ਤਾਜਾ ਖ਼ਬਰਾਂ


ਸੂਬੇ ਦੇ ਦਫਤਰੀ ਕਾਮਿਆਂ ਦੀ ਕੱਲ੍ਹ ਹੋਣ ਵਾਲੀ ਕਲਮਛੋੜ ਹੜਤਾਲ ਮੁਲਤਵੀ
. . .  1 day ago
ਲੁਧਿਆਣਾ, 5 ਅਗਸਤ (ਸਲੇਮਪੁਰੀ ) - ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਵਿਚ ਤਾਇਨਾਤ ਦਫਤਰੀ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਕੱਲ੍ਹ 6 ਅਗਸਤ ਨੂੰ ਪੰਜਾਬ ਭਰ ਵਿਚ ਕੀਤੀ ਜਾਣ ਵਾਲੀ ਕਲਮਛੋੜ ...
ਸੋਈ ਮਾਝਾ ਜ਼ੋਨ ਦੇ ਪ੍ਰਧਾਨ ਬਣੇ ਗੌਰਵਦੀਪ ਸਿੰਘ ਵਲਟੋਹਾ
. . .  1 day ago
ਅਮਰਕੋਟ, 5 ਅਗਸਤ (ਭੱਟੀ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਵਿਦਿਆਰਥੀ ਜਥੇਬੰਦੀ ਐਸ. ਓ .ਆਈ . ਸੋਈ ਦੇ ਮਾਝਾ ਜ਼ੋਨ ਦਾ ਦੁਬਾਰਾ ਸੀਨੀਅਰ ਅਕਾਲੀ ਆਗੂ ਜ਼ਿਲ੍ਹਾ ਜਥੇਦਾਰ ਪ੍ਰੋ. ਵਿਰਸਾ ਸਿੰਘ ...
ਉਦਯੋਗਾਂ ਦੇ ਕੈਮੀਕਲ ਨਾਲ ਬਰਸਾਤੀ ਨਾਲੇ ਦਾ ਪਾਣੀ ਹੋਇਆ ਲਾਲ
. . .  1 day ago
ਜ਼ੀਰਕਪੁਰ, 5 ਅਗਸਤ, (ਹੈਪੀ ਪੰਡਵਾਲਾ) - ਇੱਥੋਂ ਦੇ ਢਕੋਲੀ ਖ਼ੇਤਰ 'ਚੋਂ ਲੰਘਦੇ ਬਰਸਾਤੀ ਨਾਲੇ 'ਚ ਉਦਯੋਗਾਂ ਦਾ ਕੈਮੀਕਲ ਮਿਲਣ ਕਾਰਨ ਨਾਲੇ ਦਾ ਪਾਣੀ ਲਾਲ ਹੋ ਗਿਆ, ਜਿਸ ਦੀ ਜਾਂਚ ਲਈ ...
ਭਾਰਤੀ ਹਾਕੀ ਖਿਡਾਰੀ ਰੁਪਿੰਦਰ ਦੇ ਘਰ ਪੁੱਜੇ ਨਵਜੋਤ ਸਿੱਧੂ
. . .  1 day ago
ਫ਼ਰੀਦਕੋਟ, 5 ਅਗਸਤ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਭਾਰਤ ਵਲੋਂ ਉਲੰਪਿਕ ਖੇਡਾਂ ਦੇ ਹਾਕੀ ਮੁਕਾਬਲਿਆਂ ਵਿਚ ਕਾਂਸੇ ਦਾ ਤਗਮਾ ਜਿੱਤਣ 'ਤੇ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ। ਇਸ ਤਰ੍ਹਾਂ ਉਹ ਹਾਕੀ ਖਿਡਾਰੀ...
ਕਿਸਾਨਾਂ ਦੇ ਰੋਹ ਅੱਗੇ ਅੱਗੇ ਝੁਕੀ ਪੰਜਾਬ ਸਰਕਾਰ
. . .  1 day ago
ਪਾਇਲ, 5 ਅਗਸਤ (ਨਿਜ਼ਾਮਪੁਰ/ਰਾਜਿੰਦਰ ਸਿੰਘ) - ਕਿਸਾਨ ਅੰਦੋਲਨ ਦੇ ਸ਼ਹੀਦ ਕਿਸਾਨ ਲਾਭ ਸਿੰਘ ਵਾਸੀ ਸਿਰਥਲਾ ਦੇ ਸਪੁੱਤਰ ਨੂੰ ਕਲਰਕ ਦੀ ਨੌਕਰੀ ਦਾ ਨਿਯੁਕਤੀ ਪੱਤਰ ਅਤੇ ਪੰਜ ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕਰਕੇ ਪੰਜਾਬ ਸਰਕਾਰ ਨੂੰ ਕਿਸਾਨਾਂ ਦੇ ਰੋਹ ਅੱਗੇ ਝੁਕਣਾ ਪਿਆ। ਜ਼ਿਕਰਯੋਗ ਹੈ ਕਿ...
ਅਧਿਆਪਕ ਵਿਸ਼ੇਸ਼ ਮੌਕੇ ਤਹਿਤ ਆਨ ਲਾਈਨ ਬਦਲੀਆਂ ਲਈ ਸਟੇਸ਼ਨ ਚੋਣ ਕੱਲ੍ਹ ਤੱਕ ਕਰ ਸਕਣਗੇ
. . .  1 day ago
ਨੌਜਵਾਨ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਬਾਲਿਆਂਵਾਲੀ, 5 ਅਗਸਤ (ਕੁਲਦੀਪ ਮਤਵਾਲਾ) - ਨੇੜਲੇ ਪਿੰਡ ਡਿੱਖ (ਬਠਿੰਡਾ) ਵਿਖੇ ਇੱਕ ਨੌਜਵਾਨ ਦਾ ਅਣਪਛਾਤੇ ਕਾਤਲਾਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਤੇ ਪੁਲਿਸ ਥਾਣਾ ਬਾਲਿਆਂਵਾਲੀ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਮ੍ਰਿਤਕ ਦੇ ਭਰਾ ਗੁਰਵਿੰਦਰ ਸਿੰਘ ਨੇ ਦੱਸਿਆ ਕਿ...
ਡਿਪਟੀ ਸੰਦੀਪ ਸਿੰਘ ਧਾਲੀਵਾਲ ਦੀਆਂ ਅਸਥੀਆਂ ਕੀਰਤਪੁਰ ਸਾਹਿਬ ਕੀਤੀਆਂ ਗਈਆਂ ਜਲ ਪ੍ਰਵਾਹ
. . .  1 day ago
ਚੰਡੀਗੜ੍ਹ, 5 ਅਗਸਤ - ਸਤੰਬਰ 2019 ਵਿਚ ਅਮਰੀਕਾ ਦੇ ਟੈਕਸਾਸ ਵਿਚ ਭਾਰਤੀ-ਅਮਰੀਕੀ ਸਿੱਖ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਦੀ ਡਿਊਟੀ ਦੌਰਾਨ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਅੱਜ...
ਬਰਤਾਨੀਆ ਨੇ ਭਾਰਤ ਨੂੰ ਯਾਤਰਾ ਲਾਲ ਸੂਚੀ ਤੋਂ ਹਟਾਇਆ
. . .  1 day ago
ਲੰਡਨ, 5 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਯੂ.ਕੇ. 'ਚ ਜਿੱਥੇ ਕੋਰੋਨਾ ਪਾਬੰਦੀਆਂ ਖ਼ਤਮ ਕਰਕੇ ਆਮ ਜ਼ਿੰਦਗੀ ਬਹਾਲ ਹੋਣ ਦੀਆਂ ਕੋਸ਼ਿਸ਼ਾਂ ਹਨ। ਉੱਥੇ ਹੀ, ਭਾਰਤ ਵਿਚ ਵੀ ਕੋਰੋਨਾਵਾਇਰਸ ਦੇ ਮਾਮਲੇ ਘੱਟ ਰਹੇ ਹਨ। ਅਜਿਹੀ ਸਥਿਤੀ ਵਿਚ ਯੂ.ਕੇ. ਨੇ ਆਪਣੀ ਯਾਤਰਾ ਸੂਚੀ 'ਚ ਤਬਦੀਲੀ ਕਰਦਿਆਂ ਭਾਰਤ...
ਦਹੀਆ ਦੀ ਫਾਈਨਲ 'ਚ ਹਾਰ ਤੋਂ ਤਿਹਾੜ 'ਚ ਬੰਦ ਸੁਸ਼ੀਲ ਕੁਮਾਰ ਹੋਏ ਭਾਵੁਕ
. . .  1 day ago
ਨਵੀਂ ਦਿੱਲੀ, 5 ਅਗਸਤ - ਟੋਕੀਓ ਉਲੰਪਿਕ 'ਚ ਕੁਸ਼ਤੀ ਮੁਕਾਬਲੇ ਦੇ ਫਾਈਨਲ ਵਿਚ ਭਾਰਤ ਦੇ ਰਵੀ ਦਹੀਆ ਸੋਨ ਤਗਮੇ ਤੋਂ ਖੁੰਝ ਗਏ। ਜਿਸ ਤੋਂ ਭਾਰਤ ਦੇ ਅਰਸ਼ ਤੋਂ ਫ਼ਰਸ਼ 'ਤੇ ਪੁੱਜੇ ਪਹਿਲਵਾਨ ਸੁਸ਼ੀਲ ਕੁਮਾਰ ਭਾਵੁਕ ਹੋ ਗਏ। ਜ਼ਿਕਰਯੋਗ ਹੈ ਕਿ ਸੁਸ਼ੀਲ ਕੁਮਾਰ ਤਿਹਾੜ ਜੇਲ੍ਹ ਵਿਚ ਬੰਦ ਹਨ ਤੇ ਉਨ੍ਹਾਂ ਨੂੰ ਟੀ.ਵੀ...
ਪੰਜਾਬ 'ਚ ਪੀ. ਐਸ. ਈ. ਬੀ. ਇੰਜੀਨੀਅਰ ਐਸੋਸੀਏਸ਼ਨ ਦੇ ਮੁਲਾਜ਼ਮਾਂ ਨੇ ਸ਼ਾਮ 5 ਵਜੇ ਤੋਂ ਸਰਕਾਰੀ ਫ਼ੋਨ ਕੀਤੇ ਬੰਦ, ਸਰਕਾਰ ਪ੍ਰਤੀ ਰੋਸ
. . .  1 day ago
ਨਸਰਾਲਾ, 5 ਅਗਸਤ (ਸਤਵੰਤ ਸਿੰਘ ਥਿਆੜਾ) - ਪੰਜਾਬ ਸਰਕਾਰ ਵਲੋਂ ਮੰਗਾਂ ਨਾ ਮੰਨੀਆਂ ਜਾਣ ਦੇ ਰੋਸ ਵਜੋਂ ਪੀ.ਐਸ.ਈ.ਬੀ. ਇੰਜੀਨੀਅਰ ਐਸੋਸੀਏਸ਼ਨ ਦੇ ਮੁਲਾਜ਼ਮਾਂ ਨੇ ਅੱਜ ਸੂਬਾ ਪੱਧਰ 'ਤੇ ਸੰਘਰਸ਼ ਤੇਜ਼ ਕਰਦਿਆਂ ਪੰਜਾਬ ਵਿਚ ਦਫ਼ਤਰੀ ਵਟਸਐਪ ਗਰੁੱਪਾਂ ਵਿਚੋਂ ਆਪਣੇ ਆਪ ਨੂੰ ਬਾਹਰ ਕਰ ਲਿਆ ਹੈ ਤੇ ਸ਼ਾਮ 5 ਵਜੇ ਤੋਂ ਸਵੇਰੇ 9 ਵਜੇ ਤੱਕ ਰੋਜ਼ਾਨਾ...
ਡੇਰਾਬਸੀ ਵਿਖੇ ਮਾਈਨਿੰਗ ਮਾਫ਼ੀਆ ਦੇ ਹੌਸਲੇ ਬੁਲੰਦ
. . .  1 day ago
ਡੇਰਾਬਸੀ, 5 ਅਗਸਤ (ਗੁਰਮੀਤ ਸਿੰਘ) - ਮਾਈਨਿੰਗ ਦੇ ਗੜ੍ਹ ਮੰਨੇ ਜਾਂਦੇ ਡੇਰਾਬਸੀ ਖੇਤਰ ਵਿਚ ਚਿੱਟੇ ਦਿਨੀਂ ਨਾਜਾਇਜ਼ ਮਾਈਨਿੰਗ ਜਾਰੀ ਹੈ। ਡੇਰਾਬਸੀ ਨਗਰ ਕੌਂਸਲ ਦੀ ਹੱਦ ਵਿਚ ਪੈਂਦੇ ਪਿੰਡ ਦੰਦਰਾਲਾ ਵਿਖੇ ਮਾਈਨਿੰਗ ਮਾਫ਼ੀਆ ਨੇ 12 ਕਿੱਲੇ ਜ਼ਮੀਨ ਪੁੱਟ ਦਿੱਤੀ। ਸਰਕਾਰੇ ਦਰਬਾਰੇ ਕਿਸੇ ਪਾਸੇ ਸੁਣਵਾਈ ਨਾ...
ਦੀਪਕ ਪੁਨੀਆ ਨੇ ਜਿੱਤਿਆ ਦਿਲ - ਮੋਦੀ ਵਲੋਂ ਟਵੀਟ ਕਰਕੇ ਵਧਾਇਆ ਗਿਆ ਹੌਸਲਾ
. . .  1 day ago
ਨਵੀਂ ਦਿੱਲੀ, 5 ਅਗਸਤ - ਟੋਕੀਓ ਉਲੰਪਿਕ ਵਿਚ ਕੁਸ਼ਤੀ ਦੇ ਕਾਂਸੇ ਦੇ ਤਗਮੇ ਨੂੰ ਲੈ ਕੇ ਹੋਏ ਮੁਕਾਬਲੇ ਵਿਚ ਭਾਰਤ ਦੇ ਦੀਪਕ ਪੁਨੀਆ ਵਲੋਂ ਦਿੱਤੀ ਗਈ ਸਖ਼ਤ ਟੱਕਰ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤਾਰੀਫ਼ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਦੀਪਕ ਪੁਨੀਆ ਬੇਸ਼ੱਕ ਤਗਮਾ ਹਾਸਲ ਨਾ ਕਰ ਸਕੇ ਹੋਣ ਪਰ ਉਨ੍ਹਾਂ ਨੇ ਦਿਲ ਜ਼ਰੂਰ ਜਿੱਤੇ ਹਨ। ਪ੍ਰਧਾਨ ਮੰਤਰੀ ਮੋਦੀ ਵਲੋਂ ਉਨ੍ਹਾਂ ਨੂੰ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ਹਨ...
ਅਸ਼ਵਨੀ ਸੇਖੜੀ ਨੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ
. . .  1 day ago
ਹਾਕੀ ਦੇ ਫਾਈਨਲ ਵਿਚ ਆਸਟ੍ਰੇਲੀਆ ਨੂੰ ਹਰਾ ਕੇ ਬੈਲਜੀਅਮ ਬਣਿਆ ਉਲੰਪਿਕ ਚੈਂਪੀਅਨ
. . .  1 day ago
ਟੋਕੀਓ, 5 ਅਗਸਤ - ਟੋਕੀਓ ਉਲੰਪਿਕ ਵਿਚ ਹਾਕੀ ਦੇ ਫਾਈਨਲ ਮੁਕਾਬਲੇ ਵਿਚ ਬੈਲਜੀਅਮ ਨੇ ਆਸਟ੍ਰੇਲੀਆ ਨੂੰ ਹਰਾ ਕੇ ਸੋਨ ਤਗਮਾ ਜਿੱਤ ਲਿਆ ਹੈ। ਇਸ ਤਰ੍ਹਾਂ ਆਸਟ੍ਰੇਲੀਆ ਨੂੰ ਚਾਂਦੀ ਤੇ ਭਾਰਤ ਨੂੰ ਕਾਂਸੇ ਦਾ ਤਗਮਾ ਹਾਸਲ ਹੋਇਆ ਹੈ...
ਕਾਂਗਰਸੀ ਸੰਸਦ ਮੈਂਬਰਾਂ ਵਲੋਂ ਮਹਾਤਮਾ ਗਾਂਧੀ ਦੇ ਬੁੱਤ ਅੱਗੇ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 5 ਅਗਸਤ (ਉਪਮਾ ਡਾਗਾ ਪਾਰਥਾ) - ਸੰਸਦ ਭਵਨ ਵਿਚ ਮਹਾਤਮਾ ਗਾਂਧੀ ਦੇ ਬੁੱਤ ਅੱਗੇ ਕਾਂਗਰਸ ਦੇ ਕੁਝ ਸੰਸਦ ਮੈਂਬਰਾਂ ਵਲੋਂ 3 ਖੇਤੀ ਕਾਨੂੰਨਾਂ ਨੂੰ ਲੈ ਕੇ ਮੋਦੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ...
ਕੁਸ਼ਤੀ ਵਿਚ ਭਾਰਤ ਦੇ ਰਵੀ ਦਹੀਆ ਫਾਈਨਲ ਵਿਚ ਹਾਰੇ, ਚਾਂਦੀ ਦੇ ਤਗਮੇ ਨਾਲ ਕਰਨਾ ਪਿਆ ਸੰਤੋਖ
. . .  1 day ago
ਟੋਕੀਓ, 5 ਅਗਸਤ - ਟੋਕੀਓ ਉਲੰਪਿਕ ਵਿਚ ਕੁਸ਼ਤੀ ਦੇ 57 ਕਿਲੋਗ੍ਰਾਮ ਵਰਗ ਦੇ ਫਾਈਨਲ ਵਿਚ ਰਸ਼ੀਅਨ ਉਲੰਪਿਕ ਕਮੇਟੀ ਦੇ ਪਹਿਲਵਾਨ ਨੇ ਭਾਰਤ ਦੇ ਰਵੀ ਦਹੀਆ ਨੂੰ ਹਰਾ ਕੇ ਸੋਨ ਤਗਮਾ ਜਿੱਤ ਲਿਆ ਹੈ, ਜਦਕਿ ਭਾਰਤ ਦੇ ਖਾਤੇ ਵਿਚ ਚਾਂਦੀ ਦਾ ਤਗਮਾ ਆਇਆ ਹੈ...
ਰਵੀ ਦਹੀਆ ਪਹਿਲੇ ਰਾਊਂਡ 'ਚ ਚੱਲ ਰਹੇ ਪਿੱਛੇ
. . .  1 day ago
ਰਵੀ ਦਹੀਆ ਦੀ ਕੁਸ਼ਤੀ ਮੁਕਾਬਲਾ ਸ਼ੁਰੂ, ਸਖ਼ਤ ਟੱਕਰ ਜਾਰੀ
. . .  1 day ago
ਸੁਮੇਧ ਸੈਣੀ ਦੀ ਦਾਇਰ ਅਗਾਊਂ ਜ਼ਮਾਨਤ 'ਤੇ ਪੰਜਾਬ ਸਰਕਾਰ ਨੂੰ ਹੋਇਆ ਨੋਟਿਸ
. . .  1 day ago
ਐਸ.ਏ.ਐਸ. ਨਗਰ, 5 ਅਗਸਤ (ਜਸਬੀਰ ਸਿੰਘ ਜੱਸੀ) - ਆਮਦਨ ਤੋਂ ਵੱਧ ਜਾਇਦਾਦ ਅਤੇ ਭ੍ਰਿਸ਼ਟਾਚਾਰ ਮਾਮਲੇ 'ਚ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਵਲੋਂ ਅਦਾਲਤ ਵਿਚ ਦਾਇਰ ਅਗਾਊਂ ਜ਼ਮਾਨਤ ਦੀ ਅਰਜ਼ੀ 'ਤੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਅਰਜ਼ੀ 'ਤੇ ਭਲਕੇ...
ਰਵੀ ਦਹੀਆ ਦਾ ਕੁਸ਼ਤੀ ਮੁਕਾਬਲਾ ਕੁਝ ਸਮੇਂ 'ਚ ਹੋ ਰਿਹੈ ਸ਼ੁਰੂ, ਸੋਨ ਤਗਮੇ 'ਤੇ ਹੋਵੇਗੀ ਨਜ਼ਰ
. . .  1 day ago
ਟੋਕੀਓ, 5 ਅਗਸਤ - ਟੋਕੀਓ ਉਲੰਪਿਕ ਵਿਚ ਕੁਸ਼ਤੀ ਦੇ 57 ਕਿਲੋਗ੍ਰਾਮ ਵਰਗ ਦੇ ਫਾਈਨਲ ਵਿਚ ਪੁੱਜੇ ਪਹਿਲਵਾਨ ਰਵੀ ਦਹੀਆ ਦੀ ਕੁਸ਼ਤੀ ਦਾ ਮੁਕਾਬਲਾ ਕੁਝ ਦੇਰ ਵਿਚ ਸ਼ੁਰੂ ਹੋ ਰਿਹਾ ਹੈ...
ਆਮਦਨ ਤੋਂ ਵੱਧ ਜਾਇਦਾਦ ਅਤੇ ਭ੍ਰਿਸ਼ਟਾਚਾਰ ਮਾਮਲੇ 'ਚ ਸੁਮੇਧ ਸੈਣੀ ਸਮੇਤ ਸੱਤ ਮੁਲਜ਼ਮਾਂ ਦੇ ਹੋਏ ਲੈਣ ਦੇਣ ਬਾਰੇ ਈ.ਡੀ. ਕਰੇਗੀ ਜਾਂਚ
. . .  1 day ago
ਐੱਸ.ਏ.ਐੱਸ. ਨਗਰ, 5 ਅਗਸਤ (ਜਸਬੀਰ ਸਿੰਘ ਜੱਸੀ) - ਆਮਦਨ ਤੋਂ ਵੱਧ ਜਾਇਦਾਦ ਅਤੇ ਭ੍ਰਿਸ਼ਟਾਚਾਰ ਮਾਮਲੇ 'ਚ ਨਾਮਜ਼ਦ ਸੁਮੇਧ ਸੈਣੀ ...
ਪਿੰਡ ਅਟਾਰੀ 'ਚ ਓਲੰਪੀਅਨ ਸ਼ਮਸ਼ੇਰ ਸਿੰਘ ਦੇ ਨਾਂਅ 'ਤੇ ਬਣੇਗਾ ਖੇਡ ਸਟੇਡੀਅਮ - ਤਰਸੇਮ ਸਿੰਘ ਡੀ. ਸੀ.
. . .  1 day ago
ਅੰਮ੍ਰਿਤਸਰ, 5 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ) - ਹਲਕਾ ਅਟਾਰੀ ਤੋਂ ਵਿਧਾਇਕ ਤਰਸੇਮ ਸਿੰਘ ਡੀ. ਸੀ. ਨੇ ਕਿਹਾ ਕਿ ਬਹੁਤ ਮਾਣ ਵਾਲੀ ਗੱਲ ਹੈ ...
ਸੰਧੂ ਚੱਠਾ 'ਚ ਕਰੰਟ ਨਾਲ ਨੌਜਵਾਨ ਦੀ ਮੌਤ
. . .  1 day ago
ਕਾਲਾ ਸੰਘਿਆਂ, 5 ਅਗਸਤ (ਬਲਜੀਤ ਸਿੰਘ ਸੰਘਾ) - ਨਜ਼ਦੀਕੀ ਪਿੰਡ ਸੰਧੂ ਚੱਠਾ ਵਿਖੇ ਟਰਾਂਸਫਾਰਮਰ ਤੋਂ ਕਰੰਟ ਲੱਗਣ ਨਾਲ 45 ਸਾਲਾ...
ਗੁਰੂ ਹਰ ਸਹਾਏ 'ਚ ਨਵੇਂ ਆਏ ਡੀ. ਐੱਸ. ਪੀ. ਗੋਬਿੰਦਰ ਸਿੰਘ ਨੇ ਸੰਭਾਲਿਆ ਕਾਰਜਭਾਰ
. . .  1 day ago
ਗੁਰੂ ਹਰਸਹਾਏ, 5 ਅਗਸਤ (ਹਰਚਰਨ ਸਿੰਘ ਸੰਧੂ) - ਸਬ ਡਵੀਜ਼ਨ ਗੁਰੂਹਰਸਹਾਏ ਵਿਖੇ ਨਵੇਂ ਆਏ ਡੀ. ਐੱਸ. ਪੀ. ਗੋਬਿੰਦਰ ਸਿੰਘ ਨੇ ਆਪਣਾ ਕਾਰਜਭਾਰ ਸੰਭਾਲਣ ਮੌਕੇ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਕਿਸਾਨਾਂ ਨੂੰ ਦੂਜਿਆਂ ਦੀ ਮਿਹਰਬਾਨੀ 'ਤੇ ਜਿਊਣ ਦੀ ਬਜਾਏ ਆਪਣੇ ਹੱਕਾਂ ਲਈ ਲੜਨਾ ਹੋਵੇਗਾ। -ਵੱਲਭ ਭਾਈ ਪਟੇਲ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਮੂਸਲੇਧਾਰ ਮੀਂਹ ਤੇ ਗੜ੍ਹੇਮਾਰੀ ਨੇ ਕਣਕਾਂ ਝੰਬੀਆਂ, ਮੰਡੀਆਂ 'ਚ ਭਰਿਆ ਪਾਣੀ

ਸਮੁੰਦੜਾ, 17 ਅਪ੍ਰੈਲ (ਤੀਰਥ ਸਿੰਘ ਰੱਕੜ)- ਅੱਜ ਬਾਅਦ ਦੁਪਹਿਰ ਕਸਬਾ ਸਮੁੰਦੜਾ ਅਤੇ ਨਾਲ ਲਗਦੇ ਪਿੰਡਾਂ 'ਚ ਪਏ ਜ਼ੋਰਦਾਰ ਮੀਂਹ, ਗੜੇ੍ਹਮਾਰੀ ਅਤੇ ਚੱਲੀਆਂ ਤੇਜ਼ ਹਵਾਵਾਂ ਨਾਲ ਪੱਕ ਕੇ ਸੁਨਹਿਰੀ ਹੋਈ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਹੋ ਜਾਣ ਕਾਰਨ ਕਿਸਾਨਾਂ ਦੀਆਂ ਆਸਾਂ 'ਤੇ ਪਾਣੀ ਫਿਰ ਗਿਆ ਅਤੇ ਚਿਹਰੇ ਮੁਰਝਾ ਗਏ | ਗੜ੍ਹੇਮਾਰੀ ਹੋਣ ਨਾਲ ਕਣਕ ਦੇ ਛਿੱਟੇ ਬੁਰੀ ਤਰ੍ਹਾਂ ਨਾਲ ਝੜ ਗਏ ਜਿਸ ਨਾਲ ਫ਼ਸਲ ਦਾ ਝਾੜ ਕਾਫ਼ੀ ਘਟਣ ਦੇ ਆਸਾਰ ਪੈਦਾ ਹੋ ਗਏ ਹਨ ਜਿਸ ਕਰਕੇ ਪਹਿਲਾਂ ਹੀ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਕਾਰਨ ਪਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਕਿਸਾਨਾਂ ਦੀਆਂ ਚਿੰਤਾਵਾਂ ਹੋਰ ਵੀ ਵੱਧ ਗਈਆਂ ਹਨ | ਮੀਂਹ ਪੈਣ ਨਾਲ ਇਲਾਕੇ ਦੀਆਂ ਕਈ ਦਾਣਾ ਮੰਡੀਆਂ 'ਚ ਪਾਣੀ ਭਰ ਗਿਆ ਤੇ ਕਣਕ ਦੀਆਂ ਲੱਗੀਆਂ ਢੇਰੀਆਂ ਹੇਠਾਂ ਪਾਣੀ ਵੜ ਜਾਣ ਦਾਣੇ ਨੁਕਸਾਨੇ ਗਏ ਅਤੇ ਬੋਰੀਆਂ ਭਿੱਜ ਗਈਆਂ | ਇਨ੍ਹੀਂ ਦਿਨੀਂ ਕਣਕ ਦੀ ਵਢਾਈ ਦਾ ਕੰਮ ਹਾਲੇ ਸ਼ੁਰੂ ਹੀ ਹੋਇਆ ਸੀ ਪਰ ਜ਼ਿਆਦਾ ਮੀਂਹ ਪੈਣ ਨਾਲ ਕਣਕ ਦੀ ਵਾਢੀ ਦਾ ਕੰਮ ਵੀ ਕਈ ਦਿਨ ਪਛੜ ਕੇ ਰਹਿ ਗਿਆ ਹੈ | ਇਸ ਤੋਂ ਇਲਾਵਾ ਮੀਂਹ ਪੈਣ ਨਾਲ ਨੀਵੀਆਂ ਸੜਕਾਂ, ਗਲੀਆਂ ਅਤੇ ਕਈ ਘਰਾਂ 'ਚ ਵੀ ਪਾਣੀ ਵੜ ਗਿਆ | ਸੜਕਾਂ 'ਚ ਪਾਣੀ ਭਰਿਆ ਹੋਣ ਕਾਰਨ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਵੀ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਗਿਆ ਅਤੇ ਸੜਕਾਂ 'ਚ ਲੱਗੇ ਛੱਪੜਾਂ 'ਚੋਂ ਔਖੇ ਹੋ ਕੇ ਲੰਘਣਾ ਪਿਆ | ਇਸ ਤੋਂ ਇਲਾਵਾ ਸਮੁੰਦੜਾ ਅੱਡੇ ਦੀਆਂ ਕਈ ਦੁਕਾਨਾਂ 'ਚ ਵੀ ਪਾਣੀ ਭਰ ਗਿਆ ਜਿਸ ਨਾਲ ਕਈ ਦੁਕਾਨਦਾਰਾਂ ਦਾ ਬਾਹਰ ਪਿਆ ਸਾਮਾਨ ਵੀ ਨੁਕਸਾਨਿਆ ਗਿਆ ਅਤੇ ਤੇਜ਼ ਹਵਾਵਾਂ ਨਾਲ ਦੁਕਾਨਾਂ 'ਤੇ ਲੱਗੇ ਬੋਰਡ ਅਤੇ ਟੀਨਾ ਦੀਆਂ ਛੱਤਾਂ ਵੀ ਉੱਡ ਗਈਆਂ | ਗੜ੍ਹੇਮਾਰੀ ਨਾਲ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਲਈ ਇਲਾਕੇ ਦੇ ਕਿਸਾਨਾਂ ਨੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ |
ਦਾਣਾ ਮੰਡੀ ਬੰਗਾ 'ਚ ਬੇਮੌਸਮੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ
ਬੰਗਾ, 17 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਦਾਣਾ ਮੰਡੀ ਬੰਗਾ ਵਿਖੇ ਜਿਥੇ ਬਾਰਦਾਨੇ ਦੀ ਘਾਟ ਕਾਰਨ ਕਣਕ ਦੀਆਂ ਢੇਰੀਆਂ ਅੰਬਾਰ ਲੱਗੇ ਹੋਏ ਹਨ ਉੱਥੇ ਖੁੱਲ੍ਹੇ ਅਸਮਾਨ ਹੇਠ ਪਈ ਕਣਕ ਨੂੰ ਉਦੋਂ ਦੋਹਰੀ ਮਾਰ ਪਈ ਜਦੋਂ ਬੇਮੌਸਮੇ ਮੀਂਹ ਨੇ ਇਕ ਵਾਰ ਕਿਸਾਨਾਂ ਦੇ ਸਾਹ ਸੂਤੇ | ਭਾਵੇਂ ਦਾਣਾ ਮੰਡੀ 'ਚ ਆੜ੍ਹਤੀਆਂ ਵਲੋਂ ਤਰਪਾਲਾਂ ਦੇ ਪ੍ਰਬੰਧ ਕੀਤੇ ਗਏ ਪਰ ਇਕ ਦਮ ਮੀਂਹ ਆਉਣ ਕਾਰਨ ਇਹ ਪ੍ਰਬੰਧ ਅਧੂਰੇ ਸਾਬਤ ਹੋਏ | ਆੜ੍ਹਤੀਆ ਅਰੁਣ ਕੁਮਾਰ ਅਤੇ ਯਸ਼ਪਾਲ ਖੁਰਾਣਾ ਨੇ ਦੱਸਿਆ ਕਿ ਕਿਸਾਨਾਂ ਦੀ ਫ਼ਸਲ ਦੀ ਸੰਭਾਲ ਲਈ ਮੰਡੀ ਵਲੋਂ ਪੂਰੇ ਪ੍ਰਬੰਧ ਕੀਤੇ ਗਏ | ਕਿਸਾਨ ਸਤਨਾਮ ਸਿੰਘ ਨੇ
ਆਖਿਆ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਕਿਸਾਨਾਂ ਪ੍ਰਤੀ ਗੰਭੀਰ ਹੋਵੇ ਤੇ ਮੰਡੀ ਵਿਚੋਂ ਬੋਰੀਆਂ ਦੀ ਚੁਕਾਈ ਕੀਤੀ ਜਾਵੇ ਤੇ ਨਵਾਂ ਬਾਰਦਾਨਾ ਭੇਜਿਆ ਜਾਵੇ |
ਬਰਸਾਤ ਨੇ ਖੋਲ੍ਹੀ ਮੰਡੀਆਂ 'ਚ ਸਰਕਾਰੀ ਪ੍ਰਬੰਧਾਂ ਦੀ ਪੋਲ
ਨਵਾਂਸ਼ਹਿਰ, (ਹਰਵਿੰਦਰ ਸਿੰਘ)- ਅੱਜ ਪਏ ਤੇਜ਼ ਮੀਂਹ ਨੇ ਦਾਣਾ ਮੰਡੀ ਨਵਾਂਸ਼ਹਿਰ ਵਿਖੇ ਸਰਕਾਰ ਵਲੋਂ ਕੀਤੇ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ | ਕਣਕ ਦੀਆਂ ਢੇਰੀਆਂ ਸੰਭਾਲਣ ਦੇ ਪ੍ਰਬੰਧ ਬੌਣੇ ਨਜ਼ਰ ਆਉਣ ਲੱਗੇ ਅਤੇ ਮੰਡੀ ਵਿਚ ਮੀਂਹ ਦੇ ਪਾਣੀ 'ਚ ਕਣਕ ਦੀਆਂ ਢੇਰੀਆਂ ਪਈਆਂ ਸਨ | ਇੱਥੇ ਅੱਜ ਪਹੁੰਚੇ ਕਿਸਾਨਾਂ ਰਵਿੰਦਰ ਸਿੰਘ ਅਤੇ ਜਤਿੰਦਰ ਸਿੰਘ ਨੇ ਦੱਸਿਆ ਕਿ ਕਿਸਾਨ ਨੂੰ ਆਪਣੀ ਪੱੁਤ ਵਾਂਗੂੰ ਪਾਲੀ ਕਣਕ ਉਹ ਭਾਵੇਂ ਖੇਤ 'ਚ ਖੜ੍ਹੀ ਹੋਵੇ ਜਾਂ ਫਿਰ ਮੰਡੀ 'ਚ ਹੋਵੇ ਉਸ ਦੀ ਸੰਭਾਲ ਦੀ ਚਿੰਤਾ ਹੀ ਰਹਿੰਦੀ ਹੈ | ਉਨ੍ਹਾਂ ਕਿਹਾ ਕਿ ਬਿਜਲੀ ਦੇ ਚੰਗਿਆੜਿਆਂ ਨਾਲ ਲੱਗਦੀਆਂ ਖੇਤਾਂ ਨੂੰ ਅੱਗਾਂ ਨਾਲ ਪਹਿਲਾਂ ਹੀ ਕਿਸਾਨ ਡਰਿਆ ਰਹਿੰਦਾ ਹੈ ਅਤੇ ਵਿਭਾਗ ਲੋਕਾਂ ਕੋਲੋਂ ਵੱਡੇ-ਵੱਡੇ ਬਿਜਲੀ ਦੇ ਬਿੱਲ ਵਸੂਲਦਾ ਹੈ ਪਰ ਫਿਰ ਵੀ ਕਦੇ ਕਿਸਾਨ ਨੂੰ ਉਸ ਦੀ ਸੜੀ ਫ਼ਸਲ ਦਾ ਮੁਆਵਜ਼ਾ ਨਹੀਂ ਦਿੰਦਾ | ਉਨ੍ਹਾਂ ਕਿਹਾ ਕਿ ਜਦੋਂ ਫ਼ਸਲ ਮੰਡੀ 'ਚ ਪਹੁੰਚਦੀ ਹੈ, ਉਦੋਂ ਵੀ ਕਿਸਾਨ ਨੂੰ ਇਹੀ ਚਿੰਤਾ ਰਹਿੰਦੀ ਹੈ ਕਿ ਉਸ ਦੀ ਫ਼ਸਲ ਦੀ ਚੁਕਾਈ ਹੋਵੇ ਤੇ ਉਸ ਵਲੋਂ ਬੀਤੇ ਛੇ ਮਹੀਨਿਆਂ ਤੋਂ ਦਿਨ-ਰਾਤ ਇਕ ਕਰਕੇ ਕੀਤੀ ਮਿਹਨਤ ਦਾ ਉਸ ਨੂੰ ਮੱੁਲ ਮਿਲੇ ਪਰ ਇਸ ਦੇ ਉਲਟ ਕਦੇ ਵੀ ਸਰਕਾਰਾਂ ਕਿਸਾਨਾਂ ਦੀਆਂ ਤਕਲੀਫ਼ਾਂ ਨਹੀਂ ਸਮਝਦੀਆਂ | ਉਨ੍ਹਾਂ ਕਿਹਾ ਕਿ ਅੱਜ ਜਿਹੜੀ ਉਨ੍ਹਾਂ ਦੀ ਕਣਕ ਮੰਡੀ ਵਿਚ ਭਿੱਜ ਗਈ ਹੈ ਉਸ ਵਿਚ ਉਨ੍ਹਾਂ ਦਾ ਇਕ ਢੇਰੀ ਪਿੱਛੇ ਕਰੀਬਨ 2 ਕੁਇੰਟਲ ਕਣਕ ਦਾ ਨੁਕਸਾਨ ਹੋ ਜਾਂਦਾ ਹੈ | ਕੇਂਦਰ ਸਰਕਾਰ ਨਵੇਂ-ਨਵੇਂ ਕਾਨੂੰਨ ਬਣਾ ਕੇ ਕਿਸਾਨਾਂ ਤੇ ਆੜ੍ਹਤੀਆਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ ਪਰ ਕਿਸਾਨਾਂ ਦਾ ਆੜ੍ਹਤੀਆਂ ਬਿਨਾ ਕੋਈ ਗੁਜ਼ਾਰਾ ਨਹੀਂ | ਦੂਸਰੇ ਪਾਸੇ ਮੰਡੀ ਵਿਚ ਲੇਬਰ ਦਾ ਕੰਮ ਕਰਦੇ ਜ਼ਫ਼ਰ ਨੇ ਦੱਸਿਆ ਕਿ ਹੁਣ ਭਿੱਜੀ ਹੋਈ ਕਣਕ ਨੂੰ ਫਿਰ ਦੁਬਾਰਾ ਪੱਖਾ ਲਗਾਉਣਾ ਪਵੇਗਾ | ਵਾਰ-ਵਾਰ ਝਾੜੂ ਲਗਾ ਕੇ ਫ਼ਸਲ ਨੂੰ ਸਾਫ਼ ਕਰਕੇ ਧੱੁਪ ਵੀ ਲਗਾਉਣੀ ਪਵੇਗੀ | ਇਸ ਨਾਲ ਉਨ੍ਹਾਂ ਨੂੰ ਕਾਫ਼ੀ ਜ਼ਿਆਦਾ ਮਿਹਨਤ ਕਰਨੀ ਪਵੇਗੀ | ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਸਰਕਾਰ ਨੂੰ ਕਣਕ ਦੀ ਖਰੀਦ ਨਾਲੋ-ਨਾਲ ਕਰਕੇ ਏਜੰਸੀਆਂ ਦੇ ਗੁਦਾਮਾਂ 'ਚ ਪਹੁੰਚਾ ਦੇਣੀ ਚਾਹੀਦੀ ਹੈ ਤੇ ਮੀਂਹ ਦੇ ਪਾਣੀ ਨੂੰ ਤੁਰੰਤ ਮੰਡੀ 'ਚੋਂ ਬਾਹਰ ਕੱਢਣ ਦਾ ਪ੍ਰਬੰਧ ਕਰਨਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਨੂੰ ਪੇ੍ਰਸ਼ਾਨ ਨਾ ਹੋਣਾ ਪਵੇ |

ਮੰਡੀ ਬੋਰਡ ਦੇ ਸਕੱਤਰ ਵਲੋਂ ਜ਼ਿਲ੍ਹ੍ਹੇ ਦੀਆਂ ਮੰਡੀਆਂ 'ਚ ਖ਼ਰੀਦ ਕਾਰਜਾਂ ਦਾ ਜਾਇਜ਼ਾ

ਨਵਾਂਸ਼ਹਿਰ/ਬਲਾਚੌਰ/ਰਾਹੋਂ, 17 ਅਪ੍ਰੈਲ (ਗੁਰਬਖਸ਼ ਸਿੰਘ ਮਹੇ, ਸ਼ਾਮ ਸੁੰਦਰ ਮੀਲੂ, ਦੀਦਾਰ ਸਿੰਘ ਬਲਾਚੌਰੀਆ, ਬਲਬੀਰ ਸਿੰਘ ਰੂਬੀ)- ਮੰਡੀ ਬੋਰਡ ਦੇ ਸਕੱਤਰ ਅਤੇ ਖ਼ੁਰਾਕ ਤੇ ਸਪਲਾਈ ਵਿਭਾਗ ਦੇ ਡਾਇਰੈਕਟਰ ਰਵੀ ਭਗਤ ਨੇ ਅੱਜ ਜ਼ਿਲ੍ਹੇ ਦੀਆਂ ਮੰਡੀਆਂ 'ਚ ਚੱਲ ਰਹੇ ...

ਪੂਰੀ ਖ਼ਬਰ »

ਬਾਰਦਾਨੇ ਦੀ ਕਿਲੱਤ ਤੋਂ ਅੱਕੇ ਕਿਸਾਨਾਂ ਨੇ ਦਿੱਤੀ ਚੱਕਾ ਜਾਮ ਕਰਨ ਦੀ ਚਿਤਾਵਨੀ

ਉੜਾਪੜ/ਲਸਾੜਾ, 17 ਅਪ੍ਰੈਲ (ਲਖਵੀਰ ਸਿੰਘ ਖੁਰਦ) - ਸਰਕਾਰ ਵਲੋਂ ਭਾਵੇਂ ਕਣਕ ਦੀ ਫ਼ਸਲ ਦੀ ਖਰੀਦ ਦੇ ਪੁਖਤਾ ਪ੍ਰਬੰਧ ਕਰਨ ਤੇ ਕਿਸਾਨਾਂ ਨੂੰ ਮੰਡੀ ਵਿਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਾ ਆਉਣ ਦੇਣ ਦੀਆਂ ਗੱਲਾਂ ਅਖ਼ਬਾਰਾਂ ਦਾ ਸ਼ਿੰਗਾਰ ਬਣਦੀਆਂ ਰਹੀਆਂ ਹਨ ਪਰ ...

ਪੂਰੀ ਖ਼ਬਰ »

ਦਹੇਜ ਲਈ ਤੰਗ-ਪੇ੍ਰਸ਼ਾਨ ਕਰਨ 'ਤੇ ਸਹੁਰਾ ਪਰਿਵਾਰ ਖਿਲਾਫ਼ ਮੁਕੱਦਮਾ ਦਰਜ

ਬਲਾਚÏਰ, 17 ਅਪ੍ਰੈਲ (ਸ਼ਾਮ ਸੁੰਦਰ ਮੀਲੂ)- ਥਾਣਾ ਸਿਟੀ ਬਲਾਚÏਰ ਦੀ ਪੁਲਿਸ ਨੇ ਬਲਜੀਤ ਕੌਰ ਪੁੱਤਰੀ ਸੁਰਿੰਦਰਪਾਲ ਵਾਸੀ ਵਾਰਡ ਨੰਬਰ-14 ਮਹਿੰਦੀਪੁਰ (ਬਲਾਚÏਰ) ਵਲੋਂ ਸਹੁਰਾ ਪਰਿਵਾਰ ਖਿਲਾਫ਼ ਦਹੇਜ ਲਈ ਤੰਗ ਪੇ੍ਰਸ਼ਾਨ ਕਰਨ ਦੀ ਦਿੱਤੀ ਦਰਖਾਸਤ 'ਤੇ ਉੱਪ ਕਪਤਾਨ ...

ਪੂਰੀ ਖ਼ਬਰ »

ਗੁਰਮਿੰਦਰ ਸੁਰੀ ਆਲ ਇੰਡੀਆ ਪਿ੍ਅੰਕਾ ਰਾਹੁਲ ਗਾਂਧੀ ਫੋਰਮ ਦੇ ਜ਼ਿਲ੍ਹਾ ਜਨਰਲ ਸਕੱਤਰ ਬਣੇ

ਹੁਸ਼ਿਆਰਪੁਰ, 17 ਅਪ੍ਰੈਲ (ਬਲਜਿੰਦਰਪਾਲ ਸਿੰਘ)- ਆਲ ਇੰਡੀਆ ਪਿ੍ਅੰਕਾ ਰਾਹੁਲ ਗਾਂਧੀ ਫੋਰਮ ਦੀ ਮੀਟਿੰਗ ਮਹੇਸ਼ਵਰ ਹੰਸ ਜਨਰਲ ਸਕੱਤਰ ਪੰਜਾਬ ਦੀ ਪ੍ਰਧਾਨਗੀ ਹੇਠ ਫੱਤੋਵਾਲ ਵਿਖੇ ਹੋਈ | ਗੁਰਮਿੰਦਰ ਸੁਰੀ ਨੂੰ ਫੋਰਮ ਦਾ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ | ...

ਪੂਰੀ ਖ਼ਬਰ »

ਕਣਕ ਦੀ ਢਿੱਲੀ ਚੁਕਾਈ ਕਾਰਨ ਮਕਸੂਦਪੁਰ-ਸੂੰਢ ਮੰਡੀ 'ਚ ਬੋਰੀਆਂ ਦੇ ਅੰਬਾਰ ਲੱਗਣੇ ਸ਼ੁਰੂ

ਸੰਧਵਾਂ, 17 ਅਪ੍ਰੈਲ (ਪ੍ਰੇਮੀ ਸੰਧਵਾਂ) - ਮਕਸੂਦਪੁਰ-ਸੂੰਢ ਦਾਣਾ ਮੰਡੀ 'ਚ ਕਣਕ ਦੀ ਆਮਦ ਜੋਰਾਂ ਨਾਲ ਚੱਲ ਰਹੀ ਹੈ | ਇਸ ਸਬੰਧੀ ਮੰਡੀ ਅਫ਼ਸਰ ਕਾਡਰ ਕਮਲ ਸੂੰਢ ਨੇ ਦੱਸਿਆ ਕਿ ਸਰਕਾਰੀ ਖਰੀਦ ਏਜੰਸੀ ਮਾਰਕਫੈੱਡ ਤੇ ਪਨਸਪ ਵਲੋਂ 23 ਹਜ਼ਾਰ 849 ਕੁਇੰਟਲ ਕਣਕ ਦੀ ਖਰੀਦ ਕੀਤੀ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਤੇ ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਉਤਸਵ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮ ਦਾ ਪੋਸਟਰ ਜਾਰੀ

ਬਲਾਚੌਰ, 17 ਅਪ੍ਰੈਲ (ਸ਼ਾਮ ਸੁੰਦਰ ਮੀਲੂ)- ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ 130ਵੇਂ ਜਨਮ ਦਿਨ ਤੇ ਕਿਸਾਨ ਅੰਦੋਲਨ ਨੂੰ ਸਮਰਪਿਤ ਬਲਾਚੌਰ ਦੇ ਵਾਰਡ ਨੰਬਰ-12 ਦੇ ਜੰਝ ਘਰ ਵਿਖੇ 24 ਅਪ੍ਰੈਲ ਨੂੰ ਯੂਥ ਵੈੱਲਫੇਅਰ ਸੁਸਾਇਟੀ ਵਲੋਂ ਵਿਸ਼ਾਲ ਸਮਾਗਮ ਕਰਵਾਇਆ ਜਾ ਰਿਹਾ ...

ਪੂਰੀ ਖ਼ਬਰ »

ਬੱਲੋਵਾਲ ਵਿਖੇ 50 ਪਿੰਡ ਵਾਸੀਆਂ ਨੂੰ ਲਗਾਈ ਕੋਰੋਨਾ ਵੈਕਸੀਨ

ਮੁਕੰਦਪੁਰ, 17 ਅਪ੍ਰੈਲ (ਸੁਖਜਿੰਦਰ ਸਿੰਘ ਬਖਲੌਰ) - ਪਿੰਡ ਬੱਲੋਵਾਲ ਦੇ ਗੁਰਦੁਆਰਾ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਵਿਖੇ ਸਰਕਾਰੀ ਹਸਪਤਾਲ ਮੁਕੰਦਪੁਰ ਦੀ ਟੀਮ ਵਲੋਂ ਸਰਪੰਚ ਮੱਖਣ ਸਿੰਘ ਖਾਲਸਾ ਦੀ ਅਗਵਾਈ ਹੇਠ 50 ਪਿੰਡ ਦੇ ਲੋਕਾਂ ਨੂੰ ਕੋਰੋਨਾ ਵੈਕਸੀਨ ਦਾ ਟੀਕਾ ...

ਪੂਰੀ ਖ਼ਬਰ »

ਖਾਨਖਾਨਾ ਸਕੂਲ ਨੇ ਦਾਖਲਾ ਮੁਹਿੰਮ ਅਰੰਭੀ

ਮੁਕੰਦਪੁਰ, 17 ਅਪ੍ਰੈਲ (ਦੇਸ ਰਾਜ ਬੰਗਾ) - ਸਰਕਾਰੀ ਹਾਈ ਸਕੂਲ ਖਾਨਖਾਨਾ ਵਲੋਂ ਸਮੂਹ ਸਟਾਫ਼ ਦੀ ਸ਼ਮੂਲੀਅਤ ਨਾਲ ਮੁੱਖ ਅਧਿਆਪਕ ਸੁਖਵਿੰਦਰ ਕੁਮਾਰ ਦੀ ਅਗਵਾਈ ਵਿਚ ਦਾਖਲਾ ਵਧਾਉਣ ਸਬੰਧੀ ਮੁਹਿੰਮ ਦਾ ਅਰੰਭ ਕੀਤਾ ਗਿਆ | ਸਮੂਹ ਸਟਾਫ਼ ਵਲੋਂ ਕੱਢੀ ਗਈ ਰੈਲੀ ਦਾ ਅਰੰਭ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 60 ਨਵੇਂ ਮਾਮਲੇ ਆਏ

ਨਵਾਂਸ਼ਹਿਰ, 17 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 60 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ | ਸਿਵਲ ਸਰਜਨ ਡਾ: ਗੁਰਦੀਪ ਸਿੰਘ ਕਪੂਰ ਨੇ ਦੱਸਿਆ ਕਿ ਅੱਜ ਬਲਾਕ ਨਵਾਂਸ਼ਹਿਰ 'ਚ 17, ਬਲਾਕ ਰਾਹੋਂ 'ਚ 4, ਬਲਾਕ ਬੰਗਾ 'ਚ 3, ...

ਪੂਰੀ ਖ਼ਬਰ »

ਵਿਦੇਸ਼ 'ਚ ਪੜ੍ਹਾਈ ਤੇ ਪਲੇਸਮੈਂਟ ਸਬੰਧੀ ਕਾਊਾਸਲਿੰਗ ਲਈ 21 ਤੋਂ 25 ਤੱਕ ਹੋਵੇਗੀ ਰਜਿਸਟ੍ਰੇਸ਼ਨ

ਨਵਾਂਸ਼ਹਿਰ, 17 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 'ਫੋਰਨ ਸਟੱਡੀ ਐਂਡ ਪਲੇਸਮੈਂਟ ਸੈੱਲ' ਸਥਾਪਿਤ ਕੀਤਾ ਗਿਆ ਹੈ ਜਿਸ ਵਿਚ ਪ੍ਰਾਰਥੀਆਂ ਨੂੰ ਵਿਦੇਸ਼ ...

ਪੂਰੀ ਖ਼ਬਰ »

ਪੁਲਿਸ ਨੇ ਬਿਨਾਂ ਮਾਸਕ ਵਾਲੇ 699 ਵਿਅਕਤੀਆਂ ਦੇ ਕਰਵਾਏ ਕੋਵਿਡ ਟੈੱਸਟ, 72 ਦੇ ਕੱਟੇ ਚਲਾਨ

ਨਵਾਂਸ਼ਹਿਰ, 17 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵਲੋਂ ਅੱਜ ...

ਪੂਰੀ ਖ਼ਬਰ »

ਮੁਬਾਰਕਪੁਰ ਵਿਖੇ ਟੀਕਾਕਰਨ ਕੈਂਪ ਲਗਾਇਆ

ਨਵਾਂਸ਼ਹਿਰ, 17 ਅਪ੍ਰੈਲ (ਹਰਵਿੰਦਰ ਸਿੰਘ)- ਇੱਥੋਂ ਨਜ਼ਦੀਕੀ ਪਿੰਡ ਮੁਬਾਰਕਪੁਰ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਵਿਖੇ ਕੋਰੋਨਾ ਰੋਕੂ ਟੀਕਾਕਰਨ ਕੈਂਪ ਸਿਹਤ ਵਿਭਾਗ ਵਲੋਂ ਡਾ: ਰਣਜੀਤ ਹਰੀਸ਼ ਦੀ ਅਗਵਾਈ ਹੇਠ ਲਗਾਇਆ ਗਿਆ | ਪੀ.ਐਚ.ਸੀ. ਮੁਜੱਫਰਪੁਰ ਦੇ ...

ਪੂਰੀ ਖ਼ਬਰ »

ਕੰਟੈਕਟ ਟਰੇਸਿੰਗ ਤੇ ਕੋਵਿਡ ਰੋਕੂ ਟੀਕਾਕਰਨ ਨਾਲ ਤੋੜਿਆ ਜਾ ਰਿਹੈ ਵਾਇਰਸ ਦਾ ਲੱਕ-ਡਾ: ਗੀਤਾਂਜਲੀ ਸਿੰਘ

9 ਪਿੰਡਾਂ ਵਿਚ ਲਗਾਏ ਗਏ ਵਿਸ਼ੇਸ਼ ਟੀਕਾਕਰਨ ਕੈਂਪ ਨਵਾਂਸ਼ਹਿਰ, 17 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਪ੍ਰਾਇਮਰੀ ਸਿਹਤ ਕੇਂਦਰ ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ: ਗੀਤਾਂਜਲੀ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਨੇ ਵੱਖ-ਵੱਖ ਪਿੰਡਾਂ ਵਿਚ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਦਾਖਲੇ ਲਈ ਅਧਿਆਪਕਾਂ ਦੀ ਪੰਚਾਇਤ ਨਾਲ ਮੀਟਿੰਗ

ਮਜਾਰੀ/ਸਾਹਿਬਾ, 17 ਅਪ੍ਰੈਲ (ਨਿਰਮਲਜੀਤ ਸਿੰਘ ਚਾਹਲ)- ਸਰਕਾਰੀ ਸਕੂਲਾਂ 'ਚ ਬੱਚਿਆਂ ਦਾ ਦਾਖਲਾ ਵਧਾਉਣ ਸਬੰਧੀ ਪ੍ਰਚਾਰ ਮੁਹਿੰਮ ਤਹਿਤ ਸਰਕਾਰੀ ਹਾਈ ਸਕੂਲ ਸਿੰਬਲ ਮਜਾਰਾ ਵਿਖੇ ਅਧਿਆਪਕਾਂ ਵਲੋਂ ਪਿੰਡ ਦੀ ਪੰਚਾਇਤ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਸਕੂਲ ਵਿਚ ...

ਪੂਰੀ ਖ਼ਬਰ »

ਦੋ ਸੀਨੀਅਰ ਮੈਡੀਕਲ ਅਫ਼ਸਰ ਤੇ ਇਕ ਸੀਨੀਅਰ ਸਹਾਇਕ ਮੁਅੱਤਲ

ਫਿਲੌਰ, 17 ਅਪ੍ਰੈਲ (ਸਤਿੰਦਰ ਸ਼ਰਮਾ)- ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ ਆਈ. ਏ. ਐਸ. ਨੇ 16 ਅਪ੍ਰੈਲ 2021 ਨੂੰ ਪੱਤਰ ਨੰਬਰ 17/35/2021/1104 ਰਾਹੀਂ ਹੁਕਮ ਜਾਰੀ ਕਰ ਕੇ ਈ. ਐਸ. ਆਈ. ਹੁਸ਼ਿਆਰਪੁਰ 'ਚ ਤਾਇਨਾਤ ਸੀਨੀਅਰ ਮੈਡੀਕਲ ਅਫ਼ਸਰ ਡਾ: ਜਤਿੰਦਰ ਸਿੰਘ, ਐਚ. ਡੀ. ਐਚ. ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਨਾਲ ਲੜਨ ਲਈ ਟੀਕਾਕਰਨ ਜ਼ਰੂਰੀ - ਕੁਲਜੀਤ ਸਿੰਘ ਸਰਹਾਲ

ਬੰਗਾ, 17 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਪਿੰਡ ਸਰਹਾਲ ਕਾਜੀਆਂ ਵਿਖੇ ਕੋਵਿਡ ਰੋਕੂ ਵੈਕਸੀਨ ਲਗਵਾਉਣ ਸਬੰਧੀ ਕੈਂਪ ਲਗਾਇਆ ਗਿਆ ਜਿਸ ਦੀ ਅਗਵਾਈ ਨੋਡਲ ਅਫ਼ਸਰ ਡਾ. ਨਿਰੰਜਣ ਪਾਲ ਨੇ ਕੀਤੀ | ਕੈਂਪ ਦਾ ਉਦਘਾਟਨ ਕੁਲਜੀਤ ਸਿੰਘ ਸਰਹਾਲ ਉਪ ਚੇਅਰਮੈਨ ਪੰਚਾਇਤ ਸੰਮਤੀ ...

ਪੂਰੀ ਖ਼ਬਰ »

ਨੌਜਵਾਨ ਫ਼ੌਜ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਦੀ ਸੁਹਿਰਦਤਾ ਨਾਲ ਤਿਆਰੀ ਕਰਨ- ਬਿ੍ਗੇ: ਰਾਜ ਕੁਮਾਰ

2022 'ਚ ਫਿਰ ਹੋਵੇਗੀ ਭਾਰਤੀ ਸੈਨਾ 'ਚ ਭਰਤੀ ਬਲਾਚੌਰ, 17 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)- ਪਿਛਲੇ ਕਰੀਬ ਪੰਜ-ਛੇ ਸਾਲਾਂ ਤੋਂ ਇਲਾਕੇ ਦੇ ਨੌਜਵਾਨਾਂ ਨੂੰ ਭਾਰਤੀ ਸੈਨਾ, ਪੰਜਾਬ ਪੁਲਿਸ, ਪੈਰਾ ਮਿਲਟਰੀ ਫੋਰਸ ਵਿਚ ਭਰਤੀ ਹੋਣ ਲਈ ਫਿਜ਼ੀਕਲ ਤੌਰ ਤੇ ਲਿਖਤੀ ਪ੍ਰੀਖਿਆ ...

ਪੂਰੀ ਖ਼ਬਰ »

ਜੰਮੂ ਹਸਪਤਾਲ ਕਪੂਰਥਲਾ ਰੋਡ ਦੀ ਨਵੀਂ ਕੋਵਿਡ ਕੇਅਰ ਬ੍ਰਾਂਚ ਸ਼ੁਰੂ

ਜਲੰਧਰ, 17 ਅਪ੍ਰੈਲ (ਅ.ਬ)-ਜੰਮੂ ਹਸਪਤਾਲ ਕਪੂਰਥਲਾ ਰੋਡ, ਜਲੰਧਰ ਦੇ ਡਾਇਰੈਕਟਰ ਡਾ: ਜੀ.ਐੱਸ.ਜੰਮੂ ਨੇ ਕੋਰੋਨਾ ਮਰੀਜ਼ਾਂ ਦੀ ਸੇਵਾ ਲਈ ਇਕ ਵੱਖਰੀ ਕੋਵਿਡ ਫਸਿਲਟੀ ਬ੍ਰਾਂਚ ਸ਼ੁਰੂ ਕੀਤੀ ਹੈ | ਇਸ ਬ੍ਰਾਂਚ ਵਿਚ ਐੱਲ-2 ਅਤੇ ਐੱਲ-3 ਲੈਵਲ ਦੇ ਕੋਵਿਡ ਮਰੀਜ਼ਾਂ ਲਈ ਹਰ ...

ਪੂਰੀ ਖ਼ਬਰ »

ਪੁਲਿਸ ਵਲੋਂ ਅਸਲ੍ਹੇ ਸਮੇਤ 3 ਕਾਬੂ, 4 ਪਿਸਟਲ, 8 ਮੈਗਜ਼ੀਨ ਤੇ 48 ਰੌਂਦ ਬਰਾਮਦ

ਨਵਾਂਸ਼ਹਿਰ, 17 ਅਪ੍ਰੈਲ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਲਕਾ ਮੀਨਾ ਵਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਐੱਸ.ਪੀ. ਵਜ਼ੀਰ ਸਿੰਘ ਖਹਿਰਾ, ਡੀ.ਐੱਸ.ਪੀ. ਹਰਜੀਤ ਸਿੰਘ ਤੇ ਸੁਵਿੰਦਰਪਾਲ ਸਿੰਘ, ਇੰਸਪੈਕਟਰ ਕੁਲਜੀਤ ਸਿੰਘ ...

ਪੂਰੀ ਖ਼ਬਰ »

ਇਲਾਕੇ ਅੰਦਰ ਕੋਰੋਨਾ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ : ਬਲਵਿੰਦਰ ਸਿੰਘ

ਮੁਕੰਦਪੁਰ, 17 ਅਪ੍ਰੈਲ (ਸੁਖਜਿੰਦਰ ਸਿੰਘ ਬਖਲੌਰ) - ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਦੇ ਦਿਸ਼ਾ ਨਿਰਦੇਸ਼ ਤੇ ਐਸ. ਐਚ. ਓ. ਮੁਕੰਦਪੁਰ ਗੁਰਮੁੱਖ ਸਿੰਘ ਦੀ ਅਗਵਾਈ ਹੇਠ ਥਾਣਾ ਮੁਕੰਦਪੁਰ ਦੀ ਪੁਲਿਸ ਪਾਰਟੀ ਵਲੋਂ ਮੁਕੰਦਪੁਰ ਵਿਖੇ ਮਿਡਲੈਂਡ ਮੈਰਿਜ ਪੈਲੇਸ ਦੀ ...

ਪੂਰੀ ਖ਼ਬਰ »

ਕਾਠਗੜ੍ਹ 'ਚ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ

ਰੱਤੇਵਾਲ/ਕਾਠਗੜ੍ਹ, 17 ਅਪ੍ਰੈਲ (ਆਰ.ਕੇ.ਸੂਰਾਪੁਰੀ, ਬਲਦੇਵ ਸਿੰਘ ਪਨੇਸਰ)- ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸਰਪੰਚ ਗੁਰਨਾਮ ਸਿੰਘ ਚਾਹਲ ਦੀ ਅਗਵਾਈ ਹੇਠ ਰੈੱਡ ਕਰਾਸ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਨਵਾਂਸ਼ਹਿਰ ਵਲੋਂ ਕਾਠਗੜ੍ਹ ਵਿਖੇ ਨਸ਼ਾ ਵਿਰੋਧੀ ...

ਪੂਰੀ ਖ਼ਬਰ »

ਪਿੰਡ ਭਾਣੇਵਾਲ ਵਿਖੇ ਸਾਲਾਨਾ ਸੰਤ ਸਮਾਗਮ ਕਰਵਾਇਆ

ਭੱਦੀ, 17 ਅਪ੍ਰੈਲ (ਨਰੇਸ਼ ਧੌਲ)- ਦਿਓਟ ਸਿੱਧ ਬਾਬਾ ਬਾਲਕ ਨਾਥ ਦੇ ਅਸਥਾਨ ਪਿੰਡ ਭਾਣੇਵਾਲ ਵਿਖੇ ਸਵਾਮੀ ਨਿੱਤਿਆ ਨੰਦ ਰਮਤਾ ਰਾਮ ਦੇ ਜਨਮ ਦਿਵਸ ਨੂੰ ਸਮਰਪਿਤ ਸਾਲਾਨਾ ਸੰਤ ਸਮਾਗਮ ਸਮੂਹ ਸੰਗਤ ਦੇ ਸਹਿਯੋਗ ਨਾਲ ਸਵਾਮੀ ਅਤੁੱਲ ਕਿ੍ਸ਼ਨ ਭੂਰੀ ਵਾਲਿਆਂ ਦੀ ਸਰਪ੍ਰਸਤੀ ...

ਪੂਰੀ ਖ਼ਬਰ »

ਗੜ੍ਹਪਧਾਣਾ 'ਚ ਖ਼ਾਲਸੇ ਦਾ ਸਾਜਨਾ ਦਿਵਸ ਉਤਸ਼ਾਹ ਨਾਲ ਮਨਾਇਆ

ਔੜ, 17 ਅਪ੍ਰੈਲ (ਜਰਨੈਲ ਸਿੰਘ ਖੁਰਦ)- ਗੜ੍ਹਪਧਾਣਾ ਦੇ ਪੁਰਾਤਨ ਧਾਰਮਿਕ ਤਪ ਅਸਥਾਨ ਗੁਰਦੁਆਰਾ ਠੇਰ੍ਹੀ ਸਾਹਿਬ ਵਿਖੇ ਸਮੂਹ ਨਗਰ ਤੇ ਇਲਾਕਾ ਨਿਵਾਸੀਆਂ ਵਲੋਂ ਖਾਲਸੇ ਦੇ ਸਾਜਨਾ ਦਿਵਸ ਅਤੇ ਵਿਸਾਖੀ ਨੂੰ ਸਮਰਪਿਤ ਸਹਿਜ ਪਾਠ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ...

ਪੂਰੀ ਖ਼ਬਰ »

ਕੋਵਿਡ ਟੀਕਾਕਰਨ ਕੈਂਪ ਲਗਾਇਆ

ਬੰਗਾ, 17 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਸਿਵਲ ਹਸਪਤਾਲ ਬੰਗਾ ਅਤੇ ਵਾਰਡ ਨੰਬਰ ਦੋ ਬੰਗਾ ਦੇ ਕੌਂਸਲਰ ਹਿੰਮਤ ਤੇਜਪਾਲ ਦੇ ਸਹਿਯੋਗ ਨਾਲ ਵਾਰਡ 'ਚ ਕੋਵਿਡ ਤੋਂ ਬਚਾਓ ਲਈ ਟੀਕਾਕਰਨ ਕੈਂਪ ਲਗਾਇਆ ਗਿਆ | ਕੌਂਸਲਰ ਹਿੰਮਤ ਤੇਜਪਾਲ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਇਸ ...

ਪੂਰੀ ਖ਼ਬਰ »

ਮਨੁੱਖ ਭਲੇ ਕਰਮ ਕਰਕੇ ਹੀ ਚੰਗੇ ਵਾਤਾਵਰਨ ਦੀ ਆਸ ਕਰ ਸਕਦਾ - ਸੰਤ ਮੱਖਣ ਦਾਸ

ਮੁਕੰਦਪੁਰ, 17 ਅਪ੍ਰੈਲ (ਦੇਸ ਰਾਜ ਬੰਗਾ) - ਮਨੁੱਖ ਹਮੇਸ਼ਾ ਦੂਸਰੇ ਜੀਵਾਂ ਲਈ ਮਾੜਾ ਚਿਤਵਦਾ ਹੈ ਅਤੇ ਆਪਣੇ ਵਾਸਤੇ ਸੁੱਖ ਦੀ ਤਲਾਸ਼ ਵਿਚ ਰਹਿੰਦਾ ਹੈ | ਇਹ ਸ਼ਬਦ ਸੰਤ ਮੱਖਣ ਦਾਸ ਸੇਵਾਦਾਰ ਡੇਰਾ ਪ੍ਰੇਮਪੁਰਾ ਜਗਤਪੁਰ ਨੇ ਪ੍ਰੈੱਸ ਨਾਲ ਵਿਚਾਰ ਸਾਂਝੇ ਕਰਦੇ ਹੋਏ ਕਹੇ | ...

ਪੂਰੀ ਖ਼ਬਰ »

ਮਿ੍ਤਕ ਕਿਸਾਨ ਪਰਮਿੰਦਰ ਸਿੰਘ ਸਾਹਦੜਾ ਦੇ ਪਰਿਵਾਰ ਨੂੰ ਨਦਰਿ ਕਰਮਿ ਸੇਵਾ ਦਲ ਵਲੋਂ 50 ਹਜ਼ਾਰ ਦੀ ਸਹਾਇਤਾ

ਪੋਜੇਵਾਲ ਸਰਾਂ, 17 ਅਪ੍ਰੈਲ (ਰਮਨ ਭਾਟੀਆ)- ਪਿਛਲੇ ਦਿਨੀਂ ਦਿੱਲੀ ਵਿਖੇ ਕਿਸਾਨ ਅੰਦੋਲਨ ਤੋਂ ਪਰਤਦਿਆਂ ਦਿਲ ਦਾ ਦੌਰਾ ਪੈ ਜਾਣ ਕਾਰਨ ਅਕਾਲ ਚਲਾਣਾ ਕਰ ਗਏ ਪਿੰਡ ਸਾਹਦੜਾ ਦੇ 26 ਸਾਲਾ ਨੌਜਵਾਨ ਕਿਸਾਨ ਪਰਮਿੰਦਰ ਸਿੰਘ ਦੇ ਪਰਿਵਾਰ ਨੂੰ ਨਦਰਿ ਕਰਮਿ ਸੇਵਾ ਦਲ ਲੋਹੀਆ ...

ਪੂਰੀ ਖ਼ਬਰ »

ਭਗਤ ਧੰਨਾ ਟਰੱਸਟ ਦੇ ਪ੍ਰਧਾਨ ਕੁਲਦੀਪ ਸਿੰਘ ਨੂੰ ਸ਼ਰਧਾਂਜਲੀਆਂ ਭੇਟ

ਬੰਗਾ, 17 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਸ਼ੋ੍ਰਮਣੀ ਭਗਤ ਧੰਨਾ ਚੈਰੀਟੇਬਲ ਹਸਪਤਾਲ ਟਰੱਸਟ ਦੇ ਪ੍ਰਧਾਨ ਗਿ. ਕੁਲਦੀਪ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਭਾਈ ਲਾਂਦੜੀਆ ਜੋ ਪਿਛਲੇ ਦਿਨੀ ਅਕਾਲ ਚਲਾਣਾ ਕਰ ਗਏ ਸਨ, ਨਮਿਤ ਪਿੰਡ ਨੂਰਪੁਰ ਦੇ ਗੁਰਦੁਆਰਾ ਸਾਹਿਬ ਵਿਖੇ ...

ਪੂਰੀ ਖ਼ਬਰ »

ਖੁਸ਼ਹਾਲੀ ਦੇ ਰਾਖਿਆਂ ਨੇ ਪਿੰਡ-ਪਿੰਡ ਪਹੁੰਚਾਇਆ ਮਿਸ਼ਨ ਵੈਕਸੀਨੇਸ਼ਨ

ਬੰਗਾ, 17 ਅਪ੍ਰੈਲ (ਕਰਮ ਲਧਾਣਾ) - ਪੰਜਾਬ ਅਤੇ ਪੰਜਾਬ ਵਾਸੀਆਂ ਦੀ ਬਹੁਪੱਖੀ ਭਲਾਈ ਹਿੱਤ ਬਣਾਈ ਗਈ ਸਾਬਕਾ ਸੈਨਿਕਾਂ ਦੀ ਸੰਸਥਾ 'ਖੁਸ਼ਹਾਲੀ ਦੇ ਰਾਖੇ' (ਜੀ. ਓ. ਜੀ) ਦੇ ਇਸ ਤਹਿਸੀਲ ਦੇ ਅਹੁਦੇਦਾਰਾਂ ਨੇ ਕੋਰੋਨਾ ਮਹਾਂਮਾਰੀ ਨੂੰ ਨੱਥ ਪਾਉਣ ਲਈ ਸ਼ਲਾਘਾਯੋਗ ਸੇਵਾ ...

ਪੂਰੀ ਖ਼ਬਰ »

ਕੈਨੇਡਾ ਦਾ ਸਟੱਡੀ ਵੀਜ਼ਾ ਤੇ ਪੀ.ਆਰ. ਹਾਸਿਲ ਕਰਨ ਲਈ ਮਿਲਣਗੇ ਵਧੇਰੇ ਮੌਕੇ-ਅਰੋੜਾ

ਸਟੂਡੈਂਟ ਵੀਜ਼ੇ ਦੇ ਮਈ ਇਨਟੇਕ ਦੇ ਨਤੀਜੇ ਸ਼ਾਨਦਾਰ ਰਹੇ ਗੜ੍ਹਸ਼ੰਕਰ, 17 ਅਪ੍ਰੈਲ (ਧਾਲੀਵਾਲ)- ਅਰੋੜਾ ਇਮੀਗ੍ਰੇਸ਼ਨ ਐਂਡ ਐਜੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ ਗੜ੍ਹਸ਼ੰਕਰ ਦੇ ਰਿਜਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਕਿਹਾ ਕਿ ਕੈਨੇਡਾ ਸਰਕਾਰ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਜੀ ਦੇ 400 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨਲਾਈਨ ਵੈਬੀਨਾਰ

ਮੁਕੰਦਪੁਰ, 17 ਅਪ੍ਰੈਲ (ਬੰਗਾ, ਬਖਲੌਰ) - ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ, ਮੁਕੰਦਪੁਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਹਿੰਦ ਦੀ ਚਾਦਰ - ਗੁਰੂ ਤੇਗ ਬਹਾਦਰ ਜੀ' 'ਤੇ ਅਧਾਰਿਤ ਆਨ-ਲਾਈਨ ਵੈਬੀਨਾਰ ਕਰਵਾਇਆ ਗਿਆ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX