ਤਾਜਾ ਖ਼ਬਰਾਂ


ਕੋਰੋਨਾ ਕਾਰਨ ਭਾਰਤ 'ਚ ਫਸੇ ਲੋਕਾਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੀ ਪਹਿਲੀ ਉਡਾਣ
. . .  12 minutes ago
ਮੈਲਬੌਰਨ,15 ਮਈ - ਕੋਰੋਨਾ ਦੇ ਚਲਦਿਆਂ ਆਸਟ੍ਰੇਲੀਆ ਵਲੋਂ ਹਵਾਈ ਯਾਤਰਾ 'ਤੇ ਲਗਾਈ ਗਈ ਪਾਬੰਦੀ ਹਟਾਉਣ ਤੋਂ ਬਾਅਦ ਅੱਜ ਭਾਰਤ ਤੋਂ ਪਹਿਲੀ ਹਵਾਈ ਉਡਾਣ ਯਾਤਰੀਆਂ...
ਪੱਛਮੀ ਬੰਗਾਲ ਵਿਚ 16 ਮਈ ਤੋਂ 30 ਮਈ ਤੱਕ ਪੂਰੀ ਤਾਲਾਬੰਦੀ
. . .  10 minutes ago
ਕੋਲਕਾਤਾ,15 ਮਈ - ਪੱਛਮੀ ਬੰਗਾਲ ਦੀ ਸਰਕਾਰ ਨੇ 16 ਮਈ ਤੋਂ 30 ਮਈ ਤੱਕ ਪੂਰੀ ਤਾਲਾਬੰਦੀ ਦਾ ਸੂਬੇ...
ਕੋਰੋਨਾ ਦਾ ਪ੍ਰਭਾਵ ਦਿੱਲੀ ਵਿਚ ਘਟ ਰਿਹਾ - ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 1 hour ago
ਨਵੀਂ ਦਿੱਲੀ ,15 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਕੋਰੋਨਾ ਦੀ ਸਥਿਤੀ ਬਾਰੇ ਦੱਸਦੇ ਹੋਏ ਕਿਹਾ ਕਿ ਪਿਛਲੇ 24 ਘੰਟਿਆਂ ਵਿਚ, ਦਿੱਲੀ ਵਿਚ 6500 ਮਾਮਲੇ ਸਾਹਮਣੇ ...
ਉੱਤਰ ਪ੍ਰਦੇਸ਼ : 21 ਸਾਲਾ ਨੌਜਵਾਨ ਵਲੋਂ ਇਕ 70 ਸਾਲਾ ਔਰਤ ਨਾਲ ਕਥਿਤ ਤੌਰ 'ਤੇ ਜਬਰ ਜਨਾਹ
. . .  about 1 hour ago
ਲਲਿਤਪੁਰ,(ਉੱਤਰ ਪ੍ਰਦੇਸ਼) 15 ਮਈ - ਉੱਤਰ ਪ੍ਰਦੇਸ਼ ਦੇ ਲਲਿਤਪੁਰ ਜ਼ਿਲ੍ਹੇ ਵਿਚ ਇਕ 21 ਸਾਲਾ ਨੌਜਵਾਨ ਵਲੋਂ ਇਕ 70 ਸਾਲਾ ਔਰਤ ਨਾਲ ਕਥਿਤ ਤੌਰ 'ਤੇ ਜਬਰ ਜਨਾਹ ਕੀਤਾ ਗਿਆ...
ਸੰਪਰਦਾਇ ਮਸਤੂਆਣਾ ਮੁਖੀ ਬਾਬਾ ਛੋਟਾ ਸਿੰਘ ਦਾ ਕੋਰੋਨਾ ਕਾਰਨ ਦਿਹਾਂਤ
. . .  about 2 hours ago
ਤਲਵੰਡੀ ਸਾਬੋ, 15 ਮਈ (ਰਣਜੀਤ ਸਿੰਘ ਰਾਜੂ) - ਸਿੱਖ ਕੌਮ ਦੀ ਉੱਚ ਧਾਰਮਿਕ ਸ਼ਖ਼ਸੀਅਤ,ਸੰਪਰਦਾਇ ਮਸਤੂਆਣਾ ਦੇ ਮੁਖੀ ਸੰਤ ਬਾਬਾ ਛੋਟਾ ਸਿੰਘ ਜੀ ਜੋ ਬੀਤੇ ਦਿਨਾਂ ਵਿਚ ਕੋਰੋਨਾ...
ਕੋਟਕ ਮਹਿੰਦਰਾ ਬੈਂਕ ਦੇ ਕੈਸ਼ ਦੀ ਲੁੱਟ ਖੋਹ ਦੇ ਮਾਮਲੇ 'ਚ ਸਹਾਇਕ ਮੈਨੇਜਰ ਸਮੇਤ ਦੋ ਗ੍ਰਿਫ਼ਤਾਰ, ਤਿੰਨ 'ਤੇ ਮੁਕੱਦਮਾ ਦਰਜ਼
. . .  about 2 hours ago
ਜਲਾਲਾਬਾਦ, 15 ਮਈ (ਕਰਨ ਚੁਚਰਾ) - ਬੀਤੀ 12 ਮਈ ਨੂੰ ਜਲਾਲਾਬਾਦ - ਸ਼੍ਰੀ ਮੁਕਤਸਰ ਸਾਹਿਬ ਰੋਡ 'ਤੇ ਪਿੰਡ ਸੈਦੋਕਾ ਨਜ਼ਦੀਕ ਕੋਟਕ ਮਹਿੰਦਰਾ ਬੈਂਕ ਦੀ 45 ਲੱਖ ਰੁਪਏ ਦੀ ਕੈਸ਼ ਦੀ ਲੁੱਟ ਖੋਹ ਦੇ ਮਾਮਲੇ...
12 ਸਾਲ ਦੇ ਲੰਬੇ ਸਮੇਂ ਤੋਂ ਬਾਅਦ ਵੈਟਰਨਰੀ ਇੰਸਪੈਕਟਰਾਂ ਦੇ ਸੇਵਾ ਨਿਯਮ ਬਣਨ ਨਾਲ ਵੈਟਰਨਰੀ ਇੰਸਪੈਕਟਰਾਂ ਦੀ ਨਵੀਂ ਭਰਤੀ ਅਤੇ ਤਰੱਕੀ ਦੇ ਰਾਹ ਖੁੱਲ੍ਹੇ
. . .  about 3 hours ago
ਪਠਾਨਕੋਟ, 15 ਮਈ (ਸੰਧੂ ) - ਸਾਲ 2009 ਵਿਚ ਵੈਟਰਨਰੀ ਫਾਰਮਾਸਿਸਟਾਂ ਤੋਂ ਬਣਾਏ ਗਏ ਵੈਟਰਨਰੀ ਇੰਸਪੈਕਟਰ ਅਜੇ ਤੱਕ ਆਪਣੇ ਸਰਵਿਸ ਨਿਯਮਾਂ ਤੋਂ ਸੱਖਣੇ ...
ਚੀਨ ਨੇ ਲਾਲ ਗ੍ਰਹਿ 'ਤੇ ਭੇਜਿਆ ਰੋਵਰ - ਝੂਰੋਂਗ
. . .  about 3 hours ago
ਬੀਜਿੰਗ,15 ਮਈ - ਚੀਨ ਵਲੋਂ ਲਾਲ ਗ੍ਰਹਿ 'ਤੇ ਰੋਵਰ ਭੇਜਣ ਨਾਲ ਉਹ ਇਤਿਹਾਸ ਦਾ ਦੂਸਰਾ ਦੇਸ਼ ਬਣ ਗਿਆ ਹੈ । ਇਸ ਦੀ ਜਾਣਕਾਰੀ ਸਰਕਾਰੀ ਮੀਡੀਆ ਨੇ ਸ਼ਨੀਵਾਰ ਨੂੰ ਦਿੱਤੀ ...
ਪ੍ਰਧਾਨ ਮੰਤਰੀ ਆਉਣ ਵਾਲੇ ਚੱਕਰਵਾਤ ਤੌਕਤੇ ਵਿਰੁੱਧ ਅੱਜ ਇਕ ਮਹੱਤਵਪੂਰਨ ਮੀਟਿੰਗ ਕਰਨਗੇ
. . .  about 3 hours ago
ਨਵੀਂ ਦਿੱਲੀ, 15 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਉਣ ਵਾਲੇ ਚੱਕਰਵਾਤ ਤੌਕਤੇ ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 3,26,098 ਕੋਰੋਨਾ ਦੇ ਨਵੇਂ ਮਾਮਲੇ, 3,890 ਮੌਤਾਂ
. . .  about 4 hours ago
ਨਵੀਂ ਦਿੱਲੀ, 15 ਮਈ - ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ 3,26,098 ਕੋਰੋਨਾ ਦੇ ...
ਸਾਬਕਾ ਵਿਦੇਸ਼ ਰਾਜ-ਮੰਤਰੀ ਆਰ.ਐਲ. ਭਾਟੀਆ ਨਹੀਂ ਰਹੇ
. . .  about 4 hours ago
ਅੰਮ੍ਰਿਤਸਰ, 15 ਮਈ (ਰਾਜੇਸ਼ ਸ਼ਰਮਾ) : ਸਾਬਕਾ ਵਿਦੇਸ਼ ਰਾਜ-ਮੰਤਰੀ ਆਰ.ਐਲ. ਭਾਟੀਆ ਦੀ ਅੱਜ ਮੌਤ...
ਜੰਮੂ ਪ੍ਰਸ਼ਾਸਨ ਨੇ ਕੋਰੋਨਾ ਮਰੀਜ਼ਾਂ ਦੀ ਪਛਾਣ ਲਈ ਜਾਗਰੂਕਤਾ ਮੁਹਿੰਮ ਦੀ ਕੀਤੀ ਸ਼ੁਰੂਆਤ
. . .  about 4 hours ago
ਪ੍ਰਧਾਨ ਮੰਤਰੀ ਕੇਅਰ ਫ਼ੰਡ ਦੀ ਵਰਤੋਂ ਕੋਵਿਡ-19 ਟੀਕਾ ਖ਼ਰੀਦਣ ਤੇ ਆਕਸੀਜਨ ਪਲਾਂਟ ਲਈ ਕੀਤੀ ਜਾਵੇ
. . .  9 minutes ago
ਨਵੀਂ ਦਿੱਲੀ,15 ਮਈ - ਸੁਪਰੀਮ ਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਗਈ ...
ਮਹਾਂਮਾਰੀ ਦਾ ਦੂਜਾ ਸਾਲ ਹੋਵੇਗਾ ਘਾਤਕ - ਡਬਲਯੂ.ਐੱਚ.ਓ. ਮੁਖੀ
. . .  about 4 hours ago
ਨਵੀਂ ਦਿੱਲੀ, 15 ਮਈ - ਡਬਲਯੂ.ਐੱਚ.ਓ. ਦੇ ਮੁਖੀ ਟੇਡਰੋਸ ...
ਭਾਰਤੀ ਮੂਲ ਦੀ ਨੀਰਾ ਟੰਡਨ ਨੂੰ ਬਾਈਡਨ ਲਈ ਸੀਨੀਅਰ ਸਲਾਹਕਾਰ ਨਿਯੁਕਤ ਕੀਤਾ
. . .  about 4 hours ago
ਵਾਸ਼ਿੰਗਟਨ, 15 ਮਈ - ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦੁਆਰਾ ਮੰਤਰੀ ਮੰਡਲ ਲਈ ਚੁਣੇ ਗਏ ਭਾਰਤੀ...
ਡੀ.ਆਰ.ਡੀ.ਓ. ਦੀ ਕੋਰੋਨਾ ਦਵਾਈ 2 ਡੀ.ਜੀ. ਅਗਲੇ ਹਫ਼ਤੇ ਹੋਵੇਗੀ ਲਾਂਚ
. . .  about 5 hours ago
ਨਵੀਂ ਦਿੱਲੀ, 15 ਮਈ - ਕੋਵਿਡ-19 ਮਰੀਜ਼ਾਂ ਦੇ ਇਲਾਜ ਲਈ ਡੀ.ਆਰ.ਡੀ.ਓ. ...
ਇਜ਼ਰਾਈਲ ਰਾਕੇਟ ਹਮਲੇ 'ਚ ਮਾਰੀ ਗਈ ਕੇਰਲ ਦੀ ਔਰਤ ਦੀ ਮ੍ਰਿਤਕ ਦੇਹ ਪਹੁੰਚੀ ਦਿੱਲੀ
. . .  about 5 hours ago
ਨਵੀਂ ਦਿੱਲੀ, 15 ਮਈ - ਇਸ ਹਫ਼ਤੇ ਫ਼ਲਸਤੀਨੀ ਰਾਕੇਟ ਹਮਲੇ ਵਿਚ ਮਰਨ ਵਾਲੀ ਕੇਰਲ ਦੀ ਇਕ ...
ਅੱਜ ਦਾ ਵਿਚਾਰ
. . .  about 5 hours ago
ਅੱਜ ਦਾ ਵਿਚਾਰ
ਬੰਗਾ ਨੇੜੇ ਪਿੰਡ ਜੰਡਿਆਲਾ ਵਿਖੇ ਖੇਤਾਂ ਦੇ ਖੂਹ ਵਿਚੋਂ ਮਿਲੀ ਵਿਅਕਤੀ ਦੀ ਲਾਸ਼
. . .  1 day ago
ਕਟਾਰੀਆਂ, 14 ਮਈ (ਨਵਜੋਤ ਸਿੰਘ ਜੱਖੂ/ਗੁਰਜਿੰਦਰ ਸਿੰਘ ਗੁਰੂ) - ਬਲਾਕ ਬੰਗਾ ਦੇ ਪਿੰਡ ਜੰਡਿਆਲਾ 'ਚ ਦੇਰ ਰਾਤ ਖੇਤਾਂ ਵਿਚੋਂ ਖੂਹ ਵਿਚੋਂ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ 'ਚ ਸਨਸਨੀ ਫੈਲ...
45 ਲੱਖ ਲੁੱਟ ਮਾਮਲੇ 'ਚ ਬੈਂਕ ਮੁਲਾਜ਼ਮ ਪਾਇਆ ਗਿਆ ਦੋਸ਼ੀ, ਲੁਟੇਰੇਆਂ ਦੀ ਵੀ ਹੋਈ ਪਹਿਚਾਣ, ਪੁਲਿਸ ਨੇ ਮਾਮਲਾ ਸੁਲਝਾਇਆ
. . .  1 day ago
ਜਲਾਲਾਬਾਦ,14 ਮਈ (ਜਤਿੰਦਰ ਪਾਲ ਸਿੰਘ) - 12 ਮਈ ਨੂੰ ਸ੍ਰੀ ਮੁਕਤਸਰ ਸਾਹਿਬ ਜਲਾਲਾਬਾਦ ਸੜਕ 'ਤੇ ਸਥਿਤ ਪਿੰਡ ਚੱਕ ਸੈਦੋ ਕੇ ਦੇ ਸੇਮ ਨਾਲੇ ਕੋਲ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ...
ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਦਿਹਾਂਤ
. . .  1 day ago
ਬੰਗਾ, 14 ਮਈ (ਜਸਬੀਰ ਸਿੰਘ ਨੂਰਪੁਰ) - ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਬਿਮਾਰੀ ਦੌਰਾਨ ਦਿਹਾਂਤ ਹੋ ਗਿਆ। ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਅਭੈ ਸਿੰਘ ਸੰਧੂ...
ਕੋਰੋਨਾਵਾਇਰਸ ਤੋਂ ਪ੍ਰਭਾਵਿਤ ਲੋਕਾਂ ਤੱਕ ਖਾਣਾ ਪਹੁੰਚਾਉਣ ਦੀ ਪੁਲਿਸ ਨੇ ਕੀਤੀ ਸ਼ੁਰੂਆਤ
. . .  1 day ago
ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਅਹੂਜਾ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਐਲਾਨ ਤੋਂ ਬਾਅਦ ਲੁਧਿਆਣਾ ਪੁਲਿਸ ਵਲੋਂ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਲੋਕਾਂ ਤੱਕ ਖਾਣਾ ਪਹੁੰਚਾਉਣ...
ਕੋਵਿਡ19 : ਅੰਮ੍ਰਿਤਸਰ 'ਚ 438 ਲੋਕ ਆਏ ਪਾਜ਼ੀਟਿਵ, 23 ਹੋਈਆਂ ਮੌਤਾਂ, ਪਠਾਨਕੋਟ 'ਚ 492 ਲੋਕ ਆਏ ਪਾਜ਼ੀਟਿਵ ਤੇ 4 ਹੋਈਆਂ ਮੌਤਾਂ
. . .  1 day ago
ਲੈਵਲ 3 ਤੱਕ ਪਹੁੰਚਣ ਦੀ ਨੌਬਤ ਨਾ ਆਉਣ ਦੇਣ ਪੰਜਾਬ ਵਾਸੀ, ਪਹਿਲਾ ਹੀ ਡਾਕਟਰਾਂ ਨਾਲ ਸੰਪਰਕ ਕੀਤਾ ਜਾਵੇ - ਕੈਪਟਨ ਦੀ ਸੂਬਾ ਵਾਸੀਆਂ ਨੂੰ ਅਪੀਲ
. . .  1 day ago
ਚੰਡੀਗੜ੍ਹ, 14 ਮਈ - ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬਾ ਵਾਸੀਆਂ ਨੂੰ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਸੰਬੋਧਨ ਕੀਤਾ ਗਿਆ। ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਕੋਰੋਨਾ ਤੋਂ ਬਚਾਅ ਰੱਖਣ ਦੀ ਅਪੀਲ...
ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਵਲੋਂ ਸੂਬਾ ਵਾਸੀਆਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
ਚੰਡੀਗੜ੍ਹ, 14 ਮਈ - ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਵਲੋਂ ਸੂਬਾ ਵਾਸੀਆਂ ਨੂੰ ਸੰਬੋਧਨ ਕੀਤਾ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਕਿਸਾਨਾਂ ਨੂੰ ਦੂਜਿਆਂ ਦੀ ਮਿਹਰਬਾਨੀ 'ਤੇ ਜਿਊਣ ਦੀ ਬਜਾਏ ਆਪਣੇ ਹੱਕਾਂ ਲਈ ਲੜਨਾ ਹੋਵੇਗਾ। -ਵੱਲਭ ਭਾਈ ਪਟੇਲ

ਹੁਸ਼ਿਆਰਪੁਰ / ਮੁਕੇਰੀਆਂ

ਰੁਕ-ਰੁਕ ਕੇ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ, ਕਣਕ ਦੀ ਵਾਢੀ ਪ੍ਰਭਾਵਿਤ

ਮੰਡੀਆਂ 'ਚ ਭਿੱਜ ਰਹੀ ਫ਼ਸਲ ਨੇ ਸਰਕਾਰੀ ਪ੍ਰਬੰਧਾਂ ਦੀ ਪੋਲ ਖੋਲ੍ਹੀ
ਹੁਸ਼ਿਆਰਪੁਰ, 17 ਅਪ੍ਰੈਲ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ)- ਬੀਤੇ ਦਿਨ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਤੇ ਕੁੱਝ ਜਗ੍ਹਾ 'ਤੇ ਹੋਈ ਹਲਕੀ ਗੜ੍ਹੇਮਾਰੀ ਨੇ ਕਿਸਾਨਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣ ਗਈ | ਹੁਸ਼ਿਆਰਪੁਰ ਤੇ ਇਸ ਦੇ ਨਾਲ ਲੱਗਦੇ ਇਲਾਕਿਆਂ 'ਚ ਸਾਰਾ ਦਿਨ ਤੇਜ਼ ਹਵਾਵਾਂ ਚੱਲੀਆਂ ਤੇ ਹਲਕੇ ਤੋਂ ਦਰਮਿਆਨਾ ਮੀਂਹ ਵੀ ਪੈਂਦਾ ਰਿਹਾ ਜਿਸ ਕਾਰਨ ਜ਼ੋਰਾਂ 'ਤੇ ਚੱਲ ਰਹੇ ਕਣਕ ਦੀ ਵਾਢੀ ਦਾ ਕੰਮ ਪ੍ਰਭਾਵਿਤ ਹੋਇਆ | ਇਸ ਸਬੰਧੀ ਜਦੋਂ ਇਲਾਕੇ ਦੇ ਕਿਸਾਨਾਂ ਸਾਬਕਾ ਸਰਪੰਚ ਜਸਵੀਰ ਸਿੰਘ, ਨੰਬਰਦਾਰ ਭੁਪਿੰਦਰ ਸਿੰਘ, ਗੁਰਮੀਤ ਸਿੰਘ ਬਾਗਪੁਰ, ਗੁਰਬਚਨ ਸਿੰਘ, ਜਤਿੰਦਰ ਸਿੰਘ ਘੁੰਮਣ, ਸੁਰਜੀਤ ਸਿੰਘ ਮਸੂਤਾ, ਬਲਵੀਰ ਸਿੰਘ ਆਦਿ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਮੀਂਹ ਪੈਣ ਨਾਲ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਹੋ ਰਿਹਾ ਹੈ | ਇਸ ਨਾਲ ਜਿੱਥੇ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉੱਥੇ ਮਜ਼ਦੂਰਾਂ ਲਈ ਵੀ ਦਿੱਕਤਾਂ ਪੇਸ਼ ਆ ਰਹੀਆਂ ਹਨ | ਉਨ੍ਹਾਂ ਕਿਹਾ ਕਿ ਮੀਂਹ ਪੈਣ ਨਾਲ ਕਣਕ ਦੀ ਫ਼ਸਲ 'ਚ ਨਮੀ ਵੱਧ ਜਾਵੇਗੀ ਅਤੇ ਕਣਕ ਦੀ ਵਾਢੀ ਦਾ ਕੰਮ ਵੀ ਪ੍ਰਭਾਵਿਤ ਹੋਵੇਗਾ | ਉਨ੍ਹਾਂ ਕਿਹਾ ਕਿ ਪਹਿਲਾਂ ਹੀ ਸਰਕਾਰਾਂ ਦੀਆਂ ਗਲਤ ਨੀਤੀਆਂ ਦੇ ਚੱਲਦਿਆਂ ਕਿਸਾਨ ਮੰਡੀਆਂ 'ਚ ਕਣਕ ਵੇਚਣ ਲਈ ਪ੍ਰੇਸ਼ਾਨ ਹੋ ਰਹੇ ਹਨ, ਦੂਸਰੇ ਪਾਸੇ ਜਿਸ ਕਣਕ ਦੀ ਵਿੱਕਰੀ ਹੋਈ ਹੈ ਉਸ ਦੀ ਲਿਫ਼ਟਿੰਗ ਨਾ ਹੋਣ ਕਾਰਨ ਬੋਰੀਆਂ ਦੇ ਅੰਬਾਰ ਲੱਗੇ ਹੋਏ ਹਨ | ਇੱਥੋਂ ਤੱਕ ਕਿ ਜਦੋਂ ਮੁੱਖ ਦਾਣਾ ਮੰਡੀ 'ਚ ਸਥਿਤੀ ਦਾ ਜਾਇਜ਼ਾ ਲਿਆ ਗਿਆ ਤਾਂ ਦੇਖਣ ਨੂੰ ਮਿਲਿਆ ਕਿ ਅਨੇਕਾਂ ਆੜ੍ਹਤੀਆਂ ਦੀਆਂ ਦੁਕਾਨਾਂ 'ਤੇ ਕਣਕ ਦੀ ਤੁਲੀ ਹੋਈ ਫ਼ਸਲ ਮੀਂਹ 'ਚ ਭਿੱਜ ਰਹੀ ਸੀ | ਕਿਸਾਨਾਂ ਨੇ ਕਿਹਾ ਕਿ ਮੁੱਖ ਮੰਡੀ ਤੋਂ ਇਲਾਵਾ ਵੱਖ-ਵੱਖ ਫੋਕਲ ਪੁਆਇੰਟਾਂ 'ਤੇ ਵੀ ਅਜੇ ਤੱਕ ਸਰਕਾਰੀ ਬਾਰਦਾਨੇ ਦੀ ਕਮੀ ਹੈ, ਜਿਸ ਦੇ ਚੱਲਦਿਆਂ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕੁੱਲ ਮਿਲਾ ਕੇ ਦੇਖਿਆ ਜਾਵੇ ਤਾਂ ਇਹ ਪਿਆ ਮੀਂਹ ਅਤੇ ਚੱਲੀਆਂ ਤੇਜ਼ ਹਵਾਵਾਂ ਕਾਰਨ ਕਿਸਾਨਾਂ ਦੀਆਂ ਮੁਸ਼ਕਿਲਾਂ 'ਚ ਹੋਰ ਵਾਧਾ ਹੋਇਆ ਹੈ |
ਖੇਤਾਂ 'ਚ ਖੜ੍ਹੀ ਤੇ ਮੰਡੀਆਂ 'ਚ ਪਈ ਕਣਕ ਪ੍ਰਭਾਵਿਤ
ਗੜ੍ਹਸ਼ੰਕਰ, (ਧਾਲੀਵਾਲ)- ਸਵੇਰ ਤੋਂ ਮੌਸਮ ਦੇ ਵਿਗੜੇ ਮਿਜ਼ਾਜ ਦੌਰਾਨ ਖੇਤਰ ਵਿਚ ਬਾਅਦ ਦੁਪਹਿਰ ਕੁੱਝ ਸਮੇਂ ਲਈ ਹੋਈ ਭਰਵੀਂ ਬਾਰਿਸ਼ ਨੇ ਕਿਸਾਨਾਂ ਦੀਆਂ ਆਸਾਂ 'ਤੇ ਪਾਣੀ ਫੇਰਦੇ ਹੋਏ ਕਣਕ ਦੀ ਕਟਾਈ ਨੂੰ ਪ੍ਰਭਾਵਿਤ ਕੀਤਾ ਹੈ ਜਿੱਥੇ ਦੁਪਹਿਰ ਸਮੇਂ ਹਲਕੀ ਕਿਣ-ਮਿਣ ਨੇ ਕਣਕ ਦੀ ਕਟਾਈ ਤੇ ਖ਼ਰੀਦ ਨੂੰ ਪ੍ਰਭਾਵਿਤ ਕੀਤਾ ਉੱਥੇ ਬਾਅਦ ਦੁਪਹਿਰ ਕੁੱਝ ਸਮੇਂ ਲਈ ਹੋਈ ਤੇਜ਼ ਬਾਰਿਸ਼ ਨਾਲ ਗੜ੍ਹੇਮਾਰੀ ਵੀ ਹੋਈ | ਇਲਾਕੇ ਵਿਚ ਭਾਵੇਂ ਪਿਛਲੇ ਦਿਨਾਂ ਤੋਂ ਕਣਕ ਦੀ ਕਟਾਈ ਪੂਰੇ
ਜੋਬਨ 'ਤੇ ਸੀ ਪਰ ਮੌਸਮ ਦੀ ਖ਼ਰਾਬੀ ਨੇ ਖੇਤਾਂ 'ਚ ਕਟਾਈ ਤੋਂ ਰਹਿੰਦੀ ਕਣਕ ਦੀ ਫ਼ਸਲ ਨੂੰ ਪ੍ਰਭਾਵਿਤ ਕੀਤਾ | ਭਾਵੇਂ ਭਾਰੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਪਰ ਆਉਣ ਵਾਲੇ ਕੁੱਝ ਦਿਨਾਂ ਲਈ ਕਣਕ ਦੀ ਕਟਾਈ ਰੁਕ ਗਈ ਹੈ | ਮੌਸਮ ਦੀ ਖ਼ਰਾਬੀ ਨੇ ਜਿੱਥੇ ਖੇਤਾਂ 'ਚ ਖੜ੍ਹੀ ਕਣਕ ਦੀ ਫ਼ਸਲ ਪ੍ਰਭਾਵਿਤ ਹੋਈ ਹੈ ਉੱਥੇ ਹੀ ਮੰਡੀਆਂ 'ਚ ਬੋਰਿਆਂ 'ਚ ਪਾਈ ਕਣਕ ਵੀ ਬਾਰਿਸ਼ ਨਾਲ ਪ੍ਰਭਾਵਿਤ ਹੋਈ ਹੈ | ਖ਼ਬਰ ਲਿਖੇ ਜਾਣ ਤੱਕ ਆਸਮਾਨ ਵਿਚ ਛਾਈ ਭਾਰੀ ਬੱਦਲਵਾਈ ਤੋਂ ਹਾਲੇ ਹੋਰ ਬਾਰਿਸ਼ ਹੋਣ ਦੇ ਆਸਾਰ ਬਣੇ ਹੋਏ ਹਨ |
ਸਰਕਾਰੀ ਇੰਤਜ਼ਾਮਾਂ ਦੀ ਘਾਟ ਕਾਰਨ ਮੰਡੀਆਂ 'ਚ ਪਈ ਕਣਕ ਪਾਣੀ 'ਚ ਡੁੱਬੀ
ਨੰਗਲ ਬਿਹਾਲਾਂ, (ਵਿਨੋਦ ਮਹਾਜਨ)- ਅੱਜ ਨੰਗਲ ਬਿਹਾਲਾਂ ਖੇਤਰ ਵਿਚ ਦਰਮਿਆਨੀ ਅਤੇ ਭਾਰੀ ਬਾਰਸ਼ ਕਾਰਨ ਜਿੱਥੇ ਕਿਸਾਨਾਂ ਦੀ ਖੜ੍ਹੀ ਕਣਕ ਦੀ ਫ਼ਸਲ ਨੂੰ ਭਾਰੀ ਨੁਕਸਾਨ ਹੋਇਆ ਉੱਥੇ ਸਰਕਾਰੀ ਇੰਤਜ਼ਾਮਾਂ ਦੀ ਘਾਟ ਕਾਰਨ ਮੰਡੀਆਂ ਵਿਚ ਪਹੁੰਚੀ ਕਣਕ ਮੀਂਹ ਦੇ ਪਾਣੀ ਵਿਚ ਡੁੱਬ ਗਈ ਹੈ | ਹਰ ਪਾਸੇ ਤੋਂ ਮਾਰ ਝੱਲ ਰਹੇ ਕਿਸਾਨਾਂ ਨੂੰ ਅੱਜ ਇਸ ਮੀਂਹ ਨੇ ਵੀ ਕੱਖੋਂ ਹੌਲੇ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ | ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਬੇਵਕਤੀ ਮੀਂਹ ਨਾਲ ਉਨ੍ਹਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਜਲਦ ਤੋਂ ਜਲਦ ਦਿੱਤਾ ਜਾਵੇ |
ਦਾਣਾ ਮੰਡੀ ਖੋਖਰ 'ਚ ਸ਼ੈੱਡ ਦੀ ਘਾਟ ਰੜਕੀ
ਚੌਲਾਂਗ, (ਸੁਖਦੇਵ ਸਿੰਘ)- ਅਚਨਚੇਤ ਮੀਂਹ ਆਉਣ ਕਰਕੇ ਦਾਣਾ ਮੰਡੀ ਖੋਖਰ ਵਿਚ ਆੜ੍ਹਤੀ ਤੇ ਕਿਸਾਨ ਪ੍ਰੇਸ਼ਾਨ ਨਜ਼ਰ ਆਏ | ਬੇਮੌਸਮੀ ਹੋ ਰਹੀ ਬਾਰਸ਼ ਕਰਕੇ ਕਿਸਾਨਾਂ ਦੇ ਸਾਹ ਸੂਤੇ ਹੋਏ ਹਨ | ਅਜੇ ਸਾਡੇ ਇਲਾਕੇ ਵਿਚ ਚੌਥਾ ਹਿੱਸਾ ਵੀ ਕਣਕ ਦੀ ਵਾਢੀ ਨਹੀਂ ਹੋਈ ਅਤੇ ਕਾਫ਼ੀ ਸਾਰੀ ਕਣਕ ਖੇਤਾਂ ਵਿਚ ਉਂਜ ਹੀ ਖੜ੍ਹੀ ਹੈ | ਇੱਥੇ ਜ਼ਿਕਰਯੋਗ ਹੈ ਕਿ ਮੰਡੀ ਵਿਚ ਕੋਈ ਵੱਡੀ ਸ਼ੈੱਡ ਨਹੀਂ ਹੈ ਜਿੱਥੇ ਕਣਕ ਲਗਾਈ ਜਾ ਸਕੇ | ਆੜ੍ਹਤੀਆਂ ਤੇ ਕਿਸਾਨਾਂ ਦੀ ਮੰਗ ਹੈ ਕਿ ਦਾਣਾ ਮੰਡੀ ਖੋਖਰ ਵਿਚ ਕੋਈ ਵੱਡੀ ਸ਼ੈੱਡ ਉਸਾਰੀ ਜਾਵੇ | ਅੱਜ ਵੀ ਮੀਂਹ ਪੈਣ ਤੋਂ ਪਹਿਲਾਂ ਆੜ੍ਹਤੀਆਂ ਵਲੋਂ ਫ਼ਸਲ ਨੂੰ ਪੂਰੀ ਤਰ੍ਹਾਂ ਤਰਪਾਲਾਂ ਨਾਲ ਢੱਕ ਲਿਆ ਗਿਆ ਜਿਸ ਨਾਲ ਫ਼ਸਲ ਭਿੱਜਣੋਂ ਬਚਾਅ ਲਈ ਗਈ |
ਬੇਮੌਸਮੀ ਬਰਸਾਤ ਕਾਰਨ ਮੰਡੀ 'ਚ ਕਣਕ ਦਾ ਭਾਰੀ ਨੁਕਸਾਨ
ਦਸੂਹਾ (ਕੌਸ਼ਲ)- ਬੇਮੌਸਮੀ ਬਰਸਾਤ ਹੋਣ ਕਾਰਨ ਦਾਣਾ ਮੰਡੀ ਦਸੂਹਾ ਵਿਖੇ ਫ਼ਸਲ ਦਾ ਭਾਰੀ ਨੁਕਸਾਨ ਦੇਖਣ ਨੂੰ ਮਿਲਿਆ | ਮੰਡੀ ਵਿਚ ਮੌਜੂਦ ਆੜ੍ਹਤੀ ਤੇ ਕਿਸਾਨ ਵੀਰਾਂ ਨੇ ਦੱਸਿਆ ਕਿ ਦੋ ਦਿਨ ਤੋਂ ਰੁਕ ਰੁਕ ਕੇ ਬੇਮੌਸਮੀ ਬਰਸਾਤ ਹੋ ਰਹੀ ਹੈ, ਇਸ ਨਾਲ ਮੰਡੀ 'ਚ ਪਾਣੀ ਭਰ ਗਿਆ ਹੈ | ਉਨ੍ਹਾਂ ਮੁੱਖ ਤੌਰ 'ਤੇ ਦੱਸਿਆ ਕਿ ਇਸ ਬਰਸਾਤ ਨਾਲ ਕਣਕ ਵਿਚ ਨਮੀ ਦੀ ਮਾਤਰਾ ਬਹੁਤ ਵਧ ਗਈ ਹੈ | ਉਨ੍ਹਾਂ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਜੋ ਸਰਕਾਰ ਵਲੋਂ ਕਣਕ ਦੀ ਨਮੀ 12 ਫ਼ੀਸਦੀ ਕੀਤੀ ਗਈ ਹੈ ਉਸ ਵਿਚ ਵਾਧਾ ਕਰਕੇ ਉਸ 'ਚ 14 ਜਾਂ 16 ਫ਼ੀਸਦੀ ਦੀ ਛੋਟ ਦਿੱਤੀ ਜਾਵੇ |

ਹੁਸ਼ਿਆਰਪੁਰ 'ਚ ਕੋਰੋਨਾ ਧਮਾਕਾ : 253 ਨਵੇਂ ਕੇਸਾਂ ਦੀ ਪੁਸ਼ਟੀ, 4 ਦੀ ਮੌਤ

ਹੁਸ਼ਿਆਰਪੁਰ, 17 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜ਼ਿਲ੍ਹੇ 'ਚ 253 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 16202 ਤੇ 4 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 665 ਹੋ ਗਈ ਹੈ | ਸਿਵਲ ਸਰਜਨ ...

ਪੂਰੀ ਖ਼ਬਰ »

'ਆਪ' ਵਲੋਂ ਗਜਾਨੰਨ ਚੌਕ ਵਿਖੇ ਰੋਸ ਪ੍ਰਦਰਸ਼ਨ

ਤਲਵਾੜਾ, 17 ਅਪ੍ਰੈਲ (ਅਜੀਤ ਪ੍ਰਤੀਨਿਧੀ)- ਪੰਜਾਬ ਵਿਚ ਮਹਿੰਗੀ ਬਿਜਲੀ ਦੇ ਵਿਰੋਧ ਵਿਚ ਆਮ ਆਦਮੀ ਪਾਰਟੀ ਵਲੋਂ ਦਾਤਾਰਪੁਰ ਵਿਖੇ ਬਿਜਲੀ ਦੇ ਬਿੱਲ ਫ਼ੂਕ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਪਾਰਟੀ ਦੇ ਦਾਤਾਰਪੁਰ ਤੋਂ ਸਰਕਲ ਇੰਚਾਰਜ ਪ੍ਰੇਮ ...

ਪੂਰੀ ਖ਼ਬਰ »

ਨਗਰ ਕੌਂਸਲ ਟਾਂਡਾ ਦੇ ਪ੍ਰਧਾਨ ਤੇ ਉਪ ਪ੍ਰਧਾਨ ਦੀ ਚੋਣ ਭਲਕੇ

ਟਾਂਡਾ ਉੜਮੁੜ, 17 ਅਪ੍ਰੈਲ (ਦੀਪਕ ਬਹਿਲ)- ਨਗਰ ਕੌਂਸਲ ਟਾਂਡਾ ਦੀ ਪ੍ਰਧਾਨਗੀ ਦਾ ਤਾਜ ਕਿਸ ਕੌਂਸਲਰ ਦੇ ਹਿੱਸੇ ਆਵੇਗਾ, ਇਸ ਸੰਬੰਧੀ ਇੱਕ ਪਾਸੇ ਜਿੱਥੇ ਨਵ-ਨਿਯੁਕਤ ਕੌਂਸਲਰਾਂ ਅੰਦਰ ਉਤਸੁਕਤਾ ਬਣੀ ਹੋਈ ਹੈ ਉੱਥੇ ਨਗਰ ਕੌਂਸਲ ਟਾਂਡਾ ਨੂੰ ਅਗਲਾ ਪ੍ਰਧਾਨ ਤੇ ਉਪ ...

ਪੂਰੀ ਖ਼ਬਰ »

13 ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰਾਂ ਨੂੰ ਸਟੇਸ਼ਨ ਅਲਾਟ

ਬੀਣੇਵਾਲ, 17 ਅਪ੍ਰੈਲ (ਬੈਜ ਚੌਧਰੀ)- ਪੰਜਾਬ ਸਰਕਾਰ ਨੇ ਇੱਕ ਹੁਕਮ ਜਾਰੀ ਕਰਕੇ ਬੀਤੇ ਦਿਨੀਂ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਵਿਚੋਂ ਪਦਉਨਤ ਕਰਕੇ ਬਣਾਏ 13 ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਸਟੇਸ਼ਨ ਅਲਾਟ ਕਰ ਦਿੱਤੇ ਹਨ ਅਤੇ ਸਬੰਧਤ ਅਧਿਕਾਰੀਆਂ ਨੂੰ ...

ਪੂਰੀ ਖ਼ਬਰ »

ਪਿੰਡ ਰਾਜਪੁਰ ਗੜ੍ਹੀ ਵਿਖੇ ਪਸ਼ੂਆਂ ਦੇ ਕੁਲ ਨੂੰ ਲੱਗੀ ਅੱਗ

ਭੰਗਾਲਾ, 17 ਅਪ੍ਰੈਲ (ਬਲਵਿੰਦਰਜੀਤ ਸਿੰਘ ਸੈਣੀ)- ਕਸਬਾ ਭੰਗਾਲਾ ਦੇ ਨੇੜੇ ਪਿੰਡ ਰਾਜਪੁਰ ਗੜ੍ਹੀ ਵਿਖੇ ਪਸ਼ੂਆਂ ਦੇ ਕੁਲ ਨੂੰ ਅੱਗ ਲੱਗਣ ਨਾਲ 2 ਕੱਟੀਆਂ, 1 ਕੱਟਾ, ਘਰੇਲੂ ਸਾਮਾਨ ਅਤੇ 10 ਹਜ਼ਾਰ ਰੁਪਏ ਸੜ ਕੇ ਸੁਆਹ ਹੋ ਗਏ | ਪੀੜਤ ਗੁੱਜਰ ਲਾਲੂ ਪੁੱਤਰ ਗੁਲਾਨ ਹੁਸੈਨ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਵਿਖੇ 'ਡਾ: ਅੰਬੇਡਕਰ ਤੇ ਭਾਰਤੀ ਸੰਵਿਧਾਨ ਦਾ ਨਿਰਮਾਣ' ਵਿਸ਼ੇ 'ਤੇ ਵੈਬੀਨਾਰ

ਦਸੂਹਾ, 17 ਅਪ੍ਰੈਲ (ਭੁੱਲਰ)- ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਦੇ ਡਾ: ਬੀ.ਆਰ. ਅੰਬੇਡਕਰ ਸਟੱਡੀਜ਼ ਸੈਂਟਰ ਵਲੋਂ ਵਰਲਡ ਐਸੋਸੀਏਸ਼ਨ ਫਾਰ ਅਮਿਊਚਰ ਹਿਸਟੋਰੀਅਨ 'ਵਾਹ' ਦੇ ਸਹਿਯੋਗ ਨਾਲ ਡਾ: ਬੀ. ਆਰ. ਅੰਬੇਡਕਰ ਦੀ ਜੈਯੰਤੀ ਮੌਕੇ 'ਡਾ: ਅੰਬੇਡਕਰ ਤੇ ਭਾਰਤੀ ਸੰਵਿਧਾਨ ਦਾ ...

ਪੂਰੀ ਖ਼ਬਰ »

ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਵਲੋਂ ਗੜ੍ਹਸ਼ੰਕਰ ਦੇ ਸਕੂਲਾਂ ਦਾ ਅਚਨਚੇਤ ਦੌਰਾ

ਗੜ੍ਹਸ਼ੰਕਰ, 17 ਅਪ੍ਰੈਲ (ਧਾਲੀਵਾਲ)- ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਕ੍ਰਿਸ਼ਨ ਕੁਮਾਰ ਵਲੋਂ ਗੜ੍ਹਸ਼ੰਕਰ ਬਲਾਕ ਦੇ ਸਕੂਲਾਂ ਦਾ ਅਚਨਚੇਤ ਦੌਰਾ ਕੀਤਾ ਜਾ ਰਿਹਾ ਹੈ | ਸਿੱਖਿਆ ਵਿਭਾਗ ਵਲੋਂ ਸਾਲ 2021-22 ਦੇ ਦਾਖ਼ਲੇ ਸਬੰਧੀ ਚਲਾਈ ਜਾ ਰਹੀ ਮੁਹਿੰਮ ਨੂੰ ਹੁਲਾਰਾ ...

ਪੂਰੀ ਖ਼ਬਰ »

ਕੇਂਦਰ ਦੀ ਸ਼ਹਿ 'ਤੇ ਕਾਂਗਰਸ ਕਰ ਰਹੀ ਕਿਸਾਨਾਂ ਨੂੰ ਮੰਡੀਆਂ 'ਚ ਖੱਜਲ ਖੁਆਰ-ਭਾਰਜ

ਹੁਸ਼ਿਆਰਪੁਰ, 17 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)- ਪਹਿਲਾਂ ਪੰਜਾਬ ਦੇ ਕਿਸਾਨਾਂ ਨੂੰ ਕੇਂਦਰ ਦੀ ਭਾਜਪਾ ਸਰਕਾਰ ਨੇ ਕਾਲੇ ਕਾਨੂੰਨ ਲਿਆ ਕੇ ਧੱਕਾ ਕੀਤਾ ਤੇ ਮਜ਼ਬੂਰੀਬੱਸ ਕਿਸਾਨਾਂ ਨੂੰ ਪਿਛਲੇ 6 ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਧਰਨੇ ਲਗਾਉਣੇ ਪਏ ਪਰ ...

ਪੂਰੀ ਖ਼ਬਰ »

ਡਾ: ਰਾਜ ਕੁਮਾਰ ਵਲੋਂ ਡਾ: ਅੰਬੇਡਕਰ ਨੂੰ ਸਮਰਪਿਤ ਪਾਰਕ ਤੇ ਲਾਇਬ੍ਰੇਰੀ ਦਾ ਉਦਘਾਟਨ

ਹੁਸ਼ਿਆਰਪੁਰ, 17 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਹਲਕਾ ਚੱਬੇਵਾਲ ਦੇ ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ ਵਲੋਂ ਪਿੰਡ ਜੰਡੋਲੀ ਵਿਖੇ ਡਾ: ਬੀ.ਆਰ. ਅੰਬੇਡਕਰ ਦੀ ਯਾਦ 'ਚ ਬਣਾਏ ਜਾ ਰਹੇ ਪਾਰਕ ਦੇ ਨਿਰਮਾਣ ਕਾਰਜ ਤੇ ਨਵੀਂ ਬਣਾਈ ਲਾਇਬ੍ਰੇਰੀ ਦਾ ਉਦਘਾਟਨ ...

ਪੂਰੀ ਖ਼ਬਰ »

ਮੰਡੀਆਂ 'ਚ ਬਾਰਦਾਨਾ ਨਾ ਆਉਣ ਕਾਰਨ ਆੜ੍ਹਤੀਏ ਤੇ ਕਿਸਾਨ ਪ੍ਰੇਸ਼ਾਨ-ਗੇਰਾ

ਭੰਗਾਲਾ, 17 ਅਪ੍ਰੈਲ (ਬਲਵਿੰਦਰਜੀਤ ਸਿੰਘ ਸੈਣੀ)- ਪੰਜਾਬ ਵਿੱਚ ਕਣਕ ਦੀ ਫਸਲ ਦੀ ਖਰੀਦ ਸੂਬਾ ਸਰਕਾਰ ਵਲੋਂ 10 ਅਪ੍ਰੈਲ ਨੂੰ ਸ਼ੁਰੂ ਕਰ ਦਿੱਤੀ ਗਈ ਸੀ ਪਰ ਇੱਕ ਪਾਸੇ ਪੰਜਾਬ ਸਰਕਾਰ ਦਾਅਵੇ ਕਰ ਰਹੀ ਸੀ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ...

ਪੂਰੀ ਖ਼ਬਰ »

ਕੰਢੀ ਕਿਰਸਾਨ ਯੂਨੀਅਨ ਵਲੋਂ ਕਿਸਾਨੀ ਪੱਖੀ ਤਖ਼ਤੀਆਂ ਫੜ ਕੇ ਪ੍ਰਦਰਸ਼ਨ ਜਾਰੀ

ਚੱਬੇਵਾਲ, 17 ਅਪ੍ਰੈਲ (ਥਿਆੜਾ)-ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਦੇ ਕਿਸਾਨ ਮਾਰੂ ਕਾਨੂੰਨਾਂ ਦੇ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ਤੇ ਛੇੜੇ ਅੰਦੋਲਨ ਦਾ ਹਿੱਸਾ ਬਣਨ ਲਈ ਕਿਸਾਨਾਂ ਦੇ ਨਾਲ-ਨਾਲ ਆਮ ਲੋਕਾਂ ਅਤੇ ਛੋਟੇ ਦੁਕਾਨਦਾਰਾਂ ਨੂੰ ਪ੍ਰੇਰਨ ਹਿੱਤ ਕੰਢੀ ...

ਪੂਰੀ ਖ਼ਬਰ »

ਐਨ.ਆਰ.ਆਈ. ਵਲੋਂ ਸਕੂਲ ਨੂੰ ਵਾਟਰ ਕੂਲਰ ਭੇਟ

ਘੋਗਰਾ, 17 ਅਪ੍ਰੈਲ (ਆਰ.ਐੱਸ. ਸਲਾਰੀਆ)- ਸਰਕਾਰੀ ਮਿਡਲ ਸਕੂਲ ਬਲਹੱਡਾ ਨੂੰ ਐਨ.ਆਰ. ਆਈ ਬਲਦੇਵ ਸਿੰਘ ਕੈਨੇਡਾ ਵਲੋਂ ਵਾਟਰ ਕੂਲਰ ਭੇਟ ਕੀਤਾ ਗਿਆ | ਇਸ ਮੌਕੇ ਹੈੱਡ ਮਿਸਟਰੈੱਸ ਨਿਰਮਲਾ ਦੇਵੀ ਵੱਲੋਂ ਐਨ.ਆਰ.ਆਈ ਬਲਦੇਵ ਸਿੰਘ ਕੈਨੇਡਾ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ...

ਪੂਰੀ ਖ਼ਬਰ »

ਮੌਸਮ ਦੇ ਬਦਲੇ ਮਿਜਾਜ਼ ਨੇ ਕਿਸਾਨਾਂ ਦੀਆਂ ਚਿੰਤਾਵਾਂ 'ਚ ਕੀਤਾ ਵਾਧਾ

ਹਾਜੀਪੁਰ, 17 ਅਪ੍ਰੈਲ (ਜੋਗਿੰਦਰ ਸਿੰਘ/ਪੁਨੀਤ ਭਾਰਦਵਾਜ)- ਅੱਜ ਹਾਜੀਪੁਰ ਤੇ ਆਲ਼ੇ-ਦੁਆਲੇ ਦੇ ਪਿੰਡਾਂ ਵਿਚ ਪਏ ਮੀਂਹ ਨੇ ਜਿੱਥੇ ਹਾੜੀ ਦੀ ਮੁੱਖ ਫ਼ਸਲ ਕਣਕ ਦੀ ਕਟਾਈ ਤੇ ਖ਼ਰੀਦ ਨੂੰ ਪ੍ਰਭਾਵਿਤ ਕੀਤਾ ਉੱਥੇ ਮੌਸਮ ਦੇ ਬਦਲਦੇ ਮਿਜ਼ਾਜ ਨੇ ਕਿਸਾਨਾਂ ਦੀਆਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਦਸੂਹਾ, 17 ਅਪ੍ਰੈਲ (ਭੁੱਲਰ)- ਅੱਜ ਰਾਸ਼ਟਰੀ ਰਾਜ ਮਾਰਗ ਦਸੂਹਾ-ਜਲੰਧਰ ਵਿਖੇ ਲੰਗਰਪੁਰ ਪੁਲ ਨੇੜੇ ਵਾਪਰੇ ਇੱਕ ਸੜਕ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਦਰਦਨਾਕ ਮੌਤ ਹੋ ਗਈ | ਜਾਣਕਾਰੀ ਅਨੁਸਾਰ ਪਰਮਿੰਦਰ ਸਿੰਘ ਪੁੱਤਰ ਬਲਬੀਰ ਸਿੰਘ ਪਿੰਡ ਖੁਣਖੁਣ ਕਲਾਂ ਆਪਣੇ ਐਕਟਿਵਾ ...

ਪੂਰੀ ਖ਼ਬਰ »

ਲਾਲ ਭੱਠਾ ਮਜ਼ਦੂਰ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਮਿੰਨੀ ਸਕੱਤਰੇਤ ਸਾਹਮਣੇ ਪ੍ਰਦਰਸ਼ਨ

ਹੁਸ਼ਿਆਰਪੁਰ, 17 ਅਪ੍ਰੈਲ (ਬਲਜਿੰਦਰਪਾਲ ਸਿੰਘ)- ਸੀਟੂ ਪੰਜਾਬ ਦੇ ਸੱਦੇ 'ਤੇ ਸੀਟੂ ਦੇ ਜ਼ਿਲ੍ਹਾ ਜਨਰਲ ਸਕੱਤਰ ਮਹਿੰਦਰ ਕੁਮਾਰ ਬੱਢੋਆਣ, ਸੋਮਨਾਥ ਤੇ ਧਨਪਤ ਦੀ ਅਗਵਾਈ ਵਿਚ ਲਾਲ ਭੱਠਾ ਮਜ਼ਦੂਰ ਯੂਨੀਅਨ ਵਲੋਂ ਮਿੰਨੀ ਸਕੱਤਰੇਤ ਹੁਸ਼ਿਆਰਪੁਰ ਸਾਹਮਣੇ ਰੋਸ ...

ਪੂਰੀ ਖ਼ਬਰ »

ਜੰਮੂ ਹਸਪਤਾਲ ਕਪੂਰਥਲਾ ਰੋਡ ਦੀ ਨਵੀਂ ਕੋਵਿਡ ਕੇਅਰ ਬ੍ਰਾਂਚ ਸ਼ੁਰੂ

ਜਲੰਧਰ, 17 ਅਪ੍ਰੈਲ (ਅ.ਬ)-ਜੰਮੂ ਹਸਪਤਾਲ ਕਪੂਰਥਲਾ ਰੋਡ, ਜਲੰਧਰ ਦੇ ਡਾਇਰੈਕਟਰ ਡਾ: ਜੀ. ਐੱਸ. ਜੰਮੂ ਨੇ ਕੋਰੋਨਾ ਮਰੀਜ਼ਾਂ ਦੀ ਸੇਵਾ ਲਈ ਇਕ ਵੱਖਰੀ ਕੋਵਿਡ ਫਸਿਲਟੀ ਬ੍ਰਾਂਚ ਸ਼ੁਰੂ ਕੀਤੀ ਹੈ | ਇਸ ਬ੍ਰਾਂਚ ਵਿਚ ਐੱਲ-2 ਅਤੇ ਐੱਲ-3 ਲੈਵਲ ਦੇ ਕੋਵਿਡ ਮਰੀਜ਼ਾਂ ਲਈ ਹਰ ...

ਪੂਰੀ ਖ਼ਬਰ »

360 ਨਸ਼ੇ ਦੀਆਂ ਗੋਲੀਆਂ ਸਮੇਤ 1 ਕਾਬੂ

ਨਸਰਾਲਾ, 17 ਅਪ੍ਰੈਲ (ਸਤਵੰਤ ਸਿੰਘ ਥਿਆੜਾ)- ਪੁਲਿਸ ਚੌਕੀ ਨਸਰਾਲਾ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ 360 ਨਸ਼ੀਲੀਆਂ ਗੋਲੀਆਂ ਸਮੇਤ ਫੜ ਲੈਣ 'ਚ ਸਫਲਤਾ ਹਾਸਲ ਕੀਤੀ ਹੈ | ਪੁਲਿਸ ਚੌਕੀ ਨਸਰਾਲਾ ਦੇ ਇੰਚਾਰਜ ਏ.ਐਸ.ਆਈ. ਕੁਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ...

ਪੂਰੀ ਖ਼ਬਰ »

ਕੈਨੇਡਾ ਦਾ ਸਟੱਡੀ ਵੀਜ਼ਾ ਤੇ ਪੀ.ਆਰ. ਹਾਸਿਲ ਕਰਨ ਲਈ ਮਿਲਣਗੇ ਵਧੇਰੇ ਮੌਕੇ-ਅਰੋੜਾ

ਸਟੂਡੈਂਟ ਵੀਜ਼ੇ ਦੇ ਮਈ ਇਨਟੇਕ ਦੇ ਨਤੀਜੇ ਸ਼ਾਨਦਾਰ ਰਹੇ ਗੜ੍ਹਸ਼ੰਕਰ, 17 ਅਪ੍ਰੈਲ (ਧਾਲੀਵਾਲ)- ਅਰੋੜਾ ਇਮੀਗ੍ਰੇਸ਼ਨ ਐਂਡ ਐਜੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ ਗੜ੍ਹਸ਼ੰਕਰ ਦੇ ਰਿਜਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਕਿਹਾ ਕਿ ਕੈਨੇਡਾ ਸਰਕਾਰ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਨੂੰ ਐਨਲਿਸਟ ਈ-ਰਿਸੋਰਸਜ਼ ਪ੍ਰੋਗਰਾਮ 'ਚ ਰਾਸ਼ਟਰੀ ਪੱਧਰ 'ਤੇ 9ਵਾਂ ਰੈਂਕ ਹਾਸਲ

ਹੁਸ਼ਿਆਰਪੁਰ, 17 ਅਪ੍ਰੈਲ (ਬਲਜਿੰਦਰਪਾਲ ਸਿੰਘ)- ਡੀ.ਏ.ਵੀ. ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ: ਅਨੂਪ ਕੁਮਾਰ ਅਤੇ ਸਕੱਤਰ ਡੀ.ਐਲ. ਆਨੰਦ ਰਿਟਾ: ਪਿ੍ੰਸੀਪਲ ਦੇ ਮਾਰਗ ਦਰਸ਼ਨ 'ਚ ਚੱਲ ਰਹੀ ਸੰਸਥਾ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਹੁਸ਼ਿਆਰਪੁਰ ਨੂੰ ਕੌਮੀ ਪੱਧਰ ਦੇ ...

ਪੂਰੀ ਖ਼ਬਰ »

ਨਗਰ ਕੌਂਸਲ ਦਸੂਹਾ ਵਲੋਂ ਸਵੱਛਤਾ ਸਬੰਧੀ ਪ੍ਰੋਗਰਾਮ

ਦਸੂਹਾ, 17 ਅਪ੍ਰੈਲ (ਕੌਸ਼ਲ)- ਨਗਰ ਕੌਂਸਲ ਦਸੂਹਾ ਵਲੋਂ ਰਾਜੀਵ ਗਾਂਧੀ ਪਾਰਕ ਵਿਖੇ 'ਸਵੱਛਤਾ ਸੰਕਲਪ' ਦੇ ਬੈਨਰ ਹੇਠ 'ਸਵੱਛਤਾ ਕਾ ਜਾਦੂ' ਨਾਮਕ ਪ੍ਰੋਗਰਾਮ ਕਰਵਾਇਆ ਗਿਆ | ਨਗਰ ਕੌਂਸਲ ਦਸੂਹਾ ਦੇ ਕਾਰਜ ਸਾਧਕ ਅਫ਼ਸਰ ਮਦਨ ਸਿੰਘ ਵਲੋਂ ਉਚੇਚੇ ਤੌਰ 'ਤੇ ਹਾਜ਼ਰੀ ਭਰਦਿਆਂ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ 2 ਤਸਕਰ ਕਾਬੂ

ਹੁਸ਼ਿਆਰਪੁਰ, 17 ਅਪ੍ਰੈਲ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ 2 ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਮਾਡਲ ਟਾਊਨ ਪੁਲਿਸ ਨੇ ਇਲਾਕੇ 'ਚ ਕੀਤੀ ਨਾਕਾਬੰਦੀ ਦੌਰਾਨ ਕਥਿਤ ਦੋਸ਼ੀ ਸਤਨਾਮ ...

ਪੂਰੀ ਖ਼ਬਰ »

ਡੀ.ਡੀ ਪੰਜਾਬੀ ਚੈਨਲ ਦੇ 'ਨਵੀਂਆਂ ਪੈੜਾਂ' ਪ੍ਰੋਗਰਾਮ 'ਚ ਅੱਜ ਹੁਸ਼ਿਆਰਪੁਰ ਦੇ ਸਰਕਾਰੀ ਸਕੂਲਾਂ ਦਾ ਹੋਵੇਗਾ ਪ੍ਰਸਾਰਣ

ਹੁਸ਼ਿਆਰਪੁਰ, 17 ਅਪ੍ਰੈਲ (ਹਰਪ੍ਰੀਤ ਕੌਰ)-ਡੀ.ਡੀ ਪੰਜਾਬੀ ਚੈਨਲ 'ਤੇ ਸਿਖਿਆ ਵਿਭਾਗ ਵਲੋਂ ਸਨਿਚਰਵਾਰ ਤੇ ਐਤਵਾਰ ਨੂੰ ਬਾਅਦ ਦੁਪਹਿਰ ਸਾਢੇ 3 ਤੋਂ 4 ਵਜੇ ਤੱਕ ਵਿਸ਼ੇਸ਼ ਪ੍ਰੋਗਰਾਮ 'ਨਵੀਂਆਂ ਪੈੜਾਂ' ਪ੍ਰਸਾਰਿਤ ਕੀਤਾ ਜਾ ਰਿਹਾ ਹੈ | ਇਸ ਲੜੀ ਵਿਚ ਇਸ ਵਾਰ ਐਤਵਾਰ 18 ...

ਪੂਰੀ ਖ਼ਬਰ »

ਮੌਸਮ ਦੇ ਬਦਲੇ ਮਿਜ਼ਾਜ ਕਾਰਨ ਮੰਡੀਆਂ 'ਚ ਕਿਸਾਨ ਆਪੋ-ਆਪਣੀ ਫ਼ਸਲ ਬਚਾਉਣ 'ਚ ਲੱਗੇ

ਟਾਂਡਾ ਉੜਮੁੜ, 17 ਅਪ੍ਰੈਲ (ਦੀਪਕ ਬਹਿਲ)- ਅੱਜ ਟਾਂਡਾ ਵਿਖੇ ਹੋਈ ਭਾਰੀ ਬਰਸਾਤ ਦੇ ਚੱਲਦਿਆਂ ਇੱਕ ਪਾਸੇ ਜਿੱਥੇ ਕਿਸਾਨਾਂ ਦੇ ਸਾਹ ਸੂਤੇ ਨੇ ਉੱਥੇ ਦੂਜੇ ਪਾਸੇ ਭਾਰੀ ਬਰਸਾਤ ਕਾਰਨ ਵੱਖ-ਵੱਖ ਮੰਡੀਆਂ ਵਿਚ ਕਿਸਾਨ ਅਤੇ ਆੜ੍ਹਤੀ ਆਪੋ-ਆਪਣੀ ਫ਼ਸਲ ਨੂੰ ਤਰਪਾਲਾਂ ਆਦਿ ...

ਪੂਰੀ ਖ਼ਬਰ »

ਕਿਸਾਨਾਂ ਦਾ ਜੀਓ ਰਿਲਾਇੰਸ ਦਫ਼ਤਰ ਬਾਹਰ ਧਰਨਾ ਲਗਾਤਾਰ ਜਾਰੀ

ਹੁਸ਼ਿਆਰਪੁਰ, 17 ਅਪ੍ਰੈਲ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਮਿੰਨੀ ਸਕੱਤਰੇਤ ਦੇ ਨੇੜੇ ਜੀਓ ਰਿਲਾਇੰਸ ਦਫ਼ਤਰ ਬਾਹਰ ਚੱਲ ਰਿਹਾ ਧਰਨਾ ਲਗਾਤਾਰ ਜਾਰੀ ਹੈ | ਅੱਜ ਧਰਨੇ ਦੌਰਾਨ ਬੋਲਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ...

ਪੂਰੀ ਖ਼ਬਰ »

ਸੱਤ ਪੰਚਾਇਤ ਅਫ਼ਸਰਾਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ

ਬੀਣੇਵਾਲ, 17 ਅਪ੍ਰੈਲ (ਬੈਜ ਚੌਧਰੀ)- ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਸੱਤ ਪੰਚਾਇਤ ਅਫ਼ਸਰਾਂ ਦੇ ਤਬਾਦਲੇ ਅਤੇ ਨਿਯੁਕਤੀਆਂ ਕੀਤੀਆਂ ਹਨ | ਬਦਲੇ ਗਏ ਪੰਚਾਇਤ ਅਫ਼ਸਰਾਂ ਵਿਚ ਕੁਲਵਿੰਦਰ ਸਿੰਘ ਪੰਚਾਇਤ ਅਫ਼ਸਰ ਨੂੰ ਬਲਾਕ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਮ 'ਚ ਕੀਰਤਨ ਦਰਬਾਰ

ਮਾਹਿਲਪੁਰ, 17 ਅਪ੍ਰੈਲ (ਦੀਪਕ ਅਗਨੀਹੋਤਰੀ)- ਸਿੰਘ ਵੈੱਲਫੇਅਰ ਸੁਸਾਇਟੀ ਇਲਾਕਾ ਭਾਮ, ਮਾਹਿਲਪੁਰ, ਚੱਬੇਵਾਲ-ਗੜ੍ਹਸ਼ੰਕਰ, ਪਾਂਸ਼ਟਾ, ਕੋਟਫਤੂਹੀ ਵਲੋਂ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਪਿੰਡ ਭਾਮ ਵਿਖੇ ਜਥੇਦਾਰ ...

ਪੂਰੀ ਖ਼ਬਰ »

ਕੁੱਟਮਾਰ ਤੇ ਗਲਤ ਵਿਵਹਾਰ ਕਰਨ ਦੇ ਦੋਸ਼ 'ਚ 8 ਨਾਮਜ਼ਦ

ਹੁਸ਼ਿਆਰਪੁਰ, 17 ਅਪ੍ਰੈਲ (ਬਲਜਿੰਦਰਪਾਲ ਸਿੰਘ)- ਸੱਸ ਤੇ ਨੂੰਹ ਨੂੰ ਰਸਤੇ 'ਚ ਰੋਕ ਕੇ ਕੁੱਟਮਾਰ ਤੇ ਗਲਤ ਵਿਵਹਾਰ ਕਰਨ ਦੇ ਦੋਸ਼ 'ਚ ਥਾਣਾ ਸਦਰ ਪੁਲਿਸ ਨੇ 4 ਔਰਤਾਂ ਸਮੇਤ 8 ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਆਕਾਸ਼ ਕਲੋਨੀ ਦੀ ਵਾਸੀ ...

ਪੂਰੀ ਖ਼ਬਰ »

ਮਿਆਰੀ ਤੇ ਵਿਗਿਆਨਕ ਵਿੱਦਿਆ ਮੁਹੱਈਆ ਕਰਵਾਉਣ 'ਚ ਮੋਹਰੀ ਜੇ.ਸੀ.ਡੀ.ਏ.ਵੀ. ਕਾਲਜ ਦਸੂਹਾ

ਦਸੂਹਾ, 17 ਅਪ੍ਰੈਲ (ਭੁੱਲਰ)- ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਜ਼ਿਲ੍ਹਾ ਹੁਸ਼ਿਆਰਪੁਰ ਦੇ ਕੰਢੀ ਇਲਾਕੇ 'ਚ 'ਮਿੰਨੀ ਯੂਨੀਵਰਸਿਟੀ' ਪੱਧਰ ਦਾ ਮਿਆਰੀ ਤੇ ਵਿਗਿਆਨਕ ਵਿੱਦਿਆ ਦੇਣ ਵਿੱਚ ਪੰਜਾਬ ਯੂਨੀਵਰਸਿਟੀ ਦਾ ਮੋਹਰੀ ਕਾਲਜ ਹੈ | ਪਿ੍ੰਸੀਪਲ ਡਾ: ਅਮਰਦੀਪ ਗੁਪਤਾ ਨੇ ...

ਪੂਰੀ ਖ਼ਬਰ »

ਗੁਰਮਿੰਦਰ ਸੁਰੀ ਆਲ ਇੰਡੀਆ ਪਿ੍ਅੰਕਾ ਰਾਹੁਲ ਗਾਂਧੀ ਫੋਰਮ ਦੇ ਜ਼ਿਲ੍ਹਾ ਜਨਰਲ ਸਕੱਤਰ ਬਣੇ

ਹੁਸ਼ਿਆਰਪੁਰ, 17 ਅਪ੍ਰੈਲ (ਬਲਜਿੰਦਰਪਾਲ ਸਿੰਘ)- ਆਲ ਇੰਡੀਆ ਪਿ੍ਅੰਕਾ ਰਾਹੁਲ ਗਾਂਧੀ ਫੋਰਮ ਦੀ ਮੀਟਿੰਗ ਮਹੇਸ਼ਵਰ ਹੰਸ ਜਨਰਲ ਸਕੱਤਰ ਪੰਜਾਬ ਦੀ ਪ੍ਰਧਾਨਗੀ ਹੇਠ ਫੱਤੋਵਾਲ ਵਿਖੇ ਹੋਈ | ਗੁਰਮਿੰਦਰ ਸੁਰੀ ਨੂੰ ਫੋਰਮ ਦਾ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ | ...

ਪੂਰੀ ਖ਼ਬਰ »

ਦੋ ਸੀਨੀਅਰ ਮੈਡੀਕਲ ਅਫ਼ਸਰ ਤੇ ਇਕ ਸੀਨੀਅਰ ਸਹਾਇਕ ਮੁਅੱਤਲ

ਫਿਲੌਰ, 17 ਅਪ੍ਰੈਲ (ਸਤਿੰਦਰ ਸ਼ਰਮਾ)- ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ ਆਈ. ਏ. ਐਸ. ਨੇ 16 ਅਪ੍ਰੈਲ 2021 ਨੂੰ ਪੱਤਰ ਨੰਬਰ 17/35/2021/1104 ਰਾਹੀਂ ਹੁਕਮ ਜਾਰੀ ਕਰ ਕੇ ਈ. ਐਸ. ਆਈ. ਹੁਸ਼ਿਆਰਪੁਰ 'ਚ ਤਾਇਨਾਤ ਸੀਨੀਅਰ ਮੈਡੀਕਲ ਅਫ਼ਸਰ ਡਾ: ਜਤਿੰਦਰ ਸਿੰਘ, ਐਚ. ਡੀ. ਐਚ. ...

ਪੂਰੀ ਖ਼ਬਰ »

ਟਾਂਡਾ ਮੰਡੀ 'ਚ ਨਾਜਾਇਜ਼ ਵਸੂਲੀ ਖ਼ਿਲਾਫ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਲਾਏਗੀ ਧਰਨਾ-ਭੁੱਲਾ ਬਾਠ

ਟਾਂਡਾ ਉੜਮੁੜ, 17 ਅਪ੍ਰੈਲ (ਦੀਪਕ ਬਹਿਲ, ਕੁਲਬੀਰ ਸਿੰਘ ਗੁਰਾਇਆ)- ਮਾਰਕੀਟ ਕਮੇਟੀ ਟਾਂਡਾ ਵਲੋਂ ਦਾਣਾ ਮੰਡੀ ਤੇ ਸਬਜ਼ੀ ਮੰਡੀ 'ਚ ਠੇਕੇਦਾਰ ਦੇ ਜ਼ਰੀਏ ਕਿਸਾਨਾਂ, ਰੇੜ੍ਹੀ ਫੜੀ ਵਾਲੇ ਮਜ਼ਦੂਰਾਂ, ਟੈਂਪੂ ਚਾਲਕਾਂ ਤੇ ਮੰਡੀ ਅੰਦਰ ਰਹਿ ਰਹੇ ਲੋਕਾਂ ਨੂੰ ਪਾਰਕਿੰਗ ਦੇ ...

ਪੂਰੀ ਖ਼ਬਰ »

ਢੱਟ ਵਲੋਂ ਨਵ-ਨਿਯੁਕਤ ਸਰਕਲ ਪ੍ਰਧਾਨ ਬਲਾਲਾ ਤੇ ਸ਼ਹਿਰੀ ਪ੍ਰਧਾਨ ਬੌਬੀ ਦਾ ਸਨਮਾਨ

ਦਸੂਹਾ, 17 ਅਪ੍ਰੈਲ (ਭੁੱਲਰ)- ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਦੇ ਜ਼ਿਲ੍ਹਾ ਪ੍ਰਧਾਨ ਸਤਵਿੰਦਰ ਪਾਲ ਸਿੰਘ ਢੱਟ ਵਲੋਂ ਨਵ ਨਿਯੁਕਤ ਸਰਕਲ ਪ੍ਰਧਾਨ ਜਗਤਾਰ ਸਿੰਘ ਬਲਾਲਾ ਤੇ ਸ਼ਹਿਰੀ ਪ੍ਰਧਾਨ ਮਨਜੀਤ ਸਿੰਘ ਰੌਬੀ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਦਸਮੇਸ਼ ਸੇਵਾ ਦਲ ਵਲੋਂ ਵਿਅਕਤੀ ਦੇ ਇਲਾਜ ਲਈ 10 ਹਜ਼ਾਰ ਰੁਪਏ ਮਾਲੀ ਸਹਾਇਤਾ ਭੇਟ

ਦਸੂਹਾ, 17 ਅਪ੍ਰੈਲ (ਭੁੱਲਰ)- ਦਸਮੇਸ਼ ਸੇਵਾ ਦਲ ਦਸੂਹਾ-ਮੁਕੇਰੀਆਂ ਦੇ ਪ੍ਰਧਾਨ ਮਹਿੰਦਰ ਸਿੰਘ ਵਿਰਦੀ ਦੀ ਅਗਵਾਈ ਹੇਠ ਸੁਰਜੀਤ ਸਿੰਘ ਵਾਸੀ ਸਾਹਿਬ ਦਾ ਪਿੰਡ ਦੇ ਇਲਾਜ ਲਈ ਦੱਸ ਹਜ਼ਾਰ ਰੁਪਏ ਮਾਲੀ ਸਹਾਇਤਾ ਭੇਟ ਕੀਤੀ ਗਈ | ਇਸ ਮੌਕੇ ਕਮਲਦੀਪ ਸਿੰਘ ਵਿਰਦੀ ਸਰਕਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX