ਤਾਜਾ ਖ਼ਬਰਾਂ


ਮਹਾਰਾਸ਼ਟਰ : ਚੰਦਰਪੁਰ ਜ਼ਿਲ੍ਹੇ ਦੇ ਕਾਨਪਾ ਪਿੰਡ ਨੇੜੇ ਇਕ ਨਿੱਜੀ ਬੱਸ ਨਾਲ ਕਾਰ ਦੀ ਟੱਕਰ ਵਿਚ ਪੰਜ ਲੋਕਾਂ ਦੀ ਮੌਤ
. . .  1 day ago
ਮਸ਼ਹੂਰ ਅਦਾਕਾਰਾ ਸੁਲੋਚਨਾ ਲਾਟਕਰ ਦਾ 94 ਸਾਲ ਦੀ ਉਮਰ ਵਿਚ ਦਿਹਾਂਤ
. . .  1 day ago
ਮੁੰਬਈ, 4 ਜੂਨ - 'ਸ਼੍ਰੀ 420', 'ਨਾਗਿਨ' ਅਤੇ 'ਅਬ ਦਿਲੀ ਦੂਰ ਨਹੀਂ' ਵਰਗੀਆਂ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਸੁਲੋਚਨਾ ਲਟਕਰ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਲਗਭਗ 300 ਬਾਲੀਵੁੱਡ ਅਤੇ ਮਰਾਠੀ ਫਿਲਮਾਂ ਵਿਚ ਕੰਮ ਕੀਤਾ ...
ਮਹਾਰਾਸ਼ਟਰ : ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ ਨੇ ਲਗਭਗ 6.2 ਕਰੋੜ ਰੁਪਏ ਦੀ ਕੀਮਤ ਦਾ 10 ਕਿਲੋ ਤੋਂ ਵੱਧ ਸੋਨਾ ਕੀਤਾ ਜ਼ਬਤ
. . .  1 day ago
ਚੀਨ ਦੇ ਸਿਚੁਆਨ ਸੂਬੇ 'ਚ ਜ਼ਮੀਨ ਖਿਸਕਣ ਕਾਰਨ 14 ਲੋਕਾਂ ਦੀ ਮੌਤ, 5 ਲਾਪਤਾ
. . .  1 day ago
ਬੀਜਿੰਗ, 4 ਜੂਨ - ਚੀਨ ਦੇ ਦੱਖਣੀ-ਪੱਛਮੀ ਸਿਚੁਆਨ ਸੂਬੇ 'ਚ ਐਤਵਾਰ ਨੂੰ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਲਾਪਤਾ ਹੋ ਗਏ । 180 ਤੋਂ ਵੱਧ ਬਚਾਅ ਕਰਮਚਾਰੀਆਂ ਨੂੰ ...
ਅਮਰੀਕੀ ਰੱਖਿਆ ਸਕੱਤਰ ਲੋਇਡ ਜੇ.ਆਸਟਿਨ III ਰੱਖਿਆ ਭਾਈਵਾਲੀ 'ਤੇ ਮੀਟਿੰਗ ਲਈ ਦਿੱਲੀ ਪਹੁੰਚੇ
. . .  1 day ago
ਗ਼ਲਤੀ ਨਾਲ ਪਾਕਿਸਤਾਨ ਦਾਖਲ ਹੋਇਆ ਕਲਾਨੌਰ ਦਾ ਨੌਜਵਾਨ 3 ਸਾਲ ਬਾਅਦ ਘਰ ਪਰਤਿਆ
. . .  1 day ago
ਕਲਾਨੌਰ, 4 ਜੂਨ (ਪੁਰੇਵਾਲ)-ਕਰੀਬ 3 ਸਾਲ ਪਹਿਲਾਂ ਘਰੋਂ ਮੱਛੀਆਂ ਫੜਨ ਲਈ ਗਿਆ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਬਲਾਕ ਕਲਾਨੌਰ ਦੇ ਪਿੰਡ ਕਾਮਲਪੁਰ ਵਾਸੀ ਨੌਜਵਾਨ ਗ਼ਲਤੀ ਨਾਲ ਪਾਕਿਸਤਾਨ ਦੀ ਸਰਹੱਦ ਪਾਰ ਗਿਆ ਸੀ ...
"ਮਾਲ ਦੀ ਰੇਲਗੱਡੀ ਪਟੜੀ ਤੋਂ ਨਹੀਂ ਉਤਰੀ, ਸਿਰਫ ਕੋਰੋਮੰਡਲ ਐਕਸਪ੍ਰੈਸ ਦੀ ਹੀ ਹੋਈ ਦੁਰਘਟਨਾ": ਰੇਲਵੇ ਬੋਰਡ
. . .  1 day ago
ਓਡੀਸ਼ਾ ਸਰਕਾਰ ਵਲੋਂ ਰਿਸ਼ਤੇਦਾਰਾਂ ਨੂੰ ਲਾਸ਼ਾਂ ਦੀ ਪਛਾਣ ਕਰਨ ਦੀ ਅਪੀਲ
. . .  1 day ago
ਭੁਵਨੇਸ਼ਵਰ, 4 ਜੂਨ -ਓਡੀਸ਼ਾ ਸਰਕਾਰ ਨੇ ਵੱਖ-ਵੱਖ ਰਾਜਾਂ ਦੇ ਲੋਕਾਂ ਨੂੰ ਓਡੀਸ਼ਾ ਦੇ ਬਾਲਾਸੋਰ ਵਿਚ ਦਰਦਨਾਕ ਰੇਲ ਹਾਦਸੇ ਵਿਚ ਮ੍ਰਿਤਕਾਂ ਦੀਆਂ ਲਾਸ਼ਾਂ ਦੀ ਪਛਾਣ ਅਤੇ ਦਾਅਵਾ ਕਰਨ ਦੀ ਅਪੀਲ ਕੀਤੀ...
ਇੰਜਣ ਵਿਚ ਖਰਾਬੀ ਦੇ ਚੱਲਦਿਆਂ ਗੁਹਾਟੀ ਵੱਲ ਮੋੜੀ ਗਈ ਡਿਬਰੂਗੜ੍ਹ ਜਾਣ ਵਾਲੀ ਇੰਡੀਗੋ ਦੀ ਉਡਾਣ
. . .  1 day ago
ਗੁਹਾਟੀ, 4 ਜੂਨ-ਡਿਬਰੂਗੜ੍ਹ ਜਾਣ ਵਾਲੀ ਇੰਡੀਗੋ ਦੀ ਉਡਾਣ ਨੂੰ ਗੁਹਾਟੀ ਦੇ ਲੋਕਪ੍ਰਿਯਾ ਗੋਪੀਨਾਥ ਬੋਰਦੋਲੋਈ ਇੰਟਰਨੈਸ਼ਨਲ ਵੱਲ ਮੋੜ ਦਿੱਤਾ ਗਿਆ, ਜਦੋਂ ਜਹਾਜ਼ ਦੇ ਪਾਇਲਟ ਨੇ ਜਹਾਜ਼ ਦੇ ਇੰਜਣ ਵਿਚ ਖਰਾਬੀ...
ਬਾਲਾਸੋਰ ਰੇਲ ਹਾਦਸਾ:ਰੇਲ ਮੰਤਰੀ ਨੂੰ ਲੈਣੀ ਚਾਹੀਦੀ ਹੈ ਜ਼ਿੰਮੇਵਾਰੀ-ਕਾਂਗਰਸ
. . .  1 day ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਕਾਂਗਰਸ ਨੇ ਕਿਹਾ ਕਿ ਅਸੀਂ ਮਨੁੱਖੀ ਦੁਖਾਂਤ ਦੇ ਦੌਰਾਨ ਰਾਜਨੀਤੀ ਨਹੀਂ ਕਰਦੇ। ਮਾਧਵਰਾਓ ਸਿੰਧੀਆ, ਨਿਤੀਸ਼ ਕੁਮਾਰ ਅਤੇ ਲਾਲ ਬਹਾਦੁਰ ਸ਼ਾਸਤਰੀ...
ਓਡੀਸ਼ਾ ਰੇਲ ਹਾਦਸਾ: ਮੁੱਖ ਮੰਤਰੀ ਪਟਨਾਇਕ ਵਲੋਂ ਕੋਲਕਾਤਾ ਲਈ ਮੁਫ਼ਤ ਬੱਸ ਸੇਵਾਵਾਂ ਦਾ ਐਲਾਨ
. . .  1 day ago
ਭੁਵਨੇਸ਼ਵਰ, 4 ਜੂਨ- ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਬਾਲਾਸੋਰ ਰੇਲ ਹਾਦਸੇ ਦੇ ਮੱਦੇਨਜ਼ਰ ਕੋਲਕਾਤਾ ਲਈ ਮੁਫ਼ਤ ਬੱਸ ਸੇਵਾ ਦਾ ਐਲਾਨ ਕੀਤਾ, ਜਿਸ 'ਚ 288 ਲੋਕਾਂ ਦੀ ਮੌਤ ਹੋ ਗਈ ਸੀ।ਮੁੱਖ ਮੰਤਰੀ ਦਫ਼ਤਰ ਨੇ ਕਿਹਾ, "ਮੁਸਾਫ਼ਰਾਂ ਦੇ ਵੱਧ ਤੋਂ ਵੱਧ ਲਾਭ ਨੂੰ ਧਿਆਨ ਵਿੱਚ...
ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਜਾਣਿਆ ਬਾਲਾਸੋਰ ਰੇਲ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ
. . .  1 day ago
ਬਾਲਾਸੋਰ, 4 ਜੂਨ-ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਬਾਲਾਸੋਰ ਰੇਲ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਭਦਰਕ ਦੇ ਸਰਕਾਰੀ ਹਸਪਤਾਲ...
ਘੱਲੂਘਾਰਾ ਦਿਵਸ ਮੌਕੇ ਸੁਰੱਖਿਆ ਦੇ ਪੁਖਤਾ ਪ੍ਬੰਧ -ਏ.ਡੀ.ਜੀ.ਪੀ. ਅਰਪਿਤ ਸ਼ੁਕਲਾ
. . .  1 day ago
ਅੰਮ੍ਰਿਤਸਰ, 4 ਜੂਨ (ਰੇਸ਼ਮ ਸਿੰਘ)-ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਸ਼ਹਿਰ 'ਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਅਣਸੁਖਾਵੇ ਮਾਹੌਲ ਨਾਲ ਨਜਿੱਠਣ ਦੇ ਪੂਰੀ ਤਰ੍ਹਾਂ ਸਮਰੱਥ ਹੈ। ਇਹ ਪ੍ਰਗਟਾਵਾ...
ਕਲਾਨੌਰ ਤਹਿਸੀਲ ਟੁੱਟਣ ਨਹੀਂ ਦੇਵਾਂਗੇ, ਮਾਮਲਾ ਵਿਧਾਨ ਸਭਾ ’ਚ ਚੁੱਕਾਂਗੇ- ਵਿਧਾਇਕ ਰੰਧਾਵਾ
. . .  1 day ago
ਕਲਾਨੌਰ, 4 ਜੂਨ (ਪੁਰੇਵਾਲ)-ਸੂਬੇ ਦੀ ਆਮ ਆਦਮੀਂ ਪਾਰਟੀ ਦੀ ਸਰਕਾਰ ਵਲੋਂ ਸਥਾਨਕ ਤਹਿਸੀਲ ਨੂੰ ਤੋੜਨ ਲਈ ਸ਼ੁਰੂ ਕੀਤੀ ਗਈ ਪੈਰਵਾਈ ’ਤੇ ਪ੍ਰਤੀਕਰਮ ਦਿੰਦਿਆਂ ਸਾਬਕਾ ਉੱਪ ਮੁੱਖ ਮੰਤਰੀ ਤੇ ਵਿਧਾਇਕ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਲਾਨੌਰ ਤਹਿਸੀਲ ਨੂੰ ਟੁੱਟਣ ਨਹੀਂ ਦਿੱਤਾ...
ਬਾਲਾਸੋਰ ਰੇਲ ਹਾਦਸੇ ਦੀ ਜਾਂਚ ਕਰਵਾਉਣ ਲਈ ਸੁਪਰੀਮ ਕੋਰਟ ਵਿਚ ਜਨਹਿੱਤ ਪਟੀਸ਼ਨ ਦਾਇਰ
. . .  1 day ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ ਦੀ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਅਗਵਾਈ ਵਾਲੇ ਮਾਹਿਰ ਪੈਨਲ ਤੋਂ ਜਾਂਚ ਕਰਵਾਉਣ ਲਈ ਸੁਪਰੀਮ ਕੋਰਟ ਵਿਚ ਜਨਹਿੱਤ ਪਟੀਸ਼ਨ ਦਾਇਰ ਕੀਤੀ...
ਬਾਲਾਸੋਰ ਰੇਲ ਹਾਦਸੇ ਦੇ ਕਾਰਨਾਂ ਦੀ ਕਰ ਰਹੇ ਹਾਂ ਜਾਂਚ-ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ 'ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਅਸੀਂ ਘਟਨਾ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਾਂ, ਫਿਲਹਾਲ ਸਾਡਾ ਧਿਆਨ ਜ਼ਖਮੀਆਂ ਨੂੰ ਵਧੀਆ ਸੰਭਵ...
ਸੁੰਨੇ ਮਕਾਨ ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਬਠਿੰਡਾ, 4 ਜੂਨ-ਬਠਿੰਡਾ ਵਿਖੇ ਬਾਦਲ ਮਾਰਗ ਅਤੇ ਮਲੋਟ ਮਾਰਗ ਨੂੰ ਮਿਲਾਉਣ ਵਾਲੇ ਰਿੰਗ ਮਾਰਗ 'ਤੇ ਨੰਨ੍ਹੀ ਛਾਂ ਚੌਂਕ ਦੇ ਨਜ਼ਦੀਕ ਖੇਤਾਂ ਵਿਚ ਸੁੰਨੇ ਮਕਾਨ ਵਿਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼...
ਹਾਦਸੇ ਦੀ ਜੜ੍ਹ ਅਤੇ ਇਸ ਲਈ ਜ਼ਿੰਮੇਵਾਰ ਲੋਕਾਂ ਦੀ ਪਛਾਣ ਕਰ ਲਈ ਗਈ ਹੈ-ਓਡੀਸ਼ਾ ਰੇਲ ਹਾਦਸੇ ਤੇ ਰੇਲ ਮੰਤਰੀ
. . .  1 day ago
ਬਾਲਾਸੋਰ, 4 ਜੂਨ - ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਬਾਲਾਸੋਰ ਤੀਹਰੀ ਟਰੇਨ ਦੀ ਟੱਕਰ ਵਾਲੀ ਥਾਂ 'ਤੇ ਬਹਾਲੀ ਦੇ ਕੰਮ ਦਾ ਜਾਇਜ਼ਾ ਲੈਂਦੇ ਹੋਏ ਕਿਹਾ ਕਿ 288 ਯਾਤਰੀਆਂ ਦੀ ਜਾਨ ਲੈਣ ਵਾਲਾ ਹਾਦਸਾ ਇਲੈਕਟ੍ਰਾਨਿਕ ਇੰਟਰਲਾਕਿੰਗ...
ਓਡੀਸ਼ਾ ਰੇਲ ਹਾਦਸਾ: ਸਿੰਗਾਪੁਰ ਦੇ ਪ੍ਰਧਾਨ ਮੰਤਰੀ ਨੇ ਸੋਗ ਪ੍ਰਗਟ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 4 ਜੂਨ-ਭਾਰਤ ਵਿਚ ਸਿੰਗਾਪੁਰ ਦੇ ਹਾਈ ਕਮਿਸ਼ਨਰ ਸਾਈਮਨ ਵੋਂਗ ਨੇ ਕਿਹਾ ਕਿ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲੀ ਹਸੀਨ ਲੂਂਗ ਨੇ ਓਡੀਸ਼ਾ ਰੇਲ ਹਾਦਸੇ'ਤੇ ਸੋਗ ਪ੍ਰਗਟ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ...
ਓਡੀਸ਼ਾ ਰੇਲ ਹਾਦਸਾ:ਮੁੱਖ ਮੰਤਰੀ ਨਵੀਨ ਪਟਨਾਇਕ ਵਲੋਂ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਦੇਣ ਦਾ ਐਲਾਨ
. . .  1 day ago
ਭੁਵਨੇਸ਼ਵਰ, 4 ਜੂਨ- ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਅਤੇ ਜ਼ਖਮੀਆਂ ਨੂੰ 1 ਲੱਖ ਰੁਪਏ ਦੇਣ ਦਾ ਐਲਾਨ...
ਪ੍ਰਧਾਨ ਮੰਤਰੀ ਮੋਦੀ ਨੇ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ 'ਤੇ ਮੌਜੂਦ ਰੇਲ ਮੰਤਰੀ ਨੂੰ ਕੀਤਾ ਫ਼ੋਨ
. . .  1 day ago
ਨਵੀਂ ਦਿੱਲੀ, 4 ਜੂਨ-ਰੇਲਵੇ ਮੰਤਰਾਲੇ ਦੇ ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੇਲ ਮੰਤਰੀ ਨੇ ਅਸ਼ਵਿਨੀ ਵੈਸ਼ਨਵ ਨੂੰ ਫ਼ੋਨ ਕੀਤਾ ਜੋ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ'ਤੇ ਮੌਜੂਦ ਹਨ। ਇਸ ਮੌਕੇ ਪ੍ਰਧਾਨ ਮੰਤਰੀ ਨੇ ਰੇਲ ਮੰਤਰੀ...
ਡਾ. ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਵਿਜੀਲੈਂਸ ਕਾਰਵਾਈ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਦਾ ਟਵੀਟ
. . .  1 day ago
ਭੁਲੱਥ, 4 ਜੂਨ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰ ਕਿਹਾ ਕਿ ਭ੍ਰਿਸ਼ਟ ਅਫਸਰਾਂ, ਬਿਸ਼ਨੋਈ ਵਰਗੇ ਗੈਂਗਸਟਰਾਂ ਅਤੇ ਕਟਾਰੂਚੱਕ ਵਰਗੇ ਦਾਗੀ ਮੰਤਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਬਜਾਇ ਭਗਵੰਤ ਮਾਨ ਡਾ. ਬਰਜਿੰਦਰ ਸਿੰਘ ਹਮਦਰਦ ਵਰਗੇ ਸੁਤੰਤਰ ਪੱਤਰਕਾਰਾਂ ਨੂੰ ਸਿਰਫ਼ ਆਪਣੇ ਅਖ਼ਬਾਰ 'ਅਜੀਤ' ਦੀ ਲਕੀਰ 'ਤੇ ਨਹੀਂ ਚੱਲਣ ਦੇ ਕਾਰਨ ਠੱਗਣ...
ਟਿਪਰ ਵਲੋਂ ਟੱਕਰ ਮਾਰ ਦੇਣ ਮੋਟਰਸਾਈਕਲ ਸਵਾਰ ਦੀ ਮੌਤ, ਲੋਕਾਂ ਵਲੋਂ ਸੜਕ ਜਾਮ
. . .  1 day ago
ਭਵਾਨੀਗੜ੍ਹ, 4 ਜੂਨ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਝਨੇੜੀ ਵਿਖੇ ਮੁਖ ਸੜਕ 'ਤੇ ਟਿਪਰ ਵਲੋਂ ਮੋਟਰਸਾਈਕਲ ਸਵਾਰ ਨੂੰ ਪਿਛੋਂ ਟੱਕਰ ਮਾਰ ਦੇਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ, ਜਿਸ ਤੋਂ ਗੁੱਸੇ ਚ ਆਏ ਲੋਕਾਂ...
ਘੱਲੂਘਾਰਾ ਹਫ਼ਤੇ ਦੇ ਮੱਦੇਨਜ਼ਰ ਫ਼ਰੀਦਕੋਟ ਜ਼ਿਲ੍ਹੇ ਵਿਚ ਚਲਾਇਆ ਗਿਆ ਸਰਚ ਅਭਿਆਨ
. . .  1 day ago
ਫ਼ਰੀਦਕੋਟ, 4 ਜੂਨ (ਜਸਵੰਤ ਸਿੰਘ ਪੁਰਬਾ)-1 ਜੂਨ ਤੋਂ 6 ਜੂਨ ਤੱਕ ਚੱਲਣ ਵਾਲੇ ਘੱਲੂਘਾਰਾ ਹਫ਼ਤੇ ਦੇ ਮੱਦੇਨਜ਼ਰ ਹਰ ਜ਼ਿਲ੍ਹੇ ਵਿਚ ਪੁਲਿਸ ਵਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਇਸ ਦੇ ਚੱਲਦਿਆਂ ਅੱਜ ਏ.ਡੀ.ਜੀ.ਪੀ. ਸੁਰੱਖਿਆ ਐਸ.ਸ੍ਰੀਵਾਸਤਵ...
ਜੂਨ 1984 ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਆਰੰਭ
. . .  1 day ago
ਅੰਮ੍ਰਿਤਸਰ, 4 ਜੂਨ (ਜਸਵੰਤ ਸਿੰਘ ਜੱਸ)- ਜੂਨ 1984 ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ, ਜਿਸ ਦਾ ਭੋਗ 6 ਜੂਨ ਨੂੰ ਸਵੇਰੇ ਸੱਤ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਵੈਸਾਖ ਸੰਮਤ 553

ਲੁਧਿਆਣਾ

ਰੇਹੜੀ-ਫੜੀ ਵਾਲਿਆਂ ਵਲੋਂ ਨਗਰ ਨਿਗਮ ਜ਼ੋਨ ਬੀ. ਦਫ਼ਤਰ ਦੇ ਬਾਹਰ ਧਰਨਾ

ਲੁਧਿਆਣਾ, 15 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਅੱਜ ਰੇਹੜੀ-ਫੜੀ ਵਾਲਿਆਂ ਨੇ ਨਗਰ ਨਿਗਮ ਜ਼ੋਨ ਬੀ. ਦਫ਼ਤਰ ਦੇ ਬਾਹਰ ਰੋਸ ਧਰਨਾ ਦਿੱਤਾ | ਸਾਬਕਾ ਕੌਂਸਲਰ ਰਾਧੇ ਸ਼ਾਮ ਤੇ ਰਾਜੇਸ਼ ਮਿਸ਼ਰਾ ਵਲੋਂ ਲਗਾਏ ਗਏ ਧਰਨੇ 'ਚ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਰੇਹੜੀ-ਫੜੀ ਵਾਲਿਆਂ ਦਾ ਸਮਰਥਨ ਕੀਤਾ | ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਜਦੋਂ ਦੀ ਕਾਂਗਰਸ ਸਰਕਾਰ ਬਣੀ ਹੈ, ਉਸ ਸਮੇਂ ਤੋਂ ਹੀ ਰੇਹੜੀ-ਫੜੀ ਵਾਲੇ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ | ਸ. ਗੋਸ਼ਾ ਨੇ ਕਿਹਾ ਕਿ ਹੁਣ ਕਾਂਗਰਸੀ ਆਗੂ ਵੈਂਡਿੰਗ ਜ਼ੋਨ ਦੇ ਨਾਂਅ 'ਤੇ ਰੇਹੜੀ ਵਾਲਿਆਂ ਨਾਲ ਧੱਕਾ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਵੈਂਡਿੰਗ ਜ਼ੋਨ ਬਹੁਤ ਦੂਰ ਬਣਾਏ ਗਏ ਹਨ ਤੇ ਉਸ ਵਿਚ ਜਗ੍ਹਾ ਕਾਂਗਰਸੀ ਆਗੂਆਂ ਦੀ ਸਿਫਾਰਿਸ਼ 'ਤੇ ਮਿਲਦੀ ਹੈ | ਪ੍ਰਦਰਸ਼ਨਕਾਰੀਆਂ ਵਲੋਂ ਬਾਅਦ ਵਿਚ ਸੰਯੁਕਤ ਕਮਿਸ਼ਨਰ ਨਵੀਨ ਜੈਨ ਨੂੰ ਮੰਗ ਪੱਤਰ ਵੀ ਦਿੱਤਾ | ਸ੍ਰੀ ਜੈਨ ਨੇ ਪ੍ਰਦਰਸ਼ਨਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਜਲਦ ਹੱਲ ਕਰ ਲਿਆ ਜਾਵੇਗਾ |

ਨਸ਼ੇ ਨੂੰ ਰੋਕਣ ਲਈ ਔਰਤਾਂ ਵਲੋਂ ਪ੍ਰਦਰਸ਼ਨ

ਲੁਧਿਆਣਾ, 15 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਪੰਜ ਦੇ ਘੇਰੇ ਅੰਦਰ ਪੈਂਦੇ ਇਲਾਕੇ ਮਨਜੀਤ ਨਗਰ ਵਿਚ ਅੱਜ ਬਾਅਦ ਦੁਪਹਿਰ ਸਥਿਤੀ ਉਸ ਵੇਲੇ ਤਣਾਅਪੂਰਨ ਬਣ ਗਈ, ਜਦੋਂ ਨਸ਼ਾ ਤਸਕਰਾਂ ਖ਼ਿਲਾਫ਼ ਔਰਤਾਂ ਵਲੋਂ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ | ...

ਪੂਰੀ ਖ਼ਬਰ »

ਇਮਾਰਤੀ ਤੇ ਤਹਿਬਜ਼ਾਰੀ ਸ਼ਾਖਾ ਨੇ ਸੜਕਾਂ ਤੋਂ ਹਟਾਏ ਨਾਜਾਇਜ਼ ਕਬਜੇ

ਲੁਧਿਆਣਾ, 15 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ-ਸੀ ਇਮਾਰਤੀ ਸ਼ਾਖਾ ਅਤੇ ਤਹਿਬਜ਼ਾਰੀ ਸ਼ਾਖਾ ਵਲੋਂ ਭਾਰੀ ਪੁਲਿਸ ਫੋਰਸ ਦੀ ਮੌਜੂਦਗੀ 'ਚ ਢੋਲੇਵਾਲ ਚੌਕ ਤੋਂ ਸ਼ਮਸ਼ਾਨਘਾਟ ਤੱਕ ਸੜਕ ਦੇ ਦੋਵੀਂ ਪਾਸੇ ਸ਼ੋਅਰੂਮ ਮਾਲਕਾਂ ਵਲੋਂ ਕੀਤੇ ਨਾਜਾਇਜ਼ ਕਬਜੇ ...

ਪੂਰੀ ਖ਼ਬਰ »

ਡੇਹਲੋਂ 'ਚ ਨਸ਼ੇ ਕਾਰਨ ਇਕ ਹੋਰ ਨੌਜਵਾਨ ਦੀ ਮੌਤ ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ

ਡੇਹਲੋਂ, 15 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਡੇਹਲੋਂ ਇਲਾਕੇ ਅੰਦਰ ਨਸ਼ੇ ਦੀ ਲਤ ਕਾਰਨ ਨਿੱਤ ਦਿਨ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ ਦੀ ਗਿਣਤੀ ਵਿਚ ਅੱਜ ਡੇਹਲੋਂ ਨਿਵਾਸੀ ਇਕ ਹੋਰ ਨੌਜਵਾਨ ਦੀ ਮੌਤ ਨਾਲ ਵਾਧਾ ਹੋ ਗਿਆ ਹੈ, ਜਿਸ ਨੇ ਪੁਲਿਸ ਪ੍ਰਸ਼ਾਸਨ ਦੀ ਢਿੱਲੀ ...

ਪੂਰੀ ਖ਼ਬਰ »

ਉਦਯੋਗਿਕ ਇਲਾਕਾ ਸੀ ਜਸਪਾਲ ਬਾਂਗਰ 'ਚ ਗੰਦਗੀ ਕਰਕੇ ਹਲਾਤ ਨਰਕ ਤੋਂ ਵੀ ਭੈੜੇ

ਢੰਡਾਰੀ ਕਲਾਂ, 15 ਅਪ੍ਰੈਲ (ਪਰਮਜੀਤ ਸਿੰਘ ਮਠਾੜੂ)-ਉਦਯੋਗਿਕ ਇਲਾਕਾ ਸੀ. ਜਸਪਾਲ ਬਾਂਗਰ ਵਿਚ ਹਲਾਤ ਨਰਕ ਤੋਂ ਵੀ ਭੈੜੇ ਬਣੇ ਹੋਏ ਹਨ | ਫੈਲੀ ਗੰਦਗੀ ਕਰਕੇ ਲੋਕਾਂ ਨੂੰ ਸਾਹ ਲੈਣਾ ਵੀ ਮੁਸ਼ਕਿਲ ਹੋਇਆ ਪਿਆ ਹੈ | ਜਿਧਰ ਵੀ ਦੇਖੋ ਸੀਵਰੇਜ ਲੀਕ ਹੋਣ ਨਾਲ ਪ੍ਰਦੂਸ਼ਤ ਪਾਣੀ ...

ਪੂਰੀ ਖ਼ਬਰ »

ਬਿਮਾਰ ਵਿਅਕਤੀ ਦੀ ਮੌਤ ਦਾ ਕਾਰਨ ਕੋਵਿਡ-19 ਟੀਕਾਕਰਨ ਨਹੀਂ-ਸਿਵਲ ਸਰਜਨ

ਲੁਧਿਆਣਾ, 15 ਅਪ੍ਰੈਲ (ਸਲੇਮਪੁਰੀ)-ਲੁਧਿਆਣਾ'ਵਚ ਇਕ ਵਿਅਕਤੀ ਜਿਸ ਨੇ ਕੋਵਿਡ-19 ਤੋਂ ਬਚਾਅ ਲਈ ਟੀਕਾਕਰਨ ਕਰਵਾਇਆ ਸੀ, ਦੀ ਮੌਤ ਹੋ ਗਈ ਹੈ, ਦੇ ਬਾਰੇ ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਵਿਅਕਤੀ ਦੀ ਮੌਤ ਦਾ ਕਾਰਨ ਟੀਕਾ ਨਹੀਂ, ਸਗੋਂ ਉਸ ਦੇ ...

ਪੂਰੀ ਖ਼ਬਰ »

ਡੇਹਲੋਂ 'ਚ ਨਸ਼ੇ ਕਾਰਨ ਇਕ ਹੋਰ ਨੌਜਵਾਨ ਦੀ ਮੌਤ

ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ ਡੇਹਲੋਂ, 15 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਡੇਹਲੋਂ ਇਲਾਕੇ ਅੰਦਰ ਨਸ਼ੇ ਦੀ ਲਤ ਕਾਰਨ ਨਿੱਤ ਦਿਨ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ ਦੀ ਗਿਣਤੀ ਵਿਚ ਅੱਜ ਡੇਹਲੋਂ ਨਿਵਾਸੀ ਇਕ ਹੋਰ ਨੌਜਵਾਨ ਦੀ ਮੌਤ ਨਾਲ ਵਾਧਾ ਹੋ ਗਿਆ ...

ਪੂਰੀ ਖ਼ਬਰ »

ਆਪ ਵਲੋਂ ਬਿਜਲੀ ਦੇ ਬਿੱਲ ਸਾੜ ਕੇ ਪ੍ਰਦਰਸ਼ਨ

ਲਾਡੋਵਾਲ, 15 ਅਪ੍ਰੈਲ (ਬਲਬੀਰ ਸਿੰਘ ਰਾਣਾ)-ਹਲਕਾ ਗਿੱਲ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਲੁਧਿਆਣਾ ਦਿਹਾਤੀ ਦੇ ਲੀਗਲ ਵਿੰਗ ਦੇ ਸੰਯੁਕਤ ਸਕੱਤਰ ਐਡਵੋਕੇਟ ਧਰਮਪਾਲ ਮਹਿਮੀ ਦੀ ਅਗਵਾਈ 'ਚ ਲਾਡੋਵਾਲ ਵਿਖੇ ਬਿਜਲੀ ਦੇ ਬਿੱਲ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ 9 ਹੋਰ ਮਰੀਜ਼ਾਂ ਨੇ ਦਮ ਤੋੜਿਆ

ਲੁਧਿਆਣਾ,15 ਅਪ੍ਰੈਲ (ਸਲੇਮਪੁਰੀ)-ਲੁਧਿਆਣਾ 'ਚ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਦਾ ਕਹਿਰ ਨਿਰਵਿਘਨ ਜਾਰੀ ਹੈ, ਕਿਉਂਕਿ ਪ੍ਰਭਾਵਿਤ ਮਰੀਜ਼ਾਂ ਦੀਆਂ ਮੌਤਾਂ ਤੇ ਪੀੜ੍ਹਤਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ | ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਮਿਲੀ ...

ਪੂਰੀ ਖ਼ਬਰ »

ਕੋਰੋਨਾ ਦੇ ਬਹਾਨੇ ਲੋਕ ਅੰਦੋਲਨਾਂ ਨੂੰ ਕੁਚਲਣ ਦੀ ਕੇਂਦਰ ਸਰਕਾਰ ਦੀ ਨੀਤੀ ਗੈਰ ਮਨੁੱਖੀ-ਡਾਕਟਰ

ਲੁਧਿਆਣਾ, 15 ਅਪ੍ਰੈਲ (ਸਲੇਮਪੁਰੀ)-ਉੱਘੇ ਸਮਾਜ ਸੇਵਕ ਤੇ ਬੁੱਧੀਜੀਵੀ ਡਾ: ਅਰੁਣ ਮਿੱਤਰਾ, ਡਾ: ਬਲਬੀਰ ਸਿੰਘ, ਡਾ: ਗਗਨਦੀਪ, ਡਾ: ਪਰਮ ਸੈਣੀ, ਡਾ: ਮੋਨਿਕਾ ਧਵਨ, ਡਾ: ਸੂਰਜ ਢਿੱਲੋਂ, ਡਾ: ਗੁਰਵੀਰ ਸਿੰਘ ਤੇ ਡਾ: ਨਵਦੀਪ ਖਹਿਰਾ ਨੇ ਕਿਹਾ ਕਿ ਕੇਂਦਰੀ ਖੇਤੀ ਮੰਤਰੀ ਤੋਮਰ ਦੇ ...

ਪੂਰੀ ਖ਼ਬਰ »

ਮਾਮਲਾ ਪ੍ਰੋਜੈਕਟ ਦੀ ਜਾਣਕਾਰੀ ਦੇਣ ਲਈ ਸੂਚਨਾ ਬੋਰਡ ਲਗਾਉਣ ਦਾ

ਨਗਰ ਨਿਗਮ ਪ੍ਰਸ਼ਾਸਨ ਦੇ ਐਲਾਨ 'ਤੇ ਅਧਿਕਾਰੀਆਂ ਨੇ ਨਹੀਂ ਕੀਤਾ ਅਮਲ

ਲੁਧਿਆਣਾ, 15 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਐਲਾਨ ਕੀਤਾ ਗਿਆ ਸੀ ਕਿ ਸ਼ਹਿਰ ਵਿਚ ਹੋਣ ਵਾਲੇ ਅਰਬਾਂ ਰੁਪਏ ਦੇ ਵਿਕਾਸ ਪ੍ਰੋਜੈਕਟ ਸ਼ੁਰੂ ਕਰਨ ਸਮੇਂ ਸੂਚਨਾ ਬੋਰਡ ਲਗਾਏ ਜਾਣਗੇ ਜਿਨ੍ਹਾਂ 'ਤੇ ਪ੍ਰੋਜੈਕਟ ਕਿੰਨੀ ਰਕਮ ਦਾ ਹੈ, ਠੇਕੇਦਾਰ ...

ਪੂਰੀ ਖ਼ਬਰ »

ਮਾਸੂਮ ਬਾਲੜੀ ਨੂੰ ਅਗਵਾ ਕਰਨ ਦੇ ਮਾਮਲੇ 'ਚ ਨੌਜਵਾਨ ਨੂੰ ਕੈਦ

ਲੁਧਿਆਣਾ, 15 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਾਡਲ ਟਾਊਨ ਐਕਸਟੈਂਸ਼ਨ 'ਚਚਾਰ ਸਾਲਾ ਮਾਸੂਮ ਬਾਲੜੀ ਨੂੰ ਅਗਵਾ ਕਰਨ ਦੇ ਮਾਮਲੇ ਦਾ ਨਿਪਟਾਰਾ ਕਰਦਿਆਂ ਅਦਾਲਤ ਵਲੋਂ ਇਕ ਨੌਜਵਾਨ ਨੂੰ ਪੰਜ ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ...

ਪੂਰੀ ਖ਼ਬਰ »

ਸ਼ੱਕੀ ਹਲਾਤ 'ਚ ਫੈਕਟਰੀ ਵਰਕਰ ਵਲੋਂ ਖ਼ੁਦਕੁਸ਼ੀ

ਲੁਧਿਆਣਾ, 15 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੇਹਰਬਾਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਏਕਤਾ ਕਾਲੋਨੀ 'ਚ ਸ਼ੱਕੀ ਹਲਾਤ 'ਚ ਇਕ ਫੈਕਟਰੀ ਵਰਕਰ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਦੀ ਸ਼ਨਾਖਤ ਸ਼ਿਵ ...

ਪੂਰੀ ਖ਼ਬਰ »

ਸ਼ੱਕੀ ਹਲਾਤ 'ਚ ਨੌਜਵਾਨ ਦੀ ਹੋਈ ਮੌਤ

ਲੁਧਿਆਣਾ, 15 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 7 ਦੇ ਘੇਰੇ ਅੰਦਰ ਪੈਂਦੇ ਇਲਾਕੇ ਤਾਜਪੁਰ ਰੋਡ 'ਤੇ ਸ਼ੱਕੀ ਹਲਾਤ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਜਗਵੰਤ ਸਿੰਘ ਵਜੋਂ ਕੀਤੀ ਗਈ ਹੈ, ਉਸ ਦੀ ਉਮਰ 40 ਸਾਲ ...

ਪੂਰੀ ਖ਼ਬਰ »

ਸੰਤ ਰਾਮ ਉਦਾਸੀ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ 18 ਨੂੰ

ਮੁੱਲਾਂਪੁਰ-ਦਾਖਾ, 15 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਪੰਜਾਬੀ ਸਾਹਿਤ 'ਚ ਜੁਝਾਰੂ ਤੇ ਕ੍ਰਾਂਤੀਕਾਰੀ ਵਿਚਾਰਾਂ ਵਾਲੇ ਕਵੀ ਸੰਤ ਰਾਮ ਉਦਾਸੀ ਦੇ 82ਵੇਂ ਜਨਮ ਦਿਨ ਨੂੰ ਸਮਰਪਿਤ ਹੁੰਦਿਆਂ ਦਸਮੇਸ਼ ਕਿਸਾਨ ਯੂਨੀਅਨ ਪੰਜਾਬ ਵਲੋਂ ਲੋਕ ਕਵੀ ਸੰਤ ਰਾਮ ਉਦਾਸੀ ਵਿਚਾਰ ...

ਪੂਰੀ ਖ਼ਬਰ »

ਸ਼ਹਿਰ ਦੀਆਂ ਸੜਕਾਂ 'ਤੇ ਘੁੰਮਦੇ ਸੈਂਕੜੇ ਅਵਾਰਾ ਜਾਨਵਰਾਂ ਕਾਰਨ ਲੋਕ ਹੋ ਰਹੇ ਹਨ ਹਾਦਸਿਆਂ ਦਾ ਸ਼ਿਕਾਰ

ਲੁਧਿਆਣਾ, 15 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਸਨਅਤੀ ਸ਼ਹਿਰ ਲੁਧਿਆਣਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣ ਲਈ ਅਰਬਾਂ ਰੁਪਏ ਦੇ ਪ੍ਰੋਜੈਕਟ ਸ਼ੁਰੂ ਕੀਤੇ ਜਾ ਚੁੱਕੇ ਹਨ ਪਰ ਸ਼ਹਿਰ ਵਿਚ ਘੁੰਮਦੇ ਅਵਾਰਾ ਜਾਨਵਰਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ ...

ਪੂਰੀ ਖ਼ਬਰ »

ਵੱਧ ਤੋਂ ਵੱਧ ਬੂਟੇ ਲਗਾ ਕੇੇ ਉਨ੍ਹਾਂ ਦੀ ਸੰਭਾਲ ਕਰਨਾ ਜ਼ਰੂਰੀ-ਪਿ੍ੰਸ ਬੱਬਰ

ਲੁਧਿਆਣਾ, 15 ਅਪ੍ਰੈਲ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਨੌਜਵਾਨ ਕਾਰੋਬਾਰੀ ਆਗੂ ਤੇ ਸਵਰਨਕਾਰ ਸੰਘ ਲੁਧਿਆਣਾ ਦੇ ਪ੍ਰਧਾਨ ਪਿ੍ੰਸ ਬੱਬਰ ਨੇ ਇਕ ਵਿਸ਼ੇਸ ਗੱਲਬਾਤ ਦੌਰਾਨ ਕਿਹਾ ਕਿ ਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਸਾਫ-ਸੁਥਰਾ ਰੱਖਣ ਲਈ ਵੱਧ ਤੋਂ ਵੱਧ ...

ਪੂਰੀ ਖ਼ਬਰ »

ਵਿਦੇਸ਼ੀ ਪੜ੍ਹਾਈ ਤੇ ਰੁਜ਼ਗਾਰ ਸੰਬੰਧੀ ਕਾਊਾਸਲਿੰਗ ਦੇ ਦੂਜੇ ਪੜ੍ਹਾਅ ਲਈ ਅਰਜ਼ੀਆਂ ਦੀ ਮੰਗ

ਲੁਧਿਆਣਾ, 15 ਅਪ੍ਰੈਲ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਵਿਦੇਸ਼ 'ਚ ਪੜ੍ਹਾਈ ਤੇ ਵਿਦੇਸ਼ 'ਚ ਰੁਜ਼ਗਾਰ ਦੇ ਚਾਹਵਾਨ ਉਮੀਦਵਾਰਾਂ ਦੀ ਕਾਊਾਸਲਿੰਗ ਤਹਿਤ ਪੰਜਾਬ ਘਰ-ਘਰ ਰਜ਼ਗਾਰ ਤੇ ਕਾਰੋਬਾਰ ਮਿਸ਼ਨ ਦਫ਼ਤਰ ਸੈਕਟਰ-65 ...

ਪੂਰੀ ਖ਼ਬਰ »

ਜ਼ਿਲ੍ਹਾ ਲੁਧਿਆਣਾ ਦੀਆਂ ਮੰਡੀਆਂ 'ਚ ਹੁਣ ਤੱਕ 85 ਪ੍ਰਤੀਸ਼ਤ ਕਣਕ ਦੀ ਖਰੀਦ ਹੋਈ-ਸ਼ਰਮਾ

ਲੁਧਿਆਣਾ, 15 ਅਪ੍ਰੈਲ (ਪੁਨੀਤ ਬਾਵਾ)-ਜ਼ਿਲ੍ਹਾ ਲੁਧਿਆਣਾ ਦੀਆਂ ਮੰਡੀਆਂ 'ਚ ਆਈ ਕਣਕ ਵਿਚੋਂ ਹੁਣ ਤੱਕ 85 ਪ੍ਰਤੀਸ਼ਤ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਦਿੱਤੀ | ਕਣਕ ਦੇ ਖਰੀਦ ਕਾਰਜਾਂ ਦਾ ...

ਪੂਰੀ ਖ਼ਬਰ »

ਦਾਣਾ ਮੰਡੀਆਂ 'ਚ ਕੋਵਿਡ 19 ਦੇ ਨਿਯਮਾਂ ਦੀ ਪਾਲਣਾ ਸਬੰਧੀ ਜਾਗਰੂਕਤਾ ਕੈਂਪ

ਲੁਧਿਆਣਾ, 15 ਅਪ੍ਰੈਲ (ਸਲੇਮਪੁਰੀ)-ਪੰਜਾਬ 'ਚ ਵਾਢੀ ਦੇ ਮੌਸਮ ਨੂੰ ਮੱਦੇਨਜ਼ਰ ਸਿਹਤ ਵਿਭਾਗ ਵਲੋਂ ਸਿਹਤ ਜਾਗਰੂਕਤਾ ਕੈਂਪਾਂ ਦੀ ਲੜੀ ਸ਼ੁਰੂ ਕੀਤੀ ਗਈ ਹੈ | ਅੱਜ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਲੁਧਿਆਣਾ ਦੀਆਂ ਅਨਾਜ ਮੰਡੀਆਂ 'ਚ ਪਹੁੰਚ ਕੇ ਕਿਸਾਨਾਂ, ਮਜ਼ਦੂਰਾਂ ...

ਪੂਰੀ ਖ਼ਬਰ »

ਗਲੀਆਂ ਵਿਚ ਇੰਟਰਲਾਕਿੰਗ ਟਾਇਲਾਂ ਲਗਵਾਉਣ ਦਾ ਕੰਮ ਜ਼ੋਰਾਂ 'ਤੇ

ਲੁਧਿਆਣਾ, 15 ਅਪ੍ਰੈਲ (ਕਵਿਤਾ ਖੁੱਲਰ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਪੈਂਦੀ ਗ੍ਰਾਮ ਪੰਚਾਇਤ ਫਲਾਵਰ ਇਨਕਲੇਵ ਵਿਖੇ ਸਰਪੰਚ ਪਰਮਿੰਦਰ ਸਿੰਘ ਪਿ੍ੰਸ ਕੈਂਥ ਦੇ ਭਰਪੂਰ ਯਤਨਾਂ ਸਦਕਾ ਇੰਟਰਲਾਕਿੰਗ ਟਾਇਲਾਂ ਨਾਲ ਗਲੀਆਂ ਪੱਕੀਆਂ ਕਰਨ ਦਾ ਕੰਮ ਜ਼ੋਰਾਂ 'ਤੇ ਚੱਲ ਰਿਹਾ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਮੋਰਚਾ ਵਲੋਂ ਡਾ. ਅੰਬੇਡਕਰ ਦਾ ਜਨਮ ਦਿਨ ਮਨਾਇਆ

ਲੁਧਿਆਣਾ, 15 ਅਪ੍ਰੈਲ (ਕਵਿਤਾ ਖੁੱਲਰ)-ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਸੱਦੇ 'ਤੇ ਭਾਈ ਘਨਈਆ ਜੀ ਮਿਸ਼ਨ ਸੇਵਾ ਸੋਸਾਇਟੀ ਦੇ ਮੁੱਖ ਸੇਵਾਦਾਰ ਜਥੇ ਤਰਨਜੀਤ ਸਿੰਘ ਨਿਮਾਣਾ ਦੀ ਸਰਪ੍ਰਸਤੀ ਹੇਠ ਪੱਕੇ ਤੌਰ 'ਤੇ ਚਲਾਏ ਜਾ ਕਿਸਾਨ ਸੰਘਰਸ਼ ਮੋਰਚਾ ਗੁਲਮੋਹਰ ਦੇ ਬਾਹਰ ...

ਪੂਰੀ ਖ਼ਬਰ »

ਕਲਾ ਸਾਹਿੱਤ ਤੇ ਸਭਿਆਚਾਰ ਦੀ ਤ੍ਰੈਮੂਰਤੀ ਸੀ ਸਾਡਾ ਸਨੇਹੀ ਹਰਜੀਤ ਸਿੰਘ ਬੇਦੀ-ਡਾ. ਸੁਰਜੀਤ ਪਾਤਰ

ਲੁਧਿਆਣਾ, 15 ਅਪ੍ਰੈਲ (ਕਵਿਤਾ ਖੁੱਲਰ)-ਪੰਜਾਬੀ ਕਵੀ ਤੇ ਭੰਗੜਾ ਕਲਾਕਾਰ ਹਰਜੀਤ ਸਿੰਘ ਬੇਦੀ ਆਈ ਆਰ ਐੱਸ ਦੀ ਯਾਦ 'ਚ ਆਨਲਾਈਨ ਕਰਵਾਏ ਕੌਮਾਂਤਰੀ ਕਵੀ ਦਰਬਾਰ ਨੂੰ ਸੰਬੋਧਨ ਕਰਦਿਆਂ ਪੰਜਾਬ ਆਰਟਸ ਕੌਂਸਲ ਦੇ ਚੇਅਰਮੈਨ ਡਾ: ਸੁਰਜੀਤ ਪਾਤਰ ਨੇ ਕਿਹਾ ਹੈ ਕਿ ਹਰਜੀਤ ...

ਪੂਰੀ ਖ਼ਬਰ »

ਟੈਂਟ ਹਾਊਸ ਦੇ ਮਾਲਕ ਦੇ ਘਰੋਂ ਚੋਰੀ ਕਰਨ ਵਾਲੇ ਵਰਕਰ ਤੇ ਉਸ ਦੀ ਪਤਨੀ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 15 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਖ਼ਾਲਸਾ ਟੈਂਟ ਹਾਊਸ ਗਿਆਸਪੁਰਾ ਦੇ ਮਾਲਕ ਹਰਮੇਲ ਸਿੰਘ ਪੁੱਤਰ ਮੇਜਰ ਸਿੰਘ ਦੀ ਸ਼ਿਕਾਇਤ 'ਤੇ ਉਸਦੇ ਵਰਕਰ ਸੁਰਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਤੇ ਉਸ ਦੀ ਪਤਨੀ ਕਿਰਨ ਕੌਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਜਵੱਦੀ ਟਕਸਾਲ ਵਿਖੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਅੰਮਿ੍ਤ ਸੰਚਾਰ

ਲੁਧਿਆਣਾ, 15 ਅਪ੍ਰੈਲ (ਕਵਿਤਾ ਖੁੱਲਰ)-ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਖਾਲਸਾ ਸਾਜਨਾ ਦਿਵਸ ਮੌਕੇ ਪੰਜ ਪਿਆਰਿਆਂ ਵਲੋਂ ਅੰਮਿ੍ਤ ਦਾ ਬਾਟਾ ਤਿਆਰ ਕੀਤਾ ਗਿਆ, ਜਿਸ ਵਿਚ ਤਕਰੀਬਨ 30 ਪ੍ਰਾਣੀਆਂ ਨੇ ਅੰਮਿ੍ਤ ਦੀ ਦਾਤ ਪ੍ਰਾਪਤ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਬੈਂਸ ਵਲੋਂ ਸਟੂਡੈਂਟ ਇਨਸਾਫ ਮੋਰਚੇ ਦਾ ਪੋਸਟਰ ਜਾਰੀ

ਲੁਧਿਆਣਾ, 15 ਅਪ੍ਰੈਲ (ਕਵਿਤਾ ਖੁੱਲਰ)-ਲੋਕ ਇਨਸਾਫ ਪਾਰਟੀ ਦੇ ਵਿਦਿਆਰਥੀ ਵਿੰਗ 'ਸਟੂਡੈਂਟ ਇਨਸਾਫ ਮੋਰਚਾ' ਦਾ ਪੋਸਟਰ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਪਾਰਟੀ ਦੇ ਮੁੱਖ ਦਫਤਰ ਕੋਟ ਮੰਗਲ ਸਿੰਘ ਨਗਰ ਵਿਖੇ ਜਾਰੀ ਕੀਤਾ | ਇਸ ਮੌਕੇ ਮੋਰਚਾ ਦੇ ਸੂਬਾ ...

ਪੂਰੀ ਖ਼ਬਰ »

ਡਾ. ਅੰਬੇਡਕਰ ਦਾ ਜਨਮ ਦਿਨ ਮਨਾਇਆ

ਲੁਧਿਆਣਾ, 15 ਅਪ੍ਰੈਲ (ਕਵਿਤਾ ਖੁੱਲਰ)-ਅਖਿਲ ਭਾਰਤੀਯ ਸਫ਼ਾਈ ਮਜ਼ਦੂਰ ਕਾਂਗਰਸ ਵਲੋਂ ਸਰਾਭਾ ਮਾਰਕੀਟ ਨੇੜੇ ਚੁੰਗੀ ਦਫ਼ਤਰ, ਜ਼ੋਨ-ਸੀ ਗਿੱਲ ਰੋਡ ਵਿਖੇ ਡਾ. ਭੀਮ ਰਾਓ ਅੰਬੇਡਕਰ ਦਾ 130ਵਾਂ ਜਨਮ ਦਿਨ ਲੱਡੂ ਵੰਡਕੇ ਮਨਾਇਆ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਵੇਦਪਾਲ ...

ਪੂਰੀ ਖ਼ਬਰ »

ਸਿੱਖ ਕਦਰਾਂ ਕੀਮਤਾਂ ਵਿਸ਼ੇ 'ਤੇ ਵੈਬੀਨਾਰ

ਲੁਧਿਆਣਾ, 15 ਅਪ੍ਰੈਲ (ਕਵਿਤਾ ਖੁੱਲਰ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਗੁਰੂ ਰਾਮਦਾਸ ਸੈਂਟਰ ਫ਼ਾਰ ਇਕਨੋਮਿਕ ਗ੍ਰੋਥ ਵਲੋਂ ਵਿਸਾਖੀ ਨੂੰ ਸਮਰਪਿਤ ਪੰਜਾਬ ਦੀ ਅਰਥ ਵਿਵਸਥਾ ਵਿਚ ਵਿਸਾਖੀ ਤੇ ਸਿੱਖ ਕਦਰਾਂ ਕੀਮਤਾਂ ਵਿਸ਼ੇ 'ਤੇ ਵੈਬੀਨਾਰ ਕੀਤਾ ਗਿਆ, ਜਿਸ 'ਚ ...

ਪੂਰੀ ਖ਼ਬਰ »

ਸਟੀਲ ਤੇ ਲੋਹੇ ਦੀਆਂ ਕੀਮਤਾਂ ਵਧਣ ਨਾਲ ਉਦਯੋਗਪਤੀਆਂ 'ਚ ਰੋਸ

ਢੰਡਾਰੀ ਕਲਾਂ, 15 ਅਪ੍ਰੈਲ (ਪਰਮਜੀਤ ਸਿੰਘ ਮਠਾੜੂ)-ਪਿਛਲੇ ਕੁਝ ਸਮੇਂ ਤੋਂ ਲੋਹੇ ਤੇ ਸਟੀਲ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ | ਪਹਿਲਾਂ ਤੋਂ ਹੀ ਕੋਰੋਨਾ ਕਾਲ ਦੀਆਂ ਦਿੱਕਤਾਂ 'ਚੋਂ ਨਿਕਲ ਰਹੇ ਉਦਯੋਗਪਤੀਆਂ ਲਈ ਸਰਕਾਰ ਵਲੋਂ ਝਟਕੇ 'ਤੇ ਝਟਕੇ ਦਿੱਤੇ ...

ਪੂਰੀ ਖ਼ਬਰ »

ਸੀ.ਬੀ.ਐਸ.ਈ. ਦੀ ਦਸਵੀਂ ਦੀ ਪ੍ਰੀਖਿਆ ਰੱਦ ਹੋਣ 'ਤੇ ਜਿਆਦਾਤਰ ਮਾਪੇ ਤੇ ਵਿਦਿਆਰਥੀ ਖੁਸ਼

ਲੁਧਿਆਂਣਾ, 15 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਸੀ.ਬੀ.ਐਸ.ਈ. ਵਲੋਂ ਦਸਵੀਂ ਦੀ ਪ੍ਰੀਖਿਆ ਰੱਦ ਕਰਨ ਤੇ 12ਵੀਂ ਦੀ ਪ੍ਰੀਖਿਆ ਮੁਲਤਵੀ ਕੀਤੇ ਜਾਣ ਦਾ ਮਾਪਿਆਂ ਤੇ ਜਿਆਦਾਤਰ ਵਿਦਿਆਰਥੀਆਂ ਨੇ ਸਵਗਤ ਕਰਦਿਆਂ ਕਿਹਾ ਹੈ ਕਿ ਕੋਰੋਨਾ ਵਾਇਰਸ ਦੇ ਦਿਨੋਂ ਦਿਨ ਵੱਧ ਰਹੇ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਅਸਤੀਫ਼ਾ ਨਾ ਮੰਨਜ਼ੂਰ ਕਰਨਾ ਸ਼ਲਾਘਾਯੋਗ ਕਦਮ-ਟਿੱਕਾ

ਲੁਧਿਆਣਾ, 15 ਅਪ੍ਰੈਲ (ਪੁਨੀਤ ਬਾਵਾ)-ਪੰਜਾਬ ਮੱਧਮ ਸਨਅਤਾਂ ਵਿਕਾਸ ਬੋਰਡ ਦੇ ਚੇਅਰਮੈਨ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਅਮਰਜੀਤ ਸਿੰਘ ਟਿੱਕਾ ਨੇ ਕਿਹਾ ਕਿ ਬਰਗਾੜੀ ਕਾਂਡ ਦੀ ਜਾਂਚ ਕਰ ਰਹੀ ਟੀਮ ਦੇ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਵਲੋਂ ਸਮੇਂ ਤੋਂ ...

ਪੂਰੀ ਖ਼ਬਰ »

ਪੰਜਾਬ ਦੇ ਸਭ ਤੋਂ ਵੱਡੇ ਡਾ. ਅੰਬੇਦਕਰ ਭਵਨ 'ਚ ਸਥਾਪਤ ਹੋਵੇਗੀ ਸੋਨੇ ਤੇ ਹੀਰੇ ਜੜਿਆ ਬਾਬਾ ਸਾਹਿਬ ਦਾ ਬੁੱਤ-ਲਾਲੀ

ਲੁਧਿਆਣਾ, 15 ਅਪ੍ਰੈਲ (ਕਵਿਤਾ ਖੁੱਲਰ)-ਡਾ. ਬੀ.ਆਰ ਅੰਬੇਦਕਰ ਦੇ 130ਵੇਂ ਜਨਮ ਦਿਨ ਸਬੰਧੀ ਡਾ. ਬੀ.ਆਰ ਅੰਬੇਦਕਰ ਯਾਦਗਾਰ ਸੰਘਰਸ਼ ਕਮੇਟੀ ਦੇ ਚੇਅਰਮੈਨ ਰਮਨਜੀਤ ਲਾਲੀ ਦੀ ਅਗਵਾਈ ਹੇਠ ਵਿਸ਼ੇਸ ਸਮਾਗਮ ਸਥਾਨਕ ਜਲੰਧਰ ਬਾਈਪਾਸ ਚੌਂਕ ਨੇੜੇ ਨਿਰਮਾਣ ਅਧੀਨ ਅੰਬੇਦਕਰ ਭਵਨ ...

ਪੂਰੀ ਖ਼ਬਰ »

ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਵਿਖੇ ਡਾ. ਅੰਬੇਡਕਰ ਦਾ ਜਨਮ ਦਿਨ ਮਨਾਇਆ

ਲੁਧਿਆਣਾ, 15 ਅਪੈ੍ਰਲ (ਪੁਨੀਤ ਬਾਵਾ)- ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਐਸ.ਆਰ.ਐਸ. ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਲੁਧਿਆਣਾ ਵਿਖੇ ਸਮਾਗਮ ਕਰਵਾਇਆ ਗਿਆ | ਸਮਾਗਮ 'ਚ ਕਾਲਜ ਦੇ ਪਿ੍ੰਸੀਪਲ ਮਹਿੰਦਰਪਾਲ ਸਿੰਘ ਵਲੋਂ ਡਾ. ਅੰਬੇਡਕਰ ਦੇ ਜਨਮ ਦਿਨ ...

ਪੂਰੀ ਖ਼ਬਰ »

ਇਨਸਾਨੀਅਤ ਲੋਕ ਵਿਕਾਸ ਪਾਰਟੀ ਵਲੋਂ ਬਾਬਾ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਟ

ਜਲੰਧਰ, 15 ਅਪ੍ਰੈਲ (ਅ.ਬ)-ਇਨਸਾਨੀਅਤ ਲੋਕ ਵਿਕਾਸ ਪਾਰਟੀ ਵਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ 'ਤੇ ਆਪਣੀ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਪਾਰਟੀ ਦੇ ਸੰਸਥਾਪਕ ਪ੍ਰਧਾਨ ਸੁਨੀਲ ਗੋਇਲ ਨੇ ਕਿਹਾ ਕਿ ਬਾਬਾ ਸਾਹਿਬ ਵਲੋਂ ਦੇਸ਼ ਦੇ ਵਿਕਾਸ ਲਈ ਪਾਏ ...

ਪੂਰੀ ਖ਼ਬਰ »

ਬਾਵਾ ਵਲੋਂ 'ਸੰਘਰਸ਼ ਦੇ 45 ਸਾਲ' ਪੁਸਤਕ ਬ੍ਰਹਮ ਮਹਿੰਦਰਾ ਤੇ ਸੰਧੂ ਨੂੰ ਭੇਟ

ਲੁਧਿਆਣਾ, 15 ਅਪ੍ਰੈਲ (ਕਵਿਤਾ ਖੁੱਲਰ)-ਕਾਂਗਰਸ ਦੇ ਸੀਨੀਅਰ ਨੇਤਾ ਤੇ ਪੰਜਾਬ ਦੇ ਪੀ.ਐਸ.ਆਈ.ਡੀ.ਸੀ. ਦੇ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਦੇ ਜੀਵਨ 'ਤੇ ਆਧਾਰਿਤ ਪੁਸਤਕ 'ਸੰਘਰਸ਼ ਦੇ 45 ਸਾਲ' ਪੰਜਾਬ ਦੇ ਲੋਕਲ ਬਾਡੀ ਮੰਤਰੀ ਬ੍ਰਹਮ ਮਹਿੰਦਰਾ ਤੇ ਕੈਪਟਨ ਅਮਰਿੰਦਰ ਸਿੰਘ ...

ਪੂਰੀ ਖ਼ਬਰ »

ਬਸੰਤ ਪਰਿਵਾਰ ਨੂੰ ਸਦਮਾ -ਕਾਕਾ ਸਹਿਜਬੀਰ ਸਿੰਘ ਬਸੰਤ ਦਾ ਦਿਹਾਂਤ

ਲੁਧਿਆਣਾ, 15 ਅਪ੍ਰੈਲ (ਅਮਰੀਕ ਸਿੰਘ ਬੱਤਰਾ/ਪੁਨੀਤ ਬਾਵਾ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਤੇ ਬਸੰਤ ਆਇਸ ਕਰੀਮ ਕੰਪਨੀ ਦੇ ਐਮ.ਡੀ. ਰਾਜਿੰਦਰ ਸਿੰਘ ਬਸੰਤ ਦੇ ਪੋਤਰੇ, ਸਨਅਤਕਾਰ ਚਰਨਜੀਤ ਸਿੰਘ ਰਾਜੂ ਦੇ ਸਪੁੱਤਰ ਤੇ ਨਗਰ ਸੁਧਾਰ ਟਰੱਸਟ ਦੇ ਸਾਬਕਾ ...

ਪੂਰੀ ਖ਼ਬਰ »

ਨਹੀਂ ਮਿਲ ਰਹੀਆਂ ਲੋਕਾਂ ਨੂੰ ਪੈਟਰੋਲ ਪੰਪਾਂ 'ਤੇ ਮੁੱਢਲੀਆਂ ਬੇਹਤਰ ਸਹੂਲਤਾਂ

ਲੁਧਿਆਣਾ, 15 ਅਪ੍ਰੈਲ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ 'ਚ ਚਲ ਰਹੇ ਅਨੇਕਾਂ ਹੀ ਪੈਟਰੋਲ ਪੰਪਾਂ ਉਪਰ ਲੋਕਾਂ ਨੂੰ ਬੇਹਤਰ ਮੁੱਢਲੀਆਂ ਸਹੂਲਤਾਂ ਨਹੀਂ ਮਿਲ ਰਹੀਆਂ, ਜਿਸ ਦੇ ਚਲਦਿਆਂ ਲੋਕਾਂ ਦੇ ਮਨਾਂ ਵਿਚ ਨਰਾਜ਼ਗੀ ਹੀ ਪਾਈ ਜਾਂਦੀ ਹੈ | ਅਨੇਕਾਂ ਹੀ ਪੈਟਰੋਲ ਪੰਪਾਂ ...

ਪੂਰੀ ਖ਼ਬਰ »

ਡੇਰਾ ਕਾਰ ਸੇਵਾ ਆਲਮਗੀਰ ਮੁਖੀ ਜਥੇਦਾਰ ਭਿੰਦਾ ਦਾ ਸਨਮਾਨ

ਆਲਮਗੀਰ, 15 ਅਪ੍ਰੈਲ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਚੱਲ ਰਹੀ ਇਮਾਰਤਾਂ ਦੀ ਕਾਰ ਸੇਵਾ ਸਬੰਧੀ ਸੰਤ ਬਾਬਾ ਅਮਰੀਕ ਸਿੰਘ ਪਟਿਆਲਾ ਵਾਲਿਆਂ ...

ਪੂਰੀ ਖ਼ਬਰ »

ਕਾਰੋਬਾਰੀਆਂ ਦੀ ਮਹਤੱਵਪੂਰਨ ਬੈਠਕ

ਲੁਧਿਆਣਾ, 15 ਅਪ੍ਰੈਲ (ਜੁਗਿੰਦਰ ਸਿੰਘ ਅਰੋੜਾ)-ਭਾਈ ਮੰਨਾ ਸਿੰਘ ਨਗਰ ਵਿਖੇ ਕਾਰੋਬਾਰੀਆਂ ਦੀ ਅਹਿਮ ਬੈਠਕ ਹੋਈ, ਜਿਸ 'ਚ ਵੱਖ-ਵੱਖ ਮੁੱਦਿਆਂ ਉਪਰ ਵਿਚਾਰ-ਵਟਾਦਰਾਂ ਕੀਤਾ ਗਿਆ | ਬੈਠਕ ਵਿਚ ਵੱਡੀ ਗਿਣਤੀ 'ਚ ਕਪੜਾ ਕਾਰੋਬਾਰੀ ਤੇ ਹੋਰ ਕਾਰੋਬਾਰੀ ਵੀ ਸ਼ਾਮਿਲ ਹੋਏ, ...

ਪੂਰੀ ਖ਼ਬਰ »

ਸ਼ਿਮਲਾਪੁਰੀ ਵਲੋਂ ਸੜਕ ਦਾ ਉਦਘਾਟਨ

ਡਾਬਾ/ਲੁਹਾਰਾ, 15 ਅਪ੍ਰੈਲ (ਕੁਲਵੰਤ ਸਿੰਘ ਸੱਪਲ)-ਹਲਕਾ ਦੱਖਣੀ ਅਧੀਨ ਪੈਂਦੇ ਇਲਾਕੇ ਮੈੜ ਦੀ ਚੱਕੀ ਤੋਂ ਜੀਤੋ ਮਾਰਕੀਟ ਸ਼ਿਮਲਾਪੁਰੀ ਤੱਕ 14 ਲੱਖ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਸੜਕ ਦਾ ਉਦਘਾਟਨ ਡਿਪਟੀ ਮੇਅਰ ਸਰਬਜੀਤ ਕੌਰ ਸ਼ਿਮਲਾਪੁਰੀ ਅਤੇ ਬਲਾਕ ਕਾਂਗਰਸ ...

ਪੂਰੀ ਖ਼ਬਰ »

ਸੰਗੋਵਾਲ ਵਿਖੇ ਗੁਰਮਤਿ ਸਮਾਗਮ

ਆਲਮਗੀਰ, 15 ਅਪ੍ਰੈਲ (ਜਰਨੈਲ ਸਿੰਘ ਪੱਟੀ)-ਸੰਤ ਬਾਬਾ ਧਰਮਪਾਲ ਸਿੰਘ ਸੰਗੋਵਾਲ ਵਾਲਿਆਂ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 500 ਸਾਲਾ ਪ੍ਰਕਾਸ਼ ਪੁਰਬ, ਸ਼੍ਰੋਮਣੀ ਭਗਤ ਧੰਨਾ ਜੀ ਦੇ ਪ੍ਰਕਾਸ਼ ਦਿਵਸ ਤੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਪਿੰਡ ਸੰਗੋਵਾਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX