ਤਾਜਾ ਖ਼ਬਰਾਂ


ਸੂਬੇ ਦੇ ਦਫਤਰੀ ਕਾਮਿਆਂ ਦੀ ਕੱਲ੍ਹ ਹੋਣ ਵਾਲੀ ਕਲਮਛੋੜ ਹੜਤਾਲ ਮੁਲਤਵੀ
. . .  1 day ago
ਲੁਧਿਆਣਾ, 5 ਅਗਸਤ (ਸਲੇਮਪੁਰੀ ) - ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਵਿਚ ਤਾਇਨਾਤ ਦਫਤਰੀ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਕੱਲ੍ਹ 6 ਅਗਸਤ ਨੂੰ ਪੰਜਾਬ ਭਰ ਵਿਚ ਕੀਤੀ ਜਾਣ ਵਾਲੀ ਕਲਮਛੋੜ ...
ਸੋਈ ਮਾਝਾ ਜ਼ੋਨ ਦੇ ਪ੍ਰਧਾਨ ਬਣੇ ਗੌਰਵਦੀਪ ਸਿੰਘ ਵਲਟੋਹਾ
. . .  1 day ago
ਅਮਰਕੋਟ, 5 ਅਗਸਤ (ਭੱਟੀ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਵਿਦਿਆਰਥੀ ਜਥੇਬੰਦੀ ਐਸ. ਓ .ਆਈ . ਸੋਈ ਦੇ ਮਾਝਾ ਜ਼ੋਨ ਦਾ ਦੁਬਾਰਾ ਸੀਨੀਅਰ ਅਕਾਲੀ ਆਗੂ ਜ਼ਿਲ੍ਹਾ ਜਥੇਦਾਰ ਪ੍ਰੋ. ਵਿਰਸਾ ਸਿੰਘ ...
ਉਦਯੋਗਾਂ ਦੇ ਕੈਮੀਕਲ ਨਾਲ ਬਰਸਾਤੀ ਨਾਲੇ ਦਾ ਪਾਣੀ ਹੋਇਆ ਲਾਲ
. . .  1 day ago
ਜ਼ੀਰਕਪੁਰ, 5 ਅਗਸਤ, (ਹੈਪੀ ਪੰਡਵਾਲਾ) - ਇੱਥੋਂ ਦੇ ਢਕੋਲੀ ਖ਼ੇਤਰ 'ਚੋਂ ਲੰਘਦੇ ਬਰਸਾਤੀ ਨਾਲੇ 'ਚ ਉਦਯੋਗਾਂ ਦਾ ਕੈਮੀਕਲ ਮਿਲਣ ਕਾਰਨ ਨਾਲੇ ਦਾ ਪਾਣੀ ਲਾਲ ਹੋ ਗਿਆ, ਜਿਸ ਦੀ ਜਾਂਚ ਲਈ ...
ਭਾਰਤੀ ਹਾਕੀ ਖਿਡਾਰੀ ਰੁਪਿੰਦਰ ਦੇ ਘਰ ਪੁੱਜੇ ਨਵਜੋਤ ਸਿੱਧੂ
. . .  1 day ago
ਫ਼ਰੀਦਕੋਟ, 5 ਅਗਸਤ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਭਾਰਤ ਵਲੋਂ ਉਲੰਪਿਕ ਖੇਡਾਂ ਦੇ ਹਾਕੀ ਮੁਕਾਬਲਿਆਂ ਵਿਚ ਕਾਂਸੇ ਦਾ ਤਗਮਾ ਜਿੱਤਣ 'ਤੇ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ। ਇਸ ਤਰ੍ਹਾਂ ਉਹ ਹਾਕੀ ਖਿਡਾਰੀ...
ਕਿਸਾਨਾਂ ਦੇ ਰੋਹ ਅੱਗੇ ਅੱਗੇ ਝੁਕੀ ਪੰਜਾਬ ਸਰਕਾਰ
. . .  1 day ago
ਪਾਇਲ, 5 ਅਗਸਤ (ਨਿਜ਼ਾਮਪੁਰ/ਰਾਜਿੰਦਰ ਸਿੰਘ) - ਕਿਸਾਨ ਅੰਦੋਲਨ ਦੇ ਸ਼ਹੀਦ ਕਿਸਾਨ ਲਾਭ ਸਿੰਘ ਵਾਸੀ ਸਿਰਥਲਾ ਦੇ ਸਪੁੱਤਰ ਨੂੰ ਕਲਰਕ ਦੀ ਨੌਕਰੀ ਦਾ ਨਿਯੁਕਤੀ ਪੱਤਰ ਅਤੇ ਪੰਜ ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕਰਕੇ ਪੰਜਾਬ ਸਰਕਾਰ ਨੂੰ ਕਿਸਾਨਾਂ ਦੇ ਰੋਹ ਅੱਗੇ ਝੁਕਣਾ ਪਿਆ। ਜ਼ਿਕਰਯੋਗ ਹੈ ਕਿ...
ਅਧਿਆਪਕ ਵਿਸ਼ੇਸ਼ ਮੌਕੇ ਤਹਿਤ ਆਨ ਲਾਈਨ ਬਦਲੀਆਂ ਲਈ ਸਟੇਸ਼ਨ ਚੋਣ ਕੱਲ੍ਹ ਤੱਕ ਕਰ ਸਕਣਗੇ
. . .  1 day ago
ਨੌਜਵਾਨ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਬਾਲਿਆਂਵਾਲੀ, 5 ਅਗਸਤ (ਕੁਲਦੀਪ ਮਤਵਾਲਾ) - ਨੇੜਲੇ ਪਿੰਡ ਡਿੱਖ (ਬਠਿੰਡਾ) ਵਿਖੇ ਇੱਕ ਨੌਜਵਾਨ ਦਾ ਅਣਪਛਾਤੇ ਕਾਤਲਾਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਤੇ ਪੁਲਿਸ ਥਾਣਾ ਬਾਲਿਆਂਵਾਲੀ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਮ੍ਰਿਤਕ ਦੇ ਭਰਾ ਗੁਰਵਿੰਦਰ ਸਿੰਘ ਨੇ ਦੱਸਿਆ ਕਿ...
ਡਿਪਟੀ ਸੰਦੀਪ ਸਿੰਘ ਧਾਲੀਵਾਲ ਦੀਆਂ ਅਸਥੀਆਂ ਕੀਰਤਪੁਰ ਸਾਹਿਬ ਕੀਤੀਆਂ ਗਈਆਂ ਜਲ ਪ੍ਰਵਾਹ
. . .  1 day ago
ਚੰਡੀਗੜ੍ਹ, 5 ਅਗਸਤ - ਸਤੰਬਰ 2019 ਵਿਚ ਅਮਰੀਕਾ ਦੇ ਟੈਕਸਾਸ ਵਿਚ ਭਾਰਤੀ-ਅਮਰੀਕੀ ਸਿੱਖ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਦੀ ਡਿਊਟੀ ਦੌਰਾਨ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਅੱਜ...
ਬਰਤਾਨੀਆ ਨੇ ਭਾਰਤ ਨੂੰ ਯਾਤਰਾ ਲਾਲ ਸੂਚੀ ਤੋਂ ਹਟਾਇਆ
. . .  1 day ago
ਲੰਡਨ, 5 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਯੂ.ਕੇ. 'ਚ ਜਿੱਥੇ ਕੋਰੋਨਾ ਪਾਬੰਦੀਆਂ ਖ਼ਤਮ ਕਰਕੇ ਆਮ ਜ਼ਿੰਦਗੀ ਬਹਾਲ ਹੋਣ ਦੀਆਂ ਕੋਸ਼ਿਸ਼ਾਂ ਹਨ। ਉੱਥੇ ਹੀ, ਭਾਰਤ ਵਿਚ ਵੀ ਕੋਰੋਨਾਵਾਇਰਸ ਦੇ ਮਾਮਲੇ ਘੱਟ ਰਹੇ ਹਨ। ਅਜਿਹੀ ਸਥਿਤੀ ਵਿਚ ਯੂ.ਕੇ. ਨੇ ਆਪਣੀ ਯਾਤਰਾ ਸੂਚੀ 'ਚ ਤਬਦੀਲੀ ਕਰਦਿਆਂ ਭਾਰਤ...
ਦਹੀਆ ਦੀ ਫਾਈਨਲ 'ਚ ਹਾਰ ਤੋਂ ਤਿਹਾੜ 'ਚ ਬੰਦ ਸੁਸ਼ੀਲ ਕੁਮਾਰ ਹੋਏ ਭਾਵੁਕ
. . .  1 day ago
ਨਵੀਂ ਦਿੱਲੀ, 5 ਅਗਸਤ - ਟੋਕੀਓ ਉਲੰਪਿਕ 'ਚ ਕੁਸ਼ਤੀ ਮੁਕਾਬਲੇ ਦੇ ਫਾਈਨਲ ਵਿਚ ਭਾਰਤ ਦੇ ਰਵੀ ਦਹੀਆ ਸੋਨ ਤਗਮੇ ਤੋਂ ਖੁੰਝ ਗਏ। ਜਿਸ ਤੋਂ ਭਾਰਤ ਦੇ ਅਰਸ਼ ਤੋਂ ਫ਼ਰਸ਼ 'ਤੇ ਪੁੱਜੇ ਪਹਿਲਵਾਨ ਸੁਸ਼ੀਲ ਕੁਮਾਰ ਭਾਵੁਕ ਹੋ ਗਏ। ਜ਼ਿਕਰਯੋਗ ਹੈ ਕਿ ਸੁਸ਼ੀਲ ਕੁਮਾਰ ਤਿਹਾੜ ਜੇਲ੍ਹ ਵਿਚ ਬੰਦ ਹਨ ਤੇ ਉਨ੍ਹਾਂ ਨੂੰ ਟੀ.ਵੀ...
ਪੰਜਾਬ 'ਚ ਪੀ. ਐਸ. ਈ. ਬੀ. ਇੰਜੀਨੀਅਰ ਐਸੋਸੀਏਸ਼ਨ ਦੇ ਮੁਲਾਜ਼ਮਾਂ ਨੇ ਸ਼ਾਮ 5 ਵਜੇ ਤੋਂ ਸਰਕਾਰੀ ਫ਼ੋਨ ਕੀਤੇ ਬੰਦ, ਸਰਕਾਰ ਪ੍ਰਤੀ ਰੋਸ
. . .  1 day ago
ਨਸਰਾਲਾ, 5 ਅਗਸਤ (ਸਤਵੰਤ ਸਿੰਘ ਥਿਆੜਾ) - ਪੰਜਾਬ ਸਰਕਾਰ ਵਲੋਂ ਮੰਗਾਂ ਨਾ ਮੰਨੀਆਂ ਜਾਣ ਦੇ ਰੋਸ ਵਜੋਂ ਪੀ.ਐਸ.ਈ.ਬੀ. ਇੰਜੀਨੀਅਰ ਐਸੋਸੀਏਸ਼ਨ ਦੇ ਮੁਲਾਜ਼ਮਾਂ ਨੇ ਅੱਜ ਸੂਬਾ ਪੱਧਰ 'ਤੇ ਸੰਘਰਸ਼ ਤੇਜ਼ ਕਰਦਿਆਂ ਪੰਜਾਬ ਵਿਚ ਦਫ਼ਤਰੀ ਵਟਸਐਪ ਗਰੁੱਪਾਂ ਵਿਚੋਂ ਆਪਣੇ ਆਪ ਨੂੰ ਬਾਹਰ ਕਰ ਲਿਆ ਹੈ ਤੇ ਸ਼ਾਮ 5 ਵਜੇ ਤੋਂ ਸਵੇਰੇ 9 ਵਜੇ ਤੱਕ ਰੋਜ਼ਾਨਾ...
ਡੇਰਾਬਸੀ ਵਿਖੇ ਮਾਈਨਿੰਗ ਮਾਫ਼ੀਆ ਦੇ ਹੌਸਲੇ ਬੁਲੰਦ
. . .  1 day ago
ਡੇਰਾਬਸੀ, 5 ਅਗਸਤ (ਗੁਰਮੀਤ ਸਿੰਘ) - ਮਾਈਨਿੰਗ ਦੇ ਗੜ੍ਹ ਮੰਨੇ ਜਾਂਦੇ ਡੇਰਾਬਸੀ ਖੇਤਰ ਵਿਚ ਚਿੱਟੇ ਦਿਨੀਂ ਨਾਜਾਇਜ਼ ਮਾਈਨਿੰਗ ਜਾਰੀ ਹੈ। ਡੇਰਾਬਸੀ ਨਗਰ ਕੌਂਸਲ ਦੀ ਹੱਦ ਵਿਚ ਪੈਂਦੇ ਪਿੰਡ ਦੰਦਰਾਲਾ ਵਿਖੇ ਮਾਈਨਿੰਗ ਮਾਫ਼ੀਆ ਨੇ 12 ਕਿੱਲੇ ਜ਼ਮੀਨ ਪੁੱਟ ਦਿੱਤੀ। ਸਰਕਾਰੇ ਦਰਬਾਰੇ ਕਿਸੇ ਪਾਸੇ ਸੁਣਵਾਈ ਨਾ...
ਦੀਪਕ ਪੁਨੀਆ ਨੇ ਜਿੱਤਿਆ ਦਿਲ - ਮੋਦੀ ਵਲੋਂ ਟਵੀਟ ਕਰਕੇ ਵਧਾਇਆ ਗਿਆ ਹੌਸਲਾ
. . .  1 day ago
ਨਵੀਂ ਦਿੱਲੀ, 5 ਅਗਸਤ - ਟੋਕੀਓ ਉਲੰਪਿਕ ਵਿਚ ਕੁਸ਼ਤੀ ਦੇ ਕਾਂਸੇ ਦੇ ਤਗਮੇ ਨੂੰ ਲੈ ਕੇ ਹੋਏ ਮੁਕਾਬਲੇ ਵਿਚ ਭਾਰਤ ਦੇ ਦੀਪਕ ਪੁਨੀਆ ਵਲੋਂ ਦਿੱਤੀ ਗਈ ਸਖ਼ਤ ਟੱਕਰ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤਾਰੀਫ਼ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਦੀਪਕ ਪੁਨੀਆ ਬੇਸ਼ੱਕ ਤਗਮਾ ਹਾਸਲ ਨਾ ਕਰ ਸਕੇ ਹੋਣ ਪਰ ਉਨ੍ਹਾਂ ਨੇ ਦਿਲ ਜ਼ਰੂਰ ਜਿੱਤੇ ਹਨ। ਪ੍ਰਧਾਨ ਮੰਤਰੀ ਮੋਦੀ ਵਲੋਂ ਉਨ੍ਹਾਂ ਨੂੰ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ਹਨ...
ਅਸ਼ਵਨੀ ਸੇਖੜੀ ਨੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ
. . .  1 day ago
ਹਾਕੀ ਦੇ ਫਾਈਨਲ ਵਿਚ ਆਸਟ੍ਰੇਲੀਆ ਨੂੰ ਹਰਾ ਕੇ ਬੈਲਜੀਅਮ ਬਣਿਆ ਉਲੰਪਿਕ ਚੈਂਪੀਅਨ
. . .  1 day ago
ਟੋਕੀਓ, 5 ਅਗਸਤ - ਟੋਕੀਓ ਉਲੰਪਿਕ ਵਿਚ ਹਾਕੀ ਦੇ ਫਾਈਨਲ ਮੁਕਾਬਲੇ ਵਿਚ ਬੈਲਜੀਅਮ ਨੇ ਆਸਟ੍ਰੇਲੀਆ ਨੂੰ ਹਰਾ ਕੇ ਸੋਨ ਤਗਮਾ ਜਿੱਤ ਲਿਆ ਹੈ। ਇਸ ਤਰ੍ਹਾਂ ਆਸਟ੍ਰੇਲੀਆ ਨੂੰ ਚਾਂਦੀ ਤੇ ਭਾਰਤ ਨੂੰ ਕਾਂਸੇ ਦਾ ਤਗਮਾ ਹਾਸਲ ਹੋਇਆ ਹੈ...
ਕਾਂਗਰਸੀ ਸੰਸਦ ਮੈਂਬਰਾਂ ਵਲੋਂ ਮਹਾਤਮਾ ਗਾਂਧੀ ਦੇ ਬੁੱਤ ਅੱਗੇ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 5 ਅਗਸਤ (ਉਪਮਾ ਡਾਗਾ ਪਾਰਥਾ) - ਸੰਸਦ ਭਵਨ ਵਿਚ ਮਹਾਤਮਾ ਗਾਂਧੀ ਦੇ ਬੁੱਤ ਅੱਗੇ ਕਾਂਗਰਸ ਦੇ ਕੁਝ ਸੰਸਦ ਮੈਂਬਰਾਂ ਵਲੋਂ 3 ਖੇਤੀ ਕਾਨੂੰਨਾਂ ਨੂੰ ਲੈ ਕੇ ਮੋਦੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ...
ਕੁਸ਼ਤੀ ਵਿਚ ਭਾਰਤ ਦੇ ਰਵੀ ਦਹੀਆ ਫਾਈਨਲ ਵਿਚ ਹਾਰੇ, ਚਾਂਦੀ ਦੇ ਤਗਮੇ ਨਾਲ ਕਰਨਾ ਪਿਆ ਸੰਤੋਖ
. . .  1 day ago
ਟੋਕੀਓ, 5 ਅਗਸਤ - ਟੋਕੀਓ ਉਲੰਪਿਕ ਵਿਚ ਕੁਸ਼ਤੀ ਦੇ 57 ਕਿਲੋਗ੍ਰਾਮ ਵਰਗ ਦੇ ਫਾਈਨਲ ਵਿਚ ਰਸ਼ੀਅਨ ਉਲੰਪਿਕ ਕਮੇਟੀ ਦੇ ਪਹਿਲਵਾਨ ਨੇ ਭਾਰਤ ਦੇ ਰਵੀ ਦਹੀਆ ਨੂੰ ਹਰਾ ਕੇ ਸੋਨ ਤਗਮਾ ਜਿੱਤ ਲਿਆ ਹੈ, ਜਦਕਿ ਭਾਰਤ ਦੇ ਖਾਤੇ ਵਿਚ ਚਾਂਦੀ ਦਾ ਤਗਮਾ ਆਇਆ ਹੈ...
ਰਵੀ ਦਹੀਆ ਪਹਿਲੇ ਰਾਊਂਡ 'ਚ ਚੱਲ ਰਹੇ ਪਿੱਛੇ
. . .  1 day ago
ਰਵੀ ਦਹੀਆ ਦੀ ਕੁਸ਼ਤੀ ਮੁਕਾਬਲਾ ਸ਼ੁਰੂ, ਸਖ਼ਤ ਟੱਕਰ ਜਾਰੀ
. . .  1 day ago
ਸੁਮੇਧ ਸੈਣੀ ਦੀ ਦਾਇਰ ਅਗਾਊਂ ਜ਼ਮਾਨਤ 'ਤੇ ਪੰਜਾਬ ਸਰਕਾਰ ਨੂੰ ਹੋਇਆ ਨੋਟਿਸ
. . .  1 day ago
ਐਸ.ਏ.ਐਸ. ਨਗਰ, 5 ਅਗਸਤ (ਜਸਬੀਰ ਸਿੰਘ ਜੱਸੀ) - ਆਮਦਨ ਤੋਂ ਵੱਧ ਜਾਇਦਾਦ ਅਤੇ ਭ੍ਰਿਸ਼ਟਾਚਾਰ ਮਾਮਲੇ 'ਚ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਵਲੋਂ ਅਦਾਲਤ ਵਿਚ ਦਾਇਰ ਅਗਾਊਂ ਜ਼ਮਾਨਤ ਦੀ ਅਰਜ਼ੀ 'ਤੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਅਰਜ਼ੀ 'ਤੇ ਭਲਕੇ...
ਰਵੀ ਦਹੀਆ ਦਾ ਕੁਸ਼ਤੀ ਮੁਕਾਬਲਾ ਕੁਝ ਸਮੇਂ 'ਚ ਹੋ ਰਿਹੈ ਸ਼ੁਰੂ, ਸੋਨ ਤਗਮੇ 'ਤੇ ਹੋਵੇਗੀ ਨਜ਼ਰ
. . .  1 day ago
ਟੋਕੀਓ, 5 ਅਗਸਤ - ਟੋਕੀਓ ਉਲੰਪਿਕ ਵਿਚ ਕੁਸ਼ਤੀ ਦੇ 57 ਕਿਲੋਗ੍ਰਾਮ ਵਰਗ ਦੇ ਫਾਈਨਲ ਵਿਚ ਪੁੱਜੇ ਪਹਿਲਵਾਨ ਰਵੀ ਦਹੀਆ ਦੀ ਕੁਸ਼ਤੀ ਦਾ ਮੁਕਾਬਲਾ ਕੁਝ ਦੇਰ ਵਿਚ ਸ਼ੁਰੂ ਹੋ ਰਿਹਾ ਹੈ...
ਆਮਦਨ ਤੋਂ ਵੱਧ ਜਾਇਦਾਦ ਅਤੇ ਭ੍ਰਿਸ਼ਟਾਚਾਰ ਮਾਮਲੇ 'ਚ ਸੁਮੇਧ ਸੈਣੀ ਸਮੇਤ ਸੱਤ ਮੁਲਜ਼ਮਾਂ ਦੇ ਹੋਏ ਲੈਣ ਦੇਣ ਬਾਰੇ ਈ.ਡੀ. ਕਰੇਗੀ ਜਾਂਚ
. . .  1 day ago
ਐੱਸ.ਏ.ਐੱਸ. ਨਗਰ, 5 ਅਗਸਤ (ਜਸਬੀਰ ਸਿੰਘ ਜੱਸੀ) - ਆਮਦਨ ਤੋਂ ਵੱਧ ਜਾਇਦਾਦ ਅਤੇ ਭ੍ਰਿਸ਼ਟਾਚਾਰ ਮਾਮਲੇ 'ਚ ਨਾਮਜ਼ਦ ਸੁਮੇਧ ਸੈਣੀ ...
ਪਿੰਡ ਅਟਾਰੀ 'ਚ ਓਲੰਪੀਅਨ ਸ਼ਮਸ਼ੇਰ ਸਿੰਘ ਦੇ ਨਾਂਅ 'ਤੇ ਬਣੇਗਾ ਖੇਡ ਸਟੇਡੀਅਮ - ਤਰਸੇਮ ਸਿੰਘ ਡੀ. ਸੀ.
. . .  1 day ago
ਅੰਮ੍ਰਿਤਸਰ, 5 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ) - ਹਲਕਾ ਅਟਾਰੀ ਤੋਂ ਵਿਧਾਇਕ ਤਰਸੇਮ ਸਿੰਘ ਡੀ. ਸੀ. ਨੇ ਕਿਹਾ ਕਿ ਬਹੁਤ ਮਾਣ ਵਾਲੀ ਗੱਲ ਹੈ ...
ਸੰਧੂ ਚੱਠਾ 'ਚ ਕਰੰਟ ਨਾਲ ਨੌਜਵਾਨ ਦੀ ਮੌਤ
. . .  1 day ago
ਕਾਲਾ ਸੰਘਿਆਂ, 5 ਅਗਸਤ (ਬਲਜੀਤ ਸਿੰਘ ਸੰਘਾ) - ਨਜ਼ਦੀਕੀ ਪਿੰਡ ਸੰਧੂ ਚੱਠਾ ਵਿਖੇ ਟਰਾਂਸਫਾਰਮਰ ਤੋਂ ਕਰੰਟ ਲੱਗਣ ਨਾਲ 45 ਸਾਲਾ...
ਗੁਰੂ ਹਰ ਸਹਾਏ 'ਚ ਨਵੇਂ ਆਏ ਡੀ. ਐੱਸ. ਪੀ. ਗੋਬਿੰਦਰ ਸਿੰਘ ਨੇ ਸੰਭਾਲਿਆ ਕਾਰਜਭਾਰ
. . .  1 day ago
ਗੁਰੂ ਹਰਸਹਾਏ, 5 ਅਗਸਤ (ਹਰਚਰਨ ਸਿੰਘ ਸੰਧੂ) - ਸਬ ਡਵੀਜ਼ਨ ਗੁਰੂਹਰਸਹਾਏ ਵਿਖੇ ਨਵੇਂ ਆਏ ਡੀ. ਐੱਸ. ਪੀ. ਗੋਬਿੰਦਰ ਸਿੰਘ ਨੇ ਆਪਣਾ ਕਾਰਜਭਾਰ ਸੰਭਾਲਣ ਮੌਕੇ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜਿਥੇ ਕਾਨੂੰਨ ਦਾ ਅੰਤ ਹੁੰਦਾ ਹੈ, ਉਥੇ ਕੁਸ਼ਾਸਨ ਦਾ ਆਰੰਭ ਹੁੰਦਾ ਹੈ। ਵਿਲੀਅਮ ਪਿਟ

ਫਾਜ਼ਿਲਕਾ / ਅਬੋਹਰ

ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਡੇਂਗੂ ਨੇ ਫਿਰ ਦਿੱਤੀ ਦਸਤਕ

ਫ਼ਾਜ਼ਿਲਕਾ, 16 ਅਪ੍ਰੈਲ (ਦਵਿੰਦਰ ਪਾਲ ਸਿੰਘ)-ਜਿੱਥੇ ਲੋਕ ਕੋਰੋਨਾ ਮਹਾਂਮਾਰੀ ਦੇ ਭਿਆਨਕ ਡਰ ਤੋਂ ਭੈ-ਭੀਤ ਹੋਏ ਪਏ ਹਨ, ਉੱਥੇ ਹੀ ਸਰਕਾਰਾਂ ਦੀ ਲਾਪ੍ਰਵਾਹੀ ਲੋਕਾਂ ਦੀਆਂ ਮੁਸ਼ਕਿਲਾਂ ਵਿਚ ਹੋਰ ਵਾਧਾ ਕਰ ਰਹੀ ਹੈ | ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਪਿਛਲੇ ਗਰਮੀਆਂ ਦੇ ਸੀਜ਼ਨ ਵਿਚ ਕੋਰੋਨਾ ਦੇ ਨਾਲ-ਨਾਲ ਡੇਂਗੂ ਦੇ ਕਹਿਰ ਨੇ ਵੀ ਕਈ ਮਨੁੱਖੀ ਜਾਨਾਂ ਲਈਆਂ ਸਨ | ਫ਼ਾਜ਼ਿਲਕਾ, ਜੋ ਕਿ ਇਕ ਸਰਹੱਦੀ ਜ਼ਿਲ੍ਹਾ ਹੈ, ਪਰ ਇੱਥੇ ਡੇਂਗੂ ਨਾਲ ਪੀੜਤ ਮਰੀਜ਼ ਨੂੰ ਲੋੜਵੰਦ ਖ਼ੂਨ ਦੇ ਪਲੇਟਲੈਟ ਨਹੀਂ ਮਿਲਦੇ, ਜਿਸ ਕਾਰਨ ਮਰੀਜ਼ਾਂ ਨੂੰ ਹੰਗਾਮੀ ਹਾਲਾਤਾਂ 'ਚ ਦੂਰ-ਦੁਰਾਡੇ ਹਸਪਤਾਲਾਂ ਵਿਚ ਲੈ ਜਾਣਾ ਪੈਂਦਾ ਹੈ, ਜਿੱਥੇ ਲੋਕਾਂ ਦੇ ਪੈਸੇ ਤੇ ਸਮੇਂ ਦੀ ਭਾਰੀ ਬਰਬਾਦੀ ਹੁੰਦੀ ਹੈ | ਕਰੀਬ ਇਕ ਸਾਲ ਪਹਿਲਾਂ ਸਰਕਾਰ ਨੇ ਲੋਕਾਂ ਦੀਆਂ ਅੱਖਾਂ ਪੂੰਝਣ ਲਈ ਪਲੇਟਲੈਟ ਵਾਲੀ ਮਸ਼ੀਨ ਤਾਂ ਫ਼ਾਜ਼ਿਲਕਾ ਹਸਪਤਾਲ ਭੇਜ ਦਿੱਤੀ, ਪਰ ਉਸ ਨੂੰ ਚਲਾਉਣ ਵਾਲਾ ਮਾਹਿਰ ਅੱਜ ਤੱਕ ਨਹੀਂ ਭੇਜਿਆ, ਜਿਸ ਕਾਰਨ ਬਹੁਤ ਹੀ ਲੋਕਾਂ ਨੂੰ ਲੋੜੀਂਦੀ ਤੇ ਕੀਮਤੀ ਮਸ਼ੀਨ ਫ਼ਾਜ਼ਿਲਕਾ ਹਸਪਤਾਲ ਦਾ ਸ਼ਿੰਗਾਰ ਬਣ ਕੇ ਰਹਿ ਗਈ ਹੈ | ਡੇਂਗੂ ਨੇ ਫਿਰ ਦੁਬਾਰਾ ਫ਼ਾਜ਼ਿਲਕਾ ਅੰਦਰ ਦਸਤਕ ਦੇ ਦਿੱਤੀ ਹੈ | ਜਿਸ ਕਾਰਨ ਲੋਕਾਂ ਵਿਚ ਭਾਰੀ ਸਹਿਮ ਬਣ ਗਿਆ ਹੈ | ਜਦ ਇਸ ਮਾਮਲੇ ਸਬੰਧੀ ਐੱਸ.ਐਮ.ਓ. ਡਾ. ਸੁਧੀਰ ਪਾਠਕ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਮਸ਼ੀਨ ਦੀ ਪੂਰੀ ਜਾਂਚ ਕਰਵਾ ਦਿੱਤੀ ਸੀ | ਪੰਜਾਬ ਸਰਕਾਰ ਵਲੋਂ ਇਸ ਨੂੰ ਚਲਾਉਣ ਲਈ ਮਾਹਿਰ ਡਾਕਟਰ ਦੀ ਆਸਾਮੀ ਮਨਜ਼ੂਰ ਕਰ ਕੇ ਭੇਜਣੀ ਹੈ | ਜਦ ਵੀ ਨਵਾਂ ਡਾਕਟਰ ਆ ਗਿਆ, ਇਸ ਦੀ ਫਿਰ ਦੁਬਾਰਾ ਜਾਂਚ ਕਰਵਾ ਕੇ ਚਾਲੂ ਹੋਵੇਗੀ | ਉਨ੍ਹਾਂ ਕਿਹਾ ਕਿ ਜੋ ਸਾਡਾ ਕੰਮ ਹੈ ਉਹ ਸਾਡੇ ਵਲੋਂ ਮੁਕੰਮਲ ਹੈ | ਸ਼ਹਿਰ ਦੇ ਬੁੱਧੀਜੀਵੀ ਵਰਗ ਨਾਲ ਸਬੰਧਿਤ ਲੋਕਾਂ ਨੇ ਪੰਜਾਬ ਦੇ ਸਿਹਤ ਮੰਤਰੀ ਤੋਂ ਮੰਗ ਕੀਤੀ ਹੈ ਕਿ, ਜੋ ਫ਼ਾਜ਼ਿਲਕਾ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਪੰਜਾਬ ਸਰਕਾਰ ਦੇ ਚੇਅਰਮੈਨ ਹਨ ਹਰ ਮਹੀਨੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਆਉਂਦੇ ਹਨ, ਇੱਥੇ ਮਾਹਿਰ ਡਾਕਟਰ ਦੀ ਛੇਤੀ ਤੋਂ ਛੇਤੀ ਤਾਇਨਾਤੀ ਕੀਤੀ ਜਾਵੇ ਤਾਂ ਜੋ ਲੋਕਾਂ ਅੰਦਰ ਡੇਂਗੂ ਦਾ ਡਰ ਖ਼ਤਮ ਹੋ ਸਕੇ |

ਸੰਭਾਵਿਤ ਹੜ੍ਹਾਂ ਸਬੰਧੀ ਅਗਾਊਾ ਪ੍ਰਬੰਧਾਂ 'ਚ ਕੋਈ ਲਾਪ੍ਰਵਾਹੀ ਬਰਦਾਸ਼ਤ ਨਹੀਂ-ਡਿਪਟੀ ਕਮਿਸ਼ਨਰ

ਫ਼ਾਜ਼ਿਲਕਾ, 16 ਅਪੈ੍ਰਲ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਵਲੋਂ ਸੰਭਾਵਿਤ ਹੜ੍ਹਾਂ ਦੇ ਪ੍ਰਬੰਧਾਂ ਨੂੰ ਲੈ ਕੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਉਨ੍ਹਾਂ ਨੇ ਹੜ੍ਹ ਆਉਣ ਦੀ ਸਥਿਤੀ 'ਤੇ ਪ੍ਰਭਾਵਿਤ ਖੇਤਰ ਦੇ ਲੋਕਾਂ ਲਈ ਖਾਣ-ਪੀਣ, ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਨੂੰ ਲੈ ਕੇ ਸਰਕਾਰ ਨੇ ਮੰਡੀਆਂ 'ਚ ਸਾਰੇ ਪੁਖ਼ਤਾ ਪ੍ਰਬੰਧ ਕੀਤੇ

ਫ਼ਾਜ਼ਿਲਕਾ, 16 ਅਪੈ੍ਰਲ (ਦਵਿੰਦਰ ਪਾਲ ਸਿੰਘ)-ਐਮ.ਡੀ. ਪਨਸਪ ਦਿਲਰਾਜ ਸਿੰਘ ਨੇ ਕਿਹਾ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਰਕਾਰ ਵਲੋਂ ਸੁਰੱਖਿਆ ਨੂੰ ਲੈ ਕੇ ਮੰਡੀਆਂ 'ਚ ਪੂਰੇ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਲੋਕਾਂ ਦੇ ਜੀਵਨ ਦੀ ਸੁਰੱਖਿਆ ਨੂੰ ਧਿਆਨ ਵਿਚ ...

ਪੂਰੀ ਖ਼ਬਰ »

20 ਲੀਟਰ ਸ਼ਰਾਬ ਮਾਮਲੇ 'ਚ ਦੋਸ਼ੀ ਬਰੀ

ਅਬੋਹਰ, 16 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਅਬੋਹਰ ਸਬ ਡਵੀਜ਼ਨ ਦੇ ਜੱਜ ਲਖਵੀਰ ਸਿੰਘ ਦੀ ਅਦਾਲਤ ਨੇ ਸ਼ਰਾਬ ਦੇ ਮਾਮਲੇ ਵਿਚ ਦੋਸ਼ੀ ਜਸਪਾਲ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਢਾਣੀ ਕੜਾਕਾ ਸਿੰਘ ਦੇ ਵਕੀਲ ਹਰਪ੍ਰੀਤ ਸਿੰਘ ਨੇ ਆਪਣੀਆਂ ਦਲੀਲਾਂ ਪੇਸ਼ ਕੀਤੀਆਂ | ਦੂਜੇ ...

ਪੂਰੀ ਖ਼ਬਰ »

ਫ਼ਾਜ਼ਿਲਕਾ 'ਚ ਕੋਰੋਨਾ ਦੇ ਆਏ 67 ਨਵੇਂ ਕੇਸ

ਫ਼ਾਜ਼ਿਲਕਾ, 16 ਅਪ੍ਰੈਲ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਵਾਈਰਸ ਨਾਲ 67 ਵਿਅਕਤੀ ਪੀੜਤ ਹੋਏ ਹਨ, ਜਦੋਂਕਿ 20 ਵਿਅਕਤੀਆਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਭਰ ਵਿਚ ਅੱਜ ਤੱਕ 5191 ਵਿਅਕਤੀ ...

ਪੂਰੀ ਖ਼ਬਰ »

ਅਣਪਛਾਤੇ ਸਕੂਟਰੀ ਸਵਾਰ ਵਿਅਕਤੀ ਪਾਸੋਂ ਮੋਬਾਈਲ ਫ਼ੋਨ ਅਤੇ ਨਕਦੀ ਖੋਹ ਕੇ ਫ਼ਰਾਰ

ਜਲਾਲਾਬਾਦ, 16 ਅਪ੍ਰੈਲ (ਕਰਨ ਚੁਚਰਾ)-ਸ਼ਹਿਰ ਦੇ ਮੁਹੱਲਾ ਦਸਮੇਸ਼ ਨਗਰ 'ਚ ਦੁਕਾਨ ਬੰਦ ਕਰਕੇ ਘਰ ਨੂੰ ਜਾ ਰਹੇ ਵਿਅਕਤੀ ਕੋਲੋਂ 2 ਅਣਪਛਾਤਿਆਂ ਨੇ ਹਮਲਾ ਕਰਕੇ ਮੋਬਾਈਲ ਫ਼ੋਨ ਤੇ ਕਰੀਬ 42 ਹਜ਼ਾਰ ਰੁਪਏ ਦੀ ਨਕਦੀ ਖੋਹ ਲਈ ਅਤੇ ਫ਼ਰਾਰ ਹੋ ਗਏ | ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਧੋਖੇ ਨਾਲ ਰੰਗ ਹੋਈ ਖ਼ਰਾਬ ਗੱਡੀ ਵੇਚਣ ਵਾਲੇ ਵਿਰੁੱਧ ਮੁਕੱਦਮਾ ਦਰਜ

ਲੱਖੋ ਕੇ ਬਹਿਰਾਮ, 16 ਅਪ੍ਰੈਲ (ਰਾਜਿੰਦਰ ਸਿੰਘ ਹਾਂਡਾ)-ਨਵੀਂ ਗੱਡੀ ਦੀ ਥਾਂ 'ਤੇ ਰੰਗ ਹੋਈ ਅਤੇ ਖ਼ਰਾਬ ਗੱਡੀ ਵੇਚ ਕੇ ਧੋਖਾਧੜੀ ਕਰਨ ਵਾਲੇ ਵਿਰੁੱਧ ਪੁਲਿਸ ਥਾਣਾ ਲੱਖੋ ਕੇ ਬਹਿਰਾਮ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਰਮਨੀਤ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੇ ਜੇ ਪੈਰਾਸ਼ੂਟ ਰਾਹੀਂ ਉਮੀਦਵਾਰ ਉਤਾਰਿਆ ਤਾਂ ਕਰਾਂਗੇ ਉਸ ਦਾ ਵਿਰੋਧ-ਆਗੂ

ਫ਼ਾਜ਼ਿਲਕਾ, 16 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਲਕਾ ਫ਼ਾਜ਼ਿਲਕਾ ਨਾਲ ਸਬੰਧਿਤ ਸਰਪੰਚਾਂ, ਸਾਬਕਾ ਸਰਪੰਚਾਂ, ਸਰਕਲ ਪ੍ਰਧਾਨਾਂ ਅਤੇ ਪਾਰਟੀ ਡੈਲੀਗੇਟਾਂ ਦੀ ਇਕ ਮੀਟਿੰਗ ਹੋਈ, ਜਿਸ ਵਿਚ ਪਾਰਟੀ ਦੇ ਨੌਜਵਾਨ ਆਗੂ ਨਰਿੰਦਰ ਪਾਲ ਸਿੰਘ ਸਵਨਾ ਨੂੰ ...

ਪੂਰੀ ਖ਼ਬਰ »

ਰਾਜਸਥਾਨ ਤੋਂ ਪੰਜਾਬ ਵਿਕਣ ਆਉਂਦੀ ਕਣਕ ਨੂੰ ਰੋਕਣ ਲਈ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਅਗਵਾਈ ਵਿਚ ਕਿਸਾਨਾਂ ਨੇ ਸ਼ੁਰੂ ਕੀਤਾ ਪ੍ਰਦਰਸ਼ਨ

ਖੂਈਆਂ ਸਰਵਰ, 16 ਅਪ੍ਰੈਲ (ਵਿਵੇਕ ਹੂੜੀਆ)-ਰਾਜਸਥਾਨ ਤੋਂ ਪੰਜਾਬ ਆਉਂਦੀ ਕਣਕ ਨੂੰ ਰੋਕਣ ਲਈ ਮਾਰਕੀਟ ਕਮੇਟੀ ਦੇ ਅਮਲੇ ਵਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਅੱਜ ਤੋਂ ਕਿਸਾਨਾਂ ਵਲੋਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਅਗਵਾਈ ਵਿਚ ਰਾਜਸਥਾਨ ਬਾਰਡਰ ...

ਪੂਰੀ ਖ਼ਬਰ »

ਮੌਜੂਦਾ ਕਾਂਗਰਸੀ ਐਮ. ਸੀ. ਦੇ ਘਰ 'ਚ ਚੋਰਾਂ ਕੀਤਾ ਹੱਥ ਸਾਫ਼

ਗੁਰੂਹਰਸਹਾਏ, 16 ਅਪ੍ਰੈਲ (ਹਰਚਰਨ ਸਿੰਘ ਸੰਧੂ)- ਬੀਤੀ ਰਾਤ ਸਥਾਨਕ ਸ਼ਹਿਰ ਦੇ ਮੌਜੂਦਾ ਕਾਂਗਰਸੀ ਐਮ.ਸੀ. ਸੋਨੀਆ ਸੇਠੀ ਪਤਨੀ ਵਿੱਕੀ ਸੇਠੀ ਦੇ ਘਰ ਚੋਰੀ ਹੋਣ ਦਾ ਸਮਾਚਾਰ ਹੈ | ਜ਼ਿਕਰਯੋਗ ਹੈ ਕਿ ਇਸ ਐਮ.ਸੀ. ਦਾ ਘਰ ਡੀ.ਐੱਸ.ਪੀ. ਗੁਰੂਹਰਸਹਾਏ ਦੀ ਰਿਹਾਇਸ਼ ਦੇ ਬਿਲਕੁਲ ...

ਪੂਰੀ ਖ਼ਬਰ »

ਸੀ.ਆਈ.ਏ ਸਟਾਫ਼ ਵਲੋਂ 7020 ਨਸ਼ੀਲੀਆਂ ਗੋਲੀਆਂ ਸਮੇਤ ਦੋਸ਼ੀ ਕਾਬੂ

ਫ਼ਿਰੋਜ਼ਪੁਰ, 16 ਅਪ੍ਰੈਲ (ਤਪਿੰਦਰ ਸਿੰਘ, ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਦੀ ਪੁਲਿਸ ਨੂੰ ਉਸ ਸਮੇਂ ਭਾਰੀ ਸਫਲਤਾ ਹਾਸਲ ਹੋਈ, ਜਦੋਂ ਸੀ.ਆਈ.ਏ ਸਟਾਫ਼ ਵਲੋਂ 7020 ਮੈਡੀਕਲ ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ | ਉਪ ਕਪਤਾਨ ਪੁਲਿਸ (ਡੀ) ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨ ਤੋਂ ਕਬਜ਼ਾ ਧਾਰਕਾਂ ਵਲੋਂ ਕਣਕ ਵੱਢਣ 'ਤੇ ਮਾਮਲਾ ਦਰਜ

ਮਮਦੋਟ, 16 ਅਪ੍ਰੈਲ (ਸੁਖਦੇਵ ਸਿੰਘ ਸੰਗਮ)-ਪਿੰਡ ਹਜ਼ਾਰਾ ਸਿੰਘ ਵਾਲਾ ਦੀ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਧਾਰਕਾਂ ਵਲੋਂ ਕਣਕ ਵੱਢਣ ਦੇ ਦੋਸ਼ ਹੇਠ ਇਕ ਦਰਜਨ ਵਿਅਕਤੀਆਂ ਖ਼ਿਲਾਫ਼ ਮਮਦੋਟ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਮਮਦੋਟ ਪੁਲਿਸ ਨੂੰ ਪਿੰਡ ਦੇ ...

ਪੂਰੀ ਖ਼ਬਰ »

ਰੇਤੇ ਦੀ ਚੋਰੀ ਭਰੀ ਟਰੈਕਟਰ-ਟਰਾਲੀ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਫ਼ਾਜ਼ਿਲਕਾ, 16 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸਦਰ ਥਾਣਾ ਪੁਲਿਸ ਨੇ ਰੇਤੇ ਦੀ ਚੋਰੀ ਭਰੀ ਟਰੈਕਟਰ ਟਰਾਲੀ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਕੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਨੂੰ ਇਤਲਾਹ ਮਿਲੀ ਕਿ ਬਲਕਾਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 1 ਵਿਅਕਤੀ ਕਾਬੂ

ਮੰਡੀ ਘੁਬਾਇਆ, 16 ਅਪ੍ਰੈਲ (ਅਮਨ ਬਵੇਜਾ)-ਮੰਡੀ ਘੁਬਾਇਆ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਸਵਾ 15 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚੌਕੀ ਘੁਬਾਇਆ ਦੇ ਇੰਚਾਰਜ ਸੁਰਿੰਦਰ ਕੁਮਾਰ ਦੱਸਿਆ ...

ਪੂਰੀ ਖ਼ਬਰ »

ਸੈਂਟਰ ਮੇਘਾ ਰਾਏ ਉਤਾੜ ਅਧੀਨ ਪੈਂਦੇ ਸਕੂਲਾਂ 'ਚ ਦਾਖਲਾ ਮੁਹਿੰਮ ਜਾਰੀ

ਜਲਾਲਾਬਾਦ, 16 ਅਪ੍ਰੈਲ (ਕਰਨ ਚੁਚਰਾ)-ਸੈਂਟਰ ਮੇਘਾ ਰਾਏ ਉਤਾੜ ਅਧੀਨ ਪੈਂਦੇ ਸਕੂਲਾਂ ਮਾਦੀ ਕੇ, ਬਹਾਦਰ ਕੇ, ਝੁੱਗੇ ਸੰਤਾ ਸਿੰਘ, ਚੱਕ ਕੰਧੇਸ਼ਾਹ, ਮੇਘਾ ਰਾਏ ਹਿਠਾੜ, ਆਤੂਵਾਲਾ ਹਿਠਾੜ, ਬਸਤੀ ਵੱਲੂ ਸਿੰਘ, ਝੁੱਗੇ ਆਤੂ ਵਾਲਾ, ਬੂਲਾ ਰਾਏ ਉਤਾੜ 'ਚ ਦਾਖਲਾ ਮੁਹਿੰਮ ਪੂਰੇ ...

ਪੂਰੀ ਖ਼ਬਰ »

ਸਕੂਲ ਸਮਾਗਮ ਦੌਰਾਨ ਹਲਕਾ ਵਿਧਾਇਕ ਵਲੋਂ ਸੰਸਥਾ ਦਾ ਸਨਮਾਨ

ਬੱਲੂਆਣਾ, 16 ਅਪ੍ਰੈਲ (ਜਸਮੇਲ ਸਿੰਘ ਢਿੱਲੋਂ)-ਹਲਕੇ ਦੇ ਪਿੰਡ ਝੋਰੜਖੇੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਇਕ ਸਮਾਗਮ ਕਰਵਾਇਆ ਗਿਆ | ਪ੍ਰੋਗਰਾਮ ਦੌਰਾਨ ਐਨ.ਜੀ.ਓ. ਕਾਰਡ (ਜੀ.ਏ.ਆਰ.ਡੀ.) ਨੂੰ ਬੱਲੂਆਣਾ ਵਿਧਾਇਕ ਸ੍ਰੀ ਨੱਥੂ ਰਾਮ ਵਲੋਂ ਸਨਮਾਨਿਤ ਕੀਤਾ ਗਿਆ | ...

ਪੂਰੀ ਖ਼ਬਰ »

ਨਗਰ ਨਿਗਮ ਦੇ ਕਮਿਸ਼ਨਰ ਅਤੇ ਮੇਅਰ ਨੇ ਪਟੇਲ ਪਾਰਕ ਸੁਧਾਰ ਸਭਾ ਦੀਆਂ ਸਮੱਸਿਆਵਾਂ ਸੁਣੀਆਂ

ਅਬੋਹਰ, 16 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਨਗਰ ਨਿਗਮ ਦੇ ਕਮਿਸ਼ਨਰ ਅਭਿਜੀਤ ਕਪਲਿਸ਼ ਅਤੇ ਨਗਰ ਨਿਗਮ ਦੇ ਮੇਅਰ ਸ੍ਰੀ ਵਿਮਲ ਠਠਈ ਨੇ ਅੱਜ ਗਲੀ ਨੰਬਰ 6 'ਚ ਸਥਿਤ ਪਟੇਲ ਪਾਰਕ ਵਿਖੇ ਪਟੇਲ ਪਾਰਕ ਸੁਧਾਰ ਸਭਾ ਦੀਆਂ ਸਮੱਸਿਆਵਾਂ ਸੁਣੀਆਂ | ਇਸ ਮੌਕੇ ਨਿਗਮ ਕਮਿਸ਼ਨਰ ਅਤੇ ...

ਪੂਰੀ ਖ਼ਬਰ »

ਸਕੂਲ ਲਈ ਥਾਂ ਖ਼ਰੀਦਣ ਵਾਸਤੇ ਸਰਪੰਚ ਦੇ ਪਤੀ ਨੇ ਦਿੱਤਾ 51 ਹਜ਼ਾਰ ਦਾ ਸਹਿਯੋਗ

ਅਬੋਹਰ, 16 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਸਥਾਨਕ ਕੱਚਾ ਸੀਡ ਦੀ ਮਹਿਲਾ ਸਰਪੰਚ ਨਰਿੰਦਰ ਕੌਰ ਦੇ ਪਤੀ ਬਲਜੀਤ ਸਿੰਘ ਨੇ ਪਿੰਡ ਦੇ ਸਰਕਾਰੀ ਹਾਈ ਸਕੂਲ ਵਿਚ 6 ਨਵੇਂ ਕਮਰਿਆਂ ਦੇ ਨਿਰਮਾਣ ਲਈ ਜ਼ਮੀਨ ਖ਼ਰੀਦਣ ਦੇ ਲਈ ਸਕੂਲ ਨੂੰ 51 ਹਜ਼ਾਰ ਰੁਪਏ ਦਾ ਸਹਿਯੋਗ ਦਿੱਤਾ ਹੈ | ...

ਪੂਰੀ ਖ਼ਬਰ »

ਈ.ਟੀ.ਟੀ. 4500 ਪੋਸਟਾਂ ਅਧੀਨ ਭਰਤੀ 180 ਅਧਿਆਪਕ ਰੈਗੂਲਰ ਹੋਣ ਲਈ ਕੱਟ ਰਹੇ ਨੇ ਫ਼ਾਕੇ

ਫ਼ਾਜ਼ਿਲਕਾ, 16 ਅਪ੍ਰੈਲ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਵਿਖੇ ਸਾਂਝਾ ਅਧਿਆਪਕ ਮੋਰਚਾ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਰਾਹੀਂ ਸਿੱਖਿਆ ਮੰਤਰੀ ਪੰਜਾਬ ਨੂੰ 2016 ਵਿਚ 4500 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਦੌਰਾਨ 180 ਅਧਿਆਪਕ, ਜੋ ਅੱਤ ਤੱਕ ਵਿਭਾਗ ਦੀ ...

ਪੂਰੀ ਖ਼ਬਰ »

ਮੰਡੀ ਰੋੜਾਂਵਾਲੀ 'ਚ ਮਾਰਕੀਟ ਕਮੇਟੀ ਚੇਅਰਮੈਨ ਵਲੋਂ ਕਣਕ ਦੀ ਸਰਕਾਰੀ ਖ਼ਰੀਦ ਦਾ ਰਸਮੀ ਉਦਘਾਟਨ

ਮੰਡੀ ਰੋੜਾਂਵਾਲੀ, 16 ਅਪ੍ਰੈਲ (ਮਨਜੀਤ ਸਿੰਘ ਬਰਾੜ)-ਸਥਾਨਕ ਮੰਡੀ ਰੋੜਾਂਵਾਲੀ ਵਿਚ ਮਾਰਕੀਟ ਕਮੇਟੀ ਅਰਨੀਵਾਲਾ ਦੇ ਚੇਅਰਮੈਨ ਰਾਜਪਾਲ ਸਿੰਘ ਚਾਹਲ ਵਲੋਂ ਅੱਜ ਕਣਕ ਦੀ ਸਰਕਾਰੀ ਖ਼ਰੀਦ ਦਾ ਰਸਮੀ ਉਦਘਾਟਨ ਕੀਤਾ ਗਿਆ | ਸਬ ਯਾਰਡ ਮੰਡੀ ਰੋੜਾਂਵਾਲੀ ਵਿਖੇ ਆੜ੍ਹਤੀ ...

ਪੂਰੀ ਖ਼ਬਰ »

ਦੁੱਖ ਨਿਵਾਰਨ ਸ੍ਰੀ ਬਾਲਾ ਜੀ ਧਾਮ 'ਚ ਕੀਤੇ ਪਾਠ

ਫ਼ਾਜ਼ਿਲਕਾ, 16 ਅਪ੍ਰੈਲ (ਅਮਰਜੀਤ ਸ਼ਰਮਾ) -ਦੁੱਖ ਨਿਵਾਰਨ ਸ੍ਰੀ ਬਾਲਾ ਜੀ ਧਾਮ ਵਿਖੇ ਚੌਥੇ ਨਰਾਤੇ 'ਤੇ ਮਹਾਵੀਰ ਮੋਦੀ, ਦਿਨੇਸ਼ ਮੋਦੀ, ਅਸ਼ਵਨੀ ਮੋਦੀ, ਸਤੀਸ਼ ਸਚਦੇਵਾ ਪਰਿਵਾਰ ਨੇ ਮਾਤਾ ਦੀ ਪੂਜਾ ਕਰਵਾਈ | ਮੰਦਰ ਕਮੇਟੀ ਦੇ ਜਨਰਲ ਸਕੱਤਰ ਨਰੇਸ਼ ਜੁਨੇਜਾ ਨੇ ਦੱਸਿਆ ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਮੀਟਿੰਗ 'ਚ ਕੀਤੀਆਂ ਵਿਚਾਰਾਂ

ਫ਼ਾਜ਼ਿਲਕਾ, 16 ਅਪ੍ਰੈਲ (ਅਮਰਜੀਤ ਸ਼ਰਮਾ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਕਾਰਜਕਾਰੀ ਮੈਂਬਰਾਂ ਦੀ ਇਕ ਮੀਟਿੰਗ ਬਾਰ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਹੋਈ | ਜਿਸ ਵਿਚ ਕੋਵਿਡ-19 ਮਹਾਂਮਾਰੀ ਨਾਲ ਨਜਿੱਠਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਅਬੋਹਰ ਨਗਰ ਨਿਗਮ ਦੇ ਪਹਿਲੇ ਬਣੇ ਮੇਅਰ ਵਿਮਲ ਠਠਈ ਦਾ ਪੰਜਾਬੀ ਸੱਭਿਆਚਾਰ ਮੰਚ ਵਲੋਂ ਸਨਮਾਨ

ਅਬੋਹਰ, 16 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਸਥਾਨਕ ਪੰਜਾਬੀ ਸੱਭਿਆਚਾਰ ਮੰਚ ਦੇ ਚੇਅਰਮੈਨ ਸ੍ਰੀ ਬੀ.ਐਲ. ਸਿੱਕਾ ਦੀ ਅਗਵਾਈ ਹੇਠ ਅਬੋਹਰ ਨਗਰ ਨਿਗਮ ਦੇ ਪਹਿਲੇ ਬਣੇ ਮੇਅਰ ਸ੍ਰੀ ਵਿਮਲ ਠਠਈ ਨੂੰ ਸਨਮਾਨਿਤ ਕੀਤਾ | ਇਸ ਮੌਕੇ ਸ੍ਰੀ ਬੀ.ਐਲ. ਸਿੱਕਾ ਨੇ ਕਿਹਾ ਕਿ ਵਿਮਲ ਠਠਈ ...

ਪੂਰੀ ਖ਼ਬਰ »

ਸੰਤ ਨਿਰੰਕਾਰੀ ਮਿਸ਼ਨ ਜਲਾਲਾਬਾਦ ਨੇ ਲਗਾਇਆ ਵੈਕਸੀਨੇਸ਼ਨ ਕੈਂਪ

ਜਲਾਲਾਬਾਦ, 16 ਅਪ੍ਰੈਲ (ਜਤਿੰਦਰ ਪਾਲ ਸਿੰਘ)-ਦੇਸ਼ ਤੇ ਪੰਜਾਬ ਵਿਚ ਦੁਬਾਰਾ ਤੇਜ਼ੀ ਨਾਲ ਆਪਣੇ ਪੈਰ ਪ੍ਰਸਾਰ ਰਹੀ ਕੋਰੋਨਾ ਮਹਾਂਮਾਰੀ ਦੀ ਵੈਕਸੀਨੇਸ਼ਨ ਲਈ ਇਕ ਵਿਸ਼ੇਸ਼ ਕੈਂਪ ਸੰਤ ਨਿਰੰਕਾਰੀ ਭਵਨ ਜਲਾਲਾਬਾਦ ਵਿਖੇ ਲਗਾਇਆ ਗਿਆ | ਕੈਂਪ ਦੌਰਾਨ ਨਗਰ ਕੌਂਸਲ ...

ਪੂਰੀ ਖ਼ਬਰ »

ਮਿਹਨਤਾਨਾ ਨਾ ਮਿਲਣ ਕਰਕੇ ਬੀ.ਐਲ.ਓ. ਨਿਰਾਸ਼

ਜਲਾਲਾਬਾਦ, 16 ਅਪ੍ਰੈਲ (ਜਤਿੰਦਰ ਪਾਲ ਸਿੰਘ)-ਚੋਣ ਹਲਕਾ ਜਲਾਲਾਬਾਦ ਦੇ ਅਧਿਕਾਰ ਖੇਤਰ ਵਿਚ ਆਉਂਦੇ ਬੀ.ਐਲ.ਓ. ਨੂੰ ਸਾਲਾਨਾ ਮਿਲਦਾ ਮਿਹਨਤਾਨਾ ,31 ਮਾਰਚ ਤੱਕ ਚਾਰ ਵਾਰ ਬੈਂਕ ਖਾਤਿਆਂ ਦੇ ਵੇਰਵੇ ਦੇਣ ਦੇ ਬਾਵਜੂਦ ਵੀ ਨਾ ਮਿਲਣ ਕਰਕੇ ਨਿਰਾਸ਼ਤਾ ਹੈ | ਬੀ.ਐਲ.ਓ. ...

ਪੂਰੀ ਖ਼ਬਰ »

ਹਲਕੀ ਬਾਰਿਸ਼ ਨੇ ਕਿਸਾਨਾਂ ਦੇ ਕੰਮ 'ਚ ਪਾਇਆ ਵਿਘਨ

ਬੱਲੂਆਣਾ, 16 ਅਪ੍ਰੈਲ (ਜਸਮੇਲ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਦੀ ਸਬ ਤਹਿਸੀਲ ਸੀਤੋ ਗੰੁਨੋ੍ਹ ਦੇ ਲਗਭਗ ਡੇਢ ਦਰਜਨ ਪਿੰਡਾਂ ਵਿਚ ਅੱਜ ਦੁਪਹਿਰ ਸਮੇਂ ਹੋਈ ਹਲਕਾ ਬਾਰਿਸ਼ ਨੇ ਕਿਸਾਨਾਂ ਦੇ ਕੰਮਾਂ ਭਾਵ ਕਣਕ ਦੀ ਵਡਾਈ-ਕਢਾਈ ਵਿਚ ਵਿਘਨ ਪਾ ਕੇ ਰੱਖ ਦਿੱਤਾ | ਲਗਭਗ 2 ...

ਪੂਰੀ ਖ਼ਬਰ »

ਸ਼ਿਵ ਰਾਜ ਗੋਇਲ ਬਣੇ ਪੰਜਾਬ ਓ.ਬੀ.ਸੀ. ਮੋਰਚਾ ਦੇ ਸੂਬਾ ਇੰਚਾਰਜ

ਅਬੋਹਰ, 16 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਭਾਜਪਾ ਦੇ ਸਾਬਕਾ ਨਗਰ ਕੌਂਸਲ ਪ੍ਰਧਾਨ ਸ੍ਰੀ ਸ਼ਿਵ ਗੋਇਲ ਦੀਆਂ ਸੇਵਾਵਾਂ ਨੂੰ ਵੇਖਦੇ ਹੋਏ ਉਨ੍ਹਾਂ ਪੰਜਾਬ ਓ.ਬੀ.ਸੀ. ਮੋਰਚਾ ਦਾ ਸੂਬਾ ਇੰਚਾਰਜ ਨਿਯੁਕਤ ਕੀਤਾ ਗਿਆ | ਉਨ੍ਹਾਂ ਦੀ ਇਹ ਨਿਯੁਕਤੀ ਭਾਜਪਾ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਣੇ 2 ਵਿਅਕਤੀ ਕਾਬੂ

ਖੂਈਆਂ ਸਰਵਰ, 16 ਅਪ੍ਰੈਲ (ਵਿਵੇਕ ਹੂੜੀਆ)-ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਦੋ ਨੌਜਵਾਨਾਂ ਨੂੰ ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਰਾਜਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਪਿੰਡ ਸ਼ੇਰਗੜ੍ਹ ਦੇ ਨਜ਼ਦੀਕ ਗਸ਼ਤ ਕਰ ਰਹੇ ...

ਪੂਰੀ ਖ਼ਬਰ »

ਕੋਰੋਨਾ ਕਾਰਨ ਬਾਰ ਐਸੋਸੀਏਸ਼ਨ ਨੇ ਕੀਤਾ ਕੰਮਕਾਰ 23 ਅਪ੍ਰੈਲ ਤੱਕ ਮੁਲਤਵੀ

ਜਲਾਲਾਬਾਦ, 16 ਅਪ੍ਰੈਲ (ਜਤਿੰਦਰ ਪਾਲ ਸਿੰਘ)-ਦੇਸ਼ 'ਚ ਵਧਦੇ ਕੋਰੋਨਾ ਸੰਕਟ ਕਾਰਨ ਬਾਰ ਐਸੋਸੀਏਸ਼ਨ ਜਲਾਲਾਬਾਦ ਦੀ ਕਾਰਜਕਾਰਨੀ ਨੇ ਸਮੂਹ ਵਕੀਲਾਂ ਵਲੋਂ 23 ਅਪ੍ਰੈਲ ਦਿਨ ਸ਼ੁੱਕਰਵਾਰ ਤੱਕ ਅਦਾਲਤਾਂ ਦਾ ਕੰਮਕਾਰ ਬੰਦ ਰੱਖਣਾ ਦਾ ਫ਼ੈਸਲਾ ਕੀਤਾ ਹੈ | ਇਸ ਬਾਰੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX