ਤਾਜਾ ਖ਼ਬਰਾਂ


ਭਗਵੰਤ ਮਾਨ ਸਰਕਾਰ ਦੀ 'ਅਜੀਤ' ਨੂੰ ਦਬਾਉਣ ਦੀ ਨੀਤੀ ਦੀ ਮੁਕਤਸਰ ਵਿਕਾਸ ਮਿਸ਼ਨ ਦੀ ਮੀਟਿੰਗ ਵਿਚ ਸਖ਼ਤ ਨਿਖੇਧੀ
. . .  22 minutes ago
ਸ੍ਰੀ ਮੁਕਤਸਰ ਸਾਹਿਬ ,1 ਜੂਨ (ਰਣਜੀਤ ਸਿੰਘ ਢਿੱਲੋਂ)-ਅੱਜ ਸ਼ਾਮ ਮੌਕੇ ਸ੍ਰੀ ਮੁਕਤਸਰ ਸਾਹਿਬ ਦੀ ਸਮਾਜ ਸੇਵੀ ਸੰਸਥਾ ਵਿਕਾਸ ਮਿਸ਼ਨ ਦੀ ਮੀਟਿੰਗ ਜਗਦੀਸ਼ ਰਾਏ ਢੋਸੀਵਾਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ । ਜਿਸ ਵਿਚ ਭਗਵੰਤ ਮਾਨ ...
ਡਾ: ਬਰਜਿੰਦਰ ਸਿੰਘ ਹਮਦਰਦ ਦੇ ਹੱਕ ‘ਚ ਹਾਈਕੋਰਟ ਦੇ ਆਏ ਫ਼ੈਸਲੇ ਨਾਲ ਮਾਨ ਸਰਕਾਰ ਦੀਆਂ ਵਧੀਕੀਆਂ ਦਾ ਮਿਲਿਆ ਜਵਾਬ-ਕੰਵਰਪ੍ਰਤਾਪ ਸਿੰਘ ਅਜਨਾਲਾ
. . .  35 minutes ago
ਅਜਨਾਲਾ, 1 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਹੱਕ-ਸੱਚ ਦੀ ਆਵਾਜ਼ ਰੋਜ਼ਾਨਾਂ ‘ਅਜੀਤ’ ਦੇ ਮੁੱਖ ਸੰਪਾਦਕ ਸਤਿਕਾਰਯੋਗ ਭਾਅਜੀ ਡਾ: ਬਰਜਿੰਦਰ ਸਿੰਘ ਹਮਦਰਦ ਨਾਲ ਨਿੱਜੀ ਕਿੜ ਕੱਢਦਿਆਂ ਉਨ੍ਹਾਂ ਨੂੰ ਬੇਵਜ੍ਹਾ ਤੰਗ ਪ੍ਰੇਸ਼ਾਨ ...
ਜਸਪਾਲ ਸਿੰਘ ਪੰਧੇਰ ਕਾਹਨੂੰਵਾਨ ਮਾਰਕੀਟ ਕਮੇਟੀ ਅਤੇ ਮੋਹਨ ਸਿੰਘ ਬੋਪਾਰਾਏ ਕਾਦੀਆਂ ਮਾਰਕੀਟ ਕਮੇਟੀ ਦੇ ਚੇਅਰਮੈਨ ਕੀਤੇ ਨਿਯੁਕਤ
. . .  about 1 hour ago
ਕਾਹਨੂੰਵਾਨ, 1 ਜੂਨ (ਕੁਲਦੀਪ ਸਿੰਘ ਜਾਫਲਪੁਰ)-ਪੰਜਾਬ ਸਰਕਾਰ ਵਲੋਂ ਵੀਰਵਾਰ ਨੂੰ ਜੋ ਮਾਰਕੀਟ ਕਮੇਟੀਆਂ ਦੇ ਚੇਅਰਮੈਨਾਂ ਦੀ ਸੂਚੀ ਜਾਰੀ ਕੀਤੀ ਗਈ ਹੈ ਉਸ ਤਰ੍ਹਾਂ ਮਾਰਕੀਟ ਕਮੇਟੀ ਕਾਹਨੂੰਵਾਨ ਦੇ ਚੇਅਰਮੈਨ ਵਜੋਂ ਡਾਕਟਰ ਜਸਪਾਲ ਸਿੰਘ ਪੰਧੇਰ ਲਾਧੂਪੁਰ ਨੂੰ...
ਕੇਰਲਾ ਦੀ ਨੰਨ ਨਾਲ ਜਬਰ-ਜ਼ਿਨਾਹ ਦੇ ਦੋਸ਼ੀ ਫਰੈਂਕੋ ਮੁਲੱਕਲ ਨੇ ਜਲੰਧਰ ਬਿਸ਼ਪ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 1 hour ago
ਜਲੰਧਰ, 1 ਜੂਨ- ਕੇਰਲਾ ਦੀ ਨਨ ਨਾਲ ਰੇਪ ਕੇਸ ਦੇ ਦੋਸ਼ੀ ਜਲੰਧਰ ਦੇ ਬਿਸ਼ਪ ਫਰੈਂਕੋ ਮਲੱਕਲ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਫਰੈਂਕੋ ਮੁਲੱਕਲ - ਜਿਸ ਨੂੰ ਇਕ ਨੰਨ ਦੁਆਰਾ ਜਬਰ-ਜ਼ਿਨਾਹ ਦੇ ਦੋਸ਼ਾਂ ਤੋਂ ਬਾਅਦ 2018 'ਚ ਅਸਥਾਈ ਤੌਰ 'ਤੇ...
ਕੱਟਾਰੂਚੱਕ ਨੂੰ ਅਹੁਦੇ ’ਤੇ ਰਹਿਣ ਦਾ ਕੋਈ ਹੱਕ ਨਹੀਂ- ਰਾਜਪਾਲ
. . .  1 minute ago
ਚੰਡੀਗੜ੍ਹ, 1 ਜੂਨ- ਅੱਜ ਇਕ ਪ੍ਰੈਸ ਕਾਨਫ਼ਰੰਸ ਦੌਰਾਨ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਮਾਮਲੇ ’ਤੇ ਬੋਲਦਿਆਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਲਾਲ ਚੰਦ ਕਟਾਰੂਚੱਕ ਨੇ....
ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਮਾਣਯੋਗ ਹਾਈਕੋਰਟ ਤੋਂ ਰਾਹਤ ਮਿਲਣ ਨਾਲ ਤਾਨਸ਼ਾਹੀ ਮਾਨ ਸਰਕਾਰ ਦਾ ਹੰਕਾਰ ਟੁੱਟਿਆ- ਬੀਬਾ ਗੁਨੀਵ ਕੌਰ ਮਜੀਠੀਆ
. . .  about 2 hours ago
ਮਜੀਠਾ, 1 ਜੂਨ (ਜਗਤਾਰ ਸਿੰਘ ਸਹਿਮੀ)- ਪੰਜਾਬ ਦੀ ਆਪ ਸਰਕਾਰ ਵਲੋਂ ਪ੍ਰੈਸ ਦੀ ਆਜ਼ਾਦੀ ’ਤੇ ਹਮਲਾ ਤੇ ਬਦਲਾਖੋਰੀ ਦੀ ਨੀਅਤ ਨਾਲ ਪਿਛਲੇ ਦਿਨੀਂ ਵਿਜੀਲੈਂਸ ਰਾਹੀਂ ‘ਅਜੀਤ’ ਦੇ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦੇ....
ਲਾਰੈਂਸ ਤੇ ਗੋਲਡੀ ਬਰਾੜ ਗੈਂਗ ਦੇ 10 ਸ਼ਾਰਪ ਸ਼ੂਟਰ ਗਿ੍ਫ਼ਤਾਰ
. . .  about 2 hours ago
ਨਵੀਂ ਦਿੱਲੀ, 1 ਜੂਨ- ਗੁਰੂਗ੍ਰਾਮ ਪੁਲਿਸ ਦੇ ਏ.ਸੀ.ਪੀ. ਕ੍ਰਾਈਮ ਵਰੁਣ ਦਹੀਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ 10 ਸ਼ਾਰਪ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ....
ਨਹਿਰ ਵਿਚ ਡਿੱਗੀ ਕਾਰ, ਪੁਲਿਸ ਵਲੋਂ ਬਚਾਅ ਕਾਰਜ ਸ਼ੁਰੂ
. . .  about 2 hours ago
ਦਸੂਹਾ, 1 ਜੂਨ- ਤਲਵਾੜਾ ਦੇ ਸਾਹ ਨਹਿਰ ਨਜ਼ਦੀਕ 52 ਗੇਟ ਵਿਚ ਅੱਜ ਇਕ ਕਾਰ ਦੇ ਬੇਕਾਬੂ ਹੋ ਕੇ ਨਹਿਰ ਵਿਚ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਚਸ਼ਮਦੀਦਾਂ ਦੇ ਅਨੁਸਾਰ ਕਾਰ ਵਿਚ ਇਕੱਲਾ....
ਨੰਬਰਦਾਰ ਯੂਨੀਅਨ ਮਮਦੋਟ ਵਲੋਂ ਮਾਨ ਸਰਕਾਰ ਦੇ ਰਵੱਈਏ ਦੀ ਨਿੰਦਾ
. . .  about 3 hours ago
ਮਮਦੋਟ, 1 ਜੂਨ (ਸੁਖਦੇਵ ਸਿੰਘ ਸੰਗਮ)- ਪੰਜਾਬ ਨੰਬਰਦਾਰ ਯੂਨੀਅਨ ਸਬ ਤਹਿਸੀਲ ਮਮਦੋਟ ਦੀ ਮਹੀਨਾਵਾਰ ਮੀਟਿੰਗ ਦਫ਼ਤਰ ਤਹਿਸੀਲ ਕੰਪਲੈਕਸ ਮਮਦੋਟ ਵਿਖੇ ਪ੍ਰਧਾਨ ਵਰਿੰਦਰ ਸਿੰਘ ਵੈਰੜ ਦੀ ਪ੍ਰਧਾਨਗੀ ਹੇਠ....
ਮਹਿਲਾ ਪਹਿਲਵਾਨਾਂ ਨਾਲ ਹੋਈ ਧੱਕੇਸ਼ਾਹੀ ਦੇ ਵਿਰੋਧ ’ਚ ਸਾੜਿਆ ਕੇਂਦਰ ਸਰਕਾਰ ਦਾ ਪੁਤਲਾ
. . .  about 4 hours ago
ਬਠਿੰਡਾ, 1 ਜੂਨ (ਅੰਮ੍ਰਿਤਪਾਲ ਸਿੰਘ ਵਲਾਣ)- ਦਿੱਲੀ ਦੇ ਜੰਤਰ ਮੰਤਰ ਵਿਖੇ ਧਰਨਾ ਦੇ ਰਹੀਆਂ ਮਹਿਲਾਂ ਪਹਿਲਵਾਨਾਂ ਨਾਲ ਧੱਕੇਸ਼ਾਹੀਆਂ ਅਤੇ ਬਦਸਲੂਕੀਆਂ ਕਰਨ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚਾ....
ਹਿਮਾਚਲ: ਖੱਡ ’ਚ ਡਿੱਗੀ ਬੱਸ, ਕਈ ਯਾਤਰੀ ਜ਼ਖ਼ਮੀ
. . .  about 4 hours ago
ਸ਼ਿਮਲਾ, 1 ਜੂਨ- ਪੁਲਿਸ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ’ਚ 40 ਤੋਂ ਵੱਧ ਲੋਕਾਂ ਨੂੰ ਲੈ ਕੇ ਜਾ ਰਹੀ ਇਕ ਬੱਸ ਦੇ ਸੜਕ ਤੋਂ ਉਤਰ ਕੇ ਖੱਡ ’ਚ ਡਿੱਗਣ ਕਾਰਨ ਕਈ ਯਾਤਰੀ ਜ਼ਖ਼ਮੀ ਹੋ ਗਏ। ਮੰਡੀ ਦੇ ਪੁਲਿਸ ਸੁਪਰਡੈਂਟ ਸੌਮਿਆ ਸੰਬਸ਼ਿਵਮ ਨੇ ਦੱਸਿਆ ਕਿ.....
ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ
. . .  about 4 hours ago
ਚੰਡੀਗੜ੍ਹ, 1 ਜੂਨ- ਪੰਜਾਬ ਦੇ ਸੀਨੀਅਰ ਪੱਤਰਕਾਰ ਡਾ: ਬਰਜਿੰਦਰ ਸਿੰਘ ਹਮਦਰਦ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ...
ਸਰਕਾਰ ਨੂੰ ਟਿਚ ਕਰਕੇ ਜਾਣਦੇ ਪ੍ਰਾਈਵੇਟ ਸਕੂਲ, ਸਰਕਾਰੀ ਛੁੱਟੀ ਦੇ ਬਾਵਜੂਦ ਭੁਲੱਥ ’ਚ ਕੁੱਝ ਸਕੂਲ ਰਹੇ ਖੁੱਲ੍ਹੇ
. . .  about 4 hours ago
ਭੁਲੱਥ, 1 ਜੂਨ (ਮੇਹਰ ਚੰਦ ਸਿੱਧੂ)- ਸਬ ਡਵੀਜ਼ਨ ਕਸਬਾ ਭੁਲੱਥ ’ਚ ਕੁੱਝ ਚੋਣਵੇਂ ਪ੍ਰਾਈਵੇਟ ਸਕੂਲ ਤੇ ਸਰਕਾਰੀ ਸਕੂਲ ਪੰਜਾਬ ਦੇ ਹੁਕਮਾਂ ਅਨੁਸਾਰ ਤਾਂ ਬੰਦ ਨਜ਼ਰ ਆਏ, ਪਰ ਕੁੱਝ ਨਾਮਵਰ ਚੋਣਵੇਂ ਪ੍ਰਾਈਵੇਟ....
ਦਲ ਖ਼ਾਲਸਾ ਵਲੋਂ 5 ਜੂਨ ਨੂੰ ਘੱਲੂਘਾਰਾ ਯਾਦਗਾਰੀ ਮਾਰਚ ਕੱਢਣ ਦਾ ਸੱਦਾ
. . .  about 6 hours ago
ਅੰਮ੍ਰਿਤਸਰ ,1 ਜੂਨ (ਜਸਵੰਤ ਸਿੰਘ ਜੱਸ)- ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਜੂਨ 1984 ਘੱਲੂਘਾਰਾ ਨੂੰ ਸਮਰਪਿਤ ਅੰਮ੍ਰਿਤਸਰ ਵਿਚ 5 ਜੂਨ ਨੂੰ ਘੱਲੂਘਾਰਾ ਯਾਦਗਾਰੀ ਮਾਰਚ ਕੱਢਣ ਦਾ ਐਲਾਨ ਕਰਨ....
ਪੰਜਾਬ ਸਰਕਾਰ ਦੀ ਅਦਾਰਾ ਅਜੀਤ ਖ਼ਿਲਾਫ਼ ਦਮਨਕਾਰੀ ਨੀਤੀਆ ਵਿਰੁੱਧ ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ ਅਰਥੀ ਫੂਕ ਮੁਜ਼ਾਹਰਾ
. . .  about 6 hours ago
ਅੰਮ੍ਰਿਤਸਰ 1 ਜੂਨ (ਵਰਪਾਲ)- ਪੰਜਾਬ ਸਰਕਾਰ ਦੀਆਂ ਅਦਾਰਾ ਅਜੀਤ ਖ਼ਿਲਾਫ਼ ਦਮਨਕਾਰੀ ਨੀਤੀਆਂ ਅਤੇ ਪਹਿਲਵਾਨ ਲੜਕੀਆਂ ਦੇ ਜਿਣਸੀ ਸ਼ੋਸ਼ਣ ਮਾਮਲੇ ਵਿਚ ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ ਅਰਥੀ ਫੂਕ....
“MAURH” ਲਹਿੰਦੀ ਰੁੱਤ ਦੇ ਨਾਇਕ ਅੱਠ ਦਿਨਾਂ ਬਾਅਦ, 9 ਜੂਨ 2023 ਨੂੰ ਸਿਨੇਮਾਘਰਾਂ ਵਿਚ ਹੋ ਰਹੀ ਰਿਲੀਜ਼, ਨਵਾਂ ਪੋਸਟਰ ਬਣਿਆ ਖਿੱਚ ਦਾ ਕੇਂਦਰ
. . .  about 6 hours ago
“MAURH” ਲਹਿੰਦੀ ਰੁੱਤ ਦੇ ਨਾਇਕ ਅੱਠ ਦਿਨਾਂ ਬਾਅਦ, 9 ਜੂਨ 2023 ਨੂੰ ਸਿਨੇਮਾਘਰਾਂ ਵਿਚ ਹੋ ਰਹੀ ਰਿਲੀਜ਼, ਨਵਾਂ ਪੋਸਟਰ ਬਣਿਆ ਖਿੱਚ ਦਾ ਕੇਂਦਰ
ਬਿਕਰਮ ਸਿੰਘ ਮਜੀਠੀਆ ਨੇ ਭਾਈ ਗੁਰਦੀਪ ਸਿੰਘ ਖੈੜਾ ਨਾਲ ਕੀਤੀ ਮੁਲਾਕਾਤ
. . .  about 6 hours ago
ਅੰਮ੍ਰਿਤਸਰ, 1 ਜੂਨ (ਜਸਵੰਤ ਸਿੰਘ ਜੱਸ)- ਸਾਬਕਾ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਅੱਜ ਫੋਰਟਿਸ ਹਸਪਤਾਲ ਵਿਖੇ ਇਲਾਜ ਅਧੀਨ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਨਾਲ ਮੁਲਾਕਾਤ ਕਰਕੇ ਉਨ੍ਹਾਂ.....
ਕਰਨਾਟਕ: ਭਾਰਤੀ ਹਵਾਈ ਸੈਨਾ ਦਾ ਟ੍ਰੇਨਰ ਜਹਾਜ਼ ਹਾਦਸਾਗ੍ਰਸਤ
. . .  about 6 hours ago
ਨਵੀਂ ਦਿੱਲੀ, 1 ਜੂਨ- ਭਾਰਤੀ ਹਵਾਈ ਸੈਨਾ ਦੇ ਅਧਿਕਾਰੀਆਂ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਭਾਰਤੀ ਹਵਾਈ ਸੈਨਾ ਦਾ ਇਕ ਕਿਰਨ ਟ੍ਰੇਨਰ ਜਹਾਜ਼ ਕਰਨਾਟਕ ਦੇ ਚਮਰਾਜਨਗਰ ਦੇ ਮਕਾਲੀ ਪਿੰਡ ਨੇੜੇ....
ਮੈਨਚੈਸਟਰ ਯੂਨਾਈਟਿਡ ਨੂੰ ਪਛਾੜ ਕੇ ਰੀਅਲ ਮੈਡ੍ਰਿਡ ਬਣਿਆ ਦੁਨੀਆ ਦਾ ਸਭ ਤੋਂ ਕੀਮਤੀ ਫੁੱਟਬਾਲ ਕਲੱਬ
. . .  about 6 hours ago
ਮੈਡ੍ਰਿਡ, 1 ਜੂਨ- ਫੋਰਬਸ ਮੁਤਾਬਕ ਰੀਅਲ ਮੈਡ੍ਰਿਡ ਫੁੱਟਬਾਲ ਕਲੱਬ ਇੰਗਲਿਸ਼ ਕਲੱਬ ਮਾਨਚੈਸਟਰ ਯੂਨਾਈਟਿਡ ਨੂੰ ਪਿੱਛੇ ਛੱਡਦੇ ਹੋਏ ਲਗਾਤਾਰ ਦੂਜੀ ਵਾਰ ਦੁਨੀਆ ਦੇ ਸਭ ਤੋਂ ਕੀਮਤੀ ਫੁੱਟਬਾਲ ਕਲੱਬ...
ਨਰਿੰਦਰ ਮੋਦੀ ਤੇ ਨਿਪਾਲ ਦੇ ਪ੍ਰਧਾਨ ਮੰਤਰੀ ਵਿਚਕਾਰ ਹੋਈ ਵਫ਼ਦ ਪੱਧਰੀ ਮੀਟਿੰਗ
. . .  about 7 hours ago
ਨਵੀਂ ਦਿੱਲੀ, 1 ਜੂਨ- ਭਾਰਤੀ ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ਪ੍ਰਚੰਡ ਨਾਲ ਵਫ਼ਦ ਪੱਧਰੀ ਮੀਟਿੰਗ....
ਡਾ. ਹਮਦਰਦ ਨੂੰ ਵਿਜੀਲੈਂਸ ਦੇ ਸੰਮਨ ਬਦਲਾਖ਼ੋਰੀ ਦੀ ਭਾਵਨਾ- ਗੁਰਸ਼ਰਨ ਕੌਰ
. . .  about 7 hours ago
ਸੁਨਾਮ ਊਧਮ ਸਿੰਘ ਵਾਲਾ, 1 ਜੂਨ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੇ ਪਦਮ ਭੂਸ਼ਣ ਨਾਲ ਸਨਮਾਨਿਤ ਅਤੇ ਅਜੀਤ.....
ਲੁਧਿਆਣਾ ਪਹੁੰਚੇ ਕੇਂਦਰੀ ਸਿਹਤ ਮੰਤਰੀ
. . .  about 7 hours ago
ਲੁਧਿਆਣਾ, 1 ਜੂਨ (ਰੂਪੇਸ਼ ਕੁਮਾਰ)- ਲੁਧਿਆਣਾ ਪਹੁੰਚੇ ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਆ ਨੇ ਸਰਕਟ ਹਾਊਸ ਵਿਚ ਇਕ ਪ੍ਰੈਸ ਕਾਨਫ਼ਰੰਸ ਕੀਤੀ। ਇਸ ਦੌਰਾਨ ਉਨ੍ਹਾਂ ਕੇਂਦਰ ਦੀ ਮੋਦੀ ਸਰਕਾਰ ਦੇ.....
ਚੇਅਰਮੈਨ ਨਿਯੁਕਤ ਕਰਨ ਲਈ ਇਕ ਵੀ ਸਾਫ਼-ਸੁਥਰਾ ਵਿਅਕਤੀ ਨਹੀਂ ਲੱਭ ਸਕੀ ‘ਆਪ’- ਸੁਖਪਾਲ ਸਿੰਘ ਖਹਿਰਾ
. . .  about 7 hours ago
ਚੰਡੀਗੜ੍ਹ, 1 ਜੂਨ- ਪੰਜਾਬ ਸਰਕਾਰ ਵਲੋਂ ਵੱਖ-ਵੱਖ ਮਾਰਕੀਟ ਕਮੇਟੀ ਦੇ ਨਵੇਂ ਨਿਯੁਕਤ ਕੀਤੇ ਗਏ ਚੇਅਰਮੈਨਾਂ ਤਹਿਤ ਆਨੰਦਪੁਰ ਸਾਹਿਬ ਤੋਂ ਨਿਯੁਕਤ ਚੇਅਰਮੈਨ ਸੰਬੰਧੀ ਸੁਖਪਾਲ ਸਿੰਘ ਖਹਿਰਾ ਨੇ ਇਕ ਟਵੀਟ ਕੀਤਾ....
ਮਨੀਪੁਰ ਹਿੰਸਾ ਦੀ ਜਾਂਚ ਨਿਆਂਇਕ ਕਮਿਸ਼ਨ ਕਰੇਗੀ- ਅਮਿਤ ਸ਼ਾਹ
. . .  about 8 hours ago
ਇੰਫ਼ਾਲ, 1 ਜੂਨ- ਅੱਜ ਇੱਥੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪ੍ਰੈੱਸ ਕਾਨਫ਼ਰੰਸ ’ਚ ਕਿਹਾ ਕਿ ਇਨ੍ਹਾਂ 2 ਦਿਨਾਂ ’ਚ ਮੈਂ ਮਨੀਪੁਰ ਦੇ ਵੱਖ-ਵੱਖ ਹਿੱਸਿਆਂ ਦਾ ਦੌਰਾ ਕਰਨ ਅਤੇ ਨਾਗਰਿਕਾਂ ਦੇ ਵਫ਼ਦਾਂ ਅਤੇ.....
ਬਲਦੇਵ ਸਿੰਘ ਬੱਬੂ ਚੇਤਨਪੁਰਾ ਮਾਰਕਿਟ ਕਮੇਟੀ ਅਜਨਾਲਾ, ਅਵਤਾਰ ਸਿੰਘ ਈਲਵਾਲ ਸੰਗਰੂਰ ਅਤੇ ਮੁਕੇਸ਼ ਜੁਨੇਜਾ ਸੁਨਾਮ ਦੇ ਚੇਅਰਮੈਨ ਨਿਯੁਕਤ
. . .  about 8 hours ago
ਅਜਨਾਲਾ/ਸੰਗਰੂਰ/ਸੁਨਾਮ ਊਧਮ ਸਿੰਘ ਵਾਲਾ-1 ਜੂਨ-ਪੰਜਾਬ ਸਰਕਾਰ ਵਲੋਂ ਅੱਜ 66 ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨ ਨਿਯੁਕਤ ਕੀਤੇ ਗਏ ਹਨ।ਇਨ੍ਹਾਂ ਵਿਚ ਬਲਦੇਵ ਸਿੰਘ ਬੱਬੂ ਚੇਤਨਪੁਰਾ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਵੈਸਾਖ ਸੰਮਤ 553

ਦਿੱਲੀ / ਹਰਿਆਣਾ

ਹੁਣ ਰਾਤ ਦੇ 10 ਵਜੇ ਤੋਂ ਲੈ ਕੇ ਸਵੇਰ ਦੇ 5 ਵਜੇ ਤੱਕ ਘਰ 'ਚੋਂ ਬਾਹਰ ਨਿਕਲਣ 'ਤੇ ਰਹੇਗੀ ਪਾਬੰਦੀ-ਬਰਾੜ

ਸ਼ਾਹਬਾਦ ਮਾਰਕੰਡਾ, 15 ਅਪ੍ਰੈਲ (ਅਵਤਾਰ ਸਿੰਘ)-ਕੋਰੋਨਾ ਮਹਾਂਮਾਰੀ ਦੇ ਪਸਾਰ ਨੂੰ ਠੱਲ੍ਹ ਪਾਉਣ ਲਈ ਨਵੀਂਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ, ਜਿਨ੍ਹਾਂ ਤਹਿਤ ਹੁਣ ਜ਼ਿਲ੍ਹਾ ਕੁਰੂਕਸ਼ੇਤਰ ਅੰਦਰ ਰਾਤ ਦੇ 10 ਵਜੇ ਤੋਂ ਲੈ ਕੇ ਸਵੇਰ ਦੇ 5 ਵਜੇ ਤੱਕ ਘਰ ਤੋਂ ਬਾਹਰ ਨਿਕਲਣ 'ਤੇ ਪਾਬੰਦੀ ਹੋਵੇਗੀ | ਇਹ ਜਾਣਕਾਰੀ ਸਾਂਝੀ ਕਰਦਿਆਂ ਕੁਰੂਕਸ਼ੇਤਰ ਦੇ ਡਿਪਟੀ ਕਮਿਸ਼ਨਰ ਸ਼ਰਨਦੀਪ ਕੌਰ ਬਰਾੜ ਨੇ ਦੱਸਿਆ ਕਿ ਜੇਕਰ ਕੋਈ ਵੀ ਵਿਅਕਤੀ ਕਰਫਿਊ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਰਵਾਈ ਕਰਦੇ ਹੋਏ ਐਫ. ਆਈ. ਆਰ. ਵੀ ਦਰਜ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਕਰਫਿਊ ਦੇ ਨਿਯਮਾਂ ਦੀ ਪਾਲਣਾ ਹਿਤ ਪੁਲਿਸ ਵਲੋਂ ਚੱਪੇ-ਚੱਪੇ ਉੱਤੇ ਨਜ਼ਰ ਰੱਖੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਰਾਤ ਦੇ ਕਰਫਿਊ ਦੀ ਉਲੰਘਣਾ ਨਾ ਹੋਵੇ, ਇਸ ਲਈ ਪੁਲਿਸ ਪ੍ਰਸ਼ਾਸਨ ਤੇ ਐਸ. ਡੀ. ਐਮ. ਸਮੇਤ ਡਿਊਟੀ ਮੈਜਿਸਟ੍ਰੇਟ ਵਲੋਂ ਵੀ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ ਫਲੈਗ ਮਾਰਚ ਕੱਢੇ ਜਾਣਗੇ ਅਤੇ ਨਿਯਮਾਂ ਦੀ ਉਲਘੰਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਕੋਰੋਨਾ ਮਹਾਂਮਾਰੀ ਦੇ ਕੇਸ ਦਿਨੋਂ ਦਿਨ ਵਧਦੇ ਜਾ ਰਹੇ ਹਨ ਅਤੇ ਥੋੜ੍ਹੀ ਜਿਹੀ ਲਾਪ੍ਰਵਾਹੀ ਕਾਰਨ ਲੋਕਾਂ ਦੀ ਜਾਨ ਖ਼ਤਰੇ 'ਚ ਪੈ ਸਕਦੀ ਹੈ, ਲਿਹਾਜ਼ਾ ਪ੍ਰਸ਼ਾਸਨ ਵਲੋਂ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੋਵਿਡ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਵਿਚ ਵਿਸ਼ੇਸ਼ ਅਭਿਆਨ ਚਲਾਇਆ ਜਾਵੇਗਾ ਅਤੇ ਜੇਕਰ ਕੋਈ ਵੀ ਵਿਅਕਤੀ ਬਿਨਾਂ ਮਾਸਕ ਤੋਂ ਬਾਹਰ ਘੁੰਮਦਾ ਫੜਿ੍ਹਆ ਗਿਆ ਤਾਂ ਉਸ ਦਾ ਚਲਾਨ ਕੀਤਾ ਜਾਵੇਗਾ | ਉਨ੍ਹਾਂ ਸਪੱਸ਼ਟ ਕੀਤਾ ਕਿ ਰਾਤ ਦੇ 10 ਵਜੇ ਤੋਂ ਲੈ ਕੇ ਸਵੇਰ ਦੇ 5 ਵਜੇ ਤੱਕ ਕਿਸੇ ਨੂੰ ਵੀ ਘਰ ਤੋਂ ਬਾਹਰ ਜਾਣ ਦੀ ਆਗਿਆ ਨਹੀਂ ਹੋਵੇਗੀ | ਉਨ੍ਹਾਂ ਕਿਹਾ ਕਿ ਰਾਤ ਦੇ ਕਰਫ਼ਿਊ ਦੌਰਾਨ ਉਨ੍ਹਾਂ ਵਿਅਕਤੀਆਂ ਜੋ ਕਿ ਕਾਨੂੰਨ ਅਤੇ ਵਿਵਸਥਾ ਨੂੰ ਕਾਇਮ ਰੱਖਣ ਲਈ ਡਿਊਟੀ ਨਿਭਾਅ ਰਹੇ ਹਨ ਸਮੇਤ ਐਮਰਜੈਂਸੀ ਤੇ ਨਿਕਾਏ ਦੀਆਂ ਸੇਵਾਵਾਂ, ਕਾਰਜਕਾਰੀ ਨਿਆਂ-ਅਧਿਕਾਰੀ, ਪੁਲਿਸ ਕਰਮੀ, ਮਿਲਟਰੀ / ਪੈਰਾ ਮਿਲਟਰੀ ਫੋਰਸਜ਼ਿ, ਸਿਹਤ ਕਾਮਿਆਂ, ਬਿਜਲੀ ਕਰਮਚਾਰੀਆਂ, ਫਾਇਰ ਬਿ੍ਗੇਡ, ਮਾਨਤਾ ਪ੍ਰਾਪਤ ਮੀਡੀਆ ਕਰਮੀਆਂ ਨੂੰ ਛੋਟ ਹੋਵੇਗੀ | ਇਸ ਤੋਂ ਇਲਾਵਾ ਅਜਿਹੀ ਸਰਕਾਰੀ ਮਸ਼ੀਨਰੀ ਜੋ ਕਿ ਕੋਵਿਡ-19 ਤੋਂ ਬਚਾਅ ਲਈ ਡਿਊਟੀ 'ਤੇ ਲੱਗੀ ਹੋਵੇਗੀ, ਉਸ ਨੂੰ ਵੀ ਰਾਤ ਦੇ ਕਰਫਿਊ ਦੌਰਾਨ ਛੋਟ ਹੋਵੇਗੀ, ਪਰ ਮੰਗੇ ਜਾਣ 'ਤੇ ਉਕਤ ਸਾਰੇ ਕਰਮਚਾਰੀਆਂ ਨੂੰ ਆਪਣਾ ਸ਼ਨਾਖਤੀ ਕਾਰਡ ਦਿਖਾਉਣਾ ਪੇਵਗਾ | ਇਸ ਤੋਂ ਇਲਾਵਾ ਅੰਤਰਰਾਜੀ ਅਤੇ ਰਾਜ ਮਾਰਗਾਂ ਰਾਹੀਂ ਜ਼ਰੂਰੀ ਸਾਮਾਨ ਲਿਆਉਣ ਤੇ ਲਿਜਾਉਣ 'ਤੇ ਵੀ ਕੋਈ ਰੋਕ ਨਹੀਂ ਹੋਵੇਗੀ | ਇਸੇ ਤਰ੍ਹਾਂ ਹਸਪਤਾਲ, ਦਵਾਈ ਦੀਆਂ ਦੁਕਾਨਾਂ ਅਤੇ ਏ. ਟੀ. ਐਮ. 24 ਘੰਟੇ ਖੁੱਲ੍ਹੇ ਰਹਿਣਗੇ, ਜਦਕਿ ਗਰਭਵਤੀ ਔਰਤਾਂ ਅਤੇ ਦਵਾਈ ਜਾਂ ਸਿਹਤ ਸੇਵਾਵਾਂ ਪ੍ਰਾਪਤ ਕਰਨ ਦੇ ਚਾਹਵਾਨ ਰੋਗੀਆਂ ਨੂੰ ਵੀ ਕਰਫਿਊ ਤੋਂ ਛੋਟ ਹੋਵੇਗੀ | ਇਸੇ ਤਰ੍ਹਾਂ ਏਅਰਪੋਰਟ, ਰੇਲਵੇ ਸਟੇਸ਼ਨ ਅਤੇ ਆਈ. ਐਸ. ਬੀ. ਟੀ. ਉੱਤੇ ਜਾਣ ਅਤੇ ਵਾਪਸ ਆਉਣ ਵਾਲੇ ਮੁਸਾਫਿਰਾਂ ਨੂੰ ਵੀ ਕਰਫਿਊ ਦੌਰਾਨ ਛੋਟ ਹੋਵੇਗੀ | ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਰਾਤ ਦੇ ਕਫਰਿਊ ਦੌਰਾਨ ਰਾਤ ਦੇ 10 ਵਜੇ ਤੋਂ ਲੈ ਕੇ ਸਵੇਰ ਦੇ 5 ਵਜੇ ਤੱਕ ਜ਼ਿਲ੍ਹੇ ਵਿਚਲੇ ਸਾਰੇ ਬਾਜ਼ਾਰ, ਦੁਕਾਨਾਂ, ਢਾਬੇ, ਮੌਲ, ਸਿਨੇਮਾਘਰ, ਪੈਲੇਸ, ਹੋਟਲ, ਰੈਸਟੋਰੈਂਟ, ਧਾਰਮਿਕ ਸੰਸਥਾਵਾਂ, ਪਾਰਕਾਂ ਤੇ ਸਵੀਮਿੰਗ

ਸਿਰਸਾ 'ਚ ਆਏ 120 ਨਵੇਂ ਕੋਰੋਨਾ ਪਾਜ਼ੀਟਿਵ ਕੇਸ

ਸਿਰਸਾ, 15 ਅਪ੍ਰੈਲ (ਅ.ਬ.)- ਜ਼ਿਲ੍ਹਾ ਸਿਰਸਾ ਵਿੱਚ ਅੱਜ ਫਿਰ 120 ਨਵੇਂ ਕੋਰੋਨਾ ਪਾਜ਼ੀਟਿਵ ਕੇਸ ਆਏ ਹਨ ਜਿਨ੍ਹਾਂ ਚੋਂ 76 ਵਿਅਕਤੀਆਂ ਨੂੰ ਹਸਪਤਾਲ ਦੇ ਆਈਸੋਲੇਸ਼ਨ ਵਾਰਡ 'ਚ ਦਾਖ਼ਲ ਕੀਤਾ ਗਿਆ ਹੈ ਜਦੋਂਕਿ 72 ਵਿਅਕਤੀਆਂ ਦੇ ਸਿਹਤਯਾਬ ਹੋਣ 'ਤੇ ਹਸਪਤਾਲੋਂ ਛੁੱਟੀ ਦਿੱਤੀ ...

ਪੂਰੀ ਖ਼ਬਰ »

ਮੁੱਖ ਮੰਤਰੀ ਮਨੋਹਰ ਲਾਲ ਇਤਿਹਾਸਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਕੁਰੂਕਸ਼ੇਤਰ ਵਿਖੇ ਹੋਏ ਨਤਮਸਤਕ

ਸ਼ਾਹਬਾਦ ਮਾਰਕੰਡਾ, 15 ਅਪ੍ਰੈਲ (ਅਵਤਾਰ ਸਿੰਘ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਬੀਤੀ ਰਾਤ ਕੁਰੂਕਸ਼ੇਤਰ ਦੇ ਇਤਿਹਾਸਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਨਤਮਸਤਕ ਹੋਏ | ਜ਼ਿਕਰਯੋਗ ਹੈ ਕਿ ਇਸ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਇਸ ਤੋਂ ਪਹਿਲਾਂ ਵੀ ਕਈ ਵੀ. ...

ਪੂਰੀ ਖ਼ਬਰ »

ਸਿਰਸਾ ਦੀਆਂ ਮੰਡੀਆਂ 'ਚ ਸਵਾ ਲੱਖ ਮੀਟਿ੍ਕ ਟਨ ਕਣਕ ਦੀ ਆਮਦ

ਸਿਰਸਾ, 15 ਅਪ੍ਰੈਲ (ਅ.ਬ.)- ਜ਼ਿਲ੍ਹਾ ਸਿਰਸਾ ਵਿੱਚ ਹੁਣ ਤੱਕ ਇਕ ਲੱਖ 23 ਹਜ਼ਾਰ 884 ਮੀਟਿ੍ਕ ਟਨ ਕਣਕ ਦੀ ਆਮਦ ਹੋਈ ਹੈ | ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਨੇ ਦੱਸਿਆ ਹੈ ਕਿ ਮੰਡੀਆਂ 'ਚ ਕਣਕ ਦੀ ਆਮਦ ਜੋਰਾਂ 'ਤੇ ਹੋ ਰਹੀ ਹੈ | ਹੁਣ ਤੱਕ ਜ਼ਿਲ੍ਹੇ ...

ਪੂਰੀ ਖ਼ਬਰ »

ਵਿਗੜੀ ਲਿਫ਼ਟਿੰਗ ਵਿਵਸਥਾ ਕਾਰਨ ਗੁੱਸੇ 'ਚ ਆਏ ਕਿਸਾਨ ਤੇ ਆੜਤੀ

ਏਲਨਾਬਾਦ, 15 ਅਪ੍ਰੈਲ (ਜਗਤਾਰ ਸਮਾਲਸਰ)- ਏਲਨਾਬਾਦ ਅਨਾਜ ਮੰਡੀ ਵਿੱਚ ਵਿਗੜੀ ਲਿਫ਼ਟਿੰਗ ਵਿਵਸਥਾ ਕਾਰਨ ਗੁੱਸੇ ਵਿੱਚ ਆਏ ਕਿਸਾਨਾਂ ਅਤੇ ਆੜ੍ਹਤੀਆਂ ਨੇ ਅੱਜ ਸ਼ਹਿਰ ਦੇ ਪੰਜਮੁਖੀ ਚੌਂਕ ਵਿੱਚ ਧਰਨਾ ਲਗਾਕੇ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜੀ ...

ਪੂਰੀ ਖ਼ਬਰ »

ਦਾਜ ਲਈ ਤੰਗ ਕਰਨ 'ਤੇ ਪਤੀ ਸਮੇਤ ਪੰਜ ਜਣਿਆਂ ਖ਼ਿਲਾਫ਼ ਕੇਸ ਦਰਜ

ਸਿਰਸਾ, 15 ਅਪ੍ਰੈਲ (ਅ.ਬ.)- ਸਿਰਸਾ ਜ਼ਿਲ੍ਹਾ ਦੀ ਡਿੰਗ ਥਾਣਾ ਪੁਲਿਸ ਨੇ ਇਕ ਵਿਆਹੁਤਾ ਦੀ ਸ਼ਿਕਾਇਤ 'ਤੇ ਉਸ ਦੇ ਪਤੀ ਸਮੇਤ ਪੰਜ ਜਣਿਆਂ ਖ਼ਿਲਾਫ਼ ਦਾਜ ਲਈ ਤੰਗ ਕਰਨ ਦਾ ਕੇਸ ਦਰਜ ਕੀਤਾ ਹੈ | ਇਸ ਮਾਮਲੇ ਵਿੱਚ ਹਾਲੇ ਕਿਸੇ ਦੀ ਗਿ੍ਫ਼ਤਾਰੀ ਨਹੀਂ ਹੋਈ ਹੈ | ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਸਟਾਫ਼ ਤੇ ਵਿਦਿਆਰਥੀਆਂ ਨੇ ਮਨਾਈ ਡਾ. ਭੀਮ ਰਾਓ ਅੰਬੇਡਕਰ ਦੀ ਜੈਅੰਤੀ

ਯਮੁਨਾਨਗਰ, 15 ਅਪ੍ਰੈਲ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖ਼ਾਲਸਾ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਦੁਆਰਾ ਡਾ. ਭੀਮ ਰਾਓ ਅੰਬੇਡਕਰ ਦੀ ਜੈਅੰਤੀ ਮਨਾਈ ਗਈ | ਇਸ ਮੌਕੇ ਕਾਲਜ ਪਿ੍ੰ. ਡਾ. (ਮੇਜਰ) ਹਰਿੰਦਰ ਸਿੰਘ ਕੰਗ ਨੇ ਕਿਹਾ ਕਿ ਡਾ. ਅੰਬੇਡਕਰ ਵਿਸ਼ਵ ਦੇ ਉਨ੍ਹਾਂ ...

ਪੂਰੀ ਖ਼ਬਰ »

ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਨਾਮਧਾਰੀ ਸੰਗਤ ਨੇ ਗੁਰਧਾਮਾਂ 'ਤੇ ਜਾ ਕੇ ਕੀਤੀ ਸੇਵਾ

ਏਲਨਾਬਾਦ, 15 ਅਪ੍ਰੈਲ (ਜਗਤਾਰ ਸਮਾਲਸਰ)-ਸਾਡੇ ਗੁਰੂ ਸਾਹਿਬਾਨਾਂ ਦੇ ਸਾਡੇ 'ਤੇ ਮਹਾਨ ਉਪਕਾਰ ਹਨ | ਉਨ੍ਹਾਂ ਦੇ ਉਪਕਾਰਾਂ ਨੂੰ ਕਦੇ ਚੁਕਾਇਆ ਅਤੇ ਭੁਲਾਇਆ ਨਹੀ ਜਾ ਸਕਦਾ¢ ਪਰ ਉਨ੍ਹਾਂ ਨੂੰ ਯਾਦ ਕਰਕੇ ਅਤੇ ਉਨ੍ਹਾਂ ਦੇ ਦੱਸੇ ਮਾਰਗ 'ਤੇ ਚੱਲ ਕੇ ਜੀਵਨ ਸਫ਼ਲ ਕੀਤਾ ਜਾ ...

ਪੂਰੀ ਖ਼ਬਰ »

ਸ਼ਹਿਰ 'ਚ ਥਾਂ-ਥਾਂ ਲੱਗੇ ਗੰਦਗੀ ਦੇ ਢੇਰ ਲੋਕਾਂ ਲਈ ਬਣੇ ਮੁਸੀਬਤ

ਏਲਨਾਬਾਦ, 15 ਅਪ੍ਰੈਲ (ਪੱਤਰ ਪ੍ਰੇਰਕ)-ਸ਼ਹਿਰ ਵਿੱਚ ਥਾਂ-ਥਾਂ 'ਤੇ ਲੱਗੇ ਕੂੜੇ ਦੇ ਢੇਰ ਲੋਕਾਂ ਲਈ ਸਿਰਦਰਦੀ ਬਣੇ ਹੋਏ ਹਨ ਜਿਸ ਕਾਰਨ ਦੁਕਾਨਦਾਰ ਅਤੇ ਆਮ ਲੋਕ ਪ੍ਰੇਸ਼ਾਨ ਹਨ | ਮੁੱਖ ਬਜ਼ਾਰ ਦੇ ਦੁਕਾਨਦਾਰਾਂ ਨੇ ਦੱਸਿਆ ਕਿ ਕੂੜਾ ਇੱਕਠਾ ਹੋਣ ਨਾਲ ਜਿੱਥੇ ਬਦਬੂ ਫੈਲ ...

ਪੂਰੀ ਖ਼ਬਰ »

400 ਸਾਲਾ ਨੂੰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ

ਅੰਮਿ੍ਤਸਰ, 15 ਅਪ੍ਰੈਲ (ਸ. ਰਿ.)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਹਰਿਆਣਾ ਸੂਬੇ ਦੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਤਰਾਵੜੀ ਤੋਂ ਅਗਲੇ ਪੜਾਅ ਗੁਰਦੁਆਰਾ ...

ਪੂਰੀ ਖ਼ਬਰ »

ਸਰਕਾਰ ਦੇ ਇਸ਼ਾਰੇ 'ਤੇ ਕਿਸਾਨਾਂ ਤੇ ਸਿੱਖਾਂ ਦਾ ਵਿਰੋਧ ਕਰ ਕੇ ਸਰਨਾ ਭਰਾਵਾਂ ਨੇ ਕੌਮ ਦੀ ਪਿੱਠ ਵਿਚ ਛੁਰਾ ਮਾਰਿਆ-ਮਨਜਿੰਦਰ ਸਿੰਘ ਸਿਰਸਾ, ਹਰਮੀਤ ਸਿੰਘ ਕਾਲਕਾ

ਨਵੀਂ ਦਿੱਲੀ, 15 ਅਪ੍ਰੈਲ (ਅ.ਬ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਪਾਰਟੀ ਦੀ ਦਿੱਲੀ ਇਕਾਈ ਦੇ ਪ੍ਰਧਾਨ ਤੇ ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ...

ਪੂਰੀ ਖ਼ਬਰ »

ਸਰਵਿਸ ਸੈਂਟਰ 'ਤੇ ਨਹਾਉਂਦੀਆਂ ਨੇ ਗਊਆਂ

ਨਵੀਂ ਦਿੱਲੀ, 15 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸ਼ਕੂਰਬਸਤੀ ਦੇ ਰਿਸ਼ੀ ਨਗਰ ਵਿਖੇ ਇਕ ਸਕੂਟਰ/ਮੋਟਰਸਾਈਕਲ ਦਾ ਸਰਵਿਸ ਸੈਂਟਰ ਮੁੱਖ ਸੜਕ 'ਤੇ ਹੈ ਜੋ ਸਵੇਰੇ 8 ਵਜੇ ਖੁੱਲ੍ਹਦਾ ਹੈ ਪਰ ਸਵੇਰੇ ਇੱਥੇ ਅਵਾਰਾ ਗਾਊਆਂ ਆਪਣੇ ਆਪ ਨਹਾਉਣ ਨੂੰ ਆਉਂਦੀਆਂ ਹਨ ਅਤੇ ...

ਪੂਰੀ ਖ਼ਬਰ »

ਹੁਣ ਸਸਕਾਰ ਲਈ ਵੀ ਲੋਕਾਂ ਨੂੰ ਥਾਂ ਮਿਲਣੀ ਹੋਈ ਮੁਸ਼ਕਿਲ

ਨਵੀਂ ਦਿੱਲੀ, 15 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਜੋ ਲਹਿਰ ਇਸ ਸਮੇਂ ਚੱਲ ਰਹੀ ਹੈ ਅਤੇ ਕੋਰੋਨਾ ਦੇ ਹਰ ਮਾਮਲੇ ਵਿਚ ਰਿਕਾਰਡ ਟੁੱਟ ਰਿਹਾ ਹੈ | ਕੋਰੋਨਾ ਦੇ ਇਸ ਕਾਲ ਵਿਚ ਜਿਨ੍ਹਾਂ ਲੋਕਾਂ ਦੀ ਮੌਤ ਹੋ ਚੁੱਕੀ ਹੈ ਉਨ੍ਹਾਂ ਦੇ ਸਸਕਾਰ ਲਈ ਥਾਂ ਵੀ ਜਲਦੀ ਨਹੀਂ ...

ਪੂਰੀ ਖ਼ਬਰ »

ਵਿਧਵਾਵਾਂ ਨੂੰ ਪੈਂਨਸ਼ਨ, ਪੜ੍ਹਾਈ ਤੇ ਗ਼ਰੀਬ ਲੜਕੀਆਂ ਦੇ ਵਿਆਹ ਕੀਤੇ ਜਾਣਗੇ-ਜਸਮੇਨ ਸਿੰਘ ਲੋਨੀ

ਨਵੀਂ ਦਿੱਲੀ, 15 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ ਵਿਵੇਕ ਵਿਹਾਰ,ਵਾਰਡ ਨੰ. 43 ਤੋਂ ਜਸਮੇਨ ਸਿੰਘ ਲੋਨੀ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਹੈ | ਇਹ ਆਪਣੇ ਸਮਰਥਕਾਂ ਨਾਲ ਘਰ-ਘਰ ...

ਪੂਰੀ ਖ਼ਬਰ »

ਦਿੱਲੀ ਦੇ ਸ਼ਹੀਦ ਭਗਤ ਸਿੰਘ ਕੈਂਪ 'ਚ ਝੁੱਗੀਆਂ ਨੂੰ ਲੱਗੀ ਅੱਗ

ਨਵੀਂ ਦਿੱਲੀ, 15 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਪੱਛਮੀ ਦਿੱਲੀ ਦੇ ਪੱਛਮਪੁਰੀ ਵਿਚ ਸ਼ਹੀਦ ਭਗਤ ਸਿੰਘ ਕੈਂਪ ਵਿਚ ਵਸੀਆਂ ਝੁੱਗੀਆਂ ਨੂੰ ਅੱਗ ਲੱਗ ਗਈ,ਜਿਸ ਦੀ ਸੂਚਨਾ ਜਲਦੀ ਅੱਗ ਬੁਝਾਊ ਵਿਭਾਗ ਨੂੰ ਦਿੱਤੀ ਗਈ ਅਤੇ ਮੌਕੇ 'ਤੇ ਅੱਗ ਬੁਝਾਊ ਵਿਭਾਗ ਦੀਆਂ 26 ਗੱਡੀਆਂ ...

ਪੂਰੀ ਖ਼ਬਰ »

ਸੀ. ਡੀ. ਐਲ. ਯੂ. 'ਚ ਦੋ ਕੋਰੋਨਾ ਪਾਜ਼ੀਟਿਵ ਕੇਸ ਆਉਣ ਮਗਰੋਂ ਇਕ ਹਫ਼ਤੇ ਲਈ ਟੀਚਿੰਗ ਗਤੀਵਿਧੀਆਂ ਠੱਪ

ਸਿਰਸਾ, 15 ਅਪ੍ਰੈਲ (ਅ.ਬ.)- ਚੌਧਰੀ ਦੇਵੀ ਲਾਲ ਯੂਨੀਵਰਸਿਟੀ 'ਚ ਦੋ ਕੋਰੋਨਾ ਪਾਜ਼ੀਟਿਵ ਕੇਸ ਆਉਣ ਮਗਰੋਂ ਇਕ ਹਫ਼ਤੇ ਲਈ ਸਿੱਖਿਅਕ ਗਤੀਵਿਧੀਆਂ ਠੱਪ ਕਰ ਦਿੱਤੀਆਂ ਗਈਆਂ ਹਨ | ਵਿਦਿਆਰਥੀਆਂ ਨੂੰ ਹੋਸਟਲ ਖਾਲ੍ਹੀ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ ਤੇ ...

ਪੂਰੀ ਖ਼ਬਰ »

ਤਿਹਾੜ ਜੇਲ੍ਹ 'ਚ ਕੋਰੋਨਾ ਦਾ ਕਹਿਰ ਜਾਰੀ

ਨਵੀਂ ਦਿੱਲੀ, 15 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਤਿਹਾੜ ਜੇਲ੍ਹ 'ਚ ਕੋਰੋਨਾ ਦਾ ਕਹਿਰ ਵਰਤ ਰਿਹਾ ਹੈ, ਜਿਸ ਨੂੰ ਵੇਖਦੇ ਹੋਏ ਜੇਲ੍ਹ ਪ੍ਰਸ਼ਾਸਨ ਬਹੁਤ ਹੀ ਦੁਖੀ ਹੈ | ਕੋਰੋਨਾ ਦੀ ਮਾਰ ਕੈਦੀਆਂ 'ਤੇ ਤਾਂ ਪੈ ਹੀ ਰਹੀ ਹੈ ਅਤੇ ਇਸ ਦੇ ਨਾਲ ਹੀ ਜੇਲ੍ਹ ਦੇ ਸਟਾਫ਼ ...

ਪੂਰੀ ਖ਼ਬਰ »

ਦੁੱਖ-ਸੁੱਖ ਲੀਗਲ ਮਦਦ ਤੇ ਹੋਰ ਸਮੱਸਿਆ ਲਈ ਫ਼ੋਨ ਕਰਨ 'ਤੇ ਅਸੀਂ ਹਰ ਸੰਭਵ ਮਦਦ ਕਰਾਂਗੇ-ਭੁਪਿੰਦਰ ਸਿੰਘ ਗਿੰਨੀ

ਨਵੀਂ ਦਿੱਲੀ, 15 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ ਵੱਖ-ਵੱਖ ਉਮੀਦਵਾਰ ਜਿੱਤ ਲਈ ਪੂਰਾ ਜ਼ੋਰ ਲਗਾ ਰਹੇ ਹਨ | ਗਰਮੀ ਦੀ ਪ੍ਰਵਾਹ ਨਾ ਕਰਦੇ ਹੋਏ ਉਹ ਆਪਣੇ ਇਲਾਕਿਆਂ ਵਿਚ ਜਾ ਕੇ ਚੋਣ ਪ੍ਰਚਾਰ ਕਰ ਰਹੇ ਹਨ | ...

ਪੂਰੀ ਖ਼ਬਰ »

ਚੇਅਰਮੈਨ ਖ਼ਾਲਸਾ ਨੇ ਦਿੱਲੀ ਕਮੇਟੀ ਦੇ ਤਤਕਾਲੀ ਪ੍ਰਧਾਨ 'ਤੇ 44 ਲੱਖ ਰੁਪਏ ਦੀਆਂ ਧਾਰਮਿਕ ਪੁਸਤਕਾਂ ਦਾ ਘਪਲਾ ਕਰਨ ਦੇ ਲਗਾਏ ਦੋਸ਼

ਅੰਮਿ੍ਤਸਰ, 15 ਅਪ੍ਰੈਲ (ਜੱਸ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਨਗਰੀ ਅੰਮਿ੍ਤਸਰ ਵਿਖੇ ਦਿੱਲੀ ਦੀਆਂ ਸੰਗਤਾਂ ਦੀ ਰਿਹਾਇਸ਼ ਲਈ ਉਸਾਰੇ ਗਏ ਸ੍ਰੀ ਗੁਰੂ ਤੇਗ ਬਹਾਦਰ ਨਿਵਾਸ ਦੇ ਚੇਅਰਮੈਨ ਭੁਪਿੰਦਰ ਸਿੰਘ ਖ਼ਾਲਸਾ ਨੇ ਦੋਸ਼ ਲਗਾਇਆ ਹੈ ਕਿ ...

ਪੂਰੀ ਖ਼ਬਰ »

ਪੀਤਮਪੁਰਾ ਮੈਟਰੋ ਸਟੇਸ਼ਨ 'ਤੇ ਕੋਰੋਨਾ ਦੀ ਜਾਂਚ ਕਰਾਉਣ ਲਈ ਲੱਗੀ ਭੀੜ

ਨਵੀਂ ਦਿੱਲੀ, 15 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਹਰ ਇਲਾਕੇ ਦੇ ਅੰਦਰ ਕੋਰੋਨਾ ਦਾ ਕਹਿਰ ਜਾਰੀ ਹੈ ਅਤੇ ਲੋਕ ਇਸ ਦੀ ਲਪੇਟ 'ਚ ਲਗਾਤਾਰ ਆ ਰਹੇ ਹਨ | ਉਧਰ ਹਸਪਤਾਲਾਂ ਵਿਚ ਬੈੱਡਾਂ ਦੀ ਵੀ ਵੱਡੀ ਘਾਟ ਹੈ ਅਤੇ ਵੈਂਟੀਲੇਟਰ ਬੈੱਡ ਦੀ ਬਹੁਤ ਘਾਟ ਹੈ, ਜਿਸ ਕਰਕੇ ...

ਪੂਰੀ ਖ਼ਬਰ »

ਗੁਰਦੁਆਰੇ ਦੇ ਗ੍ਰੰਥੀਆਂ, ਸੇਵਾਦਾਰਾਂ ਦੀ ਤਨਖ਼ਾਹ ਵਧਾਉਣ ਦੇ ਨਾਲ ਮੈਡੀਕਲ ਸਹੂਲਤਾਂ ਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਾਂਗੇ-ਦਵਿੰਦਰ ਕੌਰ

ਨਵੀਂ ਦਿੱਲੀ, 15 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ ਉੱਤਮ ਨਗਰ ਦੇ ਵਾਰਡ ਨੰ. 31 ਤੋਂ ਦਵਿੰਦਰ ਕੌਰ ਨੂੰ ਉਮੀਦਵਾਰ ਬਣਾਇਆ ਗਿਆ ਹੈ, ਜਿਨ੍ਹਾਂ ਦਾ ਚੋਣ ਨਿਸ਼ਾਨ ਕਿਤਾਬ ਹੈ | ਇਹ ਘਰ-ਘਰ ਜਾ ਕੇ ਵੱਖ-ਵੱਖ ...

ਪੂਰੀ ਖ਼ਬਰ »

ਕੋਰੋਨਾ ਕਾਲ 'ਚ ਸਾਵਧਾਨੀ ਤੇ ਚੌਕਸੀ ਜ਼ਰੂਰੀ, ਤਾਲਾਬੰਦੀ ਕਰਨ ਦਾ ਸਰਕਾਰ ਦਾ ਕੋਈ ਇਰਾਦਾ ਨਹੀ-ਮੁੱਖ ਮੰਤਰੀ ਮਨੋਹਰ ਲਾਲ

ਕਰਨਾਲ, 15 ਅਪ੍ਰੈਲ (ਗੁਰਮੀਤ ਸਿੰਘ ਸੱਗੂ)­­-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਰਾਜ ਅੰਦਰ ਸਰਕਾਰ ਦੀ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਤਾਲਾਬੰਦੀ ਲਾਗੂ ਕਰਨ ਦਾ ਕੋਈ ਇਰਾਦਾ ਨਹੀ ਹੈ ਕਿਉਂਕਿ ਇਸ ਨਾਲ ਵਿਤੀ ਗਤੀਵਿਧੀ ਰੁਕ ਜਾਂਦੀ ਹੈ ਪਰ ਕੋਰੋਨਾ ਦੇ ...

ਪੂਰੀ ਖ਼ਬਰ »

ਬਾਬਾ ਮੜ ਸਾਹਿਬ ਵਿਖੇ ਮੇਲਾ ਸ਼ਰਧਾ ਨਾਲ ਮਨਾਇਆ

ਜਮਸ਼ੇਰ ਖ਼ਾਸ, 15 ਅਪ੍ਰੈਲ (ਅਵਤਾਰ ਤਾਰੀ)-ਪਿੰਡ ਖੇੜਾ ਜਮਸ਼ੇਰ ਵਿਖੇ ਗੁਰਦੁਆਰਾ ਗੁਰਦਰਸ਼ਨ ਸਰ ਸਾਹਿਬ ਬਾਬਾ ਮੜ ਸਾਹਿਬ ਸ਼ੇਰਗਿੱਲ ਜਠੇਰੇ ਬਾਬਾ ਜਾਮਣਾਂ ਵਾਲੇ ਦੀ ਯਾਦ ਵਿਚ ਪ੍ਰਬੰਧਕ ਕਮੇਟੀ ਤੇ ਇਲਾਕੇ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਸ਼ਰਧਾਪੂਰਵਕ ਮਨਾਇਆ ...

ਪੂਰੀ ਖ਼ਬਰ »

ਦਿੱਲੀ 'ਚ ਵੀਕੈਂਡ ਕਰਫ਼ਿਊ ਦਾ ਐਲਾਨ

ਨਵੀਂ ਦਿੱਲੀ, 15 ਅਪ੍ਰੈਲ (ਉਪਮਾ ਡਾਗਾ ਪਾਰਥ)-ਰਾਜਧਾਨੀ ਦਿੱਲੀ 'ਚ ਕੋਰੋਨਾ ਵਾਇਰਸ ਦੇ ਪਸਾਰ ਦੀ ਚੇਨ ਨੂੰ ਤੋੜਨ ਲਈ ਦਿੱਲੀ 'ਚ ਵੀਕੈਂਡ ਕਰਫ਼ਿਊ ਲਾਇਆ ਜਾਵੇਗਾ, ਜਿਸ ਤਹਿਤ ਸ਼ੁੱਕਰਵਾਰ ਰਾਤ 10 ਵਜੇ ਤੋਂ ਸੋਮਵਾਰ ਸਵੇਰ 6 ਵਜੇ ਤੱਕ ਦਿੱਲੀ ਬੰਦ ਰਹੇਗੀ | ਇਸ ਕਰਫ਼ਿਊ 'ਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX