ਬੁਢਲਾਡਾ 15 ਅਪ੍ਰੈਲ (ਸਵਰਨ ਸਿੰਘ ਰਾਹੀ)-ਪੰਚਾਇਤ ਯੂਨੀਅਨ ਬਲਾਕ ਬੁਢਲਾਡਾ ਦੇ ਪ੍ਰਧਾਨ ਸੂਬੇਦਾਰ ਭੋਲਾ ਸਿੰਘ ਹਸਨਪੁਰ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ | ਉਨ੍ਹਾਂ ਕਿਹਾ ਕਿ ਪਹਿਲੀ ਵਾਰ ਹੈ ਪਿੰਡਾਂ 'ਚ ਇੰਟਰਲਾਕ ਟਾਈਲਾਂ ਦੀਆਂ ਸੜਕਾਂ ਤੇ ਪੱਕੀਆਂ ਫਿਰਨੀਆਂ ਬਣਾਉਣ ਤੋ ਇਲਾਵਾ ਬਲਾਕ ਕੁਝ ਵੱਡੇ ਪਿੰਡਾਂ ਚ ਖੇਡ ਸਟੇਡੀਅਮ ਉਸਾਰੇ ਜਾ ਰਹੇ ਜਿੰਨ੍ਹਾਂ ਦਾ ਕੰਮ ਨਿਰਮਾਣ ਅਧੀਨ ਹੈ | ਉਨ੍ਹਾਂ ਦੱਸਿਆ ਕਿ ਪਿੰਡ ਚੱਕ ਭਾਈਕੇ ਦੇ ਬੀੜ ਨੂੂੰ ਸੈਰਗਾਹ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ, ਜਿਸ ਨਾਲ ਬੁਢਲਾਡਾ ਸ਼ਹਿਰ ਤੇ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਸਾਫ਼ ਸੁਥਰੇ ਵਾਤਾਵਰਨ ਦੇ ਨਾਲ-ਨਾਲ ਬੱਚਿਆਂ ਨੂੰ ਮਿਊਜ਼ੀਕਲ ਪਾਰਕ 'ਚ ਵਿਚਰਨ ਦਾ ਮੌਕਾ ਮਿਲੇਗਾ | ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬੀਤੇ ਕੱਲ ਡਾ: ਅੰਬੇਡਕਰ ਜੈਅੰਤੀ ਮੌਕੇ ਸਾਰੇ ਵਿਭਾਗਾਂ ਚ ਐਸ.ਸੀ. ਅਸਾਮੀਆਂ ਦਾ ਬੈਕਲਾਗ ਪਹਿਲ ਦੇ ਆਧਾਰ 'ਤੇ ਭਰਨ ਅਤੇ ਪੰਜਾਬ ਸਰਕਾਰ ਦੀਆਂ ਸਾਰੀਆਂ ਯੋਜਨਾਵਾਂ ਵਿਚ ਘੱਟੋ-ਘੱਟ 30 ਫ਼ੀਸਦੀ ਫੰਡ ਸੂਬੇ ਦੀ ਅਨੁਸੂਚਿਤ ਜਾਤੀ ਵਸੋਂ ਦੀ ਭਲਾਈ ਲਈ ਖ਼ਰਚ ਕੀਤੇ ਜਾਣ ਦੇ ਐਲਾਨ ਦਾ ਸਵਾਗਤ ਕੀਤਾ | ਇਸ ਮੌਕੇ ਪੰਜਾਬ ਕਾਂਗਰਸ ਦੇ ਸਕੱਤਰ ਹਰਬੰਸ ਸਿੰਘ ਖਿੱਪਲ, ਸ਼ਹਿਰੀ ਕਾਂਗਰਸ ਪ੍ਰਧਾਨ ਰਾਜ ਕੁਮਾਰ ਬੱਛੋਆਣਾ, ਕੌਸਲਰ ਹਰਵਿੰਦਰਜੀਤ ਸਿੰਘ ਸਵੀਟੀ, ਦਰਸ਼ਨ ਸਿੰਘ ਟਾਹਲੀਆਂ, ਮੱਖਣ ਭੱਠਲ, ਰਘੂ ਨਾਥ ਸਿੰਗਲਾ ਤੋਂ ਇਲਾਵਾ ਅਨੇਕਾਂ ਪੰਚਾਇਤੀ ਨੁਮਾਇੰਦੇ ਮੌਜੂਦ ਸਨ |
ਜੋਗਾ, 15 ਅਪ੍ਰੈਲ (ਵਿ.ਪ੍ਰਤੀ.)-ਖੇਤੀਬਾੜੀ ਸਹਿਕਾਰੀ ਸਭਾ ਮਾਖਾ ਚਹਿਲਾ ਦੇ ਮੈਂਬਰਾਂ ਦੀ ਚੋਣ ਸਰਵਸੰਮਤੀ ਨਾਲ ਕੀਤੀ ਗਈ | ਮਾਖਾ ਚਹਿਲਾ ਤੇ ਅਨੂਪਗੜ੍ਹ ਦੀ ਸਾਂਝੀ ਸਭਾ ਲਈ ਦਰਬਾਰਾ ਸਿੰਘ, ਸ਼ਮਸ਼ੇਰ ਕੌਰ, ਬੂਟਾ ਸਿੰਘ, ਬੂਟਾ ਸਿੰਘ ਮਾਖਾ, ਜਸਵਿੰਦਰ ਸਿੰਘ, ਗੁਰਪ੍ਰੀਤ ...
ਬਠਿੰਡਾ, 15 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਸੱਤਵੇਂ ਵਿਸ਼ਾਲ ਰੋਜ਼ਗਾਰ ਮੇਲੇ ਦਾ ਆਯੋਜਨ 19 ਤੋਂ 30 ਅਪ੍ਰੈਲ 2021 ਤੱਕ ਕੀਤਾ ਜਾ ਰਿਹਾ ਹੈ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਬੀ.ਸ਼੍ਰੀਨਿਵਾਸਨ ਨੇ ...
ਬਠਿੰਡਾ, 15 ਅਪ੍ਰੈਲ (ਅਵਤਾਰ ਸਿੰਘ)-ਸਥਾਨਕ ਸ਼ਹਿਰ ਦੇ ਨਾਮਦੇਵ ਰੋਡ ਸਥਿਤ ਹਸਪਤਾਲ ਵਿਚ ਦਾਖ਼ਲ ਕੋਰੋਨਾ ਪਾਜ਼ੀਟਿਵ ਔਰਤ ਕਮਲੇਸ਼ ਰਾਣੀ 50 ਨਿਵਾਸੀ ਪਿੰਡ ਸਧਾਣਾ ਤਹਿਸੀਲ ਰਾਮਪੁਰਾ ਫੂਲ ਦੀ ਇਲਾਜ ਅਧੀਨ 15 ਅਪ੍ਰੈਲ ਨੂੰ ਮੌਤ ਹੋ ਜਾਣ ਦੀ ਸੂਚਨਾ ਜ਼ਿਲ੍ਹਾ ਪ੍ਰਸ਼ਾਸਨ ...
ਜੋਗਾ 15 ਅਪ੍ਰੈਲ (ਹਰਜਿੰਦਰ ਸਿੰਘ ਚਹਿਲ)-ਅੱਜ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ ਵਲੋਂ ਜੋਗਾ, ਰੱਲਾ ਤੇ ਅਕਲੀਆਂ ਪਿੰਡਾਂ ਦੀਆ ਮੰਡੀਆਂ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ 'ਤੇ ਕਿਸਾਨਾਂ ...
ਬਠਿੰਡਾ, 15 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)-ਅੱਜ ਬਠਿੰਡਾ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਹਾਜ਼ਰੀ ਵਿਚ ਅਤੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਜੋ ਚੋਣ ਅਬਜ਼ਰਵਰ ਲਗਾਏ ਗਏ ਸਨ ਦੀ ...
ਬੁਢਲਾਡਾ 15 ਅਪ੍ਰੈਲ (ਸਵਰਨ ਸਿੰਘ ਰਾਹੀ)-ਸਬ-ਡਵੀਜ਼ਨ ਬੁਢਲਾਡਾ ਅੰਦਰ ਕੋਵਿਡ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ 4 ਹਜਾਰ ਦੇ ਕਰੀਬ ਵਿਅਕਤੀਆਂ ਨੂੰ ਇਹ ਵੈਕਸੀਨ ਲਗਾਈ ਜਾ ਚੁੱਕੀ ਹੈ ਜੋ ਬਿਲਕੁਲ ਤੰਦਰੁਸਤ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆ ਹਰਬੰਸ ਮੱਤੀ ਬਲਾਕ ...
ਬੁਢਲਾਡਾ 15 ਅਪਰੈਲ (ਸਵਰਨ ਸਿੰਘ ਰਾਹੀ)-ਬੁਢਲਾਡਾ ਦੇ ਰਿਲਾਇੰਸ ਪੰਪ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸੰਯੁਕਤ ਕਿਸਾਨ ਮੋਰਚੇ ਵਲੋ ਤਿੰਨ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਜਾਰੀ ਲੜੀਵਾਰ ਧਰਨਾ ਅੱਜ 195ਵੇ ਦਿਨ 'ਚ ਸ਼ਾਮਿਲ ਹੋ ਗਿਆ | ਇੱਥੇ ਜੁੜੇ ਕਿਸਾਨਾਂ ਨੂੰ ...
ਮਾਨਸਾ, 15 ਅਪ੍ਰੈਲ (ਸ.ਰਿ.)-ਮਾਨਸਾ ਜ਼ਿਲ੍ਹੇ 'ਚ ਅੱਜ ਕੋਰੋਨਾ ਦੇ 63 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਜਦਕਿ 25 ਪੀੜਤ ਸਿਹਤਯਾਬ ਵੀ ਹੋਏ ਹਨ | ਜਾਣਕਾਰੀ ਅਨੁਸਾਰ ਐਕਟਿਵ ਕੇਸਾਂ ਦੀ ਗਿਣਤੀ 561 ਹੋ ਗਈ ਹੈ ਅਤੇ ਹੁਣ ਤੱਕ ਜ਼ਿਲ੍ਹੇ 'ਚ 56 ਜਣਿਆ ਦੀ ਮੌਤ ਹੋ ਚੁੱਕੀ ਹੈ | ...
ਬਰੇਟਾ, 15 ਅਪ੍ਰੈਲ (ਪਾਲ ਸਿੰਘ ਮੰਡੇਰ)-ਤੇਜਿੰਦਰ ਸਿੰਘ ਸੰਘਰੇੜੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਜ਼ਿਲ੍ਹਾ ਸੰਗਰੂਰ ਦਾ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਉਹ ...
ਮਾਨਸਾ, 15 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ)-ਜ਼ਿਲ੍ਹੇ 'ਚ ਚੱਲ ਰਹੇ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਸਬੰਧਿਤ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ | ਉਨ੍ਹਾਂ ਕਿਹਾ ਕਿ ਕਣਕ ਦੀ ਖ਼ਰੀਦ ਉਪਰੰਤ ਨਿਰਧਾਰਿਤ ...
ਬਰੇਟਾ, 15 ਅਪ੍ਰੈਲ (ਪਾਲ ਸਿੰਘ ਮੰਡੇਰ/ਜੀਵਨ ਸ਼ਰਮਾ)-ਸਥਾਨਕ ਮੰਡੀ ਅਤੇ ਕੁਝ ਖ਼ਰੀਦ ਕੇਂਦਰਾਂ ਵਿਚ ਪਿਛਲੇ ਛੇ ਦਿਨਾਂ ਤੋਂ ਕਣਕ ਦੀ ਖ਼ਰੀਦ ਦਾ ਰੇੜਕਾ ਅੱਜ ਉੱਚ ਅਧਿਕਾਰੀਆਂ ਅਤੇ ਆੜਤੀਆਂ ਨਾਲ ਹੋਈ ਮੀਟਿੰਗ ਤੋਂ ਬਾਅਦ ਖਤਮ ਹੋ ਗਿਆ ਅਤੇ ਐਫ.ਸੀ.ਆਈ. ਵਲੋਂ ਅਲਾਟ ਹੋਏ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX