ਪੱਟੀ, 17 ਅਪ੍ਰੈਲ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ) - ਬੇਮੌਸਮੀ ਪਏ ਮੋਹਲੇਧਾਰ ਮੀਂਹ ਅਤੇ ਗੜ੍ਹੇਮਾਰੀ ਕਾਰਨ ਜਿਥੇ ਕਿਸਾਨ ਦੀ ਖੇਤਾਂ 'ਚ ਖੜੀ ਕਣਕ ਦੀ ਫਸਲ ਕੁਦਰਤ ਦੀ ਕਰੋਪੀ ਦਾ ਸ਼ਿਕਾਰ ਹੋਈ, ਓਥੇ ਹੀ ਜਿਨ੍ਹਾਂ ਕਿਸਾਨਾਂ ਨੇ ਆਪਣੀ ਕਣਕ ਦੀ ਫ਼ਸਲ ਵੱਢ ਕੇ ਮੰਡੀਆਂ 'ਚ ਲਿਆਂਦੀ ਉਹ ਕਿਸਾਨ ਸਰਕਾਰ ਦੀ ਅਣਗਹਿਲੀ ਦਾ ਸ਼ਿਕਾਰ ਇਸ ਕਰਕੇ ਹੋ ਗਏ ਕਿ ਕਣਕ ਖੁੱਲੇ ਅਸਮਾਨ ਹੇਠ ਪਈ ਸੀ 'ਤੇ ਉਸ ਨੂੰ ਮੀਂਹ ਤੋਂ ਬਚਾਉਣ ਲਈ ਸਰਕਾਰ ਨੇ ਕੋਈ ਵੀ ਪੁਖਤਾ ਪ੍ਰਬੰਧ ਨਹੀਂ ਸਨ ਕੀਤੇ | ਇਸ ਸਬੰਧੀ ਜਾਣਕਾਰੀ ਦਿੰਦਿਆ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾਈ ਆਗੂ ਸੁਖਵਿੰਦਰ ਸਿੰਘ ਸਭਰਾ ਨੇ ਕਿਹਾ ਕਿ ਕਿਸਾਨਾਂ ਨੇ ਆਪਣੇ ਲਹੂ ਪਸੀਨੇ ਨਾਲ ਸ਼ਿੰਜ ਕੇ ਕਣਕ ਦੀ ਫ਼ਸਲ ਖੇਤਾਂ 'ਚ ਤਿਆਰ ਕੀਤੀ ਸੀ 'ਤੇ ਇਸ ਵਾਰ ਕਣਕ ਦੀ ਫ਼ਸਲ ਪਹਿਲਾਂ ਨਾਲੋਂ ਬਿਹਤਰ ਸੀ 'ਤੇ ਮਹੀਨਾ ਕੁ ਪਹਿਲਾਂ ਆਏ ਤੇਜ ਝੱਖੜ ਨੇ ਫ਼ਸਲ ਦਾ ਨੁਕਸਾਨ ਕੀਤਾ 'ਤੇ ਹੁਣ ਜਦ ਫਸਲ ਪੱਕ ਕੇ ਤਿਆਰ ਹੋ ਕੇ ਮੰਡੀਆਂ ਵਿਚ ਆਉਣੀ ਸ਼ੁਰੂ ਹੋ ਗਈ ਸੀ ਤਾਂ ਅੱਜ ਪਏ ਮੋਹਲੇਧਾਰ ਮੀਂਹ 'ਤੇ ਗੜੇਮਾਰੀ ਨੇ ਜਿੱਥੇ ਖੇਤਾਂ ਵਿਚ ਖੜੀ ਫ਼ਸਲ ਦਾ ਭਾਰੀ ਨੁਕਸਾਨ ਕੀਤਾ, ਓਥੇ ਹੀ ਮੰਡੀਆਂ ਵਿਚ ਕਿਸਾਨਾਂ ਵਲੋਂ ਲਿਆਂਦੀ ਫ਼ਸਲ ਮੀਂਹ ਕਾਰਨ ਇਸ ਕਰਕੇ ਬਰਬਾਦ ਹੋ ਗਈ ਕਿ ਸਰਕਾਰ ਨੇ ਕਣਕ ਦੀ ਫ਼ਸਲ ਨੂੰ ਸਾਂਭਣ ਲਈ ਪੁਖਤਾ ਪ੍ਰਬੰਧ ਹੀ ਨਹੀਂ ਸਨ ਕੀਤੇ | ਇਸ ਦੇ ਨਾਲ ਹੀ ਫਲਾਂ ਅਤੇ ਸਬਜ਼ੀਆਂ ਦਾ ਵੀ ਭਾਰੀ ਨੁਕਸਾਨ ਹੋਇਆ | ਸਭਰਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਬੇਮੌਸਮੀ ਪਏ ਮੀਂਹ ਤੇ ਗੜੇਮਾਰੀ ਕਾਰਨ ਖੇਤਾਂ ਅਤੇ ਮੰਡੀਆਂ ਵਿਚ ਹੋਏ ਫ਼ਸਲ ਦੇ ਨੁਕਸਾਨ ਦੀ ਸਪੈਸ਼ਲ ਗਿਰਦਾਵਰੀ ਕਰਕੇ ਮੁਆਵਜਾ ਦਿੱਤਾ ਜਾਵੇ |
ਕੀ ਕਹਿੰਦੇ ਹਨ ਇਸ ਸਬੰਧੀ ਐੱਸ.ਡੀ.ਐੱਮ. ਪੱਟੀ
ਜਦ ਬੇਮੋਸਮੀ ਬਰਸਾਤ ਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਸਬੰਧੀ ਐੱਸ.ਡੀ.ਐੱਮ. ਪੱਟੀ ਰਜੇਸ ਕੁਮਾਰ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹÉਾਂ ਕਿਹਾ ਕਿ ਇਸ ਸਬੰਧੀ ਸਪੈਸ਼ਲ ਗਿਰਦਾਵਰੀ ਕਰਵਾਉਣ ਲਈ ਸਰਕਾਰ ਨੂੰ ਲਿਖਿਆ ਜਾਵੇਗਾ ਤੇ ਜਿਸ ਮੰਡੀ ਵਿਚ ਆੜ੍ਹਤੀਏ ਦੀ ਅਣਗਹਿਲੀ ਕਾਰਨ ਕਿਸਾਨ ਦੀ ਕਣਕ ਦਾ ਨੁਕਸਾਨ ਹੋਇਆ ਹੈ ਉਸ ਆੜ੍ਹਤੀਏ ਦਾ ਲਾਇਸੰਸ ਕੈਸਲ ਕਰਕੇ ਕਿਸਾਨ ਦੇ ਹੋਏ ਨੁਕਸਾਨ ਦੀ ਭਰਪਾਈ ਕਰਵਾਈ ਜਾਵੇਗੀ |
ਤਰਨ ਤਾਰਨ, 17 ਅਪ੍ਰੈਲ (ਹਰਿੰਦਰ ਸਿੰਘ)- ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵਲੋਂ ਸ਼ੈਲਰ ਮਾਲਿਕਾਂ ਨਾਲ ਮੀਟਿੰਗ ਦੌਰਾਨ ਹਦਾਇਤ ਦਿੱਤੀ ਗਈ ਸੀ ਕਿ ਸ਼ੈਲਰਾਂ 'ਤੇ ਕੰਮ ਕਰ ਰਹੇ ਵਰਕਰਾਂ ਨੂੰ ਕੋਰੋਨਾ ਵੈਕਸੀਨ ਦੇ ਟੀਕੇ ਲਗਾਏ ਜਾਣ | ਉਨ੍ਹਾਂ ਦੀਆਂ ਹਦਾਇਤਾਂ ਦੀ ਪਾਲਣਾ ...
ਸਰਾਏ ਅਮਾਨਤ ਖਾਂ, 17 ਅਪ੍ਰੈਲ (ਨਰਿੰਦਰ ਸਿੰਘ ਦੋਦੇ)-ਆਈ.ਸੀ.ਡੀ.ਐਸ.ਸਕੀਮ ਬਚਾਓ, ਬਚਪਨ ਬਚਾਓ ਲਈ ਵਿੱਢਿਆ ਪੱਕੇ ਮੋਰਚੇ 'ਚ ਸ਼ਾਮਿਲ ਹੋਣ ਲਈ ਬਲਾਕ ਗੰਡੀਵਿੰਡ ਤੋਂ ਸੈਂਕੜੇ ਆਂਗਣਵਾੜੀ ਵਰਕਰਾਂ ਦਾ ਜਥਾ ਦੀਨਾ ਨਗਰ ਲਈ ਰਵਾਨਾ ਹੋਇਆ | ਇਸ ਸਮੇਂ ਜਾਣਕਾਰੀ ਦਿੰਦੇ ਹੋਏ ...
ਖੇਮਕਰਨ, 17 ਅਪ੍ਰੈਲ (ਰਾਕੇਸ਼ ਬਿੱਲਾ)-ਸਰਹੱਦੀ ਖੇਤਰ ਦੀਆਂ ਮੰਡੀਆਂ ਵਿਚ ਕਣਕ ਦੇ ਅੰਬਾਰ ਲੱਗੇ ਹੋਏ ਹਨ | ਇਸ ਮਸ਼ੀਨੀ ਯੁੱਗ ਕਾਰਨ ਧੜਾਧੜ ਕਣਕ ਮੰਡੀਆਂ ਵਿਚ ਆ ਰਹੀ ਹੈ ਪਰ ਖਰੀਦ ਨਾ ਸ਼ੁਰੂ ਹੋਣ ਕਾਰਨ ਕਿਸਾਨ ਪਰੇਸ਼ਾਨ ਸਨ | ਇਸ ਕਾਰਨ ਕਿਸਾਨ ਯੂਨੀਅਨ (ਰਾਜੇਵਾਲ) ਤੇ ...
ਤਰਨ ਤਾਰਨ, 17 ਅਪ੍ਰੈਲ (ਹਰਿੰਦਰ ਸਿੰਘ)- ਕੋਰੋਨਾ ਦੇ ਵੱਧਦੇ ਪ੍ਰਸਾਰ ਨੂੰ ਦੇਖਦੇ ਹੋਏ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜ਼ਿਲ੍ਹਾ ਵਾਸੀਆ ਨੂੰ ਅਪੀਲ ਕੀਤੀ ਕਿ 45 ਸਾਲ ਤੋਂ ਉੱਪਰ ਦੀ ਉਮਰ ਵਾਲੇ ਸਾਰੇ ਵਿਅਕਤੀ ਵੱਧ ਤੋਂ ਵੱਧ ਟੀਕਾਕਰਨ ਕਰਵਾਉਣ ਤਾਂ ਜੋ ਇਸ ਬੀਮਾਰੀ ...
ਤਰਨ ਤਾਰਨ, 17 ਅਪ੍ਰੈਲ (ਪਰਮਜੀਤ ਜੋਸ਼ੀ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਨਾਜਾਇਜ਼ ਸ਼ਰਾਬ ਸਮੇਤ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਗੋਇੰਦਵਾਲ ਸਾਹਿਬ ਦੇ ਏ.ਐਸ.ਆਈ. ਕੰਵਲਜੀਤ ਸਿੰਘ ਨੇ ...
ਤਰਨ ਤਾਰਨ, 17 ਅਪ੍ਰੈਲ (ਪਰਮਜੀਤ ਜੋਸ਼ੀ)- ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 17 ਅਪ੍ਰੈਲ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ 69608 ਮੀਟਿ੍ਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 43657 ਮੀਟਿ੍ਕ ਟਨ ਕਣਕ ਦੀ ...
ਤਰਨ ਤਾਰਨ, 17 ਅਪ੍ਰੈਲ (ਹਰਿੰਦਰ ਸਿੰਘ)-ਐਂਟੀ ਨਾਰਕੋਟਿਕ ਸੈੱਲ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਵੱਡੀ ਮਾਤਰਾ 'ਚ ਚੂਰਾ ਪੋਸਤ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ. ਧਰੁਮਨ ...
ਭਿੱਖੀਵਿੰਡ, 17 ਅਪ੍ਰੈਲ (ਬੌਬੀ)- ਦਾਣਾ ਮੰਡੀ ਭਿੱਖੀਵਿੰਡ 'ਚ ਇਲਾਕੇ ਭਰ ਤੋਂ ਆਈ ਕਣਕ ਨਾਲ ਕਣਕ ਦੇ ਅੰਬਾਰ ਲੱਗੇ ਹੋਏ ਹਨ, ਪਰ ਖਰੀਦ ਏਜੰਸੀਆਂ ਦਾ ਕੋਈ ਵੀ ਅਧਿਕਾਰੀ ਦਾਣਾ ਮੰਡੀ 'ਚ ਨਹੀਂ ਪਹੁੰਚਿਆ ਅਤੇ ਨਾ ਹੀ ਬਾਰਦਾਨਾ ਆਦਿ ਪਹੁੰਚਣ ਕਾਰਨ ਕਿਸਾਨ ਵੱਡੀ ਮੁਸ਼ਕਿਲ 'ਚ ...
ਚੋਲਾ ਸਾਹਿਬ, 17 ਅਪ੍ਰੈਲ (ਬਲਵਿੰਦਰ ਸਿੰਘ)-ਆਮ ਆਦਮੀ ਪਾਰਟੀ ਵਿਚ ਲੰਬੇ ਸਮੋਂ ਤੋਂ ਬਤੌਰ ਵਲੰਟੀਅਰ ਆਪਣੀਆਂ ਸੇਵਾਵਾਂ ਦਿੰਦੇ ਆ ਰਹੇ ਅਤੇ ਪਾਰਟੀ ਨੀਤੀਆਂ ਨੂੰ ਘਰ-ਘਰ ਪਹੁੰਚਾਉਂਦੇ ਆ ਰਹੇ ਚੋਹਲਾ ਸਾਹਿਬ ਦੇ ਨੌਜਵਾਨ ਵਲੋਂ ਕੇਵਲ ਚੋਹਲਾ ਨੂੰ ਉਨ੍ਹਾਂ ਵਲੋਂ ਪਾਰਟੀ ...
ਖਾਲੜਾ, 17 ਅਪ੍ਰੈਲ (ਜੱਜਪਾਲ ਸਿੰਘ ਜੱਜ)-ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਰਾਜੋਕੇ ਵਿਖੇ ਚੋਰਾਂ ਵਲੋਂ ਇਕ ਘਰ 'ਚੋਂ ਨਗਦੀ ਅਤੇ ਸੋਨੇ ਦੇ ਗਹਿਣੇ ਚੋਰੀ ਕਰ ਲੈ ਜਾਣ ਦੀ ਖਬਰ ਹੈ | ਮੇਜਰ ਸਿੰਘ ਪੁੱਤਰ ਖਜਾਨ ਸਿੰਘ ਵਾਸੀ ਰਾਜੋਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ...
ਤਰਨ ਤਾਰਨ, 17 ਅਪ੍ਰੈਲ (ਹਰਿੰਦਰ ਸਿੰਘ) - ਕਿਸਾਨਾਂ ਵਲੋਂ ਆਪਣੇ ਪੁੱਤਾਂ ਵਾਂਗ ਸੋਨੇ ਵਰਗੇ ਪਾਲੀ ਫ਼ਸਲ 'ਤੇ ਅੱਜ ਹੋਈ ਭਾਰੀ ਗੜੇਮਾਰੀ ਅਤੇ ਮੀਂਹ ਕਾਰਨ ਫ਼ਸਲ ਖ਼ਰਾਬ ਹੋਣ ਕਿਸਾਨਾਂ ਦੇ ਚਿਹਰੇ ਮੁਰਝਾ ਗਏ ਹਨ ਅਤੇ ਕਿਸਾਨ ਪ੍ਰੇਸ਼ਾਨੀ ਦੇ ਆਲਮ ਵਿਚ ਹਨ | ਪੱਤਰਕਾਰਾਂ ...
ਤਰਨ ਤਾਰਨ, 17 ਅਪ੍ਰੈਲ (ਹਰਿੰਦਰ ਸਿੰਘ) - ਜ਼ਿਲ੍ਹਾ ਤਰਨ ਤਾਰਨ 'ਚ ਕੋਰੋਨਾ ਵਾਈਰਸ ਤੋਂ ਪੀੜਤ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਹੈ ਜਦ ਕਿ 26 ਵਿਅਕਤੀਆਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ | ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਜ਼ਿਲ੍ਹੇ 'ਚ ਹੁਣ ਤੱਕ 180 ਹੋ ਗਈ ਹੈ | ਹੁਣ ਤੱਕ ...
ਮੀਆਂਵਿੰਡ, 17 ਅਪ੍ਰੈਲ (ਗੁਰਪ੍ਰਤਾਪ ਸਿੰਘ ਸੰਧੂ) - ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਡਾਕਟਰ ਚਰਨ ਕੰਵਲ ਦੀ ਅਗਵਾਈ ਵਿਚ ਸਿਹਤ ਕੇਂਦਰ ਮੀਆਂਵਿੰਡ ਦੀ ਟੀਮ ਨੇ ਦਾਣਾ ਮੰਡੀ ਮੀਆਂਵਿੰਡ ਵਿਖੇ ਆੜ੍ਹਤੀਆਂ, ਕਿਸਾਨਾਂ ਅਤੇ ਮਜ਼ਦੂਰਾਂ ਨੂੰ ...
ਝਬਾਲ, 17 ਅਪ੍ਰੈਲ (ਸਰਬਜੀਤ ਸਿੰਘ)- ਮਾਝੇ ਦੇ ਧਾਰਮਿਕ ਪਵਿੱਤਰ ਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਡੀ.ਆਈ.ਜੀ ਸੁਰਜੀਤ ਸਿੰਘ ਵਲੋਂ ਪਰਿਵਾਰ ਦੀ ਤੰਦਰੁਸਤੀ ਤੇ ਚੜ੍ਹਦੀ ਕਲਾ ਲਈ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸ਼ਨੀਵਾਰ ਨੂੰ ਪਾਏ ਗਏ | ਇਸ ...
ਅਮਰਕੋਟ, 17 ਅਪ੍ਰੈਲ (ਗੁਰਚਰਨ ਸਿੰਘ ਭੱਟੀ )- 10 ਅਪ੍ਰੈਲ ਦੀ ਸਰਕਾਰੀ ਖ਼ਰੀਦ ਹੋਣ ਦੇ ਬਾਵਜੂਦ ਵੀ ਦਾਣਾ ਮੰਡੀ ਬਹਾਦਰ ਨਗਰ ਵਿਖੇ ਕੇਂਦਰੀ ਖਰੀਦ ਏਜੰਸੀ ਐਫ਼.ਸੀ.ਆਈ. ਦਾ ਕੋਈ ਵੀ ਅਧਿਕਾਰੀ ਫ਼ਸਲ ਖ਼ਰੀਦਣ ਲਈ ਤਿਆਰ ਨਹੀਂ ਹੋ ਰਿਹਾ, ਜਿਸ ਕਰਕੇ ਕਿਸਾਨ ਮਜ਼ਦੂਰ ਅਤੇ ...
ਤਰਨ ਤਾਰਨ, 17 ਅਪ੍ਰੈਲ (ਹਰਿੰਦਰ ਸਿੰਘ) - ਨਾਕਰੋਟਿਕਸ ਸੈਲ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਨਸ਼ੀਲੀਆਂ ਗੋਲੀਆਂ ਅਤੇ ਭਾਰਤੀ ਕਰੰਸੀ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ...
ਚੋਹਲਾ ਸਾਹਿਬ, 17 ਅਪ੍ਰੈਲ (ਬਲਵਿੰਦਰ ਸਿੰਘ ਚੋਹਲਾ)- ਇਤਿਹਾਸਕ ਕਸਬਾ ਚੋਹਲਾ ਸਾਹਿਬ ਵਿਖੇ ਵੱਖ-ਵੱਖ ਸਕੂਲਾਂ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਬਾਰ੍ਹਵੀਂ ਜਮਾਤ ਦੇ ਪੇਪਰਾਂ ਨੂੰ ਬਾਰ-ਬਾਰ ਮੁਲਤਵੀ ਕਰਨ ਦੇ ਰੋਸ ਵਜੋਂ ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX