ਤਾਜਾ ਖ਼ਬਰਾਂ


ਸੂਬੇ ਦੇ ਦਫਤਰੀ ਕਾਮਿਆਂ ਦੀ ਕੱਲ੍ਹ ਹੋਣ ਵਾਲੀ ਕਲਮਛੋੜ ਹੜਤਾਲ ਮੁਲਤਵੀ
. . .  1 day ago
ਲੁਧਿਆਣਾ, 5 ਅਗਸਤ (ਸਲੇਮਪੁਰੀ ) - ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਵਿਚ ਤਾਇਨਾਤ ਦਫਤਰੀ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਕੱਲ੍ਹ 6 ਅਗਸਤ ਨੂੰ ਪੰਜਾਬ ਭਰ ਵਿਚ ਕੀਤੀ ਜਾਣ ਵਾਲੀ ਕਲਮਛੋੜ ...
ਸੋਈ ਮਾਝਾ ਜ਼ੋਨ ਦੇ ਪ੍ਰਧਾਨ ਬਣੇ ਗੌਰਵਦੀਪ ਸਿੰਘ ਵਲਟੋਹਾ
. . .  1 day ago
ਅਮਰਕੋਟ, 5 ਅਗਸਤ (ਭੱਟੀ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਵਿਦਿਆਰਥੀ ਜਥੇਬੰਦੀ ਐਸ. ਓ .ਆਈ . ਸੋਈ ਦੇ ਮਾਝਾ ਜ਼ੋਨ ਦਾ ਦੁਬਾਰਾ ਸੀਨੀਅਰ ਅਕਾਲੀ ਆਗੂ ਜ਼ਿਲ੍ਹਾ ਜਥੇਦਾਰ ਪ੍ਰੋ. ਵਿਰਸਾ ਸਿੰਘ ...
ਉਦਯੋਗਾਂ ਦੇ ਕੈਮੀਕਲ ਨਾਲ ਬਰਸਾਤੀ ਨਾਲੇ ਦਾ ਪਾਣੀ ਹੋਇਆ ਲਾਲ
. . .  1 day ago
ਜ਼ੀਰਕਪੁਰ, 5 ਅਗਸਤ, (ਹੈਪੀ ਪੰਡਵਾਲਾ) - ਇੱਥੋਂ ਦੇ ਢਕੋਲੀ ਖ਼ੇਤਰ 'ਚੋਂ ਲੰਘਦੇ ਬਰਸਾਤੀ ਨਾਲੇ 'ਚ ਉਦਯੋਗਾਂ ਦਾ ਕੈਮੀਕਲ ਮਿਲਣ ਕਾਰਨ ਨਾਲੇ ਦਾ ਪਾਣੀ ਲਾਲ ਹੋ ਗਿਆ, ਜਿਸ ਦੀ ਜਾਂਚ ਲਈ ...
ਭਾਰਤੀ ਹਾਕੀ ਖਿਡਾਰੀ ਰੁਪਿੰਦਰ ਦੇ ਘਰ ਪੁੱਜੇ ਨਵਜੋਤ ਸਿੱਧੂ
. . .  1 day ago
ਫ਼ਰੀਦਕੋਟ, 5 ਅਗਸਤ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਭਾਰਤ ਵਲੋਂ ਉਲੰਪਿਕ ਖੇਡਾਂ ਦੇ ਹਾਕੀ ਮੁਕਾਬਲਿਆਂ ਵਿਚ ਕਾਂਸੇ ਦਾ ਤਗਮਾ ਜਿੱਤਣ 'ਤੇ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ। ਇਸ ਤਰ੍ਹਾਂ ਉਹ ਹਾਕੀ ਖਿਡਾਰੀ...
ਕਿਸਾਨਾਂ ਦੇ ਰੋਹ ਅੱਗੇ ਅੱਗੇ ਝੁਕੀ ਪੰਜਾਬ ਸਰਕਾਰ
. . .  1 day ago
ਪਾਇਲ, 5 ਅਗਸਤ (ਨਿਜ਼ਾਮਪੁਰ/ਰਾਜਿੰਦਰ ਸਿੰਘ) - ਕਿਸਾਨ ਅੰਦੋਲਨ ਦੇ ਸ਼ਹੀਦ ਕਿਸਾਨ ਲਾਭ ਸਿੰਘ ਵਾਸੀ ਸਿਰਥਲਾ ਦੇ ਸਪੁੱਤਰ ਨੂੰ ਕਲਰਕ ਦੀ ਨੌਕਰੀ ਦਾ ਨਿਯੁਕਤੀ ਪੱਤਰ ਅਤੇ ਪੰਜ ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕਰਕੇ ਪੰਜਾਬ ਸਰਕਾਰ ਨੂੰ ਕਿਸਾਨਾਂ ਦੇ ਰੋਹ ਅੱਗੇ ਝੁਕਣਾ ਪਿਆ। ਜ਼ਿਕਰਯੋਗ ਹੈ ਕਿ...
ਅਧਿਆਪਕ ਵਿਸ਼ੇਸ਼ ਮੌਕੇ ਤਹਿਤ ਆਨ ਲਾਈਨ ਬਦਲੀਆਂ ਲਈ ਸਟੇਸ਼ਨ ਚੋਣ ਕੱਲ੍ਹ ਤੱਕ ਕਰ ਸਕਣਗੇ
. . .  1 day ago
ਨੌਜਵਾਨ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਬਾਲਿਆਂਵਾਲੀ, 5 ਅਗਸਤ (ਕੁਲਦੀਪ ਮਤਵਾਲਾ) - ਨੇੜਲੇ ਪਿੰਡ ਡਿੱਖ (ਬਠਿੰਡਾ) ਵਿਖੇ ਇੱਕ ਨੌਜਵਾਨ ਦਾ ਅਣਪਛਾਤੇ ਕਾਤਲਾਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਤੇ ਪੁਲਿਸ ਥਾਣਾ ਬਾਲਿਆਂਵਾਲੀ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਮ੍ਰਿਤਕ ਦੇ ਭਰਾ ਗੁਰਵਿੰਦਰ ਸਿੰਘ ਨੇ ਦੱਸਿਆ ਕਿ...
ਡਿਪਟੀ ਸੰਦੀਪ ਸਿੰਘ ਧਾਲੀਵਾਲ ਦੀਆਂ ਅਸਥੀਆਂ ਕੀਰਤਪੁਰ ਸਾਹਿਬ ਕੀਤੀਆਂ ਗਈਆਂ ਜਲ ਪ੍ਰਵਾਹ
. . .  1 day ago
ਚੰਡੀਗੜ੍ਹ, 5 ਅਗਸਤ - ਸਤੰਬਰ 2019 ਵਿਚ ਅਮਰੀਕਾ ਦੇ ਟੈਕਸਾਸ ਵਿਚ ਭਾਰਤੀ-ਅਮਰੀਕੀ ਸਿੱਖ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਦੀ ਡਿਊਟੀ ਦੌਰਾਨ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਅੱਜ...
ਬਰਤਾਨੀਆ ਨੇ ਭਾਰਤ ਨੂੰ ਯਾਤਰਾ ਲਾਲ ਸੂਚੀ ਤੋਂ ਹਟਾਇਆ
. . .  1 day ago
ਲੰਡਨ, 5 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਯੂ.ਕੇ. 'ਚ ਜਿੱਥੇ ਕੋਰੋਨਾ ਪਾਬੰਦੀਆਂ ਖ਼ਤਮ ਕਰਕੇ ਆਮ ਜ਼ਿੰਦਗੀ ਬਹਾਲ ਹੋਣ ਦੀਆਂ ਕੋਸ਼ਿਸ਼ਾਂ ਹਨ। ਉੱਥੇ ਹੀ, ਭਾਰਤ ਵਿਚ ਵੀ ਕੋਰੋਨਾਵਾਇਰਸ ਦੇ ਮਾਮਲੇ ਘੱਟ ਰਹੇ ਹਨ। ਅਜਿਹੀ ਸਥਿਤੀ ਵਿਚ ਯੂ.ਕੇ. ਨੇ ਆਪਣੀ ਯਾਤਰਾ ਸੂਚੀ 'ਚ ਤਬਦੀਲੀ ਕਰਦਿਆਂ ਭਾਰਤ...
ਦਹੀਆ ਦੀ ਫਾਈਨਲ 'ਚ ਹਾਰ ਤੋਂ ਤਿਹਾੜ 'ਚ ਬੰਦ ਸੁਸ਼ੀਲ ਕੁਮਾਰ ਹੋਏ ਭਾਵੁਕ
. . .  1 day ago
ਨਵੀਂ ਦਿੱਲੀ, 5 ਅਗਸਤ - ਟੋਕੀਓ ਉਲੰਪਿਕ 'ਚ ਕੁਸ਼ਤੀ ਮੁਕਾਬਲੇ ਦੇ ਫਾਈਨਲ ਵਿਚ ਭਾਰਤ ਦੇ ਰਵੀ ਦਹੀਆ ਸੋਨ ਤਗਮੇ ਤੋਂ ਖੁੰਝ ਗਏ। ਜਿਸ ਤੋਂ ਭਾਰਤ ਦੇ ਅਰਸ਼ ਤੋਂ ਫ਼ਰਸ਼ 'ਤੇ ਪੁੱਜੇ ਪਹਿਲਵਾਨ ਸੁਸ਼ੀਲ ਕੁਮਾਰ ਭਾਵੁਕ ਹੋ ਗਏ। ਜ਼ਿਕਰਯੋਗ ਹੈ ਕਿ ਸੁਸ਼ੀਲ ਕੁਮਾਰ ਤਿਹਾੜ ਜੇਲ੍ਹ ਵਿਚ ਬੰਦ ਹਨ ਤੇ ਉਨ੍ਹਾਂ ਨੂੰ ਟੀ.ਵੀ...
ਪੰਜਾਬ 'ਚ ਪੀ. ਐਸ. ਈ. ਬੀ. ਇੰਜੀਨੀਅਰ ਐਸੋਸੀਏਸ਼ਨ ਦੇ ਮੁਲਾਜ਼ਮਾਂ ਨੇ ਸ਼ਾਮ 5 ਵਜੇ ਤੋਂ ਸਰਕਾਰੀ ਫ਼ੋਨ ਕੀਤੇ ਬੰਦ, ਸਰਕਾਰ ਪ੍ਰਤੀ ਰੋਸ
. . .  1 day ago
ਨਸਰਾਲਾ, 5 ਅਗਸਤ (ਸਤਵੰਤ ਸਿੰਘ ਥਿਆੜਾ) - ਪੰਜਾਬ ਸਰਕਾਰ ਵਲੋਂ ਮੰਗਾਂ ਨਾ ਮੰਨੀਆਂ ਜਾਣ ਦੇ ਰੋਸ ਵਜੋਂ ਪੀ.ਐਸ.ਈ.ਬੀ. ਇੰਜੀਨੀਅਰ ਐਸੋਸੀਏਸ਼ਨ ਦੇ ਮੁਲਾਜ਼ਮਾਂ ਨੇ ਅੱਜ ਸੂਬਾ ਪੱਧਰ 'ਤੇ ਸੰਘਰਸ਼ ਤੇਜ਼ ਕਰਦਿਆਂ ਪੰਜਾਬ ਵਿਚ ਦਫ਼ਤਰੀ ਵਟਸਐਪ ਗਰੁੱਪਾਂ ਵਿਚੋਂ ਆਪਣੇ ਆਪ ਨੂੰ ਬਾਹਰ ਕਰ ਲਿਆ ਹੈ ਤੇ ਸ਼ਾਮ 5 ਵਜੇ ਤੋਂ ਸਵੇਰੇ 9 ਵਜੇ ਤੱਕ ਰੋਜ਼ਾਨਾ...
ਡੇਰਾਬਸੀ ਵਿਖੇ ਮਾਈਨਿੰਗ ਮਾਫ਼ੀਆ ਦੇ ਹੌਸਲੇ ਬੁਲੰਦ
. . .  1 day ago
ਡੇਰਾਬਸੀ, 5 ਅਗਸਤ (ਗੁਰਮੀਤ ਸਿੰਘ) - ਮਾਈਨਿੰਗ ਦੇ ਗੜ੍ਹ ਮੰਨੇ ਜਾਂਦੇ ਡੇਰਾਬਸੀ ਖੇਤਰ ਵਿਚ ਚਿੱਟੇ ਦਿਨੀਂ ਨਾਜਾਇਜ਼ ਮਾਈਨਿੰਗ ਜਾਰੀ ਹੈ। ਡੇਰਾਬਸੀ ਨਗਰ ਕੌਂਸਲ ਦੀ ਹੱਦ ਵਿਚ ਪੈਂਦੇ ਪਿੰਡ ਦੰਦਰਾਲਾ ਵਿਖੇ ਮਾਈਨਿੰਗ ਮਾਫ਼ੀਆ ਨੇ 12 ਕਿੱਲੇ ਜ਼ਮੀਨ ਪੁੱਟ ਦਿੱਤੀ। ਸਰਕਾਰੇ ਦਰਬਾਰੇ ਕਿਸੇ ਪਾਸੇ ਸੁਣਵਾਈ ਨਾ...
ਦੀਪਕ ਪੁਨੀਆ ਨੇ ਜਿੱਤਿਆ ਦਿਲ - ਮੋਦੀ ਵਲੋਂ ਟਵੀਟ ਕਰਕੇ ਵਧਾਇਆ ਗਿਆ ਹੌਸਲਾ
. . .  1 day ago
ਨਵੀਂ ਦਿੱਲੀ, 5 ਅਗਸਤ - ਟੋਕੀਓ ਉਲੰਪਿਕ ਵਿਚ ਕੁਸ਼ਤੀ ਦੇ ਕਾਂਸੇ ਦੇ ਤਗਮੇ ਨੂੰ ਲੈ ਕੇ ਹੋਏ ਮੁਕਾਬਲੇ ਵਿਚ ਭਾਰਤ ਦੇ ਦੀਪਕ ਪੁਨੀਆ ਵਲੋਂ ਦਿੱਤੀ ਗਈ ਸਖ਼ਤ ਟੱਕਰ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤਾਰੀਫ਼ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਦੀਪਕ ਪੁਨੀਆ ਬੇਸ਼ੱਕ ਤਗਮਾ ਹਾਸਲ ਨਾ ਕਰ ਸਕੇ ਹੋਣ ਪਰ ਉਨ੍ਹਾਂ ਨੇ ਦਿਲ ਜ਼ਰੂਰ ਜਿੱਤੇ ਹਨ। ਪ੍ਰਧਾਨ ਮੰਤਰੀ ਮੋਦੀ ਵਲੋਂ ਉਨ੍ਹਾਂ ਨੂੰ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ਹਨ...
ਅਸ਼ਵਨੀ ਸੇਖੜੀ ਨੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ
. . .  1 day ago
ਹਾਕੀ ਦੇ ਫਾਈਨਲ ਵਿਚ ਆਸਟ੍ਰੇਲੀਆ ਨੂੰ ਹਰਾ ਕੇ ਬੈਲਜੀਅਮ ਬਣਿਆ ਉਲੰਪਿਕ ਚੈਂਪੀਅਨ
. . .  1 day ago
ਟੋਕੀਓ, 5 ਅਗਸਤ - ਟੋਕੀਓ ਉਲੰਪਿਕ ਵਿਚ ਹਾਕੀ ਦੇ ਫਾਈਨਲ ਮੁਕਾਬਲੇ ਵਿਚ ਬੈਲਜੀਅਮ ਨੇ ਆਸਟ੍ਰੇਲੀਆ ਨੂੰ ਹਰਾ ਕੇ ਸੋਨ ਤਗਮਾ ਜਿੱਤ ਲਿਆ ਹੈ। ਇਸ ਤਰ੍ਹਾਂ ਆਸਟ੍ਰੇਲੀਆ ਨੂੰ ਚਾਂਦੀ ਤੇ ਭਾਰਤ ਨੂੰ ਕਾਂਸੇ ਦਾ ਤਗਮਾ ਹਾਸਲ ਹੋਇਆ ਹੈ...
ਕਾਂਗਰਸੀ ਸੰਸਦ ਮੈਂਬਰਾਂ ਵਲੋਂ ਮਹਾਤਮਾ ਗਾਂਧੀ ਦੇ ਬੁੱਤ ਅੱਗੇ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 5 ਅਗਸਤ (ਉਪਮਾ ਡਾਗਾ ਪਾਰਥਾ) - ਸੰਸਦ ਭਵਨ ਵਿਚ ਮਹਾਤਮਾ ਗਾਂਧੀ ਦੇ ਬੁੱਤ ਅੱਗੇ ਕਾਂਗਰਸ ਦੇ ਕੁਝ ਸੰਸਦ ਮੈਂਬਰਾਂ ਵਲੋਂ 3 ਖੇਤੀ ਕਾਨੂੰਨਾਂ ਨੂੰ ਲੈ ਕੇ ਮੋਦੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ...
ਕੁਸ਼ਤੀ ਵਿਚ ਭਾਰਤ ਦੇ ਰਵੀ ਦਹੀਆ ਫਾਈਨਲ ਵਿਚ ਹਾਰੇ, ਚਾਂਦੀ ਦੇ ਤਗਮੇ ਨਾਲ ਕਰਨਾ ਪਿਆ ਸੰਤੋਖ
. . .  1 day ago
ਟੋਕੀਓ, 5 ਅਗਸਤ - ਟੋਕੀਓ ਉਲੰਪਿਕ ਵਿਚ ਕੁਸ਼ਤੀ ਦੇ 57 ਕਿਲੋਗ੍ਰਾਮ ਵਰਗ ਦੇ ਫਾਈਨਲ ਵਿਚ ਰਸ਼ੀਅਨ ਉਲੰਪਿਕ ਕਮੇਟੀ ਦੇ ਪਹਿਲਵਾਨ ਨੇ ਭਾਰਤ ਦੇ ਰਵੀ ਦਹੀਆ ਨੂੰ ਹਰਾ ਕੇ ਸੋਨ ਤਗਮਾ ਜਿੱਤ ਲਿਆ ਹੈ, ਜਦਕਿ ਭਾਰਤ ਦੇ ਖਾਤੇ ਵਿਚ ਚਾਂਦੀ ਦਾ ਤਗਮਾ ਆਇਆ ਹੈ...
ਰਵੀ ਦਹੀਆ ਪਹਿਲੇ ਰਾਊਂਡ 'ਚ ਚੱਲ ਰਹੇ ਪਿੱਛੇ
. . .  1 day ago
ਰਵੀ ਦਹੀਆ ਦੀ ਕੁਸ਼ਤੀ ਮੁਕਾਬਲਾ ਸ਼ੁਰੂ, ਸਖ਼ਤ ਟੱਕਰ ਜਾਰੀ
. . .  1 day ago
ਸੁਮੇਧ ਸੈਣੀ ਦੀ ਦਾਇਰ ਅਗਾਊਂ ਜ਼ਮਾਨਤ 'ਤੇ ਪੰਜਾਬ ਸਰਕਾਰ ਨੂੰ ਹੋਇਆ ਨੋਟਿਸ
. . .  1 day ago
ਐਸ.ਏ.ਐਸ. ਨਗਰ, 5 ਅਗਸਤ (ਜਸਬੀਰ ਸਿੰਘ ਜੱਸੀ) - ਆਮਦਨ ਤੋਂ ਵੱਧ ਜਾਇਦਾਦ ਅਤੇ ਭ੍ਰਿਸ਼ਟਾਚਾਰ ਮਾਮਲੇ 'ਚ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਵਲੋਂ ਅਦਾਲਤ ਵਿਚ ਦਾਇਰ ਅਗਾਊਂ ਜ਼ਮਾਨਤ ਦੀ ਅਰਜ਼ੀ 'ਤੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਅਰਜ਼ੀ 'ਤੇ ਭਲਕੇ...
ਰਵੀ ਦਹੀਆ ਦਾ ਕੁਸ਼ਤੀ ਮੁਕਾਬਲਾ ਕੁਝ ਸਮੇਂ 'ਚ ਹੋ ਰਿਹੈ ਸ਼ੁਰੂ, ਸੋਨ ਤਗਮੇ 'ਤੇ ਹੋਵੇਗੀ ਨਜ਼ਰ
. . .  1 day ago
ਟੋਕੀਓ, 5 ਅਗਸਤ - ਟੋਕੀਓ ਉਲੰਪਿਕ ਵਿਚ ਕੁਸ਼ਤੀ ਦੇ 57 ਕਿਲੋਗ੍ਰਾਮ ਵਰਗ ਦੇ ਫਾਈਨਲ ਵਿਚ ਪੁੱਜੇ ਪਹਿਲਵਾਨ ਰਵੀ ਦਹੀਆ ਦੀ ਕੁਸ਼ਤੀ ਦਾ ਮੁਕਾਬਲਾ ਕੁਝ ਦੇਰ ਵਿਚ ਸ਼ੁਰੂ ਹੋ ਰਿਹਾ ਹੈ...
ਆਮਦਨ ਤੋਂ ਵੱਧ ਜਾਇਦਾਦ ਅਤੇ ਭ੍ਰਿਸ਼ਟਾਚਾਰ ਮਾਮਲੇ 'ਚ ਸੁਮੇਧ ਸੈਣੀ ਸਮੇਤ ਸੱਤ ਮੁਲਜ਼ਮਾਂ ਦੇ ਹੋਏ ਲੈਣ ਦੇਣ ਬਾਰੇ ਈ.ਡੀ. ਕਰੇਗੀ ਜਾਂਚ
. . .  1 day ago
ਐੱਸ.ਏ.ਐੱਸ. ਨਗਰ, 5 ਅਗਸਤ (ਜਸਬੀਰ ਸਿੰਘ ਜੱਸੀ) - ਆਮਦਨ ਤੋਂ ਵੱਧ ਜਾਇਦਾਦ ਅਤੇ ਭ੍ਰਿਸ਼ਟਾਚਾਰ ਮਾਮਲੇ 'ਚ ਨਾਮਜ਼ਦ ਸੁਮੇਧ ਸੈਣੀ ...
ਪਿੰਡ ਅਟਾਰੀ 'ਚ ਓਲੰਪੀਅਨ ਸ਼ਮਸ਼ੇਰ ਸਿੰਘ ਦੇ ਨਾਂਅ 'ਤੇ ਬਣੇਗਾ ਖੇਡ ਸਟੇਡੀਅਮ - ਤਰਸੇਮ ਸਿੰਘ ਡੀ. ਸੀ.
. . .  1 day ago
ਅੰਮ੍ਰਿਤਸਰ, 5 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ) - ਹਲਕਾ ਅਟਾਰੀ ਤੋਂ ਵਿਧਾਇਕ ਤਰਸੇਮ ਸਿੰਘ ਡੀ. ਸੀ. ਨੇ ਕਿਹਾ ਕਿ ਬਹੁਤ ਮਾਣ ਵਾਲੀ ਗੱਲ ਹੈ ...
ਸੰਧੂ ਚੱਠਾ 'ਚ ਕਰੰਟ ਨਾਲ ਨੌਜਵਾਨ ਦੀ ਮੌਤ
. . .  1 day ago
ਕਾਲਾ ਸੰਘਿਆਂ, 5 ਅਗਸਤ (ਬਲਜੀਤ ਸਿੰਘ ਸੰਘਾ) - ਨਜ਼ਦੀਕੀ ਪਿੰਡ ਸੰਧੂ ਚੱਠਾ ਵਿਖੇ ਟਰਾਂਸਫਾਰਮਰ ਤੋਂ ਕਰੰਟ ਲੱਗਣ ਨਾਲ 45 ਸਾਲਾ...
ਗੁਰੂ ਹਰ ਸਹਾਏ 'ਚ ਨਵੇਂ ਆਏ ਡੀ. ਐੱਸ. ਪੀ. ਗੋਬਿੰਦਰ ਸਿੰਘ ਨੇ ਸੰਭਾਲਿਆ ਕਾਰਜਭਾਰ
. . .  1 day ago
ਗੁਰੂ ਹਰਸਹਾਏ, 5 ਅਗਸਤ (ਹਰਚਰਨ ਸਿੰਘ ਸੰਧੂ) - ਸਬ ਡਵੀਜ਼ਨ ਗੁਰੂਹਰਸਹਾਏ ਵਿਖੇ ਨਵੇਂ ਆਏ ਡੀ. ਐੱਸ. ਪੀ. ਗੋਬਿੰਦਰ ਸਿੰਘ ਨੇ ਆਪਣਾ ਕਾਰਜਭਾਰ ਸੰਭਾਲਣ ਮੌਕੇ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਕਿਸਾਨਾਂ ਨੂੰ ਦੂਜਿਆਂ ਦੀ ਮਿਹਰਬਾਨੀ 'ਤੇ ਜਿਊਣ ਦੀ ਬਜਾਏ ਆਪਣੇ ਹੱਕਾਂ ਲਈ ਲੜਨਾ ਹੋਵੇਗਾ। -ਵੱਲਭ ਭਾਈ ਪਟੇਲ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਵੀਕਐਂਡ ਤਾਲਾਬੰਦੀ ਸ਼ਹੀਰ ਦੀਆਂ ਮਾਰਕੀਟਾਂ ਵਿਚ ਰਿਹਾ ਸੰਨਾਟਾ ਸੜਕਾਂ 'ਤੇ ਘੁੰਮਦੇ ਰਹੇ ਵਾਹਨ

ਚੰਡੀਗੜ੍ਹ, 17 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਵਿਚ ਦੋ ਦਿਨਾਂ ਦੀ ਤਾਲਾਬੰਦੀ ਦੇ ਦੌਰਾਨ ਸ਼ਹਿਰ ਵਿਚ ਮਾਰਕੀਟਾਂ ਅਤੇ ਜਨਤਕ ਥਾਵਾਂ ਬੰਦ ਰਹੀਆਂ | ਸੁਖਨਾ ਝੀਲ, ਰੋਜ਼ ਗਾਰਡਨ ਅਤੇ ਅਜਿਹੀਆਂ ਹੋਰ ਥਾਵਾਂ 'ਤੇ ਲੋਕ ਦਿਖਾਈ ਨਹੀਂ ਦਿੱਤੇ ਅਤੇ ਬਾਹਰੋਂ ਆਏ ਜੋ ਲੋਕ ਸੁਖਨਾ ਝੀਲ ਤੱਕ ਪਹੁੰਚੇ ਵੀ ਉਨ੍ਹਾਂ ਨੂੰ ਵੀ ਪੁਲਿਸ ਨੇ ਸਮਝਾ ਕੇ ਵਾਪਸ ਭੇਜ ਦਿੱਤਾ | ਹਾਲਾਂਕਿ ਸ਼ਹਿਰ ਦੀਆਂ ਸੜਕਾਂ 'ਤੇ ਵਾਹਨਾਂ ਦੀ ਆਵਾਜਾਈ ਦੇਖਣ ਨੂੰ ਜ਼ਰੂਰ ਮਿਲਦੀ ਰਹੀ | ਸ਼ਹਿਰ ਦੀਆਂ ਹੱਦਾਂ 'ਤੇ ਵੀ ਦਿਨ ਸਮੇਂ ਪੁਲਿਸ ਵਲੋਂ ਖ਼ਾਸ ਸਖ਼ਤੀ ਦਿਖਾਈ ਨਹੀਂ ਦਿੱਤੀ, ਹਾਲਾਂਕਿ ਸ਼ਹਿਰ ਦੇ ਅੰਦਰੂਨੀ ਹਿੱਸਿਆਂ ਅਤੇ ਭੀੜ ਭਰੀਆਂ ਮਾਰਕੀਟਾਂ ਵਿਚ ਸੰਨਾਟਾ ਪਸਰਿਆ ਰਿਹਾ | ਸ਼ਹਿਰ ਵਿਚ ਜ਼ਰੂਰੀ ਵਸਤੂਆਂ ਦੀਆਂ ਦੁਕਾਨਾਂ ਅਤੇ ਮੈਡੀਕਲ ਸਟੋਰ ਖੁੱਲੇ੍ਹ ਰਹੇ | ਇਸ ਦੇ ਇਲਾਵਾ ਚੰਡੀਗੜ੍ਹ ਰੇਲਵੇ ਸਟੇਸ਼ਨ 'ਤੇ ਵੀ ਦਰਜਨਾਂ ਦੀ ਗਿਣਤੀ ਵਿਚ ਮਜ਼ਦੂਰ ਟਿਕਟਾਂ ਖ਼ਰੀਦਦੇ ਦਿਖਾਈ ਦਿੱਤੇ | ਮਜ਼ਦੂਰਾਂ ਦਾ ਕਹਿਣਾ ਸੀ ਕਿ ਉਹ ਆਪਣੇ ਘਰਾਂ ਨੂੰ ਜਾ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਡਰ ਹੈ ਕੇ ਲੰਮੇ ਸਮੇਂ ਦੀ ਤਾਲਾਬੰਦੀ ਨਾ ਹੋ ਜਾਵੇ | ਸ਼ਹਿਰ ਦੇ ਬੱਸ ਅੱਡਿਆਂ ਤੱਕ ਲੰਮੇ ਰੂਟ ਦੀਆਂ ਬੱਸਾਂ ਵੀ ਪਹੰੁਚਦੀਆਂ ਰਹੀਆਂ ਅਤੇ ਕਈ ਲੋਕ ਪ੍ਰਾਈਵੇਟ ਬੱਸਾਂ ਰਾਹੀ ਹੀ ਆਪਣੇ ਘਰਾਂ ਨੂੰ ਚਲੇ ਗਏ | ਸੈਕਟਰ 17 ਪਲਾਜ਼ਾ ਵੀ ਅੱਜ ਪੂਰੀ ਤਰ੍ਹਾਂ ਬੰਦ ਰਿਹਾ ਜਿੱਥੇ ਸਾਰੇ ਸ਼ੋਅਰੂਮ ਅਤੇ ਦੁਕਾਨਾਂ ਵੀ ਬੰਦ ਨਜ਼ਰ ਆਈਆਂ | ਹਰ ਦਿਨ ਵੱਡੀ ਗਿਣਤੀ ਵਿਚ ਲੋਕ ਸੈਕਟਰ 17 ਘੁੰਮਣ ਆਉਂਦੇ ਹਨ ਪਰ ਅੱਜ ਸੈਕਟਰ 17 ਸੰੁਨਸਾਨ ਨਜ਼ਰ ਆਇਆ |

ਚੰਡੀਗੜ੍ਹ 'ਚ 431 ਨਵੇਂ ਕੋਰੋਨਾ ਕੇਸ, ਸੈਕਟਰ 56 ਦੇ 2 ਲੋਕਾਂ ਦੀ ਮੌਤ

ਚੰਡੀਗੜ੍ਹ, 17 ਅਪ੍ਰੈਲ (ਬਿ੍ਜੇਂਦਰ)- ਸ਼ਹਿਰ ਵਿਚ ਕੋਰੋਨਾ ਦੇ 431 ਨਵੇਂ ਕੇਸ ਦਰਜ ਕੀਤੇ ਗਏ ਹਨ | ਇਸ ਦੇ ਨਾਲ ਹੀ ਕੁੱਲ ਐਕਟਿਵ ਕੇਸਾਂ ਦੀ ਸੰਖਿਆ 3414 ਹੋ ਗਈ ਹੈ | ਨਵੇਂ ਮਰੀਜ਼ਾਂ ਵਿਚ 242 ਵਿਅਕਤੀ ਅਤੇ 189 ਮਹਿਲਾਵਾਂ ਸ਼ਾਮਿਲ ਹਨ | 106 ਸ਼ੱਕੀ ਲੋਕਾਂ ਦੀ ਰਿਪੋਰਟ ਆਉਣੀ ਅਜੇ ...

ਪੂਰੀ ਖ਼ਬਰ »

ਰਾਹ ਜਾਂਦੇ ਵਿਅਕਤੀ ਦਾ ਮੋਬਾਈਲ ਝਪਟਿਆ

ਚੰਡੀਗੜ੍ਹ, 17 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਵਿਚ ਆਏ ਦਿਨ ਝਪਟਮਾਰ ਰਾਹ ਜਾਂਦੇ ਲੋਕਾਂ ਨੂੰ ਆਪਣਾ ਨਿਸ਼ਾਨਾ ਬਣਾ ਰਹੇ ਹਨ | ਅਜਿਹਾ ਹੀ ਇਕ ਮਾਮਲਾ ਮੱਖਣ ਮਾਜਰਾ ਨੇੜੇ ਸਾਹਮਣੇ ਆਇਆ ਹੈ, ਜਿਸ ਦੀ ਸ਼ਿਕਾਇਤ ਸੁੰਦਰ ਨਗਰ ਈ. ਡਬਲਯੂ. ਐਸ ਦੇ ਰਹਿਣ ਵਾਲੇ ...

ਪੂਰੀ ਖ਼ਬਰ »

ਆਨੰਦ ਕੁਮਾਰ ਨੂੰ ਕੀਤਾ ਨਿਯੁਕਤ

ਚੰਡੀਗੜ੍ਹ,17 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਸਾਲ 2019 ਬੈਚ ਦੇ ਆਈ.ਏ.ਐਸ ਅਧਿਕਾਰੀ ਆਨੰਦ ਕੁਮਾਰ ਸ਼ਰਮਾ ਨੂੰ ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਰੋਹਤਕ ਨਿਯੁਕਤ ਕੀਤਾ ਹੈ | ...

ਪੂਰੀ ਖ਼ਬਰ »

ਹਰਿਆਣਾ ਮੰਤਰੀ ਮੰਡਲ ਮੀਟਿੰਗ 22 ਨੂੰ

ਚੰਡੀਗੜ੍ਹ, 17 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧੀ)-ਹਰਿਆਣਾ ਮੰਤਰੀ ਮੰਡਲ ਦੀ ਮੀਟਿੰਗ 22 ਅਪ੍ਰੈਲ ਨੂੰ ਸਵੇਰੇ 11 ਵਜੇ ਇੱਥੇ ਬੁਲਾਈ ਗਈ ਹੈ, ਜਿਸ ਵਿਚ ਕਈ ਮਹੱਤਵ ਪੂਰਨ ਮਾਮਲਿਆਂ 'ਤੇ ਵਿਚਾਰਾਂ ਕੀਤੀਆਂ ਜਾਣਗੀਆਂ | ਇਸ ਦਾ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ | ...

ਪੂਰੀ ਖ਼ਬਰ »

ਹੁਣ ਪੰਜਾਬ ਸਿਵਲ ਸਕੱਤਰੇਤ ਤੇ ਵਿਧਾਨ ਸਭਾ ਦੇ ਮੁਲਾਜ਼ਮ ਲੈਣਗੇ ਸ਼ੱਕਰ ਵਾਲੇ ਲੱਡੂਆਂ ਦਾ ਜ਼ਾਇਕਾ

ਚੰਡੀਗੜ੍ਹ, 17 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਿਵਲ ਸਕੱਤਰੇਤ, ਵਿਧਾਨ ਸਭਾ ਅਤੇ ਸਕੱਤਰੇਤ-2 ਦੇ ਮੁਲਾਜ਼ਮ ਹੁਣ ਉੱਥੋਂ ਦੀਆਂ ਕੰਟੀਨਾਂ 'ਚ ਸ਼ੱਕਰ ਤੋਂ ਬਣੇ ਲੱਡੂਆਂ ਦਾ ਜ਼ਾਇਕਾ ਮਾਣਨਗੇ | ਕੰਟੀਨਾਂ 'ਚ 19 ਅਪ੍ਰੈਲ ਤੋਂ ਇਹ ਲੱਡੂ ਤਿਆਰ ਕਰਕੇ ਇਨ੍ਹਾਂ ਦੀ ...

ਪੂਰੀ ਖ਼ਬਰ »

ਮਾਰਕੀਟ ਕਮੇਟੀਆਂ ਦਾ ਗਠਨ ਨਾ ਹੋਣ 'ਤੇ ਹੋਇਆ ਅਫ਼ਸਰਸ਼ਾਹੀ ਦਾ ਰਾਜ

ਚੰਡੀਗੜ੍ਹ, 17 ਅਪ੍ਰੈਲ (ਐਨ.ਐਸ. ਪਰਵਾਨਾ)-ਕਿਸਾਨ ਅੰਦੋਲਨ ਦੇ ਲੰਬੇ ਸਮੇਂ ਤੋਂ ਚਲੇ ਆ ਰਹੇ ਕਾਰਨ ਹਰਿਆਣਾ ਵਿਚ ਮਾਰਕੀਟ ਕਮੇਟੀਆਂ ਦਾ ਗਠਨ ਇਕ ਤਰ੍ਹਾਂ ਨਾਲ ਭੁੱਲ ਹੀ ਗਿਆ ਹੈ | ਰਾਜ ਸਰਕਾਰ ਲਗਪਗ 110 ਮਾਰਕੀਟ ਕਮੇਟੀਆਂ ਦਾ ਗਠਨ ਕਰਨਾ ਚਾਹੁੰਦੀ ਸੀ, ਪਰ ਕਿਸਾਨਾਂ ਦੇ ...

ਪੂਰੀ ਖ਼ਬਰ »

ਅੱਗ ਲੱਗਣ ਨਾਲ 16 ਏਕੜ ਕਣਕ ਦੀ ਫ਼ਸਲ ਸੜ ਕੇ ਸੁਆਹ

ਲਾਲੜੂ, 17 ਅਪ੍ਰੈਲ (ਰਾਜਬੀਰ ਸਿੰਘ)-ਅੱਗ ਲੱਗਣ ਕਾਰਨ ਪਿੰਡ ਮਗਰਾ ਅਤੇ ਲਾਲੜੂ ਦੇ 7 ਕਿਸਾਨਾਂ ਦੀ ਕਰੀਬ 16 ਏਕੜ ਕਣਕ ਦੀ ਫ਼ਸਲ ਸੜ ਕੇ ਸੁਆਹ ਹੋ ਗਈ | ਅੱਗ ਲੱਗਣ ਦੇ ਕਾਰਨਾਂ ਦਾ ਹਾਲੇ ਤੱਕ ਪਤਾ ਨਹੀਂ ਚੱਲ ਸਕਿਆ | ਖੇਤਾਂ ਵਿਚ ਲੱਗੀ ਅੱਗ 'ਤੇ ਪਿੰਡ ਵਾਸੀਆਂ ਅਤੇ ਫਾਇਰ ...

ਪੂਰੀ ਖ਼ਬਰ »

ਕਣਕ ਦੀ ਫ਼ਸਲ ਨੂੰ ਅੱਗ ਲੱਗਣ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਦੀ ਮੰਗ

ਮਾਜਰੀ, 17 ਅਪ੍ਰੈਲ (ਕੁਲਵੰਤ ਸਿੰਘ ਧੀਮਾਨ)-ਬਲਾਕ ਮਾਜਰੀ ਅਧੀਨ ਪੈਂਦੇ ਪਿੰਡ ਮਾਜਰੀ ਤੇ ਢਕੌਰਾਂ ਕਲਾਂ ਵਿਖੇ ਕਿਸਾਨਾਂ ਦੀ ਕਣਕ ਦੀ ਫ਼ਸਲ ਨੂੰ ਅੱਗ ਲੱਗਣ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਮੌਕੇ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ...

ਪੂਰੀ ਖ਼ਬਰ »

ਸਰਕਾਰੀ ਕਰਮਚਾਰੀ ਹੁਣ ਘਰ ਬੈਠ ਕੇ ਡਿਊਟੀ ਦੇ ਸਕਣਗੇ

ਚੰਡੀਗੜ੍ਹ,17 ਅਪ੍ਰੈਲ (ਐਨ. ਐਸ. ਪਰਵਾਨਾ)-ਹਰਿਆਣਾ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਡਿ. ਸੈਕਟਰੀ ਰੈਂਕ ਤੇ ਉੱਪਰਲੇ ਰੈਂਕ ਦੇ ਅਧਿਕਾਰੀ ਰੈਗੂਲਰ ਦਫ਼ਤਰ ਆਉਣਗੇ ਅਤੇ ਇਸ ਤੋਂ ਹੇਠਲੇ ਰੈਂਕ ਦੇ ਕਰਮਚਾਰੀ 50 ਫ਼ੀਸਦੀ ਦਫ਼ਤਰ ਹਾਜ਼ਰ ਹੋਣਗੇ ਤੇ ਬਾਕੀ ਦੇ 50 ਫ਼ੀਸਦੀ ਘਰੋਂ ...

ਪੂਰੀ ਖ਼ਬਰ »

ਕਣਕ ਦੀ ਸਰਕਾਰੀ ਖ਼ਰੀਦ 'ਚ ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹੈ

ਚੰਡੀਗੜ੍ਹ,17 ਅਪ੍ਰੈਲ (ਐਨ. ਐਸ. ਪਰਵਾਨਾ)-ਆਮ ਆਦਮੀ ਪਾਰਟੀ ਪੰਜਾਬ ਦੇ ਵਿਧਾਇਕ ਦਲ ਦੇ ਚੀਫ਼ ਵਹਿਪ ਸ. ਕੁਲਤਾਰ ਸਿੰਘ ਸੰਧਵਾਂ ਜੋ ਕਿਸਾਨ ਵਿੰਗ ਦੇ ਪ੍ਰਧਾਨ ਵੀ ਹਨ ਤੇ ਉਨ੍ਹਾਂ ਦੀ ਪਾਰਟੀ ਦੇ ਇਕ ਹੋਰ ਨੇਤਾ ਸ੍ਰੀ ਗੁਰਵੰਤ ਸਿੰਘ ਸੇਖੋਂ ਨੇ ਦੋਸ਼ ਲਾਇਆ ਹੈ ਕਿ ਪੰਜਾਬ ...

ਪੂਰੀ ਖ਼ਬਰ »

20 ਇੰਟੀਗੇ੍ਰਟਡ ਸੈਂਟਰਾਂ 'ਚ ਹੀਮੋਫਿਲੀਆ ਦੇ ਮਰੀਜ਼ਾਂ ਨੂੰ ਦਿੱਤੀ ਮੁਫ਼ਤ ਇਲਾਜ ਦੀ ਸਹੂਲਤ-ਸਿੱਧੂ

ਚੰਡੀਗੜ੍ਹ, 17 ਅਪ੍ਰੈਲ (ਅਜੀਤ ਬਿਉਰੋ) - ਪੰਜਾਬ ਸਰਕਾਰ ਨੇ ਸੂਬੇ ਵਿੱਚ ਹੀਮੋਫਿਲੀਆ ਦੇ ਮਰੀਜ਼ਾਂ ਲਈ ਸੁਚੱਜੀ ਤੇ ਉੱਤਮ ਦੇਖਭਾਲ ਨੂੰ ਯਕੀਨੀ ਬਣਾਉਣ ਲਈ ਪਿਛਲੇ ਚਾਰ ਸਾਲਾਂ ਦੌਰਾਨ ਹੀਮੋਗਲੋਬਿਨੋਪੈਥੀਜ ਅਤੇ ਹੀਮੋਫਿਲੀਆ ਮਰੀਜ਼ਾਂ ਲਈ 20 ਇੰਟੀਗ੍ਰੇਟਡ ਸੈਂਟਰ ...

ਪੂਰੀ ਖ਼ਬਰ »

ਮੁੱਖ ਮੰਤਰੀ ਨੂੰ ਮਿਲਾਓ ਪੁੰਨ ਕਮਾਓ...ਮੁਲਾਜ਼ਮਾਂ ਦਾ ਐਲਾਨ

ਚੰਡੀਗੜ੍ਹ, 17 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)-ਪੰਜਾਬ ਦਾ ਕੋਈ ਵੀ ਵਾਸੀ ਜਾਂ ਕਾਂਗਰਸੀ ਆਗੂ ਮੁੱਖ ਮੰਤਰੀ ਨੂੰ ਮਿਲਾਏਗਾ, ਉਸ ਲਈ ਸਰਵ ਸਿੱਖਿਆ ਅਭਿਆਨ ਮਿਡ-ਡੇ-ਮੀਲ ਦਫ਼ਤਰੀ ਕਰਮਚਾਰੀ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਜਾਂ ਮੰਦਰ ਵਿਖੇ ਹਵਨ ਕਰਵਾਉਣਗੇ ਤਾਂ ਜੋ ...

ਪੂਰੀ ਖ਼ਬਰ »

ਕੁੰਵਰ ਵਿਜੈ ਪ੍ਰਤਾਪ ਦਾ ਅਸਤੀਫ਼ਾ ਕੈਪਟਨ ਤੇ ਬਾਦਲਾਂ ਦੀ ਮਿਲੀਭੁਗਤ ਦਾ ਨਤੀਜਾ-ਪਰਮਿੰਦਰ ਸਿੰਘ ਢੀਂਡਸਾ

ਚੰਡੀਗੜ੍ਹ, 17 ਅਪ੍ਰੈਲ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਸੀਨੀਅਰ ਆਗੂ, ਵਿਧਾਇਕ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਇੱਥੇ ਜਾਰੀ ਇਕ ਬਿਆਨ 'ਚ ਕਿਹਾ ਕਿ ਕੋਟਕਪੂਰਾ ਗੋਲੀਕਾਂਡ 'ਤੇ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ...

ਪੂਰੀ ਖ਼ਬਰ »

ਟੀ.ਐਸ. ਸ਼ੇਰਗਿੱਲ ਨੇ ਵਿਸ਼ਵ ਵਿਰਾਸਤ ਦਿਵਸ ਦੀ ਪੂਰਵ ਸੰਧਿਆ ਮੌਕੇ ਦਸਤਾਵੇਜ਼ੀ ਫ਼ਿਲਮ 'ਦੀ ਬਠਿੰਡਾ ਫੋਰਟ' ਕੀਤੀ ਜਾਰੀ

ਚੰਡੀਗੜ੍ਹ, 17 ਅਪ੍ਰੈਲ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰ-ਅੰਦੇਸ਼ ਸੋਚ ਤੋਂ ਅਗਵਾਈ ਲੈਂਦੇ ਹੋਏ ਪੰਜਾਬ ਦੀ ਸ਼ਾਨਦਾਰ ਇਤਿਹਾਸਕ ਅਤੇ ਸਭਿਆਚਾਰਕ ਵਿਰਾਸਤ ਬਾਰੇ ਪੰਜਾਬ ਦੀ ਨਵੀਂ ਪੀੜ੍ਹੀ ਨੂੰ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਅੱਜ ਮੁੱਖ ...

ਪੂਰੀ ਖ਼ਬਰ »

ਟਰੱਕ ਦੀ ਲਪੇਟ 'ਚ ਆਏ ਐਕਟਿਵਾ ਸਵਾਰ ਦੀ ਮੌਤ

ਚੰਡੀਗੜ੍ਹ, 17 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਬਾਪੂ ਧਾਮ ਦੇ ਰਹਿਣ ਵਾਲੇ ਇਕ 42 ਸਾਲਾ ਵਿਅਕਤੀ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ | ਸ਼ਿਕਾਇਤਕਰਤਾ ਆਪਣੇ ਸਕੂਟਰ 'ਤੇ ਘਰੋਂ ਦੁਕਾਨ ਜਾਣ ਲਈ ਨਿਕਲਿਆ ਸੀ ਪਰ ਰਸਤੇ ਵਿਚ ਉਸ ਨੂੰ ਟਰੱਕ ਨੇ ਟੱਕਰ ਮਾਰ ਦਿੱਤੀ ਜਿਸ ...

ਪੂਰੀ ਖ਼ਬਰ »

ਟ੍ਰੈਫਿਕ ਲਾਈਟਾਂ 'ਤੇ ਖੜ੍ਹੀ ਬੈਂਕ ਮੈਨੇਜਰ ਦੀ ਕਾਰ 'ਚੋ ਪਰਸ ਚੋਰੀ

ਚੰਡੀਗੜ੍ਹ, 17 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਪੰਚਕੂਲਾ ਵਿਚ ਤਾਇਨਾਤ ਐਸ.ਬੀ.ਆਈ ਦੀ ਬਰਾਂਚ ਮੈਨੇਜਰ ਦੀ ਕਾਰ ਵਿੱਚੋਂ ਅਣਪਛਾਤਾ ਵਿਅਕਤੀ ਪਰਸ ਚੋਰੀ ਕਰਕੇ ਫ਼ਰਾਰ ਹੋ ਗਿਆ | ਸ਼ਿਕਾਇਤਕਰਤਾ ਟ੍ਰੈਫਿਕ ਲਾਈਟਾਂ 'ਤੇ ਖੜ੍ਹੀ ਸੀ, ਜਿਸ ਦੌਰਾਨ ਚੋਰ ਨੇ ਵਾਰਦਾਤ ...

ਪੂਰੀ ਖ਼ਬਰ »

ਸ਼੍ਰੋਮਣੀ ਭਗਤ ਧੰਨਾ ਜੀ ਦਾ ਜਨਮ ਦਿਹਾੜਾ 20 ਨੂੰ

ਐੱਸ. ਏ. ਐੱਸ. ਨਗਰ, 17 ਅਪ੍ਰੈਲ (ਕੇ. ਐੱਸ. ਰਾਣਾ)-ਇਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸੱਚਖੰਡ ਵਾਸੀ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਬਚਨਾਂ ਸਦਕਾ ਸ਼੍ਰੋਮਣੀ ਭਗਤ ਧੰਨਾ ਜੀ ਦਾ ਜਨਮ ਦਿਹਾੜਾ 20 ...

ਪੂਰੀ ਖ਼ਬਰ »

ਜ਼ਹਿਰੀਲ ਚੀਜ਼ ਨਿਗਲ ਕੇ ਵਿਅਕਤੀ ਵਲੋਂ ਖੁਦਕੁਸ਼ੀ

ਮਾਜਰੀ, 17 ਅਪੈ੍ਰਲ (ਕੁਲਵੰਤ ਸਿੰਘ ਧੀਮਾਨ)-ਪਿੰਡ ਤੋਗਾਂ ਦੇ ਰਹਿਣ ਵਾਲੇ ਦਰਸ਼ਨ ਸਿੰਘ (38) ਵਲੋਂ ਘਰੇਲੂ ਝਗੜੇ ਦੇ ਚਲਦਿਆਂ ਕੋਈ ਜ਼ਹਿਰੀਲ ਚੀਜ਼ ਨਿਗਲ ਕੇ ਆਤਮ-ਹੱਤਿਆ ਕਰ ਲਈ ਗਈ | ਇਸ ਸਬੰਧੀ ਮਿ੍ਤਕ ਦੀ ਮਾਤਾ ਅਜੈਬ ਕੌਰ ਪਤਨੀ ਸਵ. ਧਰਮ ਸਿੰਘ ਨੇ ਥਾਣਾ ਮੁੱਲਾਂਪੁਰ ...

ਪੂਰੀ ਖ਼ਬਰ »

ਟਰੇਡਰਸ ਮਾਰਕੀਟ ਵੈੱਲਫ਼ੇਅਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਚੋਣ

ਐੱਸ. ਏ. ਐੱਸ. ਨਗਰ, 17 ਅਪ੍ਰੈਲ (ਕੇ. ਐੱਸ. ਰਾਣਾ)-ਟਰੇਡਰਸ ਮਾਰਕੀਟ ਵੈੱਲਫ਼ੇਅਰ ਐਸੋਸੀਏਸ਼ਨ ਫੇਜ਼-3ਬੀ2 ਦੀ ਮੀਟਿੰਗ 'ਚ ਐਸੋਸੀਏਸ਼ਨ ਦੇ ਨਵੇਂ ਬਣੇ ਪ੍ਰਧਾਨ ਅਕਬਿੰਦਰ ਸਿੰਘ ਗੋਸਲ ਵਲੋਂ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਰਨਾਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕੋਰੋਨਾ ਦੇ 744 ਨਵੇਂ ਮਰੀਜ਼ ਸਾਹਮਣੇ ਆਏ

ਐੱਸ. ਏ. ਐੱਸ. ਨਗਰ, 17 ਅਪ੍ਰੈਲ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਕੋਰੋਨਾ ਮਹਾਂਮਾਰੀ ਦੀ ਚੇਨ ਨੂੰ ਤੋੜਨ ਲਈ ਭਾਵੇਂ ਸਥਾਨਕ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਪੱਬਾਂ ਭਾਰ ਹੋਇਆ ਹੈ, ਪਰ ਇਸ ਦੇ ਬਾਵਜੂਦ ਕੋਰੋਨਾ ਦੇ ਮਾਮਲੇ ਦਿਨੋਂ ਦਿਨ ਵਧਦੇ ਜਾ ਰਹੇ ਹਨ | ਇਸ ਦਾ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਜਨਮ ਦਿਨ ਮਨਾਉਣਾ ਪਿਆ ਮਹਿੰਗਾ ਪੁਲਿਸ ਨੇ 188 ਤਹਿਤ ਮਾਮਲਾ ਦਰਜ ਕੀਤਾ

ਡੇਰਾਬੱਸੀ, 17 ਅਪ੍ਰੈਲ (ਗੁਰਮੀਤ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਮੁਹਾਲੀ ਸਤਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡੀ. ਐਸ. ਪੀ. ਗੁਰਪ੍ਰੀਤ ਸਿੰਘ ਬੈਂਸ ਦੀ ਅਗਵਾਈ ਹੇਠ ਥਾਣਾ ਮੁਖੀ ਡੇਰਾਬੱਸੀ ਸਤਿੰਦਰ ਸਿੰਘ ਵਲੋਂ ਚੰਡੀਗੜ੍ਹ-ਅੰਬਾਲਾ ਮੁੱਖ ਸੜਕ 'ਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦਾ ਐੱਸ.ਏ.ਐੱਸ. ਨਗਰ ਵਿਖੇ ਭਰਵਾਂ ਸਵਾਗਤ

ਐੱਸ. ਏ. ਐੱਸ. ਨਗਰ, 17 ਅਪ੍ਰੈਲ (ਕੇ. ਐੱਸ. ਰਾਣਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ ਅੱਜ ਵੱਖ-ਵੱਖ ...

ਪੂਰੀ ਖ਼ਬਰ »

ਕਾਂਗਰਸ ਦੇ ਰਾਜ 'ਚ ਲੋਕਾਂ ਦੇ ਘਰਾਂ 'ਚ ਪੀਣ ਵਾਲਾ ਪਾਣੀ ਤਾਂ ਨਹੀਂ ਪਰ ਨਸ਼ਾ ਜ਼ਰੂਰ ਪੁੱਜਦਾ ਹੈ-ਗੁਰਤੇਜ ਪੰਨੂੰ

ਐੱਸ. ਏ. ਐੱਸ. ਨਗਰ, 17 ਅਪ੍ਰੈਲ (ਕੇ. ਐੱਸ. ਰਾਣਾ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਯੂਥ ਵਿੰਗ ਦੇ ਪ੍ਰਧਾਨ ਗੁਰਤੇਜ ਸਿੰਘ ਪੰਨੂੰ ਦੀ ਅਗਵਾਈ ਹੇਠ ਬਲੌਂਗੀ ਵਿਖੇ ਇਕ ਕੈਂਪ ਲਗਾਇਆ ਗਿਆ, ਜਿਸ ਰਾਹੀਂ ਬਿਜਲੀ ਵਿਭਾਗ ਵਲੋਂ ਭੇਜੇ ਗਏ ਗ਼ਲਤ ਬਿੱਲਾਂ ਨੂੰ ਠੀਕ ਕਰਵਾਉਣ ਲਈ ...

ਪੂਰੀ ਖ਼ਬਰ »

ਮੇਅਰ ਜੀਤੀ ਸਿੱਧੂ ਵਲੋਂ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ

ਐੱਸ. ਏ. ਐੱਸ. ਨਗਰ, 17 ਅਪ੍ਰੈਲ (ਕੇ. ਐੱਸ. ਰਾਣਾ)-ਨਗਰ ਨਿਗਮ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਨਿਗਮ ਦੀ ਇੰਜੀਨੀਅਰਿੰਗ ਵਿੰਗ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਕਰਕੇ ਸ਼ਹਿਰ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਗਈ ਅਤੇ ਇਨ੍ਹਾਂ ...

ਪੂਰੀ ਖ਼ਬਰ »

ਰਾਤ ਦੇ ਕਰਫ਼ਿਊ ਦੀ ਉਲੰਘਣਾ ਸਬੰਧੀ 15 ਐਫ.ਆਈ. ਆਰਜ਼ ਦਰਜ

ਐੱਸ. ਏ. ਐੱਸ. ਨਗਰ, 17 ਅਪ੍ਰੈਲ (ਕੇ. ਐੱਸ. ਰਾਣਾ)-ਕੋਰੋਨਾ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਨੇ ਕੋਵਿਡ ਸਬੰਧੀ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਪਿਛਲੇ 24 ਘੰਟਿਆਂ ਦੌਰਾਨ ਮਾਸਕ ਨਾ ਪਾਉਣ ਸਬੰਧੀ 366 ਚਲਾਨ ਕੱਟੇ ...

ਪੂਰੀ ਖ਼ਬਰ »

ਡਾ. ਜਸਕਿਰਨਦੀਪ ਕੌਰ ਨੇ ਬੂਥਗੜ੍ਹ ਹਸਪਤਾਲ ਦੇ ਨਵੇਂ ਐਸ. ਐਮ.ਓ. ਵਜੋਂ ਅਹੁਦਾ ਸੰਭਾਲਿਆ

ਮਾਜਰੀ, 17 ਅਪ੍ਰੈਲ (ਕੁਲਵੰਤ ਸਿੰਘ ਧੀਮਾਨ)-ਡਾ. ਜਸਕਿਰਨਦੀਪ ਕੌਰ ਨੇ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਨਵੇਂ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ ਹੈ | ਉਨ੍ਹਾਂ ਦੀ ਬਦਲੀ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਦੇ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਲਈ ਮੈਦਾਨ ਭਖਿਆ

ਐੱਸ. ਏ. ਐੱਸ. ਨਗਰ, 17 ਅਪ੍ਰੈਲ (ਕੇ. ਐੱਸ. ਰਾਣਾ)-ਸਥਾਨਕ ਫੇਜ਼-1 ਦੇ ਗੁਰਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਲਈ ਚੋਣ ਮੈਦਾਨ ਪੂਰੀ ਤਰ੍ਹਾਂ ਭਖ ਗਿਆ ਹੈ | ਪ੍ਰਧਾਨ ਲਈ 25 ਅਪ੍ਰੈਲ ਨੂੰ ਹੋਣ ਜਾ ਰਹੀ ਇਸ ਚੋਣ ਦੌਰਾਨ ਮੁੱਖ ਮੁਕਾਬਲਾ ਮੌਜੂਦਾ ...

ਪੂਰੀ ਖ਼ਬਰ »

ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਵਲੋਂ ਕੋਵਿਡ ਟੀਕਾਕਰਨ ਕੈਂਪ

ਐੱਸ. ਏ. ਐੱਸ. ਨਗਰ, 17 ਅਪ੍ਰੈਲ (ਕੇ. ਐੱਸ. ਰਾਣਾ)-ਜ਼ਿਲ੍ਹੇ 'ਚ ਲਗਾਤਾਰ ਵੱਧ ਰਹੀ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 'ਤੇ ਕੰਟਰੋਲ ਪਾਉਣ ਲਈ ਸਰਕਾਰ ਵਲੋਂ ਕੋਵਿਡ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ, ਜਿਸ 'ਚ ਵੱਖ-ਵੱਖ ਅਦਾਰਿਆਂ ਅਤੇ ਸੰਸਥਾਵਾਂ ਵਲੋਂ ਭਰਪੂਰ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦੀ ਹਮਾਇਤ 'ਚ 17ਵੇਂ ਦਿਨ ਵੀ ਰੋਸ ਪ੍ਰਦਰਸ਼ਨ ਜਾਰੀ

ਖਰੜ, 17 ਅਪ੍ਰੈਲ (ਗੁਰਮੁੱਖ ਸਿੰਘ ਮਾਨ)-ਕਿਸਾਨ ਅੰਦੋਲਨ ਦੀ ਹਮਾਇਤ ਵਿਚ ਬੱਸ ਅੱਡਾ ਖਰੜ ਵਿਖੇ ਅੱਜ 17ਵੇਂ ਦਿਨ ਵੀ ਰੋਸ ਪ੍ਰਦਰਸ਼ਨ ਜਾਰੀ ਰਿਹਾ | ਇਸ ਮੌਕੇ ਪਰਮਪ੍ਰੀਤ ਸਿੰਘ ਨੇ ਦੱਸਿਆ ਕਿ ਖਰੜ ਸ਼ਹਿਰ ਦੀਆਂ ਜਥੇਬੰਦੀਆਂ ਵਲੋਂ ਫ਼ੈਸਲਾ ਕੀਤਾ ਗਿਆ ਹੈ ਕਿ ਜਦੋਂ ਤੱਕ ...

ਪੂਰੀ ਖ਼ਬਰ »

ਖਰੜ ਤੋਂ ਦਿੱਲੀ ਲਈ ਚੌਥਾ ਜਥਾ ਰਵਾਨਾ

ਖਰੜ, 17 ਅਪ੍ਰੈਲ (ਮਾਨ)-ਕਿਸਾਨ ਅੰਦੋਲਨ ਵਿਚ ਸ਼ਹਿਰ ਵਾਸੀਆਂ ਵਲੋਂ ਪਾਏ ਜਾ ਰਹੇ ਯੋਗਦਾਨ ਸਦਕਾ ਖਰੜ ਸ਼ਹਿਰ ਤੋਂ ਚੌਥਾ ਜਥਾ ਬੱਸ ਰਾਹੀਂ ਗੁਰਮੁੱਖ ਸਿੰਘ ਢੋਲਣਮਾਜਰਾ ਤੇ ਸ਼ਰਨਜੀਤ ਸਿੰਘ ਖਾਨਪੁਰ ਦੀ ਅਗਵਾਈ ਹੇਠ ਦਿੱਲੀ ਲਈ ਰਵਾਨਾ ਹੋਇਆ | ਇਸ ਜਥੇ ਨੂੰ ਕੌਂਸਲਰ ...

ਪੂਰੀ ਖ਼ਬਰ »

ਡਾ: ਵਿਕਰਾਂਤ ਨਾਗਰਾ ਨੇ ਜ਼ਿਲ੍ਹਾ ਐਪੀਡੀਮੋਲੋਜਿਸਟ ਵਜੋਂ ਅਹੁਦਾ ਸੰਭਾਲਿਆ

ਐੱਸ. ਏ. ਐੱਸ. ਨਗਰ, 17 ਅਪ੍ਰੈਲ (ਕੇ. ਐੱਸ. ਰਾਣਾ)-ਮੈਡੀਕਲ ਅਫ਼ਸਰ ਡਾ. ਵਿਕਰਾਂਤ ਨਾਗਰਾ ਨੇ ਸਿਵਲ ਸਰਜਨ ਦਫ਼ਤਰ ਮੁਹਾਲੀ ਵਿਖੇ ਜ਼ਿਲ੍ਹਾ ਐਪੀਡੀਮੋਲੋਜਿਸਟ (ਮਹਾਂਮਾਰੀ ਵਿਗਿਆਨੀ) ਵਜੋਂ ਅੱਜ ਆਪਣੇ ਅਹੁਦੇ ਦਾ ਕਾਰਜ ਭਾਰ ਸੰਭਾਲ ਲਿਆ | ਡਾ. ਨਾਗਰਾ ਦੇ ਅਹੁਦਾ ਸੰਭਾਲਣ ...

ਪੂਰੀ ਖ਼ਬਰ »

ਸੋਨੇ ਦਾ ਤਗ਼ਮਾ ਜਿੱਤਣ ਵਾਲੀ ਹਿਮਾਂਸ਼ੀ ਕੌਸ਼ਲ ਦਾ ਸਨਮਾਨ

ਖਰੜ, 17 ਅਪ੍ਰੈਲ (ਮਾਨ)-ਨੈਸ਼ਨਲ ਸਕੇਟਿੰਗ ਮੁਕਾਬਲੇ 'ਚ ਸੋਨੇ ਦਾ ਤਗ਼ਮਾ ਜਿੱਤਣ ਵਾਲੀ ਚੰਡੀਗੜ੍ਹ ਟੀਮ ਦੀ ਖਿਡਾਰਨ ਅਤੇ ਖਰੜ ਦੀ ਵਸਨੀਕ ਹਿਮਾਂਸ਼ੀ ਕੌਸ਼ਲ ਦਾ ਰਿਸ਼ੀ ਫਿੱਟਨੈੱਸ ਪੁਆਇੰਟ ਖਰੜ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਫਿੱਟਨੈੱਸ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨ ਦੀ ਘਾਟ ਕਾਰਨ ਲੋਕ ਹੋ ਰਹੇ ਨੇ ਪ੍ਰੇਸ਼ਾਨ

ਲਾਲੜੂ, 17 ਅਪ੍ਰੈਲ (ਰਾਜਬੀਰ ਸਿੰਘ)-ਸੀ. ਐਚ. ਸੀ. ਲਾਲੜੂ ਵਿਖੇ ਕੋਰੋਨਾ ਵੈਕਸੀਨ ਦੀ ਘਾਟ ਕਾਰਨ ਵੈਕਸੀਨ ਲਗਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਅੱਜ ਕੋਵਿਡ ਵੈਕਸੀਨ ਦਾ ਟੀਕਾ ਲਗਵਾਉਣ ਆਏ ਵਿਅਕਤੀਆਂ ਵਲੋਂ ...

ਪੂਰੀ ਖ਼ਬਰ »

ਪਿੰਡ ਬਰੌਲੀ ਵਿਖੇ ਕਿਸਾਨਾਂ, ਮਜ਼ਦੂਰਾਂ ਅਤੇ ਟਰਾਂਸਪੋਰਟਰਾਂ ਨੇ ਫੂਕੇ ਬਿਜਲੀ ਦੇ ਬਿੱਲ

ਡੇਰਾਬੱਸੀ, 17 ਅਪ੍ਰੈਲ (ਗੁਰਮੀਤ ਸਿੰਘ)-ਅਜੋਕੇ ਸਮੇਂ 'ਚ ਜਿਥੇ ਦੁਨੀਆ ਕੋਰੋਨਾ ਮਹਾਂਮਾਰੀ ਨਾਲ ਜੂਝ ਰਹੀ ਹੈ, ਉਥੇ ਹੀ ਪੰਜਾਬ ਦੇ ਲੋਕ ਕੋਰੋਨਾ ਸਮੇਤ ਬੇਰੁਜ਼ਗਾਰੀ, ਸਿੱਖਿਆ ਤੇ ਸਿਹਤ ਸਹੂਲਤਾਂ ਦੀ ਘਾਟ, ਭੁੱਖਮਰੀ, ਭਿ੍ਸ਼ਟਾਚਾਰ ਅਤੇ ਭਾਰੀ ਬਿਜਲੀ ਬਿੱਲਾਂ ਦਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX