ਚੰਡੀਗੜ੍ਹ, 15 ਅਪ੍ਰੈਲ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ, ਪਰ ਇਸ ਦੇ ਬਾਵਜੂਦ ਲੋਕਾਂ ਵਲੋਂ ਸਮਾਜਿਕ ਦੂਰੀ ਦੇ ਨਿਯਮਾਂ ਨੂੰ ਲੈ ਕੇ ਲਾਪ੍ਰਵਾਹੀ ਵਰਤੀ ਜਾ ਰਹੀ ਹੈ | ਇਸ ਦੇ ਨਾਲ ਹੀ ਲੋਕ ਭੀੜ-ਭਾੜ ਵਾਲੇ ਬਜ਼ਾਰਾਂ ਵਿਚ ਬਿਨਾ ਮਾਸਕ ਤੋਂ ਵੀ ਘੁੰਮਦੇ ਦੇਖੇ ਜਾ ਸਕਦੇ ਹਨ, ਹਾਲਾਂਕਿ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਮਾਸਕ ਪਾਉਣ ਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨ ਦੀ ਬਾਰ-ਬਾਰ ਅਪੀਲ ਕੀਤੀ ਜਾ ਰਹੀ ਹੈ, ਪਰ ਇਸ ਦੇ ਬਾਵਜੂਦ ਲੋਕਾਂ ਵਲੋਂ ਪ੍ਰਸ਼ਾਸਨ ਦੀਆਂ ਹਦਾਇਤਾਂ ਨੂੰ ਅੱਖੋਂ-ਪਰੋਖੇ ਕਰਕੇ ਨਾ ਹੀ ਮਾਸਕ ਅਤੇ ਨਾ ਹੀ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ | ਸੈਕਟਰ-17 ਮਾਰਕਿਟ, ਸੈਕਟਰ-22 ਸਾਸ਼ਤਰੀ ਮਾਰਕੀਟ, ਸੈਕਟਰ-19 ਮਾਰਕੀਟ, ਸੈਕਟਰ-18 ਮਾਰਕੀਟ ਜਿੱਥੇ ਹਰ ਸਮੇਂ ਭੀੜ ਰਹਿੰਦੀ ਹੈ, ਉੱਥੇ ਲੋਕਾਂ ਵਲੋਂ ਸਮਾਜਿਕ ਦੂਰੀ ਦੇ ਨਿਯਮਾਂ ਦਾ ਖਿਆਲ ਨਹੀਂ ਰੱਖਿਆ ਜਾ ਰਿਹਾ | ਇਸ ਦੇ ਨਾਲ ਹੀ ਬਿਨ੍ਹਾਂ ਮਾਸਕ ਤੋਂ ਵੀ ਕਾਫ਼ੀ ਲੋਕ ਮਾਰਕੀਟਾਂ ਵਿਚ ਘੁੰਮਦੇ ਦੇਖੇ ਜਾ ਸਕਦੇ ਹਨ | ਜੇਕਰ ਇਸੇ ਤਰ੍ਹਾਂ ਨਿਯਮਾਂ ਨੂੰ ਲੈ ਕੇ ਲਾਪ੍ਰਵਾਹੀ ਜਾਰੀ ਰਹੀ ਤਾਂ ਇਸ ਦੇ ਸਿੱਟੇ ਕਾਫ਼ੀ ਭਿਆਨਕ ਹੋ ਸਕਦੇ ਹਨ | ਜ਼ਿਕਰਯੋਗ ਹੈ ਕਿ ਜਨਵਰੀ-ਫਰਵਰੀ ਮਹੀਨੇ ਵਿਚ ਚੰਡੀਗੜ੍ਹ ਵਿਚ ਰੋਜ਼ ਲਗਪਗ 15-20 ਹੀ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਸਨ, ਜਦਕਿ ਮਾਰਚ ਤੋਂ ਬਾਅਦ ਸ਼ਹਿਰ ਵਿਚ ਕੋਰੋਨਾ ਦੇ ਮਾਮਲੇ ਇਕਦਮ ਵਧਣੇ ਸ਼ੁਰੂ ਹੋ ਗਏ | ਪਿਛਲੇ ਕੁਝ ਦਿਨਾਂ ਤੋਂ ਚੰਡੀਗੜ੍ਹ ਵਿਚ ਹਰ ਰੋਜ਼ ਲਗਪਗ 400 ਤੋਂ ਵੱਧ ਕੋਰੋਨਾ ਦੇ ਨਵੇਂ ਮਾਮਲਿਆਂ ਦੀ ਪੁਸ਼ਟੀ ਹੋ ਰਹੀ ਹੈ | ਅੱਜ ਵੀ ਚੰਡੀਗੜ੍ਹ ਵਿਚ ਕੋਰੋਨਾ ਵਾਇਰਸ ਦੇ 412 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ | ਸ਼ਹਿਰ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ ਹਰ ਰੋਜ਼ ਵਧ ਰਹੀ ਹੈ | ਅੱਜ ਚੰਡੀਗੜ੍ਹ ਵਿਚ ਕੋਰੋਨਾ ਦੇ ਐਕਵਿਟ ਕੇਸਾਂ ਦੀ ਗਿਣਤੀ ਵਧ ਕੇ 3371 ਤੱਕ ਪੁੱਜ ਗਈ ਹੈ, ਪਰ ਇਸ ਦੇ ਬਾਵਜੂਦ ਲੋਕ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਬਾਜ਼ਾਰਾਂ ਵਿਚ ਆਮ ਦੇਖੇ ਜਾ ਸਕਦੇ ਹਨ |
ਚੰਡੀਗੜ੍ਹ, 15 ਅਪ੍ਰੈਲ (ਅਜੀਤ ਬਿਊਰੋ)- ਰਾਜ ਸੂਚਨਾ ਕਮਿਸ਼ਨ, ਪੰਜਾਬ (ਐਸ.ਆਈ.ਸੀ.) ਨੇ ਥਾਪਰ ਯੂਨੀਵਰਸਿਟੀ ਪਟਿਆਲਾ ਨੂੰ 'ਜਨਤਕ ਅਥਾਰਟੀ' ਘੋਸ਼ਿਤ ਕੀਤਾ ਹੈ ਅਤੇ ਅਪੀਲਕਰਤਾ ਨੂੰ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ | ਇਸ ਸਬੰਧੀ ਜਾਣਕਾਰੀ ...
ਚੰਡੀਗੜ੍ਹ , 15 ਅਪ੍ਰੈਲ (ਅ.ਬ)-ਸ਼ਿਮਲਾ ਦੇ 86 ਸਾਲਾ ਮਰੀਜ਼ ਕਰਨਲ ਰਾਜ ਕੁਮਾਰ ਹਾਸਕਰ ਜਿਨ੍ਹਾਂ ਨੂੰ ਐਡਵਾਂਸਡ ਆਯੋਰਟਿਕ ਸਟੇਨੋਸਿਸ ਦੇ ਹਾਰਟ ਫੇਲੀਅਰ ਅਤੇ ਬਲੋਕਡ ਕੋਰੇਨਰੀ ਦੇ ਨਾਲ ਹਸਪਤਾਲ ਵਿਚ ਲਿਆਇਆ ਗਿਆ ਸੀ, ਨੂੰ ਫੋਰਟਿਸ ਹਸਪਤਾਲ, ਮੋਹਾਲੀ ਵਿਚ ਇਕ ਨਵੀਂ ...
ਚੰਡੀਗੜ੍ਹ, 15 ਅਪ੍ਰੈਲ (ਐਨ. ਐਸ. ਪਰਵਾਨਾ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਦੇਸ਼ ਅਤੇ ਸੂਬੇ ਵਿਚ ਰੋਜ਼ਾਨਾ ਵਧਦੇ ਕੋਰੋਨਾ ਮਾਮਲਿਆਂ ਦੇ ਚਲਦੇ ਸਾਨੂੰ ਸਖ਼ਤ ਸਾਵਧਾਨੀ ਵਰਤਣੀ ਹੋਵੇਗੀ | ਪਿਛਲੇ ਸਾਲ ਲਾਕਡਾਊਨ ਕਾਰਨ ਆਰਥਿਕ ਗਤੀਵਿਧੀਆਂ ਰੁੱਕ ਗਈ ...
ਚੰਡੀਗੜ੍ਹ, 15 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਮੋਹਾਲੀ ਦੇ ਰਹਿਣ ਵਾਲੇ ਇਕ ਡਾਕਟਰ ਦੀ ਸ਼ਿਕਾਇਤ 'ਤੇ ਪੁਲਿਸ ਨੇ ਕੁਝ ਲੋਕਾਂ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਪ੍ਰਵੀਨ ਸ਼ਰਮਾ ਨੇ ਪੁਲਿਸ ...
ਚੰਡੀਗੜ੍ਹ, 15 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਝਪਟਮਾਰੀ ਦੇ ਦੋ ਮਾਮਲੇ ਪੁਲਿਸ ਨੇ ਦਰਜ ਕੀਤੇ ਹਨ | ਮਿਲੀ ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਦੀ ਸ਼ਿਕਾਇਤ ਪਿੰਡ ਦੜੂਆ ਦੇ ਰਹਿਣ ਵਾਲੇ ਸੁਰਿੰਦਰ ਸਿੰਘ ਨੇ ਪੁਲਿਸ ਨੂੰ ਦਿੱਤੀ ...
ਚੰਡੀਗੜ੍ਹ, 15 ਅਪ੍ਰੈਲ (ਮਨਜੋਤ ਸਿੰਘ ਜੋਤ)- ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਕਾਫ਼ੀ ਤੇਜ਼ੀ ਨਾਲ ਫੈਲ ਰਹੀ ਹੈ | ਇਹ ਮੰਨਿਆ ਜਾ ਰਿਹਾ ਸੀ ਕਿ ਇਸ ਲਹਿਰ ਦੇ ਤੇਜ਼ ਹੋਣ ਪਿੱਛੇ ਯੂ.ਕੇ ਵੇਰੀਐਂਟ ਜ਼ਿੰਮੇਵਾਰ ਹੈ | ਇਹ ਪੀ.ਜੀ.ਆਈ. ਵਲੋਂ ਅੱਗੇ ਭੇਜੇ ਸੈਂਪਲਾਂ ਦੀ ਜਾਂਚ ...
ਚੰਡੀਗੜ੍ਹ, 15 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)-ਬੇਅਦਬੀ ਤੇ ਪੁਲਿਸ ਗੋਲੀਕਾਂਡ ਕੇਸਾਂ ਵਿਚ ਹਾਈਕੋਰਟ ਦੇ ਫ਼ੈਸਲੇ ਮਗਰੋਂ ਪੰਜਾਬ 'ਚ ਗਰਮਾਈ ਰਾਜਨੀਤੀ 'ਚ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵੀ ਕੁੱਦ ਪਏ ਹਨ | ਅੱਜ ਜਾਖੜ ਨੇ ਇੱਥੇ ਕਿਹਾ ਕਿ ਸੂਬੇ ਦੇ ਮੁੱਖ ...
ਚੰਡੀਗੜ੍ਹ, 15 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ-49 ਵਿਚ ਹਿਮਾਚਲ ਪੁਲਿਸ ਅਤੇ ਚੰਡੀਗੜ੍ਹ ਪੁਲਿਸ ਵਲੋਂ ਸਾਂਝੇ ਤੌਰ 'ਤੇ ਲੁੱਟ ਦੇ ਮਾਮਲੇ ਵਿਚ ਫ਼ਰਾਰ ਚੱਲ ਰਹੇ ਮੁਲਜ਼ਮਾਂ ਨੂੰ ਕਾਬੂ ਕਰਨ ਦਾ ਇਕ ਵੀਡੀਓ ਵਾਇਰਲ ਹੋ ਰਿਹਾ ਹੈ | ਸੂਤਰਾਂ ਤੋਂ ਮਿਲੀ ...
ਪੰਚਕੂਲਾ, 15 ਅਪ੍ਰੈਲ (ਕਪਿਲ)-ਪੰਚਕੂਲਾ ਵਿਚ ਕੋਰੋਨਾ ਵਾਇਰਸ ਦੇ 377 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ 315 ਮਾਮਲੇ ਪੰਚਕੂਲਾ ਦੇ ਹਨ ਤੇ 62 ਮਾਮਲੇ ਪੰਚਕੂਲਾ ਤੋਂ ਬਾਹਰ ਦੇ ਹਨ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੰਚਕੂਲਾ ਦੀ ਸਿਵਲ ਸਰਜਨ ਡਾ. ...
ਐੱਸ. ਏ. ਐੱਸ. ਨਗਰ, 15 ਅਪ੍ਰੈਲ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਕੋਰੋਨਾ ਮਹਾਂਮਾਰੀ ਦੀ ਚੇਨ ਨੂੰ ਤੋੜਨ ਲਈ ਭਾਵੇਂ ਸਥਾਨਕ ਪ੍ਰਸ਼ਾਸਨ ਤੇ ਸਿਹਤ ਵਿਭਾਗ ਪੱਬਾਂ ਭਾਰ ਹੋਇਆ ਹੈ, ਪਰ ਇਸ ਦੇ ਬਾਵਜੂਦ ਕੋਰੋਨਾ ਦੇ ਮਾਮਲੇ ਦਿਨੋਂ ਦਿਨ ਵਧਦੇ ਜਾ ਰਹੇ ਹਨ | ਡਿਪਟੀ ...
ਚੰਡੀਗੜ੍ਹ, 15 ਅਪ੍ਰੈਲ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਤੋਂ ਪੀੜਤ ਤਿੰਨ ਹੋਰ ਮਰੀਜ਼ਾਂ ਦੀ ਮੌਤ ਹੋ ਗਈ, ਜਦਕਿ 412 ਹੋਰ ਨਵੇਂ ਮਾਮਲੇ ਵੀ ਸਾਹਮਣੇ ਆਏ ਹਨ | ਸਿਹਤ ਵਿਭਾਗ ਅਨੁਸਾਰ ਸੈਕਟਰ-48 ਦੀ ਵਸਨੀਕ 73 ਸਾਲਾ ਕੋਰੋਨਾ ਪਾਜ਼ੀਟਿਵ ਔਰਤ ਦੀ ...
ਚੰਡੀਗੜ੍ਹ, 15 ਅਪ੍ਰੈਲ (ਮਨਜੋਤ ਸਿੰਘ ਜੋਤ)-ਪੀ.ਜੀ.ਆਈ. ਵਲੋਂ ਪੰਜਾਬ ਦੇ ਕੋਰੋਨਾ ਪੀੜਤ ਮਰੀਜ਼ਾਂ ਨੂੰ ਦਾਖਲ ਨਾ ਕੀਤੇ ਜਾਣ ਦੇ ਦੋਸ਼ਾਂ ਨੂੰ ਨਕਾਰਿਆ ਗਿਆ ਹੈ | ਪੀ.ਜੀ.ਆਈ. ਦਾ ਕਹਿਣਾ ਹੈ ਕਿ ਇਸ ਸਮੇਂ ਨਹਿਰੂ ਹਸਪਤਾਲ ਐਕਸਟੈਨਸ਼ਨ (ਐਨ.ਐਚ.ਈ.) ਵਿਚ ਕੁੱਲ 166 ਕੋਰੋਨਾ ...
ਚੰਡੀਗੜ੍ਹ, 15 ਅਪ੍ਰੈਲ (ਬਿ੍ਜੇਂਦਰ)-ਅੱਜ ਚੰਡੀਗੜ੍ਹ ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਬੈਠਕ ਕੀਤੀ ਗਈ, ਜਿਸ ਦੀ ਪ੍ਰਧਾਨਗੀ ਮੇਅਰ ਰਵੀ ਕਾਂਤ ਸ਼ਰਮਾ ਨੇ ਕੀਤੀ | ਇਸ ਵਿਚ ਨਿਗਮ ਦੇ ਮੇਅਰ ਸਮੇਤ ਕਈ ਮੈਂਬਰ ਤੇ ਨਿਗਮ ਦੇ ਵੱਖ-ਵੱਖ ਮਹਿਕਮਿਆਂ ਦੇ ਅਫ਼ਸਰ ਸ਼ਾਮਿਲ ...
ਐੱਸ. ਏ. ਐੱਸ. ਨਗਰ, 15 ਅਪ੍ਰੈਲ (ਕੇ. ਐੱਸ. ਰਾਣਾ)-ਕੇਂਦਰ ਸਰਕਾਰ ਕਿਸਾਨਾਂ 'ਤੇ ਥੋਪੇ ਤਿੰਨ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ ਵਿਚ ਦੇਸ਼ ਦੇ ਵੱਖ ਵੱਖ ਹਿੱਸਿਆਂ 'ਚ ਜਾ ਕੇ ਕਿਸਾਨੀ ਸੰਘਰਸ਼ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਵਾਲੇ ...
ਮਾਜਰੀ, 15 ਅਪ੍ਰੈਲ (ਕੁਲਵੰਤ ਸਿੰਘ ਧੀਮਾਨ)-ਪਿੰਡ ਮਾਣਕਪੁਰ ਸ਼ਰੀਫ ਵਿਖੇ ਡਾ. ਭੀਮ ਰਾਓ ਅੰਬੇਡਕਰ ਦੀ ਜੈਯੰਤੀ ਸਬੰਧੀ ਗ੍ਰਾਮ ਪੰਚਾਇਤ ਸਰਪੰਚ ਮਦਨ ਸਿੰਘ ਦੀ ਅਗਵਾਈ ਵਿਚ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਤੋਂ ਇਲਾਵਾ ਕਾਂਗਰਸ ...
ਖਰੜ, 15 ਅਪ੍ਰੈਲ (ਜੰਡਪੁਰੀ)-ਇੰਡੀਆ ਤਿ੍ਣਾਮੂਲ ਕਾਂਗਰਸ ਪਾਰਟੀ ਦੇ ਮੁੱਖ ਦਫ਼ਤਰ ਵਿਚ ਭਾਰਤ ਦੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ | ਪਾਰਟੀ ਪ੍ਰਧਾਨ ਮਨਜੀਤ ਸਿੰਘ ਮੁਹਾਲੀ ਨੇ ਡਾ. ਭੀਮ ਰਾਓ ਅੰਬੇਡਕਰ ਸਾਹਿਬ ...
ਮੁੱਲਾਂਪੁਰ ਗਰੀਬਦਾਸ, 15 ਅਪ੍ਰੈਲ (ਖੈਰਪੁਰ)-ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਮੁਹਾਲੀ ਇਕਾਈ ਵਲੋਂ ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਲਈ ਲੋੜੀਂਦੀ ਸਮੱਗਰੀ ਰਵਾਨਾ ਕੀਤੀ ਗਈ | ਇਸ ਸਬੰਧੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਪਲਹੇੜੀ ...
ਚੰਡੀਗੜ੍ਹ, 15 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਅਖਿਲ ਭਾਰਤੀ ਸਿਵਲ ਸੇਵਾ ਵਾਲੀਬਾਲ ਮੁਕਾਬਲੇ ਦਾ ਆਯੋਜਨ 23 ਅਪ੍ਰੈਲ ਤੋਂ 27 ਅਪ੍ਰੈਲ, 2021 ਤਕ ਦ੍ਰੋਣਾਚਾਰਿਆ ਸਟੇਡੀਅਮ, ਕੁਰੂਕਸ਼ੇਤਰ ਤੇ 27 ਅਪ੍ਰੈਲ ਤੋਂ 4 ਮਈ, 2021 ਤਕ ਹਾਕੀ ਮੁਕਾਬਲੇ ਰਾਜੀਵ ਗਾਂਧੀ ਸਟੇਡੀਅਮ ਸੋਨੀਪਤ ...
ਮਾਜਰੀ, 15 ਅਪ੍ਰੈਲ (ਕੁਲਵੰਤ ਸਿੰਘ ਧੀਮਾਨ)-ਵਿਧਾਨ ਸਭਾ ਹਲਕਾ ਖਰੜ ਅਧੀਨ ਪੈਂਦੇ ਪਿੰਡ ਮਾਣਕਪੁਰ ਸ਼ਰੀਫ ਤੋਂ ਹਰੀਪੁਰ ਸੰਪਰਕ ਸੜਕ ਦੇ ਨਿਰਮਾਣ ਦੇ ਕੰਮ ਦਾ ਨੀਂਹ ਪੱਥਰ 21 ਦਸੰਬਰ 2020 ਨੂੰ ਪੰਜਾਬ ਸਰਕਾਰ ਦੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ, ਸਾਂਸਦ ਮੈਂਬਰ ...
ਚੰਡੀਗੜ੍ਹ, 15 ਅਪ੍ਰੈਲ (ਅਜੀਤ ਬਿਊਰੋ)-ਪਿੰਡ ਖੁੱਡਾ ਅਲੀਸ਼ੇਰ ਚੰਡੀਗੜ੍ਹ ਦੀ ਸੰਗਤ ਨੇ ਇਕ ਨਵੀਂ ਸ਼ੁਰੂਆਤ ਕਰਦੇ ਹੋਏ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅੱਜ ਗੁਰੂ ਸਾਹਿਬ ਦੀ ਅਸਲੀ ਜਨਮ ਤਾਰੀਖ 15 ਅਪ੍ਰੈਲ ਮੌਕੇ ਪਿੰਡ ਦੇ ਗੁਰਦੁਆਰਾ ...
ਚੰਡੀਗੜ੍ਹ, 15 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਕਿਸਾਨਾਂ ਦੀ ਭਲਾਈ ਲਈ ਹਮੇਸ਼ਾ ਯਤਨਸ਼ੀਲ ਹੈ | ਇਸ ਸਬੰਧ ਵਿਚ ਸਰਕਾਰ ਵਲੋਂ ਬਿਜਲੀ ਵੰਡ ਨਿਗਮਾਂ ਨੂੰ ਟਿਊਬਵੈੱਲ ਕੁਨੈਕਸ਼ਨ ਜਾਰੀ ਕਰਨ ਦੇ ਆਦੇਸ਼ ਦਿੱਤੇ ਹਨ | ਇਸ ਲੜੀ ਵਿਚ ਉੱਤਰ ਹਰਿਆਣਾ ਬਿਜਲੀ ...
ਚੰਡੀਗੜ੍ਹ, 15 ਅਪ੍ਰੈਲ (ਬਿ੍ਜੇਂਦਰ ਗੌੜ)-ਸਿਰਫ਼ ਕਾਨੂੰਨੀ ਸਹਾਇਤਾ ਦੇਣ ਦੀ ਕਾਰਜਪ੍ਰਣਾਲੀ ਤੋਂ ਅੱਗੇ ਵਧਦੇ ਹੋਏ ਹਰਿਆਣਾ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਕੋਰੋਨਾ ਮਹਾਂਮਾਰੀ ਦੇ ਖ਼ਤਰੇ ਨੂੰ ਦੇਖਦੇ ਹੋਏ ਆਪਣੀ ਸੇਵਾਵਾਂ ਵਿਚ ਵਿਸਥਾਰ ਕੀਤਾ ਗਿਆ ਹੈ | ...
ਚੰਡੀਗੜ੍ਹ, 15 ਅਪ੍ਰੈਲ (ਬਿ੍ਜੇਂਦਰ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਜੀ.ਬੀ.ਐਸ ਢਿੱਲੋਂ ਅਤੇ ਜਨਰਲ ਸਕੱਤਰ ਚੰਚਲ ਕੇ. ਸਿੰਗਲਾ ਵਲੋਂ ਹਾਈਕੋਰਟ ਦੇ ਚੀਫ਼ ਜਸਟਿਸ ਨੂੰ ਇਕ ਪੱਤਰ ਲਿਖ ਕੇ ਬੇਨਤੀ ਕੀਤੀ ਗਈ ਹੈ ਕਿ ਵਕੀਲਾਂ ਨੂੰ ਇਕ ਵਿਕਲਪ ...
ਚੰਡੀਗੜ੍ਹ, 15 ਅਪ੍ਰੈਲ (ਅਜੀਤ ਬਿਊਰੋ)-ਸਥਾਨਕ ਸਰਕਾਰਾਂ ਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਅੱਜ ਭਾਰਤੀ ਜਨਤਾ ਪਾਰਟੀ ਦੇ ਜਨਰਲ ਸਕੱਤਰ ਤਰੁਣ ਚੁੱਘ ਵਲੋਂ ਸੂਬੇ ਵਿਚ ਸਰਕਾਰ ਬਣਨ 'ਤੇ ਪਾਰਟੀ ਵਲੋਂ ਦਲਿਤ ਮੁੱਖ ਮੰਤਰੀ ਬਣਾਉਣ ਸਬੰਧੀ ...
ਚੰਡੀਗੜ੍ਹ, 15 ਅਪ੍ਰੈਲ (ਅਜੀਤ ਬਿਊਰੋ)-ਕੋਵਿਡ-19 ਦੇ ਮਾਮਲਿਆਂ ਵਿਚ ਵਾਧੇ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਵਿਭਾਗ ਨੂੰ ਆਪਣੇ ਵੱਖ-ਵੱਖ ਦਫ਼ਤਰਾਂ ਤੇ ਕਾਰਪੋਰੇਸ਼ਨਾਂ ਦੇ ਸਾਰੇ ਕਰਮਚਾਰੀਆਂ ਲਈ ਟੀਕਾਕਰਨ ਮੁਹਿੰਮ ...
ਐੱਸ. ਏ. ਐੱਸ. ਨਗਰ, 15 ਅਪ੍ਰੈਲ (ਕੇ. ਐੱਸ. ਰਾਣਾ)-ਰਿਆਤ-ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਐਗਰੀਕਲਚਰ ਸਾਇੰਸਿਜ਼ ਵਲੋਂ 'ਜੀ. ਐੱਮ. ਫ਼ਸਲਾਂ (ਜੈਨੇਟੀਕਲੀ ਮੋਡੀਫਾਈਡ ਫ਼ਸਲਾਂ) ਦੇ ਨਿਯਮਾਂ : ਸੀ. ਆਰ. ਆਈ. ਐੱਸ. ਪੀ. ਆਰ. ਕੈਸ 9 ਜੀਨੋਮ ਐਡੀਟਿੰਗ ਅਪਰੋਚ ਵਰਤਦੇ ਹੋਏ ਸਕੋਪ ਅਤੇ ...
ਐੱਸ. ਏ. ਐੱਸ. ਨਗਰ, 15 ਅਪ੍ਰੈਲ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਦੀ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ 1 ਵਿਅਕਤੀ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਗਈ ਹੈ | ਮੁਲਜ਼ਮ ਦੀ ਪਛਾਣ ਜਸਵੰਤ ਸਿੰਘ ਵਾਸੀ ਪਿੰਡ ਠਸਕਾ ਥਾਣਾ ਬਲੌਂਗੀ ਵਜੋਂ ਹੋਈ ...
ਖਰੜ, 15 ਅਪ੍ਰੈਲ (ਮਾਨ)-ਖਰੜ ਦੇ ਵਿਧਾਇਕ ਕੰਵਰ ਸੰਧੂ ਦੇ ਪ੍ਰੈੱਸ ਸਕੱਤਰ ਸਤਿੰਦਰ ਮਾਹਲ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਨਗਰ ਕੌਂਸਲ ਖਰੜ ਦੇ ਪ੍ਰਧਾਨ ਦੀ ਚੋਣ ਜਲਦ ਕਰਵਾਈ ਜਾਵੇ | ਉਨ੍ਹਾਂ ਕਿਹਾ ਕਿ ਨਾਲ ਲੱਗਦੇ ਹਲਕਿਆਂ ਵਿਚ ਕੌਂਸਲਾਂ ਦੇ ਪ੍ਰਧਾਨਾਂ ਦੀ ਚੋਣ ...
ਐੱਸ. ਏ. ਐੱਸ. ਨਗਰ, 15 ਅਪ੍ਰੈਲ (ਜੱਸੀ)-ਲਾਂਡਰਾ-ਬਨੂੰੜ ਰੋਡ 'ਤੇ ਸਥਿਤ ਇਕ ਢਾਬੇ ਮਾਲਕ ਨੂੰ ਗੈਰਕਾਨੂੰਨੀ ਢੰਗ ਨਾਲ ਡੀਜਲ/ਪੈਟਰੋਲ ਵੇਚਣ ਦੇ ਮਾਮਲੇ 'ਚ ਢਾਬਾ ਮਾਲਕ ਅਤੇ ਉਸ ਦੇ ਨੌਕਰ ਨੂੰ ਥਾਣਾ ਸੋਹਾਣਾ ਦੀ ਪੁਲਿਸ ਵਲੋਂ ਗਿ੍ਫਤਾਰ ਕੀਤਾ ਗਿਆ ਹੈ | ਢਾਬਾ ਮਾਲਕ ਦੀ ...
ਖਰੜ, 15 ਅਪ੍ਰੈਲ (ਗੁਰਮੁੱਖ ਸਿੰਘ ਮਾਨ)-ਬਡਾਲਾ ਰੋਡ 'ਤੇ ਸੜਕ 'ਤੇ ਸਪਲਾਈ ਲਾਈਨ ਲਈ ਲਗਾਏ ਹੋਏ ਬਿਜਲੀ ਦੇ ਖੰਭਿਆਂ ਨਾਲ ਰਾਤ ਸਮੇਂ ਵਾਹਨ ਟਕਰਾਉਣ ਕਾਰਨ ਵੱਡਾ ਹਾਦਸਾ ਹੋਣ ਤੋਂ ਬਚਾਓ ਹੋ ਗਿਆ | ਪਾਵਰਕਾਮ ਸਿਟੀ ਖਰੜ-2 ਦੇ ਸਤਪ੍ਰੀਤ ਸਿੰਘ ਬਾਜਵਾ ਨੇ ਦੱਸਿਆ ਕਿ ਜਦੋਂ ਇਹ ...
ਮੁੱਲਾਂਪੁਰ ਗਰੀਬਦਾਸ, 15 ਅਪ੍ਰੈਲ (ਖੈਰਪੁਰ)-ਸਮਾਜ ਸੇਵੀ ਸੰਸਥਾਵਾ ਵਲੋਂ ਸ੍ਰੀ ਗੁਰੂ ਰਵਿਦਾਸ ਭਵਨ ਮੁੱਲਾਂਪੁਰ ਗਰੀਬਦਾਸ ਵਿਖੇ ਸੰਵਿਧਾਨ ਦੇ ਨਿਰਮਾਤਾ ਡਾ. ਬੀ. ਆਰ. ਅੰਬੇਡਕਰ ਦਾ 130ਵਾਂ ਜਨਮ ਦਿਵਸ ਮਨਾਇਆ ਗਿਆ | ਨਿਊ ਚੰਡੀਗੜ੍ਹ ਵੈੱਲਫ਼ੇਅਰ ਸੁਸਾਇਟੀ ਅਤੇ ਫੈਨ ...
ਖਰੜ, 15 ਅਪ੍ਰੈਲ (ਜੰਡਪੁਰੀ)-ਆਮ ਆਦਮੀ ਪਾਰਟੀ ਦੇ ਐਕਸ ਇੰਪਲਾਈਜ ਵਿੰਗ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਕੈਰੋਂ ਦੀ ਅਗਵਾਈ ਹੇਠ ਨਿਊ ਸੰਨੀ ਇਨਕਲੇਵ ਵਿਖੇ ਦੁਕਾਨਦਾਰਾਂ ਵਲੋਂ ਬਿਜਲੀ ਦੇ ਬਿੱਲ ਨੂੰ ਫੂਕ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ | ...
ਮਾਜਰੀ, 15 ਅਪ੍ਰੈਲ (ਕੁਲਵੰਤ ਸਿੰਘ ਧੀਮਾਨ)-ਪੁਲਿਸ ਮੁੱਲਾਂਪੁਰ ਗਰੀਬਦਾਸ ਵਿਖੇ 1 ਲੱਖ 70 ਹਜ਼ਾਰ ਰੁਪਏ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਦਿੱਤੀ ਦਰਖਾਸਤ ਕੈਪਟਨ ਮਹਿੰਦਰ ਸਿੰਘ ਪੁੱਤਰ ਆਸਾ ਵਾਸੀ ਪਿੰਡ ਬਹਿਬੇਵਾਲ ਛੰਨੀਆਂ ਜ਼ਿਲ੍ਹਾ ...
ਖਰੜ, 15 ਅਪ੍ਰੈਲ (ਜੰਡਪੁਰੀ)-ਨਵ-ਚੇਤਨਾ ਵੈੱਲਫ਼ੇਅਰ ਟਰੱਸਟ ਵਲੋਂ ਨਵ-ਚੇਤਨਾ ਲਹਿਰ ਤਹਿਤ ਅੱਜ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਖਰੜ ਵਿਖੇ ਐੱਸ. ਡੀ. ਐੱਮ. ਖਰੜ ਹਿਮਾਂਸ਼ੂ ਜੈਨ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ | ...
ਐੱਸ. ਏ. ਐੱਸ. ਨਗਰ, 15 ਅਪ੍ਰੈਲ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਦੇ ਨਵੇਂ ਚੁਣੇ ਗਏ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਅੱਜ ਮੁੱਖ ਸੜਕ 'ਤੇ ਪੈ ਰਹੇ ਸੀਵਰੇਜ਼ ਲਾਈਨ ਦੇ ਕੰਮ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ...
ਡੇਰਾਬੱਸੀ, 15 ਅਪ੍ਰੈਲ (ਗੁਰਮੀਤ ਸਿੰਘ)-ਨਗਰ ਕੌਂਸਲ ਡੇਰਾਬੱਸੀ ਦੇ ਨਵੇਂ ਚੁਣੇ ਗਏ ਪ੍ਰਧਾਨ ਰਣਜੀਤ ਸਿੰਘ ਰੈਡੀ ਅਤੇ ਲਾਲੜੂ ਨਗਰ ਕੌਂਸਲ ਦੀ ਪ੍ਰਧਾਨ ਬਿੰਦੂ ਰਾਣਾ ਨੂੰ ਲੋਕ ਸਭਾ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਵਲੋਂ ਵਧਾਈ ਦਿੱਤੀ ਗਈ | ਦੋਵੇਂ ਨਗਰ ਕੌਂਸਲਾਂ ਦੇ ...
ਕੁਰਾਲੀ, 15 ਅਪ੍ਰੈਲ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸ਼ਹਿਰ ਵਿਚਲੇ ਨਗਰ ਕੌਂਸਲ ਦਫ਼ਤਰ ਵਿਖੇ ਅੱਜ ਰਣਜੀਤ ਸਿੰਘ ਜੀਤੀ ਪਡਿਆਲਾ ਨੂੰ ਨਗਰ ਕੌਂਸਲ ਦਾ ਪ੍ਰਧਾਨ ਚੁਣ ਲਿਆ ਗਿਆ, ਜਦਕਿ ਸਿਮਰਨ ਕੌਰ ਨੂੰ ਨਗਰ ਕੌਂਸਲ ਦੇ ਮੀਤ ਪ੍ਰਧਾਨ ਵਜੋਂ ਜ਼ਿੰਮੇਵਾਰੀ ਸੌਂਪੀ ਗਈ | ...
ਐੱਸ. ਏ. ਐੱਸ. ਨਗਰ, 15 ਅਪ੍ਰੈਲ (ਕੇ. ਐੱਸ. ਰਾਣਾ)-ਨਗਰ ਨਿਗਮ ਮੁਹਾਲੀ ਦੇ ਨਵੇਂ ਬਣੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਸ਼ਹਿਰ ਵਾਸੀਆਂ ਵਲੋਂ ਕਾਂਗਰਸ ਪਾਰਟੀ ਦੇ ਹੱਕ ਵਿਚ ਦਿੱਤੇ ਗਏ ਫਤਵੇ ਅਤੇ ਨਵੇਂ ਚੁਣੇ ਬਹੁਗਿਣਤੀ ਕੌਂਸਲਰਾਂ ਵਲੋਂ ਉਨ੍ਹਾਂ ਮੇਅਰ ...
ਚੰਡੀਗੜ੍ਹ, 15 ਅਪ੍ਰੈਲ (ਮਨਜੋਤ ਸਿੰਘ ਜੋਤ)-ਹੈਂਡੀਕੈਪਸ ਵੈੱਲਫੇਅਰ ਐਸੋਸੀਏਸ਼ਨ ਚੰਡੀਗੜ੍ਹ ਵਲੋਂ ਅੰਬੇਡਕਰ ਸੁਸਾਇਟੀ ਦੇ ਸਹਿਯੋਗ ਨਾਲ ਸੈਕਟਰ-56 ਵਿਖੇ ਡਾ. ਬੀ.ਆਰ. ਅੰਬੇਡਕਰ ਦੀ ਜੈਯੰਤੀ ਮਨਾਈ ਗਈ | ਇਸ ਮੌਕੇ ਇੰਟਕ ਦੇ ਪ੍ਰਧਾਨ ਰਾਮ ਪਾਲ ਸ਼ਰਮਾ ਮੁੱਖ ਮਹਿਮਾਨ ...
ਤਲਵੰਡੀ ਸਾਬੋ, 15 ਅਪ੍ਰੈਲ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ)- ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪਿਛਲੇ ਚਾਰ ਰੋਜ਼ ਤੋਂ ਚੱਲ ਰਿਹਾ ਜੋੜ ਮੇਲਾ ਅੱਜ ਗੁਰੂ ਕੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ...
ਖਰੜ, 15 ਅਪ੍ਰੈਲ (ਮਾਨ)-ਖਰੜ ਦੀਆਂ ਅਦਾਲਤਾਂ ਵਿਚ ਨਵੇਂ ਆਏ ਜੱਜ ਸਾਹਿਬਾਨਾਂ ਨਿਧੀ ਸੈਣੀ ਜੂਨੀਅਰ ਡਵੀਜ਼ਨ ਅਤੇ ਸੁਦੀਪਾ ਕੌਰ ਜੂਨੀਅਰ ਡਵੀਜ਼ਨ ਦਾ ਅਹੁਦਾ ਸੰਭਾਲਣ ਉਪਰੰਤ ਬਾਰ ਐਸੋਸੀਏਸ਼ਨ ਖਰੜ ਦੇ ਪ੍ਰਧਾਨ ਅਮਿਤ ਮੰਡਕਨ ਦੀ ਅਗਵਾਈ ਹੇਠ ਵਿਸ਼ੇਸ਼ ਤੌਰ 'ਤੇ ਸਵਾਗਤ ...
ਖਰੜ, 15 ਅਪ੍ਰੈਲ (ਜੰਡਪੁਰੀ)-ਅੱਜ ਨਵੇਂ ਆਏ ਰਜਿਸਟਰਾਰ ਰਾਕੇਸ਼ ਗਰਗ ਵਲੋਂ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਗਿਆ | ਉਹ ਰਾਮਪੁਰਾ ਫੂਲ ਤੋਂ ਬਦਲ ਕੇ ਇਥੇ ਆਏ ਹਨ | ਰਾਕੇਸ਼ ਗਰਗ ਦੇ ਅਹੁਦਾ ਸੰਭਾਲਣ ਮੌਕੇ ਇਥੋਂ ਬਦਲ ਕੇ ਗਏ ਰਜਿਸਟਰਾਰ ਗੁਰਮੰਦਰ ਸਿੰਘ, ਤਹਿਸੀਲਦਾਰ ...
ਐੱਸ. ਏ. ਐੱਸ. ਨਗਰ, 15 ਅਪ੍ਰੈਲ (ਕੇ. ਐੱਸ. ਰਾਣਾ)-ਸਥਾਨਕ ਫੇਜ਼-11 ਦੇ ਵਾ. ਨੰ. 22 ਤੋਂ ਕੌਂਸਲਰ ਜਸਬੀਰ ਸਿੰਘ ਮਣਕੂ ਵਲੋਂ ਆਪਣੇ ਦਫ਼ਤਰ ਵਿਖੇ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ, ਜਿਸ ਦੌਰਾਨ 133 ਵਿਅਕਤੀਆਂ ਦਾ ਟੀਕਾ ਲਗਾਇਆ ਗਿਆ | ਇਸ ਕੈਂਪ ਦੌਰਾਨ ਮੁਹਾਲੀ ਨੇ ਨਵੇਂ ...
ਐੱਸ. ਏ. ਐੱਸ. ਨਗਰ, 15 ਅਪ੍ਰੈਲ (ਕੇ. ਐੱਸ. ਰਾਣਾ)-ਲੋਕ ਸਭਾ ਮੈਂਬਰਾਂ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਦੇ ਉਦੇਸ਼ ਤਹਿਤ ਸਪੋਰਟਸ ਕਿੱਟਾਂ ਵੰਡੀਆਂ ਗਈਆਂ | ਇਸ ਸਬੰਧੀ ਪੰਜਾਬ ਯੂਥ ਕਾਂਗਰਸ ਦੇ ਸਕੱਤਰ ...
ਚੰਡੀਗੜ੍ਹ, 15 ਅਪੈ੍ਰਲ (ਅਜੀਤ ਬਿਊਰੋ)-ਸੂਬੇ ਦੇ ਸਿਹਤ ਬੁਨਿਆਦੀ ਢਾਂਚੇ ਨੂੰ ਹੁਲਾਰਾ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ 50 ਮੈਡੀਕਲ ਅਫ਼ਸਰਾਂ (ਸਪੈਸ਼ਲਿਸਟਾਂ) ਨੂੰ ਨਿਯੁਕਤੀ ਪੱਤਰ ਸੌਂਪੇ | ਇਨ੍ਹਾਂ ਵਿਚ 12 ਮੈਡੀਸਨ ...
ਚੰਡੀਗੜ੍ਹ, 15 ਅਪ੍ਰੈਲ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਨਗਰ ਨਿਗਮ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਅਤੇ ਮੌਜੂਦਾ ਕੌਂਸਲਰ ਹਰਦੀਪ ਸਿੰਘ ਬੁਟੇਰਲਾ ਵਲੋਂ ਬੂਟੇ ਲਗਾਉਣ ਤੇ ਸਫ਼ਾਈ ਮੁਹਿੰਮ ਚਲਾਈ ਗਈ, ਜਿਸ ਦੇ ਚਲਦਿਆਂ ਸੈਕਟਰ-41-ਏ ਚੰਡੀਗੜ੍ਹ ਦੇ ਸ੍ਰੀ ਦੁਰਗਾ ਮਾਤਾ ...
ਨੂਰਪੁਰ ਬੇਦੀ, 15 ਅਪ੍ਰੈਲ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ 130ਵਾਂ ਜਨਮ ਦਿਹਾੜਾ ਤਖ਼ਤਗੜ੍ਹ ਵਿਖੇ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਸਰਪੰਚ ਕੇਵਲ ਕਿ੍ਸ਼ਨ ਨੇ ਕਿਹਾ ਕਿ ਯੁੱਗ ਪੁਰਸ਼ ...
ਐੱਸ. ਏ. ਐੱਸ. ਨਗਰ, 15 ਅਪ੍ਰੈਲ (ਜਸਬੀਰ ਸਿੰਘ ਜੱਸੀ)-ਫੇਜ਼-11 ਵਿਚ ਸਥਿਤ ਕਮਾਂਡੋ ਕੰਪਲੈਕਸ ਦੀ ਵਸਨੀਕ ਇਕ ਮਹਿਲਾ (ਜਿਸਦਾ ਪਤੀ ਵੀ ਪੁਲਿਸ ਵਿਚ ਹੈ) ਖੁਦ ਨਾਲ ਹੋਈ ਕੁੱਟਮਾਰ ਦੇ ਮਾਮਲੇ ਵਿਚ ਇਨਸਾਫ ਹਾਸਲ ਕਰਨ ਲਈ ਦਰ ਦਰ ਭਟਕ ਰਹੀ ਹੈ ਪ੍ਰੰਤੂ ਹੁਣ ਤੱਕ ਉਸਦੀ ਸ਼ਿਕਾਇਤ ...
ਐੱਸ. ਏ. ਐੱਸ. ਨਗਰ, 15 ਅਪ੍ਰੈਲ (ਕੇ. ਐੱਸ. ਰਾਣਾ)-ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਰੀਬ 33,906 ਮੀਟਿ੍ਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ 33,186 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖ਼ੁਰਾਕ ਸਪਲਾਈ ਕੰਟਰੋਲਰ ਸ਼ਿਫਾਲੀ ...
ਐੱਸ. ਏ. ਐੱਸ. ਨਗਰ, 15 ਅਪ੍ਰੈਲ (ਜਸਬੀਰ ਸਿੰਘ ਜੱਸੀ)-ਥਾਣਾ ਬਲੌਂਗੀ ਅਧੀਨ ਪੈਂਦੀ ਗਰੀਨ ਇਨਕਲੇਵ ਕਾਲੋਨੀ ਵਿਚਲੀ ਇਕ ਕਰਿਆਨੇ ਦੀ ਦੁਕਾਨ ਕਰਨ ਵਾਲੇ ਦੁਕਾਨਦਾਰ ਦੀ ਕੁਝ ਨੌਜਵਾਨਾਂ ਵਲੋਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਦੁਕਾਨ ਮਾਲਕ ਵਿਸ਼ਾਲ ...
ਐੱਸ. ਏ. ਐੱਸ. ਨਗਰ, 15 ਅਪ੍ਰੈਲ (ਕੇ. ਐੱਸ. ਰਾਣਾ)-ਦਿਨੋਂ ਦਿਨ ਵਧ ਰਹੇ ਕੋਰੋਨਾ ਮਹਾਂਮਾਰੀ ਦੇ ਮਾਮਲਿਆਂ ਨੂੰ ਧਿਆਨ ਵਿਚ ਰੱਖਦਿਆਂ ਚੰਡੀਗੜ੍ਹ ਗਰੁੱਪ ਆਫ ਕਾਲਜਿਜ਼ (ਸੀ. ਜੀ. ਸੀ.) ਲਾਂਡਰਾਂ ਵਲੋਂ ਸਿਵਲ ਹਸਪਤਾਲ ਮੁਹਾਲੀ ਦੇ ਸਹਿਯੋਗ ਨਾਲ ਕਾਲਜ ਦੇ ਕਰਮਚਾਰੀਆਂ ਨੂੰ ...
ਖਰੜ, 15 ਅਪ੍ਰੈਲ (ਜੰਡਪੁਰੀ)-ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਮੌਕੇ ਵਾਲਮੀਕਿ ਛੋਟੀ ਮਾਜਰੀ ਵਿਖੇ ਲਵ-ਕੁਸ਼ ਕਲੱਬ ਦੇ ਮੈਂਬਰ ਵਲੋਂ ਸਥਾਨਕ ਵਸਨੀਕਾਂ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਹਾਜ਼ਰੀਨਾਂ ਵਲੋਂ ਡਾ. ਅੰਬੇਡਕਰ ਦਾ 130ਵਾਂ ...
ਐੱਸ. ਏ. ਐੱਸ. ਨਗਰ, 15 ਅਪ੍ਰੈਲ (ਕੇ. ਐੱਸ. ਰਾਣਾ)-ਕੋਰੋਨਾ ਮਹਾਂਮਾਰੀ ਦੀ ਚੇਨ ਨੂੰ ਤੋੜਨ ਲਈ ਜਿਥੇ ਸਥਾਨਕ ਪ੍ਰਸ਼ਾਸਨ ਤੇ ਸਿਹਤ ਵਿਭਾਗ ਵਲੋਂ ਨਿਰੰਤਰ ਯਤਨ ਕੀਤੇ ਜਾ ਰਹੇ ਹਨ, ਉੱਥੇ ਹੀ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ, ਵੈੱਲਫ਼ੇਅਰ ਐਸੋਸੀਏਸ਼ਨ ਤੇ ਸਮਾਜ ਸੇਵੀ ਵੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX