ਤਾਜਾ ਖ਼ਬਰਾਂ


ਸਿੰਘੂ ਬਾਰਡਰ ਕਤਲ ਮਾਮਲੇ ਦੀ ਜਾਂਚ ਮੌਜੂਦਾ ਜੱਜ ਕੋਲੋਂ ਕਰਵਾਈ ਜਾਵੇ - ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਚੰਡੀਗੜ੍ਹ, 16 ਅਕਤੂਬਰ - ਸਿੰਘੂ ਬਾਰਡਰ 'ਤੇ ਹੋਏ ਕਤਲ ਮਾਮਲੇ ਵਿਚ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੰਗ ਕੀਤੀ ਹੈ ਕਿ ਇਸ ਕੇਸ ਦੀ ਜਾਂਚ ਮੌਜੂਦਾ ਜੱਜ ਕੋਲੋਂ ਕਰਾਈ ਜਾਵੇ। ਉਨ੍ਹਾਂ ਮੰਗ ਕੀਤੀ ਕਿ ਅਜਿਹੇ ਸਮਾਜ ਵਿਰੋਧੀ ਤੱਤਾਂ ਦੀ ਪਹਿਚਾਣ ਹੋਵੇ, ਜੋ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ...
ਕੇਰਲ 'ਚ ਭਾਰੀ ਮੀਂਹ ਕਾਰਨ 5 ਮੌਤਾਂ, ਕਈ ਲੋਕ ਲਾਪਤਾ
. . .  1 day ago
ਨਵੀਂ ਦਿੱਲੀ, 16 ਅਕਤੂਬਰ - ਕੇਰਲ ਵਿਚ ਪਿਛਲੇ ਕਈ ਦਿਨਾਂ ਤੋਂ ਹੋ ਰਹੀ ਤੇਜ ਬਾਰਸ਼ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਲਗਾਤਾਰ ਬਾਰਸ਼ ਕਾਰਨ ਕਈ ਜ਼ਿਲ੍ਹਿਆਂ ਵਿਚ ਹੜ ਆ ਗਿਆ ਹੈ। ਜਿਸ ਕਾਰਨ ਕੇਰਲ 'ਚ 5 ਲੋਕਾਂ ਦੀ ਮੌਤ ਹੋ ਗਈ ਹੈ ਤੇ ਕੋਟਾਇਅਮ 'ਚ ਜ਼ਮੀਨ ਖਿਸਕਣ ਕਾਰਨ ਵਾਪਰੀ ਘਟਨਾ 'ਚ 16 ਲੋਕ ਲਾਪਤਾ ਹੋ ਗਏ ਹਨ।
ਅੱਤਵਾਦੀਆਂ ਵਲੋਂ ਪੁਲਵਾਮਾ ਤੇ ਸ੍ਰੀਨਗਰ 'ਚ ਬਾਹਰੀ ਸੂਬਿਆਂ ਤੋਂ ਆਏ ਦੋ ਵਿਅਕਤੀ ਹਲਾਕ
. . .  1 day ago
ਸ੍ਰੀਨਗਰ, 16 ਅਕਤੂਬਰ - ਜੰਮੂ ਕਸ਼ਮੀਰ 'ਚ ਹਿੰਸਾ ਦੀਆਂ ਵੱਧ ਰਹੀਆਂ ਵਾਰਦਾਤਾਂ ਚਿੰਤਾ ਦਾ ਕਾਰਨ ਬਣਦੀਆਂ ਜਾ ਰਹੀਆਂ ਹਨ। ਅੱਜ ਇਕ ਵਾਰ ਫਿਰ ਸ੍ਰੀਨਗਰ ਤੇ ਪੁਲਵਾਮਾ ਵਿਚ ਅੱਤਵਾਦੀਆਂ ਨੇ ਦੋ ਬਾਹਰਲੇ ਸੂਬਿਆਂ ਤੋਂ ਕੰਮ ਕਰਨ ਲਈ ਆਏ ਵਿਅਕਤੀਆਂ ਦੀਆਂ ਹੱਤਿਆਵਾਂ ਕਰ ਦਿੱਤੀਆਂ ਗਈਆਂ...
ਸਿੰਘੂ ਬਾਰਡਰ ਦੀ ਘਟਨਾ ਬੇਅਦਬੀ ਦੇ ਦੋਸ਼ੀਆਂ ਪ੍ਰਤੀ ਸਰਕਾਰ ਦੀ ਨਰਮੀ ਦਾ ਨਤੀਜਾ - ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ
. . .  1 day ago
ਚੌਕ ਮਹਿਤਾ, 16 ਅਕਤੂਬਰ (ਧਰਮਿੰਦਰ ਸਿੰਘ ਭੰਮਰਾ) - ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕੁੰਡਲੀ ਸਿੰਘੂ ਬਾਰਡਰ 'ਤੇ ਵਾਪਰੀ ਘਟਨਾ ਸੰਬੰਧੀ ਟਿੱਪਣੀ ਕਰਦਿਆਂ ਕਿਹਾ ਕਿ ਇਹ ਘਟਨਾ ਕੋਈ ਅਚਨਚੇਤ ਵਾਪਰੀ ਘਟਨਾ ਨਹੀਂ ਹੈ। ਇਹ ਸ੍ਰੀ ਗੁਰੂ...
ਲੁਧਿਆਣਾ 'ਚ ਵਪਾਰੀਆਂ ਨਾਲ ਸੁਖਬੀਰ ਬਾਦਲ ਨੇ ਕੀਤੀ ਮੁਲਾਕਾਤ
. . .  1 day ago
ਲੁਧਿਆਣਾ, 16 ਅਕਤੂਬਰ (ਕਵਿਤਾ ਖੁੱਲਰ, ਰੁਪੇਸ਼ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲੁਧਿਆਣਾ ਦੇ ਗੁਰੂ ਨਾਨਕ ਭਵਨ ਵਿਖੇ ਵਪਾਰੀਆਂ ਦੇ ਨਾਲ ਮੀਟਿੰਗ ਕਰਨ ਲਈ ਪੁੱਜੇ। ਇਸ ਦੌਰਾਨ ਉਨ੍ਹਾਂ ਦੇ ਨਾਲ ਸੀਨੀਅਰ ਅਕਾਲੀ ਆਗੂ ਬਿਪਨ ਕਾਕਾ ਸੂਦ, ਮਹੇਸ਼ਇੰਦਰ ਸਿੰਘ ਗਰੇਵਾਲ ਸਮੇਤ ਕਈ ਸੀਨੀਅਰ ਅਕਾਲੀ ਆਗੂ ਮੌਜੂਦ ਰਹੇ...
ਕਿਸਾਨ ਯੂਨੀਅਨ ਡਕੌਦਾ ਨੇ ਕੀਤਾ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਦਾ ਵਿਰੋਧ
. . .  1 day ago
ਮੰਡੀ ਲਾਧੂਕਾ 16 ਅਕਤੂਬਰ (ਮਨਪ੍ਰੀਤ ਸਿੰਘ ਸੈਣੀ) -ਭਾਰਤੀ ਕਿਸਾਨ ਯੂਨੀਅਨ ਡਕੌਦਾ ਵਲੋਂ ਅੱਜ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਦੇ ਪਿੰਡ ਰਾਣਾ ਪਹੁੰਚਣ...
ਤਾਲਿਬਾਨ ਦੀ ਮਾਨਤਾ ਦਾ ਮਾਮਲਾ ਚੱਲ ਰਿਹਾ ਹੈ ਪਰ ਇਹ ਉਹ ਰਾਜ ਹੈ ਜਿੱਥੇ ਘੱਟ ਗਿਣਤੀ ਸੁਰੱਖਿਅਤ ਨਹੀਂ - ਸੁਖਬੀਰ ਸਿੰਘ ਬਾਦਲ
. . .  1 day ago
ਨਵੀਂ ਦਿੱਲੀ,16 ਅਕਤੂਬਰ - ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੇ ਅਫ਼ਗਾਨਿਸਤਾਨ ਦੀ ਇਸਲਾਮਿਕ ਅਮੀਰਾਤ ਦੀ ਵਿਸ਼ੇਸ਼ ਇਕਾਈ ਦੇ ਭਾਰੀ ਹਥਿਆਰਬੰਦ ਅਧਿਕਾਰੀ ਜੋ ਜ਼ਬਰਦਸਤੀ ਕਾਬੁਲ ਦੇ ਗੁਰਦੁਆਰੇ ਵਿਚ...
ਕੇਰਲ 'ਚ ਭਾਰੀ ਮੀਂਹ ਦੇ ਚਲਦੇ ਇਕ ਦੀ ਮੌਤ, 12 ਲਾਪਤਾ
. . .  1 day ago
ਤਿਰੂਵਨੰਤਪੁਰਮ, 16 ਅਕਤੂਬਰ - ਕੇਰਲ ਵਿਚ ਭਾਰੀ ਮੀਂਹ ਦੇ ਚਲਦੇ ਇਕ ਦੀ ਮੌਤ ਦੀ ਖ਼ਬਰ ਦੇ ਨਾਲ - ਨਾਲ 12 ਲੋਕਾਂ ਦੇ ਲਾਪਤਾ ਹੋਣ ਦੀ ਜਾਣਕਾਰੀ ...
ਰਾਣਾ ਗੁਰਜੀਤ ਸਿੰਘ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਿੰਡ ਭੋਗਪੁਰ ਵਿਖੇ ਪਹੁੰਚੇ
. . .  1 day ago
ਖਲਵਾੜਾ, 16 ਅਕਤੂਬਰ (ਮਨਦੀਪ ਸਿੰਘ ਸੰਧੂ) - ਰਾਣਾ ਗੁਰਜੀਤ ਸਿੰਘ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਿੰਡ ਭੋਗਪੁਰ ਵਿਖੇ ਪਹੁੰਚੇ | ਇਸ ਮੌਕੇ ਉਨ੍ਹਾਂ ਨਾਲ ਸਾਬਕਾ ਕੈਬਨਿਟ ਮੰਤਰੀ ਜੋਗਿੰਦਰ ਸਿੰਘ ਮਾਨ ਅਤੇ...
ਜੇਕਰ ਮੋਦੀ ਸਰਕਾਰ ਨੇ ਬੀ.ਐੱਸ.ਐਫ. ਨੂੰ ਵੱਧ ਅਧਿਕਾਰ ਦਿੱਤੇ ਜਾਣ ਦਾ ਫ਼ੈਸਲਾ ਵਾਪਸ ਨਾ ਲਿਆ ਤਾਂ ਸ਼੍ਰੋਮਣੀ ਅਕਾਲੀ ਦਲ ਵਲੋਂ ਜੇਲ੍ਹ ਭਰੋ ਅੰਦੋਲਨ ਕੀਤਾ ਜਾ ਸਕਦਾ ਹੈ ਸ਼ੁਰੂ - ਬਿਕਰਮ ਸਿੰਘ ਮਜੀਠੀਆ
. . .  1 day ago
ਅੰਮ੍ਰਿਤਸਰ, 16 ਅਕਤੂਬਰ (ਜਸਵੰਤ ਸਿੰਘ ਜੱਸ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਬੀ.ਐੱਸ.ਐਫ. ਨੂੰ ਸਰਹੱਦੀ ਖੇਤਰ ਵਿਚ ਦਿੱਤੇ ਵਾਧੂ ਅਧਿਕਾਰਾਂ ਦੀ ਕਰੜੀ ਆਲੋਚਨਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ...
ਸਿੰਘੂ ਬਾਰਡਰ ਘਟਨਾ ਵਿਚ ਇਕ ਹੋਰ ਗ੍ਰਿਫ਼ਤਾਰੀ
. . .  1 day ago
ਜੰਡਿਆਲਾ ਗੁਰੂ, 16 ਅਕਤੂਬਰ ( ਪ੍ਰਮਿੰਦਰ ਸਿੰਘ ਜੋਸਨ ) - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਵਿਚ ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਨਿਹੰਗ ਨਰੈਣ ਸਿੰਘ ਦੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੱਲ੍ਹ ਡੇਰਾ ਸਵਾਮੀ ਜਗਤ ਗਿਰੀ ਵਿਖੇ ਹੋਣਗੇ ਨਤਮਸਤਕ
. . .  1 day ago
ਪਠਾਨਕੋਟ, 16 ਅਕਤੂਬਰ ( ਸੰਧੂ ) - ਮੁੱਖ ਮੰਤਰੀ ਚਰਨਜੀਤ ਚੰਨੀ ਕੱਲ੍ਹ 17 ਅਕਤੂਬਰ ਦਿਨ ਐਤਵਾਰ ਨੂੰ ਪਠਾਨਕੋਟ ਨੇੜੇ ਪੈਂਦੇ ਹਿਮਾਚਲ ਪ੍ਰਦੇਸ਼ ਦੇ ਭਦਰੋਆ ਵਿਖੇ ਸਥਿਤ ਡੇਰਾ ਸਵਾਮੀ ਜਗਤ ਗਿਰੀ ਵਿਖੇ...
ਸਿਪਾਹੀ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਮਾਨਸਾ, 16 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ) - ਪੁਲਿਸ ਲਾਈਨ ਮਾਨਸਾ ਵਿਖੇ ਤਾਇਨਾਤ ਸਿਪਾਹੀ ਵਲੋਂ ਖ਼ੁਦਕੁਸ਼ੀ ਕਰ ਲਈ ਗਈ ਹੈ। ਡੀ.ਐੱਸ.ਪੀ. (ਐੱਚ.) ਮਾਨਸਾ ਸੰਜੀਵ ਗੋਇਲ ਨੇ ਦੱਸਿਆ ਕਿ ਪਿੰਡ ਖਾਰਾ ਦੇ ਵਸਨੀਕ ਸਿਪਾਹੀ ਅਰਸ਼ਦੀਪ ਸਿੰਘ ਨੇ ਡਿਊਟੀ ਸਮੇਂ ...
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਪਾਸ ਹੋਏ ਤਿੰਨ ਮਤੇ
. . .  1 day ago
ਨਵੀਂ ਦਿੱਲੀ, 16 ਅਕਤੂਬਰ - ਸੀ. ਡਬਲਯੂ. ਸੀ. ਦੀ ਮੀਟਿੰਗ ਤੋਂ ਬਾਅਦ ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ ਵੇਣੂਗੋਪਾਲ ਦਾ ਕਹਿਣਾ ਹੈ ਕਿ ਅਸੀਂ ਰਾਜਨੀਤਿਕ ਸਥਿਤੀ, ਮਹਿੰਗਾਈ ਅਤੇ ਗੰਭੀਰ ਖੇਤੀ ਸੰਕਟ ਅਤੇ ਭਾਰਤ ਦੇ ਕਿਸਾਨਾਂ 'ਤੇ ਸ਼ੈਤਾਨੀ ਹਮਲੇ...
ਕਾਂਗਰਸ ਪਾਰਟੀ ਇੱਕਜੁੱਟ - ਅੰਬਿਕਾ ਸੋਨੀ
. . .  1 day ago
ਨਵੀਂ ਦਿੱਲੀ, 16 ਅਕਤੂਬਰ - ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਤੋਂ ਬਾਅਦ ਸੀਨੀਅਰ ਕਾਂਗਰਸੀ ਨੇਤਾ ਅੰਬਿਕਾ ਸੋਨੀ ਦਾ ਕਹਿਣਾ ਸੀ ਕਿ ਹਰ ਕਿਸੇ ਦੀ ਰਾਏ ਹੈ ਕਿ ਰਾਹੁਲ ਗਾਂਧੀ ਨੂੰ ਪਾਰਟੀ ਪ੍ਰਧਾਨ ਬਣਨਾ ਚਾਹੀਦਾ ...
ਮਨੀਸ਼ ਸਿਸੋਦੀਆ ਨੇ ਪੰਜਾਬ ਸਰਕਾਰ 'ਤੇ ਕੱਸਿਆ ਤਨਜ਼
. . .  1 day ago
ਜਲੰਧਰ, 16 ਅਕਤੂਬਰ - ਜਲੰਧਰ ਪਹੁੰਚੇ ਆਪ ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵਲੋਂ ਜੋ ਪੰਜ ਮਰਲਾ ਪਲਾਟ ਦੇਣ ਦੀ ਗੱਲ ਕਹੀ ਜਾ ਰਹੀ ਹੈ,ਉਸ ਵਿਚ ਜ਼ਮੀਨ ਕਿਸੇ ਨੂੰ ਨਹੀਂ ਦਿੱਤੀ ਜਾ ਰਹੀ ਸਿਰਫ਼ ...
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਾਲਮੀਕੀ ਤੀਰਥ ਵਿਖੇ ਹੋਏ ਨਤਮਸਤਕ
. . .  1 day ago
ਰਾਮ ਤੀਰਥ , 16 ਅਕਤੂਬਰ ( ਧਰਵਿੰਦਰ ਸਿੰਘ ਔਲਖ ) ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਭਗਵਾਨ ਵਾਲਮੀਕੀ ਤੀਰਥ ਵਿਖੇ ਨਤਮਸਤਕ ਹੋਏ। ਜਿੱਥੇ ਪਹੁੰਚਣ 'ਤੇ ਪ੍ਰਬੰਧਕਾਂ ਵਲੋਂ ਭਗਵਾਨ ....
ਕੋਰੋਨਾ ਵਲੰਟੀਅਰ ਵਲੋਂ ਰੋਸ ਪ੍ਰਦਰਸ਼ਨ ਕਰਦੇ ਹੋਏ ਬੱਸ ਸਟੈਂਡ ਖਰੜ ਨੇੜੇ ਕੀਤਾ ਧਰਨਾ ਪ੍ਰਦਰਸ਼ਨ
. . .  1 day ago
ਖਰੜ,16 ਅਕਤੂਬਰ (ਗੁਰਮੁੱਖ ਸਿੰਘ ਮਾਨ) - ਪੰਜਾਬ ਭਰ ਦੇ ਕੋਰੋਨਾ ਵਲੰਟੀਅਰ ਵਲੋਂ ਰੋਸ ਪ੍ਰਦਰਸ਼ਨ ਕਰਦੇ ਹੋਏ ਖਰੜ ਚੰਡੀਗੜ੍ਹ ਹਾਈਵੇਅ 'ਤੇ ਬੱਸ ਸਟੈਂਡ ਖਰੜ ਨੇੜੇ ਧਰਨੇ-ਪ੍ਰਦਰਸ਼ਨ ਕਰਦੇ ਹੋਏ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ...
ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ ਖ਼ਤਮ
. . .  1 day ago
ਨਵੀਂ ਦਿੱਲੀ, 16 ਅਕਤੂਬਰ - ਸਵੇਰ ਤੋਂ ਚੱਲ ਰਹੀ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਖ਼ਤਮ...
ਸਿੰਘੂ ਬਾਰਡਰ ਘਟਨਾ : ਕਿਸਾਨ ਆਗੂਆਂ ਨੇ ਸਾਰੀ ਘਟਨਾ ਤੋਂ ਹੱਥ ਧੋਤੇ - ਵਿਜੈ ਸਾਂਪਲਾ
. . .  1 day ago
ਨਵੀਂ ਦਿੱਲੀ, 16 ਅਕਤੂਬਰ - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ 'ਤੇ ਵਿਜੈ ਸਾਂਪਲਾ ਚੇਅਰਮੈਨ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦਾ ਕਹਿਣਾ ਸੀ ਕਿ ਅੱਜ ਦਲਿਤ ਭਾਈਚਾਰੇ ਦੀਆਂ ਵੱਖ -ਵੱਖ ਸੰਸਥਾਵਾਂ ਮੈਨੂੰ...
ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਵੱਖ - ਵੱਖ ਪਿੰਡਾਂ ਦੇ ਕੱਚੇ ਰਸਤਿਆਂ ਨੂੰ ਪੱਕੇ ਕਰਨ ਦਾ ਉਦਘਾਟਨ
. . .  1 day ago
ਓਠੀਆਂ 16 ਅਕਤੂਬਰ (ਗੁਰਵਿੰਦਰ ਸਿੰਘ ਛੀਨਾ) - ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਹਲਕਾ ਰਾਜਾਸਾਂਸੀ ਦੇ ਵੱਖ - ਵੱਖ ਪਿੰਡਾਂ ਦੇ ਕੱਚੇ ਰਸਤਿਆਂ ਨੂੰ ਪੱਕੇ ਕਰਨ ਦਾ ਉਦਘਾਟਨ ਕੀਤਾ ...
ਅਕਾਲੀ ਆਗੂ ਕੁਲਜੀਤ ਸਿੰਘ ਸਰਹਾਲ ਆਮ ਆਦਮੀ ਪਾਰਟੀ 'ਚ ਸ਼ਾਮਿਲ
. . .  1 day ago
ਬੰਗਾ, 16 ਅਕਤੂਬਰ( ਜਸਬੀਰ ਸਿੰਘ ਨੂਰਪੁਰ ) - ਬੰਗਾ ਹਲਕੇ ਦੇ ਸੀਨੀਅਰ ਆਗੂ ਅਤੇ ਬਲਾਕ ਸੰਮਤੀ ਦੇ ਚੇਅਰਮੈਨ ਅਤੇ ਸੀਨੀਅਰ ਅਕਾਲੀ ਆਗੂ ਕੁਲਜੀਤ ਸਿੰਘ ਸਰਹਾਲ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ...
ਸੁਰੱਖਿਆ ਬਲਾਂ ਨੇ ਢੇਰ ਕੀਤੇ ਦੋ ਅੱਤਵਾਦੀ
. . .  1 day ago
ਸ੍ਰੀਨਗਰ, 16 ਅਕਤੂਬਰ - ਪੰਪੋਰ ਐਨਕਾਉਂਟਰ ਵਿਚ ਦੋ ਅੱਤਵਾਦੀ ਮਾਰੇ ਗਏ ਹਨ | ਹਥਿਆਰ ਅਤੇ ਗੋਲਾ ਬਾਰੂਦ ਸਮੇਤ ਅਪਮਾਨਜਨਕ ਸਮਗਰੀ ਬਰਾਮਦ ਕੀਤੀ...
ਸਿੰਘੂ ਬਾਰਡਰ ਘਟਨਾ - ਨਿਹੰਗ ਸਰਵਜੀਤ ਸਿੰਘ ਨੂੰ ਅਦਾਲਤ ਨੇ ਸੱਤ ਦਿਨਾਂ ਦੀ ਪੁਲਿਸ ਹਿਰਾਸਤ 'ਚ ਭੇਜਿਆ
. . .  1 day ago
ਨਵੀਂ ਦਿੱਲੀ, 16 ਅਕਤੂਬਰ - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੀ ਜ਼ਿੰਮੇਵਾਰੀ ਲੈਣ ਵਾਲੇ ਨਿਹੰਗ ਸਰਵਜੀਤ ਸਿੰਘ ਨੂੰ ਅਦਾਲਤ ਨੇ ਸੱਤ ਦਿਨਾਂ ਦੀ ਪੁਲਿਸ ਹਿਰਾਸਤ 'ਚ...
ਸ਼ਿਵਰਾਜ ਸਿੰਘ ਚੌਹਾਨ ਦਾ ਰਾਹੁਲ ਗਾਂਧੀ 'ਤੇ ਤਨਜ਼
. . .  1 day ago
ਬੁਰਹਾਨਪੁਰ (ਮੱਧ ਪ੍ਰਦੇਸ਼), 16 ਅਕਤੂਬਰ - ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਾਂਗਰਸ ਪਾਰਟੀ 'ਤੇ ਤਨਜ਼ ਕੱਸਿਆ ਅਤੇ ਕਿਹਾ ਕਿ ਰਾਹੁਲ ਗਾਂਧੀ ਕਾਂਗਰਸ ਵਿਚ ਕੁਝ ਵੀ ਨਹੀਂ ਹਨ,ਪਰ ਮੁੱਖ ਮੰਤਰੀ ਨੂੰ ਹਟਾਉਣ ਦਾ ਫ਼ੈਸਲਾ ਕਰਦੇ ਹਨ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜਿਥੇ ਕਾਨੂੰਨ ਦਾ ਅੰਤ ਹੁੰਦਾ ਹੈ, ਉਥੇ ਕੁਸ਼ਾਸਨ ਦਾ ਆਰੰਭ ਹੁੰਦਾ ਹੈ। ਵਿਲੀਅਮ ਪਿਟ

ਪਹਿਲਾ ਸਫ਼ਾ

ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ

• ਲਗਾਤਾਰ ਤੀਸਰੇ ਦਿਨ 2 ਲੱਖ ਤੋਂ ਵੱਧ ਨਵੇਂ ਮਾਮਲੇ • ਪ੍ਰਧਾਨ ਮੰਤਰੀ ਵਲੋਂ ਮੈਡੀਕਲ ਆਕਸੀਜਨ ਦਾ ਉਤਪਾਦਨ ਵਧਾਉਣ ਦੇ ਨਿਰਦੇਸ਼
— ਉਪਮਾ ਡਾਗਾ ਪਾਰਥ—

ਨਵੀਂ ਦਿੱਲੀ, 16 ਅਪ੍ਰੈਲ - ਕੋਰੋਨਾ ਵਾਇਰਸ ਦੀ ਲਗਾਤਾਰ ਵਧਦੀ ਰਫ਼ਤਾਰ ਦੇ ਨਾਲ ਆਕਸੀਜਨ ਦੀ ਕਿੱਲਤ, ਹਸਪਤਾਲਾਂ 'ਚ ਬੈੱਡਾਂ ਦੀ ਕਮੀ ਅਤੇ ਸ਼ਮਸ਼ਾਨਘਾਟਾਂ 'ਚ ਲੱਗੀ ਭੀੜ ਨੇ ਭਾਰਤ 'ਚ ਕੋਰੋਨਾ ਦੇ ਕਹਿਰ ਦੀ ਵਿਗੜਦੀ ਤਸਵੀਰ ਤਾਂ ਪੇਸ਼ ਕੀਤੀ ਹੀ ਹੈ, ਇਸ ਨਾਲ ਹੀ ਦੇਸ਼ 'ਚ ਸਿਹਤ ਦੇ ਬੁਨਿਆਦੀ ਢਾਂਚੇ ਨੂੰ ਵੀ ਸਵਾਲਾਂ ਦੇ ਘੇਰੇ 'ਚ ਲੈ ਆਂਦਾ ਹੈ | ਸ਼ੁੱਕਰਵਾਰ ਨੂੰ ਲਗਾਤਾਰ ਤੀਜੇ ਦਿਨ ਭਾਰਤ 'ਚ ਕੋਰੋਨਾ ਮਰੀਜ਼ਾਂ ਦੀ ਅੰਕੜਾ ਦੋ ਲੱਖ ਨੂੰ ਪਾਰ ਕਰ ਗਿਆ | ਪਿਛਲੇ 24 ਘੰਟਿਆਂ 'ਚ ਭਾਰਤ 'ਚ 2,17,353 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਕੁੱਲ ਮਾਮਲਿਆਂ ਦੀ ਗਿਣਤੀ 1 ਕਰੋੜ 42 ਲੱਖ 91 ਹਜ਼ਾਰ 917 ਹੋ ਗਈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ 'ਚ ਆਕਸੀਜਨ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਜਦਕਿ ਸਿਹਤ ਮੰਤਰੀ ਹਰਸ਼ਵਰਧਨ ਨੇ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਲਈ ਦਿੱਲੀ ਦੇ ਏਮਜ਼ ਹਸਪਤਾਲ ਦਾ ਦੌਰਾ ਕੀਤਾ | ਸਿਹਤ ਮੰਤਰੀ ਨੇ ਡਾਕਟਰਾਂ ਨੂੰ ਹਾਲਾਤ ਦੇ ਮੁਤਾਬਿਕ ਫ਼ੈਸਲਾ ਲੈਣ ਨੂੰ ਕਿਹਾ | ਰਾਸ਼ਟਰੀ ਪੱਧਰ ਦੇ ਨਾਲ-ਨਾਲ ਕੋਰੋਨਾ ਦੇ ਮਾਮਲਿਆਂ ਦਾ ਸੂਬਾ ਪੱਧਰ 'ਤੇ ਮੁਆਇਨਾ ਕਰਦਿਆਂ ਰਾਜ ਸਰਕਾਰਾਂ ਵਲੋਂ ਵੀ ਸਖ਼ਤ ਫ਼ੈਸਲੇ ਲਏ ਜਾ ਰਹੇ ਹਨ, ਜਿਸ ਤਹਿਤ ਉੱਤਰ ਪ੍ਰਦੇਸ਼ ਸਰਕਾਰ ਨੇ ਐਤਵਾਰ ਨੂੰ ਪੂਰੇ ਸੂਬੇ 'ਚ ਤਾਲਾਬੰਦੀ ਦਾ ਐਲਾਨ ਕੀਤਾ ਹੈ ਅਤੇ ਰਾਜਸਥਾਨ ਸਰਕਾਰ ਵਲੋਂ ਦਿੱਲੀ ਸਰਕਾਰ ਦੀ ਤਰਜ਼ 'ਤੇ ਹਫ਼ਤਾਵਾਰੀ ਤਾਲਾਬੰਦੀ ਦਾ ਐਲਾਨ ਕੀਤਾ ਹੈ | ਰਾਜਸਥਾਨ 'ਚ ਸ਼ੁੱਕਰਵਾਰ ਸ਼ਾਮ 6 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਤਾਲਾਬੰਦੀ ਦਾ ਐਲਾਨ ਕੀਤਾ ਹੈ |
10 ਦਿਨਾਂ 'ਚ 13 ਲੱਖ ਮਾਮਲੇ
ਭਾਰਤ 'ਚ ਕੋਰੋਨਾ ਦੀ ਖ਼ਤਰਨਾਕ ਹੁੰਦੀ ਰਫ਼ਤਾਰ ਦਾ ਅੰਦਾਜ਼ਾ ਇਸ ਤੋਂ ਲਾਇਆ ਜਾ ਸਕਦਾ ਹੈ ਕਿ ਸਿਰਫ਼ 10 ਦਿਨਾਂ 'ਚ ਹੀ ਕੋਵਿਡ-19 ਦੇ 13 ਲੱਖ ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ | ਸ਼ੁੱਕਰਵਾਰ ਨੂੰ ਭਾਰਤ 'ਚ 2 ਲੱਖ 17 ਹਜ਼ਾਰ ਨਵੇਂ ਕੇਸ ਆਏ ਹਨ, ਜਦਕਿ ਇਸ ਸਮੇਂ ਕੋਰੋਨਾ ਕਾਰਨ ਹੋਈਆਂ ਮੌਤਾਂ ਦੀ ਕੁੱਲ ਗਿਣਤੀ 1182 ਰਹੀ | ਹਾਲੇ ਦੇਸ਼ 'ਚ ਜ਼ੇਰੇ ਇਲਾਜ਼ ਮਰੀਜ਼ਾਂ ਦੀ ਕੁੱਲ ਗਿਣਤੀ 15 ਲੱਖ 63 ਹਜ਼ਾਰ ਹੈ | ਹਾਲੇ ਤੱਕ ਕਿਸੇ ਵੀ ਦੇਸ਼ 'ਚ ਇਕ ਦਿਨ 'ਚ ਸਭ ਤੋਂ ਵੱਧ ਢਾਈ ਲੱਖ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਸੈਂਟਰ ਫਾਰ ਡਿਸੀਜ਼ ਕੰਟਰੋਲ ਐਂਡ ਪ੍ਰਵੈਂਸ਼ਨ ਮੁਤਾਬਿਕ 16 ਦਸੰਬਰ 2020 ਨੂੰ ਅਮਰੀਕਾ 'ਚ ਦਿਨ 'ਚ 2.48 ਲੱਖ ਕੋਰੋਨਾ ਵਾਇਰਸ ਦੇ ਮਾਮਲੇ ਮਿਲੇ ਸੀ ਅਤੇ 2706 ਲੋਕਾਂ ਦੀ ਮੌਤ ਹੋਈ ਹੈ | ਪਿਛਲੇ ਹਫ਼ਤੇ ਦੇ ਤੁਲਨਾਤਮਕ ਆਂਕੜਿਆਂ ਮੁਤਾਬਿਕ ਜਿਥੇ ਪਿਛਲੇ ਹਫ਼ਤੇ ਅਮਰੀਕਾ 'ਚ ਕੋਰੋਨਾ ਦੇ 4.73 ਲੱਖ ਕੇਸ ਸਾਹਮਣੇ ਆਏ, ਉਥੇ ਭਾਰਤ 'ਚ ਇਸ ਤੋਂ ਦੱੁਗਣੇ ਮਾਮਲੇ ਸਾਹਮਣੇ ਆਏ | ਇਸ ਤੋਂ ਇਲਾਵਾ ਦੁਨੀਆ 'ਚ ਕੋਰੋਨਾ ਤੋਂ ਸਭ ਤੋਂ ਵੱਧ ਪ੍ਰਭਾਵਿਤ ਪਹਿਲੇ 20 ਸ਼ਹਿਰਾਂ ਦੀ ਸੂਚੀ 'ਚ ਭਾਰਤ ਦੇ 15 ਸ਼ਹਿਰ ਸ਼ਾਮਿਲ ਹਨ | ਇਸ ਸੂਚੀ 'ਚ ਪੁਣੇ ਸਭ ਤੋਂ ਪਹਿਲੇ ਨੰਬਰ 'ਤੇ ਹੈ, ਜਦਕਿ ਮੁੰਬਈ ਦੂਜੇ ਨੰਬਰ 'ਤੇ ਹੈ | ਜਾਣਕਾਰੀ ਮੁਤਾਬਿਕ ਦੇਸ਼ ਦੇ ਤਕਰੀਬਨ 120 ਜ਼ਿਲਿ੍ਹਆਂ 'ਚ ਬੈੱਡ ਆਕਸੀਜਨ ਅਤੇ ਵੈਂਟੀਲੇਟਰ ਜਿਹੀਆਂ ਸੁਵਿਧਾਵਾਂ ਦੀ ਕਮੀ ਦਰਜ ਕੀਤੀ ਗਈ ਹੈ | ਦੇਸ਼ 'ਚ ਹਰ 100 ਲੋਕਾਂ 'ਚੋਂ 13 ਕੋਰੋਨਾ ਪਾਜ਼ੀਟਿਵ ਪਾਏ ਜਾ ਰਹੇ ਹਨ | ਪਿਛਲੇ 24 ਘੰਟਿਆਂ 'ਚ ਰਾਜਵਾਰ, ਮਹਾਰਾਸ਼ਟਰ 'ਚ ਸਭ ਤੋਂ ਵੱਧ 61,695 ਮਾਮਲੇ ਦਰਜ ਕੀਤੇ ਗਏ | ਦੂਜੇ ਨੰਬਰ 'ਚ ਉੱਤਰ ਪ੍ਰਦੇਸ਼ 'ਚ 22,339 ਦਿੱਲੀ 'ਚ 16,699, ਛੱਤੀਸਗੜ੍ਹ 15256, ਕਰਨਾਟਕ 'ਚ 14,738 ਅਤੇ ਮੱਧ ਪ੍ਰਦੇਸ਼ 'ਚ 10,166 ਕੋਰੋਨਾ ਦੇ ਨਵੇਂ ਮਾਮਲੇ ਦਰਜ ਕੀਤੇ ਗਏ |
ਰਾਜਸਥਾਨ 'ਚ ਹਫ਼ਤਾਵਾਰੀ ਕਰਫ਼ਿਊ
ਰਾਜਸਥਾਨ 'ਚ ਗਹਿਲੋਤ ਸਰਕਾਰ ਨੇ ਵੀਰਵਾਰ ਦੇਰ ਰਾਤ ਕੋਰੋਨਾ ਕੋਰ ਗਰੁੱਪ ਦੇ ਨਾਲ ਬੈਠਕ ਕਰਦੇ ਪੂਰੇ ਸੂਬੇ 'ਚ ਹਫ਼ਤਾਵਾਰ ਤਾਲਾਬੰਦੀ ਦਾ ਐਲਾਨ ਕਰ ਦਿੱਤਾ ਹੈ | ਤਾਲਾਬੰਦੀ ਦਰਮਿਆਨ ਐਂਮਰਜੈਂਸੀ ਸੇਵਾਵਾਂ, ਫਲ-ਸਬਜ਼ੀ, ਦੁੱਧ ਅਤੇ ਬੈਂਕਿੰਗ ਸੇਵਾਵਾਂ ਚਾਲੂ ਰਹਿਣਗੀਆਂ | ਇਸ ਤੋਂ ਇਲਾਵਾ ਤਿੰਨ ਇਲਾਕਿਆਂ 'ਚ ਜਿਥੇ ਜ਼ਿਮਨੀ ਚੋਣਾਂ ਹੋਣੀਆਂ ਹਨ, ਵੋਟਿੰਗ ਦੀ ਛੋਟ ਦਿੱਤੀ ਜਾਵੇਗੀ |
ਉੱਤਰਾਖੰਡ 'ਚ ਇਕ ਮਹੀਨੇ 'ਚ ਕੋਰੋਨਾ ਮਾਮਲਿਆਂ 'ਚ 88.14 ਫ਼ਸਦੀ ਇਜ਼ਾਫ਼ਾ
ਕੋਰੋਨਾ ਦਾ ਗੜ੍ਹ ਬਣੇ ਕੁੰਭ ਮੇਲੇ ਕਾਰਨ ਉੱਤਰਾਖੰਡ 'ਚ ਕੋਰੋਨਾ ਦੇ ਹਾਲਾਤ ਕਾਫ਼ੀ ਗੰਭੀਰ ਹੋ ਗਏ ਹਨ | ਪਿਛਲੇ ਇਕ ਮਹੀਨੇ 'ਚ ਕੋਰੋਨਾ ਦੀ ਰਫ਼ਤਾਰ 'ਚ 88.14 ਫ਼ੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ | ਫਰਵਰੀ 'ਚ ਜਿਥੇ ਹਰ ਰੋਜ਼ ਸਿਰਫ਼ 30 ਤੋਂ 60 ਲੋਕ ਕੋਰੋਨਾ ਪਾਜ਼ੀਟਿਵ ਪਾਏ ਜਾਂਦੇ ਸਨ, ਜਦਕਿ ਹੁਣ ਇਹ ਅੰਕੜਾ 2 ਹਜ਼ਾਰ ਤੋਂ ਢਾਈ ਹਜ਼ਾਰ ਪਹੁੰਚ ਗਿਆ ਹੈ | ਹਰਿਦਵਾਰ ਦੇ ਮਹਾਂਕੁੰਭ 'ਚ ਸ਼ਾਮਿਲ 30 ਸਾਧੂ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਹੋਏ | ਕੋਰੋਨਾ ਦੇ ਕਾਰਨ ਨਿਰੰਜਨੀ ਅਖਾੜੇ ਨੇ ਸਨਿਚਰਵਾਰ ਨੂੰ ਕੁੰਭ ਤੋਂ ਹਟਣ ਦਾ ਫ਼ੈਸਲਾ ਕੀਤਾ ਹੈ | ਤੈਅ ਪ੍ਰੋਗਰਾਮ ਮੁਤਾਬਿਕ ਮਹਾਂਕੁੰਭ ਹਾਲੇ ਦੋ ਹਫ਼ਤੇ ਹੋਰ ਚੱਲੇਗਾ | ਹਾਲਾਂਕਿ ਕੋਰੋਨਾ ਦੇ ਵਧਦੇ ਮਾਮਲਿਆਂ ਦਰਮਿਆਨ ਕੁੰਭ ਮੇਲੇ ਦੇ ਜਾਰੀ ਰੱਖਣ 'ਤੇ ਸਵਾਲ ਉਠਾਏ ਜਾ ਰਹੇ ਹਨ |
10 ਰਾਜਾਂ 'ਚ 24 ਘੰਟਿਆਂ 'ਚ ਨਹੀਂ ਹੋਈ ਕੋਈ ਮੌਤ
ਕੋਰੋਨਾ ਦੇ ਖ਼ਤਰਨਾਕ ਅੰਕੜਿਆਂ ਦਰਮਿਆਨ ਰਾਹਤ ਦੀ ਖ਼ਬਰ ਵੀ ਆਈ ਹੈ | ਦੇਸ਼ 'ਚ 10 ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਅਜਿਹੇ ਹਨ, ਜਿਨ੍ਹਾਂ 'ਚ ਪਿਛਲੇ 24 ਘੰਟਿਆਂ 'ਚ ਇਕ ਵੀ ਮੌਤ ਨਹੀਂ ਹੋਈ | ਸਿਹਤ ਮੰਤਰਾਲੇ ਮੁਤਾਬਿਕ ਲੱਦਾਖ, ਤਿ੍ਪੁਰਾ, ਮੇਘਾਲਿਆ, ਸਿੱਕਮ, ਨਾਗਾਲੈਂਡ, ਮਿਜ਼ੋਰਮ ਮਣੀਪੁਰ, ਲਕਸ਼ਦੀਪ, ਅੰਡੇਮਾਨ ਅਤੇ ਨਿਕੋਬਾਰ ਅਤੇ ਅਰੁਣਾਚਲ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ 'ਚ ਇਕ ਵੀ ਮੌਤ ਨਹੀਂ ਹੋਈ |
ਸਿਹਤ ਮੰਤਰੀ ਵਲੋਂ ਹਾਲਾਤ ਦਾ ਜਾਇਜ਼ਾ
ਸਿਹਤ ਮੰਤਰੀ ਡਾ: ਹਰਸ਼ਵਰਧਨ ਨੇ ਦਿੱਲੀ ਦੇ ਏਮਜ਼ ਵਿਖੇ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ | ਸਿਹਤ ਮੰਤਰੀ ਨੇ ਕਿਹਾ ਕਿ ਦੇਸ਼ ਭਰ 'ਚ ਮਾਮਲਿਆਂ ਦੀ ਗਿਣਤੀ ਵਧ ਰਹੀ ਹੈ, ਪਰ ਹੁਣ ਸਾਡੇ ਕੋਲ ਪਹਿਲਾਂ ਤੋਂ ਕਿਤੇ ਵੱਧ ਤਜਰਬਾ ਹੈ ਅਤੇ ਅਸੀਂ ਬਿਮਾਰੀ ਦੀ ਗੰਭੀਰਤਾ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਾਂ | ਉਨ੍ਹਾਂ ਕਿਹਾ ਕਿ ਹਸਪਤਾਲ 'ਚ ਡਾਕਟਰ ਹਾਲਤ ਦੇ ਮੁਤਾਬਿਕ ਫ਼ੈਸਲਾ ਲੈ ਸਕਦੇ ਹਨ |
ਰੇਮਡੇਸਿਵਿਰ ਵੈਕਸੀਨ ਦੀ ਭਾਰੀ ਕਿੱਲਤ
ਕੋਰੋਨਾ ਮਾਮਲਿਆਂ 'ਚ ਕਾਰਗਰ ਸਾਬਤ ਹੋਇਆ ਰੇਮਡੇਸਿਵਿਰ ਟੀਕੇ ਦੀ ਵੀ ਭਾਰੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਦੇਸ਼ 'ਚ ਰੇਮਡੇਸਿਵਿਰ ਬਣਾਉਣ ਵਾਲੀ ਸਭ ਤੋਂ ਵੱਡੀ ਦਵਾਈਆਂ ਦੀ ਕੰਪਨੀ ਡਾ: ਰੇਡੀਜ਼ ਨੇ ਇਹ ਟੀਕਾ (ਆਉਟ ਆਫ਼ ਸਟਾਕ) ਹੋਣ ਦਾ ਐਲਾਨ ਕਰ ਦਿੱਤਾ ਹੈ | ਕੰਪਨੀ ਨੇ ਕਿਹਾ ਕਿ ਉਤਪਾਦਨ ਵਧਾਉਣ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ | ਸਿਹਤ ਮੰਤਰੀ ਡਾ: ਹਰਸ਼ਵਰਧਨ ਨੇ ਕਿਹਾ ਕਿ ਰੇਮਡੇਸਿਵਿਰ ਟੀਕੇ ਤਿਆਰ ਕਰਨ ਵਾਲੀਆਂ ਸਾਰੀਆਂ ਕੰਪਨੀਆਂ ਨੂੰ ਉਤਪਾਦਨ ਵਧਾਉਣ ਲਈ ਕਿਹਾ ਗਿਆ ਹੈ |
ਕੋਰੋਨਾ ਸੰਕਟ 'ਚ ਪ੍ਰਵਾਸੀ ਮਜ਼ਦੂਰਾਂ ਦੀ ਵਾਪਸੀ ਦਾ ਸਿਲਸਿਲਾ
ਕੋਰੋਨਾ ਸੰਕਟ ਦਰਮਿਆਨ ਇਕ ਵਾਰ ਫਿਰ ਪ੍ਰਵਾਸੀ ਮਜ਼ਦੂਰ ਆਪੋ-ਆਪਣੇ ਜੱਦੀ ਪਿੰਡਾਂ ਵੱਲ ਪਰਤਣੇ ਸ਼ੁਰੂ ਹੋ ਗਏ ਹਨ | ਕੁਝ ਰਾਜਾਂ ਵਲੋਂ ਚੁੱਕੇ ਗਏ ਅੰਸ਼ਕ ਤਾਲਾਬੰਦੀ ਜਿਹੇ ਕਦਮਾਂ ਤੋਂ ਬਾਅਦ ਪੂਰੇ ਦੇਸ਼ 'ਚ ਤਾਲਾਬੰਦੀ ਦੇ ਕਿਆਸਾਂ ਦਰਮਿਆਨ ਮਜ਼ਦੂਰ ਵਾਪਸ ਪਰਤ ਰਹੇ ਹਨ | ਪ੍ਰਵਾਸੀ ਮਜ਼ਦੂਰਾਂ ਦੀ ਭੀੜ ਦੀਆਂ ਖ਼ਬਰਾਂ ਦਰਮਿਆਨ ਰੇਲਵੇ ਨੇ ਆਪਣੀਆਂ ਸੇਵਾਵਾਂ ਨੂੰ ਕੋਵਿਡ-19 ਤੋਂ ਪਹਿਲਾਂ ਦੇ ਪੱਧਰ ਮੁਤਾਬਿਕ 70 ਫ਼ੀਸਦੀ ਤੱਕ ਬਹਾਲ ਕਰ ਦਿੱਤਾ ਹੈ |

ਪ੍ਰਕਾਸ਼ ਜਾਵੜੇਕਰ, ਹਰਸਿਮਰਤ, ਸੂਰਜੇਵਾਲਾ, ਦਿਗਵਿਜੇ ਤੇ ਯੇਦੀਯੁਰੱਪਾ ਨੂੰ ਹੋਇਆ ਕੋਰੋਨਾ

ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ, ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ, ਕਾਂਗਰਸ ਦੇ ਸੀਨੀਅਰ ਨੇਤਾ ਦਿਗਵਿਜੈ ਸਿੰਘ, ਪਾਰਟੀ ਦੇ ਬੁਲਾਰੇ ਰਣਦੀਪ ਸੂਰਜੇਵਾਲਾ ਤੇ ਕਰਨਾਟਕ ਦੇ ਮੁੱਖ ਮੰਤਰੀ ਬੀ. ਐਸ. ਯੈਦੀਯੁਰੱਪਾ ਨੂੰ ਕੋਰੋਨਾ ਹੋ ਗਿਆ ਹੈ | ਉਕਤ ਆਗੂਆਂ ਨੇ ਟਵੀਟ ਕਰਕੇ ਆਪਣੇ ਕੋਰੋਨਾ ਪਾਜ਼ੀਟਿਵ ਹੋਣ ਦੀ ਜਾਣਕਾਰੀ ਦਿੱਤੀ | ਹਰਸਿਮਰਤ ਕੌਰ ਨੇ ਟਵਿੱਟਰ 'ਤੇ ਪਾਏ ਸੰਦੇਸ਼ 'ਚ ਕੋਰੋਨਾ ਪਾਜ਼ੀਟਿਵ ਹੋਣ ਦੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਉਨ੍ਹਾਂ 'ਚ ਕੋਰੋਨਾ ਦੇ ਹਲਕੇ ਲੱਛਣ ਪਾਏ ਗਏ ਹਨ | ਹਰਸਿਮਰਤ ਕੌਰ ਬਾਦਲ ਨੇ ਆਪਣੇ ਆਪ ਨੂੰ ਨਵੀਂ ਦਿੱਲੀ ਸਥਿਤ ਰਿਹਾਇਸ਼ 'ਚ ਹੀ ਇਕਾਂਤਵਾਸ ਕਰਦਿਆਂ ਆਪਣੇ ਸੰਪਰਕ 'ਚ ਆਏ ਲੋਕਾਂ ਨੂੰ ਖੁਦ ਨੂੰ ਵੱਖ ਕਰਨ ਅਤੇ ਜਾਂਚ ਕਰਵਾਉਣ ਦੀ ਅਪੀਲ ਕੀਤੀ |

ਚੰਡੀਗੜ੍ਹ 'ਚ ਮੁੜ ਹਫ਼ਤਾਵਾਰੀ ਤਾਲਾਬੰਦੀ

ਚੰਡੀਗੜ੍ਹ, 16 ਅਪ੍ਰੈਲ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਚ ਯੂ. ਕੇ. ਕੋਵਿਡ ਸਟਰੇਨ ਦੀ ਦਸਤਕ ਤੋਂ ਬਾਅਦ ਪ੍ਰਸ਼ਾਸਨ ਵਲੋਂ ਹਫ਼ਤਾਵਾਰੀ ਤਾਲਾਬੰਦੀ ਲਾਗੂ ਕਰ ਦਿੱਤੀ ਗਈ ਹੈ | ਇਹ ਫ਼ੈਸਲਾ ਅੱਜ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਦੀ ਅਗਵਾਈ 'ਚ ਹੋਈ ਅਹਿਮ ਬੈਠਕ ਦੌਰਾਨ ਲਿਆ ਗਿਆ ਹੈ | ਚੰਡੀਗੜ੍ਹ ਵਿਚ 16 ਅਪ੍ਰੈਲ ਸ਼ੁੱਕਰਵਾਰ ਰਾਤ 10 ਵਜੇ ਤੋਂ ਲੈ ਕੇ 19 ਅਪ੍ਰੈਲ ਸੋਮਵਾਰ ਸਵੇਰ ਪੰਜ ਵਜੇ ਤੱਕ ਤਾਲਾਬੰਦੀ ਰਹੇਗੀ | ਇਸ ਦੇ ਨਾਲ ਹੀ ਪ੍ਰਸ਼ਾਸਨ ਵਲੋਂ 30 ਅਪ੍ਰੈਲ ਤੱਕ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ ਜਿਸ ਤਹਿਤ ਸਾਰੇ ਜਿਮਨੇਜ਼ੀਅਮ ਅਤੇ ਸਪਾ 30 ਅਪ੍ਰੈਲ ਤੱਕ ਬੰਦ ਰਹਿਣਗੇ | ਸਿਨੇਮਾ ਹਾਲ 50 ਫ਼ੀਸਦੀ ਸਮਰੱਥਾ ਨਾਲ ਚੱਲ ਸਕਣਗੇ | ਸਰਕਾਰੀ ਦਫ਼ਤਰਾਂ 'ਚ 30 ਅਪ੍ਰੈਲ ਤੱਕ 50 ਫ਼ੀਸਦੀ ਸਟਾਫ਼ ਕੰਮ ਕਰੇਗਾ |

ਨੀਰਵ ਮੋਦੀ ਦੀ ਭਾਰਤ ਹਵਾਲਗੀ ਨੂੰ ਮਨਜ਼ੂਰੀ

ਬਰਤਾਨੀਆ ਦੇ ਗ੍ਰਹਿ ਮੰਤਰੀ ਨੇ ਦਿੱਤੀ ਹਰੀ ਝੰਡੀ
ਲੰਡਨ, 16 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪੰਜਾਬ ਨੈਸ਼ਨਲ ਬੈਂਕ ਦੇ ਹਜ਼ਾਰਾਂ ਕਰੋੜ ਰੁਪਏ ਦੇ ਘੁਟਾਲੇ ਦੇ ਦੋਸ਼ੀ ਨੀਰਵ ਮੋਦੀ ਦੀ ਭਾਰਤ ਹਵਾਲਗੀ ਦਾ ਰਸਤਾ ਸਾਫ਼ ਹੋ ਗਿਆ ਹੈ | ਯੂ.ਕੇ. ਦੇ ਗ੍ਰਹਿ ਮੰਤਰੀ ਨੇ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ ਹਵਾਲਗੀ ਨੂੰ ਹਰੀ ਝੰਡੀ ਦੇ ਦਿੱਤੀ ਹੈ | ਉਹ ਲੰਡਨ ਅਦਾਲਤ 'ਚ ਹਵਾਲਗੀ ਤੋਂ ਬਚਣ ਦੀ ਕੋਸ਼ਿਸ਼ ਕਰ ਰਿਹਾ ਸੀ | ਹਾਲਾਂਕਿ ਫਰਵਰੀ 'ਚ ਅਦਾਲਤ ਨੇ ਉਸ ਵਿਰੁੱਧ ਲੋੜੀਂਦੇ ਸਬੂਤ ਹੋਣ ਦੀ ਗੱਲ ਸਵੀਕਾਰ ਕਰ ਲਈ ਸੀ ਅਤੇ ਉਸ ਦੀਆਂ ਸਾਰੀਆਂ ਪਟੀਸ਼ਨਾਂ ਖਾਰਜ ਕਰ ਦਿੱਤੀਆਂ ਸਨ | ਉਸ ਦੀਆਂ ਜ਼ਮਾਨਤ ਦੀਆਂ ਕੋਸ਼ਿਸ਼ਾਂ ਨੂੰ ਮੈਜਿਸਟ੍ਰੇਟ ਅਦਾਲਤ ਅਤੇ ਹਾਈ ਕੋਰਟ 'ਚ ਰੱਦ ਕਰ ਦਿੱਤਾ ਗਿਆ ਸੀ, ਕਿਉਂਕਿ ਉਸ ਦੇ ਫਰਾਰ ਹੋਣ ਦਾ ਖ਼ਤਰਾ ਸੀ | ਨੀਰਵ ਨੇ ਬਚਣ ਲਈ ਅਦਾਲਤ 'ਚ ਮਾਨਸਿਕ ਸਿਹਤ ਦਾ ਹਵਾਲਾ ਦਿੱਤਾ ਸੀ, ਪਰ ਅਦਾਲਤ ਨੇ ਕਿਹਾ ਕਿ ਅਜਿਹੀ ਸਥਿਤੀ 'ਚ ਇਹ ਅਸਧਾਰਨ ਨਹੀਂ ਹੈ | ਜੱਜ ਨੇ ਕਿਹਾ ਕਿ ਨੀਰਵ ਨੂੰ ਮੁੰਬਈ ਦੀ ਆਰਥਰ ਰੋਡ ਜੇਲ੍ਹ ਵਿਚ ਇਲਾਜ ਕਰਵਾਉਣ ਅਤੇ ਮਾਨਸਿਕ ਸਿਹਤ ਸੰਭਾਲ ਦਿੱਤੀ ਜਾਵੇਗੀ | ਜੱਜ ਨੇ ਕਿਹਾ ਕਿ ਨੀਰਵ ਨੂੰ ਭਾਰਤ ਭੇਜ ਕੇ ਖੁਦਕੁਸ਼ੀ ਕਰਨ ਦਾ ਕੋਈ ਖ਼ਤਰਾ ਨਹੀਂ ਹੈ ਕਿਉਂਕਿ ਉਸ ਕੋਲ ਆਰਥਰ ਰੋਡ ਜੇਲ੍ਹ ਵਿਚ ਕਾਫ਼ੀ ਡਾਕਟਰੀ ਸਹੂਲਤ ਹੈ |

ਸਿੱਧੂ ਨੇ ਬੇਅਦਬੀ ਅਤੇ ਨਸ਼ੇ ਦੇ ਮਾਮਲੇ 'ਚ ਆਪਣੀ ਸਰਕਾਰ ਨੂੰ ਕਟਹਿਰੇ 'ਚ ਕੀਤਾ ਖੜ੍ਹਾ

ਕਿਹਾ, ਜਿਹੜੇ ਮੁੱਦਿਆਂ 'ਤੇ ਕਾਂਗਰਸ ਸਰਕਾਰ ਬਣੀ ਸੀ ਉਹ ਅਜੇ ਵੀ ਸਵਾਲ ਬਣੇ ਖੜ੍ਹੇ ਹਨ
ਪਟਿਆਲਾ, 16 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਬਾਗ਼ੀ ਸੁਰ 'ਚ ਅੱਜ ਆਪਣੀ ਹੀ ਕਾਂਗਰਸ ਸਰਕਾਰ 'ਤੇ ਸਿੱਧੇ ਸਵਾਲ ਉਠਾਉਂਦਿਆਂ ਆਖਿਆ ਕਿ ਜਿਨ੍ਹਾਂ ਮੁੱਦਿਆਂ ਨੂੰ ਲੈ ਕੇ ਕਾਂਗਰਸ ਸਰਕਾਰ ਬਣੀ ਸੀ ਉਹ ਮੁੱਦੇ ਅੱਜ ਵੀ ਸਵਾਲ ਬਣ ਕੇ ਖੜ੍ਹੇ ਹਨ | ਉਨ੍ਹਾਂ ਅੱਜ ਪਟਿਆਲਾ ਵਿਖੇ ਸਥਿਤ ਆਪਣੀ ਰਿਹਾਇਸ਼ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਕਾਂਗਰਸ ਸਰਕਾਰ ਨੇ ਬੇਅਦਬੀ ਅਤੇ ਨਸ਼ੇ ਵਰਗੇ ਗੰਭੀਰ ਮੁੱਦਿਆਂ 'ਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੀ ਥਾਂ ਬਚਾਉਣ ਦੀ ਮਨਸ਼ਾ ਨਾਲ ਕੰਮ ਕੀਤਾ ਹੈ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਬੇਅਦਬੀ ਨੇ ਪੰਜਾਬ ਦੀ ਆਤਮਾ ਨੂੰ ਝੰਜੋੜਿਆ ਹੈ | ਇਸ ਲਈ ਪੰਜਾਬ ਦੇ ਲੋਕਾਂ ਦੇ ਮਨਾਂ 'ਚ ਅੱਜ ਵੀ ਬੇਅਦਬੀ ਅਤੇ ਉਸ ਤੋਂ ਬਾਅਦ ਹੋਏ ਬਹਿਬਲ ਕਲਾਂ ਗੋਲੀਕਾਂਡ ਦੇ ਇਨਸਾਫ਼ ਦੀ ਚੀਸ ਰੜਕ ਰਹੀ ਹੈ | ਸਿੱਧੂ ਨੇ ਆਖਿਆ ਕਿ ਜੇਕਰ ਪੰਜਾਬ ਸਰਕਾਰ ਚਾਹੁੰਦੀ ਤਾਂ ਪੜਤਾਲੀਆ ਰਿਪੋਰਟਾਂ 'ਚ ਜਿਨ੍ਹਾਂ ਦੋਸ਼ੀਆਂ ਦੇ ਨਾਂਅ ਹਨ ਉਨ੍ਹਾਂ ਦੇ ਨਾਂਅ ਐਫ.ਆਈ.ਆਰ. ਵਿਚ ਵੀ ਦਰਜ ਕੀਤੇ ਜਾਣੇ ਚਾਹੀਦੇ ਸਨ, ਪਰ ਪੰਜਾਬ ਸਰਕਾਰ ਦੀ ਮਨਸ਼ਾ ਸਹੀ ਨਹੀਂ ਹੈ | ਇਸੇ ਕਰ ਕੇ ਪਰਚੇ ਅਣਪਛਾਤਿਆਂ 'ਤੇ ਦਰਜ ਕੀਤੇ ਹੋਏ ਹਨ, ਜਿਸ ਨਾਲ ਕਥਿਤ ਦੋਸ਼ੀ ਹਿਰਾਸਤ 'ਚ ਲਏ ਜਾਣ ਤੋਂ ਬਚ ਜਾਂਦੇ ਹਨ | ਉਨ੍ਹਾਂ ਕਿਹਾ ਕਿ ਗੋਲੀ ਕਾਂਡ 'ਚ ਹੁਕਮ ਦੇਣ ਵਾਲੇ ਸਿਆਸੀ ਆਗੂਆਂ ਅਤੇ ਗੋਲੀ ਚਲਾਉਣ ਵਾਲੇ ਪੁਲਿਸ ਅਧਿਕਾਰੀਆਂ ਬਾਰੇ ਸਭ ਨੂੰ ਪਤਾ ਹੈ ਪਰ ਸਾਜ਼ਿਸ਼ ਤਹਿਤ ਇਸ ਸਭ 'ਤੇ ਪਰਦਾ ਪਾਇਆ ਜਾ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਨੂੰ ਠੱਲ੍ਹ ਪਾਉਣ ਦੀ ਸਹੁੰ ਖਾ ਕੇ ਜਿਹੜੀ ਸਰਕਾਰ ਸੱਤਾ 'ਚ ਆਈ ਸੀ ਉਹ ਮੁੱਦਾ ਵੀ ਸਿਆਸੀ ਸਟੰਟ ਸਾਬਤ ਹੋ ਰਿਹਾ ਹੈ | ਨਸ਼ਾ ਤਸਕਰੀ ਵਿਚ ਫੜੇ ਗਏ ਜਗਦੀਸ਼ ਭੋਲਾ ਅਤੇ ਬਿੱਟੂ ਔਲਖ ਵਰਗਿਆਂ ਵਲੋਂ ਆਪਣੇ ਖ਼ੁਲਾਸਿਆਂ ਵਿਚ ਕਈ ਪ੍ਰਮੁੱਖ ਵਿਅਕਤੀਆਂ ਦੇ ਨਾਂਅ ਨਸ਼ਰ ਕਰ ਦਿੱਤੇ ਸਨ ਜਿਨ੍ਹਾਂ ਦੇ ਨਾਵਾਂ 'ਤੇ ਸਿੱਧੇ ਪਰਚੇ ਕਰਨੇ ਬਣਦੇ ਸਨ ਪਰ ਅਜਿਹਾ ਕਰਨ ਦੀ ਥਾਂ ਉਨ੍ਹਾਂ ਨਾਵਾਂ ਨੂੰ ਦਬਾ ਲਿਆ ਗਿਆ | ਸਿੱਧੂ ਨੇ ਕਿਹਾ ਕਿ ਸਿੱਟ ਅਤੇ ਐਸ.ਟੀ.ਐਫ. ਦੀਆਂ ਰਿਪੋਰਟਾਂ ਵਿਚ ਸਭ ਵਿਸਥਾਰ ਤੇ ਭੂਮਿਕਾ ਦਰਜ ਹੈ | ਇਨ੍ਹਾਂ ਰਿਪੋਰਟਾਂ 'ਚ ਕੀ ਸਚਾਈ ਹੈ, ਪੰਜਾਬ ਦੇ ਲੋਕ ਜਾਣਨਾ ਚਾਹੁੰਦੇ ਹਨ | ਇਸ ਲਈ ਇਹ ਰਿਪੋਰਟਾਂ ਨਸ਼ਰ ਹੋਣੀਆਂ ਚਾਹੀਦੀਆਂ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਨ੍ਹਾਂ ਰਿਪੋਰਟਾਂ ਨੂੰ ਜਨਤਕ ਕਰੇ ਤਾਂ ਜੋ ਲੋਕਾਂ ਨੂੰ ਸਚਾਈ ਪਤਾ ਲੱਗ ਸਕੇ | ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਦੀ ਇਨਸਾਫ਼ ਦੇਣ ਦੀ ਮਨਸ਼ਾ ਨਾ ਹੋਵੇ ਤਾਂ ਵੱਡੇ-ਵੱਡੇ ਵਕੀਲ ਵੀ ਕੁੱਝ ਨਹੀਂ ਕਰ ਸਕਦੇ | ਇਹ ਸਵਾਲ ਕਿ ਵਧੀ ਹੋਰ ਨਾਰਾਜ਼ਗੀ ਤੋਂ ਬਾਅਦ ਉਨ੍ਹਾਂ ਦਾ ਕਾਂਗਰਸ ਸਰਕਾਰ ਜਾਂ ਸਿਆਸੀ ਭੂਮਿਕਾ ਸਬੰਧੀ ਕੀ ਫ਼ੈਸਲਾ ਹੈ, ਦੇ ਸਵਾਲ 'ਤੇ ਉਨ੍ਹਾਂ ਟਾਲਾ ਵੱਟਦੇ ਹੋਏ ਆਖਿਆ ਕਿ ਜਿਹੜੇ ਸਿਸਟਮ ਨੇ ਸਜ਼ਾਵਾਂ ਦੇਣ ਦੀ ਥਾਂ ਪਰਦੇ ਪਾਏ ਹਨ, ਉਸ ਦਾ ਹੁਣ ਚਕਨਾਚੂਰ ਹੋਣ ਦਾ ਸਮਾਂ ਆ ਗਿਆ ਹੈ |

ਮੁੱਖ ਮੰਤਰੀ ਵਲੋਂ ਕੋਟਕਪੂਰਾ ਮਾਮਲੇ 'ਤੇ ਸੱਦੀ ਮੀਟਿੰਗ ਰਹੀ ਬੇਸਿੱਟਾ

ਮੰਤਰੀਆਂ ਤੇ ਵਿਧਾਇਕਾਂ ਨੇ ਬਾਦਲਾਂ ਤੇ ਮੁੱਖ ਮੰਤਰੀ ਦਰਮਿਆਨ ਗੱਠਜੋੜ ਦੇ ਚਰਚਿਆਂ ਦਾ ਮੁੱਦਾ ਉਠਾਇਆ
-ਹਰਕਵਲਜੀਤ ਸਿੰਘ-

ਚੰਡੀਗੜ੍ਹ, 16 ਅਪ੍ਰੈਲ -ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਆਪਣੇ ਕੁਝ ਸੀਨੀਅਰ ਮੰਤਰੀਆਂ, ਪ੍ਰਦੇਸ਼ ਕਾਂਗਰਸ ਪ੍ਰਧਾਨ ਅਤੇ ਹੋਰ ਸੀਨੀਅਰ ਆਗੂਆਂ ਤੇ ਅਧਿਕਾਰੀਆਂ ਨਾਲ ਕੋਟਕਪੂਰਾ ਘਟਨਾ ਸਬੰਧੀ ਹਾਈਕੋਰਟ ਦੇ ਫ਼ੈਸਲੇ 'ਤੇ ਵਿਚਾਰ ਲਈ ਦੁਪਹਿਰ ਦੇ ਖਾਣੇ 'ਤੇ ਰੱਖੀ ਮੀਟਿੰਗ ਬੇਸਿੱਟਾ ਰਹੀ ਅਤੇ ਆਗੂ ਇਕ-ਦੂਜੇ 'ਤੇ ਦੂਸ਼ਣਬਾਜ਼ੀ ਕਰਦੇ ਨਜ਼ਰ ਆਏ | ਮੀਟਿੰਗ 'ਚ ਹਾਜ਼ਰ ਕੁਝ ਮੰਤਰੀਆਂ ਤੇ ਆਗੂਆਂ ਨੇ ਮੁੱਖ ਮੰਤਰੀ ਨੂੰ ਸਪੱਸ਼ਟ ਕੀਤਾ ਕਿ ਇਸ ਫ਼ੈਸਲੇ ਕਾਰਨ ਪੰਜਾਬ ਦੇ ਲੋਕਾਂ 'ਚ ਹੁੰਦਾ ਰਿਹਾ ਪ੍ਰਚਾਰ ਕਿ ਮੁੱਖ ਮੰਤਰੀ ਤੇ ਬਾਦਲਾਂ ਦਰਮਿਆਨ ਸਮਝੌਤਾ ਹੈ ਤੇ ਹੋਰ ਪੱਕਾ ਹੋ ਗਿਆ ਹੈ ਅਤੇ ਮੁੱਖ ਮੰਤਰੀ ਨੂੰ ਤੁਰੰਤ ਲੋਕਾਂ ਵਿਚਲੇ ਇਸ ਪ੍ਰਭਾਵ ਨੂੰ ਖ਼ਤਮ ਕਰਨ ਲਈ ਕੁਝ ਕਰਨਾ ਪਵੇਗਾ, ਜੇ ਉਹ ਇਸ ਸਬੰਧੀ ਕੋਈ ਚਮਤਕਾਰੀ ਕਦਮ ਨਹੀਂ ਚੁੱਕਦੇ ਤਾਂ ਇਸ ਦਾ ਵੱਡਾ ਨੁਕਸਾਨ ਜਿਥੇ ਮੁੱਖ ਮੰਤਰੀ ਨੂੰ ਹੋਵੇਗਾ, ਉਥੇ ਪਾਰਟੀ ਨੂੰ ਵੀ ਨੁਕਸਾਨ ਝੱਲਣਾ ਪਵੇਗਾ | ਮੰਤਰੀਆਂ ਤੇ ਵਿਧਾਇਕਾਂ ਨੇ ਕਿਹਾ ਕਿ ਜਿਵੇਂ ਮਗਰਲੀਆਂ ਚੋਣਾਂ ਦੌਰਾਨ ਅਕਾਲੀ ਦਲ ਨੂੰ ਬੇਅਦਬੀਆਂ ਦੇ ਮੁੱਦੇ 'ਤੇ ਲੋਕਾਂ ਦਾ ਗੁੱਸਾ ਝੱਲਣਾ ਪਿਆ, ਇਸ ਵਾਰ ਅਜਿਹਾ ਗੁੱਸਾ ਕਾਂਗਰਸ 'ਤੇ ਵੀ ਨਿਕਲ ਸਕਦਾ ਹੈ | ਇਸ ਮੌਕੇ ਰਾਜ ਦੇ ਐਡਵੋਕੇਟ ਜਨਰਲ ਅਤੁਲ ਨੰਦਾ, ਡੀ.ਜੀ.ਪੀ. ਦਿਨਕਰ ਗੁਪਤਾ ਤੇ ਐਡੀਸ਼ਨਲ ਐਡਵੋਕੇਟ ਜਨਰਲ ਰਮੀਜ਼ਾ ਵਲੋਂ ਉਠਾਏ ਕੁਝ ਤਕਨੀਕੀ ਨੁਕਤਿਆਂ ਸਬੰਧੀ ਵੀ ਕਿਹਾ ਗਿਆ ਕਿ ਪੰਜਾਬ ਦੇ ਦਿਹਾਤੀ ਖੇਤਰ ਦੇ ਲੋਕ ਅਜਿਹੀਆਂ ਤਕਨੀਕੀ ਗੱਲਾਂ-ਗੁੰਝਲਾਂ ਨੂੰ ਨਹੀਂ ਸਮਝਦੇ, ਬਲਕਿ ਉਹ ਸਪੱਸ਼ਟ ਸਿੱਧੀ ਗੱਲ ਨੂੰ ਸਮਝਦੇ ਤੇ ਮੰਨਦੇ ਹਨ | ਮੀਟਿੰਗ 'ਚ ਇਹ ਮੁੱਦਾ ਵੀ ਉੱਠਿਆ ਕਿ ਇਸ ਮਾਮਲੇ 'ਚ ਦੂਸਰੀ ਐਫ਼.ਆਈ.ਆਰ. ਦਰਜ ਕਿਉਂ ਕੀਤੀ ਗਈ ਅਤੇ ਜੇ ਕੀਤੀ ਗਈ ਤਾਂ ਉਸ ਲਈ ਕਾਨੂੰਨੀ ਰਾਏ ਕਿਉਂ ਨਹੀਂ ਲਈ ਗਈ | ਸਿੱਟ ਦੇ ਮੈਂਬਰਾਂ 'ਚ ਆਪਸੀ ਖਹਿਬਾਜ਼ੀ ਦਾ ਮੁੱਦਾ ਵੀ ਉੱਠਿਆ ਤੇ ਇਹ ਵੀ ਚਰਚਾ ਹੋਈ ਕਿ ਇਸ ਨੂੰ ਸਰਕਾਰੀ ਪੱਧਰ 'ਤੇ ਹੱਲ ਕਰਨ ਦੀ ਕੋਸ਼ਿਸ਼ ਕਿਉਂ ਨਹੀਂ ਕੀਤੀ ਗਈ | ਕਰੀਬ ਸਵਾ ਕੁ ਘੰਟਾ ਚੱਲੀ ਮੀਟਿੰਗ 'ਚ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਸੁਖਜਿੰਦਰ ਸਿੰਘ ਰੰਧਾਵਾ, ਤਿ੍ਪਤ ਰਜਿੰਦਰ ਸਿੰਘ ਬਾਜਵਾ, ਮੁੱਖ ਮੰਤਰੀ ਦੇ ਸਲਾਹਕਾਰ ਕੁਸ਼ਲਦੀਪ ਸਿੰਘ ਢਿੱਲੋਂ, ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ, ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸੰਧੂ, ਵਿਧਾਇਕ ਨਵਤੇਜ ਸਿੰਘ ਚੀਮਾ, ਡੀ.ਜੀ.ਪੀ. ਦਿਨਕਰ ਗੁਪਤਾ, ਐਡਵੋਕੇਟ ਜਨਰਲ ਅਤੁਲ ਨੰਦਾ ਤੇ ਰਮੀਜ਼ਾ ਹਾਜ਼ਰ ਸਨ | ਮੁੱਖ ਮੰਤਰੀ ਜੋ ਬਹੁਤੇ ਸਖ਼ਤ ਸਵਾਲਾਂ ਦਾ ਜਵਾਬ ਦੇਣ ਤੋਂ ਗੁਰੇਜ਼ ਕਰ ਰਹੇ ਸਨ, ਨੇ ਗੱਲਬਾਤ ਸੁਣਨ ਤੋਂ ਬਾਅਦ ਕਿਹਾ ਕਿ ਚੰਗਾ ਹੋਵੇਗਾ ਕਿ ਅਸੀਂ ਕੋਈ ਵੀ ਫ਼ੈਸਲਾ ਲੈਣ ਤੋਂ ਪਹਿਲਾਂ ਹਾਈਕੋਰਟ ਦਾ ਫ਼ੈਸਲਾ ਦੇਖ ਲਈਏ, ਜੋ ਕਿ ਅਗਲੇ ਹਫ਼ਤੇ ਮੰਗਲਵਾਰ-ਬੁੱਧਵਾਰ ਤੱਕ ਆਉਣ ਦੀ ਸੰਭਾਵਨਾ ਹੈ | ਮੰਤਰੀਆਂ ਤੇ ਵਿਧਾਇਕਾਂ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਪਾਰਟੀ ਦੇ ਅਕਸ ਨੂੰ ਬਚਾਉਣ ਲਈ ਫ਼ੌਰੀ ਕਾਰਵਾਈ ਕਰਦਿਆਂ ਨਵੀਂ ਜਾਂਚ ਟੀਮ ਦਾ ਗਠਨ ਕਰਕੇ ਇਸ ਸਬੰਧੀ ਇਕ-ਦੋ ਮਹੀਨੇ 'ਚ ਨਵੇਂ ਚਲਾਨ ਅਦਾਲਤਾਂ ਵਿਚ ਪੇਸ਼ ਕੀਤੇ ਜਾਣ ਅਤੇ ਪਹਿਲੇ ਚਲਾਨਾਂ 'ਚ ਰਹਿ ਗਈਆਂ ਤਕਨੀਕੀ ਖ਼ਾਮੀਆਂ ਦੂਰ ਕੀਤੀਆਂ ਜਾਣ | ਇਹ ਮੁੱਦਾ ਵੀ ਉੱਠਿਆ ਕਿ ਜਦੋਂ ਰਾਜ ਸਰਕਾਰ ਹਾਈਕੋਰਟ ਵਿਚ ਨਵੀਂ ਜਾਂਚ ਟੀਮ ਬਣਾਉਣ ਸਬੰਧੀ ਆਪਣੇ ਐਡਵੋਕੇਟ ਰਾਹੀਂ ਰਜ਼ਾਮੰਦੀ ਦੇ ਚੁੱਕੀ ਹੈ ਤਾਂ ਸੁਪਰੀਮ ਕੋਰਟ 'ਚ ਉਸ ਦਾ ਜਾਣਾ ਕਿੰਨਾ ਕੁ ਵਾਜ਼ਬ ਹੋਵੇਗਾ | ਮੁੱਖ ਮੰਤਰੀ ਵਲੋਂ ਮੀਟਿੰਗ ਆਪਣੇ ਨਿਊ ਚੰਡੀਗੜ੍ਹ ਵਿਚਲੇ ਫਾਰਮ ਹਾਊਸ 'ਤੇ ਰੱਖੀ ਗਈ ਸੀ ਅਤੇ ਇਹ ਮੀਟਿੰਗ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵਲੋਂ ਜ਼ੋਰ ਦੇਣ 'ਤੇ ਕੱਲ੍ਹ ਨਿਸਚਿਤ ਹੋਈ ਸੀ |

ਪੱਛਮੀ ਬੰਗਾਲ 'ਚ 5ਵੇਂ ਗੇੜ ਦੀਆਂ ਵੋਟਾਂ ਅੱਜ

ਕੋਲਕਾਤਾ, 16 ਅਪ੍ਰੈਲ (ਏਜੰਸੀ)-ਬੇਲਗਾਮ ਹੁੰਦੇ ਜਾ ਰਹੇ ਕੋਰੋਨਾ ਵਾਇਰਸ ਦਰਮਿਆਨ ਪੱਛਮੀ ਬੰਗਾਲ 'ਚ 5ਵੇਂ ਗੇੜ ਦੀਆਂ 45 ਵਿਧਾਨ ਸਭਾ ਸੀਟਾਂ ਲਈ ਇਕ ਕਰੋੜ ਤੋਂ ਵੱਧ ਵੋਟਰ 342 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ 17 ਅਪ੍ਰੈਲ ਨੂੰ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ. ਵੀ. ਐਮ.) ਵਿਚ ਬੰਦ ਕਰਨਗੇ | ਚੌਥੇ ਗੇੜ ਦੀਆਂ ਵੋਟਾਂ ਦੌਰਾਨ ਕੂਚ ਬਿਹਾਰ ਵਿਖੇ ਹੋਈ ਹਿੰਸਾ ਦੌਰਾਨ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀ. ਆਈ. ਐਸ. ਐਫ.) ਵਲੋਂ ਚਲਾਈਆਂ ਗੋਲੀਆਂ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ ਸੀ, ਜਿਸ ਕਾਰਨ ਐਤਕੀ ਸੁਰੱਖਿਆ ਦੇ ਹੋਰ ਪੁਖਤਾ ਬੰਦੋਬਸਤ ਕੀਤੇ ਗਏ ਹਨ | ਇਕ ਅਧਿਕਾਰੀ ਨੇ ਦੱਸਿਆ ਕਿ ਚੋਣ ਕਮਿਸ਼ਨ ਨੇ ਸੁਤੰਤਰ ਤੇ ਨਿਰਪੱਖ ਵੋਟਿੰਗ ਨੂੰ ਯਕੀਨੀ ਬਣਾਉਣ ਲਈ ਕੇਂਦਰੀ ਬਲਾਂ ਦੀਆਂ ਘੱਟੋ-ਘੱਟ 853 ਕੰਪਨੀਆਂ ਨੂੰ ਤਾਇਨਾਤ ਕਰਨ ਦਾ ਫੈਸਲਾ ਕੀਤਾ ਹੈ, ਜਦੋਂਕਿ ਕੋਵਿਡ-19 ਪ੍ਰੋਟੋਕਾਲ ਦੀ ਸਖਤੀ ਨਾਲ ਪਾਲਣਾ ਨੂੰ ਵੀ ਯਕੀਨੀ ਬਣਾਉਣ ਲਈ ਕਦਮ ਉਠਾਏ ਗਏ ਹਨ |


ਏ.ਜੇ.ਐਲ. ਮਾਮਲੇ 'ਚ ਹੁੱਡਾ ਖ਼ਿਲਾਫ਼ ਦੋਸ਼ ਤੈਅ

ਅਗਲੀ ਸੁਣਵਾਈ 7 ਮਈ ਨੂੰ ਪੰਚਕੂਲਾ, 16 ਅਪ੍ਰੈਲ (ਕਪਿਲ)-ਐਸੋਸੀਏਟਡ ਜਰਨਲਜ਼ ਲਿਮਟਿਡ (ਏ. ਜੇ. ਐਲ.) ਮੁੜ ਪਲਾਟ ਵੰਡ ਮਾਮਲੇ 'ਚ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਖ਼ਿਲਾਫ਼ ਪੰਚਕੂਲਾ ਸਥਿਤ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਵਲੋਂ ਦੋਸ਼ ਤੈਅ ਕੀਤੇ ਗਏ ...

ਪੂਰੀ ਖ਼ਬਰ »

ਸੀ.ਆਈ.ਸੀ.ਐਸ.ਈ. ਵਲੋਂ 10ਵੀਂ ਤੇ 12ਵੀਂ ਦੀ ਪ੍ਰੀਖਿਆ ਮੁਲਤਵੀ

ਨਵੀਂ ਦਿੱਲੀ, 16 ਅਪ੍ਰੈਲ (ਏਜੰਸੀ)- ਦੇਸ਼ ਭਰ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਵਿਚਾਲੇ ਸੀ. ਆਈ. ਸੀ. ਐਸ. ਈ. (ਕੌਂਸਿਲ ਫ਼ਾਰ ਦਾ ਇੰਡੀਅਨ ਸਕੂਲ ਸਰਟੀਫਿਕੇਟ ਐਕਜਾਮੀਨੇਸ਼ਨਜ਼) ਨੇ 10ਵੀਂ ਤੇ 12ਵੀਂ ਜਮਾਤਾਂ ਦੇ ਬੋਰਡ ਇਮਤਿਹਾਨ ਮੁਲਤਵੀ ਕਰ ਦਿੱਤੇ ਹਨ | ਬੋਰਡ ਦੇ ਮੁੱਖ ...

ਪੂਰੀ ਖ਼ਬਰ »

ਕਿਸਾਨਾਂ 'ਚ ਡਰ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਸਰਕਾਰ-ਸੰਯੁਕਤ ਕਿਸਾਨ ਮੋਰਚਾ

ਨਵੀਂ ਦਿੱਲੀ, 16 ਅਪ੍ਰੈਲ (ਉਪਮਾ ਡਾਗਾ ਪਾਰਥ)-ਦਿੱਲੀ ਦੀਆਂ ਸਰਹੱਦਾਂ ਜਿਥੇ ਪ੍ਰਦਰਸ਼ਨਕਾਰੀ ਕਿਸਾਨ ਪਿਛਲੇ ਸਾਢੇ 4 ਮਹੀਨਿਆਂ ਤੋਂ ਧਰਨੇ 'ਤੇ ਬੈਠੇ ਹੋਏ ਹਨ ਤੇ ਸਰਕਾਰ ਦੀਆਂ ਵਧ ਰਹੀਆਂ ਗਤੀਵਿਧੀਆਂ ਨੂੰ ਵੇਖਦਿਆਂ ਕਿਸਾਨਾਂ ਵਲੋਂ ਸਰਕਾਰ ਦੇ ਕਥਿਤ ਮਨਸੂਬਿਆਂ 'ਤੇ ...

ਪੂਰੀ ਖ਼ਬਰ »

ਕੋਰੋਨਾ ਮਾਮਲਿਆਂ 'ਚ ਪਿਛਲੇ ਇਕ ਹਫ਼ਤੇ 'ਚ ਮੋਹਰੀ ਰਿਹਾ ਭਾਰਤ, ਹਰ ਚੌਥਾ ਪੀੜਤ ਭਾਰਤੀ

ਨਵੀਂ ਦਿੱਲੀ, 16 ਅਪ੍ਰੈਲ (ਏਜੰਸੀ)-ਇਸ ਸਾਲ ਦੁਨੀਆ ਦੇ ਕਈ ਦੇਸ਼ਾਂ ਵਲੋਂ ਕੋਰੋਨਾ ਖ਼ਿਲਾਫ਼ ਟੀਕਾਕਰਨ ਸ਼ੁਰੂ ਹੋਣ ਬਾਅਦ ਜਾਪਦਾ ਸੀ ਕਿ 2020 'ਚ ਸ਼ੁਰੂ ਹੋਈ ਕੋਰੋਨਾ ਮਹਾਂਮਾਰੀ ਤੋਂ ਛੁਟਕਾਰਾ ਮਿਲ ਜਾਵੇਗਾ, ਪਰ ਕੋਰੋਨਾ ਦੀ ਤਾਜ਼ਾ ਲਹਿਰ ਨੇ ਅਮਰੀਕਾ, ਬ੍ਰਾਜ਼ੀਲ ਤੇ ...

ਪੂਰੀ ਖ਼ਬਰ »

ਮੈਡੀਕਲ ਆਕਸੀਜਨ ਲਿਜਾਣ ਵਾਲੇ ਵਾਹਨਾਂ ਦਾ ਨਿਰਵਿਘਨ ਲਾਂਘਾ ਯਕੀਨੀ ਬਣਾਉਣ ਸੂਬੇ-ਗ੍ਰਹਿ ਮੰਤਰਾਲਾ

ਕੇਂਦਰ ਨੇ ਸੂਬਿਆਂ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਉਹ ਆਪਣੀਆਂ ਸਰਹੱਦਾਂ 'ਤੇ ਮੈਡੀਕਲ ਆਕਸੀਜਨ ਲਿਜਾਣ ਵਾਲੇ ਵਾਹਨਾਂ ਦੇ ਨਿਰਵਿਘਨ ਲਾਂਘੇ ਨੂੰ ਯਕੀਨੀ ਬਣਾਉਣ | ਗ੍ਰਹਿ ਮੰਤਰਾਲੇ ਦੇ ਸਕੱਤਰ ਅਜੈ ਕੁਮਾਰ ਭੱਲਾ ਨੇ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ ਪੱਤਰ ...

ਪੂਰੀ ਖ਼ਬਰ »

ਭਾਰਤ ਜਾਧਵ ਦੀ ਪ੍ਰਤੀਨਿੱਧਤਾ ਲਈ ਵਕੀਲ ਨਿਯੁਕਤ ਕਰੇ- ਪਾਕਿ

ਇਸਲਾਮਾਬਾਦ, 16 ਅਪ੍ਰੈਲ (ਏਜੰਸੀ)-ਪਾਕਿਸਤਾਨ ਨੇ ਫਿਰ ਤੋਂ ਭਾਰਤ ਨੂੰ ਅੰਤਰਰਾਸ਼ਟਰੀ ਅਦਾਲਤ ਦੇ ਫੈਸਲੇ ਨੂੰ ਲਾਗੂ ਕਰਨ ਲਈ ਮੌਤ ਦੀ ਸਜ਼ਾ ਭੁਗਤ ਰਹੇ ਕੁਲਭੂਸ਼ਣ ਜਾਧਵ ਦੀ ਪ੍ਰਤੀਨਿੱਧਤਾ ਕਰਨ ਲਈ ਵਕੀਲ ਨਿਯੁਕਤ ਕਰਨ ਦੀ ਅਪੀਲ ਕੀਤੀ ਹੈ | ਵੀਰਵਾਰ ਨੂੰ ਮਾਮਲੇ ਦੀ ...

ਪੂਰੀ ਖ਼ਬਰ »

ਪੰਜਾਬ ਸਮੇਤ 12 ਰਾਜਾਂ 'ਚ ਆਕਸੀਜਨ ਦਾ ਸੰਕਟ

ਦੇਸ਼ ਦੇ 12 ਰਾਜਾਂ ਨੂੰ ਮੈਡੀਕਲ ਆਕਸੀਜਨ ਦਾ ਭਾਰੀ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪੰਜਾਬ ਸਮੇਤ ਇਨ੍ਹਾਂ 12 ਰਾਜਾਂ, ਜਿਨ੍ਹਾਂ 'ਚ ਮਹਾਰਾਸ਼ਟਰ, ਮੱਧਪ੍ਰਦੇਸ਼ ਗੁਜਰਾਤ, ਉੱਤਰ ਪ੍ਰਦੇਸ਼, ਦਿੱਲੀ, ਛੱਤੀਸਗੜ੍ਹ, ਕਰਨਾਟਕ, ਕੇਰਲ, ਤਾਮਿਲਨਾਡੂ, ਹਰਿਆਣਾ ਅਤੇ ...

ਪੂਰੀ ਖ਼ਬਰ »

ਪੰਜਾਬ 'ਚ 3915 ਨਵੇਂ ਮਾਮਲੇ, 51 ਮੌਤਾਂ

ਚੰਡੀਗੜ੍ਹ, 16 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)-ਸਿਹਤ ਵਿਭਾਗ ਅਨੁਸਾਰ ਪੰਜਾਬ 'ਚ ਕੋਰੋਨਾ ਦੇ 3915 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 51 ਹੋਰ ਮੌਤਾਂ ਹੋਈਆਂ ਹਨ ਅਤੇ 3129 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਅੱਜ ਹੋਈਆਂ 51 ਮੌਤਾਂ 'ਚੋਂ ਅੰਮਿ੍ਤਸਰ ਤੋਂ 7, ਫ਼ਰੀਦਕੋਟ ਤੇ ...

ਪੂਰੀ ਖ਼ਬਰ »

'ਹਵਾ ਜ਼ਰੀਏ ਫੈਲਦਾ ਹੈ ਕੋਰੋਨਾ'

ਨਵੀਂ ਦਿੱਲੀ, 16 ਅਪ੍ਰੈਲ (ਏਜੰਸੀ)-ਸਿਹਤ ਬਾਰੇ ਖੋਜ ਕਰਨ ਵਾਲੇ ਦੁਨੀਆ ਦੇ ਸਭ ਤੋਂ ਵੱਡੇ ਮੈਡੀਕਲ ਜਰਨਲ ਲੈਂਸੇਟ ਨੇ ਹਵਾ ਜ਼ਰੀਏ ਤੇਜ਼ੀ ਨਾਲ ਕੋਰੋਨਾ ਮਹਾਂਮਾਰੀ ਫੈਲਣ ਦਾ ਦਾਅਵਾ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਕੋਲ ਹਵਾ ਨਾਲ ਵਾਇਰਸ ਦੇ ਫੈਲਣ ਦੇ ਪੁਖਤਾ ਸਬੂਤ ਹਨ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX