ਤਾਜਾ ਖ਼ਬਰਾਂ


ਜਗਰਾਉਂ 'ਚ ਥਾਣੇਦਾਰਾਂ ਦੇ ਕਤਲ ਮਾਮਲੇ 'ਚ ਨਾਮੀ ਗੈਂਗਸਟਰ ਜੈਪਾਲ ਫਿਰੋਜ਼ਪੁਰੀਏ ਦਾ ਹੱਥ
. . .  7 minutes ago
ਜਗਰਾਉਂ/ਲੁਧਿਆਣਾ, 16 ਮਈ (ਜੋਗਿੰਦਰ ਸਿੰਘ/ਪਰਮਿੰਦਰ ਸਿੰਘ ਆਹੂਜਾ) - ਜਗਰਾਉਂ 'ਚ ਪੁਲਿਸ ਪਾਰਟੀ 'ਤੇ ਫਾਇਰਿੰਗ ਕਰਕੇ ਦੋ ਥਾਣੇਦਾਰਾਂ ਦਾ ਕਤਲ ਕਰਨ ਦੇ ਮਾਮਲੇ 'ਚ ਪੁਲਿਸ ਨੇ ਨਾਮੀ ਗੈਂਗਸਟਰ ਜੈਪਾਲ ਫਿਰੋਜ਼ਪੁਰੀਆ ਤੇ ਉਸ ਦੇ ਦੋ ਹੋਰ ਸਾਥੀਆਂ ਦੀ ਇਸ ਮਾਮਲੇ 'ਚ ਸ਼ਮੂਲੀਅਤ ਦਾ ਪਤਾ ਲਗਾ...
ਵਿਧਾਇਕ ਬੈਂਸ ਅਤੇ ਅਕਾਲੀ ਆਗੂ ਗੋਸ਼ਾ ਵਿਚਾਲੇ ਤਕਰਾਰ
. . .  26 minutes ago
ਲੁਧਿਆਣਾ, 16 ਮਈ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਜਨਤਾ ਨਗਰ ਵਿਚ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਯੂਥ ਅਕਾਲੀ...
ਕਾਂਗਰਸ ਦੇ ਰਾਜ ਸਭਾ ਸੰਸਦ ਮੈਂਬਰ ਰਾਜੀਵ ਸਾਤਵ ਦੀ ਕੋਰੋਨਾ ਕਾਰਨ ਹੋਈ ਮੌਤ
. . .  about 1 hour ago
ਮੁੰਬਈ, 16 ਮਈ - ਕਾਂਗਰਸ ਦੇ ਰਾਜ ਸਭਾ ਸੰਸਦ ਮੈਂਬਰ ਰਾਜੀਵ ਸਾਤਵ ਦਾ ਅੱਜ ਸਵੇਰੇ ਇਕ ਨਿੱਜੀ ਹਸਪਤਾਲ ਵਿਚ ਕੋਰੋਨਾ ਕਾਰਨ ਦਿਹਾਂਤ ਹੋ ਗਿਆ। ਉਹ 46 ਸਾਲ ਦੇ ਸਨ। ਨੌਜਵਾਨ ਆਗੂ ਦੀ ਕੋਰੋਨਾ ਕਾਰਨ ਮੌਤ ਤੋਂ ਬਾਅਦ ਕਾਂਗਰਸ...
ਭਾਰਤ ਵਿਚ ਕੋਰੋਨਾ ਕਾਰਨ ਪਿਛਲੇ 24 ਘੰਟਿਆਂ 'ਚ 4 ਹਜ਼ਾਰ ਤੋਂ ਵਧੇਰੇ ਹੋਈਆਂ ਮੌਤਾਂ, ਤਿੰਨ ਲੱਖ 11 ਹਜ਼ਾਰ ਤੋਂ ਵੱਧ ਆਏ ਮਾਮਲੇ
. . .  about 1 hour ago
ਨਵੀਂ ਦਿੱਲੀ, 16 ਮਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3 ਲੱਖ 11 ਹਜ਼ਾਰ 170 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਮਿਆਦ ਦੌਰਾਨ 4 ਹਜ਼ਾਰ 77 ਲੋਕਾਂ ਦੀ ਮੌਤ...
ਗੁਜਰਾਤ ਤੱਟ ਵੱਲ ਤੇਜ਼ੀ ਨਾਲ ਵੱਧ ਰਿਹਾ ਤੂਫ਼ਾਨ ਟਾਓਤੇ, ਮਹਾਰਾਸ਼ਟਰ 'ਚ ਵੀ ਚੌਕਸੀ
. . .  about 2 hours ago
ਮੁੰਬਈ, 16 ਮਈ - ਮੌਸਮ ਵਿਭਾਗ ਅਨੁਸਾਰ 18 ਮਈ ਨੂੰ ਚੱਕਰਵਰਤੀ ਤੂਫ਼ਾਨ ਟਾਓਤੇ ਗੁਜਰਾਤ ਦੇ ਵੇਰਾਵਲ ਤੇ ਪੋਰਬੰਦਰ ਵਿਚਕਾਰ ਮਾਂਗਰੋਲ ਦੇ ਕੋਲ ਟਕਰਾਏਗਾ। ਗੁਜਰਾਤ ਦੇ ਕੱਛ ਤੇ ਸੁਰਾਸ਼ਟਰ ਦੇ ਸਮੁੰਦਰੀ...
ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਅੰਤਿਮ ਸਸਕਾਰ ਭਲਕੇ
. . .  about 3 hours ago
ਅੰਮ੍ਰਿਤਸਰ 16 ਮਈ (ਜਸਵੰਤ ਸਿੰਘ ਜੱਸ )- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਉੱਘੇ ਸਿੱਖ ਵਿਦਵਾਨ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਜੋ ਬੀਤੀ ਦੇਰ ਸ਼ਾਮ ਦਿਲ ਦਾ ਦੌਰਾ ਪੈਣ ਕਾਰਨ...
ਕੋਰੋਨਾ ਨੇ ਬੁਝਾਈ ਸ਼ਾਇਰ ਮਹਿੰਦਰ ਸਾਥੀ ਦੀ ਮਸ਼ਾਲ
. . .  about 3 hours ago
ਨੂਰਪੁਰ ਬੇਦੀ, 16 ਮਈ (ਹਰਦੀਪ ਸਿੰਘ ਢੀਂਡਸਾ) - 'ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ' ਵਾਲੇ ਪੰਜਾਬ ਦੇ ਕਿਰਤੀ ਲੋਕਾਂ ਦੇ ਸ਼ਾਇਰ ਮਹਿੰਦਰ ਸਾਥੀ ਦਾ ਕੋਰੋਨਾ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਨੇ ਨੂਰਪੁਰ ਬੇਦੀ ਜ਼ਿਲ੍ਹਾ...
ਅੱਜ ਦਾ ਵਿਚਾਰ
. . .  about 3 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨਹੀਂ ਰਹੇ
. . .  1 day ago
ਅੰਮ੍ਰਿਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਗੁਰਬਾਣੀ ਦੇ ਮਹਾਨ ਵਿਆਕਰਨ ਮਾਹਿਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ...
ਠਾਣੇ 'ਚ ਇਮਾਰਤ ਡਿੱਗਣ ਕਾਰਨ ਬੱਚੇ ਸਮੇਤ 4 ਦੀ ਮੌਤ
. . .  1 day ago
ਮੁੰਬਈ, 15 ਮਈ - ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ 'ਚ ਅੱਜ ਸਨਿੱਚਰਵਾਰ ਨੂੰ ਇਕ ਰਿਹਾਇਸ਼ੀ ਇਮਾਰਤ ਦੀ ਸਲੈਬ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਇਕ 12 ਸਾਲਾ ਬੱਚਾ ਵੀ...
ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 6 ਨਵੇਂ ਡਾਕਟਰਾਂ ਦੀ ਨਿਯੁਕਤੀ ਹੋਈ
. . .  1 day ago
ਜਗਰਾਉਂ 'ਚ ਪੁਲਿਸ ਪਾਰਟੀ 'ਤੇ ਚਲਾਈਆਂ ਗਈਆਂ ਗੋਲੀਆਂ, ਇਕ ਏ.ਐਸ.ਆਈ ਦੀ ਹੋਈ ਮੌਤ, ਇਕ ਥਾਣੇਦਾਰ ਜ਼ਖਮੀ
. . .  1 day ago
ਜਗਰਾਉਂ, 15 ਮਈ (ਜੋਗਿੰਦਰ ਸਿੰਘ) - ਜਗਰਾਉਂ ਦੀ ਨਵੀਂ ਦਾਣਾ ਮੰਡੀ 'ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨੇ ਮਚਾਈ ਤਬਾਹੀ, 20 ਮੌਤਾਂ
. . .  1 day ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ, 15 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 40081 ਕੁੱਲ ਮਾਮਲੇ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 14 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ...
ਲੁਧਿਆਣਾ ਵਿਚ ਕੋਰੋਨਾ ਨਾਲ 25 ਮੌਤਾਂ
. . .  1 day ago
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 25 ਮੌਤਾਂ ਹੋ ਗਈਆਂ ਹਨ | ਜਿਸ ਵਿਚ 18 ਮੌਤਾਂ ਲੁਧਿਆਣਾ ਜ਼ਿਲ੍ਹੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਆਇਆ ਭਾਜਪਾ ਵਲੋਂ ਸਖ਼ਤ ਪ੍ਰਤੀਕਰਮ
. . .  1 day ago
ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਮਲੇਰਕੋਟਲਾ ਨੂੰ ਪੰਜਾਬ ਦਾ 23 ਵਾਂ ਜ਼ਿਲ੍ਹਾ ਬਣਾਉਣ ਦੀ ਘੋਸ਼ਣਾ ਹੁੰਦੇ ਸਾਰ ਹੀ ਇਸ 'ਤੇ ਵੱਖੋ - ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ...
ਮਲੇਰਕੋਟਲਾ 'ਤੇ ਆਏ ਯੋਗੀ ਆਦਿਤਿਆਨਾਥ ਦੇ ਟਵੀਟ ਦਾ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਜਵਾਬ
. . .  1 day ago
ਚੰਡੀਗੜ੍ਹ, 15 ਮਈ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਲੇਰਕੋਟਲਾ ਨੂੰ ਪੰਜਾਬ ਰਾਜ ਦਾ 23 ਵਾਂ ਜ਼ਿਲ੍ਹਾ ਐਲਾਨ ਦਿੱਤਾ ਹੈ । ਇਸ ਐਲਾਨ ਤੋਂ ਬਾਅਦ ਯੋਗੀ ਆਦਿਤਿਆਨਾਥ...
ਚਾਰ ਕਰੋੜ ਰੁਪਏ ਦੀ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  1 day ago
ਲੁਧਿਆਣਾ,15 ਮਈ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ...
''ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ'' ਵਾਲਾ ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹਾ ਜ਼ਿੰਦਗੀ ਮੌਤ ਦੀ ਜੰਗ
. . .  1 day ago
ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ) - ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ...
ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  1 day ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  1 day ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  1 day ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
36 ਘੰਟਿਆਂ 'ਚ ਹੋਈਆਂ ਤਪਾ 'ਚ ਅੱਠ ਮੌਤਾਂ
. . .  1 day ago
ਤਪਾ ਮੰਡੀ, 15 ਮਈ (ਵਿਜੇ ਸ਼ਰਮਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਿਹਮ ਦਾ ਮਾਹੌਲ ਵੇਖਣ ਨੂੰ ਮਿਲ...
ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ
. . .  1 day ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) - ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜਿਥੇ ਕਾਨੂੰਨ ਦਾ ਅੰਤ ਹੁੰਦਾ ਹੈ, ਉਥੇ ਕੁਸ਼ਾਸਨ ਦਾ ਆਰੰਭ ਹੁੰਦਾ ਹੈ। ਵਿਲੀਅਮ ਪਿਟ

ਫ਼ਤਹਿਗੜ੍ਹ ਸਾਹਿਬ

ਮੰਡੀਆਂ 'ਚ ਕਣਕ ਦੇ ਅੰਬਾਰ ਲੱਗਣ ਤੇ ਬਾਰਦਾਨੇ ਦੀ ਘਾਟ ਕਾਰਨ ਆੜ੍ਹਤੀਆਂ/ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ

ਫ਼ਤਹਿਗੜ੍ਹ ਸਾਹਿਬ, 16 ਅਪ੍ਰੈਲ (ਮਨਪ੍ਰੀਤ ਸਿੰਘ)-ਆੜ੍ਹਤੀ ਐਸੋਸੀਏਸ਼ਨ ਤੇ ਸੰਯੁਕਤ ਕਿਸਾਨ ਮੋਰਚੇ ਵਲੋਂ ਸਰਹਿੰਦ ਮੰਡੀ ਵਿਖੇ ਕਣਕ ਦੇ ਅੰਬਾਰ ਲੱਗਣ ਅਤੇ ਏਜੰਸੀਆਂ ਵਲੋਂ ਆੜ੍ਹਤੀਆਂ ਨੂੰ ਬਾਰਦਾਨੇ ਦੀ ਸਪਲਾਈ ਨਾ ਦੇਣ ਕਾਰਨ ਅੱਜ ਮਾਰਕੀਟ ਕਮੇਟੀ ਸਰਹਿੰਦ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਆੜ੍ਹਤੀਆਂ ਵਲੋਂ ਬਾਰਦਾਨੇ ਦੀ ਪੂਰੀ ਸਪਲਾਈ ਨਾ ਮਿਲਣ ਤੱਕ ਭਰਾਈ ਦਾ ਕੰਮ ਵੀ ਬੰਦ ਰੱਖਿਆ ਗਿਆ | ਅਨਾਜ ਮੰਡੀ ਸਰਹਿੰਦ ਵਿਖੇ ਬਾਰਦਾਨੇ ਦੀ ûੜ ਕਾਰਨ ਆੜ੍ਹਤੀ ਤੇ ਕਿਸਾਨ ਸਵੇਰ ਤੋਂ ਹੀ ਮੰਡੀ 'ਚ ਇਕੱਠੇ ਹੋਣੇ ਸ਼ੁਰੂ ਹੋ ਗਏ, ਜਿਨ੍ਹਾਂ ਨੂੰ ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਲਸ਼ਨ ਰਾਏ ਬੌਬੀ ਵਲੋਂ ਵੀ ਸ਼ਾਂਤ ਕਰਾਉਣ ਦਾ ਯਤਨ ਕੀਤਾ ਗਿਆ ਪਰ ਆੜ੍ਹਤੀ ਕਣਕ ਦੀ ਭਰਾਈ ਛੱਡ ਮਾਰਕੀਟ ਕਮੇਟੀ ਸਰਹਿੰਦ ਵਿਖੇ ਰੋਸ ਪ੍ਰਦਰਸ਼ਨ 'ਤੇ ਬੈਠ ਗਏ | ਮੌਕੇ 'ਤੇ ਪੁੱਜੇ ਐਸ.ਡੀ.ਐਮ. ਡਾ. ਸੰਜੀਵ ਕੁਮਾਰ ਨੇ ਆੜ੍ਹਤੀਆਂ ਤੇ ਕਿਸਾਨ ਆਗੂਆਂ ਨਾਲ ਗੱਲਬਾਤ ਕੀਤੀ ਤੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਜਲਦੀ ਹੀ ਏਜੰਸੀਆਂ ਦਾ ਬਾਰਦਾਨਾ ਮੰਡੀ 'ਚ ਪਹੁੰਚ ਜਾਵੇਗਾ ਤੇ ਆੜ੍ਹਤੀਆਂ ਨੂੰ ਬਾਰਦਾਨੇ ਦੀ ûੜ ਨਹੀਂ ਆਉਣ ਦਿੱਤੀ ਜਾਵੇਗੀ ਪਰ ਆੜ੍ਹਤੀ ਪਹਿਲਾਂ ਬਾਰਦਾਨਾ ਮੰਗਵਾਉਣ ਦੀ ਜਿੱਦ 'ਤੇ ਅੜ ਗਏ | ਕਿਸਾਨ ਆਗੂਆਂ ਤੇ ਆੜ੍ਹਤੀਆਂ ਨੇ ਕਿਹਾ ਕਿ ਪਹਿਲਾ ਹੀ ਕਿਸਾਨ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਕਾਰਨ ਦਿੱਲੀ ਦੀਆਂ ਸੜਕਾਂ 'ਤੇ ਰੁਲ ਰਹੇ ਹਨ ਤੇ ਹੁਣ ਸੂਬਾ ਸਰਕਾਰ ਦੀਆਂ ਏਜੰਸੀਆਂ ਵਲੋਂ ਵੀ ਬਾਰਦਾਨੇ ਦੀ ਘਾਟ ਕਾਰਨ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਜਿਸ ਕਾਰਨ ਮੰਡੀਆਂ 'ਚ ਕਣਕ ਦੇ ਅੰਬਾਰ ਲੱਗਣੇ ਸ਼ੁਰੂ ਹੋ ਗਏ ਹਨ | ਸ਼ਾਮ ਤੱਕ ਆੜ੍ਹਤੀਆਂ ਨੂੰ ਭਰੋਸਾ ਦਿਵਾਇਆ ਗਿਆ ਕਿ ਸਵੇਰ ਤੱਕ ਉਨ੍ਹਾਂ ਨੂੰ ਮਾਰਕਫੈੱਡ ਤੇ ਪਨਸਪ ਦਾ ਬਾਰਦਾਨਾ ਮੁਹੱਈਆ ਕਰਵਾ ਦਿੱਤਾ ਜਾਵੇਗਾ, ਜਿਸ 'ਤੇ ਆੜ੍ਹਤੀਆਂ ਦੁਆਰਾ ਬੋਲੀ ਹੋਈ ਕਣਕ ਦੀ ਭਰਾਈ ਸ਼ੁਰੂ ਕਰਵਾਈ ਗਈ, ਪਰ ਆੜ੍ਹਤੀਆਂ ਪ੍ਰਸ਼ਾਸਨ ਦੇ ਵਾਅਦੇ ਤੋਂ ਨਾਖ਼ੁਸ਼ ਦਿਖਾਈ ਦਿੱਤੇ | ਕੁਝ ਆੜ੍ਹਤੀਆਂ ਨੇ ਦੱਸਿਆ ਕਿ ਕਈ ਕਿਸਾਨ ਤਿੰਨ ਚਾਰ ਦਿਨਾਂ ਤੋਂ ਕਣਕ ਲੈ ਕੇ ਆਏ ਹੋਏ ਹਨ ਤੇ ਮੌਸਮ ਦੀ ਖ਼ਰਾਬੀ ਕਾਰਨ ਉਨ੍ਹਾਂ ਨੂੰ ਚਿੰਤਾ ਸਤਾ ਰਹੀ ਹੈ | ਇਸ ਮੌਕੇ ਵੱਖ-ਵੱਖ ਏਜੰਸੀਆਂ ਦੇ ਅਧਿਕਾਰੀ ਵੀ ਮੌਜੂਦ ਸਨ |
ਕੀ ਕਹਿੰਦੇ ਹਨ ਮਾਰਕੀਟ ਕਮੇਟੀ ਦੇ ਚੇਅਰਮੈਨ
ਇਸ ਸਬੰਧੀ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਲਸ਼ਨ ਰਾਏ ਬੌਬੀ ਨੇ ਕਿਹਾ ਕਿ ਇਸ ਵਾਰ ਇਕ ਦਮ ਮੰਡੀਆਂ 'ਚ ਕਣਕ ਆ ਜਾਣ ਕਾਰਨ, ਬਾਰਦਾਨੇ ਦੀ ਸਪਲਾਈ 'ਚ ਕਮੀ ਆਈ ਹੈ, ਜਿਸ ਸਬੰਧੀ ਉੱਚ ਅਧਿਕਾਰੀ ਨਾਲ ਗੱਲ ਕੀਤੀ ਗਈ ਹੈ ਤੇ ਜਲਦੀ ਹੀ ਬਾਰਦਾਨੇ ਦੀ ਕਮੀ ਨੂੰ ਪੂਰਾ ਕਰ ਲਿਆ ਜਾਵੇਗਾ |

ਚਨਾਰਥਲ ਮੰਡੀ 'ਚ ਬਾਰਦਾਨੇ ਦੀ ਘਾਟ ਕਰਕੇ ਕਿਸਾਨਾਂ ਨੇ ਹਾਈਵੇ ਕੀਤਾ ਜਾਮ

ਜਖਵਾਲੀ, 16 ਅਪ੍ਰੈਲ (ਨਿਰਭੈ ਸਿੰਘ)-ਖ਼ਰਾਬ ਮੌਸਮ, ਮੰਡੀਆਂ 'ਚ ਫ਼ਸਲਾਂ ਦੀ ਹੋ ਰਹੀ ਬੇਕਦਰੀ ਅਤੇ ਅਨਾਜ ਮੰਡੀ ਚਨਾਰਥਲ ਕਲਾਂ ਵਿਖੇ ਬਾਰਦਾਨੇ ਦੀ ਘਾਟ ਨੂੰ ਲੈ ਕੇ ਕਿਸਾਨਾਂ ਵਲੋਂ ਬੱਸ ਸਟੈਂਡ ਰੁੜਕੀ ਵਿਖੇ ਸਰਹਿੰਦ-ਪਟਿਆਲਾ ਮਾਰਗ ਨੂੰ ਜਾਮ ਕਰਕੇ ਕੇਂਦਰ ਅਤੇ ...

ਪੂਰੀ ਖ਼ਬਰ »

ਝਪਟਮਾਰ 'ਤੇ ਮੁਕੱਦਮਾ ਦਰਜ

ਫ਼ਤਹਿਗੜ੍ਹ ਸਾਹਿਬ, 16 ਅਪ੍ਰੈਲ (ਬਲਜਿੰਦਰ ਸਿੰਘ, ਮਨਪ੍ਰੀਤ ਸਿੰਘ)-ਥਾਣਾ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਸਰਹਿੰਦ ਮੰਡੀ ਵਿਖੇ ਔਰਤ ਦੇ ਕੰਨਾਂ ਦੀਆਂ ਵਾਲੀਆ ਝਪਟਣ ਦੇ ਮਾਮਲੇ 'ਚ ਅਣਪਛਾਤੇ ਮੋਟਰਸਾਈਕਲ ਸਵਾਰ ਵਿਰੁੱਧ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਚੈੱਕ ਬਾਉਂਸ ਦੇ ਮਾਮਲੇ 'ਚ ਭਗੌੜਾ ਕਾਬੂ

ਫ਼ਤਹਿਗੜ੍ਹ ਸਾਹਿਬ, 16 ਅਪ੍ਰੈਲ (ਮਨਪ੍ਰੀਤ ਸਿੰਘ)-ਥਾਣਾ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਭਗੌੜੇ ਵਿਅਕਤੀ ਨੰੂ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਪੈੱ੍ਰਸ ਨੂੰ ਜਾਣਕਾਰੀ ਦਿੰਦਿਆਂ ਥਾਣਾ ਫ਼ਤਹਿਗੜ੍ਹ ਸਾਹਿਬ ਦੇ ਸਹਾਇਕ ਥਾਣੇਦਾਰ ਪਰਜਿੰਦਰ ਸਿੰਘ ਨੇ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਕੋਰੋਨਾ ਨਾਲ 2 ਮੌਤਾਂ, 30 ਨਵੇਂ ਕੇਸ

ਫ਼ਤਹਿਗੜ੍ਹ ਸਾਹਿਬ, 16 ਅਪ੍ਰੈਲ (ਬਲਜਿੰਦਰ ਸਿੰਘ, ਮਨਪ੍ਰੀਤ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ ਤੇ ਅੱਜ ਜ਼ਿਲੇ੍ਹ 'ਚ 2 ਕੋਰੋਨਾ ਪੀੜਤਾਂ ਦੀ ਮੌਤ ਹੋ ਜਾਣ ਨਾਲ ਮਿ੍ਤਕਾਂ ਦੀ ਗਿਣਤੀ 130 ਹੋ ਗਈ, ਜਦਕਿ 30 ਨਵੇਂ ਕੋਰੋਨਾ ...

ਪੂਰੀ ਖ਼ਬਰ »

ਭਰਾ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਹਮਲਾ ਕਰਨ ਦੇ ਦੋਸ਼ ਤਹਿਤ ਮੁਕੱਦਮਾ ਦਰਜ

ਖਮਾਣੋਂ, 16 ਅਪ੍ਰੈਲ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਜੋਗਾ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਵਾਰਡ 3 ਖਮਾਣੋਂ ਦੇ ਬਿਆਨਾਂ ਅਤੇ ਮੈਡੀਕਲ ਰਿਪੋਰਟ ਦੇ ਆਧਾਰ ਤੇ ਉਸ ਦੇ ਸਕੇ ਭਰਾ ਬਲਜਿੰਦਰ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਵਾਰਡ ਨੰਬਰ 3 ਦੇ ਖ਼ਿਲਾਫ਼ ਜਾਨੋਂ ...

ਪੂਰੀ ਖ਼ਬਰ »

'ਆਪ' ਆਗੂਆਂ ਨੇ ਬਿਜਲੀ ਦੇ ਬਿੱਲ ਫੂਕ ਕੇ ਵਧੇ ਰੇਟਾਂ ਦਾ ਕੀਤਾ ਵਿਰੋਧ

ਅਮਲੋਹ, 16 ਅਪ੍ਰੈਲ (ਰਿਸ਼ੂ ਗੋਇਲ)-ਆਮ ਆਦਮੀ ਪਾਰਟੀ ਬਲਾਕ ਅਮਲੋਹ ਦੇ ਆਗੂਆਂ ਵਲੋਂ ਬਿਜਲੀ ਦੇ ਬਿਲ ਸਾੜ ਕੇ ਬਿਜਲੀ ਦੇ ਵਧੇ ਰੇਟਾਂ ਦਾ ਵਿਰੋਧ ਕੀਤਾ ਗਿਆ ਹੈ | ਇਸ ਮੌਕੇ ਇਕੱਠੇ ਹੋਏ 'ਆਪ' ਆਗੂਆਂ ਵਲੋਂ ਕਾਂਗਰਸ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ ਹੈ | ਇਸ ...

ਪੂਰੀ ਖ਼ਬਰ »

ਬਾਰਦਾਨੇ ਦੀ ਘਾਟ ਤੇ ਲਿਫ਼ਟਿੰਗ ਤੋਂ ਦੁਖੀ ਕਿਸਾਨਾਂ/ਆੜ੍ਹਤੀਆਂ ਨੇ ਬਸੀ-ਮੋਰਿੰਡਾ ਮਾਰਗ ਕੀਤਾ ਜਾਮ

ਬਸੀ ਪਠਾਣਾਂ, 16 ਅਪ੍ਰੈਲ (ਰਵਿੰਦਰ ਮੌਦਗਿਲ, ਐਚ.ਐਸ. ਗੌਤਮ)-ਬਾਰਦਾਨੇ ਦੀ ਘਾਟ ਤੇ ਮਾਰਕਫੈੱਡ ਵਲੋਂ ਲਿਫਟਿੰਗ ਦੀ ਢਿੱਲੀ ਰਫ਼ਤਾਰ ਕਾਰਨ ਮੰਡੀਆਂ 'ਚ ਪ੍ਰੇਸ਼ਾਨ ਹੋ ਰਹੇ ਕਿਸਾਨਾਂ ਤੇ ਆੜ੍ਹਤੀਆਂ ਨੇ ਬਸੀ-ਮੋਰਿੰਡਾ ਮਾਰਗ ਜਾਮ ਕਰ ਦਿੱਤਾ, ਜਿਸ ਦੌਰਾਨ ਰਾਹਗੀਰਾਂ ਨੂੰ ...

ਪੂਰੀ ਖ਼ਬਰ »

ਬਸੀ ਪਠਾਣਾਂ ਪੁਲਿਸ ਵਲੋਂ ਅਣਪਛਾਤੀ ਲਾਸ਼ ਬਰਾਮਦ

ਬਸੀ ਪਠਾਣਾਂ, 16 ਅਪ੍ਰੈਲ (ਰਵਿੰਦਰ ਮੌਦਗਿਲ)-ਬਸੀ ਪਠਾਣਾਂ ਪੁਲਿਸ ਵਲੋਂ ਅਣਪਛਾਤੀ ਲਾਸ਼ ਬਰਾਮਦ ਕੀਤੇ ਜਾਣ ਦੀ ਸੂਚਨਾ ਹੈ | ਸਿਟੀ ਪੁਲਿਸ ਚੌਕੀ ਇੰਚਾਰਜ ਕੁਲਵਿੰਦਰ ਸਿੰਘ ਨੇ ਜਾਣਕਾਰੀ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ...

ਪੂਰੀ ਖ਼ਬਰ »

ਬਾਰਦਾਨੇ ਦੀ ਘਾਟ ਤੇ ਲਿਫ਼ਟਿੰਗ ਤੋਂ ਦੁਖੀ ਕਿਸਾਨਾਂ/ਆੜ੍ਹਤੀਆਂ ਨੇ ਬਸੀ-ਮੋਰਿੰਡਾ ਮਾਰਗ ਕੀਤਾ ਜਾਮ

ਬਸੀ ਪਠਾਣਾਂ, 16 ਅਪ੍ਰੈਲ (ਰਵਿੰਦਰ ਮੌਦਗਿਲ, ਐਚ.ਐਸ. ਗੌਤਮ)-ਬਾਰਦਾਨੇ ਦੀ ਘਾਟ ਤੇ ਮਾਰਕਫੈੱਡ ਵਲੋਂ ਲਿਫਟਿੰਗ ਦੀ ਢਿੱਲੀ ਰਫ਼ਤਾਰ ਕਾਰਨ ਮੰਡੀਆਂ 'ਚ ਪ੍ਰੇਸ਼ਾਨ ਹੋ ਰਹੇ ਕਿਸਾਨਾਂ ਤੇ ਆੜ੍ਹਤੀਆਂ ਨੇ ਬਸੀ-ਮੋਰਿੰਡਾ ਮਾਰਗ ਜਾਮ ਕਰ ਦਿੱਤਾ, ਜਿਸ ਦੌਰਾਨ ਰਾਹਗੀਰਾਂ ਨੂੰ ...

ਪੂਰੀ ਖ਼ਬਰ »

ਘਰ ਮੂਹਰੇ ਖੜ੍ਹੀ ਬਜ਼ੁਰਗ ਮਾਤਾ ਦੀਆਂ ਵਾਲੀਆਂ ਝਪਟੀਆਂ

ਸੰਘੋਲ, 16 ਅਪ੍ਰੈਲ (ਗੁਰਨਾਮ ਸਿੰਘ ਚੀਨਾ)-ਨਜ਼ਦੀਕੀ ਪਿੰਡ ਪੰਜਕੋਹਾ ਵਿਖੇ ਝਪਟ ਮਾਰਾਂ ਵਲੋਂ ਦਿਨ ਦਿਹਾੜੇ ਵਾਰਦਾਤ ਨੂੰ ਅੰਜਾਮ ਦਿੰਦਿਆਂ ਹੋਇਆ ਇਕ ਬਜ਼ੁਰਗ ਮਾਤਾ ਦੇ ਕੰਨਾਂ 'ਚ ਪਾਈਆਂ ਸੋਨੇ ਦੀਆਂ ਵਾਲ਼ੀਆਂ ਝਪਟਮਾਰ ਕੇ ਖੋਹ ਲੈ ਗਏ | ਇਸ ਸੰਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪਿੰਡ ਡੰਘੇੜੀਆਂ ਵਿਖੇ ਕਰਵਾਈਆਂ ਬੈਲ ਗੱਡੀਆਂ ਦੀਆਂ ਦੌੜਾਂ

ਚੁੰਨ੍ਹੀ, 16 ਅਪ੍ਰੈਲ (ਗੁਰਪ੍ਰੀਤ ਸਿੰਘ ਬਿਲਿੰਗ)-ਪਿੰਡ ਡੰਘੇੜੀਆਂ ਵਿਖੇ ਯੂ.ਐਸ.ਏ. ਸਪੋਰਟਸ ਕਲੱਬ ਵਲੋਂ ਖੀਰੇ ਦੁੱਗੇ ਵੱਛਿਆਂ ਦੀਆਂ ਦੌੜਾਂ ਕਰਵਾਈਆਂ ਗਈਆਂ, ਜਿਸ 'ਚ ਹੈਪੀ ਮੁੰਡੀਆ ਅਤੇ ਪਰਮ ਨੰਦਪੁਰ ਦੀ ਜੋੜੀ ਨੇ ਪਹਿਲਾ ਸਥਾਨ, ਲਾਭ ਸਿੰਘ ਢੰਡਾਰੀ ਕਲਾਂ ਨੇ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਦਾਖ਼ਲਾ ਮੁਹਿੰਮ ਜ਼ੋਰਾਂ 'ਤੇ-ਡਾ. ਗਿੰਨੀ ਦੁੱਗਲ

ਫ਼ਤਹਿਗੜ੍ਹ ਸਾਹਿਬ, 16 ਅਪੈ੍ਰਲ (ਰਾਜਿੰਦਰ ਸਿੰਘ)-ਸਿੱਖਿਆ ਵਿਭਾਗ ਵਲੋਂ ਚਲਾਈ ਜਾ ਰਹੀ ਈਚ ਵਨ ਬਰਿੰਗ ਵਨ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਂਗ ਸਿਕੰਦਰ ਦੀ ਪਿ੍ੰਸੀਪਲ ਡਾ. ਗਿੰਨੀ ਦੁੱਗਲ ਵਲੋਂ ਵੱਖ-ਵੱਖ ਪਿੰਡਾਂ 'ਚ ਜਾ ਕੇ ਮਾਪਿਆਂ ਤੇ ਬੱਚਿਆਂ ...

ਪੂਰੀ ਖ਼ਬਰ »

ਇਸਤਰੀ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਮੇਰਾ ਮੁੱਢਲਾ ਫ਼ਰਜ਼-ਪੂਨਮ ਗੋਸਾਈਾ

ਮੰਡੀ ਗੋਬਿੰਦਗੜ੍ਹ, 16 ਅਪ੍ਰੈਲ (ਪੱਤਰ ਪ੍ਰੇਰਕ)-ਇਸਤਰੀ ਅਕਾਲੀ ਦਲ ਸਰਕਲ ਮੰਡੀ ਗੋਬਿੰਦਗੜ੍ਹ 2 ਦੀ ਨਵ-ਨਿਯੁਕਤ ਪ੍ਰਧਾਨ ਪੂਨਮ ਗੋਸਾਈਾ ਨੇ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਪੂਰੀ ਵਫ਼ਾਦਾਰੀ ਤੇ ਤਨਦੇਹੀ ਨਿਭਾਉਂਦੇ ਹੋਏ ਸ਼੍ਰੋਮਣੀ ਅਕਾਲੀ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਕੈਂਪ ਲਗਾਇਆ

ਭੜੀ, 16 ਅਪ੍ਰੈਲ (ਭਰਪੂਰ ਸਿੰਘ ਹਵਾਰਾ)-ਸਥਾਨਕ ਪੰਜਾਬ ਰਾਜ ਬਿਜਲੀ ਨਿਗਮ ਦੀ ਸ਼ਾਖਾ ਗਰਿੱਡ ਭੜੀ ਦੇ ਐਸ.ਡੀ.ਓ ਜਗਰੂਪ ਸਿੰਘ ਵਲੋਂ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਕੈਂਪ ਲਗਾਏ ਜਾ ਰਹੇ ਹਨ, ਜਿਸ ਤਹਿਤ ਲਲਹੇੜੀ ਵਿਖੇ ਐਸ.ਡੀ.ਐਮ ਦੀ ਪ੍ਰਧਾਨਗੀ ਹੇਠ ਇਕ ...

ਪੂਰੀ ਖ਼ਬਰ »

ਬਾਰਦਾਨੇ ਦੀ ਘਾਟ ਕਾਰਨ ਕਿਸਾਨ ਅਤੇ ਆੜ੍ਹਤੀ ਨਿਰਾਸ਼ਾ ਦੇ ਆਲਮ 'ਚ

ਖਮਾਣੋਂ, 16 ਅਪ੍ਰੈਲ (ਜੋਗਿੰਦਰ ਪਾਲ)- ਦਾਣਾ ਮੰਡੀ ਖਮਾਣੋਂ ਵਿਖੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਤੇਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਮੰਡੀ ਵਿਖੇ ਬਾਰਦਾਨੇ ਦੀ ਵੱਡੀ ਘਾਟ ਆ ਰਹੀ ਹੈ ਅਤੇ 11 ਅਪ੍ਰੈਲ ਤੋਂ ਖਰੀਦੀ ਕਣਕ ਦੀ ਫ਼ਸਲ ਦੀ ਅਦਾਇਗੀ ਕਿਸਾਨਾਂ ਦੇ ਖਾਤੇ ...

ਪੂਰੀ ਖ਼ਬਰ »

ਬੋਲੈਰੋ ਮੈਕਸੀ ਟਰੱਕ ਚੋਰੀ

ਮੰਡੀ ਗੋਬਿੰਦਗੜ੍ਹ, 16 ਅਪ੍ਰੈਲ (ਮੁਕੇਸ਼ ਘਈ)-ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੀ ਪੁਲਿਸ ਨੇ ਬੋਲੈਰੋ ਮੈਕਸੀ ਟਰੱਕ ਚੋਰੀ ਦੇ ਮਾਮਲੇ ਵਿਚ ਮੁਕੱਦਮਾ ਦਰਜ ਕੀਤਾ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਬਖ਼ਸ਼ੀਸ਼ ਸਿੰਘ ਪੁੱਤਰ ਸਵ. ਬਲਕਾਰ ਸਿੰਘ ਵਾਸੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਤੇ ਦੜਾ ਸੱਟਾ ਲਗਾਉਣ ਦੇ ਮਾਮਲੇ 'ਚ ਦੋ ਕਾਬੂ

ਭੜੀ, 16 ਅਪ੍ਰੈਲ (ਭਰਪੂਰ ਸਿੰਘ ਹਵਾਰਾ)-ਖੇੜੀ ਨੌਧ ਸਿੰਘ ਪੁਲਿਸ ਨੇ ਇਕ ਵਿਅਕਤੀ ਕੋਲੋਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਚੌਕੀ ਖੇੜੀ ਨੌਧ ਸਿੰਘ ਦੇ ਐਸ.ਐਚ.ਓ. ਹਰਮਿੰਦਰ ਸਿੰਘ ਸਰਾਓ ਨੇ ਦੱਸਿਆ ਕਿ ਮੁਖ਼ਬਰ ...

ਪੂਰੀ ਖ਼ਬਰ »

ਦੇਸ਼ ਭਗਤ 'ਵਰਸਿਟੀ 'ਚ ਵਿਸਾਖੀ ਦੇ ਜਸ਼ਨ ਲਈ ਵੱਖ-ਵੱਖ ਸਮਾਗਮ ਕਰਵਾਏ

ਮੰਡੀ ਗੋਬਿੰਦਗੜ੍ਹ, 16 ਅਪ੍ਰੈਲ (ਬਲਜਿੰਦਰ ਸਿੰਘ)-ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਦੇ ਵੱਖ-ਵੱਖ ਅਦਾਰਿਆਂ 'ਚ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਸਬੰਧੀ ਵਖੋ-ਵੱਖਰੇ ਪ੍ਰੋਗਰਾਮ ਕਰਵਾਏ ਗਏ | ਯੂਨੀਵਰਸਿਟੀ ਦੇ ਬੁਲਾਰੇ ਨੇ ਦੱਸਿਆ ਕਿ ਦੇਸ਼ ਭਗਤ ਗਲੋਬਲ ...

ਪੂਰੀ ਖ਼ਬਰ »

ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦਾ ਹੈ ਸੁਖਬੀਰ ਦਾ ਐਲਾਨ-ਬੀਬੀ ਮਨਹੇੜਾ

ਸੰਘੋਲ, 16 ਅਪ੍ਰੈਲ (ਹਰਜੀਤ ਸਿੰਘ ਮਾਵੀ)-ਮਹਿਲਾ ਕਮਿਸ਼ਨ ਪੰਜਾਬ ਦੀ ਸਾਬਕਾ ਉਪ ਚੇਅਰਪਰਸਨ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਦਲਿਤ ਵਿੰਗ ਪੰਜਾਬ ਦੀ ਮੀਤ ਪ੍ਰਧਾਨ ਬੀਬੀ ਸਤਵੀਰ ਕੌਰ ਮਨਹੇੜਾ ਨੇ ਪੈੱ੍ਰਸ ਨੂੰ ਇਕ ਜਾਰੀ ਬਿਆਨ ਰਾਹੀਂ ਆਖਿਆ ਹੈ ਕਿ ਪਾਰਟੀ ...

ਪੂਰੀ ਖ਼ਬਰ »

'ਆਪ' ਵਪਾਰ ਵਿੰਗ ਵਲੋਂ ਬਿਜਲੀ ਬਿਲ ਫ਼ੂਕ ਕੇ ਕਾਂਗਰਸ ਸਰਕਾਰ ਖ਼ਿਲਾਫ਼ ਰੋਸ ਵਿਖਾਵਾ

ਫ਼ਤਹਿਗੜ੍ਹ ਸਾਹਿਬ, 16 ਅਪੈ੍ਰਲ (ਬਲਜਿੰਦਰ ਸਿੰਘ)-ਆਮ ਆਦਮੀ ਪਾਰਟੀ ਵਪਾਰ ਵਿੰਗ ਦੇ ਸੂਬਾ ਉਪ ਪ੍ਰਧਾਨ ਅਜੈ ਸਿੰਘ ਲਿਬੜਾ ਦੀ ਅਗਵਾਈ ਹੇਠ ਪਾਰਟੀ ਵਲੰਟੀਅਰਾਂ ਵਲੋਂ ਅੱਜ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਬਰਕਤਪੁਰ 'ਚ ਬਿਜਲੀ ਬਿਲ ਫ਼ੂਕ ਕੇ ਰੋਸ ਵਿਖਾਵਾ ਕੀਤਾ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ 'ਚ ਆਨਲਾਈਨ ਵੈਬੀਨਾਰ

ਫ਼ਤਹਿਗੜ੍ਹ ਸਾਹਿਬ, 16 ਅਪ੍ਰੈਲ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਜ਼ੂਆਲੋਜੀ ਵਿਭਾਗ ਨੇ ਸਟਾਰ ਕਾਲਜ ਸਕੀਮ ਤਹਿਤ ਭਾਰਤ ਸਰਕਾਰ ਦੇ ਬਾਇਉਟੈਕਨਾਲੋਜੀ ਵਿਭਾਗ ਦੀ ਸਹਾਇਤਾ ਨਾਲ 'ਜ਼ੂਨੋਜ਼ ਅਤੇ ਸਿਹਤ-ਦਿ੍ਸ਼ਟੀਕੋਣ ਤੇ ਚੁਣੌਤੀਆਂ' ...

ਪੂਰੀ ਖ਼ਬਰ »

ਸ਼ਹਿਰ ਵਾਸੀਆਂ ਨੂੰ ਦਿੱਤੀਆਂ ਜਾ ਰਹੀਆਂ ਵੱਡੇ ਪੱਧਰ 'ਤੇ ਸਹੂਲਤਾਂ-ਕਿਰਨ ਸੂਦ

ਅਮਲੋਹ, 16 ਅਪ੍ਰੈਲ (ਰਿਸ਼ੂ ਗੋਇਲ)-ਹਲਕਾ ਅਮਲੋਹ ਦੇ ਵਿਧਾਇਕ ਰਣਦੀਪ ਸਿੰਘ ਨਾਭਾ ਦੀ ਅਗਵਾਈ ਵਿਚ ਨਗਰ ਕੌਂਸਲ ਅਮਲੋਹ ਵਲੋਂ ਸ਼ਹਿਰ ਅਮਲੋਹ ਦੇ ਵਾਸੀਆਂ ਨੂੰ ਸਹੂਲਤਾਂ ਦੇਣ ਲਈ ਸ਼ਹਿਰ ਦੇ ਸਾਰੇ ਵਾਰਡਾਂ ਵਿਚ ਵੱਡੇ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤਾਂ ਜੋ ...

ਪੂਰੀ ਖ਼ਬਰ »

ਸੂਬੇ 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਹਰ ਵਰਗ ਪੱਬਾਂਭਾਰ-ਧਾਲੀਵਾਲ

ਮੰਡੀ ਗੋਬਿੰਦਗੜ੍ਹ, 16 ਅਪ੍ਰੈਲ (ਬਲਜਿੰਦਰ ਸਿੰਘ)-ਸੂਬੇ ਦੇ ਉਦਯੋਗਾਂ ਨੂੰ 5 ਰੁਪਏ ਪ੍ਰਤੀ ਯੂਨਿਟ ਦੇਣ ਦਾ ਲਾਰਾ ਲਾ ਕੇ ਸਨਅਤਕਾਰਾਂ ਨਾਲ ਧੋਖਾ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੂੰ ਲੋਕ ਸਬਕ ਸਿਖਾਉਣ ਲਈ ਬੇਸਬਰੀ ਨਾਲ ਪੰਜਾਬ ...

ਪੂਰੀ ਖ਼ਬਰ »

ਪਿੰਡ ਭਗੜਾਣਾ 'ਚ ਜੰਗੀ ਪੱਧਰ 'ਤੇ ਵਿਕਾਸ ਕਾਰਜ ਜਾਰੀ

ਫ਼ਤਹਿਗੜ੍ਹ ਸਾਹਿਬ, 16 ਅਪ੍ਰੈਲ (ਪੱਤਰ ਪ੍ਰੇਰਕ)-ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੇ ਯਤਨਾਂ ਸਦਕਾ ਹਲਕੇ ਦੇ ਪਿੰਡਾਂ ਵਿਚ ਜੰਗੀ ਪੱਧਰ 'ਤੇ ਵਿਕਾਸ ਕਾਰਜ ਜਾਰੀ ਹਨ, ਜਿਸ ਨਾਲ ਲੋਕਾਂ ਨੂੰ ਸਾਰੀਆਂ ਸੁੱਖ ਸਹੂਲਤਾਂ ਮੁਹੱਈਆ ਹੋਣਗੀਆਂ | ...

ਪੂਰੀ ਖ਼ਬਰ »

ਦਲਿਤ ਭਾਈਚਾਰੇ 'ਚੋਂ ਉਪ ਮੁੱਖ ਮੰਤਰੀ ਬਣਾਉਣ ਦਾ ਐਲਾਨ ਸ਼ਲਾਘਾਯੋਗ-ਵਿੱਕੀ ਮਿੱਤਲ

ਫ਼ਤਹਿਗੜ੍ਹ ਸਾਹਿਬ, 16 ਅਪ੍ਰੈਲ (ਬਲਜਿੰਦਰ ਸਿੰਘ)-ਯੂਥ ਅਕਾਲੀ ਦਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸ਼ਹਿਰੀ ਪ੍ਰਧਾਨ ਵਿੱਕੀ ਮਿੱਤਲ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ 'ਚ ਸ਼ੋ੍ਰਮਣੀ ਅਕਾਲੀ ਦਲ ਦੀ ਅਗਵਾਈ ਹੇਠ ਸਰਕਾਰ ਬਣਨ ...

ਪੂਰੀ ਖ਼ਬਰ »

ਹਲਕਾ ਵਿਧਾਇਕ ਵਲੋਂ ਸੰਘੋਲ ਮੰਡੀ ਦਾ ਦੌੌਰਾ

ਸੰਘੋਲ, 16 ਅਪ੍ਰੈਲ (ਹਰਜੀਤ ਸਿੰਘ ਮਾਵੀ)-ਅਨਾਜ ਮੰਡੀ ਸੰਘੋਲ 'ਚ ਅੱਜ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਵਲੋਂ ਕਣਕ ਦੀ ਖ਼ਰੀਦ ਦੀ ਸ਼ੁਰੂਆਤ ਕਰਵਾਈ ਗਈ ਅਤੇ ਮੰਡੀ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਉਨ੍ਹਾਂ ਦੇ ਨਾਲ ਮਾਰਕੀਟ ਕਮੇਟੀ ਦੇ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ 2 ਘਰਾਂ 'ਚੋਂ ਮੱਛਰਾਂ ਦਾ ਲਾਰਵਾ ਮਿਲਣ 'ਤੇ ਕੀਤੇ ਚਲਾਨ

ਮੰਡੀ ਗੋਬਿੰਦਗੜ੍ਹ, 16 ਅਪ੍ਰੈਲ (ਬਲਜਿੰਦਰ ਸਿੰਘ)-ਜ਼ਿਲ੍ਹਾ ਸਿਹਤ ਵਿਭਾਗ ਫ਼ਤਹਿਗੜ੍ਹ ਸਾਹਿਬ ਅਤੇ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਵਲੋਂ ਸ਼ਹਿਰਵਾਸੀਆਂ ਨੂੰ ਮੌਸਮੀ ਬਿਮਾਰੀਆਂ ਖ਼ਿਲਾਫ਼ ਸੁਚੇਤ ਕਰਨ ਲਈ ਸਾਂਝੇ ਤੌਰ 'ਤੇ ਚਲਾਈ ਡੇਂਗੂ, ਚਿਕਨ ਗੁਣੀਆ, ਮਲੇਰੀਆ ...

ਪੂਰੀ ਖ਼ਬਰ »

ਮੋਟਰਸਾਈਕਲ ਤੇ ਮੋਬਾਈਲ ਚੋਰੀ ਕਰਨ ਵਾਲੇ ਗਰੋਹ ਦੇ ਚਾਰ ਮੈਂਬਰ ਗਿ੍ਫ਼ਤਾਰ

ਪਟਿਆਲਾ, 16 ਅਪ੍ਰੈਲ (ਮਨਦੀਪ ਸਿੰਘ ਖਰੋੜ)-ਥਾਣਾ ਸਬਜ਼ੀ ਮੰਡੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਨਿਊ ਸੂਲਰ ਲਾਗੇ ਇਕ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ ਹੈ | ਮੁਲਜ਼ਮ ਦੀ ਪਹਿਚਾਣ ਸ਼ਮਸ਼ੇਰ ਸਿੰਘ ਵਾਸੀ ਪਟਿਆਲਾ ਵਜੋਂ ਹੋਈ ਹੈ | ਇਸ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਦਾ ਨਵੀਆਂ ਅਸਾਮੀਆਂ ਭਰਨ ਦਾ ਬਿਆਨ ਹਾਸੋਹੀਣਾ-ਪ੍ਰੋ. ਸੁਮੇਰ

ਪਟਿਆਲਾ, 16 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਦੇ ਸਰਕਾਰੀ ਕਾਲਜਾਂ 'ਚ 931 ਲੈਕਚਰਾਂ ਦੀਆਂ ਅਸਾਮੀਆਂ ਲਈ ਉੱਚ ਸਿੱਖਿਆ ਵਿਸ਼ੇਸ਼ ਸਕੱਤਰ ਪਰਮਜੀਤ ਸਿੰਘ ਦਾ ਬਿਆਨ ਨਾ ਸਿਰਫ਼ ਹਾਸੋਹੀਣਾ ਹੈ ਬਲਕਿ ਪੰਜਾਬ ਰਾਜ ਅਤੇ ਇਸ ਦੇ ਵਸਨੀਕਾਂ ਲਈ ਗੁੰਮਰਾਹਕੁੰਨ ਹੈ | ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਐੱਨ.ਐੱਸ.ਐੱਸ. ਵਿਭਾਗ ਵਲੋਂ ਕੋਰੋਨਾ ਮਹਾਂਮਾਰੀ ਖਿਲਾਫ 'ਜਨ ਅੰਦੋਲਨ' ਦੀ ਸ਼ੁਰੂਆਤ

ਪਟਿਆਲਾ, 16 ਅਪ੍ਰੈਲ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਦੇ ਐੱਨ.ਐੱਸ.ਐੱਸ. ਵਿਭਾਗ ਵਲੋਂ ਖੇਡਾਂ ਅਤੇ ਯੁਵਕ ਮਾਮਲਿਆਂ ਬਾਰੇ ਮੰਤਰਾਲਾ, ਭਾਰਤ ਸਰਕਾਰ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਪ੍ਰਾਪਤ ਹੋਈਆਂ ਹਦਾਇਤਾਂ ਅਨੁਸਾਰ ਕੋਰੋਨਾ ਮਹਾਮਾਰੀ ਪ੍ਰਤੀ ...

ਪੂਰੀ ਖ਼ਬਰ »

ਕੁੱਟਮਾਰ ਦੇ ਮਾਮਲੇ 'ਚ ਕੇਸ ਦਰਜ

ਪਟਿਆਲਾ, 16 ਅਪ੍ਰੈਲ (ਖਰੋੜ)-ਪੁਰਾਣੀ ਰੰਜਸ਼ ਦੇ ਚੱਲਦਿਆਂ ਮਕਾਨ ਦੀ ਬੋਲੀ 'ਤੇ ਪਟਿਆਲਾ ਆਏ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ ਥਾਣਾ ਕੋਤਵਾਲੀ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ ਸ਼ਕਤੀ ਪ੍ਰਸਾਦ ਵਾਸੀ ਪਟਿਆਲਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX