ਤਾਜਾ ਖ਼ਬਰਾਂ


ਮੁਤਵਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਜਾਰੀ ਕੀਤਾ ਕੌਮ ਦੇ ਨਾਂਅ ਸੰਦੇਸ਼
. . .  4 minutes ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਦੀ ਸਮਾਪਤੀ ਉਪਰੰਤ ਅਕਾਲ ਤਖ਼ਤ ਸਕਤਰੇਤ ਦੇ ਬਾਹਰ ਸਰਬੱਤ ਖਾਲਸਾ ਵਲੋਂ ਥਾਪੇ ਕਾਰਜਕਾਰੀ...
ਸ੍ਰੀ ਮੁਕਤਸਰ ਸਾਹਿਬ ਵਿਖੇ ਐਨ.ਆਈ.ਏ. ਦੀ ਦਸਤਕ
. . .  12 minutes ago
ਸ੍ਰੀ ਮੁਕਤਸਰ ਸਾਹਿਬ,6 ਜੂਨ (ਬਲਕਰਨ ਸਿੰਘ ਖਾਰਾ)-ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਫਿਰ ਐਨ.ਆਈ.ਏ. ਦੀ ਟੀਮ ਨੇ ਅਬੋਹਰ ਰੋਡ ਬਾਈਪਾਸ 'ਤੇ ਰਹਿਣ ਵਾਲੇ ਇਕ ਵਿਅਕਤੀ ਤੋਂ ਪੁੱਛ-ਗਿੱਛ ਕੀਤੀ।ਫਿਲਹਾਲ ਐਨ.ਆਈ.ਏ. ਦੀ ਟੀਮ ਦੁਆਰਾ...
ਘੱਲੂਘਾਰਾ ਦਿਵਸ ਮੌਕੇ ਹੋਏ ਸਮਾਗਮ ਦੀ ਸਮਾਪਤੀ ਉਪਰੰਤ ਗੁਰਦੁਆਰਾ ਸ੍ਰੀ ਥੜਾ ਸਾਹਿਬ ਨੇੜੇ ਸੰਗਤਾਂ ਨੂੰ ਸਿਮਰਨਜੀਤ ਸਿੰਘ ਮਾਨ ਦਾ ਸੰਬੋਧਨ
. . .  10 minutes ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-ਘੱਲੂਘਾਰਾ ਦਿਵਸ ਮੌਕੇ ਹੋਏ ਸਮਾਗਮ ਦੀ ਸਮਾਪਤੀ ਉਪਰੰਤ ਗੁਰਦੁਆਰਾ ਸ੍ਰੀ ਥੜਾ ਸਾਹਿਬ ਨੇੜੇ ਸਿਮਰਨਜੀਤ ਸਿੰਘ ਮਾਨ ਨੇ ਸੰਗਤਾਂ...
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਨੂੰ ਸਮਰਪਿਤ ਕਰਵਾਇਆ ਜਾ ਰਿਹਾ ਸਮਾਗਮ ਸੰਪੂਰਨ
. . .  8 minutes ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਨੂੰ ਸਮਰਪਿਤ ਕਰਵਾਇਆ ਜਾ ਰਿਹਾ ਸਮਾਗਮ ਸੰਪੂਰਨ ਹੋ ਗਿਆ ਹੈ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ...
ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਘੱਲੂਘਾਰਾ ਦਿਵਸ ਮੌਕੇ ਖ਼ਾਲਿਸਤਾਨ ਪੱਖੀ ਨਾਅਰੇਬਾਜ਼ੀ ਕਰਦੇ ਹੋਏ ਨੌਜਵਾਨ
. . .  21 minutes ago
ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਘੱਲੂਘਾਰਾ ਦਿਵਸ ਮੌਕੇ ਖ਼ਾਲਿਸਤਾਨ ਪੱਖੀ ਨਾਅਰੇਬਾਜ਼ੀ ਕਰਦੇ ਹੋਏ ਨੌਜਵਾਨ
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 1984 ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਘੱਲੂਘਾਰਾ ਯਾਦਗਾਰੀ ਸਮਾਗਮ
. . .  25 minutes ago
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ)-39 ਵਰ੍ਹੇ ਪਹਿਲਾਂ ਜੂਨ 1984 ਵਿਚ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ ਸਿੰਘਣੀਆਂ ਦੀ ਯਾਦ ਨੂੰ ਸਮਰਪਤ ਯਾਦਗਾਰੀ ਸਮਾਗਮ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਇਆ ਜਾ ਰਿਹਾ...
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਨਾਭਾ 'ਚ ਆਮ ਆਦਮੀ ਪਾਰਟੀ ਨੂੰ ਜ਼ੋਰਦਾਰ ਝਟਕਾ,ਮੱਖਣ ਸਿੰਘ ਲਾਲਕਾ ਨੇ ਮੁੜ ਤੋਂ ਫੜਿਆ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ
. . .  1 day ago
ਨਾਭਾ,5 ਜੂਨ (ਜਗਨਾਰ ਸਿੰਘ ਦੁਲੱਦੀ/ਕਰਮਜੀਤ ਸਿੰਘ)-ਆਮ ਆਦਮੀ ਪਾਰਟੀ ਨੂੰ ਨਾਭਾ ਵਿਚ ਉਸ ਸਮੇਂ ਅੱਜ ਜ਼ੋਰਦਾਰ ਝਟਕਾ ਲੱਗਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ...
ਕਰਜ਼ੇ ਦੇ ਨਪੀੜੇ ਮੰਡੀ ਕਲਾਂ ਦੇ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਬਾਲਿਆਂਵਾਲੀ, 5 ਜੂਨ (ਕੁਲਦੀਪ ਮਤਵਾਲਾ)-ਪੁਲਿਸ ਥਾਣਾ ਬਾਲਿਆਂਵਾਲੀ ਅਧੀਨ ਪੈਂਦੇ ਪਿੰਡ ਮੰਡੀ ਕਲਾਂ (ਬਠਿੰਡਾ) ਵਿਖੇ ਜਗਸੀਰ ਸਿੰਘ ਨਾਂਅ ਦੇ ਇਕ ਕਿਸਾਨ ਵਲੋ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ। ਮਿ੍ਤਕ ਕਿਸਾਨ ਦੇ ਪਿਤਾ ਗੁਰਮੀਤ ਸਿੰਘ ਨੇ ਦੱਸਿਆ...
ਫ਼ਿਲਮੀ ਅਦਾਕਾਰ ਯੋਗਰਾਜ ਸਿੰਘ ਵਲੋਂ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਚੋਣ ਲੜਨ ਦਾ ਐਲਾਨ
. . .  1 day ago
ਸ੍ਰੀ ਚਮਕੌਰ ਸਾਹਿਬ, 5 ਜੂਨ (ਜਗਮੋਹਨ ਸਿੰਘ ਨਾਰੰਗ)-ਅੱਜ ਦੇਰ ਸ਼ਾਮ ਫ਼ਿਲਮੀ ਅਦਾਕਾਰ ਯੋਗਰਾਜ ਸਿੰਘ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ...
ਪੰਥਕ ਅਕਾਲੀ ਲਹਿਰ ਦੇ ਸੇਵਾਦਾਰ ਭਾਈ ਰਜਿੰਦਰ ਸਿੰਘ ਫ਼ਤਹਿਗੜ੍ਹ ਛੰਨਾਂ ਅਤੇ ਭਾਈ ਬਗੀਚਾ ਸਿੰਘ ਵੜੈਚ ਗ੍ਰਿਫ਼ਤਾਰ, ਪੁਲਿਸ ਨੇ ਖ਼ੁਦ ਨਹੀਂ ਕੀਤੀ ਪੁਸ਼ਟੀ
. . .  1 day ago
ਸਮਾਣਾ (ਪਟਿਆਲਾ), 5 ਜੂਨ (ਸਾਹਿਬ ਸਿੰਘ)-ਘੱਲੂਘਾਰਾ ਹਫ਼ਤੇ ਨੂੰ ਲੈ ਕੇ ਸਮਾਣਾ ਪੁਲਿਸ ਨੇ ਗਰਮ-ਖ਼ਿਆਲੀ ਸਿੱਖਾਂ ਦੀ ਫੜ੍ਹੋ ਫੜ੍ਹੀ ਸ਼ੁਰੂ ਕਰ ਦਿੱਤੀ ਹੈ। ਪੰਥਕ ਅਕਾਲੀ ਲਹਿਰ ਦੇ ਸੇਵਾਦਾਰ ਭਾਈ ਰਜਿੰਦਰ ਸਿੰਘ ਫ਼ਤਹਿਗੜ੍ਹ...
ਨਵਾਂਸ਼ਹਿਰ ਲਾਗੇ ਆਪ ਵਿਧਾਇਕ ਦੀ ਗੱਡੀ ਨਾਲ ਹਾਦਸੇ ਚ ਇਕ ਦੀ ਮੌਤ, ਤਿੰਨ ਜ਼ਖ਼ਮੀ
. . .  1 day ago
ਨਵਾਂਸ਼ਹਿਰ, 5 ਜੂਨ (ਜਸਬੀਰ ਸਿੰਘ ਨੂਰਪੁਰ)-ਨਵਾਂਸ਼ਹਿਰ ਲਾਗੇ ਮੁੱਖ ਮਾਰਗ ਤੇ ਬਾਬਾ ਬਕਾਲਾ ਤੋਂ 'ਆਪ' ਵਿਧਾਇਕ ਦੀ ਗੱਡੀ ਨਾਲ ਹੋਏ ਭਿਆਨਕ ਹਾਦਸੇ 'ਚ ਪਿੰਡ ਮਜਾਰੀ ਦੇ ਸੂਬੇਦਾਰ ਦਰਸ਼ਨ ਸਿੰਘ ਦੀ ਮੌਤ ਹੋ ਗਈ ਅਤੇ ਤਿੰਨ ਜਣੇ ਜ਼ਖ਼ਮੀ...
ਬਿਜਲੀ ਦਾ ਕਰੰਟ ਲੱਗਣ ਕਾਰਨ ਕਿਸਾਨ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 5 ਜੂਨ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਬੀਤੀ ਸ਼ਾਮ ਨੇੜਲੇ ਪਿੰਡ ਉੱਪਲੀ ਵਿਖੇ ਇਕ ਕਿਸਾਨ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ...
ਐਨ.ਡੀ.ਏ. ਵਿਰੋਧੀ ਪਾਰਟੀਆਂ ਦੀ ਮੀਟਿੰਗ 'ਤੇ ਬੋਲੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ
. . .  1 day ago
ਨਵੀਂ ਦਿੱਲੀ, 5 ਜੂਨ-ਪਟਨਾ, ਜੰਮੂ ਵਿਚ ਗੈਰ-ਐਨ.ਡੀ.ਏ. ਵਿਰੋਧੀ ਪਾਰਟੀਆਂ ਦੀ ਮੀਟਿੰਗ 'ਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਅਸੀਂ ਇਕ ਜ਼ਿੰਮੇਵਾਰ ਵਿਰੋਧੀ ਧਿਰ ਚਾਹੁੰਦੇ ਹਾਂ, ਪਰ ਇਹ ਇਕ ਵੱਖਰੀ ਕਿਸਮ ਦੀ...
‘ਅੰਦੋਲਨ ਵਾਪਸ ਲੈਣ ਦੀ ਖ਼ਬਰ ਬਿਲਕੁਲ ਅਫ਼ਵਾਹ’, ਬਜਰੰਗ ਪੁਨੀਆ ਬੋਲੇ- ਅਸੀਂ ਨਾ ਪਿੱਛੇ ਹਟੇ ਹਾਂ ਤੇ ਨਾ ਹੀ ਅਸੀਂ..
. . .  1 day ago
ਨਵੀਂ ਦਿੱਲੀ, 5 ਜੂਨ-ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਦੇ ਅੰਦੋਲਨ ਨੂੰ ਵਾਪਸ ਲੈਣ ਦੀਆਂ ਖਬਰਾਂ ਵਿਚਾਲੇ ਮਹਿਲਾ ਪਹਿਲਵਾਨ ਸਾਕਸ਼ੀ ਮਲਿਕ ਤੋਂ ਬਾਅਦ ਹੁਣ ਬਜਰੰਗ...
ਮਨੀਸ਼ ਸਿਸੋਦੀਆ ਨੂੰ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਮਿਲੀ ਇਜਾਜ਼ਤ
. . .  1 day ago
ਨਵੀਂ ਦਿੱਲੀ, 5 ਜੂਨ- ਦਿੱਲੀ ਹਾਈ ਕੋਰਟ ਨੇ ‘ਆਪ’ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦੇ ਦਿੱਤੀ ਹੈ। ਮਨੀਸ਼ ਸਿਸੋਦੀਆ....
ਮੁਖ਼ਤਾਰ ਅੰਸਾਰੀ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ
. . .  1 day ago
ਲਖਨਊ, 5 ਜੂਨ- ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੀ ਐਮ.ਪੀ. ਵਿਧਾਇਕ ਅਦਾਲਤ ਨੇ ਅਵਧੇਸ਼ ਰਾਏ ਕਤਲ ਕੇਸ...
ਅਸੀਂ ਵਿਰੋਧ ਪ੍ਰਦਰਸ਼ਨ ਤੋਂ ਪਿੱਛੇ ਨਹੀਂ ਹੋਏ- ਸਾਕਸ਼ੀ ਮਲਿਕ, ਬਜਰੰਗ ਪੂਨੀਆ
. . .  1 day ago
ਨਵੀਂ ਦਿੱਲੀ, 5 ਜੂਨ- ਪਹਿਲਵਾਨ ਸਾਕਸ਼ੀ ਮਲਿਕ ਅਤੇ ਬਜਰੰਗ ਪੂਨੀਆ ਵਲੋਂ ਭਾਰਤੀ ਰੇਲਵੇ ਵਿਚ ਓ.ਐਸ.ਡੀ. (ਖੇਡਾਂ) ਵਜੋਂ ਆਪਣੇ ਅਹੁਦਿਆਂ ’ਤੇ ਮੁੜ ਸ਼ਾਮਿਲ ਹੋਣ ਦੀਆਂ ਖ਼ਬਰਾਂ ਨੂੰ ਫ਼ਰਜ਼ੀ ਦੱਸਦਿਆਂ....
ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜਿਓਂ ਸ਼ੱਕੀ ਵਿਅਕਤੀ ਕਾਬੂ
. . .  1 day ago
ਅਜਨਾਲਾ, ਗੱਗੋਮਾਹਲ 5 ਜੂਨ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)- ਭਾਰਤ-ਪਾਕਿ ਕੌਮਾਂਤਰੀ ਸਰਹੱਦ ਨੇੜੇ ਪੈਂਦੀ ਚੋਂਕੀ ਵਧਾਈ ਚੀਮਾ ਨੇੜਿਓ ਬੀ.ਐਸ.ਐਫ਼. 73 ਬਟਾਲੀਅਨ ਦੇ ਜਵਾਨਾਂ....
ਜਵਾਹਰ ਲਾਲ ਨਹਿਰੂ ਭਵਨ ’ਚ ਲੱਗੀ ਅੱਗ
. . .  1 day ago
ਨਵੀਂ ਦਿੱਲੀ, 5 ਜੂਨ- ਦਿੱਲੀ ਫ਼ਾਇਰ ਸਰਵਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦਿੱਲੀ ਦੇ ਜਵਾਹਰ ਲਾਲ ਨਹਿਰੂ ਭਵਨ ’ਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਉਨ੍ਹਾਂ ਦੱਸਿਆ ਕਿ ਅੱਗ ’ਤੇ....
ਅਮਰੀਕਾ ਸੜਕ ਹਾਦਸੇ ਦੇ ਸ਼ਿਕਾਰ ਨੌਜਵਾਨ ਦੀ ਮਿ੍ਤਕ ਦੇਹ ਪੁੱਜੀ ਪਿੰਡ
. . .  1 day ago
ਚੋਗਾਵਾਂ, 5 ਜੂਨ (ਗੁਰਵਿੰਦਰ ਸਿੰਘ ਕਲਸੀ)- ਰੋਜ਼ੀ ਰੋਟੀ ਦੀ ਭਾਲ ਲਈ ਵਿਦੇਸ਼ ਗਏ ਰਸਾਲ ਸਿੰਘ ਪੁੱਤਰ ਬਚਿੱਤਰ ਸਿੰਘ ਕਸਬਾ ਚੋਗਾਵਾਂ ਦੀ ਅਮਰੀਕਾ ਵਿਚ ਵਾਪਰੇ ਸੜਕ ਹਾਦਸੇ ਦੌਰਾਨ ਮੌਤ ਹੋ ਗਈ....
ਆਈ.ਆਈ.ਐਸ.ਸੀ. ਬੈਂਗਲੁਰੂ ਨੂੰ ਮਿਲਿਆ ਸਰਵੋਤਮ ਯੂਨੀਵਰਸਿਟੀ ਦਾ ਦਰਜਾ
. . .  1 day ago
ਨਵੀਂ ਦਿੱਲੀ, 5 ਜੂਨ- ਕੇਂਦਰੀ ਸਿੱਖਿਆ ਮੰਤਰਾਲੇ ਵਲੋਂ ਜਾਰੀ ਐਨ.ਆਈ.ਆਰ.ਐਫ਼. ਦਰਜਾਬੰਦੀ ਅਨੁਸਾਰ ਆਈ.ਆਈ.ਐਸ.ਸੀ. ਬੈਂਗਲੁਰੂ ਨੂੰ ਸਰਵੋਤਮ ਯੂਨੀਵਰਸਿਟੀ ਦਾ ਦਰਜਾ ਦਿੱਤਾ ਗਿਆ ਹੈ। ਇਸ ਤੋਂ....
ਨਸ਼ਾ ਲਿਜਾ ਰਹੇ ਮੋਟਰਸਾਈਕਲ ਸਵਾਰਾਂ ਨੇ ਨੌਜਵਾਨ ਨੂੰ ਮਾਰੀ ਗੋਲੀ
. . .  1 day ago
ਸੁਨਾਮ ਊਧਮ ਸਿੰਘ ਵਾਲਾ, 5 ਜੂਨ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਸਥਾਨਕ ਸ਼ਹਿਰ ਵਿਚ ਅੱਜ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਇਕ ਨੌਜਵਾਨ ਦੇ ਪੱਟ ਵਿੱਚ ਗੋਲੀ ਮਾਰ ਦੇਣ ਦੀ....
ਅਵਧੇਸ਼ ਰਾਏ ਕਤਲ ਕੇਸ ਵਿਚ ਮੁਖ਼ਤਾਰ ਅੰਸਾਰੀ ਦੋਸ਼ੀ ਕਰਾਰ
. . .  1 day ago
ਲਖਨਊ, 5 ਜੂਨ- ਵਾਰਾਣਸੀ ਦੇ ਐਮ.ਪੀ. ਵਿਧਾਇਕ ਅਦਾਲਤ ਨੇ ਅਵਧੇਸ਼ ਰਾਏ ਕਤਲ ਕੇਸ ਵਿਚ ਜੇਲ੍ਹ ਵਿਚ ਬੰਦ ਮਾਫ਼ੀਆ ਮੁਖਤਾਰ ਅੰਸਾਰੀ ਨੂੰ ਦੋਸ਼ੀ ਕਰਾਰ ਦਿੱਤਾ ਹੈ। ਦੱਸ ਦੇਈਏ ਕਿ 3 ਅਗਸਤ 1991...
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਐਸ. ਡੀ. ਐਮ. ਦਫ਼ਤਰ ਅੱਗੇ ਰੋਸ ਧਰਨਾ
. . .  1 day ago
ਖਰੜ, 5 ਜੂਨ (ਗੁਰਮੁੱਖ ਸਿੰਘ ਮਾਨ )- ਦਿੱਲੀ ਵਿਚ ਪਹਿਲਵਾਨਾਂ ਵਲੋਂ ਕੀਤੇ ਜਾ ਰਹੇ ਸ਼ੰਘਰਸ਼ ਦੀ ਹਮਾਇਤ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦਾ ਪੁਤਲਾ ਫੂਕਿਆ....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਵੈਸਾਖ ਸੰਮਤ 553

ਫਰੀਦਕੋਟ

ਕੈਪਟਨ ਸਰਕਾਰ ਬਿਜਲੀ ਕੰਪਨੀਆਂ ਨਾਲ ਮਿਲ ਕੇ ਸੂਬੇ ਦੀ ਕਰ ਰਹੀ ਹੈ ਲੁੱਟ- ਬਰਾੜ

ਸ੍ਰੀ ਮੁਕਤਸਰ ਸਾਹਿਬ, 15 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਸੂਬੇ ਵਿਚ ਮਹਿੰਗੀ ਬਿਜਲੀ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਸ਼ੁਰੂ ਕੀਤੇ ਗਏ ਬਿਜਲੀ ਅੰਦੋਲਨ ਤਹਿਤ ਅੱਜ ਸ਼ਹਿਰ ਦੇ ਵੱਖ-ਵੱਖ ਵਾਰਡਾਂ 'ਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਗਦੀਪ ਸਿੰਘ ਕਾਕਾ ਬਰਾੜ ਦੀ ਅਗਵਾਈ ਹੇਠ ਬਿਜਲੀ ਦੇ ਬਿੱਲ ਫ਼ੂਕੇ ਗਏ | ਇਸ ਮੌਕੇ ਸੂਬਾ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ | ਇਸ ਮੌਕੇ ਬੋਲਦਿਆਂ ਜਗਦੀਪ ਸਿੰਘ ਕਾਕਾ ਬਰਾੜ ਨੇ ਆਖਿਆ ਕਿ ਪੰਜਾਬ 'ਚ ਬਿਜਲੀ ਪੂਰੇ ਦੇਸ਼ 'ਚ ਸਭ ਤੋਂ ਮਹਿੰਗੀ ਹੈ, ਜਦਕਿ ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਿਜਲੀ ਬਾਹਰੋਂ ਮੁੱਲ ਲੈ ਕੇ ਮੁਫ਼ਤ ਦੇ ਰਹੀ ਹੈ | ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਪੰਜਾਬ 'ਚ ਇਕ ਸਾਧਾਰਨ ਪਰਿਵਾਰ ਦੇ ਲਈ ਬਿਜਲੀ ਦਾ ਬਿੱਲ ਭਰਨਾ ਬਹੁਤ ਮੁਸ਼ਕਿਲ ਹੋ ਗਿਆ ਹੈ, ਕਿਉਂਕਿ ਜਿਨ੍ਹਾਂ ਦੇ ਘਰਾਂ 'ਚ ਇਕ ਬੱਲਬ ਅਤੇ ਇਕ ਪੱਖਾ ਚੱਲਦਾ ਹੈ, ਉਸ ਪਰਿਵਾਰ ਦਾ ਬਿੱਲ ਵੀ ਹਜ਼ਾਰਾਂ 'ਚ ਆ ਰਿਹਾ ਹੈ, ਜਿਸ ਕਾਰਨ ਲੋਕ ਹਨੇਰੇ ਵਿਚ ਬੈਠਣ ਨੂੰ ਮਜਬੂਰ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਪੂਰੇ ਸੂਬੇ ਵਿਚ ਆਮ ਆਦਮੀ ਪਾਰਟੀ ਵਲੋਂ ਅੰਦੋਲਨ ਸ਼ੁਰੂ ਕੀਤਾ ਗਿਆ ਹੈ ਅਤੇ ਹਰ ਪਿੰਡ ਤੇ ਹਰ ਵਾਰਡ 'ਚ ਬਿਜਲੀ ਦੇ ਬਿੱਲ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ | ਇਸ ਮੌਕੇ ਬਲਾਕ ਪ੍ਰਧਾਨ ਸੁਮਨ ਕੁਮਾਰ ਤੋਤੀ, ਯੂਥ ਆਗੂ ਸ਼ਕਤੀ ਖੁੰਗਰ, ਦੀਪੂ ਚਗਤੀ, ਸੰਦੀਪ ਸ਼ਰਮਾ, ਮਾਸਟਰ ਬਲਵਿੰਦਰ ਸਿੰਘ, ਸਾਹਿਲ ਕੁੱਬਾ, ਧਰਮਪਾਲ ਸਿੰਘ, ਰਿੰਕੂ ਕੁਮਾਰ, ਕੇਵਲ ਸਿੰਘ ਆਦਿ ਵੱਡੀ ਗਿਣਤੀ 'ਚ ਔਰਤਾਂ ਵੀ ਸ਼ਾਮਿਲ ਸਨ |

ਪਿੰਡ ਜੀਵਨ ਵਾਲਾ ਦੀ ਦਾਣਾ ਮੰਡੀ 'ਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ

ਪੰਜਗਰਾਈਾ ਕਲਾਂ, 15 ਅਪ੍ਰੈਲ (ਕੁਲਦੀਪ ਸਿੰਘ ਗੋਂਦਾਰਾ)- ਮਾਰਕੀਟ ਕਮੇਟੀ ਕੋਟਕਪੂਰਾ ਦੇ ਅਧੀਨ ਆਉਂਦੀ ਪਿੰਡ ਜੀਵਨ ਵਾਲਾ ਦੇ ਖ਼ਰੀਦ ਕੇਂਦਰ ਤੇ ਕਣਕ ਦੀ ਸਰਕਾਰੀ ਖ਼ਰੀਦ ਦਾ ਰਸਮੀਂ ਉਦਘਾਟਨ ਕੋਟਕਪੂਰਾ ਮਾਰਕੀਟ ਕਮੇਟੀ ਦੇ ਚੇਅਰਮੈਨ ਮਹਾਸ਼ਾ ਲਖਵੰਤ ਸਿੰਘ ਬਰਾੜ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋੋਂ ਮੰਡੀਆਂ 'ਚ ਕੋਰੋਨਾ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਉਣ ਦੇ ਆਦੇਸ਼

ਫ਼ਰੀਦਕੋਟ, 15 ਅਪ੍ਰੈਲ (ਜਸਵੰਤ ਸਿੰਘ ਪੁਰਬਾ)- ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਪੰਜਾਬ ਮੰਡੀ ਬੋਰਡ, ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਜ਼ਿਲ੍ਹੇ ਦੇ ਸਾਰੇ ਖ਼ਰੀਦ ਕੇਂਦਰਾਂ ਵਿਚ ਕੋਰੋਨਾ ਤੋਂ ਬਚਾਅ ਪ੍ਰਤੀ ਵਰਤੀਆਂ ਜਾਣ ਵਾਲੀਆਂ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਲੱਗੀ ਅੱਗ- ਫ਼ਾਇਰ ਬਿ੍ਗੇਡ ਨੇ ਵੱਡਾ ਨੁਕਸਾਨ ਹੋਣੋਂ ਬਚਾਇਆ

ਮਲੋਟ, 15 ਅਪ੍ਰੈਲ (ਅਜਮੇਰ ਸਿੰਘ ਬਰਾੜ)- ਅੱਜ ਦੁਪਹਿਰ ਪਿੰਡ ਆਲਮਵਾਲਾ ਵਿਖੇ ਇਕ ਟਰੈਕਟਰ ਤੇ ਟਰਾਲੀ ਨੂੰ ਅੱਗ ਲੱਗ ਗਈ | ਫ਼ਾਇਰ ਅਫ਼ਸਰ ਗੁਰਸ਼ਰਨ ਸਿੰਘ ਬਿੱਟੂ ਨੇ ਇਸ ਸਬੰਧੀ ਵਿਸਥਾਰ 'ਚ ਦੱਸਿਆ ਕਿ ਕੁਲਵੰਤ ਸਿੰਘ ਦੀ ਤੂੜੀ ਵਾਲੀ ਮਸ਼ੀਨ ਅਤੇ ਟਰੈਕਟਰ ਟਰਾਲੀ ਰਾਹੀਂ ...

ਪੂਰੀ ਖ਼ਬਰ »

ਛੱਪੜ ਦੇ ਪਾਣੀ ਦੀ ਨਿਕਾਸੀ ਦੇ ਢੁਕਵੇਂ ਹੱਲ ਦੀ ਮੰਗ

ਮੰਡੀ ਬਰੀਵਾਲਾ, 15 ਅਪ੍ਰੈਲ (ਨਿਰਭੋਲ ਸਿੰਘ)- ਚੱਕ ਗਾਂਧਾ ਸਿੰਘ ਵਾਲਾ ਦੇ ਪਿੰਡ ਵਿਚਕਾਰ ਜੋ ਛੱਪੜ ਹੈ, ਉਸ ਦਾ ਪਾਣੀ ਬੇਹੱਦ ਦੂਸ਼ਿਤ ਹੋ ਚੁੱਕਾ ਹੈ | ਇਸ ਦੂਸ਼ਿਤ ਪਾਣੀ 'ਚ ਮੱਛਰ ਵੀ ਵੱਡੀ ਮਾਤਰਾ 'ਚ ਪੈਦਾ ਹੋ ਰਿਹਾ ਹੈ ਜਿਸ ਤੋਂ ਬਿਮਾਰੀਆਂ ਫੈਲਣ ਦਾ ਵੀ ਭਾਰੀ ਖ਼ਦਸ਼ਾ ...

ਪੂਰੀ ਖ਼ਬਰ »

ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ

ਫ਼ਰੀਦਕੋਟ, 15 ਅਪ੍ਰੈਲ (ਸਤੀਸ਼ ਬਾਗ਼ੀ)- ਪੰਜਾਬ ਨਿਮਰਾਣ ਮਜ਼ਦੂਰ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਸੇਵਕ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਵਿਸ਼ਵਕਰਮਾ ਭਵਨ ਵਿਖੇ ਹੋਈ, ਜਿਸ ਦੌਰਾਨ ਪ੍ਰਧਾਨ ਗੁਰਸੇਵਕ ਸਿੰਘ ਨੇ ਕਿਹਾ ਕਿ ਲੇਬਰ ...

ਪੂਰੀ ਖ਼ਬਰ »

ਸੁੁਖਬੀਰ ਵਲੋਂ ਦਲਿਤ ਉਪ ਮੁੱਖ ਮੰਤਰੀ ਬਣਾਏ ਜਾਣ ਦੇ ਵਾਅਦੇ ਦਾ ਭਰਵਾਂ ਸਵਾਗਤ

ਜੈਤੋ, 15 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)- ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਸੂਬਾਈ ਵਰਕਿੰਗ ਕਮੇਟੀ ਮੈਂਬਰ, ਐਸ.ਸੀ. ਵਿੰਗ ਦਾ ਕੌਮੀ ਜਨਰਲ ਸਕੱਤਰ ਅਤੇ ਹਲਕਾ ਜੈਤੋ ਦੇ ਇੰਚਾਰਜ ਸ: ਸੂਬਾ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਵਰਕਰਾਂ ਦੀ ਇਕ ਅਹਿਮ ਮੀਟਿੰਗ ਸਥਾਨਕ ...

ਪੂਰੀ ਖ਼ਬਰ »

ਕੋਰੋਨਾ ਕਾਰਨ ਇਕ ਹੋਰ ਮੌਤ, 108 ਨਵੇਂ ਮਰੀਜ਼

ਫ਼ਰੀਦਕੋਟ, 15 ਅਪ੍ਰੈਲ (ਜਸਵੰਤ ਸਿੰਘ ਪੁਰਬਾ)- ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 108 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ ਜਦਕਿ ਇਕ ਕੋਰੋਨਾ ਮਰੀਜ਼ ਦੀ ਮੌਤ ਹੋ ਗਈ ਹੈ | ਜ਼ਿਲ੍ਹੇ ਅੰਦਰ ...

ਪੂਰੀ ਖ਼ਬਰ »

ਇਕ ਕਿੱਲੋ ਅਫ਼ੀਮ ਸਮੇਤ ਤਸਕਰ ਕਾਬੂ

ਲੰਬੀ, 15 ਅਪੈ੍ਰਲ (ਮੇਵਾ ਸਿੰਘ)- ਲੰਬੀ ਪੁਲਿਸ ਨੇ ਰਾਜਸਥਾਨ ਨਾਲ ਸਬੰਧਿਤ ਇਕ ਤਸਕਰ ਨੂੰ ਇਕ ਕਿੱਲੋ ਅਫ਼ੀਮ ਸਮੇਤ ਕਾਬੂ ਕਰ ਲਿਆ ਹੈ | ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਥਾਣਾ ਲੰਬੀ ਦੇ ਮੁੱਖ ਅਫ਼ਸਰ ਐਸ.ਆਈ. ਚੰਦਰ ਸ਼ੇਖਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਨੌਜਵਾਨ ਲਾਪਤਾ

ਲੰਬੀ, 15 ਅਪੈ੍ਰਲ (ਮੇਵਾ ਸਿੰਘ)- ਬਲਾਕ ਲੰਬੀ ਦੇ ਪਿੰਡ ਸਹਿਣਾਖੇੜਾ ਵਾਸੀ ਮਨਜੀਤ ਸਿੰਘ ਉਰਫ ਗੋਰਾ ਬਰਾੜ (36) ਜੋ ਬੀਤੀ ਕੱਲ੍ਹ ਦਾ ਆਪਣੇ ਘਰ ਤੋਂ ਗਾਇਬ ਦੱਸਿਆ ਜਾ ਰਿਹਾ | ਪ੍ਰਾਪਤ ਜਾਣਕਾਰੀ ਅਨੁਸਾਰ ਗੋਰਾ ਬਰਾੜ ਕੱਲ੍ਹ 14 ਅਪ੍ਰੈਲ ਨੂੰ ਘਰ ਤੋਂ ਮਲੋਟ ਕਿਸੇ ਘਰੇਲੂ ਕੰਮ ...

ਪੂਰੀ ਖ਼ਬਰ »

'ਆਪ' ਦੇ ਯੂਥ ਵਿੰਗ ਨੇ ਬਿਜਲੀ ਬਿੱਲ ਸਾੜੇ

ਜੈਤੋ, 15 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)- ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਮੋਲਕ ਸਿੰਘ (ਹਲਕਾ ਜੈਤੋ) ਦੀ ਅਗਵਾਈ 'ਚ ਵਰਕਰਾਂ ਨੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਖੇਤੀ ਮਾਰੂ ਕਾਨੂੰਨਾਂ ਅਤੇ ਪੰਜਾਬ ਸਰਕਾਰ ਵਲੋਂ ਬਿਜਲੀ ਬਿੱਲਾਂ ਵਿਚ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਤੇ ਡਰੱਗ ਮਨੀ ਸਮੇਤ ਦੋ ਕਾਬੂ

ਫ਼ਰੀਦਕੋਟ, 15 ਅਪ੍ਰੈਲ (ਜਸਵੰਤ ਸਿੰਘ ਪੁਰਬਾ)- ਸਹਾਇਕ ਥਾਣੇਦਾਰ ਸੁਖਵੰਤ ਸਿੰਘ ਆਈ.ਐਨ.ਟੀ. ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਸਥਾਨਕ ਘੰਟ ਘਰ ਨਜ਼ਦੀਕ ਦਿੱਲੀ ਨੰਬਰ ਦੀ ਪਲੇਟ ਲੱਗੀ ਹੌਂਡਾ ਸਿਟੀ ਕਾਰ ਸਵਾਰ ਮਨਪ੍ਰੀਤ ਸਿੰਘ ਪੁੱਤਰ ਜਗਦੀਸ਼ ਸਿੰਘ ਵਾਸੀ ...

ਪੂਰੀ ਖ਼ਬਰ »

ਚੋਰੀ ਦੇ ਦੋਸ਼ 'ਚ ਇਕ ਖਿਲਾਫ਼ ਮਾਮਲਾ ਦਰਜ

ਫ਼ਰੀਦਕੋਟ, 15 ਅਪ੍ਰੈਲ (ਜਸਵੰਤ ਸਿੰਘ ਪੁਰਬਾ)- ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਪਿੱਪਲੀ ਦੇ ਇਕ ਵਿਅਕਤੀ ਦੇ ਘਰ ਵੜ ਕੇ ਅੱਠ ਹਜ਼ਾਰ ਰੁਪਏ ਦੀ ਚੋਰੀ ਕਰਨ ਦੇ ਦੋਸ਼ਾਂ ਤਹਿਤ ਪਿੰਡ ਪਿੱਪਲੀ ਦੇ ਹੀ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ | ਪੁਲਿਸ ਵਲੋਂ ...

ਪੂਰੀ ਖ਼ਬਰ »

23, 27 ਤੇ 29 ਅਪ੍ਰੈਲ ਤੱਕ ਕਰਵਾਏ ਜਾਣਗੇ ਮੈਗਾ ਰੋਜ਼ਗਾਰ ਮੇਲੇ- ਸੇਤੀਆ

ਫ਼ਰੀਦਕੋਟ, 15 ਅਪ੍ਰੈਲ (ਜਸਵੰਤ ਸਿੰਘ ਪੁਰਬਾ) - ਪੰਜਾਬ ਸਰਕਾਰ ਵਲੋਂ ਰੋਜ਼ਗਾਰ, ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਪੰਜਾਬ ਅਧੀਨ ਮਿਸ਼ਨ ਘਰ ਘਰ ਰੁਜ਼ਗਾਰ ਮੁਹਿੰਮ ਤਹਿਤ ਜ਼ਿਲ੍ਹਾ ਫ਼ਰੀਦਕੋਟ ਵਿਚ 3 ਮੈਗਾ ਰੁਜ਼ਗਾਰ ਮੇਲੇ ਲਗਾਏ ਜਾਣਗੇ | ਇਹ ਜਾਣਕਾਰੀ ...

ਪੂਰੀ ਖ਼ਬਰ »

ਜੌਗ਼ਰਫ਼ੀ ਟੀਚਰਜ਼ ਯੂਨੀਅਨ ਪੰਜਾਬ ਦਾ ਵਫ਼ਦ ਸਿੱਖਿਆ ਅਧਿਕਾਰੀਆਂ ਨੂੰ ਮਿਲਿਆ

ਸ੍ਰੀ ਮੁਕਤਸਰ ਸਾਹਿਬ, 15 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਜੌਗ਼ਰਫ਼ੀ ਪੋਸਟ ਗ੍ਰੈਜੂਏਟ ਟੀਚਰ ਯੂਨੀਅਨ ਪੰਜਾਬ ਦਾ ਵਫ਼ਦ ਸੂਬਾ ਪ੍ਰਧਾਨ ਸੁਖਜਿੰਦਰ ਸਿੰਘ ਸੁੱਖੀ ਅਤੇ ਮੀਤ ਪ੍ਰਧਾਨ ਨਰੇਸ਼ ਕੁਮਾਰ ਦੀ ਅਗਵਾਈ ਹੇਠ ਭੂਗੋਲ (ਜੌਗ਼ਰਫ਼ੀ) ਵਿਸ਼ੇ ਦੇ ਲੈਕਚਰਾਰਾਂ ...

ਪੂਰੀ ਖ਼ਬਰ »

ਝਾਂਬ ਗੈਸਟ ਹਾਊਸ ਵਿਖੇ ਲਾਇਆ ਕੋਰੋਨਾ ਵੈਕਸੀਨੇਸ਼ਨ ਕੈਂਪ

ਮਲੋਟ, 15 ਅਪ੍ਰੈਲ (ਅਜਮੇਰ ਸਿੰਘ ਬਰਾੜ)- ਸਰਕਾਰੀ ਹਸਪਤਾਲ ਮਲੋਟ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਰਸ਼ਮੀ ਚਾਵਲਾ ਦੀ ਅਗਵਾਈ ਵਿਚ ਲਗਾਤਾਰ ਕੋਰੋਨਾ ਵੈਕਸੀਨੇਸ਼ਨ ਕੈਂਪ ਲਾਏ ਜਾ ਰਹੇ ਹਨ | ਇਸੇ ਤਹਿਤ ਅੱਜ ਡਾ.ਗੌਤਮ ਕਮਰਾ ਦੇ ਦੇਖ-ਰੇਖ 'ਚ ਸਿਵਲ ਹਸਪਤਾਲ ਵਲੋਂ ਝਾਂਬ ...

ਪੂਰੀ ਖ਼ਬਰ »

ਲੰਮੇ ਬਿਜਲੀ ਕੱਟਾਂ ਤੋਂ ਸਮੂਹ ਕਾਰੋਬਾਰੀ ਦੁਖੀ

ਬਰਗਾੜੀ, 15 ਅਪ੍ਰੈਲ (ਸੁਖਰਾਜ ਸਿੰਘ ਗੋਂਦਾਰਾ)- ਭਾਵੇਂ ਬਿਜਲੀ ਦੇ ਲੰਮੇ ਕੱਟ ਲਾਉਣਾ ਪਾਵਰਕਾਮ ਵਿਭਾਗ ਦੀ ਮਜਬੂਰੀ ਹੈ ਕਿਉਂਕਿ ਹਾੜ੍ਹੀ ਦਾ ਸੀਜ਼ਨ ਚੱਲਦਾ ਹੋਣ ਕਰਕੇ ਅੱਗ ਲੱਗਣ ਦੇ ਡਰ ਤੋਂ ਵਿਭਾਗ ਨੂੰ ਅਜਿਹਾ ਕਰਨਾ ਪੈ ਰਿਹਾ ਹੈ ਪ੍ਰੰਤੂ ਇਸ ਨਾਲ ਬਿਜਲੀ 'ਤੇ ...

ਪੂਰੀ ਖ਼ਬਰ »

ਸਿਵਲ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ 35 ਪੈਨਸ਼ਨਰ ਸਨਮਾਨਿਤ

ਫ਼ਰੀਦਕੋਟ, 15 ਅਪ੍ਰੈਲ (ਸਤੀਸ਼ ਬਾਗ਼ੀ)- ਸਿਵਲ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਪ੍ਰਧਾਨ ਇੰਦਰਜੀਤ ਸਿੰਘ ਖੀਵਾ ਦੀ ਅਗਵਾਈ ਹੇਠ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਸਥਾਨਕ ਪੈਨਸ਼ਨਰਜ਼ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਸੀਰ ਸੁਸਾਇਟੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ

ਫ਼ਰੀਦਕੋਟ, 15 ਅਪ੍ਰੈਲ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਸ਼ਹਿਰ 'ਚ ਵਾਤਾਵਰਨ ਦੀ ਸੁਧਾਰ, ਨਵੇਂ ਬੂਟੇ ਲਾਉਣਾ, ਸ਼ਹਿਰ ਦੀ ਸਾਫ਼-ਸਫ਼ਾਈ ਤੋਂ ਇਲਾਵਾ ਪੱਤਝੜ ਦੇ ਮੌਸਮ ਵਿਚ ਸ਼ਹਿਰ ਵਿਚ ਵੱਖ ਵੱਖ ਲੋਕਾਂ, ਸਰਕਾਰੀ ਦਫ਼ਤਰਾਂ ਵਿਚ ਬੂਟਿਆਂ ਅਤੇ ਹੋਰ ਕੂੜੇ ਕਰਕਟ ਨੂੰ ...

ਪੂਰੀ ਖ਼ਬਰ »

ਗੁਰਦੁਆਰਾ ਖਾਲਸਾ ਦੀਵਾਨ ਵਿਖੇ 45 ਪ੍ਰਾਣੀ ਅੰਮਿ੍ਤ ਛੱਕ ਕੇ ਗੁਰੂੁ ਵਾਲੇ ਬਣੇ

ਫ਼ਰੀਦਕੋਟ, 15 ਅਪ੍ਰੈਲ (ਸਤੀਸ਼ ਬਾਗ਼ੀ)- ਗੁਰਦੁਆਰਾ ਖ਼ਾਲਸਾ ਦੀਵਾਨ, ਮਾਲ ਰੋਡ ਫ਼ਰੀਦਕੋਟ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਪੰਥ ਦੇ ਮਹਾਨ ਕੀਰਤਨੀਏ ਅਤੇ ਕਥਾ ਵਾਚਕਾਂ ਨੇ ਸੰਗਤਾਂ ਨੂੰ ਮਨੋਹਰ ਕਥਾ ਕੀਰਤਨ ਦੁਆਰਾ ਬਾਣੀ ਨਾਲ ਜੋੜਿਆ | ...

ਪੂਰੀ ਖ਼ਬਰ »

ਟਿੱਲਾ ਬਾਬਾ ਫ਼ਰੀਦ ਜੀ ਵਿਖੇ ਡਿਪਟੀ ਕਮਿਸ਼ਨਰ ਵਲੋਂ ਕੋਰੋਨਾ ਟੀਕਾਕਰਨ ਕੈਂਪ ਦਾ ਉਦਘਾਟਨ

ਫ਼ਰੀਦਕੋਟ, 15 ਅਪ੍ਰੈਲ (ਜਸਵੰਤ ਸਿੰਘ ਪੁਰਬਾ)- ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਸਰਕਾਰ ਵਲੋਂ ਚਲਾਈ ਗਈ ਟੀਕਾਕਰਨ ਮੁਹਿੰਮ ਦੇ ਚੱਲਦਿਆਂ ਸਥਾਨਕ ਧਾਰਮਿਕ ਇਤਿਹਾਸਕ ਅਸਥਾਨ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਬ) ਨੇ ਦਲਿਤ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ- ਪੰਜਗਰਾੲੀਂ

ਪੰਜਗਰਾੲੀਂ ਕਲਾਂ, 15 ਅਪ੍ਰੈਲ (ਸੁਖਮੰਦਰ ਸਿੰਘ ਬਰਾੜ)- ਦਲਿਤਾਂ ਦੇ ਮਸੀਹਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਆਗਾਮੀ ਸਰਕਾਰ ਲਈ ਦਲਿਤ ਉਪ ਮੁੱਖ ਮੰਤਰੀ ਬਣਾਏ ਜਾਣ ਦਾ ਐਲਾਨ ...

ਪੂਰੀ ਖ਼ਬਰ »

ਪਿੰਡ ਕੋਟਸੁਖੀਆ ਦੀ ਦਾਣਾ ਮੰਡੀ 'ਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ

ਪੰਜਗਰਾਈਾ ਕਲਾਂ, 15 ਅਪ੍ਰੈਲ (ਕੁਲਦੀਪ ਸਿੰਘ ਗੋਂਦਾਰਾ)- ਮਾਰਕੀਟ ਕਮੇਟੀ ਕੋਟਕਪੂਰਾ ਦੇ ਅਧੀਨ ਆਉਂਦੀ ਪਿੰਡ ਕੋਟਸੁਖੀਆ ਦੇ ਖ਼ਰੀਦ ਕੇਂਦਰ 'ਤੇ ਕਣਕ ਦੀ ਸਰਕਾਰੀ ਖ਼ਰੀਦ ਦਾ ਰਸਮੀਂ ਉਦਘਾਟਨ ਕੋਟਕਪੂਰਾ ਮਾਰਕੀਟ ਕਮੇਟੀ ਦੇ ਚੇਅਰਮੈਨ ਮਹਾਸ਼ਾ ਲਖਵੰਤ ਸਿੰਘ ਬਰਾੜ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਆਪਣੇ ਫ਼ੇਸਬੁੱਕ ਲਾਈਵ ਰਾਹੀਂ ਜ਼ਿਲ੍ਹਾ ਵਾਸੀਆਂ ਦੇ ਹੋਏ ਰੂਬਰੂ

ਫ਼ਰੀਦਕੋਟ, 15 ਅਪ੍ਰੈਲ (ਜਸਵੰਤ ਸਿੰਘ ਪੁਰਬਾ)- ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਬੀਤੀ ਸ਼ਾਮ ਆਪਣੇ ਫ਼ੇਸਬੁੱਕ ਲਾਈਵ ਰਾਹੀਂ ਜ਼ਿਲ੍ਹਾ ਵਾਸੀਆਂ ਦੇ ਰੂਬਰੂ ਹੋ ਕੇ ਕੋਰੋਨਾ ਸਬੰਧੀ ਤਾਜ਼ਾ ਸਥਿਤੀ, ਇਸ ਤੋਂ ਬਚਾਅ ਆਦਿ ਸਮੇਤ ਹੋਰ ਮੁੱਦਿਆਂ ਬਾਰੇ ਗੱਲ ਕੀਤੀ | ...

ਪੂਰੀ ਖ਼ਬਰ »

ਆਕਸਬਿ੍ਜ ਸਕੂਲ 'ਚ ਕੈਂਪ ਦੌਰਾਨ ਕੋਵਿਡ ਵਿਰੋਧੀ ਟੀਕਾਕਰਨ

ਕੋਟਕਪੂਰਾ, 15 ਅਪ੍ਰੈਲ (ਮੋਹਰ ਸਿੰਘ ਗਿੱਲ, ਮੇਘਰਾਜ)- ਰੋਟਰੀ ਕਲੱਬ ਕੋਟਕਪੂਰਾ ਵਲੋਂ ਆਕਸਬਿ੍ਜ ਵਰਲਡ ਸਕੂਲ ਵਿਖੇ ਕੋਵਿਡ-19 ਦੀ ਰੋਕਥਾਮ ਲਈ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ | ਪ੍ਰਾਇਮਰੀ ਹੈਲਥ ਸੈਂਟਰ ਬਾਜਾਖਾਨਾ ਦੇ ਐਸ.ਐਮ.ਓ ਡਾ. ਅਵਤਾਰਜੀਤ ਸਿੰਘ ਗੋਂਦਾਰਾ ਦੀ ...

ਪੂਰੀ ਖ਼ਬਰ »

ਪ੍ਰਧਾਨ ਹਰਦਿਆਲ ਸ਼ਰਮਾ ਨਹੀਂ ਰਹੇ

ਮਲੋਟ, 15 ਅਪ੍ਰੈਲ (ਅਜਮੇਰ ਸਿੰਘ ਬਰਾੜ)- ਮਲੋਟ ਨਗਰ ਕੌਂਸਲ ਦੇ ਪ੍ਰਧਾਨ ਰਹੇ ਪੰਡਿਤ ਹਰਦਿਆਲ ਸ਼ਰਮਾ ਦਾ ਅੱਜ ਦਿਹਾਂਤ ਹੋ ਗਿਆ ਹੈ, ਜਿਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸ਼ਾਮ ਨੂੰ ਕਰ ਦਿੱਤਾ ਗਿਆ | ਪੰਡਿਤ ਰਾਜਪਾਲ ਸ਼ਰਮਾ ਅਤੇ ਕੇਵਲ ਸ਼ਰਮਾ ਦੇ ਪਿਤਾ ਪੰਡਿਤ ਹਰਦਿਆਲ ...

ਪੂਰੀ ਖ਼ਬਰ »

ਮੰਡੀਆਂ 'ਚ ਸੁਚਾਰੂ ਢੰਗ ਨਾਲ ਚੱਲ ਰਹੇ ਖ਼ਰੀਦ ਦੇ ਕੰਮ 'ਤੇ ਤਸੱਲੀ ਪ੍ਰਗਟਾਈ

ਸਾਦਿਕ, 15 ਅਪ੍ਰੈਲ (ਆਰ.ਐਸ.ਧੁੰਨਾ)- ਮਾਰਕੀਟ ਕਮੇਟੀ ਸਾਦਿਕ ਅਧੀਨ ਆਉਂਦੀਆਂ ਮੰਡੀਆਂ ਅਤੇ ਖਰੀਦ ਕੇਂਦਰਾਂ 'ਤੇ ਕਣਕ ਦੀ ਖਰੀਦ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ | ਵੱਖ-ਵੱਖ ਖਰੀਦ ਏਜੰਸੀਆਂ ਨੇ ਹੁਣ ਤੱਕ 165400 ਕੁਵਿੰਟਲ ਕਣਕ ਦੀ ਖਰੀਦ ਕੀਤੀ ਹੈ ਜਦੋਂ ਕਿ ਮੰਡੀਆਂ ...

ਪੂਰੀ ਖ਼ਬਰ »

ਸ਼ਾਰਟ-ਸਰਕਟ ਕਾਰਨ ਲੱਗੀ ਅੱਗ ਨਾਲ 15 ਏਕੜ ਕਣਕ ਦਾ ਨੁਕਸਾਨ

ਕੋਟਕਪੂਰਾ, 15 ਅਪ੍ਰੈਲ (ਮੋਹਰ ਸਿੰਘ ਗਿੱਲ, ਮੇਘਰਾਜ)- ਸਥਾਨਕ ਬੀੜ ਸਿੱਖਾਂ ਵਾਲਾ ਰੋਡ 'ਤੇ ਬਿਜਲੀ ਦੇ ਸ਼ਾਰਟ ਸਰਕਟ ਨਾਲ ਲੱਗੀ ਅੱਗ ਕਾਰਨ 15 ਏਕੜ ਕਣਕ ਦੇ ਸੜ ਕੇ ਸਵਾਹ ਹੋ ਜਾਣ ਦਾ ਪਤਾ ਸਮਾਚਾਰ ਹੈ | ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸੁਖਜੀਤ ਸਿੰਘ ...

ਪੂਰੀ ਖ਼ਬਰ »

ਸ਼ਿਵਾਲਿਕ ਪਬਲਿਕ ਸਕੂਲ 'ਚ ਨਵੇਂ ਸੈਸ਼ਨ ਦੇ ਆਰੰਭ ਮੌਕੇ ਕਰਵਾਇਆ ਹਵਨ

ਜੈਤੋ, 15 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)- ਸ਼ਿਵਾਲਿਕ ਪਬਲਿਕ ਸਕੂਲ ਜੈਤੋ ਦੇ ਵਿਹੜੇ ਵਿਚ ਨਵਰਾਤਰਿਆਂ ਵਿਚ ਵਿਦਿਆਰਥੀਆਂ ਦੇ ਸੁੁਨਹਿਰੀ ਭਵਿੱਖ ਅਤੇ ਸ਼ਾਂਤੀ ਲਈ ਸ੍ਰੀ ਦੁੁਰਗਾ ਮਾਤਾ ਦੀ ਪ੍ਰਸੰਸਾ ਵਿਚ ਹਵਨ ਕਰਵਾਇਆ ਗਿਆ | ਸਕੂਲ ਦੇ ਸਮੂਹ ਸਟਾਫ਼ ਨੇ ਸੰਯੁੁਕਤ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਵਲੋਂ ਕੀਤੇ ਐਲਾਨ ਦਾ ਸਵਾਗਤ

ਸ੍ਰੀ ਮੁਕਤਸਰ ਸਾਹਿਬ, 15 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬੀਤੇ ਕੱਲ੍ਹ ਜਲੰਧਰ ਵਿਖੇ ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਮੌਕੇ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਦਲਿਤ ਭਾਈਚਾਰੇ 'ਚੋਂ ਉਪ ਮੁੱਖ ਮੰਤਰੀ ...

ਪੂਰੀ ਖ਼ਬਰ »

ਨਰਾਤਿਆਂ 'ਚ ਕੰਜਕ ਪੂਜਣ ਦਾ ਵਿਸ਼ੇਸ਼ ਮਹੱਤਵ ਹੈ- ਚਾਵਲਾ

ਸ੍ਰੀ ਮੁਕਤਸਰ ਸਾਹਿਬ, 15 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਸਥਾਨਕ ਡੇਰਾ ਸੰਤ ਬੱਗੂ ਭਗਤ, ਸਾਂਝਾ ਦਰਬਾਰ ਸੰਤ ਮੰਦਰ ਵਿਖੇ ਚੱਲ ਰਹੇ ਨਰਾਤਿਆਂ ਦੇ ਸਮਾਗਮ ਦੇ ਪਹਿਲੇ ਵੀਰਵਾਰ ਨੂੰ ਅੱਜ ਵਿਸ਼ੇਸ਼ ਸਤਿਸੰਗ ਕਰਵਾਇਆ ਗਿਆ | ਡੇਰਾ ਗੱਦੀ ਨਸ਼ੀਨ ਭਗਤ ਸ਼ੰਮੀ ਚਾਵਲਾ ਦੀ ...

ਪੂਰੀ ਖ਼ਬਰ »

ਸੀ.ਐਚ.ਸੀ. ਆਲਮਵਾਲਾ 'ਚ ਡਾ: ਸੁਨੀਲ ਬਾਂਸਲ ਵਲੋਂ ਦੌਰਾ

ਮਲੋਟ, 15 ਅਪ੍ਰੈਲ (ਪਾਟਿਲ)- ਅੱਜ ਸੀ.ਐਚ.ਸੀ.ਆਲਮਵਾਲਾ ਵਿਖੇ ਡੀ.ਐਮ.ਸੀ. ਸ੍ਰੀ ਮੁਕਤਸਰ ਸਾਹਿਬ ਡਾ: ਸੁਨੀਲ ਬਾਂਸਲ ਵਲੋਂ ਦੌਰਾ ਕੀਤਾ ਗਿਆ ਅਤੇ ਵੱਖ-ਵੱਖ ਵਾਰਡਾਂ ਦੀ ਜਾਂਚ ਕੀਤੀ ਗਈ | ਉਨ੍ਹਾਂ ਵਲੋਂ ਸਾਰੇ ਸਟਾਫ਼ ਦੇ ਕੰਮਾਂ ਦੀ ਸੁਪਰਵੀਜ਼ਨ ਕੀਤੀ ਗਈ ਅਤੇ ਕੋਰੋਨਾ ...

ਪੂਰੀ ਖ਼ਬਰ »

ਨਿਹੰਗ ਫ਼ੌਜਾਂ ਵਲੋਂ ਖ਼ਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਣ ਨਾਲ ਵਿਸਾਖੀ ਜੋੜ ਮੇਲਾ ਰਸਮੀ ਤੌਰ 'ਤੇ ਸਮਾਪਤ

ਤਲਵੰਡੀ ਸਾਬੋ, 15 ਅਪ੍ਰੈਲ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ)- ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪਿਛਲੇ ਚਾਰ ਰੋਜ਼ ਤੋਂ ਚੱਲ ਰਿਹਾ ਜੋੜ ਮੇਲਾ ਅੱਜ ਗੁਰੂ ਕੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ...

ਪੂਰੀ ਖ਼ਬਰ »

ਟੈਕਸ ਬਾਰ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਵਲੋਂ ਮੀਟਿੰਗ

ਫ਼ਰੀਦਕੋਟ, 15 ਅਪ੍ਰੈਲ (ਜਸਵੰਤ ਸਿੰਘ ਪੁਰਬਾ) - ਅੱਜ ਟੈਕਸ ਬਾਰ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦੀ ਹੰਗਾਮੀ ਮੀਟਿੰਗ ਐਡਵੋਕੇਟ ਅਸ਼ੀਸ਼ ਬਿੱਲਾ ਦੀ ਪ੍ਰਧਾਨਗੀ ਵਿਚ ਹੋਈ, ਜਿਸ ਵਿਚ ਟੈਕਸ ਦੇ ਵਕੀਲਾਂ ਨੂੰ ਏ.ਈ.ਟੀ.ਸੀ. ਵਲੋਂ ਆ ਰਹੀਆਂ ਪ੍ਰੇਸ਼ਾਨੀਆਂ ਬਾਰੇ ਵਿਚਾਰ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਡਾ:ਐਸ.ਪੀ. ਸਿੰਘ ਉਬਰਾਏ ਦਾ ਜਨਮ ਦਿਨ ਮਨਾਇਆ

ਸ੍ਰੀ ਮੁਕਤਸਰ ਸਾਹਿਬ, 15 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਡਾ: ਐਸ.ਪੀ. ਸਿੰਘ ਉਬਰਾਏ ਮੈਨੇਜਿੰਗ ਟਰੱਸਟੀ ਸਰਬੱਤ ਦਾ ਭਲਾ ਟਰੱਸਟ ਦਾ ਜਨਮ ਦਿਨ ਇਕਾਈ ਸ੍ਰੀ ਮੁਕਤਸਰ ਸਾਹਿਬ ਵਲੋਂ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦਾ ਭੋਗ ਪਾਏ ਗਏ | ਇਸ ਮੌਕੇ ਸ਼ਮਸ਼ੇਰ ਸਿੰਘ ...

ਪੂਰੀ ਖ਼ਬਰ »

ਹਨੀ ਫ਼ੱਤਣਵਾਲਾ ਨੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ

ਸ੍ਰੀ ਮੁਕਤਸਰ ਸਾਹਿਬ, 15 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਕਾਰਜਕਾਲ ਦੌਰਾਨ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ...

ਪੂਰੀ ਖ਼ਬਰ »

ਸੰਜੇ ਨਗਰ ਨਿਵਾਸੀਆਂ ਨੂੰ ਮੁਫ਼ਤ ਕਣਕ ਸਪਲਾਈ ਯੋਜਨਾ ਦੇ ਕਾਰਡ ਵੰਡੇ

ਫ਼ਰੀਦਕੋਟ, 15 ਅਪ੍ਰੈਲ (ਸਤੀਸ਼ ਬਾਗ਼ੀ)- ਸਥਾਨਕ ਸੰਜੇ ਨਗਰ ਵਾਰਡ ਨੰਬਰ: 3 ਦੇ ਵਸਨੀਕਾਂ ਨੂੰ ਸੂਬਾ ਸਰਕਾਰ ਦੀ ਮੁਫ਼ਤ ਕਣਕ ਸਪਲਾਈ ਯੋਜਨਾ ਦਾ ਲਾਭ ਉਠਾਉਣ ਲਈ ਨਵੇਂ ਕਾਰਡ (ਸਲਿਪ) ਵੰਡੇ ਗਏ | ਇਸ ਮੌਕੇ ਸੁਖਚੈਨ ਸਿੰਘ ਚੈਨਾ ਪ੍ਰਧਾਨ ਯੂਥ ਕਾਂਗਰਸ, ਰਿਸ਼ਬ ਗੁਪਤਾ ...

ਪੂਰੀ ਖ਼ਬਰ »

ਕਾਂਗਰਸੀ ਆਗੂ ਹਰਚਰਨ ਸਿੰਘ ਬਰਾੜ ਨੂੰ ਸਦਮਾ, ਪਿਤਾ ਦਾ ਦਿਹਾਂਤ

ਬਰਗਾੜੀ, 15 ਅਪ੍ਰੈਲ (ਸੁਖਰਾਜ ਸਿੰਘ ਗੋਂਦਾਰਾ) - ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ਓ.ਐਸ.ਡੀ ਸੰਦੀਪ ਸਿੰਘ ਸੰਨੀ ਬਰਾੜ ਦੇ ਕਰੀਬੀ ਰਿਸ਼ਤੇਦਾਰ ਅਤੇ ਸੀਨੀਅਰ ਕਾਂਗਰਸੀ ਆਗੂ ਹਰਚਰਨ ਸਿੰਘ ਚੰਨਾ ਬਰਾੜ ਦੇ ਸਤਿਕਾਰਤ ਪਿਤਾ ਗੁਰਦੇਵ ਸਿੰਘ ਬਰਾੜ ਜੋ ...

ਪੂਰੀ ਖ਼ਬਰ »

ਪਿੰਡ ਝਬੇਲਵਾਲੀ 'ਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ

ਮੰਡੀ ਬਰੀਵਾਲਾ, 15 ਅਪ੍ਰੈਲ (ਨਿਰਭੋਲ ਸਿੰਘ)- ਪਿੰਡ ਝਬੇਲਵਾਲੀ ਦੇ ਖ਼ਰੀਦ ਕੇਂਦਰ ਤੇ ਕਣਕ ਦੀ ਖ਼ਰੀਦ ਕਰਨਬੀਰ ਸਿੰਘ ਬਰਾੜ ਚੇਅਰਮੈਨ ਮਾਰਕਿਟ ਕਮੇਟੀ ਬਰੀਵਾਲਾ ਨੇ ਸ਼ੁਰੂ ਕਰਵਾਈ | ਇਸ ਸਮੇਂ ਚੇਅਰਮੈਨ ਕਰਨਬੀਰ ਸਿੰਘ ਬਰਾੜ ਨੇ ਕਿਹਾ ਕਿ ਖ਼ਰੀਦ ਕੇਂਦਰਾਂ ਤੇ ...

ਪੂਰੀ ਖ਼ਬਰ »

ਨਵੇਂ ਕਿਰਤ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਮਜ਼ਦੂਰ ਇਕਜੁਟ ਹੋਣ- ਕੋਟਲੀ

ਸ੍ਰੀ ਮੁਕਤਸਰ ਸਾਹਿਬ, 15 ਅਪੈ੍ਰਲ (ਹਰਮਹਿੰਦਰ ਪਾਲ)- ਪਿੰਡ ਬਰਕੰਦੀ ਵਿਖੇ ਮਨਰੇਗਾ ਵਰਕਰ ਯੂਨੀਅਨ 'ਸੀਟੂ' ਇਕਾਈ ਬਰਕੰਦੀ ਵਲੋਂ ਡਾ: ਬੀ.ਆਰ. ਅੰਬੇਡਕਰ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਕਾਮਰੇਡ ਤਰਸੇਮ ਲਾਲ ਅਤੇ ਐਡਵੋਕੇਟ ਦਵਿੰਦਰ ਸਿੰਘ ਕੋਟਲੀ ਜ਼ਿਲ੍ਹਾ ...

ਪੂਰੀ ਖ਼ਬਰ »

ਮਾਨਵਤਾ ਫਾਊਾਡੇਸ਼ਨ ਵਲੋਂ ਕੋਰੋਨਾ ਵੈਕਸੀਨੇਸ਼ਨ ਕੈਂਪ ਲਾਇਆ

ਸ੍ਰੀ ਮੁਕਤਸਰ ਸਾਹਿਬ, 15 ਅਪ੍ਰੈਲ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ) - ਸਮਾਜ ਸੇਵੀ ਸੰਸਥਾ ਮਾਨਵਤਾ ਫਾਊਾਡੇਸ਼ਨ ਵਲੋਂ ਗੋਨਿਆਣਾ ਰੋਡ ਵਿਖੇ ਬਣੇ ਰੈਣ ਬਸੇਰੇ ਵਿਖੇ ਡਿਪਟੀ ਕਮਿਸ਼ਨਰ ਐਮ.ਕੇ. ਅਰਾਵਿੰਦ ਕੁਮਾਰ ਅਤੇ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੀ ਅਗਵਾਈ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 15 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਦੇਵ ਸਿੰਘ ਅਤੇ ਚੇਅਰਮੈਨ ਨੱਥਾ ਸਿੰਘ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪੰਜਾਬ ਗੌਰਮਿੰਟ ...

ਪੂਰੀ ਖ਼ਬਰ »

ਮੁਕਤਸਰ 'ਚ ਕੋਰੋਨਾ ਕਾਰਨ 2 ਮੌਤਾਂ, 61 ਨਵੇਂ ਮਰੀਜ਼

ਸ੍ਰੀ ਮੁਕਤਸਰ ਸਾਹਿਬ, 15 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਕਾਰਨ 2 ਹੋਰ ਮਰੀਜ਼ਾਂ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕਾਂ ਵਿਚ ਪਿੰਡ ਰੁਖਾਲਾ ਵਾਸੀ 50 ਸਾਲਾਂ ਔਰਤ ਬਠਿੰਡਾ ਵਿਖੇ ਦਾਖ਼ਲ ਸੀ ਅਤੇ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਅਧਿਆਪਕਾਂ ਨੂੰ ਪ੍ਰਸੰਸਾ ਪੱਤਰ ਦਿੱਤੇ

ਸ੍ਰੀ ਮੁਕਤਸਰ ਸਾਹਿਬ, 15 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਮਾਣਯੋਗ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਅਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਵਿਚ ਚੱਲ ਰਹੀ ਦਾਖ਼ਲਾ ਮੁਹਿੰਮ ਨੂੰ ਭਰਪੂਰ ਹੁੰਗਾਰਾ ਮਿਲ ਰਿਹਾ ਹੈ | ਮਾਣਯੋਗ ...

ਪੂਰੀ ਖ਼ਬਰ »

ਕਿਸਾਨ ਯੂਨੀਅਨਾਂ ਨੇ ਧਰਨਾ ਲਗਾ ਕੇ ਜ਼ਮੀਨ ਦੀ ਨਿਲਾਮੀ ਰੋਕੀ

ਦੋਦਾ, 15 ਅਪ੍ਰੈਲ (ਰਵੀਪਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਵਰਕਰਾਂ ਨੇ ਇਕੱਠੇ ਹੋ ਕੇ ਪਿੰਡ ਭਲਾਈਆਣਾ 'ਚ ਖੇਤੀਬਾੜੀ ਵਿਕਾਸ ਬੈਂਕ ਗਿੱਦੜਬਾਹਾ ਅਧਿਕਾਰੀ ਸਮੇਤ ਪੁਲਿਸ ਪ੍ਰਸ਼ਾਸਨ ਦੀ ਹਾਜ਼ਰੀ 'ਚ ਧਰਨਾ ਲਗਾ ਕੇ ਅੱਠ ਕਿਸਾਨਾਂ ਦੀ ਜ਼ਮੀਨ ਦੀ ਨਿਲਾਮੀ ...

ਪੂਰੀ ਖ਼ਬਰ »

ਕਰੀਬ 154 ਕੁ ਸਾਲ ਪਹਿਲਾਂ ਵਸਿਆ ਪਿੰਡ ਫੁੱਲੂਖੇੜਾ

ਮੇਵਾ ਸਿੰਘ 98726-00923 ਲੰਬੀ - ਬਲਾਕ ਲੰਬੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਪਿੰਡ ਫੁੱਲੂਖੇੜਾ ਜੋ ਅਬੁਲ ਖੁਰਾਣਾ ਤੋਂ ਵਾਇਆ ਦਿਉਣਖੇੜਾ ਤੇ ਸ਼ੇਰਾਂਵਾਲਾ ਹੋ ਕੇ ਫ਼ਾਜ਼ਿਲਕਾ ਜ਼ਿਲੇ੍ਹ ਦੇ ਖੁੱਬਣ ਪਿੰਡ ਨੂੰ ਜਾਂਦੀ ਿਲੰਕ ਸੜਕ 'ਤੇ ਸਥਿਤ ਹੈ | ਇਸ ਪਿੰਡ ਦਾ ਮੁੱਢ ...

ਪੂਰੀ ਖ਼ਬਰ »

ਏ-ਗ੍ਰੇਡ ਪ੍ਰਾਪਤ ਕਰਨ 'ਤੇ ਸੋਨਲ ਅਰੋੜਾ ਦਾ ਸਨਮਾਨ

ਫ਼ਰੀਦਕੋਟ, 15 ਅਪ੍ਰੈਲ (ਸਤੀਸ਼ ਬਾਗ਼ੀ)-ਆਰਟ ਆਫ਼ ਲਿਵਿੰਗ ਸੰਸਥਾ ਵਲੋਂ ਆਨਲਾਈਨ ਕੋਰਸਾਂ ਰਾਹੀਂ ਯੋਗਾ ਟੀਚਰ ਟਰੇਨਿੰਗ ਕੋਰਸ ਕਰਵਾਇਆ ਗਿਆ, ਜਿਸ ਵਿਚ ਫ਼ਰੀਦਕੋਟ ਦੀ ਸੋਨਲ ਅਰੋੜਾ ਸਾਇੰਸ ਅਧਿਆਪਕਾ ਵਲੋਂ ਏ-ਗ੍ਰੇਡ ਪ੍ਰਾਪਤ ਕਰਨ 'ਤੇ ਆਰਟ ਆਫ਼ ਲਿਵਿੰਗ ਫ਼ਰੀਦਕੋਟ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX