ਤਾਜਾ ਖ਼ਬਰਾਂ


ਪਟਿਆਲਾ ਵਿਚ ਪੁਲਿਸ ਰਾਹੀਂ ਮੁਨਿਆਦੀ ਕਰਵਾ ਕੇ ਦੁਕਾਨਾਂ ਬੰਦ ਕਰਵਾਉਣ ਦੀ ਕਵਾਇਦ ਆਰੰਭ
. . .  29 minutes ago
ਪਟਿਆਲਾ, 6 ਮਈ ( ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਵਿਚ ਜਿਸ ਤਰ੍ਹਾਂ ਵਪਾਰੀਆਂ ਵਲੋਂ ਲਾਮਬੰਦ ਹੋ ਕੇ ਸਰਕਾਰ ਦੁਆਰਾ ਤਾਲਾਬੰਦੀ ਦੀਆਂ ਨਿਰਧਾਰਿਤ ਸ਼ਰਤਾਂ ਦੇ ਉਲਟ ...
ਈ. ਜੀ. ਐਸ. ਵਲੰਟੀਅਰ ਦੀ ਕੋਰੋਨਾ ਨਾਲ ਮੌਤ, ਸਰਕਾਰ ਦੇਵੇ ਨੌਕਰੀ ਤੇ ਮੁਆਵਜ਼ਾ
. . .  18 minutes ago
ਤਪਾ ਮੰਡੀ, 6 ਮਈ (ਵਿਜੇ ਸ਼ਰਮਾ, ਪ੍ਰਵੀਨ ਗਰਗ) - ਸੂਬੇ ਅੰਦਰ ਮਹਾਂਮਾਰੀ ਦਾ ਪ੍ਰਕੋਪ ਦਿਨ ਪ੍ਰਤੀ ਦਿਨ ਵਧਦਾ ਹੀ ਜਾ ਰਿਹਾ ਹੈ । ਜਿਸ ਤਹਿਤ ਸੂਬੇ ਅੰਦਰ ਹਰ ਰੋਜ਼ ਮੌਤਾਂ ਹੋ ਰਹੀਆ ਹਨ | ਇਸੇ ਦੇ ਚੱਲਦਿਆਂ ਸਰਕਾਰੀ ਪ੍ਰਾਇਮਰੀ ਸਕੂਲ ...
ਵਪਾਰੀ ਆਗੂ ਰਾਕੇਸ਼ ਗੁਪਤਾ ਦੇ ਖ਼ਿਲਾਫ਼ ਪੁਲਿਸ ਨੇ ਕੀਤਾ ਮਾਮਲਾ ਦਰਜ
. . .  about 1 hour ago
ਪਟਿਆਲਾ, 6 ਮਈ ( ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਵਿਚ ਵਪਾਰੀਆਂ ਦੀ ਅਗਵਾਈ ਕਰ ਰਹੇ ਰਾਕੇਸ਼ ਗੁਪਤਾ ਦੇ ਉੱਪਰ ਪੁਲਸ ਪ੍ਰਸ਼ਾਸਨ ਵਲੋਂ ਮਾਮਲਾ ਦਰਜ ਕਰ ਲਿਆ ਗਿਆ...
ਸੂਬਾ ਸਰਕਾਰ ਦੀਆਂ ਪਾਬੰਦੀਆਂ ਦੇ ਉਲਟ ਪਟਿਆਲਾ ਵਿਚ ਦੁਕਾਨਦਾਰਾਂ ਨੇ ਵਪਾਰਕ ਸਥਾਨ ਖੋਲ੍ਹਣੇ ਸ਼ੁਰੂ ਕੀਤੇ
. . .  about 1 hour ago
ਪਟਿਆਲਾ , 6 ਮਈ (ਅਮਰਬੀਰ ਸਿੰਘ ਆਹਲੂਵਾਲੀਆ ) - ਕੋਰੋਨਾ ਦੀ ਰੋਕਥਾਮ ਲਈ ਲਗਾਏ ਗਏ ਲਾਕਡਾਊਨ ਦੀਆਂ ਸ਼ਰਤਾਂ ਤੋਂ ਨਾਖ਼ੁਸ਼ ਵਪਾਰੀਆਂ ਵਲੋਂ ਅੱਜ ਆਪਣੇ ਵਪਾਰਕ ਸਥਾਨ ਖੋਲ੍ਹਣ...
ਕਣਕ ਦੀ ਲਿਫ਼ਟਿੰਗ ਨਾ ਹੋਣ ਦਾ ਮਾਮਲਾ - ਮਜ਼ਦੂਰਾਂ ਨੇ ਧਰਨਾ ਲਗਾ ਕੇ ਸੂਬਾ ਸਰਕਾਰ ਅਤੇ ਸਬੰਧਿਤ ਖ਼ਰੀਦ ਏਜੰਸੀਆਂ ਵਿਰੁੱਧ ਕੀਤੀ ਨਾਅਰੇਬਾਜ਼ੀ
. . .  about 1 hour ago
ਤਪਾ ਮੰਡੀ, 6 ਮਈ (ਪ੍ਰਵੀਨ ਗਰਗ) - ਇਲਾਕੇ ਦੀ ਬਾਹਰਲੀ ਅਨਾਜ ਮੰਡੀ ਜੋ ਕਿ ਤਪਾ ਤਾਜੋ ਰੋਡ 'ਤੇ ਸਥਿਤ ਹੈ, ਵਿਖੇ ਲਿਫ਼ਟਿੰਗ ਨਾ ਹੋਣ ਦੇ ਰੋਸ ਵਜੋਂ ਮਜ਼ਦੂਰਾਂ ਨੇ ਇਕੱਠੇ ਹੋ ਕੇ ਧਰਨਾ ਲਗਾ ਦਿੱਤਾ...
ਕੋਰੋਨਾ ਦਾ ਕਹਿਰ - 24 ਘੰਟਿਆਂ ਵਿਚ 4,12,262 ਨਵੇਂ ਕੋਰੋਨਾ ਦੇ ਮਾਮਲੇ
. . .  about 2 hours ago
ਨਵੀਂ ਦਿੱਲੀ, 6 ਮਈ - ਭਾਰਤ ਵਿਚ ਕੋਰੋਨਾ ਦੇ ਰਿਕਾਰਡ ਤੋੜ ਮਾਮਲੇ ਸਾਹਮਣੇ ਆਏ ਹਨ | ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਭਾਰਤ...
ਪੰਜ ਰਾਜਾਂ ਦੇ ਚੋਣ ਨਤੀਜਿਆਂ ਤੋਂ ਬਾਅਦ ਤੇਲ ਦੇ ਰੇਟ ਫਿਰ ਵਧਣੇ ਹੋਏ ਸ਼ੁਰੂ
. . .  about 2 hours ago
ਖੋਸਾ ਦਲ ਸਿੰਘ (ਫ਼ਿਰੋਜ਼ਪੁਰ) , 6 ਮਈ (ਮਨਪ੍ਰੀਤ ਸਿੰਘ ਸੰਧੂ) - ਦੇਸ਼ ਦੇ ਪੰਜ ਰਾਜਾਂ ਵਿਚ ਚੋਣ ਨਤੀਜੇ ਆਉਂਦਿਆਂ ਹੀ ਡੀਜ਼ਲ ਅਤੇ ਪੈਟਰੋਲ ਦੇ ਰੇਟ ਵਧਣੇ ਸ਼ੁਰੂ ਹੋ ਗਏ ਹਨ। ਜਿਸ ਤੋਂ ਲਗਦਾ ਹੈ ਕਿ ਕੇਂਦਰ ਸਰਕਾਰ...
ਉੱਘੇ ਸਿਆਸਤਦਾਨ ਚੌਧਰੀ ਅਜੀਤ ਸਿੰਘ ਦਾ ਕੋਰੋਨਾ ਕਾਰਨ ਹੋਇਆ ਦਿਹਾਂਤ
. . .  about 3 hours ago
ਨਵੀਂ ਦਿੱਲੀ, 6 ਮਈ - ਰਾਸ਼ਟਰੀ ਲੋਕ ਦਲ ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਚੌਧਰੀ ਅਜੀਤ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਹ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ। ਉਨ੍ਹਾਂ ਦੀ ਮੰਗਲਵਾਰ ਰਾਤ ਨੂੰ ਤਬੀਅਤ...
ਆਸਾਰਾਮ ਬਾਪੂ ਦੀ ਵਿਗੜੀ ਹਾਲਤ
. . .  1 minute ago
ਜੋਧਪੁਰ, 6 ਮਈ - ਰਾਜਸਥਾਨ ਦੀ ਜੋਧਪੁਰ ਜੇਲ੍ਹ ਵਿਚ ਬੰਦ ਜਬਰ ਜਨਾਹ ਦੇ ਦੋਸ਼ੀ ਆਸਾਰਾਮ ਬਾਪੂ ਨੂੰ ਆਈ.ਸੀ.ਯੂ. 'ਚ ਭਰਤੀ ਕੀਤਾ ਗਿਆ ਹੈ। ਆਸਾਰਾਮ ਕੋਰੋਨਾ ਵਾਇਰਸ ਤੋਂ ਪਾਜ਼ੀਟਿਵ...
ਕੋਰੋਨਾ ਨੇ ਲਈ ਨੌਜਵਾਨ ਦੀ ਜਾਨ
. . .  about 4 hours ago
ਲੌਂਗੋਵਾਲ, 6 ਮਈ (ਸ.ਸ.ਖੰਨਾ, ਵਿਨੋਦ) - ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਰੰਧਾਵਾ ਜੋ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਕਾਰਨ ਪਟਿਆਲਾ ਦੇ ਹਸਪਤਾਲ ਵਿਖੇ ਜੇਰੇ ਇਲਾਜ...
ਮੁੱਠਭੇੜ ਵਿਚ 3 ਅਲ ਬਦਰ ਦੇ ਅੱਤਵਾਦੀ ਢੇਰ, ਇਕ ਨੇ ਕੀਤਾ ਆਤਮ ਸਮਰਪਣ
. . .  about 4 hours ago
ਸ਼ੋਪੀਆਂ, 6 ਮਈ - ਜੰਮੂ ਕਸ਼ਮੀਰ ਦੇ ਸ਼ੋਪੀਆਂ ਵਿਚ ਸੁਰੱਖਿਆ ਬਲਾਂ ਨਾਲ ਹੋਈ ਮੁੱਠਭੇੜ ਵਿਚ 3 ਅਲ ਬਦਰ ਦੇ ਅੱਤਵਾਦੀ ਮਾਰੇ ਗਏ ਹਨ। ਜਦਕਿ ਇਕ ਅੱਤਵਾਦੀ ਨੇ ਆਤਮ ਸਮਰਪਣ ਕੀਤਾ ਹੈ। ਇਹ ਮੁੱਠਭੇੜ ਵਿਚ ਦੱਖਣੀ ਕਸ਼ਮੀਰ ਸਥਿਤ ਸ਼ੋਪੀਆਂ ਜ਼ਿਲ੍ਹੇ ਦੇ ਕਾਨੀਗਾਮ ਇਲਾਕੇ...
ਅੱਜ ਦਾ ਵਿਚਾਰ
. . .  about 4 hours ago
ਸੰਯੁਕਤ ਕਿਸਾਨ ਮੋਰਚੇ ਵਲੋਂ ਫੈਸਲਾ : 8 ਮਈ ਨੂੰ ਸੂਬੇ ਭਰ 'ਚ ਕੋਰੋਨਾ ਦੇ ਨਾਂਅ ਹੇਠ ਲਾਈਆਂ ਪਾਬੰਦੀਆਂ ਦਾ ਖੁੱਲ੍ਹ ਕੇ ਕਰਨਗੇ ਵਿਰੋਧ
. . .  1 day ago
ਅੰਮ੍ਰਿਤਸਰ ,5 ਮਈ ( ਸੁਰਿੰਦਰਪਾਲ ਸਿੰਘ ਵਰਪਾਲ)-ਅੱਜ ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਸਿੰਘੂ-ਬਾਰਡਰ 'ਤੇ ਹੋਈ। ਇਸ ਮੀਟਿੰਗ ...
ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ
. . .  1 day ago
ਨਵੀਂ ਦਿੱਲੀ, 5 ਮਈ - ਆਕਸੀਜਨ ਦੀ ਦੂਜੀ ਖੇਪ ਹੀਥਰੋ ਹਵਾਈ ਅੱਡੇ ਤੋਂ ਰਵਾਨਾ ਹੋਣ 'ਤੇ ਖ਼ਾਲਸਾ ਏਡ ਨੇ ਬ੍ਰਿਟਿਸ਼ ਏਅਰਵੇਜ਼ ਦਾ ਧੰਨਵਾਦ ਕੀਤਾ ਹੈ , ਕਿਉਂਕਿ ਉਨ੍ਹਾਂ ਨੇ ਕੋਈ ਕਿਰਾਇਆ ਨਹੀਂ ...
ਆਕਸੀਜਨ ਪਲਾਂਟ ਲਗਵਾਉਣ ’ਚ ਸਰਬਤ ਦਾ ਭਲਾ ਟਰਸਟ ਨੇ ਵਧਾਇਆ ਹੱਥ
. . .  1 day ago
ਪਟਿਆਲਾ , 5 ਮਈ {ਅਮਨਦੀਪ ਸਿੰਘ}- ਔਖ ਦੀ ਘੜੀ ’ਚ ਇਕ ਵਾਰ ਫਿਰ ਸਰਬਤਾ ਦਾ ਭਲਾ ਟਰਸਟ ਨੇ ਮਦਦ ਲਈ ਹੱਥ ਅੱਗੇ ਵਧਾਇਆ ਹੈ। ਟਰਸਟ ਨੇ ਪੰਜਾਬ ਸਰਕਾਰ ਨੂੰ ਨਵੇਂ ਆਕਸੀਜਨ ਪਲਾਂਟ ਲਗਾਊਣ ’ਚ ਆਪਣੇ ...
ਆਸਾਮ ਦੇ ਸੋਨੀਤਪੁਰ ਵਿਚ ਭੂਚਾਲ ਦੇ ਝਟਕੇ, ਤੀਬਰਤਾ 3.5
. . .  1 day ago
ਕੋਰੋਨਾ ਦੇ ਕਾਰਨ 3 ਲੋਕ ਸਭਾ ਅਤੇ 8 ਵਿਧਾਨ ਸਭਾ ਸੀਟਾਂ ਉੱਤੇ ਉਪ ਚੋਣਾਂ ਮੁਲਤਵੀ
. . .  1 day ago
ਨਵੀਂ ਦਿੱਲੀ, 5 ਮਈ - ਚੋਣ ਕਮਿਸ਼ਨ ਨੇ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਦਾਦਰਾ ਅਤੇ ਨਗਰ ਹਵੇਲੀ, ਖੰਡਵਾ (ਮੱਧ ਪ੍ਰਦੇਸ਼) ਅਤੇ ਮੰਡੀ (ਹਿਮਾਚਲ ਪ੍ਰਦੇਸ਼) ਸੰਸਦੀ ਹਲਕਿਆਂ ਅਤੇ ਵੱਖ-ਵੱਖ ਰਾਜਾਂ ਦੀਆਂ 8 ਵਿਧਾਨ ਸਭਾ ...
ਸਿਹਤ ਮੰਤਰੀ ਸਤੇਂਦਰ ਜੈਨ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਕੋਰੋਨਾ ਕੇਅਰ ਸੈਂਟਰ ਦਾ ਦੌਰਾ
. . .  1 day ago
ਨਵੀਂ ਦਿੱਲੀ, 5 ਮਈ - ਦਿੱਲੀ ਦੇ ਸਿਹਤ ਮੰਤਰੀ ਸ੍ਰੀ ਸਤੇਂਦਰ ਜੈਨ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਬਣਾਏ ਕੋਰੋਨਾ ਕੇਅਰ ਸੈਂਟਰ ਦਾ ਦੌਰਾ ...
ਫਿਲਮ 'ਲੂਡੋ' ਅਤੇ 'ਜੱਗਾ ਜਾਸੂਸ' ਦੇ ਸੰਪਾਦਕ ਅਜੇ ਸ਼ਰਮਾ ਦੀ ਕੋਰੋਨਾ ਨਾਲ ਮੌਤ
. . .  1 day ago
ਨਵੀਂ ਦਿੱਲੀ, 5 ਮਈ - ਬਾਲੀਵੁੱਡ ਫਿਲਮਾਂ 'ਲੂਡੋ' ਅਤੇ 'ਜੱਗਾ ਜਾਸੂਸ' ਵਰਗੀਆਂ ਫਿਲਮਾਂ ਲਈ ਜਾਣੇ ਜਾਂਦੇ ਫਿਲਮ ਸੰਪਾਦਕ ਅਜੇ ਸ਼ਰਮਾ ਦੀ ਨਵੀਂ ਦਿੱਲੀ ਦੇ ਇਕ ਸਰਕਾਰੀ ਹਸਪਤਾਲ 'ਚ ਕੋਰੋਨਾ ਨਾਲ ਮੌਤ ਹੋ ...
ਹਰਸਿਮਰਤ ਕੌਰ ਬਾਦਲ ਨੇ ਐਚ. ਐਮ. ਈ. ਐਲ. ਰਿਫਾਇਨਰੀ ਨਾਲ ਆਕਸੀਜਨ ਲਈ ਕੀਤਾ ਤਾਲਮੇਲ
. . .  1 day ago
ਬਠਿੰਡਾ , 5 ਮਈ - ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਐਲਾਨ ਕੀਤਾ ਕਿ ਐਚ. ਐਮ. ਈ. ਐਲ. ਰਿਫਾਇਨਰੀ ਏਮਜ਼ ਵਿਖੇ ਤਿਆਰ ਕੀਤੀ ਜਾ ਰਹੀ 100 ਬੈੱਡਾਂ ਦੀ ਕੋਰੋਨਾ ਸਹੂਲਤ ਦੇ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 932 ਨਵੇਂ ਮਾਮਲੇ ਆਏ ਸਾਹਮਣੇ, 18 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 5 ਮਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 932 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 35108 ਹੋ ...
ਕੋਰੋਨਾ ਨਾਲ ਗਈ 5 ਹੋਰ ਲੋਕਾਂ ਦੀ ਜਾਨ, ਆਏ 112 ਨਵੇਂ ਮਾਮਲੇ
. . .  1 day ago
ਮੋਗਾ , 5 ਮਈ (ਗੁਰਤੇਜ ਸਿੰਘ ਬੱਬੀ)- ਅੱਜ ਕੋਰੋਨਾ ਨਾਲ ਜ਼ਿਲ੍ਹੇ ’ਚੋਂ 5 ਹੋਰ ਲੋਕਾਂ ਦੀ ਜਾਨ ਚਲੀ ਗਈ । ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ 112 ਨਵੇਂ ਮਾਮਲੇ ਆਏ ਹਨ। ਮਰੀਜ਼ਾਂ ਦੀ ਕੁੱਲ ਗਿਣਤੀ 5945 ਹੋਣ ਦੇ ਨਾਲ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 9 ਹੋਰ ਮਰੀਜ਼ਾਂ ਦੀ ਮੌਤ, 268 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 5 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 9 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 60 ਸਾਲਾ ...
ਆਈ.ਐਨ.ਐਸ. ਤਲਵਾੜ ਬਹਿਰੀਨ ਤੋਂ 54 ਟਨ ਆਕਸੀਜਨ ਦੀ ਪਹਿਲੀ ਖੇਪ ਲੈ ਭਾਰਤ ਪੁੱਜਾ
. . .  1 day ago
ਨਵੀਂ ਦਿੱਲੀ, 5 ਮਈ - ਕੋਰੋਨਾ ਵਾਇਰਸ ਦੇ ਕੇਸਾਂ ਵਿਚ ਵਾਧੇ ਕਾਰਨ ਜੀਵਨ ਬਚਾਉਣ ਵਾਲੀ ਗੈਸ ਦੀ ਵੱਡੀ ਮੰਗ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਭਾਰਤੀ ਜਲ ਸੈਨਾ ਨੇ ਆਪ੍ਰੇਸ਼ਨ ਸਮੁੰਦਰ ਸੇਤੂ -2 ਦੀ ਸ਼ੁਰੂਆਤ ਕੀਤੀ। ਇਸ ਦੇ ਤਹਿਤ, ਭਾਰਤੀ ...
ਕੋਰੋਨਾ ਦੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਅਧਿਕਾਰੀ ਨਾਨ - ਕੋਰ ਪੁਲਿਸਿੰਗ ਡਿਊਟੀ ਲਈ ਅਸਰਦਾਰ
. . .  1 day ago
ਚੰਡੀਗੜ੍ਹ , 5 ਮਈ - ਕੋਰੋਨਾ ਦੀ ਦੂਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਅਧਿਕਾਰੀ ਨਾਨ - ਕੋਰ ਪੁਲਿਸਿੰਗ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜਿਥੇ ਕਾਨੂੰਨ ਦਾ ਅੰਤ ਹੁੰਦਾ ਹੈ, ਉਥੇ ਕੁਸ਼ਾਸਨ ਦਾ ਆਰੰਭ ਹੁੰਦਾ ਹੈ। ਵਿਲੀਅਮ ਪਿਟ

ਤਰਨਤਾਰਨ

ਸਰਹੱਦੀ ਖੇਤਰ ਦੀਆਂ ਦਾਣਾ ਮੰਡੀਆਂ 'ਚ ਕਣਕ ਦੀ ਸਰਕਾਰੀ ਖਰੀਦ ਨਾ ਹੋਣ 'ਤੇ ਕਿਸਾਨ ਮੰਡੀਆਂ 'ਚ ਮੱਛਰ ਲੜਾਉਣ ਨੂੰ ਹੋਏ ਮਜ਼ਬੂਰ

ਅਮਰਕੋਟ, 16 ਅਪ੍ਰੈਲ (ਗੁਰਚਰਨ ਸਿੰਘ ਭੱਟੀ)-ਕੈਪਟਨ ਸਰਕਾਰ ਦੇ ਰਾਜਕਾਲ ਦੇ ਆਖਰੀ ਕਣਕ ਦੀ ਫ਼ਸਲ ਸ਼ੀਜਨ ਨੇ ਖਰੀਦ ਪ੍ਰਬੰਧਾ ਦੀ ਪੂਰੀ ਤਰ੍ਹਾਂ ਜਨਾਜਾ ਕੱਢ ਕੇ ਰੱਖ ਦਿੱਤਾ ਹੈ | ਸਰਹੱਦੀ ਖੇਤਰ ਦੀਆਂ ਦਾਣਾ ਮੰਡੀਆਂ 'ਤੇ ਫੋਕਲ ਪੁਆਇੰਟਾਂ ਅੰਦਰ ਹਾੜੀ ਦੀ ਪ੍ਰਮੁੱਖ ਫਸਲ ਕਣਕ ਦੇ ਅੰਬਾਰ ਲੱਗ ਗਏ ਹਨ ਪਰ ਸਰਕਾਰ ਵਲੋਂ ਅਜੇ ਤੱਕ ਮੰਡੀਆਂ 'ਚ ਬਾਰਦਾਨਾ ਨਹੀਂ ਪਹੁੰਚਿਆ ਅਤੇ ਨਾ ਸਰਕਾਰੀ ਖਰੀਦ ਸ਼ੁਰੁ ਹੋ ਸਕੀ ਹੈ, ਜਿਸ ਕਾਰਨ ਮੰਡੀਆਂ 'ਚ ਕਣਕ ਲੈ ਕੇ ਆਏ ਕਿਸਾਨ ਤੇ ਆੜਤੀ ਡਾਹਢੇ ਪ੍ਰੇਸ਼ਾਨ ਹੋਏ ਸਰਕਾਰ ਤੇ ਪ੍ਰਸ਼ਾਸਨ ਨੂੰ ਕੋਸ ਰਹੇ ਹਨ | ਮੰਡੀਆਂ ਵਿਚ ਫ਼ਸਲ ਲੈ ਕੇ ਆਏ ਕਿਸਾਨਾਂ ਨੂੰ ਬੇਮੌਸਮੀ ਮੀਂਹ ਦਾ ਡਰ ਵੀ ਸਤਾ ਰਿਹਾ ਕਿਉਂਕਿ ਪਹਿਲਾਂ ਹੀ ਕਣਕ ਦਾ ਝਾੜ ਘੱਟ ਨਿਕਲਿਆ ਉੱਤੇ ਜੇ ਕੱਚੇ ਫੜਾ 'ਤੇ ਮੀਂਹ ਪੈ ਗਿਆ ਤਾਂ ਕਣਕ ਦੀ ਫ਼ਸਲ ਖਰਾਬ ਹੋਵੇਗੀ | ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨਾਂ ਨੇ ਕਿਹਾ ਕਿ ਸਰਕਾਰ ਵਲੋਂ ਕੋਈ ਵੀ ਕਣਕ ਦੀ ਖਰੀਦ ਨੂੰ ਲੈ ਕੇ ਪੁਖਤਾ ਪ੍ਰਬੰਧ ਨਹੀਂ ਕੀਤੇ ਗਏ ਤਾਂ ਹੀ ਅੱਜ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਪਿਛਲੇ ਇਕ ਹਫ਼ਤੇ ਤੋਂ ਮੰਡੀਆਂ 'ਚ ਡੇਰੇ ਲਾ ਕੇ ਕਿਸਾਨ ਮੰਡੀਆਂ 'ਚ ਮੱਛਰ ਲੜਾਉਣ ਨੂੰ ਮਜ਼ਬੂਰ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਆਗੂ ਪ੍ਰਗਟ ਸਿੰਘ ਮਹਿੰਦੀਪੁਰ ਨੇ ਕਿਹਾ ਕਿ ਜੇ ਕੱਲ੍ਹ ਤੱਕ ਸਰਕਾਰੀ ਖਰੀਦ ਸ਼ੁਰੁ ਨਾ ਹੋਈ ਤਾਂ ਭੁੱਖ ਹੜਤਾਲ ਜੋ ਅੱਜ ਖੇਮਕਰਨ ਮੰਡੀ ਕਿਸਾਨਾਂ ਵਲੋਂ ਸ਼ੁਰੂ ਕੀਤੀ ਜਾਵੇਗੀ | ਇਸੇ ਤਰ੍ਹਾਂ ਬਾਕੀ ਵੱਡੀਆ ਮੰਡੀਆਂ 'ਚ ਸੰਘਰਸ਼ ਤੇਜ਼ ਕੀਤਾ ਜਾਵੇਗਾ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਕਾਮਰੇਡ ਦਰਬਾਰਾ ਸਿੰਘ ਵਲਟੋਹਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਬੁਰੀ ਤਰ੍ਹਾਂ ਆਪਣੀ ਸਰਕਾਰ ਦੀ ਆਖਰੀ ਕਣਕ ਦੀ ਫਸਲ ਦੀ ਖਰੀਦ ਕਰਨ ਚ' ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋ ਰਹੀ ਹੈ | ਇਕ ਪਾਸੇ ਕਿਸਾਨਾਂ ਨੂੰ ਮੌਸਮ ਦੀ ਮਾਰ ਪੈ ਰਹੀ 'ਤੇ ਨਾਲ ਹੀ ਮੰਡੀਆਂ 'ਚ ਰੁਲਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਜੇ ਕੱਲ੍ਹ ਤੱਕ ਖਰੀਦ ਨਾ ਸ਼ੁਰੂ ਹੋਈ ਤਾਂ ਉਨ੍ਹਾਂ ਦੀ ਜਥੇਬੰਦੀ ਵੱਡਾ ਐਕਸ਼ਨ ਪ੍ਰੋਗਰਾਮ ਉਲੀਕ ਕੇ ਇੰਸਪੈਕਟਰਾਂ ਦਾ ਘਿਰਾਓ ਕਰੇਗੀ | ਇਸ ਮੌਕੇ 'ਆਪ' ਆਗੂ ਸਰਵਨ ਸਿੰਘ ਧੁੰਨ ਨੇ ਕਿਹਾ ਕਿ ਅੰਨਦਾਤਾ ਪਿਛਲੇ ਪੰਜਾਂ ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ਤੇ ਸੰਘਰਸ਼ ਕਰ ਰਿਹਾ ਤੇ ਹੁਣ ਪੰਜਾਬ ਸਰਕਾਰ ਸੰਘਰਸ਼ ਨੂੰ ਫੇਲ੍ਹ ਕਰਨ ਲਈ ਕਿਸਾਨਾਂ ਨੂੰ ਕਈ ਕਈ ਦਿਨਾਂ ਤੋਂ ਮੰਡੀਆਂ 'ਚ ਬੈਠਾ ਕੇ ਪ੍ਰੇਸ਼ਾਨ ਕਰ ਰਹੀ ਤਾਂ ਕਿ ਉਹ ਦਿੱਲੀ ਅੰਦੋਲਨ 'ਚ ਨਾ ਜਾ ਸਕਣ | ਕਣਕ ਦੇ ਸ਼ੀਜਨ 'ਚ ਕਿਸਾਨ ਕਦੀ ਮੰਡੀਆਂ 'ਚ ਮੰਜੇ ਬਿਸਤਰੇ ਲੈ ਕੇ ਆਉਣ ਦੀ ਨੌਬਤ ਨਹੀਂ ਸੀ ਪਰ ਇਸ ਸਰਕਾਰ ਨੇ ਪਿਛਲੇ ਇਕ ਹਫ਼ਤੇ ਤੋਂ ਮੰਡੀਆਂ ਚ ਕਿਸਾਨਾਂ ਨੂੰ ਕਣਕ ਦੀ ਰਾਖੀ ਬੈਠਾ ਕੇ ਰੋਲਿਆ ਹੈ | ਇਸ ਮੌਕੇ ਵੱਖ ਵੱਖ ਮੰਡੀਆਂ ਦੇ ਆੜ੍ਹਤੀ ਯੂਨੀਅਨਾਂ ਦੇ ਆਗੂਆਂ ਨੇ ਕਿਹਾ ਕਿ ਕਿ 10 ਅਪ੍ਰੈਲ ਤੋਂ ਸਰਕਾਰ ਸਰਕਾਰੀ ਖਰੀਦ ਸ਼ੁਰੁ ਕਰਨ ਦਾ ਐਲਾਨ ਕੀਤਾ ਸੀ ਪਰ ਅੱਜ ਤੱਕ ਇਕ ਦਾਣਾ ਨਹੀਂ ਖ੍ਰੀਦਿਆਂ ਕਿਸਾਨ ਆੜ੍ਹਤੀਆਂ ਨਾਲ ਨਿਰਾਜ਼ ਹੋ ਰਹੇ ਹਨ | ਮਾਰਕੀਟ ਕਮੇਟੀ ਖੇਮਕਰਨ ਦੇ ਸਕੱਤਰ ਰਾਜਪਾਲ ਸਿੰਘ ਨੇ ਕਿਹਾ ਮੰਡੀਆਂ ਮਾਰਕੀਟ ਕਮੇਟੀ ਵਲੋਂ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ | ਕੱਲ੍ਹ ਨੂੰ ਸਰਕਾਰੀ ਖਰੀਦ ਏਜੰਸੀਆਂ ਵਲੋਂ ਕਣਕ ਦੀ ਖ਼ਰੀਦ ਸ਼ੁਰੂ ਕੀਤੀ ਜਾਵੇਗੀ |

ਬਾਦਲ ਵਲੋਂ ਉਪ-ਮੁੱਖਮੰਤਰੀ ਬਣਾਉਣ ਦੇ ਐਲਾਨ ਨਾਲ ਦਲਿਤ ਵਰਗ 'ਚ ਖੁਸ਼ੀ ਦੀ ਲਹਿਰ-ਵਰਿੰਦਰ ਜੋਤੀ

ਗੋਇੰਦਵਾਲ ਸਾਹਿਬ, 16 ਅਪ੍ਰੈਲ (ਸਕੱਤਰ ਸਿੰਘ ਅਟਵਾਲ)-ਭਾਰਤੀ ਸਵਿੰਧਾਨ ਦੇ ਜਨਮ ਦਾਤੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ ਜੈਅੰਤੀ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਰਕਾਰ ਆਉਣ 'ਤੇ ਪੰਜਾਬ ਦਾ ਉਪ-ਮੁੱਖ ਮੰਤਰੀ ਦਲਿਤ ਭਾਈਚਾਰੇ ...

ਪੂਰੀ ਖ਼ਬਰ »

ਨੌਸ਼ਹਿਰਾ ਪੰਨੂੰਆਂ ਮੰਡੀ ਵਿਖੇ ਚੇਅਰਮੈਨ ਸ਼ੈਂਟੀ ਨੇ ਕਣਕ ਦੀ ਖਰੀਦ ਸ਼ੁਰੂ ਕਰਵਾਈ

ਤਰਨ ਤਾਰਨ, 16 ਅਪ੍ਰੈਲ (ਪਰਮਜੀਤ ਜੋਸ਼ੀ)-ਦਾਣਾ ਮੰਡੀ ਨੌੌਸ਼ਹਿਰਾ ਪੰਨੂੰਆਂ ਵਿਖੇ ਮਾਰਕੀਟ ਕਮੇਟੀ ਨੌਸ਼ਹਿਰਾ ਪੰਨੂੰਆਂ ਦੇ ਚੇਅਰਮੈਨ ਰਵਿੰਦਰ ਸਿੰਘ ਸ਼ੈਂਟੀ ਵਲੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ ਅਤੇ ਦਾਣਾ ਮੰਡੀ ਵਿਚ ਕਣਕ ਖਰੀਦ ਸੰਬੰਧੀ ਕੀਤੇ ਗਏ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸਾਰੇ ਖਰੀਦ ਕੇਂਦਰਾਂ 'ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ-ਡਿਪਟੀ ਕਮਿਸ਼ਨਰ

ਤਰਨ ਤਾਰਨ, 16 ਅਪ੍ਰੈਲ (ਪਰਮਜੀਤ ਜੋਸ਼ੀ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਖਰੀਦ ਕੇਂਦਰਾਂ 'ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ | ਸਬੰਧਿਤ ਵਿਭਾਗਾਂ ਅਤੇ ਵੱਖ-ਵੱਖ ਖਰੀਦ ਏਜੰਸੀਆਂ ਨੇ ...

ਪੂਰੀ ਖ਼ਬਰ »

ਮਾਮਲਾ ਖਰੀਦ ਏਜੰਸੀਆਂ ਵਲੋਂ ਖਰੀਦ ਨਾ ਕਰਨ ਦਾ

ਕਿਸਾਨਾਂ ਨੇ ਮਾਰਕੀਟ ਕਮੇਟੀ ਝਬਾਲ ਦੇ ਮੁਲਾਜ਼ਮਾਂ ਨੂੰ ਬੰਦੀ ਬਣਾਇਆ

ਝਬਾਲ, 16 ਅਪ੍ਰੈਲ (ਸੁਖਦੇਵ ਸਿੰਘ/ਸਰਬਜੀਤ ਸਿੰਘ)-ਦਾਣਾ ਮੰਡੀ ਝਬਾਲ ਵਿਖੇ ਖਰੀਦ ਏਜੰਸੀਆਂ ਵਲੋਂ ਕਣਕ ਦੀ ਖਰੀਦ ਨਾ ਕਰਨ ਕਰਕੇ ਕਿਸਾਨਾਂ ਨੇ ਮਾਰਕੀਟ ਕਮੇਟੀ ਦੇ ਮੁਲਾਜ਼ਮਾਂ ਨੂੰ ਬੰਦੀ ਬਣਾ ਕੇ ਨਾਅਰੇਬਾਜ਼ੀ ਕੀਤੀ | ਧਰਨੇ 'ਤੇ ਬੈਠੇ ਕਿਸਾਨ ਤਰਲੋਚਨ ਸਿੰਘ ਸੋਹਲ, ...

ਪੂਰੀ ਖ਼ਬਰ »

ਯੂ.ਕੇ. ਦੇ ਸਟੱਡੀ ਵੀਜੇ ਲਗਾਉਣ 'ਚ ਗੈਵੀ ਕਲੇਰ ਨੇ ਹੋਰਨਾਂ ਨੂੰ ਪਛਾੜਿਆ

ਤਰਨ ਤਾਰਨ, 16 ਅਪ੍ਰੈਲ (ਹਰਿੰਦਰ ਸਿੰਘ)- ਸਟੱਡੀ ਵੀਜਾ ਮਾਹਿਰ ਗੈਵੀ ਕਲੇਰ ਪੰਜਾ ਦੇ ਉਨ੍ਹਾਂ ਵੀਜਾ ਕੰਸਲਟੰਟਸ ਵਿਚੋਂ ਇਕ ਹਨ ਜਿਨ੍ਹਾਂ ਵਿਦਿਆਰਥੀਆਂ ਨੂੰ ਗਰੰਟੀ ਨਾਲ ਆਸਟਰੇਲੀਆਂ, ਯੂ.ਕੇ. ਅਤੇ ਕੈਨੇਡਾ ਦਾ ਵੀਜਾ ਲਗਵਾ ਕੇ ਦਿੰਦੇ ਹਨ | ਇਸ ਕਰ ਕੇ ਪੰਜਾਬ ਦੇ ਵੱਖ ...

ਪੂਰੀ ਖ਼ਬਰ »

ਸ਼ੇਰੋੋਂ ਮਿੱਲ ਦੀ ਮਸ਼ੀਨੀਰੀ ਲੈਣ ਆਏ ਲੋਕਾਂ ਦਾ ਜਮਹੂਰੀ ਕਿਸਾਨ ਸਭਾ ਵਲੋਂ ਵਿਰੋਧ

ਤਰਨ ਤਾਰਨ, 16 ਅਪ੍ਰੈਲ (ਹਰਿੰਦਰ ਸਿੰਘ)-ਕੋਆਪਰੇਟਿਵ ਸਹਿਕਾਰੀ ਮਿੱਲ ਸ਼ੇਰੋਂ ਦੀ ਮਸ਼ੀਨਰੀ ਨੂੰ ਨਾਜਾਇਜ਼ ਰੂਪ 'ਚ ਸਕਿਉਰਟੀ ਅਫ਼ਸਰ ਦੀ ਮਿਲੀ ਭੁਗਤ ਬਟਾਲਾ ਤੋਂ ਆਏ ਕੁਝ ਲੋਕਾਂ ਨੂੰ ਕੱਟ ਵੱਢ ਕਰਦਿਆਂ ਨੂੰ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ...

ਪੂਰੀ ਖ਼ਬਰ »

ਸਾਡੇ 6 ਲੱਖ ਦੀ ਨਗਦੀ ਸਮੇਤ ਫਾਰਚੂਨਰ ਗੱਡੀ ਭਜਾਉਣ ਵਾਲਿਆਂ 'ਤੇ ਸਰਪੰਚ ਹੈਪੀ ਵਲੋਂ ਕਾਰਵਾਈ ਦੀ ਮੰਗ

ਝਬਾਲ, 16 ਅਪ੍ਰੈਲ (ਸਰਬਜੀਤ ਸਿੰਘ)-ਪਿੰਡ ਕੋਟ ਜਸਪਤ ਤੇਜਾ ਸਿੰਘ ਵਾਲਾ ਦੇ ਸਰਪੰਚ ਹਰਪ੍ਰੀਤ ਸਿੰਘ ਹੈਪੀ ਵਲੋਂ ਆਪਣੀ ਫਾਰਚੂਨਰ ਗੱਡੀ ਨੂੰ ਲੱਖਾਂ ਦੀ ਨਗਦੀ ਸਮੇਤ ਕੁਝ ਵਿਅਕਤੀਆਂ ਵਲੋਂ ਭਜਾ ਕੇ ਲੈਕੇ ਜਾਣ ਦੇ ਦੋਸ਼ ਲਾਉਂਦਿਆਂ ਥਾਣਾ ਝਬਾਲ ਦੀ ਪੁਲਿਸ ਪਾਸੋਂ ...

ਪੂਰੀ ਖ਼ਬਰ »

ਦਾਖਲੇ ਲਈ ਐਲੀਮੈਂਟਰੀ ਅਧਿਆਪਕਾਂ ਪਿੰਡ ਦੇ ਲੋਕਾਂ ਨੂੰ ਘਰ-ਘਰ ਜਾ ਕੇ ਕੀਤਾ ਪ੍ਰੇਰਿਤ

ਫਤਿਆਬਾਦ, 16 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)- ਸਰਕਾਰੀ ਸਕੂਲ ਹਰ ਪੱਖ ਤੋਂ ਬਿਹਤਰੀਨ ਬਣ ਗਏ ਹਨ ਅਤੇ ਲੋਕਾਂ ਦਾ ਵਿਸ਼ਵਾਸ਼ ਇਕ ਵਾਰ ਫਿਰ ਸਰਕਾਰੀ ਸਕੂਲਾਂ ਪ੍ਰਤੀ ਵਧਿਆ ਹੈ, ਜਿਸ ਨੂੰ ਲੈ ਕੇ ਅਧਿਆਪਕ ਸਹਿਬਾਨ ਬੀਤੇ ਸਮੇਂ ਦੌਰਾਨ ਕੀਤੇ ਗਏ ਆਪਣੇ ਕੰਮ ਨੂੰ ਲੈਕੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਚਾਰ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 16 ਮਾਰਚ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਛਾਪੇਮਾਰੀ ਦੌਰਾਨ ਨਜਾਇਜ਼ ਸ਼ਰਾਬ ਸਮੇਤ 4 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਸਰਹਾਲੀ ਦੇ ਏ.ਐੱਸ.ਆਈ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜੇਲ੍ਹ ਚੋਂ ਜ਼ਮਾਨਤ 'ਤੇ ਆਇਆ ਕੈਦੀ ਫ਼ਰਾਰ, ਕੇਸ ਦਰਜ

ਤਰਨ ਤਾਰਨ, 16 ਅਪ੍ਰੈਲ (ਹਰਿੰਦਰ ਸਿੰਘ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਸਬ ਜੇਲ੍ਹ ਪਠਾਨਕੋਟ ਤੋਂ ਪੈਰੋਲ 'ਤੇ ਆਏ ਕੈਦੀ ਵਲੋਂ ਪੈਰੋਲ ਖਤਮ ਹੋਣ ਤੋਂ ਬਾਅਦ ਜੇਲ੍ਹ ਵਾਪਿਸ ਨਾ ਜਾਣ ਅਤੇ ਫ਼ਰਾਰ ਹੋਣ ਦੇ ਮਾਮਲੇ ਵਿਚ ਕੈਦੀ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ...

ਪੂਰੀ ਖ਼ਬਰ »

ਰੇਤ ਨਾਲ ਭਰੀ ਟਰੈਕਟਰ ਟਰਾਲੀ ਬਰਾਮਦ

ਹਰੀਕੇ ਪੱਤਣ, 16 ਅਪ੍ਰੈਲ (ਸੰਜੀਵ ਕੁੰਦਰਾ)-ਥਾਣਾ ਹਰੀਕੇ ਦੀ ਪੁਲਿਸ ਨੇ ਰੇਤ ਨਾਲ ਭਰੇ ਟਰੈਕਟਰ ਟਰਾਲੀ ਨੂੰ ਬਰਾਮਦ ਕਰਨ ਤੋਂ ਬਾਅਦ ਇਕ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਸੁਖਵਿੰਦਰ ਸਿੰਘ ਡੀ.ਐੱਸ.ਪੀ. ਜੋਨ-2 ਮਾਈਨਿੰਗ ਵਲੋਂ ਸਟਾਫ਼ ਸਮੇਤ ਗਸ਼ਤ ਕੀਤੀ ...

ਪੂਰੀ ਖ਼ਬਰ »

ਪਿੰਡ ਸਰਹਾਲੀ ਕਲਾਂ, ਬਿੱਲਿਆਂ ਵਾਲਾ ਅਤੇ ਸੁਹਾਵਾ 'ਚ ਬਿਜਲੀ ਦੇ ਬਿੱਲ ਸਾੜੇ

ਸਰਹਾਲੀ ਕਲਾਂ, 16 ਅਪ੍ਰੈਲ (ਅਜੇ ਸਿੰਘ ਹੁੰਦਲ)-ਹਲਕਾ ਪੱਟੀ ਤੋਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਯੂਥ ਪ੍ਰਧਾਨ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ 'ਚ ਸਰਹਾਲੀ ਕਲਾਂ, ਬਿੱਲਿਆਂ ਵਾਲਾ, ਸੁਹਾਵਾ ਵਿਖੇ ਮਹਿੰਗੀ ਬਿਜਲੀ ਦੇ ਬਿੱਲ ਸਾੜੇ ਗਏ | ਜ਼ਿਲ੍ਹਾ ਯੂਥ ਪ੍ਰਧਾਨ ...

ਪੂਰੀ ਖ਼ਬਰ »

ਕੈਪਟਨ ਸਰਕਾਰ ਤੇ ਬਾਦਲਾਂ ਨੇ ਪੰਜਾਬ ਦਾ ਭੱਠਾ ਬਿਠਾਉਣ 'ਚ ਕੋਈ ਕਸਰ ਨਹੀਂ ਛੱਡੀ-ਰਵਿੰਦਰ ਬ੍ਰਹਮਪੁਰਾ

ਫਤਿਆਬਾਦ, 16 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-ਹਲਕਾ ਖਡੂਰ ਸਾਹਿਬ ਤੋ ਸਾਬਕਾ ਵਿਧਾਇਕ ਤੇ ਸੀਨੀਅਰ ਆਗੂ ਸ਼ਰੋਮਣੀ ਅਕਾਲੀ ਦਲ ਟਕਸਾਲੀ ਦੇ ਰਵਿੰਦਰ ਸਿੰਘ ਬ੍ਰਹਮਪਰਾ ਨੇ ਪਿੰਡ ਛਾਪੜੀ ਸਾਹਿਬ ਮਨਜਿੰਦਰ ਸਿੰਘ ਮਿੰਟੂ ਦੇ ਗ੍ਰਹਿ ਵਿਖੇ ਪ੍ਰੈੱਸ ਨਾਲ ਗੱਲਬਾਤ ਕਰਦਿਆ ...

ਪੂਰੀ ਖ਼ਬਰ »

ਜਾਗਿ੍ਤੀ ਚੇਤਨਾ ਮਸ਼ਾਲ ਮਾਰਚ ਲਈ ਵੈਨ ਰਵਾਨਾ

ਤਰਨ ਤਾਰਨ, 16 ਅਪ੍ਰੈਲ (ਪਰਮਜੀਤ ਜੋਸ਼ੀ)- ਸਿੱਖਿਆ ਵਿਭਾਗ ਪੰਜਾਬ ਅੱਜ ਕੱਲ੍ਹ ਸਰਕਾਰੀ ਸਕੂਲਾਂ ਵਿਚ ਦਾਖਲੇ ਲਈ ਪੱਬਾਂ ਭਾਰ ਹੈ | ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸੁਸ਼ੀਲ ਕੁਮਾਰ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਮਜੀਤ ਸਿੰਘ, ਬਲਾਕ ...

ਪੂਰੀ ਖ਼ਬਰ »

ਕਾਂਗਰਸ ਨੇ ਹਮੇਸ਼ਾ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕੀਤੀ ਪਹਿਲਕਦਮੀ-ਡਾ. ਅਗਨੀਹੋਤਰੀ

ਤਰਨ ਤਾਰਨ, 16 ਅਪ੍ਰੈਲ (ਲਾਲੀ ਕੈਰੋਂ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸ ਸਰਕਾਰ ਵਲੋਂ ਲੋਕਾਂ ਨੂੰ ਸੁੱਖ ਸਹੂਲਤਾਂ ਦੇਣ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਹਮੇਸ਼ਾਂ ਪਹਿਲ ਕਦਮੀਆ ਕੀਤੀਆਂ ਹਨ ਅਤੇ ਲੋਕਾਂ ਲਈ ਲੋੜੀਂਦੇ ...

ਪੂਰੀ ਖ਼ਬਰ »

ਕਿਸਾਨ ਯੂਨੀਅਨ (ਰਾਜੇਵਾਲ) ਵਲੋਂ ਮਾਰਕੀਟ ਕਮੇਟੀ ਖੇਮਕਰਨ ਵਿਖੇ ਭੁੱਖ ਹੜਤਾਲ ਸ਼ੁਰੂ

ਖੇਮਕਰਨ, 16 ਅਪ੍ਰੈਲ (ਰਾਕੇਸ਼ ਬਿੱਲਾ)-ਖੇਮਕਰਨ ਮਾਰਕੀਟ ਕਮੇਟੀ ਅਧੀਨ ਆਉਦੀਆਂ ਮੰਡੀਆਂ ਵਿਚ ਕਣਕ ਦੀ ਖ੍ਰੀਦ ਚਾਲੂ ਨਾ ਹੋਣ ਦੇ ਰੋਸ ਵਜੋ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਬਲਾਕ ਵਲਟੋਹਾ ਦੀ ਪੰਜ ਮੈਬਰੀ ਟੀਮ ਵਲੋਂ ਖੇਮਕਰਨ ਵਿਖੇ ਦਫ਼ਤਰ ਦੇ ਸਾਹਮਣੇ ਅਣਮਿੱਥੇ ...

ਪੂਰੀ ਖ਼ਬਰ »

ਪ੍ਰਾਇਮਰੀ ਕਾਡਰ ਅਧਿਆਪਕਾਂ ਦੀਆਂ ਬਦਲੀਆਂ ਨੂੰ ਲਾਗੂ ਕਰਨ 'ਤੇ ਰੋਕ ਲਗਾਉਣ 'ਤੇ ਅਧਿਆਪਕ ਵਰਗ 'ਚ ਭਾਰੀ ਰੋਸ-ਬੀ.ਐੱਡ. ਫਰੰਟ

ਤਰਨ ਤਾਰਨ, 16 ਅਪ੍ਰੈਲ (ਹਰਿੰਦਰ ਸਿੰਘ)-ਅਧਿਆਪਕਾਂ ਦੀ ਪੰਜਾਬ ਦੀ ਸਿਰਮੌਰ ਜਥੇਬੰਦੀ ਬੀ.ਐੱਡ. ਅਧਿਆਪਕ ਫਰੰਟ ਪੰਜਾਬ ਦੀ ਜ਼ਿਲ੍ਹਾ ਇਕਾਈ ਤਰਨ ਤਾਰਨ ਦੇ ਪ੍ਰਧਾਨ ਪ੍ਰਭਜੋਤ ਸਿੰਘ ਗੋਹਲਵੜ, ਅਧਿਆਪਕ ਆਗੂ ਗੁਰਪ੍ਰੀਤ ਸਿੰਘ ਛੀਨਾ ਤੇ ਦਵਿੰਦਰ ਸਿੰਘ ਖਹਿਰਾ ਨੇ ਮੀਟਿੰਗ ...

ਪੂਰੀ ਖ਼ਬਰ »

ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ 'ਆਪ' ਵਰਕਰਾਂ ਨੇ ਬਿਜਲੀ ਬਿੱਲਾਂ ਦੀਆਂ ਕਾਪੀਆਂ ਸਾੜੀਆਂ

ਫਤਿਆਬਾਦ, 16 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-ਪੰਜਾਬ ਦੀ ਕੈਪਟਨ ਸਰਕਾਰ ਵਲੋਂ ਬਿਜਲੀ ਦੇ ਬਿੱਲਾਂ ਵਿਚ ਲਗਾਤਾਰ ਵਾਧਾ ਕਰ ਕੇ ਆਮ ਵਿਅਕਤੀ ਜਿਸ ਉਤੇ ਵੱਡਾ ਬੋਝ ਪਾਇਆ ਹੋਇਆ ਹੈ | ਪਹਿਲਾਂ ਹੀ ਲੋਕ ਕੋਰੋਨਾ ਵਾਈਰਸ ਕਾਰਨ ਵੱਡੇ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਹਨ ...

ਪੂਰੀ ਖ਼ਬਰ »

ਕਾ: ਹਰਦੀਪ ਸਿੰਘ ਰਸੂਲਪੁਰ ਕੋਲੋਂ ਲੁਟੇਰਿਆਂ ਨੇ 7200 ਰੁਪਏ ਤੇ ਫ਼ੋਨ ਖੋਹਿਆ

ਸ਼ਰਾਏ ਅਮਾਨਤ ਖਾਂ, 16 ਅਪ੍ਰੈਲ (ਨਰਿੰਦਰ ਸਿੰਘ ਦੋਦੇ)-ਬੀਤੀ ਦਿਨ ਦੋ ਲੁਟੇਰਿਆਂ ਵਲੋਂ ਕਾ: ਹਰਦੀਪ ਸਿੰਘ ਰਸੂਲਪੁਰ ਕੋਲੋਂ 7200 ਰੁਪਏ ਨਕਦ, ਇਕ ਫ਼ੋਨ, ਅਧਾਰ ਕਾਰਡ, ਪੈਨ ਕਾਰਡ ਲੈ ਕੇ ਲੁਟੇਰੇ ਫ਼ਰਾਰ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾ: ਹਰਦੀਪ ਸਿੰਘ ਪੁੱਤਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਿਲ ਨਹੀਂ ਆਉਣ ਦੇਵੇਗੀ-ਜਲਾਲਾਬਾਦ, ਚੇਅਰਮੈਨ

ਮੀਆਂਵਿੰਡ, 16 ਅਪ੍ਰੈਲ (ਗੁਰਪ੍ਰਤਾਪ ਸਿੰਘ ਸੰਧੂ)- ਪੰਜਾਬ ਸਰਕਾਰ ਕਿਸਾਨਾਂ ਦੀ ਕਣਕ ਦੀ ਫ਼ਸਲ ਦਾ ਦਾਣਾ ਦਾਣਾ ਖ੍ਰੀਦਣ ਲਈ ਵਚਨਬੱਧ ਹੈ | ਇਹ ਸ਼ਬਦ ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂ ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ...

ਪੂਰੀ ਖ਼ਬਰ »

ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਧੂੰਦਾ ਪਰਿਵਾਰ ਨਾਲ ਅਫ਼ਸੋਸ ਪ੍ਰਗਟ ਕਰਨ ਪੁੱਜੇ

ਗੋਇੰਦਵਾਲ ਸਾਹਿਬ, 16 ਅਪ੍ਰੈਲ (ਸਕੱਤਰ ਸਿੰਘ ਅਟਵਾਲ)¸ਪਿਛਲੇ ਦਿਨੀਂ ਸੀਨੀਅਰ ਪੱਤਰਕਾਰ ਹਰਵਿੰਦਰ ਸਿੰਘ ਧੂੰਦਾ ਦੇ ਧਰਮ ਪਤਨੀ ਸਰਦਾਰਨੀ ਇੰਦਰਜੀਤ ਕੌਰ ਧੂੰਦਾ ਦੀ ਹੋਈ ਬੇਵਕਤ ਮੌਤ 'ਤੇ ਬਾਅਦ ਅੱਜ ਮੈਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਸਾਥੀਆਂ ਸਮੇਤ ਇਸ ...

ਪੂਰੀ ਖ਼ਬਰ »

ਡੀ.ਸੀ. ਦੀ ਪ੍ਰਧਾਨਗੀ ਹੇਠ ਭੂਮੀ ਅਤੇ ਜਲ ਸੰਭਾਲ ਵਿਭਾਗ ਵਲੋਂ ਜ਼ਿਲ੍ਹੇ 'ਚ ਕੀਤੇ ਜਾਣ ਵਾਲੇ (ਤੁਪਕਾ/ਫੁਹਾਰਾ) ਦੇ ਕੰਮਾਂ ਸਬੰਧੀ ਮੀਟਿੰਗ

ਤਰਨ ਤਾਰਨ, 16 ਅਪ੍ਰੈਲ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਭੂਮੀ ਅਤੇ ਜਲ ਸੰਭਾਲ ਵਿਭਾਗ ਵਲੋਂ ਜ਼ਿਲ੍ਹੇ ਵਿਚ ਕੀਤੇ ਜਾਣ ਵਾਲੇ ਸੂਖਮ ਸਿੰਚਾਈ (ਤੁਪਕਾ/ਫੁਹਾਰਾ) ਦੇ ਕੰਮਾਂ ਸਬੰਧੀ ...

ਪੂਰੀ ਖ਼ਬਰ »

ਵਿਕਾਸ ਦੇ ਬਲਬੂਤੇ ਜਿੱਤੀਆ ਜਾਣਗੀਆਂ ਨਗਰ ਕੌ ਾਸਲ ਚੋਣਾਂ-ਵਿਧਾਇਕ ਡਾ. ਅਗਨੀਹੋਤਰੀ

ਤਰਨ ਤਾਰਨ, 16 ਅਪ੍ਰੈਲ (ਵਿਕਾਸ ਮਰਵਾਹਾ)- ਤਰਨ ਤਾਰਨ ਵਿਚ ਮਈ ਮਹੀਨੇ ਦੌਰਾਨ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਕਾਂਗਰਸ ਸਰਕਾਰ ਵਲੋਂ ਕਰਵਾਏ ਗਏ ਵਿਕਾਸ ਦੇ ਬਲਬੂਤੇ 'ਤੇ ਜਿੱਤੀਆ ਜਾਣਗੀਆਂ | ਤਰਨਤਾਰਨ ਹਲਕੇ ਅਧੀਨ ਆਉਦੇ ਪਿੰਡਾਂ ਅਤੇ ਗੁਰੂ ਨਗਰੀ ਤਰਨ ਤਾਰਨ ਦੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮੰਨਾ ਖਡੂਰ ਸਾਹਿਬ ਵਿਖੇ ਜਥੇ. ਮੇਘ ਸਿੰਘ ਨਾਲ ਦੁੱਖ ਪ੍ਰਗਟ ਕਰਨ ਪੁੱਜੇ

ਖਡੂਰ ਸਾਹਿਬ, 16 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਡੂਰ ਸਾਹਿਬ ਤੋਂ ਪ੍ਰੈੱਸ ਸਕੱਤਰ ਜਥੇਦਾਰ ਮੇਘ ਸਿੰਘ ਖਡੂਰ ਸਾਹਿਬ ਤੇ ਡਾ. ਸੁਬੇਗਾ ਸਿੰਘ ਦੀ ਮਾਤਾ ਜਗੀਰ ਕੌਰ ਦੀ ਬੀਤੇ ਦਿਨੀ ਅਚਾਨਕ ਮੌਤ ਹੋ ਗਈ ਸੀ | ਜਿਸ ਦਾ ਦੁੱਖ ਪ੍ਰਗਟ ਕਰਨ ...

ਪੂਰੀ ਖ਼ਬਰ »

ਟ੍ਰੈਫਿਕ ਨਿਯਮਾਂ ਸੰਬੰਧੀ ਲੋਕਾਂ ਨੂੰ ਕੀਤਾ ਗਿਆ ਜਾਗਰੂਕ

ਝਬਾਲ, 16 ਅਪ੍ਰੈਲ (ਸੁਖਦੇਵ ਸਿੰਘ)-ਐੱਸ.ਐੱਸ.ਪੀ. ਧਰੁਮਨ ਐਂਚ ਨਿੰਬਾਲੇ ਅਤੇ ਐੱਸ.ਪੀ ਟ੍ਰੈਫਿਕ ਬਲਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਝਬਾਲ ਵਿਖੇ ਟ੍ਰੈਫਿਕ ਨਿਯਮਾਂ ਸਬੰਧੀ ਸੈਮੀਨਾਰ ਲਗਾਇਆ ਗਿਆ |ਇਸ ਮੌਕੇ ਝਬਾਲ ਦੇ ਟ੍ਰੈਫਿਕ ਵਿੰਗ ਦੇ ਇੰਚਾਰਜ ਏ.ਐੱਸ.ਆਂਈ ...

ਪੂਰੀ ਖ਼ਬਰ »

ਬਿਜਲੀ ਘਰ ਝਬਾਲ ਵਿਖੇ ਕਣਕ ਦੇ ਸੀਜਨ 'ਤੇ ਸਰਬੱਤ ਦੇ ਭਲੇ ਲਈ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ

ਝਬਾਲ, 16 ਅਪ੍ਰੈਲ (ਸਰਬਜੀਤ ਸਿੰਘ, ਸੁਖਦੇਵ ਸਿੰਘ)- ਝਬਾਲ ਬਿਜਲੀ ਘਰ ਵਿਖੇ ਐੱਸ.ਡੀ.ਓ. ਜਤਿੰਦਰ ਕੁਮਾਰ ਅਤੇ ਸਮੂੰਹ ਮੁਲਾਜ਼ਮਾਂ ਨੇ ਇਕੱਤਰ ਹੋਕੇ ਕਣਕ ਦੇ ਨਵੇ ਸੀਜਨ ਦੀ ਸ਼ੁਰੂਆਤ ਤੇ ਵਾਹਿਗੁਰੂ ਦਾ ਓਟ ਆਸਰਾ ਲੈਦਿਆਂ ਸਰਬੱਤ ਦੇ ਭਲੇ ਲਈ ਬਿਜਲੀ ਘਰ ਵਿਖੇ ਸ਼੍ਰੀ ...

ਪੂਰੀ ਖ਼ਬਰ »

ਐੱਸ.ਪੀ.(ਡੀ.) ਵਲੋਂ ਨਸ਼ਿਆਂ ਖਿਲਾਫ਼ ਪਿੰਡਾਂ ਦੀਆਂ ਪੰਚਾਇਤਾਂ ਨਾਲ ਮੀਟਿੰਗ

ਤਰਨ ਤਾਰਨ, 16 ਅਪ੍ਰੈਲ (ਹਰਿੰਦਰ ਸਿੰਘ)-ਐੱਸ.ਐੱਸ.ਪੀ. ਤਰਨ ਤਾਰਨ ਵਲੋਂ ਸਮੂਹ ਗਜਟਡ ਅਫਸਰਾਨ ਨੂੰ (ਵਿਲੀਜਟੂਰ) ਕਰਨ ਲਈ ਕਿਹਾ ਗਿਆ ਹੈ | ਇਸ ਸਬੰਧੀ ਪਲੈਨ ਤਿਆਰ ਕੀਤਾ ਗਿਆ ਜਿਸ ਦੇ ਤਹਿਤ ਮਹਿਤਾਬ ਸਿੰਘ ਐੱਸ.ਪੀ. (ਡੀ.) ਵਲੋਂ ਕਸਬਾ ਭਿੱਖੀਵਿੰਡ ਦਾ ਦੌਰਾ ਕੀਤਾ ਗਿਆ ਅਤੇ ...

ਪੂਰੀ ਖ਼ਬਰ »

ਬਾਰਡਰ ਕਿਸਾਨ ਵੈਲਫੇਅਰ ਯੂਨੀਅਨ ਪੰਜਾਬ ਨੇ ਕਣਕ ਦੀ ਖਰੀਦ ਚਾਲੂ ਕਰਨ ਸਬੰਧੀ ਮੰਗ ਪੱਤਰ ਦੇ ਕੇ ਕੇਂਦਰ ਸਰਕਾਰ ਨੂੰ ਜਗਾਇਆ

ਖੇਮਕਰਨ, 16 ਅਪ੍ਰੈਲ (ਰਾਕੇਸ਼ ਬਿੱਲਾ)- ਕੇਂਦਰ ਸਰਕਾਰ ਵਲੋਂ ਕਣਕ ਦੀ ਖਰੀਦ 'ਚ ਦੇਰੀ ਕਰਨ ਵਿਰੁੱਧ ਬਾਰਡਰ ਕਿਸਾਨ ਵੈਲਫੇਅਰ ਯੂਨੀਅਨ ਪੰਜਾਬ ਵਲੋਂ ਸਰਹੱਦੀ 6 ਜ਼ਿਲਿ੍ਹਆ ਵਿਚ ਕੇਂਦਰ ਸਰਕਾਰ ਨੂੰ ਸਬੰਧਿਤ ਮਾਰਕੀਟ ਕਮੇਟੀਆਂ ਦੇ ਸਕੱਤਰਾਂ ਰਾਹੀਂ ਮੰਗ ਪੱਤਰ ਭੇਜ ਕੇ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਕੋਰੋਨਾ ਪੀੜ੍ਹਤ 3 ਹੋਰ ਵਿਅਕਤੀ ਦੀ ਹੋਈ ਮੌਤ

ਤਰਨ ਤਾਰਨ, 16 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਵਿਚ ਕੋਰੋਨਾ ਤੋਂ ਪੀੜ੍ਹਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ ਜਦਕਿ 11 ਵਿਅਕਤੀਆਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ | ਇਸ ਤਰ੍ਹਾਂ ਜ਼ਿਲ੍ਹਾ ਤਰਨ ਤਾਰਨ ਵਿਚ ਕੋਰੋਨਾ ਵਾਈਸ ਕਾਰਨ ਮਰਨ ਵਾਲਿਆਂ ਦੀ ਗਿਣਤੀ 176 ...

ਪੂਰੀ ਖ਼ਬਰ »

ਬੀ.ਕੇ.ਯੂ ਉਗਰਾਹਾਂ ਦੀ ਗੁ. ਬਾਬਾ ਲੰਗਾਹ ਝਬਾਲ ਵਿਖੇ ਮੀਟਿੰਗ ਹੋਈ

ਝਬਾਲ, 16 ਅਪ੍ਰੈਲ (ਸਰਬਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੀ ਮੀਟਿੰਗ ਗੁਰਦੁਆਰਾ ਬਾਬਾ ਲੰਗਾਹ ਸਾਹਿਬ ਝਬਾਲ ਵਿਖੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਗੰਡੀਵਿੰਡ ਦੀ ਅਗਵਾਈ ਹੇਠ ਹੋਈ | ਇਸ ਸਮੇਂ ਮੀਟਿੰਗ ਮੌਕੇ ਬਲਾਕ ਗੰਡੀਵਿੰਡ ਕਮੇਟੀ ਦੀ ਚੋਣ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰਾਂ ਵਰਮਾ ਤੇ ਹਿਰਦੇਪਾਲ ਦੀ ਬਦਲੀ ਹੋਣ 'ਤੇ ਸਮੂਹ ਸਟਾਫ ਵਲੋਂ ਸ਼ਾਨਦਾਰ ਵਿਦਾਇਗੀ

ਖਡੂਰ ਸਾਹਿਬ, 16 ਅਪ੍ਰੈਲ ਸਿੰਘ (ਰਸ਼ਪਾਲ ਸਿੰਘ ਕੁਲਾਰ)- ਸਬ-ਡਵੀਜ਼ਨਲ ਦਫ਼ਤਰ ਖਡੂਰ ਸਾਹਿਬ ਵਿਖੇ ਕਾਰਜਕਾਰੀ ਤਹਿਸੀਲਦਾਰ ਦੀ ਡਿਊਟੀ 'ਤੇ ਤਾਇਨਾਤ ਨਾਇਬ ਤਹਿਸੀਲਦਾਰ ਅਭੀਸ਼ੇਕ ਵਰਮਾ ਅਤੇ ਸਬ-ਤਹਿਸੂੀਲ ਗੋਇੰਦਵਾਲ ਸਾਹਿਬ ਵਿਖੇ ਤਾਇਨਾਤ ਨਾਇਬ ਤਹਿਸੀਲਦਾਰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੋਵਿਡ-19 ਦੀ ਸੈਂਪਲਿੰਗ ਕਰਨ ਲਈ ਵਿਸ਼ੇਸ ਕੈਂਪ ਲਗਾਇਆ

ਤਰਨ ਤਾਰਨ, 16 ਅਪ੍ਰੈਲ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਕੋਵਿਡ-19 ਦੀ ਸੈਂਪਲਿੰਗ ਕਰਨ ਲਈ ਵਿਸ਼ੇਸ ਕੈਂਪ ਲਗਾਇਆ ਗਿਆ ਅਤੇ ਇਸ ਦੇ ਨਾਲ ਹੀ ਪੇਂਡੂ ਵਿਕਾਸ ਭਵਨ ਤਰਨ ...

ਪੂਰੀ ਖ਼ਬਰ »

ਗੱਗੋਬੂਹਾ ਮੰਡੀ 'ਚ ਵਿਧਾਇਕ ਅਗਨੀਹੋਤਰੀ ਨੇ ਖਰੀਦ ਸ਼ੁਰੂ ਕਰਵਾਈ

ਝਬਾਲ, 16 ਅਪ੍ਰੈਲ (ਸਰਬਜੀਤ ਸਿੰਘ)-ਗੱਗੋਬੂਹਾ ਦਾਣਾ ਮੰਡੀ ਵਿਖੇ ਪੁੱਜੇ ਹਲਕਾ ਵਿਧਾਇਕ ਡਾ.ਧਰਮਬੀਰ ਅਗਨੀਹੋਤਰੀ ਨੇ ਸਰਕਾਰੀ ਅਧਿਕਾਰੀਆਂ ਦੀ ਹਾਜ਼ਰੀ 'ਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ | ਇਸ ਸਮੇਂ ਹਲਕਾ ਵਿਧਾਇਕ ਡਾ.ਧਰਮਬੀਰ ਅਗਨੀਹੋਤਰੀ ਨੇ ਕਿਹਾ ਕਿ ...

ਪੂਰੀ ਖ਼ਬਰ »

ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਰੋਸ ਧਰਨਾ

ਅਮਰਕੋਟ, 16 ਅਪ੍ਰੈਲ (ਭੱਟੀ)-ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਵਲੋਂ ਬੀ. ਡੀ. ਓ. ਬਲਾਕ ਵਲਟੋਹਾ ਵਿਖੇ ਦਿਲਬਾਗ ਸਿੰਘ ਦੀ ਅਗਵਾਈ ਹੇਠ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਔਰਤਾਂ ਨੇ ਹਿੱਸਾ ਲਿਆ | ਇਸ ਧਰਨੇ ਨੂੰ ਪੰਜਾਬ ਨਿਰਮਾਣ ਮਜ਼ਦੂਰ ...

ਪੂਰੀ ਖ਼ਬਰ »

ਭਾਕਿਯੂ (ਰਾਜੇਵਾਲ) ਵਲੋਂ ਪਿੰਡ ਕਲਸ ਦੀ ਕਮੇਟੀ ਦਾ ਗਠਨ

ਖੇਮਕਰਨ, 16 ਅਪ੍ਰੈਲ (ਰਾਕੇਸ਼ ਬਿੱਲਾ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਬਲਾਕ ਵਲਟੋਹਾ ਦੇ ਪ੍ਰਧਾਨ ਪ੍ਰਗਟ ਸਿੰਘ ਮਹਿੰਦੀਪੁਰ ਦੀ ਅਗਵਾਈ ਹੇਠ ਕਿਸਾਨਾਂ ਦੇ ਸੰਘਰਸ਼ ਨੂੰ ਤੇਜ ਕਰਨ ਲਈ ਯੂਨੀਅਨ ਦਾ ਪਸਾਰ ਪਿੰਡ-ਪਿੰਡ ਪੱਧਰ 'ਤੇ ਕੀਤਾ ਜਾ ਰਿਹਾ ਹੈ | ਇਸੇ ਕੜੀ ਤਹਿਤ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਵਿਖੇ ਨਿਸ਼ਾਨ ਸਾਹਿਬ ਦੀ ਸੇਵਾ ਕਰਵਾਈ

ਤਰਨ ਤਾਰਨ, 16 ਅਪ੍ਰੈਲ (ਹਰਿੰਦਰ ਸਿੰਘ)-ਇਥੋਂ ਨਜ਼ਦੀਕ ਪੈਂਦੇ ਪਿੰਡ ਡਾਲੇਕੇ ਦੇ ਗੁਰਦੁਆਰਾ ਸਾਹਿਬ ਵਿਖੇ ਨਵੇਂ ਨਿਸ਼ਾਨ ਸਾਹਿਬ ਦੀ ਸੇਵਾ ਕਰਵਾਈ ਗਈ | ਇਸ ਮੌਕੇ ਜਾਣਕਾਰੀ ਦਿੰਦਿਆਂ ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਨੇ ਦੱਸਿਆ ਕਿ ਸਰਬਜੋਤ ਸਿੰਘ ਜੋਤਾ, ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਕਿਸਾਨਾਂ ਦੀ ਜਿਣਸ ਦਾ ਦਾਣਾ ਦਾਣਾ ਖ੍ਰੀਦ ਕੀਤਾ ਜਾਵੇਗਾ-ਭਲਾਈਪੁਰ

ਖਡੂਰ ਸਾਹਿਬ, 16 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)- ਕੈਪਟਨ ਸਰਕਾਰ ਹਮੇਸ਼ਾਂ ਕਿਸਾਨ ਹਿਤੈਸ਼ੀ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਸੰਤੋਖ ਸਿੰਘ ...

ਪੂਰੀ ਖ਼ਬਰ »

ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਵਲੋਂ ਕਾਜੀਵਾਲ ਵਿਖੇ 11 ਮੈਂਬਰੀ ਇਕਾਈ ਦਾ ਗਠਨ

ਖਡੂਰ ਸਾਹਿਬ, 16 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)-ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਟਾਂਡਾ ਦੀ ਰਹਿਨੁਮਾਈ ਹੇਠ ਹਰਜੀਤ ਸਿੰਘ ਚੀਤੇ ਨੇ ਪਿੰਡ ਕਾਜੀਵਾਲ ਵਿਖੇ ਸ਼ਿਰਕਤ ਕੀਤੀ | ਇਸ ਮੌਕੇ 11 ਮੈਂਬਰੀ ਇਕਾਈ ਦਾ ਗਠਨ ਕੀਤਾ ਗਿਆ, ...

ਪੂਰੀ ਖ਼ਬਰ »

ਇੰਜੀ: ਰਾਜਿੰਦਰ ਕੁਮਾਰ ਜੋਸ਼ੀ ਦੀ ਸੇਵਾ-ਮੁਕਤੀ ਮੌਕੇ ਹੋਇਆ ਵਿਦਾਇਗੀ ਸਮਾਰੋਹ

ਪੱਟੀ 16 ਅਪ੍ਰੈਲ (ਬੋਨੀ ਕਾਲੇਕੇ, ਖਹਿਰਾ)¸ਇੰਜੀ: ਰਜਿੰਦਰ ਕੁਮਾਰ ਜੋਸ਼ੀ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਮੰਡਲ ਪੱਟੀ ਅਧੀਨ ਪੈਂਦੀ ਸਬ ਅਰਬਨ ਸਬ ਡਵੀਜ਼ਨ ਪੱਟੀ ਤੋਂ 31 ਸੇਵਾ ਮੁਕਤ ਹੋ ਗਏ ਹਨ | ਉਨ੍ਹਾਂ ਦਾ ਵਿਦਾਇਗੀ ਸਮਾਰੋਹ ਅੱਜ ਕੀਤਾ ਗਿਆ, ਜਿਸ ਵਿਚ ਪਾਵਰ ...

ਪੂਰੀ ਖ਼ਬਰ »

ਵਿਧਾਇਕ ਗਿੱਲ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨਾਲ ਸਮੁੱਚੇ ਪੱਟੀ ਹਲਕੇ ਦੀ ਬਦਲੀ ਨੁਹਾਰ-ਸਰਪੰਚ ਰੋਸ਼ਨ ਲਾਲ ਚੌਧਰੀ

ਹਰੀਕੇ ਪੱਤਣ, 16 ਅਪ੍ਰੈਲ (ਸੰਜੀਵ ਕੁੰਦਰਾ)-ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨਾਲ ਸਮੁੱਚੇ ਪੱਟੀ ਹਲਕੇ ਦੀ ਨੁਹਾਰ ਬਦਲ ਗਈ ਹੈ ਅਤੇ ਪੱਟੀ ਹਲਕਾ ਵਿਕਾਸ ਪੱਖੋਂ ਪੰਜਾਬ ਵਿਚੋਂ ਮੋਹਰੀ ਹਲਕਾ ਬਣ ਗਿਆ ਹੈ | ਇਨ੍ਹਾਂ ਸ਼ਬਦਾਂ ...

ਪੂਰੀ ਖ਼ਬਰ »

ਕਲਾ ਸੁਮਨ ਵਲੋਂ ਗੋਲਡਨ ਜੁਬਲੀ ਮੌਕੇ ਪ੍ਰੋਗਰਾਮ ਕਰਵਾਇਆ

ਤਰਨ ਤਾਰਨ, 16 ਅਪ੍ਰੈਲ (ਹਰਿੰਦਰ ਸਿੰਘ)-ਪੰਜਾਬ ਅਤੇ ਹਿਮਾਚਲ ਦਾ ਰੋਜੀ-ਬੇਟੀ ਦਾ ਇਕ ਇਹੋ ਜਿਹਾ ਇਤਹਾਸਕ ਅਟੂਟ ਰਿਸ਼ਤਾ ਹੈ, ਜਿਹੜਾ ਪੀੜ੍ਹ-ਦਰ ਪੀੜ੍ਹੀ ਤੱਕ ਕਾਇਮ ਰਹੇਗਾ | ਉਕਤ ਸ਼ਬਦਾਂ ਦਾ ਪ੍ਰਗਟਾਵਾ ਰਾਸ਼ਟ੍ਰੀਯ ਏਕਤਾ-ਅਖੰਡਤਾ ਅਤੇ ਦੇਸ਼ ਦੀ ਕਲਾ-ਸੰਸਕਿ੍ਤੀ ਨੂੰ ...

ਪੂਰੀ ਖ਼ਬਰ »

ਲੋਕ ਹੁਣ ਦੋਵਾਂ ਰਵਾਇਤੀ ਪਾਰਟੀਆਂ ਤੋਂ ਬੁਰੀ ਤਰ੍ਹਾਂ ਅੱਕ ਚੁੱਕੇ ਹਨ-ਡਾ. ਸੋਹਲ

ਤਰਨ ਤਾਰਨ, 16 ਅਪ੍ਰੈਲ (ਲਾਲੀ ਕੈਰੋਂ)- ਆਮ ਆਦਮੀ ਪਾਰਟੀ ਦੀ ਮੀਟਿੰਗ ਪਿੰਡ ਗੋਹਲਵੜ ਵਿਖੇ ਬਲਜੀਤ ਸਿੰਘ ਗੋਹਲਵੜ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਤਰਨ ਤਾਰਨ ਹਲਕੇ ਦੇ ਸੀਨੀਅਰ ਆਗੂ ਡਾ. ਕਸ਼ਮੀਰ ਸਿੰਘ ਸੋਹਲ, ਕੁਲਦੀਪ ਸਿੰਘ ਰੰਧਾਵਾ, ਮਾਸਟਰ ਸ਼ਿੰਗਾਰਾ ਸਿੰਘ, ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਦੀ ਮੀਟਿੰਗ ਹੋਈ

ਪੱਟੀ, 16 ਅਪ੍ਰੈਲ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)- ਦਿਹਾਤੀ ਮਜ਼ਦੂਰ ਸਭਾ ਦੀ ਬ੍ਰਾਂਚ ਖੱਬੇ ਰਾਜਪੂਤਾਂ ਦੀ ਜਨਰਲ ਬਾਡੀ ਦੀ ਮੀਟਿੰਗ ਹਰਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਖੇਤ ਮਜ਼ਦੂਰਾਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX