 15 ਅਪ੍ਰੈਲ (ਨਰਿੰਦਰ ਸਿੰਘ ਦੋਦੇ)-ਤਰਨ ਤਾਰਨ ਦੇ ਜ਼ਿਲ੍ਹਾ ਪੁਲਿਸ ਮੁਖੀ ਧਰੁਮਨ ਐੱਚ. ਨਿੰਬਾਲੇ ਤੇ ਡੀ. ਐੱਸ. ਪੀ. ਸੁੱਚਾ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਸਰਹੱਦੀ ਥਾਣਾ ਸਰਾਏ ਅਮਾਨਤ ਖਾਂ ਅਧੀਨ ...

ਪੂਰੀ ਖ਼ਬਰ »

ਵਿਧਾਇਕ ਅਗਨੀਹੋਤਰੀ ਨੇ ਦਾਣਾ ਮੰਡੀ ਸਰਾਏ ਅਮਾਨਤ ਖਾਂ 'ਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ

ਸਰਾਏ ਅਮਾਨਤ ਖਾਂ, 15 ਅਪ੍ਰੈਲ (ਨਰਿੰਦਰ ਸਿੰਘ ਦੋਦੇ)-ਕਸਬਾ ਸਰਾਏ ਅਮਾਨਤ ਖਾਂ 'ਚ ਚੱਲ ਰਹੀ ਦਾਣਾ ਮੰਡੀ ਵਿਖੇ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਤੇ ਡਾਈਰੈਕਟਰ ਪ੍ਰਦੀਪ ਸਿੰਘ ਉਪਲ ਵਲੋਂ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ | ਇਸ ਸਮੇਂ ਜਾਣਕਾਰੀ ...

ਪੂਰੀ ਖ਼ਬਰ »

ਹਰੀ ਸਿੰਘ ਕਲਿਆਣ ਟਰੱਸਟ ਵਲੋਂ ਵੱਖ-ਵੱਖ ਸੰਸਥਾਵਾਂ ਨੂੰ ਚੈੱਕ ਭੇਟ

ਚੋਹਲਾ ਸਾਹਿਬ, 15 ਅਪ੍ਰੈਲ (ਬਲਵਿੰਦਰ ਸਿੰਘ)-ਇਥੋਂ ਨਜ਼ਦੀਕੀ ਪਿੰਡ ਮੋਹਨਪੁਰ ਵਿਖੇ ਗੁਰਬਖਸ਼ ਸਿੰਘ ਕੈਨੇਡਾ ਵਾਲਿਆਂ ਵਲੋਂ ਆਪਣੇ ਦਾਦਾ ਸਵ. ਹਰੀ ਸਿੰਘ ਤੇ ਪਿਤਾ ਅਰੂੜ ਸਿੰਘ ਦੀ ਬਰਸੀ ਮੌਕੇ ਲੋਕ ਭਲਾਈ ਦੇ ਕੰਮਾਂ ਵਿਚ ਆਪਣਾ ਯੋਗਦਾਨ ਪਾਉਂਦੇ ਹੋਏ ਪਿੰਡ ਵਿਚਲੇ ...

ਪੂਰੀ ਖ਼ਬਰ »

ਪੀ.ਐੱਚ.ਸੀ. ਫਤਿਆਬਾਦ ਵਿਖੇ ਡਾ. ਗਿੱਲ ਵਲੋਂ ਕੋਵਿਡ ਟੀਕਾਕਰਨ ਦਾ ਨਿਰੀਖਣ

ਫਤਿਆਬਾਦ, 15 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-ਪੰਜਾਬ ਦੇ ਸਿਹਤ ਵਿਭਾਗ ਵਲੋਂ ਨਾਗਰਿਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਮੁੱਢਲਾ ਸਿਹਤ ਕੇਂਦਰ ਫਤਿਆਬਾਦ ਵਿਖੇ 45 ਸਾਲ ਤੋਂ ਉਪਰ ਉਮਰ ਵਾਲੇ ਵਿਅਕਤੀਆਂ ਨੂੰ ਕੋਵਿਡ-19 ਦੀ ...

ਪੂਰੀ ਖ਼ਬਰ »

ਨੁੱਕੜ ਨਾਟਕ ਖੇਡ ਕੇ ਪਿੰਡ ਦੇ ਲੋਕਾਂ ਨੂੰ ਨਵੇਂ ਦਾਖ਼ਲੇ ਲਈ ਕੀਤਾ ਪ੍ਰੇਰਿਤ

ਤਰਨ ਤਾਰਨ, 15 ਅਪ੍ਰੈਲ (ਪਰਮਜੀਤ ਜੋਸ਼ੀ)-ਸਰਕਾਰੀ ਸਕੂਲਾਂ ਵਿਚ ਨਵੇਂ ਦਾਖ਼ਲੇ ਲਈ ਅਧਿਆਪਕ ਆਪਣੀ ਪੂਰੀ ਵਾਹ ਲਗਾ ਰਹੇ ਹਨ | ਲੋਕਾਂ ਨੂੰ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਨੰੂ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ | ਪਿ੍ੰਟ ਮੀਡੀਆ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਦੀ ਹਾਜ਼ਰੀ 'ਚ ਅਕਾਲੀ ਦਲ ਦਾ ਮੌਜੂਦਾ ਸਰਪੰਚ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਖਡੂਰ ਸਾਹਿਬ, 15 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)-ਹਲਕਾ ਬਾਬਾ ਬਕਾਲਾ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦਾ ਸਿਆਸੀ ਕੱਦ ਅੱਜ ਉਸ ਵੇਲੇ ਹੋਰ ਉੱਚਾ ਹੋ ਗਿਆ ਜਦੋਂ ਅਕਾਲੀ ਦਲ ਬਾਦਲ ਦੇ ਮੌਜੂਦਾ ਸਰਪੰਚ ਅਮਰੀਕ ਸਿੰਘ ਜਲਾਲਾਬਾਦ ਨੇ ਆਪਣੇ ਸਾਥੀਆਂ ਮੁਖਤਾਰ ਸਿੰਘ, ...

ਪੂਰੀ ਖ਼ਬਰ »

ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਵਲੋਂ ਕਾਜੀਵਾਲ ਵਿਖੇ ਇਕਾਈ ਦਾ ਗਠਨ

ਖਡੂਰ ਸਾਹਿਬ, 15 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)-ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਟਾਂਡਾ ਦੀ ਰਹਿਨੁਮਾਈ ਹੇਠ ਹਰਜੀਤ ਸਿੰਘ ਚੀਤੇ ਨੇ ਪਿੰਡ ਕਾਜੀਵਾਲ ਵਿਖੇ ਸ਼ਿਰਕਤ ਕੀਤੀ | ਇਸ ਮੌਕੇ 11 ਮੈਂਬਰੀ ਇਕਾਈ ਦਾ ਗਠਨ ਕੀਤਾ ਗਿਆ, ...

ਪੂਰੀ ਖ਼ਬਰ »

ਡਾਇ. ਬਿੱਟੂ ਵਲੋਂ ਕਾਂਗਰਸ ਦੀ ਮਜ਼ਬੂਤੀ ਲਈ ਵਰਕਰਾਂ ਨਾਲ ਮੀਟਿੰਗ

ਖਡੂਰ ਸਾਹਿਬ, 15 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)-2022 ਦੀਆਂ ਚੋਣਾਂ ਲਈ ਖਡੂਰ ਸਾਹਿਬ ਹਲਕੇੇ ਦੇ ਸਰਗਰਮ ਆਗੂ ਡਾਇਰੈਕਟਰ ਗੁਰਦੇਵ ਸਿੰਘ ਬਿੱਟੂ ਵਲੋਂ ਕਾਂਗਰਸ ਦੀ ਮਜ਼ਬੂਤੀ ਲਈ ਵਰਕਰਾਂ ਨਾਲ ਤਾਲਮੇਲ ਕਰਕੇ ਕੈਪਟਨ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਜਾਣੂ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਦੀ ਮੀਟਿੰਗ ਹੋਈ

ਝਬਾਲ, 15 ਅਪ੍ਰੈਲ (ਸੁਖਦੇਵ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਗੁਰਦੁਆਰਾ ਬਾਬਾ ਸੈਣ ਭਗਤ ਪਿੰਡ ਸੋਹਲ ਵਿਖੇ ਸੁਖਬੀਰ ਸਿੰਘ ਗੱਗੋਬੂਹਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ 11 ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ, ਜਿਸ ਵਿਚ ਪ੍ਰਧਾਨ ...

ਪੂਰੀ ਖ਼ਬਰ »

ਚੇਅ. ਸਰਲੀ ਨੇ ਦਾਣਾ ਮੰਡੀ ਖਡੂਰ ਸਾਹਿਬ 'ਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ

ਖਡੂਰ ਸਾਹਿਬ, 15 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)-ਦਾਣਾ ਮੰਡੀ ਖਡੂਰ ਸਾਹਿਬ ਵਿਖੇ ਕਣਕ ਦੀ ਖ਼ਰੀਦ ਸ਼ੁਰੂ ਕਰਨ ਤੋਂ ਪਹਿਲਾਂ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਅਰਦਾਸ ਕੀਤੀ ਗਈ | ਉਪਰੰਤ ਮਾਰਕੀਟ ਕਮੇਟੀ ਖਡੂਰ ਸਾਹਿਬ ਦੇ ਚੇਅਰਮੈਨ ਪਿੰਦਰਜੀਤ ਸਿੰਘ ਸਰਲੀ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX