ਤਾਜਾ ਖ਼ਬਰਾਂ


ਬਿਹਾਰ: ਮੁੜ ਡਿੱਗਿਆ ਉਸਾਰੀ ਅਧੀਨ ਪੁੱਲ, ਦੋ ਗਾਰਡ ਲਾਪਤਾ
. . .  5 minutes ago
ਪਟਨਾ, 5 ਜੂਨ- ਬੀਤੇ ਦਿਨ ਵਾਪਰੀ ਇਕ ਘਟਨਾ ਦੌਰਾਨ ਬਿਹਾਰ ਦੇ ਭਾਗਲਪੁਰ ਵਿਚ ਸੁਲਤਾਨਗੰਜ-ਅਗੁਵਾਨੀ ਗੰਗਾ ਨਦੀ ’ਤੇ ਨਿਰਮਾਣ ਅਧੀਨ ਚਾਰ ਮਾਰਗੀ ਪੁਲ ਇਕ ਵਾਰ ਫ਼ਿਰ ਜ਼ਮੀਨਦੋਜ਼ ਹੋ ਗਿਆ....
ਪਹਿਲਵਾਨਾਂ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  17 minutes ago
ਨਵੀਂ ਦਿੱਲੀ, 5 ਜੂਨ- ਰੈਸਲਿੰਗ ਫ਼ੈਡਰੇਸ਼ਨ ਆਫ਼ ਇੰਡੀਆ (ਡਬਲਿਊ.ਐਫ਼.ਆਈ.) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਮੋਰਚਾ ਖੋਲ੍ਹਣ ਵਾਲੇ ਉਲੰਪੀਅਨ ਪਹਿਲਵਾਨਾਂ ਬਜਰੰਗ ਪੁਨੀਆ....
ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਸੁੱਟਿਆ ਡਰੋਨ, ਨਸ਼ੀਲੇ ਪਦਾਰਥ ਬਰਾਮਦ
. . .  about 1 hour ago
ਅੰਮ੍ਰਿਤਸਰ, 5 ਜੂਨ- ਅਧਿਕਾਰੀਆਂ ਨੇ ਅੱਜ ਦੱਸਿਆ ਕਿ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਅਟਾਰੀ-ਵਾਹਗਾ ਸਰਹੱਦ ਦੇ ਪਾਰ ਨਸ਼ੀਲੇ ਪਦਾਰਥ ਲੈ ਕੇ ਜਾ ਰਹੇ ਪਾਕਿਸਤਾਨੀ ਡਰੋਨ ਨੂੰ ਸੁੱਟ ਦਿੱਤਾ। ਅਧਿਕਾਰੀਆਂ....
ਬਾਲੇਸ਼ਵਰ: ਰੇਲ ਟ੍ਰੈਕ ਦੀ ਮੁਰੰਮਤ ਤੋਂ ਬਾਅਦ ਅੱਜ ਰੇਲਗੱਡੀਆਂ ਦੀ ਆਵਾਜਾਈ ਹੋਈ ਸ਼ੁਰੂ
. . .  about 1 hour ago
ਭੁਵਨੇਸ਼ਵਰ, 5 ਜੂਨ- ਬਾਲੇਸ਼ਵਰ ’ਚ ਰੇਲ ਹਾਦਸੇ ਦੇ 3 ਦਿਨਾਂ ਬਾਅਦ ਹੁਣ ਸਾਰੇ ਟ੍ਰੈਕ ਠੀਕ ਕਰ ਦਿੱਤੇ ਗਏ ਹਨ। ਹਾਦਸੇ ਕਾਰਨ ਨੁਕਸਾਨੇ ਗਏ ਅੱਪ ਅਤੇ ਡਾਊਨ ਸਾਈਡ ਟ੍ਰੈਕ ਦੀ ਮੁਰੰਮਤ ਹੋਣ ਤੋਂ...
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ ਛੇਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ
. . .  about 1 hour ago
ਅੰਮ੍ਰਿਤਸਰ, 5 ਜੂਨ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ। ਇਸ ਮੌਕੇ....
ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਇਟਲੀ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਦੇ ਹੱਕ ’ਚ ਮੀਟਿੰਗ
. . .  about 1 hour ago
ਵੈਨਿਸ, (ਇਟਲੀ), 5 ਜੂਨ (ਹਰਦੀਪ ਸਿੰਘ ਕੰਗ)- ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਇਟਲੀ ਵਲੋਂ ਵੈਰੋਨਾ ਨੇੜਲੇ ਸ਼ਹਿਰ ਸਨਜੁਆਨੀ ਵਿਖੇ ਇਕ ਵਿਸ਼ੇਸ਼ ਮੀਟਿੰਗ ਸੱਦੀ ਗਈ, ਜਿਸ ਦੌਰਾਨ...
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਅਦਾਰਾ ਅਜੀਤ ਵਲੋਂ ਲੱਖ-ਲੱਖ ਵਧਾਈ
. . .  about 1 hour ago
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਅਦਾਰਾ ਅਜੀਤ ਵਲੋਂ ਲੱਖ-ਲੱਖ ਵਧਾਈ
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਮਹਾਰਾਸ਼ਟਰ : ਚੰਦਰਪੁਰ ਜ਼ਿਲ੍ਹੇ ਦੇ ਕਾਨਪਾ ਪਿੰਡ ਨੇੜੇ ਇਕ ਨਿੱਜੀ ਬੱਸ ਨਾਲ ਕਾਰ ਦੀ ਟੱਕਰ ਵਿਚ ਪੰਜ ਲੋਕਾਂ ਦੀ ਮੌਤ
. . .  1 day ago
ਮਸ਼ਹੂਰ ਅਦਾਕਾਰਾ ਸੁਲੋਚਨਾ ਲਾਟਕਰ ਦਾ 94 ਸਾਲ ਦੀ ਉਮਰ ਵਿਚ ਦਿਹਾਂਤ
. . .  1 day ago
ਮੁੰਬਈ, 4 ਜੂਨ - 'ਸ਼੍ਰੀ 420', 'ਨਾਗਿਨ' ਅਤੇ 'ਅਬ ਦਿਲੀ ਦੂਰ ਨਹੀਂ' ਵਰਗੀਆਂ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਸੁਲੋਚਨਾ ਲਟਕਰ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਲਗਭਗ 300 ਬਾਲੀਵੁੱਡ ਅਤੇ ਮਰਾਠੀ ਫਿਲਮਾਂ ਵਿਚ ਕੰਮ ਕੀਤਾ ...
ਮਹਾਰਾਸ਼ਟਰ : ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ ਨੇ ਲਗਭਗ 6.2 ਕਰੋੜ ਰੁਪਏ ਦੀ ਕੀਮਤ ਦਾ 10 ਕਿਲੋ ਤੋਂ ਵੱਧ ਸੋਨਾ ਕੀਤਾ ਜ਼ਬਤ
. . .  1 day ago
ਚੀਨ ਦੇ ਸਿਚੁਆਨ ਸੂਬੇ 'ਚ ਜ਼ਮੀਨ ਖਿਸਕਣ ਕਾਰਨ 14 ਲੋਕਾਂ ਦੀ ਮੌਤ, 5 ਲਾਪਤਾ
. . .  1 day ago
ਬੀਜਿੰਗ, 4 ਜੂਨ - ਚੀਨ ਦੇ ਦੱਖਣੀ-ਪੱਛਮੀ ਸਿਚੁਆਨ ਸੂਬੇ 'ਚ ਐਤਵਾਰ ਨੂੰ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਲਾਪਤਾ ਹੋ ਗਏ । 180 ਤੋਂ ਵੱਧ ਬਚਾਅ ਕਰਮਚਾਰੀਆਂ ਨੂੰ ...
ਅਮਰੀਕੀ ਰੱਖਿਆ ਸਕੱਤਰ ਲੋਇਡ ਜੇ.ਆਸਟਿਨ III ਰੱਖਿਆ ਭਾਈਵਾਲੀ 'ਤੇ ਮੀਟਿੰਗ ਲਈ ਦਿੱਲੀ ਪਹੁੰਚੇ
. . .  1 day ago
ਗ਼ਲਤੀ ਨਾਲ ਪਾਕਿਸਤਾਨ ਦਾਖਲ ਹੋਇਆ ਕਲਾਨੌਰ ਦਾ ਨੌਜਵਾਨ 3 ਸਾਲ ਬਾਅਦ ਘਰ ਪਰਤਿਆ
. . .  1 day ago
ਕਲਾਨੌਰ, 4 ਜੂਨ (ਪੁਰੇਵਾਲ)-ਕਰੀਬ 3 ਸਾਲ ਪਹਿਲਾਂ ਘਰੋਂ ਮੱਛੀਆਂ ਫੜਨ ਲਈ ਗਿਆ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਬਲਾਕ ਕਲਾਨੌਰ ਦੇ ਪਿੰਡ ਕਾਮਲਪੁਰ ਵਾਸੀ ਨੌਜਵਾਨ ਗ਼ਲਤੀ ਨਾਲ ਪਾਕਿਸਤਾਨ ਦੀ ਸਰਹੱਦ ਪਾਰ ਗਿਆ ਸੀ ...
"ਮਾਲ ਦੀ ਰੇਲਗੱਡੀ ਪਟੜੀ ਤੋਂ ਨਹੀਂ ਉਤਰੀ, ਸਿਰਫ ਕੋਰੋਮੰਡਲ ਐਕਸਪ੍ਰੈਸ ਦੀ ਹੀ ਹੋਈ ਦੁਰਘਟਨਾ": ਰੇਲਵੇ ਬੋਰਡ
. . .  1 day ago
ਓਡੀਸ਼ਾ ਸਰਕਾਰ ਵਲੋਂ ਰਿਸ਼ਤੇਦਾਰਾਂ ਨੂੰ ਲਾਸ਼ਾਂ ਦੀ ਪਛਾਣ ਕਰਨ ਦੀ ਅਪੀਲ
. . .  1 day ago
ਭੁਵਨੇਸ਼ਵਰ, 4 ਜੂਨ -ਓਡੀਸ਼ਾ ਸਰਕਾਰ ਨੇ ਵੱਖ-ਵੱਖ ਰਾਜਾਂ ਦੇ ਲੋਕਾਂ ਨੂੰ ਓਡੀਸ਼ਾ ਦੇ ਬਾਲਾਸੋਰ ਵਿਚ ਦਰਦਨਾਕ ਰੇਲ ਹਾਦਸੇ ਵਿਚ ਮ੍ਰਿਤਕਾਂ ਦੀਆਂ ਲਾਸ਼ਾਂ ਦੀ ਪਛਾਣ ਅਤੇ ਦਾਅਵਾ ਕਰਨ ਦੀ ਅਪੀਲ ਕੀਤੀ...
ਇੰਜਣ ਵਿਚ ਖਰਾਬੀ ਦੇ ਚੱਲਦਿਆਂ ਗੁਹਾਟੀ ਵੱਲ ਮੋੜੀ ਗਈ ਡਿਬਰੂਗੜ੍ਹ ਜਾਣ ਵਾਲੀ ਇੰਡੀਗੋ ਦੀ ਉਡਾਣ
. . .  1 day ago
ਗੁਹਾਟੀ, 4 ਜੂਨ-ਡਿਬਰੂਗੜ੍ਹ ਜਾਣ ਵਾਲੀ ਇੰਡੀਗੋ ਦੀ ਉਡਾਣ ਨੂੰ ਗੁਹਾਟੀ ਦੇ ਲੋਕਪ੍ਰਿਯਾ ਗੋਪੀਨਾਥ ਬੋਰਦੋਲੋਈ ਇੰਟਰਨੈਸ਼ਨਲ ਵੱਲ ਮੋੜ ਦਿੱਤਾ ਗਿਆ, ਜਦੋਂ ਜਹਾਜ਼ ਦੇ ਪਾਇਲਟ ਨੇ ਜਹਾਜ਼ ਦੇ ਇੰਜਣ ਵਿਚ ਖਰਾਬੀ...
ਬਾਲਾਸੋਰ ਰੇਲ ਹਾਦਸਾ:ਰੇਲ ਮੰਤਰੀ ਨੂੰ ਲੈਣੀ ਚਾਹੀਦੀ ਹੈ ਜ਼ਿੰਮੇਵਾਰੀ-ਕਾਂਗਰਸ
. . .  1 day ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਕਾਂਗਰਸ ਨੇ ਕਿਹਾ ਕਿ ਅਸੀਂ ਮਨੁੱਖੀ ਦੁਖਾਂਤ ਦੇ ਦੌਰਾਨ ਰਾਜਨੀਤੀ ਨਹੀਂ ਕਰਦੇ। ਮਾਧਵਰਾਓ ਸਿੰਧੀਆ, ਨਿਤੀਸ਼ ਕੁਮਾਰ ਅਤੇ ਲਾਲ ਬਹਾਦੁਰ ਸ਼ਾਸਤਰੀ...
ਓਡੀਸ਼ਾ ਰੇਲ ਹਾਦਸਾ: ਮੁੱਖ ਮੰਤਰੀ ਪਟਨਾਇਕ ਵਲੋਂ ਕੋਲਕਾਤਾ ਲਈ ਮੁਫ਼ਤ ਬੱਸ ਸੇਵਾਵਾਂ ਦਾ ਐਲਾਨ
. . .  1 day ago
ਭੁਵਨੇਸ਼ਵਰ, 4 ਜੂਨ- ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਬਾਲਾਸੋਰ ਰੇਲ ਹਾਦਸੇ ਦੇ ਮੱਦੇਨਜ਼ਰ ਕੋਲਕਾਤਾ ਲਈ ਮੁਫ਼ਤ ਬੱਸ ਸੇਵਾ ਦਾ ਐਲਾਨ ਕੀਤਾ, ਜਿਸ 'ਚ 288 ਲੋਕਾਂ ਦੀ ਮੌਤ ਹੋ ਗਈ ਸੀ।ਮੁੱਖ ਮੰਤਰੀ ਦਫ਼ਤਰ ਨੇ ਕਿਹਾ, "ਮੁਸਾਫ਼ਰਾਂ ਦੇ ਵੱਧ ਤੋਂ ਵੱਧ ਲਾਭ ਨੂੰ ਧਿਆਨ ਵਿੱਚ...
ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਜਾਣਿਆ ਬਾਲਾਸੋਰ ਰੇਲ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ
. . .  1 day ago
ਬਾਲਾਸੋਰ, 4 ਜੂਨ-ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਬਾਲਾਸੋਰ ਰੇਲ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਭਦਰਕ ਦੇ ਸਰਕਾਰੀ ਹਸਪਤਾਲ...
ਘੱਲੂਘਾਰਾ ਦਿਵਸ ਮੌਕੇ ਸੁਰੱਖਿਆ ਦੇ ਪੁਖਤਾ ਪ੍ਬੰਧ -ਏ.ਡੀ.ਜੀ.ਪੀ. ਅਰਪਿਤ ਸ਼ੁਕਲਾ
. . .  1 day ago
ਅੰਮ੍ਰਿਤਸਰ, 4 ਜੂਨ (ਰੇਸ਼ਮ ਸਿੰਘ)-ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਸ਼ਹਿਰ 'ਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਅਣਸੁਖਾਵੇ ਮਾਹੌਲ ਨਾਲ ਨਜਿੱਠਣ ਦੇ ਪੂਰੀ ਤਰ੍ਹਾਂ ਸਮਰੱਥ ਹੈ। ਇਹ ਪ੍ਰਗਟਾਵਾ...
ਕਲਾਨੌਰ ਤਹਿਸੀਲ ਟੁੱਟਣ ਨਹੀਂ ਦੇਵਾਂਗੇ, ਮਾਮਲਾ ਵਿਧਾਨ ਸਭਾ ’ਚ ਚੁੱਕਾਂਗੇ- ਵਿਧਾਇਕ ਰੰਧਾਵਾ
. . .  1 day ago
ਕਲਾਨੌਰ, 4 ਜੂਨ (ਪੁਰੇਵਾਲ)-ਸੂਬੇ ਦੀ ਆਮ ਆਦਮੀਂ ਪਾਰਟੀ ਦੀ ਸਰਕਾਰ ਵਲੋਂ ਸਥਾਨਕ ਤਹਿਸੀਲ ਨੂੰ ਤੋੜਨ ਲਈ ਸ਼ੁਰੂ ਕੀਤੀ ਗਈ ਪੈਰਵਾਈ ’ਤੇ ਪ੍ਰਤੀਕਰਮ ਦਿੰਦਿਆਂ ਸਾਬਕਾ ਉੱਪ ਮੁੱਖ ਮੰਤਰੀ ਤੇ ਵਿਧਾਇਕ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਲਾਨੌਰ ਤਹਿਸੀਲ ਨੂੰ ਟੁੱਟਣ ਨਹੀਂ ਦਿੱਤਾ...
ਬਾਲਾਸੋਰ ਰੇਲ ਹਾਦਸੇ ਦੀ ਜਾਂਚ ਕਰਵਾਉਣ ਲਈ ਸੁਪਰੀਮ ਕੋਰਟ ਵਿਚ ਜਨਹਿੱਤ ਪਟੀਸ਼ਨ ਦਾਇਰ
. . .  1 day ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ ਦੀ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਅਗਵਾਈ ਵਾਲੇ ਮਾਹਿਰ ਪੈਨਲ ਤੋਂ ਜਾਂਚ ਕਰਵਾਉਣ ਲਈ ਸੁਪਰੀਮ ਕੋਰਟ ਵਿਚ ਜਨਹਿੱਤ ਪਟੀਸ਼ਨ ਦਾਇਰ ਕੀਤੀ...
ਬਾਲਾਸੋਰ ਰੇਲ ਹਾਦਸੇ ਦੇ ਕਾਰਨਾਂ ਦੀ ਕਰ ਰਹੇ ਹਾਂ ਜਾਂਚ-ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ 'ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਅਸੀਂ ਘਟਨਾ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਾਂ, ਫਿਲਹਾਲ ਸਾਡਾ ਧਿਆਨ ਜ਼ਖਮੀਆਂ ਨੂੰ ਵਧੀਆ ਸੰਭਵ...
ਸੁੰਨੇ ਮਕਾਨ ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਬਠਿੰਡਾ, 4 ਜੂਨ-ਬਠਿੰਡਾ ਵਿਖੇ ਬਾਦਲ ਮਾਰਗ ਅਤੇ ਮਲੋਟ ਮਾਰਗ ਨੂੰ ਮਿਲਾਉਣ ਵਾਲੇ ਰਿੰਗ ਮਾਰਗ 'ਤੇ ਨੰਨ੍ਹੀ ਛਾਂ ਚੌਂਕ ਦੇ ਨਜ਼ਦੀਕ ਖੇਤਾਂ ਵਿਚ ਸੁੰਨੇ ਮਕਾਨ ਵਿਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਵੈਸਾਖ ਸੰਮਤ 553

ਜਲੰਧਰ

10-10 ਲੱਖ ਦੇ ਕੰਮ ਨਾ ਕਰਨ ਵਾਲੇ ਨਿਗਮ ਠੇਕੇਦਾਰਾਂ ਨੂੰ ਜਾਰੀ ਹੋਣਗੇ ਨੋਟਿਸ

ਜਲੰਧਰ, 15 ਅਪ੍ਰੈਲ (ਸ਼ਿਵ ਸ਼ਰਮਾ)-10-10 ਲੱਖ ਦੇ ਕੰਮ ਅਲਾਟ ਹੋਣ ਦੇ ਬਾਵਜੂਦ ਕੰਮ ਸ਼ੁਰੂ ਨਾ ਕਰਨ ਵਾਲੇ ਠੇਕੇਦਾਰਾਂ ਖ਼ਿਲਾਫ਼ ਨਗਰ ਨਿਗਮ ਨੋਟਿਸ ਜਾਰੀ ਕਰਨ ਜਾ ਰਿਹਾ ਹੈ | ਹਰ ਵਾਰਡ 'ਚ ਸੜਕਾਂ ਤੇ ਗਲੀਆਂ ਦੀ 10-10 ਲੱਖ ਦੀ ਲਾਗਤ ਨਾਲ ਸੰਭਾਲ ਦੇ ਕੰਮ ਕਰਵਾਏ ਜਾਂਦੇ ਹਨ | ਇਸ ਰਕਮ ਦੇ ਕੰਮ ਨਾ ਹੋਣ ਦਾ ਮਾਮਲਾ ਉਸ ਵੇਲੇ ਸਾਹਮਣੇ ਆਇਆ ਸੀ ਜਦੋਂ ਬੀਤੇ ਦਿਨੀਂ ਕੇਂਦਰੀ ਹਲਕੇ ਦੇ ਵਿਧਾਇਕ ਰਜਿੰਦਰ ਬੇਰੀ ਨੇ ਨਿਗਮ ਦੇ ਬੀ. ਐਂਡ. ਆਰ. ਵਿਭਾਗ ਦੇ ਅਫ਼ਸਰਾਂ ਦੀ ਮੀਟਿੰਗ 'ਚ ਇਸ ਤਰ੍ਹਾਂ ਦੇ ਠੇਕੇਦਾਰਾਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰਨ ਦੀ ਹਦਾਇਤ ਦਿੱਤੀ ਹੈ | ਨਿਗਮ ਸੂਤਰਾਂ ਦੀ ਮੰਨੀਏ ਤਾਂ ਸ਼ਹਿਰ 'ਚ ਇਸ ਤਰ੍ਹਾਂ ਦੇ ਕਈ ਵਾਰਡਾਂ ਵਿਚ ਇਸ ਤਰ੍ਹਾਂ ਦੇ ਮਾਮਲੇ ਹਨ ਜਿਨ੍ਹਾਂ 'ਚ ਠੇਕੇਦਾਰਾਂ ਕੰਮ ਤਾਂ ਅਲਾਟ ਹੋਇਆ ਸੀ ਪਰ ਉਨ੍ਹਾਂ ਨੇ ਕੰਮ ਸ਼ੁਰੂ ਨਹੀਂ ਕੀਤਾ ਹੈ | ਬੇਰੀ ਦੇ ਹਲਕੇ 'ਚ 10-10 ਲੱਖ ਦੀ ਰਕਮ ਦੇ 50 ਲੱਖ ਦੇ ਪੰਜ ਕੰਮ ਸੀ ਜਿਹੜੇ ਕਿ ਠੇਕੇਦਾਰ ਨੇ ਬਿਲਕੁਲ ਕੰਮ ਸ਼ੁਰੂ ਨਹੀਂ ਕੀਤੇ ਗਏ ਸਨ | ਦੱਸਿਆ ਜਾਂਦਾ ਹੈ ਕਿ ਪਹਿਲਾਂ ਵੀ ਕਈ ਵਾਰ ਹੋਇਆ ਹੈ ਕਿ ਠੇਕੇਦਾਰ ਕੰਮ ਲੈ ਲੈਂਦੇ ਹਨ ਤੇ ਬਾਅਦ 'ਚ ਉਹ ਲੰਬਾ ਸਮਾਂ ਕੰਮ ਨਹੀਂ ਕਰਦੇ ਜਿਸ ਕਰ ਕੇ ਇਸ ਦਾ ਅਸਰ ਕੰਮਾਂ 'ਤੇ ਪੈਂਦਾ ਹੈ ਸਗੋਂ ਲੋਕਾਂ ਨੂੰ ਪੇ੍ਰਸ਼ਾਨੀ ਹੁੰਦੀ ਹੈ | ਕਈ ਵਾਰ ਤਾਂ ਠੇਕੇਦਾਰ ਗਲੀਆਂ ਤੋੜ ਦਿੰਦੇ ਹਨ ਤੇ ਕਾਫੀ ਸਮੇਂ ਤੱਕ ਗਲੀਆਂ ਤਿਆਰ ਨਹੀਂ ਕਰਦੇ ਹਨ |
ਚੋਣਾਂ ਨੇੜੇ ਤਾਂ ਮੇਅਰ ਨੂੰ ਵਿਕਾਸ ਕੰਮ ਪੂਰੇ ਕਰਵਾਉਣ ਦੀ ਆਈ ਯਾਦ
*ਲੰਬੇ ਸਮੇਂ ਤੋਂ ਸੜਕਾਂ ਟੁੱਟਣ, ਮਿੱਟੀ ਉੱਡਣ ਕਰ ਕੇ ਲੋਕਾਂ 'ਚ ਭਾਰੀ ਹੈ ਰੋਸ
ਜਲੰਧਰ-ਲੰਬੇ ਸਮੇਂ ਬਾਅਦ ਤੇ ਅਗਲੇ ਸਾਲ ਆ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਮੇਅਰ ਜਗਦੀਸ਼ ਰਾਜਾ ਨੂੰ ਵੀ ਸ਼ਹਿਰ ਦੀਆਂ ਸਮੱਸਿਆਵਾਂ ਤੇ ਵਿਕਾਸ ਦੇ ਕੰਮਾਂ ਦੀ ਯਾਦ ਆ ਗਈ ਹੈ ਕਿਉਂਕਿ ਹੁਣ ਤੱਕ ਤਾਂ ਕੰਮਾਂ ਨੂੰ ਲੈ ਕੇ ਕਾਂਗਰਸੀ ਆਗੂ ਵੀ ਨਿਗਮ ਦੇ ਕੰਮਕਾਜ ਤੋਂ ਕਾਫੀ ਨਾਰਾਜ਼ ਹਨ | ਮੇਅਰ ਜਗਦੀਸ਼ ਰਾਜਾ ਨੇ ਮੇਅਰ ਹਾਊਸ 'ਚ ਸੱਦੀ ਮੀਟਿੰਗ ਵਿਚ ਅਧਿਕਾਰੀਆਂ ਨੂੰ ਕਈ ਮਾਮਲਿਆਂ 'ਚ ਲੰਬੇ ਸਮੇਂ ਬਾਅਦ ਕੰਮਾਂ ਨੂੰ ਤੇਜ਼ੀ ਨਾਲ ਪੂਰੀ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ | ਸ਼ਹਿਰ ਵਿਚ ਕਈ ਜਗ੍ਹਾਂ ਸੜਕਾਂ ਟੁੱਟਣ ਤੇ ਬਾਅਦ 'ਚ ਮਿੱਟੀ ਉੱਡਣ ਕਰਕੇ ਲੋਕਾਂ 'ਚ ਭਾਰੀ ਰੋਸ ਹੈ | ਮੇਅਰ ਨਾਲ ਹੋਈ ਮੀਟਿੰਗ 'ਚ ਦੱਸਿਆ ਗਿਆ ਕਿ ਬਾਬਾ ਸੋਢਲ ਰੋਡ ਵਾਲੀ ਸੜਕ ਦਾ ਕੰਮ ਵੀ ਜਲਦੀ ਪੂਰਾ ਹੋ ਜਾਵੇਗਾ | ਬੀ. ਐਮ. ਸੀ. ਪੁਲ ਦੇ ਧਸੇ ਹਿੱਸੇ ਦੀ ਮੁਰੰਮਤ ਪੂਰੀ ਕਰਨ ਦਾ ਭਰੋਸਾ ਦਿੱਤਾ ਗਿਆ | ਮੇਅਰ ਜਗਦੀਸ਼ ਰਾਜਾ ਨੇ ਗੁਰੂ ਨਾਨਕਪੁਰਾ ਰੋਡ ਤੋਂ ਰੇਹੜੀਆਂ ਹਟਾ ਕੇ ਦੂਜੀ ਜਗਾ ਰੇਹੜੀਆਂ ਸ਼ਿਫ਼ਟ ਕਰਵਾਉਣ ਦੀ ਹਦਾਇਤ ਦਿੱਤੀ | ਰੇਹੜੀਆਂ ਵਾਲਿਆਂ ਨੂੰ ਆਪਣੇ ਡਸਟਬਿੰਨ ਰੱਖਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ | ਕਮਿਸ਼ਨਰ ਕਰਨੇਸ਼ ਸ਼ਰਮਾ ਨੇ ਕਈ ਇਲਾਕਿਆਂ 'ਚ ਵਿਕਾਸ ਕੰਮ ਚੱਲਣ ਬਾਰੇ ਜਾਣਕਾਰੀ ਦਿੱਤੀ | ਮੇਅਰ ਦੀ ਹਦਾਇਤ 'ਤੇ ਫਲਾਈ ਓਵਰਾਂ ਦੀ ਤਕਨੀਕੀ ਜਾਂਚ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ | ਆਉਣ ਵਾਲੇ ਦਿਨਾਂ 'ਚ ਸ਼ਾਸਤਰੀ ਮਾਰਕੀਟ ਤੋਂ ਅਜੀਤ ਚੌਕ, ਕਮਲ ਪੈਲੇਸ ਤੋਂ ਸ਼ਾਸਤਰੀ ਮਾਰਕੀਟ ਤੱਕ ਸੜਕ ਦਾ ਕੰਮ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ | ਮੀਟਿੰਗ 'ਚ ਕਮਿਸ਼ਨਰ ਨੇ ਮੋਤਾ ਸਿੰਘ ਨਗਰ ਵਿਚ ਕੁਝ ਲੋਕਾਂ ਵਲੋਂ ਰੋਡ ਗਲੀਆਂ ਬੰਦ ਕਰਨ 'ਤੇ ਸਖ਼ਤ ਕਾਰਵਾਈ ਕਰਨ ਦੀ ਹਦਾਇਤ ਦਿੱਤੀ |
ਬੀ. ਐਮ. ਸੀ. ਪੁਲ ਦੇ ਨਾਲ ਨਵੀਂ ਸੜਕ ਦਾ ਕੰਮ ਸ਼ੁਰੂ
ਬੀ. ਐਮ. ਸੀ. ਪੁਲ ਦੇ ਧਸੇ ਹੋਏ ਹਿੱਸੇ ਦਾ ਕੰਮ ਲਗਪਗ ਪੂਰਾ ਹੋ ਗਿਆ ਹੈ ਤੇ ਹੁਣ ਨਗਰ ਨਿਗਮ ਨੇ ਪੁਲ ਦੇ ਉੱਤਰਦੇ ਪਾਸੇ ਏ. ਪੀ. ਜੇ. ਕਾਲਜ ਦੇ ਸਾਹਮਣੇ 200 ਫੁੱਟ ਦੀ ਨਵੀਂ ਸੜਕ ਬਣਾਉਣ ਦਾ ਕੰਮ ਅੱਜ ਤੋਂ ਸ਼ੁਰੂ ਕਰ ਦਿੱਤਾ ਹੈ | ਜਿਸ ਜਗ੍ਹਾ ਤੋਂ ਪੱੁਲ ਦਾ ਹਿੱਸਾ ਧਸਿਆ ਸੀ, ਉਸ ਦੇ ਉੱਤਰਦੇ ਸਾਰ ਹੀ 200 ਫੁੱਟ ਦਾ ਹਿੱਸਾ ਕਾਫੀ ਖ਼ਰਾਬ ਸੀ | ਨਿਗਮ ਵਲੋਂ ਹੁਣ ਇਸ ਹਿੱਸੇ ਨੂੰ ਦੁਬਾਰਾ ਬਣਾਉਣ ਲਈ ਪੁਰਾਣੀ ਸੜਕ ਨੂੰ ਉਖਾੜਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | ਨਿਗਮ ਦੇ ਬੀ. ਐਂਡ. ਆਰ. ਵਿਭਾਗ ਦਾ ਕਹਿਣਾ ਸੀ ਕਿ 200 ਫੁੱਟ ਦਾ ਸਾਰਾ ਹਿੱਸਾ ਨਵਾਂ ਬਣਾਇਆ ਜਾਵੇਗਾ | ਇਸ ਨਾਲ ਲੋਕਾਂ ਨੂੰ ਰਾਹਤ ਮਿਲੇਗੀ ਕਿਉਂਕਿ ਸੜਕ ਕਾਫੀ ਖ਼ਰਾਬ ਸੀ | ਬੀ. ਐਮ. ਸੀ. ਦਾ ਇਕ ਹਿੱਸਾ ਪਿਛਲੇ ਕਈ ਦਿਨਾਂ ਤੋਂ ਬੰਦ ਸੀ ਤੇ ਇਹ ਤਿੰਨ ਦਿਨਾਂ 'ਚ ਲੋਕਾਂ ਦੇ ਆਉਣ ਜਾਣ ਲਈ ਖ਼ੋਲ੍ਹ ਦਿੱਤਾ ਜਾਵੇਗਾ |

ਦੂਜੇ ਰਾਜਾਂ ਤੋਂ ਆਉਂਦੀ ਕਣਕ ਫੜਨ ਲਈ ਟੀਮਾਂ ਗਠਿਤ

ਜਲੰਧਰ, 15 ਅਪੈ੍ਰਲ (ਸ਼ਿਵ ਸ਼ਰਮਾ)-ਦੂਜੇ ਰਾਜਾਂ ਤੋਂ ਗੈਰ ਕਾਨੂੰਨੀ ਤਰੀਕੇ ਨਾਲ ਕਣਕ ਲਿਆਉਣ ਦੇ ਮਾਮਲੇ ਫੜਨ ਲਈ ਪੰਜਾਬ ਸਰਕਾਰ ਨੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ ਤੇ ਇਸ ਮਾਮਲੇ 'ਚ ਅਲੱਗ-ਅਲੱਗ ਵਿਭਾਗਾਂ ਦੀਆਂ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ | ਬਠਿੰਡਾ ...

ਪੂਰੀ ਖ਼ਬਰ »

ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਜਲੰਧਰ, 15 ਅਪ੍ਰੈਲ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਜਲੰਧਰ ਜਸਬੀਰ ਸਿੰਘ ਨੇ ਫੌਜਦਾਰੀ ਜ਼ਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ਪੈਂਦੇ ...

ਪੂਰੀ ਖ਼ਬਰ »

ਕੋਰੋਨਾ ਪ੍ਰਭਾਵਿਤ 2 ਔਰਤਾਂ ਦੀ ਮੌਤ, 399 ਮਰੀਜ਼ ਹੋਰ ਮਿਲੇ

ਜਲੰਧਰ, 15 ਅਪ੍ਰੈਲ (ਐੱਮ. ਐੱਸ. ਲੋਹੀਆ)-ਜ਼ਿਲ੍ਹੇ 'ਚ ਅੱਜ ਕੋਰੋਨਾ ਪ੍ਰਭਾਵਿਤ 2 ਔਰਤਾਂ ਦੀ ਮੌਤ ਹੋ ਜਾਣ ਨਾਲ ਮਿ੍ਤਕਾਂ ਦੀ ਗਿਣਤੀ 1014 ਹੋ ਗਈ ਹੈ ਜਦ ਕਿ 399 ਮਰੀਜ਼ ਹੋਰ ਮਿਲਣ ਨਾਲ ਕੋਰੋਨਾ ਪ੍ਰਭਾਵਿਤਾਂ ਦੀ ਗਿਣਤੀ 35426 ਪਹੁੰਚ ਗਈ ਹੈ | ਮਿ੍ਤਕਾਂ 'ਚ ਗੁਰਮੀਤ (58) ਵਾਸੀ ...

ਪੂਰੀ ਖ਼ਬਰ »

ਕੇਂਦਰੀ ਸਿੱਖਿਆ ਮੰਤਰੀ ਡਾ: ਰਮੇਸ਼ ਪੋਖਰੀਆਲ ਅੰਤਰਰਾਸ਼ਟਰੀ ਸਿੱਖਿਆ ਮਾਹਿਰਾ ਨੂੰ ਅੱਜ ਕਰਨਗੇ ਸੰਬੋਧਨ

ਜਲੰਧਰ, 15 ਅਪ੍ਰੈਲ (ਰਣਜੀਤ ਸਿੰਘ ਸੋਢੀ)-ਐਲ. ਪੀ. ਯੂ. ਦੇ ਅੰਤਰਰਾਸ਼ਟਰੀ ਮਾਮਲਿਆਂ ਦੇ ਐਡੀਸ਼ਨਲ ਡਾਇਰੈਕਟਰ ਅਮਨ ਮਿੱਤਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੇਂਦਰੀ ਸਿੱਖਿਆ ਮੰਤਰੀ ਡਾ: ਰਮੇਸ਼ ਪੋਖਰੀਆਲ 'ਨਿਸ਼ੰਕ' ਲਵਲੀ ਪੋ੍ਰਫੈਸ਼ਨਲ ਯੂਨੀਵਰਸਿਟੀ ਵਿਖੇ ...

ਪੂਰੀ ਖ਼ਬਰ »

ਖਾਣ-ਪੀਣ ਵਾਲੀਆਂ ਵਸਤਾਂ ਦੇ ਨਮੂਨੇ ਲੈਣ ਲਈ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਜਲੰਧਰ, 15 ਅਪ੍ਰੈਲ (ਐੱਮ. ਐੱਸ. ਲੋਹੀਆ)-ਲੋਕਾਂ ਨੂੰ ਪੋਸ਼ਟਿਕ ਖੁਰਾਕ, ਮਿਲਾਵਟ ਰਹਿਤ ਤੇ ਸਾਫ ਸੁਥਰੀਆਂ ਖੁਰਾਕੀ ਵਸਤਾਂ ਮੁਹੱਈਆ ਕਰਵਾਉਣ ਲਈ 'ਫੂਡ ਸੇਫਟੀ ਆਨ ਵੀਲਸ' ਵੈਨ ਨੂੰ ਦਫਤਰ ਸਿਵਲ ਸਰਜਨ ਜਲੰਧਰ ਤੋਂ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਰਮਨ ਗੁਪਤਾ ਤੇ ...

ਪੂਰੀ ਖ਼ਬਰ »

ਸੁਖਬੀਰ ਵਲੋਂ ਕੀਤੇ ਵਾਅਦਿਆਂ ਨਾਲ ਦਲਿਤ ਸਮਾਜ ਦਾ ਪਾਰਟੀ 'ਚ ਵਿਸ਼ਵਾਸ ਹੋਰ ਵਧਿਆ-ਪਵਨ ਟੀਨੂੰ

ਜਲੰਧਰ, 15 ਅਪ੍ਰੈਲ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਹਲਕਾ ਆਦਮਪੁਰ ਦੇ ਵਿਧਾਇਕ ਪਵਨ ਟੀਨੂੰ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਡਾ: ਬੀ. ਆਰ. ਅੰਬੇਡਕਰ ਦੇ ਜਨਮ ਦਿਨ ਮੌਕੇ ਬੀਤੇ ਕੱਲ੍ਹ ਜਲੰਧਰ 'ਚ ਅਕਾਲੀ ਦਲ ਦੀ ਸਰਕਾਰ ਆਉਣ 'ਤੇ ...

ਪੂਰੀ ਖ਼ਬਰ »

ਚੁਗਿੱਟੀ ਸਕੂਲ ਦੀ ਬਣਨ ਵਾਲੀ ਇਮਾਰਤ ਦਾ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਤੇ ਵਿਧਾਇਕ ਬੇਰੀ ਨੇ ਰੱਖਿਆ ਨੀਂਹ ਪੱਥਰ

ਚੁਗਿੱਟੀ/ਜੰਡੂਸਿੰਘਾ, 15 ਅਪ੍ਰੈਲ (ਨਰਿੰਦਰ ਲਾਗੂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੁਗਿੱਟੀ ਦੀ ਬਣਨ ਵਾਲੀ ਇਮਾਰਤ ਦਾ ਨੀਂਹ ਪੱਥਰ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਤੇ ਵਿਧਾਇਕ ਰਜਿੰਦਰ ਬੇਰੀ ਨੇ ਰੱਖਿਆ | ਇਸ ਮੌਕੇ ਵਿਧਾਇਕ ਬੇਰੀ ਨੇ ਆਖਿਆ ਕਿ ਇੱਥੋਂ ਦੇ ...

ਪੂਰੀ ਖ਼ਬਰ »

ਇਨਸਾਨੀਅਤ ਲੋਕ ਵਿਕਾਸ ਪਾਰਟੀ ਵਲੋਂ ਬਾਬਾ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਟ

ਜਲੰਧਰ, 15 ਅਪ੍ਰੈਲ (ਅ.ਬ)-ਇਨਸਾਨੀਅਤ ਲੋਕ ਵਿਕਾਸ ਪਾਰਟੀ ਵਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ 'ਤੇ ਆਪਣੀ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਪਾਰਟੀ ਦੇ ਸੰਸਥਾਪਕ ਪ੍ਰਧਾਨ ਸੁਨੀਲ ਗੋਇਲ ਨੇ ਕਿਹਾ ਕਿ ਬਾਬਾ ਸਾਹਿਬ ਵਲੋਂ ਦੇਸ਼ ਦੇ ਵਿਕਾਸ ਲਈ ਪਾਏ ...

ਪੂਰੀ ਖ਼ਬਰ »

ਗੁਰਮੀਤ ਸਿੰਘ ਭਰਤ ਯਾਦਗਾਰੀ ਖੇਡ ਸਟੇਡੀਅਮ ਰਾਏਪੁਰ ਵਾਸੀਆਂ ਨੂੰ ਸਮਰਪਿਤ

ਜਲੰਧਰ, 15 ਅਪ੍ਰੈਲ (ਜਸਪਾਲ ਸਿੰਘ)-ਪਿੰਡ ਰਾਏਪੁਰ ਫਰਾਲਾ ਵਿਖੇ ਐਨ. ਆਰ. ਆਈ. ਸਕੀਮ (ਡੀ. ਆਈ. ਐਨ. ਆਈ. ਆਈ. ਆਰ. ਸੀ. ਡੀ.) ਤਹਿਤ ਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਪਰਮਜੀਤ ਸਿੰਘ ਰਾਏਪੁਰ ਦੇ ਵਿਸ਼ੇਸ਼ ਯਤਨਾਂ ਨਾਲ ਉਸਾਰਿਆ ਗਿਆ ਗੁਰਮੀਤ ਸਿੰਘ ਭਰਤ ਯਾਦਗਾਰੀ ...

ਪੂਰੀ ਖ਼ਬਰ »

5 ਸਨਿਚਰਵਾਰ, ਐਤਵਾਰ ਬੰਦ ਰਹਿਣਗੀਆਂ ਫੋਕਲ ਪੁਆਇੰਟ 66 ਕੇ. ਵੀ. ਸਬ ਸਟੇਸ਼ਨ ਤੋਂ ਚੱਲਦੀਆਂ ਫੈਕਟਰੀਆਂ

ਜਲੰਧਰ, 15 ਅਪ੍ਰੈਲ (ਸ਼ਿਵ)-ਫੋਕਲ ਪੁਆਇੰਟ-2 ਦੇ ਨਵੇਂ ਬਣ ਰਹੇ 66 ਕੇ. ਵੀ. ਬਿਜਲੀ ਘਰ ਦਾ ਆਖ਼ਰੀ ਗੇੜ ਦਾ ਕੰਮ ਪੂਰਾ ਕਰਨ ਲਈ ਫੋਕਲ ਪੁਆਇੰਟ ਤੇ ਆਸ-ਪਾਸ ਇਲਾਕਿਆਂ 'ਚ ਫੋਕਲ ਪੁਆਇੰਟ 66 ਕੇ. ਵੀ. ਬਿਜਲੀ ਘਰ ਤੋਂ ਚੱਲਦੀਆਂ ਫ਼ੈਕਟਰੀਆਂ ਪੰਜ ਸਨਿਚਰਵਾਰ ਤੇ ਐਤਵਾਰ ਨੂੰ ਬੰਦ ...

ਪੂਰੀ ਖ਼ਬਰ »

ਪੁਲਿਸ ਡੀ. ਏ. ਵੀ. ਪਬਲਿਕ ਸਕੂਲ ਦੇ ਸਿਲਵਰ ਜੁਬਲੀ ਮੌਕੇ 'ਦਿ ਰਜਤਮ ਉਤਸਵ'

ਜਲੰਧਰ, 15 ਅਪ੍ਰੈਲ (ਰਣਜੀਤ ਸਿੰਘ ਸੋਢੀ)-ਪੁਲਿਸ ਡੀ. ਏ. ਵੀ. ਪਬਲਿਕ ਸਕੂਲ ਦੇ 25 ਵੇਂ ਸਥਾਪਨਾ ਦਿਵਸ ਦੇ ਮੌਕੇ ਪਿ੍ੰਸੀਪਲ ਡਾ: ਰਸ਼ਮੀ ਵਿਜ ਦੀ ਹਾਜ਼ਰੀ 'ਚ ਸੁਖਮਨੀ ਸਾਹਿਬ ਦਾ ਪਾਠ ਤੇ 'ਦਿ ਰਜਤਮ ਉਤਸਵ' ਕਰਵਾਇਆ ਗਿਆ, ਜਿਸ 'ਚ ਮਿਊਜ਼ਿਕ ਵਿਭਾਗ ਵਲੋਂ ਸ਼ਬਦ ਗਾਇਨ ਕੀਤਾ ...

ਪੂਰੀ ਖ਼ਬਰ »

ਡਾ: ਜਸਲੀਨ ਸੇਠੀ ਵਲੋਂ ਵਿੱਦਿਅਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਜਲੰਧਰ, 15 ਅਪ੍ਰੈਲ (ਰਣਜੀਤ ਸਿੰਘ ਸੋਢੀ)-ਪੰਜਾਬ ਪ੍ਰਦੇਸ਼ ਕਾਂਗਰਸ ਦੀ ਬੁਲਾਰਾ ਤੇ ਜ਼ਿਲ੍ਹਾ ਮਹਿਲਾ ਪ੍ਰਧਾਨ ਡਾ: ਜਸਲੀਨ ਸੇਠੀ ਨੇ ਸਿੱਖਿਆ ਸਬੰਧੀ ਦਰਪੇਸ਼ ਚੁਣੌਤੀਆਂ ਤਹਿਤ ਵਿੱਦਿਅਕ ਸੰਸਥਾਵਾਂ ਨਾਲ ਸਰਕਟ ਹਾਊਸ ਜਲੰਧਰ ਵਿਖੇ ਮੀਟਿੰਗ ਕੀਤੀ, ਜਿਸ 'ਚ ਜਿਸ 'ਚ ਸੀ. ...

ਪੂਰੀ ਖ਼ਬਰ »

ਅਦਾਲਤੀ ਕੰਪਲੈਕਸ ਵਿਖੇ ਲਗਾਇਆ ਕੋਵਿਡ ਟੈਸਟਿੰਗ ਕੈਂਪ

ਜਲੰਧਰ, 15 ਅਪ੍ਰੈਲ (ਚੰਦੀਪ ਭੱਲਾ)-ਕੋਰੋਨਾ ਮਹਾਂਮਾਰੀ ਨੂੰ ਧਿਆਨ 'ਚ ਰੱਖਦੇ ਹੋਏ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੈਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਰੁਪਿੰਦਰ ਜੀਤ ਕੌਰ ਚਹਿਲ ਦੀ ਰਹਿਨੁਮਾਈ ਹੇਠ ਸਿਹਤ ਵਿਭਾਗ ਨਾਲ ਤਾਲਮੇਲ ਕਰਦੇ ਹੋਏ ਇਕ ...

ਪੂਰੀ ਖ਼ਬਰ »

ਪ੍ਰੋ: ਅਤਿਮਾ ਸ਼ਰਮਾ ਦਿਵੇਦੀ ਨੇ ਖਿਡਾਰਨਾਂ ਦੀਆਂ ਪ੍ਰਾਪਤੀਆਂ ਦੀ ਕੀਤੀ ਸ਼ਲਾਘਾ

ਜਲੰਧਰ, 15 ਅਪ੍ਰੈਲ (ਰਣਜੀਤ ਸਿੰਘ ਸੋਢੀ)-ਭਾਰਤ ਦੀ ਵਿਰਾਸਤ ਤੇ ਖ਼ੁਦਮੁਖ਼ਤਿਆਰ ਸੰਸਥਾ ਕੰਨਿਆ ਮਹਾਂਵਿਦਿਆਲਾ ਜਲੰਧਰ ਵਲੋਂ ਖੇਡ ਭਾਵਨਾ ਨੂੰ ਸਮਰਪਿਤ ਕੇ. ਐਮ. ਵੀ. ਸਪੋਰਟਸ ਨਿਊਜ਼ ਲਾਈਨ ਰਿਲੀਜ਼ ਕੀਤਾ ਗਿਆ | ਪਿ੍ੰਸੀਪਲ ਪ੍ਰੋ: ਅਤਿਮਾ ਸ਼ਰਮਾ ਦਿਵੇਦੀ ਵਲੋਂ ਪੂਰੀ ...

ਪੂਰੀ ਖ਼ਬਰ »

ਕੰਗ ਸਾਹਬੂ ਵਿਖੇ ਅੱਗ ਲੱਗਣ ਕਾਰਨ 15 ਏਕੜ ਕਣਕ ਸੜੀ

ਲਾਂਬੜਾ, 15 ਅਪ੍ਰੈਲ (ਪਰਮੀਤ ਗੁਪਤਾ)-ਪਿੰਡ ਕੰਗ ਸਾਹਬੂ ਵਿਖੇ ਕਣਕ ਦੀ ਫਸਲ ਨੂੰ ਅਚਾਨਕ ਅੱਗ ਲੱਗ ਜਾਣ ਕਾਰਨ 15 ਏਕੜ ਤੋਂ ਵੱਧ ਤਿਆਰ ਫ਼ਸਲ ਦੇਖਦਿਆਂ ਹੀ ਦੇਖਦਿਆਂ ਸੜ ਕੇ ਸੁਆਹ ਹੋ ਗਈ | ਘਟਨਾ ਸਬੰਧੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਨਕੋਦਰ ਦੇ ਯੂਥ ਪ੍ਰਧਾਨ ...

ਪੂਰੀ ਖ਼ਬਰ »

ਸੀ. ਟੀ. ਗਰੁੱਪ 'ਤੇ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਸੰਗਠਨ 'ਚ ਹੋਇਆ ਕਰਾਰ

ਜਲੰਧਰ, 15 ਅਪ੍ਰੈਲ (ਰਣਜੀਤ ਸਿੰਘ ਸੋਢੀ)-ਸੀ. ਟੀ. ਗਰੁੱਪ ਆਫ਼ ਇੰਸਟੀਚਿਊਸ਼ਨ ਸ਼ਾਹਪੁਰ ਕੈਂਪਸ 'ਤੇ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਸੰਗਠਨ 'ਚ ਕਰਾਰ ਹੋਇਆ | ਇਸ ਕਰਾਰ 'ਤੇ ਹਸਤਾਖ਼ਰ ਕੈਂਪਸ ਡਾਇਰੈਕਟਰ ਡਾ: ਜੀ. ਐਸ. ਕਾਲੜਾ, ਡੀਨ ਅਕਾਦਮਿਕ ਡਾ: ਅਨੁਪਮਦੀਪ ਸ਼ਰਮਾ, ਸੀ. ...

ਪੂਰੀ ਖ਼ਬਰ »

ਭਾਰਗੋ ਕੈਂਪ ਸਕੂਲ ਵਿਖੇ ਵੇਟ ਲਿਫ਼ਟਿੰਗ ਸੈਂਟਰ ਦਾ ਉਦਘਾਟਨ

ਜਲੰਧਰ, 15 ਅਪ੍ਰੈਲ (ਸਾਬੀ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭਾਰਗੋ ਕੈਂਪ ਜਲੰਧਰ ਵਿਖੇ ਡੀ. ਐਮ. ਸਪੋਰਟਸ ਇਕਬਾਲ ਸਿੰਘ ਰੰਧਾਵਾ ਵਲੋਂ ਵੇਟ ਲਿਫ਼ਟਿੰਗ ਸੈਂਟਰ ਦਾ ਉਦਘਾਟਨ ਕੀਤਾ | ਸੈਂਟਰ ਲਈ ਸਰਕਾਰ ਨੇ 85 ਹਜ਼ਾਰ ਦਾ ਰਾਸ਼ੀ ਜਾਰੀ ਕੀਤੀ ਸੀ ਤੇ ਇਸ ਦੇ ਨਾਲ ...

ਪੂਰੀ ਖ਼ਬਰ »

ਮੱਕੜ ਵਲੋਂ ਹਾਈਕੋਰਟ ਦੇ ਫ਼ੈਸਲੇ ਦੀ ਸ਼ਲਾਘਾ

ਜਲੰਧਰ, 15 ਅਪ੍ਰੈਲ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਜਲੰਧਰ ਛਾਉਣੀ ਨੇ ਕਿਹਾ ਹੈ ਕਿ ਕਾਂਗਰਸ ਸਰਕਾਰ ਵਲੋਂ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਲਈ ਬਣਾਈ ਐਸ .ਆਈ. ਟੀ. ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਰੱਦ ਕੀਤੇ ਜਾਣ ਨੇ ...

ਪੂਰੀ ਖ਼ਬਰ »

ਦੁਕਾਨ 'ਤੇ ਆ ਕੇ ਗਾਲ੍ਹਾਂ ਕੱਢਣ ਤੇ ਮਾਰਨ ਦੀਆਂ ਧਮਕੀਆਂ ਦੇਣ ਦੇ ਲਗਾਏ ਦੋਸ਼

ਜਲੰਧਰ, 15 ਅਪ੍ਰੈਲ (ਐੱਮ. ਐੱਸ. ਲੋਹੀਆ)-ਸਥਾਨਕ ਕਲਾਂ ਬਾਜ਼ਾਰ 'ਚ ਸ਼ਿਵ ਜਿਊਲਰਜ਼ ਨਾਂਅ ਦੀ ਸੁਨਿਆਰੇ ਦੀ ਦੁਕਾਨ ਕਰਦੇ ਰੋਹਿਤ ਕੁਮਾਰ ਨੇ ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ, ਜਿਸ 'ਚ ਉਸ ਨੇ ਦੋਸ਼ ਲਗਾਏ ਹਨ ਕਿ ਅਲੀ ਮੁਹੱਲੇ ਦੇ ਰਹਿਣ ਵਾਲੇ ...

ਪੂਰੀ ਖ਼ਬਰ »

ਸੁਖਬੀਰ ਵਲੋਂ ਦਲਿਤ ਭਾਈਚਾਰੇ ਦਾ ਉਪ ਮੁੱਖ ਮੰਤਰੀ ਬਣਾਉਣ ਦਾ ਵਾਅਦਾ ਸ਼ਲਾਘਾਯੋਗ-ਬੀਬੀ ਭੁੱਲਰ, ਐਡਵੋਕੇਟ ਗਿੱਲ

ਜਲੰਧਰ, 15 ਅਪ੍ਰੈਲ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬੀਤੇ ਕੱਲ੍ਹ ਡਾ: ਬੀ. ਆਰ. ਅੰਬੇਡਕਰ ਦੇ 130ਵੇਂ ਜਨਮ ਦਿਨ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਦਲਿਤ ਭਾਈਚਾਰੇ ਨਾਲ ਕੀਤੇ ਗਏ ਵਾਅਦਾ ਕਿ ਸਾਲ 2022 'ਚ ਜੇਕਰ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਹੁਣ ਤੱਕ 53606 ਮੀਟਿ੍ਕ ਟਨ ਕਣਕ ਦੀ ਖ਼ਰੀਦ

ਜਲੰਧਰ, 15 ਅਪ੍ਰੈਲ (ਹਰਵਿੰਦਰ ਸਿੰਘ ਫੁੱਲ)-ਜ਼ਿਲੇ੍ਹ 'ਚ ਹੁਣ ਤੱਕ 54950 ਮੀਟਿ੍ਕ ਟਨ ਕਣਕ ਦੀ ਆਮਦ ਹੋਈ ਹੈ, ਜਿਸ 'ਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 53606 ਮੀਟਰਿਕ ਟਨ ਫ਼ਸਲ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਮਹਾਂਮਾਰੀ ...

ਪੂਰੀ ਖ਼ਬਰ »

ਵਿਦਿਆਰਥੀ 10ਵੀਂ ਤੋਂ ਬਾਅਦ ਕਿੱਤਾ ਮੁਖੀ ਕੋਰਸਾਂ ਨਾਲ ਕਰ ਸਕਦੇ ਹਨ ਚੰਗੀ ਕਮਾਈ-ਅਨਿਲ ਚੋਪੜਾ

ਜਲੰਧਰ, 15 ਅਪ੍ਰੈਲ (ਰਣਜੀਤ ਸਿੰਘ ਸੋਢੀ)-ਉਦਯੋਗਾਂ 'ਚ ਸਕਿੱਲਡ ਵਰਕਰਾਂ ਦੀ ਵਧਦੀ ਮੰਗ ਨੂੰ ਦੇਖਦੇ ਹੋਏ 10ਵੀਂ ਤੋਂ ਬਾਅਦ ਵਿਦਿਆਰਥੀਆਂ ਦੀ ਸਕਿਲਡ ਕੋਰਸਾਂ ਵਿਚ ਰੁਚੀ ਦਿਨ ਪ੍ਰਤੀ ਦਿਨ ਵੱਧ ਰਹੀ ਹੈ | ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਲੋਂ 10ਵੀਂ ਤੋਂ ...

ਪੂਰੀ ਖ਼ਬਰ »

ਵਿਦਿਆਰਥੀ 10ਵੀਂ ਤੋਂ ਬਾਅਦ ਕਿੱਤਾ ਮੁਖੀ ਕੋਰਸਾਂ ਨਾਲ ਕਰ ਸਕਦੇ ਹਨ ਚੰਗੀ ਕਮਾਈ-ਅਨਿਲ ਚੋਪੜਾ

ਜਲੰਧਰ, 15 ਅਪ੍ਰੈਲ (ਰਣਜੀਤ ਸਿੰਘ ਸੋਢੀ)-ਉਦਯੋਗਾਂ 'ਚ ਸਕਿੱਲਡ ਵਰਕਰਾਂ ਦੀ ਵਧਦੀ ਮੰਗ ਨੂੰ ਦੇਖਦੇ ਹੋਏ 10ਵੀਂ ਤੋਂ ਬਾਅਦ ਵਿਦਿਆਰਥੀਆਂ ਦੀ ਸਕਿਲਡ ਕੋਰਸਾਂ ਵਿਚ ਰੁਚੀ ਦਿਨ ਪ੍ਰਤੀ ਦਿਨ ਵੱਧ ਰਹੀ ਹੈ | ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਲੋਂ 10ਵੀਂ ਤੋਂ ...

ਪੂਰੀ ਖ਼ਬਰ »

ਕੋਰੋਨਾ ਟੀਕਾਕਰਨ ਬਾਰੇ ਮੋਬਾਈਲ 'ਤੇ ਗ਼ਲਤ ਸੰਦੇਸ਼ ਆਉਣ ਕਾਰਨ ਲੋਕ ਪ੍ਰੇਸ਼ਾਨ

ਜਲੰਧਰ, 15 ਅਪ੍ਰੈਲ (ਸ਼ਿਵ)-ਬਾਕੀ ਰਾਜਾਂ ਦੀ ਤਰ੍ਹਾਂ ਪੰਜਾਬ ਦੇ ਜਲੰਧਰ 'ਚ ਵੀ ਕੋਰੋਨਾ ਦੇ ਮਾਮਲੇ ਵਧਣ ਕਰ ਕੇ ਤਾਂ ਲੋਕਾਂ 'ਚ ਹਾਹਾਕਾਰ ਹੈ ਸਗੋਂ ਕੋਰੋਨਾ ਵੈਕਸੀਨ ਦੇ ਟੀਕੇ ਨਾ ਹੋਣ ਕਰਕੇ ਲੋਕਾਂ 'ਚ ਕਾਫੀ ਘਬਰਾਹਟ ਵੀ ਫੈਲ ਰਹੀ ਹੈ ਪਰ ਦੂਜੇ ਪਾਸੇ ਤਾਂ ਉਹ ਲੋਕ ...

ਪੂਰੀ ਖ਼ਬਰ »

ਟੀ. ਐਮ. ਸੀ. ਆਗੂ ਖ਼ਿਲਾਫ਼ ਭਾਜਪਾ ਆਗੂਆਂ ਨੇ ਡੀ. ਸੀ. ਨੂੰ ਦਿੱਤੀ ਸ਼ਿਕਾਇਤ

ਜਲੰਧਰ, 15 ਅਪ੍ਰੈਲ (ਸ਼ਿਵ)-ਭਾਜਪਾ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਸੁਸ਼ੀਲ ਸ਼ਰਮਾ ਦੀ ਅਗਵਾਈ 'ਚ ਭਾਜਪਾ ਆਗੂਆਂ ਦੇ ਇਕ ਵਫ਼ਦ ਨੇ ਡੀ. ਸੀ. ਨੂੰ ਸ਼ਿਕਾਇਤ ਦੇ ਕੇ ਦਲਿਤ ਸਮਾਜ ਦੇ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ ਨੂੰ ਲੈ ਕੇ ਟੀ. ਐਮ. ਸੀ. ਆਗੂ ਸੁਜਾਤਾ ਮੰਡਲ ...

ਪੂਰੀ ਖ਼ਬਰ »

-ਮਾਮਲਾ ਇਲੈਕਟ੍ਰੀਕਲ ਦੀ ਦੁਕਾਨ 'ਚੋਂ ਹੋਈ ਚੋਰੀ ਦਾ- ਵਾਰਦਾਤ 'ਚ ਸ਼ਾਮਿਲ ਆਿਖ਼ਰ ਰੋਮਨ ਨੂੰ ਵੀ ਕੀਤਾ ਗਿ੍ਫ਼ਤਾਰ

ਜਲੰਧਰ, 15 ਅਪ੍ਰੈਲ (ਐੱਮ. ਐੱਸ. ਲੋਹੀਆ)-ਮੁਹੱਲਾ ਚਹਾਰ ਬਾਗ 'ਚ ਇਲੈਕਟ੍ਰੀਕਲ ਦੀ ਦੁਕਾਨ 'ਚੋਂ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰਨ ਵਾਲੇ ਮੁਲਜ਼ਮਾਂ 'ਚੋਂ ਰਹਿੰਦੇ ਰੋਮਨ ਪੁੱਤਰ ਰਾਮ ਮਿਲਨ ਵਾਸੀ ਸੰਤੋਸ਼ੀ ਨਗਰ ਜਲੰਧਰ ਨੂੰ ਥਾਣਾ ਡਵੀਜ਼ਨ ਨੰਬਰ 3 ਦੀ ਪੁਲਿਸ ਨੇ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ਾ ਹਟਾਉਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ

ਜਲੰਧਰ, 15 ਅਪ੍ਰੈਲ (ਸ਼ਿਵ)-ਵਾਰਡ ਨੰਬਰ 62 'ਚ ਸਮਾਜ ਸੇਵਕ ਦੀਪਕ ਕਾਲੀਆ ਦੀ ਅਗਵਾਈ ਵਿਚ ਸੜਕ 'ਤੇ ਨਾਜਾਇਜ਼ ਹੋਏ ਕਬਜ਼ੇ ਤੇ ਗੇਟ ਹਟਾਉਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ | ਲੋਕਾਂ ਨੇ ਇਸ ਮੌਕੇ ਜੰਮ ਕੇ ਨਾਅਰੇਬਾਜ਼ੀ ਕੀਤੀ | ਸਮਾਜ ਸੇਵਕ ਦੀਪਕ ਕਾਲੀਆ ਨੇ ਕਿਹਾ ...

ਪੂਰੀ ਖ਼ਬਰ »

ਨਾਜਾਇਜ਼ ਦੇਸੀ ਸ਼ਰਾਬ ਬਰਾਮਦ, ਇਕ ਗਿ੍ਫ਼ਤਾਰ

ਜਲੰਧਰ, 15 ਅਪ੍ਰੈਲ (ਐੱਮ. ਐੱਸ. ਲੋਹੀਆ)-ਰਬੜ ਟਿਊਬ 'ਚੋਂ ਪਲਾਸਟਿਕ ਦੇ ਕੈਨ 'ਚ ਸ਼ਰਾਬ ਪਾ ਰਹੇ ਵਿਅਕਤੀ ਤੋਂ ਇਕ ਹਜ਼ਾਰ ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਬਰਾਮਦ ਕਰ ਕੇ ਜ਼ਿਲ੍ਹਾ ਦਿਹਾਤੀ ਪੁਲਿਸ ਦੇ ਸੀ. ਆਈ. ਏ. ਸਟਾਫ਼ ਦੀ ਟੀਮ ਨੇ ਉਸ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ...

ਪੂਰੀ ਖ਼ਬਰ »

ਵਿਸਾਖੀ ਮੌਕੇ ਟਿਕਰੀ ਬਾਰਡਰ ਵਿਖੇ ਖੇਡ ਮੁਕਾਬਲੇ ਕਰਵਾਏ

ਜਲੰਧਰ, 15 ਅਪ੍ਰੈਲ (ਸਾਬੀ)- ਪੰਜਾਬ ਕੁਸ਼ਤੀ ਸੰਸਥਾ ਵਲੋਂ ਹੋਰ ਸਵੈ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਵਿਸਾਖੀ ਦੇ ਮੌਕੇ ਤੇ ਟਿਕਰੀ ਬਾਰਡਰ ਵਿਖੇ ਖੇਡ ਮੁਕਾਬਲੇ ਕਰਵਾਏ ਗਏ | ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਕੁਸ਼ਤੀ ਸੰਸਥਾਂ ਦੇ ਪ੍ਰਧਾਨ ਪਦਮਸ੍ਰੀ ਕਰਤਾਰ ਸਿੰਘ ...

ਪੂਰੀ ਖ਼ਬਰ »

ਡਿਸਪੈਂਸਰੀ ਤੇ ਹਸਪਤਾਲ ਲਈ ਬੇਰੀ ਨੇ ਦਿੱਤੀ 5 ਲੱਖ ਦੀ ਗਰਾਂਟ

ਜਲੰਧਰ, 15 ਅਪ੍ਰੈਲ (ਸ਼ਿਵ)-ਵਿਸਾਖੀ ਦੇ ਸ਼ੁਭ ਦਿਹਾੜੇ 'ਤੇ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸੈਂਟਰਲ ਟਾਊਨ ਵਿਖੇ ਵਿਸ਼ੇਸ਼ ਤੌਰ 'ਤੇ ਪਹੁੰਚੇ ਵਿਧਾਇਕ ਰਜਿੰਦਰ ਬੇਰੀ ਨੇ ਸ੍ਰੀ ਗੁਰੂ ਤੇਗ਼ ਬਹਾਦਰ ਚੈਰੀਟੇਬਲ ਡਿਸਪੈਂਸਰੀ ਤੇ ਹਸਪਤਾਲ ਗਲੀ ਨੰਬਰ 7 ਸੈਂਟਰਲ ...

ਪੂਰੀ ਖ਼ਬਰ »

ਡੱਲੀ ਦੀ ਅਗਵਾਈ ਹੇਠ 'ਸੋਈ' ਵਲੋਂ ਦਿੱਲੀ ਗੁਰਦੁਆਰਾ ਚੋਣਾਂ ਲਈ ਪ੍ਰਚਾਰ

ਜਲੰਧਰ, 15 ਅਪ੍ਰੈਲ (ਜਸਪਾਲ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦਾ ਪ੍ਰਚਾਰ ਦਿਨੋ-ਦਿਨ ਸਿਖਰ ਵੱਲ ਵੱਧਦਾ ਜਾ ਰਿਹਾ ਹੈ | ਜਿਸ ਲਈ ਸਟੂਡੈਂਟ ਆਰਗੇਨਾਈਜੇਸ਼ਨ ਆਫ਼ ਇੰਡੀਆ (ਸੋਈ) ਦੇ ਕੌਮੀ ਪ੍ਰਧਾਨ ਪਰਮਿੰਦਰ ਸਿੰਘ ਬਰਾੜ ਦੇ ਦਿਸ਼ਾ ...

ਪੂਰੀ ਖ਼ਬਰ »

ਐਲ. ਕੇ. ਸੀ. ਟੈਕਨੀਕਲ ਕੈਂਪਸ ਨੇ ਇੰਟਰ ਕਾਲਜ-ਸਕੂਲ 'ਈ-ਟੈਕ ਸਿੰਮਫੋਨਿਕ-2021' ਕਰਵਾਇਆ

ਜਲੰਧਰ, 15 ਅਪ੍ਰੈਲ (ਰਣਜੀਤ ਸਿੰਘ ਸੋਢੀ)-ਐਲ. ਕੇ. ਸੀ. ਟੈਕਨੀਕਲ ਕੈਂਪਸ ਜਲੰਧਰ ਵਿਖੇ ਇੰਟਰ ਕਾਲਜ-ਸਕੂਲ ਫੈਸਟ 'ਈ-ਟੈਕ ਸਿੰਮਫੋਨਿਕ-2021' ਕਰਵਾਇਆ ਗਿਆ, ਜਿਸ 'ਚ ਤਕਰੀਬਨ 60 ਕਾਲਜਾਂ-ਸਕੂਲਾਂ ਦੇ 650 ਵਿਦਿਆਰਥੀਆਂ ਨੇ ਹਿੱਸਾ ਲਿਆ | ਸਮਾਗਮ ਕੋਵਿਡ -19 ਦੇ ਮੋਹਰੀ ਕਤਾਰ 'ਚ ਕੰਮ ...

ਪੂਰੀ ਖ਼ਬਰ »

ਫੁੱਟਬਾਲ ਟੂਰਨਮੈਂਟ ਅਮਿੱਟ ਯਾਦਾਂ ਛੱਡਦਾ ਸਮਾਪਤ

ਜਲੰਧਰ ਛਾਉਣੀ, 15 ਅਪ੍ਰੈਲ (ਪਵਨ ਖਰਬੰਦਾ)-ਹਲਕਾ ਜਲੰਧਰ ਛਾਉਣੀ ਦੇ ਅਧੀਨ ਆਉਂਦੇ ਪਿੰਡ ਧੀਣਾ ਵਿਖੇ ਡਾ: ਬੀ. ਆਰ.ਅੰਬੇਡਕਰ ਸਪੋਰਟਸ ਕਲੱਬ ਧੀਣਾ ਵਲੋਂ ਕਰਵਾਇਆ ਜਾ ਰਿਹਾ 5 ਦਿਨਾਂ ਫੁੱਟਬਾਲ ਟੂਰਨਾਮੈਂਟ ਅਮਿੱਟ ਯਾਦਾਂ ਛੱਡਦਾ ਸਮਾਪਤ ਹੋ ਗਿਆ | ਇਸ ਦੌਰਾਨ ਮੁੱਖ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਦੇ ਵਰਕਰਾਂ ਵਲੋਂ ਬੈਠਕ

ਚੁਗਿੱਟੀ/ਜੰਡੂਸਿੰਘਾ, 15 ਅਪ੍ਰੈਲ (ਨਰਿੰਦਰ ਲਾਗੂ)-ਲੋਕ ਇਨਸਾਫ਼ ਪਾਰਟੀ ਵਲੋਂ ਇਕ ਬੈਠਕ ਅਧਿਆਪਕਾਂ ਦੇ ਹੱਕ 'ਚ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਬੱਗਾ ਨੇ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਤੇ ਹਾਲ ਹੀ 'ਚ ਸਰਕਾਰ ਵਲੋਂ ਕੀਤੇ ਗਏ ਲਾਠੀਚਾਰਜ ਦੀ ...

ਪੂਰੀ ਖ਼ਬਰ »

ਪ੍ਰੋ: ਵਿਪਿਨ ਝਾਂਜੀ ਚੌਥੀ ਵਾਰ ਬਣੇ ਸਟਾਫ਼ ਸਕੱਤਰ

ਜਲੰਧਰ, 15 ਅਪ੍ਰੈਲ (ਰਣਜੀਤ ਸਿੰਘ ਸੋਢੀ)-ਡੀ. ਏ. ਵੀ. ਕਾਲਜ ਜਲੰਧਰ 'ਚ ਸਟਾਫ਼ ਸਕੱਤਰ ਦੇ ਅਹੁਦੇ 2021-22 ਲਈ ਪ੍ਰੋ: ਵਿਪਨ ਝਾਂਜੀ, ਜੋ ਕਿ ਕਾਲਜ 'ਚ ਇਤਿਹਾਸ ਵਿਭਾਗ ਦੇ ਚੇਅਰਮੈਨ ਵੀ ਹਨ, ਨੂੰ ਬਿਨਾਂ ਵਿਰੋਧ ਚੁਣਿਆ ਗਿਆ | ਉਨ੍ਹਾਂ ਨਾਲ ਪ੍ਰੋ: ਦੀਪਕ ਵਧਾਵਨ ਨੂੰ ਵੀ ...

ਪੂਰੀ ਖ਼ਬਰ »

ਹੈਨਰੀ ਵਲੋਂ ਸ਼ਹੀਦ ਬਾਬਾ ਦੀਪ ਸਿੰਘ ਨਗਰ ਗੁਰਦੁਆਰਾ ਤੇ ਜਾਗਰਣ ਉਤਸਵ ਕਮੇਟੀ ਨੂੰ ਗ੍ਰਾਂਟ ਜਾਰੀ

ਜਲੰਧਰ, 15 ਅਪ੍ਰੈਲ (ਸ਼ਿਵ)-ਹਲਕਾ ਉੱਤਰੀ ਵਿਧਾਨ ਸਭਾ ਦੇ ਵਿਧਾਇਕ ਤੇ ਆਲ ਇੰਡੀਆ ਕਾਂਗਰਸ ਦੇ ਮੈਂਬਰ ਬਾਵਾ ਹੈਨਰੀ ਨੇ ਵਾਰਡ ਨੰਬਰ 5 ਦੇ ਸ਼ਹੀਦ ਬਾਬਾ ਦੀਪ ਸਿੰਘ ਨਗਰ ਸਥਿਤ ਗੁਰਦੁਆਰਾ ਤੇ ਜਾਗਰਣ ਉਤਸਵ ਕਮੇਟੀ ਨੂੰ 1-1 ਲੱਖ ਰੁਪਏ ਦਾ ਚੈੱਕ ਭੇਟ ਕੀਤਾ | ਹੈਨਰੀ ਨੇ ਇਸ ...

ਪੂਰੀ ਖ਼ਬਰ »

ਮਲਵਿੰਦਰ ਸਿੰਘ ਲੱਕੀ ਵਲੋਂ ਸਿਆਸੀ ਸੂਚਨਾ ਸੈੱਲ ਦੇ ਅਹੁਦੇਦਾਰ ਨਿਯੁਕਤ

ਜਲੰਧਰ, 15 ਅਪ੍ਰੈਲ (ਜਸਪਾਲ ਸਿੰਘ)- ਪੰਜਾਬ ਲੇਬਰ ਸੈੱਲ ਦੇ ਕੋ-ਚੇਅਰਮੈਨ ਅਤੇ ਪੰਜਾਬ ਕਾਂਗਰਸ ਦੇ ਸਿਆਸੀ ਸੂਚਨਾ ਸੈੱਲ ਦੇ ਜਲੰਧਰ ਲੋਕ ਸਭਾ ਹਲਕੇ ਦੇ ਇੰਚਾਰਜ ਮਲਵਿੰਦਰ ਸਿੰਘ ਲੱਕੀ ਵਲੋਂ ਅਹੁਦੇਦਾਰਾਂ ਦੀ ਨਿਯੁਕਤੀ ਕੀਤੀ ਗਈ | ਉਨ੍ਹਾਂ ਵਲੋਂ ਵਿਨੋਦ ਥਾਪਰ ਨੂੰ ...

ਪੂਰੀ ਖ਼ਬਰ »

ਸੀ. ਟੀ. ਗਰੁੱਪ ਵਿਖੇ ਨੈਕ ਦੀ ਮਾਨਤਾ ਸਬੰਧੀ ਕਰਵਾਈ ਵਰਕਸ਼ਾਪ

ਜਲੰਧਰ, 15 ਅਪ੍ਰੈਲ (ਰਣਜੀਤ ਸਿੰਘ ਸੋਢੀ)-ਸੀ. ਟੀ. ਗਰੁੱਪ ਆਫ਼ ਇੰਸਟੀਚਿਊਸ਼ਨ ਸਾਊਥ ਕੈਂਪਸ ਸ਼ਾਹਪੁਰ ਵਿਚ ਨੈਕ (ਐਨ. ਏ. ਏ. ਸੀ.) ਦੀ ਮਾਨਤਾ ਹਾਸਲ ਕਰਨ ਸਬੰਧੀ ਵਰਕਸ਼ਾਪ ਕਰਵਾਈ ਗਈ, ਜਿਸ 'ਚ ਐਸੋਸੀਏਟ ਪ੍ਰੋਫੈਸਰ ਸੰਦੀਪ ਚਾਹਲ ਮੁੱਖ ਵਕਤਾ ਵਜੋਂ ਸ਼ਾਮਿਲ ਹੋਏ | ਗੌਰਤਲਬ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਦਲਿਤਾਂ ਦੇ ਹਿਤਾਂ ਦਾ ਖ਼ਿਆਲ ਰੱਖਿਆ-ਜਥੇ. ਮੋਹਣ ਸਿੰਘ

ਮੰਡ, 15 ਅਪ੍ਰੈਲ (ਬਲਜੀਤ ਸਿੰਘ ਸੋਹਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਹਰ ਵਰਗ ਨੂੰ ਬਣਦਾ ਸਤਿਕਾਰ ਦਿੱਤਾ ਜਾਂਦਾ | ਇਨ੍ਹਾਂ ਵਿਚਾਰਾਂ ਦੀ ਸਾਂਝ ਪਾਉਂਦਿਆਂ ਜਥੇ. ਮੋਹਣ ਸਿੰਘ ਚਮਿਆਰਾ ਜ਼ਿਲ੍ਹਾ ਪ੍ਰਧਾਨ ਐੱਸ.ਸੀ. ਵਿੰਗ ਨੇ ਅੱਗੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਪ੍ਰਧਾਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX