ਤਾਜਾ ਖ਼ਬਰਾਂ


ਬੀ.ਐੱਸ.ਐੱਫ ਤੇ ਲੋਪੋਕੇ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਚ ਕਰੋੜਾਂ ਦੀ ਹੈਰੋਇਨ ਬਰਾਮਦ
. . .  25 minutes ago
ਚੋਗਾਵਾਂ, 10 ਜੂਨ (ਗੁਰਵਿੰਦਰ ਸਿੰਘ ਕਲਸੀ)-ਅੱਜ ਤੜਕਸਾਰ ਗੁਆਂਢੀ ਮੁਲਕ ਪਾਕਿਸਤਾਨ ਤੋਂ ਰਾਣੀਆ ਬੀ.ਓ.ਪੀ. ਆਏ ਡਰੋਨ ਦੀ ਹਲਚਲ ਸੁਣਾਈ ਦਿੱਤੀ।ਬੀ.ਐੱਸ.ਐੱਫ. ਅਤੇ ਥਾਣਾ ਲੋਪੋਕੇ ਦੇ ਮੁਖੀ ਹਰਪਾਲ ਸਿੰਘ ਸੋਹੀ ਨੇ ਟੀਮਾਂ ਬਣਾਕੇ ਤਲਾਸ਼ੀ ਅਭਿਆਨ...
"ਸਟੀਕ ਨਹੀਂ": ਕਿਊਬਾ ਵਿਚ ਚੀਨ ਦੇ ਜਾਸੂਸੀ ਸਟੇਸ਼ਨ ਬਾਰੇ ਰਿਪੋਰਟਾਂ 'ਤੇ ਪੈਂਟਾਗਨ
. . .  32 minutes ago
ਵਾਸ਼ਿੰਗਟਨ, 10 ਜੂਨ -ਨਿਊਜ ਏਜੰਸੀ ਦੀ ਰਿਪੋਰਟ ਅਨੁਸਾਰ ਪੈਂਟਾਗਨ ਨੇ ਚੀਨ ਅਤੇ ਕਿਊਬਾ ਦਰਮਿਆਨ ਇੱਕ ਗੁਪਤ ਸਮਝੌਤਾ ਦੀਆਂ ਰਿਪੋਰਟਾਂ ਨੂੰ ਖ਼ਾਰਜ ਕਰ ਦਿੱਤਾ ਜੋ ਬੀਜਿੰਗ ਨੂੰ ਸੰਯੁਕਤ ਰਾਜ ਤੋਂ 160 ਕਿਲੋਮੀਟਰ...
ਪੱਛਮੀ ਬੰਗਾਲ:ਕਾਂਗਰਸ ਵਲੋਂ ਪੰਚਾਇਤੀ ਚੋਣਾਂ ਦੌਰਾਨ ਸੂਬੇ 'ਚ ਕੇਂਦਰੀ ਬਲਾਂ ਦਾ ਪ੍ਰਬੰਧ ਕਰਨ ਦੀ ਰਾਜਪਾਲ ਨੂੰ ਅਪੀਲ
. . .  35 minutes ago
ਕੋਲਕਾਤਾ, 10 ਜੂਨ-ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਪੰਚਾਇਤੀ ਚੋਣਾਂ ਦੌਰਾਨ ਕੇਂਦਰੀ ਬਲਾਂ ਦਾ ਪ੍ਰਬੰਧ ਕਰਨ ਦੀ ਅਪੀਲ ਕੀਤੀ ਤਾਂ ਜੋ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਈਆਂ...
⭐ਮਾਣਕ-ਮੋਤੀ⭐
. . .  45 minutes ago
⭐ਮਾਣਕ-ਮੋਤੀ⭐
ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਅਤੇ ਸਰਬੀਆ ਦੀ ਆਪਣੀ ਪਹਿਲੀ ਰਾਜ ਯਾਤਰਾ ਦੀ ਸਮਾਪਤੀ ਤੋਂ ਬਾਅਦ ਦਿੱਲੀ ਦੇ ਪਾਲਮ ਹਵਾਈ ਅੱਡੇ 'ਤੇ ਪਹੁੰਚੇ
. . .  1 day ago
ਖੱਟਰ ਨੇ ਕਿਸਾਨਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਸੂਬਾ ਇੰਚਾਰਜ ਬਿਪਲਬ ਦੇਬ ਨਾਲ ਕੀਤੀ ਮੀਟਿੰਗ
. . .  1 day ago
ਚੰਡੀਗੜ੍ਹ,9 ਜੂਨ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ ਵਿਚ ਸੂਬਾ ਇੰਚਾਰਜ ਬਿਪਲਬ ਕੁਮਾਰ ਦੇਬ ਨਾਲ ਮੀਟਿੰਗ ਕੀਤੀ ...
ਬੰਗਾਲ: ਪੰਚਾਇਤ ਚੋਣ ਨਾਮਜ਼ਦਗੀ ਨੂੰ ਲੈ ਕੇ ਹੋਈ ਹਿੰਸਾ, ਕਾਂਗਰਸੀ ਵਰਕਰ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਅਮਰੀਕਾ ਨੇ ਯੂਕਰੇਨ ਲਈ 2.1 ਬਿਲੀਅਨ ਡਾਲਰ ਦੇ ਫੌਜੀ ਸਹਾਇਤਾ ਪੈਕੇਜ ਦਾ ਕੀਤਾ ਐਲਾਨ
. . .  1 day ago
ਈ.ਡੀ. ਨੇ ਪੇਪਰ ਲੀਕ ਮਾਮਲੇ ਵਿਚ ਵੱਖ-ਵੱਖ ਲੋਕਾਂ ਦੇ ਰਿਹਾਇਸ਼ 'ਤੇ ਚਲਾਈ ਤਲਾਸ਼ੀ ਮੁਹਿੰਮ
. . .  1 day ago
ਨਵੀਂ ਦਿੱਲੀ, 9 ਜੂਨ - ਈ.ਡੀ. ਨੇ ਸੀਨੀਅਰ ਟੀਚਰ ਗ੍ਰੇਡ II ਪੇਪਰ ਲੀਕ ਮਾਮਲੇ ਵਿਚ ਪੀ.ਐਮ.ਐਲ.ਏ., 2002 ਦੇ ਤਹਿਤ 5.6.2023 ਨੂੰ ਰਾਜਸਥਾਨ ਦੇ ਜੈਪੁਰ, ਜੋਧਪੁਰ, ਉਦੈਪੁਰ, ਅਜਮੇਰ, ਡੂੰਗਰਪੁਰ, ਬਾੜਮੇਰ...
ਅਮਿਤ ਸ਼ਾਹ ਨੇ ਅਮਰਨਾਥ ਯਾਤਰੀਆਂ ਲਈ ਲੋੜੀਂਦੀਆਂ ਸਹੂਲਤਾਂ ਲਈ ਉਚਿਤ ਪ੍ਰਬੰਧ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਨਵੀਂ ਦਿੱਲੀ, 9 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਮਰਨਾਥ ਯਾਤਰੀਆਂ ਲਈ ਯਾਤਰਾ, ਠਹਿਰਨ, ਬਿਜਲੀ, ਪਾਣੀ, ਸੰਚਾਰ ਅਤੇ ਸਿਹਤ ਸਮੇਤ ਸਾਰੀਆਂ ਲੋੜੀਂਦੀਆਂ ਸਹੂਲਤਾਂ ਲਈ ਉਚਿਤ ਪ੍ਰਬੰਧ ਕਰਨ ਦੇ...
ਕਾਂਗਰਸ ਨੇ ਸ਼ਕਤੀ ਸਿੰਘ ਗੋਹਿਲ ਦੀ ਥਾਂ ਦੀਪਕ ਬਾਬਰੀਆ ਨੂੰ ਹਰਿਆਣਾ ਤੇ ਦਿੱਲੀ ਲਈ ਏ.ਆਈ.ਸੀ.ਸੀ. ਇੰਚਾਰਜ ਕੀਤਾ ਨਿਯੁਕਤ
. . .  1 day ago
ਨਵੀਂ ਦਿੱਲੀ, 9 ਜੂਨ - ਕਾਂਗਰਸ ਨੇ ਸ਼ਕਤੀ ਸਿੰਘ ਗੋਹਿਲ ਦੀ ਥਾਂ ਦੀਪਕ ਬਾਬਰੀਆ ਨੂੰ ਹਰਿਆਣਾ ਅਤੇ ਦਿੱਲੀ ਲਈ ਏ.ਆਈ.ਸੀ.ਸੀ. ਇੰਚਾਰਜ ਨਿਯੁਕਤ ਕੀਤਾ ਹੈ।
ਮੇਰੇ ਘਰ ਕੋਈ ਨਹੀਂ ਆਇਆ- ਬਿ੍ਜ ਭੂਸ਼ਣ
. . .  1 day ago
ਨਵੀਂ ਦਿੱਲੀ, 9 ਜੂਨ- ਭਾਜਪਾ ਸਾਂਸਦ ਬ੍ਰਿਜ ਭੂਸ਼ਣ ਸਿੰਘ ਨੂੰ ਇਹ ਪੁੱਛੇ ਜਾਣ ’ਤੇ ਕਿ ਕੀ ਪੁਲਿਸ ਅੱਜ ਉਨ੍ਹਾਂ ਦੀ ਰਿਹਾਇਸ਼ ’ਤੇ ਪਹੁੰਚੀ ਹੈ ਤਾਂ ਉਨ੍ਹਾਂ ਕਿਹਾ ਕਿ ਮੇਰੇ ਕੋਲ ਕੋਈ ਨਹੀਂ ਆਇਆ।
ਮਨੀਪੁਰ ਹਿੰਸਾ: ਜਾਂਚ ਲਈ ਸਿੱਟ ਦਾ ਗਠਨ
. . .  1 day ago
ਨਵੀਂ ਦਿੱਲੀ, 9 ਜੂਨ- ਅਧਿਕਾਰਤ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੀ.ਬੀ.ਆਈ. ਨੇ ਮਨੀਪੁਰ ਹਿੰਸਾ ਦੇ ਸੰਬੰਧ ਵਿਚ ਛੇ ਮਾਮਲੇ....
ਸੰਘਰਸ਼ ਕਮੇਟੀ ਸਾਦੀਹਰੀ ਨੇ ਐਸ.ਡੀ.ਐਮ. ਦਫ਼ਤਰ ਅੱਗੇ ਪਸ਼ੂ ਬੰਨ ਕੇ ਕੀਤਾ ਪ੍ਰਦਰਸ਼ਨ
. . .  1 day ago
ਦਿੜ੍ਹਬਾ ਮੰਡੀ, 9 ਜੂਨ (ਹਰਬੰਸ ਸਿੰਘ ਛਾਜਲੀ)- ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਸਾਦੀਹਰੀ ਵਲੋਂ ਐਸ.ਡੀ.ਐਮ. ਦਿੜ੍ਹਬਾ ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ਪ੍ਰਦਰਸ਼ਨਕਾਰੀਆਂ ਨੇ ਆਪਣੇ ਪਸ਼ੂ ਨਾਲ ਲਿਆ ਕੇ....
ਭਾਰਤੀ ਫ਼ੌਜ ਨੇ ਸੰਯੁਕਤ ਆਪ੍ਰੇਸ਼ਨ ਦੌਰਨ ਨਾਰਕੋ ਟੈਰਰ ਮੂਲ ਦੇ 3 ਸੰਚਾਲਕ ਕੀਤੇ ਗਿ੍ਫ਼ਤਾਰ
. . .  1 day ago
ਸ੍ਰੀਨਗਰ, 9 ਜੂਨ- ਭਾਰਤੀ ਫ਼ੌਜ ਵਲੋਂ ਸੁੰਦਰਬਨੀ ਨਾਰਕੋਟਿਕਸ ਰਿਕਵਰੀ ਕੇਸ, ਜੇ.ਕੇ.ਪੀ. ਪੁੰਛ ਅਤੇ ਜੇ.ਕੇ.ਪੀ. ਸੁੰਦਰਬਨੀ ਦੇ ਪੁੰਛ ਜ਼ਿਲ੍ਹੇ ਵਿਚ ਕਈ ਸੰਯੁਕਤ ਆਪ੍ਰੇਸ਼ਨ ਕੀਤੇ ਗਏ, ਜਿਸ ਵਿਚ ਉਨ੍ਹਾਂ ਵਲੋਂ....
ਬਿ੍ਜ ਭੂਸ਼ਣ ਦੀ ਗਿ੍ਫ਼ਤਾਰੀ ਜ਼ਰੂਰੀ- ਬਜਰੰਗ ਪੂਨੀਆ
. . .  1 day ago
ਨਵੀਂ ਦਿੱਲੀ, 9 ਜੂਨ- ਮਹਿਲਾ ਪਹਿਲਵਾਨਾਂ ਦੇ ਪੁਲਿਸ ਨਾਲ ਬਿ੍ਜ ਭੂਸ਼ਣ ਦੇ ਘਰ ਜਾਣ ਦੀਆਂ ਆ ਰਹੀਆਂ ਖ਼ਬਰਾਂ ਦੇ ਦੌਰਾਨ ਪਹਿਲਵਾਨ ਬਜਰੰਗ ਪੂਨੀਆ ਨੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ....
ਦੇਸ਼ ਦਾ ਵਿਕਾਸ ਉਦੋਂ ਹੀ ਹੋਵੇਗਾ ਜਦੋਂ ਅਸੀਂ ਸਹੀ ਕਦਮ ਚੁੱਕਾਂਗੇ- ਐਸ. ਜੈਸ਼ੰਕਰ
. . .  1 day ago
ਨਵੀਂ ਦਿੱਲੀ, 9 ਜੂਨ- ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਕਿਹਾ ਕਿ ਅੱਜ ਅਸੀਂ ਵਿਦੇਸ਼ੀ ਨਿਵੇਸ਼ ਵਿਚ ਪਹਿਲੇ ਸਥਾਨ ’ਤੇ ਹਾਂ, ਪਰ ਇਹ ਉਹ ਸਥਾਨ ਨਹੀਂ ਹੈ ਜਿੱਥੇ ਅਸੀਂ ਸੰਤੁਸ਼ਟ ਹੋ ਸਕਦੇ ਹਾਂ, ਅਸੀਂ ਇਸ ਨੂੰ ਹੋਰ.....
ਅਮਿਤ ਸ਼ਾਹ ਨੇ ਅਮਰਨਾਥ ਯਾਤਰਾ ਸੰਬੰਧੀ ਕੀਤੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ
. . .  1 day ago
ਨਵੀਂ ਦਿੱਲੀ, 9 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿਚ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ.....
ਉਤਮ ਗਾਰਡਨ ਕਾਲੋਨੀ ਮਨਵਾਲ ਵਿਖੇ ਪਤੀ-ਪਤਨੀ ਦਾ ਬੇਰਹਿਮੀ ਨਾਲ ਕਤਲ
. . .  1 day ago
ਪਠਾਨਕੋਟ/ਸ਼ਾਹਪੁਰ ਕੰਢੀ, 9 ਜੂਨ (ਆਸ਼ੀਸ਼ ਸ਼ਰਮਾ/ਰਣਜੀਤ ਸਿੰਘ)- ਪਠਾਨਕੋਟ ਦੇ ਥਾਣਾ ਸ਼ਾਹਪੁਰ ਕੰਢੀ ਅਧੀਨ ਪੈਂਦੀ ਉਤਮ ਗਾਰਡਨ ਕਾਲੋਨੀ ਮਨਵਾਲ ਵਿਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਕ.....
ਕਿਸਾਨਾਂ ਵਲੋਂ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਮਰਨ ਵਰਤ ਸ਼ੁਰੂ
. . .  1 day ago
ਪਟਿਆਲਾ, 9 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)- ਪਟਿਆਲਾ ਦੀ ਮਾਲ ਰੋਡ ’ਤੇ ਸਥਿਤ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਧਰਨੇ ’ਤੇ ਬੈਠੇ ਕਿਸਾਨਾਂ ਵਲੋਂ ਮਰਨ ਵਰਤ ਆਰੰਭ ਦਿੱਤਾ....
ਸੜਕ ਹਾਦਸੇ ਵਿਚ ਇਕ ਦੀ ਮੌਤ
. . .  1 day ago
ਭਵਾਨੀਗੜ੍ਹ, 9 ਜੂਨ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਬਾਲਦ ਕਲਾਂ ਨੇੜੇ ਮੋਟਰਸਾਈਕਲ ਅਤੇ ਕਾਰ ਵਿਚਕਾਰ ਹੋਏ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਿੰਡ ਲੱਡੀ ਦੇ ਵਾਸੀ ਗੁਰਮੇਲ.....
ਮੀਡੀਆ ਨੂੰ ਦਬਾਉਣ ਦਾ ਖ਼ਾਮਿਆਜ਼ਾ ਸਰਕਾਰ ਨੂੰ ਭੁਗਤਣਾ ਪਵੇਗਾ- ਅਨੁਰਾਗ ਠਾਕੁਰ
. . .  1 day ago
ਜਲੰਧਰ, 9 ਜੂਨ- ਮੀਡੀਆ ਦੀ ਆਜ਼ਾਦੀ ਸੰਬੰਧੀ ਗੱਲ ਕਰਦਿਆਂ ਅਨੁਰਾਗ ਠਾਕੁਰ ਨੇ ਕਿਹਾ ਕਿ ਬੋਲਣ ਦਾ ਅਧਿਕਾਰ ਦੇਸ਼ ਦੇ ਹਰ ਨਾਗਰਿਕ ਲਈ ਹੈ। ਉਨ੍ਹਾਂ ਕਿਹਾ ਕਿ ਜੇਕਰ ਮੀਡੀਆ ਵਲੋਂ ਅਜਿਹੀਆਂ ਗੱਲਾਂ ਨੂੰ.....
ਭਗਵੰਤ ਮਾਨ ਪਹਿਲਾਂ ਨਸ਼ਿਆਂ ’ਤੇ ਪਾਵੇ ਠੱਲ੍ਹ- ਅਨੁਰਾਗ ਠਾਕੁਰ
. . .  1 day ago
ਜਲੰਧਰ, 9 ਜੂਨ- ਭਗਵੰਤ ਮਾਨ ਵਲੋਂ ਡਿਜ਼ੀਟਲ ਜੇਲ੍ਹਾਂ ਬਣਾਉਣ ਸੰਬੰਧੀ ਪੁੱਛੇ ਇਕ ਸਵਾਲ ਦਾ ਜਵਾਬ ਦਿੰਦਿਆਂ ਅਨੁਰਾਗ ਠਾਕੁਰ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਨੂੰ ਇਹ ਹੀ ਕਹਿਣਾ ਚਾਹਾਂਗਾ ਕਿ ਪਹਿਲਾਂ ਜੇਲ੍ਹਾਂ....
ਪਹਿਲਵਾਨਾਂ ਨੇ ਨਫ਼ਰਤ ਭਰੇ ਭਾਸ਼ਣ ਨਹੀਂ ਦਿੱਤੇ- ਦਿੱਲੀ ਪੁਲਿਸ
. . .  1 day ago
ਦਿੱਲੀ, 9 ਜੂਨ- ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਪਹਿਲਵਾਨਾਂ ਦੇ ਵਿਰੋਧ ਦੇ ਮਾਮਲੇ ’ਚ ਦਿੱਲੀ ਪੁਲਿਸ ਨੇ ਬਮ ਬਮ ਮਹਾਰਾਜ ਨੌਹਟੀਆ ਦੀ ਸ਼ਿਕਾਇਤ ’ਤੇ ਏ.ਟੀ.ਆਰ. ਦਾਇਰ ਕੀਤੀ ਹੈ, ਜਿਸ ਵਿਚ....
34 ਸਾਲ ਬਾਅਦ ਭਾਰਤ ਨੂੰ ਮਿਲੀ ਨਵੀਂ ਸਿੱਖਿਆ ਨੀਤੀ- ਅਨੁਰਾਗ ਠਾਕੁਰ
. . .  1 day ago
ਜਲੰਧਰ, 9 ਜੂਨ- ਅੱਜ ਜਲੰਧਰ ਪੁੱਜੇ ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਸਰਹੱਦ ਪਾਰੋਂ ਨਸ਼ਿਆਂ ਜਾਂ ਦਹਿਸ਼ਤ ਫ਼ੈਲਾਉਣ ਦੀਆਂ ਕੋਸ਼ਿਸ਼ਾਂ ’ਤੇ ਸਾਰੇ ਰਾਜਾਂ ਦੇ ਸਰਹੱਦੀ ਖੇਤਰਾਂ ਵਿਚ ਸਖ਼ਤ ਕਾਰਵਾਈ....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਵੈਸਾਖ ਸੰਮਤ 553

ਰੂਪਨਗਰ

ਨਗਰ ਕੌਂਸਲ ਰੂਪਨਗਰ ਦੀ ਪ੍ਰਧਾਨਗੀ ਦਾ ਤਾਜ ਸੰਜੇ ਵਰਮਾ ਸਿਰ ਸਜਿਆ

ਰੂਪਨਗਰ, 15 ਅਪ੍ਰੈਲ (ਸਤਨਾਮ ਸਿੰਘ ਸੱਤੀ)-ਨਗਰ ਕੌਂਸਲਰ ਰੂਪਨਗਰ ਦੀ ਪ੍ਰਧਾਨਗੀ ਦਾ ਤਾਜ ਸੰਜੇ ਵਰਮਾ ਦੇ ਸਿਰ ਸਜ ਗਿਆ ਜੋ ਵਾਰਡ ਨੰਬਰ 8 ਤੋਂ ਕਾਂਗਰਸ ਪਾਰਟੀ ਦੀ ਟਿਕਟ ਤੋਂ ਵੱਡੇ ਅੰਤਰ ਨਾਲ ਚੋਣ ਜਿੱਤੇ ਸਨ | ਟਕਸਾਲੀ ਕਾਂਗਰਸੀ ਪਰਿਵਾਰ 'ਚੋਂ ਸੰਜੇ ਵਰਮਾ ਨਿੱਘੇ ਸੁਭਾਅ ਤੇ ਹਰ ਇੱਕ ਦੇ ਕੰਮ ਆਉਣ ਲਈ ਮਕਬੂਲ ਹਨ, ਉਨ੍ਹਾਂ ਦੇ ਪਿਤਾ ਸਵ: ਕ੍ਰਿਸ਼ਨ ਵਰਮਾ ਵੀ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਰਹੇ ਹਨ ਤੇ ਉਨ੍ਹਾਂ ਦੇ ਚਾਚਾ ਜੀ ਦਰਸ਼ਨ ਕੁਮਾਰ ਵਰਮਾ ਬੇਲੇ ਵਾਲੇ ਕਰੀਬ 15 ਸਾਲ ਸ਼ਹਿਰ ਦੇ ਮਕਬੂਲ ਕੌਂਸਲਰ ਰਹੇ ਹਨ | ਇਸੇ ਤਰ੍ਹਾਂ ਨਗਰ ਕੌਂਸਲ ਦਾ ਸੀਨੀਅਰ ਮੀਤ ਪ੍ਰਧਾਨ ਰਜੇਸ਼ ਕੁਮਾਰ ਅਤੇ ਜੂਨੀਅਰ ਮੀਤ ਪ੍ਰਧਾਨ ਪੂਨਮ ਕੱਕੜ ਨੂੰ ਬਣਾਇਆ ਗਿਆ | ਮੀਟਿੰਗ ਵਿਚ 20 ਮਿੰਟ ਦੇਰੀ ਨਾਲ ਪੁੱਜੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਸ਼ਿਖਾ ਸ਼ਰਮਾ ਆਈ.ਏ.ਐੱਸ. ਨੇ ਮੀਟਿੰਗ ਵਿਚ ਪੁੱਜਦਿਆਂ ਹੀ ਮੀਡੀਆ ਕਰਮੀਆਂ ਨੂੰ ਕੁੱਝ ਸਮੇਂ ਲਈ ਬਾਹਰ ਜਾਣ ਲਈ ਕਿਹਾ ਤੇ ਦਲੀਲ ਦਿੱਤੀ ਕਿ ਮਾਨਯੋਗ ਸੁਪਰੀਮ ਕੋਰਟ ਦੇ ਨਿਯਮਾਂ ਅਨੁਸਾਰ ਨਵੇਂ ਮੈਂਬਰਾਂ ਨੂੰ ਸਹੁੰ ਚੁਕਾਉਣ ਤੇ ਪ੍ਰਧਾਨਗੀ ਚੋਣ ਕਰਨ ਦੀ ਪ੍ਰਕਿਰਿਆ ਗੁਪਤ ਰੱਖੀ ਜਾਂਦੀ ਹੈ ਪਰ ਉਨ੍ਹਾਂ ਅਜਿਹੇ ਨਿਯਮ ਦੀ ਕਾਪੀ ਨਹੀਂ ਦਿੱਤੀ | ਬਾਅਦ ਵਿਚ ਉਨ੍ਹਾਂ ਦੱਸਿਆ ਕਿ ਅੱਜ ਸਵੇਰੇ 11 ਵਜੇ ਰੱਖੀ ਗਈ | ਮੀਟਿੰਗ ਇਸ ਕਰਕੇ ਸ਼ਾਮ ਤੱਕ ਮੁਲਤਵੀ ਕੀਤੀ ਗਈ ਸੀ ਕਿ ਉਨ੍ਹਾਂ ਨੂੰ ਇੱਕ ਕੌਂਸਲਰ ਦੇ ਕੋਰੋਨਾ ਪਾਜ਼ਟਿਵ ਹੋਣ ਕਾਰਨ ਉਨ੍ਹਾਂ ਨੂੰ ਮੀਟਿੰਗ ਵਿਚ ਸ਼ਾਮਲ ਹੋਣ ਦੇ ਹੁਕਮਾਂ ਦੀ ਕਾਪੀ ਡਾਇਰੈਕਟਰ ਸਥਾਨਕ ਸਰਕਾਰਾਂ ਤੋਂ ਪ੍ਰਾਪਤ ਨਹੀਂ ਸੀ ਹੋਈ ਜਦੋਂ ਕਿ ਇਸ ਬਾਰੇ ਪ੍ਰਸ਼ਾਸਨ ਨੇ ਇੱਕ ਦਿਨ ਪਹਿਲਾਂ ਹੀ ਡਾਇਰੈਕਟਰ ਤੋਂ ਨਿਰਦੇਸ਼ ਮੰਗੇ ਸਨ ਪਰ ਸਵੇਰ ਦੀ ਮੀਟਿੰਗ 'ਚ ਠੀਕ 11 ਵਜੇ ਕਾਂਗਰਸ ਦੇ ਸੀਨੀਅਰ ਕੌਂਸਲਰਾਂ ਅਸ਼ੋਕ ਵਾਹੀ ਤੇ ਪੋਮੀ ਸੋਨੀ ਸਮੇਤ ਦੋ ਅਕਾਲੀ, (ਬਾਕੀ ਸਫ਼ਾ 7 'ਤੇ)
ਇੱਕ ਆਜ਼ਾਦ ਕੌਂਸਲਰ ਤੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਪੁੱਜੇ ਸਨ ਪਰ ਬਰਿੰਦਰ ਸਿੰਘ ਢਿੱਲੋਂ ਧੜੇ ਦੇ 14 ਕੌਂਸਲਰ ਸਮੇਂ ਸਿਰ ਨਾ ਪੁੱਜੇ | ਜਦੋਂ ਹਾਜ਼ਰ ਕੌਂਸਲਰਾਂ ਨੇ ਕੋਰਮ ਨਾ ਪੂਰਾ ਹੋਣ ਤੇ ਹੋਰ ਇੰਤਜ਼ਾਰ ਨਾ ਕਰਨ ਦਾ ਇਤਰਾਜ਼ ਕੀਤਾ ਤਾਂ ਏ.ਡੀ.ਸੀ. ਦੀਪਸ਼ਿਖਾ ਸ਼ਰਮਾ ਨੇ ਉਨ੍ਹਾਂ ਦੀ ਹਾਜ਼ਰੀ ਦਰਜ ਕਰਵਾ ਕੇ ਮੀਟਿੰਗ ਮੁਲਤਵੀ ਕਰ ਦਿੱਤੀ ਤੇ ਕਿਹਾ ਕਿ ਉਹ ਡਾਇਰੈਕਟਰ ਦੋ ਹੁਕਮਾਂ ਦੀ ਕਾਪੀ ਮਿਲਣ ਤੋਂ ਬਾਅਦ ਮੀਟਿੰਗ ਦਾ ਸਮਾਂ ਦੱਸਣਗੇ | ਹੈਰਾਨੀ ਇਸ ਗੱਲ ਦੀ ਹੋਈ ਕਿ ਜੋ ਕੌਂਸਲਰ ਕੋਰੋਨਾ ਪਾਜ਼ੀਟਿਵ ਹੋਣ ਕਾਰਨ ਇਕਾਂਤਵਾਸ ਹੈ ਤੇ ਜਿਸ ਕਰਕੇ ਮੀਟਿੰਗ ਮੁਲਤਵੀ ਕਰਨੀ ਪਈ | ਉਹ ਨਗਰ ਕੌਂਸਲ ਦੇ ਚੌਗਿਰਦੇ 'ਚ ਪਰਿਵਾਰਕ ਮੈਂਬਰਾਂ ਸਮੇਤ ਘੁੰਮ ਰਿਹਾ ਸੀ ਜਿਸ ਨੂੰ ਸ਼ਾਮ ਦੀ ਮੀਟਿੰਗ ਵਿਚ ਵਰਚੂਅਲ ਿਲੰਕ ਭੇਜ ਕੇ ਸ਼ਾਮਲ ਹੋਣ ਲਈ ਕਿਹਾ ਗਿਆ ਸੀ ਪਰ ਉਹ ਸ਼ਾਮ ਦੀ ਮੀਟਿੰਗ ਵਰਚੂਅਲ ਮੀਟਿੰਗ 'ਚ ਸ਼ਾਮਲ ਨਹੀਂ ਹੋਇਆ ਜਿਸ ਦੇ ਘਰੋਂ ਨਗਰ ਕੌਂਸਲ ਦੇ ਕਰਮਚਾਰੀਆਂ ਨੇ ਵੀਡੀਓ ਕਾਨਫ਼ਰੰਸ ਜ਼ਰੀਏ ਮੀਟਿੰਗ ਦੀ ਕਾਰਵਾਈ ਲਾਈਵ ਕੀਤੀ | ਸ਼ਾਮ ਦੀ ਮੀਟਿੰਗ ਵਿਚ ਗ਼ੈਰ-ਹਾਜ਼ਰ ਰਹਿਣ ਵਾਲਿਆਂ 'ਚ ਸੀਨੀਅਰ ਕਾਂਗਰਸੀ ਅਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਸ਼ੋਕ ਵਾਹੀ, ਤਿੰਨ ਵਾਰ ਦੇ ਸੀਨੀਅਰ ਕਾਂਗਰਸੀ ਕੌਂਸਲਰ ਪੋਮੀ ਸੋਨੀ ਤੇ ਉਨ੍ਹਾਂ ਦੀ ਕੌਂਸਲਰ ਪਤਨੀ ਕਿਰਨ ਸੋਨੀ ਸਮੇਤ ਸ਼੍ਰੋ: ਅ: ਦਲ ਦੀਆਂ ਦੋਵੇਂ ਕੌਂਸਲਰ ਬੀਬੀਆਂ ਇਕਬਾਲ ਕੌਰ ਮਾਕੜ, ਚਰਨਜੀਤ ਕੌਰ, ਆਜ਼ਾਦ ਕੌਂਸਲਰ ਤੇ ਕਾਂਗਰਸ ਆਗੂ ਡਾ. ਗੁਰਿੰਦਰਪਾਲ ਸਿੰਘ ਬਿੱਲਾ ਦੇ ਭਤੀਜੇ ਅਮਰਿੰਦਰ ਸਿੰਘ, ਆਜ਼ਾਦ ਕੌਂਸਲਰ ਰਾਜੂ ਸਤਿਆਲ ਅਤੇ 'ਆਪ' ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਸ਼ਾਮਲ ਸਨ |

10 ਸਾਲ ਬਾਅਦ ਨਗਰ ਕੌਂਸਲ ਦੀ ਸੇਵਾ ਕਾਂਗਰਸ ਨੂੰ ਮਿਲੀ-ਬਰਿੰਦਰ ਢਿੱਲੋਂ

ਚੋਣ ਉਪਰੰਤ ਹਲਕਾ ਇੰਚਾਰਜ ਬਰਿੰਦਰ ਸਿੰਘ ਢਿੱਲੋਂ ਪ੍ਰਧਾਨ ਪੰਜਾਬ ਯੂਥ ਕਾਂਗਰਸ ਨੇ ਨਵੇਂ ਬਣੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ ਅਤੇ ਸਾਥੀ ਕੌਂਸਲਰਾਂ ਨੂੰ ਮੁਬਾਰਕਬਾਦ ਦਿੱਤੀ | ਉਨ੍ਹਾਂ ਕਿਹਾ ਕਿ ਅੱਜ ਦੀ ਕੌਂਸਲ ਚੋਣ ਨੂੰ ਨੇਪਰੇ ...

ਪੂਰੀ ਖ਼ਬਰ »

ਤਾਜਪੁਰਾ ਦੇ 2 ਕਿਸਾਨਾਂ ਦੀਆਂ ਮੋਟਰਾਂ 'ਤੇ ਲੱਗੇ ਟਰਾਂਸਫ਼ਾਰਮਰਾਂ 'ਚੋਂ ਤਾਂਬਾ ਤੇ ਕੀਮਤੀ ਸਾਮਾਨ ਚੋਰੀ

ਮੋਰਿੰਡਾ, 15 ਅਪ੍ਰੈਲ (ਪਿ੍ਤਪਾਲ ਸਿੰਘ)-ਮੋਰਿੰਡਾ ਨੇੜੇ ਪਿੰਡ ਤਾਜਪੁਰ ਵਿਖੇ 2 ਕਿਸਾਨਾਂ ਦੀਆਂ ਮੋਟਰਾਂ ਤੋਂ ਅਣਪਛਾਤੇ ਚੋਰਾਂ ਵਲੋਂ ਬਿਜਲੀ ਦੇ ਟਰਾਂਸਫ਼ਾਰਮਰਾਂ 'ਚੋਂ ਤਾਂਬਾ ਤੇ ਕੀਮਤੀ ਸਾਮਾਨ ਚੋਰੀ ਕਰ ਲਿਆ | ਇਸ ਮਾਮਲੇ ਸਬੰਧੀ ਹਰਪਾਲ ਸਿੰਘ ਪੁੱਤਰ ਗੁਰਚੰਦ ...

ਪੂਰੀ ਖ਼ਬਰ »

ਆਪਣੀ ਸਰਕਾਰ ਹੁੰਦਿਆਂ ਵੀ ਰਾਣਾ ਧੜੇ ਨਾਲ ਨਜ਼ਦੀਕੀਆਂ ਦੀ ਭੇਟ ਚੜ੍ਹੇ ਦੋ ਸੀਨੀਅਰ ਕਾਂਗਰਸੀ ਆਗੂ

ਪਿਛਲੇ 15 ਸਾਲਾਂ ਤੋਂ ਲਗਾਤਾਰ ਕੌਂਸਲਰ ਜਿੱਤਦੇ ਆ ਰਹੇ ਪੋਮੀ ਸੋਨੀ ਪਿਛਲੇ 10 ਸਾਲ ਤੋਂ ਅਤੇ ਨਗਰ ਕੌਂਸਲ ਦੇ ਪ੍ਰਧਾਨ ਰਹੇ ਅਸ਼ੋਕ ਵਾਹੀ ਪਿਛਲੇ 5 ਸਾਲ ਤੋਂ ਨਗਰ ਕੌਂਸਲ 'ਚ ਅਕਾਲੀ ਦਲ ਦਾ ਬਹੁਮਤ ਹੁੰਦਿਆਂ ਵਿਰੋਧੀ ਧਿਰ ਦੀ ਭੂਮਿਕਾ ਅਦਾ ਕਰਦੇ ਰਹੇ ਪਰ ਹੁਣ ਆਪਣੀ ...

ਪੂਰੀ ਖ਼ਬਰ »

8 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਬਰਾਮਦ ਮਾਮਲਾ ਦਰਜ

ਸ੍ਰੀ ਚਮਕੌਰ ਸਾਹਿਬ,15 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਪੁਲਿਸ ਨੇ ਗੁਪਤ ਸੂਚਨਾ ਮਿਲਣ 'ਤੇ ਇੱਕ ਵਿਅਕਤੀ ਦੇ ਘਰੋਂ 8 ਬੋਤਲਾਂ ਦੇਸੀ ਬਰਾਮਦ ਕਰ ਕੇ ਮਾਮਲਾ ਦਰਜ ਕੀਤਾ ਹੈ | ਥਾਣਾ ਮੁਖੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਡਾ: ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ੇ ਤੇ ਵਾਧੂ ਵਸੂਲੀ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ

ਸ੍ਰੀ ਅਨੰਦਪੁਰ ਸਾਹਿਬ, 15 ਅਪ੍ਰੈਲ (ਜੇ. ਐਸ. ਨਿੱਕੂਵਾਲ)-ਪ੍ਰਸਿੱਧ ਸ਼ਕਤੀ ਪੀਠ ਮਾਤਾ ਨੈਣਾਂ ਦੇਵੀ ਵਿਖੇ ਮੰਦਿਰ ਟਰੱਸਟ ਵੱਲੋਂ ਨਾਜਾਇਜ਼ ਕਬਜ਼ਿਆਂ ਨੂੰ ਛਡਾਉਣ ਅਤੇ ਵਾਧੂ ਵਸੂਲੀ ਨੂੰ ਲੈ ਕੇ ਇੱਕ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਐੱਸ. ਡੀ. ਐਮ. ਨੈਣਾਂ ਦੇਵੀ ...

ਪੂਰੀ ਖ਼ਬਰ »

ਹਰਜੀਤ ਸਿੰਘ ਜੀਤਾ ਬਣੇ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਦੇ ਦੂਜੀ ਵਾਰ ਪ੍ਰਧਾਨ

ਸ੍ਰੀ ਅਨੰਦਪੁਰ ਸਾਹਿਬ, 15 ਅਪ੍ਰੈਲ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸੀਨੀਅਰ ਕਾਂਗਰਸੀ ਆਗੂ ਅਤੇ ਸਪੀਕਰ ਰਾਣਾ ਕੇ. ਪੀ. ਸਿੰਘ ਦੇ ਸੱਜੇ ਹੱਥ ਮੰਨੇ ਜਾਂਦੇ ਹਰਜੀਤ ਸਿੰਘ ਜੀਤਾ ਅੱਜ ਸਰਵਸੰਮਤੀ ਨਾਲ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਦੇ ਜਿੱਥੇ ਲਗਾਤਾਰ ਦੂਜੀ ...

ਪੂਰੀ ਖ਼ਬਰ »

ਨਗਰ ਪੰਚਾਇਤ ਕੀਰਤਪੁਰ ਸਾਹਿਬ ਦੇ ਪ੍ਰਧਾਨ ਦੀ ਸਰਬ ਸੰਮਤੀ ਨਾਲ ਚੋਣ

ਕੀਰਤਪੁਰ ਸਾਹਿਬ, 15 ਅਪ੍ਰੈਲ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)-ਸੰਨ 2013 ਵਿਚ ਇਲਾਕੇ ਦੇ ਪੰਜ ਪਿੰਡਾਂ ਨੂੰ ਇਕੱਠਾ ਕਰਕੇ ਗਠਿਤ ਕੀਤੀ ਗਈ ਨਗਰ ਪੰਚਾਇਤ ਕੀਰਤਪੁਰ ਸਾਹਿਬ ਨੂੰ ਅੱਜ ਪਹਿਲਾ ਪ੍ਰਧਾਨ ਮਿਲ ਗਿਆ | ਪ੍ਰਧਾਨਗੀ ਦਾ ਤਾਜ ਕਾਂਗਰਸੀ ਪਿਛੋਕੜ ਵਾਲੇ ਕੌੜਾ ...

ਪੂਰੀ ਖ਼ਬਰ »

ਨਗਰ ਕੌਂਸਲ ਨੰਗਲ ਦੇ ਪ੍ਰਧਾਨ ਤੇ ਮੀਤ ਪ੍ਰਧਾਨ ਦੀ ਹੋਈ ਚੋਣ ਸੰਜੇ ਸਾਹਨੀ ਸਿਰ ਸਜਿਆ ਕੌਂਸਲ ਪ੍ਰਧਾਨਗੀ ਦਾ ਤਾਜ, ਅਨੀਤਾ ਸ਼ਰਮਾ ਬਣੇ ਸੀਨੀਅਰ 'ਮੀਤ ਪ੍ਰਧਾਨ

ਨੰਗਲ, 15 ਅਪੈ੍ਰਲ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਦੀਆਂ ਏ ਸ਼੍ਰੇਣੀ ਨਗਰ ਕੌਂਸਲਾਂ ਵਿਚ ਸ਼ੁਮਾਰ ਨਗਰ ਕੌਂਸਲ ਨੰਗਲ ਦੀ ਪ੍ਰਧਾਨਗੀ ਦੀ ਚੋਣ ਅਤੇ ਨਵੇਂ ਚੁਣੇ ਗਏ ਕੌਂਸਲਰਾਂ ਦਾ ਸਹੁੰ ਚੁੱਕ ਸਮਾਗਮ ਅੱਜ ਚੋਣ ਕਨਵੀਨਰ ਐੱਸ. ਡੀ. ਐੱਮ. ਰੂਪਨਗਰ ਗੁਰਵਿੰਦਰ ਸਿੰਘ ਜੌਹਲ ...

ਪੂਰੀ ਖ਼ਬਰ »

ਸੀਟੂ ਦੇ ਸੱਦੇ 'ਤੇ ਮਜ਼ਦੂਰਾਂ ਤੇ ਮੁਲਾਜ਼ਮਾਂ ਦੀ ਰੈਲੀ

ਰੂਪਨਗਰ, 15 ਅਪ੍ਰੈਲ (ਸਤਨਾਮ ਸਿੰਘ ਸੱਤੀ)-ਸੀਟੂ ਦੇ ਸੱਦੇ 'ਤੇ ਅੱਜ ਇੱਥੇ ਮਜ਼ਦੂਰਾਂ, ਮੁਲਾਜ਼ਮਾਂ ਦੀਆਂ ਮੰਗਾ ਸਬੰਧੀ ਦੇਸ ਦੇ ਪ੍ਰਧਾਨ ਮੰਤਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਡਿਪਟੀ ਕਮਿਸ਼ਨਰ ਰਾਹੀਂ ਮੰਗ ਪੱਤਰ ਭੇਜੇ ਗਏ | ਇਸ ਮੌਕੇ ਸੁਰਜਿੰਦਰ ਕੋਰ ਸੀਮਾ ਦੀ ...

ਪੂਰੀ ਖ਼ਬਰ »

ਚੇਤਨ ਬਾਂਗੜ ਨੇ ਸੰਭਾਲੀਆਂ ਬਤੌਰ ਤਹਿਸੀਲਦਾਰ ਸੇਵਾਵਾਂ

ਸ੍ਰੀ ਚਮਕੌਰ ਸਾਹਿਬ,15 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਬਲਾਚੌਰ ਤੋਂ ਬਦਲ ਕੇ ਆਏ ਤਹਿਸੀਲਦਾਰ ਚੇਤਨ ਬਾਂਗੜ ਨੇ ਅੱਜ ਸ੍ਰੀ ਚਮਕੌਰ ਸਾਹਿਬ ਦੇ ਤਹਿਸੀਲਦਾਰ ਵਜੋਂ ਸੇਵਾਵਾਂ ਸੰਭਾਲ ਲਈਆਂ ਹਨ | ਉਨ੍ਹਾਂ ਅੱਜ ਸੇਵਾਵਾਂ ਸੰਭਾਲਣ ਤੋਂ ਬਾਅਦ ਕਿਹਾ ਕਿ ਉਹ ਇਸ ਸ਼ਹੀਦਾਂ ...

ਪੂਰੀ ਖ਼ਬਰ »

ਸ੍ਰੀ ਵਿਸ਼ਵਕਰਮਾ ਮੰਦਿਰ ਮੋਰਿੰਡਾ ਵਿਖੇ ਦੂਜ ਦਾ ਦਿਹਾੜਾ ਮਨਾਇਆ

ਮੋਰਿੰਡਾ, 15 ਅਪ੍ਰੈਲ (ਕੰਗ)-ਵਿਸ਼ਵਕਰਮਾ ਸਭਾ ਮੋਰਿੰਡਾ ਵਲੋਂ ਸ੍ਰੀ ਵਿਸ਼ਵਕਰਮਾ ਮੰਦਿਰ ਵਿਖੇ ਦੂਜ ਦਾ ਦਿਹਾੜਾ ਮਨਾਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੈੱ੍ਰਸ ਸਕੱਤਰ ਅਮਰਜੀਤ ਧੀਮਾਨ ਨੇ ਦੱਸਿਆ ਕਿ ਪੰਡਿਤ ਸੁਖਦੇਵ ਤਿਵਾੜੀ ਵਲੋਂ ਭਗਵਾਨ ਵਿਸ਼ਵਕਰਮਾ ਜੀ ਦੀ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਅੱਜ 104 ਕੋਰੋਨਾ ਪਾਜ਼ੀਟਿਵ ਕੇਸ

ਰੂਪਨਗਰ, 15 ਅਪ੍ਰੈਲ (ਸਤਨਾਮ ਸਿੰਘ ਸੱਤੀ)-ਜ਼ਿਲ੍ਹੇ 'ਚ ਅੱਜ 104 ਕਰੋਨਾ ਪਾਜ਼ੀਟਿਵ ਕੇਸ ਆਏ ਹਨ ਜਦੋਂ ਕਿ ਇਹ 120 ਜਣੇ ਸਿਹਤਯਾਬ ਹੋ ਕੇ ਆਮ ਜੀਵਨ ਵਿਚ ਪਰਤ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਸਿਵਲ ਸਰਜਨ ਨੇ ਦੱਸਿਆ ਕਿ ਕੁੱਲ 1726 ਜਣਿਆਂ ਦੇ ਸੈਂਪਲਾਂ ਦੀ ਰਿਪੋਰਟ ਹਾਲੇ ...

ਪੂਰੀ ਖ਼ਬਰ »

ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਮੁਫ਼ਤ ਕੋਰੋਨਾ ਟੀਕਾਕਰਣ ਤੇ ਸੈਂਪਲਿੰਗ ਦਾ ਕੰਮ ਜੰਗੀ ਪੱਧਰ 'ਤੇ ਜਾਰੀ

ਸ੍ਰੀ ਅਨੰਦਪੁਰ ਸਾਹਿਬ, 15 ਅਪ੍ਰੈਲ (ਜੇ. ਐਸ. ਨਿੱਕੂਵਾਲ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਲੋਂ ਕਰੋਨਾ ਮਹਾਂਮਾਰੀ ਖਿਲਾਫ ਆਰੰਭੀ ਗਈ ਮਿਸ਼ਨ ਫ਼ਤਿਹ ਦੇ ਤਹਿਤ ਡਿਪਟੀ ਕਮਿਸਨਰ ਰੂਪਨਗਰ, ਉੱਪ ਮੰਡਲ ਮੈਜਿਸਟਰੇਟ ਅਨੰਦਪੁਰ ਸਾਹਿਬ ਤੇ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ...

ਪੂਰੀ ਖ਼ਬਰ »

ਨੇੜਲੇ ਪਿੰਡ ਸਿੰਘਪੁਰਾ ਵਿਖੇ ਨਵਾਂ ਗੁਰਦੁਆਰਾ ਸਾਹਿਬ ਸਥਾਪਿਤ ਕਰਨ ਲਈ ਸ਼ੁਕਰਾਨੇ ਵਜੋਂ ਧਾਰਮਿਕ ਸਮਾਗਮ

ਘਨੌਲੀ, 15 ਅਪ੍ਰੈਲ (ਜਸਵੀਰ ਸਿੰਘ ਸੈਣੀ)-ਨੇੜਲੇ ਪਿੰਡ ਸਿੰਘਪੁਰਾ ਵਿਖੇ ਪਿੰਡ ਵਾਸੀਆਂ ਦੀਆ ਕਈ ਚਿਰਾਂ ਤੋ ਲਟਕਦੀਆਂ ਨਵਾ ਗੁਰਦੁਆਰਾ ਸਾਹਿਬ ਸਥਾਪਿਤ ਕਰਨ ਦੀਆਂ ਆਸਾਂ ਨੂੰ ਉਦੋਂ ਬੂਰ ਪੈਣਾ ਸ਼ੁਰੂ ਹੋ ਗਿਆ ਜਦੋਂ ਕਿ ਪਿੰਡ ਸਿੰਘਪੁਰਾ ਦੇ ਕੁੱਝ ਦਾਨੀ ਸੱਜਣਾਂ ਨੇ ...

ਪੂਰੀ ਖ਼ਬਰ »

ਡਾ: ਅੰਬੇਡਕਰ ਦਾ ਜਨਮ ਦਿਨ ਸ਼ਰਧਾ ਨਾਲ ਮਨਾਇਆ

ਨੂਰਪੁਰ ਬੇਦੀ, 15 ਅਪ੍ਰੈਲ (ਹਰਦੀਪ ਸਿੰਘ ਢੀਂਡਸਾ)-ਮਹਾਨ ਵਿਦਵਾਨ ਤੇ ਭਾਰਤੀ ਸੰਵਿਧਾਨ ਦੇ ਰਚੇਤਾ ਡਾ. ਬੀ. ਆਰ ਅੰਬੇਡਕਰ ਦਾ ਜਨਮ ਦਿਨ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਡਾ: ਅੰਬੇਡਕਰ ਦੇ ਸੁਪਨਿਆਂ ਦਾ ਸੰਸਾਰ ਸਿਰਜਨ ਲਈ ...

ਪੂਰੀ ਖ਼ਬਰ »

ਸੰਵਿਧਾਨ ਬਚਾਉ ਸੰਘਰਸ਼ ਕਮੇਟੀ ਵਲੋਂ ਡਾ: ਅੰਬੇਡਕਰ ਨੂੰ ਸ਼ਰਧਾਂਜਲੀਆਂ ਭੇਟ

ਮੋਰਿੰਡਾ, 15 ਅਪ੍ਰੈਲ (ਪਿ੍ਤਪਾਲ ਸਿੰਘ)-ਸੰਵਿਧਾਨ ਬਚਾਓ ਸੰਘਰਸ਼ ਕਮੇਟੀ ਬਲਾਕ ਮੋਰਿੰਡਾ ਵਲੋਂ ਦੇਸ਼ ਦੇ ਸੰਵਿਧਾਨ ਦੇ ਨਿਰਮਾਤਾ ਅਤੇ ਦਲਿਤਾਂ ਦੇ ਮਸੀਹਾ ਡਾ. ਭੀਮ ਰਾਉ ਅੰਬੇਡਕਰ ਦੇ ਜਨਮ ਦਿਵਸ ਮੌਕੇ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਯੂਥ ਆਗੂ ਨਵਦੀਪ ਸਿੰਘ ਟੋਨੀ ...

ਪੂਰੀ ਖ਼ਬਰ »

ਸਕੂਲ ਮੈਨੇਜਮੈਂਟ ਕਮੇਟੀ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਲਾਣ ਦੇ ਵਿਕਾਸ ਕੰਮਾਂ ਦਾ ਲਿਆ ਜਾਇਜ਼ਾ

ਸੁਖਸਾਲ, 15 ਅਪ੍ਰੈਲ (ਧਰਮ ਪਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭਲਾਣ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਵਲੋਂ ਸਕੂਲ ਵਿਚ ਚੱਲ ਰਹੇ ਵਿਕਾਸ ਦੇ ਕੰਮਾਂ ਦਾ ਜਾਇਜ਼ਾ ਲਿਆ | ਐੱਸ. ਐੱਮ. ਸੀ. ਦੇ ਚੇਅਰਮੈਨ ਜਸਵੀਰ ਚੰਦ, ਪ੍ਰਵੀਨ ਲਤਾ ਤੇ ਮੋਹਣ ਲਾਲ ਵਲੋਂ ਵਿਕਾਸ ...

ਪੂਰੀ ਖ਼ਬਰ »

ਅਨਾਜ ਮੰਡੀ ਮੋਰਿੰਡਾ ਵਿਖੇ ਬਾਰਦਾਨੇ ਤੇ ਪਾਣੀ ਦੀ ਕਮੀ ਤੇ ਬਿਜਲੀ ਦੇ ਕੱਟਾਂ ਕਾਰਨ ਆੜ੍ਹਤੀ, ਕਿਸਾਨ ਤੇ ਮਜ਼ਦੂਰ ਪ੍ਰੇਸ਼ਾਨ

ਮੋਰਿੰਡਾ, 15 ਅਪ੍ਰੈਲ (ਪਿ੍ਤਪਾਲ ਸਿੰਘ)-ਅਨਾਜ ਮੰਡੀ ਮੋਰਿੰਡਾ ਵਿਖੇ ਬਾਰਦਾਨੇ ਦੀ ਕਮੀ ਦੇ ਨਾਲ ਨਾਲ ਪਾਣੀ ਦੀ ਆ ਰਹੀ ਪੇ੍ਰਸ਼ਾਨੀ ਤੇ ਬਿਜਲੀ ਦੇ ਵਾਰ-ਵਾਰ ਲੱਗਦੇ ਕੱਟਾਂ ਕਾਰਨ ਆੜ੍ਹਤੀ, ਕਿਸਾਨ ਅਤੇ ਮਜ਼ਦੂਰਾਂ ਨੂੰ ਭਾਰੀ ਪੇ੍ਰਸ਼ਾਨੀਆਂ ਦਾ ਸਾਹਮਣਾ ਕਰਨਾ ...

ਪੂਰੀ ਖ਼ਬਰ »

ਸਨਾਤਨ ਧਰਮ ਮੰਚ ਦੀ ਦੂਜੀ ਬੈਠਕ ਡੇਰਾ 18 ਨੂੰ

ਨੂਰਪੁਰ ਬੇਦੀ, 15 ਅਪ੍ਰੈਲ (ਹਰਦੀਪ ਸਿੰਘ ਢੀਂਡਸਾ)-ਸਨਾਤਨ ਧਰਮ ਮੰਚ ਦੀ ਦੂਜੀ ਬੈਠਕ ਡੇਰਾ ਸਾਖਪੁਰ ਵਿਖੇ 18 ਅਪ੍ਰੈਲ ਨੂੰ ਹੋਵੇਗੀ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਐਮ. ਪੀ. ਸ਼ਰਮਾ ਨੇ ਦੱਸਿਆ ਕਿ ਸਨਾਤਨ ਧਰਮ ਦੀ ਤਰੱਕੀ ਤੇ ਵਿਕਾਸ ਲਈ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਦੇ ਚੇਅਰਮੈਨ ਵਲੋਂ ਅਨਾਜ ਮੰਡੀ ਦਾ ਦੌਰਾ

ਪੁਰਖਾਲੀ, 15 ਅਪ੍ਰੈਲ (ਅੰਮਿ੍ਤਪਾਲ ਸਿੰਘ ਬੰਟੀ)-ਮਾਰਕੀਟ ਕਮੇਟੀ ਰੂਪਨਗਰ ਦੇ ਚੇਅਰਮੈਨ ਮੇਵਾ ਸਿੰਘ ਗਿੱਲ ਵਲੋਂ ਅਨਾਜ ਮੰਡੀ ਰਾਮਪੁਰ ਪੁਰਖਾਲੀ ਦਾ ਦੌਰਾ ਕੀਤਾ ਗਿਆ ਤੇ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਮਾਰਕੀਟ ...

ਪੂਰੀ ਖ਼ਬਰ »

ਲੈਫ਼ਟੀਨੈਂਟ ਦੀ ਸਿਖਲਾਈ ਪਾਸ ਪ੍ਰੋਫੈਸਰ ਦੀ ਰੈਂਕ ਓਪਨਿੰਗ

ਰੂਪਨਗਰ, 15 ਅਪ੍ਰੈਲ (ਸਟਾਫ਼ ਰਿਪੋਰਟਰ)-ਪ੍ਰੋਫੈਸਰ ਸੁਖਵਿੰਦਰ ਸਿੰਘ ਕੈਪੀ ਸਪੁੱਤਰ ਸਵਰਗਵਾਸੀ ਮਾਸਟਰ ਦਿਲਬਰ ਸਿੰਘ ਪਿੰਡ ਝੱਲੀਆਂ ਖ਼ੁਰਦ ਜ਼ਿਲ੍ਹਾ ਰੋਪੜ ਦੇ ਵਸਨੀਕ ਜੋ ਕਿ ਸਰਕਾਰੀ ਕਾਲਜ ਮੁਹਾਲੀ ਵਿਖੇ ਰਾਜਨੀਤੀ ਸ਼ਾਸਤਰ ਵਿਭਾਗ ਵਿਚ ਬਤੌਰ ਸਹਾਇਕ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਵਲੋਂ ਡਾ: ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ

ਮੋਰਿੰਡਾ 15 ਅਪ੍ਰੈਲ (ਪਿ੍ਤਪਾਲ ਸਿੰਘ)-ਯੂਥ ਵੈੱਲਫੇਅਰ ਸੋਸ਼ਲ ਔਰਗਨਾਈਜ਼ੇਸਨ ਪੰਜਾਬ ਵਲੋਂ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਦੇ ਸਹਿਯੋਗ ਨਾਲ ਭਾਰਤੀ ਸੰਵਿਧਾਨ ਦੇ ਰਚੇਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ | ...

ਪੂਰੀ ਖ਼ਬਰ »

ਨੂਰਪੁਰ ਬੇਦੀ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਮੀਟਿੰਗ ਹੋਈ

ਨੂਰਪੁਰ ਬੇਦੀ, 15 ਅਪ੍ਰੈਲ (ਵਿੰਦਰਪਾਲ ਝਾਂਡੀਆਂ)-ਸੰਯੁਕਤ ਕਿਸਾਨ ਮੋਰਚੇ ਦੀ ਇਕਾਈ ਨੂਰਪੁਰ ਬੇਦੀ ਦੀ ਅਹਿਮ ਮੀਟਿੰਗ ਅੱਜ ਇੱਥੇ ਮੋਹਣ ਸਿੰਘ ਧਮਾਣਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਕਿਸਾਨਾਂ ਨੂੰ ਇਕਾਈ ਦੇ ਹੋਏ ਖ਼ਰਚੇ ਸਬੰਧੀ ਵਿਸਥਾਰ ਨਾਲ ਦੱਸਿਆ ਤੇ ਮੋਰਚੇ ...

ਪੂਰੀ ਖ਼ਬਰ »

ਮਾਤਾ ਅਵਤਾਰ ਕੌਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਕਾਹਨਪੁਰ ਖੂਹੀ, 15 ਅਪ੍ਰੈਲ (ਗੁਰਬੀਰ ਸਿੰਘ ਵਾਲੀਆ)-ਮਾਤਾ ਅਵਤਾਰ ਕੌਰ ਵਲੋਂ ਧਾਰਮਿਕ ਤੇ ਸਮਾਜਿਕ ਖੇਤਰ ਵਿਚ ਪਾਇਆ ਗਿਆ ਯੋਗਦਾਨ ਹਮੇਸ਼ਾ ਹੀ ਯਾਦ ਰੱਖਿਆ ਜਾਵੇਗਾ | ਇਹ ਪ੍ਰਗਟਾਵਾ ਏ.ਡੀ.ਸੀ. ਸੁਖਵੰਤ ਸਿੰਘ ਸਰਾਓ, ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਪ੍ਰਧਾਨ ...

ਪੂਰੀ ਖ਼ਬਰ »

ਦਵਿੰਦਰਪਾਲ ਸਿੰਘ ਨੇ ਸੰਭਾਲੀਆਂ ਬਤੌਰ ਕਾਰਜਕਾਰੀ ਬੀ. ਪੀ. ਈ. ਓ. ਦੀਆਂ ਸੇਵਾਵਾਂ

ਸ੍ਰੀ ਚਮਕੌਰ ਸਾਹਿਬ, 15 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਸਥਾਨਕ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਵਿਖੇ ਅੱਜ ਦਵਿੰਦਰਪਾਲ ਸਿੰਘ ਸੀ. ਐਚ. ਟੀ. ਸ੍ਰੀ ਚਮਕੌਰ ਸਾਹਿਬ-1 ਨੇ ਬਤੌਰ ਕਾਰਜਕਾਰੀ ਬੀ. ਪੀ. ਈ. ਓ ਸੇਵਾਵਾਂ ਸੰਭਾਲ ਲਈਆਂ ਹਨ, ਉਨ੍ਹਾਂ ਤੋਂ ਪਹਿਲੇ ਕਾਰਜਕਾਰੀ ਬੀ. ...

ਪੂਰੀ ਖ਼ਬਰ »

ਦੀ ਬੂਰਮਾਜਰਾ ਦੁੱਧ ਉਤਪਾਦਕ ਸਹਿਕਾਰੀ ਸਭਾ ਵਲੋਂ ਕਲੰਡਰ ਜਾਰੀ

ਮੋਰਿੰਡਾ, 15 ਅਪ੍ਰੈਲ (ਤਰਲੋਚਨ ਸਿੰਘ ਕੰਗ)-ਅੱਜ ਦੀ ਬੂਰਮਾਜਰਾ ਦੁੱਧ ਉਤਪਾਦਕ ਸਹਿਕਾਰੀ ਸਭਾ ਵਲੋਂ ਨਵਾਂ ਕਲੰਡਰ ਜਾਰੀ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਜਤਿੰਦਰਪ੍ਰੀਤ ਸਿੰਘ ਨੇ ਦੱਸਿਆ ਕਿ ਸਭਾ ਮੈਂਬਰਾਂ ਵਲੋਂ ਰਲ-ਮਿਲ ਕੇ ਦੁੱਧ ਉਤਪਾਦਕ ...

ਪੂਰੀ ਖ਼ਬਰ »

ਟਰੱਕ ਦੀ ਫੇਟ ਵੱਜਣ ਨਾਲ ਬੱਚੇ ਸਣੇ ਦੋ ਹੋਰ ਐਕਟਿਵਾ ਸਵਾਰ ਜ਼ਖ਼ਮੀ

ਨੂਰਪੁਰ ਬੇਦੀ, 15 ਅਪ੍ਰੈਲ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਪਿੰਡ ਟਿੱਬਾ ਟੱਪਰੀਆਂ ਵਿਖੇ ਸਥਿਤ ਖੀਣਮਾਜਰਾ ਕੁਟੀਆ ਦੇ ਕੋਲ ਇੱਕ ਟਰੱਕ ਚਾਲਕ ਵਲੋਂ ਕ੍ਰਾਸ ਕਰਦੇ ਸਮੇਂ ਫੇਟ ਮਾਰਨ 'ਤੇ ਐਕਟਿਵਾ 'ਤੇ ਸਵਾਰ ਇੱਕ ਔਰਤ, ਵਿਅਕਤੀ ਤੇ ਬੱਚੇ ਸਹਿਤ 3 ਜਣੇ ਗੰਭੀਰ ਰੂਪ 'ਚ ਜ਼ਖ਼ਮੀ ...

ਪੂਰੀ ਖ਼ਬਰ »

ਸੁਖਬੀਰ ਵਲੋਂ ਦਲਿਤ ਭਾਈਚਾਰੇ ਦੇ ਹੱਕ ਵਿਚ ਲਿਆ ਫ਼ੈਸਲਾ ਕ੍ਰਾਂਤੀਕਾਰੀ ਕਦਮ-ਭਾਈ ਚਾਵਲਾ

ਸ੍ਰੀ ਅਨੰਦਪੁਰ ਸਾਹਿਬ, 15 ਅਪ੍ਰੈਲ (ਜੇ. ਐਸ. ਨਿੱਕੂਵਾਲ)-ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋ੍ਰਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦਲਿਤ ਭਾਈਚਾਰੇ ਦੇ ਸਨਮਾਨ ਵਿਚ ਦਿੱਤੇ ਬਿਆਨ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਸ੍ਰੀ ਚਮਕੌਰ ਸਾਹਿਬ ਅਧੀਨ ਮੰਡੀਆਂ ਵਿਚ ਕਣਕ ਦੀ ਆਮਦ ਤੇਜ਼ ਲਿਫ਼ਟਿੰਗ ਸੁਸਤ

ਸ੍ਰੀ ਚਮਕੌਰ ਸਾਹਿਬ, 15 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਮਾਰਕੀਟ ਕਮੇਟੀ ਸ੍ਰੀ ਚਮਕੌਰ ਸਾਹਿਬ ਅਧੀਨ ਸ੍ਰੀ ਚਮਕੌਰ ਸਾਹਿਬ, ਬੇਲਾ, ਬਸੀ ਗੁੱਜਰਾਂ, ਹਾਫਿਜਾਬਾਦ ਅਤੇ ਗੱਗੋਂ ਵਿਚ ਹੁਣ ਤੱਕ ਵੱਖ-ਵੱਖ ਖ੍ਰੀਦ ਏਜੰਸੀਆਂ ਨੇ 81 ਹਜ਼ਾਰ 300 ਕੁਇੰਟਲ ਕਣਕ ਦੀ ਖਰੀਦ ਕੀਤੀ ਹੈ, ...

ਪੂਰੀ ਖ਼ਬਰ »

ਫ਼ੀਸਾਂ ਦੇ ਨਾਲ ਸਾਲਾਨਾ ਫ਼ੀਸਾਂ ਲੈਣ ਦੇ ਵਿਰੋਧ 'ਚ ਅਕੈਡਮੀ ਮੂਹਰੇ ਮਾਪਿਆਂ ਦਾ ਧਰਨਾ

ਰੂਪਨਗਰ, 15 ਅਪ੍ਰੈਲ (ਸਤਨਾਮ ਸਿੰਘ ਸੱਤੀ)-ਰੂਪਨਗਰ ਦੇ ਇਕ ਨਿੱਜੀ ਸਕੂਲ ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਵਿਖੇ ਮਾਪਿਆਂ ਵਲੋਂ ਸਕੂਲ ਦੇ ਬਾਹਰ ਫ਼ੀਸਾਂ ਨੂੰ ਲੈ ਕੇ ਹੰਗਾਮਾ ਕੀਤਾ ਗਿਆ ਅਤੇ ਸੜਕ 'ਤੇ ਜਾਮ ਲਗਾ ਕੇ ਸਕੂਲ ਪ੍ਰਬੰਧ ਤੇ ਸਕੂਲ ਫ਼ੀਸ ਦੇ ਨਾਲ ਨਾਲ ...

ਪੂਰੀ ਖ਼ਬਰ »

ਨਿਹੰਗ ਫ਼ੌਜਾਂ ਵਲੋਂ ਖ਼ਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਣ ਨਾਲ ਵਿਸਾਖੀ ਜੋੜ ਮੇਲਾ ਰਸਮੀ ਤੌਰ 'ਤੇ ਸਮਾਪਤ

ਤਲਵੰਡੀ ਸਾਬੋ, 15 ਅਪ੍ਰੈਲ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ)- ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪਿਛਲੇ ਚਾਰ ਰੋਜ਼ ਤੋਂ ਚੱਲ ਰਿਹਾ ਜੋੜ ਮੇਲਾ ਅੱਜ ਗੁਰੂ ਕੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ...

ਪੂਰੀ ਖ਼ਬਰ »

ਨਵੇਂ ਆਏ ਰਜਿਸਟਰਾਰ ਨੇ ਅਹੁਦਾ ਸੰਭਾਲਿਆ

ਖਰੜ, 15 ਅਪ੍ਰੈਲ (ਜੰਡਪੁਰੀ)-ਅੱਜ ਨਵੇਂ ਆਏ ਰਜਿਸਟਰਾਰ ਰਾਕੇਸ਼ ਗਰਗ ਵਲੋਂ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਗਿਆ | ਉਹ ਰਾਮਪੁਰਾ ਫੂਲ ਤੋਂ ਬਦਲ ਕੇ ਇਥੇ ਆਏ ਹਨ | ਰਾਕੇਸ਼ ਗਰਗ ਦੇ ਅਹੁਦਾ ਸੰਭਾਲਣ ਮੌਕੇ ਇਥੋਂ ਬਦਲ ਕੇ ਗਏ ਰਜਿਸਟਰਾਰ ਗੁਰਮੰਦਰ ਸਿੰਘ, ਤਹਿਸੀਲਦਾਰ ...

ਪੂਰੀ ਖ਼ਬਰ »

ਕੋਵਿਡ ਵੈਕਸੀਨੇਸ਼ਨ ਕੈਂਪ ਲਗਾਇਆ

ਐੱਸ. ਏ. ਐੱਸ. ਨਗਰ, 15 ਅਪ੍ਰੈਲ (ਕੇ. ਐੱਸ. ਰਾਣਾ)-ਸਥਾਨਕ ਫੇਜ਼-11 ਦੇ ਵਾ. ਨੰ. 22 ਤੋਂ ਕੌਂਸਲਰ ਜਸਬੀਰ ਸਿੰਘ ਮਣਕੂ ਵਲੋਂ ਆਪਣੇ ਦਫ਼ਤਰ ਵਿਖੇ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ, ਜਿਸ ਦੌਰਾਨ 133 ਵਿਅਕਤੀਆਂ ਦਾ ਟੀਕਾ ਲਗਾਇਆ ਗਿਆ | ਇਸ ਕੈਂਪ ਦੌਰਾਨ ਮੁਹਾਲੀ ਨੇ ਨਵੇਂ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਖੇਡਾਂ ਲਈ ਪ੍ਰੇਰਿਤ ਕਰਨ ਲਈ ਲੋੜੀਂਦੇ ਕਦਮ ਚੁੱਕ ਰਹੀ ਹੈ ਪੰਜਾਬ ਸਰਕਾਰ : ਮਨੀਸ਼ ਤਿਵਾੜੀ

ਐੱਸ. ਏ. ਐੱਸ. ਨਗਰ, 15 ਅਪ੍ਰੈਲ (ਕੇ. ਐੱਸ. ਰਾਣਾ)-ਲੋਕ ਸਭਾ ਮੈਂਬਰਾਂ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਦੇ ਉਦੇਸ਼ ਤਹਿਤ ਸਪੋਰਟਸ ਕਿੱਟਾਂ ਵੰਡੀਆਂ ਗਈਆਂ | ਇਸ ਸਬੰਧੀ ਪੰਜਾਬ ਯੂਥ ਕਾਂਗਰਸ ਦੇ ਸਕੱਤਰ ...

ਪੂਰੀ ਖ਼ਬਰ »

ਸੈਕਟਰ 41-ਏ ਦੇ ਮੰਦਰ ਵਾਲੇ ਪਾਰਕ ਵਿਚ ਲਗਾਏ ਬੂਟੇ

ਚੰਡੀਗੜ੍ਹ, 15 ਅਪ੍ਰੈਲ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਨਗਰ ਨਿਗਮ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਅਤੇ ਮੌਜੂਦਾ ਕੌਂਸਲਰ ਹਰਦੀਪ ਸਿੰਘ ਬੁਟੇਰਲਾ ਵਲੋਂ ਬੂਟੇ ਲਗਾਉਣ ਤੇ ਸਫ਼ਾਈ ਮੁਹਿੰਮ ਚਲਾਈ ਗਈ, ਜਿਸ ਦੇ ਚਲਦਿਆਂ ਸੈਕਟਰ-41-ਏ ਚੰਡੀਗੜ੍ਹ ਦੇ ਸ੍ਰੀ ਦੁਰਗਾ ਮਾਤਾ ...

ਪੂਰੀ ਖ਼ਬਰ »

ਤਖ਼ਤਗੜ੍ਹ ਵਿਖੇ ਅੰਬੇਡਕਰ ਜੈਯੰਤੀ ਸ਼ਰਧਾਪੂਰਵਕ ਮਨਾਈ

ਨੂਰਪੁਰ ਬੇਦੀ, 15 ਅਪ੍ਰੈਲ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ 130ਵਾਂ ਜਨਮ ਦਿਹਾੜਾ ਤਖ਼ਤਗੜ੍ਹ ਵਿਖੇ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਸਰਪੰਚ ਕੇਵਲ ਕਿ੍ਸ਼ਨ ਨੇ ਕਿਹਾ ਕਿ ਯੁੱਗ ਪੁਰਸ਼ ...

ਪੂਰੀ ਖ਼ਬਰ »

ਕੁੱਟਮਾਰ ਦੇ ਮਾਮਲੇ 'ਚ ਇਨਸਾਫ ਲਈ ਦਰ-ਦਰ ਭਟਕ ਰਹੀ ਹੈ ਮਹਿਲਾ

ਐੱਸ. ਏ. ਐੱਸ. ਨਗਰ, 15 ਅਪ੍ਰੈਲ (ਜਸਬੀਰ ਸਿੰਘ ਜੱਸੀ)-ਫੇਜ਼-11 ਵਿਚ ਸਥਿਤ ਕਮਾਂਡੋ ਕੰਪਲੈਕਸ ਦੀ ਵਸਨੀਕ ਇਕ ਮਹਿਲਾ (ਜਿਸਦਾ ਪਤੀ ਵੀ ਪੁਲਿਸ ਵਿਚ ਹੈ) ਖੁਦ ਨਾਲ ਹੋਈ ਕੁੱਟਮਾਰ ਦੇ ਮਾਮਲੇ ਵਿਚ ਇਨਸਾਫ ਹਾਸਲ ਕਰਨ ਲਈ ਦਰ ਦਰ ਭਟਕ ਰਹੀ ਹੈ ਪ੍ਰੰਤੂ ਹੁਣ ਤੱਕ ਉਸਦੀ ਸ਼ਿਕਾਇਤ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ 33,186 ਮੀਟਿ੍ਕ ਟਨ ਕਣਕ ਦੀ ਹੋਈ ਖ਼ਰੀਦ-ਸ਼ਿਫਾਲੀ ਚੋਪੜਾ

ਐੱਸ. ਏ. ਐੱਸ. ਨਗਰ, 15 ਅਪ੍ਰੈਲ (ਕੇ. ਐੱਸ. ਰਾਣਾ)-ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਰੀਬ 33,906 ਮੀਟਿ੍ਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ 33,186 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖ਼ੁਰਾਕ ਸਪਲਾਈ ਕੰਟਰੋਲਰ ਸ਼ਿਫਾਲੀ ...

ਪੂਰੀ ਖ਼ਬਰ »

ਕਰਿਆਨੇ ਦੀ ਦੁਕਾਨ 'ਚ ਵੜ੍ਹ ਕੇ ਕੀਤੀ ਕੁੱਟਮਾਰ ਹਮਲਾਵਰ ਗੱਲੇ 'ਚੋਂ 20 ਹਜ਼ਾਰ ਕੱਢ ਕੇ ਹੋਏ ਫ਼ਰਾਰ

ਐੱਸ. ਏ. ਐੱਸ. ਨਗਰ, 15 ਅਪ੍ਰੈਲ (ਜਸਬੀਰ ਸਿੰਘ ਜੱਸੀ)-ਥਾਣਾ ਬਲੌਂਗੀ ਅਧੀਨ ਪੈਂਦੀ ਗਰੀਨ ਇਨਕਲੇਵ ਕਾਲੋਨੀ ਵਿਚਲੀ ਇਕ ਕਰਿਆਨੇ ਦੀ ਦੁਕਾਨ ਕਰਨ ਵਾਲੇ ਦੁਕਾਨਦਾਰ ਦੀ ਕੁਝ ਨੌਜਵਾਨਾਂ ਵਲੋਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਦੁਕਾਨ ਮਾਲਕ ਵਿਸ਼ਾਲ ...

ਪੂਰੀ ਖ਼ਬਰ »

ਸੀ.ਜੀ.ਸੀ. ਲਾਂਡਰਾਂ ਵਲੋਂ ਕੋਵਿਡ-19 ਟੀਕਾਕਰਨ ਮੁਹਿੰਮ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 15 ਅਪ੍ਰੈਲ (ਕੇ. ਐੱਸ. ਰਾਣਾ)-ਦਿਨੋਂ ਦਿਨ ਵਧ ਰਹੇ ਕੋਰੋਨਾ ਮਹਾਂਮਾਰੀ ਦੇ ਮਾਮਲਿਆਂ ਨੂੰ ਧਿਆਨ ਵਿਚ ਰੱਖਦਿਆਂ ਚੰਡੀਗੜ੍ਹ ਗਰੁੱਪ ਆਫ ਕਾਲਜਿਜ਼ (ਸੀ. ਜੀ. ਸੀ.) ਲਾਂਡਰਾਂ ਵਲੋਂ ਸਿਵਲ ਹਸਪਤਾਲ ਮੁਹਾਲੀ ਦੇ ਸਹਿਯੋਗ ਨਾਲ ਕਾਲਜ ਦੇ ਕਰਮਚਾਰੀਆਂ ਨੂੰ ...

ਪੂਰੀ ਖ਼ਬਰ »

ਡਾ: ਅੰਬੇਡਕਰ ਦਾ 130ਵਾਂ ਜਨਮ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ

ਖਰੜ, 15 ਅਪ੍ਰੈਲ (ਜੰਡਪੁਰੀ)-ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਮੌਕੇ ਵਾਲਮੀਕਿ ਛੋਟੀ ਮਾਜਰੀ ਵਿਖੇ ਲਵ-ਕੁਸ਼ ਕਲੱਬ ਦੇ ਮੈਂਬਰ ਵਲੋਂ ਸਥਾਨਕ ਵਸਨੀਕਾਂ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਹਾਜ਼ਰੀਨਾਂ ਵਲੋਂ ਡਾ. ਅੰਬੇਡਕਰ ਦਾ 130ਵਾਂ ...

ਪੂਰੀ ਖ਼ਬਰ »

ਕੌਂਸਲਰ ਮਿੱਤਰਾ ਦੀ ਅਗਵਾਈ ਹੇਠ ਲਗਾਏ ਕੈਂਪ ਦੌਰਾਨ 71 ਵਿਅਕਤੀਆਂ ਨੇ ਕੋਵਿਡ ਵੈਕਸੀਨ ਲਗਵਾਈ

ਐੱਸ. ਏ. ਐੱਸ. ਨਗਰ, 15 ਅਪ੍ਰੈਲ (ਕੇ. ਐੱਸ. ਰਾਣਾ)-ਕੋਰੋਨਾ ਮਹਾਂਮਾਰੀ ਦੀ ਚੇਨ ਨੂੰ ਤੋੜਨ ਲਈ ਜਿਥੇ ਸਥਾਨਕ ਪ੍ਰਸ਼ਾਸਨ ਤੇ ਸਿਹਤ ਵਿਭਾਗ ਵਲੋਂ ਨਿਰੰਤਰ ਯਤਨ ਕੀਤੇ ਜਾ ਰਹੇ ਹਨ, ਉੱਥੇ ਹੀ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ, ਵੈੱਲਫ਼ੇਅਰ ਐਸੋਸੀਏਸ਼ਨ ਤੇ ਸਮਾਜ ਸੇਵੀ ਵੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX