ਬਰਨਾਲਾ, 15 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਨਗਰ ਕੌਂਸਲ ਬਰਨਾਲਾ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਐਸ.ਡੀ.ਐਮ.-ਕਮ-ਪ੍ਰਸ਼ਾਸਕ ਨਗਰ ਕੌਂਸਲ ਬਰਨਾਲਾ ਸ੍ਰੀ ਵਰਜੀਤ ਵਾਲੀਆ ਦੀ ਦੇਖਰੇਖ ਹੇਠ ਹੋਈ | ਚੋਣ ਦੌਰਾਨ ਗੁਰਜੀਤ ਸਿੰਘ ਰਾਮਣਵਾਸੀਆ ਨੂੰ ਪ੍ਰਧਾਨ ਅਤੇ ਨਰਿੰਦਰ ਗਰਗ ਨੀਟਾ ਨੂੰ ਮੀਤ ਪ੍ਰਧਾਨ ਬਣਾਇਆ ਗਿਆ | ਐਸ.ਡੀ.ਐਮ. ਵਰਜੀਤ ਵਾਲੀਆ ਨੇ ਦੱਸਿਆ ਕਿ ਕਾਂਗਰਸ ਪਾਰਟੀ ਪਾਸ ਬਹੁਮਤ ਦੇ ਆਧਾਰ 'ਤੇ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਹੋਈ ਹੈ | ਜਿਸ ਵਿਚ ਕਾਂਗਰਸ ਪਾਰਟੀ ਨਾਲ ਸਬੰਧਿਤ ਕੌਂਸਲਰਾਂ ਵਲੋਂ ਬਹੁਮਤ ਨਾਲ ਗੁਰਜੀਤ ਸਿੰਘ ਰਾਮਣਵਾਸੀਆ ਨੂੰ ਪ੍ਰਧਾਨ ਅਤੇ ਨਰਿੰਦਰ ਗਰਗ ਨੀਟਾ ਨੂੰ ਮੀਤ ਪ੍ਰਧਾਨ ਚੁਣਿਆ ਗਿਆ ਹੈ | ਇਸ ਚੋਣ ਉਪਰੰਤ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਸ: ਕੇਵਲ ਸਿੰਘ ਢਿੱਲੋਂ ਵਲੋਂ ਆਪਣੇ ਗ੍ਰਹਿ ਵਿਖੇ ਨਵੇਂ ਚੁਣੇ ਪ੍ਰਧਾਨ ਅਤੇ ਮੀਤ ਪ੍ਰਧਾਨ ਨੂੰ ਮੁਬਾਰਕਬਾਦ ਦਿੰਦਿਆਂ ਮੂੰਹ ਮਿੱਠਾ ਕਰਵਾਇਆ ਗਿਆ | ਸ: ਢਿੱਲੋਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਵੇਂਕਿ ਗੁਰਜੀਤ ਸਿੰਘ ਰਮਣਵਾਸੀਆਂ ਨੂੰ ਪ੍ਰਧਾਨ ਬਣਾਇਆ ਗਿਆ ਹੈ ਪਰ ਉਨ੍ਹਾਂ ਦੀ ਨਜ਼ਰ ਵਿਚ ਸਾਰੇ 31 ਕੌਂਸਲਰ ਹੀ ਪ੍ਰਧਾਨ ਹਨ ਅਤੇ ਸ਼ਹਿਰ ਦੇ ਸਾਰੇ ਵਾਰਡਾਂ ਵਿਚ ਪਹਿਲਾਂ ਦੀ ਤਰ੍ਹਾਂ ਵੱਡੀ ਪੱਧਰ 'ਤੇ ਵਿਕਾਸ ਕਾਰਜ ਜਾਰੀ ਰਹਿਣਗੇ | ਸ: ਢਿੱਲੋਂ ਨੇ ਕਿਹਾ ਕਿ ਉਨ੍ਹਾਂ ਦਾ ਇਕੋ ਇਕ ਮਕਸਦ ਸ਼ਹਿਰ ਬਰਨਾਲਾ ਨੂੰ ਵਿਕਾਸ ਪੱਖੋਂ ਸੂਬੇ ਦਾ ਇਕ ਨੰਬਰ ਦਾ ਸ਼ਹਿਰ ਬਣਾਉਣਾ ਹੈ ਅਤੇ ਇਸੇ ਕਾਰਜ ਤਹਿਤ ਉਨ੍ਹਾਂ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਾਸੋਂ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਲਿਆਂਦੀਆਂ ਗਈਆਂ ਹਨ | ਇਨ੍ਹਾਂ ਵਿਕਾਸ ਕਾਰਜਾਂ ਕਾਰਨ ਹੀ ਨਗਰ ਕੌਂਸਲ ਚੋਣਾਂ ਵਿਚ ਕਾਂਗਰਸ ਨੂੰ ਪੂਰਨ ਬਹੁਮਤ ਮਿਲਿਆ ਹੈ | ਉਨ੍ਹਾਂ ਕਿਹਾ ਕਿ ਛੇਤੀ ਹੀ ਬਰਨਾਲਾ ਵਿਖੇ ਸਿਹਤ ਸਹੂਲਤਾਂ ਦੇ ਮੱਦੇਨਜ਼ਰ ਸਿਵਲ ਹਸਪਤਾਲ ਦੇ ਨਵੀਨੀਕਰਨ ਦਾ ਕੰਮ ਵੀ ਸ਼ੁਰੂ ਹੋ ਜਾਵੇਗਾ | ਇਸ ਤੋਂ ਇਲਾਵਾ ਸ਼ਹਿਰ ਵਿਚ ਜੋ 20 ਫ਼ੀਸਦੀ ਸੜਕਾਂ ਉੱਪਰ ਇੰਟਰਲਾਕ ਜਾਂ ਪ੍ਰੀਮਿਕਸ ਦਾ ਕੰਮ ਰਹਿੰਦਾ ਹੈ ਉਹ ਵੀ ਜਲਦ ਹੀ ਮੁਕੰਮਲ ਕਰਵਾ ਦਿੱਤੇ ਜਾਣਗੇ | ਨਵੇਂ ਚੁਣੇ ਗਏ ਪ੍ਰਧਾਨ ਗੁਰਜੀਤ ਸਿੰਘ ਰਾਮਣਵਾਸੀਆ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸ: ਕੇਵਲ ਸਿੰਘ ਢਿੱਲੋਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੂਰੀ ਮਿਹਨਤ ਨਾਲ ਕੰਮ ਕਰਨਗੇ ਤਾਂ ਜੋ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਸ: ਢਿੱਲੋਂ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰ ਸਕਣ | ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮੱਖਣ ਸ਼ਰਮਾ, ਮਾਰਕੀਟ ਕਮੇਟੀ ਧਨੌਲਾ ਦੇ ਚੇਅਰਮੈਨ ਜੀਵਨ ਬਾਂਸਲ, ਬਰਨਾਲਾ ਕਲੱਬ ਦੇ ਸੈਕਟਰੀ ਰਾਜੀਵ ਗੁਪਤਾ ਲੂਬੀ, ਕੌਂਸਲਰ ਹਰਬਖਸ਼ੀਸ਼ ਸਿੰਘ ਗੋਨੀ, ਜਗਜੀਤ ਸਿੰਘ ਜੱਗੂ ਮੋਰ, ਸੁਖਮਿੰਦਰ ਕੌਰ ਸ਼ੀਤਲ, ਜਸਮੇਲ ਸਿੰਘ ਡੈਅਰੀਵਾਲਾ, ਖੁਸ਼ੀ ਮੁਹੰਮਦ, ਨਰਿੰਦਰ ਸ਼ਰਮਾ, ਮਨਦੀਪ ਸਿੰਘ ਢਿੱਲੋਂ, ਧੰਨਾ ਸਿੰਘ ਗਰੇਵਾਲ, ਰਾਜਵਿੰਦਰ ਸਿੰਘ ਸਿੱਧੂ, ਦੀਪ ਸੰਘੇੜਾ ਪੀ.ਏ. ਸ: ਢਿੱਲੋਂ, ਹੈਪੀ ਢਿੱਲੋਂ, ਟਰੱਕ ਯੂਨੀਅਨ ਦੇ ਪ੍ਰਧਾਨ ਗੁਰਜਿੰਦਰ ਸਿੰਘ ਪੱਪੀ ਸੰਧੂ, ਰਘੁਵੀਰ ਪ੍ਰਕਾਸ਼ ਗਰਗ, ਕੁਲਤਾਰ ਤਾਰੀ, ਵਰੁਣ ਗੋਇਲ, ਸਮਾਜ ਸੇਵੀ ਦੀਪਕ ਸੋਨੀ, ਸ਼ਸ਼ੀਕਾਂਤ ਚੋਪੜਾ, ਕ੍ਰਿਸ਼ਨ ਕੁਮਾਰ ਬਿੱਟੂ, ਜਸਵਿੰਦਰ ਸਿੰਘ ਸਿੱਧੂ, ਜੰਗੀਰ ਸਿੰਘ ਸੂਚ, ਹਰਦੁਆਰ ਸਿੰਘ ਔਲਖ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ |
ਟੱਲੇਵਾਲ, 15 ਅਪ੍ਰੈਲ (ਸੋਨੀ ਚੀਮਾ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਕੈਰੇ ਵਿਖੇ ਅੱਜ ਦੁਪਹਿਰ 2 ਵਜੇ ਦੇ ਕਰੀਬ ਲੱਗੀ ਅੱਗ ਨੇ ਤੇਜ਼ ਹਵਾ ਕਾਰਨ ਪਿੰਡ ਕੈਰੇ, ਚੀਮਾ ਅਤੇ ਨਾਈਵਾਲਾ ਦੇ ਕਿਸਾਨਾਂ ਦੀ 20 ਏਕੜ ਦੇ ਕਰੀਬ ਕਣਕ ਅਤੇ 50 ਏਕੜ ਦੇ ਕਰੀਬ ਤੂੜੀ ਬਣਾਉਣ ਲਈ ਰੱਖਿਆ ਟਾਂਗਰ ...
ਬਰਨਾਲਾ, 15 ਅਪ੍ਰੈਲ (ਧਰਮਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਬਰਨਾਲਾ ਰੇਲਵੇ ਸਟੇਸ਼ਨ 'ਤੇ ਲੱਗੇ ਪੱਕੇ ਧਰਨੇ ਦੇ 195ਵੇਂ ਦਿਨ ਵੀ ਹਾੜੀ ਦੀ ਫ਼ਸਲ ਦੀ ਕਟਾਈ ਦਾ ਸੀਜ਼ਨ ਹੋਣ ਦੇ ...
ਬਰਨਾਲਾ, 15 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਨਗਰ ਕੌਂਸਲ ਬਰਨਾਲਾ ਦੇ ਸੈਨੀਟੇਸ਼ਨ ਸਟਾਫ਼ ਅਤੇ ਸਫ਼ਾਈ ਕਰਮਚਾਰੀਆਂ ਵਲੋਂ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ, ਜਿਸ ਬਦੌਲਤ ਬਰਨਾਲਾ ਸ਼ਹਿਰ ਨੂੰ ਓਡੀਐਫ ਪਲੱਸ-ਪਲੱਸ ਦਾ ਦਰਜਾ ਮਿਲਿਆ ਅਤੇ ਸਫ਼ਾਈ ...
ਮਹਿਲ ਕਲਾਂ, 15 ਅਪ੍ਰੈਲ (ਤਰਸੇਮ ਸਿੰਘ ਗਹਿਲ)-ਮਾਰਕੀਟ ਕਮੇਟੀ ਮਹਿਲ ਕਲਾਂ ਅਧੀਨ ਆਉਂਦੇ ਖ਼ਰੀਦ ਕੇਂਦਰ ਪਿੰਡ ਚੁਹਾਣਕੇ ਖ਼ੁਰਦ ਵਿਖੇ ਪੰਜਾਬ ਮੰਡੀ ਬੋਰਡ ਦੇ ਮਾੜੇ ਖ਼ਰੀਦ ਪ੍ਰਬੰਧਾਂ ਤੋਂ ਨਿਰਾਸ਼ ਹੋਏ ਕਿਸਾਨ ਆਗੂਆਂ ਨੇ ਪੰਜਾਬ ਮੰਡੀ ਬੋਰਡ ਅਤੇ ਜ਼ਿਲ੍ਹਾ ...
ਬਰਨਾਲਾ, 15 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 55 ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 32 ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਬਰਨਾਲਾ ਤੋਂ 34, ਬਲਾਕ ਤਪਾ ਤੋਂ 9, ਬਲਾਕ ਧਨੌਲਾ ...
ਹੰਡਿਆਇਆ, 15 ਅਪ੍ਰੈਲ (ਗੁਰਜੀਤ ਸਿੰਘ ਖੱੁਡੀ)-ਨਗਰ ਪੰਚਾਇਤ ਹੰਡਿਆਇਆ ਦੇ ਮੀਤ ਪ੍ਰਧਾਨ ਦੇ ਅਹੁਦੇ ਦੀ 2 ਸਾਲਾਂ ਤੋਂ ਚੋਣ ਨਹੀਂ ਹੋਈ | ਨਗਰ ਪੰਚਾਇਤ ਹੰਡਿਆਇਆ 3 ਜਨਵਰੀ 2018 ਨੂੰ ਪ੍ਰਧਾਨ ਤੇ ਮੀਤ ਪ੍ਰਧਾਨ ਦੀ ਚੋਣ ਹੋਈ ਸੀ | ਜਿਸ 'ਚ ਐਮ.ਸੀ. ਪਤਲੂ ਸਿੰਘ ਨੂੰ ਮੀਤ ਪ੍ਰਧਾਨ ...
ਟੱਲੇਵਾਲ, 15 ਅਪ੍ਰੈਲ (ਸੋਨੀ ਚੀਮਾ)-ਟੱਲੇਵਾਲ ਦੀ ਦਾਣਾ ਮੰਡੀ ਵਿਚ ਮਾਰਕਫੈੱਡ ਦੇ ਜ਼ਿਲ੍ਹਾ ਮੈਨੇਜਰ ਮਨਦੀਪ ਸਿੰਘ ਬਰਾੜ ਅਤੇ ਤਕਨੀਕੀ ਅਫ਼ਸਰ ਦਰਸ਼ਨ ਕੁਮਾਰ ਦੀ ਅਗਵਾਈ ਵਿਚ ਮਾਰਕਫੈੱਡ ਭਦੌੜ ਦੇ ਇੰਸਪੈਕਟਰ ਬੂਟਾ ਸਿੰਘ ਵਲੋਂ ਟੱਲੇਵਾਲ ਦਾਣਾ ਮੰਡੀ ਵਿਚ ਕਣਕ ਦੀ ...
ਟੱਲੇਵਾਲ, 15 ਅਪ੍ਰੈਲ (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਸੂਬਾ ਕਮੇਟੀ ਦੀ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਦੀ ਪ੍ਰਧਾਨਗੀ ਹੇਠ ਪਿੰਡ ਭੋਤਨਾ ਵਿਖੇ ਹੋਈ | ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ...
ਧੂਰੀ, 15 ਅਪ੍ਰੈਲ (ਸੰਜੇ ਲਹਿਰੀ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਸਕੱਤਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਦੇ ਸਾਬਕਾ ਚੇਅਰਮੈਨ ਸ਼੍ਰੀ ਹੰਸ ਰਾਜ ਗੁਪਤਾ ਨੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਅੰਦੋਲਨ ਅਤੇ ਲੰਘੀਆਂ ਨਗਰ ...
ਬਰਨਾਲਾ, 15 ਅਪ੍ਰੈਲ (ਅਸ਼ੋਕ ਭਾਰਤੀ)-ਨੈਸ਼ਨਲ ਬੱੁਕ ਟਰੱਸਟ ਇੰਡੀਆ ਵਲੋਂ ਪੰਜਾਬ ਦੇ ਨੌਜਵਾਨਾਂ ਨੂੰ ਪੰਜਾਬ ਦੇ ਅਮੀਰ ਸਭਿਆਚਾਰਕ ਵਿਰਸੇ ਨਾਲ ਜੋੜਨ ਦੇ ਉਪਰਾਲੇ ਸਦਕਾ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਚੱਲਦੀ ਫਿਰਦੀ ਪੁਸਤਕ ਬੱਸ ਪ੍ਰਦਰਸ਼ਨੀ ਮੁਹਿੰਮ ...
ਮਲੇਰਕੋਟਲਾ, 15 ਅਪ੍ਰੈਲ (ਕੁਠਾਲਾ) - ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਮੈਂਬਰ ਜਨਰਲ ਕੌਂਸਲ ਅਤੇ ਟਕਸਾਲੀ ਅਕਾਲੀ ਆਗੂ ਜਥੇਦਾਰ ਰਾਮਕਿਸ਼ਨ ਸਿੰਘ ਭੁਦਨ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ | ਕਰੀਬ 90 ਵਰਿ੍ਹਆਂ ਦੇ ਜੀਵਨ ਦੌਰਾਨ ਜਥੇਦਾਰ ਰਾਮਕਿਸ਼ਨ ਸਿੰਘ ਨੇ ਜਿੱਥੇ ...
ਸੰਗਰੂਰ, 15 ਅਪ੍ਰੈਲ (ਚੌਧਰੀ ਨੰਦ ਲਾਲ ਗਾਂਧੀ) - ਭਾਰਤ ਦੀ ਆਜ਼ਾਦੀ ਲਈ ਹਜ਼ਾਰਾਂ ਦਲਿਤਾਂ ਨੇ ਤਸੱਦਦ ਝੱਲੇ ਪਰ ਉਨ੍ਹਾਂ ਦੀਆਂ ਕੁਰਬਾਨੀਆਂ ਨੰੂ ਇਤਿਹਾਸ ਵਿਚ ਇਕ ਸਾਜਿਸ਼ ਤਹਿਤ ਨਜ਼ਰਅੰਦਾਜ਼ ਕੀਤਾ ਗਿਆ | ਭਾਈਚਾਰਕ ਤਾਲਮੇਲ ਮੰਚ ਸੰਗਰੂਰ ਵਲੋਂ ਸਥਾਨਕ ਪੰਚਾਇਤ ...
ਸ਼ਹਿਣਾ, 15 ਅਪ੍ਰੈਲ (ਸੁਰੇਸ਼ ਗੋਗੀ)-ਸ਼ਹਿਣਾ ਪੰਚਾਇਤ ਵਲੋਂ ਕੋਵਿਡ-19 ਦੀ ਵੈਕਸੀਨ ਦਾ ਵਿਸ਼ੇਸ਼ ਤੌਰ 'ਤੇ ਟੀਕਾਕਰਨ ਕੈਂਪ ਸਿਹਤ ਵਿਭਾਗ ਦੇ ਸਹਿਯੋਗ ਨਾਲ ਸਰਪੰਚ ਮਲਕੀਤ ਕੌਰ ਕਲਕੱਤਾ ਦੀ ਅਗਵਾਈ ਵਿਚ ਪੰਚਾਇਤ ਘਰ ਵਿਖੇ ਲਗਾਇਆ ਗਿਆ | ਕਾਂਗਰਸੀ ਆਗੂ ਸੁਖਵਿੰਦਰ ...
ਭਦÏੜ, 15 ਅਪ੍ਰੈਲ (ਵਿਨੋਦ ਕਲਸੀ, ਰਜਿੰਦਰ ਬੱਤਾ)-ਹੋਮਿਓਪੈਥਿਕ ਵਿਭਾਗ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹੋਮਿਉਪੈਥੀ ਡਿਸਪੈਂਸਰੀ ਮੱਝੂਕੇ ਵਿਖੇ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਡਾਇਰੈਕਟਰ ਬਲਿਹਾਰ ਸਿੰਘ ਰੰਗੀ ਦੀ ਅਗਵਾਈ ਹੇਠ ਮਨਾਇਆ ਗਿਆ | ...
ਮਹਿਲ ਕਲਾਂ, 15 ਅਪ੍ਰੈਲ (ਤਰਸੇਮ ਸਿੰਘ ਗਹਿਲ)-ਨੇੜਲੇ ਪਿੰਡ ਵਜੀਦਕੇ ਖ਼ੁਰਦ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਅੰਦਰਲਾ ਗੁਰਦੁਆਰਾ ਸਾਹਿਬ ਸ੍ਰੀ ਸਤਿਕਾਰ ਵਿਖੇ ਨਵੇਂ ਉਸਾਰੇ ਦਰਬਾਰ ਸਾਹਿਬ ਦਾ ਸ਼ੁੱਭ ਮਹੂਰਤ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਿੰਨ ...
ਬਰਨਾਲਾ, 15 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਨਗਰ ਕੌਂਸਲ ਬਰਨਾਲਾ ਦੇ ਪ੍ਰਧਾਨ ਦੀ ਅੱਜ ਹੋਈ ਚੋਣ ਉਪਰੰਤ ਕੁਝ ਕੌਂਸਲਰਾਂ ਅਤੇ ਕਾਂਗਰਸੀ ਆਗੂਆਂ ਵਲੋਂ ਜਿੱਥੇ ਪ੍ਰਸ਼ਾਸਨਿਕ ਅਧਿਕਾਰੀਆਂ ਉੱਪਰ ਚੋਣ ਕਰਵਾਉਣ ਸਮੇਂ ਧੱਕੇਸ਼ਾਹੀ ਦੇ ਦੋਸ਼ ਲਾਏ ਗਏ ...
ਬਰਨਾਲਾ, 15 ਅਪ੍ਰੈਲ (ਧਰਮਪਾਲ ਸਿੰਘ)-ਆਲ ਇੰਡੀਆ ਟਰੇਡ ਯੂਨੀਅਨ ਏਟਕ ਜ਼ਿਲ੍ਹਾ ਬਰਨਾਲਾ ਦੇ ਸਕੱਤਰ ਜਗਰਾਜ ਸਿੰਘ ਰਾਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਨਾਲਾ ਸ਼ਹਿਰ ਦੇ ਤਕਰੀਬਨ 5 ਹਜ਼ਾਰ ਤੋਂ ਉੱਪਰ ਨੀਲੇ ਕਾਰਡ ਗ਼ਰੀਬ ਵਰਗ ਦੇ ਬਣੇ ਹੋਏ ਸੀ | ਜਿਨ੍ਹਾਂ ਉੱਪਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX